1

Japji Sahib

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

॥ ਜਪੁ ॥

ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥1॥

ਸੋਚੈ ਸੋਚ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥1॥ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ

ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥2॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰੁ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ

2

ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਂਦਾ ਦੇ ਲੈਂਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥3॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੋਂ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥4॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥

ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ

॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸੁਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥5॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥6॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ

ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ

ਕੇਇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇਇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥7॥ ਸੁਣਿਐ ਸਿਧ ਪੀਰ ਸੁਰਿਨਾਥ ॥ ਸੁਣਿਐ ਧਰਤਿ ਧਵਲ ਆਕਾਸ

॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ

ਪਾਪ ਕਾ ਨਾਸੁ ॥8॥ ਸੁਣਿਐ ਈਸੁਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿੰਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥9॥

3

ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ

ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥10॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ

॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥11॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥12॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ

ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ

॥14॥ ਮੰਨੈ ਪਾਵਹਿ ਮੋਖਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥15॥ ਪੰਚ ਪਰਵਾਣ ਪੰਚ ਪਰਧਾਨ

॥ ਪੰਚੇ ਪਾਵਹਿ ਦਰਗਹ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ

ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧਉਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ

ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਉ ਰੂਪੁ ॥ ਕੇਤੀ ਦਾਤਿ ਜਾਣੈ ਕਉਣੁ ਕੂਤੁ

॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥16॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ

4

ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹਿ ਭਖਸਾਰ ॥

ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ

ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥17॥ ਅਸੰਖ ਮੂਰਖ ਅੰਧਘੋਰ ॥ ਅਸੰਖ ਚੋਰ ਹਰਾਮਖੋਰ ॥

ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪ ਕਰਿ ਜਾਹਿ ॥ ਅਸੰਖ

ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ

॥ 18॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ

॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ

ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥19॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸਿ ਖੇਹ

॥ ਮੂਤਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹ ਧੋਪੈ ਨਾਵੈ

ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥

ਨਾਨਕ ਹੁਕਮੀ ਆਵਹੁ ਜਾਹੁ ॥20॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਿਤੀਂ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ

5

ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੋਂ ਜਾਣੈ ਅਗੈ ਗਇਆ ਨ ਸੋਹੈ ॥21॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥22॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥23॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥

ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥24॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰਿ ਪਾਹਿਂ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ

॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ

ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ

॥25॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥

ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥

6

ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸੁਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿਨਰ ਮੁਨਿਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥

ਏਤੇ ਕੀਤੇ ਹੋਰਿ ਕਰੇਇ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥26॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਹਿ ਤੁਹ ਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾਧਰਮ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸੁਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇੰਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਿਖੀਸੁਰ ਜੁਗਿ ਜੁਗਿ ਵੇਦਾ ਨਾਲੇ ॥ ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛੁ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧ ਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾਪਾਤਿ ਸਾਹਿਬੁ ਨਾਨਕ ਰਹਣੁ ਰਜਾਈ ॥27॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥

ਆਦਿ ਅਨੀਲੁ ਅਨਾਦਿ ਅਨਾਹਤਿ ਜੁਗਿ ਜੁਗਿ ਏਕੋ ਵੇਸੁ ॥28॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ

7

ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗਿ ਜੁਗਿ ਏਕੋ ਵੇਸੁ

॥29॥ ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ

॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥

ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਿਗ ਜੁਗਿ ਏਕੋ ਵੇਸੁ ॥30॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥

ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗਿ ਜੁਗਿ ਏਕੋ ਵੇਸੁ ॥31॥ ਇਕ ਦੂ ਜੀਭੋਂ ਲਖ

ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ

ਠੀਸ ॥32॥ ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ

॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥33॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥34॥

ਧਰਮਖੰਡ ਕਾ ਏਹੋ ਧਰਮੁ ॥ ਗਿਆਨਖੰਡ ਕਾ ਆਖਉਂ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ੍ਹ ਮਹੇਸ

॥ ਕੇਤੇ ਬਰਮੇ ਘਾੜਤ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮਭੂਮੀ ਮੇਰੁ ਕੇਤੇ ਕੇਤੇ ਧ੍ਰäੁਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥ 35 ॥ ਗਿਆਨਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥

8

ਸਰਮਖੰਡ ਕੀ ਬਾਣੀ ਰੂਪ ॥ ਤਿਥੈ ਘਾੜਤ ਘੜੀਐ ਬਹੁਤੁ ਅਨੂਪ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥36॥

ਕਰਮਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰਿ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥

ਜਿਨ ਕੇ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚਖੰਡਿ ਵਸੈ

ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤੁ ਨ ਅੰਤੁ ॥ ਤਿਥੈ

ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥37॥ ਜਤੁ ਪਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪਤਾਉ ॥

ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲਿ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥38॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ

ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥1॥1॥

Sodar

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਸੋ ਦਰੁ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧ ਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾਧਰਮ ਦੁਆਰੇ ॥ ਗਾਵਨਿ ਤੁਧ ਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ

ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧ ਨੋ ਈਸੁਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧ ਨੋ ਇੰਦ੍ਰ

ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧ ਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧ ਨੋ ਸਾਧ ਬੀਚਾਰੇ ॥

9

ਗਾਵਨਿ ਤੁਧ ਨੋ ਜਤੀ ਸਤੀ ਸੰਤੋਖੀ ਗਾਵਨਿ ਤੁਧ ਨੋ ਵੀਰ ਕਰਾਰੇ ॥ ਗਾਵਨਿ ਤੁਧ ਨੋ ਪੰਡਿਤ ਪੜ੍ਹਨਿ ਰਿਖੀਸੁਰ ਜੁਗਿ ਜੁਗਿ ਵੇਦਾ ਨਾਲੇ ॥ ਗਾਵਨਿ ਤੁਧ ਨੋ ਮੋਹਣੀਆ ਮਨੁ ਮੋਹਨਿ ਸੁਰਗਾ ਮਛੁ ਪਇਆਲੇ ॥ ਗਾਵਨਿ ਤੁਧ ਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧ ਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧ ਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧ ਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ

॥ ਹੋਰਿ ਕੇਤੇ ਤੁਧ ਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾਪਾਤਿ ਸਾਹਿਬੁ ਨਾਨਕ ਰਹਣੁ ਰਜਾਈ ॥1॥ ਆਸਾ ਮਹਲਾ 1 ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈਵਾਲੇ ਤੇਰੇ ਰਹੇ ਸਮਾਇ ॥1॥ ਵਡੇ ਮੇਰੇ ਸਾਹਿਬਾ ਗਹਿਰਗੰਭੀਰਾ ਗੁਣੀਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ

॥1॥ ਰਹਾਉ ॥ ਸਭ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥

ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ

॥3॥ ਆਖਣਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥4॥2॥

ਆਸਾ ਮਹਲਾ 1 ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ

॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥1॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥1॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣਿ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥2॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥3॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥

10

ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥4॥3॥

ਰਾਗੁ ਗੂਜਰੀ ਮਹਲਾ 4 ॥ ਹਰਿ ਕੇ ਜਨ ਸਤਿਗੁਰ ਸਤਿਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥1॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

ਗੁਰਮਤਿ ਨਾਮੁ ਮੇਰਾ ਪ੍ਰਾਨਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥1॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥2॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥3॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ

॥ ਧਨੁ ਧੰਨੁ ਸਤਿਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥4॥4॥ ਰਾਗੁ ਗੂਜਰੀ ਮਹਲਾ 5 ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥1॥ ਮੇਰੇ ਮਾਧਉ ਜੀ ਸਤਿਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮਪਦੁ ਪਾਇਆ ਸੂਕੇ ਕਾਸਟ ਹਰਿਆ ॥1॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥2॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥3॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 4 ਸੋ ਪੁਰਖੁ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ

11

ਕਿਆ ਨਾਨਕੁ ਜੰਤੁ ਵਿਚਾਰਾ ॥1॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥2॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥

ਸੇ ਮੁਕਤ ਸੇ ਮੁਕਤ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨਿ ਸੇ ਧੰਨਿ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥3॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥4॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗਿ ਜੁਗਿ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥5॥1॥ ਆਸਾ ਮਹਲਾ 4 ॥ ਤੂੰ ਕਰਤਾ ਸਚਿਆਰੁ ਮੈਡਾ ਸਾਈਂ

॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥1॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ

॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮੁ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥1॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥2॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ

॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ

12

ਸਮਾਇਆ ॥3॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥4॥2॥ ਆਸਾ ਮਹਲਾ 1 ॥ ਤਿਤੁ ਸਰਵਰੜੈ

ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕ ਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥1॥

ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥1॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕੁ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ

॥2॥3॥ ਆਸਾ ਮਹਲਾ 5 ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥

ਅਵਰਿ ਕਾਜ ਤੇਰੈ ਕਿਤੈ ਨ ਕਾਮਿ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮੁ ॥1॥ ਸਰੰਜਾਮਿ ਲਾਗੁ ਭਵਜਲੁ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥1॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥2॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਦੀਪਕੀ ਮਹਲਾ 1 ਸੋਹਿਲਾ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥1॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥1॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥2॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥

ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥3॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ

॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥4॥1॥ ਰਾਗੁ ਆਸਾ ਮਹਲਾ 1 ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥1॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥1॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ

13

ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥2॥2॥ ਰਾਗੁ ਧਨਾਸਰੀ ਮਹਲਾ 1 ॥ ਗਗਨਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਿਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ

॥1॥ ਕੈਸੀ ਆਰਤੀ ਹੋਇ ॥ ਭਵਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥1॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੁੋਹੀ ॥ ਸਹਸ ਪਦ ਬਿਮਲ ਨਨ ਏਕੁ ਪਦੁ ਗੰਧ

ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥2॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥3॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੁੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰੰਗ ਕਉ ਹੋਇ ਜਾ ਤੇ ਤੇਰੈ

ਨਾਇ ਵਾਸਾ ॥4॥3॥ ਰਾਗੁ ਗਉੜੀ ਪੂਰਬੀ ਮਹਲਾ 4 ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥1॥ ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤਿ ਪੁੰਨੁ ਵਡਾ ਹੇ ॥1॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲ ਸਹਹਿਂ ਸਿਰਿ ਡੰਡਾ ਹੇ ॥2॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸੁਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥3॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥4॥4॥ ਰਾਗੁ ਗਉੜੀ ਪੂਰਬੀ ਮਹਲਾ 5 ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥1॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥1॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮਗਿਆਨੀ

॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥਕਥਾ ਤਿਨਿ ਜਾਨੀ ॥2॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥3॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥4॥5॥

14

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ ਪਹਿਲਾ 1 ਚਉਪਦੇ ਘਰੁ 1 ॥ ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ

॥ ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ

॥1॥ ਹਰਿ ਬਿਨੁ ਜੀਉ ਜਲਿ ਬਲਿ ਜਾਉ ॥ ਮੈ ਆਪਣਾ ਗੁਰ ਪੂਛਿ ਦੇਖਿਆ ਅਵਰੁ ਨਾਹੀ ਥਾਉ ॥1॥ ਰਹਾਉ

॥ ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥ ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥2॥ ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥ ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥3॥ ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥ ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥ ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥4॥1॥ ਸਿਰੀਰਾਗੁ ਮਹਲਾ 1 ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ

ਹਉ ਕੇਵਡੁ ਆਖਾ ਨਾਉ ॥1॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥1॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥2॥ ਪੰਖੀ ਹੋਇ ਕੈ ਜੇ ਭਵਾ ਸੈ

ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ

15

ਆਖਾ ਨਾਉ ॥3॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉਂ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥4॥2॥ ਸਿਰੀਰਾਗੁ ਮਹਲਾ 1 ॥ ਲੇਖੈ

ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜ੍ਹੇ ਕਿ ਪੁਛਣ ਜਾਉਂ ॥1॥ ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥1॥

ਰਹਾਉ ॥ ਜੀਵਣੁ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ

॥ ਰੋਵਣਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥2॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥

ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਿਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥3॥

ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ

॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥4॥3॥ ਸਿਰੀਰਾਗੁ ਮਹਲਾ 1 ॥ ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖਿ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥1॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥1॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥2॥ ਜਿਤੁ ਬੋਲਿਐ

ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥3॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ

॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ

॥4॥4॥ ਸਿਰੀਰਾਗੁ ਮਹਲਾ 1 ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥1॥ ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥ 1 ॥ ਰਹਾਉ ॥ ਸਚੁ ਸਰਾ ਗੁੜ ਬਾਹਰਾ

16

ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ

ਜਾ ਮਹਲੀ ਪਾਏ ਥਾਉ ॥2॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥3॥ ਸੋ ਕਿਉ ਮਨਹੁ ਵਿਸਾਰੀਐ

ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ

ਪਰਵਾਣੁ ॥4॥5॥ ਸਿਰੀਰਾਗੁ ਮਹਲਾ 1 ॥ ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰੁ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥1॥

ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥1॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ

ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥2॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥

ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥3॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ

ਕੂੜੇ ਤੁਟੇ ਨੇਹ ॥4॥6॥ ਸਿਰੀਰਾਗੁ ਮਹਲਾ 1 ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ

ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥1॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥2॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ ਰਹਾਉ

॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥3॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ

ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥

17

ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥4॥

ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ ਰਹਾਉ ॥7॥

ਸਿਰੀਰਾਗੁ ਮਹਲਾ 1 ॥ ਕੁੰਗੂ ਕੀ ਕਾਇਆਂ ਰਤਨਾ ਕੀ ਲਲਿਤਾ ਅਗਰਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥1॥ ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥1॥ ਰਹਾਉ ॥ ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ

॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥2॥ ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥3॥ ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ

ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥4॥8॥ ਸਿਰੀਰਾਗੁ ਮਹਲਾ 1 ॥ ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ

॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥1॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥1॥ ਰਹਾਉ ॥ ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਿਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨਿ ਨਿਹਾਲਿ ॥2॥ ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ

ਊਜਲੀ ਸਤਿ ਸਰਿ ਨ੍ਹਾਵਣਿ ਜਾਉਂ ॥3॥ ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸੁ ॥ ਪੂਰੈ ਥਾਨਿ ਸੁਹਾਵਣੈ ਪੂਰੈ

ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥4॥9॥ ਸਿਰੀਰਾਗੁ ਮਹਲਾ 1 ॥ ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗੁਣ ਸਭਿ ਅਸਾਂਹ ॥1॥ ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥1॥

ਰਹਾਉ ॥ ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀਂ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥

18

ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥2॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥3॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥4॥10॥ ਸਿਰੀਰਾਗੁ ਮਹਲਾ 1 ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥1॥ ਮਨ ਰੇ ਸਚੁ ਮਿਲੈ

ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥1॥ ਰਹਾਉ ॥ ਕੇਤਾ ਆਖਣੁ ਆਖੀਐ

ਆਖਣਿ ਤੋਟਿ ਨ ਹੋਇ ॥ ਮੰਗਣਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥2॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ

॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥3॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ

॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥4॥11॥

ਸਿਰੀਰਾਗੁ ਮਹਲਾ 1 ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥1॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥1॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮਰਾਮੁ ਬੀਚਾਰਿ ॥2॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥3॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰਿ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥4॥12॥

ਸਿਰੀਰਾਗੁ ਮਹਲਾ 1 ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥1॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥

19

ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥1॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ

॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥2॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥3॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤ ਨ ਭਾਵਈ ਤ ਸਭਿ ਅਡੰਬਰ ਕੂੜੁ ॥4॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥5॥13॥ ਸਿਰੀਰਾਗੁ ਮਹਲਾ 1 ॥ ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥

ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥1॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥1॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰ ਮੁਠੀ ਧੰਧੈ

ਠਗਿ ॥2॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥3॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ

॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥4॥14॥

ਸਿਰੀਰਾਗੁ ਮਹਲਾ 1 ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗੁਣ ਫਿਰਿ ਲਾਗੂ

ਭਏ ਕੂੜੁ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥1॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥

ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥1॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ

॥2॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥

ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥3॥ ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥

20

ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗੁਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥4॥15॥

ਸਿਰੀਰਾਗੁ ਮਹਲਾ 1 ॥ ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥1॥ ਗੁਰ ਬਿਨੁ ਕਿਉ ਤਰੀਐ ਸੁਖੁ ਹੋਇ

॥ ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥1॥ ਰਹਾਉ ॥ ਆਗੈ ਦੇਖਉ ਡਉ ਜਲੈ ਪਾਛੈ ਹਰਿਓ

ਅੰਗੂਰੁ ॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥ ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥2॥ ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥ ਜਿਉ ਜਿਉ ਸਾਹਿਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥ ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥3॥ ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥ ਗੁਰਮੁਖਿ ਚਾਨਣੁ ਜਾਣੀਐ ਮਨਮੁਖੁ ਮੁਗਧੁ ਗੁਬਾਰੁ ॥ ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ

॥4॥ ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥ ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥ ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥5॥16॥ ਸਿਰੀਰਾਗੁ ਮਹਲਾ 1 ॥ ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥1॥ ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥1॥

ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥2॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ

ਚੀਨੈ ਆਪੁ ॥3॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ

ਖੋਜਿ ਨਿਹਾਲਿ ॥ ਸਤਿਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥4॥17॥ ਸਿਰੀਰਾਗੁ ਮਹਲਾ 1 ॥

ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥ 1 ॥ ਜੀਅਰੇ ਰਾਮੁ ਜਪਤ ਮਨੁ ਮਾਨੁ ॥ ਅੰਤਰਿ ਲਾਗੀ

21

ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥1॥ ਰਹਾਉ ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ

॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ

॥2॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਿਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ

॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥3॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥

ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥4॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾ ਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥5॥18॥ ਸਿਰੀਰਾਗੁ ਮਹਲਾ 1 ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੁੋਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਿਗੁਰੁ ਜੇ ਮਿਲੈ ਤਾ ਪਾਈਐ ਗੁਣੀਨਿਧਾਨੁ

॥1॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥1॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤਸਭਾ ਮਿਲਿ ਗਿਆਨੁ

॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਿਗੁਰਿ ਦੀਆ ਨਾਮੁ ॥2॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ

ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖਲ ਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ

॥3॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥ 4 ॥ 19 ॥ ਸਿਰੀਰਾਗੁ ਮਹਲਾ 1 ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ

ਅਗਨਿ ਮਰੈ ਗੁਣ ਮਾਹਿ ॥ 1 ॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ

ਤੇ ਜਨ ਵਿਰਲੇ ਸੰਸਾਰਿ ॥1॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਕਰਿ ਸੰਜੋਗੁ ॥ 2 ॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ

22

ਸੋ ਪ੍ਰਭੁ ਸੇਜ ਭਤਾਰੁ ॥3॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਿਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥4॥20॥ ਸਿਰੀਰਾਗੁ ਮਹਲਾ 1 ॥ ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥ ਮਨੁ ਸਚ ਕਸਵਟੀ ਲਾਈਐ ਤੁਲੀਐ

ਪੂਰੈ ਤੋਲਿ ॥ ਕੀਮਤਿ ਕਿਨੈ ਨ ਪਾਈਐ ਰਿਦ ਮਾਣਿਕ ਮੋਲਿ ਅਮੋਲਿ ॥1॥ ਭਾਈ ਰੇ ਹਰਿ ਹੀਰਾ ਗੁਰ ਮਾਹਿ ॥

ਸਤਿਸੰਗਤਿ ਸਤਿਗੁਰੁ ਪਾਈਐ ਅਹਿਨਿਸਿ ਸਬਦਿ ਸਲਾਹਿ ॥1॥ ਰਹਾਉ ॥ ਸਚੁ ਵਖਰੁ ਧਨੁ ਰਾਸਿ ਲੈ ਪਾਈਐ

ਗੁਰ ਪਰਗਾਸਿ ॥ ਜਿਉ ਅਗਨਿ ਮਰੈ ਜਲਿ ਪਾਇਐ ਤਿਉ ਤ੍ਰਿਸਨਾ ਦਾਸਨਿ ਦਾਸਿ ॥ ਜਮ ਜੰਦਾਰੁ ਨ ਲਗਈ ਇਉ ਭਉਜਲੁ ਤਰੈ ਤਰਾਸਿ ॥2॥ ਗੁਰਮੁਖਿ ਕੂੜੁ ਨ ਭਾਵਈ ਸਚਿ ਰਤੇ ਸਚ ਭਾਇ ॥ ਸਾਕਤ ਸਚੁ ਨ ਭਾਵਈ ਕੂੜੈ ਕੂੜੀ ਪਾਇਂ ॥ ਸਚਿ ਰਤੇ ਗੁਰਿ ਮੇਲਿਐ ਸਚੇ ਸਚਿ ਸਮਾਇ ॥3॥ ਮਨ ਮਹਿ ਮਾਣਿਕੁ ਲਾਲੁ ਨਾਮੁ ਰਤਨੁ ਪਦਾਰਥੁ ਹੀਰੁ ॥ ਸਚੁ ਵਖਰੁ ਧਨੁ ਨਾਮੁ ਹੈ ਘਟਿ ਘਟਿ ਗਹਿਰਗੰਭੀਰੁ ॥ ਨਾਨਕ ਗੁਰਮੁਖਿ ਪਾਈਐ ਦਇਆ ਕਰੇ ਹਰਿ ਹੀਰੁ ॥4॥21॥ ਸਿਰੀਰਾਗੁ ਮਹਲਾ 1 ॥ ਭਰਮੈ ਭਾਹਿ ਨ ਵਿਝਵੈ ਜੇ ਭਵੈ ਦਿਸੰਤਰ ਦੇਸੁ ॥ ਅੰਤਰਿ ਮੈਲੁ ਨ ਉਤਰੈ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਹੋਰ ਕਿਤੈ ਭਗਤਿ ਨ ਹੋਵਈ ਬਿਨੁ ਸਤਿਗੁਰ ਕੇ ਉਪਦੇਸ ॥1॥ ਮਨ ਰੇ ਗੁਰਮੁਖਿ ਅਗਨਿ ਨਿਵਾਰਿ ॥ ਗੁਰ ਕਾ ਕਹਿਆ ਮਨਿ ਵਸੈ ਹਉਮੈ ਤ੍ਰਿਸਨਾ ਮਾਰਿ ॥1॥ ਰਹਾਉ ॥ ਮਨੁ ਮਾਣਿਕੁ ਨਿਰਮੋਲੁ ਹੈ ਰਾਮ ਨਾਮਿ ਪਤਿ ਪਾਇ ॥ ਮਿਲਿ ਸਤਿਸੰਗਤਿ ਹਰਿ ਪਾਈਐ ਗੁਰਮੁਖਿ ਹਰਿ ਲਿਵ ਲਾਇ ॥ ਆਪੁ ਗਇਆ ਸੁਖੁ ਪਾਇਆ ਮਿਲਿ ਸਲਲੈ ਸਲਲ ਸਮਾਇ ॥2॥ ਜਿਨਿ ਹਰਿ ਹਰਿ ਨਾਮੁ ਨ ਚੇਤਿਓ ਸੁ ਅਉਗੁਣਿ ਆਵੈ

ਜਾਇ ॥ ਜਿਸੁ ਸਤਿਗੁਰੁ ਪੁਰਖੁ ਨ ਭੇਟਿਓ ਸੁ ਭਉਜਲਿ ਪਚੈ ਪਚਾਇ ॥ ਇਹੁ ਮਾਣਿਕੁ ਜੀਉ ਨਿਰਮੋਲੁ ਹੈ ਇਉ ਕਉਡੀ ਬਦਲੈ ਜਾਇ ॥3॥ ਜਿਨਾ ਸਤਿਗੁਰੁ ਰਸਿ ਮਿਲੈ ਸੇ ਪੂਰੇ ਪੁਰਖ ਸੁਜਾਣ ॥ ਗੁਰ ਮਿਲਿ ਭਉਜਲੁ ਲੰਘੀਐ

ਦਰਗਹ ਪਤਿ ਪਰਵਾਣੁ ॥ ਨਾਨਕ ਤੇ ਮੁਖ ਉਜਲੇ ਧੁਨਿ ਉਪਜੈ ਸਬਦੁ ਨੀਸਾਣੁ ॥4॥22॥ ਸਿਰੀਰਾਗੁ ਮਹਲਾ 1 ॥ ਵਣਜੁ ਕਰਹੁ ਵਣਜਾਰਿਹੋ ਵਖਰੁ ਲੇਹੁ ਸਮਾਲਿ ॥ ਤੈਸੀ ਵਸਤੁ ਵਿਸਾਹੀਐ ਜੈਸੀ ਨਿਬਹੈ ਨਾਲਿ ॥ ਅਗੈ

ਸਾਹੁ ਸੁਜਾਣੁ ਹੈ ਲੈਸੀ ਵਸਤੁ ਸਮਾਲਿ ॥ 1 ॥ ਭਾਈ ਰੇ ਰਾਮੁ ਕਹਹੁ ਚਿਤੁ ਲਾਇ ॥ ਹਰਿ ਜਸੁ ਵਖਰੁ ਲੈ ਚਲਹੁ

23

ਸਹੁ ਦੇਖੈ ਪਤੀਆਇ ॥1॥ ਰਹਾਉ ॥ ਜਿਨਾ ਰਾਸਿ ਨ ਸਚੁ ਹੈ ਕਿਉ ਤਿਨਾ ਸੁਖੁ ਹੋਇ ॥ ਖੋਟੈ ਵਣਜਿ ਵਣੰਜਿਐ ਮਨੁ ਤਨੁ ਖੋਟਾ ਹੋਇ ॥ ਫਾਹੀ ਫਾਥੇ ਮਿਰਗ ਜਿਉ ਦੂਖੁ ਘਣੋ ਨਿਤ ਰੋਇ ॥2॥ ਖੋਟੇ ਪੋਤੈ ਨਾ ਪਵਹਿ ਤਿਨ ਹਰਿ ਗੁਰ ਦਰਸੁ ਨ ਹੋਇ ॥ ਖੋਟੇ ਜਾਤਿ ਨ ਪਤਿ ਹੈ ਖੋਟਿ ਨ ਸੀਝਸਿ ਕੋਇ ॥ ਖੋਟੇ ਖੋਟੁ ਕਮਾਵਣਾ ਆਇ ਗਇਆ ਪਤਿ ਖੋਇ ॥3॥ ਨਾਨਕ ਮਨੁ ਸਮਝਾਈਐ ਗੁਰ ਕੈ ਸਬਦਿ ਸਾਲਾਹ ॥ ਰਾਮ ਨਾਮ ਰੰਗਿ ਰਤਿਆ ਭਾਰੁ ਨ ਭਰਮੁ ਤਿਨਾਹ ॥ ਹਰਿ ਜਪਿ ਲਾਹਾ ਅਗਲਾ ਨਿਰਭਉ ਹਰਿ ਮਨ ਮਾਹ ॥4॥23॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 2 ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥1॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥1॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥2॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥3॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗੁਣ ਚਲੀ ਬੰਨਿ ॥4॥1॥24॥ ਸਿਰੀਰਾਗੁ ਮਹਲਾ 1

॥ ਆਪੇ ਰਸੀਆ ਆਪਿ ਰਸੁ ਆਪੇ ਰਾਵਣਹਾਰੁ ॥ ਆਪੇ ਹੋਵੈ ਚੋਲੜਾ ਆਪੇ ਸੇਜ ਭਤਾਰੁ ॥1॥ ਰੰਗਿ ਰਤਾ ਮੇਰਾ ਸਾਹਿਬੁ ਰਵਿ ਰਹਿਆ ਭਰਪੂਰਿ ॥1॥ ਰਹਾਉ ॥ ਆਪੇ ਮਾਛੀ ਮਛੁਲੀ ਆਪੇ ਪਾਣੀ ਜਾਲੁ ॥ ਆਪੇ ਜਾਲ ਮਣਕੜਾ ਆਪੇ ਅੰਦਰਿ ਲਾਲੁ ॥2॥ ਆਪੇ ਬਹੁ ਬਿਧਿ ਰੰਗੁਲਾ ਸਖੀਏ ਮੇਰਾ ਲਾਲੁ ॥ ਨਿਤ ਰਵੈ ਸੋਹਾਗਣੀ ਦੇਖੁ ਹਮਾਰਾ ਹਾਲੁ

॥3॥ ਪ੍ਰਣਵੈ ਨਾਨਕੁ ਬੇਨਤੀ ਤੂ ਸਰਵਰੁ ਤੂ ਹੰਸੁ ॥ ਕਉਲੁ ਤੂ ਹੈ ਕਵੀਆ ਤੂ ਹੈ ਆਪੇ ਵੇਖਿ ਵਿਗਸੁ ॥4॥2॥25॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 3 ॥ ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥ ਮਨੁ ਕਿਰਸਾਣੁ ਹਰਿ ਰਿਦੈ ਜੰਮਾਇ ਲੈ ਇਉ ਪਾਵਸਿ ਪਦੁ ਨਿਰਬਾਣੀ ॥1॥ ਕਾਹੇ ਗਰਬਸਿ ਮੂੜੇ ਮਾਇਆ ॥ ਪਿਤ ਸੁਤੋ ਸਗਲ ਕਾਲਤ੍ਰ ਮਾਤਾ ਤੇਰੇ ਹੋਹਿ ਨ ਅੰਤਿ ਸਖਾਇਆ ॥1॥ ਰਹਾਉ ॥ ਬਿਖੈ ਬਿਕਾਰ ਦੁਸਟ ਕਿਰਖਾ ਕਰੇ ਇਨ ਤਜਿ ਆਤਮੈ ਹੋਇ ਧਿਆਈ ॥

24

ਜਪੁ ਤਪੁ ਸੰਜਮੁ ਹੋਹਿ ਜਬ ਰਾਖੇ ਕਮਲੁ ਬਿਗਸੈ ਮਧੁ ਆਸ੍ਰਮਾਈ ॥2॥ ਬੀਸ ਸਪਤਾਹਰੋ ਬਾਸਰੋ ਸੰਗ੍ਰਹੈ ਤੀਨਿ ਖੋੜਾ ਨਿਤ ਕਾਲੁ ਸਾਰੈ ॥ ਦਸ ਅਠਾਰ ਮੈ ਅਪਰੰਪਰੋ ਚੀਨੈ ਕਹੈ ਨਾਨਕੁ ਇਵ ਏਕੁ ਤਾਰੈ ॥3॥1॥26॥ ਸਿਰੀਰਾਗੁ ਮਹਲਾ 1 ॥ ਅਮਲੁ ਕਰਿ ਧਰਤੀ ਬੀਜੁ ਸਬਦੋ ਕਰਿ ਸਚ ਕੀ ਆਬ ਨਿਤ ਦੇਹਿ ਪਾਣੀ ॥ ਹੋਇ ਕਿਰਸਾਣੁ ਈਮਾਨੁ ਜੰਮਾਇ ਲੈ ਭਿਸਤੁ ਦੋਜਕੁ ਮੂੜੇ ਏਵ ਜਾਣੀ ॥1॥ ਮਤੁ ਜਾਣਸਹਿ ਗਲੀ ਪਾਇਆ ॥ ਮਾਲ ਕੈ ਮਾਣੈ ਰੂਪ ਕੀ ਸੋਭਾ ਇਤੁ ਬਿਧੀ ਜਨਮੁ ਗਵਾਇਆ ॥1॥ ਰਹਾਉ ॥ ਐਬ ਤਨਿ ਚਿਕੜੋ ਇਹੁ ਮਨੁ ਮੇਂਡਕੋ ਕਮਲ ਕੀ ਸਾਰ ਨਹੀ ਮੂਲਿ ਪਾਈ ॥ ਭਉਰੁ ਉਸਤਾਦੁ ਨਿਤ ਭਾਖਿਆ ਬੋਲੇ ਕਿਉ ਬੂਝੈ ਜਾ ਨਹ ਬੁਝਾਈ ॥2॥ ਆਖਣੁ ਸੁਨਣਾ ਪਉਣ ਕੀ ਬਾਣੀ ਇਹੁ ਮਨੁ ਰਤਾ ਮਾਇਆ ॥ ਖਸਮ ਕੀ ਨਦਰਿ ਦਿਲਹਿ ਪਸਿੰਦੇ ਜਿਨੀ ਕਰਿ ਏਕੁ ਧਿਆਇਆ ॥3॥ ਤੀਹ ਕਰਿ ਰਖੇ ਪੰਜਿ ਕਰਿ ਸਾਥੀ ਨਾਉ ਸੈਤਾਨੁ ਮਤੁ ਕਟਿ ਜਾਈ ॥ ਨਾਨਕੁ ਆਖੈ ਰਾਹਿ ਪੈ ਚਲਣਾ ਮਾਲੁ ਧਨੁ ਕਿਤ ਕੂ ਸੰਜਿਆਹੀ ॥4॥2॥27॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 4 ॥ ਸੋਈ ਮਉਲਾ ਜਿਨਿ ਜਗੁ ਮਉਲਿਆ ਹਰਿਆ ਕੀਆ ਸੰਸਾਰੋ ॥ ਆਬ ਖਾਕੁ ਜਿਨਿ ਬੰਧਿ ਰਹਾਈ ਧੰਨੁ ਸਿਰਜਣਹਾਰੋ ॥1॥ ਮਰਣਾ ਮੁਲਾ ਮਰਣਾ ॥ ਭੀ ਕਰਤਾਰਹੁ ਡਰਣਾ ॥1॥ ਰਹਾਉ ॥

ਤਾ ਤੂ ਮੁਲਾ ਤਾ ਤੂ ਕਾਜੀ ਜਾਣਹਿ ਨਾਮੁ ਖੁਦਾਈ ॥ ਜੇ ਬਹੁਤੇਰਾ ਪੜ੍ਹਿਆ ਹੋਵੈ ਕੋ ਰਹੈ ਨ ਭਰੀਐ ਪਾਈ ॥2॥

ਸੋਈ ਕਾਜੀ ਜਿਨਿ ਆਪੁ ਤਜਿਆ ਇਕੁ ਨਾਮੁ ਕੀਆ ਆਧਾਰੋ ॥ ਹੈ ਭੀ ਹੋਸੀ ਜਾਇ ਨ ਜਾਸੀ ਸਚਾ ਸਿਰਜਣਹਾਰੋ

॥3॥ ਪੰਜਿ ਵਖਤ ਨਿਵਾਜ ਗੁਜਾਰਹਿ ਪੜਹਿ ਕਤੇਬ ਕੁਰਾਣਾ ॥ ਨਾਨਕੁ ਆਖੈ ਗੋਰ ਸਦੇਈ ਰਹਿਓ ਪੀਣਾ ਖਾਣਾ

॥4॥1॥28॥ ਸਿਰੀਰਾਗੁ ਮਹਲਾ 1 ॥ ਏਕੁ ਸੁਆਨੁ ਦੁਇ ਸੁਆਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ

॥ ਕੂੜੁ ਛੁਰਾ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥1॥ ਮੈ ਪਤਿ ਕੀ ਪੰਦਿ ਨ ਕਰਣੀ ਕੀ ਕਾਰ ॥ ਹਉ ਬਿਗੜੈ ਰੂਪਿ ਰਹਾ ਬਿਕਰਾਲ ॥ ਤੇਰਾ ਏਕੁ ਨਾਮੁ ਤਾਰੇ ਸੰਸਾਰੁ ॥ ਮੈ ਏਹਾ ਆਸ ਏਹੋ ਆਧਾਰੁ ॥1॥ ਰਹਾਉ ॥

ਮੁਖਿ ਨਿੰਦਾ ਆਖਾ ਦਿਨੁ ਰਾਤਿ ॥ ਪਰ ਘਰੁ ਜੋਹੀ ਨੀਚ ਸਨਾਤਿ ॥ ਕਾਮੁ ਕ੍ਰੋਧੁ ਤਨਿ ਵਸਹਿ ਚੰਡਾਲ ॥ ਧਾਣਕ ਰੂਪਿ ਰਹਾ ਕਰਤਾਰ ॥2॥ ਫਾਹੀ ਸੁਰਤਿ ਮਲੂਕੀ ਵੇਸੁ ॥ ਹਉ ਠਗਵਾੜਾ ਠਗੀ ਦੇਸੁ ॥ ਖਰਾ ਸਿਆਣਾ ਬਹੁਤਾ ਭਾਰੁ ॥ ਧਾਣਕ ਰੂਪਿ ਰਹਾ ਕਰਤਾਰ ॥3॥ ਮੈ ਕੀਤਾ ਨ ਜਾਤਾ ਹਰਾਮਖੋਰੁ ॥ ਹਉ ਕਿਆ ਮੁਹੁ ਦੇਸਾ ਦੁਸਟੁ ਚੋਰੁ ॥

25

ਨਾਨਕੁ ਨੀਚੁ ਕਹੈ ਬੀਚਾਰੁ ॥ ਧਾਣਕ ਰੂਪਿ ਰਹਾ ਕਰਤਾਰ ॥4॥2॥29॥ ਸਿਰੀਰਾਗੁ ਮਹਲਾ 1 ॥ ਏਕਾ ਸੁਰਤਿ ਜੇਤੇ ਹੈ ਜੀਅ ॥ ਸੁਰਤਿ ਵਿਹੂਣਾ ਕੋਇ ਨ ਕੀਅ ॥ ਜੇਹੀ ਸੁਰਤਿ ਤੇਹਾ ਤਿਨ ਰਾਹੁ ॥ ਲੇਖਾ ਇਕੋ ਆਵਹੁ ਜਾਹੁ ॥1॥ ਕਾਹੇ ਜੀਅ ਕਰਹਿ ਚਤੁਰਾਈ ॥ ਲੇਵੈ ਦੇਵੈ ਢਿਲ ਨ ਪਾਈ ॥1॥ ਰਹਾਉ ॥ ਤੇਰੇ ਜੀਅ ਜੀਆ ਕਾ ਤੋਹਿ ॥ ਕਿਤ ਕਉ ਸਾਹਿਬ ਆਵਹਿ ਰੋਹਿ ॥ ਜੇ ਤੂ ਸਾਹਿਬ ਆਵਹਿ ਰੋਹਿ ॥ ਤੂ ਓਨਾ ਕਾ ਤੇਰੇ ਓਹਿ ॥2॥ ਅਸੀ ਬੋਲਵਿਗਾੜ ਵਿਗਾੜਹ ਬੋਲਿ ॥

ਤੂ ਨਦਰੀ ਅੰਦਰਿ ਤੋਲਹਿ ਤੋਲੁ ॥ ਜਹ ਕਰਣੀ ਤਹ ਪੂਰੀ ਮਤਿ ॥ ਕਰਣੀ ਬਾਝਹੁ ਘਟੇ ਘਟਿ ॥3॥ ਪ੍ਰਣਵਤਿ ਨਾਨਕੁ ਗਿਆਨੀ ਕੈਸਾ ਹੋਇ ॥ ਆਪੁ ਪਛਾਣੈ ਬੂਝੈ ਸੋਇ ॥ ਗੁਰ ਪਰਸਾਦਿ ਕਰੇ ਬੀਚਾਰੁ ॥ ਸੋ ਗਿਆਨੀ ਦਰਗਹ ਪਰਵਾਣੁ

॥4॥3॥30॥ ਸਿਰੀਰਾਗੁ ਮਹਲਾ 1 ॥ ਤੂ ਦਰੀਆਉ ਦਾਨਾ ਬੀਨਾ ਮੈ ਮਛੁਲੀ ਕੈਸੇ ਅੰਤੁ ਲਹਾ ॥ ਜਹ ਜਹ ਦੇਖਾ ਤਹ ਤਹ ਤੂ ਹੈ ਤੁਝ ਤੇ ਨਿਕਸੀ ਫੂਟਿ ਮਰਾ ॥1॥ ਨ ਜਾਣਾ ਮੇਉ ਨ ਜਾਣਾ ਜਾਲੀ ॥ ਜਾ ਦੁਖੁ ਲਾਗੈ ਤਾ ਤੁਝੈ ਸਮਾਲੀ ॥1॥

ਰਹਾਉ ॥ ਤੂ ਭਰਪੂਰਿ ਜਾਨਿਆ ਮੈ ਦੂਰਿ ॥ ਜੋ ਕਛੁ ਕਰੀ ਸੁ ਤੇਰੈ ਹਦੂਰਿ ॥ ਤੂ ਦੇਖਹਿ ਹਉ ਮੁਕਰਿ ਪਾਉ ॥ ਤੇਰੈ ਕੰਮਿ ਨ ਤੇਰੈ ਨਾਇ ॥2॥ ਜੇਤਾ ਦੇਹਿ ਤੇਤਾ ਹਉ ਖਾਉ ॥ ਬਿਆ ਦਰੁ ਨਾਹੀ ਕੈ ਦਰਿ ਜਾਉ ॥ ਨਾਨਕੁ ਏਕ ਕਹੈ ਅਰਦਾਸਿ

॥ ਜੀਉ ਪਿੰਡੁ ਸਭੁ ਤੇਰੈ ਪਾਸਿ ॥3॥ ਆਪੇ ਨੇੜੈ ਦੂਰਿ ਆਪੇ ਹੀ ਆਪੇ ਮੰਝਿ ਮਿਆਨੁੋ ॥ ਆਪੇ ਵੇਖੈ ਸੁਣੇ ਆਪੇ ਹੀ ਕੁਦਰਤਿ ਕਰੇ ਜਹਾਨੁੋ ॥ ਜੋ ਤਿਸੁ ਭਾਵੈ ਨਾਨਕਾ ਹੁਕਮੁ ਸੋਈ ਪਰਵਾਨੁੋ ॥4॥4॥31॥ ਸਿਰੀਰਾਗੁ ਮਹਲਾ 1 ॥ ਕੀਤਾ ਕਹਾ ਕਰੇ ਮਨਿ ਮਾਨੁ ॥ ਦੇਵਣਹਾਰੇ ਕੈ ਹਥਿ ਦਾਨੁ ॥ ਭਾਵੈ ਦੇਇ ਨ ਦੇਈ ਸੋਇ ॥ ਕੀਤੇ ਕੈ ਕਹਿਐ ਕਿਆ ਹੋਇ

॥1॥ ਆਪੇ ਸਚੁ ਭਾਵੈ ਤਿਸੁ ਸਚੁ ॥ ਅੰਧਾ ਕਚਾ ਕਚੁ ਨਿਕਚੁ ॥1॥ ਰਹਾਉ ॥ ਜਾ ਕੇ ਰੁਖ ਬਿਰਖ ਆਰਾਉ ॥ ਜੇਹੀ ਧਾਤੁ ਤੇਹਾ ਤਿਨ ਨਾਉ ॥ ਫੁਲੁ ਭਾਉ ਫਲੁ ਲਿਖਿਆ ਪਾਇ ॥ ਆਪਿ ਬੀਜਿ ਆਪੇ ਹੀ ਖਾਇ ॥2॥ ਕਚੀ ਕੰਧ ਕਚਾ ਵਿਚਿ ਰਾਜੁ ॥ ਮਤਿ ਅਲੂਣੀ ਫਿਕਾ ਸਾਦੁ ॥ ਨਾਨਕ ਆਣੈ ਆਵੈ ਰਾਸਿ ॥ ਵਿਣੁ ਨਾਵੈ ਨਾਹੀ ਸਾਬਾਸਿ ॥3॥5॥32॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 5 ॥ ਅਛਲ ਛਲਾਈ ਨਹ ਛਲੈ ਨਹ ਘਾਉ ਕਟਾਰਾ ਕਰਿ ਸਕੈ ॥ ਜਿਉ ਸਾਹਿਬੁ ਰਾਖੈ ਤਿਉ ਰਹੈ

ਇਸੁ ਲੋਭੀ ਕਾ ਜੀਉ ਟਲਪਲੈ ॥1॥ ਬਿਨੁ ਤੇਲ ਦੀਵਾ ਕਿਉ ਜਲੈ ॥1॥ ਰਹਾਉ ॥ ਪੋਥੀ ਪੁਰਾਣ ਕਮਾਈਐ ॥ ਭਉ ਵਟੀ

26

ਇਤੁ ਤਨਿ ਪਾਈਐ ॥ ਸਚੁ ਬੂਝਣੁ ਆਣਿ ਜਲਾਈਐ ॥2॥ ਇਹੁ ਤੇਲੁ ਦੀਵਾ ਇਉ ਜਲੈ ॥ ਕਰਿ ਚਾਨਣੁ ਸਾਹਿਬੁ ਤਉ ਮਿਲੈ ॥1॥ ਰਹਾਉ ॥ ਇਤੁ ਤਨਿ ਲਾਗੈ ਬਾਣੀਆ ॥ ਸੁਖੁ ਹੋਵੈ ਸੇਵ ਕਮਾਣੀਆ ॥ ਸਭ ਦੁਨੀਆ ਆਵਣ ਜਾਣੀਆ

॥3॥ ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥4॥1॥33॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 3 ਘਰੁ 1 ॥ ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥ ਸਤਿਗੁਰੁ ਮਨਕਾਮਨਾ ਤੀਰਥੁ ਹੈ ਜਿਸ ਨੋ ਦੇਇ ਬੁਝਾਇ ॥ ਮਨਚਿੰਦਿਆ ਵਰੁ ਪਾਵਣਾ ਜੋ ਇਛੈ ਸੋ ਫਲੁ ਪਾਇ ॥ ਨਾਉ ਧਿਆਈਐ ਨਾਉ ਮੰਗੀਐ ਨਾਮੇ ਸਹਜਿ ਸਮਾਇ ॥1॥ ਮਨ ਮੇਰੇ ਹਰਿ ਰਸੁ ਚਾਖੁ ਤਿਖ ਜਾਇ ॥ ਜਿਨੀ ਗੁਰਮੁਖਿ ਚਾਖਿਆ ਸਹਜੇ ਰਹੇ ਸਮਾਇ ॥1॥ ਰਹਾਉ ॥ ਜਿਨੀ ਸਤਿਗੁਰੁ ਸੇਵਿਆ ਤਿਨੀ ਪਾਇਆ ਨਾਮੁ ਨਿਧਾਨੁ ॥ ਅੰਤਰਿ ਹਰਿ ਰਸੁ ਰਵਿ ਰਹਿਆ ਚੂਕਾ ਮਨਿ ਅਭਿਮਾਨੁ ॥ ਹਿਰਦੈ ਕਮਲੁ ਪ੍ਰਗਾਸਿਆ ਲਾਗਾ ਸਹਜਿ ਧਿਆਨੁ ॥ ਮਨੁ ਨਿਰਮਲੁ ਹਰਿ ਰਵਿ ਰਹਿਆ ਪਾਇਆ ਦਰਗਹ ਮਾਨੁ ॥2॥ ਸਤਿਗੁਰੁ ਸੇਵਨਿ ਆਪਣਾ ਤੇ ਵਿਰਲੇ ਸੰਸਾਰਿ ॥ ਹਉਮੈ ਮਮਤਾ ਮਾਰਿ ਕੈ

ਹਰਿ ਰਾਖਿਆ ਉਰਿ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨਾ ਨਾਮੇ ਲਗਾ ਪਿਆਰੁ ॥ ਸੇਈ ਸੁਖੀਏ ਚਹੁ ਜੁਗੀ ਜਿਨਾ ਨਾਮੁ ਅਖੁਟੁ ਅਪਾਰੁ ॥3॥ ਗੁਰਿ ਮਿਲਿਐ ਨਾਮੁ ਪਾਈਐ ਚੂਕੈ ਮੋਹ ਪਿਆਸ ॥ ਹਰਿ ਸੇਤੀ ਮਨੁ ਰਵਿ ਰਹਿਆ ਘਰ ਹੀ ਮਾਹਿ ਉਦਾਸੁ ॥ ਜਿਨਾ ਹਰਿ ਕਾ ਸਾਦੁ ਆਇਆ ਹਉ ਤਿਨ ਬਲਿਹਾਰੈ ਜਾਸੁ ॥ ਨਾਨਕ ਨਦਰੀ ਪਾਈਐ ਸਚੁ ਨਾਮੁ ਗੁਣਤਾਸੁ ॥4॥1॥ ਸਿਰੀਰਾਗੁ ਮਹਲਾ 3 ॥ ਬਹੁ ਭੇਖ ਕਰਿ ਭਰਮਾਈਐ ਮਨਿ ਹਿਰਦੈ ਕਪਟੁ ਕਮਾਇ ॥ ਹਰਿ ਕਾ ਮਹਲੁ ਨ ਪਾਵਈ ਮਰਿ ਵਿਸਟਾ ਮਾਹਿ ਸਮਾਇ ॥1॥ ਮਨ ਰੇ ਗ੍ਰਿਹ ਹੀ ਮਾਹਿ ਉਦਾਸੁ ॥

ਸਚੁ ਸੰਜਮੁ ਕਰਣੀ ਸੋ ਕਰੇ ਗੁਰਮੁਖਿ ਹੋਇ ਪਰਗਾਸੁ ॥1॥ ਰਹਾਉ ॥ ਗੁਰ ਕੈ ਸਬਦਿ ਮਨੁ ਜੀਤਿਆ ਗਤਿ ਮੁਕਤਿ ਘਰੈ ਮਹਿ ਪਾਇ ॥ ਹਰਿ ਕਾ ਨਾਮੁ ਧਿਆਈਐ ਸਤਿਸੰਗਤਿ ਮੇਲਿ ਮਿਲਾਇ ॥2॥ ਜੇ ਲਖ ਇਸਤਰੀਆ ਭੋਗ ਕਰਹਿ ਨਵ ਖੰਡ ਰਾਜੁ ਕਮਾਹਿ ॥ ਬਿਨੁ ਸਤਿਗੁਰ ਸੁਖੁ ਨ ਪਾਵਹੀ ਫਿਰਿ ਫਿਰਿ ਜੋਨੀ ਪਾਹਿ ॥3॥ ਹਰਿ ਹਾਰੁ ਕੰਠਿ

ਜਿਨੀ ਪਹਿਰਿਆ ਗੁਰ ਚਰਣੀ ਚਿਤੁ ਲਾਇ ॥ ਤਿਨਾ ਪਿਛੈ ਰਿਧਿ ਸਿਧਿ ਫਿਰੈ ਓਨਾ ਤਿਲੁ ਨ ਤਮਾਇ ॥4॥ ਜੋ ਪ੍ਰਭ ਭਾਵੈ ਸੋ ਥੀਐ ਅਵਰੁ ਨ ਕਰਣਾ ਜਾਇ ॥ ਜਨੁ ਨਾਨਕੁ ਜੀਵੈ ਨਾਮੁ ਲੈ ਹਰਿ ਦੇਵਹੁ ਸਹਜਿ ਸੁਭਾਇ ॥5॥2॥

27

ਸਿਰੀਰਾਗੁ ਮਹਲਾ 3 ॥ ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥ ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥ ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥1॥ ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥1॥ ਰਹਾਉ ॥ ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥ ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥ ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥ ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥2॥ ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥ ਮਤਿ ਬੁਧਿ ਭਵੀ ਨ ਬੁਝਹੀ ਅੰਤਰਿ ਲੋਭ ਵਿਕਾਰੁ ॥ ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥3॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥

ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥ ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ

॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥4॥ ਮਨ ਭੁਖਾ ਭੁਖਾ ਮਤੁ ਕਰਹਿ ਮਤੁ ਤੂ

ਕਰਹਿ ਪੂਕਾਰ ॥ ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥ ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥ ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖਦੁਆਰੁ ॥5॥3॥ ਸਿਰੀਰਾਗੁ ਮਹਲਾ 3 ॥ ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥ ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥ ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥ ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥1॥ ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥ ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥1॥ ਰਹਾਉ ॥

ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥ ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ

॥ ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥ ਮਨਮੁਖ ਗੁਣ ਤੇ ਬਾਹਰੇ ਬਿਨੁ ਨਾਵੈ ਮਰਦੇ ਝੂਰਿ

॥2॥ ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥ ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥ ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥ ਜਿਸੁ ਅੰਦਰਿ ਨਾਮ ਪ੍ਰਗਾਸੁ ਹੈ

28

ਓਹੁ ਸਦਾ ਸਦਾ ਥਿਰੁ ਹੋਇ ॥3॥ ਇਹੁ ਜਨਮੁ ਪਦਾਰਥੁ ਪਾਇ ਕੈ ਹਰਿ ਨਾਮੁ ਨ ਚੇਤੈ ਲਿਵ ਲਾਇ ॥ ਪਗਿ ਖਿਸਿਐ ਰਹਣਾ ਨਹੀ ਆਗੈ ਠਉਰੁ ਨ ਪਾਇ ॥ ਓਹ ਵੇਲਾ ਹਥਿ ਨ ਆਵਈ ਅੰਤਿ ਗਇਆ ਪਛੁਤਾਇ ॥ ਜਿਸੁ ਨਦਰਿ ਕਰੇ ਸੋ ਉਬਰੈ ਹਰਿ ਸੇਤੀ ਲਿਵ ਲਾਇ ॥4॥ ਦੇਖਾ ਦੇਖੀ ਸਭ ਕਰੇ ਮਨਮੁਖਿ ਬੂਝ ਨ ਪਾਇ ॥ ਜਿਨ ਗੁਰਮੁਖਿ ਹਿਰਦਾ ਸੁਧੁ ਹੈ ਸੇਵ ਪਈ ਤਿਨ ਥਾਇ ॥ ਹਰਿ ਗੁਣ ਗਾਵਹਿ ਹਰਿ ਨਿਤ ਪੜਹਿ ਹਰਿ ਗੁਣ ਗਾਇ ਸਮਾਇ ॥ ਨਾਨਕ ਤਿਨ ਕੀ ਬਾਣੀ ਸਦਾ ਸਚੁ ਹੈ ਜਿ ਨਾਮਿ ਰਹੇ ਲਿਵ ਲਾਇ ॥5॥4॥ ਸਿਰੀਰਾਗੁ ਮਹਲਾ 3

॥ ਜਿਨੀ ਇਕਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

ਓਇ ਅੰਮ੍ਰਿਤੁ ਪੀਵਹਿ ਸਦਾ ਸਦਾ ਸਚੈ ਨਾਮਿ ਪਿਆਰਿ ॥1॥ ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥1॥ ਰਹਾਉ ॥ ਮਨਮੁਖ ਨਾਮੁ ਨ ਜਾਣਨੀ ਵਿਣੁ ਨਾਵੈ ਪਤਿ ਜਾਇ ॥

ਸਬਦੈ ਸਾਦੁ ਨ ਆਇਓ ਲਾਗੇ ਦੂਜੈ ਭਾਇ ॥ ਵਿਸਟਾ ਕੇ ਕੀੜੇ ਪਵਹਿ ਵਿਚਿ ਵਿਸਟਾ ਸੇ ਵਿਸਟਾ ਮਾਹਿ ਸਮਾਇ

॥2॥ ਤਿਨ ਕਾ ਜਨਮੁ ਸਫਲੁ ਹੈ ਜੋ ਚਲਹਿ ਸਤਿਗੁਰ ਭਾਇ ॥ ਕੁਲੁ ਉਧਾਰਹਿ ਆਪਣਾ ਧੰਨ ਜਣੇਦੀ ਮਾਇ ॥

ਹਰਿ ਹਰਿ ਨਾਮੁ ਧਿਆਈਐ ਜਿਸ ਨਉ ਕਿਰਪਾ ਕਰੇ ਰਜਾਇ ॥3॥ ਜਿਨੀ ਗੁਰਮੁਖਿ ਨਾਮੁ ਧਿਆਇਆ ਵਿਚਹੁ ਆਪੁ ਗਵਾਇ ॥ ਓਇ ਅੰਦਰਹੁ ਬਾਹਰਹੁ ਨਿਰਮਲੇ ਸਚੇ ਸਚਿ ਸਮਾਇ ॥ ਨਾਨਕ ਆਏ ਸੇ ਪਰਵਾਣੁ ਹਹਿ ਜਿਨ ਗੁਰਮਤੀ ਹਰਿ ਧਿਆਇ ॥4॥5॥ ਸਿਰੀਰਾਗੁ ਮਹਲਾ 3 ॥ ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥ ਹਰਿ ਨਾਮੁ ਸਲਾਹਨਿ ਸਦਾ ਸਦਾ ਵਖਰੁ ਹਰਿ ਨਾਮੁ ਅਧਾਰੁ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਭਗਤਾ ਅਤੁਟੁ ਭੰਡਾਰੁ ॥1॥ ਭਾਈ ਰੇ ਇਸੁ ਮਨ ਕਉ ਸਮਝਾਇ ॥ ਏ ਮਨ ਆਲਸੁ ਕਿਆ ਕਰਹਿ ਗੁਰਮੁਖਿ

ਨਾਮੁ ਧਿਆਇ ॥1॥ ਰਹਾਉ ॥ ਹਰਿ ਭਗਤਿ ਹਰਿ ਕਾ ਪਿਆਰੁ ਹੈ ਜੇ ਗੁਰਮੁਖਿ ਕਰੇ ਬੀਚਾਰੁ ॥ ਪਾਖੰਡਿ ਭਗਤਿ ਨ ਹੋਵਈ ਦੁਬਿਧਾ ਬੋਲੁ ਖੁਆਰੁ ॥ ਸੋ ਜਨੁ ਰਲਾਇਆ ਨਾ ਰਲੈ ਜਿਸੁ ਅੰਤਰਿ ਬਿਬੇਕ ਬੀਚਾਰੁ ॥2॥ ਸੋ ਸੇਵਕੁ ਹਰਿ ਆਖੀਐ ਜੋ ਹਰਿ ਰਾਖੈ ਉਰਿ ਧਾਰਿ ॥ ਮਨੁ ਤਨੁ ਸਉਪੇ ਆਗੈ ਧਰੇ ਹਉਮੈ ਵਿਚਹੁ ਮਾਰਿ ॥ ਧੰਨੁ ਗੁਰਮੁਖਿ

ਸੋ ਪਰਵਾਣੁ ਹੈ ਜਿ ਕਦੇ ਨ ਆਵੈ ਹਾਰਿ ॥3॥ ਕਰਮਿ ਮਿਲੈ ਤਾ ਪਾਈਐ ਵਿਣੁ ਕਰਮੈ ਪਾਇਆ ਨ ਜਾਇ ॥

29

ਲਖ ਚਉਰਾਸੀਹ ਤਰਸਦੇ ਜਿਸੁ ਮੇਲੇ ਸੋ ਮਿਲੈ ਹਰਿ ਆਇ ॥ ਨਾਨਕ ਗੁਰਮੁਖਿ ਹਰਿ ਪਾਇਆ ਸਦਾ ਹਰਿ ਨਾਮਿ ਸਮਾਇ ॥4॥6॥ ਸਿਰੀਰਾਗੁ ਮਹਲਾ 3 ॥ ਸੁਖਸਾਗਰੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥ ਅਨਦਿਨੁ ਨਾਮੁ ਧਿਆਈਐ ਸਹਜੇ ਨਾਮਿ ਸਮਾਇ ॥ ਅੰਦਰੁ ਰਚੈ ਹਰਿ ਸਚ ਸਿਉ ਰਸਨਾ ਹਰਿ ਗੁਣ ਗਾਇ ॥1॥ ਭਾਈ ਰੇ ਜਗੁ ਦੁਖੀਆ ਦੂਜੈ ਭਾਇ ॥ ਗੁਰ ਸਰਣਾਈ ਸੁਖੁ ਲਹਹਿ ਅਨਦਿਨੁ ਨਾਮੁ ਧਿਆਇ ॥1॥ ਰਹਾਉ ॥ ਸਾਚੇ ਮੈਲੁ ਨ ਲਾਗਈ ਮਨੁ ਨਿਰਮਲੁ ਹਰਿ ਧਿਆਇ ॥ ਗੁਰਮੁਖਿ ਸਬਦੁ ਪਛਾਣੀਐ ਹਰਿ ਅੰਮ੍ਰਿਤ ਨਾਮਿ ਸਮਾਇ ॥

ਗੁਰਗਿਆਨੁ ਪ੍ਰਚੰਡੁ ਬਲਾਇਆ ਅਗਿਆਨੁ ਅੰਧੇਰਾ ਜਾਇ ॥2॥ ਮਨਮੁਖ ਮੈਲੇ ਮਲੁ ਭਰੇ ਹਉਮੈ ਤ੍ਰਿਸਨਾ ਵਿਕਾਰੁ

॥ ਬਿਨੁ ਸਬਦੈ ਮੈਲੁ ਨ ਉਤਰੈ ਮਰਿ ਜੰਮਹਿ ਹੋਇ ਖੁਆਰੁ ॥ ਧਾਤੁਰਬਾਜੀ ਪਲਚਿ ਰਹੇ ਨਾ ਉਰਵਾਰੁ ਨ ਪਾਰੁ ॥3॥

ਗੁਰਮੁਖਿ ਜਪ ਤਪ ਸੰਜਮੀ ਹਰਿ ਕੈ ਨਾਮਿ ਪਿਆਰੁ ॥ ਗੁਰਮੁਖਿ ਸਦਾ ਧਿਆਈਐ ਏਕੁ ਨਾਮੁ ਕਰਤਾਰੁ ॥ ਨਾਨਕ ਨਾਮੁ ਧਿਆਈਐ ਸਭਨਾ ਜੀਆ ਕਾ ਆਧਾਰੁ ॥4॥7॥ ਸਿਰੀਰਾਗੁ ਮਹਲਾ 3 ॥ ਮਨਮੁਖੁ ਮੋਹਿ ਵਿਆਪਿਆ ਬੈਰਾਗੁ ਉਦਾਸੀ ਨ ਹੋਇ ॥ ਸਬਦੁ ਨ ਚੀਨੈ ਸਦਾ ਦੁਖੁ ਹਰਿ ਦਰਗਹ ਪਤਿ ਖੋਇ ॥ ਹਉਮੈ ਗੁਰਮੁਖਿ ਖੋਈਐ

ਨਾਮਿ ਰਤੇ ਸੁਖੁ ਹੋਇ ॥1॥ ਮੇਰੇ ਮਨ ਅਹਿਨਿਸਿ ਪੂਰਿ ਰਹੀ ਨਿਤ ਆਸਾ ॥ ਸਤਿਗੁਰੁ ਸੇਵਿ ਮੋਹੁ ਪਰਜਲੈ ਘਰ ਹੀ ਮਾਹਿ ਉਦਾਸਾ ॥1॥ ਰਹਾਉ ॥ ਗੁਰਮੁਖਿ ਕਰਮ ਕਮਾਵੈ ਬਿਗਸੈ ਹਰਿ ਬੈਰਾਗੁ ਅਨੰਦੁ ॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਹਉਮੈ ਮਾਰਿ ਨਿਚਿੰਦੁ ॥ ਵਡੈ ਭਾਗਿ ਸਤਿਸੰਗਤਿ ਪਾਈ ਹਰਿ ਪਾਇਆ ਸਹਜਿ ਅਨੰਦੁ ॥2॥ ਸੋ ਸਾਧੂ ਬੈਰਾਗੀ ਸੋਈ ਹਿਰਦੈ ਨਾਮੁ ਵਸਾਏ ॥ ਅੰਤਰਿ ਲਾਗਿ ਨ ਤਾਮਸੁ ਮੂਲੇ ਵਿਚਹੁ ਆਪੁ ਗਵਾਏ ॥ ਨਾਮੁ ਨਿਧਾਨੁ ਸਤਿਗੁਰੂ ਦਿਖਾਲਿਆ ਹਰਿ ਰਸੁ ਪੀਆ ਅਘਾਏ ॥3॥ ਜਿਨਿ ਕਿਨੈ ਪਾਇਆ ਸਾਧਸੰਗਤੀ ਪੂਰੈ ਭਾਗਿ ਬੈਰਾਗਿ ॥

ਮਨਮੁਖ ਫਿਰਹਿ ਨ ਜਾਣਹਿ ਸਤਿਗੁਰੁ ਹਉਮੈ ਅੰਦਰਿ ਲਾਗਿ ॥ ਨਾਨਕ ਸਬਦਿ ਰਤੇ ਹਰਿ ਨਾਮਿ ਰੰਗਾਏ ਬਿਨੁ ਭੈ

ਕੇਹੀ ਲਾਗਿ ॥4॥8॥ ਸਿਰੀਰਾਗੁ ਮਹਲਾ 3 ॥ ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥ ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥ ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥ 1 ॥ ਮੇਰੇ ਮਨ

30

ਤਜਿ ਨਿੰਦਾ ਹਉਮੈ ਅਹੰਕਾਰੁ ॥ ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥1॥ ਰਹਾਉ ॥ ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥ ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥ ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥2॥ ਸਤਿਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥ ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥ ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥3॥ ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥ ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥ ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥4॥9॥

ਸਿਰੀਰਾਗੁ ਮਹਲਾ 3 ॥ ਸਚਾ ਸਾਹਿਬੁ ਸੇਵੀਐ ਸਚ ਵਡਿਆਈ ਦੇਇ ॥ ਗੁਰ ਪਰਸਾਦੀ ਮਨਿ ਵਸੈ ਹਉਮੈ ਦੂਰਿ ਕਰੇਇ ॥ ਇਹੁ ਮਨੁ ਧਾਵਤੁ ਤਾ ਰਹੈ ਜਾ ਆਪੇ ਨਦਰਿ ਕਰੇਇ ॥1॥ ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥

ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥1॥ ਰਹਾਉ ॥ ਮਨਮੁਖ ਮਨੁ ਤਨੁ ਅੰਧੁ ਹੈ ਤਿਸ ਨਉ ਠਉਰ ਨ ਠਾਉ ॥ ਬਹੁ ਜੋਨੀ ਭਉਦਾ ਫਿਰੈ ਜਿਉ ਸੁੰਞੈ ਘਰਿ ਕਾਉ ॥ ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ

॥2॥ ਤ੍ਰੈ ਗੁਣ ਬਿਖਿਆ ਅੰਧੁ ਹੈ ਮਾਇਆ ਮੋਹ ਗੁਬਾਰ ॥ ਲੋਭੀ ਅਨ ਕਉ ਸੇਵਦੇ ਪੜਿ ਵੇਦਾ ਕਰਹਿਂ ਪੂਕਾਰ ॥

ਬਿਖਿਆ ਅੰਦਰਿ ਪਚਿ ਮੁਏ ਨਾ ਉਰਵਾਰੁ ਨ ਪਾਰੁ ॥3॥ ਮਾਇਆ ਮੋਹਿ ਵਿਸਾਰਿਆ ਜਗਤ ਪਿਤਾ ਪ੍ਰਤਿਪਾਲਿ ॥

ਬਾਝਹੁ ਗੁਰੂ ਅਚੇਤੁ ਹੈ ਸਭ ਬਧੀ ਜਮਕਾਲਿ ॥ ਨਾਨਕ ਗੁਰਮਤਿ ਉਬਰੇ ਸਚਾ ਨਾਮੁ ਸਮਾਲਿ ॥4॥10॥ ਸਿਰੀਰਾਗੁ ਮਹਲਾ 3 ॥ ਤ੍ਰੈ ਗੁਣ ਮਾਇਆ ਮੋਹੁ ਹੈ ਗੁਰਮੁਖਿ ਚਉਥਾ ਪਦੁ ਪਾਇ ॥ ਕਰਿ ਕਿਰਪਾ ਮੇਲਾਇਅਨੁ ਹਰਿ ਨਾਮੁ ਵਸਿਆ ਮਨਿ ਆਇ ॥ ਪੋਤੈ ਜਿਨ ਕੈ ਪੁੰਨੁ ਹੈ ਤਿਨ ਸਤਿਸੰਗਤਿ ਮੇਲਾਇ ॥1॥ ਭਾਈ ਰੇ ਗੁਰਮਤਿ ਸਾਚਿ ਰਹਾਉ

॥ ਸਾਚੋ ਸਾਚੁ ਕਮਾਵਣਾ ਸਾਚੈ ਸਬਦਿ ਮਿਲਾਉ ॥1॥ ਰਹਾਉ ॥ ਜਿਨੀ ਨਾਮੁ ਪਛਾਣਿਆ ਤਿਨ ਵਿਟਹੁ ਬਲਿ ਜਾਉ

॥ ਆਪੁ ਛੋਡਿ ਚਰਣੀ ਲਗਾ ਚਲਾ ਤਿਨ ਕੈ ਭਾਇ ॥ ਲਾਹਾ ਹਰਿ ਹਰਿ ਨਾਮੁ ਮਿਲੈ ਸਹਜੇ ਨਾਮਿ ਸਮਾਇ ॥2॥

ਬਿਨੁ ਗੁਰ ਮਹਲੁ ਨ ਪਾਈਐ ਨਾਮੁ ਨ ਪਰਾਪਤਿ ਹੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਦੂ ਪਾਈਐ ਸਚੁ ਸੋਇ ॥

ਅਸੁਰ ਸੰਘਾਰੈ ਸੁਖਿ ਵਸੈ ਜੋ ਤਿਸੁ ਭਾਵੈ ਸੁ ਹੋਇ ॥3॥ ਜੇਹਾ ਸਤਿਗੁਰੁ ਕਰਿ ਜਾਣਿਆ ਤੇਹੋ ਜੇਹਾ ਸੁਖੁ ਹੋਇ ॥ ਏਹੁ ਸਹਸਾ ਮੂਲੇ ਨਾਹੀ ਭਾਉ ਲਾਏ ਜਨੁ ਕੋਇ ॥ ਨਾਨਕ ਏਕ ਜੋਤਿ ਦੁਇ ਮੂਰਤੀ ਸਬਦਿ ਮਿਲਾਵਾ ਹੋਇ ॥4॥11॥

31

ਸਿਰੀਰਾਗੁ ਮਹਲਾ 3 ॥ ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥ ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥ ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥1॥ ਮਨ ਰੇ ਸਦਾ ਭਜਹੁ ਹਰਿ ਸਰਣਾਈ ॥ ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥1॥ ਰਹਾਉ ॥ ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥ ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥2॥ ਸਤਿਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੈ ਸੋ ਫਲੁ ਪਾਏ ॥ ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥3॥ ਜੋ ਸਤਿਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥ ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥ ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥4॥12॥ ਸਿਰੀਰਾਗੁ ਮਹਲਾ 3 ॥

ਮਨਮੁਖ ਕਰਮ ਕਮਾਵਣੇ ਜਿਉ ਦੋਹਾਗਣਿ ਤਨਿ ਸੀਗਾਰੁ ॥ ਸੇਜੈ ਕੰਤੁ ਨ ਆਵਈ ਨਿਤ ਨਿਤ ਹੋਇ ਖੁਆਰੁ ॥

ਪਿਰ ਕਾ ਮਹਲੁ ਨ ਪਾਵਈ ਨਾ ਦੀਸੈ ਘਰੁ ਬਾਰੁ ॥1॥ ਭਾਈ ਰੇ ਇਕਮਨਿ ਨਾਮੁ ਧਿਆਇ ॥ ਸੰਤਾ ਸੰਗਤਿ ਮਿਲਿ ਰਹੈ ਜਪਿ ਰਾਮ ਨਾਮੁ ਸੁਖੁ ਪਾਇ ॥1॥ ਰਹਾਉ ॥ ਗੁਰਮੁਖਿ ਸਦਾ ਸੋਹਾਗਣੀ ਪਿਰੁ ਰਾਖਿਆ ਉਰ ਧਾਰਿ

॥ ਮਿਠਾ ਬੋਲਹਿ ਨਿਵਿ ਚਲਹਿ ਸੇਜੈ ਰਵੈ ਭਤਾਰੁ ॥ ਸੋਭਾਵੰਤੀ ਸੋਹਾਗਣੀ ਜਿਨ ਗੁਰ ਕਾ ਹੇਤੁ ਅਪਾਰੁ ॥2॥ ਪੂਰੈ

ਭਾਗਿ ਸਤਿਗੁਰੁ ਮਿਲੈ ਜਾ ਭਾਗੈ ਕਾ ਉਦਉ ਹੋਇ ॥ ਅੰਤਰਹੁ ਦੁਖੁ ਭ੍ਰਮੁ ਕਟੀਐ ਸੁਖੁ ਪਰਾਪਤਿ ਹੋਇ ॥ ਗੁਰ ਕੈ

ਭਾਣੈ ਜੋ ਚਲੈ ਦੁਖੁ ਨ ਪਾਵੈ ਕੋਇ ॥3॥ ਗੁਰ ਕੇ ਭਾਣੇ ਵਿਚਿ ਅੰਮ੍ਰਿਤੁ ਹੈ ਸਹਜੇ ਪਾਵੈ ਕੋਇ ॥ ਜਿਨਾ ਪਰਾਪਤਿ ਤਿਨ ਪੀਆ ਹਉਮੈ ਵਿਚਹੁ ਖੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਚਿ ਮਿਲਾਵਾ ਹੋਇ ॥4॥1 ਸਿਰੀਰਾਗੁ ਮਹਲਾ 3 ॥ ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥ ਸੋਹਾਗਣੀ ਕਰਮ ਕਮਾਵਦੀਆ ਸੇਈ ਕਰਮ ਕਰੇਇ ॥ ਸਹਜੇ ਸਾਚਿ ਮਿਲਾਵੜਾ ਸਾਚੁ ਵਡਾਈ ਦੇਇ ॥1॥ ਭਾਈ ਰੇ ਗੁਰ ਬਿਨੁ ਭਗਤਿ ਨ ਹੋਇ ॥ ਬਿਨੁ ਗੁਰ ਭਗਤਿ ਨ ਪਾਈਐ ਜੇ ਲੋਚੈ ਸਭੁ ਕੋਇ ॥ 1 ॥ ਰਹਾਉ ॥ ਲਖ ਚਉਰਾਸੀਹ ਫੇਰੁ ਪਇਆ ਕਾਮਣਿ ਦੂਜੈ ਭਾਇ ॥

ਬਿਨੁ ਗੁਰ ਨੀਦ ਨ ਆਵਈ ਦੁਖੀ ਰੈਣਿ ਵਿਹਾਇ ॥ ਬਿਨੁ ਸਬਦੈ ਪਿਰੁ ਨ ਪਾਈਐ ਬਿਰਥਾ ਜਨਮੁ ਗਵਾਇ ॥ 2॥

32

ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਿਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥3॥ ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਮਨੁ ਤਨੁ ਰਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥4॥14॥

ਸਿਰੀਰਾਗੁ ਮਹਲਾ 3 ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥1॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥1॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥2॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਸਤਿਗੁਰੁ ਸੇਵਿ ਗੁਣਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਹੋਇ ਸਖਾਈ ॥3॥

ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥4॥15॥ ਸਿਰੀਰਾਗੁ ਮਹਲਾ 3 ॥ ਧੰਨ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਿਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ

॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀਨਿਧਾਨੁ ॥1॥ ਮੇਰੇ ਮਨ ਗੁਰਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥1॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ

॥2॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਸਤਿਗੁਰ ਪੰਨੈ

ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥3॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਤਜਿ ਵਿਕਾਰ

॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ ਅਪਾਰ

॥4॥16॥ ਸਿਰੀਰਾਗੁ ਮਹਲਾ 3 ॥ ਗੋਵਿੰਦੁ ਗੁਣੀਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਬਦਨੀ

33

ਨ ਪਾਈਐ ਹਉਮੈ ਵਿਚਹੁ ਜਾਇ ॥ ਸਤਿਗੁਰਿ ਮਿਲਿਐ ਸਦ ਭੈ ਰਚੈ ਆਪਿ ਵਸੈ ਮਨਿ ਆਇ ॥1॥ ਭਾਈ ਰੇ ਗੁਰਮੁਖਿ ਬੂਝੈ ਕੋਇ ॥ ਬਿਨੁ ਬੂਝੇ ਕਰਮ ਕਮਾਵਣੇ ਜਨਮੁ ਪਦਾਰਥੁ ਖੋਇ ॥1॥ ਰਹਾਉ ॥ ਜਿਨੀ ਚਾਖਿਆ ਤਿਨੀ ਸਾਦੁ ਪਾਇਆ ਬਿਨੁ ਚਾਖੇ ਭਰਮਿ ਭੁਲਾਇ ॥ ਅੰਮ੍ਰਿਤੁ ਸਾਚਾ ਨਾਮੁ ਹੈ ਕਹਣਾ ਕਛੂ ਨ ਜਾਇ ॥ ਪੀਵਤ ਹੂ

ਪਰਵਾਣੁ ਭਇਆ ਪੂਰੈ ਸਬਦਿ ਸਮਾਇ ॥2॥ ਆਪੇ ਦੇਇ ਤ ਪਾਈਐ ਹੋਰੁ ਕਰਣਾ ਕਿਛੂ ਨ ਜਾਇ ॥ ਦੇਵਣਵਾਲੇ ਕੈ ਹਥਿ ਦਾਤਿ ਹੈ ਗੁਰੂ ਦੁਆਰੈ ਪਾਇ ॥ ਜੇਹਾ ਕੀਤੋਨੁ ਤੇਹਾ ਹੋਆ ਜੇਹੇ ਕਰਮ ਕਮਾਇ ॥3॥ ਜਤੁ ਸਤੁ ਸੰਜਮੁ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥ ਪੂਰੈ ਭਾਗਿ ਨਾਮੁ ਮਨਿ ਵਸੈ ਸਬਦਿ ਮਿਲਾਵਾ ਹੋਇ ॥ ਨਾਨਕ ਸਹਜੇ ਹੀ ਰੰਗਿ ਵਰਤਦਾ ਹਰਿ ਗੁਣ ਪਾਵੈ ਸੋਇ ॥4॥17॥ ਸਿਰੀਰਾਗੁ ਮਹਲਾ 3 ॥ ਕਾਇਆਂ ਸਾਧੈ ਉਰਧਤਪੁ ਕਰੈ ਵਿਚਹੁ ਹਉਮੈ ਨ ਜਾਇ ॥ ਅਧਿਆਤਮ ਕਰਮ ਜੇ ਕਰੇ ਨਾਮੁ ਨ ਕਬ ਹੀ ਪਾਇ ॥ ਗੁਰ ਕੈ ਸਬਦਿ ਜੀਵਤੁ ਮਰੈ ਹਰਿ ਨਾਮੁ ਵਸੈ ਮਨਿ ਆਇ ॥1॥ ਸੁਣਿ ਮਨ ਮੇਰੇ ਭਜੁ ਸਤਿਗੁਰ ਸਰਣਾ ॥ ਗੁਰ ਪਰਸਾਦੀ ਛੁਟੀਐ ਬਿਖੁ ਭਵਜਲੁ ਸਬਦਿ ਗੁਰ ਤਰਣਾ ॥1॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਦੂਜਾ ਭਾਉ ਵਿਕਾਰੁ ॥ ਪੰਡਿਤੁ ਪੜੈ ਬੰਧਨ ਮੋਹ ਬਾਧਾ ਨਹ ਬੂਝੈ ਬਿਖਿਆ ਪਿਆਰਿ ॥ ਸਤਿਗੁਰਿ ਮਿਲਿਐ ਤ੍ਰਿਕੁਟੀ ਛੂਟੈ ਚਉਥੈ ਪਦਿ ਮੁਕਤਿ ਦੁਆਰੁ ॥2॥ ਗੁਰ ਤੇ ਮਾਰਗੁ ਪਾਈਐ ਚੂਕੈ ਮੋਹੁ ਗੁਬਾਰੁ ॥ ਸਬਦਿ ਮਰੈ ਤਾ ਉਧਰੈ ਪਾਏ ਮੋਖਦੁਆਰੁ ॥ ਗੁਰ ਪਰਸਾਦੀ ਮਿਲਿ ਰਹੈ ਸਚੁ ਨਾਮੁ ਕਰਤਾਰ ॥3॥ ਇਹੁ ਮਨੂਆ ਅਤਿ ਸਬਲੁ ਹੈ ਛਡੇ ਨ ਕਿਤੈ ਉਪਾਇ ॥ ਦੂਜੈ ਭਾਇ ਦੁਖੁ ਲਾਇਦਾ ਬਹੁਤੀ ਦੇਇ ਸਜਾਇ ॥ ਨਾਨਕ ਨਾਮਿ ਲਗੇ ਸੇ ਉਬਰੇ ਹਉਮੈ ਸਬਦਿ ਗਵਾਇ ॥4॥18॥ ਸਿਰੀਰਾਗੁ ਮਹਲਾ 3 ॥ ਕਿਰਪਾ ਕਰੇ ਗੁਰੁ ਪਾਈਐ ਹਰਿ ਨਾਮੋ ਦੇਇ ਦ੍ਰਿੜਾਇ ॥ ਬਿਨੁ ਗੁਰ ਕਿਨੈ ਨ ਪਾਇਓ ਬਿਰਥਾ ਜਨਮੁ ਗਵਾਇ ॥ ਮਨਮੁਖ

ਕਰਮ ਕਮਾਵਣੇ ਦਰਗਹ ਮਿਲੈ ਸਜਾਇ ॥1॥ ਮਨ ਰੇ ਦੂਜਾ ਭਾਉ ਚੁਕਾਇ ॥ ਅੰਤਰਿ ਤੇਰੈ ਹਰਿ ਵਸੈ ਗੁਰ ਸੇਵਾ ਸੁਖੁ ਪਾਇ ॥ ਰਹਾਉ ॥ ਸਚੁ ਬਾਣੀ ਸਚੁ ਸਬਦੁ ਹੈ ਜਾ ਸਚਿ ਧਰੇ ਪਿਆਰੁ ॥ ਹਰਿ ਕਾ ਨਾਮੁ ਮਨਿ ਵਸੈ ਹਉਮੈ

ਕ੍ਰੋਧੁ ਨਿਵਾਰਿ ॥ ਮਨਿ ਨਿਰਮਲ ਨਾਮੁ ਧਿਆਈਐ ਤਾ ਪਾਏ ਮੋਖਦੁਆਰੁ ॥2॥ ਹਉਮੈ ਵਿਚਿ ਜਗੁ ਬਿਨਸਦਾ ਮਰਿ ਜੰਮੈ ਆਵੈ ਜਾਇ ॥ ਮਨਮੁਖ ਸਬਦੁ ਨ ਜਾਣਨੀ ਜਾਸਨਿ ਪਤਿ ਗਵਾਇ ॥ ਗੁਰ ਸੇਵਾ ਨਾਉ ਪਾਈਐ

34

ਸਚੇ ਰਹੈ ਸਮਾਇ ॥3॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥4॥19॥ ਸਿਰੀਰਾਗੁ ਮਹਲਾ 3

॥ ਜਿਨੀ ਪੁਰਖੀ ਸਤਿਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਸਤਿਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ

॥1॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥1॥ ਰਹਾਉ ॥

ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥2॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਸਤਿਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰਿ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥3॥ ਸਤਿਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰਿ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥4॥ ਸਤਿਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥5॥20॥ ਸਿਰੀਰਾਗੁ ਮਹਲਾ 3 ॥ ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਿਗੁਰ ਪੂਛਉ ਜਾਇ ॥ ਸਤਿਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥1॥ ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥1॥ ਰਹਾਉ ॥ ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀਗਹੀਰੁ ॥2॥ ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਞੇ ਘਰ ਕਾ ਪਾਹੁਣਾ

35

ਜਿਉ ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥3॥ ਸਭੁ ਕਿਛੁ ਆਪੇ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਿਗੁਰੁ ਸੇਵਨਿ ਆਪਣਾ ਹਉ ਤਿਨ ਕੈ ਲਾਗਉ ਪਾਇ ॥ ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ

॥4॥21॥ ਸਿਰੀਰਾਗੁ ਮਹਲਾ 3 ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਸਾਸੁ ਨ ਬਿਰਥਾ ਕੋਇ ॥1॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥1॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥2॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥

ਹਉਮੈ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ

॥3॥ ਨਦਰੀ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਿਸੰਗਤਿ ਲਹੈ ਸਤਿਗੁਰੁ ਭੇਟੈ

ਜਿਸੁ ਆਇ ॥ ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੇ ਨਾਮਿ ਸਮਾਇ ॥4॥22॥ ਸਿਰੀਰਾਗੁ ਮਹਲਾ 3 ॥ ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ

॥ ਸਤਿਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰਿ ਧਾਰਿ

॥ ਸਚੀ ਬਾਣੀ ਸਚੁ ਮਨਿ ਸਚੇ ਨਾਲਿ ਪਿਆਰੁ ॥1॥ ਮਨ ਮੇਰੇ ਹਉਮੈ ਮੈਲੁ ਭਰਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥1॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ ਪ੍ਰਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਜੋਤੀ ਜੋਤਿ ਸਮਾਇ ॥ ਜੋਤੀ ਹੂ ਪ੍ਰਭੁ ਜਾਪਦਾ ਬਿਨੁ ਸਤਿਗੁਰ ਬੂਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਭੇਟਿਆ ਤਿਨ ਆਇ ॥2॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸ ਬਿਨੁ ਘੜੀ ਨ ਜੀਵਦੀ ਦੁਖੀ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ

36

ਆਪੇ ਲਏ ਮਿਲਾਇ ॥3॥ ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ

ਪਾਇ ॥4॥23॥ ਸਿਰੀਰਾਗੁ ਮਹਲਾ 3 ॥ ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥1॥ ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣੁ ਜਾਣੁ ਨ ਹੋਇ ॥1॥ ਰਹਾਉ ॥ ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ

ਤੈ ਦੇਇ ॥2॥ ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ

॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥3॥ ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ

॥ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥4॥24॥

ਸਿਰੀਰਾਗੁ ਮਹਲਾ 3 ॥ ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥1॥ ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ

॥1॥ ਰਹਾਉ ॥ ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ

ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥2॥ ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥3॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥4॥25॥ ਸਿਰੀਰਾਗੁ ਮਹਲਾ 3 ॥ ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥ ਗੁਰ ਸਬਦੀ

37

ਮਨੁ ਰੰਗਿਆ ਰਸਨਾ ਪ੍ਰੇਮਿ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰੁ ॥ ਮਨਮੁਖ

ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥1॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥1॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥

ਮਨਮੁਖਿ ਸਬਦੁ ਨ ਜਾਣਈ ਅਵਗੁਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥2॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥3॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥4॥26॥ ਸਿਰੀਰਾਗੁ ਮਹਲਾ 3 ॥ ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥

ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥1॥ ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥1॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥2॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾਧਨ ਨਾਵੈ ਬਾਹਰੀ ਅਵਗੁਣਵੰਤੀ ਰੋਇ ॥3॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ

॥ 4॥27॥ ਸਿਰੀਰਾਗੁ ਮਹਲਾ 3 ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀਂ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ

38

ਜੈਸੀ ਥੀ ਰਹਾ ਸਤਿਸੰਗਤਿ ਮੇਲਿ ਮਿਲਾਇ ॥1॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥1॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥

ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥2॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥3॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥ ਖਸਮ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥4॥28॥ ਸਿਰੀਰਾਗੁ ਮਹਲਾ 3 ॥ ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥1॥ ਮੁੰਧੇ ਤੂ

ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥1॥ ਰਹਾਉ ॥ ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥2॥ ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥3॥29॥ ਸਿਰੀਰਾਗੁ ਮਹਲਾ 3 ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ

॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥1॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥ 1 ॥ ਰਹਾਉ ॥ ਧਰਮਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥ ਦੂਜੈ ਭਾਇ ਦੁਸਟਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ

39

ਗੁਣਤਾਸੁ ਮਨਿ ਜਪਹਿ ਏਕੁ ਮੁਰਾਰਿ ॥ ਤਿਨ ਕੀ ਸੇਵਾ ਧਰਮਰਾਇ ਕਰੈ ਧੰਨੁ ਸਵਾਰਣਹਾਰੁ ॥2॥ ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥ ਆਤਮਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥ ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥ ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥3॥ ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥ ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥ ਗੁਰਮੁਖਿ

ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥ ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥4॥30॥ ਸਿਰੀਰਾਗੁ ਮਹਲਾ 3 ॥ ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥ ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥ ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥ ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥1॥ ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥ ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥1॥ ਰਹਾਉ ॥ ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥ ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥ ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥ ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥2॥ ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥ ਕਰਣੈਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥ ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰਿ ॥ ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰਿ ਧਾਰਿ ॥3॥ ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥ ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥ ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥ ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥4॥31॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 4 ਚਉਪਦੇ ਘਰੁ 1 ॥ ਮੈ ਮਨਿ ਤਨਿ ਬਿਰਹੁ ਅਤਿ ਅਗਲਾ ਮਕਿਉ ਪ੍ਰੀਤਮੁ ਮਿਲੈ ਘਰਿ ਆਇ

॥ ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥ ਜਾਇ ਪੁਛਾ ਤਿਨ ਸਜਣਾ ਮਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ

॥1॥ ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥ ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ

॥1॥ ਰਹਾਉ ॥ ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥ ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥ ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥ 2 ॥ ਮਨ ਹਠਿ ਕਿਨੈ ਨ

40

ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥3॥ ਸਭਨਾ ਤੇਰੀ ਆਸ ਪ੍ਰਭ ਸਭਿ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲਿ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥4॥1॥

ਸਿਰੀਰਾਗੁ ਮਹਲਾ 4 ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ

ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥1॥ ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥1॥ ਰਹਾਉ ॥ ਨਾਮੁ ਅਮੋਲਕੁ ਰਤਨੁ ਹੈ

ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨਿ ਵਡਭਾਗੀ ਵਡਭਾਗੀਆ ਜੋ ਆਇ ਮਿਲੇ ਗੁਰ ਪਾਸਿ ॥2॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲੁ

॥3॥ ਸਤਿਗੁਰੁ ਪੁਰਖੁ ਅੰਮ੍ਰਿਤਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥4॥2॥ ਸਿਰੀਰਾਗੁ ਮਹਲਾ 4 ॥

ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ

॥ ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥1॥ ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥1॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥2॥ ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥3॥ ਸਤਿਗੁਰੁ ਬੋਹਿਥੁ ਹਰਿ ਨਾਮ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ

ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨਿ ਧੰਨਿ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥4॥3॥

41

ਸਿਰੀਰਾਗੁ ਮਹਲਾ 4 ॥ ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥ ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥ ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥1॥ ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥ ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ

॥1॥ ਰਹਾਉ ॥ ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥ ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥ ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥2॥ ਸਤਿਗੁਰ ਨੋ ਸਭੁ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥ ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥ ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥3॥ ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥ ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥ ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥4॥4॥ ਸਿਰੀਰਾਗੁ ਮਹਲਾ 4 ॥ ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥ ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥ ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥1॥

ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥ ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥1॥ ਰਹਾਉ ॥

ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥ ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ

॥ ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥2॥ ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥ ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥ ਓਇ ਸਤਿਗੁਰ ਆਗੈ

ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥3॥ ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥ ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥ ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ

॥4॥5॥ ਸਿਰੀਰਾਗੁ ਮਹਲਾ 4 ॥ ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥ ਆਵ ਘਟੈ ਨਰੁ ਨਾ ਬੁਝੈ

ਨਿਤਿ ਮੂਸਾ ਲਾਜੁ ਟੁਕਾਇ ॥ ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥1॥ ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥ ਪੁਤ੍ਰ ਕਲਤ੍ਰ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥1॥ ਰਹਾਉ ॥ ਗੁਰਮਤਿ ਹਰਿ ਲਿਵ ਉਬਰੇ ਅਲਿਪਤ ਰਹੇ ਸਰਣਾਇ ॥ ਓਨ੍ਹੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥

42

ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥2॥ ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥ ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥ ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥3॥ ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭੁ ਕੋ ਕਹੈ ਸਾਬਾਸਿ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਕ ਕੀ ਅਰਦਾਸਿ ॥ ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥4॥6॥ ॥33॥31॥6॥70॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 5 ਚਉਪਦੇ ਘਰੁ 1 ॥ ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥ ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥ ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰੁ ॥ ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥1॥ ਮੇਰੇ ਮਨ ਸੁਖਦਾਤਾ ਹਰਿ ਸੋਇ ॥ ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥1॥ ਰਹਾਉ ॥ ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥ ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ

॥ ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭਿ ਸਾਕ ॥ ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕੁ ॥2॥

ਲੈਦਾ ਬਦਦੁਆਇ ਤੂੰ ਮਾਇਆ ਕਰਹਿ ਇਕਤ ॥ ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥ ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥ ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥3॥

ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥ ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥ ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥ ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥4॥1॥

ਸਿਰੀਰਾਗੁ ਮਹਲਾ 5 ॥ ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥ ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥1॥ ਭਾਈ ਰੇ ਸੁਖੁ ਸਾਧਸੰਗਿ ਪਾਇਆ ॥ ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥1॥ ਰਹਾਉ ॥ ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥ ਧਨਪਾਤੀ ਵਡਭੂਮੀਆ ਮੇਰੀ ਮੇਰੀ ਕਰਿ ਪਰਿਆ ॥2॥ ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥ ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ

ਖਾਕੁ ਰਲਿਆ ॥ 3 ॥ ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥ ਗਿਰੰਬਾਰੀ ਵਡਸਾਹਿਬੀ ਸਭੁ ਨਾਨਕ

43

ਸੁਪਨੁ ਥੀਆ ॥4॥2॥ ਸਿਰੀਰਾਗੁ ਮਹਲਾ 5 ॥ ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥ ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥ ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥1॥ ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥ ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥1॥ ਰਹਾਉ ॥ ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥ ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥ ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥2॥ ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥ ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥ ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥3॥ ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥

ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥ ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥4॥3॥

ਸਿਰੀਰਾਗੁ ਮਹਲਾ 5 ॥ ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥ ਮਾਇਆ ਕਾਮਿ ਵਿਆਪਿਆ ਸਮਝੈ

ਨਾਹੀ ਗਾਵਾਰੁ ॥ ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥1॥ ਅੰਧੇ ਤੂੰ ਬੈਠਾ ਕੰਧੀ ਪਾਹਿ ॥ ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥1॥ ਰਹਾਉ ॥ ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥ ਲੈ

ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥ ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥2॥

ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥ ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥ ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥3॥ ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥ ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥ ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥4॥4॥

ਸਿਰੀਰਾਗੁ ਮਹਲਾ 5 ॥ ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥ ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥ ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥ ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ

॥1॥ ਮਨ ਮੇਰੇ ਕਰਤੇ ਨੋ ਸਾਲਾਹਿ ॥ ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥1॥ ਰਹਾਉ ॥ ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥ ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥ ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥ ਸੁਖਦਾਤਾ ਗੁਰੁ ਸੇਵੀਐ ਸਭਿ ਅਵਗੁਣ ਕਢੈ ਧੋਇ ॥2॥ ਸੇਵਾ ਮੰਗੈ ਸੇਵਕੋ

44

ਲਾਈਆਂ ਅਪੁਨੀ ਸੇਵ ॥ ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥ ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ

॥ ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥3॥ ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥ ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥ ਇਕਸੁ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥ ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥4॥5॥ ਸਿਰੀਰਾਗੁ ਮਹਲਾ 5 ॥ ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥ ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥ ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥1॥ ਮੇਰੇ ਮਨ ਏਕਸੁ ਸਿਉ ਚਿਤੁ ਲਾਇ ॥ ਏਕਸ ਬਿਨੁ ਸਭੁ ਧੰਧੁ ਹੈ ਸਭੁ ਮਿਥਿਆ ਮੋਹੁ ਮਾਇ ॥1॥ ਰਹਾਉ ॥ ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥ ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥2॥ ਸਫਲੁ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥ ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥ ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥3॥ ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤਸਭਾ ॥ ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥ ਨਾਨਕ ਬਧਾ ਘਰੁ ਤਹਾਂ ਜਿਥੈ

ਮਿਰਤੁ ਨ ਜਨਮੁ ਜਰਾ ॥4॥6॥ ਸਿਰੀਰਾਗੁ ਮਹਲਾ 5 ॥ ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥

ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥ ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥1॥

ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥ ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਵਿੰਦ ਨਿਤ ਗਾਉ ॥1॥ ਰਹਾਉ

॥ ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥ ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥ ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥2॥ ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥ ਸੁਖਦਾਤਾ ਭੈਭੰਜਨੋ ਤਿਸੁ ਆਗੈ ਕਰਿ ਅਰਦਾਸਿ ॥ ਮਿਹਰ ਕਰੇ ਜਿਸੁ ਮਿਹਰਵਾਨੁ ਤਾ ਕਾਰਜੁ ਆਵੈ

ਰਾਸਿ ॥3॥ ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥ ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥

ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥4॥7॥ ਸਿਰੀਰਾਗੁ ਮਹਲਾ 5 ॥ ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥ ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥ ਸਾਧਸੰਗਤਿ ਕੈ ਘਰਿ ਵਸੈ ਏਕੋ

45

ਸਚਾ ਸੋਇ ॥1॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥1॥

ਰਹਾਉ ॥ ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥2॥ ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥

ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ

॥3॥ ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥

ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥4॥8॥ ਸਿਰੀਰਾਗੁ ਮਹਲਾ 5 ॥ ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ

॥1॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸ ਕੀ ਲਿਵ ਲਾਗੁ ॥1॥ ਰਹਾਉ ॥

ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥2॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥3॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥4॥9॥ ਸਿਰੀਰਾਗੁ ਮਹਲਾ 5 ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥

ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥1॥ ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥1॥ ਰਹਾਉ

॥ ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥

ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥2॥ ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥ 3 ॥ ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨਿ ॥ ਜਿਨੀ ਮੇਰਾ ਪ੍ਰਭੁ

46

ਧਿਆਇਆ ਨਾਨਕ ਤਿਨ ਕੁਰਬਾਨੁ ॥4॥10॥ ਸਿਰੀਰਾਗੁ ਮਹਲਾ 5 ॥ ਮਿਲਿ ਸਤਿਗੁਰ ਸਭੁ ਦੁਖੁ ਗਇਆ ਹਰਿ ਸੁਖੁ ਵਸਿਆ ਮਨਿ ਆਇ ॥ ਅੰਤਰਿ ਜੋਤਿ ਪ੍ਰਗਾਸੀਆ ਏਕਸੁ ਸਿਉ ਲਿਵ ਲਾਇ ॥ ਮਿਲਿ ਸਾਧੂ ਮੁਖੁ ਊਜਲਾ ਪੂਰਬਿ ਲਿਖਿਆ ਪਾਇ ॥ ਗੁਣ ਗੋਵਿੰਦ ਨਿਤ ਗਾਵਣੇ ਨਿਰਮਲ ਸਾਚੈ ਨਾਇ ॥1॥ ਮੇਰੇ ਮਨ ਗੁਰ ਸਬਦੀ ਸੁਖੁ ਹੋਇ ॥ ਗੁਰ ਪੂਰੇ ਕੀ ਚਾਕਰੀ ਬਿਰਥਾ ਜਾਇ ਨ ਕੋਇ ॥1॥ ਰਹਾਉ ॥ ਮਨ ਕੀਆ ਇਛਾਂ ਪੂਰੀਆ ਪਾਇਆ ਨਾਮੁ ਨਿਧਾਨੁ ॥ ਅੰਤਰਜਾਮੀ ਸਦਾ ਸੰਗਿ ਕਰਣੈਹਾਰੁ ਪਛਾਨੁ ॥ ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥ ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥2॥ ਪਾਇਆ ਲਾਹਾ ਲਾਭੁ ਨਾਮੁ ਪੂਰਨ ਹੋਏ ਕਾਮ ॥ ਕਰਿ ਕਿਰਪਾ ਪ੍ਰਭਿ ਮੇਲਿਆ ਦੀਆ ਅਪਣਾ ਨਾਮੁ ॥ ਆਵਣੁ ਜਾਣਾ ਰਹਿ ਗਇਆ ਆਪਿ ਹੋਆ ਮਿਹਰਵਾਨੁ ॥ ਸਚੁ ਮਹਲੁ ਘਰੁ ਪਾਇਆ ਗੁਰ ਕਾ ਸਬਦੁ ਪਛਾਨੁ ॥3॥ ਭਗਤ ਜਨਾ ਕਉ ਰਾਖਦਾ ਆਪਣੀ ਕਿਰਪਾ ਧਾਰਿ ॥ ਹਲਤਿ ਪਲਤਿ ਮੁਖ ਊਜਲੇ ਸਾਚੇ ਕੇ ਗੁਣ ਸਾਰਿ ॥ ਆਠ ਪਹਰ ਗੁਣ ਸਾਰਦੇ ਰਤੇ ਰੰਗਿ ਅਪਾਰ

॥ ਪਾਰਬ੍ਰਹਮੁ ਸੁਖਸਾਗਰੋ ਨਾਨਕ ਸਦ ਬਲਿਹਾਰੁ ॥4॥11॥ ਸਿਰੀਰਾਗੁ ਮਹਲਾ 5 ॥ ਪੂਰਾ ਸਤਿਗੁਰੁ ਜੇ ਮਿਲੈ

ਪਾਈਐ ਸਬਦੁ ਨਿਧਾਨੁ ॥ ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤਨਾਮੁ ॥ ਜਨਮ ਮਰਣ ਦੁਖੁ ਕਾਟੀਐ ਲਾਗੈ

ਸਹਜਿ ਧਿਆਨੁ ॥1॥ ਮੇਰੇ ਮਨ ਪ੍ਰਭ ਸਰਣਾਈ ਪਾਇ ॥ ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥1॥

ਰਹਾਉ ॥ ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥ ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ

॥ ਕਰਿ ਸੇਵਾ ਸੁਖਸਾਗਰੈ ਸਿਰਿ ਸਾਹਾ ਪਾਤਿਸਾਹੁ ॥2॥ ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥ ਮੈ

ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥ ਨਿਮਾਣਿਆ ਪ੍ਰਭ ਮਾਣੁ ਤੂੰ ਤੇਰੈ ਸੰਗਿ ਸਮਾਉ ॥3॥ ਹਰਿ ਜਪੀਐ

ਆਰਾਧੀਐ ਆਠ ਪਹਰ ਗੋਵਿੰਦੁ ॥ ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥ ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮੁ ਬਖਸਿੰਦੁ ॥4॥12॥ ਸਿਰੀਰਾਗੁ ਮਹਲਾ 5 ॥ ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥ ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥ ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥ ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥ 1 ॥ ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥

47

ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥1॥ ਰਹਾਉ ॥ ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ

॥ ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥ ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥

ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥2॥ ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥

ਇਕਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥ ਗੁਣਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥

ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥3॥ ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ

॥ ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥ ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ

॥ ਅਕਿਰਤਘਣਾ ਨੋ ਪਾਲਦਾ ਪ੍ਰਭੁ ਨਾਨਕ ਸਦ ਬਖਸਿੰਦੁ ॥4॥13॥ ਸਿਰੀਰਾਗੁ ਮਹਲਾ 5 ॥ ਮਨੁ ਤਨੁ ਧਨੁ ਜਿਨਿ ਪ੍ਰਭਿ ਦੀਆ ਰਖਿਆ ਸਹਜਿ ਸਵਾਰਿ ॥ ਸਰਬ ਕਲਾ ਕਰਿ ਥਾਪਿਆ ਅੰਤਰਿ ਜੋਤਿ ਅਪਾਰ ॥ ਸਦਾ ਸਦਾ ਪ੍ਰਭੁ ਸਿਮਰੀਐ ਅੰਤਰਿ ਰਖੁ ਉਰ ਧਾਰਿ ॥1॥ ਮੇਰੇ ਮਨ ਹਰਿ ਬਿਨੁ ਅਵਰੁ ਨ ਕੋਇ ॥ ਪ੍ਰਭ ਸਰਣਾਈ ਸਦਾ ਰਹੁ ਦੂਖੁ ਨ ਵਿਆਪੈ ਕੋਇ ॥1॥ ਰਹਾਉ ॥ ਰਤਨ ਪਦਾਰਥ ਮਾਣਿਕਾ ਸੁਇਨਾ ਰੁਪਾ ਖਾਕੁ ॥ ਮਾਤ ਪਿਤਾ ਸੁਤ ਬੰਧਪਾ ਕੂੜੇ ਸਭੇ ਸਾਕ ॥ ਜਿਨਿ ਕੀਤਾ ਤਿਸਹਿ ਨ ਜਾਣਈ ਮਨਮੁਖੁ ਪਸੁ ਨਾਪਾਕੁ ॥2॥ ਅੰਤਰਿ ਬਾਹਰਿ ਰਵਿ ਰਹਿਆ ਤਿਸ ਨੋ ਜਾਣੈ ਦੂਰਿ ॥ ਤ੍ਰਿਸਨਾ ਲਾਗੀ ਰਚਿ ਰਹਿਆ ਅੰਤਰਿ ਹਉਮੈ ਕੂਰਿ ॥ ਭਗਤੀ ਨਾਮ ਵਿਹੂਣਿਆ ਆਵਹਿ ਵੰਞਹਿ ਪੂਰ ॥3॥ ਰਾਖਿ ਲੇਹੁ ਪ੍ਰਭ ਕਰਣਹਾਰ ਜੀਅ ਜੰਤ ਕਰਿ ਦਇਆ ॥ ਬਿਨੁ ਪ੍ਰਭ ਕੋਇ ਨ ਰਖਨਹਾਰੁ ਮਹਾ ਬਿਕਟ ਜਮ ਭਇਆ ॥ ਨਾਨਕ ਨਾਮੁ ਨ ਵੀਸਰਉ ਕਰਿ ਅਪੁਨੀ ਹਰਿ ਮਇਆ

॥4॥14॥ ਸਿਰੀਰਾਗੁ ਮਹਲਾ 5 ॥ ਮੇਰਾ ਤਨੁ ਅਰੁ ਧਨੁ ਮੇਰਾ ਰਾਜੁ ਰੂਪੁ ਮੈ ਦੇਸੁ ॥ ਸੁਤ ਦਾਰਾ ਬਨਿਤਾ ਅਨੇਕ ਬਹੁਤੁ ਰੰਗ ਅਰੁ ਵੇਸ ॥ ਹਰਿ ਨਾਮੁ ਰਿਦੈ ਨ ਵਸਈ ਕਾਰਜਿ ਕਿਤੈ ਨ ਲੇਖਿ ॥1॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ ਕਰਿ ਸੰਗਤਿ ਨਿਤ ਸਾਧ ਕੀ ਗੁਰ ਚਰਣੀ ਚਿਤੁ ਲਾਇ ॥1॥ ਰਹਾਉ ॥ ਨਾਮੁ ਨਿਧਾਨੁ ਧਿਆਈਐ

ਮਸਤਕਿ ਹੋਵੈ ਭਾਗੁ ॥ ਕਾਰਜ ਸਭਿ ਸਵਾਰੀਅਹਿ ਗੁਰ ਕੀ ਚਰਣੀ ਲਾਗੁ ॥ ਹਉਮੈ ਰੋਗੁ ਭ੍ਰਮੁ ਕਟੀਐ ਨਾ ਆਵੈ

ਨਾ ਜਾਗੁ ॥ 2 ॥ ਕਰਿ ਸੰਗਤਿ ਤੂ ਸਾਧ ਕੀ ਅਠਸਠਿ ਤੀਰਥ ਨਾਉ ॥ ਜੀਉ ਪ੍ਰਾਣ ਮਨੁ ਤਨੁ ਹਰੇ ਸਾਚਾ ਏਹੁ

48

ਸੁਆਉ ॥ ਐਥੈ ਮਿਲਹਿ ਵਡਾਈਆ ਦਰਗਹ ਪਾਵਹਿ ਥਾਉ ॥3॥ ਕਰੇ ਕਰਾਏ ਆਪਿ ਪ੍ਰਭੁ ਸਭੁ ਕਿਛੁ ਤਿਸ ਹੀ ਹਾਥਿ ॥ ਮਾਰਿ ਆਪੇ ਜੀਵਾਲਦਾ ਅੰਤਰਿ ਬਾਹਰਿ ਸਾਥਿ ॥ ਨਾਨਕ ਪ੍ਰਭ ਸਰਣਾਗਤੀ ਸਰਬ ਘਟਾ ਕੇ ਨਾਥ

॥4॥15॥ ਸਿਰੀਰਾਗੁ ਮਹਲਾ 5 ॥ ਸਰਣਿ ਪਏ ਪ੍ਰਭ ਆਪਣੇ ਗੁਰੁ ਹੋਆ ਕਿਰਪਾਲੁ ॥ ਸਤਿਗੁਰ ਕੈ ਉਪਦੇਸਿਐ

ਬਿਨਸੇ ਸਰਬ ਜੰਜਾਲ ॥ ਅੰਦਰੁ ਲਗਾ ਰਾਮ ਨਾਮਿ ਅੰਮ੍ਰਿਤ ਨਦਰਿ ਨਿਹਾਲੁ ॥1॥ ਮਨ ਮੇਰੇ ਸਤਿਗੁਰ ਸੇਵਾ ਸਾਰੁ ॥ ਕਰੇ ਦਇਆ ਪ੍ਰਭੁ ਆਪਣੀ ਇਕ ਨਿਮਖ ਨ ਮਨਹੁ ਵਿਸਾਰੁ ॥1॥ ਰਹਾਉ ॥ ਗੁਣ ਗੋਵਿੰਦ ਨਿਤ ਗਾਵੀਅਹਿ ਅਵਗੁਣ ਕਟਣਹਾਰ ॥ ਬਿਨੁ ਹਰਿ ਨਾਮ ਨ ਸੁਖੁ ਹੋਇ ਕਰਿ ਡਿਠੇ ਬਿਸਥਾਰ ॥ ਸਹਜੇ ਸਿਫਤੀ ਰਤਿਆ ਭਵਜਲੁ ਉਤਰੇ ਪਾਰਿ ॥2॥ ਤੀਰਥ ਵਰਤ ਲਖ ਸੰਜਮਾ ਪਾਈਐ ਸਾਧੂ ਧੂਰਿ ॥ ਲੂਕਿ ਕਮਾਵੈ ਕਿਸ ਤੇ ਜਾ ਵੇਖੈ ਸਦਾ ਹਦੂਰਿ ॥ ਥਾਨ ਥਨੰਤਰਿ ਰਵਿ ਰਹਿਆ ਪ੍ਰਭੁ ਮੇਰਾ ਭਰਪੂਰਿ ॥3॥ ਸਚੁ ਪਾਤਿਸਾਹੀ ਅਮਰੁ ਸਚੁ ਸਚੇ ਸਚਾ ਥਾਨੁ ॥ ਸਚੀ ਕੁਦਰਤਿ ਧਾਰੀਅਨੁ ਸਚਿ ਸਿਰਜਿਓਨੁ ਜਹਾਨੁ ॥ ਨਾਨਕ ਜਪੀਐ ਸਚੁ ਨਾਮੁ ਹਉ ਸਦਾ ਸਦਾ ਕੁਰਬਾਨੁ ॥4॥16॥ ਸਿਰੀਰਾਗੁ ਮਹਲਾ 5 ॥ ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥

ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥1॥ ਮਨ ਮੇਰੇ ਰਾਮ ਨਾਮੁ ਜਪਿ ਜਾਪੁ ॥ ਮਨ ਇਛੇ ਫਲ ਭੁੰਚਿ ਤੂ ਸਭੁ ਚੂਕੈ ਸੋਗੁ ਸੰਤਾਪੁ ॥1॥ ਰਹਾਉ ॥ ਜਿਸੁ ਕਾਰਣਿ ਤਨੁ ਧਾਰਿਆ ਸੋ ਪ੍ਰਭੁ ਡਿਠਾ ਨਾਲਿ ॥

ਜਲਿ ਥਲਿ ਮਹੀਅਲਿ ਪੂਰਿਆ ਪ੍ਰਭੁ ਆਪਣੀ ਨਦਰਿ ਨਿਹਾਲਿ ॥2॥ ਮਨੁ ਤਨੁ ਨਿਰਮਲੁ ਹੋਇਆ ਲਾਗੀ ਸਾਚੁ ਪਰੀਤਿ ॥ ਚਰਣ ਭਜੇ ਪਾਰਬ੍ਰਹਮ ਕੇ ਸਭਿ ਜਪ ਤਪ ਤਿਨ ਹੀ ਕੀਤਿ ॥3॥ ਰਤਨ ਜਵੇਹਰ ਮਾਣਿਕਾ ਅੰਮ੍ਰਿਤੁ ਹਰਿ ਕਾ ਨਾਉ ॥ ਸੂਖ ਸਹਜ ਆਨੰਦ ਰਸ ਜਨ ਨਾਨਕ ਹਰਿ ਗੁਣ ਗਾਉ ॥4॥17॥ ਸਿਰੀਰਾਗੁ ਮਹਲਾ 5

॥ ਸੋਈ ਸਾਸਤੁ ਸਉਣੁ ਸੋਇ ਜਿਤੁ ਜਪੀਐ ਹਰਿ ਨਾਉ ॥ ਚਰਣ ਕਮਲ ਗੁਰਿ ਧਨੁ ਦੀਆ ਮਿਲਿਆ ਨਿਥਾਵੇ ਥਾਉ ॥ ਸਾਚੀ ਪੂੰਜੀ ਸਚੁ ਸੰਜਮੋ ਆਠ ਪਹਰ ਗੁਣ ਗਾਉ ॥ ਕਰਿ ਕਿਰਪਾ ਪ੍ਰਭੁ ਭੇਟਿਆ ਮਰਣੁ ਨ ਆਵਣੁ ਜਾਉ ॥1॥ ਮੇਰੇ ਮਨ ਹਰਿ ਭਜੁ ਸਦਾ ਇਕਰੰਗਿ ॥ ਘਟ ਘਟ ਅੰਤਰਿ ਰਵਿ ਰਹਿਆ ਸਦਾ ਸਹਾਈ ਸੰਗਿ

॥1॥ ਰਹਾਉ ॥ ਸੁਖਾ ਕੀ ਮਿਤਿ ਕਿਆ ਗਣੀ ਜਾ ਸਿਮਰੀ ਗੋਵਿੰਦੁ ॥ ਜਿਨ ਚਾਖਿਆ ਸੇ ਤ੍ਰਿਪਤਾਸਿਆ ਉਹ

49

ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨਰਿੰਦੁ ॥2॥ ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵੰਤੀ ਕੋਇ ਨ ਪੁਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥3॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਘਟਾ ਆਧਾਰੁ ॥4॥18॥ ਸਿਰੀਰਾਗੁ ਮਹਲਾ 5 ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥

ਮਾਤ ਪਿਤਾ ਸਾਕ ਅਗਲੇ ਤਿਸ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥1॥

ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭੁ ਕੂੜੁ ਹੈ ਅੰਤੇ ਹੋਇ ਬਿਨਾਸੁ ॥1॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ

॥ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰ ਨ ਜਾਇ ॥2॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥

ਸਤਿਗੁਰੁ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥3॥ ਪਰਵਦਗਾਰੁ ਸਾਲਾਹੀਐ ਜਿਸ ਦੇ ਚਲਿਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥4॥19॥ ਸਿਰੀਰਾਗੁ ਮਹਲਾ 5 ॥ ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥1॥ ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥1॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸੁਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥2॥ ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ

50

ਪਰਮੇਸੁਰੁ ਸੇਵਿਆ ਭੈਭੰਜਨੁ ਦੁਖਲਥੁ ॥3॥ ਸਤਿਗੁਰੁ ਗਹਿਰਗੰਭੀਰੁ ਹੈ ਸੁਖਸਾਗਰੁ ਅਘਖੰਡੁ ॥ ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥ ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥ ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥4॥20॥ ਸਿਰੀਰਾਗੁ ਮਹਲਾ 5 ॥ ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥ ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥ ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥1॥

ਮੇਰੇ ਮਨ ਸਤਿਗੁਰ ਕੀ ਸੇਵਾ ਲਾਗੁ ॥ ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥1॥ ਰਹਾਉ ॥ ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥ ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭੁ ਖਾਇ ॥ ਕਾਮਿ ਕ੍ਰੋਧਿ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥2॥ ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥ ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥ ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥3॥ ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥ ਜਿਸ ਨੋ ਰਖੈ ਸੋ ਰਹੈ ਸੰਮ੍ਰਥੁ ਪੁਰਖੁ ਅਪਾਰੁ ॥ ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥4॥21॥ ਸਿਰੀਰਾਗੁ ਮਹਲਾ 5 ॥ ਸੰਤ ਜਨਾ ਮਿਲਿ ਭਾਈਆ ਕਟਿਅੜਾ ਜਮਕਾਲੁ ॥ ਸਚਾ ਸਾਹਿਬੁ ਮਨਿ ਵੁਠਾ ਹੋਆ ਖਸਮੁ ਦਇਆਲੁ ॥ ਪੂਰਾ ਸਤਿਗੁਰੁ ਭੇਟਿਆ ਬਿਨਸਿਆ ਸਭੁ ਜੰਜਾਲੁ ॥1॥ ਮੇਰੇ ਸਤਿਗੁਰਾ ਹਉ ਤੁਧ ਵਿਟਹੁ ਕੁਰਬਾਣੁ ॥ ਤੇਰੇ ਦਰਸਨ ਕਉ ਬਲਿਹਾਰਣੈ ਤੁਸਿ ਦਿਤਾ ਅੰਮ੍ਰਿਤਨਾਮੁ ॥1॥ ਰਹਾਉ ॥ ਜਿਨ ਤੂੰ ਸੇਵਿਆ ਭਾਉ ਕਰਿ ਸੇਈ ਪੁਰਖ ਸੁਜਾਨ ॥ ਤਿਨਾ ਪਿਛੈ ਛੁਟੀਐ ਜਿਨ ਅੰਦਰਿ ਨਾਮੁ ਨਿਧਾਨੁ ॥ ਗੁਰ ਜੇਵਡੁ ਦਾਤਾ ਕੋ ਨਹੀ ਜਿਨਿ ਦਿਤਾ ਆਤਮਦਾਨੁ ॥2॥ ਆਏ ਸੇ ਪਰਵਾਣ ਹਹਿ ਜਿਨ ਗੁਰੁ ਮਿਲਿਆ ਸੁਭਾਇ ॥ ਸਚੇ ਸੇਤੀ ਰਤਿਆ ਦਰਗਹ ਬੈਸਣੁ ਜਾਇ ॥ ਕਰਤੇ ਹਥਿ ਵਡਿਆਈਆ ਪੂਰਬਿ ਲਿਖਿਆ ਪਾਇ ॥3॥ ਸਚੁ ਕਰਤਾ ਸਚੁ ਕਰਣਹਾਰੁ ਸਚੁ ਸਾਹਿਬੁ ਸਚੁ ਟੇਕ ॥ ਸਚੋ ਸਚੁ ਵਖਾਣੀਐ ਸਚੋ ਬੁਧਿ ਬਿਬੇਕ ॥ ਸਰਬ ਨਿਰੰਤਰਿ ਰਵਿ ਰਹਿਆ ਜਪਿ ਨਾਨਕ ਜੀਵੈ ਏਕੁ

॥4॥22॥ ਸਿਰੀਰਾਗੁ ਮਹਲਾ 5 ॥ ਗੁਰੁ ਪਰਮੇਸੁਰੁ ਪੂਜੀਐ ਮਨਿ ਤਨਿ ਲਾਇ ਪਿਆਰੁ ॥ ਸਤਿਗੁਰੁ ਦਾਤਾ ਜੀਅ ਕਾ ਸਭਸੈ ਦੇਇ ਅਧਾਰੁ ॥ ਸਤਿਗੁਰ ਬਚਨ ਕਮਾਵਣੇ ਸਚਾ ਏਹੁ ਵੀਚਾਰੁ ॥ ਬਿਨੁ ਸਾਧੂ ਸੰਗਤਿ ਰਤਿਆ ਮਾਇਆ ਮੋਹੁ ਸਭੁ ਛਾਰੁ ॥1॥ ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥1॥ ਰਹਾਉ

॥ ਗੁਰੁ ਸਮਰਥੁ ਅਪਾਰੁ ਗੁਰੁ ਵਡਭਾਗੀ ਦਰਸਨੁ ਹੋਇ ॥ ਗੁਰੁ ਅਗੋਚਰੁ ਨਿਰਮਲਾ ਗੁਰ ਜੇਵਡੁ ਅਵਰੁ ਨ ਕੋਇ ॥

51

ਗੁਰੁ ਕਰਤਾ ਗੁਰੁ ਕਰਣਹਾਰੁ ਗੁਰਮੁਖਿ ਸਚੀ ਸੋਇ ॥ ਗੁਰ ਤੇ ਬਾਹਰਿ ਕਿਛੁ ਨਹੀ ਗੁਰੁ ਕੀਤਾ ਲੋੜੇ ਸੁ ਹੋਇ

॥2॥ ਗੁਰੁ ਤੀਰਥੁ ਗੁਰੁ ਪਾਰਜਾਤੁ ਗੁਰੁ ਮਨਸਾ ਪੂਰਣਹਾਰੁ ॥ ਗੁਰੁ ਦਾਤਾ ਹਰਿ ਨਾਮੁ ਦੇਇ ਉਧਰੈ ਸਭੁ ਸੰਸਾਰੁ ॥

ਗੁਰੁ ਸਮਰਥੁ ਗੁਰੁ ਨਿਰੰਕਾਰੁ ਗੁਰੁ ਊਚਾ ਅਗਮੁ ਅਪਾਰੁ ॥ ਗੁਰ ਕੀ ਮਹਿਮਾ ਅਗਮ ਹੈ ਕਿਆ ਕਥੈ ਕਥਨਹਾਰੁ

॥3॥ ਜਿਤੜੇ ਫਲ ਮਨਿ ਬਾਛੀਅਹਿ ਤਿਤੜੇ ਸਤਿਗੁਰ ਪਾਸਿ ॥ ਪੂਰਬਿ ਲਿਖੇ ਪਾਵਣੇ ਸਾਚੁ ਨਾਮੁ ਦੇ ਰਾਸਿ ॥

ਸਤਿਗੁਰ ਸਰਣੀ ਆਇਆਂ ਬਾਹੁੜਿ ਨਹੀ ਬਿਨਾਸੁ ॥ ਹਰਿ ਨਾਨਕ ਕਦੇ ਨ ਵਿਸਰਉ ਏਹੁ ਜੀਉ ਪਿੰਡੁ ਤੇਰਾ ਸਾਸੁ

॥4॥23॥ ਸਿਰੀਰਾਗੁ ਮਹਲਾ 5 ॥ ਸੰਤ ਜਨਹੁ ਸੁਣਿ ਭਾਈਹੋ ਛੂਟਨੁ ਸਾਚੈ ਨਾਇ ॥ ਗੁਰ ਕੇ ਚਰਣ ਸਰੇਵਣੇ ਤੀਰਥ ਹਰਿ ਕਾ ਨਾਉ ॥ ਆਗੈ ਦਰਗਹ ਮੰਨੀਅਹਿ ਮਿਲੈ ਨਿਥਾਵੇ ਥਾਉ ॥1॥ ਭਾਈ ਰੇ ਸਾਚੀ ਸਤਿਗੁਰ ਸੇਵ

॥ ਸਤਿਗੁਰਿ ਤੁਠੈ ਪਾਈਐ ਪੂਰਨ ਅਲਖ ਅਭੇਵ ॥1॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥2॥ ਸਾਸਿ ਗਿਰਾਸਿ ਨ ਵਿਸਰੈ ਸਫਲ ਮੂਰਤਿ ਗੁਰੁ ਆਪਿ ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ ॥

ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸੁ ॥3॥ ਗੁਰੁ ਪਰਮੇਸੁਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥

ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ ॥4॥24॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 5 ਘਰੁ 2 ਚਉਪਦੇ ॥ ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥ ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰੁ ਬਾਰੁ ॥1॥ ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥ ਕਿਆ ਥੋੜੜੀ ਬਾਤ ਗੁਮਾਨੁ ॥1॥

ਰਹਾਉ ॥ ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥ ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥ 2

॥ ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥ ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥3॥ ਲਖ

ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥ ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜੈ ਆਇਓਇ ॥4॥1॥25॥

ਸਿਰੀਰਾਗੁ ਮਹਲਾ 5 ॥ ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥ ਜਾ ਸਾਥੀ ਉਠਿ ਚਲਿਆ ਤਾ ਧਨ ਖਾਕੂ ਰਾਲਿ

॥1॥ ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥ ਧੰਨੁ ਸੁ ਤੇਰਾ ਥਾਨੁ ॥1॥ ਰਹਾਉ ॥ ਜਿਚਰੁ ਵਸਿਆ ਕੰਤੁ ਘਰਿ

52

ਜੀਉ ਜੀਉ ਸਭਿ ਕਹਾਤਿ ॥ ਜਾ ਉਠਿ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥2॥ ਪੇਈਅੜੈ ਸਹੁ ਸੇਵਿ ਤੂੰ

ਸਾਹੁਰੜੈ ਸੁਖਿ ਵਸੁ ॥ ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥3॥ ਸਭਨਾ ਸਾਹੁਰੈ ਵੰਞਣਾ ਸਭਿ

ਮੁਕਲਾਵਣਹਾਰ ॥ ਨਾਨਕ ਧੰਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥4॥2॥26॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 5 ਘਰੁ 6 ਚਉਪਦੇ ॥ ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥1॥ ਗੁਰ ਕੇ ਚਰਨ ਮਨ ਮਹਿ ਧਿਆਇ ॥ ਛੋਡਿ ਸਗਲ ਸਿਆਣਪਾ ਸਾਚਿ ਸਬਦਿ ਲਿਵ ਲਾਇ ॥1॥ ਰਹਾਉ ॥ ਦੁਖੁ ਕਲੇਸੁ ਨ ਭਉ ਬਿਆਪੈ ਗੁਰਮੰਤ੍ਰੁ ਹਿਰਦੈ ਹੋਇ ॥ ਕੋਟਿ ਜਤਨਾ ਕਰਿ ਰਹੇ ਗੁਰ ਬਿਨੁ ਤਰਿਓ ਨ ਕੋਇ ॥2॥ ਦੇਖਿ ਦਰਸਨੁ ਮਨੁ ਸਾਧਾਰੈ ਪਾਪ ਸਗਲੇ ਜਾਹਿ ॥ ਹਉ ਤਿਨ ਕੈ ਬਲਿਹਾਰਣੈ ਜਿ ਗੁਰ ਕੀ ਪੈਰੀ ਪਾਹਿ ॥3॥ ਸਾਧਸੰਗਤਿ ਮਨਿ ਵਸੈ ਸਾਚੁ ਹਰਿ ਕਾ ਨਾਉ ॥ ਸੇ ਵਡਭਾਗੀ ਨਾਨਕਾ ਜਿਨਾ ਮਨਿ ਇਹੁ ਭਾਉ ॥4॥1॥27॥ ਸਿਰੀਰਾਗੁ ਮਹਲਾ 5 ॥ ਸੰਚਿ ਹਰਿ ਧਨੁ ਪੂਜਿ ਸਤਿਗੁਰੁ ਛੋਡਿ ਸਗਲ ਵਿਕਾਰ ॥ ਜਿਨਿ ਤੂੰ ਸਾਜਿ ਸਵਾਰਿਆ ਹਰਿ ਸਿਮਰਿ ਹੋਇ ਉਧਾਰੁ ॥1॥ ਜਪਿ ਮਨ ਨਾਮੁ ਏਕੁ ਅਪਾਰੁ ॥ ਪ੍ਰਾਨ ਮਨੁ ਤਨੁ ਜਿਨਹਿ ਦੀਆ ਰਿਦੇ ਕਾ ਆਧਾਰੁ ॥1॥ ਰਹਾਉ ॥ ਕਾਮਿ ਕ੍ਰੋਧਿ ਅਹੰਕਾਰਿ ਮਾਤੇ ਵਿਆਪਿਆ ਸੰਸਾਰੁ ॥ ਪਉ ਸੰਤ ਸਰਣੀ ਲਾਗੁ ਚਰਣੀ ਮਿਟੈ ਦੂਖੁ ਅੰਧਾਰੁ ॥2॥ ਸਤੁ ਸੰਤੋਖੁ ਦਇਆ ਕਮਾਵੈ ਏਹ ਕਰਣੀ ਸਾਰ ॥ ਆਪੁ ਛੋਡਿ ਸਭ ਹੋਇ ਰੇਣਾ ਜਿਸੁ ਦੇਇ ਪ੍ਰਭੁ ਨਿਰੰਕਾਰੁ ॥3॥ ਜੋ ਦੀਸੈ ਸੋ ਸਗਲ ਤੂੰ ਹੈ ਪਸਰਿਆ ਪਾਸਾਰੁ ॥ ਕਹੁ ਨਾਨਕ ਗੁਰਿ ਭਰਮੁ ਕਾਟਿਆ ਸਗਲ ਬ੍ਰਹਮ ਬੀਚਾਰੁ ॥4॥2॥28॥ ਸਿਰੀਰਾਗੁ ਮਹਲਾ 5 ॥ ਦੁਕ੍ਰਿਤ ਸੁਕ੍ਰਿਤ ਮਧੇ ਸੰਸਾਰੁ ਸਗਲਾਣਾ

॥ ਦੁਹ ਹੂੰ ਤੇ ਰਹਤ ਭਗਤੁ ਹੈ ਕੋਈ ਵਿਰਲਾ ਜਾਣਾ ॥1॥ ਠਾਕੁਰੁ ਸਰਬੇ ਸਮਾਣਾ ॥ ਕਿਆ ਕਹਉ ਸੁਣਉ ਸੁਆਮੀ ਤੂੰ ਵਡਪੁਰਖੁ ਸੁਜਾਣਾ ॥1॥ ਰਹਾਉ ॥ ਮਾਨ ਅਪਮਾਨ ਮਧੇ ਸੋ ਸੇਵਕੁ ਨਾਹੀ ॥ ਤਤ ਸਮਦਰਸੀ ਸੰਤਹੁ ਕੋਈ ਕੋਟਿ ਮਧਾਹੀ ॥2॥ ਕਹਨੁ ਕਹਾਵਨੁ ਇਹੁ ਕੀਰਤਿ ਕਰਲਾ ॥ ਕਥਨ ਕਹਨ ਤੇ ਮੁਕਤਾ ਗੁਰਮੁਖਿ ਕੋਈ ਵਿਰਲਾ

॥3॥ ਗਤਿ ਅਵਗਤਿ ਕਛੁ ਨਦਰਿ ਨ ਆਇਆ ॥ ਸੰਤਨ ਕੀ ਰੇਣੁ ਨਾਨਕ ਦਾਨੁ ਪਾਇਆ ॥4॥3॥29॥

53

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 5 ਘਰੁ 7 ॥ ਤੇਰੈ ਭਰੋਸੈ ਪਿਆਰੇ ਮੈ ਲਾਡੁ ਲਡਾਇਆ ॥ ਭੂਲਹਿ ਚੂਕਹਿ ਬਾਰਿਕ ਤੂੰ ਹਰਿ ਪਿਤਾ ਮਾਇਆ ॥1॥ ਸੁਹੇਲਾ ਕਹਨੁ ਕਹਾਵਨੁ ॥ ਤੇਰਾ ਬਿਖਮੁ ਭਾਵਨੁ ॥1॥ ਰਹਾਉ ॥ ਹਉ ਮਾਣੁ ਤਾਣੁ ਕਰਉ ਤੇਰਾ ਹਉ ਜਾਨਉ ਆਪਾ ॥ ਸਭ ਹੀ ਮਧਿ ਸਭਹਿ ਤੇ ਬਾਹਰਿ ਬੇਮੁਹਤਾਜ ਬਾਪਾ ॥2॥ ਪਿਤਾ ਹਉ ਜਾਨਉ ਨਾਹੀ ਤੇਰੀ ਕਵਨ ਜੁਗਤਾ ॥ ਬੰਧਨ ਮੁਕਤੁ ਸੰਤਹੁ ਮੇਰੀ ਰਾਖੈ ਮਮਤਾ ॥3॥ ਭਏ ਕਿਰਪਾਲ ਠਾਕੁਰ ਰਹਿਓ ਆਵਣੁ ਜਾਣਾ ॥ ਗੁਰ ਮਿਲਿ ਨਾਨਕ ਪਾਰਬ੍ਰਹਮੁ ਪਛਾਣਾ ॥4॥1॥30॥ ॥33॥31॥6॥30॥100॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 1 ਅਸਟਪਦੀਆ ਘਰੁ 1 ॥ ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈ ਵਾਇ ॥

ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥1॥

ਬਾਬਾ ਅਲਹੁ ਅਗਮੁ ਅਪਾਰੁ ॥ ਪਾਕੀ ਨਾਈ ਪਾਕ ਥਾਇ ਸਚਾ ਪਰਵਦਿਗਾਰੁ ॥1॥ ਰਹਾਉ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥2॥ ਪੀਰ ਪੈਕਾਂਬਰ ਸਾਲਿਕ ਸਾਦਿਕ ਸੁਹਦੇ ਅਉਰੁ ਸਹੀਦ ॥ ਸੇਖ

ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥3॥ ਪੁਛਿ

ਨ ਸਾਜੇ ਪੁਛਿ ਨ ਢਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥4॥ ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੈ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥5॥ ਵਰਨਾ ਵਰਨ ਨ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੈ ਚਸਾ ਨ ਢਿਲ ਕਰੇਇ ॥6॥ ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੈ ਰਹਿਆ ਸੁਮਾਰਿ

॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥7॥1॥ ਸਿਰੀਰਾਗੁ ਮਹਲਾ 1 ॥ ਸਭੇ ਕੰਤ ਮਹੇਲੀਆ

54

ਸਗਲੀਆ ਕਰਹਿ ਸੀਗਾਰੁ ॥ ਗਣਤ ਗਣਾਵਣਿ ਆਈਆ ਸੂਹਾ ਵੇਸੁ ਵਿਕਾਰੁ ॥ ਪਾਖੰਡਿ ਪ੍ਰੇਮੁ ਨ ਪਾਈਐ

ਖੋਟਾ ਪਾਜੁ ਖੁਆਰੁ ॥1॥ ਹਰਿ ਜੀਉ ਇਉ ਪਿਰੁ ਰਾਵੈ ਨਾਰਿ ॥ ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥1॥ ਰਹਾਉ ॥ ਗੁਰ ਸਬਦੀ ਸੀਗਾਰੀਆ ਤਨੁ ਮਨੁ ਪਿਰ ਕੈ ਪਾਸਿ ॥ ਦੁਇ ਕਰ ਜੋੜਿ ਖੜੀ ਤਕੈ ਸਚੁ ਕਹੈ ਅਰਦਾਸਿ ॥ ਲਾਲਿ ਰਤੀ ਸਚ ਭੈ ਵਸੀ ਭਾਇ ਰਤੀ ਰੰਗਿ ਰਾਸਿ ॥2॥ ਪ੍ਰਿਅ ਕੀ ਚੇਰੀ ਕਾਂਢੀਐ ਲਾਲੀ ਮਾਨੈ ਨਾਉ ॥ ਸਾਚੀ ਪ੍ਰੀਤਿ ਨ ਤੁਟਈ ਸਾਚੇ ਮੇਲਿ ਮਿਲਾਉ ॥ ਸਬਦਿ ਰਤੀ ਮਨੁ ਵੇਧਿਆ ਹਉ ਸਦ ਬਲਿਹਾਰੈ

ਜਾਉ ॥3॥ ਸਾਧਨ ਰੰਡ ਨ ਬੈਸਈ ਜੇ ਸਤਿਗੁਰ ਮਾਹਿ ਸਮਾਇ ॥ ਪਿਰੁ ਰੀਸਾਲੂ ਨਉਤਨੋ ਸਾਚਉ ਮਰੈ ਨ ਜਾਇ ॥ ਨਿਤ ਰਵੈ ਸੋਹਾਗਣੀ ਸਾਚੀ ਨਦਰਿ ਰਜਾਇ ॥4॥ ਸਾਚੁ ਧੜੀ ਧਨ ਮਾਡੀਐ ਕਾਪੜੁ ਪ੍ਰੇਮ ਸੀਗਾਰੁ ॥

ਚੰਦਨੁ ਚੀਤਿ ਵਸਾਇਆ ਮੰਦਰੁ ਦਸਵਾ ਦੁਆਰੁ ॥ ਦੀਪਕੁ ਸਬਦਿ ਵਿਗਾਸਿਆ ਰਾਮ ਨਾਮੁ ਉਰ ਹਾਰੁ ॥5॥

ਨਾਰੀ ਅੰਦਰਿ ਸੋਹਣੀ ਮਸਤਕਿ ਮਣੀ ਪਿਆਰੁ ॥ ਸੋਭਾ ਸੁਰਤਿ ਸੁਹਾਵਣੀ ਸਾਚੈ ਪ੍ਰੇਮਿ ਅਪਾਰ ॥ ਬਿਨੁ ਪਿਰ ਪੁਰਖੁ ਨ ਜਾਣਈ ਗੁਰ ਕੈ ਹੇਤਿ ਪਿਆਰਿ ॥6॥ ਨਿਸਿ ਅੰਧਿਆਰੀ ਸੁਤੀਏ ਕਿਉ ਪਿਰ ਬਿਨੁ ਰੈਣਿ ਵਿਹਾਇ

॥ ਅੰਕੁ ਜਲਉ ਤਨੁ ਜਾਲੀਅਉ ਮਨੁ ਧਨੁ ਜਲਿ ਬਲਿ ਜਾਇ ॥ ਜਾ ਧਨ ਕੰਤਿ ਨ ਰਾਵੀਆ ਤਾ ਬਿਰਥਾ ਜੋਬਨੁ ਜਾਇ ॥7॥ ਸੇਜੈ ਕੰਤ ਮਹੇਲੜੀ ਸੂਤੀ ਬੂਝ ਨ ਪਾਇ ॥ ਹਉ ਸੁਤੀ ਪਿਰੁ ਜਾਗਣਾ ਕਿਸ ਕਉ ਪੂਛਉ ਜਾਇ ॥

ਸਤਿਗੁਰਿ ਮੇਲੀ ਭੈ ਵਸੀ ਨਾਨਕ ਪ੍ਰੇਮੁ ਸਖਾਇ ॥8॥2॥ ਸਿਰੀਰਾਗੁ ਮਹਲਾ 1 ॥ ਆਪੇ ਗੁਣ ਆਪੇ ਕਥੈ ਆਪੇ ਸੁਣਿ ਵੀਚਾਰੁ ॥ ਆਪੇ ਰਤਨੁ ਪਰਖਿ ਤੂੰ ਆਪੇ ਮੋਲੁ ਅਪਾਰੁ ॥ ਸਾਚਉ ਮਾਨੁ ਮਹਤੁ ਤੂੰ ਆਪੇ ਦੇਵਣਹਾਰੁ ॥1॥

ਹਰਿ ਜੀਉ ਤੂੰ ਕਰਤਾ ਕਰਤਾਰੁ ॥ ਜਿਉ ਭਾਵੈ ਤਿਉ ਰਾਖੁ ਤੂੰ ਹਰਿ ਨਾਮੁ ਮਿਲੈ ਆਚਾਰੁ ॥ 1 ॥ ਰਹਾਉ ॥ ਆਪੇ ਹੀਰਾ ਨਿਰਮਲਾ ਆਪੇ ਰੰਗੁ ਮਜੀਠੁ ॥ ਆਪੇ ਮੋਤੀ ਊਜਲੋ ਆਪੇ ਭਗਤ ਬਸੀਠੁ ॥ ਗੁਰ ਕੈ ਸਬਦਿ ਸਲਾਹਣਾ ਘਟਿ ਘਟਿ ਡੀਠੁ ਅਡੀਠੁ ॥ 2 ॥ ਆਪੇ ਸਾਗਰੁ ਬੋਹਿਥਾ ਆਪੇ ਪਾਰੁ ਅਪਾਰੁ ॥ ਸਾਚੀ ਵਾਟ ਸੁਜਾਣੁ ਤੂੰ ਸਬਦਿ ਲੰਘਾਵਣਹਾਰੁ ॥ ਨਿਡਰਿਆ ਡਰੁ ਜਾਣੀਐ ਬਾਝੁ ਗੁਰੂ ਗੁਬਾਰੁ ॥ 3 ॥ ਅਸਥਿਰੁ ਕਰਤਾ ਦੇਖੀਐ ਹੋਰ ਕੇਤੀ ਆਵੈ

ਜਾਇ ॥ ਆਪੇ ਨਿਰਮਲੁ ਏਕੁ ਤੂੰ ਹੋਰ ਬੰਧੀ ਧੰਧੈ ਪਾਇ ॥ ਗੁਰਿ ਰਾਖੇ ਸੇ ਉਬਰੇ ਸਾਚੇ ਸਿਉ ਲਿਵ ਲਾਇ ॥4॥

55

ਹਰਿ ਜੀਉ ਸਬਦਿ ਪਛਾਣੀਐ ਸਾਚਿ ਰਤੇ ਗੁਰ ਵਾਕਿ ॥ ਤਿਤੁ ਤਨਿ ਮੈਲੁ ਨ ਲਗਈ ਸਚ ਘਰਿ ਜਿਸੁ ਓਤਾਕੁ ॥

ਨਦਰਿ ਕਰੇ ਸਚੁ ਪਾਈਐ ਬਿਨੁ ਨਾਵੈ ਕਿਆ ਸਾਕੁ ॥5॥ ਜਿਨੀ ਸਚੁ ਪਛਾਣਿਆ ਸੇ ਸੁਖੀਏ ਜੁਗ ਚਾਰਿ ॥ ਹਉਮੈ

ਤ੍ਰਿਸਨਾ ਮਾਰਿ ਕੈ ਸਚੁ ਰਖਿਆ ਉਰਿ ਧਾਰਿ ॥ ਜਗ ਮਹਿ ਲਾਹਾ ਏਕੁ ਨਾਮੁ ਪਾਈਐ ਗੁਰ ਵੀਚਾਰਿ ॥6॥ ਸਾਚਉ ਵਖਰੁ ਲਾਦੀਐ ਲਾਭੁ ਸਦਾ ਸਚੁ ਰਾਸਿ ॥ ਸਾਚੀ ਦਰਗਹ ਬੈਸਈ ਭਗਤਿ ਸਚੀ ਅਰਦਾਸਿ ॥ ਪਤਿ ਸਿਉ ਲੇਖਾ ਨਿਬੜੈ ਰਾਮ ਨਾਮੁ ਪਰਗਾਸਿ ॥7॥ ਊਚਾ ਊਚਉ ਆਖੀਐ ਕਹਉ ਨ ਦੇਖਿਆ ਜਾਇ ॥ ਜਹ ਦੇਖਾ ਤਹ ਏਕੁ ਤੂੰ ਸਤਿਗੁਰਿ ਦੀਆ ਦਿਖਾਇ ॥ ਜੋਤਿ ਨਿਰੰਤਰਿ ਜਾਣੀਐ ਨਾਨਕ ਸਹਜਿ ਸੁਭਾਇ ॥8॥3॥ ਸਿਰੀਰਾਗੁ ਮਹਲਾ 1 ॥ ਮਛੁਲੀ ਜਾਲੁ ਨ ਜਾਣਿਆ ਸਰੁ ਖਾਰਾ ਅਸਗਾਹੁ ॥ ਅਤਿ ਸਿਆਣੀ ਸੋਹਣੀ ਕਿਉ ਕੀਤੋ ਵੇਸਾਹੁ ॥ ਕੀਤੇ ਕਾਰਣਿ ਪਾਕੜੀ ਕਾਲੁ ਨ ਟਲੈ ਸਿਰਾਹੁ ॥1॥ ਭਾਈ ਰੇ ਇਉ ਸਿਰਿ ਜਾਣਹੁ ਕਾਲੁ ॥ ਜਿਉ ਮਛੀ ਤਿਉ ਮਾਣਸਾ ਪਵੈ ਅਚਿੰਤਾ ਜਾਲੁ ॥1॥ ਰਹਾਉ ॥ ਸਭੁ ਜਗੁ ਬਾਧੋ ਕਾਲ ਕੋ ਬਿਨੁ ਗੁਰ ਕਾਲੁ ਅਫਾਰੁ ॥ ਸਚਿ ਰਤੇ ਸੇ ਉਬਰੇ ਦੁਬਿਧਾ ਛੋਡਿ ਵਿਕਾਰ ॥ ਹਉ ਤਿਨ ਕੈ ਬਲਿਹਾਰਣੈ ਦਰਿ ਸਚੈ ਸਚਿਆਰ ॥2॥ ਸੀਚਾਨੇ ਜਿਉ ਪੰਖੀਆ ਜਾਲੀ ਬਧਿਕ ਹਾਥਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਫਾਥੇ ਚੋਗੈ ਸਾਥਿ ॥ ਬਿਨੁ ਨਾਵੈ ਚੁਣਿ ਸੁਟੀਅਹਿ ਕੋਇ ਨ ਸੰਗੀ ਸਾਥਿ ॥3॥ ਸਚੋ ਸਚਾ ਆਖੀਐ ਸਚੇ ਸਚਾ ਥਾਨੁ ॥ ਜਿਨੀ ਸਚਾ ਮੰਨਿਆ ਤਿਨ ਮਨਿ ਸਚੁ ਧਿਆਨੁ ॥ ਮਨਿ ਮੁਖਿ ਸੂਚੇ ਜਾਣੀਅਹਿ ਗੁਰਮੁਖਿ ਜਿਨਾ ਗਿਆਨੁ ॥4॥ ਸਤਿਗੁਰ ਅਗੈ ਅਰਦਾਸਿ ਕਰਿ ਸਾਜਨੁ ਦੇਇ ਮਿਲਾਇ ॥

ਸਾਜਨਿ ਮਿਲਿਐ ਸੁਖੁ ਪਾਇਆ ਜਮ ਦੂਤ ਮੁਏ ਬਿਖੁ ਖਾਇ ॥ ਨਾਵੈ ਅੰਦਰਿ ਹਉ ਵਸਾਂ ਨਾਉ ਵਸੈ ਮਨਿ ਆਇ

॥5॥ ਬਾਝੁ ਗੁਰੂ ਗੁਬਾਰੁ ਹੈ ਬਿਨੁ ਸਬਦੈ ਬੂਝ ਨ ਪਾਇ ॥ ਗੁਰਮਤੀ ਪਰਗਾਸੁ ਹੋਇ ਸਚਿ ਰਹੈ ਲਿਵ ਲਾਇ ॥

ਤਿਥੈ ਕਾਲੁ ਨ ਸੰਚਰੈ ਜੋਤੀ ਜੋਤਿ ਸਮਾਇ ॥6॥ ਤੂੰ ਹੈ ਸਾਜਨੁ ਤੂੰ ਸੁਜਾਣੁ ਤੂੰ ਆਪੇ ਮੇਲਣਹਾਰੁ ॥ ਗੁਰ ਸਬਦੀ ਸਾਲਾਹੀਐ ਅੰਤੁ ਨ ਪਾਰਾਵਾਰੁ ॥ ਤਿਥੈ ਕਾਲੁ ਨ ਅਪੜੈ ਜਿਥੈ ਗੁਰ ਕਾ ਸਬਦੁ ਅਪਾਰੁ ॥7॥ ਹੁਕਮੀ ਸਭੇ ਊਪਜਹਿ ਹੁਕਮੀ ਕਾਰ ਕਮਾਹਿ ॥ ਹੁਕਮੀ ਕਾਲੈ ਵਸਿ ਹੈ ਹੁਕਮੀ ਸਾਚਿ ਸਮਾਹਿ ॥ ਨਾਨਕ ਜੋ ਤਿਸੁ ਭਾਵੈ ਸੋ ਥੀਐ ਇਨਾ ਜੰਤਾ ਵਸਿ ਕਿਛੁ ਨਾਹਿ ॥8॥4॥ ਸਿਰੀਰਾਗੁ ਮਹਲਾ 1 ॥ ਮਨਿ ਜੂਠੈ ਤਨਿ ਜੂਠਿ ਹੈ ਜਿਹਵਾ ਜੂਠੀ ਹੋਇ ॥

56

ਮੁਖਿ ਝੂਠੈ ਝੂਠੁ ਬੋਲਣਾ ਕਿਉ ਕਰਿ ਸੂਚਾ ਹੋਇ ॥ ਬਿਨੁ ਅਭ ਸਬਦ ਨ ਮਾਂਜੀਐ ਸਾਚੇ ਤੇ ਸਚੁ ਹੋਇ ॥1॥ ਮੁੰਧੇ ਗੁਣਹੀਣੀ ਸੁਖੁ ਕੇਹਿ ॥ ਪਿਰੁ ਰਲੀਆ ਰਸਿ ਮਾਣਸੀ ਸਾਚਿ ਸਬਦਿ ਸੁਖੁ ਨੇਹਿ ॥1॥ ਰਹਾਉ ॥ ਪਿਰੁ ਪਰਦੇਸੀ ਜੇ ਥੀਐ ਧਨ ਵਾਂਢੀ ਝੂਰੇਇ ॥ ਜਿਉ ਜਲਿ ਥੋੜੈ ਮਛੁਲੀ ਕਰੁਣਪਲਾਵ ਕਰੇਇ ॥ ਪਿਰ ਭਾਵੈ ਸੁਖੁ ਪਾਈਐ ਜਾ ਆਪੇ ਨਦਰਿ ਕਰੇਇ ॥2॥ ਪਿਰੁ ਸਾਲਾਹੀ ਆਪਣਾ ਸਖੀ ਸਹੇਲੀ ਨਾਲਿ ॥ ਤਨਿ ਸੋਹੈ ਮਨੁ ਮੋਹਿਆ ਰਤੀ ਰੰਗਿ ਨਿਹਾਲਿ

॥ ਸਬਦਿ ਸਵਾਰੀ ਸੋਹਣੀ ਪਿਰੁ ਰਾਵੇ ਗੁਣ ਨਾਲਿ ॥3॥ ਕਾਮਣਿ ਕਾਮਿ ਨ ਆਵਈ ਖੋਟੀ ਅਵਗੁਣਿਆਰਿ ॥ ਨਾ ਸੁਖੁ ਪੇਈਐ ਸਾਹੁਰੈ ਝੂਠਿ ਜਲੀ ਵੇਕਾਰਿ ॥ ਆਵਣੁ ਵੰਞਣੁ ਗਾਖੜੋ ਛੋਡੀ ਕੰਤਿ ਵਿਸਾਰਿ ॥4॥ ਪਿਰ ਕੀ ਨਾਰਿ ਸੁਹਾਵਣੀ ਮੁਤੀ ਸੋ ਕਿਤੁ ਸਾਦਿ ॥ ਪਿਰ ਕੈ ਕਾਮਿ ਨ ਆਵਈ ਬੋਲੇ ਫਾਦਿਲੁ ਬਾਦਿ ॥ ਦਰਿ ਘਰਿ ਢੋਈ ਨਾ ਲਹੈ

ਛੂਟੀ ਦੂਜੈ ਸਾਦਿ ॥5॥ ਪੰਡਿਤ ਵਾਚਹਿ ਪੋਥੀਆ ਨਾ ਬੂਝਹਿ ਵੀਚਾਰੁ ॥ ਅਨ ਕਉ ਮਤੀ ਦੇ ਚਲਹਿ ਮਾਇਆ ਕਾ ਵਾਪਾਰੁ ॥ ਕਥਨੀ ਝੂਠੀ ਜਗੁ ਭਵੈ ਰਹਣੀ ਸਬਦੁ ਸੁ ਸਾਰੁ ॥6॥ ਕੇਤੇ ਪੰਡਿਤ ਜੋਤਕੀ ਬੇਦਾ ਕਰਹਿ ਬੀਚਾਰੁ

॥ ਵਾਦਿ ਵਿਰੋਧਿ ਸਲਾਹਣੇ ਵਾਦੇ ਆਵਣੁ ਜਾਣੁ ॥ ਬਿਨੁ ਗੁਰ ਕਰਮ ਨ ਛੁਟਸੀ ਕਹਿ ਸੁਣਿ ਆਖਿ ਵਖਾਣੁ ॥7॥

ਸਭਿ ਗੁਣਵੰਤੀ ਆਖੀਅਹਿ ਮੈ ਗੁਣੁ ਨਾਹੀ ਕੋਇ ॥ ਹਰਿ ਵਰੁ ਨਾਰਿ ਸੁਹਾਵਣੀ ਮੈ ਭਾਵੈ ਪ੍ਰਭੁ ਸੋਇ ॥ ਨਾਨਕ ਸਬਦਿ ਮਿਲਾਵੜਾ ਨਾ ਵੇਛੋੜਾ ਹੋਇ ॥8॥5॥ ਸਿਰੀਰਾਗੁ ਮਹਲਾ 1 ॥ ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ

ਵਾਸੁ ॥ ਪੁੰਨ ਦਾਨ ਚੰਗਿਆਈਆ ਬਿਨੁ ਸਾਚੇ ਕਿਆ ਤਾਸੁ ॥ ਜੇਹਾ ਰਾਧੈ ਤੇਹਾ ਲੁਣੈ ਬਿਨੁ ਗੁਣ ਜਨਮੁ ਵਿਣਾਸੁ

॥1॥ ਮੁੰਧੇ ਗੁਣ ਦਾਸੀ ਸੁਖੁ ਹੋਇ ॥ ਅਵਗੁਣ ਤਿਆਗਿ ਸਮਾਈਐ ਗੁਰਮਤਿ ਪੂਰਾ ਸੋਇ ॥1॥ ਰਹਾਉ ॥

ਵਿਣੁ ਰਾਸੀ ਵਾਪਾਰੀਆ ਤਕੇ ਕੁੰਡਾ ਚਾਰਿ ॥ ਮੂਲੁ ਨ ਬੁਝੈ ਆਪਣਾ ਵਸਤੁ ਰਹੀ ਘਰ ਬਾਰਿ ॥ ਵਿਣੁ ਵਖਰ ਦੁਖੁ ਅਗਲਾ ਕੂੜਿ ਮੁਠੀ ਕੂੜਿਆਰਿ ॥2॥ ਲਾਹਾ ਅਹਿਨਿਸਿ ਨਉਤਨਾ ਪਰਖੈ ਰਤਨੁ ਵੀਚਾਰਿ ॥ ਵਸਤੁ ਲਹੈ ਘਰਿ ਆਪਣੈ ਚਲੈ ਕਾਰਜੁ ਸਾਰਿ ॥ ਵਣਜਾਰਿਆ ਸਿਉ ਵਣਜੁ ਕਰਿ ਗੁਰਮੁਖਿ ਬ੍ਰਹਮੁ ਬੀਚਾਰਿ ॥3॥ ਸੰਤਾਂ ਸੰਗਤਿ ਪਾਈਐ ਜੇ ਮੇਲੇ ਮੇਲਣਹਾਰੁ ॥ ਮਿਲਿਆ ਹੋਇ ਨ ਵਿਛੁੜੈ ਜਿਸੁ ਅੰਤਰਿ ਜੋਤਿ ਅਪਾਰ ॥ ਸਚੈ ਆਸਣਿ ਸਚਿ ਰਹੈ

ਸਚੈ ਪ੍ਰੇਮਿ ਪਿਆਰਿ ॥4॥ ਜਿਨੀ ਆਪੁ ਪਛਾਣਿਆ ਘਰ ਮਹਿ ਮਹਲੁ ਸੁਥਾਇ ॥ ਸਚੇ ਸੇਤੀ ਰਤਿਆ ਸਚੋ ਪਲੈ

57

ਪਾਇ ॥ ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥5॥ ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ

॥ ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੈ ਰੰਗਿ ॥ ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥6॥

ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥7॥ ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥8॥6॥ ਸਿਰੀਰਾਗੁ ਮਹਲਾ 1 ॥ ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥

ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥1॥ ਭਾਈ ਰੇ ਮੈਲੁ ਨਾਹੀ ਨਿਰਮਲਿ ਜਲਿ ਨਾਇ ॥ ਨਿਰਮਲੁ ਸਾਚਾ ਏਕੁ ਤੂ ਹੋਰ ਮੈਲੁ ਭਰੀ ਸਭ ਜਾਇ ॥1॥ ਰਹਾਉ ॥ ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥2॥ ਗਿਆਨ ਅੰਜਨੁ ਭੈਭੰਜਨਾ ਦੇਖੁ ਨਿਰੰਜਨ ਭਾਇ ॥ ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥3॥ ਕਸਿ ਕਸਵਟੀ ਲਾਈਐ ਪਰਖੈ ਹਿਤੁ ਚਿਤੁ ਲਾਇ ॥ ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥4॥ ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥5॥ ਬੇਦੁ ਪੁਕਾਰੈ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਮੁਨਿਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥6॥ ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ

ਨਾਮੁ ਨ ਹੋਇ ॥ ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜਿਨੀ ਨਾਮੁ ਵਿਸਾਰਿਆ ਅਵਗੁਣ ਮੁਠੀ ਰੋਇ ॥7॥ ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ

॥ ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥8॥7॥ ਸਿਰੀਰਾਗੁ ਮਹਲਾ 1 ॥ ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ

58

ਸੁਹਾਗੁ ॥1॥ ਭਾਈ ਰੇ ਅਵਰੁ ਨਾਹੀ ਮੈ ਥਾਉ ॥ ਮੈ ਧਨੁ ਨਾਮੁ ਨਿਧਾਨੁ ਹੈ ਗੁਰਿ ਦੀਆ ਬਲਿ ਜਾਉ ॥1॥ ਰਹਾਉ

॥ ਗੁਰਮਤਿ ਪਤਿ ਸਾਬਾਸਿ ਤਿਸੁ ਤਿਸ ਕੈ ਸੰਗਿ ਮਿਲਾਉ ॥ ਤਿਸ ਬਿਨੁ ਘੜੀ ਨ ਜੀਵਊ ਬਿਨੁ ਨਾਵੈ ਮਰਿ ਜਾਉ

॥ ਮੈ ਅੰਧੁਲੇ ਨਾਮੁ ਨ ਵੀਸਰੈ ਟੇਕ ਟਿਕੀ ਘਰਿ ਜਾਉ ॥2॥ ਗੁਰੂ ਜਿਨਾ ਕਾ ਅੰਧੁਲਾ ਚੇਲੇ ਨਾਹੀ ਠਾਉ ॥ ਬਿਨੁ ਸਤਿਗੁਰ ਨਾਉ ਨ ਪਾਈਐ ਬਿਨੁ ਨਾਵੈ ਕਿਆ ਸੁਆਉ ॥ ਆਇ ਗਇਆ ਪਛੁਤਾਵਣਾ ਜਿਉ ਸੁੰਞੈ ਘਰਿ ਕਾਉ

॥3॥ ਬਿਨੁ ਨਾਵੈ ਦੁਖੁ ਦੇਹੁਰੀ ਜਿਉ ਕਲਰ ਕੀ ਭੀਤਿ ॥ ਤਬ ਲਗੁ ਮਹਲੁ ਨ ਪਾਈਐ ਜਬ ਲਗੁ ਸਾਚੁ ਨ ਚੀਤਿ

॥ ਸਬਦਿ ਰਪੈ ਘਰੁ ਪਾਈਐ ਨਿਰਬਾਣੀ ਪਦੁ ਨੀਤਿ ॥4॥ ਹਉ ਗੁਰੁ ਪੂਛਉ ਆਪਣੇ ਗੁਰੁ ਪੁਛਿ ਕਾਰ ਕਮਾਉ ॥

ਸਬਦਿ ਸਲਾਹੀ ਮਨਿ ਵਸੈ ਹਉਮੈ ਦੁਖੁ ਜਲਿ ਜਾਉ ॥ ਸਹਜੇ ਹੋਇ ਮਿਲਾਵੜਾ ਸਾਚੇ ਸਾਚਿ ਮਿਲਾਉ ॥5॥ ਸਬਦਿ ਰਤੇ ਸੇ ਨਿਰਮਲੇ ਤਜਿ ਕਾਮੁ ਕ੍ਰੋਧੁ ਅਹੰਕਾਰੁ ॥ ਨਾਮੁ ਸਲਾਹਨਿ ਸਦ ਸਦਾ ਹਰਿ ਰਾਖਹਿ ਉਰਿ ਧਾਰਿ ॥ ਸੋ ਕਿਉ ਮਨਹੁ ਵਿਸਾਰੀਐ ਸਭਿ ਜੀਆ ਕਾ ਆਧਾਰੁ ॥6॥ ਸਬਦਿ ਮਰੈ ਸੋ ਮਰਿ ਰਹੈ ਫਿਰਿ ਮਰੈ ਨ ਦੂਜੀ ਵਾਰ ॥ ਸਬਦੈ

ਹੀ ਤੇ ਪਾਈਐ ਹਰਿ ਨਾਮੇ ਲਗੈ ਪਿਆਰੁ ॥ ਬਿਨੁ ਸਬਦੈ ਜਗੁ ਭੂਲਾ ਫਿਰੈ ਮਰਿ ਜਨਮੈ ਵਾਰੋ ਵਾਰ ॥7॥ ਸਭ

ਸਾਲਾਹੈ ਆਪ ਕਉ ਵਡਹੁ ਵਡੇਰੀ ਹੋਇ ॥ ਗੁਰ ਬਿਨੁ ਆਪੁ ਨ ਚੀਨੀਐ ਕਹੇ ਸੁਣੇ ਕਿਆ ਹੋਇ ॥ ਨਾਨਕ ਸਬਦਿ ਪਛਾਣੀਐ ਹਉਮੈ ਕਰੈ ਨ ਕੋਇ ॥8॥8॥ ਸਿਰੀਰਾਗੁ ਮਹਲਾ 1 ॥ ਬਿਨੁ ਪਿਰ ਧਨ ਸੀਗਾਰੀਐ ਜੋਬਨੁ ਬਾਦਿ ਖੁਆਰੁ

॥ ਨਾ ਮਾਣੇ ਸੁਖਿ ਸੇਜੜੀ ਬਿਨੁ ਪਿਰ ਬਾਦਿ ਸੀਗਾਰੁ ॥ ਦੂਖੁ ਘਣੋ ਦੋਹਾਗਣੀ ਨਾ ਘਰਿ ਸੇਜ ਭਤਾਰੁ ॥1॥ ਮਨ ਰੇ ਰਾਮੁ ਜਪਹੁ ਸੁਖੁ ਹੋਇ ॥ ਬਿਨੁ ਗੁਰ ਪ੍ਰੇਮੁ ਨ ਪਾਈਐ ਸਬਦਿ ਮਿਲੈ ਰੰਗੁ ਹੋਇ ॥1॥ ਰਹਾਉ ॥ ਗੁਰ ਸੇਵਾ ਸੁਖੁ ਪਾਈਐ ਹਰਿ ਵਰੁ ਸਹਜਿ ਸੀਗਾਰੁ ॥ ਸਚਿ ਮਾਣੇ ਪਿਰ ਸੇਜੜੀ ਗੂੜਾ ਹੇਤੁ ਪਿਆਰੁ ॥ ਗੁਰਮੁਖਿ ਜਾਣਿ ਸਿਞਾਣੀਐ

ਗੁਰਿ ਮੇਲੀ ਗੁਣ ਚਾਰੁ ॥2॥ ਸਚਿ ਮਿਲਹੁ ਵਰ ਕਾਮਣੀ ਪਿਰਿ ਮੋਹੀ ਰੰਗੁ ਲਾਇ ॥ ਮਨੁ ਤਨੁ ਸਾਚਿ ਵਿਗਸਿਆ ਕੀਮਤਿ ਕਹਣੁ ਨ ਜਾਇ ॥ ਹਰਿ ਵਰੁ ਘਰਿ ਸੋਹਾਗਣੀ ਨਿਰਮਲ ਸਾਚੈ ਨਾਇ ॥3॥ ਮਨ ਮਹਿ ਮਨੂਆ ਜੇ ਮਰੈ

ਤਾ ਪਿਰੁ ਰਾਵੈ ਨਾਰਿ ॥ ਇਕਤੁ ਤਾਗੈ ਰਲਿ ਮਿਲੈ ਗਲਿ ਮੋਤੀਅਨ ਕਾ ਹਾਰੁ ॥ ਸੰਤ ਸਭਾ ਸੁਖੁ ਊਪਜੈ ਗੁਰਮੁਖਿ

ਨਾਮ ਅਧਾਰੁ ॥4॥ ਖਿਨ ਮਹਿ ਉਪਜੈ ਖਿਨਿ ਖਪੈ ਖਿਨੁ ਆਵੈ ਖਿਨੁ ਜਾਇ ॥ ਸਬਦੁ ਪਛਾਣੈ ਰਵਿ ਰਹੈ ਨਾ ਤਿਸੁ

59

ਕਾਲੁ ਸੰਤਾਇ ॥ ਸਾਹਿਬੁ ਅਤੁਲੁ ਨ ਤੋਲੀਐ ਕਥਨਿ ਨ ਪਾਇਆ ਜਾਇ ॥5॥ ਵਾਪਾਰੀ ਵਣਜਾਰਿਆ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਚ ਕੀ ਲਾਹਾ ਮਿਲੈ ਰਜਾਇ ॥ ਪੂੰਜੀ ਸਾਚੀ ਗੁਰੁ ਮਿਲੈ ਨਾ ਤਿਸੁ ਤਿਲੁ ਨ ਤਮਾਇ ॥6॥ ਗੁਰਮੁਖਿ ਤੋਲਿ ਤੁੋਲਾਇਸੀ ਸਚੁ ਤਰਾਜੀ ਤੋਲੁ ॥ ਆਸਾ ਮਨਸਾ ਮੋਹਣੀ ਗੁਰਿ ਠਾਕੀ ਸਚੁ ਬੋਲੁ ॥

ਆਪਿ ਤੁਲਾਏ ਤੋਲਸੀ ਪੂਰੇ ਪੂਰਾ ਤੋਲੁ ॥7॥ ਕਥਨੈ ਕਹਣਿ ਨ ਛੁਟੀਐ ਨਾ ਪੜਿ ਪੁਸਤਕ ਭਾਰ ॥ ਕਾਇਆ ਸੋਚ ਨ ਪਾਈਐ ਬਿਨੁ ਹਰਿ ਭਗਤਿ ਪਿਆਰ ॥ ਨਾਨਕ ਨਾਮੁ ਨ ਵੀਸਰੈ ਮੇਲੇ ਗੁਰੁ ਕਰਤਾਰ ॥8॥9॥ ਸਿਰੀਰਾਗੁ ਮਹਲਾ 1 ॥ ਸਤਿਗੁਰੁ ਪੂਰਾ ਜੇ ਮਿਲੈ ਪਾਈਐ ਰਤਨੁ ਬੀਚਾਰੁ ॥ ਮਨੁ ਦੀਜੈ ਗੁਰ ਆਪਣੇ ਪਾਈਐ ਸਰਬ ਪਿਆਰੁ

॥ ਮੁਕਤਿ ਪਦਾਰਥੁ ਪਾਈਐ ਅਵਗੁਣ ਮੇਟਣਹਾਰੁ ॥1॥ ਭਾਈ ਰੇ ਗੁਰ ਬਿਨੁ ਗਿਆਨੁ ਨ ਹੋਇ ॥ ਪੂਛਹੁ ਬ੍ਰਹਮੇ ਨਾਰਦੈ ਬੇਦ ਬਿਆਸੈ ਕੋਇ ॥1॥ ਰਹਾਉ ॥ ਗਿਆਨੁ ਧਿਆਨੁ ਧੁਨਿ ਜਾਣੀਐ ਅਕਥੁ ਕਹਾਵੈ ਸੋਇ ॥ ਸਫਲਿਓ

ਬਿਰਖੁ ਹਰੀਆਵਲਾ ਛਾਵ ਘਣੇਰੀ ਹੋਇ ॥ ਲਾਲ ਜਵੇਹਰ ਮਾਣਿਕੀ ਗੁਰ ਭੰਡਾਰੈ ਸੋਇ ॥2॥ ਗੁਰ ਭੰਡਾਰੈ ਪਾਈਐ

ਨਿਰਮਲ ਨਾਮ ਪਿਆਰੁ ॥ ਸਾਚੋ ਵਖਰੁ ਸੰਚੀਐ ਪੂਰੈ ਕਰਮਿ ਅਪਾਰੁ ॥ ਸੁਖਦਾਤਾ ਦੁਖ ਮੇਟਣੋ ਸਤਿਗੁਰੁ ਅਸੁਰ ਸੰਘਾਰੁ ॥3॥ ਭਵਜਲੁ ਬਿਖਮੁ ਡਰਾਵਣੋ ਨਾ ਕੰਧੀ ਨਾ ਪਾਰੁ ॥ ਨਾ ਬੇੜੀ ਨਾ ਤੁਲਹੜਾ ਨਾ ਤਿਸੁ ਵੰਝੁ ਮਲਾਰੁ

॥ ਸਤਿਗੁਰੁ ਭੈ ਕਾ ਬੋਹਿਥਾ ਨਦਰੀ ਪਾਰਿ ਉਤਾਰੁ ॥4॥ ਇਕੁ ਤਿਲੁ ਪਿਆਰਾ ਵਿਸਰੈ ਦੁਖੁ ਲਾਗੈ ਸੁਖੁ ਜਾਇ ॥

ਜਿਹਵਾ ਜਲਉ ਜਲਾਵਣੀ ਨਾਮੁ ਨ ਜਪੈ ਰਸਾਇ ॥ ਘਟੁ ਬਿਨਸੈ ਦੁਖੁ ਅਗਲੋ ਜਮੁ ਪਕੜੈ ਪਛੁਤਾਇ ॥5॥ ਮੇਰੀ ਮੇਰੀ ਕਰਿ ਗਏ ਤਨੁ ਧਨੁ ਕਲਤੁ ਨ ਸਾਥਿ ॥ ਬਿਨੁ ਨਾਵੈ ਧਨੁ ਬਾਦਿ ਹੈ ਭੂਲੋ ਮਾਰਗਿ ਆਥਿ ॥ ਸਾਚਉ ਸਾਹਿਬੁ ਸੇਵੀਐ ਗੁਰਮੁਖਿ ਅਕਥੋ ਕਾਥਿ ॥6॥ ਆਵੈ ਜਾਇ ਭਵਾਈਐ ਪਇਐ ਕਿਰਤਿ ਕਮਾਇ ॥ ਪੂਰਬਿ ਲਿਖਿਆ ਕਿਉ ਮੇਟੀਐ ਲਿਖਿਆ ਲੇਖੁ ਰਜਾਇ ॥ ਬਿਨੁ ਹਰਿ ਨਾਮ ਨ ਛੁਟੀਐ ਗੁਰਮਤਿ ਮਿਲੈ ਮਿਲਾਇ ॥7॥ ਤਿਸ ਬਿਨੁ ਮੇਰਾ ਕੋ ਨਹੀ ਜਿਸ ਕਾ ਜੀਉ ਪਰਾਨੁ ॥ ਹਉਮੈ ਮਮਤਾ ਜਲਿ ਬਲਉ ਲੋਭੁ ਜਲਉ ਅਭਿਮਾਨੁ ॥ ਨਾਨਕ ਸਬਦੁ ਵੀਚਾਰੀਐ ਪਾਈਐ ਗੁਣੀਨਿਧਾਨੁ ॥8॥10॥ ਸਿਰੀਰਾਗੁ ਮਹਲਾ 1 ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਕਮਲੇਹਿ ॥ ਲਹਰੀ ਨਾਲਿ ਪਛਾੜੀਐ ਭੀ ਵਿਗਸੈ ਅਸਨੇਹਿ ॥ ਜਲ ਮਹਿ ਜੀਅ ਉਪਾਇ ਕੈ

60

ਬਿਨੁ ਜਲ ਮਰਣੁ ਤਿਨੇਹਿ ॥1॥ ਮਨ ਰੇ ਕਿਉ ਛੂਟਹਿ ਬਿਨੁ ਪਿਆਰ ॥ ਗੁਰਮੁਖਿ ਅੰਤਰਿ ਰਵਿ ਰਹਿਆ ਬਖਸੇ ਭਗਤਿ ਭੰਡਾਰ ॥1॥ ਰਹਾਉ ॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਮਛੁਲੀ ਨੀਰ ॥ ਜਿਉ ਅਧਿਕਉ ਤਿਉ ਸੁਖੁ ਘਣੋ ਮਨਿ ਤਨਿ ਸਾਂਤਿ ਸਰੀਰ ॥ ਬਿਨੁ ਜਲ ਘੜੀ ਨ ਜੀਵਈ ਪ੍ਰਭੁ ਜਾਣੈ ਅਭ ਪੀਰ ॥2॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਾਤ੍ਰਿਕ ਮੇਹ ॥ ਸਰ ਭਰਿ ਥਲ ਹਰੀਆਵਲੇ ਇਕ ਬੂੰਦ ਨ ਪਵਈ ਕੇਹ ॥

ਕਰਮਿ ਮਿਲੈ ਸੋ ਪਾਈਐ ਕਿਰਤੁ ਪਇਆ ਸਿਰਿ ਦੇਹ ॥3॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਜਲ ਦੁਧ ਹੋਇ ॥ ਆਵਟਣੁ ਆਪੇ ਖਵੈ ਦੁਧ ਕਉ ਖਪਣਿ ਨ ਦੇਇ ॥ ਆਪੇ ਮੇਲਿ ਵਿਛੁੰਨਿਆ ਸਚਿ ਵਡਿਆਈ ਦੇਇ

॥4॥ ਰੇ ਮਨ ਐਸੀ ਹਰਿ ਸਿਉ ਪ੍ਰੀਤਿ ਕਰਿ ਜੈਸੀ ਚਕਵੀ ਸੂਰ ॥ ਖਿਨੁ ਪਲੁ ਨੀਦ ਨ ਸੋਵਈ ਜਾਣੈ ਦੂਰਿ ਹਜੂਰਿ

॥ ਮਨਮੁਖਿ ਸੋਝੀ ਨਾ ਪਵੈ ਗੁਰਮੁਖਿ ਸਦਾ ਹਜੂਰਿ ॥5॥ ਮਨਮੁਖਿ ਗਣਤ ਗਣਾਵਣੀ ਕਰਤਾ ਕਰੈ ਸੁ ਹੋਇ ॥ ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਸਭੁ ਕੋਇ ॥ ਗੁਰਮਤਿ ਹੋਇ ਤ ਪਾਈਐ ਸਚਿ ਮਿਲੈ ਸੁਖੁ ਹੋਇ ॥6॥ ਸਚਾ ਨੇਹੁ ਨ ਤੁਟਈ ਜੇ ਸਤਿਗੁਰੁ ਭੇਟੈ ਸੋਇ ॥ ਗਿਆਨੁ ਪਦਾਰਥੁ ਪਾਈਐ ਤ੍ਰਿਭਵਣ ਸੋਝੀ ਹੋਇ ॥ ਨਿਰਮਲੁ ਨਾਮੁ ਨ ਵੀਸਰੈ

ਜੇ ਗੁਣ ਕਾ ਗਾਹਕੁ ਹੋਇ ॥7॥ ਖੇਲਿ ਗਏ ਸੇ ਪੰਖਣੂੰ ਜੋ ਚੁਗਦੇ ਸਰ ਤਲਿ ॥ ਘੜੀ ਕਿ ਮੁਹਤਿ ਕਿ ਚਲਣਾ ਖੇਲਣੁ ਅਜੁ ਕਿ ਕਲਿ ॥ ਜਿਸੁ ਤੂੰ ਮੇਲਹਿ ਸੋ ਮਿਲੈ ਜਾਇ ਸਚਾ ਪਿੜੁ ਮਲਿ ॥8॥ ਬਿਨੁ ਗੁਰ ਪ੍ਰੀਤਿ ਨ ਊਪਜੈ

ਹਉਮੈ ਮੈਲੁ ਨ ਜਾਇ ॥ ਸੋ ਹੰ ਆਪੁ ਪਛਾਣੀਐ ਸਬਦਿ ਭੇਦਿ ਪਤੀਆਇ ॥ ਗੁਰਮੁਖਿ ਆਪੁ ਪਛਾਣੀਐ ਅਵਰ ਕਿ ਕਰੈ ਕਰਾਇ ॥9॥ ਮਿਲਿਆ ਕਾ ਕਿਆ ਮੇਲੀਐ ਸਬਦਿ ਮਿਲੇ ਪਤੀਆਇ ॥ ਮਨਮੁਖਿ ਸੋਝੀ ਨਾ ਪਵੈ ਵੀਛੁੜਿ

ਚੋਟਾ ਖਾਇ ॥ ਨਾਨਕ ਦਰੁ ਘਰੁ ਏਕੁ ਹੈ ਅਵਰ ਨ ਦੂਜੀ ਜਾਇ ॥10॥11॥ ਸਿਰੀਰਾਗੁ ਮਹਲਾ 1 ॥ ਮਨਮੁਖਿ

ਭੁਲੈ ਭੁਲਾਈਐ ਭੂਲੀ ਠਉਰ ਨ ਕਾਇ ॥ ਗੁਰ ਬਿਨੁ ਕੋ ਨ ਦਿਖਾਵਈ ਅੰਧੀ ਆਵੈ ਜਾਇ ॥ ਗਿਆਨੁ ਪਦਾਰਥੁ ਖੋਇਆ ਠਗਿਆ ਮੁਠਾ ਜਾਇ ॥1॥ ਬਾਬਾ ਮਾਇਆ ਭਰਮਿ ਭੁਲਾਇ ॥ ਭਰਮਿ ਭੁਲੀ ਡੋਹਾਗਣੀ ਨਾ ਪਿਰ ਅੰਕਿ ਸਮਾਇ ॥1॥ ਰਹਾਉ ॥ ਭੂਲੀ ਫਿਰੈ ਦਿਸੰਤਰੀ ਭੂਲੀ ਗ੍ਰਿਹੁ ਤਜਿ ਜਾਇ ॥ ਭੂਲੀ ਡੂਗਰਿ ਥਲਿ ਚੜੈ ਭਰਮੈ ਮਨੁ ਡੋਲਾਇ ॥ ਧੁਰਹੁ ਵਿਛੁੰਨੀ ਕਿਉ ਮਿਲੈ ਗਰਬਿ ਮੁਠੀ ਬਿਲਲਾਇ ॥ 2 ॥ ਵਿਛੁੜਿਆ ਗੁਰੁ ਮੇਲਸੀ ਹਰਿ ਰਸਿ

61

ਨਾਮ ਪਿਆਰਿ ॥ ਸਾਚਿ ਸਹਜਿ ਸੋਭਾ ਘਣੀ ਹਰਿ ਗੁਣ ਨਾਮ ਅਧਾਰਿ ॥ ਜਿਉ ਭਾਵੈ ਤਿਉ ਰਖੁ ਤੂੰ ਮੈ ਤੁਝ ਬਿਨੁ ਕਵਨੁ ਭਤਾਰੁ ॥3॥ ਅਖਰ ਪੜਿ ਪੜਿ ਭੁਲੀਐ ਭੇਖੀ ਬਹੁਤੁ ਅਭਿਮਾਨੁ ॥ ਤੀਰਥ ਨਾਤਾ ਕਿਆ ਕਰੈ ਮਨ ਮਹਿ ਮੈਲੁ ਗੁਮਾਨੁ ॥ ਗੁਰ ਬਿਨੁ ਕਿਨਿ ਸਮਝਾਈਐ ਮਨੁ ਰਾਜਾ ਸੁਲਤਾਨੁ ॥4॥ ਪ੍ਰੇਮੁ ਪਦਾਰਥੁ ਪਾਈਐ ਗੁਰਮੁਖਿ ਤਤੁ ਵੀਚਾਰੁ ॥ ਸਾਧਨ ਆਪੁ ਗਵਾਇਆ ਗੁਰ ਕੈ ਸਬਦਿ ਸੀਗਾਰੁ ॥ ਘਰ ਹੀ ਸੋ ਪਿਰੁ ਪਾਇਆ ਗੁਰ ਕੈ ਹੇਤਿ ਅਪਾਰੁ

॥5॥ ਗੁਰ ਕੀ ਸੇਵਾ ਚਾਕਰੀ ਮਨੁ ਨਿਰਮਲੁ ਸੁਖੁ ਹੋਇ ॥ ਗੁਰ ਕਾ ਸਬਦੁ ਮਨਿ ਵਸਿਆ ਹਉਮੈ ਵਿਚਹੁ ਖੋਇ ॥

ਨਾਮੁ ਪਦਾਰਥੁ ਪਾਇਆ ਲਾਭੁ ਸਦਾ ਮਨਿ ਹੋਇ ॥6॥ ਕਰਮਿ ਮਿਲੈ ਤਾ ਪਾਈਐ ਆਪਿ ਨ ਲਇਆ ਜਾਇ ॥ ਗੁਰ ਕੀ ਚਰਣੀ ਲਗਿ ਰਹੁ ਵਿਚਹੁ ਆਪੁ ਗਵਾਇ ॥ ਸਚੇ ਸੇਤੀ ਰਤਿਆ ਸਚੋ ਪਲੈ ਪਾਇ ॥7॥ ਭੁਲਣ ਅੰਦਰਿ ਸਭੁ ਕੋ ਅਭੁਲੁ ਗੁਰੂ ਕਰਤਾਰੁ ॥ ਗੁਰਮਤਿ ਮਨੁ ਸਮਝਾਇਆ ਲਾਗਾ ਤਿਸੈ ਪਿਆਰੁ ॥ ਨਾਨਕ ਸਾਚੁ ਨ ਵੀਸਰੈ ਮੇਲੇ ਸਬਦੁ ਅਪਾਰੁ ॥8॥12॥ ਸਿਰੀਰਾਗੁ ਮਹਲਾ 1 ॥ ਤ੍ਰਿਸਨਾ ਮਾਇਆ ਮੋਹਣੀ ਸੁਤ ਬੰਧਪ ਘਰ ਨਾਰਿ ॥ ਧਨਿ ਜੋਬਨਿ ਜਗੁ ਠਗਿਆ ਲਬਿ ਲੋਭਿ ਅਹੰਕਾਰਿ ॥ ਮੋਹ ਠਗਉਲੀ ਹਉ ਮੁਈ ਸਾ ਵਰਤੈ ਸੰਸਾਰਿ ॥1॥ ਮੇਰੇ ਪ੍ਰੀਤਮਾ ਮੈ ਤੁਝ

ਬਿਨੁ ਅਵਰੁ ਨ ਕੋਇ ॥ ਮੈ ਤੁਝ ਬਿਨੁ ਅਵਰੁ ਨ ਭਾਵਈ ਤੂੰ ਭਾਵਹਿ ਸੁਖੁ ਹੋਇ ॥1॥ ਰਹਾਉ ॥ ਨਾਮੁ ਸਾਲਾਹੀ ਰੰਗ ਸਿਉ ਗੁਰ ਕੈ ਸਬਦਿ ਸੰਤੋਖੁ ॥ ਜੋ ਦੀਸੈ ਸੋ ਚਲਸੀ ਕੂੜਾ ਮੋਹੁ ਨ ਵੇਖੁ ॥ ਵਾਟ ਵਟਾਊ ਆਇਆ ਨਿਤ ਚਲਦਾ ਸਾਥੁ ਦੇਖੁ ॥2॥ ਆਖਣਿ ਆਖਹਿ ਕੇਤੜੇ ਗੁਰ ਬਿਨੁ ਬੂਝ ਨ ਹੋਇ ॥ ਨਾਮੁ ਵਡਾਈ ਜੇ ਮਿਲੈ ਸਚਿ ਰਪੈ ਪਤਿ ਹੋਇ

॥ ਜੋ ਤੁਧੁ ਭਾਵਹਿ ਸੇ ਭਲੇ ਖੋਟਾ ਖਰਾ ਨ ਕੋਇ ॥3॥ ਗੁਰ ਸਰਣਾਈ ਛੁਟੀਐ ਮਨਮੁਖ ਖੋਟੀ ਰਾਸਿ ॥ ਅਸਟ ਧਾਤੁ ਪਾਤਿਸਾਹ ਕੀ ਘੜੀਐ ਸਬਦਿ ਵਿਗਾਸਿ ॥ ਆਪੇ ਪਰਖੈ ਪਾਰਖੂ ਪਵੈ ਖਜਾਨੈ ਰਾਸਿ ॥4॥ ਤੇਰੀ ਕੀਮਤਿ ਨਾ ਪਵੈ

ਸਭ ਡਿਠੀ ਠੋਕਿ ਵਜਾਇ ॥ ਕਹਣੈ ਹਾਥ ਨ ਲਭਈ ਸਚਿ ਟਿਕੈ ਪਤਿ ਪਾਇ ॥ ਗੁਰਮਤਿ ਤੂ ਸਾਲਾਹਣਾ ਹੋਰ ਕੀਮਤਿ ਕਹਣੁ ਨ ਜਾਇ ॥5॥ ਜਿਤੁ ਤਨਿ ਨਾਮੁ ਨ ਭਾਵਈ ਤਿਤੁ ਤਨਿ ਹਉਮੈ ਵਾਦੁ ॥ ਗੁਰ ਬਿਨੁ ਗਿਆਨੁ ਨ ਪਾਈਐ

ਬਿਖਿਆ ਦੂਜਾ ਸਾਦੁ ॥ ਬਿਨੁ ਗੁਣ ਕਾਮਿ ਨ ਆਵਈ ਮਾਇਆ ਫੀਕਾ ਸਾਦੁ ॥6॥ ਆਸਾ ਅੰਦਰਿ ਜੰਮਿਆ ਆਸਾ ਰਸ ਕਸ ਖਾਇ ॥ ਆਸਾ ਬੰਧਿ ਚਲਾਈਐ ਮੁਹੇ ਮੁਹਿ ਚੋਟਾ ਖਾਇ ॥ ਅਵਗੁਣਿ ਬਧਾ ਮਾਰੀਐ ਛੂਟੈ ਗੁਰਮਤਿ ਨਾਇ

62

॥7॥ ਸਰਬੇ ਥਾਈ ਏਕੁ ਤੂੰ ਜਿਉ ਭਾਵੈ ਤਿਉ ਰਾਖੁ ॥ ਗੁਰਮਤਿ ਸਾਚਾ ਮਨਿ ਵਸੈ ਨਾਮੁ ਭਲੋ ਪਤਿ ਸਾਖੁ ॥ ਹਉਮੈ

ਰੋਗੁ ਗਵਾਈਐ ਸਬਦਿ ਸਚੈ ਸਚੁ ਭਾਖੁ ॥8॥ ਆਕਾਸੀ ਪਾਤਾਲਿ ਤੂ ਤ੍ਰਿਭਵਣਿ ਰਹਿਆ ਸਮਾਇ ॥ ਆਪੇ ਭਗਤੀ ਭਾਉ ਤੂ ਆਪੇ ਮਿਲਹਿ ਮਿਲਾਇ ॥ ਨਾਨਕ ਨਾਮੁ ਨ ਵੀਸਰੈ ਜਿਉ ਭਾਵੈ ਤਿਵੈ ਰਜਾਇ ॥9॥13॥ ਸਿਰੀਰਾਗੁ ਮਹਲਾ 1 ॥ ਰਾਮ ਨਾਮਿ ਮਨੁ ਬੇਧਿਆ ਅਵਰੁ ਕਿ ਕਰੀ ਵੀਚਾਰੁ ॥ ਸਬਦ ਸੁਰਤਿ ਸੁਖੁ ਊਪਜੈ ਪ੍ਰਭ ਰਾਤਉ ਸੁਖੁ ਸਾਰੁ ॥

ਜਿਉ ਭਾਵੈ ਤਿਉ ਰਾਖੁ ਤੂ ਮੈ ਹਰਿ ਨਾਮੁ ਅਧਾਰੁ ॥1॥ ਮਨ ਰੇ ਸਾਚੀ ਖਸਮ ਰਜਾਇ ॥ ਜਿਨਿ ਤਨੁ ਮਨੁ ਸਾਜਿ ਸੀਗਾਰਿਆ ਤਿਸ ਸੇਤੀ ਲਿਵ ਲਾਇ ॥1॥ ਰਹਾਉ ॥ ਤਨੁ ਬੈਸੰਤਰਿ ਹੋਮੀਐ ਇਕ ਰਤੀ ਤੋਲਿ ਕਟਾਇ ॥ ਤਨੁ ਮਨੁ ਸਮਧਾ ਜੇ ਕਰੀ ਅਨਦਿਨੁ ਅਗਨਿ ਜਲਾਇ ॥ ਹਰਿ ਨਾਮੈ ਤੁਲਿ ਨ ਪੁਜਈ ਜੇ ਲਖ ਕੋਟੀ ਕਰਮ ਕਮਾਇ ॥2॥ ਅਰਧ

ਸਰੀਰੁ ਕਟਾਈਐ ਸਿਰਿ ਕਰਵਤੁ ਧਰਾਇ ॥ ਤਨੁ ਹੈਮੰਚਲਿ ਗਾਲੀਐ ਭੀ ਮਨ ਤੇ ਰੋਗੁ ਨ ਜਾਇ ॥ ਹਰਿ ਨਾਮੈ ਤੁਲਿ ਨ ਪੁਜਈ ਸਭ ਡਿਠੀ ਠੋਕਿ ਵਜਾਇ ॥3॥ ਕੰਚਨ ਕੇ ਕੋਟ ਦਤੁ ਕਰੀ ਬਹੁ ਹੈਵਰ ਗੈਵਰ ਦਾਨੁ ॥ ਭੂਮਿ ਦਾਨੁ ਗਊਆ ਘਣੀ ਭੀ ਅੰਤਰਿ ਗਰਬੁ ਗੁਮਾਨੁ ॥ ਰਾਮ ਨਾਮਿ ਮਨੁ ਬੇਧਿਆ ਗੁਰਿ ਦੀਆ ਸਚੁ ਦਾਨੁ ॥4॥ ਮਨਹਠ ਬੁਧੀ ਕੇਤੀਆ ਕੇਤੇ ਬੇਦ ਬੀਚਾਰ ॥ ਕੇਤੇ ਬੰਧਨ ਜੀਅ ਕੇ ਗੁਰਮੁਖਿ ਮੋਖਦੁਆਰੁ ॥ ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ ॥5॥

ਸਭੁ ਕੋ ਊਚਾ ਆਖੀਐ ਨੀਚੁ ਨ ਦੀਸੈ ਕੋਇ ॥ ਇਕਨੈ ਭਾਂਡੇ ਸਾਜਿਐ ਇਕੁ ਚਾਨਣੁ ਤਿਹੁ ਲੋਇ ॥ ਕਰਮਿ ਮਿਲੈ ਸਚੁ ਪਾਈਐ ਧੁਰਿ ਬਖਸ ਨ ਮੇਟੈ ਕੋਇ ॥6॥ ਸਾਧੁ ਮਿਲੈ ਸਾਧੂ ਜਨੈ ਸੰਤੋਖੁ ਵਸੈ ਗੁਰ ਭਾਇ ॥ ਅਕਥ ਕਥਾ ਵੀਚਾਰੀਐ

ਜੇ ਸਤਿਗੁਰ ਮਾਹਿ ਸਮਾਇ ॥ ਪੀ ਅੰਮ੍ਰਿਤੁ ਸੰਤੋਖਿਆ ਦਰਗਹ ਪੈਧਾ ਜਾਇ ॥7॥ ਘਟਿ ਘਟਿ ਵਾਜੈ ਕਿੰਗੁਰੀ ਅਨਦਿਨੁ ਸਬਦਿ ਸੁਭਾਇ ॥ ਵਿਰਲੇ ਕਉ ਸੋਝੀ ਪਈ ਗੁਰਮੁਖਿ ਮਨੁ ਸਮਝਾਇ ॥ ਨਾਨਕ ਨਾਮੁ ਨ ਵੀਸਰੈ ਛੂਟੈ

ਸਬਦੁ ਕਮਾਇ ॥8॥14॥ ਸਿਰੀਰਾਗੁ ਮਹਲਾ 1 ॥ ਚਿਤੇ ਦਿਸਹਿ ਧਉਲਹਰ ਬਗੇ ਬੰਕ ਦੁਆਰ ॥ ਕਰਿ ਮਨ ਖੁਸੀ ਉਸਾਰਿਆ ਦੂਜੈ ਹੇਤਿ ਪਿਆਰਿ ॥ ਅੰਦਰੁ ਖਾਲੀ ਪ੍ਰੇਮ ਬਿਨੁ ਢਹਿ ਢੇਰੀ ਤਨੁ ਛਾਰੁ ॥1॥ ਭਾਈ ਰੇ ਤਨੁ ਧਨੁ ਸਾਥਿ

ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥1॥ ਰਹਾਉ ॥ ਰਾਮ ਨਾਮੁ ਧਨੁ ਨਿਰਮਲੋ ਜੇ ਦੇਵੈ

ਦੇਵਣਹਾਰੁ ॥ ਆਗੈ ਪੂਛ ਨ ਹੋਵਈ ਜਿਸੁ ਬੇਲੀ ਗੁਰੁ ਕਰਤਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥2॥

63

ਮਨਮੁਖੁ ਜਾਣੈ ਆਪਣੇ ਧੀਆ ਪੂਤ ਸੰਜੋਗੁ ॥ ਨਾਰੀ ਦੇਖਿ ਵਿਗਾਸੀਅਹਿ ਨਾਲੇ ਹਰਖੁ ਸੁ ਸੋਗੁ ॥ ਗੁਰਮੁਖਿ

ਸਬਦਿ ਰੰਗਾਵਲੇ ਅਹਿਨਿਸਿ ਹਰਿ ਰਸੁ ਭੋਗੁ ॥3॥ ਚਿਤੁ ਚਲੈ ਵਿਤੁ ਜਾਵਣੋ ਸਾਕਤ ਡੋਲਿ ਡੋਲਾਇ ॥ ਬਾਹਰਿ ਢੂੰਢਿ ਵਿਗੁਚੀਐ ਘਰ ਮਹਿ ਵਸਤੁ ਸੁਥਾਇ ॥ ਮਨਮੁਖਿ ਹਉਮੈ ਕਰਿ ਮੁਸੀ ਗੁਰਮੁਖਿ ਪਲੈ ਪਾਇ ॥4॥ ਸਾਕਤ ਨਿਰਗੁਣਿਆਰਿਆ ਆਪਣਾ ਮੂਲੁ ਪਛਾਣੁ ॥ ਰਕਤੁ ਬਿੰਦੁ ਕਾ ਇਹੁ ਤਨੋ ਅਗਨੀ ਪਾਸਿ ਪਿਰਾਣੁ ॥ ਪਵਣੈ ਕੈ

ਵਸਿ ਦੇਹੁਰੀ ਮਸਤਕਿ ਸਚੁ ਨੀਸਾਣੁ ॥5॥ ਬਹੁਤਾ ਜੀਵਣੁ ਮੰਗੀਐ ਮੁਆ ਨ ਲੋੜੈ ਕੋਇ ॥ ਸੁਖ ਜੀਵਣੁ ਤਿਸੁ ਆਖੀਐ ਜਿਸੁ ਗੁਰਮੁਖਿ ਵਸਿਆ ਸੋਇ ॥ ਨਾਮ ਵਿਹੂਣੇ ਕਿਆ ਗਣੀ ਜਿਸੁ ਹਰਿ ਗੁਰ ਦਰਸੁ ਨ ਹੋਇ ॥6॥

ਜਿਉ ਸੁਪਨੈ ਨਿਸਿ ਭੁਲੀਐ ਜਬ ਲਗੁ ਨਿਦ੍ਰਾ ਹੋਇ ॥ ਇਉ ਸਰਪਨਿ ਕੈ ਵਸਿ ਜੀਅੜਾ ਅੰਤਰਿ ਹਉਮੈ ਦੋਇ

॥ ਗੁਰਮਤਿ ਹੋਇ ਵੀਚਾਰੀਐ ਸੁਪਨਾ ਇਹੁ ਜਗੁ ਲੋਇ ॥7॥ ਅਗਨਿ ਮਰੈ ਜਲੁ ਪਾਈਐ ਜਿਉ ਬਾਰਿਕ ਦੂਧੈ

ਮਾਇ ॥ ਬਿਨੁ ਜਲ ਕਮਲੁ ਸੁ ਨਾ ਥੀਐ ਬਿਨੁ ਜਲ ਮੀਨੁ ਮਰਾਇ ॥ ਨਾਨਕ ਗੁਰਮੁਖਿ ਹਰਿ ਰਸਿ ਮਿਲੈ ਜੀਵਾ ਹਰਿ ਗੁਣ ਗਾਇ ॥8॥15॥ ਸਿਰੀਰਾਗੁ ਮਹਲਾ 1 ॥ ਡੂਗਰੁ ਦੇਖਿ ਡਰਾਵਣੋ ਪੇਈਅੜੈ ਡਰੀਆਸੁ ॥ ਊਚਉ ਪਰਬਤੁ ਗਾਖੜੋ ਨਾ ਪਉੜੀ ਤਿਤੁ ਤਾਸੁ ॥ ਗੁਰਮੁਖਿ ਅੰਤਰਿ ਜਾਣਿਆ ਗੁਰਿ ਮੇਲੀ ਤਰੀਆਸੁ ॥1॥ ਭਾਈ ਰੇ ਭਵਜਲੁ ਬਿਖਮੁ ਡਰਾਉ ॥ ਪੂਰਾ ਸਤਿਗੁਰੁ ਰਸਿ ਮਿਲੈ ਗੁਰੁ ਤਾਰੈ ਹਰਿ ਨਾਉ ॥1॥ ਰਹਾਉ ॥ ਚਲਾ ਚਲਾ ਜੇ ਕਰੀ ਜਾਣਾ ਚਲਣਹਾਰੁ ॥ ਜੋ ਆਇਆ ਸੋ ਚਲਸੀ ਅਮਰੁ ਸੁ ਗੁਰੁ ਕਰਤਾਰੁ ॥ ਭੀ ਸਚਾ ਸਾਲਾਹਣਾ ਸਚੈ

ਥਾਨਿ ਪਿਆਰੁ ॥2॥ ਦਰ ਘਰ ਮਹਲਾ ਸੋਹਣੇ ਪਕੇ ਕੋਟ ਹਜਾਰ ॥ ਹਸਤੀ ਘੋੜੇ ਪਾਖਰੇ ਲਸਕਰ ਲਖ ਅਪਾਰ

॥ ਕਿਸ ਹੀ ਨਾਲਿ ਨ ਚਲਿਆ ਖਪਿ ਖਪਿ ਮੁਏ ਅਸਾਰ ॥3॥ ਸੁਇਨਾ ਰੁਪਾ ਸੰਚੀਐ ਮਾਲੁ ਜਾਲੁ ਜੰਜਾਲੁ ॥

ਸਭ ਜਗ ਮਹਿ ਦੋਹੀ ਫੇਰੀਐ ਬਿਨੁ ਨਾਵੈ ਸਿਰਿ ਕਾਲੁ ॥ ਪਿੰਡੁ ਪੜੈ ਜੀਉ ਖੇਲਸੀ ਬਦਫੈਲੀ ਕਿਆ ਹਾਲੁ ॥4॥

ਪੁਤਾ ਦੇਖਿ ਵਿਗਸੀਐ ਨਾਰੀ ਸੇਜ ਭਤਾਰ ॥ ਚੋਆ ਚੰਦਨੁ ਲਾਈਐ ਕਾਪੜੁ ਰੂਪੁ ਸੀਗਾਰੁ ॥ ਖੇਹੂ ਖੇਹ ਰਲਾਈਐ

ਛੋਡਿ ਚਲੈ ਘਰੁ ਬਾਰੁ ॥5॥ ਮਹਰੁ ਮਲੂਕੁ ਕਹਾਈਐ ਰਾਜਾ ਰਾਉ ਕਿ ਖਾਨੁ ॥ ਚਉਧਰੀ ਰਾਉ ਸਦਾਈਐ

ਜਲਿ ਬਲੀਐ ਅਭਿਮਾਨਿ ॥ ਮਨਮੁਖਿ ਨਾਮੁ ਵਿਸਾਰਿਆ ਜਿਉ ਡਵਿ ਦਧਾ ਕਾਨੁ ॥6॥ ਹਉਮੈ ਕਰਿ ਕਰਿ

64

ਜਾਇਸੀ ਜੋ ਆਇਆ ਜਗ ਮਾਹਿ ॥ ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥ ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥7॥ ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥8॥16॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 2 ॥ ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਮੁਕਾਮੁ ਤਾ ਪਰੁ ਜਾਣੀਐ ਜਾ ਰਹੈ

ਨਿਹਚਲੁ ਲੋਕੁ ॥1॥ ਦੁਨੀਆ ਕੈਸਿ ਮੁਕਾਮੇ ॥ ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥1॥ ਰਹਾਉ ॥

ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥2॥ ਸੁਰ ਸਿਧ

ਗਣ ਗੰਧਰਬ ਮੁਨਿਜਨ ਸੇਖ ਪੀਰ ਸਲਾਰ ॥ ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥3॥ ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥4॥ ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥5॥ ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥6॥ ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥7॥ ਦਿਨੁ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥8॥1॥17॥ ਮਹਲੇ ਪਹਿਲੇ ਸਤਾਰਹ ਅਸਟਪਦੀਆ ॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 3 ਅਸਟਪਦੀਆ ਘਰੁ 1 ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥

ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ

॥1॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ

॥1॥ ਰਹਾਉ ॥ ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥2॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ

65

ਨਾਲਿ ਨ ਜਾਈ ॥ ਸਤਿਗੁਰੁ ਸੇਵਿ ਗੁਣਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥ ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥3॥ ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥ ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥ ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥4॥ ਪੇਈਅੜੈ

ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ

॥ ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥5॥ ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ

॥ ਸਤਿਗੁਰਿ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥ ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰਿ ਧਾਰਿ ॥6॥ ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥ ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ

ਦੁਖੁ ਸਭੁ ਜਾਇ ॥ ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥7॥ ਆਪਣੈ ਮਨਿ ਚਿਤਿ ਕਹੈ

ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਭਗਤਿਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥8॥1॥ ਸਿਰੀਰਾਗੁ ਮਹਲਾ 3 ॥ ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥ ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥1॥ ਮਨ ਰੇ ਗੁਰਮੁਖਿ

ਨਾਮੁ ਧਿਆਇ ॥ ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥1॥ ਰਹਾਉ ॥ ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥ ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥2॥ ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥ ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ

॥3॥ ਗੁਰੁ ਸਬਦੁ ਦ੍ਰਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥ ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥4॥ ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥ ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥5॥ ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥ ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥6॥ ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥ 7 ॥ ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥ ਗੁਰ ਪਰਸਾਦੀ ਪਾਈਐ

66

ਕਰਮਿ ਪਰਾਪਤਿ ਹੋਇ ॥8॥2॥ ਸਿਰੀਰਾਗੁ ਮਹਲਾ 3 ॥ ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥

ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥ ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥1॥

ਮਨ ਰੇ ਗੁਰ ਕੀ ਕਾਰ ਕਮਾਇ ॥ ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥1॥ ਰਹਾਉ ॥

ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸ ਜਾਹਿ ॥ ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥ ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥2॥ ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥

ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥ ਅੰਮ੍ਰਿਤੁ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥ 3 ॥

ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿਨਾ ਛਾਉ ॥ ਤਿਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥ ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥4॥ ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥ ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥ ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥5॥ ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥ ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥ ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥6॥ ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥ ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ

॥ ਆਏ ਸੇ ਪਰਵਾਣ ਹਹਿਂ ਸਭ ਕੁਲ ਕਾ ਕਰਹਿ ਉਧਾਰੁ ॥7॥ ਸਭਿ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥ ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥ ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ

॥8॥3॥ ਸਿਰੀਰਾਗੁ ਮਹਲਾ 3 ॥ ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥ ਗੁਰਮੁਖਿ ਸਦਾ ਮੁਖ

ਊਜਲੇ ਹਰਿ ਵਸਿਆ ਮਨਿ ਆਇ ॥ ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥1॥ ਭਾਈ ਰੇ ਦਾਸਨਿ ਦਾਸਾ ਹੋਇ ॥ ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥1॥ ਰਹਾਉ ॥ ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥ ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥ ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ

॥2॥ ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥ ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥

ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥ 3 ॥ ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ

67

॥ ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥ ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥4॥ ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥ ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥ ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥5॥ ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥ ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥ ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥6॥ ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥ ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥ ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥7॥ ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥ ਭਗਤਿਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥ ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥8॥4॥ ਸਿਰੀਰਾਗੁ ਮਹਲਾ 3 ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥1॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥1॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ

ਜਮਕਾਲੁ ਨ ਸਕੈ ਖਾਇ ॥2॥ ਨਾਮਾ ਛੀਬਾ ਕਬੀਰੁ ਜੁੋਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥3॥ ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥ ਸਤਿਗੁਰਿ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥

ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥4॥ ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ

॥ ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮਨਿ ਵਸਾਏ ॥ ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥5॥ ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥ ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥ ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥ 6 ॥ ਸਤਿਸੰਗਤਿ ਮਹਿ

68

ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥ ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥7॥ ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੈ ਹਰਿ ਸੇਤੀ ਰੰਗਿ ਰਾਤਾ ॥ ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥8॥5॥ ਸਿਰੀਰਾਗੁ ਮਹਲਾ 3 ॥ ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥

ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਏ ॥ ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ

॥1॥ ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥ ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥1॥ ਰਹਾਉ

॥ ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥ ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ

॥ ਸਹਜੇ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥2॥ ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ

ਲਗਾਇ ॥ ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥ ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ

॥3॥ ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥ ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥

ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥4॥ ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥

ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥ ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥ 5॥ ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥ ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥

ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥6॥ ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥ ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥ ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥7॥ ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥ ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥ ਆਪੇ ਬਖਸਿ ਮਿਲਾਇਅਨੁ ਪੂਰੈ ਗੁਰਿ ਕਰਤਾਰਿ ॥8॥ ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥ ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥ ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥9॥ ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥ ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥ ਨਾਨਕ ਤੋਟਿ ਨ ਆਵਈ

69

ਦੀਏ ਦੇਵਣਹਾਰਿ ॥10॥6॥ ਸਿਰੀਰਾਗੁ ਮਹਲਾ 3 ॥ ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥ ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥1॥ ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥

ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥1॥ ਰਹਾਉ ॥ ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥ ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥2॥ ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥ ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥3॥ ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥ ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥4॥ ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥ ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥5॥ ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮਰਾਮੁ ਪਛਾਣੀ ॥ ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥6॥ ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥ ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥7॥ ਆਪੇ ਕਰੈ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ

॥ ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥8॥7॥ ਸਿਰੀਰਾਗੁ ਮਹਲਾ 3 ॥ ਸਤਿਗੁਰਿ ਸੇਵਿਐ

ਮਨੁ ਨਿਰਮਲਾ ਭਏ ਪਵਿਤੁ ਸਰੀਰ ॥ ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰਗੰਭੀਰੁ ॥ ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥1॥ ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥1॥ ਰਹਾਉ ॥ ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥ ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥ ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥2॥ ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥ ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥ ਸਭ ਆਤਮਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥3॥ ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥ ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥ ਜਿਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥4॥ ਸਤਿਗੁਰੁ ਜਿਨੀ ਨ ਸੇਵਿਓ

ਸੇ ਕਿਤੁ ਆਏ ਸੰਸਾਰਿ ॥ ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥ ਬਿਰਥਾ ਜਨਮੁ ਗਵਾਇਆ ਮਰਿ

70

ਜੰਮਹਿ ਵਾਰੋ ਵਾਰ ॥5॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦ੍ਰਿੜਾਇਆ ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰੁ ਸਚਾ ਹੈ ਬੋਹਿਥਾ ਸਬਦੇ ਭਵਜਲੁ ਤਰਣਾ ॥6॥ ਲਖ ਚਉਰਾਸੀਹ ਫਿਰਦੇ ਰਹੇ ਬਿਨੁ ਸਤਿਗੁਰ ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ ਬਿਨੁ ਸਚੇ ਅਵਰੁ ਨ ਕੋਈ ॥7॥ ਜੋ ਸਚੈ ਲਾਏ ਸੇ ਸਚਿ ਲਗੇ ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ ਸਚੈ ਮਹਲਿ ਰਹੰਨਿ ॥ ਨਾਨਕ ਭਗਤ ਸੁਖੀਏ ਸਦਾ ਸਚੈ ਨਾਮਿ ਰਚੰਨਿ ॥8॥8॥ ॥17॥8॥25॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 5 ਅਸਟਪਦੀਆ ਘਰੁ 1 ॥ ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ ਸਾਕ ਭਿ ਭਜਿ ਖਲੇ ॥ ਸਭੋ ਭਜੈ ਆਸਰਾ ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਲਗੈ ਨ ਤਤੀ ਵਾਉ

॥1॥ ਸਾਹਿਬੁ ਨਿਤਾਣਿਆ ਕਾ ਤਾਣੁ ॥ ਆਇ ਨ ਜਾਈ ਥਿਰੁ ਸਦਾ ਗੁਰ ਸਬਦੀ ਸਚੁ ਜਾਣੁ ॥1॥ ਰਹਾਉ ॥ ਜੇ ਕੋ ਹੋਵੈ

ਦੁਬਲਾ ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ ਨ ਕੋ ਕਰੈ ਨਾ ਕਿਛੁ ਹੋਵੈ ਕਾਜੁ

॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਹਚਲੁ ਹੋਵੈ ਰਾਜੁ ॥2॥ ਜਾ ਕਉ ਚਿੰਤਾ ਬਹੁਤੁ ਬਹੁਤੁ ਦੇਹੀ ਵਿਆਪੈ ਰੋਗੁ ॥

ਗ੍ਰਿਸਤਿ ਕੁਟੰਬਿ ਪਲੇਟਿਆ ਕਦੇ ਹਰਖੁ ਕਦੇ ਸੋਗੁ ॥ ਗਉਣੁ ਕਰੈ ਚਹੁ ਕੁੰਟ ਕਾ ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਨੁ ਮਨੁ ਸੀਤਲੁ ਹੋਇ ॥3॥ ਕਾਮਿ ਕਰੋਧਿ ਮੋਹਿ ਵਸਿ ਕੀਆ ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ

ਉਨਿ ਅਘ ਕੀਏ ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ ਕਦੇ ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ ਤਾ ਨਿਮਖ ਸਿਮਰਤ ਤਰਿਆ ॥4॥ ਸਾਸਤ ਸਿੰਮ੍ਰਿਤਿ ਬੇਦ ਚਾਰਿ ਮੁਖਾਗਰ ਬਿਚਰੇ ॥ ਤਪੇ ਤਪੀਸੁਰ ਜੋਗੀਆ ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ ਪੂਜਾ ਕਰਤਾ ਨਾਇ ॥ ਰੰਗੁ ਨ ਲਗੀ ਪਾਰਬ੍ਰਹਮ ਤਾ ਸਰਪਰ ਨਰਕੇ ਜਾਇ

॥5॥ ਰਾਜ ਮਿਲਕ ਸਿਕਦਾਰੀਆ ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ ਚਾਇ ਲਗਿ ਰਹਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਸਰਪ ਕੀ ਜੂਨਿ ਗਇਆ ॥6॥ ਬਹੁਤੁ ਧਨਾਢਿ

ਅਚਾਰਵੰਤੁ ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ

71

ਜੀਉ ਜੀਉ ਸਗਲੀ ਕੀਤ ॥ ਚਿਤਿ ਨ ਆਇਓ ਪਾਰਬ੍ਰਹਮੁ ਤਾ ਖੜਿ ਰਸਾਤਲਿ ਦੀਤ ॥7॥ ਕਾਇਆ ਰੋਗੁ ਨ ਛਿਦ੍ਰੁ ਕਿਛੁ ਨਾ ਕਿਛੁ ਕਾੜਾ ਸੋਗੁ ॥ ਮਿਰਤੁ ਨ ਆਵੀ ਚਿਤਿ ਤਿਸੁ ਅਹਿਨਿਸਿ ਭੋਗੈ ਭੋਗੁ ॥ ਸਭੁ ਕਿਛੁ ਕੀਤੋਨੁ ਆਪਣਾ ਜੀਇ ਨ ਸੰਕ ਧਰਿਆ ॥ ਚਿਤਿ ਨ ਆਇਓ ਪਾਰਬ੍ਰਹਮੁ ਜਮਕੰਕਰ ਵਸਿ ਪਰਿਆ ॥8॥ ਕਿਰਪਾ ਕਰੇ ਜਿਸੁ ਪਾਰਬ੍ਰਹਮੁ ਹੋਵੈ ਸਾਧੂ ਸੰਗੁ ॥ ਜਿਉ ਜਿਉ ਓਹੁ ਵਧਾਈਐ ਤਿਉ ਤਿਉ ਹਰਿ ਸਿਉ ਰੰਗੁ ॥ ਦੁਹਾ ਸਿਰਿਆ ਕਾ ਖਸਮੁ ਆਪਿ ਅਵਰੁ ਨ ਦੂਜਾ ਥਾਉ ॥ ਸਤਿਗੁਰਿ ਤੁਠੈ ਪਾਇਆ ਨਾਨਕ ਸਚਾ ਨਾਉ ॥9॥1॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 5 ਘਰੁ 5 ॥ ਜਾਨਉ ਨਹੀ ਭਾਵੈ ਕਵਨ ਬਾਤਾ ॥ ਮਨ ਖੋਜਿ ਮਾਰਗੁ ॥1॥ ਰਹਾਉ ॥ ਧਿਆਨੀ ਧਿਆਨੁ ਲਾਵਹਿ ॥ ਗਿਆਨੀ ਗਿਆਨੁ ਕਮਾਵਹਿ ॥ ਪ੍ਰਭੁ ਕਿਨ ਹੀ ਜਾਤਾ ॥1॥ ਭਗਉਤੀ ਰਹਤ ਜੁਗਤਾ ॥ ਜੋਗੀ ਕਹਤ ਮੁਕਤਾ

॥ ਤਪਸੀ ਤਪਹਿ ਰਾਤਾ ॥2॥ ਮੋਨੀ ਮੋਨਿਧਾਰੀ ॥ ਸਨਿਆਸੀ ਬ੍ਰਹਮਚਾਰੀ ॥ ਉਦਾਸੀ ਉਦਾਸਿ ਰਾਤਾ ॥3॥ ਭਗਤਿ ਨਵੈ

ਪਰਕਾਰਾ ॥ ਪੰਡਿਤੁ ਵੇਦੁ ਪੁਕਾਰਾ ॥ ਗਿਰਸਤੀ ਗਿਰਸਤਿ ਧਰਮਾਤਾ ॥4॥ ਇਕਸਬਦੀ ਬਹੁ ਰੂਪਿ ਅਵਧੂਤਾ ॥ ਕਾਪੜੀ ਕਉਤੇ ਜਾਗੂਤਾ ॥ ਇਕਿ ਤੀਰਥਿ ਨਾਤਾ ॥5॥ ਨਿਰਹਾਰ ਵਰਤੀ ਆਪਰਸਾ ॥ ਇਕਿ ਲੂਕਿ ਨ ਦੇਵਹਿ ਦਰਸਾ ॥

ਇਕਿ ਮਨ ਹੀ ਗਿਆਤਾ ॥6॥ ਘਾਟਿ ਨ ਕਿਨ ਹੀ ਕਹਾਇਆ ॥ ਸਭਿ ਕਹਤੇ ਹੈ ਪਾਇਆ ॥ ਜਿਸੁ ਮੇਲੇ ਸੋ ਭਗਤਾ

॥7॥ ਸਗਲ ਉਕਤਿ ਉਪਾਵਾ ॥ ਤਿਆਗੀ ਸਰਨਿ ਪਾਵਾ ॥ ਨਾਨਕੁ ਗੁਰਚਰਣ ਪਰਾਤਾ ॥8॥1॥ ॥25॥2॥27॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਮਹਲਾ 1 ਘਰੁ 3 ॥ ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ ॥ ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥1॥ ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥1॥ ਰਹਾਉ ॥ ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੈ ਲਾਇਆ ॥ ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥2॥

ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥ ਸਤਿਗੁਰ ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥ 3 ॥ ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮਗਤਿ ਪਾਈਐ ॥ ਸੁਰਿਨਰ ਮੁਨਿਜਨ ਲੋਚਦੇ

72

ਸੋ ਸਤਿਗੁਰਿ ਦੀਆ ਬੁਝਾਇ ਜੀਉ ॥4॥ ਸਤਿਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥5॥ ਇਹੁ ਜਗਤੁ ਭਰਮਿ ਭੁਲਾਇਆ ॥ ਆਪਹੁ ਤੁਧੁ ਖੁਆਇਆ ॥ ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥6॥ ਦੋਹਾਗਣੀ ਕਿਆ ਨੀਸਾਣੀਆ ॥

ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥ ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥7॥ ਸੋਹਾਗਣੀ ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥8॥ ਹੁਕਮੁ ਜਿਨਾ ਨੋ ਮਨਾਇਆ ॥ ਤਿਨ ਅੰਤਰਿ ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥9॥ ਜਿਨਾ ਭਾਣੇ ਕਾ ਰਸੁ ਆਇਆ ॥ ਤਿਨ ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥10॥ ਸਤਿਗੁਰਿ ਮਿਲਿਐ ਫਲੁ ਪਾਇਆ ॥ ਜਿਨਿ ਵਿਚਹੁ ਅਹੰਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥11॥ ਅੰਮ੍ਰਿਤ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥12॥ ਸਤਿਗੁਰੁ ਮਿਲਿਆ ਜਾਣੀਐ ॥ ਜਿਤੁ ਮਿਲਿਐ ਨਾਮੁ ਵਖਾਣੀਐ ॥ ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥13॥ ਹਉ ਸਤਿਗੁਰ ਵਿਟਹੁ ਘੁਮਾਇਆ ॥ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥ ਨਦਰਿ ਕਰੈ ਜੇ ਆਪਣੀ ਆਪੇ ਲਏ ਰਲਾਇ ਜੀਉ ॥14॥ ਤੂੰ ਸਭਨਾ ਮਾਹਿ ਸਮਾਇਆ

॥ ਤਿਨਿ ਕਰਤੈ ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥15॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥16॥ ਸਭਿ ਸੰਜਮ ਰਹੇ ਸਿਆਣਪਾ ॥ ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥

ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥17॥ ਮੇਰੇ ਗੁਣ ਅਵਗੁਣ ਨ ਬੀਚਾਰਿਆ ॥ ਪ੍ਰਭਿ

ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥18॥ ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕੁ ਜੀਵੈ

73

ਨਾਉ ਜੀਉ ॥19॥ ਤੁਧੁ ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥20॥ ਗੁਰ ਪਰਸਾਦੀ ਪਾਇਆ ॥ ਤਿਥੈ ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥21॥ ਗੋਪੀ ਨੈ ਗੋਆਲੀਆ ॥ ਤੁਧੁ ਆਪੇ ਗੋਇ ਉਠਾਲੀਆ ॥

ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥22॥ ਜਿਨ ਸਤਿਗੁਰ ਸਿਉ ਚਿਤੁ ਲਾਇਆ ॥ ਤਿਨੀ ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥23॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥24॥1॥ ਸਿਰੀਰਾਗੁ ਮਹਲਾ 5 ॥ ਪੈ ਪਾਇ ਮਨਾਈ ਸੋਇ ਜੀਉ ॥ ਸਤਿਗੁਰਿ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥1॥ ਰਹਾਉ ॥ ਗੋਸਾਈ ਮਹਿੰਡਾ ਇਠੜਾ ॥ ਅੰਮ ਅਬੇ ਥਾਵਹੁ ਮਿਠੜਾ ॥

ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥1॥ ਤੇਰੈ ਹੁਕਮੇ ਸਾਵਣੁ ਆਇਆ ॥ ਮੈ ਸਤ ਕਾ ਹਲੁ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥2॥ ਹਉ ਗੁਰ ਮਿਲਿ ਇਕੁ ਪਛਾਣਦਾ ॥ ਦੁਯਾ ਕਾਗਲੁ ਚਿਤਿ ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਵੈਂ ਨਿਬਾਹਿ ਜੀਉ

॥3॥ ਤੁਸੀ ਭੋਗਹੁ ਭੁੰਚਹੁ ਭਾਈਹੋ ॥ ਗੁਰਿ ਦੀਬਾਣਿ ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥4॥ ਹਉ ਆਇਆ ਸਾਮ੍ਹੈ ਤਹਿੰਡੀਆ ॥ ਪੰਜਿ ਕਿਰਸਾਣ ਮੁਜੇਰੇ ਮਹਿੰਡਿਆ ॥ ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥5॥ ਹਉ ਵਾਰੀ ਘੁੰਮਾ ਜਾਇਦਾ ॥ ਇਕਸਾਹਾ ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ ਹਉ ਤੁਧੁ ਵਿਟਹੁ ਕੁਰਬਾਣੁ ਜੀਉ ॥6॥ ਹਰਿ ਇਠੈ ਨਿਤ ਧਿਆਇਦਾ ॥

ਮਨਿ ਚਿੰਦੀ ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥7॥ ਮੈ ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥8॥ ਮੈ ਸੁਖੀ ਹੂੰ

ਸੁਖੁ ਪਾਇਆ ॥ ਗੁਰਿ ਅੰਤਰਿ ਸਬਦੁ ਵਸਾਇਆ ॥ ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ

॥9॥ ਮੈ ਬਧੀ ਸਚੁ ਧਰਮਸਾਲ ਹੈ ॥ ਗੁਰਸਿਖਾ ਲਹਦਾ ਭਾਲਿ ਕੈ ॥ ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ

74

ਲਗਾਂ ਪਾਇ ਜੀਉ ॥10॥ ਸੁਣਿ ਗਲਾ ਗੁਰ ਪਹਿ ਆਇਆ ॥ ਨਾਮੁ ਦਾਨੁ ਇਸਨਾਨੁ ਦ੍ਰਿੜਾਇਆ ॥ ਸਭੁ ਮੁਕਤੁ ਹੋਆ ਸੰਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥11॥ ਸਭ ਸ੍ਰਿਸਟਿ ਸੇਵੈ ਦਿਨੁ ਰਾਤਿ ਜੀਉ ॥ ਦੇ ਕੰਨੁ ਸੁਣਹੁ ਅਰਦਾਸਿ ਜੀਉ ॥ ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥12॥ ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥ ਪੈ ਕੋਇ ਨ ਕਿਸੈ ਰਞਾਣਦਾ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ

॥13॥ ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥ ਬੋਲਾਇਆ ਬੋਲੀ ਖਸਮ ਦਾ ॥ ਬਹੁ ਮਾਣੁ ਕੀਆ ਤੁਧੁ ਉਪਰੇ ਤੂੰ

ਆਪੇ ਪਾਇਹਿ ਥਾਇ ਜੀਉ ॥14॥ ਤੇਰਿਆ ਭਗਤਾ ਭੁਖ ਸਦ ਤੇਰੀਆ ॥ ਹਰਿ ਲੋਚਾ ਪੂਰਨ ਮੇਰੀਆ ॥ ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥15॥ ਤੁਧੁ ਜੇਵਡੁ ਅਵਰੁ ਨ ਭਾਲਿਆ ॥ ਤੂੰ ਦੀਪ ਲੋਅ ਪਇਆਲਿਆਂ ॥ ਤੂੰ ਥਾਨ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥16॥ ਹਉ ਗੋਸਾਈ ਦਾ ਪਹਿਲਵਾਨੜਾ ॥ ਮੈ ਗੁਰ ਮਿਲਿ ਉਚਦੁਮਾਲੜਾ ॥ ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ

॥17॥ ਵਾਤ ਵਜਨਿ ਟੰਮਕ ਭੇਰੀਆ ॥ ਮਲ ਲਥੇ ਲੈਦੇ ਫੇਰੀਆ ॥ ਨਿਹਤੇ ਪੰਜਿ ਜੁਆਨ ਮੈ ਗੁਰਿ ਥਾਪੀ ਦਿਤੀ ਕੰਡਿ ਜੀਉ ॥18॥ ਸਭਿ ਇਕਠੇ ਹੋਇ ਆਇਆ ॥ ਘਰਿ ਜਾਸਨਿ ਵਾਟ ਵਟਾਇਆ ॥ ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥19॥ ਤੂੰ ਵਰਨਾ ਚਿਹਨਾ ਬਾਹਰਾ ॥ ਹਰਿ ਦਿਸਹਿ ਹਾਜਰੁ ਜਾਹਰਾ ॥ ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥20॥ ਮੈ ਜੁਗਿ ਜੁਗਿ ਦਯੈ ਸੇਵੜੀ ॥ ਗੁਰਿ ਕਟੀ ਮਹਿੰਡੀ ਜੇਵੜੀ ॥ ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥21॥2॥ ॥17॥8॥2॥29॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 1 ਘਰੁ 1 ਪਹਰੇ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥

ਉਰਧਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥ ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥ ਨਾਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥ ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ

75

ਪਾਸਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥1॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥ ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥2॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥

ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥3॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੁੋਆਲੈ ਖਿਨ ਮਹਿ ਭਇਆ ਪਰਾਇਆ ॥

ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ

॥4॥1॥ ਸਿਰੀਰਾਗੁ ਮਹਲਾ 1 ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥ ਖੀਰੁ ਪੀਐ

ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ

॥ ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ

ਹੇਤਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥1॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈਮਤਿ ॥ ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥ ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥

ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥ ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ

ਦੂਜਾ ॥2॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ

76

ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥ ਅੰਤਿ ਕਾਲਿ ਪਛੁਤਾਸੀ ਅੰਧੁਲੇ ਜਾ ਜਮਿ ਪਕੜਿ ਚਲਾਇਆ ॥

ਸਭੁ ਕਿਛੁ ਅਪੁਨਾ ਕਰਿ ਕਰਿ ਰਾਖਿਆ ਖਿਨ ਮਹਿ ਭਇਆ ਪਰਾਇਆ ॥ ਬੁਧਿ ਵਿਸਰਜੀ ਗਈ ਸਿਆਣਪ ਕਰਿ ਅਵਗੁਣ ਪਛੁਤਾਇ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ ਪ੍ਰਭੁ ਚੇਤਹੁ ਲਿਵ ਲਾਇ ॥3॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਰਧਿ ਭਇਆ ਤਨੁ ਖੀਣੁ ॥ ਅਖੀ ਅੰਧੁ ਨ ਦੀਸਈ ਵਣਜਾਰਿਆ ਮਿਤ੍ਰਾ ਕੰਨੀ ਸੁਣੈ

ਨ ਵੈਣ ॥ ਅਖੀ ਅੰਧੁ ਜੀਭ ਰਸੁ ਨਾਹੀ ਰਹੇ ਪਰਾਕਉ ਤਾਣਾ ॥ ਗੁਣ ਅੰਤਰਿ ਨਾਹੀ ਕਿਉ ਸੁਖੁ ਪਾਵੈ ਮਨਮੁਖ

ਆਵਣੁ ਜਾਣਾ ॥ ਖੜਿ ਪਕੀ ਕੁੜਿ ਭਜੈ ਬਿਨਸੈ ਆਇ ਚਲੈ ਕਿਆ ਮਾਣੁ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ

ਗੁਰਮੁਖਿ ਸਬਦੁ ਪਛਾਣੁ ॥4॥ ਓੜਕੁ ਆਇਆ ਤਿਨ ਸਾਹਿਆ ਵਣਜਾਰਿਆ ਮਿਤ੍ਰਾ ਜਰੁ ਜਰਵਾਣਾ ਕੰਨਿ ॥

ਇਕ ਰਤੀ ਗੁਣ ਨ ਸਮਾਣਿਆ ਵਣਜਾਰਿਆ ਮਿਤ੍ਰਾ ਅਵਗੁਣ ਖੜਸਨਿ ਬੰਨਿ ॥ ਗੁਣ ਸੰਗਮਿ ਜਾਵੈ ਚੋਟ ਨ ਖਾਵੈ ਨਾ ਤਿਸੁ ਜੰਮਣੁ ਮਰਣਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਭਾਇ ਭਗਤਿ ਭੈ ਤਰਣਾ ॥ ਪਤਿ ਸੇਤੀ ਜਾਵੈ ਸਹਜਿ ਸਮਾਵੈ ਸਗਲੇ ਦੂਖ ਮਿਟਾਵੈ ॥ ਕਹੁ ਨਾਨਕ ਪ੍ਰਾਣੀ ਗੁਰਮੁਖਿ ਛੂਟੈ ਸਾਚੇ ਤੇ ਪਤਿ ਪਾਵੈ ॥5॥2॥

ੴ ਸਤਿ ਗੁਰ ਪ੍ਰਸਾਦਿ॥

ਰਾਗੁ ਸਿਰੀਰਾਗੁ ਮਹਲਾ 4 ਘਰੁ 1 ਪਹਰੇ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਪਾਇਆ ਉਦਰ ਮੰਝਾਰਿ

॥ ਹਰਿ ਧਿਆਵੈ ਹਰਿ ਉਚਰੈ ਵਣਜਾਰਿਆ ਮਿਤ੍ਰਾ ਹਰਿ ਹਰਿ ਨਾਮੁ ਸਮਾਰਿ ॥ ਹਰਿ ਹਰਿ ਨਾਮੁ ਜਪੈ ਆਰਾਧੈ ਵਿਚਿ ਅਗਨੀ ਹਰਿ ਜਪਿ ਜੀਵਿਆ ॥ ਬਾਹਰਿ ਜਨਮੁ ਭਇਆ ਮੁਖਿ ਲਾਗਾ ਸਰਸੇ ਪਿਤਾ ਮਾਤ ਥੀਵਿਆ ॥ ਜਿਸ ਕੀ ਵਸਤੁ ਤਿਸੁ ਚੇਤਹੁ ਪ੍ਰਾਣੀ ਕਰਿ ਹਿਰਦੈ ਗੁਰਮੁਖਿ ਬੀਚਾਰੁ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹਰਿ ਜਪੀਐ ਕਿਰਪਾ ਧਾਰਿ ॥1॥

ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਾਗਾ ਦੂਜੈ ਭਾਇ ॥ ਮੇਰਾ ਮੇਰਾ ਕਰਿ ਪਾਲੀਐ ਵਣਜਾਰਿਆ ਮਿਤ੍ਰਾ ਲੇ ਮਾਤ ਪਿਤਾ ਗਲਿ ਲਾਇ ॥ ਲਾਵੈ ਮਾਤ ਪਿਤਾ ਸਦਾ ਗਲ ਸੇਤੀ ਮਨਿ ਜਾਣੈ ਖਟਿ ਖਵਾਏ ॥ ਜੋ ਦੇਵੈ ਤਿਸੈ ਨ ਜਾਣੈ ਮੂੜਾ ਦਿਤੇ ਨੋ ਲਪਟਾਏ ॥ ਕੋਈ ਗੁਰਮੁਖਿ ਹੋਵੈ ਸੁ ਕਰੈ ਵੀਚਾਰੁ ਹਰਿ ਧਿਆਵੈ ਮਨਿ ਲਿਵ ਲਾਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਤਿਸੁ ਕਾਲੁ ਨ ਕਬਹੂੰ ਖਾਇ ॥2॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਮਨੁ ਲਗਾ ਆਲਿ ਜੰਜਾਲਿ ॥ ਧਨੁ ਚਿਤਵੈ

ਧਨੁ ਸੰਚਵੈ ਵਣਜਾਰਿਆ ਮਿਤ੍ਰਾ ਹਰਿ ਨਾਮਾ ਹਰਿ ਨ ਸਮਾਲਿ ॥ ਹਰਿ ਨਾਮਾ ਹਰਿ ਹਰਿ ਕਦੇ ਨ ਸਮਾਲੈ ਜਿ ਹੋਵੈ ਅੰਤਿ

77

ਸਖਾਈ ॥ ਇਹੁ ਧਨੁ ਸੰਪੈ ਮਾਇਆ ਝੂਠੀ ਅੰਤਿ ਛੋਡਿ ਚਲਿਆ ਪਛੁਤਾਈ ॥ ਜਿਸ ਨੋ ਕਿਰਪਾ ਕਰੈ ਗੁਰੁ ਮੇਲੈ ਸੋ ਹਰਿ ਹਰਿ ਨਾਮੁ ਸਮਾਲਿ ॥ ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਸੇ ਜਾਇ ਮਿਲੇ ਹਰਿ ਨਾਲਿ ॥3॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹਰਿ ਚਲਣ ਵੇਲਾ ਆਦੀ ॥ ਕਰਿ ਸੇਵਹੁ ਪੂਰਾ ਸਤਿਗੁਰੂ ਵਣਜਾਰਿਆ ਮਿਤ੍ਰਾ ਸਭ ਚਲੀ ਰੈਣਿ ਵਿਹਾਦੀ ॥ ਹਰਿ ਸੇਵਹੁ ਖਿਨੁ ਖਿਨੁ ਢਿਲ ਮੂਲਿ ਨ ਕਰਿਹੁ ਜਿਤੁ ਅਸਥਿਰੁ ਜੁਗਿ ਜੁਗਿ ਹੋਵਹੁ ॥ ਹਰਿ ਸੇਤੀ ਸਦ ਮਾਣਹੁ ਰਲੀਆ ਜਨਮ ਮਰਣ ਦੁਖ ਖੋਵਹੁ ॥ ਗੁਰ ਸਤਿਗੁਰ ਸੁਆਮੀ ਭੇਦੁ ਨ ਜਾਣਹੁ ਜਿਤੁ ਮਿਲਿ ਹਰਿ ਭਗਤਿ ਸੁਖਾਂਦੀ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਸਫਲਿਓੁ ਰੈਣਿ ਭਗਤਾ ਦੀ ॥4॥1॥ ॥2॥1॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 5 ਘਰੁ 1 ਪਹਰੇ ॥ ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਰਿ ਪਾਇਤਾ ਉਦਰੈ

ਮਾਹਿ ॥ ਦਸੀ ਮਾਸੀ ਮਾਨਸੁ ਕੀਆ ਵਣਜਾਰਿਆ ਮਿਤ੍ਰਾ ਕਰਿ ਮੁਹਲਤਿ ਕਰਮ ਕਮਾਹਿ ॥ ਮੁਹਲਤਿ ਕਰਿ ਦੀਨੀ ਕਰਮ ਕਮਾਣੇ ਜੈਸਾ ਲਿਖਤੁ ਧੁਰਿ ਪਾਇਆ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਿਨ ਭੀਤਰਿ ਪ੍ਰਭੂ ਸੰਜੋਇਆ ॥

ਕਰਮ ਸੁਕਰਮ ਕਰਾਏ ਆਪੇ ਇਸੁ ਜੰਤੈ ਵਸਿ ਕਿਛੁ ਨਾਹਿ ॥ ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਧਰਿ ਪਾਇਤਾ ਉਦਰੈ ਮਾਹਿ ॥1॥ ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੁਆਨੀ ਲਹਰੀ ਦੇਇ ॥ ਬੁਰਾ ਭਲਾ ਨ ਪਛਾਣਈ ਵਣਜਾਰਿਆ ਮਿਤ੍ਰਾ ਮਨੁ ਮਤਾ ਅਹੰਮੇਇ ॥ ਬੁਰਾ ਭਲਾ ਨ ਪਛਾਣੈ ਪ੍ਰਾਣੀ ਆਗੈ ਪੰਥੁ ਕਰਾਰਾ ॥ ਪੂਰਾ ਸਤਿਗੁਰੁ ਕਬ ਹੂੰ ਨ ਸੇਵਿਆ ਸਿਰਿ ਠਾਢੇ ਜਮ ਜੰਦਾਰਾ ॥ ਧਰਮਰਾਇ ਜਬ ਪਕਰਸਿ ਬਵਰੇ ਤਬ ਕਿਆ ਜਬਾਬੁ ਕਰੇਇ ॥ ਕਹੁ ਨਾਨਕ ਦੂਜੈ ਪਹਰੈ ਪ੍ਰਾਣੀ ਭਰਿ ਜੋਬਨੁ ਲਹਰੀ ਦੇਇ ॥2॥ ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਿਖੁ ਸੰਚੈ ਅੰਧੁ ਅਗਿਆਨੁ ॥ ਪੁਤ੍ਰਿ ਕਲਤ੍ਰਿ ਮੋਹਿ ਲਪਟਿਆ ਵਣਜਾਰਿਆ ਮਿਤ੍ਰਾ ਅੰਤਰਿ ਲਹਰਿ ਲੋਭਾਨੁ

॥ ਅੰਤਰਿ ਲਹਰਿ ਲੋਭਾਨੁ ਪਰਾਨੀ ਸੋ ਪ੍ਰਭੁ ਚਿਤਿ ਨ ਆਵੈ ॥ ਸਾਧਸੰਗਤਿ ਸਿਉ ਸੰਗੁ ਨ ਕੀਆ ਬਹੁ ਜੋਨੀ ਦੁਖੁ ਪਾਵੈ ॥ ਸਿਰਜਨਹਾਰੁ ਵਿਸਾਰਿਆ ਸੁਆਮੀ ਇਕ ਨਿਮਖ ਨ ਲਗੋ ਧਿਆਨੁ ॥ ਕਹੁ ਨਾਨਕ ਪ੍ਰਾਣੀ ਤੀਜੈ ਪਹਰੈ

ਬਿਖੁ ਸੰਚੈ ਅੰਧੁ ਅਗਿਆਨੁ ॥3॥ ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਦਿਨੁ ਨੇੜੈ ਆਇਆ ਸੋਇ ॥

ਗੁਰਮੁਖਿ ਨਾਮੁ ਸਮਾਲਿ ਤੂੰ ਵਣਜਾਰਿਆ ਮਿਤ੍ਰਾ ਤੇਰਾ ਦਰਗਹ ਬੇਲੀ ਹੋਇ ॥ ਗੁਰਮੁਖਿ ਨਾਮੁ ਸਮਾਲਿ ਪਰਾਣੀ

78

ਅੰਤੇ ਹੋਇ ਸਖਾਈ ॥ ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥ ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥4॥

ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥5॥1॥ ॥2॥1॥1॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 4 ਛੰਤ ਘਰੁ 2 ॥ ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਲੇਖਾ ਧਰਮਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥1॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਅਗਿਆਨੁ ਅੰਧੇਰਾ ਕਟਿਆ ਗੁਰਗਿਆਨੁ ਪ੍ਰਚੰਡੁ ਬਲਾਇਆ ॥ ਬਲਿਆ ਗੁਰਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ

॥ ਅਕਾਲਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥2॥ ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੁਹੰਦੀ ॥ ਸਾਹੁਰੜੈ ਵਿਚਿ ਖਰੀ ਸੁਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਸਭੁ ਸਫਲਿਓ

ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥3॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥ ਹਰਿ ਹਰਿ

79

ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥ ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ

ਰਲਾਇਆ ॥ ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥ ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥4॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥ ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜ੍ਹੀ ਗੁਰੂ ਚਲੰਦੀ ॥ ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥ ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥ ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥ ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥5॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 5 ਛੰਤ ਘਰੁ 1 ॥ ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮ੍ਹਾਲੇ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥ ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥ ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥ ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ

॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥1॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥ ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥ ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥ ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥ ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥2॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥ ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥ ਤਹ ਜਨਮੁ ਨ ਮਰਣੁ ਨ ਆਵਣੁ ਜਾਣਾ ਸੰਸਾ ਦੂਖੁ ਮਿਟਾਇਆ ॥ ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥3॥ ਮਨ ਪਿਆਰਿਆ ਜੀਉ ਮਿਤ੍ਰਾ ਸੰਤਾ ਸੰਗਿ ਨਿਵਾਸੋ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥ ਸਿਮਰਿ ਸੁਆਮੀ

80

ਸੁਖਹਗਾਮੀ ਇਛ ਸਗਲੀ ਪੁੰਨੀਆ ॥ ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ ॥ ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ ॥ ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥4॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮਭਗਤਿ ਮਨੁ ਲੀਨਾ ॥ ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ ॥

ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸਰਬ ਸੁਖਾ ਮਨਿ ਵੁਠੇ ॥ ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ ॥ ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ ॥ ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮਭਗਤਿ ਮਨੁ ਲੀਨਾ ॥5॥1॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗ ਮਹਲਾ 5 ਛੰਤ ਘਰ 1 ॥ ਡਖਣਾ ॥ ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥ ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥1॥ ਛੰਤੁ ॥ ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ ॥ ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ ॥ ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕੁ ਖਿਨੁ ਧੀਰਜੁ ਕਿਉ ਕਰੈ

॥ ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ ॥ ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ ॥ ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥1॥ ਡਖਣਾ ॥ ਸੋਹੰਦੜੋ ਹਭ

ਠਾਇ ਕੋਇ ਨ ਦਿਸੈ ਡੂਜੜੋ ॥ ਖੁਲ੍ਹੜੇ ਕਪਾਟ ਨਾਨਕ ਸਤਿਗੁਰ ਭੇਟਤੇ ॥1॥ ਛੰਤੁ ॥ ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ ॥ ਸਿਮਰਤ ਸਾਸਿ ਗਿਰਾਸਿ ਪੂਰਨ ਬਿਸੁਆਸੁ ਕਿਉ ਮਨਹੁ ਬਿਸਾਰੀਐ ਜੀਉ

॥ ਕਿਉ ਮਨਹੁ ਬਿਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ ॥ ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ ॥ ਅਨਾਥ ਕੇ ਨਾਥੇ ਸਰਬ ਕੈ ਸਾਥੇ ਜਪਿ ਜੂਐ ਜਨਮੁ ਨ ਹਾਰੀਐ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥2॥ ਡਖਣਾ ॥ ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ ॥ ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥1 ॥ ਛੰਤੁ ॥ ਸੁੰਦਰ ਸੁਆਮੀ ਧਾਮ ਭਗਤਹ ਬਿਸ੍ਰਾਮ ਆਸਾ ਲਗਿ ਜੀਵਤੇ ਜੀਉ ॥ ਮਨਿ ਤਨੇ

81

ਗਲਤਾਨ ਸਿਮਰਤ ਪ੍ਰਭ ਨਾਮੁ ਹਰਿ ਅੰਮ੍ਰਿਤੁ ਪੀਵਤੇ ਜੀਉ ॥ ਅੰਮ੍ਰਿਤੁ ਹਰਿ ਪੀਵਤੇ ਸਦਾ ਥਿਰੁ ਥੀਵਤੇ ਬਿਖੈ ਬਨੁ ਫੀਕਾ ਜਾਨਿਆ ॥ ਭਏ ਕਿਰਪਾਲ ਗੋਪਾਲ ਪ੍ਰਭ ਮੇਰੇ ਸਾਧਸੰਗਤਿ ਨਿਧਿ ਮਾਨਿਆ ॥ ਸਰਬਸੋ ਸੂਖ ਆਨੰਦ ਘਨ ਪਿਆਰੇ ਹਰਿ ਰਤਨੁ ਮਨ ਅੰਤਰਿ ਸੀਵਤੇ ॥ ਇਕੁ ਤਿਲੁ ਨਹੀ ਵਿਸਰੈ ਪ੍ਰਾਨ ਆਧਾਰਾ ਜਪਿ ਜਪਿ ਨਾਨਕ ਜੀਵਤੇ

॥3॥ ਡਖਣਾ ॥ ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥ ਆਪੇ ਹੀ ਆਪਿ ਮੋਹਿਓਹੁ ਜਸੁ ਨਾਨਕ ਆਪਿ ਸੁਣਿਓਹਿ ॥1॥ ਛੰਤੁ ॥ ਪ੍ਰੇਮ ਠਗਉਰੀ ਪਾਇ ਰੀਝਾਇ ਗੋਬਿੰਦ ਮਨੁ ਮੋਹਿਆ ਜੀਉ ॥ ਸੰਤਨ ਕੈ ਪਰਸਾਦਿ ਅਗਾਧਿ ਕੰਠੇ ਲਗਿ ਸੋਹਿਆ ਜੀਉ ॥ ਹਰਿ ਕੰਠਿ ਲਗਿ ਸੋਹਿਆ ਦੋਖ ਸਭਿ ਜੋਹਿਆ ਭਗਤਿ ਲਖÏਣ ਕਰਿ ਵਸਿ ਭਏ ॥ ਮਨਿ ਸਰਬ ਸੁਖ ਵੁਠੇ ਗੋਵਿੰਦ ਤੁਠੇ ਜਨਮ ਮਰਣਾ ਸਭਿ ਮਿਟਿ ਗਏ ॥ ਸਖੀ ਮੰਗਲੋ ਗਾਇਆ ਇਛ

ਪੁਜਾਇਆ ਬਹੁੜਿ ਨ ਮਾਇਆ ਹੋਹਿਆ ॥ ਕਰੁ ਗਹਿ ਲੀਨੇ ਨਾਨਕ ਪ੍ਰਭ ਪਿਆਰੇ ਸੰਸਾਰੁ ਸਾਗਰੁ ਨਹੀ ਪੋਹਿਆ

॥4॥ ਡਖਣਾ ॥ ਸਾਈ ਨਾਮੁ ਅਮੋਲੁ ਕੀਮ ਨ ਕੋਈ ਜਾਣਦੋ ॥ ਜਿਨਾ ਭਾਗ ਮਥਾਹਿ ਸੇ ਨਾਨਕ ਹਰਿ ਰੰਗੁ ਮਾਣਦੋ

॥1॥ ਛੰਤੁ ॥ ਕਹਤੇ ਪਵਿਤ੍ਰ ਸੁਣਤੇ ਸਭਿ ਧੰਨਿ ਲਿਖਤੀਂ ਕੁਲੁ ਤਾਰਿਆ ਜੀਉ ॥ ਜਿਨ ਕਉ ਸਾਧੂ ਸੰਗੁ ਨਾਮ ਹਰਿ ਰੰਗੁ ਤਿਨੀ ਬ੍ਰਹਮੁ ਬੀਚਾਰਿਆ ਜੀਉ ॥ ਬ੍ਰਹਮੁ ਬੀਚਾਰਿਆ ਜਨਮੁ ਸਵਾਰਿਆ ਪੂਰਨ ਕਿਰਪਾ ਪ੍ਰਭਿ ਕਰੀ ॥ ਕਰੁ ਗਹਿ ਲੀਨੇ ਹਰਿ ਜਸੋ ਦੀਨੇ ਜੋਨਿ ਨਾ ਧਾਵੈ ਨਹ ਮਰੀ ॥ ਸਤਿਗੁਰ ਦਇਆਲ ਕਿਰਪਾਲ ਭੇਟਤ ਹਰੇ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਕਥਨੁ ਨ ਜਾਇ ਅਕਥੁ ਸੁਆਮੀ ਸਦਕੈ ਜਾਇ ਨਾਨਕੁ ਵਾਰਿਆ ॥5॥1॥2॥ ॥1॥2॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਿਰੀਰਾਗੁ ਮਹਲਾ 4 ਵਣਜਾਰਾ ॥ ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥ ਹਰਿ ਜੀਅ ਸਭੇ ਪ੍ਰਤਿਪਾਲਦਾ ਘਟਿ ਘਟਿ ਰਮਈਆ ਸੋਇ ॥ ਸੋ ਹਰਿ ਸਦਾ ਧਿਆਈਐ ਤਿਸ ਬਿਨੁ ਅਵਰੁ ਨ ਕੋਇ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਸੇ ਛੋਡਿ ਚਲੇ ਦੁਖੁ ਰੋਇ ॥ ਜਨ ਨਾਨਕ ਨਾਮੁ ਧਿਆਇਆ ਹਰਿ ਅੰਤਿ ਸਖਾਈ ਹੋਇ ॥1॥ ਮੈ ਹਰਿ ਬਿਨੁ ਅਵਰੁ ਨ ਕੋਇ ॥ ਹਰਿ ਗੁਰ ਸਰਣਾਈ ਪਾਈਐ ਵਣਜਾਰਿਆ ਮਿਤ੍ਰਾ ਵਡਭਾਗਿ ਪਰਾਪਤਿ ਹੋਇ ॥1॥ ਰਹਾਉ ॥

82

ਸੰਤ ਜਨਾ ਵਿਣੁ ਭਾਈਆ ਹਰਿ ਕਿਨੈ ਨ ਪਾਇਆ ਨਾਉ ॥ ਵਿਚਿ ਹਉਮੈ ਕਰਮ ਕਮਾਵਦੇ ਜਿਉ ਵੇਸੁਆ ਪੁਤੁ ਨਿਨਾਉ ॥ ਪਿਤਾ ਜਾਤਿ ਤਾ ਹੋਈਐ ਗੁਰੁ ਤੁਠਾ ਕਰੈ ਪਸਾਉ ॥ ਵਡਭਾਗੀ ਗੁਰੁ ਪਾਇਆ ਹਰਿ ਅਹਿਨਿਸਿ ਲਗਾ ਭਾਉ ॥ ਜਨਿ ਨਾਨਕਿ ਬ੍ਰਹਮੁ ਪਛਾਣਿਆ ਹਰਿ ਕੀਰਤਿ ਕਰਮ ਕਮਾਉ ॥2॥ ਮਨਿ ਹਰਿ ਹਰਿ ਲਗਾ ਚਾਉ ॥

ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਮਿਲਿਆ ਹਰਿ ਪ੍ਰਭ ਨਾਉ ॥1॥ ਰਹਾਉ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਨਾਮੁ ਧਿਆਇ ॥ ਚਲਦਿਆ ਨਾਲਿ ਹਰਿ ਚਲਸੀ ਹਰਿ ਅੰਤੇ ਲਏ ਛਡਾਇ ॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਮਨਿ ਵੁਠਾ ਆਇ ॥ ਜਿਨੀ ਹਰਿ ਹਰਿ ਨਾਮੁ ਨ ਚੇਤਿਓ ਸੇ ਅੰਤਿ ਗਏ ਪਛੁਤਾਇ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਜਨ ਨਾਨਕ ਨਾਮੁ ਧਿਆਇ ॥3॥ ਮਨ ਹਰਿ ਹਰਿ ਪ੍ਰੀਤਿ ਲਗਾਇ ॥ ਵਡਭਾਗੀ ਗੁਰੁ ਪਾਇਆ ਗੁਰ ਸਬਦੀ ਪਾਰਿ ਲਘਾਇ ॥1॥ ਰਹਾਉ ॥ ਹਰਿ ਆਪੇ ਆਪਿ ਉਪਾਇਦਾ ਹਰਿ ਆਪੇ ਦੇਵੈ ਲੇਇ ॥

ਹਰਿ ਆਪੇ ਭਰਮਿ ਭੁਲਾਇਦਾ ਹਰਿ ਆਪੇ ਹੀ ਮਤਿ ਦੇਇ ॥ ਗੁਰਮੁਖਾ ਮਨਿ ਪਰਗਾਸੁ ਹੈ ਸੇ ਵਿਰਲੇ ਕੇਈ ਕੇਇ

॥ ਹਉ ਬਲਿਹਾਰੀ ਤਿਨ ਕਉ ਜਿਨ ਹਰਿ ਪਾਇਆ ਗੁਰਮਤੇ ॥ ਜਨਿ ਨਾਨਕਿ ਕਮਲੁ ਪਰਗਾਸਿਆ ਮਨਿ ਹਰਿ ਹਰਿ ਵੁਠੜਾ ਹੇ ॥4॥ ਮਨਿ ਹਰਿ ਹਰਿ ਜਪਨੁ ਕਰੇ ॥ ਹਰਿ ਗੁਰ ਸਰਣਾਈ ਭਜਿ ਪਉ ਜਿੰਦੂ ਸਭਿ ਕਿਲਵਿਖ ਦੁਖ

ਪਰਹਰੇ ॥1॥ ਰਹਾਉ ॥ ਘਟਿ ਘਟਿ ਰਮਈਆ ਮਨਿ ਵਸੈ ਕਿਉ ਪਾਈਐ ਕਿਤੁ ਭਤਿ ॥ ਗੁਰੁ ਪੂਰਾ ਸਤਿਗੁਰੁ ਭੇਟੀਐ ਹਰਿ ਆਇ ਵਸੈ ਮਨਿ ਚਿਤਿ ॥ ਮੈ ਧਰ ਨਾਮੁ ਅਧਾਰੁ ਹੈ ਹਰਿ ਨਾਮੈ ਤੇ ਗਤਿ ਮਤਿ ॥ ਮੈ ਹਰਿ ਹਰਿ ਨਾਮੁ ਵਿਸਾਹੁ ਹੈ ਹਰਿ ਨਾਮੇ ਹੀ ਜਤਿ ਪਤਿ ॥ ਜਨ ਨਾਨਕ ਨਾਮੁ ਧਿਆਇਆ ਰੰਗਿ ਰਤੜਾ ਹਰਿ ਰੰਗਿ ਰਤਿ

॥5॥ ਹਰਿ ਧਿਆਵਹੁ ਹਰਿ ਪ੍ਰਭੁ ਸਤਿ ॥ ਗੁਰ ਬਚਨੀ ਹਰਿ ਪ੍ਰਭੁ ਜਾਣਿਆ ਸਭ ਹਰਿ ਪ੍ਰਭ ਤੇ ਉਤਪਤਿ ॥1॥

ਰਹਾਉ ॥ ਜਿਨ ਕਉ ਪੂਰਬਿ ਲਿਖਿਆ ਸੇ ਆਇ ਮਿਲੇ ਗੁਰ ਪਾਸਿ ॥ ਸੇਵਕ ਭਾਇ ਵਣਜਾਰਿਆ ਮਿਤ੍ਰਾ ਗੁਰੁ ਹਰਿ ਹਰਿ ਨਾਮੁ ਪ੍ਰਗਾਸਿ ॥ ਧਨੁ ਧਨੁ ਵਣਜੁ ਵਾਪਾਰੀਆ ਜਿਨ ਵਖਰੁ ਲਦਿਅੜਾ ਹਰਿ ਰਾਸਿ ॥ ਗੁਰਮੁਖਾ ਦਰਿ ਮੁਖ

ਉਜਲੇ ਸੇ ਆਇ ਮਿਲੇ ਹਰਿ ਪਾਸਿ ॥ ਜਨ ਨਾਨਕ ਗੁਰੁ ਤਿਨ ਪਾਇਆ ਜਿਨਾ ਆਪਿ ਤੁਠਾ ਗੁਣਤਾਸਿ ॥6॥ ਹਰਿ ਧਿਆਵਹੁ ਸਾਸਿ ਗਿਰਾਸਿ ॥ ਮਨਿ ਪ੍ਰੀਤਿ ਲਗੀ ਤਿਨਾ ਗੁਰਮੁਖਾ ਹਰਿ ਨਾਮੁ ਜਿਨਾ ਰਹਰਾਸਿ ॥1॥ ਰਹਾਉ ॥1॥

83

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗ ਕੀ ਵਾਰ ਸਲੋਕਾ ਨਾਲਿ ਮਹਲਾ 4 ॥ ਸਲੋਕ ਮਃ 3 ॥ ਰਾਗਾ ਵਿਚਿ ਸ੍ਰੀਰਾਗੁ ਹੈ ਜੇ ਸਚਿ ਧਰੇ ਪਿਆਰੁ

॥ ਸਦਾ ਹਰਿ ਸਚੁ ਮਨਿ ਵਸੈ ਨਿਹਚਲ ਮਤਿ ਅਪਾਰੁ ॥ ਰਤਨੁ ਅਮੋਲਕੁ ਪਾਇਆ ਗੁਰ ਕਾ ਸਬਦੁ ਬੀਚਾਰੁ ॥

ਜਿਹਵਾ ਸਚੀ ਮਨੁ ਸਚਾ ਸਚਾ ਸਰੀਰ ਅਕਾਰੁ ॥ ਨਾਨਕ ਸਚੈ ਸਤਿਗੁਰਿ ਸੇਵਿਐ ਸਦਾ ਸਚੁ ਵਾਪਾਰੁ ॥1॥ ਮਃ

3 ॥ ਹੋਰੁ ਬਿਰਹਾ ਸਭੁ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥ ਇਹੁ ਮਨੁ ਮਾਇਆ ਮੋਹਿਆ ਵੇਖਣੁ ਸੁਨਣੁ ਨ ਹੋਇ ॥ ਸਹ ਦੇਖੇ ਬਿਨੁ ਪ੍ਰੀਤਿ ਨ ਊਪਜੈ ਅੰਧਾ ਕਿਆ ਕਰੇਇ ॥ ਨਾਨਕ ਜਿਨਿ ਅਖੀ ਲੀਤੀਆ ਸੋਈ ਸਚਾ ਦੇਇ ॥2॥ ਪਉੜੀ ॥ ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥ ਹਰਿ ਇਕਸੈ ਦਾ ਹੈ ਅਮਰੁ ਇਕੋ ਹਰਿ ਚਿਤਿ ਧਰਿ ॥ ਹਰਿ ਤਿਸ ਬਿਨੁ ਕੋਈ ਨਾਹਿ ਡਰੁ ਭ੍ਰਮੁ ਭਉ ਦੂਰਿ ਕਰਿ ॥ ਹਰਿ ਤਿਸੈ ਨੋ ਸਾਲਾਹਿ ਜਿ ਤੁਧੁ ਰਖੈ

ਬਾਹਰਿ ਘਰਿ ॥ ਹਰਿ ਜਿਸ ਨੋ ਹੋਇ ਦਇਆਲੁ ਸੋ ਹਰਿ ਜਪਿ ਭਉ ਬਿਖਮੁ ਤਰਿ ॥1॥ ਸਲੋਕ ਮਃ 1 ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥1॥

ਮਃ 1 ॥ ਸਿਦਕੁ ਸਬੂਰੀ ਸਾਦਿਕਾ ਸਬਰੁ ਤੋਸਾ ਮਲਾਇਕਾਂ ॥ ਦੀਦਾਰੁ ਪੂਰੇ ਪਾਇਸਾ ਥਾਉ ਨਾਹੀ ਖਾਇਕਾ ॥2॥

ਪਉੜੀ ॥ ਸਭ ਆਪੇ ਤੁਧੁ ਉਪਾਇ ਕੈ ਆਪਿ ਕਾਰੈ ਲਾਈ ॥ ਤੂੰ ਆਪੇ ਵੇਖਿ ਵਿਗਸਦਾ ਆਪਣੀ ਵਡਿਆਈ ॥

ਹਰਿ ਤੁਧਹੁ ਬਾਹਰਿ ਕਿਛੁ ਨਾਹੀ ਤੂੰ ਸਚਾ ਸਾਈ ॥ ਤੂੰ ਆਪੇ ਆਪਿ ਵਰਤਦਾ ਸਭਨੀ ਹੀ ਥਾਈ ॥ ਹਰਿ ਤਿਸੈ

ਧਿਆਵਹੁ ਸੰਤ ਜਨਹੁ ਜੋ ਲਏ ਛਡਾਈ ॥2॥ ਸਲੋਕ ਮਃ 1 ॥ ਫਕੜ ਜਾਤੀ ਫਕੜੁ ਨਾਉ ॥ ਸਭਨਾ ਜੀਆ ਇਕਾ ਛਾਉ ॥ ਆਪਹੁ ਜੇ ਕੋ ਭਲਾ ਕਹਾਏ ॥ ਨਾਨਕ ਤਾ ਪਰੁ ਜਾਪੈ ਜਾ ਪਤਿ ਲੇਖੈ ਪਾਏ ॥1॥ ਮਃ 2 ॥ ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥ ਧ੍ਰਿਗੁ ਜੀਵਣੁ ਸੰਸਾਰਿ ਤਾ ਕੈ ਪਾਛੈ ਜੀਵਣਾ ॥2॥ ਪਉੜੀ ॥

ਤੁਧੁ ਆਪੇ ਧਰਤੀ ਸਾਜੀਐ ਚੰਦੁ ਸੂਰਜੁ ਦੁਇ ਦੀਵੇ ॥ ਦਸ ਚਾਰਿ ਹਟ ਤੁਧੁ ਸਾਜਿਆ ਵਾਪਾਰੁ ਕਰੀਵੇ ॥ ਇਕਨਾ ਨੋ ਹਰਿ ਲਾਭੁ ਦੇਇ ਜੋ ਗੁਰਮੁਖਿ ਥੀਵੇ ॥ ਤਿਨ ਜਮਕਾਲੁ ਨ ਵਿਆਪਈ ਜਿਨ ਸਚੁ ਅੰਮ੍ਰਿਤੁ ਪੀਵੇ ॥ ਓਇ ਆਪਿ ਛੁਟੇ ਪਰਵਾਰ ਸਿਉ ਤਿਨ ਪਿਛੈ ਸਭੁ ਜਗਤੁ ਛੁਟੀਵੇ ॥3॥ ਸਲੋਕ ਮਃ 1 ॥ ਕੁਦਰਤਿ ਕਰਿ ਕੈ ਵਸਿਆ ਸੋਇ ॥

84

ਵਖਤੁ ਵੀਚਾਰੈ ਸੁ ਬੰਦਾ ਹੋਇ ॥ ਕੁਦਰਤਿ ਹੈ ਕੀਮਤਿ ਨਹੀ ਪਾਇ ॥ ਜਾ ਕੀਮਤਿ ਪਾਇ ਤ ਕਹੀ ਨ ਜਾਇ ॥

ਸਰੈ ਸਰੀਅਤਿ ਕਰਹਿ ਬੀਚਾਰੁ ॥ ਬਿਨੁ ਬੂਝੇ ਕੈਸੇ ਪਾਵਹਿ ਪਾਰੁ ॥ ਸਿਦਕੁ ਕਰਿ ਸਿਜਦਾ ਮਨੁ ਕਰਿ ਮਖਸੂਦੁ ॥

ਜਿਹ ਧਿਰਿ ਦੇਖਾ ਤਿਹ ਧਿਰਿ ਮਉਜੂਦੁ ॥1॥ ਮਃ 3 ॥ ਗੁਰਸਭਾ ਏਵ ਨ ਪਾਈਐ ਨਾ ਨੇੜੈ ਨਾ ਦੂਰਿ ॥ ਨਾਨਕ ਸਤਿਗੁਰੁ ਤਾਂ ਮਿਲੈ ਜਾ ਮਨੁ ਰਹੈ ਹਦੂਰਿ ॥2॥ ਪਉੜੀ ॥ ਸਪਤ ਦੀਪ ਸਪਤ ਸਾਗਰਾ ਨਵ ਖੰਡ ਚਾਰਿ ਵੇਦ ਦਸ ਅਸਟ ਪੁਰਾਣਾ ॥ ਹਰਿ ਸਭਨਾ ਵਿਚਿ ਤੂੰ ਵਰਤਦਾ ਹਰਿ ਸਭਨਾ ਭਾਣਾ ॥ ਸਭਿ ਤੁਝੈ ਧਿਆਵਹਿ ਜੀਅ ਜੰਤ ਹਰਿ ਸਾਰੰਗਪਾਣਾ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਹਉ ਕੁਰਬਾਣਾ ॥ ਤੂੰ ਆਪੇ ਆਪਿ ਵਰਤਦਾ ਕਰਿ ਚੋਜ ਵਿਡਾਣਾ ॥4॥ ਸਲੋਕ ਮਃ 3 ॥ ਕਲਉ ਮਸਾਜਨੀ ਕਿਆ ਸਦਾਈਐ ਹਿਰਦੈ ਹੀ ਲਿਖਿ ਲੇਹੁ ॥ ਸਦਾ ਸਾਹਿਬ ਕੈ

ਰੰਗਿ ਰਹੈ ਕਬਹੂੰ ਨ ਤੂਟਸਿ ਨੇਹੁ ॥ ਕਲਉ ਮਸਾਜਨੀ ਜਾਇਸੀ ਲਿਖਿਆ ਭੀ ਨਾਲੇ ਜਾਇ ॥ ਨਾਨਕ ਸਹ ਪ੍ਰੀਤਿ ਨ ਜਾਇਸੀ ਜੋ ਧੁਰਿ ਛੋਡੀ ਸਚੈ ਪਾਇ ॥1॥ ਮਃ 3 ॥ ਨਦਰੀ ਆਵਦਾ ਨਾਲਿ ਨ ਚਲਈ ਵੇਖਹੁ ਕੋ ਵਿਉਪਾਇ ॥

ਸਤਿਗੁਰਿ ਸਚੁ ਦ੍ਰਿੜਾਇਆ ਸਚਿ ਰਹਹੁ ਲਿਵ ਲਾਇ ॥ ਨਾਨਕ ਸਬਦੀ ਸਚੁ ਹੈ ਕਰਮੀ ਪਲੈ ਪਾਇ ॥2॥ ਪਉੜੀ

॥ ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥ ਜੋ ਕੀਚੈ ਸੋ ਹਰਿ ਜਾਣਦਾ ਮੇਰੇ ਮਨ ਹਰਿ ਚੇਤੁ ॥ ਸੋ ਡਰੈ

ਜਿ ਪਾਪ ਕਮਾਵਦਾ ਧਰਮੀ ਵਿਗਸੇਤੁ ॥ ਤੂੰ ਸਚਾ ਆਪਿ ਨਿਆਉ ਸਚੁ ਤਾ ਡਰੀਐ ਕੇਤੁ ॥ ਜਿਨਾ ਨਾਨਕ ਸਚੁ ਪਛਾਣਿਆ ਸੇ ਸਚਿ ਰਲੇਤੁ ॥5॥ ਸਲੋਕ ਮਃ 3 ॥ ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥

ਲਿਖਣਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥1॥ ਮਃ 3 ॥ ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥ ਨਾਨਕ ਵਿਣੁ ਨਾਵੈ ਕੋ ਥਿਰੁ ਨਹੀ ਪੜਿ ਪੜਿ ਹੋਇ ਖੁਆਰੁ ॥2॥ ਪਉੜੀ ॥ ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨਿਆਉ ਹੈ ਧਰਮ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਫਲੁ ਹੈ ਜੀਅ ਕਾ ॥ ਹਰਿ ਕੀ ਵਡਿਆਈ ਵਡੀ ਹੈ ਜਾ ਨ ਸੁਣਈ ਕਹਿਆ ਚੁਗਲ ਕਾ ॥ ਹਰਿ ਕੀ ਵਡਿਆਈ ਵਡੀ ਹੈ ਅਪੁਛਿਆ ਦਾਨੁ ਦੇਵਕਾ ॥ 6 ॥ ਸਲੋਕ ਮਃ 3 ॥ ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ

85

ਸਭ ਜੋਹੀ ਜਮਕਾਲਿ ॥ ਨਾਨਕ ਗੁਰਮੁਖਿ ਉਬਰੇ ਸਾਚਾ ਨਾਮੁ ਸਮਾਲਿ ॥1॥ ਮਃ 1 ॥ ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ ਰੀਸਾ ਕਰਹਿਂ ਤਿਨਾੜੀਆ ਜੋ ਸੇਵਹਿ ਦਰਿ ਖੜੀਆਹ ॥ ਨਾਲਿ ਖਸਮੈ ਰਤੀਆ ਮਾਣਹਿ ਸੁਖਿ ਰਲੀਆਹ ॥ ਹੋਦੈ ਤਾਣਿ ਨਿਤਾਣੀਆ ਰਹਹਿ ਨਿਮਾਨਣੀਆਹ

॥ ਨਾਨਕ ਜਨਮੁ ਸਕਾਰਥਾ ਜੇ ਤਿਨ ਕੈ ਸੰਗਿ ਮਿਲਾਹ ॥2॥ ਪਉੜੀ ॥ ਤੂੰ ਆਪੇ ਜਲੁ ਮੀਨਾ ਹੈ ਆਪੇ ਆਪੇ ਹੀ ਆਪਿ ਜਾਲੁ ॥ ਤੂੰ ਆਪੇ ਜਾਲੁ ਵਤਾਇਦਾ ਆਪੇ ਵਿਚਿ ਸੇਬਾਲੁ ॥ ਤੂੰ ਆਪੇ ਕਮਲੁ ਅਲਿਪਤੁ ਹੈ ਸੈ ਹਥਾ ਵਿਚਿ ਗੁਲਾਲੁ ॥ ਤੂੰ ਆਪੇ ਮੁਕਤਿ ਕਰਾਇਦਾ ਇਕ ਨਿਮਖ ਘੜੀ ਕਰਿ ਖਿਆਲੁ ॥ ਹਰਿ ਤੁਧਹੁ ਬਾਹਰਿ ਕਿਛੁ ਨਹੀ ਗੁਰ ਸਬਦੀ ਵੇਖਿ ਨਿਹਾਲੁ ॥7॥ ਸਲੋਕ ਮਃ 3 ॥ ਹੁਕਮੁ ਨ ਜਾਣੈ ਬਹੁਤਾ ਰੋਵੈ ॥ ਅੰਦਰਿ ਧੋਖਾ ਨੀਦ ਨ ਸੋਵੈ ॥ ਜੇ ਧਨ ਖਸਮੈ ਚਲੈ ਰਜਾਈ ॥ ਦਰਿ ਘਰਿ ਸੋਭਾ ਮਹਲਿ ਬੁਲਾਈ ॥ ਨਾਨਕ ਕਰਮੀ ਇਹ ਮਤਿ ਪਾਈ ॥

ਗੁਰ ਪਰਸਾਦੀ ਸਚਿ ਸਮਾਈ ॥1॥ ਮਃ 3 ॥ ਮਨਮੁਖ ਨਾਮ ਵਿਹੂਣਿਆ ਰੰਗੁ ਕਸੁੰਭਾ ਦੇਖਿ ਨ ਭੁਲੁ ॥ ਇਸ ਕਾ ਰੰਗੁ ਦਿਨ ਥੋੜਿਆ ਛੋਛਾ ਇਸ ਦਾ ਮੁਲੁ ॥ ਦੂਜੈ ਲਗੇ ਪਚਿ ਮੁਏ ਮੂਰਖ ਅੰਧ ਗਵਾਰ ॥ ਬਿਸਟਾ ਅੰਦਰਿ ਕੀਟ ਸੇ ਪਇ ਪਚਹਿ ਵਾਰੋ ਵਾਰ ॥ ਨਾਨਕ ਨਾਮ ਰਤੇ ਸੇ ਰੰਗੁਲੇ ਗੁਰ ਕੈ ਸਹਜਿ ਸੁਭਾਇ ॥ ਭਗਤੀ ਰੰਗੁ ਨ ਉਤਰੈ ਸਹਜੇ ਰਹੈ ਸਮਾਇ ॥2॥ ਪਉੜੀ ॥ ਸ੍ਰਿਸਟਿ ਉਪਾਈ ਸਭ ਤੁਧੁ ਆਪੇ ਰਿਜਕੁ ਸੰਬਾਹਿਆ ॥ ਇਕਿ ਵਲੁ ਛਲੁ ਕਰਿ ਕੈ ਖਾਵਦੇ ਮੁਹਹੁ ਕੂੜੁ ਕੁਸਤੁ ਤਿਨੀ ਢਾਹਿਆ ॥ ਤੁਧੁ ਆਪੇ ਭਾਵੈ ਸੋ ਕਰਹਿ ਤੁਧੁ ਓਤੈ ਕੰਮਿ ਓਇ ਲਾਇਆ ॥

ਇਕਨਾ ਸਚੁ ਬੁਝਾਇਓਨੁ ਤਿਨਾ ਅਤੁਟ ਭੰਡਾਰ ਦੇਵਾਇਆ ॥ ਹਰਿ ਚੇਤਿ ਖਾਹਿ ਤਿਨਾ ਸਫਲੁ ਹੈ ਅਚੇਤਾ ਹਥ

ਤਡਾਇਆ ॥8॥ ਸਲੋਕ ਮਃ 3 ॥ ਪੜਿ ਪੜਿ ਪੰਡਿਤ ਬੇਦ ਵਖਾਣਹਿ ਮਾਇਆ ਮੋਹ ਸੁਆਇ ॥ ਦੂਜੈ ਭਾਇ ਹਰਿ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ ॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਕਬਹੂੰ ਨ ਚੇਤੈ ਜੋ ਦੇਂਦਾ ਰਿਜਕੁ ਸੰਬਾਹਿ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵੈ ਜਾਇ ॥ ਮਨਮੁਖਿ ਕਿਛੂ ਨ ਸੂਝੈ ਅੰਧੁਲੇ ਪੂਰਬਿ ਲਿਖਿਆ ਕਮਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਸੁਖਦਾਤਾ ਨਾਮੁ ਵਸੈ ਮਨਿ ਆਇ ॥ ਸੁਖੁ ਮਾਣਹਿ ਸੁਖੁ ਪੈਨਣਾ ਸੁਖੇ ਸੁਖਿ ਵਿਹਾਇ ॥ ਨਾਨਕ ਸੋ ਨਾਉ ਮਨਹੁ ਨ ਵਿਸਾਰੀਐ ਜਿਤੁ ਦਰਿ ਸਚੈ ਸੋਭਾ ਪਾਇ ॥ 1 ॥ ਮਃ 3 ॥

86

ਸਤਿਗੁਰੁ ਸੇਵਿ ਸੁਖੁ ਪਾਇਆ ਸਚੁ ਨਾਮੁ ਗੁਣਤਾਸੁ ॥ ਗੁਰਮਤੀ ਆਪੁ ਪਛਾਣਿਆ ਰਾਮ ਨਾਮ ਪਰਗਾਸੁ ॥ ਸਚੋ ਸਚੁ ਕਮਾਵਣਾ ਵਡਿਆਈ ਵਡੇ ਪਾਸਿ ॥ ਜੀਉ ਪਿੰਡੁ ਸਭੁ ਤਿਸ ਕਾ ਸਿਫਤਿ ਕਰੇ ਅਰਦਾਸਿ ॥ ਸਚੈ ਸਬਦਿ ਸਾਲਾਹਣਾ ਸੁਖੇ ਸੁਖਿ ਨਿਵਾਸੁ ॥ ਜਪੁ ਤਪੁ ਸੰਜਮੁ ਮਨੈ ਮਾਹਿ ਬਿਨੁ ਨਾਵੈ ਧ੍ਰਿਗੁ ਜੀਵਾਸੁ ॥ ਗੁਰਮਤੀ ਨਾਉ ਪਾਈਐ ਮਨਮੁਖ

ਮੋਹਿ ਵਿਣਾਸੁ ॥ ਜਿਉ ਭਾਵੈ ਤਿਉ ਰਾਖੁ ਤੂੰ ਨਾਨਕੁ ਤੇਰਾ ਦਾਸੁ ॥2॥ ਪਉੜੀ ॥ ਸਭੁ ਕੋ ਤੇਰਾ ਤੂੰ ਸਭਸ ਦਾ ਤੂੰ

ਸਭਨਾ ਰਾਸਿ ॥ ਸਭਿ ਤੁਧੈ ਪਾਸਹੁ ਮੰਗਦੇ ਨਿਤ ਕਰਿ ਅਰਦਾਸਿ ॥ ਜਿਸੁ ਤੂੰ ਦੇਹਿ ਤਿਸੁ ਸਭੁ ਕਿਛੁ ਮਿਲੈ ਇਕਨਾ ਦੂਰਿ ਹੈ ਪਾਸਿ ॥ ਤੁਧੁ ਬਾਝਹੁ ਥਾਉ ਕੋ ਨਾਹੀ ਜਿਸੁ ਪਾਸਹੁ ਮੰਗੀਐ ਮਨਿ ਵੇਖਹੁ ਕੋ ਨਿਰਜਾਸਿ ॥ ਸਭਿ ਤੁਧੈ ਨੋ ਸਾਲਾਹਦੇ ਦਰਿ ਗੁਰਮੁਖਾ ਨੋ ਪਰਗਾਸਿ ॥9॥ ਸਲੋਕ ਮਃ 3 ॥ ਪੰਡਿਤੁ ਪੜਿ ਪੜਿ ਉਚਾ ਕੂਕਦਾ ਮਾਇਆ ਮੋਹਿ ਪਿਆਰੁ ॥ ਅੰਤਰਿ ਬ੍ਰਹਮੁ ਨ ਚੀਨਈ ਮਨਿ ਮੂਰਖੁ ਗਾਵਾਰੁ ॥ ਦੂਜੈ ਭਾਇ ਜਗਤੁ ਪਰਬੋਧਦਾ ਨਾ ਬੂਝੈ ਬੀਚਾਰੁ ॥

ਬਿਰਥਾ ਜਨਮੁ ਗਵਾਇਆ ਮਰਿ ਜੰਮੈ ਵਾਰੋ ਵਾਰ ॥1॥ ਮਃ 3 ॥ ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥ ਸਦਾ ਸਾਂਤਿ ਸੁਖੁ ਮਨਿ ਵਸੈ ਚੂਕੈ ਕੂਕ ਪੁਕਾਰ ॥ ਆਪੈ ਨੋ ਆਪੁ ਖਾਇ ਮਨੁ ਨਿਰਮਲੁ ਹੋਵੈ ਗੁਰ ਸਬਦੀ ਵੀਚਾਰੁ ॥ ਨਾਨਕ ਸਬਦਿ ਰਤੇ ਸੇ ਮੁਕਤ ਹੈ ਹਰਿ ਜੀਉ ਹੇਤਿ ਪਿਆਰੁ ॥2॥ ਪਉੜੀ ॥ ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥ ਜਿਸੁ ਹਰਿ ਭਾਵੈ ਤਿਸੁ ਗੁਰੁ ਮਿਲੈ ਸੋ ਹਰਿ ਨਾਮੁ ਧਿਆਇ ॥ ਗੁਰ ਸਬਦੀ ਹਰਿ ਪਾਈਐ ਹਰਿ ਪਾਰਿ ਲਘਾਇ ॥ ਮਨਹਠਿ ਕਿਨੈ ਨ ਪਾਇਓ ਪੁਛਹੁ ਵੇਦਾ ਜਾਇ ॥ ਨਾਨਕ ਹਰਿ ਕੀ ਸੇਵਾ ਸੋ ਕਰੇ ਜਿਸੁ ਲਏ ਹਰਿ ਲਾਇ ॥10॥ ਸਲੋਕ ਮਃ 3 ॥ ਨਾਨਕ ਸੋ ਸੂਰਾ ਵਰੀਆਮੁ ਜਿਨਿ ਵਿਚਹੁ ਦੁਸਟੁ ਅਹੰਕਰਣੁ ਮਾਰਿਆ ॥ ਗੁਰਮੁਖਿ ਨਾਮੁ ਸਾਲਾਹਿ ਜਨਮੁ ਸਵਾਰਿਆ ॥ ਆਪਿ ਹੋਆ ਸਦਾ ਮੁਕਤੁ ਸਭੁ ਕੁਲੁ ਨਿਸਤਾਰਿਆ ॥ ਸੋਹਨਿ ਸਚਿ ਦੁਆਰਿ ਨਾਮੁ ਪਿਆਰਿਆ ॥ ਮਨਮੁਖ ਮਰਹਿ ਅਹੰਕਾਰਿ ਮਰਣੁ ਵਿਗਾੜਿਆ ॥

ਸਭੋ ਵਰਤੈ ਹੁਕਮੁ ਕਿਆ ਕਰਹਿ ਵਿਚਾਰਿਆ ॥ ਆਪਹੁ ਦੂਜੈ ਲਗਿ ਖਸਮੁ ਵਿਸਾਰਿਆ ॥ ਨਾਨਕ ਬਿਨੁ ਨਾਵੈ

ਸਭੁ ਦੁਖੁ ਸੁਖੁ ਵਿਸਾਰਿਆ ॥1॥ ਮਃ 3 ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ

॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ

87

ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਾਕੈ ਸਾਚੈ ਨਾਮਿ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨੁ ਨਾਨਕੁ ਨਾਮੁ ਲਏ ਤਾ ਜੀਵੈ ਬਿਨੁ ਨਾਵੈ ਖਿਨੁ ਮਰਿ ਜਾਇਆ ॥2॥ ਪਉੜੀ

॥ ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥ ਜਿਥੈ ਓਹੁ ਜਾਇ ਤਿਥੈ ਓਹੁ ਸੁਰਖਰੂ ਉਸ ਕੈ ਮੁਹਿ ਡਿਠੈ ਸਭਿ ਪਾਪੀ ਤਰਿਆ ॥ ਓਸ ਅੰਤਰਿ ਨਾਮੁ ਨਿਧਾਨੁ ਹੈ ਨਾਮੋ ਪਰਵਰਿਆ ॥ ਨਾਉ ਪੂਜੀਐ ਨਾਉ ਮੰਨੀਐ ਨਾਇ ਕਿਲਵਿਖ ਸਭਿ ਹਿਰਿਆ ॥ ਜਿਨੀ ਨਾਮੁ ਧਿਆਇਆ ਇਕਮਨਿ ਇਕਚਿਤਿ ਸੇ ਅਸਥਿਰੁ ਜਗਿ ਰਹਿਆ ॥11॥ ਸਲੋਕ ਮਃ 3 ॥ ਆਤਮਾਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ ॥ ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ ਤਾ ਘਰ ਹੀ ਪਰਚਾ ਪਾਇ ॥ ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ ਗੁਰ ਵਿਣੁ ਸਹਜੁ ਨ ਆਵਈ ਲੋਭੁ ਮੈਲੁ ਨ ਵਿਚਹੁ ਜਾਇ ॥ ਖਿਨੁ ਪਲੁ ਹਰਿ ਨਾਮੁ ਮਨਿ ਵਸੈ ਸਭਿ ਅਠਸਠਿ ਤੀਰਥ ਨਾਇ ॥ ਸਚੇ ਮੈਲੁ ਨ ਲਗਈ ਮਲੁ ਲਾਗੈ ਦੂਜੈ ਭਾਇ ॥ ਧੋਤੀ ਮੂਲਿ ਨ ਉਤਰੈ ਜੇ ਅਠਸਠਿ ਤੀਰਥ ਨਾਇ ॥ ਮਨਮੁਖ ਕਰਮ ਕਰੇ ਅਹੰਕਾਰੀ ਸਭੁ ਦੁਖੋ ਦੁਖੁ ਕਮਾਇ ॥ ਨਾਨਕ ਮੈਲਾ ਊਜਲੁ ਤਾ ਥੀਐ ਜਾ ਸਤਿਗੁਰ ਮਾਹਿ ਸਮਾਇ ॥1॥ ਮਃ

3 ॥ ਮਨਮੁਖੁ ਲੋਕੁ ਸਮਝਾਈਐ ਕਦਹੁ ਸਮਝਾਇਆ ਜਾਇ ॥ ਮਨਮੁਖੁ ਰਲਾਇਆ ਨਾ ਰਲੈ ਪਇਐ ਕਿਰਤਿ ਫਿਰਾਇ ॥ ਲਿਵ ਧਾਤੁ ਦੁਇ ਰਾਹ ਹੈ ਹੁਕਮੀ ਕਾਰ ਕਮਾਇ ॥ ਗੁਰਮੁਖਿ ਆਪਣਾ ਮਨੁ ਮਾਰਿਆ ਸਬਦਿ ਕਸਵਟੀ ਲਾਇ ॥ ਮਨ ਹੀ ਨਾਲਿ ਝਗੜਾ ਮਨ ਹੀ ਨਾਲਿ ਸਥ ਮਨ ਹੀ ਮੰਝਿ ਸਮਾਇ ॥ ਮਨੁ ਜੋ ਇਛੈ ਸੋ ਲਹੈ ਸਚੈ ਸਬਦਿ ਸੁਭਾਇ ॥ ਅੰਮ੍ਰਿਤੁ ਨਾਮੁ ਸਦ ਭੁੰਚੀਐ ਗੁਰਮੁਖਿ ਕਾਰ ਕਮਾਇ ॥ ਵਿਣੁ ਮਨੈ ਜਿ ਹੋਰੀ ਨਾਲਿ ਲੁਝਣਾ ਜਾਸੀ ਜਨਮੁ ਗਵਾਇ ॥ ਮਨਮੁਖੀ ਮਨਹਠਿ ਹਾਰਿਆ ਕੂੜੁ ਕੁਸਤੁ ਕਮਾਇ ॥ ਗੁਰ ਪਰਸਾਦੀ ਮਨੁ ਜਿਣੈ ਹਰਿ ਸੇਤੀ ਲਿਵ ਲਾਇ ॥ ਨਾਨਕ ਗੁਰਮੁਖਿ ਸਚੁ ਕਮਾਵੈ ਮਨਮੁਖਿ ਆਵੈ ਜਾਇ ॥2॥ ਪਉੜੀ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥ ਜਿਸੁ ਧੁਰਿ ਭਾਗੁ ਹੋਵੈ ਮੁਖਿ ਮਸਤਕਿ ਤਿਨਿ ਜਨਿ ਲੈ ਹਿਰਦੈ ਰਾਖੀ ॥ ਹਰਿ ਅੰਮ੍ਰਿਤਕਥਾ ਸਰੇਸਟ ਊਤਮ ਗੁਰ ਬਚਨੀ ਸਹਜੇ ਚਾਖੀ ॥ ਤਹ ਭਇਆ ਪ੍ਰਗਾਸੁ ਮਿਟਿਆ ਅੰਧਿਆਰਾ ਜਿਉ ਸੂਰਜੁ ਰੈਣਿ ਕਿਰਾਖੀ ॥ ਅਦਿਸਟੁ ਅਗੋਚਰੁ ਅਲਖੁ ਨਿਰੰਜਨੁ ਸੋ ਦੇਖਿਆ ਗੁਰਮੁਖਿ ਆਖੀ ॥ 12 ॥ ਸਲੋਕੁ ਮਃ 3 ॥

88

ਸਤਿਗੁਰੁ ਸੇਵੈ ਆਪਣਾ ਸੋ ਸਿਰੁ ਲੇਖੈ ਲਾਇ ॥ ਵਿਚਹੁ ਆਪੁ ਗਵਾਇ ਕੈ ਰਹਨਿ ਸਚਿ ਲਿਵ ਲਾਇ ॥ ਸਤਿਗੁਰੁ ਜਿਨੀ ਨ ਸੇਵਿਓ ਤਿਨਾ ਬਿਰਥਾ ਜਨਮੁ ਗਵਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਕਹਣਾ ਕਿਛੂ ਨ ਜਾਇ ॥1॥

ਮਃ 3 ॥ ਮਨੁ ਵੇਕਾਰੀ ਵੇੜਿਆ ਵੇਕਾਰਾ ਕਰਮ ਕਮਾਇ ॥ ਦੂਜੈ ਭਾਇ ਅਗਿਆਨੀ ਪੂਜਦੇ ਦਰਗਹ ਮਿਲੈ

ਸਜਾਇ ॥ ਆਤਮਦੇਉ ਪੂਜੀਐ ਬਿਨੁ ਸਤਿਗੁਰ ਬੂਝ ਨ ਪਾਇ ॥ ਜਪੁ ਤਪੁ ਸੰਜਮੁ ਭਾਣਾ ਸਤਿਗੁਰੂ ਕਾ ਕਰਮੀ ਪਲੈ ਪਾਇ ॥ ਨਾਨਕ ਸੇਵਾ ਸੁਰਤਿ ਕਮਾਵਣੀ ਜੋ ਹਰਿ ਭਾਵੈ ਸੋ ਥਾਇ ਪਾਇ ॥2॥ ਪਉੜੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਿਮਰਤ ਸਭਿ

ਕਿਲਵਿਖ ਪਾਪ ਲਹਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਤੀ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਮੁਖਿ ਗੁਰਮੁਖਿ ਪ੍ਰੀਤਿ ਲਗਾਤੀ ॥ ਜਿਤੁ ਮੁਖਿ ਭਾਗੁ ਲਿਖਿਆ ਧੁਰਿ ਸਾਚੈ ਹਰਿ ਤਿਤੁ ਮੁਖਿ ਨਾਮੁ ਜਪਾਤੀ ॥13॥ ਸਲੋਕ ਮਃ 3 ॥ ਸਤਿਗੁਰੁ ਜਿਨੀ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥

ਅੰਤਰਿ ਗਿਆਨੁ ਨ ਆਇਓ ਮਿਰਤਕੁ ਹੈ ਸੰਸਾਰਿ ॥ ਲਖ ਚਉਰਾਸੀਹ ਫੇਰੁ ਪਇਆ ਮਰਿ ਜੰਮੈ ਹੋਇ ਖੁਆਰੁ ॥

ਸਤਿਗੁਰ ਕੀ ਸੇਵਾ ਸੋ ਕਰੇ ਜਿਸ ਨੋ ਆਪਿ ਕਰਾਏ ਸੋਇ ॥ ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਕਰਮਿ ਪਰਾਪਤਿ ਹੋਇ ॥ ਸਚਿ ਰਤੇ ਗੁਰ ਸਬਦ ਸਿਉ ਤਿਨ ਸਚੀ ਸਦਾ ਲਿਵ ਹੋਇ ॥ ਨਾਨਕ ਜਿਸ ਨੋ ਮੇਲੈ ਨ ਵਿਛੁੜੈ ਸਹਜਿ ਸਮਾਵੈ ਸੋਇ ॥1॥ ਮਃ 3 ॥ ਸੋ ਭਗਉਤੀ ਜੁੋ ਭਗਵੰਤੈ ਜਾਣੈ ॥ ਗੁਰ ਪਰਸਾਦੀ ਆਪੁ ਪਛਾਣੈ ॥ ਧਾਵਤੁ ਰਾਖੈ

ਇਕਤੁ ਘਰਿ ਆਣੈ ॥ ਜੀਵਤੁ ਮਰੈ ਹਰਿ ਨਾਮੁ ਵਖਾਣੈ ॥ ਐਸਾ ਭਗਉਤੀ ਉਤਮੁ ਹੋਇ ॥ ਨਾਨਕ ਸਚਿ ਸਮਾਵੈ

ਸੋਇ ॥2॥ ਮਃ 3 ॥ ਅੰਤਰਿ ਕਪਟੁ ਭਗਉਤੀ ਕਹਾਏ ॥ ਪਾਖੰਡਿ ਪਾਰਬ੍ਰਹਮੁ ਕਦੇ ਨ ਪਾਏ ॥ ਪਰ ਨਿੰਦਾ ਕਰੈ ਅੰਤਰਿ ਮਲੁ ਲਾਏ ॥ ਬਾਹਰਿ ਮਲੁ ਧੋਵੈ ਮਨ ਕੀ ਜੂਠਿ ਨ ਜਾਏ ॥ ਸਤਿਸੰਗਤਿ ਸਿਉ ਬਾਦੁ ਰਚਾਏ ॥

ਅਨਦਿਨੁ ਦੁਖੀਆ ਦੂਜੈ ਭਾਇ ਰਚਾਏ ॥ ਹਰਿ ਨਾਮੁ ਨ ਚੇਤੈ ਬਹੁ ਕਰਮ ਕਮਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਨਾਨਕ ਬਿਨੁ ਸਤਿਗੁਰ ਸੇਵੇ ਮੋਖੁ ਨ ਪਾਏ ॥ 3 ॥ ਪਉੜੀ ॥ ਸਤਿਗੁਰੁ ਜਿਨੀ ਧਿਆਇਆ ਸੇ ਕੜਿ ਨ ਸਵਾਹੀ ॥ ਸਤਿਗੁਰੁ ਜਿਨੀ ਧਿਆਇਆ ਸੇ ਤ੍ਰਿਪਤਿ ਅਘਾਹੀ ॥ ਸਤਿਗੁਰੁ ਜਿਨੀ ਧਿਆਇਆ ਤਿਨ

89

ਜਮ ਡਰੁ ਨਾਹੀ ॥ ਜਿਨ ਕਉ ਹੋਆ ਕ੍ਰਿਪਾਲੁ ਹਰਿ ਸੇ ਸਤਿਗੁਰ ਪੈਰੀ ਪਾਹੀ ॥ ਤਿਨ ਐਥੈ ਓਥੈ ਮੁਖ ਉਜਲੇ ਹਰਿ ਦਰਗਹ ਪੈਧੇ ਜਾਹੀ ॥14॥ ਸਲੋਕ ਮਃ 2 ॥ ਜੋ ਸਿਰੁ ਸਾਈਂ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥1॥ ਮਃ 5 ॥ ਮੁੰਢਹੁ ਭੁਲੀ ਨਾਨਕਾ ਫਿਰਿ ਫਿਰਿ ਜਨਮਿ ਮੁਈਆਸੁ ॥ ਕਸਤੂਰੀ ਕੈ ਭੋਲੜੈ ਗੰਦੈ ਡੁੰਮਿ ਪਈਆਸੁ ॥2॥ ਪਉੜੀ ॥ ਸੋ ਐਸਾ ਹਰਿ ਨਾਮੁ ਧਿਆਈਐ

ਮਨ ਮੇਰੇ ਜੋ ਸਭਨਾ ਉਪਰਿ ਹੁਕਮੁ ਚਲਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੋ ਅੰਤੀ ਅਉਸਰਿ ਲਏ ਛਡਾਏ ॥ ਸੋ ਐਸਾ ਹਰਿ ਨਾਮੁ ਜਪੀਐ ਮਨ ਮੇਰੇ ਜੁ ਮਨ ਕੀ ਤ੍ਰਿਸਨਾ ਸਭ ਭੁਖ ਗਵਾਏ ॥ ਸੋ ਗੁਰਮੁਖਿ ਨਾਮੁ ਜਪਿਆ ਵਡਭਾਗੀ ਤਿਨ ਨਿੰਦਕ ਦੁਸਟ ਸਭਿ ਪੈਰੀ ਪਾਏ ॥ ਨਾਨਕ ਨਾਮੁ ਅਰਾਧਿ ਸਭਨਾ ਤੇ ਵਡਾ ਸਭਿ ਨਾਵੈ

ਅਗੈ ਆਣਿ ਨਿਵਾਏ ॥15॥ ਸਲੋਕ ਮਃ 3 ॥ ਵੇਸ ਕਰੈ ਕੁਰੂਪਿ ਕੁਲਖਣੀ ਮਨਿ ਖੋਟੈ ਕੂੜਿਆਰਿ ॥ ਪਿਰ ਕੈ

ਭਾਣੈ ਨਾ ਚਲੈ ਹੁਕਮੁ ਕਰੇ ਗਾਵਾਰਿ ॥ ਗੁਰ ਕੈ ਭਾਣੈ ਜੋ ਚਲੈ ਸਭਿ ਦੁਖ ਨਿਵਾਰਣਹਾਰਿ ॥ ਲਿਖਿਆ ਮੇਟਿ ਨ ਸਕੀਐ ਜੋ ਧੁਰਿ ਲਿਖਿਆ ਕਰਤਾਰਿ ॥ ਮਨੁ ਤਨੁ ਸਉਪੇ ਕੰਤ ਕਉ ਸਬਦੇ ਧਰੇ ਪਿਆਰੁ ॥ ਬਿਨੁ ਨਾਵੈ ਕਿਨੈ

ਨ ਪਾਇਆ ਦੇਖਹੁ ਰਿਦੈ ਬੀਚਾਰਿ ॥ ਨਾਨਕ ਸਾ ਸੁਆਲਿਓ ਸੁਲਖਣੀ ਜਿ ਰਾਵੀ ਸਿਰਜਨਹਾਰਿ ॥1॥ ਮਃ 3

॥ ਮਾਇਆ ਮੋਹੁ ਗੁਬਾਰੁ ਹੈ ਤਿਸ ਦਾ ਨ ਦਿਸੈ ਉਰਵਾਰੁ ਨ ਪਾਰੁ ॥ ਮਨਮੁਖ ਅਗਿਆਨੀ ਮਹਾ ਦੁਖੁ ਪਾਇਦੇ ਡੁਬੇ ਹਰਿ ਨਾਮੁ ਵਿਸਾਰਿ ॥ ਭਲਕੇ ਉਠਿ ਬਹੁ ਕਰਮ ਕਮਾਵਹਿ ਦੂਜੈ ਭਾਇ ਪਿਆਰੁ ॥ ਸਤਿਗੁਰੁ ਸੇਵਹਿ ਆਪਣਾ ਭਉਜਲੁ ਉਤਰੇ ਪਾਰਿ ॥ ਨਾਨਕ ਗੁਰਮੁਖਿ ਸਚਿ ਸਮਾਵਹਿ ਸਚੁ ਨਾਮੁ ਉਰਿ ਧਾਰਿ ॥2॥ ਪਉੜੀ

॥ ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥ ਹਰਿ ਆਪਿ ਬਹਿ ਕਰੇ ਨਿਆਉ ਕੂੜਿਆਰ ਸਭਿ ਮਾਰਿ ਕਢੋਇ ॥ ਸਚਿਆਰਾ ਦੇਇ ਵਡਿਆਈ ਹਰਿ ਧਰਮ ਨਿਆਉ ਕੀਓਇ ॥ ਸਭਿ ਹਰਿ ਕੀ ਕਰਹੁ ਉਸਤਤਿ ਜਿਨਿ ਗਰੀਬ ਅਨਾਥ ਰਾਖਿ ਲੀਓਇ ॥ ਜੈਕਾਰੁ ਕੀਓ ਧਰਮੀਆ ਕਾ ਪਾਪੀ ਕਉ ਡੰਡੁ ਦੀਓਇ

॥16॥ ਸਲੋਕ ਮਃ 3 ॥ ਮਨਮੁਖਿ ਮੈਲੀ ਕਾਮਣੀ ਕੁਲਖਣੀ ਕੁਨਾਰਿ ॥ ਪਿਰੁ ਛੋਡਿਆ ਘਰਿ ਆਪਣਾ ਪਰ ਪੁਰਖੈ ਨਾਲਿ ਪਿਆਰੁ ॥ ਤ੍ਰਿਸਨਾ ਕਦੇ ਨ ਚੁਕਈ ਜਲਦੀ ਕਰੇ ਪੂਕਾਰ ॥ ਨਾਨਕ ਬਿਨੁ ਨਾਵੈ ਕੁਰੂਪਿ ਕੁਸੋਹਣੀ

90

ਪਰਹਰਿ ਛੋਡੀ ਭਤਾਰਿ ॥1॥ ਮਃ 3 ॥ ਸਬਦਿ ਰਤੀ ਸੋਹਾਗਣੀ ਸਤਿਗੁਰ ਕੈ ਭਾਇ ਪਿਆਰਿ ॥ ਸਦਾ ਰਾਵੇ ਪਿਰੁ ਆਪਣਾ ਸਚੈ ਪ੍ਰੇਮਿ ਪਿਆਰਿ ॥ ਅਤਿ ਸੁਆਲਿਉ ਸੁੰਦਰੀ ਸੋਭਾਵੰਤੀ ਨਾਰਿ ॥ ਨਾਨਕ ਨਾਮਿ ਸੋਹਾਗਣੀ ਮੇਲੀ ਮੇਲਣਹਾਰਿ ॥2॥ ਪਉੜੀ ॥ ਹਰਿ ਤੇਰੀ ਸਭਿ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥ ਹਰਿ ਤੁਧ ਨੋ ਕਰਹਿ ਸਭਿ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥ ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ

॥ ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥ ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥17॥ ਸਲੋਕ ਮਃ 3 ॥ ਸਤਿਗੁਰ ਕੈ ਭਾਣੈ ਜੋ ਚਲੈ ਤਿਸੁ ਵਡਿਆਈ ਵਡੀ ਹੋਇ ॥ ਹਰਿ ਕਾ ਨਾਮੁ ਉਤਮੁ ਮਨਿ ਵਸੈ ਮੇਟਿ ਨ ਸਕੈ ਕੋਇ ॥ ਕਿਰਪਾ ਕਰੈ ਜਿਸੁ ਆਪਣੀ ਤਿਸੁ ਕਰਮਿ ਪਰਾਪਤਿ ਹੋਇ ॥ ਨਾਨਕ ਕਾਰਣੁ ਕਰਤੇ ਵਸਿ ਹੈ ਗੁਰਮੁਖਿ ਬੂਝੈ ਕੋਇ ॥1॥ ਮਃ 3 ॥ ਨਾਨਕ ਹਰਿ ਨਾਮੁ ਜਿਨੀ ਆਰਾਧਿਆ ਅਨਦਿਨੁ ਹਰਿ ਲਿਵ ਤਾਰ ॥ ਮਾਇਆ ਬੰਦੀ ਖਸਮ ਕੀ ਤਿਨ ਅਗੈ ਕਮਾਵੈ ਕਾਰ ॥ ਪੂਰੈ ਪੂਰਾ ਕਰਿ ਛੋਡਿਆ ਹੁਕਮਿ ਸਵਾਰਣਹਾਰੁ ॥ ਗੁਰ ਪਰਸਾਦੀ ਜਿਨਿ ਬੁਝਿਆ ਤਿਨਿ ਪਾਇਆ ਮੋਖਦੁਆਰੁ ॥ ਮਨਮੁਖ ਹੁਕਮੁ ਨ ਜਾਣਨੀ ਤਿਨ ਮਾਰੇ ਜਮ ਜੰਦਾਰੁ ॥ ਗੁਰਮੁਖਿ ਜਿਨੀ ਅਰਾਧਿਆ ਤਿਨੀ ਤਰਿਆ ਭਉਜਲੁ ਸੰਸਾਰੁ ॥ ਸਭਿ ਅਉਗੁਣ ਗੁਣੀ ਮਿਟਾਇਆ ਗੁਰੁ ਆਪੇ ਬਖਸਣਹਾਰੁ ॥2॥ ਪਉੜੀ ॥ ਹਰਿ ਕੀ ਭਗਤਾ ਪਰਤੀਤਿ ਹਰਿ ਸਭੁ ਕਿਛੁ ਜਾਣਦਾ

॥ ਹਰਿ ਜੇਵਡੁ ਨਾਹੀ ਕੋਈ ਜਾਣੁ ਹਰਿ ਧਰਮੁ ਬੀਚਾਰਦਾ ॥ ਕਾੜਾ ਅੰਦੇਸਾ ਕਿਉ ਕੀਜੈ ਜਾ ਨਾਹੀ ਅਧਰਮਿ ਮਾਰਦਾ ॥ ਸਚਾ ਸਾਹਿਬੁ ਸਚੁ ਨਿਆਉ ਪਾਪੀ ਨਰੁ ਹਾਰਦਾ ॥ ਸਾਲਾਹਿਹੁ ਭਗਤਹੁ ਕਰ ਜੋੜਿ ਹਰਿ ਭਗਤ ਜਨ ਤਾਰਦਾ ॥18॥ ਸਲੋਕ ਮਃ 3 ॥ ਆਪਣੇ ਪ੍ਰੀਤਮ ਮਿਲਿ ਰਹਾ ਅੰਤਰਿ ਰਖਾ ਉਰ ਧਾਰਿ ॥ ਸਾਲਾਹੀ ਸੋ ਪ੍ਰਭੁ ਸਦਾ ਸਦਾ ਗੁਰ ਕੈ ਹੇਤਿ ਪਿਆਰਿ ॥ ਨਾਨਕ ਜਿਸੁ ਨਦਰਿ ਕਰੇ ਤਿਸੁ ਮੇਲਿ ਲਏ ਸਾਈ ਸੁਹਾਗਣਿ ਨਾਰਿ ॥

1 ॥ ਮਃ 3 ॥ ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥ ਮਾਣਸ ਤੇ ਦੇਵਤੇ ਭਏ ਧਿਆਇਆ ਨਾਮੁ ਹਰੇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਤਰੇ ॥ ਨਾਨਕ ਸਹਜਿ ਸਮਾਇਅਨੁ ਹਰਿ ਆਪਣੀ ਕ੍ਰਿਪਾ ਕਰੇ ॥ 2 ॥ਪਉੜੀ ॥ ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥ ਆਪਣੀ ਆਪਿ ਕਰੇ

91

ਪਰਤੀਤਿ ਆਪੇ ਸੇਵ ਘਾਲੀਅਨੁ ॥ ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥ ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕਿ ਘੋਰਿ ਚਾਲਿਅਨੁ ॥ ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ

॥19॥ ਸਲੋਕ ਮਃ 1 ॥ ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ

॥ ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥ ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥

ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥1॥ ਮਃ 1 ॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥ ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥2॥ ਪਉੜੀ ॥ ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥ ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥ ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥

ਭੈਭੰਜਨ ਮਿਹਰਵਾਨ ਦਾਸ ਕੀ ਰਾਖੀਐ ॥ ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥20॥ ਸਲੋਕ ਮਃ 3 ॥ ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥ ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ

॥ ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥ ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥1॥ ਮਃ 3 ॥ ਸਤਿਗੁਰਿ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ

॥ ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥ ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥ ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ

॥2॥ ਪਉੜੀ ॥ ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥ ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥ ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥ ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥ ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥21॥1॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਬਾਣੀ ਭਗਤਾ ਕੀ ॥ ਕਬੀਰ ਜੀਉ ॥ ਏਕੁ ਸੁਆਨ ਕੈ ਘਰਿ ਗਾਵਣਾ ॥ ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨੁ ਦਿਨੁ ਅਵਧ ਘਟਤ ਹੈ ॥ ਮੋਰ ਮੋਰ ਕਰਿ ਅਧਿਕ ਲਾਡੁ ਧਰਿ

92

ਪੇਖਤ ਹੀ ਜਮਰਾਉ ਹਸੈ ॥1॥ ਐਸਾ ਤੈਂ ਜਗੁ ਭਰਮਿ ਭੁਲਾਇਆ ॥ ਕੈਸੇ ਬੂਝੈ ਜਬ ਮੋਹਿਆ ਹੈ ਮਾਇਆ ॥1॥ ਰਹਾਉ

॥ ਕਹਤੁ ਕਬੀਰੁ ਛੋਡਿ ਬਿਖਿਆ ਰਸ ਇਤੁ ਸੰਗਤਿ ਨਿਹਚਉ ਮਰਣਾ ॥ ਰਮਈਆ ਜਪਹੁ ਪ੍ਰਾਣੀ ਅਨਤ ਜੀਵਣ ਬਾਣੀ ਇਨ ਬਿਧਿ ਭਵਸਾਗਰੁ ਤਰਣਾ ॥2॥ ਜਾਂ ਤਿਸੁ ਭਾਵੈ ਤਾ ਲਾਗੈ ਭਾਉ ॥ ਭਰਮੁ ਭੁਲਾਵਾ ਵਿਚਹੁ ਜਾਇ ॥ ਉਪਜੈ ਸਹਜੁ ਗਿਆਨ ਮਤਿ ਜਾਗੈ ॥ ਗੁਰ ਪ੍ਰਸਾਦਿ ਅੰਤਰਿ ਲਿਵ ਲਾਗੈ ॥3॥ ਇਤੁ ਸੰਗਤਿ ਨਾਹੀ ਮਰਣਾ ॥ ਹੁਕਮੁ ਪਛਾਣਿ ਤਾ ਖਸਮੈ ਮਿਲਣਾ ॥1॥ ਰਹਾਉ ਦੂਜਾ ॥1॥ ਸਿਰੀਰਾਗੁ ਕਬੀਰ ਜੀਉ ॥ ਅਚਰਜੁ ਏਕੁ ਸੁਨਹੁ ਰੇ ਪੰਡੀਆ ਅਬ ਕਿਛੁ ਕਹਨੁ ਨ ਜਾਈ ॥ ਸੁਰਿ ਨਰ ਗਣ ਗੰਧ੍ਰਬ ਜਿਨਿ ਮੋਹੇ ਤ੍ਰਿਭਵਣ ਮੇਖੁਲੀ ਲਾਈ ॥1॥ ਰਾਜਾ ਰਾਮ ਅਨਹਦ ਕਿੰਗੁਰੀ ਬਾਜੈ ॥ ਜਾ ਕੀ ਦ੍ਰਿਸਟਿ ਨਾਦ ਲਿਵ ਲਾਗੈ ॥1॥ ਰਹਾਉ ॥ ਭਾਠੀ ਗਗਨੁ ਸਿੰਙਿਆ ਅਰੁ ਚੁੰਙਿਆ ਕਨਿਕ ਕਲਸੁ ਇਕੁ ਪਾਇਆ ॥ ਤਿਸੁ ਮਹਿ ਧਾਰ ਚੁਐ ਅਤਿ ਨਿਰਮਲ ਰਸ ਮਹਿ ਰਸਨ ਚੁਆਇਆ ॥2॥ ਏਕ ਜੁ ਬਾਤ ਅਨੂਪ ਬਨੀ ਹੈ ਪਵਨ ਪਿਆਲਾ ਸਾਜਾ ॥ ਤੀਨਿ ਭਵਨ ਮਹਿ ਏਕੋ ਜੋਗੀ ਕਹਹੁ ਕਵਨੁ ਹੈ ਰਾਜਾ ॥3॥ ਐਸੇ ਗਿਆਨੁ ਪ੍ਰਗਟਿਆ ਪੁਰਖੋਤਮ ਕਹੁ ਕਬੀਰ ਰੰਗਿ ਰਾਤਾ ॥ ਅਉਰ ਦੁਨੀ ਸਭ ਭਰਮਿ ਭੁਲਾਨੀ ਮਨੁ ਰਾਮ ਰਸਾਇਨਿ ਮਾਤਾ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਤ੍ਰਿਲੋਚਨ ਕਾ ॥ ਮਾਇਆ ਮੋਹੁ ਮਨਿ ਆਗਲੜਾ ਪ੍ਰਾਣੀ ਜਰਾ ਮਰਣੁ ਭਉ ਵਿਸਰਿ ਗਇਆ ॥ ਕੁਟੰਬੁ ਦੇਖਿ

ਬਿਗਸਹਿ ਕਮਲਾ ਜਿਉ ਪਰ ਘਰਿ ਜੋਹਹਿ ਕਪਟ ਨਰਾ ॥1॥ ਦੂੜਾ ਆਇਓਹਿ ਜਮਹਿ ਤਣਾ ॥ ਤਿਨ ਆਗਲੜੈ ਮੈ

ਰਹਣੁ ਨ ਜਾਇ ॥ ਕੋਈ ਕੋਈ ਸਾਜਣੁ ਆਇ ਕਹੈ ॥ ਮਿਲੁ ਮੇਰੇ ਬੀਠੁਲਾ ਲੈ ਬਾਹੜੀ ਵਲਾਇ ॥ ਮਿਲੁ ਮੇਰੇ ਰਮਈਆ ਮੈ

ਲੇਹਿ ਛਡਾਇ ॥1॥ ਰਹਾਉ ॥ ਅਨਿਕ ਅਨਿਕ ਭੋਗ ਰਾਜ ਬਿਸਰੇ ਪ੍ਰਾਣੀ ਸੰਸਾਰ ਸਾਗਰ ਪੈ ਅਮਰੁ ਭਇਆ ॥ ਮਾਇਆ ਮੂਠਾ ਚੇਤਸਿ ਨਾਹੀ ਜਨਮੁ ਗਵਾਇਓ ਆਲਸੀਆ ॥2॥ ਬਿਖਮ ਘੋਰ ਪੰਥਿ ਚਾਲਣਾ ਪ੍ਰਾਣੀ ਰਵਿ ਸਸਿ ਤਹ ਨ ਪ੍ਰਵੇਸੰ

॥ ਮਾਇਆ ਮੋਹੁ ਤਬ ਬਿਸਰਿ ਗਇਆ ਜਾਂ ਤਜੀਅਲੇ ਸੰਸਾਰੰ ॥3॥ ਆਜੁ ਮੇਰੈ ਮਨਿ ਪ੍ਰਗਟੁ ਭਇਆ ਹੈ ਪੇਖੀਅਲੇ ਧਰਮਰਾਓ ॥ ਤਹ ਕਰ ਦਲ ਕਰਨਿ ਮਹਾਬਲੀ ਤਿਨ ਆਗਲੜੈ ਮੈ ਰਹਣੁ ਨ ਜਾਇ ॥4॥ ਜੇ ਕੋ ਮੂੰ ਉਪਦੇਸੁ ਕਰਤੁ ਹੈ ਤਾ ਵਣਿ ਤ੍ਰਿਣਿ ਰਤੜਾ ਨਾਰਾਇਣਾ ॥ ਐ ਜੀ ਤੂੰ ਆਪੇ ਸਭੁ ਕਿਛੁ ਜਾਣਦਾ ਬਦਤਿ ਤ੍ਰਿਲੋਚਨੁ ਰਾਮਈਆ ॥5॥1॥

93

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ ॥ ਰੇ ਨਰ ਗਰਭ ਕੁੰਡਲਿ ਜਬ ਆਛਤ ਉਰਧ ਧਿਆਨਿ ਲਿਵ ਲਾਗਾ ॥ ਮਿਰਤਕ ਪਿੰਡਿ ਪਦ ਮਦਨਾ ਅਹਿਨਿਸਿ ਏਕੁ ਅਗਿਆਨ ਸੁ ਨਾਗਾ ॥ ਤੇ ਦਿਨ ਸੰਮਲੁ ਕਸਟ ਮਹਾ ਦੁਖ ਅਬ ਚਿਤੁ ਅਧਿਕ ਪਸਾਰਿਆ ॥ ਗਰਭੁ ਛੋਡਿ ਮ੍ਰਿਤਮੰਡਲਿ ਆਇਆ ਤਉ ਨਰਹਰਿ ਮਨਹੁ ਬਿਸਾਰਿਆ ॥1॥ ਫਿਰਿ ਪਛੁਤਾਵਹਿਗਾ ਮੂੜਿਆ ਤੂੰ ਕਵਨ ਕੁਮਤਿ ਭ੍ਰਮਿ ਲਾਗਾ ॥ ਚੇਤਿ ਰਾਮੁ ਨਾਹੀ ਜਮ ਪੁਰਿ ਜਾਹਿਗਾ ਜਨੁ ਬਿਚਰੈ ਅਨਰਾਧਾ ॥1॥ ਰਹਾਉ ॥ ਬਾਲ ਬਿਨੋਦ ਚਿੰਦ ਰਸ ਲਾਗਾ ਖਿਨੁ ਖਿਨੁ ਮੋਹਿ ਬਿਆਪੈ ॥ ਰਸੁ ਮਿਸੁ ਮੇਧੁ ਅੰਮ੍ਰਿਤੁ ਬਿਖੁ ਚਾਖੀ ਤਉ ਪੰਚ ਪ੍ਰਗਟ ਸੰਤਾਪੈ ॥ ਜਪੁ ਤਪੁ ਸੰਜਮੁ ਛੋਡਿ ਸੁਕ੍ਰਿਤ ਮਤਿ ਰਾਮ ਨਾਮੁ ਨ ਅਰਾਧਿਆ ॥ ਉਛਲਿਆ ਕਾਮੁ ਕਾਲ ਮਤਿ ਲਾਗੀ ਤਉ ਆਨਿ ਸਕਤਿ ਗਲਿ ਬਾਂਧਿਆ ॥2॥

ਤਰੁਣ ਤੇਜੁ ਪਰ ਤ੍ਰਿਅ ਮੁਖੁ ਜੋਹਹਿ ਸਰੁ ਅਪਸਰੁ ਨ ਪਛਾਣਿਆ ॥ ਉਨਮਤ ਕਾਮਿ ਮਹਾ ਬਿਖੁ ਭੂਲੈ ਪਾਪੁ ਪੁੰਨੁ ਨ ਪਛਾਨਿਆ ॥ ਸੁਤ ਸੰਪਤਿ ਦੇਖਿ ਇਹੁ ਮਨੁ ਗਰਬਿਆ ਰਾਮੁ ਰਿਦੈ ਤੇ ਖੋਇਆ ॥ ਅਵਰ ਮਰਤ ਮਾਇਆ ਮਨੁ ਤੋਲੈ ਤਉ ਭਗ ਮੁਖਿ ਜਨਮੁ ਵਿਗੋਇਆ ॥3॥ ਪੁੰਡਰ ਕੇਸ ਕੁਸਮ ਤੇ ਧਉਲੇ ਸਪਤ ਪਾਤਾਲ ਕੀ ਬਾਣੀ

॥ ਲੋਚਨ ਸ੍ਰਮਹਿ ਬੁਧਿ ਬਲ ਨਾਠੀ ਤਾ ਕਾਮੁ ਪਵਸਿ ਮਾਧਾਣੀ ॥ ਤਾ ਤੇ ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ ॥ ਅਬਿਗਤਿ ਬਾਣਿ ਛੋਡਿ ਮ੍ਰਿਤਮੰਡਲਿ ਤਉ ਪਾਛੈ ਪਛੁਤਾਣਾ ॥4॥ ਨਿਕੁਟੀ ਦੇਹ ਦੇਖਿ ਧੁਨਿ ਉਪਜੈ ਮਾਨੁ ਕਰਤ ਨਹੀ ਬੂਝੈ ॥ ਲਾਲਚੁ ਕਰੈ ਜੀਵਨ ਪਦ ਕਾਰਨਿ ਲੋਚਨ ਕਛੂ ਨ ਸੂਝੈ ॥ ਥਾਕਾ ਤੇਜੁ ਉਡਿਆ ਮਨੁ ਪੰਖੀ ਘਰਿ ਆਂਗਨਿ ਨ ਸੁਖਾਈ ॥ ਬੇਣੀ ਕਹੈ ਸੁਨਹੁ ਰੇ ਭਗਤਹੁ ਮਰਨ ਮੁਕਤਿ ਕਿਨਿ ਪਾਈ ॥5॥1॥

ੴ ਸਤਿ ਗੁਰ ਪ੍ਰਸਾਦਿ ॥

ਸਿਰੀਰਾਗੁ ਭਗਤ ਰਵਿਦਾਸ ਜੀਉ ॥ ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥ ਕਨਿਕ ਕਟਕ ਜਲ ਤਰੰਗ ਜੈਸਾ ॥1॥ ਜਉ ਪੈ

ਹਮ ਨ ਪਾਪ ਕਰੰਤਾ ਅਹੇ ਅਨੰਤਾ ॥ ਪਤਿਤਪਾਵਨੁ ਨਾਮੁ ਕੈਸੇ ਹੁੰਤਾ ॥1॥ ਰਹਾਉ ॥ ਤੁਮ ਜੁ ਨਾਇਕ ਆਛਹੁ ਅੰਤਰਜਾਮੀ ॥ ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥2॥ ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥ ਰਵਿਦਾਸ ਸਮ ਦਲ ਸਮਝਾਵੈ ਕੋਊ ॥3॥1॥

94

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 4 ਚਉਪਦੇ ਘਰੁ 1 ॥ ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥ ਵਡਭਾਗੀ ਹਰਿ ਨਾਮੁ ਧਿਆਇਆ ॥ ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥1॥ ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥ ਮੇਰਾ ਪ੍ਰਾਣਸਖਾਈ ਸਦਾ ਨਾਲਿ ਚਲੈ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥2॥ ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥ ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥ ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ

॥3॥ ਸਤਿਗੁਰੁ ਮਿਤ੍ਰੁ ਮੇਰਾ ਬਾਲਸਖਾਈ ॥ ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥4॥1॥ ਮਾਝ ਮਹਲਾ 4 ॥ ਮਧੁਸੂਦਨੁ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥1॥ ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਿਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥2॥ ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥ 3 ॥ ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੈ ਮਨਿ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥ 4 ॥ 2 ॥

95

ਮਾਝ ਮਹਲਾ 4 ॥ ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥ ਹਰਿ ਹਰਿ ਨਾਮ ਕਥਾ ਨਿਤ ਸੁਣੀਐ ॥ ਮਿਲਿ ਸਤਿਸੰਗਤਿ ਹਰਿ ਗੁਣ ਗਾਏ ਜਗੁ ਭਉਜਲੁ ਦੁਤਰੁ ਤਰੀਐ ਜੀਉ ॥1॥ ਆਉ ਸਖੀ ਹਰਿ ਮੇਲੁ ਕਰੇਹਾ ॥ ਮੇਰੇ ਪ੍ਰੀਤਮ ਕਾ ਮੈ ਦੇਇ ਸਨੇਹਾ ॥ ਮੇਰਾ ਮਿਤ੍ਰੁ ਸਖਾ ਸੋ ਪ੍ਰੀਤਮੁ ਭਾਈ ਮੈ ਦਸੇ ਹਰਿ ਨਰਹਰੀਐ ਜੀਉ ॥2॥ ਮੇਰੀ ਬੇਦਨ ਹਰਿ ਗੁਰੁ ਪੂਰਾ ਜਾਣੈ ॥ ਹਉ ਰਹਿ ਨ ਸਕਾ ਬਿਨੁ ਨਾਮ ਵਖਾਣੇ ॥ ਮੈ ਅਉਖਧੁ ਮੰਤ੍ਰੁ ਦੀਜੈ ਗੁਰ ਪੂਰੇ ਮੈ

ਹਰਿ ਹਰਿ ਨਾਮਿ ਉਧਰੀਐ ਜੀਉ ॥3॥ ਹਮ ਚਾਤ੍ਰਿਕ ਦੀਨ ਸਤਿਗੁਰ ਸਰਣਾਈ ॥ ਹਰਿ ਹਰਿ ਨਾਮੁ ਬੂੰਦ ਮੁਖਿ

ਪਾਈ ॥ ਹਰਿ ਜਲਨਿਧਿ ਹਮ ਜਲ ਕੇ ਮੀਨੇ ਜਨ ਨਾਨਕ ਜਲ ਬਿਨੁ ਮਰੀਐ ਜੀਉ ॥4॥3॥ ਮਾਝ ਮਹਲਾ 4 ॥

ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥ ਮੇਰਾ ਹਰਿ ਪ੍ਰਭੁ ਦਸਹੁ ਮੈ ਭੁਖ ਲਗਾਈ ॥ ਮੇਰੀ ਸਰਧਾ ਪੂਰਿ ਜਗਜੀਵਨ ਦਾਤੇ ਮਿਲਿ ਹਰਿ ਦਰਸਨਿ ਮਨੁ ਭੀਜੈ ਜੀਉ ॥1॥ ਮਿਲਿ ਸਤਿਸੰਗਿ ਬੋਲੀ ਹਰਿ ਬਾਣੀ ॥ ਹਰਿ ਹਰਿ ਕਥਾ ਮੇਰੈ

ਮਨਿ ਭਾਣੀ ॥ ਹਰਿ ਹਰਿ ਅੰਮ੍ਰਿਤੁ ਹਰਿ ਮਨਿ ਭਾਵੈ ਮਿਲਿ ਸਤਿਗੁਰ ਅੰਮ੍ਰਿਤੁ ਪੀਜੈ ਜੀਉ ॥2॥ ਵਡਭਾਗੀ ਹਰਿ ਸੰਗਤਿ ਪਾਵਹਿ ॥ ਭਾਗਹੀਨ ਭ੍ਰਮਿ ਚੋਟਾ ਖਾਵਹਿ ॥ ਬਿਨੁ ਭਾਗਾ ਸਤਿਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ

ਜੀਉ ॥3॥ ਮੈ ਆਇ ਮਿਲਹੁ ਜਗਜੀਵਨ ਪਿਆਰੇ ॥ ਹਰਿ ਹਰਿ ਨਾਮੁ ਦਇਆ ਮਨਿ ਧਾਰੇ ॥ ਗੁਰਮਤਿ ਨਾਮੁ ਮੀਠਾ ਮਨਿ ਭਾਇਆ ਜਨ ਨਾਨਕ ਨਾਮਿ ਮਨੁ ਭੀਜੈ ਜੀਉ ॥4॥4॥ ਮਾਝ ਮਹਲਾ 4 ॥ ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥ ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥1॥ ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ

ਕਥਾ ਸੁਣਾਈਐ ॥ ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥2॥ ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥ ਭਾਗਹੀਨ ਸਤਿਗੁਰੁ ਨਹੀ ਪਾਇਆ ਮਨਮੁਖੁ ਗਰਭਜੂਨੀ ਨਿਤਿ ਪਉਦਾ ਜੀਉ ॥3॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥ ਮਲੁ ਹਉਮੈ ਬਿਖਿਆ ਸਭ ਨਿਵਾਰੀ

॥ ਨਾਨਕ ਹਟ ਪਟਣ ਵਿਚਿ ਕਾਇਆਂ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥4॥5॥ ਮਾਝ ਮਹਲਾ 4 ॥ ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥ ਮਿਲਿ ਸੰਗਤਿ ਮਨਿ ਨਾਮੁ ਵਸਾਈ ॥ ਹਰਿ ਪ੍ਰਭ ਅਗਮ ਅਗੋਚਰ ਸੁਆਮੀ

96

ਮਿਲਿ ਸਤਿਗੁਰ ਹਰਿ ਰਸੁ ਕੀਚੈ ਜੀਉ ॥1॥ ਧਨੁ ਧਨੁ ਹਰਿ ਜਨੁ ਜਿਨਿ ਹਰਿ ਪ੍ਰਭੁ ਜਾਤਾ ॥ ਜਾਇ ਪੁਛਾ ਜਨ ਹਰਿ ਕੀ ਬਾਤਾ ॥ ਪਾਵ ਮਲੋਵਾ ਮਲਿ ਮਲਿ ਧੋਵਾ ਮਿਲਿ ਹਰਿ ਜਨ ਹਰਿ ਰਸੁ ਪੀਚੈ ਜੀਉ ॥2॥ ਸਤਿਗੁਰਿ ਦਾਤੈ

ਨਾਮੁ ਦ੍ਰਿੜਾਇਆ ॥ ਵਡਭਾਗੀ ਗੁਰ ਦਰਸਨੁ ਪਾਇਆ ॥ ਅੰਮ੍ਰਿਤ ਰਸੁ ਸਚੁ ਅੰਮ੍ਰਿਤੁ ਬੋਲੀ ਗੁਰਿ ਪੂਰੈ ਅੰਮ੍ਰਿਤੁ ਲੀਚੈ ਜੀਉ ॥3॥ ਹਰਿ ਸਤਿਸੰਗਤਿ ਸਤਿਪੁਰਖੁ ਮਿਲਾਈਐ ॥ ਮਿਲਿ ਸਤਿਸੰਗਤਿ ਹਰਿ ਨਾਮੁ ਧਿਆਈਐ

॥ ਨਾਨਕ ਹਰਿ ਕਥਾ ਸੁਣੀ ਮੁਖਿ ਬੋਲੀਂ ਗੁਰਮਤਿ ਹਰਿ ਨਾਮਿ ਪਰੀਚੈ ਜੀਉ ॥4॥6॥ ਮਾਝ ਮਹਲਾ 4 ॥

ਆਵਹੁ ਭੈਣੇ ਤੁਸੀ ਮਿਲਹੁ ਪਿਆਰੀਆ ॥ ਜੋ ਮੇਰਾ ਪ੍ਰੀਤਮੁ ਦਸੇ ਤਿਸ ਕੈ ਹਉ ਵਾਰੀਆ ॥ ਮਿਲਿ ਸਤਿਸੰਗਤਿ ਲਧਾ ਹਰਿ ਸਜਣੁ ਹਉ ਸਤਿਗੁਰ ਵਿਟਹੁ ਘੁਮਾਈਆ ਜੀਉ ॥1॥ ਜਹ ਜਹ ਦੇਖਾ ਤਹ ਤਹ ਸੁਆਮੀ ॥ ਤੂ

ਘਟਿ ਘਟਿ ਰਵਿਆ ਅੰਤਰਜਾਮੀ ॥ ਗੁਰਿ ਪੂਰੈ ਹਰਿ ਨਾਲਿ ਦਿਖਾਲਿਆ ਹਉ ਸਤਿਗੁਰ ਵਿਟਹੁ ਸਦ ਵਾਰਿਆ ਜੀਉ ॥2॥ ਏਕੋ ਪਵਣੁ ਮਾਟੀ ਸਭ ਏਕਾ ਸਭ ਏਕਾ ਜੋਤਿ ਸਬਾਈਆ ॥ ਸਭ ਇਕਾ ਜੋਤਿ ਵਰਤੈ ਭਿੰਨਿ ਭਿੰਨਿ ਨ ਰਲਈ ਕਿਸੈ ਦੀ ਰਲਾਈਆ ॥ ਗੁਰ ਪਰਸਾਦੀ ਇਕੁ ਨਦਰੀ ਆਇਆ ਹਉ ਸਤਿਗੁਰ ਵਿਟਹੁ ਵਤਾਇਆ ਜੀਉ ॥3॥ ਜਨੁ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਗੁਰਸਿਖਾਂ ਕੈ ਮਨਿ ਪਿਆਰੀ ਭਾਣੀ ॥ ਉਪਦੇਸੁ ਕਰੈ ਗੁਰੁ ਸਤਿਗੁਰੁ ਪੂਰਾ ਗੁਰੁ ਸਤਿਗੁਰੁ ਪਰਉਪਕਾਰੀਆ ਜੀਉ ॥4॥7॥ ਸਤ ਚਉਪਦੇ ਮਹਲੇ ਚਉਥੇ ਕੇ ॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 5 ਚਉਪਦੇ ਘਰੁ 1 ॥ ਮੇਰਾ ਮਨੁ ਲੋਚੈ ਗੁਰ ਦਰਸਨ ਤਾਈ ॥ ਬਿਲਪ ਕਰੇ ਚਾਤ੍ਰਿਕ ਕੀ ਨਿਆਈ

॥ ਤ੍ਰਿਖਾ ਨ ਉਤਰੈ ਸਾਂਤਿ ਨ ਆਵੈ ਬਿਨੁ ਦਰਸਨ ਸੰਤ ਪਿਆਰੇ ਜੀਉ ॥1॥ ਹਉ ਘੋਲੀ ਜੀਉ ਘੋਲਿ ਘੁਮਾਈ ਗੁਰ ਦਰਸਨ ਸੰਤ ਪਿਆਰੇ ਜੀਉ ॥1॥ ਰਹਾਉ ॥ ਤੇਰਾ ਮੁਖੁ ਸੁਹਾਵਾ ਜੀਉ ਸਹਜ ਧੁਨਿ ਬਾਣੀ ॥ ਚਿਰੁ ਹੋਆ ਦੇਖੇ ਸਾਰਿੰਗਪਾਣੀ ॥ ਧੰਨੁ ਸੁ ਦੇਸੁ ਜਹਾ ਤੂੰ ਵਸਿਆ ਮੇਰੇ ਸਜਣ ਮੀਤ ਮੁਰਾਰੇ ਜੀਉ ॥2॥ ਹਉ ਘੋਲੀ ਹਉ ਘੋਲਿ ਘੁਮਾਈ ਗੁਰ ਸਜਣ ਮੀਤ ਮੁਰਾਰੇ ਜੀਉ ॥1॥ ਰਹਾਉ ॥ ਇਕ ਘੜੀ ਨ ਮਿਲਤੇ ਤਾ ਕਲਿਜੁਗੁ ਹੋਤਾ ॥ ਹੁਣਿ ਕਦਿ ਮਿਲੀਐ

97

ਪ੍ਰਿਅ ਤੁਧੁ ਭਗਵੰਤਾ ॥ ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥3॥ ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥1॥ ਰਹਾਉ ॥ ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥ ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥ ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥4॥ ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥1॥ ਰਹਾਉ ॥1॥ ਰਾਗੁ ਮਾਝ ਮਹਲਾ 5 ॥ ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥ ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥ ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥1॥ ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥ ਨਉ ਨਿਧਿ ਤੇਰੈ ਅਖੁਟ ਭੰਡਾਰਾ ॥ ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥2॥ ਸਭੁ ਕੋ ਆਸੈ ਤੇਰੀ ਬੈਠਾ ॥ ਘਟ ਘਟ ਅੰਤਰਿ ਤੂੰ ਹੈ ਵੁਠਾ ॥

ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥3॥ ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥ ਤੂੰ

ਆਪੇ ਮਨਮੁਖਿ ਜਨਮਿ ਭਵਾਇਹਿ ॥ ਨਾਨਕੁ ਦਾਸੁ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥4॥2॥ ਰਾਗੁ ਮਾਝ ਮਹਲਾ 5 ॥ ਅਨਹਦੁ ਵਾਜੈ ਸਹਜਿ ਸੁਹੇਲਾ ॥ ਸਬਦਿ ਅਨੰਦ ਕਰੇ ਸਦ ਕੇਲਾ ॥ ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥1॥ ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥ ਜੋ ਲੋੜੀਦਾ ਸੋਈ ਪਾਇਆ

॥ ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥2॥ ਆਪੇ ਰਾਜਨੁ ਆਪੇ ਲੋਗਾ

॥ ਆਪਿ ਨਿਰਬਾਣੀ ਆਪੇ ਭੋਗਾ ॥ ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥3॥

ਜੇਹਾ ਡਿਠਾ ਮੈ ਤੇਹੋ ਕਹਿਆ ॥ ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥ ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥4॥3॥ ਰਾਗੁ ਮਾਝ ਮਹਲਾ 5 ॥ ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥

ਤਿਤੁ ਘਰਿ ਸਖੀਏ ਮੰਗਲੁ ਗਾਇਆ ॥ ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥1॥ ਸਾ ਗੁਣਵੰਤੀ ਸਾ ਵਡਭਾਗਣਿ ॥ ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥ ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥2॥ ਅਚਾਰਵੰਤਿ ਸਾਈ ਪਰਧਾਨੇ ॥ ਸਭਿ ਸਿੰਗਾਰ ਬਣੇ ਤਿਸੁ ਗਿਆਨੇ ॥ ਸਾ ਕੁਲਵੰਤੀ ਸਾ ਸਭਰਾਈ ਜੋ ਪਿਰ ਕੈ ਰੰਗਿ ਸਵਾਰੀ ਜੀਉ ॥3॥ ਮਹਿਮਾ ਤਿਸ ਕੀ ਕਹਣੁ ਨ ਜਾਏ ॥ ਜੋ ਪਿਰਿ ਮੇਲਿ ਲਈ ਅੰਗਿ ਲਾਏ ॥

98

ਥਿਰੁ ਸੁਹਾਗੁ ਵਰੁ ਅਗਮੁ ਅਗੋਚਰੁ ਜਨ ਨਾਨਕ ਪ੍ਰੇਮ ਸਾਧਾਰੀ ਜੀਉ ॥4॥4॥ ਰਾਗੁ ਮਾਝ ਮਹਲਾ 5 ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ

ਜੀਉ ਆਣਿ ਮਿਲਾਵੈ ਜੀਉ ॥1॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ

॥ ਨਿਵਲੀਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥2॥ ਅਨਿਕ ਬਰਖ ਕੀਏ ਜਪ ਤਾਪਾ

॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ

ਜੀਉ ॥3॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥4॥5॥ ਰਾਗੁ ਮਾਝ ਮਹਲਾ 5 ॥ ਪਾਰਬ੍ਰਹਮੁ ਅਪਰੰਪਰੁ ਦੇਵਾ ॥ ਅਗਮੁ ਅਗੋਚਰੁ ਅਲਖੁ ਅਭੇਵਾ ॥ ਦੀਨਦਇਆਲੁ ਗੋਪਾਲੁ ਗੋਬਿੰਦਾ ਹਰਿ ਧਿਆਵਹੁ ਗੁਰਮੁਖਿ ਗਾਤੀ ਜੀਉ ॥1॥ ਗੁਰਮੁਖਿ ਮਧੁਸੂਦਨੁ ਨਿਸਤਾਰੇ ॥ ਗੁਰਮੁਖਿ ਸੰਗੀ ਕ੍ਰਿਸਨਮੁਰਾਰੇ ॥ ਦਇਆਲੁ ਦਮੋਦਰੁ ਗੁਰਮੁਖਿ

ਪਾਈਐ ਹੋਰਤੁ ਕਿਤੈ ਨ ਭਾਤੀ ਜੀਉ ॥2॥ ਨਿਰਹਾਰੀ ਕੇਸਵ ਨਿਰਵੈਰਾ ॥ ਕੋਟਿ ਜਨਾ ਜਾ ਕੇ ਪੂਜਹਿ ਪੈਰਾ ॥

ਗੁਰਮੁਖਿ ਹਿਰਦੈ ਜਾ ਕੈ ਹਰਿ ਹਰਿ ਸੋਈ ਭਗਤੁ ਇਕਾਤੀ ਜੀਉ ॥3॥ ਅਮੋਘ ਦਰਸਨੁ ਬੇਅੰਤ ਅਪਾਰਾ ॥ ਵਡ ਸਮਰਥੁ ਸਦਾ ਦਾਤਾਰਾ ॥ ਗੁਰਮੁਖਿ ਨਾਮੁ ਜਪੀਐ ਤਿਤੁ ਤਰੀਐ ਗਤਿ ਨਾਨਕ ਵਿਰਲੀ ਜਾਤੀ ਜੀਉ ॥4॥6॥

ਰਾਗੁ ਮਾਝ ਮਹਲਾ 5 ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭੁ ਕਿਛੁ ਤੂੰ ਹੈ

ਤੂੰ ਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥1॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭੁ ਕਿਛੁ ਤਿਸੈ ਰਜਾਈ ਜੀਉ ॥2॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭੁ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥3॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥4॥7॥ ਰਾਗੁ ਮਾਝ ਮਹਲਾ 5 ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ

ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨਦਇਆਲਾ ਜੀਉ ॥1॥ ਸਤਿਗੁਰੁ ਮੇਰਾ

99

ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥2॥ ਬਾਰਿਕ ਵਾਂਗੀ ਹਉ ਸਭੁ ਕਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨਦਇਆਲ ਗੋਪਾਲਾ ਜੀਉ ॥3॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥

ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥4॥8॥ ਰਾਗੁ ਮਾਝ ਮਹਲਾ 5 ॥ ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥1॥ ਦੁਖਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲਮੂਰਤਿ ਅਜੂਨੀ ਸੰਭਉ ਮਨਿ ਸਿਮਰਤ ਠੰਢਾ ਥੀਵਾਂ ਜੀਉ ॥2॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਪ੍ਰਤਿਪਾਲਾ

॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥3॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ

॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰ ਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥4॥9॥

ਰਾਗੁ ਮਾਝ ਮਹਲਾ 5 ॥ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ॥ ਸਫਲੁ ਦਰਸਨੁ ਨੇਤ੍ਰ ਪੇਖਤ ਤਰਿਆ

॥ ਧੰਨੁ ਮੂਰਤ ਚਸੇ ਪਲ ਘੜੀਆ ਧੰਨਿ ਸੁ ਓਇ ਸੰਜੋਗਾ ਜੀਉ ॥1॥ ਉਦਮੁ ਕਰਤ ਮਨੁ ਨਿਰਮਲੁ ਹੋਆ ॥

ਹਰਿ ਮਾਰਗਿ ਚਲਤ ਭ੍ਰਮੁ ਸਗਲਾ ਖੋਇਆ ॥ ਨਾਮੁ ਨਿਧਾਨੁ ਸਤਿਗੁਰੂ ਸੁਣਾਇਆ ਮਿਟਿ ਗਏ ਸਗਲੇ ਰੋਗਾ ਜੀਉ ॥2॥ ਅੰਤਰਿ ਬਾਹਰਿ ਤੇਰੀ ਬਾਣੀ ॥ ਤੁਧੁ ਆਪਿ ਕਥੀ ਤੈ ਆਪਿ ਵਖਾਣੀ ॥ ਗੁਰਿ ਕਹਿਆ ਸਭੁ ਏਕੋ ਏਕੋ ਅਵਰੁ ਨ ਕੋਈ ਹੋਇਗਾ ਜੀਉ ॥3॥ ਅੰਮ੍ਰਿਤੁ ਰਸੁ ਹਰਿ ਗੁਰ ਤੇ ਪੀਆ ॥ ਹਰਿ ਪੈਨਣੁ ਨਾਮੁ ਭੋਜਨੁ ਥੀਆ ॥ ਨਾਮਿ ਰੰਗ ਨਾਮਿ ਚੋਜ ਤਮਾਸੇ ਨਾਉ ਨਾਨਕ ਕੀਨੇ ਭੋਗਾ ਜੀਉ ॥4॥10॥ ਰਾਗੁ ਮਾਝ ਮਹਲਾ 5

॥ ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ

ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥1॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ

॥ ਸਭੁ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥2॥ ਦਰਸਨਿ ਤੇਰੈ ਭਵਨ ਪੁਨੀਤਾ ॥

ਆਤਮਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥3॥

100

ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥4॥11॥ ਰਾਗੁ ਮਾਝ ਮਹਲਾ 5 ॥ ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥1॥ ਮਾਟੀ ਅੰਧੀ ਸੁਰਤਿ ਸਮਾਈ

॥ ਸਭੁ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥2॥ ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥3॥ ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸਿ ਸਾਸਿ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥4॥12॥ ਰਾਗੁ ਮਾਝ ਮਹਲਾ 5 ॥ ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ

॥1॥ ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥2॥ ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥3॥ ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸਿ ਨਾਨਕ ਤ੍ਰਿਪਤਿ ਅਘਾਨਾ ਜੀਉ ॥4॥13॥ ਰਾਗੁ ਮਾਝ ਮਹਲਾ 5 ॥ ਤੂੰ ਜਲਨਿਧਿ ਹਮ ਮੀਨ ਤੁਮਾਰੇ ॥ ਤੇਰਾ ਨਾਮੁ ਬੂੰਦ ਹਮ ਚਾਤ੍ਰਿਕ ਤਿਖਹਾਰੇ ॥ ਤੁਮਰੀ ਆਸ ਪਿਆਸਾ ਤੁਮਰੀ ਤੁਮ ਹੀ ਸੰਗਿ ਮਨੁ ਲੀਨਾ ਜੀਉ ॥1॥ ਜਿਉ ਬਾਰਿਕੁ ਪੀ ਖੀਰੁ ਅਘਾਵੈ ॥ ਜਿਉ ਨਿਰਧਨੁ ਧਨੁ ਦੇਖਿ ਸੁਖੁ ਪਾਵੈ ॥ ਤ੍ਰਿਖਾਵੰਤੁ ਜਲੁ ਪੀਵਤ ਠੰਢਾ ਤਿਉ ਹਰਿ ਸੰਗਿ ਇਹੁ ਮਨੁ ਭੀਨਾ ਜੀਉ ॥2॥ ਜਿਉ ਅੰਧਿਆਰੈ

ਦੀਪਕੁ ਪਰਗਾਸਾ ॥ ਭਰਤਾ ਚਿਤਵਤ ਪੂਰਨ ਆਸਾ ॥ ਮਿਲਿ ਪ੍ਰੀਤਮ ਜਿਉ ਹੋਤ ਅਨੰਦਾ ਤਿਉ ਹਰਿ ਰੰਗਿ ਮਨੁ ਰੰਗੀਨਾ ਜੀਉ ॥3॥ ਸੰਤਨ ਮੋ ਕਉ ਹਰਿ ਮਾਰਗਿ ਪਾਇਆ ॥ ਸਾਧਿ ਕ੍ਰਿਪਾਲਿ ਹਰਿ ਸੰਗਿ ਗਿਝਾਇਆ

॥ ਹਰਿ ਹਮਰਾ ਹਮ ਹਰਿ ਕੇ ਦਾਸੇ ਨਾਨਕ ਸਬਦੁ ਗੁਰੂ ਸਚੁ ਦੀਨਾ ਜੀਉ ॥4॥14॥ ਰਾਗੁ ਮਾਝ ਮਹਲਾ 5 ॥

ਅੰਮ੍ਰਿਤੁ ਨਾਮੁ ਸਦਾ ਨਿਰਮਲੀਆ ॥ ਸੁਖਦਾਈ ਦੂਖਬਿਡਾਰਨ ਹਰੀਆ ॥ ਅਵਰਿ ਸਾਦ ਚਖਿ ਸਗਲੇ ਦੇਖੇ ਮਨ

101

ਹਰਿ ਰਸੁ ਸਭ ਤੇ ਮੀਠਾ ਜੀਉ ॥1॥ ਜੋ ਜੋ ਪੀਵੈ ਸੋ ਤ੍ਰਿਪਤਾਵੈ ॥ ਅਮਰੁ ਹੋਵੈ ਜੋ ਨਾਮ ਰਸੁ ਪਾਵੈ ॥ ਨਾਮ ਨਿਧਾਨ ਤਿਸਹਿ ਪਰਾਪਤਿ ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ ॥2॥ ਜਿਨਿ ਹਰਿ ਰਸੁ ਪਾਇਆ ਸੋ ਤ੍ਰਿਪਤਿ ਅਘਾਨਾ ॥

ਜਿਨਿ ਹਰਿ ਸਾਦੁ ਪਾਇਆ ਸੋ ਨਾਹਿ ਡੁਲਾਨਾ ॥ ਤਿਸਹਿ ਪਰਾਪਤਿ ਹਰਿ ਹਰਿ ਨਾਮਾ ਜਿਸੁ ਮਸਤਕਿ ਭਾਗੀਠਾ ਜੀਉ ॥3॥ ਹਰਿ ਇਕਸੁ ਹਥਿ ਆਇਆ ਵਰਸਾਣੇ ਬਹੁਤੇਰੇ ॥ ਤਿਸੁ ਲਗਿ ਮੁਕਤ ਭਏ ਘਣੇਰੇ ॥ ਨਾਮੁ ਨਿਧਾਨਾ ਗੁਰਮੁਖਿ ਪਾਈਐ ਕਹੁ ਨਾਨਕ ਵਿਰਲੀ ਡੀਠਾ ਜੀਉ ॥4॥15॥ ਰਾਗੁ ਮਾਝ ਮਹਲਾ 5 ॥ ਨਿਧਿ ਸਿਧਿ ਰਿਧਿ

ਹਰਿ ਹਰਿ ਹਰਿ ਮੇਰੈ ॥ ਜਨਮੁ ਪਦਾਰਥੁ ਗਹਿਰ ਗੰਭੀਰੈ ॥ ਲਾਖ ਕੋਟਿ ਖੁਸੀਆ ਰੰਗ ਰਾਵੈ ਜੋ ਗੁਰ ਲਾਗਾ ਪਾਈ ਜੀਉ ॥1॥ ਦਰਸਨੁ ਪੇਖਤ ਭਏ ਪੁਨੀਤਾ ॥ ਸਗਲ ਉਧਾਰੇ ਭਾਈ ਮੀਤਾ ॥ ਅਗਮੁ ਅਗੋਚਰੁ ਸੁਆਮੀ ਅਪੁਨਾ ਗੁਰ ਕਿਰਪਾ ਤੇ ਸਚੁ ਧਿਆਈ ਜੀਉ ॥2॥ ਜਾ ਕਉ ਖੋਜਹਿ ਸਰਬ ਉਪਾਏ ॥ ਵਡਭਾਗੀ ਦਰਸਨੁ ਕੋ ਵਿਰਲਾ ਪਾਏ ॥ ਊਚ ਅਪਾਰ ਅਗੋਚਰ ਥਾਨਾ ਓਹੁ ਮਹਲੁ ਗੁਰੂ ਦੇਖਾਈ ਜੀਉ ॥3॥ ਗਹਿਰ ਗੰਭੀਰ ਅੰਮ੍ਰਿਤੁ ਨਾਮੁ ਤੇਰਾ

॥ ਮੁਕਤਿ ਭਇਆ ਜਿਸੁ ਰਿਦੈ ਵਸੇਰਾ ॥ ਗੁਰਿ ਬੰਧਨ ਤਿਨ ਕੇ ਸਗਲੇ ਕਾਟੇ ਜਨ ਨਾਨਕ ਸਹਜਿ ਸਮਾਈ ਜੀਉ

॥4॥16॥ ਰਾਗੁ ਮਾਝ ਮਹਲਾ 5 ॥ ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ ॥ ਪ੍ਰਭੂ ਦਇਆ ਤੇ ਮੰਗਲੁ ਗਾਵਉ

॥ ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥1॥ ਨਾਮੁ ਅਉਖਧੁ ਮੋ ਕਉ ਸਾਧੂ

ਦੀਆ ॥ ਕਿਲਬਿਖ ਕਾਟੇ ਨਿਰਮਲੁ ਥੀਆ ॥ ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ

॥2॥ ਜਿਸ ਕਾ ਅੰਗੁ ਕਰੇ ਮੇਰਾ ਪਿਆਰਾ ॥ ਸੋ ਮੁਕਤਾ ਸਾਗਰ ਸੰਸਾਰਾ ॥ ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥3॥ ਜਬ ਤੇ ਸਾਧੂ ਸੰਗਤਿ ਪਾਏ ॥ ਗੁਰ ਭੇਟਤ ਹਉ ਗਈ ਬਲਾਏ ॥ ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰਿ ਢਾਕਿ ਲੀਆ ਮੇਰਾ ਪੜਦਾ ਜੀਉ ॥4॥17॥ ਰਾਗੁ ਮਾਝ ਮਹਲਾ 5 ॥ ਓਤਿ ਪੋਤਿ ਸੇਵਕ ਸੰਗਿ ਰਾਤਾ ॥ ਪ੍ਰਭੁ ਪ੍ਰਤਿਪਾਲੇ ਸੇਵਕ ਸੁਖਦਾਤਾ ॥ ਪਾਣੀ ਪਖਾ ਪੀਸਉ ਸੇਵਕ ਕੈ ਠਾਕੁਰ ਹੀ ਕਾ ਆਹਰੁ ਜੀਉ ॥ 1 ॥ ਕਾਟਿ ਸਿਲਕ ਪ੍ਰਭਿ ਸੇਵਾ ਲਾਇਆ ॥ ਹੁਕਮੁ ਸਾਹਿਬ ਕਾ ਸੇਵਕ ਮਨਿ ਭਾਇਆ ॥ ਸੋਈ ਕਮਾਵੈ ਜੋ ਸਾਹਿਬ ਭਾਵੈ ਸੇਵਕੁ ਅੰਤਰਿ ਬਾਹਰਿ ਮਾਹਰੁ ਜੀਉ ॥ 2 ॥ ਤੂੰ ਦਾਨਾ ਠਾਕੁਰੁ ਸਭ ਬਿਧਿ ਜਾਨਹਿ ॥

102

ਠਾਕੁਰ ਕੇ ਸੇਵਕ ਹਰਿ ਰੰਗ ਮਾਣਹਿ ॥ ਜੋ ਕਿਛੁ ਠਾਕੁਰ ਕਾ ਸੋ ਸੇਵਕ ਕਾ ਸੇਵਕੁ ਠਾਕੁਰ ਹੀ ਸੰਗਿ ਜਾਹਰੁ ਜੀਉ ॥3॥ ਅਪੁਨੈ ਠਾਕੁਰਿ ਜੋ ਪਹਿਰਾਇਆ ॥ ਬਹੁਰਿ ਨ ਲੇਖਾ ਪੁਛਿ ਬੁਲਾਇਆ ॥ ਤਿਸੁ ਸੇਵਕ ਕੈ ਨਾਨਕੁ ਕੁਰਬਾਣੀ ਸੋ ਗਹਿਰਗੰਭੀਰਾ ਗਉਹਰੁ ਜੀਉ ॥4॥18॥ ਰਾਗੁ ਮਾਝ ਮਹਲਾ 5 ॥ ਸਭੁ ਕਿਛੁ ਘਰ ਮਹਿ ਬਾਹਰਿ ਨਾਹੀ ॥ ਬਾਹਰਿ ਟੋਲੈ ਸੋ ਭਰਮਿ ਭੁਲਾਹੀ ॥ ਗੁਰ ਪਰਸਾਦੀ ਜਿਨੀ ਅੰਤਰਿ ਪਾਇਆ ਸੋ ਅੰਤਰਿ ਬਾਹਰਿ ਸੁਹੇਲਾ ਜੀਉ ॥1॥ ਝਿਮਿ ਝਿਮਿ ਵਰਸੈ ਅੰਮ੍ਰਿਤਧਾਰਾ ॥ ਮਨੁ ਪੀਵੈ ਸੁਨਿ ਸਬਦੁ ਬੀਚਾਰਾ ॥ ਅਨਦ ਬਿਨੋਦ ਕਰੇ ਦਿਨੁ ਰਾਤੀ ਸਦਾ ਸਦਾ ਹਰਿ ਕੇਲਾ ਜੀਉ ॥2॥ ਜਨਮ ਜਨਮ ਕਾ ਵਿਛੁੜਿਆ ਮਿਲਿਆ ॥ ਸਾਧ ਕ੍ਰਿਪਾ ਤੇ ਸੂਕਾ ਹਰਿਆ ॥ ਸੁਮਤਿ ਪਾਏ ਨਾਮੁ ਧਿਆਏ ਗੁਰਮੁਖਿ ਹੋਏ ਮੇਲਾ ਜੀਉ ॥3॥ ਜਲ ਤਰੰਗੁ ਜਿਉ ਜਲਹਿ ਸਮਾਇਆ

॥ ਤਿਉ ਜੋਤੀ ਸੰਗਿ ਜੋਤਿ ਮਿਲਾਇਆ ॥ ਕਹੁ ਨਾਨਕ ਭ੍ਰਮ ਕਟੇ ਕਿਵਾੜਾ ਬਹੁੜਿ ਨ ਹੋਈਐ ਜਉਲਾ ਜੀਉ

॥4॥19॥ ਰਾਗੁ ਮਾਝ ਮਹਲਾ 5 ॥ ਤਿਸੁ ਕੁਰਬਾਣੀ ਜਿਨਿ ਤੂੰ ਸੁਣਿਆ ॥ ਤਿਸੁ ਬਲਿਹਾਰੀ ਜਿਨਿ ਰਸਨਾ ਭਣਿਆ ॥ ਵਾਰਿ ਵਾਰਿ ਜਾਈ ਤਿਸੁ ਵਿਟਹੁ ਜੋ ਮਨਿ ਤਨਿ ਤੁਧੁ ਆਰਾਧੇ ਜੀਉ ॥1॥ ਤਿਸੁ ਚਰਣ ਪਖਾਲੀ ਜੋ ਤੇਰੈ ਮਾਰਗਿ ਚਾਲੈ ॥ ਨੈਨ ਨਿਹਾਲੀ ਤਿਸੁ ਪੁਰਖ ਦਇਆਲੈ ॥ ਮਨੁ ਦੇਵਾ ਤਿਸੁ ਅਪੁਨੇ ਸਾਜਨ ਜਿਨਿ ਗੁਰ ਮਿਲਿ ਸੋ ਪ੍ਰਭੁ ਲਾਧੇ ਜੀਉ ॥2॥ ਸੇ ਵਡਭਾਗੀ ਜਿਨ ਤੁਮ ਜਾਣੇ ॥ ਸਭ ਕੈ ਮਧੇ ਅਲਿਪਤ ਨਿਰਬਾਣੇ ॥ ਸਾਧ ਕੈ

ਸੰਗਿ ਉਨ ਭਉਜਲੁ ਤਰਿਆ ਸਗਲ ਦੂਤ ਉਨ ਸਾਧੇ ਜੀਉ ॥3॥ ਤਿਨ ਕੀ ਸਰਣਿ ਪਰਿਆ ਮਨੁ ਮੇਰਾ ॥ ਮਾਣੁ ਤਾਣੁ ਤਜਿ ਮੋਹੁ ਅੰਧੇਰਾ ॥ ਨਾਮੁ ਦਾਨੁ ਦੀਜੈ ਨਾਨਕ ਕਉ ਤਿਸੁ ਪ੍ਰਭ ਅਗਮ ਅਗਾਧੇ ਜੀਉ ॥4॥20॥ ਰਾਗੁ ਮਾਝ ਮਹਲਾ 5 ॥ ਤੂੰ ਪੇਡੁ ਸਾਖ ਤੇਰੀ ਫੂਲੀ ॥ ਤੂੰ ਸੂਖਮੁ ਹੋਆ ਅਸਥੂਲੀ ॥ ਤੂੰ ਜਲਨਿਧਿ ਤੂੰ ਫੇਨੁ ਬੁਦਬੁਦਾ ਤੁਧੁ ਬਿਨੁ ਅਵਰੁ ਨ ਭਾਲੀਐ ਜੀਉ ॥1॥ ਤੂੰ ਸੂਤੁ ਮਣੀਏ ਭੀ ਤੂੰ ਹੈ ॥ ਤੂੰ ਗੰਠੀ ਮੇਰੁ ਸਿਰਿ ਤੂੰ ਹੈਂ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਅਵਰੁ ਨ ਕੋਇ ਦਿਖਾਲੀਐ ਜੀਉ ॥2॥ ਤੂੰ ਨਿਰਗੁਣੁ ਸਰਗੁਣੁ ਸੁਖਦਾਤਾ ॥ ਤੂੰ ਨਿਰਬਾਣੁ ਰਸੀਆ ਰੰਗਿ ਰਾਤਾ ॥ ਅਪਣੇ ਕਰਤਬ ਆਪੇ ਜਾਣਹਿ ਆਪੇ ਤੁਧੁ ਸਮਾਲੀਐ ਜੀਉ ॥3॥ ਤੂੰ ਠਾਕੁਰੁ ਸੇਵਕੁ ਫੁਨਿ ਆਪੇ ॥ ਤੂੰ ਗੁਪਤੁ ਪਰਗਟੁ ਪ੍ਰਭ ਆਪੇ ॥ ਨਾਨਕੁ ਦਾਸੁ ਸਦਾ ਗੁਣ ਗਾਵੈ ਇਕ ਭੋਰੀ ਨਦਰਿ ਨਿਹਾਲੀਐ ਜੀਉ

103

॥4॥21॥ ਰਾਗੁ ਮਾਝ ਮਹਲਾ 5 ॥ ਸਫਲ ਸੁ ਬਾਣੀ ਜਿਤੁ ਨਾਮੁ ਵਖਾਣੀ ॥ ਗੁਰ ਪਰਸਾਦਿ ਕਿਨੈ ਵਿਰਲੈ ਜਾਣੀ

॥ ਧੰਨੁ ਸੁ ਵੇਲਾ ਜਿਤੁ ਹਰਿ ਗਾਵਤ ਸੁਨਣਾ ਆਏ ਤੇ ਪਰਵਾਨਾ ਜੀਉ ॥1॥ ਸੇ ਨੇਤ੍ਰ ਪਰਵਾਣ ਜਿਨੀ ਦਰਸਨੁ ਪੇਖਾ ॥ ਸੇ ਕਰ ਭਲੇ ਜਿਨੀ ਹਰਿ ਜਸੁ ਲੇਖਾ ॥ ਸੇ ਚਰਣ ਸੁਹਾਵੇ ਜੋ ਹਰਿ ਮਾਰਗਿ ਚਲੇ ਹਉ ਬਲਿ ਤਿਨ ਸੰਗਿ ਪਛਾਣਾ ਜੀਉ ॥2॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਾਧਸੰਗਿ ਖਿਨ ਮਾਹਿ ਉਧਾਰੇ ॥ ਕਿਲਵਿਖ ਕਾਟਿ ਹੋਆ ਮਨੁ ਨਿਰਮਲੁ ਮਿਟਿ ਗਏ ਆਵਣ ਜਾਣਾ ਜੀਉ ॥3॥ ਦੁਇ ਕਰ ਜੋੜਿ ਇਕ ਬਿਨਉ ਕਰੀਜੈ ॥ ਕਰਿ ਕਿਰਪਾ ਡੁਬਦਾ ਪਥਰੁ ਲੀਜੈ ॥ ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਪ੍ਰਭ ਨਾਨਕ ਮਨਿ ਭਾਣਾ ਜੀਉ ॥4॥22॥

ਰਾਗੁ ਮਾਝ ਮਹਲਾ 5 ॥ ਅੰਮ੍ਰਿਤ ਬਾਣੀ ਹਰਿ ਹਰਿ ਤੇਰੀ ॥ ਸੁਣਿ ਸੁਣਿ ਹੋਵੈ ਪਰਮਗਤਿ ਮੇਰੀ ॥ ਜਲਨਿ ਬੁਝੀ ਸੀਤਲੁ ਹੋਇ ਮਨੂਆ ਸਤਿਗੁਰ ਕਾ ਦਰਸਨੁ ਪਾਏ ਜੀਉ ॥1॥ ਸੂਖੁ ਭਇਆ ਦੁਖੁ ਦੂਰਿ ਪਰਾਨਾ ॥ ਸੰਤ ਰਸਨ ਹਰਿ ਨਾਮੁ ਵਖਾਨਾ ॥ ਜਲ ਥਲ ਨੀਰਿ ਭਰੇ ਸਰ ਸੁਭਰ ਬਿਰਥਾ ਕੋਇ ਨ ਜਾਏ ਜੀਉ ॥2॥ ਦਇਆ ਧਾਰੀ ਤਿਨਿ ਸਿਰਜਨਹਾਰੇ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥ ਮਿਹਰਵਾਨ ਕਿਰਪਾਲ ਦਇਆਲਾ ਸਗਲੇ ਤ੍ਰਿਪਤਿ ਅਘਾਏ ਜੀਉ ॥3॥ ਵਣੁ ਤ੍ਰਿਣੁ ਤ੍ਰਿਭਵਣੁ ਕੀਤੋਨੁ ਹਰਿਆ ॥ ਕਰਣਹਾਰਿ ਖਿਨ ਭੀਤਰਿ ਕਰਿਆ ॥ ਗੁਰਮੁਖਿ

ਨਾਨਕ ਤਿਸੈ ਅਰਾਧੇ ਮਨ ਕੀ ਆਸ ਪੁਜਾਏ ਜੀਉ ॥4॥23॥ ਰਾਗੁ ਮਾਝ ਮਹਲਾ 5 ॥ ਤੂੰ ਮੇਰਾ ਪਿਤਾ ਤੂੰ

ਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ

॥1॥ ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥ ਤੂੰ ਮੇਰੀ ਓਟ ਤੂੰ ਹੈ ਮੇਰਾ ਮਾਣਾ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥2॥ ਜੀਅ ਜੰਤ ਸਭਿ ਤੁਧੁ ਉਪਾਏ ॥ ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥

ਸਭੁ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥3॥ ਨਾਮੁ ਧਿਆਇ ਮਹਾ ਸੁਖੁ ਪਾਇਆ ॥ ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥ ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥4॥24॥ ਰਾਗੁ ਮਾਝ ਮਹਲਾ 5 ॥ ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥ ਭਗਤ ਜੀਵਹਿ ਗੁਣ ਗਾਇ ਅਪਾਰਾ ॥ ਗੁਣਨਿਧਾਨੁ ਅੰਮ੍ਰਿਤੁ ਹਰਿ ਨਾਮਾ ਹਰਿ ਧਿਆਇ ਧਿਆਇ ਸੁਖੁ ਪਾਇਆ ਜੀਉ ॥1॥ ਮਨਸਾ ਧਾਰਿ ਜੋ ਘਰ ਤੇ ਆਵੈ ॥

104

ਸਾਧਸੰਗਿ ਜਨਮੁ ਮਰਣੁ ਮਿਟਾਵੈ ॥ ਆਸ ਮਨੋਰਥੁ ਪੂਰਨੁ ਹੋਵੈ ਭੇਟਤ ਗੁਰ ਦਰਸਾਇਆ ਜੀਉ ॥2॥ ਅਗਮ ਅਗੋਚਰ ਕਿਛੁ ਮਿਤਿ ਨਹੀ ਜਾਨੀ ॥ ਸਾਧਿਕ ਸਿਧ ਧਿਆਵਹਿ ਗਿਆਨੀ ॥ ਖੁਦੀ ਮਿਟੀ ਚੂਕਾ ਭੋਲਾਵਾ ਗੁਰਿ ਮਨ ਹੀ ਮਹਿ ਪ੍ਰਗਟਾਇਆ ਜੀਉ ॥3॥ ਅਨਦ ਮੰਗਲ ਕਲਿਆਣ ਨਿਧਾਨਾ ॥ ਸੂਖ ਸਹਜ ਹਰਿ ਨਾਮੁ ਵਖਾਨਾ

॥ ਹੋਇ ਕ੍ਰਿਪਾਲੁ ਸੁਆਮੀ ਅਪਨਾ ਨਾਉ ਨਾਨਕ ਘਰ ਮਹਿ ਆਇਆ ਜੀਉ ॥4॥25॥ ਰਾਗੁ ਮਾਝ ਮਹਲਾ 5 ॥

ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਤੂੰ ਪ੍ਰੀਤਮੁ ਠਾਕੁਰੁ ਅਤਿ ਭਾਰੀ ॥ ਤੁਮਰੇ ਕਰਤਬ ਤੁਮ ਹੀ ਜਾਣਹੁ ਤੁਮਰੀ ਓਟ ਗੁੋਪਾਲਾ ਜੀਉ ॥1॥ ਗੁਣ ਗਾਵਤ ਮਨੁ ਹਰਿਆ ਹੋਵੈ ॥ ਕਥਾ ਸੁਣਤ ਮਲੁ ਸਗਲੀ ਖੋਵੈ ॥ ਭੇਟਤ ਸੰਗਿ ਸਾਧ ਸੰਤਨ ਕੈ ਸਦਾ ਜਪਉ ਦਇਆਲਾ ਜੀਉ ॥2॥ ਪ੍ਰਭੁ ਅਪੁਨਾ ਸਾਸਿ ਸਾਸਿ ਸਮਾਰਉ ॥ ਇਹ ਮਤਿ ਗੁਰ ਪ੍ਰਸਾਦਿ ਮਨਿ ਧਾਰਉ ॥ ਤੁਮਰੀ ਕ੍ਰਿਪਾ ਤੇ ਹੋਇ ਪ੍ਰਗਾਸਾ ਸਰਬ ਮਇਆ ਪ੍ਰਤਿਪਾਲਾ ਜੀਉ ॥3॥ ਸਤਿ ਸਤਿ ਸਤਿ ਪ੍ਰਭੁ ਸੋਈ

॥ ਸਦਾ ਸਦਾ ਸਦ ਆਪੇ ਹੋਈ ॥ ਚਲਿਤ ਤੁਮਾਰੇ ਪ੍ਰਗਟ ਪਿਆਰੇ ਦੇਖਿ ਨਾਨਕ ਭਏ ਨਿਹਾਲਾ ਜੀਉ ॥4॥26॥

ਰਾਗੁ ਮਾਝ ਮਹਲਾ 5 ॥ ਹੁਕਮੀ ਵਰਸਣ ਲਾਗੇ ਮੇਹਾ ॥ ਸਾਜਨ ਸੰਤ ਮਿਲਿ ਨਾਮੁ ਜਪੇਹਾ ॥ ਸੀਤਲ ਸਾਂਤਿ ਸਹਜ ਸੁਖੁ ਪਾਇਆ ਠਾਢਿ ਪਾਈ ਪ੍ਰਭਿ ਆਪੇ ਜੀਉ ॥1॥ ਸਭੁ ਕਿਛੁ ਬਹੁਤੋ ਬਹੁਤੁ ਉਪਾਇਆ ॥ ਕਰਿ ਕਿਰਪਾ ਪ੍ਰਭਿ

ਸਗਲ ਰਜਾਇਆ ॥ ਦਾਤਿ ਕਰਹੁ ਮੇਰੇ ਦਾਤਾਰਾ ਜੀਅ ਜੰਤ ਸਭਿ ਧ੍ਰਾਪੇ ਜੀਉ ॥2॥ ਸਚਾ ਸਾਹਿਬੁ ਸਚੀ ਨਾਈ

॥ ਗੁਰ ਪਰਸਾਦਿ ਤਿਸੁ ਸਦਾ ਧਿਆਈ ॥ ਜਨਮ ਮਰਣ ਭੈ ਕਾਟੇ ਮੋਹਾ ਬਿਨਸੇ ਸੋਗ ਸੰਤਾਪੇ ਜੀਉ ॥3॥ ਸਾਸਿ ਸਾਸਿ ਨਾਨਕੁ ਸਾਲਾਹੇ ॥ ਸਿਮਰਤ ਨਾਮੁ ਕਾਟੇ ਸਭਿ ਫਾਹੇ ॥ ਪੂਰਨ ਆਸ ਕਰੀ ਖਿਨ ਭੀਤਰਿ ਹਰਿ ਹਰਿ ਹਰਿ ਗੁਣ ਜਾਪੇ ਜੀਉ ॥4॥27॥ ਰਾਗੁ ਮਾਝ ਮਹਲਾ 5 ॥ ਆਉ ਸਾਜਨ ਸੰਤ ਮੀਤ ਪਿਆਰੇ ॥ ਮਿਲਿ ਗਾਵਹ ਗੁਣ ਅਗਮ ਅਪਾਰੇ ॥ ਗਾਵਤ ਸੁਣਤ ਸਭੇ ਹੀ ਮੁਕਤੇ ਸੋ ਧਿਆਈਐ ਜਿਨਿ ਹਮ ਕੀਏ ਜੀਉ ॥1॥ ਜਨਮ ਜਨਮ ਕੇ ਕਿਲਬਿਖ ਜਾਵਹਿ ॥ ਮਨਿ ਚਿੰਦੇ ਸੇਈ ਫਲ ਪਾਵਹਿ ॥ ਸਿਮਰਿ ਸਾਹਿਬੁ ਸੋ ਸਚੁ ਸੁਆਮੀ ਰਿਜਕੁ ਸਭਸ ਕਉ ਦੀਏ ਜੀਉ ॥2॥ ਨਾਮੁ ਜਪਤ ਸਰਬ ਸੁਖੁ ਪਾਈਐ ॥ ਸਭੁ ਭਉ ਬਿਨਸੈ ਹਰਿ ਹਰਿ ਧਿਆਈਐ ॥ ਜਿਨਿ ਸੇਵਿਆ ਸੋ ਪਾਰਗਰਾਮੀ ਕਾਰਜ ਸਗਲੇ ਥੀਏ ਜੀਉ ॥3॥ ਆਇ ਪਇਆ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਲੈਹਿ ਮਿਲਾਈ ॥

105

ਕਰਿ ਕਿਰਪਾ ਪ੍ਰਭ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥4॥28॥ ਰਾਗੁ ਮਾਝ ਮਹਲਾ 5 ॥ ਭਏ ਕ੍ਰਿਪਾਲ ਗੋਵਿੰਦ ਗੁਸਾਈ ॥ ਮੇਘੁ ਵਰਸੈ ਸਭਨੀ ਥਾਈ ॥ ਦੀਨਦਇਆਲੁ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥1॥ ਅਪੁਨੇ ਜੀਅ ਜੰਤ ਪ੍ਰਤਿਪਾਰੇ ॥ ਜਿਉ ਬਾਰਿਕ ਮਾਤਾ ਸੰਮਾਰੇ ॥ ਦੁਖਭੰਜਨੁ ਸੁਖਸਾਗਰੁ ਸੁਆਮੀ ਦੇਤ ਸਗਲ ਆਹਾਰੇ ਜੀਉ ॥2॥ ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥ ਸਦ ਬਲਿਹਾਰਿ ਜਾਈਐ ਕੁਰਬਾਨਾ ॥ ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥3॥ ਰਾਖਿ ਲੀਏ ਸਗਲੇ ਪ੍ਰਭਿ ਆਪੇ ॥ ਉਤਰਿ ਗਏ ਸਭਿ ਸੋਗ ਸੰਤਾਪੇ ॥ ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭੁ ਨਾਨਕ ਨਦਰਿ ਨਿਹਾਰੇ ਜੀਉ ॥4॥29॥

ਰਾਗੁ ਮਾਝ ਮਹਲਾ 5 ॥ ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥ ਜਿਥੈ ਨਾਮੁ ਨ ਜਪੀਐ ਮੇਰੇ ਗੋਵਿੰਦਾ ਸੇਈ ਨਗਰ ਉਜਾੜੀ ਜੀਉ ॥1॥ ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥ ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥2॥ ਸੰਤਾ ਸੇਤੀ ਰੰਗੁ ਨ ਲਾਏ ॥

ਸਾਕਤ ਸੰਗਿ ਵਿਕਰਮ ਕਮਾਏ ॥ ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥3॥ ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖਸਾਗਰ ਮੇਰੇ ਗੁਰ ਗੋਪਾਲਾ ॥ ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥4॥30॥ ਰਾਗੁ ਮਾਝ ਮਹਲਾ 5 ॥ ਚਰਣ ਠਾਕੁਰ ਕੇ ਰਿਦੈ ਸਮਾਣੇ ॥ ਕਲਿ ਕਲੇਸ ਸਭਿ ਦੂਰਿ ਪਇਆਣੇ ॥ ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥1॥ ਲਾਗੀ ਪ੍ਰੀਤਿ ਨ ਤੂਟੈ ਮੂਲੇ ॥

ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥ ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥2॥

ਅੰਮ੍ਰਿਤੁ ਵਰਖੈ ਅਨਹਦਬਾਣੀ ॥ ਮਨ ਤਨ ਅੰਤਰਿ ਸਾਂਤਿ ਸਮਾਣੀ ॥ ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥3॥ ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥ ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥

ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥4॥31॥ ਰਾਗੁ ਮਾਝ ਮਹਲਾ 5 ॥ ਮੀਹੁ ਪਇਆ ਪਰਮੇਸੁਰਿ ਪਾਇਆ ॥ ਜੀਅ ਜੰਤ ਸਭਿ ਸੁਖੀ ਵਸਾਇਆ ॥ ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥1॥ ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥ ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥ ਸੁਣੀ ਬੇਨੰਤੀ

106

ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥2॥ ਸਰਬ ਜੀਆ ਕਉ ਦੇਵਣਹਾਰਾ ॥ ਗੁਰ ਪਰਸਾਦੀ ਨਦਰਿ ਨਿਹਾਰਾ

॥ ਜਲ ਥਲ ਮਹੀਅਲ ਸਭਿ ਤ੍ਰਿਪਤਾਣੇ ਸਾਧੂ ਚਰਨ ਪਖਾਲੀ ਜੀਉ ॥3॥ ਮਨ ਕੀ ਇਛ ਪੁਜਾਵਣਹਾਰਾ ॥

ਸਦਾ ਸਦਾ ਜਾਈ ਬਲਿਹਾਰਾ ॥ ਨਾਨਕ ਦਾਨੁ ਕੀਆ ਦੁਖਭੰਜਨਿ ਰਤੇ ਰੰਗਿ ਰਸਾਲੀ ਜੀਉ ॥4॥32॥ ਰਾਗੁ ਮਾਝ ਮਹਲਾ 5 ॥ ਮਨੁ ਤਨੁ ਤੇਰਾ ਧਨੁ ਭੀ ਤੇਰਾ ॥ ਤੂੰ ਠਾਕੁਰੁ ਸੁਆਮੀ ਪ੍ਰਭੁ ਮੇਰਾ ॥ ਜੀਉ ਪਿੰਡੁ ਸਭ ਰਾਸਿ ਤੁਮਾਰੀ ਤੇਰਾ ਜੋਰੁ ਗੋਪਾਲਾ ਜੀਉ ॥1॥ ਸਦਾ ਸਦਾ ਤੂੰ ਹੈ ਸੁਖਦਾਈ ॥ ਨਿਵਿ ਨਿਵਿ ਲਾਗਾ ਤੇਰੀ ਪਾਈ ॥

ਕਾਰ ਕਮਾਵਾ ਜੇ ਤੁਧੁ ਭਾਵਾ ਜਾ ਤੂੰ ਦੇਹਿ ਦਇਆਲਾ ਜੀਉ ॥2॥ ਪ੍ਰਭ ਤੁਮ ਤੇ ਲਹਣਾ ਤੂੰ ਮੇਰਾ ਗਹਣਾ ॥

ਜੋ ਤੂੰ ਦੇਹਿ ਸੋਈ ਸੁਖੁ ਸਹਣਾ ॥ ਜਿਥੈ ਰਖਹਿ ਬੈਕੁੰਠੁ ਤਿਥਾਈ ਤੂੰ ਸਭਨਾ ਕੇ ਪ੍ਰਤਿਪਾਲਾ ਜੀਉ ॥3॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ॥ ਆਠ ਪਹਰ ਤੇਰੇ ਗੁਣ ਗਾਇਆ ॥ ਸਗਲ ਮਨੋਰਥ ਪੂਰਨ ਹੋਏ ਕਦੇ ਨ ਹੋਇ ਦੁਖਾਲਾ ਜੀਉ ॥4॥33॥ ਰਾਗੁ ਮਾਝ ਮਹਲਾ 5 ॥ ਪਾਰਬ੍ਰਹਮਿ ਪ੍ਰਭਿ ਮੇਘੁ ਪਠਾਇਆ ॥ ਜਲਿ ਥਲਿ ਮਹੀਅਲਿ ਦਹ ਦਿਸ ਵਰਸਾਇਆ ॥ ਸਾਂਤਿ ਭਈ ਬੁਝੀ ਸਭ ਤ੍ਰਿਸਨਾ ਅਨਦੁ ਭਇਆ ਸਭ ਠਾਈ ਜੀਉ ॥1॥ ਸੁਖਦਾਤਾ ਦੁਖਭੰਜਨਹਾਰਾ ॥ ਆਪੇ ਬਖਸਿ ਕਰੇ ਜੀਅ ਸਾਰਾ ॥ ਅਪਨੇ ਕੀਤੇ ਨੋ ਆਪਿ ਪ੍ਰਤਿਪਾਲੇ ਪਇ ਪੈਰੀ ਤਿਸਹਿ ਮਨਾਈ ਜੀਉ ॥2॥ ਜਾ ਕੀ ਸਰਣਿ ਪਇਆ ਗਤਿ ਪਾਈਐ ॥ ਸਾਸਿ ਸਾਸਿ ਹਰਿ ਨਾਮੁ ਧਿਆਈਐ ॥ ਤਿਸ ਬਿਨੁ ਹੋਰੁ ਨ ਦੂਜਾ ਠਾਕੁਰੁ ਸਭਿ ਤਿਸੈ ਕੀਆ ਜਾਈ ਜੀਉ ॥3॥ ਤੇਰਾ ਮਾਣੁ ਤਾਣੁ ਪ੍ਰਭ ਤੇਰਾ ॥ ਤੂੰ ਸਚਾ ਸਾਹਿਬੁ ਗੁਣੀਗਹੇਰਾ ॥ ਨਾਨਕੁ ਦਾਸੁ ਕਹੈ ਬੇਨੰਤੀ ਆਠ ਪਹਰ ਤੁਧੁ ਧਿਆਈ ਜੀਉ ॥4॥34॥ ਰਾਗੁ ਮਾਝ ਮਹਲਾ 5 ॥

ਸਭੇ ਸੁਖ ਭਏ ਪ੍ਰਭ ਤੁਠੇ ॥ ਗੁਰ ਪੂਰੇ ਕੇ ਚਰਣ ਮਨਿ ਵੁਠੇ ॥ ਸਹਜ ਸਮਾਧਿ ਲਗੀ ਲਿਵ ਅੰਤਰਿ ਸੋ ਰਸੁ ਸੋਈ ਜਾਣੈ ਜੀਉ ॥1॥ ਅਗਮੁ ਅਗੋਚਰੁ ਸਾਹਿਬੁ ਮੇਰਾ ॥ ਘਟ ਘਟ ਅੰਤਰਿ ਵਰਤੈ ਨੇਰਾ ॥ ਸਦਾ ਅਲਿਪਤੁ ਜੀਆ ਕਾ ਦਾਤਾ ਕੋ ਵਿਰਲਾ ਆਪੁ ਪਛਾਣੈ ਜੀਉ ॥2॥ ਪ੍ਰਭ ਮਿਲਣੈ ਕੀ ਏਹ ਨੀਸਾਣੀ ॥ ਮਨਿ ਇਕੋ ਸਚਾ ਹੁਕਮੁ ਪਛਾਣੀ ॥ ਸਹਜਿ ਸੰਤੋਖਿ ਸਦਾ ਤ੍ਰਿਪਤਾਸੇ ਅਨਦੁ ਖਸਮ ਕੈ ਭਾਣੈ ਜੀਉ ॥3॥ ਹਥੀ ਦਿਤੀ ਪ੍ਰਭਿ ਦੇਵਣਹਾਰੈ ॥

ਜਨਮ ਮਰਣ ਰੋਗ ਸਭਿ ਨਿਵਾਰੇ ॥ ਨਾਨਕ ਦਾਸ ਕੀਏ ਪ੍ਰਭਿ ਅਪੁਨੈ ਹਰਿ ਕੀਰਤਨਿ ਰੰਗ ਮਾਣੇ ਜੀਉ ॥4॥35॥

107

ਰਾਗੁ ਮਾਝ ਮਹਲਾ 5 ॥ ਕੀਨੀ ਦਇਆ ਗੋਪਾਲਿ ਗੁਸਾਈ ॥ ਗੁਰ ਕੇ ਚਰਣ ਵਸੇ ਮਨ ਮਾਹੀ ॥ ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥1॥ ਮਨਿ ਤਨਿ ਵਸਿਆ ਸਚਾ ਸੋਈ ॥ ਬਿਖੜਾ ਥਾਨੁ ਨ ਦਿਸੈ ਕੋਈ ॥ ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥2॥ ਜੋ ਕਿਛੁ ਕਰੈ ਸੁ ਆਪੇ ਆਪੈ

॥ ਬੁਧਿ ਸਿਆਣਪ ਕਿਛੂ ਨ ਜਾਪੈ ॥ ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ

॥3॥ ਚਰਣ ਕਮਲ ਜਨ ਕਾ ਆਧਾਰੋ ॥ ਆਠ ਪਹਰ ਰਾਮ ਨਾਮ ਵਾਪਾਰੋ ॥ ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥4॥36॥ ਰਾਗੁ ਮਾਝ ਮਹਲਾ 5 ॥ ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ

॥ ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥ ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥1॥ ਸਚੁ ਵਡਾਈ ਕੀਮ ਨ ਪਾਈ ॥ ਕੁਦਰਤਿ ਕਰਮੁ ਨ ਕਹਣਾ ਜਾਈ ॥ ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥2॥ ਸਚੁ ਸਾਲਾਹਣੁ ਵਡਭਾਗੀ ਪਾਈਐ ॥ ਗੁਰ ਪਰਸਾਦੀ ਹਰਿ ਗੁਣ ਗਾਈਐ ॥ ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥3॥ ਸਚੇ ਅੰਤੁ ਨ ਜਾਣੈ ਕੋਈ

॥ ਥਾਨ ਥਨੰਤਰਿ ਸਚਾ ਸੋਈ ॥ ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥4॥37॥ ਰਾਗੁ ਮਾਝ ਮਹਲਾ 5 ॥ ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥ ਜਪਿ ਅੰਮ੍ਰਿਤੁ ਨਾਮੁ ਸੰਤ ਸੰਗਿ ਮੇਲਾ ॥ ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥1॥ ਸਿਮਰਤ ਨਾਮੁ ਦੋਖ ਸਭਿ ਲਾਥੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥ ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥2॥ ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥3॥

ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਜਾਚਕੁ ਜਾਚੈ ਸਾਧ ਰਵਾਲਾ ॥ ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥4॥38॥ ਰਾਗੁ ਮਾਝ ਮਹਲਾ 5 ॥ ਐਥੈ ਤੂੰ ਹੈ ਆਗੈ ਆਪੇ ॥ ਜੀਅ ਜੰਤ ਸਭਿ ਤੇਰੇ ਥਾਪੇ ॥ ਤੁਧ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥1॥ ਰਸਨਾ ਜਪਿ ਜਪਿ ਜੀਵੈ ਸੁਆਮੀ

॥ ਪਾਰਬ੍ਰਹਮ ਪ੍ਰਭ ਅੰਤਰਜਾਮੀ ॥ ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥2॥

108

ਨਾਮੁ ਅਵਖਧੁ ਜਿਨਿ ਜਨਿ ਤੇਰੈ ਪਾਇਆ ॥ ਜਨਮ ਜਨਮ ਕਾ ਰੋਗੁ ਗਵਾਇਆ ॥ ਹਰਿ ਕੀਰਤਨੁ ਗਾਵਹੁ ਦਿਨੁ ਰਾਤੀ ਸਫਲ ਏਹਾ ਹੈ ਕਾਰੀ ਜੀਉ ॥3॥ ਦ੍ਰਿਸਟਿ ਧਾਰਿ ਅਪਨਾ ਦਾਸੁ ਸਵਾਰਿਆ ॥ ਘਟ ਘਟ ਅੰਤਰਿ ਪਾਰਬ੍ਰਹਮੁ ਨਮਸਕਾਰਿਆ ॥ ਇਕਸ ਵਿਣੁ ਹੋਰੁ ਦੂਜਾ ਨਾਹੀ ਬਾਬਾ ਨਾਨਕ ਇਹ ਮਤਿ ਸਾਰੀ ਜੀਉ ॥4॥39॥

ਰਾਗੁ ਮਾਝ ਮਹਲਾ 5 ॥ ਮਨੁ ਤਨੁ ਰਤਾ ਰਾਮ ਪਿਆਰੇ ॥ ਸਰਬਸੁ ਦੀਜੈ ਅਪਨਾ ਵਾਰੇ ॥ ਆਠ ਪਹਰ ਗੋਵਿੰਦ ਗੁਣ ਗਾਈਐ ਬਿਸਰੁ ਨ ਕੋਈ ਸਾਸਾ ਜੀਉ ॥1॥ ਸੋਈ ਸਾਜਨੁ ਮੀਤੁ ਪਿਆਰਾ ॥ ਰਾਮ ਨਾਮੁ ਸਾਧ ਸੰਗਿ ਬੀਚਾਰਾ ॥ ਸਾਧੂ ਸੰਗਿ ਤਰੀਜੈ ਸਾਗਰੁ ਕਟੀਐ ਜਮ ਕੀ ਫਾਸਾ ਜੀਉ ॥2॥ ਚਾਰਿ ਪਦਾਰਥ ਹਰਿ ਕੀ ਸੇਵਾ ॥

ਪਾਰਜਾਤੁ ਜਪਿ ਅਲਖੁ ਅਭੇਵਾ ॥ ਕਾਮੁ ਕ੍ਰੋਧੁ ਕਿਲਬਿਖ ਗੁਰਿ ਕਾਟੇ ਪੂਰਨ ਹੋਈ ਆਸਾ ਜੀਉ ॥3॥ ਪੂਰਨ ਭਾਗ ਭਏ ਜਿਸੁ ਪ੍ਰਾਣੀ ॥ ਸਾਧ ਸੰਗਿ ਮਿਲੇ ਸਾਰੰਗਪਾਣੀ ॥ ਨਾਨਕ ਨਾਮੁ ਵਸਿਆ ਜਿਸੁ ਅੰਤਰਿ ਪਰਵਾਣੁ ਗਿਰਸਤ ਉਦਾਸਾ ਜੀਉ ॥4॥40॥ ਰਾਗੁ ਮਾਝ ਮਹਲਾ 5 ॥ ਸਿਮਰਤ ਨਾਮੁ ਰਿਦੈ ਸੁਖੁ ਪਾਇਆ ॥ ਕਰਿ ਕਿਰਪਾ ਭਗਤੀਂ ਪ੍ਰਗਟਾਇਆ ॥ ਸੰਤ ਸੰਗਿ ਮਿਲਿ ਹਰਿ ਹਰਿ ਜਪਿਆ ਬਿਨਸੇ ਆਲਸ ਰੋਗਾ ਜੀਉ ॥1॥ ਜਾ ਕੈ ਗ੍ਰਿਹਿ ਨਵ ਨਿਧਿ ਹਰਿ ਭਾਈ ॥ ਤਿਸੁ ਮਿਲਿਆ ਜਿਸੁ ਪੁਰਬ ਕਮਾਈ ॥ ਗਿਆਨ ਧਿਆਨ ਪੂਰਨ ਪਰਮੇਸੁਰ ਪ੍ਰਭੁ ਸਭਨਾ ਗਲਾ ਜੋਗਾ ਜੀਉ ॥2॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਆਪਿ ਇਕਾਂਤੀ ਆਪਿ ਪਸਾਰਾ ॥

ਲੇਪੁ ਨਹੀ ਜਗਜੀਵਨ ਦਾਤੇ ਦਰਸਨ ਡਿਠੇ ਲਹਨਿ ਵਿਜੋਗਾ ਜੀਉ ॥3॥ ਅੰਚਲਿ ਲਾਇ ਸਭ ਸ੍ਰਿਸਟਿ ਤਰਾਈ

॥ ਆਪਣਾ ਨਾਉ ਆਪਿ ਜਪਾਈ ॥ ਗੁਰੁ ਬੋਹਿਥੁ ਪਾਇਆ ਕਿਰਪਾ ਤੇ ਨਾਨਕ ਧੁਰਿ ਸੰਜੋਗਾ ਜੀਉ ॥4॥41॥

ਰਾਗੁ ਮਾਝ ਮਹਲਾ 5 ॥ ਸੋਈ ਕਰਣਾ ਜਿ ਆਪਿ ਕਰਾਏ ॥ ਜਿਥੈ ਰਖੈ ਸਾ ਭਲੀ ਜਾਏ ॥ ਸੋਈ ਸਿਆਣਾ ਸੋ ਪਤਿਵੰਤਾ ਹੁਕਮੁ ਲਗੈ ਜਿਸੁ ਮੀਠਾ ਜੀਉ ॥1॥ ਸਭ ਪਰੋਈ ਇਕਤੁ ਧਾਗੈ ॥ ਜਿਸੁ ਲਾਇ ਲਏ ਸੋ ਚਰਣੀ ਲਾਗੈ

॥ ਊਂਧ ਕਵਲੁ ਜਿਸੁ ਹੋਇ ਪ੍ਰਗਾਸਾ ਤਿਨਿ ਸਰਬ ਨਿਰੰਜਨੁ ਡੀਠਾ ਜੀਉ ॥2॥ ਤੇਰੀ ਮਹਿਮਾ ਤੂੰ ਹੈ ਜਾਣਹਿ ॥

ਅਪਣਾ ਆਪੁ ਤੂੰ ਆਪਿ ਪਛਾਣਹਿ ॥ ਹਉ ਬਲਿਹਾਰੀ ਸੰਤਨ ਤੇਰੇ ਜਿਨ ਕਾਮੁ ਕ੍ਰੋਧੁ ਲੋਭੁ ਪੀਠਾ ਜੀਉ ॥3॥ ਤੂੰ

ਨਿਰਵੈਰੁ ਸੰਤ ਤੇਰੇ ਨਿਰਮਲ ॥ ਜਿਨ ਦੇਖੇ ਸਭਿ ਉਤਰਹਿ ਕਲਮਲ ॥ ਨਾਨਕ ਨਾਮੁ ਧਿਆਇ ਧਿਆਇ ਜੀਵੈ

109

ਬਿਨਸਿਆ ਭ੍ਰਮੁ ਭਉ ਧੀਠਾ ਜੀਉ ॥4॥42॥ ਰਾਗੁ ਮਾਝ ਮਹਲਾ 5 ॥ ਝੂਠਾ ਮੰਗਣੁ ਜੇ ਕੋਈ ਮਾਗੈ ॥ ਤਿਸ ਕਉ ਮਰਤੇ ਘੜੀ ਨ ਲਾਗੈ ॥ ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ਜੀਉ ॥1॥ ਪ੍ਰੇਮਭਗਤਿ ਜਿਸ ਕੈ ਮਨਿ ਲਾਗੀ ॥ ਗੁਣ ਗਾਵੈ ਅਨਦਿਨੁ ਨਿਤਿ ਜਾਗੀ ॥ ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ਜੀਉ ॥2॥ ਚਰਨ ਕਮਲ ਭਗਤਾਂ ਮਨਿ ਵੁਠੇ ॥ ਵਿਣੁ ਪਰਮੇਸੁਰ ਸਗਲੇ ਮੁਠੇ ॥ ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ਜੀਉ ॥3॥ ਊਠਤ ਬੈਠਤ ਹਰਿ ਹਰਿ ਗਾਈਐ ॥ ਜਿਸੁ ਸਿਮਰਤ ਵਰੁ ਨਿਹਚਲੁ ਪਾਈਐ ॥ ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ਜੀਉ ॥4॥43॥ ॥7॥43॥50॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 1 ਅਸਟਪਦੀ ਘਰੁ 1 ॥ ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥

ਸਚੇ ਦੀਨਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥1॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ

॥ ਅੰਮ੍ਰਿਤੁ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥1॥ ਰਹਾਉ ॥ ਨਾ ਕੋ ਮੇਰਾ ਹਉ ਕਿਸ ਕੇਰਾ ॥

ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗੁਣ ਪਛੋਤਾਵਣਿਆ ॥2॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥3॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥4॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥5॥ ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ

ਧਾਹੀ ॥ ਅਵਗੁਣ ਮੁਠੀ ਮਹਲੁ ਨ ਪਾਏ ਅਵਗੁਣ ਗੁਣਿ ਬਖਸਾਵਣਿਆ ॥6॥ ਪੇਈਅੜੈ ਜਿਨਿ ਜਾਤਾ ਪਿਆਰਾ

॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥7॥ ਗੁਰਮੁਖਿ ਬੂਝੈ

ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥8॥1॥

110

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 3 ਅਸਟਪਦੀਆ ਘਰੁ 1 ॥ ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥1॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ

॥2॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥3॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥4॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ

॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣੁ ਜਾਵਣਿਆ ॥5॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ

॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥6॥ ਹਉਮੈ

ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥7॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥8॥1॥ ਰਾਗੁ ਮਾਝ ਮਹਲਾ 3 ॥ ਮੇਰਾ ਪ੍ਰਭੁ ਨਿਰਮਲੁ ਅਗਮੁ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ

॥ 1॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੈ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥2॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥3॥ ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗੁਣ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ

॥4॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ

111

ਸਚੁ ਸੀਗਾਰੁ ਬਣਾਵਣਿਆ ॥5॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੈ ਤਿਸੁ ਗੁਰੂ ਮਿਲਾਏ

॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥6॥ ਲੇਖਾ ਮਾਗੈ ਤਾ ਕਿਨਿ ਦੀਐ ॥

ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥7॥ ਆਪਿ ਕਰੈ

ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ

॥8॥2॥ ਰਾਗੁ ਮਾਝ ਮਹਲਾ 3 ॥ ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ ਸਹਜਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥1॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ

॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥1॥ ਰਹਾਉ ॥ ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ

॥2॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥3॥ ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮ ਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥4॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥5॥ ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਹਿਂ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥6॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥7॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ

॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥8॥3॥ ਰਾਗੁ ਮਾਝ ਮਹਲਾ 3 ॥ ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨਿ ਸਚਿ ਸਮਾਵਣਿਆ

॥1॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥1॥ ਰਹਾਉ ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ

112

॥ ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥2॥ ਦੇਹੀ ਜਾਤਿ ਨ ਆਗੈ ਜਾਏ ॥

ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥

3॥ ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ

ਰੰਗੁ ਬਣਾਵਣਿਆ ॥4॥ ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥5॥ ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥6॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥7॥ ਆਪਿ ਉਪਾਏ ਧੰਧੈ ਲਾਏ ॥ ਲਖ ਚਉਰਾਸੀਹ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ

ਸੁ ਕਾਰ ਕਰਾਵਣਿਆ ॥8॥4॥ ਰਾਗੁ ਮਾਝ ਮਹਲਾ 3 ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥1॥ ਰਹਾਉ

॥ ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮੁ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥2॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥3॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗੁਣ ਕਾਟਣਹਾਰਾ ॥ ਪ੍ਰੇਮਿ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥4॥ ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥5॥ ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ

ਪਾਵਣਿਆ ॥6॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥7॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥

113

ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥8॥5॥ ਰਾਗੁ ਮਾਝ ਮਹਲਾ 3 ॥ ਸਭਿ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮੁ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥1॥ ਰਹਾਉ ॥ ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ

ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥2॥ ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥3॥ ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥4॥

ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥5॥ ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥6॥ ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥7॥ ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ

ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥8॥6॥ ਰਾਗੁ ਮਾਝ

ਮਹਲਾ 3 ॥ ਅੰਮ੍ਰਿਤਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥1॥ ਰਹਾਉ ॥ ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥2॥

ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ

ਸਮਾਵਣਿਆ ॥3॥ ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥4॥ ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ ਮੰਨਿ ਵਸਾਏ ॥

114

ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥5॥ ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥

ਗੁਰ ਪਰਸਾਦਿ ਪਰਮਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥6॥

ਸਿੰਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥7॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥8॥7॥ ਰਾਗੁ ਮਾਝ ਮਹਲਾ 3 ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ

ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥1॥ ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥1॥ ਰਹਾਉ ॥ ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ ਤੇਹਾ ਜਾਸੀ ਕਰਿ ਅਵਗੁਣ ਪਛੋਤਾਵਣਿਆ ॥2॥ ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ ਬੂਝੈ ॥ ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥3॥ ਸਚੁ ਕਰਣੀ ਸਬਦੁ ਹੈ

ਸਾਰੁ ॥ ਪੂਰੈ ਗੁਰਿ ਪਾਈਐ ਮੋਖਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥4॥

ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥5॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥

ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥6॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥7॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥8॥8॥

ਰਾਗੁ ਮਾਝ ਮਹਲਾ 3 ॥ ਸਤਿਗੁਰਿ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਿਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥1॥ ਰਹਾਉ ॥

115

ਸਤਿਗੁਰੁ ਸੇਵੀ ਸਬਦਿ ਸੁਹਾਇਆ ॥ ਜਿਨਿ ਹਰਿ ਕਾ ਨਾਮੁ ਮੰਨਿ ਵਸਾਇਆ ॥ ਹਰਿ ਨਿਰਮਲੁ ਹਉਮੈ ਮੈਲੁ ਗਵਾਏ ਦਰਿ ਸਚੈ ਸੋਭਾ ਪਾਵਣਿਆ ॥2॥ ਬਿਨੁ ਗੁਰ ਨਾਮੁ ਨ ਪਾਇਆ ਜਾਇ ॥ ਸਿਧ ਸਾਧਿਕ ਰਹੇ ਬਿਲਲਾਇ

॥ ਬਿਨੁ ਗੁਰ ਸੇਵੇ ਸੁਖੁ ਨ ਹੋਵੀ ਪੂਰੈ ਭਾਗਿ ਗੁਰੁ ਪਾਵਣਿਆ ॥3॥ ਇਹੁ ਮਨੁ ਆਰਸੀ ਕੋਈ ਗੁਰਮੁਖਿ ਵੇਖੈ

॥ ਮੋਰਚਾ ਨ ਲਾਗੈ ਜਾ ਹਉਮੈ ਸੋਖੈ ॥ ਅਨਹਤ ਬਾਣੀ ਨਿਰਮਲੁ ਸਬਦੁ ਵਜਾਏ ਗੁਰ ਸਬਦੀ ਸਚਿ ਸਮਾਵਣਿਆ

॥4॥ ਬਿਨੁ ਸਤਿਗੁਰ ਕਿਹੁ ਨ ਦੇਖਿਆ ਜਾਇ ॥ ਗੁਰਿ ਕਿਰਪਾ ਕਰਿ ਆਪੁ ਦਿਤਾ ਦਿਖਾਇ ॥ ਆਪੇ ਆਪਿ ਆਪਿ ਮਿਲਿ ਰਹਿਆ ਸਹਜੇ ਸਹਜਿ ਸਮਾਵਣਿਆ ॥5॥ ਗੁਰਮੁਖਿ ਹੋਵੈ ਸੁ ਇਕਸੁ ਸਿਉ ਲਿਵ ਲਾਏ ॥ ਦੂਜਾ ਭਰਮੁ ਗੁਰ ਸਬਦਿ ਜਲਾਏ ॥ ਕਾਇਆ ਅੰਦਰਿ ਵਣਜੁ ਕਰੇ ਵਾਪਾਰਾ ਨਾਮੁ ਨਿਧਾਨੁ ਸਚੁ ਪਾਵਣਿਆ ॥6॥

ਗੁਰਮੁਖਿ ਕਰਣੀ ਹਰਿ ਕੀਰਤਿ ਸਾਰੁ ॥ ਗੁਰਮੁਖਿ ਪਾਏ ਮੋਖਦੁਆਰੁ ॥ ਅਨਦਿਨੁ ਰੰਗਿ ਰਤਾ ਗੁਣ ਗਾਵੈ ਅੰਦਰਿ ਮਹਲਿ ਬੁਲਾਵਣਿਆ ॥7॥ ਸਤਿਗੁਰੁ ਦਾਤਾ ਮਿਲੈ ਮਿਲਾਇਆ ॥ ਪੂਰੈ ਭਾਗਿ ਮਨਿ ਸਬਦੁ ਵਸਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਹਰਿ ਸਚੇ ਕੇ ਗੁਣ ਗਾਵਣਿਆ ॥8॥9॥ ਰਾਗੁ ਮਾਝ ਮਹਲਾ 3 ॥ ਆਪੁ ਵੰਞਾਏ ਤਾ ਸਭੁ ਕਿਛੁ ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਗ੍ਰਹਹਿ ਸਚੁ ਵਾਪਾਰੁ ਕਰਾਵਣਿਆ

॥1॥ ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥1॥ ਰਹਾਉ ॥ ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੈ ਮਨਿ ਭਾਇਆ ॥ ਸਚੈ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥2॥ ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥3॥ ਸਤਿਗੁਰੁ ਨ ਸੇਵਹਿ ਮੂਰਖ ਅੰਧ

ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥4॥ ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥5॥ ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥

ਸਤਿਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲੁ ਨਾਦੁ ਵਜਾਵਣਿਆ ॥ 6॥

116

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨੁ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥7॥ ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥

ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥8॥10॥ ਰਾਗੁ ਮਾਝ ਮਹਲਾ 3 ॥ ਤੇਰੀਆ ਖਾਣੀ ਤੇਰੀਆ ਬਾਣੀ ॥ ਬਿਨੁ ਨਾਵੈ ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥1॥ ਰਹਾਉ ॥ ਸਤਿਗੁਰੁ ਸੇਵੈ ਤਾ ਸਭੁ ਕਿਛੁ ਪਾਏ ॥ ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥2॥ ਇਹੁ ਮਨੁ ਮੈਲਾ ਇਕੁ ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰ ਵਧੇਰੈ

ਹਉਮੈ ਮਲੁ ਲਾਵਣਿਆ ॥3॥ ਸਤਿਗੁਰੁ ਸੇਵੇ ਤਾ ਮਲੁ ਜਾਏ ॥ ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥4॥ ਬਾਝੁ ਗੁਰੂ ਹੈ ਅੰਧ ਗੁਬਾਰਾ ॥ ਅਗਿਆਨੀ ਅੰਧਾ ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥5॥ ਮੁਕਤੇ ਸੇਵੇ ਮੁਕਤਾ ਹੋਵੈ ॥ ਹਉਮੈ ਮਮਤਾ ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ

॥6॥ ਆਪੇ ਬਖਸੇ ਮੇਲਿ ਮਿਲਾਏ ॥ ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥7॥ ਸਦਾ ਹਜੂਰਿ ਦੂਰਿ ਨ ਜਾਣਹੁ ॥ ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥8॥11॥ ਰਾਗੁ ਮਾਝ ਮਹਲਾ 3 ॥ ਐਥੈ ਸਾਚੇ ਸੁ ਆਗੈ ਸਾਚੇ ॥

ਮਨੁ ਸਚਾ ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥1॥ ਰਹਾਉ

॥ ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ ਸਭ ਸੁਧਿ

ਗਵਾਈ ਕਰਿ ਅਵਗੁਣ ਪਛੋਤਾਵਣਿਆ ॥2॥ ਸਤਿਗੁਰੁ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥

117

ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥3॥ ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ ਰਖੈ ਉਰਿ ਧਾਰੇ ॥ ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥4॥ ਅੰਤਰਿ ਰਤਨੁ ਮਿਲੈ

ਮਿਲਾਇਆ ॥ ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥5॥ ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥6॥ ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥7॥ ਗੁਰਮੁਖਿ ਥਾਪੈ ਥਾਪਿ ਉਥਾਪੈ

॥ ਗੁਰਮੁਖਿ ਜਾਤਿ ਪਤਿ ਸਭੁ ਆਪੇ ॥ ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥8॥12॥

ਰਾਗੁ ਮਾਝ ਮਹਲਾ 3 ॥ ਉਤਪਤਿ ਪਰਲਉ ਸਬਦੇ ਹੋਵੈ ॥ ਸਬਦੇ ਹੀ ਫਿਰਿ ਓਪਤਿ ਹੋਵੈ ॥ ਗੁਰਮੁਖਿ ਵਰਤੈ

ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ

॥ ਗੁਰ ਤੇ ਸਾਤਿ ਭਗਤਿ ਕਰੈ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥1॥ ਰਹਾਉ ॥ ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥ ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥ ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣੁ ਜਾਵਣਿਆ ॥2॥ ਤਿਨਿ ਕਰਤੈ ਇਕੁ ਖੇਲੁ ਰਚਾਇਆ ॥ ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥ ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥3॥ ਸਚਾ ਸਾਹੁ ਸਚੇ ਵਣਜਾਰੇ ॥ ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥ ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥4॥ ਬਿਨੁ ਰਾਸੀ ਕੋ ਵਥੁ ਕਿਉ ਪਾਏ

॥ ਮਨਮੁਖ ਭੂਲੇ ਲੋਕ ਸਬਾਏ ॥ ਬਿਨੁ ਰਾਸੀ ਸਭਿ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥5॥ ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥ ਆਪਿ ਤਰਹਿ ਸਗਲੇ ਕੁਲ ਤਾਰੇ ॥ ਆਏ ਸੇ ਪਰਵਾਣ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥6॥ ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥ ਮਨਮੁਖ ਅੰਧੇ ਫਿਰਹਿ ਬੇਤਾਲੇ ॥ ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥7॥ ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥ ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥8॥13॥ ਰਾਗੁ ਮਾਝ ਮਹਲਾ 3 ॥

118

ਸਤਿਗੁਰਿ ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥ ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥ ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥1॥ ਰਹਾਉ ॥ ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥ ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥2॥ ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀਐ ਨਾਮਿ ਅਧਾਰੇ ॥ ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ

॥3॥ ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮਘਾਤੀ ਹੈ ਜਗਤ ਕਸਾਈ ॥ ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ

ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥4॥ ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥ ਸਦਾ ਸਮਾਲੇ ਕੋ ਨਾਹੀ ਖਾਲੀ

॥ ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥5॥ ਮਨਮੁਖੁ ਰੋਗੀ ਹੈ ਸੰਸਾਰਾ ॥ ਸੁਖਦਾਤਾ ਵਿਸਰਿਆ ਅਗਮੁ ਅਪਾਰਾ ॥ ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥6॥ ਜਿਨਿ ਕੀਤੇ ਸੋਈ ਬਿਧਿ ਜਾਣੈ ॥ ਆਪਿ ਕਰੇ ਤਾ ਹੁਕਮਿ ਪਛਾਣੈ ॥ ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥7॥ ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥ ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥8॥14॥ ਰਾਗੁ ਮਾਝ ਮਹਲਾ 3 ॥ ਅੰਮ੍ਰਿਤੁ ਨਾਮੁ ਮੰਨਿ ਵਸਾਏ ॥

ਹਉਮੈ ਮੇਰਾ ਸਭੁ ਦੁਖੁ ਗਵਾਏ ॥ ਅੰਮ੍ਰਿਤਬਾਣੀ ਸਦਾ ਸਲਾਹੇ ਅੰਮ੍ਰਿਤਿ ਅੰਮ੍ਰਿਤੁ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਅੰਮ੍ਰਿਤਬਾਣੀ ਮੰਨਿ ਵਸਾਵਣਿਆ ॥ ਅੰਮ੍ਰਿਤਬਾਣੀ ਮੰਨਿ ਵਸਾਏ ਅੰਮ੍ਰਿਤੁ ਨਾਮੁ ਧਿਆਵਣਿਆ ॥1॥ ਰਹਾਉ

॥ ਅੰਮ੍ਰਿਤੁ ਬੋਲੈ ਸਦਾ ਮੁਖਿ ਬੈਣੀ ॥ ਅੰਮ੍ਰਿਤੁ ਵੇਖੈ ਪਰਖੈ ਸਦਾ ਨੈਣੀ ॥ ਅੰਮ੍ਰਿਤਕਥਾ ਕਹੈ ਸਦਾ ਦਿਨੁ ਰਾਤੀ ਅਵਰਾ ਆਖਿ ਸੁਨਾਵਣਿਆ ॥2॥ ਅੰਮ੍ਰਿਤ ਰੰਗਿ ਰਤਾ ਲਿਵ ਲਾਏ ॥ ਅੰਮ੍ਰਿਤੁ ਗੁਰ ਪਰਸਾਦੀ ਪਾਏ ॥ ਅੰਮ੍ਰਿਤੁ ਰਸਨਾ ਬੋਲੈ ਦਿਨੁ ਰਾਤੀ ਮਨਿ ਤਨਿ ਅੰਮ੍ਰਿਤੁ ਪੀਆਵਣਿਆ ॥3॥ ਸੋ ਕਿਛੁ ਕਰੈ ਜੁ ਚਿਤਿ ਨ ਹੋਈ ॥ ਤਿਸ ਦਾ ਹੁਕਮੁ ਮੇਟਿ ਨ ਸਕੈ ਕੋਈ ॥ ਹੁਕਮੇ ਵਰਤੈ ਅੰਮ੍ਰਿਤਬਾਣੀ ਹੁਕਮੇ ਅੰਮ੍ਰਿਤੁ ਪੀਆਵਣਿਆ ॥4॥ ਅਜਬ ਕੰਮ ਕਰਤੇ ਹਰਿ ਕੇਰੇ ॥ ਇਹੁ ਮਨੁ ਭੂਲਾ ਜਾਂਦਾ ਫੇਰੇ ॥ ਅੰਮ੍ਰਿਤਬਾਣੀ ਸਿਉ ਚਿਤੁ ਲਾਏ ਅੰਮ੍ਰਿਤੁ ਸਬਦਿ ਵਜਾਵਣਿਆ ॥ 5॥

119

ਖੋਟੇ ਖਰੇ ਤੁਧੁ ਆਪਿ ਉਪਾਏ ॥ ਤੁਧੁ ਆਪੇ ਪਰਖੇ ਲੋਕ ਸਬਾਏ ॥ ਖਰੇ ਪਰਖਿ ਖਜਾਨੈ ਪਾਇਹਿ ਖੋਟੇ ਭਰਮਿ ਭੁਲਾਵਣਿਆ ॥6॥ ਕਿਉ ਕਰਿ ਵੇਖਾ ਕਿਉ ਸਾਲਾਹੀ ॥ ਗੁਰ ਪਰਸਾਦੀ ਸਬਦਿ ਸਲਾਹੀ ॥ ਤੇਰੇ ਭਾਣੇ ਵਿਚਿ ਅੰਮ੍ਰਿਤੁ ਵਸੈ ਤੂੰ ਭਾਣੈ ਅੰਮ੍ਰਿਤੁ ਪੀਆਵਣਿਆ ॥7॥ ਅੰਮ੍ਰਿਤੁ ਸਬਦੁ ਅੰਮ੍ਰਿਤ ਹਰਿ ਬਾਣੀ ॥ ਸਤਿਗੁਰਿ ਸੇਵਿਐ

ਰਿਦੈ ਸਮਾਣੀ ॥ ਨਾਨਕ ਅੰਮ੍ਰਿਤੁ ਨਾਮੁ ਸਦਾ ਸੁਖਦਾਤਾ ਪੀ ਅੰਮ੍ਰਿਤੁ ਸਭ ਭੁਖ ਲਹਿ ਜਾਵਣਿਆ ॥8॥15॥ ਰਾਗੁ ਮਾਝ ਮਹਲਾ 3 ॥ ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥ ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥ ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥

ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥1॥ ਰਹਾਉ ॥ ਗੁਰ ਪਰਸਾਦੀ ਸਹਜੁ ਕੋ ਪਾਏ ॥ ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥ ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ

॥2॥ ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥ ਕਿਸੈ ਥੋੜੀ ਕਿਸੈ ਹੈ ਘਣੇਰੀ ॥ ਤੁਝ ਤੇ ਬਾਹਰਿ ਕਿਛੁ ਨ ਹੋਵੈ

ਗੁਰਮੁਖਿ ਸੋਝੀ ਪਾਵਣਿਆ ॥3॥ ਗੁਰਮੁਖਿ ਤਤੁ ਹੈ ਬੀਚਾਰਾ ॥ ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥ ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥4॥ ਸਤਿਗੁਰੁ ਸੇਵੈ ਸੋ ਜਨੁ ਸੋਹੈ ॥ ਅੰਮ੍ਰਿਤੁ ਨਾਮਿ ਅੰਤਰੁ ਮਨੁ ਮੋਹੈ ॥ ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥5॥ ਮਨਮੁਖੁ ਭੂਲਾ ਦੂਜੈ ਭਾਇ ਖੁਆਏ

॥ ਨਾਮੁ ਨ ਲੇਵੈ ਮਰੈ ਬਿਖੁ ਖਾਏ ॥ ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥6॥

ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥ ਗੁਰ ਪਰਸਾਦੀ ਸਹਜਿ ਲਿਵ ਲਾਏ ॥ ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥7॥ ਆਪੇ ਆਪਿ ਨਿਰੰਜਨੁ ਸੋਈ ॥ ਜਿਨਿ ਸਿਰਜੀ ਤਿਨਿ ਆਪੇ ਗੋਈ ॥ ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥8॥16॥ ਰਾਗੁ ਮਾਝ ਮਹਲਾ 3 ॥ ਸੇ ਸਚਿ ਲਾਗੇ ਜੋ ਤੁਧੁ ਭਾਏ ॥ ਸਦਾ ਸਚੁ ਸੇਵਹਿ ਸਹਜ ਸੁਭਾਏ ॥ ਸਚੈ ਸਬਦਿ ਸਚਾ ਸਾਲਾਹੀ ਸਚੈ ਮੇਲਿ ਮਿਲਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸਚੁ ਸਾਲਾਹਣਿਆ ॥ ਸਚੁ ਧਿਆਇਨਿ ਸੇ ਸਚਿ ਰਾਤੇ ਸਚੇ ਸਚਿ ਸਮਾਵਣਿਆ ॥1॥ ਰਹਾਉ

॥ ਜਹ ਦੇਖਾ ਸਚੁ ਸਭਨੀ ਥਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਤਨੁ ਸਚਾ ਰਸਨਾ ਸਚਿ ਰਾਤੀ ਸਚੁ ਸੁਣਿ

120

ਆਖਿ ਵਖਾਨਣਿਆ ॥2॥ ਮਨਸਾ ਮਾਰਿ ਸਚਿ ਸਮਾਣੀ ॥ ਇਨਿ ਮਨਿ ਡੀਠੀ ਸਭ ਆਵਣ ਜਾਣੀ ॥ ਸਤਿਗੁਰੁ ਸੇਵੇ ਸਦਾ ਮਨੁ ਨਿਹਚਲੁ ਨਿਜ ਘਰਿ ਵਾਸਾ ਪਾਵਣਿਆ ॥3॥ ਗੁਰ ਕੈ ਸਬਦਿ ਰਿਦੈ ਦਿਖਾਇਆ ॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੋ ਸਚਾ ਵੇਖਿ ਸਾਲਾਹੀ ਗੁਰ ਸਬਦੀ ਸਚੁ ਪਾਵਣਿਆ ॥4॥ ਜੋ ਸਚਿ ਰਾਤੇ ਤਿਨ ਸਚੀ ਲਿਵ ਲਾਗੀ ॥ ਹਰਿ ਨਾਮੁ ਸਮਾਲਹਿ ਸੇ ਵਡਭਾਗੀ ॥ ਸਚੈ ਸਬਦਿ ਆਪਿ ਮਿਲਾਏ ਸਤਿਸੰਗਤਿ ਸਚੁ ਗੁਣ ਗਾਵਣਿਆ ॥5॥ ਲੇਖਾ ਪੜੀਐ ਜੇ ਲੇਖੇ ਵਿਚਿ ਹੋਵੈ ॥ ਓਹੁ ਅਗਮੁ ਅਗੋਚਰੁ ਸਬਦਿ ਸੁਧਿ ਹੋਵੈ ॥ ਅਨਦਿਨੁ ਸਚ ਸਬਦਿ ਸਾਲਾਹੀ ਹੋਰੁ ਕੋਇ ਨ ਕੀਮਤਿ ਪਾਵਣਿਆ ॥6॥ ਪੜਿ ਪੜਿ ਥਾਕੇ ਸਾਂਤਿ ਨ ਆਈ ॥ ਤ੍ਰਿਸਨਾ ਜਾਲੇ ਸੁਧਿ ਨ ਕਾਈ ॥ ਬਿਖੁ ਬਿਹਾਝਹਿ ਬਿਖੁ ਮੋਹ ਪਿਆਸੇ ਕੂੜੁ ਬੋਲਿ ਬਿਖੁ ਖਾਵਣਿਆ ॥7॥ ਗੁਰ ਪਰਸਾਦੀ ਏਕੋ ਜਾਣਾ ॥ ਦੂਜਾ ਮਾਰਿ ਮਨੁ ਸਚਿ ਸਮਾਣਾ ॥ ਨਾਨਕ ਏਕੋ ਨਾਮੁ ਵਰਤੈ ਮਨ ਅੰਤਰਿ ਗੁਰ ਪਰਸਾਦੀ ਪਾਵਣਿਆ

॥8॥17॥ ਰਾਗੁ ਮਾਝ ਮਹਲਾ 3 ॥ ਵਰਨ ਰੂਪ ਵਰਤਹਿ ਸਭਿ ਤੇਰੇ ॥ ਮਰਿ ਮਰਿ ਜੰਮਹਿ ਫੇਰ ਪਵਹਿ ਘਣੇਰੇ

॥ ਤੂੰ ਏਕੋ ਨਿਹਚਲੁ ਅਗਮੁ ਅਪਾਰਾ ਗੁਰਮਤੀ ਬੂਝ ਬੁਝਾਵਣਿਆ ॥1॥ ਹਉ ਵਾਰੀ ਜੀਉ ਵਾਰੀ ਰਾਮ ਨਾਮੁ ਮੰਨਿ ਵਸਾਵਣਿਆ ॥ ਤਿਸੁ ਰੂਪੁ ਨ ਰੇਖਿਆ ਵਰਨੁ ਨ ਕੋਈ ਗੁਰਮਤੀ ਆਪਿ ਬੁਝਾਵਣਿਆ ॥1॥ ਰਹਾਉ ॥ ਸਭ

ਏਕਾ ਜੋਤਿ ਜਾਣੈ ਜੇ ਕੋਈ ॥ ਸਤਿਗੁਰਿ ਸੇਵਿਐ ਪਰਗਟੁ ਹੋਈ ॥ ਗੁਪਤੁ ਪਰਗਟੁ ਵਰਤੈ ਸਭ ਥਾਈ ਜੋਤੀ ਜੋਤਿ ਮਿਲਾਵਣਿਆ ॥2॥ ਤਿਸਨਾ ਅਗਨਿ ਜਲੈ ਸੰਸਾਰਾ ॥ ਲੋਭੁ ਅਭਿਮਾਨੁ ਬਹੁਤੁ ਅਹੰਕਾਰਾ ॥ ਮਰਿ ਮਰਿ ਜਨਮੈ

ਪਤਿ ਗਵਾਏ ਅਪਣੀ ਬਿਰਥਾ ਜਨਮੁ ਗਵਾਵਣਿਆ ॥3॥ ਗੁਰ ਕਾ ਸਬਦੁ ਕੋ ਵਿਰਲਾ ਬੂਝੈ ॥ ਆਪੁ ਮਾਰੇ ਤਾ ਤ੍ਰਿਭਵਣੁ ਸੂਝੈ ॥ ਫਿਰਿ ਓਹੁ ਮਰੈ ਨ ਮਰਣਾ ਹੋਵੈ ਸਹਜੇ ਸਚਿ ਸਮਾਵਣਿਆ ॥4॥ ਮਾਇਆ ਮਹਿ ਫਿਰਿ ਚਿਤੁ ਨ ਲਾਏ ॥ ਗੁਰ ਕੈ ਸਬਦਿ ਸਦ ਰਹੈ ਸਮਾਏ ॥ ਸਚੁ ਸਲਾਹੇ ਸਭ ਘਟ ਅੰਤਰਿ ਸਚੋ ਸਚੁ ਸੁਹਾਵਣਿਆ ॥5॥

ਸਚੁ ਸਾਲਾਹੀ ਸਦਾ ਹਜੂਰੇ ॥ ਗੁਰ ਕੈ ਸਬਦਿ ਰਹਿਆ ਭਰਪੂਰੇ ॥ ਗੁਰ ਪਰਸਾਦੀ ਸਚੁ ਨਦਰੀ ਆਵੈ ਸਚੇ ਹੀ ਸੁਖੁ ਪਾਵਣਿਆ ॥6॥ ਸਚੁ ਮਨ ਅੰਦਰਿ ਰਹਿਆ ਸਮਾਇ ॥ ਸਦਾ ਸਚੁ ਨਿਹਚਲੁ ਆਵੈ ਨ ਜਾਇ ॥ ਸਚੇ ਲਾਗੈ ਸੋ ਮਨੁ ਨਿਰਮਲੁ ਗੁਰਮਤੀ ਸਚਿ ਸਮਾਵਣਿਆ ॥7॥ ਸਚੁ ਸਾਲਾਹੀ ਅਵਰੁ ਨ ਕੋਈ ॥ ਜਿਤੁ ਸੇਵਿਐ ਸਦਾ ਸੁਖੁ ਹੋਈ

121

॥ ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥8॥18॥ ਰਾਗੁ ਮਾਝ ਮਹਲਾ 3 ॥ ਨਿਰਮਲੁ ਸਬਦੁ ਨਿਰਮਲ ਹੈ ਬਾਣੀ ॥ ਨਿਰਮਲ ਜੋਤਿ ਸਭ ਮਾਹਿ ਸਮਾਣੀ ॥ ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥ ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥1॥ ਰਹਾਉ ॥ ਨਿਰਮਲੁ ਨਾਮੁ ਵਸਿਆ ਮਨਿ ਆਏ ॥ ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥ ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲੁ ਨਾਦੁ ਵਜਾਵਣਿਆ ॥2॥

ਨਿਰਮਲੁ ਅੰਮ੍ਰਿਤੁ ਗੁਰ ਤੇ ਪਾਇਆ ॥ ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥ ਨਿਰਮਲੁ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥3॥ ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥ ਹਉਮੈ

ਮੈਲੁ ਗੁਰ ਸਬਦੇ ਧੋਵੈ ॥ ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥4॥ ਨਿਰਮਲ ਤੇ ਸਭਿ ਨਿਰਮਲ ਹੋਵੈ ॥ ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥ ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲ ਨਾਮਿ ਸੁਹਾਵਣਿਆ ॥5॥ ਸੋ ਨਿਰਮਲੁ ਜੋ ਸਬਦੇ ਸੋਹੈ ॥ ਨਿਰਮਲ ਨਾਮਿ ਮਨੁ ਤਨੁ ਮੋਹੈ ॥ ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥6॥ ਮਨੁ ਮੈਲਾ ਹੈ ਦੂਜੈ ਭਾਇ ॥ ਮੈਲਾ ਚਉਕਾ ਮੈਲੈ ਥਾਇ ॥

ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥7॥ ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥

ਸੇ ਨਿਰਮਲ ਜੋ ਹਰਿ ਸਾਚੇ ਭਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥8॥19॥

ਰਾਗੁ ਮਾਝ ਮਹਲਾ 3 ॥ ਗੋਵਿੰਦੁ ਊਜਲੁ ਊਜਲ ਹੰਸਾ ॥ ਮਨੁ ਬਾਣੀ ਨਿਰਮਲ ਮੇਰੀ ਮਨਸਾ ॥ ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥1॥ ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥

ਗੋਬਿਦੁ ਗੋਬਿੰਦੁ ਕਹੈ ਦਿਨੁ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥1॥ ਰਹਾਉ ॥ ਗੋਬਿੰਦੁ ਗਾਵਹਿ ਸਹਜਿ ਸੁਭਾਏ ॥ ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥ ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿੰਦ ਗੁਣ ਗਾਵਣਿਆ ॥2॥ ਮਨੂਆ ਨਾਚੈ ਭਗਤਿ ਦ੍ਰਿੜਾਏ ॥ ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥ ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥3॥ ਊਚਾ ਕੂਕੇ ਤਨਹਿ ਪਛਾੜੇ ॥ ਮਾਇਆ ਮੋਹਿ

122

ਜੋਹਿਆ ਜਮਕਾਲੇ ॥ ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥4॥ ਗੁਰਮੁਖਿ ਭਗਤਿ ਜਾ ਆਪਿ ਕਰਾਏ ॥ ਤਨੁ ਮਨੁ ਰਾਤਾ ਸਹਜਿ ਸੁਭਾਏ ॥ ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥5॥ ਬਹੁ ਤਾਲ ਪੂਰੇ ਵਾਜੇ ਵਜਾਏ ॥ ਨਾ ਕੋ ਸੁਣੇ ਨ ਮੰਨਿ ਵਸਾਏ ॥ ਮਾਇਆ ਕਾਰਣਿ ਪਿੜ ਬੰਧਿ

ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥6॥ ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਇੰਦ੍ਰੀ ਵਸਿ ਸਚ ਸੰਜਮਿ ਜੁਗਤਾ

॥ ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥7॥ ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥

ਹੋਰਤੁ ਭਗਤਿ ਨ ਪਾਏ ਕੋਈ ॥ ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥8॥20॥

ਰਾਗੁ ਮਾਝ ਮਹਲਾ 3 ॥ ਸਚਾ ਸੇਵੀ ਸਚੁ ਸਾਲਾਹੀ ॥ ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥1॥ ਰਹਾਉ ॥ ਸਭੁ ਕੋ ਤੇਰਾ ਭਗਤੁ ਕਹਾਏ ॥ ਸੇਈ ਭਗਤ ਤੇਰੈ ਮਨਿ ਭਾਏ ॥ ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥2॥ ਸਭੁ ਕੋ ਸਚੇ ਹਰਿ ਜੀਉ ਤੇਰਾ ॥ ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ

॥3॥ ਗੁਰਮਤੀ ਹਰਿ ਮੰਨਿ ਵਸਾਇਆ ॥ ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥4॥ ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਨਉ ਨਿਧਿ ਨਾਮੁ ਵਸਿਆ ਮਨਿ ਆਏ ॥ ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥5॥ ਤੂੰ ਦਇਆਲੁ ਸਦਾ ਸੁਖਦਾਤਾ ॥

ਤੂੰ ਆਪੇ ਮੇਲਹਿਂ ਗੁਰਮੁਖਿ ਜਾਤਾ ॥ ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥6॥ ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ

ਮਨਹਿ ਮਿਲਾਵਣਿਆ ॥7॥ ਗੁਰਮੁਖਿ ਹੋਵੈ ਸੋ ਸਾਲਾਹੇ ॥ ਸਾਚੇ ਠਾਕੁਰ ਵੇਪਰਵਾਹੇ ॥ ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥8॥21॥ ਰਾਗੁ ਮਾਝ ਮਹਲਾ 3 ॥ ਤੇਰੇ ਭਗਤ ਸੋਹਹਿ ਸਾਚੈ ਦਰਬਾਰੇ

॥ ਗੁਰ ਕੈ ਸਬਦਿ ਨਾਮਿ ਸਵਾਰੇ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥1॥

123

ਹਉ ਵਾਰੀ ਜੀਉ ਵਾਰੀ ਨਾਮੁ ਸੁਣਿ ਮੰਨਿ ਵਸਾਵਣਿਆ ॥ ਹਰਿ ਜੀਉ ਸਚਾ ਊਚੋ ਊਚਾ ਹਉਮੈ ਮਾਰਿ ਮਿਲਾਵਣਿਆ

॥1॥ ਰਹਾਉ ॥ ਹਰਿ ਜੀਉ ਸਾਚਾ ਸਾਚੀ ਨਾਈ ॥ ਗੁਰ ਪਰਸਾਦੀ ਕਿਸੈ ਮਿਲਾਈ ॥ ਗੁਰ ਸਬਦਿ ਮਿਲਹਿ ਸੇ ਵਿਛੁੜਹਿ ਨਾਹੀ ਸਹਜੇ ਸਚਿ ਸਮਾਵਣਿਆ ॥2॥ ਤੁਝ ਤੇ ਬਾਹਰਿ ਕਛੂ ਨ ਹੋਇ ॥ ਤੂੰ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਆਪੇ ਕਰੇ ਕਰਾਏ ਕਰਤਾ ਗੁਰਮਤਿ ਆਪਿ ਮਿਲਾਵਣਿਆ ॥3॥ ਕਾਮਣਿ ਗੁਣਵੰਤੀ ਹਰਿ ਪਾਏ ॥ ਭੈ ਭਾਇ ਸੀਗਾਰੁ ਬਣਾਏ ॥ ਸਤਿਗੁਰੁ ਸੇਵਿ ਸਦਾ ਸੋਹਾਗਣਿ ਸਚ ਉਪਦੇਸਿ ਸਮਾਵਣਿਆ ॥4॥

ਸਬਦੁ ਵਿਸਾਰਨਿ ਤਿਨਾ ਠਉਰੁ ਨ ਠਾਉ ॥ ਭ੍ਰਮਿ ਭੂਲੇ ਜਿਉ ਸੁੰਞੈ ਘਰਿ ਕਾਉ ॥ ਹਲਤੁ ਪਲਤੁ ਤਿਨੀ ਦੋਵੈ

ਗਵਾਏ ਦੁਖੇ ਦੁਖਿ ਵਿਹਾਵਣਿਆ ॥5॥ ਲਿਖਦਿਆ ਲਿਖਦਿਆ ਕਾਗਦ ਮਸੁ ਖੋਈ ॥ ਦੂਜੈ ਭਾਇ ਸੁਖੁ ਪਾਏ ਨ ਕੋਈ ॥ ਕੂੜੁ ਲਿਖਹਿ ਤੈ ਕੂੜੁ ਕਮਾਵਹਿ ਜਲਿ ਜਾਵਹਿ ਕੂੜਿ ਚਿਤੁ ਲਾਵਣਿਆ ॥6॥ ਗੁਰਮੁਖਿ ਸਚੋ ਸਚੁ ਲਿਖਹਿ ਵੀਚਾਰੁ ॥ ਸੇ ਜਨ ਸਚੇ ਪਾਵਹਿ ਮੋਖਦੁਆਰੁ ॥ ਸਚੁ ਕਾਗਦੁ ਕਲਮ ਮਸਵਾਣੀ ਸਚੁ ਲਿਖਿ ਸਚਿ ਸਮਾਵਣਿਆ ॥7॥ ਮੇਰਾ ਪ੍ਰਭੁ ਅੰਤਰਿ ਬੈਠਾ ਵੇਖੈ ॥ ਗੁਰ ਪਰਸਾਦੀ ਮਿਲੈ ਸੋਈ ਜਨੁ ਲੇਖੈ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥8॥22॥ ਰਾਗੁ ਮਾਝ ਮਹਲਾ 3 ॥ ਆਤਮਰਾਮ ਪਰਗਾਸੁ ਗੁਰ ਤੇ ਹੋਵੈ ॥ ਹਉਮੈ ਮੈਲੁ ਲਾਗੀ ਗੁਰ ਸਬਦੀ ਖੋਵੈ ॥ ਮਨੁ ਨਿਰਮਲੁ ਅਨਦਿਨੁ ਭਗਤੀ ਰਾਤਾ ਭਗਤਿ ਕਰੇ ਹਰਿ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਆਪਿ ਭਗਤਿ ਕਰਨਿ ਅਵਰਾ ਭਗਤਿ ਕਰਾਵਣਿਆ ॥ ਤਿਨਾ ਭਗਤ ਜਨਾ ਕਉ ਸਦ ਨਮਸਕਾਰੁ ਕੀਜੈ ਜੋ ਅਨਦਿਨੁ ਹਰਿ ਗੁਣ ਗਾਵਣਿਆ ॥1॥ ਰਹਾਉ ॥ ਆਪੇ ਕਰਤਾ ਕਾਰਣੁ ਕਰਾਏ ॥ ਜਿਤੁ ਭਾਵੈ ਤਿਤੁ ਕਾਰੈ ਲਾਏ ॥ ਪੂਰੈ ਭਾਗਿ ਗੁਰ ਸੇਵਾ ਹੋਵੈ ਗੁਰ ਸੇਵਾ ਤੇ ਸੁਖੁ ਪਾਵਣਿਆ

॥2॥ ਮਰਿ ਮਰਿ ਜੀਵੈ ਤਾ ਕਿਛੁ ਪਾਏ ॥ ਗੁਰ ਪਰਸਾਦੀ ਹਰਿ ਮੰਨਿ ਵਸਾਏ ॥ ਸਦਾ ਮੁਕਤੁ ਹਰਿ ਮੰਨਿ ਵਸਾਏ ਸਹਜੇ ਸਹਜਿ ਸਮਾਵਣਿਆ ॥3॥ ਬਹੁ ਕਰਮ ਕਮਾਵੈ ਮੁਕਤਿ ਨ ਪਾਏ ॥ ਦੇਸੰਤਰੁ ਭਵੈ ਦੂਜੈ ਭਾਇ ਖੁਆਏ ॥ ਬਿਰਥਾ ਜਨਮੁ ਗਵਾਇਆ ਕਪਟੀ ਬਿਨੁ ਸਬਦੈ ਦੁਖੁ ਪਾਵਣਿਆ ॥4॥ ਧਾਵਤੁ ਰਾਖੈ ਠਾਕਿ ਰਹਾਏ

॥ ਗੁਰ ਪਰਸਾਦੀ ਪਰਮਪਦੁ ਪਾਏ ॥ ਸਤਿਗੁਰੁ ਆਪੇ ਮੇਲਿ ਮਿਲਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥5॥

124

ਇਕਿ ਕੂੜਿ ਲਾਗੇ ਕੂੜੇ ਫਲ ਪਾਏ ॥ ਦੂਜੈ ਭਾਇ ਬਿਰਥਾ ਜਨਮੁ ਗਵਾਏ ॥ ਆਪਿ ਡੁਬੇ ਸਗਲੇ ਕੁਲ ਡੋਬੇ ਕੂੜੁ ਬੋਲਿ ਬਿਖੁ ਖਾਵਣਿਆ ॥6॥ ਇਸੁ ਤਨ ਮਹਿ ਮਨੁ ਕੋ ਗੁਰਮੁਖਿ ਦੇਖੈ ॥ ਭਾਇ ਭਗਤਿ ਜਾ ਹਉਮੈ ਸੋਖੈ ॥

ਸਿਧ ਸਾਧਿਕ ਮੋਨਿਧਾਰੀ ਰਹੇ ਲਿਵ ਲਾਇ ਤਿਨ ਭੀ ਤਨ ਮਹਿ ਮਨੁ ਨ ਦਿਖਾਵਣਿਆ ॥7॥ ਆਪਿ ਕਰਾਏ ਕਰਤਾ ਸੋਈ ॥ ਹੋਰੁ ਕਿ ਕਰੇ ਕੀਤੈ ਕਿਆ ਹੋਈ ॥ ਨਾਨਕ ਜਿਸੁ ਨਾਮੁ ਦੇਵੈ ਸੋ ਲੇਵੈ ਨਾਮੋ ਮੰਨਿ ਵਸਾਵਣਿਆ

॥8॥23॥ ਰਾਗੁ ਮਾਝ ਮਹਲਾ 3 ॥ ਇਸੁ ਗੁਫਾ ਮਹਿ ਅਖੁਟ ਭੰਡਾਰਾ ॥ ਤਿਸੁ ਵਿਚਿ ਵਸੈ ਹਰਿ ਅਲਖ

ਅਪਾਰਾ ॥ ਆਪੇ ਗੁਪਤੁ ਪਰਗਟੁ ਹੈ ਆਪੇ ਗੁਰ ਸਬਦੀ ਆਪੁ ਵੰਞਾਵਣਿਆ ॥1॥ ਹਉ ਵਾਰੀ ਜੀਉ ਵਾਰੀ ਅੰਮ੍ਰਿਤੁ ਨਾਮੁ ਮੰਨਿ ਵਸਾਵਣਿਆ ॥ ਅੰਮ੍ਰਿਤੁ ਨਾਮੁ ਮਹਾ ਰਸੁ ਮੀਠਾ ਗੁਰਮਤੀ ਅੰਮ੍ਰਿਤੁ ਪੀਆਵਣਿਆ ॥1॥

ਰਹਾਉ ॥ ਹਉਮੈ ਮਾਰਿ ਬਜਰ ਕਪਾਟ ਖੁਲ੍ਹਾਇਆ ॥ ਨਾਮੁ ਅਮੋਲਕੁ ਗੁਰ ਪਰਸਾਦੀ ਪਾਇਆ ॥ ਬਿਨੁ ਸਬਦੈ

ਨਾਮੁ ਨ ਪਾਏ ਕੋਈ ਗੁਰ ਕਿਰਪਾ ਮੰਨਿ ਵਸਾਵਣਿਆ ॥2॥ ਗੁਰਗਿਆਨ ਅੰਜਨੁ ਸਚੁ ਨੇਤ੍ਰੀ ਪਾਇਆ ॥ ਅੰਤਰਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥ ਜੋਤੀ ਜੋਤਿ ਮਿਲੀ ਮਨੁ ਮਾਨਿਆ ਹਰਿ ਦਰਿ ਸੋਭਾ ਪਾਵਣਿਆ ॥3॥

ਸਰੀਰਹੁ ਭਾਲਣਿ ਕੋ ਬਾਹਰਿ ਜਾਏ ॥ ਨਾਮੁ ਨ ਲਹੈ ਬਹੁਤੁ ਵੇਗਾਰਿ ਦੁਖੁ ਪਾਏ ॥ ਮਨਮੁਖ ਅੰਧੇ ਸੂਝੈ ਨਾਹੀ ਫਿਰਿ ਘਰਿ ਆਇ ਗੁਰਮੁਖਿ ਵਥੁ ਪਾਵਣਿਆ ॥4॥ ਗੁਰ ਪਰਸਾਦੀ ਸਚਾ ਹਰਿ ਪਾਏ ॥ ਮਨਿ ਤਨਿ ਵੇਖੈ ਹਉਮੈ ਮੈਲੁ ਜਾਏ ॥ ਬੈਸਿ ਸੁਥਾਨਿ ਸਦ ਹਰਿ ਗੁਣ ਗਾਵੈ ਸਚੈ ਸਬਦਿ ਸਮਾਵਣਿਆ ॥5॥ ਨਉ ਦਰ ਠਾਕੇ ਧਾਵਤੁ ਰਹਾਏ

॥ ਦਸਵੈ ਨਿਜ ਘਰਿ ਵਾਸਾ ਪਾਏ ॥ ਓਥੈ ਅਨਹਦ ਸਬਦ ਵਜਹਿ ਦਿਨੁ ਰਾਤੀ ਗੁਰਮਤੀ ਸਬਦੁ ਸੁਣਾਵਣਿਆ

॥6॥ ਬਿਨੁ ਸਬਦੈ ਅੰਤਰਿ ਆਨੇਰਾ ॥ ਨ ਵਸਤੁ ਲਹੈ ਨ ਚੂਕੈ ਫੇਰਾ ॥ ਸਤਿਗੁਰ ਹਥਿ ਕੁੰਜੀ ਹੋਰਤੁ ਦਰੁ ਖੁਲੈ

ਨਾਹੀ ਗੁਰੁ ਪੂਰੈ ਭਾਗਿ ਮਿਲਾਵਣਿਆ ॥7॥ ਗੁਪਤੁ ਪਰਗਟੁ ਤੂੰ ਸਭਨੀ ਥਾਈ ॥ ਗੁਰ ਪਰਸਾਦੀ ਮਿਲਿ ਸੋਝੀ ਪਾਈ ॥ ਨਾਨਕ ਨਾਮੁ ਸਲਾਹਿ ਸਦਾ ਤੂੰ ਗੁਰਮੁਖਿ ਮੰਨਿ ਵਸਾਵਣਿਆ ॥8॥24॥ ਰਾਗੁ ਮਾਝ ਮਹਲਾ 3 ॥

ਗੁਰਮੁਖਿ ਮਿਲੈ ਮਿਲਾਏ ਆਪੇ ॥ ਕਾਲੁ ਨ ਜੋਹੈ ਦੁਖੁ ਨ ਸੰਤਾਪੇ ॥ ਹਉਮੈ ਮਾਰਿ ਬੰਧਨ ਸਭਿ ਤੋੜੈ ਗੁਰਮੁਖਿ

ਸਬਦਿ ਸੁਹਾਵਣਿਆ ॥1॥ ਹਉ ਵਾਰੀ ਜੀਉ ਵਾਰੀ ਹਰਿ ਹਰਿ ਨਾਮਿ ਸੁਹਾਵਣਿਆ ॥ ਗੁਰਮੁਖਿ ਗਾਵੈ ਗੁਰਮੁਖਿ

125

ਨਾਚੈ ਹਰਿ ਸੇਤੀ ਚਿਤੁ ਲਾਵਣਿਆ ॥1॥ ਰਹਾਉ ॥ ਗੁਰਮੁਖਿ ਜੀਵੈ ਮਰੈ ਪਰਵਾਣੁ ॥ ਆਰਜਾ ਨ ਛੀਜੈ ਸਬਦੁ ਪਛਾਣੁ ॥ ਗੁਰਮੁਖਿ ਮਰੈ ਨ ਕਾਲੁ ਨ ਖਾਏ ਗੁਰਮੁਖਿ ਸਚਿ ਸਮਾਵਣਿਆ ॥2॥ ਗੁਰਮੁਖਿ ਹਰਿ ਦਰਿ ਸੋਭਾ ਪਾਏ ॥ ਗੁਰਮੁਖਿ ਵਿਚਹੁ ਆਪੁ ਗਵਾਏ ॥ ਆਪਿ ਤਰੈ ਕੁਲ ਸਗਲੇ ਤਾਰੇ ਗੁਰਮੁਖਿ ਜਨਮੁ ਸਵਾਰਣਿਆ ॥3॥

ਗੁਰਮੁਖਿ ਦੁਖੁ ਕਦੇ ਨ ਲਗੈ ਸਰੀਰਿ ॥ ਗੁਰਮੁਖਿ ਹਉਮੈ ਚੂਕੈ ਪੀਰ ॥ ਗੁਰਮੁਖਿ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਗੁਰਮੁਖਿ ਸਹਜਿ ਸਮਾਵਣਿਆ ॥4॥ ਗੁਰਮੁਖਿ ਨਾਮੁ ਮਿਲੈ ਵਡਿਆਈ ॥ ਗੁਰਮੁਖਿ ਗੁਣ ਗਾਵੈ ਸੋਭਾ ਪਾਈ

॥ ਸਦਾ ਅਨੰਦਿ ਰਹੈ ਦਿਨੁ ਰਾਤੀ ਗੁਰਮੁਖਿ ਸਬਦੁ ਕਰਾਵਣਿਆ ॥5॥ ਗੁਰਮੁਖਿ ਅਨਦਿਨੁ ਸਬਦੇ ਰਾਤਾ ॥

ਗੁਰਮੁਖਿ ਜੁਗ ਚਾਰੇ ਹੈ ਜਾਤਾ ॥ ਗੁਰਮੁਖਿ ਗੁਣ ਗਾਵੈ ਸਦਾ ਨਿਰਮਲੁ ਸਬਦੇ ਭਗਤਿ ਕਰਾਵਣਿਆ ॥6॥ ਬਾਝੁ ਗੁਰੂ ਹੈ ਅੰਧ ਅੰਧਾਰਾ ॥ ਜਮਕਾਲਿ ਗਰਠੇ ਕਰਹਿ ਪੁਕਾਰਾ ॥ ਅਨਦਿਨੁ ਰੋਗੀ ਬਿਸਟਾ ਕੇ ਕੀੜੇ ਬਿਸਟਾ ਮਹਿ ਦੁਖੁ ਪਾਵਣਿਆ ॥7॥ ਗੁਰਮੁਖਿ ਆਪੇ ਕਰੇ ਕਰਾਏ ॥ ਗੁਰਮੁਖਿ ਹਿਰਦੈ ਵੁਠਾ ਆਪਿ ਆਏ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥8॥25॥ ਮਾਝ ਮਹਲਾ 3 ॥ ਏਕਾ ਜੋਤਿ ਜੋਤਿ ਹੈ ਸਰੀਰਾ ॥ ਸਬਦਿ ਦਿਖਾਏ ਸਤਿਗੁਰੁ ਪੂਰਾ ॥ ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥1॥ ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ ॥ ਬਾਝੁ ਗੁਰੂ ਕੋ ਸਹਜੁ ਨ ਪਾਏ ਗੁਰਮੁਖਿ ਸਹਜਿ ਸਮਾਵਣਿਆ ॥1॥ ਰਹਾਉ

॥ ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ ॥ ਤੂੰ ਆਪੇ ਨਦਰੀ ਜਗਤੁ ਪਰੋਵਹਿ ॥ ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥2॥ ਆਪੇ ਕਰਤਾ ਕਰੇ ਕਰਾਏ ॥ ਆਪੇ ਸਬਦੁ ਗੁਰ ਮੰਨਿ ਵਸਾਏ ॥ ਸਬਦੇ ਉਪਜੈ

ਅੰਮ੍ਰਿਤਬਾਣੀ ਗੁਰਮੁਖਿ ਆਖਿ ਸੁਣਾਵਣਿਆ ॥3॥ ਆਪੇ ਕਰਤਾ ਆਪੇ ਭੁਗਤਾ ॥ ਬੰਧਨ ਤੋੜੇ ਸਦਾ ਹੈ ਮੁਕਤਾ ॥

ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥4॥ ਆਪੇ ਮਾਇਆ ਆਪੇ ਛਾਇਆ ॥ ਆਪੇ ਮੋਹੁ ਸਭੁ ਜਗਤੁ ਉਪਾਇਆ ॥ ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥5॥ ਆਪੇ ਕਰੇ ਕਰਾਏ ਆਪੇ ॥

ਆਪੇ ਥਾਪਿ ਉਥਾਪੇ ਆਪੇ ॥ ਤੁਝ ਤੇ ਬਾਹਰਿ ਕਛੂ ਨ ਹੋਵੈ ਤੂੰ ਆਪੇ ਕਾਰੈ ਲਾਵਣਿਆ ॥6॥ ਆਪੇ ਮਾਰੇ ਆਪਿ ਜੀਵਾਏ ॥ ਆਪੇ ਮੇਲੇ ਮੇਲਿ ਮਿਲਾਏ ॥ ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥7॥

126

ਆਪੇ ਊਚਾ ਊਚੋ ਹੋਈ ॥ ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ

ਵਿਖਾਲਣਿਆ ॥8॥26॥ ਰਾਗੁ ਮਾਝ ਮਹਲਾ 3 ॥ ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ ॥ ਗੁਰ ਪਰਸਾਦੀ ਘਰ ਹੀ ਮਹਿ ਪਾਈ ॥ ਸਦਾ ਸਰੇਵੀ ਇਕਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ ॥ ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥1॥

ਰਹਾਉ ॥ ਘਰ ਮਹਿ ਧਰਤੀ ਧਉਲੁ ਪਾਤਾਲਾ ॥ ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ ॥ ਸਦਾ ਅਨੰਦਿ ਰਹੈ

ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥2॥ ਕਾਇਆ ਅੰਦਰਿ ਹਉਮੈ ਮੇਰਾ ॥ ਜੰਮਣੁ ਮਰਣੁ ਨ ਚੂਕੈ ਫੇਰਾ

॥ ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥3॥ ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ

॥ ਦੁਹੀ ਮਿਲਿ ਕੈ ਸ੍ਰਿਸਟਿ ਉਪਾਈ ॥ ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ

॥4॥ ਘਰ ਹੀ ਮਾਹਿ ਦੂਜੈ ਭਾਇ ਅਨੇਰਾ ॥ ਚਾਨਣੁ ਹੋਵੈ ਛੋਡੈ ਹਉਮੈ ਮੇਰਾ ॥ ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥5॥ ਅੰਤਰਿ ਜੋਤਿ ਪਰਗਟੁ ਪਾਸਾਰਾ ॥ ਗੁਰ ਸਾਖੀ ਮਿਟਿਆ ਅੰਧਿਆਰਾ ॥

ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥6॥ ਅੰਦਰਿ ਮਹਲ ਰਤਨੀ ਭਰੇ ਭੰਡਾਰਾ ॥

ਗੁਰਮੁਖਿ ਪਾਏ ਨਾਮੁ ਅਪਾਰਾ ॥ ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥7॥ ਆਪੇ ਵਥੁ ਰਾਖੈ ਆਪੇ ਦੇਇ ॥ ਗੁਰਮੁਖਿ ਵਣਜਹਿ ਕੇਈ ਕੇਇ ॥ ਨਾਨਕ ਜਿਸੁ ਨਦਰਿ ਕਰੈ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥8॥27॥ ਰਾਗੁ ਮਾਝ ਮਹਲਾ 3 ॥ ਹਰਿ ਆਪੇ ਮੇਲੇ ਸੇਵ ਕਰਾਏ ॥ ਗੁਰ ਕੈ ਸਬਦਿ ਭਾਉ ਦੂਜਾ ਜਾਏ ॥ ਹਰਿ ਨਿਰਮਲੁ ਸਦਾ ਗੁਣਦਾਤਾ ਹਰਿ ਗੁਣ ਮਹਿ ਆਪਿ ਸਮਾਵਣਿਆ ॥1॥ ਹਉ ਵਾਰੀ ਜੀਉ ਵਾਰੀ ਸਚੁ ਸਚਾ ਹਿਰਦੈ ਵਸਾਵਣਿਆ ॥ ਸਚਾ ਨਾਮੁ ਸਦਾ ਹੈ ਨਿਰਮਲੁ ਗੁਰ ਸਬਦੀ ਮੰਨਿ ਵਸਾਵਣਿਆ

॥1॥ ਰਹਾਉ ॥ ਆਪੇ ਗੁਰੁ ਦਾਤਾ ਕਰਮਬਿਧਾਤਾ ॥ ਸੇਵਕ ਸੇਵਹਿ ਗੁਰਮੁਖਿ ਹਰਿ ਜਾਤਾ ॥ ਅੰਮ੍ਰਿਤਿ ਨਾਮਿ ਸਦਾ ਜਨ ਸੋਹਹਿ ਗੁਰਮਤਿ ਹਰਿ ਰਸੁ ਪਾਵਣਿਆ ॥2॥ ਇਸੁ ਗੁਫਾ ਮਹਿ ਇਕੁ ਥਾਨੁ ਸੁਹਾਇਆ ॥ ਪੂਰੈ

ਗੁਰਿ ਹਉਮੈ ਭਰਮੁ ਚੁਕਾਇਆ ॥ ਅਨਦਿਨੁ ਨਾਮੁ ਸਲਾਹਨਿ ਰੰਗਿ ਰਾਤੇ ਗੁਰ ਕਿਰਪਾ ਤੇ ਪਾਵਣਿਆ ॥3॥

127

ਗੁਰ ਕੈ ਸਬਦਿ ਇਹੁ ਗੁਫਾ ਵੀਚਾਰੇ ॥ ਨਾਮੁ ਨਿਰੰਜਨੁ ਅੰਤਰਿ ਵਸੈ ਮੁਰਾਰੇ ॥ ਹਰਿ ਗੁਣ ਗਾਵੈ ਸਬਦਿ ਸੁਹਾਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥4॥ ਜਮੁ ਜਾਗਾਤੀ ਦੂਜੈ ਭਾਇ ਕਰੁ ਲਾਏ ॥ ਨਾਵਹੁ ਭੂਲੇ ਦੇਇ ਸਜਾਏ ॥ ਘੜੀ ਮੁਹਤ ਕਾ ਲੇਖਾ ਲੇਵੈ ਰਤੀਅਹੁ ਮਾਸਾ ਤੋਲ ਕਢਾਵਣਿਆ ॥5॥ ਪੇਈਅੜੈ ਪਿਰੁ ਚੇਤੇ ਨਾਹੀ ॥ ਦੂਜੈ ਮੁਠੀ ਰੋਵੈ

ਧਾਹੀ ॥ ਖਰੀ ਕੁਆਲਿਓ ਕੁਰੂਪਿ ਕੁਲਖਣੀ ਸੁਪਨੈ ਪਿਰੁ ਨਹੀ ਪਾਵਣਿਆ ॥6॥ ਪੇਈਅੜੈ ਪਿਰੁ ਮੰਨਿ ਵਸਾਇਆ

॥ ਪੂਰੈ ਗੁਰਿ ਹਦੂਰਿ ਦਿਖਾਇਆ ॥ ਕਾਮਣਿ ਪਿਰੁ ਰਾਖਿਆ ਕੰਠਿ ਲਾਇ ਸਬਦੇ ਪਿਰੁ ਰਾਵੈ ਸੇਜ ਸੁਹਾਵਣਿਆ

॥7॥ ਆਪੇ ਦੇਵੈ ਸਦਿ ਬੁਲਾਏ ॥ ਆਪਣਾ ਨਾਉ ਮੰਨਿ ਵਸਾਏ ॥ ਨਾਨਕ ਨਾਮੁ ਮਿਲੈ ਵਡਿਆਈ ਅਨਦਿਨੁ ਸਦਾ ਗੁਣ ਗਾਵਣਿਆ ॥8॥28॥ ਰਾਗੁ ਮਾਝ ਮਹਲਾ 3 ॥ ਊਤਮੁ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰੁ ਸੇਵਹਿ ਘਰ ਮਾਹਿ ਉਦਾਸਾ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥1॥ ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥ ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ

॥1॥ ਰਹਾਉ ॥ ਅਲਖੁ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥ ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥2॥ ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿਬਿਧਿ ਮਾਇਆ ਕਾਰਣਿ ਲੂਝੈ ॥ ਤ੍ਰਿਬਿਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥3॥ ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਸ ਧਾਵੈ ॥ ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ

॥4॥ ਹਉ ਹਉ ਕਰੈ ਤੈ ਆਪੁ ਜਣਾਏ ॥ ਬਹੁ ਕਰਮ ਕਰੈ ਕਿਛੁ ਥਾਇ ਨ ਪਾਏ ॥ ਤੁਝ ਤੇ ਬਾਹਰਿ ਕਿਛੂ ਨ ਹੋਵੈ

ਬਖਸੇ ਸਬਦਿ ਸੁਹਾਵਣਿਆ ॥5॥ ਉਪਜੈ ਪਚੈ ਹਰਿ ਬੂਝੈ ਨਾਹੀ ॥ ਅਨਦਿਨੁ ਦੂਜੈ ਭਾਇ ਫਿਰਾਹੀ ॥ ਮਨਮੁਖ

ਜਨਮੁ ਗਇਆ ਹੈ ਬਿਰਥਾ ਅੰਤਿ ਗਇਆ ਪਛੁਤਾਵਣਿਆ ॥6॥ ਪਿਰੁ ਪਰਦੇਸਿ ਸਿਗਾਰੁ ਬਣਾਏ ॥ ਮਨਮੁਖੁ ਅੰਧੁ ਐਸੇ ਕਰਮ ਕਮਾਏ ॥ ਹਲਤਿ ਨ ਸੋਭਾ ਪਲਤਿ ਨ ਢੋਈ ਬਿਰਥਾ ਜਨਮੁ ਗਵਾਵਣਿਆ ॥7॥ ਹਰਿ ਕਾ ਨਾਮੁ ਕਿਨੈ ਵਿਰਲੈ ਜਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਸਹਜੇ ਹੀ ਸੁਖੁ ਪਾਵਣਿਆ ॥8॥ ਸਭ ਮਹਿ ਵਰਤੈ ਏਕੋ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਨਾਮਿ ਰਤੇ ਜਨ ਸੋਹਹਿ

128

ਕਰਿ ਕਿਰਪਾ ਆਪਿ ਮਿਲਾਵਣਿਆ ॥9॥29॥ ਰਾਗੁ ਮਾਝ ਮਹਲਾ 3 ॥ ਮਨਮੁਖ ਪੜਹਿ ਪੰਡਿਤ ਕਹਾਵਹਿ ॥

ਦੂਜੈ ਭਾਇ ਮਹਾ ਦੁਖੁ ਪਾਵਹਿ ॥ ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥1॥ ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ ॥ ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ

॥1॥ ਰਹਾਉ ॥ ਵੇਦੁ ਪੜਹਿ ਹਰਿ ਰਸੁ ਨਹੀ ਆਇਆ ॥ ਵਾਦੁ ਵਖਾਣਹਿ ਮੋਹੇ ਮਾਇਆ ॥ ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥2॥ ਅਕਥੋ ਕਥੀਐ ਸਬਦਿ ਸੁਹਾਵੈ ॥ ਗੁਰਮਤੀ ਮਨਿ ਸਚੋ ਭਾਵੈ ॥ ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥3॥ ਜੋ ਸਚਿ ਰਤੇ ਤਿਨ ਸਚੋ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥4॥ ਕੂੜੁ ਕੁਸਤੁ ਤਿਨਾ ਮੈਲੁ ਨ ਲਾਗੈ ॥ ਗੁਰ ਪਰਸਾਦੀ ਅਨਦਿਨੁ ਜਾਗੈ ॥ ਨਿਰਮਲੁ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥ 5॥

ਤ੍ਰੈ ਗੁਣ ਪੜਹਿ ਹਰਿ ਤਤੁ ਨ ਜਾਣਹਿ ॥ ਮੂਲਹੁ ਭੁਲੇ ਗੁਰ ਸਬਦੁ ਨ ਪਛਾਣਹਿ ॥ ਮੋਹਿ ਬਿਆਪੇ ਕਿਛੁ ਸੂਝੈ ਨਾਹੀ ਗੁਰ ਸਬਦੀ ਹਰਿ ਪਾਵਣਿਆ ॥6॥ ਵੇਦੁ ਪੁਕਾਰੈ ਤ੍ਰਿਬਿਧਿ ਮਾਇਆ ॥ ਮਨਮੁਖ ਨ ਬੂਝਹਿ ਦੂਜੈ ਭਾਇਆ ॥ ਤ੍ਰੈ

ਗੁਣ ਪੜਹਿ ਹਰਿ ਏਕੁ ਨ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥7॥ ਜਾ ਤਿਸੁ ਭਾਵੈ ਤਾ ਆਪਿ ਮਿਲਾਏ ॥ ਗੁਰ ਸਬਦੀ ਸਹਸਾ ਦੂਖੁ ਚੁਕਾਏ ॥ ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥8॥30॥ ਰਾਗੁ ਮਾਝ ਮਹਲਾ 3 ॥ ਨਿਰਗੁਣੁ ਸਰਗੁਣੁ ਆਪੇ ਸੋਈ ॥ ਤਤੁ ਪਛਾਣੈ ਸੋ ਪੰਡਿਤੁ ਹੋਈ ॥ ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥1॥ ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ ॥ ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲੁ ਨਾਮੁ ਧਿਆਵਣਿਆ ॥1॥ ਰਹਾਉ ॥ ਸੋ ਨਿਹਕਰਮੀ ਜੋ ਸਬਦੁ ਬੀਚਾਰੇ ॥

ਅੰਤਰਿ ਤਤੁ ਗਿਆਨਿ ਹਉਮੈ ਮਾਰੇ ॥ ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥2॥ ਹਉਮੈ

ਕਰੈ ਨਿਹਕਰਮੀ ਨ ਹੋਵੈ ॥ ਗੁਰ ਪਰਸਾਦੀ ਹਉਮੈ ਖੋਵੈ ॥ ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰ ਸਬਦੀ ਗੁਣ ਗਾਵਣਿਆ ॥3॥ ਹਰਿ ਸਰੁ ਸਾਗਰੁ ਨਿਰਮਲੁ ਸੋਈ ॥ ਸੰਤ ਚੁਗਹਿ ਨਿਤ ਗੁਰਮੁਖਿ ਹੋਈ ॥ ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥4॥ ਨਿਰਮਲ ਹੰਸਾ ਪ੍ਰੇਮਿ ਪਿਆਰਿ ॥ ਹਰਿ ਸਰਿ ਵਸੈ ਹਉਮੈ ਮਾਰਿ ॥

129

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥5॥ ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ ॥

ਇਸਨਾਨੁ ਕਰੈ ਪਰੁ ਮੈਲੁ ਨ ਜਾਈ ॥ ਜੀਵਤੁ ਮਰੈ ਗੁਰ ਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥6॥ ਰਤਨੁ ਪਦਾਰਥੁ ਘਰ ਤੇ ਪਾਇਆ ॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥7॥ ਆਪਿ ਉਪਾਏ ਤੈ ਆਪੇ ਵੇਖੈ ॥ ਸਤਿਗੁਰੁ ਸੇਵੈ ਸੋ ਜਨੁ ਲੇਖੈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥8॥31॥ ਰਾਗੁ ਮਾਝ ਮਹਲਾ 3 ॥ ਮਾਇਆ ਮੋਹੁ ਜਗਤੁ ਸਬਾਇਆ ॥ ਤ੍ਰੈ ਗੁਣ ਦੀਸਹਿ ਮੋਹੇ ਮਾਇਆ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥1॥ ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ ॥ ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ

॥1॥ ਰਹਾਉ ॥ ਦੇਵੀ ਦੇਵਾ ਮੂਲੁ ਹੈ ਮਾਇਆ ॥ ਸਿੰਮ੍ਰਿਤਿ ਸਾਸਤ ਜਿਨਿ ਉਪਾਇਆ ॥ ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥2॥ ਤਿਸੁ ਵਿਚਿ ਗਿਆਨੁ ਰਤਨੁ ਇਕੁ ਪਾਇਆ ॥ ਗੁਰ ਪਰਸਾਦੀ ਮੰਨਿ ਵਸਾਇਆ

॥ ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥3॥ ਪੇਈਅੜੈ ਧਨ ਭਰਮਿ ਭੁਲਾਣੀ ॥ ਦੂਜੈ ਲਾਗੀ ਫਿਰਿ ਪਛੋਤਾਣੀ ॥ ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ ਨ ਪਾਵਣਿਆ ॥4॥ ਪੇਈਅੜੈ ਧਨ ਕੰਤੁ ਸਮਾਲੇ ॥ ਗੁਰ ਪਰਸਾਦੀ ਵੇਖੈ ਨਾਲੇ ॥ ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥5॥ ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ ॥ ਦੂਜਾ ਭਾਉ ਗੁਰ ਸਬਦਿ ਜਲਾਇਆ ॥ ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਿਸੰਗਤਿ ਹਰਿ ਗੁਣ ਗਾਵਣਿਆ ॥6॥ ਸਤਿਗੁਰੁ ਨ ਸੇਵੈ ਸੋ ਕਾਹੇ ਆਇਆ ॥ ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ ॥

ਮਨਮੁਖਿ ਨਾਮੁ ਚਿਤਿ ਨ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥7॥ ਜਿਨਿ ਸ੍ਰਿਸਟਿ ਸਾਜੀ ਸੋਈ ਜਾਣੈ ॥ ਆਪੇ ਮੇਲੈ ਸਬਦਿ ਪਛਾਣੈ ॥ ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥8॥32॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 4 ਅਸਟਪਦੀ ਘਰ 1 ॥ ਆਦਿ ਪੁਰਖੁ ਅਪਰੰਪਰੁ ਆਪੇ ॥ ਆਪੇ ਥਾਪੈ ਥਾਪਿ ਉਥਾਪੈ ॥ ਸਭ

ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ ॥

130

ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥1॥ ਰਹਾਉ ॥ ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥ ਤੁਧ ਬਿਨੁ ਦੂਜਾ ਅਵਰੁ ਨ ਕੋਈ ॥ ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥2॥ ਤੂੰ ਆਪੇ ਸਚਾ ਸਿਰਜਣਹਾਰਾ ॥ ਭਗਤੀ ਭਰੇ ਤੇਰੇ ਭੰਡਾਰਾ ॥ ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥3॥

ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥ ਤੁਧੁ ਸਾਲਾਹੀ ਪ੍ਰੀਤਮ ਮੇਰੇ ॥ ਤੁਧ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ

ਪਾਵਣਿਆ ॥4॥ ਅਗਮੁ ਅਗੋਚਰੁ ਮਿਤਿ ਨਹੀ ਪਾਈ ॥ ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥ ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥5॥ ਰਸਨਾ ਗੁਣਵੰਤੀ ਗੁਣ ਗਾਵੈ ॥ ਨਾਮੁ ਸਲਾਹੇ ਸਚੇ ਭਾਵੈ ॥ ਗੁਰਮੁਖਿ

ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥6॥ ਮਨਮੁਖੁ ਕਰਮ ਕਰੇ ਅਹੰਕਾਰੀ ॥ ਜੂਐ ਜਨਮੁ ਸਭ ਬਾਜੀ ਹਾਰੀ ॥ ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣੁ ਜਾਵਣਿਆ ॥7॥ ਆਪੇ ਕਰਤਾ ਦੇ ਵਡਿਆਈ ॥ ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥ ਨਾਨਕ ਨਾਮੁ ਮਿਲੈ ਭਉਭੰਜਨੁ ਗੁਰ ਸਬਦੀ ਸੁਖੁ ਪਾਵਣਿਆ ॥8॥1॥ ॥1॥32॥1॥34॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 5 ਅਸਟਪਦੀਆ ਘਰੁ 1 ॥ ਅੰਤਰਿ ਅਲਖੁ ਨ ਜਾਈ ਲਖਿਆ ॥ ਨਾਮੁ ਰਤਨੁ ਲੈ ਗੁਝਾ ਰਖਿਆ ॥

ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥1॥ ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ

॥ ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥1॥ ਰਹਾਉ ॥ ਸਾਧਿਕ ਸਿਧ ਜਿਸੈ ਕਉ ਫਿਰਦੇ ॥ ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥ ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥2॥ ਆਠ ਪਹਰ ਤੁਧੁ ਜਾਪੇ ਪਵਨਾ ॥ ਧਰਤੀ ਸੇਵਕ ਪਾਇਕ ਚਰਨਾ ॥ ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥3॥ ਸਾਚਾ ਸਾਹਿਬੁ ਗੁਰਮੁਖਿ ਜਾਪੈ ॥ ਪੂਰੇ ਗੁਰ ਕੈ ਸਬਦਿ ਸਿਞਾਪੈ ॥ ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥4॥

ਤਿਸੁ ਘਰਿ ਸਹਜਾ ਸੋਈ ਸੁਹੇਲਾ ॥ ਅਨਦ ਬਿਨੋਦ ਕਰੇ ਸਦ ਕੇਲਾ ॥ ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥5॥ ਪਹਿਲੋ ਦੇ ਤੈਂ ਰਿਜਕੁ ਸਮਾਹਾ ॥ ਪਿਛੋ ਦੇ ਤੈ؈ ਜੰਤੁ ਉਪਾਹਾ ॥ ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥6॥ ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥ ਸਾਧ ਜਨਾ ਕਾ ਮੰਤ੍ਰੁ ਕਮਾਏ ॥ ਆਪਿ ਤਰੈ ਸਗਲੇ ਕੁਲ

131

ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥7॥ ਤੂੰ ਵਡਾ ਤੂੰ ਊਚੋ ਊਚਾ ॥ ਤੂੰ ਬੇਅੰਤੁ ਅਤਿ ਮੂਚੋ ਮੂਚਾ ॥ ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥8॥1॥ ਰਾਗੁ ਮਾਝ ਮਹਲਾ 5 ॥ ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ ॥ ਕਉਣੁ ਸੁ ਗਿਆਨੀ ਕਉਣੁ ਸੁ ਬਕਤਾ ॥ ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥1॥ ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ ॥ ਕਿਨਿ ਬਿਧਿ ਆਵਣੁ ਜਾਵਣੁ ਤੂਟਾ ॥ ਕਉਣੁ ਕਰਮੁ ਕਉਣੁ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥2॥ ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ ॥ ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ ॥ ਕਿਨ ਬਿਧਿ ਮਿਲੀਐ ਕਿਨ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥3॥ ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ ॥ ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ ॥ ਕਉਣ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥4॥ ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ ॥ ਗੁਰਮੁਖਿ ਗਿਆਨੀ ਗੁਰਮੁਖਿ

ਬਕਤਾ ॥ ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥5॥ ਹਉਮੈ ਬਾਧਾ ਗੁਰਮੁਖਿ ਛੂਟਾ ॥

ਗੁਰਮੁਖਿ ਆਵਣੁ ਜਾਵਣੁ ਤੂਟਾ ॥ ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥6॥

ਗੁਰਮੁਖਿ ਸੁਖੀਆ ਮਨਮੁਖਿ ਦੁਖੀਆ ॥ ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ ॥ ਗੁਰਮੁਖਿ ਮਿਲੀਐ ਮਨਮੁਖਿ

ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥7॥ ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ ॥ ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ ॥ ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥8॥ ਸਗਲੀ ਬਣਤ ਬਣਾਈ ਆਪੇ ॥ ਆਪੇ ਕਰੈ ਕਰਾਏ ਥਾਪੇ ॥ ਇਕਸ ਤੇ ਹੋਇਓ ਅਨੰਤਾ ਨਾਨਕ ਏਕਸ ਮਾਹਿ ਸਮਾਏ ਜੀਉ ॥9॥2॥ ਰਾਗੁ ਮਾਝ ਮਹਲਾ 5 ॥ ਪ੍ਰਭੁ ਅਬਿਨਾਸੀ ਤਾ ਕਿਆ ਕਾੜਾ ॥ ਹਰਿ ਭਗਵੰਤਾ ਤਾ ਜਨੁ ਖਰਾ ਸੁਖਾਲਾ ॥ ਜੀਅ ਪ੍ਰਾਨ ਮਾਨ ਸੁਖਦਾਤਾ ਤੂੰ ਕਰਹਿ ਸੋਈ ਸੁਖੁ ਪਾਵਣਿਆ ॥1॥ ਹਉ ਵਾਰੀ ਜੀਉ ਵਾਰੀ ਗੁਰਮੁਖਿ

ਮਨਿ ਤਨਿ ਭਾਵਣਿਆ ॥ ਤੂੰ ਮੇਰਾ ਪਰਬਤੁ ਤੂੰ ਮੇਰਾ ਓਲਾ ਤੁਮ ਸੰਗਿ ਲਵੈ ਨ ਲਾਵਣਿਆ ॥1॥ ਰਹਾਉ ॥ ਤੇਰਾ ਕੀਤਾ ਜਿਸੁ ਲਾਗੈ ਮੀਠਾ ॥ ਘਟਿ ਘਟਿ ਪਾਰਬ੍ਰਹਮੁ ਤਿਨਿ ਜਨਿ ਡੀਠਾ ॥ ਥਾਨ ਥਨੰਤਰਿ ਤੂੰ ਹੈ ਤੂੰ ਹੈ ਇਕੋ ਇਕੁ ਵਰਤਾਵਣਿਆ ॥2॥ ਸਗਲ ਮਨੋਰਥ ਤੂੰ ਦੇਵਣਹਾਰਾ ॥ ਭਗਤੀ ਭਾਇ ਭਰੇ ਭੰਡਾਰਾ ॥ ਦਇਆ ਧਾਰਿ ਰਾਖੇ ਤੁਧੁ ਸੇਈ

132

ਪੂਰੈ ਕਰਮਿ ਸਮਾਵਣਿਆ ॥3॥ ਅੰਧ ਕੂਪ ਤੇ ਕੰਢੈ ਚਾੜੇ ॥ ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥ ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥4॥ ਐਥੈ ਓਥੈ ਤੂੰ ਹੈ ਰਖਵਾਲਾ ॥ ਮਾਤ ਗਰਭ ਮਹਿ ਤੁਮ ਹੀ ਪਾਲਾ ॥ ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥5॥ ਕਿਆ ਗੁਣ ਤੇਰੇ ਆਖਿ ਸਮਾਲੀ ॥ ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥ ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧ ਬਿਨੁ ਅਵਰੁ ਨ ਜਾਨਣਿਆ ॥6॥ ਜਿਸ ਕਉ ਤੂੰ ਪ੍ਰਭ ਭਇਆ ਸਹਾਈ

॥ ਤਿਸੁ ਤਤੀ ਵਾਉ ਨ ਲਗੈ ਕਾਈ ॥ ਤੂ ਸਾਹਿਬੁ ਸਰਣਿ ਸੁਖਦਾਤਾ ਸਤਿਸੰਗਤਿ ਜਪਿ ਪ੍ਰਗਟਾਵਣਿਆ ॥7॥ ਤੂੰ ਊਚ ਅਥਾਹੁ ਅਪਾਰੁ ਅਮੋਲਾ ॥ ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥ ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥8॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਝ ਮਹਲਾ 5 ਘਰੁ 2 ॥ ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥1॥ ਰਹਾਉ ॥ ਸੰਤਾ ਸੰਗਤਿ ਪਾਈਐ ॥ ਜਿਤੁ ਜਮ ਕੈ ਪੰਥਿ ਨ ਜਾਈਐ ॥ ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥1॥ ਜੋ ਸਿਮਰੰਦੇ ਸਾਈਂਐ ॥ ਨਰਕਿ ਨ ਸੇਈ ਪਾਈਐ ॥ ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥2॥ ਸੇਈ ਸੁੰਦਰ ਸੋਹਣੇ

॥ ਸਾਧਸੰਗਿ ਜਿਨ ਬੈਹਣੇ ॥ ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥3॥ ਹਰਿ ਅਮਿਉ ਰਸਾਇਣੁ ਪੀਵੀਐ

॥ ਮੁਹਿ ਡਿਠੈ ਜਨ ਕੈ ਜੀਵੀਐ ॥ ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥4॥ ਜੋ ਹਰਿ ਕੀਤਾ ਆਪਣਾ

॥ ਤਿਨਹਿ ਗੁਸਾਈ ਜਾਪਣਾ ॥ ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥5॥ ਮਨ ਮਧੇ ਪ੍ਰਭੁ ਅਵਗਾਹੀਆ ॥

ਏਹਿ ਰਸ ਭੋਗਣ ਪਾਤਿਸਾਹੀਆ ॥ ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥6॥ ਕਰਤਾ ਮੰਨਿ ਵਸਾਇਆ

॥ ਜਨਮੈ ਕਾ ਫਲੁ ਪਾਇਆ ॥ ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥7॥ ਅਟਲੁ ਪਦਾਰਥੁ ਪਾਇਆ ॥ ਭੈ ਭੰਜਨ ਕੀ ਸਰਣਾਇਆ ॥ ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥8॥1॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗ ਮਾਝ ਮਹਲਾ 5 ਅਸਟਪਦੀ ਘਰੁ 3 ॥ ਹਰਿ ਜਪਿ ਜਪੇ ਮਨੁ ਧੀਰੇ ॥ 1 ॥ ਰਹਾਉ ॥ ਸਿਮਰਿ ਸਿਮਰਿ ਗੁਰਦੇਉ

133

ਮਿਟਿ ਗਏ ਭੈ ਦੂਰੇ ॥1॥ ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥2॥ ਚਰਨ ਸੇਵ ਸੰਤ ਸਾਧ ਕੇ ਸਗਲ ਮਨੋਰਥ ਪੂਰੇ ॥3॥ ਘਟਿ ਘਟਿ ਏਕੁ ਵਰਤਦਾ ਜਲਿ ਥਲਿ ਮਹੀਅਲਿ ਪੂਰੇ ॥4॥ ਪਾਪ ਬਿਨਾਸਨੁ ਸੇਵਿਆ ਪਵਿਤ੍ਰ

ਸੰਤਨ ਕੀ ਧੂਰੇ ॥5॥ ਸਭ ਛਡਾਈ ਖਸਮਿ ਆਪਿ ਹਰਿ ਜਪਿ ਭਈ ਠਰੂਰੇ ॥6॥ ਕਰਤੈ ਕੀਆ ਤਪਾਵਸੋ ਦੁਸਟ ਮੁਏ ਹੋਇ ਮੂਰੇ ॥7॥ ਨਾਨਕ ਰਤਾ ਸਚਿ ਨਾਇ ਹਰਿ ਵੇਖੈ ਸਦਾ ਹਜੂਰੇ ॥8॥1॥5॥ ॥1॥32॥1॥5॥39॥

ੴ ਸਤਿ ਗੁਰ ਪ੍ਰਸਾਦਿ ॥

ਮਾਝ ਮਹਲਾ 5 ਬਾਰਹਮਾਹਾ ਘਰੁ 4 ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮਿ ॥ ਜਲ ਬਿਨੁ ਸਾਖ

ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮੁ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭਿ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲੁ ਧਾਮੁ ॥1॥ ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿਨ੍ਹਾ ਭਾਗੁ ਮਣਾ ॥ ਹਰਿ ਦਰਸਨ ਕਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥2॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥

134

ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ

॥ 3॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਿਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੈ ਸੋ ਕਰੈ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥4॥ ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਅਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕਉ ਸਾਧੂ ਭੇਟੀਐ

ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥5॥ ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥੁ ਪੁਰਖੁ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹਉ ਤਿਨ ਕੈ ਸਦ ਬਲਿਹਾਰੁ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ

॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥6॥ ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥

ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ

ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ

ਤਨੁ ਕੰਪੈ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣਵਾਲਾ ਹੇਤੁ ॥ 7 ॥ ਅਸੁਨਿ ਪ੍ਰੇਮ ਉਮਾਹੜਾ

135

ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿਨ੍ਹੀ ਚਾਖਿਆ ਪ੍ਰੇਮਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥8॥ ਕਤਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸੁਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ

॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀਮੋਚ ॥ ਕਤਕਿ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥9॥ ਮਘਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥

ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥

ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ

॥ ਨਾਨਕੁ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮਘਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ

॥10॥ ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ

॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥

ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮੁ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥

ਪੋਖੁ ਸੁੋਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥11॥ ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥

ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥

136

ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੈ ਜਹਾਨੁ ॥ ਅਠਸਠਿ

ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥12॥

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ

॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥

ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ

ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥13॥ ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥

ਮਾਹ ਦਿਵਸ ਮੂਰਤ ਭਲੇ ਜਿਨ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥14॥1॥

ੴ ਸਤਿ ਗੁਰ ਪ੍ਰਸਾਦਿ ॥

ਮਾਝ ਮਹਲਾ 5 ਦਿਨੁ ਰੈਣਿ ॥ ਸੇਵੀ ਸਤਿਗੁਰੁ ਆਪਣਾ ਹਰਿ ਸਿਮਰੀ ਦਿਨ ਸਭਿ ਰੈਣਿ ॥ ਆਪੁ ਤਿਆਗਿ ਸਰਣੀ ਪਵਾਂ

ਮੁਖਿ ਬੋਲੀ ਮਿਠੜੇ ਵੈਣ ॥ ਜਨਮ ਜਨਮ ਕਾ ਵਿਛੁੜਿਆ ਹਰਿ ਮੇਲਹੁ ਸਜਣੁ ਸੈਣੁ ॥ ਜੋ ਜੀਅ ਹਰਿ ਤੇ ਵਿਛੁੜੇ ਸੇ ਸੁਖਿ

ਨ ਵਸਨਿ ਭੈਣ ॥ ਹਰਿ ਪਿਰ ਬਿਨੁ ਚੈਨੁ ਨ ਪਾਈਐ ਖੋਜਿ ਡਿਠੇ ਸਭਿ ਗੈਣ ॥ ਆਪ ਕਮਾਣੈ ਵਿਛੁੜੀ ਦੋਸੁ ਨ ਕਾਹੂ ਦੇਣ

॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਹੋਰੁ ਨਾਹੀ ਕਰਣ ਕਰੇਣ ॥ ਹਰਿ ਤੁਧ ਵਿਣੁ ਖਾਕੂ ਰੂਲਣਾ ਕਹੀਐ ਕਿਥੈ ਵੈਣ ॥ ਨਾਨਕ ਕੀ ਬੇਨੰਤੀਆ ਹਰਿ ਸੁਰਿਜਨੁ ਦੇਖਾ ਨੈਣ ॥1॥ ਜੀਅ ਕੀ ਬਿਰਥਾ ਸੋ ਸੁਣੈ ਹਰਿ ਸੰਮ੍ਰਥਪੁਰਖੁ ਅਪਾਰੁ ॥ ਮਰਣਿ ਜੀਵਣਿ

137

ਆਰਾਧਣਾ ਸਭਨਾ ਕਾ ਆਧਾਰੁ ॥ ਸਸੁਰੈ ਪੇਈਐ ਤਿਸੁ ਕੰਤ ਕੀ ਵਡਾ ਜਿਸੁ ਪਰਵਾਰੁ ॥ ਊਚਾ ਅਗਮੁ ਅਗਾਧਿ

ਬੋਧ ਕਿਛੁ ਅੰਤੁ ਨ ਪਾਰਾਵਾਰੁ ॥ ਸੇਵਾ ਸਾ ਤਿਸੁ ਭਾਵਸੀ ਸੰਤਾ ਕੀ ਹੋਇ ਛਾਰੁ ॥ ਦੀਨਾਨਾਥੁ ਦਇਆਲ ਦੇਵ ਪਤਿਤ ਉਧਾਰਣਹਾਰੁ ॥ ਆਦਿ ਜੁਗਾਦੀ ਰਖਦਾ ਸਚੁ ਨਾਮੁ ਕਰਤਾਰੁ ॥ ਕੀਮਤਿ ਕੋਇ ਨ ਜਾਣਈ ਕੋ ਨਾਹੀ ਤੋਲਣਹਾਰੁ ॥

ਮਨ ਤਨ ਅੰਤਰਿ ਵਸਿ ਰਹੇ ਨਾਨਕ ਨਹੀ ਸੁਮਾਰੁ ॥ ਦਿਨੁ ਰੈਣਿ ਜਿ ਪ੍ਰਭ ਕਉ ਸੇਵਦੇ ਤਿਨ ਕੈ ਸਦ ਬਲਿਹਾਰੁ ॥2॥

ਸੰਤ ਅਰਾਧਨਿ ਸਦ ਸਦਾ ਸਭਨਾ ਕਾ ਬਖਸਿੰਦੁ ॥ ਜੀਉ ਪਿੰਡੁ ਜਿਨਿ ਸਾਜਿਆ ਕਰਿ ਕਿਰਪਾ ਦਿਤੀਅਨੁ ਜਿੰਦੁ ॥

ਗੁਰ ਸਬਦੀ ਆਰਾਧੀਐ ਜਪੀਐ ਨਿਰਮਲੁ ਮੰਤੁ ॥ ਕੀਮਤਿ ਕਹਣੁ ਨ ਜਾਈਐ ਪਰਮੇਸੁਰੁ ਬੇਅੰਤੁ ॥ ਜਿਸੁ ਮਨਿ ਵਸੈ

ਨਾਰਾਇਣੋ ਸੋ ਕਹੀਐ ਭਗਵੰਤੁ ॥ ਜੀਅ ਕੀ ਲੋਚਾ ਪੂਰੀਐ ਮਿਲੈ ਸੁਆਮੀ ਕੰਤੁ ॥ ਨਾਨਕੁ ਜੀਵੈ ਜਪਿ ਹਰੀ ਦੋਖ ਸਭੇ ਹੀ ਹੰਤੁ ॥ ਦਿਨੁ ਰੈਣਿ ਜਿਸੁ ਨ ਵਿਸਰੈ ਸੋ ਹਰਿਆ ਹੋਵੈ ਜੰਤੁ ॥3॥ ਸਰਬਕਲਾ ਪ੍ਰਭੁ ਪੂਰਣੋ ਮੰਞੁ ਨਿਮਾਣੀ ਥਾਉ

॥ ਹਰਿ ਓਟ ਗਹੀ ਮਨ ਅੰਦਰੇ ਜਪਿ ਜਪਿ ਜੀਵਾਂ ਨਾਉ ॥ ਕਰਿ ਕਿਰਪਾ ਪ੍ਰਭ ਆਪਣੀ ਜਨ ਧੂੜੀ ਸੰਗਿ ਸਮਾਉ ॥

ਜਿਉ ਤੂੰ ਰਾਖਹਿ ਤਿਉ ਰਹਾ ਤੇਰਾ ਦਿਤਾ ਪੈਨਾ ਖਾਉ ॥ ਉਦਮੁ ਸੋਈ ਕਰਾਇ ਪ੍ਰਭ ਮਿਲਿ ਸਾਧੂ ਗੁਣ ਗਾਉ ॥ ਦੂਜੀ ਜਾਇ ਨ ਸੁਝਈ ਕਿਥੈ ਕੂਕਣਿ ਜਾਉ ॥ ਅਗਿਆਨ ਬਿਨਾਸਨ ਤਮ ਹਰਣ ਊਚੇ ਅਗਮ ਅਮਾਉ ॥ ਮਨੁ ਵਿਛੁੜਿਆ ਹਰਿ ਮੇਲੀਐ ਨਾਨਕ ਏਹੁ ਸੁਆਉ ॥ ਸਰਬ ਕਲਿਆਣਾ ਤਿਤੁ ਦਿਨਿ ਹਰਿ ਪਰਸੀ ਗੁਰ ਕੇ ਪਾਉ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਵਾਰ ਮਾਝ ਕੀ ਸਲੋਕਾ ਨਾਲਿ ਮਹਲਾ 1 ॥ ਮਲਕ ਮੁਰੀਦ ਤਥਾ ਚੰਦ੍ਰਹੜਾ ਸੋਹੀਆ ਕੀ ਧੁਨੀ ਗਾਵਣੀ ॥

ਸਲੋਕ ਮਃ 1 ॥ ਗੁਰੁ ਦਾਤਾ ਗੁਰੁ ਹਿਵੈ ਘਰੁ ਗੁਰੁ ਦੀਪਕੁ ਤਿਹੁ ਲੋਇ ॥ ਅਮਰੁ ਪਦਾਰਥੁ ਨਾਨਕਾ ਮਨਿ ਮਾਨਿਐ ਸੁਖੁ ਹੋਇ ॥1॥ ਮਃ 1 ॥ ਪਹਿਲੈ ਪਿਆਰਿ ਲਗਾ ਥਣ ਦੁਧਿ ॥ ਦੂਜੈ ਮਾਇ ਬਾਪ ਕੀ ਸੁਧਿ

॥ ਤੀਜੈ ਭਯਾ ਭਾਭੀ ਬੇਬ ॥ ਚਉਥੈ ਪਿਆਰਿ ਉਪੰਨੀ ਖੇਡ ॥ ਪੰਜਵੈ ਖਾਣ ਪੀਅਣ ਕੀ ਧਾਤੁ ॥ ਛਿਵੈ

ਕਾਮੁ ਨ ਪੁਛੈ ਜਾਤਿ ॥ ਸਤਵੈ ਸੰਜਿ ਕੀਆ ਘਰ ਵਾਸੁ ॥ ਅਠਵੈ ਕ੍ਰੋਧੁ ਹੋਆ ਤਨ ਨਾਸੁ ॥ ਨਾਵੈ ਧਉਲੇ ਉਭੇ ਸਾਹ ॥ ਦਸਵੈ ਦਧਾ ਹੋਆ ਸੁਆਹ ॥ ਗਏ ਸੰਗੀਤ ਪੁਕਾਰੀ ਧਾਹ ॥ ਉਡਿਆ ਹੰਸੁ ਦਸਾਏ ਰਾਹ

138

॥ ਆਇਆ ਗਇਆ ਮੁਇਆ ਨਾਉ ॥ ਪਿਛੈ ਪਤਲਿ ਸਦਿਹੁ ਕਾਵ ॥ ਨਾਨਕ ਮਨਮੁਖਿ ਅੰਧੁ ਪਿਆਰੁ ॥ ਬਾਝੁ ਗੁਰੂ ਡੁਬਾ ਸੰਸਾਰੁ ॥2॥ ਮਃ 1 ॥ ਦਸ ਬਾਲਤਣਿ ਬੀਸ ਰਵਣਿ ਤੀਸਾ ਕਾ ਸੁੰਦਰੁ ਕਹਾਵੈ ॥ ਚਾਲੀਸੀ ਪੁਰੁ ਹੋਇ ਪਚਾਸੀ ਪਗੁ ਖਿਸੈ ਸਠੀ ਕੇ ਬੁਢੇਪਾ ਆਵੈ ॥ ਸਤਰਿ ਕਾ ਮਤਿਹੀਣੁ ਅਸੀਹਾਂ ਕਾ ਵਿਉਹਾਰੁ ਨ ਪਾਵੈ ॥ ਨਵੈ ਕਾ ਸਿਹਜਾਸਣੀ ਮੂਲਿ ਨ ਜਾਣੈ ਅਪ ਬਲੁ ॥ ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥3॥ ਪਉੜੀ

॥ ਤੂੰ ਕਰਤਾ ਪੁਰਖੁ ਅਗੰਮੁ ਹੈ ਆਪਿ ਸ੍ਰਿਸਟਿ ਉਪਾਤੀ ॥ ਰੰਗ ਪਰੰਗ ਉਪਾਰਜਨਾ ਬਹੁ ਬਹੁ ਬਿਧਿ ਭਾਤੀ ॥ ਤੂੰ

ਜਾਣਹਿ ਜਿਨਿ ਉਪਾਈਐ ਸਭੁ ਖੇਲੁ ਤੁਮਾਤੀ ॥ ਇਕਿ ਆਵਹਿ ਇਕਿ ਜਾਹਿ ਉਠਿ ਬਿਨੁ ਨਾਵੈ ਮਰਿ ਜਾਤੀ ॥

ਗੁਰਮੁਖਿ ਰੰਗਿ ਚਲੂਲਿਆ ਰੰਗਿ ਹਰਿ ਰੰਗਿ ਰਾਤੀ ॥ ਸੋ ਸੇਵਹੁ ਸਤਿ ਨਿਰੰਜਨੋ ਹਰਿਪੁਰਖੁ ਬਿਧਾਤੀ ॥ ਤੂੰ ਆਪੇ ਆਪਿ ਸੁਜਾਣੁ ਹੈ ਵਡਪੁਰਖੁ ਵਡਾਤੀ ॥ ਜੋ ਮਨਿ ਚਿਤਿ ਤੁਧੁ ਧਿਆਇਦੇ ਮੇਰੇ ਸਚਿਆ ਬਲਿ ਬਲਿ ਹਉ ਤਿਨ ਜਾਤੀ ॥1॥ ਸਲੋਕ ਮਃ 1 ॥ ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥ ਅਖੀ ਦੇਖੈ ਜਿਹਵਾ ਬੋਲੈ

ਕੰਨੀ ਸੁਰਤਿ ਸਮਾਇ ॥ ਪੈਰੀ ਚਲੈ ਹਥੀ ਕਰਣਾ ਦਿਤਾ ਪੈਨੈ ਖਾਇ ॥ ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਅੰਧਾ ਅੰਧੁ ਕਮਾਇ ॥ ਜਾ ਭਜੈ ਤਾ ਠੀਕਰੁ ਹੋਵੈ ਘਾੜਤ ਘੜੀ ਨ ਜਾਇ ॥ ਨਾਨਕ ਗੁਰ ਬਿਨੁ ਨਾਹਿ ਪਤਿ ਪਤਿ ਵਿਣੁ ਪਾਰਿ ਨ ਪਾਇ ॥1॥ ਮਃ 2 ॥ ਦੇਂਦੇ ਥਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੀਐ ॥ ਸੁਰਤਿ ਮਤਿ ਚਤੁਰਾਈ ਤਾ ਕੀ ਕਿਆ ਕਰਿ ਆਖਿ ਵਖਾਣੀਐ ॥ ਅੰਤਰਿ ਬਹਿ ਕੈ ਕਰਮ ਕਮਾਵੈ ਸੋ ਚਹੁ ਕੁੰਡੀ ਜਾਣੀਐ ॥ ਜੋ ਧਰਮੁ ਕਮਾਵੈ

ਤਿਸੁ ਧਰਮ ਨਾਉ ਹੋਵੈ ਪਾਪਿ ਕਮਾਣੈ ਪਾਪੀ ਜਾਣੀਐ ॥ ਤੂੰ ਆਪੇ ਖੇਲ ਕਰਹਿ ਸਭਿ ਕਰਤੇ ਕਿਆ ਦੂਜਾ ਆਖਿ

ਵਖਾਣੀਐ ॥ ਜਿਚਰੁ ਤੇਰੀ ਜੋਤਿ ਤਿਚਰੁ ਜੋਤੀ ਵਿਚਿ ਤੂੰ ਬੋਲਹਿ ਵਿਣੁ ਜੋਤੀ ਕੋਈ ਕਿਛੁ ਕਰਿਹੁ ਦਿਖਾ ਸਿਆਣੀਐ

॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਇਕੋ ਸੁਘੜੁ ਸੁਜਾਣੀਐ ॥2॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ

ਤੁਧੁ ਆਪੇ ਧੰਧੈ ਲਾਇਆ ॥ ਮੋਹ ਠਗਉਲੀ ਪਾਇ ਕੈ ਤੁਧੁ ਆਪਹੁ ਜਗਤੁ ਖੁਆਇਆ ॥ ਤ੍ਰਿਸਨਾ ਅੰਦਰਿ ਅਗਨਿ ਹੈ ਨਹ ਤ੍ਰਿਪਤੈ ਭੁਖਾ ਤਿਹਾਇਆ ॥ ਸਹਸਾ ਇਹੁ ਸੰਸਾਰੁ ਹੈ ਮਰਿ ਜੰਮੈ ਆਇਆ ਜਾਇਆ ॥ ਬਿਨੁ ਸਤਿਗੁਰ ਮੋਹੁ ਨ ਤੁਟਈ ਸਭਿ ਥਕੇ ਕਰਮ ਕਮਾਇਆ ॥ ਗੁਰਮਤੀ ਨਾਮੁ ਧਿਆਈਐ ਸੁਖਿ ਰਜਾ ਜਾ ਤੁਧੁ ਭਾਇਆ ॥

139

ਕੁਲੁ ਉਧਾਰੇ ਆਪਣਾ ਧੰਨੁ ਜਣੇਦੀ ਮਾਇਆ ॥ ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥2॥

ਸਲੋਕ ਮਃ 2 ॥ ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥ ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥ ਜੀਭੈ

ਬਾਝਹੁ ਬੋਲਣਾ ਇਉ ਜੀਵਤ ਮਰਣਾ ॥ ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥1॥ ਮਃ 2 ॥ ਦਿਸੈ

ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥ ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥ ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥2॥ ਪਉੜੀ ॥ ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥ ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥ ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥ ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥ ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥ ਹੋਰ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥

ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤ ਰਹੇ ਜੋ ਤੁਧੁ ਭਾਇਆ ॥ ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥3॥ ਸਲੋਕ ਮਃ 1 ॥ ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥ ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰ ਭਾਰਿ ॥ ਪੁਰਿ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥ ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥ ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥ ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥1॥ ਮਃ 1 ॥ ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥ ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥ ਅੰਧਾ ਭੂਲਿ ਪਇਆ ਜਮ ਜਾਲੇ ॥ ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥ ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥2॥ ਪਵੜੀ ॥ ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥ ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥ ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥ ਸੁਖਹੁ ਉਠੇ ਰੋਗ ਪਾਪ ਕਮਾਇਆ ॥ ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥ ਮੂਰਖਿ ਗਣਤ ਗਣਾਇ ਝਗੜਾ ਪਾਇਆ ॥ ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥ ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥4॥ ਸਲੋਕੁ ਮਃ 1 ॥ ਕੂੜੁ ਬੋਲਿ ਮੁਰਦਾਰੁ ਖਾਇ ॥

140

ਅਵਰੀ ਨੋ ਸਮਝਾਵਣਿ ਜਾਇ ॥ ਮੁਠਾ ਆਪਿ ਮੁਹਾਏ ਸਾਥੈ ॥ ਨਾਨਕ ਐਸਾ ਆਗੂ ਜਾਪੈ ॥1॥ ਮਃ 4 ॥ ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥ ਓਹੁ ਹਰਿ ਮਾਰਗਿ ਆਪਿ ਚਲਦਾ ਹੋਰਨਾ ਨੋ ਹਰਿ ਮਾਰਗਿ ਪਾਏ ॥ ਜੇ ਅਗੈ ਤੀਰਥੁ ਹੋਇ ਤਾ ਮਲੁ ਲਹੈ ਛਪੜਿ ਨਾਤੈ ਸਗਵੀ ਮਲੁ ਲਾਏ ॥ ਤੀਰਥੁ ਪੂਰਾ ਸਤਿਗੁਰੂ

ਜੋ ਅਨਦਿਨੁ ਹਰਿ ਹਰਿ ਨਾਮੁ ਧਿਆਏ ॥ ਓਹੁ ਆਪਿ ਛੁਟਾ ਕੁਟੰਬ ਸਿਉ ਦੇ ਹਰਿ ਹਰਿ ਨਾਮੁ ਸਭ ਸ੍ਰਿਸਟਿ ਛਡਾਏ ॥ ਜਨ ਨਾਨਕ ਤਿਸੁ ਬਲਿਹਾਰਣੈ ਜੋ ਆਪਿ ਜਪੈ ਅਵਰਾ ਨਾਮੁ ਜਪਾਏ ॥2॥ ਪਉੜੀ ॥ ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥ ਇਕਿ ਭਗਵਾ ਵੇਸੁ ਕਰਿ ਫਿਰਹਿ ਜੋਗੀ ਸੰਨਿਆਸਾ ॥ ਅੰਦਰਿ ਤ੍ਰਿਸਨਾ ਬਹੁਤੁ ਛਾਦਨ ਭੋਜਨ ਕੀ ਆਸਾ ॥ ਬਿਰਥਾ ਜਨਮੁ ਗਵਾਇ ਨ ਗਿਰਹੀ ਨ ਉਦਾਸਾ ॥ ਜਮਕਾਲੁ ਸਿਰਹੁ ਨ ਉਤਰੈ

ਤ੍ਰਿਬਿਧਿ ਮਨਸਾ ॥ ਗੁਰਮਤੀ ਕਾਲੁ ਨ ਆਵੈ ਨੇੜੈ ਜਾ ਹੋਵੈ ਦਾਸਨਿ ਦਾਸਾ ॥ ਸਚਾ ਸਬਦੁ ਸਚੁ ਮਨਿ ਘਰ ਹੀ ਮਾਹਿ ਉਦਾਸਾ ॥ ਨਾਨਕ ਸਤਿਗੁਰੁ ਸੇਵਨਿ ਆਪਣਾ ਸੇ ਆਸਾ ਤੇ ਨਿਰਾਸਾ ॥5॥ ਸਲੋਕ ਮਃ 1 ॥ ਜੇ ਰਤੁ ਲਗੈ

ਕਪੜੈ ਜਾਮਾ ਹੋਇ ਪਲੀਤੁ ॥ ਜੋ ਰਤੁ ਪੀਵਹਿ ਮਾਣਸਾ ਤਿਨ ਕਿਉ ਨਿਰਮਲੁ ਚੀਤੁ ॥ ਨਾਨਕ ਨਾਉ ਖੁਦਾਇ ਕਾ ਦਿਲਿ ਹਛੈ ਮੁਖਿ ਲੇਹੁ ॥ ਅਵਰਿ ਦਿਵਾਜੇ ਦੁਨੀ ਕੇ ਝੂਠੇ ਅਮਲ ਕਰੇਹੁ ॥1॥ ਮਃ 1 ॥ ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥ ਕੀਤਾ ਕਰਣਾ ਕਹਿਆ ਕਥਨਾ ਭਰਿਆ ਭਰਿ ਭਰਿ ਧੋਵਾਂ ॥ ਆਪਿ ਨ ਬੁਝਾ ਲੋਕ ਬੁਝਾਈ ਐਸਾ ਆਗੂ ਹੋਵਾਂ ॥ ਨਾਨਕ ਅੰਧਾ ਹੋਇ ਕੈ ਦਸੇ ਰਾਹੈ ਸਭਸੁ ਮੁਹਾਏ ਸਾਥੈ ॥ ਅਗੈ

ਗਇਆ ਮੁਹੇ ਮੁਹਿ ਪਾਹਿ ਸੁ ਐਸਾ ਆਗੂ ਜਾਪੈ ॥2॥ ਪਉੜੀ ॥ ਮਾਹਾ ਰੁਤੀ ਸਭ ਤੂੰ ਘੜੀ ਮੂਰਤ ਵੀਚਾਰਾ ॥

ਤੂੰ ਗਣਤੈ ਕਿਨੈ ਨ ਪਾਇਓ ਸਚੇ ਅਲਖ ਅਪਾਰਾ ॥ ਪੜਿਆ ਮੂਰਖੁ ਆਖੀਐ ਜਿਸੁ ਲਬੁ ਲੋਭੁ ਅਹੰਕਾਰਾ ॥ ਨਾਉ ਪੜੀਐ ਨਾਉ ਬੁਝੀਐ ਗੁਰਮਤੀ ਵੀਚਾਰਾ ॥ ਗੁਰਮਤੀ ਨਾਮੁ ਧਨੁ ਖਟਿਆ ਭਗਤੀ ਭਰੇ ਭੰਡਾਰਾ ॥ ਨਿਰਮਲੁ ਨਾਮੁ ਮੰਨਿਆ ਦਰਿ ਸਚੈ ਸਚਿਆਰਾ ॥ ਜਿਸ ਦਾ ਜੀਉ ਪਰਾਣੁ ਹੈ ਅੰਤਰਿ ਜੋਤਿ ਅਪਾਰਾ ॥ ਸਚਾ ਸਾਹੁ ਇਕੁ ਤੂੰ ਹੋਰੁ ਜਗਤੁ ਵਣਜਾਰਾ ॥6॥ ਸਲੋਕ ਮਃ 1 ॥ ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸ ਭਾਵਸੀ

141

ਨਾਨਕ ਰਖੈ ਲਾਜ ॥1॥ ਮਃ 1 ॥ ਹਕੁ ਪਰਾਇਆ ਨਾਨਕਾ ਉਸੁ ਸੂਅਰੁ ਉਸੁ ਗਾਇ ॥ ਗੁਰੁ ਪੀਰੁ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥ ਗਲੀ ਭਿਸਤਿ ਨ ਜਾਈਐ ਛੁਟੈ ਸਚੁ ਕਮਾਇ ॥ ਮਾਰਣ ਪਾਹਿ ਹਰਾਮ ਮਹਿ ਹੋਇ ਹਲਾਲੁ ਨ ਜਾਇ ॥ ਨਾਨਕ ਗਲੀ ਕੂੜੀਈ ਕੂੜੋ ਪਲੈ ਪਾਇ ॥2॥ ਮਃ 1 ॥ ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥ ਪਹਿਲਾ ਸਚੁ ਹਲਾਲੁ ਦੁਇ ਤੀਜਾ ਖੈਰ ਖੁਦਾਇ ॥ ਚਉਥੀ ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥ ਕਰਣੀ ਕਲਮਾ ਆਖਿ ਕੈ ਤਾ ਮੁਸਲਮਾਣੁ ਸਦਾਇ ॥ ਨਾਨਕ ਜੇਤੇ ਕੂੜਿਆਰ ਕੂੜੈ ਕੂੜੀ ਪਾਇ ॥3॥

ਪਉੜੀ ॥ ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥ ਸਤਿਗੁਰਿ ਤੁਠੈ ਪਾਈਅਨਿ ਅੰਦਰਿ ਰਤਨ ਭੰਡਾਰਾ ॥ ਵਿਣੁ ਗੁਰ ਕਿਨੈ ਨ ਲਧਿਆ ਅੰਧੇ ਭਉਕਿ ਮੁਏ ਕੂੜਿਆਰਾ ॥ ਮਨਮੁਖ ਦੂਜੈ ਪਚਿ ਮੁਏ ਨਾ ਬੂਝਹਿ ਵੀਚਾਰਾ ॥ ਇਕਸ ਬਾਝਹੁ ਦੂਜਾ ਕੋ ਨਹੀ ਕਿਸੁ ਅਗੈ ਕਰਹਿ ਪੁਕਾਰਾ ॥ ਇਕਿ ਨਿਰਧਨ ਸਦਾ ਭਉਕਦੇ ਇਕਨਾ ਭਰੇ ਤੁਜਾਰਾ ॥ ਵਿਣੁ ਨਾਵੈ ਹੋਰੁ ਧਨੁ ਨਾਹੀ ਹੋਰੁ ਬਿਖਿਆ ਸਭੁ ਛਾਰਾ ॥ ਨਾਨਕ ਆਪਿ ਕਰਾਏ ਕਰੇ ਆਪਿ ਹੁਕਮਿ ਸਵਾਰਣਹਾਰਾ ॥7॥ ਸਲੋਕ ਮਃ 1 ॥ ਮੁਸਲਮਾਣੁ ਕਹਾਵਣੁ ਮੁਸਕਲੁ ਜਾ ਹੋਇ ਤਾ ਮੁਸਲਮਾਣੁ ਕਹਾਵੈ ॥

ਅਵਲਿ ਅਉਲਿ ਦੀਨੁ ਕਰਿ ਮਿਠਾ ਮਸਕਲ ਮਾਨਾ ਮਾਲੁ ਮੁਸਾਵੈ ॥ ਹੋਇ ਮੁਸਲਿਮੁ ਦੀਨ ਮੁਹਾਣੈ ਮਰਣ ਜੀਵਣ ਕਾ ਭਰਮੁ ਚੁਕਾਵੈ ॥ ਰਬ ਕੀ ਰਜਾਇ ਮੰਨੇ ਸਿਰ ਉਪਰਿ ਕਰਤਾ ਮੰਨੇ ਆਪੁ ਗਵਾਵੈ ॥ ਤਉ ਨਾਨਕ ਸਰਬ ਜੀਆ ਮਿਹਰੰਮਤਿ ਹੋਇ ਤ ਮੁਸਲਮਾਣੁ ਕਹਾਵੈ ॥1॥ ਮਃ 4 ॥ ਪਰਹਰਿ ਕਾਮੁ ਕ੍ਰੋਧੁ ਝੂਠੁ ਨਿੰਦਾ ਤਜਿ ਮਾਇਆ ਅਹੰਕਾਰੁ ਚੁਕਾਵੈ ॥ ਤਜਿ ਕਾਮੁ ਕਾਮਨੀ ਮੋਹੁ ਤਜੈ ਤਾ ਅੰਜਨ ਮਾਹਿ ਨਿਰੰਜਨੁ ਪਾਵੈ ॥ ਤਜਿ ਮਾਨੁ ਅਪਮਾਨੁ ਪ੍ਰੀਤਿ ਸੁਤ ਦਾਰਾ ਤਜਿ ਪਿਆਸ ਆਸ ਰਾਮ ਲਿਵ ਲਾਵੈ ॥ ਨਾਨਕ ਸਾਚਾ ਮਨਿ ਵਸੈ ਸਾਚ ਸਬਦਿ ਹਰਿ ਨਾਮਿ ਸਮਾਵੈ ॥2॥ ਪਉੜੀ ॥ ਰਾਜੇ ਰਯਤਿ ਸਿਕਦਾਰ ਕੋਇ ਨ ਰਹਸੀਓ ॥ ਹਟ ਪਟਣ ਬਾਜਾਰ ਹੁਕਮੀ ਢਹਸੀਓ

॥ ਪਕੇ ਬੰਕ ਦੁਆਰ ਮੂਰਖੁ ਜਾਣੈ ਆਪਣੇ ॥ ਦਰਬਿ ਭਰੇ ਭੰਡਾਰ ਰੀਤੇ ਇਕ ਖਿਣੇ ॥ ਤਾਜੀ ਰਥ ਤੁਖਾਰ ਹਾਥੀ ਪਾਖਰੇ ॥ ਬਾਗ ਮਿਲਖ ਘਰ ਬਾਰ ਕਿਥੈ ਸਿ ਆਪਣੇ ॥ ਤੰਬੂ ਪਲੰਘ ਨਿਵਾਰ ਸਰਾਇਚੇ ਲਾਲਤੀ ॥ ਨਾਨਕ ਸਚੁ ਦਾਤਾਰੁ ਸਿਨਾਖਤੁ ਕੁਦਰਤੀ ॥8॥ ਸਲੋਕ ਮਃ 1 ॥ ਨਦੀਆ ਹੋਵਹਿ ਧੇਣਵਾ ਸੁੰਮ ਹੋਵਹਿ ਦੁਧੁ ਘੀਉ ॥ ਸਗਲੀ

142

ਧਰਤੀ ਸਕਰ ਹੋਵੈ ਖੁਸੀ ਕਰੇ ਨਿਤ ਜੀਉ ॥ ਪਰਬਤੁ ਸੁਇਨਾ ਰੁਪਾ ਹੋਵੈ ਹੀਰੇ ਲਾਲ ਜੜਾਉ ॥ ਭੀ ਤੂੰ ਹੈ ਸਾਲਾਹਣਾ ਆਖਣ ਲਹੈ ਨ ਚਾਉ ॥1॥ ਮਃ 1 ॥ ਭਾਰ ਅਠਾਰਹ ਮੇਵਾ ਹੋਵੈ ਗਰੁੜਾ ਹੋਇ ਸੁਆਉ ॥ ਚੰਦੁ ਸੂਰਜੁ ਦੁਇ ਫਿਰਦੇ ਰਖੀਅਹਿ ਨਿਹਚਲੁ ਹੋਵੈ ਥਾਉ ॥ ਭੀ ਤੂੰ ਹੈ ਸਾਲਾਹਣਾ ਆਖਣ ਲਹੈ ਨ ਚਾਉ ॥2॥ ਮਃ 1 ॥ ਜੇ ਦੇਹੈ ਦੁਖੁ ਲਾਈਐ

ਪਾਪ ਗਰਹ ਦੁਇ ਰਾਹੁ ॥ ਰਤੁ ਪੀਣੇ ਰਾਜੇ ਸਿਰੈ ਉਪਰਿ ਰਖੀਅਹਿ ਏਵੈ ਜਾਪੈ ਭਾਉ ॥ ਭੀ ਤੂੰ ਹੈ ਸਾਲਾਹਣਾ ਆਖਣ ਲਹੈ ਨ ਚਾਉ ॥3॥ ਮਃ 1 ॥ ਅਗੀ ਪਾਲਾ ਕਪੜੁ ਹੋਵੈ ਖਾਣਾ ਹੋਵੈ ਵਾਉ ॥ ਸੁਰਗੈ ਦੀਆ ਮੋਹਣੀਆ ਇਸਤਰੀਆ ਹੋਵਨਿ ਨਾਨਕ ਸਭੋ ਜਾਉ ॥ ਭੀ ਤੂ ਹੈ ਸਾਲਾਹਣਾ ਆਖਣ ਲਹੈ ਨ ਚਾਉ ॥4॥ ਪਵੜੀ ॥ ਬਦਫੈਲੀ ਗੈਬਾਨਾ ਖਸਮੁ ਨ ਜਾਣਈ ॥ ਸੋ ਕਹੀਐ ਦੇਵਾਨਾ ਆਪੁ ਨ ਪਛਾਣਈ ॥ ਕਲਹ ਬੁਰੀ ਸੰਸਾਰਿ ਵਾਦੇ ਖਪੀਐ ॥ ਵਿਣੁ ਨਾਵੈ ਵੇਕਾਰਿ ਭਰਮੇ ਪਚੀਐ ॥ ਰਾਹ ਦੋਵੈ ਇਕੁ ਜਾਣੈ ਸੋਈ ਸਿਝਸੀ ॥ ਕੁਫਰਗੋਅ ਕੁਫਰਾਣੈ ਪਇਆ ਦਝਸੀ ॥ ਸਭ ਦੁਨੀਆ ਸੁਬਹਾਨੁ ਸਚਿ ਸਮਾਈਐ ॥ ਸਿਝੈ ਦਰਿ ਦੀਵਾਨਿ ਆਪੁ ਗਵਾਈਐ ॥9॥ ਸਲੋਕ ਮਃ 1 ॥ ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥ ਨਾਨਕ ਅਵਰੁ ਨ ਜੀਵੈ ਕੋਇ ॥ ਜੇ ਜੀਵੈ ਪਤਿ ਲਥੀ ਜਾਇ ॥ ਸਭੁ ਹਰਾਮੁ ਜੇਤਾ ਕਿਛੁ ਖਾਇ

॥ ਰਾਜਿ ਰੰਗੁ ਮਾਲਿ ਰੰਗੁ ॥ ਰੰਗਿ ਰਤਾ ਨਚੈ ਨੰਗੁ ॥ ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥1॥ ਮਃ 1 ॥ ਕਿਆ ਖਾਧੈ ਕਿਆ ਪੈਧੈ ਹੋਇ ॥ ਜਾ ਮਨਿ ਨਾਹੀ ਸਚਾ ਸੋਇ ॥ ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ ॥ ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ ॥ ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ ॥ ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ ॥2॥ ਪਵੜੀ ॥ ਜਾਤੀ ਦੈ

ਕਿਆ ਹਥਿ ਸਚੁ ਪਰਖੀਐ ॥ ਮਹੁਰਾ ਹੋਵੈ ਹਥਿ ਮਰੀਐ ਚਖੀਐ ॥ ਸਚੇ ਕੀ ਸਿਰਕਾਰ ਜੁਗਿ ਜੁਗਿ ਜਾਣੀਐ ॥

ਹੁਕਮੁ ਮੰਨੇ ਸਿਰਦਾਰੁ ਦਰਿ ਦੀਬਾਣੀਐ ॥ ਫੁਰਮਾਨੀ ਹੈ ਕਾਰ ਖਸਮਿ ਪਠਾਇਆ ॥ ਤਬਲਬਾਜਿ ਬੀਚਾਰੁ ਸਬਦਿ ਸੁਣਾਇਆ ॥ ਇਕਿ ਹੋਏ ਅਸਵਾਰ ਇਕਨਾ ਸਾਖਤੀ ॥ ਇਕਨੀ ਬਧੇ ਭਾਰ ਇਕਨਾ ਤਾਖਤੀ ॥10॥ ਸਲੋਕ ਮਃ

1 ॥ ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥ ਸਣੁ ਕੀਸਾਰਾ ਚਿਥਿਆ ਕਣੁ ਲਇਆ ਤਨੁ ਝਾੜਿ ॥ ਦੁਇ ਪੁੜ ਚਕੀ ਜੋੜਿ ਕੈ ਪੀਸਣ ਆਇ ਬਹਿਠੁ ॥ ਜੋ ਦਰਿ ਰਹੇ ਸੁ ਉਬਰੇ ਨਾਨਕ ਅਜਬੁ ਡਿਠੁ ॥1॥ ਮਃ 1 ॥ ਵੇਖੁ ਜਿ

143

ਮਿਠਾ ਕਟਿਆ ਕਟਿ ਕੁਟਿ ਬਧਾ ਪਾਇ ॥ ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥ ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥ ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥ ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥2॥ ਪਵੜੀ ॥ ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥ ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥ ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥ ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥ ਮਨਮੁਖ ਲੂਣ ਹਾਰਾਮ ਕੀਆ ਨ ਜਾਣਿਆ ॥ ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥ ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ

॥ ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥11॥ ਸਲੋਕ ਮਃ 1 ॥ ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥ ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥ ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥

ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥ ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥ ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥ ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥ ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥1॥ ਮਃ 1 ॥ ਕੈਹਾ ਕੰਚਨੁ ਤੁਟੈ ਸਾਰੁ ॥ ਅਗਨੀ ਗੰਢੁ ਪਾਏ ਲੋਹਾਰੁ ॥ ਗੋਰੀ ਸੇਤੀ ਤੁਟੈ ਭਤਾਰੁ ॥

ਪੁਤੀਂ ਗੰਢੁ ਪਵੈ ਸੰਸਾਰਿ ॥ ਰਾਜਾ ਮੰਗੈ ਦਿਤੈ ਗੰਢੁ ਪਾਇ ॥ ਭੁਖਿਆ ਗੰਢੁ ਪਵੈ ਜਾ ਖਾਇ ॥ ਕਾਲਾ ਗੰਢੁ ਨਦੀਆ ਮੀਹ ਝੋਲ ॥ ਗੰਢੁ ਪਰੀਤੀ ਮਿਠੇ ਬੋਲ ॥ ਬੇਦਾ ਗੰਢੁ ਬੋਲੇ ਸਚੁ ਕੋਇ ॥ ਮੁਇਆ ਗੰਢੁ ਨੇਕੀ ਸਤੁ ਹੋਇ ॥ ਏਤੁ ਗੰਢਿ ਵਰਤੈ ਸੰਸਾਰੁ ॥ ਮੂਰਖ ਗੰਢੁ ਪਵੈ ਮੁਹਿ ਮਾਰ ॥ ਨਾਨਕੁ ਆਖੈ ਏਹੁ ਬੀਚਾਰੁ ॥ ਸਿਫਤੀ ਗੰਢੁ ਪਵੈ ਦਰਬਾਰਿ

॥2॥ ਪਉੜੀ ॥ ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥ ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥

ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰਵਾਰਿ ॥ ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ

॥ ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥ ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥ ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮਿ ਪਿਆਰਿ ॥ ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥12॥

ਸਲੋਕ ਮਃ 1 ॥ ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥ ਮੇ ਰਵਦਿ ਬਾਦਿਸਾਹਾ ਅਫਜੂੰ ਖੁਦਾਇਆ

॥ ਏਕ ਤੂਹੀ ਏਕ ਤੁਹੀ ॥1॥ ਮਃ 1 ॥ ਨ ਦੇਵ ਦਾਨਵਾ ਨਰਾ ॥ ਨ ਸਿਧ ਸਾਧਿਕਾ ਧਰਾ ॥ ਅਸਤਿ ਏਕ

144

ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥2॥ ਮਃ 1 ॥ ਨ ਦਾਦੇ ਦਿਹੰਦ ਆਦਮੀ ॥ ਨ ਸਪਤ ਜੇਰ ਜਿਮੀ ॥

ਅਸਤਿ ਏਕ ਦਿਗਰਿ ਕੁਈ ॥ ਏਕ ਤੁਈ ਏਕ ਤੁਈ ॥3॥ ਮਃ 1 ॥ ਨ ਸੂਰ ਸਸਿ ਮੰਡਲੋ ॥ ਨ ਸਪਤ ਦੀਪ ਨਹ ਜਲੋ ॥ ਅੰਨੁ ਪਉਣੁ ਥਿਰੁ ਨ ਕੁਈ ॥ ਏਕੁ ਤੁਈ ਏਕੁ ਤੁਈ ॥4॥ ਮਃ 1 ॥ ਨ ਰਿਜਕੁ ਦਸਤ ਆ ਕਸੇ

॥ ਹਮਾ ਰਾ ਏਕੁ ਆਸ ਵਸੇ ॥ ਅਸਤਿ ਏਕੁ ਦਿਗਰ ਕੁਈ ॥ ਏਕ ਤੁਈ ਏਕੁ ਤੁਈ ॥5॥ ਮਃ 1 ॥ ਪਰਿੰਦਏ ਨ ਗਿਰਾਹ ਜਰ ॥ ਦਰਖਤ ਆਬ ਆਸ ਕਰ ॥ ਦਿਹੰਦ ਸੁਈ ॥ ਏਕ ਤੁਈ ਏਕ ਤੁਈ ॥6॥ ਮਃ 1 ॥ ਨਾਨਕ ਲਿਲਾਰਿ ਲਿਖਿਆ ਸੋਇ ॥ ਮੇਟਿ ਨ ਸਾਕੈ ਕੋਇ ॥ ਕਲਾ ਧਰੈ ਹਿਰੈ ਸੁਈ ॥ ਏਕੁ ਤੁਈ ਏਕੁ ਤੁਈ ॥7॥ ਪਉੜੀ

॥ ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥

ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ ਆਵਣੁ ਜਾਣਿਆ ॥ ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥13॥ ਸਲੋਕ ਮਃ 1 ॥ ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹੁ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾਂ ਕਿਆ ਸਾਹੁ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥1॥ ਮਃ 1 ॥ ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥ ਇਕਨਾ ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥ ਇਕਿ ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ ਮਰੈ ਨ ਕੋਇ ॥ ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥2॥ ਪਉੜੀ ॥

ਪੂਰੇ ਗੁਰ ਕੀ ਕਾਰ ਕਰਮਿ ਕਮਾਈਐ ॥ ਗੁਰਮਤੀ ਆਪੁ ਗਵਾਇ ਨਾਮੁ ਧਿਆਈਐ ॥ ਦੂਜੀ ਕਾਰੈ ਲਗਿ ਜਨਮੁ ਗਵਾਈਐ ॥ ਵਿਣੁ ਨਾਵੈ ਸਭ ਵਿਸੁ ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ ਸਚਿ ਸਮਾਈਐ ॥ ਵਿਣੁ ਸਤਿਗੁਰ ਸੇਵੇ ਨਾਹੀ ਸੁਖਿ ਨਿਵਾਸੁ ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ ਕੂੜੁ ਕਮਾਈਐ ॥ ਨਾਨਕ ਸਚੁ ਖਰਾ ਸਾਲਾਹਿ ਪਤਿ ਸਿਉ ਜਾਈਐ ॥14॥ ਸਲੋਕ ਮਃ 1 ॥ ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥

145

ਜਾ ਤੁਧੁ ਭਾਵੈ ਤਾਂ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥ ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ

॥ ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥ ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥ ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥ ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥ ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥1॥ ਮਃ 1 ॥ ਜਾ ਤੂੰ ਵਡਾ ਸਭਿ

ਵਡਿਆਈਆਂ ਚੰਗੈ ਚੰਗਾ ਹੋਈ ॥ ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥ ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥2॥ ਪਉੜੀ ॥ ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥ ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥ ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥ ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥ ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥ ਸਚੇ ਦੈ ਦਰਿ ਜਾਇ ਸਚੁ ਚਵਾਈਐ ॥ ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥ ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥15॥ ਸਲੋਕ ਮਃ 1 ॥ ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ ॥ ਕੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ ਹਉ ਭਾਲਿ ਵਿਕੁੰਨੀ ਹੋਈ ॥ ਅੰਧੇਰੈ ਰਾਹੁ ਨ ਕੋਈ ॥ ਵਿਚਿ ਹਉਮੈ

ਕਰਿ ਦੁਖੁ ਰੋਈ ॥ ਕਹੁ ਨਾਨਕ ਕਿਨ ਬਿਧਿ ਗਤਿ ਹੋਈ ॥1॥ ਮਃ 3 ॥ ਕਲਿ ਕੀਰਤਿ ਪਰਗਟੁ ਚਾਨਣੁ ਸੰਸਾਰਿ

॥ ਗੁਰਮੁਖਿ ਕੋਈ ਉਤਰੈ ਪਾਰਿ ॥ ਜਿਸ ਨੋ ਨਦਰਿ ਕਰੇ ਤਿਸ ਦੇਵੈ ॥ ਨਾਨਕ ਗੁਰਮੁਖਿ ਰਤਨੁ ਸੋ ਲੇਵੈ ॥2॥

ਪਉੜੀ ॥ ਭਗਤਾ ਤੈ ਸੰਸਾਰੀਆ ਜੋੜੁ ਕਦੇ ਨ ਆਇਆ ॥ ਕਰਤਾ ਆਪਿ ਅਭੁਲੁ ਹੈ ਨ ਭੁਲੈ ਕਿਸੈ ਦਾ ਭੁਲਾਇਆ

॥ ਭਗਤ ਆਪੇ ਮੇਲਿਅਨੁ ਜਿਨੀ ਸਚੋ ਸਚੁ ਕਮਾਇਆ ॥ ਸੰਸਾਰੀ ਆਪਿ ਖੁਆਇਅਨੁ ਜਿਨੀ ਕੂੜੁ ਬੋਲਿ ਬੋਲਿ ਬਿਖੁ ਖਾਇਆ ॥ ਚਲਣ ਸਾਰ ਨ ਜਾਣਨੀ ਕਾਮੁ ਕਰੋਧੁ ਵਿਸੁ ਵਧਾਇਆ ॥ ਭਗਤ ਕਰਨਿ ਹਰਿ ਚਾਕਰੀ ਜਿਨੀ ਅਨਦਿਨੁ ਨਾਮੁ ਧਿਆਇਆ ॥ ਦਾਸਨਿ ਦਾਸਾ ਹੋਇ ਕੈ ਜਿਨੀ ਵਿਚਹੁ ਆਪੁ ਗਵਾਇਆ ॥ ਓਨਾ ਖਸਮੈ ਕੈ ਦਰਿ ਮੁਖ ਉਜਲੇ ਸਚੈ ਸਬਦਿ ਸੁਹਾਇਆ ॥16॥ ਸਲੋਕ ਮਃ 1 ॥ ਸਬਾਹੀ ਸਾਲਾਹਿ ਜਿਨੀ ਧਿਆਇਆ ਇਕਮਨਿ ॥

ਸੇਈ ਪੂਰੇ ਸਾਹ ਵਖਤੈ ਉਪਰਿ ਲੜਿ ਮੁਏ ॥ ਦੂਜੈ ਬਹੁਤੇ ਰਾਹ ਮਨ ਕੀਆ ਮਤੀ ਖਿੰਡੀਆ ॥ ਬਹੁਤੁ ਪਏ ਅਸਗਾਹਿ

146

ਗੋਤੇ ਖਾਹਿ ਨ ਨਿਕਲਹਿ ॥ ਤੀਜੈ ਮੁਹੀ ਗਿਰਾਹ ਭੁਖ ਤਿਖਾ ਦੁਇ ਭਉਕੀਆ ॥ ਖਾਧਾ ਹੋਇ ਸੁਆਹ ਭੀ ਖਾਣੇ ਸਿਉ ਦੋਸਤੀ ॥ ਚਉਥੈ ਆਈ ਊਂਘ ਅਖੀ ਮੀਟਿ ਪਵਾਰਿ ਗਇਆ ॥ ਭੀ ਉਠਿ ਰਚਿਓਨੁ ਵਾਦੁ ਸੈ ਵਰ੍ਹਿਆ ਕੀ ਪਿੜ

ਬਧੀ ॥ ਸਭੇ ਵੇਲਾ ਵਖਤ ਸਭਿ ਜੇ ਅਠੀ ਭਉ ਹੋਇ ॥ ਨਾਨਕ ਸਾਹਿਬੁ ਮਨਿ ਵਸੈ ਸਚਾ ਨਾਵਣੁ ਹੋਇ ॥1॥ ਮਃ

2 ॥ ਸੇਈ ਪੂਰੇ ਸਾਹ ਜਿਨੀ ਪੂਰਾ ਪਾਇਆ ॥ ਅਠੀ ਵੇਪਰਵਾਹ ਰਹਨਿ ਇਕਤੈ ਰੰਗਿ ॥ ਦਰਸਨਿ ਰੂਪਿ ਅਥਾਹ ਵਿਰਲੇ ਪਾਈਅਹਿ ॥ ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥2॥

ਪਉੜੀ ॥ ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥ ਮੁਠੀ ਧੰਧੈ ਚੋਰਿ ਮਹਲੁ ਨ ਪਾਈਐ ॥ ਏਨੈ ਚਿਤਿ ਕਠੋਰਿ ਸੇਵ ਗਵਾਈਐ ॥ ਜਿਤੁ ਘਟਿ ਸਚੁ ਨ ਪਾਇ ਸੁ ਭੰਨਿ ਘੜਾਈਐ ॥ ਕਿਉ ਕਰਿ ਪੂਰੈ ਵਟਿ ਤੋਲਿ ਤੁਲਾਈਐ ॥

ਕੋਇ ਨ ਆਖੈ ਘਟਿ ਹਉਮੈ ਜਾਈਐ ॥ ਲਈਅਨਿ ਖਰੇ ਪਰਖਿ ਦਰਿ ਬੀਨਾਈਐ ॥ ਸਉਦਾ ਇਕਤੁ ਹਟਿ ਪੂਰੈ

ਗੁਰਿ ਪਾਈਐ ॥17॥ ਸਲੋਕ ਮਃ 2 ॥ ਅਠੀ ਪਹਰੀ ਅਠ ਖੰਡ ਨਾਵਾ ਖੰਡੁ ਸਰੀਰੁ ॥ ਤਿਸੁ ਵਿਚਿ ਨਉ ਨਿਧਿ

ਨਾਮੁ ਏਕੁ ਭਾਲਹਿ ਗੁਣੀਗਹੀਰੁ ॥ ਕਰਮਵੰਤੀ ਸਾਲਾਹਿਆ ਨਾਨਕ ਕਰਿ ਗੁਰੁ ਪੀਰੁ ॥ ਚਉਥੈ ਪਹਰਿ ਸਬਾਹ ਕੈ

ਸੁਰਤਿਆ ਉਪਜੈ ਚਾਉ ॥ ਤਿਨਾ ਦਰੀਆਵਾ ਸਿਉ ਦੋਸਤੀ ਮਨਿ ਮੁਖਿ ਸਚਾ ਨਾਉ ॥ ਓਥੈ ਅੰਮ੍ਰਿਤੁ ਵੰਡੀਐ ਕਰਮੀ ਹੋਇ ਪਸਾਉ ॥ ਕੰਚਨ ਕਾਇਆ ਕਸੀਐ ਵੰਨੀ ਚੜੈ ਚੜਾਉ ॥ ਜੇ ਹੋਵੈ ਨਦਰਿ ਸਰਾਫ ਕੀ ਬਹੁੜਿ ਨ ਪਾਈ ਤਾਉ

॥ ਸਤੀ ਪਹਰੀ ਸਤੁ ਭਲਾ ਬਹੀਐ ਪੜਿਆ ਪਾਸਿ ॥ ਓਥੈ ਪਾਪੁ ਪੁੰਨੁ ਬੀਚਾਰੀਐ ਕੂੜੈ ਘਟੈ ਰਾਸਿ ॥ ਓਥੈ ਖੋਟੇ ਸਟੀਅਹਿ ਖਰੇ ਕੀਚਹਿ ਸਾਬਾਸਿ ॥ ਬੋਲਣੁ ਫਾਦਲੁ ਨਾਨਕਾ ਦੁਖੁ ਸੁਖੁ ਖਸਮੈ ਪਾਸਿ ॥1॥ ਮਃ 2 ॥ ਪਉਣੁ ਗੁਰੂ

ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ਦਿਨਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੇ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਹੋਰ ਕੇਤੀ ਛੁਟੀ ਨਾਲਿ ॥2॥ ਪਉੜੀ ॥ ਸਚਾ ਭੋਜਨੁ ਭਾਉ ਸਤਿਗੁਰਿ ਦਸਿਆ ॥ ਸਚੇ ਹੀ ਪਤੀਆਇ ਸਚਿ ਵਿਗਸਿਆ ॥ ਸਚੈ ਕੋਟਿ ਗਿਰਾਇਂ ਨਿਜ ਘਰਿ ਵਸਿਆ ॥ ਸਤਿਗੁਰਿ ਤੁਠੈ ਨਾਉ ਪ੍ਰੇਮਿ ਰਹਸਿਆ ॥ ਸਚੈ ਦੈ ਦੀਬਾਣਿ ਕੂੜਿ ਨ ਜਾਈਐ ॥ ਝੂਠੋ ਝੂਠੁ ਵਖਾਣਿ ਸੁ ਮਹਲੁ ਖੁਆਈਐ ॥

147

ਸਚੈ ਸਬਦਿ ਨੀਸਾਣਿ ਠਾਕ ਨ ਪਾਈਐ ॥ ਸਚੁ ਸੁਣਿ ਬੁਝਿ ਵਖਾਣਿ ਮਹਲਿ ਬੁਲਾਈਐ ॥18॥ ਸਲੋਕ ਮਃ 1 ॥

ਪਹਿਰਾ ਅਗਨਿ ਹਿਵੈ ਘਰੁ ਬਾਧਾ ਭੋਜਨੁ ਸਾਰੁ ਕਰਾਈ ॥ ਸਗਲੇ ਦੂਖ ਪਾਣੀ ਕਰਿ ਪੀਵਾ ਧਰਤੀ ਹਾਕਿ ਚਲਾਈ ॥

ਧਰਿ ਤਾਰਾਜੀ ਅੰਬਰੁ ਤੋਲੀ ਪਿਛੈ ਟੰਕੁ ਚੜਾਈ ॥ ਏਵਡੁ ਵਧਾ ਮਾਵਾ ਨਾਹੀ ਸਭਸੈ ਨਥਿ ਚਲਾਈ ॥ ਏਤਾ ਤਾਣੁ ਹੋਵੈ ਮਨ ਅੰਦਰਿ ਕਰੀ ਭਿ ਆਖਿ ਕਰਾਈ ॥ ਜੇਵਡੁ ਸਾਹਿਬੁ ਤੇਵਡ ਦਾਤੀ ਦੇ ਦੇ ਕਰੇ ਰਜਾਈ ॥ ਨਾਨਕ ਨਦਰਿ ਕਰੇ ਜਿਸੁ ਉਪਰਿ ਸਚਿ ਨਾਮਿ ਵਡਿਆਈ ॥1॥ ਮਃ 2 ॥ ਆਖਣੁ ਆਖਿ ਨ ਰਜਿਆ ਸੁਨਣਿ ਨ ਰਜੇ ਕੰਨ ॥

ਅਖੀ ਦੇਖਿ ਨ ਰਜੀਆ ਗੁਣ ਗਾਹਕ ਇਕ ਵੰਨ ॥ ਭੁਖਿਆ ਭੁਖ ਨ ਉਤਰੈ ਗਲੀ ਭੁਖ ਨ ਜਾਇ ॥ ਨਾਨਕ ਭੁਖਾ ਤਾ ਰਜੈ ਜਾ ਗੁਣ ਕਹਿ ਗੁਣੀ ਸਮਾਇ ॥2॥ ਪਉੜੀ ॥ ਵਿਣੁ ਸਚੇ ਸਭੁ ਕੂੜੁ ਕੂੜੁ ਕਮਾਈਐ ॥ ਵਿਣੁ ਸਚੇ ਕੂੜਿਆਰੁ ਬੰਨਿ ਚਲਾਈਐ ॥ ਵਿਣੁ ਸਚੇ ਤਨੁ ਛਾਰੁ ਛਾਰੁ ਰਲਾਈਐ ॥ ਵਿਣੁ ਸਚੇ ਸਭ ਭੁਖ ਜਿ ਪੈਝੈ ਖਾਈਐ ॥ ਵਿਣੁ ਸਚੇ ਦਰਬਾਰੁ ਕੂੜਿ ਨ ਪਾਈਐ ॥ ਕੂੜੈ ਲਾਲਚਿ ਲਗਿ ਮਹਲੁ ਖੁਆਈਐ ॥ ਸਭੁ ਜਗੁ ਠਗਿਓ ਠਗਿ ਆਈਐ ਜਾਈਐ

॥ ਤਨ ਮਹਿ ਤ੍ਰਿਸਨਾ ਅਗਿ ਸਬਦਿ ਬੁਝਾਈਐ ॥19॥ ਸਲੋਕ ਮਃ 1 ॥ ਨਾਨਕ ਗੁਰੁ ਸੰਤੋਖੁ ਰੁਖੁ ਧਰਮੁ ਫੁਲੁ ਫਲੁ ਗਿਆਨੁ ॥ ਰਸਿ ਰਸਿਆ ਹਰਿਆ ਸਦਾ ਪਕੈ ਕਰਮਿ ਧਿਆਨਿ ॥ ਪਤਿ ਕੇ ਸਾਦ ਖਾਦਾ ਲਹੈ ਦਾਨਾ ਕੈ ਸਿਰਿ ਦਾਨੁ

॥1॥ ਮਃ 1 ॥ ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥ ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥ ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥ ਅਠਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥ ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥ ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥2॥ ਪਉੜੀ ॥ ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥ ਝੂਠਾ ਇਹੁ ਸੰਸਾਰੁ ਕਿਨਿ ਸਮਝਾਈਐ ॥ ਸਚਿ ਨ ਧਰੇ ਪਿਆਰੁ ਧੰਧੈ ਧਾਈਐ ॥ ਕਾਲੁ ਬੁਰਾ ਖੈਕਾਲੁ ਸਿਰਿ ਦੁਨੀਆਈਐ ॥ ਹੁਕਮੀ ਸਿਰਿ ਜੰਦਾਰੁ ਮਾਰੇ ਦਾਈਐ

॥ ਆਪੇ ਦੇਇ ਪਿਆਰੁ ਮੰਨਿ ਵਸਾਈਐ ॥ ਮੁਹਤੁ ਨ ਚਸਾ ਵਿਲੰਮੁ ਭਰੀਐ ਪਾਈਐ ॥ ਗੁਰ ਪਰਸਾਦੀ ਬੁਝਿ ਸਚਿ ਸਮਾਈਐ ॥20॥ ਸਲੋਕ ਮਃ 1 ॥ ਤੁਮੀ ਤੁਮਾ ਵਿਸੁ ਅਕੁ ਧਤੂਰਾ ਨਿਮੁ ਫਲੁ ॥ ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥ ਨਾਨਕ ਕਹੀਐ ਕਿਸੁ ਹੰਢਨਿ ਕਰਮਾ ਬਾਹਰੇ ॥1॥ ਮਃ 1 ॥ ਮਤਿ ਪੰਖੇਰੂ ਕਿਰਤੁ ਸਾਥਿ

148

ਕਬ ਉਤਮ ਕਬ ਨੀਚ ॥ ਕਬ ਚੰਦਨਿ ਕਬ ਅਕ ਡਾਲਿ ਕਬ ਉਚੀ ਪਰੀਤਿ ॥ ਨਾਨਕ ਹੁਕਮਿ ਚਲਾਈਐ ਸਾਹਿਬ ਲਗੀ ਰੀਤਿ ॥2॥ ਪਉੜੀ ॥ ਕੇਤੇ ਕਹਹਿ ਵਖਾਣ ਕਹਿ ਕਹਿ ਜਾਵਣਾ ॥ ਵੇਦ ਕਹਹਿ ਵਖਿਆਣ ਅੰਤੁ ਨ ਪਾਵਣਾ

॥ ਪੜਿਐ ਨਾਹੀ ਭੇਦੁ ਬੁਝਿਐ ਪਾਵਣਾ ॥ ਖਟੁ ਦਰਸਨ ਕੈ ਭੇਖਿ ਕਿਸੈ ਸਚਿ ਸਮਾਵਣਾ ॥ ਸਚਾ ਪੁਰਖੁ ਅਲਖੁ ਸਬਦਿ ਸੁਹਾਵਣਾ ॥ ਮੰਨੇ ਨਾਉ ਬਿਸੰਖ ਦਰਗਹ ਪਾਵਣਾ ॥ ਖਾਲਕ ਕਉ ਆਦੇਸੁ ਢਾਢੀ ਗਾਵਣਾ ॥ ਨਾਨਕ ਜੁਗਿ ਜੁਗਿ ਏਕੁ ਮੰਨਿ ਵਸਾਵਣਾ ॥21॥ ਸਲੋਕ ਮਃ 2 ॥ ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ ਆਪਣ ਹਥੀ ਆਪਣੈ ਦੇ ਕੂਚਾ ਆਪੇ ਲਾਇ ॥ ਹੁਕਮੁ ਪਇਆ ਧੁਰਿ ਖਸਮ ਕਾ ਅੰਤੀ ਹੂ ਧਕਾ ਖਾਇ ॥ ਗੁਰਮੁਖ ਸਿਉ ਮਨਮੁਖੁ ਅੜੈ ਡੁਬੈ ਹਕਿ ਨਿਆਇ ॥ ਦੁਹਾ ਸਿਰਿਆ ਆਪੇ ਖਸਮੁ ਵੇਖੈ ਕਰਿ ਵਿਉਪਾਇ ॥ ਨਾਨਕ ਏਵੈ ਜਾਣੀਐ

ਸਭੁ ਕਿਛੁ ਤਿਸਹਿ ਰਜਾਇ ॥1॥ ਮਃ 2 ॥ ਨਾਨਕ ਪਰਖੇ ਆਪ ਕਉ ਤਾ ਪਾਰਖੁ ਜਾਣੁ ॥ ਰੋਗੁ ਦਾਰੂ ਦੋਵੈ

ਬੁਝੈ ਤਾ ਵੈਦੁ ਸੁਜਾਣੁ ॥ ਵਾਟ ਨ ਕਰਈ ਮਾਮਲਾ ਜਾਣੈ ਮਿਹਮਾਣੁ ॥ ਮੂਲੁ ਜਾਣਿ ਗਲਾ ਕਰੇ ਹਾਣਿ ਲਾਏ ਹਾਣੁ

॥ ਲਬਿ ਨ ਚਲਈ ਸਚਿ ਰਹੈ ਸੋ ਵਿਸਟੁ ਪਰਵਾਣੁ ॥ ਸਰੁ ਸੰਧੇ ਆਗਾਸ ਕਉ ਕਿਉ ਪਹੁਚੈ ਬਾਣੁ ॥ ਅਗੈ ਓਹੁ ਅਗੰਮੁ ਹੈ ਵਾਹੇਦੜੁ ਜਾਣੁ ॥2॥ ਪਉੜੀ ॥ ਨਾਰੀ ਪੁਰਖ ਪਿਆਰੁ ਪ੍ਰੇਮਿ ਸੀਗਾਰੀਆ ॥ ਕਰਨਿ ਭਗਤਿ ਦਿਨੁ ਰਾਤਿ ਨ ਰਹਨੀ ਵਾਰੀਆ ॥ ਮਹਲਾ ਮੰਝਿ ਨਿਵਾਸੁ ਸਬਦਿ ਸਵਾਰੀਆ ॥ ਸਚੁ ਕਹਨਿ ਅਰਦਾਸਿ ਸੇ ਵੇਚਾਰੀਆ

॥ ਸੋਹਨਿ ਖਸਮੈ ਪਾਸਿ ਹੁਕਮਿ ਸਿਧਾਰੀਆ ॥ ਸਖੀ ਕਹਨਿ ਅਰਦਾਸਿ ਮਨਹੁ ਪਿਆਰੀਆ ॥ ਬਿਨੁ ਨਾਵੈ ਧ੍ਰਿਗੁ ਵਾਸੁ ਫਿਟੁ ਸੁ ਜੀਵਿਆ ॥ ਸਬਦਿ ਸਵਾਰੀਆਸੁ ਅੰਮ੍ਰਿਤੁ ਪੀਵਿਆ ॥22॥ ਸਲੋਕ ਮਃ 1 ॥ ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥ ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥ ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥1॥ ਮਃ 2 ॥ ਨਿਹਫਲੰ ਤਸਿ ਜਨਮਸਿ ਜਾਵਤ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸਿ ਗੁਰ ਪਰਸਾਦੀ ਤਰਹਿ ਕੇ ॥ ਕਰਣਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥2॥ ਪਉੜੀ ॥ ਖਸਮੈ ਕੈ ਦਰਬਾਰਿ ਢਾਢੀ ਵਸਿਆ ॥ ਸਚਾ ਖਸਮੁ ਕਲਾਣਿ ਕਮਲੁ ਵਿਗਸਿਆ

॥ ਖਸਮਹੁ ਪੂਰਾ ਪਾਇ ਮਨਹੁ ਰਹਸਿਆ ॥ ਦੁਸਮਨ ਕਢੇ ਮਾਰਿ ਸਜਣ ਸਰਸਿਆ ॥ ਸਚਾ ਸਤਿਗੁਰੁ ਸੇਵਨਿ

149

ਸਚਾ ਮਾਰਗੁ ਦਸਿਆ ॥ ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥ ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥

ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥23॥ ਸਲੋਕ ਮਃ 1 ॥ ਖਤਿਅਹੁ ਜੰਮੇ ਖਤੇਕਰ ਨਿਤ ਖਤਿਆ ਵਿਚਿ ਪਾਹਿ ॥ ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥ ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥1॥ ਮਃ 1 ॥ ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥ ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥ ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥2॥ ਪਉੜੀ ॥ ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥ ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥ ਉਝੜਿ ਭੁਲੇ ਰਾਹੁ ਗੁਰਿ ਵੇਖਾਲਿਆ ॥ ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥ ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥ ਸਚੈ ਸਬਦਿ ਸਲਾਹਿ ਸੁਖੀਏ ਸਚਵਾਲਿਆ

॥ ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥ ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥24॥ ਸਲੋਕ ਮਃ 3 ॥

ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥ ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥1॥ ਮਃ

3 ॥ ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥ ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ

॥2॥ ਪਉੜੀ ॥ ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥ ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥

ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥ ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥ ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥25॥ ਸਲੋਕ ਮਃ 1 ॥

ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥ ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ

ਸੰਗਾਹੀ ॥ ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥ ਮਾਊ ਪੀਊ ਕਿਰਤਿ ਗਵਾਇਨਿ ਟਬਰ ਰੋਵਨਿ ਧਾਹੀ ॥ ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥ ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥ ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥ ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥ ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥ ਨਾ ਓਇ ਜੋਗੀ ਨਾ ਓਇ ਜੰਗਮ

150

ਨਾ ਓਇ ਕਾਜੀ ਮੁਲਾ ॥ ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥ ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥ ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥ ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥ ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥ ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ

॥ ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥ ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥

ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥ ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥ ਵੁਠੈ

ਘਾਹੁ ਚਰਹਿ ਨਿਤਿ ਸੁਰਹੀ ਸਾਧਨ ਦਹੀ ਵਿਲੋਵੈ ॥ ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥ ਗੁਰੂ

ਸਮੁੰਦੁ ਨਦੀ ਸਭ ਸਿਖੀ ਨਾਤੈ ਜਿਤੁ ਵਡਿਆਈ ॥ ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ

॥1॥ ਮਃ 2 ॥ ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥ ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ

॥ ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥ ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥2॥

ਪਉੜੀ ॥ ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥ ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥ ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥ ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥ ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ

॥ ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥ ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥ ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥26॥ ਸਲੋਕ ਮਃ 2 ॥ ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥

ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥1॥ ਮਃ 1 ॥ ਆਪਿ ਬੁਝਾਏ ਸੋਈ ਬੂਝੈ ॥ ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥ ਕਹਿ ਕਹਿ ਕਥਨਾ ਮਾਇਆ ਲੂਝੈ ॥ ਹੁਕਮੀ ਸਗਲ ਕਰੇ ਆਕਾਰ ॥ ਆਪੇ ਜਾਣੈ

ਸਰਬ ਵੀਚਾਰ ॥ ਅਖਰੁ ਨਾਨਕ ਆਖਿਓ ਆਪਿ ॥ ਲਹੈ ਭਰਾਤਿ ਹੋਵੈ ਜਿਸੁ ਦਾਤਿ ॥2॥ ਪਉੜੀ ॥ ਹਉ ਢਾਢੀ ਵੇਕਾਰੁ ਕਾਰੈ ਲਾਇਆ ॥ ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥ ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥

ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥ ਸਚਾ ਅੰਮ੍ਰਿਤੁ ਨਾਮੁ ਭੋਜਨੁ ਆਇਆ ॥ ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥ ਢਾਢੀ ਕਰੇ ਪਸਾਉ ਸਬਦੁ ਵਜਾਇਆ ॥ ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥27॥1॥

151

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 1 ਚਉਪਦੇ ਦੁਪਦੇ ॥ ਭਉ ਮੁਚੁ ਭਾਰਾ ਵਡਾ ਤੋਲੁ ॥ ਮਨਮਤਿ ਹਉਲੀ ਬੋਲੈ ਬੋਲੁ

॥ ਸਿਰਿ ਧਰਿ ਚਲੀਐ ਸਹੀਐ ਭਾਰੁ ॥ ਨਦਰੀ ਕਰਮੀ ਗੁਰ ਬੀਚਾਰੁ ॥1॥ ਭੈ ਬਿਨੁ ਕੋਇ ਨ ਲੰਘਸਿ ਪਾਰਿ ॥ ਭੈ

ਭਉ ਰਾਖਿਆ ਭਾਇ ਸਵਾਰਿ ॥1॥ ਰਹਾਉ ॥ ਭੈ ਤਨਿ ਅਗਨਿ ਭਖੈ ਭੈ ਨਾਲਿ ॥ ਭੈ ਭਉ ਘੜੀਐ ਸਬਦਿ ਸਵਾਰਿ

॥ ਭੈ ਬਿਨੁ ਘਾੜਤ ਕਚ ਨਿਕਚ ॥ ਅੰਧਾ ਸਚਾ ਅੰਧੀ ਸਟ ॥2॥ ਬੁਧੀ ਬਾਜੀ ਉਪਜੈ ਚਾਉ ॥ ਸਹਸ ਸਿਆਣਪ ਪਵੈ

ਨ ਤਾਉ ॥ ਨਾਨਕ ਮਨਮੁਖਿ ਬੋਲਣੁ ਵਾਉ ॥ ਅੰਧਾ ਅਖਰੁ ਵਾਉ ਦੁਆਉ ॥3॥1॥ ਗਉੜੀ ਗੁਆਰੇਰੀ ਮਹਲਾ 1

॥ ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥ ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥ ਤੁਧ ਬਿਨੁ ਦੂਜੀ ਨਾਹੀ ਜਾਇ

॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥1॥ ਡਰੀਐ ਜੇ ਡਰੁ ਹੋਵੈ ਹੋਰੁ ॥ ਡਰਿ ਡਰਿ ਡਰਣਾ ਮਨ ਕਾ ਸੋਰੁ ॥1॥

ਰਹਾਉ ॥ ਨਾ ਜੀਉ ਮਰੈ ਨ ਡੂਬੈ ਤਰੈ ॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਹੁਕਮੇ ਆਵੈ ਹੁਕਮੇ ਜਾਇ ॥ ਆਗੈ

ਪਾਛੈ ਹੁਕਮਿ ਸਮਾਇ ॥2॥ ਹੰਸੁ ਹੇਤੁ ਆਸਾ ਅਸਮਾਨੁ ॥ ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥ ਭਉ ਖਾਣਾ ਪੀਣਾ ਆਧਾਰੁ ॥ ਵਿਣੁ ਖਾਧੇ ਮਰਿ ਹੋਹਿ ਗਵਾਰ ॥3॥ ਜਿਸ ਕਾ ਕੋਇ ਕੋਈ ਕੋਇ ਕੋਇ ॥ ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥ ਜਾ ਕੇ ਜੀਅ ਜੰਤ ਧਨੁ ਮਾਲੁ ॥ ਨਾਨਕ ਆਖਣੁ ਬਿਖਮੁ ਬੀਚਾਰੁ ॥4॥2॥ ਗਉੜੀ ਗੁਆਰੇਰੀ ਮਹਲਾ 1 ॥

ਮਾਤਾ ਮਤਿ ਪਿਤਾ ਸੰਤੋਖੁ ॥ ਸਤੁ ਭਾਈ ਕਰਿ ਏਹੁ ਵਿਸੇਖੁ ॥1॥ ਕਹਣਾ ਹੈ ਕਿਛੁ ਕਹਣੁ ਨ ਜਾਇ ॥ ਤਉ ਕੁਦਰਤਿ

152

ਕੀਮਤਿ ਨਹੀ ਪਾਇ ॥1॥ ਰਹਾਉ ॥ ਸਰਮੁ ਸੁਰਤਿ ਦੁਇ ਸਸੁਰ ਭਏ ॥ ਕਰਣੀ ਕਾਮਣਿ ਕਰਿ ਮਨ ਲਏ ॥2॥

ਸਾਹਾ ਸੰਜੋਗੁ ਵੀਆਹੁ ਵਿਜੋਗੁ ॥ ਸਚੁ ਸੰਤਤਿ ਕਹੁ ਨਾਨਕ ਜੋਗੁ ॥3॥3॥ ਗਉੜੀ ਗੁਆਰੇਰੀ ਮਹਲਾ 1 ॥

ਪਉਣੈ ਪਾਣੀ ਅਗਨੀ ਕਾ ਮੇਲੁ ॥ ਚੰਚਲ ਚਪਲ ਬੁਧਿ ਕਾ ਖੇਲੁ ॥ ਨਉ ਦਰਵਾਜੇ ਦਸਵਾ ਦੁਆਰੁ ॥ ਬੁਝੁ ਰੇ ਗਿਆਨੀ ਏਹੁ ਬੀਚਾਰੁ ॥1॥ ਕਥਤਾ ਬਕਤਾ ਸੁਨਤਾ ਸੋਈ ॥ ਆਪੁ ਬੀਚਾਰੇ ਸੁ ਗਿਆਨੀ ਹੋਈ ॥1॥ ਰਹਾਉ

॥ ਦੇਹੀ ਮਾਟੀ ਬੋਲੈ ਪਉਣੁ ॥ ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥ ਮੂਈ ਸੁਰਤਿ ਬਾਦੁ ਅਹੰਕਾਰੁ ॥ ਓਹੁ ਨ ਮੂਆ ਜੋ ਦੇਖਣਹਾਰੁ ॥2॥ ਜੈ ਕਾਰਣਿ ਤਟਿ ਤੀਰਥ ਜਾਹੀ ॥ ਰਤਨੁ ਪਦਾਰਥੁ ਘਟ ਹੀ ਮਾਹੀ ॥ ਪੜਿ ਪੜਿ

ਪੰਡਿਤੁ ਬਾਦੁ ਵਖਾਣੈ ॥ ਭੀਤਰਿ ਹੋਦੀ ਵਸਤੁ ਨ ਜਾਣੈ ॥3॥ ਹਉ ਨ ਮੂਆ ਮੇਰੀ ਮੁਈ ਬਲਾਇ ॥ ਓਹੁ ਨ ਮੂਆ ਜੋ ਰਹਿਆ ਸਮਾਇ ॥ ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥ ਮਰਤਾ ਜਾਤਾ ਨਦਰਿ ਨ ਆਇਆ ॥4॥4॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਦਖਣੀ ਮਹਲਾ 1 ॥ ਸੁਣਿ ਸੁਣਿ ਬੂਝੈ ਮਾਨੈ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਆਪਿ ਭੁਲਾਏ ਠਉਰ ਨ ਠਾਉ ॥ ਤੂੰ ਸਮਝਾਵਹਿ ਮੇਲਿ ਮਿਲਾਉ ॥1॥ ਨਾਮੁ ਮਿਲੈ ਚਲੈ ਮੈ ਨਾਲਿ ॥ ਬਿਨੁ ਨਾਵੈ ਬਾਧੀ ਸਭ ਕਾਲਿ ॥1॥ ਰਹਾਉ

॥ ਖੇਤੀ ਵਣਜੁ ਨਾਵੈ ਕੀ ਓਟ ॥ ਪਾਪੁ ਪੁੰਨੁ ਬੀਜ ਕੀ ਪੋਟ ॥ ਕਾਮੁ ਕ੍ਰੋਧੁ ਜੀਅ ਮਹਿ ਚੋਟ ॥ ਨਾਮੁ ਵਿਸਾਰਿ ਚਲੇ ਮਨਿ ਖੋਟ ॥2॥ ਸਾਚੇ ਗੁਰ ਕੀ ਸਾਚੀ ਸੀਖ ॥ ਤਨੁ ਮਨੁ ਸੀਤਲੁ ਸਾਚੁ ਪਰੀਖ ॥ ਜਲ ਪੁਰਾਇਨਿ ਰਸ ਕਮਲ ਪਰੀਖ ॥

ਸਬਦਿ ਰਤੇ ਮੀਠੇ ਰਸ ਈਖ ॥3॥ ਹੁਕਮਿ ਸੰਜੋਗੀ ਗੜਿ ਦਸ ਦੁਆਰ ॥ ਪੰਚ ਵਸਹਿ ਮਿਲਿ ਜੋਤਿ ਅਪਾਰ ॥ ਆਪਿ ਤੁਲੈ

ਆਪੇ ਵਣਜਾਰੁ ॥ ਨਾਨਕ ਨਾਮਿ ਸਵਾਰਣਹਾਰੁ ॥4॥1॥5॥ ਗਉੜੀ ਦਖਣੀ ਮਹਲਾ 1 ॥ ਜਾਤੋ ਜਾਇ ਕਹਾ ਤੇ ਆਵੈ

॥ ਕਹ ਉਪਜੈ ਕਹ ਜਾਇ ਸਮਾਵੈ ॥ ਕਿਉ ਬਾਧਿਓ ਕਿਉ ਮੁਕਤੀ ਪਾਵੈ ॥ ਕਿਉ ਅਬਿਨਾਸੀ ਸਹਜਿ ਸਮਾਵੈ ॥1॥ ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥ ਨਰਹਰਿ ਨਾਮੁ ਨਰਹਰਿ ਨਿਹਕਾਮੁ ॥1॥ ਰਹਾਉ ॥ ਸਹਜੇ ਆਵੈ ਸਹਜੇ ਜਾਇ ॥ ਮਨ ਤੇ ਉਪਜੈ ਮਨ ਮਾਹਿ ਸਮਾਇ ॥ ਗੁਰਮੁਖਿ ਮੁਕਤੋ ਬੰਧੁ ਨ ਪਾਇ ॥ ਸਬਦੁ ਬੀਚਾਰਿ ਛੁਟੈ ਹਰਿ ਨਾਇ ॥2॥ ਤਰਵਰ ਪੰਖੀ ਬਹੁ ਨਿਸਿ ਬਾਸੁ ॥ ਸੁਖ ਦੁਖੀਆ ਮਨਿ ਮੋਹ ਵਿਣਾਸੁ ॥ ਸਾਝ ਬਿਹਾਗ ਤਕਹਿ ਆਗਾਸੁ ॥ ਦਹ ਦਿਸ ਧਾਵਹਿ ਕਰਮਿ

153

ਲਿਖਿਆਸੁ ॥3॥ ਨਾਮ ਸੰਜੋਗੀ ਗੋਇਲਿ ਥਾਟੁ ॥ ਕਾਮ ਕ੍ਰੋਧ ਫੂਟੈ ਬਿਖੁ ਮਾਟੁ ॥ ਬਿਨੁ ਵਖਰ ਸੂਨੋ ਘਰੁ ਹਾਟੁ

॥ ਗੁਰ ਮਿਲਿ ਖੋਲੇ ਬਜਰ ਕਪਾਟ ॥4॥ ਸਾਧੁ ਮਿਲੈ ਪੂਰਬ ਸੰਜੋਗ ॥ ਸਚਿ ਰਹਸੇ ਪੂਰੇ ਹਰਿ ਲੋਗ ॥ ਮਨੁ ਤਨੁ ਦੇ ਲੈ ਸਹਜਿ ਸੁਭਾਇ ॥ ਨਾਨਕ ਤਿਨ ਕੈ ਲਾਗਉ ਪਾਇ ॥5॥2॥6॥ ਗਉੜੀ ਦਖਣੀ ਮਹਲਾ 1 ॥ ਕਾਮੁ ਕ੍ਰੋਧੁ ਮਾਇਆ ਮਹਿ ਚੀਤੁ ॥ ਝੂਠ ਵਿਕਾਰਿ ਜਾਗੈ ਹਿਤ ਚੀਤੁ ॥ ਪੂੰਜੀ ਪਾਪ ਲੋਭ ਕੀ ਕੀਤੁ ॥ ਤਰੁ ਤਾਰੀ ਮਨਿ ਨਾਮੁ ਸੁਚੀਤੁ ॥1॥ ਵਾਹੁ ਵਾਹੁ ਸਾਚੇ ਮੈ ਤੇਰੀ ਟੇਕ ॥ ਹਉ ਪਾਪੀ ਤੂੰ ਨਿਰਮਲੁ ਏਕੁ ॥1॥ ਰਹਾਉ ॥ ਅਗਨਿ ਪਾਣੀ ਬੋਲੈ ਭੜਵਾਉ ॥ ਜਿਹਵਾ ਇੰਦ੍ਰੀ ਏਕੁ ਸੁਆਉ ॥ ਦਿਸਟਿ ਵਿਕਾਰੀ ਨਾਹੀ ਭਉ ਭਾਉ ॥ ਆਪੁ ਮਾਰੇ ਤਾ ਪਾਏ ਨਾਉ ॥2॥ ਸਬਦਿ ਮਰੈ ਫਿਰਿ ਮਰਣੁ ਨ ਹੋਇ ॥ ਬਿਨੁ ਮੂਏ ਕਿਉ ਪੂਰਾ ਹੋਇ ॥ ਪਰਪੰਚਿ ਵਿਆਪਿ ਰਹਿਆ ਮਨੁ ਦੋਇ ॥ ਥਿਰੁ ਨਾਰਾਇਣੁ ਕਰੈ ਸੁ ਹੋਇ ॥3॥ ਬੋਹਿਥਿ ਚੜਉ ਜਾ ਆਵੈ ਵਾਰ ॥ ਠਾਕੇ ਬੋਹਿਥ ਦਰਗਹ ਮਾਰ ॥ ਸਚੁ ਸਾਲਾਹੀ ਧੰਨੁ ਗੁਰਦੁਆਰੁ ॥ ਨਾਨਕ ਦਰਿ ਘਰਿ ਏਕੰਕਾਰੁ ॥4॥3॥7॥ ਗਉੜੀ ਦਖਣੀ ਮਹਲਾ 1

॥ ਉਲਟਿਓ ਕਮਲੁ ਬ੍ਰਹਮੁ ਬੀਚਾਰਿ ॥ ਅੰਮ੍ਰਿਤਧਾਰ ਗਗਨਿ ਦਸ ਦੁਆਰਿ ॥ ਤ੍ਰਿਭਵਣੁ ਬੇਧਿਆ ਆਪਿ ਮੁਰਾਰਿ

॥1॥ ਰੇ ਮਨ ਮੇਰੇ ਭਰਮੁ ਨ ਕੀਜੈ ॥ ਮਨਿ ਮਾਨਿਐ ਅੰਮ੍ਰਿਤਰਸੁ ਪੀਜੈ ॥1॥ ਰਹਾਉ ॥ ਜਨਮੁ ਜੀਤਿ ਮਰਣਿ ਮਨੁ ਮਾਨਿਆ ॥ ਆਪਿ ਮੂਆ ਮਨੁ ਮਨ ਤੇ ਜਾਨਿਆ ॥ ਨਜਰਿ ਭਈ ਘਰੁ ਘਰ ਤੇ ਜਾਨਿਆ ॥2॥ ਜਤੁ ਸਤੁ ਤੀਰਥੁ ਮਜਨੁ ਨਾਮਿ ॥ ਅਧਿਕ ਬਿਥਾਰੁ ਕਰਉ ਕਿਸੁ ਕਾਮਿ ॥ ਨਰ ਨਾਰਾਇਣੁ ਅੰਤਰਜਾਮਿ ॥3॥ ਆਨ ਮਨਉ ਤਉ ਪਰ ਘਰਿ ਜਾਉ ॥ ਕਿਸੁ ਜਾਚਉ ਨਾਹੀ ਕੋ ਥਾਉ ॥ ਨਾਨਕ ਗੁਰਮਤਿ ਸਹਜਿ ਸਮਾਉ ॥4॥4॥8॥

ਗਉੜੀ ਦਖਣੀ ਮਹਲਾ 1 ॥ ਸਤਿਗੁਰੁ ਮਿਲੈ ਸੁ ਮਰਣੁ ਦਿਖਾਏ ॥ ਮਰਣੁ ਰਹਣ ਰਸੁ ਅੰਤਰਿ ਭਾਏ ॥ ਗਰਬੁ ਨਿਵਾਰਿ ਗਗਨਪੁਰੁ ਪਾਏ ॥1॥ ਮਰਣੁ ਲਿਖਾਇ ਆਏ ਨਹੀ ਰਹਣਾ ॥ ਹਰਿ ਜਪਿ ਜਾਪਿ ਰਹਣੁ ਹਰਿ ਸਰਣਾ

॥1॥ ਰਹਾਉ ॥ ਸਤਿਗੁਰੁ ਮਿਲੈ ਤ ਦੁਬਿਧਾ ਭਾਗੈ ॥ ਕਮਲੁ ਬਿਗਾਸਿ ਮਨੁ ਹਰਿ ਪ੍ਰਭਿ ਲਾਗੈ ॥ ਜੀਵਤੁ ਮਰੈ

ਮਹਾ ਰਸੁ ਆਗੈ ॥2॥ ਸਤਿਗੁਰਿ ਮਿਲਿਐ ਸਚ ਸੰਜਮਿ ਸੂਚਾ ॥ ਗੁਰ ਕੀ ਪਉੜੀ ਊਚੋ ਊਚਾ ॥ ਕਰਮਿ ਮਿਲੈ

ਜਮ ਕਾ ਭਉ ਮੂਚਾ ॥3॥ ਗੁਰਿ ਮਿਲਿਐ ਮਿਲਿ ਅੰਕਿ ਸਮਾਇਆ ॥ ਕਰਿ ਕਿਰਪਾ ਘਰੁ ਮਹਲੁ ਦਿਖਾਇਆ ॥

ਨਾਨਕ ਹਉਮੈ ਮਾਰਿ ਮਿਲਾਇਆ ॥4॥5॥9॥ ਗਉੜੀ ਦਖਣੀ ਮਹਲਾ 1 ॥ ਕਿਰਤੁ ਪਇਆ ਨਹ ਮੇਟੈ ਕੋਇ

154

॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਸੋਈ ਹੂਆ ॥ ਅਵਰੁ ਨ ਕਰਣੈਵਾਲਾ ਦੂਆ ॥1॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥1॥ ਰਹਾਉ ॥ ਤੂ ਏਵਡੁ ਦਾਤਾ ਦੇਵਣਹਾਰੁ ॥

ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥ ਕੀਆ ਗਰਬੁ ਨ ਆਵੈ ਰਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥2॥ ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੀ ਤਿਉ ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥3॥ ਮਨ ਮਹਿ ਮੈਲੁ ਨਾਹੀ ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ ਸਰਣਾਈ ॥4॥6॥10॥ ਗਉੜੀ ਦਖਣੀ ਮਹਲਾ 1॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ ਨਾਮਿ ਸਮਾਇਆ ॥1॥ ਕਿਆ ਡਰੀਐ ਡਰੁ ਡਰਹਿ ਸਮਾਨਾ

॥ ਪੂਰੇ ਗੁਰ ਕੈ ਸਬਦਿ ਪਛਾਨਾ ॥1॥ ਰਹਾਉ ॥ ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੈ

ਸਾਬਾਸਿ ॥2॥ ਜਾਹਿ ਸਵਾਰੈ ਸਾਝ ਬਿਆਲ ॥ ਇਤ ਉਤ ਮਨਮੁਖ ਬਾਧੇ ਕਾਲ ॥3॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ ਨਾਨਕ ਰਾਮ ਮਿਲੇ ਭ੍ਰਮ ਦੂਰੇ ॥4॥7॥11॥ ਗਉੜੀ ਦਖਣੀ ਮਹਲਾ 1 ॥ ਜਨਮਿ ਮਰੈ ਤ੍ਰੈ ਗੁਣ ਹਿਤਕਾਰੁ

॥ ਚਾਰੇ ਬੇਦ ਕਥਹਿ ਆਕਾਰੁ ॥ ਤੀਨਿ ਅਵਸਥਾ ਕਹਹਿ ਵਖਿਆਨੁ ॥ ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ

॥1॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥1॥ ਰਹਾਉ ॥ ਚਾਰਿ ਪਦਾਰਥ ਕਹੈ

ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥2॥ ਜਾ ਕੈ ਹਿਰਦੈ ਵਸਿਆ ਹਰਿ ਸੋਈ ॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥3॥ ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾਨਾਥੁ ਸਰਬ ਸੁਖਦਾਤਾ ॥ ਨਾਨਕ ਹਰਿ ਚਰਣੀ ਮਨੁ ਰਾਤਾ ॥4॥8॥12॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਚੇਤੀ ਮਹਲਾ 1 ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥1॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ

155

ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥1॥ ਰਹਾਉ ॥ ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ

॥ ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥

ਹੰਸੁ ਚਲਿਆ ਤੂੰ ਪਿਛੈ ਰਹੀਅਹਿ ਛੁਟੜਿ ਹੋਈਅਹਿ ਨਾਰੀ ॥2॥ ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥ ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥3॥ ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥1॥

ਰਹਾਉ ॥ ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ ਮੈ ਸਭੁ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥4॥ ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥ ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ ਸੰਪੈ

ਕਿਸੈ ਨ ਕੇਰੀ ॥5॥ ਸੁਣਿ ਮੂਰਖ ਮੰਨ ਅਜਾਣਾ ॥ ਹੋਗੁ ਤਿਸੈ ਕਾ ਭਾਣਾ ॥1॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥ ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥6॥1॥13॥ ਗਉੜੀ ਚੇਤੀ ਮਹਲਾ 1 ॥ ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥1॥ ਸ੍ਰੀ ਰਾਮ ਨਾਮਾ ਉਚਰੁ ਮਨਾ ॥ ਆਗੈ ਜਮਦਲੁ ਬਿਖਮੁ ਘਨਾ ॥1॥ ਰਹਾਉ

॥ ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥2॥ ਢਾਹਿ ਮੜੋਲੀ ਲੂਟਿਆ ਦੇਹੁਰਾ ਸਾਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥3॥ ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥ ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥4॥2॥14॥ ਗਉੜੀ ਚੇਤੀ ਮਹਲਾ 1 ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਇਆਂ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥1॥ ਜੋਗ ਜੁਗਤਿ ਇਵ ਪਾਵਸਿਤਾ ॥ ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥1॥ ਰਹਾਉ ॥ ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥2॥ ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥ ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥3॥

156

ਜਪਸਿ ਨਿਰੰਜਨੁ ਰਚਸਿ ਮਨਾ ॥ ਕਾਹੇ ਬੋਲਹਿ ਜੋਗੀ ਕਪਟੁ ਘਨਾ ॥1॥ ਰਹਾਉ ॥ ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥4॥3॥15॥ ਗਉੜੀ ਚੇਤੀ ਮਹਲਾ 1 ॥ ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥1॥ ਮਨ ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥1॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥2॥ ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥

ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥3॥ ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥4॥4॥16॥ ਗਉੜੀ ਚੇਤੀ ਮਹਲਾ 1 ॥ ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ

॥1॥ ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ ਅਉਗੁਣ ਮੇਰੇ ॥1॥ ਰਹਾਉ ॥ ਕੇਤੇ ਰੁਖ ਬਿਰਖ

ਹਮ ਚੀਨੇ ਕੇਤੇ ਪਸੂ ਉਪਾਏ ॥ ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥2॥ ਹਟ ਪਟਣ ਬਿਜਮੰਦਰ ਭੰਨੈ

ਕਰਿ ਚੋਰੀ ਘਰਿ ਆਵੈ ॥ ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥3॥ ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥ ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥4॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗੁਣ ਹਮਾਰੇ ॥ ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥5॥ ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥6॥5॥17॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਮਹਲਾ 1 ॥ ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥1॥ ਨਾਮੁ ਨ ਜਾਨਿਆ ਰਾਮ ਕਾ ॥ ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥1॥ ਰਹਾਉ ॥ ਅਨਤਾ ਧਨੁ ਧਰਣੀ ਧਰੇ ਅਨਤੁ ਨ ਚਾਹਿਆ ਜਾਇ ॥ ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥2 ॥ ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥ ਕਰਮਾ ਉਪਰਿ ਨਿਬੜੈ ਜੇ ਲੋਚੈ ਸਭੁ ਕੋਇ ॥3॥ ਨਾਨਕ ਕਰਣਾ ਜਿਨਿ ਕੀਆ ਸੋਈ ਸਾਰ ਕਰੇਇ ॥

157

ਹੁਕਮੁ ਨ ਜਾਪੀ ਖਸਮ ਕਾ ਕਿਸੈ ਵਡਾਈ ਦੇਇ ॥4॥1॥18॥ ਗਉੜੀ ਬੈਰਾਗਣਿ ਮਹਲਾ 1 ॥ ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥ ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥1॥ ਮੈ

ਬਨਜਾਰਨਿ ਰਾਮ ਕੀ ॥ ਤੇਰਾ ਨਾਮੁ ਵਖਰੁ ਵਾਪਾਰੁ ਜੀ ॥1॥ ਰਹਾਉ ॥ ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥ ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥2॥ ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥ ਉਰਵਾਰਿ ਪਾਰਿ ਮੇਰਾ ਸਹੁ ਵਸੈ ਹਉ ਮਿਲਉਗੀ ਬਾਹ ਪਸਾਰਿ ॥3॥ ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥ ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥4॥2॥19॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਪੂਰਬੀ ਦੀਪਕੀ ਮਹਲਾ 1 ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਹੁ ਸਿਰਜਣਹਾਰੋ ॥1॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਾਉ ਜਿਤੁ ਸੋਹਿਲੈ ਸਦਾ ਸੁਖੁ ਹੋਇ ॥1॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੈ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥2॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਆਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥3॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥4॥1॥20॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 3 ਚਉਪਦੇ ਘਰੁ 1 ॥ ਗੁਰਿ ਮਿਲਿਐ ਹਰਿ ਮੇਲਾ ਹੋਈ ॥ ਆਪੇ ਮੇਲਿ ਮਿਲਾਵੈ

ਸੋਈ ॥ ਮੇਰਾ ਪ੍ਰਭੁ ਸਭ ਬਿਧਿ ਆਪੇ ਜਾਣੈ ॥ ਹੁਕਮੇ ਮੇਲੇ ਸਬਦਿ ਪਛਾਣੈ ॥ 1 ॥ ਸਤਿਗੁਰ ਕੈ ਭਇ ਭ੍ਰਮੁ ਭਉ ਜਾਇ ॥ ਭੈ ਰਾਚੈ ਸਚ ਰੰਗਿ ਸਮਾਇ ॥ 1 ॥ ਰਹਾਉ ॥ ਗੁਰਿ ਮਿਲਿਐ ਹਰਿ ਮਨਿ ਵਸੈ ਸੁਭਾਇ ॥ ਮੇਰਾ ਪ੍ਰਭੁ ਭਾਰਾ ਕੀਮਤਿ ਨਹੀ ਪਾਇ ॥ ਸਬਦਿ ਸਾਲਾਹੈ ਅੰਤੁ ਨ ਪਾਰਾਵਾਰ ॥ ਮੇਰਾ ਪ੍ਰਭੁ ਬਖਸੇ ਬਖਸਣਹਾਰੁ ॥ 2॥ ਗੁਰਿ ਮਿਲਿਐ

158

ਸਭ ਮਤਿ ਬੁਧਿ ਹੋਇ ॥ ਮਨਿ ਨਿਰਮਲਿ ਵਸੈ ਸਚੁ ਸੋਇ ॥ ਸਾਚਿ ਵਸਿਐ ਸਾਚੀ ਸਭ ਕਾਰ ॥ ਊਤਮ ਕਰਣੀ ਸਬਦ ਬੀਚਾਰ ॥3॥ ਗੁਰ ਤੇ ਸਾਚੀ ਸੇਵਾ ਹੋਇ ॥ ਗੁਰਮੁਖਿ ਨਾਮੁ ਪਛਾਣੈ ਕੋਇ ॥ ਜੀਵੈ ਦਾਤਾ ਦੇਵਣਹਾਰੁ ॥

ਨਾਨਕ ਹਰਿ ਨਾਮੇ ਲਗੈ ਪਿਆਰੁ ॥4॥1॥ ਗਉੜੀ ਗੁਆਰੇਰੀ ਮਹਲਾ 3 ॥ ਗੁਰ ਤੇ ਗਿਆਨੁ ਪਾਏ ਜਨੁ ਕੋਇ

॥ ਗੁਰ ਤੇ ਬੂਝੈ ਸੀਝੈ ਸੋਇ ॥ ਗੁਰ ਤੇ ਸਹਜੁ ਸਾਚੁ ਬੀਚਾਰੁ ॥ ਗੁਰ ਤੇ ਪਾਏ ਮੁਕਤਿ ਦੁਆਰੁ ॥1॥ ਪੂਰੈ ਭਾਗਿ ਮਿਲੈ ਗੁਰੁ ਆਇ ॥ ਸਾਚੈ ਸਹਜਿ ਸਾਚਿ ਸਮਾਇ ॥1॥ ਰਹਾਉ ॥ ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ

॥ ਗੁਰ ਤੇ ਸਾਂਤਿ ਵਸੈ ਮਨਿ ਆਏ ॥ ਗੁਰ ਤੇ ਪਵਿਤ ਪਾਵਨ ਸੁਚ ਹੋਇ ॥ ਗੁਰ ਤੇ ਸਬਦਿ ਮਿਲਾਵਾ ਹੋਇ

॥2॥ ਬਾਝੁ ਗੁਰੂ ਸਭ ਭਰਮਿ ਭੁਲਾਈ ॥ ਬਿਨੁ ਨਾਵੈ ਬਹੁਤਾ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਈ

॥ ਦਰਸਨਿ ਸਚੈ ਸਚੀ ਪਤਿ ਹੋਈ ॥3॥ ਕਿਸ ਨੋ ਕਹੀਐ ਦਾਤਾ ਇਕੁ ਸੋਈ ॥ ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਿ ਸਮਾਵਾ ॥4॥2॥ ਗਉੜੀ ਗੁਆਰੇਰੀ ਮਹਲਾ 3 ॥ ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥ ਸਚਿ ਨਿਵਾਸੁ ਕਰੇ ਸਚੁ ਸੋਇ ॥ ਸਚੀ ਬਾਣੀ ਜੁਗ ਚਾਰੇ ਜਾਪੈ ॥

ਸਭੁ ਕਿਛੁ ਸਾਚਾ ਆਪੇ ਆਪੈ ॥1॥ ਕਰਮੁ ਹੋਵੈ ਸਤਿਸੰਗਿ ਮਿਲਾਏ ॥ ਹਰਿ ਗੁਣ ਗਾਵੈ ਬੈਸਿ ਸੁਥਾਏ ॥1॥

ਰਹਾਉ ॥ ਜਲਉ ਇਹ ਜਿਹਵਾ ਦੂਜੈ ਭਾਇ ॥ ਹਰਿ ਰਸੁ ਨ ਚਾਖੈ ਫੀਕਾ ਆਲਾਇ ॥ ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥ ਬਿਨੁ ਨਾਵੈ ਦੁਖੀਆ ਚਲਿਆ ਰੋਇ ॥2॥ ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥ ਸਾਚੇ ਰਾਤੀ ਗੁਰ ਸਬਦੁ ਵੀਚਾਰ ॥ ਅੰਮ੍ਰਿਤੁ ਪੀਵੈ ਨਿਰਮਲ ਧਾਰ ॥3॥ ਨਾਮੁ ਸਮਾਵੈ

ਜੋ ਭਾਡਾ ਹੋਇ ॥ ਊਂਧੈ ਭਾਂਡੈ ਟਿਕੈ ਨ ਕੋਇ ॥ ਗੁਰ ਸਬਦੀ ਮਨਿ ਨਾਮ ਨਿਵਾਸੁ ॥ ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥4॥3॥ ਗਉੜੀ ਗੁਆਰੇਰੀ ਮਹਲਾ 3 ॥ ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥ ਹਉਮੈ

ਵਿਚਿ ਗਾਵਹਿ ਬਿਰਥਾ ਜਾਇ ॥ ਗਾਵਣਿ ਗਾਵਹਿ ਜਿਨ ਨਾਮਿ ਪਿਆਰੁ ॥ ਸਾਚੀ ਬਾਣੀ ਸਬਦ ਬੀਚਾਰੁ ॥1॥

ਗਾਵਤ ਰਹੈ ਜੇ ਸਤਿਗੁਰ ਭਾਵੈ ॥ ਮਨੁ ਤਨੁ ਰਾਤਾ ਨਾਮਿ ਸੁਹਾਵੈ ॥1॥ ਰਹਾਉ ॥ ਇਕਿ ਗਾਵਹਿ ਇਕਿ ਭਗਤਿ ਕਰੇਹਿ ॥ ਨਾਮੁ ਨ ਪਾਵਹਿ ਬਿਨੁ ਅਸਨੇਹ ॥ ਸਚੀ ਭਗਤਿ ਗੁਰ ਸਬਦ ਪਿਆਰਿ ॥ ਅਪਨਾ ਪਿਰੁ ਰਾਖਿਆ

159

ਸਦਾ ਉਰਿ ਧਾਰਿ ॥2॥ ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥ ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥

ਨਚਿਐ ਟਪਿਐ ਭਗਤਿ ਨ ਹੋਇ ॥ ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥3॥ ਭਗਤਿਵਛਲੁ ਭਗਤਿ ਕਰਾਏ ਸੋਇ ॥ ਸਚੀ ਭਗਤਿ ਵਿਚਹੁ ਆਪੁ ਖੋਇ ॥ ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥ ਨਾਨਕ ਬਖਸੇ ਨਾਮੁ ਪਛਾਣੈ

॥4॥4॥ ਗਉੜੀ ਗੁਆਰੇਰੀ ਮਹਲਾ 3 ॥ ਮਨੁ ਮਾਰੇ ਧਾਤੁ ਮਰਿ ਜਾਇ ॥ ਬਿਨੁ ਮੂਏ ਕੈਸੇ ਹਰਿ ਪਾਇ ॥

ਮਨੁ ਮਰੈ ਦਾਰੂ ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥1॥ ਜਿਸ ਨੋ ਬਖਸੇ ਦੇ ਵਡਿਆਈ ॥

ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥1॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥2॥ ਮਨੁ ਅਸਾਧੁ ਸਾਧੈ

ਜਨੁ ਕੋਇ ॥ ਅਚਰੁ ਚਰੈ ਤਾ ਨਿਰਮਲੁ ਹੋਇ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੇ ਵਿਕਾਰ ॥3॥ ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਹੀ ਜਾਣੈ ॥ ਨਾਨਕ ਗੁਰਮੁਖਿ ਨਾਮੁ ਪਛਾਣੈ ॥4॥5॥ ਗਉੜੀ ਗੁਆਰੇਰੀ ਮਹਲਾ 3 ॥ ਹਉਮੈ ਵਿਚਿ ਸਭੁ ਜਗੁ ਬਉਰਾਨਾ ॥ ਦੂਜੈ ਭਾਇ ਭਰਮਿ ਭੁਲਾਨਾ ॥ ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥ ਧੰਧਾ ਕਰਤਿਆ ਅਨਦਿਨੁ ਵਿਹਾਨਾ ॥1॥ ਹਿਰਦੈ ਰਾਮੁ ਰਮਹੁ ਮੇਰੇ ਭਾਈ ॥ ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥1॥

ਰਹਾਉ ॥ ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥ ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਕ੍ਰਿਪਾ ਕਰੇ ਪ੍ਰਭੁ ਕਰਮਬਿਧਾਤਾ ॥2॥ ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥ ਧਾਵਤ ਵਰਜੇ ਠਾਕਿ ਰਹਾਏ ॥ ਨਾਮੁ ਨਵ ਨਿਧਿ ਗੁਰ ਤੇ ਪਾਏ ॥ ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥3॥ ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥ ਅੰਤਰਿ ਵਸੈ ਨ ਲਾਗੈ ਜਮ ਪੀਰ ॥ ਆਪੇ ਸਾਹਿਬੁ ਆਪਿ ਵਜੀਰੁ ॥

ਨਾਨਕ ਸੇਵਿ ਸਦਾ ਹਰਿ ਗੁਣੀਗਹੀਰੁ ॥4॥6॥ ਗਉੜੀ ਗੁਆਰੇਰੀ ਮਹਲਾ 3 ॥ ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥ ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥ ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥1॥ ਹਰਿ ਕੇ ਨਾਮ ਵਿਟਹੁ ਬਲਿ ਜਾਉ ॥ ਤੂੰ ਵਿਸਰਹਿ ਤਦ ਹੀ ਮਰਿ ਜਾਉ ॥1॥ ਰਹਾਉ ॥ ਤਿਨ ਤੂੰ ਵਿਸਰਹਿ ਜਿ ਤੁਧੁ

160

ਆਪਿ ਭੁਲਾਏ ॥ ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥ ਮਨਮੁਖ ਅਗਿਆਨੀ ਜੋਨੀ ਪਾਏ ॥2॥ ਜਿਨ ਇਕਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥ ਗੁਰਮਤੀ ਹਰਿ ਨਾਮਿ ਸਮਾਏ ॥3॥ ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥ ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥ ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥4॥7॥ ਗਉੜੀ ਗੁਆਰੇਰੀ ਮਹਲਾ 3 ॥ ਤੂੰ ਅਕਥੁ ਕਿਉ ਕਥਿਆ ਜਾਹਿ

॥ ਗੁਰਸਬਦੁ ਮਾਰਣੁ ਮਨ ਮਾਹਿ ਸਮਾਹਿ ॥ ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥1॥ ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥ ਤੇਰੀ ਅਕਥਕਥਾ ਗੁਰ ਸਬਦਿ ਵਖਾਣੀ ॥1॥ ਰਹਾਉ ॥ ਜਹ ਸਤਿਗੁਰੁ ਤਹ ਸਤਿਸੰਗਤਿ ਬਣਾਈ ॥ ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥ ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥2॥

ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥ ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥ ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥3॥ ਆਪੇ ਦਾਤਿ ਕਰੇ ਦਾਤਾਰੁ ॥ ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥ 4॥8॥ ਗਉੜੀ ਗੁਆਰੇਰੀ ਮਹਲਾ 3 ॥ ਏਕਸ ਤੇ ਸਭਿ ਰੂਪ ਹਹਿ ਰੰਗਾ ॥ ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥ ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥1॥ ਏਕੁ ਅਚਰਜੁ ਏਕੋ ਹੈ ਸੋਈ ॥ ਗੁਰਮੁਖਿ

ਵੀਚਾਰੇ ਵਿਰਲਾ ਕੋਈ ॥1॥ ਰਹਾਉ ॥ ਸਹਜਿ ਭਵੈ ਪ੍ਰਭੁ ਸਭਨੀ ਥਾਈ ॥ ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥ ਆਪੇ ਸੁਤਿਆ ਦੇਇ ਜਗਾਈ ॥2॥ ਤਿਸ ਕੀ ਕੀਮਤਿ ਕਿਨੈ ਨ ਹੋਈ ॥ ਕਹਿ ਕਹਿ ਕਥਨੁ ਕਹੈ

ਸਭੁ ਕੋਈ ॥ ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥3॥ ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥ ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥ ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥4॥9॥ ਗਉੜੀ ਗੁਆਰੇਰੀ ਮਹਲਾ 3 ॥

ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥ ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥ ਸੇ ਜਨ ਜਾਗੇ ਜਿਨ ਨਾਮਿ ਪਿਆਰੁ ॥1॥ ਸਹਜੇ ਜਾਗੈ ਸਵੈ ਨ ਕੋਇ ॥ ਪੂਰੇ ਗੁਰ ਤੇ ਬੂਝੈ ਜਨੁ ਕੋਇ ॥1॥ ਰਹਾਉ ॥ ਅਸੰਤੁ ਅਨਾੜੀ ਕਦੇ ਨ ਬੂਝੈ ॥ ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥ ਅੰਧੁ ਅਗਿਆਨੀ ਕਦੇ ਨ ਸੀਝੈ ॥2॥ ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥ ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥ ਆਪਿ ਤਰੈ ਸਗਲੇ ਕੁਲ ਉਧਾਰਾ ॥3॥

161

ਇਸੁ ਕਲਿਜੁਗ ਮਹਿ ਕਰਮੁ ਧਰਮੁ ਨ ਕੋਈ ॥ ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ ਨਾਨਕ ਨਾਮ ਬਿਨਾ ਕੋ ਮੁਕਤੁ ਨ ਹੋਈ ॥4॥10॥ ਗਉੜੀ ਗੁਆਰੇਰੀ ਮਹਲਾ 3 ॥ ਸਚਾ ਅਮਰੁ ਸਚਾ ਪਾਤਿਸਾਹੁ ॥ ਮਨਿ ਸਾਚੈ

ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥1॥ ਸੁਣਿ ਮਨ ਮੇਰੇ ਸਬਦੁ ਵੀਚਾਰਿ ॥ ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥1॥ ਰਹਾਉ ॥ ਭਰਮੇ ਆਵੈ ਭਰਮੇ ਜਾਇ ॥ ਇਹੁ ਜਗੁ ਜਨਮਿਆ ਦੂਜੈ ਭਾਇ ॥

ਮਨਮੁਖਿ ਨ ਚੇਤੈ ਆਵੈ ਜਾਇ ॥2॥ ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥3॥ ਕਿਰਪਾ ਕਰਿ ਸਤਿਗੁਰੂ ਮਿਲਾਏ ॥ ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥4॥11॥ ਗਉੜੀ ਗੁਆਰੇਰੀ ਮਹਲਾ 3

॥ ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ ਗੁਰ ਸੇਵਾ ਤੇ ਮਨੁ ਪਤੀਆਇ ॥ ਸੇ ਧਨਵੰਤ ਹਰਿ ਨਾਮੁ ਕਮਾਇ ॥ ਪੂਰੇ ਗੁਰ ਤੇ ਸੋਝੀ ਪਾਇ ॥1॥ ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥1॥ ਰਹਾਉ ॥ ਆਪੁ ਪਛਾਣੈ ਮਨੁ ਨਿਰਮਲੁ ਹੋਇ ॥ ਜੀਵਨ ਮੁਕਤਿ ਹਰਿ ਪਾਵੈ ਸੋਇ ॥ ਹਰਿ ਗੁਣ ਗਾਵੈ ਮਤਿ ਊਤਮ ਹੋਇ ॥ ਸਹਜੇ ਸਹਜਿ ਸਮਾਵੈ ਸੋਇ ॥2॥ ਦੂਜੈ ਭਾਇ ਨ ਸੇਵਿਆ ਜਾਇ ॥ ਹਉਮੈ ਮਾਇਆ ਮਹਾ ਬਿਖੁ ਖਾਇ ॥ ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ ਮਨਮੁਖਿ ਅੰਧਾ ਆਵੈ ਜਾਇ ॥3॥ ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥ ਗੁਰਮਤਿ ਵਿਰਲਾ ਬੂਝੈ ਕੋਇ ॥ ਨਾਨਕ ਨਾਮਿ ਸਮਾਵੈ

ਸੋਇ ॥4॥12॥ ਗਉੜੀ ਗੁਆਰੇਰੀ ਮਹਲਾ 3 ॥ ਗੁਰ ਸੇਵਾ ਜੁਗ ਚਾਰੇ ਹੋਈ ॥ ਪੂਰਾ ਜਨੁ ਕਾਰ ਕਮਾਵੈ ਕੋਈ ॥

ਅਖੁਟੁ ਨਾਮੁ ਧਨੁ ਹਰਿ ਤੋਟਿ ਨ ਹੋਈ ॥ ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥1॥ ਏ ਮਨ ਮੇਰੇ ਭਰਮੁ ਨ ਕੀਜੈ ॥

ਗੁਰਮੁਖਿ ਸੇਵਾ ਅੰਮ੍ਰਿਤਰਸੁ ਪੀਜੈ ॥1॥ ਰਹਾਉ ॥ ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ ਆਪਿ ਉਧਰੇ ਕੁਲ ਸਗਲ ਨਿਸਤਾਰੇ ॥ ਹਰਿ ਕਾ ਨਾਮੁ ਰਖਹਿ ਉਰਿ ਧਾਰੇ ॥ ਨਾਮਿ ਰਤੇ ਭਉਜਲੁ ਉਤਰਹਿ ਪਾਰੇ ॥2॥ ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ ਹਉਮੈ ਮਾਰਿ ਕਮਲੁ ਪਰਗਾਸਾ ॥ ਅਨਹਦੁ ਵਾਜੈ ਨਿਜ ਘਰਿ ਵਾਸਾ ॥ ਨਾਮਿ ਰਤੇ ਘਰ ਮਾਹਿ ਉਦਾਸਾ ॥3॥ ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ ਜੁਗਿ ਜੁਗਿ ਭਗਤੀ ਆਖਿ ਵਖਾਣੀ ॥ ਅਨਦਿਨੁ

162

ਜਪਹਿ ਹਰਿ ਸਾਰੰਗਪਾਣੀ ॥ ਨਾਨਕ ਨਾਮਿ ਰਤੇ ਨਿਹਕੇਵਲੁ ਨਿਰਬਾਣੀ ॥4॥13॥ ਗਉੜੀ ਗੁਆਰੇਰੀ ਮਹਲਾ 3 ॥ ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥1॥ ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ ਜਨਮੁ ਜੀਤਿ ਲਾਹਾ ਨਾਮੁ ਪਾਇ ॥1॥ ਰਹਾਉ ॥ ਗਿਆਨੁ ਧਿਆਨੁ ਗੁਰਸਬਦੁ ਹੈ ਮੀਠਾ

॥ ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥2॥ ਕਰਮਕਾਂਡ ਬਹੁ ਕਰਹਿ ਅਚਾਰ ॥ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥3॥ ਬੰਧਨਿ ਬਾਧਿਓ ਮਾਇਆ ਫਾਸ ॥ ਜਨ ਨਾਨਕ ਛੂਟੈ ਗੁਰ ਪਰਗਾਸਿ ॥4॥14॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਮਹਲਾ 3 ॥ ਜੈਸੇ ਧਰਤੀ ਊਪਰਿ ਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥1॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥1॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥2॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥3॥ ਤੇਰਾ ਸਬਦੁ ਤੂੰ ਹੈ ਹਰਿ ਆਪੇ ਭਰਮੁ ਕਹਾ ਹੀ ॥ ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥4॥1॥15॥ ਗਉੜੀ ਬੈਰਾਗਣਿ ਮਹਲਾ 3 ॥ ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥1॥

ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥1॥ ਰਹਾਉ ॥ ਲਖ

ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥2॥ ਗੁਰਮੁਖਿ

ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥3॥

ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥4॥2॥16॥ ਗਉੜੀ ਬੈਰਾਗਣਿ ਮਹਲਾ 3 ॥ ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥

ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥1॥ ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ ਆਪਿ ਨਿਰੰਜਨੁ

163

ਅਲਖੁ ਹੈ ਆਪੇ ਮੇਲਾਈਐ ॥1॥ ਰਹਾਉ ॥ ਆਪੇ ਹੀ ਪ੍ਰਭ ਦੇਹਿ ਮਤਿ ਹਰਿ ਨਾਮੁ ਧਿਆਈਐ ॥ ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥2॥ ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ ਗਰਭਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥3॥ ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ ਹਰਿ ਹਰਿ ਬਖਸਿ ਮਿਲਾਇ ਪ੍ਰਭ

ਜਨੁ ਨਾਨਕੁ ਕੀਰਾ ॥4॥3॥17॥ ਗਉੜੀ ਬੈਰਾਗਣਿ ਮਹਲਾ 3 ॥ ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥

ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥1॥ ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥1॥ ਰਹਾਉ ॥ ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ ਧੰਨੁ ਧੰਨੁ ਗੁਰੁ ਸਤਿਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥2॥

ਗੁਣਦਾਤਾ ਹਰਿ ਰਾਇ ਹੈ ਹਮ ਅਵਗੁਣਿਆਰੇ ॥ ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ ਤੂੰ ਗੁਣਦਾਤਾ ਨਿਰਮਲਾ ਹਮ ਅਵਗੁਣਿਆਰੇ ॥ ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥3॥ ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥4॥4॥18॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਗੁਆਰੇਰੀ ਮਹਲਾ 4 ਚਉਥਾ ਚਉਪਦੇ ॥ ਪੰਡਿਤੁ ਸਾਸਤ ਸਿੰਮ੍ਰਿਤਿ ਪੜਿਆ ॥ ਜੋਗੀ ਗੋਰਖੁ ਗੋਰਖੁ ਕਰਿਆ ॥

ਮੈ ਮੂਰਖਿ ਹਰਿ ਹਰਿ ਜਪੁ ਪੜਿਆ ॥ 1 ॥ ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ ਹਰਿ ਭਜੁ ਮਨ ਮੇਰੇ ਤਰੁ ਭਉਜਲੁ

164

ਤੂ ਤਾਰੀ ॥1॥ ਰਹਾਉ ॥ ਸੰਨਿਆਸੀ ਬਿਭੂਤਿ ਲਾਇ ਦੇਹ ਸਵਾਰੀ ॥ ਪਰਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ ਮੈ

ਮੂਰਖ ਹਰਿ ਆਸ ਤੁਮਾਰੀ ॥2॥ ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ ਸੂਦੁ ਵੈਸੁ ਪਰ ਕਿਰਤਿ ਕਮਾਵੈ ॥ ਮੈ ਮੂਰਖ

ਹਰਿ ਨਾਮੁ ਛਡਾਵੈ ॥3॥ ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ ਗੁਰਮੁਖਿ ਨਾਨਕ ਦੇ ਵਡਿਆਈ ॥

ਮੈ ਅੰਧੁਲੈ ਹਰਿ ਟੇਕ ਟਿਕਾਈ ॥4॥1॥ ਗਉੜੀ ਗੁਆਰੇਰੀ ਮਹਲਾ 4 ॥ ਹਰਿ ਗੁਣ ਕਥਾ ਕਥਾ ਹੈ ਹਰਿ ਕੀ

॥ ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥1॥ ਗੋਬਿੰਦ ਸਤਿਸੰਗਤਿ ਮੇਲਾਇ ॥ ਹਰਿ ਰਸੁ ਰਸਨਾ ਰਾਮ ਗੁਨ ਗਾਇ ॥1॥ ਰਹਾਉ ॥ ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ ਜਨ ਕੀ ਸੇਵਾ ਊਤਮ ਕਾਮਾ ॥2॥ ਜੋ ਹਰਿ ਕੀ ਹਰਿ ਕਥਾ ਸੁਣਾਵੈ ॥ ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ ਜਨ ਪਗ ਰੇਣੁ ਵਡਭਾਗੀ ਪਾਵੈ ॥3॥ ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥

ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ ਤੇ ਜਨ ਨਾਨਕ ਨਾਮਿ ਸਮਾਈ ॥4॥2॥ ਗਉੜੀ ਗੁਆਰੇਰੀ ਮਹਲਾ 4 ॥ ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ ਮੀਨੇ ਪ੍ਰੀਤਿ ਭਈ ਜਲਿ ਨਾਇ ॥ ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ

॥1॥ ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ ਜਿਨ ਮਿਲਿਆ ਦੁਖ ਜਾਹਿ ਹਮਾਰੇ ॥1॥ ਰਹਾਉ ॥ ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥2॥

ਸਾਰਿੰਗ ਪ੍ਰੀਤਿ ਬਸੈ ਜਲਧਾਰਾ ॥ ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ

॥3॥ ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ ਜਨ ਨਾਨਕ ਪ੍ਰੀਤਿ ਸਾਧ

ਪਗ ਚਾਟੇ ॥4॥3॥ ਗਉੜੀ ਗੁਆਰੇਰੀ ਮਹਲਾ 4 ॥ ਭੀਖਕ ਪ੍ਰੀਤਿ ਭੀਖ ਪ੍ਰਭੁ ਪਾਇ ॥ ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥1॥ ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ ਕਰਿ ਕਿਰਪਾ ਲੋਚ ਪੂਰਿ ਹਮਾਰੀ ॥1॥ ਰਹਾਉ ॥ ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ ਮਿਲੈ ਪਿਆਰੇ ਸਭਿ ਦੁਖ ਤਿਆਗੈ ॥

ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥2॥ ਬਛਰੇ ਪ੍ਰੀਤਿ ਖੀਰੁ ਮੁਖਿ ਪਾਇ ॥ ਹਿਰਦੈ ਬਿਗਸੈ ਦੇਖੈ ਮਾਇ ॥ ਗੁਰਸਿਖ

ਪ੍ਰੀਤਿ ਗੁਰੂ ਮੁਖਿ ਲਾਇ ॥3॥ ਹੋਰ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ ਬਿਨਸਿ ਜਾਇ ਕੂਰਾ ਕਚੁ ਪਾਚਾ ॥ ਜਨ

165

ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥4॥4॥ ਗਉੜੀ ਗੁਆਰੇਰੀ ਮਹਲਾ 4 ॥ ਸਤਿਗੁਰ ਸੇਵਾ ਸਫਲ ਹੈ ਬਣੀ ॥

ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥1॥ ਗੁਰਸਿਖ

ਹਰਿ ਬੋਲਹੁ ਮੇਰੇ ਭਾਈ ॥ ਹਰਿ ਬੋਲਤ ਸਭਿ ਪਾਪ ਲਹਿ ਜਾਈ ॥1॥ ਰਹਾਉ ॥ ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ ਧਾਵਤ ਪੰਚ ਰਹੇ ਹਰਿ ਧਿਆਇਆ ॥ ਅਨਦਿਨੁ ਨਗਰੀ ਹਰਿ ਗੁਣ ਗਾਇਆ ॥2॥ ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ ਤੇ ਹਰਿ ਦਰਗਹ ਮੁਖ ਊਜਲ ਭਾਈ ॥3॥ ਗੁਰ ਸੇਵਾ ਆਪਿ ਹਰਿ ਭਾਵੈ ॥ ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥ 4॥5॥

ਗਉੜੀ ਗੁਆਰੇਰੀ ਮਹਲਾ 4 ॥ ਹਰਿ ਆਪੇ ਜੋਗੀ ਡੰਡਾਧਾਰੀ ॥ ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥1॥ ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਹਰਿ ਦੂਰਿ ॥1॥ ਰਹਾਉ

॥ ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ ਹਰਿ ਆਪੇ ਵੇਖੈ ਵਿਗਸੈ ਆਪੇ ॥ ਹਰਿ ਆਪਿ ਜਪਾਇ ਆਪੇ ਹਰਿ ਜਾਪੇ

॥2॥ ਹਰਿ ਆਪੇ ਸਾਰੰਗ ਅੰਮ੍ਰਿਤਧਾਰਾ ॥ ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ ਹਰਿ ਆਪਿ ਕਰੇ ਆਪੇ ਨਿਸਤਾਰਾ

॥3॥ ਹਰਿ ਆਪੇ ਬੇੜੀ ਤੁਲਹਾ ਤਾਰਾ ॥ ਹਰਿ ਆਪੇ ਗੁਰਮਤੀ ਨਿਸਤਾਰਾ ॥ ਹਰਿ ਆਪੇ ਨਾਨਕ ਪਾਵੈ ਪਾਰਾ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਮਹਲਾ 4 ॥ ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥1॥ ਹਮ ਵਣਜਾਰੇ ਰਾਮ ਕੇ ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥1॥ ਰਹਾਉ ॥

ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ

ਨ ਆਇਆ ॥2॥ ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥3॥ ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥4॥1॥7॥ ਗਉੜੀ ਬੈਰਾਗਣਿ ਮਹਲਾ 4 ॥ ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ

166

ਦੇ ਆਪਿ ਹਥਾਸਾ ॥1॥ ਮੇਰੇ ਰਾਮ ਮੈ ਮੂਰਖੁ ਹਰਿ ਰਾਖੁ ਮੇਰੇ ਗੁਸਈਆ ॥ ਜਨ ਕੀ ਉਪਮਾ ਤੁਝਹਿ ਵਡਈਆ

॥1॥ ਰਹਾਉ ॥ ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ ਸਭਿ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥ ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥2॥ ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥3॥ ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥4॥2॥8॥ ਗਉੜੀ ਬੈਰਾਗਣਿ ਮਹਲਾ 4 ॥ ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥1॥ ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥1॥ ਰਹਾਉ ॥ ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ ਧਨੁ ਖਟੈ ਆਸਾ ਕਰੈ

ਮਾਇਆ ਮੋਹੁ ਵਧਾਵੈ ॥ ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥2॥ ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥3॥ ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ ਗੁਰਮਤੀ ਸੋ ਜਨੁ ਤਰੈ ਜੋ ਦਾਸਨਿਦਾਸੁ

॥ ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸੁ ॥4॥3॥9॥ ਗਉੜੀ ਬੈਰਾਗਣਿ ਮਹਲਾ 4 ॥ ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥1॥ ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ

॥ ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥1॥ ਰਹਾਉ ॥ ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ

ਸਭ ਮਾਇਆ ॥ ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥2॥ ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥

ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥3॥

167

ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥ ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੈ ਸਿਰੁ ਗੁਰ ਆਗੈ ॥

ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥4॥4॥10॥ ਗਉੜੀ ਬੈਰਾਗਣਿ ਮਹਲਾ 4 ॥ ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥ ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥ ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥1॥ ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥ ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥1॥ ਰਹਾਉ ॥ ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥ ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥ ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥2॥ ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥ ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥ ਤੂੰ ਗੁਰੁ ਪਿਤਾ ਤੂੰ ਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥3॥ ਜੋ ਹਮਰੀ ਬਿਧਿ

ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥ ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥ ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥4॥5॥11॥

ਗਉੜੀ ਬੈਰਾਗਣਿ ਮਹਲਾ 4 ॥ ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥ ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥ ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥1॥ ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥ ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗੁਣ ਸਭਿ ਮੇਰੇ ॥1॥ ਰਹਾਉ ॥ ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥ ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥ ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥2॥ ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥ ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿਕ ਭੋਗਾਣੀ ॥ ਜਿਨਿ ਦੀਏ ਸੁ ਚਿਤਿ ਨ ਆਵਈ ਪਸੁ ਹਉ ਕਰਿ ਜਾਣੀ ॥3॥

ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥ ਜਨੁ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥4॥6॥12॥ ਗਉੜੀ ਬੈਰਾਗਣਿ ਮਹਲਾ 4 ॥ ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ ਤਿਉ ਸਤਿਗੁਰੁ ਗੁਰਸਿਖ

168

ਰਾਖਤਾ ਹਰਿ ਪ੍ਰੀਤਿ ਪਿਆਰਿ ॥1॥ ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥1॥ ਰਹਾਉ ॥ ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥2॥ ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥3॥ ਭਾਈ ਮਤੁ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭੁ ਕਰੇ ਕਰਾਇਆ ॥ ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ

॥4॥7॥13॥ ਗਉੜੀ ਬੈਰਾਗਣਿ ਮਹਲਾ 4 ॥ ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥

ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮਪਦੁ ਲਹੀਐ ॥1॥ ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥

ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥1॥ ਰਹਾਉ ॥ ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥2॥ ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥3॥ ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥4॥8॥14॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਪੂਰਬੀ ਮਹਲਾ 4 ॥ ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥1॥ ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥1॥ ਰਹਾਉ

॥ ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ ਹਰਿ ਹਰਿ ਰੂਪੁ ਸਭ ਜੋਤਿ ਸਬਾਈ

169

ਹਰਿ ਨਿਕਟਿ ਵਸੈ ਹਰਿ ਕੋਲੀ ॥2॥ ਹਰਿ ਹਰਿ ਨਿਕਟਿ ਵਸੈ ਸਭਿ ਜਗ ਕੈ ਅਪਰੰਪਰੁ ਪੁਰਖੁ ਅਤੋਲੀ ॥ ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥3॥ ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡਪੁਰਖ ਵਡੋਲੀ ॥ ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥4॥1॥15॥

ਗਉੜੀ ਪੂਰਬੀ ਮਹਲਾ 4 ॥ ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥1॥ ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ ਸਤਿਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥1॥ ਰਹਾਉ ॥ ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥2॥ ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖਸਰਿ ਨਾਤੇ ॥ ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥3॥

ਰਾਮ ਤੁਮ ਆਪੇ ਆਪਿ ਆਪਿ ਪ੍ਰਭ ਠਾਕੁਰ ਤੁਮ ਜੇਵਡੁ ਅਵਰੁ ਨ ਦਾਤੇ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥4॥2॥16॥ ਗਉੜੀ ਪੂਰਬੀ ਮਹਲਾ 4 ॥ ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥1॥ ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥1॥ ਰਹਾਉ ॥ ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥2॥ ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥3॥ ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥4॥3॥17

॥ ਗਉੜੀ ਪੂਰਬੀ ਮਹਲਾ 4 ॥ ਤੁਮ ਦਇਆਲ ਸਰਬ ਦੁਖਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥1॥ ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥1॥ ਰਹਾਉ ॥ ਜਿਤਨੇ ਰਸ ਅਨ ਰਸ

170

ਹਮ ਦੇਖੇ ਸਭਿ ਤਿਤਨੇ ਫੀਕ ਫੀਕਾਨੇ ॥ ਹਰਿ ਕਾ ਨਾਮੁ ਅੰਮ੍ਰਿਤਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ

॥2॥ ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ

ਦੀਪਕੁ ਮੋਹਿ ਪਚਾਨੇ ॥3॥ ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥4॥4॥18॥ ਗਉੜੀ ਪੂਰਬੀ ਮਹਲਾ 4 ॥ ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥1॥ ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥1॥ ਰਹਾਉ ॥ ਮੇਰੇ ਮਨ ਸੇਵਹੁ ਸੋ ਪ੍ਰਭੁ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥2॥ ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥3॥ ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥4॥ ਮੇਰੇ ਮਨ ਸੇਵਹੁ ਅਲਖੁ ਨਿਰੰਜਨੁ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥5॥5॥19॥

ਗਉੜੀ ਪੂਰਬੀ ਮਹਲਾ 4 ॥ ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥1॥ ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ ਗੁਰਿ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥1॥ ਰਹਾਉ ॥ ਜੋ ਹਮਰੈ ਮਨਿ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ

॥2॥ ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥3॥ ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥4॥6॥20॥ ਗਉੜੀ ਪੂਰਬੀ ਮਹਲਾ 4 ॥ ਇਹੁ ਮਨੂਆ

171

ਖਿਨੁ ਨ ਟਿਕੈ ਬਹੁਰੰਗੀ ਦਹ ਦਹ ਦਿਸ ਚਲਿ ਚਲਿ ਹਾਢੇ ॥ ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥1॥ ਰਾਮ ਹਮ ਸਤਿਗੁਰ ਲਾਲੇ ਕਾਂਢੇ ॥1॥ ਰਹਾਉ ॥ ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥2॥ ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥3॥

ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥4॥7॥21॥ ਗਉੜੀ ਪੂਰਬੀ ਮਹਲਾ 4 ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥1॥ ਕਰਿ ਸਾਧੂ

ਅੰਜੁਲੀ ਪੁੰਨੁ ਵਡਾ ਹੇ ॥ ਕਰਿ ਡੰਡਉਤਿ ਪੁੰਨੁ ਵਡਾ ਹੇ ॥1॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲ ਸਹਹਿ ਸਿਰਿ ਡੰਡਾ ਹੇ ॥2॥

ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸੁਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥3॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥4॥8॥22॥ ਗਉੜੀ ਪੂਰਬੀ ਮਹਲਾ 4 ॥ ਇਸੁ ਗੜ

ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ ਹਰਿ ਦੀਨਦਇਆਲਿ ਅਨੁਗ੍ਰਹੁ ਕੀਆ ਹਰਿ ਗੁਰ ਸਬਦੀ ਚਖਿ ਡੀਠਾ ॥1॥ ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥1॥ ਰਹਾਉ ॥ ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ

ਮਿਲਿ ਸਤਿਗੁਰ ਲਾਗਿ ਬਸੀਠਾ ॥ ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥2॥ ਮਨਮੁਖ

ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥3॥ ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥4॥9॥23॥ ਗਉੜੀ ਪੂਰਬੀ ਮਹਲਾ 4 ॥ ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ ਸਤਿਗੁਰਿ ਦਾਤੈ ਨਾਮੁ ਦ੍ਰਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥1॥ ਰਾਮ

172

ਗੁਰਮਤਿ ਹਰਿ ਲਿਵ ਲਾਗੇ ॥ 1 ॥ ਰਹਾਉ ॥ ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥2॥ ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ

॥3॥ ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥4॥ ਹਮਰੀ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥5॥10॥24॥ ਗਉੜੀ ਪੂਰਬੀ ਮਹਲਾ 4 ॥ ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ

ਹਰਿ ਰਾਇਆ ॥1॥ ਰਾਮ ਗੁਰ ਕੈ ਬਚਨਿ ਹਰਿ ਪਾਇਆ ॥1॥ ਰਹਾਉ ॥ ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ

॥2॥ ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ ਸਹਜ ਅਨੰਦੁ ਭਇਆ ਮਨਿ ਮੋਰੈ

ਗੁਰ ਆਗੈ ਆਪੁ ਵੇਚਾਇਆ ॥3॥ ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥4॥11॥25॥ ਗਉੜੀ ਪੂਰਬੀ ਮਹਲਾ 4 ॥ ਗੁਰਮਤਿ ਬਾਜੈ

ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥1॥

ਗੁਰਮੁਖਿ ਹਰਿ ਲਿਵ ਲਾਵੈ ॥1॥ ਰਹਾਉ ॥ ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥2॥ ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ

॥ ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥3॥ ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥4॥12॥26॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਾਝ ਮਹਲਾ 4 ॥ ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥

173

ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥ ਵਡਭਾਗੀ ਮਿਲੁ ਰਾਮਾ ॥1॥ ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥2॥ ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ

॥ ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥3॥ ਸਾਵਣਿ ਵਰਸੇ ਅੰਮ੍ਰਿਤਿ ਜਗੁ ਛਾਇਆ ਜੀਉ ॥ ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ ਜਨ ਨਾਨਕ ਪ੍ਰੇਮਿ ਰਤੰਨਾ ॥4॥1॥27॥ ਗਉੜੀ ਮਾਝ ਮਹਲਾ 4 ॥ ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥ ਮਿਲਿ ਸੰਤ ਜਨਾ ਰੰਗੁ ਮਾਣਹ ਰਲੀਆ ਜੀਉ ॥ ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥1॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥

ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ ਗੁਰ ਵਿਟੜਿਅਹੁ ਸਦਾ ਘੋਲੇ ਜੀਉ ॥2॥ ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿੰਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥ ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ

॥3॥ ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥ ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿੰਦਾ ਜਨ ਨਾਨਕ ਨਾਮੁ ਧਿਆਇਆ ਜੀਉ ॥4॥2॥28॥ ਗਉੜੀ ਮਾਝ ਮਹਲਾ 4 ॥ ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭਿ

ਦਾਲਦ ਦੁਖ ਲਹਿ ਜਾਹੀ ਜੀਉ ॥ ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ

॥1॥ ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ ਮੇਰਾ ਮਨੁ ਤਨੁ

174

ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿੰਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥ ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥2॥ ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥ ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥ ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥ ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥ 3॥ ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿੰਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥ ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥ ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨੁ ਨਾਨਕੁ ਸਰਣਿ ਤੁਮਾਰੀ ਜੀਉ

॥4॥3॥29॥ ਗਉੜੀ ਮਾਝ ਮਹਲਾ 4 ॥ ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥ ਹਰਿ ਆਪੇ ਕਾਨ§ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥ ਹਰਿ ਆਪੇ ਸਭਿ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥ ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥ 1॥ ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁਰੰਗੀ ਜੀਉ ॥ ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥ ਆਪੇ ਜਗਤੁ ਉਪਾਇਦਾ ਮੇਰੇ ਗੋਵਿੰਦਾ ਹਰਿ ਦਾਨੁ ਦੇਵੈ

ਸਭ ਮੰਗੀ ਜੀਉ ॥ ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥2॥ ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥ ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿੰਦਾ ਰਵਿ ਰਹਿਆ ਨਹੀ ਦੂਰੀ ਜੀਉ ॥ ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿੰਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥ ਹਰਿ ਆਤਮਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥3॥ ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥ ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥ ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥

175

ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮਿ ਸਿਧਿ ਕਾਜੈ ਜੀਉ ॥4॥4॥30॥ ਗਉੜੀ ਮਾਝ ਮਹਲਾ 4 ॥ ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ ਹਰਿ ਪ੍ਰਭੁ ਦੇਖਿ

ਜੀਵਾ ਮੇਰੀ ਮਾਈ ਜੀਉ ॥ ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥1॥ ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥2॥ ਕਿਉ ਹਰਿ ਪ੍ਰਭੁ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ ਵਡਭਾਗੀ ਜਪਿ ਨਾਉ ਜੀਉ ॥3॥ ਮੇਰੈ

ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ ਹਰਿ ਮੇਲਹੁ ਸੰਤ ਜੀਉ ਗੋਵਿੰਦ ਪ੍ਰਭ ਪਿਆਸਾ ਜੀਉ ॥ ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥4॥5॥31॥ ਗਉੜੀ ਮਾਝ

ਮਹਲਾ 4 ॥ ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ ਹਰਿ ਪਾਇਅੜਾ ਮਨਿ ਜੀਵਾ ਜੀਉ ॥1॥ ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ

॥ ਹਉ ਨਾਮ ਵਿਟਹੁ ਕੁਰਬਾਣੁ ਜੀਉ ॥2॥ ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ ਹਰਿ ਨਾਮੇ ਨਾਮਿ ਸਮਾਈ ਜੀਉ ॥3॥

ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ ਜਨ ਨਾਨਕ ਹਰਿ ਰਸੁ ਪਾਈ ਜੀਉ ॥4॥6॥32॥ ॥20॥18॥32॥70॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 5 ਚਉਪਦੇ ॥ ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਕਿਉ ਪਾਈਐ ਹਰਿ ਰਾਮੁ ਸਹਾਈ

॥1॥ ਰਹਾਉ ॥ ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ ਊਚੇ ਮੰਦਰ ਸੁੰਦਰ ਛਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ

176

॥1॥ ਹਸਤੀ ਘੋੜੇ ਦੇਖਿ ਵਿਗਾਸਾ ॥ ਲਸਕਰ ਜੋੜੇ ਨੇਬ ਖਵਾਸਾ ॥ ਗਲਿ ਜੇਵੜੀ ਹਉਮੈ ਕੇ ਫਾਸਾ ॥2॥ ਰਾਜੁ ਕਮਾਵੈ ਦਹ ਦਿਸ ਸਾਰੀ ॥ ਮਾਣੈ ਰੰਗ ਭੋਗ ਬਹੁ ਨਾਰੀ ॥ ਜਿਉ ਨਰਪਤਿ ਸੁਪਨੈ ਭੇਖਾਰੀ ॥3॥ ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੈ ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ ਹਉਮੈ

ਮਾਰਿ ਸਮਾਇਆ ॥4॥ ਇਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ ਇਉ ਪਾਈਐ ਹਰਿ ਰਾਮੁ ਸਹਾਈ ॥1॥ ਰਹਾਉ ਦੂਜਾ ॥1॥ ਗਉੜੀ ਗੁਆਰੇਰੀ ਮਹਲਾ 5 ॥ ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥1॥ ਜਿਸੁ ਰਾਖੈ ਆਪਿ ਰਾਮੁ ਦਇਆਰਾ ॥ ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥1॥ ਰਹਾਉ ॥ ਸਭ ਮਹਿ ਵਰਤੈ ਏਕੁ ਅਨੰਤਾ ॥ ਤਾ ਤੂੰ ਸੁਖਿ ਸਉ ਹੋਇ ਅਚਿੰਤਾ ॥

ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥2॥ ਮਨਮੁਖ ਮੁਏ ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ ਤੈਸਾ ਖਾਸਾ ॥3॥ ਦੇਖਿ ਦਰਸੁ ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ ਹਰਿ ਪੂਰਨ ਆਸਾ ॥4॥2॥ ਗਉੜੀ ਗੁਆਰੇਰੀ ਮਹਲਾ 5 ॥ ਕਈ ਜਨਮ ਭਏ ਕੀਟ ਪਤੰਗਾ ॥ ਕਈ ਜਨਮ ਗਜ ਮੀਨ ਕੁਰੰਗਾ ॥ ਕਈ ਜਨਮ ਪੰਖੀ ਸਰਪ ਹੋਇਓ ॥ ਕਈ ਜਨਮ ਹੈਵਰ ਬ੍ਰਿਖ ਜੋਇਓ ॥1॥ ਮਿਲੁ ਜਗਦੀਸ ਮਿਲਨ ਕੀ ਬਰੀਆ ॥ ਚਿਰੰਕਾਲ ਇਹ ਦੇਹ ਸੰਜਰੀਆ ॥1॥ ਰਹਾਉ ॥

ਕਈ ਜਨਮ ਸੈਲ ਗਿਰਿ ਕਰਿਆ ॥ ਕਈ ਜਨਮ ਗਰਭ ਹਿਰਿ ਖਰਿਆ ॥ ਕਈ ਜਨਮ ਸਾਖ ਕਰਿ ਉਪਾਇਆ

॥ ਲਖ ਚਉਰਾਸੀਹ ਜੋਨਿ ਭ੍ਰਮਾਇਆ ॥2॥ ਸਾਧਸੰਗਿ ਭਇਓ ਜਨਮੁ ਪਰਾਪਤਿ ॥ ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ ਝੂਠੁ ਅਭਿਮਾਨੁ ॥ ਜੀਵਤ ਮਰਹਿ ਦਰਗਹ ਪਰਵਾਨੁ ॥3॥ ਜੋ ਕਿਛੁ ਹੋਆ ਸੁ ਤੁਝ

ਤੇ ਹੋਗੁ ॥ ਅਵਰੁ ਨ ਦੂਜਾ ਕਰਣੈਜੋਗੁ ॥ ਤਾ ਮਿਲੀਐ ਜਾ ਲੈਹਿ ਮਿਲਾਇ ॥ ਕਹੁ ਨਾਨਕ ਹਰਿ ਹਰਿ ਗੁਣ ਗਾਇ

॥4॥3॥ ਗਉੜੀ ਗੁਆਰੇਰੀ ਮਹਲਾ 5 ॥ ਕਰਮ ਭੂਮਿ ਮਹਿ ਬੋਵਹੁ ਨਾਮੁ ॥ ਪੂਰਨੁ ਹੋਇ ਤੁਮਾਰਾ ਕਾਮੁ ॥ ਫਲ ਪਾਵਹਿ ਮਿਟੈ ਜਮ ਤ੍ਰਾਸ ॥ ਨਿਤ ਗਾਵਹਿ ਹਰਿ ਹਰਿ ਗੁਣ ਜਾਸੁ ॥1॥ ਹਰਿ ਹਰਿ ਨਾਮੁ ਅੰਤਰਿ ਉਰ ਧਾਰਿ ॥

ਸੀਘਰ ਕਾਰਜੁ ਲੇਹੁ ਸਵਾਰਿ ॥1॥ ਰਹਾਉ ॥ ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ ਤਾ ਤੂੰ ਦਰਗਹ ਪਾਵਹਿ ਮਾਨੁ ॥

177

ਉਕਤਿ ਸਿਆਣਪ ਸਗਲੀ ਤਿਆਗੁ ॥ ਸੰਤ ਜਨਾ ਕੀ ਚਰਣੀ ਲਾਗੁ ॥2॥ ਸਰਬ ਜੀਅ ਹਹਿ ਜਾ ਕੈ ਹਾਥਿ ॥

ਕਦੇ ਨ ਵਿਛੁੜੈ ਸਭ ਕੈ ਸਾਥਿ ॥ ਉਪਾਵ ਛੋਡਿ ਗਹੁ ਤਿਸ ਕੀ ਓਟ ॥ ਨਿਮਖ ਮਾਹਿ ਹੋਵੈ ਤੇਰੀ ਛੋਟਿ ॥3॥ ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥ ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥ ਗੁਰ ਕੈ ਬਚਨਿ ਮਿਟਾਵਹੁ ਆਪੁ ॥ ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥4॥4॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਕਾ ਬਚਨੁ ਸਦਾ ਅਬਿਨਾਸੀ ॥

ਗੁਰ ਕੈ ਬਚਨਿ ਕਟੀ ਜਮ ਫਾਸੀ ॥ ਗੁਰ ਕਾ ਬਚਨੁ ਜੀਅ ਕੈ ਸੰਗਿ ॥ ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥1॥

ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥ ਸੰਤ ਕਾ ਕੀਆ ਸਤਿ ਕਰਿ ਮਾਨਿ ॥1॥ ਰਹਾਉ ॥ ਗੁਰ ਕਾ ਬਚਨੁ ਅਟਲੁ ਅਛੇਦੁ ॥ ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥ ਗੁਰ ਕਾ ਬਚਨੁ ਕਤਹੁ ਨ ਜਾਇ ॥ ਗੁਰ ਕੈ ਬਚਨਿ ਹਰਿ ਕੇ ਗੁਣ ਗਾਇ

॥2॥ ਗੁਰ ਕਾ ਬਚਨੁ ਜੀਅ ਕੈ ਸਾਥਿ ॥ ਗੁਰ ਕਾ ਬਚਨੁ ਅਨਾਥ ਕੋ ਨਾਥੁ ॥ ਗੁਰ ਕੈ ਬਚਨਿ ਨਰਕਿ ਨ ਪਵੈ ॥

ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥3॥ ਗੁਰ ਕਾ ਬਚਨੁ ਪਰਗਟੁ ਸੰਸਾਰਿ ॥ ਗੁਰ ਕੈ ਬਚਨਿ ਨ ਆਵੈ ਹਾਰਿ

॥ ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥4॥5॥ ਗਉੜੀ ਗੁਆਰੇਰੀ ਮਹਲਾ 5

॥ ਜਿਨਿ ਕੀਤਾ ਮਾਟੀ ਤੇ ਰਤਨੁ ॥ ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥ ਜਿਨਿ ਦੀਨੀ ਸੋਭਾ ਵਡਿਆਈ

॥ ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥1॥ ਰਮਈਆ ਰੇਨੁ ਸਾਧ ਜਨ ਪਾਵਉ ॥ ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥1॥ ਰਹਾਉ ॥ ਜਿਨਿ ਕੀਤਾ ਮੂੜ ਤੇ ਬਕਤਾ ॥ ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥ ਜਿਸੁ ਪਰਸਾਦਿ ਨਵੈ ਨਿਧਿ ਪਾਈ ॥ ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥2॥ ਜਿਨਿ ਦੀਆ ਨਿਥਾਵੇ ਕਉ ਥਾਨੁ ॥ ਜਿਨਿ ਦੀਆ ਨਿਮਾਨੇ ਕਉ ਮਾਨੁ ॥ ਜਿਨਿ ਕੀਨੀ ਸਭ ਪੂਰਨ ਆਸਾ ॥ ਸਿਮਰਉ ਦਿਨੁ ਰੈਨਿ ਸਾਸਿ ਗਿਰਾਸਾ ॥3॥ ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥ ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥ ਕਹੁ ਨਾਨਕ ਇਸ ਤੇ ਕਿਛੁ ਨਾਹੀ ॥

ਰਾਖਨਹਾਰੇ ਕਉ ਸਾਲਾਹੀ ॥4॥6॥ ਗਉੜੀ ਗੁਆਰੇਰੀ ਮਹਲਾ 5 ॥ ਤਿਸ ਕੀ ਸਰਣਿ ਨਾਹੀ ਭਉ ਸੋਗੁ ॥ ਉਸ ਤੇ ਬਾਹਰਿ ਕਛੂ ਨ ਹੋਗੁ ॥ ਤਜੀ ਸਿਆਣਪ ਬਲ ਬੁਧਿ ਬਿਕਾਰ ॥ ਦਾਸ ਅਪਨੇ ਕੀ ਰਾਖਨਹਾਰ ॥ 1॥ ਜਪਿ ਮਨ ਮੇਰੇ ਰਾਮ ਰਾਮ ਰੰਗਿ ॥ ਘਰਿ ਬਾਹਰਿ ਤੇਰੈ ਸਦ ਸੰਗਿ ॥1॥ ਰਹਾਉ ॥ ਤਿਸ ਕੀ ਟੇਕ ਮਨੈ ਮਹਿ ਰਾਖੁ ॥

178

ਗੁਰ ਕਾ ਸਬਦੁ ਅੰਮ੍ਰਿਤਰਸੁ ਚਾਖੁ ॥ ਅਵਰਿ ਜਤਨ ਕਹਹੁ ਕਉਨ ਕਾਜ ॥ ਕਰਿ ਕਿਰਪਾ ਰਾਖੈ ਆਪਿ ਲਾਜ

॥2॥ ਕਿਆ ਮਾਨੁਖ ਕਹਹੁ ਕਿਆ ਜੋਰੁ ॥ ਝੂਠਾ ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ ਸੁਆਮੀ ॥

ਸਗਲ ਘਟਾ ਕੇ ਅੰਤਰਜਾਮੀ ॥3॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ ਮਨੈ ਮਹਿ ਲੇਹੁ ॥ ਜਾ ਕਉ ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ ਸੋ ਧੰਨੁ ਵਡਭਾਗੀ ॥4॥7॥ ਗਉੜੀ ਗੁਆਰੇਰੀ ਮਹਲਾ 5 ॥ ਸੁਣਿ ਹਰਿ ਕਥਾ ਉਤਾਰੀ ਮੈਲੁ ॥ ਮਹਾ ਪੁਨੀਤ ਭਏ ਸੁਖ ਸੈਲ ॥ ਵਡੈ ਭਾਗਿ ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ ਲਾਗੋ ਰੰਗੁ ॥1॥ ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥1॥ ਰਹਾਉ

॥ ਕਰਿ ਕੀਰਤਨੁ ਮਨ ਸੀਤਲ ਭਏ ॥ ਜਨਮ ਜਨਮ ਕੇ ਕਿਲਵਿਖ ਗਏ ॥ ਸਰਬ ਨਿਧਾਨ ਪੇਖੇ ਮਨ ਮਾਹਿ ॥

ਅਬ ਢੂਢਨ ਕਾਹੇ ਕਉ ਜਾਹਿ ॥2॥ ਪ੍ਰਭ ਅਪੁਨੇ ਜਬ ਭਏ ਦਇਆਲ ॥ ਪੂਰਨ ਹੋਈ ਸੇਵਕ ਘਾਲ ॥ ਬੰਧਨ ਕਾਟਿ ਕੀਏ ਅਪਨੇ ਦਾਸ ॥ ਸਿਮਰਿ ਸਿਮਰਿ ਸਿਮਰਿ ਗੁਣਤਾਸ ॥3॥ ਏਕੋ ਮਨਿ ਏਕੋ ਸਭ ਠਾਇ ॥ ਪੂਰਨੁ ਪੂਰਿ ਰਹਿਓ ਸਭ ਜਾਇ ॥ ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ ਨਾਨਕ ਸੁਖੁ ਪਾਇਆ ॥4॥8॥

ਗਉੜੀ ਗੁਆਰੇਰੀ ਮਹਲਾ 5 ॥ ਅਗਲੇ ਮੁਏ ਸਿ ਪਾਛੈ ਪਰੇ ॥ ਜੋ ਉਬਰੇ ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ ਓਇ ਲਪਟਾਏ ॥ ਉਨ ਤੇ ਦੁਗੁਣ ਦਿੜੀ ਉਨ ਮਾਏ ॥1॥ ਓਹ ਬੇਲਾ ਕਛੁ ਚੀਤਿ ਨ ਆਵੈ ॥ ਬਿਨਸਿ ਜਾਇ ਤਾਹੂ ਲਪਟਾਵੈ ॥1॥ ਰਹਾਉ ॥ ਆਸਾ ਬੰਧੀ ਮੂਰਖ ਦੇਹ ॥ ਕਾਮਿ ਕ੍ਰੋਧਿ ਲਪਟਿਓ ਅਸਨੇਹਿ ॥ ਸਿਰ ਊਪਰਿ ਠਾਢੋ ਧਰਮਰਾਇ ॥ ਮੀਠੀ ਕਰਿ ਕਰਿ ਬਿਖਿਆ ਖਾਇ ॥2॥ ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥ ਹਉ ਪੰਡਿਤੁ ਹਉ ਚਤੁਰੁ ਸਿਆਣਾ ॥ ਕਰਣੈਹਾਰੁ ਨ ਬੁਝੈ ਬਿਗਾਨਾ ॥3॥ ਅਪੁਨੀ ਗਤਿ ਮਿਤਿ ਆਪੇ ਜਾਨੈ ॥ ਕਿਆ ਕੋ ਕਹੈ ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਅਪਨਾ ਭਲਾ ਸਭ ਕਾਹੂ ਮੰਗਨਾ ॥4॥ ਸਭੁ ਕਿਛੁ ਤੇਰਾ ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ ਪਾਰਾਵਾਰੁ ॥ ਦਾਸ ਅਪਨੇ ਕਉ ਦੀਜੈ ਦਾਨੁ ॥ ਕਬਹੂ ਨ ਵਿਸਰੈ ਨਾਨਕ ਨਾਮੁ ॥5॥9॥ ਗਉੜੀ ਗੁਆਰੇਰੀ ਮਹਲਾ 5 ॥ ਅਨਿਕ ਜਤਨ ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ ਆਗਲ ਭਾਰਾ ॥ ਹਰਿ ਕੀ ਸੇਵਾ ਨਿਰਮਲ ਹੇਤਿ ॥ ਪ੍ਰਭ ਕੀ ਦਰਗਹ

179

ਸੋਭਾ ਸੇਤ ॥1॥ ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥ ਤੁਝੈ ਨ ਲਾਗੈ ਤਾਤਾ ਝੋਲਾ ॥1॥ ਰਹਾਉ ॥ ਜਿਉ ਬੋਹਿਥੁ ਭੈ ਸਾਗਰ ਮਾਹਿ ॥ ਅੰਧਕਾਰ ਦੀਪਕ ਦੀਪਾਹਿ ॥ ਅਗਨਿ ਸੀਤ ਕਾ ਲਾਹਸਿ ਦੂਖੁ ॥ ਨਾਮੁ ਜਪਤ ਮਨਿ ਹੋਵਤ ਸੂਖ ॥2॥ ਉਤਰਿ ਜਾਇ ਤੇਰੇ ਮਨ ਕੀ ਪਿਆਸ ॥ ਪੂਰਨ ਹੋਵੈ ਸਗਲੀ ਆਸ ॥ ਡੋਲੈ ਨਾਹੀ ਤੁਮਰਾ ਚੀਤੁ ॥

ਅੰਮ੍ਰਿਤੁ ਨਾਮੁ ਜਪਿ ਗੁਰਮੁਖਿ ਮੀਤ ॥3॥ ਨਾਮੁ ਅਉਖਧੁ ਸੋਈ ਜਨੁ ਪਾਵੈ ॥ ਕਰਿ ਕਿਰਪਾ ਜਿਸੁ ਆਪਿ ਦਿਵਾਵੈ

॥ ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥ ਦੂਖੁ ਦਰਦੁ ਤਿਹ ਨਾਨਕ ਨਸੈ ॥4॥10॥ ਗਉੜੀ ਗੁਆਰੇਰੀ ਮਹਲਾ 5 ॥ ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥ ਅਨਿਕ ਰੂਪ ਦੇਖਿ ਨਹ ਪਤੀਆਨਾ ॥ ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥ ਓਹ ਬਿਨਸੈ ਓਇ ਭਸਮੈ ਢੇਰੀ ॥1॥ ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥1॥ ਰਹਾਉ ॥ ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥ ਓਇ ਖਸਮੈ ਕੈ ਗ੍ਰਿਹਿ ਉਸੁ ਦੂਖ

ਸਹਾਮ ॥ ਜਿਉ ਸੁਪਨੈ ਹੋਇ ਬੈਸਤ ਰਾਜਾ ॥ ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥2॥ ਜਿਉ ਰਾਖਾ ਖੇਤ ਊਪਰਿ ਪਰਾਏ ॥ ਖੇਤੁ ਖਸਮ ਕਾ ਰਾਖਾ ਉਠਿ ਜਾਏ ॥ ਉਸੁ ਖੇਤ ਕਾਰਣਿ ਰਾਖਾ ਕੜੈ ॥ ਤਿਸ ਕੈ ਪਾਲੈ ਕਛੂ ਨ ਪੜੈ

॥3॥ ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥ ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥ ਆਪਿ ਬਿਨਾਹੇ ਆਪਿ ਕਰੇ ਰਾਸਿ ॥ ਨਾਨਕ ਪ੍ਰਭ ਆਗੈ ਅਰਦਾਸਿ ॥4॥11॥ ਗਉੜੀ ਗੁਆਰੇਰੀ ਮਹਲਾ 5 ॥ ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥ ਕਲਮ ਕਾਗਦ ਸਿਆਨਪ ਲੇਖੀ ॥ ਮਹਰ ਮਲੂਕ ਹੋਇ ਦੇਖਿਆ ਖਾਨ ॥ ਤਾ ਤੇ ਨਾਹੀ ਮਨੁ ਤ੍ਰਿਪਤਾਨ ॥1॥ ਸੋ ਸੁਖੁ ਮੋ ਕਉ ਸੰਤ ਬਤਾਵਹੁ ॥ ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥1॥ ਰਹਾਉ ॥ ਅਸੁ ਪਵਨ ਹਸਤਿ ਅਸਵਾਰੀ ॥ ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥ ਨਟ ਨਾਟਿਕ ਆਖਾਰੇ ਗਾਇਆ ॥ ਤਾ ਮਹਿ ਮਨਿ ਸੰਤੋਖੁ ਨ ਪਾਇਆ ॥2॥ ਤਖਤੁ ਸਭਾ ਮੰਡਪ ਦੋਲੀਚੇ ॥ ਸਗਲ ਮੇਵੇ ਸੁੰਦਰ ਬਾਗੀਚੇ ॥ ਆਖੇੜ ਬਿਰਤਿ ਰਾਜਨ ਕੀ ਲੀਲਾ ॥ ਮਨੁ ਨ ਸੁਹੇਲਾ ਪਰਪੰਚੁ ਹੀਲਾ ॥3॥ ਕਰਿ ਕਿਰਪਾ ਸੰਤਨ ਸਚੁ ਕਹਿਆ ॥ ਸਰਬ ਸੂਖ ਇਹੁ ਆਨੰਦੁ ਲਹਿਆ ॥ ਸਾਧ ਸੰਗਿ ਹਰਿ ਕੀਰਤਨੁ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥4॥ ਜਾ ਕੈ ਹਰਿ ਧਨੁ ਸੋਈ ਸੁਹੇਲਾ ॥ ਪ੍ਰਭ ਕਿਰਪਾ ਤੇ ਸਾਧ ਸੰਗਿ ਮੇਲਾ ॥1॥ ਰਹਾਉ ਦੂਜਾ ॥12॥ ਗਉੜੀ ਗੁਆਰੇਰੀ ਮਹਲਾ 5 ॥

180

ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥ ਬਹੁਰਿ ਬਹੁਰਿ ਉਆ ਹੂ ਲਪਟੇਰਾ ॥ ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥ ਹੋਨੁ ਨ ਪਾਈਐ ਰਾਮ ਕੇ ਦਾਸਾ ॥1॥ ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥ ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥1॥ ਰਹਾਉ ॥ ਜੋ ਭਲਾਈ ਸੋ ਬੁਰਾ ਜਾਨੈ ॥ ਸਾਚੁ ਕਹੈ ਸੋ ਬਿਖੈ ਸਮਾਨੈ ॥ ਜਾਣੈ ਨਾਹੀ ਜੀਤ ਅਰੁ ਹਾਰ ॥ ਇਹੁ ਵਲੇਵਾ ਸਾਕਤ ਸੰਸਾਰ ॥2॥ ਜੋ ਹਲਾਹਲ ਸੋ ਪੀਵੈ ਬਉਰਾ ॥ ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ

॥ ਸਾਧ ਸੰਗ ਕੈ ਨਾਹੀ ਨੇਰਿ ॥ ਲਖ ਚਉਰਾਸੀਹ ਭ੍ਰਮਤਾ ਫੇਰਿ ॥3॥ ਏਕੈ ਜਾਲਿ ਫਹਾਏ ਪੰਖੀ ॥ ਰਸਿ ਰਸਿ ਭੋਗ ਕਰਹਿ ਬਹੁਰੰਗੀ ॥ ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥4॥13॥ ਗਉੜੀ ਗੁਆਰੇਰੀ ਮਹਲਾ 5 ॥ ਤਉ ਕਿਰਪਾ ਤੇ ਮਾਰਗੁ ਪਾਈਐ ॥ ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥ ਪ੍ਰਭ ਕਿਰਪਾ ਤੇ ਬੰਧਨੁ ਛੁਟੈ ॥ ਤਉ ਕਿਰਪਾ ਤੇ ਹਉਮੈ ਤੁਟੈ ॥1॥ ਤੁਮ ਲਾਵਹੁ ਤਉ ਲਾਗਹ ਸੇਵ ॥ ਹਮ ਤੇ ਕਛੂ ਨ ਹੋਵੈ

ਦੇਵ ॥ 1॥ ਰਹਾਉ ॥ ਤੁਧੁ ਭਾਵੈ ਤਾ ਗਾਵਾ ਬਾਣੀ ॥ ਤੁਧੁ ਭਾਵੈ ਤਾ ਸਚੁ ਵਖਾਣੀ ॥ ਤੁਧੁ ਭਾਵੈ ਤਾ ਸਤਿਗੁਰ ਮਇਆ ॥ ਸਰਬ ਸੁਖਾ ਪ੍ਰਭ ਤੇਰੀ ਦਇਆ ॥2॥ ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥ ਜੋ ਤੁਧੁ ਭਾਵੈ ਸੋ ਸਚੁ ਧਰਮਾ ॥ ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥ ਤੂੰ ਸਾਹਿਬੁ ਸੇਵਕ ਅਰਦਾਸਿ ॥3॥ ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥ ਸਰਬ ਸੁਖਾ ਪਾਵਉ ਸਤਿਸੰਗਿ ॥ ਨਾਮਿ ਤੇਰੈ ਰਹੈ ਮਨੁ ਰਾਤਾ ॥ ਇਹੁ ਕਲਿਆਣੁ ਨਾਨਕ ਕਰਿ ਜਾਤਾ ॥4॥14॥ ਗਉੜੀ ਗੁਆਰੇਰੀ ਮਹਲਾ 5 ॥ ਆਨ ਰਸਾ ਜੇਤੇ ਤੈ ਚਾਖੇ ॥ ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥

ਹਰਿ ਰਸ ਕਾ ਤੂੰ ਚਾਖਹਿ ਸਾਦੁ ॥ ਚਾਖਤ ਹੋਇ ਰਹਹਿ ਬਿਸਮਾਦੁ ॥1॥ ਅੰਮ੍ਰਿਤੁ ਰਸਨਾ ਪੀਉ ਪਿਆਰੀ ॥ ਇਹ ਰਸਿ ਰਾਤੀ ਹੋਇ ਤ੍ਰਿਪਤਾਰੀ ॥1॥ ਰਹਾਉ ॥ ਹੇ ਜਿਹਵੇ ਤੂੰ ਰਾਮ ਗੁਣ ਗਾਉ ॥ ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥ ਆਨ ਨ ਸੁਨੀਐ ਕਤ ਹੂੰ ਜਾਈਐ ॥ ਸਾਧਸੰਗਤਿ ਵਡਭਾਗੀ ਪਾਈਐ ॥2॥ ਆਠ ਪਹਰ ਜਿਹਵੇ ਆਰਾਧਿ ॥ ਪਾਰਬ੍ਰਹਮ ਠਾਕੁਰ ਆਗਾਧਿ ॥ ਈਹਾ ਊਹਾ ਸਦਾ ਸੁਹੇਲੀ ॥ ਹਰਿ ਗੁਣ ਗਾਵਤ ਰਸਨ ਅਮੋਲੀ ॥3॥

ਬਨਸਪਤਿ ਮਉਲੀ ਫਲ ਫੁਲ ਪੇਡੇ ॥ ਇਹ ਰਸਿ ਰਾਤੀ ਬਹੁਰਿ ਨ ਛੋਡੇ ॥ ਆਨਨ ਰਸ ਕਸ ਲਵੈ ਨ ਲਾਈ ॥

ਕਹੁ ਨਾਨਕ ਗੁਰ ਭਏ ਹੈ ਸਹਾਈ ॥4॥15॥ ਗਉੜੀ ਗੁਆਰੇਰੀ ਮਹਲਾ 5 ॥ ਮਨੁ ਮੰਦਰੁ ਤਨੁ ਸਾਜੀ ਬਾਰਿ ॥

181

ਇਸ ਹੀ ਮਧੇ ਬਸਤੁ ਅਪਾਰ ॥ ਇਸ ਹੀ ਭੀਤਰਿ ਸੁਨੀਅਤ ਸਾਹੁ ॥ ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥1॥

ਨਾਮ ਰਤਨ ਕੋ ਕੋ ਬਿਉਹਾਰੀ ॥ ਅੰਮ੍ਰਿਤੁ ਭੋਜਨੁ ਕਰੇ ਆਹਾਰੀ ॥1॥ ਰਹਾਉ ॥ ਮਨੁ ਤਨੁ ਅਰਪੀ ਸੇਵ ਕਰੀਜੈ

॥ ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥ ਪਾਇ ਲਗਉ ਤਜਿ ਮੇਰਾ ਤੇਰੈ ॥ ਕਵਨੁ ਸੁ ਜਨੁ ਜੋ ਸਉਦਾ ਜੋਰੈ ॥2॥

ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥ ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥ ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ

॥ ਕਵਨੁ ਸੁ ਦਾਤਾ ਲੇ ਸੰਚਾਰੇ ॥3॥ ਖੋਜਤ ਖੋਜਤ ਨਿਜ ਘਰੁ ਪਾਇਆ ॥ ਅਮੋਲੁ ਰਤਨੁ ਸਾਚੁ ਦਿਖਲਾਇਆ

॥ ਕਰਿ ਕਿਰਪਾ ਜਬ ਮੇਲੇ ਸਾਹਿ ॥ ਕਹੁ ਨਾਨਕ ਗੁਰ ਕੈ ਵੇਸਾਹਿ ॥4॥16॥ ਗਉੜੀ ਗੁਆਰੇਰੀ ਮਹਲਾ 5 ॥

ਰੈਣਿ ਦਿਨਸੁ ਰਹੈ ਇਕ ਰੰਗਾ ॥ ਪ੍ਰਭ ਕਉ ਜਾਣੈ ਸਦ ਹੀ ਸੰਗਾ ॥ ਠਾਕੁਰ ਨਾਮੁ ਕੀਓ ਉਨਿ ਵਰਤਨਿ ॥ ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥1॥ ਹਰਿ ਸੰਗਿ ਰਾਤੇ ਮਨ ਤਨ ਹਰੇ ॥ ਗੁਰ ਪੂਰੇ ਕੀ ਸਰਨੀ ਪਰੇ ॥1॥ ਰਹਾਉ

॥ ਚਰਣ ਕਮਲ ਆਤਮ ਆਧਾਰੁ ॥ ਏਕੁ ਨਿਹਾਰਹਿ ਆਗਿਆਕਾਰ ॥ ਏਕੋ ਬਨਜੁ ਏਕੋ ਬਿਉਹਾਰੀ ॥ ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥2॥ ਹਰਖ ਸੋਗ ਦੁਹ ਹੂੰ ਤੇ ਮੁਕਤੇ ॥ ਸਦਾ ਅਲਿਪਤ ਜੋਗ ਅਰੁ ਜੁਗਤੇ ॥ ਦੀਸਹਿ ਸਭ ਮਹਿ ਸਭ ਤੇ ਰਹਤੇ ॥ ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥3॥ ਸੰਤਨ ਕੀ ਮਹਿਮਾ ਕਵਨ ਵਖਾਨਉ ॥

ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥ ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥ ਧੂਰਿ ਸੰਤਨ ਕੀ ਨਾਨਕ ਦੀਜੈ

॥4॥17॥ ਗਉੜੀ ਗੁਆਰੇਰੀ ਮਹਲਾ 5 ॥ ਤੂੰ ਮੇਰਾ ਸਖਾ ਤੂੰ ਹੀ ਮੇਰਾ ਮੀਤੁ ॥ ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥ ਤੂੰ ਮੇਰੀ ਪਤਿ ਤੂ ਹੈ ਮੇਰਾ ਗਹਣਾ ॥ ਤੁਝ ਬਿਨੁ ਨਿਮਖ ਨ ਜਾਈ ਰਹਣਾ ॥1॥ ਤੂੰ ਮੇਰਾ ਲਾਲਨੁ ਤੂੰ ਮੇਰੇ ਪ੍ਰਾਨ ॥ ਤੂੰ ਮੇਰਾ ਸਾਹਿਬੁ ਤੂੰ ਮੇਰਾ ਖਾਨੁ ॥1॥ ਰਹਾਉ ॥ ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥ ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥ ਜਹ ਪੇਖਉ ਤਹਾ ਤੁਮ ਬਸਨਾ ॥ ਨਿਰਭਉ ਨਾਮੁ ਜਪਉ ਤੇਰਾ ਰਸਨਾ ॥2॥ ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥ ਰੰਗ ਰਸਾ ਤੂੰ ਮਨਹਿ ਅਧਾਰੁ ॥ ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥ ਤੂੰ ਮੇਰੀ ਓਟ ਤੂੰ

ਹੈ ਮੇਰਾ ਤਕੀਆ ॥3॥ ਮਨ ਤਨ ਅੰਤਰਿ ਤੁਹੀ ਧਿਆਇਆ ॥ ਮਰਮੁ ਤੁਮਾਰਾ ਗੁਰ ਤੇ ਪਾਇਆ ॥ ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥ ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥4॥18॥ ਗਉੜੀ ਗੁਆਰੇਰੀ ਮਹਲਾ 5 ॥

182

ਬਿਆਪਤ ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ

॥ ਮੂਲੁ ਬਿਆਧੀ ਬਿਆਪਸਿ ਲੋਭਾ ॥1॥ ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ

॥1॥ ਰਹਾਉ ॥ ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥2॥ ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥3॥ ਬਿਆਪਤ ਕਰਮ ਕਰੈ ਹਉ ਫਾਸਾ ॥ ਬਿਆਪਤ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭੁ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥4॥ ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ

॥ ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥5॥19॥ ਗਉੜੀ ਗੁਆਰੇਰੀ ਮਹਲਾ 5 ॥ ਨੈਨਹੁ ਨੀਦ ਪਰਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ

॥ ਮਨੁ ਸੋਇਆ ਮਾਇਆ ਬਿਸਮਾਦਿ ॥1॥ ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥1॥ ਰਹਾਉ ॥ ਸਗਲ ਸਹੇਲੀ ਅਪਨੈ ਰਸਿ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥ ਸੂਨੇ ਨਗਰਿ ਪਰੇ ਠਗਹਾਰੇ ॥2॥ ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥

ਦਰਬਿ ਸਿਆਣਪ ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥3॥ ਕਰਿ ਕਿਰਪਾ ਮੋਹਿ ਸਾਰਿੰਗਪਾਣਿ

॥ ਸੰਤਨ ਧੂਰਿ ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥4॥ ਸੋ ਜਾਗੈ

ਜਿਸੁ ਪ੍ਰਭੁ ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥1॥ ਰਹਾਉ ਦੂਜਾ ॥20॥ ਗਉੜੀ ਗੁਆਰੇਰੀ ਮਹਲਾ 5

॥ ਜਾ ਕੈ ਵਸਿ ਖਾਨ ਸੁਲਤਾਨ ॥ ਜਾ ਕੈ ਵਸਿ ਹੈ ਸਗਲ ਜਹਾਨ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ ਨਾਹੀ ਕੋਇ ॥1॥ ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥1॥ ਰਹਾਉ ॥

ਸਭ ਤੇ ਊਚ ਜਾ ਕਾ ਦਰਬਾਰੁ ॥ ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਕ ਪੂਰਨ ਧਨੀ ॥ ਜਾ ਕੀ ਸੋਭਾ ਘਟਿ ਘਟਿ ਬਨੀ ॥2॥ ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜਿਸੁ ਸਿਮਰਤ

183

ਹੋਤ ਸੂਕੇ ਹਰੇ ॥ ਜਿਸੁ ਸਿਮਰਤ ਡੂਬਤ ਪਾਹਨ ਤਰੇ ॥3॥ ਸੰਤ ਸਭਾ ਕਉ ਸਦਾ ਜੈਕਾਰੁ ॥ ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥ ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥4॥21॥

ਗਉੜੀ ਗੁਆਰੇਰੀ ਮਹਲਾ 5 ॥ ਸਤਿਗੁਰ ਦਰਸਨਿ ਅਗਨਿ ਨਿਵਾਰੀ ॥ ਸਤਿਗੁਰ ਭੇਟਤ ਹਉਮੈ ਮਾਰੀ ॥

ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥1॥ ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ

॥ ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥1॥ ਰਹਾਉ ॥ ਸੰਤ ਪ੍ਰਸਾਦਿ ਜਪੈ ਹਰਿ ਨਾਉ ॥ ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥ ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥2॥ ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥ ਸਾਧ ਰੇਣੁ ਮਜਨ ਸਭਿ ਧਰਮ ॥ ਸਾਧ ਕ੍ਰਿਪਾਲੁ ਦਇਆਲੁ ਗੋਵਿੰਦੁ ॥ ਸਾਧਾ ਮਹਿ ਇਹ ਹਮਰੀ ਜਿੰਦੁ ॥3॥ ਕਿਰਪਾਨਿਧਿ ਕਿਰਪਾਲੁ ਧਿਆਵਉ ॥ ਸਾਧ ਸੰਗਿ ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ ਪ੍ਰਭਿ

ਕੀਨੀ ਦਇਆ ॥ ਸਾਧ ਸੰਗਿ ਨਾਨਕ ਨਾਮੁ ਲਇਆ ॥4॥22॥ ਗਉੜੀ ਗੁਆਰੇਰੀ ਮਹਲਾ 5 ॥ ਸਾਧ ਸੰਗਿ ਜਪਿਓ ਭਗਵੰਤੁ ॥ ਕੇਵਲ ਨਾਮੁ ਦੀਓ ਗੁਰਿ ਮੰਤੁ ॥ ਤਜਿ ਅਭਿਮਾਨ ਭਏ ਨਿਰਵੈਰ ॥ ਆਠ ਪਹਰ ਪੂਜਹੁ ਗੁਰ ਪੈਰ ॥1॥ ਅਬ ਮਤਿ ਬਿਨਸੀ ਦੁਸਟ ਬਿਗਾਨੀ ॥ ਜਬ ਤੇ ਸੁਣਿਆ ਹਰਿ ਜਸੁ ਕਾਨੀ ॥1॥ ਰਹਾਉ ॥ ਸਹਜ ਸੂਖ ਆਨੰਦ ਨਿਧਾਨ ॥ ਰਾਖਨਹਾਰ ਰਖਿ ਲੇਇ ਨਿਦਾਨਿ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ ਕਰਿ ਕਰਮੁ ॥2॥ ਪੇਖੈ ਬੋਲੈ ਸੁਣੈ ਸਭੁ ਆਪਿ ॥ ਸਦਾ ਸੰਗਿ ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ ਭਇਓ

ਪਰਗਾਸੁ ॥ ਪੂਰਿ ਰਹੇ ਏਕੈ ਗੁਣਤਾਸੁ ॥3॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ

॥ ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ ਸਭ ਪੂਰਨ ਘਾਲ ॥4॥23॥ ਗਉੜੀ ਗੁਆਰੇਰੀ ਮਹਲਾ 5 ॥ ਬੰਧਨ ਤੋੜਿ ਬੋਲਾਵੈ ਰਾਮੁ ॥ ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥ ਐਸਾ ਦਾਤਾ ਸਤਿਗੁਰੁ ਕਹੀਐ ॥1॥ ਸੋ ਸੁਖਦਾਤਾ ਜਿ ਨਾਮੁ ਜਪਾਵੈ ॥ ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥ 1॥ ਰਹਾਉ ॥ ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ ਗੁਰੂ ਤੇ ਪਾਵੈ ॥ ਆਪੁ ਤਿਆਗਿ ਮਿਟੈ ਆਵਣੁ ਜਾਣਾ ॥ ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥2॥ ਜਨ ਊਪਰਿ ਪ੍ਰਭ ਭਏ ਦਇਆਲ ॥

184

ਜਨ ਕੀ ਟੇਕ ਏਕ ਗੋਪਾਲ ॥ ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥3॥

ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥ ਨਿਰਮਲ ਕਰਣੀ ਸਾਚੀ ਰੀਤਿ ॥ ਗੁਰਿ ਪੂਰੈ ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ ਅਪਰੁ ਅਪਾਰਾ ॥4॥24॥ ਗਉੜੀ ਗੁਆਰੇਰੀ ਮਹਲਾ 5 ॥ ਜਿਸੁ ਮਨਿ ਵਸੈ ਤਰੈ ਜਨੁ ਸੋਇ ॥ ਜਾ ਕੈ

ਕਰਮਿ ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ ਨ ਬਿਆਪੈ ॥ ਅੰਮ੍ਰਿਤੁ ਨਾਮੁ ਰਿਦੈ ਹਰਿ ਜਾਪੈ ॥1॥ ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ ਇਹ ਮਤਿ ਪਾਈਐ ॥1॥ ਰਹਾਉ ॥ ਕਰਣ ਕਰਾਵਨਹਾਰ ਦਇਆਲ

॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਅਗਮੁ ਅਗੋਚਰੁ ਸਦਾ ਬੇਅੰਤਾ ॥ ਸਿਮਰਿ ਮਨਾ ਪੂਰੇ ਗੁਰ ਮੰਤਾ ॥2॥ ਜਾ ਕੀ ਸੇਵਾ ਸਰਬ ਨਿਧਾਨ ॥ ਪ੍ਰਭ ਕੀ ਪੂਜਾ ਪਾਈਐ ਮਾਨੁ ॥ ਜਾ ਕੀ ਟਹਲ ਨ ਬਿਰਥੀ ਜਾਇ ॥ ਸਦਾ ਸਦਾ ਹਰਿ ਕੇ ਗੁਣ ਗਾਇ ॥ 3॥ ਕਰਿ ਕਿਰਪਾ ਪ੍ਰਭ ਅੰਤਰਜਾਮੀ ॥ ਸੁਖਨਿਧਾਨ ਹਰਿ ਅਲਖ ਸੁਆਮੀ ॥ ਜੀਅ ਜੰਤ ਤੇਰੀ ਸਰਣਾਈ ॥ ਨਾਨਕ ਨਾਮੁ ਮਿਲੈ ਵਡਿਆਈ ॥4॥25॥ ਗਉੜੀ ਗੁਆਰੇਰੀ ਮਹਲਾ 5 ॥ ਜੀਅ ਜੁਗਤਿ ਜਾ ਕੈ ਹੈ ਹਾਥਿ ॥ ਸੋ ਸਿਮਰਹੁ ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥ ਭੈ ਸਭਿ ਬਿਨਸਹਿ ਹਰਿ ਕੈ ਨਾਇ ॥1॥ ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥1॥ ਰਹਾਉ ॥

ਜਿਨਿ ਧਾਰੇ ਬਹੁ ਧਰਣਿ ਅਗਾਸ ॥ ਜਾ ਕੀ ਜੋਤਿ ਜੀਅ ਪਰਗਾਸ ॥ ਜਾ ਕੀ ਬਖਸ ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥2॥ ਆਠ ਪਹਰ ਸਿਮਰਹੁ ਪ੍ਰਭ ਨਾਮੁ ॥ ਅਨਿਕ ਤੀਰਥ ਮਜਨੁ ਇਸਨਾਨੁ ॥

ਪਾਰਬ੍ਰਹਮ ਕੀ ਸਰਣੀ ਪਾਹਿ ॥ ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥3॥ ਬੇਮੁਹਤਾਜੁ ਪੂਰਾ ਪਾਤਿਸਾਹੁ ॥ ਪ੍ਰਭ

ਸੇਵਕ ਸਾਚਾ ਵੇਸਾਹੁ ॥ ਗੁਰਿ ਪੂਰੈ ਰਾਖੇ ਦੇ ਹਾਥ ॥ ਨਾਨਕ ਪਾਰਬ੍ਰਹਮ ਸਮਰਾਥ ॥4॥26॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਪਰਸਾਦਿ ਨਾਮਿ ਮਨੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ਅੰਮ੍ਰਿਤ ਗੁਣ ਉਚਰੈ

ਪ੍ਰਭ ਬਾਣੀ ॥ ਪੂਰੇ ਗੁਰ ਕੀ ਸੁਮਤਿ ਪਰਾਣੀ ॥1॥ ਪ੍ਰਭ ਸਿਮਰਤ ਕੁਸਲ ਸਭਿ ਪਾਏ ॥ ਘਰਿ ਬਾਹਰਿ ਸੁਖ

ਸਹਜ ਸਬਾਏ ॥1॥ ਰਹਾਉ ॥ ਸੋਈ ਪਛਾਤਾ ਜਿਨਹਿ ਉਪਾਇਆ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਇਆ ॥

ਬਾਹ ਪਕਰਿ ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ ਸਦਾ ਜਪੁ ਜਪਨਾ ॥2॥ ਮੰਤ੍ਰੁ ਤੰਤ੍ਰੁ ਅਉਖਧੁ ਪੁਨਹਚਾਰੁ

185

॥ ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ ਦੁਤਰੁ ਤਰੇ ਸਾਧ ਕੈ ਸੰਗਿ

॥3॥ ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ ਨਾਨਕ ਬਿਰਥਾ ਕੋਇ ਨ ਹੇਇ ॥4॥27॥ ਗਉੜੀ ਗੁਆਰੇਰੀ ਮਹਲਾ 5 ॥ ਹਸਤ ਪੁਨੀਤ ਹੋਹਿ ਤਤਕਾਲਿ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥1॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮੁ ਹਰਿ ਅੰਮ੍ਰਿਤ ਬਾਣੀ ॥1॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ ਬਿਕਾਰ ॥ ਸਿਮਰਤ ਰਾਮੁ ਨਾਹੀ ਜਮ ਮਾਰ ॥ ਧਰਮਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥2॥ ਉਧਰਹਿ ਆਪਿ ਤਰੈ ਸੰਸਾਰੁ ॥ ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸੁ ॥ ਰਾਮ ਨਾਮੁ ਹਿਰਦੈ ਪਰਵੇਸੁ ॥3॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ

॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥4॥28॥ ਗਉੜੀ ਗੁਆਰੇਰੀ ਮਹਲਾ 5 ॥ ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥1॥ ਕਹਹੁ ਗੁਸਾਈ ਮਿਲੀਐ ਕੇਹ ॥ ਜੋ ਬਿਬਰਜਿਤ ਤਿਸ ਸਿਉ ਨੇਹੁ ॥1॥ ਰਹਾਉ ॥ ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ ਲਗੈ ਨ ਰਾਤੀ ॥2॥ ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੂਠਾ ਬੁਨਨਾ ॥3॥ ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥4॥29॥ ਗਉੜੀ ਗੁਆਰੇਰੀ ਮਹਲਾ 5 ॥ ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥1॥ ਜਲੈ ਨ ਪਾਈਐ

ਰਾਮੁ ਸਨੇਹੀ ॥ ਕਿਰਤਿ ਸੰਜੋਗਿ ਸਤੀ ਉਠਿ ਹੋਈ ॥1॥ ਰਹਾਉ ॥ ਦੇਖਾ ਦੇਖੀ ਮਨਹਠਿ ਜਲਿ ਜਾਈਐ ॥

ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥2॥ ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥3॥ ਕਹੁ ਨਾਨਕ ਜਿਨਿ ਪ੍ਰਿਉ ਪਰਮੇਸੁਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ

॥ 4 ॥ 30 ॥ ਗਉੜੀ ਗੁਆਰੇਰੀ ਮਹਲਾ 5 ॥ ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ

186

ਸਹਜਿ ਸੁਭਾਇ ॥1॥ ਰਹਾਉ ॥ ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥ ਤਾ ਮੇਰੈ ਮਨਿ ਭਇਆ ਨਿਧਾਨਾ ॥1॥

ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥2॥ ਖਾਵਹਿ ਖਰਚਹਿ ਰਲਿ ਮਿਲਿ ਭਾਈ ॥

ਤੋਟਿ ਨ ਆਵੈ ਵਧਦੋ ਜਾਈ ॥3॥ ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥ ਸੁ ਏਤੁ ਖਜਾਨੈ ਲਇਆ ਰਲਾਇ

॥4॥31॥ ਗਉੜੀ ਗੁਆਰੇਰੀ ਮਹਲਾ 5 ॥ ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥ ਡਰੁ ਚੂਕਾ ਦੇਖਿਆ ਭਰਪੂਰਿ

॥1॥ ਸਤਿਗੁਰ ਅਪੁਨੇ ਕਉ ਬਲਿਹਾਰੈ ॥ ਛੋਡਿ ਨ ਜਾਈ ਸਰਪਰਿ ਤਾਰੈ ॥1॥ ਰਹਾਉ ॥ ਦੂਖੁ ਰੋਗੁ ਸੋਗੁ ਬਿਸਰੈ

ਜਬ ਨਾਮੁ ॥ ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥2॥ ਬੁਰਾ ਭਲਾ ਕੋਈ ਨ ਕਹੀਜੈ ॥ ਛੋਡਿ ਮਾਨੁ ਹਰਿ ਚਰਨ ਗਹੀਜੈ

॥3॥ ਕਹੁ ਨਾਨਕ ਗੁਰਮੰਤ੍ਰੁ ਚਿਤਾਰਿ ॥ ਸੁਖੁ ਪਾਵਹਿ ਸਾਚੈ ਦਰਬਾਰਿ ॥4॥32॥ ਗਉੜੀ ਗੁਆਰੇਰੀ ਮਹਲਾ 5

॥ ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥1॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥1॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥2॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥3॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥4॥33॥ ਗਉੜੀ ਗੁਆਰੇਰੀ ਮਹਲਾ 5 ॥ ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥ ਤਾ ਕਉ ਕਾੜਾ ਕਹਾ ਬਿਆਪੈ ॥1॥ ਸਹਜ ਅਨੰਦ ਹਰਿ ਸਾਧੂ ਮਾਹਿ ॥ ਆਗਿਆਕਾਰੀ ਹਰਿ ਹਰਿ ਰਾਇ ॥1॥ ਰਹਾਉ ॥ ਜਾ ਕੈ ਅਚਿੰਤੁ ਵਸੈ ਮਨਿ ਆਇ ॥ ਤਾ ਕਉ ਚਿੰਤਾ ਕਤ ਹੂੰ ਨਾਹਿ ॥2॥ ਜਾ ਕੈ ਬਿਨਸਿਓ ਮਨ ਤੇ ਭਰਮਾ ॥ ਤਾ ਕੈ ਕਛੂ ਨਾਹੀ ਡਰੁ ਜਮਾ ॥3॥ ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥ ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥4॥34॥ ਗਉੜੀ ਗੁਆਰੇਰੀ ਮਹਲਾ 5 ॥ ਅਗਮ ਰੂਪ ਕਾ ਮਨ ਮਹਿ ਥਾਨਾ

॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥1॥ ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥ ਜਿਸਹਿ ਪਰਾਪਤਿ ਤਿਸੁ ਲੈ ਭੁੰਚਾ

॥1॥ ਰਹਾਉ ॥ ਅਨਹਤ ਬਾਣੀ ਥਾਨੁ ਨਿਰਾਲਾ ॥ ਤਾ ਕੀ ਧੁਨਿ ਮੋਹੇ ਗੋਪਾਲਾ ॥2॥ ਤਹ ਸਹਜ ਅਖਾਰੇ ਅਨੇਕ ਅਨੰਤਾ ॥ ਪਾਰਬ੍ਰਹਮ ਕੇ ਸੰਗੀ ਸੰਤਾ ॥3॥ ਹਰਖ ਅਨੰਤ ਸੋਗੁ ਨਹੀ ਬੀਆ ॥ ਸੋ ਘਰੁ ਗੁਰਿ ਨਾਨਕ ਕਉ ਦੀਆ

॥4॥35॥ ਗਉੜੀ ਗੁਆਰੇਰੀ ਮਹਲਾ 5 ॥ ਕਵਨੁ ਰੂਪੁ ਤੇਰਾ ਆਰਾਧਉ ॥ ਕਵਨੁ ਜੋਗੁ ਕਾਇਆ ਲੇ ਸਾਧਉ ॥1॥

187

ਕਵਨੁ ਗੁਨੁ ਜੋ ਤੁਝੁ ਲੈ ਗਾਵਉ ॥ ਕਵਨ ਬੋਲ ਪਾਰਬ੍ਰਹਮ ਰੀਝਾਵਉ ॥1॥ ਰਹਾਉ ॥ ਕਵਨ ਸੁ ਪੂਜਾ ਤੇਰੀ ਕਰਉ ॥ ਕਵਨ ਸੁ ਬਿਧਿ ਜਿਤੁ ਭਵਜਲੁ ਤਰਉ ॥2॥ ਕਵਨੁ ਸੁ ਤਪੁ ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥3॥ ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥ ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥4॥ ਤਿਸ ਹੀ ਗੁਨੁ ਤਿਸ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ ਸੁਖਦਾਤਾ ॥1॥ ਰਹਾਉ ਦੂਜਾ ॥36॥ ਗਉੜੀ ਗੁਆਰੇਰੀ ਮਹਲਾ 5 ॥ ਆਪਨ ਤਨੁ ਨਹੀ ਜਾ ਕੋ ਗਰਬਾ ॥ ਰਾਜ ਮਿਲਖ ਨਹੀ ਆਪਨ ਦਰਬਾ ॥1॥ ਆਪਨ ਨਹੀ ਕਾ ਕਉ ਲਪਟਾਇਓ ॥ ਆਪਨ ਨਾਮੁ ਸਤਿਗੁਰ ਤੇ ਪਾਇਓ ॥1॥ ਰਹਾਉ ॥ ਸੁਤ ਬਨਿਤਾ ਆਪਨ ਨਹੀ ਭਾਈ ॥ ਇਸਟ ਮੀਤ ਆਪ ਬਾਪੁ ਨ ਮਾਈ ॥2॥ ਸੁਇਨਾ ਰੂਪਾ ਫੁਨਿ ਨਹੀ ਦਾਮ ॥

ਹੈਵਰ ਗੈਵਰ ਆਪਨ ਨਹੀ ਕਾਮਿ ॥3॥ ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥4॥37॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ ਸਗਲੇ ਲਾਥੇ ॥1॥ ਸਤਿਗੁਰ ਅਪੁਨੇ ਕਉ ਕੁਰਬਾਨੀ ॥ ਆਤਮੁ ਚੀਨਿ ਪਰਮਰੰਗੁ ਮਾਨੀ ॥1॥

ਰਹਾਉ ॥ ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥ ਅਹੰਬੁਧਿ ਤਿਨਿ ਸਗਲ ਤਿਆਗੀ ॥2॥ ਗੁਰ ਕਾ ਸਬਦੁ ਲਗੋ ਮਨਿ ਮੀਠਾ ॥ ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥3॥ ਗੁਰੁ ਸੁਖਦਾਤਾ ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥4॥38॥ ਗਉੜੀ ਗੁਆਰੇਰੀ ਮਹਲਾ 5 ॥ ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ

ਨਾਹਿ ॥1॥ ਹਰਿ ਸਾ ਪ੍ਰੀਤਮੁ ਕਰਿ ਮਨ ਮੀਤੁ ॥ ਪ੍ਰਾਨ ਅਧਾਰੁ ਰਾਖਹੁ ਸਦ ਚੀਤਿ ॥1॥ ਰਹਾਉ ॥ ਰੇ ਮਨ ਮੇਰੇ ਤੂੰ ਤਾਕਉ ਸੇਵਿ ॥ ਆਦਿ ਪੁਰਖੁ ਅਪਰੰਪਰੁ ਦੇਵ ॥2॥ ਤਿਸੁ ਊਪਰਿ ਮਨ ਕਰਿ ਤੂੰ ਆਸਾ ॥ ਆਦਿ ਜੁਗਾਦਿ ਜਾ ਕਾ ਭਰਵਾਸਾ ॥3॥ ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਨਾਨਕੁ ਗਾਵੈ ਗੁਰ ਮਿਲਿ ਸੋਇ ॥4॥39॥ ਗਉੜੀ ਗੁਆਰੇਰੀ ਮਹਲਾ 5 ॥ ਮੀਤੁ ਕਰੈ ਸੋਈ ਹਮ ਮਾਨਾ ॥ ਮੀਤ ਕੇ ਕਰਤਬ ਕੁਸਲ ਸਮਾਨਾ ॥1॥ ਏਕਾ ਟੇਕ ਮੇਰੈ

ਮਨਿ ਚੀਤਿ ॥ ਜਿਸੁ ਕਿਛੁ ਕਰਣਾ ਸੁ ਹਮਰਾ ਮੀਤੁ ॥1॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ ਮੋਹਿ ਅਸਨਾਹਾ ॥2॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥੁ ਪੁਰਖੁ ਪਾਰਬ੍ਰਹਮੁ ਸੁਆਮੀ ॥3॥ ਹਮ ਦਾਸੇ

188

ਤੁਮ ਠਾਕੁਰ ਮੇਰੇ ॥ ਮਾਨੁ ਮਹਤੁ ਨਾਨਕ ਪ੍ਰਭ ਤੇਰੇ ॥4॥40॥ ਗਉੜੀ ਗੁਆਰੇਰੀ ਮਹਲਾ 5 ॥ ਜਾ ਕਉ ਤੁਮ ਭਏ ਸਮਰਥ ਅੰਗਾ ॥ ਤਾ ਕਉ ਕਛੁ ਨਾਹੀ ਕਾਲੰਗਾ ॥1॥ ਮਾਧਉ ਜਾ ਕਉ ਹੈ ਆਸ ਤੁਮਾਰੀ ॥ ਤਾ ਕਉ ਕਛੁ ਨਾਹੀ ਸਹਸਾਰੀ ॥1॥ ਰਹਾਉ ॥ ਜਾ ਕੈ ਹਿਰਦੈ ਠਾਕੁਰੁ ਹੋਇ ॥ ਤਾ ਕਉ ਸਹਸਾ ਨਾਹੀ ਕੋਇ ॥2॥ ਜਾ ਕਉ ਤੁਮ ਦੀਨੀ ਪ੍ਰਭ ਧੀਰ ॥ ਤਾ ਕੈ ਨਿਕਟਿ ਨ ਆਵੈ ਪੀਰ ॥3॥ ਕਹੁ ਨਾਨਕ ਮੈ ਸੋ ਗੁਰੁ ਪਾਇਆ ॥ ਪਾਰਬ੍ਰਹਮੁ ਪੂਰਨੁ ਦੇਖਾਇਆ ॥4॥41॥ ਗਉੜੀ ਗੁਆਰੇਰੀ ਮਹਲਾ 5 ॥ ਦੁਰਲਭ ਦੇਹ ਪਾਈ ਵਡਭਾਗੀ ॥ ਨਾਮੁ ਨ ਜਪਹਿ ਤੇ ਆਤਮ ਘਾਤੀ ॥1॥ ਮਰਿ ਨ ਜਾਹੀ ਜਿਨਾ ਬਿਸਰਤ ਨਾਮੁ ॥ ਨਾਮ ਬਿਹੂਨ ਜੀਵਨ ਕਉਨ ਕਾਮਿ

॥1॥ ਰਹਾਉ ॥ ਖਾਤ ਪੀਤ ਖੇਲਤ ਹਸਤ ਬਿਸਥਾਰ ॥ ਕਵਨ ਅਰਥ ਮਿਰਤਕ ਸੀਗਾਰ ॥2॥ ਜੋ ਨ ਸੁਨਹਿ ਜਸੁ ਪਰਮਾਨੰਦਾ ॥ ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥3॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ਕੇਵਲ ਨਾਮੁ ਰਿਦ ਮਾਹਿ ਸਮਾਇਆ ॥4॥42॥ ਗਉੜੀ ਗੁਆਰੇਰੀ ਮਹਲਾ 5 ॥ ਕਾ ਕੀ ਮਾਈ ਕਾ ਕੋ ਬਾਪੁ ॥ ਨਾਮ ਧਾਰੀਕ ਝੂਠੇ ਸਭਿ ਸਾਕ ॥1॥ ਕਾਹੇ ਕਉ ਮੂਰਖ ਭਖਲਾਇਆ ॥ ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥1॥ ਰਹਾਉ ॥

ਏਕਾ ਮਾਟੀ ਏਕਾ ਜੋਤਿ ॥ ਏਕੋ ਪਵਨੁ ਕਾਹੇ ਕਉ ਰੋਤਿ ॥2॥ ਮੇਰਾ ਮੇਰਾ ਕਰਿ ਬਿਲਲਾਹੀ ॥ ਮਰਣਹਾਰੁ ਇਹੁ ਜੀਅਰਾ ਨਾਹੀ ॥3॥ ਕਹੁ ਨਾਨਕ ਗੁਰਿ ਖੋਲੇ ਕਪਾਟ ॥ ਮੁਕਤੁ ਭਏ ਬਿਨਸੇ ਭ੍ਰਮ ਥਾਟ ॥4॥43॥ ਗਉੜੀ ਗੁਆਰੇਰੀ ਮਹਲਾ 5 ॥ ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗੁ ॥1॥ ਕੋ ਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥1॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ

ਤ੍ਰਿਸਨਾ ਨਹੀ ਬੁਝੈ ॥2॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥3॥44॥

ਗਉੜੀ ਗੁਆਰੇਰੀ ਮਹਲਾ 5 ॥ ਪੂਰਾ ਮਾਰਗੁ ਪੂਰਾ ਇਸਨਾਨੁ ॥ ਸਭੁ ਕਿਛੁ ਪੂਰਾ ਹਿਰਦੈ ਨਾਮੁ ॥1॥ ਪੂਰੀ ਰਹੀ ਜਾ ਪੂਰੈ ਰਾਖੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥1॥ ਰਹਾਉ ॥ ਪੂਰਾ ਸੁਖੁ ਪੂਰਾ ਸੰਤੋਖੁ ॥ ਪੂਰਾ ਤਪੁ ਪੂਰਨੁ ਰਾਜੁ ਜੋਗੁ ॥2॥ ਹਰਿ ਕੈ ਮਾਰਗਿ ਪਤਿਤ ਪੁਨੀਤ ॥ ਪੂਰੀ ਸੋਭਾ ਪੂਰਾ ਲੋਕੀਕੁ ॥3॥ ਕਰਣਹਾਰੁ ਸਦ ਵਸੈ ਹਦੂਰਾ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥4॥45॥ ਗਉੜੀ ਗੁਆਰੇਰੀ ਮਹਲਾ 5 ॥ ਸੰਤ ਕੀ ਧੂਰਿ

189

ਮਿਟੇ ਅਘ ਕੋਟਿ ॥ ਸੰਤ ਪ੍ਰਸਾਦਿ ਜਨਮ ਮਰਣ ਤੇ ਛੋਟ ॥1॥ ਸੰਤ ਕਾ ਦਰਸੁ ਪੂਰਨ ਇਸਨਾਨੁ ॥ ਸੰਤ ਕ੍ਰਿਪਾ ਤੇ ਜਪੀਐ ਨਾਮੁ ॥1॥ ਰਹਾਉ ॥ ਸੰਤ ਕੈ ਸੰਗਿ ਮਿਟਿਆ ਅਹੰਕਾਰੁ ॥ ਦ੍ਰਿਸਟਿ ਆਵੈ ਸਭੁ ਏਕੰਕਾਰੁ ॥2॥ ਸੰਤ ਸੁਪ੍ਰਸੰਨ ਆਏ ਵਸਿ ਪੰਚਾ ॥ ਅੰਮ੍ਰਿਤੁ ਨਾਮੁ ਰਿਦੈ ਲੈ ਸਿੰਚਾ ॥3॥ ਕਹੁ ਨਾਨਕ ਜਾ ਕਾ ਪੂਰਾ ਕਰਮੁ ॥ ਤਿਸੁ ਭੇਟੇ ਸਾਧੂ ਕੇ ਚਰਨ ॥4॥46॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਗੁਣ ਜਪਤ ਕਮਲੁ ਪਰਗਾਸੈ ॥ ਹਰਿ ਸਿਮਰਤ ਤ੍ਰਾਸ ਸਭ ਨਾਸੈ ॥1॥ ਸਾ ਮਤਿ ਪੂਰੀ ਜਿਤੁ ਹਰਿ ਗੁਣ ਗਾਵੈ ॥ ਵਡੈ ਭਾਗਿ ਸਾਧੂ ਸੰਗੁ ਪਾਵੈ ॥1॥ ਰਹਾਉ ॥ ਸਾਧ

ਸੰਗਿ ਪਾਈਐ ਨਿਧਿ ਨਾਮਾ ॥ ਸਾਧ ਸੰਗਿ ਪੂਰਨ ਸਭਿ ਕਾਮਾ ॥2॥ ਹਰਿ ਕੀ ਭਗਤਿ ਜਨਮੁ ਪਰਵਾਣੁ ॥ ਗੁਰ ਕਿਰਪਾ ਤੇ ਨਾਮੁ ਵਖਾਣੁ ॥3॥ ਕਹੁ ਨਾਨਕ ਸੋ ਜਨੁ ਪਰਵਾਨੁ ॥ ਜਾ ਕੈ ਰਿਦੈ ਵਸੈ ਭਗਵਾਨੁ ॥4॥47॥ ਗਉੜੀ ਗੁਆਰੇਰੀ ਮਹਲਾ 5 ॥ ਏਕਸ ਸਿਉ ਜਾ ਕਾ ਮਨੁ ਰਾਤਾ ॥ ਵਿਸਰੀ ਤਿਸੈ ਪਰਾਈ ਤਾਤਾ ॥1॥ ਬਿਨੁ ਗੋਬਿੰਦ ਨ ਦੀਸੈ ਕੋਈ ॥ ਕਰਨ ਕਰਾਵਨ ਕਰਤਾ ਸੋਈ ॥1॥ ਰਹਾਉ ॥ ਮਨਹਿ ਕਮਾਵੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥2॥ ਜਾ ਕੈ ਹਰਿ ਧਨੁ ਸੋ ਸਚੁ ਸਾਹੁ ॥ ਗੁਰਿ ਪੂਰੈ ਕਰਿ ਦੀਨੋ ਵਿਸਾਹੁ ॥3॥ ਜੀਵਨ ਪੁਰਖੁ ਮਿਲਿਆ ਹਰਿ ਰਾਇਆ ॥ ਕਹੁ ਨਾਨਕ ਪਰਮਪਦੁ ਪਾਇਆ ॥4॥48॥ ਗਉੜੀ ਗੁਆਰੇਰੀ ਮਹਲਾ 5 ॥

ਨਾਮੁ ਭਗਤ ਕੈ ਪ੍ਰਾਨ ਅਧਾਰੁ ॥ ਨਾਮੋ ਧਨੁ ਨਾਮੋ ਬਿਉਹਾਰੁ ॥1॥ ਨਾਮ ਵਡਾਈ ਜਨੁ ਸੋਭਾ ਪਾਏ ॥ ਕਰਿ ਕਿਰਪਾ ਜਿਸੁ ਆਪਿ ਦਿਵਾਏ ॥1॥ ਰਹਾਉ ॥ ਨਾਮੁ ਭਗਤ ਕੈ ਸੁਖ ਅਸਥਾਨੁ ॥ ਨਾਮ ਰਤੁ ਸੋ ਭਗਤੁ ਪਰਵਾਨੁ ॥2॥ ਹਰਿ ਕਾ ਨਾਮੁ ਜਨ ਕਉ ਉਧਾਰੈ ॥ ਸਾਸਿ ਸਾਸਿ ਜਨੁ ਨਾਮੁ ਸਮਾਰੈ ॥3॥ ਕਹੁ ਨਾਨਕ ਜਿਸੁ ਪੂਰਾ ਭਾਗੁ ॥ ਨਾਮ ਸੰਗਿ ਤਾ ਕਾ ਮਨੁ ਲਾਗੁ ॥4॥49॥ ਗਉੜੀ ਗੁਆਰੇਰੀ ਮਹਲਾ 5 ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ॥ ਤਬ ਤੇ ਧਾਵਤੁ ਮਨੁ ਤ੍ਰਿਪਤਾਇਆ ॥1॥ ਸੁਖ ਬਿਸ੍ਰਾਮੁ ਪਾਇਆ ਗੁਣ ਗਾਇ ॥ ਸ੍ਰਮੁ ਮਿਟਿਆ ਮੇਰੀ ਹਤੀ ਬਲਾਇ ॥1॥

ਰਹਾਉ ॥ ਚਰਨ ਕਮਲ ਅਰਾਧਿ ਭਗਵੰਤਾ ॥ ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ ॥2॥ ਸਭਿ ਤਜਿ ਅਨਾਥੁ ਏਕ ਸਰਣਿ ਆਇਓ ॥ ਊਚ ਅਸਥਾਨੁ ਤਬ ਸਹਜੇ ਪਾਇਓ ॥3॥ ਦੂਖੁ ਦਰਦੁ ਭਰਮੁ ਭਉ ਨਸਿਆ ॥ ਕਰਣਹਾਰੁ ਨਾਨਕ ਮਨਿ ਬਸਿਆ ॥4॥50॥ ਗਉੜੀ ਗੁਆਰੇਰੀ ਮਹਲਾ 5 ॥ ਕਰ ਕਰਿ ਟਹਲ ਰਸਨਾ ਗੁਣ ਗਾਵਉ ॥

190

ਚਰਨ ਠਾਕੁਰ ਕੈ ਮਾਰਗਿ ਧਾਵਉ ॥1॥ ਭਲੋ ਸਮੋ ਸਿਮਰਨ ਕੀ ਬਰੀਆ ॥ ਸਿਮਰਤ ਨਾਮੁ ਭੈ ਪਾਰਿ ਉਤਰੀਆ

॥1॥ ਰਹਾਉ ॥ ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥ ਪ੍ਰਭੁ ਅਵਿਨਾਸੀ ਮਨ ਮਹਿ ਲੇਖੁ ॥2॥ ਸੁਣਿ ਕੀਰਤਨੁ ਸਾਧ

ਪਹਿ ਜਾਇ ॥ ਜਨਮ ਮਰਣ ਕੀ ਤ੍ਰਾਸ ਮਿਟਾਇ ॥3॥ ਚਰਣ ਕਮਲ ਠਾਕੁਰ ਉਰਿ ਧਾਰਿ ॥ ਦੁਲਭ ਦੇਹ ਨਾਨਕ ਨਿਸਤਾਰਿ ॥4॥51॥ ਗਉੜੀ ਗੁਆਰੇਰੀ ਮਹਲਾ 5 ॥ ਜਾ ਕਉ ਅਪਨੀ ਕਿਰਪਾ ਧਾਰੈ ॥ ਸੋ ਜਨੁ ਰਸਨਾ ਨਾਮੁ ਉਚਾਰੈ ॥1॥ ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥ ਸਿਮਰਤ ਨਾਮੁ ਭਰਮੁ ਭਉ ਭਾਗੈ ॥1॥ ਰਹਾਉ ॥ ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥ ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥2॥ ਹਰਿ ਕੀ ਟਹਲ ਕਰਤ ਜਨੁ ਸੋਹੈ ॥ ਤਾ ਕਉ ਮਾਇਆ ਅਗਨਿ ਨ ਪੋਹੈ ॥3॥ ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥ ਨਾਨਕ ਤਜੀਅਲੇ ਅਵਰਿ ਜੰਜਾਲ ॥4॥52॥ ਗਉੜੀ ਗੁਆਰੇਰੀ ਮਹਲਾ 5 ॥ ਛਾਡਿ ਸਿਆਨਪ ਬਹੁ ਚਤੁਰਾਈ ॥ ਗੁਰ ਪੂਰੇ ਕੀ ਟੇਕ ਟਿਕਾਈ ॥1॥ ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥ ਗੁਰੁ ਪੂਰਾ ਭੇਟਿਆ ਲਿਵ ਲਾਇ ॥1॥ ਰਹਾਉ

॥ ਹਰਿ ਕਾ ਨਾਮੁ ਦੀਓ ਗੁਰਿ ਮੰਤੁ ॥ ਮਿਟੇ ਵਿਸੂਰੇ ਉਤਰੀ ਚਿੰਤ ॥2॥ ਅਨਦ ਭਏ ਗੁਰ ਮਿਲਤ ਕ੍ਰਿਪਾਲ ॥

ਕਰਿ ਕਿਰਪਾ ਕਾਟੇ ਜਮ ਜਾਲ ॥3॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਤਾ ਤੇ ਬਹੁਰਿ ਨ ਬਿਆਪੈ ਮਾਇਆ

॥4॥53॥ ਗਉੜੀ ਗੁਆਰੇਰੀ ਮਹਲਾ 5 ॥ ਰਾਖਿ ਲੀਆ ਗੁਰਿ ਪੂਰੈ ਆਪਿ ॥ ਮਨਮੁਖ ਕਉ ਲਾਗੋ ਸੰਤਾਪੁ ॥1॥

ਗੁਰੂ ਗੁਰੂ ਜਪਿ ਮੀਤ ਹਮਾਰੇ ॥ ਮੁਖ ਊਜਲ ਹੋਵਹਿ ਦਰਬਾਰੇ ॥1॥ ਰਹਾਉ ॥ ਗੁਰ ਕੇ ਚਰਣ ਹਿਰਦੈ ਵਸਾਇ ॥

ਦੁਖ ਦੁਸਮਨ ਤੇਰੀ ਹਤੈ ਬਲਾਇ ॥2॥ ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥ ਦਇਆਲ ਭਏ ਸਗਲੇ ਜੀਅ ਭਾਈ

॥3॥ ਗੁਰਿ ਪੂਰੈ ਜਬ ਕਿਰਪਾ ਕਰੀ ॥ ਭਨਤਿ ਨਾਨਕੁ ਮੇਰੀ ਪੂਰੀ ਪਰੀ ॥4॥54॥ ਗਉੜੀ ਗੁਆਰੇਰੀ ਮਹਲਾ 5 ॥ ਅਨਿਕ ਰਸਾ ਖਾਏ ਜੈਸੇ ਢੋਰ ॥ ਮੋਹ ਕੀ ਜੇਵਰੀ ਬਾਧਿਓ ਚੋਰ ॥1॥ ਮਿਰਤਕ ਦੇਹ ਸਾਧਸੰਗ ਬਿਹੂਨਾ ॥

ਆਵਤ ਜਾਤ ਜੋਨੀ ਦੁਖ ਖੀਨਾ ॥1॥ ਰਹਾਉ ॥ ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥ ਜਿਉ ਡਰਨਾ ਖੇਤ ਮਾਹਿ ਡਰਾਇਆ ॥2॥ ਸਗਲ ਸਰੀਰ ਆਵਤ ਸਭ ਕਾਮ ॥ ਨਿਹਫਲੁ ਮਾਨੁਖੁ ਜਪੈ ਨਹੀ ਨਾਮੁ ॥3॥ ਕਹੁ ਨਾਨਕ ਜਾ ਕਉ ਭਏ ਦਇਆਲਾ ॥ ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥4॥55॥ ਗਉੜੀ ਗੁਆਰੇਰੀ ਮਹਲਾ 5 ॥

191

ਕਲਿ ਕਲੇਸ ਗੁਰ ਸਬਦਿ ਨਿਵਾਰੇ ॥ ਆਵਣ ਜਾਣ ਰਹੇ ਸੁਖ ਸਾਰੇ ॥1॥ ਭੈ ਬਿਨਸੇ ਨਿਰਭਉ ਹਰਿ ਧਿਆਇਆ

॥ ਸਾਧ ਸੰਗਿ ਹਰਿ ਕੇ ਗੁਣ ਗਾਇਆ ॥1॥ ਰਹਾਉ ॥ ਚਰਨ ਕਵਲ ਰਿਦ ਅੰਤਰਿ ਧਾਰੇ ॥ ਅਗਨਿ ਸਾਗਰੁ ਗੁਰਿ ਪਾਰਿ ਉਤਾਰੇ ॥2॥ ਬੂਡਤ ਜਾਤ ਪੂਰੈ ਗੁਰਿ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥3॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਿਸੁ ਭੇਟਤ ਗਤਿ ਭਈ ਹਮਾਰੀ ॥4॥56॥ ਗਉੜੀ ਗੁਆਰੇਰੀ ਮਹਲਾ 5 ॥ ਸਾਧਸੰਗਿ ਤਾ ਕੀ ਸਰਨੀ ਪਰਹੁ ॥ ਮਨੁ ਤਨੁ ਅਪਨਾ ਆਗੈ ਧਰਹੁ ॥1॥ ਅੰਮ੍ਰਿਤੁ ਨਾਮੁ ਪੀਵਹੁ ਮੇਰੇ ਭਾਈ ॥ ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥1॥ ਰਹਾਉ ॥ ਤਜਿ ਅਭਿਮਾਨੁ ਜਨਮੁ ਮਰਣੁ ਨਿਵਾਰਹੁ ॥ ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥2॥ ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥ ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥3॥ ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥ ਕਹੁ ਨਾਨਕ ਤਾ ਕੀ ਚਰਣੀ ਲਾਗੁ ॥4॥57॥ ਗਉੜੀ ਗੁਆਰੇਰੀ ਮਹਲਾ 5

॥ ਸੂਕੇ ਹਰੇ ਕੀਏ ਖਿਨ ਮਾਹੇ ॥ ਅੰਮ੍ਰਿਤ ਦ੍ਰਿਸਟਿ ਸਿੰਚਿ ਜੀਵਾਏ ॥1॥ ਕਾਟੇ ਕਸਟ ਪੂਰੇ ਗੁਰਦੇਵ ॥ ਸੇਵਕ ਕਉ ਦੀਨੀ ਅਪੁਨੀ ਸੇਵ ॥1॥ ਰਹਾਉ ॥ ਮਿਟਿ ਗਈ ਚਿੰਤ ਪੁਨੀ ਮਨ ਆਸਾ ॥ ਕਰੀ ਦਇਆ ਸਤਿਗੁਰਿ ਗੁਣਤਾਸਾ ॥2॥ ਦੁਖ ਨਾਠੇ ਸੁਖ ਆਇ ਸਮਾਏ ॥ ਢੀਲ ਨ ਪਰੀ ਜਾ ਗੁਰਿ ਫੁਰਮਾਏ ॥3॥ ਇਛ ਪੁਨੀ ਪੂਰੇ ਗੁਰ ਮਿਲੇ ॥ ਨਾਨਕ ਤੇ ਜਨ ਸੁਫਲ ਫਲੇ ॥4॥58॥ ਗਉੜੀ ਗੁਆਰੇਰੀ ਮਹਲਾ 5 ॥ ਤਾਪ ਗਏ ਪਾਈ ਪ੍ਰਭਿ

ਸਾਂਤਿ ॥ ਸੀਤਲ ਭਏ ਕੀਨੀ ਪ੍ਰਭਿ ਦਾਤਿ ॥1॥ ਪ੍ਰਭ ਕਿਰਪਾ ਤੇ ਭਏ ਸੁਹੇਲੇ ॥ ਜਨਮ ਜਨਮ ਕੇ ਬਿਛੁਰੇ ਮੇਲੇ

॥1॥ ਰਹਾਉ ॥ ਸਿਮਰਤ ਸਿਮਰਤ ਪ੍ਰਭ ਕਾ ਨਾਉ ॥ ਸਗਲ ਰੋਗ ਕਾ ਬਿਨਸਿਆ ਥਾਉ ॥2॥ ਸਹਜਿ ਸੁਭਾਇ ਬੋਲੈ ਹਰਿ ਬਾਣੀ ॥ ਆਠ ਪਹਰ ਪ੍ਰਭੁ ਸਿਮਰਹੁ ਪ੍ਰਾਣੀ ॥3॥ ਦੂਖੁ ਦਰਦੁ ਜਮੁ ਨੇੜਿ ਨ ਆਵੈ ॥ ਕਹੁ ਨਾਨਕ ਜੋ ਹਰਿ ਗੁਨ ਗਾਵੈ ॥4॥59॥ ਗਉੜੀ ਗੁਆਰੇਰੀ ਮਹਲਾ 5 ॥ ਭਲੇ ਦਿਨਸ ਭਲੇ ਸੰਜੋਗ ॥ ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥1॥ ਓਹ ਬੇਲਾ ਕਉ ਹਉ ਬਲਿ ਜਾਉ ॥ ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥1॥ ਰਹਾਉ ॥ ਸਫਲੁ ਮੂਰਤੁ ਸਫਲ ਓਹ ਘਰੀ ॥ ਜਿਤੁ ਰਸਨਾ ਉਚਰੈ ਹਰਿ ਹਰੀ ॥2॥ ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥ ਚਰਣ ਪੁਨੀਤ ਚਲਹਿ ਹਰਿ ਮਾਰਗਿ ॥3॥ ਕਹੁ ਨਾਨਕ ਭਲਾ ਮੇਰਾ ਕਰਮੁ ॥ ਜਿਤੁ ਭੇਟੇ ਸਾਧੂ ਕੇ ਚਰਨ ॥4॥60॥

192

ਗਉੜੀ ਗੁਆਰੇਰੀ ਮਹਲਾ 5 ॥ ਗੁਰ ਕਾ ਸਬਦੁ ਰਾਖੁ ਮਨ ਮਾਹਿ ॥ ਨਾਮੁ ਸਿਮਰਿ ਚਿੰਤਾ ਸਭ ਜਾਹਿ ॥1॥

ਬਿਨੁ ਭਗਵੰਤਚਚ ਨਾਹੀ ਅਨ ਕੋਇ ॥ ਮਾਰੈ ਰਾਖੈ ਏਕੋ ਸੋਇ ॥1॥ ਰਹਾਉ ॥ ਗੁਰ ਕੇ ਚਰਣ ਰਿਦੈ ਉਰਧਾਰਿ

॥ ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥2॥ ਗੁਰ ਮੂਰਤਿ ਸਿਉ ਲਾਇ ਧਿਆਨੁ ॥ ਈਹਾ ਊਹਾ ਪਾਵਹਿ ਮਾਨੁ

॥3॥ ਸਗਲ ਤਿਆਗਿ ਗੁਰ ਸਰਣੀ ਆਇਆ ॥ ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥4॥61॥ ਗਉੜੀ ਗੁਆਰੇਰੀ ਮਹਲਾ 5 ॥ ਜਿਸੁ ਸਿਮਰਤ ਦੂਖੁ ਸਭੁ ਜਾਇ ॥ ਨਾਮੁ ਰਤਨੁ ਵਸੈ ਮਨਿ ਆਇ ॥1॥ ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥ ਸਾਧੂ ਜਨ ਰਾਮੁ ਰਸਨ ਵਖਾਣੀ ॥1॥ ਰਹਾਉ ॥ ਇਕਸ ਬਿਨੁ ਨਾਹੀ ਦੂਜਾ ਕੋਇ ॥ ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥2॥ ਸਾਜਨੁ ਮੀਤੁ ਸਖਾ ਕਰਿ ਏਕੁ ॥ ਹਰਿ ਹਰਿ ਅਖਰੁ ਮਨ ਮਹਿ ਲੇਖੁ ॥3॥

ਰਵਿ ਰਹਿਆ ਸਰਬਤ ਸੁਆਮੀ ॥ ਗੁਣ ਗਾਵੈ ਨਾਨਕੁ ਅੰਤਰਜਾਮੀ ॥4॥62॥ ਗਉੜੀ ਗੁਆਰੇਰੀ ਮਹਲਾ 5 ॥

ਭੈ ਮਹਿ ਰਚਿਓ ਸਭੁ ਸੰਸਾਰਾ ॥ ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥1॥ ਭਉ ਨ ਵਿਆਪੈ ਤੇਰੀ ਸਰਣਾ ॥

ਜੋ ਤੁਧੁ ਭਾਵੈ ਸੋਈ ਕਰਣਾ ॥1॥ ਰਹਾਉ ॥ ਸੋਗ ਹਰਖ ਮਹਿ ਆਵਣੁ ਜਾਣਾ ॥ ਤਿਨਿ ਸੁਖੁ ਪਾਇਆ ਜੋ ਪ੍ਰਭ

ਭਾਣਾ ॥2॥ ਅਗਨਿ ਸਾਗਰ ਮਹਿ ਵਿਆਪੈ ਮਾਇਆ ॥ ਸੇ ਸੀਤਲ ਜਿਨ ਸਤਿਗੁਰੁ ਪਾਇਆ ॥3॥ ਰਾਖਿ ਲੇਇ ਪ੍ਰਭੁ ਰਾਖਨਹਾਰਾ ॥ ਕਹੁ ਨਾਨਕ ਕਿਆ ਜੰਤੁ ਵਿਚਾਰਾ ॥4॥63॥ ਗਉੜੀ ਗੁਆਰੇਰੀ ਮਹਲਾ 5 ॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥1॥ ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥ ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥ 1॥ ਰਹਾਉ ॥ ਤੁਮ ਮਨਿ ਵਸਹਿ ਤਉ ਦੂਖੁ ਨ ਲਾਗੈ ॥ ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥2॥ ਪਾਰਬ੍ਰਹਮ ਅਪਰੰਪਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥3॥ ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥ ਨਾਨਕ ਨਾਮੁ ਮਿਲੈ ਸਚੁ ਰਾਸਿ ॥4॥64॥ ਗਉੜੀ ਗੁਆਰੇਰੀ ਮਹਲਾ 5 ॥ ਕਣ ਬਿਨਾ ਜੈਸੇ ਥੋਥਰ ਤੁਖਾ ॥ ਨਾਮ ਬਿਹੂਨ ਸੂਨੇ ਸੇ ਮੁਖਾ ॥1॥ ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥ ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥1॥ ਰਹਾਉ ॥ ਨਾਮ ਬਿਨਾ ਨਾਹੀ ਮੁਖਿ ਭਾਗੁ ॥ ਭਰਤ ਬਿਹੂਨ ਕਹਾ ਸੋਹਾਗੁ ॥2॥ ਨਾਮੁ ਬਿਸਾਰਿ ਲਗੈ ਅਨ ਸੁਆਇ ॥ ਤਾ ਕੀ ਆਸ ਨ ਪੂਜੈ ਕਾਇ ॥3॥ ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥ ਨਾਨਕ ਨਾਮੁ ਜਪੈ

193

ਦਿਨੁ ਰਾਤਿ ॥4॥65॥ ਗਉੜੀ ਗੁਆਰੇਰੀ ਮਹਲਾ 5 ॥ ਤੂੰ ਸਮਰਥੁ ਤੂੰ ਹੈ ਮੇਰਾ ਸੁਆਮੀ ॥ ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥1॥ ਪਾਰਬ੍ਰਹਮ ਪੂਰਨ ਜਨ ਓਟ ॥ ਤੇਰੀ ਸਰਣਿ ਉਧਰਹਿ ਜਨ ਕੋਟਿ ॥1॥ ਰਹਾਉ ॥ ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥2॥ ਜੋ ਕਿਛੁ ਵਰਤੈ ਸਭੁ ਤੇਰਾ ਭਾਣਾ ॥ ਹੁਕਮੁ ਬੂਝੈ

ਸੋ ਸਚਿ ਸਮਾਣਾ ॥3॥ ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥ ਨਾਨਕ ਸਿਮਰੈ ਨਾਮੁ ਨਿਧਾਨੁ ॥4॥66॥ ਗਉੜੀ ਗੁਆਰੇਰੀ ਮਹਲਾ 5 ॥ ਤਾ ਕਾ ਦਰਸੁ ਪਾਈਐ ਵਡਭਾਗੀ ॥ ਜਾ ਕੀ ਰਾਮ ਨਾਮਿ ਲਿਵ ਲਾਗੀ ॥1॥ ਜਾ ਕੈ

ਹਰਿ ਵਸਿਆ ਮਨ ਮਾਹੀ ॥ ਤਾ ਕਉ ਦੁਖੁ ਸੁਪਨੈ ਭੀ ਨਾਹੀ ॥1॥ ਰਹਾਉ ॥ ਸਰਬ ਨਿਧਾਨ ਰਾਖੇ ਜਨ ਮਾਹਿ ॥

ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥2॥ ਜਨ ਕੀ ਮਹਿਮਾ ਕਥੀ ਨ ਜਾਇ ॥ ਪਾਰਬ੍ਰਹਮੁ ਜਨੁ ਰਹਿਆ ਸਮਾਇ

॥3॥ ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥ ਦਾਸ ਕੀ ਧੂਰਿ ਨਾਨਕ ਕਉ ਦੀਜੈ ॥4॥67॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥1॥ ਭਜੁ ਮਨ ਮੇਰੇ ਏਕੋ ਨਾਮੁ ॥ ਜੀਅ ਤੇਰੇ ਕੈ ਆਵੈ ਕਾਮਿ ॥1॥ ਰਹਾਉ ॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲੁ ਮੰਤਾ ॥2॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤਰਸੁ ਚਾਖੁ ॥3॥ ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥4॥68॥ ਗਉੜੀ ਗੁਆਰੇਰੀ ਮਹਲਾ 5 ॥ ਹਿਰਦੈ ਚਰਨ ਕਮਲ ਪ੍ਰਭ ਧਾਰੇ ॥ ਪੂਰੇ ਸਤਿਗੁਰ ਮਿਲਿ ਨਿਸਤਾਰੇ ॥1॥ ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥ ਮਿਲਿ ਸਾਧੂ ਹਰਿ ਨਾਮੁ ਧਿਆਈ ॥1॥ ਰਹਾਉ ॥ ਦੁਲਭ ਦੇਹ ਹੋਈ ਪਰਵਾਨੁ ॥ ਸਤਿਗੁਰ ਤੇ ਪਾਇਆ ਨਾਮੁ ਨੀਸਾਨੁ ॥2॥ ਹਰਿ ਸਿਮਰਤ ਪੂਰਨਪਦੁ ਪਾਇਆ ॥ ਸਾਧ ਸੰਗਿ ਭੈ ਭਰਮ ਮਿਟਾਇਆ ॥3॥ ਜਤ ਕਤ ਦੇਖਉ ਤਤ ਰਹਿਆ ਸਮਾਇ

॥ ਨਾਨਕੁ ਦਾਸੁ ਹਰਿ ਕੀ ਸਰਣਾਇ ॥4॥69॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥ ਜਪਿ ਜਪਿ ਜੀਵਾ ਸਤਿਗੁਰ ਨਾਉ ॥1॥ ਪਾਰਬ੍ਰਹਮ ਪੂਰਨ ਗੁਰਦੇਵ ॥ ਕਰਿ ਕਿਰਪਾ ਲਾਗਉ ਤੇਰੀ ਸੇਵ

॥1॥ ਰਹਾਉ ॥ ਚਰਨ ਕਮਲ ਹਿਰਦੈ ਉਰਧਾਰੀ ॥ ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥2॥ ਸਫਲੁ ਜਨਮੁ ਹੋਵੈ

ਪਰਵਾਣੁ ॥ ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥3॥ ਸੰਤ ਧੂਰਿ ਪਾਈਐ ਵਡਭਾਗੀ ॥ ਨਾਨਕ ਗੁਰ ਭੇਟਤ

194

ਹਰਿ ਸਿਉ ਲਿਵ ਲਾਗੀ ॥4॥70॥ ਗਉੜੀ ਗੁਆਰੇਰੀ ਮਹਲਾ 5 ॥ ਕਰੈ ਦੁਹਕਰਮ ਦਿਖਾਵੈ ਹੋਰੁ ॥ ਰਾਮ ਕੀ ਦਰਗਹ ਬਾਧਾ ਚੋਰੁ ॥1॥ ਰਾਮੁ ਰਮੈ ਸੋਈ ਰਾਮਾਣਾ ॥ ਜਲਿ ਥਲਿ ਮਹੀਅਲਿ ਏਕੁ ਸਮਾਣਾ ॥1॥ ਰਹਾਉ ॥

ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥ ਜਮ ਪੁਰਿ ਬਾਧਾ ਚੋਟਾ ਖਾਵੈ ॥2॥ ਅਨਿਕ ਪੜਦੇ ਮਹਿ ਕਮਾਵੈ ਵਿਕਾਰ

॥ ਖਿਨ ਮਹਿ ਪ੍ਰਗਟ ਹੋਹਿ ਸੰਸਾਰਿ ॥3॥ ਅੰਤਰਿ ਸਾਚਿ ਨਾਮਿ ਰਸਿ ਰਾਤਾ ॥ ਨਾਨਕ ਤਿਸੁ ਕਿਰਪਾਲੁ ਬਿਧਾਤਾ

॥4॥71॥ ਗਉੜੀ ਗੁਆਰੇਰੀ ਮਹਲਾ 5 ॥ ਰਾਮ ਰੰਗੁ ਕਦੇ ਉਤਰਿ ਨ ਜਾਇ ॥ ਗੁਰੁ ਪੂਰਾ ਜਿਸੁ ਦੇਇ ਬੁਝਾਇ

॥1॥ ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥ ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥1॥ ਰਹਾਉ ॥ ਸੰਤਹ ਸੰਗਿ ਬੈਸਿ ਗੁਨ ਗਾਇ ॥ ਤਾ ਕਾ ਰੰਗੁ ਨ ਉਤਰੈ ਜਾਇ ॥2॥ ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥ ਆਨ ਰੰਗ ਫੀਕੇ ਸਭਿ ਮਾਇਆ ॥3॥ ਗੁਰਿ ਰੰਗੇ ਸੇ ਭਏ ਨਿਹਾਲ ॥ ਕਹੁ ਨਾਨਕ ਗੁਰ ਭਏ ਹੈ ਦਇਆਲ ॥4॥72॥ ਗਉੜੀ ਗੁਆਰੇਰੀ ਮਹਲਾ 5 ॥ ਸਿਮਰਤ ਸੁਆਮੀ ਕਿਲਵਿਖ ਨਾਸੇ ॥ ਸੂਖ ਸਹਜ ਆਨੰਦ ਨਿਵਾਸੇ ॥1॥ ਰਾਮ ਜਨਾ ਕਉ ਰਾਮ ਭਰੋਸਾ ॥ ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥1॥ ਰਹਾਉ ॥ ਸਾਧ ਸੰਗਿ ਕਛੁ ਭਉ ਨ ਭਰਾਤੀ ॥

ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥2॥ ਕਰਿ ਕਿਰਪਾ ਪ੍ਰਭ ਬੰਧਨ ਛੋਟ ॥ ਚਰਣ ਕਮਲ ਕੀ ਦੀਨੀ ਓਟ

॥3॥ ਕਹੁ ਨਾਨਕ ਮਨਿ ਭਈ ਪਰਤੀਤਿ ॥ ਨਿਰਮਲੁ ਜਸੁ ਪੀਵਹਿ ਜਨ ਨੀਤਿ ॥4॥73॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਚਰਣੀ ਜਾ ਕਾ ਮਨੁ ਲਾਗਾ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥1॥ ਹਰਿ ਧਨ ਕੋ ਵਾਪਾਰੀ ਪੂਰਾ ॥ ਜਿਸਹਿ ਨਿਵਾਜੇ ਸੋ ਜਨੁ ਸੂਰਾ ॥1॥ ਰਹਾਉ ॥ ਜਾ ਕਉ ਭਏ ਕ੍ਰਿਪਾਲ ਗੁਸਾਈ ॥ ਸੇ ਜਨ ਲਾਗੇ ਗੁਰ ਕੀ ਪਾਈ ॥2॥ ਸੂਖ ਸਹਜ ਸਾਂਤਿ ਆਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥3॥ ਨਾਮ ਰਾਸਿ ਸਾਧ ਸੰਗਿ ਖਾਟੀ ॥ ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥4॥74॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਸਿਮਰਤ ਸਭਿ

ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥1॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤਰਸੁ ਪੀਵਹੁ ਪ੍ਰਭ ਪਿਆਰੀ ॥1॥ ਰਹਾਉ ॥ ਸੂਖ ਸਹਜ ਰਸ ਮਹਾਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥2॥ ਕਾਮ ਕ੍ਰੋਧ

ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭਿ ਧੋਏ ॥3॥ ਕਰਿ ਕਿਰਪਾ ਪ੍ਰਭ ਦੀਨਦਇਆਲਾ ॥ ਨਾਨਕ ਦੀਜੈ

195

ਸਾਧ ਰਵਾਲਾ ॥4॥75॥ ਗਉੜੀ ਗੁਆਰੇਰੀ ਮਹਲਾ 5 ॥ ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥1॥ ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੈ ਰਤਨੁ ਤਿਆਗਹਿ ॥1॥ ਰਹਾਉ

॥ ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥2॥ ਅੰਮ੍ਰਿਤ ਰਸ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥3॥ ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ

ਅੰਤਰਜਾਮੀ ॥4॥76॥ ਗਉੜੀ ਗੁਆਰੇਰੀ ਮਹਲਾ 5 ॥ ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥ ਸਗਲ ਤੀਰਥ

ਮਜਨ ਇਸਨਾਨੁ ॥1॥ ਹਰ ਦਿਨੁ ਹਰਿ ਸਿਮਰਨੁ ਮੇਰੇ ਭਾਈ ॥ ਕੋਟਿ ਜਨਮ ਕੀ ਮਲੁ ਲਹਿ ਜਾਈ ॥1॥ ਰਹਾਉ

॥ ਹਰਿ ਕੀ ਕਥਾ ਰਿਦ ਮਾਹਿ ਬਸਾਈ ॥ ਮਨਬਾਂਛਤ ਸਗਲੇ ਫਲ ਪਾਈ ॥2॥ ਜੀਵਨੁ ਮਰਣੁ ਜਨਮੁ ਪਰਵਾਨੁ

॥ ਜਾ ਕੈ ਰਿਦੈ ਵਸੈ ਭਗਵਾਨੁ ॥3॥ ਕਹੁ ਨਾਨਕ ਸੇਈ ਜਨ ਪੂਰੇ ॥ ਜਿਨਾ ਪਰਾਪਤਿ ਸਾਧੂ ਧੂਰੇ ॥4॥77॥

ਗਉੜੀ ਗੁਆਰੇਰੀ ਮਹਲਾ 5 ॥ ਖਾਦਾ ਪੈਨਦਾ ਮੂਕਰਿ ਪਾਇ ॥ ਤਿਸ ਨੋ ਜੋਹਹਿ ਦੂਤ ਧਰਮਰਾਇ ॥1॥ ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥ ਕੋਟਿ ਜਨਮ ਭਰਮਹਿ ਬਹੁ ਜੂਨਾ ॥1॥ ਰਹਾਉ ॥ ਸਾਕਤ ਕੀ ਐਸੀ ਹੈ ਰੀਤਿ ॥ ਜੋ ਕਿਛੁ ਕਰੈ ਸਗਲ ਬਿਪਰੀਤਿ ॥2॥ ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥3॥ ਬਧੇ ਬਿਕਾਰ ਲਿਖੇ ਬਹੁ ਕਾਗਰ ॥ ਨਾਨਕ ਉਧਰੁ ਕ੍ਰਿਪਾ ਸੁਖਸਾਗਰ ॥4॥ ਪਾਰਬ੍ਰਹਮ ਤੇਰੀ ਸਰਣਾਇ ॥ ਬੰਧਨ ਕਾਟਿ ਤਰੈ ਹਰਿ ਨਾਇ ॥1॥ ਰਹਾਉ ਦੂਜਾ ॥78॥ ਗਉੜੀ ਗੁਆਰੇਰੀ ਮਹਲਾ 5

॥ ਅਪਨੇ ਲੋਭ ਕਉ ਕੀਨੋ ਮੀਤੁ ॥ ਸਗਲ ਮਨੋਰਥ ਮੁਕਤਿ ਪਦੁ ਦੀਤੁ ॥1॥ ਐਸਾ ਮੀਤੁ ਕਰਹੁ ਸਭੁ ਕੋਇ ॥

ਜਾ ਤੇ ਬਿਰਥਾ ਕੋਇ ਨ ਹੋਇ ॥1॥ ਰਹਾਉ ॥ ਅਪੁਨੈ ਸੁਆਇ ਰਿਦੈ ਲੈ ਧਾਰਿਆ ॥ ਦੂਖ ਦਰਦ ਰੋਗ ਸਗਲ ਬਿਦਾਰਿਆ ॥2॥ ਰਸਨਾ ਗੀਧੀ ਬੋਲਤ ਰਾਮ ॥ ਪੂਰਨ ਹੋਏ ਸਗਲੇ ਕਾਮ ॥3॥ ਅਨਿਕ ਬਾਰ ਨਾਨਕ ਬਲਿਹਾਰਾ

॥ ਸਫਲੁ ਦਰਸਨੁ ਗੋਬਿੰਦੁ ਹਮਾਰਾ ॥4॥79॥ ਗਉੜੀ ਗੁਆਰੇਰੀ ਮਹਲਾ 5 ॥ ਕੋਟਿ ਬਿਘਨ ਹਿਰੇ ਖਿਨ ਮਾਹਿ

॥ ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥1॥ ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥ ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥1॥ ਰਹਾਉ ॥ ਸਰਬ ਕਲਿਆਣ ਸੁਖ ਸਹਜ ਨਿਧਾਨ ॥ ਜਾ ਕੈ ਰਿਦੈ ਵਸਹਿ ਭਗਵਾਨ ॥2॥

196

ਅਉਖਧ ਮੰਤ੍ਰ ਤੰਤ ਸਭਿ ਛਾਰੁ ॥ ਕਰਣੈਹਾਰੁ ਰਿਦੇ ਮਹਿ ਧਾਰੁ ॥3॥ ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥

ਕਹੁ ਨਾਨਕ ਅਟਲੁ ਇਹੁ ਧਰਮੁ ॥4॥80॥ ਗਉੜੀ ਗੁਆਰੇਰੀ ਮਹਲਾ 5 ॥ ਕਰਿ ਕਿਰਪਾ ਭੇਟੇ ਗੁਰ ਸੋਈ

॥ ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥1॥ ਰਾਮ ਰਮਣ ਤਰਣ ਭੈਸਾਗਰ ॥ ਸਰਣਿਸੂਰ ਫਾਰੇ ਜਮ ਕਾਗਰ

॥1॥ ਰਹਾਉ ॥ ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮੁ ॥ ਇਹ ਆਸਰ ਪੂਰਨ ਭਏ ਕਾਮ ॥2॥ ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥3॥ ਮਾਨ ਮੋਹ ਖੋਏ ਗੁਰਿ ਭਰਮ ॥ ਪੇਖੁ ਨਾਨਕ ਪਸਰੇ ਪਾਰਬ੍ਰਹਮ ॥4॥81॥ ਗਉੜੀ ਗੁਆਰੇਰੀ ਮਹਲਾ 5 ॥ ਬਿਖੈ ਰਾਜ ਤੇ ਅੰਧੁਲਾ ਭਾਰੀ ॥ ਦੁਖਿ ਲਾਗੈ

ਰਾਮ ਨਾਮੁ ਚਿਤਾਰੀ ॥1॥ ਤੇਰੇ ਦਾਸ ਕਉ ਤੁਹੀ ਵਡਿਆਈ ॥ ਮਾਇਆ ਮਗਨੁ ਨਰਕਿ ਲੈ ਜਾਈ ॥1॥

ਰਹਾਉ ॥ ਰੋਗ ਗਿਰਸਤ ਚਿਤਾਰੇ ਨਾਉ ॥ ਬਿਖੁ ਮਾਤੇ ਕਾ ਠਉਰ ਨ ਠਾਉ ॥2॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਆਨ ਸੁਖਾ ਨਹੀ ਆਵਹਿ ਚੀਤਿ ॥3॥ ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥ ਮਿਲੁ ਨਾਨਕ ਹਰਿ ਅੰਤਰਜਾਮੀ ॥ 4॥82॥ ਗਉੜੀ ਗੁਆਰੇਰੀ ਮਹਲਾ 5 ॥ ਆਠ ਪਹਰ ਸੰਗੀ ਬਟਵਾਰੇ ॥ ਕਰਿ ਕਿਰਪਾ ਪ੍ਰਭਿ

ਲਏ ਨਿਵਾਰੇ ॥ 1॥ ਐਸਾ ਹਰਿ ਰਸੁ ਰਮਹੁ ਸਭੁ ਕੋਇ ॥ ਸਰਬਕਲਾ ਪੂਰਨ ਪ੍ਰਭੁ ਸੋਇ ॥1॥ ਰਹਾਉ ॥ ਮਹਾ ਤਪਤਿ ਸਾਗਰਿ ਸੰਸਾਰੁ ॥ ਪ੍ਰਭੁ ਖਿਨ ਮਹਿ ਪਾਰਿ ਉਤਾਰਣਹਾਰ ॥2॥ ਅਨਿਕ ਬੰਧਨ ਤੋਰੇ ਨਹੀ ਜਾਹਿ ॥

ਸਿਮਰਤ ਨਾਮੁ ਮੁਕਤਿ ਫਲੁ ਪਾਹਿ ॥3॥ ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥ ਕਰਿ ਕਿਰਪਾ ਨਾਨਕ ਗੁਣ ਗਾਹਿ ॥ 4॥83॥ ਗਉੜੀ ਗੁਆਰੇਰੀ ਮਹਲਾ 5 ॥ ਥਾਤੀ ਪਾਈ ਹਰਿ ਕੋ ਨਾਮੁ ॥ ਬਿਚਰੁ ਸੰਸਾਰਿ ਪੂਰਨ ਸਭਿ ਕਾਮ ॥1॥ ਵਡਭਾਗੀ ਹਰਿ ਕੀਰਤਨੁ ਗਾਈਐ ॥ ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥1॥ ਰਹਾਉ ॥

ਹਰਿ ਕੇ ਚਰਣ ਹਿਰਦੈ ਉਰਧਾਰਿ ॥ ਭਵਸਾਗਰੁ ਚੜਿ ਉਤਰਹਿ ਪਾਰਿ ॥2॥ ਸਾਧੂ ਸੰਗੁ ਕਰਹੁ ਸਭੁ ਕੋਇ ॥

ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥3॥ ਪ੍ਰੇਮਭਗਤਿ ਭਜੁ ਗੁਣੀਨਿਧਾਨੁ ॥ ਨਾਨਕ ਦਰਗਹ ਪਾਈਐ ਮਾਨੁ

॥ 4॥84॥ ਗਉੜੀ ਗੁਆਰੇਰੀ ਮਹਲਾ 5 ॥ ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤੁ ॥ ਭ੍ਰਮ ਬਿਨਸੇ ਗਾਏ ਗੁਣ ਨੀਤ ॥1॥ ਊਠਤ ਸੋਵਤ ਹਰਿ ਸੰਗਿ ਪਹਰੂਆ ॥ ਜਾ ਕੈ ਸਿਮਰਣਿ ਜਮ ਨਹੀ ਡਰੂਆ ॥1॥ ਰਹਾਉ ॥

197

ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥ ਸਗਲ ਦੂਖ ਕਾ ਹੋਇਆ ਨਾਸੁ ॥2॥ ਆਸਾ ਮਾਣੁ ਤਾਣੁ ਧਨੁ ਏਕ ॥ ਸਾਚੇ ਸਾਹ ਕੀ ਮਨ ਮਹਿ ਟੇਕ ॥3॥ ਮਹਾ ਗਰੀਬ ਜਨ ਸਾਧ ਅਨਾਥ ॥ ਨਾਨਕ ਪ੍ਰਭਿ ਰਾਖੇ ਦੇ ਹਾਥ ॥4॥85॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ ਪੁੰਨ ਫਲ ਮੂਚੇ ॥1॥ ਰਹਾਉ ॥ ਹਰਿ ਕੇ ਚਰਣ ਰਿਦੇ ਮਹਿ ਬਸੇ ॥ ਜਨਮ ਜਨਮ ਕੇ ਕਿਲਵਿਖ ਨਸੇ ॥1॥ ਸਾਧ ਸੰਗਿ ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥2॥ ਮਨਿ ਬਚਿ ਕ੍ਰਮਿ ਗੋਵਿੰਦ ਅਧਾਰੁ ॥ ਤਾ ਤੇ ਛੁਟਿਓ ਬਿਖੁ ਸੰਸਾਰੁ ॥3॥

ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥ ਨਾਨਕ ਜਾਪੁ ਜਪੇ ਹਰਿ ਜਪਨਾ ॥4॥86॥ ਗਉੜੀ ਗੁਆਰੇਰੀ ਮਹਲਾ 5 ॥

ਪਉ ਸਰਣਾਈ ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥1॥ ਭੈਭੰਜਨ ਪ੍ਰਭੁ ਮਨਿ ਨ ਬਸਾਹੀ ॥

ਡਰਪਤ ਡਰਪਤ ਜਨਮ ਬਹੁਤੁ ਜਾਹੀ ॥1॥ ਰਹਾਉ ॥ ਜਾ ਕੈ ਰਿਦੈ ਬਸਿਓ ਹਰਿ ਨਾਮੁ ॥ ਸਗਲ ਮਨੋਰਥ ਤਾ ਕੇ ਪੂਰਨ ਕਾਮ ॥2॥ ਜਨਮੁ ਜਰਾ ਮਿਰਤੁ ਜਿਸੁ ਵਾਸਿ ॥ ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥3॥ ਮੀਤੁ ਸਾਜਨੁ ਸਖਾ ਪ੍ਰਭੁ ਏਕੁ ॥ ਨਾਮੁ ਸੁਆਮੀ ਕਾ ਨਾਨਕ ਟੇਕ ॥4॥87॥ ਗਉੜੀ ਗੁਆਰੇਰੀ ਮਹਲਾ 5 ॥ ਬਾਹਰਿ ਰਾਖਿਓ

ਰਿਦੈ ਸਮਾਲਿ ॥ ਘਰਿ ਆਏ ਗੋਵਿੰਦੁ ਲੈ ਨਾਲਿ ॥1॥ ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ ਰਾਮ ਕੈ ਰੰਗਿ ॥1॥ ਰਹਾਉ ॥ ਗੁਰ ਪਰਸਾਦੀ ਸਾਗਰੁ ਤਰਿਆ ॥ ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ

॥2॥ ਸੋਭਾ ਸੁਰਤਿ ਨਾਮਿ ਭਗਵੰਤੁ ॥ ਪੂਰੇ ਗੁਰ ਕਾ ਨਿਰਮਲ ਮੰਤੁ ॥3॥ ਚਰਣ ਕਮਲ ਹਿਰਦੇ ਮਹਿ ਜਾਪੁ ॥

ਨਾਨਕੁ ਪੇਖਿ ਜੀਵੈ ਪਰਤਾਪੁ ॥4॥88॥ ਗਉੜੀ ਗੁਆਰੇਰੀ ਮਹਲਾ 5 ॥ ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥

ਕੁਸਲ ਖੇਮ ਪ੍ਰਭਿ ਆਪਿ ਬਸਾਏ ॥1॥ ਰਹਾਉ ॥ ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥1॥ ਹਰਿ ਬਿਸਰਿਐ ਦੁਖ ਰੋਗ ਘਨੇਰੇ ॥ ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥2॥ ਸੋ ਵਡਭਾਗੀ ਨਿਹਚਲੁ ਥਾਨੁ ॥ ਜਹ ਜਪੀਐ ਪ੍ਰਭ ਕੇਵਲ ਨਾਮੁ ॥3॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ ਅੰਤਰਜਾਮੀ ॥4॥89॥ ਗਉੜੀ ਗੁਆਰੇਰੀ ਮਹਲਾ 5 ॥ ਜੋ ਪ੍ਰਾਣੀ ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ ਪਰਮਗਤਿ ਪਾਵੈ ॥1॥ ਸਾਧੂ ਸੰਗਿ ਸਿਮਰਿ ਗੋਪਾਲੁ ॥ ਬਿਨੁ ਨਾਵੈ ਝੂਠਾ ਧਨੁ ਮਾਲੁ ॥1॥ ਰਹਾਉ ॥

198

ਰੂਪਵੰਤੁ ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥2॥ ਜਗ ਮਹਿ ਆਇਆ ਸੋ ਪਰਵਾਣੁ

॥ ਘਟਿ ਘਟਿ ਅਪਣਾ ਸੁਆਮੀ ਜਾਣੁ ॥3॥ ਕਹੁ ਨਾਨਕ ਜਾ ਕੇ ਪੂਰਨ ਭਾਗ ॥ ਹਰਿ ਚਰਣੀ ਤਾ ਕਾ ਮਨੁ ਲਾਗੁ ॥4॥90॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥ ਓਹੁ ਬਿਖਈ ਓਸੁ ਰਾਮ ਕੋ ਰੰਗੁ ॥1॥ ਰਹਾਉ ॥ ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ ਪੁਚਾਰੈ ਨਾਰੀ ॥1॥

ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ ਸਿੰਘ ਪਾਛੈ ਪਾਵੈ ॥2॥ ਗਾਡਰ ਲੇ ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ ਬਿਨੁ ਪੂੰਜੀ ॥3॥ ਨਾਨਕ ਰਾਮ ਨਾਮੁ ਜਪਿ ਚੀਤਿ ॥ ਸਿਮਰਿ ਸੁਆਮੀ ਹਰਿ ਸਾ ਮੀਤੁ ॥4॥91॥

ਗਉੜੀ ਗੁਆਰੇਰੀ ਮਹਲਾ 5 ॥ ਸਾ ਮਤਿ ਨਿਰਮਲ ਕਹੀਅਤ ਧੀਰ ॥ ਰਾਮ ਰਸਾਇਣੁ ਪੀਵਤ ਬੀਰ ॥1॥

ਹਰਿ ਕੇ ਚਰਣ ਹਿਰਦੈ ਕਰਿ ਓਟ ॥ ਜਨਮ ਮਰਣ ਤੇ ਹੋਵਤ ਛੋਟ ॥1॥ ਰਹਾਉ ॥ ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥ ਰਾਮ ਰੰਗਿ ਨਿਰਮਲੁ ਪਰਤਾਪੁ ॥2॥ ਸਾਧ ਸੰਗਿ ਮਿਟਿ ਜਾਤ ਬਿਕਾਰ ॥ ਸਭ ਤੇ ਊਚ ਏਹੋ ਉਪਕਾਰੁ ॥3॥ ਪ੍ਰੇਮ ਭਗਤਿ ਰਾਤੇ ਗੋਪਾਲ ॥ ਨਾਨਕੁ ਜਾਚੈ ਸਾਧ ਰਵਾਲ ॥4॥92॥ ਗਉੜੀ ਗੁਆਰੇਰੀ ਮਹਲਾ 5 ॥ ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥ ਮੇਲਿ ਲਏ ਪੂਰਨ ਵਡਭਾਗੀ ॥1॥ ਰਹਾਉ ॥ ਭਰਤਾ ਪੇਖਿ ਬਿਗਸੈ

ਜਿਉ ਨਾਰੀ ॥ ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥1॥ ਪੂਤ ਪੇਖਿ ਜਿਉ ਜੀਵਤ ਮਾਤਾ ॥ ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥2॥ ਲੋਭੀ ਅਨਦੁ ਕਰੈ ਪੇਖਿ ਧਨਾ ॥ ਜਨ ਚਰਨ ਕਮਲ ਸਿਉ ਲਾਗੋ ਮਨਾ ॥3॥ ਬਿਸਰੁ ਨਹੀ ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥4॥93॥ ਗਉੜੀ ਗੁਆਰੇਰੀ ਮਹਲਾ 5 ॥ ਰਾਮ ਰਸਾਇਣਿ ਜੋ ਜਨ ਗੀਧੇ ॥ ਚਰਨ ਕਮਲ ਪ੍ਰੇਮਭਗਤੀ ਬੀਧੇ ॥1॥ ਰਹਾਉ ॥ ਆਨ ਰਸਾ ਦੀਸਹਿ ਸਭਿ ਛਾਰੁ ॥

ਨਾਮ ਬਿਨਾ ਨਿਹਫਲ ਸੰਸਾਰ ॥1॥ ਅੰਧ ਕੂਪ ਤੇ ਕਾਢੇ ਆਪਿ ॥ ਗੁਣ ਗੋਵਿੰਦ ਅਚਰਜ ਪਰਤਾਪ ॥2॥ ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲੁ ॥ ਬ੍ਰਹਮ ਪਸਾਰੁ ਜੀਅ ਸੰਗਿ ਦਇਆਲੁ ॥3॥ ਕਹੁ ਨਾਨਕ ਸਾ ਕਥਨੀ ਸਾਰੁ ॥

ਮਾਨਿ ਲੇਤੁ ਜਿਸੁ ਸਿਰਜਨਹਾਰੁ ॥4॥94॥ ਗਉੜੀ ਗੁਆਰੇਰੀ ਮਹਲਾ 5 ॥ ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ

॥ ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥1॥ ਰਹਾਉ ॥ ਨਿਰਮਲੁ ਉਦਕੁ ਗੋਵਿੰਦ ਕਾ ਨਾਮੁ ॥ ਮਜਨੁ ਕਰਤ

199

ਪੂਰਨ ਸਭਿ ਕਾਮ ॥1॥ ਸੰਤ ਸੰਗਿ ਤਹ ਗੋਸਟਿ ਹੋਇ ॥ ਕੋਟਿ ਜਨਮ ਕੇ ਕਿਲਵਿਖ ਖੋਇ ॥2॥ ਸਿਮਰਹਿ ਸਾਧ

ਕਰਹਿ ਆਨੰਦੁ ॥ ਮਨਿ ਤਨਿ ਰਵਿਆ ਪਰਮਾਨੰਦੁ ॥3॥ ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕੁ ਦਾਸੁ ਤਿਸਹਿ ਕੁਰਬਾਨ ॥4॥95॥ ਗਉੜੀ ਗੁਆਰੇਰੀ ਮਹਲਾ 5 ॥ ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥ ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥1॥ ਰਹਾਉ ॥ ਏਕੋ ਸਿਮਰਿ ਨ ਦੂਜਾ ਭਾਉ ॥ ਸੰਤ ਸੰਗਿ ਜਪਿ ਕੇਵਲ ਨਾਉ

॥ 1॥ ਕਰਮ ਧਰਮ ਨੇਮ ਬ੍ਰਤ ਪੂਜਾ ॥ ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥2॥ ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥3॥ ਸੋ ਬੈਸਨੋ ਹੈ ਅਪਰੁ ਅਪਾਰੁ ॥ ਕਹੁ ਨਾਨਕ ਜਿਨਿ ਤਜੇ ਬਿਕਾਰ ॥4॥96॥

ਗਉੜੀ ਗੁਆਰੇਰੀ ਮਹਲਾ 5 ॥ ਜੀਵਤ ਛਾਡਿ ਜਾਹਿ ਦੇਵਾਨੇ ॥ ਮੁਇਆ ਉਨ ਤੇ ਕੋ ਵਰਸਾਨੇ ॥1॥ ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥ ਕਾਹੂ ਕਾਜਿ ਨ ਆਵਤ ਬਿਖਿਆ ॥1॥ ਰਹਾਉ ॥ ਬਿਖੈ ਠਗਉਰੀ ਜਿਨਿ ਜਿਨਿ ਖਾਈ ॥ ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥2॥ ਦਾਰੁਨ ਦੁਖ ਦੁਤਰੁ ਸੰਸਾਰੁ ॥ ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥3॥ ਸਾਧ ਸੰਗਿ ਮਿਲਿ ਦੁਇ ਕੁਲ ਸਾਧਿ ॥ ਰਾਮ ਨਾਮੁ ਨਾਨਕ ਆਰਾਧਿ ॥4॥97॥ ਗਉੜੀ ਗੁਆਰੇਰੀ ਮਹਲਾ 5 ॥ ਗਰੀਬਾ ਉਪਰਿ ਜਿ ਖਿੰਜੈ ਦਾੜੀ ॥ ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥1॥ ਪੂਰਾ ਨਿਆਉ ਕਰੇ ਕਰਤਾਰੁ ॥ ਅਪੁਨੇ ਦਾਸ ਕਉ ਰਾਖਨਹਾਰੁ ॥1॥ ਰਹਾਉ ॥ ਆਦਿ ਜੁਗਾਦਿ ਪ੍ਰਗਟਿ ਪਰਤਾਪੁ

॥ ਨਿੰਦਕੁ ਮੁਆ ਉਪਜਿ ਵਡ ਤਾਪੁ ॥2॥ ਤਿਨਿ ਮਾਰਿਆ ਜਿ ਰਖੈ ਨ ਕੋਇ ॥ ਆਗੈ ਪਾਛੈ ਮੰਦੀ ਸੋਇ ॥3॥

ਅਪੁਨੇ ਦਾਸ ਰਾਖੈ ਕੰਠਿ ਲਾਇ ॥ ਸਰਣਿ ਨਾਨਕ ਹਰਿ ਨਾਮੁ ਧਿਆਇ ॥4॥98॥ ਗਉੜੀ ਗੁਆਰੇਰੀ ਮਹਲਾ 5

॥ ਮਹਜਰੁ ਝੂਠਾ ਕੀਤੋਨੁ ਆਪਿ ॥ ਪਾਪੀ ਕਉ ਲਾਗਾ ਸੰਤਾਪੁ ॥1॥ ਜਿਸਹਿ ਸਹਾਈ ਗੋਬਿਦੁ ਮੇਰਾ ॥ ਤਿਸ ਕਉ ਜਮੁ ਨਹੀ ਆਵੈ ਨੇਰਾ ॥1॥ ਰਹਾਉ ॥ ਸਾਚੀ ਦਰਗਹ ਬੋਲੈ ਕੂੜੁ ॥ ਸਿਰੁ ਹਾਥ ਪਛੋੜੈ ਅੰਧਾ ਮੂੜੁ ॥2॥ ਰੋਗ ਬਿਆਪੇ ਕਰਦੇ ਪਾਪ ॥ ਅਦਲੀ ਹੋਇ ਬੈਠਾ ਪ੍ਰਭੁ ਆਪਿ ॥3॥ ਅਪਨ ਕਮਾਇਐ ਆਪੇ ਬਾਧੇ ॥ ਦਰਬੁ ਗਇਆ ਸਭੁ ਜੀਅ ਕੈ ਸਾਥੇ ॥4॥ ਨਾਨਕ ਸਰਨਿ ਪਰੇ ਦਰਬਾਰਿ ॥ ਰਾਖੀ ਪੈਜ ਮੇਰੈ ਕਰਤਾਰਿ ॥5॥99॥ ਗਉੜੀ ਗੁਆਰੇਰੀ ਮਹਲਾ 5 ॥ ਜਨ ਕੀ ਧੂਰਿ ਮਨ ਮੀਠ ਖਟਾਨੀ ॥ ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥1॥ ਰਹਾਉ ॥

200

ਅਹੰਬੁਧਿ ਮਨ ਪੂਰਿ ਥਿੰਧਾਈ ॥ ਸਾਧ ਧੂਰਿ ਕਰਿ ਸੁਧ ਮੰਜਾਈ ॥1॥ ਅਨਿਕ ਜਲਾ ਜੇ ਧੋਵੈ ਦੇਹੀ ॥ ਮੈਲੁ ਨ ਉਤਰੈ ਸੁਧੁ ਨ ਤੇਹੀ ॥2॥ ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥3॥

ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥ ਪ੍ਰੇਮ ਭਗਤਿ ਨਾਨਕ ਗੁਣ ਗਾਉ ॥4॥100॥ ਗਉੜੀ ਗੁਆਰੇਰੀ ਮਹਲਾ 5 ॥ ਜੀਵਨ ਪਦਵੀ ਹਰਿ ਕੇ ਦਾਸ ॥ ਜਿਨ ਮਿਲਿਆ ਆਤਮ ਪਰਗਾਸੁ ॥1॥ ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥ ਸੁਖੁ ਪਾਵਹਿ ਹਰਿ ਦੁਆਰਿ ਪਰਾਨੀ ॥1॥ ਰਹਾਉ ॥ ਆਠ ਪਹਰ ਧਿਆਈਐ ਗੋਪਾਲੁ ॥ ਨਾਨਕ ਦਰਸਨੁ ਦੇਖਿ ਨਿਹਾਲੁ ॥2॥101॥ ਗਉੜੀ ਗੁਆਰੇਰੀ ਮਹਲਾ 5 ॥ ਸਾਂਤਿ ਭਈ ਗੁਰਿ ਗੋਬਿੰਦਿ ਪਾਈ ॥ ਤਾਪ ਪਾਪ ਬਿਨਸੇ ਮੇਰੇ ਭਾਈ ॥1॥ ਰਹਾਉ ॥ ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥1॥

ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ ਹੈ ਨਿਸਤਾਰ ॥2॥ ਨਿਰਮਲ ਗੁਣ ਗਾਵਹੁ ਨਿਤ ਨੀਤ ॥ ਗਈ ਬਿਆਧਿ ਉਬਰੇ ਜਨ ਮੀਤ ॥3॥ ਮਨਿ ਬਚਿ ਕ੍ਰਮਿ ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ ਤੇਰੀ ਸਰਣਾਈ

॥4॥102॥ ਗਉੜੀ ਗੁਆਰੇਰੀ ਮਹਲਾ 5 ॥ ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ

॥1॥ ਰਹਾਉ ॥ ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ॥1॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥2॥103॥ ਗਉੜੀ ਗੁਆਰੇਰੀ ਮਹਲਾ 5 ॥ ਧੰਨੁ ਓਹੁ ਮਸਤਕੁ ਧੰਨਿ ਤੇਰੇ ਨੇਤ ॥ ਧੰਨਿ ਓਇ ਭਗਤ ਜਿਨ ਤੁਮ ਸੰਗਿ ਹੇਤੁ ॥1॥ ਨਾਮ ਬਿਨਾ ਕੈਸੇ ਸੁਖੁ ਲਹੀਐ ॥ ਰਸਨਾ ਰਾਮ ਨਾਮ ਜਸੁ ਕਹੀਐ ॥ 1॥ ਰਹਾਉ ॥ ਤਿਨ ਊਪਰਿ ਜਾਈਐ ਕੁਰਬਾਣੁ ॥ ਨਾਨਕ ਜਿਨ ਜਪਿਆ ਨਿਰਬਾਣੁ ॥2॥104॥

ਗਉੜੀ ਗੁਆਰੇਰੀ ਮਹਲਾ 5 ॥ ਤੂੰ ਹੈ ਮਸਲਤਿ ਤੂੰ ਹੈ ਨਾਲਿ ॥ ਤੂ ਹੈ ਰਾਖਹਿ ਸਾਰਿ ਸਮਾਲਿ ॥1॥ ਐਸਾ ਰਾਮੁ ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ ਮੇਰੇ ਭਾਈ ॥1॥ ਰਹਾਉ ॥ ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ ਮਨੁ ਹਰਿ ਕਉ ਜਾਪੈ ॥2॥ ਪਤਿ ਪਰਵਾਣੁ ਸਚੁ ਨੀਸਾਣੁ ॥ ਜਾ ਕਉ ਆਪਿ ਕਰਹਿ ਫੁਰਮਾਨੁ ॥3॥ ਆਪੇ ਦਾਤਾ ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥4॥105॥ ਗਉੜੀ ਗੁਆਰੇਰੀ ਮਹਲਾ 5 ॥ ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥ ਹਿਰਦੈ ਵਸਿਆ ਸਦਾ ਗੁਪਾਲੁ ॥1॥ ਰਾਮੁ ਰਵਤ

201

ਸਦ ਹੀ ਸੁਖੁ ਪਾਇਆ ॥ ਮਇਆ ਕਰੀ ਪੂਰਨ ਹਰਿ ਰਾਇਆ ॥1॥ ਰਹਾਉ ॥ ਕਹੁ ਨਾਨਕ ਜਾ ਕੇ ਪੂਰੇ ਭਾਗ

॥ ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥2॥106॥ ਗਉੜੀ ਗੁਆਰੇਰੀ ਮਹਲਾ 5 ॥ ਧੋਤੀ ਖੋਲਿ ਵਿਛਾਏ ਹੇਠਿ

॥ ਗਰਧਭ ਵਾਂਗੂ ਲਾਹੇ ਪੇਟਿ ॥1॥ ਬਿਨੁ ਕਰਤੂਤੀ ਮੁਕਤਿ ਨ ਪਾਈਐ ॥ ਮੁਕਤਿ ਪਦਾਰਥੁ ਨਾਮੁ ਧਿਆਈਐ

॥1॥ ਰਹਾਉ ॥ ਪੂਜਾ ਤਿਲਕ ਕਰਤ ਇਸਨਾਨਾ ॥ ਛੁਰੀ ਕਾਢਿ ਲੇਵੈ ਹਥਿ ਦਾਨਾ ॥2॥ ਬੇਦੁ ਪੜੈ ਮੁਖਿ ਮੀਠੀ ਬਾਣੀ ॥ ਜੀਆਂ ਕੁਹਤ ਨ ਸੰਗੈ ਪਰਾਣੀ ॥3॥ ਕਹੁ ਨਾਨਕ ਜਿਸੁ ਕਿਰਪਾ ਧਾਰੈ ॥ ਹਿਰਦਾ ਸੁਧੁ ਬ੍ਰਹਮੁ ਬੀਚਾਰੈ

॥4॥107॥ ਗਉੜੀ ਗੁਆਰੇਰੀ ਮਹਲਾ 5 ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥1॥ ਰਹਾਉ ॥ ਦੁਸਟ ਦੂਤ ਪਰਮੇਸੁਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥1॥ ਬਾਦਿਸਾਹ ਸਾਹ ਸਭਿ

ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥2॥ ਨਿਰਭਉ ਹੋਇ ਭਜਹੁ ਭਗਵਾਨੁ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥3॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥4॥108॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਸੰਗਿ ਰਾਤੇ ਭਾਹਿ ਨ ਜਲੈ ॥ ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥ ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥ ਹਰਿ ਸੰਗਿ ਰਾਤੇ ਸੁਫਲ ਫਲਾ ॥1॥ ਸਭਿ ਭੈ ਮਿਟਹਿ ਤੁਮਾਰੈ ਨਾਇ ॥ ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥1॥ ਰਹਾਉ ॥ ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥ ਹਰਿ ਸਿਉ ਸੋ ਰਚੈ ਜਿਸੁ ਸਾਧ

ਕਾ ਮੰਤਾ ॥ ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥ ਹਰਿ ਸੰਗਿ ਰਾਤੇ ਪੂਰਨ ਆਸ ॥2॥ ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥ ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥ ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥ ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥3॥ ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥ ਹਰਿ ਸੰਗਿ ਰਾਤੇ ਨਿਰਮਲ ਸੋਇ ॥ ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥4॥109॥ ਗਉੜੀ ਗੁਆਰੇਰੀ ਮਹਲਾ 5 ॥ ਉਦਮੁ ਕਰਤ ਸੀਤਲ ਮਨ ਭਏ ॥ ਮਾਰਗਿ ਚਲਤ ਸਗਲ ਦੁਖ ਗਏ ॥ ਨਾਮੁ ਜਪਤ ਮਨਿ ਭਏ ਅਨੰਦ ॥ ਰਸਿ ਗਾਏ ਗੁਨ ਪਰਮਾਨੰਦ ॥1॥ ਖੇਮ ਭਇਆ ਕੁਸਲ ਘਰਿ ਆਏ ॥ ਭੇਟਤ ਸਾਧ ਸੰਗਿ ਗਈ ਬਲਾਏ ॥1॥ ਰਹਾਉ ॥ ਨੇਤ੍ਰ

ਪੁਨੀਤ ਪੇਖਤ ਹੀ ਦਰਸ ॥ ਧੰਨਿ ਮਸਤਕ ਚਰਨ ਕਮਲ ਹੀ ਪਰਸ ॥ ਗੋਬਿੰਦ ਕੀ ਟਹਲ ਸਫਲ ਇਹ ਕਾਇਆਂ ॥

202

ਸੰਤ ਪ੍ਰਸਾਦਿ ਪਰਮਪਦੁ ਪਾਇਆ ॥2॥ ਜਨ ਕੀ ਕੀਨੀ ਆਪਿ ਸਹਾਇ ॥ ਸੁਖੁ ਪਾਇਆ ਲਗਿ ਦਾਸਹ ਪਾਇ ॥

ਆਪੁ ਗਇਆ ਤਾ ਆਪਹਿ ਭਏ ॥ ਕ੍ਰਿਪਾਨਿਧਾਨ ਕੀ ਸਰਨੀ ਪਏ ॥3॥ ਜੋ ਚਾਹਤ ਸੋਈ ਜਬ ਪਾਇਆ ॥ ਤਬ ਢੂੰਢਨ ਕਹਾ ਕੋ ਜਾਇਆ ॥ ਅਸਥਿਰ ਭਏ ਬਸੇ ਸੁਖਆਸਨ ॥ ਗੁਰ ਪ੍ਰਸਾਦਿ ਨਾਨਕ ਸੁਖਬਾਸਨ ॥4॥110॥

ਗਉੜੀ ਗੁਆਰੇਰੀ ਮਹਲਾ 5 ॥ ਕੋਟਿ ਮਜਨ ਕੀਨੋ ਇਸਨਾਨੁ ॥ ਲਾਖ ਅਰਬ ਖਰਬ ਦੀਨੋ ਦਾਨੁ ॥ ਜਾ ਮਨਿ ਵਸਿਓ ਹਰਿ ਕੋ ਨਾਮੁ ॥1॥ ਸਗਲ ਪਵਿਤ ਗੁਨ ਗਾਇ ਗੁਪਾਲ ॥ ਪਾਪ ਮਿਟਹਿ ਸਾਧੂ ਸਰਨਿ ਦਇਆਲ ॥1॥

ਰਹਾਉ ॥ ਬਹੁਤੁ ਉਰਧਤਪ ਸਾਧਨ ਸਾਧੇ ॥ ਅਨਿਕ ਲਾਭ ਮਨੋਰਥ ਲਾਧੇ ॥ ਹਰਿ ਹਰਿ ਨਾਮੁ ਰਸਨ ਆਰਾਧੇ

॥2॥ ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥ ਜੋਗ ਗਿਆਨ ਸਿਧ ਸੁਖ ਜਾਨੇ ॥ ਨਾਮੁ ਜਪਤ ਪ੍ਰਭ ਸਿਉ ਮਨ ਮਾਨੇ

॥3॥ ਅਗਾਧਿ ਬੋਧਿ ਹਰਿ ਅਗਮ ਅਪਾਰੇ ॥ ਨਾਮੁ ਜਪਤ ਨਾਮੁ ਰਿਦੈ ਬੀਚਾਰੇ ॥ ਨਾਨਕ ਕਉ ਪ੍ਰਭ ਕਿਰਪਾ ਧਾਰੇ ॥4॥111॥ ਗਉੜੀ ਗੁਆਰੇਰੀ ਮਹਲਾ 5 ॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥ ਚਰਨ ਕਮਲ ਗੁਰ ਰਿਦੈ ਬਸਾਇਆ ॥1॥ ਗੁਰੁ ਗੋਬਿੰਦੁ ਪਾਰਬ੍ਰਹਮੁ ਪੂਰਾ ॥ ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥1॥ ਰਹਾਉ

॥ ਅਨਦਿਨੁ ਜਪਉ ਗੁਰੂ ਗੁਰ ਨਾਮੁ ॥ ਤਾ ਤੇ ਸਿਧਿ ਭਏ ਸਗਲ ਕਾਂਮ ॥2॥ ਦਰਸਨ ਦੇਖਿ ਸੀਤਲ ਮਨ ਭਏ

॥ ਜਨਮ ਜਨਮ ਕੇ ਕਿਲਬਿਖ ਗਏ ॥3॥ ਕਹੁ ਨਾਨਕ ਕਹਾ ਭੈ ਭਾਈ ॥ ਅਪਨੇ ਸੇਵਕ ਕੀ ਆਪਿ ਪੈਜ ਰਖਾਈ

॥4॥112॥ ਗਉੜੀ ਗੁਆਰੇਰੀ ਮਹਲਾ 5 ॥ ਅਪਨੇ ਸੇਵਕ ਕਉ ਆਪਿ ਸਹਾਈ ॥ ਨਿਤ ਪ੍ਰਤਿਪਾਰੈ ਬਾਪੁ ਜੈਸੇ ਮਾਈ ॥1॥ ਪ੍ਰਭ ਕੀ ਸਰਨਿ ਉਬਰੈ ਸਭੁ ਕੋਇ ॥ ਕਰਨ ਕਰਾਵਨ ਪੂਰਨ ਸਚੁ ਸੋਇ ॥1॥ਰਹਾਉ ॥ ਅਬ ਮਨਿ ਬਸਿਆ ਕਰਨੈਹਾਰਾ ॥ ਭੈ ਬਿਨਸੇ ਆਤਮ ਸੁਖ ਸਾਰਾ ॥2॥ ਕਰਿ ਕਿਰਪਾ ਅਪਨੇ ਜਨ ਰਾਖੇ ॥ ਜਨਮ ਜਨਮ ਕੇ ਕਿਲਬਿਖ ਲਾਥੇ ॥3॥ ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥ ਨਾਨਕ ਦਾਸ ਸਦਾ ਸਰਨਾਈ ॥4॥113॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਚੇਤੀ ਮਹਲਾ 5 ਦੁਪਦੇ ॥ ਰਾਮ ਕੋ ਬਲੁ ਪੂਰਨੁ ਭਾਈ ॥ ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥1॥ ਰਹਾਉ ॥ ਜੋ ਜੋ ਚਿਤਵੈ ਦਾਸੁ ਹਰਿ ਮਾਈ ॥ ਸੋ ਸੋ ਕਰਤਾ ਆਪਿ ਕਰਾਈ ॥1॥ ਨਿੰਦਕ ਕੀ ਪ੍ਰਭਿ ਪਤਿ ਗਵਾਈ ॥ ਨਾਨਕ ਹਰਿ ਗੁਣ

203

ਨਿਰਭਉ ਗਾਈ ॥2॥1॥114॥ ਗਉੜੀ ਚੇਤੀ ਮਹਲਾ 5 ॥ ਭੁਜਬਲਬੀਰ ਬ੍ਰਹਮ ਸੁਖਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥1॥ ਰਹਾਉ ॥ ਸ੍ਰਵਨ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ

॥1॥ ਦੀਨਾਨਾਥ ਅਨਾਥ ਕਰੁਣਾਮੈ ਸਾਜਨ ਮੀਤ ਪਿਤਾ ਮਹਤਰੀਆ ॥ ਚਰਨ ਕਵਲ ਹਿਰਦੈ ਗਹਿ ਨਾਨਕ ਭੈਸਾਗਰੁ ਸੰਤ ਪਾਰਿ ਉਤਰੀਆ ॥2॥2॥115॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਬੈਰਾਗਣਿ ਮਹਲਾ 5 ॥ ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥1॥ ਰਹਾਉ ॥ ਤੁਝ

ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥ ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥1॥

ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥ ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨਦਇਆਲ

॥2॥ ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥ ਸਰਣਿ ਸਹਾਈ ਦਾਸ ਹਿਤ ਊਚੇ ਅਗਮ ਅਪਾਰ ॥3॥

ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥ ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥4॥

ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰੁ ॥ ਸਾਧ ਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥5॥1॥116॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਮਹਲਾ 5 ਰਹੋਏ ਕੇ ਛੰਤ ਕੈ ਘਰਿ ਗਾਵਣਾ ॥ ਹੈ ਕੋਈ ਰਾਮ ਪਿਆਰੋ ਗਾਵੈ ॥

ਸਰਬ ਕਲਿਆਣ ਸੂਖ ਸਚੁ ਪਾਵੈ ॥1॥ ਰਹਾਉ ॥ ਬਨੁ ਬਨੁ ਖੋਜਤ ਫਿਰਤ ਬੈਰਾਗੀ ॥ ਬਿਰਲੇ ਕਾਹੂ

ਏਕ ਲਿਵ ਲਾਗੀ ॥ ਜਿਨ ਹਰਿ ਪਾਇਆ ਸੇ ਵਡਭਾਗੀ ॥1॥ ਬ੍ਰਹਮਾਦਿਕ ਸਨਕਾਦਿਕ ਚਾਹੈ ॥ ਜੋਗੀ ਜਤੀ ਸਿਧ ਹਰਿ ਆਹੈ ॥ ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥2॥ ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥ ਵਡਭਾਗੀ ਹਰਿ ਸੰਤ ਮਿਲਾਹੀ ॥ ਜਨਮ ਮਰਣ ਤਿਹ ਮੂਲੇ ਨਾਹੀ ॥3॥ ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥ ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥ ਨਾਨਕੁ ਮਾਂਗਤੁ ਨਾਮੁ ਅਧਾਰੇ ॥4॥1॥117॥

204

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਮਹਲਾ 5 ॥ ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥1॥ ਰਹਾਉ ॥ ਰੂਪ ਹੀਨ ਬੁਧਿ

ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥1॥ ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ

॥2॥ ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥3॥ ਦੀਨਦਇਆਲ ਕ੍ਰਿਪਾਲ ਪ੍ਰਭ

ਨਾਨਕ ਸਾਧ ਸੰਗਿ ਮੇਰੀ ਜਲਨਿ ਬੁਝਾਈ ॥4॥1॥118॥ ਗਉੜੀ ਪੂਰਬੀ ਮਹਲਾ 5 ॥ ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥ ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥1॥ ਰਹਾਉ ॥ ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥1॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥2॥2॥119॥ ਗਉੜੀ ਪੂਰਬੀ ਮਹਲਾ 5 ॥ ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥ ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥1॥ ਰਹਾਉ ॥ ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜੁ ਅਤਿ ਤੀਖÏਣ ਮੋਹ ਕੀ ਫਾਸ ॥ ਕਾਟਨਹਾਰੁ ਜਗਤਗੁਰੁ ਗੋਬਿੰਦੁ ਚਰਨ ਕਮਲ ਤਾ ਕੇ ਕਰਹੁ ਨਿਵਾਸੁ ॥1॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥2॥3॥120॥ ਗਉੜੀ ਪੂਰਬੀ ਮਹਲਾ 5 ॥ ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥ ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥1॥ ਰਹਾਉ ॥ ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥1॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥2॥4॥121॥ ਰਾਗੁ ਗਉੜੀ ਪੂਰਬੀ ਮਹਲਾ 5 ਚਉਪਦੇ ॥ ਕਿਨ 1

ਬਿਧਿ ਮਿਲੈ ਗੁਸਾਈ ਮੇਰੇ ਰਾਮਰਾਇ ॥ ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥1॥

205

ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ਇਹੁ ਭਰਮੁ ਕਹਹੁ ਕਿਉ ਜਾਈ ॥1॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥2॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ

॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥3॥ ਜਿਨ ਕੇ ਬੰਧਨ ਕਾਟੇ ਸਤਿਗੁਰਿ ਤਿਨ ਸਾਧ

ਸੰਗਤਿ ਲਿਵ ਲਾਈ ॥ ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥4॥ ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥1॥ ਰਹਾਉ ਦੂਜਾ

॥5॥122॥ ਗਉੜੀ ਪੂਰਬੀ ਮਹਲਾ 5 ॥ ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲਿ ਬੀਠੁਲੈ ਸਤਿਗੁਰਿ ਮੁਝਹਿ ਬਤਾਇਓ ॥1॥ ਰਹਾਉ ॥ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ

ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥1॥ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥2॥ ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੈ ਜਾਇਓ ॥3॥ ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ

॥4॥6॥123॥ ਗਉੜੀ ਪੂਰਬੀ ਮਹਲਾ 5 ॥ ਅਉਧ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥1॥

2

ਰਹਾਉ ॥ ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥1॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥2॥ ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥3॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥4॥7॥124॥ ਗਉੜੀ ਪੂਰਬੀ ਮਹਲਾ 5 ॥ ਰਾਖੁ ਪਿਤਾ ਪ੍ਰਭ

ਮੇਰੇ ॥ ਮੋਹਿ ਨਿਰਗੁਨੁ ਸਭਿ ਗੁਨ ਤੇਰੇ ॥1॥ ਰਹਾਉ ॥ ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ

206

ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥1॥ ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤ ਹੂ

ਨਾਹੀ ॥ ਏਕ ਬਾਤ ਸੁਨਿ ਤਾਕੀ ਓਟਾ ਸਾਧ ਸੰਗਿ ਮਿਟਿ ਜਾਹੀ ॥2॥ ਕਰਿ ਕਿਰਪਾ ਸੰਤ ਮੇਲੇ ਮੋਹਿ ਤਿਨ ਤੇ ਧੀਰਜੁ ਪਾਇਆ ॥ ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥3॥ ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥ ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥4॥8॥125॥ ਗਉੜੀ ਪੂਰਬੀ ਮਹਲਾ 5 ॥ ਓਹੁ ਅਬਿਨਾਸੀ ਰਾਇਆ ॥ ਨਿਰਭਉ ਸੰਗਿ ਤੁਮਾਰੈ ਬਸਤੇ ਇਹੁ ਡਰਨੁ ਕਹਾ ਤੇ ਆਇਆ

॥1॥ ਰਹਾਉ ॥ ਏਕ ਮਹਲਿ ਤੂੰ ਹੋਹਿ ਅਫਾਰੋ ਏਕ ਮਹਲਿ ਨਿਮਾਨੋ ॥ ਏਕ ਮਹਲਿ ਤੂੰ ਆਪੇ ਆਪੇ ਏਕ ਮਹਲਿ ਗਰੀਬਾਨੋ ॥1॥ ਏਕ ਮਹਲਿ ਤੂੰ ਪੰਡਿਤੁ ਬਕਤਾ ਏਕ ਮਹਲਿ ਖਲੁ ਹੋਤਾ ॥ ਏਕ ਮਹਲਿ ਤੂੰ ਸਭੁ ਕਿਛੁ ਗ੍ਰਾਹਜੁ ਏਕ ਮਹਲਿ ਕਛੂ ਨ ਲੇਤਾ ॥2॥ ਕਾਠ ਕੀ ਪੁਤਰੀ ਕਹਾ ਕਰੈ ਬਪੁਰੀ ਖਿਲਾਵਨਹਾਰੋ ਜਾਨੈ ॥ ਜੈਸਾ ਭੇਖੁ ਕਰਾਵੈ ਬਾਜੀਗਰੁ ਓਹੁ ਤੈਸੋ ਹੀ ਸਾਜੁ ਆਨੈ ॥3॥ ਅਨਿਕ ਕੋਠਰੀ ਬਹੁਤੁ ਭਾਤਿ ਕਰੀਆ ਆਪਿ ਹੋਆ ਰਖਵਾਰਾ ॥ ਜੈਸੇ ਮਹਲਿ ਰਾਖੈ

ਤੈਸੈ ਰਹਨਾ ਕਿਆ ਇਹੁ ਕਰੈ ਬਿਚਾਰਾ ॥4॥ ਜਿਨਿ ਕਿਛੁ ਕੀਆ ਸੋਈ ਜਾਨੈ ਜਿਨਿ ਇਹ ਸਭ ਬਿਧਿ ਸਾਜੀ ॥

ਕਹੁ ਨਾਨਕ ਅਪਰੰਪਰੁ ਸੁਆਮੀ ਕੀਮਤਿ ਅਪੁਨੇ ਕਾਜੀ ॥5॥9॥126॥ ਗਉੜੀ ਪੂਰਬੀ ਮਹਲਾ 5 ॥ ਛੋਡਿ ਛੋਡਿ 3

ਰੇ ਬਿਖਿਆ ਕੇ ਰਸੂਆ ॥ ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥1 ॥ ਰਹਾਉ

॥ ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥ ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ

ਅਰੁ ਕਾਲਿ ਗਰਸੂਆ ॥1॥ ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨ ਹੂੰ ਲਉ ਹਸੂਆ ॥ ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥2॥ ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥ ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚਿ ਚਸੂਆ ॥3॥ ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥ ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦ੍ਰਿੜੀ ਨਾਨਕ ਦਾਸ ਭਗਤਿ ਹਰਿ ਜਸੂਆ ॥4॥10॥127॥ ਗਉੜੀ ਪੂਰਬੀ ਮਹਲਾ 5 ॥ ਤੁਝ ਬਿਨੁ ਕਵਨੁ ਹਮਾਰਾ ॥ ਮੇਰੇ ਪ੍ਰੀਤਮ ਪ੍ਰਾਨ 4

ਅਧਾਰਾ ॥1॥ ਰਹਾਉ ॥ ਅੰਤਰ ਕੀ ਬਿਧਿ ਤੁਮ ਹੀ ਜਾਨੀ ਤੁਮ ਹੀ ਸਜਨ ਸੁਹੇਲੇ ॥ ਸਰਬ ਸੁਖਾ ਮੈ ਤੁਝ ਤੇ ਪਾਏ

207

ਮੇਰੇ ਠਾਕੁਰ ਅਗਹ ਅਤੋਲੇ ॥1॥ ਬਰਨਿ ਨ ਸਾਕਉ ਤੁਮਰੇ ਰੰਗਾ ਗੁਣਨਿਧਾਨ ਸੁਖਦਾਤੇ ॥ ਅਗਮ ਅਗੋਚਰ ਪ੍ਰਭ

ਅਬਿਨਾਸੀ ਪੂਰੇ ਗੁਰ ਤੇ ਜਾਤੇ ॥2॥ ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ ਕੋ ਚੂਕੋ ਸਹਸਾ ਸਾਧ ਸੰਗਤਿ ਦਰਸਾਰੀ ॥3॥ ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥4॥11॥128॥ ਗਉੜੀ ਪੂਰਬੀ ਮਹਲਾ 5 ॥ ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥1॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ

॥1॥ ਪਤਿਤਪਾਵਨੁ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲੁ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥2॥12॥129॥ ਗਉੜੀ ਪੂਰਬੀ ਮਹਲਾ 5 ॥ ਮਿਲਹੁ ਪਿਆਰੇ ਜੀਆ ॥ ਪ੍ਰਭ

ਕੀਆ ਤੁਮਾਰਾ ਥੀਆ ॥1॥ ਰਹਾਉ ॥ ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥

ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥1॥ ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥2॥ ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥3॥ ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧ ਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥4॥13॥130॥ ਗਉੜੀ ਪੂਰਬੀ ਮਹਲਾ 5 ॥ ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ

॥1॥ ਰਹਾਉ ॥ ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥1॥ ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥2॥ ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ

॥ ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥3॥ ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥4॥14॥131॥

208

ਗਉੜੀ ਪੂਰਬੀ ਮਹਲਾ 5 ॥ ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ ਮੋ ਕਉ ਸਤਿਗੁਰਿ ਸਬਦਿ ਬੁਝਾਇਓ

॥1॥ ਰਹਾਉ ॥ ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥1॥ ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸ ਕੈ ਵਸਿ ਕੀਏ ॥ ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥2॥ ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ ਸਹਜ ਸੂਖੁ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥3॥ ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥4॥ ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ

॥5॥ 15॥132॥ ਗਉੜੀ ਪੂਰਬੀ ਮਹਲਾ 5 ॥ ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥

ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥1॥ ਰਹਾਉ ॥ ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧ ਸੰਗਤਿ ਬਿਸ੍ਵਾਸਾ ॥1॥

ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥੁ ਸਾਧੂ ਸੰਗਾ ॥ ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ

॥2॥ ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥3॥16॥133॥ ਗਉੜੀ ਪੂਰਬੀ ਮਹਲਾ 5 ॥ ਦਇਆ ਮਇਆ ਕਰਿ ਪ੍ਰਾਨਪਤਿ ਮੋਰੇ 5

ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥1॥

ਰਹਾਉ ॥ ਕਰਨ ਕਰਾਵਨ ਸਭੁ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥1॥ ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥2॥ ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥3॥ ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ ਨਾਨਕ ਕਉ ਪ੍ਰਭ ਕੀਜੈ ਕਿਰਪਾ

209

ਉਨ ਸੰਤਨ ਕੈ ਸੰਗਿ ਸੰਗੋਰੀ ॥4॥17॥134॥ ਗਉੜੀ ਪੂਰਬੀ ਮਹਲਾ 5 ॥ ਤੁਮ ਹਰਿ ਸੇਤੀ ਰਾਤੇ ਸੰਤਹੁ ॥

ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥1॥ ਰਹਾਉ ॥ ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥1॥ ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥2॥

ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ

ਸਾਥੇ ॥3॥ ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥4॥18॥135॥ ਗਉੜੀ ਪੂਰਬੀ ਮਹਲਾ 5 ॥ ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ ਦਇਆਲ ਦੇਵ ॥1॥ ਰਹਾਉ ॥ ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥1॥ ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰਗਿਆਨੁ ਮਨਹਿ ਪ੍ਰਗਟਾਇਓ ॥ ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥2॥ ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥3॥

ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥4॥19॥136॥ ਗਉੜੀ6 ਪੂਰਬੀ ਮਹਲਾ 5 ॥ ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥1॥ ਰਹਾਉ ॥ ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥1॥ ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ ਦੀਨ ਦਰਦ ਦੁਖਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥2॥ ਸਭ ਕੋ ਮਾਤ ਪਿਤਾ ਪ੍ਰਤਿਪਾਲਕੁ ਜੀਅ ਪ੍ਰਾਨ ਸੁਖਸਾਗਰੁ ਰੇ ॥ ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥3॥ ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥4॥20॥137॥

210

ਰਾਗੁ ਗਉੜੀ ਪੂਰਬੀ ਮਹਲਾ 5 ॥ ਹਰਿ ਹਰਿ ਕਬ ਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ 1

ਘਟਾ ਪ੍ਰਤਿਪਾਰੇ ॥1॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ

ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥1॥ ਗਰਭਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥2॥ ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖਸਾਗਰ ਜੂਐ ਜਨਮੁ ਨ ਹਾਰੇ ॥3॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ

॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕੁ ਸਦ ਬਲਿਹਾਰੇ ॥4॥21॥138॥ ਗਉੜੀ ਪੂਰਬੀ ਮਹਲਾ 5 ॥

ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕੁ ਖਿਨਾ ॥1॥

ਰਹਾਉ ॥ ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥1॥ ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜੁ ਨੰਗੁ ॥2॥ ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥3॥ ਮੋਹਿ ਮੋਹਿਆ ਜਾਨੈ

ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥4॥22॥139॥ ਗਉੜੀ ਪੂਰਬੀ ਮਹਲਾ 5 ॥ ਮਨ ਧਰ ਤਰਬੇ ਹਰਿ ਨਾਮਨੋ ॥ ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰਗਰਾਮਨੋ ॥1॥ ਰਹਾਉ ॥ ਕਲਿ ਕਾਲਖ ਅੰਧਿਆਰੀਆ

॥ ਗੁਰ ਗਿਆਨ ਦੀਪਕੁ ਉਜਿਆਰੀਆ ॥1॥ ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥2॥ ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥3॥ ਕਹੁ ਨਾਨਕ ਏਕੁ ਧਿਆਇਆ

॥ ਘਟਿ ਘਟਿ ਨਦਰੀ ਆਇਆ ॥4॥23॥140॥ ਗਉੜੀ ਪੂਰਬੀ ਮਹਲਾ 5 ॥ ਦੀਬਾਨੁ ਹਮਾਰੋ ਤੁਹੀ ਏਕ

॥ ਸੇਵਾ ਥਾਰੀ ਗੁਰਹਿ ਟੇਕ ॥1॥ ਰਹਾਉ ॥ ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ

॥1॥ ਮਾਰੇ ਪੰਚ ਬਿਖਾਦੀਆ ॥ ਗੁਰ ਕਿਰਪਾ ਤੇ ਦਲੁ ਸਾਧਿਆ ॥2॥ ਬਖਸੀਸ ਵਜਹੁ ਮਿਲਿ ਏਕੁ ਨਾਮੁ ॥

ਸੂਖ ਸਹਜ ਆਨੰਦ ਬਿਸ੍ਰਾਮ ॥3॥ ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ ਤਿਨ ਮੁਖ ਊਜਲੇ ॥4॥24॥141॥

211

ਗਉੜੀ ਪੂਰਬੀ ਮਹਲਾ 5 ॥ ਜੀਅਰੇ ਓਲ੍ਹਾ ਨਾਮ ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥1॥ ਰਹਾਉ ॥ ਅਵਰ ਜਤਨਿ ਨਹੀ ਪਾਈਐ ॥ ਵਡੈ ਭਾਗਿ ਹਰਿ ਧਿਆਈਐ ॥1॥ ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥2॥ ਅਹੰਬੁਧਿ ਕਰਮ ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥3॥

ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥ 4॥25॥142॥ ਗਉੜੀ ਪੂਰਬੀ ਮਹਲਾ 5 ॥

ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥1॥ ਰਹਾਉ ॥ ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥1॥ ਰਾਜ ਜੋਬਨ ਪ੍ਰਭ ਤੂ ਧਨੀ ॥ ਤੂੰ ਨਿਰਗੁਨੁ ਤੂੰ ਸਰਗੁਨੀ ॥2॥

ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥3॥ ਅੰਤਰਜਾਮੀ ਪ੍ਰਭ ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥4॥26॥143॥ ਗਉੜੀ ਪੂਰਬੀ ਮਹਲਾ 5 ॥ ਹਰਿ ਹਰਿ ਹਰਿ ਆਰਾਧੀਐ ॥ ਸੰਤ ਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥1॥ ਰਹਾਉ ॥ ਬੇਦ ਪੁਰਾਣ ਸਿੰਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ

॥1॥ ਸਗਲ ਅਸਥਾਨ ਭੈਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥2॥ ਲਖ ਚਉਰਾਸੀਹ ਜੋਨਿ ਫਿਰਹਿ ॥

ਗੋਬਿੰਦ ਲੋਕ ਨਹੀ ਜਨਮਿ ਮਰਹਿ ॥3॥ ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ

॥4॥27॥144॥ ਗਉੜੀ ਪੂਰਬੀ ਮਹਲਾ 5 ॥ ਮਨ ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥1॥ ਰਹਾਉ ॥ ਸੰਤ ਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥ 1॥

ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥2॥ ਜਾ ਕਉ ਗੁਰੁ ਹਰਿਮੰਤ੍ਰੁ ਦੇ ॥ ਸੋ ਉਬਰਿਆ ਮਾਇਆ ਅਗਨਿ ਤੇ ॥3॥ ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥4॥28॥

145॥ ਗਉੜੀ ਪੂਰਬੀ ਮਹਲਾ 5 ॥ ਰਸਨਾ ਜਪੀਐ ਏਕੁ ਨਾਮੁ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ

ਸੰਗਿ ਕਾਮਿ ॥1॥ ਰਹਾਉ ॥ ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜੁ ਜੋਗੁ ॥1॥ ਹਰਿ ਰਸੁ ਜਿਨਿ ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਲਾਥੀਆ ॥2॥ ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ ਧਾਇਆ ॥3॥ ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥4॥29॥146॥

212

ਗਉੜੀ ਪੂਰਬੀ ਮਹਲਾ 5 ॥ ਜਾ ਕਉ ਬਿਸਰੈ ਰਾਮ ਨਾਮੁ ਤਾਹੂ ਕਉ ਪੀਰ ॥ ਸਾਧ ਸੰਗਤਿ ਮਿਲਿ ਹਰਿ ਰਵਹਿ 2

ਸੇ ਗੁਣੀ ਗਹੀਰ ॥1॥ ਰਹਾਉ ॥ ਜਾ ਕਉ ਗੁਰਮੁਖਿ ਰਿਦੈ ਬੁਧਿ ॥ ਤਾ ਕੈ ਕਰ ਤਲ ਨਵ ਨਿਧਿ ਸਿਧਿ ॥1॥ ਜੋ ਜਾਨਹਿ ਹਰਿ ਪ੍ਰਭੁ ਧਨੀ ॥ ਕਿਛੁ ਨਾਹੀ ਤਾ ਕੈ ਕਮੀ ॥2॥ ਕਰਣੈਹਾਰੁ ਪਛਾਨਿਆ ॥ ਸਰਬ ਸੂਖ ਰੰਗ ਮਾਣਿਆ

॥3॥ ਹਰਿ ਧਨੁ ਜਾ ਕੈ ਗ੍ਰਿਹਿ ਵਸੈ ॥ ਕਹੁ ਨਾਨਕ ਤਿਨ ਸੰਗਿ ਦੁਖੁ ਨਸੈ ॥4॥30॥147॥ ਗਉੜੀ ਪੂਰਬੀ ਮਹਲਾ 5 ॥ ਗਰਬੁ ਬਡੋ ਮੂਲੁ ਇਤਨੋ ॥ ਰਹਨੁ ਨਹੀ ਗਹੁ ਕਿਤਨੋ ॥1॥ ਰਹਾਉ ॥ ਬੇਬਰਜਿਤ ਬੇਦ ਸੰਤਨਾ ਉਆ ਹੂ ਸਿਉ ਰੇ ਹਿਤਨੋ ॥ ਹਾਰ ਜੂਆਰ ਜੂਆ ਬਿਧੇ ਇੰਦ੍ਰੀ ਵਸਿ ਲੈ ਜਿਤਨੋ ॥1॥ ਹਰਨ ਭਰਨ ਸੰਪੂਰਨਾ ਚਰਨ ਕਮਲ ਰੰਗਿ ਰਿਤਨੋ ॥ ਨਾਨਕ ਉਧਰੇ ਸਾਧ ਸੰਗਿ ਕਿਰਪਾਨਿਧਿ ਮੈ ਦਿਤਨੋ ॥2॥31॥148॥ ਗਉੜੀ ਪੂਰਬੀ 3

ਮਹਲਾ 5 ॥ ਮੋਹਿ ਦਾਸਰੋ ਠਾਕੁਰ ਕੋ ॥ ਧਾਨੁ ਪ੍ਰਭ ਕਾ ਖਾਨਾ ॥1॥ ਰਹਾਉ ॥ ਐਸੋ ਹੈ ਰੇ ਖਸਮੁ ਹਮਾਰਾ ॥ ਖਿਨ ਮਹਿ ਸਾਜਿ ਸਵਾਰਣਹਾਰਾ ॥1॥ ਕਾਮੁ ਕਰੀ ਜੇ ਠਾਕੁਰ ਭਾਵਾ ॥ ਗੀਤ ਚਰਿਤ ਪ੍ਰਭ ਕੇ ਗੁਨ ਗਾਵਾ ॥2॥ ਸਰਣਿ ਪਰਿਓ ਠਾਕੁਰ ਵਜੀਰਾ ॥ ਤਿਨਾ ਦੇਖਿ ਮੇਰਾ ਮਨੁ ਧੀਰਾ ॥3॥ ਏਕ ਟੇਕ ਏਕੋ ਆਧਾਰਾ ॥ ਜਨ ਨਾਨਕ ਹਰਿ ਕੀ ਲਾਗਾ ਕਾਰਾ ॥4॥32॥149॥ ਗਉੜੀ ਪੂਰਬੀ ਮਹਲਾ 5 ॥ ਹੈ ਕੋਈ ਐਸਾ ਹਉਮੈ ਤੋਰੈ ॥ ਇਸੁ ਮੀਠੀ ਤੇ ਇਹੁ ਮਨੁ ਹੋਰੈ ॥1॥ ਰਹਾਉ ॥ ਅਗਿਆਨੀ ਮਾਨੁਖੁ ਭਇਆ ਜੋ ਨਾਹੀ ਸੋ ਲੋਰੈ ॥ ਰੈਣਿ ਅੰਧਾਰੀ ਕਾਰੀਆ ਕਵਨ ਜੁਗਤਿ ਜਿਤੁ ਭੋਰੈ ॥1॥ ਭ੍ਰਮਤੋ ਭ੍ਰਮਤੋ ਹਾਰਿਆ ਅਨਿਕ ਬਿਧੀ ਕਰਿ ਟੋਰੈ ॥ ਕਹੁ ਨਾਨਕ ਕਿਰਪਾ ਭਈ ਸਾਧ

ਸੰਗਤਿ ਨਿਧਿ ਮੋਰੈ ॥2॥33॥150॥ ਗਉੜੀ ਪੂਰਬੀ ਮਹਲਾ 5 ॥ ਚਿੰਤਾਮਣਿ ਕਰੁਣਾਮਏ ॥ ਦੀਨਦਇਆਲਾ ਪਾਰਬ੍ਰਹਮ ॥ ਜਾ ਕੈ ਸਿਮਰਣਿ ਸੁਖ ਭਏ ॥1॥ ਰਹਾਉ ॥ ਅਕਾਲਪੁਰਖ ਅਗਾਧਿ ਬੋਧਿ ॥ ਸੁਨਤ ਜਸੋ ਕੋਟਿ ਅਘ

ਖਏ ॥1॥ ਕਿਰਪਾਨਿਧਿ ਪ੍ਰਭ ਮਇਆ ਧਾਰਿ ॥ ਨਾਨਕ ਹਰਿ ਹਰਿ ਨਾਮੁ ਲਏ ॥2॥34॥151॥ ਗਉੜੀ ਪੂਰਬੀ 4

ਮਹਲਾ 5 ॥ ਮੇਰੇ ਮਨ ਸਰਣਿ ਪ੍ਰਭੂ ਸੁਖ ਪਾਏ ॥ ਜਾ ਦਿਨਿ ਬਿਸਰੈ ਪ੍ਰਾਨ ਸੁਖਦਾਤਾ ਸੋ ਦਿਨੁ ਜਾਤੁ ਅਜਾਏ ॥1॥

ਰਹਾਉ ॥ ਏਕ ਰੈਣਿ ਕੇ ਪਾਹੁਨ ਤੁਮ ਆਏ ਬਹੁ ਜੁਗ ਆਸ ਬਧਾਏ ॥ ਗ੍ਰਿਹ ਮੰਦਰ ਸੰਪੈ ਜੋ ਦੀਸੈ ਜਿਉ ਤਰਵਰ ਕੀ ਛਾਏ ॥ 1॥ ਤਨੁ ਮੇਰਾ ਸੰਪੈ ਸਭ ਮੇਰੀ ਬਾਗ ਮਿਲਖ ਸਭ ਜਾਏ ॥ ਦੇਵਨਹਾਰਾ ਬਿਸਰਿਓ ਠਾਕੁਰੁ ਖਿਨ ਮਹਿ ਹੋਤ

213

ਪਰਾਏ ॥2॥ ਪਹਿਰੈ ਬਾਗਾ ਕਰਿ ਇਸਨਾਨਾ ਚੋਆ ਚੰਦਨ ਲਾਏ ॥ ਨਿਰਭਉ ਨਿਰੰਕਾਰੁ ਨਹੀ ਚੀਨਿਆ ਜਿਉ ਹਸਤੀ ਨਾਵਾਏ ॥3॥ ਜਉ ਹੋਇ ਕ੍ਰਿਪਾਲੁ ਤ ਸਤਿਗੁਰੁ ਮੇਲੈ ਸਭਿ ਸੁਖ ਹਰਿ ਕੈ ਨਾਏ ॥ ਮੁਕਤੁ ਭਇਆ ਬੰਧਨ ਗੁਰਿ ਖੋਲੇ ਜਨ ਨਾਨਕ ਹਰਿ ਗੁਣ ਗਾਏ ॥4॥35॥152॥ ਗਉੜੀ ਪੂਰਬੀ ਮਹਲਾ 5 ॥ ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ ॥ ਰਤਨੁ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥1॥ ਰਹਾਉ ॥

ਜੇਤੇ ਸਾਸ ਗ੍ਰਿਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ ॥ ਜਉ ਹੋਇ ਦਇਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥1॥ ਮੇਰੇ ਮਨ ਨਾਮਿ ਲਇਐ ਜਮ ਬੰਧ ਤੇ ਛੂਟਹਿ ਸਰਬਸੁਖਾ ਸੁਖ ਪਾਈਐ ॥ ਸੇਵਿ ਸੁਆਮੀ ਸਤਿਗੁਰੁ ਦਾਤਾ ਮਨਬੰਛਤ ਫਲ ਪਾਈਐ ॥2॥ ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ ॥

ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥3॥ ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ ॥ ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥4॥36॥153॥ ਗਉੜੀ ਪੂਰਬੀ ਮਹਲਾ 5 ॥ ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥1॥ ਰਹਾਉ ॥ ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ਪਰੈ ਪਰੈ

ਹੀ ਕਉ ਲੁਝੀ ਹੇ ॥1॥ ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ਬੁਰਾ ਭਲਾ ਨਹੀ ਸੁਝੀ ਹੇ ॥2॥

ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣਨਿਧਿ ਨਹੀ ਗਾਇਆ ਮਨੁ ਬਿਖੈ ਹੀ ਮਹਿ ਲੁਝੀ ਹੇ ॥3॥

ਜਾਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧ ਸੰਗਿ ਮਾਇਆ ਤਰੈ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ

॥4॥37॥154॥ ਗਉੜੀ ਪੂਰਬੀ ਮਹਲਾ 5 ॥ ਸਭ ਹੂ ਕੋ ਰਸੁ ਹਰਿ ਹੋ ॥1॥ ਰਹਾਉ ॥ ਕਾਹੂ ਜੋਗ ਕਾਹੂ ਭੋਗ ਕਾਹੂ ਗਿਆਨ ਕਾਹੂ ਧਿਆਨ ਕਾਹੂ ਹੋ ਡੰਡ ਧਰਿ ਹੋ ॥1॥ ਕਾਹੂ ਜਾਪ ਕਾਹੂ ਤਾਪ ਕਾਹੂ ਪੂਜਾ ਹੋਮ ਨੇਮ ਕਾਹੂ ਹੋ ਗਉਨੁ ਕਰਿ ਹੋ ॥2॥ ਕਾਹੂ ਤੀਰ ਕਾਹੂ ਨੀਰ ਕਾਹੂ ਬੇਦ ਬੀਚਾਰ ਨਾਨਕਾ ਭਗਤਿ ਪ੍ਰਿਅ ਹੋ ॥3॥38॥155॥

ਗਉੜੀ ਪੂਰਬੀ ਮਹਲਾ 5 ॥ ਗੁਨ ਕੀਰਤਿ ਨਿਧਿ ਮੋਰੀ ॥1॥ ਰਹਾਉ ॥ ਤੂੰ ਹੀ ਰਸ ਤੂੰ ਹੀ ਜਸ ਤੂੰ ਹੀ ਰੂਪ ਤੂੰ ਹੀ ਰੰਗ ਆਸ ਓਟ ਪ੍ਰਭ ਤੋਰੀ ॥ 1॥ ਤੂੰ ਹੀ ਮਾਨ ਤੂੰ ਹੀ ਧਾਨ ਤੂੰ ਹੀ ਪਤਿ ਤੂੰ ਹੀ ਪ੍ਰਾਨ ਗੁਰਿ ਤੂਟੀ ਲੈ

ਜੋਰੀ ॥2॥ ਤੂੰ ਹੀ ਗ੍ਰਿਹਿ ਤੂੰ ਹੀ ਬਨਿ ਤੂੰ ਹੀ ਗਾਉ ਤੂੰ ਹੀ ਸੁੰਨਿ ਹੈ ਨਾਨਕ ਨੇਰ ਨੇਰੀ ॥3॥39॥156॥

214

ਗਉੜੀ ਪੂਰਬੀ ਮਹਲਾ 5 ॥ ਮਾਤੋ ਹਰਿ ਰੰਗਿ ਮਾਤੋ ॥1॥ ਰਹਾਉ ॥ ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ

ਦਾਨੁ ਕੀਓ ਉਆ ਹੂ ਸਿਉ ਮਨੁ ਰਾਤੋ ॥1॥ ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ਮਨਿ ਓਹੋ ਸੁਖੁ ਜਾਤੋ ॥2॥ ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ਨਾਨਕ ਗੁਰ ਸਬਦਿ ਪਰਾਤੋ ॥3॥40॥157॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਾਲਵਾ ਮਹਲਾ 5 ॥ ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭਇਆਨ ॥1॥ ਰਹਾਉ

॥ ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ

॥1॥ ਹੋਮ ਜਗ ਤੀਰਥ ਕੀਏ ਵਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰੁ ॥2॥ ਸਿਵਪੁਰੀ ਬ੍ਰਹਮ ਇੰਦ੍ਰਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥3॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥4॥1॥158॥ ਰਾਗੁ ਗਉੜੀ ਮਾਲਵਾ ਮਹਲਾ 5 ॥ ਪਾਇਓ ਬਾਲ ਬੁਧਿ ਸੁਖੁ ਰੇ

॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥1॥ ਰਹਾਉ ॥ ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥1॥ ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥2॥

ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ

॥3॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥4॥2॥159॥ ਗਉੜੀ ਮਾਲਵਾ ਮਹਲਾ 5 ॥ ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ

ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥1॥ ਰਹਾਉ ॥

215

ਮਾਨੁ ਅਪਮਾਨੁ ਦੋਊ ਸਮਾਨੇ ਮਸਤਕੁ ਡਾਰਿ ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ ਦੂਖਾ ਰੰਗੁ ਠਾਕੁਰੈ

ਲਾਗਿਓ ॥1॥ ਬਾਸ ਬਾਸ ਰੀ ਏਕੈ ਸੁਆਮੀ ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤਿ ਭ੍ਰਮੁ ਡਾਰਿਓ

ਪੂਰਨ ਸਰਬਾਗਿਓ ॥2॥ ਜੋ ਕਿਛੁ ਕਰਤੈ ਕਾਰਣੁ ਕੀਨੋ ਮਨਿ ਬੁਰੋ ਨ ਲਾਗਿਓ ॥ ਸਾਧ ਸੰਗਤਿ ਪਰਸਾਦਿ ਸੰਤਨ ਕੈ ਸੋਇਓ ਮਨੁ ਜਾਗਿਓ ॥3॥ ਜਨ ਨਾਨਕ ਓੜ ਤੁਹਾਰੀ ਪਰਿਓ ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ ਫਿਰਿ ਦੂਖੁ ਨ ਲਾਗਿਓ ॥4॥3॥160॥ ਗਉੜੀ ਮਾਲਵਾ ਮਹਲਾ 5 ॥ ਪਾਇਆ ਲਾਲੁ ਰਤਨੁ ਮਨਿ ਪਾਇਆ ॥ ਤਨੁ ਸੀਤਲੁ ਮਨੁ ਸੀਤਲੁ ਥੀਆ ਸਤਿਗੁਰ ਸਬਦਿ ਸਮਾਇਆ ॥1॥ ਰਹਾਉ ॥ ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥1॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ ਡੋਲਨ ਤੇ ਅਬ ਚੂਕੇ ॥ ਅਖੁਟੁ ਖਜਾਨਾ ਸਤਿਗੁਰਿ ਦੀਆ ਤੋਟਿ ਨਹੀ ਰੇ ਮੂਕੇ ॥2॥

ਅਚਰਜੁ ਏਕੁ ਸੁਨਹੁ ਰੇ ਭਾਈ ਗੁਰਿ ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ ਤਉ ਬਿਸਰੀ ਤਾਤਿ ਪਰਾਈ ॥3॥ ਕਹਿਓ ਨ ਜਾਈ ਏਹੁ ਅਚੰਭਉ ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ ਸਚ ਭਏ ਬਿਗਾਸਾ ਗੁਰਿ ਨਿਧਾਨੁ ਰਿਦੈ ਲੈ ਰਾਖਿਆ ॥4॥4॥161॥ ਗਉੜੀ ਮਾਲਵਾ ਮਹਲਾ 5 ॥ ਉਬਰਤ ਰਾਜਾ ਰਾਮ ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥1॥ ਰਹਾਉ ॥ ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨ ਹੂੰ ਲਹਿਆ

॥1॥ ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥2॥ ਅਨਿਕ ਬਿਲਾਸ ਕਰਤ ਮਨਮੋਹਨ ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ ਕਬ ਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥3॥ ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥ ਸਾਧ ਸੰਗਤਿ ਜਨਮੁ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥4॥5॥162॥ ਗਉੜੀ ਮਾਲਵਾ ਮਹਲਾ 5 ॥ ਮੋ ਕਉ ਇਹ ਬਿਧਿ ਕੋ ਸਮਝਾਵੈ

॥ ਕਰਤਾ ਹੋਇ ਜਨਾਵੈ ॥1॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ ਜਪ ਤਪ ਕਛੂ ਨ ਸਾਧਾ ॥ ਦਹ ਦਿਸ ਲੈ ਇਹੁ ਮਨੁ ਦਉਰਾਇਓ ਕਵਨ ਕਰਮ ਕਰਿ ਬਾਧਾ ॥1॥ ਮਨ ਤਨ ਧਨ ਭੂਮਿ ਕਾ ਠਾਕੁਰੁ ਹਉ ਇਸ ਕਾ

216

ਇਹੁ ਮੇਰਾ ॥ ਭਰਮ ਮੋਹ ਕਛੁ ਸੂਝਸਿ ਨਾਹੀ ਇਹਿ ਪੈਖਰ ਪਏ ਪੈਰਾ ॥2॥ ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕੁ ਨਿਰੰਜਨੁ ਨਿਰੰਕਾਰੁ ਪ੍ਰਭੁ ਸਭੁ ਕਿਛੁ ਆਪਹਿ ਕਰਤਾ ॥3॥ ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ

॥4॥6॥163॥ ਗਉੜੀ ਮਾਲਵਾ ਮਹਲਾ 5 ॥ ਹਰਿ ਬਿਨੁ ਅਵਰ ਕ੍ਰਿਆ ਸਭ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥1॥ ਰਹਾਉ ॥ ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ

॥ ਆਗੈ ਚਲਣੁ ਅਉਰੁ ਹੈ ਭਾਈ ਊਹਾਂ ਕਾਮਿ ਨ ਆਇਆ ॥1॥ ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ

ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥2॥ ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥3॥ ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥4॥ 7॥164॥ ਗਉੜੀ ਮਾਲਵਾ ਮਹਲਾ 5 ॥ ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥1॥ ਰਹਾਉ ॥ ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥1॥ ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕੁ ਰੂਪਿ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥2॥8॥165॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਾਝ ਮਹਲਾ 5 ॥ ਦੀਨਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ 1

॥ ਭਗਤਿਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥1॥ ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥ 2॥ ਪੋਥੀ ਪੰਡਿਤੁ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥3॥ ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ

217

ਗੁਰ ਕੈ ਪੈਰੇ ਜੀਉ ॥ ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥ ਗੁਰਿ ਮਨ ਕੀ ਆਸ ਪੂਰਾਈ ਜੀਉ ॥4॥ ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ ਸਹਜਿ ਸਮਾਈ ਜੀਉ ॥5॥1॥166॥ ਗਉੜੀ ਮਾਝ ਮਹਲਾ 5 ॥ ਆਉ ਹਮਾਰੈ ਰਾਮ ਪਿਆਰੇ ਜੀਉ ॥ ਰੈਣਿ ਦਿਨਸੁ ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ ਪੈ ਚਰਣਾਰੇ ਜੀਉ

॥ ਤੁਧ ਬਿਨੁ ਕਿਤੁ ਬਿਧਿ ਤਰੀਐ ਜੀਉ ॥1॥ ਸੰਗਿ ਤੁਮਾਰੈ ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ ਸੁਖੁ ਪਰਮਾਨੰਦਾ ਜੀਉ ॥ ਸੇਜ ਸੁਹਾਵੀ ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ ਇਹੁ ਸੁਖੁ ਲਹੀਐ ਜੀਉ ॥2॥

ਚਰਣ ਪਖਾਰਿ ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ ਨਾਮੁ ਜਪਿ ਲੇਵਾ ਜੀਉ

॥ ਬਿਨਉ ਠਾਕੁਰ ਪਹਿ ਕਹੀਐ ਜੀਉ ॥3॥ ਇਛ ਪੁੰਨੀ ਮੇਰੀ ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ ਸਭਿ

ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ ਨਾਨਕ ਸੁਖੁ ਸਹੀਐ ਜੀਉ ॥

4॥2॥167॥ ਗਉੜੀ ਮਾਝ ਮਹਲਾ 5 ॥ ਸੁਣਿ ਸੁਣਿ ਸਾਜਨ ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ ਇਹੁ ਜੀਉ ਭਿ ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥1॥ ਜਿਸੁ ਮਿਲਿਐ

ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ ਸੋ ਹਰਿ ਹਰਿ ਪਾਈ ਜੀਉ ॥ ਸਭੁ ਕਿਛੁ ਪ੍ਰਭ ਕਾ ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ ਸਦ ਬਲਿ ਜਾਈ ਜੀਉ ॥2॥ ਏਹੁ ਨਿਧਾਨੁ ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ ਗੁਣ ਗਾਇਆ ਜੀਉ ॥3॥ ਰਤਨ ਪਦਾਰਥ ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ ਸਚੁ ਵਾਪਾਰਾ ਜੀਉ

॥ ਜਨੁ ਨਾਨਕੁ ਸਦ ਬਲਿਹਾਰਾ ਜੀਉ ॥4॥3॥168॥ ਗਉੜੀ ਮਾਝ ਮਹਲਾ 5 ॥ ਤੂੰ ਮੇਰਾ ਬਹੁ ਮਾਣੁ ਕਰਤੇ ਤੂੰ

2

ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ ਸੁਖਿ ਵਸਾ ਸਚੁ ਸਬਦੁ ਨੀਸਾਣੁ ॥1॥ ਰਹਾਉ ॥ ਸਭੇ ਗਲਾ ਜਾਤੀਆ ਸੁਣਿ ਕੈ ਚੁਪਿ ਕੀਆ ॥ ਕਦ ਹੀ ਸੁਰਤਿ ਨ ਲਧੀਆ ਮਾਇਆ ਮੋਹੜਿਆ ॥1॥ ਦੇਇ ਬੁਝਾਰਤ ਸਾਰਤਾ ਸੇ ਅਖੀ ਡਿਠੜਿਆ ॥

ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥2॥ ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥

218

ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥3॥ ਭਗਤ ਸਚੇ ਦਰਿ ਸੋਹਦੇ ਅਨੰਦੁ ਕਰਹਿ ਦਿਨੁ ਰਾਤਿ

॥ ਰੰਗਿ ਰਤੇ ਪਰਮੇਸੁਰੈ ਜਨੁ ਨਾਨਕੁ ਤਿਨ ਬਲਿ ਜਾਤ ॥4॥4॥169॥ ਗਉੜੀ ਮਾਝ ਮਹਲਾ 5 ॥ ਦੁਖਭੰਜਨੁ ਤੇਰਾ ਨਾਮੁ ਜੀ ਦੁਖਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥1॥ ਰਹਾਉ ॥

ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥1॥

ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥2॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥3॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭੁ ਕਿਛੁ ਪਾਇਆ ਜਨੁ ਨਾਨਕੁ ਸਦ ਬਲਿਹਾਰੁ ॥4॥5॥170॥

ਗਉੜੀ ਮਾਝ ਮਹਲਾ 5 ॥ ਹਰਿ ਰਾਮ ਰਾਮ ਰਾਮ ਰਾਮਾ ॥ ਜਪਿ ਪੂਰਨ ਹੋਏ ਕਾਮਾ ॥1॥ ਰਹਾਉ ॥ ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥1॥ ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥2॥ ਜਿਸੁ ਲੜਿ ਲਗਿਐ

ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥3॥ ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥4॥6॥171॥ ਗਉੜੀ ਮਾਝ

ਮਹਲਾ 5 ॥ ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ

॥1॥ ਰਹਾਉ ॥ ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸੁਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥1॥ ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭੁ ਪਰਵਾਰੁ ॥2॥

ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗੁਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥3॥ ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧ ਨੋ ਮੰਗੈ ਦਾਨੁ ॥4॥7॥172॥

219

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਹਲਾ 9 ਦੁਪਦੇ ॥ ਸਾਧੋ ਮਨ ਕਾ ਮਾਨੁ ਤਿਆਗਹੁ ॥ ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਹੁ ॥1॥ ਰਹਾਉ ॥ ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥1॥ ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥ ਜਨ ਨਾਨਕ ਇਹੁ ਖੇਲੁ ਕਠਿਨੁ ਹੈ ਕਿਨ ਹੂ ਗੁਰਮੁਖਿ ਜਾਨਾ ॥2॥1॥ ਗਉੜੀ ਮਹਲਾ 9 ॥ ਸਾਧੋ ਰਚਨਾ ਰਾਮਿ ਬਨਾਈ ॥

ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥1॥ ਰਹਾਉ ॥ ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥ ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥1॥ ਜੋ ਦੀਸੈ ਸੋ ਸਗਲ ਬਿਨਾਸੈ

ਜਿਉ ਬਾਦਰ ਕੀ ਛਾਈ ॥ ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥2॥2॥ ਗਉੜੀ ਮਹਲਾ 9 ॥ ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮਹਿ ਕਹੁ ਕੈਸੇ ਗੁਨ ਗਾਵੈ

॥1॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗੁ ਦੇਖਿ ਤਾਸਿ ਉਠਿ ਧਾਵੈ ॥1॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜੁ ਤਾਹਿ ਬਿਸਰਾਵੈ ॥ ਜਨ ਨਾਨਕ ਕੋਟਨ ਮਹਿ ਕੋਊ ਭਜਨੁ ਰਾਮ ਕੋ ਪਾਵੈ ॥2॥3॥ ਗਉੜੀ ਮਹਲਾ 9 ॥ ਸਾਧੋ ਇਹੁ ਮਨੁ ਗਹਿਓ ਨ ਜਾਈ ॥

ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥1॥ ਰਹਾਉ ॥ ਕਠਿਨੁ ਕਰੋਧੁ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥1॥ ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥ ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ

॥2॥4॥ ਗਉੜੀ ਮਹਲਾ 9 ॥ ਸਾਧੋ ਗੋਬਿੰਦ ਕੇ ਗੁਨ ਗਾਵਹੁ ॥ ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਹੁ ॥1॥ ਰਹਾਉ ॥ ਪਤਿਤ ਪੁਨੀਤੁ ਦੀਨਬੰਧੁ ਹਰਿ ਸਰਨਿ ਤਾਹਿ ਤੁਮ ਆਵਹੁ ॥ ਗਜ ਕੋ ਤ੍ਰਾਸੁ ਮਿਟਿਓ

ਜਿਹ ਸਿਮਰਤ ਤੁਮ ਕਾਹੇ ਬਿਸਰਾਵਹੁ ॥1॥ ਤਜਿ ਅਭਿਮਾਨੁ ਮੋਹੁ ਮਾਇਆ ਫੁਨਿ ਭਜਨਿ ਰਾਮ ਚਿਤੁ ਲਾਵਹੁ

॥ ਨਾਨਕੁ ਕਹਤੁ ਮੁਕਤਿ ਪੰਥੁ ਇਹੁ ਗੁਰਮੁਖਿ ਹੋਇ ਤੁਮ ਪਾਵਹੁ ॥2॥5॥ ਗਉੜੀ ਮਹਲਾ 9 ॥ ਕੋਊ ਮਾਈ

220

ਭੂਲਿਓ ਮਨੁ ਸਮਝਾਵੈ ॥ ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥1॥ ਰਹਾਉ ॥ ਦੁਰਲਭ

ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹੁ ਮਹਾ ਸੰਕਟ ਬਨੁ ਤਾ ਸਿਉ ਰੁਚਿ ਉਪਜਾਵੈ ॥1॥

ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥2॥6॥ ਗਉੜੀ ਮਹਲਾ 9 ॥ ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹੁ ਗੁਨੁ ਸਿਮਰੈ ਹਰਿ ਕੋ ਨਾਮਾ ॥1॥ ਰਹਾਉ ॥ ਲੋਭੁ ਮੋਹੁ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖੁ ਸੋਗੁ ਪਰਸੈ ਜਿਹ ਨਾਹਿਨ ਸੋ ਮੂਰਤਿ ਹੈ ਦੇਵਾ ॥1॥ ਸੁਰਗੁ ਨਰਕੁ ਅੰਮ੍ਰਿਤੁ ਬਿਖੁ ਏ ਸਮ ਤਿਉ ਕੰਚਨੁ ਅਰੁ ਪੈਸਾ ॥ ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥2॥ ਦੁਖੁ ਸੁਖੁ ਏ ਬਾਧੇ ਜਿਹ ਨਾਹਿਨ ਤਿਹ ਤੁਮ ਜਾਨਹੁ ਗਿਆਨੀ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਇਹ ਬਿਧਿ ਕੋ ਜੋ ਪ੍ਰਾਨੀ ॥3॥7॥ ਗਉੜੀ ਮਹਲਾ 9 ॥ ਮਨ ਰੇ ਕਹਾ ਭਇਓ ਤੈ ਬਉਰਾ

॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥1॥ ਰਹਾਉ ॥ ਜੋ ਤਨੁ ਤੈ ਅਪਨੋ ਕਰਿ ਮਾਨਿਓ

ਅਰੁ ਸੁੰਦਰਿ ਗ੍ਰਿਹ ਨਾਰੀ ॥ ਇਨ ਮਹਿ ਕਛੁ ਤੇਰੋ ਰੇ ਨਾਹਿਨ ਦੇਖਹੁ ਸੋਚਿ ਬਿਚਾਰੀ ॥1॥ ਰਤਨੁ ਜਨਮੁ ਅਪਨੋ ਤੈ

ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਉਂ ਬਿਰਥਾ ਅਉਧ ਸਿਰਾਨੀ ॥2॥ ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰੁ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ

॥3॥8॥ ਗਉੜੀ ਮਹਲਾ 9 ॥ ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨਦਇਆਲੁ ਸਗਲ ਭੈਭੰਜਨੁ ਸਰਨਿ ਤਾਹਿ ਤੁਮ ਪਰੁ ਰੇ ॥1॥ ਰਹਾਉ ॥ ਬੇਦ ਪੁਰਾਨ ਜਾਸੁ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥ ਪਾਵਨ ਨਾਮੁ ਜਗਤ ਮਹਿ ਹਰਿ ਕੋ ਸਿਮਰਿ ਸਿਮਰਿ ਕਸਮਲ ਸਭਿ ਹਰੁ ਰੇ ॥1॥ ਮਾਨਸ ਦੇਹ ਬਹੁਰਿ ਨਹਿ ਪਾਵਹਿ ਕਛੂ ਉਪਾਉ ਮੁਕਤਿ ਕਾ ਕਰੁ ਰੇ

॥ ਨਾਨਕੁ ਕਹਤੁ ਗਾਇ ਕਰੁਣਾਮੈ ਭਵਸਾਗਰ ਕੈ ਪਾਰਿ ਉਤਰੁ ਰੇ ॥2॥9॥ ॥20॥18॥32॥172॥9॥251॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 1 ਅਸਟਪਦੀਆ ॥ ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ ਬਿਖੁ

221

ਮਾਰਿ ॥ ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥ ਗੁਰ ਕੀ ਮਤਿ ਜੀਇ ਆਈ ਕਾਰਿ ॥1॥ ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥1॥ ਰਹਾਉ ॥ ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥ ਲਾਲ ਭਏ ਸੂਹਾ ਰੰਗੁ ਮਾਇਆ ॥ ਨਦਰਿ ਭਈ ਬਿਖੁ ਠਾਕਿ ਰਹਾਇਆ ॥2॥ ਉਲਟ ਭਈ ਜੀਵਤ ਮਰਿ ਜਾਗਿਆ ॥ ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ ਭਾਗਿਆ ॥3॥ ਸਾਦ ਰਹੇ ਬਾਦੰ ਅਹੰਕਾਰਾ ॥

ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ ॥ ਦ੍ਰਿਸਟਿ ਭਈ ਸੁਖੁ ਆਤਮਧਾਰਾ

॥4॥ ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥ ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥5॥ ਗੁਰੁ ਸੇਵੀ ਗੁਰ ਲਾਗਉ ਪਾਇ ॥ ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥6॥ ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ ਕਰਤਾ ਕਰਣਾ ਕਰਤਾ ਜਾਨਾ ॥7॥ ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ ॥ ਕਥਉ ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥8॥1॥ ਗਉੜੀ ਗੁਆਰੇਰੀ ਮਹਲਾ 1 ॥ ਮਨੁ ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥1॥ ਚਤੁਰਾਈ ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥1॥ ਰਹਾਉ ॥ ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥2॥ ਨੀਲ ਅਨੀਲ ਅਗਨਿ ਇਕ ਠਾਈ ॥ ਜਲਿ ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥3॥ ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥4॥ ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥5॥ ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥6॥ ਕੀਰਤਿ ਸੂਰਤਿ ਮੁਕਤਿ ਇਕ ਨਾਈ ॥ ਤਹੀ ਨਿਰੰਜਨੁ ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥7॥ ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ

222

॥ ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ ਨਾਨਕ ਹਰਿ ਭਜੁ ਨੀਤਾ ਨੀਤਿ ॥8॥2॥ ਗਉੜੀ ਗੁਆਰੇਰੀ ਮਹਲਾ 1 ॥

ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥1॥ ਨਿਰਗੁਣ ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥1॥ ਰਹਾਉ ॥ ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥2॥ ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥3॥ ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ

॥ ਜੂਐ ਖੇਲਣੁ ਕਾਚੀ ਸਾਰੀ ॥4॥ ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰ ਵਾਰਿ ॥ ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥5॥ ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਗ੍ਰਹਿ ਅਉਗੁਣ ਸਬਦਿ ਜਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥6॥ ਬਿਨੁ ਨਾਵੈ ਸਭਿ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥7॥ ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੂਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ

ਹਰਿ ਗੁਣ ਗਾਵੈ ॥8॥3॥ ਗਉੜੀ ਗੁਆਰੇਰੀ ਮਹਲਾ 1 ॥ ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥1॥ ਐਸਾ ਜਗੁ ਦੇਖਿਆ ਜੂਆਰੀ ॥

ਸਭਿ ਸੁਖ ਮਾਗੈ ਨਾਮੁ ਬਿਸਾਰੀ ॥1॥ ਰਹਾਉ ॥ ਅਦ੍ਰਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥2॥ ਸੁਖੁ ਮਾਂਗਤ ਦੁਖੁ ਆਗਲ ਹੋਇ

॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥3॥

ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਮੇਟੈ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥4॥ ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ ਨਦਰਿ ਕਰੇ ਤਾ ਬੂਝੈ ਨਾਉ ॥5॥ ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲੁ ਕੁਛਿਤੁ ਬਿਕਰਾਲਾ

॥ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤੁ ਨਾਮੁ ਸਦਾ ਸੁਖੁ ਨਾਲਾ ॥6॥ ਗੁਰਮੁਖਿ ਬੂਝੈ ਏਕ ਲਿਵ ਲਾਏ ॥

ਨਿਜ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥7॥ ਕਥਨੀ

223

ਕਥਉ ਨ ਆਵੈ ਓਰੁ ॥ ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ

ਲਿਵ ਲਾਇ ॥8॥4॥ ਗਉੜੀ ਗੁਆਰੇਰੀ ਮਹਲਾ 1 ॥ ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ ॥1॥ ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥1॥ ਰਹਾਉ ॥ ਦੂਜੀ ਦੁਰਮਤਿ ਆਖੈ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥2॥ ਧਰਣਿ ਗਗਨਿ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ ॥3॥ ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥4॥ ਕਰਿ ਕਿਰਪਾ ਮੇਰਾ ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥5॥ ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥6॥ ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸ ਤੇ ਸਭ ਓਪਤਿ ਹੋਈ ॥7॥ ਰਾਹ ਦੋਵੈ ਖਸਮੁ ਏਕੋ ਜਾਣੁ

॥ ਗੁਰ ਕੈ ਸਬਦਿ ਹੁਕਮੁ ਪਛਾਣੁ ॥8॥ ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥ 9॥5॥

ਗਉੜੀ ਗੁਆਰੇਰੀ ਮਹਲਾ 1 ॥ ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥1॥

ਐਸਾ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥1॥ ਰਹਾਉ ॥ ਜਿਸ ਕੈ ਅੰਤਰਿ ਸਾਚੁ ਵਸਾਵੈ ॥

ਜੋਗ ਜੁਗਤਿ ਕੀ ਕੀਮਤਿ ਪਾਵੈ ॥2॥ ਰਵਿ ਸਸਿ ਏਕੋ ਗ੍ਰਿਹਿ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥3॥

ਏਕ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥4॥ ਭੈ ਰਚਿ ਰਹੈ ਨ ਬਾਹਰਿ ਜਾਇ

॥ ਕੀਮਤਿ ਕਉਣ ਰਹੈ ਲਿਵ ਲਾਇ ॥5॥ ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮਪਦੁ ਪਾਏ ॥6॥

ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥7॥ ਜਪ ਤਪ ਸੰਜਮ ਪਾਠ ਪੁਰਾਣ ॥ ਕਹੁ ਨਾਨਕ ਅਪਰੰਪਰੁ ਮਾਨੁ ॥8॥6॥ ਗਉੜੀ ਗੁਆਰੇਰੀ ਮਹਲਾ 1 ॥ ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ

ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪੁ ਨ ਰੇਖੰ ॥1॥ ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥ 1॥ ਰਹਾਉ ॥ ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ

ਮਨਿ ਭਾਵੈ ॥2॥ ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣੁ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥3॥ ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥

224

4॥ ਨਰੁ ਨਿਹਕੇਵਲੁ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ

॥ 5॥ ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥6॥ ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥7॥ ਜੋ ਦੀਸੈ

ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥8॥7॥ ਗਉੜੀ ਗੁਆਰੇਰੀ ਮਹਲਾ 1 ॥ ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥1॥ ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਧੂਰੀ ॥1॥ ਰਹਾਉ ॥ ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥2॥ ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥3॥ ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥4॥ ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥5॥ ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥6॥ ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥7॥ ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥8॥ ਸਾਚੁ ਰਿਦੈ ਸਚੁ ਪ੍ਰੇਮ ਨਿਵਾਸੁ ॥ ਪ੍ਰਣਵਤਿ ਨਾਨਕੁ ਹਮ ਤਾ ਕੇ ਦਾਸ ॥9॥8॥ ਗਉੜੀ ਗੁਆਰੇਰੀ ਮਹਲਾ 1 ॥ ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥1॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥1॥ ਰਹਾਉ

॥ ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ

॥2॥ ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ

॥3॥ ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ

॥4॥ ਭੂਲੋ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥5॥

ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ

॥6॥ ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥7॥ ਆਪੇ

225

ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥8॥ ਬੂਡਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੂਖਿ ਪਚੈ ਦੁਖੁ ਹੋਈ ॥9॥ ਜਨਮੇਜੈ ਗੁਰ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥10॥ ਕੰਸੁ ਕੇਸਿ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨ ਰਾਖੈ ਕੋਈ ॥11॥ ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥12॥9॥

ਗਉੜੀ ਗੁਆਰੇਰੀ ਮਹਲਾ 1 ॥ ਚੋਆ ਚੰਦਨੁ ਅੰਕਿ ਚੜਾਵਉ ॥ ਪਾਟ ਪਟੰਬਰ ਪਹਿਰਿ ਹਢਾਵਉ ॥ ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥1॥ ਕਿਆ ਪਹਿਰਉ ਕਿਆ ਓਢਿ ਦਿਖਾਵਉ ॥ ਬਿਨੁ ਜਗਦੀਸ ਕਹਾ ਸੁਖੁ ਪਾਵਉ

॥1॥ ਰਹਾਉ ॥ ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥ ਲਾਲ ਨਿਹਾਲੀ ਫੂਲ ਗੁਲਾਲਾ ॥ ਬਿਨੁ ਜਗਦੀਸ ਕਹਾ ਸੁਖੁ ਭਾਲਾ ॥2॥ ਨੈਨ ਸਲੋਨੀ ਸੁੰਦਰਿ ਨਾਰੀ ॥ ਖੋੜ ਸੀਗਾਰ ਕਰੈ ਅਤਿ ਪਿਆਰੀ ॥ ਬਿਨੁ ਜਗਦੀਸ ਭਜੇ ਨਿਤ ਖੁਆਰੀ ॥3॥ ਦਰ ਘਰ ਮਹਲਾ ਸੇਜ ਸੁਖਾਲੀ ॥ ਅਹਿਨਿਸਿ ਫੂਲ ਬਿਛਾਵੈ ਮਾਲੀ ॥ ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥4॥ ਹੈਵਰ ਗੈਵਰ ਨੇਜੇ ਵਾਜੇ ॥ ਲਸਕਰ ਨੇਬ ਖਵਾਸੀ ਪਾਜੇ ॥ ਬਿਨੁ ਜਗਦੀਸ ਝੂਠੇ ਦਿਵਾਜੇ

॥5॥ ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥ ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥ ਬਿਨੁ ਜਗਦੀਸ ਕਹਾ ਸਚੁ ਪਾਵਉ ॥6॥ ਖਾਨੁ ਮਲੂਕੁ ਕਹਾਵਉ ਰਾਜਾ ॥ ਅਬੇ ਤਬੇ ਕੂੜੇ ਹੈ ਪਾਜਾ ॥ ਬਿਨੁ ਗੁਰ ਸਬਦ ਨ ਸਵਰਸਿ ਕਾਜਾ

॥ 7॥ ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥ ਗੁਰਮਤਿ ਜਾਨਿਆ ਰਿਦੈ ਮੁਰਾਰੀ ॥ ਪ੍ਰਣਵਤਿ ਨਾਨਕੁ ਸਰਣਿ ਤੁਮਾਰੀ ॥8॥10॥ ਗਉੜੀ ਗੁਆਰੇਰੀ ਮਹਲਾ 1 ॥ ਸੇਵਾ ਏਕ ਨ ਜਾਨਸਿ ਅਵਰੇ ॥ ਪਰਪੰਚ ਬਿਆਧਿ ਤਿਆਗੈ

ਕਵਰੇ ॥ ਭਾਇ ਮਿਲੈ ਸਚੁ ਸਾਚੈ ਸਚੁ ਰੇ ॥1॥ ਐਸਾ ਰਾਮ ਭਗਤੁ ਜਨੁ ਹੋਈ ॥ ਹਰਿ ਗੁਣ ਗਾਇ ਮਿਲੈ ਮਲੁ ਧੋਈ ॥1॥ ਰਹਾਉ ॥ ਊਂਧੋ ਕਵਲੁ ਸਗਲ ਸੰਸਾਰੈ ॥ ਦੁਰਮਤਿ ਅਗਨਿ ਜਗਤੁ ਪਰਜਾਰੈ ॥ ਸੋ ਉਬਰੈ ਗੁਰ ਸਬਦੁ ਬੀਚਾਰੈ ॥2॥ ਭ੍ਰਿੰਗੁ ਪਤੰਗੁ ਕੁੰਚਰੁ ਅਰੁ ਮੀਨਾ ॥ ਮਿਰਗੁ ਮਰੈ ਸਹਿ ਅਪੁਨਾ ਕੀਨਾ ॥ ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥3॥ ਕਾਮੁ ਚਿਤੈ ਕਾਮਣਿ ਹਿਤਕਾਰੀ ॥ ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥ ਪਤਿ ਮਤਿ ਖੋਵਹਿ ਨਾਮੁ

226

ਵਿਸਾਰੀ ॥4॥ ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥5॥ ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥6॥ ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥7॥ ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥8॥11॥ ਗਉੜੀ ਗੁਆਰੇਰੀ ਮਹਲਾ 1 ॥ ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥1॥ ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥1॥ ਰਹਾਉ ॥ ਚੋਆ ਚੰਦਨੁ ਅਗਰ ਕਪੂਰੁ ॥ ਮਾਇਆ ਮਗਨੁ ਪਰਮਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥2॥ ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ

॥3॥ ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥4॥

ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥5॥ ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥6॥ ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥7॥ ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥8॥ 12॥ ਗਉੜੀ ਗੁਆਰੇਰੀ ਮਹਲਾ 1 ॥ ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥1॥ ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮਪਦੁ ਪਾਈਐ ॥1॥ ਰਹਾਉ

॥ ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥2॥ ਹਉਮੈ ਨਿਵਰੈ ਗੁਰ ਸਬਦੁ ਵੀਚਾਰੈ

॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥3॥ ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮਗਤਿ ਪਾਵਹਿ ॥4॥ ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥5॥ ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥6॥ ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ

227

ਗੁਣ ਗਾਹੀ ॥7॥ ਹਉਮੈ ਬੰਧਨ ਬੰਧਿ ਭਵਾਵੈ ॥ ਨਾਨਕ ਰਾਮ ਭਗਤਿ ਸੁਖੁ ਪਾਵੈ ॥8॥13॥ ਗਉੜੀ ਗੁਆਰੇਰੀ ਮਹਲਾ 1 ॥ ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥ ਬ੍ਰਹਮ ਕਮਲ ਪਇਆਲਿ ਨ ਪਾਇਆ ॥ ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥1॥ ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥1॥

ਰਹਾਉ ॥ ਮਾਇਆ ਮੋਹੇ ਦੇਵੀ ਸਭਿ ਦੇਵਾ ॥ ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥ ਓਹੁ ਅਬਿਨਾਸੀ ਅਲਖੁ ਅਭੇਵਾ

॥2॥ ਸੁਲਤਾਨ ਖਾਨ ਬਾਦਿਸਾਹ ਨਹੀ ਰਹਨਾ ॥ ਨਾਮਹੁ ਭੂਲੇ ਜਮ ਕਾ ਦੁਖੁ ਸਹਨਾ ॥ ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥3॥ ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥ ਸਾਹ ਮਰਹਿ ਸੰਚਹਿ ਮਾਇਆ ਦਾਮ ॥ ਮੈ ਧਨੁ ਦੀਜੈ ਹਰਿ ਅੰਮ੍ਰਿਤੁ ਨਾਮੁ ॥4॥ ਰਯਤਿ ਮਹਰ ਮੁਕਦਮ ਸਿਕਦਾਰੈ ॥ ਨਿਹਚਲੁ ਕੋਇ ਨ ਦਿਸੈ ਸੰਸਾਰੈ ॥ ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥5॥ ਨਿਹਚਲੁ ਏਕੁ ਸਚਾ ਸਚੁ ਸੋਈ ॥ ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥ ਓਹੁ ਗੁਰਮੁਖਿ

ਜਾਪੈ ਤਾਂ ਪਤਿ ਹੋਈ ॥6॥ ਕਾਜੀ ਸੇਖ ਭੇਖ ਫਕੀਰਾ ॥ ਵਡੇ ਕਹਾਵਹਿ ਹਉਮੈ ਤਨਿ ਪੀਰਾ ॥ ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥7॥ ਕਾਲੁ ਜਾਲੁ ਜਿਹਵਾ ਅਰੁ ਨੈਣੀ ॥ ਕਾਨੀ ਕਾਲੁ ਸੁਣੈ ਬਿਖੁ ਬੈਣੀ ॥ ਬਿਨੁ ਸਬਦੈ ਮੂਠੇ ਦਿਨੁ ਰੈਣੀ ॥8॥ ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥ ਨਾਨਕ ਗੁਰਮੁਖਿ ਸਬਦਿ ਸਮਾਇ ॥9 ॥14॥ ਗਉੜੀ ਗੁਆਰੇਰੀ ਮਹਲਾ 1 ॥ ਬੋਲਹਿ ਸਾਚੁ ਮਿਥਿਆ ਨਹੀ ਰਾਈ ॥ ਚਾਲਹਿ ਗੁਰਮੁਖਿ

ਹੁਕਮਿ ਰਜਾਈ ॥ ਰਹਹਿ ਅਤੀਤ ਸਚੇ ਸਰਣਾਈ ॥1॥ ਸਚ ਘਰਿ ਬੈਸੈ ਕਾਲੁ ਨ ਜੋਹੈ ॥ ਮਨਮੁਖ ਕਉ ਆਵਤ ਜਾਵਤ ਦੁਖੁ ਮੋਹੈ ॥1॥ ਰਹਾਉ ॥ ਅਪਿਉ ਪੀਅਉ ਅਕਥੁ ਕਥਿ ਰਹੀਐ ॥ ਨਿਜ ਘਰਿ ਬੈਸਿ ਸਹਜ ਘਰੁ ਲਹੀਐ

॥ ਹਰਿ ਰਸਿ ਮਾਤੇ ਇਹੁ ਸੁਖੁ ਕਹੀਐ ॥2॥ ਗੁਰਮਤਿ ਚਾਲ ਨਿਹਚਲ ਨਹੀ ਡੋਲੈ ॥ ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ ਪੀਵੈ ਅੰਮ੍ਰਿਤੁ ਤਤੁ ਵਿਰੋਲੈ ॥3॥ ਸਤਿਗੁਰੁ ਦੇਖਿਆ ਦੀਖਿਆ ਲੀਨੀ ॥ ਮਨੁ ਤਨੁ ਅਰਪਿਓ ਅੰਤਰਗਤਿ ਕੀਨੀ ॥ ਗਤਿ ਮਿਤਿ ਪਾਈ ਆਤਮੁ ਚੀਨੀ ॥4॥ ਭੋਜਨੁ ਨਾਮੁ ਨਿਰੰਜਨ ਸਾਰੁ ॥ ਪਰਮਹੰਸੁ ਸਚੁ ਜੋਤਿ ਅਪਾਰ ॥

ਜਹ ਦੇਖਉ ਤਹ ਏਕੰਕਾਰੁ ॥5॥ ਰਹੈ ਨਿਰਾਲਮੁ ਏਕਾ ਸਚੁ ਕਰਣੀ ॥ ਪਰਮਪਦੁ ਪਾਇਆ ਸੇਵਾ ਗੁਰ ਚਰਣੀ ॥

ਮਨ ਤੇ ਮਨੁ ਮਾਨਿਆ ਚੂਕੀ ਅਹੰ ਭ੍ਰਮਣੀ ॥6॥ ਇਨ ਬਿਧਿ ਕਉਣੁ ਕਉਣੁ ਨਹੀ ਤਾਰਿਆ ॥ ਹਰਿ ਜਸਿ ਸੰਤ ਭਗਤ

228

ਨਿਸਤਾਰਿਆ ॥ ਪ੍ਰਭ ਪਾਏ ਹਮ ਅਵਰੁ ਨ ਭਾਰਿਆ ॥7॥ ਸਾਚ ਮਹਲਿ ਗੁਰਿ ਅਲਖੁ ਲਖਾਇਆ ॥ ਨਿਹਚਲੁ ਮਹਲੁ ਨਹੀ ਛਾਇਆ ਮਾਇਆ ॥ ਸਾਚਿ ਸੰਤੋਖੇ ਭਰਮੁ ਚੁਕਾਇਆ ॥8॥ ਜਿਨ ਕੈ ਮਨਿ ਵਸਿਆ ਸਚੁ ਸੋਈ ॥

ਤਿਨ ਕੀ ਸੰਗਤਿ ਗੁਰਮੁਖਿ ਹੋਈ ॥ ਨਾਨਕ ਸਾਚਿ ਨਾਮਿ ਮਲੁ ਖੋਈ ॥9॥15॥ ਗਉੜੀ ਗੁਆਰੇਰੀ ਮਹਲਾ 1

॥ ਰਾਮ ਨਾਮਿ ਚਿਤੁ ਰਾਪੈ ਜਾ ਕਾ ॥ ਉਪਜੰਪਿ ਦਰਸਨੁ ਕੀਜੈ ਤਾ ਕਾ ॥1॥ ਰਾਮੁ ਨ ਜਪਹੁ ਅਭਾਗੁ ਤੁਮਾਰਾ ॥

ਜੁਗਿ ਜੁਗਿ ਦਾਤਾ ਪ੍ਰਭੁ ਰਾਮੁ ਹਮਾਰਾ ॥1॥ ਰਹਾਉ ॥ ਗੁਰਮਤਿ ਰਾਮੁ ਜਪੈ ਜਨੁ ਪੂਰਾ ॥ ਤਿਤੁ ਘਟਿ ਅਨਹਤ ਬਾਜੇ ਤੂਰਾ ॥2॥ ਜੋ ਜਨ ਰਾਮ ਭਗਤਿ ਹਰਿ ਪਿਆਰਿ ॥ ਸੇ ਪ੍ਰਭਿ ਰਾਖੇ ਕਿਰਪਾ ਧਾਰਿ ॥3॥ ਜਿਨ ਕੈ ਹਿਰਦੈ

ਹਰਿ ਹਰਿ ਸੋਈ ॥ ਤਿਨ ਕਾ ਦਰਸੁ ਪਰਸਿ ਸੁਖੁ ਹੋਈ ॥4॥ ਸਰਬ ਜੀਆ ਮਹਿ ਏਕੋ ਰਵੈ ॥ ਮਨਮੁਖਿ

ਅਹੰਕਾਰੀ ਫਿਰਿ ਜੂਨੀ ਭਵੈ ॥5॥ ਸੋ ਬੂਝੈ ਜੋ ਸਤਿਗੁਰੁ ਪਾਏ ॥ ਹਉਮੈ ਮਾਰੇ ਗੁਰ ਸਬਦੇ ਪਾਏ ॥6॥ ਅਰਧ

ਉਰਧ ਕੀ ਸੰਧਿ ਕਿਉ ਜਾਨੈ ॥ ਗੁਰਮੁਖਿ ਸੰਧਿ ਮਿਲੈ ਮਨੁ ਮਾਨੈ ॥7॥ ਹਮ ਪਾਪੀ ਨਿਰਗੁਣ ਕਉ ਗੁਣੁ ਕਰੀਐ

॥ ਪ੍ਰਭ ਹੋਇ ਦਇਆਲੁ ਨਾਨਕ ਜਨ ਤਰੀਐ ॥8॥16॥ ਸੋਲਹ ਅਸਟਪਦੀਆ ਗੁਆਰੇਰੀ ਗਉੜੀ ਕੀਆ ॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਮਹਲਾ 1 ਅਸਟਪਦੀਆ ॥ ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥ ਅਹਿਨਿਸਿ ਪਾਲਹਿ ਰਾਖਿ ਲੇਹਿ ਆਤਮਸੁਖੁ ਧਾਰਾ ॥1॥ ਇਤ ਉਤ ਰਾਖਹੁ ਦੀਨਦਇਆਲਾ ॥ ਤਉ ਸਰਣਾਗਤਿ ਨਦਰਿ ਨਿਹਾਲਾ ॥1॥

ਰਹਾਉ ॥ ਜਹ ਦੇਖਉ ਤਹ ਰਵਿ ਰਹੇ ਰਖੁ ਰਾਖਨਹਾਰਾ ॥ ਤੂੰ ਦਾਤਾ ਭੁਗਤਾ ਤੂੰ ਹੈ ਤੂੰ ਪ੍ਰਾਣ ਅਧਾਰਾ ॥2॥ ਕਿਰਤੁ ਪਇਆ ਅਧ ਊਰਧੀ ਬਿਨੁ ਗਿਆਨ ਬੀਚਾਰਾ ॥ ਬਿਨੁ ਉਪਮਾ ਜਗਦੀਸ ਕੀ ਬਿਨਸੈ ਨ ਅੰਧਿਆਰਾ ॥3॥ ਜਗੁ ਬਿਨਸਤ ਹਮ ਦੇਖਿਆ ਲੋਭੇ ਅਹੰਕਾਰਾ ॥ ਗੁਰ ਸੇਵਾ ਪ੍ਰਭੁ ਪਾਇਆ ਸਚੁ ਮੁਕਤਿ ਦੁਆਰਾ ॥4॥ ਨਿਜ ਘਰਿ ਮਹਲੁ ਅਪਾਰ ਕੋ ਅਪਰੰਪਰੁ ਸੋਈ ॥ ਬਿਨੁ ਸਬਦੈ ਥਿਰੁ ਕੋ ਨਹੀ ਬੂਝੈ ਸੁਖੁ ਹੋਈ ॥5॥ ਕਿਆ ਲੈ ਆਇਆ ਲੇ ਜਾਇ ਕਿਆ ਫਾਸਹਿ ਜਮ ਜਾਲਾ ॥ ਡੋਲੁ ਬਧਾ ਕਸਿ ਜੇਵਰੀ ਆਕਾਸਿ ਪਤਾਲਾ ॥6॥ ਗੁਰਮਤਿ ਨਾਮੁ ਨ ਵੀਸਰੈ ਸਹਜੇ ਪਤਿ ਪਾਈਐ ॥

ਅੰਤਰਿ ਸਬਦੁ ਨਿਧਾਨੁ ਹੈ ਮਿਲਿ ਆਪੁ ਗਵਾਈਐ ॥7॥ ਨਦਰਿ ਕਰੇ ਪ੍ਰਭੁ ਆਪਣੀ ਗੁਣ ਅੰਕਿ ਸਮਾਵੈ ॥ ਨਾਨਕ

229

ਮੇਲੁ ਨ ਚੂਕਈ ਲਾਹਾ ਸਚੁ ਪਾਵੈ ॥8॥1॥17॥ ਗਉੜੀ ਬੈਰਾਗਣਿ ਮਹਲਾ 1 ॥ ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥1॥ ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ

॥ ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥1॥ ਰਹਾਉ ॥ ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥2॥ ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ

॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥3॥ ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥4॥ ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ

ਅਪੁਨੋ ਨਹੀ ਭਾਇਆ ॥5॥ ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥6॥ ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ

॥7॥ ਇਸੁ ਪਦੁ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰੁ ਅਪਾਰਾ ॥8॥ ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥9॥2॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 3 ਅਸਟਪਦੀਆ ॥ ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥1॥

ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥1॥ ਰਹਾਉ ॥ ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥2॥ ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ

॥3॥ ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥4॥ ਸਤਿਗੁਰਿ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥5॥ ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥6॥ ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥7॥ ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ

ਰਹੈ ਸਮਾਇ ॥8॥1॥ ਗਉੜੀ ਗੁਆਰੇਰੀ ਮਹਲਾ 3 ॥ ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ

ਉਰਧਾਰਾ ॥ ਗੁਰਮੁਖਿ ਸੋਭਾ ਸਾਚ ਦੁਆਰਾ ॥1॥ ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ

230

॥1॥ ਰਹਾਉ ॥ ਗੁਰਮੁਖਿ ਵਿਚਹੁ ਹਉਮੈ ਜਾਇ ॥ ਗੁਰਮੁਖਿ ਮੈਲੁ ਨ ਲਾਗੈ ਆਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥2॥ ਗੁਰਮੁਖਿ ਕਰਮ ਧਰਮ ਸੁਚਿ ਹੋਈ ॥ ਗੁਰਮੁਖਿ ਅਹੰਕਾਰੁ ਜਲਾਏ ਦੋਈ ॥ ਗੁਰਮੁਖਿ ਨਾਮਿ ਰਤੇ ਸੁਖੁ ਹੋਈ ॥3॥ ਆਪਣਾ ਮਨੁ ਪਰਬੋਧਹੁ ਬੂਝਹੁ ਸੋਈ ॥ ਲੋਕ ਸਮਝਾਵਹੁ ਸੁਣੇ ਨ ਕੋਈ ॥ ਗੁਰਮੁਖਿ ਸਮਝਹੁ ਸਦਾ ਸੁਖੁ ਹੋਈ ॥4॥ ਮਨਮੁਖਿ ਡੰਫੁ ਬਹੁਤੁ ਚਤੁਰਾਈ ॥ ਜੋ ਕਿਛੁ ਕਮਾਵੈ ਸੁ ਥਾਇ ਨ ਪਾਈ ॥ ਆਵੈ ਜਾਵੈ ਠਉਰ ਨ ਕਾਈ ॥5॥ ਮਨਮੁਖ ਕਰਮ ਕਰੇ ਬਹੁਤੁ ਅਭਿਮਾਨਾ ॥ ਬਗ ਜਿਉ ਲਾਇ ਬਹੈ ਨਿਤ ਧਿਆਨਾ ॥ ਜਮਿ ਪਕੜਿਆ ਤਬ ਹੀ ਪਛੁਤਾਨਾ ॥6॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗੁਰ ਪਰਸਾਦੀ ਮਿਲੈ ਹਰਿ ਸੋਈ ॥ ਗੁਰੁ ਦਾਤਾ ਜੁਗ ਚਾਰੇ ਹੋਈ ॥7॥ ਗੁਰਮੁਖਿ ਜਾਤਿ ਪਤਿ ਨਾਮੇ ਵਡਿਆਈ ॥ ਸਾਇਰ ਕੀ ਪੁਤ੍ਰੀ ਬਿਦਾਰਿ ਗਵਾਈ ॥ ਨਾਨਕ ਬਿਨੁ ਨਾਵੈ ਝੂਠੀ ਚਤੁਰਾਈ ॥8॥2॥ ਗਉੜੀ ਗੁਆਰੇਰੀ ਮਹਲਾ 3 ॥ ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ

॥ ਪੂਰੈ ਗੁਰਿ ਸਭ ਸੋਝੀ ਪਾਈ ॥ ਐਥੈ ਅਗੈ ਹਰਿ ਨਾਮੁ ਸਖਾਈ ॥1॥ ਰਾਮੁ ਪੜਹੁ ਮਨਿ ਕਰਹੁ ਬੀਚਾਰੁ ॥ ਗੁਰ ਪਰਸਾਦੀ ਮੈਲੁ ਉਤਾਰੁ ॥1॥ ਰਹਾਉ ॥ ਵਾਦਿ ਵਿਰੋਧਿ ਨ ਪਾਇਆ ਜਾਇ ॥ ਮਨੁ ਤਨੁ ਫੀਕਾ ਦੂਜੈ ਭਾਇ ॥ ਗੁਰ ਕੈ ਸਬਦਿ ਸਚਿ ਲਿਵ ਲਾਇ ॥2॥ ਹਉਮੈ ਮੈਲਾ ਇਹੁ ਸੰਸਾਰਾ ॥ ਨਿਤ ਤੀਰਥਿ ਨਾਵੈ ਨ ਜਾਇ ਅਹੰਕਾਰਾ ॥

ਬਿਨੁ ਗੁਰ ਭੇਟੇ ਜਮੁ ਕਰੇ ਖੁਆਰਾ ॥3॥ ਸੋ ਜਨੁ ਸਾਚਾ ਜਿ ਹਉਮੈ ਮਾਰੈ ॥ ਗੁਰ ਕੈ ਸਬਦਿ ਪੰਚ ਸੰਘਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥4॥ ਮਾਇਆ ਮੋਹਿ ਨਟਿ ਬਾਜੀ ਪਾਈ ॥ ਮਨਮੁਖ ਅੰਧ ਰਹੇ ਲਪਟਾਈ ॥ ਗੁਰਮੁਖਿ

ਅਲਿਪਤ ਰਹੇ ਲਿਵ ਲਾਈ ॥5॥ ਬਹੁਤੇ ਭੇਖ ਕਰੈ ਭੇਖਧਾਰੀ ॥ ਅੰਤਰਿ ਤਿਸਨਾ ਫਿਰੈ ਅਹੰਕਾਰੀ ॥ ਆਪੁ ਨ ਚੀਨੈ ਬਾਜੀ ਹਾਰੀ ॥6॥ ਕਾਪੜ ਪਹਿਰਿ ਕਰੇ ਚਤੁਰਾਈ ॥ ਮਾਇਆ ਮੋਹਿ ਅਤਿ ਭਰਮਿ ਭੁਲਾਈ ॥ ਬਿਨੁ ਗੁਰ ਸੇਵੇ ਬਹੁਤੁ ਦੁਖੁ ਪਾਈ ॥7॥ ਨਾਮਿ ਰਤੇ ਸਦਾ ਬੈਰਾਗੀ ॥ ਗ੍ਰਿਹੀ ਅੰਤਰਿ ਸਾਚਿ ਲਿਵ ਲਾਗੀ ॥ ਨਾਨਕ ਸਤਿਗੁਰੁ ਸੇਵਹਿ ਸੇ ਵਡਭਾਗੀ ॥8॥3॥ ਗਉੜੀ ਗੁਆਰੇਰੀ ਮਹਲਾ 3 ॥ ਬ੍ਰਹਮਾ ਮੂਲੁ ਵੇਦ ਅਭਿਆਸਾ ॥ ਤਿਸ ਤੇ ਉਪਜੇ ਦੇਵ ਮੋਹ ਪਿਆਸਾ ॥ ਤ੍ਰੈ ਗੁਣ ਭਰਮੇ ਨਾਹੀ ਨਿਜ ਘਰਿ ਵਾਸਾ ॥1॥ ਹਮ ਹਰਿ ਰਾਖੇ ਸਤਿਗੁਰੂ ਮਿਲਾਇਆ

॥ ਅਨਦਿਨੁ ਭਗਤਿ ਹਰਿ ਨਾਮੁ ਦ੍ਰਿੜਾਇਆ ॥1॥ ਰਹਾਉ ॥ ਤ੍ਰੈ ਗੁਣ ਬਾਣੀ ਬ੍ਰਹਮ ਜੰਜਾਲਾ ॥ ਪੜਿ ਵਾਦੁ

231

ਵਖਾਣਹਿ ਸਿਰਿ ਮਾਰੇ ਜਮਕਾਲਾ ॥ ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥2॥ ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥3॥ ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥4॥ ਗੁਰਮੁਖਿ

ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥5॥ ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥6॥ ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥7॥ ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ

ਮਾਰਿ ਬ੍ਰਹਮ ਮਿਲਾਇਆ ॥8॥4॥ ਗਉੜੀ ਗੁਆਰੇਰੀ ਮਹਲਾ 3 ॥ ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥1॥ ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥

ਮਨਮੁਖ ਖਾਧੇ ਦੂਜੈ ਭਾਇ ॥1॥ ਰਹਾਉ ॥ ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥2॥ ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥3॥ ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥4॥ ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥5॥ ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥6॥ ਸਤਿਗੁਰੂ ਸੇਵੇ ਸੋ ਫਲੁ ਪਾਏ ॥

ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦਬਾਣੀ ਸਬਦੁ ਵਜਾਏ ॥7॥ ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥8॥5॥ ਗਉੜੀ ਗੁਆਰੇਰੀ ਮਹਲਾ 3 ॥ ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ

॥1॥ ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜਧੁਨਿ ਉਪਜੈ ਹਰਿ ਲਿਵ ਲਾਇ ॥1॥ ਰਹਾਉ ॥ ਤ੍ਰੈ ਗੁਣ ਕਾਲੈ ਕੀ

232

ਸਿਰਿ ਕਾਰਾ ॥ ਨਾਮੁ ਨ ਚੇਤਹਿ ਉਪਾਵਣਹਾਰਾ ॥ ਮਰਿ ਜੰਮਹਿ ਫਿਰਿ ਵਾਰੋ ਵਾਰਾ ॥2॥ ਅੰਧੇ ਗੁਰੂ ਤੇ ਭਰਮੁ ਨ ਜਾਈ

॥ ਮੂਲੁ ਛੋਡਿ ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ ਬਿਖੁ ਮਾਹਿ ਸਮਾਈ ॥3॥ ਮਾਇਆ ਕਰਿ ਮੂਲੁ ਜੰਤ੍ਰ ਭਰਮਾਏ

॥ ਹਰਿ ਜੀਉ ਵਿਸਰਿਆ ਦੂਜੈ ਭਾਏ ॥ ਜਿਸੁ ਨਦਰਿ ਕਰੇ ਸੋ ਪਰਮਗਤਿ ਪਾਏ ॥4॥ ਅੰਤਰਿ ਸਾਚੁ ਬਾਹਰਿ ਸਾਚੁ ਵਰਤਾਏ ॥ ਸਾਚੁ ਨ ਛਪੈ ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ ਸਹਜਿ ਸੁਭਾਏ ॥5॥ ਗੁਰਮੁਖਿ ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ ਮੇਲਿ ਮਿਲਾਏ ॥6॥ ਸਤਿਗੁਰੁ ਦਾਤਾ ਸਬਦੁ ਸੁਣਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਪੂਰੇ ਗੁਰ ਤੇ ਸੋਝੀ ਪਾਏ ॥7॥ ਆਪੇ ਕਰਤਾ ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥ ਨਾਨਕ ਗੁਰਮੁਖਿ ਬੂਝੈ ਕੋਈ ॥8॥6॥ ਗਉੜੀ ਗੁਆਰੇਰੀ ਮਹਲਾ 3 ॥ ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥

ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥1॥ ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮਪਦੁ ਸੂਖਾ ॥1॥ ਰਹਾਉ ॥ ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥2॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ

ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥3॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ

॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ

॥4॥ ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥

ਨਾਮੁ ਰਤਨੁ ਸਭਿ ਜਗ ਮਹਿ ਲੋਇ ॥5॥ ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ

॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥6॥ ਹਉਮੈ ਮਮਤਾ ਦੁਰਮਤਿ ਦੁਖ

ਨਾਸੁ ॥ ਜਬ ਹਿਰਦੈ ਰਾਮ ਨਾਮੁ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥7॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ

॥ ਨਾਨਕ ਸਹਜੇ ਸਾਚਿ ਸਮਾਏ ॥8॥7॥ ਗਉੜੀ ਗੁਆਰੇਰੀ ਮਹਲਾ 3 ॥ ਮਨ ਹੀ ਮਨੁ ਸਵਾਰਿਆ ਭੈ ਸਹਜਿ

233

ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥1॥ ਸਤਿਗੁਰਿ ਸੇਵਿਐ

ਜਾਇ ਅਭਿਮਾਨੁ ॥ ਗੋਵਿੰਦੁ ਪਾਈਐ ਗੁਣੀਨਿਧਾਨੁ ॥1॥ ਰਹਾਉ ॥ ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥

ਮੇਰਾ ਪ੍ਰਭੁ ਨਿਰਮਲਾ ਸਭਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥2॥ ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥3॥ ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥4॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥5॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥6॥ ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥7॥ ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥8॥8॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਬੈਰਾਗਣਿ ਮਹਲਾ 3 ਅਸਟਪਦੀ ॥ ਸਤਿਗੁਰ ਤੇ ਜੋ ਮੁਹ ਫੇਰਹਿ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥1॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਿਸੰਗਤਿ ਮੇਲਾਇ ਪ੍ਰਭ

ਹਰਿ ਹਿਰਦੈ ਹਰਿ ਗੁਣ ਸਾਰਿ ॥1॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥2॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥3॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥

ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥4॥ ਸਤਿਗੁਰ ਤੇ ਜੋ ਮੁਹ ਫੇਰਹਿ ਓਇ ਭ੍ਰਮਦੇ ਨਾ ਟਿਕੰਨਿ

॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥5॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥6॥ ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ

234

ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥7॥ ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥8॥1॥9॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਮਹਲਾ 4 ਕਰਹਲੇ ॥ ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥1॥ ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥1॥ ਰਹਾਉ ॥

ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮੁ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥2॥ ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ

॥3॥ ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥4॥ ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥5॥ ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥6॥ ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥7॥ ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਜੁ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥8॥ ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥9॥ ਮਨ ਕਰਹਲਾ ਗੁਰੁ ਮੰਨਿਆ ਗੁਰਮੁਖਿ

ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥10॥1॥ ਗਉੜੀ ਪੂਰਬੀ ਮਹਲਾ 4 ॥ ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥1॥

ਮਨ ਕਰਹਲਾ ਗੁਰੁ ਗੋਵਿੰਦੁ ਸਮਾਲਿ ॥1॥ ਰਹਾਉ ॥ ਮਨ ਕਰਹਲਾ ਵੀਚਾਰੀਆ ਮਨਮੁਖੁ ਫਾਥਿਆ ਮਹਾ ਜਾਲਿ ॥

ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥2॥ ਮਨ ਕਰਹਲਾ ਮੇਰੇ ਪਿਆਰਿਆ ਸਤਿਸੰਗਤਿ ਸਤਿਗੁਰੁ ਭਾਲਿ ॥ ਸਤਿਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥3॥ ਮਨ ਕਰਹਲਾ ਵਡਭਾਗੀਆ

235

ਹਰਿ ਏਕ ਨਦਰਿ ਨਿਹਾਲਿ ॥ ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥4॥ ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ

॥5॥ ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥6॥ ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥7॥ ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ

॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥8॥ ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥9॥ ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲੁ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥10॥2॥ ॥18॥9॥2॥29॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਮਹਲਾ 5 ਅਸਟਪਦੀਆ ॥ ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥1॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰਿ ਅਪੁਨੈ ਮੋਹਿ ਦਾਨੁ ਦੀਨੀ ॥1॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥2॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥3॥ ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭਿ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥4॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥5॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥6॥ ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਪਰੀ ॥ ਤਉ ਇਸੁ ਘਰ ਕੀ

236

ਕੀਮਤਿ ਕਰੀ ॥7॥ ਕਰਨ ਕਰਾਵਨ ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ ਸਭ ਕੈ

ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥8॥1॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਸੇਵਾ ਤੇ ਨਾਮੇ ਲਾਗਾ

॥ ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥1॥ ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥1॥ ਰਹਾਉ ॥ ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ

ਭਾਗੈ ॥2॥ ਜਾਸੁ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥3॥ ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥4॥ ਜਾਸੁ ਜਪਤ ਰਤਨੁ ਹਰਿ ਮਿਲੈ

॥ ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖੁ ਸਹਜਿ ਨਿਵਾਸੁ ॥5॥

ਜਾਸੁ ਜਪਤ ਇਹ ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲੁ ਮਾਥਾ ॥

ਜਾਸੁ ਜਪਤ ਸਗਲਾ ਦੁਖੁ ਲਾਥਾ ॥6॥ ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥

ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥7॥ ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ

॥ ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡੁ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ

॥8॥2॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ

॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥1॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥1॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥

ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥2॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥3॥ ਸਹਜੇ ਭੋਜਨੁ ਸਹਜੇ ਭਾਉ

॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥4॥ ਸਹਜੇ

237

ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥5॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥6॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥7॥ ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕੁ ਦਾਸੁ ਤਾ ਕੈ ਕੁਰਬਾਣੈ ॥ 8॥3॥ ਗਉੜੀ ਗੁਆਰੇਰੀ ਮਹਲਾ 5 ॥ ਪ੍ਰਥਮੇ ਗਰਭਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥1॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥1॥ ਰਹਾਉ ॥ ਇੰਦ੍ਰਪੁਰੀ ਮਹਿ ਸਰਪਰ ਮਰਣਾ ॥ ਬ੍ਰਹਮਪੁਰੀ ਨਿਹਚਲੁ ਨਹੀ ਰਹਣਾ ॥ ਸਿਵਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥2॥ ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥3॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥4॥ ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥5॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ

॥6॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ

॥ ਭਗਤ ਵਸਹਿ ਕੀਰਤਨ ਆਧਾਰੇ ॥7॥ ਪਾਰਬ੍ਰਹਮ ਕਾ ਅੰਤੁ ਨ ਪਾਰ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲੁ ਥਾਨੁ ਸਾਧ ਸੰਗਿ ਤਰੈ ॥8॥4॥ ਗਉੜੀ ਗੁਆਰੇਰੀ ਮਹਲਾ 5 ॥ ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥1॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜੁ ਜੋਗੁ ਕਮਾਵੈ ॥1॥ ਰਹਾਉ ॥

238

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥2॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥3॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥4॥ ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ

॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥5॥ ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥

ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥6॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥7॥ ਜਾ ਕਉ ਭਏ ਕ੍ਰਿਪਾਲ ਕ੍ਰਿਪਾਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮਬੀਚਾਰੀ ॥8॥5॥ ਗਉੜੀ ਗੁਆਰੇਰੀ ਮਹਲਾ 5 ॥ ਹਰਿ ਸਿਉ ਜੁਰੈ

ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹਾ ॥ ਹਰਿ ਸਿਉ ਜੁਰੈ

ਤ ਹੋਇ ਨਿਸਤਾਰਾ ॥1॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ ਨਾਹੀ ਹੋਰੁ ॥1॥ ਰਹਾਉ ॥ ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥2॥ ਕੋਟਿ ਮਜਨ ਜਾ ਕੈ ਸੁਣਿ ਨਾਮੁ ॥ ਕੋਟਿ ਪੂਜਾ ਜਾ ਕੈ ਹੈ ਧਿਆਨਿ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥3॥ ਮਨ ਅਪੁਨੇ ਮਹਿ ਫਿਰਿ ਫਿਰਿ ਚੇਤਿ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥ 4॥ ਜਾ ਕੈ ਕਾਮਿ ਉਤਰੈ

ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ ਹੋਵਹਿ ਤੂੰ ਅਮਰੁ

॥5॥ ਜਾ ਕੇ ਚਾਕਰ ਕਉ ਨਹੀ ਡਾਨ ॥ ਜਾ ਕੇ ਚਾਕਰ ਕਉ ਨਹੀ ਬਾਨ ॥ ਜਾ ਕੈ ਦਫਤਰਿ ਪੁਛੈ ਨ ਲੇਖਾ ॥

ਤਾ ਕੀ ਚਾਕਰੀ ਕਰਹੁ ਬਿਸੇਖਾ ॥6॥ ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲੁ ॥ ਮਨ ਮੇਰੇ ਕਰਿ ਤਾ ਕੀ ਘਾਲ ॥7॥ ਨਾ ਕੋ ਚਤੁਰੁ ਨਾਹੀ ਕੋ ਮੂੜਾ ॥ ਨਾ ਕੋ

239

ਹੀਣੁ ਨਾਹੀ ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥8॥6॥ ਗਉੜੀ ਗੁਆਰੇਰੀ ਮਹਲਾ 5 ॥ ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥1॥ ਏਕ ਨਿਮਖ ਜੋ ਸਿਮਰਨ ਮਹਿ ਜੀਆ ॥ ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥1॥ ਰਹਾਉ ॥ ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ ਕਾਗ ਬਦਨ ਬਿਸਟਾ ਮਹਿ ਵਾਸ ॥2॥ ਬਿਨੁ ਸਿਮਰਨ ਭਏ ਕੂਕਰ ਕਾਮ ॥ ਸਾਕਤ ਬੇਸੁਆ ਪੂਤ ਨਿਨਾਮ ॥3॥ ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥4॥ ਬਿਨੁ ਸਿਮਰਨ ਗਰਧਭ

ਕੀ ਨਿਆਈ ॥ ਸਾਕਤ ਥਾਨ ਭਰਿਸਟ ਫਿਰਾਹੀ ॥5॥ ਬਿਨੁ ਸਿਮਰਨ ਕੂਕਰ ਹਰਕਾਇਆ ॥ ਸਾਕਤ ਲੋਭੀ ਬੰਧੁ ਨ ਪਾਇਆ ॥ 6॥ ਬਿਨੁ ਸਿਮਰਨ ਹੈ ਆਤਮਘਾਤੀ ॥ ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥7॥ ਜਿਸੁ ਭਇਆ ਕ੍ਰਿਪਾਲੁ ਤਿਸੁ ਸਤਿਸੰਗਿ ਮਿਲਾਇਆ ॥ ਕਹੁ ਨਾਨਕ ਗੁਰਿ ਜਗਤੁ ਤਰਾਇਆ ॥8॥7॥ ਗਉੜੀ ਗੁਆਰੇਰੀ ਮਹਲਾ 5 ॥ ਗੁਰ ਕੈ ਬਚਨਿ ਮੋਹਿ ਪਰਮਗਤਿ ਪਾਈ ॥ ਗੁਰਿ ਪੂਰੈ ਮੇਰੀ ਪੈਜ ਰਖਾਈ ॥1॥ ਗੁਰ ਕੈ ਬਚਨਿ ਧਿਆਇਓ

ਮੋਹਿ ਨਾਉ ॥ ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥1॥ ਰਹਾਉ ॥ ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥2॥ ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥3॥ ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥4॥ ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥5॥ ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥6॥ ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥7॥

ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥8॥8॥ ਗਉੜੀ ਗੁਆਰੇਰੀ ਮਹਲਾ 5

॥ ਸਤਿਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥1॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥1॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥2॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥3॥ ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲਗਤਿ ਜਾਣੀ ॥4॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ

240

ਪਰਸਾਦਿ ਵੈਰੀ ਸਭਿ ਮੀਤ ॥5॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪਨਾ ਦਾਸਰਾ ਆਪੇ ਮੁਲਿ ਲੀਉ

॥6॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥7॥ ਕਲਿ ਕਲੇਸ ਭੈ

ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥8॥9॥ ਗਉੜੀ ਗੁਆਰੇਰੀ ਮਹਲਾ 5 ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥1॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ

॥ ਜਿਉ ਕੂਕਰੁ ਜੂਠਨ ਮਹਿ ਪਾਇ ॥1॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ

॥2॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥3॥ ਨਾਮੁ ਤਿਆਗਿ ਕਰੇ ਅਨ ਕਾਜ

॥ ਬਿਨਸਿ ਜਾਇ ਝੂਠੇ ਸਭਿ ਪਾਜ ॥4॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ

॥5॥ ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥6॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥7॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥8॥10॥ ਗਉੜੀ ਗੁਆਰੇਰੀ ਮਹਲਾ 5 ॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥1॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲੁ ਪੁਰਖੁ ਪੂਰਨ ਪ੍ਰਤਿਪਾਲੈ ॥1॥ ਰਹਾਉ ॥

ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥2॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ

॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥3॥ ਜੀਵਨ ਪ੍ਰਾਨ ਅਧਾਰੁ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸੁ

॥4॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥5॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥6॥ ਪੂਰਨੁ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥7॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥8॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਾਝ ਮਹਲਾ 5 ॥ ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥1॥ ਹਉ ਵਾਰੀਆ ਹਰਿ ਵਾਰੀਆ॥1॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ

241

॥2॥ ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥3॥ ਮੈ

ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭਿ ਗੁਣ ਕਿਸ ਹੀ ਨਾਹਿ ਹਰਿ ਪੂਰਭੰਡਾਰੀਆ ॥4॥ ਚਹੁ ਦਿਸ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥5॥ ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥6॥ ਮੈ ਪਾਇਓ ਸਰਬਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥7॥ ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥8॥1॥12॥ ਗਉੜੀ ਮਾਝ ਮਹਲਾ 5 ॥

ਨਾਰਾਇਣ ਹਰਿ ਰੰਗਿ ਰੰਗੋ ॥ ਜਪਿ ਜਿਹਵਾ ਹਰਿ ਏਕੁ ਮੰਗੋ ॥1॥ ਰਹਾਉ ॥ ਤਜਿ ਹਉਮੈ ਗੁਰ ਗਿਆਨੁ ਭਜੋ

॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥1॥ ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ

॥ 2॥ ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥3॥ ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥4॥ ਨੈਨ ਅਲੋਵਹੁ ਸਾਧ ਜਨੋ ॥ ਹਿਰਦੈ ਗਾਵਹੁ ਨਾਮਨਿਧੋ ॥5॥

ਕਾਮੁ ਕ੍ਰੋਧੁ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹ ਤੇ ਰਹਿਓ ॥6॥ ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪੁ ਬਲਿਓ ॥7॥ ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥ 8॥2॥13॥ ਗਉੜੀ ਮਾਝ ਮਹਲਾ 5 ॥ ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥1॥ ਰਹਾਉ ॥ ਬਲਤੋ ਜਲਤੋ ਤਉਕਿਆ ਗੁਰਿ ਚੰਦਨੁ ਸੀਤਲਾਇਓ ॥1॥ ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥2॥ ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ

॥3॥ ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥4॥ ਭਉਖੰਡਨੁ ਦੁਖਭੰਜਨੋ ਭਗਤਿਵਛਲ ਹਰਿ ਨਾਇਓ ॥5॥ ਅਨਾਥਹਨਾਥ ਕ੍ਰਿਪਾਲਦੀਨ ਸੰਮ੍ਰਥ ਸੰਤ ਓਟਾਇਓ ॥6॥ ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥7॥ ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥8॥3॥14॥

242

ਗਉੜੀ ਮਹਲਾ 5 ॥ ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥1॥ ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥1॥ ਰਹਾਉ ॥ ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥2॥

ਜੋਬਨਵੰਤੁ ਅਚਾਰੁ ਕੁਲੀਨਾ ਮਨ ਮਹਿ ਹੋਇ ਗੁਮਾਨੀ ॥3॥ ਜਿਉ ਉਲਝਾਇਓ ਬਾਧਿ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥4॥ ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥5॥ ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥6॥ ਅਹੰਬੁਧਿ ਸੁਚ ਕਰਮ ਕਰਿ ਇਹ ਬੰਧਨ ਬੰਧਾਨੀ ॥7॥ ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸੁ ਦਸਾਨੀ ॥8॥4॥15॥ ॥18॥9॥2॥15॥44॥ ਜੁਮਲਾ ॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਮਹਲਾ 1 ਛੰਤ ॥ ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥1॥ ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰਿ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥2॥ ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥3॥ ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ

243

ਰਲੀਆ ਇਛ ਮੇਰੀ ਪੁੰਨੀਆ ॥4॥1॥ ਗਉੜੀ ਪੂਰਬੀ ਮਹਲਾ 1 ॥ ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥

ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾਧਨ ਮਿਲੈ

ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥1॥ ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕਿ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ

॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤਬਾਣੀ ॥ ਨਾਨਕ ਸਾਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ

॥2॥ ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥3॥ ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ

ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਮਹਲਾ 3 ਛੰਤ ॥ ਸਾਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ

ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥1॥ ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ

244

ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥ ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰਈ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮ ਗਲਿ ਹਾਰੋ ॥2॥ ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ

ਵਿਗੁਤੀ ਤਾ ਪਿਰਿ ਮੁਤੀ ਸਾਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥

ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥3॥ ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥4॥1॥ ਗਉੜੀ ਪੂਰਬੀ ਮਹਲਾ 3 ॥ ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ

ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥1॥ ਸਾਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥2॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥

ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥3॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧ ਬਿਨੁ ਖਰੀ ਨਿਮਾਣੀ

॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ

245

ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥4॥2॥ ਗਉੜੀ ਪੂਰਬੀ ਮਹਲਾ 3 ॥ ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥1॥ ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ

॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰ ਧਾਰੇ ॥ ਅੰਤਰਿ ਉਰ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥

ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨੁ ਰਾਤੀ ਦੁਬਿਧਾ ਮਾਰਿ ਨਿਵਾਰੇ

॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥2॥ ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ

॥ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ

॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥3॥ ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮੁ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗੁਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ

ਪਾਈ ॥4॥3॥ ਗਉੜੀ ਪੂਰਬੀ ਮਹਲਾ 3 ॥ ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥1॥

246

ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥2॥ ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ

॥ ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮੁ ਅਪਾਰਾ ਗੁਰਮਤੀ ਧਨੁ ਪਾਈਐ

॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥3॥ ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗਿ ਜੁਗਿ ਭਗਤ ਪਿਆਰੇ ॥ ਜੁਗਿ ਜੁਗਿ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥

ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੈ ਕਰਾਏ

॥4॥4॥ ਗਉੜੀ ਪੂਰਬੀ ਮਹਲਾ 3 ॥ ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ

॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥1॥ ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ

॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥2॥ ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ

247

ਗਵਾਏ ॥ ਮਾਇਆ ਬੰਧਨ ਟਿਕੈ ਨਾਹੀ ਖਿਨੁ ਖਿਨੁ ਦੁਖੁ ਸੰਤਾਏ ॥ ਨਾਨਕ ਮਾਇਆ ਕਾ ਦੁਖੁ ਤਦੇ ਚੂਕੈ ਜਾ ਗੁਰ ਸਬਦੀ ਚਿਤੁ ਲਾਏ ॥3॥ ਮਨਮੁਖੁ ਮੁਗਧੁ ਗਾਵਾਰੁ ਪਿਰਾ ਜੀਉ ਸਬਦੁ ਮਨਿ ਨ ਵਸਾਏ ॥ ਮਾਇਆ ਕਾ ਭ੍ਰਮੁ ਅੰਧੁ ਪਿਰਾ ਜੀਉ ਹਰਿ ਮਾਰਗੁ ਕਿਉ ਪਾਏ ॥ ਕਿਉ ਮਾਰਗੁ ਪਾਏ ਬਿਨੁ ਸਤਿਗੁਰ ਭਾਏ ਮਨਮੁਖਿ ਆਪੁ ਗਣਾਏ ॥ ਹਰਿ ਕੇ ਚਾਕਰ ਸਦਾ ਸੁਹੇਲੇ ਗੁਰ ਚਰਣੀ ਚਿਤੁ ਲਾਏ ॥ ਜਿਸ ਨੋ ਹਰਿ ਜੀਉ ਕਰੇ ਕਿਰਪਾ ਸਦਾ ਹਰਿ ਕੇ ਗੁਣ ਗਾਏ ॥ ਨਾਨਕ ਨਾਮੁ ਰਤਨੁ ਜਗਿ ਲਾਹਾ ਗੁਰਮੁਖਿ ਆਪਿ ਬੁਝਾਏ ॥4॥5॥ ॥2॥5॥7॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਮਹਲਾ 5 ਛੰਤ ॥ ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ 1

ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਉਂ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥1॥ ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਿਤ ਤੁਮਾਰੇ ॥ ਚਲਿਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥

ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹਦਾਤੇ ਹਉ ਵਿਛੁੜੀ ਬੁਰਿਆਰੇ ॥

ਬਿਨਵੰਤਿ ਨਾਨਕੁ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥2॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥3॥ ਮੇਰੈ

ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭਿ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ

॥ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ

248

ਕੰਤੁ ਸੁਖਦਾਈ ॥4॥1॥ ਗਉੜੀ ਮਹਲਾ 5 ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ 2

ਦੁਆਰ ਜੀਉ ਸੰਤ ਧਰਮਸਾਲਾ ॥ ਧਰਮਸਾਲ ਅਪਾਰ ਦਇਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ

ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ

॥ ਬਿਨਵੰਤਿ ਨਾਨਕੁ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥1॥ ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ

॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ

॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ

ਕਲ ਧਾਰੀਆ ॥ ਬਿਨਵੰਤਿ ਨਾਨਕੁ ਪੈਜ ਰਾਖਹੁ ਸਭਿ ਸੇਵਕ ਸਰਨਿ ਤੁਮਾਰੀਆ ॥2॥ ਮੋਹਨ ਤੁਧੁ ਸਤਿਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ

ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕੁ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ

॥3॥ ਮੋਹਨ ਤੂੰ ਸਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਾਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧ ਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥

ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕੁ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥ 4॥2॥ ਗਉੜੀ ਮਹਲਾ 5 ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰੁ ॥

3

ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥1॥ ਛੰਤ ॥ ਜਪਿ ਮਨਾ ਤੂੰ ਰਾਮੁ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥1॥ ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲੁ ਮਨੋਹਰੁ ਭਗਤਿਵਛਲੁ ਬਿਰਦਾਇਆ ॥

249

ਭਗਤਿਵਛਲੁ ਪੁਰਖੁ ਪੂਰਨੁ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ

॥ ਸੁਰ ਸਿਧ ਗਣ ਗੰਧਰਬ ਮੁਨਿਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥2॥ ਚੇਤਿ ਮਨਾ ਪਾਰਬ੍ਰਹਮੁ ਪਰਮੇਸੁਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾਮੈ

ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥3॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੁੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭੁ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤਿ ਨਾਨਕੁ ਇਛ ਪੁਨੀ ਜਪਤ ਦੀਨਦਇਆਲਾ ॥4॥3॥ ਗਉੜੀ ਮਹਲਾ 5 ॥ ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ

ਮੰਤੈ ॥ ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥1॥ ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸੁਰ ਨਾਨਕ ਨਾਮੁ ਧਿਆਈਐ ॥2॥ ਸਖੀ ਇਛ ਕਰੀ ਨਿਤ ਸੁਖ

ਮਨਾਈ ਪ੍ਰਭੁ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਥੁ ਪੁਰਖੁ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ

॥3॥ ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥4॥4॥ ॥2॥5॥4॥11॥

250

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਮਹਲਾ 5 ਬਾਵਨਅਖਰੀ ॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥

ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਪੁ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗਿ ਜੁਗਿ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸੁਰੁ ਗੁਰਦੇਵ ਨਾਨਕ ਹਰਿ ਨਮਸਕਰਾ ॥1॥

ਸਲੋਕੁ ॥ ਆਪਹਿ ਕੀਆ ਕਰਾਇਆ ਆਪਹਿ ਕਰਨੈਜੋਗੁ ॥ ਨਾਨਕ ਏਕੋ ਰਵਿ ਰਹਿਆ ਦੂਸਰ ਹੋਆ ਨ ਹੋਗੁ ॥1॥

ਪਉੜੀ ॥ ਓਅੰ ਸਾਧ ਸਤਿਗੁਰ ਨਮਸਕਾਰੰ ॥ ਆਦਿ ਮਧਿ ਅੰਤਿ ਨਿਰੰਕਾਰੰ ॥ ਆਪਹਿ ਸੁੰਨੁ ਆਪਹਿ ਸੁਖਆਸਨੁ

॥ ਆਪਹਿ ਸੁਨਤ ਆਪ ਹੀ ਜਾਸਨੁ ॥ ਆਪਨ ਆਪੁ ਆਪਹਿ ਉਪਾਇਓ ॥ ਆਪਹਿ ਬਾਪੁ ਆਪ ਹੀ ਮਾਇਓ ॥

ਆਪਹਿ ਸੂਖਮੁ ਆਪਹਿ ਅਸਥੂਲਾ ॥ ਲਖੀ ਨ ਜਾਈ ਨਾਨਕ ਲੀਲਾ ॥1॥ ਕਰਿ ਕਿਰਪਾ ਪ੍ਰਭ ਦੀਨਦਇਆਲਾ ॥

ਤੇਰੇ ਸੰਤਨ ਕੀ ਮਨੁ ਹੋਇ ਰਵਾਲਾ ॥1॥ ਰਹਾਉ ॥ ਸਲੋਕੁ ॥ ਨਿਰੰਕਾਰੁ ਆਕਾਰ ਆਪਿ ਨਿਰਗੁਨੁ ਸਰਗੁਨੁ ਏਕੁ

॥ ਏਕਹਿ ਏਕੁ ਬਖਾਨਨੋ ਨਾਨਕ ਏਕ ਅਨੇਕ ॥1॥ ਪਉੜੀ ॥ ਓਅੰ ਗੁਰਮੁਖਿ ਕੀਓ ਅਕਾਰਾ ॥ ਏਕਹਿ ਸੂਤਿ ਪਰੋਵਨਹਾਰਾ ॥ ਭਿੰਨ ਭਿੰਨ ਤ੍ਰੈ ਗੁਣ ਬਿਸਥਾਰੰ ॥ ਨਿਰਗੁਨ ਤੇ ਸਰਗੁਨੁ ਦ੍ਰਿਸਟਾਰੰ ॥ ਸਗਲ ਭਾਤਿ ਕਰਿ ਕਰਹਿ ਉਪਾਇਓ ॥ ਜਨਮ ਮਰਨ ਮਨ ਮੋਹੁ ਬਢਾਇਓ ॥ ਦੁਹੂ ਭਾਤਿ ਤੇ ਆਪਿ ਨਿਰਾਰਾ ॥ ਨਾਨਕ ਅੰਤੁ ਨ ਪਾਰਾਵਾਰਾ

॥2॥ ਸਲੋਕੁ ॥ ਸੇਈ ਸਾਹ ਭਗਵੰਤ ਸੇ ਸਚੁ ਸੰਪੈ ਹਰਿ ਰਾਸਿ ॥ ਨਾਨਕ ਸਚੁ ਸੁਚਿ ਪਾਈਐ ਤਿਹ ਸੰਤਨ ਕੈ ਪਾਸਿ

॥1॥ ਪਵੜੀ ॥ ਸਸਾ ਸਤਿ ਸਤਿ ਸਤਿ ਸੋਊ ॥ ਸਤਿ ਪੁਰਖ ਤੇ ਭਿੰਨ ਨ ਕੋਊ ॥ ਸੋਊ ਸਰਨਿ ਪਰੈ ਜਿਹ ਪਾਯੰ ॥

ਸਿਮਰਿ ਸਿਮਰਿ ਗੁਨ ਗਾਇ ਸੁਨਾਯੰ ॥ ਸੰਸੈ ਭਰਮੁ ਨਹੀ ਕਛੁ ਬਿਆਪਤ ॥ ਪ੍ਰਗਟ ਪ੍ਰਤਾਪੁ ਤਾਹੂ ਕੋ ਜਾਪਤ ॥ ਸੋ ਸਾਧੂ ਇਹ ਪਹੁਚਨਹਾਰਾ ॥ ਨਾਨਕ ਤਾ ਕੈ ਸਦ ਬਲਿਹਾਰਾ ॥3॥ ਸਲੋਕੁ ॥ ਧਨੁ ਧਨੁ ਕਹਾ ਪੁਕਾਰਤੇ ਮਾਇਆ ਮੋਹ

251

ਸਭੁ ਕੂਰੁ ॥ ਨਾਮ ਬਿਹੂਨੇ ਨਾਨਕਾ ਹੋਤ ਜਾਤ ਸਭੁ ਧੂਰਿ ॥1॥ ਪਵੜੀ ॥ ਧਧਾ ਧੂਰਿ ਪੁਨੀਤ ਤੇਰੇ ਜਨੂਆ ॥ ਧੰਨਿ ਤੇਊ ਜਿਹ ਰੁਚਿ ਇਆ ਮਨੂਆ ॥ ਧਨੁ ਨਹੀ ਬਾਛਹਿ ਸੁਰਗ ਨ ਆਛਹਿ ॥ ਅਤਿ ਪ੍ਰਿਅ ਪ੍ਰੀਤਿ ਸਾਧ ਰਜ ਰਾਚਹਿ ॥

ਧੰਧੇ ਕਹਾ ਬਿਆਪਹਿ ਤਾਹੂ ॥ ਜੋ ਏਕੁ ਛਾਡਿ ਅਨ ਕਤਹਿ ਨ ਜਾਹੂ ॥ ਜਾ ਕੈ ਹੀਐ ਦੀਓ ਪ੍ਰਭ ਨਾਮੁ ॥ ਨਾਨਕ ਸਾਧ

ਪੂਰਨ ਭਗਵਾਨ ॥4॥ ਸਲੋਕੁ ॥ ਅਨਿਕ ਭੇਖ ਅਰੁ ਙਿਆਨ ਧਿਆਨ ਮਨਹਠਿ ਮਿਲਿਅਉ ਨ ਕੋਇ ॥ ਕਹੁ ਨਾਨਕ ਕਿਰਪਾ ਭਈ ਭਗਤੁ ਙਿਆਨੀ ਸੋਇ ॥1॥ ਪਉੜੀ ॥ ਙੰਙਾ ਙਿਆਨੁ ਨਹੀ ਮੁਖ ਬਾਤਉ ॥ ਅਨਿਕ ਜੁਗਤਿ ਸਾਸਤ੍ਰ

ਕਰਿ ਭਾਤਉ ॥ ਙਿਆਨੀ ਸੋਇ ਜਾ ਕੈ ਦ੍ਰਿੜੁ ਸੋਊ ॥ ਕਹਤ ਸੁਨਤ ਕਛੁ ਜੋਗੁ ਨ ਹੋਊ ॥ ਙਿਆਨੀ ਰਹਤ ਆਗਿਆ ਦ੍ਰਿੜੁ ਜਾ ਕੈ ॥ ਉਸਨ ਸੀਤ ਸਮਸਰਿ ਸਭ ਤਾ ਕੈ ॥ ਙਿਆਨੀ ਤਤੁ ਗੁਰਮੁਖਿ ਬੀਚਾਰੀ ॥ ਨਾਨਕ ਜਾ ਕਉ ਕਿਰਪਾ ਧਾਰੀ ॥5॥ ਸਲੋਕੁ ॥ ਆਵਨ ਆਏ ਸ੍ਰਿਸਟਿ ਮਹਿ ਬਿਨੁ ਬੂਝੇ ਪਸੁ ਢੋਰ ॥ ਨਾਨਕ ਗੁਰਮੁਖਿ ਸੋ ਬੁਝੈ ਜਾ ਕੈ ਭਾਗ ਮਥੋਰ ॥1॥ ਪਉੜੀ ॥ ਯਾ ਜੁਗ ਮਹਿ ਏਕਹਿ ਕਉ ਆਇਆ ॥ ਜਨਮਤ ਮੋਹਿਓ ਮੋਹਨੀ ਮਾਇਆ ॥ ਗਰਭਕੁੰਡ ਮਹਿ ਉਰਧਤਪੁ ਕਰਤੇ ॥ ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥ ਉਰਝਿ ਪਰੇ ਜੋ ਛੋਡਿ ਛਡਾਨਾ ॥ ਦੇਵਨਹਾਰੁ ਮਨਹਿ ਬਿਸਰਾਨਾ ॥ ਧਾਰਹੁ ਕਿਰਪਾ ਜਿਸਹਿ ਗੁਸਾਈ ॥ ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥6॥ ਸਲੋਕੁ ॥ ਆਵਤ ਹੁਕਮਿ ਬਿਨਾਸ ਹੁਕਮਿ ਆਗਿਆ ਭਿੰਨ ਨ ਕੋਇ ॥ ਆਵਨੁ ਜਾਨਾ ਤਿਹ ਮਿਟੈ ਨਾਨਕ ਜਿਹ ਮਨਿ ਸੋਇ ॥1॥

ਪਉੜੀ ॥ ਏਊ ਜੀਅ ਬਹੁਤ ਗ੍ਰਭ ਵਾਸੇ ॥ ਮੋਹ ਮਗਨ ਮੀਠ ਜੋਨਿ ਫਾਸੇ ॥ ਇਨਿ ਮਾਇਆ ਤ੍ਰੈ ਗੁਣ ਬਸਿ ਕੀਨੇ ॥

ਆਪਨ ਮੋਹ ਘਟੇ ਘਟਿ ਦੀਨੇ ॥ ਏ ਸਾਜਨ ਕਛੁ ਕਹਹੁ ਉਪਾਇਆ ॥ ਜਾ ਤੇ ਤਰਉ ਬਿਖਮ ਇਹ ਮਾਇਆ ॥ ਕਰਿ ਕਿਰਪਾ ਸਤਿਸੰਗਿ ਮਿਲਾਏ ॥ ਨਾਨਕ ਤਾ ਕੈ ਨਿਕਟਿ ਨ ਮਾਏ ॥7॥ ਸਲੋਕੁ ॥ ਕਿਰਤ ਕਮਾਵਨ ਸੁਭ ਅਸੁਭ ਕੀਨੇ ਤਿਨਿ ਪ੍ਰਭਿ ਆਪਿ ॥ ਪਸੁ ਆਪਨ ਹਉ ਹਉ ਕਰੈ ਨਾਨਕ ਬਿਨੁ ਹਰਿ ਕਹਾ ਕਮਾਤਿ ॥1॥ ਪਉੜੀ ॥ ਏਕਹਿ ਆਪਿ ਕਰਾਵਨਹਾਰਾ ॥ ਆਪਹਿ ਪਾਪ ਪੁੰਨ ਬਿਸਥਾਰਾ ॥ ਇਆ ਜੁਗ ਜਿਤੁ ਜਿਤੁ ਆਪਹਿ ਲਾਇਓ ॥ ਸੋ ਸੋ ਪਾਇਓ ਜੁ ਆਪਿ ਦਿਵਾਇਓ ॥ ਉਆ ਕਾ ਅੰਤੁ ਨ ਜਾਨੈ ਕੋਊ ॥ ਜੋ ਜੋ ਕਰੈ ਸੋਊ ਫੁਨਿ ਹੋਊ ॥ ਏਕਹਿ ਤੇ ਸਗਲਾ ਬਿਸਥਾਰਾ

॥ ਨਾਨਕ ਆਪਿ ਸਵਾਰਨਹਾਰਾ ॥8॥ ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ

252

ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥1॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥

ਜਿਹ ਬਿਧਿ ਕਤ ਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗਿ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦ ਹੂ ਸੰਗਿ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥9॥ ਸਲੋਕੁ ॥ ਟੂਟੇ ਬੰਧਨ ਜਾਸ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗਿ ਏਕ ਕੈ

ਨਾਨਕ ਗੂੜਾ ਰੰਗੁ ॥1॥ ਪਉੜੀ ॥ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥

ਰੇ ਰੇ ਦਰਗਹ ਕਹੈ ਨ ਕੋਊ ॥ ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥10॥ ਸਲੋਕੁ

॥ ਲਾਲਚ ਝੂਠ ਬਿਕਾਰ ਮੋਹ ਬਿਆਪਤ ਮੂੜੇ ਅੰਧ ॥ ਲਾਗਿ ਪਰੇ ਦੁਰਗੰਧ ਸਿਉ ਨਾਨਕ ਮਾਇਆ ਬੰਧ ॥1॥

ਪਉੜੀ ॥ ਲਲਾ ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ ਮਾਇਆ ਮਦ ਮਾਤੇ ॥ ਇਆ ਮਾਇਆ ਮਹਿ ਜਨਮਹਿ ਮਰਨਾ ॥ ਜਿਉ ਜਿਉ ਹੁਕਮੁ ਤਿਵੈ ਤਿਉ ਕਰਨਾ ॥ ਕੋਊ ਊਨ ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥

ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਠਾਕੁਰੁ ਸਦਾ ਅਲਿਪਨਾ ॥11॥ ਸਲੋਕੁ ॥ ਲਾਲੁ ਗੁਪਾਲੁ ਗੋਬਿੰਦੁ ਪ੍ਰਭੁ ਗਹਿਰਗੰਭੀਰੁ ਅਥਾਹੁ ॥ ਦੂਸਰ ਨਾਹੀ ਅਵਰੁ ਕੋ ਨਾਨਕ ਬੇਪਰਵਾਹੁ ॥1॥ ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰੁ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ

॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥

ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥12॥ ਸਲੋਕੁ ॥ ਆਤਮਰਸੁ ਜਿਹ ਜਾਨਿਆ ਹਰਿ ਰੰਗੁ ਸਹਜੇ ਮਾਣੁ

॥ ਨਾਨਕ ਧੰਨਿ ਧੰਨਿ ਧੰਨਿ ਜਨ ਆਏ ਤੇ ਪਰਵਾਣ ॥1॥ ਪਉੜੀ ॥ ਆਇਆ ਸਫਲੁ ਤਾਹੂ ਕੋ ਗਨੀਐ ॥ ਜਾਸੁ ਰਸਨ ਹਰਿ ਹਰਿ ਜਸੁ ਭਨੀਐ ॥ ਆਇ ਬਸਹਿ ਸਾਧੂ ਕੈ ਸੰਗੇ ॥ ਅਨਦਿਨੁ ਨਾਮੁ ਧਿਆਵਹਿ ਰੰਗੇ ॥ ਆਵਤੁ ਸੋ ਜਨੁ ਨਾਮਹਿ ਰਾਤਾ ॥ ਜਾ ਕਉ ਦਇਆ ਮਇਆ ਬਿਧਾਤਾ ॥ ਏਕਹਿ ਆਵਨੁ ਫਿਰਿ ਜੋਨਿ ਨ ਆਇਆ ॥

ਨਾਨਕ ਹਰਿ ਕੈ ਦਰਸਿ ਸਮਾਇਆ ॥13॥ ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ ਬਿਨਸੈ ਦੂਜਾ ਭਾਉ ॥ ਦੂਖ

253

ਦਰਦ ਤ੍ਰਿਸਨਾ ਬੁਝੈ ਨਾਨਕ ਨਾਮਿ ਸਮਾਉ ॥1॥ ਪਉੜੀ ॥ ਯਯਾ ਜਾਰਉ ਦੁਰਮਤਿ ਦੋਊ ॥ ਤਿਸਹਿ ਤਿਆਗਿ ਸੁਖ

ਸਹਜੇ ਸੋਊ ॥ ਯਯਾ ਜਾਇ ਪਰਹੁ ਸੰਤ ਸਰਨਾ ॥ ਜਿਹ ਆਸਰ ਇਆ ਭਵਜਲੁ ਤਰਨਾ ॥ ਯਯਾ ਜਨਮਿ ਨ ਆਵੈ ਸੋਊ

॥ ਏਕ ਨਾਮੁ ਲੇ ਮਨਹਿ ਪਰੋਊ ॥ ਯਯਾ ਜਨਮੁ ਨ ਹਾਰੀਐ ਗੁਰ ਪੂਰੇ ਕੀ ਟੇਕ ॥ ਨਾਨਕ ਤਿਹ ਸੁਖੁ ਪਾਇਆ ਜਾ ਕੈ

ਹੀਅਰੈ ਏਕੁ ॥14॥ ਸਲੋਕੁ ॥ ਅੰਤਰਿ ਮਨ ਤਨ ਬਸਿ ਰਹੇ ਈਤ ਊਤ ਕੇ ਮੀਤ ॥ ਗੁਰਿ ਪੂਰੈ ਉਪਦੇਸਿਆ ਨਾਨਕ ਜਪੀਐ ਨੀਤ ॥1॥ ਪਉੜੀ ॥ ਅਨਦਿਨੁ ਸਿਮਰਹੁ ਤਾਸ ਕਉ ਜੋ ਅੰਤਿ ਸਹਾਈ ਹੋਇ ॥ ਇਹ ਬਿਖਿਆ ਦਿਨ ਚਾਰਿ ਛਿਅ ਛਾਡਿ ਚਲਿਓ ਸਭੁ ਕੋਇ ॥ ਕਾ ਕੋ ਮਾਤ ਪਿਤਾ ਸੁਤ ਧੀਆ ॥ ਗ੍ਰਿਹ ਬਨਿਤਾ ਕਛੁ ਸੰਗਿ ਨ ਲੀਆ ॥ ਐਸੀ ਸੰਚਿ ਜੁ ਬਿਨਸਤ ਨਾਹੀ ॥ ਪਤਿ ਸੇਤੀ ਅਪੁਨੈ ਘਰਿ ਜਾਹੀ ॥ ਸਾਧਸੰਗਿ ਕਲਿ ਕੀਰਤਨੁ ਗਾਇਆ ॥ ਨਾਨਕ ਤੇ ਤੇ ਬਹੁਰਿ ਨ ਆਇਆ ॥15॥ ਸਲੋਕੁ ॥ ਅਤਿ ਸੁੰਦਰ ਕੁਲੀਨ ਚਤੁਰ ਮੁਖਿ ਙਿਆਨੀ ਧਨਵੰਤ ॥ ਮਿਰਤਕ ਕਹੀਅਹਿ ਨਾਨਕਾ ਜਿਹ ਪ੍ਰੀਤਿ ਨਹੀ ਭਗਵੰਤ ॥1॥ ਪਉੜੀ ॥ ਙੰਙਾ ਖਟੁ ਸਾਸਤ੍ਰ ਹੋਇ ਙਿਆਤਾ ॥ ਪੂਰਕ ਕੁੰਭਕ ਰੇਚਕ ਕਰਮਾਤਾ ॥ ਙਿਆਨ ਧਿਆਨ ਤੀਰਥ ਇਸਨਾਨੀ ॥ ਸੋਮਪਾਕ ਅਪਰਸ ਉਦਿਆਨੀ ॥ ਰਾਮ ਨਾਮ ਸੰਗਿ ਮਨਿ ਨਹੀ ਹੇਤਾ ॥ ਜੋ ਕਛੁ ਕੀਨੋ ਸੋਊ ਅਨੇਤਾ ॥ ਉਆ ਤੇ ਊਤਮੁ ਗਨਉ ਚੰਡਾਲਾ ॥ ਨਾਨਕ ਜਿਹ ਮਨਿ ਬਸਹਿ ਗੁਪਾਲਾ ॥16॥

ਸਲੋਕੁ ॥ ਕੁੰਟ ਚਾਰਿ ਦਹ ਦਿਸ ਭ੍ਰਮੇ ਕਰਮ ਕਿਰਤਿ ਕੀ ਰੇਖ ॥ ਸੂਖ ਦੂਖ ਮੁਕਤਿ ਜੋਨਿ ਨਾਨਕ ਲਿਖਿਓ ਲੇਖੁ ॥1॥

ਪਵੜੀ ॥ ਕਕਾ ਕਾਰਨ ਕਰਤਾ ਸੋਊ ॥ ਲਿਖਿਓ ਲੇਖੁ ਨ ਮੇਟਤ ਕੋਊ ॥ ਨਹੀ ਹੋਤ ਕਛੁ ਦੋਊ ਬਾਰਾ ॥ ਕਰਨੈਹਾਰੁ ਨ ਭੂਲਨਹਾਰਾ ॥ ਕਾਹੂ ਪੰਥੁ ਦਿਖਾਰੈ ਆਪੈ ॥ ਕਾਹੂ ਉਦਿਆਨ ਭ੍ਰਮਤ ਪਛੁਤਾਪੈ ॥ ਆਪਨ ਖੇਲੁ ਆਪ ਹੀ ਕੀਨੋ ॥

ਜੋ ਜੋ ਦੀਨੋ ਸੁ ਨਾਨਕ ਲੀਨੋ ॥17॥ ਸਲੋਕੁ ॥ ਖਾਤ ਖਰਚਤ ਬਿਲਛਤ ਰਹੇ ਟੂਟਿ ਨ ਜਾਹਿ ਭੰਡਾਰ ॥ ਹਰਿ ਹਰਿ ਜਪਤ ਅਨੇਕ ਜਨ ਨਾਨਕ ਨਾਹਿ ਸੁਮਾਰੁ ॥1॥ ਪਉੜੀ ॥ ਖਖਾ ਖੂਨਾ ਕਛੁ ਨਹੀ ਤਿਸੁ ਸੰਮ੍ਰਥ ਕੈ ਪਾਹਿ ॥ ਜੋ ਦੇਨਾ ਸੋ ਦੇ ਰਹਿਓ ਭਾਵੈ ਤਹ ਤਹ ਜਾਹਿ ॥ ਖਰਚੁ ਖਜਾਨਾ ਨਾਮ ਧਨੁ ਇਆ ਭਗਤਨ ਕੀ ਰਾਸਿ ॥ ਖਿਮਾ ਗਰੀਬੀ ਅਨਦ ਸਹਜ ਜਪਤ ਰਹਹਿ ਗੁਣਤਾਸੁ ॥ ਖੇਲਹਿ ਬਿਗਸਹਿ ਅਨਦ ਸਿਉ ਜਾ ਕਉ ਹੋਤ ਕ੍ਰਿਪਾਲੁ ॥ ਸਦੀਵ ਗਨੀਵ ਸੁਹਾਵਨੇ ਰਾਮ ਨਾਮ ਗ੍ਰਿਹਿ ਮਾਲੁ ॥ ਖੇਦੁ ਨ ਦੂਖੁ ਨ ਡਾਨੁ ਤਿਹ ਜਾ ਕਉ ਨਦਰਿ ਕਰੀ ॥ ਨਾਨਕ ਜੋ ਪ੍ਰਭ ਭਾਣਿਆ ਪੂਰੀ

254

ਤਿਨਾ ਪਰੀ ॥18॥ ਸਲੋਕੁ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ

ਨਾਨਕ ਨਾਮਿ ਅਰੋਗ ॥1॥ ਪਉੜੀ ॥ ਗਗਾ ਗੋਬਿੰਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗੁ

॥19॥ ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭਿ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ

॥1॥ ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥20॥ ਸਲੋਕੁ ॥ ਙਣਿ ਘਾਲੇ ਸਭਿ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮਿ ਮੋਹਿ ਨਾਨਕ ਤੇਊ ਗਵਾਰ ॥1॥ ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤੁ ਜਿਹ ਜੀਵਤੁ ਜਪਿਆ ॥

ਪ੍ਰਗਟ ਭਏ ਨਾਨਕ ਨਹ ਛਪਿਆ ॥21॥ ਸਲੋਕੁ ॥ ਚਿਤਿ ਚਿਤਵਉ ਚਰਣਾਰਬਿੰਦ ਊਧ ਕਵਲ ਬਿਗਸਾਂਤ ॥ ਪ੍ਰਗਟ ਭਏ ਆਪਹਿ ਗੁੋਬਿੰਦ ਨਾਨਕ ਸੰਤ ਮਤਾਂਤ ॥1॥ ਪਉੜੀ ॥ ਚਚਾ ਚਰਨ ਕਮਲ ਗੁਰ ਲਾਗਾ ॥ ਧੰਨਿ ਧੰਨਿ ਉਆ ਦਿਨੁ ਸੰਜੋਗ ਸਭਾਗਾ ॥ ਚਾਰਿ ਕੁੰਟ ਦਹ ਦਿਸ ਭ੍ਰਮਿ ਆਇਓ ॥ ਭਈ ਕ੍ਰਿਪਾ ਤਬ ਦਰਸਨੁ ਪਾਇਓ ॥ ਚਾਰ ਬਿਚਾਰ ਬਿਨਸਿਓ ਸਭੁ ਦੂਆ ॥ ਸਾਧ ਸੰਗਿ ਮਨੁ ਨਿਰਮਲੁ ਹੂਆ ॥ ਚਿੰਤ ਬਿਸਾਰੀ ਏਕੁ ਦ੍ਰਿਸਟੇਤਾ ॥ ਨਾਨਕ ਗਿਆਨ ਅੰਜਨੁ ਜਿਹ ਨੇਤ੍ਰਾ ॥22॥ ਸਲੋਕੁ ॥ ਛਾਤੀ ਸੀਤਲ ਮਨੁ ਸੁਖੀ ਛੰਤ ਗੋਬਿੰਦ ਗੁਨ ਗਾਇ ॥ ਐਸੀ ਕਿਰਪਾ ਕਰਹੁ ਪ੍ਰਭ ਨਾਨਕ ਦਾਸ ਦਾਸਾਇ ॥1॥ ਪਉੜੀ ॥ ਛਛਾ ਛੋਹਰੇ ਦਾਸ ਤੁਮਾਰੇ ॥ ਦਾਸ ਦਾਸਨ ਕੇ ਪਾਨੀਹਾਰੇ ॥ ਛਛਾ

255

ਛਾਰੁ ਹੋਤ ਤੇਰੇ ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨਿ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮਗਤਿ ਪਾਈ ॥ ਨਾਨਕ ਜਾ ਕਉ ਸੰਤ ਸਹਾਈ ॥23॥ ਸਲੋਕੁ ॥ ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮਿ ਛੁਟਾਰ ॥1॥ ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧ ਸੰਗਿ ਜਿਹ ਹਉਮੈ ਮਾਰੀ

॥ ਨਾਨਕ ਤਾ ਕਉ ਮਿਲੇ ਮੁਰਾਰੀ ॥24॥ ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥1॥ ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤੁ ਮੂਆ ॥ ਜਾ ਕੈ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥

ਅੰਮ੍ਰਿਤ ਕਥਾ ਸੰਤ ਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦੁਸਟਾਈ ॥ ਨਾਨਕ ਜਾ ਕਉ ਕ੍ਰਿਪਾ ਗੁਸਾਈ ॥25॥ ਸਲੋਕੁ

॥ ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ

॥1॥ ਪਵੜੀ ॥ ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਣਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ

॥ ਞਾਣਤ ਸੋਈ ਸੰਤੁ ਸੁਇ ਭ੍ਰਮ ਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾ ਕੈ ਹਾਥਿ

ਸਮਰਥ ਤੇ ਕਾਰਨ ਕਰਨੈਜੋਗੁ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗੁ ॥26॥ ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣਨਿਧਿ ਗੋਬਿੰਦ ਰਾਇ ॥1॥ ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾ ਕਉ ਮਿਲੈ ਜਾ ਕਉ ਸਾਧ ਕ੍ਰਿਪਾਲ ॥ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ

॥ ਨਾਨਕ ਪਾਪ ਬਿਨਾਸੇ ਕਦਿ ਕੇ ॥27॥ ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ

256

ਪ੍ਰਭਿ ਅਪਨੇ ਕਰੇ ਨਾਨਕ ਤੇ ਧੰਨਿ ਧੰਨਿ ॥1॥ ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤ ਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤੁ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥28॥ ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥1॥ ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧ ਸੰਗਿ ਪਾਇਆ ॥

ਨਾਨਕ ਤੇ ਜਨ ਨਹ ਡੋਲਾਇਆ ॥29॥ ਸਲੋਕੁ ॥ ਢਾਹਨ ਲਾਗੇ ਧਰਮਰਾਇ ਕਿਨਹਿ ਨ ਘਾਲਿਓ ਬੰਧੁ ॥ ਨਾਨਕ ਉਬਰੇ ਜਪਿ ਹਰੀ ਸਾਧ ਸੰਗਿ ਸਨਬੰਧੁ ॥1॥ ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥

ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧ ਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭਜੋਨਿ ਦੁਖ ਪਾਇ ॥ ਮੋਹਿ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥30॥ ਸਲੋਕੁ ॥ ਜਹ ਸਾਧੂ ਗੋਬਿੰਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ

ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥1॥ ਪਉੜੀ ॥ ਣਾਣਾ ਰਣ ਤੇ ਸੀਝੀਐ ਆਤਮੁ ਜੀਤੈ ਕੋਇ ॥ ਹਉਮੈ

ਅਨ ਸਿਉ ਲਰਿ ਮਰੈ ਸੋ ਸੋਭਾਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸਿ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰੁ ॥ ਰੈਣਿ ਦਿਨਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰੁ ॥ ਰੇਣੁ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥31॥ ਸਲੋਕੁ ॥ ਤਨੁ ਮਨੁ ਧਨੁ ਅਰਪਉ ਤਿਸੈ ਪ੍ਰਭੂ ਮਿਲਾਵੈ ਮੋਹਿ ॥ ਨਾਨਕ ਭ੍ਰਮੁ ਭਉ ਕਾਟੀਐ ਚੂਕੈ

ਜਮ ਕੀ ਜੋਹ ॥1॥ ਪਉੜੀ ॥ ਤਤਾ ਤਾ ਸਿਉ ਪ੍ਰੀਤਿ ਕਰਿ ਗੁਣਨਿਧਿ ਗੋਬਿੰਦ ਰਾਇ ॥ ਫਲ ਪਾਵਹਿ ਮਨਬਾਛਤੇ

257

ਤਪਤਿ ਤੁਹਾਰੀ ਜਾਇ ॥ ਤ੍ਰਾਸ ਮਿਟੈ ਜਮ ਪੰਥ ਕੀ ਜਾਸੁ ਬਸੈ ਮਨਿ ਨਾਉ ॥ ਗਤਿ ਪਾਵਹਿ ਮਤਿ ਹੋਇ ਪ੍ਰਗਾਸੁ ਮਹਲੀ ਪਾਵਹਿ ਠਾਉ ॥ ਤਾਹੂ ਸੰਗਿ ਨ ਧਨੁ ਚਲੈ ਗ੍ਰਿਹੁ ਜੋਬਨੁ ਨਹ ਰਾਜੁ ॥ ਸੰਤ ਸੰਗਿ ਸਿਮਰਤ ਰਹਹੁ ਇਹੈ

ਤੁਹਾਰੈ ਕਾਜਿ ॥ ਤਾਤਾ ਕਛੂ ਨ ਹੋਈ ਹੈ ਜਉ ਤਾਪ ਨਿਵਾਰੈ ਆਪਿ ॥ ਪ੍ਰਤਿਪਾਲੈ ਨਾਨਕ ਹਮਹਿ ਆਪਹਿ ਮਾਈ ਬਾਪੁ ॥32॥ ਸਲੋਕੁ ॥ ਥਾਕੇ ਬਹੁ ਬਿਧਿ ਘਾਲਤੇ ਤ੍ਰਿਪਤਿ ਨ ਤ੍ਰਿਸਨਾ ਲਾਥ ॥ ਸੰਚਿ ਸੰਚਿ ਸਾਕਤ ਮੂਏ ਨਾਨਕ ਮਾਇਆ ਨ ਸਾਥਿ ॥1॥ ਪਉੜੀ ॥ ਥਥਾ ਥਿਰੁ ਕੋਊ ਨਹੀ ਕਾਇ ਪਸਾਰਹੁ ਪਾਵ ॥ ਅਨਿਕ ਬੰਚ ਬਲਛਲ ਕਰਹੁ ਮਾਇਆ ਏਕ ਉਪਾਵ ॥ ਥੈਲੀ ਸੰਚਹੁ ਸ੍ਰਮੁ ਕਰਹੁ ਥਾਕਿ ਪਰਹੁ ਗਾਵਾਰ ॥ ਮਨ ਕੈ ਕਾਮਿ ਨ ਆਵਈ ਅੰਤੇ ਅਉਸਰਿ ਬਾਰ ॥ ਥਿਤਿ ਪਾਵਹੁ ਗੋਬਿੰਦ ਭਜਹੁ ਸੰਤਹ ਕੀ ਸਿਖ ਲੇਹੁ ॥ ਪ੍ਰੀਤਿ ਕਰਹੁ ਸਦ ਏਕ ਸਿਉ ਇਆ ਸਾਚਾ ਅਸਨੇਹੁ

॥ ਕਾਰਨ ਕਰਨ ਕਰਾਵਨੋ ਸਭ ਬਿਧਿ ਏਕੈ ਹਾਥਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਨਾਨਕ ਜੰਤ ਅਨਾਥ

॥33॥ ਸਲੋਕੁ ॥ ਦਾਸਹ ਏਕੁ ਨਿਹਾਰਿਆ ਸਭੁ ਕਛੁ ਦੇਵਨਹਾਰੁ ॥ ਸਾਸਿ ਸਾਸਿ ਸਿਮਰਤ ਰਹਹਿ ਨਾਨਕ ਦਰਸ ਅਧਾਰੁ ॥1॥ ਪਉੜੀ ॥ ਦਦਾ ਦਾਤਾ ਏਕੁ ਹੈ ਸਭ ਕਉ ਦੇਵਨਹਾਰੁ ॥ ਦੇਂਦੇ ਤੋਟਿ ਨ ਆਵਈ ਅਗਨਤ ਭਰੇ ਭੰਡਾਰ

॥ ਦੈਨਹਾਰੁ ਸਦ ਜੀਵਨਹਾਰਾ ॥ ਮਨ ਮੂਰਖ ਕਿਉ ਤਾਹਿ ਬਿਸਾਰਾ ॥ ਦੋਸੁ ਨਹੀ ਕਾਹੂ ਕਉ ਮੀਤਾ ॥ ਮਾਇਆ ਮੋਹ ਬੰਧੁ ਪ੍ਰਭਿ ਕੀਤਾ ॥ ਦਰਦ ਨਿਵਾਰਹਿ ਜਾ ਕੇ ਆਪੇ ॥ ਨਾਨਕ ਤੇ ਤੇ ਗੁਰਮੁਖਿ ਧ੍ਰਾਪੇ ॥34॥ ਸਲੋਕੁ ॥ ਧਰਿ ਜੀਅਰੇ ਇਕ ਟੇਕ ਤੂ ਲਾਹਿ ਬਿਡਾਨੀ ਆਸ ॥ ਨਾਨਕ ਨਾਮੁ ਧਿਆਈਐ ਕਾਰਜੁ ਆਵੈ ਰਾਸਿ ॥1॥ ਪਉੜੀ ॥

ਧਧਾ ਧਾਵਤ ਤਉ ਮਿਟੈ ਸੰਤ ਸੰਗਿ ਹੋਇ ਬਾਸੁ ॥ ਧੁਰ ਤੇ ਕਿਰਪਾ ਕਰਹੁ ਆਪਿ ਤਉ ਹੋਇ ਮਨਹਿ ਪਰਗਾਸੁ ॥ ਧਨੁ ਸਾਚਾ ਤੇਊ ਸਚ ਸਾਹਾ ॥ ਹਰਿ ਹਰਿ ਪੂੰਜੀ ਨਾਮੁ ਬਿਸਾਹਾ ॥ ਧੀਰਜੁ ਜਸੁ ਸੋਭਾ ਤਿਹ ਬਨਿਆ ॥ ਹਰਿ ਹਰਿ ਨਾਮੁ ਸ੍ਰਵਨ ਜਿਹ ਸੁਨਿਆ ॥ ਗੁਰਮੁਖਿ ਜਿਹ ਘਟਿ ਰਹੇ ਸਮਾਈ ॥ ਨਾਨਕ ਤਿਹ ਜਨ ਮਿਲੀ ਵਡਾਈ ॥35॥ ਸਲੋਕੁ

॥ ਨਾਨਕ ਨਾਮੁ ਨਾਮੁ ਜਪੁ ਜਪਿਆ ਅੰਤਰਿ ਬਾਹਰਿ ਰੰਗਿ ॥ ਗੁਰਿ ਪੂਰੈ ਉਪਦੇਸਿਆ ਨਰਕੁ ਨਾਹਿ ਸਾਧ ਸੰਗਿ

॥1॥ ਪਉੜੀ ॥ ਨੰਨਾ ਨਰਕਿ ਪਰਹਿ ਤੇ ਨਾਹੀ ॥ ਜਾ ਕੈ ਮਨਿ ਤਨਿ ਨਾਮੁ ਬਸਾਹੀ ॥ ਨਾਮੁ ਨਿਧਾਨੁ ਗੁਰਮੁਖਿ ਜੋ ਜਪਤੇ ॥ ਬਿਖੁ ਮਾਇਆ ਮਹਿ ਨਾ ਓਇ ਖਪਤੇ ॥ ਨੰਨਾਕਾਰੁ ਨ ਹੋਤਾ ਤਾ ਕਉ ॥ ਨਾਮੁ ਮੰਤ੍ਰੁ ਗੁਰਿ ਦੀਨੋ ਜਾ ਕਉ

258

॥ ਨਿਧਿ ਨਿਧਾਨ ਹਰਿ ਅੰਮ੍ਰਿਤਿ ਪੂਰੇ ॥ ਤਹ ਬਾਜੇ ਨਾਨਕ ਅਨਹਦ ਤੂਰੇ ॥36॥ ਸਲੋਕੁ ॥ ਪਤਿ ਰਾਖੀ ਗੁਰਿ ਪਾਰਬ੍ਰਹਮਿ ਤਜਿ ਪਰਪੰਚ ਮੋਹ ਬਿਕਾਰ ॥ ਨਾਨਕ ਸੋਊ ਆਰਾਧੀਐ ਅੰਤੁ ਨ ਪਾਰਾਵਾਰੁ ॥1॥ ਪਉੜੀ ॥ ਪਪਾ ਪਰਮਿਤਿ ਪਾਰੁ ਨ ਪਾਇਆ ॥ ਪਤਿਤਪਾਵਨੁ ਅਗਮੁ ਹਰਿ ਰਾਇਆ ॥ ਹੋਤ ਪੁਨੀਤ ਕੋਟਿ ਅਪਰਾਧੂ ॥ ਅੰਮ੍ਰਿਤੁ ਨਾਮੁ ਜਪਹਿ ਮਿਲਿ ਸਾਧੂ ॥ ਪਰਪੰਚ ਧ੍ਰੋਹ ਮੋਹ ਮਿਟਨਾਈ ॥ ਜਾ ਕਉ ਰਾਖਹੁ ਆਪਿ ਗੁਸਾਈ ॥ ਪਾਤਿਸਾਹੁ ਛਤ੍ਰਸਿਰਿ ਸੋਊ ॥ ਨਾਨਕ ਦੂਸਰ ਅਵਰੁ ਨ ਕੋਊ ॥37॥ ਸਲੋਕੁ ॥ ਫਾਹੇ ਕਾਟੇ ਮਿਟੇ ਗਵਨ ਫਤਹ ਭਈ ਮਨਿ ਜੀਤ ॥ ਨਾਨਕ ਗੁਰ ਤੇ ਥਿਤਿ ਪਾਈ ਫਿਰਨ ਮਿਟੇ ਨਿਤ ਨੀਤ ॥1॥ ਪਉੜੀ ॥ ਫਫਾ ਫਿਰਤ ਫਿਰਤ ਤੂ ਆਇਆ ॥ ਦੁਰਲਭ ਦੇਹ ਕਲਿਜੁਗ ਮਹਿ ਪਾਇਆ ॥ ਫਿਰਿ ਇਆ ਅਉਸਰੁ ਚਰੈ ਨ ਹਾਥਾ ॥ ਨਾਮੁ ਜਪਹੁ ਤਉ ਕਟੀਅਹਿ ਫਾਸਾ ॥ ਫਿਰਿ ਫਿਰਿ ਆਵਨੁ ਜਾਨੁ ਨ ਹੋਈ ॥ ਏਕਹਿ ਏਕ ਜਪਹੁ ਜਪੁ ਸੋਈ ॥ ਕਰਹੁ ਕ੍ਰਿਪਾ ਪ੍ਰਭ ਕਰਨੈਹਾਰੇ ॥ ਮੇਲਿ ਲੇਹੁ ਨਾਨਕ ਬੇਚਾਰੇ ॥38॥ ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥1॥ ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥

ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥39॥ ਸਲੋਕੁ ॥

ਭੈਭੰਜਨੁ ਅਘ ਦੂਖ ਨਾਸੁ ਮਨਹਿ ਅਰਾਧਿ ਹਰੇ ॥ ਸੰਤਸੰਗਿ ਜਿਹ ਰਿਦਿ ਬਸਿਓ ਨਾਨਕ ਤੇ ਨ ਭ੍ਰਮੇ ॥1॥ ਪਉੜੀ

॥ ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ

ਮੋਹੁ ਮਿਟਾਇਆ ॥ ਨਾਨਕ ਤੇਹ ਪਰਮਸੁਖੁ ਪਾਇਆ ॥40॥ ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ

ਤਿਹ ਸੰਗਿ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗਿ ॥1॥ ਪਉੜੀ ॥ ਮਮਾ ਮਾਗਨਹਾਰੁ ਇਆਨਾ

॥ ਦੇਨਹਾਰੁ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲੁ ਨ ਕਾਹੂ ਥੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ

259

ਪਰਾਗ ॥41॥ ਸਲੋਕੁ ॥ ਮਤਿ ਪੂਰੀ ਪਰਧਾਨ ਤੇ ਗੁਰ ਪੂਰੇ ਮਨਿ ਮੰਤੁ ॥ ਜਿਹ ਜਾਨਿਓ ਪ੍ਰਭੁ ਆਪਨਾ ਨਾਨਕ ਤੇ ਭਗਵੰਤ ॥1॥ ਪਉੜੀ ॥ ਮਮਾ ਜਾਹੂ ਮਰਮੁ ਪਛਾਨਾ ॥ ਭੇਟਤ ਸਾਧ ਸੰਗਿ ਪਤੀਆਨਾ ॥ ਦੁਖ ਸੁਖ ਉਆ ਕੈ

ਸਮਤ ਬੀਚਾਰਾ ॥ ਨਰਕ ਸੁਰਗ ਰਹਤ ਅਉਤਾਰਾ ॥ ਤਾਹੂ ਸੰਗਿ ਤਾਹੂ ਨਿਰਲੇਪਾ ॥ ਪੂਰਨੁ ਘਟਿ ਘਟਿ ਪੁਰਖੁ ਬਿਸੇਖਾ ॥ ਉਆ ਰਸ ਮਹਿ ਉਆ ਹੂ ਸੁਖੁ ਪਾਇਆ ॥ ਨਾਨਕ ਲਿਪਤ ਨਹੀ ਤਿਹ ਮਾਇਆ ॥42॥ ਸਲੋਕੁ ॥

ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ ॥ ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥1॥

ਪਵੜੀ ॥ ਯਯਾ ਜਤਨ ਕਰਤ ਬਹੁ ਬਿਧੀਆ ॥ ਏਕ ਨਾਮ ਬਿਨੁ ਕਹ ਲਉ ਸਿਧੀਆ ॥ ਯਾਹੂ ਜਤਨੁ ਕਰਿ ਹੋਤ ਛੁਟਾਰਾ ॥ ਉਆ ਹੂ ਜਤਨੁ ਸਾਧ ਸੰਗਾਰਾ ॥ ਯਾ ਉਬਰਨ ਧਾਰੈ ਸਭੁ ਕੋਊ ॥ ਉਆਹਿ ਜਪੇ ਬਿਨੁ ਉਬਰੁ ਨ ਹੋਊ

॥ ਯਾਹੂ ਤਰਨ ਤਾਰਨ ਸਮਰਾਥਾ ॥ ਰਾਖਿ ਲੇਹੁ ਨਿਰਗੁਨ ਨਰਨਾਥਾ ॥ ਮਨਿ ਬਚਿ ਕ੍ਰਮਿ ਜਿਹ ਆਪਿ ਜਨਾਈ ॥

ਨਾਨਕ ਤਿਹ ਮਤਿ ਪ੍ਰਗਟੀਆਈ ॥43॥ ਸਲੋਕੁ ॥ ਰੋਸੁ ਨ ਕਾਹੂ ਸੰਗਿ ਕਰਹੁ ਆਪਨ ਆਪੁ ਬੀਚਾਰਿ ॥ ਹੋਇ ਨਿਮਾਨਾ ਜਗਿ ਰਹਹੁ ਨਾਨਕ ਨਦਰੀ ਪਾਰਿ ॥1॥ ਪਉੜੀ ॥ ਰਾਰਾ ਰੇਨੁ ਹੋਤ ਸਭ ਜਾ ਕੀ ॥ ਤਜਿ ਅਭਿਮਾਨੁ ਛੁਟੈ

ਤੇਰੀ ਬਾਕੀ ॥ ਰਣਿ ਦਰਗਹ ਤਉ ਸੀਝਹਿ ਭਾਈ ॥ ਜਉ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਰਹਤ ਰਹਤ ਰਹਿ ਜਾਹਿ ਬਿਕਾਰਾ ॥ ਗੁਰ ਪੂਰੇ ਕੈ ਸਬਦਿ ਅਪਾਰਾ ॥ ਰਾਤੇ ਰੰਗਿ ਨਾਮ ਰਸਿ ਮਾਤੇ ॥ ਨਾਨਕ ਹਰਿ ਗੁਰਿ ਕੀਨੀ ਦਾਤੇ

॥44॥ ਸਲੋਕੁ ॥ ਲਾਲਚ ਝੂਠ ਬਿਖੈ ਬਿਆਧਿ ਇਆ ਦੇਹੀ ਮਹਿ ਬਾਸ ॥ ਹਰਿ ਹਰਿ ਅੰਮ੍ਰਿਤੁ ਗੁਰਮੁਖਿ ਪੀਆ ਨਾਨਕ ਸੂਖਿ ਨਿਵਾਸੁ ॥1॥ ਪਉੜੀ ॥ ਲਲਾ ਲਾਵਉ ਅਉਖਧੁ ਜਾਹੂ ॥ ਦੂਖ ਦਰਦ ਤਿਹ ਮਿਟਹਿ ਖਿਨਾਹੂ ॥ ਨਾਮੁ ਅਉਖਧੁ ਜਿਹ ਰਿਦੈ ਹਿਤਾਵੈ ॥ ਤਾਹਿ ਰੋਗੁ ਸੁਪਨੈ ਨਹੀ ਆਵੈ ॥ ਹਰਿ ਅਉਖਧੁ ਸਭੁ ਘਟਿ ਹੈ ਭਾਈ ॥ ਗੁਰ ਪੂਰੇ ਬਿਨੁ ਬਿਧਿ ਨ ਬਨਾਈ ॥ ਗੁਰਿ ਪੂਰੈ ਸੰਜਮੁ ਕਰਿ ਦੀਆ ॥ ਨਾਨਕ ਤਉ ਫਿਰਿ ਦੂਖੁ ਨ ਥੀਆ ॥45॥ ਸਲੋਕੁ ॥

ਵਾਸੁਦੇਵ ਸਰਬਤ੍ਰ ਮਹਿ ਊਨ ਨ ਕਤਹੂ ਠਾਇ ॥ ਅੰਤਰਿ ਬਾਹਰਿ ਸੰਗਿ ਹੈ ਨਾਨਕ ਕਾਇ ਦੁਰਾਇ ॥1॥ ਪਉੜੀ ॥

ਵਵਾ ਵੈਰੁ ਨ ਕਰੀਐ ਕਾਹੂ ॥ ਘਟ ਘਟ ਅੰਤਰਿ ਬ੍ਰਹਮੁ ਸਮਾਹੂ ॥ ਵਾਸੁਦੇਵ ਜਲ ਥਲ ਮਹਿ ਰਵਿਆ ॥ ਗੁਰ ਪ੍ਰਸਾਦਿ ਵਿਰਲੈ ਹੀ ਗਵਿਆ ॥ ਵੈਰ ਵਿਰੋਧ ਮਿਟੇ ਤਿਹ ਮਨ ਤੇ ॥ ਹਰਿ ਕੀਰਤਨੁ ਗੁਰਮੁਖਿ ਜੋ ਸੁਨਤੇ ॥ ਵਰਨ ਚਿਹਨ

260

ਸਗਲਹ ਤੇ ਰਹਤਾ ॥ ਨਾਨਕ ਹਰਿ ਹਰਿ ਗੁਰਮੁਖਿ ਜੋ ਕਹਤਾ ॥46॥ ਸਲੋਕੁ ॥ ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥ ੜੜਕਿ ਮੁਏ ਜਿਉ ਤ੍ਰਿਖਾਵੰਤ ਨਾਨਕ ਕਿਰਤਿ ਕਮਾਨ ॥1॥ ਪਉੜੀ ॥ ੜਾੜਾ ੜਾੜਿ

ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ ਨਾਮ ਅਰਾਧੂ ॥ ਰੂੜੋ ਜਿਹ ਬਸਿਓ ਰਿਦ ਮਾਹੀ ॥ ਉਆ ਕੀ ੜਾੜਿ ਮਿਟਤ ਬਿਨਸਾਹੀ ॥ ੜਾੜਿ ਕਰਤ ਸਾਕਤ ਗਾਵਾਰਾ ॥ ਜੇਹ ਹੀਐ ਅਹੰਬੁਧਿ ਬਿਕਾਰਾ ॥ ੜਾੜਾ ਗੁਰਮੁਖਿ ੜਾੜਿ ਮਿਟਾਈ

॥ ਨਿਮਖ ਮਾਹਿ ਨਾਨਕ ਸਮਝਾਈ ॥47॥ ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥1॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿੰਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ

॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥48॥

ਸਲੋਕੁ ॥ ਖੁਦੀ ਮਿਟੀ ਤਬ ਸੁਖ ਭਏ ਮਨ ਤਨ ਭਏ ਅਰੋਗ ॥ ਨਾਨਕ ਦ੍ਰਿਸਟੀ ਆਇਆ ਉਸਤਤਿ ਕਰਨੈਜੋਗੁ

॥1॥ ਪਉੜੀ ॥ ਖਖਾ ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ ਊਨੇ ਸੁਭਰ ਭਰਾਹੂ ॥ ਖਰਾ ਨਿਮਾਨਾ ਹੋਤ ਪਰਾਨੀ

॥ ਅਨਦਿਨੁ ਜਾਪੈ ਪ੍ਰਭੁ ਨਿਰਬਾਨੀ ॥ ਭਾਵੈ ਖਸਮ ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ ਐਸੋ ਆਗਨਤਾ ॥ ਅਸੰਖ

ਖਤੇ ਖਿਨਿ ਬਖਸਨਹਾਰਾ ॥ ਨਾਨਕ ਸਾਹਿਬੁ ਸਦਾ ਦਇਆਰਾ ॥49॥ ਸਲੋਕੁ ॥ ਸਤਿ ਕਹਉ ਸੁਨਿ ਮਨ ਮੇਰੇ ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ ਨਾਨਕ ਲਏ ਸਮਾਇ ॥1॥ ਪਉੜੀ ॥ ਸਸਾ ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ ਨ ਪ੍ਰਭੁ ਪਤੀਆਨਾ ॥ ਸਹਸ ਭਾਤਿ ਕਰਹਿ ਚਤੁਰਾਈ ॥ ਸੰਗਿ ਤੁਹਾਰੈ ਏਕ ਨ ਜਾਈ ॥ ਸੋਊ ਸੋਊ ਜਪਿ ਦਿਨੁ ਰਾਤੀ ॥ ਰੇ ਜੀਅ ਚਲੈ ਤੁਹਾਰੈ ਸਾਥੀ ॥ ਸਾਧ ਸੇਵਾ ਲਾਵੈ ਜਿਹ ਆਪੈ ॥ ਨਾਨਕ ਤਾ ਕਉ ਦੂਖੁ ਨ ਬਿਆਪੈ ॥50॥ ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥

ਨਾਨਕ ਸਭ ਮਹਿ ਰਵਿ ਰਹਿਆ ਥਾਨ ਥਨੰਤਰਿ ਸੋਇ ॥1॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ ਦੁਖਭੰਜਨ ਗੁਰ ਗਿਆਨਿ ॥ ਹਉ ਛੁਟਕੈ ਹੋਇ ਅਨੰਦੁ ਤਿਹ ਹਉ ਨਾਹੀ ਤਹ ਆਪਿ ॥ ਹਤੇ ਦੂਖ ਜਨਮਹ ਮਰਨ ਸੰਤ ਸੰਗ ਪਰਤਾਪਿ ॥ ਹਿਤੁ ਕਰਿ ਨਾਮੁ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ

261

ਕਿਰਪਾਲਾ ॥ ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥51॥ ਸਲੋਕੁ ॥ ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰਿ ॥1॥ ਪਉੜੀ ॥ ਲੂਣਹਰਾਮੀ ਗੁਨਹਗਾਰੁ ਬੇਗਾਨਾ ਅਲਪਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤੁ ॥ ਲਾਹਾ ਮਾਇਆ ਕਾਰਨੇ ਦਹ ਦਿਸ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭੁ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨ ਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ

॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥52॥ ਸਲੋਕੁ ॥ ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ

॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥1॥ ਪਉੜੀ ॥ ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ

॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮੁ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ

ਜਿ ਘਟਿ ਘਟਿ ਰਹਿਆ ਬਿਆਪਿ ॥53॥ ਸਲੋਕੁ ॥ ਆਏ ਪ੍ਰਭ ਸਰਨਾਗਤੀ ਕਿਰਪਾਨਿਧਿ ਦਇਆਲ ॥ ਏਕੁ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥1॥ ਪਉੜੀ ॥ ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖਿਆਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨੁ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮੁ ਨਿਰਲੇਪਾ

॥54॥ ਸਲੋਕੁ ॥ ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥1॥ ਪਉੜੀ ॥ ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬਮੈ ਦੁਖਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿੰਦ ਹੇ ਗੁਣਨਿਧਾਨ ਜਾ ਕੈ ਸਦਾ ਬਿਬੇਕੁ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥

262

ਨਾਨਕ ਦੀਜੈ ਨਾਮ ਦਾਨੁ ਰਾਖਉ ਹੀਐ ਪਰੋਇ ॥55॥

Guru Bandana

ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਪੁ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸੁ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗਿ ਜੁਗਿ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸੁਰੁ ਗੁਰਦੇਵ ਨਾਨਕ ਹਰਿ ਨਮਸਕਰਾ ॥1॥1॥

ਏਹੁ ਸਲੋਕੁ ਆਦਿ ਅੰਤਿ ਪੜਣਾ ॥

Sukhmani Sahib

ੴ ਸਤਿ ਗੁਰ ਪ੍ਰਸਾਦਿ ॥ ਗਉੜੀ ਮਹਲਾ 5 ਸੁਖਮਨੀ ॥

ap1

ਸਲੋਕੁ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥1॥

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖਰ ॥ ਕੀਨੇ ਰਾਮ ਨਾਮ ਇਕ ਆਖਰ ॥ ਕਿਨਕਾ ਏਕੁ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥1॥

ਸੁਖਮਨੀ ਸੁਖ ਅੰਮ੍ਰਿਤੁ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮੁ ॥1॥ ਰਹਾਉ ॥

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ

ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥2॥

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ

ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ

ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ

263

ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥3॥ ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ

ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ

ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤੁ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥4॥ ਪ੍ਰਭ

ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ

ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ

॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨਿ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥5॥ ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ

ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥6॥ ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲੁ ਆਸਨੁ ॥ ਪ੍ਰਭ ਕੈ ਸਿਮਰਨਿ ਕਮਲੁ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰੁ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥7॥ ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ

॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ

ਹਰਿ ਸਿਮਰਨੁ ਤਿਨਿ ਪਾਇਆ ॥8॥1॥ ਸਲੋਕੁ ॥ ਦੀਨ ਦਰਦ ਦੁਖਭੰਜਨਾ ਘਟਿ ਘਟਿ ਨਾਥੁ ਅਨਾਥ ॥ ਸਰਣਿ

264

ਤੁਮ੍ਹਾਰੀ ਆਇਓ ਨਾਨਕ ਕੈ ਪ੍ਰਭ ਸਾਥਿ ॥1॥ ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥

ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥1॥ ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ

ਪਰਮਗਤਿ ਪਾਈਐ ॥2॥ ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ

ਬਿਸ੍ਰਾਮੁ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥

ਨਾਨਕ ਪਾਈਐ ਸਾਧ ਕੈ ਸੰਗਿ ॥3॥ ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥

ਜਿਹ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ

॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥4॥ ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥

ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥

ਪਾਰਬ੍ਰਹਮਿ ਜਨ ਕੀਨੋ ਦਾਨੁ ॥ ਮਨ ਤਨ ਰੰਗਿ ਰਤੇ ਰੰਗਿ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥5॥ ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪੁ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ

265

ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗੁ ਜੋਗੁ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥6॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨਸਮਾਧਿ ਨਾਮ ਰਸਿ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟੁ ਨਹੀ ਛਪੈ ॥ ਹਰਿ ਕੀ ਭਗਤਿ ਮੁਕਤ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥7॥ ਪਾਰਜਾਤੁ ਇਹੁ ਹਰਿ ਕੋ ਨਾਮੁ ॥

ਕਾਮਧੇਨੁ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦਿ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥8॥2॥ ਸਲੋਕੁ

॥ ਬਹੁ ਸਾਸਤ੍ਰ ਬਹੁ ਸਿੰਮ੍ਰਿਤੀ ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮੁ ਅਮੋਲੁ ॥1॥ ਅਸਟਪਦੀ

॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟੁ ਸਾਸਤ੍ਰ ਸਿੰਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ

॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥

ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥1॥ ਨਉਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸੁਰੁ ਥੀਵੈ ॥

ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥2॥ ਮਨਕਾਮਨਾ ਤੀਰਥਿ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ

॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥3॥ ਬਹੁਤੁ ਸਿਆਣਪ ਜਮ ਕਾ

266

ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ

॥4॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ

ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥5॥ ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ

ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ

॥6॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰੁ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍‍ਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥7॥ ਸਰਬ ਧਰਮ ਮਹਿ ਸ੍ਰੇਸਟੁ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲੁ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮੁ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥8॥3॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ

॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥1॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥

ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ

॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧੁ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥

267

ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥1॥ ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ

॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥

ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥

ਨਾਨਕ ਕਾਢਿ ਲੇਹੁ ਪ੍ਰਭ ਆਪੇ ॥2॥ ਆਦਿ ਅੰਤਿ ਜੋ ਰਾਖਨਹਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥

ਨਾਨਕ ਰਾਖਨਹਾਰੁ ਅਪਾਰੁ ॥3॥ ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਭ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ

॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥4॥ ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕਪਚਾਰਾ ਕਰੈ ਦਿਨੁ ਰਾਤਿ ॥

ਬਾਹਰਿ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ

॥ ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹੁ ॥

ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥5॥ ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰਭਵਨ ॥ ਨਹੀ ਹੋਤ ਊਹਾ ਉਸੁ ਗਵਨੁ ॥

ਕਰਤਾਰ ਕਰੁਣਾਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥6॥ ਸੰਗਿ ਸਹਾਈ ਸੁ ਆਵੈ ਨ ਚੀਤਿ ॥

ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ

268

ਧ੍ਰੋਹ ॥ ਇਆ ਹੂ ਜੁਗਤਿ ਬਿਹਾਨੇ ਕਈ ਜਨਮ ॥ ਨਾਨਕ ਰਾਖਿ ਲੇਹੁ ਆਪਨ ਕਰਿ ਕਰਮੁ ॥7॥ ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥ ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ

ਘਨੇਰੇ ॥ ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥ ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥8॥4॥ ਸਲੋਕੁ

॥ ਦੇਨਹਾਰੁ ਪ੍ਰਭੁ ਛੋਡਿ ਕੈ ਲਾਗਹਿ ਆਨ ਸੁਆਇ ॥ ਨਾਨਕ ਕਹੂ ਨ ਸੀਝਈ ਬਿਨੁ ਨਾਵੈ ਪਤਿ ਜਾਇ ॥1॥

ਅਸਟਪਦੀ ॥ ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥

ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥1॥ ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥

ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥

ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥2॥ ਅਨਿਕ ਭਾਂਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹੁ ॥ ਤਾ ਕਉ ਹਾਥਿ ਨ ਆਵੈ ਕੇਹੁ

॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥3॥ ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨਿ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥4॥ ਮਿਥਿਆ ਸ੍ਰਵਨ ਪਰਨਿੰਦਾ ਸੁਨਹਿ ॥ ਮਿਥਿਆ ਹਸਤ ਪਰਦਰਬ ਕਉ

269

ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰਤ੍ਰਿਅ ਰੂਪਾਦਿ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭਿ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮੁ ਲਏ ॥5॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ

॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿੰਦ ਭਜਨ ਬਿਨੁ ਬ੍ਰਿਥੇ ਸਭਿ

ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ

ਬਲਿ ਬਲਿ ਜਾਉ ॥6॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰੁ ਪ੍ਰਭੂ ਪਰਬੀਨੁ ॥ ਬਾਹਰਿ ਭੇਖ ਨ ਕਾਹੂ ਭੀਨੁ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤੁ ਜਾਵਤੁ ਜਨਮੈ ਮਰੈ

॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥7॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪਿ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ

॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ

॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥8॥5॥ ਸਲੋਕੁ ॥ ਕਾਮੁ ਕ੍ਰੋਧੁ ਅਰੁ ਲੋਭੁ ਮੋਹੁ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥1॥ ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ

॥ ਜਿਹ ਪ੍ਰਸਾਦਿ ਗ੍ਰਿਹਿ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ

॥ ਨਾਨਕ ਸਦਾ ਧਿਆਈਐ ਧਿਆਵਨ ਜੋਗੁ ॥1॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ

270

ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥2॥

ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲ੍ਹਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ

॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭੁ ਊਚੇ ॥ ਜਿਹ ਪ੍ਰਸਾਦਿ ਪਾਈ ਦੁਰਲਭ ਦੇਹ ॥

ਨਾਨਕ ਤਾ ਕੀ ਭਗਤਿ ਕਰੇਹ ॥3॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ

॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ

ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੈ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ

॥ ਤਿਸਹਿ ਧਿਆਇ ਜੋ ਏਕੁ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥4॥ ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥

ਮਨ ਆਠ ਪਹਰ ਕਰਿ ਤਿਸ ਕਾ ਧਿਆਨੁ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰੁ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥

ਸੋ ਪ੍ਰਭੁ ਸਿਮਰਿ ਸਦਾ ਦਿਨੁ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥5॥ ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥6॥ ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥

ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥7॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥

271

ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭੁ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥਿ ॥8॥6॥ ਸਲੋਕੁ ॥ ਅਗਮੁ ਅਗਾਧਿ ਪਾਰਬ੍ਰਹਮੁ ਸੋਇ ॥

ਜੋ ਜੋ ਕਹੈ ਸੁ ਮੁਕਤਾ ਹੋਇ ॥ ਸੁਨਿ ਮੀਤਾ ਨਾਨਕੁ ਬਿਨਵੰਤਾ ॥ ਸਾਧ ਜਨਾ ਕੀ ਅਚਰਜ ਕਥਾ ॥1॥ ਅਸਟਪਦੀ ॥

ਸਾਧ ਕੈ ਸੰਗਿ ਮੁਖ ਊਜਲ ਹੋਤੁ ॥ ਸਾਧਸੰਗਿ ਮਲੁ ਸਗਲੀ ਖੋਤ ॥ ਸਾਧ ਕੈ ਸੰਗਿ ਮਿਟੈ ਅਭਿਮਾਨੁ ॥ ਸਾਧ ਕੈ ਸੰਗਿ ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ ਬੁਝੈ ਪ੍ਰਭੁ ਨੇਰਾ ॥ ਸਾਧਸੰਗਿ ਸਭੁ ਹੋਤੁ ਨਿਬੇਰਾ ॥ ਸਾਧ ਕੈ ਸੰਗਿ ਪਾਏ ਨਾਮੁ ਰਤਨੁ ॥ ਸਾਧ ਕੈ ਸੰਗਿ ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ ਬਰਨੈ ਕਉਨੁ ਪ੍ਰਾਨੀ ॥ ਨਾਨਕ ਸਾਧ ਕੀ ਸੋਭਾ ਪ੍ਰਭੁ ਮਾਹਿ ਸਮਾਨੀ ॥1॥ ਸਾਧ ਕੈ ਸੰਗਿ ਅਗੋਚਰੁ ਮਿਲੈ ॥ ਸਾਧ ਕੈ ਸੰਗਿ ਸਦਾ ਪਰਫੁਲੈ ॥ ਸਾਧ ਕੈ ਸੰਗਿ ਆਵਹਿ ਬਸਿ ਪੰਚਾ ॥ ਸਾਧਸੰਗਿ ਅੰਮ੍ਰਿਤੁ ਰਸੁ ਭੁੰਚਾ ॥ ਸਾਧਸੰਗਿ ਹੋਇ ਸਭ ਕੀ ਰੇਨੁ ॥ ਸਾਧ ਕੈ ਸੰਗਿ ਮਨੋਹਰ ਬੈਨ ॥ ਸਾਧ ਕੈ

ਸੰਗਿ ਨ ਕਤ ਹੂ ਧਾਵੈ ॥ ਸਾਧਸੰਗਿ ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ ਮਾਇਆ ਤੇ ਭਿੰਨੁ ॥ ਸਾਧਸੰਗਿ ਨਾਨਕ ਪ੍ਰਭੁ ਸੁਪ੍ਰਸੰਨੁ ॥2॥ ਸਾਧਸੰਗਿ ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ ਮਹਾ ਪੁਨੀਤ ॥ ਸਾਧਸੰਗਿ ਕਿਸੁ ਸਿਉ ਨਹੀ ਬੈਰੁ ॥ ਸਾਧ ਕੈ ਸੰਗਿ ਨ ਬੀਗਾ ਪੈਰੁ ॥ ਸਾਧ ਕੈ ਸੰਗਿ ਨਾਹੀ ਕੋ ਮੰਦਾ ॥ ਸਾਧਸੰਗਿ ਜਾਨੇ ਪਰਮਾਨੰਦਾ ॥ ਸਾਧ

ਕੈ ਸੰਗਿ ਨਾਹੀ ਹਉ ਤਾਪੁ ॥ ਸਾਧ ਕੈ ਸੰਗਿ ਤਜੈ ਸਭੁ ਆਪੁ ॥ ਆਪੇ ਜਾਨੈ ਸਾਧ ਬਡਾਈ ॥ ਨਾਨਕ ਸਾਧ ਪ੍ਰਭੂ

ਬਨਿ ਆਈ ॥3॥ ਸਾਧ ਕੈ ਸੰਗਿ ਨ ਕਬਹੂ ਧਾਵੈ ॥ ਸਾਧ ਕੈ ਸੰਗਿ ਸਦਾ ਸੁਖੁ ਪਾਵੈ ॥ ਸਾਧਸੰਗਿ ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ ਅਜਰੁ ਸਹੈ ॥ ਸਾਧ ਕੈ ਸੰਗਿ ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ ਮਹਲਿ ਪਹੂਚੈ ॥ ਸਾਧ

ਕੈ ਸੰਗਿ ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ ਕੇਵਲ ਪਾਰਬ੍ਰਹਮੁ ॥ ਸਾਧ ਕੈ ਸੰਗਿ ਪਾਏ ਨਾਮ ਨਿਧਾਨ ॥ ਨਾਨਕ ਸਾਧੂ ਕੈ ਕੁਰਬਾਨੁ ॥4॥ ਸਾਧ ਕੈ ਸੰਗਿ ਸਭ ਕੁਲ ਉਧਾਰੈ ॥ ਸਾਧਸੰਗਿ ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ

ਸੰਗਿ ਸੋ ਧਨੁ ਪਾਵੈ ॥ ਜਿਸੁ ਧਨ ਤੇ ਸਭੁ ਕੋ ਵਰਸਾਵੈ ॥ ਸਾਧਸੰਗਿ ਧਰਮਰਾਇ ਕਰੇ ਸੇਵਾ ॥ ਸਾਧ ਕੈ ਸੰਗਿ ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ ਪਾਪ ਪਲਾਇਨ ॥ ਸਾਧਸੰਗਿ ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ ਸ੍ਰਬ ਥਾਨ ਗੰਮਿ ॥

272

ਨਾਨਕ ਸਾਧ ਕੈ ਸੰਗਿ ਸਫਲੁ ਜਨੰਮੁ ॥5॥ ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤੁ ਨਿਹਾਲੁ ॥ ਸਾਧ

ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦਿ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥6॥ ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥

ਨਾਨਕ ਸਾਧ ਭੇਟੇ ਸੰਜੋਗ ॥7॥ ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤੁ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ

॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥8॥7॥ ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸ ਬਿਨੁ ਕੋਇ ॥ ਨਾਨਕ ਇਹਿ ਲਛਣ ਬ੍ਰਹਮਗਿਆਨੀ ਹੋਇ ॥1॥ ਅਸਟਪਦੀ ॥ ਬ੍ਰਹਮਗਿਆਨੀ ਸਦਾ ਨਿਰਲੇਪੁ ॥

ਜੈਸੇ ਜਲ ਮਹਿ ਕਮਲ ਅਲੇਪੁ ॥ ਬ੍ਰਹਮਗਿਆਨੀ ਸਦਾ ਨਿਰਦੋਖੁ ॥ ਜੈਸੇ ਸੂਰੁ ਸਰਬ ਕਉ ਸੋਖੁ ॥ ਬ੍ਰਹਮਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮਗਿਆਨੀ ਕੈ ਧੀਰਜੁ ਏਕੁ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪੁ ॥ ਬ੍ਰਹਮਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥1॥

ਬ੍ਰਹਮਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮਗਿਆਨੀ ਕੈ ਮਨਿ ਹੋਇ ਪ੍ਰਗਾਸੁ ॥

ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮਗਿਆਨੀ ਕੈ ਨਾਹੀ ਅਭਿਮਾਨੁ ॥

ਬ੍ਰਹਮਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥2॥ ਬ੍ਰਹਮਗਿਆਨੀ ਸਗਲ ਕੀ ਰੀਨਾ ॥ ਆਤਮਰਸੁ ਬ੍ਰਹਮਗਿਆਨੀ ਚੀਨਾ ॥ ਬ੍ਰਹਮਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮਗਿਆਨੀ ਸਦਾ ਸਮਦਰਸੀ ॥

273

ਬ੍ਰਹਮਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮਗਿਆਨੀ ਕਾ ਭੋਜਨੁ ਗਿਆਨੁ ॥ ਨਾਨਕ ਬ੍ਰਹਮਗਿਆਨੀ ਕਾ ਬ੍ਰਹਮਧਿਆਨੁ ॥3॥ ਬ੍ਰਹਮਗਿਆਨੀ ਏਕ ਊਪਰਿ ਆਸ ॥ ਬ੍ਰਹਮਗਿਆਨੀ ਕਾ ਨਹੀ ਬਿਨਾਸੁ ॥ ਬ੍ਰਹਮਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮਗਿਆਨੀ ਕੈ ਨਾਹੀ ਧੰਧਾ ॥ ਬ੍ਰਹਮਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮਗਿਆਨੀ ਕੈ

ਹੋਇ ਸੁ ਭਲਾ ॥ ਬ੍ਰਹਮਗਿਆਨੀ ਸੁਫਲ ਫਲਾ ॥ ਬ੍ਰਹਮਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮਗਿਆਨੀ ਜਪੈ ਸਗਲ ਸੰਸਾਰੁ ॥4॥ ਬ੍ਰਹਮਗਿਆਨੀ ਕੈ ਏਕੈ ਰੰਗੁ ॥ ਬ੍ਰਹਮਗਿਆਨੀ ਕੈ ਬਸੈ ਪ੍ਰਭੁ ਸੰਗਿ ॥ ਬ੍ਰਹਮਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮਗਿਆਨੀ ਸਦਾ ਸਦ ਜਾਗਤ ॥ ਬ੍ਰਹਮਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮਗਿਆਨੀ ਕੈ ਮਨਿ ਪਰਮਾਨੰਦੁ ॥ ਬ੍ਰਹਮਗਿਆਨੀ ਕੈ ਘਰਿ ਸਦਾ ਅਨੰਦੁ ॥

ਬ੍ਰਹਮਗਿਆਨੀ ਸੁਖ ਸਹਜ ਨਿਵਾਸੁ ॥ ਨਾਨਕ ਬ੍ਰਹਮਗਿਆਨੀ ਕਾ ਨਹੀ ਬਿਨਾਸੁ ॥5॥ ਬ੍ਰਹਮਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮਗਿਆਨੀ ਏਕ ਸੰਗਿ ਹੇਤਾ ॥ ਬ੍ਰਹਮਗਿਆਨੀ ਕੈ ਹੋਇ ਅਚਿੰਤੁ ॥ ਬ੍ਰਹਮਗਿਆਨੀ ਕਾ ਨਿਰਮਲੁ ਮੰਤੁ ॥ ਬ੍ਰਹਮਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮਗਿਆਨੀ ਕਾ ਬਡ ਪਰਤਾਪੁ ॥ ਬ੍ਰਹਮਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮਗਿਆਨੀ ਕਉ ਖੋਜਹਿ ਮਹੇਸੁਰ ॥

ਨਾਨਕ ਬ੍ਰਹਮਗਿਆਨੀ ਆਪਿ ਪਰਮੇਸੁਰੁ ॥6॥ ਬ੍ਰਹਮਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮਗਿਆਨੀ ਕਾ ਕਉਨੁ ਜਾਨੈ ਭੇਦੁ ॥ ਬ੍ਰਹਮਗਿਆਨੀ ਕਉ ਸਦਾ ਅਦੇਸੁ ॥ ਬ੍ਰਹਮਗਿਆਨੀ ਕਾ ਕਥਿਆ ਨ ਜਾਇ ਅਧਾਖਰੁ ॥ ਬ੍ਰਹਮਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮਗਿਆਨੀ ਕੀ ਗਤਿ ਬ੍ਰਹਮਗਿਆਨੀ ਜਾਨੈ ॥ ਬ੍ਰਹਮਗਿਆਨੀ ਕਾ ਅੰਤੁ ਨ ਪਾਰ ॥ ਨਾਨਕ ਬ੍ਰਹਮਗਿਆਨੀ ਕਉ ਸਦਾ ਨਮਸਕਾਰੁ ॥7॥ ਬ੍ਰਹਮਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮਗਿਆਨੀ ਪੂਰਨੁ ਪੁਰਖੁ ਬਿਧਾਤਾ

॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮਗਿਆਨੀ ਕਾ ਸਗਲ

274

ਅਕਾਰੁ ॥ ਬ੍ਰਹਮਗਿਆਨੀ ਆਪਿ ਨਿਰੰਕਾਰੁ ॥ ਬ੍ਰਹਮਗਿਆਨੀ ਕੀ ਸੋਭਾ ਬ੍ਰਹਮਗਿਆਨੀ ਬਨੀ ॥ ਨਾਨਕ ਬ੍ਰਹਮਗਿਆਨੀ ਸਰਬ ਕਾ ਧਨੀ ॥8॥8॥ ਸਲੋਕੁ ॥ ਉਰ ਧਾਰੈ ਜੋ ਅੰਤਰਿ ਨਾਮੁ ॥ ਸਰਬ ਮਹਿ ਪੇਖੈ ਭਗਵਾਨੁ ॥

ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥1॥ ਅਸਟਪਦੀ ॥ ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥

ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸੁ ॥1॥

ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨੁ ॥ ਬਿਸਨ ਕੀ ਮਾਇਆ ਤੇ ਹੋਇ ਭਿੰਨੁ ॥ ਕਰਮ ਕਰਤ ਹੋਵੈ ਨਿਹਕਰਮੁ ॥ ਤਿਸੁ ਬੈਸਨੋ ਕਾ ਨਿਰਮਲੁ ਧਰਮੁ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨੁ ਗੋਪਾਲ ॥ ਸਭ ਊਪਰਿ ਹੋਵਤੁ ਕਿਰਪਾਲੁ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮਗਤਿ ਪਾਵੈ ॥2॥ ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ

ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥3॥ ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ

॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲੁ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥4॥ ਬੀਜਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਗਧ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਧੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥5॥ ਜਿਸ ਕੈ

275

ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥6॥ ਪ੍ਰਭ ਕੀ ਆਗਿਆ ਆਤਮਿ ਹਿਤਾਵੈ ॥ ਜੀਵਨਮੁਕਤੁ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਪਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨਮੁਕਤੁ ॥7॥ ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ

॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸੁ ॥ ਪਾਰਬ੍ਰਹਮੁ ਕਰਤਾ ਅਬਿਨਾਸੁ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥8॥9॥ ਸਲੋਕੁ ॥ ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰੁ ॥ ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥1॥ ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ

॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥1॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ

॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥

ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ

॥2॥ ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂਮੰਡਲ ॥ ਕਈ ਕੋਟਿ

276

ਸਸੀਅਰ ਸੂਰ ਨਖÏਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥3॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿੰਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰਜੀਵੇ ॥

ਕਈ ਕੋਟਿ ਗਿਰੀ ਮੇਰੁ ਸੁਵਰਨ ਥੀਵੇ ॥ ਕਈ ਕੋਟਿ ਜਖÏ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ

॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥4॥ ਕਈ ਕੋਟਿ ਪਾਤਾਲ ਕੇ ਵਾਸੀ

॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ

॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥5॥ ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ

॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਿਸੰਗੁ ॥

ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧੰਨਿ ਧੰਨਿ ॥6॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰੁ

॥ ਕਈ ਬਾਰ ਪਸਰਿਓ ਪਾਸਾਰੁ ॥ ਸਦਾ ਸਦਾ ਇਕੁ ਏਕੰਕਾਰੁ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ

ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥7॥ ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸੁ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮਰਸਿ ਸੁਖਿ

ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥8॥10॥

ਸਲੋਕੁ ॥ ਕਰਣਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ

॥1॥ ਅਸਟਪਦੀ ॥ ਕਰਨ ਕਰਾਵਨ ਕਰਨੈਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥

277

ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥1॥ ਪ੍ਰਭ ਭਾਵੈ ਮਾਨੁਖੁ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥

ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ

॥2॥ ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥

ਨਾਨਕ ਤੇ ਜਨ ਨਾਮਿ ਮਿਲੇਇ ॥3॥ ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸੁ ॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸੁ ॥ ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥4॥ ਇਸ ਕਾ ਬਲੁ ਨਾਹੀ ਇਸੁ ਹਾਥਿ ॥ ਕਰਨ ਕਰਾਵਨ ਸਰਬ ਕੋ ਨਾਥੁ

॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬ ਹੂ

ਸੋਗ ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭਿ ਅਕਾਸਿ ਪਇਆਲਿ ॥ ਕਬ ਹੂ ਬੇਤਾ ਬ੍ਰਹਮ ਬੀਚਾਰੁ ॥ ਨਾਨਕ ਆਪਿ ਮਿਲਾਵਣਹਾਰੁ ॥5॥ ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ

॥ ਕਬਹੂੰ ਮਹਾ ਕ੍ਰੋਧ ਬਿਕਰਾਲ ॥ ਕਬਹੂ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥

ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥6॥ ਕਬਹੂ ਹੋਇ ਪੰਡਿਤੁ ਕਰੇ ਬਖÏਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ

ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ

278

ਜੋਨਿ ਭਰਮੈ ਭਰਮੀਆ ॥ ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ ਜੋ ਤਿਸੁ ਭਾਵੈ

ਸੋਈ ਹੋਇ ॥ ਨਾਨਕ ਦੂਜਾ ਅਵਰੁ ਨ ਕੋਇ ॥7॥ ਕਬਹੂ ਸਾਧਸੰਗਤਿ ਇਹੁ ਪਾਵੈ ॥ ਉਸੁ ਅਸਥਾਨ ਤੇ ਬਹੁਰਿ ਨ ਆਵੈ ॥ ਅੰਤਰਿ ਹੋਇ ਗਿਆਨ ਪਰਗਾਸੁ ॥ ਉਸੁ ਅਸਥਾਨ ਕਾ ਨਹੀ ਬਿਨਾਸੁ ॥ ਮਨ ਤਨ ਨਾਮਿ ਰਤੇ ਇਕ ਰੰਗਿ ॥ ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ ਜਿਉ ਜਲ ਮਹਿ ਜਲੁ ਆਇ ਖਟਾਨਾ ॥ ਤਿਉ ਜੋਤੀ ਸੰਗਿ ਜੋਤਿ ਸਮਾਨਾ ॥ ਮਿਟਿ ਗਏ ਗਵਨ ਪਾਏ ਬਿਸ੍ਰਾਮੁ ॥ ਨਾਨਕ ਪ੍ਰਭ ਕੈ ਸਦ ਕੁਰਬਾਨੁ ॥8॥11॥ ਸਲੋਕੁ ॥ ਸੁਖੀ ਬਸੈ

ਮਸਕੀਨੀਆ ਆਪੁ ਨਿਵਾਰਿ ਤਲੇ ॥ ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥1॥ ਅਸਟਪਦੀ ॥ ਜਿਸ ਕੈ

ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤੁ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤੁ ਬਿਸਟਾ ਕਾ ਜੰਤੁ

॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥

1॥ ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸੁ ॥ ਸਭ ਤੇ ਆਪੁ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ

॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥

ਸੋ ਜਨੁ ਨਾਨਕ ਦਰਗਹ ਪਰਵਾਨੁ ॥2॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥

ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨੁ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥3॥ ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥

ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹੁ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥

ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨੁ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥4॥ ਸਹਸ ਖਟੇ

279

ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ

ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭਿ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ

॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥5॥ ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕੁ ॥ ਆਪਹਿ ਏਕੁ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥6॥ ਆਪਿ ਉਪਦੇਸੈ ਸਮਝੈ

ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥

ਉਸ ਤੇ ਭਿੰਨੁ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰੁ ॥ ਕਉਤਕ ਕਰੈ

ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥7॥ ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ

॥ ਭਲਾ ਭਲਾ ਭਲਾ ਤੇਰਾ ਰੂਪੁ ॥ ਅਤਿ ਸੁੰਦਰੁ ਅਪਾਰੁ ਅਨੂਪੁ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖÏਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥8॥12॥ ਸਲੋਕੁ ॥

ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥1॥ ਅਸਟਪਦੀ

॥ ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ

ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤੁ ਕ੍ਰਿਪਾਲੁ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥1॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥

280

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥2॥ ਸੰਤ ਕਾ ਨਿੰਦਕੁ ਮਹਾ ਅਤਤਾਈ ॥ ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ ਸੰਤ ਕਾ ਨਿੰਦਕੁ ਮਹਾ ਹਤਿਆਰਾ ॥ ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥3॥

ਸੰਤ ਕਾ ਦੋਖੀ ਸਦਾ ਅਪਵਿਤੁ ॥ ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ ਲਾਗੈ ॥ ਸੰਤ ਕੇ ਦੋਖੀ ਕਉ ਸਭਿ ਤਿਆਗੈ ॥ ਸੰਤ ਕਾ ਦੋਖੀ ਮਹਾ ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ ਮਰੈ ॥ ਸੰਤ ਕੀ ਦੂਖਨਾ ਸੁਖ ਤੇ ਟਰੈ ॥ ਸੰਤ ਕੇ ਦੋਖੀ ਕਉ ਨਾਹੀ ਠਾਉ ॥ ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥4॥ ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ ॥ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥5॥ ਸੰਤ ਕਾ ਦੋਖੀ ਇਉ ਬਿਲਲਾਇ

॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ

॥ ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ ਸੰਤ ਕਾ ਦੋਖੀ ਧਰਮ ਤੇ ਰਹਤ ॥

ਸੰਤ ਕਾ ਦੋਖੀ ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥6॥ ਸੰਤ ਕਾ ਦੋਖੀ ਬਿਗੜਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ ਜੈਸਾ ਭਾਵੈ ਤੈਸਾ ਕੋਈ ਹੋਇ ॥ ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ ਸਚਾ ਸੋਇ ॥7॥ ਸਭਿ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ ਕਛੁ ਵਰਤੈ ਤਿਸ ਕਾ ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ ਕਰਨੈਹਾਰੁ ॥ ਦੂਸਰੁ ਕਉਨੁ

281

ਕਹੈ ਬੀਚਾਰੁ ॥ ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥8॥13॥ ਸਲੋਕੁ

॥ ਤਜਹੁ ਸਿਆਨਪ ਸੁਰਿਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥1॥ ਅਸਟਪਦੀ ॥ ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ

ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥1॥ ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲੁ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗਿ ॥

ਚਰਨ ਚਲਹੁ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨ ਹਰਿ ਕਥਾ ॥ ਹਰਿ ਦਰਗਹਿ ਨਾਨਕ ਊਜਲ ਮਥਾ ॥2॥ ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰਿ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ ਨਿਰੰਜਨੁ ਜਾਨਿਆ ॥3॥ ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖÏਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥4॥ ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ

॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥

ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥5॥ ਨਹ ਕਿਛੁ ਜਨਮੈ ਨਹ ਕਿਛੁ ਮਰੈ ॥

ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥

282

ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥

ਧਾਰਣ ਧਾਰਿ ਰਹਿਓ ਬ੍ਰਹਮੰਡ ॥ ਅਲਖੁ ਅਭੇਵ ਪੁਰਖੁ ਪਰਤਾਪੁ ॥ ਆਪਿ ਜਪਾਏ ਤ ਨਾਨਕ ਜਾਪ ॥6॥ ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ

॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ

॥7॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨ ਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭੁ ਜਨੁ ਏਕੋ ਜਾਨੁ ॥8॥14॥ ਸਲੋਕੁ ॥ ਸਰਬ ਕਲਾ ਭਰਪੂਰੁ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰੁ ॥1॥ ਅਸਟਪਦੀ ॥ ਟੂਟੀ ਗਾਢਨਹਾਰ ਗੋਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸ ਬਿਨੁ ਨਾਹੀ ਤੇਰੈ ਕਿਛੁ ਕਾਮਿ

॥ ਗਤਿ ਨਾਨਕ ਜਪਿ ਏਕ ਹਰਿ ਨਾਮੁ ॥1॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥

ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ

ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ

ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥2॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰੁ ਦੀਪਕੁ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ

ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥3॥ ਮਨ ਮੂਰਖ

283

ਕਾਹੇ ਬਿਲਲਾਈਐ ॥ ਪੁਰਬਿ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ

ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗਿ

॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮੁ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥4॥

ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥

ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ

॥ 5॥ ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥

ਸਾਧ ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥6॥ ਮਿਰਤਕ ਕਉ ਜੀਵਾਲਨਹਾਰੁ ॥ ਭੂਖੇ ਕਉ ਦੇਵਤ ਅਧਾਰੁ ॥ ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬਿ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈਜੋਗੁ ॥ ਤਿਸ ਬਿਨੁ ਦੂਸਰੁ ਹੋਆ ਨ ਹੋਗੁ

॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ

॥ ਨਾਨਕ ਸੋ ਜਨੁ ਨਿਰਮਲੁ ਥੀਆ ॥7॥ ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥

ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ

ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥8॥15॥ ਸਲੋਕੁ ॥ ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭੁ ਭਿੰਨੁ

॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨੁ ॥1॥ ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ

॥ ਗਹਿਰਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾਨਿਧਾਨ ਦਇਆਲ ਬਖਸਿੰਦ ॥ ਸਾਧ

284

ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨੁਰਾਉ ॥1॥ ਮਨਸਾਪੂਰਨੁ ਸਰਨਾਜੋਗੁ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦਰੂਪ ਮੰਗਲ ਸਦ ਜਾ ਕੈ

॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜਾ ਜੋਗ ਮਹਿ ਜੋਗੀ ॥ ਤਪ ਮਹਿ ਤਪੀਸੁਰੁ ਗ੍ਰਿਹਸਤ ਮਹਿ ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ

॥ 2॥ ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥

ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥

ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨੁ ॥3॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗੁ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭਿ ਘਟ ਤਿਸ ਕੇ ਸਭ

ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥4॥ ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿੰਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭਿ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ

॥5॥ ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ

॥ ਸਤਿਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥6॥ ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ

285

ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ

॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥7॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦੁ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ

ਸੰਗਿ ਤਰੈ ਸੰਸਾਰੁ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥8॥16॥ ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥1॥ ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ

॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭੁ ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥1॥ ਸਤਿਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ ਕੈ

ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨੁ ਨ ਕਹਨਾ ਜਾਈ ॥ ਬੂਝੈ

ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕੁ ॥2॥ ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੀ ਸੇਵਕ ਕੇ ਨਿਰਮਲ ਰੀਤਿ ॥ ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭੁ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ

॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮ੍ਹਾਰੈ ॥3॥ ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ

॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ

॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸ ਪ੍ਰਗਟਾਇਆ

॥4॥ ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥

286

ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸੁ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤ ॥ ਮਾਰੈ

ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭੁ ਅਲਖੁ ਵਿਡਾਣੀ ॥5॥ ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮੁ

॥ ਕਹੁ ਨਾਨਕ ਜਨ ਕੈ ਸਦ ਕਾਮ ॥6॥ ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥

ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕੁ ਨ ਜਾਨਉ ॥ ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥7॥ ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ

ਪਾਵਹਿ ॥ ਤਿਸ ਕੈ ਦਰਸਿ ਸਭਿ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥ ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥8॥17॥ ਸਲੋਕੁ ॥ ਸਤਿਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥1॥ ਅਸਟਪਦੀ

॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲੁ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ

॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇਇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥

ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥1॥ ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ

ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤੁ ਪਰਾਪਤਿ ਸੁਆਮੀ ॥

287

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥2॥ ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥3॥ ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖÏਓ ਜਾ ਕਾ ਮੰਤ੍ਰੁ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤੁ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥4॥ ਜਿਹਬਾ ਏਕ ਉਸਤਤਿ ਅਨੇਕ ॥ ਸਤਿਪੁਰਖ ਪੂਰਨ ਬਿਬੇਕ

॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮੁ ਅਗੋਚਰੁ ਪ੍ਰਭੁ ਨਿਰਬਾਨੀ ॥ ਨਿਰਾਹਾਰੁ ਨਿਰਵੈਰੁ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥5॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸੁ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰਿ ਦੀਪਕੁ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥6॥ ਤਪਤਿ ਮਾਹਿ ਠਾਢਿ ਵਰਤਾਈ

॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥7॥ ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ

288

ਪ੍ਰਗਾਸ ਸਾਧ ਕੈ ਸੰਗਿ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥8॥18॥

ਸਲੋਕੁ ॥ ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥1॥ ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਧਾਰਹੁ ॥ ਕਰਨਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲੁ ਮੰਤੁ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥1॥ ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ

ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥2॥ ਮਨੁ ਪਰਬੋਧਹੁ ਹਰਿ ਕੈ ਨਾਇ ॥ ਦਹ ਦਿਸ ਧਾਵਤ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ

ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥3॥ ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ ਆਵਾਗਵਨੁ ਮਿਟੈ ਪ੍ਰਭ ਸੇਵ ॥

ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ

॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥

ਮਨਿ ਬੰਛਤ ਨਾਨਕ ਫਲ ਪਾਇ ॥4॥ ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨੁ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ

ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥5॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲੁ ਹੋਇ ਤੁਮ੍ਹਾਰੋ ਚੀਤੁ ॥ ਚਰਨ ਕਮਲ ਰਾਖਹੁ

289

ਮਨ ਮਾਹਿ ॥ ਜਨਮ ਜਨਮ ਕੇ ਕਿਲਬਿਖ ਜਾਹਿ ॥ ਆਪਿ ਜਪਹੁ ਅਵਰਾ ਨਾਮੁ ਜਪਾਵਹੁ ॥ ਸੁਨਤ ਕਹਤ ਰਹਤ ਗਤਿ ਪਾਵਹੁ ॥ ਸਾਰਭੂਤ ਸਤਿ ਹਰਿ ਕੋ ਨਾਉ ॥ ਸਹਜਿ ਸੁਭਾਇ ਨਾਨਕ ਗੁਨ ਗਾਉ ॥6॥ ਗੁਨ ਗਾਵਤ ਤੇਰੀ ਉਤਰਸਿ ਮੈਲੁ ॥ ਬਿਨਸਿ ਜਾਇ ਹਉਮੈ ਬਿਖੁ ਫੈਲੁ ॥ ਹੋਹਿ ਅਚਿੰਤੁ ਬਸਹਿਂ ਸੁਖ ਨਾਲਿ ॥ ਸਾਸਿ ਗ੍ਰਿਾਸਿ ਹਰਿ ਨਾਮੁ ਸਮਾਲਿ ॥ ਛਾਡਿ ਸਿਆਨਪ ਸਗਲੀ ਮਨਾ ॥ ਸਾਧਸੰਗਿ ਪਾਵਹਿ ਸਚੁ ਧਨਾ ॥ ਹਰਿ ਪੂੰਜੀ ਸੰਚਿ ਕਰਹੁ ਬਿਉਹਾਰੁ

॥ ਈਹਾ ਸੁਖ ਦਰਗਹ ਜੈਕਾਰੁ ॥ ਸਰਬ ਨਿਰੰਤਰਿ ਏਕੋ ਦੇਖੁ ॥ ਕਹੁ ਨਾਨਕ ਜਾ ਕੈ ਮਸਤਕਿ ਲੇਖੁ ॥7॥ ਏਕੋ ਜਪਿ ਏਕੋ ਸਾਲਾਹਿ ॥ ਏਕੁ ਸਿਮਰਿ ਏਕੋ ਮਨ ਆਹਿ ॥ ਏਕਸ ਕੇ ਗੁਨ ਗਾਉ ਅਨੰਤ ॥ ਮਨਿ ਤਨਿ ਜਾਪਿ ਏਕੁ ਭਗਵੰਤੁ ॥ ਏਕੋ ਏਕੁ ਏਕੁ ਹਰਿ ਆਪਿ ॥ ਪੂਰਨ ਪੂਰਿ ਰਹਿਓ ਪ੍ਰਭੁ ਬਿਆਪਿ ॥ ਅਨਿਕ ਬਿਸਥਾਰ ਏਕ ਤੇ ਭਏ ॥

ਏਕੁ ਅਰਾਧਿ ਪਰਾਛਤ ਗਏ ॥ ਮਨ ਤਨ ਅੰਤਰਿ ਏਕੁ ਪ੍ਰਭੁ ਰਾਤਾ ॥ ਗੁਰ ਪ੍ਰਸਾਦਿ ਨਾਨਕ ਇਕੁ ਜਾਤਾ ॥8॥19॥

ਸਲੋਕੁ ॥ ਫਿਰਤ ਫਿਰਤ ਪ੍ਰਭ ਆਇਆ ਪਰਿਆ ਤਉ ਸਰਨਾਇ ॥ ਨਾਨਕ ਕੀ ਪ੍ਰਭ ਬੇਨਤੀ ਅਪਨੀ ਭਗਤੀ ਲਾਇ

॥1॥ ਅਸਟਪਦੀ ॥ ਜਾਚਕੁ ਜਨੁ ਜਾਚੈ ਪ੍ਰਭ ਦਾਨੁ ॥ ਕਰਿ ਕਿਰਪਾ ਦੇਵਹੁ ਹਰਿ ਨਾਮੁ ॥ ਸਾਧ ਜਨਾ ਕੀ ਮਾਗਉ ਧੂਰਿ ॥ ਪਾਰਬ੍ਰਹਮ ਮੇਰੀ ਸਰਧਾ ਪੂਰਿ ॥ ਸਦਾ ਸਦਾ ਪ੍ਰਭ ਕੇ ਗੁਨ ਗਾਵਉ ॥ ਸਾਸਿ ਸਾਸਿ ਪ੍ਰਭ ਤੁਮਹਿ ਧਿਆਵਉ

॥ ਚਰਨ ਕਮਲ ਸਿਉ ਲਾਗੈ ਪ੍ਰੀਤਿ ॥ ਭਗਤਿ ਕਰਉ ਪ੍ਰਭ ਕੀ ਨਿਤ ਨੀਤਿ ॥ ਏਕ ਓਟ ਏਕੋ ਆਧਾਰੁ ॥ ਨਾਨਕੁ ਮਾਗੈ ਨਾਮੁ ਪ੍ਰਭ ਸਾਰੁ ॥1॥ ਪ੍ਰਭ ਕੀ ਦ੍ਰਿਸਟਿ ਮਹਾ ਸੁਖੁ ਹੋਇ ॥ ਹਰਿ ਰਸੁ ਪਾਵੈ ਬਿਰਲਾ ਕੋਇ ॥ ਜਿਨ ਚਾਖਿਆ ਸੇ ਜਨ ਤ੍ਰਿਪਤਾਨੇ ॥ ਪੂਰਨ ਪੁਰਖ ਨਹੀ ਡੋਲਾਨੇ ॥ ਸੁਭਰ ਭਰੇ ਪ੍ਰੇਮ ਰਸਿ ਰੰਗਿ ॥ ਉਪਜੈ ਚਾਉ ਸਾਧ ਕੈ ਸੰਗਿ ॥

ਪਰੇ ਸਰਨਿ ਆਨ ਸਭਿ ਤਿਆਗਿ ॥ ਅੰਤਰਿ ਪ੍ਰਗਾਸੁ ਅਨਦਿਨੁ ਲਿਵ ਲਾਗਿ ॥ ਬਡਭਾਗੀ ਜਪਿਆ ਪ੍ਰਭੁ ਸੋਇ ॥

ਨਾਨਕ ਨਾਮਿ ਰਤੇ ਸੁਖੁ ਹੋਇ ॥2॥ ਸੇਵਕ ਕੀ ਮਨਸਾ ਪੂਰੀ ਭਈ ॥ ਸਤਿਗੁਰ ਤੇ ਨਿਰਮਲ ਮਤਿ ਲਈ ॥ ਜਨ ਕਉ ਪ੍ਰਭੁ ਹੋਇਓ ਦਇਆਲੁ ॥ ਸੇਵਕੁ ਕੀਨੋ ਸਦਾ ਨਿਹਾਲੁ ॥ ਬੰਧਨ ਕਾਟਿ ਮੁਕਤਿ ਜਨੁ ਭਇਆ ॥ ਜਨਮ ਮਰਨ ਦੂਖੁ ਭ੍ਰਮੁ ਗਇਆ ॥ ਇਛ ਪੁਨੀ ਸਰਧਾ ਸਭ ਪੂਰੀ ॥ ਰਵਿ ਰਹਿਆ ਸਦ ਸੰਗਿ ਹਜੂਰੀ ॥ ਜਿਸ ਕਾ ਸਾ ਤਿਨਿ ਲੀਆ ਮਿਲਾਇ ॥ ਨਾਨਕ ਭਗਤੀ ਨਾਮਿ ਸਮਾਇ ॥3॥ ਸੋ ਕਿਉ ਬਿਸਰੈ ਜਿ ਘਾਲ ਨ ਭਾਨੈ ॥ ਸੋ ਕਿਉ ਬਿਸਰੈ ਜਿ

290

ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ

ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰਿ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥4॥ ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤੁ ਨਾਸੁ ॥ ਨਾਨਕ ਨਾਮੁ ਜਪਹੁ ਗੁਨਤਾਸੁ

॥5॥ ਉਪਜੀ ਪ੍ਰੀਤਿ ਪ੍ਰੇਮਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੈ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ

ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥6॥ ਪ੍ਰਭ ਬਖਸਿੰਦ ਦੀਨਦਇਆਲ ॥ ਭਗਤਿਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥

ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤੁ ॥ ਭਗਤਿ ਭਾਇ ਲਾਵੈ ਮਨਿ ਹੀਤੁ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥7॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤੁ ॥ ਹਿਰਦੈ ਬਸੇ ਪੂਰਨ ਗੁਰ ਮੰਤੁ ॥ ਸਾਧਸੰਗਿ ਪ੍ਰਭ ਦੇਹੁ ਨਿਵਾਸੁ ॥ ਸਰਬ ਸੂਖ ਨਾਨਕ ਪਰਗਾਸੁ ॥8॥20॥ ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥1॥ ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮੁ ॥ ਤਬ ਮੋਹ ਕਹਾ

291

ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥1॥ ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨੁ ਨਿਡਰੁ ਕਵਨੁ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥2॥ ਅਬਿਨਾਸੀ ਸੁਖ ਆਪਨ ਆਸਨਿ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰੁ ਗੁਪਤੁ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨੁ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ

॥ ਆਪਨ ਆਪਿ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥3॥ ਜਹ ਨਿਰਮਲ ਪੁਰਖੁ ਪੁਰਖਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨੁ ਨਿਰੰਕਾਰੁ ਨਿਰਬਾਨੁ ॥ ਤਹ ਕਉਨ ਕਉ ਮਾਨ ਕਉਨੁ ਅਭਿਮਾਨੁ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸੁ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥4॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥

ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ

॥ ਤਉ ਸਗੁਨ ਅਪਸਗੁਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥5॥ ਜਹ ਅਛਲੁ ਅਛੇਦੁ ਅਭੇਦੁ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤੁ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥6॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ

292

ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਛਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ

॥ ਦੂਖ ਸੂਖ ਮਾਨ ਅਪਮਾਨ ॥ ਅਨਿਕ ਪ੍ਰਕਾਰ ਕੀਓ ਬਖÏਾਨ ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ

ਤਉ ਨਾਨਕ ਏਕੈ ॥7॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ

ਕਾ ਆਪਹਿ ਧਨੀ ॥ ਉਨ ਕੀ ਸੋਭਾ ਉਨ ਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੈ ॥ ਜਿਉ ਬੁਲਾਵਹੁ ਤਿਉ ਨਾਨਕੁ ਦਾਸੁ ਬੋਲੈ ॥8॥21॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰੁ ॥ ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰੁ ॥1॥ ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ

॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਭਿੰਨੁ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥1॥ ਜੀਅ ਜੰਤ੍ਰ

ਸਭਿ ਤਾ ਕੈ ਹਾਥਿ ॥ ਦੀਨਦਇਆਲੁ ਅਨਾਥ ਕੋ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੂਆ ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭਿ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨਨਿਧਾਨੁ ਬੇਅੰਤੁ ਅਪਾਰੁ ॥ ਨਾਨਕ ਦਾਸ ਸਦਾ ਬਲਿਹਾਰੁ ॥ 2॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ

॥ ਅੰਤਰਜਾਮੀ ਰਹਿਓ ਬਿਆਪਿ ॥ ਪ੍ਰਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥

ਜਿਸੁ ਭਾਵੈ ਤਿਸੁ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ

॥ ਕਰਨਹਾਰੁ ਨਾਨਕ ਇਕੁ ਜਾਨਿਆ ॥3॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ

॥ ਸੇਵਕ ਕਉ ਸੇਵਾ ਬਨਿ ਆਈ ॥ ਹੁਕਮੁ ਬੂਝਿ ਪਰਮਪਦੁ ਪਾਈ ॥ ਇਸ ਤੇ ਊਪਰਿ ਨਹੀ ਬੀਚਾਰੁ ॥ ਜਾ ਕੈ

ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕਿ ਸੁਖੀਏ

293

ਪਰ ਲੋਕਿ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥4॥ ਸਾਧਸੰਗਿ ਮਿਲਿ ਕਰਹੁ ਅਨੰਦੁ ॥ ਗੁਨ ਗਾਵਹੁ ਪ੍ਰਭ

ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦੁਰਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭੁ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥

ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨਇਛੇ ਨਾਨਕ ਫਲ ਪਾਵਹੁ ॥5॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥6॥ ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥

ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥7॥

ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲੁ ਦਰਸਨੁ ਸੁੰਦਰੁ ਹਰਿ ਰੂਪੁ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤੁ ਨਿਹਾਲੁ ॥ ਤਾ ਕੈ ਨਿਕਟਿ ਨ ਆਵਤੁ ਕਾਲੁ ॥ ਅਮਰ ਭਏ ਅਮਰਾਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ ਧਿਆਇਆ ॥8॥22॥ ਸਲੋਕੁ ॥ ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰੁ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥1॥ ਅਸਟਪਦੀ ॥ ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ

ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥1॥ ਸੋ ਅੰਤਰਿ ਸੋ ਬਾਹਰਿ ਅਨੰਤੁ ॥ ਘਟਿ ਘਟਿ ਬਿਆਪਿ ਰਹਿਆ ਭਗਵੰਤੁ ॥ ਧਰਨਿ ਮਾਹਿ ਆਕਾਸਿ ਪਇਆਲਿ ॥ ਸਰਬ ਲੋਕ ਪੂਰਨੁ

294

ਪ੍ਰਤਿਪਾਲੁ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੈਸੰਤਰ ਮਾਹਿ

॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨੁ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥2॥ ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖÏਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ

॥3॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮੁ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥

ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥4॥ ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਾਵੈ ਤਿਸੁ ਲਏ ਮਿਲਾਇ ॥

ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪਿ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥5॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨੁ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ ਜਾਇ ॥

ਨਾਨਕ ਜਾ ਭਾਵੈ ਤਾ ਲਏ ਸਮਾਇ ॥6॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀਅ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰੁ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥7॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਸੋਇ ॥ ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨਮੁਕਤੁ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ ਆਇਆ ॥

295

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥

ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥8॥23॥ ਸਲੋਕੁ ॥ ਪੂਰਾ ਪ੍ਰਭੁ ਆਰਾਧਿਆ ਪੂਰਾ ਜਾ ਕਾ ਨਾਉ ॥ ਨਾਨਕ ਪੂਰਾ ਪਾਇਆ ਪੂਰੇ ਕੇ ਗੁਨ ਗਾਉ ॥1॥ ਅਸਟਪਦੀ ॥ ਪੂਰੇ ਗੁਰ ਕਾ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ

॥ ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ ਨਾਨਕ ਗੁਰ ਪੂਰੇ ਨਮਸਕਾਰੁ ॥1॥ ਖੇਮ ਕੁਸਲ ਸਹਜ ਆਨੰਦ ॥ ਸਾਧਸੰਗਿ ਭਜੁ ਪਰਮਾਨੰਦੁ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤਰਸੁ ਪੀਉ ॥

ਚਿਤਿ ਚਿਤਵਹੁ ਨਾਰਾਇਣ ਏਕ ॥ ਏਕ ਰੂਪ ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ ਦੀਨਦਇਆਲ ॥ ਦੁਖਭੰਜਨ ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ ਨਾਨਕ ਜੀਅ ਕਾ ਇਹੈ ਅਧਾਰੁ ॥2॥ ਉਤਮ ਸਲੋਕ ਸਾਧ ਕੇ ਬਚਨ ॥ ਅਮੁਲੀਕ ਲਾਲ ਏਹਿ ਰਤਨ ॥ ਸੁਨਤ ਕਮਾਵਤ ਹੋਤ ਉਧਾਰੁ ॥ ਆਪਿ ਤਰੈ ਲੋਕਹ ਨਿਸਤਾਰੁ

॥ ਸਫਲੁ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦੁ ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੈ ॥ ਨਾਨਕ ਉਧਰੇ ਤਿਨ ਕੈ ਸਾਥੇ ॥3॥ ਸਰਨਿ ਜੋਗੁ ਸੁਨਿ ਸਰਨੀ ਆਏ ॥ ਕਰਿ ਕਿਰਪਾ ਪ੍ਰਭਿ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭਿ ਰੇਨੁ ॥ ਅੰਮ੍ਰਿਤੁ ਨਾਮੁ ਸਾਧਸੰਗਿ ਲੈਨ ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥

ਰਾਮ ਨਾਮੁ ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥4॥ ਪ੍ਰਭ

ਕੀ ਉਸਤਤਿ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮੁ ॥ ਜਿਸੁ ਮਨਿ ਬਸੈ ਸੁ ਹੋਤੁ ਨਿਧਾਨੁ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ ਪ੍ਰਧਾਨੁ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਬਹੁਰਿ ਨ ਹੋਵੈ ਆਵਨੁ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ

॥5॥ ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥

296

ਗਿਆਨੁ ਸ੍ਰੇਸਟੁ ਊਤਮੁ ਇਸਨਾਨੁ ॥ ਚਾਰਿ ਪਦਾਰਥ ਕਮਲੁ ਪ੍ਰਗਾਸੁ ॥ ਸਭ ਕੈ ਮਧਿ ਸਗਲ ਤੇ ਉਦਾਸੁ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹਿ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮੁ ਬਚਨ ਮਨਿ ਸੁਨੇ ॥6॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭਿ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿੰਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮੁ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮੁ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥7॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਰਲਭ ਦੇਹ ਤਤਕਾਲਿ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧੁ ਨਾਮੁ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥8॥24॥1॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਮਹਲਾ 5 ਥਿਤੀ ॥ ਸਲੋਕੁ ॥ ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥1॥ ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸ ਭ੍ਰਮਿਓ ਤਿਸ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿੰਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤਉਧਾਰਨੁ ਭੈਹਰਨੁ ਸੁਖਸਾਗਰੁ ਨਿਰੰਕਾਰੁ ॥ ਦਾਤਾ ਭੁਗਤਾ ਦੇਨਹਾਰੁ ਤਿਸ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ

ਨਾਨਕ ਹਰਿ ਗੁਨ ਗਾਇ ॥1॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥1॥

ਰਹਾਉ ॥ ਸਲੋਕੁ ॥ ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥2॥ ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮੁ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ

297

ਗੋਬਿੰਦੁ ਭਜਹੁ ਭਾਉ ਭਗਤਿ ਪਰਵੇਸੁ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਸੰਚਵੈ

ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਪਾਰਬ੍ਰਹਮੁ ਬਸੇ ਚੀਤਿ ॥2॥ ਸਲੋਕੁ ॥ ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥3॥ ਪਉੜੀ ॥ ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮੁ ਕਬ ਨੀਚੁ ॥ ਨਰਕ ਸੁਰਗ ਭ੍ਰਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪੁ ॥ ਪਾਰਬ੍ਰਹਮ ਪੂਰਨ ਧਨੀ ਨਹ ਬੂਝੈ ਪਰਤਾਪੁ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿ ਵਾਸੁ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥3॥ ਸਲੋਕੁ ॥ ਚਤੁਰੁ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ

ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥4॥ ਪਉੜੀ ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੁਟੈ ਹਰਿ ਕੀਰਤਨ ਪਰਵੇਸੁ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤ੍ਰਤਾ ਨਾਸਹਿ ਨਾਮ ਅਧਾਰਿ ॥ ਸੁਰਿਨਰ ਮੁਨਿਜਨ ਖੋਜਤੇ ਸੁਖਸਾਗਰੁ ਗੋਪਾਲੁ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥4॥ ਸਲੋਕੁ ॥ ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥5॥ ਪਉੜੀ ॥ ਪੰਚਮਿ ਪੰਚ ਪ੍ਰਧਾਨ ਤੇ ਜਿਨ ਜਾਨਿਓ ਪਰਪੰਚੁ ॥ ਕੁਸਮ ਬਾਸੁ ਬਹੁ ਰੰਗੁ ਘਣੋ ਸਭ ਮਿਥਿਆ ਬਲਬੰਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਸਿਮਰਿਓ ਮਨਿ ਨ ਬੀਚਾਰਿ ਬਿਬੇਕੁ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਪਾਈਅਹਿ ਜੋ ਨ ਰਚਹਿ ਪਰਪੰਚਿ ॥5॥ ਸਲੋਕੁ ॥ ਖਟੁ ਸਾਸਤ੍ਰ ਊਚੌ ਕਹਹਿ ਅੰਤੁ ਨ ਪਾਰਾਵਾਰੁ ॥ ਭਗਤ ਸੋਹਹਿ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰਿ ॥6॥ ਪਉੜੀ ॥ ਖਸਟਮਿ ਖਟੁ ਸਾਸਤ੍ਰ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥

298

ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਰਸ ਗੀਧੇ ਹਰਿ ਸਿਉ ਬੀਧੇ ਭਗਤਿ ਰਚੇ ਭਗਵੰਤ ॥ ਮੋਹੁ ਮਾਨੁ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣਨਿਧਿ ਹਰੇ ਨਾਨਕ ਨਾਮੁ ਧਿਆਇ ॥6॥ ਸਲੋਕੁ ॥ ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥

ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥7॥ ਪਉੜੀ ॥ ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰੁ ॥ ਆਪੁ ਤਜਹੁ ਗੋਵਿੰਦੁ ਭਜਹੁ ਸਰਨਿ ਪਰਹੁ ਹਰਿਰਾਇ

॥ ਦੂਖ ਹਰੈ ਭਵਜਲੁ ਤਰੈ ਮਨਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥

ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥7॥ ਸਲੋਕੁ ॥ ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲੁ ॥8॥ ਪਉੜੀ ॥ ਅਸਟਮੀ ਅਸਟ ਸਿਧਿ ਨਵਨਿਧਿ

॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸੁ ਸਦਾ ਆਨੰਦੁ ॥ ਨਿਰਮਲ ਰੀਤਿ ਨਿਰੋਧਰ ਮੰਤੁ ॥ ਸਗਲ ਧਰਮ ਪਵਿਤ੍ਰੁ ਇਸਨਾਨੁ ॥ ਸਭ ਮਹਿ ਊਚੁ ਬਿਸੇਖੁ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ

ਨਾਨਕ ਨਾਮ ਹਰਿ ਰੰਗਿ ॥8॥ ਸਲੋਕੁ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ ਬਿਸਾਰਿਐ ਨਰਕ ਸੁਰਗ ਅਵਤਾਰ ॥9॥ ਪਉੜੀ ॥ ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹਿ ਫਲ ਲਾਗੇ ॥ ਨਾਨਕ ਪ੍ਰਭ

ਬਿਸਰਤ ਮਰਿ ਜਮਹਿ ਅਭਾਗੇ ॥9॥ ਸਲੋਕੁ ॥ ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥10॥ ਪਉੜੀ ॥ ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮੁ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ

299

ਮਹਿ ਚਿਤਵੈ ਪੂਰਨ ਭਗਵੰਤ ॥ ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ

॥10॥ ਸਲੋਕੁ ॥ ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ

॥11॥ ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲੁ ਏਹੁ ਧਰਮੁ ॥11॥

ਸਲੋਕੁ ॥ ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ

॥12॥ ਪਉੜੀ ॥ ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤੁ ਪਾਨਿ ਕਰਹੁ ਸਾਧਸੰਗਿ ॥ ਮਨੁ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚਭੂਆਤਮਾ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹੁ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥

12॥ ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ

ਨਾਮਿ ॥13॥ ਪਉੜੀ ॥ ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖਸਾਗਰੁ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹੁ ਕਰਿ ਬਾਧਿਓ ॥ ਦੀਰਘ

ਰੋਗੁ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹੁ ਹਾਲੁ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥13॥ ਸਲੋਕੁ ॥ ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮੁ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥14॥ ਪਉੜੀ ॥ ਚਉਦਹਿ ਚਾਰਿ ਕੁੰਟ ਪ੍ਰਭੁ ਆਪਿ ॥ ਸਗਲ ਭਵਨ ਪੂਰਨੁ ਪਰਤਾਪੁ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸਿ ਸਭ ਮਹਿ ਪ੍ਰਭੁ ਪੇਖੁ ॥ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨੁ

॥ ਨਾਨਕ ਗੁਰਮੁਖਿ ਬ੍ਰਹਮੁ ਪਛਾਨੁ ॥14॥ ਸਲੋਕੁ ॥ ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥15॥ ਪਉੜੀ ॥ ਅਮਾਵਸਿ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥

300

ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥

ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮੁ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾਗਵਨੁ ॥ ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨਿ ॥ ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥15॥ ਸਲੋਕੁ ॥ ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭਿ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥16॥ ਪਉੜੀ ॥ ਪੂਰਨਮਾ ਪੂਰਨ ਪ੍ਰਭੁ ਏਕੁ ਕਰਣਕਾਰਣ ਸਮਰਥੁ ॥ ਜੀਅ ਜੰਤ ਦਇਆਲੁ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣਨਿਧਾਨੁ ਗੋਬਿੰਦੁ ਗੁਰੁ ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖੁ ਨਿਰੰਜਨੁ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰੁ ॥ ਸੰਤ ਸਹਾਈ ਸਰਨਿ ਜੋਗੁ ਆਠ

ਪਹਰ ਨਮਸਕਾਰੁ ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਪਤਿਤਉਧਾਰਨੁ ਅਨਾਥਨਾਥੁ ਨਾਨਕ ਪ੍ਰਭ ਕੀ ਸਰਨਿ ॥16॥ ਸਲੋਕੁ ॥ ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿਰਾਇ ॥ ਮਨਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥17॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥

ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲੁ ॥ ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕੁ ਤਿਸਹਿ ਰਵਾਲ ॥17॥1॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਕੀ ਵਾਰ ਸਲੋਕਾ ਨਾਲਿ ਮਹਲਾ 4 ॥ ਸਲੋਕ ਮਃ 4 ॥ ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ

॥ ਏਕ ਦ੍ਰਿਸਟਿ ਕਰਿ ਦੇਖਦਾ ਮਨਭਾਵਨੀ ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥

ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥1॥ ਮਃ 4 ॥ ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰਿ ਧਾਰਿ ॥

301

ਸਭਿ ਕਾਰਜ ਤਿਨ ਕੇ ਸਿਧਿ ਹਹਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥2॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧ ਨੋ ਸਭ ਧਿਆਇਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਉ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥1॥ ਸਲੋਕ ਮਃ 4 ॥

ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥

1॥ ਮਃ 4 ॥ ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨਿ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥2॥ ਪਉੜੀ ॥ ਤੂ ਆਪੇ ਆਪਿ ਨਿਰੰਕਾਰੁ ਹੈ ਨਿਰੰਜਨੁ ਹਰਿਰਾਇਆ ॥ ਜਿਨੀ ਤੂ ਇਕਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸ ਨੋ ਲਵੈ ਲਾਇ ਸੁਣਾਇਆ ॥

ਤੁਧੁ ਜੇਵਡੁ ਦਾਤਾ ਤੂ ਹੈ ਨਿਰੰਜਨਾ ਤੂ ਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥

2॥ ਸਲੋਕ ਮਃ 4 ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥1॥ ਮਃ 4 ॥ ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥2॥ ਪਉੜੀ ॥ ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥

ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂ ਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ

॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥3॥

ਸਲੋਕ ਮਃ 4 ॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥1॥ ਮਃ 4 ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥2॥ ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ

ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ

302

ਦਇਆਲੁ ਹੈ ਸਭਿ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥4॥ ਸਲੋਕ ਮਃ 4 ॥ ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥1॥ ਮਃ 4

॥ ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥2॥ ਪਉੜੀ ॥ ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥

ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜੁ ਅਜਾਣੀ ॥

ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥5॥ ਸਲੋਕ ਮਃ 4 ॥ ਹਰਿ ਸਤਿ ਨਿਰੰਜਨੁ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕਮਨਿ ਇਕਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥

ਧੰਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥1॥ ਮਃ 4 ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ

ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ

ਕਿਲਵਿਖ ਕਟੇ ਤਾਸੁ ॥2॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰੁ ਕੂੜੋ ਹੋਇ ਜਾਵੈ ॥6॥ ਸਲੋਕ ਮਃ 4 ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਕਨਾ

303

ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ

ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਿਤ ਸਬਾਏ ॥1॥ ਮਃ 4 ॥ ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜਿ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ

॥2॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗੁਣ ਸਬਦਿ ਜਲਾਏ ॥ ਅਉਗੁਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗੁਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥7॥ ਸਲੋਕ ਮਃ 4

॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ

ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥1॥ ਮਃ 4 ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੁੋਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ

304

ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥2॥ ਪਉੜੀ ॥ ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖੁ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥8॥ ਸਲੋਕ ਮਃ 4 ॥ ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤਨਾਮੁ ਫਲੁ ਅੰਮ੍ਰਿਤੁ ਪਾਇਆ ॥

ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥1॥ ਮਃ 4 ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥

ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ

॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥2॥ ਪਉੜੀ ॥ ਤੂ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿਸਰੂਪੁ ਹੈ

ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨ੍ਹਾ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥9॥ ਸਲੋਕ ਮਃ 4 ॥ ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲੁ ਜਨੁ ਹੋਇ ਸੁ ਸੇਵਾ ਘਾਲੇ ॥ ਜਿਨ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ

305

॥ ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥1॥ ਮਃ 4 ॥ ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੁਲੁ ਸੁਖੁ ਪਾਇਆ ॥ ਗੁਰਿ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ

ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥2॥

ਪਉੜੀ ॥ ਤੂ ਸਾਹਿਬੁ ਅਗਮੁ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨਾ ਆਵਈ ਤੂ ਹੈਂ

ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣੁ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥10॥

ਸਲੋਕ ਮਃ 4 ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭੁ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥1॥ ਮਃ 4 ॥

ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ

ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ ਮੇਰਾ ਹਰਿ ਹਰਿ

306

ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥

ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥2॥ ਪਉੜੀ ॥ ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧ ਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥

ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥11॥ ਸਲੋਕ ਮਃ 4 ॥

ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ

ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀਂ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧੰਨੁ ਧੰਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥1॥ ਮਃ 4 ॥ ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥2॥ ਪਉੜੀ ॥ ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥

ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ

॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥12॥ ਸਲੋਕ ਮਃ 4

307

॥ ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ

ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੁੋਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥1॥ ਮਃ 4 ॥ ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ

ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗੁਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥2॥ ਪਉੜੀ ॥ ਤੂ ਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥13॥ ਸਲੋਕ ਮਃ 4 ॥ ਧੁਰਿ ਮਾਰੇ ਪੂਰੈ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤਿਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨ੍ਹਾ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰਿ ਅੰਗਦਿ ਕੀਤੇ ਕੂੜਿਆਰੇ

॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ

॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ ਗੁਰਸਿਖ ਮਿਤ

308

ਪਿਆਰੇ ॥1॥ ਮਃ 4 ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥

ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥

2॥ ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥

ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹਿ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥14॥ ਸਲੋਕ ਮਃ 4 ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ

ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲਿ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥1॥ ਮਃ 4 ॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥

ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ

309

ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ

ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ

ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥2॥ ਮਃ 4 ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸ ਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ

॥3॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ

॥ ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥15॥ ਸਲੋਕ ਮਃ 4 ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕੁ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ

॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ

ਜਪਿ ਹਰਿ ਹਰਿ ਨਾਮੁ ਸੁਖੁ ਹੋਇਆ ॥1॥ ਮਃ 4 ॥ ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿਰਾਇ

॥ ਅੰਤਰਿ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥2॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ ਸਰੋਤਿ ॥

310

ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥16॥ ਸਲੋਕ ਮਃ 4 ॥ ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥

ਤੇ ਹਰਿ ਦਰਗਹ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥1॥ ਮਃ 4 ॥ ਸਾ ਧਰਤਿ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧੰਨੁ ਧੰਨੁ ਪਿਤਾ ਧੰਨ ਧੰਨ ਕੁਲੁ ਧੰਨ ਧੰਨ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧੰਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥2॥ ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ

॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥17॥ ਸਲੋਕ ਮਃ

4 ॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ

॥1॥ ਮਃ 4 ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥2॥

ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ

311

ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥18॥ ਸਲੋਕ ਮਃ 4 ॥ ਜਿਨਾ ਅੰਦਰਿ ਉਮਰਥਲੁ ਸੇਈ ਜਾਣਨਿ ਸੂਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ

॥ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥1॥ ਮਃ 4 ॥ ਅਉਗੁਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ

॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ

॥2॥ ਪਉੜੀ ॥ ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥ ਓਹਿ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥19॥ ਸਲੋਕ ਮਃ 4 ॥

ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ਚਲੂਲੈ

ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜਿ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥ ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥1॥ ਮਃ 4 ॥ ਸਤਿਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ

312

ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥

ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰ ਸਿਖ ਪੁਤ ਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥2॥ ਮਃ 4 ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸ ਨੋ ਸਬਦਿ ਲਾਏ ਪਿਆਰੁ ॥3॥

ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀ ਇਕਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧੰਨੁ ਧੰਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧੰਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥20॥ ਸਲੋਕ ਮਃ 4 ॥ ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖਿ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥

ਜਿਸ ਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥1॥ ਮਃ 4 ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੋਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ

ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ

॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥2॥ ਪਉੜੀ ॥ ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥21॥ ਸਲੋਕ ਮਃ 4 ॥ ਕਿਆ ਸਵਣਾ ਕਿਆ ਜਾਗਣਾ ਗੁਰਮੁਖਿ ਤੇ

313

ਪਰਵਾਣ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਲਗੈ

ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥1॥ ਮਃ 4 ॥ ਸਤਿਗੁਰੁ ਸੇਵੀਐ ਆਪਣਾ ਪਾਈਐ

ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨਿ ਧੰਨਿ ਸੇ ਸਾਹ ਹੈ ਜਿ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ਤਿਨ ਸੇਵਿਆ ਸਿਰਜਣਹਾਰੁ ॥2॥ ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ

ਸਚੁ ਸਚਾ ਸੇਵਿ ਫਲਾਧਿਆ ॥22॥ ਸਲੋਕ ਮਃ 4 ॥ ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ ਮਨੂਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲੁ ਹੋਇ ਤਾਂ ਸਤਿਗੁਰੁ ਮਿਲਿਆ ਆਇ ॥

ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥1॥ ਮਃ 4 ॥ ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮਿ ਚਿਤੁ ਲਾਇ ॥ ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥2॥ ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ

ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥23॥ ਸਲੋਕ ਮਃ 4 ॥ ਮੈ ਮਨੁ ਤਨੁ ਖੋਜਿ ਖੋਜੇਦਿਆ ਸੋ ਪ੍ਰਭੁ ਲਧਾ ਲੋੜਿ ॥ ਵਿਸਟੁ ਗੁਰੂ ਮੈ ਪਾਇਆ ਜਿਨਿ ਹਰਿ ਪ੍ਰਭਿ ਦਿਤਾ ਜੋੜਿ ॥1॥ ਮਃ 3 ॥ ਮਾਇਆਧਾਰੀ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਸੁਣਿ ਮੰਨੇ ਹਰਿ ਨਾਮਿ ਸਮਾਇ ॥ ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥2॥

314

ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥

ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥24॥ ਸਲੋਕ ਮਃ 4 ॥ ਇਹੁ ਮਨੂਆ ਦ੍ਰਿੜੁ ਕਰਿ ਰਖੀਐ

ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥1॥ ਮਃ 3

॥ ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥2॥ ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗੁਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰਦੀਖਿਆ ਸੁਣਿ ਮਨੁ ਭਿੰਨੇ

॥25॥ ਸਲੋਕ ਮਃ 3 ॥ ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥1॥ ਮਃ 3 ॥ ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾ ਬੋਲਾ ਖੁਇ ਉਝੜਿ

ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ

॥2॥ ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥

315

26॥ ਸਲੋਕ ਮਃ 5 ॥ ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ

ਜਾਹਰੁ ॥1॥ ਮਃ 5 ॥ ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿਨੈ ਮਾਰੇ ਨਾਨਕਾ ਜਿ ਕਰਣਕਾਰਣ ਸਮਰਥੁ

॥2॥ ਪਉੜੀ ਮਃ 5 ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨ੍ਹੀ ਦੇਨ੍ਹਿ ਵਿਖਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥27॥ ਸਲੋਕ ਮਃ 5 ॥ ਸੇਵਕ ਸਚੇ ਸਾਹ ਕੇ ਸੇਈ ਪਰਵਾਣ ॥ ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥1॥ ਮਃ 5 ॥ ਜੋ ਧੁਰਿ ਲਿਖਿਆ ਲੇਖੁ ਪ੍ਰਭਿ ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥2॥ ਪਉੜੀ ਮਃ 5 ॥ ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ ਸਚੈ ਸਾਹਿਬਿ ਮਾਰਿਆ ਕਉਣੁ ਤਿਸ ਨੋ ਰਖੈ ॥ ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥28॥ ਸਲੋਕ ਮਃ 5 ॥ ਨਰਕਿ ਘੋਰਿ ਬਹੁ ਦੁਖ

ਘਣੇ ਅਕਿਰਤਘਣਾ ਕਾ ਥਾਨੁ ॥ ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥1॥ ਮਃ 5 ॥ ਅਵਖਧ

ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥2॥ ਪਉੜੀ ਮਃ 5

॥ ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ ਕਾਮੁ ਕ੍ਰੋਧੁ ਬੁਰਿਆਈਆਂ ਸੰਗਿ ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ ਨਾਨਕ ਕਉ ਗੁਰਿ ਬਖਸਿਆ ਨਾਮੈ

ਸੰਗਿ ਜੁਟੁ ॥29॥ ਸਲੋਕ ਮਃ 4 ॥ ਤਪਾ ਨ ਹੋਵੈ ਅੰਦਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ

ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ

ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤਿਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅੰਦਰਿ ਬਹੈ ਤਪਾ

316

ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਅਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ

ਸਵਾਰਿਆ ॥1॥ ਮਃ 4 ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥

ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨੁ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥2॥ ਪਉੜੀ ਮਃ 5 ॥ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥

ਆਇ ਲਗੇਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥30॥ ਸਲੋਕ ਮਃ 4 ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ

॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧÏਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥1॥ ਮਃ 4 ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥

ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥

ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥2॥ ਪਉੜੀ ਮਃ 5 ॥ ਨਾਨਕ ਵੀਚਾਰਹਿ ਸੰਤ ਮੁਨਿ ਜਨਾ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥

ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ

317

ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥31॥ ਸਲੋਕ ਮਃ 5 ॥ ਗੁਰਿ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਣ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥1॥ ਮਃ 5 ॥ ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥2॥ ਪਉੜੀ ॥ ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣੁ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰ ਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅਹੰਮੇਉ ਝੜਿ ਧਰਤੀ ਪੜਤੇ ॥32॥

ਸਲੋਕ ਮਃ 3 ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰਿ ਮਿਲਿਐ ਪਾਇਆ ਨਾਮੁ ਧਨੁ ਮਾਲੁ

॥1॥ ਮਃ 4 ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੇ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ

ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜਿ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥2॥ ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡਿ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ

318

ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ ॥33॥1॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਕੀ ਵਾਰ ਸਲੋਕਾਂ ਨਾਲਿ ਮਹਲਾ 5 ॥ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ॥ ਸਲੋਕ ਮਃ

5 ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ

॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥1॥

ਮਃ 5 ॥ ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ ਪਾਉ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ ਨਾਮੁ ਸੁਣੇ ਨਾਮੁ ਸੰਗ੍ਰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰੁ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥2॥ ਪਉੜੀ ॥ ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ॥1॥ ਸਲੋਕ ਮਃ 5 ॥ ਚੇਤਾਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਪਾਰਿ ਪਉ ॥1॥ ਮਃ 5 ॥ ਵਾਊ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥

ਨਾਨਕ ਨਾਲਿ ਨ ਚਲਨੀ ਜਲਿ ਬਲਿ ਹੋਏ ਛਾਰੁ ॥2॥ ਪਉੜੀ ॥ ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੈ

ਤਿਨ ਕੈ ਜੀਵੀਐ ਹਰਿ ਅੰਮ੍ਰਿਤੁ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ ਨਾਨਕ ਚਲਿਤ ਨ ਜਾਪਨੀ ਕੋ ਸਕੈ ਨ ਲਖੇ ॥2॥ ਸਲੋਕ ਮਃ 5 ॥ ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥1॥ ਮਃ 5 ॥ ਨਾਨਕ ਮਿਤ੍ਰਾਈ ਤਿਸੁ ਸਿਉ ਸਭੁ ਕਿਛੁ ਜਿਸ ਕੈ ਹਾਥਿ ॥ ਕੁਮਿਤ੍ਰਾ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥2॥ ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ

॥3॥ ਸਲੋਕ ਮਃ 5 ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੁ

319

ਭੇਟਿਆ ॥1॥ ਮਃ 5 ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥2॥ ਪਉੜੀ ॥ ਸਿੰਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ

॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥4॥ ਸਲੋਕ ਮਃ 5 ॥ ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ

ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥1॥ ਮਃ 5 ॥ ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ

॥ ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥2॥ ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥

ਭਗਤਿਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥5॥ ਸਲੋਕ ਮਃ 5 ॥ ਚਿੜੀ ਚੁਹਕੀ ਪਹ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗੁ ॥1॥

ਮਃ 5 ॥ ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ

ਕੁਮਿਤ ॥2॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ

॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥6॥ ਸਲੋਕ ਮਃ 5 ॥ ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥1॥ ਮਃ 5 ॥ ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥2॥ ਪਉੜੀ ॥ ਸੁਖਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭਿ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥7॥ ਸਲੋਕ ਮਃ 5 ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾ ਮਨਿ ਮੰਤੁ ॥ ਧੰਨਿ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥1॥ ਮਃ 5 ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ

320

ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥2॥ ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸ ਦੈ ਨਾਉ ਪਲੈ ॥ ਐਥੈ

ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ

ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥8॥ ਸਲੋਕ ਮਃ 5 ॥ ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲੁ ਭੰਡਾਰਿਆ ॥

ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥1॥ ਮਃ 5 ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕੁ ॥2॥ ਪਉੜੀ ॥ ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸ ਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥

ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥9॥

ਸਲੋਕ ਮਃ 5 ॥ ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ

॥1॥ ਮਃ 5 ॥ ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮੁ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥2॥ ਪਉੜੀ ॥ ਤਿਨ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੁ ਛੁਟੈ ਬਧਾ ॥ ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ

॥ ਨਾਨਕ ਪਾਇਆ ਸੋ ਧਣੀ ਹਰਿ ਅਗਮੁ ਅਗਧਾ ॥10॥ ਸਲੋਕ ਮਃ 5 ॥ ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥1॥ ਮਃ 5 ॥ ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥2॥ ਪਉੜੀ ॥ ਇਹ ਨੀਸਾਣੀ ਸਾਧ

ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲਿ ਰਹੇ ਪਾਰਬ੍ਰਹਮ ਨਰਹਰੀਐ ॥11॥ ਸਲੋਕ ਮਃ 5 ॥ ਨਾਨਕ ਆਏ ਸੇ ਪਰਵਾਣ ਹੈ ਜਿਨ ਹਰਿ ਵੁਠਾ ਚਿਤਿ ॥ ਗਾਲੀ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥1॥ ਮਃ 5 ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨੁ ਅਗਮੁ

321

ਬਿਸਮਾਦੁ ॥ ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥2॥ ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥12॥

ਸਲੋਕ ਮਃ 5 ॥ ਉਠੰਦਿਆ ਬਹੰਦਿਆ ਸਵੰਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ

॥1॥ ਮਃ 5 ॥ ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥2॥ ਪਉੜੀ ॥ ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ

ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ

॥ ਹਰਿ ਨਾਨਕੁ ਮੰਗੈ ਜੋੜਿ ਕਰ ਪ੍ਰਭੁ ਦੇਵੈ ਤੁਠਾ ॥13॥ ਸਲੋਕ ਮਃ 5 ॥ ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ

॥ ਗਾਲੀ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥1॥ ਮਃ 5 ॥ ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ

॥ ਜੋੜਣਹਾਰਾ ਸੰਤੁ ਨਾਨਕ ਪਾਧਰੁ ਪਧਰੋ ॥2॥ ਪਉੜੀ ॥ ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ

ਸਭਿ ਬਿਨਾਸੁ ਹੋਨਿ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰਮੰਤੁ ॥ ਮਾਇਆ ਸੁਆਦ ਸਭਿ

ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸੁਰੈ ਜਿਨਿ ਦਿਤੀ ਜਿੰਦੁ ॥14॥ ਸਲੋਕ ਮਃ 5 ॥ ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥1॥ ਮਃ 5 ॥

ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥2॥ ਪਉੜੀ

॥ ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭੁ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥15॥ ਸਲੋਕ ਮਃ 5 ॥ ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤ੍ਰਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸੁਰਿ ਜੀਵਾਲਿਆ ਨਾਨਕ ਤਿਸੈ ਧਿਆਇ ॥1॥ ਮਃ 5 ॥

322

ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨ ਬਿਧਿ ਧੀਰੀਐ ॥ ਡਿਠਾ ਸਭੁ ਸੰਸਾਰੁ ਸੁਖੁ ਨ ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥2॥ ਪਉੜੀ ॥ ਜੰਮਣੁ ਮਰਣੁ ਨ ਤਿੰਨ੍ਹ ਕਉ ਜੋ ਹਰਿ ਲੜਿ ਲਾਗੇ ॥ ਜੀਵਤ ਸੇ ਪਰਵਾਣ ਹੋਏ ਹਰਿ ਕੀਰਤਨਿ ਜਾਗੇ ॥ ਸਾਧਸੰਗੁ ਜਿਨ ਪਾਇਆ ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ

॥ ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥16॥ ਸਲੋਕ ਮਃ 5 ॥ ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮਪੁਰਖੁ ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ ਗੁਰੁ ਨਾਨਕੁ ਸਤਿਗੁਰੁ ਤੁਠਾ ॥1॥ ਮਃ 5 ॥ ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥2॥ ਪਉੜੀ ॥

ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤਪੁਨੀਤੁ ਕਰਤਾ ਪੁਰਖੁ ਨਾਨਕ ਸੁਣਾਵਉ ॥17॥ ਸਲੋਕ ਦੋਹਾ ਮਃ 5 ॥ ਏਕੁ ਜਿ ਸਾਜਨੁ ਮੈ ਕੀਆ ਸਰਬਕਲਾ ਸਮਰਥੁ

॥ ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥1॥ ਮਃ 5 ॥ ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥ ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥2॥ ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ

ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ

॥18॥ ਸਲੋਕ ਡਖਣਾ ਮਃ 5 ॥ ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ

ਮਉਜੂਦੁ ਸੋਇ ॥1॥ ਮਃ 5 ॥ ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥2॥ ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ

323

ਬਿਖਿਆ ਗੜੁ ਜਿਤਾ ॥ ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥19॥ ਸਲੋਕ ਮਃ 5 ॥ ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤਨ ਫੁਟੰਨਿ ਜਿਨਾ ਸਾਈਂ ਵਿਸਰੈ ॥1॥ ਮਃ 5 ॥ ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥2॥ ਪਉੜੀ ॥ ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮੁ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕੁ ਦਾਸੁ ਸਰਣਾ ॥20॥ ਸਲੋਕ ਮਃ 5 ॥ ਤਿਨ੍ਹਾ ਭੁਖ ਨ ਕਾ ਰਹੀ ਜਿਨ ਕਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥1॥ ਮਃ 5 ॥ ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸੁਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥2॥ ਪਉੜੀ ॥ ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥21॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਭਗਤਾਂ ਕੀ ਬਾਣੀ ॥ ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ 14 ॥ ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ਰਾਮ ਉਦਕਿ ਤਨੁ ਜਲਤ ਬੁਝਾਇਆ ॥1॥ ਰਹਾਉ ॥ ਮਨੁ ਮਾਰਣ ਕਾਰਣਿ ਬਨ ਜਾਈਐ ॥ ਸੋ ਜਲੁ ਬਿਨੁ ਭਗਵੰਤ ਨ ਪਾਈਐ ॥1॥ ਜਿਹ ਪਾਵਕਿ ਸੁਰਿਨਰ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥2॥ ਭਵਸਾਗਰ ਸੁਖਸਾਗਰ ਮਾਹੀ ॥ ਪੀਵਿ ਰਹੇ ਜਲੁ ਨਿਖੁਟਤ ਨਾਹੀ ॥3॥ ਕਹਿ ਕਬੀਰ ਭਜੁ ਸਾਰਿੰਗਪਾਨੀ ॥ ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥ 4॥1॥ ਗਉੜੀ ਗੁਆਰੇਰੀ ਕਬੀਰ ਜੀ ॥ ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥1॥ ਰਹਾਉ ॥ ਤੂ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥1॥ ਤੂ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥2॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥3॥

324

ਤੂੰ ਸਤਿਗੁਰੁ ਹਉ ਨਉਤਨੁ ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥4॥2॥ ਗਉੜੀ ਗੁਆਰੇਰੀ ਕਬੀਰ ਜੀ

॥ ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥1॥ ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤੁ ਕੋਈ ॥1॥ ਰਹਾਉ ॥ ਹਮ ਮੰਦੇ ਮੰਦੇ ਮਨ ਮਾਹੀ ॥ ਸਾਝਪਾਤਿ ਕਾਹੂ ਸਿਉ ਨਾਹੀ ॥2॥ ਪਤਿ ਅਪਤਿ ਤਾ ਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜੁ ॥3॥ ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥4॥3॥ ਗਉੜੀ ਗੁਆਰੇਰੀ ਕਬੀਰ ਜੀ ॥ ਨਗਨ ਫਿਰਤ ਜਉ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥1॥ ਕਿਆ ਨਾਗੇ ਕਿਆ ਬਾਧੇ ਚਾਮੁ ॥ ਜਬ ਨਹੀ ਚੀਨਸਿ ਆਤਮਰਾਮੁ ॥1॥ ਰਹਾਉ ॥ ਮੂੰਡੁ ਮੁੰਡਾਏ ਜਉ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥2॥

ਬਿੰਦੁ ਰਾਖਿ ਜਉ ਤਰੀਐ ਭਾਈ ॥ ਖੁਸਰੈ ਕਿਉ ਨ ਪਰਮਗਤਿ ਪਾਈ ॥3॥ ਕਹੁ ਕਬੀਰ ਸੁਨਹੁ ਨਰ ਭਾਈ ॥

ਰਾਮ ਨਾਮ ਬਿਨੁ ਕਿਨਿ ਗਤਿ ਪਾਈ ॥4॥4॥ ਗਉੜੀ ਗੁਆਰੇਰੀ ਕਬੀਰ ਜੀ ॥ ਸੰਧਿਆ ਪ੍ਰਾਤ ਇਸ˜ਾਨੁ ਕਰਾਹੀ

॥ ਜਿਉ ਭਏ ਦਾਦੁਰ ਪਾਨੀ ਮਾਹੀ ॥1॥ ਜਉ ਪੈ ਰਾਮ ਨਾਮਿ ਰਤਿ ਨਾਹੀ ॥ ਤੇ ਸਭਿ ਧਰਮਰਾਇ ਕੈ ਜਾਹੀ

॥1॥ ਰਹਾਉ ॥ ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ ਨਾਹੀ ॥2॥ ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰਿ ॥3॥ ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬ ਰਸ ਛੋਡਿ ਮਹਾ ਰਸੁ ਪੀਜੈ ॥4॥5॥ ਗਉੜੀ ਗੁਆਰੇਰੀ ਕਬੀਰ ਜੀ ॥ ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ॥

ਜਾ ਕੈ ਰਿਦੈ ਭਾਉ ਹੈ ਦੂਜਾ ॥1॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥1॥

ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥2॥ ਕਰਮ ਕਰਤ ਬਧੇ ਅਹੰਮੇਵ ॥

ਮਿਲਿ ਪਾਥਰ ਕੀ ਕਰਹੀ ਸੇਵ ॥3॥ ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੈ ਭਾਇ ਮਿਲੇ ਰਘੁਰਾਇਆ

॥4॥6॥ ਗਉੜੀ ਗੁਆਰੇਰੀ ਕਬੀਰ ਜੀ ॥ ਗਰਭਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ

॥1॥ ਕਹੁ ਰੇ ਪੰਡਿਤ ਬਾਮ੍ਹਨ ਕਬ ਕੇ ਹੋਏ ॥ ਬਾਮ੍ਹਨ ਕਹਿ ਕਹਿ ਜਨਮੁ ਮਤੁ ਖੋਏ ॥1॥ ਰਹਾਉ ॥ ਜਉ ਤੂੰ

ਬ੍ਰਾਹਮਣੁ ਬ੍ਰਹਮਣੀ ਜਾਇਆ ॥ ਤਉ ਆਨ ਬਾਟਿ ਕਾਹੇ ਨਹੀ ਆਇਆ ॥2॥ ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥3॥ ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ ਕਹੀਅਤੁ ਹੈ ਹਮਾਰੈ

325

॥4॥7॥ ਗਉੜੀ ਗੁਆਰੇਰੀ ਕਬੀਰ ਜੀ ॥ ਅੰਧਕਾਰਿ ਸੁਖਿ ਕਬਹਿ ਨ ਸੋਈ ਹੈ ॥ ਰਾਜਾ ਰੰਕੁ ਦੋਊ ਮਿਲਿ ਰੋਈ ਹੈ

॥1॥ ਜਉ ਪੈ ਰਸਨਾ ਰਾਮੁ ਨ ਕਹਿਬੋ ॥ ਉਪਜਤ ਬਿਨਸਤ ਰੋਵਤ ਰਹਿਬੋ ॥1॥ ਰਹਾਉ ॥ ਜਸ ਦੇਖੀਐ ਤਰਵਰ ਕੀ ਛਾਇਆ ॥ ਪ੍ਰਾਨ ਗਏ ਕਹੁ ਕਾ ਕੀ ਮਾਇਆ ॥2॥ ਜਸ ਜੰਤੀ ਮਹਿ ਜੀਉ ਸਮਾਨਾ ॥ ਮੂਏ ਮਰਮੁ ਕੋ ਕਾ ਕਰਿ ਜਾਨਾ ॥3॥ ਹੰਸਾ ਸਰਵਰੁ ਕਾਲੁ ਸਰੀਰ ॥ ਰਾਮ ਰਸਾਇਨ ਪੀਉ ਰੇ ਕਬੀਰ ॥4॥8॥ ਗਉੜੀ ਗੁਆਰੇਰੀ ਕਬੀਰ ਜੀ ॥ ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥ ਤਿਤੁ ਲਾਗੇ ਕੰਚੂਆ ਫਲ ਮੋਤੀ ॥1॥ ਕਵਨੁ ਸੁ ਘਰੁ ਜੋ ਨਿਰਭਉ ਕਹੀਐ

॥ ਭਉ ਭਜਿ ਜਾਇ ਅਭੈ ਹੋਇ ਰਹੀਐ ॥1॥ ਰਹਾਉ ॥ ਤਟਿ ਤੀਰਥਿ ਨਹੀ ਮਨੁ ਪਤੀਆਇ ॥ ਚਾਰ ਅਚਾਰ ਰਹੇ ਉਰਝਾਇ ॥2॥ ਪਾਪ ਪੁੰਨ ਦੁਇ ਏਕ ਸਮਾਨਿ ॥ ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥3॥ ਕਬੀਰ ਨਿਰਗੁਣ ਨਾਮ ਨ ਰੋਸੁ ॥ ਇਸੁ ਪਰਚਾਇ ਪਰਚਿ ਰਹੁ ਏਸੁ ॥4॥9॥ ਗਉੜੀ ਗੁਆਰੇਰੀ ਕਬੀਰ ਜੀ ॥ ਜੋ ਜਨ ਪਰਮਿਤਿ ਪਰਮਨੁ ਜਾਨਾ ॥ ਬਾਤ ਨਹੀ ਬੈਕੁੰਠਿ ਸਮਾਨਾ ॥1॥ ਨਾ ਜਾਨਾ ਬੈਕੁੰਠੁ ਕਹਾ ਹੀ ॥ ਜਾਨੁ ਜਾਨੁ ਸਭਿ ਕਹਹਿ ਤਹਾ ਹੀ

॥1॥ ਰਹਾਉ ॥ ਕਹਨ ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥2॥ ਜਬ ਲਗੁ ਮਨਿ ਬੈਕੁੰਠ ਕੀ ਆਸ ॥ ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥3॥ ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥ 4॥10॥ ਗਉੜੀ ਗੁਆਰੇਰੀ ਕਬੀਰ ਜੀ ॥ ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥1॥ ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥1॥ ਰਹਾਉ ॥ ਅਨਿਕ ਜਤਨ ਕਰਿ ਕਾਇਆ ਪਾਲੀ ॥ ਮਰਤੀ ਬਾਰ ਅਗਨਿ ਸੰਗਿ ਜਾਲੀ ॥2॥ ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ

ਕੈ ਸੰਗਾ ॥3॥ ਕਹੁ ਕਬੀਰ ਸੁਨਹੁ ਰੇ ਗੁਨੀਆ ॥ ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥4॥11॥ ਗਉੜੀ ਗੁਆਰੇਰੀ ਕਬੀਰ ਜੀ ॥ ਅਵਰ ਮੂਏ ਕਿਆ ਸੋਗੁ ਕਰੀਜੈ ॥ ਤਉ ਕੀਜੈ ਜਉ ਆਪਨ ਜੀਜੈ ॥1॥ ਮੈ ਨ ਮਰਉ ਮਰਿਬੋ ਸੰਸਾਰਾ

॥ ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥1॥ ਰਹਾਉ ॥ ਇਆ ਦੇਹੀ ਪਰਮਲ ਮਹਕੰਦਾ ॥ ਤਾ ਸੁਖ ਬਿਸਰੇ ਪਰਮਾਨੰਦਾ ॥2॥ ਕੂਅਟਾ ਏਕੁ ਪੰਚ ਪਨਿਹਾਰੀ ॥ ਟੂਟੀ ਲਾਜੁ ਭਰੈ ਮਤਿਹਾਰੀ ॥3॥ ਕਹੁ ਕਬੀਰ ਇਕ ਬੁਧਿ ਬੀਚਾਰੀ

॥ ਨਾ ਓਹੁ ਕੂਅਟਾ ਨਾ ਪਨਿਹਾਰੀ ॥4॥12॥ ਗਉੜੀ ਗੁਆਰੇਰੀ ਕਬੀਰ ਜੀ ॥ ਅਸਥਾਵਰ ਜੰਗਮ ਕੀਟ ਪਤੰਗਾ ॥

326

ਅਨਿਕ ਜਨਮ ਕੀਏ ਬਹੁ ਰੰਗਾ ॥1॥ ਐਸੇ ਘਰ ਹਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥1॥

ਰਹਾਉ ॥ ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬ ਹੂ ਰਾਜਾ ਛਤ੍ਰਪਤਿ ਕਬ ਹੂ ਭੇਖਾਰੀ ॥2॥ ਸਾਕਤ ਮਰਹਿ ਸੰਤ ਸਭਿ

ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥3॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ

॥4॥13॥ ਗਉੜੀ ਗੁਆਰੇਰੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ 5 ॥ ਐਸੋ ਅਚਰਜੁ ਦੇਖਿਓ ਕਬੀਰ

॥ ਦਧਿ ਕੈ ਭੋਲੈ ਬਿਰੋਲੈ ਨੀਰੁ ॥1॥ ਰਹਾਉ ॥ ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥1॥

ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥2॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂੰਘੈ ਨਿਤ ਭੇਡ ॥3॥ ਰਾਮ ਰਮਤ ਮਤਿ ਪਰਗਟੀਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥4॥1॥14॥ ਗਉੜੀ ਗੁਆਰੇਰੀ ਕਬੀਰ ਜੀ ਪੰਚਪਦੇ ॥ ਜਿਉ ਜਲੁ ਛੋਡਿ ਬਾਹਰਿ ਭਇਓ ਮੀਨਾ ॥ ਪੂਰਬਿ ਜਨਮ ਹਉ ਤਪ ਕਾ ਹੀਨਾ ॥1॥

2

ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀਲੇ ਬਨਾਰਸਿ ਮਤਿ ਭਈ ਥੋਰੀ ॥1॥ ਰਹਾਉ ॥ ਸਗਲ ਜਨਮੁ ਸਿਵਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥2॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥3॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥4॥ ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥5॥15॥ ਗਉੜੀ ਗੁਆਰੇਰੀ ਕਬੀਰ ਜੀ ॥ ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥1॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥1॥ ਰਹਾਉ ॥ ਰਾਤਿ ਜਿ ਸੋਵਹਿ ਦਿਨੁ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮੁ ॥2॥ ਹਾਥਿ ਤ ਡੋਰ ਮੁਖਿ ਖਾਇਓ ਤੰਬੋਰੁ ॥ ਮਰਤੀ ਬਾਰ ਕਸਿ ਬਾਧਿਓ ਚੋਰ ॥3॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ

ਰਾਮ ਰਮਤ ਸੁਖੁ ਪਾਵੈ ॥4॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥5॥ ਕਹਤੁ ਕਬੀਰੁ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥6॥16॥ ਗਉੜੀ ਗੁਆਰੇਰੀ ਕਬੀਰ ਜੀ ਤਿਪਦਾ ਚਾਰਤੁਕਾ ॥

ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮੁ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥1॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿੰਦੁ ਜਾਨਿਆ ॥1॥ ਰਹਾਉ

327

॥ ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥2॥ ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥3॥17॥ ਗਉੜੀ ਗੁਆਰੇਰੀ ਕਬੀਰ ਜੀ ॥ ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥

ਜਿਉ ਗੂੰਗੇ ਸਾਕਰ ਮਨੁ ਮਾਨਿਆ ॥1॥ ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜੁ ਸੁਖਮਨ ਨਾਰੀ ॥1॥

ਰਹਾਉ ॥ ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥2॥ ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨੁ ਜਲ ਸੰਗਮ ਮਨ ਮਹਿ ਨ੍ਹਾਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥3॥ ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰੁ ਨਿਰੰਜਨੁ ਧਿਆਵਉ ॥ ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥4॥18॥ ਗਉੜੀ ਗੁਆਰੇਰੀ ਕਬੀਰ ਜੀ ਤਿਪਦੇ ॥ ਕੰਚਨ ਸਿਉ ਪਾਈਐ ਨਹੀ ਤੋਲਿ ॥

15

ਮਨੁ ਦੇ ਰਾਮੁ ਲੀਆ ਹੈ ਮੋਲਿ ॥1॥ ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ

॥1॥ ਰਹਾਉ ॥ ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੇ ਘਰਿ ਆਇਆ ॥2॥ ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥3॥1॥19॥ ਗਉੜੀ ਗੁਆਰੇਰੀ ਕਬੀਰ ਜੀ ॥ ਜਿਹ ਮਰਨੈ

ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥1॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥1॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ

॥2॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥3॥2॥20॥ ਗਉੜੀ ਗੁਆਰੇਰੀ ਕਬੀਰ ਜੀ ॥ ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥1॥ ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥1॥ ਰਹਾਉ ॥ ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ ਕਉਨ ਪਿਆਰੀ ॥2॥ ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥3॥3॥21॥

328

ਗਉੜੀ ਗੁਆਰੇਰੀ ਕਬੀਰ ਜੀ ॥ ਜਾ ਕੈ ਹਰਿ ਸਾ ਠਾਕੁਰੁ ਭਾਈ ॥ ਮੁਕਤਿ ਅਨੰਤ ਪੁਕਾਰਣਿ ਜਾਈ ॥1॥

ਅਬ ਕਹੁ ਰਾਮ ਭਰੋਸਾ ਤੋਰਾ ॥ ਤਬ ਕਾਹੂ ਕਾ ਕਵਨੁ ਨਿਹੋਰਾ ॥1॥ ਰਹਾਉ ॥ ਤੀਨਿ ਲੋਕ ਜਾ ਕੈ ਹਹਿ ਭਾਰ

॥ ਸੋ ਕਾਹੇ ਨ ਕਰੈ ਪ੍ਰਤਿਪਾਰ ॥2॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਕਿਆ ਬਸੁ ਜਉ ਬਿਖੁ ਦੇ ਮਹਤਾਰੀ

॥3॥4॥22॥ ਗਉੜੀ ਗੁਆਰੇਰੀ ਕਬੀਰ ਜੀ ॥ ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ ਰਿਦੈ

ਬੀਚਾਰਿ ॥1॥ ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥ ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥1॥ ਰਹਾਉ ॥ ਸਾਹਨਿ ਸਤਿ ਕਰੈ ਜੀਅ ਅਪਨੈ ॥ ਸੋ ਰਮਯੇ ਕਉ ਮਿਲੈ ਨ ਸੁਪਨੈ ॥2॥ ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ ਕਹੈ ਕਬੀਰੁ ॥3॥5॥23॥ ਗਉੜੀ ਗੁਆਰੇਰੀ ਕਬੀਰ ਜੀ ॥ ਬਿਖਿਆ ਬਿਆਪਿਆ ਸਗਲ ਸੰਸਾਰੁ ॥

ਬਿਖਿਆ ਲੈ ਡੂਬੀ ਪਰਵਾਰੁ ॥1॥ ਰੇ ਨਰ ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥1॥

ਰਹਾਉ ॥ ਸੁਰਿ ਨਰ ਦਾਧੇ ਲਾਗੀ ਆਗਿ ॥ ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥2॥ ਚੇਤਤ ਚੇਤਤ ਨਿਕਸਿਓ

ਨੀਰੁ ॥ ਸੋ ਜਲੁ ਨਿਰਮਲੁ ਕਥਤ ਕਬੀਰੁ ॥3॥6॥24॥ ਗਉੜੀ ਗੁਆਰੇਰੀ ਕਬੀਰ ਜੀ ॥ ਜਿਹ ਕੁਲਿ ਪੂਤੁ ਨ ਗਿਆਨਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥1॥ ਜਿਹ ਨਰਿ ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥1॥ ਰਹਾਉ ॥ ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥ ਬੁਡਭੁਜ ਰੂਪ ਜੀਵੇ ਜਗ ਮਝਿਆ

॥2॥ ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥3॥7॥25॥ ਗਉੜੀ ਗੁਆਰੇਰੀ ਕਬੀਰ ਜੀ ॥ ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥1॥ ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥1॥ ਰਹਾਉ ॥ ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥2॥ ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥3॥8॥26॥

ਗਉੜੀ ਗੁਆਰੇਰੀ ਕਬੀਰ ਜੀ ॥ ਗਗਨਿ ਰਸਾਲ ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥1॥

ਉਆ ਕਉ ਕਹੀਐ ਸਹਜ ਮਤਵਾਰਾ ॥ ਪੀਵਤ ਰਾਮ ਰਸੁ ਗਿਆਨ ਬੀਚਾਰਾ ॥1॥ ਰਹਾਉ ॥ ਸਹਜ ਕਲਾਲਨਿ ਜਉ ਮਿਲਿ ਆਈ ॥ ਆਨੰਦਿ ਮਾਤੇ ਅਨਦਿਨੁ ਜਾਈ ॥2॥ ਚੀਨਤ ਚੀਤੁ ਨਿਰੰਜਨਿ ਲਾਇਆ ॥ ਕਹੁ ਕਬੀਰ ਤਉ ਅਨਭਉ ਪਾਇਆ ॥3॥9॥27॥ ਗਉੜੀ ਗੁਆਰੇਰੀ ਕਬੀਰ ਜੀ ॥ ਮਨ ਕਾ ਸੁਭਾਉ ਮਨਹਿ ਬਿਆਪੀ ॥

329

ਮਨਹਿ ਮਾਰਿ ਕਵਨ ਸਿਧਿ ਥਾਪੀ ॥1॥ ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ

॥1॥ ਰਹਾਉ ॥ ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥2॥ ਕਹੁ ਕਬੀਰ ਜੋ ਜਾਨੈ

ਭੇਉ ॥ ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥3॥10॥28॥ ਗਉੜੀ ਗੁਆਰੇਰੀ ਕਬੀਰ ਜੀ ॥ ਓਇ ਜੁ ਦੀਸਹਿ ਅੰਬਰਿ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥1॥ ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥1॥ ਰਹਾਉ ॥ ਸੂਰਜੁ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥2॥ ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥3॥11॥29॥ ਗਉੜੀ ਗੁਆਰੇਰੀ ਕਬੀਰ ਜੀ ॥ ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ ਜੇਵਰੀ ਲੈ ਹੈ ਆਈ ॥1॥ ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ

ਫਾਧਿ ਕਾਲਿ ਸਰੁ ਸਾਂਧਿਆ ॥1॥ ਰਹਾਉ ॥ ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ

॥2॥ ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ਕਹੁ ਕਬੀਰ ਮੈ ਰਾਮੁ ਕਹਿ ਛੂਟਿਆ ॥3॥12॥30॥ ਗਉੜੀ ਗੁਆਰੇਰੀ ਕਬੀਰ ਜੀ ॥ ਦੇਇ ਮੁਹਾਰ ਲਗਾਮੁ ਪਹਿਰਾਵਉ ॥ ਸਗਲ ਤ ਜੀਨੁ ਗਗਨਿ ਦਉਰਾਵਉ ॥1॥ ਅਪਨੈ

ਬੀਚਾਰਿ ਅਸਵਾਰੀ ਕੀਜੈ ॥ ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥1॥ ਰਹਾਉ ॥ ਚਲੁ ਰੇ ਬੈਕੁੰਠਿ ਤੁਝਹਿ ਲੇ ਤਾਰਉ

॥ ਹਿਚਹਿ ਤਉ ਪ੍ਰੇਮ ਕੈ ਚਾਬੁਕਿ ਮਾਰਉ ॥2॥ ਕਹਤੁ ਕਬੀਰੁ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ

॥3॥13॥31॥ ਗਉੜੀ ਗੁਆਰੇਰੀ ਕਬੀਰ ਜੀ ॥ ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖੁ ਦੇਖਤ ਲੂਕਟ ਲਾਏ ॥1॥ ਇਕੁ ਦੁਖੁ ਰਾਮਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥1॥ ਰਹਾਉ ॥ ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿ ਲੇ ਮਾਟੀ ॥2॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ

ਤੇ ਜਮੁ ਕਿਉ ਨ ਪਠਾਵਹੁ ॥3॥14॥32॥ ਗਉੜੀ ਗੁਆਰੇਰੀ ਕਬੀਰ ਜੀ ॥ ਆਪੇ ਪਾਵਕੁ ਆਪੇ ਪਵਨਾ ॥

ਜਾਰੈ ਖਸਮੁ ਤ ਰਾਖੈ ਕਵਨਾ ॥1॥ ਰਾਮੁ ਜਪਤ ਤਨੁ ਜਰਿ ਕੀ ਨ ਜਾਇ ॥ ਰਾਮ ਨਾਮਿ ਚਿਤੁ ਰਹਿਆ ਸਮਾਇ

॥1॥ ਰਹਾਉ ॥ ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰੰਗਪਾਨਿ ॥2॥ ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥3॥15॥33॥ ਗਉੜੀ ਗੁਆਰੇਰੀ ਕਬੀਰ ਜੀ ਦੁਪਦੇ ॥ ਨਾ 2

ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥ 1 ॥ ਕੈਸੇ ਜੀਵਨੁ ਹੋਇ ਹਮਾਰਾ ॥

330

ਜਬ ਨ ਹੋਇ ਰਾਮ ਨਾਮ ਅਧਾਰਾ ॥1॥ ਰਹਾਉ ॥ ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨਿ ਨ ਦੇਖਉ ਆਨ

॥2॥16॥34॥ ਗਉੜੀ ਗੁਆਰੇਰੀ ਕਬੀਰ ਜੀ ॥ ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ ॥1॥ ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜ੍ਹਈਆ ॥1॥ ਰਹਾਉ ॥ ਕਹਤੁ ਕਬੀਰੁ ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥2॥17॥35॥ ਗਉੜੀ ਗੁਆਰੇਰੀ ਕਬੀਰ ਜੀ ॥ ਅਹਿਨਿਸਿ ਏਕ ਨਾਮਿ ਜੋ ਜਾਗੇ ॥ ਕੇਤ ਕ ਸਿਧ ਭਏ ਲਿਵ ਲਾਗੇ ॥1॥ ਰਹਾਉ ॥ ਸਾਧਿਕ ਸਿਧ ਸਗਲ ਮੁਨਿ ਹਾਰੇ ॥ ਏਕ ਨਾਮੁ ਕਲਪਤਰੁ ਤਾਰੇ ॥1॥ ਜੋ ਹਰਿ ਹਰੇ ਸੁ ਹੋਹਿ ਨ ਆਨਾ ॥ ਕਹਿ ਕਬੀਰ ਰਾਮ ਨਾਮੁ ਪਛਾਨਾ ॥2॥18॥36॥ ਗਉੜੀ ਭੀ ਸੋਰਠਿ ਭੀ ॥ ਰੇ ਜੀਅ ਨਿਲਜ ਲਾਜ ਤੁੋਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੈ ਜਾਹੀਂ ॥1॥ ਰਹਾਉ ॥ ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰਿ ਜਾਤ ਨ ਸੋਹੀ ॥1॥ ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ

॥2॥ ਕਵਲਾ ਚਰਨ ਸਰਨਿ ਹੈ ਜਾ ਕੈ ॥ ਕਹੁ ਜਨ ਕਾ ਨਾਹੀ ਘਰਿ ਤਾ ਕੈ ॥3॥ ਸਭੁ ਕੋਊ ਕਹੈ ਜਾਸ ਕੀ ਬਾਤਾ ॥ ਸੋ ਸੰਮਰਥੁ ਨਿਜ ਪਤਿ ਹੈ ਦਾਤਾ ॥4॥ ਕਹੈ ਕਬੀਰੁ ਪੂਰਨੁ ਜਗਿ ਸੋਈ ॥ ਜਾ ਕੈ ਹਿਰਦੈ ਅਵਰੁ ਨ ਹੋਈ ॥5॥19॥37॥

ਗਉੜੀ ਗੁਆਰੇਰੀ ਕਬੀਰ ਜੀ ॥ ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨੁ ਮਰੈ ਕੋ ਦੇਇ ਸੰਤਾਪੋ ॥1॥ ਹਰਿ ਠਗਿ ਜਗ ਕਉ ਠਗਉਰੀ ਲਾਈ ॥ ਹਰਿ ਕੈ ਬਿਓਗਿ ਕੈਸੇ ਜੀਅਉ ਮੇਰੀ ਮਾਈ ॥1॥ ਰਹਾਉ ॥ ਕਉਨੁ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤੁ ਲੇਹੁ ਸਰੀਰਿ ਬਿਚਾਰੀ ॥2॥ ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥3॥20॥38॥ ਗਉੜੀ ਗੁਆਰੇਰੀ ਕਬੀਰ ਜੀ ॥ ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮਗਤਿ ਪਾਈ ॥1॥ ਰਹਾਉ ॥ ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤੁ ਨਾਮੁ ਜਪਉ ਜਪੁ ਰਸਨਾ ॥ ਅਮੋਲ ਦਾਸੁ ਕਰਿ ਲੀਨੋ ਅਪਨਾ ॥1॥ ਸਤਿਗੁਰਿ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰਿ ਸੰਸਾਰਿ ॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤਿ ॥2॥ ਮਾਇਆ ਤਪਤਿ ਬੁਝਿਆ ਅੰਗਿਆਰੁ ॥ ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ

॥3॥ ਅਪਨੀ ਭਗਤਿ ਆਪ ਹੀ ਦ੍ਰਿੜਾਈ ॥ ਪੂਰਬਿ ਲਿਖਤ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ ਗਰੀਬਨਿਵਾਜੁ ॥4॥21॥39॥ ਗਉੜੀ ਗੁਆਰੇਰੀ ਕਬੀਰ ਜੀ ॥ ਜਲਿ ਹੈ ਸੂਤਕੁ ਥਲਿ ਹੈ

331

ਸੂਤਕੁ ਸੂਤਕਿ ਓਪਤਿ ਹੋਈ ॥ ਜਨਮੇ ਸੂਤਕੁ ਮੂਏਂ ਫੁਨਿ ਸੂਤਕੁ ਸੂਤਕਿ ਪਰਜ ਬਿਗੋਈ ॥1॥ ਕਹੁ ਰੇ ਪੰਡੀਆ ਕਉਨੁ ਪਵੀਤਾ ॥ ਐਸਾ ਗਿਆਨੁ ਜਪਹੁ ਮੇਰੇ ਮੀਤਾ ॥1॥ ਰਹਾਉ ॥ ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥2॥ ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈ ਨ ਹੋਈ ॥3॥22॥40॥ ਗਉੜੀ ਗੁਆਰੇਰੀ ਕਬੀਰ ਜੀ

॥ ਝਗਰਾ ਏਕੁ ਨਿਬੇਰਹੁ ਰਾਮ ॥ ਜਉ ਤੁਮ ਅਪਨੇ ਜਨ ਸਿਉਂ ਕਾਮੁ ॥1॥ ਰਹਾਉ ॥ ਇਹੁ ਮਨੁ ਬਡਾ ਕਿ ਜਾ ਸਿਉ ਮਨੁ ਮਾਨਿਆ ॥ ਰਾਮੁ ਬਡਾ ਕੈ ਰਾਮਹਿ ਜਾਨਿਆ ॥1॥ ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥2॥ ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥3॥23॥41॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਚੇਤੀ ਕਬੀਰ ਜੀ ॥ ਦੇਖਉਂ ਭਾਈ ਗÏਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ

ਨ ਮਾਇਆ ਬਾਂਧੀ ॥1॥ ਰਹਾਉ ॥ ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥ ਤ੍ਰਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥1॥ ਆਂਧੀ ਪਾਛੈ ਜੋ ਜਲੁ ਬਰਖੈ ਤਿਹ ਤੇਰਾ ਜਨੁ ਭੀਨਾ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥2॥1॥42॥ ਗਉੜੀ ਚੇਤੀ ਕਬੀਰ ਜੀ ॥ ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥1॥ ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭਿ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥1॥ ਰਹਾਉ ॥ ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥2॥ ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪਿ ਗਏ ਅਉਰਨ ਹੂ ਘਾਲਹਿ ॥3॥ ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥4॥ ਆਪਿ ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮਹਿ ਸੋਵਹਿ ॥5॥ ਅਵਰਨ ਹਸਤ ਆਪ ਹਹਿ ਕਾਨੇ ॥ ਤਿਨ ਕਉ ਦੇਖਿ ਕਬੀਰ ਲਜਾਨੇ ॥6॥2॥43॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਬੈਰਾਗਣਿ ਕਬੀਰ ਜੀ ॥ ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ 1

332

ਪਾਵਹਿ ਕਊਆ ਕੂਕਰ ਖਾਹੀ ॥1॥ ਮੋ ਕਉ ਕੁਸਲੁ ਬਤਾਵਹੁ ਕੋਈ ॥ ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥1॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥2॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥3॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤੁ ਕਬੀਰੁ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥4॥1॥44॥ ਗਉੜੀ ਬੈਰਾਗਣਿ ਕਬੀਰ ਜੀ ॥ ਜੀਵਤ ਮਰੈ ਮਰੈ

ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥1॥ ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥1॥ ਰਹਾਉ

॥ ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅੰਧੇਰਿ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥2॥ ਤਿਨਿ ਬਿਨੁ ਬਾਣੈ ਧਨੁਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਗੂਡੀ ਪਵਨੁ ਝੁਲਾਵੈ

ਡੋਰਿ ਰਹੀ ਲਿਵਲਾਈ ॥3॥ ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥4॥2॥45॥ ਗਉੜੀ ਬੈਰਾਗਣਿ ਕਬੀਰ ਜੀ ਤਿਪਦੇ ॥ ਉਲਟਤ ਪਵਨ 3

ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨੁਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥1॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥1॥ ਰਹਾਉ ॥ ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ

॥2॥ ਤੇਰੀ ਨਿਰਗੁਨ ਕਥਾ ਕਾ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥3॥3॥46॥ ਗਉੜੀ ਬੈਰਾਗਣਿ ਕਬੀਰ ਜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨੁ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥1॥ ਸਹਜ ਕੀ ਅਕਥ

ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥1॥ ਰਹਾਉ ॥ ਅਰਧ ਉਰਧ ਦੋਊ

ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥2॥ ਅਗਮੁ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਿਸੰਗਤਿ ਮਿਲਿ ਰਹੀਐ

333

॥3॥4॥47॥ ਗਉੜੀ ਬੈਰਾਗਣਿ ਕਬੀਰ ਜੀ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂੰਜੀ ਪਰਗਾਸਿਓ ॥

ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥1॥ ਐਸਾ ਨਾਇਕੁ ਰਾਮੁ ਹਮਾਰਾ ॥ ਸਗਲ ਸੰਸਾਰੁ ਕੀਓ ਬਨਜਾਰਾ ॥1॥ ਰਹਾਉ ॥ ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥2॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ ਚਲਿਓ ਗੋਨਿ ਛਿਟਕਾਈ ॥3॥5॥48॥ ਗਉੜੀ ਬੈਰਾਗਣਿ ਕਬੀਰ ਜੀ ਪੰਚਪਦਾ ॥ ਪੇਵਕੜੈ

ਦਿਨ ਚਾਰਿ ਹੈ ਸਾਹੁਰੜੈ ਜਾਣਾ ॥ ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥1॥ ਕਹੁ ਡਡੀਆ ਬਾਂਧੈ ਧਨ ਖੜੀ ॥

ਪਾਹੂ ਘਰਿ ਆਏ ਮੁਕਲਾਊ ਆਏ ॥1॥ ਰਹਾਉ ॥ ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥2॥ ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥

ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥3॥ ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥4॥ ਭਈ ਨਿਰਾਸੀ ਉਠਿ ਚਲੀ ਚਿਤੁ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥5॥6॥49॥ ਗਉੜੀ ਬੈਰਾਗਣਿ ਕਬੀਰ ਜੀ ॥ ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥1॥ ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥

ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥1॥ ਰਹਾਉ ॥ ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ

ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥2॥ ਜਿਸਹਿ ਬੁਝਾਏ ਸੋਈ ਬੂਝੈ

ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਿਕੁ ਲਹੀਐ ॥3॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥4॥7॥50॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਕਬੀਰ ਜੀ ॥ ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ

334

ਏ ਅਵਗੁਨ ਕਤ ਜਾਹੀ ॥1॥ ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹੁ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥1॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ

॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥2॥ ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥

ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥3॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨੁ ਰਾਤੀ ॥

ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥4॥1॥51॥ ਗਉੜੀ ਪੂਰਬੀ ਕਬੀਰ ਜੀ ॥ ਸੁਰਤਿ ਸਿੰਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥1॥

ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਿਰਤ ਨ ਸੋਗ ਬਿਓਗੀ ॥1॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥2॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ

ਜੁਗਿ ਜੁਗਿ ਸਾਰਦ ਸਾਜੀ ॥ ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥3॥ ਸੁਨਿ ਮਨ ਮਗਨ ਭਏ ਹੈ

ਪੂਰੇ ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥4॥2॥52॥

ਗਉੜੀ ਪੂਰਬੀ ਕਬੀਰ ਜੀ ॥ ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥1॥ ਗਈ ਬੁਨਾਵਨ ਮਾਹੋ ॥ ਘਰਿ ਛੋਡਿਐ ਜਾਇ ਜੁਲਾਹੋ ॥1॥ ਰਹਾਉ ॥ ਗਜੀ ਨ ਮਿਨੀਐ

ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥ ਜਉ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥2॥ ਦਿਨ ਕੀ ਬੈਠ

ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥ ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥3॥ ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥4॥3॥53॥

ਗਉੜੀ ॥ ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥1॥

ਸਾਵਲ ਸੁੰਦਰੁ ਰਾਮਈਆ ਮੇਰਾ ਮਨੁ ਲਾਗਾ ਤੋਹਿ ॥1॥ ਰਹਾਉ ॥ ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥ ਦੁਹ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥2॥ ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰੁ ॥

ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥3॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮਗਤਿ ਪਾਇ ॥4॥4॥54॥ ਗਉੜੀ ਪੂਰਬੀ ॥ ਜੇਤੇ ਜਤਨ ਕਰਤ ਤੇ ਡੂਬੇ ਭਵਸਾਗਰੁ ਨਹੀ

335

ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥1॥ ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥ 1॥ ਰਹਾਉ ॥

ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥2॥ ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥3॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ

ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥4॥॥5॥56॥ ਗਉੜੀ ॥ ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਿਤੁ ਰਚਿਓ ਜਗਦੀਸਿ ॥ ਕਾਮ ਸੁਆਇ ਗਜੁ ਬਸਿ ਪਰੇ ਮਨ ਬਉਰਾ ਰੇ ਅੰਕਸੁ ਸਹਿਓ ਸੀਸਿ ॥1॥ ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥ ਨਿਰਭੈ ਹੋਇ ਨ ਹਰਿ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥1॥ ਰਹਾਉ ॥ ਮਰਕਟਿ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਹਾਥੁ ਪਸਾਰਿ ॥

ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥2॥ ਜਿਉ ਨਲਨੀ ਸੂਅਟਾ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥ ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥3॥ ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥ ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ਰੇ ਛੂਟਨੁ ਹਰਿ ਕੀ ਸੇਵ ॥4॥6॥57॥ ਗਉੜੀ ॥ ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥ ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤਹੀ ਨ ਜਾਵੈ ॥1॥ ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥ ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥1॥ ਰਹਾਉ ॥ ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥2॥ ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭੁ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥3॥ ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥4॥7॥58॥ ਗਉੜੀ ॥ ਜਿਉ ਕਪਿ ਕੈ ਕਰਿ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ

॥ ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਰਹਿ ਪਰਿਓ ॥1॥ ਭਗਤਿ ਬਿਨੁ ਬਿਰਥੇ ਜਨਮੁ ਗਇਓ ॥

336

ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥1॥ ਰਹਾਉ ॥ ਜਿਉ ਉਦਿਆਨਿ ਕੁਸਮ ਪਰਫੁਲਿਤ ਕਿਨਹਿ ਨ ਘ੍ਰਾਉ ਲਇਓ ॥ ਤੈਸੇ ਭ੍ਰਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲਿ ਹਇਓ ॥2॥ ਇਆ ਧਨੁ ਜੋਬਨੁ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦ੍ਰੀ ਪ੍ਰੇਰਿ ਲਇਓ ॥3॥ ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ ਭੈਸਾਗਰ ਤਰਨ ਕਉ ਮੈ ਸਤਿਗੁਰ ਓਟ ਲਇਓ ॥4॥8॥59॥

ਗਉੜੀ ॥ ਪਾਨੀ ਮੈਲਾ ਮਾਟੀ ਗੋਰੀ ॥ ਇਸੁ ਮਾਟੀ ਕੀ ਪੁਤਰੀ ਜੋਰੀ ॥1॥ ਮੈ ਨਾਹੀ ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥1॥ ਰਹਾਉ ॥ ਇਸੁ ਮਾਟੀ ਮਹਿ ਪਵਨੁ ਸਮਾਇਆ ॥ ਝੂਠਾ ਪਰਪੰਚੁ ਜੋਰਿ ਚਲਾਇਆ ॥2॥

ਕਿਨ ਹੂ ਲਾਖ ਪਾਂਚ ਕੀ ਜੋਰੀ ॥ ਅੰਤ ਕੀ ਬਾਰ ਗਗਰੀਆ ਫੋਰੀ ॥3॥ ਕਹਿ ਕਬੀਰ ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥4॥9॥60॥ ਗਉੜੀ ॥ ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਲਾਦਿ ਜਪਿਓ ਹਰਿ ਜੈਸੇ

॥1॥ ਦੀਨਦਇਆਲ ਭਰੋਸੈ ਤੇਰੈ ॥ ਸਭੁ ਪਰਵਾਰੁ ਚੜਾਇਆ ਬੇੜੈ ॥1॥ ਰਹਾਉ ॥ ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ

॥ ਇਸ ਬੇੜੇ ਕਉ ਪਾਰਿ ਲਘਾਵੈ ॥2॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥3॥

ਕਹੁ ਕਬੀਰ ਭਜੁ ਸਾਰੰਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥4॥10॥61॥ ਗਉੜੀ ॥ ਜੋਨਿ ਛਾਡਿ ਜਉ ਜਗ ਮਹਿ ਆਇਓ ॥ ਲਾਗਤ ਪਵਨੁ ਖਸਮੁ ਬਿਸਰਾਇਓ ॥1॥ ਜੀਅਰਾ ਹਰਿ ਕੇ ਗੁਨਾ ਗਾਉ ॥1॥ ਰਹਾਉ ॥ ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ ਤਉ ਜਠਰ ਅਗਨਿ ਮਹਿ ਰਹਤਾ ॥2॥ ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ॥ ਅਬ ਕੇ ਛੁਟਕੇ ਠਉਰ ਨ ਠਾਇਓ ॥3॥ ਕਹੁ ਕਬੀਰੁ ਭਜੁ ਸਾਰੰਗਪਾਨੀ ॥ ਆਵਤ ਦੀਸੈ ਜਾਤ ਨ ਜਾਨੀ ॥4॥11॥62॥

ਗਉੜੀ ਪੂਰਬੀ ॥ ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ

॥1॥ ਰਮਈਆ ਗੁਨ ਗਾਈਐ ਜਾ ਤੇ ਪਾਈਐ ਪਰਮਨਿਧਾਨੁ ॥1॥ ਰਹਾਉ ॥ ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥2॥ ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧਨੈ ਰਚਿਆ ਸੋ ਹੋਇ ॥3॥ ਕਹਿ ਕਬੀਰ ਅਬ ਜਾਨਿਆ ਸੰਤਨ ਰਿਦੇ ਮਝਾਰਿ ॥ ਸੇਵਕ ਸੋ ਸੇਵਾ ਭਲੇ ਜਿਹ ਘਟਿ ਬਸੈ ਮੁਰਾਰਿ ॥4॥12॥63॥ ਗਉੜੀ ਪੂਰਬੀ ॥ ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥ ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥1॥ ਰਾਮ ਰਸੁ ਪੀਆ ਰੇ ॥ ਜਿਹ ਰਸ

337

ਬਿਸਰਿ ਗਏ ਰਸ ਅਉਰ ॥1॥ ਰਹਾਉ ॥ ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ ਜੋ ਉਪਜੈ

ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥2॥ ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥3॥13॥64॥ ਗਉੜੀ ਪੂਰਬੀ ॥ ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥ ਉਰੁ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥1॥ ਉਡਹੁ ਨ ਕਾਗਾ ਕਾਰੇ ॥ ਬੇਗਿ ਮਿਲੀਜੈ

ਅਪੁਨੇ ਰਾਮ ਪਿਆਰੇ ॥1॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥2॥॥14॥65॥ ਗਉੜੀ ਪੂਰਬੀ ॥ ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝਿ ਬਨਾ ਰਸਿ ਗਾਊ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥1॥

ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ਸੋ ਮਿਲੈ ਜੋ ਬਡਭਾਗੋ ॥1॥ ਰਹਾਉ ॥ ਬਿੰਦ੍ਰਾਬਨਿ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥2॥15॥66॥ ਗਉੜੀ ਪੂਰਬੀ ॥

ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ

॥1॥ ਜੀਅਰੇ ਜਾਹਿਗਾ ਮੈ ਜਾਨਾ ਅਬਿਗਤੁ ਸਮਝੁ ਇਆਨਾ ॥ ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥1॥ ਰਹਾਉ ॥ ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥2॥16॥67॥ ਗਉੜੀ 12 ॥ ਮਨ ਰੇ ਛਾਡਹੁ ਭਰਮੁ ਪ੍ਰਗਟੁ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥ ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥1॥ ਡਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥1॥ ਰਹਾਉ ॥ ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥ ਕਹਿ ਕਬੀਰ ਰਾਜਾ ਰਾਮੁ ਨ ਛੋਡਉ ਸਗਲ ਊਚ ਤੇ ਊਚਾ ॥2॥17॥68॥

ਗਉੜੀ ਪੂਰਬੀ ॥ ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥ ਤੁਹੀ ਦਰੀਆ ਤੁਹੀ ਕਰੀਆ ਤੁਝੈ

ਤੇ ਨਿਸਤਾਰ ॥1॥ ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥1॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥ ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥2॥18॥69॥

ਗਉੜੀ ਪੂਰਬੀ ॥ ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ

338

ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥1॥ ਤੁਮ ਜੁ ਕਹਤ ਹਉ ਨੰਦ ਕੋ ਨੰਦਨੁ ਨੰਦੁ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥1॥ ਰਹਾਉ ॥ ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥2॥19॥70॥ ਗਉੜੀ ॥ ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥1॥ ਰਹਾਉ ॥ ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ ਮਨਹਿ ਬਸਾਈਐ ॥ ਰਿਦੈ ਸੁਧੁ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ

॥1॥ ਨਿੰਦਾ ਕਰੈ ਸੁ ਹਮਰਾ ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਰਾ ਜੀਵਨੁ ਨਿੰਦਕੁ ਲੋਰੈ ॥2॥ ਨਿੰਦਾ ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥

ਨਿੰਦਕੁ ਡੂਬਾ ਹਮ ਉਤਰੇ ਪਾਰਿ ॥3॥20॥71॥ ਗਉੜੀ ਪੂਰਬੀ ॥ ਰਾਜਾ ਰਾਮ ਤੂੰ ਐਸਾ ਨਿਰਭਉ ਤਰਨਤਾਰਨ ਰਾਮਰਾਇਆ ॥1॥ ਰਹਾਉ ॥ ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕੁ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥ 1॥ ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਿਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥2॥21॥72॥ ਗਉੜੀ ॥ ਖਟੁ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪ ਬੀਚਿ ਪਾਈ ॥ ਕੁੰਜੀ ਕੁਫਲੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥1॥ ਅਬ ਮਨ ਜਾਗਤ ਰਹੁ ਰੇ ਭਾਈ

॥ ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥1॥ ਰਹਾਉ ॥ ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥2॥ ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰੁ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥3॥22॥73॥ ਗਉੜੀ ॥

ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾ ॥ ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾ ॥1॥

ਰਹਾਉ ॥ ਹਿਰਦੈ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾ ॥ ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥1॥ ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥ ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥2॥ ਜੋ ਜਨੁ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ

339

ਥਾਨਾਨਾ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥3॥ ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥ ਕਹਿ ਕਬੀਰੁ ਗੁਰ ਭੇਟਿ ਮਹਾ ਸੁਖੁ ਭ੍ਰਮਤ ਰਹੇ ਮਨੁ ਮਾਨਾਨਾ ॥4॥23॥74॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਕਬੀਰ ਜੀ ਕੀ ਅਸਟਪਦੀ ॥ ਸੁਖੁ ਮਾਂਗਤ ਦੁਖੁ ਆਗੈ ਆਵੈ ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥1॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥1॥ ਰਹਾਉ

॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥2॥ ਸਨਕਾਦਿਕ ਨਾਰਦਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥3॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥4॥ ਗੁਰ ਪਰਸਾਦੀ ਜੈਦੇਉ ਨਾਮਾ ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾ ॥5॥ ਇਸੁ ਮਨ ਕਉ ਨਹੀ ਆਵਨੁ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥6॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥7॥ ਇਸੁ ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥8॥ ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ ਕਉ ਰਵਿ ਰਹੇ ਕਬੀਰਾ ॥9॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਪੂਰਬੀ ਬਾਵਨਅਖਰੀ ਕਬੀਰ ਜੀਉ ਕੀ ॥ ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥1॥ ਜਹਾ ਬੋਲ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ

ਨ ਕੋਈ ॥2॥ ਅਲਹੁ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰੁ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰੁ ॥3॥ ਅਲਹੁ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦੁ ॥ ਉਲਟਿ

340

ਭੇਦ ਮਨੁ ਬੇਧਿਓ ਪਾਇਓ ਅਭੰਗੁ ਅਛੇਦੁ ॥4॥ ਤੁਰਕੁ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨੁ ॥5॥ ਓਅੰਕਾਰੁ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰੁ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥6॥ ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹੁ ਕਹਾ ਕਹਿ ਕਾ ਸਮਝਾਵਾ ॥7॥ ਖਖਾ ਇਹੈ ਖੋੜਿ ਮਨੁ ਆਵਾ

॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥8॥

ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮੁ ਕਤਹਿ ਨ ਜਾਈ ॥ ਅਗਹੁ ਗਹੈ

ਗਹਿ ਗਗਨਿ ਰਹਾਈ ॥9॥ ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥10॥ ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥

ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥11॥ ਚਚਾ ਰਚਿਤ ਚਿਤ੍ਰੁ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ

॥ ਚਿਤ੍ਰੁ ਬਚਿਤ੍ਰੁ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥12॥ ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨੁ ਛਿਨੁ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬੰਧਾਵਾ ॥13॥

ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ ਉਜਾਰਉ ਲਹੈ ॥14॥ ਝਝਾ ਉਰਝਿ ਸੁਰਝਿ ਨਹੀ ਜਾਨਾ ॥ ਰਹਿਓ ਝਝਕਿ ਨਾਹੀ ਪਰਵਾਨਾ ॥ ਕਤ ਝਖਿ ਝਖਿ ਅਉਰਨ ਸਮਝਾਵਾ ॥ ਝਗਰੁ ਕੀਏ ਝਗਰਉ ਹੀ ਪਾਵਾ ॥15॥ ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥ ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥16॥ ਟਟਾ ਬਿਕਟ ਘਾਟ ਘਟ ਮਾਹੀ ॥ ਖੋਲਿ ਕਪਾਟ ਮਹਲਿ ਕਿ ਨ ਜਾਹੀ ॥ ਦੇਖਿ ਅਟਲ ਟਲਿ ਕਤਹਿ ਨ ਜਾਵਾ ॥ ਰਹੈ ਲਪਟਿ ਘਟ ਪਰਚਉ ਪਾਵਾ ॥17॥

ਠਠਾ ਇਹੈ ਦੂਰਿ ਠਗਨੀਰਾ ॥ ਨੀਠਿ ਨੀਠਿ ਮਨੁ ਕੀਆ ਧੀਰਾ ॥ ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥ ਸੋ ਠਗੁ ਠਗਿਆ ਠਉਰ ਮਨੁ ਆਵਾ ॥18॥ ਡਡਾ ਡਰੁ ਉਪਜੇ ਡਰੁ ਜਾਈ ॥ ਤਾ ਡਰ ਮਹਿ ਡਰੁ ਰਹਿਆ ਸਮਾਈ ॥

ਜਉ ਡਰ ਡਰੈ ਤਾ ਫਿਰਿ ਡਰੁ ਲਾਗੈ ॥ ਨਿਡਰ ਹੂਆ ਡਰੁ ਉਰ ਹੋਇ ਭਾਗੈ ॥19॥ ਢਢਾ ਢਿਗ ਢੂਢਹਿ ਕਤ ਆਨਾ ॥

341

ਢੂਢਤ ਹੀ ਢਹਿ ਗਏ ਪਰਾਨਾ ॥ ਚੜਿ ਸੁਮੇਰਿ ਢੂਢਿ ਜਬ ਆਵਾ ॥ ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥20॥

ਣਾਣਾ ਰਣਿ ਰੂਤਉ ਨਰੁ ਨੇਹੀ ਕਰੈ ॥ ਨਾ ਨਿਵੈ ਨਾ ਫੁਨਿ ਸੰਚਰੈ ॥ ਧੰਨਿ ਜਨਮੁ ਤਾ ਹੀ ਕੋ ਗਣੈ ॥ ਮਾਰੈ ਏਕਹਿ ਤਜਿ ਜਾਇ ਘਣੈ ॥21॥ ਤਤਾ ਅਤਰੁ ਤਰਿਓ ਨਹ ਜਾਈ ॥ ਤਨੁ ਤ੍ਰਿਭਵਣ ਮਹਿ ਰਹਿਓ ਸਮਾਈ ॥ ਜਉ ਤ੍ਰਿਭਵਣੁ ਤਨ ਮਾਹਿ ਸਮਾਵਾ ॥ ਤਉ ਤਤਹਿ ਤਤੁ ਮਿਲਿਆ ਸਚੁ ਪਾਵਾ ॥22॥ ਥਥਾ ਅਥਾਹੁ ਥਾਹ ਨਹੀ ਪਾਵਾ ॥ ਓਹੁ ਅਥਾਹੁ ਇਹੁ ਥਿਰੁ ਨ ਰਹਾਵਾ ॥ ਥੋੜੈ ਥਲਿ ਥਾਨਕ ਆਰੰਭੈ ॥ ਬਿਨੁ ਹੀ ਥਾਭਹ ਮੰਦਰੁ ਥੰਭੈ ॥23॥ ਦਦਾ ਦੇਖਿ

ਜੁ ਬਿਨਸਨਹਾਰਾ ॥ ਜਸ ਅਦੇਖੁ ਤਸ ਰਾਖਿ ਬਿਚਾਰਾ ॥ ਦਸਵੈ ਦੁਆਰਿ ਕੁੰਜੀ ਜਬ ਦੀਜੈ ॥ ਤਉ ਦਇਆਲ ਕੋ ਦਰਸਨੁ ਕੀਜੈ ॥24॥ ਧਧਾ ਅਰਧਹਿ ਉਰਧਿ ਨਿਬੇਰਾ ॥ ਅਰਧਹਿ ਉਰਧਹ ਮੰਝਿ ਬਸੇਰਾ ॥ ਅਰਧੁ ਛਾਡਿ ਉਰਧਿ

ਜਉ ਆਵਾ ॥ ਤਉ ਅਰਧਹਿ ਉਰਧ ਮਿਲਿਆ ਸੁਖੁ ਪਾਵਾ ॥25॥ ਨੰਨਾ ਨਿਸਿ ਦਿਨੁ ਨਿਰਖਤ ਜਾਈ ॥ ਨਿਰਖਤ ਨੈਨ ਰਹੇ ਰਤਵਾਈ ॥ ਨਿਰਖਤ ਨਿਰਖਤ ਜਬ ਜਾਇ ਪਾਵਾ ॥ ਤਬ ਲੇ ਨਿਰਖਹਿ ਨਿਰਖ ਮਿਲਾਵਾ ॥26॥ ਪਪਾ ਅਪਰ ਪਾਰੁ ਨਹੀ ਪਾਵਾ ॥ ਪਰਮਜੋਤਿ ਸਿਉ ਪਰਚਉ ਲਾਵਾ ॥ ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥ ਪਾਪੁ ਪੁੰਨੁ ਦੋਊ

ਨਿਰਵਰਈ ॥27॥ ਫਫਾ ਬਿਨੁ ਫੂਲਹ ਫਲੁ ਹੋਈ ॥ ਤਾ ਫਲ ਫੰਕ ਲਖੈ ਜਉ ਕੋਈ ॥ ਦੂਣਿ ਨ ਪਰਈ ਫੰਕ ਬਿਚਾਰੈ

॥ ਤਾ ਫਲ ਫੰਕ ਸਭੈ ਤਨ ਫਾਰੈ ॥28॥ ਬਬਾ ਬਿੰਦਹਿ ਬਿੰਦ ਮਿਲਾਵਾ ॥ ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥ ਬੰਦਉ ਹੋਇ ਬੰਦਗੀ ਗਹੈ ॥ ਬੰਦਕੁ ਹੋਇ ਬੰਧ ਸੁਧਿ ਲਹੈ ॥29॥ ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥30॥ ਮਮਾ ਮੂਲੁ ਗਹਿਆ ਮਨੁ ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤੁ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ

॥31॥ ਮੰਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥32॥ ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥33॥ ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥34॥ ਰਾਰਾ ਰਸੁ ਨਿਰਸੁ ਕਰਿ ਜਾਨਿਆ ॥ ਹੋਇ ਨਿਰਸੁ

342

ਸੁ ਰਸੁ ਪਹਿਚਾਨਿਆ ॥ ਇਹਿ ਰਸ ਛਾਡੇ ਉਹੁ ਰਸੁ ਆਵਾ ॥ ਉਹੁ ਰਸੁ ਪੀਆ ਇਹੁ ਰਸੁ ਨਹੀ ਭਾਵਾ ॥35॥

ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹੁ ਲਹੈ ਲਹਿ ਚਰਨ ਸਮਾਵੈ ॥36॥ ਵਵਾ ਬਾਰ ਬਾਰ ਬਿਸਨੁ ਸਮ੍ਹਾਰਿ ॥ ਬਿਸਨੁ ਸੰਮ੍ਹਾਰਿ ਨ ਆਵੈ ਹਾਰਿ ॥

ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥37॥ ਵਵਾ ਵਾ ਹੀ ਜਾਨੀਐ ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥38॥ ਸਸਾ ਸੋ ਨੀਕਾ ਕਰਿ ਸੋਧਹੁ

॥ ਘਟ ਪਰਚਾ ਕੀ ਬਾਤ ਨਿਰੋਧਹੁ ॥ ਘਟਿ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ

॥39॥ ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜਿ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲੁ ਤਰਤ ਨ ਲਾਵੈ ਬਾਰਾ ॥40॥ ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ

ਛਾਡਿ ਪਰਮ ਸੁਖੁ ਪਾਵਾ ॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥41॥ ਹਾਹਾ ਹੋਤੁ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ ॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥42॥ ਲਿਉਂ ਲਿਉਂ

ਕਰਤ ਫਿਰੈ ਸਭੁ ਲੋਗੁ ॥ ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਮੀਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ

ਸਭ ਹੀ ਸੁਖ ਪਾਵੈ ॥43॥ ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਉਨਮਨਾ ਰਹੈ ॥ ਜਹ ਕਾ ਬਿਛੁਰਾ ਤਹ ਥਿਰੁ ਲਹੈ ॥44॥ ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤਿ ਕਾ ਸਬਦੁ ਕਬੀਰਾ ਕਹੈ ॥ ਪੰਡਿਤੁ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰੁ

॥ ਗਿਆਨਵੰਤ ਕਉ ਤਤੁ ਬੀਚਾਰੁ ॥ ਜਾ ਕੈ ਜੀਇ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥45॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਥਿਤੀ ਕਬੀਰ ਜੀ ਕੀ ॥ ਸਲੋਕੁ ॥ ਪੰਦ੍ਰਹ ਥਿਤੀਂ ਸਾਤ ਵਾਰ ॥ ਕਹਿ ਕਬੀਰ ਉਰਵਾਰੁ ਨ ਪਾਰੁ ॥ ਸਾਧਿਕ ਸਿਧ

343

ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥1॥ ਥਿਤੀਂ ॥ ਅੰਮਾਵਸ ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤੁ ਪਾਵਹੁ ਮੋਖਦੁਆਰੁ ॥ ਅਨਭਉ ਸਬਦੁ ਤਤੁ ਨਿਜੁ ਸਾਰੁ ॥1॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥1॥ ਰਹਾਉ ॥

ਪਰਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟੁ ਅਪਾਰੁ ॥ ਕਾਲ ਕਲਪਨਾ ਕਦੇ ਨ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥2॥ ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮੁ ਰਮੈ ਸਭ ਸੰਗਿ ॥ ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲੁ ਨਿਰੰਜਨੁ ਏਕੈ ਭਾਇ ॥3॥ ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥

ਆਨਦ ਮੂਲੁ ਪਰਮਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸੁ ॥ ਬਾਹਰਿ ਭੀਤਰਿ ਸਦਾ ਪ੍ਰਗਾਸੁ ॥4॥ ਚਉਥਹਿ ਚੰਚਲ ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪਿ ॥ ਆਪੈ ਜਪਹੁ ਆਪਨਾ ਜਾਪੁ ॥5॥ ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਨੀ ਜੁਗ ਬਿਉਹਾਰ ॥ ਪ੍ਰੇਮ ਸੁਧਾਰਸੁ ਪੀਵੈ ਕੋਇ ॥

ਜਰਾ ਮਰਣ ਦੁਖੁ ਫੇਰਿ ਨ ਹੋਇ ॥6॥ ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥7॥ ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮਰਾਮੁ ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਹਿ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥8॥ ਅਸਟਮੀ ਅਸਟ ਧਾਤੁ ਕੀ ਕਾਇਆ ॥ ਤਾ ਮਹਿ ਅਕੁਲੁ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨੁ ਬਤਾਵੈ ਭੇਦੁ ॥ ਉਲਟਾ ਰਹੈ ਅਭੰਗੁ ਅਛੇਦੁ ॥9॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭਿ ਬੀਸਰਿ ਜਾਹੁ ॥

ਜੁਗਿ ਜੁਗਿ ਜੀਵਹੁ ਅਮਰੁ ਫਲੁ ਖਾਹੁ ॥10॥ ਦਸਮੀ ਦਹਦਿਸ ਹੋਇ ਅਨੰਦੁ ॥ ਛੂਟੈ ਭਰਮੁ ਮਿਲੈ ਗੋਬਿੰਦੁ ॥ ਜੋਤਿ ਸਰੂਪੀ ਤਤੁ ਅਨੂਪੁ ॥ ਅਮਲੁ ਨ ਮਲੁ ਨ ਛਾਹ ਨਹੀ ਧੂਪ ॥11॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟਿ ਬਹੁਰਿ ਨ ਆਵੈ ॥ ਸੀਤਲੁ ਨਿਰਮਲੁ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥12॥ ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ

॥13॥ ਤੇਰਸਿ ਤੇਰਹ ਅਗਮੁ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਪਮਾਨ

॥ ਬਿਆਪਿਕ ਰਾਮੁ ਸਗਲ ਸਾਮਾਨਿ ॥14॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥

344

ਸਤ ਸੰਤੋਖ ਕਾ ਧਰਹੁ ਧਿਆਨੁ ॥ ਕਥਨੀ ਕਥੀਐ ਬ੍ਰਹਮਗਿਆਨੁ ॥15॥ ਪੂਨਿਉ ਪੂਰਾ ਚੰਦੁ ਅਕਾਸਿ ॥ ਪਸਰਹਿ ਕਲਾ ਸਹਜ ਪਰਗਾਸੁ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰੁ ॥ ਸੁਖਸਾਗਰ ਮਹਿ ਰਮਹਿ ਕਬੀਰ ॥16॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਸਤ ਵਾਰ ਕਬੀਰ ਜੀਉ ਕੇ ॥ ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥1॥

ਰਹਾਉ ॥ ਆਦਿਤਿ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥1॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖੁ ਹਰੈ ॥ ਬਾਣੀ ਰੋਕਿਆ ਰਹੈ ਦੁਆਰਿ ॥ ਤਉ ਮਨੁ ਮਤਵਾਰੋ ਪੀਵਨਹਾਰੁ ॥2॥ ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥

ਘਰੁ ਛੋਡੇ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥3॥ ਬੁਧਵਾਰਿ ਬੁਧਿ ਕਰੈ ਪ੍ਰਗਾਸੁ ॥ ਹਿਰਦੇ ਕਮਲ ਮਹਿ ਹਰਿ ਕਾ ਬਾਸੁ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥4॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥ ਤੀਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥5॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨੁ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ

॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥6॥ ਥਾਵਰਿ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀਵਟੀ ਘਟ ਮਹਿ ਜੋਇ ॥

ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ ॥7॥ ਜਬ ਲਗੁ ਘਟ ਮਹਿ ਦੂਜੀ ਆਨ ॥

ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ ॥ ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥1॥ ਰਹਾਉ ॥

345

ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕੁ ਜਨ ਤੇਊ ਮੁਕਤ ਭਏ ॥

ਹਉ ਬਲਿ ਬਲਿ ਜਿਨ ਰਾਮ ਕਹੇ ॥1॥ ਦਾਸੀ ਸੁਤੁ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥2॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗਉੜੀ ਗੁਆਰੇਰੀ ਰਵਿਦਾਸ ਜੀ ਕੇ ਪਦੇ ॥ ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥1॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥1॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥2॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥3॥1॥ ਗਉੜੀ ਗੁਆਰੇਰੀ ਰਵਿਦਾਸ ਜੀ ॥ ਬੇਗਮਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀ ਤਿਹ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥1॥ ਅਬ ਮੋਹਿ ਖੂਬ ਵਤਨਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥1॥ ਰਹਾਉ ॥ ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕੁ ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥2॥ ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮਸਹਰੀ ਸੁ ਮੀਤੁ ਹਮਾਰਾ ॥3॥2॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਰਵਿਦਾਸ ਜੀਉ ॥ ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥1॥ ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥1॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬÏਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥2॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ

346

ਆਲ ਪਤਾਲੁ ॥ ਮੋਹਿ ਜਮਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥3॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ

॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਪੂਰਬੀ ਰਵਿਦਾਸ ਜੀਉ ॥ ਕੂਪੁ ਭਰਿਓ ਜੈਸੇ ਦਾਦਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥1॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥1॥ ਰਹਾਉ

॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ

॥2॥ ਜੋਗੀਸੁਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੇ ਕਹੁ ਰਵਿਦਾਸ ਚਮਾਰ ॥3॥4॥

ੴ ਸਤਿ ਗੁਰ ਪ੍ਰਸਾਦਿ ॥

ਗਉੜੀ ਬੈਰਾਗਣਿ ਰਵਿਦਾਸ ਜੀਉ ਕੀ ਅਸਟਪਦੀ ॥ ਸਤਜੁਗਿ ਸਤੁ ਤੇਤਾ ਜਗੀ ਦੁਆਪੁਰਿ ਪੂਜਾਚਾਰ ॥ ਤੀਨੌ

ਜੁਗ ਤੀਨੌ ਦ੍ਰਿੜੇ ਕਲਿ ਕੇਵਲ ਨਾਮ ਅਧਾਰੁ ॥1॥ ਪਾਰੁ ਕੈਸੇ ਪਾਇਬੋ ਰੇ ॥ ਮੋ ਕਉ ਕੋਊ ਨ ਕਹੈ ਸਮਝਾਇ ॥

ਜਾ ਤੇ ਆਵਾਗਵਨੁ ਬਿਲਾਇ ॥1॥ ਰਹਾਉ ॥ ਬਹੁਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥2॥ ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥

ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥3॥ ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ

॥ ਸੁਧੁ ਕਵਨੁ ਪਰੁ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥4॥ ਰਵਿ ਪ੍ਰਗਾਸਿ ਰਜਨੀ ਜਥਾ ਗਤਿ ਜਾਨਤ ਸਭੁ ਸੰਸਾਰੁ ॥ ਪਾਰਸ ਮਾਨੋ ਤਾਬੋ ਛੁਏ ਕਨਿਕ ਹੋਤ ਨਹੀ ਬਾਰ ॥5॥ ਪਰਮ ਪਰਸ ਗੁਰੁ ਭੇਟੀਐ ਪੂਰਬਿ ਲਿਖਤ ਲਿਲਾਟਿ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥6॥ ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰਿ ॥7॥ ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮਭਗਤਿ ਨਹੀ ਊਪਜੈ ਤਾ ਤੇ ਰਵਿਦਾਸੁ ਉਦਾਸੁ ॥8॥1॥5॥ ॥1॥5॥6॥

347

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਘਰੁ 1 ਸੋ ਦਰੁ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹਾਲੇ ॥

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧ ਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾਧਰਮ ਦੁਆਰੇ ॥ ਗਾਵਨਿ ਤੁਧ ਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਨਿ ਤੁਧ ਨੋ ਈਸੁਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧ ਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧ ਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧ ਨੋ ਸਾਧ ਬੀਚਾਰੇ ॥ ਗਾਵਨਿ ਤੁਧ ਨੋ ਜਤੀ ਸਤੀ ਸੰਤੋਖੀ ਗਾਵਨਿ ਤੁਧ ਨੋ ਵੀਰ ਕਰਾਰੇ

॥ ਗਾਵਨਿ ਤੁਧ ਨੋ ਪੰਡਿਤ ਪੜੇ ਰਿਖੀਸੁਰ ਜੁਗਿ ਜੁਗਿ ਬੇਦਾ ਨਾਲੇ ॥ ਗਾਵਨਿ ਤੁਧ ਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧ ਨੋ ਰਤਨ ਉਪਾਏ ਤੇਰੇ ਜੇਤੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧ

ਨੋ ਜੋਧ ਮਹਾਬਲ ਸੂਰਾ ਗਾਵਨਿ ਤੁਧ ਨੋ ਖਾਣੀ ਚਾਰੇ ॥ ਗਾਵਨਿ ਤੁਧ ਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧ ਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧ ਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰਿ

348

ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾਪਾਤਿ ਸਾਹਿਬੁ ਨਾਨਕ ਰਹਣੁ ਰਜਾਈ ॥1॥1॥ ਆਸਾ ਮਹਲਾ 4 ॥

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮੁ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ

ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕੁ ਜੰਤੁ ਵਿਚਾਰਾ ॥1॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥2॥ ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥ ਸੇ ਮੁਕਤ ਸੇ ਮੁਕਤ ਭਏ ਜਿਨ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨਿ ਸੇ ਧੰਨਿ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥3॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥4॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗਿ ਜੁਗਿ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥5॥2॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਚਉਪਦੇ ਘਰੁ 2 ॥ ਸੁਣਿ ਵਡਾ ਆਖੈ ਸਭੁ ਕੋਈ ॥ ਕੇਵਡੁ ਵਡਾ ਡੀਠਾ ਹੋਈ ॥ ਕੀਮਤਿ ਪਾਇ

349

ਨ ਕਹਿਆ ਜਾਇ ॥ ਕਹਣੈਵਾਲੇ ਤੇਰੇ ਰਹੇ ਸਮਾਇ ॥1॥ ਵਡੇ ਮੇਰੇ ਸਾਹਿਬਾ ਗਹਿਰਗੰਭੀਰਾ ਗੁਣੀਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥1॥ ਰਹਾਉ ॥ ਸਭ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧ ਵਿਣੁ ਸਿਧੀ ਕਿਨੈ ਨ ਪਾਈਆ ॥

ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥ ਆਖਣਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ

ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥4॥1॥ ਆਸਾ ਮਹਲਾ 1 ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥1॥

ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥1॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥

ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣਿ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥2॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥3॥

ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥4॥2॥ ਆਸਾ ਮਹਲਾ 1 ॥ ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥ ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥1॥ ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇਇ ॥1॥ ਰਹਾਉ ॥ ਆਪਿ ਕਰਾਏ ਆਪਿ ਕਰੇਇ ॥ ਆਪਿ ਉਲਾਮ੍ਹੇ ਚਿਤਿ ਧਰੇਇ ॥ ਜਾ ਤੂੰ ਕਰਣਹਾਰੁ ਕਰਤਾਰੁ ॥ ਕਿਆ ਮੁਹਤਾਜੀ ਕਿਆ ਸੰਸਾਰੁ ॥2॥ ਆਪਿ ਉਪਾਏ ਆਪੇ ਦੇਇ ॥ ਆਪੇ ਦੁਰਮਤਿ ਮਨਹ ਕਰੇਇ ॥ ਗੁਰ ਪਰਸਾਦਿ ਵਸੈ ਮਨਿ ਆਇ ॥

ਦੁਖੁ ਅਨ੍ਹੇਰਾ ਵਿਚਹੁ ਜਾਇ ॥3॥ ਸਾਚੁ ਪਿਆਰਾ ਆਪਿ ਕਰੇਇ ॥ ਅਵਰੀ ਕਉ ਸਾਚੁ ਨ ਦੇਇ ॥ ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥4॥3॥ ਆਸਾ ਮਹਲਾ 1 ॥ ਤਾਲ ਮਦੀਰੇ ਘਟ ਕੇ ਘਾਟ ॥ ਢੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥1॥ ਨਾਨਕ ਨਾਮ ਵਿਟਹੁ ਕੁਰਬਾਣੁ

॥ ਅੰਧੀ ਦੁਨੀਆ ਸਾਹਿਬੁ ਜਾਣੁ ॥1॥ ਰਹਾਉ ॥ ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮ ਪਰੀਤਿ ਵਸੈ ਘਰਿ

350

ਆਇ ॥ ਜੇ ਸਉ ਵਰ੍ਹਿਆ ਜੀਵਣੁ ਖਾਣੁ ॥ ਖਸਮੁ ਪਛਾਣੈ ਸੋ ਦਿਨੁ ਪਰਵਾਣੁ ॥2॥ ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥3॥

ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥4॥4॥ ਆਸਾ ਮਹਲਾ 1 ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥1॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥1॥

ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥2॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥3॥ ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀ ਨਾਨਕੁ ਬਪੁੜਾ ਏਵ ਕਹੈ ॥4॥5॥ ਆਸਾ ਮਹਲਾ 1 ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥1॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥1॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲੁ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥2॥ ਭਉ ਫੇਰੀ ਹੋਵੈ ਮਨਿ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥3॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ

॥4॥6 ॥ ਆਸਾ ਮਹਲਾ 1 ॥ ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥ ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥1॥ ਕਿਆ ਉਪਮਾ ਤੇਰੀ ਆਖੀ ਜਾਇ ॥ ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥1॥ ਰਹਾਉ ॥ ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥

ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥2॥ ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥ ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥3॥ ਰਤਨ ਉਪਾਇ

351

ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥ ਕਹੈ ਨਾਨਕੁ ਛਪੈ ਕਿਉ ਛਪਾਇਆ ਏਕੀ ਏਕੀ ਵੰਡਿ ਦੀਆ ॥4॥7॥ ਆਸਾ ਮਹਲਾ 1 ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥1॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥1॥

ਰਹਾਉ ॥ ਜਿਨ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥2॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥3॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥4॥8॥ ਆਸਾ ਮਹਲਾ 1 ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ

॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥1॥ ਤਉ ਪਰਵਾਹ ਕੇਹੀ ਕਿਆ ਕੀਜੈ ॥

ਜਨਮਿ ਜਨਮਿ ਕਿਛੁ ਲੀਜੀ ਲੀਜੈ ॥1॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥2॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ

॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥3॥

ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰੁ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥4॥9॥ ਆਸਾ ਮਹਲਾ 1 ॥ ਕਰਿ ਕਿਰਪਾ ਅਪਨੈ ਘਰਿ ਆਇਆ ਤਾ ਮਿਲਿ ਸਖੀਆ ਕਾਜੁ ਰਚਾਇਆ ॥ ਖੇਲੁ ਦੇਖਿ ਮਨਿ ਅਨਦੁ ਭਇਆ ਸਹੁ ਵੀਆਹਣਿ ਆਇਆ ॥1॥ ਗਾਵਹੁ ਗਾਵਹੁ ਕਾਮਣੀ ਬਿਬੇਕ ਬੀਚਾਰੁ ॥ ਹਮਰੈ ਘਰਿ ਆਇਆ ਜਗਜੀਵਨੁ ਭਤਾਰੁ ॥1॥ ਰਹਾਉ ॥ ਗੁਰੂ ਦੁਆਰੈ ਹਮਰਾ ਵੀਆਹੁ ਜਿ ਹੋਆ ਜਾਂ

ਸਹੁ ਮਿਲਿਆ ਤਾਂ ਜਾਨਿਆ ॥ ਤਿਹੁ ਲੋਕਾ ਮਹਿ ਸਬਦੁ ਰਵਿਆ ਹੈ ਆਪੁ ਗਇਆ ਮਨੁ ਮਾਨਿਆ ॥2॥ ਆਪਣਾ ਕਾਰਜੁ ਆਪਿ ਸਵਾਰੇ ਹੋਰਨਿ ਕਾਰਜੁ ਨ ਹੋਈ ॥ ਜਿਤੁ ਕਾਰਜਿ ਸਤੁ ਸੰਤੋਖੁ ਦਇਆ ਧਰਮੁ ਹੈ ਗੁਰਮੁਖਿ ਬੂਝੈ ਕੋਈ

॥3॥ ਭਨਤਿ ਨਾਨਕੁ ਸਭਨਾ ਕਾ ਪਿਰੁ ਏਕੋ ਸੋਇ ॥ ਜਿਸ ਨੋ ਨਦਰਿ ਕਰੇ ਸਾ ਸੋਹਾਗਣਿ ਹੋਇ ॥4॥10॥ ਆਸਾ ਮਹਲਾ 1 ॥ ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥ ਦੁਰਮਤਿ ਗਤੁ ਭਈ ਕੀਰਤਿ ਠਾਇ ॥ ਸਚ ਪਉੜੀ ਸਾਚਉ

352

ਮੁਖਿ ਨਾਉਂ ॥ ਸਤਿਗੁਰੁ ਸੇਵਿ ਪਾਏ ਨਿਜ ਥਾਉ ॥1॥ ਮਨ ਚੂਰੇ ਖਟੁ ਦਰਸਨ ਜਾਣੁ ॥ ਸਰਬ ਜੋਤਿ ਪੂਰਨ ਭਗਵਾਨੁ ॥1॥ ਰਹਾਉ ॥ ਅਧਿਕ ਤਿਆਸ ਭੇਖ ਬਹੁ ਕਰੈ ॥ ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥ ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥ ਦੁਬਿਧਾ ਛੋਡਿ ਨਾਮਿ ਨਿਸਤਰੈ ॥2॥ ਸਿਫਤਿ ਸਲਾਹਣੁ ਸਹਜ ਅਨੰਦੁ ॥ ਸਖਾ ਸੈਨੁ ਪ੍ਰੇਮੁ ਗੋਬਿੰਦ ॥ ਆਪੇ ਕਰੇ ਆਪੇ ਬਖਸਿੰਦੁ ॥ ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥3॥ ਝੂਠ ਵਿਕਾਰ ਮਹਾ ਦੁਖੁ ਦੇਹ

॥ ਭੇਖ ਵਰਨ ਦੀਸਹਿ ਸਭਿ ਖੇਹ ॥ ਜੋ ਉਪਜੈ ਸੋ ਆਵੈ ਜਾਇ ॥ ਨਾਨਕ ਅਸਥਿਰੁ ਨਾਮੁ ਰਜਾਇ ॥4॥11॥

ਆਸਾ ਮਹਲਾ 1 ॥ ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ

॥ ਸਰਬਕਲਾ ਜਗਦੀਸੈ ਅੰਸ ॥1॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥1॥

ਰਹਾਉ ॥ ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮਪਦੁ ਪਾਇ ॥2॥ ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ

ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥3॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥

ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ

॥4॥12॥ ਆਸਾ ਮਹਲਾ 1 ॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥1॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥1॥ ਰਹਾਉ ॥ ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥2॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥3॥ ਚਲਤਉ ਮਨੁ ਰਾਖੈ

ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥4॥13॥ ਆਸਾ ਮਹਲਾ 1 ॥ ਜੋ ਤਿਨਿ ਕੀਆ ਸੋ ਸਚੁ ਥੀਆ ॥ ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥

ਹਿਰਦੈ ਨਾਮੁ ਨਾਹੀ ਮਨਿ ਭੰਗੁ ॥ ਅਨਦਿਨੁ ਨਾਲਿ ਪਿਆਰੇ ਸੰਗੁ ॥1॥ ਹਰਿ ਜੀਉ ਰਾਖਹੁ ਅਪਨੀ ਸਰਣਾਈ ॥

353

ਗੁਰ ਪਰਸਾਦੀ ਹਰਿ ਰਸੁ ਪਾਇਆ ਨਾਮੁ ਪਦਾਰਥੁ ਨਉ ਨਿਧਿ ਪਾਈ ॥1॥ ਰਹਾਉ ॥ ਕਰਮ ਧਰਮ ਸਚੁ ਸਾਚਾ ਨਾਉ ॥ ਤਾ ਕੈ ਸਦ ਬਲਿਹਾਰੈ ਜਾਉ ॥ ਜੋ ਹਰਿ ਰਾਤੇ ਸੇ ਜਨ ਪਰਵਾਣ ॥ ਤਿਨ ਕੀ ਸੰਗਤਿ ਪਰਮਨਿਧਾਨੁ

॥2॥ ਹਰਿ ਵਰੁ ਜਿਨਿ ਪਾਇਆ ਧੰਨ ਨਾਰੀ ॥ ਹਰਿ ਸਿਉ ਰਾਤੀ ਸਬਦੁ ਵੀਚਾਰੀ ॥ ਆਪਿ ਤਰੈ ਸੰਗਤਿ ਕੁਲ ਤਾਰੈ ॥ ਸਤਿਗੁਰੁ ਸੇਵਿ ਤਤੁ ਵੀਚਾਰੈ ॥3॥ ਹਮਰੀ ਜਾਤਿ ਪਤਿ ਸਚੁ ਨਾਉ ॥ ਕਰਮ ਧਰਮ ਸੰਜਮੁ ਸਤਭਾਉ

॥ ਨਾਨਕ ਬਖਸੇ ਪੂਛ ਨ ਹੋਇ ॥ ਦੂਜਾ ਮੇਟੇ ਏਕੋ ਸੋਇ ॥4॥14॥ ਆਸਾ ਮਹਲਾ 1 ॥ ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥1॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥1॥ ਰਹਾਉ ॥ ਜਿਨ ਕਉ ਆਪ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥2॥

ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥

ਮਿਲਿ ਗੁਰ ਸੰਗਤਿ ਪਾਵਉ ਪਾਰੁ ॥3॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦਿ

॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥4॥15॥ ਆਸਾ ਮਹਲਾ 1 ॥

ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ

ਦੇਖਿ ਬੀਚਾਰਿਆ ॥1॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥1॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥2॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖਸਾਗਰੁ ਉਰਿ ਧਾਰੇ ॥

ਭਗਤਿਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥3॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥4॥16॥ ਆਸਾ ਮਹਲਾ 1 ॥ ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ

354

ਸਬਦਿ ਸੰਤੋਖਿ ਰਹੇ ॥1॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰਗੰਭੀਰਾ ॥1॥ ਰਹਾਉ

॥ ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥

ਰਾਮ ਭਗਤਿ ਜਨੁ ਰਹੈ ਨਿਰਾਰਾ ॥2॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ

॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥3॥ ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ

॥4॥17॥ ਆਸਾ ਮਹਲਾ 1 ॥ ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥1॥

ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥1॥ ਰਹਾਉ ॥ ਵਾਟ ਨ ਪਾਵਉ ਵੀਗਾ ਜਾਉ ॥

ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸਿ ਗਿਰਾਸਿ ॥2॥ ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲਿ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥

ਜੀਉ ਪਿੰਡੁ ਸਭੁ ਤੇਰੈ ਪਾਸਿ ॥3॥ ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਾਵੈ

ਤਾ ਦੁਰਮਤਿ ਜਾਇ ॥ ਗਿਆਨੁ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲੁ ਤਰੈ ॥4॥18॥ ਆਸਾ ਮਹਲਾ 1 ਪੰਚਪਦੇ ॥ ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ 6

ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥1॥ ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥1॥ ਰਹਾਉ ॥ ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥

ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥2॥ ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ

॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥3॥ ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ

ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥4॥ ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ

355

ਜਾ ਜੀਵਾ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥5॥19॥ ਆਸਾ ਮਹਲਾ 1 ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥

ਗੁਰ ਪਰਸਾਦੀ ਬ੍ਰਹਮਿ ਸਮਾਉ ॥1॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚ ਨਾਮੋ ਪੜਉ ਨਾਮੇ ਚਜੁ ਆਚਾਰੁ

॥1॥ ਰਹਾਉ ॥ ਬਾਹਰਿ ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ

॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥2॥ ਪੂਜਾ ਪ੍ਰੇਮ ਮਾਇਆ ਪਰਜਾਲਿ ॥ ਏਕੋ ਵੇਖਹੁ ਅਵਰੁ ਨ ਭਾਲਿ ॥

ਚੀਨੈ ਤਤੁ ਗਗਨਿ ਦਸਦੁਆਰਿ ॥ ਹਰਿ ਮੁਖਿ ਪਾਠ ਪੜੈ ਬੀਚਾਰ ॥3॥ ਭੋਜਨੁ ਭਾਉ ਭਰਮੁ ਭਉ ਭਾਗੈ ॥ ਪਾਹਰੂ

ਆਛਤ ਚੋਰੁ ਨ ਲਾਗੈ ॥ ਤਿਲਕੁ ਲਿਲਾਟਿ ਜਾਣੈ ਪ੍ਰਭੁ ਏਕੁ ॥ ਬੂਝੈ ਬ੍ਰਹਮੁ ਅੰਤਰਿ ਬਿਬੇਕੁ ॥4॥ ਆਚਾਰੀ ਨਹੀ ਜੀਤਿਆ ਜਾਇ ॥ ਪਾਠ ਪੜੈ ਨਹੀ ਕੀਮਤਿ ਪਾਇ ॥ ਅਸਟਦਸੀ ਚਹੁ ਭੇਦੁ ਨ ਪਾਇਆ ॥ ਨਾਨਕ ਸਤਿਗੁਰਿ ਬ੍ਰਹਮੁ ਦਿਖਾਇਆ ॥5॥20॥ ਆਸਾ ਮਹਲਾ 1 ॥ ਸੇਵਕੁ ਦਾਸੁ ਭਗਤੁ ਜਨੁ ਸੋਈ ॥ ਠਾਕੁਰ ਕਾ ਦਾਸੁ ਗੁਰਮੁਖਿ

ਹੋਈ ॥ ਜਿਨਿ ਸਿਰਿ ਸਾਜੀ ਤਿਨਿ ਫੁਨਿ ਗੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥1॥ ਸਾਚੁ ਨਾਮੁ ਗੁਰ ਸਬਦ ਵੀਚਾਰਿ ॥ ਗੁਰਮੁਖਿ ਸਾਚੇ ਸਾਚੈ ਦਰਬਾਰਿ ॥1॥ ਰਹਾਉ ॥ ਸਚਾ ਅਰਜੁ ਸਚੀ ਅਰਦਾਸਿ ॥ ਮਹਲੀ ਖਸਮੁ ਸੁਣੇ ਸਾਬਾਸਿ ॥ ਸਚੈ ਤਖਤਿ ਬੁਲਾਵੈ ਸੋਇ ॥ ਦੇ ਵਡਿਆਈ ਕਰੇ ਸੁ ਹੋਇ ॥2॥ ਤੇਰਾ ਤਾਣੁ ਤੂ ਹੈ ਦੀਬਾਣੁ ॥ ਗੁਰ ਕਾ ਸਬਦੁ ਸਚੁ ਨੀਸਾਣੁ ॥ ਮੰਨੇ ਹੁਕਮੁ ਸੁ ਪਰਗਟੁ ਜਾਇ ॥ ਸਚੁ ਨੀਸਾਣੈ ਠਾਕ ਨ ਪਾਇ ॥3॥ ਪੰਡਿਤ ਪੜਹਿ ਵਖਾਣਹਿ ਵੇਦੁ ॥ ਅੰਤਰਿ ਵਸਤੁ ਨ ਜਾਣਹਿ ਭੇਦੁ ॥ ਗੁਰ ਬਿਨੁ ਸੋਝੀ ਬੂਝ ਨ ਹੋਇ ॥ ਸਾਚਾ ਰਵਿ ਰਹਿਆ ਪ੍ਰਭੁ ਸੋਇ ॥4॥ ਕਿਆ ਹਉ ਆਖਾ ਆਖਿ ਵਖਾਣੀ ॥ ਤੂੰ ਆਪੇ ਜਾਣਹਿ ਸਰਬ ਵਿਡਾਣੀ ॥ ਨਾਨਕ ਏਕੋ ਦਰੁ ਦੀਬਾਣੁ

॥ ਗੁਰਮੁਖਿ ਸਾਚੁ ਤਹਾ ਗੁਦਰਾਣੁ ॥5॥21॥ ਆਸਾ ਮਹਲਾ 1 ॥ ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ

ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥1॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰ ਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥1॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ

356

ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥2॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥3॥ ਆਸਾ ਮਨਸਾ ਦੋਊ

ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥4॥

ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖੁ ਅਭੇਵਾ ॥ ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥5॥22॥ ਆਸਾ ਮਹਲਾ 1 ॥ ਮੋਹੁ ਕੁਟੰਬੁ ਮੋਹੁ ਸਭ ਕਾਰ ॥ ਮੋਹੁ ਤੁਮ ਤਜਹੁ ਸਗਲ ਵੇਕਾਰ ॥1॥ ਮੋਹੁ ਅਰੁ ਭਰਮੁ ਤਜਹੁ ਤੁਮ ਬੀਰ ॥ ਸਾਚੁ ਨਾਮੁ ਰਿਦੈ ਰਵੈ ਸਰੀਰੁ ॥1॥ ਰਹਾਉ ॥ ਸਚੁ ਨਾਮੁ ਜਾ ਨਵਨਿਧਿ ਪਾਈ ॥ ਰੋਵੈ ਪੂਤੁ ਨ ਕਲਪੈ ਮਾਈ ॥2॥ ਏਤੁ ਮੋਹਿ ਡੂਬਾ ਸੰਸਾਰੁ ॥ ਗੁਰਮੁਖਿ ਕੋਈ ਉਤਰੈ

ਪਾਰਿ ॥3॥ ਏਤੁ ਮੋਹਿ ਫਿਰਿ ਜੂਨੀ ਪਾਹਿ ॥ ਮੋਹੇ ਲਾਗਾ ਜਮ ਪੁਰਿ ਜਾਹਿ ॥4॥ ਗੁਰਦੀਖਿਆ ਲੇ ਜਪੁ ਤਪੁ ਕਮਾਹਿ ॥ ਨਾ ਮੋਹੁ ਤੂਟੈ ਨਾ ਥਾਇ ਪਾਹਿ ॥5॥ ਨਦਰਿ ਕਰੇ ਤਾ ਏਹੁ ਮੋਹੁ ਜਾਇ ॥ ਨਾਨਕ ਹਰਿ ਸਿਉ ਰਹੈ

ਸਮਾਇ ॥6॥23॥ ਆਸਾ ਮਹਲਾ 1 ॥ ਆਪਿ ਕਰੇ ਸਚੁ ਅਲਖੁ ਅਪਾਰੁ ॥ ਹਉ ਪਾਪੀ ਤੂੰ ਬਖਸਣਹਾਰੁ ॥1॥

ਤੇਰਾ ਭਾਣਾ ਸਭੁ ਕਿਛੁ ਹੋਵੈ ॥ ਮਨਹਠਿ ਕੀਚੈ ਅੰਤਿ ਵਿਗੋਵੈ ॥1॥ ਰਹਾਉ ॥ ਮਨਮੁਖ ਕੀ ਮਤਿ ਕੂੜਿ ਵਿਆਪੀ

॥ ਬਿਨੁ ਹਰਿ ਸਿਮਰਣ ਪਾਪਿ ਸੰਤਾਪੀ ॥2॥ ਦੁਰਮਤਿ ਤਿਆਗਿ ਲਾਹਾ ਕਿਛੁ ਲੇਵਹੁ ॥ ਜੋ ਉਪਜੈ ਸੋ ਅਲਖ

ਅਭੇਵਹੁ ॥3॥ ਐਸਾ ਹਮਰਾ ਸਖਾ ਸਹਾਈ ॥ ਗੁਰ ਹਰਿ ਮਿਲਿਆ ਭਗਤਿ ਦ੍ਰਿੜਾਈ ॥4॥ ਸਗਲੀਂ ਸਉਦੀਂ

ਤੋਟਾ ਆਵੈ ॥ ਨਾਨਕ ਰਾਮ ਨਾਮੁ ਮਨਿ ਭਾਵੈ ॥5॥24॥ ਆਸਾ ਮਹਲਾ 1 ਚਉਪਦੇ ॥ ਵਿਦਿਆ ਵੀਚਾਰੀ ਤਾਂ

4

ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥1॥ ਘੁੰਘਰੂ ਵਾਜੈ ਜੇ ਮਨੁ ਲਾਗੈ ॥ ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥1॥ ਰਹਾਉ ॥ ਆਸ ਨਿਰਾਸੀ ਤਉ ਸੰਨਿਆਸੀ ॥ ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥2॥

ਦਇਆ ਦਿਗੰਬਰੁ ਦੇਹ ਬੀਚਾਰੀ ॥ ਆਪਿ ਮਰੈ ਅਵਰਾ ਨਹ ਮਾਰੀ ॥3॥ ਏਕੁ ਤੂ ਹੋਰਿ ਵੇਸ ਬਹੁਤੇਰੇ ॥ ਨਾਨਕੁ ਜਾਣੈ ਚੋਜ ਨ ਤੇਰੇ ॥4॥25॥ ਆਸਾ ਮਹਲਾ 1 ॥ ਏਕ ਨ ਭਰੀਆ ਗੁਣ ਕਰਿ ਧੋਵਾ ॥ ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥1॥ ਇਉ ਕਿਉ ਕੰਤ ਪਿਆਰੀ ਹੋਵਾ ॥ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥1॥ ਰਹਾਉ ॥

357

ਆਸ ਪਿਆਸੀ ਸੇਜੈ ਆਵਾ ॥ ਆਗੈ ਸਹ ਭਾਵਾ ਕਿ ਨ ਭਾਵਾ ॥2॥ ਕਿਆ ਜਾਨਾ ਕਿਆ ਹੋਇਗਾ ਰੀ ਮਾਈ

॥ ਹਰਿ ਦਰਸਨ ਬਿਨੁ ਰਹਨੁ ਨ ਜਾਈ ॥1॥ ਰਹਾਉ ॥ ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥ ਗਇਆ ਸੁ ਜੋਬਨੁ ਧਨ ਪਛੁਤਾਨੀ ॥3॥ ਅਜੈ ਸੁ ਜਾਗਉ ਆਸ ਪਿਆਸੀ ॥ ਭਈਲੇ ਉਦਾਸੀ ਰਹਉ ਨਿਰਾਸੀ ॥1॥

ਰਹਾਉ ॥ ਹਉਮੈ ਖੋਇ ਕਰੇ ਸੀਗਾਰੁ ॥ ਤਉ ਕਾਮਣਿ ਸੇਜੈ ਰਵੈ ਭਤਾਰੁ ॥4॥ ਤਉ ਨਾਨਕ ਕੰਤੈ ਮਨਿ ਭਾਵੈ ॥

ਛੋਡਿ ਵਡਾਈ ਅਪਣੇ ਖਸਮਿ ਸਮਾਵੈ ॥1॥ ਰਹਾਉ ॥26॥ ਆਸਾ ਮਹਲਾ 1 ॥ ਪੇਵਕੜੈ ਧਨ ਖਰੀ ਇਆਣੀ

॥ ਤਿਸੁ ਸਹ ਕੀ ਮੈ ਸਾਰ ਨ ਜਾਣੀ ॥1॥ ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥ ਨਦਰਿ ਕਰੇ ਮੇਲਾਵਾ ਹੋਈ ॥1॥

ਰਹਾਉ ॥ ਸਾਹੁਰੜੈ ਧਨ ਸਾਚੁ ਪਛਾਣਿਆ ॥ ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥2॥ ਗੁਰ ਪਰਸਾਦੀ ਐਸੀ ਮਤਿ ਆਵੈ ॥ ਤਾਂ ਕਾਮਣਿ ਕੰਤੈ ਮਨਿ ਭਾਵੈ ॥3॥ ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥ ਸਦ ਹੀ ਸੇਜੈ ਰਵੈ ਭਤਾਰੁ ॥4॥27॥ ਆਸਾ ਮਹਲਾ 1 ॥ ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥ ਝੂਠੈ ਮੋਹਿ ਭਰਮਿ ਭੁਲਾਈ ॥1॥ ਮੇਰੇ ਸਾਹਿਬ ਹਉ ਕੀਤਾ ਤੇਰਾ ॥ ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥1॥ ਰਹਾਉ ॥ ਬਹੁਤੇ ਅਉਗੁਣ ਕੂਕੈ ਕੋਈ ॥ ਜਾ ਤਿਸੁ ਭਾਵੈ ਬਖਸੇ ਸੋਈ ॥2॥ ਗੁਰ ਪਰਸਾਦੀ ਦੁਰਮਤਿ ਖੋਈ ॥ ਜਹ ਦੇਖਾ ਤਹ ਏਕੋ ਸੋਈ

॥3॥ ਕਹਤੁ ਨਾਨਕੁ ਐਸੀ ਮਤਿ ਆਵੈ ॥ ਤਾਂ ਕੋ ਸਚੇ ਸਚਿ ਸਮਾਵੈ ॥4॥28॥ ਆਸਾ ਮਹਲਾ 1 ਦੁਪਦੇ ॥

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥1॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥1॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕੁ ਤਿਨ ਕੀ ਸਰਣਾ ਜਿਨ ਤੂੰ

ਨਾਹੀ ਵੀਸਰਿਆ ॥2॥29॥ ਆਸਾ ਮਹਲਾ 1 ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰ ਗੁਰੁ ਏਕੋ ਵੇਸ ਅਨੇਕ ॥1॥ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਹਿ ॥1॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥2॥30॥

358

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 1 ਘਰੁ 3 ॥ ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥1॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥1॥ ਰਹਾਉ ॥ ਲਖ ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥2॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭੇ ਕੁਪਰਵਾਣ ॥3॥ ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥4॥1॥31॥ ਆਸਾ ਮਹਲਾ 1

॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥1॥

ਲੋਕਾ ਮਤੁ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥1॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥2॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥3॥ ਇਕੁ ਲੋਕੀ ਹੋਰੁ ਛਮਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥4॥2॥32॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 1 ਘਰੁ 4 ॥ ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥1॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥1॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ

॥ ਪੀਰ ਪੈਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥2॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥3॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥4॥1॥33॥

359

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 1 ਘਰੁ 5 ॥ ਭੀਤਰਿ ਪੰਚ ਗੁਪਤ ਮਨਿ ਵਾਸੇ ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ ॥1॥ ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ ॥1॥ ਰਹਾਉ ॥ ਫੂਲ ਮਾਲਾ ਗਲਿ ਪਹਿਰਉਗੀ ਹਾਰੋ ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ ॥2॥ ਪੰਚ ਸਖੀ ਹਮ ਏਕੁ ਭਤਾਰੋ ॥ ਪੇਡਿ ਲਗੀ ਹੈ

ਜੀਅੜਾ ਚਾਲਣਹਾਰੋ ॥3॥ ਪੰਚ ਸਖੀ ਮਿਲਿ ਰੁਦਨੁ ਕਰੇਹਾ ॥ ਸਾਹੁ ਪਜੂਤਾ ਪ੍ਰਣਵਤਿ ਨਾਨਕੁ ਲੇਖਾ ਦੇਹਾ ॥4॥1॥34॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 1 ਘਰੁ 6 ॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥1॥ ਲਾਲ ਬਹੁਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥1॥ ਰਹਾਉ

॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥2॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸੁਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥3॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥4॥1॥35॥ ਆਸਾ ਮਹਲਾ 1 ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ

॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥1॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥1॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥2॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ

ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥3॥ ਨਾ ਕੋ ਪੜ੍ਹਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥4॥2॥36॥ ਆਸਾ ਮਹਲਾ 1 ॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜਜੋਗ ਨਿਧਿ ਪਾਵਉ

360

॥1॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤਤੁ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥1॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥2॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥3॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮਿ ਲਿਵ ਏਕੰ ॥4॥3॥37॥ ਆਸਾ ਮਹਲਾ 1 ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੇ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥1॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗਿ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦੁ ਗਹਿਆ

॥1॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ

ਕਿਆ ਮਦਿ ਛੂਛੈ ਭਾਉ ਧਰੇ ॥2॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥3॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤੁ ਧਾਰੈ ॥4॥4॥38॥ ਆਸਾ ਮਹਲਾ 1 ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕੁਰਲਾਣੇ ਤੈਂ ਕੀ ਦਰਦੁ ਨ ਆਇਆ ॥1॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥1॥

ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ

॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥2॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ

ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥3॥5॥39॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 3 ਘਰੁ 2 ॥ ਹਰਿ ਦਰਸਨੁ ਪਾਵੈ ਵਡਭਾਗਿ ॥ ਗੁਰ ਕੈ ਸਬਦਿ ਸਚੈ ਬੈਰਾਗਿ ॥ ਖਟੁ ਦਰਸਨੁ ਵਰਤੈ

361

ਵਰਤਾਰਾ ॥ ਗੁਰ ਕਾ ਦਰਸਨੁ ਅਗਮੁ ਅਪਾਰਾ ॥1॥ ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥ ਸਾਚਾ ਆਪਿ ਵਸੈ

ਮਨਿ ਸੋਇ ॥1॥ ਰਹਾਉ ॥ ਗੁਰ ਦਰਸਨਿ ਉਧਰੈ ਸੰਸਾਰਾ ॥ ਜੇ ਕੋ ਲਾਏ ਭਾਉ ਪਿਆਰਾ ॥ ਭਾਉ ਪਿਆਰਾ ਲਾਏ ਵਿਰਲਾ ਕੋਇ ॥ ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥2॥ ਗੁਰ ਕੈ ਦਰਸਨਿ ਮੋਖਦੁਆਰੁ ॥ ਸਤਿਗੁਰੁ ਸੇਵੈ

ਪਰਵਾਰ ਸਾਧਾਰੁ ॥ ਨਿਗੁਰੇ ਕਉ ਗਤਿ ਕਾਈ ਨਾਹੀ ॥ ਅਵਗੁਣਿ ਮੁਠੇ ਚੋਟਾ ਖਾਹੀ ॥3॥ ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰਿ ॥ ਗੁਰਮੁਖਿ ਤਾ ਕਉ ਲਗੈ ਨ ਪੀਰ ॥ ਜਮਕਾਲੁ ਤਿਸੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥4॥1॥ ਆਸਾ ਮਹਲਾ 3 ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ

॥ ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥1॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ ॥1॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤੁ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥2॥ ਗੁਣ ਅਮੋਲਕ ਪਾਏ ਨ ਜਾਹਿ

॥ ਮਨਿ ਨਿਰਮਲਿ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨ੍ਹ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ ॥3॥ ਜੋ ਗੁਣ ਸੰਗ੍ਰਹੈ ਤਿਨ੍ਹ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥4॥2॥ ਆਸਾ ਮਹਲਾ 3 ॥ ਸਤਿਗੁਰ ਵਿਚਿ ਵਡੀ ਵਡਿਆਈ

॥ ਚਿਰੀ ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥1॥ ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮੁ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥1॥ ਰਹਾਉ ॥

ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥2॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥3॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤੁ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥4॥3॥ ਆਸਾ ਮਹਲਾ 3 ॥ ਮੇਰਾ ਪ੍ਰਭੁ ਸਾਚਾ ਗਹਿਰਗੰਭੀਰੁ ॥ ਸੇਵਤ ਹੀ ਸੁਖੁ ਸਾਂਤਿ ਸਰੀਰਿ ॥ ਸਬਦਿ ਰਤੇ ਜਨ ਸਹਜਿ ਸੁਭਾਇ ॥ ਤਿਨ ਕੈ

362

ਹਮ ਸਦ ਲਾਗਹ ਪਾਇ ॥1॥ ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥1॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥2॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥3॥ ਗੁਰਮੁਖਿ ਵਿਚਹੁ ਆਪੁ ਗਵਾਇ ॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰਿ ॥ ਨਾਨਕ ਨਾਮਿ ਸਵਾਰਣਹਾਰੁ ॥4॥4॥ ਆਸਾ ਮਹਲਾ 3 ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥1॥ ਮੂਲਿ ਲਾਗੇ ਸੇ ਜਨ ਪਰਵਾਣ ॥

ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥1॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥

ਅੰਧੀਂ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥2॥

ਗੁਰ ਕੀ ਸੇਵਾ ਸਦਾ ਸੁਖੁ ਪਾਏ ॥ ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰੁ ॥ ਆਪਿ ਤਰੈ ਕੁਲ ਉਧਾਰਣਹਾਰੁ ॥3॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤਿਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥4॥5॥ ਆਸਾ ਮਹਲਾ 3 ॥ ਮਨਮੁਖ

ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮੁ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਆਤਮੁ ਨ ਚੀਨੈ ਭਰਮੈ ਵਿਚਿ ਸੂਤਾ ॥1॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥1॥ ਰਹਾਉ ॥ ਨਾਮ ਵਿਹੂਣ ਗਰਭਿ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥2॥ ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਨਿਵਾਸੁ

॥3॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥4॥6॥ ਆਸਾ ਮਹਲਾ 3 ॥ ਲਾਲੈ ਆਪਣੀ ਜਾਤਿ ਗਵਾਈ ॥

363

ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥ ਹਿਰਦੈ ਨਾਮੁ ਵਡੀ ਵਡਿਆਈ ॥ ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ

॥1॥ ਸੋ ਲਾਲਾ ਜੀਵਤੁ ਮਰੈ ॥ ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥1॥ ਰਹਾਉ

॥ ਕਰਣੀ ਕਾਰ ਧੁਰਹੁ ਫੁਰਮਾਈ ॥ ਬਿਨੁ ਸਬਦੈ ਕੋ ਥਾਇ ਨ ਪਾਈ ॥ ਕਰਣੀ ਕੀਰਤਿ ਨਾਮੁ ਵਸਾਈ ॥ ਆਪੇ ਦੇਵੈ ਢਿਲ ਨ ਪਾਈ ॥2॥ ਮਨਮੁਖਿ ਭਰਮਿ ਭੁਲੈ ਸੰਸਾਰੁ ॥ ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥ ਵਿਣੁ ਰਾਸੀ ਵਖਰੁ ਪਲੈ ਨ ਪਾਇ ॥ ਮਨਮੁਖਿ ਭੁਲਾ ਜਨਮੁ ਗਵਾਇ ॥3॥ ਸਤਿਗੁਰੁ ਸੇਵੇ ਸੁ ਲਾਲਾ ਹੋਇ ॥ ਊਤਮ ਜਾਤੀ ਊਤਮੁ ਸੋਇ ॥ ਗੁਰ ਪਉੜੀ ਸਭ ਦੂ ਊਚਾ ਹੋਇ ॥ ਨਾਨਕ ਨਾਮਿ ਵਡਾਈ ਹੋਇ ॥4॥7॥ ਆਸਾ ਮਹਲਾ 3 ॥ ਮਨਮੁਖਿ

ਝੂਠੋ ਝੂਠੁ ਕਮਾਵੈ ॥ ਖਸਮੈ ਕਾ ਮਹਲੁ ਕਦੇ ਨ ਪਾਵੈ ॥ ਦੂਜੈ ਲਗੀ ਭਰਮਿ ਭੁਲਾਵੈ ॥ ਮਮਤਾ ਬਾਧਾ ਆਵੈ ਜਾਵੈ

॥1॥ ਦੋਹਾਗਣੀ ਕਾਮਨਿ ਦੇਖੁ ਸੀਗਾਰੁ ॥ ਪੁਤ੍ਰ ਕਲਤ੍ਰਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ

॥1॥ ਰਹਾਉ ॥ ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥ ਗੁਰ ਸਬਦੀ ਸੀਗਾਰੁ ਬਣਾਵੈ ॥ ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥2॥ ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥ ਅਪਣਾ ਪਿਰੁ ਰਾਖੈ

ਸਦਾ ਉਰਿ ਧਾਰਿ ॥ ਨੇੜੈ ਵੇਖੈ ਸਦਾ ਹਦੂਰਿ ॥ ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥3॥ ਆਗੈ ਜਾਤਿ ਰੂਪੁ ਨ ਜਾਇ ॥ ਤੇਹਾ ਹੋਵੈ ਜੇਹੇ ਕਰਮ ਕਮਾਇ ॥ ਸਬਦੇ ਊਚੋ ਊਚਾ ਹੋਇ ॥ ਨਾਨਕ ਸਾਚਿ ਸਮਾਵੈ ਸੋਇ ॥4॥8॥

ਆਸਾ ਮਹਲਾ 3 ॥ ਭਗਤਿ ਰਤਾ ਜਨੁ ਸਹਜਿ ਸੁਭਾਇ ॥ ਗੁਰ ਕੈ ਭੈ ਸਾਚੈ ਸਾਚਿ ਸਮਾਇ ॥ ਬਿਨੁ ਗੁਰ ਪੂਰੇ ਭਗਤਿ ਨ ਹੋਇ ॥ ਮਨਮੁਖ ਰੁੰਨੇ ਅਪਨੀ ਪਤਿ ਖੋਇ ॥1॥ ਮੇਰੇ ਮਨ ਹਰਿ ਜਪਿ ਸਦਾ ਧਿਆਇ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥1॥ ਰਹਾਉ ॥ ਗੁਰ ਪੂਰੇ ਤੇ ਪੂਰਾ ਪਾਏ ॥ ਹਿਰਦੈ ਸਬਦੁ ਸਚੁ ਨਾਮੁ ਵਸਾਏ ॥ ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥ ਸਦਾ ਸੂਚੇ ਸਾਚਿ ਸਮਾਏ ॥2॥ ਹਰਿ ਪ੍ਰਭੁ ਵੇਖੈ

ਸਦਾ ਹਜੂਰਿ ॥ ਗੁਰ ਪਰਸਾਦਿ ਰਹਿਆ ਭਰਪੂਰਿ ॥ ਜਹਾ ਜਾਉ ਤਹ ਵੇਖਾ ਸੋਇ ॥ ਗੁਰ ਬਿਨੁ ਦਾਤਾ ਅਵਰੁ ਨ ਕੋਇ ॥3॥ ਗੁਰੁ ਸਾਗਰੁ ਪੂਰਾ ਭੰਡਾਰੁ ॥ ਊਤਮ ਰਤਨ ਜਵਾਹਰ ਅਪਾਰ ॥ ਗੁਰ ਪਰਸਾਦੀ ਦੇਵਣਹਾਰੁ ॥

ਨਾਨਕ ਬਖਸੇ ਬਖਸਣਹਾਰੁ ॥4॥9॥ ਆਸਾ ਮਹਲਾ 3 ॥ ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥ ਪੂਰੈ ਭਾਗਿ ਗੁਰ

364

ਸੇਵਾ ਹੋਇ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥1॥ ਗਿਆਨਿ ਰਤਨਿ ਸਭ ਸੋਝੀ ਹੋਇ ॥ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥1॥ ਰਹਾਉ ॥ ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣੁ ਜਾਣੁ ਰਹੈ ਥਿਰੁ ਨਾਮਿ ਸਮਾਣੇ ॥2॥ ਜੰਮਣੁ ਮਰਣਾ ਹੈ ਸੰਸਾਰੁ ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥3॥ ਸਤਿਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥4॥10॥ ਆਸਾ ਮਹਲਾ 3

ਪੰਚਪਦੇ ॥ ਸਬਦਿ ਮਰੈ ਤਿਸੁ ਸਦਾ ਅਨੰਦੁ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥

2

ਪੂਰੇ ਗੁਰ ਤੇ ਸਾਚਿ ਸਮਾਇ ॥1॥ ਜਿਨ੍ਹ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥1॥ ਰਹਾਉ ॥ ਜਿਨ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨ ਕੀ ਗਹਣਗਤਿ ਕਹੀ ਨ ਜਾਇ ॥ ਪੂਰੈ ਸਤਿਗੁਰਿ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥2॥ ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥3॥ ਜਿਨ ਕੈ ਪੋਤੈ ਪੁੰਨੁ ਤਿਨ੍ਹਾ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ

ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥4॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥5॥11॥ ਆਸਾ ਮਹਲਾ 3 ॥ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲਵਾਉ ॥ ਦੀਵਾ ਬਲੈ ਨ ਸੋਝੀ ਪਾਇ ॥1॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੈ

ਪ੍ਰਭੁ ਸੋਇ ॥1॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੂਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥2॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ

॥ ਗੁਰ ਕਾ ਸਬਦੁ ਸਹਜਿ ਵੀਚਾਰੁ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤਿ ਦੁਖੁ ਹੋਇ

365

॥3॥ ਏਹਾ ਭਗਤਿ ਜਨੁ ਜੀਵਤ ਮਰੈ ॥ ਗੁਰ ਪਰਸਾਦੀ ਭਵਜਲੁ ਤਰੈ ॥ ਗੁਰ ਕੈ ਬਚਨਿ ਭਗਤਿ ਥਾਇ ਪਾਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥4॥ ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ ਭਗਤਿ ਰਤੇ ਤਿਨ੍ਹ ਸਚੀ ਸੋਇ ॥ ਨਾਨਕ ਨਾਮਿ ਰਤੇ ਸੁਖੁ ਹੋਇ ॥5॥12॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਕਾਫੀ ਮਹਲਾ 3 ਘਰੁ 8 ॥ ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ

ਸੋਈ ॥1॥ ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥1॥ ਰਹਾਉ

॥ ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ

॥2॥ ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥3॥ ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥4॥1॥13॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 4 ਘਰੁ 2 ॥ ਤੂੰ ਕਰਤਾ ਸਚਿਆਰੁ ਮੈਡਾ ਸਾਈਂ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥1॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮੁ ਰਤਨੁ ਪਾਇਆ

॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥1॥ ਤੂੰ ਦਰੀਆਉ ਸਭ

ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥2॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥3॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥

ਤੁਧ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ

366

॥4॥1॥ ਆਸਾ ਮਹਲਾ 4 ॥ ਕਿਸਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ ਕਿਸਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ ਕਿਸਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ ਹਮਾਰਾ ਧੜਾ ਹਰਿ ਰਹਿਆ ਸਮਾਈ ॥1॥ ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥1॥ ਰਹਾਉ ॥ ਜਿਨ ਸਿਉ ਧੜੇ ਕਰਹਿ ਸੇ ਜਾਹਿ ॥

ਝੂਠੁ ਧੜੇ ਕਰਿ ਪਛੋਤਾਹਿ ॥ ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥2॥ ਏਹਿ ਸਭਿ ਧੜੇ ਮਾਇਆ ਮੋਹ ਪਸਾਰੀ ॥ ਮਾਇਆ ਕਉ ਲੂਝਹਿ ਗਾਵਾਰੀ ॥

ਜਨਮਿ ਮਰਹਿ ਜੂਐ ਬਾਜੀ ਹਾਰੀ ॥ ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥3॥ ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਸਤਿਸੰਗਿ ਮਿਲਾਏ ॥ ਹਮਰਾ ਹਰਿ ਧੜਾ ਜਿਨਿ ਏਹਿ ਧੜੇ ਸਭਿ ਗਵਾਏ ॥4॥ ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥

ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ ਜੈਸਾ ਬੀਜੈ ਤੈਸਾ ਖਾਵੈ ॥ ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥5॥2॥ ਆਸਾ ਮਹਲਾ 4 ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ

॥ ਗੁਰਬਾਣੀ ਹਰਿ ਅਲਖੁ ਲਖਾਇਆ ॥1॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥1॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥2॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥3॥

ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥4॥3॥ ਆਸਾ ਮਹਲਾ 4 ॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥1॥ ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥1॥ ਰਹਾਉ ॥ ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥2॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ

367

ਧ੍ਰਿਗੁ ਧ੍ਰਿਗੁ ਜੀਵਾਇਆ ॥3॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ

॥4॥4॥ ਆਸਾ ਮਹਲਾ 4 ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥1॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿ ਗੁਰਿ ਨਾਮੁ ਦ੍ਰਿੜਾਇਆ ਰਸਿ ਗਾਏ ਗੁਣ ਪਰਮਾਨੰਦਾ

॥1॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨੁ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥ 2॥ ਗੁਣ ਵਿਹੂਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥3॥ ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥

ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥4॥5॥ ਆਸਾ ਮਹਲਾ 4 ॥ ਨਾਮੁ ਸੁਣੀ ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥1॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥1॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ

॥2॥ ਨਾਮਹੀਣ ਗਏ ਮੂੜ੍ਹ ਨੰਗਾ ॥ ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥ 3॥ ਆਪੇ ਥਾਪੇ ਥਾਪਿ ਉਥਾਪੇ

॥ ਨਾਨਕ ਨਾਮੁ ਦੇਵੈ ਹਰਿ ਆਪੇ ॥4॥6॥ ਆਸਾ ਮਹਲਾ 4 ॥ ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥1॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥1॥ ਰਹਾਉ ॥ ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥ ਗੁਰੁ ਤੁਠਾ ਸਿਖ

ਦੇਵੈ ਮੇਰੇ ਭਾਈ ॥2॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ ਕੁੰਚਰੁ ਨ੍ਹਾਇ ਖਾਕੁ ਸਿਰਿ ਛਾਣੈ ॥3॥

ਜੇ ਵਡਭਾਗ ਹੋਵਹਿ ਵਡ ਊਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ ॥ 4॥7॥ ਆਸਾ ਮਹਲਾ 4 ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥1॥ ਨਾਮੁ ਜਪਹੁ ਮੇਰੇ ਗੁਰਸਿਖ ਮੀਤਾ

॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥1॥ ਰਹਾਉ ॥ ਨਾਮੋ ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥2॥ ਨਾਮ ਬਿਨਾ ਕੁਸਟੀ ਮੋਹੁ ਅੰਧਾ ॥ ਸਭਿ ਨਿਹਫਲ ਕਰਮ ਕੀਏ ਦੁਖੁ ਧੰਧਾ ॥3॥ ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥4॥8॥

368

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 4 ਘਰ 6 ਕੇ 3 ॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥1॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗਿ ਜੁਗਿ ਹਰਿ ਹਰਿ ਏਕੋ ਵਰਤੈ

ਤਿਸੁ ਆਗੈ ਹਮ ਆਦੇਸੁ ॥1॥ ਰਹਾਉ ॥ ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥ ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥2॥ ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥ ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥3॥ ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥4॥1॥9॥ ਆਸਾ ਮਹਲਾ 4 ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥1॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥1॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥2॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥

ਹਾਥ ਪਾਵ ਪਸਾਰਤ ਬਿਲਮ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮੁ ਸਮ੍ਹਾਰੈ ॥3॥ ਕਬ ਕੋਊ ਲੋਗਨ ਕਉ ਪਤੀਆਵੈ

ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥4॥2॥10॥

ਆਸਾ ਮਹਲਾ 4 ॥ ਸਤਿਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨੁ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥1॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥1॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ

॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥2॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ ਕੀ ਪਤਿ ਪਾਵਹਿ ਥਾਇ ॥3॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥4॥3॥11॥

369

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਕਾਫੀ ਮਹਲਾ 4 ਘਰ 8 ਕੇ 2 ॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥1॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥1॥ ਰਹਾਉ

॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲ੍ਹਿ ਧੁਰਹੁ ਫੁਰਮਾਇਆ ॥2॥ ਬਿਰਥਾ ਜਨਮੁ ਤਿਨਾ ਜਿਨ੍ਹੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥3॥ ਜੀਵਣਿ ਮਰਣਿ ਸੁਖੁ ਹੋਇ ਜਿਨ੍ਹਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥4॥1॥12॥ ਆਸਾ ਮਹਲਾ 4 ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥1॥ ਜਿਨ੍ਹ ਧੁਰਿ ਲਿਖਿਆ ਲੇਖੁ ਤਿਨ੍ਹੀ ਨਾਮੁ ਕਮਾਇਆ ॥

ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥1॥ ਰਹਾਉ ॥ ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥2॥ ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪੁ ਖੁਆਈਐ ॥3॥ ਨਾਨਕ ਆਪੇ ਆਪਿ ਆਪੁ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥4॥2॥13॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾਵਰੀ ਸੁਧੰਗ ਮਹਲਾ 4 ਘਰ 16 ਕੇ 2 ॥ ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥1॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥1॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦਿ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹਿ ਅਭਿਮਾਨਿ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨੁ ॥2॥1॥14॥

ਆਸਾਵਰੀ ਮਹਲਾ 4 ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥1॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ

370

ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥1॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖੁ ਦਿਖਾਈ

॥2॥2॥15॥ ॥2॥39॥13॥15॥69॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 2 ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥1॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰ ਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥1॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨ੍ਹ

ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ ਬਹੁਤੁ ਕਲਪਾਵੈ ॥

ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥2॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥3॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥4॥1॥ ਆਸਾ ਮਹਲਾ 5 ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜੇਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜਿ ਸੁਜਾਣਿ ॥1॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਆ ॥1॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ

ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥2॥ ਸਹਜ ਗੁਫਾ ਮਹਿ ਆਸਣੁ ਬਾਧਿਆ

॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧੰਨ ਸੋਹਾਗਣਿ ਨਾਰਿ

॥3॥ ਜਨੁ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥

ਹਰਿ ਸੇਤੀ ਓਹੁ ਰਹੈ ਸਮਾਇ ॥4॥2॥ ਆਸਾ ਮਹਲਾ 5 ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੂਪਿ ਪੂਰੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥1॥ ਸੁਕਰਣੀ ਕਾਮਣਿ

371

ਗੁਰ ਮਿਲਿ ਹਮ ਪਾਈ ॥ ਜਜਿ ਕਾਜਿ ਪਰ ਥਾਇ ਸੁਹਾਈ ॥1॥ ਰਹਾਉ ॥ ਜਿਚਰੁ ਵਸੀ ਪਿਤਾ ਕੈ ਸਾਥਿ ॥

ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥ ਕਰਿ ਸੇਵਾ ਸਤਿਪੁਰਖੁ ਮਨਾਇਆ ॥ ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥2॥ ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜਿ ਸਰੂਪਿ ॥ ਇਛ ਪੂਰੇ ਮਨ ਕੰਤ ਸੁਆਮੀ ॥ ਸਗਲ ਸੰਤੋਖੀ ਦੇਰ ਜੇਠਾਨੀ ॥3॥ ਸਭਿ ਪਰਵਾਰੈ ਮਾਹਿ ਸਰੇਸਟ ॥ ਮਤੀ ਦੇਵੀ ਦੇਵਰ ਜੇਸਟ

॥ ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀਆਇ ॥ ਜਨ ਨਾਨਕ ਸੁਖੇ ਸੁਖਿ ਵਿਹਾਇ ॥4॥3॥ ਆਸਾ ਮਹਲਾ 5 ॥ ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥1॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ

॥1॥ ਰਹਾਉ ॥ ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ

ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥2॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥3॥ ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥4॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥1॥ਰਹਾਉ ਦੂਜਾ ॥4॥ ਆਸਾ ਮਹਲਾ 5 ॥ ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥

ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ

ਤੁਹੀ ਧਿਆਇਆ ॥1॥ ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥1॥ ਰਹਾਉ

॥ ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥

ਤੂੰ ਮੇਰੀ ਓਟ ਤੂੰ ਹੈ ਦੀਬਾਣੁ ॥2॥ ਤੁਧ ਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥

ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥3॥ ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥4॥5॥

372

ਆਸਾ ਮਹਲਾ 5 ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨ੍ਹਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥1॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥1॥ ਰਹਾਉ ॥ ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤੁ ॥ ਸਉਦਾ ਮਿਲਿਆ ਨਿਹਚਲੁ ਚੀਤੁ ॥2॥ ਭਉ ਨਹੀ ਤਸਕਰ ਪਉਣੁ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤਿ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥3॥ ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥4॥6॥ ਆਸਾ ਮਹਲਾ 5 ॥ ਗੁਨੁ ਅਵਗੁਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪੁ ਰੰਗੁ ਸੀਂਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥1॥ ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥1॥

ਰਹਾਉ ॥ ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦੁ

॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦੁ ॥2॥ ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥

ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥3॥ ਸਦ ਖੁਸੀਆ ਸਦਾ ਰੰਗ ਮਾਣੇ ॥

ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ

॥4॥7॥ ਆਸਾ ਮਹਲਾ 5 ॥ ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨ੍ਹ ਮੂਕਰਿ ਪਰਨਾ ॥ ਜਿਤੁ ਦਰਿ ਤੁਮ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰ ਹੀ ਹੈ ਪਛੁਤਾਣਾ ॥1॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥1॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥2॥ ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ

॥ ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥3॥ ਮੂਰਖ ਬਾਮ੍ਹਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥4॥8॥ ਆਸਾ ਮਹਲਾ 5 ॥

373

ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥1॥ ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭੁ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥1॥ ਰਹਾਉ ॥ ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ

॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥2॥ ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥3॥ ਕਰਨਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ

॥4॥9॥ ਆਸਾ ਮਹਲਾ 5 ॥ ਅਰੜਾਵੈ ਬਿਲਲਾਵੈ ਨਿੰਦਕੁ ॥ ਪਾਰਬ੍ਰਹਮੁ ਪਰਮੇਸੁਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥1॥ ਰਹਾਉ ॥ ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥ ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥1॥ ਪਰਮੇਸੁਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ

॥ ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥2॥10॥ ਆਸਾ ਮਹਲਾ 5 ॥ ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥ ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ

॥1॥ ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥1॥ ਰਹਾਉ ॥ ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰੁ ਲਾਲੁ ॥ ਪ੍ਰਭ ਭਾਵਾ ਤਾ ਸਦਾ ਨਿਹਾਲੁ ॥2॥ ਬਿੰਜਨ ਭੋਜਨ ਅਨਿਕ ਪਰਕਾਰ ॥

ਰੰਗ ਤਮਾਸੇ ਬਹੁਤ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨਾ ਜਾਇਸਿ

॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭਿ ਸੁਖ ਪਾਵੈ ॥3॥ ਖੋਜਤ ਖੋਜਤ ਸੁਨੀ ਇਹ ਸੋਇ

॥ ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥4॥11॥ ਆਸਾ ਮਹਲਾ 5

374

ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰੁ ਥਾਨੁ ॥

3

ਬਿਗੜਰੂਪੁ ਮਨ ਮਹਿ ਅਭਿਮਾਨੁ ॥1॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬਹਿ ਮੋਹਿ ਫਾਕੀ ਤੂੰ ॥1॥

ਰਹਾਉ ॥ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲੁ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨਿ ॥2॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲੁ ॥3॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮਿ ॥4॥ ਜਾ ਕਉ ਦ੍ਰਿਸਟਿ ਮਇਆ ਹਰਿਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥5॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥1॥ ਰਹਾਉ ਦੂਜਾ ॥12॥ ਆਸਾ ਮਹਲਾ 5 ਇਕਤੁਕੇ 2 ॥ ਜੀਵਤੁ ਦੀਸੈ ਤਿਸੁ ਸਰਪਰ ਮਰਣਾ ॥ ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥1॥ ਜੀਵਤ ਮੁਏ ਮੁਏ ਸੇ ਜੀਵੇ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥1॥ ਰਹਾਉ ॥ ਕਾਚੀ ਮਟੁਕੀ ਬਿਨਸਿ ਬਿਨਾਸਾ ॥ ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥2॥ ਊਚਾ ਚੜੈ ਸੁ ਪਵੈ ਪਇਆਲਾ ॥ ਧਰਨਿ ਪੜੈ ਤਿਸੁ ਲਗੈ ਨ ਕਾਲਾ ॥3॥ ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥ ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥4॥ ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥ ਨਾਨਕ ਗੁਰ ਮਿਲਿ ਭਏ ਨਿਹਾਲ

॥5॥13॥ ਆਸਾ ਮਹਲਾ 5 ॥ ਪੁਤਰੀ ਤੇਰੀ ਬਿਧਿ ਕਰਿ ਥਾਟੀ ॥ ਜਾਨੁ ਸਤਿ ਕਰਿ ਹੋਇਗੀ ਮਾਟੀ ॥1॥ ਮੂਲੁ ਸਮਾਲਹੁ ਅਚੇਤ ਗਵਾਰਾ ॥ ਇਤਨੇ ਕਉ ਤੁਮ ਕਿਆ ਗਰਬੇ ॥1॥ ਰਹਾਉ ॥ ਤੀਨਿ ਸੇਰ ਕਾ ਦਿਹਾੜੀ ਮਿਹਮਾਨੁ

॥ ਅਵਰ ਵਸਤੁ ਤੁਝ ਪਾਹਿ ਅਮਾਨ ॥2॥ ਬਿਸਟਾ ਅਸਤ ਰਕਤੁ ਪਰੇਟੇ ਚਾਮਿ ॥ ਇਸੁ ਊਪਰਿ ਲੇ ਰਾਖਿਓ ਗੁਮਾਨੁ

॥3॥ ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥ ਬਿਨੁ ਬੂਝੇ ਤੂੰ ਸਦਾ ਨਾਪਾਕ ॥4॥ ਕਹੁ ਨਾਨਕ ਗੁਰ ਕਉ ਕੁਰਬਾਨੁ

॥ ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥5॥14॥ ਆਸਾ ਮਹਲਾ 5 ਇਕਤੁਕੇ ਚਉਪਦੇ ॥ ਇਕ ਘੜੀ ਦਿਨਸੁ ਮੋ ਕਉ ਬਹੁਤ ਦਿਹਾਰੇ ॥ ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥1॥ ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥

375

ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥1॥ ਰਹਾਉ ॥ ਚਾਰਿ ਪਹਰ ਚਹੁ ਜੁਗਹ ਸਮਾਨੇ ॥ ਰੈਣਿ ਭਈ ਤਬ ਅੰਤੁ ਨ ਜਾਨੇ ॥2॥ ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥ ਭ੍ਰਮਿ ਭ੍ਰਮਿ ਰੋਵੈ ਹਾਥ

ਪਛੋੜੀ ॥3॥ ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥ ਆਤਮੁ ਚੀਨਿ ਪਰਮਸੁਖੁ ਪਾਇਆ ॥4॥15॥

ਆਸਾ ਮਹਲਾ 5 ॥ ਹਰਿ ਸੇਵਾ ਮਹਿ ਪਰਮਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤੁ ਨਾਮੁ ॥1॥ ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥1॥ ਰਹਾਉ ॥ ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥2॥ ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ

॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥3॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨੁ ਨਾਨਕੁ ਹਰਿ ਕੈ

ਅੰਕਿ ਸਮਾਵੈ ॥4॥16॥ ਆਸਾ ਮਹਲਾ 5 ॥ ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥ ਸਤਿਗੁਰੁ ਸੇਵਿ ਸਭੈ

ਫਲ ਪਾਈ ॥1॥ ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤਸਰੁ ਸਦ ਹੀ ਭਰਪੂਰਾ ॥1॥ ਰਹਾਉ ॥ ਚਰਣ ਕਮਲ ਰਿਦ ਅੰਤਰਿ ਧਾਰੇ ॥ ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥ 2॥ ਪੰਚ ਸਖੀ ਮਿਲਿ ਮੰਗਲੁ ਗਾਇਆ ॥ ਅਨਹਦ ਬਾਣੀ ਨਾਦੁ ਵਜਾਇਆ ॥3॥ ਗੁਰੁ ਨਾਨਕੁ ਤੁਠਾ ਮਿਲਿਆ ਹਰਿਰਾਇ ॥ ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥4॥17॥ ਆਸਾ ਮਹਲਾ 5 ॥ ਕਰਿ ਕਿਰਪਾ ਹਰਿ ਪਰਗਟੀਆਇਆ ॥ ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥1॥ ਐਸਾ ਹਰਿ ਧਨੁ ਸੰਚੀਐ ਭਾਈ ॥ ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥1॥ ਰਹਾਉ ॥ ਤੋਟਿ ਨ ਆਵੈ ਨਿਖੁਟਿ ਨ ਜਾਇ ॥

ਖਾਇ ਖਰਚਿ ਮਨੁ ਰਹਿਆ ਅਘਾਇ ॥2॥ ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥ ਇਸੁ ਧਨ ਤੇ ਸਭੁ ਜਗੁ ਵਰਸਾਣਾ ॥3॥ ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬਿ ਲਿਖੇ ਕਾ ਲਹਣਾ ॥ ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥4॥18॥ ਆਸਾ ਮਹਲਾ 5 ॥ ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥ ਕਾਚੀ ਪਾਕੀ ਬਾਢਿ ਪਰਾਨੀ ॥1॥

ਜੋ ਜਨਮੈ ਸੋ ਜਾਨਹੁ ਮੂਆ ॥ ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥1॥ ਰਹਾਉ ॥ ਦਿਨ ਤੇ ਸਰਪਰ ਪਉਸੀ ਰਾਤਿ ॥ ਰੈਣਿ ਗਈ ਫਿਰਿ ਹੋਇ ਪਰਭਾਤਿ ॥2॥ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਗੁਰ ਪ੍ਰਸਾਦਿ ਕੋ ਵਿਰਲਾ

376

ਜਾਗੇ ॥3॥ ਕਹੁ ਨਾਨਕ ਗੁਣ ਗਾਈਅਹਿ ਨੀਤ ॥ ਮੁਖੁ ਊਜਲੁ ਹੋਇ ਨਿਰਮਲੁ ਚੀਤੁ ॥4॥19॥ ਆਸਾ ਮਹਲਾ 5 ॥ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾਪੂਰਕੁ ਰਖੈ ਨਿਦਾਨਿ ॥1॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ

ਮਨਿ ਵਸਿਆ ਲਗੈ ਨ ਦੂਖਾ ॥1॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ

॥2॥ ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥3॥ ਸਾਚੇ ਸਾਹਿਬ ਅਲਖ

ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥4॥20॥ ਆਸਾ ਮਹਲਾ 5 ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥

ਕੁਦਰਤਿ ਵਰਤੈ ਰੂਪ ਅਰੁ ਰੰਗਾ ॥1॥ ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥1॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ

॥2॥ ਜੋ ਲਉਡਾ ਪ੍ਰਭਿ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥3॥ ਵੇਮੁਹਤਾਜਾ ਵੇਪਰਵਾਹੁ ॥

ਨਾਨਕ ਦਾਸ ਕਹਹੁ ਗੁਰ ਵਾਹੁ ॥4॥21॥ ਆਸਾ ਮਹਲਾ 5 ॥ ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥1॥ ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥1॥

ਰਹਾਉ ॥ ਵਜਹੁ ਸਾਹਿਬ ਕਾ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪ੍ਰਾਨੀ ॥2॥ ਤਿਸੁ ਸਿਉ ਲੂਕਿ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥3॥ ਕਹੁ ਨਾਨਕ ਪ੍ਰਭ ਦੀਨਦਇਆਲਾ ॥ ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥4॥22॥ ਆਸਾ ਮਹਲਾ 5 ॥ ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ

॥1॥ ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥1॥ ਰਹਾਉ ॥ ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥2॥ ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੂਠੈ ਕੀਨੋ ਦਾਨੁ ॥3॥ ਨਾਨਕ ਕਉ ਗੁਰਿ ਦੀਖਿਆ ਦੀਨ ॥ ਪ੍ਰਭੁ ਅਬਿਨਾਸੀ ਘਟਿ ਘਟਿ ਚੀਨ ॥4॥23॥

ਆਸਾ ਮਹਲਾ 5 ॥ ਅਨਦ ਬਿਨੋਦ ਭਰੇ ਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥1॥ ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥ ਭਰਿ ਪੁਰਿ ਧਾਰਿ ਰਹੀ ਸੋਭ ਜਾ ਕੀ ॥1॥ ਰਹਾਉ ॥ ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥

ਆਪੇ ਕਰਤਾ ਅਵਰੁ ਨ ਕੋਇ ॥2॥ ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥3॥

377

ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥4॥24॥ ਆਸਾ ਮਹਲਾ 5 ॥ ਗੁਰ ਕੈ

ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥1॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥

ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮੁ ਮੋਹਿ ਲਾਗੈ ਨਾਉ ॥1॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਨਾਇ

॥ ਅਠਸਠਿ ਮਜਨੁ ਸੰਤ ਧੂਰਾਇ ॥2॥ ਸਭ ਮਹਿ ਜਾਨਉ ਕਰਤਾ ਏਕੁ ॥ ਸਾਧਸੰਗਤਿ ਮਿਲਿ ਬੁਧਿ ਬਿਬੇਕ

॥3॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥4॥25॥ ਆਸਾ ਮਹਲਾ 5 ॥ ਬੁਧਿ

ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥1॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ

ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥1॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥2॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥3॥ ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥4॥26॥ ਆਸਾ ਮਹਲਾ 5 ਤਿਪਦੇ ॥ ਹਰਿ 2

ਰਸੁ ਪੀਵਤ ਸਦ ਹੀ ਰਾਤਾ ॥ ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦੁ ॥

ਆਨ ਰਸਾ ਮਹਿ ਵਿਆਪੈ ਚਿੰਦ ॥1॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥1॥

ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੂ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ ॥ ਜਿਸਹਿ ਪਰਾਪਤਿ ਤਿਸ ਹੀ ਦੇਹਿ ॥2॥ ਨਾਨਕ ਚਾਖਿ ਭਏ ਬਿਸਮਾਦ ॥ ਨਾਨਕ ਗੁਰ ਤੇ ਆਇਆ ਸਾਦੁ ॥ ਈਤ ਊਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥3॥27॥ ਆਸਾ ਮਹਲਾ 5 ॥

ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥1॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥1॥ ਰਹਾਉ ॥ ਚਰਣ ਪਖਾਰਿ ਕਰਹੁ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ

॥ ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥2॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹਾਰੀ ॥ ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥3॥28॥

378

ਆਸਾ ਮਹਲਾ 5 ਦੁਪਦੇ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥

ਅਵਰਿ ਕਾਜ ਤੇਰੈ ਕਿਤੈ ਨ ਕਾਮਿ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮੁ ॥1॥ ਸਰੰਜਾਮਿ ਲਾਗੁ ਭਵਜਲੁ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥1॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥

ਸੇਵਾ ਸਾਧ ਨ ਜਾਨਿਆ ਹਰਿਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ

॥2॥29॥ ਆਸਾ ਮਹਲਾ 5 ॥ ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥ ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥1॥ ਤੁਮਰੀ ਓਟ ਤੁਮਾਰੀ ਆਸਾ ॥ ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸਿ ਗਿਰਾਸਾ ॥1॥ ਰਹਾਉ ॥ ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰੁ ਵਿਕਰਾਲਾ ॥ ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥2॥30॥ ਆਸਾ ਮਹਲਾ 5 ॥ ਹਰਿ ਜਨ ਲੀਨੇ ਪ੍ਰਭੂ ਛਡਾਇ

॥ ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥1॥ ਰਹਾਉ ॥ ਪਾਲਾ ਤਾਊ ਕਛੂ ਨ ਬਿਆਪੈ

ਰਾਮ ਨਾਮ ਗੁਨ ਗਾਇ ॥ ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥1॥ ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥ ਗੁਨਨਿਧਾਨੁ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥2॥31॥ ਆਸਾ ਮਹਲਾ 5 ॥ ਅਉਖਧੁ ਖਾਇਓ ਹਰਿ ਕੋ ਨਾਉ ॥ ਸੁਖ ਪਾਏ ਦੁਖ ਬਿਨਸਿਆ ਥਾਉ ॥1॥ ਤਾਪੁ ਗਇਆ ਬਚਨਿ ਗੁਰ ਪੂਰੇ ॥ ਅਨਦੁ ਭਇਆ ਸਭਿ ਮਿਟੇ ਵਿਸੂਰੇ ॥1॥ ਰਹਾਉ ॥ ਜੀਅ ਜੰਤ ਸਗਲ ਸੁਖੁ ਪਾਇਆ

॥ ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥2॥32॥ ਆਸਾ ਮਹਲਾ 5 ॥ ਬਾਂਛਤ ਨਾਹੀ ਸੁ ਬੇਲਾ ਆਈ ॥

ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥1॥ ਠੰਢੀ ਤਾਤੀ ਮਿਟੀ ਖਾਈ ॥ ਓਹੁ ਨ ਬਾਲਾ ਬੂਢਾ ਭਾਈ ॥1॥ ਰਹਾਉ

॥ ਨਾਨਕ ਦਾਸ ਸਾਧ ਸਰਣਾਈ ॥ ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥2॥33॥ ਆਸਾ ਮਹਲਾ 5 ॥ ਸਦਾ ਸਦਾ ਆਤਮ ਪਰਗਾਸੁ ॥ ਸਾਧਸੰਗਤਿ ਹਰਿ ਚਰਣ ਨਿਵਾਸੁ ॥1॥ ਰਾਮ ਨਾਮੁ ਨਿਤਿ ਜਪਿ ਮਨ ਮੇਰੇ ॥ ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥1॥ ਰਹਾਉ ॥ ਕਹੁ ਨਾਨਕ ਜਾ ਕੇ ਪੂਰਨ ਕਰਮ

॥ ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥2॥34॥ ਆਸਾ ਮਹਲਾ 5 ॥ ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥

379

ਪੀੜ ਗਈ ਫਿਰਿ ਨਹੀ ਦੁਹੇਲੀ ॥1॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਸੁਹੇਲੀ

॥1॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥2॥35॥ ਆਸਾ ਮਹਲਾ 5 ॥

ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹਿ ਅਪਨੇ ਗ੍ਰਿਹ ਭੀਤਰਿ ਵਾਰੇ ॥1॥ ਜਨਮ ਮਰਨ ਚੂਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ

ਖਿਨ ਮਹਿ ਤਾਰੇ ॥1॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹਾਰੇ ॥2॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ

॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤ ਉਧਾਰੇ ॥3॥ ਗਹਿਰਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਮਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ

॥4॥36॥ ਆਸਾ ਮਹਲਾ 5 ॥ ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥1॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥1॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮ੍ਹਾਰੈ ਨਾ ਪੋਹੈ ਅਗਨਾਰਿ ॥2॥ ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥3॥ ਗ੍ਰਿਹ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹਾਰਿ ॥4॥37॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਘਰੁ 3 ॥ ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੁੋਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ ਆਗੈ ਦਰਗਹ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥1॥ ਕਾਹੇ ਏਕ ਬਿਨਾ ਚਿਤੁ ਲਾਈਐ ॥

ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥1॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ

380

ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕੁ ਦਿਹਾੜੇ ॥2॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥ ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ

॥3॥ ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥4॥1॥38॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 5 ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥1॥

ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥2॥ ਚਰਨ ਕਮਲ ਆਨੂਪ ਹਰਿ ਸੰਤ ਮੰਤਿ

॥ ਕੋਊ ਲਾਗੈ ਸਾਧੂ ॥3॥ ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥4॥1॥39॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 6 ॥ ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥ ਕਰਣਕਾਰਣ ਸਮਰਥੁ ਅਪਾਰਾ ਅਵਰੁ ਨਾਹੀ ਰੇ ਕੋਈ ॥1॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥1॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥

ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖਨਿਧਾਨੁ ਹਰਿ ਗਾਇਆ ॥2॥ ਜਾ ਕਉ ਟੇਕ ਤੁਮ੍ਹਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥3॥ ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥4॥1॥40॥

ਆਸਾ ਮਹਲਾ 5 ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥1॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰੁ ਨ ਪਾਇਆ ॥1॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ

381

ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥2॥ ਨਿੰਦਕ ਕੀ ਗਤਿ ਕਤ ਹੂ ਨਾਹੀ ਖਸਮੈ ਏਵੈ ਭਾਣਾ ॥

ਜੋ ਜੋ ਨਿੰਦ ਕਰੇ ਸੰਤਨ ਕੀ ਤਿਉ ਸੰਤਨ ਸੁਖੁ ਮਾਨਾ ॥3॥ ਸੰਤਾ ਟੇਕ ਤੁਮਾਰੀ ਸੁਆਮੀ ਤੂੰ ਸੰਤਨ ਕਾ ਸਹਾਈ

॥ ਕਹੁ ਨਾਨਕ ਸੰਤ ਹਰਿ ਰਾਖੇ ਨਿੰਦਕ ਦੀਏ ਰੁੜਾਈ ॥4॥2॥41॥ ਆਸਾ ਮਹਲਾ 5 ॥ ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥1॥

ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥1॥ ਰਹਾਉ ॥

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥ 2॥ ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥3॥ ਕੂੜਿ ਕਪਟਿ ਬੰਚਿ ਨਿਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥4॥3॥42॥ ਆਸਾ ਮਹਲਾ 5 ॥ ਉਦਮੁ ਕਰਤ ਹੋਵੈ ਮਨੁ ਨਿਰਮਲੁ ਨਾਚੈ ਆਪੁ ਨਿਵਾਰੇ ॥ ਪੰਚ ਜਨਾ ਲੇ ਵਸਗਤਿ ਰਾਖੈ ਮਨ ਮਹਿ ਏਕੰਕਾਰੇ ॥1॥ ਤੇਰਾ ਜਨੁ ਨਿਰਤਿ ਕਰੇ ਗੁਨ ਗਾਵੈ ॥ ਰਬਾਬੁ ਪਖਾਵਜੁ ਤਾਲ ਘੁੰਘਰੂ ਅਨਹਦ ਸਬਦੁ ਵਜਾਵੈ ॥1॥ ਰਹਾਉ ॥ ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮ ਜਪੁ ਹਿਰਦੈ ਜਾਪੈ ਮੁਖ ਤੇ ਸਗਲ ਸੁਨਾਵੈ ॥2॥ ਕਰ ਸੰਗਿ ਸਾਧੂ ਚਰਨ ਪਖਾਰੈ ਸੰਤ ਧੂਰਿ ਤਨਿ ਲਾਵੈ ॥ ਮਨੁ ਤਨੁ ਅਰਪਿ ਧਰੇ ਗੁਰ ਆਗੈ ਸਤਿ ਪਦਾਰਥੁ ਪਾਵੈ

॥3॥ ਜੋ ਜੋ ਸੁਨੈ ਪੇਖੈ ਲਾਇ ਸਰਧਾ ਤਾ ਕਾ ਜਨਮ ਮਰਨ ਦੁਖੁ ਭਾਗੈ ॥ ਐਸੀ ਨਿਰਤਿ ਨਰਕ ਨਿਵਾਰੈ ਨਾਨਕ ਗੁਰਮੁਖਿ ਜਾਗੈ ॥4॥4॥43॥ ਆਸਾ ਮਹਲਾ 5 ॥ ਅਧਮ ਚੰਡਾਲੀ ਭਈ ਬ੍ਰਹਮਣੀ ਸੂਦੀ ਤੇ ਸ੍ਰੇਸਟਾਈ ਰੇ ॥

ਪਾਤਾਲੀ ਆਕਾਸੀ ਸਖਨੀ ਲਹਬਰ ਬੂਝੀ ਖਾਈ ਰੇ ॥1॥ ਘਰ ਕੀ ਬਿਲਾਈ ਅਵਰ ਸਿਖਾਈ ਮੂਸਾ ਦੇਖਿ ਡਰਾਈ ਰੇ ॥ ਅਜ ਕੈ ਵਸਿ ਗੁਰਿ ਕੀਨੋ ਕੇਹਰਿ ਕੂਕਰਿ ਤਿਨਹਿ ਲਗਾਈ ਰੇ ॥1॥ ਰਹਾਉ ॥ ਬਾਝੁ ਥੂਨੀਆ ਛਪਰਾ ਥਾਮ੍ਹਿਆ ਨੀਘਰਿਆ ਘਰੁ ਪਾਇਆ ਰੇ ॥ ਬਿਨੁ ਜੜੀਏ ਲੈ ਜੜਿਓ ਜੜਾਵਾ ਥੇਵਾ ਅਚਰਜੁ ਲਾਇਆ ਰੇ ॥2॥

ਦਾਦੀ ਦਾਦਿ ਨ ਪਹੁਚਨਹਾਰਾ ਚੂਪੀ ਨਿਰਨਉ ਪਾਇਆ ਰੇ ॥ ਮਾਲਿ ਦੁਲੀਚੈ ਬੈਠੀ ਲੇ ਮਿਰਤਕੁ ਨੈਨ ਦਿਖਾਲਨੁ

382

ਧਾਇਆ ਰੇ ॥3॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥4॥5॥44॥ ਆਸਾ ਮਹਲਾ 5 ॥ ਬੰਧਨ ਕਾਟਿ ਬਿਸਾਰੇ ਅਉਗੁਨ ਅਪਨਾ ਬਿਰਦੁ ਸਮ੍ਹਾਰਿਆ ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥1॥ ਗੁਰਸਿਖ

ਰਾਖੇ ਗੁਰਿ ਗੋਪਾਲਿ ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥1॥ ਰਹਾਉ ॥ ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ

॥2॥ ਭਗਤਿ ਪ੍ਰੇਮ ਪਰਮਪਦੁ ਪਾਇਆ ਸਾਧਸੰਗਿ ਦੁਖ ਨਾਠੇ ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥3॥ ਅੰਤਿ ਕਾਲਿ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥ ਪ੍ਰਾਨ ਮੀਤ ਹੀਤ ਧਨੁ ਮੇਰੈ

ਨਾਨਕ ਸਦ ਬਲਿਹਾਰੇ ॥4॥6॥45॥ ਆਸਾ ਮਹਲਾ 5 ॥ ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧ ਬਿਨੁ ਕਿਸੁ ਸਾਲਾਹੀ ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧ ਬਿਨੁ ਦੂਜਾ ਨਾਹੀ ॥1॥ ਬਾਬਾ ਬਿਖੁ ਦੇਖਿਆ ਸੰਸਾਰੁ ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥1॥ ਰਹਾਉ ॥ ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥2॥ ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥3॥

ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥4॥7॥46॥ ਆਸਾ ਮਹਲਾ 5 ॥ ਅੰਮ੍ਰਿਤੁ ਨਾਮੁ ਤੁਮ੍ਹਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ

॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥1॥ ਦਰਸਨੁ ਪੇਖਤ ਮੈ ਜੀਓ ॥ ਸੁਨਿ ਕਰਿ ਬਚਨ ਤੁਮਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥1॥ ਰਹਾਉ ॥ ਤੁਮਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ ਆਪਿ ਕੀਓ ॥ ਦ੍ਰਿੜੁ ਕਰਿ ਚਰਣ ਗਹੇ ਪ੍ਰਭ ਤੁਮਰੇ ਸਹਜੇ ਬਿਖਿਆ ਭਈ ਖੀਓ ॥2॥ ਸੁਖਨਿਧਾਨੁ ਨਾਮੁ ਪ੍ਰਭ

ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥3॥

ਧੰਨ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ

383

ਨਾਨਕ ਨਾਮੁ ਅਧਾਰੁ ਹੀਓ ॥4॥8॥47॥ ਆਸਾ ਮਹਲਾ 5 ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ

ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮਿ ਭਗਵਾਨਾ ॥1॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥1॥

ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥2॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥3॥ ਗੁਣਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੁਹੇਲਾ ॥4॥9॥48॥

ਆਸਾ ਮਹਲਾ 5 ॥ ਤੂ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥1॥ ਚੀਤਿ ਆਵਹਿਂ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮਾਰੇ ॥1॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥2॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ

॥ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥3॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥4॥10॥49॥ ਆਸਾ ਮਹਲਾ 5 ॥ ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥1॥ ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨਿ ਰਿਦੈ

ਅਰਾਧਿਆ ਤਾ ਕੈ ਸੰਗਿ ਤਰਉ ਰੇ ॥1॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥2॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥3॥ ਰਾਖਿ

ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮਰਾ ਦਾਤੇ ਨਾਨਕ ਸਦ ਕੁਰਬਾਣੇ ॥4॥11॥

50॥ ਆਸਾ ਮਹਲਾ 5 ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ

384

ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥1॥ ਰਹਾਉ ॥ ਕਾਮੁ ਕ੍ਰੋਧੁ ਅਹੰਕਾਰੁ ਗਾਖਰੋ ਸੰਜਮਿ ਕਉਨ ਛੁਟਿਓ ਰੀ ॥

ਸੁਰਿਨਰ ਦੇਵ ਅਸੁਰ ਤ੍ਰੈ ਗੁਨੀਆ ਸਗਲੋ ਭਵਨੁ ਲੁਟਿਓ ਰੀ ॥1॥ ਦਾਵਾ ਅਗਨਿ ਬਹੁਤ ਤ੍ਰਿਣ ਜਾਲੇ ਕੋਈ ਹਰਿਆ ਬੂਟੁ ਰਹਿਓ ਰੀ ॥ ਐਸੋ ਸਮਰਥੁ ਵਰਨਿ ਨ ਸਾਕਉ ਤਾ ਕੀ ਉਪਮਾ ਜਾਤ ਨ ਕਹਿਓ ਰੀ ॥ 2॥ ਕਾਜਰ ਕੋਠ ਮਹਿ ਭਈ ਨ ਕਾਰੀ ਨਿਰਮਲੁ ਬਰਨੁ ਬਨਿਓ ਰੀ ॥ ਮਹਾਮੰਤ੍ਰੁ ਗੁਰ ਹਿਰਦੈ ਬਸਿਓ ਅਚਰਜ ਨਾਮੁ ਸੁਨਿਓ ਰੀ ॥3॥ ਕਰਿ ਕਿਰਪਾ ਪ੍ਰਭਿ

ਨਦਰਿ ਅਵਲੋਕਨ ਅਪੁਨੈ ਚਰਣਿ ਲਗਾਈ ॥ ਪ੍ਰੇਮ ਭਗਤਿ ਨਾਨਕ ਸੁਖੁ ਪਾਇਆ ਸਾਧੂ ਸੰਗਿ ਸਮਾਈ ॥4॥12॥51॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 7 ॥ ਲਾਲੁ ਚੋਲਨਾ ਤੈ ਤਨਿ ਸੋਹਿਆ ॥ ਸੁਰਿਜਨ ਭਾਨੀ ਤਾਂ ਮਨੁ ਮੋਹਿਆ ॥1॥

ਕਵਨ ਬਨੀ ਰੀ ਤੇਰੀ ਲਾਲੀ ॥ ਕਵਨ ਰੰਗਿ ਤੂੰ ਭਈ ਗੁਲਾਲੀ ॥1॥ ਰਹਾਉ ॥ ਤੁਮ ਹੀ ਸੁੰਦਰਿ ਤੁਮਹਿ ਸੁਹਾਗੁ

॥ ਤੁਮ ਘਰਿ ਲਾਲਨੁ ਤੁਮ ਘਰਿ ਭਾਗੁ ॥2॥ ਤੂੰ ਸਤਵੰਤੀ ਤੂੰ ਪਰਧਾਨਿ ॥ ਤੂੰ ਪ੍ਰੀਤਮ ਭਾਨੀ ਤੁਹੀ ਸੁਰਿਗਿਆਨਿ

॥3॥ ਪ੍ਰੀਤਮ ਭਾਨੀ ਤਾਂ ਰੰਗਿ ਗੁਲਾਲ ॥ ਕਹੁ ਨਾਨਕ ਸੁਭ ਦ੍ਰਿਸਟਿ ਨਿਹਾਲ ॥4॥ ਸੁਨਿ ਰੀ ਸਖੀ ਇਹ ਹਮਰੀ ਘਾਲ ॥ ਪ੍ਰਭਿ ਆਪਿ ਸੀਗਾਰਿ ਸਵਾਰਨਹਾਰਿ ॥1॥ ਰਹਾਉ ਦੂਜਾ ॥1॥52॥ ਆਸਾ ਮਹਲਾ 5 ॥ ਦੂਖੁ ਘਨੋ ਜਬ ਹੋਤੇ ਦੂਰਿ ॥ ਅਬ ਮਸਲਤਿ ਮੋਹਿ ਮਿਲੀ ਹਦੂਰਿ ॥1॥ ਚੁਕਾ ਨਿਹੋਰਾ ਸਖੀ ਸਹੇਰੀ ॥ ਭਰਮੁ ਗਇਆ ਗੁਰਿ ਪਿਰ ਸੰਗਿ ਮੇਰੀ ॥1॥ ਰਹਾਉ ॥ ਨਿਕਟਿ ਆਨਿ ਪ੍ਰਿਅ ਸੇਜ ਧਰੀ ॥ ਕਾਣਿ ਕਢਨ ਤੇ ਛੂਟਿ ਪਰੀ ॥2॥

ਮੰਦਰਿ ਮੇਰੈ ਸਬਦਿ ਉਜਾਰਾ ॥ ਅਨਦ ਬਿਨੋਦੀ ਖਸਮੁ ਹਮਾਰਾ ॥3॥ ਮਸਤਕਿ ਭਾਗੁ ਮੈ ਪਿਰੁ ਘਰਿ ਆਇਆ

॥ ਥਿਰੁ ਸੋਹਾਗੁ ਨਾਨਕ ਜਨ ਪਾਇਆ ॥4॥2॥53॥ ਆਸਾ ਮਹਲਾ 5 ॥ ਸਾਚਿ ਨਾਮਿ ਮੇਰਾ ਮਨੁ ਲਾਗਾ ॥

ਲੋਗਨ ਸਿਉ ਮੇਰਾ ਠਾਠਾ ਬਾਗਾ ॥1॥ ਬਾਹਰਿ ਸੂਤੁ ਸਗਲ ਸਿਉ ਮਉਲਾ ॥ ਅਲਿਪਤੁ ਰਹਉ ਜੈਸੇ ਜਲ ਮਹਿ ਕਉਲਾ ॥1॥ ਰਹਾਉ ॥ ਮੁਖ ਕੀ ਬਾਤ ਸਗਲ ਸਿਉ ਕਰਤਾ ॥ ਜੀਅ ਸੰਗਿ ਪ੍ਰਭੁ ਅਪੁਨਾ ਧਰਤਾ ॥2॥ ਦੀਸਿ ਆਵਤੁ ਹੈ ਬਹੁਤੁ ਭੀਹਾਲਾ ॥ ਸਗਲ ਚਰਨ ਕੀ ਇਹੁ ਮਨੁ ਰਾਲਾ ॥3॥ ਨਾਨਕ ਜਨਿ ਗੁਰੁ ਪੂਰਾ ਪਾਇਆ ॥

385

ਅੰਤਰਿ ਬਾਹਰਿ ਏਕੁ ਦਿਖਾਇਆ ॥4॥3॥54॥ ਆਸਾ ਮਹਲਾ 5 ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥1॥ ਕਾਨ ਕੁੰਡਲੀਆ ਬਸਤ੍ਰ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ

॥1॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥2॥

ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥3॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥4॥4॥55॥ ਆਸਾ ਮਹਲਾ 5 ॥ ਏਕੁ ਬਗੀਚਾ ਪੇਡ ਘਨ ਕਰਿਆ ॥ ਅੰਮ੍ਰਿਤੁ ਨਾਮੁ ਤਹਾ ਮਹਿ ਫਲਿਆ ॥1॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੂਆ ਕੇ ਕੁੰਡਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥1॥ ਰਹਾਉ ॥

ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥2॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਫੂਲੀ ਨਿਫਲ ਨ ਕਾਈ ॥3॥ ਅੰਮ੍ਰਿਤਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ

॥4॥5॥56॥ ਆਸਾ ਮਹਲਾ 5 ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ

॥1॥ ਸਰਬ ਸੁਖਾ ਬਨੇ ਤੇਰੈ ਓਲ੍ਹੈ ॥ ਭ੍ਰਮ ਕੇ ਪਰਦੇ ਸਤਿਗੁਰਿ ਖੋਲ੍ਹੇ ॥1॥ ਰਹਾਉ ॥ ਹੁਕਮੁ ਬੂਝਿ ਰੰਗ ਰਸ ਮਾਣੇ ॥ ਸਤਿਗੁਰ ਸੇਵਾ ਮਹਾ ਨਿਰਬਾਣੇ ॥2॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ ਨਿਰਬਾਣੁ ॥3॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕੁ ਤਾ ਕਾ ਪੂਰ ਖਜਾਨਾ ॥4॥6॥57॥

ਆਸਾ ਮਹਲਾ 5 ॥ ਤੀਰਥਿ ਜਾਉ ਤ ਹਉ ਹਉ ਕਰਤੇ ॥ ਪੰਡਿਤ ਪੂਛਉ ਤ ਮਾਇਆ ਰਾਤੇ ॥1॥ ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥1॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥ ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥2॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ

॥3॥ ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥4॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਇਹੁ ਅਸਥਾਨੁ ਗੁਰੂ ਤੇ ਪਾਈਐ ॥1॥ ਰਹਾਉ ਦੂਜਾ ॥7॥58॥ ਆਸਾ ਮਹਲਾ 5 ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥1॥ ਸਗਲ ਸੂਖ ਜਾਂ ਤੂੰ ਚਿਤਿ ਆਵੈਂ ॥

386

ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥1॥ ਰਹਾਉ ॥ ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥ ਹਰਿ ਹਰਿ ਜਪਤ ਢਹੈ ਦੁਖ ਡੇਰਾ ॥2॥ ਹੁਕਮੁ ਬੂਝੈ ਸੋਈ ਪਰਵਾਨੁ ॥ ਸਾਚੁ ਸਬਦੁ ਜਾ ਕਾ ਨੀਸਾਨੁ ॥3॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥4॥8॥59॥ ਆਸਾ ਮਹਲਾ 5 ॥ ਜਹਾ ਪਠਾਵਹੁ ਤਹ ਤਹ ਜਾਈਂ ॥ ਜੋ ਤੁਮ ਦੇਹੁ ਸੋਈ ਸੁਖੁ ਪਾਈਂ ॥1॥ ਸਦਾ ਚੇਰੇ ਗੋਵਿੰਦ ਗੋਸਾਈ ॥ ਤੁਮਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਂ ॥1॥ ਰਹਾਉ ॥ ਤੁਮਰਾ ਦੀਆ ਪੈਨ੍ਹਉ ਖਾਈਂ ॥ ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਂ ॥2॥ ਮਨ ਤਨ ਅੰਤਰਿ ਤੁਝੈ ਧਿਆਈਂ ॥ ਤੁਮਰੈ ਲਵੈ ਨ ਕੋਊ ਲਾਈਂ ॥3॥ ਕਹੁ ਨਾਨਕ ਨਿਤ ਇਵੈ ਧਿਆਈਂ ॥ ਗਤਿ ਹੋਵੈ

ਸੰਤਹ ਲਗਿ ਪਾਈਂ ॥4॥9॥60॥ ਆਸਾ ਮਹਲਾ 5 ॥ ਊਠਤ ਬੈਠਤ ਸੋਵਤ ਧਿਆਈਐ ॥ ਮਾਰਗਿ ਚਲਤ ਹਰੇ ਹਰਿ ਗਾਈਐ ॥1॥ ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥ ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥1॥ ਰਹਾਉ ॥ ਕਾਰਜਿ ਕਾਮਿ ਬਾਟ ਘਾਟ ਜਪੀਜੈ ॥ ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥2॥ ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥ ਸੋ ਜਨੁ ਜਮ ਕੀ ਵਾਟ ਨ ਪਾਈਐ ॥3॥ ਆਠ ਪਹਰ ਜਿਸੁ ਵਿਸਰਹਿ ਨਾਹੀ

॥ ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥4॥10॥61॥ ਆਸਾ ਮਹਲਾ 5 ॥ ਜਾ ਕੈ ਸਿਮਰਨਿ ਸੂਖ ਨਿਵਾਸੁ

॥ ਭਈ ਕਲਿਆਣ ਦੁਖ ਹੋਵਤੁ ਨਾਸੁ ॥1॥ ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥ ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥1॥ ਰਹਾਉ ॥ ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥ ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥2॥

ਪਰ ਕਾ ਬੁਰਾ ਨ ਰਾਖਹੁ ਚੀਤਿ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥3॥ ਹਰਿ ਹਰਿ ਤੰਤੁ ਮੰਤੁ ਗੁਰਿ ਦੀਨਾ

॥ ਇਹੁ ਸੁਖੁ ਨਾਨਕ ਅਨਦਿਨੁ ਚੀਨਾ ॥4॥11॥62॥ ਆਸਾ ਮਹਲਾ 5 ॥ ਜਿਸੁ ਨੀਚ ਕਉ ਕੋਈ ਨ ਜਾਨੈ ॥

ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥1॥ ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ

॥1॥ ਰਹਾਉ ॥ ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥2॥ ਜੋ ਪ੍ਰਾਨੀ ਕਾਹੂ ਨ ਆਵਤੁ ਕਾਮਿ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮੁ ॥3॥ ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ

ਨਾਨਕ ਮੀਠੇ ਲਾਗੇ ॥4॥12॥63॥ ਆਸਾ ਮਹਲਾ 5 ॥ ਏਕੋ ਏਕੀ ਨੈਨ ਨਿਹਾਰਉ ॥ ਸਦਾ ਸਦਾ ਹਰਿ ਨਾਮੁ

387

ਸਮ੍ਹਾਰਉ ॥1॥ ਰਾਮ ਰਾਮ ਰਾਮਾ ਗੁਨ ਗਾਵਉ ॥ ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥

1॥ ਰਹਾਉ ॥ ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥ ਘਟ ਘਟ ਅੰਤਰਿ ਰਵਿਆ ਸੋਈ ॥2॥ ਓਪਤਿ ਪਰਲਉ ਖਿਨ ਮਹਿ ਕਰਤਾ ॥ ਆਪਿ ਅਲੇਪਾ ਨਿਰਗੁਨੁ ਰਹਤਾ ॥3॥ ਕਰਨ ਕਰਾਵਨ ਅੰਤਰਜਾਮੀ ॥ ਅਨੰਦੁ ਕਰੈ

ਨਾਨਕ ਕਾ ਸੁਆਮੀ ॥4॥13॥64॥ ਆਸਾ ਮਹਲਾ 5 ॥ ਕੋਟਿ ਜਨਮ ਕੇ ਰਹੇ ਭਵਾਰੇ ॥ ਦੁਲਭ ਦੇਹ ਜੀਤੀ ਨਹੀ ਹਾਰੇ ॥1॥ ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥ ਭਏ ਪੁਨੀਤ ਸੰਤਨ ਕੀ ਧੂਰਿ ॥1॥ ਰਹਾਉ ॥ ਪ੍ਰਭ

ਕੇ ਸੰਤ ਉਧਾਰਨ ਜੋਗ ॥ ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥2॥ ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥ ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥3॥ ਨਾਮੁ ਪਦਾਰਥੁ ਨਉ ਨਿਧਿ ਸਿਧਿ ॥ ਨਾਨਕ ਗੁਰ ਤੇ ਪਾਈ ਬੁਧਿ ॥4॥14॥ 65॥

ਆਸਾ ਮਹਲਾ 5 ॥ ਮਿਟੀ ਤਿਆਸ ਅਗਿਆਨ ਅੰਧੇਰੇ ॥ ਸਾਧ ਸੇਵਾ ਅਘ ਕਟੇ ਘਨੇਰੇ ॥1॥ ਸੂਖ ਸਹਜ ਆਨੰਦੁ ਘਨਾ ॥ ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥1॥ ਰਹਾਉ ॥ ਬਿਨਸਿਓ ਮਨ ਕਾ ਮੂਰਖੁ ਢੀਠਾ ॥ ਪ੍ਰਭ ਕਾ ਭਾਣਾ ਲਾਗਾ ਮੀਠਾ ॥2॥ ਗੁਰ ਪੂਰੇ ਕੇ ਚਰਣ ਗਹੇ ॥ ਕੋਟਿ ਜਨਮ ਕੇ ਪਾਪ ਲਹੇ

॥3॥ ਰਤਨੁ ਜਨਮੁ ਇਹੁ ਸਫਲੁ ਭਇਆ ॥ ਕਹੁ ਨਾਨਕ ਪ੍ਰਭਿ ਕਰੀ ਮਇਆ ॥4॥15॥66॥ ਆਸਾ ਮਹਲਾ 5 ॥ ਸਤਿਗੁਰੁ ਅਪਨਾ ਸਦ ਸਦਾ ਸਮ੍ਹਾਰੇ ॥ ਗੁਰ ਕੇ ਚਰਨ ਕੇਸ ਸੰਗਿ ਝਾਰੇ ॥1॥ ਜਾਗੁ ਰੇ ਮਨ ਜਾਗਨਹਾਰੇ

॥ ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥1॥ ਰਹਾਉ ॥ ਗੁਰ ਕੀ ਬਾਣੀ ਸਿਉ ਰੰਗੁ ਲਾਇ ॥ ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥2॥ ਗੁਰ ਬਿਨੁ ਦੂਜਾ ਨਾਹੀ ਥਾਉ ॥ ਗੁਰੁ ਦਾਤਾ ਗੁਰੁ ਦੇਵੈ ਨਾਉ

॥3॥ ਗੁਰੁ ਪਾਰਬ੍ਰਹਮੁ ਪਰਮੇਸੁਰੁ ਆਪਿ ॥ ਆਠ ਪਹਰ ਨਾਨਕ ਗੁਰੁ ਜਾਪਿ ॥4॥16॥67॥ ਆਸਾ ਮਹਲਾ 5 ॥ ਆਪੇ ਪੇਡੁ ਬਿਸਥਾਰੀ ਸਾਖ ॥ ਅਪਨੀ ਖੇਤੀ ਆਪੇ ਰਾਖ ॥1॥ ਜਤ ਕਤ ਪੇਖਉ ਏਕੈ ਓਹੀ ॥ ਘਟ ਘਟ ਅੰਤਰਿ ਆਪੇ ਸੋਈ ॥1॥ ਰਹਾਉ ॥ ਆਪੇ ਸੂਰੁ ਕਿਰਣਿ ਬਿਸਥਾਰੁ ॥ ਸੋਈ ਗੁਪਤੁ ਸੋਈ ਆਕਾਰੁ ॥2॥

ਸਰਗੁਣ ਨਿਰਗੁਣ ਥਾਪੈ ਨਾਉ ॥ ਦੁਹ ਮਿਲਿ ਏਕੈ ਕੀਨੋ ਠਾਉ ॥3॥ ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥

ਅਨਦਰੂਪੁ ਸਭੁ ਨੈਨ ਅਲੋਇਆ ॥4॥17॥68॥ ਆਸਾ ਮਹਲਾ 5 ॥ ਉਕਤਿ ਸਿਆਨਪ ਕਿਛੂ ਨ ਜਾਨਾ ॥

388

ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥1॥ ਮੈ ਨਿਰਗੁਨੁ ਗੁਣੁ ਨਾਹੀ ਕੋਇ ॥ ਕਰਨ ਕਰਾਵਨਹਾਰੁ ਪ੍ਰਭੁ ਸੋਇ ॥1॥

ਰਹਾਉ ॥ ਮੂਰਖੁ ਮੁਗਧੁ ਅਗਿਆਨੁ ਅਵੀਚਾਰੀ ॥ ਨਾਮ ਤੇਰੇ ਕੀ ਆਸ ਮਨਿ ਧਾਰੀ ॥2॥ ਜਪੁ ਤਪੁ ਸੰਜਮੁ ਕਰਮੁ ਨ ਸਾਧਾ ॥ ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥3॥ ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥ ਬਿਨਵੰਤਿ ਨਾਨਕੁ ਓਟ ਪ੍ਰਭ ਤੋਰੀ ॥4॥18॥69॥ ਆਸਾ ਮਹਲਾ 5 ॥ ਹਰਿ ਹਰਿ ਅਖਰ ਦੁਇ ਇਹ ਮਾਲਾ ॥ ਜਪਤ ਜਪਤ ਭਏ ਦੀਨਦਇਆਲਾ ॥1॥ ਕਰਉ ਬੇਨਤੀ ਸਤਿਗੁਰ ਅਪੁਨੀ ॥ ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥1॥ ਰਹਾਉ ॥ ਹਰਿ ਮਾਲਾ ਉਰ ਅੰਤਰਿ ਧਾਰੈ ॥ ਜਨਮ ਮਰਣ ਕਾ ਦੂਖੁ ਨਿਵਾਰੈ ॥2॥

ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥ ਸੋ ਜਨੁ ਇਤ ਉਤ ਕਤਹਿ ਨ ਡੋਲੈ ॥3॥ ਕਹੁ ਨਾਨਕ ਜੋ ਰਾਚੈ ਨਾਇ

॥ ਹਰਿ ਮਾਲਾ ਤਾ ਕੈ ਸੰਗਿ ਜਾਇ ॥4॥19॥70॥ ਆਸਾ ਮਹਲਾ 5 ॥ ਜਿਸ ਕਾ ਸਭੁ ਕਿਛੁ ਤਿਸ ਕਾ ਹੋਇ

॥ ਤਿਸੁ ਜਨ ਲੇਪੁ ਨ ਬਿਆਪੈ ਕੋਇ ॥1॥ ਹਰਿ ਕਾ ਸੇਵਕੁ ਸਦ ਹੀ ਮੁਕਤਾ ॥ ਜੋ ਕਿਛੁ ਕਰੈ ਸੋਈ ਭਲ ਜਨ ਕੈ

ਅਤਿ ਨਿਰਮਲ ਦਾਸ ਕੀ ਜੁਗਤਾ ॥1॥ ਰਹਾਉ ॥ ਸਗਲ ਤਿਆਗਿ ਹਰਿ ਸਰਣੀ ਆਇਆ ॥ ਤਿਸੁ ਜਨ ਕਹਾ ਬਿਆਪੈ ਮਾਇਆ ॥ 2॥ ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥ ਤਿਸ ਕਉ ਚਿੰਤਾ ਸੁਪਨੈ ਨਾਹਿ ॥3॥ ਕਹੁ ਨਾਨਕ ਗੁਰੁ ਪੂਰਾ ਪਾਇਆ ॥ ਭਰਮੁ ਮੋਹੁ ਸਗਲ ਬਿਨਸਾਇਆ ॥4॥20॥71॥ ਆਸਾ ਮਹਲਾ 5 ॥ ਜਉ ਸੁਪ੍ਰਸੰਨੁ ਹੋਇਓ ਪ੍ਰਭੁ ਮੇਰਾ ॥ ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥1॥ ਸੁਨਿ ਸੁਨਿ ਜੀਵਾ ਸੋਇ ਤੁਮ੍ਹਾਰੀ ॥ ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥1॥ ਰਹਾਉ ॥ ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥ ਫਲੁ ਪਾਇਆ ਜਪਿ ਸਤਿਗੁਰ ਮੰਤਾ

॥2॥ ਸੋਈ ਸਤਿ ਸਤਿ ਹੈ ਸੋਇ ॥ ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥3॥ ਕਹੁ ਨਾਨਕ ਕਉਨੁ ਉਹੁ ਕਰਮਾ

॥ ਜਾ ਕੈ ਮਨਿ ਵਸਿਆ ਹਰਿ ਨਾਮਾ ॥4॥21॥72॥ ਆਸਾ ਮਹਲਾ 5 ॥ ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥

ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥1॥ ਸੋਇ ਰਹੇ ਮਾਇਆ ਮਦਿ ਮਾਤੇ ॥ ਜਾਗਤ ਭਗਤ ਸਿਮਰਤ ਹਰਿ ਰਾਤੇ

॥1॥ ਰਹਾਉ ॥ ਮੋਹ ਭਰਮਿ ਬਹੁ ਜੋਨਿ ਭਵਾਇਆ ॥ ਅਸਥਿਰ ਭਗਤ ਹਰਿ ਚਰਣ ਧਿਆਇਆ ॥2॥ ਬੰਧਨ ਅੰਧ ਕੂਪ ਗ੍ਰਿਹੁ ਮੇਰਾ ॥ ਮੁਕਤੇ ਸੰਤ ਬੁਝਹਿ ਹਰਿ ਨੇਰਾ ॥3॥ ਕਹੁ ਨਾਨਕ ਜੋ ਪ੍ਰਭ ਸਰਣਾਈ ॥ ਈਹਾ ਸੁਖੁ

389

ਆਗੈ ਗਤਿ ਪਾਈ ॥4॥22॥73॥ ਆਸਾ ਮਹਲਾ 5 ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥1॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀਗਹੇਰਾ ॥1॥ ਰਹਾਉ ॥ ਤੂ

ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥2॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥3॥ ਅਨਦਿਨੁ ਜਪਉ ਨਾਮੁ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥4॥23॥74॥

ਆਸਾ ਮਹਲਾ 5 ॥ ਰੋਵਨਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥1॥ ਕੋ ਮੂਆ ਕਾ ਕੈ ਘਰਿ ਗਾਵਨੁ ॥ ਕੋ ਰੋਵੈ ਕੋ ਹਸਿ ਹਸਿ ਪਾਵਨੁ ॥1॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥2॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥3॥ ਕਹੁ ਨਾਨਕ ਜੋ ਲਾਇਆ ਨਾਮਿ ॥ ਸਫਲੁ ਜਨਮੁ ਤਾ ਕਾ ਪਰਵਾਨੁ ॥4॥24॥75॥ ਆਸਾ ਮਹਲਾ 5 ॥ ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥1॥ ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥

ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥1॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ

॥ ਖਿਸਰਿ ਗਇਓ ਭੂਮਿ ਪਰਿ ਡਾਰਿਓ ॥2॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭੁ ਕਰਣੈਹਾਰੇ

॥3॥ ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥4॥25॥76॥ ਆਸਾ ਮਹਲਾ 5 ॥

ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥1॥ ਤੂ ਚਿਤਿ ਆਵਹਿ ਤੇਰੀ ਮਇਆ ॥

ਸਿਮਰਤ ਨਾਮੁ ਸਗਲ ਰੋਗ ਖਇਆ ॥1॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥2॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦਿ ਬਸੈ ਬੈਰਾਗੀ ॥3॥ ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥4॥26॥77॥ ਆਸਾ ਮਹਲਾ 5 ॥ ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲੁ ॥1॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਗ੍ਰਿਹਿ ਸਭੁ ਕਿਛੁ ਹੈ

ਪੂਰਨੁ ਸੋ ਭੇਟਿਆ ਨਿਰਭੈ ਧਨੀ ॥1॥ ਰਹਾਉ ॥ ਨਾਮੁ ਦ੍ਰਿੜਾਇਆ ਸਾਧਿ ਕ੍ਰਿਪਾਲਿ ॥ ਮਿਟਿ ਗਈ ਭੂਖ ਮਹਾ ਬਿਕਰਾਲ ॥2॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥3॥ ਮਿਟਿ ਗਈ ਭਾਲ ਮਨੁ

390

ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥4॥27॥78॥ ਆਸਾ ਮਹਲਾ 5 ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥1॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥1॥ ਰਹਾਉ ॥ ਜਾ ਕਾ ਧਨੀ ਅਗਮੁ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥2॥ ਜਾ ਕੀ ਸੇਵਾ ਦਸਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥3॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥

ਕਹੁ ਨਾਨਕ ਨਾਹੀ ਤਿਨ ਕਾਮੀ ॥4॥28॥79॥ ਆਸਾ ਮਹਲਾ 5 ॥ ਜਉ ਮੈ ਅਪਨਾ ਸਤਿਗੁਰੁ ਧਿਆਇਆ ॥

ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥1॥ ਮਿਟਿ ਗਈ ਗਣਤ ਬਿਨਾਸਿਓ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ

॥1॥ ਰਹਾਉ ॥ ਜਉ ਮੈ ਅਪੁਨਾ ਸਾਹਿਬੁ ਚੀਤਿ ॥ ਤਉ ਭਉ ਮਿਟਿਓ ਮੇਰੇ ਮੀਤ ॥2॥ ਜਉ ਮੈ ਓਟ ਗਹੀ ਪ੍ਰਭ

ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥3॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਭਰਵਾਸਾ

॥4॥29॥80॥ ਆਸਾ ਮਹਲਾ 5 ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਇ ਮਿਠਾਈ

॥1॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬ ਹੂ ਨ ਸਿਮਰੈ ਸਾਰਿੰਗਪਾਨੀ

॥1॥ ਰਹਾਉ ॥ ਦ੍ਰੁਮ ਕੀ ਛਾਇਆ ਨਿਹਚਲੁ ਗ੍ਰਿਹੁ ਬਾਂਧਿਆ ॥ ਕਾਲ ਕੈ ਫਾਂਸਿ ਸਕਤਿ ਸਰੁ ਸਾਂਧਿਆ ॥2॥

ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥3॥ ਸਾਧਸੰਗਿ ਜਪਿਓ

ਹਰਿਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥4॥30॥81॥ ਆਸਾ ਮਹਲਾ 5 ਦੁਤੁਕੇ 9 ॥ ਉਨ ਕੈ ਸੰਗਿ ਤੂ

ਕਰਤੀ ਕੇਲ ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥ ਉਨ੍ਹ ਕੈ ਸੰਗਿ ਤੁਮ ਸਭੁ ਕੋਊ ਲੋਰੈ ॥ ਓਸ ਬਿਨਾ ਕੋਊ

ਮੁਖੁ ਨਹੀ ਜੋਰੈ ॥1॥ ਤੇ ਬੈਰਾਗੀ ਕਹਾ ਸਮਾਏ ॥ ਤਿਸ ਬਿਨੁ ਤੁਹੀ ਦੁਹੇਰੀ ਰੀ ॥1॥ ਰਹਾਉ ॥ ਉਨ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥ ਉਨ ਕੈ ਸੰਗਿ ਤੂ ਹੋਈ ਹੈ ਜਾਹਰਿ ॥ ਉਨ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ

ਛੁਟਕੀ ਰੋਲਿ ॥2॥ ਉਨ੍ਹ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ ਕੈ ਸੰਗਿ ਤੁਮ ਸਾਕੁ ਜਗਤੁ ॥ ਉਨ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥ ਓਸ ਬਿਨਾ ਤੂੰ ਹੋਈ ਹੈ ਮਾਟੀ ॥3॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥4॥31॥82॥ ਆਸਾ ਮਹਲਾ 5 ॥

391

ਨਾ ਓਹੁ ਮਰਤਾ ਨਾ ਹਮ ਡਰਿਆ ॥ ਨਾ ਓਹੁ ਬਿਨਸੈ ਨਾ ਹਮ ਕੜਿਆ ॥ ਨਾ ਓਹੁ ਨਿਰਧਨੁ ਨਾ ਹਮ ਭੂਖੇ ॥ ਨਾ ਓਸੁ ਦੂਖੁ ਨ ਹਮ ਕਉ ਦੂਖੇ ॥1॥ ਅਵਰੁ ਨ ਕੋਊ ਮਾਰਨਵਾਰਾ ॥ ਜੀਅਉ ਹਮਾਰਾ ਜੀਉ ਦੇਨਹਾਰਾ ॥1॥ ਰਹਾਉ

॥ ਨਾ ਉਸੁ ਬੰਧਨ ਨਾ ਹਮ ਬਾਧੇ ॥ ਨਾ ਉਸੁ ਧੰਧਾ ਨਾ ਹਮ ਧਾਧੇ ॥ ਨਾ ਉਸੁ ਮੈਲੁ ਨ ਹਮ ਕਉ ਮੈਲਾ ॥ ਓਸੁ ਅਨੰਦੁ ਤ ਹਮ ਸਦ ਕੇਲਾ ॥2॥ ਨਾ ਉਸੁ ਸੋਚੁ ਨ ਹਮ ਕਉ ਸੋਚਾ ॥ ਨਾ ਉਸੁ ਲੇਪੁ ਨ ਹਮ ਕਉ ਪੋਚਾ ॥ ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥ ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥3॥ ਹਮ ਕਿਛੁ ਨਾਹੀ ਏਕੈ ਓਹੀ ॥ ਆਗੈ

ਪਾਛੈ ਏਕੋ ਸੋਈ ॥ ਨਾਨਕ ਗੁਰਿ ਖੋਏ ਭ੍ਰਮ ਭੰਗਾ ॥ ਹਮ ਓਇ ਮਿਲਿ ਹੋਏ ਇਕਰੰਗਾ ॥4॥32॥83॥ ਆਸਾ ਮਹਲਾ 5 ॥ ਅਨਿਕ ਭਾਂਤਿ ਕਰਿ ਸੇਵਾ ਕਰੀਐ ॥ ਜੀਉ ਪ੍ਰਾਨ ਧਨੁ ਆਗੈ ਧਰੀਐ ॥ ਪਾਨੀ ਪਖਾ ਕਰਉ ਤਜਿ ਅਭਿਮਾਨੁ ॥ ਅਨਿਕ ਬਾਰ ਜਾਈਐ ਕੁਰਬਾਨੁ ॥1॥ ਸਾਈ ਸੁਹਾਗਣਿ ਜੋ ਪ੍ਰਭ ਭਾਈ ॥ ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥ 1॥ ਰਹਾਉ ॥ ਦਾਸਨਿ ਦਾਸੀ ਕੀ ਪਨਿਹਾਰਿ ॥ ਉਨ੍ਹ ਕੀ ਰੇਣੁ ਬਸੈ ਜੀਅ ਨਾਲਿ ॥ ਮਾਥੈ ਭਾਗੁ ਤ ਪਾਵਉ ਸੰਗੁ ॥ ਮਿਲੈ ਸੁਆਮੀ ਅਪੁਨੈ ਰੰਗਿ ॥2॥ ਜਾਪ ਤਾਪ ਦੇਵਉ ਸਭਿ ਨੇਮਾ ॥ ਕਰਮ ਧਰਮ ਅਰਪਉ ਸਭਿ

ਹੋਮਾ ॥ ਗਰਬੁ ਮੋਹੁ ਤਜਿ ਹੋਵਉ ਰੇਨੁ ॥ ਉਨ ਕੈ ਸੰਗਿ ਦੇਖਉ ਪ੍ਰਭੁ ਨੈਨ ॥3॥ ਨਿਮਖ ਨਿਮਖ ਏਹੀ ਆਰਾਧਉ ॥

ਦਿਨਸੁ ਰੈਣਿ ਏਹ ਸੇਵਾ ਸਾਧਉ ॥ ਭਏ ਕ੍ਰਿਪਾਲ ਗੁਪਾਲ ਗੋਬਿੰਦ ॥ ਸਾਧਸੰਗਿ ਨਾਨਕ ਬਖਸਿੰਦ ॥4॥33॥84॥

ਆਸਾ ਮਹਲਾ 5 ॥ ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥ ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥ ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥ ਪ੍ਰਭ ਕੀ ਪ੍ਰੀਤਿ ਸਦ ਨਿਰਮਲੁ ਹੋਇ ॥1॥ ਸੁਨਹੁ ਮੀਤ ਐਸਾ ਪ੍ਰੇਮੁ ਪਿਆਰੁ ॥ ਜੀਅ ਪ੍ਰਾਨ ਘਟ ਘਟ ਆਧਾਰੁ ॥1॥ ਰਹਾਉ ॥ ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥ ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲੁ ਨਾਮੁ

॥ ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥ ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥2॥ ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ

॥ ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥ ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥ ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥3॥

ਆਪਹੁ ਕੋਈ ਮਿਲੈ ਨ ਭੂਲੈ ॥ ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥ ਕਹੁ ਨਾਨਕ ਤੇਰੈ ਕੁਰਬਾਣੁ ॥ ਸੰਤ ਓਟ ਪ੍ਰਭ ਤੇਰਾ ਤਾਣੁ ॥4॥34॥85॥ ਆਸਾ ਮਹਲਾ 5 ॥ ਭੂਪਤਿ ਹੋਇ ਕੈ ਰਾਜੁ ਕਮਾਇਆ ॥ ਕਰਿ ਕਰਿ ਅਨਰਥ

392

ਵਿਹਾਝੀ ਮਾਇਆ ॥ ਸੰਚਤ ਸੰਚਤ ਥੈਲੀ ਕੀਨੀ ॥ ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੀ ॥1॥ ਕਾਚ ਗਗਰੀਆ ਅੰਭ ਮਝਰੀਆ ॥ ਗਰਬਿ ਗਰਬਿ ਉਆ ਹੂ ਮਹਿ ਪਰੀਆ ॥1॥ ਰਹਾਉ ॥ ਨਿਰਭਉ ਹੋਇਓ ਭਇਆ ਨਿਹੰਗਾ ॥

ਚੀਤਿ ਨ ਆਇਓ ਕਰਤਾ ਸੰਗਾ ॥ ਲਸਕਰ ਜੋੜੇ ਕੀਆ ਸੰਬਾਹਾ ॥ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ

॥2॥ ਊਚੇ ਮੰਦਰ ਮਹਲ ਅਰੁ ਰਾਨੀ ॥ ਹਸਤਿ ਘੋੜੇ ਜੋੜੇ ਮਨਿ ਭਾਨੀ ॥ ਵਡ ਪਰਵਾਰੁ ਪੂਤ ਅਰੁ ਧੀਆ ॥

ਮੋਹਿ ਪਚੇ ਪਚਿ ਅੰਧਾ ਮੂਆ ॥3॥ ਜਿਨਹਿ ਉਪਾਹਾ ਤਿਨਹਿ ਬਿਨਾਹਾ ॥ ਰੰਗ ਰਸਾ ਜੈਸੇ ਸੁਪਨਾਹਾ ॥ ਸੋਈ ਮੁਕਤਾ ਤਿਸੁ ਰਾਜੁ ਮਾਲੁ ॥ ਨਾਨਕ ਦਾਸ ਜਿਸੁ ਖਸਮੁ ਦਇਆਲੁ ॥4॥35॥86॥ ਆਸਾ ਮਹਲਾ 5 ॥ ਇਨ੍ਹ

ਸਿਉ ਪ੍ਰੀਤਿ ਕਰੀ ਘਨੇਰੀ ॥ ਜਉ ਮਿਲੀਐ ਤਉ ਵਧੈ ਵਧੇਰੀ ॥ ਗਲਿ ਚਮੜੀ ਜਉ ਛੋਡੈ ਨਾਹੀ ॥ ਲਾਗਿ ਛੁਟਉਂ

ਸਤਿਗੁਰ ਕੀ ਪਾਈ ॥1॥ ਜਗਮੋਹਨੀ ਹਮ ਤਿਆਗਿ ਗਵਾਈ ॥ ਨਿਰਗੁਨੁ ਮਿਲਿਓ ਵਜੀ ਵਧਾਈ ॥1॥ ਰਹਾਉ

॥ ਐਸੀ ਸੁੰਦਰਿ ਮਨ ਕਉ ਮੋਹੈ ॥ ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥ ਮਨਿ ਤਨਿ ਲਾਗੈ ਹੋਇ ਕੈ ਮੀਠੀ ॥

ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥2॥ ਅਗਰਕ ਉਸ ਕੇ ਵਡੇ ਠਗਾਊ ॥ ਛੋਡਹਿ ਨਾਹੀ ਬਾਪੁ ਨ ਮਾਊ ॥ ਮੇਲੀ ਅਪਨੇ ਉਨ ਲੇ ਬਾਂਧੇ ॥ ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥3॥ ਅਬ ਮੋਰੈ ਮਨਿ ਭਇਆ ਅਨੰਦੁ ॥ ਭਉ ਚੂਕਾ ਟੂਟੇ ਸਭਿ ਫੰਦ ॥ ਕਹੁ ਨਾਨਕ ਜਾ ਸਤਿਗੁਰੁ ਪਾਇਆ ॥ ਘਰੁ ਸਗਲਾ ਮੈ ਸੁਖੀ ਬਸਾਇਆ ॥4॥36॥87॥ ਆਸਾ ਮਹਲਾ 5 ॥ ਆਠ ਪਹਰ ਨਿਕਟਿ ਕਰਿ ਜਾਨੈ ॥ ਪ੍ਰਭ ਕਾ ਕੀਆ ਮੀਠਾ ਮਾਨੈ ॥ ਏਕੁ ਨਾਮੁ ਸੰਤਨ ਆਧਾਰੁ ॥

ਹੋਇ ਰਹੇ ਸਭ ਕੀ ਪਗ ਛਾਰੁ ॥1॥ ਸੰਤ ਰਹਤ ਸੁਨਹੁ ਮੇਰੇ ਭਾਈ ॥ ਉਆ ਕੀ ਮਹਿਮਾ ਕਥਨੁ ਨ ਜਾਈ ॥1॥

ਰਹਾਉ ॥ ਵਰਤਣਿ ਜਾ ਕੈ ਕੇਵਲ ਨਾਮੁ ॥ ਅਨਦ ਰੂਪ ਕੀਰਤਨੁ ਬਿਸ੍ਰਾਮੁ ॥ ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥

ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥2॥ ਕੋਟਿ ਕੋਟਿ ਅਘ ਕਾਟਨਹਾਰਾ ॥ ਦੁਖ ਦੂਰਿ ਕਰਨ ਜੀਅ ਕੇ ਦਾਤਾਰਾ

॥ ਸੂਰਬੀਰ ਬਚਨ ਕੇ ਬਲੀ ॥ ਕਉਲਾ ਬਪੁਰੀ ਸੰਤੀ ਛਲੀ ॥3॥ ਤਾ ਕਾ ਸੰਗੁ ਬਾਛਹਿ ਸੁਰਦੇਵ ॥ ਅਮੋਘ ਦਰਸੁ ਸਫਲ ਜਾ ਕੀ ਸੇਵ ॥ ਕਰ ਜੋੜਿ ਨਾਨਕੁ ਕਰੇ ਅਰਦਾਸਿ ॥ ਮੋਹਿ ਸੰਤਹ ਟਹਲ ਦੀਜੈ ਗੁਣਤਾਸ ॥4॥37॥88॥

ਆਸਾ ਮਹਲਾ 5 ॥ ਸਗਲ ਸੂਖ ਜਪਿ ਏਕੈ ਨਾਮੁ ॥ ਸਗਲ ਧਰਮ ਹਰਿ ਕੇ ਗੁਣ ਗਾਮ ॥ ਮਹਾ ਪਵਿਤ੍ਰੁ

393

ਸਾਧ ਕਾ ਸੰਗੁ ॥ ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥1॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥1॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤੁ ਜਾ ਕਾ ਨਿਰਮਲੁ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥2॥ ਪ੍ਰਗਟਿਓ

ਸੋ ਜਨੁ ਸਗਲੇ ਭਵਨ ॥ ਪਤਿਤ ਪੁਨੀਤ ਤਾ ਕੀ ਪਗ ਰੇਨੁ ॥ ਜਾ ਕਉ ਭੇਟਿਓ ਹਰਿ ਹਰਿਰਾਇ ॥ ਤਾ ਕੀ ਗਤਿ ਮਿਤਿ ਕਥਨੁ ਨ ਜਾਇ ॥3॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥4॥38॥89॥ ਆਸਾ ਮਹਲਾ 5 ॥ ਆਠ ਪਹਰ ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ ਲਾਗਹ ਪਾਈ

॥1॥ ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥1॥ ਰਹਾਉ ॥ ਘੰਟਾ ਜਾ ਕਾ ਸੁਨੀਐ ਚਹੁ ਕੁੰਟ ॥

ਆਸਨੁ ਜਾ ਕਾ ਸਦਾ ਬੈਕੁੰਠਿ ॥ ਜਾ ਕਾ ਚਵਰੁ ਸਭ ਊਪਰਿ ਝੂਲੈ ॥ ਤਾ ਕਾ ਧੂਪੁ ਸਦਾ ਪਰਫੁਲੈ ॥2॥ ਘਟਿ ਘਟਿ ਸੰਪਟੁ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ ਆਰਤੀ ਕੀਰਤਨੁ ਸਦਾ ਅਨੰਦੁ ॥ ਮਹਿਮਾ ਸੁੰਦਰਿ ਸਦਾ ਬੇਅੰਤ

॥3॥ ਜਿਸਹਿ ਪਰਾਪਤਿ ਤਿਸ ਹੀ ਲਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ ਹਾਥਿ ਚੜਿਓ ਹਰਿ ਸਾਲਗਿਰਾਮੁ

॥ ਕਹੁ ਨਾਨਕ ਗੁਰਿ ਕੀਨੋ ਦਾਨੁ ॥4॥39॥90॥ ਆਸਾ ਮਹਲਾ 5 ਪੰਚਪਦਾ ॥ ਜਿਹ ਪੈਡੈ ਲੂਟੀ ਪਨਿਹਾਰੀ ॥

1

ਸੋ ਮਾਰਗੁ ਸੰਤਨ ਦੂਰਾਰੀ ॥1॥ ਸਤਿਗੁਰਿ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੀ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥1॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ ਬਾਟ ॥2॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹਮ ਕੇ ਸੰਗੀ ਸਾਧ ॥3॥ ਚਿਤ੍ਰੁ ਗੁਪਤੁ ਸਭੁ ਲਿਖਤੇ ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥4॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ ਤੂਰਾ ॥5॥40॥91॥ ਆਸਾ ਮਹਲਾ 5

ਦੁਪਦਾ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਰਸਹਿ ਅਘਾਨੇ 1

॥ ਜਪਿ ਜਪਿ ਜੀਵਾ ਸਾਰੰਗਪਾਨੇ ॥1॥ ਕਰਨਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥1॥ ਰਹਾਉ ॥ ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰੁ

394

॥ ਅੰਮ੍ਰਿਤੁ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮਗਤਿ ਹੋਇ ॥2॥41॥92॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਦੁਪਦੇ ਘਰੁ 7 ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ ਸੰਗੀ ਸਾਥੀ ਸਗਲ ਤਰਾਈਂ ॥1॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮ੍ਹਾਲੇ ॥1॥ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥2॥1॥93॥ ਆਸਾ ਮਹਲਾ 5 ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥1॥ ਚਰਨ ਕਮਲ ਗੁਰਦੇਵ ਪਿਆਰੇ ॥ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥1॥ ਰਹਾਉ ॥ ਜਾ ਕੈ

ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥2॥2॥94॥ ਆਸਾ ਮਹਲਾ 5 ਚਉਪਦੇ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤਿ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥1॥ ਭਲੋ ਭਇਓ ਪ੍ਰਿਅ ਕਹਿਆ ਮਾਨਿਆ ॥ ਸੂਖੁ ਸਹਜੁ ਇਸੁ ਘਰ ਕਾ ਜਾਨਿਆ ॥1॥ ਰਹਾਉ

॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ਅਗਮੁ ਅਪਾਰੁ ॥ ਲੇ ਪਖਾ ਪ੍ਰਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥2॥ ਨਾ ਮੈ ਕੁਲੁ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ

॥ ਕੰਤਿ ਪਕਰਿ ਹਮ ਕੀਨੀ ਰਾਨੀ ॥3॥ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖੁ ਸਹਜ ਮੇਰਾ ਧਨੁ ਸੋਹਾਗਾ ॥

ਕਹੁ ਨਾਨਕ ਮੋਰੀ ਪੂਰਨ ਆਸਾ ॥ ਸਤਿਗੁਰਿ ਮੇਲੀ ਪ੍ਰਭ ਗੁਣਤਾਸਾ ॥4॥3॥95॥ ਆਸਾ ਮਹਲਾ 5 ॥ ਮਾਥੈ

ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥1॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥1॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥2॥ ਵਰਤ ਨੇਮ ਕਰਿ ਥਾਕੇ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥3॥ ਮਾਇਆ ਮੋਹਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੂਰਾਖਾ ॥ ਗੁਰਿ ਨਾਨਕ ਬਾਹ ਪਕਰਿ ਹਮ ਰਾਖਾ ॥4॥4॥96॥

ਆਸਾ ਮਹਲਾ 5 ॥ ਸਰਬ ਦੂਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪ੍ਰਾਨੀ ॥1॥ ਸੰਤ ਤ੍ਰਿਪਤਾਸੇ

395

ਹਰਿ ਹਰਿ ਧÏਾਇ ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥1॥ ਰਹਾਉ ॥ ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥2॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ

॥ ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥3॥ ਕਹੁ ਨਾਨਕ ਪ੍ਰਭੁ ਸਿਮਰਹੁ ਏਕੁ ॥ ਗਤਿ ਪਾਈਐ ਗੁਰ ਪੂਰੇ ਟੇਕ

॥4 ॥5॥97॥ ਆਸਾ ਮਹਲਾ 5 ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ

॥ 1॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮਗਤਿ ਪਾਈ ॥1॥ ਰਹਾਉ ॥ ਸਾਧ ਜਨਾ ਕੇ ਪੂਜੇ ਪੈਰ ॥ ਮਿਟੇ ਉਪਦ੍ਰਹ ਮਨ ਤੇ ਬੈਰ ॥2॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥ 3॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨੁ ॥4॥6॥98॥ ਆਸਾ ਮਹਲਾ 5 ॥ ਗਾਵਿ ਲੇਹਿ ਤੂ ਗਾਵਨਹਾਰੇ ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ

॥ ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥1॥ ਸਦਾ ਅਨੰਦੁ ਅਨੰਦੀ ਸਾਹਿਬੁ ਗੁਨਨਿਧਾਨੁ ਨਿਤ ਨਿਤ ਜਾਪੀਐ ॥

ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥1॥ ਰਹਾਉ ॥ ਜਾ ਕਾ ਦਾਨੁ ਨਿਖੂਟੈ ਨਾਹੀ ॥

ਭਲੀ ਭਾਤਿ ਸਭਿ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥2॥ ਸਗਲ ਸਮਗ੍ਰੀ ਗ੍ਰਿਹਿ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨਨਿਧਿ ਗਾਈਐ ॥3॥ ਦੂਰਿ ਨ ਹੋਈ ਕਤ ਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨ ਰਾਸਿ ॥4॥7॥99॥ ਆਸਾ ਮਹਲਾ 5 ॥ ਪ੍ਰਥਮੇ ਮਿਟਿਆ ਤਨ ਕਾ ਦੂਖੁ ॥ ਮਨ ਸਗਲ ਕਉ ਹੋਆ ਸੂਖੁ ॥ ਕਰਿ ਕਿਰਪਾ ਗੁਰਿ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥1॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭਿ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥1॥ ਰਹਾਉ

॥ ਗੁਰ ਕੇ ਚਰਨ ਹਿਰਦੈ ਵਸਾਏ ॥ ਮਨਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਕਿਰਪਾ ਗੁਰਿ ਕੀਨੀ ਦਾਤਿ ॥2॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਨੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤਬਾਨੀ ਰਸਨਾ ਚਾਖੇ ॥3॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ

396

ਪਾਈ ਪ੍ਰਭ ਸਰਨਾ ॥ ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥4॥8॥100॥

ਆਸਾ ਮਹਲਾ 5 ॥ ਸਤਿਗੁਰਿ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥1॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥1॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕਿ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਥੀਆ ॥

ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥2॥ ਵਧੀ ਵੇਲਿ ਬਹੁ ਪੀੜੀ ਚਾਲੀ ॥ ਧਰਮਕਲਾ ਹਰਿ ਬੰਧਿ ਬਹਾਲੀ ॥ ਮਨਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥3॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਗੁਰੁ ਨਾਨਕੁ ਤੁਠਾ ਕੀਨੀ ਦਾਤਿ

॥4॥9॥101॥ ਆਸਾ ਮਹਲਾ 5 ॥ ਗੁਰਿ ਪੂਰੈ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥1॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥1॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥

ਪੂਰਨ ਹੋਈ ਸੇਵਕ ਸੇਵ ॥2॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥3॥10॥102॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਕਾਫੀ ਮਹਲਾ 5 ਘਰੁ 8 ॥ ਮੈ ਬੰਦਾ ਬੈਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ

ਤੇਰਾ ॥1॥ ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥1॥ ਰਹਾਉ ॥ ਤੇਰਾ ਹੁਕਮੁ ਅਪਾਰੁ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥2॥ ਚਤੁਰਾਈ ਸਿਆਣਪਾ ਕਿਤੈ

ਕਾਮਿ ਨ ਆਈਐ ॥ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥3॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ

॥ ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥4॥1॥103॥ ਆਸਾ ਮਹਲਾ 5 ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥1॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ

॥ ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥1॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ

397

ਅੰਤਰਿ ॥ ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰਸਬਦੁ ਨਿਰੰਤਰਿ ॥2॥ ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤਿ ਸਰੁ ॥ ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸੁਰੁ ॥3॥ ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥ ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥4॥2॥104॥ ਆਸਾ ਮਹਲਾ 5 ॥ ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥ ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥1॥ ਹਉ ਵੰਞਾ ਕੁਰਬਾਣੁ ਸਾਈ ਆਪਣੇ ॥ ਹੋਵੈ

ਅਨਦੁ ਘਣਾ ਮਨਿ ਤਨਿ ਜਾਪਣੇ ॥1॥ ਰਹਾਉ ॥ ਬਿੰਦਕ ਗਾਲ ਸੁਣੀ ਸਚੇ ਤਿਸੁ ਧਣੀ ॥ ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥2॥ ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥ ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ

ਲਾਇ ਲਈ ॥3॥ ਬੇਦ ਕਤੇਬ ਸੰਸਾਰ ਹਭਾਹੂੰ ਬਾਹਰਾ ॥ ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥4॥3॥105॥

ਆਸਾ ਮਹਲਾ 5 ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥1॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥1॥ ਰਹਾਉ

॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨਿ ਵਿਸੂਰਿ ਵਿਸੂਰਿ ॥2॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥3॥ ਜੈਸੇ ਪਸੁ ਹਰਿਆਉ ਤੈਸਾ ਸੰਸਾਰੁ ਸਭੁ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥4॥4॥106॥ ਆਸਾ ਮਹਲਾ 5

॥ ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥1॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥1॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥2॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥3॥ ਤਿਨ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥4॥5॥107॥ ਆਸਾ ਮਹਲਾ 5 ॥ ਜਿਨਾ ਨ ਵਿਸਰੈ ਨਾਮੁ ਸੇ ਕਿਨੇਹਿਆ ॥ ਭੇਦੁ ਨ ਜਾਣਹੁ ਮੂਲਿ ਸਾਈਂ ਜੇਹਿਆ ॥1॥ ਮਨੁ ਤਨੁ ਹੋਇ ਨਿਹਾਲੁ ਤੁਮ ਸੰਗਿ ਭੇਟਿਆ ॥ ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥1॥ ਰਹਾਉ ॥ ਜੇਤੇ ਖੰਡ ਬ੍ਰਹਮੰਡ ਉਧਾਰੇ ਤਿਨ੍ਹ ਖੇ ॥ ਜਿਨ ਮਨਿ ਵੁਠਾ ਆਪਿ ਪੂਰੇ ਭਗਤ ਸੇ ॥2॥

398

ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥ ਪ੍ਰਗਟੁ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥3॥ ਦਿਨਸੁ ਰੈਣਿ ਆਰਾਧਿ

ਸਮ੍ਹਾਲੇ ਸਾਹਿ ਸਾਹਿ ॥ ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥4॥6॥108॥ ਆਸਾ ਮਹਲਾ 5 ॥ ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥ ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥1॥ ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥1॥ ਰਹਾਉ ॥ ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥ ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥2॥ ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥ ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥3॥ ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥

ਨਾਨਕ ਦਰਸ ਪਿਆਸ ਲੋਚਾ ਪੂਰੀਐ ॥4॥7॥109॥ ਆਸਾ ਮਹਲਾ 5 ॥ ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥ ਕਿਤੀ ਇਤੁ ਦਰੀਆਇ ਵੰਞਨਿ ਵਹਦਿਆ ॥1॥ ਬੋਹਿਥੜਾ ਹਰਿ ਚਰਣ ਮਨ ਚੜਿ

ਲੰਘੀਐ ॥ ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥1॥ ਰਹਾਉ ॥ ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥

ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥2॥ ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥ ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥3॥ ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥ ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥4॥8॥110॥ ਆਸਾ ਮਹਲਾ 5 ॥ ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥ ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥1॥ ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥ ਦੇਖਿ ਤੁਮ੍ਹਾਰਾ ਦਰਸਨੋ ਮੇਰਾ ਮਨੁ ਧੀਰੇ

॥1॥ ਰਹਾਉ ॥ ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੁੋ ॥ ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੁੋ ॥2॥

ਜੇਤੇ ਮਾਇਆ ਰੰਗ ਤੇਤ ਪਛਾਵਿਆ ॥ ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥3॥ ਸਚਾ ਗੁਣੀਨਿਧਾਨੁ ਤੂੰ

ਪ੍ਰਭ ਗਹਿਰਗੰਭੀਰੇ ॥ ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥4॥9॥111॥ ਆਸਾ ਮਹਲਾ 5 ॥ ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥ ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥1॥ ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥ ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥1॥ ਰਹਾਉ ॥ ਅੰਤਰਿ ਬਾਹਰਿ ਸੰਗਿ ਸਹਾਈ ਗਿਆਨਜੋਗੁ ॥ ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥2॥ ਰਾਖਨਹਾਰੁ ਅਪਾਰੁ ਰਾਖੈ ਅਗਨਿ

399

ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥3॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ

॥ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥4॥10॥112॥ ਆਸਾ ਮਹਲਾ 5 ॥ ਗੋਬਿੰਦੁ ਗੁਣੀਨਿਧਾਨੁ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥1॥ ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥1॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ

ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥2॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ

॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥3॥ ਜਨਮ ਮਰਣ ਦੁਖੁ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥4॥11॥113॥ ਆਸਾ ਮਹਲਾ 5 ॥ ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ

ਭੁੰਚਹ ॥ ਅੰਮ੍ਰਿਤੁ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥1॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥1॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥2॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ

॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥3॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥4॥12॥114॥ ਆਸਾ ਮਹਲਾ 5 ॥ ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥1॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥1॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥2॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥ ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥3॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥4॥13॥115॥ ਆਸਾ ਮਹਲਾ 5 ॥ ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥1॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥1॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ

400

ਕਰੀਐ ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥2॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ

॥ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥3॥ ਅੰਮ੍ਰਿਤਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥

ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦਿ ਜਪਿ ਜਪਿ ਜੀਵੈ ॥4॥14॥116॥ ਆਸਾ ਮਹਲਾ 5 ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥1॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥1॥ ਰਹਾਉ ॥ ਵੇਪਰਵਾਹੁ ਅਨੰਦਮੈ ਨਾਉ ਮਾਣਿਕੁ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥2॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੂ

ਭਾਉ ਕਰਿ ਤਉ ਨਿਧਿ ਹਰਿ ਪਾਵਉ ॥3॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥4॥15॥117॥ ਆਸਾ ਮਹਲਾ 5 ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥

ਸਗਲ ਗੁਣਾ ਗੁਣੁ ਊਤਮੋ ਭਰਤਾ ਦੂਰਿ ਨ ਪਿਖੁ ਰੀ ॥1॥ ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥1॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥2॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿਰਾਇ ਰੀ ॥3॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੁੋਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥4॥16॥118॥ ਆਸਾ ਮਹਲਾ 5 ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥ 1॥

ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨ੍ਹਾ ਤੇ ਓਇ ਹਮ ਤੇ ਛੂਟੇ ॥1॥ ਰਹਾਉ ॥ ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥2॥ ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥3॥ ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥4॥17॥119॥ ਆਸਾ ਮਹਲਾ 5 ॥ ਸੂਖ ਸਹਜ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥1॥ ਬਲਿਹਾਰੀ ਗੁਰ ਆਪਣੇ

401

ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥1॥ ਰਹਾਉ ॥ ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭ ਭਾਵੈ ॥2॥ ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥3॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥ ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥4॥18॥120॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਘਰੁ 9 ॥ ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥1॥ ਹਉ ਮਾਗਉ ਆਨ ਲਜਾਵਉ ॥ ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥1॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨ੍ਹ ਕਉ ਮਹਲੁ ਦੁਲਭਾਵਉ ॥2॥ ਅਗਮ ਅਗਮ ਆਗਾਧਿ

ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥3॥ ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥4॥1॥121॥ ਆਸਾ ਮਹਲਾ 5 ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀਨਾ ਗੋਬਿੰਦ ਨਾਮ ਕੇ ਬਿਉਹਾਰੀ ॥1॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ

ਦੀਓ ਮੈ ਏਹੋ ਆਧਾਰੀ ॥1॥ ਰਹਾਉ ॥ ਦੂਖਨ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮ੍ਹਾਰੀ ॥ ਨਾਮੁ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥2॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ

॥ ਸਤਿਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥3॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ

ਪਾਵਉ ਸੰਤ ਰੇਨੁ ਉਰਿ ਧਾਰੀ ॥ ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥4॥2॥122॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਘਰੁ 10 ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥ ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ

402

ਸਭ ਮਿਥਿਆ ਅਸਨਾਹਾ ॥1॥ ਰੇ ਮਨ ਕਿਆ ਕਰਹਿ ਹੈ ਹਾ ਹਾ ॥ ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥1॥ ਰਹਾਉ ॥ ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥ ਭੀਤਿ ਊਪਰੇ ਕੇਤ ਕੁ ਧਾਈਐ ਅੰਤਿ ਓਰਕੋ ਆਹਾ ॥2॥ ਜੈਸੇ ਅੰਭ ਕੁੰਡੁ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥3॥ ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ

॥ ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥4॥1॥123 ॥ ਆਸਾ ਮਹਲਾ 5 ॥

ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥ ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ

॥1॥ ਜਉ ਕਿਰਪਾ ਗੋਬਿੰਦ ਭਈ ॥ ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥1॥ ਰਹਾਉ ॥

ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥ ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥2॥ ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥ ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥3॥ ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥ ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥4॥2॥124॥ ਆਸਾ ਮਹਲਾ 5 ॥ ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥ ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥1॥ ਸਤਿਗੁਰ ਤੇਰੀ ਆਸਾਇਆ ॥ ਪਤਿਤਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥1॥ ਰਹਾਉ ॥ ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥ ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥2॥ ਪਰ ਧਨ ਪਰ ਤਨ ਪਰ ਕੀ ਨਿੰਦਾ ਅਖਾਧਿ ਖਾਹਿ ਹਰਕਾਇਆ ॥ ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥3॥ ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥ ਨਾਨਕ ਆਹਿ ਸਰਣਿ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥4॥3॥125॥ ਆਸਾ ਮਹਲਾ 5 ॥ ਮਿਥਿਆ ਰੰਗ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥ ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥1॥ ਮਨ ਬੈਰਾਗੀ ਕਿਉ ਨ ਅਰਾਧੇ ॥ ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥1॥ ਰਹਾਉ ॥ ਮੇਰੀ ਮੇਰੀ ਕਰਤ

403

ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥2॥ ਕਾਮ ਕ੍ਰੋਧ

ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥3॥

ਜਉ ਭਇਓ ਕ੍ਰਿਪਾਲੁ ਦੀਨ ਦੁਖਭੰਜਨੁ ਤਉ ਗੁਰ ਮਿਲਿ ਸਭਿ ਸੁਖ ਲਾਧੇ ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥4॥ ਇਉ ਜਪਿਓ ਭਾਈ ਪੁਰਖੁ ਬਿਧਾਤੇ ॥ ਭਇਓ ਕ੍ਰਿਪਾਲੁ ਦੀਨ ਦੁਖਭੰਜਨੁ ਜਨਮ ਮਰਣ ਦੁਖ ਲਾਥੇ ॥1॥ ਰਹਾਉ ਦੂਜਾ ॥4॥126॥ ਆਸਾ ਮਹਲਾ 5 ॥ ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥1॥ ਅੰਧੇ ਚੇਤਿ ਹਰਿ ਹਰਿ ਰਾਇਆ ॥ ਤੇਰਾ ਸੋ ਦਿਨੁ ਨੇੜੈ ਆਇਆ ॥1॥ ਰਹਾਉ ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ

॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥2॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥3॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ

ਸੋ ਉਬਰਿਓ ਜਿਸੁ ਗੁਰੁ ਪੂਰਾ ॥ ਕਹੁ ਨਾਨਕ ਭਵਸਾਗਰੁ ਤਰਿਓ ਭਏ ਪੁਨੀਤ ਸਰੀਰਾ ॥4॥5॥127॥ ਆਸਾ ਮਹਲਾ 5 ਦੁਪਦੇ ॥ ਲੂਕਿ ਕਮਾਨੋ ਸੋਈ ਤੁਮ ਪੇਖਿਓ ਮੂੜ ਮੁਗਧ ਮੁਕਰਾਨੀ ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥1॥ ਪ੍ਰਭਿ ਮੇਰੈ ਸਭ ਬਿਧਿ ਆਗੈ ਜਾਨੀ ॥ ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥1॥ ਰਹਾਉ ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥2॥6॥128॥ ਆਸਾ ਮਹਲਾ 5 ॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥1॥ ਸੇਵਕ ਕਉ ਨਿਕਟੀ ਹੋਇ ਦਿਖਾਵੈ

॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲਿ ਹੋਇ ਆਵੈ ॥1॥ ਰਹਾਉ ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥2॥7॥129॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਘਰੁ 11 ॥ ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ

404

ਸੁਖਹਿ ਨਾਹੀ ਪਰਵੇਸਾ ਰੇ ॥1॥ ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥ ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥1॥ ਰਹਾਉ ॥ ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੀ ਕਹਹੁ ਕਵਨ ਬਿਧਿ

ਤਰੀਐ ਰੇ ॥ ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥2॥ ਖੋਜਤ ਖੋਜਤ ਖੋਜਿ ਬੀਚਾਰਿਓ

ਤਤੁ ਨਾਨਕ ਇਹੁ ਜਾਨਾ ਰੇ ॥ ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਿਕੁ ਪਤੀਆਨਾ ਰੇ ॥3॥1॥130॥

ਆਸਾ ਮਹਲਾ 5 ਦੁਪਦੇ ॥ ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥ ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥1॥ ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥

ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥1॥ ਰਹਾਉ ॥ ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥ ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ

॥ 2॥2॥131॥ ਆਸਾ ਮਹਲਾ 5 ॥ ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥ ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥1॥ ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ

॥ ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥1॥ ਰਹਾਉ ॥ ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥ ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥2॥3॥132॥

ਆਸਾ ਮਹਲਾ 5 ॥ ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥1॥ ਰਹਾਉ ॥ ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥1॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥2॥4॥133॥ ਆਸਾ ਮਹਲਾ 5 ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥1॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥1॥ ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥2॥5॥134॥ ਆਸਾ ਮਹਲਾ 5 ॥ ਨੀਕੀ ਸਾਧ

ਸੰਗਾਨੀ ॥ ਰਹਾਉ ॥ ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥1॥ ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥2॥ ਹਉਂ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥3॥6॥135॥

405

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 12 ॥ ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮੁ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥1॥ ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥1॥

ਰਹਾਉ ॥ ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥2॥

ਜਨਮੁ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥3॥ ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥4॥1॥136

॥ ਆਸਾ ਮਹਲਾ 5 ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪੁ ਜੀਅ ਦਾਤਾ ਸਰਣਿ ਰਾਖਣਜੋਗੁ ॥1॥ ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥

1॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥2॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥3॥ ਚਰਣ ਸਰਣਿ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥4॥2॥137॥ ਆਸਾ ਮਹਲਾ 5 ॥ ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗਿ ॥ ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗਿ ॥1॥ ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥1॥ ਰਹਾਉ ॥ ਕਰਣ ਕਾਰਣ ਸਮਰਥੁ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥2॥ ਮੀਤੁ ਸਖਾ ਸਹਾਇ ਸੰਗੀ ਊਚ ਅਗਮੁ ਅਪਾਰੁ ॥ ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥3॥ ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥4॥3॥138॥ ਆਸਾ ਮਹਲਾ 5 ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥1॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥1॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ

406

ਕਾ ਚਾਉ ॥ ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥2॥ ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ

ਵਸਿ ਕਿਛੁ ਨਾਹਿ ॥ ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥3॥ ਜਨਮ ਜਨਮ ਕੇ ਕਿਲਵਿਖ

ਕਾਟੈ ਮਜਨੁ ਹਰਿ ਜਨ ਧੂਰਿ ॥ ਭਾਇ ਭਗਤਿ ਭਰਮੁ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥4॥4॥139॥ ਆਸਾ ਮਹਲਾ 5 ॥ ਅਗਮੁ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥ ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥1॥ ਕਲਿਜੁਗੁ ਉਧਾਰਿਆ ਗੁਰਦੇਵ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਭਿ

ਲਗੇ ਤੇਰੀ ਸੇਵ ॥1॥ ਰਹਾਉ ॥ ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥ ਧਰਮਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥2॥ ਸਤਜੁਗੁ ਤ੍ਰੇਤਾ ਦੁਆਪੁਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥

ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥3॥ ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥ ਕਰ ਜੋੜਿ ਨਾਨਕੁ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥4॥5॥140॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਘਰੁ 13 ॥ ਸਤਿਗੁਰ ਬਚਨ ਤੁਮ੍ਹਾਰੇ ॥ ਨਿਰਗੁਣ ਨਿਸਤਾਰੇ ॥1॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥1॥ ਜਨਮ ਭਵੰਤੇ ਨਰਕਿ ਪੜੰਤੇ ਤਿਨ ਕੇ ਕੁਲ ਉਧਾਰੇ ॥2॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥3॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ

॥4॥1॥141॥ ਆਸਾ ਮਹਲਾ 5 ॥ ਬਾਵਰ ਸੋਇ ਰਹੇ ॥1॥ ਰਹਾਉ ॥ ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥1॥ ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥2॥ ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥3॥ ਕਰਿ ਕਿਰਪਾ ਰਾਖੇ ਸਤਿਸੰਗੇ ਨਾਨਕ ਸਰਣਿ ਅਹੇ ॥4॥2॥142॥ ਆਸਾ ਮਹਲਾ 5 ਤਿਪਦੇ

॥ ਓਹਾ ਪ੍ਰੇਮ ਪਿਰੀ ॥1॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥1॥ ਰਾਜ ਨ ਭਾਗ ਨ

407

ਹੁਕਮ ਨ ਸਾਦਨ ਕਿਛੁ ਕਿਛੁ ਨ ਚਾਹੀ ॥2॥ ਚਰਨਨ ਸਰਨਨ ਸੰਤਨ ਬੰਦਨ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ਮਿਲੇ ਪ੍ਰੇਮ ਪਿਰੀ ॥3॥3॥143॥ ਆਸਾ ਮਹਲਾ 5 ॥ ਗੁਰਹਿ ਦਿਖਾਇਓ ਲੋਇਨਾ ॥1॥ ਰਹਾਉ ॥ ਈਤਹਿ ਊਤਹਿ ਘਟਿ ਘਟਿ ਘਟਿ ਘਟਿ ਤੂੰ ਹੀ ਤੂੰ ਹੀ ਮੋਹਿਨਾ ॥1॥ ਕਾਰਨ ਕਰਨਾ ਧਾਰਨ ਧਰਨਾ ਏਕੈ ਏਕੈ ਸੋਹਿਨਾ ॥2॥

ਸੰਤਨ ਪਰਸਨ ਬਲਿਹਾਰੀ ਦਰਸਨ ਨਾਨਕ ਸੁਖਿ ਸੁਖਿ ਸੋਇਨਾ ॥3॥4॥144॥ ਆਸਾ ਮਹਲਾ 5 ॥ ਹਰਿ ਹਰਿ ਨਾਮੁ ਅਮੋਲਾ ॥ ਓਹੁ ਸਹਜਿ ਸੁਹੇਲਾ ॥1॥ ਰਹਾਉ ॥ ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹੁ ਅਤੋਲਾ ॥1॥

ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹਾ ॥2॥ ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹਾ ॥3॥5॥145॥ ਆਸਾ ਮਹਲਾ 5 ॥ ਆਪਨੀ ਭਗਤਿ ਨਿਬਾਹਿ ॥ ਠਾਕੁਰ ਆਇਓ ਆਹਿ ॥1॥ ਰਹਾਉ

॥ ਨਾਮੁ ਪਦਾਰਥੁ ਹੋਇ ਸਕਾਰਥੁ ਹਿਰਦੈ ਚਰਨ ਬਸਾਹਿ ॥1॥ ਏਹ ਮੁਕਤਾ ਏਹ ਜੁਗਤਾ ਰਾਖਹੁ ਸੰਤ ਸੰਗਾਹਿ

॥2॥ ਨਾਮੁ ਧਿਆਵਉ ਸਹਜਿ ਸਮਾਵਉ ਨਾਨਕ ਹਰਿ ਗੁਨ ਗਾਹਿ ॥3॥6॥146॥ ਆਸਾ ਮਹਲਾ 5 ॥ ਠਾਕੁਰ ਚਰਣ ਸੁਹਾਵੇ ॥ ਹਰਿ ਸੰਤਨ ਪਾਵੇ ॥1॥ ਰਹਾਉ ॥ ਆਪੁ ਗਵਾਇਆ ਸੇਵ ਕਮਾਇਆ ਗੁਨ ਰਸਿ ਰਸਿ ਗਾਵੇ

॥1॥ ਏਕਹਿ ਆਸਾ ਦਰਸ ਪਿਆਸਾ ਆਨ ਨ ਭਾਵੇ ॥2॥ ਦਇਆ ਤੁਹਾਰੀ ਕਿਆ ਜੰਤ ਵਿਚਾਰੀ ਨਾਨਕ ਬਲਿ ਬਲਿ ਜਾਵੇ ॥3॥7॥147॥ ਆਸਾ ਮਹਲਾ 5 ॥ ਏਕੁ ਸਿਮਰਿ ਮਨ ਮਾਹੀ ॥1॥ ਰਹਾਉ ॥ ਨਾਮੁ ਧਿਆਵਹੁ ਰਿਦੈ

ਬਸਾਵਹੁ ਤਿਸ ਬਿਨੁ ਕੋ ਨਾਹੀ ॥1॥ ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥2॥ ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥3॥8॥148॥ ਆਸਾ ਮਹਲਾ 5 ॥ ਹਰਿ ਬਿਸਰਤ ਸੋ ਮੂਆ

॥1॥ ਰਹਾਉ ॥ ਨਾਮੁ ਧਿਆਵੈ ਸਰਬ ਫਲ ਪਾਵੈ ਸੋ ਜਨੁ ਸੁਖੀਆ ਹੂਆ ॥1॥ ਰਾਜੁ ਕਹਾਵੈ ਹਉ ਕਰਮ ਕਮਾਵੈ

ਬਾਧਿਓ ਨਲਿਨੀ ਭ੍ਰਮਿ ਸੂਆ ॥2॥ ਕਹੁ ਨਾਨਕ ਜਿਸੁ ਸਤਿਗੁਰੁ ਭੇਟਿਆ ਸੋ ਜਨੁ ਨਿਹਚਲੁ ਥੀਆ ॥3॥9॥149॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਘਰੁ 14 ॥ ਓਹੁ ਨੇਹੁ ਨਵੇਲਾ ਅਪੁਨੇ ਪ੍ਰੀਤਮ ਸਿਉ ਲਾਗਿ ਰਹੈ ॥1॥ ਰਹਾਉ ॥ ਜੋ ਪ੍ਰਭ ਭਾਵੈ ਜਨਮਿ ਨ

408

ਆਵੈ ਹਰਿ ਪ੍ਰੇਮਭਗਤਿ ਹਰਿ ਪ੍ਰੀਤਿ ਰਚੈ ॥1॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ਨਾਨਕ ਨਾਮੁ ਮਿਲੈ

ਅਪਨੀ ਦਇਆ ਕਰਹੁ ॥2॥1॥150॥ ਆਸਾ ਮਹਲਾ 5 ॥ ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥1॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ

॥1॥ ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥2॥2॥151॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਪੜਤਾਲ ਘਰੁ 15 ॥ ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥1॥ ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ

ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥1॥ ਰਹਾਉ ॥ ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥2॥ ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ ਜੇਹ ਕਾਰਜਿ ਰਹੈ ਓਲ੍ਹਾ ਸੋਇ ਕਾਮੁ ਨ ਕਰਿਆ ॥3॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ

॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥4॥1॥152॥ ਆਸਾ ਮਹਲਾ 5 ॥ ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥1॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥1॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥2॥2॥ 153॥ ਆਸਾ ਮਹਲਾ 5 ॥ ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥1॥ ਰਹਾਉ ॥ ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥1॥ ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ਨਿਧਿ ਨਾਮੁ ਨਾਨਕ ਮੋਰੈ ॥2॥3॥154॥

ਆਸਾ ਮਹਲਾ 5 ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨਿ ਸਫਲ ਕਾਮ ॥

409

1॥ ਰਹਾਉ ॥ ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥1॥ ਪ੍ਰਭ

ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ ਪੂਰਨ ਭਾਗੁ

॥2॥4॥155॥ ਆਸਾ ਮਹਲਾ 5 ॥ ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥1॥ ਰਹਾਉ ॥ ਖਿਨ ਹੂੰ ਭੈ

ਨਿਰਭੈ ਖਿਨ ਹੂੰ ਖਿਨ ਹੂ ਉਠਿ ਧਾਇਓ ॥ ਖਿਨ ਹੂੰ ਰਸ ਭੋਗਨ ਖਿਨ ਹੂੰ ਖਿਨ ਹੂ ਤਜਿ ਜਾਇਓ ॥1॥ ਖਿਨ ਹੂ ਜੋਗ ਤਾਪ ਬਹੁ ਪੂਜਾ ਖਿਨ ਹੂ ਭਰਮਾਇਓ ॥ ਖਿਨ ਹੂੰ ਕਿਰਪਾ ਸਾਧੂ ਸੰਗਿ ਨਾਨਕ ਹਰਿ ਰੰਗੁ ਲਾਇਓ ॥2॥5॥156॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾਵਰੀ ਮਹਲਾ 5 ਘਰੁ 17 ॥ ਗੋਬਿੰਦ ਗੋਬਿੰਦ ਕਰਿ ਹਾ ॥ ਹਰਿ ਹਰਿ ਮਨਿ ਪਿਆਰਿ ਹਾ ॥ ਗੁਰਿ ਕਹਿਆ ਸੁ ਚਿਤਿ ਧਰਿ ਹਾ ॥ ਅਨ ਸਿਉ ਤੋਰਿ ਫੇਰਿ ਹਾ ॥ ਐਸੇ ਲਾਲਨੁ ਪਾਇਓ ਰੀ ਸਖੀ ॥1॥ ਰਹਾਉ ॥

ਪੰਕਜੁ ਮੋਹ ਸਰਿ ਹਾ ॥ ਪਗੁ ਨਹੀ ਚਲੈ ਹਰਿ ਹਾ ॥ ਗਹਡਿਓ ਮੂੜ ਨਰਿ ਹਾ ॥ ਅਨਿਕ ਉਪਾਵ ਕਰਿ ਹਾ ॥ ਤਉ ਨਿਕਸੈ ਸਰਨਿ ਪੈ ਰੀ ਸਖੀ ॥1॥ ਥਿਰੁ ਥਿਰੁ ਚਿਤੁ ਥਿਰੁ ਹਾ ॥ ਬਨੁ ਗ੍ਰਿਹੁ ਸਮਸਰਿ ਹਾ ॥ ਅੰਤਰਿ ਏਕ ਪਿਰ ਹਾ

॥ ਬਾਹਰਿ ਅਨੇਕ ਧਰਿ ਹਾ ॥ ਰਾਜਨ ਜੋਗੁ ਕਰਿ ਹਾ ॥ ਕਹੁ ਨਾਨਕ ਲੋਗ ਅਲੋਗੀ ਰੀ ਸਖੀ ॥2॥1॥157॥

ਆਸਾਵਰੀ ਮਹਲਾ 5 ॥ ਮਨਸਾ ਏਕ ਮਾਨਿ ਹਾ ॥ ਗੁਰ ਸਿਉ ਨੇਤ ਧਿਆਨਿ ਹਾ ॥ ਦ੍ਰਿੜੁ ਸੰਤ ਮੰਤੁ ਗਿਆਨਿ ਹਾ

॥ ਸੇਵਾ ਗੁਰ ਚਰਾਨਿ ਹਾ ॥ ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥1॥ ਰਹਾਉ ॥ ਟੂਟੇ ਅਨ ਭਰਾਨਿ ਹਾ ॥

ਰਵਿਓ ਸਰਬ ਥਾਨਿ ਹਾ ॥ ਲਹਿਓ ਜਮ ਭਇਆਨਿ ਹਾ ॥ ਪਾਇਓ ਪੇਡ ਥਾਨਿ ਹਾ ॥ ਤਉ ਚੂਕੀ ਸਗਲ ਕਾਨਿ ਮੇਰੇ ਮਨਾ ॥1॥ ਲਹਨੋ ਜਿਸੁ ਮਥਾਨਿ ਹਾ ॥ ਭੈ ਪਾਵਕ ਪਾਰਿ ਪਰਾਨਿ ਹਾ ॥ ਨਿਜ ਘਰਿ ਤਿਸਹਿ ਥਾਨਿ ਹਾ ॥

ਹਰਿ ਰਸ ਰਸਹਿ ਮਾਨਿ ਹਾ ॥ ਲਾਥੀ ਤਿਸ ਭੁਖਾਨਿ ਹਾ ॥ ਨਾਨਕ ਸਹਜਿ ਸਮਾਇਓ ਰੇ ਮਨਾ ॥2॥2॥158॥

ਆਸਾਵਰੀ ਮਹਲਾ 5 ॥ ਹਰਿ ਹਰਿ ਹਰਿ ਗੁਨੀ ਹਾ ॥ ਜਪੀਐ ਸਹਜ ਧੁਨੀ ਹਾ ॥ ਸਾਧੂ ਰਸਨ ਭਨੀ ਹਾ ॥ ਛੂਟਨ ਬਿਧਿ ਸੁਨੀ ਹਾ ॥ ਪਾਈਐ ਵਡ ਪੁਨੀ ਮੇਰੇ ਮਨਾ ॥1॥ ਰਹਾਉ ॥ ਖੋਜਹਿ ਜਨ ਮੁਨੀ ਹਾ ॥ ਸ੍ਰਬ ਕਾ ਪ੍ਰਭੁ ਧਨੀ ਹਾ

॥ ਦੁਲਭ ਕਲਿ ਦੁਨੀ ਹਾ ॥ ਦੂਖ ਬਿਨਾਸਨੀ ਹਾ ॥ ਪ੍ਰਭੁ ਪੂਰਨ ਆਸਨੀ ਮੇਰੇ ਮਨਾ ॥1॥ ਮਨ ਸੋ ਸੇਵੀਐ ਹਾ ॥

410

ਅਲਖ ਅਭੇਵੀਐ ਹਾ ॥ ਤਾ ਸਿਉ ਪ੍ਰੀਤਿ ਕਰਿ ਹਾ ॥ ਬਿਨਸਿ ਨ ਜਾਇ ਮਰਿ ਹਾ ॥ ਗੁਰ ਤੇ ਜਾਨਿਆ ਹਾ ॥

ਨਾਨਕ ਮਨੁ ਮਾਨਿਆ ਮੇਰੇ ਮਨਾ ॥2॥3॥159॥ ਆਸਾਵਰੀ ਮਹਲਾ 5 ॥ ਏਕਾ ਓਟ ਗਹੁ ਹਾ ॥ ਗੁਰ ਕਾ ਸਬਦੁ ਕਹੁ ਹਾ ॥ ਆਗਿਆ ਸਤਿ ਸਹੁ ਹਾ ॥ ਮਨਹਿ ਨਿਧਾਨੁ ਲਹੁ ਹਾ ॥ ਸੁਖਹਿ ਸਮਾਈਐ ਮੇਰੇ ਮਨਾ ॥1॥

ਰਹਾਉ ॥ ਜੀਵਤ ਜੋ ਮਰੈ ਹਾ ॥ ਦੁਤਰੁ ਸੋ ਤਰੈ ਹਾ ॥ ਸਭ ਕੀ ਰੇਨੁ ਹੋਇ ਹਾ ॥ ਨਿਰਭਉ ਕਹਉ ਸੋਇ ਹਾ ॥

ਮਿਟੇ ਅੰਦੇਸਿਆ ਹਾ ॥ ਸੰਤ ਉਪਦੇਸਿਆ ਮੇਰੇ ਮਨਾ ॥1॥ ਜਿਸੁ ਜਨ ਨਾਮ ਸੁਖੁ ਹਾ ॥ ਤਿਸੁ ਨਿਕਟਿ ਨ ਕਦੇ ਦੁਖੁ ਹਾ ॥ ਜੋ ਹਰਿ ਹਰਿ ਜਸੁ ਸੁਨੇ ਹਾ ॥ ਸਭੁ ਕੋ ਤਿਸੁ ਮੰਨੇ ਹਾ ॥ ਸਫਲੁ ਸੁ ਆਇਆ ਹਾ ॥ ਨਾਨਕ ਪ੍ਰਭ ਭਾਇਆ ਮੇਰੇ ਮਨਾ ॥2॥4॥160॥ ਆਸਾਵਰੀ ਮਹਲਾ 5 ॥ ਮਿਲਿ ਹਰਿ ਜਸੁ ਗਾਈਐ ਹਾ ॥ ਪਰਮਪਦੁ ਪਾਈਐ ਹਾ

॥ ਉਆ ਰਸ ਜੋ ਬਿਧੇ ਹਾ ॥ ਤਾ ਕਉ ਸਗਲ ਸਿਧੇ ਹਾ ॥ ਅਨਦਿਨੁ ਜਾਗਿਆ ਹਾ ॥ ਨਾਨਕ ਬਡਭਾਗਿਆ ਮੇਰੇ ਮਨਾ ॥1॥ ਰਹਾਉ ॥ ਸੰਤ ਪਗ ਧੋਈਐ ਹਾ ॥ ਦੁਰਮਤਿ ਖੋਈਐ ਹਾ ॥ ਦਾਸਹ ਰੇਨੁ ਹੋਇ ਹਾ ॥ ਬਿਆਪੈ ਦੁਖੁ ਨ ਕੋਇ ਹਾ ॥ ਭਗਤਾਂ ਸਰਨਿ ਪਰੁ ਹਾ ॥ ਜਨਮਿ ਨ ਕਦੇ ਮਰੁ ਹਾ ॥ ਅਸਥਿਰ ਸੇ ਭਏ ਹਾ ॥ ਹਰਿ ਹਰਿ ਜਿਨ੍ਹ

ਜਪਿ ਲਏ ਮੇਰੇ ਮਨਾ ॥1॥ ਸਾਜਨੁ ਮੀਤੁ ਤੂੰ ਹਾ ॥ ਨਾਮੁ ਦ੍ਰਿੜਾਇ ਮੂੰ ਹਾ ॥ ਤਿਸੁ ਬਿਨੁ ਨਾਹਿ ਕੋਇ ਹਾ ॥

ਮਨਹਿ ਅਰਾਧਿ ਸੋਇ ਹਾ ॥ ਨਿਮਖ ਨ ਵੀਸਰੈ ਹਾ ॥ ਤਿਸੁ ਬਿਨੁ ਕਿਉ ਸਰੈ ਹਾ ॥ ਗੁਰ ਕਉ ਕੁਰਬਾਨੁ ਜਾਉ ਹਾ ॥ ਨਾਨਕੁ ਜਪੇ ਨਾਉ ਮੇਰੇ ਮਨਾ ॥2॥5॥161॥ ਆਸਾਵਰੀ ਮਹਲਾ 5 ॥ ਕਾਰਨ ਕਰਨ ਤੂੰ ਹਾ ॥ ਅਵਰੁ ਨਾ ਸੁਝੈ ਮੂੰ ਹਾ ॥ ਕਰਹਿ ਸੁ ਹੋਈਐ ਹਾ ॥ ਸਹਜਿ ਸੁਖਿ ਸੋਈਐ ਹਾ ॥ ਧੀਰਜ ਮਨਿ ਭਏ ਹਾ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥1॥ ਰਹਾਉ ॥ ਸਾਧੂ ਸੰਗਮੇ ਹਾ ॥ ਪੂਰਨ ਸੰਜਮੇ ਹਾ ॥ ਜਬ ਤੇ ਛੁਟੇ ਆਪ ਹਾ ॥ ਤਬ ਤੇ ਮਿਟੇ ਤਾਪ ਹਾ ॥ ਕਿਰਪਾ ਧਾਰੀਆ ਹਾ ॥ ਪਤਿ ਰਖੁ ਬਨਵਾਰੀਆ ਮੇਰੇ ਮਨਾ ॥1॥ ਇਹੁ ਸੁਖੁ ਜਾਨੀਐ ਹਾ ॥

ਹਰਿ ਕਰੇ ਸੁ ਮਾਨੀਐ ਹਾ ॥ ਮੰਦਾ ਨਾਹਿ ਕੋਇ ਹਾ ॥ ਸੰਤ ਕੀ ਰੇਨੁ ਹੋਇ ਹਾ ॥ ਆਪੇ ਜਿਸੁ ਰਖੈ ਹਾ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥2॥ ਜਿਸ ਕਾ ਨਾਹਿ ਕੋਇ ਹਾ ॥ ਤਿਸ ਕਾ ਪ੍ਰਭੂ ਸੋਇ ਹਾ ॥ ਅੰਤਰਗਤਿ ਬੁਝੈ ਹਾ

॥ ਸਭੁ ਕਿਛੁ ਤਿਸੁ ਸੁਝੈ ਹਾ ॥ ਪਤਿਤ ਉਧਾਰਿ ਲੇਹੁ ਹਾ ॥ ਨਾਨਕ ਅਰਦਾਸਿ ਏਹ ਮੇਰੇ ਮਨਾ ॥3॥6॥162॥

ਆਸਾਵਰੀ ਮਹਲਾ 5 ਇਕਤੁਕਾ ॥ ਓਇ ਪਰਦੇਸੀਆ ਹਾ ॥ ਸੁਨਤ ਸੰਦੇਸਿਆ ਹਾ ॥1॥ ਰਹਾਉ ॥ ਜਾ ਸਿਉ ਰਚਿ

411

ਰਹੇ ਹਾ ॥ ਸਭ ਕਉ ਤਜਿ ਗਏ ਹਾ ॥ ਸੁਪਨਾ ਜਿਉ ਭਏ ਹਾ ॥ ਹਰਿ ਨਾਮੁ ਜਿਨਿ ਲਏ ॥1॥ ਹਰਿ ਤਜਿ ਅਨ ਲਗੇ ਹਾ ॥ ਜਨਮਹਿ ਮਰਿ ਭਗੇ ਹਾ ॥ ਹਰਿ ਹਰਿ ਜਨਿ ਲਹੇ ਹਾ ॥ ਜੀਵਤ ਸੇ ਰਹੇ ਹਾ ॥ ਜਿਸਹਿ ਕ੍ਰਿਪਾਲੁ ਹੋਇ ਹਾ ॥ ਨਾਨਕ ਭਗਤੁ ਸੋਇ ਹਾ ॥2॥7॥163॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 9 ॥ ਬਿਰਥਾ ਕਹਉ ਕਉਨ ਸਿਉ ਮਨ ਕੀ ॥ ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥1॥ ਰਹਾਉ ॥ ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥ ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧਿ ਰਾਮ ਭਜਨ ਕੀ ॥1॥ ਮਾਨਸ ਜਨਮੁ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥

ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥2॥1॥ ॥2॥39॥13॥15॥163॥1॥233॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਅਸਟਪਦੀਆ ਘਰੁ 2 ॥ ਉਤਰਿ ਅਵਘਟਿ ਸਰਵਰਿ ਨ੍ਹਾਵੈ ॥ ਬਕੈ ਨ ਬੋਲੈ ਹਰਿ ਗੁਣ ਗਾਵੈ

॥ ਜਲੁ ਆਕਾਸੀ ਸੁੰਨਿ ਸਮਾਵੈ ॥ ਰਸੁ ਸਤੁ ਝੋਲਿ ਮਹਾ ਰਸੁ ਪਾਵੈ ॥1॥ ਐਸਾ ਗਿਆਨੁ ਸੁਨਹੁ ਅਭ ਮੋਰੇ ॥ ਭਰਿ ਪੁਰਿ ਧਾਰਿ ਰਹਿਆ ਸਭ ਠਉਰੇ ॥1॥ ਰਹਾਉ ॥ ਸਚੁ ਬ੍ਰਤੁ ਨੇਮੁ ਨ ਕਾਲੁ ਸੰਤਾਵੈ ॥ ਸਤਿਗੁਰ ਸਬਦਿ ਕਰੋਧੁ ਜਲਾਵੈ

॥ ਗਗਨਿ ਨਿਵਾਸਿ ਸਮਾਧਿ ਲਗਾਵੈ ॥ ਪਾਰਸੁ ਪਰਸਿ ਪਰਮਪਦੁ ਪਾਵੈ ॥2॥ ਸਚੁ ਮਨ ਕਾਰਣਿ ਤਤੁ ਬਿਲੋਵੈ ॥

ਸੁਭਰ ਸਰਵਰਿ ਮੈਲੁ ਨ ਧੋਵੈ ॥ ਜੈ ਸਿਉ ਰਾਤਾ ਤੈਸੋ ਹੋਵੈ ॥ ਆਪੇ ਕਰਤਾ ਕਰੇ ਸੁ ਹੋਵੈ ॥3॥ ਗੁਰੁ ਹਿਵ ਸੀਤਲੁ ਅਗਨਿ ਬੁਝਾਵੈ ॥ ਸੇਵਾ ਸੁਰਤਿ ਬਿਭੂਤਿ ਚੜਾਵੈ ॥ ਦਰਸਨੁ ਆਪਿ ਸਹਜ ਘਰਿ ਆਵੈ ॥ ਨਿਰਮਲ ਬਾਣੀ ਨਾਦੁ ਵਜਾਵੈ ॥4॥ ਅੰਤਰਿ ਗਿਆਨੁ ਮਹਾ ਰਸੁ ਸਾਰਾ ॥ ਤੀਰਥ ਮਜਨੁ ਗੁਰ ਵੀਚਾਰਾ ॥ ਅੰਤਰਿ ਪੂਜਾ ਥਾਨੁ ਮੁਰਾਰਾ ॥

ਜੋਤੀ ਜੋਤਿ ਮਿਲਾਵਣਹਾਰਾ ॥5॥ ਰਸਿ ਰਸਿਆ ਮਤਿ ਏਕੈ ਭਾਇ ॥ ਤਖਤ ਨਿਵਾਸੀ ਪੰਚ ਸਮਾਇ ॥ ਕਾਰ ਕਮਾਈ ਖਸਮ ਰਜਾਇ ॥ ਅਵਿਗਤ ਨਾਥੁ ਨ ਲਖਿਆ ਜਾਇ ॥6॥ ਜਲ ਮਹਿ ਉਪਜੈ ਜਲ ਤੇ ਦੂਰਿ ॥ ਜਲ ਮਹਿ ਜੋਤਿ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥ ਨਿਧਿ ਗੁਣ ਗਾਵਾ ਦੇਖਿ ਹਦੂਰਿ ॥7॥ ਅੰਤਰਿ ਬਾਹਰਿ ਅਵਰੁ ਨ

412

ਕੋਇ ॥ ਜੋ ਤਿਸੁ ਭਾਵੈ ਸੋ ਫੁਨਿ ਹੋਇ ॥ ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥ ਨਿਰਮਲ ਨਾਮੁ ਮੇਰਾ ਆਧਾਰੁ

॥ 8॥1॥ ਆਸਾ ਮਹਲਾ 1 ॥ ਸਭਿ ਜਪ ਸਭਿ ਤਪ ਸਭ ਚਤੁਰਾਈ ॥ ਊਝੜਿ ਭਰਮੈ ਰਾਹਿ ਨ ਪਾਈ ॥ ਬਿਨੁ ਬੂਝੇ ਕੋ ਥਾਇ ਨ ਪਾਈ ॥ ਨਾਮ ਬਿਹੂਣੇ ਮਾਥੈ ਛਾਈ ॥1॥ ਸਾਚ ਧਣੀ ਜਗੁ ਆਇ ਬਿਨਾਸਾ ॥ ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥1॥ ਰਹਾਉ ॥ ਜਗੁ ਮੋਹਿ ਬਾਧਾ ਬਹੁਤੀ ਆਸਾ ॥ ਗੁਰਮਤੀ ਇਕਿ ਭਏ ਉਦਾਸਾ ॥ ਅੰਤਰਿ ਨਾਮੁ ਕਮਲੁ ਪਰਗਾਸਾ ॥ ਤਿਨ ਕਉ ਨਾਹੀ ਜਮ ਕੀ ਤ੍ਰਾਸਾ ॥2॥ ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥ ਪੁਤ੍ਰ

ਕਲਤ੍ਰ ਲਗਿ ਨਾਮੁ ਵਿਸਾਰੀ ॥ ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥ ਸਤਿਗੁਰੁ ਸੇਵੇ ਕਰਣੀ ਸਾਰੀ ॥3॥

ਬਾਹਰਹੁ ਹਉਮੈ ਕਹੈ ਕਹਾਏ ॥ ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥ ਮਾਇਆ ਮੋਹੁ ਗੁਰ ਸਬਦਿ ਜਲਾਏ ॥

ਨਿਰਮਲ ਨਾਮੁ ਸਦ ਹਿਰਦੈ ਧਿਆਏ ॥4॥ ਧਾਵਤੁ ਰਾਖੈ ਠਾਕਿ ਰਹਾਏ ॥ ਸਿਖ ਸੰਗਤਿ ਕਰਮਿ ਮਿਲਾਏ ॥ ਗੁਰ ਬਿਨੁ ਭੂਲੋ ਆਵੈ ਜਾਏ ॥ ਨਦਰਿ ਕਰੇ ਸੰਜੋਗਿ ਮਿਲਾਏ ॥5॥ ਰੂੜੋ ਕਹਉ ਨ ਕਹਿਆ ਜਾਈ ॥ ਅਕਥ ਕਥਉ ਨਹ ਕੀਮਤਿ ਪਾਈ ॥ ਸਭ ਦੁਖ ਤੇਰੇ ਸੂਖ ਰਜਾਈ ॥ ਸਭਿ ਦੁਖ ਮੇਟੇ ਸਾਚੈ ਨਾਈ ॥6॥ ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥ ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥ ਅੰਤਰਿ ਸਾਚੁ ਸਭੇ ਸੁਖ ਨਾਲਾ ॥ ਨਦਰਿ ਕਰੇ ਰਾਖੈ ਰਖਵਾਲਾ

॥7॥ ਤ੍ਰਿਭਵਣ ਸੂਝੈ ਆਪੁ ਗਵਾਵੈ ॥ ਬਾਣੀ ਬੂਝੈ ਸਚਿ ਸਮਾਵੈ ॥ ਸਬਦੁ ਵੀਚਾਰੇ ਏਕ ਲਿਵ ਤਾਰਾ ॥ ਨਾਨਕ ਧੰਨੁ ਸਵਾਰਣਹਾਰਾ ॥8॥2॥ ਆਸਾ ਮਹਲਾ 1 ॥ ਲੇਖ ਅਸੰਖ ਲਿਖਿ ਲਿਖਿ ਮਾਨੁ ॥ ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥ ਕਥਨੀ ਬਦਨੀ ਪੜਿ ਪੜਿ ਭਾਰੁ ॥ ਲੇਖ ਅਸੰਖ ਅਲੇਖੁ ਅਪਾਰੁ ॥1॥ ਐਸਾ ਸਾਚਾ ਤੂੰ ਏਕੋ ਜਾਣੁ

॥ ਜੰਮਣੁ ਮਰਣਾ ਹੁਕਮੁ ਪਛਾਣੁ ॥1॥ ਰਹਾਉ ॥ ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥ ਬਾਂਧਾ ਛੂਟੈ ਨਾਮੁ ਸਮਾਲਿ ॥ ਗੁਰੁ ਸੁਖਦਾਤਾ ਅਵਰੁ ਨ ਭਾਲਿ ॥ ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥2॥ ਸਬਦਿ ਮਰੈ ਤਾਂ ਏਕ ਲਿਵ ਲਾਏ ॥ ਅਚਰੁ ਚਰੈ ਤਾਂ ਭਰਮੁ ਚੁਕਾਏ ॥ ਜੀਵਨ ਮੁਕਤੁ ਮਨਿ ਨਾਮੁ ਵਸਾਏ ॥ ਗੁਰਮੁਖਿ ਹੋਇ ਤ ਸਚਿ ਸਮਾਏ ॥3॥ ਜਿਨਿ ਧਰ ਸਾਜੀ ਗਗਨੁ ਅਕਾਸੁ ॥ ਜਿਨਿ ਸਭ ਥਾਪੀ ਥਾਪਿ ਉਥਾਪਿ ॥ ਸਰਬ ਨਿਰੰਤਰਿ ਆਪੇ ਆਪਿ ॥ ਕਿਸੈ ਨ ਪੂਛੇ ਬਖਸੇ ਆਪਿ ॥4॥ ਤੂ ਪੁਰੁ ਸਾਗਰੁ ਮਾਣਿਕੁ ਹੀਰੁ ॥ ਤੂ ਨਿਰਮਲੁ ਸਚੁ ਗੁਣੀਗਹੀਰੁ ॥

413

ਸੁਖੁ ਮਾਨੈ ਭੇਟੈ ਗੁਰੁ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥5॥ ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰ ਭੇਟੇ ਸਭ ਫਿਰੈ ਅਹੰਕਾਰੀ ॥6॥ ਜਗੁ ਦੁਖੀਆ ਸੁਖੀਆ ਜਨੁ ਕੋਇ ॥ ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ

ਬੂਝੈ ਸੋਇ ॥7॥ ਮਹਘੋ ਮੋਲਿ ਭਾਰਿ ਅਫਾਰੁ ॥ ਅਟਲੁ ਅਛਲੁ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥

ਨਾਨਕੁ ਨੀਚੁ ਕਹੈ ਬੀਚਾਰੁ ॥8॥3॥ ਆਸਾ ਮਹਲਾ 1 ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਧੋਵਹਿ ॥ ਸਮਝਿ ਸੂਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥1॥ ਕਉਣੁ ਮਰੈ ਕਉਣੁ ਰੋਵੈ

ਓਹੀ ॥ ਕਰਣਕਾਰਣ ਸਭਸੈ ਸਿਰਿ ਤੋਹੀ ॥1॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ

॥ ਜਿਸੁ ਬੀਤੀ ਜਾਣੈ ਪ੍ਰਭੁ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥2॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਪਰਮਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥3॥ ਨਿਰਭਉ ਆਪਿ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਭਗਤਿ ਸਰੋਤਿ ॥4॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥ ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥5॥ ਭੀਤਰਿ ਏਕੁ ਅਨੇਕ ਅਸੰਖ ॥ ਕਰਮ ਧਰਮ ਬਹੁ ਸੰਖ ਅਸੰਖ

॥ ਬਿਨੁ ਭੈ ਭਗਤੀ ਜਨਮੁ ਬਿਰੰਥੁ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥੁ ॥6॥ ਆਪਿ ਮਰੈ ਮਾਰੇ ਭੀ ਆਪਿ ॥

ਆਪਿ ਉਪਾਏ ਥਾਪਿ ਉਥਾਪਿ ॥ ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥7॥

ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥8॥4॥ ਰਾਗੁ ਆਸਾ ਮਹਲਾ 1 ॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ ਏਕ ਦ੍ਰਿਸਟਿ ਤਾਰੈ ਗੁਰੁ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥1॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਤਰੈ

॥1॥ ਰਹਾਉ ॥ ਪੂੰਜੀ ਨਾਮੁ ਨਿਰੰਜਨ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕਰਤਾਰੁ

॥2॥ ਆਸਾ ਮਨਸਾ ਸਬਦਿ ਜਲਾਏ ॥ ਰਾਮੁ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲੁ ਘਰੁ ਪਾਏ ॥3॥

414

ਕੰਚਨ ਕਾਇਆ ਜੋਤਿ ਅਨੂਪੁ ॥ ਤ੍ਰਿਭਵਣ ਦੇਵਾ ਸਗਲ ਸਰੂਪੁ ॥ ਮੈ ਸੋ ਧਨੁ ਪਲੈ ਸਾਚੁ ਅਖੂਟੁ ॥4॥ ਪੰਚ ਤੀਨਿ ਨਵ ਚਾਰਿ ਸਮਾਵੈ ॥ ਧਰਣਿ ਗਗਨੁ ਕਲ ਧਾਰਿ ਰਹਾਵੈ ॥ ਬਾਹਰਿ ਜਾਤਉ ਉਲਟਿ ਪਰਾਵੈ ॥5॥ ਮੂਰਖੁ ਹੋਇ ਨ ਆਖੀ ਸੂਝੈ ॥ ਜਿਹਵਾ ਰਸੁ ਨਹੀ ਕਹਿਆ ਬੂਝੈ ॥ ਬਿਖੁ ਕਾ ਮਾਤਾ ਜਗ ਸਿਉ ਲੂਝੈ ॥6॥ ਊਤਮ ਸੰਗਤਿ ਊਤਮੁ ਹੋਵੈ ॥ ਗੁਣ ਕਉ ਧਾਵੈ ਅਵਗਣ ਧੋਵੈ ॥ ਬਿਨੁ ਗੁਰ ਸੇਵੇ ਸਹਜੁ ਨ ਹੋਵੈ ॥7॥ ਹੀਰਾ ਨਾਮੁ ਜਵੇਹਰੁ ਲਾਲੁ ॥

ਮਨੁ ਮੋਤੀ ਹੈ ਤਿਸ ਕਾ ਮਾਲੁ ॥ ਨਾਨਕ ਪਰਖੈ ਨਦਰਿ ਨਿਹਾਲੁ ॥8॥5॥ ਆਸਾ ਮਹਲਾ 1 ॥ ਗੁਰਮੁਖਿ ਗਿਆਨੁ ਧਿਆਨੁ ਮਨਿ ਮਾਨੁ ॥ ਗੁਰਮੁਖਿ ਮਹਲੀ ਮਹਲੁ ਪਛਾਨੁ ॥ ਗੁਰਮੁਖਿ ਸੁਰਤਿ ਸਬਦੁ ਨੀਸਾਨੁ ॥1॥ ਐਸੇ ਪ੍ਰੇਮ ਭਗਤਿ ਵੀਚਾਰੀ ॥ ਗੁਰਮੁਖਿ ਸਾਚਾ ਨਾਮੁ ਮੁਰਾਰੀ ॥1॥ ਰਹਾਉ ॥ ਅਹਿਨਿਸਿ ਨਿਰਮਲੁ ਥਾਨਿ ਸੁਥਾਨੁ ॥ ਤੀਨਿ ਭਵਨ ਨਿਹਕੇਵਲ ਗਿਆਨੁ ॥ ਸਾਚੇ ਗੁਰ ਤੇ ਹੁਕਮੁ ਪਛਾਨੁ ॥2॥ ਸਾਚਾ ਹਰਖੁ ਨਾਹੀ ਤਿਸੁ ਸੋਗੁ ॥ ਅੰਮ੍ਰਿਤੁ ਗਿਆਨੁ ਮਹਾ ਰਸੁ ਭੋਗੁ ॥ ਪੰਚ ਸਮਾਈ ਸੁਖੀ ਸਭੁ ਲੋਗੁ ॥3॥ ਸਗਲੀ ਜੋਤਿ ਤੇਰਾ ਸਭੁ ਕੋਈ ॥ ਆਪੇ ਜੋੜਿ

ਵਿਛੋੜੇ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥4॥ ਢਾਹਿ ਉਸਾਰੇ ਹੁਕਮਿ ਸਮਾਵੈ ॥ ਹੁਕਮੋ ਵਰਤੈ ਜੋ ਤਿਸੁ ਭਾਵੈ

॥ ਗੁਰ ਬਿਨੁ ਪੂਰਾ ਕੋਇ ਨ ਪਾਵੈ ॥5॥ ਬਾਲਕ ਬਿਰਧਿ ਨ ਸੁਰਤਿ ਪਰਾਨਿ ॥ ਭਰਿ ਜੋਬਨਿ ਬੂਡੈ ਅਭਿਮਾਨਿ

॥ ਬਿਨੁ ਨਾਵੈ ਕਿਆ ਲਹਸਿ ਨਿਦਾਨਿ ॥6॥ ਜਿਸ ਕਾ ਅਨੁ ਧਨੁ ਸਹਜਿ ਨ ਜਾਨਾ ॥ ਭਰਮਿ ਭੁਲਾਨਾ ਫਿਰਿ ਪਛੁਤਾਨਾ ॥ ਗਲਿ ਫਾਹੀ ਬਉਰਾ ਬਉਰਾਨਾ ॥7॥ ਬੂਡਤ ਜਗੁ ਦੇਖਿਆ ਤਉ ਡਰਿ ਭਾਗੇ ॥ ਸਤਿਗੁਰਿ ਰਾਖੇ ਸੇ ਵਡਭਾਗੇ ॥ ਨਾਨਕ ਗੁਰ ਕੀ ਚਰਣੀ ਲਾਗੇ ॥8॥6॥ ਆਸਾ ਮਹਲਾ 1 ॥ ਗਾਵਹਿ ਗੀਤੇ ਚੀਤਿ ਅਨੀਤੇ

॥ ਰਾਗ ਸੁਣਾਇ ਕਹਾਵਹਿ ਬੀਤੇ ॥ ਬਿਨੁ ਨਾਵੈ ਮਨਿ ਝੂਠੁ ਅਨੀਤੇ ॥1॥ ਕਹਾ ਚਲਹੁ ਮਨ ਰਹਹੁ ਘਰੇ ॥

ਗੁਰਮੁਖਿ ਰਾਮ ਨਾਮਿ ਤ੍ਰਿਪਤਾਸੇ ਖੋਜਤ ਪਾਵਹੁ ਸਹਜਿ ਹਰੇ ॥1॥ ਰਹਾਉ ॥ ਕਾਮੁ ਕ੍ਰੋਧੁ ਮਨਿ ਮੋਹੁ ਸਰੀਰਾ ॥

ਲਬੁ ਲੋਭੁ ਅਹੰਕਾਰੁ ਸੁ ਪੀਰਾ ॥ ਰਾਮ ਨਾਮ ਬਿਨੁ ਕਿਉ ਮਨੁ ਧੀਰਾ ॥2॥ ਅੰਤਰਿ ਨਾਵਣੁ ਸਾਚੁ ਪਛਾਣੈ ॥

ਅੰਤਰ ਕੀ ਗਤਿ ਗੁਰਮੁਖਿ ਜਾਣੈ ॥ ਸਾਚ ਸਬਦ ਬਿਨੁ ਮਹਲੁ ਨ ਪਛਾਣੈ ॥3॥ ਨਿਰੰਕਾਰ ਮਹਿ ਆਕਾਰੁ ਸਮਾਵੈ

॥ ਅਕਲਕਲਾ ਸਚੁ ਸਾਚਿ ਟਿਕਾਵੈ ॥ ਸੋ ਨਰੁ ਗਰਭ ਜੋਨਿ ਨਹੀ ਆਵੈ ॥4॥ ਜਹਾਂ ਨਾਮੁ ਮਿਲੈ ਤਹ ਜਾਉ ॥

415

ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥5॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥6॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥7॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥8॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥9॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥10॥7॥ ਆਸਾ ਮਹਲਾ 1 ॥ ਮਨੁ ਮੈਗਲੁ ਸਾਕਤੁ ਦੇਵਾਨਾ ॥

ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥1॥

ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ

॥1॥ ਰਹਾਉ ॥ ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥2॥ ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥3॥ ਗੁਰਮੁਖਿ ਮਨੁ ਅਸਥਾਨੇ ਸੋਈ ॥ ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੈ ਹਰਿ ਪ੍ਰਭੁ ਆਪੈ

॥4॥ ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ

॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥5॥ ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ ਇਹੁ ਮਨੁ ਨਿਰਭਉ ਗੁਰਮੁਖਿ

ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥6॥ ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨਿ ਭਏ ਨਿਰੰਕਾਰੀ ॥7॥ ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥8॥ ਰਾਮ ਰਸਾਇਣਿ ਇਹੁ ਮਨੁ ਮਾਤਾ ॥

ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ

416

॥9॥8॥ ਆਸਾ ਮਹਲਾ 1 ॥ ਤਨੁ ਬਿਨਸੈ ਧਨੁ ਕਾ ਕੋ ਕਹੀਐ ॥ ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥ ਰਾਮ ਨਾਮ ਧਨੁ ਸੰਗਿ ਸਖਾਈ ॥ ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥1॥ ਰਾਮ ਨਾਮ ਬਿਨੁ ਕਵਨੁ ਹਮਾਰਾ

॥ ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥1॥ ਰਹਾਉ ॥ ਕਨਿਕ ਕਾਮਨੀ ਹੇਤੁ ਗਵਾਰਾ ॥ ਦੁਬਿਧਾ ਲਾਗੇ ਨਾਮੁ ਵਿਸਾਰਾ ॥ ਜਿਸੁ ਤੂੰ ਬਖਸਹਿ ਨਾਮੁ ਜਪਾਇ ॥ ਦੂਤੁ ਨ ਲਾਗਿ ਸਕੈ ਗੁਨ ਗਾਇ ॥2॥ ਹਰਿ ਗੁਰੁ ਦਾਤਾ ਰਾਮ ਗੁਪਾਲਾ ॥ ਜਿਉ ਭਾਵੈ ਤਿਉ ਰਾਖੁ ਦਇਆਲਾ ॥ ਗੁਰਮੁਖਿ ਰਾਮੁ ਮੇਰੈ

ਮਨਿ ਭਾਇਆ ॥ ਰੋਗ ਮਿਟੇ ਦੁਖੁ ਠਾਕਿ ਰਹਾਇਆ ॥3॥ ਅਵਰੁ ਨ ਅਉਖਧੁ ਤੰਤੁ ਨ ਮੰਤਾ ॥ ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥ ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥ ਤੂੰ ਆਪੇ ਰਾਖਹਿ ਕਿਰਪਾ ਧਾਰਿ ॥4॥

ਰੋਗੁ ਭਰਮੁ ਭੇਦੁ ਮਨਿ ਦੂਜਾ ॥ ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥ ਆਦਿ ਪੁਰਖ ਗੁਰ ਦਰਸੁ ਨ ਦੇਖਹਿਂ

॥ ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥5॥ ਦੇਖਿ ਅਚਰਜੁ ਰਹੇ ਬਿਸਮਾਦਿ ॥ ਘਟਿ ਘਟਿ ਸੁਰ ਨਰ ਸਹਜ ਸਮਾਧਿ ॥ ਭਰਿ ਪੁਰਿ ਧਾਰਿ ਰਹੇ ਮਨ ਮਾਹੀ ॥ ਤੁਮ ਸਮਸਰਿ ਅਵਰੁ ਕੋ ਨਾਹੀ ॥6॥ ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥ ਸੰਤ ਭਗਤ ਕੀ ਸੰਗਤਿ ਰਾਮੁ ॥ ਬੰਧਨ ਤੋਰੇ ਸਹਜਿ ਧਿਆਨੁ ॥ ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥7॥ ਨਾ ਜਮਦੂਤ ਦੂਖੁ ਤਿਸੁ ਲਾਗੈ ॥ ਜੋ ਜਨੁ ਰਾਮ ਨਾਮਿ ਲਿਵ ਜਾਗੈ ॥ ਭਗਤਿਵਛਲੁ ਭਗਤਾ ਹਰਿ ਸੰਗਿ ॥ ਨਾਨਕ ਮੁਕਤ ਭਏ ਹਰਿ ਰੰਗਿ ॥8॥9॥ ਆਸਾ ਮਹਲਾ 1 ਇਕਤੁਕੀ ॥ ਗੁਰੁ ਸੇਵੇ ਸੋ ਠਾਕੁਰੁ ਜਾਨੈ ॥ ਦੂਖੁ ਮਿਟੈ ਸਚੁ ਸਬਦਿ ਪਛਾਨੈ ॥1॥ ਰਾਮੁ ਜਪਹੁ ਮੇਰੀ ਸਖੀ ਸਖੈਨੀ ॥ ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥1॥ ਰਹਾਉ ॥ ਬੰਧਨ ਮਾਤ ਪਿਤਾ ਸੰਸਾਰਿ ॥ ਬੰਧਨ ਸੁਤ ਕੰਨਿਆ ਅਰੁ ਨਾਰਿ ॥2॥ ਬੰਧਨ ਕਰਮ ਧਰਮ ਹਉ ਕੀਆ ॥ ਬੰਧਨ ਪੁਤੁ ਕਲਤੁ ਮਨਿ ਬੀਆ ॥3॥ ਬੰਧਨ ਕਿਰਖੀ ਕਰਹਿ ਕਿਰਸਾਨ ॥ ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨੁ ॥4॥ ਬੰਧਨ ਸਉਦਾ ਅਣਵੀਚਾਰੀ ॥ ਤ੍ਰਿਪਤਿ ਨਾਹੀ ਮਾਇਆ ਮੋਹ ਪਸਾਰੀ ॥5॥

ਬੰਧਨ ਸਾਹ ਸੰਚਹਿ ਧਨੁ ਜਾਇ ॥ ਬਿਨੁ ਹਰਿ ਭਗਤਿ ਨ ਪਵਈ ਥਾਇ ॥6॥ ਬੰਧਨ ਬੇਦੁ ਬਾਦੁ ਅਹੰਕਾਰ ॥

ਬੰਧਨਿ ਬਿਨਸੈ ਮੋਹ ਵਿਕਾਰ ॥7॥ ਨਾਨਕ ਰਾਮ ਨਾਮ ਸਰਣਾਈ ॥ ਸਤਿਗੁਰਿ ਰਾਖੇ ਬੰਧੁ ਨ ਪਾਈ ॥8॥10॥

417

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਅਸਟਪਦੀਆ ਘਰੁ 3 ॥ ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨਿ ਗਲ ਵਿਚਿ ਆਵੈ ਧੂੜਿ ॥ ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿ ਹਦੂਰਿ ॥1॥

ਆਦੇਸੁ ਬਾਬਾ ਆਦੇਸੁ ॥ ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥1॥ ਰਹਾਉ ॥ ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥ ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥2॥ ਇਕੁ ਲਖੁ ਲਹਨਿ ਬਹਿਠੀਆ ਲਖੁ ਲਹਨਿ ਖੜੀਆ ॥ ਗਰੀ ਛੁਹਾਰੇ ਖਾਂਦੀਆ ਮਾਣਨਿ ਸੇਜੜੀਆ ॥ ਤਿਨ੍ਹ ਗਲਿ ਸਿਲਕਾ ਪਾਈਆ ਤੁਟਨਿ ਮੋਤਸਰੀਆ ॥3॥ ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥ ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥4॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰ ਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥5॥ ਇਕਨਾ ਵਖਤ ਖੁਆਈਅਹਿ ਇਕਨਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬ ਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥6॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥7॥1॥11॥ ਆਸਾ ਮਹਲਾ 1 ॥

ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥ ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥ ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥1॥ ਇਹੁ ਜਗੁ ਤੇਰਾ ਤੂ ਗੋਸਾਈ ॥ ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਈਂ ॥1॥ ਰਹਾਉ ॥ ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥ ਕਹਾਂ

ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥ ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ

॥2॥ ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰਿ ਘਣੀ ਖੁਆਈ ॥ ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ

ਨ ਜਾਈ ॥ ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥3॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ

418

ਸੁਣਿਆ ਧਾਇਆ ॥ ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥4॥ ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ ਓਨ੍ਹੀ ਤੁਪਕ ਤਾਣਿ ਚਲਾਈ ਓਨੀ ਹਸਤਿ ਚਿੜਾਈ ॥ ਜਿਨ ਕੀ ਚੀਰੀ ਦਰਗਹ ਪਾਟੀ ਤਿਨਾ ਮਰਣਾ ਭਾਈ ॥5॥ ਇਕ ਹਿੰਦੁਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ ਇਕਨਾ ਪੇਰਣ ਸਿਰ ਖੁਰ ਪਾਟੇ ਇਕਨਾ ਵਾਸੁ ਮਸਾਣੀ ॥ ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਣੀ ॥6॥ ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ ਦੁਖੁ ਸੁਖੁ ਤੇਰੈ

ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥7॥2॥12॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਕਾਫੀ ਮਹਲਾ 1 ਅਸਟਪਦੀਆ ਘਰੁ 8 ॥ ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ ਕੂੜੁ ਕਮਾਵਹਿ ਆਦਮੀ ਬਾਂਧਹਿ ਘਰੁ ਬਾਰਾ ॥1॥ ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥1॥ ਰਹਾਉ ॥ ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ ਪਿੰਡੁ ਪੜੈ ਜੀਉ ਚਲਸੀ ਜੇ ਜਾਣੈ ਕੋਈ ॥2॥ ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ ਤੁਮ ਰੋਵਹੁਗੇ ਓਸ ਨੋ ਤੁਮ ਕਉ ਕਉਣੁ ਰੋਈ ॥3॥ ਧੰਧਾ ਪਿਟਿਹੁ ਭਾਈਹੋ ਤੁਮ ਕੂੜੁ ਕਮਾਵਹੁ ॥ ਓਹੁ ਨ ਸੁਣਈ ਕਤ ਹੀ ਤੁਮ ਲੋਕ ਸੁਣਾਵਹੁ ॥4॥ ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ

॥5॥ ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥6॥ ਵਣਜੁ ਕਰਹੁ ਮਖਸੂਦੁ ਲੈਹੁ ਮਤੁ ਪਛੋਤਾਵਹੁ ॥ ਅਉਗੁਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥7॥ ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥8॥ ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ

ਬੀਚਾਰਾ ॥ ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥9॥ ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥10॥1॥13॥ ਆਸਾ ਮਹਲਾ 1 ॥ ਚਾਰੇ ਕੁੰਡਾ ਢੂਢੀਆ ਕੋ ਨੀਮੀ ਮੈਡਾ

॥ ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥1॥ ਦਰੁ ਬੀਭਾ ਮੈ ਨੀਮਿ ਕੋ ਕੈ ਕਰੀ ਸਲਾਮੁ ॥ ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥1॥ ਰਹਾਉ ॥ ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ ਮੈ ਇਕੁ ਨਾਮੁ ਨ ਵੀਸਰੈ ਸਾਚੇ

419

ਗੁਰ ਬੁਧਿ ॥2॥ ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥ ਗੁਰ ਕਾ ਸਬਦੁ ਨ ਚੀਨਹੀ ਤਤੁ ਸਾਰੁ ਨਿਰੰਤਰਿ

॥3॥ ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥ ਅੰਤਰਿ ਵਸਤੁ ਨ ਜਾਣਨੀ ਘਟਿ ਬ੍ਰਹਮੁ ਲੁਕਾਣਾ ॥4॥

ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥ ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥5॥

ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥ ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥6॥

ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁਜਾਗੇ ॥7॥ ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥ ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥8॥2॥14॥ ਆਸਾ ਮਹਲਾ 1 ॥ ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥ ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥1॥ ਤੂ ਦਾਤੌ ਹਮ ਜਾਚਕਾ ਹਰਿ ਦਰਸਨੁ ਦੀਜੈ ॥ ਗੁਰਮੁਖਿ ਨਾਮੁ ਧਿਆਈਐ ਮਨੁ ਮੰਦਰੁ ਭੀਜੈ ॥1॥

ਰਹਾਉ ॥ ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥ ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥2॥ ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥ ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥3॥ ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥ ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥4॥ ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥ ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥5॥ ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥ ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥6॥ ਮਨਮੁਖੁ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ

॥ ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥7॥ ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥ ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥8॥3॥15॥ ਆਸਾ ਮਹਲਾ 1 ॥ ਚਲੇ ਚਲਣਹਾਰ ਵਾਟ ਵਟਾਇਆ ॥

ਧੰਧੁ ਪਿਟੈ ਸੰਸਾਰੁ ਸਚੁ ਨ ਭਾਇਆ ॥1॥ ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥ ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥1॥ ਰਹਾਉ ॥ ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥ ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥2॥ ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥ ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥3॥ ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥ ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥4॥

420

ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥ ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥5॥ ਲਾਹਾ ਸਚੁ ਨਿਆਉ ਮਨਿ ਵਸਾਈਐ ॥ ਲਿਖਿਆ ਪਲੈ ਪਾਇ ਗਰਬੁ ਵਞਾਈਐ ॥6॥ ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥

ਠਗਿ ਮੁਠੀ ਕੂੜਿਆਰਿ ਬੰਨ੍ਹਿ ਚਲਾਈਐ ॥7॥ ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥ ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥8॥ ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥ ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ

॥9॥4॥16॥ ਆਸਾ ਮਹਲਾ 1 ॥ ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥ ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥1॥ ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥ ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥1॥ ਰਹਾਉ ॥ ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥ ਚਲੈ ਸਦਾ ਰਜਾਇ ਅੰਕਿ ਸਮਾਵਈ ॥2॥

ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥ ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥3॥ ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥ ਪਥਰ ਕੀ ਬੇੜੀ ਜੇ ਚੜੈ ਭਰਨਾਲਿ ਬੁਡਾਵੈ ॥4॥ ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥ ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥5॥ ਜੰਮਣੁ ਮਰਣਾ ਆਖੀਐ ਤਿਨਿ ਕਰਤੈ ਕੀਆ

॥ ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥6॥ ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥ ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥7॥ ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥ ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥8॥5॥17॥ ਆਸਾ ਮਹਲਾ 1 ॥ ਜਿਨੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥ ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥1॥ ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥

ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥1॥ ਰਹਾਉ ॥ ਜਿਨ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥ ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥2॥ ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥ ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥3॥ ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥ ਆਪਿ ਦਿਖਾਵੈ ਵਾਟੜੀ ਸਚੀ ਭਗਤਿ ਦ੍ਰਿੜਾਏ ॥4॥ ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥ ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥5॥ ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥ ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥6॥

421

ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥ ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥7॥ ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥ ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥8॥6॥18॥ ਆਸਾ ਮਹਲਾ 1 ॥ ਰੂੜ੍ਹੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥ ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥1॥ ਮੈ ਓਲਗੀਆ ਓਲਗੀ ਹਮ ਛੋਰੂ ਥਾਰੇ ॥ ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੈ ॥1॥ ਰਹਾਉ ॥ ਦਰਸਨ ਕੀ ਪਿਆਸਾ ਘਣੀ ਭਾਣੈ

ਮਨਿ ਭਾਈਐ ॥ ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥2॥ ਸਾਚਉ ਦੂਰਿ ਨ ਜਾਣੀਐ ਅੰਤਰਿ ਹੈ

ਸੋਈ ॥ ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥3॥ ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥ ਗੁਰਮੁਖਿ

ਹੋਇ ਨਿਹਾਲੀਐ ਇਉ ਕੀਮਤਿ ਪਾਈ ॥4॥ ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥ ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥5॥ ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥ ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥6॥ ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥ ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥7॥

ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥ ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥8॥7॥19॥

ਆਸਾ ਮਹਲਾ 1 ॥ ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥ ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ

॥1॥ ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥ ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥1॥ ਰਹਾਉ

॥ ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥ ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥2॥ ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥ ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥3॥ ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥ ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥4॥ ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ

॥ ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥5॥ ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥ ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥6॥ ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥ ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥7॥ ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥ ਅਉਗੁਣਿਆਰੇ ਕਉ ਗੁਣੁ ਨਾਨਕੈ

ਸਚੁ ਮਿਲੈ ਵਡਾਈ ॥8॥8॥20॥ ਆਸਾ ਮਹਲਾ 1 ॥ ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥ ਲੋਕਾ ਦਾ

422

ਕਿਆ ਜਾਇ ਜਾ ਤੁਧੁ ਭਾਣਿਆ ॥1॥ ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥ ਲਾਹਾ ਹਰਿ ਗੁਣ ਗਾਇ ਮਿਲੈ

ਸੁਖੁ ਪਾਈਐ ॥1॥ ਰਹਾਉ ॥ ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥ ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ

॥2॥ ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥ ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥3॥ ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥ ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥4॥ ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥

ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥5॥ ਸਚੇ ਸਚਾ ਨੇਹੁ ਸਚੈ ਲਾਇਆ ॥ ਆਪੇ ਕਰੇ ਨਿਆਉ ਜੋ ਤਿਸੁ ਭਾਇਆ

॥6॥ ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥ ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥7॥ ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥ ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥8॥9॥21॥ ਆਸਾ ਮਹਲਾ 1 ॥ ਆਵਣੁ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥ ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥1॥ ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥ ਸਤਿਗੁਰੁ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥1॥ ਰਹਾਉ ॥ ਆਵਣੁ ਜਾਵਣੁ ਤਉ ਰਹੈ

ਪਾਈਐ ਗੁਰੁ ਪੂਰਾ ॥ ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥2॥ ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥ ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥3॥ ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥ ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥4॥ ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥ ਸਭੁ ਜਗੁ ਹਾਰੈ ਸੋ ਜਿਣੈ

ਗੁਰ ਸਬਦੁ ਵੀਚਾਰਾ ॥5॥ ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥ ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤੁ ਸਵਾਰੈ ॥6॥ ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥ ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ

॥7॥ ਜਨਮ ਮਰਣ ਦੁਖੁ ਮੇਟਿਆ ਜਪਿ ਨਾਮੁ ਮੁਰਾਰੇ ॥ ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥8॥10॥22॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 3 ਅਸਟਪਦੀਆ ਘਰੁ 2 ॥ ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥ ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥1॥ ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥1॥ ਰਹਾਉ ॥ ਤੇਤੀਸ ਕਰੋੜੀ

423

ਦਾਸ ਤੁਮ੍ਹਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥ ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥2॥

ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥ ਕਰਮੁ ਹੋਵੈ ਤਾ ਪਰਮਪਦੁ ਪਾਈਐ ਕਥੇ ਅਕਥ

ਕਹਾਣੀ ॥ 3॥ ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥ ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥4॥ ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥ ਜਾ ਤੁਧੁ ਭਾਵੈ ਤਾ ਗੁਰਮੁਖਿ

ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥5॥ ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥ ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥6॥ ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥

ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥7॥ ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥ ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥8॥1॥23॥ ਆਸਾ ਮਹਲਾ 3

॥ ਸਤਿਗੁਰਿ ਹਮਰਾ ਭਰਮੁ ਗਵਾਇਆ ॥ ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥ ਸਬਦੁ ਚੀਨਿ ਸਦਾ ਸੁਖੁ ਪਾਇਆ ॥1॥ ਸੁਣਿ ਮਨ ਮੇਰੇ ਤਤੁ ਗਿਆਨੁ ॥ ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ

॥1॥ ਰਹਾਉ ॥ ਸਤਿਗੁਰ ਭੇਟੇ ਕੀ ਵਡਿਆਈ ॥ ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥ ਸਹਜੇ ਮਾਤਾ ਹਰਿ ਗੁਣ ਗਾਈ ॥2॥ ਵਿਣੁ ਗੁਰ ਪੂਰੇ ਕੋਇ ਨ ਜਾਣੀ ॥ ਮਾਇਆ ਮੋਹਿ ਦੂਜੈ ਲੋਭਾਣੀ ॥ ਗੁਰਮੁਖਿ ਨਾਮੁ ਮਿਲੈ

ਹਰਿ ਬਾਣੀ ॥3॥ ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥ ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥ ਦਰਿ ਸਾਚੈ ਦੀਸੈ ਸਚਿਆਰੁ ॥4॥ ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥ ਆਪੁ ਪਛਾਣਿ ਹਰਿ ਪਾਵੈ ਸੋਇ ॥ ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥5॥ ਗੁਰ ਸੇਵਾ ਤੇ ਸਭ ਕੁਲ ਉਧਾਰੇ ॥ ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥6॥ ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥ ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥ ਨਾਮੇ ਉਧਰੇ ਕੁਲ ਸਬਾਏ ॥7॥ ਨਾਨਕੁ ਸਾਚੁ ਕਹੈ ਵੀਚਾਰੁ ॥ ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥ ਹਰਿ ਭਗਤੀ ਰਾਤੇ ਮੋਖਦੁਆਰੁ ॥8॥2॥24॥ ਆਸਾ ਮਹਲਾ 3 ॥ ਆਸਾ ਆਸ ਕਰੇ ਸਭੁ ਕੋਈ ॥ ਹੁਕਮੈ ਬੂਝੈ ਨਿਰਾਸਾ ਹੋਈ

॥ ਆਸਾ ਵਿਚਿ ਸੁਤੇ ਕਈ ਲੋਈ ॥ ਸੋ ਜਾਗੈ ਜਾਗਾਵੈ ਸੋਈ ॥1॥ ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ

424

ਨ ਜਾਈ ॥ ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥1॥ ਰਹਾਉ ॥ ਕਲਿ ਕੀਰਤਿ ਸਬਦੁ ਪਛਾਨੁ

॥ ਏਹਾ ਭਗਤਿ ਚੂਕੈ ਅਭਿਮਾਨੁ ॥ ਸਤਿਗੁਰਿ ਸੇਵਿਐ ਹੋਵੈ ਪਰਵਾਨੁ ॥ ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥2॥

ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥ ਕਰਿ ਕਿਰਪਾ ਨਾਮੁ ਮੰਨਿ ਵਸਾਏ ॥ ਇਹੁ ਸਿਰੁ ਦੀਜੈ ਆਪੁ ਗਵਾਏ ॥

ਹੁਕਮੈ ਬੂਝੇ ਸਦਾ ਸੁਖੁ ਪਾਏ ॥3॥ ਆਪਿ ਕਰੇ ਤੈ ਆਪਿ ਕਰਾਏ ॥ ਆਪੇ ਗੁਰਮੁਖਿ ਨਾਮੁ ਵਸਾਏ ॥ ਆਪਿ ਭੁਲਾਵੈ

ਆਪਿ ਮਾਰਗਿ ਪਾਏ ॥ ਸਚੈ ਸਬਦਿ ਸਚਿ ਸਮਾਏ ॥4॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥ ਮਨਮੁਖਿ ਮੋਹਿ ਭਰਮਿ ਭੋਲਾਣੀ ॥ ਬਿਨੁ ਨਾਵੈ ਸਭ ਫਿਰੈ ਬਉਰਾਣੀ ॥5॥ ਤੀਨਿ ਭਵਨ ਮਹਿ ਏਕਾ ਮਾਇਆ ॥ ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥ ਬਹੁ ਕਰਮ ਕਮਾਵੈ ਦੁਖੁ ਸਬਾਇਆ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥6॥ ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥ ਅਨਦਿਨੁ ਭੋਗੇ ਹਉਮੈ ਮਾਰਿ ॥ ਸਹਜਿ ਅਨੰਦਿ ਕਿਰਪਾ ਧਾਰਿ ॥ ਨਾਮਿ ਰਤੇ ਸਦਾ ਸਚਿ ਪਿਆਰਿ ॥7॥ ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥ ਹਰਿ ਜਪਿ ਪੜੀਐ ਹਉਮੈ ਮਾਰਿ ॥ ਹਰਿ ਜਪੀਐ ਭਇ ਸਚਿ ਪਿਆਰਿ ॥ ਨਾਨਕ ਨਾਮੁ ਗੁਰਮਤਿ ਉਰਿ ਧਾਰਿ ॥8॥3॥25॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਕਾਫੀ ਮਹਲਾ 3 ਅਸਟਪਦੀਆ ਘਰੁ 8 ॥ ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥

ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥1॥ ਏਕੋ ਨਾਮੁ ਚੇਤਿ ਮੇਰੇ ਭਾਈ ॥ ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥1॥ ਰਹਾਉ ॥ ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥ ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥2॥ ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥ ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥3॥ ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥ ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥4॥

ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥ ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ

॥5॥ ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥ ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥6॥ ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥ ਕਿਲਵਿਖ ਪਾਪ ਸਭਿ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥7॥

425

ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥8॥1॥26॥

ਆਸਾ ਮਹਲਾ 3 ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥1॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥1॥ ਰਹਾਉ ॥ ਇਸੁ ਭਗਤੀ ਨੋ ਸੁਰਿਨਰ ਮੁਨਿਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥2॥ ਆਪੈ ਹਥੇ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥3॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥4॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥5॥

ਇਕਿ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥6॥

ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੈ ਦੇ ਨ ਭੁਲਨੀ ਸਚੁ ਜਾਣਨਿ ਸੋਈ ॥7॥ ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨੀ ਨਾਮਿ ਹਉਮੈ ਮਾਰੀ ॥8॥2॥27॥

ਆਸਾ ਮਹਲਾ 3 ॥ ਘਰੈ ਅੰਦਰਿ ਸਭ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥1॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ

॥1॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥2॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ

॥3॥ ਪਾਰਖੀਆ ਵਥੁ ਸਮਾਲਿ ਲਈ ਗੁਰਿ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥4॥

ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ

॥5॥ ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥6॥

ਜਿਨ੍ਹੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥7॥ ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥8॥3॥28॥

426

ਆਸਾ ਮਹਲਾ 3 ॥ ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥ ਹਰਿ ਰਸਿ ਚਾਖਿਐ ਮੁਕਤ ਭਏ ਜਿਨਾ ਸਾਚੋ ਭਾਈ ॥1॥ ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥ ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥1॥ ਰਹਾਉ ॥ ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥ ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥2॥ ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥ ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ

॥3॥ ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥ ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥4॥ ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥ ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥5॥ ਬਿਨੁ ਨਾਵੈ ਕੋਇ ਨ ਮੰਨੀਐ

ਮਨਮੁਖਿ ਪਤਿ ਗਵਾਈ ॥ ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥6॥ ਨਾਮੈ ਕੀ ਸਭ ਸੇਵਾ ਕਰੈ

ਗੁਰਮੁਖਿ ਨਾਮੁ ਬੁਝਾਈ ॥ ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥7॥ ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥ ਨਾਨਕ ਸਭੁ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥8॥4॥29॥ ਆਸਾ ਮਹਲਾ 3 ॥

ਦੋਹਾਗਣੀ ਮਹਲੁ ਨ ਪਾਇਨੀ ਨ ਜਾਣਨਿ ਪਿਰ ਕਾ ਸੁਆਉ ॥ ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥

1॥ ਇਹੁ ਮਨੂਆ ਕਿਉ ਕਰਿ ਵਸਿ ਆਵੈ ॥ ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥1॥ ਰਹਾਉ

॥ ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮੁ ਪਿਆਰੁ ॥ ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ

॥2॥ ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥ ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥3॥

ਗਿਆਨੁ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥ ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥4॥ ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥ ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥5॥ ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥ ਪ੍ਰੇਮ ਪਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥6॥ ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥ ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥7॥ ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥ ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ

॥8॥5॥30॥ ਆਸਾ ਮਹਲਾ 3 ॥ ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥ ਐਥੈ ਘਰਿ ਘਰਿ ਜਾਪਦੇ ਆਗੈ

427

ਜੁਗਿ ਜੁਗਿ ਪਰਗਟੁ ਹੋਇ ॥1॥ ਏ ਮਨ ਰੂੜ੍ਹੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥1॥ ਰਹਾਉ ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥ ਗੁਰਿ ਪਾਰਸਿ ਮਿਲਿਐ

ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥2॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥ ਗੁਰ ਕੈ

ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥3॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥ ਬਿਨੁ ਭੈ

ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥4॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਿਸੰਗਤਿ ਮਿਲਾਇ ॥ ਪੂਰੇ ਗੁਰ ਤੇ ਸਤਿਸੰਗਤਿ ਊਪਜੈ ਸਹਜੇ ਸਚਿ ਸੁਭਾਇ ॥5॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥ ਜਿਨਿ ਕੀਤੇ ਤਿਸੈ ਨ ਜਾਣਨੀ ਬਿਨੁ ਨਾਵੈ ਸਭਿ ਚੋਰ ॥6॥ ਇਕਿ ਗੁਣ ਵਿਹਾਝਹਿ ਅਉਗੁਣ ਵਿਕਣਹਿ ਗੁਰ ਕੈ ਸਹਜਿ ਸੁਭਾਇ

॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥7॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥

ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥8॥5॥31॥ ਆਸਾ ਮਹਲਾ 3 ॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥1॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥1॥ ਰਹਾਉ ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥2॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥ ਇਕਨਾ ਬਖਸਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥3॥ ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥4॥ ਇਕਿ ਕੁਚਲ ਕੁਚੀਲ ਵਿਖਲੀਪਤੇ ਨਾਵਹੁ ਆਪਿ ਖੁਆਏ ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥5॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥6॥ ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥7॥

ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ

ਹੇਤਿ ਅਪਾਰਿ ॥8॥6॥32॥ ਆਸਾ ਮਹਲਾ 3 ॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥

428

ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥1॥ ਅਵਗੁਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ

॥ ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥1॥ ਰਹਾਉ ॥ ਇਕਿ ਪਿਰੁ ਹਦੂਰਿ ਨ ਜਾਣਨੀ ਦੂਜੈ

ਭਰਮਿ ਭੁਲਾਇ ॥ ਕਿਉ ਪਾਇਨਿ ਡੋਹਾਗਣੀ ਦੁਖੀ ਰੈਣਿ ਵਿਹਾਇ ॥2॥ ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥ ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥3॥ ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥ ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥4॥ ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥ ਗੁਰੁ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥5॥ ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥ ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥6॥ ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥ ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥7॥ ਸੋ ਪਿਰੁ ਮੇਰਾ ਏਕੁ ਹੈ ਏਕਸ ਸਿਉ ਲਿਵ ਲਾਇ ॥ ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥8॥7॥33॥ ਆਸਾ ਮਹਲਾ 3

॥ ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥ ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ

॥1॥ ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥ ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥1॥

ਰਹਾਉ ॥ ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥ ਜਿਨਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੁੋ ਕਮਾਹਿ ॥2॥ ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥ ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥ 3॥ ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰਿ ਧਾਰਿ ॥4॥ ਜਿਨਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥ ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥5॥ ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥ ਸੇਜ ਸੁਖਾਲੀ ਪਿਰੁ ਰਵੈ

ਹਉਮੈ ਤ੍ਰਿਸਨਾ ਮਾਰਿ ॥6॥ ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥ ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥7॥ ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥ ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥8॥8॥34॥ ਆਸਾ ਮਹਲਾ 3 ॥ ਸਤਿਗੁਰ ਤੇ ਗੁਣ ਊਪਜਹਿ ਜਾ ਪ੍ਰਭੁ ਮੇਲੈ ਸੋਇ ॥

429

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥1॥ ਏ ਮਨ ਮਤੁ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥1॥ ਰਹਾਉ ॥ ਗੁਰਮੁਖਿ ਆਪੁ ਪਛਾਣਿਆ ਤਿਨ੍ਹੀ ਇਕਮਨਿ ਧਿਆਇਆ ॥ ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥2॥ ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ ਹਰਿ ਸਰਣਾਈ ਭਜਿ ਪਉ ਪਾਇਹਿ ਮੋਖਦੁਆਰੁ ॥3॥ ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ

ਲਿਵ ਲਾਇ ॥ ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥4॥ ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ

ਸੋਭ ਨ ਹੋਇ ॥ ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮ ਨ ਹੋਇ ॥5॥ ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥6॥ ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥7॥ ਬਿਨੁ ਸਬਦੈ ਸੁਣੀਐ ਨ ਦੇਖੀਐ

ਜਗੁ ਬੋਲਾ ਅੰਨ੍ਹਾ ਭਰਮਾਇ ॥ ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥8॥ ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣ ॥ ਨਾਨਕ ਨਾਮੁ ਤਿਨਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥9॥9॥35॥

ਆਸਾ ਮਹਲਾ 3 ॥ ਸਬਦੋਂ ਹੀ ਭਗਤ ਜਾਪਦੇ ਜਿਨ ਕੀ ਬਾਣੀ ਸਚੀ ਹੋਇ ॥ ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥1॥ ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ ਸਫਲੁ ਤਿਨਾ ਕਾ ਜਨਮੁ ਹੈ ਤਿਨ ਮਾਨੈ ਸਭੁ ਕੋਇ ॥1॥ ਰਹਾਉ ॥ ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥2॥ ਪੂਰਾ ਸਤਿਗੁਰੁ ਭੇਟਿਆ ਸਫਲੁ ਜਨਮੁ ਹਮਾਰਾ ॥ ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥3॥ ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨਾ ਨਾਮੁ ਪਿਆਰਾ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨਾ ਅੰਤਰਿ ਸਬਦੁ ਵੀਚਾਰਾ ॥4॥ ਭਗਤੀ ਸਾਰ ਨ ਜਾਣਨੀ ਮਨਮੁਖ ਅਹੰਕਾਰੀ ॥ ਧੁਰਹੁ ਆਪਿ ਖੁਆਇਅਨੁ ਜੂਐ

ਬਾਜੀ ਹਾਰੀ ॥5॥ ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥6॥ ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥7॥ ਭਗਤਾ ਕੀ ਜਤਿ ਪਤਿ ਏਕੁੋ ਨਾਮੁ ਹੈ ਆਪੇ ਲਏ ਸਵਾਰਿ ॥ ਸਦਾ ਸਰਣਾਈ ਤਿਸ ਕੀ ਜਿਉ ਭਾਵੈ

430

ਤਿਉ ਕਾਰਜੁ ਸਾਰਿ ॥8॥ ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥ ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥9॥10॥36॥ ਆਸਾ ਮਹਲਾ 3 ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥1॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ

ਫਿਰਹਿ ਬਿਰਥਾ ਜਨਮੁ ਗਵਾਇ ॥1॥ ਰਹਾਉ ॥ ਇਸੁ ਜੁਗ ਮਹਿ ਗੁਰਮੁਖਿ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ

॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥2॥ ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰੁ ॥3॥ ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥

ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥4॥ ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥5॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੈ ਸਹਿ ਲਈਆ ਮਿਲਾਇ ॥6॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥7॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥8॥11॥37॥ ॥22॥37॥59॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਅਸਟਪਦੀਆ ਘਰੁ 2 ॥ ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥1॥ ਇਨ ਬਿਧਿ ਨਗਰੁ ਵੁਠਾ ਮੇਰੇ ਭਾਈ ॥ ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥1॥ ਰਹਾਉ ॥ ਸਾਚ ਧਰਮ ਕੀ ਕਰਿ ਦੀਨੀ ਵਾਰਿ ॥ ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥2॥ ਨਾਮੁ ਖੇਤੀ ਬੀਜਹੁ ਭਾਈ ਮੀਤ ॥ ਸਉਦਾ ਕਰਹੁ ਗੁਰੁ ਸੇਵਹੁ ਨੀਤ ॥3॥ ਸਾਂਤਿ ਸਹਜ ਸੁਖ ਕੇ ਸਭਿ ਹਾਟ ॥ ਸਾਹ ਵਾਪਾਰੀ ਏਕੈ ਥਾਟ ॥4॥ ਜੇਜੀਆ ਡੰਨੁ ਕੋ ਲਏ ਨ ਜਗਾਤਿ ॥ ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥5॥ ਵਖਰੁ ਨਾਮੁ ਲਦਿ ਖੇਪ ਚਲਾਵਹੁ ॥ ਲੈ ਲਾਹਾ ਗੁਰਮੁਖਿ ਘਰਿ ਆਵਹੁ ॥6॥ ਸਤਿਗੁਰੁ ਸਾਹੁ ਸਿਖ ਵਣਜਾਰੇ ॥

ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥7॥ ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥ ਅਬਿਚਲ ਨਗਰੀ ਨਾਨਕ ਦੇਵ ॥8॥1॥

431

ੴ ਸਤਿ ਗੁਰ ਪ੍ਰਸਾਦਿ ॥

ਆਸਾਵਰੀ ਮਹਲਾ 5 ਘਰੁ 3 ॥ ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥1॥ ਰਹਾਉ ॥ ਦਰਸਨ ਕੀ ਪਿਆਸ ਘਣੀ ਚਿਤਵੳਂੁ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥1॥ ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥2॥ ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥3॥ ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥4॥ ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥਿ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥੁ ॥5॥ ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹੁ ॥6॥ ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥7॥

ਸੁਖਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭਿ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥8॥1॥2॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਬਿਰਹੜੇ ਘਰੁ 4 ਛੰਤਾ ਕੀ ਜਤਿ ॥ ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ

॥1॥ ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥2॥ ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥3॥ ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥4॥ ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥5॥ ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥6॥ ਹਰਿ ਰਸੁ ਜਿਨੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥7॥ ਅੰਚਲੁ ਗਹਿਆ ਸਾਧ ਕਾ ਨਾਨਕ ਭੈਸਾਗਰੁ ਪਾਰਿ ਪਰਾਇ ॥8॥1॥3॥ ਆਸਾ ਮਹਲਾ 5 ॥ ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿਰਾਇ ॥1॥ ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥2॥ ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥3॥ ਜਿਸੁ ਤੂੰ ਮੇਲਹਿ ਸੋ ਮਿਲੈ

ਪਿਆਰੇ ਤਿਸ ਕੈ ਲਾਗਉ ਪਾਇ ॥4॥ ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥5॥ ਸਾਚੀ ਪ੍ਰੀਤਿ

432

ਨ ਤੁਟਈ ਪਿਆਰੇ ਜੁਗਿ ਜੁਗਿ ਰਹੀ ਸਮਾਇ ॥6॥ ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥7॥

ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥8॥2॥4॥ ਆਸਾ ਮਹਲਾ 5॥ ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥1॥ ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ

॥2॥ ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥3॥ ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥ 4॥ ਦਿਨੁ ਰੈਣਿ ਸਭਿ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥5॥ ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥6॥ ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥7॥ ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥8॥3॥5॥ ॥22॥15॥5॥42॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਪਟੀ ॥ ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥ ਸੇਵਤ ਰਹੇ ਚਿਤੁ ਜਿਨ੍ਹ ਕਾ ਲਾਗਾ ਆਇਆ ਤਿਨ੍ਹ ਕਾ ਸਫਲੁ ਭਇਆ ॥1॥ ਮਨ ਕਾਹੇ ਭੂਲੇ ਮੂੜ ਮਨਾ ॥ ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥1॥ ਰਹਾਉ ॥ ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥ ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥2॥ ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥ ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨ੍ਹੀ ਸਚੁ ਕਮਾਇਆ ॥3॥ ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥

ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥4॥ ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ

॥ ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥5॥ ਖਖੈ ਖੁੰਦਕਾਰੁ ਸਾਹੁ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥ ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥6॥ ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿੰਦੁ ਗਰਬਿ ਭਇਆ ॥ ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣਵਾਹੇ ਤਈ ਕੀਆ ॥7॥ ਘਘੈ

ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥ ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥8॥ ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥ ਜੁਗਿ ਜੁਗਿ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ

433

ਆਪਿ ਥੀਆ ॥9॥ ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ ਗੁਰੂ ਮਿਲਿਆ ॥10॥ ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ

॥ ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥11॥ ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥12॥ ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥13॥ ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥14॥ ਠਠੈ

ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ ਕਾ ਚਿਤੁ ਲਾਗਾ ॥ ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥15॥ ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥16॥ ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥17॥ ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ

ਸੋਈ ॥ ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥18॥ ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥19॥ ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥20॥ ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥21॥ ਧਧੈ

ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥22॥ ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬ ਹੂੰ

ਮੈ ਮਿਲਿਆ ॥23॥ ਪਪੈ ਪਾਤਿਸਾਹੁ ਪਰਮੇਸੁਰੁ ਵੇਖਣ ਕਉ ਪਰਪੰਚੁ ਕੀਆ ॥ ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥24॥ ਫਫੈ ਫਾਹੀ ਸਭੁ ਜਗੁ ਫਾਥਾ ਜਮ ਕੈ ਸੰਗਲਿ ਬੰਧਿ ਲਇਆ ॥ ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥25॥ ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ

434

॥ ਜੀਅ ਜੰਤ ਸਭਿ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥26॥ ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨ ਕਉ ਭਉ ਪਇਆ ॥ ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥27॥ ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥ ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥28॥ ਯਯੈ

ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥ ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥29॥ ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥ ਜੰਤ ਉਪਾਇ ਧੰਧੈ ਸਭਿ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥30॥ ਲਲੈ

ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥ ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ

॥31॥ ਵਵੈ ਵਾਸੁਦੇਉ ਪਰਮੇਸੁਰੁ ਵੇਖਣ ਕਉ ਜਿਨਿ ਵੇਸੁ ਕੀਆ ॥ ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥32॥ ੜਾੜੈ ੜਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥33॥ ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥

ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥34॥ ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥ ਕਰੇ ਕਰਾਏ ਸਭੁ ਕਿਛੁ ਜਾਣੈ ਨਾਨਕੁ ਸਾਇਰੁ ਇਵ ਕਹਿਆ ॥35॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 3 ਪਟੀ ॥ ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ ਰੀਰੀ ਲਲੀ ਪਾਪ ਕਮਾਣੇ ਪੜਿ ਅਵਗੁਣ ਗੁਣ ਵੀਸਰਿਆ ॥1॥ ਮਨ ਐਸਾ ਲੇਖਾ ਤੂ ਕੀ ਪੜਿਆ ॥ ਲੇਖਾ ਦੇਣਾ ਤੇਰੈ ਸਿਰਿ ਰਹਿਆ ॥1॥

ਰਹਾਉ ॥ ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥ ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥2॥ ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥ ਅਣਹੋਦਾ ਨਾਉ ਧਰਾਇਓ

ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥3॥ ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥ ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥4॥ ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ

435

ਸਿਖਾਲਿ ਬਿਖਿਆ ॥ ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥5॥ ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ

॥6॥ ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ ਅੰਤਰਆਤਮੈ ਬ੍ਰਹਮੁ ਨ ਚੀਨ੍ਹਿਆ ਮਾਇਆ ਕਾ ਮੁਹਤਾਜੁ ਭਇਆ ॥7॥ ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ

॥ ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥8॥ ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨੁ ਭਰਿਸਟੁ ਹੋਆ ॥ ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥9॥ ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥10॥

ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥11॥ ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥12॥ ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥

ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥13॥ ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥14॥ ਗਗੈ

ਗੋਬਿੰਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭਿ

ਬਖਸਿ ਲਇਆ ॥15॥ ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ ਮਨਮੁਖਿ ਪੜਹਿ ਤੇਤਾ ਦੁਖੁ ਲਾਗੈ

ਵਿਣੁ ਸਤਿਗੁਰ ਮੁਕਤਿ ਨ ਹੋਈ ॥16॥ ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ ਕੈ ਰਵਿ ਰਹਿਆ ॥ ਗੁਰ ਪਰਸਾਦੀ ਜਿਨੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹੀ ਬੂਝਿ ਲਹਿਆ ॥17॥ ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ ਨਾਨਕ ਜਿਨ ਕਉ ਸਤਿਗੁਰੁ ਮਿਲਿਆ ਤਿਨ ਕਾ ਲੇਖਾ ਨਿਬੜਿਆ ॥18॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਛੰਤ ਘਰੁ 1 ॥ ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ ਧਨ ਪਿਰ ਨੇਹੁ ਘਣਾ

436

ਰਸਿ ਪ੍ਰੀਤਿ ਦਇਆਲਾ ਰਾਮ ॥ ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥ ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤਿ ਭਰੇ ॥ ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥

ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥1॥ ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥

ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥ ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥

ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗੁਣ ਨਸੈ ॥ ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥ ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥2॥ ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥ ਹਰਿ ਨਾਮੁੋ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥ ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ

ਭਾਵੈ ਤਾ ਮੁੰਧ ਭਲੀ ॥ ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥ ਕਰਣਕਾਰਣ ਸਮਰਥੁ ਸ੍ਰੀਧਰੁ ਆਪਿ ਕਾਰਜੁ ਸਾਰਏ ॥ ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥3॥ ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥ ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥ ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥ ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ

॥ ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥ ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥4॥1॥ ਆਸਾ ਮਹਲਾ 1 ॥ ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥ ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥ ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥ ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥ ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥1॥ ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ

॥ ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥ ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ

ਗੁਣੀਨਿਧਾਨਾ ॥ ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥ ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥ ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰਿ ਬੂਝਿ ਬੁਝਾਈਐ ॥2॥ ਗੁਰੁ ਸਾਗਰੋ

437

ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥ ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥ ਨਿਰਮਲਿ ਜਲਿ ਨ੍ਹਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥ ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥ ਹਉਮੈ

ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥ ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ

॥3॥ ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥ ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥ ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥ ਤੂੰ ਦਾਤਾ ਸਭਿ ਜਾਚਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥ ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥4॥2॥ ਆਸਾ ਮਹਲਾ 1 ॥ ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥ ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥ ਅਗਮੁ ਅਗੋਚਰੁ ਅਪਰੁ ਅਪਾਰਾ ਪਾਰਬ੍ਰਹਮੁ ਪਰਧਾਨੋ ॥ ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥ ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ

॥ ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥1॥ ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥ ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥ ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ

ਨਾਰੇ ॥ ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥ ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥ ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥2॥ ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥ ਅਵਗੁਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥ ਅਵਗੁਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥ ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥ ਸਾਜਨੁ ਮੀਤੁ ਸੁਜਾਣੁ ਸਖਾ ਤੂੰ

ਸਚਿ ਮਿਲੈ ਵਡਿਆਈ ॥ ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥3॥ ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥ ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥ ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥ ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥ ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥ ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥4॥3॥

438

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 1 ਛੰਤ ਘਰੁ 2 ॥ ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ ਕੋਟਿ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ ਤੂੰ

ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥1॥ ਜਿਨ ਇਕਮਨਿ ਧਿਆਇਆ ਤਿਨ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵਹਿਂ ਕਬਹੁ ਨ ਆਵਹਿ ਹਾਰਿ ਜੀਉ ॥ ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ ਜਮੁ ਨੇੜਿ ਨ ਆਵੈ ॥ ਜੰਮਣੁ ਮਰਣੁ ਤਿਨਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ ਜਿਨ ਇਕਮਨਿ ਧਿਆਇਆ ਤਿਨ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥2॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ ਹਰਿ ਦਰਗਹ ਮਾਨੁ ਸੋਈ ਜਨੁ ਪਾਵੈ

ਜੋ ਜਨੁ ਏਕੁ ਪਛਾਣੈ ॥ ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥3॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ

॥ ਤਿਨ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥4॥1॥4॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 1 ਛੰਤ ਘਰੁ 3 ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ

439

ਬਿਜੁਲਿ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥1॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥ ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥2॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥

ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ

॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥3॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥ ਜੁਗਿ ਜੁਿਗ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ

ਜਿਨਿ ਚੇਤਿਆ ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥ ਹਰਿ ਨਾਮੁ ਭਗਤਿ ਨ ਰਿਦੈ

ਸਾਚਾ ਸੇ ਅੰਤਿ ਧਾਹੀ ਰੁੰਨਿਆ ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥4॥1॥5॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 3 ਛੰਤ ਘਰੁ 1 ॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥ ਪ੍ਰਭਿ ਆਪਿ ਮਿਲਾਇਆ ਸਚੁ ਮਨਿ ਵਸਾਇਆ ਕਾਮਣਿ ਸਹਜੇ ਮਾਤੀ ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮਨਿ ਵਸਾਇਆ ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥1॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ

॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥

ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥2॥ ਪਿਰੁ ਸੰਗਿ ਕਾਮਣਿ ਜਾਣਿਆ

440

ਗੁਰਿ ਮੇਲਿ ਮਿਲਾਈ ਰਾਮ ॥ ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥ ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥ ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥ ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥ ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥3॥ ਸਾਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥ ਸਾਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥ ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥ ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗੁਣ ਨਸੇ ॥ ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥ ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 3 ਛੰਤ ਘਰੁ 3 ॥ ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥ ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥ ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥ ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥ ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥ ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥1॥ ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥

ਹਰਿ ਸੋਹਿਲਾ ਤਿਨ ਸਦ ਸਦਾ ਜੋ ਹਰਿ ਗੁਣ ਗਾਵਹਿ ॥ ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ

॥ ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥ ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥ ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥2॥ ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥ ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥ ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥ ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮਪਦੁ ਪਾਵਹੇ ॥ ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥ ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥3॥

ਸਤਿਗੁਰਿ ਮਿਲਿਐ ਧਾਵਤੁ ਥੰਮ੍ਹਿਆ ਨਿਜ ਘਰਿ ਵਸਿਆ ਆਏ ॥ ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥

441

ਧਾਵਤੁ ਥੰਮਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮਿ ਰਹਾਇਆ ॥ ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥ ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮਿਆ ਨਿਜ ਘਰਿ ਵਸਿਆ ਆਏ ॥4॥ ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ

॥ ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥ ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥ ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥ ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥ ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥5॥ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥ ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥ ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥ ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥ ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥ ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥6॥ ਮਨ ਤੂੰ

ਮਤੁ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥ ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥ ਹੋਹੁ ਨਿਮਾਣਾ ਸਤਿਗੁਰੂ ਅਗੈ ਮਤੁ ਕਿਛੁ ਆਪੁ ਲਖਾਵਹੇ ॥ ਆਪਣੈ ਅਹੰਕਾਰਿ ਜਗਤੁ ਜਲਿਆ ਮਤੁ ਤੂੰ ਆਪਣਾ ਆਪੁ ਗਵਾਵਹੇ ॥ ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥ ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥7॥ ਧੰਨ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥ ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥ ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗੁਣ ਸਭਿ ਵਿਸਾਰੇ ॥ ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰਿ ਆਪਿ ਸਵਾਰੇ ॥ ਸੇ ਜਨ ਪਰਵਾਣ ਹੋਏ ਜਿਨੀ ਇਕੁ ਨਾਮੁ ਦ੍ਰਿੜਿਆ ਦੁਤੀਆ ਭਾਉ ਚੁਕਾਇਆ ॥ ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥8॥ ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥ ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥ ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥ ਤਿਨ ਕੀ ਗਤਿ ਅਵਗਤਿ ਤੂੰ ਹੈ ਜਾਣਹਿ ਜਿਨਿ ਇਹ ਰਚਨ ਰਚਾਈ ॥ ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥ ਇਉ ਕਹੈ

442

ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥9॥ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ ਤੂੰ

ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥10॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 4 ਛੰਤ ਘਰੁ 1 ॥ ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮਪਦੁ ਪਾਇਆ ॥ ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥1॥ ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ ਲਾਇਆ ਦੁਰਗੰਧ ਮੜ੍ਹੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹਿਆਰਿ ਭਵਾਇਆ ॥ ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥2॥

ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮੁ ਅਥਾਹਾ ਰਾਮ ॥ ਹਰਿ ਪੂੰਜੀ ਹਰਿ ਪੂੰਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥

ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥

ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥3॥ ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ ਬਾਣੀ ਗੁਰਬਾਣੀ ਲਾਗੇ ਤਿਨ੍ਹ ਹਥਿ ਚੜਿਆ ਰਾਮ

॥ ਗੁਰਬਾਣੀ ਲਾਗੇ ਤਿਨ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ ਗੁਰੁ ਗੋਵਿੰਦੁ ਗੁੋਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥4॥1॥ ਆਸਾ ਮਹਲਾ 4 ॥ ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤਧਾਰਾ ਰਾਮ ॥

443

ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥ ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ

॥ ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥ ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥1॥ ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ

ਨਾਸ ਗਵਾਇਆ ਰਾਮ ॥ ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥ ਰਵਿਆ ਰਾਮੁ ਹਿਰਦੈ ਪਰਮਗਤਿ ਪਾਈ ਜਾ ਗੁਰ ਸਰਣਾਈ ਆਏ ॥ ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦ੍ਰਿੜਾਏ ॥ ਜੀਅਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥ ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥2॥ ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥ ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ

ਰਾਮੁ ਧਿਆਏ ਰਾਮ ॥ ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥ ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥ ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ

॥ ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥3॥ ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥ ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥ ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥ ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥ ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥ ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖਦੁਆਰਾ ॥4॥ ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥ ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥ ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ

॥ ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਲਾਦ ਉਧਾਰਿ ਤਰਾਏ ॥ ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥ ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥5॥ ਜਿਨ ਅੰਤਰੇ ਰਾਮ ਨਾਮੁ ਵਸੈ

ਤਿਨ ਚਿੰਤਾ ਸਭ ਗਵਾਇਆ ਰਾਮ ॥ ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥

ਮਨਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥ ਦੁਰਮਤਿ ਕੁਬੁਧਿ ਗਈ ਸੁਧਿ ਹੋਈ

444

ਰਾਮ ਨਾਮਿ ਮਨੁ ਲਾਏ ॥ ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥ ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥6॥ ਜਿਨ ਸਰਧਾ ਰਾਮ ਨਾਮਿ ਲਗੀ ਤਿਨ੍ਹ ਦੂਜੈ ਚਿਤੁ ਨ ਲਾਇਆ ਰਾਮ

॥ ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥ ਰਾਮ ਨਾਮੁ ਮਨਿ ਭਾਇਆ ਪਰਮਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥ ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥ ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥ ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥7॥ ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥ ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥ ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕਭਾਇ ਮਿਲਾਏ ॥ ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥

ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥ ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 4 ਛੰਤ ਘਰੁ 2 ॥ ਹਰਿ ਹਰਿ ਕਰਤਾ ਦੂਖਬਿਨਾਸਨੁ ਪਤਿਤਪਾਵਨੁ ਹਰਿ ਨਾਮੁ ਜੀਉ ॥ ਹਰਿ ਸੇਵਾ ਭਾਈ ਪਰਮਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥ ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥ ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥ ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥ ਹਰਿ ਹਰਿ ਕਰਤਾ ਦੂਖਬਿਨਾਸਨੁ ਪਤਿਤਪਾਵਨੁ ਹਰਿ ਨਾਮੁ ਜੀਉ

॥1॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥ ਗੁਰਮੁਖਿ ਹਰਿ ਪੜੀਐ

ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥ ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮਸੁਖੁ ਪਾਇਆ ॥ ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ

॥ ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥ ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥2॥ ਹਰਿ ਹਰਿ ਮਨਿ ਭਾਇਆ ਪਰਮਸੁਖੁ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥ ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥

445

ਆਵਣੁ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥ ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥ ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥ ਹਰਿ ਹਰਿ ਮਨਿ ਭਾਇਆ ਪਰਮਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥3॥ ਜਿਨ ਹਰਿ ਮੀਠ

ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥ ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥ ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥ ਸੇ ਧੰਨੁ ਵਡੇ ਸਤਿਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥ ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥

ਜਿਨ੍ਹ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥4॥1॥3॥ ਆਸਾ ਮਹਲਾ 4 ॥

ਸਤਜੁਗਿ ਸਤੁ ਸੰਤੋਖੁ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥ ਮਨਿ ਤਨਿ ਹਰਿ ਗਾਵਹਿ ਪਰਮਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥ ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥

ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥ ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵਹਿਂ ਮਾਨੁ ਜੀਉ ॥ ਸਤਜੁਗਿ ਸਤੁ ਸੰਤੋਖੁ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥1॥ ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮੁ ਕਰਮ ਕਮਾਇ ਜੀਉ ॥ ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ

ਕ੍ਰੋਧੁ ਜਲਾਇ ਜੀਉ ॥ ਮਨਿ ਹਿਰਦੈ ਕ੍ਰੋਧੁ ਮਹਾ ਬਿਸੁਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥ ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥ ਤ੍ਰੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮੁ ਕਰਮ ਕਮਾਇ ਜੀਉ ॥2॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨ੍ਹੁ ਉਪਾਇ ਜੀਉ ॥ ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥ ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ

ਟਿਕਾਇ ਜੀਉ ॥ ਮਹਾ ਜੁਧ ਜੋਧ ਬਹੁ ਕੀਨੇ ਵਿਚਿ ਹਉਮੈ ਪਚੈ ਪਚਾਇ ਜੀਉ ॥ ਦੀਨਿ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥ ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ

446

ਕਾਨੁ ਉਪਾਇ ਜੀਉ ॥3॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥ ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥ ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥ ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥ ਜਨਿ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥ ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥4॥2॥4॥ ਆਸਾ ਮਹਲਾ 4 ॥ ਹਰਿ ਕੀਰਤਿ ਮਨਿ ਭਾਈ ਪਰਮਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗੁ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥

ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੇ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥1॥ ਹਰਿ ਹਰਿ ਜਸੁ ਗਾਇਆ ਪਰਮਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮਸੁਖੁ ਪਾਇਆ ਮੁਖਿ ਭਾਗਾ ਰਤੀ ਚਾਰੇ ॥

ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ

ਸਭੁ ਆਤਮਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ

॥2॥ ਸਤਿਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਿਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ

॥3॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ

447

ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥4॥3॥5॥ ਆਸਾ ਮਹਲਾ 4 ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥ ਜੋ ਜਨ ਮਰਿ ਜੀਵੇ ਤਿਨ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥ ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥ ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ

ਸੋਈ ॥ ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥ ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥1॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤੁ ਜਮੁ ਪਕਰੈ ਲੈ ਜਾਇ ਜੀਉ ॥ ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥ ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥ ਮਨਮੁਖ ਕਰੁਣਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥ ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥ ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤੁ ਜਮੁ ਪਕਰੈ ਲੈ ਜਾਇ ਜੀਉ ॥2॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥ ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥ ਹਰਿ ਦਰਗਹ ਪੈਧੇ ਹਰਿ ਨਾਮੇ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥ ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥ ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥ ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥3॥ ਜਗੁ ਉਪਜੈ

ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥ ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥ ਹਰਿ ਅੰਮ੍ਰਿਤਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥

ਹਰਿ ਹਰਿ ਨਾਮੁ ਅਮਰਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ

ਅਵਰੁ ਨ ਕੋਇ ਜੀਉ ॥ ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥4॥4॥6॥

448

ਆਸਾ ਮਹਲਾ 4 ਛੰਤ ॥ ਵਡਾ ਮੇਰਾ ਗੋਵਿੰਦੁ ਅਗਮੁ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖੁ ਅਪਾਰੁ ਜੀਉ ॥ ਗੋਵਿੰਦੁ ਅਲਖੁ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹਿ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿਂ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮੁ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥1॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸੁਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥2॥ ਤੂੰ ਸਤਿ ਪਰਮੇਸੁਰੁ ਸਦਾ ਅਬਿਨਾਸੀ ਹਰਿ ਹਰਿ ਗੁਣੀਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥

ਤੇਰਾ ਸਬਦੁ ਸਭੁ ਤੂੰ ਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ

ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸੁਰੁ ਸਦਾ ਅਬਿਨਾਸੀ ਹਰਿ ਹਰਿ ਗੁਣੀਨਿਧਾਨੁ ਜੀਉ ॥3॥ ਸਭੁ ਤੂੰ ਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ

ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ

ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰ ਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥4॥5॥7॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 4 ਛੰਤ ਘਰੁ 4 ॥ ਹਰਿ ਅੰਮ੍ਰਿਤਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮਰਾਜੇ ॥ ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ ਜਨੁ ਨਾਨਕੁ ਮੁਸਕਿ ਝਕੋਲਿਆ

449

ਸਭੁ ਜਨਮੁ ਧੰਨੁ ਧੰਨਾ ॥1॥ ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮਰਾਜੇ ॥ ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥ ਜੀਵਨਮੁਕਤੁ ਸੋ ਆਖੀਐ ਮਰਿ ਜੀਵੈ ਮਰੀਆ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥2॥ ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮਰਾਜੇ ॥ ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥ ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤਤਰੰਗਾ ॥ ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਿਸੰਗਾ ॥3॥ ਦੀਨਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿਰਾਇਆ ਰਾਮਰਾਜੇ

॥ ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥ ਭਗਤਿਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥ ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥4॥1॥8॥ ਆਸਾ ਮਹਲਾ 4 ॥ ਗੁਰਮੁਖਿ

ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮਰਾਜੇ ॥ ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥ ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥ ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥1॥ ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮਰਾਜੇ ॥ ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥ ਮੇਰੈ

ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥ ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ

॥2॥ ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥ ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥ ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥ ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥3॥ ਗੁਰ ਅੰਮ੍ਰਿਤਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮਰਾਜੇ ॥ ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥ ਗੁਰਿ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥ ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥4॥2॥9॥ ਆਸਾ ਮਹਲਾ 4 ॥ ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮਰਾਜੇ

॥ ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥ ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ

॥ ਜਨੁ ਨਾਨਕੁ ਗੁਰੁ ਤਿਨ੍ਹੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥1॥ ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮਰਾਜੇ ॥ ਸਭਿ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥ ਜੋ ਪਾਵਹਿ ਭਾਂਡੇ

450

ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥ ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥

2॥ ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰਅਪਾਰੋ ਰਾਮਰਾਜੇ ॥ ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥3॥ ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮਰਾਜੇ ॥ ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥4॥3॥10॥ ਆਸਾ ਮਹਲਾ 4 ॥ ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮਰਾਜੇ ॥ ਅਗਿਆਨੁ ਅੰਧੇਰਾ ਕਟਿਆ ਗੁਰਗਿਆਨੁ ਘਟਿ ਬਲਿਆ ॥ ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ

ਨ ਚਲਿਆ ॥ ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥1॥ ਜਿਨੀ ਐਸਾ ਹਰਿ ਨਾਮੁ ਨ ਚੇਤਿਓ

ਸੇ ਕਾਹੇ ਜਗਿ ਆਏ ਰਾਮਰਾਜੇ ॥ ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥2॥ ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮਰਾਜੇ ॥ ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ ਜਿਨ੍ਹ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥3॥ ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮਰਾਜੇ ॥ ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥4॥4॥11॥ ਆਸਾ ਮਹਲਾ 4 ॥ ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ

ਸਿਆਣੇ ਰਾਮਰਾਜੇ ॥ ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥1॥ ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮਰਾਜੇ ॥ ਗੁਰਸਿਖੀਂ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ ਜਿਨ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥2॥ ਗੁਰਸਿਖਾ ਮਨਿ ਹਰਿ ਪ੍ਰੀਤਿ ਹੈ

451

ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ ਗੁਰਸਿਖਾ ਕੀ ਭੁਖ

ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ

॥3॥ ਗੁਰਸਿਖਾ ਮਨਿ ਵਾਧਾਈਆਂ ਜਿਨ ਮੇਰਾ ਸਤਿਗੁਰੂ ਡਿਠਾ ਰਾਮਰਾਜੇ ॥ ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨਾ ਮੇਰਾ ਸਤਿਗੁਰੁ ਤੁਠਾ ॥ ਜਨੁ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥4॥5॥12॥ ਆਸਾ ਮਹਲਾ 4 ॥ ਜਿਨ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ

ਤਿਨ ਹਰਿ ਨਾਮੁ ਦ੍ਰਿੜਾਵੈ ਰਾਮਰਾਜੇ ॥ ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ ਜੋ ਹਰਿ ਹਰਿ ਨਾਮੁ ਧਿਆਇਦੇ ਤਿਨ ਜਮੁ ਨੇੜਿ ਨ ਆਵੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥1॥ ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮਰਾਜੇ ॥ ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ ਜਿਨੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹਾ ਸੁਖੁ ਸਦ ਹੋਈ ॥ ਜਿਨਾ ਨਾਨਕੁ ਸਤਿਗੁਰੁ ਭੇਟਿਆ ਤਿਨਾ ਮਿਲਿਆ ਹਰਿ ਸੋਈ ॥2॥ ਜਿਨਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ ਹਰਿ ਰਖਣਹਾਰਾ ਰਾਮਰਾਜੇ ॥ ਤਿਨ ਕੀ ਨਿੰਦਾ ਕੋਈ ਕਿਆ ਕਰੇ ਜਿਨ ਹਰਿ ਨਾਮੁ ਪਿਆਰਾ ॥ ਜਿਨ ਹਰਿ ਸੇਤੀ ਮਨੁ ਮਾਨਿਆ ਸਭਿ

ਦੁਸਟ ਝਖ ਮਾਰਾ ॥ ਜਨਿ ਨਾਨਕਿ ਨਾਮੁ ਧਿਆਇਆ ਹਰਿ ਰਖਣਹਾਰਾ ॥3॥ ਹਰਿ ਜੁਗਿ ਜੁਗਿ ਭਗਤ ਉਪਾਇਆ ਪੈਜ ਰਖਦਾ ਆਇਆ ਰਾਮਰਾਜੇ ॥ ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ ਜਨਿ ਨਾਨਕਿ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥4॥6॥13॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 4 ਛੰਤ ਘਰੁ 5 ॥ ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥

1॥ ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥2॥

452

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥3॥ ਚੜਿਆ ਚੇਤੁ ਬਸੰਤੁ ਮੇਰੇ ਪਿਆਰੇ ਭਲੀ ਰੁਤੇ ॥ ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥4॥ ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥5॥

ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ ਹਰਿ ਦਾਤੜੇ ਮੇਲਿ ਗੁਰੂ ਮੁਖਿ

ਗੁਰਮੁਖਿ ਮੇਲਸਾ ॥ ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥6॥1॥14॥ ॥5॥2॥14॥21॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ 5 ਛੰਤ ਘਰੁ 1 ॥ ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥1॥ ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ ਸੰਤ ਪਿਆਰੇ ਕਾਰਜ ਸਾਰੇ ਨਮਸਕਾਰੁ ਕਰਿ ਲਗੇ ਸੇਵਾ ॥ ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ

॥2॥ ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥3॥ ਸਰਸਿਅੜੇ

453

ਸਰਸਿਅੜੇ ਮੇਰੇ ਭਾਈ ਸਭਿ ਮੀਤਾ ਰਾਮ ॥ ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥ ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮਗੜਾ ॥ ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥ ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥ ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥4॥1 ॥ ਆਸਾ ਮਹਲਾ 5 ॥ ਅਕਥਾ ਹਰਿ ਅਕਥਕਥਾ ਕਿਛੁ ਜਾਇ ਨ ਜਾਣੀ ਰਾਮ ॥ ਸੁਰਿਨਰ ਸੁਰਿਨਰ ਮੁਨਿਜਨ ਸਹਜਿ ਵਖਾਣੀ ਰਾਮ ॥ ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥ ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨਚਿੰਦਿਆ ਫਲੁ ਪਾਇਆ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ

॥ ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥1॥ ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥ ਵਡਭਾਗੀ ਵਡਭਾਗੀ ਸਤਿਸੰਗਤਿ ਪਾਈ ਰਾਮ ॥ ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ

॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥ ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ

ਕਤਹਿ ਨ ਜਾਈ ॥ ਬਿਨਵੰਤਿ ਨਾਨਕੁ ਦਾਸੁ ਤੇਰਾ ਸਦਾ ਹਰਿ ਸਰਣਾਈ ॥2॥ ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥ ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥ ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥ ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨਪੁਰਖੁ ਬਿਧਾਤਾ ॥ ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥ ਬਿਨਵੰਤਿ ਨਾਨਕੁ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥3॥ ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥ ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥ ਹਰਿ ਧੂੜੀ ਨ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥ ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸੁਰੁ ਪ੍ਰਭੁ ਸਾਥੇ ॥ ਮਿਟੇ ਦੂਖ ਕਲਿਆਣ ਕੀਰਤਨਿ ਬਹੁੜਿ ਜੋਨਿ ਨ ਧਾਵਾਂ ॥ ਬਿਨਵੰਤਿ ਨਾਨਕੁ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਛੰਤ ਘਰ 4 ॥ ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮਰਾਜੇ ॥ ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮਰਾਜੇ ॥ ਹਰਿ ਘਟਿ ਘਟੇ ਡੀਠਾ ਅੰਮ੍ਰਿਤੁੋ ਵੂਠਾ ਜਨਮ ਮਰਨ ਦੁਖ ਨਾਠੇ ॥ ਗੁਣਨਿਧਿ

454

ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥ ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥ ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥1॥ ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮਰਾਜੇ ॥ ਗੁਰਿ ਪੂਰੈ ਉਪਦੇਸਿਆ ਜੀਵਨਗਤਿ ਭਾਤੇ ਰਾਮਰਾਜੇ ॥ ਜੀਵਨਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥ ਹਰਿ ਰਤਨੁ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤ ਹੂ ਜਾਏ ॥ ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥ ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥2॥ ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮਰਾਜੇ ॥ ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭ ਹੂੰ ਤੇ ਪਿਆਰਾ ਰਾਮਰਾਜੇ ॥ ਸਭ ਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥ ਹਰਿ ਸਾਸਿ ਗਿਰਾਸਿ ਨ ਬਿਸਰੈ ਕਬ ਹੂੰ ਗੁਰ ਸਬਦੀ ਰੰਗੁ ਮਾਣੀਐ ॥ ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥ ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ

॥3॥ ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮਰਾਜੇ ॥ ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮਰਾਜੇ ॥

ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨਦਇਆਲਾ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰੁ ਗੁਰੁ ਗੋਪਾਲਾ ॥

ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥ ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੁੋ ਪੂਰਾ ॥4॥1॥3॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਛੰਤ ਘਰੁ 6 ॥ ਸਲੋਕੁ ॥ ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ੍ਹ ਰਾਮ ਸਿਉ ਭੇਟਤ ਸਾਧ ਸੰਗਾਤਿ ॥1॥ ਛੰਤ ॥ ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥ ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥ ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥ ਜਹ ਦੂਖੁ ਸੁਣੀਐ ਜਮਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥ ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥ ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥1॥ ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ

455

ਨੇਹੁ ਕਰੇਹੁ ॥ ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥ ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥ ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥ ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥ ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥2॥ ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥ ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥ ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ

॥ ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣੁ ਜਾਵਣਿਆ ॥ ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥ ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥3॥ ਨਿਸਿ ਕੁਰੰਕੁ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥ ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥ ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥

ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥ ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥ ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥4॥1॥4॥ ਆਸਾ ਮਹਲਾ 5 ॥ ਸਲੋਕੁ ॥ ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ

॥ ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥1॥ ਛੰਤ ॥ ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ

॥ ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥ ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥

ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥ ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥ ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥1॥ ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥ ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥ ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥ ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥ ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥ ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰੁ ॥2॥ ਕੋਟਿ ਦੇਵੀ ਜਾ ਕਉ

456

ਸੇਵਹਿ ਲਖਿਮੀ ਅਨਿਕ ਭਾਤਿ ॥ ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥ ਨਖਿਅਤ੍ਰ

ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥ ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥ ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥ ਪਤਿਤਪਾਵਨ ਭਗਤਿਵਛਲ ਨਾਨਕ ਮਿਲੀਐ ਸੰਗਿ ਸਾਤਿ

॥3॥ ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥ ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥ ਅਵਿਗਤੁ ਅਗਨਤੁ ਅਥਾਹੁ ਠਾਕੁਰੁ ਸਗਲ ਮੰਝੇ ਬਾਹਰਾ ॥ ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥ ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥ ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥4॥2॥5॥

ਆਸਾ ਮਹਲਾ 5 ॥ ਸਲੋਕੁ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿਰਾਇ ॥ ਨਾਨਕ ਜਿਸੁ ਸਿਮਰਤ ਸਭਿ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥1॥ ਛੰਤ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ

ਸੰਗਿ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ

ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣਨਿਧਿ ਕਰਿ ਦਇਆ ਸੇਵਾ ਲਾਈਐ ॥

ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥1॥ ਪਾਵਨੁ ਪਤਿਤ ਪੁਨੀਤੁ ਨਾਮੁ ਨਿਰੰਜਨਾ

॥ ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥ ਗੁਰ ਗਿਆਨ ਅੰਜਨ ਪ੍ਰਭੁ ਨਿਰੰਜਨੁ ਜਲਿ ਥਲਿ ਮਹੀਅਲਿ ਪੂਰਿਆ ॥ ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥ ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥ ਨਾਨਕੁ ਪਇਅੰਪੈ ਚਰਣ ਜੰਪੈ ਪਾਵਨੁ ਪਤਿਤ ਪੁਨੀਤੁ ਨਾਮੁ ਨਿਰੰਜਨਾ ॥2॥ ਓਟ ਗਹੀ ਗੋਪਾਲ ਦਇਆਲ ਕ੍ਰਿਪਾਨਿਧੇ ॥ ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥ ਹਰਿ ਚਰਨ ਕਾਰਨਕਰਨ ਸੁਆਮੀ ਪਤਿਤ ਉਧਰਨੁ ਹਰਿ ਹਰੇ ॥ ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥ ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗਿ ਬਿਧੇ ॥ ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾਨਿਧੇ

॥3॥ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥ ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥

ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥ ਆਨੰਦ ਹਰਿ ਜਸ ਮਹਾ ਮੰਗਲ ਸਰਬ

457

ਦੂਖ ਵਿਸਾਰਿਆ ॥ ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥ ਨਾਨਕੁ ਪਇਅੰਪੈ ਚਰਣ ਜੰਪੈ

ਭਗਤਿਵਛਲੁ ਹਰਿ ਬਿਰਦੁ ਆਪਿ ਬਨਾਇਆ ॥4॥3॥6॥ ਆਸਾ ਮਹਲਾ 5 ॥ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥ ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥ ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ

॥ ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥ ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥1॥ ਜਾ ਕਉ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥ ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥ ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥ ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥ ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥2॥

ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥ ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥ ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥ ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥ ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥

3॥ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥ ਤਾ ਕੀ ਪੂਰਨ ਆਸ ਜਿਨ੍ਹ ਸਾਧਸੰਗੁ ਪਾਇਆ ॥ ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥ ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥ ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥ ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸੋ ਸੇਵਾ ਲਾਇਆ ॥4॥4॥7॥ ਆਸਾ ਮਹਲਾ 5 ॥ ਸਲੋਕੁ ॥ ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ

ਜਮਕਾਲੁ ॥ ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥1॥ ਛੰਤ ॥ ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥ ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥ ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮ ਦਇਆ ॥ ਕਤ ਹੂੰ ਨ ਧਾਵਉ ਸਰਣਿ ਪਾਵਉ ਕਰੁਣਾਮੈ ਪ੍ਰਭ ਕਰਿ ਮਇਆ ॥ ਸਮਰਥ ਅਗਥ

ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥ ਕਰ ਜੋੜਿ ਨਾਨਕੁ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥

458

1॥ ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥ ਸਠੁ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥ ਮਲੁ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥ ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ

॥ ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥ ਬਿਨਵੰਤਿ ਨਾਨਕੁ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥2॥ ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥ ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥ ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥ ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥

ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥ ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੇ ਭਉਨ

॥3॥ ਨਾਮਧਾਰੀਕ ਉਧਾਰੇ ਭਗਤਹ ਸੰਸਾ ਕਉਨੁ ॥ ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥ ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥ ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥

ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨੁ ॥ ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨਿ ॥4॥5॥8॥ ਆਸਾ ਮਹਲਾ 5 ॥ ਪੁਰਖਪਤੇ ਭਗਵਾਨ ਤਾ ਕੀ ਸਰਣਿ ਗਹੀ ॥ ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥ ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥ ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥ ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥

ਪ੍ਰਭੁ ਏਕ ਅਨਿਕ ਅਲਖੁ ਠਾਕੁਰੁ ਓਟ ਨਾਨਕ ਤਿਸੁ ਗਹੀ ॥1॥ ਅੰਮ੍ਰਿਤਬਨੁ ਸੰਸਾਰੁ ਸਹਾਈ ਆਪਿ ਭਏ ॥ ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥ ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭਿ ਰਹੇ ॥ ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥ ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥

ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮਗਤੇ ॥2॥ ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥

ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥

ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥ ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦੁ ਗੁਣਨਿਧਿ ਜਨਿ ਕਹਿਆ

॥ ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥3॥ ਦਿਨੁ ਰੈਣਿ ਸੁਹਾਵੜੀ ਆਈ ਸਿਮਰਤ

459

ਨਾਮੁ ਹਰੇ ॥ ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥ ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥ ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥ ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥ ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥4॥6॥9॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਛੰਤ ਘਰੁ 7 ॥ ਸਲੋਕੁ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗਿ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥1॥ ਛੰਤ ॥ ਭਿੰਨੀ ਰੈਨੜੀਐ ਚਾਮਕਨਿ ਤਾਰੇ ॥ ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥ ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥ ਚਰਣ ਕਮਲ ਧਿਆਨੁ ਹਿਰਦੈ

ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥ ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥ ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥1॥ ਮੇਰੀ ਸੇਜੜੀਐ ਆਡੰਬਰੁ ਬਣਿਆ ॥ ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਚਾਵ ਮੰਗਲ ਰਸ ਭਰੇ ॥ ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥ ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥ ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥2॥ ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥ ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥

ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥ ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ

॥ ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥ ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥3॥

ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥ ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥ ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥ ਬਿਨਵੰਤਿ ਨਾਨਕੁ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥4॥1॥10॥ ਆਸਾ ਮਹਲਾ 5 ॥ ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥

ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ

460

॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨ੍ਹਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥1॥ ਫਾਥਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥ ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥

ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥ ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥

ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥ ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥2॥ ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥ ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥ ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥ ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ

॥ ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥ ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥3॥

ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥ ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥ ਬਲੁ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥ ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥ ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥ ਨਾਨਕ ਨਰਕਿ ਨ ਜਾਹਿ ਕਬ ਹੂੰ ਹਰਿ ਸੰਤ ਹਰਿ ਕੀ ਸਰਣੀ ॥4॥2॥11॥

ਆਸਾ ਮਹਲਾ 5 ॥ ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥ ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥ ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥ ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥

ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥ ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥1॥ ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥ ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ

॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥ ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ

॥ ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥ ਬਿਨਵੰਤਿ ਨਾਨਕੁ ਸੁਖ ਸਹਜਿ ਮੇਲਾ ਪ੍ਰਭੂ

ਆਪਿ ਬਣਾਇਆ ॥2॥ ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥ ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ

॥ ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥ ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭਿ ਤਜੇ ॥

ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥ ਬਿਨਵੰਤਿ ਨਾਨਕੁ ਸਿਮਰਿ ਸੁਆਮੀ ਸਗਲ ਆਸ

461

ਪੁਜਾਇਣ ॥3॥ ਨਿਧਿ ਸਿਧਿ ਚਰਣ ਗਹੇ ਤਾ ਕੇਹਾ ਕਾੜਾ ॥ ਸਭੁ ਕਿਛੁ ਵਸਿ ਜਿਸੈ ਸੋ ਪ੍ਰਭੂ ਅਸਾੜਾ ॥ ਗਹਿ ਭੁਜਾ ਲੀਨੇ ਨਾਮੁ ਦੀਨੇ ਕਰੁ ਧਾਰਿ ਮਸਤਕਿ ਰਾਖਿਆ ॥ ਸੰਸਾਰ ਸਾਗਰੁ ਨਹ ਵਿਆਪੈ ਅਮਿਉ ਹਰਿ ਰਸੁ ਚਾਖਿਆ

॥ ਸਾਧਸੰਗੇ ਨਾਮ ਰੰਗੇ ਰਣੁ ਜੀਤਿ ਵਡਾ ਅਖਾੜਾ ॥ ਬਿਨਵੰਤਿ ਨਾਨਕੁ ਸਰਣਿ ਸੁਆਮੀ ਬਹੁੜਿ ਜਮਿ ਨ ਉਪਾੜਾ

॥4॥3॥12॥ ਆਸਾ ਮਹਲਾ 5 ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ

ਕਮਾਤੇ ॥1॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾ ॥ ਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾ ॥ ਦਾਤਾਰੁ ਸਦਾ ਦਇਆਲੁ ਸੁਆਮੀ ਕਾਇ ਮਨਹੁ ਵਿਸਾਰੀਐ ॥ ਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐ ॥ ਸਿਧ

ਸਾਧਿਕ ਦੇਵ ਮੁਨਿਜਨ ਭਗਤ ਨਾਮੁ ਅਧਾਰਾ ॥ ਬਿਨਵੰਤਿ ਨਾਨਕੁ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥2॥ ਖੋਟੁ ਨ ਕੀਚਈ ਪ੍ਰਭੁ ਪਰਖਣਹਾਰਾ ॥ ਕੂੜੁ ਕਪਟੁ ਕਮਾਵਦੜੇ ਜਨਮਹਿ ਸੰਸਾਰਾ ॥ ਸੰਸਾਰੁ ਸਾਗਰੁ ਤਿਨ੍ਹੀ ਤਰਿਆ ਜਿਨ੍ਹੀ ਏਕੁ ਧਿਆਇਆ ॥ ਤਜਿ ਕਾਮੁ ਕ੍ਰੋਧੁ ਅਨਿੰਦ ਨਿੰਦਾ ਪ੍ਰਭ ਸਰਣਾਈ ਆਇਆ ॥ ਜਲਿ ਥਲਿ ਮਹੀਅਲਿ ਰਵਿਆ ਸੁਆਮੀ ਊਚੁ ਅਗਮੁ ਅਪਾਰਾ ॥ ਬਿਨਵੰਤਿ ਨਾਨਕੁ ਟੇਕ ਜਨ ਕੀ ਚਰਣ ਕਮਲ ਅਧਾਰਾ ॥3॥ ਪੇਖੁ ਹਰਿਚੰਦਉਰੜੀ ਅਸਥਿਰੁ ਕਿਛੁ ਨਾਹੀ ॥ ਮਾਇਆ ਰੰਗ ਜੇਤੇ ਸੇ ਸੰਗਿ ਨ ਜਾਹੀ ॥ ਹਰਿ ਸੰਗਿ ਸਾਥੀ ਸਦਾ ਤੇਰੈ

ਦਿਨਸੁ ਰੈਣਿ ਸਮਾਲੀਐ ॥ ਹਰਿ ਏਕ ਬਿਨੁ ਕਛੁ ਅਵਰੁ ਨਾਹੀ ਭਾਉ ਦੁਤੀਆ ਜਾਲੀਐ ॥ ਮੀਤੁ ਜੋਬਨੁ ਮਾਲੁ ਸਰਬਸੁ ਪ੍ਰਭੁ ਏਕੁ ਕਰਿ ਮਨ ਮਾਹੀ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਐ ਸੂਖਿ ਸਹਜਿ ਸਮਾਹੀ ॥4॥4॥13॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਮਹਲਾ 5 ਛੰਤ ਘਰੁ 8 ॥ ਕਮਲਾ ਭ੍ਰਮਭੀਤਿ ਕਮਲਾ ਭ੍ਰਮਭੀਤਿ ਹੇ ਤੀਖਣ ਮਦੁ ਬਿਪਰੀਤਿ ਹੇ ਅਵਧ ਅਕਾਰਥ

ਜਾਤ ॥ ਗਹਬਰ ਬਨ ਘੋਰ ਗਹਬਰ ਬਨ ਘੋਰ ਹੇ ਗ੍ਰਿਹ ਮੂਸਤ ਮਨ ਚੋਰ ਹੇ ਦਿਨਕਰੋ ਅਨਦਿਨੁ ਖਾਤ ॥ ਦਿਨ

462

ਖਾਤ ਜਾਤ ਬਿਹਾਤ ਪ੍ਰਭ ਬਿਨੁ ਮਿਲਹੁ ਪ੍ਰਭ ਕਰੁਣਾਪਤੇ ॥ ਜਨਮ ਮਰਣ ਅਨੇਕ ਬੀਤੇ ਪ੍ਰਿਅ ਸੰਗ ਬਿਨੁ ਕਛੁ ਨਹ ਗਤੇ ॥ ਕੁਲ ਰੂਪ ਧੂਪ ਗਿਆਨਹੀਨੀ ਤੁਝ ਬਿਨਾ ਮੋਹਿ ਕਵਨ ਮਾਤ ॥ ਕਰ ਜੋੜਿ ਨਾਨਕੁ ਸਰਣਿ ਆਇਓ

ਪ੍ਰਿਅ ਨਾਥ ਨਰਹਰਿ ਕਰਹੁ ਗਾਤਿ ॥1॥ ਮੀਨਾ ਜਲਹੀਨ ਮੀਨਾ ਜਲਹੀਨ ਹੇ ਓਹੁ ਬਿਛੁਰਤ ਮਨੁ ਤਨੁ ਖੀਨ ਹੇ ਕਤ ਜੀਵਨੁ ਪ੍ਰਿਅ ਬਿਨੁ ਹੋਤ ॥ ਸਨਮੁਖ ਸਹਿ ਬਾਨ ਸਨਮੁਖ ਸਹਿ ਬਾਨ ਹੇ ਮ੍ਰਿਗੁ ਅਰਪੇ ਮਨੁ ਤਨੁ ਪ੍ਰਾਨ ਹੇ ਓਹੁ ਬੇਧਿਓ ਸਹਜ ਸਰੋਤ ॥ ਪ੍ਰਿਅ ਪ੍ਰੀਤਿ ਲਾਗੀ ਮਿਲੁ ਬੈਰਾਗੀ ਖਿਨੁ ਰਹਨੁ ਧ੍ਰਿਗੁ ਤਨੁ ਤਿਸੁ ਬਿਨਾ ॥ ਪਲਕਾ ਨ ਲਾਗੈ ਪ੍ਰਿਅ ਪ੍ਰੇਮ ਪਾਗੈ ਚਿਤਵੰਤਿ ਅਨਦਿਨੁ ਪ੍ਰਭ ਮਨਾ ॥ ਸ੍ਰੀਰੰਗ ਰਾਤੇ ਨਾਮ ਮਾਤੇ ਭੈ ਭਰਮ ਦੁਤੀਆ ਸਗਲ ਖੋਤ ॥ ਕਰਿ ਮਇਆ ਦਇਆ ਦਇਆਲ ਪੂਰਨ ਹਰਿ ਪ੍ਰੇਮ ਨਾਨਕ ਮਗਨ ਹੋਤ ॥2॥ ਅਲੀਅਲ ਗੁੰਜਾਤ ਅਲੀਅਲ ਗੁੰਜਾਤ ਹੇ ਮਕਰੰਦ ਰਸ ਬਾਸਨ ਮਾਤ ਹੇ ਪ੍ਰੀਤਿ ਕਮਲ ਬੰਧਾਵਤ ਆਪੁ ॥ ਚਾਤ੍ਰਿਕ ਚਿਤਿ ਪਿਆਸ ਚਾਤ੍ਰਿਕ ਚਿਤਿ ਪਿਆਸ ਹੇ ਘਨ ਬੂੰਦ ਬਚਿਤ੍ਰਿ ਮਨਿ ਆਸ ਹੇ ਅਲ ਪੀਵਤ ਬਿਨਸਤ ਤਾਪ ॥ ਤਾਪਾ ਬਿਨਾਸਨ ਦੂਖ ਨਾਸਨ ਮਿਲੁ ਪ੍ਰੇਮੁ ਮਨਿ ਤਨਿ ਅਤਿ ਘਨਾ ॥ ਸੁੰਦਰੁ ਚਤੁਰੁ ਸੁਜਾਨੁ ਸੁਆਮੀ ਕਵਨ ਰਸਨਾ ਗੁਣ ਭਨਾ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਦ੍ਰਿਸਟਿ ਧਾਰਤ ਮਿਟਤ ਪਾਪ ॥ ਨਾਨਕੁ ਜੰਪੈ ਪਤਿਤਪਾਵਨ ਹਰਿ ਦਰਸੁ ਪੇਖਤ ਨਹ ਸੰਤਾਪ ॥3॥ ਚਿਤਵਉ ਚਿਤਿ ਨਾਥ ਚਿਤਵਉ ਚਿਤਿ ਨਾਥ ਹੇ ਰਖਿ ਲੇਵਹੁ ਸਰਣਿ ਅਨਾਥ

ਹੇ ਮਿਲੁ ਚਾਉ ਚਾਈਲੇ ਪ੍ਰਾਨ ॥ ਸੁੰਦਰ ਤਨਿ ਧਿਆਨ ਸੁੰਦਰ ਤਨਿ ਧਿਆਨ ਹੇ ਮਨੁ ਲੁਬਧੁ ਗੋਪਾਲ ਗਿਆਨ ਹੇ ਜਾਚਿਕ ਜਨ ਰਾਖਤ ਮਾਨੁ ॥ ਪ੍ਰਭ ਮਾਨੁ ਪੂਰਨ ਦੁਖ ਬਿਦੀਰਨ ਸਗਲ ਇਛ ਪੁਜੰਤੀਆ ॥ ਹਰਿ ਕੰਠਿ ਲਾਗੇ ਦਿਨ ਸਭਾਗੇ ਮਿਲਿ ਨਾਹ ਸੇਜ ਸੋਹੰਤੀਆ ॥ ਪ੍ਰਭ ਦ੍ਰਿਸਟਿ ਧਾਰੀ ਮਿਲੇ ਮੁਰਾਰੀ ਸਗਲ ਕਲਮਲ ਭਏ ਹਾਨ

॥ ਬਿਨਵੰਤਿ ਨਾਨਕੁ ਮੇਰੀ ਆਸ ਪੂਰਨ ਮਿਲੇ ਸ੍ਰੀਧਰ ਗੁਣਨਿਧਾਨ ॥4॥1॥14॥ ॥5॥2॥14॥14॥35॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਕੀ ਵਾਰ ਸਲੋਕਾਂ ਨਾਲਿ ਮਹਲਾ 1 ॥ ਟੁੰਡੇ ਅਸਰਾਜੈ ਕੀ ਧੁਨੀ ॥

ਸਲੋਕ ਮਃ 1 ॥ ਬਲਿਹਾਰੀ ਗੁਰ ਆਪਣੇ ਦਿਉਹਾੜੀ ਸਦ ਵਾਰ ॥ ਜਿਨਿ ਮਾਣਸ ਤੇ ਦੇਵਤੇ ਕੀਏ ਕਰਤ ਨ ਲਾਗੀ

463

ਵਾਰ ॥1॥ ਮਃ 2 ॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥2॥ ਮਃ 1 ॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ ॥ ਛੁਟੇ ਤਿਲ ਬੂਆੜ ਜਿਉ ਸੁੰਞੇ ਅੰਦਰਿ ਖੇਤ ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ

॥3॥ ਪਉੜੀ ॥ ਆਪੀਨੈ ਆਪੁ ਸਾਜਿਓ ਆਪੀਨੈ ਰਚਿਓ ਨਾਉ ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ ॥

ਕਰਿ ਆਸਣੁ ਡਿਠੋ ਚਾਉ ॥1॥ ਸਲੋਕ ਮਃ 1 ॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥ ਸਚੇ ਤੇਰੇ ਲੋਅ ਸਚੇ ਆਕਾਰ ॥

ਸਚੇ ਤੇਰੇ ਕਰਣੇ ਸਰਬ ਬੀਚਾਰ ॥ ਸਚਾ ਤੇਰਾ ਅਮਰੁ ਸਚਾ ਦੀਬਾਣੁ ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥ ਸਚਾ ਤੇਰਾ ਕਰਮੁ ਸਚਾ ਨੀਸਾਣੁ ॥ ਸਚੇ ਤੁਧੁ ਆਖਹਿ ਲਖ ਕਰੋੜਿ ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥ ਸਚੀ ਤੇਰੀ ਸਿਫਤਿ ਸਚੀ ਸਾਲਾਹ ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥ ਨਾਨਕ ਸਚੁ ਧਿਆਇਨਿ ਸਚੁ ॥ ਜੋ ਮਰਿ ਜੰਮੇ ਸੁ ਕਚੁ ਨਿਕਚੁ ॥1॥ ਮਃ 1 ॥ ਵਡੀ ਵਡਿਆਈ ਜਾ ਵਡਾ ਨਾਉ ॥ ਵਡੀ ਵਡਿਆਈ ਜਾ ਸਚੁ ਨਿਆਉ ॥ ਵਡੀ ਵਡਿਆਈ ਜਾ ਨਿਹਚਲੁ ਥਾਉ ॥ ਵਡੀ ਵਡਿਆਈ ਜਾਣੈ ਆਲਾਉ ॥ ਵਡੀ ਵਡਿਆਈ ਬੁਝੈ ਸਭਿ ਭਾਉ ॥ ਵਡੀ ਵਡਿਆਈ ਜਾ ਪੁਛਿ ਨ ਦਾਤਿ ॥ ਵਡੀ ਵਡਿਆਈ ਜਾ ਆਪੇ ਆਪਿ ॥ ਨਾਨਕ ਕਾਰ ਨ ਕਥਨੀ ਜਾਇ ॥ ਕੀਤਾ ਕਰਣਾ ਸਰਬ ਰਜਾਇ ॥2॥ ਮਃ 2 ॥ ਇਹੁ ਜਗੁ ਸਚੇ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥ ਇਕਨਾ ਹੁਕਮਿ ਸਮਾਇ ਲਏ ਇਕਨਾ ਹੁਕਮੇ ਕਰੇ ਵਿਣਾਸੁ ॥ ਇਕਨਾ ਭਾਣੈ ਕਢਿ ਲਏ ਇਕਨਾ ਮਾਇਆ ਵਿਚਿ ਨਿਵਾਸੁ ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੈ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥3॥

ਪਉੜੀ ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ

ਕਢੇ ਜਜਮਾਲਿਆ ॥ ਥਾਉ ਨ ਪਾਇਨਿ ਕੂੜਿਆਰ ਮੁਹਿ ਕਾਲੈ ਦੋਜਕਿ ਚਾਲਿਆ ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥ ਲਿਖਿ ਨਾਵੈ ਧਰਮੁ ਬਹਾਲਿਆ ॥2॥ ਸਲੋਕ ਮਃ 1 ॥ ਵਿਸਮਾਦੁ ਨਾਦ ਵਿਸਮਾਦੁ ਵੇਦ ॥ ਵਿਸਮਾਦੁ ਜੀਅ ਵਿਸਮਾਦੁ ਭੇਦ ॥ ਵਿਸਮਾਦੁ ਰੂਪ ਵਿਸਮਾਦੁ ਰੰਗ ॥ ਵਿਸਮਾਦੁ ਨਾਗੇ ਫਿਰਹਿ

464

ਜੰਤ ॥ ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥ ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥ ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥ ਵਿਸਮਾਦੁ ਸਾਦਿ ਲਗਹਿ ਪਰਾਣੀ ॥ ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥ ਵਿਸਮਾਦੁ ਭੁਖ ਵਿਸਮਾਦੁ ਭੋਗੁ ॥ ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥ ਵਿਸਮਾਦੁ ਉਝੜ ਵਿਸਮਾਦੁ ਰਾਹ ॥ ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥ ਵਿਸਮਾਦੁ ਦੇਖੈ ਹਾਜਰਾ ਹਜੂਰਿ ॥ ਵੇਖਿ ਵਿਡਾਣੁ ਰਹਿਆ ਵਿਸਮਾਦੁ ॥ ਨਾਨਕ ਬੁਝਣੁ ਪੂਰੈ ਭਾਗਿ ॥1॥

ਮਃ 1 ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨ੍ਹਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਪਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ

ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥2॥ ਪਉੜੀ ॥ ਆਪੀਨੈ

ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥ ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥

ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥ ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥ ਮਨਿ ਅੰਧੈ ਜਨਮੁ ਗਵਾਇਆ ॥3॥ ਸਲੋਕ ਮਃ 1 ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥1॥

ਮਃ 1 ॥ ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥ ਕੇਤੀਆ ਕੰਨ੍ਹ ਕਹਾਣੀਆ ਕੇਤੇ ਬੇਦ ਬੀਚਾਰ ॥

ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥ ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥ ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥ ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥ ਜਿਤੁ ਤਨਿ ਪਾਈਅਹਿ ਨਾਨਕਾ

465

ਸੇ ਤਨ ਹੋਵਹਿ ਛਾਰੁ ॥ ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥ ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥2॥ ਪਉੜੀ ॥ ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥

ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥ ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ

ਸੁਣਿਅਹੁ ਲੋਕ ਸਬਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹੀ ਵਿਚਹੁ ਆਪੁ ਗਵਾਇਆ ॥ ਜਿਨਿ ਸਚੋ ਸਚੁ ਬੁਝਾਇਆ ॥4॥ ਸਲੋਕ ਮਃ 1 ॥ ਘੜੀਆ ਸਭੇ ਗੋਪੀਆ ਪਹਰ ਕੰਨ੍ਹ ਗੋਪਾਲ ॥ ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥ ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥ ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥1॥ ਮਃ 1 ॥ ਵਾਇਨਿ ਚੇਲੇ ਨਚਨਿ ਗੁਰ ॥ ਪੈਰ ਹਲਾਇਨਿ ਫੇਰਨਿ ਸਿਰ

॥ ਉਡਿ ਉਡਿ ਰਾਵਾ ਝਾਟੈ ਪਾਇ ॥ ਵੇਖੈ ਲੋਕੁ ਹਸੈ ਘਰਿ ਜਾਇ ॥ ਰੋਟੀਆ ਕਾਰਣਿ ਪੂਰਹਿ ਤਾਲ ॥ ਆਪੁ ਪਛਾੜਹਿ ਧਰਤੀ ਨਾਲਿ ॥ ਗਾਵਨਿ ਗੋਪੀਆ ਗਾਵਨਿ ਕਾਨ੍ਹ ॥ ਗਾਵਨਿ ਸੀਤਾ ਰਾਜੇ ਰਾਮ ॥ ਨਿਰਭਉ ਨਿਰੰਕਾਰੁ ਸਚੁ ਨਾਮੁ ॥ ਜਾ ਕਾ ਕੀਆ ਸਗਲ ਜਹਾਨੁ ॥ ਸੇਵਕ ਸੇਵਹਿ ਕਰਮਿ ਚੜਾਉ ॥ ਭਿੰਨੀ ਰੈਣਿ ਜਿਨ੍ਹਾ ਮਨਿ ਚਾਉ ॥

ਸਿਖੀ ਸਿਖਿਆ ਗੁਰ ਵੀਚਾਰਿ ॥ ਨਦਰੀ ਕਰਮਿ ਲਘਾਏ ਪਾਰਿ ॥ ਕੋਲੂ ਚਰਖਾ ਚਕੀ ਚਕੁ ॥ ਥਲ ਵਾਰੋਲੇ ਬਹੁਤੁ ਅਨੰਤੁ ॥ ਲਾਟੂ ਮਾਧਾਣੀਆ ਅਨਗਾਹ ॥ ਪੰਖੀ ਭਉਂਦਿਆਂ ਲੈਨਿ ਨ ਸਾਹ ॥ ਸੂਐ ਚਾੜਿ ਭਵਾਈਅਹਿ ਜੰਤ ॥

ਨਾਨਕ ਭਉਦਿਆ ਗਣਤ ਨ ਅੰਤ ॥ ਬੰਧਨ ਬੰਧਿ ਭਵਾਏ ਸੋਇ ॥ ਪਇਐ ਕਿਰਤਿ ਨਚੈ ਸਭੁ ਕੋਇ ॥ ਨਚਿ ਨਚਿ ਹਸਹਿ ਚਲਹਿ ਸੇ ਰੋਇ ॥ ਉਡਿ ਨ ਜਾਹੀ ਸਿਧ ਨ ਹੋਹਿ ॥ ਨਚਣੁ ਕੁਦਣੁ ਮਨ ਕਾ ਚਾਉ ॥ ਨਾਨਕ ਜਿਨ੍ਹ ਮਨਿ ਭਉ ਤਿਨ੍ਹਾ ਮਨਿ ਭਾਉ ॥2॥ ਪਉੜੀ ॥ ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥ ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥ ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥ ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥ ਕੋ ਰਹੈ ਨ ਭਰੀਐ ਪਾਈਐ ॥5॥ ਸਲੋਕ ਮਃ 1 ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ

ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰਵਾਸੁ ਬਹਕਾਰੁ ॥ ਜੋਗੀ ਸੁੰਨਿ

466

ਧਿਆਵਨਿ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥ ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥ ਓਇ ਜਿ ਆਖਹਿ ਸੁ ਤੂੰ ਹੈ ਜਾਣਹਿ ਤਿਨਾ ਭਿ ਤੇਰੀ ਸਾਰ ॥ ਨਾਨਕ ਭਗਤਾ ਭੁਖ ਸਾਲਾਹਣ ਸਚੁ ਨਾਮੁ ਆਧਾਰੁ ॥ ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥1॥ ਮਃ 1 ॥ ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮ੍ਹਿਆਰ ॥ ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥ ਜਲਿ ਜਲਿ ਰੋਵੈ ਬਪੁੜੀ ਝੜਿ ਝੜਿ

ਪਵਹਿ ਅੰਗਿਆਰ ॥ ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥2॥ ਪਉੜੀ ॥ ਬਿਨੁ ਸਤਿਗੁਰ ਕਿਨੈ

ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥ ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ

॥ ਸਤਿਗੁਰਿ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥ ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥ ਜਗਜੀਵਨੁ ਦਾਤਾ ਪਾਇਆ ॥6॥ ਸਲੋਕ ਮਃ 1 ॥ ਹਉ ਵਿਚਿ ਆਇਆ ਹਉ ਵਿਚਿ ਗਇਆ

॥ ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥ ਹਉ ਵਿਚਿ ਦਿਤਾ ਹਉ ਵਿਚਿ ਲਇਆ ॥ ਹਉ ਵਿਚਿ ਖਟਿਆ ਹਉ ਵਿਚਿ ਗਇਆ ॥ ਹਉ ਵਿਚਿ ਸਚਿਆਰੁ ਕੂੜਿਆਰੁ ॥ ਹਉ ਵਿਚਿ ਪਾਪ ਪੁੰਨ ਵੀਚਾਰੁ ॥ ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥ ਹਉ ਵਿਚਿ ਹਸੈ ਹਉ ਵਿਚਿ ਰੋਵੈ ॥ ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥ ਹਉ ਵਿਚਿ ਜਾਤੀ ਜਿਨਸੀ ਖੋਵੈ ॥ ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥ ਮੋਖ ਮੁਕਤਿ ਕੀ ਸਾਰ ਨ ਜਾਣਾ ॥ ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥ ਹਉਮੈ ਕਰਿ ਕਰਿ ਜੰਤ ਉਪਾਇਆ ॥ ਹਉਮੈ ਬੂਝੈ ਤਾ ਦਰੁ ਸੂਝੈ ॥ ਗਿਆਨ ਵਿਹੂਣਾ ਕਥਿ ਕਥਿ

ਲੂਝੈ ॥ ਨਾਨਕ ਹੁਕਮੀ ਲਿਖੀਐ ਲੇਖੁ ॥ ਜੇਹਾ ਵੇਖਹਿ ਤੇਹਾ ਵੇਖੁ ॥1॥ ਮਃ 2 ॥ ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥ ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥ ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥ ਹਉਮੈ

ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥ ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥ ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥ ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥2॥ ਪਉੜੀ ॥ ਸੇਵ ਕੀਤੀ

467

ਸੰਤੋਖੀਈਂ ਜਿਨ੍ਹੀ ਸਚੋ ਸਚੁ ਧਿਆਇਆ ॥ ਓਨ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥

ਵਡਿਆਈ ਵਡਾ ਪਾਇਆ ॥7॥ ਸਲੋਕ ਮਃ 1 ॥ ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ

ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ

॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥1॥ ਮਃ 1 ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣੁ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥2॥ ਪਉੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ ਕੈ ਹਿਰਦੈ ਸਚੁ ਵਸਾਇਆ ॥

ਮੂਰਖ ਸਚੁ ਨ ਜਾਣਨੀ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥8॥ ਸਲੋਕ ਮਃ 1 ॥

ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥ ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ

॥ ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥ ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥1॥ ਮਃ 1 ॥ ਲਿਖਿ ਲਿਖਿ ਪੜ੍ਹਿਆ ॥ ਤੇਤਾ ਕੜਿਆ ॥ ਬਹੁ ਤੀਰਥ

ਭਵਿਆ ॥ ਤੇਤੋ ਲਵਿਆ ॥ ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥ ਸਹੁ ਵੇ ਜੀਆ ਅਪਣਾ ਕੀਆ ॥ ਅੰਨੁ ਨ ਖਾਇਆ ਸਾਦੁ ਗਵਾਇਆ ॥ ਬਹੁ ਦੁਖੁ ਪਾਇਆ ਦੂਜਾ ਭਾਇਆ ॥ ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥ ਮੋਨਿ ਵਿਗੂਤਾ

॥ ਕਿਉ ਜਾਗੈ ਗੁਰ ਬਿਨੁ ਸੂਤਾ ॥ ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥ ਅਲੁ ਮਲੁ ਖਾਈ ਸਿਰਿ ਛਾਈ ਪਾਈ ॥ ਮੂਰਖਿ ਅੰਧੈ ਪਤਿ ਗਵਾਈ ॥ ਵਿਣੁ ਨਾਵੈ ਕਿਛੁ ਥਾਇ ਨ ਪਾਈ ॥ ਰਹੈ ਬੇਬਾਣੀ ਮੜੀ ਮਸਾਣੀ ॥ ਅੰਧੁ ਨ

468

ਜਾਣੈ ਫਿਰਿ ਪਛੁਤਾਣੀ ॥ ਸਤਿਗੁਰੁ ਭੇਟੇ ਸੋ ਸੁਖੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਨਾਨਕ ਨਦਰਿ ਕਰੇ ਸੋ ਪਾਏ ॥ ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥2॥ ਪਉੜੀ ॥ ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥ ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨੀ ਧਾਵਦੇ ॥ ਇਕਿ ਮੂਲੁ ਨ ਬੁਝਨਿ ਆਪਣਾ ਅਣਹੋਦਾ ਆਪੁ ਗਣਾਇਦੇ ॥ ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥ ਤਿਨ੍ਹ ਮੰਗਾ ਜਿ ਤੁਝੈ

ਧਿਆਇਦੇ ॥ 9॥ ਸਲੋਕ ਮਃ 1 ॥ ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥ ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥ ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਹਣਹਾਰੁ ॥ ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥ ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥ ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥ ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥ ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥ ਨਾਨਕੁ ਵਖਾਣੈ ਬੇਨਤੀ ਤੁਧ ਬਾਝੁ ਕੂੜੋ ਕੂੜੁ

॥1॥ ਮਃ 1 ॥ ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥ ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥

ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥ ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖਦੁਆਰੁ ॥ ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥ ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥ ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥ ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥ ਸਚੁ ਤਾਂ ਪਰੁ ਜਾਣੀਐ

ਜਾ ਆਤਮ ਤੀਰਥਿ ਕਰੇ ਨਿਵਾਸੁ ॥ ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥ ਸਚੁ ਸਭਨਾ ਹੋਇ ਦਾਰੂ

ਪਾਪ ਕਢੈ ਧੋਇ ॥ ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥2॥ ਪਉੜੀ ॥ ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥ ਕੂੜਾ ਲਾਲਚੁ ਛਡੀਐ ਹੋਇ ਇਕਮਨਿ ਅਲਖੁ ਧਿਆਈਐ ॥ ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥ ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨਾ ਦੀ ਪਾਈਐ ॥ ਮਤਿ ਥੋੜੀ ਸੇਵ ਗਵਾਈਐ ॥10॥ ਸਲੋਕ ਮਃ 1 ॥ ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ

ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ

ਰੰਗੁ ਨ ਸੋਇ ॥ ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥ ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥1॥ ਮਃ 1 ॥ ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥ ਕਾਮੁ ਨੇਬੁ ਸਦਿ ਪੁਛੀਐ ਬਹਿ

469

ਬਹਿ ਕਰੇ ਬੀਚਾਰੁ ॥ ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥ ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥ ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥ ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥ ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖਦੁਆਰੁ ॥ ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥ ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥ ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥2॥ ਮਃ 1 ॥ ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥ ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥ ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥3॥ ਪਉੜੀ

॥ ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥ ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥ ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥ ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥ ਸਹਜੇ ਹੀ ਸਚਿ ਸਮਾਇਆ ॥11॥ ਸਲੋਕ ਮਃ 1 ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥1॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥1॥ ਰਹਾਉ ॥ ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥ ਤੂੰ ਸਚਾ ਸਾਹਿਬੁ ਸਿਫਤਿ ਸੁਆਲਿਉ ਜਿਨਿ ਕੀਤੀ ਸੋ ਪਾਰਿ ਪਇਆ ॥ ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥2॥ ਮਃ 2 ॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ

ਬ੍ਰਾਹਮਣਹ ॥ ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾਕ੍ਰਿਤਹ ॥ ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥3॥ ਮਃ 2 ॥ ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾਤ ਆਤਮਾ ॥

ਆਤਮਾ ਬਾਸੁਦੇਵਸ੍ਹਿ ਜੇ ਕੋ ਜਾਣੈ ਭੇਉ ॥ ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥4॥ ਮਃ 1 ॥ ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥ ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥5॥ ਪਉੜੀ ॥

ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥ ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥ ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥ ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥ ਮੁਹਿ ਚਲੈ ਸੁ

470

ਅਗੈ ਮਾਰੀਐ ॥12॥ ਸਲੋਕ ਮਃ 1 ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗਿ ਜੁਗਿ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥ ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਿਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ

॥1॥ ਮਃ 1 ॥ ਸਾਮੁ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥ ਸਭੁ ਕੋ ਸਚਿ ਸਮਾਵੈ ॥ ਰਿਗੁ ਕਹੈ

ਰਹਿਆ ਭਰਪੂਰਿ ॥ ਰਾਮ ਨਾਮੁ ਦੇਵਾ ਮਹਿ ਸੂਰੁ ॥ ਨਾਇ ਲਇਐ ਪਰਾਛਤ ਜਾਹਿ ॥ ਨਾਨਕ ਤਉ ਮੋਖੰਤਰੁ ਪਾਹਿ

॥ ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨ੍ਹ ਕ੍ਰਿਸਨੁ ਜਾਦਮੁ ਭਇਆ ॥ ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥ ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥ ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥ ਚਾਰੇ ਵੇਦ ਹੋਏ ਸਚਿਆਰ ॥ ਪੜਹਿ ਗੁਣਹਿ ਤਿਨ੍ਹ ਚਾਰ ਵੀਚਾਰ ॥

ਭਾਉ ਭਗਤਿ ਕਰਿ ਨੀਚੁ ਸਦਾਏ ॥ ਤਉ ਨਾਨਕ ਮੋਖੰਤਰੁ ਪਾਏ ॥2॥ ਪਉੜੀ ॥ ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥ ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਹੀਂ ਨੇਤ੍ਰੀ ਜਗਤੁ ਨਿਹਾਲਿਆ ॥

ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥ ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥ ਕਰਿ ਕਿਰਪਾ ਪਾਰਿ ਉਤਾਰਿਆ ॥13॥ ਸਲੋਕ ਮਃ 1 ॥ ਸਿੰਮਲ ਰੁਖੁ ਸਰਾਇਰਾ ਅਤਿ ਦੀਰਘੁ ਅਤਿ ਮੁਚੁ ॥ ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥ ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥ ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥ ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥ ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥1॥

ਮਃ 1 ॥ ਪੜਿ ਪੁਸਤਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠ ਬਿਭੂਖਣ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੇ ਜਾਣਸਿ ਬ੍ਰਹਮੰ ਕਰਮੰ ॥

ਸਭਿ ਫੋਕਟ ਨਿਸਚਉ ਕਰਮੰ ॥ ਕਹੁ ਨਾਨਕ ਨਿਹਚਉ ਧਿਆਵੈ ॥ ਵਿਣੁ ਸਤਿਗੁਰ ਵਾਟ ਨ ਪਾਵੈ ॥2॥ ਪਉੜੀ ॥

ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥ ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥ ਹੁਕਮ

471

ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥ ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥ ਕਰਿ ਅਉਗੁਣ ਪਛੋਤਾਵਣਾ ॥14॥ ਸਲੋਕੁ ਮਃ 1 ॥ ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ

ਜੀਅ ਕਾ ਹਈ ਤ ਪਾਡੇ ਘਤੁ ॥ ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥ ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥ ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥ ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥ ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥1॥ ਮਃ 1 ॥ ਲਖ ਚੋਰੀਆ ਲਖ ਜਾਰੀਆ ਲਖ

ਕੂੜੀਆ ਲਖ ਗਾਲਿ ॥ ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥ ਤਗੁ ਕਪਾਹਹੁ ਕਤੀਐ ਬਾਮ੍ਹਣੁ ਵਟੇ ਆਇ ॥ ਕੁਹਿ ਬਕਰਾ ਰਿੰਨ੍‍ ਿਖਾਇਆ ਸਭੁ ਕੋ ਆਖੈ ਪਾਇ ॥ ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ

ਹੋਰੁ ॥ ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥2॥ ਮਃ 1 ॥ ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ

॥ ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥3॥ ਮਃ 1 ॥ ਤਗੁ ਨ ਇੰਦ੍ਰੀ ਤਗੁ ਨ ਨਾਰੀ ॥ ਭਲਕੇ ਥੁਕ ਪਵੈ ਨਿਤ ਦਾੜੀ ॥ ਤਗੁ ਨ ਪੈਰੀ ਤਗੁ ਨ ਹਥੀ ॥ ਤਗੁ ਨ ਜਿਹਵਾ ਤਗੁ ਨ ਅਖੀ ॥ ਵੇਤਗਾ ਆਪੇ ਵਤੈ ॥ ਵਟਿ ਧਾਗੇ ਅਵਰਾ ਘਤੈ ॥ ਲੈ ਭਾੜਿ ਕਰੇ ਵੀਆਹੁ ॥ ਕਢਿ ਕਾਗਲੁ ਦਸੇ ਰਾਹੁ ॥ ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥

ਮਨਿ ਅੰਧਾ ਨਾਉ ਸੁਜਾਣੁ ॥4॥ ਪਉੜੀ ॥ ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥

ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥ ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ

॥ ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥ ਤਾ ਦਰਗਹ ਪੈਧਾ ਜਾਇਸੀ ॥15॥ ਸਲੋਕ ਮਃ 1

॥ ਗਊ ਬ੍ਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥ ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ

॥ ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥ ਛੋਡੀਲੇ ਪਾਖੰਡਾ ॥ ਨਾਮਿ ਲਇਐ ਜਾਹਿ ਤਰੰਦਾ ॥1॥

ਮਃ 1 ॥ ਮਾਣਸ ਖਾਣੇ ਕਰਹਿ ਨਿਵਾਜ ॥ ਛੁਰੀ ਵਗਾਇਨਿ ਤਿਨ ਗਲਿ ਤਾਗ ॥ ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥ ਉਨ੍ਹਾ ਭਿ ਆਵਹਿ ਓਈ ਸਾਦ ॥ ਕੂੜੀ ਰਾਸਿ ਕੂੜਾ ਵਾਪਾਰੁ ॥ ਕੂੜੁ ਬੋਲਿ ਕਰਹਿ ਆਹਾਰੁ ॥ ਸਰਮ ਧਰਮ ਕਾ ਡੇਰਾ ਦੂਰਿ ॥ ਨਾਨਕ ਕੂੜੁ ਰਹਿਆ ਭਰਪੂਰਿ ॥ ਮਥੈ ਟਿਕਾ ਤੇੜਿ ਧੋਤੀ ਕਖਾਈ ॥ ਹਥਿ ਛੁਰੀ ਜਗਤ

472

ਕਾਸਾਈ ॥ ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣ ॥ ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥ ਅਭਾਖਿਆ ਕਾ ਕੁਠਾ ਬਕਰਾ ਖਾਣਾ ॥ ਚਉਕੇ ਉਪਰਿ ਕਿਸੈ ਨ ਜਾਣਾ ॥ ਦੇ ਕੈ ਚਉਕਾ ਕਢੀ ਕਾਰ ॥ ਉਪਰਿ ਆਇ ਬੈਠੇ ਕੂੜਿਆਰ

॥ ਮਤੁ ਭਿਟੈ ਵੇ ਮਤੁ ਭਿਟੈ ॥ ਇਹੁ ਅੰਨੁ ਅਸਾਡਾ ਫਿਟੈ ॥ ਤਨਿ ਫਿਟੈ ਫੇੜ ਕਰੇਨਿ ॥ ਮਨਿ ਜੂਠੈ ਚੁਲੀ ਭਰੇਨਿ

॥ ਕਹੁ ਨਾਨਕ ਸਚੁ ਧਿਆਈਐ ॥ ਸੁਚਿ ਹੋਵੈ ਤਾ ਸਚੁ ਪਾਈਐ ॥2॥ ਪਉੜੀ ॥ ਚਿਤੈ ਅੰਦਰਿ ਸਭੁ ਕੋ ਵੇਖਿ

ਨਦਰੀ ਹੇਠਿ ਚਲਾਇਦਾ ॥ ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥ ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥ ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥ ਦਰਿ ਮੰਗਨਿ ਭਿਖ ਨ ਪਾਇਦਾ

॥16॥ ਸਲੋਕ ਮਃ 1 ॥ ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥ ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥ ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥ ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ

॥1॥ ਮਃ 1 ॥ ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥ ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ

॥ ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥ ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥2॥

ਪਉੜੀ ॥ ਤੁਰੇ ਪਲਾਣੇ ਪਉਣ ਵੇਗ ਹਰਰੰਗੀ ਹਰਮ ਸਵਾਰਿਆ ॥ ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥ ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥ ਕਰਿ ਫੁਰਮਾਇਸਿ ਖਾਇਆ ਵੇਖਿ

ਮਹਲਤਿ ਮਰਣੁ ਵਿਸਾਰਿਆ ॥ ਜਰੁ ਆਈ ਜੋਬਨਿ ਹਾਰਿਆ ॥17॥ ਸਲੋਕ ਮਃ 1 ॥ ਜੇ ਕਰਿ ਸੂਤਕੁ ਮੰਨੀਐ

ਸਭਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥

ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥1॥ ਮਃ 1 ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥

ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨੁ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥2॥ ਮਃ 1 ॥ ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥ ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥ ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥ ਨਾਨਕ ਜਿਨ੍ਹੀ ਗੁਰਮੁਖਿ ਬੁਝਿਆ

473

ਤਿਨ੍ਹਾ ਸੂਤਕੁ ਨਾਹਿ ॥3॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥

ਸਹਿ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥18॥ ਸਲੋਕ ਮਃ 1 ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨ ਗਡਿਆ ਥੁਕਾ ਪਈਆ ਤਿਤੁ ॥

ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥1॥ ਮਃ

1 ॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ

ਭੰਡੈ ਬਾਝੁ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ

॥ ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥2॥ ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥19॥ ਸਲੋਕ ਮਃ

1 ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਹਿਂ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥1॥ ਮਃ 1 ॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥ ਤਿਨ ਨੇਹੁ ਲਗਾ ਰਬ ਸੇਤੀ ਦੇਖਨੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥ ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਹਿ ਜਬੈ ਦੇਇ ਤ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਹਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥

474

2॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥20॥ ਸਲੋਕ ਮਃ 2 ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥1॥ ਮਃ 2 ॥ ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥ ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥2॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥21॥ ਸਲੋਕ ਮਃ 2 ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥1॥ ਮਃ 2 ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥2॥ ਮਃ 2 ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ

ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥3॥ ਮਃ 2 ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥4॥ ਮਃ 2 ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥5॥ ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥22॥ ਸਲੋਕ ਮਃ 2 ॥ ਏਹ

475

ਕਿਨੇਹੀ ਦਾਤਿ ਆਪਸ ਤੇ ਜੋ ਪਾਈਐ ॥ ਨਾਨਕ ਸਾ ਕਰਮਾਤਿ ਸਾਹਿਬਿ ਤੁਠੈ ਜੋ ਮਿਲੈ ॥1॥ ਮਃ 2 ॥

ਏਹ ਕਿਨੇਹੀ ਚਾਕਰੀ ਜਿਤੁ ਭਉ ਖਸਮ ਨ ਜਾਇ ॥ ਨਾਨਕ ਸੇਵਕੁ ਕਾਢੀਐ ਜਿ ਸੇਤੀ ਖਸਮ ਸਮਾਇ ॥2॥

ਪਉੜੀ ॥ ਨਾਨਕ ਅੰਤ ਨ ਜਾਪਨੀ ਹਰਿ ਤਾ ਕੇ ਪਾਰਾਵਾਰ ॥ ਆਪਿ ਕਰਾਏ ਸਾਖਤੀ ਫਿਰਿ ਆਪਿ ਕਰਾਏ ਮਾਰ ॥ ਇਕਨਾ ਗਲੀ ਜੰਜੀਰੀਆ ਇਕਿ ਤੁਰੀ ਚੜਹਿ ਬਿਸੀਆਰ ॥ ਆਪਿ ਕਰਾਏ ਕਰੇ ਆਪਿ ਹਉ ਕੈ

ਸਿਉ ਕਰੀ ਪੁਕਾਰ ॥ ਨਾਨਕ ਕਰਣਾ ਜਿਨਿ ਕੀਆ ਫਿਰਿ ਤਿਸ ਹੀ ਕਰਣੀ ਸਾਰ ॥23॥ ਸਲੋਕ ਮਃ 1

॥ ਆਪੇ ਭਾਂਡੇ ਸਾਜਿਅਨੁ ਆਪੇ ਪੂਰਣੁ ਦੇਇ ॥ ਇਕਨੀ ਦੁਧੁ ਸਮਾਈਐ ਇਕਿ ਚੁਲ੍ਹੈ ਰਹਨਿ ਚੜੇ ॥ ਇਕਿ ਨਿਹਾਲੀ ਪੈ ਸਵਨਿ ਇਕਿ ਉਪਰਿ ਰਹਨਿ ਖੜੇ ॥ ਤਿਨ੍ਹਾ ਸਵਾਰੇ ਨਾਨਕਾ ਜਿਨ੍ਹ ਕਉ ਨਦਰਿ ਕਰੇ ॥1॥ ਮਃ

2 ॥ ਆਪੇ ਸਾਜੇ ਕਰੇ ਆਪਿ ਜਾਈ ਭਿ ਰਖੈ ਆਪਿ ॥ ਤਿਸੁ ਵਿਚਿ ਜੰਤ ਉਪਾਇ ਕੈ ਦੇਖੈ ਥਾਪਿ ਉਥਾਪਿ ॥

ਕਿਸ ਨੋ ਕਹੀਐ ਨਾਨਕਾ ਸਭੁ ਕਿਛੁ ਆਪੇ ਆਪਿ ॥2॥ ਪਉੜੀ ॥ ਵਡੇ ਕੀਆ ਵਡਿਆਈਆ ਕਿਛੁ ਕਹਣਾ ਕਹਣੁ ਨ ਜਾਇ ॥ ਸੋ ਕਰਤਾ ਕਾਦਰੁ ਕਰੀਮੁ ਦੇ ਜੀਆ ਰਿਜਕੁ ਸੰਬਾਹਿ ॥ ਸਾਈ ਕਾਰ ਕਮਾਵਣੀ ਧੁਰਿ ਛੋਡੀ ਤਿੰਨੈ ਪਾਇ ॥ ਨਾਨਕ ਏਕੀ ਬਾਹਰੀ ਹੋਰ ਦੂਜੀ ਨਾਹੀ ਜਾਇ ॥ ਸੋ ਕਰੇ ਜਿ ਤਿਸੈ ਰਜਾਇ ॥24॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਆਸਾ ਬਾਣੀ ਭਗਤਾ ਕੀ ॥ ਸ੍ਰੀ ਕਬੀਰ ਜੀਉ ਕੇ ਚਉਪਦੇ ਦੁਤੁਕੇ ॥ ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉਪਾਇਆ ॥ ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥1॥ ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥ ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥1॥ ਰਹਾਉ ॥ ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥ ਆਪਾ ਪਦੁ ਨਿਰਬਾਣੁ ਨ ਚੀਨਿਆ ਇਨ ਬਿਧਿ ਅਭਿਉ ਨ ਚੂਕੇ ॥2॥ ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥3॥ ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥ ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾ

476

॥4॥1॥ ਆਸਾ ਕਬੀਰ ਜੀ ॥ ਗਜ ਸਾਢੇ ਤ੍ਰੈ ਤ੍ਰੈ ਧੋਤੀਆ ਤਿਹਰੇ ਪਾਇਨਿ ਤਗ ॥ ਗਲੀ ਜਿਨ੍ਹਾ ਜਪਮਾਲੀਆ ਲੋਟੇ ਹਥਿ ਨਿਬਗ ॥ ਓਇ ਹਰਿ ਕੇ ਸੰਤ ਨ ਆਖੀਅਹਿ ਬਾਨਾਰਸਿ ਕੇ ਠਗ ॥1॥ ਐਸੇ ਸੰਤ ਨ ਮੋ ਕਉ ਭਾਵਹਿ

॥ ਡਾਲਾ ਸਿਉ ਪੇਡਾ ਗਟਕਾਵਹਿ ॥1॥ ਰਹਾਉ ॥ ਬਾਸਨ ਮਾਂਜਿ ਚਰਾਵਹਿ ਊਪਰਿ ਕਾਠੀ ਧੋਇ ਜਲਾਵਹਿ ॥

ਬਸੁਧਾ ਖੋਦਿ ਕਰਹਿ ਦੁਇ ਚੂਲ੍ਹੇ ਸਾਰੇ ਮਾਣਸ ਖਾਵਹਿ ॥2॥ ਓਇ ਪਾਪੀ ਸਦਾ ਫਿਰਹਿ ਅਪਰਾਧੀ ਮੁਖਹੁ ਅਪਰਸ ਕਹਾਵਹਿ ॥ ਸਦਾ ਸਦਾ ਫਿਰਹਿ ਅਭਿਮਾਨੀ ਸਗਲ ਕੁਟੰਬ ਡੁਬਾਵਹਿ ॥3॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੇ ਕਰਮ ਕਮਾਵੈ ॥ ਕਹੁ ਕਬੀਰ ਜਿਸੁ ਸਤਿਗੁਰੁ ਭੇਟੈ ਪੁਨਰਪਿ ਜਨਮਿ ਨ ਆਵੈ ॥4॥2॥ ਆਸਾ ਕਬੀਰ ਜੀ

॥ ਬਾਪਿ ਦਿਲਾਸਾ ਮੇਰੋ ਕੀਨਾ ॥ ਸੇਜ ਸੁਖਾਲੀ ਮੁਖਿ ਅੰਮ੍ਰਿਤੁ ਦੀਨਾ ॥ ਤਿਸੁ ਬਾਪ ਕਉ ਕਿਉ ਮਨਹੁ ਵਿਸਾਰੀ ॥

ਆਗੈ ਗਇਆ ਨ ਬਾਜੀ ਹਾਰੀ ॥1॥ ਮੁਈ ਮੇਰੀ ਮਾਈ ਹਉ ਖਰਾ ਸੁਖਾਲਾ ॥ ਪਹਿਰਉ ਨਹੀ ਦਗਲੀ ਲਗੈ ਨ ਪਾਲਾ ॥1॥ ਰਹਾਉ ॥ ਬਲਿ ਤਿਸੁ ਬਾਪੈ ਜਿਨਿ ਹਉ ਜਾਇਆ ॥ ਪੰਚਾ ਤੇ ਮੇਰਾ ਸੰਗੁ ਚੁਕਾਇਆ ॥ ਪੰਚ ਮਾਰਿ ਪਾਵਾ ਤਲਿ ਦੀਨੇ ॥ ਹਰਿ ਸਿਮਰਨਿ ਮੇਰਾ ਮਨੁ ਤਨੁ ਭੀਨੇ ॥2॥ ਪਿਤਾ ਹਮਾਰੋ ਵਡ ਗੋਸਾਈ ॥ ਤਿਸੁ ਪਿਤਾ ਪਹਿ ਹਉ ਕਿਉ ਕਰਿ ਜਾਈ ॥ ਸਤਿਗੁਰ ਮਿਲੇ ਤ ਮਾਰਗੁ ਦਿਖਾਇਆ ॥ ਜਗਤ ਪਿਤਾ ਮੇਰੈ ਮਨਿ ਭਾਇਆ

॥3॥ ਹਉ ਪੂਤੁ ਤੇਰਾ ਤੂੰ ਬਾਪੁ ਮੇਰਾ ॥ ਏਕੈ ਠਾਹਰ ਦੁਹਾ ਬਸੇਰਾ ॥ ਕਹੁ ਕਬੀਰ ਜਨਿ ਏਕੋ ਬੂਝਿਆ ॥ ਗੁਰ ਪ੍ਰਸਾਦਿ ਮੈ ਸਭੁ ਕਿਛੁ ਸੂਝਿਆ ॥4॥3॥ ਆਸਾ ਕਬੀਰ ਜੀ ॥ ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥ ਆਸਿ ਪਾਸਿ ਪੰਚ ਜੋਗੀਆ ਬੈਠੇ ਬੀਚਿ ਨਕਟ ਦੇ ਰਾਨੀ ॥ 1॥ ਨਕਟੀ ਕੋ ਠਨਗਨੁ ਬਾਡਾ ਡੂੰ ॥ ਕਿਨਹਿ ਬਿਬੇਕੀ ਕਾਟੀ ਤੂੰ ॥1॥ ਰਹਾਉ ॥ ਸਗਲ ਮਾਹਿ ਨਕਟੀ ਕਾ ਵਾਸਾ ਸਗਲ ਮਾਰਿ ਅਉਹੇਰੀ ॥

ਸਗਲਿਆ ਕੀ ਹਉ ਬਹਿਨ ਭਾਨਜੀ ਜਿਨਹਿ ਬਰੀ ਤਿਸੁ ਚੇਰੀ ॥2॥ ਹਮਰੋ ਭਰਤਾ ਬਡੋ ਬਿਬੇਕੀ ਆਪੇ ਸੰਤੁ ਕਹਾਵੈ ॥ ਓਹੁ ਹਮਾਰੈ ਮਾਥੈ ਕਾਇਮੁ ਅਉਰੁ ਹਮਰੈ ਨਿਕਟਿ ਨ ਆਵੈ ॥3॥ ਨਾਕਹੁ ਕਾਟੀ ਕਾਨਹੁ ਕਾਟੀ ਕਾਟਿ ਕੂਟਿ ਕੈ ਡਾਰੀ ॥ ਕਹੁ ਕਬੀਰ ਸੰਤਨ ਕੀ ਬੈਰਨਿ ਤੀਨਿ ਲੋਕ ਕੀ ਪਿਆਰੀ ॥4॥4॥ ਆਸਾ ਕਬੀਰ ਜੀ ॥

ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥ ਲੁੰਜਿਤ ਮੁੰਜਿਤ ਮੋਨਿ ਜਟਾਧਰ ਅੰਤਿ ਤਊ ਮਰਨਾ ॥ 1॥

ਤਾ ਤੇ ਸੇਵੀਅਲੇ ਰਾਮਨਾ ॥ ਰਸਨਾ ਰਾਮ ਨਾਮ ਹਿਤੁ ਜਾ ਕੈ ਕਹਾ ਕਰੈ ਜਮਨਾ ॥1॥ ਰਹਾਉ ॥ ਆਗਮ ਨਿਗਮ

477

ਜੋਤਿਕ ਜਾਨਹਿ ਬਹੁ ਬਹੁ ਬਿਆਕਰਨਾ ॥ ਤੰਤ ਮੰਤ੍ਰ ਸਭ ਅਉਖਧ ਜਾਨਹਿ ਅੰਤਿ ਤਊ ਮਰਨਾ ॥2॥ ਰਾਜ ਭੋਗ ਅਰੁ ਛਤ੍ਰ ਸਿੰਘਾਸਨ ਬਹੁ ਸੁੰਦਰਿ ਰਮਨਾ ॥ ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥3॥ ਬੇਦ ਪੁਰਾਨ ਸਿੰਮ੍ਰਿਤਿ ਸਭ ਖੋਜੇ ਕਹੂ ਨ ਊਬਰਨਾ ॥ ਕਹੁ ਕਬੀਰ ਇਉ ਰਾਮਹਿ ਜੰਪਉ ਮੇਟਿ ਜਨਮ ਮਰਨਾ ॥4॥5॥ ਆਸਾ ਕਬੀਰ ਜੀ ॥ ਫੀਲੁ ਰਬਾਬੀ ਬਲਦੁ ਪਖਾਵਜੁ ਕਊਆ ਤਾਲ ਬਜਾਵੈ ॥ ਪਹਿਰਿ ਚੋਲਨਾ ਗਦਹਾ ਨਾਚੈ ਭੈਸਾ ਭਗਤਿ ਕਰਾਵੈ ॥1॥ ਰਾਜਾਰਾਮ ਕਕਰੀਆ ਬਰੇ ਪਕਾਏ ॥ ਕਿਨੈ ਬੂਝਨਹਾਰੈ ਖਾਏ ॥1॥ ਰਹਾਉ ॥ ਬੈਠਿ ਸਿੰਘੁ ਘਰਿ ਪਾਨ ਲਗਾਵੈ ਘੀਸ ਗਲਉਰੇ ਲਿਆਵੈ ॥ ਘਰਿ ਘਰਿ ਮੁਸਰੀ ਮੰਗਲੁ ਗਾਵਹਿ ਕਛੂਆ ਸੰਖੁ ਬਜਾਵੈ ॥2॥ ਬੰਸ ਕੋ ਪੂਤੁ ਬੀਆਹਨ ਚਲਿਆ ਸੁਇਨੇ ਮੰਡਪ ਛਾਏ ॥ ਰੂਪਕੰਨਿਆ ਸੁੰਦਰਿ ਬੇਧੀ ਸਸੈ ਸਿੰਘ ਗੁਨ ਗਾਏ ॥3॥ ਕਹਤੁ ਕਬੀਰ ਸੁਨਹੁ ਰੇ ਸੰਤਹੁ ਕੀਟੀ ਪਰਬਤੁ ਖਾਇਆ ॥ ਕਛੂਆ ਕਹੈ ਅੰਗਾਰ ਭਿ ਲੋਰਉ ਲੂਕੀ ਸਬਦੁ ਸੁਨਾਇਆ ॥4॥6॥

ਆਸਾ ਕਬੀਰ ਜੀ ॥ ਬਟੂਆ ਏਕੁ ਬਹਤਰਿ ਆਧਾਰੀ ਏਕੋ ਜਿਸਹਿ ਦੁਆਰਾ ॥ ਨਵੈ ਖੰਡ ਕੀ ਪ੍ਰਿਥਮੀ ਮਾਗੈ ਸੋ ਜੋਗੀ ਜਗਿ ਸਾਰਾ ॥1॥ ਐਸਾ ਜੋਗੀ ਨਉ ਨਿਧਿ ਪਾਵੈ ॥ ਤਲ ਕਾ ਬ੍ਰਹਮੁ ਲੇ ਗਗਨਿ ਚਰਾਵੈ ॥1॥ ਰਹਾਉ ॥ ਖਿੰਥਾ ਗਿਆਨ ਧਿਆਨ ਕਰਿ ਸੂਈ ਸਬਦੁ ਤਾਗਾ ਮਥਿ ਘਾਲੈ ॥ ਪੰਚ ਤਤੁ ਕੀ ਕਰਿ ਮਿਰਗਾਣੀ ਗੁਰ ਕੈ ਮਾਰਗਿ ਚਾਲੈ

॥2॥ ਦਇਆ ਫਾਹੁਰੀ ਕਾਇਆ ਕਰਿ ਧੂੰਈ ਦ੍ਰਿਸਟਿ ਕੀ ਅਗਨਿ ਜਲਾਵੈ ॥ ਤਿਸ ਕਾ ਭਾਉ ਲਏ ਰਿਦ ਅੰਤਰਿ ਚਹੁ ਜੁਗ ਤਾੜੀ ਲਾਵੈ ॥3॥ ਸਭ ਜੋਗਤਣ ਰਾਮ ਨਾਮੁ ਹੈ ਜਿਸ ਕਾ ਪਿੰਡੁ ਪਰਾਨਾ ॥ ਕਹੁ ਕਬੀਰ ਜੇ ਕਿਰਪਾ ਧਾਰੈ ਦੇਇ ਸਚਾ ਨੀਸਾਨਾ ॥4॥7॥ ਆਸਾ ਕਬੀਰ ਜੀ ॥ ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥ ਦਿਲ ਮਹਿ ਸੋਚਿ ਬਿਚਾਰਿ ਕਵਾਦੇ ਭਿਸਤ ਦੋਜਕ ਕਿਨਿ ਪਾਈ ॥1॥ ਕਾਜੀ ਤੈ ਕਵਨ ਕਤੇਬ ਬਖਾਨੀ ॥ ਪੜ੍ਹਤ ਗੁਨਤ ਐਸੇ ਸਭਿ ਮਾਰੇ ਕਿਨਹੂੰ ਖਬਰਿ ਨ ਜਾਨੀ ॥1॥ ਰਹਾਉ ॥ ਸਕਤਿ ਸਨੇਹੁ ਕਰਿ ਸੁੰਨਤਿ ਕਰੀਐ ਮੈ ਨ ਬਦਉਗਾ ਭਾਈ ॥

ਜਉ ਰੇ ਖੁਦਾਇ ਮੋਹਿ ਤੁਰਕੁ ਕਰੈਗਾ ਆਪਨ ਹੀ ਕਟਿ ਜਾਈ ॥2॥ ਸੁੰਨਤਿ ਕੀਏ ਤੁਰਕੁ ਜੇ ਹੋਇਗਾ ਅਉਰਤ ਕਾ ਕਿਆ ਕਰੀਐ ॥ ਅਰਧ ਸਰੀਰੀ ਨਾਰਿ ਨ ਛੋਡੈ ਤਾ ਤੇ ਹਿੰਦੂ ਹੀ ਰਹੀਐ ॥3॥ ਛਾਡਿ ਕਤੇਬ ਰਾਮੁ ਭਜੁ ਬਉਰੇ ਜੁਲਮ ਕਰਤ ਹੈ ਭਾਰੀ ॥ ਕਬੀਰੈ ਪਕਰੀ ਟੇਕ ਰਾਮ ਕੀ ਤੁਰਕ ਰਹੇ ਪਚਿਹਾਰੀ ॥4॥8॥ ਆਸਾ ਕਬੀਰ ਜੀ ॥ ਜਬ ਲਗੁ

478

ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥1॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥1॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥2॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥3॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਭੈਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁਸਾਈ ॥4॥9॥ ਆਸਾ ਕਬੀਰ ਜੀ

॥ ਸਨਕ ਸਨੰਦਨ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥1॥ ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥1॥ ਰਹਾਉ ॥ ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥2॥ ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤਧਾਰਾ ॥3॥ ਕਹੁ ਕਬੀਰ ਨਦਰਿ ਕਰੇ ਜੇ ਮੀਰਾ ॥ ਰਾਮ ਨਾਮਿ ਲਗਿ ਉਤਰੇ ਤੀਰਾ ॥ 4 ॥ 10॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ ॥ ਬਾਤੀ ਸੂਕੀ ਤੇਲੁ ਨਿਖੂਟਾ ॥ ਮੰਦਲੁ ਨ ਬਾਜੈ ਨਟੁ ਪੈ ਸੂਤਾ

॥1॥ ਬੁਝਿ ਗਈ ਅਗਨਿ ਨ ਨਿਕਸਿਓ ਧੂੰਆ ॥ ਰਵਿ ਰਹਿਆ ਏਕੁ ਅਵਰੁ ਨਹੀ ਦੂਆ ॥1॥ ਰਹਾਉ ॥ ਟੂਟੀ ਤੰਤੁ ਨ ਬਜੈ ਰਬਾਬੁ ॥ ਭੂਲਿ ਬਿਗਾਰਿਓ ਅਪਨਾ ਕਾਜੁ ॥2॥ ਕਥਨੀ ਬਦਨੀ ਕਹਨੁ ਕਹਾਵਨੁ ॥ ਸਮਝਿ ਪਰੀ ਤਉ ਬਿਸਰਿਓ ਗਾਵਨੁ ॥3॥ ਕਹਤ ਕਬੀਰੁ ਪੰਚ ਜੋ ਚੂਰੇ ॥ ਤਿਨ ਤੇ ਨਾਹਿ ਪਰਮਪਦੁ ਦੂਰੇ ॥4॥1॥11॥

ਆਸਾ ॥ ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥1॥ ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗੁਨੁ ਮੇਰਾ ॥1॥ ਰਹਾਉ ॥ ਜੇ ਅਤਿ ਕ੍ਰੋਪੁ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥2॥ ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥3॥

ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥4॥2॥12॥ ਆਸਾ ॥ ਹਜ ਹਮਾਰੀ ਗੋਮਤੀ ਤੀਰ ॥ ਜਹਾ ਬਸਹਿ ਪੀਤੰਬਰ ਪੀਰ ॥1॥ ਵਾਹੁ ਵਾਹੁ ਕਿਆ ਖੂਬੁ ਗਾਵਤਾ ਹੈ ॥ ਹਰਿ ਕਾ ਨਾਮੁ

479

ਮੇਰੈ ਮਨਿ ਭਾਵਤਾ ਹੈ ॥1॥ ਰਹਾਉ ॥ ਨਾਰਦ ਸਾਰਦ ਕਰਹਿ ਖਵਾਸੀ ॥ ਪਾਸਿ ਬੈਠੀ ਬੀਬੀ ਕਵਲਾ ਦਾਸੀ

॥2॥ ਕੰਠੇ ਮਾਲਾ ਜਿਹਵਾ ਰਾਮੁ ॥ ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥3॥ ਕਹਤੁ ਕਬੀਰੁ ਰਾਮ ਗੁਨ ਗਾਵਉ

॥ ਹਿੰਦੂ ਤੁਰਕ ਦੋਊ ਸਮਝਾਵਉ ॥4॥3॥13॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ 9 ਦੁਤੁਕੇ 5 ॥ ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥ ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨੁ ਨਿਰਜੀਉ ॥1॥ ਭੂਲੀ ਮਾਲਿਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥1॥ ਰਹਾਉ

॥ ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥ ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥2॥ ਪਾਖਾਨ ਗਢਿ ਕੈ ਮੂਰਤਿ ਕੀਨ੍ਹੀ ਦੇ ਕੈ ਛਾਤੀ ਪਾਉ ॥ ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥3॥ ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥ ਭੋਗਨਹਾਰੇ ਭੋਗਿਆ ਇਸੁ ਮੂਰਤਿ ਕੈ ਮੁਖਿ ਛਾਰੁ ॥4॥ ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥ ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿਰਾਇ ॥5॥1॥14॥ ਆਸਾ ਕਬੀਰ ਜੀ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥1॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥1॥ ਰਹਾਉ

॥ ਸੂਕੈ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥2॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ

ਤਬ ਰੇ ਧਰਮ ਕੀ ਆਸ ਕਰੈ ॥3॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥4॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥5॥2॥15॥ ਆਸਾ ਕਬੀਰ ਜੀ ॥ ਕਾਹੂ ਦੀਨੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ

॥1॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥1॥ ਰਹਾਉ ॥ ਕੁਮ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥2॥ ਸੂਮਹਿ ਧਨੁ

480

ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥3॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ

॥4॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ

॥5॥3॥16॥ ਆਸਾ ਕਬੀਰ ਜੀ ॥ ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥ ਅਲਹ ਅਵਲਿ ਦੀਨ ਕੋ ਸਾਹਿਬੁ ਜੋਰੁ ਨਹੀ ਫੁਰਮਾਵੈ ॥1॥ ਕਾਜੀ ਬੋਲਿਆ ਬਨਿ ਨਹੀ ਆਵੈ ॥1॥ ਰਹਾਉ ॥ ਰੋਜਾ ਧਰੈ ਨਿਵਾਜ ਗੁਜਾਰੈ

ਕਲਮਾ ਭਿਸਤਿ ਨ ਹੋਈ ॥ ਸਤਰਿ ਕਾਬਾ ਘਟ ਹੀ ਭੀਤਰਿ ਜੇ ਕਰਿ ਜਾਨੈ ਕੋਈ ॥2॥ ਨਿਵਾਜ ਸੋਈ ਜੋ ਨਿਆਉ ਬਿਚਾਰੈ ਕਲਮਾ ਅਕਲਹਿ ਜਾਨੈ ॥ ਪਾਚਹੁ ਮੁਸਿ ਮੁਸਲਾ ਬਿਛਾਵੈ ਤਬ ਤਉ ਦੀਨੁ ਪਛਾਨੈ ॥3॥ ਖਸਮੁ ਪਛਾਨਿ ਤਰਸੁ ਕਰਿ ਜੀਅ ਮਹਿ ਮਾਰਿ ਮਣੀ ਕਰਿ ਫੀਕੀ ॥ ਆਪੁ ਜਨਾਇ ਅਵਰ ਕਉ ਜਾਨੈ ਤਬ ਹੋਇ ਭਿਸਤ ਸਰੀਕੀ

॥4॥ ਮਾਟੀ ਏਕ ਭੇਖ ਧਰਿ ਨਾਨਾ ਤਾ ਮਹਿ ਬ੍ਰਹਮੁ ਪਛਾਨਾ ॥ ਕਹੈ ਕਬੀਰਾ ਭਿਸਤੁ ਛੋਡਿ ਕਰਿ ਦੋਜਕ ਸਿਉ ਮਨੁ ਮਾਨਾ ॥5॥4॥17॥ ਆਸਾ ਕਬੀਰ ਜੀ ॥ ਗਗਨ ਨਗਰਿ ਇਕ ਬੂੰਦ ਨ ਬਰਖੈ ਨਾਦੁ ਕਹਾ ਜੁ ਸਮਾਨਾ ॥ ਪਾਰਬ੍ਰਹਮੁ ਪਰਮੇਸੁਰੁ ਮਾਧੋ ਪਰਮਹੰਸੁ ਲੇ ਸਿਧਾਨਾ ॥1॥ ਬਾਬਾ ਬੋਲਤੇ ਤੇ ਕਹਾ ਗਏ ਦੇਹੀ ਕੇ ਸੰਗਿ ਰਹਤੇ ॥ ਸੁਰਤਿ ਮਾਹਿ ਜੋ ਨਿਰਤੇ ਕਰਤੇ ਕਥਾ ਬਾਰਤਾ ਕਹਤੇ ॥1॥ ਰਹਾਉ ॥ ਬਜਾਵਨਹਾਰੋ ਕਹਾ ਗਇਓ ਜਿਨਿ ਇਹੁ ਮੰਦਰੁ ਕੀਨਾ ॥ ਸਾਖੀ ਸਬਦੁ ਸੁਰਤਿ ਨਹੀ ਉਪਜੈ ਖਿੰਚਿ ਤੇਜੁ ਸਭੁ ਲੀਨਾ ॥2॥ ਸ੍ਰਵਨਨ ਬਿਕਲ ਭਏ ਸੰਗਿ ਤੇਰੇ ਇੰਦ੍ਰੀ ਕਾ ਬਲੁ ਥਾਕਾ ॥

ਚਰਨ ਰਹੇ ਕਰ ਢਰਕਿ ਪਰੇ ਹੈ ਮੁਖਹੁ ਨ ਨਿਕਸੈ ਬਾਤਾ ॥3॥ ਥਾਕੇ ਪੰਚ ਦੂਤ ਸਭਿ ਤਸਕਰ ਆਪ ਆਪਣੈ ਭ੍ਰਮਤੇ

॥ ਥਾਕਾ ਮਨੁ ਕੁੰਚਰੁ ਉਰੁ ਥਾਕਾ ਤੇਜੁ ਸੂਤੁ ਧਰਿ ਰਮਤੇ ॥4॥ ਮਿਰਤਕ ਭਏ ਦਸੈ ਬੰਦ ਛੂਟੇ ਮਿਤ੍ਰ ਭਾਈ ਸਭਿ ਛੋਰੇ

॥ ਕਹਤ ਕਬੀਰਾ ਜੋ ਹਰਿ ਧਿਆਵੈ ਜੀਵਤ ਬੰਧਨ ਤੋਰੇ ॥5॥5॥18॥ ਆਸਾ ਕਬੀਰ ਜੀ ਇਕਤੁਕੇ 4 ॥ ਸਰਪਨੀ ਤੇ ਊਪਰਿ ਨਹੀ ਬਲੀਆ ॥ ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥1॥ ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ

॥ ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥1॥ ਰਹਾਉ ॥ ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥ ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥2॥ ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥ ਸ੍ਰਪਨੀ ਜੀਤੀ ਕਹਾ ਕਰੈ ਜਮਰਾ

481

॥3॥ ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥ ਬਲੁ ਅਬਲੁ ਕਿਆ ਇਸ ਤੇ ਹੋਈ ॥4॥ ਇਹ ਬਸਤੀ ਤਾ ਬਸਤ ਸਰੀਰਾ

॥ ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥5॥6॥19॥ ਆਸਾ ਕਬੀਰ ਜੀ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ

॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥1॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥1॥ ਰਹਾਉ ॥ ਕਊਆ ਕਹਾ ਕਪੂਰੁ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥2॥ ਸਤਿਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥3॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥

ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥4॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤੁ ਕਬੀਰੁ ਉਆ ਕੋ ਸਹਜੁ ਨ ਜਾਈ ॥5॥7॥20॥ ਆਸਾ ਕਬੀਰ ਜੀ ॥ ਲੰਕਾ ਸਾ ਕੋਟੁ ਸਮੁੰਦ ਸੀ ਖਾਈ ॥ ਤਿਹ ਰਾਵਨ ਘਰਿ ਖਬਰਿ ਨ ਪਾਈ ॥1॥ ਕਿਆ ਮਾਗਉ ਕਿਛੁ ਥਿਰੁ ਨ ਰਹਾਈ ॥ ਦੇਖਤ ਨੈਨ ਚਲਿਓ ਜਗੁ ਜਾਈ ॥1॥ ਰਹਾਉ ॥ ਇਕੁ ਲਖੁ ਪੂਤ ਸਵਾ ਲਖੁ ਨਾਤੀ ॥ ਤਿਹ ਰਾਵਨ ਘਰਿ ਦੀਆ ਨ ਬਾਤੀ ॥2॥ ਚੰਦੁ ਸੂਰਜੁ ਜਾ ਕੇ ਤਪਤ ਰਸੋਈ ॥

ਬੈਸੰਤਰੁ ਜਾ ਕੇ ਕਪਰੇ ਧੋਈ ॥3॥ ਗੁਰਮਤਿ ਰਾਮੈ ਨਾਮਿ ਬਸਾਈ ॥ ਅਸਥਿਰੁ ਰਹੈ ਨ ਕਤ ਹੂੰ ਜਾਈ ॥4॥ ਕਹਤੁ ਕਬੀਰੁ ਸੁਨਹੁ ਰੇ ਲੋਈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ॥5॥8॥21॥ ਆਸਾ ਕਬੀਰ ਜੀ ॥ ਪਹਿਲਾ ਪੂਤੁ ਪਿਛੈਰੀ ਮਾਈ ॥ ਗੁਰੁ ਲਾਗੋ ਚੇਲੇ ਕੀ ਪਾਈ ॥1॥ ਏਕੁ ਅਚੰਭਉ ਸੁਨਹੁ ਤੁਮ ਭਾਈ ॥ ਦੇਖਤ ਸਿੰਘੁ ਚਰਾਵਤ ਗਾਈ ॥1॥ ਰਹਾਉ ॥ ਜਲ ਕੀ ਮਛੁਲੀ ਤਰਵਰਿ ਬਿਆਈ ॥ ਦੇਖਤ ਕੁਤਰਾ ਲੈ ਗਈ ਬਿਲਾਈ ॥2॥ ਤਲੈ ਰੇ ਬੈਸਾ ਊਪਰਿ ਮੂਲਾ ॥ ਤਿਸ ਕੈ ਪੇਡਿ ਲਗੇ ਫਲ ਫੂਲਾ ॥3॥ ਘੋਰੈ ਚਰਿ ਭੈਸ ਚਰਾਵਨ ਜਾਈ ॥ ਬਾਹਰਿ ਬੈਲੁ ਗੋਨਿ ਘਰਿ ਆਈ ॥4॥ ਕਹਤੁ ਕਬੀਰੁ ਜੁ ਇਸੁ ਪਦੁ ਬੂਝੈ ॥ ਰਾਮ ਰਮਤ ਤਿਸੁ ਸਭੁ ਕਿਛੁ ਸੂਝੈ ॥5॥9॥22॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ 8 ਦੁਤੁਕੇ 7 ਇਕਤੁਕਾ 1 ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡਿ ਰਹਾਇਆ

॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥1॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨੁ ਜਨਮੁ ਖੋਇਆ ॥ ਪੂਰਬਿ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥1॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਵਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ

482

॥2॥ ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥3॥1॥23॥

ਆਸਾ ਕਬੀਰ ਜੀ ॥ ਤਨੁ ਰੈਨੀ ਮਨੁ ਪੁਨਿ ਰਪਿ ਕਰਿ ਹਉ ਪਾਚਉ ਤਤੁ ਬਰਾਤੀ ॥ ਰਾਮਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥1॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੈ ਗ੍ਰਿਹਿ ਆਏ ਰਾਜਾਰਾਮ ਭਤਾਰਾ ॥1॥

ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮਗਿਆਨ ਉਚਾਰਾ ॥ ਰਾਮਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥2॥ ਸੁਰਿਨਰ ਮੁਨਿਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ

ਪੁਰਖ ਏਕ ਭਗਵਾਨਾ ॥3॥2॥24॥ ਆਸਾ ਕਬੀਰ ਜੀ ॥ ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥ ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥1॥ ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ

ਕਿਨ ਬਿਧਿ ਰਹਨਿ ਰਹਉ ਰੇ ॥ ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਿਉ ਕਹਉ ਰੇ ॥1॥ ਰਹਾਉ ॥ ਬਾਪੁ ਸਾਵਕਾ ਕਰੈ ਲਰਾਈ ਮਾਇਆ ਮਦ ਮਤਵਾਰੀ ॥ ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥2॥

ਕਹਤੁ ਕਬੀਰੁ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥ ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥3॥3॥25॥ ਆਸਾ ਕਬੀਰ ਜੀ ॥ ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥ ਤੁਮ ਤਉ ਬੇਦ ਪੜਹੁ ਗਾਇਤ੍ਰੀ ਗੋਬਿੰਦੁ ਰਿਦੈ ਹਮਾਰੇ ॥1॥ ਮੇਰੀ ਜਿਹਬਾ ਬਿਸਨੁ ਨੈਨ ਨਾਰਾਇਨ ਹਿਰਦੈ ਬਸਹਿ ਗੋਬਿੰਦਾ ॥

ਜਮ ਦੁਆਰਿ ਜਬ ਪੂਛਸਿ ਬਵਰੇ ਤਬ ਕਿਆ ਕਹਸਿ ਮੁਕੰਦਾ ॥1॥ ਰਹਾਉ ॥ ਹਮ ਗੋਰੂ ਤੁਮ ਗੁਆਰ ਗੁਸਾਈ ਜਨਮ ਜਨਮ ਰਖਵਾਰੇ ॥ ਕਬ ਹੂੰ ਨ ਪਾਰਿ ਉਤਾਰਿ ਚਰਾਇਹੁ ਕੈਸੇ ਖਸਮ ਹਮਾਰੇ ॥2॥ ਤੂੰ ਬਾਮ੍ਹਨੁ ਮੈ ਕਾਸੀਕ ਜੁਲਹਾ ਬੂਝਹੁ ਮੋਰ ਗਿਆਨਾ ॥ ਤੁਮ ਤਉ ਜਾਚੇ ਭੂਪਤਿ ਰਾਜੇ ਹਰਿ ਸਿਉ ਮੋਰ ਧਿਆਨਾ ॥3॥4॥26॥ ਆਸਾ ਕਬੀਰ ਜੀ

॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮਨਿਧਾਨੰ ॥1॥

ਬਾਬਾ ਮਾਇਆ ਮੋਹ ਹਿਤੁ ਕੀਨ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ ॥1॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ

ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕਿ ਕਾਮਿਨਿ ਲਾਗਿ ॥2॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਆ ਨਾਹੀ ਕੋਇ ॥3॥5॥27॥ ਆਸਾ ਕਬੀਰ ਜੀ ॥

483

ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥ ਤਾਗਾ ਤੰਤੁ ਸਾਜੁ ਸਭੁ ਥਾਕਾ ਰਾਮ ਨਾਮ ਬਸਿ ਹੋਈ

॥1॥ ਅਬ ਮੋਹਿ ਨਾਚਨੋ ਨ ਆਵੈ ॥ ਮੇਰਾ ਮਨੁ ਮੰਦਰੀਆ ਨ ਬਜਾਵੈ ॥1॥ ਰਹਾਉ ॥ ਕਾਮੁ ਕ੍ਰੋਧੁ ਮਾਇਆ ਲੈ

ਜਾਰੀ ਤ੍ਰਿਸਨਾ ਗਾਗਰਿ ਫੂਟੀ ॥ ਕਾਮ ਚੋਲਨਾ ਭਇਆ ਹੈ ਪੁਰਾਨਾ ਗਇਆ ਭਰਮੁ ਸਭੁ ਛੂਟੀ ॥2॥ ਸਰਬ ਭੂਤ ਏਕੈ ਕਰਿ ਜਾਨਿਆ ਚੂਕੇ ਬਾਦ ਬਿਬਾਦਾ ॥ ਕਹਿ ਕਬੀਰ ਮੈ ਪੂਰਾ ਪਾਇਆ ਭਏ ਰਾਮ ਪਰਸਾਦਾ ॥3॥6॥28॥

ਆਸਾ ਕਬੀਰ ਜੀ ॥ ਰੋਜਾ ਧਰੈ ਮਨਾਵੈ ਅਲਹੁ ਸੁਆਦਤਿ ਜੀਅ ਸੰਘਾਰੈ ॥ ਆਪਾ ਦੇਖਿ ਅਵਰ ਨਹੀ ਦੇਖੈ ਕਾਹੇ ਕਉ ਝਖ ਮਾਰੈ ॥1॥ ਕਾਜੀ ਸਾਹਿਬੁ ਏਕੁ ਤੋਹੀ ਮਹਿ ਤੇਰਾ ਸੋਚਿ ਬਿਚਾਰਿ ਨ ਦੇਖੈ ॥ ਖਬਰਿ ਨ ਕਰਹਿ ਦੀਨ ਕੇ ਬਉਰੇ ਤਾ ਤੇ ਜਨਮੁ ਅਲੇਖੈ ॥1॥ ਰਹਾਉ ॥ ਸਾਚੁ ਕਤੇਬ ਬਖਾਨੈ ਅਲਹੁ ਨਾਰਿ ਪੁਰਖੁ ਨਹੀ ਕੋਈ ॥ ਪਢੇ ਗੁਨੇ ਨਾਹੀ ਕਛੁ ਬਉਰੇ ਜਉ ਦਿਲ ਮਹਿ ਖਬਰਿ ਨ ਹੋਈ ॥2॥ ਅਲਹੁ ਗੈਬੁ ਸਗਲ ਘਟ ਭੀਤਰਿ ਹਿਰਦੈ ਲੇਹੁ ਬਿਚਾਰੀ

॥ ਹਿੰਦੂ ਤੁਰਕ ਦੁਹੂੰ ਮਹਿ ਏਕੈ ਕਹੈ ਕਬੀਰੁ ਪੁਕਾਰੀ ॥3॥7॥29॥ ਆਸਾ ਕਬੀਰ ਜੀ ॥ ਤਿਪਦਾ ॥ ਇਕਤੁਕਾ

॥ ਕੀਓ ਸਿੰਗਾਰੁ ਮਿਲਨ ਕੈ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥1॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥1॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ

ਮਿਲਨੁ ਦੁਹੇਰਾ ॥2॥ ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥3॥8॥30॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ॥ ਹੀਰੈ ਹੀਰਾ ਬੇਧਿ ਪਵਨੁ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ

ਬੇਧੀ ਸਤਿਗੁਰ ਬਚਨੀ ਮੈ ਪਾਈ ॥1॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥1॥ ਰਹਾਉ

॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹਿ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮਿ ਦੀਆ ਦਿਖਾਈ ॥2॥1॥31॥ ਆਸਾ ਕਬੀਰ ਜੀ ॥ ਪਹਿਲੀ ਕਰੂਪਿ ਕੁਜਾਤਿ ਕੁਲਖਨੀ ਸਾਹੁਰੈ ਪੇਈਐ ਬੁਰੀ ॥ ਅਬ ਕੀ ਸਰੂਪਿ ਸੁਜਾਨਿ ਸੁਲਖਨੀ ਸਹਜੇ ਉਦਰਿ ਧਰੀ ॥1॥ ਭਲੀ ਸਰੀ ਮੁਈ ਮੇਰੀ ਪਹਿਲੀ ਬਰੀ ॥ ਜੁਗਿ ਜੁਗਿ ਜੀਵਉ ਮੇਰੀ ਅਬ ਕੀ ਧਰੀ ॥1॥ ਰਹਾਉ ॥ ਕਹੁ ਕਬੀਰ ਜਬ ਲਹੁਰੀ ਆਈ ਬਡੀ ਕਾ ਸੁਹਾਗੁ ਟਰਿਓ ॥ ਲਹੁਰੀ ਸੰਗਿ ਭਈ ਅਬ ਮੇਰੈ

484

ਜੇਠੀ ਅਉਰੁ ਧਰਿਓ ॥2॥2॥32॥ ਆਸਾ ਕਬੀਰ ਜੀ ॥ ਮੇਰੀ ਬਹੁਰੀਆ ਕੋ ਧਨੀਆ ਨਾਉ ॥ ਲੇ ਰਾਖਿਓ

ਰਾਮਜਨੀਆ ਨਾਉ ॥1॥ ਇਨ੍ਹ ਮੁੰਡੀਅਨ ਮੇਰਾ ਘਰੁ ਧੁੰਧਰਾਵਾ ॥ ਬਿਟਵਹਿ ਰਾਮ ਰਮਊਆ ਲਾਵਾ ॥1॥ ਰਹਾਉ

॥ ਕਹਤੁ ਕਬੀਰੁ ਸੁਨਹੁ ਮੇਰੀ ਮਾਈ ॥ ਇਨ ਮੁੰਡੀਅਨ ਮੇਰੀ ਜਾਤਿ ਗਵਾਈ ॥2॥3॥33॥ ਆਸਾ ਕਬੀਰ ਜੀ ॥ ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ ਅੰਤ ਕੀ ਬਾਰ ਲਹੈਗੀ ਨ ਆਢੈ ॥1॥ ਰਹਾਉ ॥ ਘੂੰਘਟੁ ਕਾਢਿ ਗਈ ਤੇਰੀ ਆਗੈ ॥ ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥1॥ ਘੂੰਘਟੁ ਕਾਢੇ ਕੀ ਇਹੈ ਬਡਾਈ ॥ ਦਿਨ ਦਸ ਪਾਂਚ ਬਹੂ ਭਲੇ ਆਈ ॥2॥ ਘੂੰਘਟੁ ਤੇਰੋ ਤਉ ਪਰੁ ਸਾਚੈ ॥ ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥3॥

ਕਹਤੁ ਕਬੀਰੁ ਬਹੂ ਤਬ ਜੀਤੈ ॥ ਹਰਿ ਗੁਨ ਗਾਵਤ ਜਨਮੁ ਬਿਤੀਤੈ ॥4॥4॥34॥ ਆਸਾ ਕਬੀਰ ਜੀ ॥ ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥1॥ ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥1॥ ਰਹਾਉ ॥ ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥2॥ ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥ 3॥ ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥4॥5॥35॥ ਆਸਾ ਕਬੀਰ ਜੀ ॥ ਕੋਰੀ ਕੋ ਕਾਹੂ ਮਰਮੁ ਨ ਜਾਨਾ ॥ ਸਭੁ ਜਗੁ ਆਨਿ ਤਨਾਇਓ ਤਾਨਾ ॥1॥ ਰਹਾਉ ॥ ਜਬ ਤੁਮ ਸੁਨਿ ਲੇ ਬੇਦ ਪੁਰਾਨਾ ॥ ਤਬ ਹਮ ਇਤਨਕੁ ਪਸਰਿਓ ਤਾਨਾ ॥1॥ ਧਰਨਿ ਅਕਾਸ ਕੀ ਕਰਗਹ ਬਨਾਈ ॥ ਚੰਦੁ ਸੂਰਜੁ ਦੁਇ ਸਾਥ ਚਲਾਈ ॥2॥

ਪਾਈ ਜੋਰਿ ਬਾਤ ਇਕ ਕੀਨੀ ਤਹ ਤਾਂਤੀ ਮਨੁ ਮਾਨਾ ॥ ਜੋਲਾਹੈ ਘਰੁ ਅਪਨਾ ਚੀਨਾ ਘਟ ਹੀ ਰਾਮੁ ਪਛਾਨਾ

॥3॥ ਕਹਤੁ ਕਬੀਰੁ ਕਾਰਗਹ ਤੋਰੀ ॥ ਸੂਤੈ ਸੂਤ ਮਿਲਾਏ ਕੋਰੀ ॥4॥6॥36॥ ਆਸਾ ਕਬੀਰ ਜੀ ॥ ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾ ॥ ਲੋਕਿ ਪਤੀਣੈ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥1॥ ਪੂਜਹੁ ਰਾਮੁ ਏਕ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥1॥ ਰਹਾਉ ॥ ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥ ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥2॥ ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਚਿਆ ਜਾਈ ॥ ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥3॥ ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥ ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥4॥7॥37॥

485

ੴ ਸਤਿ ਗੁਰ ਪ੍ਰਸਾਦਿ ॥

ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ ॥ ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥ ਮਾਇਆ ਚਿਤ੍ਰ

ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥1॥ ਸਭੁ ਗੋਬਿੰਦੁ ਹੈ ਸਭੁ ਗੋਬਿੰਦੁ ਹੈ ਗੋਬਿੰਦ ਬਿਨੁ ਨਹੀ ਕੋਈ ॥ ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥1॥ ਰਹਾਉ ॥ ਜਲ ਤਰੰਗ ਅਰੁ ਫੇਨੁ ਬੁਦਬੁਦਾ ਜਲ ਤੇ ਭਿੰਨ ਨ ਹੋਈ ॥ ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥2॥ ਮਿਥਿਆ ਭਰਮੁ ਅਰੁ ਸੁਪਨ ਮਨੋਰਥ

ਸਤਿ ਪਦਾਰਥੁ ਜਾਨਿਆ ॥ ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥3॥ ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕੁ ਮੁਰਾਰੀ ॥4॥1॥ ਆਸਾ ਨਾਮਦੇਉ ਜੀ ॥ ਆਨੀਲੇ ਕੁੰਭੁ ਭਰਾਈਲੇ ਊਦਕਿ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀਅ ਜਲ ਮਹਿ ਹੋਤੇ ਬੀਠੁਲੁ ਭਇਲਾ ਕਾਇ ਕਰਉ ॥1॥ ਜਤ੍ਰ ਜਾਉ ਤਤ ਬੀਠੁਲੁ ਭਇਲਾ ॥ ਮਹਾ ਅਨੰਦ ਕਰੇ ਸਦ ਕੇਲਾ

॥1॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠੁਲੁ ਭਇਲਾ ਕਾਇ ਕਰਉ ॥2॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠੁਲੁ ਭਇਲਾ ਕਾਇ ਕਰਉ ॥3॥ ਈਭੈ ਬੀਠੁਲੁ ਊਭੈ ਬੀਠੁਲੁ ਬੀਠੁਲ ਬਿਨੁ ਸੰਸਾਰੁ ਨਹੀ

॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥4॥2॥ ਆਸਾ ਨਾਮਦੇਉ ਜੀ ॥ ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥1॥ ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨੁ ਰਾਤੀ ॥1॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀ ਨ ਜੀਵਉ ॥2॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥3॥ ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਿਉ ਲਾਗਾ ॥4॥3॥ ਆਸਾ ਨਾਮਦੇਉ ਜੀ ॥ ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥1॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥1॥ ਰਹਾਉ ॥ ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥2॥ ਨਾਮੇ ਕੇ

486

ਸੁਆਮੀ ਲਾਹਿਲੇ ਝਗਰਾ ॥ ਰਾਮ ਰਸਾਇਨ ਪੀਉ ਰੇ ਦਗਰਾ ॥3॥4॥ ਆਸਾ ਨਾਮਦੇਉ ਜੀ ॥ ਪਾਰਬ੍ਰਹਮੁ ਜਿ ਚੀਨ੍ਹਸੀ ਆਸਾ ਤੇ ਨ ਭਾਵਸੀ ॥ ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥1॥ ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥ ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥1॥ ਰਹਾਉ

॥ ਛੀਪੇ ਕੈ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥ ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥2॥5॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ॥ ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥ ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥1॥ ਮਾਧੋ ਅਬਿਦਿਆ ਹਿਤੁ ਕੀਨੁ ॥ ਬਿਬੇਕ ਦੀਪ ਮਲੀਨ ॥1॥ ਰਹਾਉ ॥ ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥ ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥2॥ ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥ ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥3॥ ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥ ਭਗਤ ਜਨ ਭੈਹਰਨ ਪਰਮਾਨੰਦ ਕਰਹੁ ਨਿਦਾਨੁ ॥4॥1॥ ਆਸਾ ਰਵਿਦਾਸ ਜੀ ॥ ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥ ਸਤਿਗੁਰ ਗਿਆਨਿ ਜਾਨੈ ਸੰਤ ਦੇਵਾ ਦੇਵ ॥1॥ ਸੰਤ ਚੀ ਸੰਗਤਿ ਸੰਤ ਕਥਾ ਰਸੁ ॥ ਸੰਤ ਪ੍ਰੇਮੁ ਮਾਝੈ

ਦੀਜੈ ਦੇਵਾ ਦੇਵ ॥1॥ ਰਹਾਉ ॥ ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥2॥ ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥ ਜਣੀ ਲਖਾਵਹੁ ਅਸੰਤ ਪਾਪੀ ਸਣਿ ॥3॥ ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥ ਸੰਤ ਅਨੰਤਹਿ ਅੰਤਰੁ ਨਾਹੀ ॥4॥2॥ ਆਸਾ ਰਵਿਦਾਸ ਜੀ ॥ ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥ ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥1॥ ਮਾਧਉ ਸਤਿਸੰਗਤਿ ਸਰਨਿ ਤੁਮ੍ਹਾਰੀ ॥ ਹਮ ਅਉਗੁਨ ਤੁਮ ਉਪਕਾਰੀ ॥1॥

ਰਹਾਉ ॥ ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥ ਸਤਿਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥2॥ ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥ ਰਾਜਾਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ

॥3॥3॥ ਆਸਾ ਰਵਿਦਾਸ ਜੀ ॥ ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥ ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥1॥

ਤੁਝਹਿ ਚਰਨ ਅਰਬਿੰਦ ਭਵਰੁ ਮਨੁ ॥ ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥1॥ ਰਹਾਉ ॥ ਸੰਪਤਿ ਬਿਪਤਿ

487

ਪਟਲ ਮਾਇਆ ਧਨੁ ॥ ਤਾ ਮਹਿ ਮਗਨ ਹੋਤੁ ਨ ਤੇਰੋ ਜਨੁ ॥2॥ ਪ੍ਰੇਮ ਕੀ ਜੇਵਰੀ ਬਾਧਿਓ ਤੇਰੋ ਜਨੁ ॥ ਕਹਿ ਰਵਿਦਾਸ ਛੂਟਿਬੋ ਕਵਨ ਗੁਨ ॥3॥4॥ ਆਸਾ ਰਵਿਦਾਸ ਜੀ ॥ ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥ ਹਰਿ ਸਿਮਰਤ ਜਨ ਗਏ ਨਿਸਤਰਿ ਤਰੇ ॥1॥ ਰਹਾਉ ॥ ਹਰਿ ਕੇ ਨਾਮ ਕਬੀਰੁ ਉਜਾਗਰੁ ॥ ਜਨਮ ਜਨਮ ਕੇ ਕਾਟੇ ਕਾਗਰ ॥1॥ ਨਿਮਤਿ ਨਾਮਦੇਉ ਦੂਧੁ ਪੀਆਇਆ ॥ ਤਉ ਜਗ ਜਨਮ ਸੰਕਟ ਨਹੀ ਆਇਆ ॥2॥ ਜਨ ਰਵਿਦਾਸੁ ਰਾਮ ਰੰਗਿ ਰਾਤਾ ॥ ਇਉ ਗੁਰ ਪਰਸਾਦਿ ਨਰਕ ਨਹੀ ਜਾਤਾ ॥3॥5॥ ਆਸਾ ਰਵਿਦਾਸ ਜੀ ॥ ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥1॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ

॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥1॥ ਮਨਿ ਬਚਿ ਕ੍ਰਮਿ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥2॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਿਉ ਮੁੋਹਿ ਪ੍ਰੀਤਿ ਬਨਿ ਆਈ ॥3॥6॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਬਾਣੀ ਭਗਤ ਧੰਨੇ ਜੀ ਕੀ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥1॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥1॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮਪੁਰਖ ਪ੍ਰਭ ਮਨਿ ਬਿਸਰੇ ॥2॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤ ਭਏ

॥3॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥ 4॥1॥ ਮਹਲਾ 5 ॥ ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥1॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ

ਗੁਨੀਗਹੀਰਾ ॥1॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧਸੰਗਿ ਹਰਿ ਦਰਸਨੁ ਪਾਇਆ ॥2॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੈ ਵਸਿਆ ਪਾਰਬ੍ਰਹਮੁ ਭਗਤਾ

488

ਮਹਿ ਗਨਿਆ ॥3॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥4॥2॥ ਆਸਾ ॥ ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥ ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥1॥ ਰਹਾਉ ॥ ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥ ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥1॥ ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥ ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥2॥ ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥ ਕਹੈ ਧੰਨਾ ਪੂਰਨ ਤਾਹੂ ਕੋ ਮਤੁ ਰੇ ਜੀਅ ਡਰਾਹੀਂ ॥3॥3॥

ੴ ਸਤਿ ਗੁਰ ਪ੍ਰਸਾਦਿ ॥

ਆਸਾ ਬਾਣੀ ਸੇਖ ਫਰੀਦ ਜੀਉ ਕੀ ॥ ਦਿਲਹੁ ਮੁਹਬਤਿ ਜਿੰਨ੍ਹ ਸੇਈ ਸਚਿਆ ॥ ਜਿਨ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥1॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੈ ॥ ਵਿਸਰਿਆ ਜਿਨ ਨਾਮੁ ਤੇ ਭੁਇ ਭਾਰੁ ਥੀਏ ॥1॥

ਰਹਾਉ ॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲ ਸੇ ॥2॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥3॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ

ਫਰੀਦੈ ਖੈਰੁ ਦੀਜੈ ਬੰਦਗੀ ॥4॥1॥ ਆਸਾ ਅਸਟਪਦੀ ॥ ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥ ਇਹੁ ਤਨੁ ਹੋਸੀ ਖਾਕੁ ਨਿਮਾਣੀ ਗੋਰ ਘਰੇ ॥1॥ ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥1॥

ਰਹਾਉ ॥ ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥ ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥2॥ ਬੋਲੀਐ

ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥3॥ ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ

॥ ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥4॥ ਸੇਖ ਹਯਾਤੀ ਜਗਿ ਨ ਕੋਈ ਥਿਰੁ ਰਹਿਆ ॥ ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥5॥ ਕਤਿਕਿ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥ ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥6॥ ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥ ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ

॥7॥ ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥ ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥8॥2॥

489

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਮਹਲਾ 1 ਚਉਪਦੇ ਘਰੁ 1 ॥ ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੁੰਗੂ

ਜੇ ਰਲੈ ਘਟ ਅੰਤਰਿ ਪੂਜਾ ਹੋਇ ॥1॥ ਪੂਜਾ ਕੀਚੈ ਨਾਮੁ ਧਿਆਈਐ ਬਿਨੁ ਨਾਵੈ ਪੂਜ ਨ ਹੋਇ ॥1॥ ਰਹਾਉ

॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖਪਇਆਣਾ ਹੋਇ ॥2॥ ਪਸੂ

ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਹੂਣੇ ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥3॥

ਨੇੜਾ ਹੈ ਦੂਰਿ ਨ ਜਾਣਿਅਹੁ ਨਿਤ ਸਾਰੇ ਸੰਮ੍ਹਾਲੇ ॥ ਜੋ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥4॥1॥ ਗੂਜਰੀ ਮਹਲਾ 1 ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤੁ ਜਾਤੁ ਰਹੈ ਗੁਬਾਰਿ ॥1॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿਜਨ ਸੇਵਹਿ ਗੁਰ ਵੀਚਾਰਿ ॥1॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ

॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥2॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥3॥ ਸੁਰਿਨਰ ਨਾਥ

ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥4॥2॥

490

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਮਹਲਾ 3 ਘਰੁ 1 ॥ ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ

ਦੂਜੈ ਲਗੈ ਜਾਇ ॥1॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ

ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨਪਦਵੀ ਪਾਇ ॥1॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਾਈ ॥2॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥3॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥4॥1॥ ਗੂਜਰੀ ਮਹਲਾ 3 ॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥1॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥1॥ ਰਹਾਉ ॥ ਹਰਿ ਮੇਰਾ ਸਿੰਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ

॥2॥ ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥3॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥4॥2॥ ਗੂਜਰੀ ਮਹਲਾ 3 ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥1॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰਿ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥1॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ

॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥2॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ

ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥3॥ ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ

491

ਰਜਾਇ ॥ ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥4॥3॥ ਗੂਜਰੀ ਮਹਲਾ 3 ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥1॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥1॥ ਰਹਾਉ ॥ ਹਿਰਦੈ ਜਿਨ੍ਹ

ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥2॥ ਅਨੇਕ ਤੀਰਥ

ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮਰਾਇ ਤਿਸੁ ਦੇਇ ਸਜਾਇ ॥3॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ

ਸੋਈ ॥4॥4॥ ਗੂਜਰੀ ਮਹਲਾ 3 ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥1॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥1॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥2॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥3॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥4॥5॥ ਗੂਜਰੀ ਮਹਲਾ 3 ਪੰਚਪਦੇ ॥ ਨਾ ਕਾਸੀ ਮਤਿ ਊਪਜੈ ਨਾ ਕਾਸੀ ਮਤਿ ਜਾਇ

॥ ਸਤਿਗੁਰ ਮਿਲਿਐ ਮਤਿ ਊਪਜੈ ਤਾ ਇਹ ਸੋਝੀ ਪਾਇ ॥1॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮਨਿ ਵਸਾਇ

॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥1॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ

ਹੋਵਹਿ ਨਾਸੁ ॥ ਪੰਚਭੂਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥2॥ ਮਨਮੁਖ ਇਹੁ ਮਨੁ ਮੁਗਧੁ ਹੈ

ਸੋਝੀ ਕਿਛੂ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥3॥ ਇਹੁ ਮਨੁ ਕਾਸੀ ਸਭਿ ਤੀਰਥ

ਸਿਮ੍ਰਿਤਿ ਸਤਿਗੁਰਿ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ

॥4॥ ਨਾਨਕ ਸਤਿਗੁਰਿ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੋ ਤੁਧੁ ਭਾਵੈ ਸਭੁ ਸਚੁ ਹੈ ਸਚੇ

492

ਰਹੈ ਸਮਾਇ ॥5॥6॥ ਗੂਜਰੀ ਮਹਲਾ 3 ਤੀਜਾ ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ

ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥1॥ ਹਰਿ ਚਰਣੀ ਤੂੰ ਲਾਗਿ ਰਹੁ ਗੁਰ ਸਬਦਿ ਸੋਝੀ ਹੋਈ

॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥1॥ ਰਹਾਉ ॥ ਸਤਿਗੁਰਿ ਮਿਲਿਐ ਮਨੁ ਸੰਤੋਖੀਐ

ਤਾ ਫਿਰਿ ਤ੍ਰਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥2॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੂਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥3॥ ਸੁਣਿ ਸਾਸਤ੍ਰ ਤੂੰ ਨ ਬੁਝਹੀ ਤਾ ਫਿਰਹਿ ਬਾਰੋ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥4॥ ਸਚੈ ਜਗਤੁ ਡਹਕਾਇਆ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥5॥7॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਮਹਲਾ 4 ਚਉਪਦੇ ਘਰੁ 1 ॥ ਹਰਿ ਕੇ ਜਨ ਸਤਿਗੁਰ ਸਤਿਪੁਰਖਾ ਹਉ ਬਿਨਉ ਕਰਉ ਗੁਰ ਪਾਸਿ

॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥1॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥1॥ ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥2॥ ਜਿਨ੍ਹ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ

॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥3॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਿਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥4॥1॥ ਗੂਜਰੀ ਮਹਲਾ 4 ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਿਸੰਗਤਿ ਸਬਦਿ ਮਨੁ ਮੋਹੈ ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ ॥1॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦ ਗੋਵਿੰਦ ਗੋਵਿੰਦ ਗੁਣ ਗਾਵਾ ਮਿਲਿ ਗੁਰ ਸਾਧਸੰਗਤਿ ਜਨੁ ਸੋਹੈ

493

॥1॥ ਰਹਾਉ ॥ ਸੁਖਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿ ਨਾਮੁ ਜਪਤ ਹਰਿ ਨਾਮੇ ਸੋਹੈ ॥2॥ ਦੁਰਮਤਿ ਭਾਗਹੀਨ ਮਤਿ ਫੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਊਆ ਕਾਗ ਕਉ ਅੰਮ੍ਰਿਤਰਸੁ ਪਾਈਐ ਤ੍ਰਿਪਤੈ ਵਿਸਟਾ ਖਾਇ ਮੁਖਿ ਗੋਹੈ ॥3॥ ਅੰਮ੍ਰਿਤਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ ਗੁਰਮਤਿ ਨਾਮੁ ਰਿਦੈ ਮਲੁ ਧੋਹੈ

॥4॥2॥ ਗੂਜਰੀ ਮਹਲਾ 4 ॥ ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥1॥ ਰਾਮ ਮੋ ਕਉ ਹਰਿ ਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥1॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥2॥ ਜਿਨ ਦਰਸਨੁ ਸਤਿਗੁਰ ਸਤਿਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥3॥ ਦੀਨਦਇਆਲ ਹੋਹੁ ਜਨ ਊਪਰਿ ਕਰਿ ਕਿਰਪਾ ਲੇਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥4॥3॥ ਗੂਜਰੀ ਮਹਲਾ 4 ॥ ਹੋਹੁ ਦਇਆਲੁ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ

ਲਹਿ ਜਾਈ ॥1॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ ਛਡਾਈ ॥1॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੁ ਅੰਤਰਜਾਮੀ ਕਰਿ ਕਿਰਪਾ ਲੋਚ ਮੇਰੈ ਮਨਿ ਲਾਈ

॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥2॥ ਮਾਣਸ ਜਨਮੁ ਪੁੰਨਿ ਕਰਿ ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ ਕਸ ਦੁਖੁ ਖਾਵੈ ਮੁਖੁ ਫੀਕਾ ਥੁਕ ਥੂਕ ਮੁਖਿ

ਪਾਈ ॥3॥ ਜੋ ਜਨ ਹਰਿ ਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਧੰਨੁ ਧੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥4॥4॥ ਗੂਜਰੀ ਮਹਲਾ 4 ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹ ਲਾਲੇ ਗੋਲੇ ਗੁਰਸਿਖਾ ਕੇ ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥1॥ ਮੇਰੈ ਮਨਿ ਤਨਿ ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ

494

ਸਿਖ ਭਾਈ ਮੋ ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥1॥ ਰਹਾਉ ॥ ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ ਵਚਨ ਗੁਰੂ ਸਤਿਗੁਰ ਮਨਿ ਭਾਇਆ ॥ ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥2॥ ਸਤਿਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥3॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥4॥5॥ ਗੂਜਰੀ ਮਹਲਾ 4 ॥ ਜਿਨਿ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭੁ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥1॥ ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥1॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥2॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥3॥ ਆਨਦਮੂਲੁ ਜਗਜੀਵਨ ਦਾਤਾ ਸਭਿ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 4 ਪੰਚਪਦਾ ਘਰੁ 3 ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥1॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰੁ ॥1॥ ਰਹਾਉ ॥

ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥2॥ ਜਬ ਅੰਤਰਿ ਪ੍ਰੀਤਿ ਹਰਿ ਸਿਉ

495

ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥3॥ ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥

ਸੋ ਹਮ ਕਰਹ ਜੁ ਆਪਿ ਕਰਾਏ ॥4॥ ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮ ਨਾਮਿ ਲਿਵ ਲਾਈ ॥5॥1॥7॥ ॥2॥7॥7॥16॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 5 ਚਉਪਦੇ ਘਰੁ 1 ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥1॥ ਮੇਰੇ ਮਾਧਉ ਜੀ ਸਤਿਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮਪਦੁ ਪਾਇਆ ਸੂਕੇ ਕਾਸਟ ਹਰਿਆ ॥1॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥2॥ ਊਡੈ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥3॥ ਸਭਿ ਨਿਧਾਨ ਦਸਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 5 ਚਉਪਦੇ ਘਰੁ 2 ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥

ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥1॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ

॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥1॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ

॥2॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨੁ

496

ਰਾਤੀ ਬਿਨੁ ਸਤਿਗੁਰ ਅੰਧਿਆਰੀ ॥3॥ ਧਾਵਤ ਧਾਵਤ ਸਭ ਜਗਿ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥4॥1॥2॥ ਗੂਜਰੀ ਮਹਲਾ 5 ॥ ਹਰਿ ਧਨੁ ਜਾਪੁ ਹਰਿ ਧਨੁ ਤਾਪੁ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥1॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥1॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥2॥ ਹਰਿ ਧਨਿ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ

ਪਾਈ ਹਾਥਿ ਚਰਿਓ ਹਰਿ ਥੋਕਾ ॥3॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥4॥2॥3॥ ਗੂਜਰੀ ਮਹਲਾ 5 ॥ ਜਿਸੁ ਸਿਮਰਤ ਸਭਿ

ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥1॥

ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ ਕਉ ਹਰਿ ਹਰਿ ਸਦਾ ਭਜਹੁ ਜਗਦੀਸੁ ॥1॥ ਰਹਾਉ ॥

ਸਤਿਗੁਰੁ ਤੁਮ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸੁਰੁ ਰਾਖੀ ਭੋਜਨੁ ਕੀਰਤਨੁ ਨੀਤਿ ॥2॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥3॥ ਭਵਰੁ ਤੁਮ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥4॥3॥4॥ ਗੂਜਰੀ ਮਹਲਾ 5 ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥1॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥1॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭਿ ਤਿਆਗੇ ਜਮ ਪੁਰਿ ਊਠਿ ਸਿਧਾਸ ॥2॥ ਹੋਇ ਅਨਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥3॥

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤਿ

497

ਉਦਾਸੁ ॥4॥4॥5॥ ਗੂਜਰੀ ਮਹਲਾ 5 ॥ ਨਾਮੁ ਨਿਧਾਨੁ ਜਿਨ ਜਨ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ

ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥1॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖੁ ਪਾਇਅਉ ॥1॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭਿ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥2॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤ ਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥3॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥4॥5॥6॥ ਗੂਜਰੀ ਮਹਲਾ 5 ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉਸਾਗਰੁ ਤਰਿਆ ॥1॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ

ਤਿਤੁ ਮਾਨੁ ਮਹਤੁ ਜਸੁ ਘਾਟੈ ॥1॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨਬਾਂਛਤ ਫਲ ਪਾਇਆ ॥2॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥3॥ ਫਿਰਤ ਫਿਰਤ ਤੁਮ੍ਹਰੈ ਦੁਆਰਿ ਆਇਆ ਭੈਭੰਜਨ ਹਰਿਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥4॥6॥7॥

ਗੂਜਰੀ ਮਹਲਾ 5 ਪੰਚਪਦਾ ॥ ਪ੍ਰਥਮੇ ਗਰਭਿ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛ ਹੂ ਜਾਇਆ ॥1॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥1॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ

॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ੍ਹ ਪੇਖਤ ਹੀ ਕਾਲਿ ਗ੍ਰਸਿਆ ॥2॥ ਕਰਿ ਕਰਿ ਅਨਰਥ ਬਿਹਾਝੀ ਸੰਪੈ

ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥3॥ ਹੈਵਰ ਗੈਵਰ ਰਥ

ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥4॥ ਨਾਮੁ ਧਨੁ ਨਾਮੁ ਸੁਖ

ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥5॥7॥8॥

498

ਗੂਜਰੀ ਮਹਲਾ 5 ਤਿਪਦਾ ॥ ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ

॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥1॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ

॥1॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥2॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ

ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥3॥8॥9॥ ਗੂਜਰੀ ਮਹਲਾ 5 ਦੁਪਦੇ ॥ ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥1॥ ਠਾਕੁਰ ਐਸੋ ਨਾਮੁ ਤੁਮ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥1॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰੁ ਦਾਸਰੋ ਮੁਕਤੁ ਭਇਓ ਚੰਮਿਆਰੋ ॥2॥9॥10॥ ਗੂਜਰੀ ਮਹਲਾ 5 ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਕਹਿ ਨ ਸਕਾਹਿ ਗਤਾ ॥1॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥1॥

ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ

॥2॥10॥11॥ ਗੂਜਰੀ ਮਹਲਾ 5 ॥ ਮਤਾ ਮਸੂਰਤਿ ਅਵਰ ਸਿਆਨਪ ਜਨ ਕਉ ਕਛੂ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ ਧਿਆਇਓ ॥1॥ ਪ੍ਰਭ ਕੋ ਭਗਤਿਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ ਬਾਰਿਕ ਕੀ ਨਿਆਈ ਜਨ ਕਉ ਲਾਡੁ ਲਡਾਇਓ ॥1॥ ਰਹਾਉ ॥ ਜਪ ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਰਨਿ ਪਰਿਓ ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥2॥11॥12॥ ਗੂਜਰੀ ਮਹਲਾ 5

॥ ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥1॥ ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥1॥

ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥2॥12॥13॥ ਗੂਜਰੀ ਮਹਲਾ 5 ॥ ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭਿ ਕੀਨੇ ਬਸਿ

499

ਅਪਨਹੀ ॥ ਤੀਨਿ ਦੇਵ ਅਰੁ ਕ੍ਰੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥1॥ ਬਲਵੰਤਿ ਬਿਆਪਿ ਰਹੀ ਸਭ ਮਹੀ ॥

ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥1॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥2॥13॥14॥ ਗੂਜਰੀ ਮਹਲਾ 5 ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ

॥1॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥1॥ ਰਹਾਉ

॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥2॥14॥15॥ ਗੂਜਰੀ ਮਹਲਾ 5 ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ

॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥1॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹਰਾ ਧੋਰਾ ॥1॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹਾਰੇ ਈਹਾ ਊਹਾ ਤੁਮਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥2॥15॥16॥

ਗੂਜਰੀ ਮਹਲਾ 5 ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹੁ ਉਪਦੇਸੁ ਦ੍ਰਿੜਾਵੈ

ਸਹਜਿ ਸਹਜਿ ਗੁਣ ਗਾਈ ॥1॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬ ਹੂੰ ਜਾਈ ॥1॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥2॥16॥17॥ ਗੂਜਰੀ ਮਹਲਾ 5 ॥ ਖਿਨ ਮਹਿ ਥਾਪਿ ਉਥਾਪਨਹਾਰਾ ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥1॥ ਧਿਆਈਐ ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥1॥ ਰਹਾਉ ॥ ਤੁਮਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ ਤੁਮ ਰਾਖਹੁ ਧਾਰਿ ਕਰੀ ॥2॥17॥18 ॥

ਗੂਜਰੀ ਮਹਲਾ 5 ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਧੇਰਾ ਨਾਹੀ ॥1॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥1॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ

500

ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥2॥18॥19॥ ਗੂਜਰੀ ਮਹਲਾ 5 ॥ ਕਰਿ ਕਿਰਪਾ ਅਪਨਾ ਦਰਸੁ ਦੀਜੈ

ਜਸੁ ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥1॥ ਠਾਕੁਰ ਤੁਝ ਬਿਨੁ ਬੀਆ ਨ ਹੋਰੁ ॥ ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥1॥ ਰਹਾਉ ॥ ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥2॥19॥20॥

ਗੂਜਰੀ ਮਹਲਾ 5 ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥1॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥1॥ ਰਹਾਉ ॥ ਸਿਧ ਸਾਧਿਕ ਅਰੁ ਜਖÏ ਕਿੰਨਰ ਨਰ ਰਹੀ ਕੰਠਿ ਉਰਝਾਇ

॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥2॥20॥21॥ ਗੂਜਰੀ ਮਹਲਾ 5 ॥

ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥1॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥1॥ ਰਹਾਉ ॥ ਮੋਹਿ ਸਰਨਿ ਦੀਨ ਦੁਖਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥2॥21॥22॥ ਗੂਜਰੀ ਮਹਲਾ 5 ॥ ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰੁ ॥1॥ ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥1॥ ਰਹਾਉ ॥ ਨਾਨਕ ਸਰਣਿ ਤੁਮ੍ਹਾਰੀ ਕਰਤੇ ਤੂੰ ਪ੍ਰਭੁ ਪ੍ਰਾਨ ਅਧਾਰੁ ॥ ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥2॥22॥23॥

ਗੂਜਰੀ ਮਹਲਾ 5 ॥ ਜਨ ਕੀ ਪੈਜ ਸਵਾਰੀ ਆਪਿ ॥ ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ

ਸਭੁ ਤਾਪੁ ॥1॥ ਰਹਾਉ ॥ ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥1॥ ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥2॥23॥24॥ ਗੂਜਰੀ ਮਹਲਾ 5 ॥ ਕਬ ਹੂ ਹਰਿ ਸਿਉ

501

ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣਨਿਧਿ ਨਾਮੁ ਨ ਗਾਇਓ ॥1॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥1॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖਸਾਗਰ ਨਾਨਕ ਹਰਿ ਸਰਣਾਇਓ ॥2॥24॥25॥ ਗੂਜਰੀ ਮਹਲਾ 5 ॥ ਰਸਨਾ ਰਾਮ ਰਾਮ ਰਵੰਤ

॥ ਛੋਡਿ ਆਨ ਬਿਉਹਾਰ ਮਿਥਿਆ ਭਜੁ ਸਦਾ ਭਗਵੰਤ ॥1॥ ਰਹਾਉ ॥ ਨਾਮੁ ਏਕੁ ਅਧਾਰੁ ਭਗਤਾ ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ ਬਿਬੇਕ ॥1॥ ਕਰਣਕਾਰਣ ਸੰਮ੍ਰਥ

ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿਨਿਧਿ ਲਹੀ ॥2॥25॥26॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 5 ਚਉਪਦੇ ਘਰੁ 4 ॥ ਛਾਡਿ ਸਗਲ ਸਿਆਣਪਾ ਸਾਧ ਸਰਣੀ ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥1॥ ਰੇ ਚਿਤ ਚਰਣ ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ

॥1॥ ਰਹਾਉ ॥ ਮਾਤ ਪਿਤਾ ਸੁਤ ਮੀਤ ਭਾਈ ਤਿਸ ਬਿਨਾ ਨਹੀ ਕੋਇ ॥ ਈਤ ਊਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥2॥ ਕੋਟਿ ਜਤਨ ਉਪਾਵ ਮਿਥਿਆ ਕਛੁ ਨ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ ਹੋਇ ਪ੍ਰਭ ਕੈ ਨਾਮਿ ॥3॥ ਅਗਮ ਦਇਆਲ ਪ੍ਰਭੂ ਊਚਾ ਸਰਣਿ ਸਾਧੂ ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥4॥1॥27॥ ਗੂਜਰੀ ਮਹਲਾ 5 ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥1॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥1॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥2॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥3॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੇ ਆਪਿ ॥

ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥4॥2॥28॥ ਗੂਜਰੀ ਮਹਲਾ 5 ॥ ਗੁਰ ਪ੍ਰਸਾਦੀ ਪ੍ਰਭੁ

502

ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥1॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥1॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮੁ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥2॥ ਸਾਸਿ ਸਾਸਿ ਨ ਬਿਸਰੁ ਕਬ ਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥3॥

ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣਿ ॥4॥3॥29॥ ਗੂਜਰੀ ਮਹਲਾ 5 ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣਕਾਰਣ ਜੋਗੁ ॥1॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥1॥ ਰਹਾਉ ॥ ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨਿ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥2॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾਗਵਣ ॥

ਪ੍ਰਭ ਪ੍ਰੇਮਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥3॥ ਮਿਤ੍ਰ ਪੁਤ੍ਰ ਕਲਤ੍ਰ ਸੁਰਰਿਦ ਤੀਨਿ ਤਾਪ ਜਲੰਤ

॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥4॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣਿ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥5॥4॥30॥ ਗੂਜਰੀ ਮਹਲਾ 5 ਦੁਪਦੇ

॥ ਆਰਾਧਿ ਸ੍ਰੀਧਰ ਸਫਲਮੂਰਤਿ ਕਰਣਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨ ਹੋਤ ਬਿਓਗੁ ॥1॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ ਕਾਟਿ ਜਮਦੂਤ ਫਾਸ ॥1॥ ਰਹਾਉ

॥ ਸਤ੍ਰੁ ਦਹਨ ਹਰਿ ਨਾਮ ਕਹਨ ਅਵਰ ਕਛੁ ਨ ਉਪਾਉ ॥ ਕਰਿ ਅਨੁਗ੍ਰਹੁ ਪ੍ਰਭੂ ਮੇਰੇ ਨਾਨਕ ਨਾਮ ਸੁਆਉ

॥2॥5॥31॥ ਗੂਜਰੀ ਮਹਲਾ 5 ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖਭੰਜਨੁ ਸੁਖਰਾਇ ॥ ਜਾਹਿ ਕਲੇਸ ਮਿਟਹਿਂ

ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥1॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥1॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ

503

॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥2॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨਦਇਆਲਾ

॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥3॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭ ਸਾਥਿ ॥ ਸਰਨਿ ਪਰਿਓ ਨਾਨਕ ਪ੍ਰਭ ਤੁਮਰੀ ਦੇ ਰਾਖਿਓ ਹਰਿ ਹਾਥ ॥4॥6॥32॥ ॥2॥7॥7॥32॥48॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 1 ਅਸਟਪਦੀਆ ਘਰੁ 1 ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਿਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥1॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥1॥ ਰਹਾਉ ॥

ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ

॥2॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ

॥3॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥4॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ

ਗਿਰਹੀ ਜੋਗੀ ॥ 5॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥6॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥7॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸਿ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥8॥1॥ ਗੂਜਰੀ ਮਹਲਾ 1 ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰੁ ॥1॥ ਐ

ਜੀ ਜਪੁ ਤਪੁ ਸੰਜਮੁ ਸਚੁ ਅਧਾਰੁ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥1॥ ਰਹਾਉ

॥ ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰਿ ॥ ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰਿ ॥2॥ ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ

504

ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥3॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੈਂ ਅਪੁਨੈ ਬੀਚਾਰ ॥4॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥5॥ ਸਿਧ

ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥6॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰਿ ॥ ਤਾ ਕਉ ਕਾਲੁ ਨਾਹੀ ਜਮੁ ਜੋਹੈ

ਬੂਝਹਿ ਅੰਤਰਿ ਸਬਦੁ ਬੀਚਾਰ ॥7॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ

॥ ਨਾਨਕੁ ਚਾਤ੍ਰਿਕੁ ਅੰਮ੍ਰਿਤਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥8॥2॥ ਗੂਜਰੀ ਮਹਲਾ 1 ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥1॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥1॥

ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥2॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੋ ਜਨਮਿ ਜਨਮਿ ਵੈਰਾਈ ॥

ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥3॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ

॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥4॥ ਐ ਜੀ ਨਾਮੁ ਦ੍ਰਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥5॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥6॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥7॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥8॥3॥ ਗੂਜਰੀ ਮਹਲਾ 1 ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥1॥ ਭਾਈ ਰੇ

505

ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥1॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥2॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥3॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ ਗੁਰ ਕੀ ਦਾਤਿ ਨ ਭਾਈ

॥4॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥5॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ

॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਿਸੰਗਤਿ ਕੀ ਵਡਿਆਈ ॥6॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥7॥ ਤੂੰ ਵਡਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥8॥4॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 1 ਘਰੁ 4 ਅਸਟਪਦੀ ॥ ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥ 1॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮੁ ਕਰਿ ਕਰਣੀ ॥1॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ

ਹਰਿ ਨਾਮ ਮਨਿ ਰਮਣੰ ॥2॥ ਚਲਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥3॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ

ਸਤਿ ਮਤੀ ਨਾਮ ਤਪੰ ॥4॥ ਇਹੁ ਜਗੁ ਮੋਹ ਹੇਤਿ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦਿ ਰਮਣੰ ॥5॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥6॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥

506

ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥7॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥8॥1॥5॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 3 ਘਰੁ 1 ਅਸਟਪਦੀ ॥ ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥

ਚਿਤੁ ਥਿਰੁ ਰਾਖੈ ਸੋ ਮੁਕਤਿ ਹੋਵੈ ਜੋ ਇਛੀ ਸੋਈ ਫਲੁ ਪਾਈ ॥1॥ ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ

ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥1॥ ਰਹਾਉ ॥ ਆਪਿ ਨਚਾਏ ਸੋ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥2॥ ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੋ ਗਾਵੈ ਮਨਮੁਖਿ ਭਗਤਿ ਨ ਹੋਈ ॥3॥ ਸੁਰਿਨਰ ਵਿਰਤਿ ਪਖਿ ਕਰਮੀ ਨਾਚੇ ਮੁਨਿਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥4॥ ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥5॥ ਜੋ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ ਮਨਾਏ ॥6॥ ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥7॥ ਮਾਇਆ ਕੈ ਅਰਥਿ ਬਹੁਤ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥8॥ ਇਕੁ ਦਮੁ ਸਾਚਾ ਵੀਸਰੈ

ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ ਆਪੇ ਬਖਸੇ ਕਰੇ ਰਜਾਇ ॥9॥ ਸੇਈ ਨਾਚਹਿ ਜੋ ਤੁਧੁ ਭਾਵਹਿ ਜਿ ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ ਕਉ ਨਦਰਿ ਤੁਮਾਰੀ ॥10॥1॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 4 ਘਰੁ 2 ਅਸਟਪਦੀ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮੁ ਅਗੋਚਰੁ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥1॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤਜਲੁ

507

ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥1॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥2॥ ਅਲਖੁ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥3॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲੁ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥4॥

ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥5॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲੁ ਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥6॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥7॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥8॥1॥ ॥5॥1॥1॥7॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 5 ਘਰੁ 2 ਅਸਟਪਦੀਆਂ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥1॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ

ਕਰਤੇ ਪੇਖਿ ਰਹੇ ਬਿਸਮਾ ॥1॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥2॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥

ਗ੍ਰਿਹਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥3॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥4॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨਿ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥5॥ ਨਾਮਨ ਮਹਿ ਤੇਰੋ ਪ੍ਰਭ

ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥6॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ

508

॥7॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਮਹਲਾ 5 ਘਰੁ 4 ॥ ਨਾਥ ਨਰਹਰਿ ਦੀਨਬੰਧਵ ਪਤਿਤਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣਨਿਧਿ

ਸਫਲ ਸੁਆਮੀ ਸੇਵ ॥1॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣਿ ਦਇਆਲ ਕੇਸਵ ਤਾਰਿ ਜਗ ਭਵਸਿੰਧ

॥1॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥2॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦਿ ਮੰਤੁ ॥ ਛੇਦਿ ਅਹੰਬੁਧਿ

ਕਰੁਣਾਮੈ ਚਿੰਤ ਮੇਟਿ ਪੁਰਖ ਅਨੰਤ ॥3॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥

ਦੀਨਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥4॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥5॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖÏ ਸ੍ਰੀਧਰ ਭਏ ਗੁਣ ਮਤਿ ਧੀਰ ॥6॥ ਜੀਵਨਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ

॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥7॥ ਨੇਤ੍ਰ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰੁ ॥ ਅੰਗਿ ਸੰਗਿ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰੁ ॥8॥1॥2॥ ॥5॥1॥1॥2॥9॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਕੀ ਵਾਰ ਸਲੋਕਾ ਨਾਲਿ ਮਹਲਾ 3 ॥ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ ਸਲੋਕ ਮਃ 3 ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੇ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥1॥ ਮਃ 3 ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹੁ ਪਿਆਰੁ ॥ ਨਾਮੁ ਨ ਚੇਤਹਿ ਸਬਦੁ ਨ

509

ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰੁ ॥2॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ

॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸ ਬਿਨੁ ਅਵਰੁ ਨ ਕੋਈ ॥1॥ ਸਲੋਕ ਮਃ 3 ॥ ਸਾਹਿਬੁ ਮੇਰਾ ਸਦਾ ਹੈ ਦਿਸੈ

ਸਬਦੁ ਕਮਾਇ ॥ ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ ਜੋ ਸਭ ਮਹਿ ਰਹੈ

ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥ ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ ਕਉ ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥1॥ ਮਃ 3 ॥ ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨ ਬੁਝਈ ਅੰਧਾ ਕਚੁ ਨਿਕਚੁ ॥2॥ ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥ ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ ਪਾਇਆ ॥2॥ ਸਲੋਕ ਮਃ 3 ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ ਕੈ ਭਾਣੈ ਵਡਿਆਈ ਪਾਵੈ

॥ ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥1॥ ਮਃ 3 ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ ਵਡਿਆਈ ਦੇਵੈ ॥2॥ ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥ ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥3॥ ਸਲੋਕ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥ ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉ ਕਰਿ ਜਾਇ ॥ ਐਸਾ ਸਤਿਗੁਰੁ ਜੇ ਮਿਲੈ

ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥1॥ ਮਃ 3 ॥ ਨਾਨਕ ਮੁਕਤਿ ਦੁਆਰਾ ਅਤਿ ਨੀਕਾ ਨਾਨ੍ਹਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੂਲੁ ਹੈ ਕਿਉ ਕਰਿ ਵਿਚੁ ਦੇ ਜਾਇ ॥ ਸਤਿਗੁਰਿ ਮਿਲਿਐ ਹਉਮੈ

510

ਗਈ ਜੋਤਿ ਰਹੀ ਸਭ ਆਇ ॥ ਇਹੁ ਜੀਉ ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥2॥ ਪਉੜੀ ॥ ਪ੍ਰਭਿ

ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ ॥ ਗਣਤੈ ਪ੍ਰਭੂ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰਿ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭੁ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥4॥ ਸਲੋਕ ਮਃ 3 ॥ ਸਤਿਗੁਰ ਸਿਉ ਚਿਤੁ ਨ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ ਕਿਆ ਜਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੁੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿਗੁਰ ਸਿਉ ਚਿਤੁ ਲਾਇਆ ਤਿਨ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰਿ ਸੋ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ ਅਗਲਾ ਵੰਨੀ ਚੜੈ ਚੜਾਇ

॥1॥ ਮਃ 3 ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੂ ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ ਲਿਵ ਲਾਇ ॥2॥ ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾ ਮਹਲੁ ਘਰੁ ਪਾਇਸੀ ॥ ਸੋ ਪ੍ਰਭੁ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥5॥ ਸਲੋਕ ਮਃ 3 ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹਾ ਮਨਾਇਸੀ ਜਿਨ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥1॥ ਮਃ 3 ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥

ਨਾਨਕ ਸੁਖਿ ਵਸਨਿ ਸੁੋਹਾਗਣੀ ਜਿਨ ਪਿਆਰਾ ਪੁਰਖੁ ਹਰਿਰਾਉ ॥2॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ

ਬੋਲਾਤਾ ॥6॥ ਸਲੋਕ ਮਃ 3 ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ

511

ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨ ਜਾਤੋ ਖਸਮ ਕਾ ਜਿ ਰਹਾ ਸਚਿ ਸਮਾਇ ॥1॥

ਮਃ 3 ॥ ਏਕੋ ਨਿਹਚਲੁ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ

ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨਾ ਨਾਮੁ ਧਨੁ ਖਟਿਆ ਆਇ ॥2॥ ਪਉੜੀ ॥ ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰਗੰਭੀਰਾ ॥ ਸਭੁ ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥ ਗੁਣਵੰਤੀ ਸਾਲਾਹਿਆ ਸਦਾ ਥਿਰੁ ਨਿਹਚਲੁ ਹਰਿ ਪੂਰਾ ॥7॥ ਸਲੋਕ ਮਃ 3 ॥ ਧ੍ਰਿਗੁ ਤਿਨਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥1॥ ਮਃ 3 ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ

ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥2॥ ਪਉੜੀ ॥ ਬਿਨੁ ਬੂਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥ ਸਤਿਗੁਰ ਕੀ ਸੇਵਾ ਨ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ ਉਤਰੈ ਸੁਖੁ ਵਸੈ ਮਨਿ ਆਈ ॥ ਸਦਾ ਸਦਾ ਸਾਲਾਹੀਐ

ਹਿਰਦੈ ਲਿਵ ਲਾਈ ॥8॥ ਸਲੋਕ ਮਃ 3 ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥ ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ

॥ ਅੰਮ੍ਰਿਤੁ ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥1॥ ਮਃ 3 ॥ ਏ ਮਨ ਗੁਰ ਕੀ ਸਿਖ ਸੁਣਿ ਹਰਿ

512

ਪਾਵਹਿ ਗੁਣੀਨਿਧਾਨੁ ॥ ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥2॥ ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥9॥ ਸਲੋਕ ਮਃ 3 ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥

ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥1॥ ਮਃ 3 ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਝੂਠੁ ਬੋਲਾਇ ॥ ਕਪਟਿ ਕੀਤੈ ਹਰਿ ਪੁਰਖੁ ਨ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ

ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ ਸਦਾ ਦੁਖੁ ਪਾਵੈ ਜੰਮੈ ਮਰੈ ਫਿਰਿ ਆਵੈ

ਜਾਇ ॥ ਸਹਸਾ ਮੂਲਿ ਨ ਚੁਕਈ ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ ਗੁਰ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ ਨਾਮੋ ਅੰਤਿ ਛਡਾਇ ॥2॥ ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨ੍ਹੀ ਪਾਇਆ ਜਿਨ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰਿ ਧਾਰਿ ॥10॥ ਸਲੋਕ ਮਃ 3 ॥ ਗੁਰਮੁਖਿ ਧਿਆਨੁ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥1॥

ਮਃ 3 ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੋ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ

513

॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥2॥ ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਊਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨ੍ਹੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥11॥ ਸਲੋਕ ਮਃ 3 ॥ ਕਲਿਜੁਗ ਮਹਿ ਨਾਮੁ ਨਿਧਾਨੁ ਭਗਤੀ ਖਟਿਆ ਹਰਿ ਉਤਮ ਪਦੁ ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ ਅਨਦਿਨੁ ਨਾਮੁ ਧਿਆਇਆ ॥ ਵਿਚੇ ਗ੍ਰਿਹ ਗੁਰ ਬਚਨਿ ਉਦਾਸੀ ਹਉਮੈ ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨ ਜਣੇਦੀ ਮਾਇਆ ॥ ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥1॥ ਮਃ 3 ॥ ਤ੍ਰੈ ਗੁਣ ਮਾਇਆ ਵੇਖਿ ਭੁਲੇ ਜਿਉ ਦੇਖਿ ਦੀਪਕਿ ਪਤੰਗ ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ ਆਣਿ ਚੜਾਇਆ ॥ ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨ੍ਹਾ ਅਹੰਕਾਰੁ ਬਹੁ ਗਰਬੁ ਵਧਾਇਆ

॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨਹਠਿ ਜਨਮੁ ਗਵਾਇਆ ॥ ਏਤੜਿਆ ਵਿਚਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ ਧਿਆਇਆ ॥ ਜਨ ਨਾਨਕ ਕਿਸ ਨੋ ਆਖਿ ਸੁਣਾਈਐ ਜਾ ਕਰਦੇ ਸਭਿ ਕਰਾਇਆ ॥2॥

ਪਉੜੀ ॥ ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ ਕੀ ਸਿਰਕਾਰ ਹੈ ਏਨ੍ਹਾ ਉਪਰਿ ਜਮ ਕਾ ਡੰਡੁ ਕਰਾਰਾ ॥ ਮਨਮੁਖ ਜਮ ਮਗਿ ਪਾਈਅਨਿ ਜਿਨ ਦੂਜਾ ਭਾਉ ਪਿਆਰਾ ॥ ਜਮ ਪੁਰਿ ਬਧੇ ਮਾਰੀਅਨਿ ਕੋ ਸੁਣੈ

ਨ ਪੂਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਗੁਰਮੁਖਿ ਨਿਸਤਾਰਾ ॥12॥ ਸਲੋਕ ਮਃ 3 ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ ਜੋ ਮੋਹਿ ਦੂਜੈ ਚਿਤੁ ਲਾਇਦੇ ਤਿਨਾ ਵਿਆਪਿ ਰਹੀ ਲਪਟਾਇ ॥ ਗੁਰ ਕੈ

ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ ਗੁਰਮੁਖਿ ਪਾਇਆ ਜਾਇ ॥1॥ ਮਃ 3 ॥ ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰੁ

514

ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥2॥ ਪਉੜੀ ॥

ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥13॥ ਸਲੋਕ ਮਃ 3 ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥

ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥1॥ ਮਃ 3 ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥2॥ ਪਉੜੀ ॥ ਬਜਰ ਕਪਾਟ ਕਾਇਆ ਗੜ੍ਹ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥

ਗੁਰ ਸਬਦੀ ਖੋਲ੍ਹਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥

14॥ ਸਲੋਕ ਮਃ 3 ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ ਵਾਹੁ ਕਰਤਿਆ ਸਦਾ ਅਨੰਦੁ ਹੋਵੈ

ਮੇਰੀ ਮਾਇ ॥ ਵਾਹੁ ਵਾਹੁ ਕਰਤਿਆ ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥1॥ ਮਃ 3 ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ

ਲਧੀ ਭਾਲਿ ॥ ਵਾਹੁ ਵਾਹੁ ਸਬਦੇ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥2॥ ਪਉੜੀ ॥ ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹ ਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਾਖਿਆ ਸੇ ਜਨ ਤ੍ਰਿਪਤਾਤਾ

॥15॥ ਸਲੋਕ ਮਃ 3 ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰਗੰਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ

515

ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸੰਬਾਹਿ ॥ ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰਿ ਦੀਆ ਦਿਖਾਇ

॥1॥ ਮਃ 3 ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥2॥ ਪਉੜੀ ॥ ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ

ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥16॥ ਸਲੋਕ ਮਃ 3

॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ ਕਉ ਆਪੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ

ਹਉਮੈ ਵਿਚਹੁ ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ ਕੈ ਸੰਗਿ ਮਿਲਾਇ ॥ ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ ਕਉ ਦੇਉ ॥1॥ ਮਃ 3 ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀਨਿਧਾਨੁ ਹੈ

ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ

ਨਿਤ ਸਭਿ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ

ਨ ਆਵੈ ॥2॥ ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥17॥ ਸਲੋਕ ਮਃ 3 ॥ ਵਾਹੁ ਵਾਹੁ ਬਾਣੀ ਨਿਰੰਕਾਰੁ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮੁ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ

516

ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥1॥ ਮਃ

3 ॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨ੍ਹਾ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ

॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ

ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥2॥ ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰਿ ਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥18॥ ਸਲੋਕ ਮਃ 3 ॥ ਗੂਜਰੀ ਜਾਤਿ ਗਵਾਰਿ ਜਾ ਸਹੁ ਪਾਏ ਆਪਣਾ ॥ ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ

॥ ਜਿਸੁ ਸਤਿਗੁਰੁ ਮਿਲੈ ਤਿਸੁ ਭਉ ਪਵੈ ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ ਜਿਸ ਨੋ ਕ੍ਰਿਪਾ ਕੀਤੀ ਕਰਤਾਰਿ ॥ ਓਹ ਕੁਚਜੀ ਕੁਲਖਣੀ ਜਿ ਪਰਹਰਿ ਛੋਡੀ ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲੁ ਹੋਵੈ ਸਰੀਰੁ

॥ ਅੰਤਰਿ ਪਰਗਾਸੁ ਮਤਿ ਊਤਮ ਹੋਵੈ ਹਰਿ ਜਪਿ ਗੁਣੀਗਹੀਰੁ ॥ ਭੈ ਵਿਚਿ ਬੈਸੈ ਭੈ ਰਹੈ ਭੈ ਵਿਚਿ ਕਮਾਵੈ ਕਾਰ ॥

ਐਥੈ ਸੁਖੁ ਵਡਿਆਈਆ ਦਰਗਹ ਮੋਖਦੁਆਰੁ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰੁ ॥ ਨਾਨਕ ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੇ ਕਰਤਾਰੁ ॥1॥ ਮਃ 3 ॥ ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥2॥ ਪਉੜੀ ॥ ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸੁਰੁ ਬ੍ਰਹਮਾ ਸੇਵਦੇ ਅੰਤੁ ਤਿਨ੍ਹੀ ਨ ਲਹੀਆ

॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗਟੀਆ ॥ ਤਿਥੈ ਸੋਗੁ ਵਿਜੋਗੁ ਨ ਵਿਆਪਈ ਅਸਥਿਰੁ ਜਗਿ ਥੀਆ

॥19॥ ਸਲੋਕ ਮਃ 3 ॥ ਏਹੁ ਸਭੁ ਕਿਛੁ ਆਵਣੁ ਜਾਣੁ ਹੈ ਜੇਤਾ ਹੈ ਆਕਾਰੁ ॥ ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ ਗਣਾਇਦਾ ਸੋ ਮੂਰਖੁ ਗਾਵਾਰੁ ॥1॥ ਮਃ 3 ॥ ਮਨੁ ਕੁੰਚਰੁ ਪੀਲਕੁ ਗੁਰੂ ਗਿਆਨੁ ਕੁੰਡਾ ਜਹ ਖਿੰਚੇ ਤਹ ਜਾਇ ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ ॥2॥ ਪਉੜੀ ॥ ਤਿਸੁ ਆਗੈ

517

ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭਿ ਫਲ ਪਾਇਆ ॥ ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤ ਹਰਿ ਧਨੁ ਨਿਹਚਲਾਇਆ ॥20॥

ਸਲੋਕ ਮਃ 3 ॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥

ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨ ਬਲਿਹਾਰਣੈ ਜਿਨ ਗੁਰਮੁਖਿ ਪਾਇਆ ਮਨ ਮਾਹਿ

॥1॥ ਮਃ 3 ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ

॥2॥ ਪਉੜੀ ॥ ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਈਂ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ

॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥21॥ ਸਲੋਕ ਮਃ 3 ॥ ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ

॥ ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥1॥ ਮਃ 3 ॥ ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥2॥ ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ

॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥22॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਵਾਰ ਸਲੋਕਾ ਨਾਲਿ ਮਹਲਾ 5 ॥ ਸਲੋਕ ਮਃ 5 ॥ ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥ ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥1॥ ਮਃ 5 ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ

॥ ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥

518

ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥2॥ ਪਉੜੀ ॥ ਅਕੁਲੁ ਨਿਰੰਜਨੁ ਪੁਰਖੁ ਅਗਮੁ ਅਪਾਰੀਐ ॥ ਸਚੋ ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥ ਹੁਕਮੇ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭ ਜੀਉ ਤੁਧੁ ਧਿਆਏ ਸੋਇ ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ ਹਉ ਤੁਧੁ ਬਲਿਹਾਰੀਐ ॥1॥ ਸਲੋਕ ਮਃ 5 ॥ ਜਾ ਤੂੰ

ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰ ਮਹਿ ਪਾਹਿ ॥ ਜਾ ਤੂੰ

ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰੁ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥1॥ ਮਃ

5 ॥ ਕਿਤੀ ਬੈਹਨਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥2॥ ਪਉੜੀ

॥ ਤੁਧੁ ਧਿਆਇਨਿ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨਿ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪੈਕਾਂਬਰ ਸੇਖ ਮਸਾਇਕ ਅਉਲੀਏ ॥

ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥2॥ ਸਲੋਕ ਮਃ 5 ॥ ਚੰਗਿਆਈਂ ਆਲਕੁ ਕਰੇ ਬੁਰਿਆਈਂ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੈਰੁ ॥1॥ ਮਃ 5 ॥ ਕਿਤੀਆ ਕੁਢੰਗ ਗੁਝਾ ਥੀਐ ਨ ਹਿਤੁ ॥ ਨਾਨਕ ਤੈ ਸਹਿ ਢਕਿਆ ਮਨ ਮਹਿ ਸਚਾ ਮਿਤੁ ॥2॥ ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥

ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ

ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮਸਾਲੀਐ ॥3॥ ਸਲੋਕ ਮਃ 5 ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥1॥ ਮਃ 5 ॥ ਪਤਿਤ ਪੁਨੀਤ ਅਸੰਖ

ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥2॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰੁ

519

ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥

ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥4॥ ਸਲੋਕ ਮਃ 5 ॥ ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ ॥ ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥1॥ ਮਃ 5 ॥ ਸਿਮਰਤ ਸਿਮਰਤ ਪ੍ਰਭੁ ਆਪਣਾ ਸਭਿ ਫਲ ਪਾਏ ਆਹਿ ॥ ਨਾਨਕ ਨਾਮੁ ਅਰਾਧਿਆ ਗੁਰਿ ਪੂਰੈ ਦੀਆ ਮਿਲਾਇ ॥2॥ ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥5॥ ਸਲੋਕ ਮਃ 5 ॥

ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ ਨੀਤ ॥ ਹਰਿ ਕੀਰਤਨ ਕਾ ਆਹਰੋ ਹਰਿ ਦੇਹੁ ਨਾਨਕ ਕੇ ਮੀਤ

॥1॥ ਮਃ 5 ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥ ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥2॥ ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥

ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥6॥ ਸਲੋਕ ਮਃ 5 ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥1॥ ਮਃ 5 ॥ ਬਨਿ ਭੀਹਾਵਲੈ

ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਂਮਾ ॥2॥

ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ

520

ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥7॥ ਸਲੋਕ ਮਃ 5 ॥ ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ

॥ ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨ ਜਾਣਾ ਤੇਰੀ ॥1॥ ਮਃ 5 ॥ ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨ ਡਿਠਮੁ ਕੋਈ ॥ ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨ ਸਕੈ ਕੋਈ ॥2॥ ਪਉੜੀ ॥ ਹੋਵੈ ਸੁਖੁ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ ਹੋਵੈ ਆਸ ਨਾਇ ਮਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥8॥

ਸਲੋਕ ਮਃ 5 ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥1॥ ਮਃ 5 ॥ ਜਿਨ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥2॥ ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥

ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲ੍ਹਨਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥9॥ ਸਲੋਕ ਮਃ 5 ॥ ਬਾਰਿ ਵਿਡਾਨੜੈ ਹੁੰਮਸ ਧੁੰਮਸ ਕੂਕਾ ਪਈਆ ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ ॥1॥ ਮਃ 5 ॥ ਸਚੀ ਬੈਸਕ ਤਿਨਾ ਸੰਗਿ ਜਿਨ ਸੰਗਿ ਜਪੀਐ ਨਾਉ ॥ ਤਿਨ ਸੰਗਿ ਸੰਗੁ ਨ ਕੀਚਈ ਨਾਨਕ ਜਿਨਾ ਆਪਣਾ ਸੁਆਉ ॥2॥ ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ

॥ ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥ ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥ ਹੁਕਮੈ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥10॥

ਸਲੋਕ ਮਃ 5 ॥ ਵਿਛੋਹੇ ਜੰਬੂਰ ਖਵੇ ਨ ਵੰਞਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥1॥

521

ਮਃ 5 ॥ ਜਿਮੀ ਵਸੰਦੀ ਪਾਣੀਐ ਈਧਣਿ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਢਲਿ ਹਭੁ ਕੋ ॥2॥

ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੇ ॥ ਸੋਈ ਵਰਤੈ ਜਗਿ ਜਿ ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥ ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੇਇ ਲੇਹਿ ॥ ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ ਨਾਮੁ ਧਿਆਈਐ ॥11॥ ਸਲੋਕ ਮਃ 5 ॥ ਕੜਛੀਆ ਫਿਰੰਨਿ ਸੁਆਉ ਨ ਜਾਣਨਿ ਸੁਞੀਆ ॥

ਸੇਈ ਮੁਖ ਦਿਸੰਨਿ ਨਾਨਕ ਰਤੇ ਪ੍ਰੇਮ ਰਸਿ ॥1॥ ਮਃ 5 ॥ ਖੋਜੀ ਲਧਮੁ ਖੋਜੁ ਛਡੀਆ ਉਜਾੜਿ ॥ ਤੈ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥2॥ ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖੁ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ

॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨਿ ਸਭਿ ਨਿਧਾਨ ਸਾਹਿਬਿ ਤੁਠਿਆ ॥12॥ ਸਲੋਕ ਮਃ 5 ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥1॥ ਮਃ

5 ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥2॥ ਪਉੜੀ

॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੋ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ ॥ ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨ ਸੰਤੋਖਿ ਧ੍ਰਾਪਿ

॥ ਵਡੀ ਹੂੰ ਵਡਾ ਅਪਾਰ ਖਸਮੁ ਜਿਸੁ ਲੇਪੁ ਨ ਪੁੰਨਿ ਪਾਪਿ ॥13॥ ਸਲੋਕ ਮਃ 5 ॥ ਜਾ ਕਉ ਭਏ ਕ੍ਰਿਪਾਲ ਪ੍ਰਭ

ਹਰਿ ਹਰਿ ਸੇਈ ਜਪਾਤ ॥ ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤਿ ॥1॥ ਮਃ 5 ॥ ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥ ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥2॥ ਪਉੜੀ

॥ ਭਗਤਾ ਕਾ ਬੋਲਿਆ ਪਰਵਾਣੁ ਹੈ ਦਰਗਹ ਪਵੈ ਥਾਇ ॥ ਭਗਤਾ ਤੇਰੀ ਟੇਕ ਰਤੇ ਸਚਿ ਨਾਇ ॥ ਜਿਸ ਨੋ

522

ਹੋਇ ਕ੍ਰਿਪਾਲੁ ਤਿਸ ਕਾ ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨ੍ਹਾ ਮਿਹਰ ਪਾਇ ॥ ਦੂਖੁ ਦਰਦੁ ਵਡ ਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥ ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਵਤ ਅੰਮ੍ਰਿਤਨਾਮੁ ਜਨ ਨਾਮੇ ਰਹੇ ਅਘਾਇ ॥14॥ ਸਲੋਕ ਮਃ 5 ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ

ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥1॥ ਮਃ 5 ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥2॥ ਪਉੜੀ ॥ ਸੂਰਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ ਹਾਠ ਪੰਚਾ ਜੋੜੀਐ ॥ ਦਸ ਨਾਰੀ ਅਉਧੂਤ ਦੇਨਿ ਚਮੋੜੀਐ ॥ ਜਿਣਿ ਜਿਣਿ ਲੈਨਿ ਰਲਾਇ ਏਹੋ ਏਨਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ ਨ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥ ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ ਰਹਾ ਕਰ ਜੋੜੀਐ

॥15॥ ਸਲੋਕ ਮਃ 5 ॥ ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ ਕੋਟਿ ਕਲੇਸਾ ਊਪਜਹਿ ਨਾਨਕ ਬਿਸਰੈ ਨਾਉ ॥1॥ ਮਃ 5 ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ ॥ ਹਸੰਦਿਆ ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥2॥ ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ

ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥16॥ ਸਲੋਕ ਮਃ

5 ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ

॥1॥ ਮਃ 5 ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲੁ ਸਾਧੂ ਸੰਗੁ ॥ ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥2॥ ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥

ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ

523

ਤੁਧੁ ਤੂੰ ਰਖਣਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥17॥ ਸਲੋਕ ਮਃ 5 ॥ ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ ॥ ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥1॥ ਮਃ 5 ॥ ਖਾਂਦਿਆ ਖਾਂਦਿਆ ਮੁਹੁ ਘਠਾ ਪੈਨੰਦਿਆ ਸਭੁ ਅੰਗੁ ॥ ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੋ ਰੰਗੁ ॥2॥

ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੇ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹੀ ਪਛਾਤਾ ਹੁਕਮੁ ਤਿਨ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥18॥ ਸਲੋਕ ਮਃ 5 ॥ ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕੁ ॥ ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਾਪਾਕ ॥1॥ ਮਃ 5 ॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ

॥ ਜਨਮੁ ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥2॥ ਪਉੜੀ ॥ ਆਦਿ ਜੁਗਾਦੀ ਆਪਿ ਰਖਣਵਾਲਿਆ ॥ ਸਚੁ ਨਾਮੁ ਕਰਤਾਰੁ ਸਚੁ ਪਸਾਰਿਆ ॥ ਊਣਾ ਕਹੀ ਨ ਹੋਇ ਘਟੇ ਘਟਿ ਸਾਰਿਆ ॥ ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨ ਮਨਿ ਵੁਠਾ ਆਪਿ ਸੇ ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮ੍ਹਾਲਿਆ ॥19॥ ਸਲੋਕ ਮਃ 5 ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥ ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥ ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥1॥ ਮਃ 5 ॥ ਤਿਸ ਨੋ ਮਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥ ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ

॥2॥ ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ

524

ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥ ਕੰਠਿ

ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥20॥ ਸਲੋਕ ਮਃ 5 ॥ ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ

॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥1॥ ਮਃ 5 ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ

ਨਾਉ ॥ ਨਾਨਕ ਅਨਦਿਨੁ ਬਿਲਪਤੇ ਜਿਉ ਸੁੰਞੈ ਘਰਿ ਕਾਉ ॥2॥ ਪਉੜੀ ॥ ਸਿਮਰਿ ਸਿਮਰਿ ਦਾਤਾਰੁ ਮਨੋਰਥ

ਪੂਰਿਆ ॥ ਇਛ ਪੁੰਨੀ ਮਨਿ ਆਸ ਗਏ ਵਿਸੂਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੋ ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ ਆਨੰਦ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ

॥ ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ ਸਮਾਇਆ ॥21॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੂਜਰੀ ਭਗਤਾ ਕੀ ਬਾਣੀ ॥ ਸ੍ਰੀ ਕਬੀਰ ਜੀਉ ਕੇ ਚਉਪਦੇ ਘਰੁ 2 ਦੂਜਾ ॥ ਚਾਰਿ ਪਾਵ ਦੁਇ ਸਿੰਗ ਗੁੰਗ ਮੁਖੁ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡੁ ਲੁਕਈਹੈ ॥1॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥1॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟੁ ਅਘਈਹੈ ॥ ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥2॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥3॥ ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤੁ ਕਬੀਰੁ ਰਾਮ ਨਾਮ ਬਿਨੁ ਮੂਡੁ ਧੁਨੇ ਪਛੁਤਈਹੈ

॥4॥1॥ ਗੂਜਰੀ ਕਬੀਰ ਜੀਉ ਘਰੁ 3 ॥ ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ

॥1॥ ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰਿ ॥ ਹਰਿ ਕਾ ਨਾਮੁ ਲਿਖਿ ਲੀਓ ਸਰੀਰਿ ॥1॥ ਰਹਾਉ ॥ ਜਬ ਲਗੁ ਤਾਗਾ ਬਾਹਉ ਬੇਹੀ ॥ ਤਬ ਲਗੁ ਬਿਸਰੈ ਰਾਮੁ ਸਨੇਹੀ ॥2॥ ਓਛੀ ਮਤਿ ਮੇਰੀ ਜਾਤਿ ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ ॥3॥ ਕਹਤ ਕਬੀਰੁ ਸੁਨਹੁ ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥4॥2॥

525

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ 1 ॥ ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥1॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨੁ ਜਾਨੁ ॥1॥

ਰਹਾਉ ॥ ਸਭ ਤੈ ਉਪਾਈ ਭਰਮਿ ਭੁਲਾਈ ॥ ਜਿਸੁ ਤੂੰ ਦੇਵਹਿ ਤਿਸਹਿ ਬੁਝਾਈ ॥2॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥3॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰਿ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥4॥1॥ ਗੂਜਰੀ ਨਾਮਦੇਵ ਜੀ ॥ ਮਲੈ ਨ ਲਾਛੈ ਪਾਰਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ ਕਿਨੈ ਨ ਪੇਖਿਓ ਕਵਨੈ

ਜਾਣੈ ਰੀ ਬਾਈ ॥1॥ ਕਉਣੁ ਕਹੈ ਕਿਨਿ ਬੂਝੀਐ ਰਮਈਆ ਆਕੁਲੁ ਰੀ ਬਾਈ ॥1॥ ਰਹਾਉ ॥ ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥2॥

ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠੁਲੋ ਜਿਨਿ ਤੀਨੈ ਜਰਿਆ ॥3॥2॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਰਵਿਦਾਸ ਜੀ ਕਾ ਪੰਚਪਦਾ ਘਰੁ 3 ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥1॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥1॥

ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥2॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥3॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥4॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥5॥1॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ 1 ॥ ਅੰਤਰੁ ਮਲਿ ਨਿਰਮਲੁ ਨਹੀ ਕੀਨਾ ਬਾਹਰਿ ਭੇਖ ਉਦਾਸੀ ॥ ਹਿਰਦੈ

526

ਕਮਲੁ ਘਟਿ ਬ੍ਰਹਮੁ ਨ ਚੀਨਾ ਕਾਹੇ ਭਇਆ ਸੰਨਿਆਸੀ ॥1॥ ਭਰਮੇ ਭੂਲੀ ਰੇ ਜੈ ਚੰਦਾ ॥ ਨਹੀ ਨਹੀ ਚੀਨਿਆ ਪਰਮਾਨੰਦਾ ॥1॥ ਰਹਾਉ ॥ ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥

ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥2॥ ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥ ਲਖ ਚਉਰਾਸੀਹ ਜਿਨ੍ਹਿ ਉਪਾਈ ਸੋ ਸਿਮਰਹੁ ਨਿਰਬਾਣੀ ॥3॥ ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ

॥4॥1॥ ਗੂਜਰੀ ਤ੍ਰਿਲੋਚਨ ਜੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥1॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥1॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥2॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥3॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥4॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੈ ਰਿਦੈ ਬਸੈ ॥5॥2॥

ੴ ਸਤਿ ਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਜੈਦੇਵ ਜੀਉ ਕਾ ਪੰਚਪਦਾ ਘਰੁ 4 ॥ ਪਰਮਾਦਿ ਪੁਰਖ ਮਨੋਪਿਮੰ ਸਤਿ ਆਦਿ ਭਾਵ ਰਤੰ ॥

ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥1॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥1॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬਿÏਅੰ ਪਰਮੰ ਪ੍ਰਸੰਨਮਿਦੰ ॥2॥ ਲੋਭਾਦਿ ਦ੍ਰਿਸਟਿ ਪਰਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥3॥ ਹਰਿ ਭਗਤਿ ਨਿਜ ਨਿਹਕੇਵਲਾ ਰਿਦਿ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥4॥ ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥5॥1॥

527

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 4 ਦੁਪਦੇ ਘਰੁ 1 ॥ ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥1॥ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮਿ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰਿ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥1॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥2॥1॥ ਦੇਵਗੰਧਾਰੀ ਮਹਲਾ 4 ॥ ਮੇਰੋ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥1॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ

॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥1॥ ਏਕੋ ਪ੍ਰਿਉ ਸਖੀਆ ਸਭਿ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥2॥2॥

ਦੇਵਗੰਧਾਰੀ ਮਹਲਾ 4 ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਰਾਤੀ ਹਰਿ ਪ੍ਰੇਮਿ ਭੀਨੀ ਚੋਲੀਐ ॥1॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥

ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥1॥ ਸਤਿਗੁਰੁ ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨੁ ਨਾਨਕੁ ਪਾਇਆ ਹਰਿ ਲਾਧਾ ਦੇਹ ਟੋਲੀਐ ॥2॥3॥ ਦੇਵਗੰਧਾਰੀ ਮਹਲਾ 4 ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ

528

॥1॥ ਰਹਾਉ ॥ ਲੋਕਨ ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ ਕਹਉ ਹਮ ਤਨੁ ਦੀਓ ਹੈ ਢਾਰਿ ॥1॥ ਜੋ ਆਵਤ ਸਰਣਿ ਠਾਕੁਰ ਪ੍ਰਭ ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ ਜੀਉ ਰਾਖਹੁ ਲਾਜ ਮੁਰਾਰਿ ॥2॥4॥ ਦੇਵਗੰਧਾਰੀ ਮਹਲਾ 4 ॥ ਹਰਿ ਗੁਣ ਗਾਵੈ

ਹਉ ਤਿਸੁ ਬਲਿਹਾਰੀ ॥ ਦੇਖਿ ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥1॥ ਰਹਾਉ ॥

ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੂਠਾਰੀ ॥ ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥1॥ ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ

॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮ੍ਹਾਰੀ ॥2॥5॥ ਦੇਵਗੰਧਾਰੀ ਮਹਲਾ 4 ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੈ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ

॥1॥ ਰਹਾਉ ॥ ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥1॥ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਟਕੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਟਕੀ ॥2॥6॥ ਛਕਾ 1 ॥

ੴ ਸਤਿ ਗੁਰ ਪ੍ਰਸਾਦਿ ॥

ਦੇਵਗੰਧਾਰੀ ਮਹਲਾ 5 ਘਰੁ 2 ॥ ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥1॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥1॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤ ਹੂ ਪਾਈਐ

॥ ਸੁਖਦਾਤੇ ਦੁਖਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥2॥1॥ ਦੇਵਗੰਧਾਰੀ ਮਹਲਾ 5 ॥ ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥1॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬ ਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥1॥ ਕੋਇ ਨ ਮੇਟੈ

ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥2॥2॥

529

ਦੇਵਗੰਧਾਰੀ ਮਹਲਾ 5 ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥1॥ ਰਹਾਉ ॥ ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥ ਨਿਮਖ ਨ ਬਿਸਰਉ ਹੀਐ

ਮੋਰੇ ਤੇ ਬਿਸਰਤ ਜਾਈ ਹਉ ਮਰਤ ॥1॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥

ਨਿਰਗੁਨਿ ਕੁਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥2॥3॥ ਦੇਵਗੰਧਾਰੀ ਮਹਲਾ 5 ॥ ਮਨ ਹਰਿ ਕੀਰਤਿ ਕਰਿ ਸਦ ਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭ ਹੂੰ ॥1॥ ਰਹਾਉ ॥ ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬ ਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬ ਹੂੰ

॥1॥ ਸੁਖੁ ਪਾਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੂਏ ਪ੍ਰਭ ਜਬ ਹੂ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧਸੰਗਿ ਤਜਿ ਲਬ ਹੂੰ ॥2॥4॥ ਦੇਵਗੰਧਾਰੀ ਮਹਲਾ 5 ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨ੍ਹਾ ਹੋਇ ਗਰੀਬੁ ਬੁਲਾਵਉ ॥1॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ

॥ ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥1॥ ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥2॥5॥ ਦੇਵਗੰਧਾਰੀ ਮਹਲਾ 5 ॥ ਪ੍ਰਭ

ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥1॥ ਰਹਾਉ ॥

ਕੋਟਿ ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੂਖੁ ਉਤਾਰਿਓ ॥ ਨਾਮੁ ਜਪਤ ਮਹਾ ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ

॥1॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ ਨਾਨਕ ਆਪਿ ਉਧਾਰਿਓ ॥2॥6॥ ਦੇਵਗੰਧਾਰੀ ਮਹਲਾ 5 ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥1॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅੰਧੇਰਾ ਲਹੀ ॥1॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥2॥7॥ ਦੇਵਗੰਧਾਰੀ ਮਹਲਾ 5 ॥ ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥ ਗੁਰ ਪ੍ਰਸਾਦਿ ਕਾਹੂ ਜਾਤੇ ॥1॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲੁ ਨ ਖਾਤੇ ॥ ਰੰਗਿ ਤੁਮਾਰੈ ਲਾਲ

530

ਭਏ ਹੈ ਰਾਮ ਨਾਮ ਰਸਿ ਮਾਤੇ ॥1॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥2॥8॥ ਦੇਵਗੰਧਾਰੀ ਮਹਲਾ 5 ॥ ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥ ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥1॥ ਰਹਾਉ ॥ ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥ ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥1॥ ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥ 2॥9॥ ਦੇਵਗੰਧਾਰੀ ਮਹਲਾ 5 ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥1॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥

ਤਿਨਾ ਪਰਾਪਤਿ ਏਹੁ ਨਿਧਾਨਾ ਜਿਨ ਕੈ ਕਰਮਿ ਲਿਖਾਹਾ ॥1॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥

ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨ ਹਰਿ ਹਰਿ ਨਾਮੁ ਵਿਸਾਹਾ ॥2॥10॥ ਦੇਵਗੰਧਾਰੀ ਮਹਲਾ 5 ॥ ਮਨ ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥1॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ

ਗਵਾਰਾ ॥1॥ ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥2॥11॥ ਦੇਵਗੰਧਾਰੀ ਮਹਲਾ 5 ॥ ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥1॥ ਰਹਾਉ ॥ ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥

ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥1॥ ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥2॥12॥ ਛਕੇ 2 ॥ ਦੇਵਗੰਧਾਰੀ ਮਹਲਾ 5 ॥ ਮਨ ਗੁਰ ਮਿਲਿ ਨਾਮੁ ਅਰਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥1॥

ਰਹਾਉ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥1॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ

531

ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥2॥13॥ ਦੇਵਗੰਧਾਰੀ ਮਹਲਾ 5 ॥ ਮਾਈ ਜੋ ਪ੍ਰਭ ਕੇ ਗੁਨ ਗਾਵੈ

॥ ਸਫਲੁ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮਿ ਲਿਵ ਲਾਵੈ ॥1॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥1॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥2॥14॥

ਦੇਵਗੰਧਾਰੀ ਮਹਲਾ 5 ॥ ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ ਬੂਝੈ ਕਬ ਹੂ ਚਲਨਾ ਬਿਕਲੁ ਭਇਓ

ਸੰਗਿ ਮਾਇਓ ॥1॥ ਰਹਾਉ ॥ ਕੁਸਮ ਰੰਗ ਸੰਗਿ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭੁ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥1॥ ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥

ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥2॥15॥ ਦੇਵਗੰਧਾਰੀ ਮਹਲਾ 5 ॥ ਸਰਬ ਸੁਖਾ ਗੁਰ ਚਰਨਾ ॥ ਕਲਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥1॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ ਪਰਗਾਸਾ ਬਹੁਰਿ ਨ ਗਰਭੈ ਪਰਨਾ ॥1॥ ਸਫਲਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ

॥2॥16॥ ਦੇਵਗੰਧਾਰੀ ਮਹਲਾ 5 ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ

ਸੂਖ ਸਹਜ ਸਿਧਿ ਲਹੀਐ ॥1॥ ਰਹਾਉ ॥ ਮਾਨੁ ਤਿਆਗਿ ਗੁਰ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥

ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥1॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥2॥17॥ ਦੇਵਗੰਧਾਰੀ ਮਹਲਾ 5 ॥ ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥1॥ ਰਹਾਉ

॥ ਜਨਮ ਜਨਮ ਕੇ ਕਿਲਬਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ ਗੋਬਿੰਦ ਲਾਗੋ ਸਹਜਿ ਧਿਆਨਾ ॥1॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਬੰਧਨ ਤੋਰਿ ਨਿਰਾਰੇ ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ ਦਾਸ ਬਲਿਹਾਰੇ ॥2॥18॥ ਛਕੇ 3 ॥ ਦੇਵਗੰਧਾਰੀ ਮਹਲਾ 5 ॥ ਮਾਈ ਪ੍ਰਭ ਕੇ ਚਰਨ

532

ਨਿਹਾਰਉ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥1॥ ਰਹਾਉ ॥ ਸਾਧੂ ਧੂਰਿ ਲਾਈ ਮੁਖਿ

ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖੁ ਧਾਰਉ ॥1॥

ਗੁਨ ਗਾਵਤ ਠਾਕੁਰ ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮ ਨਿਧਾਨੁ ਨਾਨਕ ਦਾਨੁ ਪਾਵਉ ਕੰਠਿ ਲਾਇ ਉਰਿ ਧਾਰਉ ॥2॥19॥ ਦੇਵਗੰਧਾਰੀ ਮਹਲਾ 5 ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥ ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥1॥ ਰਹਾਉ ॥ ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ

॥ ਦੀਨਾ ਨਾਥ ਪ੍ਰਾਨਪਤਿ ਪੂਰਨ ਭਵਜਲੁ ਉਧਰਨਹਾਰਾ ॥1॥ ਆਦਿ ਜੁਗਾਦਿ ਭਗਤ ਜਨ ਸੇਵਕ ਤਾਕੀ ਬਿਖੈ

ਅਧਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕੁ ਪਰਮੇਸੁਰੁ ਦੇਵਨਹਾਰਾ ॥2॥20॥ ਦੇਵਗੰਧਾਰੀ ਮਹਲਾ 5 ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤ ਹੂ ਜਾਤਾ ॥1॥

ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ

ਧੂਰੀ ਨਾਤਾ ॥1॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ

ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥2॥21॥ ਦੇਵਗੰਧਾਰੀ ਮਹਲਾ 5 ॥ ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥1॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤਿਸੰਗਤਿ ਕਿਸੁ ਆਗੈ ਜਾਇ ਰੂਆਈਐ ॥1॥

ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥2॥22॥ ਦੇਵਗੰਧਾਰੀ ਮਹਲਾ 5 ॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥1॥ ਰਹਾਉ ॥ ਦੁਇ ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥1॥ ਵਰ ਨਾਰੀ ਮਿਲਿ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੋ ਸਭਨਾ ਕਰੇ ਉਧਾਰੁ ॥2॥23॥

533

ਦੇਵਗੰਧਾਰੀ ਮਹਲਾ 5 ॥ ਅਪੁਨੇ ਸਤਿਗੁਰ ਪਹਿ ਬਿਨਉ ਕਹਿਆ ॥ ਭਏ ਕ੍ਰਿਪਾਲ ਦਇਆਲ ਦੁਖਭੰਜਨ ਮੇਰਾ ਸਗਲ ਅੰਦੇਸਰਾ ਗਇਆ ॥1॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥

ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥1॥ ਪਰਉਪਕਾਰੀ ਸਰਬ ਸਧਾਰੀ ਸਫਲੁ ਦਰਸਨੁ ਸਹਜਇਆ ॥ ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰਿ ਧਰਿਆ ॥2॥24॥ ਦੇਵਗੰਧਾਰੀ ਮਹਲਾ 5 ॥ ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥1॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ

॥ ਆਗੈ ਪਾਛੈ ਅੰਤੀ ਵਾਰੇ ॥1॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮ੍ਹਾਰਿ ਮੇਰਾ ਮਨੁ ਸਧਾਰੇ ॥2॥ ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ ਸਾਧ ਦਰਸਾਰੇ ॥3॥ ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ

ਮੇਰੇ ਕਰਨੈਹਾਰੇ ॥4॥25॥ ਦੇਵਗੰਧਾਰੀ ਮਹਲਾ 5 ॥ ਪ੍ਰਭ ਇਹੈ ਮਨੋਰਥੁ ਮੇਰਾ ॥ ਕ੍ਰਿਪਾਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥1॥ ਰਹਾਉ ॥ ਪ੍ਰਾਤਹਕਾਲਿ ਲਾਗਉ ਜਨ ਚਰਨੀ ਨਿਸਿ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥1॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥2॥26॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 5 ਘਰੁ 3 ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥1॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤ ਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥1॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣਝੁਣ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹਿ ਪ੍ਰਿਅ ਥੀਤੇ ਸਦ ਥਾਏ ॥2॥1॥27॥ ਦੇਵਗੰਧਾਰੀ ਮਹਲਾ 5 ॥ ਦਰਸਨ ਨਾਮ ਕਉ ਮਨੁ ਆਛੈ ॥

ਭ੍ਰਮਿ ਆਇਓ ਹੈ ਸਗਲ ਥਾਨ ਰੇ ਆਇ ਪਰਿਓ ਸੰਤ ਪਾਛੈ ॥1॥ ਰਹਾਉ ॥ ਕਿਸੁ ਹਉ ਸੇਵੀ ਕਿਸੁ ਆਰਾਧੀ ਜੋ ਦ੍ਰਿਸਟੈ

534

ਸੋ ਗਾਛੈ ॥ ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥1॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰ ਮਾਇਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥2॥2॥28॥ ਦੇਵਗੰਧਾਰੀ ਮਹਲਾ 5 ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥1॥ ਰਹਾਉ

॥ ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥1॥ ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥2॥3॥29॥ ਦੇਵਗੰਧਾਰੀ ਮਹਲਾ 5 ॥ ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥ ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਮਿ ਨਹੀ ਮਾਰਿਓ ॥1॥ ਰਹਾਉ ॥ ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥ ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥1॥ ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥2॥4॥30॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 5 ਘਰੁ 4 ॥ ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥1॥ ਰਹਾਉ ॥ ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥1॥ ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥2॥ ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇਧਾਰੁ ॥3॥ ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰਿ ॥4॥1॥31॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 5 ਘਰੁ 5 ॥ ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥ ਆਨ ਨ ਸਮਸਰਿ ਕੋਊ ਲਾਗੈ ਢੂਢਿ

ਰਹੇ ਹਮ ਮੂਚਾ ॥1॥ ਰਹਾਉ ॥ ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ

ਕਤ ਪਾਈਐ ਮਨ ਰੂਚਾ ॥1॥ ਖੋਜ ਅਸੰਖਾ ਅਨਿਕਤ ਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰਿ

535

ਮਿਲਿ ਸਾਧੂ ਰਸੁ ਭੂੰਚਾ ॥2॥1॥32॥ ਦੇਵਗੰਧਾਰੀ ਮਹਲਾ 5 ॥ ਮੈ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਊ ॥

ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਊ ॥1॥ ਰਹਾਉ ॥ ਅਗਮੁ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਊ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤ ਭਏ ਸੇਵਤੋਊ ॥1॥ ਗੁਰਿ ਸਬਦੁ ਦ੍ਰਿੜਾਇਆ ਪਰਮਪਦੁ ਪਾਇਆ ਦੁਤੀਆ ਗਏ ਸੁਖੁ ਹੋਊ ॥ ਕਹੁ ਨਾਨਕ ਭਵਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਊ ॥2॥2॥33॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 5 ਘਰੁ 6 ॥ ਏਕੈ ਰੇ ਹਰਿ ਏਕੈ ਜਾਨਿ ॥ ਏਕੈ ਰੇ ਗੁਰਮੁਖਿ ਜਾਨਿ ॥1॥ ਰਹਾਉ

॥ ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸ੍ਰਬ ਥਾਨ ॥1॥ ਜਿਉ ਬੈਸੰਤਰੁ ਕਾਸਟ ਮਝਾਰਿ ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੋ ਹਰਿ ਜੀ ਕੋ ਦੁਆਰੁ ॥ ਮਿਲਿ ਸੰਗਤਿ ਤਜਿ ਅਭਿਮਾਨੁ ਕਹੁ ਨਾਨਕ ਪਾਏ ਹੈ ਪਰਮਨਿਧਾਨੁ ॥2॥1॥34॥ ਦੇਵਗੰਧਾਰੀ ਮਹਲਾ 5 ॥ ਜਾਨੀ ਨ ਜਾਈ ਤਾ ਕੀ ਗਾਤਿ ॥1॥ ਰਹਾਉ ॥ ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥1॥ ਗਣ ਗੰਧਰਬ ਸਿਧ ਅਰੁ ਸਾਧਿਕ ॥ ਸੁਰਿਨਰ ਦੇਵ ਬ੍ਰਹਮ ਬ੍ਰਹਮਾਦਿਕ ॥ ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮੁ ਅਗਮੁ ਠਾਕੁਰੁ ਆਗਾਧਿ ॥ ਗੁਨ ਬੇਅੰਤ ਬੇਅੰਤ ਭਨੁ ਨਾਨਕੁ ਕਹਨੁ ਨ ਜਾਈ ਪਰੈ ਪਰਾਤਿ ॥2॥2॥35॥

ਦੇਵਗੰਧਾਰੀ ਮਹਲਾ 5 ॥ ਧਿਆਏ ਗਾਏ ਕਰਨੈਹਾਰੁ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕੁ ਸਮ੍ਹਾਰਿ ॥1॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ ਤਤ ਸਾਥੇ ॥ ਚਰਨ ਕਮਲ ਮੇਰੇ ਪ੍ਰਾਨ ਅਧਾਰ ॥1॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੇਰਾ ॥ ਤਾ ਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥2॥3॥36॥ ਦੇਵਗੰਧਾਰੀ ਮਹਲਾ 5 ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੇ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥1॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥1॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾਨਿਧਿ ਮੇਰਾ

536

ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸੁ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥2॥4॥37॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 5 ਘਰੁ 7 ॥ ਸਭ ਦਿਨ ਕੇ ਸਮਰਥ ਪੰਥ ਬਿਠੁਲੇ ਹਉ ਬਲਿ ਬਲਿ ਜਾਉ

॥1॥ ਰਹਾਉ ॥ ਗਾਵਨ ਭਾਵਨ ਸੰਤਨ ਤੋਰੈ ਚਰਨ ਉਵਾ ਕੈ ਪਾਉ ॥ ਜਾਸਨ ਬਾਸਨ ਸਹਜ ਕੇਲ ਕਰੁਣਾਮੈ ਏਕ ਅਨੰਤ ਅਨੂਪੈ ਠਾਉ ॥1॥ ਰਿਧਿ ਸਿਧਿ ਨਿਧਿ ਕਰਤਲ ਜਗਜੀਵਨ ਸ੍ਰਬ ਨਾਥ

ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ ਜਸੁ ਜੀਵਾਉ ॥2॥1॥38॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ 9 ਦੁਪਦੇ ॥ ਯਹ ਮਨੁ ਨੈਕ ਨਹਿ ਕਹਿਓ ਕਰੈ ॥ ਸੀਖ ਸਿਖਾਇ ਰਹਿਓ ਅਪਨੀ ਸੀ ਦੁਰਮਤਿ ਤੇ ਨ ਟਰੈ ॥1॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥1॥ ਸੁਆਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ ਰਾਮ ਨਾਮੁ ਨਿਤ ਜਾ ਤੇ ਕਾਜੁ ਸਰੈ ॥2॥1॥ ਦੇਵਗੰਧਾਰੀ ਮਹਲਾ 9 ॥ ਸਭੁ ਕਿਛੁ ਜੀਵਤ ਕੋ ਬਿਵਹਾਰੁ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥1॥ ਰਹਾਉ ॥ ਤਨ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥1॥

ਮ੍ਰਿਗ ਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮ ਨਾਮੁ ਨਿਤ ਜਾ ਤੇ ਹੋਤ ਉਧਾਰੁ ॥2॥2॥ ਦੇਵਗੰਧਾਰੀ ਮਹਲਾ 9 ॥ ਜਗਤ ਮਹਿ ਝੂਠੀ ਦੇਖੀ ਪ੍ਰੀਤਿ ॥ ਅਪਨੇ ਹੀ ਸੁਖ ਸਿਉ ਸਭਿ ਲਾਗੇ ਕਿਆ ਦਾਰਾ ਕਿਆ ਮੀਤ ॥1॥ ਰਹਾਉ ॥ ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ

ਚੀਤੁ ॥ ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥1॥ ਮਨ ਮੂਰਖ ਅਜਹੂ ਨਹ ਸਮਝਤ ਸਿਖ

ਦੈ ਹਾਰਿਓ ਨੀਤ ॥ ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥2॥3॥ ॥6॥38॥3॥47॥

537

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਮਹਲਾ 5 ਚਉਪਦਾ ਘਰੁ 2 ॥ ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥1॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥1॥ ਰਹਾਉ ॥ ਮਿਥਨ ਮੋਹਰੀਆ

॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰੀਆ ॥2॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥3॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਮਹਲਾ 9 ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥1॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕੁ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥1॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ

॥ ਨਾਨਾ ਰੂਪ ਧਰੇ ਬਹੁਰੰਗੀ ਸਭ ਤੇ ਰਹੈ ਨਿਆਰਾ ॥2॥ ਅਗਨਤੁ ਅਪਾਰੁ ਅਲਖੁ ਨਿਰੰਜਨੁ ਜਿਹ ਸਭੁ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥3॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਮਹਲਾ 4 ਛੰਤ ਘਰੁ 1 ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥

538

ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭ ਗੁਣ ਨਾਨਕ ਬਾਣੀ ਬੋਲੇ ਰਾਮ

॥1॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥2॥

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥3॥ ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥

ਧੰਨੁ ਧੰਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥4॥1॥ ਰਾਗੁ ਬਿਹਾਗੜਾ ਮਹਲਾ 4 ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥1॥ ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰਿਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿ ਪ੍ਰਭ

ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥2॥ ਮਨਮੁਖਿ ਹਉਮੈ

ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨ੍ਹਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ

539

ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥3॥ ਹਰਿ ਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੋਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥4॥2॥

ਬਿਹਾਗੜਾ ਮਹਲਾ 4 ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥

ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭਿ ਕਿਲਵਿਖ ਪਾਪ ਦੁਖ

ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥ ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ ਰਾਮ ॥1॥ ਜੋ ਹਰਿ ਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ ਆਏ ਰਾਮ

॥ ਅੰਤਰਿ ਨਵ ਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰਿ ਸਤਿਗੁਰਿ ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥2॥ ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦ੍ਰੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭਿ ਦੁਖ ਗਵਾਇਆ ਰਾਮ ॥3॥ ਅਤਿ ਊਤਮੁ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ ਗਵਾਤੇ ਰਾਮ ॥ ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਟੀਂ ਚਹੁ ਜੁਗ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥4॥3॥ ਬਿਹਾਗੜਾ ਮਹਲਾ 4 ॥ ਹਉ ਬਲਿਹਾਰੀ ਤਿਨ੍ਹ

ਕਉ ਮੇਰੀ ਜਿੰਦੁੜੀਏ ਜਿਨ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨ ਸੰਤ ਜਨਾ ਜੈਕਾਰੋ

540

ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੂਖ ਨਿਵਾਰਣਹਾਰੋ ਰਾਮ ॥1॥ ਸਾ ਰਸਨਾ ਧੰਨ ਧੰਨ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੋ ਸੀਸੁ ਭਲਾ ਪਵਿਤ੍ਰੁ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ

ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥2॥

ਤੇ ਨੇਤ੍ਰ ਭਲੇ ਪਰਵਾਣ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿਤ੍ਰ ਹਹਿ ਮੇਰੀ ਜਿੰਦੁੜੀਏ ਜੋ ਹਰਿ ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕੁ ਤਿਨ ਵਿਟਹੁ ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿ ਨਾਮੁ ਮਨੇਸਹਿ ਰਾਮ ॥3॥ ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ ਧਿਆਵੈ ਰਾਮ ॥

ਪਉਣੁ ਪਾਣੀ ਬੈਸੰਤਰੋ ਮੇਰੀ ਜਿੰਦੁੜੀਏ ਨਿਤ ਹਰਿ ਹਰਿ ਹਰਿ ਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ

ਮੇਰੀ ਜਿੰਦੁੜੀਏ ਮੁਖਿ ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨ੍ਹਾਇਆ ਮੇਰੀ ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨੁ ਲਾਵੈ ਰਾਮ ॥4॥4॥ ਬਿਹਾਗੜਾ ਮਹਲਾ 4 ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ ਢੋਈ ਨਾ ਲਹਨਿ ਮੇਰੀ ਜਿੰਦੁੜੀਏ ਜੋ ਮਨਮੁਖ ਪਾਪਿ ਲੁਭਾਣੇ ਰਾਮ ॥ ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ ਸਮਾਣੇ ਰਾਮ ॥1॥ ਸਭਿ ਜਾਇ ਮਿਲਹੁ ਸਤਿਗੁਰੂ ਕਉ ਮੇਰੀ ਜਿੰਦੁੜੀਏ ਜੋ ਹਰਿ ਹਰਿ ਨਾਮੁ ਦ੍ਰਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਜਮਕੰਕਰੁ ਨੇੜਿ ਨ ਆਵੈ ਰਾਮ ॥2॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ

541

ਨਿਰਭਉ ਨਾਮਿ ਪਤੀਜਿਆ ਮੇਰੀ ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥3॥ ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ ॥ ਜਿਨ੍ਹੀ ਇਕਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰਿ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥4॥5॥ ਬਿਹਾਗੜਾ ਮਹਲਾ 4 ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭੁ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥1॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੰਗਿ ਰਾਤੇ ਨਦਰਿ ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ ਸੰਗਿ ਅਘਾਣੇ ਰਾਮ

॥2॥ ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸਨਾ ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੂ ਮੇਰੀ ਜਿੰਦੁੜੀਏ ਸੋ ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ ਨਾਨਕ ਹਰਿ ਗੁਣ ਗਾਏ ਰਾਮ ॥3॥

ਥਾਨ ਥਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮੁ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਸ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥4॥6॥ ਛਕਾ 1 ॥

ੴ ਸਤਿ ਗੁਰ ਪ੍ਰਸਾਦਿ ॥

ਬਿਹਾਗੜਾ ਮਹਲਾ 5 ਛੰਤ ਘਰੁ 1 ॥ ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ

542

॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣ ਜਾਣ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰ ਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥1॥

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੂ ਮੇਰੇ ਲਾਲ ਜੀਉ ਜਮ ਕਾ ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ ਸੋਭਾ ਪਾਈਐ ॥ ਜਿਨ ਕਉ ਬਿਧਾਤੈ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ

॥ ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿ ਹਰਿ ਨਾਮੁ ਅਰਾਧੇ ॥2॥ ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖੁ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ

॥ ਮਨੁ ਤਨੁ ਧਨੁ ਸਭੁ ਪ੍ਰਭੂ ਕੇਰਾ ਕਿਆ ਕੋ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੋ ਪ੍ਰਭ

ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧਸੰਗਤਿ ਹਰਿ ਹਰਿ ਨਾਮੁ ਪੂਜੇਹਾ ॥3॥ ਦਹ ਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥

ਹਰਿਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅੰਧੇਰਾ ਦੂਖੁ ਨਾਠਾ ਅਮਿਓ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾ ਘਰਿ ਆਏ

॥4॥1॥ ਰਾਗੁ ਬਿਹਾਗੜਾ ਮਹਲਾ 5 ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ

॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨੁ ਨਾਮ ਬਿੰਜਨੁ ਭਏ ਸਗਲ ਸੀਗਾਰਾ

॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥1॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ

॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲਚਿਤ ਬਿਤ ਅਨਿਤ ਪ੍ਰਿਅ ਬਿਨੁ ਕਵਨ ਬਿਧੀ

543

ਨ ਧੀਜੀਐ ॥ ਖਾਨ ਪਾਨ ਸੀਗਾਰ ਬਿਰਥੇ ਹਰਿ ਕੰਤ ਬਿਨੁ ਕਿਉ ਜੀਜੀਐ ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨ ਸਕੀਐ ਇਕੁ ਤਿਲੈ ॥ ਨਾਨਕੁ ਪਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ ਪਿਰੁ ਮਿਲੈ ॥2॥ ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ ॥ ਅਵਗੁਨ ਮੋਹਿ ਅਨੇਕ ਕਤ ਮਹਲਿ ਬੁਲਾਈਐ ਰਾਮ ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ ਪ੍ਰਭ ਕਿਰਪਾ ਨਿਧੇ ॥ ਭ੍ਰਮ ਭੀਤਿ ਖੋਈਐ ਸੁਖਿ ਸਹਜਿ ਸੋਈਐ ਪ੍ਰਭ ਪਲਕ ਪੇਖਤ ਨਵ ਨਿਧੇ ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ ॥ ਨਾਨਕੁ ਪਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ ॥3॥ ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸੁ ਰੈਣੇ ਸੁਹਾਵੀ ਅਨਦ ਮੰਗਲ ਰਸੁ ਘਨਾ ॥ ਪ੍ਰਗਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥ ਨਾਨਕੁ ਪਇਅੰਪੈ ਸੰਤ ਜੰਪੈ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥4॥2॥ ਬਿਹਾਗੜਾ ਮਹਲਾ 5 ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕੁ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥1॥ ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭਿ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ ਸੰਗਿ ਜਿਨ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥2॥ ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥3॥ ਨਾਨਕ

544

ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥

ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਬਿਹਾਗੜਾ ਮਹਲਾ 5 ਘਰੁ 2 ॥ ਵਧੁ ਸੁਖ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥1॥ ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥ ਬਿਨਵੰਤਿ ਨਾਨਕੁ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥2॥ ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭੁ ਧਿਆਵੈ ਧੰਨਿ ਤੇ ਬਡਭਾਗੀਆ ॥ ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥ ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥ ਬਿਨਵੰਤਿ ਨਾਨਕੁ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ

॥3॥ ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ ਪ੍ਰਭੁ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈਸਿੰਧੁ ਸਾਗਰ ਤਾਰਣੋ ॥

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥ ਬਿਨਵੰਤਿ ਨਾਨਕੁ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥4॥1॥4॥ ਬਿਹਾਗੜਾ ਮਹਲਾ 5 ॥ ਹਰਿ ਚਰਣ ਸਰੋਵਰੁ ਤਹ ਕਰਹੁ ਨਿਵਾਸੁ ਮਨਾ ॥

545

ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ

॥ ਜਨਮੁ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥

ਬਿਨਵੰਤਿ ਨਾਨਕੁ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥1॥ ਤਹ ਅਨਦ ਬਿਨੋਦ ਸਦਾ ਅਨਹਦ ਝੁਣਕਾਰੋ ਰਾਮ ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕੁ ਸਦਾ ਨਿਰਮਲ ਸਚੁ ਸਬਦੁ ਰੁਣਝੁਣਕਾਰੋ ॥2॥

ਸੁਣਿ ਵਡਭਾਗੀਆ ਹਰਿ ਅੰਮ੍ਰਿਤਬਾਣੀ ਰਾਮ ॥ ਜਿਨ ਕਉ ਕਰਮਿ ਲਿਖੀ ਤਿਨ ਰਿਦੈ ਸਮਾਣੀ ਰਾਮ ॥ ਅਕਥ

ਕਹਾਣੀ ਤਿਨੀ ਜਾਣੀ ਜਿਨ ਆਪਿ ਪ੍ਰਭੁ ਕਿਰਪਾ ਕਰੇ ॥ ਅਮਰੁ ਥੀਆ ਫਿਰਿ ਨ ਮੂਆ ਕਲਿ ਕਲੇਸਾ ਦੁਖ ਹਰੇ

॥ ਹਰਿ ਸਰਣਿ ਪਾਈ ਤਜਿ ਨ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ ॥ ਬਿਨਵੰਤਿ ਨਾਨਕੁ ਸਦਾ ਗਾਈਐ ਪਵਿਤ੍ਰ

ਅੰਮ੍ਰਿਤਬਾਣੀ ॥3॥ ਮਨ ਤਨ ਗਲਤੁ ਭਏ ਕਿਛੁ ਕਹਣੁ ਨ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕੁ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥4॥2॥5॥ ਬਿਹਾਗੜਾ ਮਹਲਾ 5 ॥ ਖੋਜਤ ਸੰਤ ਫਿਰਹਿ ਪ੍ਰਭ

ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸੁ ਪੇਖੇ ਜੀਜੀਐ ॥

ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ

॥1॥ ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ

॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ ਸੰਸਾਰੁ ਸਾਗਰੁ ਤਾਰੀਐ ॥ ਅਨਾਥੁ ਨਿਰਗੁਨਿ ਕਛੁ ਨ ਜਾਨਾ ਮੇਰਾ ਗੁਣੁ ਅਉਗੁਣੁ ਨ ਬੀਚਾਰੀਐ ॥ ਦੀਨਦਇਆਲ ਗੋਪਾਲ ਪ੍ਰੀਤਮ ਸਮਰਥ ਕਾਰਣ ਕਰਣਾ ॥ ਨਾਨਕੁ ਚਾਤ੍ਰਿਕੁ ਹਰਿ

546

ਬੂੰਦ ਮਾਗੈ ਜਪਿ ਜੀਵਾ ਹਰਿ ਹਰਿ ਚਰਣਾ ॥2॥ ਅਮਿਅ ਸਰੋਵਰੋ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥ ਸਭਿ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥ ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥ ਅਗਣਤੁ ਊਚ ਅਪਾਰੁ ਠਾਕੁਰੁ ਅਗਮੁ ਜਾ ਕੋ ਧਾਮਾ ॥ ਬਿਨਵੰਤਿ ਨਾਨਕੁ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥3॥ ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ

ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕੁ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥4॥3॥6॥ ਬਿਹਾਗੜਾ ਮਹਲਾ 5 ਛੰਤ ॥ ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ

॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥ ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ

॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤਿ ਨਾਨਕੁ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥1॥ ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤਿ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥ ਬਿਨਵੰਤਿ ਨਾਨਕੁ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥2॥ ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥ ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥ ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ਹ ਗਲਿ ਲਾਤਿਆ ॥ ਕਾਮਿ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥ ਬਿਨਵੰਤਿ ਨਾਨਕੁ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥3॥ ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

ਪਤਿਤ ਉਧਾਰਣੁ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾਨਿਧਿ ਦਇਆਲਾ ॥

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ

547

॥ ਬਿਨਵੰਤਿ ਨਾਨਕੁ ਕਰ ਦੇਇ ਰਾਖਹੁ ਗੋਬਿੰਦ ਦੀਨਦਇਆਰਾ ॥4॥ ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ

ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤਿ ਨਾਨਕੁ ਆਪਿ ਮਿਲਿਆ ਬਹੁੜਿ ਕਤ ਹੂ ਨ ਜਾਇਆ ॥5॥4॥7॥

ਬਿਹਾਗੜਾ ਮਹਲਾ 5 ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥

ਦੁਖਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬਮੈ ਨਿਰੰਜਨਾ ॥

ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰ ਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ

॥1॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥2॥ ਤੂ

ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ

ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥3॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣਨਿਧਿ ਗਾਇਆ ॥4॥5॥8॥

ਬਿਹਾਗੜਾ ਮਹਲਾ 5 ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ

॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤਿ ਘੋੜ ਵਿਕਾਰੀ ॥ ਬਿਨਵੰਤਿ ਨਾਨਕੁ ਬਿਨੁ ਸਾਧਸੰਗਮ ਸਭਿ ਮਿਥਿਆ

548

ਸੰਸਾਰੀ ॥1॥ ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥ ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ ਮੋਹਨਿ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਥਾਕੇ ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ ਆਹੀ ॥ ਬਿਨਵੰਤਿ ਨਾਨਕੁ ਜਿਨ ਸਾਧਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥2॥ ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥

ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥

ਹਉ ਹਉ ਕਰਤ ਨ ਤ੍ਰਿਸਨ ਬੂਝੈ ਨਹ ਕਾਂਮ ਪੂਰਨ ਗਿਆਨੇ ॥ ਬਿਨਵੰਤਿ ਨਾਨਕੁ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ

॥3॥ ਧਾਰਿ ਅਨੁਗ੍ਰਹੋ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ ॥ ਸਾਧਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੈ ਏਕੁ ਸੁਆਮੀ ਹਰਿ ਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੋ ਹਰਿ ਮਿਲਾਏ ਸੋ ਸਰਬ ਗੁਣ ਪਰਬੀਨਾ ॥4॥6॥9॥ ॥6॥9॥15॥

ੴ ਸਤਿ ਗੁਰ ਪ੍ਰਸਾਦਿ ॥

ਬਿਹਾਗੜੇ ਕੀ ਵਾਰ ਸਲੋਕਾ ਨਾਲਿ ਮਹਲਾ 4 ॥ ਸਲੋਕ ਮਃ 3 ॥ ਗੁਰ ਸੇਵਾ ਤੇ ਸੁਖੁ ਪਾਈਐ ਹੋਰਥੈ ਸੁਖੁ ਨ ਭਾਲਿ ॥

ਗੁਰ ਕੈ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ ਤਿਨਾ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ

॥1॥ ਮਃ 3 ॥ ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ ॥ ਸਤਿਗੁਰ ਬਿਨੁ ਹਥਿ ਨ ਆਵਈ ਸਭਿ ਥਕੇ ਕਰਮ ਕਮਾਇ ॥ ਨਾਨਕ ਮਨਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥2॥ ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ ॥ ਸਭਨਾ ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ ਪਾਇਹਿ ਜੋ ਤੁਧੁ ਮਨਿ ਭਾਇਆ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਸਭਿ ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ ਕੀ ਪੈਜ ਰਖਦਾ ਆਇਆ ॥1॥ ਸਲੋਕ ਮਃ 3 ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ

549

ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥ ਮਨਮੁਖ ਮੂਲਹੁ ਭੁਲਾਇਅਨੁ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਹਿਰਿ ਲਈ ਬੋਲਨਿ ਸਭੁ ਵਿਕਾਰੁ ॥

ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗÏਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥1॥ ਮਃ 3 ॥ ਤਿਨ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥

ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥2॥ ਪਉੜੀ ॥ ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥ ਜਿਸ ਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥2॥ ਸਲੋਕ ਮਃ 3 ॥ ਗੁਰਮੁਖਿ ਸਚੇ ਭਾਵਦੇ ਦਰਿ ਸਚੈ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰਿ ॥ ਅੰਤਰਿ ਸਬਦੁ ਵਸਾਇਆ ਦੁਖੁ ਕਟਿਆ ਚਾਨਣੁ ਕੀਆ ਕਰਤਾਰਿ ॥ ਨਾਨਕ ਰਖਣਹਾਰਾ ਰਖਸੀ ਆਪਣੀ ਕਿਰਪਾ ਧਾਰਿ ॥1॥ ਮਃ 3 ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ ਸੇਵੈ

ਤੇਹੋ ਹੋਵੈ ਜੇ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ ਨ ਦੂਜੀ ਜਾਇ ॥2॥ ਪਉੜੀ ॥ ਤੇਰੀ ਵਡਿਆਈ ਤੂ ਹੈ ਜਾਣਦਾ ਤੁਧੁ ਜੇਵਡੁ ਅਵਰੁ ਨ ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂ ਹੈ ਹੋਈ ॥ ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ ਤੁਧੁ ਸਭਸੈ ਨੋ ਦਾਨੁ ਦਿਤਾ ਖੰਡੀ ਵਰਭੰਡੀ ਪਾਤਾਲੀ ਪੁਰੀਈ ਸਭ ਲੋਈ ॥3॥ ਸਲੋਕ ਮਃ 3 ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥1॥ ਮਃ 3 ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ

550

ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਿਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥2॥ ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ

ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ

॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥4॥ ਸਲੋਕ ਮਃ 3 ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ ਵਸਾਇਆ ॥1॥

ਮਃ 3 ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ ॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥2॥ ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥ ਹਰਿ ਆਪੇ ਵੇਖੈ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥

ਹਰਿ ਸਚਾ ਸਾਹਿਬੁ ਸਚੁ ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪਰਸਾਦਿ ਕਹੈ ਜਨੁ ਨਾਨਕੁ ਹਰਿ ਸਚੇ ਕੇ ਗੁਣ ਗਾਏ ॥5॥ ਸਲੋਕ ਮਃ 3 ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧ੍ਰਿਗੁ ਜੀਵਣੁ ਧ੍ਰਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥1॥ ਮਃ 3 ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥2॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ

551

ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥6॥ ਸਲੋਕ ਮਃ 3

॥ ਕਰਮ ਧਰਮ ਸਭਿ ਬੰਧਨਾ ਪਾਪ ਪੁੰਨ ਸਨਬੰਧੁ ॥ ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਰੀ ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੈ ਅੰਧੁ ॥1॥ ਮਃ 3 ॥ ਅੰਧੇ ਚਾਨਣੁ ਤਾ ਥੀਐ ਜਾ ਸਤਿਗੁਰੁ ਮਿਲੈ ਰਜਾਇ ॥ ਬੰਧਨ ਤੋੜੈ ਸਚਿ ਵਸੈ ਅਗਿਆਨੁ ਅੰਧੇਰਾ ਜਾਇ ॥ ਸਭੁ ਕਿਛੁ ਦੇਖੈ

ਤਿਸੈ ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ ਲਾਜ ॥2॥ ਪਉੜੀ ॥ ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥ ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ ਨਿਰੰਕਾਰੁ ਆਕਾਰੁ ਹੈ ਆਪੇ ਆਪੇ ਕਰੈ ਸੁ ਥੀਆ ॥7॥ ਸਲੋਕ ਮਃ

3 ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ

ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥1॥ ਮਃ 3 ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ ॥

ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥2॥ ਪਉੜੀ ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ ॥ ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖੁ ਦੁਖੁ ਦੇਵੈ ਕਰਤਾ ਆਪੇ ਬਖਸ ਕਰੀਜੈ ॥8॥ ਸਲੋਕ ਮਃ 3 ॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥1॥ ਮਃ 3 ॥

552

ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥

ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹ ਹੋਇ ਖੁਆਰੁ ॥2॥ ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥9॥ ਸਲੋਕ ਮਃ 3 ॥ ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ ਮਿਲਿਆ ਆਇ ॥1॥ ਮਃ 3 ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੋਹਿਥੁ ਹੋਇ ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਸੁ ਅੰਦਰਿ ਸਚਾ ਸੋਇ ॥ ਨਾਮੁ ਸਮ੍ਹਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ ॥2॥ ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੋਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿ ਨ ਰਜੈ ਤੁਧੁ ਕਰਤੇ ਤੂ ਹਰਿ ਸੁਖਦਾਤਾ ਵਡਨੁ

॥10॥ ਸਲੋਕ ਮਃ 4 ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥1॥ ਮਃ 3 ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ

॥2॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ

ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕਥੈ ਪੜਿ ਬੁਝੈ ਸਭੁ ਆਪੇ ਇਕਥੈ ਆਪੇ ਕਰੇ ਇਆਣੇ ॥ ਇਕਨਾ

553

ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹ ਜਾਣੇ ॥11॥ ਸਲੋਕ ਮਃ 1 ਮਰਦਾਨਾ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸਿ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥1॥ ਮਃ 1 ਮਰਦਾਨਾ ॥ ਕਾਇਆ ਲਾਹਣਿ ਆਪੁ ਮਦੁ ਮਜਲਸਿ ਤ੍ਰਿਸਨਾ ਧਾਤੁ ॥ ਮਨਸਾ ਕਟੋਰੀ ਕੂੜਿ

ਭਰੀ ਪੀਲਾਏ ਜਮਕਾਲੁ ॥ ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥2॥ ਮਃ 1 ॥ ਕਾਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥ ਸਤਿਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ

॥3॥ ਪਉੜੀ ॥ ਆਪੇ ਸੁਰ ਨਰ ਗਣ ਗੰਧਰਬਾ ਆਪੇ ਖਟੁ ਦਰਸਨ ਕੀ ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ ॥ ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹੈ ਜਾਣੀ

॥12॥ ਸਲੋਕ ਮਃ 3 ॥ ਏਹਾ ਸੰਧਿਆ ਪਰਵਾਣ ਹੈ ਜਿਤੁ ਹਰਿ ਪ੍ਰਭੁ ਮੇਰਾ ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਊਪਜੈ ਮਾਇਆ ਮੋਹੁ ਜਲਾਵੈ ॥ ਗੁਰ ਪਰਸਾਦੀ ਦੁਬਿਧਾ ਮਰੈ ਮਨੂਆ ਅਸਥਿਰੁ ਸੰਧਿਆ ਕਰੈ ਵੀਚਾਰੁ ॥ ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਰੁ ॥1॥ ਮਃ 3 ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ ਘਰਿ ਆਇ ॥2॥

ਪਉੜੀ ॥ ਆਪੇ ਤਤੁ ਪਰਮਤਤੁ ਸਭੁ ਆਪੇ ਆਪੇ ਠਾਕੁਰੁ ਦਾਸੁ ਭਇਆ ॥ ਆਪੇ ਦਸਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜੁ ਲਇਆ ॥ ਆਪੇ ਮਾਰੇ ਆਪੇ ਛੋਡੈ ਆਪੇ ਬਖਸੇ ਕਰੇ ਦਇਆ ॥ ਆਪਿ ਅਭੁਲੁ ਨ ਭੁਲੈ

ਕਬ ਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ

॥13॥ ਸਲੋਕ ਮਃ 5 ॥ ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ

554

ਨਾਨਕ ਫਿਟੁ ਅਲੂਣੀ ਦੇਹ ॥1॥ ਮਃ 5 ॥ ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥ ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥2॥ ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥

ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਏ ਨਾਮੁ ॥ ਆਪਿ ਦਇਆਲੁ ਹੋਇ ਭਉਖੰਡਨੁ ਆਪਿ ਕਰੈ ਸਭੁ ਦਾਨੁ ॥

ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥14॥ ਸਲੋਕ ਮਃ 3 ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ

ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥

ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥1॥ ਮਃ 3 ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ

ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥

ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥2॥ ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥ ਆਪੇ ਮਾਲੀ ਆਪਿ ਸਭਿ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥ ਜਨੁ ਨਾਨਕੁ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥15॥ ਸਲੋਕ ਮਃ 3 ॥ ਮਾਣਸਿ ਭਰਿਆ ਆਣਿਆ ਮਾਣਸਿ ਭਰਿਆ ਆਇ ॥

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥

ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥1॥

ਮਃ 3 ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥2॥ ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥ ਹਰਿ

555

ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥ ਜਿ ਤੁਧ ਨੋ ਸਾਲਾਹੇ ਸੁ ਸਭੁ ਕਿਛੁ ਪਾਵੈ ਜਿਸ ਨੋ ਕਿਰਪਾ ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ ਨਾਮੁ ਧਨੁ ਤੇਰੀ ॥ ਸਭਿ ਤਿਸੈ

ਨੋ ਸਾਲਾਹਿਹੁ ਸੰਤਹੁ ਜਿਨਿ ਦੂਜੇ ਭਾਵ ਕੀ ਮਾਰਿ ਵਿਡਾਰੀ ਢੇਰੀ ॥16॥ ਸਲੋਕ ॥ ਕਬੀਰ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥ ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥1॥ ਮਃ 3 ॥ ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥2॥ ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ

ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥17॥ ਸਲੋਕ ਮਃ 3 ॥ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ ॥ ਕੀਮਤਿ ਕਿਨੈ ਨ ਪਾਈਆ ਕਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ ਭੇਦਿਆ ਇਨ ਬਿਧਿ

ਵਸਿਆ ਮਨਿ ਆਇ ॥ ਨਾਨਕ ਆਪਿ ਅਮੇਉ ਹੈ ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ ਮਿਲਿਆ ਆਇ ॥1॥ ਮਃ 3 ॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥2॥ ਪਉੜੀ ॥ ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭ ਦੂ

ਹੀ ਬਾਹਰਿ ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥18॥ ਸਲੋਕ ਮਃ 3 ॥ ਹਉਮੈ ਵਿਚਿ ਜਗਤੁ

556

ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥1॥ ਮਃ 3 ॥

ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥2॥ ਪਉੜੀ ॥

ਆਪੇ ਦਾਨਾ ਬੀਨਿਆ ਆਪੇ ਪਰਧਾਨਾ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥19॥ ਸਲੋਕ ਮਃ 1 ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥ ਪੁਤੁ ਜਿਨੂਰਾ ਧੀਅ ਜਿੰਨੂਰੀ ਜੋਰੂ ਜਿੰਨਾ ਦਾ ਸਿਕਦਾਰੁ ॥1॥ ਮਃ 1 ॥ ਹਿੰਦੂ ਮੂਲੇ ਭੂਲੇ ਅਖੁਟੀ ਜਾਹੀਂ ॥ ਨਾਰਦਿ ਕਹਿਆ ਸਿ ਪੂਜ ਕਰਾਹੀਂ ॥

ਅੰਧੇ ਗੁੰਗੇ ਅੰਧ ਅੰਧਾਰੁ ॥ ਪਾਥਰੁ ਲੇ ਪੂਜਹਿ ਮੁਗਧ ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਾਰਣਹਾਰ ॥2॥

ਪਉੜੀ ॥ ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ ਏਕ ਕੈ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥ ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ ਨਾਨਕ ਹਰਿ ਅਗਮੁ ਅਗਾਹੁ ॥20॥ ਸਲੋਕ ਮਃ 3 ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ

॥1॥ ਮਃ 3 ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥2॥ ਪਉੜੀ ॥

ਆਪੇ ਜੰਤ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ

ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੂ ਦੇਵਣਹਾਰੁ ॥21॥1॥

557

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ 1 ਚਉਪਦੇ ਘਰੁ 1 ॥ ਅਮਲੀ ਅਮਲੁ ਨ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥1॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥1॥

ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥2॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ

ਜਾ ਸਰ ਭੀਤਰਿ ਪਾਲਿ ॥3॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥4॥1॥ ਵਡਹੰਸੁ ਮਹਲਾ 1 ॥ ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ ਕਾਇ

॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥1॥ ਮੇਰਾ ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ

॥1॥ ਰਹਾਉ ॥ ਕਰਣੀ ਕਾਮਣ ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਿਕੁ ਮੁਲਿ ਨ ਪਾਈਐ ਲੀਜੈ ਚਿਤਿ ਪਰੋਇ ॥2॥ ਰਾਹੁ ਦਸਾਈ ਨ ਜੁਲਾਂ ਆਖਾਂ ਅੰਮੜੀਆਸੁ ॥ ਤੈ ਸਹ ਨਾਲਿ ਅਕੂਅਣਾ ਕਿਉ ਥੀਵੈ ਘਰ ਵਾਸੁ ॥3॥ ਨਾਨਕ ਏਕੀ ਬਾਹਰਾ ਦੂਜਾ ਨਾਹੀ ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 1 ਘਰੁ 2 ॥ ਮੋਰੀ ਰੁਣਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭਿ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ

ਮਾਣੁ ਕੀਆ ਹੈ ਤੁਧ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ

558

ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ

ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈਂ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ

॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ

॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥

ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥1॥3॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 3 ਚਉਪਦੇ ਘਰੁ 1 ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹੁ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥1॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ

॥1॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥2॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਿਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥3॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥4॥1॥ ਵਡਹੰਸੁ ਮਹਲਾ 3 ॥ ਨਦਰੀ ਸਤਿਗੁਰੁ ਸੇਵੀਐ ਨਦਰੀ ਸੇਵਾ ਹੋਇ

॥ ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥1॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥1॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ

॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥2॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥

ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥3॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ

559

ਸਤਿਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥4॥2॥ ਵਡਹੰਸੁ ਮਹਲਾ 3 ॥ ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥1॥ ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖਦੁਆਰੁ ॥1॥ ਰਹਾਉ ॥ ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥2॥ ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਿਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥3॥ ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥4॥3॥

ਵਡਹੰਸੁ ਮਹਲਾ 3 ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥1॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਿਗੁਰਿ ਮੋ ਕਉ ਹਰਿ ਦੀਆ ਬੁਝਾਇ

॥1॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥2॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ

ਬਿਲਲਾਇ ॥3॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥4॥4॥ ਵਡਹੰਸੁ ਮਹਲਾ 3 ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥1॥ ਹਰਿ ਕਰਿ ਕਿਰਪਾ ਸਤਿਗੁਰੂ

ਮਿਲਾਇਆ ॥ ਪੂਰੈ ਸਤਿਗੁਰਿ ਹਰਿ ਨਾਮੁ ਧਿਆਇਆ ॥1॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥2॥ ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥3॥ ਸਤਿਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖਦੁਆਰਾ ॥4॥ ਏਕੋ ਸਚੁ ਵਰਤੈ

ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥ ਨਾਨਕ ਇਕਸ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ

॥5॥5॥ ਵਡਹੰਸੁ ਮਹਲਾ 3 ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥ ਗੁਰਮੁਖਿ ਸਾਚੇ ਲਗੈ ਧਿਆਨੁ ॥1॥

560

ਗੁਰਮੁਖਿ ਮਨ ਮੇਰੇ ਨਾਮੁ ਸਮਾਲਿ ॥ ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ ਸੋਇ ॥ ਗੁਰਮੁਖਿ ਅੰਤਿ ਸਖਾਈ ਪ੍ਰਭੁ ਹੋਇ ॥2॥ ਗੁਰਮੁਖਿ ਜਿਸ ਨੋ ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥3॥ ਗੁਰਮੁਖਿ ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥4॥6॥

ਵਡਹੰਸੁ ਮਹਲਾ 3 ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ

॥1॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਿਗੁਰ ਵਿਟਹੁ ਸਦਾ ਬਲਿਹਾਰੀ ॥1॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥2॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥3॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥4॥7॥ ਵਡਹੰਸੁ ਮਹਲਾ 3 ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥1॥ ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥1॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥2॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੇ ਖੁਆਰੁ ॥3॥ ਨਾਨਕ ਸੇ ਵਡਭਾਗੀ ਜਿਨ ਹਰਿ ਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥4॥8॥ ਵਡਹੰਸੁ ਮਹਲਾ 3 ॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥

ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥1॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ

॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥1॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ

ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥2॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥3॥ ਨਾਨਕ ਸਤਿਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥4॥9॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 4 ਚਉਪਦੇ ਘਰੁ 1 ॥ ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖਸਾਗਰੁ ॥1॥ ਮੈ ਪ੍ਰਭ ਮਿਲਣ

561

ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥1॥ ਰਹਾਉ

॥ ਮੈ ਅਵਗੁਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥2॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥3॥ ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥4॥1॥ ਵਡਹੰਸੁ ਮਹਲਾ 4 ॥ ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭੁ ਛੋਡਿ ਦੂਜੈ ਲੋਭਾਣੀ ॥1॥ ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥1॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥2॥ ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥

ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥3॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥4॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥5॥2॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 4 ਘਰੁ 2 ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਿਗੁਰੈ ਗੁਰੁ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥

ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥1॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧੰਨ ਧੰਨ ਧੰਨ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥2॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥3॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ

562

ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧੰਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥4॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥5॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਿਗੁਰੁ ਪੂਰਾ ਮੇਰਾ ਮਿਲਿਆ

॥ ਨਾਨਕ ਹਰਿ ਜਨ ਹਰਿ ਇਕੋ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥6॥1॥3॥ ॥3॥9॥3॥15॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 5 ਘਰੁ 1 ॥ ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥1॥ ਸੁਹਾਵੀ ਕਉਣ ਸੁ ਵੇਲਾ ਜਿਤੁ ਪ੍ਰਭ ਮੇਲਾ ॥1॥

ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸੁਰ ਤਪ ਹੀ ਸਾਧਹਿ ॥ ਲਾਖ ਜੋਗੀਸੁਰ ਕਰਤੇ ਜੋਗਾ ॥

ਲਾਖ ਭੋਗੀਸੁਰ ਭੋਗਹਿ ਭੋਗਾ ॥2॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥3॥ ਫਿਰਤ ਫਿਰਤ ਸੰਤਨ ਪਹਿ ਆਇਆ

॥ ਦੂਖੁ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥4॥1॥ ਵਡਹੰਸੁ ਮਹਲਾ 5 ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ

॥1॥ ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥1॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤ ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥2॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ

ਮੇਰਾ ਪ੍ਰਭੁ ਅਬਿਨਾਸੀ ॥3॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਿ ਪੁਰਿ ਲੀਣਾ ॥4॥2॥

ਵਡਹੰਸੁ ਮਹਲਾ 5 ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥1॥ ਸੇਵਕ ਕੀ ਅਰਦਾਸਿ

563

ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥1॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥ ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥2॥ ਸਦਾ ਸਦਾ ਜਾਈ ਬਲਿਹਾਰੀ ॥ ਇਤ ਉਤ ਦੇਖਉ ਓਟ ਤੁਮਾਰੀ ॥3॥ ਮੋਹਿ ਨਿਰਗੁਣ ਗੁਣੁ ਕਿਛੂ ਨ ਜਾਤਾ ॥ ਨਾਨਕ ਸਾਧੂ ਦੇਖਿ ਮਨੁ ਰਾਤਾ ॥4॥3॥ ਵਡਹੰਸੁ ਮਹਲਾ 5 ॥ ਅੰਤਰਜਾਮੀ ਸੋ ਪ੍ਰਭੁ ਪੂਰਾ ॥ ਦਾਨੁ ਦੇਇ ਸਾਧੂ ਕੀ ਧੂਰਾ ॥1॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ ਗੋਪਾਲਾ ॥1॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰੇ ॥2॥

ਜਿਸ ਨੋ ਨਦਰਿ ਕਰੇ ਸੋ ਧਿਆਏ ॥ ਆਠ ਪਹਰ ਹਰਿ ਕੇ ਗੁਣ ਗਾਏ ॥3॥ ਜੀਅ ਜੰਤ ਸਗਲੇ ਪ੍ਰਤਿਪਾਰੇ ॥

ਸਰਨਿ ਪਰਿਓ ਨਾਨਕ ਹਰਿ ਦੁਆਰੇ ॥4॥4॥ ਵਡਹੰਸੁ ਮਹਲਾ 5 ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ ਰਵਿਆ ਪੂਰਨ ਪ੍ਰਭ ਸੁਆਮੀ ॥1॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥ ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ

॥1॥ ਰਹਾਉ ॥ ਤੇਰੀ ਸਰਣਿ ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਧੂਰੇ ॥2॥ ਚਰਨ ਕਮਲ ਹਿਰਦੈ

ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥3॥ ਕਰਿ ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥4॥5॥ ਵਡਹੰਸੁ ਮਹਲਾ 5 ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ

॥1॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥1॥ ਰਹਾਉ ॥ ਰਤਨ ਜਵਾਹਰ ਹਰਿ ਮਾਣਿਕ ਲਾਲਾ ॥ ਸਿਮਰਿ ਸਿਮਰਿ ਪ੍ਰਭੁ ਭਏ ਨਿਹਾਲਾ ॥2॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲੁ ਮਨੁ ਕਰਣਾ ॥3॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥4॥6॥ ਵਡਹੰਸੁ ਮਹਲਾ 5 ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ ਸਰਣਿ ਪੂਰਨ ਕਿਰਪਾਲਾ

॥1॥ ਰਹਾਉ ॥ ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥1॥ ਤੇਰੇ ਜੀਅ ਤੂ ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥2॥ ਆਵਣੁ ਜਾਣਾ ਤੁਮ ਹੀ ਕੀਆ ॥ ਜਿਸ ਤੂ

ਰਾਖਹਿ ਤਿਸੁ ਦੂਖੁ ਨ ਥੀਆ ॥3॥ ਤੂ ਏਕੋ ਸਾਹਿਬੁ ਅਵਰੁ ਨ ਹੋਰੁ ॥ ਬਿਨਉ ਕਰੈ ਨਾਨਕੁ ਕਰ ਜੋਰਿ ॥4॥7॥

ਵਡਹੰਸੁ ਮਹਲਾ 5 ॥ ਤੂ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥1॥ ਤੂ ਅਚਰਜੁ ਕੁਦਰਤਿ

564

ਤੇਰੀ ਬਿਸਮਾ ॥1॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੰਮਣੁ ਹੁਕਮੇ ਮਰਣਾ ॥2॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸ ਬਖਸੀਸ ਤੁਮਾਰੀ ॥3॥8॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 5 ਘਰੁ 2 ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ

॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥1॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ

ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥2॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ ॥ ਸਭਿ

ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥

ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ ॥3॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧੰਨ ਧੰਨ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥4॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ ॥ ਜਾ ਮਿਲਿਆ ਪੂਰਾ ਸਤਿਗੁਰੂ

ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥

ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥5॥1॥9॥ ॥3॥9॥3॥9॥24॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 3 ਅਸਟਪਦੀਆ ॥ ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧੰਨੁ ਧੰਨੁ ਵਡਭਾਗ ਹਮਾਰਾ ॥1॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ

565

ਸਚਾ ਨਾਉ ॥1॥ ਰਹਾਉ ॥ ਜਿਹਵਾ ਸਚੀ ਸਚਿ ਰਤੀ ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ ਖੋਇ ॥2॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਾਪਾਰਾ ॥ ਅਨਦਿਨੁ ਲਾਹਾ ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥3॥ ਸਚੁ ਖਾਣਾ ਸਚੁ ਪੈਨਣਾ ਸਚੁ ਟੇਕ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥ 4॥ ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥5॥ ਅੰਤਰੁ ਸਚਾ ਮਨੁ ਸਚਾ ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ ਜਾਉ ॥6॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥7॥ ਨਾਨਕ ਸਚੈ ਮੇਲੇ ਤਾ ਮਿਲੇ ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥8॥1॥ ਵਡਹੰਸੁ ਮਹਲਾ 3 ॥ ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ ਸੰਤਾਵੈ ॥1॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥1॥ ਰਹਾਉ ॥ ਸਬਦੁ ਚੀਨਿ ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥2॥ ਏ ਮਨ ਮੇਰੇ ਸਦਾ ਰੰਗਿ ਰਾਤੇ ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ ਚਿੰਦਿਆ ਫਲੁ ਪਾਉ ॥3॥ ਹਮ ਨੀਚ ਸੇ ਊਤਮ ਭਏ ਹਰਿ ਕੀ ਸਰਣਾਈ ॥ ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥4॥ ਬਿਖੁ ਸੇ ਅੰਮ੍ਰਿਤ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲ ਭਏ ਅੰਤਰਿ ਵਾਸਨਾ ਵਸਾਈ ॥5॥ ਮਾਣਸ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਹਰਿ ਨਾਮੁ ਧਿਆਇ ॥6॥ ਮਨਮੁਖ ਭੂਲੇ ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖਸਾਗਰੁ ਸਾਚਾ ਸਬਦੁ ਨ ਭਾਇਆ ॥7॥ ਮੁਖਹੁ ਹਰਿ ਹਰਿ ਸਭੁ ਕੋ ਕਰੈ ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖੁ ਮੁਕਤਿ ਤਿਨ੍ਹ ਪਾਇਆ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 1 ਛੰਤ ॥ ਕਾਇਆ ਕੂੜਿ ਵਿਗਾੜਿ ਕਾਹੇ ਨ੍ਹਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ

566

ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥1॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ

ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥2॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ

॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ

॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥3॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭੁ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥4॥1॥ ਵਡਹੰਸੁ ਮਹਲਾ 1 ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂ ਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ

ਭਵਾਈਆ ॥ ਲੋਭੁ ਮੋਹੁ ਤੁਝੁ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਤਾਮਿ ਨਾਮੁ ਵਖਾਣਾ ॥1॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖੁ ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿਨਰ ਸੁਘੜ ਸੁਜਾਣਾ ॥ ਸੁਰਿਨਰ ਸੁਘੜ ਸੁਜਾਣ ਗਾਵਹਿ ਜੋ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥ ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ ॥ ਨਾਮੁ ਤੇਰਾ ਸਦਾ ਸਾਚਾ ਸੋਇ ਮੈ ਮਨਿ ਭਾਣਾ ॥2॥ ਤੇਰਾ ਵਖਤੁ ਸੁਹਾਵਾ ਅੰਮ੍ਰਿਤ ਤੇਰੀ ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ

॥ ਸਾਉ ਪ੍ਰਾਣੀ ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤ ਤੇਰੀ ਬਾਣੀ ॥3॥ ਹਉ

567

ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੋ ਤ ਤੇਰਾ ਸਦਾ ਨਿਹਚਲੁ ਏਹੁ ਕਬਹੁ ਨ ਜਾਵਏ ॥

ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥

ਹਉ ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥4॥ ਜੁਗਹ ਜੁਗੰਤਰਿ ਭਗਤ ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮਨਿ ਵਸਾਵਹੇ ॥ ਭਰਮੋ ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰਪਰਸਾਦੀ ਕਰਹੁ ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥5॥ ਵਡੇ ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ ਜਾਣਾ ॥ ਨਦਰਿ ਕਰਹਿ ਤਾ ਸਾਚੁ ਪਛਾਣਾ ॥ ਸਾਚੋ ਪਛਾਣਾ ਤਾਮਿ ਤੇਰਾ ਜਾਮਿ ਆਪਿ ਬੁਝਾਵਹੇ ॥ ਦੂਖ ਭੂਖ

ਸੰਸਾਰਿ ਕੀਏ ਸਹਸਾ ਏਹੁ ਚੁਕਾਵਹੇ ॥ ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ ਆਪਿ ਅਲਖ ਅਪਾਰਾ ॥6॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ ਨਕ ਜਿਸੁ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰਨ ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥7॥

ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਐ ॥ ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰੀਐ ॥ ਸ੍ਰੀਰੰਗ ਰਾਤੀ ਫਿਰੈ

ਮਾਤੀ ਉਦਕੁ ਗੰਗਾ ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 3 ਛੰਤ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥1॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ

568

ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥2॥ ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥3॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥4॥1॥ ਵਡਹੰਸੁ ਮਹਲਾ 3 ॥ ਗੁਰਮੁਖਿ

ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥

ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ

ਕੀਜੈ ॥1॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰ ਥਾਏ ਰਾਮ ॥ ਲਾਹਾ ਪਰ ਥਾਏ ਹਰਿ ਮਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥2॥ ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੋ ਰਾਮ ॥

ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੋ ਰਾਮ ॥ ਮੁਖਿ ਮਸਤਕਿ ਭਾਗੋ ਸਚੁ ਬੈਰਾਗੋ ਸਾਚਿ ਰਤੇ ਵੀਚਾਰੀ ॥ ਨਾਮ ਬਿਨਾ ਸਭੁ ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ ਗੁਰਮੁਖਿ

569

ਨਾਮੁ ਸੋਹਾਗੋ ॥ ਨਾਨਕ ਸਬਦਿ ਮਿਲੈ ਭਉਭੰਜਨੁ ਹਰਿ ਰਾਵੈ ਮਸਤਕਿ ਭਾਗੋ ॥3॥ ਖੇਤੀ ਵਣਜੁ ਸਭੁ ਹੁਕਮੁ ਹੈ

ਹੁਕਮੇ ਮੰਨਿ ਵਡਿਆਈ ਰਾਮ ॥ ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥ ਭਉਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥4॥2॥ ਵਡਹੰਸੁ ਮਹਲਾ 3 ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ

ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥1॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ

॥ ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ

॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥2॥ ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ

ਇਕਿ ਸਚਿ ਲਗੇ ਵਾਪਾਰਾ ॥ ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ

॥ ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ

ਬੁਝਾਈ ॥3॥ ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੋ ਮਨੁ ਮਾਰਹਿ ਆਪਣਾ ਸੇ ਪੁਰਖ

ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕਿ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥4॥3॥ ਵਡਹੰਸੁ ਮਹਲਾ 3 ॥ ਰਤਨ ਪਦਾਰਥ

ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

570

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੰਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥1॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ

ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੂਝੇ ਸੁਖੁ ਨ ਹੋਈ ॥ ਆਵਣੁ ਜਾਣਾ ਕਦੇ ਨ ਚੂਕੈ ਮਾਇਆ ਮੋਹੁ ਪਿਆਰਾ ॥

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥2॥ ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ

॥ ਖੋਟੇ ਦਰਗਹ ਸੁਟੀਅਨਿ ਊਭੇ ਕਰਨਿ ਪੁਕਾਰਾ ਰਾਮ ॥ ਊਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖੁ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥3॥ ਆਪਿ ਕਰੇ ਕਿਸੁ ਆਖੀਐ

ਹੋਰੁ ਕਰਣਾ ਕਿਛੂ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ

॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੂ ਨ ਜਾਈ ॥4॥4॥ ਵਡਹੰਸੁ ਮਹਲਾ 3 ॥ ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥ ਅਤਿ ਮੋਲੁ ਅਫਾਰਾ ਸਚੁ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥ ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥ ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥1॥ ਹਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ

॥ ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥2॥ ਪੰਡਿਤ ਜੋਤਕੀ ਸਭਿ

571

ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ†ਾ ਮਾਹਿ ਸਮਾਈ ॥ ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥3॥ ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ

॥ ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ

॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥ ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥4॥5॥ ਵਡਹੰਸੁ ਮਹਲਾ 3 ॥ ਏ ਮਨ ਮੇਰਿਆ ਆਵਾਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ

॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥1॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖੁ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥2॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ

॥3॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ

572

ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 4 ਛੰਤ ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰਦਰਸਨੁ ਪਾਇਆ ਧੰਨੁ ਧੰਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ॥1॥ ਹਉ ਜੀਵਾ ਹਉ ਜੀਵਾ ਸਤਿਗੁਰੁ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਉਂ ਨਿਧਿ

ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰੁ ਦੇਖਿ ਸਰਸੇ ॥2॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ

ਮੇਰਾ ਸਤਿਗੁਰੁ ਪੂਰਾ ॥3॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ

ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ

ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥4॥1॥ ਵਡਹੰਸੁ ਮਹਲਾ 4 ॥ ਹਉਂ ਗੁਰ ਬਿਨੁ ਹਉਂ ਗੁਰ ਬਿਨੁ ਖਰੀ ਨਿਮਾਣੀ ਰਾਮ ॥ ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥ ਸਤਿਗੁਰ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥ ਜਿਸੁ ਕਾਰਣਿ ਹਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ

573

ਪਾਇਆ ॥ ਏਕ ਦ੍ਰਿਸਟਿ ਹਰਿ ਏਕੋ ਜਾਤਾ ਹਰਿ ਆਤਮਰਾਮੁ ਪਛਾਣੀ ॥ ਹਉਂ ਗੁਰ ਬਿਨੁ ਹਉਂ ਗੁਰ ਬਿਨੁ ਖਰੀ ਨਿਮਾਣੀ ॥1॥ ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧÏਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿ ਪ੍ਰਭੁ ਮੇਲਿ ਮਿਲਾਏ ॥2॥ ਹਉ ਵਾਰੀ ਹਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ ॥ ਹਰਿ ਨਾਮੋ ਹਰਿ ਨਾਮੁ ਸੁਣਾਏ ਮੇਰਾ ਪ੍ਰੀਤਮੁ ਨਾਮੁ ਅਧਾਰੇ ਰਾਮ

॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹਉ ਵਾਰੀ ਹਉ ਵਾਰੀ ਗੁਰਸਿਖ ਮੀਤ ਪਿਆਰੇ ॥3॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ ਹਰਿ ਆਪੇ ਮੇਲੈ

ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥4॥2॥ ਵਡਹੰਸੁ ਮਹਲਾ 4 ॥ ਹਰਿ ਸਤਿਗੁਰੁ ਹਰਿ ਸਤਿਗੁਰੁ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨ ਅੰਜਨੁ ਗੁਰਿ ਪਾਇਆ ਰਾਮ

॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰੁ ਸੇਵਿ ਪਰਮਪਦੁ ਪਾਇਆ ਹਰਿ ਜਪਿਆ ਸਾਸਿ ਗਿਰਾਸੇ ॥ ਜਿਨ ਕਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰੁ ਹਰਿ ਸਤਿਗੁਰੁ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥1॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧੰਨੁ ਧੰਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ

574

ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥2॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥3॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮੇਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ

॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥4॥3॥ ਵਡਹੰਸੁ ਮਹਲਾ 4 ॥

ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥ ਸੋਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ ਹਰਿ ਰਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ ਸੁਖਦਾਤਾ ॥1॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ

ਨਾਮੁ ਸਭਿ ਬਿਨਸੇ ਹਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ

॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮਕੰਕਰ ਮਾਰਿ ਬਿਦਾਰੇ ॥ ਹਰਿ ਪ੍ਰਭਿ ਕ੍ਰਿਪਾ ਧਾਰੀ ਸੁਖਦਾਤੈ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹਉਮੈ ਪਾਪਾ ॥2॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥ ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰਗੰਭੀਰਾ ॥ ਜਾਤਿ ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ

575

ਭਾਇਆ ॥3॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥ ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਰਾਮ ॥ ਹਮ ਪਾਪੀ ਨਿਰਗੁਣ ਦੀਨ ਤੁਮਾਰੇ ਹਰਿ ਦਇਆਲ ਸਰਣਾਇਆ ॥

ਤੂ ਦੁਖਭੰਜਨੁ ਸਰਬ ਸੁਖ ਦਾਤਾ ਹਮ ਪਾਥਰ ਤਰੇ ਤਰਾਇਆ ॥ ਸਤਿਗੁਰ ਭੇਟਿ ਰਾਮ ਰਸੁ ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੇਹੁ ਉਬਾਰੇ ਰਾਮ ॥4॥4॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 4 ਘੋੜੀਆ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥1॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥2॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥

ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥

ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥3॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨ ਧੰਨ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ

॥4॥1॥5॥ ਵਡਹੰਸੁ ਮਹਲਾ 4 ॥ ਦੇਹ ਤੇਜਨੜੀ ਹਰਿ ਨਵਰੰਗੀਆ ਰਾਮ ॥ ਗੁਰਗਿਆਨੁ ਗੁਰੂ ਹਰਿ ਮੰਗੀਆ ਰਾਮ ॥

576

ਗਿਆਨੁ ਮੰਗੀ ਹਰਿ ਕਥਾ ਚੰਗੀ ਹਰਿ ਨਾਮਿ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਓ ਕੀਆ ਕਰਤੈ

ਹਰਿ ਰਾਮ ਨਾਮੁ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿ ਪ੍ਰਭ ਹਰਿ ਭਗਤਿ ਹਰਿ ਜਨ ਮੰਗੀਆ ॥

ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ ਗੋਵਿੰਦ ਚੰਗੀਆ ॥1॥ ਦੇਹ ਕੰਚਨ ਜੀਨੁ ਸੁਵਿੰਨਾ ਰਾਮ ॥

ਜੜਿ ਹਰਿ ਹਰਿ ਨਾਮੁ ਰਤੰਨਾ ਰਾਮ ॥ ਜੜਿ ਨਾਮੁ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ ਘਣੇ

॥ ਗੁਰ ਸਬਦੁ ਪਾਇਆ ਹਰਿ ਨਾਮੁ ਧਿਆਇਆ ਵਡਭਾਗੀ ਹਰਿ ਰੰਗ ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ ਨਵਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿ ਨਾਮੁ ਹਰਿ ਪ੍ਰਭ ਮੰਗੀਆ

॥2॥ ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰ ਸਬਦਿ ਵਸਿ ਆਇਆ ਰਾਮ ॥

ਮਨੁ ਵਸਗਤਿ ਆਇਆ ਪਰਮਪਦੁ ਪਾਇਆ ਸਾ ਧਨ ਕੰਤ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿ ਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥ ਨਾਨਕੁ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥3॥ ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥

ਮਿਲਿ ਸਤਿਗੁਰ ਜੀ ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮ ਨਾਮਾ ਹਰਿ ਸੇਵ ਸੇਵਕ ਸੇਵਕੀ ॥

ਪ੍ਰਭ ਜਾਇ ਪਾਵੈ ਰੰਗ ਮਹਲੀ ਹਰਿ ਰੰਗੁ ਮਾਣੈ ਰੰਗਕੀ ॥ ਗੁਣ ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥4॥2॥6॥ ॥2॥6॥6॥14॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ 5 ਛੰਤ ਘਰੁ 4 ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ

॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕਉ ਨਮਸਕਾਰਾ

॥1॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅੰਦੇਸਾ ॥ ਸੋ ਪ੍ਰਭੁ ਪਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ ॥ ਪ੍ਰਭ ਜੀ ਭਾਣਾ ਸਚਾ

577

ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥2॥ ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ ਸੇਵਕ ਸਭਿ ਭੁੰਚਣ ਲਗੇ ਹਉਂ ਸਤਿਗੁਰ ਕੈ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕੁ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰਉਂ ਲਿਵ ਲਾਏ ॥3॥ ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥4॥1॥

ਵਡਹੰਸੁ ਮਹਲਾ 5 ॥ ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣ ਜੋ ਸੁਣੇਦੇ ਸਚੁ ਧਣੀ ॥1॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ

ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥

ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥1॥ ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥1॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥

ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥2॥ ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲੁ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥1॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ

578

ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥3॥ ਸਲੋਕੁ

॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਈਂ ਸੰਤ ਨ ਬਾਹਰਾ ॥1॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥4॥2॥ ਵਡਹੰਸੁ ਮਹਲਾ 5 ॥ ਪ੍ਰਭ

ਕਰਣਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾਜੋਗੁ ਸੁਆਮੀ ਕ੍ਰਿਪਾਨਿਧਿ

ਸੁਖਦਾਤਾ ॥ ਹਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕੁ ਸੁਣਹੁ ਬਿਨਤੀ ਪ੍ਰਭ ਕਰਣਕਾਰਣ ਸਮਰਥਾ ॥1॥ ਏਹਿ ਜੀਅ ਤੇਰੇ ਤੂ ਕਰਤਾ ਰਾਮ

॥ ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨਦਇਆਲਾ ॥

ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ ਆਵੈ ਗੁਣਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ ਨਾਨਕੁ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥2॥ ਆਠ ਪਹਰ ਹਰਿ ਧਿਆਈਐ

ਰਾਮ ॥ ਮਨ ਇਛਿਅੜਾ ਫਲੁ ਪਾਈਐ ਰਾਮ ॥ ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ

॥ ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕੁ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥3॥ ਦਰਿ ਵਾਜਹਿ ਅਨਹਤ ਵਾਜੇ ਰਾਮ ॥ ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮੁ ਅਗੋਚਰੁ ਊਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ

ਸਾਜੇ ॥ ਬਿਨਵੰਤਿ ਨਾਨਕੁ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥4॥3॥ ॥2॥6॥6॥3॥17॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ 1 ਘਰੁ 5 ਅਲਾਹਣੀਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ

579

ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥

ਕਾਇਆਂ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ

॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥1॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾੜੇ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥2॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖੁ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕਮਨਿ ਜਿਨੀ ਧਿਆਇਆ

॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥3॥

ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥

ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ

॥ ਐਥੈ ਆਇਆ ਸਭੁ ਕੋ ਜਾਸੀ ਕੂੜੁ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ

॥4॥1॥ ਵਡਹੰਸੁ ਮਹਲਾ 1 ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹਾਲੇਹਾ ॥ ਸਾਹਿਬੁ ਸਮਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥1॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥

ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥2॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ

580

ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿਂ ਪਰਵਾਣੋ ॥3॥

ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥

ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥4॥2॥

ਵਡਹੰਸੁ ਦਖਣੀ ਮਹਲਾ 1 ॥ ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖੁ ਅਪਾਰੋ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰਅੰਧਾਰੋ ॥ ਸੂਰਜੁ ਚੰਦੁ ਸਿਰਜਿਅਨੁ ਅਹਿਨਿਸਿ ਚਲਤੁ ਵੀਚਾਰੋ ॥1॥ ਸਚੜਾ ਸਾਹਿਬੁ ਸਚੁ ਤੂ ਸਚੜਾ ਦੇਹਿ ਪਿਆਰੋ ॥1॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ ਦੇਵਣਹਾਰੋ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੋ ॥ ਖਾਣੀ ਬਾਣੀ ਤੇਰੀਆ ਦੇਹਿ ਜੀਆ ਆਧਾਰੋ ॥ ਕੁਦਰਤਿ ਤਖਤੁ ਰਚਾਇਆ ਸਚਿ ਨਿਬੇੜਣਹਾਰੋ ॥2॥ ਆਵਾਗਵਣੁ ਸਿਰਜਿਆ ਤੂ ਥਿਰੁ ਕਰਣੈਹਾਰੋ ॥ ਜੰਮਣੁ ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੋ ॥ ਭੂਡੜੈ ਨਾਮੁ ਵਿਸਾਰਿਆ ਬੂਡੜੈ ਕਿਆ ਤਿਸੁ ਚਾਰੋ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ ਵਣਜਾਰੋ ॥3॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੋ ॥ ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੋ ॥ ਰੂਪੁ ਨ ਜਾਣੈ ਸੋਹਣੀਐ ਹੁਕਮਿ ਬਧੀ ਸਿਰਿ ਕਾਰੋ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ ਪਿਆਰੋ ॥4॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥ ਸਾਧਨ ਛੁਟੀ ਮੁਠੀ ਝੂਠਿ ਵਿਧਣੀਆ ਮਿਰਤਕੜਾ ਅੰਙਨੜੇ ਬਾਰੇ ॥ ਸੁਰਤਿ ਮੁਈ ਮਰੁ ਮਾਈਏ ਮਹਲ ਰੁੰਨੀ ਦਰ ਬਾਰੇ ॥ ਰੋਵਹੁ ਕੰਤ ਮਹੇਲੀਹੋ ਸਚੇ ਕੇ ਗੁਣ ਸਾਰੇ ॥5॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥ ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ ਸਚੜੈ ਹੇਤਿ ਪਿਆਰੇ ॥6॥ ਤੁਸੀ ਰੋਵਹੁ ਰੋਵਣ ਆਈਹੋ ਝੂਠਿ ਮੁਠੀ

581

ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥ ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥7॥ ਗੁਰਿ ਮਿਲਿਐ ਵੇਸੁ ਪਲਟਿਆ ਸਾਧਨ ਸਚੁ ਸੀਗਾਰੋ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥ ਬਈਅਰਿ ਨਾਮਿ ਸੁੋਹਾਗਣੀ ਸਚੁ ਸਵਾਰਣਹਾਰੋ ॥ ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥8॥3॥ ਵਡਹੰਸੁ ਮਹਲਾ 1 ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥

ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ

ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੁੋ ਸੋ ਸਾਹਿਬੁ ਪਰਵਾਣੋ ॥1॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ

ਦੂਜੈ ਭਾਇ ਵਿਕਾਰੋ ॥2॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥ 3॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ

॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ

॥4॥4॥ ਵਡਹੰਸੁ ਮਹਲਾ 1 ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ

ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਉਂ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਉਂ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ

582

ਭੁਲਾਇਆ ਕਾਲੁ ਖੜਾ ਰੂਆਏ ॥1॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥

ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮੇਲੋ ॥ ਇਕਿ ਭੂਲੇ ਨਾਵਹੁ ਥੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੋ ॥ ਜਮ ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੋਲੇ ਫਾਸੇ ॥2॥ ਬਾਬਾ ਨਾਂਗੜਾ ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ ਟਲੈ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁਰੰਗੀ ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥ ਨਾਮਰਜਾਦੁ ਆਇਆ ਕਲਿ ਭੀਤਰਿ ਨਾਂਗੋ ਬੰਧਿ ਚਲਾਇਆ ॥3॥ ਬਾਬਾ ਰੋਵਹੁ ਜੇ ਕਿਸੈ ਰੋਵਣਾ ਜਾਨੀਅੜਾ ਬੰਧਿ

ਪਠਾਇਆ ਹੈ ॥ ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ ਆਇਆ ਜਾ ਤਿਸੁ ਭਾਇਆ ਰੁੰਨੇ ਰੋਵਣਹਾਰੇ ॥ ਪੁਤ ਭਾਈ ਭਾਤੀਜੇ ਰੋਵਹਿ ਪ੍ਰੀਤਮ ਅਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੋ ਮਰੈ ਨ ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿਞਾਣਾ ਰੋਵਹਿ ਸਚੁ ਸਮਾਲੇ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸੁ ਮਹਲਾ 3 ਤੀਜਾ ॥ ਅਲਾਹਣੀਆ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ

ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈਜੋਗੋ ॥1॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ

॥ ਸਾਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥2॥ ਜਿਨੀ ਆਪਣਾ ਕੰਤੁ ਪਛਾਣਿਆ

583

ਹਉ ਤਿਨ ਪੂਛਉ ਸੰਤਾ ਜਾਏ ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ ਮਿਲੈ

ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥3॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ ॥

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥4॥1॥ ਵਡਹੰਸੁ ਮਹਲਾ 3 ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਹੁ ਸਬਦਿ ਵੀਚਾਰਿ ॥ ਅਵਗੁਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤੁ ਵਿਸਾਰਿ ॥ ਰੋਵੈ ਕੰਤੁ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ ॥1॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ

ਵਾਰੋ ਵਾਰਾ ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ

ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ ॥2॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ

ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ ॥3॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਹੈ ਨਾਲੇ ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ

584

ਜਾਤਾ ਹਦੂਰੇ ॥ ਨਾਨਕ ਸਾਧਨ ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥4॥2॥ ਵਡਹੰਸੁ ਮਹਲਾ 3 ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣੁ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥1॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰਿ ਧਾਰੇ ॥ ਸਦਾ ਉਰਿ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ

ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥2॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗੁਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗੁਣਿਆਰੇ ॥3॥ ਸਚੜੈ

ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰਅੰਧਾਰੋ ॥ ਆਪਿ ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੋ ॥ ਆਪੇ ਦੇਇ ਪਿਆਰੋ ਸਹਜਿ ਵਾਪਾਰੋ ਗੁਰਮੁਖਿ ਜਨਮੁ ਸਵਾਰੇ ॥ ਧੰਨੁ ਜਗ ਮਹਿ ਆਇਆ ਆਪੁ ਗਵਾਇਆ ਦਰਿ ਸਾਚੈ

ਸਚਿਆਰੋ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ ਨਾਮ ਪਿਆਰੋ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰਅੰਧਾਰੋ ॥4॥3॥ ਵਡਹੰਸੁ ਮਹਲਾ 3 ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥

ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥1॥ ਕਾਇਆ

585

ਕੰਚਨੁ ਤਾਂ ਥੀਐ ਜਾਂ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹਉਮੈ ਜਾਏ ॥ ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹਉ ਲਾਗਉ ਪਾਏ ॥ ਕਾਇਆਂ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥2॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥3॥ ਜਿਨੀ ਸਚੜਾ ਸਚੁ ਸਲਾਹਿਆ ਹਉਂ ਤਿਨ ਲਾਗਉ ਪਾਏ ॥ ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹਉ ਤਿਨ ਕੈ ਲਾਗਉ ਪਾਏ ॥4॥4॥ ॥4॥5॥9॥

ੴ ਸਤਿ ਗੁਰ ਪ੍ਰਸਾਦਿ ॥

ਵਡਹੰਸ ਕੀ ਵਾਰ ਸਲੋਕਾਂ ਨਾਲਿ ਮਹਲਾ 4 ਲਲਾਂ ਬਹਲੀਮਾ ਕੀ ਧੁਨਿ ਗਾਵਣੀ ॥ ਸਲੋਕ ਮਃ 3 ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥1॥ ਮਃ 3 ॥ ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥2॥ ਮਃ 3 ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥3॥ ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ

ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥ ਤੂ ਕਰਣਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥ ਤੂ

ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ

586

ਦੀਆ ॥1॥ ਸਲੋਕ ਮਃ 3 ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥1॥ ਮਃ 3 ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥

ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥2॥ ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹਉਮੈ ਵਿਚਹੁ ਮਾਰੀ ॥ ਸੋ ਸਤਿਗੁਰੁ ਪੂਰਾ ਧੰਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ ਸ੍ਰਿਸਿ† ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲੁ ਬਿਖੁ ਤਾਰੀ ॥ ਗੁਰਿ ਪੂਰੈ ਹਰਿ ਉਪਦੇਸਿਆ ਗੁਰ ਵਿਟੜਿਅਹੁ ਹਉਂ ਸਦ ਵਾਰੀ ॥2॥ ਸਲੋਕ ਮਃ 3 ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖੁ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥1॥ ਮਃ 3 ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ

ਸਬਦੁ ਨ ਜਾਣਨੀ ਕਾਮਿ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥2॥

ਪਉੜੀ ॥ ਸੋ ਸਤਿਗੁਰੁ ਸੇਵਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭਿ ਪਗੀਂ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਿਗੁਰੁ ਕਹਹੁ ਸਭਿ

ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥3॥ ਸਲੋਕ ਮਃ 3 ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ

587

ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ

ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥

ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥1॥ ਮਃ 3 ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥ ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ ਅੰਮ੍ਰਿਤਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥ ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨ ਛੋਡਈ ਲੈ ਜਾਸੀ ਪਤਿ ਗਵਾਇ

॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ ਸਿਉ ਲਿਵ ਲਾਇ ॥2॥ ਪਉੜੀ ॥ ਤਿਤੁ ਜਾਇ ਬਹਹੁ ਸਤਿਸੰਗਤੀ ਜਿਥੈ

ਹਰਿ ਕਾ ਹਰਿ ਨਾਮੁ ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਢੋਈਐ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਧੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕਉ ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥4॥ ਸਲੋਕ ਮਃ 3 ॥ ਸਜਣ ਮਿਲੇ ਸਜਣਾ ਜਿਨ ਸਤਿਗੁਰ ਨਾਲਿ ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰਿ ॥ ਮਨ ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ ਚਾਰਿ ॥ ਇਸੁ ਪਰੀਤੀ ਤੁਟਦੀ ਬਿਲਮ ਨ ਹੋਵਈ ਇਤੁ ਦੋਸਤੀ ਚਲਨਿ ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨ ਕਰਹਿ ਪਿਆਰੁ ॥ ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ ॥1॥ ਮਃ 3 ॥ ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ

ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥2॥ ਪਉੜੀ ॥ ਤਿਸੁ ਗੁਰ

588

ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ ਬਣਤ ਬਣਾਈ ॥ ਸੋ ਸਤਿਗੁਰੁ ਪਿਆਰਾ ਮੇਰੈ ਨਾਲਿ ਹੈ ਜਿਥੈ ਕਿਥੈ ਮੈ ਨੋ ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥ ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ ਆਸ ਪੁਰਾਈ

॥5॥ ਸਲੋਕ ਮਃ 3 ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰੁ ਸੀਤਲੁ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥1॥ ਮਃ 3 ॥

ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥

ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸਨਾ ਅਗਨਿ ਬੁਝਾਇ ॥

ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥

ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੂਟੀਐ ਹਉਮੈ ਪਚੈ ਪਚਾਇ ॥2॥

ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥ ਸਭੁ ਜਨਮੁ ਤਿਨਾ ਕਾ ਸਫਲੁ ਹੈ

ਜਿਨ ਹਰਿ ਕੇ ਨਾਮ ਕੀ ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ ਗਏ ਸਭਿ ਦੁਖਾ

॥ ਤੇ ਸੰਤ ਭਲੇ ਗੁਰਸਿਖ ਹਹਿਂ ਜਿਨ ਨਾਹੀ ਚਿੰਤ ਪਰਾਈ ਚੁਖਾ ॥ ਧੰਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ ਮੁਖਾ ॥6॥ ਸਲੋਕ ਮਃ 3 ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥ ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ ਬਾਂਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੋ ਸੇਵੀਐ

ਗੁਰਮੁਖਿ ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ ॥1॥ ਮਃ 3 ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲੁ ਹੋਵੈ ਹਰਿ ਨਾਮੋ ਮਨਿ ਵਸਾਇ

॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਜਿ ਸੁਭਾਇ ॥2॥ ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੂਦਨੁ ਹਰਿ ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ

589

ਵਡ ਪੁੰਨੁ ਹੈ ਜਿਨਿ ਅਵਗੁਣ ਕਟਿ ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ ਮਸਤਕਿ ਭਾਗੁ ਲਿਖਿ ਪਾਇਆ ॥7॥ ਸਲੋਕ ਮਃ 3 ॥ ਭਗਤਿ ਕਰਹਿ ਮਰਜੀਵੜੇ ਗੁਰਮੁਖਿ ਭਗਤਿ ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ ਕੋਇ ॥ ਗੁਣਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥

ਨਾਨਕ ਗੁਰਮੁਖਿ ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥1॥ ਮਃ 3 ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ ॥ ਸਬਦੈ ਸਾਰ ਨ ਜਾਣਈ ਬਿਖੁ ਭੂਲਾ ਗਾਵਾਰੁ ॥ ਅਗਿਆਨੀ ਅੰਧੁ ਬਹੁ ਕਰਮ ਕਮਾਵੈ ਦੂਜੈ

ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣਹਾਰੁ ॥2॥ ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥ ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸੁ ਤੂ ਮੇਲਹਿ ਪਿਆਰਿਆ ਸੋ ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ ਮੇਰਾ ਹਰਿ ਅਲਖੁ ਲਖਾਰੇ ॥8॥ ਸਲੋਕ ਮਃ 3 ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ

॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰਿ ਧਾਰਿ ॥1॥ ਮਃ 3 ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤੁ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥2॥ ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ ਬਲਿਹਾਰੀ ॥

ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥

ਸਭੁ ਆਤਮਰਾਮੁ ਪਸਾਰਿਆ ਗੁਰ ਬੁਧਿ ਬੀਚਾਰੀ ॥9॥ ਸਲੋਕ ਮਃ 3 ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ

590

ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥1॥ ਮਃ 1 ॥ ਜਾਲਉਂ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥2॥ ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥

ਹਰਿ ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ ਕੀ ਸਭ ਭੁਖ ਗਵਾਈਐ ॥ ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ ਧਿਆਈਐ ॥10॥ ਸਲੋਕ ਮਃ 3 ॥ ਭਗਤ ਜਨਾ ਕਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥

ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਹਿਂ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀਂ ਵਢੀਂ ਫਿਰਹਿ ਸੋਭਾ ਮੂਲਿ ਨ ਪਾਹਿ ॥1॥ ਮਃ 3 ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥2॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥11॥ ਸਲੋਕ ਮਃ 3 ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਮਨਮੁਖ

ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥1॥ ਮਃ 3 ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥ ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥2॥ ਪਉੜੀ ॥ ਸੇ ਗੁਰਸਿਖ ਧੰਨਿ ਧੰਨਿ ਹੈ ਜਿਨੀ ਗੁਰ ਉਪਦੇਸੁ ਸੁਣਿਆ ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹਉਮੈ ਦੁਬਿਧਾ ਭੰਨੀ ॥ ਬਿਨੁ ਹਰਿ ਨਾਵੈ ਕੋ ਮਿਤ੍ਰੁ ਨਾਹੀ

591

ਵੀਚਾਰਿ ਡਿਠਾ ਹਰਿ ਜੰਨੀ ॥ ਜਿਨਾ ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨੀ ਸਤਿਗੁਰ ਕੀ ਗਲ ਮੰਨੀ ॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨੀ ਚੜੀ ਚਵਗੁਣਿ ਵੰਨੀ ॥12॥ ਸਲੋਕ ਮਃ 3 ॥ ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥ ਅਨਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥1॥ ਮਃ 3 ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥ ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੈ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ ਨਾਮੁ ਪਾਇਆ ਸਹਜੇ ਸਚਿ ਸਮਾਹਿ ॥2॥ ਪਉੜੀ ॥

ਗੁਰਮੁਖਿ ਪ੍ਰਹਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ ਸੁਣਾਈ ॥ ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥13॥ ਸਲੋਕ ਮਃ 3 ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥ 1॥ ਮਃ

3 ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ

ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥ ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥2॥ ਪਉੜੀ ॥

ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥ ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥ ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ

ਧਿਆਇਆ ॥14॥ ਸਲੋਕ ਮਃ 3 ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥1॥ ਮਃ 3 ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ

592

ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ

॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ

॥ ਨਿਹਚਲੁ ਰਾਜੁ ਹੈ ਸਦਾ ਤਿਸ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ

॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥2॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ

ਹਰਿਨਾਮੋ ਤਿਨ ਕਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥15॥ ਸਲੋਕ ਮਃ 3 ॥ ਜਿਨ ਕਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ

ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥1॥ ਮਃ 3 ॥ ਹਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ

॥ ਹਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥2॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ

॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹਉ ਸਤਿਗੁਰ ਅਪੁਣੇ ਕਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ

॥16॥ ਸਲੋਕ ਮਃ 3 ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ

ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੰਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥1॥ ਮਃ 3 ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥ ਸਤਿਗੁਰੁ ਸੇਵਨਿ

593

ਜਾਗੰਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥ ਮਨਮੁਖਿ ਅੰਧ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕਉ ਧੁਰਿ ਪੂਰਬਿ ਲਿਖਿਆਸਿ ॥2॥ ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥ ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕਉ ਸਤਿਗੁਰਿ ਕਾਰਕੁਨੀ ਦਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥ ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥17॥ ਸਲੋਕ ਮਃ 3

॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ

॥ ਗੁਰ ਪਰਸਾਦੀ ਸੁਖੁ ਊਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ

॥ ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੂ ਨ ਜਾਇ ॥1॥ ਮਃ 3 ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥ ਸਤਿਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥ ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦੁ ਗੁਰੂ ਕਾ ਸਦ ਉਚਰਹਿ ਜੁਗਿ ਜੁਗਿ ਵਰਤਾਵਣਹਾਰਾ ॥ ਇਹੁ ਮਨੂਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥ ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਸੋ ਹੋਵੈ ਦਰਿ ਸਚਿਆਰਾ ॥2॥ ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ ਰਾਮੁ ਕਹਿਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥ ਤਿਸੁ ਗੁਰਸਿਖ ਕਉ ਹਉਂ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ

॥18॥ ਸਲੋਕ ਮਃ 3 ॥ ਮਨਹਠਿ ਕਿਨੈ ਨ ਪਾਇਓ ਸਭਿ ਥਕੇ ਕਰਮ ਕਮਾਇ ॥ ਮਨਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥ ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥ ਗੁਰ ਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥1॥ ਮਃ 3 ॥

594

ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਧੰਨੁ ਧੰਨੁ ਸਤਿਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤਿਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧੰਨੁ ਧੰਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧੰਨੁ ਧੰਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰੁ ਹਮ ਕਉ ਸਭਿ ਸਮ ਦ੍ਰਿਸਟਿ ਦਿਖਾਈ ॥ ਧੰਨੁ ਧੰਨੁ ਸਤਿਗੁਰੂ ਮਿਤ੍ਰੁ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥19॥ ਸਲੋਕ ਮਃ 1 ॥ ਘਰ ਹੀ ਮੁੰਧ

ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥1॥ ਮਃ 1 ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥2॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤ੍ਰਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ

॥20॥ ਸਲੋਕ ਮਃ 3 ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥1॥ ਮਃ 3

॥ ਸਤਿਗੁਰੂ ਨ ਸੇਵਿਓ ਮੂਰਖਿ ਅੰਧਿ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰਿ

॥2॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ

ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥21॥1॥

595

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸੋਰਠਿ ਮਹਲਾ 1 ਚਉਪਦੇ ਤਿਤੁਕੇ ਘਰੁ 1 ॥ ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥1॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ ਸੁਖੁ ਹੋਇ ॥1॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥

ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥2॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥ ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥3॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥4॥1॥ ਸੋਰਠਿ ਮਹਲਾ 1 ਘਰੁ 1 ॥

ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥

ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥1॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥1॥ ਰਹਾਉ ॥ ਹਾਣਿ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨਿ ਹਸੁ

॥2॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥

ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥3॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥

596

ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗੁਣਿ ਵੰਨਿ ॥4॥2॥

ਸੋਰਠਿ ਮਹਲਾ 1 ਚਉਤੁਕਾ ॥ ਮਾਇ ਬਾਪ ਕਉ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕਉ ਬਾਪੁ ਪਿਆਰਾ ਭਾਈ ਕਉ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥1॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥1॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥2॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ

॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥3॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥4॥3॥ ਸੋਰਠਿ ਮਹਲਾ 1 ਦੁਤੁਕੇ ॥ ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ

॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥1॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥1॥ ਰਹਾਉ ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥2॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥3॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ

ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥4॥4॥ ਸੋਰਠਿ ਮਹਲਾ 1 ॥ ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ

॥1॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥1॥ ਰਹਾਉ ॥ ਤੂ ਪੂਰਾ

597

ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥2॥

ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ

॥3॥ ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥4॥5॥ ਸੋਰਠਿ ਮਹਲਾ 1 ॥ ਅਲਖੁ ਅਪਾਰੁ ਅਗੰਮੁ ਅਗੋਚਰੁ ਨਾ ਤਿਸੁ ਕਾਲੁ ਨ ਕਰਮਾ ॥

ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਉ ਨ ਭਰਮਾ ॥1॥ ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪੁ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥1॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰਪਰੰਪਰ ਸਗਲੀ ਜੋਤਿ ਤੁਮਾਰੀ ॥2॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਮਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥3॥ ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥4॥ ਸੂਚੈ ਭਾਡੈ

ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥ ਤਤੈ ਕਉ ਪਰਮਤਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥5॥6॥ ਸੋਰਠਿ

ਮਹਲਾ 1 ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥1॥ ਮਨ ਰੇ ਰਾਮ ਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥1॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥2॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ

ਅੰਤਰਿ ਦੋਖੁ ॥3॥ ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥4॥7॥ ਸੋਰਠਿ ਮਹਲਾ 1 ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ

॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥1॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥1॥ ਰਹਾਉ ॥ ਮਿਰਤਿ ਪਇਆਲਿ ਅਕਾਸਿ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ

598

ਦੇਖੁ ਮੁਰਾਰੀ ਜੀਉ ॥2॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥3॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ

ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥4॥8॥ ਸੋਰਠਿ

ਮਹਲਾ 1 ॥ ਜਿਸੁ ਜਲਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ

ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥1॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥1॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚਿ ਬੁਡਾਹੀ ਜੀਉ ॥2॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾ ਹੀ ਜੀਉ ॥3॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥4॥9॥ ਸੋਰਠਿ ਮਹਲਾ 1 ਪੰਚਪਦੇ ॥ ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ

॥1॥ ਮਨ ਰੇ ਸਮਝੁ ਕਵਨ ਮਤਿ ਲਾਗਾ ॥ ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥1॥

ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ

ਗੁਰਮੁਖਿ ਸੋ ਅਨੁਰਾਗਾ ॥2॥ ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥3॥ ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਜਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥4॥ ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥5॥10॥ ਸੋਰਠਿ ਮਹਲਾ 1 ॥ ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥1॥ ਮਨ ਰੇ ਰਾਮੁ ਜਪਹੁ ਸੁਖੁ ਹੋਈ ॥ ਅਹਿਨਿਸਿ

599

ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥1॥ ਰਹਾਉ ॥ ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥2॥ ਚਲਤੌ

ਠਾਕਿ ਰਖਹੁ ਘਰਿ ਅਪਨੈ ਗੁਰਿ ਮਿਲਿਐ ਇਹ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥3॥ ਪੀਵਹੁ ਅਪਿਉ ਪਰਮਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥

ਜਨਮ ਮਰਣ ਭਵਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥4॥ ਤਤੁ ਨਿਰੰਜਨੁ ਜੋਤਿ ਸਬਾਈ ਸੋਹੰ

ਭੇਦੁ ਨ ਕੋਈ ਜੀਉ ॥ ਅਪਰੰਪਰੁ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥5॥11॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 1 ਘਰੁ 3 ॥ ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥1॥ ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥1॥ ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧÏਾਰਾ ॥2॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ

॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥3॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ

॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥4॥1॥12॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 3 ਚਉਪਦੇ ਤਿਤੁਕੇ ਘਰੁ 1 ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ

॥1॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੋ ਸਚਾ ਸਚੁ ਤੂ ਕੇਵਲ ਆਪਿ ਮੁਰਾਰੀ ॥1॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰਿ ਧਾਰੀ ॥2॥ ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

600

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥3॥ ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ ਲਏ ਪ੍ਰਭਿ ਸਾਚੈ

ਸਾਚੁ ਰਖਿਆ ਉਰਿ ਧਾਰੀ ॥ ਨਾਨਕ ਨਾਵਹੁ ਗਤਿ ਮਿਤਿ ਪਾਈ ਏਹਾ ਰਾਸਿ ਹਮਾਰੀ ॥4॥1॥ ਸੋਰਠਿ ਮਹਲਾ 3 ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮੁ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥1॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥1॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ

ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥2॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ

ਨਦਰੀ ਨਦਰਿ ਨਿਹਾਲਿ ॥3॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ

॥4॥2॥ ਸੋਰਠਿ ਮਹਲਾ 3 ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥ ਸਬਦਿ ਰਤੇ ਸਦਾ ਇਕਰੰਗੀ ਹਰਿ ਸਿਉ ਰਹੇ ਸਮਾਈ ॥1॥ ਹਰਿ ਜੀਉ ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥1॥ ਰਹਾਉ

॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰਿ ਸੇਵਿਐ

ਚਿਤੁ ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥2॥ ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥ ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥3॥ ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕਰੰਗੀ ਸਬਦਿ ਸਵਾਰਣਹਾਰਾ

601

॥4॥3॥ ਸੋਰਠਿ ਮਹਲਾ 3 ॥ ਹਰਿ ਜੀਉ ਤੁਧ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ

॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ

ਸਬਦਿ ਪ੍ਰਗਾਸਾ ॥1॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥1॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥2॥ ਸਬਦੁ ਨ ਜਾਣਹਿ ਸੇ ਅੰਨ੍ਹੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ

ਮੁਗਧ ਗੁਬਾਰਾ ॥3॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ

॥4॥4॥ ਸੋਰਠਿ ਮਹਲਾ 3 ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥ ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥1॥

ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥1॥ ਰਹਾਉ ॥

ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸੁ ਨਖਹ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥2॥ ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥3॥ ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥ ਨਾਨਕੁ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥4॥5॥

ਸੋਰਠਿ ਮਹਲਾ 3 ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ

ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥1॥ ਹਰਿ ਕੇ ਦਾਸ

602

ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥1॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੰਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥2॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ

ਹਰਿ ਪ੍ਰਭੁ ਹੈ ਤਿਸ ਕੇਰਾ ॥3॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ

॥4॥6॥ ਸੋਰਠਿ ਮਹਲਾ 3 ਚਉਤੁਕਾ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥ ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ

ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥1॥ ਭਾਈ ਰੇ ਸਦਾ ਰਹਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥1॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥

ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥2॥ ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲੁ ਜਨਮੁ ਜਗਿ ਆਇਆ ॥ ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥

ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥3॥ ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ

ਹਰਿ ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥4॥7॥ ਸੋਰਠਿ ਮਹਲਾ 3 ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥1॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥1॥ ਰਹਾਉ ॥

603

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥2॥ ਗੁਰਿ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥3॥ ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ ॥4॥8॥ ਸੋਰਠਿ ਮਹਲਾ 3 ਘਰੁ 1 ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥ ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥1॥ ਮਨ ਰੇ ਤ੍ਰੈ

ਗੁਣ ਛੋਡਿ ਚਉਥੈ ਚਿਤੁ ਲਾਇ ॥ ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥1॥ ਰਹਾਉ ॥

ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ

॥2॥ ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ

ਰਖਿਆ ਉਰਧਾਰਿ ॥3॥ ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥ ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥4॥9॥ ਸੋਰਠਿ ਮਹਲਾ 3 ॥ ਸਤਿਗੁਰੁ ਸੁਖਸਾਗਰੁ ਜਗ ਅੰਤਰਿ ਹੋਰਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥1॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥1॥ ਰਹਾਉ ॥ ਤ੍ਰੈਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥ ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥2॥ ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥3॥ ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥4॥10॥ ਸੋਰਠਿ ਮਹਲਾ 3 ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗਿ ਜੁਗਿ ਦਾਤੇ ਸਬਦੇ ਦੇਹਿ ਬੁਝਾਈ ॥1॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥1॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ

604

॥2॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥3॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥4॥11॥ ਸੋਰਠਿ ਮਹਲਾ 3 ॥ ਸਤਿਗੁਰੁ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਿਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥1॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ

॥ ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥1॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥2॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥3॥ ਤ੍ਰੈ ਗੁਣ ਸਭਿ

ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥4॥12॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 4 ਚਉਪਦੇ ਤਿਤੁਕੇ ਘਰੁ 1 ॥ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ

॥1॥ ਜਪਿ ਮਨ ਹਰਿ ਹਰਿ ਨਾਮੁ ਸਲਾਹੁ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮੁ ਅਥਾਹੁ

॥1॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥2॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ

॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥3॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥4॥1॥ ਸੋਰਠਿ ਮਹਲਾ 4 ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥

605

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥1॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥1॥ ਰਹਾਉ ॥ ਆਪੇ ਜਲਿ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ ਰਿਜਕੁ ਸੰਬਾਹਿਂਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥2॥ ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ

॥3॥ ਆਪੇ ਗਹਿਰਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥ ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥4॥2॥ ਸੋਰਠਿ ਮਹਲਾ 4 ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ

ਪ੍ਰਭੁ ਆਪੈ ॥ ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥1॥ ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰ ਸਬਦੀ ਚਖਿ ਜਾਪੈ ॥1॥ ਰਹਾਉ ॥ ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥ ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥2॥ ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥3॥

ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ

॥ ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥4॥3॥ ਸੋਰਠਿ ਮਹਲਾ 4 ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥1॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥1॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ

606

ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥2॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥3॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ

॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥ ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥4॥4॥ ਸੋਰਠਿ ਮਹਲਾ 4 ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥1॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਿਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥1॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥2॥

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀਨਿਧਾਨੁ ॥3॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥4॥5॥ ਸੋਰਠਿ ਮਹਲਾ 4 ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥1॥ ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥1॥ ਰਹਾਉ ॥

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ

॥ ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥2॥ ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥3॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ

607

ਆਪੇ ਜੁਗਤਿ ਹਥਾਹਾ ॥ ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥ ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥4॥6॥ ਸੋਰਠਿ ਮਹਲਾ 4 ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਸੁਖੁ ਪਾਇਆ ਗੋਬਿੰਦ ਸਰਣਿ ਤੁਮਾਰੀ

॥1॥ ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥ ਜਬ ਸਤਿਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥

ਰਹਾਉ ॥ ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥ ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥2॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥

ਆਤਮਬ੍ਰਹਮੁ ਚੀਨਿ ਸੁਖੁ ਪਾਇਆ ਸਤਿਸੰਗਤਿ ਪੁਰਖ ਤੁਮਾਰੀ ॥3॥ ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥ ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥4॥7॥

ਸੋਰਠਿ ਮਹਲਾ 4 ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥1॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥1॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥2॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥3॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥4॥8॥ ਸੋਰਠਿ

ਮਹਲਾ 4 ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥1॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਖਹੁ ਸਰਣਾਈ ॥1॥ ਰਹਾਉ ॥ ਇਹੁ ਸੰਸਾਰੁ ਸਭੁ ਆਵਣਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥2॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥3॥ ਜਿਨਿ ਇਹ ਚਾਖੀ ਸੋਈ ਜਾਣੈ

608

ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥4॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ

ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥5॥9॥ ॥12॥12॥9॥33॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਤਿਤੁਕਾ ਘਰੁ 1 ॥ ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥1॥

ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥1॥ ਰਹਾਉ

॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ

ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥2॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ

॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥3॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ

ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥4॥1॥ ਸੋਰਠਿ ਮਹਲਾ 5 ਘਰੁ 1 ਚਉਤੁਕਾ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਮਨਿ ਤਨਿ ਹਿਰਦੈ ਧਾਰਿ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ ਸਾਰ ॥ ਜਿਤੁ ਤਨਿ ਨਾਮੁ ਨ ਊਪਜੈ ਭਾਈ ਸੇ ਤਨ ਹੋਏ ਛਾਰੁ ॥ ਸਾਧਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰੁ

॥1॥ ਸੋਈ ਸਚੁ ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ ਤਿਸ ਬਿਨੁ ਅਵਰੁ ਨ ਕੋਇ ॥1॥ ਰਹਾਉ ॥ ਨਾਮ ਵਿਹੂਣੇ ਪਚਿ ਮੁਏ ਭਾਈ ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗੰਮੁ ਧਣੀ ॥ ਆਵਣੁ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥2॥ ਸਿੰਮ੍ਰਿਤਿ ਸਾਸਤ ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥

ਅਨਿਕ ਕਰਮ ਕਰਿ ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਟਾਂ ਸੋਧੀਆ ਭਾਈ ਵਿਣੁ ਸਤਿਗੁਰ

609

ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ ਨਾਮੁ ਧਿਆਇ ॥3॥ ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ ਮਧੇ ਜਨੁ ਪਾਈਐ ਭਾਈ ਵਿਰਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥4॥2॥ ਸੋਰਠਿ ਮਹਲਾ 5 ਦੁਤੁਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਲਉ ਬੀਚੁ ਬਿਖਾਈ ॥1॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ ਤੂ ਰਚਿਆ ਉਰਝਿਓ ਸੰਗਿ ਬੈਰਾਈ ॥2॥ ਸੋਗੁ ਨ ਬਿਆਪੈ ਆਪੁ ਨ ਥਾਪੈ ਸਾਧਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ ਝੁਲਾਈ ॥3॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੂ ਨ ਜਾਈ

॥ ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥4॥3॥ ਸੋਰਠਿ ਮਹਲਾ 5 ॥ ਪੁਤ੍ਰ ਕਲਤ੍ਰ

ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥1॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥1॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥2॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥3॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥4॥4॥ ਸੋਰਠਿ ਮਹਲਾ 5 ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥1॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ

ਸਹਜਾ ਘਰਿ ਆਨੰਦੁ ਹਮਾਰੈ ॥1॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥2॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥3॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ

610

ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥4॥5॥ ਸੋਰਠਿ ਮਹਲਾ 5 ॥ ਸੁਖੀਏ ਕਉ ਪੇਖੈ

ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥1॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥1॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ

ਬਿਲਲਾਤੀ ॥2॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥3॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥4॥6॥ ਸੋਰਠਿ ਮਹਲਾ 5 ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥1॥ ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥1॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖੁ ਊਜਲੁ ਜਨ ਕਾ ਸੰਗੁ ਵਡਭਾਗੀ ਪਾਈਐ ॥2॥

ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥3॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥ ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥4॥7॥ ਸੋਰਠਿ ਮਹਲਾ 5 ਘਰੁ 1 ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ

ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥1॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥1॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥2॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥3॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥4॥8॥ ਸੋਰਠਿ ਮਹਲਾ 5 ॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ

611

ਜਤਨਾ ਓੜਕਿ ਕੋ ਨ ਪਹੂਚੇ ॥1॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤੁ ਬਾਰੋ ਬਾਰਾ ॥1॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ

ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥2॥ ਨਿੰਦਉ ਨਾਹੀ ਕਾਹੂ ਬਾਤੈ

ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥3॥ ਪਾਰਬ੍ਰਹਮ ਪਰਮੇਸੁਰ ਸਤਿਗੁਰੁ ਸਭਨਾ ਕਰਤ ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ

॥4॥9॥ ਸੋਰਠਿ ਮਹਲਾ 5 ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥1॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥1॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥2॥ ਸ੍ਰਵਣੀ ਸੁਣੀਐ ਰਸਨਾ ਗਾਈਐ

ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥3॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁੋਪਾਲਾ ॥4॥10॥

ਸੋਰਠਿ ਮਹਲਾ 5 ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ

ਸਰਣਾ ਪ੍ਰਗਟੇ ਭਲੇ ਸੰਜੋਗਾ ॥1॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰਿ ਪੂਰੈ ਤੂ ਰਾਖਿਆ ॥1॥ ਰਹਾਉ ॥ ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿਵਛਲੁ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥2॥ ਹਰਿ ਅੰਮ੍ਰਿਤਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥3॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥4॥11॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਚਉਪਦੇ ਘਰੁ 2 ॥ ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ

612

ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥1॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥1॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥2॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥3॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲੁ ਨਿਰੰਜਨੁ ਡੀਠਾ ॥4॥1॥12॥ ਸੋਰਠਿ

ਮਹਲਾ 5 ॥ ਕੋਟਿ ਬ੍ਰਹਮੰਡ ਕੋ ਠਾਕੁਰੁ ਸੁਆਮੀ ਸਰਬ ਜੀਆ ਕਾ ਦਾਤਾ ਰੇ ॥ ਪ੍ਰਤਿਪਾਲੈ ਨਿਤ ਸਾਰਿ ਸਮਾਲੈ ਇਕੁ ਗੁਨੁ ਨਹੀ ਮੂਰਖਿ ਜਾਤਾ ਰੇ ॥1॥ ਹਰਿ ਆਰਾਧਿ ਨ ਜਾਨਾ ਰੇ ॥ ਹਰਿ ਹਰਿ ਗੁਰੁ ਗੁਰੁ ਕਰਤਾ ਰੇ ॥ ਹਰਿ ਜੀਉ ਨਾਮੁ ਪਰਿਓ ਰਾਮਦਾਸੁ ॥1॥ ਰਹਾਉ ॥ ਦੀਨਦਇਆਲੁ ਕ੍ਰਿਪਾਲੁ ਸੁਖਸਾਗਰੁ ਸਰਬ ਘਟਾ ਭਰਪੂਰੀ ਰੇ ॥ ਪੇਖਤ ਸੁਨਤ ਸਦਾ ਹੈ ਸੰਗੇ ਮੈ ਮੂਰਖਿ ਜਾਨਿਆ ਦੂਰੀ ਰੇ ॥2॥ ਹਰਿ ਬਿਅੰਤੁ ਹਉ ਮਿਤਿ ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥3॥ ਮੈ ਮੂਰਖ ਕੀ ਕੇਤਕ ਬਾਤ ਹੈ ਕੋਟਿ ਪਰਾਧੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ ਫਿਰਿ ਗਰਭਾਸਿ ਨ ਪਰਿਆ ਰੇ ॥4॥2॥13॥ ਸੋਰਠਿ

ਮਹਲਾ 5 ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਊਧ ਕਮਲੁ ਬਿਗਸਇਆ ॥ 1॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ

॥1॥ ਰਹਾਉ ॥ ਜੋਇ ਦੂਤ ਮੋਹਿ ਬਹੁਤੁ ਸੰਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ ਤੇਰੀ ਸਰਨਇਆ ॥2॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ ਥਿਆ ॥3॥ ਏਕ ਬੂੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਉਪੇ ਫਿਰਿ ਲੇਖਾ ਮੂਲਿ ਨ ਲਇਆ ॥4॥3॥14॥ ਸੋਰਠਿ ਮਹਲਾ 5 ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ

॥1॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮੁ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ

613

॥1॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥2॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥3॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥ ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥4॥4॥15॥ ਸੋਰਠਿ ਮਹਲਾ 5

॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥1॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥1॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ

ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥2॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥3॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ

॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥4॥5॥16॥ ਸੋਰਠਿ ਮਹਲਾ 5 ॥ ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ

॥1॥ ਮਾਧਉ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪਖੰਡਨ ਨੀਕੋ ਠਾਕੁਰ ਦੇਸਾ ॥1॥ ਰਹਾਉ ॥ ਤੁਮ ਸਭ

ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥2॥

ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥3॥ ਤੁਮ ਨਿਧਾਨ ਅਟਲ ਸੁਲਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥4॥6॥17॥ ਸੋਰਠਿ ਮਹਲਾ 5 ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥1॥ ਮਾਧਉ ਤੂ ਠਾਕੁਰੁ ਸਿਰਿਮੋਰਾ ॥

ਈਹਾ ਊਹਾ ਤੁਹਾਰੋ ਧੋਰਾ ॥1॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥2॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਿਤ ਤੁਮਾਰੇ ॥ ਰੂੜੋ

614

ਗੂੜੋ ਗਹਿਰਗੰਭੀਰੋ ਊਚੌ ਅਗਮ ਅਪਾਰੇ ॥3॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥

ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥4॥7॥18॥ ਸੋਰਠਿ ਮਹਲਾ 5 ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥1॥ ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ ਤੇਰਾ ਭਾਈ ॥1॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥2॥ ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥ ਧਰਮਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ

॥3॥ ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥4॥8॥19॥ ਸੋਰਠਿ ਮਹਲਾ 5 ॥ ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥1॥ ਪਿਆਰੇ ਤੂ ਮੇਰੋ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥1॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨੁ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥2॥ ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥3॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥4॥9॥20॥ ਸੋਰਠਿ ਮਹਲਾ 5 ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥1॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥1॥ ਰਹਾਉ ॥ ਦੂਖ

ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥2॥

ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥3॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥4॥10॥21॥ ਸੋਰਠਿ ਮਹਲਾ 5 ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ

615

ਕਛੂ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆਈਐ ॥1॥ ਸਿਮਰਹੁ ਹਰਿ ਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ ਅਗਿਆਨੀ ॥1॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ ॥2॥ ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥ ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮ ਨਾਮੁ ਨਹੀ ਚੀਨਾ ॥3॥ ਸਾਦ ਬਿਕਾਰ ਬਿਖੈ

ਰਸ ਮਾਤੋ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ ਬਿਨੰਤੀ ਕਾਟਹੁ ਅਵਗੁਣ ਮੇਰੇ ॥4॥11॥22॥

ਸੋਰਠਿ ਮਹਲਾ 5 ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥1॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥1॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸੁਰੁ ਕਤ ਆਵੈ ਕਤ ਜਾਈ

॥2॥ ਜਪ ਤਪ ਸੰਜਮ ਗਿਆਨ ਤਤਬੇਤਾ ਜਿਸੁ ਮਨਿ ਵਸੈ ਗੁੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥3॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥4॥12॥23॥ ਸੋਰਠਿ ਮਹਲਾ 5 ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥1॥ ਮੇਰਾ ਗੁਰੁ ਹੋਆ ਆਪਿ ਸਹਾਈ ॥

ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥1॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥2॥ ਜੈ ਜੈਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥3॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥4॥13॥24॥ ਸੋਰਠਿ ਮਹਲਾ 5 ॥ ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥

ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥1॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨਦਇਆਲਾ ਗੁਣ ਗਾਵਉ ਰੰਗਿ ਰਾਤਾ ॥1॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ

616

ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥2॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥3॥

ਕਰਿ ਸੇਵਾ ਸੇਵਕ ਪ੍ਰਭ ਅਪਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕੁ ਦਾਸੁ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥4॥14॥25॥ ਸੋਰਠਿ ਮਹਲਾ 5 ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥

ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥1॥ ਮਨ ਮੂੜੇ ਦੇਖਿ ਰਹਿਓ ਪ੍ਰਭੁ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥1॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥2॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰਦਾਰਾ ਸੰਗਿ ਫਾਕੈ ॥ ਚਿਤ੍ਰੁ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥3॥

ਦੀਨਦਇਆਲ ਪੂਰਨ ਦੁਖਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ

ਸਰਣਾਈ ॥4॥15॥26॥ ਸੋਰਠਿ ਮਹਲਾ 5 ॥ ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥1॥ ਹਰਿ ਸਾਚਾ ਸਿਮਰਹੁ ਭਾਈ ॥ ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥1॥ ਰਹਾਉ ॥ ਅੰਮ੍ਰਿਤੁ ਨਾਮੁ ਪਰਮੇਸੁਰ ਤੇਰਾ ਜੋ ਸਿਮਰੈ ਸੋ ਜੀਵੈ ॥

ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥2॥ ਬਿਘਨ ਬਿਨਾਸਨ ਸਭਿ ਦੁਖਨਾਸਨ ਗੁਰ ਚਰਣੀ ਮਨੁ ਲਾਗਾ ॥ ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥3॥ ਮਨਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੇਲੀ ॥4॥16॥27॥ ਸੋਰਠਿ ਮਹਲਾ 5 ਪੰਚਪਦਾ ॥ ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥1॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ ਨਿਵਾਰੀ ॥1॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ ਸਗਲ ਰੇਨਾਰੀ ॥2॥

ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ ਭ੍ਰਮਾਰੀ ॥3॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ

ਗੁਰੂ ਦੁਆਰੀ ॥4॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ ਰੋਗ ਬਿਦਾਰੀ ॥5॥17॥28॥

617

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਦੁਪਦੇ ਘਰੁ 2 ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥1॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ

ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥1॥ ਰਹਾਉ ॥ ਗੁਣਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥2॥1॥29॥ ਸੋਰਠਿ ਮਹਲਾ 5

॥ ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵ ਨਿਧਿ ਪਾਵਹਿ ਬਹੁਰਿ ਨ ਤ੍ਰਿਸਨਾ ਭੁਖੀ ॥1॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ ਧਿਆਵਹੁ ਠਾਕੁਰ ਕਉ ਮਨਿ ਤਨਿ ਜੀਅਰੇ ਮੁਖੀ ॥1॥ ਰਹਾਉ ॥ ਸਾਂਤਿ ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰਿ ਨਾਨਕ ਕਉ ਪ੍ਰਭੂ

ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥2॥2॥30॥ ਸੋਰਠਿ ਮਹਲਾ 5 ॥ ਕਾਮ ਕ੍ਰੋਧ ਲੋਭ ਝੂਠ ਨਿੰਦਾ ਇਨ ਤੇ ਆਪਿ ਛਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥1॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿ ਜਨ ਮੰਗਲ ਗਾਵਹੁ ॥1॥ ਰਹਾਉ ॥ ਬਿਸਰੁ ਨਾਹੀ ਕਬ ਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥ ਗੁਰੁ ਪੂਰਾ ਭੇਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥2॥3॥31॥ ਸੋਰਠਿ ਮਹਲਾ 5 ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥ ਤਿਸੁ ਪ੍ਰਭੁ ਤਿਆਗਿ ਅਵਰ ਕਤ ਰਾਚਹੁ ਜੋ ਸਭ ਮਹਿ ਰਹਿਆ ਸਮਾਈ ॥1॥ ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ

॥1॥ ਰਹਾਉ ॥ ਸਾਰਿ ਸਮਾਲੈ ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲਿ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ ਬਿਸਰਤ ਜਗਤੁ ਜੀਵਨੁ ਕੈਸੇ ਪਾਵੈ ॥2॥4॥32॥ ਸੋਰਠਿ ਮਹਲਾ 5 ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥

ਗੁਣਨਿਧਾਨੁ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥1॥ ਮੇਰੇ ਮਨ ਜਪਿ ਗੁਰੁ ਗੋਪਾਲੁ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥1॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ

618

ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥2॥5॥33॥ ਸੋਰਠਿ

ਮਹਲਾ 5 ॥ ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥1॥ ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ ਜਮ ਕੀ ਫੰਧਾ ॥1॥ ਰਹਾਉ

॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ ਅਧਾਰਾ ॥2॥6॥34॥ ਸੋਰਠਿ ਮਹਲਾ 5 ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥1॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣਿ ਮੋਹਿ ਚੇਰੋ ॥1॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥2॥7॥35॥ ਸੋਰਠਿ ਮਹਲਾ 5 ॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥

ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥1॥ ਭਲੋ ਸੁ ਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥1॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥ ਹਰਿ ਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥2॥8॥36॥ ਸੋਰਠਿ ਮਹਲਾ 5 ॥ ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸੁਰ ਨਾਮ ਨਿਧਾਨ ਮਨਿ ਚੀਨੇ ॥1॥

ਮੇਰੋ ਗੁਰੁ ਰਖਵਾਰੋ ਮੀਤ ॥ ਦੂਣ ਚਊਣੀ ਦੇ ਵਡਿਆਈ ਸੋਭਾ ਨੀਤਾ ਨੀਤ ॥1॥ ਰਹਾਉ ॥ ਜੀਅ ਜੰਤ ਪ੍ਰਭਿ

ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥2॥9॥37॥

ਸੋਰਠਿ ਮਹਲਾ 5 ॥ ਸੰਚਨਿ ਕਰਉ ਨਾਮੁ ਧਨੁ ਨਿਰਮਲੁ ਥਾਤੀ ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ

ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥1॥ ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ ਪਾਇਓ ਸਚੁ ਬੋਹਿਥੁ ਚੜਿ ਲੰਘਉ ਬਿਖੁ ਸੰਸਾਰੁ ॥1॥ ਰਹਾਉ ॥ ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ

ਨਾਨਕੁ ਬਿਗਸਾਨੋ ਨਾਨਕ ਨਾਹੀ ਸੁਮਾਰ ॥2॥10॥38॥ ਸੋਰਠਿ ਮਹਲਾ 5 ॥ ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥1॥ ਸਤਿਗੁਰੁ ਪੂਰਾ ਮੇਰੈ

619

ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲੁ ॥1॥ ਰਹਾਉ ॥ ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉਂ

ਸੋਈ ॥ ਨਾਨਕ ਗੁਰੁ ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥2॥11॥39॥ ਸੋਰਠਿ ਮਹਲਾ 5 ॥

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥1॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥1॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ

॥2॥12॥40॥ ਸੋਰਠਿ ਮਹਲਾ 5 ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ ਭਾਈ ॥1॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥1॥ ਰਹਾਉ ॥ ਕਿਆ ਗੁਣ ਤੇਰੇ ਆਖਿ ਵਖਾਣਾ ਕੀਮਤਿ ਕਹਣੁ ਨ ਜਾਈ

॥ ਨਾਨਕ ਭਗਤ ਭਏ ਅਬਿਨਾਸੀ ਅਪੁਨਾ ਪ੍ਰਭੁ ਭਇਆ ਸਹਾਈ ॥2॥13॥41॥ ਸੋਰਠਿ ਮਹਲਾ 5 ॥ ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ

॥1॥ ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥1॥ ਰਹਾਉ ॥

ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਮਿਟਿਓ ਸਗਲ ਅੰਦੇਸਾ

॥ 2॥14॥42॥ ਸੋਰਠਿ ਮਹਲਾ 5 ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥

ਤਾਪ ਰੋਗ ਗਏ ਗੁਰ ਬਚਨੀ ਮਨਇਛੇ ਫਲ ਪਾਇਆ ॥1॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣਕਾਰਣ ਸਮਰਥ

ਸੁਆਮੀ ਪੂਰਨ ਪੁਰਖੁ ਬਿਧਾਤਾ ॥1॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ

॥ ਜੈ ਜੈਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥2॥15॥43॥ ਸੋਰਠਿ ਮਹਲਾ 5 ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ

॥1॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥1॥

ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ

620

ਸਦ ਕੁਰਬਾਣੁ ॥2॥16॥44॥ ਸੋਰਠਿ ਮਹਲਾ 5 ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ

॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥1॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ

ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥1॥ ਰਹਾਉ ॥ ਪਤਿਤਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥2॥17॥45॥ ਸੋਰਠਿ

ਮਹਲਾ 5 ॥ ਬਖਸਿਆ ਪਾਰਬ੍ਰਹਮਿ ਪਰਮੇਸਰਿ ਸਗਲੇ ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥1॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥1॥ ਰਹਾਉ ॥ ਸਦਾ ਅਨੰਦ ਕਰਹ ਮੇਰੇ ਪਿਆਰੇ ਹਰਿਗੋਵਿਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥2॥18॥46॥ ਸੋਰਠਿ ਮਹਲਾ 5 ॥ ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥ ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥1॥ ਹਰਿ ਕੇ ਚਰਣ ਰਿਦੈ ਉਰਿ ਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ

ਭਾਈ ਦੁਖ ਕਿਲਬਿਖ ਕਾਟਣਹਾਰੁ ॥1॥ ਰਹਾਉ ॥ ਤਿਸ ਕੀ ਸਰਣੀ ਊਬਰੈ ਭਾਈ ਜਿਨਿ ਰਚਿਆ ਸਭੁ ਕੋਇ

॥ ਕਰਣਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ ਪ੍ਰਭੂ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥2॥19॥47॥ ਸੋਰਠਿ ਮਹਲਾ 5 ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖਸਾਗਰੁ ਪ੍ਰਭੁ ਵਿਸਰਉ ਨਾਹੀ ਮਨਚਿੰਦਿਅੜਾ ਫਲੁ ਪਾਈ ॥1॥ ਰਹਾਉ ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ

॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥1॥ ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇਸੁਰਿ ਉਧਰਿਆ ਸਭੁ ਸੰਸਾਰੋ ॥2॥20॥48॥ ਸੋਰਠਿ

ਮਹਲਾ 5 ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭਿ ਹਾਥ ਦੇ ਰਾਖਿਆ ਹਰਿਗੋਵਿਦੁ ਨਵਾ ਨਿਰੋਆ ॥1॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭਿ ਫਲ ਪਾਏ ਸਤਿਗੁਰ ਕੈ ਬਲਿ ਜਾਈਂ ॥1॥ ਹਲਤੁ ਪਲਤੁ ਪ੍ਰਭਿ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ

621

ਨ ਬੀਚਾਰਿਆ ॥ ਅਟਲੁ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥2॥21॥49॥ ਸੋਰਠਿ ਮਹਲਾ 5 ॥ ਜੀਅ ਜੰਤ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥1॥

ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥1॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥2॥22॥50॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਚਉਪਦੇ ਘਰੁ 3 ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ

॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥1॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥1॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥

ਤਾ ਕਤ ਆਵੈ ਕਤ ਜਾਈ ॥2॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥3॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥4॥1॥51॥ ਸੋਰਠਿ ਮਹਲਾ 5 ॥ ਹਿਰਦੈ ਨਾਮੁ ਵਸਾਇਹੁ

॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥1॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥1॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥2॥

ਸਗਲ ਪਰਾਛਤ ਲਾਥੇ ॥ ਮਿਲਿ ਸਾਧਸੰਗਤਿ ਕੈ ਸਾਥੇ ॥ ਗੁਣਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥3॥

ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ

॥4॥2॥52॥ ਸੋਰਠਿ ਮਹਲਾ 5 ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥1॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ

622

ਅਨਦਿਨੁ ਸੁਕ੍ਰਿਤੁ ਕਰੀਐ ॥1॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥2॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ

॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥3॥ ਬਿਘਨ ਬਿਨਾਸਨ ਸਭਿ ਦੁਖਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥4॥3॥53॥ ਸੋਰਠਿ

ਮਹਲਾ 5 ॥ ਸਾਹਿਬੁ ਗੁਨੀਗਹੇਰਾ ॥ ਘਰੁ ਲਸਕਰੁ ਸਭੁ ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥1॥ ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥1॥ ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥ ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥2॥

ਜਿਨਿ ਜਿਨਿ ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥3॥ ਹੋਏ ਪ੍ਰਭੂ ਸਹਾਈ ॥ ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ ਨਾਨਕ ਗਾਈਐ ॥4॥4॥54॥ ਸੋਰਠਿ ਮਹਲਾ 5 ॥ ਸੂਖ ਸਹਜ ਆਨੰਦਾ ॥ ਪ੍ਰਭੁ ਮਿਲਿਓ ਮਨਿ ਭਾਵੰਦਾ

॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥1॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥1॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥2॥ ਪ੍ਰਭਿ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ

॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥3॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲਸੁਖੁ ਨਾਨਕ ਪਾਇਆ ॥4॥5॥55॥ ਸੋਰਠਿ ਮਹਲਾ 5 ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ

॥1॥ ਪਰਮੇਸੁਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥1॥

ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥2॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ

623

ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥3॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥4॥6॥56॥ ਸੋਰਠਿ ਮਹਲਾ 5 ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰਿ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥1॥

ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀਅ ਕਾ ॥1॥ ਰਹਾਉ ॥ ਜੈ

ਜੈਕਾਰੁ ਜਗੁ ਗਾਵੈ ॥ ਮਨਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥2॥

ਸੰਤ ਸਰੋਵਰਿ ਨਾਵੈ ॥ ਸੋ ਜਨੁ ਪਰਮਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥3॥

ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥4॥7॥57॥ ਸੋਰਠਿ ਮਹਲਾ 5 ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ ਰਹੀਆ ਊਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਰਿ ਨਾਮੁ ਸਮ੍ਹਾਰੇ ॥1॥ ਅਪਨੇ ਦਾਸ ਕਾ ਸਦਾ ਰਖਵਾਲਾ ॥

ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥1॥ ਰਹਾਉ ॥ ਵਡਭਾਗੀ ਸਤਿਗੁਰੁ ਪਾਇਆ ॥

ਜਿਨਿ ਜਮ ਕਾ ਪੰਥੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥ ਜਪਿ ਜੀਵਹਿ ਸੇ ਵਡਭਾਗਾ ॥2॥

ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭਿ ਕਰਣਹਾਰਿ ਰਖਿ

ਲੀਆ ॥3॥ ਹਰਿ ਦਰਸਨੁ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥

ਦਾਸ ਨਾਨਕ ਸਰਣਿ ਸੁਆਮੀ ॥4॥8॥58॥ ਸੋਰਠਿ ਮਹਲਾ 5 ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥1॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥1॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥

ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥2॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ

॥3॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ

624

ਸਰਣੀ ਪਾਇਆ ॥4॥9॥59॥ ਸੋਰਠਿ ਮਹਲਾ 5 ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ

॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥1॥ ਗੁਰ ਕੇ ਚਰਨ ਕਵਲ ਰਿਦਿ ਧਾਰੇ ॥

ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥1॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ ਪਤਿਤ ਪੁਨੀਤ ਸਭਿ ਹੋਏ ॥ ਰਾਮ ਦਾਸ ਸਰੋਵਰਿ ਨਾਤੇ ॥ ਸਭਿ ਲਾਥੇ ਪਾਪ ਕਮਾਤੇ ॥2॥ ਗੁਨ ਗੋਬਿੰਦ ਨਿਤ ਗਾਈਐ

॥ ਸਾਧਸੰਗਿ ਮਿਲਿ ਧਿਆਈਐ ॥ ਮਨਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥3॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭਿ ਅਪਨਾ ਬਿਰਦੁ ਰਖਾਇਆ

॥4॥10॥60॥ ਰਾਗੁ ਸੋਰਠਿ ਮਹਲਾ 5 ॥ ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥

ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥1॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥1॥ ਰਹਾਉ ॥ ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥2॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਾਰਦੋ ਬਿਨੁ ਪੇਖੇ ਦੂਰਾਇਓ ॥3॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠੁਲੋ ਪਾਇਓ ॥4॥

ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾਨਿਧਿ ਰਾਇਓ ॥1॥ ਰਹਾਉ ਦੂਜਾ

॥11॥61॥ ਸੋਰਠਿ ਮਹਲਾ 5 ॥ ਗਈ ਬਹੋੜੁ ਬੰਦੀਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥1॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥1॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥2॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ

625

ਇਕ ਤੇਰੀ ਓਟ ਰਹਾਈਐ ॥3॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਿਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥4॥12॥62॥ ਸੋਰਠਿ ਮਹਲਾ 5 ॥ ਸਿਮਰਿ ਸਿਮਰਿ ਪ੍ਰਭੁ ਭਏ ਅਨੰਦਾ ਦੁਖ ਕਲੇਸ ਸਭਿ

ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਂਠੇ ॥1॥ ਜਗਜੀਵਨ ਨਾਮੁ ਤੁਮਾਰਾ ॥ ਗੁਰਿ ਪੂਰੈ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥1॥ ਰਹਾਉ ॥ ਤੂ ਹੈ ਮੰਤ੍ਰੀ ਸੁਨਹਿ ਪ੍ਰਭ ਤੂ ਹੈ ਸਭੁ ਕਿਛੁ ਕਰਣੈਹਾਰਾ ॥ ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥2॥ ਕਿਆ ਗੁਣ ਤੇਰੇ ਆਖਿ

ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥3॥ ਧਾਰਿ ਅਨੁਗ੍ਰਹੁ ਆਪਿ ਪ੍ਰਭ ਸ੍ਵਾਮੀ ਪਤਿ ਮਤਿ ਕੀਨੀ ਪੂਰੀ ॥ ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ

॥4॥13॥63॥ ਸੋਰਠਿ ਮਹਲਾ 5 ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥ ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭਿ ਪੂਰਨ ਪੈਜ ਸਵਾਰੀ ॥1॥ ਅਪਨੇ ਦਾਸ ਕਉ ਭਇਓ ਸਹਾਈ ॥ ਸਗਲ ਮਨੋਰਥ

ਕੀਨੇ ਕਰਤੈ ਊਣੀ ਬਾਤ ਨ ਕਾਈ ॥1॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ ਮਾਇਆ ॥ ਤੋਟਿ ਨ ਕਤ ਹੂ ਆਵੈ ॥ ਮੇਰੇ ਪੂਰੇ ਸਤਿਗੁਰ ਭਾਵੈ ॥2॥ ਸਿਮਰਿ ਸਿਮਰਿ ਦਇਆਲਾ ॥ ਸਭਿ

ਜੀਅ ਭਏ ਕਿਰਪਾਲਾ ॥ ਜੈ ਜੈਕਾਰੁ ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥3॥ ਤੂ ਭਾਰੋ ਸੁਆਮੀ ਮੋਰਾ ॥

ਇਹੁ ਪੁੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ ਪੁੰਨੁ ਪਾਇਆ ॥4॥14॥64॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਦੁਪਦੇ ਘਰੁ 3 ॥ ਰਾਮਦਾਸ ਸਰੋਵਰਿ ਨਾਤੇ ॥ ਸਭਿ ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੋ ਦਾਨਾ ॥1॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥1॥ ਰਹਾਉ ॥ ਸਾਧਸੰਗਿ ਮਲੁ ਲਾਥੀ ॥ ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ ਪ੍ਰਭੁ ਪਾਇਆ ॥2॥1॥65॥ ਸੋਰਠਿ ਮਹਲਾ 5 ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ ਘਰੁ ਦਯਿ ਵਸਾਇਆ

626

॥ ਸੁਖਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ ਮਿਟਾਇਆ ॥1॥ ਹਰਿ ਕੇ ਨਾਮ ਕੀ ਵਡਿਆਈ ॥ ਆਠ

ਪਹਰ ਗੁਣ ਗਾਈ ॥ ਗੁਰ ਪੂਰੇ ਤੇ ਪਾਈ ॥1॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥ ਜਨ ਬੋਲਹਿ ਅੰਮ੍ਰਿਤ ਬਾਣੀ

॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ ਜਾਣੀ ॥2॥2॥66॥ ਸੋਰਠਿ ਮਹਲਾ 5 ॥ ਆਗੈ ਸੁਖੁ ਗੁਰਿ ਦੀਆ

॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥1॥

ਅਪਨੇ ਸਤਿਗੁਰ ਕੀ ਵਡਿਆਈ ॥ ਮਨਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥1॥ ਰਹਾਉ ॥

ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ

॥2॥3॥67॥ ਸੋਰਠਿ ਮਹਲਾ 5 ॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰਦਿ ਹਮਾਰੈ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥1॥ ਪ੍ਰਭ ਜੀ ਤੂ ਮੇਰੋ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ॥1॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥2॥4॥68॥ ਸੋਰਠਿ ਮਹਲਾ 5 ॥ ਗੁਰ ਅਪੁਨੇ ਬਲਿਹਾਰੀ ॥

ਜਿਨਿ ਪੂਰਨ ਪੈਜ ਸਵਾਰੀ ॥ ਮਨਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥1॥ ਸੰਤਹੁ ਤਿਸ ਬਿਨੁ ਅਵਰੁ ਨ ਕੋਈ ॥ ਕਰਣਕਾਰਣ ਪ੍ਰਭੁ ਸੋਈ ॥1॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥2॥5॥69॥ ਸੋਰਠਿ ਮਹਲਾ 5 ॥

ਤਾਪੁ ਗਵਾਇਆ ਗੁਰਿ ਪੂਰੈ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ

॥1॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥1॥ ਰਹਾਉ

॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥2॥6॥70॥ ਸੋਰਠਿ ਮਹਲਾ 5 ॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ ਕਛੂ ਨ ਆਵੈ ॥

ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥1॥ ਮੇਰਾ ਮਾਤ ਪਿਤਾ ਹਰਿਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ ਲਾਗਾ ਕਰੀਂ ਤੇਰਾ ਕਰਾਇਆ ॥1॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ ਡੋਰੀ ਹਾਥਿ ਤੁਮਾਰੇ ॥

627

ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥2॥7॥71॥ ਸੋਰਠਿ ਮਹਲਾ 5 ॥ ਹਰਿ ਨਾਮੁ ਰਿਦੈ ਪਰੋਇਆ

॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥1॥ ਮਿਲਿ ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨਚਿੰਦਿਆ ਫਲੁ ਪਾਇਆ ॥1॥ ਰਹਾਉ ॥ ਪਰਾ ਪੂਰਬਲਾ ਅੰਕੁਰੁ ਜਾਗਿਆ ॥ ਰਾਮ ਨਾਮਿ ਮਨੁ ਲਾਗਿਆ ॥ ਮਨਿ ਤਨਿ ਹਰਿ ਦਰਸਿ ਸਮਾਵੈ ॥ ਨਾਨਕ ਦਾਸ ਸਚੇ ਗੁਣ ਗਾਵੈ ॥2॥8॥72॥ ਸੋਰਠਿ ਮਹਲਾ 5 ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ ਸਵਾਰਿਆ ॥ ਮੰਦਾ ਕੋ ਨ ਅਲਾਏ ॥ ਸਭ ਜੈ ਜੈਕਾਰੁ ਸੁਣਾਏ ॥1॥ ਸੰਤਹੁ ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੁ ਅੰਤਰਜਾਮੀ ॥1॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪੁਨਾ ਬਿਰਦੁ ਸਮਾਰੇ ॥ ਪਤਿਤਪਾਵਨੁ ਪ੍ਰਭ

ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥2॥9॥73॥ ਸੋਰਠਿ ਮਹਲਾ 5 ॥ ਪਾਰਬ੍ਰਹਮਿ ਸਾਜਿ ਸਵਾਰਿਆ ॥ ਇਹੁ ਲਹੁੜਾ ਗੁਰੂ ਉਬਾਰਿਆ ॥ ਅਨਦ ਕਰਹਿਂ ਪਿਤ ਮਾਤਾ ॥ ਪਰਮੇਸੁਰੁ ਜੀਅ ਕਾ ਦਾਤਾ ॥1॥ ਸੁਭ ਚਿਤਵਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ ਕੀ ਕਾਰਜ ਆਪਿ ਸਵਾਰੇ ॥1॥ ਰਹਾਉ ॥ ਮੇਰਾ ਪ੍ਰਭੁ ਪਰਉਪਕਾਰੀ ॥ ਪੂਰਨ ਕਲ ਜਿਨਿ ਧਾਰੀ ॥ ਨਾਨਕ ਸਰਣੀ ਆਇਆ ॥ ਮਨਚਿੰਦਿਆ ਫਲੁ ਪਾਇਆ ॥2॥10॥74॥ ਸੋਰਠਿ ਮਹਲਾ 5 ॥ ਸਦਾ ਸਦਾ ਹਰਿ ਜਾਪੇ ॥ ਪ੍ਰਭਿ ਬਾਲਕ ਰਾਖੇ ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ

॥1॥ ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭਿ ਜੀਅ ਭਇਆ ਕਿਰਪਾਲਾ

॥1॥ ਰਹਾਉ ॥ ਪ੍ਰਭ ਕਰਣਕਾਰਣ ਸਮਰਾਥਾ ॥ ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ

॥ ਸਭ ਨਾਨਕ ਸੁਖਿ ਸਵੰਤੀ ॥2॥11॥75॥ ਸੋਰਠਿ ਮਹਲਾ 5 ॥ ਅਪਨਾ ਗੁਰੂ ਧਿਆਏ ॥ ਮਿਲਿ ਕੁਸਲ ਸੇਤੀ ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥1॥ ਸੰਤਹੁ ਹਰਿ ਹਰਿ ਹਰਿ ਆਰਾਧਹੁ

॥ ਹਰਿ ਆਰਾਧਿ ਸਭੋ ਕਿਛੁ ਪਾਈਐ ਕਾਰਜ ਸਗਲੇ ਸਾਧਹੁ ॥1॥ ਰਹਾਉ ॥ ਪ੍ਰੇਮ ਭਗਤਿ ਪ੍ਰਭ ਲਾਗੀ ॥ ਸੋ ਪਾਏ ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ ਫਲ ਪਾਇਆ ॥2॥12॥76॥

ਸੋਰਠਿ ਮਹਲਾ 5 ॥ ਪਰਮੇਸੁਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ

628

ਹਰਿ ਪ੍ਰਭਿ ਕਿਰਪਾ ਧਾਰੀ ॥1॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥1॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲੁ ਪੁਰਖੁ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥2॥13॥77॥ ਸੋਰਠਿ ਮਹਲਾ 5 ॥ ਐਥੈ ਓਥੈ ਰਖਵਾਲਾ ॥

ਪ੍ਰਭੁ ਸਤਿਗੁਰੁ ਦੀਨਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥1॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥1॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥2॥14॥78॥

ਸੋਰਠਿ ਮਹਲਾ 5 ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦਿ ਕਿਰਪਾ ਧਾਰੀ ॥ ਪ੍ਰਭਿ

ਰਾਖੀ ਪੈਜ ਹਮਾਰੀ ॥1॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥1॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥2॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥3॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥

ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥4॥15॥79॥ ਸੋਰਠਿ ਮਹਲਾ 5 ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰਿ ਪੂਰੈ ਏਹ ਗਲ ਸਾਰੀ ॥1॥

ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਉਧਰਹਿ ਸਗਲੇ ਕੋਟਾ ॥1॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ ਪਾਰਬ੍ਰਹਮੁ ਨਦਰੀ ਆਇਆ ॥2॥16॥80॥ ਸੋਰਠਿ ਮਹਲਾ 5 ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ ਦੀਨੀ

॥ ਨਿਤ ਅਨੰਦੁ ਸੁਖੁ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥1॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਪੂਰੈ ਕਿਰਪਾ ਕਰਿ ਦੀਨੀ ਵਿਰਲੈ ਕਿਨ ਹੀ ਜਾਤੀ ॥1॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਓਹ ਸਫਲ ਸਦਾ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥2॥17॥81॥ ਸੋਰਠਿ ਮਹਲਾ 5 ॥

629

ਗੁਰੁ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥1॥ ਸੰਤਹੁ ਰਾਮੁ ਜਪਤ ਸੁਖੁ ਪਾਇਆ ॥ ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੂਖ ਮਿਟਾਇਆ ॥1॥ ਰਹਾਉ ॥ ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥ ਨਿਰਮਲ ਅਕਥ ਕਹਾਣੀ ॥2॥18॥82॥

ਸੋਰਠਿ ਮਹਲਾ 5 ॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥1॥ ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਊਜਲੁ ਸਦਾ ਸਦਾ ਸੁਖੁ ਪਾਈਐ ॥1॥ ਰਹਾਉ ॥ ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥2॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥3॥ ਗੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥4॥19॥83॥ ਸੋਰਠਿ ਮਹਲਾ 5 ॥

ਸੁਖਿ ਸਾਂਦਿ ਘਰਿ ਆਇਆ ॥ ਨਿੰਦਕ ਕੈ ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ

॥1॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥1॥ ਰਹਾਉ ॥ ਬੋਲੇ ਸਾਹਿਬ ਕੈ ਭਾਣੈ ॥

ਦਾਸੁ ਬਾਣੀ ਬ੍ਰਹਮੁ ਵਖਾਣੈ ॥ ਨਾਨਕ ਪ੍ਰਭੁ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥2॥20॥84॥ ਸੋਰਠਿ

ਮਹਲਾ 5 ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥1॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ ਗਣਈ ਰਾਖੈ ਬਾਲ ਗੁਪਾਲਾ ॥1॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੀਆ

॥ ਫਿਰਿ ਨਾਨਕ ਦੂਖੁ ਨ ਥੀਆ ॥2॥21॥85॥ ਸੋਰਠਿ ਮਹਲਾ 5 ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈ

ਜੈਕਾਰੁ ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ ਜਾਈ ॥1॥ ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ ਮੇਰੇ ਪਿਆਰੇ ਸੋ ਜਸੁ ਤੇਰਾ ਗਾਵੈ ॥1॥ ਰਹਾਉ ॥ ਤੂੰ ਭਾਰੋ ਸੁਆਮੀ ਮੇਰਾ ॥ ਸੰਤਾਂ ਭਰਵਾਸਾ ਤੇਰਾ ॥ ਨਾਨਕ ਪ੍ਰਭੁ ਸਰਣਾਈ ॥ ਮੁਖਿ ਨਿੰਦਕ ਕੈ ਛਾਈ ॥2॥22॥86॥ ਸੋਰਠਿ

ਮਹਲਾ 5 ॥ ਆਗੈ ਸੁਖੁ ਮੇਰੇ ਮੀਤਾ ॥ ਪਾਛੈ ਆਨਦੁ ਪ੍ਰਭਿ ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤ ਹੂ ਨਾਹੀ ॥1॥ ਸਾਚੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥1॥ ਰਹਾਉ ॥

630

ਸਭਿ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ ਪ੍ਰਤਿਪਾਲਾ ॥ ਅਚਰਜ ਤੇਰੀ ਵਡਿਆਈ ॥ ਨਿਤ ਨਾਨਕ ਨਾਮੁ ਧਿਆਈ ॥2॥23॥87॥ ਸੋਰਠਿ ਮਹਲਾ 5 ॥ ਨਾਲਿ ਨਾਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥

ਕੰਠਿ ਲਾਇ ਪ੍ਰਭੁ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥1॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥1॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥

ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥2॥24॥88॥ ਸੋਰਠਿ ਮਹਲਾ 5 ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥1॥

ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥1॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ

॥2॥25॥89॥ ਸੋਰਠਿ ਮਹਲਾ 5 ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੈ ॥ ਜੈ ਜੈਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੈ ॥1॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਧੁ ਧਿਆਈ ॥1॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥2॥ ਸੂਖ ਸਹਜ ਆਨੰਦ ਘਨੇਰੇ ਸਤਿਗੁਰਿ ਦੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥3॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ

ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥4॥26॥90॥ ਸੋਰਠਿ

ਮਹਲਾ 5 ॥ ਭਇਓ ਕਿਰਪਾਲੁ ਦੀਨ ਦੁਖਭੰਜਨੁ ਆਪੇ ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰਿ ਪੂਰੈ ਬੇੜੀ ਕਾਟੀ ॥1॥ ਮੇਰੇ ਮਨ ਗੁਰੁ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ ਮਿਟਹਿ ਇਸੁ ਤਨ ਤੇ ਮਨਚਿੰਦਿਆ ਫਲੁ ਪਾਈਐ ॥1॥ ਰਹਾਉ ॥ ਜੀਅ ਜੰਤ ਜਾ ਕੇ ਸਭਿ ਕੀਨੇ ਪ੍ਰਭੁ ਊਚਾ ਅਗਮੁ ਅਪਾਰਾ ॥

ਸਾਧਸੰਗਿ ਨਾਨਕ ਨਾਮੁ ਧਿਆਇਆ ਮੁਖ ਊਜਲ ਭਏ ਦਰਬਾਰਾ ॥2॥27॥91॥ ਸੋਰਠਿ ਮਹਲਾ 5 ॥ ਸਿਮਰਉ ਅਪੁਨਾ ਸਾਈਂ ॥ ਦਿਨਸੁ ਰੈਨਿ ਸਦ ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿ ਨਾਮ ਮਹਾ ਰਸੁ ਚਾਖੇ ॥1॥

631

ਅਪਨੇ ਗੁਰ ਊਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ ਹੋਏ ਮਿਹਰਵਾਨ ॥1॥ ਰਹਾਉ ॥

ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ ਰਖਾਈ ॥ ਸਗਲੇ ਦੂਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ

॥2॥28॥92॥ ਸੋਰਠਿ ਮਹਲਾ 5 ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥1॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥1॥

ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥ 2॥29॥93॥ ਸੋਰਠਿ ਮਹਲਾ 5 ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ

ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਭਵਨਿਧਿ ਪਾਰਿ ਉਤਾਰੇ ॥1॥ ਸੰਤਨ ਕੇ ਕਾਰਜ ਸਗਲ ਸਵਾਰੇ

॥ ਦੀਨਦਇਆਲ ਕ੍ਰਿਪਾਲ ਕ੍ਰਿਪਾਨਿਧਿ ਪੂਰਨ ਖਸਮ ਹਮਾਰੇ ॥1॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਊਨ ਨ ਕਤ ਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥2॥30॥94॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 9 ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨ ਸੁਨਹੁ ਅਰੁ ਗਾਉ ਰਸਨਾ ਗੀਤ ॥1॥

ਰਹਾਉ ॥ ਕਰਿ ਸਾਧਸੰਗਤਿ ਸਿਮਰਿ ਮਾਧਉ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥1॥ ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਹੁ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥2॥1॥ ਸੋਰਠਿ ਮਹਲਾ 9 ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥1॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਹੁ ਭਜਨੁ ਰਾਮ ਕੋ ਸਹੀ ॥1॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕੁ ਕਹਤੁ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥2॥2॥ ਸੋਰਠਿ ਮਹਲਾ 9 ॥ ਮਨ ਰੇ ਕਉਨ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸਿ ਰਚਿਓ ਰਾਮ ਭਗਤਿ ਨਹਿ ਕੀਨੀ ॥1॥ ਰਹਾਉ ॥ ਮੁਕਤਪੰਥੁ ਜਾਨਿਓ ਤੈ ਨਾਹਿਨ ਧਨ ਜੋਰਨ

632

ਕਉ ਧਾਇਆ ॥ ਅੰਤਿ ਸੰਗੁ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥1॥ ਨ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥2॥ ਬਹੁਤ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦੁ ਹਰਿ ਭਜੁ ਨਾਨਕ ਬਾਤ ਬਤਾਈ

॥3॥3॥ ਸੋਰਠਿ ਮਹਲਾ 9 ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਨਿ ਗਨਿਕਾ ਸੀ ਉਧਰੀ ਤਾ ਕੋ ਜਸੁ ਉਰਿ ਧਾਰੋ ॥1॥ ਰਹਾਉ ॥ ਅਟਲੁ ਭਇਓ ਧ੍ਰÄ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ

ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥1॥ ਜਬ ਹੀ ਸਰਨਿ ਗਹੀ ਕਿਰਪਾਨਿਧਿ ਗਜੁ ਗ੍ਰਾਹ ਤੇ ਛੂਟਾ ॥ ਮਹਿਮਾ ਨਾਮ ਕਹਾ ਲਉ ਬਰਨਉ ਰਾਮੁ ਕਹਤ ਬੰਧਨੁ ਤਿਹ ਤੂਟਾ ॥2॥ ਅਜਾਮਲੁ ਪਾਪੀ ਜਗੁ ਜਾਨੈ

ਨਿਮਖ ਮਾਹਿ ਨਿਸਤਾਰਾ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥3॥4॥ ਸੋਰਠਿ ਮਹਲਾ 9 ॥ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥1॥ ਰਹਾਉ ॥ ਕਉਨੁ ਕਰਮੁ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵਸਾਗਰ ਕਉ ਤਰਈ ॥1॥ ਕਲਿ ਮੈ ਏਕੁ ਨਾਮੁ ਕਿਰਪਾਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮ ਨਾਹਿਨ ਇਹ ਬਿਧਿ ਬੇਦੁ ਬਤਾਵੈ ॥2॥ ਸੁਖ ਦੁਖ ਰਹਤ ਸਦਾ ਨਿਰਲੇਪੀ ਜਾ ਕਉ ਕਹਤੁ ਗੁਸਾਈ ॥ ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨ ਨਿਆਈ ॥3॥5॥ ਸੋਰਠਿ ਮਹਲਾ 9 ॥ ਮਾਈ ਮੈ ਕਿਹ ਬਿਧਿ ਲਖਉ ਗੁਸਾਈ

॥ ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥1॥ ਰਹਾਉ ॥ ਸਗਲ ਜਨਮੁ ਭਰਮ ਹੀ ਭਰਮ ਖੋਇਓ ਨਹ ਅਸਥਿਰ ਮਤਿ ਪਾਈ ॥ ਬਿਖਿਆਸਕਤ ਰਹਿਓ ਨਿਸਿ ਬਾਸੁਰੁ ਨਹ ਛੂਟੀ ਅਧਮਾਈ ॥1॥ ਸਾਧਸੰਗੁ ਕਬ ਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥2॥6॥

ਸੋਰਠਿ ਮਹਲਾ 9 ॥ ਮਾਈ ਮਨੁ ਮੇਰੋ ਬਸਿ ਨਾਹਿ ॥ ਨਿਸਿ ਬਾਸੁਰੁ ਬਿਖਿਅਨ ਕਉ ਧਾਵਤ ਕਿਹ ਬਿਧਿ ਰੋਕਉ ਤਾਹਿ ॥1॥ ਰਹਾਉ ॥ ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਐ ਬਸਾਵੈ ॥ ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥1॥ ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥ ਘਟ ਹੀ

633

ਭੀਤਰਿ ਬਸਤੁ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥2॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥3॥7॥ ਸੋਰਠਿ ਮਹਲਾ 9 ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥1॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹਿ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥1॥

ਅਜਹੂ ਸਮਝਿ ਕਛੁ ਬਿਗਰਿਓ ਨਾਹਿਨ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕੋ ਭਾਖਿਓ

ਤੋਹਿ ਪੁਕਾਰਿ ॥2॥8॥ ਸੋਰਠਿ ਮਹਲਾ 9 ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ

ਲਾਗਿਓ ਦੁਖ ਮਹਿ ਸੰਗਿ ਨ ਹੋਈ ॥1॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨੁ ਦੇਖਿਓ ਨਰ ਕਉ ਸੰਗੁ ਛਾਡਿ ਸਭਿ ਭਾਗੇ ॥1॥ ਕਹਉਂ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾਨਾਥੁ ਸਗਲ ਭੈ ਭੰਜਨੁ ਜਸੁ ਤਾ ਕੋ ਬਿਸਰਾਇਓ ॥2॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥3॥9॥ ਸੋਰਠਿ

ਮਹਲਾ 9 ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੂੰਡੁ ਮੁਡਾਇਓ ਭਗਵਉ ਕੀਨੋ ਭੇਸੁ ॥1॥

ਰਹਾਉ ॥ ਸਾਚੁ ਛਾਡਿ ਕੈ ਝੂਠਹਿ ਲਾਗਿਓ ਜਨਮੁ ਅਕਾਰਥੁ ਖੋਇਓ ॥ ਕਰਿ ਪਰਪੰਚ ਉਦਰੁ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥1॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ

ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥2॥ ਰਹਿਓ ਅਚੇਤੁ ਨ ਚੇਤਿਓ ਗੋਬਿੰਦੁ ਬਿਰਥਾ ਅਉਧ ਸਿਰਾਨੀ

॥ ਕਹੁ ਨਾਨਕ ਹਰਿ ਬਿਰਦੁ ਪਛਾਨਹੁ ਭੂਲੇ ਸਦਾ ਪਰਾਨੀ ॥3॥10॥ ਸੋਰਠਿ ਮਹਲਾ 9 ॥ ਜੋ ਨਰੁ ਦੁਖ ਮਹਿ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥1॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨੁ ਅਪਮਾਨਾ ॥1॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਿਨ ਤਿਹ ਘਟਿ ਬ੍ਰਹਮੁ ਨਿਵਾਸਾ

॥2॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ

634

ਜਿਉ ਪਾਨੀ ਸੰਗਿ ਪਾਨੀ ॥3॥11॥ ਸੋਰਠਿ ਮਹਲਾ 9 ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥1॥ ਰਹਾਉ ॥ ਸੁਖ ਮਹਿ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂੰ ਦਿਸ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥1॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗਿ ਲਾਗੀ ॥ ਜਬ ਹੀ ਹੰਸਿ ਤਜੀ ਇਹ ਕਾਇਆਂ ਪ੍ਰੇਤ ਪ੍ਰੇਤ ਕਰਿ ਭਾਗੀ ॥2॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ

॥ ਅੰਤਿ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥3॥12॥ ॥12॥12॥9॥94॥12॥139॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 1 ਅਸਟਪਦੀਆ ਚਉਤੁਕੀ ਘਰੁ 1 ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ

ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ

ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥1॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥1॥ ਰਹਾਉ ॥ ਅਸੰਖ ਬੈਰਾਗੀ ਕਰਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥2॥ ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ

॥ ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥3॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥4॥ ਸੁੰਨਸਮਾਧਿ ਮਹਾ ਪਰਮਾਰਥੁ ਤੀਨਿ ਭਵਣਪਤਿ ਨਾਮੰ ॥ ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥ ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥5॥

635

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹ ਭਾਈ ਹੋਰੁ ਕਿਆ ਕੋ ਕਰੇ ਚਤੁਰਾਈ ॥6॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥ ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥ ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥7॥ ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥ ਸਬਦੁ ਗੁਰ ਪੀਰਾ ਗਹਿਰਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥8॥1॥ ਸੋਰਠਿ ਮਹਲਾ 1 ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ

ਨਾਮੁ ਵਿਸਾਰੀ ॥ ਇਹ ਮਾਇਆ ਜਗਮੋਹਣੀ ਭਾਈ ਕਰਮ ਸਭੇ ਵੇਕਾਰੀ ॥1॥ ਸੁਣਿ ਪੰਡਿਤ ਕਰਮਾ ਕਾਰੀ ॥

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥1॥ ਰਹਾਉ ॥ ਸਾਸਤ੍ਰ ਬੇਦ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥2॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ

ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥3॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥4॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥5॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥6॥ ਗੁਰਿ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ

636

॥ ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥7॥ ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥8॥2॥ ਸੋਰਠਿ ਮਹਲਾ 1 ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ

ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ

॥1॥ ਭੀ ਤੂ ਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ

॥1॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭੁ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥2॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥3॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ

॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥4॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹਿ ਚਲਾਈਐ ਪਿਆਰੇ ਮਨਮੁਖਿ

ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥5॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗੁਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥6॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ

॥7॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥8॥3॥ ਸੋਰਠਿ ਮਹਲਾ 1

ਪਹਿਲਾ ਦੁਤੁਕੀ ॥ ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਤੁਝ

ਹੀ ਤੇ ਗੁਣੁ ਸੋਇ ॥1॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮੁ

637

ਵਿਸੇਖੁ ॥1॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥2॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥3॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥

ਗੁਰਿ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥4॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥5॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥6॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥7॥ ਬਈਅਰਿ ਬੋਲੈ

ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥8॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥9॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥10॥4॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 3 ਤਿਤੁਕੀ ਘਰੁ 1 ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥1॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥1॥

ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥2॥ ਮਨਮੁਖਾ ਨੋ ਪਰਤੀਤਿ ਨ ਆਵਈ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥3॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ

638

ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥4॥

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ

ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥5॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ

ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥6॥ ਬਿਨੁ ਸਤਿਗੁਰ ਸੇਵੇ ਜਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥7॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ

ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥8॥1॥ ਸੋਰਠਿ ਮਹਲਾ 3 ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥1॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥1॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥2॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥3॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥4॥ ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥ ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥5॥ ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥6॥ ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥7॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ

639

ਕੋਇ ॥8॥2॥ ਸੋਰਠਿ ਮਹਲਾ 3 ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥1॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥1॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥2॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥3॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗਿ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗਿ ॥4॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥ ਸੋ ਕਿਉ ਮਨਹੁ ਵਿਸਾਰੀਐ

ਭਾਈ ਜਿਸ ਦੀ ਵਡੀ ਹੈ ਦਾਤਿ ॥5॥ ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ

ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥6॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥7॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰੁ ਗੁਣੀਗਹੀਰੁ ॥8॥3॥ ॥4॥3॥7॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਅਸਟਪਦੀਆ ਘਰੁ 1 ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥1॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥1॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰੁ ॥2॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ

640

ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥3॥ ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ

ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥4॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ

ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥5॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥6॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ

॥7॥ ਤਿਸ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥8॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥9॥1॥ ਸੋਰਠਿ ਮਹਲਾ 5 ॥ ਮਾਤ ਗਰਭ ਦੁਖਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥

ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥1॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥ ਤੁਧ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕੁ ॥1॥ ਰਹਾਉ ॥ ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ

641

ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥2॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥3॥ ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥4॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ

ਪਿਆਰੇ ਸੁੋ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥5॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥

ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥6॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥7॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਮਹਲਾ 5 ਅਸਟਪਦੀ ਘਰੁ 2 ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਇਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥1॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥1॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥

642

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥2॥ ਮਨਕਾਮਨਾ ਤੀਰਥਿ ਜਾਇ ਬਸਿਓ ਸਿਰਿ ਕਰਵਤੁ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥3॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥4॥ ਪੂਜਾ ਅਰਚਾ ਬੰਦਨ ਡੰਡਉਤਿ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ

॥5॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥6॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥7॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬਿ ਲਿਖੇ ਕਾ ਲਹਨਾ ॥8॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥1॥ ਰਹਾਉ ਦੂਜਾ ॥1॥3॥ ॥4॥3॥3॥10॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਕੀ ਵਾਰ ਸਲੋਕਾਂ ਨਾਲਿ ਮਹਲਾ 4 ॥ ਸਲੋਕ ਮਃ 1 ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰੁ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥1॥ ਮਃ 4 ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਹਰਿ ਨਾਮੁ ਢੰਢੋਲੇ ॥ ਗੁਰੁ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥2॥ ਪਉੜੀ ॥ ਤੂ ਆਪੇ ਸ੍ਰਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥1॥

643

ਸਲੋਕ ਮਃ 3 ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ

ਪਾਇ ॥ ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥1॥ ਮਃ 3 ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥ ਗੁਰਮੁਖਿ ਮੁਏ ਜੀਵਦੇ ਪਰਵਾਣ ਹਹਿ ਮਨਮੁਖ ਜਨਮਿ ਮਰਾਹਿ ॥ ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥2॥ ਪਉੜੀ

॥ ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥ ਸਤਿਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥ ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥2॥ ਸਲੋਕ ਮਃ 3 ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ

॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤ੍ਰ ਨ ਸਾਥਿ

ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥1॥ ਮਃ 3 ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥3॥ ਸਲੋਕ ਮਃ 3 ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ

ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ

644

ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥1॥ ਮਃ 3 ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥ ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥ ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ

ਕਰਤੈ ਆਪਿ ਖੁਆਇਆ ॥ ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥ ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥ ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥2॥ ਪਉੜੀ ॥

ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥ ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ

॥ ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥ ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥ ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥4॥ ਸਲੋਕ ਮਃ 3 ॥ ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥ ਜੀਉ ਵੰਞੈ ਚਉ ਖੰਨੀਐ ਸਚੇ ਸੰਦੜੈ ਨੇਹਿ ॥ ਨਾਨਕ ਮੇਲੁ ਨ ਚੁਕਈ ਰਾਤੀ ਅਤੈ ਡੇਹ ॥1॥ ਮਃ

3 ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ ਮਾਜੀਠੈ ਕਪੜੇ ਰੰਗੇ ਭੀ ਪਾਹੇਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ ਕੇਹੁ ॥2॥ ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥ ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥ ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ ਮਾਰਗਿ ਪਾਇ ਇਕਿ ਉਝੜਿ ਪਾਇਦਾ ॥ ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥5॥ ਸਲੋਕ ਮਃ 3 ॥

ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥

ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥

ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥1॥ ਮਃ 3 ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ

ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ

ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਸਠਿ ਤੀਰਥ ਨਾਇ

645

॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥

ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥2॥ ਪਉੜੀ ॥ ਏਹਿ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ

ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ

॥6॥ ਸਲੋਕ ਮਃ 3 ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥1॥ ਮਃ 3 ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ

ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥2॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲੁ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥7॥ ਸਲੋਕ ਮਃ 3 ॥ ਥਾਲੈ ਵਿਚਿ ਤ੍ਰੈ ਵਸਤੂ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖਦੁਆਰੁ ॥ ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ

॥ ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿ ਧਾਰਿ ॥ ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥ ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥1॥ ਮਃ 3 ॥ ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥ ਆਪਿ ਵਿਛੋੜੇਨੁ ਸੇ ਵਿਛੁੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥2॥ ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ

॥ ਹਰਿ ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ ਹਰਿ ਨਾਉ ਤਿਨਾ ਹਉ ਵਾਰੀਆ

॥ ਗੁਰਮੁਖੀਆ ਹਰਿ ਮੇਲੁ ਮਿਲਾਵਣਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥8॥ ਸਲੋਕ

646

ਮਃ 3 ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੰਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥

ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥1॥ ਮਃ 3 ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ ਗਿਆਨੀ ਜਾਗਹਿ ਸਵਹਿ ਸੁਭਾਇ

॥ ਨਾਨਕ ਨਾਮਿ ਰਤਿਆ ਬਲਿ ਜਾਉ ॥2॥ ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੋ ਹਰਿ ਰਤਿਆ ॥ ਹਰਿ ਇਕੁ ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ ਉਤਪਤਿਆ ॥ ਜੋ ਹਰਿ ਨਾਮੁ ਧਿਆਵਹਿ ਤਿਨ ਡਰੁ ਸਟਿ ਘਤਿਆ ॥ ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥9॥ ਸਲੋਕ ਮਃ 3 ॥ ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥1॥ ਮਃ 3 ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰ ਕਿਰਪਾ ਤੇ ਪਾਈਅਨਿ ਜੇ ਦੇਵੈ ਦੇਵਣਹਾਰੁ ॥ ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ

ਧੰਨੁ ਸਵਾਰਣਹਾਰੁ ॥2॥ ਪਉੜੀ ॥ ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ ਜਿਉ ਵਿਸਟਾ ਕਾਗੁ ਖਾਵਈ ॥ ਜਿਸੁ ਹਰਿ ਹੋਇ ਕ੍ਰਿਪਾਲੁ ਸੋ ਨਾਮੁ ਧਿਆਵਈ ॥

ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥10॥ ਸਲੋਕ ਮਃ 3 ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧ੍ਰਿਗੁ ਪੈਨਣੁ ਧ੍ਰਿਗੁ ਖਾਣੁ ॥1॥ ਮਃ 3 ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥2॥ ਪਉੜੀ ॥

ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥

ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ

647

ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥11॥ ਸਲੋਕ ਮਃ 3 ॥ ਪਰਥਾਇ ਸਾਖੀ ਮਹਾਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥1॥ ਮਃ 3 ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਹਿਂ

॥2॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ

॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥

ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥12॥ ਸਲੋਕ ਮਃ 3 ॥ ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ ॥ ਤ੍ਰੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ ਦੂਜੈ ਲਾਗੇ ਮਾਇਆ ਕੈ ਵਾਪਾਰਿ

॥ ਅੰਤਰਿ ਤ੍ਰਿਸਨਾ ਭੁਖ ਹੈ ਮੂਰਖ ਭੁਖਿਆ ਮੁਏ ਗਵਾਰ ॥ ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰਿ

॥ ਅੰਦਰਹੁ ਤ੍ਰਿਸਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ ਜਿਨਾ ਹਰਿ ਰਖਿਆ ਉਰਿ ਧਾਰਿ ॥1॥ ਮਃ 3 ॥ ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥ ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ ਮਨਹਠਿ ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ ਦੂਜੈ

ਲਗਾ ਜਾਇ ॥ ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥2॥ ਪਉੜੀ ॥ ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ ਜੋ ਮਨਿ ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥ ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੂ

ਗੁਰੂ ਬੁਲਾਵਣੀ ॥13॥ ਸਲੋਕ ਮਃ 3 ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ

648

ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥1॥ ਮਃ 3 ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ

॥ ਨਾਨਕ ਕੁਲੁ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥2॥ ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ

ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ

ਗੁਰੁ ਆਖਿ ਗੁਰੂ ਜੀਵਾਈਆ ॥14॥ ਸਲੋਕ ਮਃ 3 ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥1॥ ਮਃ 3 ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥2॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥15॥ ਸਲੋਕ ਮਃ 3 ॥ ਬਿਨੁ ਕਰਮੈ ਨਾਉ ਨ ਪਾਈਐ ਪੂਰੈ

ਕਰਮਿ ਪਾਇਆ ਜਾਇ ॥ ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥1॥ ਮਃ 3 ॥ ਇਕਿ ਦਝਹਿ ਇਕਿ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ

॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥2॥ ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ

ਅਭਿਆਗਤ ਜਾਇ ਵਰਸਾਤੇ ॥ ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸਿਖ ਸਾਧ

ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤੁ ਹਹਿ ਜੋ ਬੋਲਹਿ ਹਰਿ ਹਰਿ ਰਾਮ ਨਾਮੁ ਹਰਿ ਸਾਤੇ

॥ ਜਿਨ ਕੈ ਪੋਤੈ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥16॥ ਸਲੋਕ ਮਃ 3 ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ

649

ਬਹੁਤੀ ਮਿਲੈ ਸਜਾਇ ॥1॥ ਮਃ 3 ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥2॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ

॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰਿ ਪੂਰੈ ਹਰਿ ਨਾਮਿ ਸਮਾਹੀ ॥17॥ ਸਲੋਕ ਮਃ 3 ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥

ਪਾਰਸਿ ਪਰਸਿਐ ਪਾਰਸੁ ਹੋਵੈ ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੇ ਸੋ ਪਵੈ ਥਾਇ ॥1॥ ਮਃ 3 ॥ ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ ॥ ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥ ਸਦਾ ਸਚੇ ਕਾ ਭਉ ਮਨਿ ਵਸੈ

ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥ ਨਾਨਕ ਸਤਿਗੁਰਿ ਮਿਲਿਐ ਸਭ

ਪੂਰੀ ਪਈ ਜਿਸ ਨੋ ਕਿਰਪਾ ਕਰੇ ਰਜਾਇ ॥2॥ ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ ਜੋ ਹਰਿ ਨਾਮਾ ਹਰਿ ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸ੍ਰਵਣੀ ਸੁਣਤਿਆ ॥ ਧਨੁ ਧਨੁ ਭਾਗ ਤਿਨਾ ਸਾਧ ਜਨਾ ਹਰਿ ਕੀਰਤਨੁ ਗਾਇ ਗੁਣੀ ਜਨ ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰ ਸਿਖ ਲੈ

ਮਨੁ ਜਿਣਤਿਆ ॥ ਸਭ ਦੂ ਵਡੇ ਭਾਗ ਗੁਰਸਿਖਾ ਕੇ ਜੋ ਗੁਰ ਚਰਣੀ ਸਿਖ ਪੜਤਿਆ ॥18॥ ਸਲੋਕ ਮਃ 3 ॥

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥1॥ ਮਃ 3 ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ

650

ਆਇ ॥ ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥2॥ ਪਉੜੀ ॥ ਹਉ ਬਲਿਹਾਰੀ ਤਿੰਨ ਕਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਥਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥19॥ ਸਲੋਕ ਮਃ 3 ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ ਆਇ ॥ ਨਾਨਕ ਨਾਮ ਵਿਹੂਣੇ ਮਨਮੁਖੀ ਜਾਸਨਿ ਜਨਮੁ ਗਵਾਇ ॥1॥ ਮਃ 3 ॥ ਸਿਧ ਸਾਧਿਕ ਨਾਵੈ

ਨੋ ਸਭਿ ਖੋਜਦੇ ਥਕਿ ਰਹੇ ਲਿਵ ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥ ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥ ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥2॥ ਪਉੜੀ ॥ ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥ ਹਰਿ ਕੀਰਤਨੁ ਕਰਹ ਹਰਿ ਜਸੁ ਸੁਣਹ ਤਿਸੁ ਕਵਲਾਕੰਤਾ ॥ ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਥਰ ਕ੍ਰਿਮ ਜੰਤਾ

॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਧਨਵੰਤਾ ॥20॥ ਸਲੋਕ ਮਃ 3 ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥1॥ ਮਃ 3 ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥2॥ ਪਉੜੀ ॥

ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕੁ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ

651

ਹਰਿ ਜਪਿ ਜਿਣਕਾ ॥21॥ ਸਲੋਕ ਮਃ 3 ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ

ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥1॥ ਮਃ 3 ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ

॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥2॥ ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥ ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥22॥ ਸਲੋਕ ਮਃ 3 ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥1॥ ਮਃ 3 ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭਿ

ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥2॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਗੁਰ ਕਉ ਬਲਿਹਾਰੀ

॥23॥ ਸਲੋਕ ਮਃ 3 ॥ ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥ ਨਾਨਕ ਹਉ ਬਲਿਹਾਰੀ ਤਿਨ ਕਉ ਜੋ ਚਲਨਿ ਸਤਿਗੁਰ ਭਾਇ ॥1॥ ਮਃ 3 ॥ ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥

652

ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧ ਸਾ ਕੁਲਖਣੀ ਨਾਨਕ ਨਾਰੀ ਵਿਚਿ ਕੁਨਾਰਿ ॥2॥

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨਾ ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥ ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ ਸੈਣੀ ॥24॥ ਸਲੋਕ ਮਃ 4 ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ

॥ ਹਰਿ ਕੇ ਦਾਸ ਹਰਿ ਧਿਆਇਦੇ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ

ਮੇਹੁ ॥ ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥ ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥1॥ ਮਃ 4 ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸ ਬਿਨੁ ਰਹਣੁ ਨ ਜਾਈ ॥

ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥2॥ ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂ ਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥25॥ ਸਲੋਕ ਮਃ 4 ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥1॥ ਮਃ 4 ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥

ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬ ਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥2॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ

653

ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥26॥ ਸਲੋਕ ਮਃ 4 ॥ ਗੁਰਮੁਖਿ ਅੰਤਰਿ ਸਾਂਤਿ ਹੈ

ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ

ਪਾਇ ॥1॥ ਮਃ 4 ॥ ਸਤਿਗੁਰਿ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ

ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ

ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥

ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋਦੇ ਜਨੁ ਨਾਨਕੁ ਆਖਿ ਸੁਣਾਵੈ ॥2॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ

॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥27॥

ਸਲੋਕ ਮਃ 1 ॥ ਤਾ ਕੀ ਰਜਾਇ ਲਿਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥1॥ ਮਃ 2 ॥ ਨਕਿ ਨਥ ਖਸਮ ਹਥਿ ਕਿਰਤੁ ਧਕੇ ਦੇਇ ॥ ਜਹਾ ਦਾਣੇ ਤਹਾਂ

ਖਾਣੇ ਨਾਨਕਾ ਸਚੁ ਹੇਇ ॥2॥ ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥

ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥28॥ ਸਲੋਕ ਮਃ 3 ॥ ਏ ਮਨ ਹਰਿ ਜੀ ਧਿਆਇ ਤੂ

ਇਕਮਨਿ ਇਕਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥1॥ ਮਃ 3 ॥

ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗਿ ਜੁਗਿ ਸੋਭਾ ਹੋਇ ॥2॥ ਪਉੜੀ ॥ ਤੂ ਕਰਣ ਕਾਰਣ ਸਮਰਥੁ

654

ਹਹਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸ੍ਰਿਸਟਿ ਸਿਰਜੀਆ ਆਪੇ ਫੁਨਿ ਗੋਈ ॥ ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ ਦੇਇ ਪ੍ਰਭੁ ਹਰਿ ਪਾਵੈ ਸੋਈ ॥ ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰੁ ਸੋਈ ॥29॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ 1 ॥ ਬੁਤ ਪੂਜਿ ਪੂਜਿ ਹਿੰਦੂ ਮੂਏ ਤੁਰਕ ਮੂਏ ਸਿਰੁ ਨÏਾਈ ॥ ਉਇ ਲੇ ਜਾਰੇ ਉਇ ਲੇ ਗਾਡੇ ਤੇਰੀ ਗਤਿ ਦੁਹੂ ਨ ਪਾਈ ॥ 1॥ ਮਨ ਰੇ ਸੰਸਾਰੁ ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ ਜਮ ਜੇਵਰਾ ॥1॥ ਰਹਾਉ ॥ ਕਬਿਤ ਪੜੇ ਪੜਿ ਕਬਿਤਾ ਮੂਏ ਕਪੜ ਕੇਦਾਰੈ ਜਾਈ ॥ ਜਟਾ ਧਾਰਿ ਧਾਰਿ ਜੋਗੀ ਮੂਏ ਤੇਰੀ ਗਤਿ ਇਨਹਿ ਨ ਪਾਈ ॥2॥ ਦਰਬੁ ਸੰਚਿ ਸੰਚਿ ਰਾਜੇ ਮੂਏ ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੰਡਿਤ ਮੂਏ ਰੂਪੁ ਦੇਖਿ ਦੇਖਿ ਨਾਰੀ ॥3॥ ਰਾਮ ਨਾਮ ਬਿਨੁ ਸਭੈ ਬਿਗੂਤੇ ਦੇਖਹੁ ਨਿਰਖਿ ਸਰੀਰਾ ॥ ਹਰਿ ਕੇ ਨਾਮ ਬਿਨੁ ਕਿਨਿ ਗਤਿ ਪਾਈ ਕਹਿ ਉਪਦੇਸੁ ਕਬੀਰਾ ॥4॥1॥ ਸੋਰਠਿ ਕਬੀਰ ਜੀ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲੁ ਖਾਈ ॥

ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥1॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥1॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥2॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ

ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਇਕੇਲਾ ॥3॥ ਕਹਤੁ ਕਬੀਰੁ ਸੁਨਹੁ ਰੇ ਪ੍ਰਾਨੀ ਪਰੇ ਕਾਲਗ੍ਰਸਿ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥4॥2॥ ਸੋਰਠਿ ਕਬੀਰ ਜੀ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ

॥1॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥1॥ ਰਹਾਉ ॥ ਬਨਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੈ ਪਟੈ ਲਿਖਾਇਆ ॥2॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥3॥ ਪਰਿਓ ਕਾਲੁ ਸਭੈ

655

ਜਗ ਊਪਰਿ ਮਾਹਿ ਲਿਖੇ ਭ੍ਰਮਗਿਆਨੀ ॥ ਕਹੁ ਕਬੀਰ ਜਨ ਭਏ ਖਲਾਸੇ ਪ੍ਰੇਮ ਭਗਤਿ ਜਿਨ ਜਾਨੀ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਸ੍ਰੀ ਕਬੀਰ ਜੀਉ ਘਰੁ 2 ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥1॥ ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮਿ ਚਿਤੁ ਲਾਗਾ

॥1॥ ਰਹਾਉ ॥ ਬਾਜੀਗਰਿ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰਿ ਸ੍ਵਾਂਗੁ ਸਕੇਲਾ ॥ ਅਪਨੈ ਰੰਗਿ ਰਵੈ ਇਕੇਲਾ ॥2॥ ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੈ ਹਿਰਦੈ ਰਹਿਆ ਸਮਾਈ ॥3॥ ਗੁਰਿ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥

ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨੁ ਦਾਤਾ ॥4॥1॥4॥ ਸੋਰਠਿ ਕਬੀਰ ਜੀ ॥ ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥ ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈ ਗੋ ਛਾਛਿ ਤੁਹਾਰੀ ॥1॥ ਚੇਰੀ ਤੂ

ਰਾਮੁ ਨ ਕਰਸਿ ਭਤਾਰਾ ॥ ਜਗਜੀਵਨੁ ਪ੍ਰਾਨ ਅਧਾਰਾ ॥1॥ ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰਿ ਘਰਿ ਰਮਈਐ ਫੇਰੀ ॥ ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥2॥ ਪ੍ਰਭ ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥਿ ਬਿਚਾਰੀ ॥ ਸੋਈ ਸੋਈ ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥3॥ ਚੇਰੀ ਤੈ ਸੁਮਤਿ ਕਹਾਂ ਤੇ ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥ ਮੇਰੋ ਗੁਰ ਪ੍ਰਸਾਦਿ ਮਨੁ ਮਾਨਿਆ ॥4॥2॥5॥ ਸੋਰਠਿ ਕਬੀਰ ਜੀ ॥ ਜਿਹ ਬਾਝੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥ ਸਦਜੀਵਨੁ ਭਲੋ ਕਹਾਹੀਂ ॥ ਮੂਏ ਬਿਨੁ ਜੀਵਨੁ ਨਾਹੀ ॥1॥ ਅਬ ਕਿਆ ਕਥੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤਿ ਬਿਉਹਾਰਾ ॥1॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ ਬਸਾਇਆ

॥2॥ ਜਾਚਕਿ ਜਨਿ ਦਾਤਾ ਪਾਇਆ ॥ ਸੋ ਦੀਆ ਨ ਜਾਈ ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥3॥ ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥4॥3॥6॥ ਸੋਰਠਿ ਕਬੀਰ ਜੀ ॥ ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ

॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥1॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ

656

ਸੋਚਹਿ ਬਾਰੰ ਬਾਰਾ ॥1॥ ਰਹਾਉ ॥ ਅੰਧਿਆਰੈ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ

॥ ਘਟਿ ਦੀਪਕੁ ਰਹਿਆ ਸਮਾਈ ॥2॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥3॥4॥7॥ ਸੋਰਠਿ ਕਬੀਰ ਜੀ ॥ ਹਿਰਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥1॥ ਕਾਇਆਂ ਮਾਂਜਸਿ ਕਉਨ ਗੁਨਾ ॥ ਜਉ ਘਟ ਭੀਤਰਿ ਹੈ ਮਲਨਾ ॥1॥ ਰਹਾਉ ॥ ਲਉਕੀ ਅਠਸਠਿ ਤੀਰਥ ਨ੍ਹਾਈ ॥ ਕਉਰਾਪਨੁ ਤਊ ਨ ਜਾਈ ॥2॥ ਕਹਿ ਕਬੀਰ ਬੀਚਾਰੀ ॥ ਭਵਸਾਗਰੁ ਤਾਰਿ ਮੁਰਾਰੀ ॥3॥5॥8॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਕਬੀਰ ਜੀ ਘਰੁ 3 ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥1॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥1॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥2॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥3॥1॥9॥

ਸੋਰਠਿ ਕਬੀਰ ਜੀ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥1॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥1॥ ਕੁੰਭ ਕਮਲੁ ਜਲਿ ਭਰਿਆ

॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨਿ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥2॥2॥10॥

ਸੋਰਠਿ ਕਬੀਰ ਜੀ ॥ ਭੂਖੇ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥ ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥1॥ ਮਾਧਉ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥1॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ

॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥ ਮੋ ਕਉ ਦੋਨਉ ਵਖਤ ਜਿਵਾਲੇ ॥2॥ ਖਾਟ ਮਾਂਗਉ ਚਉਪਾਈ

॥ ਸਿਰਹਾਨਾ ਅਵਰ ਤੁਲਾਈ ॥ ਊਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਂਧਾ ॥3॥ ਮੈ ਨਾਹੀ ਕੀਤਾ ਲਬੋ ॥ ਇਕੁ ਨਾਉ ਤੇਰਾ ਮੈ ਫਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥4॥3॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਨਾਮਦੇਵ ਜੀ ਕੀ ਘਰੁ 2 ॥ ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥1॥

657

ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥1॥ ਰਹਾਉ ॥ ਜਹ ਝਿਲਿਮਿਲਿਕਾਰੁ ਦਿਸੰਤਾ ॥ ਤਹ ਅਨਹਦ ਸਬਦੁ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥2॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥3॥ ਜਹ ਅਨਹਤ ਸੂਰ ਉਜÏਾਰਾ ॥

ਤਹ ਦੀਪਕੁ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜਿ ਸਮਾਨਿਆ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਸੋਰਠਿ ਨਾਮਦੇਵ ਜੀ ਘਰੁ 4 ॥ ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗੁਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥1॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ

ਬੇਢੀ ਪ੍ਰਾਨ ਅਧਾਰਾ ॥1॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥2॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰਿ ਸਭ ਠਾਈਂ ਹੋ ॥ ਗੂੰਗੈ ਮਹਾ ਅੰਮ੍ਰਿਤਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥3॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥

ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਬਭੀਖਣ ਆਪਿਓ ਹੋ ॥4॥1॥2॥ ਸੋਰਠਿ ਨਾਮਦੇਵ ਜੀ ॥ ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥1॥ ਮੋ ਕਉ ਮਿਲਿਓ

ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥1॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖਿ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥2॥ ਜਲ ਭੀਤਰਿ ਕੁੰਭੁ ਸਮਾਨਿਆ

॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨਿ ਨਾਮੈ ਤਤੁ ਪਛਾਨਿਆ ॥3॥2॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂ ਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿਮਇ ਓਦਧਿ ਜਲ ਕੇਵਲ ਜਲ ਮਾਹੀਂ ॥1॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥1॥

ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੈ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ ਪਾਇਆ ਸੋ ਗਤਿ ਭਈ

658

ਹਮਾਰੀ ॥2॥ ਰਾਜ ਭੁਇਅੰਗ ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਿਕ ਜੈਸੇ ਭੂਲਿ ਪਰੇ ਅਬ ਕਹਤੇ ਕਹਨੁ ਨ ਆਇਆ ॥3॥ ਸਰਬੇ ਏਕੁ ਅਨੇਕੈ ਸੁਆਮੀ ਸਭ ਘਟ ਭੁੋਗਵੈ ਸੋਈ ॥ ਕਹਿ ਰਵਿਦਾਸ ਹਾਥ

ਪੈ ਨੇਰੈ ਸਹਜੇ ਹੋਇ ਸੁ ਹੋਈ ॥4॥1॥ ਸੋਰਠਿ ਰਵਿਦਾਸ ਜੀ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥1॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥1॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥2॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥3॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ ਇਹ ਕਾ ਸਿਉ ਕਹੀਐ ॥

ਜਾ ਕਾਰਨਿ ਹਮ ਤੁਮ ਆਰਾਧੇ ਸੋ ਦੁਖੁ ਅਜਹੂ ਸਹੀਐ ॥4॥2॥ ਸੋਰਠਿ ਰਵਿਦਾਸ ਜੀ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੇ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥1॥

ਨ ਬੀਚਾਰਿਓ ਰਾਜਾਰਾਮ ਕੋ ਰਸੁ ॥ ਜਿਹ ਰਸਿ ਅਨਰਸ ਬੀਸਰਿ ਜਾਹੀ ॥1॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀਂ ਸਬਲ ਨਿਬਲ ਬਿਬੇਕਬੁਧਿ ਪਰਮਾਰਥ ਪਰਵੇਸ ਨਾਹੀ ॥2॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥3॥3॥ ਸੋਰਠਿ ਰਵਿਦਾਸ ਜੀ ॥ ਸੁਖਸਾਗਰੁ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੈ

॥ ਚਾਰਿ ਪਦਾਰਥ ਅਸਟਦਸਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥1॥ ਹਰਿ ਹਰਿ ਹਰਿ ਨ ਜਪਹਿ ਰਸਨਾ ॥

ਅਵਰ ਸਭ ਤਿਆਗਿ ਬਚਨ ਰਚਨਾ ॥1॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਖਰ ਮਾਹੀਂ ॥

ਬਿਆਸਿ ਬਿਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥2॥ ਸਹਜਸਮਾਧਿ ਉਪਾਧਿ ਰਹਤ ਫੁਨਿ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਪ੍ਰਗਾਸੁ ਰਿਦੈ ਧਰਿ ਜਨਮ ਮਰਨ ਭੈ ਭਾਗੀ ॥3॥4॥ ਸੋਰਠਿ ਰਵਿਦਾਸ ਜੀ ॥ ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥1॥ ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹ ॥1॥ ਰਹਾਉ ॥ ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ

659

ਤੁਮ ਤੀਰਥ ਤਉ ਹਮ ਜਾਤੀ ॥2॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ

॥3॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥4॥ ਤੁਮਰੇ ਭਜਨ ਕਟਹਿ ਜਮ ਫਾਸਾ

॥ ਭਗਤਿ ਹੇਤਿ ਗਾਵੈ ਰਵਿਦਾਸਾ ॥5॥5॥ ਸੋਰਠਿ ਰਵਿਦਾਸ ਜੀ ॥ ਜਲ ਕੀ ਭੀਤਿ ਪਵਨ ਕਾ ਥੰਭਾ ਰਕਤੁ ਬਿੰਦੁ ਕਾ ਗਾਰਾ ॥ ਹਾਡ ਮਾਸ ਨਾੜੀਂ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥1॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥1॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥2॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥3॥ ਊਚੇ ਮੰਦਰ ਸੁੰਦਰਿ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥4॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮਚੰਦ ਕਹਿ ਰਵਿਦਾਸ ਚਮਾਰਾ ॥5॥6॥ ਸੋਰਠਿ ਰਵਿਦਾਸ ਜੀ ॥ ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ

॥1॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥1॥ ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥

ਹਉ ਬਿਨੁ ਗਾਂਠੇ ਜਾਇ ਪਹੂਚਾ ॥2॥ ਰਵਿਦਾਸੁ ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥3॥7॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥1॥ ਰਾਮਰਾਇ ਹੋਹੁ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥1॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥2॥ ਹਰਿ ਕਾ ਨਾਮੁ ਅੰਮ੍ਰਿਤਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥

ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖਦੁਆਰਾ ॥3॥1॥ ਸੋਰਠਿ ਭੀਖਨ ਜੀ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ

॥1॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥1॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤਿ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥2॥2॥

660

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਧਨਾਸਰੀ ਮਹਲਾ 1 ਚਉਪਦੇ ਘਰੁ 1 ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥1॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥1॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥2॥ ਦਇਆਲ ਤੇਰੈ ਨਾਮਿ ਤਰਾ

॥ ਸਦ ਕੁਰਬਾਣੈ ਜਾਉ ॥1॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇਇ ॥3॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੈ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥1॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚਉਂ ਕੋਇ ॥

ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥4॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ

॥1॥ ਰਹਾਉ ॥1॥ ਧਨਾਸਰੀ ਮਹਲਾ 1 ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥1॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੁ ਦਿਨਾ ॥1॥ ਰਹਾਉ ॥

ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥2॥

ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥3॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ

661

ਚਲਦਾ ਪਛੁਤਾਣਾ ॥4॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥5॥2॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 1 ਘਰੁ ਦੂਜਾ ॥ ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥

ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥1॥ ਹਿਕਮਤਿ ਹੁਕਮਿ ਨ ਪਾਇਆ ਜਾਇ ॥

ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥1॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥2॥ ਜਹ ਦੇਖਾ ਤਹ ਰਹਿਆ ਸਮਾਇ ॥

ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥3॥ ਹੁਣਿ ਉਠਿ

ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥4॥1॥3॥ ਧਨਾਸਰੀ ਮਹਲਾ 1 ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ

ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥1॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥1॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥2॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ

ਮਾਣੁ ॥3॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥

ਸੋ ਸੇਵਕੁ ਜਮ ਤੇ ਕੈਸੇ ਡਰੈ ॥4॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ

ਮੋਖਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥5॥2॥4॥ ਧਨਾਸਰੀ ਮਹਲਾ 1 ॥ ਜੀਉ ਤਪਤੁ ਹੈ ਬਾਰੋ ਬਾਰ

॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥1॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥1॥ ਰਹਾਉ ॥ ਜਿਨਿ ਕੰਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ

662

ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥2॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥3॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰੁ ॥4॥3॥5॥ ਧਨਾਸਰੀ ਮਹਲਾ 1 ॥ ਚੋਰੁ ਸਲਾਹੇ ਚੀਤੁ ਨ ਭੀਜੈ

॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰ ਕੀਆ ਚੰਗਾ ਕਿਉ ਹੋਇ ॥1॥

ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰੁ ॥1॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ

॥2॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥3॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ

ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥4॥4॥6॥ ਧਨਾਸਰੀ ਮਹਲਾ 1 ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ

॥1॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥1॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥2॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥3॥ ਦਾਨਸਬੰਦੁ ਸੋਈ ਦਿਲੁ ਧੋਵੈ ॥

ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥4॥5॥7॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 1 ਘਰੁ 3 ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥1॥ ਕਲਿ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕੁ ਪਕੜਹਿ ਠਗਣ ਕਉ ਸੰਸਾਰੁ ॥1॥ ਰਹਾਉ ॥ ਆਂਟ ਸੇਤੀ

663

ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥ ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥2॥ ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥ ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥3॥ ਅਸਟਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥ ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥4॥1॥8॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 1 ਆਰਤੀ ॥ ਗਗਨਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਿਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥1॥ ਕੈਸੀ ਆਰਤੀ ਹੋਇ ਭਵਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥1॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿਂ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥ ਸਹਸ ਪਦ ਬਿਮਲ ਨਨ ਏਕੁ ਪਦੁ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥2॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥3॥ ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥4॥1॥9॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 3 ਚਉਪਦੇ ਘਰੁ 2 ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥

ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸਾਈ ॥1॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ

॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥1॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ

ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥2॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥3॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ

664

ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥4॥1॥ ਧਨਾਸਰੀ ਮਹਲਾ 3 ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ

॥1॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥1॥

ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ

॥ ਸਾਚੀ ਭਗਤਿ ਸਦਾ ਸੁਖੁ ਹੋਇ ॥2॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥3॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥4॥2॥ ਧਨਾਸਰੀ ਮਹਲਾ 3 ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥1॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥1॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥

ਸਾਂਤਿ ਸੀਗਾਰੁ ਰਾਵੈ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥2॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥3॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥4॥3॥ ਧਨਾਸਰੀ ਮਹਲਾ 3 ਤੀਜਾ ॥ ਜਗੁ ਮੈਲਾ ਮੈਲੋ ਹੋਇ ਜਾਇ ॥ ਆਵੈ ਜਾਇ ਦੂਜੈ ਲੋਭਾਇ ॥ ਦੂਜੈ ਭਾਇ ਸਭ ਪਰਜ ਵਿਗੋਈ ॥ ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ

॥1॥ ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥ ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥1॥ ਰਹਾਉ ॥ ਗੁਰਮੁਖਿ ਉਬਰੇ ਹਰਿ ਸਰਣਾਈ ॥ ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥ ਭਗਤਿ ਕਰੇ ਜਨੁ ਵਡਿਆਈ ਪਾਏ ॥ ਸਾਚਿ ਰਤੇ ਸੁਖ

ਸਹਜਿ ਸਮਾਏ ॥2॥ ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥ ਗੁਰ ਕੈ ਸਬਦਿ ਆਪੁ ਪਛਾਣੁ ॥ ਸਾਚੀ ਰਾਸਿ ਸਾਚਾ ਵਾਪਾਰੁ ॥ ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥3॥ ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥ ਊਤਮ ਬਾਣੀ ਸਬਦੁ

665

ਸੁਣਾਏ ॥ ਪ੍ਰਭ ਸਾਚੇ ਕੀ ਸਾਚੀ ਕਾਰ ॥ ਨਾਨਕ ਨਾਮਿ ਸਵਾਰਣਹਾਰੁ ॥4॥4॥ ਧਨਾਸਰੀ ਮਹਲਾ 3 ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ

ਸਬਦਿ ਵਸੈ ਮਨਿ ਆਇ ॥1॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮਨਿ ਵਸਾਏ ॥1॥ ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ

॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥2॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ

॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ ਰਹਾਏ ॥3॥ ਕਿਸ ਨੋ ਕਹੀਐ ਦਾਤਾ ਇਕੁ ਸੋਇ ॥

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥ ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥ ਨਾਨਕ ਸਾਚੇ ਸਾਚਾ ਭਾਵਾ ॥4॥5॥

ਧਨਾਸਰੀ ਮਹਲਾ 3 ॥ ਮਨੁ ਮਰੈ ਧਾਤੁ ਮਰਿ ਜਾਇ ॥ ਬਿਨੁ ਮਨ ਮੂਏ ਕੈਸੇ ਹਰਿ ਪਾਇ ॥ ਇਹੁ ਮਨੁ ਮਰੈ ਦਾਰੂ

ਜਾਣੈ ਕੋਇ ॥ ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥1॥ ਜਿਸ ਨੋ ਬਖਸੇ ਹਰਿ ਦੇਇ ਵਡਿਆਈ ॥ ਗੁਰ ਪਰਸਾਦਿ ਵਸੈ ਮਨਿ ਆਈ ॥1॥ ਰਹਾਉ ॥ ਗੁਰਮੁਖਿ ਕਰਣੀ ਕਾਰ ਕਮਾਵੈ ॥ ਤਾ ਇਸੁ ਮਨ ਕੀ ਸੋਝੀ ਪਾਵੈ ॥ ਮਨੁ ਮੈਮਤੁ ਮੈਗਲ ਮਿਕਦਾਰਾ ॥ ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥2॥ ਮਨੁ ਅਸਾਧੁ ਸਾਧੈ ਜਨੁ ਕੋਈ ॥ ਅਚਰੁ ਚਰੈ ਤਾ ਨਿਰਮਲੁ ਹੋਈ ॥ ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥ ਹਉਮੈ ਵਿਚਹੁ ਤਜੈ ਵਿਕਾਰ ॥3॥ ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥ ਕਦੇ ਨ ਵਿਛੁੜਹਿ ਸਬਦਿ ਸਮਾਇ ॥ ਆਪਣੀ ਕਲਾ ਆਪੇ ਪ੍ਰਭੁ ਜਾਣੈ ॥ ਨਾਨਕ ਗੁਰਮੁਖਿ

ਨਾਮੁ ਪਛਾਣੈ ॥4॥6॥ ਧਨਾਸਰੀ ਮਹਲਾ 3 ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗੁਬਾਰਿ

॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥1॥ ਸਾਚਾ ਧਨੁ ਗੁਰਮਤੀ ਪਾਏ ॥

ਕਾਚਾ ਧਨੁ ਫੁਨਿ ਆਵੈ ਜਾਏ ॥1॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੈ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥2॥ ਚਹੁ ਜੁਗ ਮਹਿ ਅੰਮ੍ਰਿਤ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ

॥3॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

666

ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥4॥7॥ ਧਨਾਸਰੀ ਮਹਲਾ 3 ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇਇ ਵੀਚਾਰੁ ॥1॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥1॥

ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹਉਮੈ ਜਾਇ

॥ ਆਪੇ ਬਖਸੇ ਲਏ ਮਿਲਾਇ ॥2॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ

॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥3॥ ਆਪੇ ਸਾਜੇ ਕਰਤਾ ਸੋਇ ॥ ਤਿਸ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥4॥8॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਧਨਾਸਰੀ ਮਹਲਾ 3 ਘਰੁ 4 ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜਪਤਿ ਹੈ ਦਾਤਾ ॥ ਹੋਹੁ ਦਇਆਲ ਨਾਮੁ ਦੇਹੁ ਮੰਗਤਜਨ ਕਉ ਸਦਾ ਰਹਉ ਰੰਗਿ ਰਾਤਾ ॥1॥ ਹਉਂ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥1॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥2॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥3॥1॥9॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 4 ਚਉਪਦੇ ਘਰੁ 1 ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥1॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥1॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥2॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥3॥

667

ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥4॥1॥ ਧਨਾਸਰੀ ਮਹਲਾ 4 ॥ ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ

॥ ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥1॥ ਹਰਿ ਕੈ ਨਾਮਿ ਰਤਾ ਬੈਰਾਗੀ ॥ ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥1॥ ਰਹਾਉ ॥ ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮ ਠਾਕੁਰ ਹਮ ਸਾਂਗੀ ॥ ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥2॥ ਕਿਆ ਹਮ ਕਿਰਮ ਨਾਨ੍ਹ ਨਿਕ ਕੀਰੇ ਤੁਮ ਵਡ ਪੁਰਖ ਵਡਾਗੀ ॥ ਤੁਮਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ

॥3 ॥ ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥ ਨਾਨਕ ਦਾਸਨਿ ਦਾਸੁ ਕਰਹੁ ਪ੍ਰਭ

ਹਮ ਹਰਿ ਕਥਾ ਕਥਾਗੀ ॥4॥2॥ ਧਨਾਸਰੀ ਮਹਲਾ 4 ॥ ਹਰਿ ਕਾ ਸੰਤੁ ਸਤਿਗੁਰੁ ਸਤਿਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥ ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥1॥ ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥

ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥1॥ ਰਹਾਉ ॥ ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥ ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥2॥

ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥3॥ ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥ ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥4॥3॥ ਧਨਾਸਰੀ ਮਹਲਾ 4 ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਿਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥1॥ ਗੁਰਸਿਖ

ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥1॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਹੁ ਬੇਗਿ ਬੇਗਾਲੀ ॥ ਸਤਿਗੁਰੁ ਸੇਵਿ ਖਰਚੁ ਹਰਿ ਬਾਧਹੁ ਮਤੁ ਜਾਣਹੁ ਆਜੁ ਕਿ ਕਾਲ੍ਹੀ ॥2॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥3॥ ਹਰਿ ਹਰਿ ਜਪਨੁ ਜਪਿ ਲੋਚ ਲੁੋਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ

668

ਨਾਨਕ ਸੰਗਤਿਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥4॥4॥ ਧਨਾਸਰੀ ਮਹਲਾ 4 ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥1॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥1॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹ ਅੰਤੁ ਤੁਮਾਤੀ ॥

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥2॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥3॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥4॥5॥ ਧਨਾਸਰੀ ਮਹਲਾ 4

॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥1॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥1॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰਿ

ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥2॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ

ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥3॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 4 ਦੁਪਦੇ ਘਰੁ 5 ॥ ਉਰਿ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦ੍ਰਿਸਟੁ ਅਗੋਚਰੁ ਅਪਰੰਪਰੁ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥1॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਿਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥1॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥2॥1॥7॥ ਧਨਾਸਰੀ ਮਹਲਾ 4 ॥

669

ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥ ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥1॥ ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥ ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥1॥ ਰਹਾਉ ॥ ਹਰਿ ਕ੍ਰਿਪਾਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥ ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ

ਸਖਾਈ ॥2॥2॥8॥ ਧਨਾਸਰੀ ਮਹਲਾ 4 ॥ ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥ ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥1॥ ਮਨਿ ਜਪੀਐ

ਹਰਿ ਜਗਦੀਸ ॥ ਮਿਲਿ ਸੰਗਤਿ ਸਾਧੂ ਮੀਤ ॥ ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥1॥

ਰਹਾਉ ॥ ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥ ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥2॥3॥9॥ ਧਨਾਸਰੀ ਮਹਲਾ 4

॥ ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥ ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥1॥ ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮੁ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥1॥ ਰਹਾਉ ॥ ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥ ਦੀਨਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ

ਚਾਉ ॥2॥4॥10॥ ਧਨਾਸਰੀ ਮਹਲਾ 4 ॥ ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥ ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ

॥1॥ ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥ ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥1॥ ਰਹਾਉ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥ ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥2॥5॥11॥ ਧਨਾਸਰੀ ਮਹਲਾ 4 ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ

670

ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥1॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥1॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥2॥6॥12॥ ਧਨਾਸਰੀ ਮਹਲਾ 4 ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨ ਤੂ

ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥1॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥1॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ

ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥2॥

ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥3॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ

॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥4॥7॥13॥ ॥9॥9॥13॥31॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਚਉਪਦੇ ਘਰੁ 1 ॥ ਭਵਖੰਡਨ ਦੁਖਭੰਜਨ ਸ੍ਵਾਮੀ ਭਗਤਿਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥1॥ ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥ ਦੀਨਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥1॥ ਰਹਾਉ ॥ ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥ ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥2॥ ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥ ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥3॥ ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥4॥1॥ ਧਨਾਸਰੀ ਮਹਲਾ 5 ॥ ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥ ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥1॥ ਅਬ ਮਨ ਏਕਸ ਸਿਉ ਮੋਹੁ ਕੀਨਾ ॥ ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ

671

ਸਬਦੀ ਚੀਨਾ ॥1॥ ਰਹਾਉ ॥ ਕਾਮ ਹੇਤਿ ਕੁੰਚਰੁ ਲੈ ਫਾਕਿਓ ਓਹੁ ਪਰ ਵਸਿ ਭਇਓ ਬਿਚਾਰਾ ॥ ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤਿ ਬਿਦਾਰਾ ॥2॥ ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ

॥ ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥3॥ ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥ ਕਹੁ ਨਾਨਕ ਗੁਰਿ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥4॥2॥ ਧਨਾਸਰੀ ਮਹਲਾ 5

॥ ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ

॥1॥ ਸਾਧਸੰਗਿ ਚਿੰਤ ਬਿਰਾਨੀ ਛਾਡੀ ॥ ਅਹੰਬੁਧਿ ਮੋਹਿ ਮਨ ਬਾਸਨ ਦੇ ਕਰਿ ਗਡਹਾ ਗਾਡੀ ॥1॥ ਰਹਾਉ ॥

ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥ ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥2॥ ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥ ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨਿ ॥3॥ ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥ ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥4॥3॥ ਧਨਾਸਰੀ ਮਹਲਾ 5 ॥ ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥ ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥1॥ ਅਬ ਮੋਹਿ ਰਾਮ ਜਸੋ ਮਨਿ ਗਾਇਓ ॥ ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥1॥ ਰਹਾਉ ॥ ਗੁਣਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮੁ ਭਉ ਭਾਗਾ ॥ ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ

॥2॥ ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥ ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ

॥3॥ ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥ ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥4॥4॥ ਧਨਾਸਰੀ ਮਹਲਾ 5 ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥1॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥1॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥2॥ ਓਇ ਜੁ ਬੀਚ ਹਮ ਤੁਮ ਕਛੁ

672

ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕੁ ਵਖਾਨੀ ॥3॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥4॥5॥

ਧਨਾਸਰੀ ਮਹਲਾ 5 ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥1॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ

ਬਿਨੁ ਹਰਿ ਕਹਾ ਅਘਾਈ ॥1॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥2॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥3॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥

ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥4॥6॥ ਧਨਾਸਰੀ ਮਹਲਾ 5 ॥ ਲਵੈ ਨ ਲਾਗਨ ਕਉ ਹੈ

ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥1॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥1॥ ਰਹਾਉ ॥ ਮਉਲਿਓ

ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ

॥2॥ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥3॥ ਦੀਨਦਇਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੁੋਪਾਲਾ ॥4॥7॥ ਧਨਾਸਰੀ ਮਹਲਾ 5 ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜ੍ਹਾਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥1॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥1॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥2॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥3॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲ੍ਹਾ ॥ ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ

673

ਚੋਲ੍ਹਾ ॥4॥8॥ ਧਨਾਸਰੀ ਮਹਲਾ 5 ॥ ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜ੍ਹੀ ਬਿਪਰੀਤਿ ॥1॥ ਮਾਇਆ ਮੋਹਿ ਭੂਲੋ ਅਵਰੈ ਹੀਤੁ ॥ ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤੁ ॥1॥ ਰਹਾਉ ॥ ਚੰਦਨ ਲੇਪੁ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥ ਅੰਮ੍ਰਿਤ ਸੰਗਿ ਨਾਹਿ ਰੁਚਿ ਆਵਤ ਬਿਖੈ ਠਗਉਰੀ ਪ੍ਰੀਤਿ ॥2॥ ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥

ਜਾਤ ਅਕਾਰਥ ਜਨਮੁ ਪਦਾਰਥੁ ਕਾਚ ਬਾਦਰੈ ਜੀਤ ॥3॥ ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥ ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤਿ ॥4॥9॥ ਧਨਾਸਰੀ ਮਹਲਾ 5 ॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹਾਰੈ ਇਹੁ ਬਿਸ੍ਰਾਮ ਨਿਧਿ

ਪਾਈ ॥1॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥1॥

ਰਹਾਉ ॥ ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥2॥ ਤੁਮ ਦਇਆਲ ਕਿਰਪਾਲ ਕ੍ਰਿਪਾਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥3॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥4॥10॥ ਧਨਾਸਰੀ ਮਹਲਾ 5 ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥1॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥1॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥2॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥3॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥ ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥4॥ ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥ ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥5॥11॥ ਧਨਾਸਰੀ ਮਹਲਾ 5 ॥ ਤੁਮ ਦਾਤੇ ਠਾਕੁਰ

674

ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥1॥

ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥1॥ ਰਹਾਉ ॥

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥2॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥3॥12॥ ਧਨਾਸਰੀ ਮਹਲਾ 5 ॥ ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥ ਕਹੂ

ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥1॥ ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥ ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥1॥ ਰਹਾਉ ॥ ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥

ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥2॥ ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥ ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨਿ ॥3॥13॥ ਧਨਾਸਰੀ ਮਹਲਾ 5

॥ ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥ ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤ ਹੂ ਧਾਵੈ ॥1॥ ਹੈ ਕੋਊ ਐਸੋ ਹਮਰਾ ਮੀਤੁ ॥ ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ

॥1॥ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥ ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥2॥ ਗੁਣਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥ ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥3॥14॥ ਧਨਾਸਰੀ ਮਹਲਾ 5 ॥ ਹਰਿ ਹਰਿ ਲੀਨੇ ਸੰਤ ਉਬਾਰਿ

॥ ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥1॥ ਰਹਾਉ ॥ ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥ ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹ ਨ ਮੰਝਾਰਿ ॥1॥ ਨਾਨਕ ਸਰਣਿ ਪਰਿਓ

ਦੁਖਭੰਜਨ ਗੁਨ ਗਾਵੈ ਸਦਾ ਅਪਾਰਿ ॥ ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥2॥15॥

ਧਨਾਸਰੀ ਮਹਲਾ 5 ॥ ਅਬ ਹਰਿ ਰਾਖਨਹਾਰੁ ਚਿਤਾਰਿਆ ॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥1॥ ਰਹਾਉ ॥ ਗੋਸਟਿ ਭਈ ਸਾਧ ਕੈ ਸੰਗਮਿ ਕਾਮੁ ਕ੍ਰੋਧੁ ਲੋਭੁ ਮਾਰਿਆ ॥ ਸਿਮਰਿ ਸਿਮਰਿ ਪੂਰਨ

675

ਨਾਰਾਇਨ ਸੰਗੀ ਸਗਲੇ ਤਾਰਿਆ ॥1॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨੁ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥2॥16॥ ਧਨਾਸਰੀ ਮਹਲਾ 5 ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥1॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥1॥

ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥2॥17॥ ਧਨਾਸਰੀ ਮਹਲਾ 5 ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥1॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ

॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬ ਹੂ ਨ ਆਵਹ ਹਾਰਿ ॥1॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ

ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥2॥18॥ ਧਨਾਸਰੀ ਮਹਲਾ 5 ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ

॥1॥ ਰਹਾਉ ॥ ਅਗਨਿ ਕੁੰਡ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥1॥ ਊਚ ਨੀਚ ਸੂਖ ਦੂਖ

॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥2॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ

॥3॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥4॥19॥ ਧਨਾਸਰੀ ਮਹਲਾ 5

॥ ਦੀਨ ਦਰਦ ਨਿਵਾਰਿ ਠਾਕੁਰੁ ਰਾਖੈ ਜਨ ਕੀ ਆਪਿ ॥ ਤਰਣਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ

॥1॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥1॥ ਰਹਾਉ

॥ ਆਦਿ ਅੰਤਿ ਦਇਆਲ ਪੂਰਨ ਤਿਸ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥2॥ ਬੇਦ ਸਿੰਮ੍ਰਿਤਿ ਕਥਹਿਂ ਸਾਸਤ੍ਰ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥3॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ

676

ਨਾਨਕ ਕੀ ਪ੍ਰਭ ਟੇਕ ॥4॥20॥ ਧਨਾਸਰੀ ਮਹਲਾ 5 ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ

॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥1॥ ਤਾ ਤੇ ਮੋਹਿ ਧਾਰੀ ਓਟ ਗੋਪਾਲ

॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥1॥ ਰਹਾਉ ॥ ਸੁਰਗ ਮਿਰਤ ਪਇਆਲ ਭੂਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥2॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੈ ਕਾਹੂ ਜਾਨਾ ॥3॥21॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਚਉਪਦੇ ਦੁਪਦੇ ਘਰੁ 2 ॥ ਛੋਡਿ ਜਾਹਿ ਸੇ ਕਰਹਿ ਪਰਾਲ ॥ ਕਾਮਿ ਨ ਆਵਹਿ ਸੇ ਜੰਜਾਲ ॥

ਸੰਗਿ ਨ ਚਾਲਹਿ ਤਿਨ ਸਿਉ ਹੀਤੁ ॥ ਜੋ ਬੈਰਾਈ ਸੇਈ ਮੀਤ ॥1॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥1॥ ਰਹਾਉ ॥ ਸਾਚੁ ਧਰਮੁ ਨਹੀ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਵਿਚਾਰਾ ॥2॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ ਪਾਪ ਕਰੈ ਤਾ ਪਛੋਤਾਣੇ ॥3॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਹੁ ਸਾਹਿਬੁ ਪ੍ਰਭੁ ਮੇਰਾ ॥4॥1॥22॥ ਧਨਾਸਰੀ ਮਹਲਾ 5 ॥ ਮੋਹਿ ਮਸਕੀਨ ਪ੍ਰਭ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥

ਹਲਤਿ ਪਲਤਿ ਤਾ ਕੈ ਆਵੈ ਕਾਮਿ ॥1॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥1॥

ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ

॥ ਸੂਖੁ ਸੰਤਨ ਕੈ ਬਿਨਸੀ ਚਿੰਦ ॥2॥ ਜਹ ਸਾਧ ਸੰਤਨ ਹੋਵਹਿਂ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ

॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥3॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥

677

4॥2॥23॥ ਧਨਾਸਰੀ ਮਹਲਾ 5 ॥ ਸੋ ਕਤ ਡਰੈ ਜਿ ਖਸਮੁ ਸਮ੍ਹਾਰੈ ॥ ਡਰਿ ਡਰਿ ਪਚੇ ਮਨਮੁਖ ਵੇਚਾਰੇ ॥1॥

ਰਹਾਉ ॥ ਸਿਰ ਊਪਰਿ ਮਾਤ ਪਿਤਾ ਗੁਰਦੇਵ ॥ ਸਫਲਮੂਰਤਿ ਜਾ ਕੀ ਨਿਰਮਲ ਸੇਵ ॥ ਏਕੁ ਨਿਰੰਜਨੁ ਜਾ ਕੀ ਰਾਸਿ ॥ ਮਿਲਿ ਸਾਧਸੰਗਤਿ ਹੋਵਤ ਪਰਗਾਸ ॥1॥ ਜੀਅਨ ਕਾ ਦਾਤਾ ਪੂਰਨ ਸਭ ਠਾਇ ॥ ਕੋਟਿ ਕਲੇਸ ਮਿਟਹਿ ਹਰਿ ਨਾਇ ॥ ਜਨਮ ਮਰਨ ਸਗਲਾ ਦੁਖੁ ਨਾਸੈ ॥ ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥2॥ ਜਿਸ ਨੋ ਆਪਿ ਲਏ ਲੜਿ ਲਾਇ ॥ ਦਰਗਹ ਮਿਲੈ ਤਿਸੈ ਹੀ ਜਾਇ ॥ ਸੇਈ ਭਗਤ ਜਿ ਸਾਚੇ ਭਾਣੇ ॥ ਜਮਕਾਲ ਤੇ ਭਏ ਨਿਕਾਣੇ ॥3॥ ਸਾਚਾ ਸਾਹਿਬੁ ਸਚੁ ਦਰਬਾਰੁ ॥ ਕੀਮਤਿ ਕਉਣੁ ਕਹੈ ਬੀਚਾਰੁ ॥ ਘਟ ਘਟ ਅੰਤਰਿ ਸਗਲ ਅਧਾਰੁ ॥ ਨਾਨਕੁ ਜਾਚੈ ਸੰਤ ਰੇਣਾਰੁ ॥4॥3॥24॥ ਧਨਾਸਰੀ ਮਹਲਾ 5 ॥ ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥ ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥1॥ ਜਨ ਕਉ ਪ੍ਰਭ

ਅਪਨੇ ਕਾ ਤਾਣੁ ॥ ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥1॥ ਰਹਾਉ ॥ ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥ ਚਰਨ ਸਰਨਿ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ

॥2॥4॥25॥ ਧਨਾਸਰੀ ਮਹਲਾ 5 ॥ ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥ ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥1॥ ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥ ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥1॥ ਰਹਾਉ ॥ ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥ ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥2॥5॥26॥ ਧਨਾਸਰੀ ਮਹਲਾ 5 ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥1॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪਸੁਖੁ ਭਨੀਐ ॥1॥ ਰਹਾਉ ॥

ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥2॥ ਅਛਲੁ ਅਛੇਦੁ ਅਪਾਰੁ ਪ੍ਰਭੁ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜੁ ਆਨੂਪੁ ॥3॥ ਸਾ ਮਤਿ ਦੇਹੁ

678

ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨੁ ਪਗ ਸਾਧਾ ॥4॥6॥27॥ ਧਨਾਸਰੀ ਮਹਲਾ 5 ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜਧੁਨਿ ਨਿਹਚਲ ਰਾਜੁ ਕਮਾਉ ॥1॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥1॥ ਰਹਾਉ ॥ ਪ੍ਰਗਟ ਕੀਨੇ ਪ੍ਰਭਿ ਕਰਨੇਹਾਰੇ ਨਾਸਨ ਭਾਜਨ ਥਾਕੇ ॥

ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥2॥ ਅਸਥਿਰੁ ਰਹਹੁ ਡੋਲਹੁ ਮਤ ਕਬ ਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈਕਾਰੁ ਸਗਲ ਭੂਮੰਡਲ ਮੁਖ ਊਜਲ ਦਰਬਾਰਿ ॥3॥ ਜਿਸ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥4॥7॥28॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਘਰੁ 6 ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥1॥

ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥1॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧਿ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥2॥ ਗਹੁ ਪਾਰਬ੍ਰਹਮ ਸਰਨਿ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥3॥1॥29॥ ਧਨਾਸਰੀ ਮਹਲਾ 5 ॥ ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥ ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ

॥1॥ ਰਹਾਉ ॥ ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥ ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥1॥ ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਸੁ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥ ਪਾਇਓ ਰੇ ਪਰਮਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰਿ ਨਾਨਕ ਮਨੁ ਲਗਨਾ ॥2॥2॥30॥

679

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਘਰੁ 7 ॥ ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥ ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥1॥ ਰਹਾਉ ॥ ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥ ਸਾਧਸੰਗਿ ਜਪਿ ਨਿਸੰਗਿ ਮਨਿ ਨਿਧਾਨੁ ਧਾਰੇ

॥1॥ ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥ ਸਾਧ ਜਨਾ ਕੀ ਰੇਨੁ ਨਾਨਕ ਮੰਗਲ ਸੂਖ ਸਧਾਰੇ ॥2॥1॥31॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਦੁਪਦੇ ਘਰੁ 8 ॥ ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ ਇਹ ਲੋਕਿ ਪਰ ਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥1॥ ਗੁਰ ਕਾ ਬਚਨੁ ਬਸੈ ਜੀਅ ਨਾਲੇ ॥ ਜਲਿ ਨਹੀ ਡੂਬੈ

ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥1॥ ਰਹਾਉ ॥ ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥ ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥2॥1॥32॥ ਧਨਾਸਰੀ ਮਹਲਾ 5 ॥

ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥ ਨਵਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ

॥1॥ ਸੰਤਨ ਕਉ ਅਨੰਦੁ ਸਗਲ ਹੀ ਜਾਈ ॥ ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥1॥

ਰਹਾਉ ॥ ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥ ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥2॥2॥33॥ ਧਨਾਸਰੀ ਮਹਲਾ 5 ॥ ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥

ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥1॥ ਜੇ ਕੋਊ ਅਪੁਨੀ ਓਟ ਸਮਾਰੈ ॥ ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥1॥ ਰਹਾਉ ॥ ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥ ਸੰਤ ਅਨੁਗ੍ਰਹੁ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥2॥3॥34॥ ਧਨਾਸਰੀ ਮਹਲਾ 5

॥ ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ ਆਤਮੁ ਜਿਣੈ ਸਗਲ ਵਸਿ ਤਾ ਕੈ ਜਾ ਕਾ

680

ਸਤਿਗੁਰੁ ਪੂਰਾ ॥1॥ ਠਾਕੁਰੁ ਗਾਈਐ ਆਤਮ ਰੰਗਿ ॥ ਸਰਣੀ ਪਾਵਨਿ ਨਾਮੁ ਧਿਆਵਨਿ ਸਹਜਿ ਸਮਾਵਨਿ ਸੰਗਿ

॥1॥ ਰਹਾਉ ॥ ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥ ਜਨ ਕੀ ਧੂਰਿ ਦੇਹੁ ਕਿਰਪਾਨਿਧਿ

ਨਾਨਕ ਕੈ ਸੁਖੁ ਏਹੀ ॥2॥4॥35॥ ਧਨਾਸਰੀ ਮਹਲਾ 5 ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ

॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥1॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥1॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥2॥5॥36॥ ਧਨਾਸਰੀ ਮਹਲਾ 5 ॥ ਨਾਮੁ ਗੁਰਿ ਦੀਓ ਹੈ

ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥1॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥1॥ ਰਹਾਉ ॥ ਨਾਮੁ ਧਨੁ ਜਿਸੁ ਜਨ ਕੈ ਪਾਲੈ

ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥2॥6॥37॥ ਧਨਾਸਰੀ ਮਹਲਾ 5 ॥ ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥ ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥1॥ ਤੁਮ ਤਉ ਰਾਖਨਹਾਰ ਦਇਆਲ ॥ ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥1॥

ਰਹਾਉ ॥ ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥ ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥2॥7॥38॥ ਧਨਾਸਰੀ ਮਹਲਾ 5 ॥ ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥

ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥1॥ ਹਮਰੇ ਪਿਤਾ ਗੋਪਾਲ ਦਇਆਲ ॥ ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥1॥ ਰਹਾਉ ॥ ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥

ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥2॥8॥39॥ ਧਨਾਸਰੀ ਮਹਲਾ 5 ॥ ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥ ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥1॥ ਮਨਿ ਤਨਿ ਰਾਮ ਨਾਮ ਹਿਤਕਾਰੇ ॥ ਸੂਖ ਸਹਜ ਆਨੰਦ ਮੰਗਲ ਸਹਿਤ ਭਵਨਿਧਿ ਪਾਰਿ ਉਤਾਰੇ ॥1॥ ਰਹਾਉ ॥

681

ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥ ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥2॥9॥40॥ ਧਨਾਸਰੀ ਮਹਲਾ 5 ॥ ਛਡਾਇ ਲੀਓ ਮਹਾਬਲੀ ਤੇ ਅਪਨੇ ਚਰਨ ਪਰਾਤਿ ॥ ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤ ਹੂ ਜਾਤਿ ॥1॥ ਸਤਿਗੁਰਿ ਪੂਰੈ ਕੀਨੀ ਦਾਤਿ ॥ ਹਰਿ ਹਰਿ ਨਾਮੁ ਦੀਓ

ਕੀਰਤਨ ਕਉ ਭਈ ਹਮਾਰੀ ਗਾਤਿ ॥1॥ ਰਹਾਉ ॥ ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥

ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨੁ ਰਾਤਿ ॥2॥10॥41॥ ਧਨਾਸਰੀ ਮਹਲਾ 5 ॥ ਪਰਹਰਨਾ ਲੋਭੁ ਝੂਠੁ ਨਿੰਦਾ ਇਵ ਹੀ ਕਰਤ ਗੁਦਾਰੀ ॥ ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ

॥1॥ ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥ ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ

॥1॥ ਰਹਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥ ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥2॥11॥42॥ ਧਨਾਸਰੀ ਮਹਲਾ 5 ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥ ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥1॥ ਰਸਨਾ ਰਾਮ ਰਸਾਇਨਿ ਮਾਤੀ

॥ ਰੰਗਿ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥1॥ ਰਹਾਉ ॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥ ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥2॥12॥43॥ ਧਨਾਸਰੀ ਮਹਲਾ 5 ॥ ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟੁ ਪ੍ਰਤਾਪੁ ਤੁਮਾਰਾ ॥ ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲਿ ਤੁਮ ਮਾਰਾ ॥1॥ ਨਿਰਖਉ ਤੁਮਰੀ ਓਰਿ ਹਰਿ ਨੀਤ ॥ ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥1॥ ਰਹਾਉ ॥ ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥ ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥2॥13॥44॥ ਧਨਾਸਰੀ ਮਹਲਾ 5 ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥ ਕ੍ਰਿਪਾ ਕਟਾਖÏ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥1॥ ਹਰਿ ਜਨ ਰਾਖੇ ਗੁਰਿ ਗੋਵਿੰਦਿ ॥ ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥1॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥2॥14॥45॥

682

ਧਨਾਸਰੀ ਮਹਲਾ 5 ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥1॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥1॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥2॥15॥46॥ ਧਨਾਸਰੀ ਮਹਲਾ 5 ॥ ਜਿਸ ਕਉ ਬਿਸਰੈ

ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰਿ ਪਾਗਾ ॥1॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥1॥

ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣੁ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨਰਾਗਾ ॥2॥16॥47॥ ਧਨਾਸਰੀ ਮਹਲਾ 5 ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮਿ ॥1॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮੁ ॥ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮੁ ॥1॥ ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮੁ ॥ ਗੋਬਿੰਦੁ ਦਮੋਦਰੁ ਸਿਮਰਉ ਦਿਨੁ ਰੈਨਿ ਨਾਨਕ ਸਦ ਕੁਰਬਾਨ ॥2॥17॥48॥

ਧਨਾਸਰੀ ਮਹਲਾ 5 ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ

॥1॥ ਰਹਾਉ ॥ ਚਰਨ ਤੁਮ੍ਹਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ

ਆਠ ਪਹਰ ਗੁਣ ਗਾਵਉ ॥1॥ ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੰÏਤਿ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥2॥18॥49॥ ਧਨਾਸਰੀ ਮਹਲਾ 5 ॥ ਮਾਂਗਉ ਰਾਮ ਤੇ ਸਭਿ ਥੋਕ ॥

ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖੁ ॥1॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾ ਬੇਦ ਪੁਕਾਰਹਿ ਘੋਖ ॥ ਕ੍ਰਿਪਾਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥1॥ ਆਨ ਅਚਾਰ ਬਿਉਹਾਰ ਹੈ

ਜੇਤੇ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥2॥19॥50॥

ਧਨਾਸਰੀ ਮਹਲਾ 5 ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ

683

ਧਿਆਨੁ ॥1॥ ਰਹਾਉ ॥ ਮਹਾ ਕਲੋਲ ਬੁਝਹਿ ਮਾਇਆ ਕੇ ਕਰਿ ਕਿਰਪਾ ਮੇਰੇ ਦੀਨਦਇਆਲ ॥ ਅਪਣਾ ਨਾਮੁ ਦੇਹਿ ਜਪਿ ਜੀਵਾ ਪੂਰਨ ਹੋਇ ਦਾਸ ਕੀ ਘਾਲ ॥1॥ ਸਰਬ ਮਨੋਰਥ ਰਾਜ ਸੂਖ ਰਸ ਸਦ ਖੁਸੀਆ ਕੀਰਤਨੁ ਜਪਿ ਨਾਮੁ ॥

ਜਿਸ ਕੈ ਕਰਮਿ ਲਿਖਿਆ ਧੁਰਿ ਕਰਤੈ ਨਾਨਕ ਜਨ ਕੇ ਪੂਰਨ ਕਾਮ ॥2॥20॥51॥ ਧਨਾਸਰੀ ਮਹਲਾ 5 ॥ ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥ ਨਿੰਦਕ ਟਿਕਨੁ ਨ ਪਾਵਨਿ ਮੂਲੇ ਊਡਿ ਗਏ ਬੇਕਾਰ ॥1॥ ਰਹਾਉ ॥ ਜਹ ਜਹ ਦੇਖਉ ਤਹ ਤਹ ਸੁਆਮੀ ਕੋਇ ਨ ਪਹੁਚਨਹਾਰ ॥ ਜੋ ਜੋ ਕਰੈ ਅਵਗਿਆ ਜਨ ਕੀ ਹੋਇ ਗਇਆ ਤਤ ਛਾਰੁ ॥1॥ ਕਰਨਹਾਰੁ ਰਖਵਾਲਾ ਹੋਆ ਜਾ ਕਾ ਅੰਤੁ ਨ ਪਾਰਾਵਾਰ ॥ ਨਾਨਕ ਦਾਸ ਰਖੇ ਪ੍ਰਭਿ ਅਪੁਨੈ ਨਿੰਦਕ ਕਾਢੇ ਮਾਰਿ ॥2॥21॥52॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਪੜਤਾਲ ਘਰੁ 9 ॥ ਹਰਿ ਚਰਨ ਸਰਨਿ ਗੋਬਿੰਦ ਦੁਖਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥ ਦ੍ਰਿਸਟਿ ਪ੍ਰਭ ਧਾਰਹੁ ਕ੍ਰਿਪਾ ਕਰਿ ਤਾਰਹੁ ਭੁਜਾ ਗਹਿ ਕੂਪ ਤੇ ਕਾਢਿ ਲੇਵਹੁ ॥1॥ ਰਹਾਉ ॥ ਕਾਮ ਕ੍ਰੋਧ ਕਰਿ ਅੰਧ ਮਾਇਆ ਕੇ ਬੰਧ ਅਨਿਕ ਦੋਖਾ ਤਨਿ ਛਾਦਿ ਪੂਰੇ ॥ ਪ੍ਰਭ ਬਿਨਾ ਆਨ ਨ ਰਾਖਨਹਾਰਾ ਨਾਮੁ ਸਿਮਰਾਵਹੁ ਸਰਨਿ ਸੂਰੇ ॥1॥ ਪਤਿਤਉਧਾਰਣਾ ਜੀਅ ਜੰਤ ਤਾਰਣਾ ਬੇਦ ਉਚਾਰ ਨਹੀ ਅੰਤੁ ਪਾਇਓ ॥ ਗੁਣਹ ਸੁਖਸਾਗਰਾ ਬ੍ਰਹਮ ਰਤਨਾਗਰਾ ਭਗਤਿਵਛਲੁ ਨਾਨਕ ਗਾਇਓ ॥2॥1॥53॥ ਧਨਾਸਰੀ ਮਹਲਾ 5 ॥ ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥ ਮਿਟਹਿ ਕਮਾਣੇ ਪਾਪ ਚਿਰਾਣੇ ਸਾਧਸੰਗਤਿ ਮਿਲਿ ਮੁਆ ਜੀਜੈ ॥1॥ ਰਹਾਉ ॥ ਰਾਜ ਜੋਬਨ ਬਿਸਰੰਤ ਹਰਿ ਮਾਇਆ ਮਹਾ ਦੁਖੁ ਏਹੁ ਮਹਾਂਤੁ ਕਹੈ ॥

ਆਸ ਪਿਆਸ ਰਮਣ ਹਰਿ ਕੀਰਤਨ ਏਹੁ ਪਦਾਰਥੁ ਭਾਗਵੰਤੁ ਲਹੈ ॥1॥ ਸਰਣਿ ਸਮਰਥ ਅਕਥ ਅਗੋਚਰਾ ਪਤਿਤਉਧਾਰਣੁ ਨਾਮੁ ਤੇਰਾ ॥ ਅੰਤਰਜਾਮੀ ਨਾਨਕ ਕੇ ਸੁਆਮੀ ਸਰਬਤ ਪੂਰਨ ਠਾਕੁਰੁ ਮੇਰਾ ॥2॥2॥54॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਘਰੁ 12 ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥1॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ

684

॥ ਕੋਟਿ ਪਰਾਧ ਮਿਟੇ ਹਰਿ ਸੇਵਾ ॥1॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥2॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥3॥ ਪਰ ਧਨ ਦੋਖੁ ਕਿਛੁ ਪਾਪੁ ਨ ਫੇੜੇ ॥ ਜਮਜੰਦਾਰੁ ਨ ਆਵੈ ਨੇੜੈ ॥4॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ

ਸਰਣਾਈ ॥5॥1॥55॥ ਧਨਾਸਰੀ ਮਹਲਾ 5 ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥1॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥1॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥2॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥3॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖਨਿਧਾਨੁ ਨਾਨਕ ਦਾਸਿ ਪਾਇਆ

॥4॥2॥56॥

ਧਨਾਸਰੀ ਮਹਲਾ 5 ॥ ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥1॥ ਰਹਾਉ ॥ ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥ ਦਾਸੀਂ ਹਰਿ ਕਾ ਨਾਮੁ ਧਿਆਇਆ ॥1॥

ਬੰਧਨ ਕਾਟਨਹਾਰੁ ਸੁਆਮੀ ॥ ਜਨ ਨਾਨਕੁ ਸਿਮਰੈ ਅੰਤਰਜਾਮੀ ॥2॥3॥57॥ ਧਨਾਸਰੀ ਮਹਲਾ 5 ॥ ਕਿਤੈ

ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥1॥ ਰਹਾਉ ॥ ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥

ਹਉਮੈ ਬੰਧੁ ਹਰਿ ਦੇਵਣਹਾਰਾ ॥1॥ ਚਰਨ ਕਮਲ ਸਿਉ ਲਾਗਉ ਨੇਹੁ ॥ ਨਾਨਕ ਕੀ ਬੇਨੰਤੀ ਏਹ ॥2॥4॥58॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 9 ॥ ਕਾਹੇ ਰੇ ਬਨਿ ਖੋਜਨਿ ਜਾਈ ॥ ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥1॥

ਰਹਾਉ ॥ ਪੁਹਪ ਮਧਿ ਜਿਉ ਬਾਸੁ ਬਸਤ ਹੈ ਮੁਕਰ ਮਾਹਿ ਜੈਸੇ ਛਾਈ ॥ ਤੈਸੇ ਹੀ ਹਰਿ ਬਸੈ ਨਿਰੰਤਰਿ ਘਟ ਹੀ ਖੋਜਹੁ ਭਾਈ ॥1॥ ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰਿ ਗਿਆਨੁ ਬਤਾਈ ॥ ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥2॥1॥ ਧਨਾਸਰੀ ਮਹਲਾ 9 ॥ ਸਾਧੋ ਇਹੁ ਜਗੁ ਭਰਮਿ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥1॥ ਰਹਾਉ ॥ ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ

685

ਲਪਟਾਨਾ ॥ ਜੋਬਨ ਧਨ ਪ੍ਰਭਤਾ ਕੈ ਮਦ ਮਹਿ ਅਹਿਨਿਸਿ ਰਹੈ ਦਿਵਾਨਾ ॥1॥ ਦੀਨਦਇਆਲ ਸਦਾ ਦੁਖਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮਹਿ ਕਿਨ ਹੂ ਗੁਰਮੁਖਿ ਹੋਇ ਪਛਾਨਾ ॥2॥2॥ ਧਨਾਸਰੀ ਮਹਲਾ 9

॥ ਤਿਹ ਜੋਗੀ ਕਉ ਜੁਗਤਿ ਨ ਜਾਨਉ ॥ ਲੋਭੁ ਮੋਹੁ ਮਾਇਆ ਮਮਤਾ ਫੁਨਿ ਜਿਹ ਘਟ ਮਾਹਿ ਪਛਾਨਉ ॥1॥ ਰਹਾਉ

॥ ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨੁ ਲੋਹੁ ਸਮਾਨੋ ॥ ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥1॥

ਚੰਚਲ ਮਨੁ ਦਹ ਦਿਸ ਕਉ ਧਾਵਤ ਅਚਲੁ ਜਾਹਿ ਠਹਰਾਨੋ ॥ ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤੁ ਤਾਹਿ ਤੁਮ ਮਾਨੋ ॥2॥3॥

ਧਨਾਸਰੀ ਮਹਲਾ 9 ॥ ਅਬ ਮੈ ਕਉਨੁ ਉਪਾਉ ਕਰਉ ॥ ਜਿਹ ਬਿਧਿ ਮਨ ਕੋ ਸੰਸਾ ਚੂਕੈ

ਭਵਨਿਧਿ ਪਾਰਿ ਪਰਉ ॥1॥ ਰਹਾਉ ॥ ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥ ਮਨਿ ਬਚਿ ਕ੍ਰਿਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥1॥ ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥ ਕਹੁ ਨਾਨਕ ਪ੍ਰਭ ਬਿਰਦੁ ਪਛਾਨਹੁ ਤਉ ਹਉ ਪਤਿਤੁ ਤਰਉ ॥ 2॥4॥ ॥9॥9॥13॥58॥4॥93॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 1 ਅਸਟਪਦੀਆ ਘਰੁ 2 ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

ਹਰਿ ਰਸੁ ਚੋਗ ਚੁਗੈ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥1॥ ਕਿਆ ਬਗੁ ਬਪੁੜਾ ਛਪੜੀ ਨਾਇ ॥

ਕੀਚੜਿ ਡੂਬੈ ਮੈਲੁ ਨ ਜਾਇ ॥1॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥

ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥2॥ ਸਰਵਰੁ ਹੰਸਾ ਛੋਡਿ ਨ ਜਾਇ ॥ ਪ੍ਰੇਮਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥3॥ ਸੁੰਨ ਮੰਡਲਿ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥4॥ ਆਨੰਦਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿਵਛਲ ਭੈ ਕਾਟਣਹਾਰੇ

॥ ਹਉਮੈ ਮਾਰਿ ਮਿਲੇ ਪਗੁ ਧਾਰੇ ॥5॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥

686

ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥6॥ ਕਹਤਉ ਪੜਤਉ ਸੁਣਤਉ ਏਕੁ ॥

ਧੀਰਜੁ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥7॥

ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮੁ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥8॥1॥ ਧਨਾਸਰੀ ਮਹਲਾ 1 ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥1॥ ਗੁਰਮੁਖਿ

ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥1॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥2॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ

ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥3॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥

ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮਭਗਤਿ ਪ੍ਰਭਿ ਮਨੁ ਪਤੀਆਇਆ ॥4॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਾਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ

॥5॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥6॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥7॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਅਸਟਪਦੀ ਘਰੁ 6 ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ

॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿਰਾਇਆ ॥1॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥1॥ ਰਹਾਉ ॥ ਅਨਿਕ ਉਪਾਵ ਕਰਉ

687

ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ

ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥2॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ

ਸਿੰਚਾ ॥3॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥4॥ ਸਗਲ ਆਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥5॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ

॥ ਜਿਸੁ ਭੇਟੀਐ ਸਫਲਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥6॥ ਮਨਹਠਿ ਜੋ ਕਮਾਵੈ

ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥7॥ ਸੁਪ੍ਰਸੰਨ ਗੋਪਾਲਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥8॥

ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥1॥ ਰਹਾਉ ਦੂਜਾ ॥1॥ ॥2॥1॥3॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 1 ਛੰਤ ਘਰੁ 1 ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ

ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥1॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥2॥ ਸੰਗਤਿ

688

ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤਿ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥3॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿ ਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥4॥1॥ ਧਨਾਸਰੀ ਮਹਲਾ 1 ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮੁ ਅਗੋਚਰੁ ਜੀਵਾ ਸਚੀ ਨਾਈ ॥1॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥2॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥3॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ

ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥

ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥4॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥

689

ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥

ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ

॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥5॥2॥ ਧਨਾਸਰੀ ਮਹਲਾ 1 ॥ ਪਿਰੁ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥ ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥ ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥ ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥ ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥1॥

ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥ ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥ ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥ ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥ ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥ ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥2॥ ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥ ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥ ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥ ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥ ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥ ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥3॥

ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥ ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥ ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥ ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥ ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥ ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥4॥ ਧੰਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥ ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥ ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥ ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥ ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥ ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥5॥3॥

690

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 4 ਛੰਤ ਘਰੁ 1 ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ

ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ

॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥1॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥2॥ ਸਤਿਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ

ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਿਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ

॥3॥ ਦੂਜੈ ਭਾਇ ਦੁਖੁ ਹੋਇ ਮਨਮੁਖੁ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ

ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

ਦੂਜੈ ਭਾਇ ਦੁਖੁ ਹੋਇ ਮਨਮੁਖੁ ਜਮਿ ਜੋਹਿਆ ਜੀਉ ॥4॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥5॥1॥

691

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਮਹਲਾ 5 ਛੰਤ ॥ ਸਤਿਗੁਰ ਦੀਨਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥1॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥

ਬਿਨਵੰਤਿ ਨਾਨਕੁ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥2॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ

॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤਿ ਨਾਨਕੁ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥3॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬÏ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕੁ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥4॥1॥ ॥3॥1॥1॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ॥ ਸਨਕ ਸਨੰਦਨ ਮਹੇਸ ਸਮਾਨਾ ॥ ਸੇਖਨਾਗਿ ਤੇਰੋ ਮਰਮੁ ਨ ਜਾਨਾ ॥1॥

ਸੰਤਸੰਗਤਿ ਰਾਮੁ ਰਿਦੈ ਬਸਾਈ ॥1॥ ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾ ॥2॥

ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਮਲਾ ਨਹੀ ਜਾਨਾ ॥3॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਹੀ ॥4॥1॥ ਧਨਾਸਰੀ ਕਬੀਰ ਜੀ ॥ ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥1॥ ਸੋ ਦਿਨੁ ਆਵਨੁ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ

692

ਕਹਹੁ ਕੋਊ ਹੈ ਕਾ ਕਾ ॥1॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚੁ ਕਰੈ

ਜੀਵਨ ਪਦ ਕਾਰਨਿ ਲੋਚਨ ਕਛੂ ਨ ਸੂਝੈ ॥2॥ ਕਹਤੁ ਕਬੀਰੁ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾ ॥3॥2॥ ਧਨਾਸਰੀ ਕਬੀਰ ਜੀ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥1॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥1॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥2॥3॥ ਧਨਾਸਰੀ ਕਬੀਰ ਜੀ ॥ ਇੰਦ੍ਰ ਲੋਕਿ ਸਿਵ ਲੋਕਹਿ ਜੈਬੋ ॥ ਓਛੇ ਤਪ ਕਰਿ ਬਾਹੁਰਿ ਐਬੋ ॥1॥ ਕਿਆ ਮਾਂਗਉ ਕਿਛੁ ਥਿਰੁ ਨਾਹੀ

॥ ਰਾਮ ਨਾਮੁ ਰਖੁ ਮਨ ਮਾਹੀ ॥1॥ ਰਹਾਉ ॥ ਸੋਭਾ ਰਾਜ ਬਿਭੈ ਬਡਿਆਈ ॥ ਅੰਤਿ ਨ ਕਾਹੂ ਸੰਗਿ ਸਹਾਈ ॥2॥

ਪੁਤ੍ਰ ਕਲਤ੍ਰ ਲਛਮੀ ਮਾਇਆ ॥ ਇਨ ਤੇ ਕਹੁ ਕਵਨੈ ਸੁਖੁ ਪਾਇਆ ॥3॥ ਕਹਤੁ ਕਬੀਰੁ ਅਵਰੁ ਨਹੀ ਕਾਮਾ ॥ ਹਮਰੈ

ਮਨਿ ਧਨੁ ਰਾਮ ਕੋ ਨਾਮਾ ॥4॥4॥ ਧਨਾਸਰੀ ਕਬੀਰ ਜੀ ॥ ਰਾਮੁ ਸਿਮਰਿ ਰਾਮੁ ਸਿਮਰਿ ਰਾਮੁ ਸਿਮਰਿ ਭਾਈ ॥

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥1॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ ਮੈ

ਕਛੁ ਨਾਹਿ ਤੇਰੋ ਕਾਲ ਅਵਧ ਆਈ ॥1॥ ਅਜਾਮਲਿ ਗਜਿ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮੁ ਲੀਨੇ ॥2॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮੁ ਛਾਡਿ ਅੰਮ੍ਰਿਤੁ ਕਾਹੇ ਬਿਖੁ ਖਾਈ

॥3॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ ॥ ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥1॥ ਹਮਰੋ ਕਰਤਾ ਰਾਮੁ ਸਨੇਹੀ ॥ ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ

॥1॥ ਰਹਾਉ ॥ ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥ ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥2॥

ਸਰਬ ਸੁੋਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥ ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥

693

ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏਹਿ ਫਲ ਪਾਏ ॥ ਕ੍ਰਿਪਾ ਕਰੀ ਜਨ ਅਪੁਨੇ ਊਪਰਿ ਨਾਮਦੇਉ ਹਰਿ ਗੁਨ ਗਾਏ ॥4॥1॥ ਧਨਾਸਰੀ ਨਾਮਦੇਵ ਜੀ ॥ ਦਸ ਬੈਰਾਗਨਿ ਮੋਹਿ ਬਸਿ ਕੀਨੀ ਪੰਚਹੁ ਕਾ ਮਿਟ ਨਾਵਉ ॥

ਸਤਰਿ ਦੋਇ ਭਰੇ ਅੰਮ੍ਰਿਤਿ ਸਰ ਬਿਖੁ ਕਉ ਮਾਰਿ ਕਢਾਵਉ ॥1॥ ਪਾਛੈ ਬਹੁਰਿ ਨ ਆਵਨੁ ਪਾਵਉ ॥ ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥1॥ ਰਹਾਉ ॥ ਬਜਰ ਕੁਠਾਰੁ ਮੋਹਿ ਹੈ ਛੀਨਾ ਕਰਿ ਮਿੰਨਤਿ ਲਗਿ ਪਾਵਉ ॥ ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥2॥ ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥ ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥3॥ ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥ ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮਿ ਹਰਿ ਪਾਈਐ ॥4॥2॥ ਧਨਾਸਰੀ ਨਾਮਦੇਵ ਜੀ ॥ ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ

॥ ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥1॥ ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗੁ ਰੂੜੋ ਮੇਰੋ ਰਾਮਈਆ ॥1॥ ਰਹਾਉ ॥ ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥ ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥2॥ ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨਸਰੋਵਰੁ ਹੰਸੁਲਾ ॥ ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥3॥ ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖਿ ਜੈਸੇ ਜਲਧਰਾ ॥ ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥4॥ ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥ ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ

॥5॥3॥ ਧਨਾਸਰੀ ਨਾਮਦੇਵ ਜੀ ॥ ਪਹਿਲ ਪੁਰੀਏ ਪੁੰਡਰਕ ਵਨਾ ॥ ਤਾ ਚੇ ਹੰਸਾ ਸਗਲੇ ਜਨਾਂ ॥ ਕ੍ਰਿਸ˜ਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥1॥ ਪਹਿਲ ਪੁਰਸਾਬਿਰਾ ॥ ਅਥੋਨ ਪੁਰਸਾਦਮਰਾ ॥ ਅਸ ਗਾ ਅਸ ਉਸ ਗਾ ॥ ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥1॥ ਰਹਾਉ ॥ ਨਾਚੰਤੀ ਗੋਪੀ ਜੰਨਾ ॥ ਨਈਆ ਤੇ ਬੈਰੇਕੰਨਾ ॥ ਤਰਕੁ ਨ ਚਾ ॥ ਭ੍ਰਮੀਆ ਚਾ ॥ ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥2॥ ਪਿੰਧੀ ਉਭਕਲੇ ਸੰਸਾਰਾ ॥ ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥ ਤੂ ਕੁਨੁ ਰੇ ॥ ਮੈ ਜੀ ॥ ਨਾਮਾ ॥ ਹੋ ਜੀ ॥ ਆਲਾ ਤੇ ਨਿਵਾਰਣਾ ਜਮ ਕਾਰਣਾ ॥3॥4॥ ਧਨਾਸਰੀ ਨਾਮਦੇਵ ਜੀ ॥ ਪਤਿਤ ਪਾਵਨੁ ਮਾਧਉ ਬਿਰਦੁ ਤੇਰਾ ॥ ਧੰਨਿ

694

ਤੇ ਵੈ ਮੁਨਿਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥1॥ ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥ ਸੁਰਿਨਰ ਮੁਨਿਜਨ ਤਿਨਹੂ ਤੇ ਦੂਰਿ ॥1॥ ਰਹਾਉ ॥ ਦੀਨ ਕਾ ਦਇਆਲੁ ਮਾਧਉ ਗਰਬ ਪਰਹਾਰੀ ॥ ਚਰਨ ਸਰਨਿ ਨਾਮਾ ਬਲਿ ਤਿਹਾਰੀ ॥2॥5॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਭਗਤ ਰਵਿਦਾਸ ਜੀ ਕੀ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥1॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨਿ ਕਵਨ ਅਬੋਲ ॥1॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹਾਰੈ ਲੇਖੈ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰੁ ਭਇਓ ਦਰਸਨੁ ਦੇਖੇ ॥2॥1॥ ਧਨਾਸਰੀ ਰਵਿਦਾਸ ਜੀ ॥ ਚਿਤਿ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ ਮਨੁ ਸੁਮਧੁਕਰੁ ਕਰਉ ਚਰਨ ਹਿਰਦੈ ਧਰਉ ਰਸਨ ਅੰਮ੍ਰਿਤ ਰਾਮ ਨਾਮੁ ਭਾਖਉ ॥1॥ ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥ ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥1॥

ਰਹਾਉ ॥ ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾਰਾਮ ਮੇਰੀ ॥2॥2॥ ਧਨਾਸਰੀ ਰਵਿਦਾਸ ਜੀ ॥ ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥ ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥1॥ ਰਹਾਉ ॥ ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥ ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥1॥

ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥ ਨਾਮ ਤੇਰੇ ਕੀ ਜੋਤਿ ਲਗਾਈ ਭਇਓ

ਉਜਿਆਰੋ ਭਵਨ ਸਗਲਾਰੇ ॥2॥ ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥ ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥3॥ ਦਸ ਅਠਾ ਅਠਸਠੇ ਚਾਰੇ ਖਾਣੀ ਇਹੈ

ਵਰਤਣਿ ਹੈ ਸਗਲ ਸੰਸਾਰੇ ॥ ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗੁ ਤੁਹਾਰੇ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਸ੍ਰੀ ਤ੍ਰਿਲੋਚਨ ਜੀ ॥ ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥ ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥1॥ ਰਹਾਉ ॥

695

ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨੁ ਰੇ ॥ ਕੁਲ ਜਨ ਮਧੇ ਮਿਲਿਓ ਸਾਰੰਗਪਾਨ ਰੇ ॥ ਕਰਮ ਕਰਿ ਕਲੰਕੁ ਮਫੀਟਸਿ ਰੀ ॥1॥ ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸਾਰਥੀ ਪੰਖੀਰਾਇ ਗਰੁੜ ਤਾ ਚੇ ਬਾਧਵਾ ॥

ਕਰਮ ਕਰਿ ਅਰੁਣੁ ਪਿੰਗੁਲਾ ਰੀ ॥2॥ ਅਨਿਕ ਪਾਤਿਕ ਹਰਤਾ ਤ੍ਰਿਭਵਣਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ

ਨ ਪਾਰੁ ਰੀ ॥ ਕਰਮ ਕਰਿ ਕਪਾਲੁ ਮਫੀਟਸਿ ਰੀ ॥3॥ ਅੰਮ੍ਰਿਤੁ ਸਸੀਅ ਧੇਨੁ ਲਛਮੀ ਕਲਪਤਰੁ ਸਿਖਰਿ ਸੁਨਾਗਰੁ ਨਦੀ ਚੇ ਨਾਥੰ ॥ ਕਰਮ ਕਰਿ ਖਾਰੁ ਮਫੀਟਸਿ ਰੀ ॥4॥ ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥ ਕਰਮ ਕਰਿ ਕਛਉਟੀ ਮਫੀਟਸਿ ਰੀ ॥5॥ ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥ ਬਦਤਿ ਤ੍ਰਿਲੋਚਨੁ ਰਾਮ ਜੀ ॥6॥1॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਸ੍ਰੀ ਸੈਣ ਜੀ ॥ ਧੂਪ ਦੀਪ ਘ੍ਰਿਤ ਸਾਜਿ ਆਰਤੀ ॥ ਵਾਰਨੇ ਜਾਉ ਕਮਲਾਪਤੀ ॥1॥ ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮਰਾਇ ਕੋ ॥1॥ਰਹਾਉ॥ ਊਤਮੁ ਦੀਅਰਾ ਨਿਰਮਲ ਬਾਤੀ ॥ ਤੁਹੀ ਨਿਰੰਜਨੁ ਕਮਲਾਪਾਤੀ ॥2॥ ਰਾਮ ਭਗਤਿ ਰਾਮਾਨੰਦੁ ਜਾਨੈ ॥ ਪੂਰਨ ਪਰਮਾਨੰਦੁ ਬਖਾਨੈ ॥3॥ ਮਦਨਮੂਰਤਿ ਭੈ ਤਾਰਿ ਗੋਬਿੰਦੇ ॥ ਸੈਣੁ ਭਣੈ ਭਜੁ ਪਰਮਾਨੰਦੇ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਧਨਾਸਰੀ ਸ੍ਰੀ ਪੀਪਾ ਜੀ ॥ ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥ ਕਾਇਅਉ ਧੂਪੁ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥1॥ ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥ ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥1॥ਰਹਾਉ॥ ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥ ਪੀਪਾ ਪ੍ਰਣਵੈ ਪਰਮਤਤੁ ਹੈ ਸਤਿਗੁਰੁ ਹੋਇ ਲਖਾਵੈ ॥2॥1॥

ੴ ਸਤਿ ਗੁਰ ਪ੍ਰਸਾਦਿ ॥

ਸ੍ਰੀ ਧੰਨਾ ਜੀ ॥ ਗੋਪਾਲ ਤੇਰਾ ਆਰਤਾ ॥ ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥1॥ ਰਹਾਉ ॥ ਦਾਲਿ ਸੀਧਾ ਮਾਗਉ ਘੀਉ ॥ ਹਮਰਾ ਖੁਸੀ ਕਰੈ ਨਿਤ ਜੀਉ ॥ ਪਨ੍ਹੀਆ ਛਾਦਨੁ ਨੀਕਾ ॥ ਅਨਾਜੁ ਮਾਂਗਉਂ ਸਤ ਸੀ ਕਾ ॥1॥

ਗਊ ਭੈਸ ਮਾਂਗਉਂ ਲਾਵੇਰੀ ॥ ਇਕ ਤਾਜਨਿ ਤੁਰੀ ਚੰਗੇਰੀ ॥ ਘਰ ਕੀ ਗੀਹਨਿ ਚੰਗੀ ॥ ਜਨੁ ਧੰਨਾ ਲੇਵੈ ਮੰਗੀ ॥2॥1॥

696

ੴ ਸਤਿ ਨਾਮ ਕਰਤਾ ਪੁਰਖੁ ਨਿਰਭਉ ਨਿਰਵੈਰ

ਅਕਾਲਿ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 4 ਚਉਪਦੇ ਘਰੁ 1 ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ

ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥1॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥1॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬ ਹੂ ਤਿਨ ਸਭੁ ਜਨਮੁ ਅਕਾਥਾ ॥2॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ

ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥3॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥4॥1॥ ਜੈਤਸਰੀ ਮਹਲਾ 4 ॥ ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥ ਰਤਨ ਗਾਹਕੁ ਗੁਰੁ ਸਾਧੂ ਦੇਖਿਓ

ਤਬ ਰਤਨੁ ਬਿਕਾਨੋ ਲਾਖਾ ॥1॥ ਮੇਰੈ ਮਨਿ ਗੁਪਤ ਹੀਰੁ ਹਰਿ ਰਾਖਾ ॥ ਦੀਨਦਇਆਲਿ ਮਿਲਾਇਓ ਗੁਰੁ ਸਾਧੂ ਗੁਰਿ ਮਿਲਿਐ ਹੀਰੁ ਪਰਾਖਾ ॥1॥ ਰਹਾਉ ॥ ਮਨਮੁਖ ਕੋਠੀ ਅਗਿਆਨੁ ਅੰਧੇਰਾ ਤਿਨ ਘਰਿ ਰਤਨੁ ਨ ਲਾਖਾ ॥ ਤੇ ਊਝੜਿ ਭਰਮਿ ਮੁਏ ਗਾਵਾਰੀ ਮਾਇਆ ਭੁਇਅੰਗ ਬਿਖੁ ਚਾਖਾ ॥2॥ ਹਰਿ ਹਰਿ ਸਾਧ ਮੇਲਹੁ ਜਨ ਨੀਕੇ ਹਰਿ ਸਾਧੂ ਸਰਣਿ ਹਮ ਰਾਖਾ ॥ ਹਰਿ ਅੰਗੀਕਾਰੁ ਕਰਹੁ ਪ੍ਰਭ ਸੁਆਮੀ ਹਮ ਪਰੇ ਭਾਗਿ ਤੁਮ ਪਾਖਾ

॥3॥ ਜਿਹਵਾ ਕਿਆ ਗੁਣ ਆਖਿ ਵਖਾਣਹ ਤੁਮ ਵਡ ਅਗਮੁ ਵਡਪੁਰਖਾ ॥ ਜਨ ਨਾਨਕ ਹਰਿ ਕਿਰਪਾ ਧਾਰੀ

697

ਪਾਖਾਣੁ ਡੁਬਤ ਹਰਿ ਰਾਖਾ ॥4॥2॥ ਜੈਤਸਰੀ ਮਹਲਾ 4 ॥ ਹਮ ਬਾਰਿਕ ਕਿਛੂ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥1॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥1॥ ਰਹਾਉ

॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥2॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥

ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥3॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧੰਨੁ ਧੰਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥4॥3॥

ਜੈਤਸਰੀ ਮਹਲਾ 4 ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥1॥ ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥

ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥1॥ ਰਹਾਉ ॥ ਧੰਨੁ ਧੰਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥2॥ ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥ ਤੇ ਦੂਜੈ

ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥3॥ ਹਰਿ ਦੇਹੁ ਬਿਮਲਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ ਰੇਣੁ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥4॥4॥

ਜੈਤਸਰੀ ਮਹਲਾ 4 ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥1॥ ਰਹਾਉ ॥ ਹਰਿ ਕੀਰਤਿ ਕਲਿਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥2॥

ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਨਾ ਹਰਿ ਕੀਏ ਬਹੁ ਗੁਣ ਸਾਝਾ ॥3॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮਰਾਇ

698

ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥4॥5॥ ਜੈਤਸਰੀ ਮਹਲਾ 4 ॥ ਸਤਿਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤਉ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤਧਾਰ ਰਸਿ ਲੀੜਾ ॥1॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥1॥ ਰਹਾਉ

॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥2॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥

ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥3॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ

ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਤਰਿਓ ਮਨੁ ਮੂੜਾ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 4 ਘਰੁ 2 ॥ ਹਰਿ ਹਰਿ ਸਿਮਰਹੁ ਅਗਮੁ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ

॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥1॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰਿ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰਿ ਮਿਲਿਐ ਪਰਗਟੁ ਹੋਈ ਰਾਮ ॥2॥ ਮਧੁਸੂਦਨ ਹਰਿ ਮਾਧਉ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤੁ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥3॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ

॥4॥1॥7॥ ਜੈਤਸਰੀ ਮਹਲਾ 4 ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ

ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਉਮਾਹਾ ਰਾਮ ॥1॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਿਸੰਗਿ ਉਮਾਹਾ ਰਾਮ ॥2॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥

699

ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਉਮਾਹਾ ਰਾਮ ॥3॥ ਕਰਿ ਕੀਰਤਿ ਜਸੁ ਅਗਮ ਅਥਾਹਾ

॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥4॥2॥8॥ ਜੈਤਸਰੀ ਮਹਲਾ 4 ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ

ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥1॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥2॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨਦਇਆਲ ਕ੍ਰਿਪਾ ਕਰਿ ਮਾਧਉ ਹਰਿ ਹਰਿ ਨਾਮੁ ਓੁਮਾਹਾ ਰਾਮ ॥3॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਉਮਾਹਾ ਰਾਮ ॥4॥3॥9॥ ਜੈਤਸਰੀ ਮਹਲਾ 4 ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ

ਆਪੇ ਨਾਮਿ ਓੁਮਾਹਾ ਰਾਮ ॥1॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ

ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥2॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥3॥ ਆਪੇ ਵਡ ਦਾਨਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥ 4॥4॥10॥ ਜੈਤਸਰੀ ਮਹਲਾ 4 ॥ ਮਿਲਿ ਸਤਿਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ

ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਿਸੰਗਿ ਉਮਾਹਾ ਰਾਮ ॥1॥ ਹਰਿ ਗੁਣ ਬਾਣੀ ਸ੍ਰਵਣ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ

॥2॥ ਸਭਿ ਤੀਰਥ ਵਰਤ ਜਗ ਪੁੰਨ ਤੁੋਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥3॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ

ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥4॥5॥11॥

700

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 5 ਘਰੁ 3 ॥ ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥1॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥1॥ ਮੁਕਤਮਾਲ ਕਨਿਕ ਲਾਲ ਹੀਰਾ ਮਨਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥2॥ ਹਸਤਿ ਰਥ ਅਸ੍ਵ ਪਵਨਤੇਜ ਧਣੀ ਭੂਮਨ ਚਤੁਰਾਂਗਾ

॥ ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥3॥ ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ

ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥4॥1॥ ਜੈਤਸਰੀ ਮਹਲਾ 5 ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ

॥1॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ

ਸੁਹਾਗਨਿ ਸਾਤਿ ਬੁਝਹੀਅਉ ॥1॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤੁ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥2॥2॥ ਜੈਤਸਰੀ ਮਹਲਾ 5 ॥ ਧੀਰਉ ਸੁਨਿ ਧੀਰਉ ਪ੍ਰਭ ਕਉ

॥1॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥1॥ ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥2॥ ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ

॥3॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬ ਹੂ ਝੂਰਉ ਬੁਝਿ ਪ੍ਰਭ ਕਉ ॥4॥3॥ ਜੈਤਸਰੀ ਮਹਲਾ 5

॥ ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥1॥ ਰਹਾਉ ॥ ਸੂਖਿ

ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥1॥ ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥ ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥2॥4॥

701

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 5 ਦੁਪਦੇ ਘਰੁ 4 ॥ ਅਬ ਮੈ ਸੁਖੁ ਪਾਇਓ ਗੁਰ ਆਗਿÏ ॥ ਤਜੀ ਸਿਆਨਪ ਚਿੰਤ ਵਿਸਾਰੀ ਅਹੰ

ਛੋਡਿਓ ਹੈ ਤਿਆਗਿÏ ॥1॥ ਰਹਾਉ ॥ ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ

॥ ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥1॥ ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥2॥1॥5॥ ਜੈਤਸਰੀ ਮਹਲਾ 5 ॥ ਮਨ ਮਹਿ ਸਤਿਗੁਰ ਧਿਆਨੁ ਧਰਾ ॥ ਦ੍ਰਿੜ੍ਹਿਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥1॥

ਰਹਾਉ ॥ ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥ ਆਇਓ ਦੁਖਹਰਣ ਸਰਣਿ ਕਰੁਣਾਪਤਿ ਗਹਿਓ

ਚਰਣ ਆਸਰਾ ॥1॥ ਨਾਵ ਰੂਪ ਭਇਓ ਸਾਧਸੰਗੁ ਭਵਨਿਧਿ ਪਾਰਿ ਪਰਾ ॥ ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥2॥2॥6॥ ਜੈਤਸਰੀ ਮਹਲਾ 5 ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥1॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥1॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥2॥3॥7॥ ਜੈਤਸਰੀ ਮਹਲਾ 5 ॥ ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥1॥

ਰਹਾਉ ॥ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪੁ ॥1॥ ਹਾਰਿ ਪਰਿਓ ਤੁਮਰੈ ਪ੍ਰਭ ਦੁਆਰੈ ਦ੍ਰਿੜ੍ਹੁ ਕਰਿ ਗਹੀ ਤੁਮਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰੁ ਪਾਵਕ ਕੇ ਕੂਪਿ ॥2॥4॥8॥ ਜੈਤਸਰੀ ਮਹਲਾ 5 ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥

ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥1॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥1॥ ਆਇਓ ਸਰਣਿ

702

ਦੀਨ ਦੁਖਭੰਜਨ ਚਿਤਵਉ ਤੁਮਰੀ ਓਰ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ

॥2॥5॥9॥ ਜੈਤਸਰੀ ਮਹਲਾ 5 ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਹੁ ॥1॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹੁ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਹ ॥1॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਹ

॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਹੁ ॥2॥6॥10॥ ਜੈਤਸਰੀ ਮਹਲਾ 5 ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥1॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮਾਰੀ ॥1॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥2॥7॥11॥ ਜੈਤਸਰੀ ਮਹਲਾ 5 ॥ ਆਏ ਅਨਿਕ ਜਨਮ ਭਰਮਿ ਸਰਣੀ

॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥1॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥1॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥2॥ 8॥12॥ ਜੈਤਸਰੀ ਮਹਲਾ 5 ॥ ਹਰਿ ਜਨ ਸਿਮਰਹੁ ਹਿਰਦੈ ਰਾਮੁ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥1॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮੁ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥1॥ ਤਜਿ ਗੋਪਾਲੁ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮੁ ॥2॥9॥13॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 9 ਦੁਪਦੇ ਘਰੁ 1 ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮੁ ਕੀਓ ਲਾਲਚਿ ਲਗਿ ਤਿਹ ਤਿਹ ਆਪੁ ਬੰਧਾਇਓ ॥1॥ ਰਹਾਉ ॥ ਸਮਝ ਨ ਪਰੀ ਬਿਖੈ ਰਸਿ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ

703

ਨਾਹਿਨ ਬਨੁ ਖੋਜਨ ਕਉ ਧਾਇਓ ॥1॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥2॥1॥ ਜੈਤਸਰੀ ਮਹਲਾ 9 ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸੁ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾਨਿਧਿ ਤੇਰੀ ॥1॥ ਰਹਾਉ ॥ ਮਹਾ ਪਤਿਤੁ ਮੁਗਧੁ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥1॥

ਕੀਏ ਉਪਾਵ ਮੁਕਤ ਕੈ ਕਾਰਨਿ ਦਹ ਦਿਸ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥2॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕੁ ਹਾਰਿ ਪਰਿਓ

ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥3॥2॥ ਜੈਤਸਰੀ ਮਹਲਾ 9 ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥1॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨਹੁ ਰੂਪ ਰੇਖ ਤੇ ਨਿਆਰਾ ॥1॥ ਪਾਵਨ ਨਾਮੁ ਜਗਤ ਮਹਿ ਹਰਿ ਕੋ ਕਬ ਹੂ ਨਾਹਿ ਸੰਭਾਰਾ ॥ ਨਾਨਕੁ ਸਰਨਿ ਪਰਿਓ ਜਗਬੰਦਨ ਰਾਖਹੁ ਬਿਰਦੁ ਤੁਹਾਰਾ ॥2॥3॥ ॥11॥13॥3॥27॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 5 ਛੰਤ ਘਰੁ 1 ॥ ਸਲੋਕੁ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹਿ

ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥1॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨੁ ਲਾਲੁ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥

ਨੈਨ ਹਮਾਰੇ ਪ੍ਰਿਅ ਰੰਗਿ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ

ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥1॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕ ਚਾੜੇ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਹੀਆਂ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥2॥ ਯਾਰ ਵੇ

704

ਪਿਰੁ ਆਪਣ ਭਾਣਾ ਕਿਛੁ ਨੀਮੀ ਛੰਦਾ ॥ ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥ ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗੁਣ ਨ ਪਛਾਣੇ ॥ ਗੁਣ ਹਾਰੁ ਤੈ

ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ ਧੰਨ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥3॥ ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥ ਵਰੁ ਲੋੜੀਦਾ ਆਇਆ ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵਰੰਗੀਆ ॥ ਵਡਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਿਸੰਗੀਆ ॥ ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 5 ਛੰਤ ਘਰੁ 2 ॥ ਸਲੋਕੁ ॥ ਊਚਾ ਅਗਮੁ ਅਪਾਰੁ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ

ਸਰਣਾਗਤੀ ਰਾਖਨ ਕਉ ਸਮਰਥੁ ॥1॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ

ਅਵਗੁਣ ਮੇਰਿਆ ॥ ਅਸੰਖ ਅਵਗੁਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕੁ ਦਇਆ ਧਾਰਹੁ ਕਾਢਿ

ਭਵਜਲ ਫੇਰਿਆ ॥1॥ ਸਲੋਕੁ ॥ ਨਿਰਤ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ

ਨਿਥਾਵੇ ਥਾਉ ॥2॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ

॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨੁ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥2॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ

ਨਾਨਕ ਨਿਬਹੈ ਸਾਥਿ ॥3॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰਿ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹਗਾਮੀ ਤਿਸ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ

705

ਨਾਨਕੁ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥3॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥

ਨਾਨਕ ਨਾਮੁ ਧਿਆਇ ਸੁਖ ਸਬਾਇਆ ॥4॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ

ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ

॥ ਬਿਨਵੰਤਿ ਨਾਨਕੁ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥4॥1॥2॥ ਜੈਤਸਰੀ ਛੰਤ ਮਹਲਾ 5 ॥ ਪਾਧਾਣੂ

ਸੰਸਾਰੁ ਗਾਰਬਿ ਅਟਿਆ ॥ ਕਰਤੇ ਪਾਪ ਅਨੇਕ ਮਾਇਆ ਰੰਗਿ ਰਟਿਆ ॥ ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥ ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹਿ ਕਰਤ ਬਿਹਾਵਏ ॥ ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥ ਕਿਰਤਿ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥1॥ ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥ ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥ ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥ ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥ ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥ ਬਿਨਵੰਤਿ ਨਾਨਕੁ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥2॥ ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥ ਕਰ ਕੰਪਹਿ ਸਿਰੁ ਡੋਲਿ ਨੈਣ ਨ ਡੀਠਿਆ ॥ ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥ ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥ ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥ ਬਿਨਵੰਤਿ ਨਾਨਕੁ ਕੋਟ ਕਾਗਰ ਬਿਨਸ ਬਾਰ ਨ ਝੂਠਿਆ ॥3॥ ਚਰਨ ਕਮਲ ਸਰਣਾਇ ਨਾਨਕੁ ਆਇਆ ॥ ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥ ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥ ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥ ਗੁਣਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥ ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥4॥2॥3॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਮਹਲਾ 5 ਵਾਰ ਸਲੋਕਾ ਨਾਲਿ ॥ ਸਲੋਕ ਮਃ 5 ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥

706

ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥1॥ ਮਃ 5 ॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥2॥ ਪਉੜੀ ॥ ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣਕਾਰਣ ਸਮਰਥੁ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸ ਬਿਨੁ ਨਹੀ ਕੋਈ ॥ ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲੁ ਜਨੁ ਸੋਈ ॥1॥ ਸਲੋਕ ਮਃ 5 ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥1॥ ਮਃ 5 ॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥2॥ ਪਉੜੀ ॥ ਰਕਤੁ ਬਿੰਦੁ ਕਰਿ ਨਿੰਮਿਆ ਅਗਨਿ ਉਦਰ ਮਝਾਰਿ ॥ ਉਰਧਮੁਖੁ ਕੁਚੀਲ ਬਿਕਲੁ ਨਰਕਿ ਘੋਰਿ ਗੁਬਾਰਿ ॥ ਹਰਿ ਸਿਮਰਤ ਤੂ ਨਾ ਜਲਹਿ ਮਨਿ ਤਨਿ ਉਰਿ ਧਾਰਿ ॥ ਬਿਖਮ ਥਾਨਹੁ ਜਿਨਿ ਰਖਿਆ ਤਿਸੁ ਤਿਲੁ ਨ ਵਿਸਾਰਿ ॥ ਪ੍ਰਭ ਬਿਸਰਤ ਸੁਖੁ ਕਦੇ ਨਾਹਿ ਜਾਸਹਿ ਜਨਮੁ ਹਾਰਿ ॥2॥ ਸਲੋਕ ਮਃ 5 ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ

ਸਿਮਰਿ ਨਾਨਕ ਨਹ ਦੂਰਣਹ ॥1॥ ਮਃ 5 ॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥2॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥3॥

ਸਲੋਕ ਮਃ 5 ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥1॥ ਮਃ 5 ॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਈਂ ਸੇਤੀ ਰਤਿਆ ॥2॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ

॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰਮੇਤੁ ॥4॥ ਸਲੋਕ ਮਃ 5 ॥ ਕੋਟਿ ਦਾਨ ਇਸਨਾਨੰ ਅਨਿਕ ਸੋਧਨ ਪਵਿਤ੍ਰਤਹ ॥ ਉਚਰੰਤਿ ਨਾਨਕ ਹਰਿ ਹਰਿ ਰਸਨਾ ਸਰਬ ਪਾਪ ਬਿਮੁਚਤੇ ॥1॥ ਮਃ 5 ॥ ਈਧਣੁ ਕੀਤੋਮੂ ਘਣਾ ਭੋਰੀ

707

ਦਿਤੀਮੁ ਭਾਹਿ ॥ ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥2॥ ਪਉੜੀ ॥ ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥ ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥ ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥ ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥5॥ ਸਲੋਕ ਮਃ 5 ॥ ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥ ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥1॥ ਮਃ 5 ॥ ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥ ਸੋ ਸਾਈਂ ਜੈ

ਵਿਸਰੈ ਨਾਨਕ ਸੋ ਤਨੁ ਖੇਹ ॥2॥ ਪਉੜੀ ॥ ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥ ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥ ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥ ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥ ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥6॥ ਸਲੋਕ ਮਃ 5 ॥ ਚਰਨ ਕਮਲ ਬਿਰਹੰ

ਖੋਜੰਤ ਬੈਰਾਗੀ ਦਹ ਦਿਸਹ ॥ ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥1॥ ਮਃ

5 ॥ ਮਨਿ ਸਾਈਂ ਮੁਖਿ ਉਚਰਾ ਵਤਾ ਹਭੇ ਲੋਅ ॥ ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ

॥2॥ ਪਉੜੀ ॥ ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥ ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥

ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥ ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥ ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥7॥ ਸਲੋਕ ਮਃ 5 ॥ ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥ ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥1॥ ਮਃ 5 ॥ ਸੁਪਨੈ

ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥ ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥2॥ ਪਉੜੀ ॥

ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥ ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥ ਆਰਜਾ ਗਈ ਵਿਹਾਇ ਧੰਧੈ ਧਾਇਆ ॥ ਪੂਰਨ ਭਏ ਨ ਕਾਮ ਮੋਹਿਆ ਮਾਇਆ ॥ ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥8॥

ਸਲੋਕ ਮਃ 5 ॥ ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥ ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥1॥ ਮਃ 5 ॥ ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥ ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥2॥ ਪਉੜੀ ॥ ਮਹਾ ਭਇਆਨ ਉਦਿਆਨ ਨਗਰੁ ਕਰਿ ਮਾਨਿਆ ॥ ਝੂਠ

708

ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥ ਕਾਮਿ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ ਫਿਰਹਿਂ ਸੈਤਾਨਿਆ ॥9॥ ਸਲੋਕ ਮਃ 5 ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥1॥ ਮਃ 5 ॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥2॥ ਪਉੜੀ ॥

ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ

ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥10॥ ਸਲੋਕ ਮਃ 5 ॥ ਨ ਚ ਰਾਜ ਸੁਖ ਮਿਸਟੰ ਨ ਚ ਭੋਗ ਰਸ ਮਿਸਟੰ ਨ ਚ ਮਿਸਟੰ ਸੁਖ

ਮਾਇਆ ॥ ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥1॥ ਮਃ 5 ॥ ਲਗੜਾ ਸੋ ਨੇਹੁ ਮਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥2॥ ਪਉੜੀ ॥ ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥11॥ ਸਲੋਕ ਮਃ 5 ॥ ਤਿਆਗੰਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥

ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ

॥1॥ ਮਃ 5 ॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ

ਮਿਤੁ ॥2॥ ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦਿ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ

॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥12॥ ਸਲੋਕ ਮਃ 5 ॥ ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ ਨਾਮੁ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥1॥ ਮਃ 5 ॥ ਸੀਤੜਾ ਮਨ ਮੰਝਾਹਿ ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥2॥ ਪਉੜੀ ॥

ਆਸਾਵੰਤੀ ਆਸ ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ ਨ ਕਬ ਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ ਲਹਿ

709

ਜਾਹਿ ਵਿਸੂਰੀਐ ॥ ਹੋਇ ਪਵਿਤ੍ਰੁ ਸਰੀਰੁ ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥13॥ ਸਲੋਕ ਮਃ 5 ॥ ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥1॥ ਮਃ 5 ॥ ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨਿ ਜਿਨਾ ਪਿਰਹੜੀ ਸਚ ਸਿਉ ॥2॥ ਪਉੜੀ ॥ ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥

ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥14॥ ਸਲੋਕੁ ਮਃ 5 ॥ ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸੁ ਭੇਟੰ ਸਫਲ ਨਾਨਕ ਸੋ ਮਹੂਰਤਹ ॥1॥ ਮਃ 5 ॥ ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥ ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥2॥ ਪਉੜੀ ॥ ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥ ਵਡੈ ਭਾਗਿ ਸਤਿਸੰਗੁ ਹੋਇ ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥15॥ ਸਲੋਕ ਮਃ 5 ॥ ਪਤਿਤਪੁਨੀਤੁ ਗੋਬਿੰਦਹ ਸਰਬ ਦੋਖ ਨਿਵਾਰਣਹ ॥ ਸਰਣਿਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥1॥ ਮਃ 5 ॥ ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥2॥ ਪਉੜੀ ॥ ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨਦਇਆਲ ਭ੍ਰਮਤ ਬਹੁ ਹਾਰਿਆ ॥ ਭਗਤਿਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ

॥ ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥16॥ ਸਲੋਕ ਮਃ 5 ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ

॥1॥ ਮਃ 5 ॥ ਚੰਦਨੁ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ

॥2॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨੁ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁੰਨਿ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨਿ ॥17॥ ਸਲੋਕ ਮਃ 5 ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ

710

ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥1॥ ਮਃ 5 ॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ

॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥2॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ

॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥18॥ ਸਲੋਕ ਮਃ 5 ॥ ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥1॥

ਮਃ 5 ॥ ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥ ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ

॥2॥ ਪਉੜੀ ॥ ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ

॥ ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥19॥ ਸਲੋਕ ॥ ਮਃ 5 ॥ ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ

॥ ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹੁ ॥1॥ ਮਃ 5 ॥ ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥2॥ ਪਉੜੀ ॥ ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥ ਆਵਣੁ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥20॥1॥

ੴ ਸਤਿ ਗੁਰ ਪ੍ਰਸਾਦਿ ॥

ਜੈਤਸਰੀ ਬਾਣੀ ਭਗਤ ਰਵਿਦਾਸ ਜੀ ਕੀ ॥ ਨਾਥ ਕਛੂਅ ਨ ਜਾਨਉ ॥ ਮਨੁ ਮਾਇਆ ਕੈ ਹਾਥਿ ਬਿਕਾਨਉ ॥1॥ ਰਹਾਉ ॥

ਤੁਮ ਕਹੀਅਤ ਹਉ ਜਗਤਗੁਰ ਸੁਆਮੀ ॥ ਹਮ ਕਹੀਅਤ ਕਲਿਜੁਗ ਕੇ ਕਾਮੀ ॥1॥ ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ

॥ ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥2॥ ਜਤ ਦੇਖਉ ਤਤ ਦੁਖ ਕੀ ਰਾਸੀ ॥ ਅਜਹੁ ਨ ਪਤÏਾਇ ਨਿਗਮ ਭਏ ਸਾਖੀ

॥3॥ ਗੋਤਮਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਮੀ ॥4॥ ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥ ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥5॥ ਕਹਿ ਰਵਿਦਾਸ ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥6॥1॥

711

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਟੋਡੀ ਮਹਲਾ 4 ਚਉਪਦਾ ਘਰੁ 1 ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥1॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥1॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ

ਮਸਤਕਿ ਭਾਗੁ ਚੰਗੇਰਾ ॥2॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥3॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕੁ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਦੁਪਦੇ ਘਰੁ 1 ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ

॥1॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰੁ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥1॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥2॥1॥ ਟੋਡੀ ਮਹਲਾ 5 ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ

712

ਤੁਹਾਰੀ ॥1॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ

ਅੰਤਿ ਚਲੈਗੋ ਹਾਰੀ ॥1॥ ਗੁਣਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥2॥2॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਚਉਪਦੇ ਘਰੁ 2 ॥ ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭ ਮੋਹਿਓ

ਤਿਨਿ ਪ੍ਰਭਿ ਆਪਿ ਭੁਲਾਇਓ ॥1॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕੁਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥1॥ ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤਿਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥2॥ ਨਾਮੁ ਦਾਨੁ ਇਸਨਾਨੁ ਨ ਕੀਓ ਇਕੁ ਨਿਮਖੁ ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥3॥

ਪਰਉਪਕਾਰ ਨ ਕਬ ਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥4॥ ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿਵਛਲੁ ਸੁਣਿ ਆਇਓ ॥ ਨਾਨਕ ਭਾਗਿ ਪਰਿਓ ਹਰਿ ਪਾਛੈ

ਰਾਖੁ ਲਾਜ ਅਪੁਨਾਇਓ ॥5॥1॥3॥ ਟੋਡੀ ਮਹਲਾ 5 ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥1॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ

ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥1॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥2॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥3॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ

॥4॥2॥4॥ ਟੋਡੀ ਮਹਲਾ 5 ॥ ਕ੍ਰਿਪਾਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ

ਸੰਗਿ ਪ੍ਰੀਤਿ ॥1॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ

713

ਹਰਿ ਕੀਰਤਨੁ ਗੁਨ ਗਾਵਉ ॥1॥ ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥ ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤ ਹੂ ਧਾਵਉ ॥2॥ ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣੁ ਹੋਇ ਰਹੀਐ ॥ ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥3॥ ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥ ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥4॥3॥5॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਦੁਪਦੇ ਘਰੁ 2 ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥1॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ

ਸਗਲ ਨਿਰਾਰਥ ਕਾਮ ॥1॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨੁ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮੁ ॥2॥1॥6॥ ਟੋਡੀ ਮਹਲਾ 5 ॥ ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥ ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥1॥ ਰਹਾਉ ॥ ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ

॥ ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥1॥ ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥ ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥2॥2॥7॥ ਟੋਡੀ ਮਹਲਾ 5 ॥ ਨੀਕੇ ਗੁਣ ਗਾਉ ਮਿਟਹੀ ਰੋਗ ॥ ਮੁਖੁ ਊਜਲੁ ਮਨੁ ਨਿਰਮਲੁ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥1॥ ਰਹਾਉ ॥ ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥ ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥1॥ ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥ ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ

॥2॥3॥8॥ ਟੋਡੀ ਮਹਲਾ 5 ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥1॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥1॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕੁ ਦਾਸੁ ਸੰਤ ਪਾਛੈ

ਪਰਿਓ ਰਾਖਿ ਲੇਹੁ ਇਹ ਬਾਰੀ ॥2॥4॥9॥ ਟੋਡੀ ਮਹਲਾ 5 ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ

714

ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥1॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹ ਹੂੰ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥1॥ ਖੋਜਤ ਖੋਜਤ ਤਤੁ ਬੀਚਾਰਿਓ

ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥2॥5॥10॥ ਟੋਡੀ ਮਹਲਾ 5 ॥ ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ

॥1॥ ਰਹਾਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮੁ ਰਤਨੁ ਧਨੁ ਖਾਟਿਓ ॥1॥ ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥ ਅਗਮੁ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥2॥6॥11॥ ਟੋਡੀ ਮਹਲਾ 5 ॥ ਕਿਰਪਨ ਤਨ ਮਨ ਕਿਲਵਿਖ

ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥1॥ ਰਹਾਉ ॥ ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥ ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥1॥ ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥2॥7॥12॥

ਟੋਡੀ ਮਹਲਾ 5 ॥ ਹਰਿ ਕੇ ਚਰਨ ਕਮਲ ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥1॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ ਦੁਖਹੰਤਾ ਸੁਖਰਾਸਿ ॥ ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥1॥ ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥2॥8॥13॥ ਟੋਡੀ ਮਹਲਾ 5 ॥ ਹਰਿ ਹਰਿ ਨਾਮੁ ਸਦਾ ਸਦ ਜਾਪਿ ॥

ਧਾਰਿ ਅਨੁਗ੍ਰਹੁ ਪਾਰਬ੍ਰਹਮਿ ਸੁਆਮੀ ਵਸਦੀ ਕੀਨੀ ਆਪਿ ॥1॥ ਰਹਾਉ ॥ ਜਿਸ ਕੇ ਸੇ ਫਿਰਿ ਤਿਨ ਹੀ ਸਮ੍ਹਾਲੇ ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥1॥ ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥਿ ॥ ਨਾਨਕ ਸਰਨਿ ਪਰੇ ਦੁਖਭੰਜਨ ਜਾ ਕਾ ਬਡੁ ਪਰਤਾਪੁ ॥2॥9॥14॥ ਟੋਡੀ ਮਹਲਾ 5 ॥ ਸ੍ਵਾਮੀ ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥1॥ ਰਹਾਉ

॥ ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮਗਤਿ ਪਾਈਐ ਮਾਇਆ ਰਚਿ ਬੰਧਿ

715

ਹਾਰੇ ॥1॥ ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥2॥10॥15॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਚਉਪਦੇ ਘਰੁ 3 ॥ ਹਾਂ ਹਾਂ ਲਪਟਿਓ ਰੇ ਮੂੜ੍ਹੇ ਕਛੂ ਨ ਥੋਰੀ ॥ ਤੇਰੀ ਨਹੀ ਸੁ ਜਾਨੀ ਮੋਰੀ ॥1॥

ਰਹਾਉ ॥ ਆਪਨ ਰਾਮੁ ਨ ਚੀਨੋ ਖਿਨੂਆ ॥ ਜੋ ਪਰਾਈ ਸੁ ਅਪਨੀ ਮਨੂਆ ॥1॥ ਨਾਮੁ ਸੰਗੀ ਸੋ ਮਨਿ ਨ ਬਸਾਇਓ ॥ ਛੋਡਿ ਜਾਹਿ ਵਾਹੂ ਚਿਤੁ ਲਾਇਓ ॥2॥ ਸੋ ਸੰਚਿਓ ਜਿਤੁ ਭੂਖ ਤਿਸਾਇਓ ॥ ਅੰਮ੍ਰਿਤੁ ਨਾਮੁ ਤੋਸਾ ਨਹੀ ਪਾਇਓ ॥3॥ ਕਾਮ ਕ੍ਰੋਧ ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥4॥1॥16॥ ਟੋਡੀ ਮਹਲਾ 5 ॥ ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ ਕਰੀ ॥1॥ ਰਹਾਉ ॥ ਵਡੈ ਭਾਗਿ ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥1॥ ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥2॥ ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥ ਮਹਾ ਅਨੰਦ ਕੀਰਤਨੁ ਹਰਿ ਸੁਨੀਆ ॥3॥ ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥4॥2॥17॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਦੁਪਦੇ ਘਰੁ 4 ॥ ਰੂੜੋ ਮਨੁ ਹਰਿ ਰੰਗੋ ਲੋੜੈ ॥ ਗਾਲੀ ਹਰਿ ਨੀਹੁ ਨ ਹੋਇ ॥1॥ ਰਹਾਉ ॥

ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥ ਗੁਰ ਮਿਲਿ ਭਰਮੁ ਗਵਾਇਆ ਹੇ ॥1॥ ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥2॥1॥18॥ ਟੋਡੀ ਮਹਲਾ 5 ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਾਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥1॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਾਰਾਜ ਰੋ ਗਾਥੁ ਵਾਹੂ

ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥1॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਾਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥2॥2॥19॥

716

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 5 ਦੁਪਦੇ ਘਰੁ 5 ॥ ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥ ਪੰਚ ਦੋਖ ਅਰੁ ਅਹੰ ਰੋਗ ਇਹਿ ਤਨ ਤੇ ਸਗਲ ਦੂਰਿ ਕੀਨ ॥1॥ ਰਹਾਉ ॥ ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨੁ ॥ ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗਿ ਭੀਨ ॥1॥ ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥ ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥2॥1॥20॥ ਟੋਡੀ ਮਹਲਾ 5 ॥ ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥1॥ ਰਹਾਉ ॥

ਪ੍ਰਾਨ ਅਧਾਰੁ ਜੀਵਨ ਧਨੁ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥1॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥2॥2॥21॥ ਟੋਡੀ ਮਹਲਾ 5 ॥ ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥ ਬਿਸਰੁ ਨਹੀ ਨਿਮਖੁ ਹੀਅਰੇ ਤੇ ਅਪਨੇ ਭਗਤ ਕਉ ਪੂਰਨੁ ਦਾਨੁ ॥1॥ ਰਹਾਉ ॥ ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥ ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥1॥ ਆਠ

ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥ ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕੁ ਕੁਰਬਾਨੁ ॥2॥3॥22॥ ਟੋਡੀ ਮਹਲਾ 5 ॥ ਪ੍ਰਭ ਤੇਰੇ ਪਗ ਕੀ ਧੂਰਿ ॥ ਦੀਨਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥1॥ ਰਹਾਉ ॥ ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥

ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥1॥ ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥ ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥2॥4॥23॥ ਟੋਡੀ ਮਹਲਾ 5

॥ ਮਾਈ ਮੇਰੇ ਮਨ ਕੀ ਪਿਆਸ ॥ ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥1॥ ਰਹਾਉ ॥ ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥ ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸੁ ॥1॥ ਸੰਤ ਪ੍ਰਸਾਦਿ ਮੇਰੇ ਪੂਰਿ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥

717

ਸਾਂਤਿ ਸਹਜ ਸੂਖੁ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥2॥5॥24॥ ਟੋਡੀ ਮਹਲਾ 5 ॥ ਹਰਿ ਹਰਿ ਪਤਿਤਪਾਵਨੁ ॥ ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨੁ ॥1॥ ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭੁ ਬੇਤਾ ਰਿਦਿ ਦਾਸ ਨਿਵਾਸੁ ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥1॥ ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥2॥6॥25॥ ਟੋਡੀ ਮਹਲਾ 5 ॥ ਮਾਈ ਮਾਇਆ ਛਲੁ ॥ ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥1॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮੁ ਫਲੁ ॥1॥ ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥2॥7॥26॥ ਟੋਡੀ ਮਹਲਾ 5 ॥ ਮਾਈ ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸੁਰੁ ਕੋਟਿ ਫਲਾ ਦਰਸਨ ਗੁਰ ਡੀਠੇ ॥1॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥1॥ ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮੁ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥2॥8॥27॥ ਟੋਡੀ ਮਹਲਾ 5 ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥1॥ ਰਹਾਉ

॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥1॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥2॥9॥28॥ ਟੋਡੀ ਮਹਲਾ 5 ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭੁ ਦੁਖੁ ॥1॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥1॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤੁ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ

718

॥2॥10॥29॥ ਟੋਡੀ ਮਹਲਾ 5 ॥ ਹਰਿ ਹਰਿ ਚਰਨ ਰਿਦੈ ਉਰਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥1॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥

ਗੁਨ ਗਾਵਤ ਅਤੁਲੁ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥1॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮੁ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥2॥11॥30॥

ੴ ਸਤਿ ਗੁਰ ਪ੍ਰਸਾਦਿ ॥

ਟੋਡੀ ਮਹਲਾ 9 ॥ ਕਹਉ ਕਹਾ ਅਪਨੀ ਅਧਮਾਈ ॥ ਉਰਝਿਓ ਕਨਿਕ ਕਾਮਨੀ ਕੇ ਰਸਿ ਨਹ ਕੀਰਤਿ ਪ੍ਰਭ

ਗਾਈ ॥1॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚਿ ਉਪਜਾਈ ॥ ਦੀਨਬੰਧੁ ਸਿਮਰਿਓ

ਨਹੀ ਕਬ ਹੂ ਹੋਤ ਜੁ ਸੰਗਿ ਸਹਾਈ ॥1॥ ਮਗਨੁ ਰਹਿਓ ਮਾਇਆ ਮਹਿ ਨਿਸਿ ਦਿਨੁ ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥2॥1॥ ॥1॥30॥1॥32॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਟੋਡੀ ਬਾਣੀ ਭਗਤ ਨਾਮਦੇਵ ਜੀ ਕੀ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥1॥

ਕਾਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥1॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥

ਮੂਰਖੁ ਨਾਮਦੇਉ ਰਾਮਹਿ ਜਾਨੈ ॥2॥1॥ ਟੋਡੀ ॥ ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥ ਪਤਿਤ ਪਵਿਤ ਭਏ ਰਾਮੁ ਕਹਤ ਹੀ ॥1॥ ਰਹਾਉ ॥ ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਂ ॥1॥ ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥2॥2॥ ਟੋਡੀ

॥ ਤੀਨਿ ਛੰਦੇ ਖੇਲੁ ਆਛੈ ॥1॥ ਰਹਾਉ ॥ ਕੁੰਭਾਰ ਕੈ ਘਰਿ ਹਾਂਡੀ ਆਛੈ ਰਾਜਾ ਕੈ ਘਰਿ ਸਾਂਡੀ ਗੋ ॥ ਬਾਮਨ ਕੈ ਘਰਿ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥1॥ ਬਾਣੀਏ ਕੈ ਘਰਿ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ

ਲੀਗੁ ਸੀਗੁ ਹੀਗੁ ਗੋ ॥2॥ ਤੇਲੀ ਕੈ ਘਰਿ ਤੇਲੁ ਆਛੈ ਜੰਗਲ ਮਧੇ ਬੇਲ ਗੋ ॥ ਮਾਲੀ ਕੈ ਘਰਿ ਕੇਲ ਆਛੈ ਕੇਲ ਬੇਲ ਤੇਲੁ ਗੋ ॥3॥ ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮੁ ਗੋ ॥ ਨਾਮੇ ਮਧੇ ਰਾਮੁ ਆਛੈ ਰਾਮੁ ਸਿਆਮੁ ਗੋਬਿੰਦੁ ਗੋ ॥4॥3॥

719

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬੈਰਾੜੀ ਮਹਲਾ 4 ਦੁਪਦੇ ਘਰੁ 1 ॥ ਸੁਨਿ ਮਨ ਅਕਥ ਕਥਾ ਹਰਿ ਨਾਮ ॥ ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥1॥ ਰਹਾਉ ॥ ਨਾਨਾ ਖਿਆਨ ਪੁਰਾਨ ਜਸੁ ਊਤਮ ਖਟੁ ਦਰਸਨ ਗਾਵਹਿ ਰਾਮ

॥ ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥1॥ ਸੁਰ ਨਰ ਗਣ ਗੰਧ੍ਰਬ ਜਸੁ ਗਾਵਹਿ ਸਭਿ

ਗਾਵਤ ਜੇਤ ਉਪਾਮ ॥ ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥2॥1॥ ਬੈਰਾੜੀ ਮਹਲਾ 4

॥ ਮਨ ਮਿਲਿ ਸੰਤ ਜਨਾ ਜਸੁ ਗਾਇਓ ॥ ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ

॥1॥ ਰਹਾਉ ॥ ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥ ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥1॥ ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸੁਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥ ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥2॥2॥ ਬੈਰਾੜੀ ਮਹਲਾ 4 ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ

॥1॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ

720

ਹਰਿ ਆਪੇ ਬੋਲਿ ਬੁਲਾਵੈ ॥1॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥2॥3॥ ਬੈਰਾੜੀ ਮਹਲਾ 4 ॥ ਜਪਿ ਮਨ ਰਾਮ ਨਾਮੁ ਨਿਸਤਾਰਾ

॥ ਕੋਟਿ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥1॥ ਰਹਾਉ ॥ ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥ ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥1॥ ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥ ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੈ ਸੋ ਸਾਹੁ ਸਚਾ ਵਣਜਾਰਾ ॥2॥4॥ ਬੈਰਾੜੀ ਮਹਲਾ 4 ॥ ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ

॥ ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥1॥ ਰਹਾਉ ॥ ਅਗਨਿ ਕੁੰਡ ਮਹਿ ਉਰਧ

ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥ ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥1॥ ਜਾ ਕੈ

ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥ ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥2॥5॥ ਬੈਰਾੜੀ ਮਹਲਾ 4 ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥1॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥1॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹਾਰੀ ਹਰਿ ਜੀਉ ਜਿਉਂ ਭਾਵੈ ਤਿਵੈ ਛਡਾਇ ॥2॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬੈਰਾੜੀ ਮਹਲਾ 5 ਦੁਪਦਾ ਘਰੁ 1 ॥ ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥1॥ ਰਹਾਉ ॥ ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ

॥1॥ ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥2॥1॥ ॥6॥1॥7॥

721

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਤਿਲੰਗ ਮਹਲਾ 1 ਘਰੁ 1 ॥ ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨੁ ਕਰਤਾਰ ॥ ਹਕਾ ਕਬੀਰੁ ਕਰੀਮੁ ਤੂ ਬੇਐਬੁ ਪਰਵਦਗਾਰੁ ॥1॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲਿ ਦਾਨੀ ॥ ਮਮ ਸਰ ਮੂਇ ਅਜਰਾਈਲਿ ਗਿਰਿਫਤਹ ਦਿਲ ਹੇਚਿ ਨ ਦਾਨੀ ॥1॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾ ਕਸ ਨੇਸœ ਦਸਤੰਗੀਰੁ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥2॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈਂ ਚੁਨੀ ਅਹਵਾਲ

॥3॥ ਬਦਬਖਤੁ ਹਮਚੁ ਬਖੀਲੁ ਗਾਫਿਲੁ ਬੇਨਜਰੁ ਬੇਬਾਕੁ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕੁ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 1 ਘਰੁ 2 ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥1॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥1॥ ਰਹਾਉ ॥ ਕੇਸਰੁ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥2॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥3॥1॥2॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 1 ਘਰੁ 3 ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੇ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥1॥ ਹਉ ਕੁਰਬਾਨੈ ਜਾਉ ਮਿਹਰਵਾਨਾ ਹਉ ਕੁਰਬਾਨੈ ਜਾਉ ॥ ਹਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹਉ ਸਦ ਕੁਰਬਾਨੈ ਜਾਉ ॥1॥ ਰਹਾਉ ॥ ਕਾਇਆ ਰੰਙਣਿ ਜੇ

722

ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥2॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥3॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥4॥1॥3॥ ਤਿਲੰਗ ਮਹਲਾ 1 ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ

॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ

॥1॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰੁਣਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥

ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥2॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥

ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥3॥ ਆਪੁ ਗਵਾਈਐ ਤਾ ਸਹੁ ਪਾਈਐ ਅਉਰ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ

ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪਿ ਬਿਚਖਣਿ ਕਹੀਐ ਸਾ ਸਿਆਣੀ ॥4॥2॥4॥ ਤਿਲੰਗ ਮਹਲਾ 1 ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿੰਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥1॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ

723

ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥2॥3॥5॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 4 ਦੁਪਦੇ ਘਰੁ 2 ॥ ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥1॥ ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ

ਹਉ ਗਨੀ ॥1॥ ਰਹਾਉ ॥ ਪਉਣੁ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥2॥1॥ ਤਿਲੰਗ ਮਹਲਾ 4॥ ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥

ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥1॥ ਐਸਾ ਬਾਜੀ ਸੰਸਾਰੁ ਨ ਚੇਤੈ ਹਰਿ ਨਾਮਾ ॥

ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥1॥ ਰਹਾਉ ॥ ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥2॥2॥ ॥5॥2॥7॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 5 ਘਰੁ 1 ॥ ਖਾਕੁ ਨੂਰ ਕਰਦੰ ਆਲਮੁ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥1॥ ਬੰਦੇ ਚਸਮ ਦੀਦੰ ਫਨਾਇ ॥ ਦੁਨੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥1॥

ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ

॥2॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥3॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 5 ਘਰੁ 2 ॥ ਤੁਧ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕੁ ॥1॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ

॥1॥ ਰਹਾਉ ॥ ਹੈ ਤੂ ਹੈ ਤੂ ਹੋਵਨਹਾਰੁ ॥ ਅਗਮੁ ਅਗਾਧਿ ਊਚੁ ਆਪਾਰੁ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ

724

ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥2॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣਨਿਧਾਨ ਗੋਵਿੰਦ ਅਨੂਪ ॥

ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥3॥ ਜਿਨਿ ਜਪਿਆ ਤਿਸ ਕਉ ਬਲਿਹਾਰੁ

॥ ਤਿਸ ਕੈ ਸੰਗਿ ਤਰੈ ਸੰਸਾਰੁ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥4॥1॥2॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 5 ਘਰੁ 3 ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥1॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥1॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥2॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ

॥3॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ

॥4॥1॥3॥ ਤਿਲੰਗ ਮਹਲਾ 5 ॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕੁ ਤੂ ਹੀ ਸਭ ਖਲਕ ਹੀ ਤੇ ਪਾਕੁ

॥1॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਿਤ ਤੇਰੇ ਅੰਧਿਆਰੇ ਮਹਿ ਦੀਪੁ ॥1॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥2॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ

॥3॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ

॥4॥2॥4॥ ਤਿਲੰਗ ਮਹਲਾ 5 ॥ ਮੀਰਾ ਦਾਨਾ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹੁ ਬੰਦੀਮੋਚੁ ॥1॥

ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥1॥

ਦਸœਗੀਰੀ ਦੇਹਿ ਦਿਲਾਵਰ ਤੂ ਹੀ ਤੂ ਹੀ ਏਕੁ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥2॥3॥5॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਕਾਫੀ ਮਹਲਾ 9 ॥ ਚੇਤਨਾ ਹੈ ਤਉ ਚੇਤਿ ਲੈ ਨਿਸਿ ਦਿਨ ਮਹਿ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤਿ ਹੈ ਫੂਟੈ ਘਟ ਜਿਉ ਪਾਨੀ ॥1॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ

725

॥1॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ

॥2॥1॥ ਤਿਲੰਗ ਮਹਲਾ 9 ॥ ਜਾਗਿ ਲੇਹੁ ਰੇ ਮਨਾ ਜਾਗਿ ਲੇਹੁ ਕਹਾ ਗਾਫਲੁ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥1॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮਹਿ ਦੀਨਾ ॥1॥ ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥

ਨਾਨਕ ਹਰਿ ਗੁਨ ਗਾਇ ਲੈ ਸਭੁ ਸੁਫਨ ਸਮਾਨਉ ॥2॥2॥ ਤਿਲੰਗ ਮਹਲਾ 9 ॥ ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨਿ ਲੈ ਮੇਰੋ ॥1॥ ਰਹਾਉ ॥ ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਾਲ ਫਾਸ ਜਬ ਗਲਿ ਪਰੀ ਸਭੁ ਭਇਓ ਪਰਾਇਓ ॥1॥ ਜਾਨਿ ਬੂਝਿ

ਕੈ ਬਾਵਰੇ ਤੈ ਕਾਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥2॥ ਜਿਹ ਬਿਧਿ ਗੁਰਿ ਉਪਦੇਸਿਆ ਸੋ ਸੁਨੁ ਰੇ ਭਾਈ ॥ ਨਾਨਕੁ ਕਹਤੁ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥3॥3॥ ॥5॥2॥5॥3॥15॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 1 ਅਸਟਪਦੀ ਘਰੁ 2 ॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ ਆਪੇ ਜਾਣੈ

ਕਰੇ ਆਪਿ ਜਿਨਿ ਵਾੜੀ ਹੈ ਲਾਈ ॥1॥ ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥1॥ ਰਹਾਉ ॥

ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥2॥ ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥3॥ ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥4॥ ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ

॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥5॥ ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥6॥ ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥7॥ ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥8॥ ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥9॥ ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾਪਦੁ ਪਾਵੈ ॥10॥1॥

726

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਮਹਲਾ 4 ਅਸਟਪਦੀ ਘਰੁ 2 ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥1॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥1॥ ਰਹਾਉ

॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥2॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥3॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥4॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦ ਸਦ ਕੁਰਬਾਨਾ ॥5॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥6॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ

ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥7॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥8॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡੁ ਪੁੰਨੋ ॥9॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥

ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥10॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ

॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥11॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ

॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥12॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥

ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥13॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥14॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥15॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥16॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥17॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥18॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ

727

ਲੈ ਜਾਈਐ ॥19॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥20॥ ਤੂ ਠਾਕੁਰੁ ਤੂ ਸਾਹਿਬੋ ਤੂ ਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀਗਹੀਰਾ ॥21॥ ਆਪੇ ਹਰਿ ਇਕਰੰਗੁ ਹੈ ਆਪੇ ਬਹੁਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥22॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥1॥ ਬੰਦੇ ਖੋਜੁ ਦਿਲੁ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ

॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥1॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥2॥ ਅਸਮਾਨ ਮਿਆਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾਂ ਮਉਜੂਦੁ ॥3॥ ਅਲਾਹੁ ਪਾਕੰ ਪਾਕੁ ਹੈ ਸਕੁ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਤਿਲੰਗ ਨਾਮਦੇਵ ਜੀ ॥ ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ

ਅਧਾਰਾ ॥1॥ ਰਹਾਉ ॥ ਕਰੀਮਾ ਰਹੀਮਾ ਅਲਾਹ ਤੂ ਗਨੀ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀ ॥1॥

ਦਰੀਆਉ ਤੂ ਦਿਹਿੰਦੁ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥2॥ ਤੂੰ ਦਾਨਾ ਤੂੰ ਬੀਨਾ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥3॥1॥ ਤਿਲੰਗ ॥ ਹਲੇ ਯਾਰਾ ਹਲੇ ਯਾਰਾ ਖੁਸਿਖਬਰੀ ॥ ਬਲਿ ਬਲਿ ਜਾਉਂ ਹਉ ਬਲਿ ਬਲਿ ਜਾਉਂ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥1॥

ਰਹਾਉ ॥ ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਕਾ ਨਗਰੀ ਰਾਸਿ ਬੁਗੋਈ ॥1॥ ਖੂਬ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਕਾ ਨਗਰੀ ਕਾਹੇ ਕੇ ਮੁਗੋਲ ॥2॥ ਚੰਦੀ ਹਜਾਰ ਆਲਮ ਏਕਲ ਖਾਨਾ ॥ ਹਮ ਚੁਨੀ ਪਾਤਿਸਾਹ ਸਾਂਵਲੇ ਬਰਨਾ ॥3॥ ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥4॥2॥

728

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਚਉਪਦੇ ਘਰੁ 1 ॥ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥1॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥1॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥2॥ ਮਨੁ ਸੰਪਟੁ ਜਿਤੁ ਸਤਿ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ ਬਿਧਿ ਸਾਹਿਬੁ ਰਵਤੁ ਰਹੈ ॥3॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 1 ਘਰੁ 2 ॥ ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥1॥ ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥1॥ ਰਹਾਉ ॥ ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥2॥ ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥3॥ ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥4॥1॥2॥

729

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 1 ਘਰੁ 6 ॥ ਉਜਲੁ ਕੈਹਾ ਚਿਲਕਣਾ ਘੋਟਿਮੁ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥1॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥

ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥2॥

ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥3॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ ॥ ਸੇ ਫਲ ਕੰਮਿ ਨ ਆਵਨੀ ਤੇ ਗੁਣ ਮੈ ਤਨਿ ਹੰਨਿ ॥4॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥5॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥6॥1॥3॥ ਸੂਹੀ ਮਹਲਾ 1 ॥ ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥1॥ ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥1॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ

ਮੇਲੇਗਾ ਸੋਈ ॥2॥ ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥ ਆਵਾਗਉਣੁ ਨਿਵਾਰਿਆ ਹੈ ਸਾਚਾ ਸੋਈ

॥3॥ ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥4॥

ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥ ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥5॥2॥4॥

ਸੂਹੀ ਮਹਲਾ 1 ॥ ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥1॥ ਤਿਨ੍ਹਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ ਦੇਵੈ

ਦੀਖਿਆ ॥ ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥2॥ ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥3॥ ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ ਜਾਣੈ ਸਭੁ ਸੋਇ ॥ ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥

730

4॥3॥5॥ ਸੂਹੀ ਮਹਲਾ 1 ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ

॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲੁ ਸਭਿ ਕੁਲ ਤਾਰਸੀ ॥1॥4॥6॥ ਸੂਹੀ ਮਹਲਾ 1 ॥ ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥1॥ ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ

ਅਲਾਇ ॥1॥ ਰਹਾਉ ॥ ਜੈਸਾ ਬੀਜੈ ਸੋ ਲੁਣੇ ਜੋ ਖਟੇ ਸੁੋ ਖਾਇ ॥ ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ

॥2॥ ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥ ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥3॥ ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥ ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥4॥5॥7॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 1 ਚਉਪਦੇ ਘਰੁ 7 ॥ ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥ ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥1॥ ਗਲੀ ਜੋਗੁ ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥1॥ ਰਹਾਉ ॥ ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥ ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥2॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ

॥3॥ ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥4॥1॥8॥ ਸੂਹੀ ਮਹਲਾ 1 ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ

731

॥1॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥1॥

ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥2॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥3॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥4॥2॥9॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਚਉਪਦੇ ਘਰੁ 1 ॥ ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ

ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥1॥ ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥1॥ ਰਹਾਉ ॥ ਸਤਿਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ

ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਿਸੰਗਤਿ ਹਮ ਧੋਵਹ ਪਗ ਜਨ ਕੇ ॥2॥ ਰਾਮ ਨਾਮੁ ਸਭੁ ਹੈ

ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥3॥

ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥4॥1॥ ਸੂਹੀ ਮਹਲਾ 4 ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਿਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥1॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥1॥

ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥2॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ

ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥3॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥4॥2॥ ਸੂਹੀ ਮਹਲਾ 4 ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ

732

ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥1॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥1॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ ਆਵਣੁ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥2॥ ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨ੍ਹਾਵਾਲਿਆ ਸਭਿ ਲਾਥੇ ਕਿਲਵਿਖ ਪੰਙੁ ॥3॥ ਹਰਿ ਦੀਨਾ ਦੀਨ ਦਇਆਲ ਪ੍ਰਭ ਸਤਿਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥4॥3॥ ਸੂਹੀ ਮਹਲਾ 4 ॥ ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥1॥

ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥1॥ ਰਹਾਉ ॥ ਜਪੁ ਤਪੁ ਸੰਜਮੁ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥2॥ ਬਾਹਰਿ ਭੇਖ

ਬਹੁਤ ਚਤੁਰਾਈ ਮਨੂਆ ਦਹ ਦਿਸ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੈ ਫਿਰਿ ਫਿਰਿ ਜੂਨੀ ਆਵੈ ॥3॥

ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸ ਮਾਹਿ ਸਮਾਏ ॥4॥4॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 4 ਚਉਪਦੇ ਘਰੁ 2 ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ

॥1॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ

ਭੁਖ ਗਵਾਈ ॥1॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥2॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਿਸੰਗਤਿ ਮਿਲਿ ਹਰਿ ਰਸੁ ਪਾਈ ॥3॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥4॥1॥5॥ ਸੂਹੀ ਮਹਲਾ 4 ॥ ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥1॥ ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥1॥ ਰਹਾਉ ॥

ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥2॥ ਮਨਮੁਖਿ ਮੁਗਧੁ ਨਰੁ ਕੋਰਾ ਹੋਇ

733

॥ ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥3॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥4॥2॥6॥ ਸੂਹੀ ਮਹਲਾ 4 ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ

॥1॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥1॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰਿ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥2॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ

ਬਹੁਤੀ ਮਿਲੈ ਸਜਾਇ ॥3॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥4॥3॥7॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 4 ਘਰੁ 6 ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕ੍ਰਿਸਨੁ ਉਤਰਿਆ ਘਰਿ ਜਿਸੁ ਜਾਇ ॥1॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥1॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖੁ ਇਕੁ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥2॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥3॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ

ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿਰਾਇ ॥4॥1॥8॥

ਸੂਹੀ ਮਹਲਾ 4 ॥ ਤਿਨ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥1॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥1॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥2॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥3॥ ਜਿਸੁ ਘਰਿ ਵਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕਭਾਇ ਨਿਸਤਾਰਾ ॥4॥2॥9॥ ਸੂਹੀ ਮਹਲਾ 4 ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ

734

ਸਹਾਈ ॥ ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥1॥ ਹਰਿ ਧਨੁ ਸੰਚੀਐ ਭਾਈ

॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥1॥ ਰਹਾਉ ॥ ਸਤਿਸੰਗਤੀ ਸੰਗਿ ਹਰਿ ਧਨੁ ਖਟੀਐ ਹੋਰਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨੁ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥2॥ ਹਰਿ ਧਨੁ ਰਤਨੁ ਜਵੇਹਰੁ ਮਾਣਿਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ

ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ

ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥3॥ ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥4॥ ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ

ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥5॥ ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ

॥6॥3॥10॥ ਸੂਹੀ ਮਹਲਾ 4 ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥1॥ ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥1॥ ਰਹਾਉ ॥ ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ

ਪਰਮਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲੁ ਸਭੁ ਅਗਿਆਨੁ ॥2॥

ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥3॥ ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥4॥4॥11॥

735

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 4 ਘਰੁ 7 ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂ ਠਾਕੁਰੁ ਊਚ ਭਗਵਾਨਾ ॥1॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥1॥ ਰਹਾਉ ॥ ਮੈ ਤਾਣੁ ਦੀਬਾਣੁ ਤੂ ਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ

॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥2॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥3॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥4॥1॥12॥ ਸੂਹੀ ਮਹਲਾ 4 ॥ ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥1॥ ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥1॥ ਰਹਾਉ

॥ ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥2॥ ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥3॥ ਤੇਰੀ ਵਡਿਆਈ ਤੂੰ ਹੈ ਜਾਣਹਿ ਸਭਿ ਤੁਧ ਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇਂ ਪਾਏ ॥4॥2॥13॥

ਸੂਹੀ ਮਹਲਾ 4 ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮਪਦੁ ਪਾਏ ॥1॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥1॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥2॥ ਹਉਮੈ

ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ

736

ਕਉ ਹਉ ਬਲਿਹਾਰੀ ॥3॥ ਜਿਨਿ ਸ੍ਰਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥4॥3॥14॥ ਸੂਹੀ ਮਹਲਾ 4 ॥ ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥1॥

ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ

ਬਖਸਿ ॥1॥ ਰਹਾਉ ॥ ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥2॥ ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ

ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ

ਕਰਹਿ ਸਿ ਰੋਵੈ ॥3॥ ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥4॥4॥15॥ ॥9॥15॥24॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਚਉਪਦੇ ਘਰੁ 1 ॥ ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥1॥ ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥1॥ ਰਹਾਉ ॥ ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ

ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥2॥ ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥

ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰੁ ॥3॥ ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ

ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮਗਤਿ ਹੋਈ ॥4॥1॥ ਸੂਹੀ ਮਹਲਾ 5 ॥

ਕੀਤਾ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ ਰਾਖਹੁ ਲਾਜ ॥1॥ ਤੇਰੀ ਸਰਣਿ ਪੂਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥1॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ

737

ਲਗੈ ਤਾ ਹਉਮੈ ਜਾਈਐ ॥2॥ ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥3॥ ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਭਾਵੈ

ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥4॥2॥ ਸੂਹੀ ਮਹਲਾ 5 ॥ ਧਨ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥1॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥1॥ ਰਹਾਉ ॥

ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥2॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥3॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥4॥3॥ ਸੂਹੀ ਮਹਲਾ 5 ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ

ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥1॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥1॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤੁ ਨਾਮੁ ਤੰਬੋਲੁ ਮੁਖਿ ਖਾਇਆ

॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭਿ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥2॥ ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥3॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥4॥4॥ ਸੂਹੀ ਮਹਲਾ 5 ॥ ਉਮਕਿਓ

ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥

ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥1॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥1॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥2॥ ਭਈ ਨਿਰਾਸੀ ਬਹੁਤ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ

738

ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥3॥ ਭਇਓ ਕ੍ਰਿਪਾਲੁ ਸਤਿਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥4॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹਿਓ ਕਪਾਟੁ ਤਾ ਮਨੁ ਠਹਰਾਈ

॥1॥ ਰਹਾਉ ਦੂਜਾ ॥5॥ ਸੂਹੀ ਮਹਲਾ 5 ॥ ਕਿਆ ਗੁਣ ਤੇਰੇ ਸਾਰਿ ਸਮ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥

ਬੈਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥1॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥1॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥2॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥3॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 5 ਚਉਪਦੇ ਘਰੁ 3 ॥ ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥1॥ ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥1॥ ਰਹਾਉ ॥ ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥2॥ ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥3॥ ਕਹੁ ਨਾਨਕ ਪ੍ਰਭ

ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥4॥ ਦਰਸਨ ਦੇਖੇ ਕੀ ਵਡਿਆਈ ॥ ਤੁਮ ਸੁਖਦਾਤੇ ਪੁਰਖ

ਸੁਭਾਈ ॥1॥ ਰਹਾਉ ਦੂਜਾ ॥1॥7॥ ਸੂਹੀ ਮਹਲਾ 5 ॥ ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ

ਸੋਇਆ ॥1॥ ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥1॥ ਰਹਾਉ ॥ ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥2॥ ਕਬ ਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥1॥ ਰਹਾਉ ॥ ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ

॥3॥ ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥1॥ ਰਹਾਉ ॥ ਕਹੁ ਨਾਨਕ ਪ੍ਰਭ ਬਖਸ ਕਰੀਜੈ

॥ ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥4॥ ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥ ਜਿਸਹਿ ਬੁਝਾਏ ਤਿਸੁ ਨਾਮੁ

739

ਲੈਨਾ ॥1॥ ਰਹਾਉ ॥2॥8॥ ਸੂਹੀ ਮਹਲਾ 5 ॥ ਘਰ ਮਹਿ ਠਾਕੁਰੁ ਨਦਰਿ ਨ ਆਵੈ ॥ ਗਲ ਮਹਿ ਪਾਹਣੁ ਲੈ ਲਟਕਾਵੈ ॥1॥ ਭਰਮੇ ਭੂਲਾ ਸਾਕਤੁ ਫਿਰਤਾ ॥ ਨੀਰੁ ਬਿਰੋਲੈ ਖਪਿ ਖਪਿ ਮਰਤਾ ॥1॥ ਰਹਾਉ ॥ ਜਿਸੁ ਪਾਹਣ ਕਉ ਠਾਕੁਰੁ ਕਹਤਾ ॥ ਓਹੁ ਪਾਹਣੁ ਲੈ ਉਸ ਕਉ ਡੁਬਤਾ ॥2॥ ਗੁਨਹਗਾਰ ਲੂਣਹਰਾਮੀ ॥ ਪਾਹਣ ਨਾਵ ਨ ਪਾਰਗਰਾਮੀ ॥3॥ ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ ਪੂਰਨ ਬਿਧਾਤਾ

॥4॥3॥9॥ ਸੂਹੀ ਮਹਲਾ 5 ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥1॥

ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥1॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ

॥ ਜਹਾ ਪਠਾਵਹੁ ਜਾਉਂ ਤਤੀ ਰੀ ॥2॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥3॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥4॥4॥10॥ ਸੂਹੀ ਮਹਲਾ 5 ॥ ਤੂੰ ਜੀਵਨੁ ਤੂ ਪ੍ਰਾਨ ਅਧਾਰਾ ॥ ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥1॥ ਤੂੰ ਸਾਜਨੁ ਤੂ ਪ੍ਰੀਤਮੁ ਮੇਰਾ ॥ ਚਿਤਹਿ ਨ ਬਿਸਰਹਿ ਕਾਹੂ ਬੇਰਾ ॥1॥ ਰਹਾਉ ॥ ਬੈਖਰੀਦੁ ਹਉ ਦਾਸਰੋ ਤੇਰਾ ॥ ਤੂ ਭਾਰੋ ਠਾਕੁਰੁ ਗੁਣੀਗਹੇਰਾ ॥2॥ ਕੋਟਿ ਦਾਸ ਜਾ ਕੈ ਦਰਬਾਰੇ ॥ ਨਿਮਖੁ ਨਿਮਖੁ ਵਸੈ ਤਿਨ੍ਹ ਨਾਲੇ ॥3॥ ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥ ਓਤਿ ਪੋਤਿ ਨਾਨਕ ਸੰਗਿ ਬਸੇਰਾ ॥4॥5॥ 11॥ ਸੂਹੀ ਮਹਲਾ 5 ॥ ਸੂਖ ਮਹਲ ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ ਭਗਤ ਪਿਆਰੇ ॥1॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ

ਨੇਤ੍ਰਹੁ ਡੀਠੀ ॥1॥ ਰਹਾਉ ॥ ਤਹ ਗੀਤ ਨਾਦ ਅਖਾਰੇ ਸੰਗਾ ॥ ਊਹਾ ਸੰਤ ਕਰਹਿ ਹਰਿ ਰੰਗਾ ॥2॥ ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥ ਸਾਚ ਨਾਮ ਕੀ ਅੰਮ੍ਰਿਤ ਵਰਖਾ ॥3॥ ਗੁਹਜ ਕਥਾ ਇਹ ਗੁਰ ਤੇ ਜਾਣੀ

॥ ਨਾਨਕੁ ਬੋਲੈ ਹਰਿ ਹਰਿ ਬਾਣੀ ॥4॥6॥12॥ ਸੂਹੀ ਮਹਲਾ 5 ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥

ਭੇਟਤ ਸੰਗਿ ਇਹੁ ਭਵਜਲੁ ਤਾਰੇ ॥1॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ

॥1॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥2॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥3॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ

740

ਨਾਨਕ ਤਿਨ੍ਹ ਸਦ ਬਲਿਹਾਰੇ ॥4॥7॥13॥ ਸੂਹੀ ਮਹਲਾ 5 ॥ ਰਹਣੁ ਨ ਪਾਵਹਿ ਸੁਰਿਨਰ ਦੇਵਾ ॥ ਊਠਿ ਸਿਧਾਰੇ ਕਰਿ ਮੁਨਿਜਨ ਸੇਵਾ ॥1॥ ਜੀਵਤ ਪੇਖੇ ਜਿਨੀ ਹਰਿ ਹਰਿ ਧਿਆਇਆ ॥ ਸਾਧਸੰਗਿ ਤਿਨ੍ਹੀ ਦਰਸਨੁ ਪਾਇਆ

॥1॥ ਰਹਾਉ ॥ ਬਾਦਿਸਾਹ ਸਾਹ ਵਾਪਾਰੀ ਮਰਨਾ ॥ ਜੋ ਦੀਸੈ ਸੋ ਕਾਲਹਿ ਖਰਨਾ ॥2॥ ਕੂੜੈ ਮੋਹਿ ਲਪਟਿ ਲਪਟਾਨਾ ॥ ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥3॥ ਕ੍ਰਿਪਾਨਿਧਾਨ ਨਾਨਕ ਕਉ ਕਰਹੁ ਦਾਤਿ ॥ ਨਾਮੁ ਤੇਰਾ ਜਪੀ ਦਿਨੁ ਰਾਤਿ ॥4॥8॥14॥ ਸੂਹੀ ਮਹਲਾ 5 ॥ ਘਟ ਘਟ ਅੰਤਰਿ ਤੁਮਹਿ ਬਸਾਰੇ ॥ ਸਗਲ ਸਮਗ੍ਰੀ ਸੂਤਿ ਤੁਮਾਰੇ ॥1॥ ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥ ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥1॥ ਰਹਾਉ ॥ ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥ ਓਟ ਗਹੀ ਅਬ ਸਾਧ ਸੰਗਾਰੇ ॥2॥ ਅਗਮੁ ਅਗੋਚਰੁ ਅਲਖੁ ਅਪਾਰੇ ॥ ਨਾਨਕੁ ਸਿਮਰੈ

ਦਿਨੁ ਰੈਨਾਰੇ ॥3॥9॥15॥ ਸੂਹੀ ਮਹਲਾ 5 ॥ ਕਵਨੁ ਕਾਜੁ ਮਾਇਆ ਵਡਿਆਈ ॥ ਜਾ ਕਉ ਬਿਨਸਤ ਬਾਰ ਨ ਕਾਈ ॥1॥ ਇਹੁ ਸੁਪਨਾ ਸੋਵਤ ਨਹੀ ਜਾਨੈ ॥ ਅਚੇਤ ਬਿਵਸਥਾ ਮਹਿ ਲਪਟਾਨੈ ॥1॥ ਰਹਾਉ ॥ ਮਹਾ ਮੋਹਿ ਮੋਹਿਓ ਗਾਵਾਰਾ ॥ ਪੇਖਤ ਪੇਖਤ ਊਠਿ ਸਿਧਾਰਾ ॥2॥ ਊਚ ਤੇ ਊਚ ਤਾ ਕਾ ਦਰਬਾਰਾ ॥ ਕਈ ਜੰਤ ਬਿਨਾਹਿ ਉਪਾਰਾ ॥3॥ ਦੂਸਰ ਹੋਆ ਨਾ ਕੋ ਹੋਈ ॥ ਜਪਿ ਨਾਨਕ ਪ੍ਰਭੁ ਏਕੋ ਸੋਈ ॥4॥10॥16॥ ਸੂਹੀ ਮਹਲਾ 5 ॥

ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥1॥ ਸੋ ਹਰਿ ਮੇਰਾ ਅੰਤਰਜਾਮੀ

॥ ਭਗਤ ਜਨਾ ਕੈ ਸੰਗਿ ਸੁਆਮੀ ॥1॥ ਰਹਾਉ ॥ ਸੁਣਿ ਸੁਣਿ ਅੰਮ੍ਰਿਤੁ ਨਾਮੁ ਧਿਆਵਾ ॥ ਆਠ ਪਹਰ ਤੇਰੇ ਗੁਣ ਗਾਵਾ ॥2॥ ਪੇਖਿ ਪੇਖਿ ਲੀਲਾ ਮਨਿ ਆਨੰਦਾ ॥ ਗੁਣ ਅਪਾਰ ਪ੍ਰਭ ਪਰਮਾਨੰਦਾ ॥3॥ ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥ ਸਦਾ ਸਦਾ ਨਾਨਕ ਹਰਿ ਜਾਪੈ ॥4॥11॥17॥ ਸੂਹੀ ਮਹਲਾ 5 ॥ ਗੁਰ ਕੈ ਬਚਨਿ ਰਿਦੈ

ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥1॥ ਸਫਲਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥1॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥2॥

ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮੁ ਦਾਨੁ ਇਸਨਾਨੁ ਸੁਚਾਰੀ ॥3॥ ਕਹੁ ਨਾਨਕ ਇਹੁ ਤਤੁ ਬੀਚਾਰੀ

॥ ਰਾਮ ਨਾਮੁ ਜਪਿ ਪਾਰਿ ਉਤਾਰੀ ॥4॥12॥18॥ ਸੂਹੀ ਮਹਲਾ 5 ॥ ਲੋਭਿ ਮੋਹਿ ਮਗਨੁ ਅਪਰਾਧੀ ॥

741

ਕਰਣਹਾਰ ਕੀ ਸੇਵ ਨ ਸਾਧੀ ॥1॥ ਪਤਿਤਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥1॥

ਰਹਾਉ ॥ ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥2॥ ਸੁਆਦ ਬਾਦ ਈਰਖ ਮਦ ਮਾਇਆ

॥ ਇਨ ਸੰਗਿ ਲਾਗਿ ਰਤਨੁ ਜਨਮੁ ਗਵਾਇਆ ॥3॥ ਦੁਖਭੰਜਨ ਜਗਜੀਵਨ ਹਰਿਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥4॥13॥19॥ ਸੂਹੀ ਮਹਲਾ 5 ॥ ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ

ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥1॥ ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥1॥ ਰਹਾਉ ॥ ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮ੍ਹਾਰੈ ਕਛੂ ਨ ਜਾਤਾ

॥2॥ ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੈ ਜਮ ਡਾਂਡਾ ॥3॥ ਕਾਮਿ ਕ੍ਰੋਧਿ ਲੋਭਿ ਮੋਹਿ ਬਾਧਾ

॥ ਮਹਾ ਗਰਤ ਮਹਿ ਨਿਘਰਤ ਜਾਤਾ ॥4॥ ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥

5॥14॥20॥ ਸੂਹੀ ਮਹਲਾ 5 ॥ ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥1॥ ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥1॥ ਰਹਾਉ ॥ ਏਕ ਬਿਨਾ ਦੂਜਾ ਨਹੀ ਜਾਨੈ

॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥2॥ ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ

॥3॥ ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥4॥15॥21॥ ਸੂਹੀ ਮਹਲਾ 5 ॥

ਗੁਰੁ ਪਰਮੇਸੁਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ ਦੇ ਆਧਾਰੁ ॥1॥ ਗੁਰ ਕੇ ਚਰਣ ਕਮਲ ਮਨ ਧਿਆਇ ॥

ਦੂਖੁ ਦਰਦੁ ਇਸੁ ਤਨ ਤੇ ਜਾਇ ॥1॥ ਰਹਾਉ ॥ ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ

॥2॥ ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥3॥ ਸਤਿਗੁਰ ਕੀ ਰੇਣੁ ਵਡਭਾਗੀ ਪਾਵੈ

॥ ਨਾਨਕ ਗੁਰ ਕਉ ਸਦ ਬਲਿ ਜਾਵੈ ॥4॥16॥22॥ ਸੂਹੀ ਮਹਲਾ 5 ॥ ਗੁਰ ਅਪੁਨੇ ਊਪਰਿ ਬਲਿ ਜਾਈਐ ॥

ਆਠ ਪਹਰ ਹਰਿ ਹਰਿ ਜਸੁ ਗਾਈਐ ॥1॥ ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ

॥1॥ ਰਹਾਉ ॥ ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥2॥ ਸੰਤ ਪ੍ਰਸਾਦਿ ਵਸੈ

ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥3॥ ਕਰਿ ਕਿਰਪਾ ਪ੍ਰਭ ਦੀਨਦਇਆਲਾ ॥ ਨਾਨਕੁ ਮਾਗੈ

742

ਸੰਤ ਰਵਾਲਾ ॥4॥17॥23॥ ਸੂਹੀ ਮਹਲਾ 5 ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨੁ ਕਰਮੁ ਹੋਇ ਪ੍ਰਭ

ਮੇਰਾ ॥1॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥1॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥2॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥3॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸ ॥4॥18॥24॥ ਸੂਹੀ ਮਹਲਾ 5 ॥ ਮੀਤੁ ਸਾਜਨੁ ਸੁਤੁ ਬੰਧਪੁ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥1॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥1॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥

ਕੋਟਿ ਆਵਧ ਤਿਸੁ ਬੇਧਤ ਨਾਹਿ ॥2॥ ਹਰਿ ਚਰਨ ਸਰਣਿ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥3॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾਰਾਮ ਮੁਰਾਰੀ ॥4॥19॥25॥ ਸੂਹੀ ਮਹਲਾ 5 ॥ ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥1॥ ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥1॥ ਰਹਾਉ ॥ ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾ ॥2॥ ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥3॥

ਦੀਨਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥4॥20॥26॥ ਸੂਹੀ ਮਹਲਾ 5 ॥

ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥1॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥1॥ ਰਹਾਉ ॥ ਅੰਮ੍ਰਿਤੁ ਨਾਮੁ ਭੁੰਚੁ ਮਨ ਮਾਹੀ ॥

ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥2॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥3॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭੁ ਕਿਰਪਾ ਧਾਰੇ ॥4॥21॥27॥ ਸੂਹੀ ਮਹਲਾ 5 ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥1॥ ਤੁਮਹਿ ਛਡਾਇ ਲੀਓ

ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥1॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥2॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥3॥ ਦ੍ਰਿਸਟਿ

743

ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥4॥22॥28॥ ਸੂਹੀ ਮਹਲਾ 5 ॥ ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥1॥ ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥1॥ ਰਹਾਉ ॥ ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥2॥ ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥3॥ ਅਗਮੁ ਅਗੋਚਰੁ ਸਚੁ ਸਾਹਿਬੁ ਮੇਰਾ ॥

ਨਾਨਕੁ ਬੋਲੈ ਬੋਲਾਇਆ ਤੇਰਾ ॥4॥23॥29॥ ਸੂਹੀ ਮਹਲਾ 5 ॥ ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥1॥ ਸਦਾ ਸਦਾ ਜਪੀਐ ਹਰਿ ਨਾਮੁ ॥ ਪੂਰਨ ਹੋਵਹਿ ਮਨ ਕੇ ਕਾਮ ॥1॥ ਰਹਾਉ ॥ ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥2॥ ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ

॥ ਖਾਤ ਖਰਚਤ ਸੁਖਿ ਅਨੰਦਿ ਵਿਹਾਵੈ ॥3॥ ਜਗਜੀਵਨੁ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥4॥24॥30॥ ਸੂਹੀ ਮਹਲਾ 5 ॥ ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥1॥ ਪੇਖਿ ਪੇਖਿ ਜੀਵਾ ਦਰਸੁ ਤੁਮ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥1॥ ਰਹਾਉ ॥ ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬਿ ਕਰਮਿ ਲਿਖਤ ਧੁਰਿ ਪਾਈ ॥2॥

ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪੁ ॥ ਜਾਲਿ ਨ ਸਾਕਹਿ ਤੀਨੇ ਤਾਪ ॥3॥ ਨਿਮਖੁ ਨ ਬਿਸਰਹਿ ਹਰਿ ਚਰਣ ਤੁਮਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥4॥25॥31॥ ਸੂਹੀ ਮਹਲਾ 5 ॥ ਸੇ ਸੰਜੋਗ ਕਰਹੁ ਮੇਰੇ ਪਿਆਰੇ ॥

ਜਿਤੁ ਰਸਨਾ ਹਰਿ ਨਾਮੁ ਉਚਾਰੇ ॥1॥ ਸੁਣਿ ਬੇਨਤੀ ਪ੍ਰਭ ਦੀਨਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ

॥1॥ ਰਹਾਉ ॥ ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥2॥ ਜਨ ਕੀ ਭੂਖ

ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥3॥ ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰੁ ਸੁਜਾਨਾ ॥4॥26॥32॥ ਸੂਹੀ ਮਹਲਾ 5 ॥ ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥1॥ ਮਾਧਵੇ ਭਜੁ ਦਿਨੁ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥1॥ ਰਹਾਉ ॥ ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮੁ ਰਤਨੁ ਰਿਦਿ ਤਿਲੁ ਨਹੀ ਧਾਰਤ ॥2॥ ਭਰਣ ਪੋਖਣ ਸੰਗਿ ਅਉਧ ਬਿਹਾਣੀ ॥

744

ਜੈ ਜਗਦੀਸ ਕੀ ਗਤਿ ਨਹੀ ਜਾਣੀ ॥3॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ ਪ੍ਰਭ ਅੰਤਰਜਾਮੀ

॥4॥27॥33॥ ਸੂਹੀ ਮਹਲਾ 5 ॥ ਸਾਧਸੰਗਿ ਤਰੈ ਭੈਸਾਗਰੁ ॥ ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥1॥

ਸਿਮਰਿ ਸਿਮਰਿ ਜੀਵਾ ਨਾਰਾਇਣੁ ॥ ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥1॥ ਰਹਾਉ

॥ ਜੀਵਨ ਪਦਵੀ ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ ਸਾਚੁ ਸੁਆਉ ॥2॥ ਆਠ ਪਹਰ ਪਾਰਬ੍ਰਹਮੁ ਧਿਆਈਐ

॥ ਪੂਰਬਿ ਲਿਖਤੁ ਹੋਇ ਤਾ ਪਾਈਐ ॥3॥ ਸਰਣਿ ਪਏ ਜਪਿ ਦੀਨ ਦਇਆਲਾ ॥ ਨਾਨਕੁ ਜਾਚੈ ਸੰਤ ਰਵਾਲਾ

॥4॥28॥34॥ ਸੂਹੀ ਮਹਲਾ 5 ॥ ਘਰ ਕਾ ਕਾਜੁ ਨ ਜਾਣੀ ਰੂੜਾ ॥ ਝੂਠੈ ਧੰਧੈ ਰਚਿਓ ਮੂੜਾ ॥1॥ ਜਿਤੁ ਤੂੰ

ਲਾਵਹਿ ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥1॥ ਰਹਾਉ ॥ ਹਰਿ ਕੇ ਦਾਸ ਹਰਿ ਸੇਤੀ ਰਾਤੇ

॥ ਰਾਮ ਰਸਾਇਣਿ ਅਨਦਿਨੁ ਮਾਤੇ ॥2॥ ਬਾਹ ਪਕਰਿ ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥3॥

ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ ਹਰਿ ਸਰਣਿ ਦੁਆਰੇ ॥4॥29॥35॥ ਸੂਹੀ ਮਹਲਾ 5 ॥

ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥ ਸਰਬ ਸੂਖ ਫਿਰਿ ਨਹੀ ਡੋਲਾਇਆ ॥1॥ ਗੁਰੂ ਧਿਆਇ ਹਰਿ ਚਰਨ ਮਨਿ ਚੀਨੇ ॥ ਤਾ ਤੇ ਕਰਤੈ ਅਸਥਿਰੁ ਕੀਨੇ ॥1॥ ਰਹਾਉ ॥ ਗੁਣ ਗਾਵਤ ਅਚੁਤ ਅਬਿਨਾਸੀ ॥ ਤਾ ਤੇ ਕਾਟੀ ਜਮ ਕੀ ਫਾਸੀ ॥2॥ ਕਰਿ ਕਿਰਪਾ ਲੀਨੇ ਲੜਿ ਲਾਏ ॥ ਸਦਾ ਅਨਦੁ ਨਾਨਕ ਗੁਣ ਗਾਏ ॥3॥30॥36॥ ਸੂਹੀ ਮਹਲਾ 5 ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥1॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥1॥ ਸਾਧੂ ਧੂਰਿ ਮੁਖਿ

ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥2॥31॥37॥ ਸੂਹੀ ਮਹਲਾ 5 ॥ ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥1॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥1॥ ਅੰਮ੍ਰਿਤੁ ਨਾਮੁ ਚਲੈ ਜਪਿ ਨਾਲਾ ॥ ਨਾਨਕੁ ਜਾਚੈ ਸੰਤ ਰਵਾਲਾ ॥2॥32॥38॥

ਸੂਹੀ ਮਹਲਾ 5 ॥ ਤਿਸ ਬਿਨੁ ਦੂਜਾ ਅਵਰੁ ਨ ਕੋਈ ॥ ਆਪੇ ਥੰਮੈ ਸਚਾ ਸੋਈ ॥1॥ ਹਰਿ ਹਰਿ ਨਾਮੁ ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥1॥ ਰਹਾਉ ॥ ਸਭਿ ਰੋਗ ਮਿਟਾਵੇ ਨਵਾ ਨਿਰੋਆ ॥ ਨਾਨਕ ਰਾਖਾ

745

ਆਪੇ ਹੋਆ ॥2॥33॥39॥ ਸੂਹੀ ਮਹਲਾ 5 ॥ ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥1॥ ਰਹਾਉ ॥ ਸਿਆਮੁ ਸੁੰਦਰੁ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥1॥ ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥2॥ ਅਨਿਕ ਜਨਮ ਬੀਤਿਅਨ ਭਰਮਾਈ

॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥3॥ ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ

ਕਿਰਤੁ ਭਵਾਈ ॥4॥ ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣਿ ਨਾਨਕ ਗਤਿ ਪਾਈ ॥5॥34॥40॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਘਰੁ 4 ॥ ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥1॥ ਰਹਾਉ ॥ ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥1॥ ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥2॥ ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥3॥ ਸਭੁ ਕਿਛੁ ਤੁਮਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ

॥4॥1॥41॥ ਸੂਹੀ ਮਹਲਾ 5 ॥ ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥1॥ ਰਹਾਉ ॥ ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥1॥ ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣਨਿਧਿ ਪਾਈ ॥2॥ ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥3॥ ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥4॥2॥42॥ ਸੂਹੀ ਮਹਲਾ 5 ॥ ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥1॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥1॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ

746

ਬੇਨਤੀ ਸਾਧਸੰਗਿ ਸਮਾਉ ॥2॥3॥43॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਪੜਤਾਲ ਘਰੁ 5 ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥1॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿੰਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥1॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥

ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ

॥ ਬਹੁਰਿ ਨ ਫਿਰੀਆ ॥2॥1॥44॥ ਸੂਹੀ ਮਹਲਾ 5 ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ

ਪਾਸਾਰਾ ॥1॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥1॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣੁ ਸੰਤ ਚਰਨਾਰਾ

॥2॥2॥45॥ ਸੂਹੀ ਮਹਲਾ 5 ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥

ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥1॥ ਰਹਾਉ ॥ ਮਹਾ ਦੁਤਰ ਮਾਇਆ ॥ ਜੈਸੇ ਪਵਨੁ ਝੁਲਾਇਆ ॥1॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧਰਮਰਾਇਆ ॥2॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥3॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥4॥3॥46॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਘਰੁ 6 ॥ ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥1॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥1॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥2॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ

747

ਕੁਰਬਾਣੀ ਤੇਰਿਆ ਸੇਵਕਾ ਜਿਨ੍ਹ ਹਰਿ ਨਾਮੁ ਪਿਆਰਾ ॥3॥ ਸਭੇ ਇਛਾ ਪੂਰੀਆ ਜਾ ਪਾਇਆ ਅਗਮੁ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥4॥1॥47॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਚਉਪਦੇ ਘਰੁ 7 ॥ ਤੇਰਾ ਭਾਣਾ ਤੂੰ ਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥1॥ ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂ ਹੈ ਅਧਾਰੀ ॥1॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥2॥ ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ

॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥3॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬਿ ਤੁਠੈ ਪਾਵਾ ॥4॥1॥48॥ ਸੂਹੀ ਮਹਲਾ 5 ॥ ਵਿਸਰਹਿ ਨਾਹੀ ਜਿਤੁ ਤੂ ਕਬ ਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥1॥ ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨ ਸਰਣਾਈ ਪਾਇਆ ॥1॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥2॥

ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥3॥

ਸਹਜ ਸੂਖੁ ਆਨੰਦੁ ਨਾਮ ਰਸੁ ਹਰਿ ਸੰਤੀ ਮੰਗਲੁ ਗਾਇਆ ॥ ਸਫਲੁ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥4॥2॥49॥ ਸੂਹੀ ਮਹਲਾ 5 ॥ ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ

॥ ਨਿਰਬਾਣੁ ਕੀਰਤਨੁ ਗਾਵਹੁ ਕਰਤੇ ਕਾ ਨਿਮਖੁ ਸਿਮਰਤ ਜਿਤੁ ਛੂਟੈ ॥1॥ ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥1॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥2॥ ਬੇਦ ਕਤੇਬ ਸਿੰਮ੍ਰਿਤਿ ਸਭਿ ਸਾਸਤ੍ਰ

ਇਨ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥3॥ ਖਤ੍ਰੀ ਬ੍ਰਾਹਮਣ

748

ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥4॥3॥50॥ ਸੂਹੀ ਮਹਲਾ 5 ॥ ਜੋ ਕਿਛੁ ਕਰੈ ਸੋਈ ਭਲੁ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥

ਤਿਨ ਕੀ ਸੋਭਾ ਸਭਨੀ ਥਾਈ ਜਿਨ ਪ੍ਰਭ ਕੇ ਚਰਣ ਪਰਾਤੇ ॥1॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥

ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥1॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨ ਹਰਿ ਸਿਉ ਆਣਿ ਮਿਲਾਵੈ ॥2॥

ਮਾਇਆ ਮੋਹੁ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥3॥

ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥4॥4॥51॥ ਸੂਹੀ ਮਹਲਾ 5 ॥ ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥1॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮਰਾ ਜਪਿ ਨਾਮੁ ਤੁਮ੍ਹਾਰਾ ਉਧਰੇ ॥1॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥2॥ ਆਪਣੀ ਨਦਰਿ ਕਰੇ ਪਰਮੇਸੁਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥3॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥4॥5॥52॥

ਸੂਹੀ ਮਹਲਾ 5 ॥ ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥1॥ ਮੇਰੇ ਰਾਮਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥1॥ ਰਹਾਉ ॥ ਗਣਤੀ ਗਣੀ ਨ ਛੂਟੈ ਕਤ ਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥2॥ ਜੀਅ ਜੰਤ ਸਭਿ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂ ਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥3॥ ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥4॥6॥53॥ ਸੂਹੀ ਮਹਲਾ 5 ॥

749

ਭਾਗਠੜੇ ਹਰਿ ਸੰਤ ਤੁਮਾਰੇ ਜਿਨ ਘਰਿ ਧਨੁ ਹਰਿ ਨਾਮਾ ॥ ਪਰਵਾਣ ਗਣੀ ਸੇਈ ਇਹਿ ਆਏ ਸਫਲ ਤਿਨਾ ਕੇ ਕਾਮਾ ॥1॥ ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ

॥ 1॥ ਰਹਾਉ ॥ ਜਨਮ ਮਰਣ ਦੁਹ ਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥2॥ ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥3॥ ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ

ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥4॥7॥54॥ ਸੂਹੀ ਮਹਲਾ 5 ॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥1॥ ਮੇਰੇ ਰਾਮਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥1॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥2॥ ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥3॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ ਪ੍ਰਭ

ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥4॥8॥55॥ ਸੂਹੀ ਮਹਲਾ 5 ॥ ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥1॥ ਮੇਰੇ ਸਾਹਿਬ ਤੂੰ ਮੈ

ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥1॥ ਰਹਾਉ ॥ ਚਰਣ ਧੂੜਿ

ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਧਾਰੀ ਤਉ ਕਿਰਪਾ ਤੇ ਸੰਗੁ ਪਾਈ

॥2॥ ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥3॥ ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥4॥9॥56॥ ਸੂਹੀ ਮਹਲਾ 5 ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ

॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥1॥ ਮੇਰੇ ਰਾਮਰਾਇ ਤੂੰ ਸੰਤਾ ਕਾ ਸੰਤ ਤੇਰੇ ॥

750

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥1॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥2॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ

॥3॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥ 4॥10॥57॥ ਸੂਹੀ ਮਹਲਾ 5 ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥1॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥1॥ ਰਹਾਉ ॥

ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥2॥ ਸਫਲੁ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ

ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥3॥ ਦੀਨਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥4॥11॥58॥ ॥9॥15॥58॥82॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਅਸਟਪਦੀ ਘਰੁ 1 ॥ ਸਭਿ ਅਵਗੁਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥1॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥1॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥2॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥3॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥4॥

ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥5॥ ਹਉਮੈ ਜਾਈ ਤਾ ਕੰਤਿ ਸਮਾਈ ॥

ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥6॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭਰਾਇਆ ॥7॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥8॥1॥

751

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 1 ਅਸਟਪਦੀ ਘਰੁ 9 ॥ ਕਚਾ ਰੰਗੁ ਕੁਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥1॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥1॥ ਰਹਾਉ ॥ ਚਾਰੇ ਕੁੰਟਾਂ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗੁਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥2॥ ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥3॥

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥4॥ ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥5॥ ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥6॥ ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ

ਰਤਿਆ ਸਭ ਜੋਹੀ ਜਮਕਾਲਿ ਜੀਉ ॥7॥ ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥8॥1॥2॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਕਾਫੀ ਮਹਲਾ 1 ਅਸਟਪਦੀਆ ਘਰੁ 10 ॥ ਮਾਣਸੁ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥1॥ ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥1॥ ਰਹਾਉ ॥

752

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥2॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸਹਿਂ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸਹਿਂ ॥3॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥4॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ

॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥5॥ ਮਨਮੁਖਿ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥6॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥7॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ

॥8॥1॥3॥ ਸੂਹੀ ਮਹਲਾ 1 ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ

ਭਵਾਈਐ ॥1 ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥1॥ ਰਹਾਉ

॥ ਤੂ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥2॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥3॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥4॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ

॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥5॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥6॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥7॥ ਰਾਤਿ ਦਿਹੈ ਹਰਿ ਨਾਉ ਮਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ

॥8॥2॥4॥ ਸੂਹੀ ਮਹਲਾ 1 ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥1॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ

॥1॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥2॥

ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭੳ ਭੰਜਨਾ ॥3॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥4॥ ਹਉ ਨਾਹੀ ਤੂ ਹੋਵਹਿ ਤੁਧ ਹੀ

753

ਸਾਜਿਆ ॥ ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥5॥ ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥6॥ ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥7॥ ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕੁ ਦਾਸੁ ਸਤਿਗੁਰੁ ਮਤਿ ਦੇਇ ॥8॥3॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਅਸਟਪਦੀਆ ਘਰੁ 1 ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ

॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥1॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥1॥ ਰਹਾਉ

॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ

ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥2॥ ਸੋਈ ਸੇਵਕੁ ਜਿ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ

ਸਾਚਾ ਸਾਚਾ ਸਬਦੁ ਸੁਣਾਏ ॥3॥ ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥4॥ ਸਚਾ ਤੀਰਥੁ ਜਿਤੁ ਸਤਿ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥5॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ

754

॥6॥ ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ

॥7॥ ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣੁ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ

॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥8॥1॥ ਸੂਹੀ ਮਹਲਾ 3 ॥ ਕਾਇਆ ਕਾਮਣਿ ਅਤਿ ਸੁਆਲਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ

॥1॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥1॥ ਰਹਾਉ ॥ ਕਾਇਆਂ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥

ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮਾਲਾ ॥2॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥3॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥4॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰੁ ਮਾਣਿਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥5॥ ਗੁਰਮੁਖਿ ਹੋਵੈ

ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ

॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥6॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭੁ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥7॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ

ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥8॥2॥

755

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਅਸਟਪਦੀਆ ਘਰੁ 10 ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥1॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥1॥

ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥2॥

ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥3॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥4॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥5॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥6॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥7॥

ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰਿ ਹਹਿ ਓਨਾ ਤਿਲੁ ਨ ਤਮਾਇ

॥8॥ ਗੁਣਕਾਰੀ ਗੁਣ ਸੰਗ੍ਰਹਹਿ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥9॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥10॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥11॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥12॥

ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥13॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰਿ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥14॥

ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥15॥

ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥16॥

ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥17॥

756

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥18॥ ਹਉਮੈ

ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥19॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥20॥ ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡੁ ਰੋਗੁ ਹੈ ਵਿਚਹੁ ਠਾਕਿ ਰਹਾਇ ॥21॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥22॥ ਖਿੰਚੋਤਾਣਿ ਵਿਗੁਚੀਐ ਏਕਸ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥23॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥24॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗੁਣ ਵਿਕਣਿ ਪਲਰਨਿ ਗੁਣ ਕੀ ਸਾਝ ਕਰੰਨਿ ॥25॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥26॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥27॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥28॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥29॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ

॥30॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥31॥

ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥32॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥33॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥34॥1॥3॥ ਸੂਹੀ ਮਹਲਾ 3 ॥ ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥1॥ ਗੁਰਮੁਖਿ ਹਰਿ ਹਰਿ

757

ਨਾਮੁ ਜਪੰਨਿ ॥ ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥1॥ ਰਹਾਉ ॥ ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥2॥ ਨਾਮੁ ਧਿਆਇਨਿ ਰੰਗ ਸਿਉ ਗੁਰਮੁਖਿ ਨਾਮਿ ਲਗੰਨਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿ ॥3॥

ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਸਭ ਆਤਮਰਾਮੁ ਪਛਾਨੁ ॥4॥

ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥5॥

ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥6॥

ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸ ਮਾਹਿ ਸਮਾਇ ॥7॥ ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥8॥2॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਅਸਟਪਦੀ ਘਰੁ 2 ॥ ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥1॥ ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ

॥1॥ ਰਹਾਉ ॥ ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥2॥ ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥3॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥4॥ ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥5॥ ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥6॥

ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤੁ ਪਾਈ ॥7॥ ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥8॥ ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥9॥ ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥10॥ ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥11॥ ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥12॥ ਝਖੜੁ ਝਾਗੀ ਮੀਹੁ ਵਰਸੈ

ਭੀ ਗੁਰੁ ਦੇਖਣ ਜਾਈ ॥13॥ ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥14॥ ਜਿਉ ਪ੍ਰਾਣੀ

758

ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥15॥ ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥16॥ ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥17॥ ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥18॥ ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥19॥

ਜੋ ਤੁਧੁ ਸੇਵਹਿ ਸੋ ਤੂ ਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥20॥ ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥21॥ ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥22॥ ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥23॥ ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥24॥

ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥25॥ ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ

ਕਿਛੁ ਥਾਇ ਨ ਪਾਈ ॥26॥ ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥27॥ ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥28॥ ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥29॥ ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥30॥ ਨਾਨਕ ਕਾ ਜੀਉ ਪਿੰਡੁ ਗੁਰੂ

ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥31॥ ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥32॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਅਸਟਪਦੀ ਘਰੁ 10 ॥ ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮਿ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹਣੇ ॥1॥ ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮੁ ਅਥਾਹੁ ॥1॥

ਰਹਾਉ॥ ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ

ਦੁਆਰੁ ॥2॥ ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥3॥ ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥4॥ ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ

759

ਮਿਲਿਆ ਸਹਜਿ ਸੁਭਾਇ ॥5॥ ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥6॥ ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥7॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥8॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ

ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥9॥ ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥10॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥11॥ ਸਜਣੁ ਮੇਰਾ ਏਕੁ ਤੂੰ

ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥12॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥13॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥14॥1॥2॥ ॥5॥4॥2॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਅਸਟਪਦੀ ਘਰੁ 1 ॥ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥1॥ ਮੇਰੇ ਮਨ ਅਗਮੁ ਅਗੋਚਰੁ ॥ ਕਤ ਪਾਈਐ ਪੂਰਨੁ ਪਰਮੇਸੁਰੁ ॥1॥ ਰਹਾਉ ॥

ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬ ਹੂ ਨਹੀ ਧ੍ਰਾਪੇ ॥2॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥3॥ ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ

ਪ੍ਰਭ ਦਰਬਾਰਾ ॥4॥ ਆਸ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥5॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥6॥ ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥7॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ

॥8॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥1॥ ਰਹਾਉ ਦੂਜਾ ॥1॥

760

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਅਸਟਪਦੀ ਘਰੁ 3 ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥1॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥1॥ ਰਹਾਉ ॥

ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥2॥ ਜੀਵਨ ਰੂਪ ਅਨੂਪ ਦਇਆਲਾ ॥

ਰਵਣ ਗੁਣਾ ਕਟੀਐ ਜਮਜਾਲਾ ॥3॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ

॥4॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥5॥ ਮਨਿ ਬਚਿ ਕ੍ਰਮਿ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥6॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥7॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸ ਬਿਨੁ ਅਵਰੁ ਨ ਕੋਈ ॥8॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਅਸਟਪਦੀ ਘਰੁ 9 ॥ ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥1॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥1॥ ਰਹਾਉ ॥ ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥2॥ ਹੁਕਮੇ ਜਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥3॥ ਆਪਨੜੇ ਪ੍ਰਭ

ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥4॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲੁ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲੁ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ

761

ਦਇਆਲੁ ਜੀਉ ॥5॥ ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮੁ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥6॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸੁਰੈ ਬਿਨਸੇ ਸਗਲ ਸੰਤਾਪ ਜੀਉ ॥7॥ ਤੂੰ ਕਰਤਾ ਤੂੰ ਕਰਣਹਾਰੁ ਤੂ ਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮਹਿ ਤੂ ਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥8॥1॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਕਾਫੀ ਮਹਲਾ 5 ਅਟਪਦੀਆ ਘਰੁ 10 ॥ ਜੇ ਭੁਲੀ ਜੇ ਚੁਕੀ ਸਾਈਂ ਭੀ ਤਹਿੰਜੀ ਕਾਢੀਆ ॥ ਜਿਨਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥1॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥1॥ ਰਹਾਉ ॥ ਸਜਣੁ ਤੂ ਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ

ਨਿਮਾਣੀ ਮਾਣੀਆ ॥2॥ ਜੇ ਤੂ ਤੁਠਾ ਕ੍ਰਿਪਾਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥3॥ ਪਾਵ ਜੁਲਾਈ ਪੰਧਿ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ

॥4॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ

॥5॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ

॥6॥ ਜੈ ਡਿਠੈ ਮਨੁ ਧੀਰੀਐ ਕਿਲਵਿਖ ਵੰਞਨਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥7॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥8॥1॥4॥

ਸੂਹੀ ਮਹਲਾ 5 ॥ ਸਿੰਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲੀ ਹੋਛੀਆ ॥1॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥1॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨਿ ਮੂਲਿ ਨਾਮ ਵਿਛੁੰਨਿਆ ॥2॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥3॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ

762

ਹਾਰਿਆ ॥4॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥5॥

ਜਿਨ ਕਉ ਭਏ ਦਇਆਲ ਤਿਨ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹੀ ਜਨੀ ਜਪਿ ਲਇਆ

॥6॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥7॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥8॥2॥5॥ ॥5॥4॥2॥5॥16॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਕੁਚਜੀ ॥ ਮੰਞੁ ਕੁਚਜੀ ਅਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ

ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗੁਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥1॥1॥ ਸੂਹੀ ਮਹਲਾ 1 ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ

ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ

ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸੁ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸੁ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸੁ ਜੀਉ

॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ

763

ਅਰਦਾਸਿ ਜੀਉ ॥1॥2॥ ਸੂਹੀ ਮਹਲਾ 1 ਗੁਣਵੰਤੀ ॥ ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥ ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥ ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥ ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥1॥॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਛੰਤ ਘਰੁ 1 ॥ ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ ਮੈਲੀ ਅਵਗੁਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥ ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥ ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥ ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥1॥ ਬਾਬਾ ਮੈ

ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗੁਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥ ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥2॥ ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥ ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥

ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥

764

ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥3॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਛੰਤ ਘਰੁ 2 ॥ ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥1॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨੁ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥2॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮਤਤੁ ਵੀਚਾਰੋ ॥ ਜੰਤ ਭੇਖਾਰੀ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ

॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥3॥ ਆਤਮਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹਾਰਾ ॥ ਸਚੁ ਖੇਲੁ ਤੁਮਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗੁਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥4॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਛੰਤ ਘਰੁ 3 ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ

765

ਆਏ ॥1॥ ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰੁ ਦੇਖਿ

ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥2॥ ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ

॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰੁ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸੰਜੋਗੀ ਨਦਰਿ ਕਰੇ ਲਿਵ ਲਾਈਐ ॥3॥ ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥4॥1॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 1 ਛੰਤ ਘਰੁ 4 ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ

ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚਸਬਦੀ ਆਇਆ

॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥1॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗੁਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥2॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ

766

ਲਈਜੈ ॥ ਜੇ ਗੁਣ ਹੋਵਨਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗੁਣ ਚਲੀਐ ॥

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ

॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥3॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥4॥1॥4॥ ਸੂਹੀ ਮਹਲਾ 1 ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚੁ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥1॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥2॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗੁਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣੁ ਜਾਣਾ ਨਾ ਥੀਐ ਸਾਚੀ ਮਤਿ ਹੋਈ ॥3॥ ਅੰਜਨੁ ਤੈਸਾ ਅੰਜੀਐ

ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ

॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣੁ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ

॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥4॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ

॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥

767

ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥ ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥ ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥5॥ ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥ ਆਪਿ ਮੁਸੈ ਮਤਿ ਹੋਛੀਐ

ਕਿਉ ਰਾਹੁ ਪਛਾਣੈ ॥ ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧੁਲੀ ॥ ਵਿਣੁ ਨਾਮ ਹਰਿ ਕੇ ਕਛੁ ਨ ਸੂਝੈ

ਅੰਧੁ ਬੂਡੌ ਧੰਧਲੀ ॥ ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥6॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥ ਕਿਸੁ ਪਹਿ ਖੋਲ੍ਹਉ ਗੰਠੜੀ ਦੂਖੀ ਭਰਿ ਆਇਆ ॥ ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥ ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥ ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥ ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥7॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥ ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥ ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥ ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥ ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥ ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥8॥ ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥ ਤਾ ਕੀ ਕੀਮਤਿ ਨ ਪਵੈ ਜੇ ਲੋਚੈ ਕੋਈ ॥ ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥ ਜੈ ਜੈਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥

ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥ ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥9॥2॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਛੰਤ ਘਰੁ 2 ॥ ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ

॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥1॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ

768

ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥2॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ

ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ

॥3॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ

॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 3 ਘਰੁ 3 ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥1॥

ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗੁਣ ਪਛਾਣੇ ਰਾਮ ॥ ਗੁਣ ਅਉਗੁਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ

॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹਾਲੇ ॥2॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ

769

ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥ ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥3॥ ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ

॥4॥1॥2॥ ਸੂਹੀ ਮਹਲਾ 3 ॥ ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ

ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰਿ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥1॥ ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ

॥2॥ ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥3॥ ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥4॥2॥3॥ ਸੂਹੀ ਮਹਲਾ 3 ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ

770

ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸ ਬਿਨੁ ਅਵਰੁ ਨ ਕੋਈ ਰਾਮ ॥ ਤਿਸ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥1॥

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥2॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥3॥ ਸਾਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

ਪ੍ਰਭੁ ਰਵਿ ਰਹਿਆ ਸਭ ਥਾਈ ਮਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥4॥3॥4॥ ਸੂਹੀ ਮਹਲਾ 3 ॥ ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥1॥

ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨ੍ਹ ਮਨਿ ਵਸਿਆ ਸੇਈ ਜਨ

771

ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥ ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲੁ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥2॥ ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥3॥ ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥4॥4॥5॥

ਸੂਹੀ ਮਹਲਾ 3 ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥

ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥1॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥

ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥2॥ ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ

॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ

772

ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥3॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ

ਗੁਰ ਕੈ ਸਬਦਿ ਸਵਾਰੇ ॥4॥5॥6॥ ਸੂਹੀ ਮਹਲਾ 3 ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ

॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥1॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥

ਨਾਨਕ ਸੋਹਾਗਣਿ ਸਾ ਵਡਭਾਗੀ ਜਿ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥2॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮੁ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨਿ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮੁ ਭਤਾਰੋ ਰਾਮ ॥3॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥

ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤ ਕਰਾਇਆ ਰਾਮ ॥ ਪਾਪੀ ਮੁਕਤ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥4॥6॥7॥

773

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਛੰਤ ਘਰੁ 1 ॥ ਸਤਿਗੁਰੁ ਪੁਰਖੁ ਮਿਲਾਇ ਅਵਗੁਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ

॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ

॥1॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥

ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀਗਹੀਰਾ ॥2॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ

ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜਿ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ

॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥3॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤ੍ਰੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤ੍ਰੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥4॥1॥ ਸੂਹੀ ਮਹਲਾ 4 ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿੰਮ੍ਰਿਤਿ ਨਾਮੁ ਦ੍ਰਿੜਾਇਆ

॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ

774

ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥1॥

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥2॥ ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥3॥ ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥

ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਛੰਤ ਘਰੁ 2 ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥1॥

ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ

॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਿਸੰਗਤਿ ਪਾਈ ਨਿਜ ਘਰਿ ਹੋਆ

775

ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥2॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ

॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅੰਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥3॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥4॥1॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 4 ਛੰਤ ਘਰੁ 3 ॥ ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ

ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ

ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥1॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ

ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ

॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥2॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥

ਅੰਤਰਿ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ

॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥3॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ

776

ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥4॥1॥4॥

ੴ ਸਤਿ ਗੁਰ ਪ੍ਰਸਾਦਿ ॥

ਸੂਹੀ ਮਹਲਾ 4 ਛੰਤ ਘਰੁ 5 ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥

ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥1॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥2॥

ਮਨੁ ਦਹ ਦਿਸ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥3॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ

॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥4॥1॥5॥ ਸੂਹੀ ਮਹਲਾ 4 ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ

॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥1॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥2॥ ਸਾਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ

777

ਅਗਮੁ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥ ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥3॥ ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮੁ ਬੈਰਾਗੁ ਹੈ

ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥4॥2॥6॥ ॥5॥7॥6॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਛੰਤ ਘਰੁ 1 ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ

ਕੁਸੁੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿੰਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾਨਿਧਿ

ਰਾਖੁ ਲਾਜ ਭਗਤਾਨਾ ॥1॥ ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ

॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ

ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥2॥ ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ

॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ

ਹਉ ਬਲਿ ਬਲਿ ਸਦ ਕੁਰਬਾਨੋ ॥3॥ ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧੰਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ

॥ ਨਾਨਕ ਦੀਨ ਸਰਣਿ ਸੁਖਸਾਗਰ ਰਾਖੁ ਲਾਜ ਅਪਨਾਇਆ ॥4॥1॥ ਸੂਹੀ ਮਹਲਾ 5 ॥ ਹਰਿ ਚਰਣ ਕਮਲ

778

ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡੁ ਸਮਰਥਾ ਕਰਣਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥1॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥2॥ ਸੰਮ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ

ਪੁਰਖ ਕਰਣੈਹਾਰੇ ॥3॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨੁ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ

॥ ਜਲਿ ਥਲਿ ਮਹੀਅਲਿ ਪੂਰਨੁ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਿਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਛੰਤ ਘਰੁ 2 ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕੁ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥1॥ ਅਨਹਤ ਸਬਦੁ ਸੁਹਾਵਾ

॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤਨੁ ਨਿਰਮਲੁ

779

ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣੁ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥2॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥

ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣੁ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਣਾ

॥ ਜਪਿ ਏਕੁ ਅਲਖੁ ਅਪਾਰੁ ਪੂਰਨੁ ਤਿਸ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕੁ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥3॥ ਪਤਿਤਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕੁ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸੁਰੈ ॥4॥1॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਛੰਤ ਘਰੁ 3 ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡੁ ਦਾਣਾ ਕਰਿ ਮਿਹਰੰਮਤਿ ਸਾਈਂ ॥ ਕਿਰਪਾ ਕੀਜੈ

ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣੁ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ

ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥1॥ ਤੁਮ ਗਉਹਰੁ ਅਤਿ ਗਹਿਰਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕੁ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂ ਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖੁ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥2॥

ਤੁਝ ਊਪਰਿ ਮੇਰਾ ਹੈ ਮਾਣਾ ਤੂ ਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂ ਹੈ ਠਾਕੁਰ ਤੂ ਨਾਨਕ ਕਾ ਮਾਣਾ ॥3॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ

780

ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲੁ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾਤੋਲੀ ਮੁਕਤਿ ਜੁਗਤਿ ਦਰੁ ਖੋਲ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹਾ ॥4॥1॥4॥ ਸੂਹੀ ਮਹਲਾ 5 ॥ ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥1॥

ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥

ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥2॥ ਹਰਿ ਹਰੇ ਹਰਿ ਗੁਣਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮਪਦੁ ਪਾਏ ਰਾਮ ॥ ਪਰਮਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲੁ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥3॥

ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥4॥2॥5॥ ਸੂਹੀ ਮਹਲਾ 5 ॥ ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ

781

ਨੇਰ ਹੂ ਤੇ ਨੇਰਾ ॥ ਨਾਨਕ ਕਉ ਪ੍ਰਭ ਕਿਰਪਾ ਕੀਜੈ ਨੇਤ੍ਰ ਦੇਖਹਿ ਦਰਸੁ ਤੇਰਾ ॥1॥ ਕੋਟਿ ਕਰਨ ਦੀਜਹਿ ਪ੍ਰਭ

ਪ੍ਰੀਤਮ ਹਰਿ ਗੁਣ ਸੁਣੀਅਹਿ ਅਬਿਨਾਸੀ ਰਾਮ ॥ ਸੁਣਿ ਸੁਣਿ ਇਹੁ ਮਨੁ ਨਿਰਮਲੁ ਹੋਵੈ ਕਟੀਐ ਕਾਲ ਕੀ ਫਾਸੀ ਰਾਮ ॥ ਕਟੀਐ ਜਮ ਫਾਸੀ ਸਿਮਰਿ ਅਬਿਨਾਸੀ ਸਗਲ ਮੰਗਲ ਸੁਗਿਆਨਾ ॥ ਹਰਿ ਹਰਿ ਜਪੁ ਜਪੀਐ ਦਿਨੁ ਰਾਤੀ ਲਾਗੈ ਸਹਜਿ ਧਿਆਨਾ ॥ ਕਲਮਲ ਦੁਖ ਜਾਰੇ ਪ੍ਰਭੂ ਚਿਤਾਰੇ ਮਨ ਕੀ ਦੁਰਮਤਿ ਨਾਸੀ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਹਰਿ ਗੁਣ ਸੁਣੀਅਹਿ ਅਵਿਨਾਸੀ ॥2॥ ਕਰੋੜਿ ਹਸਤ ਤੇਰੀ ਟਹਲ ਕਮਾਵਹਿ ਚਰਣ ਚਲਹਿ ਪ੍ਰਭ ਮਾਰਗਿ ਰਾਮ ॥ ਭਵਸਾਗਰ ਨਾਵ ਹਰਿ ਸੇਵਾ ਜੋ ਚੜੈ ਤਿਸੁ ਤਾਰਗਿ ਰਾਮ ॥ ਭਵਜਲੁ ਤਰਿਆ ਹਰਿ ਹਰਿ ਸਿਮਰਿਆ ਸਗਲ ਮਨੋਰਥ ਪੂਰੇ ॥ ਮਹਾ ਬਿਕਾਰ ਗਏ ਸੁਖ ਉਪਜੇ ਬਾਜੇ ਅਨਹਦ ਤੂਰੇ ॥ ਮਨ ਬਾਂਛਤ ਫਲ ਪਾਏ ਸਗਲੇ ਕੁਦਰਤਿ ਕੀਮ ਅਪਾਰਗਿ ॥ ਕਹੁ ਨਾਨਕ ਪ੍ਰਭ ਕਿਰਪਾ ਕੀਜੈ ਮਨੁ ਸਦਾ ਚਲੈ ਤੇਰੈ ਮਾਰਗਿ ॥3॥ ਏਹੋ ਵਰੁ ਏਹਾ ਵਡਿਆਈ ਇਹੁ ਧਨੁ ਹੋਇ ਵਡਭਾਗਾ ਰਾਮ ॥ ਏਹੋ ਰੰਗੁ ਏਹੋ ਰਸ ਭੋਗਾ ਹਰਿ ਚਰਣੀ ਮਨੁ ਲਾਗਾ ਰਾਮ ॥ ਮਨੁ ਲਾਗਾ ਚਰਣੇ ਪ੍ਰਭ ਕੀ ਸਰਣੇ ਕਰਣਕਾਰਣ ਗੋਪਾਲਾ ॥ ਸਭੁ ਕਿਛੁ ਤੇਰਾ ਤੂ ਪ੍ਰਭੁ ਮੇਰਾ ਮੇਰੇ ਠਾਕੁਰ ਦੀਨਦਇਆਲਾ ॥ ਮੋਹਿ ਨਿਰਗੁਣ ਪ੍ਰੀਤਮ ਸੁਖਸਾਗਰ ਸੰਤਸੰਗਿ ਮਨੁ ਜਾਗਾ ॥ ਕਹੁ ਨਾਨਕ ਪ੍ਰਭਿ ਕਿਰਪਾ ਕੀਨੀ ਚਰਣ ਕਮਲ ਮਨੁ ਲਾਗਾ ॥4॥ 3॥6॥

ਸੂਹੀ ਮਹਲਾ 5 ॥ ਹਰਿ ਜਪੇ ਹਰਿਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥1॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ

ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥2॥ ਛਾਇਆ ਪ੍ਰਭਿ

ਛਤ੍ਰਪਤਿ ਕੀਨੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ

782

ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣਨਿਧਾਨ ਸੁਖਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸ ਬਿਨੁ ਅਵਰੁ ਨ ਕੋਈ ॥3॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕੁ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥4॥4॥7॥

ਸੂਹੀ ਮਹਲਾ 5 ॥ ਭੈਸਾਗਰੋ ਭੈਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣੁ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖੁ ਨ ਭੂਖ ਨ ਰੋਗੁ ਨ ਬਿਆਪੈ ਸੁਖਸਾਗਰ ਸਰਣੀ ਪਾਏ ॥

ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥1॥ ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬ ਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥2॥

ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗੁਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮੁ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਧੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈਸਾਗਰੁ ਤਰਿਆ ਪੂਰਨ ਕਾਜ ਹਮਾਰੇ ॥3॥ ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲੁ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨੁ ਤਿਸ ਬਿਨਾ ਨਹੀ

783

ਜਾਏ ॥ ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥4॥5॥8॥ ਸੂਹੀ ਮਹਲਾ 5 ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥

ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥1॥ ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥2॥ ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥3॥ ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮੁ ਨ ਮਰਣਾ ਆਵਣੁ ਜਾਣਾ ਬਹੁੜਿ ਨ ਪਾਈਐ ਜੁੋਨੀਐ ॥ ਨਾਨਕ ਗੁਰੁ ਪਰਮੇਸੁਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥4॥6॥9॥ ਸੂਹੀ ਮਹਲਾ 5

॥ ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤਜਲੁ ਛਾਇਆ ਰਾਮ ॥ ਅੰਮ੍ਰਿਤਜਲੁ ਛਾਇਆ ਪੂਰਨੁ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥

ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥1॥ ਨਵਨਿਧਿ ਸਿਧਿ ਰਿਧਿ ਦੀਨੀ ਕਰਤੈ ਤੋਟਿ

784

ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ

॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜ ਜਿਸੁ ਵਡਿਆਈ ॥2॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ

॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥3॥ ਗੁਣਨਿਧਾਨੁ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕੁ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤਿ ਭੀਜੈ ॥ ਬਿਨਵੰਤਿ ਨਾਨਕੁ ਇਛ ਪੁੰਨੀ ਪੇਖਿ ਦਰਸਨੁ ਜੀਜੈ ॥4॥7॥10॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਮਹਲਾ 5 ਛੰਤ ॥ ਮਿਠਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ

ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗੁਣੁ ਕੋ ਨ ਚਿਤਾਰੇ ॥ ਪਤਿਤਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤੁ ਸਜਣੁ ਮੇਰਾ ॥1॥ ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲੁ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥2॥ ਹਉ ਨਿਮਖੁ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨਅਧਾਰੋ ॥ ਗੁਰਿ ਸਤਿਗੁਰਿ ਕਹਿਆ ਜੀ ਸਾਚਾ ਅਗਮੁ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ

785

ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥3॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ

ਕਾਮ ਸਭਿ ਪੂਰਨ ਮਨਚਿੰਦੀ ਇਛ ਪੁਜਾਏ ॥ ਸ੍ਰੁਤਿ ਸਿੰਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿਜਨ ਧਿਆਇਆ

॥ ਨਾਨਕ ਸਰਨਿ ਕ੍ਰਿਪਾਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥4॥1॥11॥ ॥5॥7॥6॥11॥29॥

ੴ ਸਤਿ ਗੁਰ ਪ੍ਰਸਾਦਿ ॥

ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ 3 ॥ ਸਲੋਕ ਮਃ 3 ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥

ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥

ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰਿ ਧਾਰਿ ॥ ਆਗਿਆਕਾਰੀ ਸਦਾ ਸੁੋਹਾਗਣਿ ਆਪਿ ਮੇਲੀ ਕਰਤਾਰਿ

॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੁੋਹਾਗਣਿ ਨਾਰਿ ॥1॥ ਮਃ 3 ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥2॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥1॥ ਸਲੋਕ ਮਃ 3 ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥1॥

ਮਃ 3 ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥2॥

786

ਪਉੜੀ ॥ ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪਈ ਕੇਤੜਾ ਸਚੇ ਅਲਖ

ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥

ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥2॥ ਸਲੋਕ ਮਃ 3 ॥ ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤਨਾਉ

॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥1॥ ਮਃ 3 ॥ ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੁੋਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥2॥ ਪਉੜੀ ॥ ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨੀ ਫਿਰਿ ਆਵੈ

ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥3॥ ਸਲੋਕ ਮਃ 3 ॥ ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭੁ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ

॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੰਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਤਾਰੁ ॥1॥ ਮਃ 1 ॥ ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥2॥ ਪਉੜੀ ॥ ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਇਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥4॥ ਸਲੋਕ ਮਃ 3 ॥ ਸੂਹਵੀਏ

787

ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥

ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ

॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰਿ ਧਾਰਿ ॥1॥ ਮਃ 3 ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣੁ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ

॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥2॥ ਪਉੜੀ

॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ

ਪਾਇਓਨੁ ਸੇ ਕਰਮ ਕਮਿਤਾ ॥5॥ ਸਲੋਕ ਮਃ 3 ॥ ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨਿ ॥

ਨਾਨਕ ਸਤੀਆ ਜਾਣੀਅਨਿ ਜਿ ਬਿਰਹੇ ਚੋਟ ਮਰੰਨਿ ॥1॥ ਮਃ 3 ॥ ਭੀ ਸੋ ਸਤੀਆ ਜਾਣੀਅਨਿ ਸੀਲਿ ਸੰਤੋਖਿ

ਰਹੰਨਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹਾਲੰਨਿ ॥2॥ ਮਃ 3 ॥ ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ

॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥3॥ ਪਉੜੀ ॥ ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ

ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥6॥ ਸਲੋਕ ਮਃ 2 ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥1॥ ਮਃ 2 ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥2॥ ਮਃ 2 ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥3॥ ਮਃ 2 ॥ ਮਨਹਠਿ ਤਰਫ ਨ ਜਿਤਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥4॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ

788

ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥7॥ ਸਲੋਕ ਮਃ 2 ॥ ਜਿਨਾ ਭਉ ਤਿਨ ਨਾਹਿ ਭਉ ਮੁਚੁ ਭਉ ਨਿਭਵਿਆਹ ॥ ਨਾਨਕ ਏਹੁ ਪਟੰਤਰਾ ਤਿਤੁ ਦੀਬਾਣਿ ਗਇਆਹ ॥1॥ ਮਃ 2 ॥ ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ

ਜਿਨਿ ਕਾਰਣੁ ਕੀਆ ॥2॥ ਪਉੜੀ ॥ ਸਚੁ ਧਿਆਇਨਿ ਸੇ ਸਚੇ ਗੁਰ ਸਬਦਿ ਵੀਚਾਰੀ ॥ ਹਉਮੈ ਮਾਰਿ ਮਨੁ ਨਿਰਮਲਾ ਹਰਿ ਨਾਮੁ ਉਰਿ ਧਾਰੀ ॥ ਕੋਠੇ ਮੰਡਪ ਮਾੜੀਆ ਲਗਿ ਪਏ ਗਾਵਾਰੀ ॥ ਜਿਨਿ ਕੀਏ ਤਿਸਹਿ ਨ ਜਾਣਨੀ ਮਨਮੁਖਿ ਗੁਬਾਰੀ ॥ ਜਿਸੁ ਬੁਝਾਇਹਿ ਸੋ ਬੁਝਸੀ ਸਚਿਆ ਕਿਆ ਜੰਤੁ ਵਿਚਾਰੀ ॥8॥ ਸਲੋਕ ਮਃ 3

॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥

ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤੰਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥1॥ ਮਃ

3 ॥ ਕਾਜਲੁ ਫੂਲ ਤੰਬੋਲ ਰਸੁ ਲੇ ਧਨ ਕੀਆ ਸੀਗਾਰੁ ॥ ਸੇਜੈ ਕੰਤੁ ਨ ਆਇਓ ਏਵੈ ਭਇਆ ਵਿਕਾਰੁ ॥2॥

ਮਃ 3 ॥ ਧਨ ਪਿਰੁ ਏਹਿ ਨ ਆਖੀਅਨਿ ਬਹਨਿ ਇਕਠੇ ਹੋਇ ॥ ਏਕ ਜੋਤਿ ਦੁਇ ਮੂਰਤੀ ਧਨ ਪਿਰੁ ਕਹੀਐ

ਸੋਇ ॥3॥ ਪਉੜੀ ॥ ਭੈ ਬਿਨੁ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਸਤਿਗੁਰਿ ਮਿਲਿਐ ਭਉ ਊਪਜੈ

ਭੈ ਭਾਇ ਰੰਗੁ ਸਵਾਰਿ ॥ ਤਨੁ ਮਨੁ ਰਤਾ ਰੰਗ ਸਿਉ ਹਉਮੈ ਤ੍ਰਿਸਨਾ ਮਾਰਿ ॥ ਮਨੁ ਤਨੁ ਨਿਰਮਲੁ ਅਤਿ ਸੋਹਣਾ ਭੇਟਿਆ ਕ੍ਰਿਸਨ ਮੁਰਾਰਿ ॥ ਭਉ ਭਾਉ ਸਭੁ ਤਿਸ ਦਾ ਸੋ ਸਚੁ ਵਰਤੈ ਸੰਸਾਰਿ ॥9॥ ਸਲੋਕ ਮਃ 1 ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਨੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ

॥1॥ ਮਃ 1 ॥ ਉਜਲ ਮੋਤੀ ਸੋਹਣੇ ਰਤਨਾ ਨਾਲਿ ਜੁੜੰਨਿ ॥ ਤਿਨ ਜਰੁ ਵੈਰੀ ਨਾਨਕਾ ਜਿ ਬੁਢੇ ਥੀਇ ਮਰੰਨਿ ॥

789

2॥ ਪਉੜੀ ॥ ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥ ਗੁਰ ਸਬਦੀ ਸਚੁ ਪਾਇਆ ਸਚਾ ਗਹਿਰਗੰਭੀਰੁ ॥ ਮਨਿ ਤਨਿ ਹਿਰਦੈ ਰਵਿ ਰਹਿਆ ਹਰਿ ਹੀਰਾ ਹੀਰੁ ॥ ਜਨਮ ਮਰਣ ਕਾ ਦੁਖੁ ਗਇਆ ਫਿਰਿ ਪਵੈ

ਨ ਫੀਰੁ ॥ ਨਾਨਕ ਨਾਮੁ ਸਲਾਹਿ ਤੂ ਹਰਿ ਗੁਣੀਗਹੀਰੁ ॥10॥ ਸਲੋਕ ਮਃ 1 ॥ ਨਾਨਕ ਇਹੁ ਤਨੁ ਜਾਲਿ ਜਿਨਿ ਜਲਿਐ ਨਾਮੁ ਵਿਸਾਰਿਆ ॥ ਪਉਦੀ ਜਾਇ ਪਰਾਲਿ ਪਿਛੈ ਹਥੁ ਨ ਅੰਬੜੈ ਤਿਤੁ ਨਿਵੰਧੈ ਤਾਲਿ ॥1॥ ਮਃ 1 ॥

ਨਾਨਕ ਮਨ ਕੇ ਕੰਮ ਫਿਟਿਆ ਗਣਤ ਨ ਆਵਹੀ ॥ ਕਿਤੀ ਲਹਾ ਸਹੰਮ ਜਾ ਬਖਸੇ ਤਾ ਧਕਾ ਨਹੀ ॥2॥ ਪਉੜੀ

॥ ਸਚਾ ਅਮਰੁ ਚਲਾਇਓਨੁ ਕਰਿ ਸਚੁ ਫੁਰਮਾਣੁ ॥ ਸਦਾ ਨਿਹਚਲੁ ਰਵਿ ਰਹਿਆ ਸੋ ਪੁਰਖੁ ਸੁਜਾਣੁ ॥ ਗੁਰ ਪਰਸਾਦੀ ਸੇਵੀਐ ਸਚੁ ਸਬਦਿ ਨੀਸਾਣੁ ॥ ਪੂਰਾ ਥਾਟੁ ਬਣਾਇਆ ਰੰਗੁ ਗੁਰਮਤਿ ਮਾਣੁ ॥ ਅਗਮੁ ਅਗੋਚਰੁ ਅਲਖੁ ਹੈ ਗੁਰਮੁਖਿ ਹਰਿ ਜਾਣੁ ॥11॥ ਸਲੋਕ ਮਃ 1 ॥ ਨਾਨਕ ਬਦਰਾ ਮਾਲ ਕਾ ਭੀਤਰਿ ਧਰਿਆ ਆਣਿ ॥ ਖੋਟੇ ਖਰੇ ਪਰਖੀਅਨਿ ਸਾਹਿਬ ਕੈ ਦੀਬਾਣਿ ॥1॥ ਮਃ 1 ॥ ਨਾਵਣ ਚਲੇ ਤੀਰਥੀ ਮਨਿ ਖੋਟੈ ਤਨਿ ਚੋਰ ॥ ਇਕੁ ਭਾਉ ਲਥੀ ਨਾਤਿਆ ਦੁਇ ਭਾ ਚੜੀਅਸੁ ਹੋਰ ॥ ਬਾਹਰਿ ਧੋਤੀ ਤੂਮੜੀ ਅੰਦਰਿ ਵਿਸੁ ਨਿਕੋਰ ॥ ਸਾਧ ਭਲੇ ਅਣਨਾਤਿਆ ਚੋਰ ਸਿ ਚੋਰਾ ਚੋਰ ॥2॥ ਪਉੜੀ ॥ ਆਪੇ ਹੁਕਮੁ ਚਲਾਇਦਾ ਜਗੁ ਧੰਧੈ ਲਾਇਆ ॥ ਇਕਿ ਆਪੇ ਹੀ ਆਪਿ ਲਾਇਅਨੁ ਗੁਰ ਤੇ ਸੁਖੁ ਪਾਇਆ ॥ ਦਹ ਦਿਸ ਇਹੁ ਮਨੁ ਧਾਵਦਾ ਗੁਰਿ ਠਾਕਿ ਰਹਾਇਆ ॥ ਨਾਵੈ ਨੋ ਸਭ ਲੋਚਦੀ ਗੁਰਮਤੀ ਪਾਇਆ ॥ ਧੁਰਿ ਲਿਖਿਆ ਮੇਟਿ ਨ ਸਕੀਐ ਜੋ ਹਰਿ ਲਿਖਿ ਪਾਇਆ ॥12॥ ਸਲੋਕ ਮਃ 1 ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥1॥ ਮਃ 1 ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥2॥ ਪਉੜੀ

॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸੁ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ

790

ਰਚਾਇਓਨੁ ਸਭ ਵਰਤੈ ਆਪੇ ॥13॥ ਸਲੋਕ ਮਃ 1 ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨ੍ਹਣੁ ਮਾਣੁ ॥1॥

ਮਃ 1 ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥

ਨਾਨਕ ਜਿਨ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥2॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥14॥ ਸਲੋਕ ਮਃ 1 ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ

ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨੁ ਨਿਰਮਲਾ ਮੈਲਾ ਕਬ ਹੂ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥1॥ ਮਃ 1 ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥2॥ ਮਃ 1 ॥ ਸਭੇ ਕੰਤੈ ਰਤੀਆ ਮੈ

ਦੋਹਾਗਣਿ ਕਿਤੁ ॥ ਮੈ ਤਨਿ ਅਵਗੁਣ ਏਤੜੇ ਖਸਮੁ ਨ ਫੇਰੇ ਚਿਤੁ ॥3॥ ਮਃ 1 ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥4॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥15॥ ਸਲੋਕ ਮਃ 1 ॥ ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥1॥ ਮਃ 1 ॥ ਸਉ ਓਲਾਮ੍ਹੇ ਦਿਨੈ ਕੇ ਰਾਤੀ ਮਿਲਨਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥2॥ ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ

791

ਸਚਾ ਉਰਿ ਧਾਰਿਆ ॥ ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥16॥ ਸਲੋਕ ਮਃ 1 ॥ ਦੀਵਾ ਬਲੈ ਅੰਧੇਰਾ ਜਾਇ ॥

ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹਿ ਪੜ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭਿ ਹੋਹਿ ਖੁਆਰੁ ॥ ਨਾਨਕ ਗੁਰਮੁਖਿ

ਉਤਰਸਿ ਪਾਰਿ ॥1॥ ਮਃ 1 ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥2॥ ਪਉੜੀ ॥ ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ਹਉਮੈ ਵਿਚਹੁ ਦੂਰਿ ਕਰਿ ਸਚੁ ਮਨਿ ਵਸਾਏ ॥ ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ ਮੇਲੁ ਭਇਆ ਚਿਰੀ ਵਿਛੁੰਨਿਆ ਗੁਰਿ ਪੁਰਖਿ ਮਿਲਾਏ ॥ ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ

॥17॥ ਸਲੋਕ ਮਃ 1 ॥ ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥1॥ ਮਃ 2 ॥ ਨਾਨਕ ਤਿਨਾ ਬਸੰਤੁ ਹੈ ਜਿਨ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥2॥ ਪਉੜੀ ॥ ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥ ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥ ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥ ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥ ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥18॥ ਸਲੋਕ ਮਃ 1 ॥ ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥ 1॥

ਮਃ 2 ॥ ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ ਨਾਨਕ ਸੋ ਸਾਲਾਹੀਐ ਜਿ ਸਭਸੈ ਦੇਇ ਆਧਾਰੁ

॥2॥ ਮਃ 2 ॥ ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ ਅੰਤਰਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥3॥ ਪਉੜੀ ॥ ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ

॥ ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥19॥ ਸਲੋਕ ਮਃ 2 ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ

792

ਇਕੁ ਤੂ ॥ ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥1॥ ਮਃ 2 ॥ ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹਾਲਿਓਇ ॥ ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥2॥ ਪਉੜੀ ॥ ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥ ਤੂ ਅਮਰ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥ ਮੈ ਤੁਝ ਬਿਨੁ ਬੇਲੀ ਕੋ ਨਹੀ ਤੂ

ਅੰਤਿ ਸਖਾਈ ॥ ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥ ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥20॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਭਗਤਾ ਕੀ ॥ ਸ੍ਰੀ ਕਬੀਰ ਜੀ ॥ ਅਵਤਰਿ ਆਇ ਕਹਾ ਤੁਮ ਕੀਨਾ ॥ ਰਾਮ ਕੋ ਨਾਮੁ ਨ ਕਬ ਹੂ ਲੀਨਾ ॥1॥ ਰਾਮ ਨ ਜਪਹੁ ਕਵਨ ਮਤਿ ਲਾਗੇ ॥ ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥1॥

ਰਹਾਉ ॥ ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥ ਮਰਤੀ ਬਾਰ ਇਕਸਰਿ ਦੁਖੁ ਪਾਇਆ ॥2॥ ਕੰਠ ਗਹਨ ਤਬ ਕਰਨ ਪੁਕਾਰਾ ॥ ਕਹਿ ਕਬੀਰ ਆਗੇ ਤੇ ਨ ਸੰਮ੍ਹਾਰਾ ॥3॥1॥ ਸੂਹੀ ਕਬੀਰ ਜੀਉ ॥ ਥਰਹਰਿ ਕੰਪੈ

ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥1॥ ਰੈਨਿ ਗਈ ਮਤੁ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥1॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥2॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉਂ ਰਲੀਆ ਮਾਨੈ ਬਾਝੁ ਭਤਾਰਾ ॥3॥ ਕਾਗ ਉਡਾਵਤ ਭੁਜਾ ਪਿਰਾਨੀ

॥ ਕਹਿ ਕਬੀਰ ਇਹ ਕਥਾ ਸਿਰਾਨੀ ॥4॥2॥ ਸੂਹੀ ਕਬੀਰ ਜੀਉ ॥ ਅਮਲੁ ਸਿਰਾਨੋ ਲੇਖਾ ਦੇਨਾ ॥ ਆਏ ਕਠਿਨ ਦੂਤ ਜਮ ਲੇਨਾ ॥ ਕਿਆ ਤੈ ਖਟਿਆ ਕਹਾ ਗਵਾਇਆ ॥ ਚਲਹੁ ਸਿਤਾਬ ਦੀਬਾਨਿ ਬੁਲਾਇਆ

॥1॥ ਚਲੁ ਦਰਹਾਲੁ ਦੀਬਾਨਿ ਬੁਲਾਇਆ ॥ ਹਰਿ ਫੁਰਮਾਨੁ ਦਰਗਹ ਕਾ ਆਇਆ ॥1॥ ਰਹਾਉ ॥ ਕਰਉ ਅਰਦਾਸਿ ਗਾਵ ਕਿਛੁ ਬਾਕੀ ॥ ਲੇਉ ਨਿਬੇਰਿ ਆਜੁ ਕੀ ਰਾਤੀ ॥ ਕਿਛੁ ਭੀ ਖਰਚੁ ਤੁਮ੍ਹਾਰਾ ਸਾਰਉ ॥ ਸੁਬਹ ਨਿਵਾਜ ਸਰਾਇ ਗੁਜਾਰਉ ॥2॥ ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥ ਧੰਨੁ ਧੰਨੁ ਸੋ ਜਨੁ ਪੁਰਖੁ ਸਭਾਗਾ

॥ ਈਤ ਊਤ ਜਨ ਸਦਾ ਸੁਹੇਲੇ ॥ ਜਨਮੁ ਪਦਾਰਥੁ ਜੀਤਿ ਅਮੋਲੇ ॥3॥ ਜਾਗਤੁ ਸੋਇਆ ਜਨਮੁ ਗਵਾਇਆ

॥ ਮਾਲੁ ਧਨੁ ਜੋਰਿਆ ਭਇਆ ਪਰਾਇਆ ॥ ਕਹੁ ਕਬੀਰ ਤੇਈ ਨਰ ਭੂਲੇ ॥ ਖਸਮੁ ਬਿਸਾਰਿ ਮਾਟੀ

793

ਸੰਗਿ ਰੂਲੇ ॥4॥3॥ ਸੂਹੀ ਲਲਿਤ ਕਬੀਰ ਜੀਉ ॥ ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥

ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥1॥ ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥

ਬਿਰਥਾ ਜਨਮੁ ਗਵਾਇਆ ॥1॥ ਰਹਾਉ ॥ ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥ ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥2॥ ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥ ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥3॥ ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥ ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥4॥4॥ ਸੂਹੀ ਲਲਿਤ ਕਬੀਰ ਜੀਉ ॥ ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥ ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥1॥ ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥ ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥1॥ ਰਹਾਉ ॥ ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥ ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥2॥ ਬਹਤਰ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥ ਧਰਮਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥3॥ ਸੰਤਾ ਕਉ ਮਤੁ ਕੋਈ ਨਿੰਦਹੁ ਸੰਤ ਰਾਮੁ ਹੈ ਏਕੁੋ ॥ ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੁੋ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ॥ ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥1॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥1॥ ਰਹਾਉ ॥ ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਲਸਿਰਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥2॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥3॥1॥ ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ

794

ਮਰਨਾ ॥1॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥1॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭਿ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹਾਰਿ ਸਵੇਰਾ ॥2॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥3॥2॥ ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥1॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥1॥ ਰਹਾਉ ॥

ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥2॥ ਘਰ ਕੀ ਨਾਰਿ ਉਰਹਿ ਤਨਿ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥3॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕੁ ਰਾਮੁ ਕਹਿ ਛੂਟਿਆ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸੂਹੀ ਲਲਿਤ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗੁਨ ਸਹ ਨਾਹੀ ਦੋਸੁ ॥1॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥1॥ ਰਹਾਉ ॥ ਕਾਲੀ ਕੋਇਲ ਤੂ ਕਿਤੁ ਗੁਨਿ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥2॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥ ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥3॥ ਵਾਟ ਹਮਾਰੀ ਖਰੀ ਉਡੀਣੀ ॥ ਖੰਨਿਅਹੁ ਤਿਖੀ ਬਹੁਤ ਪਿਈਣੀ ॥ ਉਸੁ ਊਪਰਿ ਹੈ

ਮਾਰਗੁ ਮੇਰਾ ॥ ਸੇਖ ਫਰੀਦਾ ਪੰਥੁ ਸਮ੍ਹਾਰਿ ਸਵੇਰਾ ॥4॥1॥ ਸੂਹੀ ਲਲਿਤ ਸੇਖ ਫਰੀਦ ਜੀ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥1॥ ਹਥੁ ਨ ਲਾਇ ਕੁਸੁੰਭੜੈ ਜਲਿ ਜਾਸੀ ਢੋਲਾ ॥1॥ ਰਹਾਉ ॥ ਇਕ ਆਪੀਨੈ ਪਤਲੀ ਸਹ ਕੇ ਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥2॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥3॥2॥

795

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 1 ਚਉਪਦੇ ਘਰੁ 1 ॥ ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥1॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥1॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥2॥ ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥3॥ ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥ 4॥1॥ ਬਿਲਾਵਲੁ ਮਹਲਾ 1 ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ

ਜਨਮਿ ਨ ਆਵਾ ॥1॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥1॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ ॥ ਜਲਿ ਥਲਿ ਮਹੀਅਲਿ ਭਰਿ ਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹਾਰੀ ॥2॥ ਸਿਖ ਮਤਿ ਸਭ ਬੁਧਿ ਤੁਮਾਰੀ ਮੰਦਰ ਛਾਵਾ ਤੇਰੇ

॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥3॥ ਜੀਅ ਜੰਤ ਸਭਿ ਸਰਣਿ ਤੁਮ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥4॥2॥ ਬਿਲਾਵਲੁ ਮਹਲਾ 1 ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ

796

ਨਾਮੁ ਪਰਵਾਣੁ ॥1॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥1॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥2॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥3॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ

॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥4॥3॥ ਬਿਲਾਵਲੁ ਮਹਲਾ 1 ॥

ਗੁਰ ਬਚਨੀ ਮਨੁ ਸਹਜ ਧਿਆਨੇ ॥ ਹਰਿ ਕੈ ਰੰਗਿ ਰਤਾ ਮਨੁ ਮਾਨੇ ॥ ਮਨਮੁਖ ਭਰਮਿ ਭੁਲੇ ਬਉਰਾਨੇ ॥ ਹਰਿ ਬਿਨੁ ਕਿਉ ਰਹੀਐ ਗੁਰ ਸਬਦਿ ਪਛਾਨੇ ॥1॥ ਬਿਨੁ ਦਰਸਨ ਕੈਸੇ ਜੀਵਉ ਮੇਰੀ ਮਾਈ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਖਿਨੁ ਸਤਿਗੁਰਿ ਬੂਝ ਬੁਝਾਈ ॥1॥ ਰਹਾਉ ॥ ਮੇਰਾ ਪ੍ਰਭੁ ਬਿਸਰੈ ਹਉ ਮਰਉ ਦੁਖਾਲੀ ॥ ਸਾਸਿ ਗਿਰਾਸਿ ਜਪਉ ਅਪੁਨੇ ਹਰਿ ਭਾਲੀ ॥ ਸਦ ਬੈਰਾਗਨਿ ਹਰਿ ਨਾਮੁ ਨਿਹਾਲੀ ॥ ਅਬ ਜਾਨੇ ਗੁਰਮੁਖਿ ਹਰਿ ਨਾਲੀ

॥2॥ ਅਕਥ ਕਥਾ ਕਹੀਐ ਗੁਰ ਭਾਇ ॥ ਪ੍ਰਭੁ ਅਗਮੁ ਅਗੋਚਰੁ ਦੇਇ ਦਿਖਾਇ ॥ ਬਿਨੁ ਗੁਰ ਕਰਣੀ ਕਿਆ ਕਾਰ ਕਮਾਇ ॥ ਹਉਮੈ ਮੇਟਿ ਚਲੈ ਗੁਰ ਸਬਦਿ ਸਮਾਇ ॥3॥ ਮਨਮੁਖੁ ਵਿਛੁੜੈ ਖੋਟੀ ਰਾਸਿ ॥ ਗੁਰਮੁਖਿ

ਨਾਮਿ ਮਿਲੈ ਸਾਬਾਸਿ ॥ ਹਰਿ ਕਿਰਪਾ ਧਾਰੀ ਦਾਸਨਿ ਦਾਸੁ ॥ ਜਨ ਨਾਨਕ ਹਰਿ ਨਾਮ ਧਨੁ ਰਾਸਿ ॥4॥4॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 3 ਘਰੁ 1 ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ

॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥1॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥1॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆ ਏਹਿ ਜੰਤ ਵਿਚਾਰੇ ॥

ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧ ਵਿਚਾਰੇ ॥2॥

ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣਗਤਿ ਕਹੀ ਨ ਜਾਈ ਸਚੈ ਆਪਿ

797

ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥3॥ ਜਿਸ ਨੋ ਨਦਰਿ ਕਰੇ ਸੋਈ ਜਨੁ ਪਾਏ ਗੁਰ ਕਾ ਸਬਦੁ ਸਮ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿ ਬਿਦਾਰੇ ॥4॥1॥ ਬਿਲਾਵਲੁ ਮਹਲਾ 3 ॥ ਅਤੁਲੁ ਕਿਉ ਤੋਲਿਆ ਜਾਇ ॥ ਦੂਜਾ ਹੋਇ ਤ ਸੋਝੀ ਪਾਇ ॥

ਤਿਸ ਤੇ ਦੂਜਾ ਨਾਹੀ ਕੋਇ ॥ ਤਿਸ ਦੀ ਕੀਮਤਿ ਕਿਕੂ ਹੋਇ ॥1॥ ਗੁਰ ਪਰਸਾਦਿ ਵਸੈ ਮਨਿ ਆਇ ॥ ਤਾ ਕੋ ਜਾਣੈ ਦੁਬਿਧਾ ਜਾਇ ॥1॥ ਰਹਾਉ ॥ ਆਪਿ ਸਰਾਫੁ ਕਸਵਟੀ ਲਾਏ ॥ ਆਪੇ ਪਰਖੇ ਆਪਿ ਚਲਾਏ ॥ ਆਪੇ ਤੋਲੇ ਪੂਰਾ ਹੋਇ ॥ ਆਪੇ ਜਾਣੈ ਏਕੋ ਸੋਇ ॥2॥ ਮਾਇਆ ਕਾ ਰੂਪੁ ਸਭੁ ਤਿਸ ਤੇ ਹੋਇ ॥ ਜਿਸ ਨੋ ਮੇਲੇ ਸੁ ਨਿਰਮਲੁ ਹੋਇ ॥ ਜਿਸ ਨੋ ਲਾਏ ਲਗੈ ਤਿਸੁ ਆਇ ॥ ਸਭੁ ਸਚੁ ਦਿਖਾਲੇ ਤਾ ਸਚਿ ਸਮਾਇ ॥3॥ ਆਪੇ ਲਿਵ ਧਾਤੁ ਹੈ

ਆਪੇ ॥ ਆਪਿ ਬੁਝਾਏ ਆਪੇ ਜਾਪੇ ॥ ਆਪੇ ਸਤਿਗੁਰੁ ਸਬਦੁ ਹੈ ਆਪੇ ॥ ਨਾਨਕ ਆਖਿ ਸੁਣਾਏ ਆਪੇ ॥4॥2॥

ਬਿਲਾਵਲੁ ਮਹਲਾ 3 ॥ ਸਾਹਿਬ ਤੇ ਸੇਵਕੁ ਸੇਵ ਸਾਹਿਬ ਤੇ ਕਿਆ ਕੋ ਕਰੈ ਬਹਾਨਾ ॥ ਐਸਾ ਇਕੁ ਤੇਰਾ ਖੇਲੁ ਬਨਿਆ ਹੈ ਸਭ ਮਹਿ ਏਕੁ ਸਮਾਨਾ ॥1॥ ਸਤਿਗੁਰਿ ਪਰਚੈ ਹਰਿ ਨਾਮਿ ਸਮਾਨਾ ॥ ਜਿਸੁ ਕਰਮੁ ਹੋਵੈ ਸੋ ਸਤਿਗੁਰੁ ਪਾਏ ਅਨਦਿਨੁ ਲਾਗੈ ਸਹਜਿ ਧਿਆਨਾ ॥1॥ ਰਹਾਉ ॥ ਕਿਆ ਕੋਈ ਤੇਰੀ ਸੇਵਾ ਕਰੇ ਕਿਆ ਕੋ ਕਰੇ ਅਭਿਮਾਨਾ

॥ ਜਬ ਅਪੁਨੀ ਜੋਤਿ ਖਿੰਚਹਿ ਤੂ ਸੁਆਮੀ ਤਬ ਕੋਈ ਕਰਉ ਦਿਖਾ ਵਖਿਆਨਾ ॥2॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਗੁਣੀਨਿਧਾਨਾ ॥ ਜਿਉ ਆਪਿ ਚਲਾਏ ਤਿਵੈ ਕੋਈ ਚਾਲੈ ਜਿਉ ਹਰਿ ਭਾਵੈ ਭਗਵਾਨਾ ॥3॥ ਕਹਤ ਨਾਨਕੁ ਤੂ

ਸਾਚਾ ਸਾਹਿਬੁ ਕਉਣੁ ਜਾਣੈ ਤੇਰੇ ਕਾਮਾਂ ॥ ਇਕਨਾ ਘਰ ਮਹਿ ਦੇਇ ਵਡਿਆਈ ਇਕਿ ਭਰਮਿ ਭਵਹਿ ਅਭਿਮਾਨਾ

॥4॥3॥ ਬਿਲਾਵਲੁ ਮਹਲਾ 3 ॥ ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥1॥ ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ

॥ ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥1॥ ਰਹਾਉ ॥ ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥ ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ

॥2॥ ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥ ਗੁਰਮੁਖਿ ਜਿਨੀ ਧਿਆਇਆ ਹਰਿ ਹਰਿ

798

ਜਗਿ ਤੇ ਪੂਰੇ ਪਰਵਾਨਾ ॥3॥ ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥ ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥4॥4॥ ਬਿਲਾਵਲੁ ਮਹਲਾ 3 ॥ ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥ ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥ ਮੰਗਲੁ ਨਾਰੀ ਗਾਵਹਿ ਆਏ ॥ ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥1॥ ਹਉ ਤਿਨ ਬਲਿਹਾਰੈ ਜਿਨ੍ਹ ਹਰਿ ਮੰਨਿ ਵਸਾਏ ॥ ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥1॥ ਰਹਾਉ ॥ ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ

॥ ਆਪੇ ਸੋਭਾ ਸਦ ਹੀ ਪਾਏ ॥ ਗੁਰਮੁਖਿ ਮੇਲੈ ਮੇਲਿ ਮਿਲਾਏ ॥2॥ ਗੁਰਮੁਖਿ ਰਾਤੇ ਸਬਦਿ ਰੰਗਾਏ ॥ ਨਿਜ ਘਰਿ ਵਾਸਾ ਹਰਿ ਗੁਣ ਗਾਏ ॥ ਰੰਗਿ ਚਲੂਲੈ ਹਰਿ ਰਸਿ ਭਾਏ ॥ ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥3॥

ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥ ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥ ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥ ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥4॥5॥ ਬਿਲਾਵਲੁ ਮਹਲਾ 3 ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ

ਗੁਰ ਤੇ ਸੋਭਾ ਪਾਈ ॥1॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ

ਮਾਗਉ ਤੇਰਾ ਨਾਮੁ ਨਿਵਾਜਾ ॥1॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ

॥ ਜੀਵਣੁ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥2॥ ਘਰ ਹੀ ਮਹਿ ਸਭਿ ਕੋਟ ਨਿਧਾਨ ॥

ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨੁ ॥ ਅਨਦਿਨੁ ਗਾਵੈ ਏਕੋ ਨਾਮੁ ॥3॥

ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥4॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ

॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥5॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 4 ਘਰੁ 3 ॥ ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥ ਜਿਉ ਨਟੂਆ ਤੰਤੁ ਵਜਾਏ

799

ਤੰਤੀ ਤਿਉ ਵਾਜਹਿ ਜੰਤ ਜਨਾ ॥1॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥1॥ ਰਹਾਉ ॥ ਮਾਇਆ ਗ੍ਰਸਤ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥2॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥3॥ ਪ੍ਰਭ ਦੀਨਦਇਆਲ ਭਗਤ ਭਵਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸੁ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥4॥1॥

ਬਿਲਾਵਲੁ ਮਹਲਾ 4 ॥ ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ

ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥1॥ ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ

ਹੋਰਿ ਤਿਆਗਹੁ ਨਿਹਫਲ ਕਾਮਾ ॥1॥ ਰਹਾਉ ॥ ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥

ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥2॥ ਨਾਮ ਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ

ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥3॥ ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥4॥2॥ ਬਿਲਾਵਲੁ ਮਹਲਾ 4 ॥ ਹਮਰਾ ਚਿਤੁ ਲੁਭਤੁ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥1॥ ਮੇਰੇ ਮਨ ਜਪਿ ਨਰਹਰਿ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥1॥ ਰਹਾਉ ॥ ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮਰੈ

ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥2॥ ਸਾਕਤ ਨਰ ਹੋਛੀ ਮਤਿ ਮਧਿਮ ਜਿਨ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥3॥ ਜਿਨ ਕਉ ਤੁਮ ਹਰਿ ਮੇਲਹੁ ਸੁਆਮੀ ਤੇ ਨ੍ਹਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥4॥3॥ ਬਿਲਾਵਲੁ ਮਹਲਾ 4 ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਿਜੁਗਿ ਖੇਵਟੁ ਗੁਰ ਸਬਦਿ ਤਰਹੁ ॥1॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ

800

ਸੰਗਤਿ ਪਾਰਿ ਪਰਹੁ ॥1॥ ਰਹਾਉ ॥ ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥2॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖੁ ਰਸਹੁ ॥3॥

ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥4॥4॥ ਬਿਲਾਵਲੁ ਮਹਲਾ 4 ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥1॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥1॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥2॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ ਮਤਿ ਲੈਨੀ ॥3॥

ਮਤਿ ਸੁਮਤਿ ਤੇਰੈ ਵਸਿ ਸੁਆਮੀ ਹਮ ਜੰਤ ਤੂ ਪੁਰਖੁ ਜੰਤੈਨੀ ॥ ਜਨ ਨਾਨਕ ਕੇ ਪ੍ਰਭ ਕਰਤੇ ਸੁਆਮੀ ਜਿਉ ਭਾਵੈ

ਤਿਵੈ ਬੁਲੈਨੀ ॥4॥5॥ ਬਿਲਾਵਲੁ ਮਹਲਾ 4 ॥ ਅਨਦਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥

ਧਰਮਰਾਇ ਕੀ ਕਾਣਿ ਚੁਕਾਈ ਸਭਿ ਚੂਕੇ ਜਮ ਕੇ ਛੰਦੇ ॥1॥ ਜਪਿ ਮਨ ਹਰਿ ਹਰਿ ਨਾਮੁ ਗੁੋਬਿੰਦੇ ॥ ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥1॥ ਰਹਾਉ ॥ ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥ ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥2॥ ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥ ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥3॥ ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 4 ਪੜਤਾਲ ਘਰੁ 13 ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ

801

ਤਾਰਨੋ ॥ ਹਰਿ ਭਰਿ ਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥1॥

ਰਹਾਉ ॥ ਹਰਿ ਕੀਆ ਹੈ ਸਫਲੁ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥1॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥2॥1॥7॥ ॥4॥6॥7॥17॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਚਉਪਦੇ ਘਰੁ 1 ॥ ਨਦਰੀ ਆਵੈ ਤਿਸੁ ਸਿਉ ਮੋਹੁ ॥ ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ

॥ ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥ ਸਾਧਸੰਗਤਿ ਕੈ ਅੰਚਲਿ ਲਾਵਹੁ ॥1॥ ਕਿਉ ਤਰੀਐ ਬਿਖਿਆ ਸੰਸਾਰੁ ॥

ਸਤਿਗੁਰੁ ਬੋਹਿਥੁ ਪਾਵੈ ਪਾਰਿ ॥1॥ ਰਹਾਉ ॥ ਪਵਨ ਝੁਲਾਰੇ ਮਾਇਆ ਦੇਇ ॥ ਹਰਿ ਕੇ ਭਗਤ ਸਦਾ ਥਿਰੁ ਸੇਇ ॥

ਹਰਖ ਸੋਗ ਤੇ ਰਹਹਿ ਨਿਰਾਰਾ ॥ ਸਿਰ ਊਪਰਿ ਆਪਿ ਗੁਰੂ ਰਖਵਾਰਾ ॥2॥ ਪਾਇਆ ਵੇੜੁ ਮਾਇਆ ਸਰਬ ਭੁਇਅੰਗਾ

॥ ਹਉਮੈ ਪਚੇ ਦੀਪਕ ਦੇਖਿ ਪਤੰਗਾ ॥ ਸਗਲ ਸੀਗਾਰ ਕਰੇ ਨਹੀ ਪਾਵੈ ॥ ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥3॥

ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥ ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥ ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥ ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥4॥ ਜਿਨਿ ਚਾਖਿਆ ਤਿਸੁ ਆਇਆ ਸਾਦੁ ॥ ਜਿਉ ਗੂੰਗਾ ਮਨ ਮਹਿ ਬਿਸਮਾਦੁ ॥ ਆਨਦਰੂਪੁ ਸਭੁ ਨਦਰੀ ਆਇਆ ॥ ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥5॥1॥

ਬਿਲਾਵਲੁ ਮਹਲਾ 5 ॥ ਸਰਬ ਕਲਿਆਣ ਕੀਏ ਗੁਰਦੇਵ ॥ ਸੇਵਕੁ ਅਪਨੀ ਲਾਇਓ ਸੇਵ ॥ ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥1॥ ਧਰਤਿ ਪੁਨੀਤ ਭਈ ਗੁਨ ਗਾਏ ॥ ਦੁਰਤੁ ਗਇਆ ਹਰਿ ਨਾਮੁ ਧਿਆਏ ॥1॥ ਰਹਾਉ ॥ ਸਭਨੀ ਥਾਈਂ ਰਵਿਆ ਆਪਿ ॥ ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥ ਗੁਰ ਪਰਸਾਦਿ ਨ ਹੋਇ ਸੰਤਾਪੁ ॥2॥ ਗੁਰ ਕੇ ਚਰਨ ਲਗੇ ਮਨਿ ਮੀਠੇ ॥ ਨਿਰਬਿਘਨ ਹੋਇ ਸਭ ਥਾਈਂ ਵੂਠੇ ॥ ਸਭਿ ਸੁਖ ਪਾਏ ਸਤਿਗੁਰ ਤੂਠੇ ॥3॥ ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥ ਜਿਥੈ ਕਿਥੈ ਦੀਸਹਿ ਨਾਲੇ ॥ ਨਾਨਕ ਦਾਸ ਖਸਮਿ ਪ੍ਰਤਿਪਾਲੇ ॥4॥2॥ ਬਿਲਾਵਲੁ ਮਹਲਾ 5

802

॥ ਸੁਖਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥ ਮੋਹਿ ਅਨਾਥ ਤੁਮਰੀ ਸਰਣਾਈ ॥ ਕਰਿ ਕਿਰਪਾ ਹਰਿ ਚਰਨ ਧਿਆਈ ॥1॥ ਦਇਆ ਕਰਹੁ ਬਸਹੁ ਮਨਿ ਆਇ ॥ ਮੋਹਿ ਨਿਰਗੁਨ ਲੀਜੈ ਲੜਿ ਲਾਇ ॥1॥

ਰਹਾਉ ॥ ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥ ਹਰਿ ਸੇਵਕ ਨਾਹੀ ਜਮ ਪੀੜ ॥ ਸਰਬ ਦੂਖ ਹਰਿ ਸਿਮਰਤ ਨਸੇ ॥

ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥2॥ ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥ ਬਿਸਰਤ ਨਾਮੁ ਹੋਵਤ ਤਨੁ ਛਾਰੁ ॥ ਪ੍ਰਭ

ਚਿਤਿ ਆਏ ਪੂਰਨ ਸਭਿ ਕਾਜ ॥ ਹਰਿ ਬਿਸਰਤ ਸਭ ਕਾ ਮੁਹਤਾਜੁ ॥3॥ ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥ ਬਿਸਰਿ ਗਈ ਸਭ ਦੁਰਮਤਿ ਰੀਤਿ ॥ ਮਨ ਤਨ ਅੰਤਰਿ ਹਰਿ ਹਰਿ ਮੰਤੁ ॥ ਨਾਨਕ ਭਗਤਨ ਕੈ ਘਰਿ ਸਦਾ ਅਨੰਦੁ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਘਰੁ 2 ਇਆਨੜੀਏ ਕੈ ਘਰਿ ਗਾਵਣਾ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥1॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸੁਰੁ ਸਦਾ ਸਦਾ ਹਜੂਰੇ ॥1॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ ॥ ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ ॥ ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ

॥2॥ ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ ॥ ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ

ਹੋਵੈ ਪਰਗਾਸੋ ॥ ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ ॥ ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥3॥ ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ ॥ ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ ॥ ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੇ ॥ ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥4॥1॥4॥ ਬਿਲਾਵਲੁ ਮਹਲਾ 5 ॥ ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾਰਸੁ ਪੀਓ ॥ ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਨ ਹੋਵਤ ਜੀਓ ॥ ਮਾਨੁ ਮਹਤੁ ਨ ਸਕਤਿ ਹੀ

803

ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੇ ਕੀਓ ॥1॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥2॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮੁ ਨ ਮਰਣੁ ਨ ਆਵਣੁ ਜਾਣਾ ਨਿਹਚਲੁ ਸਰਣੀ ਪਾਈਐ ॥

ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥3॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥4॥2॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਘਰੁ 4 ॥ ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥1॥ ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ ਜਾਈਐ ਤਤ ਦ੍ਰਿਸਟਾਏ ॥1॥ ਰਹਾਉ ॥ ਅਨਿਕ ਰੰਗ ਨਿਰਗੁਨ ਇਕਰੰਗਾ

॥ ਆਪੇ ਜਲੁ ਆਪ ਹੀ ਤਰੰਗਾ ॥2॥ ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥3॥

ਆਪਹਿ ਜੋਗ ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥4॥1॥6॥ ਬਿਲਾਵਲੁ ਮਹਲਾ 5 ॥ ਆਪਿ ਉਪਾਵਨ ਆਪਿ ਸਧਰਨਾ ॥ ਆਪਿ ਕਰਾਵਨ ਦੋਸੁ ਨ ਲੈਨਾ ॥1॥ ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ ॥1॥ ਰਹਾਉ ॥ ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ

॥2॥ ਆਪ ਹੀ ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥3॥ ਆਪੇ ਅਵਿਗਤੁ ਆਪਿ ਸੰਗਿ ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥4॥2॥7॥ ਬਿਲਾਵਲੁ ਮਹਲਾ 5 ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥1॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ

804

ਗੁਰ ਚਰਨ ਪਿਆਰੇ ॥1॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤੁ ਗੁਰਿ ਕੀਨਾ

॥2॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥3॥ ਅਗਨਿ ਸਾਗਰਿ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥4॥3॥8॥ ਬਿਲਾਵਲੁ ਮਹਲਾ 5 ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥1॥ ਕਰਿ ਆਸਾ ਆਇਓ ਪ੍ਰਭ ਮਾਗਨਿ

॥ ਤੁਮ ਪੇਖਤ ਸੋਭਾ ਮੇਰੈ ਆਗਨਿ ॥1॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥2॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥3॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥4॥4॥9॥ ਬਿਲਾਵਲੁ ਮਹਲਾ 5 ॥

ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥1॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥1॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥2॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ

॥3॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥4॥5॥10॥ ਬਿਲਾਵਲੁ ਮਹਲਾ 5 ॥

ਗੁਰੁ ਪੂਰਾ ਵਡਭਾਗੀ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥1॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥

ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥1॥ ਰਹਾਉ ॥ ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰੁ ॥2॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥3॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥4॥6॥11॥ ਬਿਲਾਵਲੁ ਮਹਲਾ 5 ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥1॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥1॥ ਰਹਾਉ ॥ ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈਕਾਰੁ ਜਗਤਿ ਪ੍ਰਗਟੀਨਾ ॥2॥

ਨੀਚਾ ਤੇ ਊਚ ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥3॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥

ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥4॥7॥12॥ ਬਿਲਾਵਲੁ ਮਹਲਾ 5 ॥ ਸਗਲ ਮਨੋਰਥ ਪਾਈਅਹਿ ਮੀਤਾ ॥

805

ਚਰਨ ਕਮਲ ਸਿਉ ਲਾਈਐ ਚੀਤਾ ॥1॥ ਹਉ ਬਲਿਹਾਰੀ ਜੋ ਪ੍ਰਭੂ ਧਿਆਵਤ ॥ ਜਲਨਿ ਬੁਝੈ ਹਰਿ ਹਰਿ ਗੁਨ ਗਾਵਤ ॥1॥ ਰਹਾਉ ॥ ਸਫਲ ਜਨਮੁ ਹੋਵਤ ਵਡਭਾਗੀ ॥ ਸਾਧਸੰਗਿ ਰਾਮਹਿ ਲਿਵ ਲਾਗੀ ॥2॥ ਮਤਿ ਪਤਿ ਧਨੁ ਸੁਖ ਸਹਜ ਅਨੰਦਾ ॥ ਇਕ ਨਿਮਖ ਨ ਵਿਸਰਹੁ ਪਰਮਾਨੰਦਾ ॥3॥ ਹਰਿ ਦਰਸਨ ਕੀ ਮਨਿ ਪਿਆਸ ਘਨੇਰੀ ॥ ਭਨਤਿ ਨਾਨਕ ਸਰਣਿ ਪ੍ਰਭ ਤੇਰੀ ॥4॥8॥13॥ ਬਿਲਾਵਲੁ ਮਹਲਾ 5 ॥ ਮੋਹਿ ਨਿਰਗੁਨ ਸਭ

ਗੁਣਹ ਬਿਹੂਨਾ ॥ ਦਇਆ ਧਾਰਿ ਅਪੁਨਾ ਕਰਿ ਲੀਨਾ ॥1॥ ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥

ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥1॥ ਰਹਾਉ ॥ ਭਗਤਿਵਛਲ ਭੈ ਕਾਟਨਹਾਰੇ ॥ ਸੰਸਾਰ ਸਾਗਰੁ ਅਬ ਉਤਰੇ ਪਾਰੇ ॥2॥ ਪਤਿਤਪਾਵਨੁ ਪ੍ਰਭ ਬਿਰਦੁ ਬੇਦਿ ਲੇਖਿਆ ॥ ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥3॥ ਸਾਧਸੰਗਿ ਪ੍ਰਗਟੇ ਨਾਰਾਇਣ ॥ ਨਾਨਕ ਦਾਸ ਸਭਿ ਦੂਖ ਪਲਾਇਣ ॥4॥9॥14॥ ਬਿਲਾਵਲੁ ਮਹਲਾ 5 ॥ ਕਵਨੁ ਜਾਨੈ

ਪ੍ਰਭ ਤੁਮਰੀ ਸੇਵਾ ॥ ਪ੍ਰਭ ਅਵਿਨਾਸੀ ਅਲਖ ਅਭੇਵਾ ॥1॥ ਗੁਣ ਬੇਅੰਤ ਪ੍ਰਭ ਗਹਿਰਗੰਭੀਰੇ ॥ ਊਚ ਮਹਲ ਸੁਆਮੀ ਪ੍ਰਭ ਮੇਰੇ ॥ ਤੂ ਅਪਰੰਪਰੁ ਠਾਕੁਰ ਮੇਰੇ ॥1॥ ਰਹਾਉ ॥ ਏਕਸੁ ਬਿਨੁ ਨਾਹੀ ਕੋ ਦੂਜਾ ॥ ਤੁਮ ਹੀ ਜਾਨਹੁ ਅਪਨੀ ਪੂਜਾ ॥2॥ ਆਪਹੁ ਕਛੂ ਨ ਹੋਵਤ ਭਾਈ ॥ ਜਿਸੁ ਪ੍ਰਭੁ ਦੇਵੈ ਸੋ ਨਾਮੁ ਪਾਈ ॥3॥ ਕਹੁ ਨਾਨਕ ਜੋ ਜਨੁ ਪ੍ਰਭ ਭਾਇਆ ॥ ਗੁਣਨਿਧਾਨੁ ਪ੍ਰਭੁ ਤਿਨ ਹੀ ਪਾਇਆ ॥4॥10॥15॥ ਬਿਲਾਵਲੁ ਮਹਲਾ 5 ॥ ਮਾਤ ਗਰਭ ਮਹਿ ਹਾਥ ਦੇ ਰਾਖਿਆ ॥ ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥1॥ ਭਜੁ ਗੋਬਿਦ ਸਭ ਛੋਡਿ ਜੰਜਾਲ

॥ ਜਬ ਜਮੁ ਆਇ ਸੰਘਾਰੈ ਮੂੜੇ ਤਬ ਤਨੁ ਬਿਨਸਿ ਜਾਇ ਬੇਹਾਲ ॥1॥ ਰਹਾਉ ॥ ਤਨੁ ਮਨੁ ਧਨੁ ਅਪਨਾ ਕਰਿ ਥਾਪਿਆ ॥ ਕਰਨਹਾਰੁ ਇਕ ਨਿਮਖ ਨ ਜਾਪਿਆ ॥2॥ ਮਹਾ ਮੋਹ ਅੰਧ ਕੂਪਿ ਪਰਿਆ ॥ ਪਾਰਬ੍ਰਹਮੁ ਮਾਇਆ ਪਟਲਿ ਬਿਸਰਿਆ ॥3॥ ਵਡੈ ਭਾਗਿ ਪ੍ਰਭ ਕੀਰਤਨੁ ਗਾਇਆ ॥ ਸੰਤਸੰਗਿ ਨਾਨਕ ਪ੍ਰਭੁ ਪਾਇਆ

॥4॥ 11॥16॥ ਬਿਲਾਵਲੁ ਮਹਲਾ 5 ॥ ਮਾਤ ਪਿਤਾ ਸੁਤ ਬੰਧਪ ਭਾਈ ॥ ਨਾਨਕ ਹੋਆ ਪਾਰਬ੍ਰਹਮੁ ਸਹਾਈ

॥1॥ ਸੂਖ ਸਹਜ ਆਨੰਦ ਘਣੇ ॥ ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥1॥

ਰਹਾਉ ॥ ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥ ਭਏ ਮਨੋਰਥ ਸੋ ਪ੍ਰਭੁ ਜਾਪੇ ॥2॥ ਅਰਥ ਧਰਮ ਕਾਮ ਮੋਖ ਕਾ

806

ਦਾਤਾ ॥ ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥3॥ ਸਾਧਸੰਗਿ ਨਾਨਕਿ ਰੰਗੁ ਮਾਣਿਆ ॥ ਘਰਿ ਆਇਆ ਪੂਰੈ ਗੁਰਿ ਆਣਿਆ ॥4॥12॥17॥ ਬਿਲਾਵਲੁ ਮਹਲਾ 5 ॥ ਸ੍ਰਬਨਿਧਾਨ ਪੂਰਨ ਗੁਰਦੇਵ ॥1॥

ਰਹਾਉ ॥ ਹਰਿ ਹਰਿ ਨਾਮੁ ਜਪਤ ਨਰ ਜੀਵੇ ॥ ਮਰਿ ਖੁਆਰੁ ਸਾਕਤ ਨਰ ਥੀਵੇ ॥1॥ ਰਾਮ ਨਾਮੁ ਹੋਆ ਰਖਵਾਰਾ ॥ ਝਖ ਮਾਰਉ ਸਾਕਤੁ ਵੇਚਾਰਾ ॥2॥ ਨਿੰਦਾ ਕਰਿ ਕਰਿ ਪਚਹਿ ਘਨੇਰੇ ॥ ਮਿਰਤਕ ਫਾਸ ਗਲੈ

ਸਿਰਿ ਪੈਰੇ ॥3॥ ਕਹੁ ਨਾਨਕ ਜਪਹਿ ਜਨ ਨਾਮੁ ॥ ਤਾ ਕੈ ਨਿਕਟਿ ਨ ਆਵੈ ਜਾਮੁ ॥4॥13॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 4 ॥ ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥1॥ ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥1॥ ਰਹਾਉ ॥

ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥2॥1॥19॥ ਬਿਲਾਵਲੁ ਮਹਲਾ 5 ॥ ਚਰਨ ਕਮਲ ਪ੍ਰਭ ਹਿਰਦੈ ਧਿਆਏ ॥ ਰੋਗ ਗਏ ਸਗਲੇ ਸੁਖ ਪਾਏ ॥1॥ ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ ਸਫਲੁ ਜਨਮੁ ਜੀਵਨੁ ਪਰਵਾਨੁ ॥1॥ ਰਹਾਉ ॥ ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ ਕਹੁ ਨਾਨਕ ਜਪਿ ਜੀਵੇ ਗਿਆਨੀ

॥2॥2॥20॥ ਬਿਲਾਵਲੁ ਮਹਲਾ 5 ॥ ਸਾਂਤਿ ਪਾਈ ਗੁਰਿ ਸਤਿਗੁਰਿ ਪੂਰੈ ॥ ਸੁਖ ਉਪਜੇ ਬਾਜੇ ਅਨਹਦ ਤੂਰੇ

॥1॥ ਰਹਾਉ ॥ ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥1॥ ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥2॥3॥21॥ ਬਿਲਾਵਲੁ ਮਹਲਾ 5 ॥ ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲੁ ॥ ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲਿ

॥1॥ ਤੇਰੀ ਸਰਣਿ ਪ੍ਰਭ ਦੀਨਦਇਆਲਾ ॥ ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥1॥

ਰਹਾਉ ॥ ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲੁ ॥ ਭ੍ਰਮ ਕੇ ਬੰਧਨ ਕਾਟਹੁ ਪਰਮੇਸੁਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥2॥4॥22॥ ਬਿਲਾਵਲੁ ਮਹਲਾ 5 ॥ ਸਗਲ ਅਨੰਦੁ ਕੀਆ ਪਰਮੇਸੁਰਿ ਅਪਣਾ ਬਿਰਦੁ ਸਮ੍ਹਾਰਿਆ ॥ ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥1॥ ਕਾਰਜੁ ਸਤਿਗੁਰਿ ਆਪਿ ਸਵਾਰਿਆ

807

॥ ਵਡੀ ਆਰਜਾ ਹਰਿਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥1॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥2॥5॥23॥ ਬਿਲਾਵਲੁ ਮਹਲਾ 5 ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥1॥ ਰਹਾਉ ॥ ਸਾਧਸੰਗਿ ਭਜੀਐ

ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥1॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ

॥2॥6॥24॥ ਬਿਲਾਵਲੁ ਮਹਲਾ 5 ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮੁ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥1॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭੁ ਜਾਨਹੁ ਨੇਰੇ ॥1॥ ਰਹਾਉ ॥ ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥2॥7॥25॥ ਬਿਲਾਵਲੁ ਮਹਲਾ 5 ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰਿ ਆਇਆ ॥1॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤਨਾਮੁ ਰਿਦ ਮਾਹਿ ਧਿਆਈ ॥1॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥2॥8॥26॥ ਬਿਲਾਵਲੁ ਮਹਲਾ 5 ॥ ਸਤਿਗੁਰਿ ਕਰਿ ਦੀਨੇ ਅਸਥਿਰ ਘਰ ਬਾਰ ॥1॥ ਰਹਾਉ

॥ ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰੁ ॥1॥ ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡੁ ਅਪਾਰੁ ॥2॥9॥27॥ ਬਿਲਾਵਲੁ ਮਹਲਾ 5 ॥ ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥

ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥1॥ ਰਹਾਉ ॥ ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ

॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥1॥ ਆਇ ਬਸਹੁ ਘਰ ਦੇਸ ਮਹਿ ਇਹਿ ਭਲੇ ਸੰਜੋਗ ॥

ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥2॥10॥28॥ ਬਿਲਾਵਲੁ ਮਹਲਾ 5 ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲਿ ॥1॥ ਰਹਾਉ ॥ ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥1॥ ਸਤਿਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੈ ਰੰਗਿ ਲਾਲ ॥2॥11॥29॥ ਬਿਲਾਵਲੁ ਮਹਲਾ 5 ॥

ਸਹਜ ਸਮਾਧਿ ਅਨੰਦ ਸੂਖ ਪੂਰੈ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥1॥ ਰਹਾਉ ॥

808

ਜੈ ਜੈਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥1॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭਿ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥2॥12॥30॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਚਉਪਦੇ ਘਰੁ 5 ॥ ਮ੍ਰਿਤਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥1॥ ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥1॥ ਰਹਾਉ ॥ ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰੁ ॥ ਦ੍ਰਿਸਟਿਮਾਨ ਸਭੁ ਬਿਨਸੀਐ

ਕਿਆ ਲਗਹਿ ਗਵਾਰ ॥2॥ ਕਹਾ ਸੁ ਭਾਈ ਮੀਤ ਹਹਿਂ ਦੇਖੁ ਨੈਨ ਪਸਾਰਿ ॥ ਇਕਿ ਚਾਲੇ ਇਕਿ ਚਾਲਸਹਿ ਸਭਿ

ਅਪਨੀ ਵਾਰ ॥3॥ ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰ ਹਰਿ ਦੁਆਰਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥4॥1॥31॥ ਬਿਲਾਵਲੁ ਮਹਲਾ 5 ॥ ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥

ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥1॥ ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥

ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥1॥ ਰਹਾਉ ॥ ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥2॥ ਪੰਚ ਸੰਗੁ ਗੁਰ ਤੇ ਛੁਟੇ ਦੋਖੁ ਅਰੁ ਰਾਗਉ

॥ ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥3॥ ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ

॥ ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥4॥2॥32॥ ਬਿਲਾਵਲੁ ਮਹਲਾ 5 ॥ ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥1॥ ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥1॥ ਰਹਾਉ ॥ ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥2॥ ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥3॥ ਸਫਲੁ ਦਰਸੁ ਤੇਰਾ ਪਾਰਬ੍ਰਹਮ

809

ਗੁਣਨਿਧਿ ਤੇਰੀ ਬਾਣੀ ॥ ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥4॥3॥33॥ ਬਿਲਾਵਲੁ ਮਹਲਾ 5 ॥

ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥1॥ ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ ਹਮ ਅਪਰਾਧੀ ਸਦ ਭੂਲਤੇ ਤੁਮ ਬਖਸਨਹਾਰੇ ॥1॥ ਰਹਾਉ ॥ ਹਮ ਅਵਗੁਨ ਕਰਹ ਅਸੰਖ ਨੀਤਿ ਤੁਮ ਨਿਰਗੁਨ ਦਾਤਾਰੇ ॥ ਦਾਸੀ ਸੰਗਤਿ ਪ੍ਰਭੂ ਤਿਆਗਿ ਏਹਿ ਕਰਮ ਹਮਾਰੇ ॥2॥ ਤੁਮ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥3॥ ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥4॥4॥34॥

ਬਿਲਾਵਲੁ ਮਹਲਾ 5 ॥ ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥1॥ ਕਹੀਐ ਕਾਇ ਪਿਆਰੇ ਤੁਝ ਬਿਨਾ ॥ ਤੁਮ ਦਇਆਲ ਸੁਆਮੀ ਸਭਿ ਅਵਗੁਨ ਹਮਾ ॥1॥

ਰਹਾਉ ॥ ਜਿਉ ਤੁਮ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ

॥2॥ ਜੋ ਤੁਮ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥3॥ ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥4॥5॥35॥ ਬਿਲਾਵਲੁ ਮਹਲਾ 5 ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥1॥

ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥1॥ ਰਹਾਉ ॥

ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥2॥ ਜਾ ਕੈ

ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥3॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥4॥6॥36॥ ਬਿਲਾਵਲੁ ਮਹਲਾ 5 ॥

ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥1॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥1॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥2॥ ਸਿੰਘੁ ਬਿਲਾਈ

810

ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥3॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰਸ ਰੀਤਾ ॥4॥7॥37॥ ਬਿਲਾਵਲੁ ਮਹਲਾ 5 ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥1॥

ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨੁ ਜੋਬਨਾ ਨਾਮੈ ਬਿਨੁ ਬਾਦਿ ॥1॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥2॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥3॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥4॥8॥38॥ ਬਿਲਾਵਲੁ ਮਹਲਾ 5 ॥ ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥ ਮਾਰਗੁ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥1॥ ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥ ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥1॥ ਰਹਾਉ

॥ ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥ ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥2॥ ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥ ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥3॥ ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥ ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥4॥9॥39॥ ਬਿਲਾਵਲੁ ਮਹਲਾ 5

॥ ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥ ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥1॥ ਜਾ ਦਿਨੁ ਭੇਟੇ ਸਾਧ ਮੋਹਿ ਉਆ ਦਿਨੁ ਬਲਿਹਾਰੀ ॥ ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥1॥ ਰਹਾਉ ॥

ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥ ਸਗਲ ਰੇਨੁ ਇਹੁ ਮਨੁ ਭਇਆ ਬਿਨਸੀ ਅਪਧਾਰੀ ॥2॥ ਨਿੰਦ ਚਿੰਦ ਪਰ ਦੂਖਨਾ ਏਹਿ ਖਿਨ ਮਹਿ ਜਾਰੀ ॥ ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥3॥ ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥ ਹੀਤ ਚੀਤ ਸਭਿ ਪ੍ਰਾਨ ਧਨ ਨਾਨਕ ਦਰਸਾਰੀ ॥4॥10॥40॥ ਬਿਲਾਵਲੁ ਮਹਲਾ 5 ॥ ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲਿ ॥ ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ

॥ 1 ॥ ਤੁਮ ਮਿਲਤੇ ਮੇਰਾ ਮਨੁ ਜੀਓ ਤੁਮ ਮਿਲਹੁ ਦਇਆਲ ॥ ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ

811

ਕਿਰਪਾਲ ॥1॥ ਰਹਾਉ ॥ ਜਗਤ ਉਧਾਰਨ ਸਾਧ ਪ੍ਰਭ ਤਿਨ ਲਾਗਉਂ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥2॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥3॥

ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖਸਾਲ ॥4॥11॥ 41॥

ਬਿਲਾਵਲੁ ਮਹਲਾ 5 ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥1॥ ਤੁਮਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥1॥

ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥2॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹ ਸਿਆਨਪ ਸਭ ਜਾਲੀ ॥ ਜਤ ਕਤ ਤੁਮ ਭਰਪੂਰ ਹਹੁ ਮੇਰੇ ਦੀਨਦਇਆਲੀ ॥3॥

ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥4॥12॥42॥

ਬਿਲਾਵਲੁ ਮਹਲਾ 5 ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ

ਨ ਗ੍ਰਸਨਾ ॥1॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ

॥1॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥2॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥3॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨੁ ਨਾਨਕ ਸੁਖੀ ਪੇਖਿ ਸਾਧ ਦਰਸਨਾ ॥

4 ॥ 13 ॥ 43 ॥ ਬਿਲਾਵਲੁ ਮਹਲਾ 5 ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ

ਸਿਕਦਾਰੀਆ ਅਗਨੀ ਮਹਿ ਜਾਲੁ ॥ 1 ॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ ਛੋਡਹੁ ਤਿਆਗਿ ॥ 1 ॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨਿ ॥ 2 ॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥ 3 ॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥ 4 ॥ ਸਭੁ ਕਿਛੁ ਤੁਮ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ

812

ਗੁਣ ਗਾਈ ॥5॥14॥44॥ ਬਿਲਾਵਲੁ ਮਹਲਾ 5 ॥ ਸ੍ਰਵਨੀ ਸੁਨਉ ਹਰਿ ਹਰਿ ਹਰੇ ਠਾਕੁਰ ਜਸੁ ਗਾਵਉ ॥

ਸੰਤ ਚਰਣ ਕਰ ਸੀਸੁ ਧਰਿ ਹਰਿ ਨਾਮੁ ਧਿਆਵਉ ॥1॥ ਕਰਿ ਕਿਰਪਾ ਦਇਆਲ ਪ੍ਰਭ ਇਹ ਨਿਧਿ ਸਿਧਿ

ਪਾਵਉ ॥ ਸੰਤ ਜਨਾ ਕੀ ਰੇਣੁਕਾ ਲੈ ਮਾਥੈ ਲਾਵਉ ॥1॥ ਰਹਾਉ ॥ ਨੀਚ ਤੇ ਨੀਚੁ ਅਤਿ ਨੀਚੁ ਹੋਇ ਕਰਿ ਬਿਨਉ ਬੁਲਾਵਉ ॥ ਪਾਵ ਮਲੋਵਾ ਆਪੁ ਤਿਆਗਿ ਸੰਤਸੰਗਿ ਸਮਾਵਉ ॥2॥ ਸਾਸਿ ਸਾਸਿ ਨਹ ਵੀਸਰੈ ਅਨ ਕਤਹਿ ਨ ਧਾਵਉ ॥ ਸਫਲ ਦਰਸਨ ਗੁਰੁ ਭੇਟੀਐ ਮਾਨੁ ਮੋਹੁ ਮਿਟਾਵਉ ॥3॥ ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥ ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥4॥15॥45॥ ਬਿਲਾਵਲੁ ਮਹਲਾ 5

॥ ਅਟਲ ਬਚਨ ਸਾਧੂ ਜਨਾ ਸਭ ਮਹਿ ਪ੍ਰਗਟਾਇਆ ॥ ਜਿਸੁ ਜਨ ਹੋਆ ਸਾਧਸੰਗੁ ਤਿਸੁ ਭੇਟੈ ਹਰਿਰਾਇਆ

॥1॥ ਇਹ ਪਰਤੀਤਿ ਗੋਵਿੰਦ ਕੀ ਜਪਿ ਹਰਿ ਸੁਖੁ ਪਾਇਆ ॥ ਅਨਿਕ ਬਾਤਾ ਸਭਿ ਕਰਿ ਰਹੇ ਗੁਰੁ ਘਰਿ ਲੈ ਆਇਆ ॥1॥ ਰਹਾਉ ॥ ਸਰਣਿ ਪਰੇ ਕੀ ਰਾਖਤਾ ਨਾਹੀ ਸਹਸਾਇਆ ॥ ਕਰਮ ਭੂਮਿ ਹਰਿ ਨਾਮੁ ਬੋਇ ਅਉਸਰੁ ਦੁਲਭਾਇਆ ॥2॥ ਅੰਤਰਜਾਮੀ ਆਪਿ ਪ੍ਰਭੁ ਸਭ ਕਰੇ ਕਰਾਇਆ ॥ ਪਤਿਤ ਪੁਨੀਤ ਘਣੇ ਕਰੇ ਠਾਕੁਰ ਬਿਰਦਾਇਆ ॥3॥ ਮਤੁ ਭੂਲਹੁ ਮਾਨੁਖ ਜਨ ਮਾਇਆ ਭਰਮਾਇਆ ॥ ਨਾਨਕ ਤਿਸੁ ਪਤਿ ਰਾਖਸੀ ਜੋ ਪ੍ਰਭਿ ਪਹਿਰਾਇਆ ॥4॥16॥46॥ ਬਿਲਾਵਲੁ ਮਹਲਾ 5 ॥ ਮਾਟੀ ਤੇ ਜਿਨਿ ਸਾਜਿਆ ਕਰਿ ਦੁਰਲਭ

ਦੇਹ ॥ ਅਨਿਕ ਛਿਦ੍ਰ ਮਨ ਮਹਿ ਢਕੇ ਨਿਰਮਲ ਦ੍ਰਿਸਟੇਹ ॥1॥ ਕਿਉ ਬਿਸਰੈ ਪ੍ਰਭੁ ਮਨੈ ਤੇ ਜਿਸ ਕੇ ਗੁਣ ਏਹ

॥ ਪ੍ਰਭ ਤਜਿ ਰਚੇ ਜਿ ਆਨ ਸਿਉ ਸੋ ਰਲੀਐ ਖੇਹ ॥ 1 ॥ ਰਹਾਉ ॥ ਸਿਮਰਹੁ ਸਿਮਰਹੁ ਸਾਸਿ ਸਾਸਿ ਮਤੁ ਬਿਲਮ ਕਰੇਹ ॥ ਛੋਡਿ ਪ੍ਰਪੰਚੁ ਪ੍ਰਭ ਸਿਉ ਰਚਹੁ ਤਜਿ ਕੂੜੇ ਨੇਹ ॥2॥ ਜਿਨਿ ਅਨਿਕ ਏਕ ਬਹੁ ਰੰਗ ਕੀਏ ਹੈ

ਹੋਸੀ ਏਹ ॥ ਕਰਿ ਸੇਵਾ ਤਿਸੁ ਪਾਰਬ੍ਰਹਮ ਗੁਰ ਤੇ ਮਤਿ ਲੇਹ ॥3॥ ਊਚੇ ਤੇ ਊਚਾ ਵਡਾ ਸਭ ਸੰਗਿ ਬਰਨੇਹ ॥

ਦਾਸ ਦਾਸ ਕੋ ਦਾਸਰਾ ਨਾਨਕ ਕਰਿ ਲੇਹ ॥ 4 ॥ 17 ॥ 47 ॥ ਬਿਲਾਵਲੁ ਮਹਲਾ 5 ॥ ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ ॥ ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥ 1 ॥ ਜਨ ਕਾ ਨਾਮੁ ਅਧਾਰੁ ਹੈ

ਪ੍ਰਭ ਸਰਣੀ ਪਾਹਿ ॥ ਪਰਮੇਸੁਰ ਕਾ ਆਸਰਾ ਸੰਤਨ ਮਨ ਮਾਹਿ ॥ 1 ॥ ਰਹਾਉ ॥ ਆਪਿ ਰਖੈ ਆਪਿ ਦੇਵਸੀ

813

ਆਪੇ ਪ੍ਰਤਿਪਾਰੈ ॥ ਦੀਨਦਇਆਲੁ ਕ੍ਰਿਪਾਨਿਧੇ ਸਾਸਿ ਸਾਸਿ ਸਮ੍ਹਾਰੈ ॥ 2 ॥ ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥ ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥3॥ ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥ ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥ 4 ॥ 18 ॥ 48 ॥ ਬਿਲਾਵਲੁ ਮਹਲਾ 5

॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥1॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨੁ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥1॥ ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥2॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥਿ ਗੁਰਿ ਬਸਿਆ ਮਨਿ ਨਾਮੁ ॥3॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰੁ ॥ ਕਰਣਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥4॥19॥49॥ ਬਿਲਾਵਲੁ ਮਹਲਾ 5 ॥ ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥1॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥1॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥2॥ ਪੇਖਤ ਲੀਲਾ ਰੰਗ ਰੂਪ ਚਲਨੈ

ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥3॥ ਕਰਣਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥4॥20॥50॥ ਬਿਲਾਵਲੁ ਮਹਲਾ 5 ॥

ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥ ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥1॥

ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥ ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥1॥ ਰਹਾਉ ॥

ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥ ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ

॥2॥ ਜਬ ਭਗਤਿ ਕਰਹਿ ਸੰਤ ਮੰਡਲੀ ਤਿਨ ਮਿਲਿ ਹਰਿ ਗਾਵਉ ॥ ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ

ਲਾਵਉ ॥3॥ ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ

॥4॥21॥51॥ ਬਿਲਾਵਲੁ ਮਹਲਾ 5 ॥ ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥ ਸਾਧਸੰਗਤਿ ਕੈ ਸੰਗਿ ਵਸੈ

814

ਵਡਭਾਗੀ ਪਾਏ ॥1॥ ਸੁਣਿ ਸੁਣਿ ਜੀਵੈ ਦਾਸੁ ਤੁਮ ਬਾਣੀ ਜਨ ਆਖੀ ॥ ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥1॥ ਰਹਾਉ ॥ ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥ ਅੰਮ੍ਰਿਤਨਾਮੁ ਜਲੁ ਸਿੰਚਿਆ ਗੁਰ ਭਏ ਸਹਾਈ ॥2॥ ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥ ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥3॥ ਮਤੁ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥ ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥ 4 ॥ 22 ॥ 52 ॥ ਬਿਲਾਵਲੁ ਮਹਲਾ 5 ॥ ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲੁ ॥ ਦੀਨਦਇਆਲੁ ਪ੍ਰਭੁ ਪਾਰਬ੍ਰਹਮ ਤਾ ਕੀ ਨਦਰਿ ਨਿਹਾਲੁ ॥ 1 ॥ ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥ ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭੁ ਧਿਆਵਨ ਜੋਗੁ ॥1॥ ਰਹਾਉ ॥ ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ

॥ ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥2॥ ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ

॥ ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥3॥ ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥4॥23॥53॥ ਬਿਲਾਵਲੁ ਮਹਲਾ 5 ॥ ਭੈ ਤੇ ਉਪਜੈ ਭਗਤਿ ਪ੍ਰਭ

ਅੰਤਰਿ ਹੋਇ ਸਾਂਤਿ ॥ ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥1॥ ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ

ਪਰਵੇਸੁ ॥ ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥1॥ ਰਹਾਉ ॥ ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥ ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥2॥ ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ

॥ ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥3॥ ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ

॥ ਨਾਨਕ ਕਬਹੁ ਨ ਵੀਸਰੈ ਪ੍ਰਭੁ ਪਰਮਾਨੰਦੁ ॥4॥24॥54॥ ਬਿਲਾਵਲੁ ਮਹਲਾ 5 ॥ ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥ ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥1॥ ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥ ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥1॥ ਰਹਾਉ ॥ ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥ ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜੁ ਸੁਆਦੁ ॥ 2 ॥ ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬਿ ਉਧਾਰੇ ॥ ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥ 3 ॥ ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ

815

ਗੁਣਹੀਨੁ ॥ ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥ 4 ॥ 25 ॥ 55 ॥ ਬਿਲਾਵਲੁ ਮਹਲਾ 5 ॥

ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥ ਤਾਣੁ ਦੀਬਾਣੁ ਪਰਵਾਰੁ ਧਨੁ ਪ੍ਰਭ ਤੇਰਾ ਨਾਉ ॥ 1 ॥ ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ ॥ ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥ 1 ॥ ਰਹਾਉ

॥ ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ ॥ ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥ 2 ॥ ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ ॥ ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥ 3 ॥ ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ ॥ ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥4॥ 26॥ 56 ॥ ਬਿਲਾਵਲੁ ਮਹਲਾ 5 ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥਿ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥ 1 ॥

ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲੁ ॥1॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥ 2 ॥ ਪਰਮਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥3॥ ਕਰਣਕਾਰਣ ਸਮਰਥ ਪ੍ਰਭ

ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥4॥27॥57॥ ਬਿਲਾਵਲੁ ਮਹਲਾ 5

॥ ਕਵਨੁ ਕਵਨੁ ਨਹੀ ਪਤਰਿਆ ਤੁਮਰੀ ਪਰਤੀਤਿ ॥ ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥1॥ ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ ॥ ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥1॥ ਰਹਾਉ ॥ ਜਪ ਤਪ ਸੰਜਮ ਤੁਮ ਖੰਡੇ ਜਮ ਕੇ ਦੁਖ ਡਾਂਡ ॥ ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥2॥ ਹਰਿ ਸੰਗਿ ਸਹਾਈ ਮਹਾ ਮੀਤੁ ਤਿਸੁ ਸਿਉ ਤੇਰਾ ਭੇਦੁ ॥ ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥3॥ ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ ॥ ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨਾ ॥4॥28॥58॥ ਬਿਲਾਵਲੁ ਮਹਲਾ 5 ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ

॥1॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥1॥

ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥2॥

816

ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥3॥

ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥੁ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥਿ ॥4॥29॥59॥

ਬਿਲਾਵਲੁ ਮਹਲਾ 5 ॥ ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥ ਸਦਾ ਸਿਮਰਿ ਚਰਣਾਰਬਿੰਦ ਸੀਤਲ ਹੋਤਾਇਆ ॥1॥ ਜੀਵਤਿਆ ਅਥਵਾ ਮੁਇਆ ਕਿਛੁ ਕਾਮਿ ਨ ਆਵੈ ॥ ਜਿਨਿ ਏਹੁ ਰਚਨੁ ਰਚਾਇਆ ਕੋਊ ਤਿਸੁ ਸਿਉ ਰੰਗੁ ਲਾਵੈ ॥1॥ ਰਹਾਉ ॥ ਰੇ ਪ੍ਰਾਣੀ ਉਸਨ ਸੀਤ ਕਰਤਾ ਕਰੈ ਘਾਮ ਤੇ ਕਾਢੈ ॥ ਕੀਰੀ ਤੇ ਹਸਤੀ ਕਰੈ ਟੂਟਾ ਲੇ ਗਾਢੈ ॥2॥ ਅੰਡਜ ਜੇਰਜ ਸੇਤਜ ਉਤਭੁਜਾ ਪ੍ਰਭ ਕੀ ਇਹ ਕਿਰਤਿ ॥ ਕਿਰਤ ਕਮਾਵਨ ਸਰਬ ਫਲ ਰਵੀਐ ਹਰਿ ਨਿਰਤਿ ॥3॥ ਹਮ ਤੇ ਕਛੂ ਨ ਹੋਵਨਾ ਸਰਣਿ ਪ੍ਰਭ ਸਾਧ ॥ ਮੋਹ ਮਗਨ ਕੂਪ ਅੰਧ ਤੇ ਨਾਨਕ ਗੁਰ ਕਾਢ ॥4॥30॥60॥ ਬਿਲਾਵਲੁ ਮਹਲਾ 5 ॥ ਖੋਜਤ ਖੋਜਤ ਮੈ ਫਿਰਾ ਖੋਜਉ ਬਨ ਥਾਨ ॥ ਅਛਲ ਅਛੇਦ ਅਭੇਦ ਪ੍ਰਭ ਐਸੇ ਭਗਵਾਨ ॥1॥ ਕਬ ਦੇਖਉ ਪ੍ਰਭੁ ਆਪਨਾ ਆਤਮ ਕੈ ਰੰਗਿ ॥ ਜਾਗਨ ਤੇ ਸੁਪਨਾ ਭਲਾ ਬਸੀਐ ਪ੍ਰਭ ਸੰਗਿ ॥1॥ ਰਹਾਉ ॥ ਬਰਨ ਆਸ੍ਰਮ ਸਾਸਤ੍ਰ ਸੁਨਉ ਦਰਸਨ ਕੀ ਪਿਆਸ ॥ ਰੂਪੁ ਨ ਰੇਖ ਨ ਪੰਚ ਤਤੁ ਠਾਕੁਰ ਅਬਿਨਾਸ ॥2॥ ਓਹੁ ਸਰੂਪੁ ਸੰਤਨ ਕਹਹਿ ਵਿਰਲੇ ਜੋਗੀਸੁਰ ॥ ਕਰਿ ਕਿਰਪਾ ਜਾ ਕਉ ਮਿਲੇ ਧਨਿ ਧਨਿ ਤੇ ਈਸੁਰ ॥3॥ ਸੋ ਅੰਤਰਿ ਸੋ ਬਾਹਰੇ ਬਿਨਸੇ ਤਹ ਭਰਮਾ ॥ ਨਾਨਕ ਤਿਸੁ ਪ੍ਰਭੁ ਭੇਟਿਆ ਜਾ ਕੇ ਪੂਰਨ ਕਰਮਾ ॥4॥31॥61॥ ਬਿਲਾਵਲੁ ਮਹਲਾ 5 ॥ ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪੁ ॥ ਕਰਜੁ ਉਤਾਰਿਆ ਸਤਿਗੁਰੂ ਕਰਿ ਆਹਰੁ ਆਪਿ ॥1॥ ਖਾਤ ਖਰਚਤ ਨਿਬਹਤ ਰਹੈ ਗੁਰ ਸਬਦੁ ਅਖੂਟੁ ॥ ਪੂਰਨ ਭਈ ਸਮਗਰੀ ਕਬ ਹੂ ਨਹੀ ਤੂਟ ॥1॥ ਰਹਾਉ ॥ ਸਾਧਸੰਗਿ ਆਰਾਧਨਾ ਹਰਿ ਨਿਧਿ ਆਪਾਰ ॥ ਧਰਮ ਅਰਥ ਅਰੁ ਕਾਮ ਮੋਖ ਦੇਤੇ ਨਹੀ ਬਾਰ ॥2॥ ਭਗਤ ਅਰਾਧਹਿ ਏਕ ਰੰਗਿ ਗੋਬਿੰਦ ਗੁਪਾਲ ॥ ਰਾਮ ਨਾਮ ਧਨੁ ਸੰਚਿਆ ਜਾ ਕਾ ਨਹੀ ਸੁਮਾਰੁ ॥3॥ ਸਰਨਿ ਪਰੇ ਪ੍ਰਭ ਤੇਰੀਆ ਪ੍ਰਭ ਕੀ ਵਡਿਆਈ ॥ ਨਾਨਕ ਅੰਤੁ ਨ ਪਾਈਐ ਬੇਅੰਤ ਗੁਸਾਈ ॥4॥32॥62॥ ਬਿਲਾਵਲੁ ਮਹਲਾ 5 ॥ ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥ ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥ 1 ॥ ਰਹਾਉ ॥ ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥ ਰਖਵਾਲਾ

817

ਗੋਬਿੰਦਰਾਇ ਭਗਤਨ ਕੀ ਰਾਸਿ ॥1॥ ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥ ਚਰਨ ਕਮਲ ਮਨਿ ਤਨਿ ਬਸੇ ਪ੍ਰਭ

ਅਗਮ ਅਪਾਰ ॥2॥ ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥ ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥3॥

ਜੈ ਜੈਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥ ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥4॥33॥63॥

ਬਿਲਾਵਲੁ ਮਹਲਾ 5 ॥ ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗੁ ॥ ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥1॥ ਰਹਾਉ ॥ ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥ ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥1॥

ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥ ਨਾਨਕ ਪ੍ਰਭ ਸਰਣਾਗਤੀ ਕਰਣਕਾਰਣ ਜੋਗੁ ॥2॥34॥64॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 5 ॥ ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥ ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥1॥ ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥ ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥1॥ ਰਹਾਉ ॥ ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥ ਸਿਮਰਿ ਸਿਮਰਿ ਮਨੁ ਤਨੁ ਸੁਖੀ ਨਾਨਕ ਨਿਰਭਇਆ ॥2॥1॥65॥ ਬਿਲਾਵਲੁ ਮਹਲਾ 5 ॥ ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥ ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥1॥ ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥ ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥1॥ ਰਹਾਉ ॥ ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥ ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨਿ ॥2॥2॥66॥ ਬਿਲਾਵਲੁ ਮਹਲਾ 5 ॥ ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥ ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥1॥ ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥ ਰਾਮਰਾਜ ਰਾਮਦਾਸ ਪੁਰਿ ਕੀਨੇ ਗੁਰਦੇਵ ॥1॥ ਰਹਾਉ ॥ ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥ ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥2॥3॥67॥ ਬਿਲਾਵਲੁ ਮਹਲਾ 5 ॥ ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥ ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥1॥ ਰਾਮ ਨਾਮੁ

818

ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥ ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥1॥ ਰਹਾਉ ॥ ਕਾਮ ਕ੍ਰੋਧ

ਮਦ ਮਾਨ ਮੋਹ ਬਿਨਸੇ ਅਨਰਾਗੈ ॥ ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥2॥4॥68॥ ਬਿਲਾਵਲੁ ਮਹਲਾ 5 ॥ ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥ ਭਏ ਪ੍ਰਸੰਨ ਗੋਪਾਲਰਾਇ ਭਉ ਕਿਛੁ ਨਹੀ ਕਰਨਾ

॥1॥ ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥ ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥1॥ ਰਹਾਉ

॥ ਕਰਣਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥ ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥ 2॥5॥69॥

ਬਿਲਾਵਲੁ ਮਹਲਾ 5 ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥1॥ ਬਲਿਹਾਰੀ ਗੁਰ ਆਪਨੇ ਚਰਨਨ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥1॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥2॥6॥70॥ ਬਿਲਾਵਲੁ ਮਹਲਾ 5 ॥ ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥ ਤੁਮਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥1॥ ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥ ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥1॥ ਰਹਾਉ ॥ ਮਾਤ ਪਿਤਾ ਬੰਧਪ ਤੂ ਹੈ ਤੂ ਸਰਬ ਨਿਵਾਸੁ ॥ ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲੁ ਜਾਸੁ ॥2॥7॥71॥ ਬਿਲਾਵਲੁ ਮਹਲਾ 5 ॥ ਸਰਬ ਸਿਧਿ ਹਰਿ ਗਾਈਐ

ਸਭਿ ਭਲਾ ਮਨਾਵਹਿ ॥ ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥1॥ ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨ ॥ ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨ ॥1॥ ਰਹਾਉ ॥ ਪੂਰਿ ਰਹਿਓ ਸਰਬਤ੍ਰ

ਮਹਿ ਪ੍ਰਭੁ ਗੁਣੀ ਗਹੀਰੁ ॥ ਨਾਨਕ ਭਗਤ ਆਨੰਦਮੈ ਪੇਖਿ ਪ੍ਰਭ ਕੀ ਧੀਰ ॥2॥8॥72॥ ਬਿਲਾਵਲੁ ਮਹਲਾ 5 ॥

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥ ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥1॥ ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸੁ ॥ ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥1॥ ਰਹਾਉ ॥ ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥ ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥2॥9॥73॥ ਬਿਲਾਵਲੁ ਮਹਲਾ 5

॥ ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥ ਨਿੰਦਕ ਮਿਰਤਕ ਹੋਇ ਗਏ ਤੁਮ ਹੋਹੁ ਨਿਚਿੰਦ ॥1॥ ਰਹਾਉ ॥ ਸਗਲ

819

ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥ ਜੈ ਜੈਕਾਰੁ ਜਗਤ ਮਹਿ ਸਫਲ ਜਾ ਕੀ ਸੇਵ ॥1॥ ਊਚ ਅਪਾਰ ਅਗਨਤ ਹਰਿ ਸਭਿ ਜੀਅ ਜਿਸੁ ਹਾਥਿ ॥ ਨਾਨਕ ਪ੍ਰਭ ਸਰਣਾਗਤੀ ਜਤ ਕਤ ਮੇਰੈ ਸਾਥਿ ॥2॥10॥74॥ ਬਿਲਾਵਲੁ ਮਹਲਾ 5 ॥ ਗੁਰੁ ਪੂਰਾ ਆਰਾਧਿਆ ਹੋਏ ਕਿਰਪਾਲ ॥ ਮਾਰਗੁ ਸੰਤਿ ਬਤਾਇਆ ਤੂਟੇ ਜਮ ਜਾਲ ॥1॥ ਦੂਖ

ਭੂਖ ਸੰਸਾ ਮਿਟਿਆ ਗਾਵਤ ਪ੍ਰਭ ਨਾਮੁ ॥ ਸਹਜ ਸੂਖ ਆਨੰਦ ਰਸ ਪੂਰਨ ਸਭਿ ਕਾਮ ॥1॥ ਰਹਾਉ ॥ ਜਲਨਿ ਬੁਝੀ ਸੀਤਲ ਭਏ ਰਾਖੇ ਪ੍ਰਭਿ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥2॥11॥75॥

ਬਿਲਾਵਲੁ ਮਹਲਾ 5 ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥1॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥1॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥2॥12॥76॥ ਬਿਲਾਵਲੁ ਮਹਲਾ 5 ॥ ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥

ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੀ ਦਾਤਿ ॥1॥ ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥ ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥1॥ ਰਹਾਉ ॥ ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥ ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥2॥13॥77॥ ਬਿਲਾਵਲੁ ਮਹਲਾ 5 ॥ ਮਰਿ ਮਰਿ ਜਨਮੇ ਜਿਨ ਬਿਸਰਿਆ ਜੀਵਨ ਕਾ ਦਾਤਾ ॥ ਪਾਰਬ੍ਰਹਮੁ ਜਨਿ ਸੇਵਿਆ ਅਨਦਿਨੁ ਰੰਗਿ ਰਾਤਾ ॥1॥ ਸਾਂਤਿ ਸਹਜੁ ਆਨਦੁ ਘਨਾ ਪੂਰਨ ਭਈ ਆਸ ॥ ਸੁਖੁ ਪਾਇਆ ਹਰਿ ਸਾਧਸੰਗਿ ਸਿਮਰਤ ਗੁਣਤਾਸ ॥1॥ ਰਹਾਉ ॥ ਸੁਣਿ ਸੁਆਮੀ ਅਰਦਾਸਿ ਜਨ ਤੁਮ ਅੰਤਰਜਾਮੀ ॥ ਥਾਨ ਥਨੰਤਰਿ ਰਵਿ ਰਹੇ ਨਾਨਕ ਕੇ ਸੁਆਮੀ ॥2॥14॥78॥ ਬਿਲਾਵਲੁ ਮਹਲਾ 5

॥ ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦਿ ਹਮਾਰੈ ਰਾਮਕਾਰ ਦੁਖੁ ਲਗੈ ਨ ਭਾਈ ॥1॥

ਸਤਿਗੁਰੁ ਪੂਰਾ ਭੇਟਿਆ ਜਿਨਿ ਬਣਤ ਬਣਾਈ ॥ ਰਾਮ ਨਾਮੁ ਅਉਖਧੁ ਦੀਆ ਏਕਾ ਲਿਵ ਲਾਈ ॥1॥ ਰਹਾਉ

॥ ਰਾਖਿ ਲੀਏ ਤਿਨਿ ਰਖਨਹਾਰਿ ਸਭ ਬਿਆਧਿ ਮਿਟਾਈ ॥ ਕਹੁ ਨਾਨਕ ਕਿਰਪਾ ਭਈ ਪ੍ਰਭ ਭਏ ਸਹਾਈ ॥

2॥ 15 ॥ 79 ॥ ਬਿਲਾਵਲੁ ਮਹਲਾ 5 ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ

820

ਸਹਜ ਆਨਦ ਭਏ ਪੂਰਨ ਭਈ ਸੇਵ ॥1॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥1॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥2॥16॥80॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਚਉਪਦੇ ਦੁਪਦੇ ਘਰੁ 6 ॥ ਮੇਰੇ ਮੋਹਨ ਸ੍ਰਵਨੀ ਇਹ ਨ ਸੁਨਾਏ ॥ ਸਾਕਤ ਗੀਤ ਨਾਦ ਧੁਨਿ ਗਾਵਤ ਬੋਲਤ ਬੋਲ ਅਜਾਏ ॥1॥ ਰਹਾਉ ॥ ਸੇਵਤ ਸੇਵਿ ਸੇਵਿ ਸਾਧ ਸੇਵਉ ਸਦਾ ਕਰਉ ਕਿਰਤਾਏ ॥ ਅਭੈ

ਦਾਨੁ ਪਾਵਉ ਪੁਰਖ ਦਾਤੇ ਮਿਲਿ ਸੰਗਤਿ ਹਰਿ ਗੁਣ ਗਾਏ ॥1॥ ਰਸਨਾ ਅਗਹ ਅਗਹ ਗੁਨ ਰਾਤੀ ਨੈਨ ਦਰਸ ਰੰਗੁ ਲਾਏ ॥ ਹੋਹੁ ਕ੍ਰਿਪਾਲ ਦੀਨਦੁਖਭੰਜਨ ਮੋਹਿ ਚਰਣ ਰਿਦੈ ਵਸਾਏ ॥2॥ ਸਭ ਹੂ ਤਲੈ ਤਲੈ ਸਭ ਊਪਰਿ ਏਹ ਦ੍ਰਿਸਟਿ ਦ੍ਰਿਸਟਾਏ ॥ ਅਭਿਮਾਨੁ ਖੋਇ ਖੋਇ ਖੋਇ ਖੋਈ ਹਉ ਮੋ ਕਉ ਸਤਿਗੁਰ ਮੰਤ੍ਰੁ ਦ੍ਰਿੜਾਏ ॥3॥ ਅਤੁਲੁ ਅਤੁਲੁ ਅਤੁਲੁ ਨਹ ਤੁਲੀਐ ਭਗਤਿਵਛਲੁ ਕਿਰਪਾਏ ॥ ਜੋ ਜੋ ਸਰਣਿ ਪਰਿਓ ਗੁਰ ਨਾਨਕ ਅਭੈ ਦਾਨੁ ਸੁਖ ਪਾਏ ॥4॥1॥81॥

ਬਿਲਾਵਲੁ ਮਹਲਾ 5 ॥ ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ

॥1॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥1॥ ਤੂ ਮੇਰੀ ਓਟ ਬਲੁ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ

ਪੇਖਿ ਨਾਨਕ ਸੁਖ ਚਰਨਾਰੈ ॥2॥2॥82॥ ਬਿਲਾਵਲੁ ਮਹਲਾ 5 ॥ ਸੁਨੀਅਤ ਪ੍ਰਭ ਤਉ ਸਗਲ ਉਧਾਰਨ ॥ ਮੋਹ ਮਗਨ ਪਤਿਤ ਸੰਗਿ ਪ੍ਰਾਨੀ ਐਸੇ ਮਨਹਿ ਬਿਸਾਰਨ ॥1॥ ਰਹਾਉ ॥ ਸੰਚਿ ਬਿਖਿਆ ਲੇ ਗ੍ਰਾਹਜੁ ਕੀਨੀ ਅੰਮ੍ਰਿਤੁ ਮਨ ਤੇ ਡਾਰਨ ॥ ਕਾਮ ਕ੍ਰੋਧ ਲੋਭ ਰਤੁ ਨਿੰਦਾ ਸਤੁ ਸੰਤੋਖੁ ਬਿਦਾਰਨ ॥1॥ ਇਨ ਤੇ ਕਾਢਿ ਲੇਹੁ ਮੇਰੇ ਸੁਆਮੀ ਹਾਰਿ ਪਰੇ ਤੁਮ ਸਾਰਨ ॥ ਨਾਨਕ ਕੀ ਬੇਨੰਤੀ ਪ੍ਰਭ ਪਹਿ ਸਾਧਸੰਗਿ ਰੰਕ ਤਾਰਨ ॥2॥3॥83॥ ਬਿਲਾਵਲੁ ਮਹਲਾ 5

॥ ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥ ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥1॥

ਰਹਾਉ ॥ ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥ ਆਠ ਪਹਰ ਗੁਨ ਗਾਵਤ ਪ੍ਰਭ ਕੇ

821

ਕਾਮ ਕ੍ਰੋਧ ਇਸੁ ਤਨ ਤੇ ਜਾਤ ॥1॥ ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥ ਚਰਨ ਸਰਨਿ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥2॥4॥84॥ ਬਿਲਾਵਲੁ ਮਹਲਾ 5 ॥ ਰਾਖਿ ਲੀਏ ਅਪਨੇ ਜਨ ਆਪਿ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭਿ ਸੋਗ ਸੰਤਾਪ ॥1॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥1॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥2॥5॥85॥ ਬਿਲਾਵਲੁ ਮਹਲਾ 5 ॥ ਤਾਪੁ ਲਾਹਿਆ ਗੁਰਿ ਸਿਰਜਨਹਾਰਿ ॥ ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥1॥ ਰਹਾਉ ॥ ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ ॥ ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥1॥ ਦਾਸ ਕੀ ਲਾਜ ਰਖੈ ਮਿਹਰਵਾਨੁ ॥ ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥2॥6॥86॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਚਉਪਦੇ ਦੁਪਦੇ ਘਰੁ 7 ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰੁ ਤਿਹ ਮੰਦਰਿ ਰਤਨ ਕੋਠੜੀ ਖੁਲ੍ਹੀ ਅਨੂਪਾ ॥1॥ ਰਹਾਉ ॥ ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ

॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥1॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥

ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥2॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥3॥ ਨਿਰਮਲੁ ਨਿਰਮਲੁ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥4॥1॥87॥ ਬਿਲਾਵਲੁ ਮਹਲਾ 5 ॥ ਬਿਨੁ ਹਰਿ ਕਾਮਿ ਨ ਆਵਤ ਹੇ ॥ ਜਾ ਸਿਉ ਰਾਚਿ ਮਾਚਿ ਤੁਮ ਲਾਗੇ ਓਹ ਮੋਹਨੀ ਮੋਹਾਵਤ ਹੇ ॥1॥ ਰਹਾਉ ॥ ਕਨਿਕ ਕਾਮਿਨੀ ਸੇਜ ਸੋਹਨੀ ਛੋਡਿ ਖਿਨੈ ਮਹਿ ਜਾਵਤ ਹੇ

॥ ਉਰਝਿ ਰਹਿਓ ਇੰਦ੍ਰੀ ਰਸ ਪ੍ਰੇਰਿਓ ਬਿਖੈ ਠਗਉਰੀ ਖਾਵਤ ਹੇ ॥1॥ ਤ੍ਰਿਣ ਕੋ ਮੰਦਰੁ ਸਾਜਿ ਸਵਾਰਿਓ ਪਾਵਕੁ ਤਲੈ

ਜਰਾਵਤ ਹੇ ॥ ਐਸੇ ਗੜ ਮਹਿ ਐਠਿ ਹਠੀਲੋ ਫੂਲਿ ਫੂਲਿ ਕਿਆ ਪਾਵਤ ਹੇ ॥2॥ ਪੰਚ ਦੂਤ ਮੂਡ ਪਰਿ ਠਾਢੇ ਕੇਸ

822

ਗਹੇ ਫੇਰਾਵਤ ਹੇ ॥ ਦ੍ਰਿਸਟਿ ਨ ਆਵਹਿ ਅੰਧ ਅਗਿਆਨੀ ਸੋਇ ਰਹਿਓ ਮਦ ਮਾਵਤ ਹੇ ॥3॥ ਜਾਲੁ ਪਸਾਰਿ ਚੋਗ ਬਿਸਥਾਰੀ ਪੰਖੀ ਜਿਉ ਫਾਹਾਵਤ ਹੇ ॥ ਕਹੁ ਨਾਨਕ ਬੰਧਨ ਕਾਟਨ ਕਉ ਮੈ ਸਤਿਗੁਰੁ ਪੁਰਖੁ ਧਿਆਵਤ ਹੇ

॥4॥2॥88॥ ਬਿਲਾਵਲੁ ਮਹਲਾ 5 ॥ ਹਰਿ ਹਰਿ ਨਾਮੁ ਅਪਾਰ ਅਮੋਲੀ ॥ ਪ੍ਰਾਨ ਪਿਆਰੋ ਮਨਹਿ ਅਧਾਰੋ ਚੀਤਿ ਚਿਤਵਉ ਜੈਸੇ ਪਾਨ ਤੰਬੋਲੀ ॥1॥ ਰਹਾਉ ॥ ਸਹਜਿ ਸਮਾਇਓ ਗੁਰਹਿ ਬਤਾਇਓ ਰੰਗਿ ਰੰਗੀ ਮੇਰੇ ਤਨ ਕੀ ਚੋਲੀ ॥ ਪ੍ਰਿਅ ਮੁਖਿ ਲਾਗੋ ਜਉ ਵਡਭਾਗੋ ਸੁਹਾਗੁ ਹਮਾਰੋ ਕਤਹੁ ਨ ਡੋਲੀ ॥1॥ ਰੂਪ ਨ ਧੂਪ ਨ ਗੰਧ ਨ ਦੀਪਾ ਓਤਿ ਪੋਤਿ ਅੰਗ ਅੰਗ ਸੰਗਿ ਮਉਲੀ ॥ ਕਹੁ ਨਾਨਕ ਪ੍ਰਿਅ ਰਵੀ ਸੁਹਾਗਨਿ ਅਤਿ ਨੀਕੀ ਮੇਰੀ ਬਨੀ ਖਟੋਲੀ

॥2॥3॥89॥ ਬਿਲਾਵਲੁ ਮਹਲਾ 5 ॥ ਗੋਬਿੰਦ ਗੋਬਿੰਦ ਗੋਬਿੰਦ ਮਈ ॥ ਜਬ ਤੇ ਭੇਟੇ ਸਾਧ ਦਇਆਰਾ ਤਬ ਤੇ ਦੁਰਮਤਿ ਦੂਰਿ ਭਈ ॥1॥ ਰਹਾਉ ॥ ਪੂਰਨ ਪੂਰਿ ਰਹਿਓ ਸੰਪੂਰਨ ਸੀਤਲ ਸਾਂਤਿ ਦਇਆਲ ਦਈ ॥ ਕਾਮੁ ਕ੍ਰੋਧੁ ਤ੍ਰਿਸਨਾ ਅਹੰਕਾਰਾ ਤਨ ਤੇ ਹੋਏ ਸਗਲ ਖਈ ॥1॥ ਸਤੁ ਸੰਤੋਖੁ ਦਇਆ ਧਰਮੁ ਸੁਚਿ ਸੰਤਨ ਤੇ ਇਹੁ ਮੰਤੁ ਲਈ

॥ ਕਹੁ ਨਾਨਕ ਜਿਨਿ ਮਨਹੁ ਪਛਾਨਿਆ ਤਿਨ ਕਉ ਸਗਲੀ ਸੋਝ ਪਈ ॥2॥4॥90॥ ਬਿਲਾਵਲੁ ਮਹਲਾ 5 ॥

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥1॥ ਕਿਆ ਕਥੀਐ ਕਿਛੁ ਕਥਨੁ ਨ ਜਾਈ ॥ ਜਹ ਜਹ ਦੇਖਾ ਤਹ ਰਹਿਆ ਸਮਾਈ

॥1॥ ਰਹਾਉ ॥ ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂ ਹੈ ਸਹਾਈ ॥ ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥2॥5॥91॥ ਬਿਲਾਵਲੁ ਮਹਲਾ 5 ॥ ਅਗਮ ਰੂਪੁ ਅਬਿਨਾਸੀ ਕਰਤਾ ਪਤਿਤਪਵਿਤੁ ਇਕ ਨਿਮਖ ਜਪਾਈਐ ॥ ਅਚਰਜੁ ਸੁਨਿਓ ਪਰਾਪਤਿ ਭੇਟੁਲੇ ਸੰਤ ਚਰਨ ਚਰਨ ਮਨੁ ਲਾਈਐ ॥1॥ ਕਿਤੁ ਬਿਧੀਐ ਕਿਤੁ ਸੰਜਮਿ ਪਾਈਐ ॥ ਕਹੁ ਸੁਰਿਜਨ ਕਿਤੁ ਜੁਗਤੀ ਧਿਆਈਐ ॥1॥ ਰਹਾਉ

॥ ਜੋ ਮਾਨੁਖੁ ਮਾਨੁਖ ਕੀ ਸੇਵਾ ਓਹੁ ਤਿਸ ਕੀ ਲਈ ਲਈ ਫੁਨਿ ਜਾਈਐ ॥ ਨਾਨਕ ਸਰਨਿ ਸਰਣਿ ਸੁਖਸਾਗਰ ਮੋਹਿ ਟੇਕ ਤੇਰੋ ਇਕ ਨਾਈਐ ॥2॥6॥92॥ ਬਿਲਾਵਲੁ ਮਹਲਾ 5 ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥1॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ

823

ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥1॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥2॥7॥93॥

ਬਿਲਾਵਲੁ ਮਹਲਾ 5 ॥ ਮਨੁ ਕਿਆ ਕਹਤਾ ਹਉ ਕਿਆ ਕਹਤਾ ॥ ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ

ਕਿਆ ਕਹਤਾ ॥1॥ ਰਹਾਉ ॥ ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥ ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥1॥ ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥

ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬ ਹੂ ਲਹਤਾ ॥2॥8॥94॥ ਬਿਲਾਵਲੁ ਮਹਲਾ 5 ॥ ਨਿੰਦਕੁ ਐਸੇ ਹੀ ਝਰਿ ਪਰੀਐ ॥ ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥1॥ ਰਹਾਉ ॥ ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥ ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥1॥ ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥

ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥2॥9॥95॥ ਬਿਲਾਵਲੁ ਮਹਲਾ 5

॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥1॥ ਰਹਾਉ

॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥1॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥2॥10॥96॥ ਬਿਲਾਵਲੁ ਮਹਲਾ 5 ॥ ਮਨਿ ਤਨਿ ਰਸਨਾ ਹਰਿ ਚੀਨਾ ॥ ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨਾ ॥1॥ ਰਹਾਉ ॥ ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥ ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ

॥1॥ ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥ ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥2॥11॥97॥ ਬਿਲਾਵਲੁ ਮਹਲਾ 5 ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥1॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ

824

ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥1॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥2॥12॥98॥

ਬਿਲਾਵਲੁ ਮਹਲਾ 5 ॥ ਸਦਾ ਸਦਾ ਜਪੀਐ ਪ੍ਰਭ ਨਾਮ ॥ ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥1॥ ਰਹਾਉ ॥ ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥ ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥1॥ ਜੋ ਤੁਮ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥

ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥2॥13॥99॥ ਬਿਲਾਵਲੁ ਮਹਲਾ 5 ॥ ਮਨ ਤਨ ਅੰਤਰਿ ਪ੍ਰਭੁ ਆਹੀ ॥ ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥1॥ ਰਹਾਉ ॥

ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥1॥ ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵਸਾਗਰੁ ਪਾਰਿ ਪਰਾਹੀ ॥ ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥2॥14॥100॥ ਬਿਲਾਵਲੁ ਮਹਲਾ 5 ॥ ਧੀਰਉ ਦੇਖਿ ਤੁਮ੍ਹਾਰੈ

ਰੰਗਾ ॥ ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥1॥ ਰਹਾਉ ॥ ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥1॥ ਕਬ ਹੂ ਨ ਬਿਸਰੈ ਹੀਐ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ

॥2॥15॥101॥ ਬਿਲਾਵਲੁ ਮਹਲਾ 5 ॥ ਅਚੁਤ ਪੂਜਾਜੋਗ ਗੋਪਾਲ ॥ ਮਨੁ ਤਨੁ ਅਰਪਿ ਰਖਉ ਹਰਿ ਆਗੈ

ਸਰਬ ਜੀਆ ਕਾ ਹੈ ਪ੍ਰਤਿਪਾਲੁ ॥1॥ ਰਹਾਉ ॥ ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾਸਿੰਧੁ ਬਡੋ ਦਇਆਲੁ

॥ ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥1॥ ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲੁ ॥ ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥2॥16॥102 ॥

ਬਿਲਾਵਲੁ ਮਹਲਾ 5 ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥1॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥ ਆਵਣੁ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥1॥ ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ

825

॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕੁ ਦਾਸੁ ਕਹੇ ॥2॥17॥103॥ ਬਿਲਾਵਲੁ ਮਹਲਾ 5 ॥

ਸੁਲਹੀ ਤੇ ਨਾਰਾਇਣ ਰਾਖੁ ॥ ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥1॥ ਰਹਾਉ ॥

ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥ ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥1॥ ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ

॥ ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨੁ ਵਾਕੁ ॥2॥18॥104॥ ਬਿਲਾਵਲੁ ਮਹਲਾ 5 ॥ ਪੂਰੇ ਗੁਰ ਕੀ ਪੂਰੀ ਸੇਵ ॥ ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥1॥ ਰਹਾਉ ॥

ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥ ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥1॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੇ ਜਿਨਿ ਸਗਲੇ ਜੰਤ ॥ ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥2॥19॥105॥ ਬਿਲਾਵਲੁ ਮਹਲਾ 5 ॥ ਤਾਪ ਪਾਪ ਤੇ ਰਾਖੇ ਆਪਿ ॥ ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥1॥ ਰਹਾਉ ॥ ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵਖੰਡ ਪ੍ਰਤਾਪ ॥ ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ

॥1॥ ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥ ਭਗਤਿਵਛਲ ਭੈਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥2॥20॥106॥ ਬਿਲਾਵਲੁ ਮਹਲਾ 5 ॥ ਜਿਸ ਤੇ ਉਪਜਿਆ ਤਿਸਹਿ ਪਛਾਨੁ ॥

ਪਾਰਬ੍ਰਹਮੁ ਪਰਮੇਸੁਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥1॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥ ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥1॥ ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥ ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ

ਕੁਰਬਾਣੁ ॥2॥21॥107॥ ਬਿਲਾਵਲੁ ਮਹਲਾ 5 ॥ ਦੋਵੈ ਥਾਵ ਰਖੇ ਗੁਰ ਸੂਰੇ ॥ ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥1॥ ਰਹਾਉ ॥ ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥

ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥1॥ ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ

826

ਏਕੁ ਰਹਿਆ ਭਰਪੂਰੇ ॥ ਨਾਨਕ ਸਰਣਿ ਪਰਿਓ ਦੁਖਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥2॥22॥108॥

ਬਿਲਾਵਲੁ ਮਹਲਾ 5 ॥ ਦਰਸਨੁ ਦੇਖਤ ਦੋਖ ਨਸੇ ॥ ਕਬਹੁ ਨ ਹੋਵਹੁ ਦ੍ਰਿਸਟਿ ਅਗੋਚਰ ਜੀਅ ਕੈ ਸੰਗਿ ਬਸੇ

॥1॥ ਰਹਾਉ ॥ ਪ੍ਰੀਤਮ ਪ੍ਰਾਨ ਅਧਾਰ ਸੁਆਮੀ ॥ ਪੂਰਿ ਰਹੇ ਪ੍ਰਭ ਅੰਤਰਜਾਮੀ ॥1॥ ਕਿਆ ਗੁਣ ਤੇਰੇ ਸਾਰਿ ਸਮ੍ਹਾਰੀ ॥ ਸਾਸਿ ਸਾਸਿ ਪ੍ਰਭ ਤੁਝਹਿ ਚਿਤਾਰੀ ॥2॥ ਕਿਰਪਾਨਿਧਿ ਪ੍ਰਭ ਦੀਨਦਇਆਲਾ ॥ ਜੀਅ ਜੰਤ ਕੀ ਕਰਹੁ ਪ੍ਰਤਿਪਾਲਾ ॥3॥ ਆਠ ਪਹਰ ਤੇਰਾ ਨਾਮੁ ਜਨੁ ਜਾਪੇ ॥ ਨਾਨਕ ਪ੍ਰੀਤਿ ਲਾਈ ਪ੍ਰਭਿ ਆਪੇ

॥4॥23॥109॥ ਬਿਲਾਵਲੁ ਮਹਲਾ 5 ॥ ਤਨੁ ਧਨੁ ਜੋਬਨੁ ਚਲਤ ਗਇਆ ॥ ਰਾਮ ਨਾਮ ਕਾ ਭਜਨੁ ਨ ਕੀਨੋ ਕਰਤ ਬਿਕਾਰ ਨਿਸਿ ਭੋਰੁ ਭਇਆ ॥1॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਨਿਤ ਖਾਤੇ ਮੁਖ ਦੰਤਾ ਘਸਿ ਖੀਨ ਖਇਆ ॥ ਮੇਰੀ ਮੇਰੀ ਕਰਿ ਕਰਿ ਮੂਠਉ ਪਾਪ ਕਰਤ ਨਹ ਪਰੀ ਦਇਆ ॥1॥ ਮਹਾ ਬਿਕਾਰ ਘੋਰ ਦੁਖਸਾਗਰ ਤਿਸੁ ਮਹਿ ਪ੍ਰਾਣੀ ਗਲਤੁ ਪਇਆ ॥ ਸਰਨਿ ਪਰੇ ਨਾਨਕ ਸੁਆਮੀ ਕੀ ਬਾਹ ਪਕਰਿ ਪ੍ਰਭਿ ਕਾਢਿ

ਲਇਆ ॥2॥24॥110॥ ਬਿਲਾਵਲੁ ਮਹਲਾ 5 ॥ ਆਪਨਾ ਪ੍ਰਭੁ ਆਇਆ ਚੀਤਿ ॥ ਦੁਸਮਨ ਦੁਸਟ ਰਹੇ ਝਖ ਮਾਰਤ ਕੁਸਲੁ ਭਇਆ ਮੇਰੇ ਭਾਈ ਮੀਤ ॥1॥ ਰਹਾਉ ॥ ਗਈ ਬਿਆਧਿ ਉਪਾਧਿ ਸਭ ਨਾਸੀ ਅੰਗੀਕਾਰੁ ਕੀਓ ਕਰਤਾਰਿ ॥ ਸਾਂਤਿ ਸੂਖ ਅਰੁ ਅਨਦ ਘਨੇਰੇ ਪ੍ਰੀਤਮ ਨਾਮੁ ਰਿਦੈ ਉਰਿ ਹਾਰਿ ॥1॥ ਜੀਉ ਪਿੰਡੁ ਧਨੁ ਰਾਸਿ ਪ੍ਰਭ ਤੇਰੀ ਤੂੰ ਸਮਰਥੁ ਸੁਆਮੀ ਮੇਰਾ ॥ ਦਾਸ ਅਪੁਨੇ ਕਉ ਰਾਖਨਹਾਰਾ ਨਾਨਕ ਦਾਸੁ ਸਦਾ ਹੈ ਚੇਰਾ

॥2॥25॥111॥ ਬਿਲਾਵਲੁ ਮਹਲਾ 5 ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥1॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈਭੰਜਨ ਊਪਰਿ ਕਰਤੇ ਮਾਣੁ ॥1॥ ਭਈ ਮਿਤ੍ਰਾਈ ਮਿਟੀ ਬੁਰਾਈ ਦੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥2॥26॥112॥

ਬਿਲਾਵਲੁ ਮਹਲਾ 5 ॥ ਪਾਰਬ੍ਰਹਮੁ ਪ੍ਰਭੁ ਭਏ ਕ੍ਰਿਪਾਲ ॥ ਕਾਰਜ ਸਗਲ ਸਵਾਰੇ ਸਤਿਗੁਰ ਜਪਿ ਜਪਿ ਸਾਧੂ

ਭਏ ਨਿਹਾਲ ॥1॥ ਰਹਾਉ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਦੋਖੀ ਸਗਲੇ ਭਏ ਰਵਾਲ ॥ ਕੰਠਿ ਲਾਇ

827

ਰਾਖੇ ਜਨ ਅਪਨੇ ਉਧਰਿ ਲੀਏ ਲਾਇ ਅਪਨੈ ਪਾਲਿ ॥1॥ ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ

ਹੋਏ ਕਾਲ ॥ ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥2॥27॥113॥ ਬਿਲਾਵਲੁ ਮਹਲਾ 5 ॥ ਮੂ ਲਾਲਨ ਸਿਉ ਪ੍ਰੀਤਿ ਬਨੀ ॥1॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧਉ ਖਿੰਚ ਤਨੀ

॥1॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥2॥ ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥਕਥਾ ਜਾ ਕੀ ਬਾਤ ਸੁਨੀ ॥3॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥4॥28॥114॥ ਬਿਲਾਵਲੁ ਮਹਲਾ 5 ॥ ਹਰਿ ਕੇ ਚਰਨ ਜਪਿ ਜਾਉਂ ਕੁਰਬਾਨੁ ॥ ਗੁਰੁ ਮੇਰਾ ਪਾਰਬ੍ਰਹਮੁ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥1॥ ਰਹਾਉ ॥ ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥ ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥1॥ ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥ ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ

॥2॥29॥115॥ ਬਿਲਾਵਲੁ ਮਹਲਾ 5 ॥ ਰਾਖਿ ਲੀਏ ਸਤਿਗੁਰ ਕੀ ਸਰਣਿ ॥ ਜੈ ਜੈਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣਤਰਣ ॥1॥ ਰਹਾਉ ॥ ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥ ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਈਂ ਹਰਿ ਕੇ ਚਰਣ ॥1॥ ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ

ਤੁਮ ਕਾਰਣਕਰਣ ॥ ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥2॥30॥116॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 8 ॥ ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥ ਈਘੈ ਨਿਰਗੁਨ ਊਘੈ

ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥1॥ ਰਹਾਉ ॥ ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥ ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ

॥1॥ ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥ ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥2॥1॥117॥ ਬਿਲਾਵਲੁ ਮਹਲਾ 5 ॥

828

ਤੁਮ ਸਮਰਥਾ ਕਾਰਨ ਕਰਨ ॥ ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨਿ ਚਰਨ ॥1॥ ਰਹਾਉ

॥ ਜੋ ਜੋ ਕੀਨੋ ਸੋ ਤੁਮ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥ ਬਡ ਪਰਤਾਪੁ ਸੁਨਿਓ ਪ੍ਰਭ ਤੁਮਰੋ ਕੋਟਿ ਅਘਾ ਤੇਰੋ ਨਾਮੁ ਹਰਨੁ ॥1॥ ਹਮਰੋ ਸੁਭਾਉ ਸਦਾ ਸਦ ਭੂਲਨ ਤੁਮਰੋ ਬਿਰਦੁ ਪਤਿਤਉਧਰਨ ॥ ਕਰੁਣਾਮੈ

ਕਿਰਪਾਲ ਕ੍ਰਿਪਾਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥2॥2॥118॥ ਬਿਲਾਵਲੁ ਮਹਲਾ 5 ॥ ਐਸੀ ਕਿਰਪਾ ਮੋਹਿ ਕਰਹੁ ॥ ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥1॥ ਰਹਾਉ ॥ ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥ ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ

॥1॥ ਜੋ ਤੁਮ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਕਰਹੁ ॥ ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥2॥3॥119॥ ਬਿਲਾਵਲੁ ਮਹਲਾ 5 ॥ ਐਸੀ ਦੀਖਿਆ ਜਨ ਸਿਉ ਮੰਗਾ ॥ ਤੁਮਰੋ ਧਿਆਨੁ ਤੁਮ੍ਹਾਰੋ ਰੰਗਾ ॥ ਤੁਮਰੀ ਸੇਵਾ ਤੁਮਾਰੇ ਅੰਗਾ ॥1॥ ਰਹਾਉ ॥ ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥ ਜਨ ਚਰਨ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥1॥ ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥ ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥2॥4॥120॥ ਬਿਲਾਵਲੁ ਮਹਲਾ 5 ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲੁ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ ਪਿਤਾ ਕਿਰਪਾਲੁ ॥1॥ ਰਹਾਉ ॥ ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲੁ ॥1॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲੁ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲੁ

॥ 2॥5॥121॥ ਬਿਲਾਵਲੁ ਮਹਲਾ 5 ॥ ਰਾਖੁ ਸਦਾ ਪ੍ਰਭ ਅਪਨੈ ਸਾਥਿ ॥ ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ

ਬਿਨੁ ਜੀਵਨੁ ਸਗਲ ਅਕਾਥੁ ॥1॥ ਰਹਾਉ ॥ ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥੁ ॥

ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥1॥ ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥ ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥੁ ॥

829

॥2॥6॥122॥ ਬਿਲਾਵਲੁ ਮਹਲਾ 5 ॥ ਅਪਨੇ ਸੇਵਕ ਕਉ ਕਬਹੁ ਨ ਬਿਸਾਰਹੁ ॥ ਉਰਿ ਲਾਗਹੁ ਸੁਆਮੀ ਪ੍ਰਭ

ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥1॥ ਰਹਾਉ ॥ ਪਤਿਤਪਾਵਨੁ ਪ੍ਰਭ ਬਿਰਦੁ ਤੁਮ੍ਹਾਰੋ ਹਮਰੇ ਦੋਖ ਰਿਦੈ ਮਤੁ ਧਾਰਹੁ ॥ ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥1॥ ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ ॥ ਜਨ ਨਾਨਕ ਪਿਆਸ ਚਰਨ ਕਮਲਨ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ

॥2॥7॥123॥ ਬਿਲਾਵਲੁ ਮਹਲਾ 5 ॥ ਆਗੈ ਪਾਛੈ ਕੁਸਲੁ ਭਇਆ ॥ ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥1॥ ਰਹਾਉ ॥ ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ

॥ ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥1॥ ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ

ਕਰਿ ਕਿਰਪਾ ਅਪੁਨਾ ਕਰਿ ਲਇਆ ॥ ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ

॥2॥8॥124॥ ਬਿਲਾਵਲੁ ਮਹਲਾ 5 ॥ ਬਿਨੁ ਭੈ ਭਗਤੀ ਤਰਨੁ ਕੈਸੇ ॥ ਕਰਹੁ ਅਨੁਗ੍ਰਹੁ ਪਤਿਤਉਧਾਰਨ ਰਾਖੁ ਸੁਆਮੀ ਆਪ ਭਰੋਸੇ ॥1॥ ਰਹਾਉ ॥ ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ ॥ ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥1॥ ਸਰਨਿ ਦੁਖਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ ॥ ਕੇਸਵ ਕਲੇਸਨਾਸ ਅਘਖੰਡਨ ਨਾਨਕ ਜੀਵਤ ਦਰਸ ਦਿਸੇ ॥2॥9॥125॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਦੁਪਦੇ ਘਰੁ 9 ॥ ਆਪਹਿ ਮੇਲਿ ਲਏ ॥ ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ

॥1॥ ਰਹਾਉ ॥ ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨਿ ਪਏ ॥ ਜਪਿ ਜਪਿ ਨਾਮੁ ਤੁਮਾਰੋ ਪ੍ਰੀਤਮ ਤਨ ਤੇ ਰੋਗ ਖਏ ॥1॥ ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ ॥ ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ

॥2॥1॥126॥ ਬਿਲਾਵਲੁ ਮਹਲਾ 5 ॥ ਜੀਵਉ ਨਾਮੁ ਸੁਨੀ ॥ ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥1॥

ਰਹਾਉ ॥ ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ

830

ਖਿਨੀ ॥1॥ ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ ਅੰਧੁਲੇ ਟਿਕ ਨਿਰਧਨ ਧਨੁ ਪਾਇਓ

ਪ੍ਰਭ ਨਾਨਕ ਅਨਿਕ ਗੁਨੀ ॥2॥2॥127॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਪੜਤਾਲ ਘਰੁ 13 ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ

॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥1॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥

ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥1॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦਰੂਪ ਧਿਆਵਹੁ ॥ ਨਾਨਕੁ ਦੁਆਰੈ

ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥2॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥1॥ ਰਹਾਉ ਦੂਜਾ

॥1॥128॥ ਬਿਲਾਵਲੁ ਮਹਲਾ 5 ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ

॥ ਅਬ ਚਰਨ ਗਹੇ ॥1॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥1॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥2॥2॥129॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 9 ਦੁਪਦੇ ॥ ਦੁਖਹਰਤਾ ਹਰਿ ਨਾਮੁ ਪਛਾਨੋ ॥ ਅਜਾਮਲੁ ਗਨਿਕਾ ਜਿਹ ਸਿਮਰਤ ਮੁਕਤ ਭਏ ਜੀਅ ਜਾਨੋ ॥1॥ ਰਹਾਉ ॥ ਗਜ ਕੀ ਤ੍ਰਾਸ ਮਿਟੀ ਛਿਨ ਹੂ ਮਹਿ ਜਬ ਹੀ ਰਾਮੁ ਬਖਾਨੋ ॥ ਨਾਰਦ ਕਹਤ ਸੁਨਤ ਧ੍ਰÄ

ਬਾਰਿਕੁ ਭਜਨ ਮਾਹਿ ਲਪਟਾਨੋ ॥1॥ ਅਚਲ ਅਮਰ ਨਿਰਭੈ ਪਦੁ ਪਾਇਓ ਜਗਤੁ ਜਾਹਿ ਹੈਰਾਨੋ ॥ ਨਾਨਕੁ ਕਹਤ ਭਗਤਰਛਕੁ ਹਰਿ ਨਿਕਟਿ ਤਾਹਿ ਤੁਮ ਮਾਨੋ ॥2॥1॥ ਬਿਲਾਵਲੁ ਮਹਲਾ 9 ॥ ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥ ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥ 1 ॥ ਰਹਾਉ ॥ ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ

831

॥ ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥1॥ ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤੁ ਕਹਾਵੈ ॥2॥2॥ ਬਿਲਾਵਲੁ ਮਹਲਾ 9 ॥ ਜਾ ਮੈ ਭਜਨੁ ਰਾਮ ਕੋ ਨਾਹੀ ॥ ਤਿਹ ਨਰਿ ਜਨਮੁ ਅਕਾਰਥੁ ਖੋਇਆ ਯਹ ਰਾਖਹੁ ਮਨ ਮਾਹੀ ॥1॥

ਰਹਾਉ ॥ ਤੀਰਥ ਕਰੈ ਬ੍ਰਤ ਫੁਨਿ ਰਾਖੈ ਨਹ ਮਨੂਆ ਬਸਿ ਜਾ ਕੋ ॥ ਨਿਹਫਲ ਧਰਮੁ ਤਾਹਿ ਤੁਮ ਮਾਨਹੁ ਸਾਚੁ ਕਹਤ ਮੈ ਯਾ ਕਉ ॥1॥ ਜੈਸੇ ਪਾਹਨੁ ਜਲ ਮਹਿ ਰਾਖਿਓ ਭੇਦੈ ਨਾਹਿ ਤਿਹ ਪਾਨੀ ॥ ਤੈਸੇ ਹੀ ਤੁਮ ਤਾਹਿ ਪਛਾਨਹੁ ਭਗਤਿਹੀਨ ਜੋ ਪ੍ਰਾਨੀ ॥2॥ ਕਲ ਮੈ ਮੁਕਤਿ ਨਾਮ ਤੇ ਪਾਵਤ ਗੁਰੁ ਯਹ ਭੇਦੁ ਬਤਾਵੈ

॥ ਕਹੁ ਨਾਨਕ ਸੋਈ ਨਰੁ ਗਰੂਆ ਜੋ ਪ੍ਰਭ ਕੇ ਗੁਨ ਗਾਵੈ ॥3॥3॥ ॥4॥6॥17॥129॥3॥159॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 1 ਅਸਟਪਦੀਆ ਘਰੁ 10 ॥ ਨਿਕਟਿ ਵਸੈ ਦੇਖੈ ਸਭੁ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥

ਵਿਣੁ ਭੈ ਪਇਐ ਭਗਤਿ ਨ ਹੋਈ ॥ ਸਬਦਿ ਰਤੇ ਸਦਾ ਸੁਖੁ ਹੋਈ ॥1॥ ਐਸਾ ਗਿਆਨੁ ਪਦਾਰਥੁ ਨਾਮੁ ॥ ਗੁਰਮੁਖਿ

ਪਾਵਸਿ ਰਸਿ ਰਸਿ ਮਾਨੁ ॥1॥ ਰਹਾਉ ॥ ਗਿਆਨੁ ਗਿਆਨੁ ਕਥੈ ਸਭੁ ਕੋਈ ॥ ਕਥਿ ਕਥਿ ਬਾਦੁ ਕਰੇ ਦੁਖੁ ਹੋਈ

॥ ਕਥਿ ਕਹਣੈ ਤੇ ਰਹੈ ਨ ਕੋਈ ॥ ਬਿਨੁ ਰਸ ਰਾਤੇ ਮੁਕਤਿ ਨ ਹੋਈ ॥2॥ ਗਿਆਨੁ ਧਿਆਨੁ ਸਭੁ ਗੁਰ ਤੇ ਹੋਈ

॥ ਸਾਚੀ ਰਹਤ ਸਾਚਾ ਮਨਿ ਸੋਈ ॥ ਮਨਮੁਖ ਕਥਨੀ ਹੈ ਪਰੁ ਰਹਤ ਨ ਹੋਈ ॥ ਨਾਵਹੁ ਭੂਲੇ ਥਾਉ ਨ ਕੋਈ

॥3॥ ਮਨੁ ਮਾਇਆ ਬੰਧਿਓ ਸਰ ਜਾਲਿ ॥ ਘਟਿ ਘਟਿ ਬਿਆਪਿ ਰਹਿਓ ਬਿਖੁ ਨਾਲਿ ॥ ਜੋ ਆਂਜੈ ਸੋ ਦੀਸੈ ਕਾਲਿ

॥ ਕਾਰਜੁ ਸੀਧੋ ਰਿਦੈ ਸਮ੍ਹਾਲਿ ॥4॥ ਸੋ ਗਿਆਨੀ ਜਿਨਿ ਸਬਦਿ ਲਿਵ ਲਾਈ ॥ ਮਨਮੁਖਿ ਹਉਮੈ ਪਤਿ ਗਵਾਈ

॥ ਆਪੇ ਕਰਤੈ ਭਗਤਿ ਕਰਾਈ ॥ ਗੁਰਮੁਖਿ ਆਪੇ ਦੇ ਵਡਿਆਈ ॥5॥ ਰੈਣਿ ਅੰਧਾਰੀ ਨਿਰਮਲ ਜੋਤਿ ॥ ਨਾਮ ਬਿਨਾ ਝੂਠੇ ਕੁਚਲ ਕਛੋਤਿ ॥ ਬੇਦੁ ਪੁਕਾਰੈ ਭਗਤਿ ਸਰੋਤਿ ॥ ਸੁਣਿ ਸੁਣਿ ਮਾਨੈ ਵੇਖੈ ਜੋਤਿ ॥6॥ ਸਾਸਤ੍ਰ ਸਿਮ੍ਰਿਤਿ ਨਾਮੁ ਦ੍ਰਿੜਾਮੰ ॥ ਗੁਰਮੁਖਿ ਸਾਂਤਿ ਊਤਮ ਕਰਾਮੰ ॥ ਮਨਮੁਖਿ ਜੋਨੀ ਦੂਖ ਸਹਾਮੰ ॥ ਬੰਧਨ ਤੂਟੇ ਇਕੁ ਨਾਮੁ ਵਸਾਮੰ

॥7॥ ਮੰਨੇ ਨਾਮੁ ਸਚੀ ਪਤਿ ਪੂਜਾ ॥ ਕਿਸੁ ਵੇਖਾ ਨਾਹੀ ਕੋ ਦੂਜਾ ॥ ਦੇਖਿ ਕਹਉ ਭਾਵੈ ਮਨਿ ਸੋਇ ॥ ਨਾਨਕੁ ਕਹੈ

832

ਅਵਰੁ ਨਹੀ ਕੋਇ ॥8॥1॥ ਬਿਲਾਵਲੁ ਮਹਲਾ 1 ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥1॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥1॥ ਰਹਾਉ ॥ ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥2॥

ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ

ਗੁਰਮੁਖਿ ਦਾਰੂ ਗੁਣ ਗਾਇ ॥3॥ ਧੋਤੀ ਊਜਲ ਤਿਲਕੁ ਗਲਿ ਮਾਲਾ ॥ ਅੰਤਰਿ ਕ੍ਰੋਧੁ ਪੜਹਿ ਨਾਟਸਾਲਾ ॥ ਨਾਮੁ ਵਿਸਾਰਿ ਮਾਇਆ ਮਦੁ ਪੀਆ ॥ ਬਿਨੁ ਗੁਰ ਭਗਤਿ ਨਾਹੀ ਸੁਖੁ ਥੀਆ ॥4॥ ਸੂਕਰ ਸੁਆਨ ਗਰਦਭ ਮੰਜਾਰਾ ॥

ਪਸੂ ਮਲੇਛ ਨੀਚ ਚੰਡਾਲਾ ॥ ਗੁਰ ਤੇ ਮੁਹੁ ਫੇਰਹਿ ਤਿਨ੍ਹ ਜੋਨਿ ਭਵਾਈਐ ॥ ਬੰਧਨਿ ਬਾਧਿਆ ਆਈਐ ਜਾਈਐ

॥5॥ ਗੁਰ ਸੇਵਾ ਤੇ ਲਹੈ ਪਦਾਰਥੁ ॥ ਹਿਰਦੈ ਨਾਮੁ ਸਦਾ ਕਿਰਤਾਰਥੁ ॥ ਸਾਚੀ ਦਰਗਹ ਪੂਛ ਨ ਹੋਇ ॥ ਮਾਨੇ ਹੁਕਮੁ ਸੀਝੈ ਦਰਿ ਸੋਇ ॥6॥ ਸਤਿਗੁਰੁ ਮਿਲੈ ਤ ਤਿਸ ਕਉ ਜਾਣੈ ॥ ਰਹੈ ਰਜਾਈ ਹੁਕਮੁ ਪਛਾਣੈ ॥ ਹੁਕਮੁ ਪਛਾਣਿ ਸਚੈ ਦਰਿ ਵਾਸੁ ॥ ਕਾਲ ਬਿਕਾਲ ਸਬਦਿ ਭਏ ਨਾਸੁ ॥7॥ ਰਹੈ ਅਤੀਤੁ ਜਾਣੈ ਸਭੁ ਤਿਸ ਕਾ ॥ ਤਨੁ ਮਨੁ ਅਰਪੈ ਹੈ ਇਹੁ ਜਿਸ ਕਾ ॥ ਨਾ ਓਹੁ ਆਵੈ ਨਾ ਓਹੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 3 ਅਸਟਪਦੀ ਘਰੁ 10 ॥ ਜਗੁ ਕਊਆ ਮੁਖਿ ਚੁੰਚ ਗਿਆਨੁ ॥ ਅੰਤਰਿ ਲੋਭੁ ਝੂਠੁ ਅਭਿਮਾਨੁ ॥

ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥1॥ ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥ ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥1॥ ਰਹਾਉ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਸਬਦੁ ਚੀਨਿ ਸਹਜ ਘਰਿ ਆਵਹੁ ॥ ਸਾਚੈ

ਨਾਇ ਵਡਾਈ ਪਾਵਹੁ ॥2॥ ਆਪਿ ਨ ਬੂਝੈ ਲੋਕ ਬੁਝਾਵੈ ॥ ਮਨ ਕਾ ਅੰਧਾ ਅੰਧੁ ਕਮਾਵੈ ॥ ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥3॥ ਹਰਿ ਜੀਉ ਸੇਵੀਐ ਅੰਤਰਜਾਮੀ ॥ ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥ ਤਿਸੁ ਨਾਲਿ ਕਿਆ ਚਲੈ

833

ਪਹਨਾਮੀ ॥4॥ ਸਾਚਾ ਨਾਮੁ ਸਾਚੈ ਸਬਦਿ ਜਾਨੈ ॥ ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥ ਗੁਰਮੁਖਿ ਨਾਮੁ ਸਦਾ ਸਦਾ ਵਖਾਨੈ

॥5॥ ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥ ਅਉਗੁਣ ਕਾਟਿ ਪਾਪਾ ਮਤਿ ਖਾਈ ॥ ਕੰਚਨ ਕਾਇਆ ਜੋਤੀ ਜੋਤਿ ਸਮਾਈ

॥6॥ ਸਤਿਗੁਰਿ ਮਿਲਿਐ ਵਡੀ ਵਡਿਆਈ ॥ ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥7॥

ਗੁਰਮਤਿ ਮਾਨਿਆ ਕਰਣੀ ਸਾਰੁ ॥ ਗੁਰਮਤਿ ਮਾਨਿਆ ਮੋਖਦੁਆਰੁ ॥ ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 4 ਅਸਟਪਦੀਆ ਘਰੁ 11 ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ

॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥ 1 ॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ

॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠੁ ਪੜਈਆ ॥ 1 ॥ ਰਹਾਉ ॥ ਏਕੁ ਗ੍ਰਿਹੁ ਦਸ ਦੁਆਰ ਹਹਿਂ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ

ਅੰਧੁਲੇ ਖਬਰਿ ਨ ਪਈਆ ॥2॥ ਕੰਚਨ ਕੋਟੁ ਬਹੁ ਮਾਣਿਕ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥3॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥4॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੁੋਪਾਲ ਨੀਸਾਨੁ ਬਜਈਆ ॥5॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥6॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ

ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥7॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ

॥8॥1॥4॥ ਬਿਲਾਵਲੁ ਮਹਲਾ 4 ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥

834

ਮਿਲਿ ਸਤਿਸੰਗਤਿ ਪਰਮਪਦੁ ਪਾਇਆ ਮੈ ਹਿਰੰਡ ਪਲਾਸ ਸੰਗਿ ਹਰਿ ਬੁਹੀਆ ॥1॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਲਾਦ ਉਧਾਰਿ ਸਮਈਆ ॥1॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭਸੁਕ ਹੂਏ ਮਨਿ ਅਭਿਮਾਨੁ ਵਿਛੁੜਿ

ਦੂਰਿ ਗਈਆ ॥2॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥3॥ ਰਤਨ ਪਦਾਰਥ ਗੁਰਮਤਿ ਪਾਵੈ

ਸਾਗਰ ਭਗਤਿ ਭੰਡਾਰ ਖੁਲ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ

॥4॥ ਪਰਮਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥5॥ ਸਾਸਤ੍ਰ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥6॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮਪਦੁ ਪਈਆ ॥7॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥8॥2॥5॥ ਬਿਲਾਵਲੁ ਮਹਲਾ 4 ॥ ਗੁਰਮੁਖਿ ਅਗਮੁ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿਪੁਰਖਈਆ ॥ ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥1॥ ਜਨ ਕੀ ਟੇਕ ਹਰਿ ਨਾਮੁ ਟਿਕਈਆ ॥ ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥1॥ ਰਹਾਉ ॥ ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥ ਲਾਲੁ ਜਵੇਹਰੁ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥2॥ ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥ ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ

ਅਕਥੁ ਕਥਈਆ ॥3॥ ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥ ਗੁਰਮਤਿ ਨਾਮੁ ਅੰਮ੍ਰਿਤਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥4॥ ਇਹੁ ਮਨੁ ਨਾਚੈ ਸਤਿਗੁਰ ਆਗੈ

835

ਅਨਹਦ ਸਬਦ ਧੁਨਿ ਤੂਰ ਵਜਈਆ ॥ ਹਰਿ ਹਰਿ ਉਸਤਤਿ ਕਰੈ ਦਿਨੁ ਰਾਤੀ ਰਖਿ ਰਖਿ ਚਰਣ ਹਰਿ ਤਾਲ ਪੂਰਈਆ ॥5॥ ਹਰਿ ਕੈ ਰੰਗਿ ਰਤਾ ਮਨੁ ਗਾਵੈ ਰਸਿ ਰਸਾਲ ਰਸਿ ਸਬਦੁ ਰਵਈਆ ॥ ਨਿਜ ਘਰਿ ਧਾਰ ਚੁਐ

ਅਤਿ ਨਿਰਮਲ ਜਿਨਿ ਪੀਆ ਤਿਨ ਹੀ ਸੁਖੁ ਲਹੀਆ ॥6॥ ਮਨਹਠਿ ਕਰਮ ਕਰੈ ਅਭਿਮਾਨੀ ਜਿਉ ਬਾਲਕ ਬਾਲੂ ਘਰ ਉਸਰਈਆ ॥ ਆਵੈ ਲਹਰਿ ਸਮੁੰਦ ਸਾਗਰ ਕੀ ਖਿਨ ਮਹਿ ਭਿੰਨ ਭਿੰਨ ਢਹਿ ਪਈਆ ॥7॥ ਹਰਿ ਸਰੁ ਸਾਗਰੁ ਹਰਿ ਹੈ ਆਪੇ ਇਹੁ ਜਗੁ ਹੈ ਸਭੁ ਖੇਲੁ ਖੇਲਈਆ ॥ ਜਿਉ ਜਲ ਤਰੰਗ ਜਲੁ ਜਲਹਿ ਸਮਾਵਹਿ ਨਾਨਕ ਆਪੇ ਆਪਿ ਰਮਈਆ ॥8॥3॥6॥ ਬਿਲਾਵਲੁ ਮਹਲਾ 4 ॥ ਸਤਿਗੁਰੁ ਪਰਚੈ ਮਨਿ ਮੁੰਦ੍ਰਾ ਪਾਈ ਗੁਰ ਕਾ ਸਬਦੁ ਤਨਿ ਭਸਮ ਦ੍ਰਿੜਈਆ ॥ ਅਮਰ ਪਿੰਡ ਭਏ ਸਾਧੂ ਸੰਗਿ ਜਨਮੁ ਮਰਣੁ ਦੋਊ ਮਿਟਿ ਗਈਆ ॥1॥

ਮੇਰੇ ਮਨ ਸਾਧਸੰਗਤਿ ਮਿਲਿ ਰਹੀਆ ॥ ਕ੍ਰਿਪਾ ਕਰਹੁ ਮਧੁਸੂਦਨ ਮਾਧਉ ਮੈ ਖਿਨੁ ਖਿਨੁ ਸਾਧੂ ਚਰਣ ਪਖਈਆ

॥1॥ ਰਹਾਉ ॥ ਤਜੈ ਗ੍ਰਿਹਸਤੁ ਭਇਆ ਬਨਵਾਸੀ ਇਕੁ ਖਿਨੁ ਮਨੂਆ ਟਿਕੈ ਨ ਟਿਕਈਆ ॥ ਧਾਵਤੁ ਧਾਇ ਤਦੇ ਘਰਿ ਆਵੈ ਹਰਿ ਹਰਿ ਸਾਧੂ ਸਰਣਿ ਪਵਈਆ ॥2॥ ਧੀਆ ਪੂਤ ਛੋਡਿ ਸੰਨਿਆਸੀ ਆਸਾ ਆਸ ਮਨਿ ਬਹੁਤੁ ਕਰਈਆ ॥ ਆਸਾ ਆਸ ਕਰੈ ਨਹੀ ਬੂਝੈ ਗੁਰ ਕੈ ਸਬਦਿ ਨਿਰਾਸ ਸੁਖੁ ਲਹੀਆ ॥3॥ ਉਪਜੀ ਤਰਕ ਦਿਗੰਬਰੁ ਹੋਆ ਮਨੁ ਦਹ ਦਿਸ ਚਲਿ ਚਲਿ ਗਵਨੁ ਕਰਈਆ ॥ ਪ੍ਰਭਵਨੁ ਕਰੈ ਬੂਝੈ ਨਹੀ ਤ੍ਰਿਸਨਾ ਮਿਲਿ ਸੰਗਿ ਸਾਧ ਦਇਆਘਰੁ ਲਹੀਆ ॥4॥ ਆਸਣ ਸਿਧ ਸਿਖਹਿ ਬਹੁਤੇਰੇ ਮਨਿ ਮਾਗਹਿ ਰਿਧਿ ਸਿਧਿ ਚੇਟਕ ਚੇਟਕਈਆ

॥ ਤ੍ਰਿਪਤਿ ਸੰਤੋਖੁ ਮਨਿ ਸਾਂਤਿ ਨ ਆਵੈ ਮਿਲਿ ਸਾਧੂ ਤ੍ਰਿਪਤਿ ਹਰਿ ਨਾਮਿ ਸਿਧਿ ਪਈਆ ॥5॥ ਅੰਡਜ ਜੇਰਜ ਸੇਤਜ ਉਤਭੁਜ ਸਭਿ ਵਰਨ ਰੂਪ ਜੀਅ ਜੰਤ ਉਪਈਆ ॥ ਸਾਧੂ ਸਰਣਿ ਪਰੈ ਸੋ ਉਬਰੈ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਚੰਡਾਲੁ ਚੰਡਈਆ ॥6॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਅਉਜਾਤਿ ਰਵਿਦਾਸੁ ਚਮਿਆਰੁ ਚਮਈਆ ॥ ਜੋ ਜੋ ਮਿਲੈ ਸਾਧੂ ਜਨ ਸੰਗਤਿ ਧਨੁ ਧੰਨਾ ਜਟੁ ਸੈਣੁ ਮਿਲਿਆ ਹਰਿ ਦਈਆ ॥7॥ ਸੰਤ ਜਨਾ ਕੀ ਹਰਿ ਪੈਜ ਰਖਾਈ ਭਗਤਿਵਛਲੁ ਅੰਗੀਕਾਰੁ ਕਰਈਆ ॥ ਨਾਨਕ ਸਰਣਿ ਪਰੇ ਜਗਜੀਵਨ ਹਰਿ ਹਰਿ ਕਿਰਪਾ ਧਾਰਿ ਰਖਈਆ

॥8॥4॥7॥ ਬਿਲਾਵਲੁ ਮਹਲਾ 4 ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ

836

॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥1॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥1॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥2॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ

ਲਗਈਆ ॥ ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥3॥ ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥ ਭਗਤਿਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥4॥ ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕੁ ਗੁਰਗਿਆਨੁ ਬਲਈਆ ॥

ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥5॥ ਹਰਿ ਹਰਿ ਹਾਰੁ ਕੰਠਿ ਹੈ

ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥ ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥6॥ ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥ ਕੀਓ

ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥7॥ ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥ ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ

॥8॥5॥8॥ ਬਿਲਾਵਲੁ ਮਹਲਾ 4 ॥ ਮੈ ਮਨਿ ਤਨਿ ਪ੍ਰੇਮੁ ਅਗਮ ਠਾਕੁਰ ਕਾ ਖਿਨੁ ਖਿਨੁ ਸਰਧਾ ਮਨਿ ਬਹੁਤੁ ਉਠਈਆ ॥ ਗੁਰ ਦੇਖੇ ਸਰਧਾ ਮਨ ਪੂਰੀ ਜਿਉ ਚਾਤ੍ਰਿਕ ਪ੍ਰਿਉ ਪ੍ਰਿਉ ਬੂੰਦ ਮੁਖਿ ਪਈਆ ॥1॥ ਮਿਲੁ ਮਿਲੁ ਸਖੀ ਹਰਿ ਕਥਾ ਸੁਨਈਆ ॥ ਸਤਿਗੁਰੁ ਦਇਆ ਕਰੇ ਪ੍ਰਭੁ ਮੇਲੇ ਮੈ ਤਿਸੁ ਆਗੈ ਸਿਰੁ ਕਟਿ ਕਟਿ ਪਈਆ ॥1॥

ਰਹਾਉ ॥ ਰੋਮਿ ਰੋਮਿ ਮਨਿ ਤਨਿ ਇਕ ਬੇਦਨ ਮੈ ਪ੍ਰਭ ਦੇਖੇ ਬਿਨੁ ਨੀਦ ਨ ਪਈਆ ॥ ਬੈਦਕ ਨਾਟਿਕ ਦੇਖਿ

ਭੁਲਾਨੇ ਮੈ ਹਿਰਦੈ ਮਨਿ ਤਨਿ ਪ੍ਰੇਮ ਪੀਰ ਲਗਈਆ ॥2॥ ਹਉ ਖਿਨੁ ਪਲੁ ਰਹਿ ਨ ਸਕਉ ਬਿਨੁ ਪ੍ਰੀਤਮ ਜਿਉ ਬਿਨੁ ਅਮਲੈ ਅਮਲੀ ਮਰਿ ਗਈਆ ॥ ਜਿਨ ਕਉ ਪਿਆਸ ਹੋਇ ਪ੍ਰਭ ਕੇਰੀ ਤਿਨ ਅਵਰੁ ਨ ਭਾਵੈ ਬਿਨੁ ਹਰਿ ਕੋ ਦੁਈਆ ॥3॥ ਕੋਈ ਆਨਿ ਆਨਿ ਮੇਰਾ ਪ੍ਰਭੂ ਮਿਲਾਵੈ ਹਉ ਤਿਸੁ ਵਿਟਹੁ ਬਲਿ ਬਲਿ ਘੁਮਿ ਗਈਆ ॥ ਅਨੇਕ

837

ਜਨਮ ਕੇ ਵਿਛੁੜੇ ਜਨ ਮੇਲੇ ਜਾ ਸਤਿ ਸਤਿ ਸਤਿਗੁਰ ਸਰਣਿ ਪਵਈਆ ॥4॥ ਸੇਜ ਏਕ ਏਕੋ ਪ੍ਰਭੁ ਠਾਕੁਰੁ ਮਹਲੁ ਨ ਪਾਵੈ ਮਨਮੁਖ ਭਰਮਈਆ ॥ ਗੁਰੁ ਗੁਰੁ ਕਰਤ ਸਰਣਿ ਜੇ ਆਵੈ ਪ੍ਰਭੁ ਆਇ ਮਿਲੈ ਖਿਨੁ ਢੀਲ ਨ ਪਈਆ ॥5॥ ਕਰਿ ਕਰਿ ਕਿਰਿਆਚਾਰ ਵਧਾਏ ਮਨਿ ਪਾਖੰਡ ਕਰਮੁ ਕਪਟ ਲੋਭਈਆ ॥ ਬੇਸੁਆ ਕੈ ਘਰਿ ਬੇਟਾ ਜਨਮਿਆ ਪਿਤਾ ਤਾਹਿ ਕਿਆ ਨਾਮੁ ਸਦਈਆ ॥6॥ ਪੂਰਬ ਜਨਮਿ ਭਗਤਿ ਕਰਿ ਆਏ ਗੁਰਿ ਹਰਿ ਹਰਿ ਹਰਿ ਹਰਿ ਭਗਤਿ ਜਮਈਆ ॥ ਭਗਤਿ ਭਗਤਿ ਕਰਤੇ ਹਰਿ ਪਾਇਆ ਜਾ ਹਰਿ ਹਰਿ ਹਰਿ ਹਰਿ ਨਾਮਿ ਸਮਈਆ ॥7॥ ਪ੍ਰਭਿ ਆਣਿ ਆਣਿ ਮਹਿੰਦੀ ਪੀਸਾਈ ਆਪੇ ਘੋਲਿ ਘੋਲਿ ਅੰਗਿ ਲਈਆ

॥ ਜਿਨ ਕਉ ਠਾਕੁਰਿ ਕਿਰਪਾ ਧਾਰੀ ਬਾਹ ਪਕਰਿ ਨਾਨਕ ਕਢਿ ਲਈਆ ॥8॥6॥ ॥2॥1॥6॥9॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ 5 ਅਸਟਪਦੀਆਂ ਘਰੁ 12 ॥ ਉਪਮਾ ਜਾਤ ਨ ਕਹੀ ਮੇਰੇ ਪ੍ਰਭ ਕੀ ਉਪਮਾ ਜਾਤ ਨ ਕਹੀ

॥ ਤਜਿ ਆਨ ਸਰਣਿ ਗਹੀ ॥1॥ ਰਹਾਉ ॥ ਪ੍ਰਭ ਚਰਨ ਕਮਲ ਅਪਾਰ ॥ ਹਉ ਜਾਉ ਸਦ ਬਲਿਹਾਰ ॥ ਮਨਿ ਪ੍ਰੀਤਿ ਲਾਗੀ ਤਾਹਿ ॥ ਤਜਿ ਆਨ ਕਤਹਿ ਨ ਜਾਹਿ ॥1॥ ਹਰਿ ਨਾਮ ਰਸਨਾ ਕਹਨ ॥ ਮਲ ਪਾਪ ਕਲਮਲ ਦਹਨ

॥ ਚੜਿ ਨਾਵ ਸੰਤ ਉਧਾਰਿ ॥ ਭੈ ਤਰੇ ਸਾਗਰੁ ਪਾਰਿ ॥2॥ ਮਨਿ ਡੋਰਿ ਪ੍ਰੇਮ ਪਰੀਤਿ ॥ ਇਹ ਸੰਤ ਨਿਰਮਲ ਰੀਤਿ

॥ ਤਜਿ ਗਏ ਪਾਪ ਬਿਕਾਰ ॥ ਹਰਿ ਮਿਲੇ ਪ੍ਰਭ ਨਿਰੰਕਾਰ ॥3॥ ਪ੍ਰਭ ਪੇਖੀਐ ਬਿਸਮਾਦ ॥ ਚਖਿ ਅਨਦ ਪੂਰਨ ਸਾਦ

॥ ਨਹ ਡੋਲੀਐ ਇਤ ਊਤ ॥ ਪ੍ਰਭ ਬਸੇ ਹਰਿ ਹਰਿ ਚੀਤਿ ॥4॥ ਤਿਨ ਨਾਹਿ ਨਰਕ ਨਿਵਾਸੁ ॥ ਨਿਤ ਸਿਮਰਿ ਪ੍ਰਭ

ਗੁਣਤਾਸੁ ॥ ਤੇ ਜਮੁ ਨ ਪੇਖਹਿ ਨੈਨ ॥ ਸੁਨਿ ਮੋਹੇ ਅਨਹਤ ਬੈਨ ॥5॥ ਹਰਿ ਸਰਣਿ ਸੂਰ ਗੁਪਾਲ ॥ ਪ੍ਰਭ ਭਗਤ ਵਸਿ ਦਇਆਲ ॥ ਹਰਿ ਨਿਗਮ ਲਹਹਿ ਨ ਭੇਵ ॥ ਨਿਤ ਕਰਹਿ ਮੁਨਿਜਨ ਸੇਵ ॥6॥ ਦੁਖ ਦੀਨ ਦਰਦ ਨਿਵਾਰ ॥ ਜਾ ਕੀ ਮਹਾ ਬਿਖੜੀ ਕਾਰ ॥ ਤਾ ਕੀ ਮਿਤਿ ਨ ਜਾਨੈ ਕੋਇ ॥ ਜਲਿ ਥਲਿ ਮਹੀਅਲਿ ਸੋਇ ॥7॥ ਕਰਿ ਬੰਦਨਾ ਲਖ ਬਾਰ

॥ ਥਕਿ ਪਰਿਓ ਪ੍ਰਭ ਦਰਬਾਰਿ ॥ ਪ੍ਰਭ ਕਰਹੁ ਸਾਧੂ ਧੂਰਿ ॥ ਨਾਨਕ ਮਨਸਾ ਪੂਰਿ ॥8॥1॥ ਬਿਲਾਵਲੁ ਮਹਲਾ 5 ॥

ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗਿ ॥ ਮਨ ਮਿਸਟ ਹਰਿ ਹਰਿ ਰੰਗੁ ॥

838

ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥1॥ ਦੀਨਾਨਾਥ ਦਇਆਲ ਮੇਰੇ ਸੁਆਮੀ ਦੀਨਾਨਾਥ

ਦਇਆਲ ॥ ਜਾਚਉ ਸੰਤ ਰਵਾਲ ॥1॥ ਰਹਾਉ ॥ ਸੰਸਾਰੁ ਬਿਖਿਆ ਕੂਪੁ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥2॥

ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ ਚਿਤੁ ਗੁਪਤੁ ਕਰਮਹਿ ਜਾਨ ॥

ਦਿਨੁ ਰੈਨਿ ਸਾਖਿ ਸੁਨਾਇ ॥ ਨਾਨਕਾ ਹਰਿ ਸਰਨਾਇ ॥3॥ ਭੈਭੰਜਨਾ ਮੁਰਾਰਿ ॥ ਕਰਿ ਦਇਆ ਪਤਿਤ ਉਧਾਰਿ

॥ ਮੇਰੇ ਦੋਖ ਗਨੇ ਨ ਜਾਹਿ ॥ ਹਰਿ ਬਿਨਾ ਕਤਹਿ ਸਮਾਹਿ ॥ ਗਹਿ ਓਟ ਚਿਤਵੀ ਨਾਥ ॥ ਨਾਨਕਾ ਦੇ ਰਖੁ ਹਾਥ

॥4॥ ਹਰਿ ਗੁਣਨਿਧੇ ਗੋਪਾਲ ॥ ਸਰਬ ਘਟ ਪ੍ਰਤਿਪਾਲ ॥ ਮਨਿ ਪ੍ਰੀਤਿ ਦਰਸਨ ਪਿਆਸ ॥ ਗੋਬਿੰਦ ਪੂਰਨ ਆਸ

॥ ਇਕ ਨਿਮਖ ਰਹਨੁ ਨ ਜਾਇ ॥ ਵਡਭਾਗਿ ਨਾਨਕ ਪਾਇ ॥5॥ ਪ੍ਰਭ ਤੁਝ ਬਿਨਾ ਨਹੀ ਹੋਰ ॥ ਮਨਿ ਪ੍ਰੀਤਿ ਚੰਦ ਚਕੋਰ ॥ ਜਿਉ ਮੀਨ ਜਲ ਸਿਉ ਹੇਤੁ ॥ ਅਲਿ ਕਮਲ ਭਿੰਨੁ ਨ ਭੇਤੁ ॥ ਜਿਉ ਚਕਵੀ ਸੂਰਜ ਆਸ ॥ ਨਾਨਕ ਚਰਨ ਪਿਆਸ ॥6॥ ਜਿਉ ਤਰੁਨਿ ਭਰਤ ਪਰਾਨ ॥ ਜਿਉ ਲੋਭੀਐ ਧਨੁ ਦਾਨੁ ॥ ਜਿਉ ਦੂਧ ਜਲਹਿ ਸੰਜੋਗੁ ॥ ਜਿਉ ਮਹਾ ਖੁਧਿਆਰਥ ਭੋਗੁ ॥ ਜਿਉ ਮਾਤ ਪੂਤਹਿ ਹੇਤੁ ॥ ਹਰਿ ਸਿਮਰਿ ਨਾਨਕ ਨੇਤ ॥7॥ ਜਿਉ ਦੀਪ ਪਤਨ ਪਤੰਗ ॥ ਜਿਉ ਚੋਰੁ ਹਿਰਤ ਨਿਸੰਗ ॥ ਮੈਗਲਹਿ ਕਾਮੈ ਬੰਧੁ ॥ ਜਿਉ ਗ੍ਰਸਤ ਬਿਖਈ ਧੰਧੁ ॥ ਜਿਉ ਜੂਆਰ ਬਿਸਨੁ ਨ ਜਾਇ ॥ ਹਰਿ ਨਾਨਕ ਇਹੁ ਮਨੁ ਲਾਇ ॥8॥ ਕੁਰੰਕ ਨਾਦਹਿ ਨੇਹੁ ॥ ਚਾਤ੍ਰਿਕੁ ਚਾਹਤ ਮੇਹੁ ॥ ਜਨ ਜੀਵਨਾ ਸਤਿਸੰਗਿ ॥ ਗੋਬਿਦੁ ਭਜਨਾ ਰੰਗਿ ॥ ਰਸਨਾ ਬਖਾਨੈ ਨਾਮੁ ॥ ਨਾਨਕ ਦਰਸਨ ਦਾਨੁ ॥9॥ ਗੁਨ ਗਾਇ ਸੁਨਿ ਲਿਖਿ ਦੇਇ ॥ ਸੋ ਸਰਬ ਫਲ ਹਰਿ ਲੇਇ ॥ ਕੁਲ ਸਮੂਹ ਕਰਤ ਉਧਾਰੁ ॥ ਸੰਸਾਰੁ ਉਤਰਸਿ ਪਾਰਿ ॥ ਹਰਿ ਚਰਨ ਬੋਹਿਥ ਤਾਹਿ ॥ ਮਿਲਿ ਸਾਧਸੰਗਿ ਜਸੁ ਗਾਹਿ ॥ ਹਰਿ ਪੈਜ ਰਖੈ ਮੁਰਾਰਿ ॥ ਹਰਿ ਨਾਨਕ ਸਰਨਿ ਦੁਆਰਿ ॥10॥2॥ ॥2॥1॥6॥2॥11॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 1 ਘਰੁ 10 ਜਤਿ ਥਿਤੀ ॥ ਏਕਮ ਏਕੰਕਾਰੁ ਨਿਰਾਲਾ ॥ ਅਮਰੁ ਅਜੋਨੀ ਜਾਤਿ ਨ ਜਾਲਾ ॥ ਅਗਮੁ ਅਗੋਚਰੁ ਰੂਪੁ ਨ ਰੇਖਿਆ ॥ ਖੋਜਤ ਖੋਜਤ ਘਟਿ ਘਟਿ ਦੇਖਿਆ ॥ ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥

839

ਗੁਰ ਪਰਸਾਦਿ ਪਰਮਪਦੁ ਪਾਈ ॥1॥ ਕਿਆ ਜਪੁ ਜਾਪਉ ਬਿਨੁ ਜਗਦੀਸੈ ॥ ਗੁਰ ਕੈ ਸਬਦਿ ਮਹਲੁ ਘਰੁ ਦੀਸੈ

॥1॥ ਰਹਾਉ ॥ ਦੂਜੈ ਭਾਇ ਲਗੇ ਪਛੁਤਾਣੇ ॥ ਜਮ ਦਰਿ ਬਾਧੇ ਆਵਣ ਜਾਣ ॥ ਕਿਆ ਲੈ ਆਵਹਿ ਕਿਆ ਲੇ ਜਾਹਿ ॥ ਸਿਰਿ ਜਮਕਾਲੁ ਸਿ ਚੋਟਾ ਖਾਹਿ ॥ ਬਿਨੁ ਗੁਰ ਸਬਦ ਨ ਛੂਟਸਿ ਕੋਇ ॥ ਪਾਖੰਡਿ ਕੀਨੈ ਮੁਕਤਿ ਨ ਹੋਇ

॥2॥ ਆਪੇ ਸਚੁ ਕੀਆ ਕਰ ਜੋੜਿ ॥ ਅੰਡਜ ਫੋੜਿ ਜੋੜਿ ਵਿਛੋੜਿ ॥ ਧਰਤਿ ਅਕਾਸੁ ਕੀਏ ਬੈਸਣ ਕਉ ਥਾਉ

॥ ਰਾਤਿ ਦਿਨੰਤੁ ਕੀਏ ਭਉ ਭਾਉ ॥ ਜਿਨਿ ਕੀਏ ਕਰਿ ਵੇਖਣਹਾਰਾ ॥ ਅਵਰੁ ਨ ਦੂਜਾ ਸਿਰਜਣਹਾਰਾ ॥3॥

ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥ ਦੇਵੀ ਦੇਵ ਉਪਾਏ ਵੇਸਾ ॥ ਜੋਤੀ ਜਾਤੀ ਗਣਤ ਨ ਆਵੈ ॥ ਜਿਨਿ ਸਾਜੀ ਸੋ ਕੀਮਤਿ ਪਾਵੈ ॥ ਕੀਮਤਿ ਪਾਇ ਰਹਿਆ ਭਰਪੂਰਿ ॥ ਕਿਸੁ ਨੇੜੈ ਕਿਸੁ ਆਖਾ ਦੂਰਿ ॥4॥ ਚਉਥਿ ਉਪਾਏ ਚਾਰੇ ਬੇਦਾ ॥ ਖਾਣੀ ਚਾਰੇ ਬਾਣੀ ਭੇਦਾ ॥ ਅਸਟਦਸਾ ਖਟੁ ਤੀਨਿ ਉਪਾਏ ॥ ਸੋ ਬੂਝੈ ਜਿਸੁ ਆਪਿ ਬੁਝਾਏ ॥

ਤੀਨਿ ਸਮਾਵੈ ਚਉਥੈ ਵਾਸਾ ॥ ਪ੍ਰਣਵਤਿ ਨਾਨਕੁ ਹਮ ਤਾ ਕੇ ਦਾਸਾ ॥5॥ ਪੰਚਮੀ ਪੰਚ ਭੂਤ ਬੇਤਾਲਾ ॥ ਆਪਿ ਅਗੋਚਰੁ ਪੁਰਖੁ ਨਿਰਾਲਾ ॥ ਇਕਿ ਭ੍ਰਮਿ ਭੂਲੇ ਮੋਹ ਪਿਆਸੇ ॥ ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥ ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥ ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥6॥ ਝੂਠੇ ਕਉ ਨਾਹੀ ਪਤਿ ਨਾਉ ॥

ਕਬਹੁ ਨ ਸੂਚਾ ਕਾਲਾ ਕਾਉ ॥ ਪਿੰਜਰਿ ਪੰਖੀ ਬੰਧਿਆ ਕੋਇ ॥ ਛੇਰੀਂ ਭਰਮੈ ਮੁਕਤਿ ਨ ਹੋਇ ॥ ਤਉ ਛੂਟੈ ਜਾ ਖਸਮੁ ਛਡਾਏ ॥ ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥7॥ ਖਸਟੀ ਖਟੁ ਦਰਸਨ ਪ੍ਰਭਿ ਸਾਜੇ ॥ ਅਨਹਦ ਸਬਦੁ ਨਿਰਾਲਾ ਵਾਜੇ ॥ ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥ ਸਬਦੇ ਭੇਦੇ ਤਉ ਪਤਿ ਪਾਵੈ ॥ ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥ ਸਾਚੈ ਸਾਚੇ ਸਾਚਿ ਸਮਾਵਹਿ ॥8॥ ਸਪਤਮੀ ਸਤੁ ਸੰਤੋਖੁ ਸਰੀਰਿ ॥ ਸਾਤ ਸਮੁੰਦ ਭਰੇ ਨਿਰਮਲ ਨੀਰਿ ॥ ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥ ਗੁਰ ਕੈ ਸਬਦਿ ਪਾਵੈ ਸਭ ਪਾਰਿ ॥ ਮਨਿ ਸਾਚਾ ਮੁਖਿ ਸਾਚਉ ਭਾਇ ॥ ਸਚੁ ਨੀਸਾਣੈ ਠਾਕ ਨ ਪਾਇ ॥9॥ ਅਸਟਮੀ ਅਸਟ ਸਿਧਿ ਬੁਧਿ ਸਾਧੈ ॥ ਸਚੁ ਨਿਹਕੇਵਲੁ ਕਰਮਿ ਅਰਾਧੈ ॥ ਪਉਣ ਪਾਣੀ ਅਗਨੀ ਬਿਸਰਾਉ ॥ ਤਹੀ ਨਿਰੰਜਨੁ ਸਾਚੋ ਨਾਉ ॥ ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥10॥ ਨਾਉ ਨਉਮੀ ਨਵੇ ਨਾਥ ਨਵ ਖੰਡਾ ॥ ਘਟਿ ਘਟਿ ਨਾਥੁ

840

ਮਹਾ ਬਲਵੰਡਾ ॥ ਆਈ ਪੂਤਾ ਇਹੁ ਜਗੁ ਸਾਰਾ ॥ ਪ੍ਰਭ ਆਦੇਸੁ ਆਦਿ ਰਖਵਾਰਾ ॥ ਆਦਿ ਜੁਗਾਦੀ ਹੈ ਭੀ ਹੋਗੁ

॥ ਓਹੁ ਅਪਰੰਪਰੁ ਕਰਣੈਜੋਗੁ ॥11॥ ਦਸਮੀ ਨਾਮੁ ਦਾਨੁ ਇਸਨਾਨੁ ॥ ਅਨਦਿਨੁ ਮਜਨੁ ਸਚਾ ਗੁਣ ਗਿਆਨੁ

॥ ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥ ਬਿਲਮੁ ਨ ਤੂਟਸਿ ਕਾਚੈ ਤਾਗੈ ॥ ਜਿਉ ਤਾਗਾ ਜਗੁ ਏਵੈ ਜਾਣਹੁ ॥

ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥12॥ ਏਕਾਦਸੀ ਇਕੁ ਰਿਦੈ ਵਸਾਵੈ ॥ ਹਿੰਸਾ ਮਮਤਾ ਮੋਹੁ ਚੁਕਾਵੈ ॥ ਫਲੁ ਪਾਵੈ ਬ੍ਰਤੁ ਆਤਮ ਚੀਨੈ ॥ ਪਾਖੰਡਿ ਰਾਚਿ ਤਤੁ ਨਹੀ ਬੀਨੈ ॥ ਨਿਰਮਲੁ ਨਿਰਾਹਾਰੁ ਨਿਹਕੇਵਲੁ ॥ ਸੂਚੈ ਸਾਚੇ ਨਾ ਲਾਗੈ ਮਲੁ ॥13॥ ਜਹ ਦੇਖਉ ਤਹ ਏਕੋ ਏਕਾ ॥ ਹੋਰਿ ਜੀਅ ਉਪਾਏ ਵੇਕੋ ਵੇਕਾ ॥ ਫਲੋਹਾਰ ਕੀਏ ਫਲੁ ਜਾਇ ॥ ਰਸ ਕਸ ਖਾਏ ਸਾਦੁ ਗਵਾਇ ॥ ਕੂੜੈ ਲਾਲਚਿ ਲਪਟੈ ਲਪਟਾਇ ॥ ਛੂਟੈ ਗੁਰਮੁਖਿ ਸਾਚੁ ਕਮਾਇ

॥14॥ ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥ ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥ ਜਾਗਤੁ ਜਾਗਿ ਰਹੈ ਲਿਵ ਲਾਇ ॥ ਗੁਰ ਪਰਚੈ ਤਿਸੁ ਕਾਲੁ ਨ ਖਾਇ ॥ ਅਤੀਤ ਭਏ ਮਾਰੇ ਬੈਰਾਈ ॥ ਪ੍ਰਣਵਤਿ ਨਾਨਕੁ ਤਹ ਲਿਵ ਲਾਈ

॥15॥ ਦੁਆਦਸੀ ਦਇਆ ਦਾਨੁ ਕਰਿ ਜਾਣੈ ॥ ਬਾਹਰਿ ਜਾਤੋ ਭੀਤਰਿ ਆਣੈ ॥ ਬਰਤੀ ਬਰਤ ਰਹੈ ਨਿਹਕਾਮ

॥ ਅਜਪਾ ਜਾਪੁ ਜਪੈ ਮੁਖਿ ਨਾਮ ॥ ਤੀਨਿ ਭਵਣ ਮਹਿ ਏਕੋ ਜਾਣੈ ॥ ਸਭਿ ਸੁਚਿ ਸੰਜਮ ਸਾਚੁ ਪਛਾਣੈ ॥16॥

ਤੇਰਸਿ ਤਰਵਰ ਸਮੁਦ ਕਨਾਰੈ ॥ ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥ ਡਰ ਡਰਿ ਮਰੈ ਨ ਬੂਡੈ ਕੋਇ ॥ ਨਿਡਰੁ ਬੂਡਿ ਮਰੈ ਪਤਿ ਖੋਇ ॥ ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥ ਤਖਤਿ ਨਿਵਾਸੁ ਸਚੁ ਮਨਿ ਭਾਣੈ ॥17॥

ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥ ਰਾਜਸ ਤਾਮਸ ਸਤ ਕਾਲ ਸਮਾਵੈ ॥ ਸਸੀਅਰ ਕੈ ਘਰਿ ਸੂਰੁ ਸਮਾਵੈ ॥

ਜੋਗ ਜੁਗਤਿ ਕੀ ਕੀਮਤਿ ਪਾਵੈ ॥ ਚਉਦਸਿ ਭਵਨ ਪਾਤਾਲ ਸਮਾਏ ॥ ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥18॥

ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥ ਬੂਝਹੁ ਗਿਆਨੀ ਸਬਦੁ ਬੀਚਾਰਿ ॥ ਸਸੀਅਰੁ ਗਗਨਿ ਜੋਤਿ ਤਿਹੁ ਲੋਈ

॥ ਕਰਿ ਕਰਿ ਵੇਖੈ ਕਰਤਾ ਸੋਈ ॥ ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥ ਮਨਮੁਖਿ ਭੂਲੇ ਆਵਹਿ ਜਾਹਿ ॥19॥

ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥ ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥ ਜਹ ਆਸਾ ਤਹ ਬਿਨਸਿ ਬਿਨਾਸਾ ॥

ਫੂਟੈ ਖਪਰੁ ਦੁਬਿਧਾ ਮਨਸਾ ॥ ਮਮਤਾ ਜਾਲ ਤੇ ਰਹੈ ਉਦਾਸਾ ॥ ਪ੍ਰਣਵਤਿ ਨਾਨਕੁ ਹਮ ਤਾ ਕੇ ਦਾਸਾ ॥20॥1॥

841

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 3 ਘਰੁ 10 ਵਾਰ ਸਤ ॥ ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥ ਆਪੇ ਵਰਤੈ ਅਵਰੁ ਨ ਕੋਈ ॥ ਓਤਿ ਪੋਤਿ ਜਗੁ ਰਹਿਆ ਪਰੋਈ ॥ ਆਪੇ ਕਰਤਾ ਕਰੈ ਸੁ ਹੋਈ ॥ ਨਾਮਿ ਰਤੇ ਸਦਾ ਸੁਖੁ ਹੋਈ ॥

ਗੁਰਮੁਖਿ ਵਿਰਲਾ ਬੂਝੈ ਕੋਈ ॥1॥ ਹਿਰਦੈ ਜਪਨੀ ਜਪਉ ਗੁਣਤਾਸਾ ॥ ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥1॥ ਰਹਾਉ ॥ ਸੋਮਵਾਰਿ ਸਚੁ ਰਹਿਆ ਸਮਾਇ ॥ ਤਿਸ ਕੀ ਕੀਮਤਿ ਕਹੀ ਨ ਜਾਇ ॥ ਆਖਿ ਆਖਿ ਰਹੇ ਸਭਿ ਲਿਵ ਲਾਇ ॥ ਜਿਸੁ ਦੇਵੈ ਤਿਸੁ ਪਲੈ ਪਾਇ ॥ ਅਗਮੁ ਅਗੋਚਰੁ ਲਖਿਆ ਨ ਜਾਇ ॥ ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥2॥ ਮੰਗਲਿ ਮਾਇਆ ਮੋਹੁ ਉਪਾਇਆ ॥ ਆਪੇ ਸਿਰਿ ਸਿਰਿ ਧੰਧੈ ਲਾਇਆ ॥ ਆਪਿ ਬੁਝਾਏ ਸੋਈ ਬੂਝੈ ॥ ਗੁਰ ਕੈ ਸਬਦਿ ਦਰੁ ਘਰੁ ਸੂਝੈ ॥ ਪ੍ਰੇਮ ਭਗਤਿ ਕਰੇ ਲਿਵ ਲਾਇ ॥ ਹਉਮੈ ਮਮਤਾ ਸਬਦਿ ਜਲਾਇ ॥3॥ ਬੁਧਵਾਰਿ ਆਪੇ ਬੁਧਿ ਸਾਰੁ ॥ ਗੁਰਮੁਖਿ ਕਰਣੀ ਸਬਦੁ ਵੀਚਾਰੁ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥ ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥ ਦਰਿ ਸਚੈ ਸਦ ਸੋਭਾ ਪਾਏ ॥

ਨਾਮਿ ਰਤੇ ਗੁਰ ਸਬਦਿ ਸੁਹਾਏ ॥4॥ ਲਾਹਾ ਨਾਮੁ ਪਾਏ ਗੁਰ ਦੁਆਰਿ ॥ ਆਪੇ ਦੇਵੈ ਦੇਵਣਹਾਰੁ ॥ ਜੋ ਦੇਵੈ ਤਿਸ ਕਉ ਬਲਿ ਜਾਈਐ ॥ ਗੁਰ ਪਰਸਾਦੀ ਆਪੁ ਗਵਾਈਐ ॥ ਨਾਨਕ ਨਾਮੁ ਰਖਹੁ ਉਰਿ ਧਾਰਿ ॥ ਦੇਵਣਹਾਰੇ ਕਉ ਜੈਕਾਰੁ ॥5॥ ਵੀਰਵਾਰਿ ਵੀਰ ਭਰਮਿ ਭੁਲਾਏ ॥ ਪ੍ਰੇਤ ਭੂਤ ਸਭਿ ਦੂਜੈ ਲਾਏ ॥ ਆਪਿ ਉਪਾਏ ਕਰਿ ਵੇਖੈ ਵੇਕਾ

॥ ਸਭਨਾ ਕਰਤੇ ਤੇਰੀ ਟੇਕਾ ॥ ਜੀਅ ਜੰਤ ਤੇਰੀ ਸਰਣਾਈ ॥ ਸੋ ਮਿਲੈ ਜਿਸੁ ਲੈਹਿ ਮਿਲਾਈ ॥6॥ ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥ ਆਪਿ ਉਪਾਇ ਸਭ ਕੀਮਤਿ ਪਾਈ ॥ ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥ ਸਚੁ ਸੰਜਮੁ ਕਰਣੀ ਹੈ ਕਾਰ ॥ ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥ ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥7॥ ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥ ਹਉਮੈ ਮੇਰਾ ਭਰਮੈ ਸੰਸਾਰੁ ॥ ਮਨਮੁਖੁ ਅੰਧਾ ਦੂਜੈ ਭਾਇ ॥ ਜਮ ਦਰਿ ਬਾਧਾ ਚੋਟਾ ਖਾਇ

॥ ਗੁਰ ਪਰਸਾਦੀ ਸਦਾ ਸੁਖੁ ਪਾਏ ॥ ਸਚੁ ਕਰਣੀ ਸਾਚਿ ਲਿਵ ਲਾਏ ॥8॥ ਸਤਿਗੁਰੁ ਸੇਵਹਿ ਸੇ ਵਡਭਾਗੀ

॥ ਹਉਮੈ ਮਾਰਿ ਸਚਿ ਲਿਵ ਲਾਗੀ ॥ ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥ ਤੂ ਸੁਖਦਾਤਾ ਲੈਹਿ ਮਿਲਾਇ ॥

842

ਏਕਸ ਤੇ ਦੂਜਾ ਨਾਹੀ ਕੋਇ ॥ ਗੁਰਮੁਖਿ ਬੂਝੈ ਸੋਝੀ ਹੋਇ ॥9॥ ਪੰਦ੍ਰਹ ਥਿਤੀਂ ਤੈ ਸਤ ਵਾਰ ॥ ਮਾਹ ਰੁਤੀ ਆਵਹਿ ਵਾਰ ਵਾਰ ॥ ਦਿਨਸੁ ਰੈਣਿ ਤਿਵੈ ਸੰਸਾਰੁ ॥ ਆਵਾਗਉਣੁ ਕੀਆ ਕਰਤਾਰਿ ॥ ਨਿਹਚਲੁ ਸਾਚੁ ਰਹਿਆ ਕਲ ਧਾਰਿ ॥ ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥10॥1॥ ਬਿਲਾਵਲੁ ਮਹਲਾ 3 ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥1॥ ਜਾ ਕੈ ਮਸਤਕਿ ਲਿਖਿਆ ਲੇਖੁ

॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥1॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ

॥ ਸਿਧੁ ਸਾਧਿਕੁ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥2॥ ਏਕਸ ਤੇ ਸਭੁ ਦੂਜਾ ਹੂਆ ॥ ਏਕੋ ਵਰਤੈ ਅਵਰੁ ਨ ਬੀਆ ॥ ਦੂਜੇ ਤੇ ਜੇ ਏਕੋ ਜਾਣੈ ॥

ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥ ਸਤਿਗੁਰੁ ਭੇਟੇ ਤਾ ਏਕੋ ਪਾਏ ॥ ਵਿਚਹੁ ਦੂਜਾ ਠਾਕਿ ਰਹਾਏ ॥3॥ ਜਿਸ ਦਾ ਸਾਹਿਬੁ ਡਾਢਾ ਹੋਇ ॥ ਤਿਸ ਨੋ ਮਾਰਿ ਨ ਸਾਕੈ ਕੋਇ ॥ ਸਾਹਿਬ ਕੀ ਸੇਵਕੁ ਰਹੈ ਸਰਣਾਈ ॥ ਆਪੇ ਬਖਸੇ ਦੇਇ ਵਡਿਆਈ ॥ ਤਿਸ ਤੇ ਊਪਰਿ ਨਾਹੀ ਕੋਇ ॥ ਕਉਣੁ ਡਰੈ ਡਰੁ ਕਿਸ ਕਾ ਹੋਇ ॥4॥ ਗੁਰਮਤੀ ਸਾਂਤਿ ਵਸੈ

ਸਰੀਰਿ ॥ ਸਬਦੁ ਚੀਨਿ ਫਿਰਿ ਲਗੈ ਨ ਪੀਰ ॥ ਆਵੈ ਨ ਜਾਇ ਨਾ ਦੁਖੁ ਪਾਏ ॥ ਨਾਮੇ ਰਾਤੇ ਸਹਜਿ ਸਮਾਏ ॥

ਨਾਨਕ ਗੁਰਮੁਖਿ ਵੇਖੈ ਹਦੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥5॥ ਇਕਿ ਸੇਵਕ ਇਕਿ ਭਰਮਿ ਭੁਲਾਏ ॥

ਆਪੇ ਕਰੇ ਹਰਿ ਆਪਿ ਕਰਾਏ ॥ ਏਕੋ ਵਰਤੈ ਅਵਰੁ ਨ ਕੋਇ ॥ ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥ ਸਤਿਗੁਰੁ ਸੇਵੇ ਕਰਣੀ ਸਾਰੀ ॥ ਦਰਿ ਸਾਚੈ ਸਾਚੇ ਵੀਚਾਰੀ ॥6॥ ਥਿਤੀ ਵਾਰ ਸਭਿ ਸਬਦਿ ਸੁਹਾਏ ॥ ਸਤਿਗੁਰੁ ਸੇਵੇ ਤਾ ਫਲੁ ਪਾਏ ॥ ਥਿਤੀ ਵਾਰ ਸਭਿ ਆਵਹਿ ਜਾਹਿ ॥ ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥ ਥਿਤੀ ਵਾਰ ਤਾ ਜਾ ਸਚਿ ਰਾਤੇ ॥ ਬਿਨੁ ਨਾਵੈ ਸਭਿ ਭਰਮਹਿ ਕਾਚੇ ॥7॥ ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥ ਏਕੁ ਨ ਚੇਤਹਿ ਦੂਜੈ

ਲੋਭਾਹਿ ॥ ਅਚੇਤ ਪਿੰਡੀ ਅਗਿਆਨ ਅੰਧਾਰੁ ॥ ਬਿਨੁ ਸਬਦੈ ਕਿਉ ਪਾਏ ਪਾਰੁ ॥ ਆਪਿ ਉਪਾਏ ਉਪਾਵਣਹਾਰੁ

॥ ਆਪੇ ਕੀਤੋਨੁ ਗੁਰ ਵੀਚਾਰੁ ॥8॥ ਬਹੁਤੇ ਭੇਖ ਕਰਹਿ ਭੇਖਧਾਰੀ ॥ ਭਵਿ ਭਵਿ ਭਰਮਹਿ ਕਾਚੀ ਸਾਰੀ ॥ ਐਥੈ

843

ਸੁਖੁ ਨ ਆਗੈ ਹੋਇ ॥ ਮਨਮੁਖ ਮੁਏ ਅਪਣਾ ਜਨਮੁ ਖੋਇ ॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਘਰ ਹੀ ਅੰਦਰਿ ਸਚੁ ਮਹਲੁ ਪਾਏ ॥9॥ ਆਪੇ ਪੂਰਾ ਕਰੇ ਸੁ ਹੋਇ ॥ ਏਹਿ ਥਿਤੀ ਵਾਰ ਦੂਜਾ ਦੋਇ ॥ ਸਤਿਗੁਰ ਬਾਝਹੁ ਅੰਧੁ ਗੁਬਾਰੁ ॥ ਥਿਤੀ ਵਾਰ ਸੇਵਹਿ ਮੁਗਧ ਗਵਾਰ ॥ ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥ ਇਕਤੁ ਨਾਮਿ ਸਦਾ ਰਹਿਆ ਸਮਾਇ ॥10॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਦਖਣੀ ਮਹਲਾ 1 ਛੰਤ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮੁ ਕਾਮੁ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ

ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥1॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥2॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ

॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕਭਾਇ ਇਕਮਨਿ ਨਾਮੁ ਵਸਿਆ ਸਤਿਗੁਰੂ

ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥3॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖੁ ਅਪਾਰੇ ਰਾਮ

॥ ਅਲਖੁ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ

॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰਿ ਧਾਰਿਆ ॥4॥1॥ ਬਿਲਾਵਲੁ ਮਹਲਾ 1 ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ

ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ

844

ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥1॥ ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵਹਾਣਿ ਨਵਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥ ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥ ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥2॥ ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥ ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥ ਅਕਥ

ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥ ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥

ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥ ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ

॥3॥ ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥ ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥ ਮਨੁ ਮਾਰਿ ਰੀਝੈ

ਸਬਦਿ ਸੀਝੈ ਤ੍ਰੈਲੋਕਨਾਥੁ ਪਛਾਣਏ ॥ ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥ ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥ ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 4 ਛੰਤ ਮੰਗਲ ॥ ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥1॥ ਨਿਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥2॥ ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ

ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥3॥ ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

845

ਭਗਤਿਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲੁ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥4॥1॥ ਬਿਲਾਵਲੁ ਮਹਲਾ 4 ॥ ਸਲੋਕੁ ॥

ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥1॥ ਛੰਤ

॥ ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥ ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥ ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥ ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ

ਵਡਭਾਗੇ ਰਾਮ ॥1॥ ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥ ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥ ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥ ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥2॥ ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥

ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮੁਸਾਈ ਰਾਮ ॥ ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ

॥ ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥3॥ ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥ ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥ ਜਿਨ੍ਹ ਵਡਭਾਗੀਆ ਵਡਭਾਗੁ ਹੈ

ਹਰਿ ਹਰਿ ਉਰਿ ਧਾਰੀ ਰਾਮ ॥ ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥4॥2॥ ॥2॥2॥4॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 5 ਛੰਤ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ

ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥1॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕਚਿਤਿ ਇਕਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕੁ ਦਾਸੁ ਤੇਰਾ

846

ਮੇਰਾ ਪ੍ਰਭੁ ਅਗਮੁ ਅਥਾਹਾ ॥2॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕੁ ਸਭ

ਸੰਤਿ ਮੇਲੀ ਪ੍ਰਭੁ ਕਰਣਕਾਰਣ ਜੋਗੋ ॥3॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕੁ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥4॥1॥ ਬਿਲਾਵਲੁ ਮਹਲਾ 5 ॥ ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥ ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥ ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥ ਰਿਧਿ ਸਿਧਿ ਸੁਧਾਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

ਬਿਨਵੰਤਿ ਨਾਨਕੁ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥1॥ ਸੁਣਿ ਸਖੀ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥ ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥ ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ

ਪਲਕ ਨ ਤਿਆਗੀਐ ॥ ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥ ਭਗਤਿ ਠਗਉਰੀ ਪਾਇ ਮੋਹਹ ਅਨਤ ਕਤ ਹੂ ਨ ਧਾਵਹ ॥ ਬਿਨਵੰਤਿ ਨਾਨਕੁ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥2॥

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥ ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥ ਗਹਿ ਭੁਜਾ ਲੀਨੀ ਦਾਸਿ ਕੀਨੀ ਅੰਕੁਰਿ ਉਦੋਤੁ ਜਣਾਇਆ ॥ ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥ ਬਿਨਵੰਤਿ ਨਾਨਕੁ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ

॥3॥ ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥ ਬ੍ਰਹਮੁ ਦੀਸੈ

ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥ ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥ ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥ ਬਿਨਵੰਤਿ ਨਾਨਕੁ ਸੇਈ ਜਾਣਹਿ ਜਿਨ੍ਹੀ ਹਰਿ ਰਸੁ ਪੀਆ ॥4॥2॥

847

ਬਿਲਾਵਲੁ ਮਹਲਾ 5 ਛੰਤ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣਿ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥1॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ

॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਨ ਆਵਏ ॥ ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ ॥ ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥2॥ ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ ॥

ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ ॥ ਨਹ ਚਤੁਰਿ ਸੁਘਰਿ ਸੁਜਾਨਿ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ

॥ ਨਹ ਰੂਪ ਧੂਪੁ ਨ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ ॥ ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ ॥ ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥3॥ ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ ॥ ਮੋਹਿ ਚਾਤ੍ਰਿਕ ਤੁਮ ਬੂੰਦ ਤ੍ਰਿਪਤਉ ਮੁਖਿ ਪਰੈ ॥ ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ ॥ ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ ॥ ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ ॥ ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਨ ਵੀਸਰੈ ॥4॥

ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥ ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥ ਹਰ ਹਰਾ ਸੁਆਮੀ ਸੁਖਹਗਾਮੀ ਅਨਦ ਮੰਗਲ ਰਸੁ ਘਣਾ ॥ ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥ ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥ ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥5॥3॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਮਹਲਾ 5 ਛੰਤ ਮੰਗਲ ॥ ਸਲੋਕੁ ॥ ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ ॥ ਸੁਖਸਾਗਰ ਪ੍ਰਭ

848

ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥1॥ ਛੰਤ ॥ ਸੁਖਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ ॥ ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ ॥ ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ ॥ ਨਾਨਕ ਪਉ ਸਰਣਾਈ ਰਾਮਰਾਇ ਥਿਰੁ ਹੋਇ ਸੁਹਾਗੋ ਰਾਮ ॥1॥ ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ

ਰਾਮ ॥ ਲਾਜ ਨ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ ॥ ਪਤਿਤਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ ॥ ਨਾਨਕ ਭਗਤਿਭਾਉ ਕਰਿ ਦਇਆਲ ਕੀ ਜੀਵਨਪਦੁ ਪਾਈਐ ਰਾਮ ॥2॥ ਸ੍ਰੀ ਗੋਪਾਲੁ ਨ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ ॥ ਪ੍ਰਭੁ ਭਗਤਿਵਛਲੁ ਨਹ ਸੇਵਹੀ ਕਾਇਆ ਕਾਲਿ ਗ੍ਰਸਨਾ ਰਾਮ ॥ ਭ੍ਰਮਿ ਮੋਹੀ ਦੂਖ ਨ ਜਾਣਹੀ ਕੋਟਿ ਜੋਨੀ ਬਸਨਾ ਰਾਮ ॥ ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥3॥ ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ ॥ ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ ॥ ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ ॥ ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥4॥1॥4॥ ਬਿਲਾਵਲੁ ਮਹਲਾ 5 ॥ ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ

ਸੰਗੇ ਰਾਮ ॥ ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ ॥ ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ ॥ ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥1॥ ਇਕੁ ਤਿਲੁ ਪ੍ਰਭੂ ਨ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ ॥ ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨਾ ਰਾਮ ॥ ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ ॥ ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥2॥ ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ ॥ ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ ॥ ਗੁਨ ਗਾਵਤ ਗੋਵਿੰਦ ਕੇ ਸਭ ਇਛ

ਪੁਜਾਮੀ ਰਾਮ ॥ ਨਾਨਕ ਉਧਰੇ ਜਪਿ ਹਰੇ ਸਭ ਹੂ ਕਾ ਸੁਆਮੀ ਰਾਮ ॥3॥ ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ ॥ ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀਅ ਕੇ ਰਾਮ ॥ ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ ॥ ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥4॥2॥5॥ ॥2॥2॥5॥9॥

849

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲ ਕੀ ਵਾਰ ਸਲੋਕਾਂ ਨਾਲਿ ਮਹਲਾ 4 ॥ ਸਲੋਕ ਮਃ 4 ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ

॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥1॥ ਮਃ 3 ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥ ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥

ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥2॥ ਪਉੜੀ ॥ ਤੂ ਹਰਿ ਪ੍ਰਭੁ ਆਪਿ ਅਗੰਮੁ ਹੈ

ਸਭਿ ਤੁਧੁ ਉਪਾਇਆ ॥ ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥ ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥ ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥ ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥1॥ ਸਲੋਕ ਮਃ 3 ॥ ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥ ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥ ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥ ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥ ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥ ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥1॥ ਮਃ 3 ॥ ਬਿਲਾਵਲੁ ਕਰਹੁ ਤੁਮ ਪਿਆਰਿਹੋ ਏਕਸੁ ਸਿਉ ਲਿਵ ਲਾਇ ॥ ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥ ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥ ਸਤਿਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥ ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥2॥ ਪਉੜੀ ॥ ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥ ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥ ਹਰਿ ਭਗਤਾ ਕਾ ਮੇਲੀ ਸਰਬਤ ਸਉਨਿ ਨਿਸੁਲ ਜਨ ਟੰਗ ਧਰਿ ॥ ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥ ਤੁਧੁ ਅਪੜਿ ਕੋਇ ਨ ਸਕੈ ਸਭ

850

ਝਖਿ ਝਖਿ ਪਵੈ ਝੜਿ ॥2॥ ਸਲੋਕ ਮਃ 3 ॥ ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥ ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥ ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥ ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥ ਨਾਨਕ ਜਿਨ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥1॥ ਮਃ 3 ॥ ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥ ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥ ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥ ਗੁਰਮੁਖਿ ਜਨਮੁ ਸਫਲੁ ਹੈ

ਜਿਸ ਨੋ ਆਪੇ ਲਏ ਮਿਲਾਇ ॥ ਨਾਨਕ ਨਦਰੀ ਨਦਰਿ ਕਰੇ ਤਾ ਨਾਮੁ ਧਨੁ ਪਲੈ ਪਾਇ ॥2॥ ਪਉੜੀ ॥ ਸਭਿ

ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥ ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥ ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥ ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥ ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥3॥ ਸਲੋਕ ਮਃ 3 ॥ ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥

ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥ ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥

ਸਚੁ ਧਿਆਇ ਅਮਰਾਪਦੁ ਪਾਇਆ ਅਨਹਦ ਸਬਦ ਵਜਾਏ ॥ ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ

॥ ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥1॥ ਮਃ 3 ॥ ਗੁਰ ਸੇਵਾ ਤੇ ਹਰਿ ਪਾਈਐ

ਜਾ ਕਉ ਨਦਰਿ ਕਰੇਇ ॥ ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਨ ਦੇਇ ॥ ਹਉਮੈ ਮਾਰਿ ਮਿਲਾਇਅਨੁ ਗੁਰ ਕੈ

ਸਬਦਿ ਸੁਚੇਇ ॥ ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥2॥ ਪਉੜੀ ॥ ਗੁਰ ਸਤਿਗੁਰ ਵਿਚਿ ਨਾਵੈ

ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥ ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿ ਓਨ੍ਹਾ ਅੰਦਰਿ ਹਿਰਦੈ

ਭਾਈ ॥ ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨਾ ਪਰਾਇਆ ਭਲਾ ਨ ਸੁਖਾਈ ॥ ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥ ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ

ਮਰੈ ਲੋਕਾਈ ॥4॥ ਸਲੋਕ ਮਃ 3 ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ

851

ਪਲਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵਹਿ ਜਾਏ

॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨਿ ਜਨ ਨਾਨਕ ਤਿਨ ਬਲਿ ਜਾਏ ॥1॥ ਮਃ 3 ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦੀ ਵੀਚਾਰੁ ॥2॥ ਪਉੜੀ ॥ ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ

॥ ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥ ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ

॥ ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥ ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ

॥5॥ ਸਲੋਕ ਮਃ 3 ॥ ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥ ਓਪਾਵਾਂ ਸਿਰਿ ਓਪਾਉ ਹੈ

ਨਾਉ ਪਰਾਪਤਿ ਹੋਇ ॥ ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ ਖਾਣਾ ਪੈਨ੍ਹਣਾ ਨਾਨਕ ਨਾਇ ਵਡਿਆਈ ਹੋਇ ॥1॥ ਮਃ 3 ॥ ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀਨਿਧਾਨੁ ॥ ਸੁਖਦਾਤਾ ਤੇਰੈ ਮਨਿ ਵਸੈ

ਹਉਮੈ ਜਾਇ ਅਭਿਮਾਨੁ ॥ ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀਨਿਧਾਨੁ ॥2॥ ਪਉੜੀ ॥ ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥ ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥ ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥ ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥ ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥6॥ ਸਲੋਕ ਮਃ 3 ॥ ਅੰਦਰਿ ਕਪਟੁ ਸਦਾ ਦੁਖੁ ਹੈ

ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥1॥ ਮਃ 3 ॥ ਗੁਰਮੁਖਿ ਸਦਾ

852

ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥ ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥ ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥2॥ ਮਃ 3 ॥ ਮਨਮੁਖ ਮੈਲੇ ਮਰਹਿ ਗਵਾਰ ॥ ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥ ਭਨਤਿ ਨਾਨਕੁ ਸੁਣਹੁ ਜਨ ਭਾਈ ॥ ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥ ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥ ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰੁ ॥3॥ ਪਉੜੀ ॥ ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥ ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥ ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥ ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨ੍ਹਾਂ ਨੇੜਿ ਨ ਜਾਹੁ ॥ ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥7॥ ਸਲੋਕ ਮਃ 3 ॥ ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥ ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥ ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥ ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥ ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈਗੁਣ ਭੁਲੇ ਹਉਮੈ ਮੋਹੁ ਵਧਾਇਆ ॥ ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥ ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੀ ਬਿਰਥਾ ਜਨਮੁ ਗਵਾਇਆ ॥ ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥1॥ ਮਃ 3 ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ

ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥2॥ ਪਉੜੀ ॥ ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥ ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥ ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥ ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ

853

ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥ ਗੁਰਮੁਖਿ ਸੇਵਕਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ

ਨ ਸਕਹਿ ਹੋਰਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥8॥ ਸਲੋਕ ਮਃ 3 ॥ ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥1॥ ਮਃ 3 ॥ ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥

ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥ ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ

॥ ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥2॥ ਪਉੜੀ ॥ ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥ ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥ ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥ ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਟਾਂ ਵਿਚਿ ਕਾਲਾ ਕਰਾਇਆ ॥ ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥9॥ ਸਲੋਕ ਮਃ 3 ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥

ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥1॥ ਮਃ 3 ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥2॥ ਪਉੜੀ ॥

ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

854

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣੁ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥10॥ ਸਲੋਕ ਮਃ 1 ॥ ਕੋਈ ਵਾਹੇ ਕੋ ਲੁਣੈ ਕੋ ਪਾਏ ਖਲਹਾਨੁ ॥ ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥1॥ ਮਃ 1 ॥ ਜਿਸੁ ਮਨਿ ਵਸਿਆ ਤਰਿਆ ਸੋਇ ॥

ਨਾਨਕ ਜੋ ਭਾਵੈ ਸੋ ਹੋਇ ॥2॥ ਪਉੜੀ ॥ ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ ਕਾਮੁ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ

॥ ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥11॥ ਸਲੋਕ ਮਃ 3 ॥ ਜਿਨ੍ਹੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨਿ ॥ ਪੰਚ ਚੋਰ ਤਿਨਾ ਘਰੁ ਮੁਹਨਿ ਹਉਮੈ ਅੰਦਰਿ ਸੰਨ੍ਹਿ ॥ ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿ ॥

ਜਿਨੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿ ॥ ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿ

॥ ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿ ॥ ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿ

॥1॥ ਮਃ 3 ॥ ਜਿਨੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ ਜਿਸ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥2॥ ਪਉੜੀ ॥ ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸੁਰਿ ਸੁਣਿਆ ॥ ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥12॥ ਸਲੋਕ ਮਃ

3 ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥

ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥1॥ ਮਃ

3 ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ

॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥2॥

855

ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਿਸੰਗਤਿ ਨਾਲਿ ਰਲਾਵੈ ॥ ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥ ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥ ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥13॥1॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ॥ ਐਸੋ ਇਹੁ ਸੰਸਾਰੁ ਪੇਖਨਾ ਰਹਨੁ ਨ ਕੋਊ ਪਈਹੈ ਰੇ

॥ ਸੂਧੇ ਸੂਧੇ ਰੇਗਿ ਚਲਹੁ ਤੁਮ ਨ ਤਰ ਕੁਧਕਾ ਦਿਵਈਹੈ ਰੇ ॥1॥ ਰਹਾਉ ॥ ਬਾਰੇ ਬੂਢੇ ਤਰੁਨੇ ਭਈਆ ਸਭ ਹੂ ਜਮੁ ਲੈ ਜਈਹੈ ਰੇ ॥ ਮਾਨਸੁ ਬਪੁਰਾ ਮੂਸਾ ਕੀਨੋ ਮੀਚੁ ਬਿਲਈਆ ਖਈਹੈ ਰੇ ॥1॥ ਧਨਵੰਤਾ ਅਰੁ ਨਿਰਧਨ ਮਨਈ ਤਾ ਕੀ ਕਛੂ ਨ ਕਾਨੀ ਰੇ ॥ ਰਾਜਾ ਪਰਜਾ ਸਮ ਕਰਿ ਮਾਰੈ ਐਸੋ ਕਾਲੁ ਬਡਾਨੀ ਰੇ ॥2॥

ਹਰਿ ਕੇ ਸੇਵਕ ਜੋ ਹਰਿ ਭਾਏ ਤਿਨ੍ਹ ਕੀ ਕਥਾ ਨਿਰਾਰੀ ਰੇ ॥ ਆਵਹਿ ਨ ਜਾਹਿ ਨ ਕਬ ਹੂ ਮਰਤੇ ਪਾਰਬ੍ਰਹਮ ਸੰਗਾਰੀ ਰੇ ॥3॥ ਪੁਤ੍ਰ ਕਲਤ੍ਰ ਲਖਮੀ ਮਾਇਆ ਇਹੈ ਤਜਹੁ ਜੀਅ ਜਾਨੀ ਰੇ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਮਿਲਿ ਹੈ ਸਾਰਿਗਪਾਨੀ ਰੇ ॥4॥1॥ ਬਿਲਾਵਲੁ ॥ ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥ ਹਰਿ ਗੁਨ ਕਥਤ ਸੁਨਤ ਬਉਰਾਨੋ ॥1॥ ਮੇਰੇ ਬਾਬਾ ਮੈ ਬਉਰਾ ਸਭ ਖਲਕ ਸਿਆਨੀ ਮੈ ਬਉਰਾ ॥ ਮੈ ਬਿਗਰਿਓ

ਬਿਗਰੈ ਮਤਿ ਅਉਰਾ ॥1॥ ਰਹਾਉ ॥ ਆਪਿ ਨ ਬਉਰਾ ਰਾਮ ਕੀਓ ਬਉਰਾ ॥ ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥2॥ ਮੈ ਬਿਗਰੇ ਅਪਨੀ ਮਤਿ ਖੋਈ ॥ ਮੇਰੈ ਭਰਮਿ ਭੂਲਉ ਮਤੁ ਕੋਈ ॥3॥ ਸੋ ਬਉਰਾ ਜੋ ਆਪੁ ਨ ਪਛਾਨੈ ॥ ਆਪੁ ਪਛਾਨੈ ਤ ਏਕੈ ਜਾਨੈ ॥4॥ ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥ ਕਹਿ ਕਬੀਰ ਰਾਮੈ

ਰੰਗਿ ਰਾਤਾ ॥5॥2॥ ਬਿਲਾਵਲੁ ॥ ਗ੍ਰਿਹੁ ਤਜਿ ਬਨਖੰਡ ਜਾਈਐ ਚੁਨਿ ਖਾਈਐ ਕੰਦਾ ॥ ਅਜਹੁ ਬਿਕਾਰ ਨ ਛੋਡਈ ਪਾਪੀ ਮਨੁ ਮੰਦਾ ॥1॥ ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ ॥ ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮ੍ਹਾਰੀ ॥1॥ ਰਹਾਉ ॥ ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ ॥ ਅਨਿਕ ਜਤਨ ਕਰਿ

856

ਰਾਖੀਐ ਫਿਰਿ ਫਿਰਿ ਲਪਟਾਈ ॥2॥ ਜਰਾ ਜੀਵਨੁ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥3॥ ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥4॥3॥ ਬਿਲਾਵਲੁ ॥ ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ

॥ ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥1॥ ਹਮਾਰੇ ਕੁਲ ਕਉਨੇ ਰਾਮੁ ਕਹਿਓ ॥ ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥1॥ ਰਹਾਉ ॥ ਸੁਨਹੁ ਜੇਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ

॥ ਸਾਤ ਸੂਤ ਇਨਿ ਮੁੰਡੀਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥2॥ ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥3॥ ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ਕਹਤ ਕਬੀਰੁ ਸਗਲ ਪਾਪਖੰਡਨੁ ਸੰਤਹ ਲੈ ਉਧਰਿਓ ॥ 4॥4॥

ਬਿਲਾਵਲੁ ॥ ਕੋਊ ਹਰਿ ਸਮਾਨਿ ਨਹੀ ਰਾਜਾ ॥ ਇਹ ਭੂਪਤਿ ਸਭਿ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥1॥

ਰਹਾਉ ॥ ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰਿ ਛਾਜਾ ॥ ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥1॥ ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ

ਪ੍ਰਹਲਾਦ ਨਿਵਾਜਾ ॥2॥5॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥1॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ

॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥1॥ ਸੰਧਿਕ ਤੋਹਿ ਸਾਧ ਨਹੀਂ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥2॥6॥

ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹਿ ਕਿਵਾਰ ॥1॥

ਰਹਾਉ ॥ ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ ਸੁਨੀਅਤੁ ਸੁਜਸੁ ਤੁਮ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ ਹੀ ਤੇ ਮੇਰੋ ਨਿਸਤਾਰੁ ॥1॥ ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥2॥7॥ ਬਿਲਾਵਲੁ ॥ ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ਭ੍ਰਮ ਕੈ

857

ਭਾਇ ਭਵੈ ਭੇਖਧਾਰੀ ॥1॥ ਆਸਨੁ ਪਵਨ ਦੂਰਿ ਕਰਿ ਬਵਰੇ ॥ ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥1॥

ਰਹਾਉ ॥ ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ ਕਹਿ ਕਬੀਰ ਕੇਸੌ ਜਗਿ ਜੋਗੀ ॥2॥8॥ ਬਿਲਾਵਲੁ ॥ ਇਨਿ ਮਾਇਆ ਜਗਦੀਸ ਗੁਸਾਈ ਤੁਮਰੇ ਚਰਨ ਬਿਸਾਰੇ ॥ ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥1॥ ਰਹਾਉ ॥ ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥1॥ ਕਿਆ ਖੇਤੀ ਕਿਆ ਲੇਵਾ ਦੇਵੀ ਪਰਪੰਚ ਝੂਠੁ ਗੁਮਾਨਾ ॥ ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥2॥9॥ ਬਿਲਾਵਲੁ ॥ ਸਰੀਰ ਸਰੋਵਰ ਭੀਤਰੇ ਆਛੈ ਕਮਲੁ ਅਨੂਪ ॥ ਪਰਮਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪੁ ॥1॥ ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮੁ ॥1॥ ਰਹਾਉ ॥ ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ ਜਹ ਉਪਜੈ ਬਿਨਸੈ ਤਹੀ ਜੈਸੇ ਪੁਰਵਿਨ ਪਾਤ ॥2॥ ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ ਕਹਿ ਕਬੀਰ ਸੇਵਾ ਕਰਉ ਮਨ ਮੰਝਿ ਮੁਰਾਰਿ ॥3॥10॥ ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥1॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥1॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥2॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ

॥3॥11॥ ਬਿਲਾਵਲੁ ॥ ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ ਮਾਨੌ ਸਭਿ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥1॥ ਰਹਾਉ ॥ ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ

ਜਬ ਖੋਲੈ ਦੇਵ ॥ ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥1॥ ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥2॥12॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ॥ ਸਫਲ ਜਨਮੁ ਮੋ ਕਉ ਗੁਰਿ ਕੀਨਾ ॥ ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥1॥

858

ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥1॥ ਰਹਾਉ ॥ ਨਾਮਦੇਵਿ ਸਿਮਰਨੁ ਕਰਿ ਜਾਨਾ ॥ ਜਗਜੀਵਨ ਸਿਉ ਜੀਉ ਸਮਾਨਾ ॥2॥1॥

ੴ ਸਤਿ ਗੁਰ ਪ੍ਰਸਾਦਿ ॥

ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ॥ ਦਾਰਿਦੁ ਦੇਖਿ ਸਭੁ ਕੋ ਹਸੈ ਐਸੀ ਦਸਾ ਹਮਾਰੀ ॥ ਅਸਟਦਸਾ ਸਿਧਿ

ਕਰ ਤਲੈ ਸਭ ਕ੍ਰਿਪਾ ਤੁਮਾਰੀ ॥1॥ ਤੂ ਜਾਨਤ ਮੈ ਕਿਛੁ ਨਹੀ ਭਵਖੰਡਨ ਰਾਮ ॥ ਸਗਲ ਜੀਅ ਸਰਨਾਗਤੀ ਪ੍ਰਭ

ਪੂਰਨ ਕਾਮ ॥1॥ ਰਹਾਉ ॥ ਜੋ ਤੇਰੀ ਸਰਨਾਗਤੀ ਤਿਨ ਨਾਹੀ ਭਾਰੁ ॥ ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ

॥2॥ ਕਹਿ ਰਵਿਦਾਸ ਅਕਥਕਥਾ ਬਹੁ ਕਾਇ ਕਰੀਜੈ ॥ ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥3॥1॥

ਬਿਲਾਵਲੁ ॥ ਜਿਹ ਕੁਲ ਸਾਧੁ ਬੈਸਨੌ ਹੋਇ ॥ ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ

॥1॥ ਰਹਾਉ ॥ ਬ੍ਰਹਮਨ ਬੈਸ ਸੂਦ ਅਰੁ ਖਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥1॥ ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥2॥ ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥3॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਬਾਣੀ ਭਗਤ ਸ੍ਰੀ ਸਧਨੇ ਕੀ ॥ ਨ੍ਰਿਪ ਕੰਨਿਆ ਕੈ ਕਾਰਨੇ ਇਕੁ ਭਇਆ ਭੇਖਧਾਰੀ ॥ ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥1॥ ਤਵ ਗੁਨ ਕਹਾ ਜਗਤਗੁਰਾ ਜਉ ਕਰਮੁ ਨ ਨਾਸੈ ॥ ਸਿੰਘ ਸਰਨਿ ਕਤ ਜਾਈਐ

ਜਉ ਜੰਬੁਕੁ ਗ੍ਰਾਸੈ ॥1॥ ਰਹਾਉ ॥ ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥2॥ ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ

॥3॥ ਮੈ ਨਾਹੀ ਕਿਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ ਅਉਸਰੁ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥4॥1॥

859

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਮਹਲਾ 4 ਚਉਪਦੇ ਘਰੁ 1 ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥1॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥1॥ ਰਹਾਉ

॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤੁ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ੍ਹ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥2॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤੁ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥3॥ ਆਸਾ ਮਨਸਾ ਸਭ ਤੇਰੀ

860

ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥4॥1॥ ਗੋਂਡ ਮਹਲਾ 4 ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ

ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥1॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ

॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥1॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮਰੇ ਦੂਖ ਤਤਕਾਲ ਕਟਾਸਾ ॥ ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥2॥ ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ ਜਿਤੁ ਦਿਨਿ ਉਨ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ

॥ ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥3॥ ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ ਅੰਤਿ ਛਡਾਏ ਜਿਨ੍ਹ ਹਰਿ ਪ੍ਰੀਤਿ ਚਿਤਾਸਾ ॥ ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥4॥2॥ ਗੋਂਡ ਮਹਲਾ 4 ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲੁ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰੁ ਸਸਿ ਦੇਖੇ ਲਹਿ ਜਾਇ ਸਭ ਤਪਨਾ ॥1॥ ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥1॥

ਰਹਾਉ ॥ ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥2॥ ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹ

861

ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥3॥ ਜਿਸ ਤੇ ਸੁਖ ਪਾਵਹਿ ਮਨ ਮੇਰੇ ਸੋ ਸਦਾ ਧਿਆਇ ਨਿਤ ਕਰ ਜੁਰਨਾ ॥ ਜਨ ਨਾਨਕ ਕਉ ਹਰਿ ਦਾਨੁ ਇਕੁ ਦੀਜੈ ਨਿਤ ਬਸਹਿ ਰਿਦੈ ਹਰੀ ਮੋਹਿ ਚਰਨਾ ॥ 4॥3॥

ਗੋਂਡ ਮਹਲਾ 4 ॥ ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥ ਹਰਿ ਅਬਿਨਾਸੀ ਸਦਾ ਥਿਰੁ ਨਿਹਚਲੁ ਤਿਸੁ ਮੇਰੇ ਮਨ ਭਜੁ ਪਰਵਾਣੁ ॥1॥ ਮੇਰੇ ਮਨ ਨਾਮੁ ਹਰੀ ਭਜੁ ਸਦਾ ਦੀਬਾਣੁ ॥ ਜੋ ਹਰਿ ਮਹਲੁ ਪਾਵੈ ਗੁਰ ਬਚਨੀ ਤਿਸੁ ਜੇਵਡੁ ਅਵਰੁ ਨਾਹੀ ਕਿਸੈ ਦਾ ਤਾਣੁ ॥1॥ ਰਹਾਉ

॥ ਜਿਤਨੇ ਧਨਵੰਤ ਕੁਲਵੰਤ ਮਿਲਖਵੰਤ ਦੀਸਹਿ ਮਨ ਮੇਰੇ ਸਭਿ ਬਿਨਸਿ ਜਾਹਿ ਜਿਉ ਰੰਗੁ ਕਸੁੰਭ ਕਚਾਣੁ ॥

ਹਰਿ ਸਤਿ ਨਿਰੰਜਨੁ ਸਦਾ ਸੇਵਿ ਮਨ ਮੇਰੇ ਜਿਤੁ ਹਰਿ ਦਰਗਹ ਪਾਵਹਿ ਤੂ ਮਾਣੁ ॥2॥ ਬ੍ਰਾਹਮਣੁ ਖਤ੍ਰੀ ਸੂਦ ਵੈਸ ਚਾਰਿ ਵਰਨ ਚਾਰਿ ਆਸ੍ਰਮ ਹਹਿ ਜੋ ਹਰਿ ਧਿਆਵੈ ਸੋ ਪਰਧਾਨੁ ॥ ਜਿਉ ਚੰਦਨ ਨਿਕਟਿ ਵਸੈ ਹਿਰਡੁ ਬਪੁੜਾ ਤਿਉ ਸਤਿਸੰਗਤਿ ਮਿਲਿ ਪਤਿਤ ਪਰਵਾਣੁ ॥3॥ ਓਹੁ ਸਭ ਤੇ ਊਚਾ ਸਭ ਤੇ ਸੂਚਾ ਜਾ ਕੈ ਹਿਰਦੈ ਵਸਿਆ ਭਗਵਾਨੁ ॥ ਜਨ ਨਾਨਕੁ ਤਿਸ ਕੇ ਚਰਨ ਪਖਾਲੈ ਜੋ ਹਰਿ ਜਨੁ ਨੀਚੁ ਜਾਤਿ ਸੇਵਕਾਣੁ ॥4॥4॥ ਗੋਂਡ ਮਹਲਾ 4 ॥ ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥ ਸੋ ਐਸਾ ਹਰਿ ਸੇਵਿ ਸਦਾ ਮਨ ਮੇਰੇ ਜੋ ਤੁਧ ਨੋ ਸਭ ਦੂ ਰਖਿ ਲਈਐ ॥1॥ ਮੇਰੇ ਮਨ ਹਰਿ ਜਪਿ ਹਰਿ ਨਿਤ ਪੜਈਐ ॥ ਹਰਿ ਬਿਨੁ ਕੋ ਮਾਰਿ ਜੀਵਾਲਿ ਨ ਸਾਕੈ ਤਾ ਮੇਰੇ ਮਨ ਕਾਇਤੁ ਕੜਈਐ ॥1॥ ਰਹਾਉ ॥ ਹਰਿ ਪਰਪੰਚੁ ਕੀਆ ਸਭੁ ਕਰਤੈ ਵਿਚਿ ਆਪੇ ਆਪਣੀ ਜੋਤਿ ਧਰਈਐ ॥ ਹਰਿ ਏਕੋ ਬੋਲੈ ਹਰਿ ਏਕੁ ਬੁਲਾਏ ਗੁਰਿ ਪੂਰੈ ਹਰਿ ਏਕੁ ਦਿਖਈਐ ॥2॥

ਹਰਿ ਅੰਤਰਿ ਨਾਲੇ ਬਾਹਰਿ ਨਾਲੇ ਕਹੁ ਤਿਸੁ ਪਾਸਹੁ ਮਨ ਕਿਆ ਚੋਰਈਐ ॥ ਨਿਹਕਪਟ ਸੇਵਾ ਕੀਜੈ ਹਰਿ ਕੇਰੀ ਤਾਂ ਮੇਰੇ ਮਨ ਸਰਬ ਸੁਖ ਪਈਐ ॥3॥ ਜਿਸ ਦੈ ਵਸਿ ਸਭੁ ਕਿਛੁ ਸੋ ਸਭ ਦੂ ਵਡਾ ਸੋ ਮੇਰੇ ਮਨ ਸਦਾ ਧਿਅਈਐ ॥ ਜਨ ਨਾਨਕ ਸੋ ਹਰਿ ਨਾਲਿ ਹੈ ਤੇਰੈ ਹਰਿ ਸਦਾ ਧਿਆਇ ਤੂ ਤੁਧੁ ਲਏ ਛਡਈਐ ॥4॥5॥ ਗੋਂਡ ਮਹਲਾ 4 ॥ ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥1॥ ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰੁ ॥ ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥1॥ ਰਹਾਉ ॥ ਮੇਰੇ ਹਰਿ ਪ੍ਰੀਤਮ

862

ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰੁ ॥2॥ ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥3॥ ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥4॥6॥ ਛਕਾ 1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਮਹਲਾ 5 ਚਉਪਦੇ ਘਰੁ 1 ॥ ਸਭੁ ਕਰਤਾ ਸਭੁ ਭੁਗਤਾ ॥1॥ ਰਹਾਉ ॥ ਸੁਨਤੋ ਕਰਤਾ ਪੇਖਤੁ ਕਰਤਾ ॥ ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥ ਓਪਤਿ ਕਰਤਾ ਪਰਲਉ ਕਰਤਾ ॥ ਬਿਆਪਤੁ ਕਰਤਾ ਅਲਿਪਤੋ ਕਰਤਾ ॥1॥ ਬਕਤੋ ਕਰਤਾ ਬੂਝਤੁ ਕਰਤਾ ॥ ਆਵਤੁ ਕਰਤਾ ਜਾਤੁ ਭੀ ਕਰਤਾ ॥ ਨਿਰਗੁਨੁ ਕਰਤਾ ਸਰਗੁਨੁ ਕਰਤਾ ॥ ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥2॥1॥ ਗੋਂਡ ਮਹਲਾ 5 ॥ ਫਾਕਿਓ ਮੀਨ ਕਪਿਕ ਕੀ ਨਿਆਈ ਤੂ ਉਰਝਿ ਰਹਿਓ ਕਸੁੰਭਾਇਲੇ ॥ ਪਗ ਧਾਰਹਿ ਸਾਸੁ ਲੇਖੈ ਲੈ ਤਉ ਉਧਰਹਿ ਹਰਿ ਗੁਣ ਗਾਇਲੇ

॥1॥ ਮਨ ਸਮਝੁ ਛੋਡਿ ਆਵਾਇਲੇ ॥ ਅਪਨੇ ਰਹਨ ਕਉ ਠਉਰੁ ਨ ਪਾਵਹਿ ਕਾਏ ਪਰ ਕੈ ਜਾਇਲੇ ॥1॥

ਰਹਾਉ ॥ ਜਿਉ ਮੈਗਲੁ ਇੰਦ੍ਰੀ ਰਸਿ ਪ੍ਰੇਰਿਓ ਤੂ ਲਾਗਿ ਪਰਿਓ ਕੁਟੰਬਾਇਲੇ ॥ ਜਿਉ ਪੰਖੀ ਇਕਤ੍ਰ ਹੋਇ ਫਿਰਿ ਬਿਛੁਰਹਿਂ ਥਿਰੁ ਸੰਗਤਿ ਹਰਿ ਹਰਿ ਧਿਆਇਲੇ ॥2॥ ਜੈਸੇ ਮੀਨੁ ਰਸਨ ਸਾਦਿ ਬਿਨਸਿਓ ਓਹੁ ਮੂਠੌ

ਮੂੜ ਲੋਭਾਇਲੇ ॥ ਤੂ ਹੋਆ ਪੰਚ ਵਾਸਿ ਵੈਰੀ ਕੈ ਛੂਟਹਿ ਪਰੁ ਸਰਨਾਇਲੇ ॥3॥ ਹੋਹੁ ਕ੍ਰਿਪਾਲ ਦੀਨਦੁਖਭੰਜਨ ਸਭਿ ਤੁਮਰੇ ਜੀਅ ਜੰਤਾਇਲੇ ॥ ਪਾਵਉ ਦਾਨੁ ਸਦਾ ਦਰਸੁ ਪੇਖਾ ਮਿਲੁ ਨਾਨਕ ਦਾਸ ਦਾਸਾਇਲੇ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਮਹਲਾ 5 ਚਉਪਦੇ ਘਰੁ 2 ॥ ਜੀਉ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥1॥ ਪਾਰਬ੍ਰਹਮ ਕੀ ਲਾਗਉ ਸੇਵ ॥ ਗੁਰ ਤੇ ਸੁਝੈ ਨਿਰੰਜਨ ਦੇਵ ॥1॥ ਰਹਾਉ ॥ ਜਿਨਿ ਕੀਏ ਰੰਗ ਅਨਿਕ ਪਰਕਾਰ ॥ ਓਪਤਿ ਪਰਲਉ ਨਿਮਖ ਮਝਾਰਿ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥2॥ ਆਇ ਨ ਜਾਵੈ ਨਿਹਚਲੁ ਧਨੀ ॥ ਬੇਅੰਤ ਗੁਣ ਤਾ ਕੇ ਕੇਤਕ

863

ਗਨੀ ॥ ਲਾਲ ਨਾਮ ਜਾ ਕੈ ਭਰੇ ਭੰਡਾਰ ॥ ਸਗਲ ਘਟਾ ਦੇਵੈ ਆਧਾਰੁ ॥3॥ ਸਤਿਪੁਰਖੁ ਜਾ ਕੋ ਹੈ ਨਾਉ ॥ ਮਿਟਹਿ ਕੋਟਿ ਅਘ ਨਿਮਖ ਜਸੁ ਗਾਉ ॥ ਬਾਲ ਸਖਾਈ ਭਗਤਨ ਕੋ ਮੀਤੁ ॥ ਪ੍ਰਾਨ ਅਧਾਰੁ ਨਾਨਕ ਹਿਤੁ ਚੀਤਿ ॥4॥1॥3॥

ਗੋਂਡ ਮਹਲਾ 5 ॥ ਨਾਮ ਸੰਗਿ ਕੀਨੋ ਬਿਉਹਾਰੁ ॥ ਨਾਮੁੋ ਹੀ ਇਸੁ ਮਨ ਕਾ ਅਧਾਰੁ ॥ ਨਾਮੋ ਹੀ ਚਿਤਿ ਕੀਨੀ ਓਟ

॥ ਨਾਮੁ ਜਪਤ ਮਿਟਹਿ ਪਾਪ ਕੋਟਿ ॥1॥ ਰਾਸਿ ਦੀਈ ਹਰਿ ਏਕੋ ਨਾਮੁ ॥ ਮਨ ਕਾ ਇਸਟੁ ਗੁਰ ਸੰਗਿ ਧਿਆਨੁ

॥1॥ ਰਹਾਉ ॥ ਨਾਮੁ ਹਮਾਰੇ ਜੀਅ ਕੀ ਰਾਸਿ ॥ ਨਾਮੋ ਸੰਗੀ ਜਤ ਕਤ ਜਾਤ ॥ ਨਾਮੋ ਹੀ ਮਨਿ ਲਾਗਾ ਮੀਠਾ ॥

ਜਲਿ ਥਲਿ ਸਭ ਮਹਿ ਨਾਮੋ ਡੀਠਾ ॥2॥ ਨਾਮੇ ਦਰਗਹ ਮੁਖ ਉਜਲੇ ॥ ਨਾਮੇ ਸਗਲੇ ਕੁਲ ਉਧਰੇ ॥ ਨਾਮਿ ਹਮਾਰੇ ਕਾਰਜ ਸੀਧ ॥ ਨਾਮ ਸੰਗਿ ਇਹੁ ਮਨੂਆ ਗੀਧ ॥3॥ ਨਾਮੇ ਹੀ ਹਮ ਨਿਰਭਉ ਭਏ ॥ ਨਾਮੇ ਆਵਨ ਜਾਵਨ ਰਹੇ

॥ ਗੁਰਿ ਪੂਰੈ ਮੇਲੇ ਗੁਣਤਾਸ ॥ ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥4॥2॥4॥ ਗੋਂਡ ਮਹਲਾ 5 ॥ ਨਿਮਾਨੇ ਕਉ ਜੋ ਦੇਤੋ ਮਾਨੁ ॥ ਸਗਲ ਭੂਖੇ ਕਉ ਕਰਤਾ ਦਾਨੁ ॥ ਗਰਭ ਘੋਰ ਮਹਿ ਰਾਖਨਹਾਰੁ ॥ ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥1॥ ਐਸੋ ਪ੍ਰਭੁ ਮਨ ਮਾਹਿ ਧਿਆਇ ॥ ਘਟਿ ਅਵਘਟਿ ਜਤ ਕਤਹਿ ਸਹਾਇ ॥1॥ ਰਹਾਉ ॥ ਰੰਕੁ ਰਾਉ ਜਾ ਕੈ ਏਕ ਸਮਾਨਿ ॥ ਕੀਟ ਹਸਤਿ ਸਗਲ ਪੂਰਾਨ ॥ ਬੀਓ ਪੂਛਿ ਨ ਮਸਲਤਿ ਧਰੈ ॥ ਜੋ ਕਿਛੁ ਕਰੈ ਸੁ ਆਪਹਿ ਕਰੈ ॥2॥ ਜਾ ਕਾ ਅੰਤੁ ਨ ਜਾਨਸਿ ਕੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਆਪਿ ਅਕਾਰੁ ਆਪਿ ਨਿਰੰਕਾਰੁ ॥ ਘਟਿ ਘਟਿ ਘਟਿ ਸਭ ਘਟ ਆਧਾਰੁ ॥3॥ ਨਾਮ ਰੰਗਿ ਭਗਤ ਭਏ ਲਾਲ ॥ ਜਸੁ ਕਰਤੇ ਸੰਤ ਸਦਾ ਨਿਹਾਲ ॥ ਨਾਮ ਰੰਗਿ ਜਨ ਰਹੇ ਅਘਾਇ ॥ ਨਾਨਕ ਤਿਨ ਜਨ ਲਾਗੈ ਪਾਇ ॥4॥3॥5॥ ਗੋਂਡ ਮਹਲਾ 5 ॥ ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥ ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥ ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥ ਜਾ ਕੈ

ਸੰਗਿ ਰਿਦੈ ਪਰਗਾਸ ॥ 1 ॥ ਸੇ ਸੰਤਨ ਹਰਿ ਕੇ ਮੇਰੇ ਮੀਤ ॥ ਕੇਵਲ ਨਾਮੁ ਗਾਈਐ ਜਾ ਕੈ ਨੀਤ ॥1॥ ਰਹਾਉ

॥ ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥ ਜਾ ਕੈ ਉਪਦੇਸਿ ਭਰਮੁ ਭਉ ਨਸੈ ॥ ਜਾ ਕੈ ਕੀਰਤਨਿ ਨਿਰਮਲ ਸਾਰ ॥

ਜਾ ਕੀ ਰੇਨੁ ਬਾਂਛੈ ਸੰਸਾਰੁ ॥ 2 ॥ ਕੋਟਿ ਪਤਿਤ ਜਾ ਕੈ ਸੰਗਿ ਉਧਾਰੁ ॥ ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰੁ ॥

ਸਰਬ ਜੀਆਂ ਕਾ ਜਾਨੈ ਭੇਉ ॥ ਕ੍ਰਿਪਾਨਿਧਾਨੁ ਨਿਰੰਜਨੁ ਦੇਉ ॥ 3 ॥ ਪਾਰਬ੍ਰਹਮ ਜਬ ਭਏ ਕ੍ਰਿਪਾਲ ॥ ਤਬ ਭੇਟੇ

864

ਗੁਰ ਸਾਧ ਦਇਆਲ ॥ ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ ਸੂਖ ਸਹਜ ਆਨੰਦ ਹਰਿ ਨਾਏ ॥4॥4॥6॥ ਗੋਂਡ ਮਹਲਾ 5 ॥ ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ ਗੁਰ ਕੇ ਚਰਨ ਰਿਦੈ ਲੈ

ਧਾਰਉ ॥ ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥1॥ ਮਤੁ ਕੋ ਭਰਮਿ ਭੁਲੈ ਸੰਸਾਰਿ ॥ ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥1॥ ਰਹਾਉ ॥ ਭੂਲੇ ਕਉ ਗੁਰਿ ਮਾਰਗਿ ਪਾਇਆ ॥ ਅਵਰ ਤਿਆਗਿ ਹਰਿ ਭਗਤੀ ਲਾਇਆ ॥ ਜਨਮ ਮਰਨ ਕੀ ਤ੍ਰਾਸ ਮਿਟਾਈ ॥ ਗੁਰ ਪੂਰੇ ਕੀ ਬੇਅੰਤ ਵਡਾਈ ॥2॥ ਗੁਰ ਪ੍ਰਸਾਦਿ ਊਂਧ ਕਮਲ ਬਿਗਾਸੁ ॥ ਅੰਧਕਾਰ ਮਹਿ ਭਇਆ ਪ੍ਰਗਾਸੁ ॥ ਜਿਨਿ ਕੀਆ ਸੋ ਗੁਰ ਤੇ ਜਾਨਿਆ ॥ ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥3॥ ਗੁਰੁ ਕਰਤਾ ਗੁਰੁ ਕਰਣੈਜੋਗੁ ॥ ਗੁਰੁ ਪਰਮੇਸੁਰੁ ਹੈ ਭੀ ਹੋਗੁ ॥ ਕਹੁ ਨਾਨਕ ਪ੍ਰਭਿ ਇਹੈ ਜਨਾਈ ॥ ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥4॥5॥7॥ ਗੋਂਡ ਮਹਲਾ 5 ॥ ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ

॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥1॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥1॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਕੀ ਸੇਵਾ ਪਾਏ ਮਾਨੁ ॥ ਗੁਰ ਊਪਰਿ ਸਦਾ ਕੁਰਬਾਨੁ ॥2॥ ਗੁਰ ਕਾ ਦਰਸਨੁ ਦੇਖਿ ਨਿਹਾਲੁ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥3॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗੁ ॥4॥6॥8॥ ਗੋਂਡ ਮਹਲਾ 5 ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ

॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥1॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥

ਅਨਦਿਨੁ ਜਪਉ ਗੁਰੂ ਗੁਰ ਨਾਉ ॥1॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥2॥ ਗੁਰੁ ਬੋਹਿਥੁ ਤਾਰੇ ਭਵ ਪਾਰਿ

॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥ 3

॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ

865

ਨਾਨਕੁ ਨਾਨਕੁ ਹਰਿ ਸੋਇ ॥4॥7॥9॥ ਗੋਂਡ ਮਹਲਾ 5 ॥ ਰਾਮ ਰਾਮ ਸੰਗਿ ਕਰਿ ਬਿਉਹਾਰੁ ॥ ਰਾਮ ਰਾਮ ਰਾਮ ਪ੍ਰਾਨਅਧਾਰੁ ॥ ਰਾਮ ਰਾਮ ਰਾਮ ਕੀਰਤਨੁ ਗਾਇ ॥ ਰਮਤ ਰਾਮੁ ਸਭ ਰਹਿਓ ਸਮਾਇ ॥1॥ ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲੁ ਪੂਰਨੁ ਕਾਮੁ ॥1॥ ਰਹਾਉ ॥ ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰੁ ॥ ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥2॥ ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥ ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ

ਗਏ ॥3॥ ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥ ਸਭ ਤੇ ਊਚ ਰਾਮ ਪਰਗਾਸੁ

॥ ਨਿਸਿ ਬਾਸੁਰ ਜਪਿ ਨਾਨਕ ਦਾਸ ॥4॥8॥10॥ ਗੋਂਡ ਮਹਲਾ 5 ॥ ਉਨ ਕਉ ਖਸਮਿ ਕੀਨੀ ਠਾਕਹਾਰੇ ॥

ਦਾਸ ਸੰਗ ਤੇ ਮਾਰਿ ਬਿਦਾਰੇ ॥ ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥ ਰਾਮ ਜਨਾ ਮਿਲਿ ਮੰਗਲੁ ਗਾਇਆ ॥1॥

ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥ ਰਾਮ ਭਗਤ ਕੇ ਪਾਨੀਹਾਰ ॥1॥ ਰਹਾਉ ॥ ਜਗਤ ਪਾਸ ਤੇ ਲੇਤੇ ਦਾਨੁ ॥

ਗੋਬਿੰਦ ਭਗਤ ਕਉ ਕਰਹਿ ਸਲਾਮੁ ॥ ਲੂਟਿ ਲੇਹਿ ਸਾਕਤ ਪਤਿ ਖੋਵਹਿ ॥ ਸਾਧ ਜਨਾ ਪਗ ਮਲਿ ਮਲਿ ਧੋਵਹਿ

॥2॥ ਪੰਚ ਪੂਤ ਜਣੇ ਇਕ ਮਾਇ ॥ ਉਤਭੁਜ ਖੇਲੁ ਕਰਿ ਜਗਤ ਵਿਆਇ ॥ ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥

ਇਨ ਕਉ ਛੋਡਿ ਊਪਰਿ ਜਨ ਬਸੇ ॥3॥ ਕਰਿ ਕਿਰਪਾ ਜਨ ਲੀਏ ਛਡਾਇ ॥ ਜਿਸ ਕੇ ਸੇ ਤਿਨਿ ਰਖੇ ਹਟਾਇ ॥

ਕਹੁ ਨਾਨਕ ਭਗਤਿ ਪ੍ਰਭ ਸਾਰੁ ॥ ਬਿਨੁ ਭਗਤੀ ਸਭ ਹੋਇ ਖੁਆਰੁ ॥4॥9॥11॥ ਗੋਂਡ ਮਹਲਾ 5 ॥ ਕਲਿ ਕਲੇਸ ਮਿਟੇ ਹਰਿ ਨਾਇ ॥ ਦੁਖ ਬਿਨਸੇ ਸੁਖ ਕੀਨੋ ਠਾਉ ॥ ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥ ਸੰਤ ਪ੍ਰਸਾਦਿ ਸਗਲ ਫਲ ਪਾਏ ॥1॥ ਰਾਮ ਜਪਤ ਜਨ ਪਾਰਿ ਪਰੇ ॥ ਜਨਮ ਜਨਮ ਕੇ ਪਾਪ ਹਰੇ ॥1॥ ਰਹਾਉ ॥ ਗੁਰ ਕੇ ਚਰਨ ਰਿਦੈ ਉਰਿ ਧਾਰੇ ॥ ਅਗਨਿ ਸਾਗਰ ਤੇ ਉਤਰੇ ਪਾਰੇ ॥ ਜਨਮ ਮਰਣ ਸਭ ਮਿਟੀ ਉਪਾਧਿ ॥ ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥2॥ ਥਾਨ ਥਨੰਤਰਿ ਏਕੋ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ਕਰਿ ਕਿਰਪਾ ਜਾ ਕਉ ਮਤਿ ਦੇਇ ॥ ਆਠ ਪਹਰ ਪ੍ਰਭ ਕਾ ਨਾਉ ਲੇਇ ॥3॥ ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥ ਤਾ ਕੈ ਹਿਰਦੈ ਹੋਇ ਪ੍ਰਗਾਸੁ ॥ ਭਗਤਿ ਭਾਇ ਹਰਿ ਕੀਰਤਨੁ ਕਰੀਐ ॥ ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥4॥10॥12॥ ਗੋਂਡ

866

ਮਹਲਾ 5 ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥1॥ ਇਨ ਬਿਧਿ ਰਮਹੁ ਗੋਪਾਲੁ ਗੁੋਬਿੰਦੁ ॥ ਤਨੁ ਧਨੁ ਪ੍ਰਭ

ਕਾ ਪ੍ਰਭ ਕੀ ਜਿੰਦੁ ॥1॥ ਰਹਾਉ ॥ ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥2॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥

ਆਗੈ ਦਰਗਹ ਪਾਵਹਿ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥3॥ ਕਰਿ ਕਿਰਪਾ ਮੇਰੇ ਦੀਨਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥4॥11॥13॥ ਗੋਂਡ ਮਹਲਾ 5 ॥ ਧੂਪੁ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ

॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡਭਾਗਿ ॥1॥ ਆਠ ਪਹਰ ਗਾਈਐ ਗੋਬਿੰਦੁ ॥

ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥1॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ

॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥2॥ ਕਰਮ ਧਰਮ ਇਹੁ ਤਤੁ ਗਿਆਨੁ

॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰੁ ਤਰਿ ਬੋਹਿਥੁ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣਕਰਣ ॥3॥

ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬ ਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥4॥12॥14॥ ਗੋਂਡ ਮਹਲਾ 5 ॥ ਕਰਿ ਕਿਰਪਾ ਸੁਖ ਅਨਦ ਕਰੇਇ ॥ ਬਾਲਕ ਰਾਖਿ

ਲੀਏ ਗੁਰਦੇਵਿ ॥ ਪ੍ਰਭ ਕਿਰਪਾਲ ਦਇਆਲ ਗੁੋਬਿੰਦ ॥ ਜੀਅ ਜੰਤ ਸਗਲੇ ਬਖਸਿੰਦ ॥1॥ ਤੇਰੀ ਸਰਣਿ ਪ੍ਰਭ

ਦੀਨਦਇਆਲ ॥ ਪਾਰਬ੍ਰਹਮ ਜਪਿ ਸਦਾ ਨਿਹਾਲ ॥1॥ ਰਹਾਉ ॥ ਪ੍ਰਭ ਦਇਆਲ ਦੂਸਰ ਕੋਈ ਨਾਹੀ ॥ ਘਟ ਘਟ ਅੰਤਰਿ ਸਰਬ ਸਮਾਹੀ ॥ ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ ॥ ਪਤਿਤਪਾਵਨ ਪ੍ਰਭ ਬਿਰਦੁ ਤੁਮ੍ਹਾਰੈ ॥2॥

ਅਉਖਧ ਕੋਟਿ ਸਿਮਰਿ ਗੋਬਿੰਦ ॥ ਤੰਤੁ ਮੰਤੁ ਭਜੀਐ ਭਗਵੰਤ ॥ ਰੋਗ ਸੋਗ ਮਿਟੇ ਪ੍ਰਭ ਧਿਆਏ ॥ ਮਨਬਾਂਛਤ ਪੂਰਨ ਫਲ ਪਾਏ ॥3॥ ਕਰਨਕਾਰਨ ਸਮਰਥ ਦਇਆਰ ॥ ਸਰਬ ਨਿਧਾਨ ਮਹਾ ਬੀਚਾਰ ॥ ਨਾਨਕ ਬਖਸਿ ਲੀਏ ਪ੍ਰਭਿ ਆਪਿ ॥ ਸਦਾ ਸਦਾ ਏਕੋ ਹਰਿ ਜਾਪਿ ॥4॥13॥15॥ ਗੋਂਡ ਮਹਲਾ 5 ॥ ਹਰਿ ਹਰਿ ਨਾਮੁ ਜਪਹੁ ਮੇਰੇ

867

ਮੀਤ ॥ ਨਿਰਮਲ ਹੋਇ ਤੁਮ੍ਹਾਰਾ ਚੀਤੁ ॥ ਮਨ ਤਨ ਕੀ ਸਭ ਮਿਟੈ ਬਲਾਇ ॥ ਦੂਖੁ ਅੰਧੇਰਾ ਸਗਲਾ ਜਾਇ ॥1॥

ਹਰਿ ਗੁਣ ਗਾਵਤ ਤਰੀਐ ਸੰਸਾਰੁ ॥ ਵਡਭਾਗੀ ਪਾਈਐ ਪੁਰਖੁ ਅਪਾਰੁ ॥1॥ ਰਹਾਉ ॥ ਜੋ ਜਨੁ ਕਰੈ ਕੀਰਤਨੁ ਗੋਪਾਲ ॥ ਤਿਸ ਕਉ ਪੋਹਿ ਨ ਸਕੈ ਜਮਕਾਲੁ ॥ ਜਗ ਮਹਿ ਆਇਆ ਸੋ ਪਰਵਾਣੁ ॥ ਗੁਰਮੁਖਿ ਅਪਨਾ ਖਸਮੁ ਪਛਾਣੁ ॥2॥ ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ ਕਾਮ ਕ੍ਰੋਧ ਮਿਟਹਿ ਉਨਮਾਦ ॥ ਸਦਾ ਹਜੂਰਿ ਜਾਣੁ ਭਗਵੰਤੁ ॥

ਪੂਰੇ ਗੁਰ ਕਾ ਪੂਰਨ ਮੰਤੁ ॥3॥ ਹਰਿ ਧਨੁ ਖਾਟਿ ਕੀਏ ਭੰਡਾਰ ॥ ਮਿਲਿ ਸਤਿਗੁਰ ਸਭਿ ਕਾਜ ਸਵਾਰ ॥ ਹਰਿ ਕੇ ਨਾਮ ਰੰਗ ਸੰਗਿ ਜਾਗਾ ॥ ਹਰਿ ਚਰਣੀ ਨਾਨਕ ਮਨੁ ਲਾਗਾ ॥4॥14॥16॥ ਗੋਂਡ ਮਹਲਾ 5 ॥ ਭਵਸਾਗਰ ਬੋਹਿਥ ਹਰਿ ਚਰਣ ॥ ਸਿਮਰਤ ਨਾਮੁ ਨਾਹੀ ਫਿਰਿ ਮਰਣ ॥ ਹਰਿ ਗੁਣ ਰਮਤ ਨਾਹੀ ਜਮ ਪੰਥ ॥ ਮਹਾ ਬੀਚਾਰ ਪੰਚ ਦੂਤਹ ਮੰਥ ॥1॥ ਤਉ ਸਰਣਾਈ ਪੂਰਨ ਨਾਥ ॥ ਜੰਤ ਅਪਨੇ ਕਉ ਦੀਜਹਿ ਹਾਥ ॥1॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ ਪਾਰਬ੍ਰਹਮ ਕਾ ਕਰਹਿ ਵਖਿਆਣੁ ॥ ਜੋਗੀ ਜਤੀ ਬੈਸਨੋ ਰਾਮਦਾਸ ॥ ਮਿਤਿ ਨਾਹੀ ਬ੍ਰਹਮ ਅਬਿਨਾਸ ॥2॥ ਕਰੁਣਪਲਾਹ ਕਰਹਿ ਸਿਵ ਦੇਵ ॥ ਤਿਲੁ ਨਹੀ ਬੂਝਹਿ ਅਲਖ ਅਭੇਵ ॥ ਪ੍ਰੇਮਭਗਤਿ ਜਿਸੁ ਆਪੇ ਦੇਇ ॥ ਜਗ ਮਹਿ ਵਿਰਲੇ ਕੇਈ ਕੇਇ ॥3॥ ਮੋਹਿ ਨਿਰਗੁਣ ਗੁਣੁ ਕਿਛ ਹੂ ਨਾਹਿ ॥ ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ ਨਾਨਕੁ ਦੀਨੁ ਜਾਚੈ ਤੇਰੀ ਸੇਵ ॥ ਕਰਿ ਕਿਰਪਾ ਦੀਜੈ ਗੁਰਦੇਵ ॥4॥15॥17॥ ਗੋਂਡ ਮਹਲਾ 5 ॥ ਸੰਤ ਕਾ ਲੀਆ ਧਰਤਿ ਬਿਦਾਰਉ ॥ ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥ ਸੰਤ ਉਧਾਰਉ ਤਤਖਿਣ ਤਾਲਿ ॥1॥ ਸੋਈ ਸੰਤੁ ਜਿ ਭਾਵੈ ਰਾਮ ॥ ਸੰਤ ਗੋਬਿੰਦ ਕੈ ਏਕੈ ਕਾਮ

॥1॥ ਰਹਾਉ ॥ ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ ਸੰਤ ਕਾ ਦੋਖੀ ਰਾਜ ਤੇ ਟਾਲਿ ॥2॥ ਸੰਤ ਕੀ ਨਿੰਦਾ ਕਰਹੁ ਨ ਕੋਇ ॥ ਜੋ ਨਿੰਦੈ ਤਿਸ ਕਾ ਪਤਨੁ ਹੋਇ ॥ ਜਿਸ ਕਉ ਰਾਖੈ ਸਿਰਜਨਹਾਰੁ ॥ ਝਖ ਮਾਰਉ ਸਗਲ ਸੰਸਾਰੁ ॥3॥ ਪ੍ਰਭ ਅਪਨੇ ਕਾ ਭਇਆ ਬਿਸਾਸੁ

॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਨਾਨਕ ਕਉ ਉਪਜੀ ਪਰਤੀਤਿ ॥ ਮਨਮੁਖ ਹਾਰ ਗੁਰਮੁਖ ਸਦ ਜੀਤਿ

॥4॥16॥18॥ ਗੋਂਡ ਮਹਲਾ 5 ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ

868

॥1॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸੁ ॥ ਨਾਰਾਇਣ ਘਟਿ ਘਟਿ ਪਰਗਾਸੁ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥1॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ

ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥2॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪੁ ॥3॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥4॥17॥19॥ ਗੋਂਡ ਮਹਲਾ 5 ॥ ਜਾ ਕਉ ਰਾਖੈ ਰਾਖਣਹਾਰੁ

॥ ਤਿਸ ਕਾ ਅੰਗੁ ਕਰੇ ਨਿਰੰਕਾਰੁ ॥1॥ ਰਹਾਉ ॥ ਮਾਤ ਗਰਭ ਮਹਿ ਅਗਨਿ ਨ ਜੋਹੈ ॥ ਕਾਮੁ ਕ੍ਰੋਧੁ ਲੋਭੁ ਮੋਹੁ ਨ ਪੋਹੈ ॥ ਸਾਧਸੰਗਿ ਜਪੈ ਨਿਰੰਕਾਰੁ ॥ ਨਿੰਦਕ ਕੈ ਮੁਹਿ ਲਾਗੈ ਛਾਰੁ ॥1॥ ਰਾਮ ਕਵਚੁ ਦਾਸ ਕਾ ਸੰਨਾਹੁ ॥

ਦੂਤ ਦੁਸਟ ਤਿਸੁ ਪੋਹਤ ਨਾਹਿ ॥ ਜੋ ਜੋ ਗਰਬੁ ਕਰੇ ਸੋ ਜਾਇ ॥ ਗਰੀਬ ਦਾਸ ਕੀ ਪ੍ਰਭੁ ਸਰਣਾਇ ॥2॥ ਜੋ ਜੋ ਸਰਣਿ ਪਇਆ ਹਰਿਰਾਇ ॥ ਸੋ ਦਾਸੁ ਰਖਿਆ ਅਪਣੈ ਕੰਠਿ ਲਾਇ ॥ ਜੇ ਕੋ ਬਹੁਤੁ ਕਰੇ ਅਹੰਕਾਰੁ ॥ ਓਹੁ ਖਿਨ ਮਹਿ ਰੁਲਤਾ ਖਾਕੂ ਨਾਲਿ ॥3॥ ਹੈ ਭੀ ਸਾਚਾ ਹੋਵਣਹਾਰੁ ॥ ਸਦਾ ਸਦਾ ਜਾਈਂ ਬਲਿਹਾਰ ॥ ਅਪਣੇ ਦਾਸ ਰਖੇ ਕਿਰਪਾ ਧਾਰਿ ॥ ਨਾਨਕ ਕੇ ਪ੍ਰਭ ਪ੍ਰਾਣ ਅਧਾਰ ॥4॥18॥20॥ ਗੋਂਡ ਮਹਲਾ 5 ॥ ਅਚਰਜ ਕਥਾ ਮਹਾ ਅਨੂਪ ॥ ਆਤਮਾ ਪਾਰਬ੍ਰਹਮ ਕਾ ਰੂਪੁ ॥1॥ ਰਹਾਉ ॥ ਨਾ ਇਹੁ ਬੂਢਾ ਨਾ ਇਹੁ ਬਾਲਾ ॥ ਨਾ ਇਸੁ ਦੂਖੁ ਨਹੀ ਜਮ ਜਾਲਾ ॥ ਨਾ ਇਹੁ ਬਿਨਸੈ ਨਾ ਇਹੁ ਜਾਇ ॥ ਆਦਿ ਜੁਗਾਦੀ ਰਹਿਆ ਸਮਾਇ ॥1॥ ਨਾ ਇਸੁ ਉਸਨੁ ਨਹੀ ਇਸੁ ਸੀਤੁ ॥ ਨਾ ਇਸੁ ਦੁਸਮਨੁ ਨਾ ਇਸੁ ਮੀਤੁ ॥ ਨਾ ਇਸੁ ਹਰਖੁ ਨਹੀ ਇਸੁ ਸੋਗੁ ॥ ਸਭੁ ਕਿਛੁ ਇਸ ਕਾ ਇਹੁ ਕਰਨੈਜੋਗੁ ॥2॥ ਨਾ ਇਸੁ ਬਾਪੁ ਨਹੀ ਇਸੁ ਮਾਇਆ ॥ ਇਹੁ ਅਪਰੰਪਰੁ ਹੋਤਾ ਆਇਆ

॥ ਪਾਪ ਪੁੰਨ ਕਾ ਇਸੁ ਲੇਪੁ ਨ ਲਾਗੈ ॥ ਘਟ ਘਟ ਅੰਤਰਿ ਸਦ ਹੀ ਜਾਗੈ ॥3॥ ਤੀਨਿ ਗੁਣਾ ਇਕ ਸਕਤਿ ਉਪਾਇਆ ॥ ਮਹਾ ਮਾਇਆ ਤਾ ਕੀ ਹੈ ਛਾਇਆ ॥ ਅਛਲ ਅਛੇਦ ਅਭੇਦ ਦਇਆਲ ॥ ਦੀਨਦਇਆਲ ਸਦਾ ਕਿਰਪਾਲ ॥ ਤਾ ਕੀ ਗਤਿ ਮਿਤਿ ਕਛੂ ਨ ਪਾਇ ॥ ਨਾਨਕ ਤਾ ਕੈ ਬਲਿ ਬਲਿ ਜਾਇ ॥4॥19॥21॥

869

ਗੋਂਡ ਮਹਲਾ 5 ॥ ਸੰਤਨ ਕੈ ਬਲਿਹਾਰੈ ਜਾਉ ॥ ਸੰਤਨ ਕੈ ਸੰਗਿ ਰਾਮ ਗੁਨ ਗਾਉ ॥ ਸੰਤ ਪ੍ਰਸਾਦਿ ਕਿਲਵਿਖ ਸਭਿ ਗਏ

॥ ਸੰਤ ਸਰਣਿ ਵਡਭਾਗੀ ਪਏ ॥1॥ ਰਾਮੁ ਜਪਤ ਕਛੁ ਬਿਘਨੁ ਨ ਵਿਆਪੈ ॥ ਗੁਰ ਪ੍ਰਸਾਦਿ ਅਪੁਨਾ ਪ੍ਰਭੁ ਜਾਪੈ ॥1॥

ਰਹਾਉ ॥ ਪਾਰਬ੍ਰਹਮੁ ਜਬ ਹੋਇ ਦਇਆਲੁ ॥ ਸਾਧੂ ਜਨ ਕੀ ਕਰੈ ਰਵਾਲ ॥ ਕਾਮੁ ਕ੍ਰੋਧੁ ਇਸੁ ਤਨ ਤੇ ਜਾਇ ॥ ਰਾਮ ਰਤਨੁ ਵਸੈ ਮਨਿ ਆਇ ॥2॥ ਸਫਲੁ ਜਨਮੁ ਤਾ ਕਾ ਪਰਵਾਣੁ ॥ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥ ਭਾਇ ਭਗਤਿ ਪ੍ਰਭ ਕੀਰਤਨਿ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥3॥ ਚਰਨ ਕਮਲ ਜਨ ਕਾ ਆਧਾਰੁ ॥ ਗੁਣ ਗੋਵਿੰਦ ਰਉਂ

ਸਚੁ ਵਾਪਾਰੁ ॥ ਦਾਸ ਜਨਾ ਕੀ ਮਨਸਾ ਪੂਰਿ ॥ ਨਾਨਕ ਸੁਖੁ ਪਾਵੈ ਜਨ ਧੂਰਿ ॥4॥20॥22॥ ॥6॥22॥28॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਮਹਲਾ 5 ਅਸਟਪਦੀ ਘਰੁ 2 ॥ ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥1॥ ਗੁਰੁ ਗੋਬਿੰਦ ਗੁਰੂ ਗੋਪਾਲ ॥

ਅਪਨੇ ਦਾਸ ਕਉ ਰਾਖਨਹਾਰ ॥1॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈਕਾਰੁ ਕਰੈ ਸਭੁ ਲੋਗੁ ॥2॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ

॥3॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥

ਨਿੰਦਕ ਮਾਰਿ ਪਾਏ ਸਭਿ ਧਰਨਿ ॥4॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ

ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥5॥ ਜਨ ਨਿਰਵੈਰ ਨਿੰਦਕ ਅਹੰਕਾਰੀ ॥

ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੇ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥6॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੜ ਸਰਪਰ ਜਾਏ ॥7॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥8॥1॥

870

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ 1 ॥ ਸੰਤੁ ਮਿਲੈ ਕਿਛੁ ਸੁਨੀਐ ਕਹੀਐ ॥ ਮਿਲੈ ਅਸੰਤੁ ਮਸਟਿ ਕਰਿ ਰਹੀਐ ॥1॥ ਬਾਬਾ ਬੋਲਨਾ ਕਿਆ ਕਹੀਐ ॥ ਜੈਸੇ ਰਾਮ ਨਾਮ ਰਵਿ ਰਹੀਐ ॥1॥ ਰਹਾਉ ॥ ਸੰਤਨ ਸਿਉ ਬੋਲੇ ਉਪਕਾਰੀ ॥ ਮੂਰਖ ਸਿਉ ਬੋਲੇ ਝਖ ਮਾਰੀ ॥2॥ ਬੋਲਤ ਬੋਲਤ ਬਢਹਿ ਬਿਕਾਰਾ ॥ ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥3॥ ਕਹੁ ਕਬੀਰ ਛੂਛਾ ਘਟੁ ਬੋਲੈ ॥ ਭਰਿਆ ਹੋਇ ਸੁ ਕਬਹੁ ਨ ਡੋਲੈ ॥4॥1॥ ਗੋਂਡ ॥ ਨਰੂ ਮਰੈ ਨਰੁ ਕਾਮਿ ਨ ਆਵੈ ॥ ਪਸੂ ਮਰੈ ਦਸ ਕਾਜ ਸਵਾਰੈ ॥1॥ ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ ॥ ਮੈ ਕਿਆ ਜਾਨਉ ਬਾਬਾ ਰੇ ॥1॥ ਰਹਾਉ ॥ ਹਾਡ ਜਲੇ ਜੈਸੇ ਲਕਰੀ ਕਾ ਤੂਲਾ ॥ ਕੇਸ ਜਲੇ ਜੈਸੇ ਘਾਸ ਕਾ ਪੂਲਾ ॥2॥ ਕਹੁ ਕਬੀਰ ਤਬ ਹੀ ਨਰੁ ਜਾਗੈ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ॥3॥2॥ ਗੋਂਡ ॥ ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ ॥ ਆਨਦਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਨ ਜਾਇਲੇ ॥1॥ ਮੋਹਿ ਬੈਰਾਗੁ ਭਇਓ ॥ ਇਹੁ ਜੀਉ ਆਇ ਕਹਾ ਗਇਓ ॥1॥ ਰਹਾਉ ॥ ਪੰਚ ਤਤੁ ਮਿਲਿ ਕਾਇਆ ਕੀਨੀ ਤਤੁ ਕਹਾ ਤੇ ਕੀਨੁ ਰੇ ॥ ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥2॥ ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ ॥ ਕਹਿ ਕਬੀਰ ਰਾਮ ਨਾਮੁ ਨ ਛੋਡਉ ਸਹਜੇ ਹੋਇ ਸੁ ਹੋਇ ਰੇ ॥3॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ 2 ॥ ਭੁਜਾ ਬਾਂਧਿ ਭਿਲਾ ਕਰਿ ਡਾਰਿਓ ॥ ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ ॥

ਹਸਤਿ ਭਾਗਿ ਕੈ ਚੀਸਾ ਮਾਰੈ ॥ ਇਆ ਮੂਰਤਿ ਕੈ ਹਉ ਬਲਿਹਾਰੈ ॥1॥ ਆਹਿ ਮੇਰੇ ਠਾਕੁਰ ਤੁਮਰਾ ਜੋਰੁ ॥ ਕਾਜੀ ਬਕਿਬੋ ਹਸਤੀ ਤੋਰੁ ॥1॥ ਰਹਾਉ ॥ ਰੇ ਮਹਾਵਤ ਤੁਝੁ ਡਾਰਉ ਕਾਟਿ ॥ ਇਸਹਿ ਤੁਰਾਵਹੁ ਘਾਲਹੁ ਸਾਟਿ ॥ ਹਸਤਿ ਨ ਤੋਰੈ ਧਰੈ ਧਿਆਨੁ ॥ ਵਾ ਕੈ ਰਿਦੈ ਬਸੈ ਭਗਵਾਨੁ ॥2॥ ਕਿਆ ਅਪਰਾਧੁ ਸੰਤਿ ਹੈ ਕੀਨਾ ॥ ਬਾਂਧਿ ਪੋਟ ਕੁੰਚਰ ਕਉ ਦੀਨਾ ॥ ਕੁੰਚਰੁ ਪੋਟ ਲੈ ਲੈ ਨਮਸਕਾਰੈ ॥ ਬੂਝੀ ਨਹੀ ਕਾਜੀ ਅੰਧਿਆਰੈ ॥3॥ ਤੀਨਿ ਬਾਰ ਪਤੀਆ ਭਰਿ ਲੀਨਾ ॥

871

ਮਨ ਕਠੋਰੁ ਅਜਹੂ ਨ ਪਤੀਨਾ ॥ ਕਹਿ ਕਬੀਰ ਹਮਰਾ ਗੋਬਿੰਦੁ ॥ ਚਉਥੇ ਪਦ ਮਹਿ ਜਨ ਕੀ ਜਿੰਦੁ ॥4॥1॥4॥

ਗੋਂਡ ॥ ਨਾ ਇਹੁ ਮਾਨਸੁ ਨਾ ਇਹੁ ਦੇਉ ॥ ਨਾ ਇਹੁ ਜਤੀ ਕਹਾਵੈ ਸੇਉ ॥ ਨਾ ਇਹੁ ਜੋਗੀ ਨਾ ਅਵਧੂਤਾ ॥ ਨਾ ਇਸੁ ਮਾਇ ਨ ਕਾਹੂ ਪੂਤਾ ॥1॥ ਇਆ ਮੰਦਰ ਮਹਿ ਕਉਨ ਬਸਾਈ ॥ ਤਾ ਕਾ ਅੰਤੁ ਨ ਕੋਊ ਪਾਈ ॥1॥ ਰਹਾਉ

॥ ਨਾ ਇਹੁ ਗਿਰਹੀ ਨਾ ਓਦਾਸੀ ॥ ਨਾ ਇਹੁ ਰਾਜ ਨ ਭੀਖ ਮੰਗਾਸੀ ॥ ਨਾ ਇਸੁ ਪਿੰਡੁ ਨ ਰਕਤੂ ਰਾਤੀ ॥ ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥2॥ ਨਾ ਇਹੁ ਤਪਾ ਕਹਾਵੈ ਸੇਖੁ ॥ ਨਾ ਇਹੁ ਜੀਵੈ ਨ ਮਰਤਾ ਦੇਖੁ ॥ ਇਸੁ ਮਰਤੇ ਕਉ ਜੇ ਕੋਊ ਰੋਵੈ ॥ ਜੋ ਰੋਵੈ ਸੋਈ ਪਤਿ ਖੋਵੈ ॥3॥ ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ ਜੀਵਨੁ ਮਰਨੁ ਦੋਊ ਮਿਟਵਾਇਆ ॥ ਕਹੁ ਕਬੀਰ ਇਹੁ ਰਾਮ ਕੀ ਅੰਸੁ ॥ ਜਸ ਕਾਗਦ ਪਰਿ ਮਿਟੈ ਨ ਮੰਸੁ ॥4॥2॥5॥ ਗੋਂਡ

॥ ਤੂਟੇ ਤਾਗੇ ਨਿਖੁਟੀ ਪਾਨ ॥ ਦੁਆਰ ਊਪਰਿ ਝਿਲਕਾਵਹਿ ਕਾਨ ॥ ਕੂਚ ਬਿਚਾਰੇ ਫੂਏ ਫਾਲ ॥ ਇਆ ਮੁੰਡੀਆ ਸਿਰਿ ਚਢਿਬੋ ਕਾਲੁ ॥1॥ ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ ਆਵਤ ਜਾਤ ਨਾਕ ਸਰ ਹੋਈ ॥1॥ ਰਹਾਉ

॥ ਤੁਰੀ ਨਾਰ ਕੀ ਛੋਡੀ ਬਾਤਾ ॥ ਰਾਮ ਨਾਮ ਵਾ ਕਾ ਮਨੁ ਰਾਤਾ ॥ ਲਰਿਕੀ ਲਰਿਕਨ ਖੈਬੋ ਨਾਹਿ ॥ ਮੁੰਡੀਆ ਅਨਦਿਨੁ ਧ੍ਰਾਪੇ ਜਾਹਿ ॥2॥ ਇਕ ਦੁਇ ਮੰਦਰਿ ਇਕ ਦੁਇ ਬਾਟ ॥ ਹਮ ਕਉ ਸਾਥਰੁ ਉਨ ਕਉ ਖਾਟ ॥ ਮੂਡ ਪਲੋਸਿ ਕਮਰ ਬਧਿ ਪੋਥੀ ॥ ਹਮ ਕਉ ਚਾਬਨੁ ਉਨ ਕਉ ਰੋਟੀ ॥3॥ ਮੁੰਡੀਆ ਮੁੰਡੀਆ ਹੂਏ ਏਕ ॥ ਏਹਿ ਮੁੰਡੀਆ ਬੂਡਤ ਕੀ ਟੇਕ ॥ ਸੁਨਿ ਅੰਧਲੀ ਲੋਈ ਬੇਪੀਰਿ ॥ ਇਨ ਮੁੰਡੀਅਨ ਭਜਿ ਸਰਨਿ ਕਬੀਰ ॥4॥3॥6॥

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸੁ ॥ ਆਗੈ

ਨਰਕੁ ਈਹਾ ਭੋਗ ਬਿਲਾਸ ॥1॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥1॥ ਰਹਾਉ

॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥2॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਿਖ ਡਾਇਣਿ ॥3॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥4॥4॥7॥

872

ਗੋਂਡ ॥ ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ ਆਵਤ ਪਹੀਆ ਖੂਧੇ ਜਾਹਿ ॥ ਵਾ ਕੈ ਅੰਤਰਿ ਨਹੀ ਸੰਤੋਖੁ ॥ ਬਿਨੁ ਸੋਹਾਗਨਿ ਲਾਗੈ ਦੋਖੁ ॥1॥ ਧਨੁ ਸੋਹਾਗਨਿ ਮਹਾ ਪਵੀਤ ॥ ਤਪੇ ਤਪੀਸੁਰ ਡੋਲੈ ਚੀਤੁ ॥1॥ ਰਹਾਉ ॥ ਸੋਹਾਗਨਿ ਕਿਰਪਨ ਕੀ ਪੂਤੀ ॥ ਸੇਵਕ ਤਜਿ ਜਗਤ ਸਿਉ ਸੂਤੀ ॥ ਸਾਧੂ ਕੈ ਠਾਢੀ ਦਰਬਾਰਿ ॥ ਸਰਨਿ ਤੇਰੀ ਮੋ ਕਉ ਨਿਸਤਾਰਿ ॥2॥ ਸੋਹਾਗਨਿ ਹੈ ਅਤਿ ਸੁੰਦਰੀ ॥ ਪਗ ਨੇਵਰ ਛਨਕ ਛਨਹਰੀ ॥ ਜਉ ਲਗੁ ਪ੍ਰਾਨ ਤਊ ਲਗੁ ਸੰਗੇ

॥ ਨਾਹਿ ਤ ਚਲੀ ਬੇਗਿ ਉਠਿ ਨੰਗੇ ॥3॥ ਸੋਹਾਗਨਿ ਭਵਨ ਤ੍ਰੈ ਲੀਆ ॥ ਦਸਅਠ ਪੁਰਾਣ ਤੀਰਥ ਰਸ ਕੀਆ

॥ ਬ੍ਰਹਮਾ ਬਿਸਨੁ ਮਹੇਸਰ ਬੇਧੇ ॥ ਬਡੇ ਭੂਪਤਿ ਰਾਜੇ ਹੈ ਛੇਧੇ ॥4॥ ਸੋਹਾਗਨਿ ਉਰਵਾਰਿ ਨ ਪਾਰਿ ॥ ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ ਪਾਂਚ ਨਾਰਦ ਕੇ ਮਿਟਵੇ ਫੂਟੇ ॥ ਕਹੁ ਕਬੀਰ ਗੁਰ ਕਿਰਪਾ ਛੂਟੇ ॥5॥5॥8॥

ਗੋਂਡ ॥ ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ ਨਾਮ ਬਿਨਾ ਕੈਸੇ ਪਾਰਿ ਉਤਰੈ ॥ ਕੁੰਭ ਬਿਨਾ ਜਲੁ ਨਾ ਟੀਕਾਵੈ

॥ ਸਾਧੂ ਬਿਨੁ ਐਸੇ ਅਬਗਤੁ ਜਾਵੈ ॥1॥ ਜਾਰਉ ਤਿਸੈ ਜੁ ਰਾਮੁ ਨ ਚੇਤੈ ॥ ਤਨ ਮਨ ਰਮਤ ਰਹੈ ਮਹਿ ਖੇਤੈ

॥1॥ ਰਹਾਉ ॥ ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ ਸੂਤ ਬਿਨਾ ਕੈਸੇ ਮਣੀ ਪਰੋਈਐ ॥ ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥2॥ ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥

ਬਿੰਬ ਬਿਨਾ ਕੈਸੇ ਕਪਰੇ ਧੋਈ ॥ ਘੋਰ ਬਿਨਾ ਕੈਸੇ ਅਸਵਾਰ ॥ ਸਾਧੂ ਬਿਨੁ ਨਾਹੀ ਦਰਵਾਰੁ ॥3॥ ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ ਖਸਮਿ ਦੁਹਾਗਨਿ ਤਜਿ ਅਉਹੇਰੀ ॥ ਕਹੈ ਕਬੀਰੁ ਏਕੈ ਕਰਿ ਕਰਨਾ ॥ ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥4॥6॥9॥ ਗੋਂਡ ॥ ਕੂਟਨੁ ਸੋਇ ਜੁ ਮਨ ਕਉ ਕੂਟੈ ॥ ਮਨੁ ਕੂਟੈ ਤਉ ਜਮ ਤੇ ਛੂਟੈ ॥

ਕੁਟਿ ਕੁਟਿ ਮਨੁ ਕਸਵਟੀ ਲਾਵੈ ॥ ਸੋ ਕੂਟਨੁ ਮੁਕਤਿ ਬਹੁ ਪਾਵੈ ॥1॥ ਕੂਟਨੁ ਕਿਸੈ ਕਹਹੁ ਸੰਸਾਰ ॥ ਸਗਲ ਬੋਲਨ ਕੇ ਮਾਹਿ ਬੀਚਾਰ ॥1॥ ਰਹਾਉ ॥ ਨਾਚਨੁ ਸੋਇ ਜੁ ਮਨ ਸਿਉ ਨਾਚੈ ॥ ਝੂਠਿ ਨ ਪਤੀਐ ਪਰਚੈ ਸਾਚੈ

॥ ਇਸੁ ਮਨ ਆਗੈ ਪੂਰੈ ਤਾਲ ॥ ਇਸੁ ਨਾਚਨ ਕੇ ਮਨ ਰਖਵਾਲ ॥2॥ ਬਜਾਰੀ ਸੋ ਜੁ ਬਜਾਰਹਿ ਸੋਧੈ ॥ ਪਾਂਚ ਪਲੀਤਹ ਕਉ ਪਰਬੋਧੈ ॥ ਨਉ ਨਾਇਕ ਕੀ ਭਗਤਿ ਪਛਾਨੈ ॥ ਸੋ ਬਾਜਾਰੀ ਹਮ ਗੁਰ ਮਾਨੇ ॥3॥ ਤਸਕਰੁ ਸੋਇ ਜਿ ਤਾਤਿ ਨ ਕਰੈ ॥ ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ ਕਹੁ ਕਬੀਰ ਹਮ ਐਸੇ ਲਖਨ ॥ ਧੰਨੁ ਗੁਰਦੇਵ ਅਤਿ

873

ਰੂਪ ਬਿਚਖਨ ॥4॥7॥10॥ ਗੋਂਡ ॥ ਧੰਨੁ ਗੁਪਾਲ ਧੰਨੁ ਗੁਰਦੇਵ ॥ ਧੰਨੁ ਅਨਾਦਿ ਭੂਖੇ ਕਵਲੁ ਟਹਕੇਵ ॥ ਧਨੁ ਓਇ ਸੰਤ ਜਿਨ ਐਸੀ ਜਾਨੀ ॥ ਤਿਨ ਕਉ ਮਿਲਿਓ ਸਾਰੰਗਪਾਨੀ ॥1॥ ਆਦਿ ਪੁਰਖ ਤੇ ਹੋਇ ਅਨਾਦਿ ॥ ਜਪੀਐ ਨਾਮੁ ਅੰਨ ਕੈ ਸਾਦਿ ॥1॥ ਰਹਾਉ ॥ ਜਪੀਐ ਨਾਮੁ ਜਪੀਐ ਅੰਨੁ ॥ ਅੰਭੈ ਕੈ ਸੰਗਿ ਨੀਕਾ ਵੰਨੁ ॥ ਅੰਨੈ ਬਾਹਰਿ ਜੋ ਨਰ ਹੋਵਹਿ ॥ ਤੀਨਿ ਭਵਨ ਮਹਿ ਅਪਨੀ ਖੋਵਹਿ ॥2॥ ਛੋਡਹਿ ਅੰਨੁ ਕਰਹਿ ਪਾਖੰਡ ॥ ਨਾ ਸੋਹਾਗਨਿ ਨਾ ਓਹਿ ਰੰਡ

॥ ਜਗ ਮਹਿ ਬਕਤੇ ਦੂਧਾਧਾਰੀ ॥ ਗੁਪਤੀ ਖਾਵਹਿ ਵਟਿਕਾ ਸਾਰੀ ॥3॥ ਅੰਨੈ ਬਿਨਾ ਨ ਹੋਇ ਸੁਕਾਲੁ ॥ ਤਜਿਐ

ਅੰਨਿ ਨ ਮਿਲੈ ਗੁਪਾਲੁ ॥ ਕਹੁ ਕਬੀਰ ਹਮ ਐਸੇ ਜਾਨਿਆ ॥ ਧੰਨੁ ਅਨਾਦਿ ਠਾਕੁਰ ਮਨੁ ਮਾਨਿਆ ॥4॥8॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ 1 ॥ ਅਸੁਮੇਧ ਜਗਨੇ ॥ ਤੁਲਾ ਪੁਰਖ ਦਾਨੇ ॥ ਪ੍ਰਾਗ ਇਸਨਾਨੇ ॥1॥

ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥ ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥1॥ ਰਹਾਉ ॥ ਗਇਆ ਪਿੰਡੁ ਭਰਤਾ ॥ ਬਨਾਰਸਿ ਅਸਿ ਬਸਤਾ ॥ ਮੁਖਿ ਬੇਦ ਚਤੁਰ ਪੜਤਾ ॥2॥ ਸਗਲ ਧਰਮ ਅਛਤਾ ॥ ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥ ਖਟੁ ਕਰਮ ਸਹਿਤ ਰਹਤਾ ॥3॥ ਸਿਵਾ ਸਕਤਿ ਸੰਬਾਦੰ ॥ ਮਨ ਛੋਡਿ ਛੋਡਿ ਸਗਲ ਭੇਦੰ ॥ ਸਿਮਰਿ ਸਿਮਰਿ ਗੋਬਿੰਦੰ ॥ ਭਜੁ ਨਾਮਾ ਤਰਸਿ ਭਵਸਿੰਧੰ ॥4॥1॥ ਗੋਂਡ ॥ ਨਾਦ ਭ੍ਰਮੇ ਜੈਸੇ ਮਿਰਗਾਏ ॥ ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥1॥ ਐਸੇ ਰਾਮਾ ਐਸੇ ਹੇਰਉ ॥ ਰਾਮੁ ਛੋਡਿ ਚਿਤੁ ਅਨਤ ਨ ਫੇਰਉ ॥1॥ ਰਹਾਉ ॥ ਜਿਉ ਮੀਨਾ ਹੇਰੈ ਪਸੂਆਰਾ ॥ ਸੋਨਾ ਗਢਤੇ ਹਿਰੈ ਸੁਨਾਰਾ ॥2॥ ਜਿਉ ਬਿਖਈ ਹੇਰੈ ਪਰ ਨਾਰੀ ॥ ਕਉਡਾ ਡਾਰਤ ਹਿਰੈ

ਜੁਆਰੀ ॥3॥ ਜਹ ਜਹ ਦੇਖਉ ਤਹ ਤਹ ਰਾਮਾ ॥ ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥4॥2॥ ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥1॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮਹਿ ਸਤਿਗੁਰ ਬੁਧਿ ਸਿਖਲਾਈ ॥ ਨਰਕ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧੁ ਮੈ ਪਾਈ

॥1॥ ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥ ਤੇਰੇ ਨਾਮ ਅਵਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ

874

ਮਤਿ ਏਹ ॥2॥3॥ ਗੋਂਡ ॥ ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਇਕੇਲੀ ॥1॥ ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥1॥ ਰਹਾਉ ॥ ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਂਘਤਾ ਮਾਖਨੁ ਘੂਟਲਾ ॥2॥ ਨਾਮਦੇਵਿ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥3॥ ਜੈਸੇ ਬਿਖੈ ਹੇਤ ਪਰ ਨਾਰੀ

॥ ਐਸੇ ਨਾਮੇ ਪ੍ਰੀਤਿ ਮੁਰਾਰੀ ॥4॥ ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥5॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ 2 ॥ ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ ਹਰਿ ਕੋ ਨਾਮੁ ਲੈ

ਊਤਮ ਧਰਮਾ ॥ ਹਰਿ ਹਰਿ ਕਰਤ ਜਾਤਿ ਕੁਲ ਹਰੀ ॥ ਸੋ ਹਰਿ ਅੰਧੁਲੇ ਕੀ ਲਾਕਰੀ ॥1॥ ਹਰਏ ਨਮਸਤੇ ਹਰਏ ਨਮਹ ॥ ਹਰਿ ਹਰਿ ਕਰਤ ਨਹੀ ਦੁਖੁ ਜਮਹ ॥1॥ ਰਹਾਉ ॥ ਹਰਿ ਹਰਨਾਖਸ ਹਰੇ ਪਰਾਨ ॥ ਅਜੈਮਲ ਕੀਓ

ਬੈਕੁੰਠਹਿ ਥਾਨੁ ॥ ਸੂਆ ਪੜਾਵਤ ਗਨਿਕਾ ਤਰੀ ॥ ਸੋ ਹਰਿ ਨੈਨਹੁ ਕੀ ਪੂਤਰੀ ॥2॥ ਹਰਿ ਹਰਿ ਕਰਤ ਪੂਤਨਾ ਤਰੀ ॥ ਬਾਲਘਾਤਨੀ ਕਪਟਹਿ ਭਰੀ ॥ ਸਿਮਰਨਿ ਦ੍ਰੋਪਦਸੁਤਾ ਉਧਰੀ ॥ ਗਊਤਮ ਸਤੀ ਸਿਲਾ ਨਿਸਤਰੀ ॥3॥

ਕੇਸੀ ਕੰਸ ਮਥਨੁ ਜਿਨਿ ਕੀਆ ॥ ਜੀਅ ਦਾਨੁ ਕਾਲੀ ਕਉ ਦੀਆ ॥ ਪ੍ਰਣਵੈ ਨਾਮਾ ਐਸੋ ਹਰੀ ॥ ਜਾਸੁ ਜਪਤ ਭੈ

ਅਪਦਾ ਟਰੀ ॥4॥1॥5॥ ਗੋਂਡ ॥ ਭੈਰਉ ਭੂਤ ਸੀਤਲਾ ਧÏਾਵੈ ॥ ਖਰ ਬਾਹਨੁ ਉਹੁ ਛਾਰੁ ਉਡਾਵੈ ॥1॥ ਹਉ ਤਉ ਏਕੁ ਰਮਈਆ ਲੈਹਉ ॥ ਆਨ ਦੇਵ ਬਦਲਾਵਨਿ ਦੈਹਉ ॥1॥ ਰਹਾਉ ॥ ਸਿਵ ਸਿਵ ਕਰਤੇ ਜੋ ਨਰੁ ਧਿਆਵੈ

॥ ਬਰਦਿ ਚਢੇ ਡਉਰੂ ਢਮਕਾਵੈ ॥2॥ ਮਹਾ ਮਾਈ ਕੀ ਪੂਜਾ ਕਰੈ ॥ ਨਰ ਸੈ ਨਾਰਿ ਹੋਇ ਅਉਤਰੈ ॥3॥ ਤੂ

ਕਹੀਅਤ ਹੀ ਆਦਿ ਭਵਾਨੀ ॥ ਮੁਕਤਿ ਕੀ ਬਰੀਆ ਕਹਾ ਛਪਾਨੀ ॥4॥ ਗੁਰਮਤਿ ਰਾਮ ਨਾਮੁ ਗਹੁ ਮੀਤਾ ॥

ਪ੍ਰਣਵੈ ਨਾਮਾ ਇਉ ਕਹੈ ਗੀਤਾ ॥5॥2॥6॥ ਬਿਲਾਵਲੁ ਗੋਂਡ ॥ ਆਜੁ ਨਾਮੈ ਬੀਠਲੁ ਦੇਖਿਆ ਮੂਰਖ ਕਉ ਸਮਝਾਊ

ਰੇ ॥1॥ ਰਹਾਉ ॥ ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥1॥ ਪਾਂਡੇ ਤੁਮਰਾ ਮਹਾਦੇਉ ਧਉਲੈ ਬਲਦਿ ਚੜਿਆ ਆਵਤੁ ਦੇਖਿਆ ਥਾ ॥ ਮੋਦੀ ਕੈ ਘਰਿ

875

ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥2॥ ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥3॥ ਹਿੰਦੂ ਅੰਨ੍ਹਾ ਤੁਰਕੂ ਕਾਣਾ ॥ ਦੁਹਾਂ ਤੇ ਗਿਆਨੀ ਸਿਆਣਾ

॥ ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ ਨਾਮੈ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥4॥3॥7॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ 2 ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ

॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥1॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥1॥ ਰਹਾਉ ॥ ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥2॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ

ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤੁਹੀ ਮੁਕੰਦ ਜੋਗ ਜੁਗ ਤਾਰਿ ॥3॥ ਉਪਜਿਓ ਗਿਆਨੁ ਹੂਆ ਪਰਗਾਸੁ

॥ ਕਰਿ ਕਿਰਪਾ ਲੀਨੇ ਕੀਟ ਦਾਸ ॥ ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ ਜਪਿ ਮੁਕੰਦ ਸੇਵਾ ਤਾਹੂ ਕੀ ॥4॥1॥

ਗੋਂਡ ॥ ਜੇ ਓਹੁ ਅਠਸਠਿ ਤੀਰਥ ਨ੍ਹਾਵੈ ॥ ਜੇ ਓਹੁ ਦੁਆਦਸ ਸਿਲਾ ਪੂਜਾਵੈ ॥ ਜੇ ਓਹੁ ਕੂਪ ਤਟਾ ਦੇਵਾਵੈ ॥ ਕਰੈ

ਨਿੰਦ ਸਭ ਬਿਰਥਾ ਜਾਵੈ ॥1॥ ਸਾਧ ਕਾ ਨਿੰਦਕੁ ਕੈਸੇ ਤਰੈ ॥ ਸਰਪਰ ਜਾਨਹੁ ਨਰਕ ਹੀ ਪਰੈ ॥1॥ ਰਹਾਉ ॥ ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ ਅਰਪੈ ਨਾਰਿ ਸੀਗਾਰ ਸਮੇਤਿ ॥ ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ ਕਰੈ ਨਿੰਦ ਕਵਨੈ

ਨਹੀ ਗੁਨੈ ॥2॥ ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ ਭੂਮਿ ਦਾਨ ਸੋਭਾ ਮੰਡਪਿ ਪਾਵੈ ॥ ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ ਕਰੈ ਨਿੰਦ ਬਹੁ ਜੋਨੀ ਹਾਂਢੈ ॥3॥ ਨਿੰਦਾ ਕਹਾ ਕਰਹੁ ਸੰਸਾਰਾ ॥ ਨਿੰਦਕ ਕਾ ਪਰਗਟਿ ਪਾਹਾਰਾ ॥ ਨਿੰਦਕੁ ਸੋਧਿ ਸਾਧਿ ਬੀਚਾਰਿਆ ॥ ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥ 4॥2॥11॥7॥2॥49॥ ਜੋੜੁ ॥

876

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 1 ਚਉਪਦੇ ਘਰੁ 1 ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ

ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥1॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥1॥ ਰਹਾਉ

॥ ਕਬ ਹੂ ਜੀਅੜਾ ਊਭਿ ਚੜਤੁ ਹੈ ਕਬ ਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਟਾਂ ਭਾਲੇ

॥2॥ ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥3॥ ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ ਪ੍ਰਣਵਤਿ ਨਾਨਕੁ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥4॥1॥ ਰਾਮਕਲੀ ਮਹਲਾ 1 ॥ ਸਰਬ ਜੋਤਿ ਤੇਰੀ ਪਸਰਿ ਰਹੀ ॥ ਜਹ ਜਹ ਦੇਖਾ ਤਹ ਨਰਹਰੀ ॥1॥ ਜੀਵਨ ਤਲਬ ਨਿਵਾਰਿ ਸੁਆਮੀ ॥ ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥1॥ ਰਹਾਉ ॥ ਜਿਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥2॥ ਆਪੇ ਨੇੜੈ ਆਪੇ ਦੂਰਿ ॥ ਆਪੇ ਸਰਬ ਰਹਿਆ ਭਰਪੂਰਿ ॥ ਸਤਿਗੁਰੁ ਮਿਲੈ

877

ਅੰਧੇਰਾ ਜਾਇ ॥ ਜਹ ਦੇਖਾ ਤਹ ਰਹਿਆ ਸਮਾਇ ॥3॥ ਅੰਤਰਿ ਸਹਸਾ ਬਾਹਰਿ ਮਾਇਆ ਨੈਣੀ ਲਾਗਸਿ ਬਾਣੀ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਪਰਤਾਪਹਿਗਾ ਪ੍ਰਾਣੀ ॥4॥2॥ ਰਾਮਕਲੀ ਮਹਲਾ 1 ॥ ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥ ਜਿਸੁ ਦਰ ਕਾਰਣਿ ਫਿਰਾ ਉਦਾਸੀ ਸੋ ਦਰੁ ਕੋਈ ਆਇ ਕਹੈ ॥1॥ ਕਿਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਨਹ ਮਰੀਐ ॥1॥ ਰਹਾਉ ॥ ਦੁਖੁ ਦਰਵਾਜਾ ਰੋਹੁ ਰਖਵਾਲਾ ਆਸਾ ਅੰਦੇਸਾ ਦੁਇ ਪਟ ਜੜੇ ॥ ਮਾਇਆ ਜਲੁ ਖਾਈ ਪਾਣੀ ਘਰੁ ਬਾਧਿਆ ਸਤਿ ਕੈ ਆਸਣਿ ਪੁਰਖੁ ਰਹੈ ॥2॥ ਕਿੰਤੇ ਨਾਮਾ ਅੰਤੁ ਨ ਜਾਣਿਆ ਤੁਮ ਸਰਿ ਨਾਹੀ ਅਵਰੁ ਹਰੇ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਆਪਿ ਕਰੇ ॥3॥ ਜਬ ਆਸਾ ਅੰਦੇਸਾ ਤਬ ਹੀ ਕਿਉ ਕਰਿ ਏਕੁ ਕਹੈ ॥ ਆਸਾ ਭੀਤਰਿ ਰਹੈ

ਨਿਰਾਸਾ ਤਉ ਨਾਨਕ ਏਕੁ ਮਿਲੈ ॥4॥ ਇਨ ਬਿਧਿ ਸਾਗਰੁ ਤਰੀਐ ॥ ਜੀਵਤਿਆ ਇਉ ਮਰੀਐ ॥1॥ ਰਹਾਉ ਦੂਜਾ ॥3॥ ਰਾਮਕਲੀ ਮਹਲਾ 1 ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ

ਤਾਈ ਭੀਖਿਆ ਨਾਮੁ ਪੜੇ ॥1॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ

॥1॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥2॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥3॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥4॥4॥ ਰਾਮਕਲੀ ਮਹਲਾ 1 ॥ ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥ ਵਸਗਤਿ ਪੰਚ ਕਰੇ ਨਹ ਡੋਲੈ ॥ ਐਸੀ ਜੁਗਤਿ ਜੋਗ ਕਉ ਪਾਲੇ ॥ ਆਪਿ ਤਰੈ ਸਗਲੇ ਕੁਲ ਤਾਰੇ ॥1॥ ਸੋ ਅਉਧੂਤੁ ਐਸੀ ਮਤਿ ਪਾਵੈ ॥ ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥1॥ ਰਹਾਉ ॥ ਭਿਖਿਆ ਭਾਇ ਭਗਤਿ ਭੈ ਚਲੈ ॥

ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥ ਧਿਆਨ ਰੂਪਿ ਹੋਇ ਆਸਣੁ ਪਾਵੈ ॥ ਸਚਿ ਨਾਮਿ ਤਾੜੀ ਚਿਤੁ ਲਾਵੈ ॥2॥

ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥ ਆਸਾ ਮਾਹਿ ਨਿਰਾਸੁ ਵਲਾਏ ॥ ਨਿਹਚਉ ਨਾਨਕ ਕਰਤੇ ਪਾਏ ॥3॥ ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥ ਗੁਰ ਚੇਲੇ ਕੀ ਸੰਧਿ ਮਿਲਾਏ ॥ ਦੀਖਿਆ ਦਾਰੂ

878

ਭੋਜਨੁ ਖਾਇ ॥ ਛਿਅ ਦਰਸਨ ਕੀ ਸੋਝੀ ਪਾਇ ॥4॥5॥ ਰਾਮਕਲੀ ਮਹਲਾ 1 ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥1॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥1॥ ਰਹਾਉ ॥ ਸਿਧ ਸਾਧਿਕ ਜੋਗੀ ਅਰੁ ਜੰਗਮ ਏਕੁ ਸਿਧੁ ਜਿਨੀ ਧਿਆਇਆ ॥ ਪਰਸਤ ਪੈਰ ਸਿਝਤ ਤੇ ਸੁਆਮੀ ਅਖਰੁ ਜਿਨ ਕਉ ਆਇਆ

॥2॥ ਜਪ ਤਪ ਸੰਜਮ ਕਰਮ ਨ ਜਾਨਾ ਨਾਮੁ ਜਪੀ ਪ੍ਰਭ ਤੇਰਾ ॥ ਗੁਰੁ ਪਰਮੇਸੁਰੁ ਨਾਨਕ ਭੇਟਿਓ ਸਾਚੈ ਸਬਦਿ ਨਿਬੇਰਾ ॥3॥6॥ ਰਾਮਕਲੀ ਮਹਲਾ 1 ॥ ਸੁਰਤੀ ਸੁਰਤਿ ਰਲਾਈਐ ਏਤੁ ॥ ਤਨੁ ਕਰਿ ਤੁਲਹਾ ਲੰਘਹਿ ਜੇਤੁ

॥ ਅੰਤਰਿ ਭਾਹਿ ਤਿਸੈ ਤੂ ਰਖੁ ॥ ਅਹਿਨਿਸਿ ਦੀਵਾ ਬਲੈ ਅਥਕੁ ॥1॥ ਐਸਾ ਦੀਵਾ ਨੀਰਿ ਤਰਾਇ ॥ ਜਿਤੁ ਦੀਵੈ ਸਭ ਸੋਝੀ ਪਾਇ ॥1॥ ਰਹਾਉ ॥ ਹਛੀ ਮਿਟੀ ਸੋਝੀ ਹੋਇ ॥ ਤਾ ਕਾ ਕੀਆ ਮਾਨੈ ਸੋਇ ॥ ਕਰਣੀ ਤੇ ਕਰਿ ਚਕਹੁ ਢਾਲਿ ॥ ਐਥੈ ਓਥੈ ਨਿਬਹੀ ਨਾਲਿ ॥2॥ ਆਪੇ ਨਦਰਿ ਕਰੇ ਜਾ ਸੋਇ ॥ ਗੁਰਮੁਖਿ ਵਿਰਲਾ ਬੂਝੈ

ਕੋਇ ॥ ਤਿਤੁ ਘਟਿ ਦੀਵਾ ਨਿਹਚਲੁ ਹੋਇ ॥ ਪਾਣੀ ਮਰੈ ਨ ਬੁਝਾਇਆ ਜਾਇ ॥ ਐਸਾ ਦੀਵਾ ਨੀਰਿ ਤਰਾਇ

॥3॥ ਡੋਲੈ ਵਾਉ ਨ ਵਡਾ ਹੋਇ ॥ ਜਾਪੈ ਜਿਉ ਸਿੰਘਾਸਣਿ ਲੋਇ ॥ ਖਤ੍ਰੀ ਬ੍ਰਾਹਮਣੁ ਸੂਦੁ ਕਿ ਵੈਸੁ ॥ ਨਿਰਤਿ ਨ ਪਾਈਆ ਗਣੀ ਸਹੰਸ ॥ ਐਸਾ ਦੀਵਾ ਬਾਲੇ ਕੋਇ ॥ ਨਾਨਕ ਸੋ ਪਾਰੰਗਤਿ ਹੋਇ ॥4॥7॥ ਰਾਮਕਲੀ ਮਹਲਾ 1 ॥ ਤੁਧ ਨੋ ਨਿਵਣੁ ਮੰਨਣੁ ਤੇਰਾ ਨਾਉ ॥ ਸਾਚੁ ਭੇਟ ਬੈਸਣ ਕਉ ਥਾਉ ॥ ਸਤੁ ਸੰਤੋਖੁ ਹੋਵੈ ਅਰਦਾਸਿ ॥ ਤਾ ਸੁਣਿ ਸਦਿ ਬਹਾਲੇ ਪਾਸਿ ॥1॥ ਨਾਨਕ ਬਿਰਥਾ ਕੋਇ ਨ ਹੋਇ ॥ ਐਸੀ ਦਰਗਹ ਸਾਚਾ ਸੋਇ ॥1॥ ਰਹਾਉ ॥

ਪ੍ਰਾਪਤਿ ਪੋਤਾ ਕਰਮੁ ਪਸਾਉ ॥ ਤੂ ਦੇਵਹਿ ਮੰਗਤ ਜਨ ਚਾਉ ॥ ਭਾਡੈ ਭਾਉ ਪਵੈ ਤਿਤੁ ਆਇ ॥ ਧੁਰਿ ਤੈ ਛੋਡੀ ਕੀਮਤਿ ਪਾਇ ॥2॥ ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥ ਅਪਨੀ ਕੀਮਤਿ ਆਪੇ ਧਰੈ ॥ ਗੁਰਮੁਖਿ ਪਰਗਟੁ ਹੋਆ ਹਰਿਰਾਇ ॥ ਨਾ ਕੋ ਆਵੈ ਨਾ ਕੋ ਜਾਇ ॥3॥ ਲੋਕੁ ਧਿਕਾਰੁ ਕਹੈ ਮੰਗਤ ਜਨ ਮਾਗਤ ਮਾਨੁ ਨ ਪਾਇਆ

॥ ਸਹ ਕੀਆ ਗਲਾ ਦਰ ਕੀਆ ਬਾਤਾ ਤੈ ਤਾ ਕਹਣੁ ਕਹਾਇਆ ॥4॥8॥ ਰਾਮਕਲੀ ਮਹਲਾ 1 ॥ ਸਾਗਰ ਮਹਿ ਬੂੰਦ ਬੂੰਦ ਮਹਿ ਸਾਗਰੁ ਕਵਣੁ ਬੁਝੈ ਬਿਧਿ ਜਾਣੈ ॥ ਉਤਭੁਜ ਚਲਿਤੁ ਆਪਿ ਕਰਿ ਚੀਨੈ ਆਪੇ ਤਤੁ ਪਛਾਣੈ

879

॥1॥ ਐਸਾ ਗਿਆਨੁ ਬੀਚਾਰੈ ਕੋਈ ॥ ਤਿਸ ਤੇ ਮੁਕਤਿ ਪਰਮਗਤਿ ਹੋਈ ॥1॥ ਰਹਾਉ ॥ ਦਿਨ ਮਹਿ ਰੈਣਿ ਰੈਣਿ ਮਹਿ ਦਿਨੀਅਰੁ ਉਸਨ ਸੀਤ ਬਿਧਿ ਸੋਈ ॥ ਤਾ ਕੀ ਗਤਿ ਮਿਤਿ ਅਵਰੁ ਨ ਜਾਣੈ ਗੁਰ ਬਿਨੁ ਸਮਝ ਨ ਹੋਈ ॥2॥

ਪੁਰਖ ਮਹਿ ਨਾਰਿ ਨਾਰਿ ਮਹਿ ਪੁਰਖਾ ਬੂਝਹੁ ਬ੍ਰਹਮਗਿਆਨੀ ॥ ਧੁਨਿ ਮਹਿ ਧਿਆਨੁ ਧਿਆਨ ਮਹਿ ਜਾਨਿਆ ਗੁਰਮੁਖਿ ਅਕਥ ਕਹਾਨੀ ॥3॥ ਮਨ ਮਹਿ ਜੋਤਿ ਜੋਤਿ ਮਹਿ ਮਨੂਆ ਪੰਚ ਮਿਲੇ ਗੁਰਭਾਈ ॥ ਨਾਨਕ ਤਿਨ ਕੈ ਸਦ ਬਲਿਹਾਰੀ ਜਿਨ ਏਕ ਸਬਦਿ ਲਿਵ ਲਾਈ ॥4॥9॥ ਰਾਮਕਲੀ ਮਹਲਾ 1 ॥ ਜਾ ਹਰਿ ਪ੍ਰਭਿ ਕਿਰਪਾ ਧਾਰੀ ॥ ਤਾ ਹਉਮੈ ਵਿਚਹੁ ਮਾਰੀ ॥ ਸੋ ਸੇਵਕਿ ਰਾਮ ਪਿਆਰੀ ॥ ਜੋ ਗੁਰ ਸਬਦੀ ਬੀਚਾਰੀ ॥1॥ ਸੋ ਹਰਿ ਜਨੁ ਹਰਿ ਪ੍ਰਭ ਭਾਵੈ

॥ ਅਹਿਨਿਸਿ ਭਗਤਿ ਕਰੇ ਦਿਨੁ ਰਾਤੀ ਲਾਜ ਛੋਡਿ ਹਰਿ ਕੇ ਗੁਣ ਗਾਵੈ ॥1॥ ਰਹਾਉ ॥ ਧੁਨਿ ਵਾਜੇ ਅਨਹਦ ਘੋਰਾ

॥ ਮਨੁ ਮਾਨਿਆ ਹਰਿ ਰਸਿ ਮੋਰਾ ॥ ਗੁਰਿ ਪੂਰੈ ਸਚੁ ਸਮਾਇਆ ॥ ਗੁਰੁ ਆਦਿਪੁਰਖੁ ਹਰਿ ਪਾਇਆ ॥2॥ ਸਭਿ

ਨਾਦ ਬੇਦ ਗੁਰਬਾਣੀ ॥ ਮਨੁ ਰਾਤਾ ਸਾਰੰਗਪਾਣੀ ॥ ਤਹ ਤੀਰਥ ਵਰਤ ਤਪ ਸਾਰੇ ॥ ਗੁਰ ਮਿਲਿਆ ਹਰਿ ਨਿਸਤਾਰੇ

॥3॥ ਜਹ ਆਪੁ ਗਇਆ ਭਉ ਭਾਗਾ ॥ ਗੁਰ ਚਰਣੀ ਸੇਵਕੁ ਲਾਗਾ ॥ ਗੁਰਿ ਸਤਿਗੁਰਿ ਭਰਮੁ ਚੁਕਾਇਆ ॥ ਕਹੁ ਨਾਨਕ ਸਬਦਿ ਮਿਲਾਇਆ ॥4॥10॥ ਰਾਮਕਲੀ ਮਹਲਾ 1 ॥ ਛਾਦਨੁ ਭੋਜਨੁ ਮਾਗਤੁ ਭਾਗੈ ॥ ਖੁਧਿਆ ਦੁਸਟ ਜਲੈ ਦੁਖੁ ਆਗੈ ॥ ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥ ਗੁਰਮਤਿ ਭਗਤਿ ਪਾਵੈ ਜਨੁ ਕੋਈ ॥1॥ ਜੋਗੀ ਜੁਗਤਿ ਸਹਜ ਘਰਿ ਵਾਸੈ ॥ ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥1॥ ਰਹਾਉ

॥ ਪੰਚ ਬੈਲ ਗਡੀਆ ਦੇਹ ਧਾਰੀ ॥ ਰਾਮ ਕਲਾ ਨਿਬਹੈ ਪਤਿ ਸਾਰੀ ॥ ਧਰ ਤੂਟੀ ਗਾਡੋ ਸਿਰ ਭਾਰਿ ॥ ਲਕਰੀ ਬਿਖਰਿ ਜਰੀ ਮੰਝ ਭਾਰਿ ॥2॥ ਗੁਰ ਕਾ ਸਬਦੁ ਵੀਚਾਰਿ ਜੋਗੀ ॥ ਦੁਖੁ ਸੁਖੁ ਸਮ ਕਰਣਾ ਸੋਗੁ ਬਿਓਗੀ ॥ ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥ ਅਸਥਿਰੁ ਕੰਧੁ ਜਪੈ ਨਿਰੰਕਾਰੀ ॥3॥ ਸਹਜ ਜਗੋਟਾ ਬੰਧਨ ਤੇ ਛੂਟਾ ॥ ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥ ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥ ਨਾਨਕ ਰਾਮ ਭਗਤਿ ਜਨ ਤਰਣਾ ॥4॥11॥

880

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 3 ਘਰੁ 1 ॥ ਸਤਜੁਗਿ ਸਚੁ ਕਹੈ ਸਭੁ ਕੋਈ ॥ ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ਸਤਜੁਗਿ ਧਰਮੁ ਪੈਰ ਹੈ ਚਾਰਿ ॥ ਗੁਰਮੁਖਿ ਬੂਝੈ ਕੋ ਬੀਚਾਰਿ ॥1॥ ਜੁਗ ਚਾਰੇ ਨਾਮਿ ਵਡਿਆਈ ਹੋਈ ॥ ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥1॥ ਰਹਾਉ ॥ ਤ੍ਰੇਤੈ ਇਕ ਕਲ ਕੀਨੀ ਦੂਰਿ ॥ ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ ਗੁਰਮੁਖਿ ਬੂਝੈ ਸੋਝੀ ਹੋਈ ॥ ਅੰਤਰਿ ਨਾਮੁ ਵਸੈ ਸੁਖੁ ਹੋਈ ॥2॥ ਦੁਆਪੁਰਿ ਦੂਜੈ ਦੁਬਿਧਾ ਹੋਇ

॥ ਭਰਮਿ ਭੁਲਾਨੇ ਜਾਣਹਿ ਦੋਇ ॥ ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥3॥

ਕਲਿਜੁਗਿ ਧਰਮਕਲਾ ਇਕ ਰਹਾਏ ॥ ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ ਮਾਇਆ ਮੋਹੁ ਅਤਿ ਗੁਬਾਰੁ ॥

ਸਤਿਗੁਰੁ ਭੇਟੈ ਨਾਮਿ ਉਧਾਰੁ ॥4॥ ਸਭ ਜੁਗ ਮਹਿ ਸਾਚਾ ਏਕੋ ਸੋਈ ॥ ਸਭ ਮਹਿ ਸਚੁ ਦੂਜਾ ਨਹੀ ਕੋਈ ॥ ਸਾਚੀ ਕੀਰਤਿ ਸਚੁ ਸੁਖੁ ਹੋਈ ॥ ਗੁਰਮੁਖਿ ਨਾਮੁ ਵਖਾਣੈ ਕੋਈ ॥5॥ ਸਭ ਜੁਗ ਮਹਿ ਨਾਮੁ ਊਤਮੁ ਹੋਈ ॥ ਗੁਰਮੁਖਿ

ਵਿਰਲਾ ਬੂਝੈ ਕੋਈ ॥ ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥6॥1॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 4 ਘਰੁ 1 ॥ ਜੇ ਵਡਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥1॥ ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥1॥ ਰਹਾਉ ॥ ਹੀਰਾ ਰਤਨ ਜਵੇਹਰ ਮਾਣਿਕ ਬਹੁ ਸਾਗਰੁ ਭਰਪੂਰੁ ਕੀਆ ॥ ਜਿਸੁ ਵਡ ਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਾਢਿ ਲੀਆ ॥2॥ ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ

ਤਲੀ ਦਿਖਲਾਇਆ ॥ ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥3॥ ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਿਗੁਰੁ ਸੇਵਾ ਲਾਏ ॥ ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥4॥1॥ ਰਾਮਕਲੀ ਮਹਲਾ 4 ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ

881

ਸਤਿਸੰਗਤਿ ਮਿਲਿ ਬੁਧਿ ਪਾਇ ॥1॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥1॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥2॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥

ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥3॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥4॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥5॥2॥ ਰਾਮਕਲੀ ਮਹਲਾ 4 ॥ ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥

ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥1॥ ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ

॥ ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥1॥ ਰਹਾਉ ॥ ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥2॥ ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥3॥ ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ ਹਉ ਕਾਟਉ ਕਾਟਿ ਬਾਢਿ

ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥4॥3॥ ਰਾਮਕਲੀ ਮਹਲਾ 4 ॥ ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ ਹਰਿ ਜਨ ਅੰਮ੍ਰਿਤਕੁੰਡ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥1॥ ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ

॥1॥ ਰਹਾਉ ॥ ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਿਗੁਰ ਮੇਲਿ ਮਿਲਾਈਐ ॥ ਸਤਿਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਿਗੁਰ ਪੁਰਖ ਧਿਆਈਐ ॥2॥ ਸਤਿਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ

॥ ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥3॥ ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ

882

॥4॥4॥ ਰਾਮਕਲੀ ਮਹਲਾ 4 ॥ ਸਤਿਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿਰਾਇਆ

॥ ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥1॥ ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥1॥

ਰਹਾਉ ॥ ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ ਧਨੁ ਧਨੁ ਵਡਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥2॥ ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥3॥ ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥ 4॥5॥ ਰਾਮਕਲੀ ਮਹਲਾ 4 ॥ ਸਤਿਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥1॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥1॥ ਰਹਾਉ ॥

ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥2॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥3॥ ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ

ਜਨ ਧਾਰੇ ॥ ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥4॥6॥ ॥11॥1॥6॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ 5 ਘਰੁ 1 ॥ ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗੁਣੁ ਨ ਬੀਚਾਰਹੁ ਕੋਈ ॥ ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥1॥ ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥1॥ ਰਹਾਉ ॥ ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥2॥ ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣੁ ਜਾਣਾ ॥ ਜਿਨਿ ਦੀਆ ਸੋ

883

ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥3॥ ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥4॥1॥ ਰਾਮਕਲੀ ਮਹਲਾ 5 ॥ ਪਵਹੁ ਚਰਣਾਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥1॥ ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥1॥ ਰਹਾਉ ॥ ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ

॥2॥ ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥3॥ ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥4॥2॥ ਰਾਮਕਲੀ ਮਹਲਾ 5 ॥ ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥1॥ ਇਹ ਬਿਧਿ ਹੈ ਮਨੁ ਜੋਗਨੀ ॥ ਮੋਹੁ ਸੋਗੁ ਰੋਗੁ ਲੋਭੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥1॥ ਰਹਾਉ ॥ ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥2॥ ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥

ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥3॥ ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥4॥3॥

ਰਾਮਕਲੀ ਮਹਲਾ 5 ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥1॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥1॥ ਰਹਾਉ ॥ ਮੋਲੁ ਨਾਹੀ ਕਛੁ ਕਰਣੈਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ

॥2॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥3॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ

884

ਸਤਿਗੁਰ ਕੀ ਸਰਣਾਈ ॥4॥4॥ ਰਾਮਕਲੀ ਮਹਲਾ 5 ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ

॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥1॥ ਸਤਿਗੁਰੁ ਪਰਮੇਸੁਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥1॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ

॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥2॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮਪਦੁ ਪਾਇਆ ਛੋਡਿ ਨ ਕਤ ਹੂ ਜਾਤਾ ॥3॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥4॥5॥ ਰਾਮਕਲੀ ਮਹਲਾ 5 ॥

ਤੂ ਦਾਨਾ ਤੂ ਅਬਿਚਲੁ ਤੂ ਹੀ ਤੂ ਜਾਤਿ ਮੇਰੀ ਪਾਤੀ ॥ ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ

॥1॥ ਏਕੈ ਏਕੈ ਏਕ ਤੂ ਹੀ ॥ ਏਕੈ ਏਕੈ ਤੂ ਰਾਇਆ ॥ ਤਉ ਕਿਰਪਾ ਤੇ ਸੁਖੁ ਪਾਇਆ ॥1॥ ਰਹਾਉ ॥

ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਿਕ ਲਾਲਾ ॥ ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥2॥ ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀਗਹੀਰਾ ॥3॥ ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥4॥6॥ ਰਾਮਕਲੀ ਮਹਲਾ 5 ॥ ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ ਕਰਨਹੁ ਮਧੁਰ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥1॥ ਰਾਮ ਕੋ ਨਿਰਤਿਕਾਰੀ ॥ ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ

॥1॥ ਰਹਾਉ ॥ ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥2॥ ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥3॥ ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥ ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ

885

ਭੇਟੈ ਪੂਰਾ ॥4॥7॥ ਰਾਮਕਲੀ ਮਹਲਾ 5 ॥ ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ ਏਕਾਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥1॥ ਭਲੋ ਭਲੋ ਰੇ ਕੀਰਤਨੀਆ ॥ ਰਾਮ ਰਾਮ ਰਾਮਾ ਗੁਨ ਗਾਉ ॥ ਛੋਡਿ ਮਾਇਆ ਕੇ ਧੰਧ ਸੁਆਉ ॥1॥ ਰਹਾਉ ॥ ਪੰਚ ਬਜੰਤ੍ਰ

ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ ਫੇਰੀ ਫੇਰੁ ਨ ਹੋਵੈ

ਕਬ ਹੀ ਏਕੁ ਸਬਦੁ ਬੰਧਿ ਪਾਲੈ ॥2॥ ਨਾਰਦੀ ਨਰਹਰਿ ਜਾਣਿ ਹਦੂਰੇ ॥ ਘੂੰਘਰ ਖੜਕੁ ਤਿਆਗਿ ਵਿਸੂਰੇ ॥ ਸਹਜ ਅਨੰਦ ਦਿਖਾਵੈ ਭਾਵੈ ॥ ਏਹੁ ਨਿਰਤਿਕਾਰੀ ਜਨਮਿ ਨ ਆਵੈ ॥3॥ ਜੇ ਕੋ ਅਪਨੇ ਠਾਕੁਰ ਭਾਵੈ ॥ ਕੋਟਿ ਮਧਿ

ਏਹੁ ਕੀਰਤਨੁ ਗਾਵੈ ॥ ਸਾਧਸੰਗਤਿ ਕੀ ਜਾਵਉ ਟੇਕ ॥ ਕਹੁ ਨਾਨਕ ਤਿਸੁ ਕੀਰਤਨੁ ਏਕ ॥4॥8॥ ਰਾਮਕਲੀ ਮਹਲਾ 5 ॥ ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥1॥ ਕਾਰਣਕਰਣ ਕਰੀਮ ॥ ਕਿਰਪਾ ਧਾਰਿ ਰਹੀਮ ॥1॥ ਰਹਾਉ ॥ ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥2॥ ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥3॥ ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥4॥ ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥5॥9॥ ਰਾਮਕਲੀ ਮਹਲਾ 5 ॥ ਪਵਨੈ ਮਹਿ ਪਵਨੁ ਸਮਾਇਆ ॥ ਜੋਤੀ ਮਹਿ ਜੋਤਿ ਰਲਿ ਜਾਇਆ ॥ ਮਾਟੀ ਮਾਟੀ ਹੋਈ ਏਕ ॥ ਰੋਵਨਹਾਰੇ ਕੀ ਕਵਨ ਟੇਕ ॥1॥ ਕਉਨੁ ਮੂਆ ਰੇ ਕਉਨੁ ਮੂਆ

॥ ਬ੍ਰਹਮਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਿਤੁ ਭਇਆ ॥1॥ ਰਹਾਉ ॥ ਅਗਲੀ ਕਿਛੁ ਖਬਰਿ ਨ ਪਾਈ ॥ ਰੋਵਨਹਾਰੁ ਭਿ ਊਠਿ ਸਿਧਾਈ ॥ ਭਰਮ ਮੋਹ ਕੇ ਬਾਂਧੇ ਬੰਧ ॥ ਸੁਪਨੁ ਭਇਆ ਭਖਲਾਏ ਅੰਧ ॥2॥

ਇਹੁ ਤਉ ਰਚਨੁ ਰਚਿਆ ਕਰਤਾਰਿ ॥ ਆਵਤ ਜਾਵਤ ਹੁਕਮਿ ਅਪਾਰਿ ॥ ਨਹ ਕੋ ਮੂਆ ਨ ਮਰਣੈ ਜੋਗੁ ॥ ਨਹ ਬਿਨਸੈ ਅਬਿਨਾਸੀ ਹੋਗੁ ॥3॥ ਜੋ ਇਹੁ ਜਾਣਹੁ ਸੋ ਇਹੁ ਨਾਹਿ ॥ ਜਾਨਣਹਾਰੇ ਕਉ ਬਲਿ ਜਾਉ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ ਨਾ ਕੋਈ ਮਰੈ ਨ ਆਵੈ ਜਾਇਆ ॥4॥10॥ ਰਾਮਕਲੀ ਮਹਲਾ 5 ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥1॥ ਰਹਾਉ ॥ ਕੋਟਿ ਜਨਮ ਭ੍ਰਮਿ

886

ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥1॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥2॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ 5 ਘਰੁ 2 ॥ ਚਾਰਿ ਪੁਕਾਰਹਿ ਨਾ ਤੂ ਮਾਨਹਿ ॥ ਖਟੁ ਭੀ ਏਕਾ ਬਾਤ ਵਖਾਨਹਿ ॥

ਦਸਅਸਟੀ ਮਿਲਿ ਏਕੋ ਕਹਿਆ ॥ ਤਾ ਭੀ ਜੋਗੀ ਭੇਦੁ ਨ ਲਹਿਆ ॥1॥ ਕਿੰਗੁਰੀ ਅਨੂਪ ਵਾਜੈ ॥ ਜੋਗੀਆ ਮਤਵਾਰੋ ਰੇ ॥1॥ ਰਹਾਉ ॥ ਪ੍ਰਥਮੇ ਵਸਿਆ ਸਤ ਕਾ ਖੇੜਾ ॥ ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥ ਦੁਤੀਆ ਅਰਧੋ ਅਰਧਿ ਸਮਾਇਆ ॥ ਏਕੁ ਰਹਿਆ ਤਾ ਏਕੁ ਦਿਖਾਇਆ ॥2॥ ਏਕੈ ਸੂਤਿ ਪਰੋਏ ਮਣੀਏ ॥ ਗਾਠੀ ਭਿੰਨਿ ਭਿੰਨਿ ਭਿੰਨਿ ਭਿਨਿ ਤਣੀਏ ॥ ਫਿਰਤੀ ਮਾਲਾ ਬਹੁਬਿਧਿ ਭਾਇ ॥ ਖਿੰਚਿਆ ਸੂਤੁ ਤ ਆਈ ਥਾਇ ॥3॥ ਚਹੁ ਮਹਿ ਏਕੈ

ਮਟੁ ਹੈ ਕੀਆ ॥ ਤਹ ਬਿਖੜੇ ਥਾਨ ਅਨਿਕ ਖਿੜਕੀਆ ॥ ਖੋਜਤ ਖੋਜਤ ਦੁਆਰੇ ਆਇਆ ॥ ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥4॥ ਇਉ ਕਿੰਗੁਰੀ ਆਨੂਪ ਵਾਜੈ ॥ ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥1॥ ਰਹਾਉ ਦੂਜਾ

॥1॥12॥ ਰਾਮਕਲੀ ਮਹਲਾ 5 ॥ ਤਾਗਾ ਕਰਿ ਕੈ ਲਾਈ ਥਿਗਲੀ ॥ ਲਉ ਨਾੜੀ ਸੂਆ ਹੈ ਅਸਤੀ ॥ ਅੰਭੈ ਕਾ ਕਰਿ ਡੰਡਾ ਧਰਿਆ ॥ ਕਿਆ ਤੂ ਜੋਗੀ ਗਰਬਹਿ ਪਰਿਆ ॥1॥ ਜਪਿ ਨਾਥੁ ਦਿਨੁ ਰੈਨਾਈ ॥ ਤੇਰੀ ਖਿੰਥਾ ਦੋ ਦਿਹਾਈ

॥1॥ ਰਹਾਉ ॥ ਗਹਰੀ ਬਿਭੂਤਿ ਲਾਇ ਬੈਠਾ ਤਾੜੀ ॥ ਮੇਰੀ ਤੇਰੀ ਮੁੰਦ੍ਰਾ ਧਾਰੀ ॥ ਮਾਗਹਿ ਟੂਕਾ ਤ੍ਰਿਪਤਿ ਨ ਪਾਵੈ

॥ ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥2॥ ਚਲਚਿਤ ਜੋਗੀ ਆਸਣੁ ਤੇਰਾ ॥ ਸਿੰਙੀ ਵਾਜੈ ਨਿਤ ਉਦਾਸੇਰਾ ॥ ਗੁਰ ਗੋਰਖ ਕੀ ਤੈ ਬੂਝ ਨ ਪਾਈ ॥ ਫਿਰਿ ਫਿਰਿ ਜੋਗੀ ਆਵੈ ਜਾਈ ॥3॥ ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥ ਰਹਰਾਸਿ ਹਮਾਰੀ ਗੁਰ ਗੋਪਾਲਾ ॥ ਨਾਮੈ ਖਿੰਥਾ ਨਾਮੈ ਬਸਤਰੁ ॥ ਜਨ ਨਾਨਕ ਜੋਗੀ ਹੋਆ ਅਸਥਿਰੁ ॥4॥ ਇਉ ਜਪਿਆ ਨਾਥੁ ਦਿਨੁ ਰੈਨਾਈ ॥ ਹੁਣਿ ਪਾਇਆ ਗੁਰੁ ਗੋਸਾਈ ॥1॥ ਰਹਾਉ ਦੂਜਾ ॥2॥13॥ ਰਾਮਕਲੀ ਮਹਲਾ 5 ॥ ਕਰਨ ਕਰਾਵਨ ਸੋਈ ॥ ਆਨ ਨ ਦੀਸੈ ਕੋਈ ॥ ਠਾਕੁਰੁ ਮੇਰਾ ਸੁਘੜੁ ਸੁਜਾਨਾ ॥ ਗੁਰਮੁਖਿ ਮਿਲਿਆ ਰੰਗੁ ਮਾਨਾ ॥1॥

ਐਸੋ ਰੇ ਹਰਿ ਰਸੁ ਮੀਠਾ ॥ ਗੁਰਮੁਖਿ ਕਿਨੈ ਵਿਰਲੈ ਡੀਠਾ ॥1॥ ਰਹਾਉ ॥ ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮੁ

887

॥ ਪੀਵਤ ਅਮਰ ਭਏ ਨਿਹਕਾਮ ॥ ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ ਅਨਦਰੂਪ ਪ੍ਰਗਟੇ ਸੰਸਾਰੀ ॥2॥

ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ ਸਦ ਬਲਿਹਾਰਿ ਜਾਉ ਲਖ ਬੇਰਾ ॥ ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥

ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥3॥ ਖੋਲਿ ਕਿਵਾਰਾ ਮਹਲਿ ਬੁਲਾਇਆ ॥ ਜੈਸਾ ਸਾ ਤੈਸਾ ਦਿਖਲਾਇਆ

॥ ਕਹੁ ਨਾਨਕ ਸਭੁ ਪੜਦਾ ਤੂਟਾ ॥ ਹਉ ਤੇਰਾ ਤੂ ਮੈ ਮਨਿ ਵੂਠਾ ॥4॥3॥14॥ ਰਾਮਕਲੀ ਮਹਲਾ 5 ॥

ਸੇਵਕੁ ਲਾਇਓ ਅਪੁਨੀ ਸੇਵ ॥ ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ ਸਗਲੀ ਚਿੰਤਾ ਆਪਿ ਨਿਵਾਰੀ ॥ ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥1॥ ਕਾਜ ਹਮਾਰੇ ਪੂਰੇ ਸਤਿਗੁਰ ॥ ਬਾਜੇ ਅਨਹਦ ਤੂਰੇ ਸਤਿਗੁਰ ॥1॥ ਰਹਾਉ

॥ ਮਹਿਮਾ ਜਾ ਕੀ ਗਹਿਰਗੰਭੀਰ ॥ ਹੋਇ ਨਿਹਾਲੁ ਦੇਇ ਜਿਸੁ ਧੀਰ ॥ ਜਾ ਕੇ ਬੰਧਨ ਕਾਟੇ ਰਾਇ ॥ ਸੋ ਨਰੁ ਬਹੁਰਿ ਨ ਜੋਨੀ ਪਾਇ ॥2॥ ਜਾ ਕੈ ਅੰਤਰਿ ਪ੍ਰਗਟਿਓ ਆਪੁ ॥ ਤਾ ਕਉ ਨਾਹੀ ਦੂਖ ਸੰਤਾਪ ॥ ਲਾਲੁ ਰਤਨੁ ਤਿਸੁ ਪਾਲੈ ਪਰਿਆ ॥ ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥3॥ ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ ਏਕੋ ਏਕੁ ਨਿਰੰਜਨ ਪੂਜਾ ॥ ਜਤ ਕਤ ਦੇਖਉ ਆਪਿ ਦਇਆਲ ॥ ਕਹੁ ਨਾਨਕ ਪ੍ਰਭ ਮਿਲੇ ਰਸਾਲ ॥4॥4॥15॥

ਰਾਮਕਲੀ ਮਹਲਾ 5 ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ

ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥1॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥

ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥1॥ ਰਹਾਉ ॥ ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ

॥2॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸੁ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥3॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥4॥5॥16॥ ਰਾਮਕਲੀ ਮਹਲਾ 5 ॥ ਮੁਖ ਤੇ ਪੜਤਾ ਟੀਕਾ ਸਹਿਤ ॥ ਹਿਰਦੈ ਰਾਮੁ ਨਹੀ ਪੂਰਨ ਰਹਤ ॥ ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ ਅਪਨਾ ਕਹਿਆ ਆਪਿ ਨ ਕਮਾਵੈ ॥1॥ ਪੰਡਿਤ ਬੇਦੁ ਬੀਚਾਰਿ ਪੰਡਿਤ ॥ ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥1॥ ਰਹਾਉ ॥ ਆਗੈ

888

ਰਾਖਿਓ ਸਾਲਗ੍ਰਾਮੁ ॥ ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥ ਤਿਲਕੁ ਚਰਾਵੈ ਪਾਈ ਪਾਇ ॥ ਲੋਕਪਚਾਰਾ ਅੰਧੁ ਕਮਾਇ

॥2॥ ਖਟੁ ਕਰਮ ਅਰੁ ਆਸਣੁ ਧੋਤੀ ॥ ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥ ਮਾਲਾ ਫੇਰੈ ਮੰਗੈ ਬਿਭੂਤਿ ॥ ਇਹ ਬਿਧਿ ਕੋਇ ਨ ਤਰਿਓ ਮੀਤ ॥3॥ ਸੋ ਪੰਡਿਤੁ ਗੁਰ ਸਬਦੁ ਕਮਾਇ ॥ ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥ ਚਤੁਰ ਬੇਦ ਪੂਰਨ ਹਰਿ ਨਾਇ ॥ ਨਾਨਕ ਤਿਸ ਕੀ ਸਰਣੀ ਪਾਇ ॥4॥6॥17॥ ਰਾਮਕਲੀ ਮਹਲਾ 5 ॥ ਕੋਟਿ ਬਿਘਨ ਨਹੀ ਆਵਹਿ ਨੇਰਿ ॥ ਅਨਿਕ ਮਾਇਆ ਹੈ ਤਾ ਕੀ ਚੇਰਿ ॥ ਅਨਿਕ ਪਾਪ ਤਾ ਕੇ ਪਾਨੀਹਾਰ ॥ ਜਾ ਕਉ ਮਇਆ ਭਈ ਕਰਤਾਰ ॥1॥ ਜਿਸਹਿ ਸਹਾਈ ਹੋਇ ਭਗਵਾਨੁ ॥ ਅਨਿਕ ਜਤਨ ਉਆ ਕੈ ਸਰੰਜਾਮ ॥1॥ ਰਹਾਉ ॥

ਕਰਤਾ ਰਾਖੈ ਕੀਤਾ ਕਉਨੁ ॥ ਕੀਰੀ ਜੀਤੋ ਸਗਲਾ ਭਵਨੁ ॥ ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥ ਬਲਿ ਬਲਿ ਜਾਈਐ ਤਾ ਕੇ ਚਰਨ ॥2॥ ਤਿਨ ਹੀ ਕੀਆ ਜਪੁ ਤਪੁ ਧਿਆਨੁ ॥ ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥ ਭਗਤੁ ਸੋਈ ਕਲਿ ਮਹਿ ਪਰਵਾਨੁ ॥ ਜਾ ਕਉ ਠਾਕੁਰਿ ਦੀਆ ਮਾਨੁ ॥3॥ ਸਾਧਸੰਗਿ ਮਿਲਿ ਭਏ ਪ੍ਰਗਾਸ ॥ ਸਹਜ ਸੂਖ ਆਸ ਨਿਵਾਸ ॥ ਪੂਰੈ ਸਤਿਗੁਰਿ ਦੀਆ ਬਿਸਾਸੁ ॥ ਨਾਨਕ ਹੋਏ ਦਾਸਨਿ ਦਾਸ ॥4॥7॥18॥ ਰਾਮਕਲੀ ਮਹਲਾ 5 ॥ ਦੋਸੁ ਨ ਦੀਜੈ ਕਾਹੂ ਲੋਗ ॥ ਜੋ ਕਮਾਵਨੁ ਸੋਈ ਭੋਗ ॥ ਆਪਨ ਕਰਮ ਆਪੇ ਹੀ ਬੰਧ ॥ ਆਵਨੁ ਜਾਵਨੁ ਮਾਇਆ ਧੰਧ ॥1॥ ਐਸੀ ਜਾਨੀ ਸੰਤ ਜਨੀ ॥ ਪਰਗਾਸੁ ਭਇਆ ਪੂਰੇ ਗੁਰ ਬਚਨੀ ॥1॥ ਰਹਾਉ ॥

ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥ ਹੈਵਰ ਗੈਵਰ ਚਾਲਨਹਾਰ ॥ ਰਾਜ ਰੰਗ ਰੂਪ ਸਭਿ ਕੂਰ ॥ ਨਾਮ ਬਿਨਾ ਹੋਇ ਜਾਸੀ ਧੂਰ ॥2॥ ਭਰਮਿ ਭੂਲੇ ਬਾਦਿ ਅਹੰਕਾਰੀ ॥ ਸੰਗਿ ਨਾਹੀ ਰੇ ਸਗਲ ਪਸਾਰੀ ॥ ਸੋਗ ਹਰਖ ਮਹਿ ਦੇਹ ਬਿਰਧਾਨੀ ॥ ਸਾਕਤ ਇਵ ਹੀ ਕਰਤ ਬਿਹਾਨੀ ॥3॥ ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥ ਏਹੁ ਨਿਧਾਨਾ ਸਾਧੂ

ਪਾਹਿ ॥ ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥ ਘਟਿ ਘਟਿ ਰਮਈਆ ਤਿਨ ਹੀ ਡੀਠਾ ॥4॥8॥19॥ ਰਾਮਕਲੀ ਮਹਲਾ 5 ॥ ਪੰਚ ਸਬਦ ਤਹ ਪੂਰਨ ਨਾਦ ॥ ਅਨਹਦ ਬਾਜੇ ਅਚਰਜ ਬਿਸਮਾਦ ॥ ਕੇਲ ਕਰਹਿ ਸੰਤ ਹਰਿ ਲੋਗ

॥ ਪਾਰਬ੍ਰਹਮ ਪੂਰਨ ਨਿਰਜੋਗ ॥1॥ ਸੂਖ ਸਹਜ ਆਨੰਦ ਭਵਨ ॥ ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥1॥ ਰਹਾਉ ॥ ਊਹਾ ਸਿਮਰਹਿ ਕੇਵਲ ਨਾਮੁ ॥ ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥ ਭੋਜਨੁ ਭਾਉ

889

ਕੀਰਤਨ ਆਧਾਰੁ ॥ ਨਿਹਚਲ ਆਸਨੁ ਬੇਸੁਮਾਰੁ ॥2॥ ਡਿਗਿ ਨ ਡੋਲੈ ਕਤ ਹੂ ਨ ਧਾਵੈ ॥ ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥ ਭ੍ਰਮ ਭੈ ਮੋਹ ਨ ਮਾਇਆ ਜਾਲ ॥ ਸੁੰਨ ਸਮਾਧਿ ਪ੍ਰਭੂ ਕਿਰਪਾਲ ॥3॥ ਤਾ ਕਾ ਅੰਤੁ ਨ ਪਾਰਾਵਾਰੁ

॥ ਆਪੇ ਗੁਪਤੁ ਆਪੇ ਪਾਸਾਰੁ ॥ ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ ਕਹਨੁ ਨ ਜਾਈ ਨਾਨਕ ਬਿਸਮਾਦੁ

॥4॥9॥20॥ ਰਾਮਕਲੀ ਮਹਲਾ 5 ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤਿ ॥1॥ ਇਹੁ ਮਨੁ ਸੰਤਨ ਕੈ ਬਲਿਹਾਰੀ

॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥1॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥

ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥2॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬ ਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥3॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰਗੰਭੀਰੁ ਅਪਾਰੁ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ

॥ ਨਾਨਕ ਸੰਤਹ ਦੇਖਿ ਨਿਹਾਲ ॥4॥10॥21॥ ਰਾਮਕਲੀ ਮਹਲਾ 5 ॥ ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ ਤੇਰੈ

ਕਾਜਿ ਨ ਬਿਖੈ ਜੰਜਾਲੁ ॥ ਇਸਟ ਮੀਤ ਜਾਣੁ ਸਭ ਛਲੈ ॥ ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥1॥ ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ ਹਰਿ ਸਿਮਰਤ ਜਮੁ ਕਛੁ ਨ ਕਹੈ ॥1॥ ਰਹਾਉ ॥ ਬਿਨੁ ਹਰਿ ਸਗਲ ਨਿਰਾਰਥ ਕਾਮ ॥ ਸੁਇਨਾ ਰੁਪਾ ਮਾਟੀ ਦਾਮ ॥ ਗੁਰ ਕਾ ਸਬਦੁ ਜਾਪਿ ਮਨ ਸੁਖਾ ॥ ਈਹਾ ਊਹਾ ਤੇਰੋ ਊਜਲ ਮੁਖਾ ॥2॥ ਕਰਿ ਕਰਿ ਥਾਕੇ ਵਡੇ ਵਡੇਰੇ ॥ ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ ਹਰਿ ਹਰਿ ਨਾਮੁ ਜਪੈ ਜਨੁ ਕੋਇ ॥ ਤਾ ਕੀ ਆਸਾ ਪੂਰਨ ਹੋਇ ॥3॥ ਹਰਿ ਭਗਤਨ ਕੋ ਨਾਮੁ ਅਧਾਰੁ ॥ ਸੰਤੀ ਜੀਤਾ ਜਨਮੁ ਅਪਾਰੁ

॥ ਹਰਿ ਸੰਤੁ ਕਰੇ ਸੋਈ ਪਰਵਾਣੁ ॥ ਨਾਨਕ ਦਾਸੁ ਤਾ ਕੈ ਕੁਰਬਾਣੁ ॥4॥11॥22॥ ਰਾਮਕਲੀ ਮਹਲਾ 5 ॥

ਸੰਚਹਿਂ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥ ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥1॥ ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥ ਮਾਇਆ ਕੇ ਮਾਤੇ ਤੈ ਉਠਿ

ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥1॥ ਰਹਾਉ ॥ ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ

890

ਦੁਰਗੰਧ ॥ ਤ੍ਰਿਤੀਆ ਬਿਵਸਥਾ ਸੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥2॥ ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥ ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ

॥3॥ ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨਦਇਆਲ ਸਦਾ ਕਿਰਪਾਲ ॥ ਤੁਮਹਿ ਛਡਾਵਹੁ ਛੁਟਕਹਿ ਬੰਧ ॥

ਬਖਸਿ ਮਿਲਾਵਹੁ ਨਾਨਕ ਜਗ ਅੰਧ ॥4॥12॥23॥ ਰਾਮਕਲੀ ਮਹਲਾ 5 ॥ ਕਰਿ ਸੰਜੋਗੁ ਬਨਾਈ ਕਾਛਿ ॥

ਤਿਸੁ ਸੰਗਿ ਰਹਿਓ ਇਆਨਾ ਰਾਚਿ ॥ ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ ਅੰਤ ਕੀ ਬਾਰ ਊਠਿ ਸਿਧਾਰੈ ॥1॥

ਨਾਮ ਬਿਨਾ ਸਭੁ ਝੂਠੁ ਪਰਾਨੀ ॥ ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠ ਪਰਾਨੀ ॥1॥

ਰਹਾਉ ॥ ਤੀਰਥ ਨਾਇ ਨ ਉਤਰਸਿ ਮੈਲੁ ॥ ਕਰਮ ਧਰਮ ਸਭਿ ਹਉਮੈ ਫੈਲੁ ॥ ਲੋਕ ਪਚਾਰੈ ਗਤਿ ਨਹੀ ਹੋਇ

॥ ਨਾਮ ਬਿਹੂਣੇ ਚਲਸਹਿ ਰੋਇ ॥2॥ ਬਿਨੁ ਹਰਿ ਨਾਮ ਨ ਟੂਟਸਿ ਪਟਲ ॥ ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥ ਸਗਲ ਫਲਾ ਸੇ ਸੂਖਿ ਸਮਾਏ ॥3॥ ਰਾਖਨਹਾਰੇ ਰਾਖਹੁ ਆਪਿ ॥ ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥ ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ ਨਾਨਕ ਸਾਹਿਬੁ ਅੰਤਰਜਾਮੀ ॥4॥13॥24॥

ਰਾਮਕਲੀ ਮਹਲਾ 5 ॥ ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ ਮਨੁ ਅਸਮਝੁ ਸਾਧਸੰਗਿ ਪਤੀਆਨਾ ॥ ਡੋਲਨ ਤੇ ਚੂਕਾ ਠਹਰਾਇਆ ॥ ਸਤਿ ਮਾਹਿ ਲੇ ਸਤਿ ਸਮਾਇਆ ॥1॥ ਦੂਖੁ ਗਇਆ ਸਭੁ ਰੋਗੁ ਗਇਆ ॥ ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥1॥ ਰਹਾਉ ॥ ਸਗਲ ਪਵਿਤ੍ਰ ਸਰਬ ਨਿਰਮਲਾ ॥

ਜੋ ਵਰਤਾਏ ਸੋਈ ਭਲਾ ॥ ਜਹ ਰਾਖੈ ਸੋਈ ਮੁਕਤਿ ਥਾਨੁ ॥ ਜੋ ਜਪਾਏ ਸੋਈ ਨਾਮੁ ॥2॥ ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ ਤਹ ਬੈਕੁੰਠੁ ਜਹ ਨਾਮੁ ਉਚਰਹਿ ॥ ਸਰਬ ਅਨੰਦ ਜਬ ਦਰਸਨੁ ਪਾਈਐ ॥ ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥3॥ ਆਪੇ ਘਟਿ ਘਟਿ ਰਹਿਆ ਬਿਆਪਿ ॥ ਦਇਆਲ ਪੁਰਖ ਪਰਗਟੁ ਪਰਤਾਪੁ ॥

ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥ ਨਾਨਕ ਕਉ ਗੁਰ ਭੇਟੇ ਪੂਰੇ ॥4॥14॥25॥ ਰਾਮਕਲੀ ਮਹਲਾ 5 ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ

ਰਿਦੈ ਵਸੈ ॥1॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥1॥ ਰਹਾਉ ॥ ਸੂਰਬੀਰੁ ਧੀਰਜ

891

ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮੁ ॥2॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥

ਜਾ ਕੈ ਨਾਮੁ ਬਸੈ ਮਨ ਮਾਹੀ ॥3॥ ਦੀਨਦਇਆਲ ਗੁੋਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥4॥15॥26॥ ਰਾਮਕਲੀ ਮਹਲਾ 5 ॥ ਬੀਜਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥1॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥1॥ ਰਹਾਉ ॥

ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥2॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥3॥ ਛੋਡਿ ਸਿਆਣਪ ਬਹੁ ਚਤੁਰਾਈ ॥ ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ ਦਇਆ ਧਾਰੀ ਗੋਵਿਦ ਗੁੋਸਾਈ ॥ ਹਰਿ ਹਰਿ ਨਾਨਕ ਟੇਕ ਟਿਕਾਈ ॥4॥16॥27॥

ਰਾਮਕਲੀ ਮਹਲਾ 5 ॥ ਸੰਤ ਕੈ ਸੰਗਿ ਰਾਮ ਰੰਗ ਕੇਲ ॥ ਆਗੈ ਜਮ ਸਿਉ ਹੋਇ ਨ ਮੇਲੁ ॥ ਅਹੰਬੁਧਿ ਕਾ ਭਇਆ ਬਿਨਾਸੁ ॥ ਦੁਰਮਤਿ ਹੋਈ ਸਗਲੀ ਨਾਸ ॥1॥ ਰਾਮ ਨਾਮ ਗੁਣ ਗਾਇ ਪੰਡਿਤ ॥ ਕਰਮ ਕਾਂਡ ਅਹੰਕਾਰੁ ਨ ਕਾਜੈ

ਕੁਸਲ ਸੇਤੀ ਘਰਿ ਜਾਹਿ ਪੰਡਿਤ ॥1॥ ਰਹਾਉ ॥ ਹਰਿ ਕਾ ਜਸੁ ਨਿਧਿ ਲੀਆ ਲਾਭ ॥ ਪੂਰਨ ਭਏ ਮਨੋਰਥ

ਸਾਭ ॥ ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥2॥ ਨਾਮ ਰਤਨੁ ਜਿਨਿ ਪਾਇਆ ਦਾਨੁ ॥ ਤਿਸੁ ਜਨ ਹੋਏ ਸਗਲ ਨਿਧਾਨ ॥ ਸੰਤੋਖੁ ਆਇਆ ਮਨਿ ਪੂਰਾ ਪਾਇ ॥ ਫਿਰਿ ਫਿਰਿ ਮਾਗਨ ਕਾਹੇ ਜਾਇ ॥3॥ ਹਰਿ ਕੀ ਕਥਾ ਸੁਨਤ ਪਵਿਤ ॥ ਜਿਹਵਾ ਬਕਤ ਪਾਈ ਗਤਿ ਮਤਿ ॥ ਸੋ ਪਰਵਾਣੁ ਜਿਸੁ ਰਿਦੈ

ਵਸਾਈ ॥ ਨਾਨਕ ਤੇ ਜਨ ਊਤਮ ਭਾਈ ॥4॥17॥28॥ ਰਾਮਕਲੀ ਮਹਲਾ 5 ॥ ਗਹੁ ਕਰਿ ਪਕਰੀ ਨ ਆਈ ਹਾਥਿ ॥ ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ ਕਹੁ ਨਾਨਕ ਜਉ ਤਿਆਗਿ ਦਈ ॥ ਤਬ ਓਹ ਚਰਣੀ ਆਇ ਪਈ

॥1॥ ਸੁਣਿ ਸੰਤਹੁ ਨਿਰਮਲ ਬੀਚਾਰ ॥ ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰੁ ॥1॥

892

ਰਹਾਉ ॥ ਜਬ ਉਸ ਕਉ ਕੋਈ ਦੇਵੈ ਮਾਨੁ ॥ ਤਬ ਆਪਸ ਊਪਰਿ ਰਖੈ ਗੁਮਾਨੁ ॥ ਜਬ ਉਸ ਕਉ ਕੋਈ ਮਨਿ ਪਰਹਰੈ ॥ ਤਬ ਓਹ ਸੇਵਕਿ ਸੇਵਾ ਕਰੈ ॥2॥ ਮੁਖਿ ਬੇਰਾਵੈ ਅੰਤਿ ਠਗਾਵੈ ॥ ਇਕਤੁ ਠਉਰ ਓਹ ਕਹੀ ਨ ਸਮਾਵੈ

॥ ਉਨਿ ਮੋਹੇ ਬਹੁਤੇ ਬ੍ਰਹਮੰਡ ॥ ਰਾਮ ਜਨੀ ਕੀਨੀ ਖੰਡ ਖੰਡ ॥3॥ ਜੋ ਮਾਗੈ ਸੋ ਭੂਖਾ ਰਹੈ ॥ ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ ਇਸਹਿ ਤਿਆਗਿ ਸਤਿਸੰਗਤਿ ਕਰੈ ॥ ਵਡਭਾਗੀ ਨਾਨਕ ਓਹੁ ਤਰੈ ॥4॥18॥29॥ ਰਾਮਕਲੀ ਮਹਲਾ 5 ॥ ਆਤਮਰਾਮੁ ਸਰਬ ਮਹਿ ਪੇਖੁ ॥ ਪੂਰਨ ਪੂਰਿ ਰਹਿਆ ਪ੍ਰਭੁ ਏਕੁ ॥ ਰਤਨੁ ਅਮੋਲੁ ਰਿਦੇ ਮਹਿ ਜਾਨੁ

॥ ਅਪਨੀ ਵਸਤੁ ਤੂ ਆਪਿ ਪਛਾਨੁ ॥1॥ ਪੀ ਅੰਮ੍ਰਿਤੁ ਸੰਤਨ ਪਰਸਾਦਿ ॥ ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥1॥ ਰਹਾਉ ॥ ਅਠਦਸ ਬੇਦ ਸੁਨੇ ਕਹ ਡੋਰਾ ॥ ਕੋਟਿ ਪ੍ਰਗਾਸ ਨ ਦਿਸੈ ਅੰਧੇਰਾ

॥ ਪਸੂ ਪਰੀਤਿ ਘਾਸ ਸੰਗਿ ਰਚੈ ॥ ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥2॥ ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥ ਓਤਿ ਪੋਤਿ ਭਗਤਨ ਸੰਗਾਨਿ ॥ ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ ਨਾਨਕ ਤਿਨ ਜਮ ਨੇੜਿ ਨ ਆਵਹਿ ॥3॥19॥30॥ ਰਾਮਕਲੀ ਮਹਲਾ 5 ॥ ਦੀਨੋ ਨਾਮੁ ਕੀਓ ਪਵਿਤੁ ॥ ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ ਕਾਟੀ ਬੰਦਿ ਹਰਿ ਸੇਵਾ ਲਾਏ ॥ ਹਰਿ ਹਰਿ ਭਗਤਿ ਰਾਮ ਗੁਣ ਗਾਏ ॥1॥ ਬਾਜੇ ਅਨਹਦ ਬਾਜਾ ॥

ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥1॥ ਰਹਾਉ ॥ ਆਇ ਬਨਿਓ ਪੂਰਬਲਾ ਭਾਗੁ

॥ ਜਨਮ ਜਨਮ ਕਾ ਸੋਇਆ ਜਾਗੁ ॥ ਗਈ ਗਿਲਾਨਿ ਸਾਧ ਕੈ ਸੰਗਿ ॥ ਮਨੁ ਤਨੁ ਰਾਤੋ ਹਰਿ ਕੈ ਰੰਗਿ ॥2॥

ਰਾਖੇ ਰਾਖਨਹਾਰ ਦਇਆਲ ॥ ਨਾ ਕਿਛੁ ਸੇਵਾ ਨਾ ਕਿਛੁ ਘਾਲ ॥ ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ ਬੂਡਤ ਦੁਖ ਮਹਿ ਕਾਢਿ ਲਇਆ ॥3॥ ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ ਆਠ ਪਹਰ ਹਰਿ ਕੇ ਗੁਣ ਗਾਉ

॥ ਗਾਵਤ ਗਾਵਤ ਪਰਮਗਤਿ ਪਾਈ ॥ ਗੁਰਪ੍ਰਸਾਦਿ ਨਾਨਕ ਲਿਵ ਲਾਈ ॥4॥20॥31॥ ਰਾਮਕਲੀ ਮਹਲਾ 5 ॥ ਕਉਡੀ ਬਦਲੈ ਤਿਆਗੈ ਰਤਨੁ ॥ ਛੋਡਿ ਜਾਇ ਤਾਹੂ ਕਾ ਜਤਨੁ ॥ ਸੋ ਸੰਚੈ ਜੋ ਹੋਛੀ ਬਾਤ ॥ ਮਾਇਆ ਮੋਹਿਆ ਟੇਢਉ ਜਾਤ ॥1॥ ਅਭਾਗੇ ਤੈ ਲਾਜ ਨਾਹੀ ॥ ਸੁਖਸਾਗਰ ਪੂਰਨ ਪਰਮੇਸੁਰੁ ਹਰਿ ਨ ਚੇਤਿਓ ਮਨ ਮਾਹੀ

॥1॥ ਰਹਾਉ ॥ ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ ਸਾਕਤ ਕੀ ਬਿਧਿ ਨੈਨਹੁ ਡੀਠੀ ॥ ਕੂੜਿ ਕਪਟਿ ਅਹੰਕਾਰਿ

893

ਰੀਝਾਨਾ ॥ ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥2॥ ਮਾਇਆ ਕਾਰਣਿ ਸਦ ਹੀ ਝੁਰੈ ॥ ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ ਨਿਰਭਉ ਨਿਰੰਕਾਰ ਦਾਤਾਰੁ ॥ ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥3॥ ਸਭ ਸਾਹਾ ਸਿਰਿ ਸਾਚਾ ਸਾਹੁ ॥ ਵੇਮੁਹਤਾਜੁ ਪੂਰਾ ਪਾਤਿਸਾਹੁ ॥ ਮੋਹ ਮਗਨ ਲਪਟਿਓ ਭ੍ਰਮ ਗਿਰਹ ॥ ਨਾਨਕ ਤਰੀਐ ਤੇਰੀ ਮਿਹਰ

॥4॥21॥32॥ ਰਾਮਕਲੀ ਮਹਲਾ 5 ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥

ਸਦਾ ਅਨੰਦੁ ਨ ਹੋਵੀ ਸੋਗੁ ॥ ਕਬ ਹੂ ਨ ਬਿਆਪੈ ਹਉਮੈ ਰੋਗੁ ॥1॥ ਖੋਜਹੁ ਸੰਤਹੁ ਹਰਿ ਬ੍ਰਹਮਗਿਆਨੀ ॥

ਬਿਸਮਨ ਬਿਸਮ ਭਏ ਬਿਸਮਾਦਾ ਪਰਮਗਤਿ ਪਾਵਹਿ ਹਰਿ ਸਿਮਰਿ ਪਰਾਨੀ ॥1॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ

ਰੰਗਿ ॥2॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥

ਤਾ ਕਾ ਰੋਗੁ ਸਗਲ ਮਿਟਿ ਜਾਇ ॥3॥ ਕਰਿ ਕਿਰਪਾ ਪਾਰਬ੍ਰਹਮ ਦਇਆਲ ॥ ਮਨ ਤੇ ਕਬਹੁ ਨ ਬਿਸਰੁ ਗੁੋਪਾਲ

॥ ਤੇਰੇ ਦਾਸ ਕੀ ਹੋਵਾ ਧੂਰਿ ॥ ਨਾਨਕ ਕੀ ਪ੍ਰਭ ਸਰਧਾ ਪੂਰਿ ॥4॥22॥33॥ ਰਾਮਕਲੀ ਮਹਲਾ 5 ॥ ਤੇਰੀ ਸਰਣਿ ਪੂਰੇ ਗੁਰਦੇਵ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਸਮਰਥੁ ਪੂਰਨ ਪਾਰਬ੍ਰਹਮੁ ॥ ਸੋ ਧਿਆਏ ਪੂਰਾ ਜਿਸੁ ਕਰਮੁ ॥1॥ ਤਰਣਤਾਰਣ ਪ੍ਰਭ ਤੇਰੋ ਨਾਉ ॥ ਏਕਾ ਸਰਣਿ ਗਹੀ ਮਨਿ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥1॥

ਰਹਾਉ ॥ ਜਪਿ ਜਪਿ ਜੀਵਾ ਤੇਰਾ ਨਾਉ ॥ ਆਗੈ ਦਰਗਹ ਪਾਵਉ ਠਾਉ ॥ ਦੂਖੁ ਅੰਧੇਰਾ ਮਨ ਤੇ ਜਾਇ ॥ ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥2॥ ਚਰਨ ਕਮਲ ਸਿਉ ਲਾਗੀ ਪ੍ਰੀਤਿ ॥ ਗੁਰ ਪੂਰੇ ਕੀ ਨਿਰਮਲ ਰੀਤਿ ॥ ਭਉ ਭਾਗਾ ਨਿਰਭਉ ਮਨਿ ਬਸੈ ॥ ਅੰਮ੍ਰਿਤਨਾਮੁ ਰਸਨਾ ਨਿਤ ਜਪੈ ॥3॥ ਕੋਟਿ ਜਨਮ ਕੇ ਕਾਟੇ ਫਾਹੇ ॥ ਪਾਇਆ ਲਾਭੁ ਸਚਾ ਧਨੁ ਲਾਹੇ ॥ ਤੋਟਿ ਨ ਆਵੈ ਅਖੁਟ ਭੰਡਾਰ ॥ ਨਾਨਕ ਭਗਤ ਸੋਹਹਿ ਹਰਿ ਦੁਆਰਿ ॥4॥23॥34॥ ਰਾਮਕਲੀ ਮਹਲਾ 5 ॥ ਰਤਨ ਜਵੇਹਰ ਨਾਮੁ ॥ ਸਤੁ ਸੰਤੋਖੁ ਗਿਆਨੁ ॥ ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥1॥ ਮੇਰੇ ਰਾਮ ਕੋ ਭੰਡਾਰੁ ॥ ਖਾਤ ਖਰਚਤ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥1॥

ਰਹਾਉ ॥ ਕੀਰਤਨੁ ਨਿਰਮੋਲਕ ਹੀਰਾ ॥ ਆਨੰਦ ਗੁਣੀਗਹੀਰਾ ॥ ਅਨਹਦ ਬਾਣੀ ਪੂੰਜੀ ॥ ਸੰਤਨ ਹਥਿ ਰਾਖੀ ਕੂੰਜੀ

894

॥2॥ ਸੁੰਨ ਸਮਾਧਿ ਗੁਫਾ ਤਹ ਆਸਨੁ ॥ ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥ ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥ ਤਹ ਹਰਖ ਨ ਸੋਗ ਨ ਜਨਮ ਨ ਮਰਤ ॥3॥ ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥ ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥ ਦਇਆਲ ਪੁਰਖ ਨਾਨਕ ਅਰਦਾਸਿ ॥ ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ

॥4॥24॥35॥ ਰਾਮਕਲੀ ਮਹਲਾ 5 ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦੁ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮੁ ਬੇਅੰਤੁ ॥1॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥1॥ ਰਹਾਉ ॥ ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨਹਿਂ ਮਰਮੁ ॥

ਸਭ ਊਪਰਿ ਅਲਖ ਪਾਰਬ੍ਰਹਮੁ ॥2॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥3॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥ ਨਾਨਕ ਕਾ ਪ੍ਰਭੁ ਆਪੇ ਆਪਿ ॥4॥25॥36॥ ਰਾਮਕਲੀ ਮਹਲਾ 5 ॥ ਕਿਛ ਹੂ ਕਾਜੁ ਨ ਕੀਓ ਜਾਨਿ ॥ ਸੁਰਤਿ ਮਤਿ ਨਾਹੀ ਕਿਛੁ ਗਿਆਨਿ ॥ ਜਾਪ ਤਾਪ ਸੀਲ ਨਹੀ ਧਰਮੁ ॥ ਕਿਛੂ ਨ ਜਾਨਉ ਕੈਸਾ ਕਰਮ ॥1॥ ਠਾਕੁਰ ਪ੍ਰੀਤਮ ਪ੍ਰਭ ਮੇਰੇ ॥ ਤੁਝ ਬਿਨੁ ਦੂਜਾ ਅਵਰੁ ਨ ਕੋਈ ਭੂਲਹ ਚੂਕਹ ਪ੍ਰਭ ਤੇਰੇ ॥1॥ ਰਹਾਉ ॥ ਰਿਧਿ ਨ ਬੁਧਿ ਨ ਸਿਧਿ ਪ੍ਰਗਾਸੁ ॥ ਬਿਖੈ ਬਿਆਧਿ ਕੇ ਗਾਵ ਮਹਿ ਬਾਸੁ

॥ ਕਰਣਹਾਰ ਮੇਰੇ ਪ੍ਰਭ ਏਕ ॥ ਨਾਮ ਤੇਰੇ ਕੀ ਮਨ ਮਹਿ ਟੇਕ ॥2॥ ਸੁਣਿ ਸੁਣਿ ਜੀਵਉ ਮਨਿ ਇਹੁ ਬਿਸ੍ਰਾਮੁ

॥ ਪਾਪਖੰਡਨ ਪ੍ਰਭ ਤੇਰੋ ਨਾਮੁ ॥ ਤੂ ਅਗਨਤੁ ਜੀਆਂ ਕਾ ਦਾਤਾ ॥ ਜਿਸਹਿ ਜਣਾਵਹਿ ਤਿਨਿ ਤੂ ਜਾਤਾ ॥3॥

ਜੋ ਉਪਾਇਓ ਤਿਸੁ ਤੇਰੀ ਆਸ ॥ ਸਗਲ ਅਰਾਧਹਿ ਪ੍ਰਭ ਗੁਣਤਾਸ ॥ ਨਾਨਕੁ ਦਾਸੁ ਤੇਰੇ ਕੁਰਬਾਣੁ ॥ ਬੇਅੰਤ ਸਾਹਿਬੁ ਮੇਰਾ ਮਿਹਰਵਾਣੁ ॥4॥26॥37॥ ਰਾਮਕਲੀ ਮਹਲਾ 5 ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥1॥ ਜੀਅਨ ਕੋ ਦਾਤਾ ਮੇਰਾ ਪ੍ਰਭੁ

॥ ਪੂਰਨ ਪਰਮੇਸੁਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥1॥ ਰਹਾਉ ॥ ਤਾ ਕੀ ਗਹੀ ਮਨਿ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥2॥ ਤਾਰਣਤਰਣ ਹਰਿ ਸਰਣਿ ॥ ਜੀਵਨ

895

ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥3॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ

॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ ਆਨੰਦ ਹਰਿ ਨਾਉ ॥ ਨਾਨਕ ਜਪਿਆ ਗੁਰ ਮਿਲਿ ਨਾਉ

॥4॥27॥38॥ ਰਾਮਕਲੀ ਮਹਲਾ 5 ॥ ਸਗਲ ਸਿਆਨਪ ਛਾਡਿ ॥ ਕਰਿ ਸੇਵਾ ਸੇਵਕ ਸਾਜਿ ॥ ਅਪਨਾ ਆਪੁ ਸਗਲ ਮਿਟਾਇ ॥ ਮਨਚਿੰਦੇ ਸੇਈ ਫਲ ਪਾਇ ॥1॥ ਹੋਹੁ ਸਾਵਧਾਨੁ ਅਪੁਨੇ ਗੁਰ ਸਿਉ ॥ ਆਸਾ ਮਨਸਾ ਪੂਰਨ ਹੋਵੈ ਪਾਵਹਿ ਸਗਲ ਨਿਧਾਨ ਗੁਰ ਸਿਉ ॥1॥ ਰਹਾਉ ॥ ਦੂਜਾ ਨਹੀ ਜਾਨੈ ਕੋਇ ॥ ਸਤਿਗੁਰੁ ਨਿਰੰਜਨੁ ਸੋਇ

॥ ਮਾਨੁਖ ਕਾ ਕਰਿ ਰੂਪੁ ਨ ਜਾਨੁ ॥ ਮਿਲੀ ਨਿਮਾਨੇ ਮਾਨੁ ॥2॥ ਗੁਰ ਕੀ ਹਰਿ ਟੇਕ ਟਿਕਾਇ ॥ ਅਵਰ ਆਸਾ ਸਭ ਲਾਹਿ ॥ ਹਰਿ ਕਾ ਨਾਮੁ ਮਾਗੁ ਨਿਧਾਨੁ ॥ ਤਾ ਦਰਗਹ ਪਾਵਹਿ ਮਾਨੁ ॥3॥ ਗੁਰ ਕਾ ਬਚਨੁ ਜਪਿ ਮੰਤੁ

॥ ਏਹਾ ਭਗਤਿ ਸਾਰ ਤਤੁ ॥ ਸਤਿਗੁਰ ਭਏ ਦਇਆਲ ॥ ਨਾਨਕ ਦਾਸ ਨਿਹਾਲ ॥4॥28॥39॥ ਰਾਮਕਲੀ ਮਹਲਾ 5 ॥ ਹੋਵੈ ਸੋਈ ਭਲ ਮਾਨੁ ॥ ਆਪਨਾ ਤਜਿ ਅਭਿਮਾਨੁ ॥ ਦਿਨੁ ਰੈਨਿ ਸਦਾ ਗੁਨ ਗਾਉ ॥ ਪੂਰਨ ਏਹੀ ਸੁਆਉ ॥1॥ ਆਨੰਦ ਕਰਿ ਸੰਤ ਹਰਿ ਜਪਿ ॥ ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ

॥1॥ ਰਹਾਉ ॥ ਏਕ ਕੀ ਕਰਿ ਆਸ ਭੀਤਰਿ ॥ ਨਿਰਮਲ ਜਪਿ ਨਾਮੁ ਹਰਿ ਹਰਿ ॥ ਗੁਰ ਕੇ ਚਰਨ ਨਮਸਕਾਰਿ

॥ ਭਵਜਲੁ ਉਤਰਹਿ ਪਾਰਿ ॥2॥ ਦੇਵਨਹਾਰ ਦਾਤਾਰ ॥ ਅੰਤੁ ਨ ਪਾਰਾਵਾਰੁ ॥ ਜਾ ਕੈ ਘਰਿ ਸਰਬ ਨਿਧਾਨ ॥

ਰਾਖਨਹਾਰ ਨਿਦਾਨ ॥3॥ ਨਾਨਕ ਪਾਇਆ ਏਹੁ ਨਿਧਾਨੁ ॥ ਹਰੇ ਹਰਿ ਨਿਰਮਲ ਨਾਮੁ ॥ ਜੋ ਜਪੈ ਤਿਸ ਕੀ ਗਤਿ ਹੋਇ ॥ ਨਾਨਕ ਕਰਮਿ ਪਰਾਪਤਿ ਹੋਇ ॥4॥29॥40॥ ਰਾਮਕਲੀ ਮਹਲਾ 5 ॥ ਦੁਲਭ ਦੇਹ ਸਵਾਰਿ ॥ ਜਾਹਿ ਨ ਦਰਗਹ ਹਾਰਿ ॥ ਹਲਤਿ ਪਲਤਿ ਤੁਧੁ ਹੋਇ ਵਡਿਆਈ ॥ ਅੰਤ ਕੀ ਬੇਲਾ ਲਏ ਛਡਾਈ ॥1॥ ਰਾਮ ਕੇ ਗੁਨ ਗਾਉ ॥ ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥1॥ ਰਹਾਉ ॥ ਊਠਤ ਬੈਠਤ ਹਰਿ ਜਾਪੁ

॥ ਬਿਨਸੈ ਸਗਲ ਸੰਤਾਪੁ ॥ ਬੈਰੀ ਸਭਿ ਹੋਵਹਿ ਮੀਤ ॥ ਨਿਰਮਲੁ ਤੇਰਾ ਹੋਵੈ ਚੀਤੁ ॥2॥ ਸਭ ਤੇ ਊਤਮੁ ਇਹੁ ਕਰਮੁ ॥ ਸਗਲ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥ ਜਨਮ ਜਨਮ ਕਾ ਉਤਰੈ

ਭਾਰੁ ॥3॥ ਪੂਰਨ ਤੇਰੀ ਹੋਵੈ ਆਸ ॥ ਜਮ ਕੀ ਕਟੀਐ ਤੇਰੀ ਫਾਸ ॥ ਗੁਰ ਕਾ ਉਪਦੇਸੁ ਸੁਨੀਜੈ ॥ ਨਾਨਕ

896

ਸੁਖਿ ਸਹਜਿ ਸਮੀਜੈ ॥4॥30॥41॥ ਰਾਮਕਲੀ ਮਹਲਾ 5 ॥ ਜਿਸ ਕੀ ਤਿਸ ਕੀ ਕਰਿ ਮਾਨੁ ॥ ਆਪਨ ਲਾਹਿ ਗੁਮਾਨੁ ॥ ਜਿਸ ਕਾ ਤੂ ਤਿਸ ਕਾ ਸਭੁ ਕੋਇ ॥ ਤਿਸਹਿ ਅਰਾਧਿ ਸਦਾ ਸੁਖੁ ਹੋਇ ॥1॥ ਕਾਹੇ ਭ੍ਰਮਿ ਭ੍ਰਮਹਿ ਬਿਗਾਨੇ

॥ ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥1॥ ਰਹਾਉ ॥ ਜੋ ਜੋ ਕਰੈ ਸੋਈ ਮਾਨਿ ਲੇਹੁ ॥ ਬਿਨੁ ਮਾਨੇ ਰਲਿ ਹੋਵਹਿ ਖੇਹ ॥ ਤਿਸ ਕਾ ਭਾਣਾ ਲਾਗੈ ਮੀਠਾ ॥ ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥2॥

ਵੇਪਰਵਾਹੁ ਅਗੋਚਰੁ ਆਪਿ ॥ ਆਠ ਪਹਰ ਮਨ ਤਾ ਕਉ ਜਾਪਿ ॥ ਜਿਸੁ ਚਿਤਿ ਆਏ ਬਿਨਸਹਿ ਦੁਖਾ ॥ ਹਲਤਿ ਪਲਤਿ ਤੇਰਾ ਊਜਲ ਮੁਖਾ ॥3॥ ਕਉਨ ਕਉਨ ਉਧਰੇ ਗੁਨ ਗਾਇ ॥ ਗਨਣੁ ਨ ਜਾਈ ਕੀਮ ਨ ਪਾਇ ॥ ਬੂਡਤ ਲੋਹ ਸਾਧਸੰਗਿ ਤਰੈ ॥ ਨਾਨਕ ਜਿਸਹਿ ਪਰਾਪਤਿ ਕਰੈ ॥4॥31॥42॥ ਰਾਮਕਲੀ ਮਹਲਾ 5 ॥ ਮਨ ਮਾਹਿ ਜਾਪਿ ਭਗਵੰਤੁ ॥ ਗੁਰਿ ਪੂਰੈ ਇਹੁ ਦੀਨੋ ਮੰਤੁ ॥ ਮਿਟੇ ਸਗਲ ਭੈ ਤ੍ਰਾਸ ॥ ਪੂਰਨ ਹੋਈ ਆਸ ॥1॥ ਸਫਲ ਸੇਵਾ ਗੁਰਦੇਵਾ ॥ ਕੀਮਤਿ ਕਿਛੁ ਕਹਣੁ ਨ ਜਾਈ ਸਾਚੇ ਸਚੁ ਅਲਖ ਅਭੇਵਾ ॥1॥ ਰਹਾਉ ॥ ਕਰਨ ਕਰਾਵਨ ਆਪਿ ॥

ਤਿਸ ਕਉ ਸਦਾ ਮਨ ਜਾਪਿ ॥ ਤਿਸ ਕੀ ਸੇਵਾ ਕਰਿ ਨੀਤ ॥ ਸਚੁ ਸਹਜੁ ਸੁਖੁ ਪਾਵਹਿ ਮੀਤ ॥2॥ ਸਾਹਿਬੁ ਮੇਰਾ ਅਤਿ ਭਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਤਿਸੁ ਬਿਨੁ ਅਵਰੁ ਨ ਕੋਈ ॥ ਜਨ ਕਾ ਰਾਖਾ ਸੋਈ ॥3॥

ਕਰਿ ਕਿਰਪਾ ਅਰਦਾਸਿ ਸੁਣੀਜੈ ॥ ਅਪਣੇ ਸੇਵਕ ਕਉ ਦਰਸਨੁ ਦੀਜੈ ॥ ਨਾਨਕ ਨਾਮੁ ਜਪੀ ਜਪੁ ਜਾਪੁ ॥ ਸਭ

ਤੇ ਊਚ ਜਾ ਕਾ ਪਰਤਾਪੁ ॥4॥32॥43॥ ਰਾਮਕਲੀ ਮਹਲਾ 5 ॥ ਬਿਰਥਾ ਭਰਵਾਸਾ ਲੋਕ ॥ ਠਾਕੁਰ ਪ੍ਰਭ ਤੇਰੀ ਟੇਕ ॥ ਅਵਰ ਛੂਟੀ ਸਭ ਆਸ ॥ ਅਚਿੰਤ ਠਾਕੁਰ ਭੇਟੇ ਗੁਣਤਾਸ ॥1॥ ਏਕੋ ਨਾਮੁ ਧਿਆਇ ਮਨ ਮੇਰੇ ॥ ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥1॥ ਰਹਾਉ ॥ ਤੁਮ ਹੀ ਕਾਰਨ ਕਰਨ ॥ ਚਰਨ ਕਮਲ ਹਰਿ ਸਰਨਿ ॥ ਮਨਿ ਤਨਿ ਹਰਿ ਓਹੀ ਧਿਆਇਆ ॥ ਆਨੰਦ ਹਰਿ ਰੂਪੁ ਦਿਖਾਇਆ ॥2॥ ਤਿਸ ਹੀ ਕੀ ਓਟ ਸਦੀਵ ॥ ਜਾ ਕੇ ਕੀਨੇ ਹੈ ਜੀਵ ॥ ਸਿਮਰਤ ਹਰਿ ਕਰਤ ਨਿਧਾਨੁ ॥ ਰਾਖਨਹਾਰੁ ਨਿਦਾਨਿ ॥3॥ ਸਰਬ ਕੀ ਰੇਣੁ ਹੋਵੀਜੈ ॥ ਆਪੁ ਮਿਟਾਇ ਮਿਲੀਜੈ ॥ ਅਨਦਿਨੁ ਧਿਆਈਐ ਨਾਮੁ ॥ ਸਫਲ ਨਾਨਕ ਇਹੁ ਕਾਮੁ ॥4॥33॥44॥

ਰਾਮਕਲੀ ਮਹਲਾ 5 ॥ ਕਾਰਨਕਰਨ ਕਰੀਮ ॥ ਸਰਬ ਪ੍ਰਤਿਪਾਲ ਰਹੀਮ ॥ ਅਲਹ ਅਲਖ ਅਪਾਰ ॥ ਖੁਦਿ

897

ਖੁਦਾਇ ਵਡ ਬੇਸੁਮਾਰ ॥1॥ ਓੁਂ ਨਮੋ ਭਗਵੰਤ ਗੁਸਾਈ ॥ ਖਾਲਕੁ ਰਵਿ ਰਹਿਆ ਸ੍ਰਬ ਠਾਈ ॥1॥ ਰਹਾਉ ॥

ਜਗੰਨਾਥ ਜਗਜੀਵਨ ਮਾਧਉ ॥ ਭਉਭੰਜਨ ਰਿਦ ਮਾਹਿ ਅਰਾਧਉ ॥ ਰਿਖੀਕੇਸ ਗੋਪਾਲ ਗੁੋਵਿੰਦ ॥ ਪੂਰਨ ਸਰਬਤ੍ਰ

ਮੁਕੰਦ ॥2॥ ਮਿਹਰਵਾਨ ਮਉਲਾ ਤੂ ਹੀ ਏਕ ॥ ਪੀਰ ਪੈਕਾਂਬਰ ਸੇਖ ॥ ਦਿਲਾ ਕਾ ਮਾਲਕੁ ਕਰੇ ਹਾਕੁ ॥ ਕੁਰਾਨ ਕਤੇਬ ਤੇ ਪਾਕੁ ॥3॥ ਨਾਰਾਇਣ ਨਰਹਰ ਦਇਆਲ ॥ ਰਮਤ ਰਾਮ ਘਟ ਘਟ ਆਧਾਰ ॥ ਬਾਸੁਦੇਵ ਬਸਤ ਸਭ ਠਾਇ ॥ ਲੀਲਾ ਕਿਛੁ ਲਖੀ ਨ ਜਾਇ ॥4॥ ਮਿਹਰ ਦਇਆ ਕਰਿ ਕਰਨੈਹਾਰ ॥ ਭਗਤਿ ਬੰਦਗੀ ਦੇਹਿ ਸਿਰਜਣਹਾਰ ॥ ਕਹੁ ਨਾਨਕ ਗੁਰਿ ਖੋਏ ਭਰਮ ॥ ਏਕੋ ਅਲਹੁ ਪਾਰਬ੍ਰਹਮੁ ॥5॥34॥45॥ ਰਾਮਕਲੀ ਮਹਲਾ 5 ॥ ਕੋਟਿ ਜਨਮ ਕੇ ਬਿਨਸੇ ਪਾਪ ॥ ਹਰਿ ਹਰਿ ਜਪਤ ਨਾਹੀ ਸੰਤਾਪ ॥ ਗੁਰ ਕੇ ਚਰਨ ਕਮਲ ਮਨਿ ਵਸੇ ॥

ਮਹਾ ਬਿਕਾਰ ਤਨ ਤੇ ਸਭਿ ਨਸੇ ॥1॥ ਗੋਪਾਲ ਕੋ ਜਸੁ ਗਾਉ ਪ੍ਰਾਣੀ ॥ ਅਕਥਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥1॥ ਰਹਾਉ ॥ ਤ੍ਰਿਸਨਾ ਭੂਖ ਸਭ ਨਾਸੀ ॥ ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ ਰੈਨਿ ਦਿਨਸੁ ਪ੍ਰਭ

ਸੇਵ ਕਮਾਨੀ ॥ ਹਰਿ ਮਿਲਣੈ ਕੀ ਏਹ ਨੀਸਾਨੀ ॥2॥ ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਪਰਾ ਪੂਰਬਲਾ ਕਰਮੁ ਬਣਿ ਆਇਆ ॥ ਹਰਿ ਕੇ ਗੁਣ ਨਿਤ ਰਸਨਾ ਗਾਇਆ ॥3॥ ਹਰਿ ਕੇ ਸੰਤ ਸਦਾ ਪਰਵਾਣੁ ॥ ਸੰਤ ਜਨਾ ਮਸਤਕਿ ਨੀਸਾਣੁ ॥ ਦਾਸ ਕੀ ਰੇਣੁ ਪਾਏ ਜੇ ਕੋਇ ॥ ਨਾਨਕ ਤਿਸ ਕੀ ਪਰਮਗਤਿ ਹੋਇ ॥4॥35॥46॥ ਰਾਮਕਲੀ ਮਹਲਾ 5 ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥1॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥1॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥2॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥3॥ ਗੁਰੁ ਪਰਮੇਸੁਰੁ ਗੁਰੁ ਗੋਵਿੰਦੁ ॥ ਗੁਰੁ ਦਾਤਾ ਦਇਆਲੁ ਬਖਸਿੰਦੁ ॥ ਗੁਰ ਚਰਨੀ ਜਾ ਕਾ ਮਨੁ ਲਾਗਾ ॥ ਨਾਨਕ ਦਾਸ ਤਿਸੁ ਪੂਰਨ ਭਾਗਾ ॥4॥36॥47॥

898

ਰਾਮਕਲੀ ਮਹਲਾ 5 ॥ ਕਿਸੁ ਭਰਵਾਸੈ ਬਿਚਰਹਿ ਭਵਨ ॥ ਮੂੜ ਮੁਗਧ ਤੇਰਾ ਸੰਗੀ ਕਵਨ ॥ ਰਾਮੁ ਸੰਗੀ ਤਿਸੁ ਗਤਿ ਨਹੀ ਜਾਨਹਿ ॥ ਪੰਚ ਬਟਵਾਰੇ ਸੇ ਮੀਤ ਕਰਿ ਮਾਨਹਿ ॥1॥ ਸੋ ਘਰੁ ਸੇਵਿ ਜਿਤੁ ਉਧਰਹਿ ਮੀਤ ॥ ਗੁਣ ਗੋਵਿੰਦ ਰਵੀਅਹਿ ਦਿਨੁ ਰਾਤੀ ਸਾਧਸੰਗਿ ਕਰਿ ਮਨ ਕੀ ਪ੍ਰੀਤਿ ॥1॥ ਰਹਾਉ ॥ ਜਨਮੁ ਬਿਹਾਨੋ ਅਹੰਕਾਰਿ ਅਰੁ ਵਾਦਿ ॥ ਤ੍ਰਿਪਤਿ ਨ ਆਵੈ ਬਿਖਿਆ ਸਾਦਿ ॥ ਭਰਮਤ ਭਰਮਤ ਮਹਾ ਦੁਖੁ ਪਾਇਆ ॥ ਤਰੀ ਨ ਜਾਈ ਦੁਤਰ ਮਾਇਆ ॥2॥ ਕਾਮਿ ਨ ਆਵੈ ਸੁ ਕਾਰ ਕਮਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਰਾਖਨ ਕਉ ਦੂਸਰ ਨਹੀ ਕੋਇ ॥ ਤਉ ਨਿਸਤਰੈ ਜਉ ਕਿਰਪਾ ਹੋਇ ॥3॥ ਪਤਿਤਪੁਨੀਤੁ ਪ੍ਰਭ ਤੇਰੋ ਨਾਮੁ ॥ ਅਪਨੇ ਦਾਸ ਕਉ ਕੀਜੈ ਦਾਨੁ

॥ ਕਰਿ ਕਿਰਪਾ ਪ੍ਰਭ ਗਤਿ ਕਰਿ ਮੇਰੀ ॥ ਸਰਣਿ ਗਹੀ ਨਾਨਕ ਪ੍ਰਭ ਤੇਰੀ ॥4॥37॥48॥ ਰਾਮਕਲੀ ਮਹਲਾ 5 ॥ ਇਹ ਲੋਕੇ ਸੁਖੁ ਪਾਇਆ ॥ ਨਹੀ ਭੇਟਤ ਧਰਮਰਾਇਆ ॥ ਹਰਿ ਦਰਗਹ ਸੋਭਾਵੰਤ ॥ ਫੁਨਿ ਗਰਭਿ ਨਾਹੀ ਬਸੰਤ ॥1॥ ਜਾਨੀ ਸੰਤ ਕੀ ਮਿਤ੍ਰਾਈ ॥ ਕਰਿ ਕਿਰਪਾ ਦੀਨੋ ਹਰਿ ਨਾਮਾ ਪੂਰਬਿ ਸੰਜੋਗਿ ਮਿਲਾਈ ॥1॥ ਰਹਾਉ

॥ ਗੁਰ ਕੈ ਚਰਣਿ ਚਿਤੁ ਲਾਗਾ ॥ ਧੰਨਿ ਧੰਨਿ ਸੰਜੋਗੁ ਸਭਾਗਾ ॥ ਸੰਤ ਕੀ ਧੂਰਿ ਲਾਗੀ ਮੇਰੈ ਮਾਥੈ ॥ ਕਿਲਵਿਖ

ਦੁਖ ਸਗਲੇ ਮੇਰੇ ਲਾਥੇ ॥2॥ ਸਾਧ ਕੀ ਸਚੁ ਟਹਲ ਕਮਾਨੀ ॥ ਤਬ ਹੋਏ ਮਨ ਸੁਧ ਪਰਾਨੀ ॥ ਜਨ ਕਾ ਸਫਲ ਦਰਸੁ ਡੀਠਾ ॥ ਨਾਮੁ ਪ੍ਰਭੂ ਕਾ ਘਟਿ ਘਟਿ ਵੂਠਾ ॥3॥ ਮਿਟਾਨੇ ਸਭਿ ਕਲਿ ਕਲੇਸ ॥ ਜਿਸ ਤੇ ਉਪਜੇ ਤਿਸੁ ਮਹਿ ਪਰਵੇਸ ॥ ਪ੍ਰਗਟੇ ਆਨੂਪ ਗੁੋਵਿੰਦ ॥ ਪ੍ਰਭ ਪੂਰੇ ਨਾਨਕ ਬਖਸਿੰਦ ॥4॥38॥49॥ ਰਾਮਕਲੀ ਮਹਲਾ 5 ॥ ਗਊ

ਕਉ ਚਾਰੇ ਸਾਰਦੂਲੁ ॥ ਕਉਡੀ ਕਾ ਲਖ ਹੂਆ ਮੂਲੁ ॥ ਬਕਰੀ ਕਉ ਹਸਤੀ ਪ੍ਰਤਿਪਾਲੇ ॥ ਅਪਨਾ ਪ੍ਰਭੁ ਨਦਰਿ ਨਿਹਾਲੇ ॥1॥ ਕ੍ਰਿਪਾਨਿਧਾਨ ਪ੍ਰੀਤਮ ਪ੍ਰਭ ਮੇਰੇ ॥ ਬਰਨਿ ਨ ਸਾਕਉ ਬਹੁ ਗੁਨ ਤੇਰੇ ॥1॥ ਰਹਾਉ ॥ ਦੀਸਤ ਮਾਸੁ ਨ ਖਾਇ ਬਿਲਾਈ ॥ ਮਹਾ ਕਸਾਬਿ ਛੁਰੀ ਸਟਿ ਪਾਈ ॥ ਕਰਣਹਾਰ ਪ੍ਰਭੁ ਹਿਰਦੈ ਵੂਠਾ ॥ ਫਾਥੀ ਮਛੁਲੀ ਕਾ ਜਾਲਾ ਤੂਟਾ ॥2॥ ਸੂਕੇ ਕਾਸਟ ਹਰੇ ਚਲੂਲ ॥ ਊਚੈ ਥਲਿ ਫੂਲੇ ਕਮਲ ਅਨੂਪ ॥ ਅਗਨਿ ਨਿਵਾਰੀ ਸਤਿਗੁਰ ਦੇਵ ॥ ਸੇਵਕੁ ਅਪਨੀ ਲਾਇਓ ਸੇਵ ॥3॥ ਅਕਿਰਤਘਣਾ ਕਾ ਕਰੇ ਉਧਾਰੁ ॥ ਪ੍ਰਭੁ ਮੇਰਾ ਹੈ ਸਦਾ ਦਇਆਰੁ

॥ ਸੰਤ ਜਨਾ ਕਾ ਸਦਾ ਸਹਾਈ ॥ ਚਰਨ ਕਮਲ ਨਾਨਕ ਸਰਣਾਈ ॥4॥39॥50॥ ਰਾਮਕਲੀ ਮਹਲਾ 5 ॥

899

ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥ ਦਸ ਬਘਿਆੜੀ ਲਈ ਨਿਵਾਰਿ ॥ ਤੀਨਿ ਆਵਰਤ ਕੀ ਚੂਕੀ ਘੇਰ ॥ ਸਾਧਸੰਗਿ ਚੂਕੇ ਭੈ ਫੇਰ ॥1॥ ਸਿਮਰਿ ਸਿਮਰਿ ਜੀਵਾ ਗੋਵਿੰਦੁ ॥ ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦੁ ॥1॥ ਰਹਾਉ ॥ ਦਾਝਿ ਗਏ ਤ੍ਰਿਣ ਪਾਪ ਸੁਮੇਰ ॥ ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥ ਅਨਦਰੂਪੁ ਪ੍ਰਗਟਿਓ

ਸਭ ਥਾਨਿ ॥ ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥2॥ ਸਾਗਰੁ ਤਰਿਓ ਬਾਛਰ ਖੋਜ ॥ ਖੇਦੁ ਨ ਪਾਇਓ ਨਹ ਫੁਨਿ ਰੋਜ ॥ ਸਿੰਧੁ ਸਮਾਇਓ ਘਟੁਕੇ ਮਾਹਿ ॥ ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥3॥ ਜਉ ਛੂਟਉ ਤਉ ਜਾਇ ਪਇਆਲਿ ॥ ਜਉ ਕਾਢਿਓ ਤਉ ਨਦਰਿ ਨਿਹਾਲ ॥ ਪਾਪ ਪੁੰਨ ਹਮਰੈ ਵਸਿ ਨਾਹਿ ॥ ਰਸਕਿ ਰਸਕਿ ਨਾਨਕ ਗੁਣ ਗਾਹਿ ॥4॥40॥51॥ ਰਾਮਕਲੀ ਮਹਲਾ 5 ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧ੍ਰੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥1॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥1॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ

॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥2॥

ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥

ਮਿਥਿਆ ਲੋਭੁ ਨ ਉਤਰੈ ਸੂਲੁ ॥3॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥ 4 ॥ 41 ॥ 52 ॥ ਰਾਮਕਲੀ ਮਹਲਾ 5 ॥ ਰਾਜਾ ਰਾਮ ਕੀ ਸਰਣਾਇ ॥ ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥1॥ ਰਹਾਉ ॥ ਜਾ ਕੈ ਰਾਮੁ ਬਸੈ ਮਨ ਮਾਹੀ ॥ ਸੋ ਜਨੁ ਦੁਤਰੁ ਪੇਖਤ ਨਾਹੀ ॥ ਸਗਲੇ ਕਾਜ ਸਵਾਰੇ ਅਪਨੇ ॥ ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥1॥ ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥ ਸੋ ਦਾਸੁ ਅਦੇਸਾ ਕਾਹੇ ਕਰੈ ॥ ਜਨਮ ਮਰਣ ਕੀ ਚੂਕੀ ਕਾਣਿ

॥ ਪੂਰੈ ਗੁਰ ਊਪਰਿ ਕੁਰਬਾਣੁ ॥2॥ ਗੁਰੁ ਪਰਮੇਸਰੁ ਭੇਟਿ ਨਿਹਾਲ ॥ ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥

ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥ ਸਾਧਸੰਗਿ ਸੋ ਭਵਜਲੁ ਤਰੈ ॥3॥ ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥ ਮੁਖ ਊਜਲ ਸਾਚੈ ਦਰਬਾਰੇ ॥ ਅਨਦ ਕਰਹੁ ਤਜਿ ਸਗਲ ਬਿਕਾਰ ॥ ਨਾਨਕ ਹਰਿ ਜਪਿ ਉਤਰਹੁ ਪਾਰਿ ॥4॥42॥53॥

900

ਰਾਮਕਲੀ ਮਹਲਾ 5 ॥ ਈਂਧਨ ਤੇ ਬੈਸੰਤਰੁ ਭਾਗੈ ॥ ਮਾਟੀ ਕਉ ਜਲੁ ਦਹ ਦਿਸ ਤਿਆਗੈ ॥ ਊਪਰਿ ਚਰਨ ਤਲੈ ਆਕਾਸੁ ॥ ਘਟ ਮਹਿ ਸਿੰਧੁ ਕੀਓ ਪਰਗਾਸੁ ॥1॥ ਐਸਾ ਸੰਮ੍ਰਥੁ ਹਰਿ ਜੀਉ ਆਪਿ ॥ ਨਿਮਖ ਨ ਬਿਸਰੈ

ਜੀਅ ਭਗਤਨ ਕੈ ਆਠ ਪਹਰ ਮਨ ਤਾ ਕਉ ਜਾਪਿ ॥1॥ ਰਹਾਉ ॥ ਪ੍ਰਥਮੇ ਮਾਖਨੁ ਪਾਛੈ ਦੂਧੁ ॥ ਮੈਲੂ ਕੀਨੋ ਸਾਬੁਨੁ ਸੂਧੁ ॥ ਭੈ ਤੇ ਨਿਰਭਉ ਡਰਤਾ ਫਿਰੈ ॥ ਹੋਂਦੀ ਕਉ ਅਣਹੋਂਦੀ ਹਿਰੈ ॥2॥ ਦੇਹੀ ਗੁਪਤ ਬਿਦੇਹੀ ਦੀਸੈ

॥ ਸਗਲੇ ਸਾਜਿ ਕਰਤ ਜਗਦੀਸੈ ॥ ਠਗਣਹਾਰ ਅਣਠਗਦਾ ਠਾਗੈ ॥ ਬਿਨੁ ਵਖਰ ਫਿਰਿ ਫਿਰਿ ਉਠਿ ਲਾਗੈ

॥3॥ ਸੰਤ ਸਭਾ ਮਿਲਿ ਕਰਹੁ ਬਖਿਆਣ ॥ ਸਿੰਮ੍ਰਿਤਿ ਸਾਸਤ ਬੇਦ ਪੁਰਾਣ ॥ ਬ੍ਰਹਮ ਬੀਚਾਰੁ ਬੀਚਾਰੇ ਕੋਇ ॥

ਨਾਨਕ ਤਾ ਕੀ ਪਰਮਗਤਿ ਹੋਇ ॥4॥43॥54॥ ਰਾਮਕਲੀ ਮਹਲਾ 5 ॥ ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥1॥ ਰਹਾਉ ॥ ਪੁਤੁ ਕਲਤ੍ਰੁ ਲਖਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥1॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ

ਮਹਾ ਭਇਆ ॥2॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥3॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥4॥44॥55॥ ਰਾਮਕਲੀ ਮਹਲਾ 5 ॥ ਐਸਾ ਪੂਰਾ ਗੁਰਦੇਉ ਸਹਾਈ ॥ ਜਾ ਕਾ ਸਿਮਰਨੁ ਬਿਰਥਾ ਨ ਜਾਈ ॥1॥ ਰਹਾਉ ॥ ਦਰਸਨੁ ਪੇਖਤ ਹੋਇ ਨਿਹਾਲੁ

॥ ਜਾ ਕੀ ਧੂਰਿ ਕਾਟੈ ਜਮ ਜਾਲੁ ॥ ਚਰਨ ਕਮਲ ਬਸੇ ਮੇਰੇ ਮਨ ਕੇ ॥ ਕਾਰਜ ਸਵਾਰੇ ਸਗਲੇ ਤਨ ਕੇ ॥1॥

ਜਾ ਕੈ ਮਸਤਕਿ ਰਾਖੈ ਹਾਥੁ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਪਤਿਤ ਉਧਾਰਣੁ ਕ੍ਰਿਪਾਨਿਧਾਨੁ ॥ ਸਦਾ ਸਦਾ ਜਾਈਐ ਕੁਰਬਾਨੁ ॥2॥ ਨਿਰਮਲ ਮੰਤੁ ਦੇਇ ਜਿਸੁ ਦਾਨੁ ॥ ਤਜੈ ਬਿਕਾਰ ਬਿਨਸੈ ਅਭਿਮਾਨੁ ॥ ਏਕੁ ਧਿਆਈਐ

ਸਾਧ ਕੈ ਸੰਗਿ ॥ ਪਾਪ ਬਿਨਾਸੇ ਨਾਮ ਕੈ ਰੰਗਿ ॥3॥ ਗੁਰ ਪਰਮੇਸੁਰ ਸਗਲ ਨਿਵਾਸੁ ॥ ਘਟਿ ਘਟਿ ਰਵਿ ਰਹਿਆ ਗੁਣਤਾਸੁ ॥ ਦਰਸੁ ਦੇਹਿ ਧਾਰਉ ਪ੍ਰਭ ਆਸ ॥ ਨਿਤ ਨਾਨਕੁ ਚਿਤਵੈ ਸਚੁ ਅਰਦਾਸਿ ॥4॥45॥56॥

901

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ 5 ਦੁਪਦੇ ਘਰੁ 2 ॥ ਗਾਵਹੁ ਰਾਮ ਕੇ ਗੁਣ ਗੀਤ ॥ ਨਾਮੁ ਜਪਤ ਪਰਮਸੁਖੁ ਪਾਈਐ

ਆਵਾਗਉਣੁ ਮਿਟੈ ਮੇਰੇ ਮੀਤ ॥1॥ ਰਹਾਉ ॥ ਗੁਣ ਗਾਵਤ ਹੋਵਤ ਪਰਗਾਸੁ ॥ ਚਰਨ ਕਮਲ ਮਹਿ ਹੋਇ ਨਿਵਾਸੁ ॥1॥ ਸੰਤਸੰਗਤਿ ਮਹਿ ਹੋਇ ਉਧਾਰੁ ॥ ਨਾਨਕ ਭਵਜਲੁ ਉਤਰਸਿ ਪਾਰਿ ॥2॥1॥57॥ ਰਾਮਕਲੀ ਮਹਲਾ 5 ॥ ਗੁਰੁ ਪੂਰਾ ਮੇਰਾ ਗੁਰੁ ਪੂਰਾ ॥ ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥1॥

ਰਹਾਉ ॥ ਏਕੁ ਅਰਾਧਹੁ ਸਾਚਾ ਸੋਇ ॥ ਜਾ ਕੀ ਸਰਨਿ ਸਦਾ ਸੁਖੁ ਹੋਇ ॥1॥ ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥ ਹਰਿ ਸਿਮਰਤ ਬਿਨਸੇ ਸਭਿ ਦੂਖ ॥2॥ ਸਹਜਿ ਅਨੰਦ ਕਰਹੁ ਮੇਰੇ ਭਾਈ ॥ ਗੁਰਿ ਪੂਰੈ ਸਭ

ਚਿੰਤ ਮਿਟਾਈ ॥3॥ ਆਠ ਪਹਰ ਪ੍ਰਭ ਕਾ ਜਪੁ ਜਾਪਿ ॥ ਨਾਨਕ ਰਾਖਾ ਹੋਆ ਆਪਿ ॥4॥2॥58॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ 5 ਪੜਤਾਲ ਘਰੁ 3 ॥ ਨਰਨਰਹ ਨਮਸਕਾਰੰ ॥ ਜਲਨ ਥਲਨ ਬਸੁਧ ਗਗਨ ਏਕ ਏਕੰਕਾਰੰ ॥1॥ ਰਹਾਉ ॥ ਹਰਨ ਧਰਨ ਪੁਨ ਪੁਨਹ ਕਰਨ ॥ ਨਹ ਗਿਰਹ ਨਿਰੰਹਾਰੰ ॥1॥ ਗੰਭੀਰ ਧੀਰ ਨਾਮੁ ਹੀਰ ਊਚ ਮੂਚ ਅਪਾਰੰ ॥ ਕਰਨ ਕੇਲ ਗੁਣ ਅਮੋਲ ਨਾਨਕ ਬਲਿਹਾਰੰ ॥2॥1॥59॥ ਰਾਮਕਲੀ ਮਹਲਾ 5 ॥ ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥1॥ ਰਹਾਉ ॥ ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਾਧਾਰੈ ॥ ਨਹ ਸੰਗਿ ਗਾਮਨੀ ॥1॥ ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ

ਭਰਮਿ ਮੋਹਿਓ ਇਹ ਬਿਰਖ ਛਾਮਨੀ ॥ ਚਰਨ ਕਮਲ ਸਰਨਿ ਨਾਨਕ ਸੁਖੁ ਸੰਤ ਭਾਵਨੀ ॥2॥2॥60॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਰਾਮਕਲੀ ਮਹਲਾ 9 ਤਿਪਦੇ ॥ ਰੇ ਮਨ ਓਟ ਲੇਹੁ ਹਰਿ ਨਾਮਾ ॥ ਜਾ ਕੈ ਸਿਮਰਨਿ ਦੁਰਮਤਿ ਨਾਸੈ ਪਾਵਹਿ ਪਦੁ ਨਿਰਬਾਨਾ ॥1॥ ਰਹਾਉ ॥ ਬਡਭਾਗੀ ਤਿਹ ਜਨ ਕਉ ਜਾਨਹੁ ਜੋ ਹਰਿ ਕੇ ਗੁਨ ਗਾਵੈ ॥ ਜਨਮ ਜਨਮ ਕੇ ਪਾਪ

902

ਖੋਇ ਕੈ ਫੁਨਿ ਬੈਕੁੰਠਿ ਸਿਧਾਵੈ ॥1॥ ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ਜਾ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥2॥ ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ

॥ ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥3॥1॥ ਰਾਮਕਲੀ ਮਹਲਾ 9 ॥ ਸਾਧੋ ਕਉਨ ਜੁਗਤਿ ਅਬ ਕੀਜੈ ॥ ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥1॥ ਰਹਾਉ ॥ ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ ਕਉਨੁ ਨਾਮੁ ਜਗੁ ਜਾ ਕੈ ਸਿਮਰੇ ਪਾਵੈ ਪਦੁ ਨਿਰਬਾਨਾ ॥1॥ ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ

॥2॥ ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥3॥2॥ ਰਾਮਕਲੀ ਮਹਲਾ 9 ॥ ਪ੍ਰਾਨੀ ਨਾਰਾਇਨ ਸੁਧਿ ਲੇਹਿ ॥ ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥1॥ ਰਹਾਉ ॥ ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ ਬਿਰਧਿ ਭਇਓ

ਅਜ ਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥1॥ ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ

॥ ਮੁਕਤੁ ਹੋਤ ਨਰ ਜਾ ਕੈ ਸਿਮਰੇ ਨਿਮਖ ਨ ਤਾ ਕਉ ਗਾਇਓ ॥2॥ ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥ 3॥3॥ ॥11॥1॥6॥60॥3॥81॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 1 ਅਸਟਪਦੀਆ ਘਰੁ 1 ॥ ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥1॥ ਜੀਵਨ ਤਲਬ ਨਿਵਾਰਿ ॥ ਹੋਵੈ ਪਰਵਾਣਾ ਕਰੈ ਧਿਙਾਣਾ ਕਲਿ ਲਖਣ ਵੀਚਾਰਿ ॥1॥ ਰਹਾਉ ॥ ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥2॥ ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥3॥ ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ

903

ਮਰਣਾ ॥4॥ ਆਖੁ ਗੁਣਾ ਕਲਿ ਆਈਐ ॥ ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥1॥

ਰਹਾਉ ॥ ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥5॥ ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥6॥ ਕਲਿ ਪਰਵਾਣੁ ਕਤੇਬ ਕੁਰਾਣੁ ॥ ਪੋਥੀ ਪੰਡਿਤ ਰਹੇ ਪੁਰਾਣ ॥ ਨਾਨਕ ਨਾਉ ਭਇਆ ਰਹਮਾਣੁ ॥ ਕਰਿ ਕਰਤਾ ਤੂ ਏਕੋ ਜਾਣੁ ॥7॥ ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ

॥ ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥8॥1॥ ਰਾਮਕਲੀ ਮਹਲਾ 1 ॥ ਜਗੁ ਪਰਬੋਧਹਿ ਮੜੀ ਬਧਾਵਹਿ ॥ ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ ਮਮਤਾ ਮੋਹੁ ਕਾਮਣਿ ਹਿਤਕਾਰੀ ॥ ਨਾ ਅਉਧੂਤੀ ਨਾ ਸੰਸਾਰੀ ॥1॥ ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ ਘਰਿ ਘਰਿ ਮਾਗਤ ਲਾਜ ਨ ਲਾਗੈ ॥1॥ ਰਹਾਉ ॥

ਗਾਵਹਿ ਗੀਤ ਨ ਚੀਨਹਿ ਆਪੁ ॥ ਕਿਉ ਲਾਗੀ ਨਿਵਰੈ ਪਰਤਾਪੁ ॥ ਗੁਰ ਕੈ ਸਬਦਿ ਰਚੈ ਮਨ ਭਾਇ ॥ ਭਿਖਿਆ ਸਹਜ ਵੀਚਾਰੀ ਖਾਇ ॥2॥ ਭਸਮ ਚੜਾਇ ਕਰਹਿ ਪਾਖੰਡੁ ॥ ਮਾਇਆ ਮੋਹਿ ਸਹਹਿ ਜਮ ਡੰਡੁ ॥ ਫੂਟੈ ਖਾਪਰੁ ਭੀਖ ਨ ਪਾਇ ॥ ਬੰਧਨਿ ਬਾਧਿਆ ਆਵੈ ਜਾਇ ॥3॥ ਬਿੰਦੁ ਨ ਰਾਖਹਿ ਜਤੀ ਕਹਾਵਹਿ ॥ ਮਾਈ ਮਾਗਤ ਤ੍ਰੈ

ਲੋਭਾਵਹਿ ॥ ਨਿਰਦਇਆ ਨਹੀ ਜੋਤਿ ਉਜਾਲਾ ॥ ਬੂਡਤ ਬੂਡੇ ਸਰਬ ਜੰਜਾਲਾ ॥4॥ ਭੇਖ ਕਰਹਿ ਖਿੰਥਾ ਬਹੁ ਥਟੂਆ ॥ ਝੂਠੋ ਖੇਲੁ ਖੇਲੈ ਬਹੁ ਨਟੂਆ ॥ ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ ਵਿਣੁ ਕਰਮਾ ਕੈਸੇ ਉਤਰਸਿ ਪਾਰੇ

॥5॥ ਮੁੰਦ੍ਰਾ ਫਟਿਕ ਬਨਾਈ ਕਾਨਿ ॥ ਮੁਕਤਿ ਨਹੀ ਬਿਦਿਆ ਬਿਗਿਆਨਿ ॥ ਜਿਹਵਾ ਇੰਦ੍ਰੀ ਸਾਦਿ ਲੁੋਭਾਨਾ ॥

ਪਸੂ ਭਏ ਨਹੀ ਮਿਟੈ ਨੀਸਾਨਾ ॥6॥ ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ ਸਬਦੁ ਵੀਚਾਰੈ ਚੂਕਸਿ ਸੋਗਾ ॥ ਊਜਲੁ ਸਾਚੁ ਸੁ ਸਬਦੁ ਹੋਇ ॥ ਜੋਗੀ ਜੁਗਤਿ ਵੀਚਾਰੇ ਸੋਇ ॥7॥ ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ ਥਾਪਿ ਉਥਾਪੇ ਕਰੇ ਸੁ ਹੋਗੁ ॥ ਜਤੁ ਸਤੁ ਸੰਜਮੁ ਸਚੁ ਸੁਚੀਤੁ ॥ ਨਾਨਕ ਜੋਗੀ ਤ੍ਰਿਭਵਣ ਮੀਤੁ ॥8॥2॥ ਰਾਮਕਲੀ ਮਹਲਾ 1

॥ ਖਟੁ ਮਟੁ ਦੇਹੀ ਮਨੁ ਬੈਰਾਗੀ ॥ ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ ਵਾਜੈ ਅਨਹਦੁ ਮੇਰਾ ਮਨੁ ਲੀਣਾ ॥

ਗੁਰ ਬਚਨੀ ਸਚਿ ਨਾਮਿ ਪਤੀਣਾ ॥1॥ ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ ਗੁਰਮੁਖਿ ਹਰਿ ਹਰਿ ਮੀਠਾ ਲਾਗੈ

904

ਹਰਿ ਹਰਿ ਨਾਮਿ ਸਮਾਈਐ ॥1॥ ਰਹਾਉ ॥ ਮਾਇਆ ਮੋਹੁ ਬਿਵਰਜਿ ਸਮਾਏ ॥ ਸਤਿਗੁਰੁ ਭੇਟੈ ਮੇਲਿ ਮਿਲਾਏ ॥

ਨਾਮੁ ਰਤਨੁ ਨਿਰਮੋਲਕੁ ਹੀਰਾ ॥ ਤਿਤੁ ਰਾਤਾ ਮੇਰਾ ਮਨੁ ਧੀਰਾ ॥2॥ ਹਉਮੈ ਮਮਤਾ ਰੋਗੁ ਨ ਲਾਗੈ ॥ ਰਾਮ ਭਗਤਿ ਜਮ ਕਾ ਭਉ ਭਾਗੈ ॥ ਜਮੁ ਜੰਦਾਰੁ ਨ ਲਾਗੈ ਮੋਹਿ ॥ ਨਿਰਮਲ ਨਾਮੁ ਰਿਦੈ ਹਰਿ ਸੋਹਿ ॥3॥ ਸਬਦੁ ਬੀਚਾਰਿ ਭਏ ਨਿਰੰਕਾਰੀ ॥ ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥ ਅਨਦਿਨੁ ਜਾਗਿ ਰਹੇ ਲਿਵ ਲਾਈ ॥ ਜੀਵਨ ਮੁਕਤਿ ਗਤਿ ਅੰਤਰਿ ਪਾਈ ॥4॥ ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਪਰ ਘਰ ਜਾਇ ਨ ਮਨੁ ਡੋਲਾਏ ॥ ਸਹਜਿ ਨਿਰੰਤਰਿ ਰਹਉ ਸਮਾਏ ॥5॥ ਗੁਰਮੁਖਿ ਜਾਗਿ ਰਹੇ ਅਉਧੂਤਾ ॥ ਸਦ ਬੈਰਾਗੀ ਤਤੁ ਪਰੋਤਾ ॥ ਜਗੁ ਸੂਤਾ ਮਰਿ ਆਵੈ ਜਾਇ ॥ ਬਿਨੁ ਗੁਰ ਸਬਦ ਨ ਸੋਝੀ ਪਾਇ ॥6॥ ਅਨਹਦ ਸਬਦੁ ਵਜੈ ਦਿਨੁ ਰਾਤੀ ॥ ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥ ਤਉ ਜਾਨੀ ਜਾ ਸਬਦਿ ਪਛਾਨੀ ॥ ਏਕੋ ਰਵਿ ਰਹਿਆ ਨਿਰਬਾਨੀ

॥7॥ ਸੁੰਨ ਸਮਾਧਿ ਸਹਜਿ ਮਨੁ ਰਾਤਾ ॥ ਤਜਿ ਹਉ ਲੋਭਾ ਏਕੋ ਜਾਤਾ ॥ ਗੁਰ ਚੇਲੇ ਅਪਨਾ ਮਨੁ ਮਾਨਿਆ ॥

ਨਾਨਕ ਦੂਜਾ ਮੇਟਿ ਸਮਾਨਿਆ ॥8॥3॥ ਰਾਮਕਲੀ ਮਹਲਾ 1 ॥ ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮੁਖਿ ਹੋਇ ਤ ਹੁਕਮੁ ਪਛਾਣੈ ॥1॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥1॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥

ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥2॥

ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥੁ ॥ ਮੁਕਤਿਪ੍ਰਾਨ ਜਪਿ ਹਰਿ ਕਿਰਤਾਰਥਿ ॥3॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥4॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥5॥

ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥6॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ

905

ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥7॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਿਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥8॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥

ਨਾਨਕ ਸਾਚੇ ਸਾਚਿ ਸਮਾਵੈ ॥9॥4॥ ਰਾਮਕਲੀ ਮਹਲਾ 1 ॥ ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥ ਵਰਤੁ ਤਪਨੁ ਕਰਿ ਮਨੁ ਨਹੀ ਭੀਜੈ ॥ ਰਾਮ ਨਾਮ ਸਰਿ ਅਵਰੁ ਨ ਪੂਜੈ ॥1॥ ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ ॥ ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਨ ਸਕੈ ਹਰਿ ਕਾ ਰਸੁ ਪੀਜੈ ॥1॥ ਰਹਾਉ ॥ ਵਾਦੁ ਪੜੈ ਰਾਗੀ ਜਗੁ ਭੀਜੈ

॥ ਤ੍ਰੈ ਗੁਣ ਬਿਖਿਆ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਦੂਖੁ ਸਹੀਜੈ ॥2॥ ਚਾੜਸਿ ਪਵਨੁ ਸਿੰਘਾਸਨੁ ਭੀਜੈ ॥

ਨਿਉਲੀ ਕਰਮ ਖਟੁ ਕਰਮ ਕਰੀਜੈ ॥ ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥3॥ ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ ॥ ਅੰਤਰਿ ਚੋਰੁ ਕਿਉ ਸਾਦੁ ਲਹੀਜੈ ॥ ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥4॥ ਅੰਤਰਿ ਮੈਲੁ ਤੀਰਥ ਭਰਮੀਜੈ ॥ ਮਨੁ ਨਹੀ ਸੂਚਾ ਕਿਆ ਸੋਚ ਕਰੀਜੈ ॥ ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥5॥ ਅੰਨੁ ਨ ਖਾਹਿ ਦੇਹੀ ਦੁਖੁ ਦੀਜੈ ॥ ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ ॥ ਮਨਮੁਖਿ ਜਨਮੈ ਜਨਮਿ ਮਰੀਜੈ ॥6॥

ਸਤਿਗੁਰ ਪੂਛਿ ਸੰਗਤਿ ਜਨ ਕੀਜੈ ॥ ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ ॥ ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥7॥ ਊਂਦਰ ਦੂੰਦਰ ਪਾਸਿ ਧਰੀਜੈ ॥ ਧੁਰ ਕੀ ਸੇਵਾ ਰਾਮੁ ਰਵੀਜੈ ॥ ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ

॥8॥5॥ ਰਾਮਕਲੀ ਮਹਲਾ 1 ॥ ਅੰਤਰਿ ਉਤਭੁਜੁ ਅਵਰੁ ਨ ਕੋਈ ॥ ਜੋ ਕਹੀਐ ਸੋ ਪ੍ਰਭ ਤੇ ਹੋਈ ॥ ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ ॥ ਉਤਪਤਿ ਪਰਲਉ ਅਵਰੁ ਨ ਕੋਈ ॥1॥ ਐਸਾ ਮੇਰਾ ਠਾਕੁਰੁ ਗਹਿਰਗੰਭੀਰੁ

॥ ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਨ ਲਗੈ ਜਮ ਤੀਰੁ ॥1॥ ਰਹਾਉ ॥ ਨਾਮੁ ਰਤਨੁ ਹੀਰਾ ਨਿਰਮੋਲੁ ॥ ਸਾਚਾ ਸਾਹਿਬੁ ਅਮਰੁ ਅਤੋਲੁ ॥ ਜਿਹਵਾ ਸੂਚੀ ਸਾਚਾ ਬੋਲੁ ॥ ਘਰਿ ਦਰਿ ਸਾਚਾ ਨਾਹੀ ਰੋਲੁ

॥2॥ ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ ॥ ਨਾਮੁ ਬਿਸਾਰਿ ਪਚਹਿ ਅਭਿਮਾਨੁ ॥ ਨਾਮ ਬਿਨਾ ਕਿਆ ਗਿਆਨ ਧਿਆਨੁ ॥ ਗੁਰਮੁਖਿ ਪਾਵਹਿ ਦਰਗਹ ਮਾਨੁ ॥3॥ ਹਠੁ ਅਹੰਕਾਰੁ ਕਰੈ ਨਹੀ ਪਾਵੈ ॥ ਪਾਠ ਪੜੈ ਲੇ

906

ਲੋਕ ਸੁਣਾਵੈ ॥ ਤੀਰਥਿ ਭਰਮਸਿ ਬਿਆਧਿ ਨ ਜਾਵੈ ॥ ਨਾਮ ਬਿਨਾ ਕੈਸੇ ਸੁਖੁ ਪਾਵੈ ॥4॥ ਜਤਨ ਕਰੈ ਬਿੰਦੁ ਕਿਵੈ ਨ ਰਹਾਈ ॥ ਮਨੂਆ ਡੋਲੈ ਨਰਕੇ ਪਾਈ ॥ ਜਮ ਪੁਰਿ ਬਾਧੋ ਲਹੈ ਸਜਾਈ ॥ ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥5॥ ਸਿਧ ਸਾਧਿਕ ਕੇਤੇ ਮੁਨਿ ਦੇਵਾ ॥ ਹਠਿ ਨਿਗ੍ਰਹਿ ਨ ਤ੍ਰਿਪਤਾਵਹਿ ਭੇਵਾ ॥ ਸਬਦੁ ਵੀਚਾਰਿ ਗਹਹਿ ਗੁਰ ਸੇਵਾ ॥ ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥6॥ ਕਰਮਿ ਮਿਲੈ ਪਾਵੈ ਸਚੁ ਨਾਉ ॥ ਤੁਮ ਸਰਣਾਗਤਿ ਰਹਉ ਸੁਭਾਉ ॥ ਤੁਮ ਤੇ ਉਪਜਿਓ ਭਗਤੀ ਭਾਉ ॥ ਜਪੁ ਜਾਪਉ ਗੁਰਮੁਖਿ ਹਰਿ ਨਾਉ ॥7॥ ਹਉਮੈ ਗਰਬੁ ਜਾਇ ਮਨੁ ਭੀਨੈ ॥ ਝੂਠਿ ਨ ਪਾਵਸਿ ਪਾਖੰਡਿ ਕੀਨੈ ॥ ਬਿਨੁ ਗੁਰ ਸਬਦ ਨਹੀ ਘਰੁ ਬਾਰੁ ॥ ਨਾਨਕ ਗੁਰਮੁਖਿ

ਤਤੁ ਬੀਚਾਰੁ ॥8॥6॥ ਰਾਮਕਲੀ ਮਹਲਾ 1 ॥ ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥ ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥1॥ ਤਨੁ ਧਨੁ ਦੇਖਤ ਗਰਬਿ ਗਇਆ ॥ ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥1॥ ਰਹਾਉ

॥ ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਸਟੁ ਭਇਆ ॥ ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧਸੰਗਤਿ ਬਿਨੁ ਬਾਦਿ ਜਇਆ ॥2॥ ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥ ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥3॥ ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ

ਨਾਮੁ ਨ ਸਰਬ ਦਇਆ ॥ ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥4॥

ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥ ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥5॥ ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ

॥ ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥6॥ ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥ ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥7॥ ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥ ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥8॥ ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈਸਾਗਰ ਅਸਰਾਲਿ ਪਇਆ ॥ ਦੇਖਿ

907

ਕੁਟੰਬੁ ਮਾਇਆ ਗ੍ਰਿਹ ਮੰਦਰ ਸਾਕਤੁ ਜੰਜਾਲਿ ਪਰਾਲਿ ਪਇਆ ॥9॥ ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨਹਿ ਬੁਲਾਇ ਲਇਆ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥10॥ ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥ ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥11॥ ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ

॥ ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥12॥7॥ ਰਾਮਕਲੀ ਦਖਣੀ ਮਹਲਾ 1

॥ ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥1॥ ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ

॥ ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥1॥ ਰਹਾਉ ॥ ਰਹੈ ਗਗਨਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥2॥ ਸਤੁ ਬੰਧਿ ਕੁਪੀਨ ਭਰਿ ਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥3॥ ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥4॥ ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ

ਦਿਖਾਈ ॥5॥ ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥6॥ ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥7॥ ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥8॥ ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥9॥ ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥10॥8॥

ਰਾਮਕਲੀ ਮਹਲਾ 1 ॥ ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨਿ ਕਲ ਧਾਰੀ ॥1॥ ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥1॥ ਰਹਾਉ ॥ ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥2॥ ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥3॥ ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥4॥

ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮਅਗਨਿ ਪਰਜਾਰੀ ॥5॥ ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥6॥ ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥7॥ ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥8॥ ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥9॥

ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥10॥ ਕਾਲੁ ਬਿਕਾਲੁ ਕਹਹਿਂ ਕਹ ਬਪੁਰੇ ਜੀਵਤ ਮੂਆ

908

ਮਨੁ ਮਾਰੀ ॥11॥ ਬ੍ਰਹਮਾ ਬਿਸਨੁ ਮਹੇਸੁ ਇਕ ਮੂਰਤਿ ਆਪੇ ਕਰਤਾ ਕਾਰੀ ॥12॥ ਕਾਇਆ ਸੋਧਿ ਤਰੈ ਭਵਸਾਗਰੁ ਆਤਮਤਤੁ ਵੀਚਾਰੀ ॥13॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥14॥ ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥15॥ ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥16॥ ਗੁਰਮੁਖਿ

ਜੋਗੁ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥17॥ ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥18॥

ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥19॥ ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥20॥ ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥21॥ ਮਾਇਆ ਮੋਹੁ ਭਵਜਲੁ ਹੈ ਅਵਧੂ

ਸਬਦਿ ਤਰੈ ਕੁਲ ਤਾਰੀ ॥22॥ ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥23॥ ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥24॥ ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥25॥9॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 3 ਅਸਟਪਦੀਆ ਘਰ 1 ॥ ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥

ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥1॥ ਐਸੀ ਕਿੰਗੁਰੀ ਵਜਾਇ ਜੋਗੀ ॥ ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥1॥ ਰਹਾਉ ॥ ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤਨਾਮੁ ਭੁਗਤਿ ਪਾਈ ॥ ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥2॥ ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥ ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥3॥ ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥ ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥4॥ ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥ ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥5॥ ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥ ਸਹਸਾ ਤੂਟੈ ਨਿਰਮਲੁ ਹੋਵੈ

ਜੋਗ ਜੁਗਤਿ ਇਵ ਪਾਏ ॥6॥ ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥ ਸਤਿਗੁਰ ਨਾਲਿ

909

ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥7॥ ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥

ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥8॥ ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥ ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ

॥9॥ ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥ ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ

॥10॥ ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥ ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥11॥ ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥ ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥12॥1॥ ਰਾਮਕਲੀ ਮਹਲਾ 3 ॥ ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ

ਬੁਝਾਈ ॥1॥ ਸੰਤਹੁ ਗੁਰਮੁਖਿ ਦੇਇ ਵਡਿਆਈ ॥1॥ ਰਹਾਉ ॥ ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥2॥ ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥3॥ ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥4॥ ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥5॥ ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥6॥ ਸਤਿਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ

॥7॥ ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥8॥ ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥9॥ ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥10॥ ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥11॥ ਧਾਤੁਰਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥12॥ ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥13॥ ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥14॥ ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥15॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥16॥ ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥17॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥18॥ ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥19॥ ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥20॥ ਬਾਣੀ ਲਾਗੈ ਸੋ

910

ਗਤਿ ਪਾਏ ਸਬਦੇ ਸਚਿ ਸਮਾਈ ॥21॥ ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥22॥

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥23॥ ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥24॥ ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥25॥ ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥26॥ ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥27॥2॥

ਰਾਮਕਲੀ ਮਹਲਾ 3 ॥ ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥1॥ ਸੰਤਹੁ ਗੁਰਮੁਖਿ ਪੂਰਾ ਪਾਈ ॥ ਨਾਮੋ ਪੂਜ ਕਰਾਈ ॥1॥ ਰਹਾਉ ॥ ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ

॥2॥ ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥3॥ ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥4॥ ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥5॥ ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥6॥ ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥7॥ ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥8॥ ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥9॥

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥10॥ ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥11॥ ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥12॥ ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥13॥ ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥14॥ ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥15॥ ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥16॥ ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਿਸੰਗਤਿ ਮੇਲਾਈ ॥17॥ ਗੁਰਮੁਖਿ ਗਾਵੈ

ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥18॥ ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥19॥

ਭੈਭੰਜਨੁ ਅਤਿ ਪਾਪਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥20॥ ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥21॥3॥ ਰਾਮਕਲੀ ਮਹਲਾ 3 ॥ ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥1॥ ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥ ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ

911

॥1॥ ਰਹਾਉ ॥ ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥2॥ ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥3॥ ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥4॥ ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥5॥ ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥6॥ ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥7॥ ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥8॥ ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ

॥9॥ ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥10॥ ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥11॥ ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥12॥ ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥13॥ ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥14॥ ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥15॥ ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥16॥ ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥17॥

ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥18॥ ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥19॥ ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥20॥ ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥21॥ ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥22॥ ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥23॥ ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ

॥24॥ ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥25॥ ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥26॥ ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥27॥ ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥28॥ ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥29॥ ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥30॥4॥

ਰਾਮਕਲੀ ਮਹਲਾ 3 ॥ ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥1॥ ਸੰਤਹੁ ਗੁਰਮੁਖਿ

912

ਮੁਕਤਿ ਗਤਿ ਪਾਈ ॥ ਏਕੁ ਨਾਮੁ ਵਸਿਆ ਘਟ ਅੰਤਰਿ ਗੁਰ ਪੂਰੇ ਕੀ ਵਡਿਆਈ ॥1॥ ਰਹਾਉ ॥ ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥2॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥3॥

ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥4॥ ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥5॥ ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥6॥ ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥7॥ ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥8॥ ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥9॥ ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥10॥ ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥11॥ ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ

॥12॥ ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥13॥ ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥14॥ ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥15॥ ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥16॥ ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥17॥ ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥18॥ ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥19॥ ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ

॥20॥ ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥21॥5॥ ॥9॥5॥14॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 5 ਅਸਟਪਦੀਆਂ ॥ ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥

ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥1॥ ਤੇਰਾ ਭਰੋਸਾ ਪਿਆਰੇ ॥ ਆਨ ਨ ਜਾਨਾ ਵੇਸਾ ॥1॥ ਰਹਾਉ ॥ ਕਿਨਹੀ ਗ੍ਰਿਹੁ ਤਜਿ ਵਣਖੰਡਿ ਪਾਇਆ ॥ ਕਿਨਹੀ ਮੋਨਿ ਅਉਧੂਤੁ ਸਦਾਇਆ ॥ ਕੋਈ ਕਹਤਉ ਅਨੰਨਿ ਭਗਉਤੀ ॥ ਮੋਹਿ ਦੀਨ ਹਰਿ ਹਰਿ ਓਟ ਲੀਤੀ ॥2॥ ਕਿਨਹੀ ਕਹਿਆ ਹਉ ਤੀਰਥ ਵਾਸੀ ॥ ਕੋਈ ਅੰਨੁ ਤਜਿ ਭਇਆ ਉਦਾਸੀ ॥ ਕਿਨਹੀ ਭਵਨੁ ਸਭ ਧਰਤੀ ਕਰਿਆ ॥ ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥3॥ ਕਿਨਹੀ

913

ਕਹਿਆ ਮੈ ਕੁਲਹਿ ਵਡਿਆਈ ॥ ਕਿਨਹੀ ਕਹਿਆ ਬਾਹ ਬਹੁ ਭਾਈ ॥ ਕੋਈ ਕਹੈ ਮੈ ਧਨਹਿ ਪਸਾਰਾ ॥ ਮੋਹਿ ਦੀਨ ਹਰਿ ਹਰਿ ਆਧਾਰਾ ॥4॥ ਕਿਨਹੀ ਘੂਘਰ ਨਿਰਤਿ ਕਰਾਈ ॥ ਕਿਨਹੂ ਵਰਤ ਨੇਮ ਮਾਲਾ ਪਾਈ ॥ ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥5॥ ਕਿਨਹੀ ਸਿਧ ਬਹੁ ਚੇਟਕ ਲਾਏ

॥ ਕਿਨਹੀ ਭੇਖ ਬਹੁ ਥਾਟ ਬਨਾਏ ॥ ਕਿਨਹੀ ਤੰਤ ਮੰਤ ਬਹੁ ਖੇਵਾ ॥ ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥6॥

ਕੋਈ ਚਤੁਰੁ ਕਹਾਵੈ ਪੰਡਿਤ ॥ ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ਕੋਈ ਕਰੈ ਆਚਾਰ ਸੁਕਰਣੀ ॥ ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥7॥ ਸਗਲੇ ਕਰਮ ਧਰਮ ਜੁਗ ਸੋਧੇ ॥ ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ ਕਹੁ ਨਾਨਕ ਜਉ ਸਾਧਸੰਗੁ ਪਾਇਆ ॥ ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥8॥1॥ ਰਾਮਕਲੀ ਮਹਲਾ 5 ॥ ਇਸੁ ਪਾਨੀ ਤੇ ਜਿਨਿ ਤੂ ਘਰਿਆ ॥ ਮਾਟੀ ਕਾ ਲੇ ਦੇਹੁਰਾ ਕਰਿਆ ॥ ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥1॥ ਰਾਖਨਹਾਰੁ ਸਮ੍ਹਾਰਿ ਜਨਾ ॥ ਸਗਲੇ ਛੋਡਿ ਬੀਚਾਰ ਮਨਾ ॥1॥ ਰਹਾਉ ॥ ਜਿਨਿ ਦੀਏ ਤੁਧੁ ਬਾਪੁ ਮਹਤਾਰੀ ॥ ਜਿਨਿ ਦੀਏ ਭ੍ਰਾਤ ਪੁਤ ਹਾਰੀ ॥ ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥2॥ ਜਿਨਿ ਦੀਆ ਤੁਧੁ ਪਵਨੁ ਅਮੋਲਾ ॥ ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ ਜਿਨਿ ਦੀਆ ਤੁਧੁ ਪਾਵਕੁ ਬਲਨਾ ॥ ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥3॥ ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥

ਅੰਤਰਿ ਥਾਨ ਠਹਰਾਵਨ ਕਉ ਕੀਏ ॥ ਬਸੁਧਾ ਦੀਓ ਬਰਤਨਿ ਬਲਨਾ ॥ ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ

॥4॥ ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ ਹਸਤ ਕਮਾਵਨ ਬਾਸਨ ਰਸਨਾ ॥ ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥5॥ ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ ਸਗਲ ਜੋਨਿ ਮਹਿ ਤੂ

ਸਿਰਿ ਧਰਿਆ ॥ ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥6॥ ਈਹਾ ਊਹਾ ਏਕੈ

ਓਹੀ ॥ ਜਤ ਕਤ ਦੇਖੀਐ ਤਤ ਤਤ ਤੋਹੀ ॥ ਤਿਸੁ ਸੇਵਤ ਮਨਿ ਆਲਸੁ ਕਰੈ ॥ ਜਿਸੁ ਵਿਸਰਿਐ ਇਕ ਨਿਮਖ

ਨ ਸਰੈ ॥7॥ ਹਮ ਅਪਰਾਧੀ ਨਿਰਗੁਨੀਆਰੇ ॥ ਨਾ ਕਿਛੁ ਸੇਵਾ ਨਾ ਕਰਮਾਰੇ ॥ ਗੁਰੁ ਬੋਹਿਥੁ ਵਡਭਾਗੀ ਮਿਲਿਆ

॥ ਨਾਨਕ ਦਾਸ ਸੰਗਿ ਪਾਥਰ ਤਰਿਆ ॥8॥2॥ ਰਾਮਕਲੀ ਮਹਲਾ 5 ॥ ਕਾਹੂ ਬਿਹਾਵੈ ਰੰਗ ਰਸ ਰੂਪ ॥

914

ਕਾਹੂ ਬਿਹਾਵੈ ਮਾਇ ਬਾਪ ਪੂਤ ॥ ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ ਸੰਤ ਬਿਹਾਵੈ ਹਰਿ ਨਾਮ ਅਧਾਰਾ ॥1॥

ਰਚਨਾ ਸਾਚੁ ਬਨੀ ॥ ਸਭ ਕਾ ਏਕੁ ਧਨੀ ॥1॥ ਰਹਾਉ ॥ ਕਾਹੂ ਬਿਹਾਵੈ ਬੇਦ ਅਰੁ ਬਾਦਿ ॥ ਕਾਹੂ ਬਿਹਾਵੈ ਰਸਨਾ ਸਾਦਿ ॥ ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ ਸੰਤ ਰਚੇ ਕੇਵਲ ਨਾਮਿ ਮੁਰਾਰੀ ॥2॥ ਕਾਹੂ ਬਿਹਾਵੈ ਖੇਲਤ ਜੂਆ

॥ ਕਾਹੂ ਬਿਹਾਵੈ ਅਮਲੀ ਹੂਆ ॥ ਕਾਹੂ ਬਿਹਾਵੈ ਪਰ ਦਰਬ ਚੁੋਰਾਏ ॥ ਹਰਿ ਜਨ ਬਿਹਾਵੈ ਨਾਮੁ ਧਿਆਏ ॥3॥

ਕਾਹੂ ਬਿਹਾਵੈ ਜੋਗ ਤਪ ਪੂਜਾ ॥ ਕਾਹੂ ਰੋਗ ਸੋਗ ਭਰਮੀਜਾ ॥ ਕਾਹੂ ਪਵਨ ਧਾਰ ਜਾਤ ਬਿਹਾਏ ॥ ਸੰਤ ਬਿਹਾਵੈ

ਕੀਰਤਨੁ ਗਾਏ ॥4॥ ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ ਕਾਹੂ ਬਿਹਾਵੈ ਸੋ ਪਿੜੁ ਮਾਲਤ ॥ ਕਾਹੂ ਬਿਹਾਵੈ ਬਾਲ ਪੜਾਵਤ ॥ ਸੰਤ ਬਿਹਾਵੈ ਹਰਿ ਜਸੁ ਗਾਵਤ ॥5॥ ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ ਕਾਹੂ ਬਿਹਾਵੈ ਜੀਆ ਇਹ ਹਿਰਤੇ ॥ ਕਾਹੂ ਬਿਹਾਵੈ ਰਾਜ ਮਹਿ ਡਰਤੇ ॥ ਸੰਤ ਬਿਹਾਵੈ ਹਰਿ ਜਸੁ ਕਰਤੇ ॥6॥ ਕਾਹੂ ਬਿਹਾਵੈ ਮਤਾ ਮਸੂਰਤਿ ॥ ਕਾਹੂ ਬਿਹਾਵੈ ਸੇਵਾ ਜਰੂਰਤਿ ॥ ਕਾਹੂ ਬਿਹਾਵੈ ਸੋਧਤ ਜੀਵਤ ॥ ਸੰਤ ਬਿਹਾਵੈ ਹਰਿ ਰਸੁ ਪੀਵਤ

॥7॥ ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ ਨਾ ਕੋ ਮੂੜੁ ਨਹੀ ਕੋ ਸਿਆਨਾ ॥ ਕਰਿ ਕਿਰਪਾ ਜਿਸੁ ਦੇਵੈ ਨਾਉ

॥ ਨਾਨਕ ਤਾ ਕੈ ਬਲਿ ਬਲਿ ਜਾਉ ॥8॥3॥ ਰਾਮਕਲੀ ਮਹਲਾ 5 ॥ ਦਾਵਾ ਅਗਨਿ ਰਹੇ ਹਰਿ ਬੂਟ ॥ ਮਾਤ ਗਰਭ ਸੰਕਟ ਤੇ ਛੂਟ ॥ ਜਾ ਕਾ ਨਾਮੁ ਸਿਮਰਤ ਭਉ ਜਾਇ ॥ ਤੈਸੇ ਸੰਤ ਜਨਾ ਰਾਖੈ ਹਰਿਰਾਇ ॥1॥ ਐਸੇ ਰਾਖਨਹਾਰ ਦਇਆਲ ॥ ਜਤ ਕਤ ਦੇਖਉ ਤੁਮ ਪ੍ਰਤਿਪਾਲ ॥1॥ ਰਹਾਉ ॥ ਜਲੁ ਪੀਵਤ ਜਿਉ ਤਿਖਾ ਮਿਟੰਤ ॥

ਧਨ ਬਿਗਸੈ ਗ੍ਰਿਹਿ ਆਵਤ ਕੰਤੁ ॥ ਲੋਭੀ ਕਾ ਧਨੁ ਪ੍ਰਾਣ ਅਧਾਰੁ ॥ ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ

॥2॥ ਕਿਰਸਾਨੀ ਜਿਉ ਰਾਖੈ ਰਖਵਾਲਾ ॥ ਮਾਤ ਪਿਤਾ ਦਇਆ ਜਿਉ ਬਾਲਾ ॥ ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ ਤਿਉ ਹਰਿ ਜਨ ਰਾਖੈ ਕੰਠਿ ਲਾਇ ॥3॥ ਜਿਉ ਅੰਧੁਲੇ ਪੇਖਤ ਹੋਇ ਅਨੰਦ ॥ ਗੂੰਗਾ ਬਕਤ ਗਾਵੈ ਬਹੁ ਛੰਦ ॥ ਪਿੰਗੁਲ ਪਰਬਤ ਪਰਤੇ ਪਾਰਿ ॥ ਹਰਿ ਕੈ ਨਾਮਿ ਸਗਲ ਉਧਾਰਿ ॥4॥ ਜਿਉ ਪਾਵਕ ਸੰਗਿ ਸੀਤ ਕੋ ਨਾਸੁ

॥ ਐਸੇ ਪ੍ਰਾਛਤ ਸੰਤਸੰਗਿ ਬਿਨਾਸੁ ॥ ਜਿਉ ਸਾਬੁਨਿ ਕਾਪਰ ਊਜਲ ਹੋਤ ॥ ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥5॥

ਜਿਉ ਚਕਵੀ ਸੂਰਜ ਕੀ ਆਸ ॥ ਜਿਉ ਚਾਤ੍ਰਿਕੁ ਬੂੰਦ ਕੀ ਪਿਆਸ ॥ ਜਿਉ ਕੁਰੰਕ ਨਾਦ ਕਰਨ ਸਮਾਨੇ ॥ ਤਿਉ

915

ਹਰਿ ਨਾਮੁ ਹਰਿ ਜਨ ਮਨਹਿ ਸੁਖਾਨੇ ॥6॥ ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥ ਦਇਆਲ ਭਏ ਤਾ ਆਏ ਚੀਤਿ

॥ ਦਇਆ ਧਾਰੀ ਤਿਨਿ ਧਾਰਣਹਾਰਿ ॥ ਬੰਧਨ ਤੇ ਹੋਈ ਛੁਟਕਾਰ ॥7॥ ਸਭਿ ਥਾਨ ਦੇਖੇ ਨੈਣ ਅਲੋਇ ॥

ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਭ੍ਰਮ ਭੈ ਛੂਟੇ ਗੁਰ ਪਰਸਾਦਿ ॥ ਨਾਨਕ ਪੇਖਿਓ ਸਭੁ ਬਿਸਮਾਦੁ ॥8॥4॥

ਰਾਮਕਲੀ ਮਹਲਾ 5 ॥ ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥1॥ ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥1॥ ਰਹਾਉ ॥ ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥2॥ ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥3॥ ਨਾਮੁ ਜਪਤ ਮਨੁ ਨਿਰਮਲੁ ਹੋਵੈ ਸੂਖੇ ਸੂਖਿ ਗੁਦਾਰਨਾ ॥4॥ ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥5॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ

ਸਾਰਨਾ ॥6॥ ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥7॥ ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥8॥5॥ ਰਾਮਕਲੀ ਮਹਲਾ 5 ॥ ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥1॥ ਮੇਰਾ ਗੁਰੁ ਪਰਮੇਸੁਰੁ ਸੁਖਦਾਈ ॥ ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥1॥

ਰਹਾਉ ॥ ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥2॥ ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥3॥ ਕਰਣਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥4॥ ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥5॥ ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥6॥

ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥7॥ ਨਾਮਿ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥8॥ ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥9॥ ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥10॥ ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥11॥

ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥ 12 ॥ ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ

916

॥13॥ ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥14॥ ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥15॥ ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥16॥ ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥17॥ ਅਕਾਲਮੂਰਤਿ ਅਜੂਨੀ ਸੰਭਉ ਕਲਿ ਅੰਧਕਾਰਿ ਦੀਪਾਈ

॥18॥ ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥19॥ ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥20॥ ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥21॥6॥ ਰਾਮਕਲੀ ਮਹਲਾ 5 ॥ ਸਲੋਕੁ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥1॥ ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮਭਗਤਿ ਬਣਿ ਆਈ ਸੰਤਹੁ ॥1॥ ਸਤਿਗੁਰਿ ਖੇਪ ਨਿਬਾਹੀ ਸੰਤਹੁ ॥ ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥1॥ ਰਹਾਉ ॥ ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥2॥ ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ

ਦਰਸਿ ਸਮਾਈ ਸੰਤਹੁ ॥3॥ ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥4॥

ਆਤਮਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥5॥ ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥6॥ ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥7॥ ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥8॥7॥ ਰਾਮਕਲੀ ਮਹਲਾ 5 ॥ ਮਨਿ ਬਚਿ ਕ੍ਰਮਿ ਰਾਮ ਨਾਮੁ ਚਿਤਾਰੀ ॥ ਘੂਮਨਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥1॥ ਰਹਾਉ ॥

ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥1॥ ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥2॥ ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥3॥ ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥4॥ ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮ੍ਹਾਰੀ

॥5॥ ਤੁਮ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥6॥ ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥7॥ ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥8॥8॥ ॥9॥5॥8॥22॥

917

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 3 ਅਨੰਦੁ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦੁ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥1॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥2॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ

ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥3॥ ਸਾਚਾ ਨਾਮੁ ਮੇਰਾ ਆਧਾਰੋ ॥

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥4॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥5॥ ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ

॥ ਤੁਧੁ ਬਾਝੁ ਸਮਰਥੁ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥6॥ ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ ਕਹੈ ਨਾਨਕੁ

918

ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥7॥ ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥8॥ ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥9॥ ਏ ਮਨ ਚੰਚਲਾ ਚਤੁਰਾਈ ਕਿਨੈ

ਨ ਪਾਇਆ ॥ ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥10॥ ਏ ਮਨ ਪਿਆਰਿਆ ਤੂ

ਸਦਾ ਸਚੁ ਸਮਾਲੇ ॥ ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ

ਤੇਰੈ ਨਾਲੇ ॥ ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥11॥ ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ

॥ ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ

ਵਖਾਣਏ ॥ ਆਖਹਿ ਤ ਵੇਖਹਿ ਸਭੁ ਤੂ ਹੈ ਜਿਨਿ ਜਗਤੁ ਉਪਾਇਆ ॥ ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥12॥ ਸੁਰਿਨਰ ਮੁਨਿਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥13॥ ਭਗਤਾ ਕੀ ਚਾਲ ਨਿਰਾਲੀ ॥ ਚਾਲਾ ਨਿਰਾਲੀ ਭਗਤਹ ਕੇਰੀ ਬਿਖਮਿ ਮਾਰਗਿ ਚਲਣਾ ॥

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥

919

ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥ ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ

॥14॥ ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥ ਜਿਵ ਤੂ ਚਲਾਇਹਿ ਤਿਵੈ

ਚਲਹ ਜਿਨਾ ਮਾਰਗਿ ਪਾਵਹੇ ॥ ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥ ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥ ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ

॥15॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ

ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ

॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥16॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥17॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਇ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਇ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥18॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ

ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥19॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥20॥ ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥ ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥ ਗੁਰ ਕੇ ਚਰਨ ਹਿਰਦੈ ਧਿਆਏ ਅੰਤਰਆਤਮੈ ਸਮਾਲੇ ॥ ਆਪੁ ਛਡਿ ਸਦਾ

920

ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥ ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥21॥ ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ ਪਾਵੈ ਮੁਕਤਿ ਨ ਹੋਰਥੈ ਕੋਈ ਪੁਛਹੁ ਬਿਬੇਕੀਆ ਜਾਏ

॥ ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ

ਸਬਦੁ ਸੁਣਾਏ ॥ ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥22॥ ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਗਪਾਣੀ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥23॥ ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ ਕਹਦੇ ਕਚੇ ਸੁਣਦੇ ਕਚੇ ਕਚੀਂ ਆਖਿ ਵਖਾਣੀ ॥ ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ

ਨ ਜਾਣੀ ॥ ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥24॥ ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥

ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥25॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ

॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸੁ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥26॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤ੍ਰਿਹੀਂ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ

ਜਾਗਤ ਰੈਣਿ ਵਿਹਾਣੀ ॥27॥ ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ

921

ਲਿਵ ਲਾਵਏ ॥ ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥ ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥28॥ ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥ ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥ ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥ ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥ ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥

ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥29॥ ਹਰਿ ਆਪਿ ਅਮੁਲਕੁ ਹੈ

ਮੁਲਿ ਨ ਪਾਇਆ ਜਾਇ ॥ ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥ ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥ ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥

ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥30॥ ਹਰਿ ਰਾਸਿ ਮੇਰੀ ਮਨੁ ਵਣਜਾਰਾ

॥ ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥ ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥ ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥ ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥31॥ ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥ ਪਿਆਸ ਨ ਜਾਇ ਹੋਰਤੁ ਕਿਤੈ

ਜਿਚਰੁ ਹਰਿ ਰਸੁ ਪਲੈ ਨ ਪਾਇ ॥ ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥ ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥32॥ ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥ ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥ ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥ ਗੁਰ ਪਰਸਾਦੀ ਬੁਝਿਆ ਤਾ ਚਲਿਤੁ ਹੋਆ ਚਲਿਤੁ ਨਦਰੀ ਆਇਆ ॥ ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥33॥ ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥

ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥ ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥

ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥ ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ

922

ਭੋਗੋ ॥ ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣਕਾਰਣ ਜੋਗੋ ॥34॥ ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥ ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥

ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥ ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥ ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥35॥ ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥ ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥ ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ

॥ ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥ ਕਹੈ ਨਾਨਕੁ ਏਹਿ ਨੇਤ੍ਰ ਅੰਧ

ਸੇ ਸਤਿਗੁਰਿ ਮਿਲਿਐ ਦਿਬਦ੍ਰਿਸਟਿ ਹੋਈ ॥36॥ ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥ ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥ ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥ ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥ ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ

ਨੋ ਪਠਾਏ ॥37॥ ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥ ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥ ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥ ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥ ਕਹੈ ਨਾਨਕੁ ਹਰਿ ਪਿਆਰੈ

ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥38॥ ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥ ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥ ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ

॥ ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥ ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ

॥39॥ ਅਨੰਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥

ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥40॥1॥

923

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਸਦੁ ॥ ਜਗਿ ਦਾਤਾ ਸੋਇ ਭਗਤਿਵਛਲੁ ਤਿਹੁ ਲੋਇ ਜੀਉ ॥ ਗੁਰ ਸਬਦਿ ਸਮਾਵਏ ਅਵਰੁ ਨ ਜਾਣੈ

ਕੋਇ ਜੀਉ ॥ ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ ਪਰਸਾਦਿ ਨਾਨਕ ਗੁਰੂ ਅੰਗਦ ਪਰਮਪਦਵੀ ਪਾਵਹੇ ॥ ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥1॥ ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ

ਸੁਣੀ ਅਰਦਾਸਿ ਜੀਉ ॥ ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥2॥ ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥ ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥3॥ ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥4॥ ਅੰਤੇ ਸਤਿਗੁਰੁ ਬੋਲਿਆ ਮੈ ਪਿਛੈ

ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥

ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ ਰਾਮਦਾਸ ਸੋਢੀ ਤਿਲਕੁ

924

ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥5॥ ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ

॥ ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਾਇਆ ॥ ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥6॥1॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 5 ਛੰਤ ॥ ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤੁ ਪ੍ਰਿਅ ਗੂੜਾ

॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥1॥ ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥2॥

ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ ਸੁਘੜੁ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ ਚਾਖਿ ਅਘਾਣੇ ਸਾਰਗਪਾਣੇ ਜਿਨ ਕੈ ਭਾਗ ਮਥਾਨਾ ॥ ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥3॥ ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥

ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ

925

ਸੁਨੀਐ ॥4॥1॥ ਰਾਮਕਲੀ ਮਹਲਾ 5 ॥ ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ ਭੈ ਦੂਰਿ ਕਰਤਾ ਪਾਪਹਰਤਾ ਦੁਸਹ ਦੁਖ ਭਵ ਖੰਡਨੋ ॥ ਜਗਦੀਸ ਈਸ ਗੁੋਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ ਬਿਨਵੰਤਿ ਨਾਨਕੁ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥1॥ ਚਰਨ ਕਮਲ ਆਧਾਰੁ ਜਨ ਕਾ ਆਸਰਾ ॥ ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ਕਿਲਵਿਖ ਹਰਣਾ ਨਾਮੁ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ ਬਿਨਵੰਤਿ ਨਾਨਕੁ ਰਾਸਿ ਜਨ ਕੀ ਚਰਨ ਕਮਲਹ ਆਸਰਾ ॥2॥ ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ ਦੇਖਿ ਚਲਿਤ ਦਇਆਲ ਸੁਣਿ ਭਗਤ ਵਖਾਨਈ ॥ ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸੁਰਾ ॥ ਸਰਬ ਜਾਚਕ ਏਕੁ ਦਾਤਾ ਕਰੁਣਾਮੈ ਜਗਦੀਸੁਰਾ ॥ ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ ਬਿਨਵੰਤਿ ਨਾਨਕੁ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥3॥ ਮੋਹਿ ਨਿਰਗੁਣੁ ਅਨਾਥੁ ਸਰਣੀ ਆਇਆ ॥ ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ ਬਿਨਵੰਤਿ ਨਾਨਕੁ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥4॥2॥ ਰਾਮਕਲੀ ਮਹਲਾ 5 ॥ ਰੁਣਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ ਬਿਨਵੰਤਿ ਨਾਨਕੁ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥1॥ ਸੁਖਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥

ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ ਸੁਖਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ ਹਰਿ ਏਕੁ ਚਿਤਵੈ ਪ੍ਰਭੁ

926

ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ ਬਿਨਵੰਤਿ ਨਾਨਕੁ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ

॥2॥ ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥ ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥ ਦਇਆਲੁ ਦੁਖਹਰੁ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥ ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥ ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣੁ ਥੀਵਾ ॥ ਬਿਨਵੰਤਿ ਨਾਨਕੁ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥3॥ ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ

॥ ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥ ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥ ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥ ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥ ਬਿਨਵੰਤਿ ਨਾਨਕੁ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥4॥3॥ ਰਾਮਕਲੀ ਮਹਲਾ 5

॥ ਸਲੋਕੁ ॥ ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥ ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣੁ ਰਾਮ ॥1॥ ਛੰਤੁ ॥ ਪ੍ਰਭੁ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥ ਸਦਾ ਸਦਾ ਹਰਿ ਸਿਮਰੀਐ

ਜਲਿ ਥਲਿ ਮਹੀਅਲਿ ਸੋਇ ਜੀਉ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥

ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸੁਰੈ ॥ ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥ ਬਲਿ ਜਾਇ ਨਾਨਕੁ ਸੁਖਹਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥1॥ ਸਲੋਕੁ ॥ ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥ ਨਾਨਕ ਟੇਕ ਗੁੋਪਾਲ ਕੀ ਗੋਵਿੰਦ ਸੰਕਟ ਮੋਚ ॥1॥ ਛੰਤੁ ॥ ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥ ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥ ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥ ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥

ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥ ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥2॥ ਸਲੋਕੁ ॥ ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨੁ ॥ ਨਾਨਕ ਪਕੜੀ ਟੇਕ ਏਕ ਪਰਮੇਸੁਰੁ ਰਖੈ ਨਿਦਾਨਿ ॥1॥ ਛੰਤੁ ॥ ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥ ਭਜੁ ਸਾਧੂ ਸੰਗਿ

927

ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥ ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥

ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ

॥ ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥3॥ ਸਲੋਕੁ ॥ ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥੁ ॥ ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥਿ ॥1॥ ਛੰਤੁ ॥ ਸਗਲ ਇਛ

ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ ਬੇਅੰਤ ਪੂਰਨ ਸੁਖਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥4॥4॥ ਰਾਗੁ ਰਾਮਕਲੀ ਮਹਲਾ 5 ॥ ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ਸਤਿਗੁਰੁ ਤੁਮ ਸੇਵਿ ਸਖੀ ਮਨਿ ਮਨਿ ਚਿੰਦਿਅੜਾ ਫਲੁ ਪਾਵਹੁ ॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 5 ਰੁਤੀ ॥ ਸਲੋਕ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥1॥ ਕਿਲਵਿਖ ਕਾਟਣ ਭੈਹਰਣ ਸੁਖਸਾਗਰ ਹਰਿਰਾਇ ॥ ਦੀਨਦਇਆਲ ਦੁਖਭੰਜਨੋ ਨਾਨਕ ਨੀਤ ਧਿਆਇ ॥2॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕਮਨਿ ਧਿਆਇਆ ॥ ਸਫਲੁ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥

ਬਿਨਵੰਤਿ ਨਾਨਕੁ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥1॥ ਸਲੋਕ ॥ ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰੁ ॥1॥ ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥2॥ ਛੰਤੁ ॥ ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖੁ ਸੁਖ

ਮਾਸੁ ਜੀਉ ॥ ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ ਘਰਿ ਨਾਹੁ ਨਿਹਚਲੁ ਅਨਦੁ ਸਖੀਏ

928

ਜਪਿ ਚਰਨ ਕਮਲ ਪ੍ਰਫੁਲਿਆ ॥ ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ ਬਿਨਵੰਤਿ ਨਾਨਕੁ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥2॥

ਸਲੋਕ ॥ ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ

॥1॥ ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥2॥ ਛੰਤੁ ॥

ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਸਾੜੈ ਘਾਮ ਜੀਉ ॥ ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮੁ ਜੀਉ ॥

ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ

॥ ਕਰਿ ਪਾਪ ਜੋਨੀ ਭੈਭੀਤ ਹੋਈ ਦੇਇ ਸਾਸਨ ਜਾਮੁ ਜੀਉ ॥ ਬਿਨਵੰਤਿ ਨਾਨਕੁ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥3॥ ਸਲੋਕ ॥ ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥1॥ ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤਿ ॥ ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤਿ ਚੀਤ ॥2॥ ਛੰਤੁ ॥ ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮੁ ਨਵ ਨਿਧਿ ਗ੍ਰਿਹ ਭਰੇ ॥ ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ

॥ ਬਿਨਵੰਤਿ ਨਾਨਕੁ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥4॥ ਸਲੋਕ ॥ ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥1॥ ਬਿਨੁ ਮਿਲਬੇ ਸਾਂਤਿ ਨ ਊਪਜੈ

ਤਿਲੁ ਪਲੁ ਰਹਣੁ ਨ ਜਾਇ ॥ ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥2॥ ਛੰਤੁ ॥ ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥

ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥5॥ ਸਲੋਕ ॥ ਜਲਨਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ ਨਾਨਕ ਪ੍ਰਭ ਪੂਰਨ

929

ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥1॥ ਸਾਧ ਪਠਾਏ ਆਪਿ ਹਰਿ ਹਮ ਤੁਮ ਤੇ ਨਾਹੀ ਦੂਰਿ ॥ ਨਾਨਕ ਭ੍ਰਮ ਭੈ ਮਿਟਿ ਗਏ ਰਮਣ ਰਾਮ ਭਰਪੂਰਿ ॥2॥ ਛੰਤੁ ॥ ਰੁਤਿ ਹਿਮਕਰ ਸੀਤਲ ਹਰਿ ਪ੍ਰਗਟੇ ਮਘਰਿ ਪੋਹਿ ਜੀਉ ॥ ਜਲਨਿ ਬੁਝੀ ਦਰਸੁ ਪਾਇਆ ਬਿਨਸੇ ਮਾਇਆ ਧ੍ਰੋਹ ਜੀਉ ॥ ਸਭਿ ਕਾਮ ਪੂਰੇ ਮਿਲਿ ਹਜੂਰੇ ਹਰਿ ਚਰਣ ਸੇਵਕਿ ਸੇਵਿਆ ॥

ਹਾਰ ਡੋਰ ਸੀਗਾਰ ਸਭਿ ਰਸ ਗੁਣ ਗਾਉ ਅਲਖ ਅਭੇਵਿਆ ॥ ਭਾਉ ਭਗਤਿ ਗੋਵਿੰਦ ਬਾਂਛਤ ਜਮੁ ਨ ਸਾਕੈ ਜੋਹਿ ਜੀਉ ॥ ਬਿਨਵੰਤਿ ਨਾਨਕੁ ਪ੍ਰਭਿ ਆਪਿ ਮੇਲੀ ਤਹ ਨ ਪ੍ਰੇਮ ਬਿਛੋਹ ਜੀਉ ॥6॥ ਸਲੋਕ ॥ ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥ ਸੰਤ ਸੰਜੋਗੀ ਨਾਨਕਾ ਗ੍ਰਿਹਿ ਪ੍ਰਗਟੇ ਪ੍ਰਭ ਮੀਤ ॥1॥ ਨਾਦ ਬਿਨੋਦ ਅਨੰਦ ਕੋਡ ਪ੍ਰਿਅ ਪ੍ਰੀਤਮ ਸੰਗਿ ਬਨੇ ॥ ਮਨ ਬਾਂਛਤ ਫਲ ਪਾਇਆ ਹਰਿ ਨਾਨਕ ਨਾਮੁ ਭਨੇ ॥2॥ ਛੰਤੁ ॥ ਸਿਸੀਅਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥ ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ

॥ ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥ ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨੁ ਮੋਹੀਆ ॥ ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤੁ ਜੀਉ ॥ ਬਿਨਵੰਤਿ ਨਾਨਕੁ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥7॥ ਸਲੋਕ ॥ ਸੰਤ ਸਹਾਈ ਜੀਅ ਕੇ ਭਵਜਲੁ ਤਾਰਣਹਾਰ ॥ ਸਭ

ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥1॥ ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥ ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰਿ ॥2॥ ਛੰਤੁ ॥ ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ

॥ ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥ ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥ ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸੁਰੈ ॥ ਗੋਵਿੰਦ ਗੁਣਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥ ਬਿਨਵੰਤਿ ਨਾਨਕੁ ਮਇਆ ਧਾਰਹੁ ਜੁਗੁ ਜੁਗੋ ਇਕੁ ਵੇਸੁ ਜੀਉ ॥8॥1॥5॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਦਖਣੀ ਮਹਲਾ 1 ਓਅੰਕਾਰੁ ॥ ਓਅੰਕਾਰਿ ਬ੍ਰਹਮਾ ਉਤਪਤਿ ॥ ਓਅੰਕਾਰੁ ਕੀਆ ਜਿਨਿ ਚਿਤਿ ॥

ਓਅੰਕਾਰਿ ਸੈਲ ਜੁਗ ਭਏ ॥ ਓਅੰਕਾਰਿ ਬੇਦ ਨਿਰਮਏ ॥ ਓਅੰਕਾਰਿ ਸਬਦਿ ਉਧਰੇ ॥ ਓਅੰਕਾਰਿ ਗੁਰਮੁਖਿ ਤਰੇ ॥

930

ਓਨਮ ਅਖਰ ਸੁਣਹੁ ਬੀਚਾਰੁ ॥ ਓਨਮ ਅਖਰੁ ਤ੍ਰਿਭਵਣ ਸਾਰੁ ॥1॥ ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥ ਲਿਖੁ ਰਾਮ ਨਾਮੁ ਗੁਰਮੁਖਿ ਗੋਪਾਲਾ ॥1॥ ਰਹਾਉ ॥ ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥

ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਿਕ ਮੋਤੀ ॥ ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥

ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥2॥ ਧਧੈ ਧਰਮੁ ਧਰੇ ਧਰਮਾਪੁਰਿ ਗੁਣਕਾਰੀ ਮਨੁ ਧੀਰਾ ॥

ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨੁ ਭਏ ਮਨੂਰਾ ॥ ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥

ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥3॥ ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥ ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰਗੰਭੀਰੁ ਗਵਾਇਆ ॥ ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥4॥ ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥ ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥ ਪ੍ਰਭੁ ਨੇੜੈ

ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥ ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥5॥ ਇਸੁ ਕਰਤੇ ਕਉ ਕਿਉ ਗਹਿ ਰਾਖਹੁ ਅਫਰਿਓ ਤੁਲਿਓ ਨ ਜਾਈ ॥ ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ

॥ ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥ ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥6॥ ਏਕੁ ਅਚਾਰੁ ਰੰਗੁ ਇਕੁ ਰੂਪੁ ॥ ਪਉਣੁ ਪਾਣੀ ਅਗਨੀ ਅਸਰੂਪੁ ॥ ਏਕੋ ਭਵਰੁ ਭਵੈ ਤਿਹੁ ਲੋਇ ॥

ਏਕੋ ਬੂਝੈ ਸੂਝੈ ਪਤਿ ਹੋਇ ॥ ਗਿਆਨੁ ਧਿਆਨੁ ਲੇ ਸਮਸਰਿ ਰਹੈ ॥ ਗੁਰਮੁਖਿ ਏਕੁ ਵਿਰਲਾ ਕੋ ਲਹੈ ॥ ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥ ਗੁਰੂ ਦੁਆਰੈ ਆਖਿ ਸੁਣਾਏ ॥7॥ ਊਰਮ ਧੂਰਮ ਜੋਤਿ ਉਜਾਲਾ ॥ ਤੀਨਿ ਭਵਣ ਮਹਿ ਗੁਰੁ ਗੋਪਾਲਾ ॥ ਊਗਵਿਆ ਅਸਰੂਪੁ ਦਿਖਾਵੈ ॥ ਕਰਿ ਕਿਰਪਾ ਅਪੁਨੈ ਘਰਿ ਆਵੈ ॥ ਊਨਵਿ ਬਰਸੈ ਨੀਝਰ ਧਾਰਾ ॥ ਊਤਮਿ ਸਬਦਿ ਸਵਾਰਣਹਾਰਾ ॥ ਇਸੁ ਏਕੇ ਕਾ ਜਾਣੈ ਭੇਉ ॥ ਆਪੇ ਕਰਤਾ ਆਪੇ ਦੇਉ ॥8॥ ਉਗਵੈ

ਸੂਰੁ ਅਸੁਰ ਸੰਘਾਰੈ ॥ ਊਚਉ ਦੇਖਿ ਸਬਦਿ ਬੀਚਾਰੈ ॥ ਊਪਰਿ ਆਦਿ ਅੰਤਿ ਤਿਹੁ ਲੋਇ ॥ ਆਪੇ ਕਰੈ ਕਥੈ ਸੁਣੈ

931

ਸੋਇ ॥ ਓਹੁ ਬਿਧਾਤਾ ਮਨੁ ਤਨੁ ਦੇਇ ॥ ਓਹੁ ਬਿਧਾਤਾ ਮਨਿ ਮੁਖਿ ਸੋਇ ॥ ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥

ਨਾਨਕ ਨਾਮਿ ਰਤੇ ਪਤਿ ਹੋਇ ॥9॥ ਰਾਜਨ ਰਾਮ ਰਵੈ ਹਿਤਕਾਰਿ ॥ ਰਣ ਮਹਿ ਲੂਝੈ ਮਨੂਆ ਮਾਰਿ ॥ ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥ ਤੀਨਿ ਭਵਨ ਜੁਗ ਚਾਰੇ ਜਾਤਾ ॥ ਜਿਨਿ ਜਾਤਾ ਸੋ ਤਿਸ ਹੀ ਜੇਹਾ ॥ ਅਤਿ ਨਿਰਮਾਇਲੁ ਸੀਝਸਿ ਦੇਹਾ ॥ ਰਹਸੀ ਰਾਮੁ ਰਿਦੈ ਇਕ ਭਾਇ ॥ ਅੰਤਰਿ ਸਬਦੁ ਸਾਚਿ ਲਿਵ ਲਾਇ ॥10॥ ਰੋਸੁ ਨ ਕੀਜੈ

ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮੁ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥11॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥12॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬੁ ਲੋਭੁ ਬੁਰਾ ਅਹੰਕਾਰੁ ॥ ਲਾੜੀ ਚਾੜੀ ਲਾਇਤਬਾਰੁ ॥ ਮਨਮੁਖੁ ਅੰਧਾ ਮੁਗਧੁ ਗਵਾਰੁ ॥ ਲਾਹੇ ਕਾਰਣਿ ਆਇਆ ਜਗਿ ॥ ਹੋਇ ਮਜੂਰੁ ਗਇਆ ਠਗਾਇ ਠਗਿ ॥ ਲਾਹਾ ਨਾਮੁ ਪੂੰਜੀ ਵੇਸਾਹੁ ॥ ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥13॥ ਆਇ ਵਿਗੂਤਾ ਜਗੁ ਜਮ ਪੰਥੁ ॥ ਆਈ ਨ ਮੇਟਣ ਕੋ ਸਮਰਥੁ ॥ ਆਥਿ ਸੈਲ ਨੀਚ ਘਰਿ ਹੋਇ ॥ ਆਥਿ ਦੇਖਿ ਨਿਵੈ ਜਿਸੁ ਦੋਇ ॥ ਆਥਿ ਹੋਇ ਤਾ ਮੁਗਧੁ ਸਿਆਨਾ ॥ ਭਗਤਿ ਬਿਹੂਨਾ ਜਗੁ ਬਉਰਾਨਾ

॥ ਸਭ ਮਹਿ ਵਰਤੈ ਏਕੋ ਸੋਇ ॥ ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥14॥ ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥ ਜਨਮਿ ਮਰਣਿ ਨਹੀ ਧੰਧਾ ਧੈਰੁ ॥ ਜੋ ਦੀਸੈ ਸੋ ਆਪੇ ਆਪਿ ॥ ਆਪਿ ਉਪਾਇ ਆਪੇ ਘਟ ਥਾਪਿ ॥

ਆਪਿ ਅਗੋਚਰੁ ਧੰਧੈ ਲੋਈ ॥ ਜੋਗ ਜੁਗਤਿ ਜਗਜੀਵਨੁ ਸੋਈ ॥ ਕਰਿ ਆਚਾਰੁ ਸਚੁ ਸੁਖੁ ਹੋਈ ॥ ਨਾਮ ਵਿਹੂਣਾ ਮੁਕਤਿ ਕਿਵ ਹੋਈ ॥15॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ

ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥16॥ ਗੁਣ ਵੀਚਾਰੇ ਗਿਆਨੀ ਸੋਇ

॥ ਗੁਣ ਮਹਿ ਗਿਆਨੁ ਪਰਾਪਤਿ ਹੋਇ ॥ ਗੁਣਦਾਤਾ ਵਿਰਲਾ ਸੰਸਾਰਿ ॥ ਸਾਚੀ ਕਰਣੀ ਗੁਰ ਵੀਚਾਰਿ ॥ ਅਗਮ

932

ਅਗੋਚਰੁ ਕੀਮਤਿ ਨਹੀ ਪਾਇ ॥ ਤਾ ਮਿਲੀਐ ਜਾ ਲਏ ਮਿਲਾਇ ॥ ਗੁਣਵੰਤੀ ਗੁਣ ਸਾਰੇ ਨੀਤ ॥ ਨਾਨਕ ਗੁਰਮਤਿ ਮਿਲੀਐ ਮੀਤ ॥17॥ ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ ਜਿਉ ਕੰਚਨੁ ਸੋਹਾਗਾ ਢਾਲੈ ॥ ਕਸਿ ਕਸਵਟੀ ਸਹੈ ਸੁ ਤਾਉ ॥ ਨਦਰਿ ਸਰਾਫ ਵੰਨੀ ਸਚੜਾਉ ॥ ਜਗਤੁ ਪਸੂ ਅਹੰ ਕਾਲੁ ਕਸਾਈ ॥ ਕਰਿ ਕਰਤੈ ਕਰਣੀ ਕਰਿ ਪਾਈ ॥

ਜਿਨਿ ਕੀਤੀ ਤਿਨਿ ਕੀਮਤਿ ਪਾਈ ॥ ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥18॥ ਖੋਜਤ ਖੋਜਤ ਅੰਮ੍ਰਿਤੁ ਪੀਆ ॥ ਖਿਮਾ ਗਹੀ ਮਨੁ ਸਤਿਗੁਰਿ ਦੀਆ ॥ ਖਰਾ ਖਰਾ ਆਖੈ ਸਭੁ ਕੋਇ ॥ ਖਰਾ ਰਤਨੁ ਜੁਗ ਚਾਰੇ ਹੋਇ ॥ ਖਾਤ ਪੀਅੰਤ ਮੂਏ ਨਹੀ ਜਾਨਿਆ ॥ ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ ਅਸਥਿਰੁ ਚੀਤੁ ਮਰਨਿ ਮਨੁ ਮਾਨਿਆ

॥ ਗੁਰ ਕਿਰਪਾ ਤੇ ਨਾਮੁ ਪਛਾਨਿਆ ॥19॥ ਗਗਨ ਗੰਭੀਰੁ ਗਗਨੰਤਰਿ ਵਾਸੁ ॥ ਗੁਣ ਗਾਵੈ ਸੁਖ ਸਹਜਿ ਨਿਵਾਸੁ

॥ ਗਇਆ ਨ ਆਵੈ ਆਇ ਨ ਜਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥ ਗਗਨੁ ਅਗੰਮੁ ਅਨਾਥੁ ਅਜੋਨੀ ॥

ਅਸਥਿਰੁ ਚੀਤੁ ਸਮਾਧਿ ਸਗੋਨੀ ॥ ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ ਗੁਰਮਤਿ ਸਾਰੁ ਹੋਰ ਨਾਮ ਬਿਹੂਨੀ

॥20॥ ਘਰ ਦਰ ਫਿਰਿ ਥਾਕੀ ਬਹੁਤੇਰੇ ॥ ਜਾਤਿ ਅਸੰਖ ਅੰਤ ਨਹੀ ਮੇਰੇ ॥ ਕੇਤੇ ਮਾਤ ਪਿਤਾ ਸੁਤ ਧੀਆ ॥ ਕੇਤੇ ਗੁਰ ਚੇਲੇ ਫੁਨਿ ਹੂਆ ॥ ਕਾਚੇ ਗੁਰ ਤੇ ਮੁਕਤਿ ਨ ਹੂਆ ॥ ਕੇਤੀ ਨਾਰਿ ਵਰੁ ਏਕੁ ਸਮਾਲਿ ॥ ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ ਦਹ ਦਿਸ ਢੂਢਿ ਘਰੈ ਮਹਿ ਪਾਇਆ ॥ ਮੇਲੁ ਭਇਆ ਸਤਿਗੁਰੂ ਮਿਲਾਇਆ ॥21॥

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ ਗੁਰਮੁਖਿ ਤੋਲਿ ਤੁੋਲਾਵੈ ਤੋਲੈ ॥ ਗੁਰਮੁਖਿ ਆਵੈ ਜਾਇ ਨਿਸੰਗੁ ॥ ਪਰਹਰਿ ਮੈਲੁ ਜਲਾਇ ਕਲੰਕੁ ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਮਜਨੁ ਚਜੁ ਅਚਾਰੁ ॥ ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ ਨਾਨਕ ਗੁਰਮੁਖਿ ਪਾਵੈ ਪਾਰੁ ॥22॥ ਚੰਚਲੁ ਚੀਤੁ ਨ ਰਹਈ ਠਾਇ ॥ ਚੋਰੀ ਮਿਰਗੁ ਅੰਗੂਰੀ ਖਾਇ

॥ ਚਰਨ ਕਮਲ ਉਰਧਾਰੇ ਚੀਤਿ ॥ ਚਿਰੁ ਜੀਵਨੁ ਚੇਤਨੁ ਨਿਤ ਨੀਤ ॥ ਚਿੰਤਤ ਹੀ ਦੀਸੈ ਸਭੁ ਕੋਇ ॥ ਚੇਤਹਿ ਏਕੁ ਤ ਹੀ ਸੁਖੁ ਹੋਇ ॥ ਚਿਤਿ ਵਸੈ ਰਾਚੈ ਹਰਿ ਨਾਇ ॥ ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥23॥

ਛੀਜੈ ਦੇਹ ਖੁਲੈ ਇਕ ਗੰਢਿ ॥ ਛੇਆਨਿਤ ਦੇਖਹੁ ਜਗਿ ਹੰਢਿ ॥ ਧੂਪ ਛਾਵ ਜੇ ਸਮ ਕਰਿ ਜਾਣੈ ॥ ਬੰਧਨ ਕਾਟਿ ਮੁਕਤਿ ਘਰਿ ਆਣੈ ॥ ਛਾਇਆ ਛੂਛੀ ਜਗਤੁ ਭੁਲਾਨਾ ॥ ਲਿਖਿਆ ਕਿਰਤੁ ਧੁਰੇ ਪਰਵਾਨਾ ॥ ਛੀਜੈ ਜੋਬਨੁ ਜਰੂਆ

933

ਸਿਰਿ ਕਾਲੁ ॥ ਕਾਇਆ ਛੀਜੈ ਭਈ ਸਿਬਾਲੁ ॥24॥ ਜਾਪੈ ਆਪਿ ਪ੍ਰਭੂ ਤਿਹੁ ਲੋਇ ॥ ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥ ਜਿਉ ਭਾਵੈ ਤਿਉ ਰਾਖਹਿ ਰਾਖੁ ॥ ਜਸੁ ਜਾਚਉ ਦੇਵੈ ਪਤਿ ਸਾਖੁ ॥ ਜਾਗਤੁ ਜਾਗਿ ਰਹਾ ਤੁਧੁ ਭਾਵਾ ॥

ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥ ਜੈ ਜੈਕਾਰੁ ਜਪਉ ਜਗਦੀਸ ॥ ਗੁਰਮਤਿ ਮਿਲੀਐ ਬੀਸ ਇਕੀਸ ॥25॥ ਝਖਿ

ਬੋਲਣੁ ਕਿਆ ਜਗ ਸਿਉ ਵਾਦੁ ॥ ਝੂਰਿ ਮਰੈ ਦੇਖੈ ਪਰਮਾਦੁ ॥ ਜਨਮਿ ਮੂਏ ਨਹੀ ਜੀਵਣ ਆਸਾ ॥ ਆਇ ਚਲੇ ਭਏ ਆਸ ਨਿਰਾਸਾ ॥ ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥ ਕਾਲੁ ਨ ਚਾਂਪੈ ਹਰਿ ਗੁਣ ਗਾਇ ॥ ਪਾਈ ਨਵ ਨਿਧਿ

ਹਰਿ ਕੈ ਨਾਇ ॥ ਆਪੇ ਦੇਵੈ ਸਹਜਿ ਸੁਭਾਇ ॥26॥ ਞਿਆਨੋ ਬੋਲੈ ਆਪੇ ਬੂਝੈ ॥ ਆਪੇ ਸਮਝੈ ਆਪੇ ਸੂਝੈ ॥

ਗੁਰ ਕਾ ਕਹਿਆ ਅੰਕਿ ਸਮਾਵੈ ॥ ਨਿਰਮਲ ਸੂਚੇ ਸਾਚੋ ਭਾਵੈ ॥ ਗੁਰੁ ਸਾਗਰੁ ਰਤਨੀ ਨਹੀ ਤੋਟ ॥ ਲਾਲ ਪਦਾਰਥ

ਸਾਚੁ ਅਖੋਟ ॥ ਗੁਰਿ ਕਹਿਆ ਸਾ ਕਾਰ ਕਮਾਵਹੁ ॥ ਗੁਰ ਕੀ ਕਰਣੀ ਕਾਹੇ ਧਾਵਹੁ ॥ ਨਾਨਕ ਗੁਰਮਤਿ ਸਾਚਿ ਸਮਾਵਹੁ ॥27॥ ਟੂਟੈ ਨੇਹੁ ਕਿ ਬੋਲਹਿ ਸਹੀ ॥ ਟੂਟੈ ਬਾਹ ਦੁਹੂ ਦਿਸ ਗਹੀ ॥ ਟੂਟਿ ਪਰੀਤਿ ਗਈ ਬੁਰ ਬੋਲਿ ॥

ਦੁਰਮਤਿ ਪਰਹਰਿ ਛਾਡੀ ਢੋਲਿ ॥ ਟੂਟੈ ਗੰਠਿ ਪੜੈ ਵੀਚਾਰਿ ॥ ਗੁਰ ਸਬਦੀ ਘਰਿ ਕਾਰਜੁ ਸਾਰਿ ॥ ਲਾਹਾ ਸਾਚੁ ਨ ਆਵੈ ਤੋਟਾ ॥ ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥28॥ ਠਾਕਹੁ ਮਨੂਆ ਰਾਖਹੁ ਠਾਇ ॥ ਠਹਕਿ ਮੁਈ ਅਵਗੁਣਿ ਪਛੁਤਾਇ ॥ ਠਾਕੁਰੁ ਏਕੁ ਸਬਾਈ ਨਾਰਿ ॥ ਬਹੁਤੇ ਵੇਸ ਕਰੇ ਕੂੜਿਆਰਿ ॥ ਪਰ ਘਰਿ ਜਾਤੀ ਠਾਕਿ ਰਹਾਈ ॥

ਮਹਲਿ ਬੁਲਾਈ ਠਾਕ ਨ ਪਾਈ ॥ ਸਬਦਿ ਸਵਾਰੀ ਸਾਚਿ ਪਿਆਰੀ ॥ ਸਾਈ ਸੁੋਹਾਗਣਿ ਠਾਕੁਰਿ ਧਾਰੀ ॥29॥

ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥ ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥ ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥ ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥ ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥ ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥ ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥ ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥30॥ ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥ ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥ ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥ ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥ ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥

934

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥

ਗੁਰ ਪਰਸਾਦੀ ਤਿਸੁ ਸੰਮ੍ਹਲਾ ਤਾ ਤਨਿ ਦੂਖੁ ਨ ਹੋਇ ॥31॥ ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥

ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ ਵਿਣੁ ਨਾਵੈ

ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥32॥ ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥

ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥33॥ ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ ਸੁਰਿਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥ ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥34॥ ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ ਦਾਲਦਭੰਜਨ ਦੁਖਦਲਣ ਗੁਰਮੁਖਿ ਗਿਆਨੁ ਧਿਆਨੁ ॥35॥ ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ ਧਨੁ ਗਇਆ ਤਾ ਜਾਣਿ ਦੇਹਿ ਜੇ ਰਾਚਹਿ ਰੰਗਿ ਏਕ ॥ ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ ਬਨਿ ਬਨਿ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥36॥ ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ ਨਾ ਤਿਸੁ ਏਹੁ

935

ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ ਨਾ ਤਿਸੁ ਗਿਆਨੁ ਨ ਧਿਆਨੁ ਹੈ ਨਾ ਤਿਸੁ ਧਰਮੁ ਧਿਆਨੁ ॥ ਵਿਣੁ ਨਾਵੈ ਨਿਰਭਉ ਕਹਾ ਕਿਆ ਜਾਣਾ ਅਭਿਮਾਨੁ ॥ ਥਾਕਿ ਰਹੀ ਕਿਵ ਅਪੜਾ ਹਾਥ ਨਹੀ ਨਾ ਪਾਰੁ ॥ ਨਾ ਸਾਜਨ ਸੇ ਰੰਗੁਲੇ ਕਿਸੁ ਪਹਿ ਕਰੀ ਪੁਕਾਰ ॥ ਨਾਨਕ ਪ੍ਰਿਉ ਪ੍ਰਿਉ ਜੇ ਕਰੀ ਮੇਲੇ ਮੇਲਣਹਾਰੁ ॥ ਜਿਨਿ ਵਿਛੋੜੀ ਸੋ ਮੇਲਸੀ ਗੁਰ ਕੈ ਹੇਤਿ ਅਪਾਰਿ ॥37॥ ਪਾਪੁ ਬੁਰਾ ਪਾਪੀ ਕਉ ਪਿਆਰਾ ॥ ਪਾਪਿ ਲਦੇ ਪਾਪੇ ਪਾਸਾਰਾ ॥ ਪਰਹਰਿ ਪਾਪੁ ਪਛਾਣੈ ਆਪੁ ॥ ਨਾ ਤਿਸੁ ਸੋਗੁ ਵਿਜੋਗੁ ਸੰਤਾਪੁ ॥ ਨਰਕਿ ਪੜੰਤਉ ਕਿਉ ਰਹੈ ਕਿਉ ਬੰਚੈ ਜਮਕਾਲੁ ॥ ਕਿਉ ਆਵਣੁ ਜਾਣਾ ਵੀਸਰੈ ਝੂਠੁ ਬੁਰਾ ਖੈ ਕਾਲੁ ॥ ਮਨੁ ਜੰਜਾਲੀ ਵੇੜਿਆ ਭੀ ਜੰਜਾਲਾ ਮਾਹਿ ॥ ਵਿਣੁ ਨਾਵੈ ਕਿਉ ਛੂਟੀਐ ਪਾਪੇ ਪਚਹਿ ਪਚਾਹਿ ॥38॥ ਫਿਰਿ ਫਿਰਿ ਫਾਹੀ ਫਾਸੈ ਕਊਆ ॥ ਫਿਰਿ ਪਛੁਤਾਨਾ ਅਬ ਕਿਆ ਹੂਆ ॥ ਫਾਥਾ ਚੋਗ ਚੁਗੈ ਨਹੀ ਬੂਝੈ ॥ ਸਤਿਗੁਰੁ ਮਿਲੈ ਤ ਆਖੀ ਸੂਝੈ ॥ ਜਿਉ ਮਛੁਲੀ ਫਾਥੀ ਜਮ ਜਾਲਿ ॥ ਵਿਣੁ ਗੁਰ ਦਾਤੇ ਮੁਕਤਿ ਨ ਭਾਲਿ ॥ ਫਿਰਿ ਫਿਰਿ ਆਵੈ ਫਿਰਿ ਫਿਰਿ ਜਾਇ ॥ ਇਕ ਰੰਗਿ ਰਚੈ ਰਹੈ ਲਿਵ ਲਾਇ ॥ ਇਵ ਛੂਟੈ ਫਿਰਿ ਫਾਸ ਨ ਪਾਇ ॥39॥ ਬੀਰਾ ਬੀਰਾ ਕਰਿ ਰਹੀ ਬੀਰ ਭਏ ਬੈਰਾਇ ॥ ਬੀਰ ਚਲੇ ਘਰਿ ਆਪਣੈ ਬਹਿਣ ਬਿਰਹਿ ਜਲਿ ਜਾਇ ॥ ਬਾਬੁਲ ਕੈ ਘਰਿ ਬੇਟੜੀ ਬਾਲੀ ਬਾਲੈ ਨੇਹਿ ॥ ਜੇ ਲੋੜਹਿ ਵਰੁ ਕਾਮਣੀ ਸਤਿਗੁਰੁ ਸੇਵ ਹਿਤੇਹਿ

॥ ਬਿਰਲੋ ਗਿਆਨੀ ਬੂਝਣਉ ਸਤਿਗੁਰੁ ਸਾਚਿ ਮਿਲੇਇ ॥ ਠਾਕੁਰ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥ ਬਾਣੀ ਬਿਰਲਉ ਬੀਚਾਰਸੀ ਜੇ ਕੋ ਗੁਰਮੁਖਿ ਹੋਇ ॥ ਇਹ ਬਾਣੀ ਮਹਾ ਪੁਰਖ ਕੀ ਨਿਜ ਘਰਿ ਵਾਸਾ ਹੋਇ ॥40॥ ਭਨਿ ਭਨਿ ਘੜੀਐ ਘੜਿ ਘੜਿ ਭਜੈ ਢਾਹਿ ਉਸਾਰੈ ਉਸਰੇ ਢਾਹੈ ॥ ਸਰ ਭਰਿ ਸੋਖੈ ਭੀ ਭਰਿ ਪੋਖੈ ਸਮਰਥ ਵੇਪਰਵਾਹੈ

॥ ਭਰਮਿ ਭੁਲਾਨੇ ਭਏ ਦਿਵਾਨੇ ਵਿਣੁ ਭਾਗਾ ਕਿਆ ਪਾਈਐ ॥ ਗੁਰਮੁਖਿ ਗਿਆਨੁ ਡੋਰੀ ਪ੍ਰਭਿ ਪਕੜੀ ਜਿਨਿ ਖਿੰਚੈ

ਤਿਨਿ ਜਾਈਐ ॥ ਹਰਿ ਗੁਣ ਗਾਇ ਸਦਾ ਰੰਗਿ ਰਾਤੇ ਬਹੁੜਿ ਨ ਪਛੋਤਾਈਐ ॥ ਭਭੈ ਭਾਲਹਿ ਗੁਰਮੁਖਿ ਬੂਝਹਿ ਤਾ ਨਿਜ ਘਰਿ ਵਾਸਾ ਪਾਈਐ ॥ ਭਭੈ ਭਉਜਲੁ ਮਾਰਗੁ ਵਿਖੜਾ ਆਸ ਨਿਰਾਸਾ ਤਰੀਐ ॥ ਗੁਰ ਪਰਸਾਦੀ ਆਪੋ ਚੀਨੈ ਜੀਵਤਿਆ ਇਵ ਮਰੀਐ ॥41॥ ਮਾਇਆ ਮਾਇਆ ਕਰਿ ਮੁਏ ਮਾਇਆ ਕਿਸੈ ਨ ਸਾਥਿ ॥ ਹੰਸੁ ਚਲੈ ਉਠਿ

ਡੁਮਣੋ ਮਾਇਆ ਭੂਲੀ ਆਥਿ ॥ ਮਨੁ ਝੂਠਾ ਜਮਿ ਜੋਹਿਆ ਅਵਗੁਣ ਚਲਹਿ ਨਾਲਿ ॥ ਮਨ ਮਹਿ ਮਨੁ ਉਲਟੋ ਮਰੈ

936

ਜੇ ਗੁਣ ਹੋਵਹਿ ਨਾਲਿ ॥ ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥42॥ ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ ਸੇ ਜਨ ਉਬਰੇ ਜਿਨ ਹਰਿ ਭਾਇਆ ॥ ਧੰਧਾ ਮੁਆ ਵਿਗੂਤੀ ਮਾਇਆ ॥ ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ ਜੀਉ ਸਮਰਪਉਂ ਆਪਣਾ ਤਨੁ ਮਨੁ ਆਗੈ ਦੇਉ ॥ ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥43॥ ਰਾਣਾ ਰਾਉ ਨ ਕੋ ਰਹੈ ਰੰਕੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ ਮੈ ਤਨਿ ਅਵਗੁਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ ਅਵਗੁਣੀ ਭਰਪੂਰੁ ਹੈ ਗੁਣ ਭੀ ਵਸਹਿ ਨਾਲਿ ॥ ਵਿਣੁ ਸਤਿਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥44॥ ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ

॥ ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥45॥ ਬੀਜਉ ਸੂਝੈ

ਕੋ ਨਹੀ ਬਹੈ ਦੁਲੀਚਾ ਪਾਇ ॥ ਨਰਕ ਨਿਵਾਰਣੁ ਨਰਹਨਰੁ ਸਾਚਉ ਸਾਚੈ ਨਾਇ ॥ ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰ ਥਾਇ ॥ ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥46॥ ੜਾੜੈ ਰੂੜਾ ਹਰਿ ਜੀਉ ਸੋਈ ॥ ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ ਗੁਰਮੁਖਿ ਪੂਰਾ ਤਿਸੁ ਸਾਬਾਸਿ ॥ ਰੂੜੀ ਬਾਣੀ

937

ਹਰਿ ਪਾਇਆ ਗੁਰ ਸਬਦੀ ਬੀਚਾਰਿ ॥ ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥47॥ ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥

ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥48॥ ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥49॥ ਸ੍ਰਿਸਟੇ ਭੇਉ ਨ ਜਾਣੈ ਕੋਇ ॥ ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ ਸੰਪੈ ਕਉ ਈਸੁਰੁ ਧਿਆਈਐ ॥ ਸੰਪੈ ਪੁਰਬਿ ਲਿਖੇ ਕੀ ਪਾਈਐ ॥ ਸੰਪੈ ਕਾਰਣਿ ਚਾਕਰ ਚੋਰ ॥ ਸੰਪੈ ਸਾਥਿ ਨ ਚਾਲੈ ਹੋਰ ॥ ਬਿਨੁ ਸਾਚੇ ਨਹੀ ਦਰਗਹ ਮਾਨੁ ॥ ਹਰਿ ਰਸੁ ਪੀਵੈ ਛੁਟੈ ਨਿਦਾਨਿ ॥50॥ ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥

ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥

ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥51॥ ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ

॥ ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥

ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥

ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥52॥ ਪਾਧਾ ਪੜਿਆ ਆਖੀਐ ਬਿਦਿਆ

938

ਬਿਚਰੈ ਸਹਜਿ ਸੁਭਾਇ ॥ ਬਿਦਿਆ ਸੋਧੈ ਤਤੁ ਲਹੈ ਰਾਮ ਨਾਮ ਲਿਵ ਲਾਇ ॥ ਮਨਮੁਖੁ ਬਿਦਿਆ ਬਿਕ੍ਰਦਾ ਬਿਖੁ ਖਟੇ ਬਿਖੁ ਖਾਇ ॥ ਮੂਰਖੁ ਸਬਦੁ ਨ ਚੀਨਈ ਸੂਝ ਬੂਝ ਨਹ ਕਾਇ ॥53॥ ਪਾਧਾ ਗੁਰਮੁਖਿ ਆਖੀਐ

ਚਾਟੜਿਆ ਮਤਿ ਦੇਇ ॥ ਨਾਮੁ ਸਮਾਲਹੁ ਨਾਮੁ ਸੰਗ੍ਰਹੁ ਲਾਹਾ ਜਗ ਮਹਿ ਲੇਇ ॥ ਸਚੀ ਪਟੀ ਸਚੁ ਮਨਿ ਪੜੀਐ ਸਬਦੁ ਸੁ ਸਾਰੁ ॥ ਨਾਨਕ ਸੋ ਪੜਿਆ ਸੋ ਪੰਡਿਤੁ ਬੀਨਾ ਜਿਸੁ ਰਾਮ ਨਾਮੁ ਗਲਿ ਹਾਰੁ ॥54॥1॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਮਹਲਾ 1 ਸਿਧਗੋਸਟਿ ॥ ਸਿਧ ਸਭਾ ਕਰਿ ਆਸਣਿ ਬੈਠੇ ਸੰਤ ਸਭਾ ਜੈਕਾਰੋ ॥ ਤਿਸੁ ਆਗੈ ਰਹਰਾਸਿ ਹਮਾਰੀ ਸਾਚਾ ਅਪਰ ਅਪਾਰੋ ॥ ਮਸਤਕੁ ਕਾਟਿ ਧਰੀ ਤਿਸੁ ਆਗੈ ਤਨੁ ਮਨੁ ਆਗੈ ਦੇਉ ॥ ਨਾਨਕ ਸੰਤੁ ਮਿਲੈ ਸਚੁ ਪਾਈਐ ਸਹਜਭਾਇ ਜਸੁ ਲੇਉ ॥1॥ ਕਿਆ ਭਵੀਐ ਸਚਿ ਸੂਚਾ ਹੋਇ ॥ ਸਾਚ ਸਬਦ ਬਿਨੁ ਮੁਕਤਿ ਨ ਕੋਇ ॥1॥

ਰਹਾਉ ॥ ਕਵਨ ਤੁਮੇ ਕਿਆ ਨਾਉ ਤੁਮਾਰਾ ਕਉਨੁ ਮਾਰਗੁ ਕਉਨੁ ਸੁਆਓ ॥ ਸਾਚੁ ਕਹਉ ਅਰਦਾਸਿ ਹਮਾਰੀ ਹਉ ਸੰਤ ਜਨਾ ਬਲਿ ਜਾਓ ॥ ਕਹ ਬੈਸਹੁ ਕਹ ਰਹੀਐ ਬਾਲੇ ਕਹ ਆਵਹੁ ਕਹ ਜਾਹੋ ॥ ਨਾਨਕੁ ਬੋਲੈ ਸੁਣਿ ਬੈਰਾਗੀ ਕਿਆ ਤੁਮਾਰਾ ਰਾਹੋ ॥2॥ ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥ ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥ ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥ ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥3॥ ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥ ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥ ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥ ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥4॥ ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵਸਾਗਰੁ ਤਰੀਐ

ਨਾਨਕ ਨਾਮੁ ਵਖਾਣੇ ॥ ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥ ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥5॥ ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥ ਰੋਸੁ ਨ ਕੀਜੈ ਉਤਰੁ ਦੀਜੈ

ਕਿਉ ਪਾਈਐ ਗੁਰ ਦੁਆਰੋ ॥ ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥ ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥6॥ ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥ ਕੰਦ ਮੂਲੁ ਅਹਾਰੋ

939

ਖਾਈਐ ਅਉਧੂ ਬੋਲੈ ਗਿਆਨੇ ॥ ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥ ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥7॥ ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੁੋਲਾਈ ॥ ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥ ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥

ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥8॥ ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥ ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥ ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ

॥ ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥9॥ ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥ ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥ ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥10॥ ਊਂਧਉ ਖਪਰੁ ਪੰਚ ਭੂ ਟੋਪੀ ॥ ਕਾਂਇਆ ਕੜਾਸਣੁ ਮਨੁ ਜਾਗੋਟੀ ॥ ਸਤੁ ਸੰਤੋਖੁ ਸੰਜਮੁ ਹੈ ਨਾਲਿ ॥ ਨਾਨਕ ਗੁਰਮੁਖਿ ਨਾਮੁ ਸਮਾਲਿ

॥11॥ ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥ ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥ ਕਵਨੁ ਸੁ ਆਵੈ ਕਵਨੁ ਸੁ ਜਾਇ ॥ ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥12॥ ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥13॥ ਕਿਉ ਕਰਿ ਬਾਧਾ ਸਰਪਨਿ ਖਾਧਾ ॥ ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥ ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ

॥ ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥14॥ ਦੁਰਮਤਿ ਬਾਧਾ ਸਰਪਨਿ ਖਾਧਾ ॥ ਮਨਮੁਖਿ ਖੋਇਆ ਗੁਰਮੁਖਿ

ਲਾਧਾ ॥ ਸਤਿਗੁਰੁ ਮਿਲੈ ਅੰਧੇਰਾ ਜਾਇ ॥ ਨਾਨਕ ਹਉਮੈ ਮੇਟਿ ਸਮਾਇ ॥15॥ ਸੁੰਨ ਨਿਰੰਤਰਿ ਦੀਜੈ ਬੰਧੁ ॥

ਉਡੈ ਨ ਹੰਸਾ ਪੜੈ ਨ ਕੰਧੁ ॥ ਸਹਜਗੁਫਾ ਘਰੁ ਜਾਣੈ ਸਾਚਾ ॥ ਨਾਨਕ ਸਾਚੇ ਭਾਵੈ ਸਾਚਾ ॥16॥ ਕਿਸੁ ਕਾਰਣਿ ਗ੍ਰਿਹੁ ਤਜਿਓ ਉਦਾਸੀ ॥ ਕਿਸੁ ਕਾਰਣਿ ਇਹੁ ਭੇਖੁ ਨਿਵਾਸੀ ॥ ਕਿਸੁ ਵਖਰ ਕੇ ਤੁਮ ਵਣਜਾਰੇ ॥ ਕਿਉ ਕਰਿ ਸਾਥੁ ਲੰਘਾਵਹੁ ਪਾਰੇ ॥17॥ ਗੁਰਮੁਖਿ ਖੋਜਤ ਭਏ ਉਦਾਸੀ ॥ ਦਰਸਨ ਕੈ ਤਾਈ ਭੇਖ ਨਿਵਾਸੀ ॥ ਸਾਚ ਵਖਰ ਕੇ ਹਮ ਵਣਜਾਰੇ ॥ ਨਾਨਕ ਗੁਰਮੁਖਿ ਉਤਰਸਿ ਪਾਰੇ ॥18॥ ਕਿਤੁ ਬਿਧਿ ਪੁਰਖਾ ਜਨਮੁ ਵਟਾਇਆ ॥ ਕਾਹੇ ਕਉ ਤੁਝੁ

940

ਇਹੁ ਮਨੁ ਲਾਇਆ ॥ ਕਿਤੁ ਬਿਧਿ ਆਸਾ ਮਨਸਾ ਖਾਈ ॥ ਕਿਤੁ ਬਿਧਿ ਜੋਤਿ ਨਿਰੰਤਰਿ ਪਾਈ ॥ ਬਿਨੁ ਦੰਤਾ ਕਿਉ ਖਾਈਐ ਸਾਰੁ ॥ ਨਾਨਕ ਸਾਚਾ ਕਰਹੁ ਬੀਚਾਰੁ ॥19॥ ਸਤਿਗੁਰ ਕੈ ਜਨਮੇ ਗਵਨੁ ਮਿਟਾਇਆ ॥

ਅਨਹਤਿ ਰਾਤੇ ਇਹੁ ਮਨੁ ਲਾਇਆ ॥ ਮਨਸਾ ਆਸਾ ਸਬਦਿ ਜਲਾਈ ॥ ਗੁਰਮੁਖਿ ਜੋਤਿ ਨਿਰੰਤਰਿ ਪਾਈ ॥

ਤ੍ਰੈ ਗੁਣ ਮੇਟੇ ਖਾਈਐ ਸਾਰੁ ॥ ਨਾਨਕ ਤਾਰੇ ਤਾਰਣਹਾਰੁ ॥20॥ ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ ॥ ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ ॥ ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ ॥ ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ ॥ ਗੁਰ ਕੈ

ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ ॥ ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥21॥ ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ ॥ ਏਸੁ ਸਬਦ ਕਉ ਜੋ ਅਰਥਾਵੈ

ਤਿਸੁ ਗੁਰ ਤਿਲੁ ਨ ਤਮਾਈ ॥ ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ ॥ ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ ॥ ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ ॥ ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥22॥ ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ ॥ ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ ॥ ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ ॥ ਨਾਨਕ ਦੂਜੀ ਕਾਰ ਨ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ ॥ ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ ॥ ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥23॥ ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ ॥ ਸਤਿਗੁਰ ਪਰਚੈ ਪਰਮਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ ॥ ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ ॥ ਸੋ ਜੋਗੀ ਗੁਰ ਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ ॥ ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ ॥ ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥24॥ ਸਾਚੋਂ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ ॥ ਝੂਠੇ ਆਵਹਿ ਠਵਰ ਨ ਪਾਵਹਿ ਦੂਜੈ ਆਵਾਗਉਣੁ ਭਇਆ ॥ ਆਵਾਗਉਣੁ ਮਿਟੈ ਗੁਰ ਸਬਦੀ ਆਪੇ ਪਰਖੈ ਬਖਸਿ ਲਇਆ ॥ ਏਕਾ

941

ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ ॥ ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥ ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥25॥ ਮਨਮੁਖਿ ਭੂਲੈ ਜਮ ਕੀ ਕਾਣਿ ॥ ਪਰ ਘਰੁ ਜੋਹੈ ਹਾਣੇ ਹਾਣਿ ॥ ਮਨਮੁਖਿ ਭਰਮਿ ਭਵੈ ਬੇਬਾਣਿ ॥ ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥ ਸਬਦੁ ਨ ਚੀਨੈ ਲਵੈ

ਕੁਬਾਣਿ ॥ ਨਾਨਕ ਸਾਚਿ ਰਤੇ ਸੁਖੁ ਜਾਣਿ ॥26॥ ਗੁਰਮੁਖਿ ਸਾਚੇ ਕਾ ਭਉ ਪਾਵੈ ॥ ਗੁਰਮੁਖਿ ਬਾਣੀ ਅਘੜੁ ਘੜਾਵੈ ॥ ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥ ਗੁਰਮੁਖਿ ਪਵਿਤ੍ਰੁ ਪਰਮਪਦੁ ਪਾਵੈ ॥ ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ ਨਾਨਕ ਗੁਰਮੁਖਿ ਸਾਚਿ ਸਮਾਵੈ ॥27॥ ਗੁਰਮੁਖਿ ਪਰਚੈ ਬੇਦ ਬੀਚਾਰੀ ॥ ਗੁਰਮੁਖਿ ਪਰਚੈ ਤਰੀਐ

ਤਾਰੀ ॥ ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥ ਗੁਰਮੁਖਿ ਪਰਚੈ ਅੰਤਰਬਿਧਿ ਜਾਨੀ ॥ ਗੁਰਮੁਖਿ ਪਾਈਐ

ਅਲਖ ਅਪਾਰੁ ॥ ਨਾਨਕ ਗੁਰਮੁਖਿ ਮੁਕਤਿ ਦੁਆਰੁ ॥28॥ ਗੁਰਮੁਖਿ ਅਕਥੁ ਕਥੈ ਬੀਚਾਰਿ ॥ ਗੁਰਮੁਖਿ ਨਿਬਹੈ

ਸਪਰਵਾਰਿ ॥ ਗੁਰਮੁਖਿ ਜਪੀਐ ਅੰਤਰਿ ਪਿਆਰਿ ॥ ਗੁਰਮੁਖਿ ਪਾਈਐ ਸਬਦਿ ਅਚਾਰਿ ॥ ਸਬਦਿ ਭੇਦਿ ਜਾਣੈ

ਜਾਣਾਈ ॥ ਨਾਨਕ ਹਉਮੈ ਜਾਲਿ ਸਮਾਈ ॥29॥ ਗੁਰਮੁਖਿ ਧਰਤੀ ਸਾਚੈ ਸਾਜੀ ॥ ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥ ਗੁਰ ਕੈ ਸਬਦਿ ਰਪੈ ਰੰਗੁ ਲਾਇ ॥ ਸਾਚਿ ਰਤਉ ਪਤਿ ਸਿਉ ਘਰਿ ਜਾਇ ॥ ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥ ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥30॥ ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥ ਗੁਰਮੁਖਿ

ਭਵਜਲੁ ਤਰੀਐ ਸਚ ਸੁਧੀ ॥ ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥ ਗੁਰਮੁਖਿ ਪਰਵਿਰਤਿ ਨਿਰਵਿਰਤਿ ਪਛਾਣੈ

॥ ਗੁਰਮੁਖਿ ਤਾਰੇ ਪਾਰਿ ਉਤਾਰੇ ॥ ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥31॥ ਨਾਮੇ ਰਾਤੇ ਹਉਮੈ ਜਾਇ ॥

ਨਾਮਿ ਰਤੇ ਸਚਿ ਰਹੇ ਸਮਾਇ ॥ ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥ ਨਾਮਿ ਰਤੇ ਪਾਵਹਿ ਮੋਖਦੁਆਰੁ ॥ ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥ ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥32॥ ਨਾਮਿ ਰਤੇ ਸਿਧ ਗੋਸਟਿ ਹੋਇ ॥

ਨਾਮਿ ਰਤੇ ਸਦਾ ਤਪੁ ਹੋਇ ॥ ਨਾਮਿ ਰਤੇ ਸਚੁ ਕਰਣੀ ਸਾਰੁ ॥ ਨਾਮਿ ਰਤੇ ਗੁਣ ਗਿਆਨ ਬੀਚਾਰੁ ॥ ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥ ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥33॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥

ਜੋਗ ਜੁਗਤਿ ਸਚਿ ਰਹੈ ਸਮਾਇ ॥ ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥ ਗੁਰ ਕੈ ਸਬਦਿ ਜੋ

942

ਮਰਿ ਜੀਵੈ ਸੋ ਪਾਏ ਮੋਖਦੁਆਰੁ ॥ ਬਿਨੁ ਸਬਦੈ ਸਭਿ ਦੂਜੈ ਲਾਗੇ ਦੇਖਹੁ ਰਿਦੈ ਬੀਚਾਰਿ ॥ ਨਾਨਕ ਵਡੇ ਸੇ ਵਡਭਾਗੀ ਜਿਨੀ ਸਚੁ ਰਖਿਆ ਉਰਿ ਧਾਰਿ ॥34॥ ਗੁਰਮੁਖਿ ਰਤਨੁ ਲਹੈ ਲਿਵ ਲਾਇ ॥ ਗੁਰਮੁਖਿ ਪਰਖੈ ਰਤਨੁ ਸੁਭਾਇ ॥ ਗੁਰਮੁਖਿ ਸਾਚੀ ਕਾਰ ਕਮਾਇ ॥ ਗੁਰਮੁਖਿ ਸਾਚੇ ਮਨੁ ਪਤੀਆਇ ॥ ਗੁਰਮੁਖਿ ਅਲਖੁ ਲਖਾਏ ਤਿਸੁ ਭਾਵੈ ॥ ਨਾਨਕ ਗੁਰਮੁਖਿ ਚੋਟ ਨ ਖਾਵੈ ॥35॥ ਗੁਰਮੁਖਿ ਨਾਮੁ ਦਾਨੁ ਇਸਨਾਨੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਪਾਵੈ ਦਰਗਹ ਮਾਨੁ ॥ ਗੁਰਮੁਖਿ ਭਉਭੰਜਨੁ ਪਰਧਾਨੁ ॥ ਗੁਰਮੁਖਿ ਕਰਣੀ ਕਾਰ ਕਰਾਏ ॥

ਨਾਨਕ ਗੁਰਮੁਖਿ ਮੇਲਿ ਮਿਲਾਏ ॥36॥ ਗੁਰਮੁਖਿ ਸਾਸਤ੍ਰ ਸਿਮ੍ਰਿਤਿ ਬੇਦ ॥ ਗੁਰਮੁਖਿ ਪਾਵੈ ਘਟਿ ਘਟਿ ਭੇਦ ॥

ਗੁਰਮੁਖਿ ਵੈਰ ਵਿਰੋਧ ਗਵਾਵੈ ॥ ਗੁਰਮੁਖਿ ਸਗਲੀ ਗਣਤ ਮਿਟਾਵੈ ॥ ਗੁਰਮੁਖਿ ਰਾਮ ਨਾਮ ਰੰਗਿ ਰਾਤਾ ॥ ਨਾਨਕ ਗੁਰਮੁਖਿ ਖਸਮੁ ਪਛਾਤਾ ॥37॥ ਬਿਨੁ ਗੁਰ ਭਰਮੈ ਆਵੈ ਜਾਇ ॥ ਬਿਨੁ ਗੁਰ ਘਾਲ ਨ ਪਵਈ ਥਾਇ ॥ ਬਿਨੁ ਗੁਰ ਮਨੂਆ ਅਤਿ ਡੋਲਾਇ ॥ ਬਿਨੁ ਗੁਰ ਤ੍ਰਿਪਤਿ ਨਹੀ ਬਿਖੁ ਖਾਇ ॥ ਬਿਨੁ ਗੁਰ ਬਿਸੀਅਰੁ ਡਸੈ ਮਰਿ ਵਾਟ ॥

ਨਾਨਕ ਗੁਰ ਬਿਨੁ ਘਾਟੇ ਘਾਟ ॥38॥ ਜਿਸੁ ਗੁਰੁ ਮਿਲੈ ਤਿਸੁ ਪਾਰਿ ਉਤਾਰੈ ॥ ਅਵਗੁਣ ਮੇਟੈ ਗੁਣਿ ਨਿਸਤਾਰੈ

॥ ਮੁਕਤਿ ਮਹਾ ਸੁਖ ਗੁਰ ਸਬਦੁ ਬੀਚਾਰਿ ॥ ਗੁਰਮੁਖਿ ਕਦੇ ਨ ਆਵੈ ਹਾਰਿ ॥ ਤਨੁ ਹਟੜੀ ਇਹੁ ਮਨੁ ਵਣਜਾਰਾ

॥ ਨਾਨਕ ਸਹਜੇ ਸਚੁ ਵਾਪਾਰਾ ॥39॥ ਗੁਰਮੁਖਿ ਬਾਂਧਿਓ ਸੇਤੁ ਬਿਧਾਤੈ ॥ ਲੰਕਾ ਲੂਟੀ ਦੈਤ ਸੰਤਾਪੈ ॥ ਰਾਮਚੰਦਿ ਮਾਰਿਓ ਅਹਿ ਰਾਵਣੁ ॥ ਭੇਦੁ ਬਭੀਖਣ ਗੁਰਮੁਖਿ ਪਰਚਾਇਣੁ ॥ ਗੁਰਮੁਖਿ ਸਾਇਰਿ ਪਾਹਣ ਤਾਰੇ ॥ ਗੁਰਮੁਖਿ

ਕੋਟਿ ਤੇਤੀਸ ਉਧਾਰੇ ॥40॥ ਗੁਰਮੁਖਿ ਚੂਕੈ ਆਵਣੁ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ

ਬੰਧੁ ਨ ਪਾਇ ॥41॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ ਜਲਾਏ ॥ ਗੁਰਮੁਖਿ ਸਾਚੇ ਕੇ ਗੁਣ ਗਾਏ ॥ ਗੁਰਮੁਖਿ ਸਾਚੈ ਰਹੈ ਸਮਾਏ ॥ ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥ ਨਾਨਕ ਗੁਰਮੁਖਿ

ਸਗਲ ਭਵਣ ਕੀ ਸੋਝੀ ਹੋਇ ॥42॥ ਕਵਣੁ ਮੂਲੁ ਕਵਣ ਮਤਿ ਵੇਲਾ ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ

॥ ਕਵਣ ਕਥਾ ਲੇ ਰਹਹੁ ਨਿਰਾਲੇ ॥ ਬੋਲੈ ਨਾਨਕੁ ਸੁਣਹੁ ਤੁਮ ਬਾਲੇ ॥ ਏਸੁ ਕਥਾ ਕਾ ਦੇਹੁ ਬੀਚਾਰੁ ॥ ਭਵਜਲੁ

943

ਸਬਦਿ ਲੰਘਾਵਣਹਾਰੁ ॥43॥ ਪਵਨ ਅਰੰਭੁ ਸਤਿਗੁਰ ਮਤਿ ਵੇਲਾ ॥ ਸਬਦੁ ਗੁਰੂ ਸੁਰਤਿ ਧੁਨਿ ਚੇਲਾ ॥ ਅਕਥ

ਕਥਾ ਲੇ ਰਹਉ ਨਿਰਾਲਾ ॥ ਨਾਨਕ ਜੁਗਿ ਜੁਗਿ ਗੁਰ ਗੋਪਾਲਾ ॥ ਏਕੁ ਸਬਦੁ ਜਿਤੁ ਕਥਾ ਵੀਚਾਰੀ ॥ ਗੁਰਮੁਖਿ

ਹਉਮੈ ਅਗਨਿ ਨਿਵਾਰੀ ॥44॥ ਮੈਣ ਕੇ ਦੰਤ ਕਿਉ ਖਾਈਐ ਸਾਰੁ ॥ ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ ॥

ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ ॥ ਕਵਨ ਗੁਫਾ ਜਿਤੁ ਰਹੈ ਅਵਾਹਨੁ ॥ ਇਤ ਉਤ ਕਿਸ ਕਉ ਜਾਣਿ ਸਮਾਵੈ ॥ ਕਵਨੁ ਧਿਆਨੁ ਮਨੁ ਮਨਹਿ ਸਮਾਵੈ ॥45॥ ਹਉ ਹਉ ਮੈ ਮੈ ਵਿਚਹੁ ਖੋਵੈ ॥ ਦੂਜਾ ਮੇਟੈ ਏਕੋ ਹੋਵੈ ॥

ਜਗੁ ਕਰੜਾ ਮਨਮੁਖੁ ਗਾਵਾਰੁ ॥ ਸਬਦੁ ਕਮਾਈਐ ਖਾਈਐ ਸਾਰੁ ॥ ਅੰਤਰਿ ਬਾਹਰਿ ਏਕੋ ਜਾਣੈ ॥ ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥46॥ ਸਚ ਭੈ ਰਾਤਾ ਗਰਬੁ ਨਿਵਾਰੈ ॥ ਏਕੋ ਜਾਤਾ ਸਬਦੁ ਵੀਚਾਰੈ ॥ ਸਬਦੁ ਵਸੈ ਸਚੁ ਅੰਤਰਿ ਹੀਆ ॥ ਤਨੁ ਮਨੁ ਸੀਤਲੁ ਰੰਗਿ ਰੰਗੀਆ ॥ ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ ॥ ਨਾਨਕ ਨਦਰੀ ਨਦਰਿ ਪਿਆਰੇ ॥47॥ ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ ॥ ਕਵਨ ਮੁਖਿ ਸੂਰਜੁ ਤਪੈ ਤਪਾਇਆ ॥ ਕਵਨ ਮੁਖਿ

ਕਾਲੁ ਜੋਹਤ ਨਿਤ ਰਹੈ ॥ ਕਵਨ ਬੁਧਿ ਗੁਰਮੁਖਿ ਪਤਿ ਰਹੈ ॥ ਕਵਨੁ ਜੋਧੁ ਜੋ ਕਾਲੁ ਸੰਘਾਰੈ ॥ ਬੋਲੈ ਬਾਣੀ ਨਾਨਕੁ ਬੀਚਾਰੈ ॥48॥ ਸਬਦੁ ਭਾਖਤ ਸਸਿ ਜੋਤਿ ਅਪਾਰਾ ॥ ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ ॥ ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ ॥ ਆਪੇ ਪਾਰਿ ਉਤਾਰਣਹਾਰਾ ॥ ਗੁਰ ਪਰਚੈ ਮਨੁ ਸਾਚਿ ਸਮਾਇ ॥ ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥49॥ ਨਾਮੁ ਤਤੁ ਸਭ ਹੀ ਸਿਰਿ ਜਾਪੈ ॥ ਬਿਨੁ ਨਾਵੈ ਦੁਖੁ ਕਾਲੁ ਸੰਤਾਪੈ ॥ ਤਤੋ ਤਤੁ ਮਿਲੈ ਮਨੁ ਮਾਨੈ

॥ ਦੂਜਾ ਜਾਇ ਇਕਤੁ ਘਰਿ ਆਨੈ ॥ ਬੋਲੈ ਪਵਨਾ ਗਗਨੁ ਗਰਜੈ ॥ ਨਾਨਕ ਨਿਹਚਲੁ ਮਿਲਣੁ ਸਹਜੈ ॥50॥

ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ ॥ ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਨ ਪੁੰਨੰ ॥ ਘਟਿ ਘਟਿ ਸੁੰਨ ਕਾ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ਜੋ ਜਨੁ ਨਾਮ ਨਿਰੰਜਨ ਰਾਤਾ ॥ ਨਾਨਕ ਸੋਈ ਪੁਰਖੁ ਬਿਧਾਤਾ ॥51॥ ਸੁੰਨੋ ਸੁੰਨੁ ਕਹੈ ਸਭੁ ਕੋਈ ॥ ਅਨਹਤ ਸੁੰਨੁ ਕਹਾ ਤੇ ਹੋਈ ॥ ਅਨਹਤ ਸੁੰਨਿ ਰਤੇ ਸੇ ਕੈਸੇ ॥

ਜਿਸ ਤੇ ਉਪਜੇ ਤਿਸ ਹੀ ਜੈਸੇ ॥ ਓਇ ਜਨਮਿ ਨ ਮਰਹਿ ਨ ਆਵਹਿ ਜਾਹਿ ॥ ਨਾਨਕ ਗੁਰਮੁਖਿ ਮਨੁ ਸਮਝਾਹਿ

॥52॥ ਨਉ ਸਰ ਸੁਭਰ ਦਸਵੈ ਪੂਰੇ ॥ ਤਹ ਅਨਹਤ ਸੁੰਨਿ ਵਜਾਵਹਿ ਤੂਰੇ ॥ ਸਾਚੈ ਰਾਚੇ ਦੇਖਿ ਹਜੂਰੇ ॥ ਘਟਿ

944

ਘਟਿ ਸਾਚੁ ਰਹਿਆ ਭਰਪੂਰੇ ॥ ਗੁਪਤੀ ਬਾਣੀ ਪਰਗਟੁ ਹੋਇ ॥ ਨਾਨਕ ਪਰਖਿ ਲਏ ਸਚੁ ਸੋਇ ॥53॥

ਸਹਜਭਾਇ ਮਿਲੀਐ ਸੁਖੁ ਹੋਵੈ ॥ ਗੁਰਮੁਖਿ ਜਾਗੈ ਨੀਦ ਨ ਸੋਵੈ ॥ ਸੁੰਨ ਸਬਦੁ ਅਪਰੰਪਰਿ ਧਾਰੈ ॥ ਕਹਤੇ ਮੁਕਤੁ ਸਬਦਿ ਨਿਸਤਾਰੈ ॥ ਗੁਰ ਕੀ ਦੀਖਿਆ ਸੇ ਸਚਿ ਰਾਤੇ ॥ ਨਾਨਕ ਆਪੁ ਗਵਾਇ ਮਿਲਣ ਨਹੀ ਭ੍ਰਾਤੇ ॥54॥

ਕੁਬੁਧਿ ਚਬਾਵੈ ਸੋ ਕਿਤੁ ਠਾਇ ॥ ਕਿਉ ਤਤੁ ਨ ਬੂਝੈ ਚੋਟਾ ਖਾਇ ॥ ਜਮ ਦਰਿ ਬਾਧੇ ਕੋਇ ਨ ਰਾਖੈ ॥ ਬਿਨੁ ਸਬਦੈ

ਨਾਹੀ ਪਤਿ ਸਾਖੈ ॥ ਕਿਉ ਕਰਿ ਬੂਝੈ ਪਾਵੈ ਪਾਰੁ ॥ ਨਾਨਕ ਮਨਮੁਖਿ ਨ ਬੁਝੈ ਗਵਾਰੁ ॥55॥ ਕੁਬੁਧਿ ਮਿਟੈ ਗੁਰ ਸਬਦੁ ਬੀਚਾਰਿ ॥ ਸਤਿਗੁਰੁ ਭੇਟੈ ਮੋਖ ਦੁਆਰ ॥ ਤਤੁ ਨ ਚੀਨੈ ਮਨਮੁਖੁ ਜਲਿ ਜਾਇ ॥ ਦੁਰਮਤਿ ਵਿਛੁੜਿ ਚੋਟਾ ਖਾਇ ॥ ਮਾਨੈ ਹੁਕਮੁ ਸਭੇ ਗੁਣ ਗਿਆਨ ॥ ਨਾਨਕ ਦਰਗਹ ਪਾਵੈ ਮਾਨੁ ॥56॥ ਸਾਚੁ ਵਖਰੁ ਧਨੁ ਪਲੈ ਹੋਇ ॥

ਆਪਿ ਤਰੈ ਤਾਰੇ ਭੀ ਸੋਇ ॥ ਸਹਜਿ ਰਤਾ ਬੂਝੈ ਪਤਿ ਹੋਇ ॥ ਤਾ ਕੀ ਕੀਮਤਿ ਕਰੈ ਨ ਕੋਇ ॥ ਜਹ ਦੇਖਾ ਤਹ ਰਹਿਆ ਸਮਾਇ ॥ ਨਾਨਕ ਪਾਰਿ ਪਰੈ ਸਚ ਭਾਇ ॥57॥ ਸੁ ਸਬਦ ਕਾ ਕਹਾ ਵਾਸੁ ਕਥੀਅਲੇ ਜਿਤੁ ਤਰੀਐ

ਭਵਜਲੁ ਸੰਸਾਰੋ ॥ ਤ੍ਰੈਸਤ ਅੰਗੁਲ ਵਾਈ ਕਹੀਐ ਤਿਸੁ ਕਹੁ ਕਵਨੁ ਅਧਾਰੋ ॥ ਬੋਲੈ ਖੇਲੈ ਅਸਥਿਰੁ ਹੋਵੈ ਕਿਉ ਕਰਿ ਅਲਖੁ ਲਖਾਏ ॥ ਸੁਣਿ ਸੁਆਮੀ ਸਚੁ ਨਾਨਕੁ ਪ੍ਰਣਵੈ ਅਪਣੇ ਮਨ ਸਮਝਾਏ ॥ ਗੁਰਮੁਖਿ ਸਬਦੇ ਸਚਿ ਲਿਵ ਲਾਗੈ ਕਰਿ ਨਦਰੀ ਮੇਲਿ ਮਿਲਾਏ ॥ ਆਪੇ ਦਾਨਾ ਆਪੇ ਬੀਨਾ ਪੂਰੈ ਭਾਗਿ ਸਮਾਏ ॥58॥ ਸੁ ਸਬਦ ਕੋ ਨਿਰੰਤਰਿ ਵਾਸੁ ਅਲਖੰ ਜਹ ਦੇਖਾ ਤਹ ਸੋਈ ॥ ਪਵਨ ਕਾ ਵਾਸਾ ਸੁੰਨ ਨਿਵਾਸਾ ਅਕਲ ਕਲਾ ਧਰ ਸੋਈ ॥ ਨਦਰਿ ਕਰੇ ਸਬਦੁ ਘਟ ਮਹਿ ਵਸੈ ਵਿਚਹੁ ਭਰਮੁ ਗਵਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਨਾਮੁੋ ਮੰਨਿ ਵਸਾਏ ॥ ਸਬਦਿ ਗੁਰੂ ਭਵਸਾਗਰੁ ਤਰੀਐ ਇਤ ਉਤ ਏਕੋ ਜਾਣੈ ॥ ਚਿਹਨੁ ਵਰਨੁ ਨਹੀ ਛਾਇਆ ਮਾਇਆ ਨਾਨਕ ਸਬਦੁ ਪਛਾਣੈ

॥59॥ ਤ੍ਰੈਸਤ ਅੰਗੁਲ ਵਾਈ ਅਉਧੂ ਸੁੰਨ ਸਚੁ ਆਹਾਰੋ ॥ ਗੁਰਮੁਖਿ ਬੋਲੈ ਤਤੁ ਬਿਰੋਲੈ ਚੀਨੈ ਅਲਖ ਅਪਾਰੋ ॥

ਤ੍ਰੈ ਗੁਣ ਮੇਟੈ ਸਬਦੁ ਵਸਾਏ ਤਾ ਮਨਿ ਚੂਕੈ ਅਹੰਕਾਰੋ ॥ ਅੰਤਰਿ ਬਾਹਰਿ ਏਕੋ ਜਾਣੈ ਤਾ ਹਰਿ ਨਾਮਿ ਲਗੈ ਪਿਆਰੋ

॥ ਸੁਖਮਨਾ ਇੜਾ ਪਿੰਗੁਲਾ ਬੂਝੈ ਜਾ ਆਪੇ ਅਲਖੁ ਲਖਾਏ ॥ ਨਾਨਕ ਤਿਹੁ ਤੇ ਊਪਰਿ ਸਾਚਾ ਸਤਿਗੁਰ ਸਬਦਿ ਸਮਾਏ ॥60॥ ਮਨ ਕਾ ਜੀਉ ਪਵਨੁ ਕਥੀਅਲੇ ਪਵਨੁ ਕਹਾ ਰਸੁ ਖਾਈ ॥ ਗਿਆਨ ਕੀ ਮੁਦ੍ਰਾ ਕਵਨ ਅਉਧੂ

945

ਸਿਧ ਕੀ ਕਵਨ ਕਮਾਈ ॥ ਬਿਨੁ ਸਬਦੈ ਰਸੁ ਨ ਆਵੈ ਅਉਧੂ ਹਉਮੈ ਪਿਆਸ ਨ ਜਾਈ ॥ ਸਬਦਿ ਰਤੇ ਅੰਮ੍ਰਿਤਰਸੁ ਪਾਇਆ ਸਾਚੇ ਰਹੇ ਅਘਾਈ ॥ ਕਵਨ ਬੁਧਿ ਜਿਤੁ ਅਸਥਿਰੁ ਰਹੀਐ ਕਿਤੁ ਭੋਜਨਿ ਤ੍ਰਿਪਤਾਸੈ ॥ ਨਾਨਕ ਦੁਖੁ ਸੁਖੁ ਸਮ ਕਰਿ ਜਾਪੈ ਸਤਿਗੁਰ ਤੇ ਕਾਲੁ ਨ ਗ੍ਰਾਸੈ ॥61॥ ਰੰਗਿ ਨ ਰਾਤਾ ਰਸਿ ਨਹੀ ਮਾਤਾ ॥ ਬਿਨੁ ਗੁਰ ਸਬਦੈ

ਜਲਿ ਬਲਿ ਤਾਤਾ ॥ ਬਿੰਦੁ ਨ ਰਾਖਿਆ ਸਬਦੁ ਨ ਭਾਖਿਆ ॥ ਪਵਨੁ ਨ ਸਾਧਿਆ ਸਚੁ ਨ ਅਰਾਧਿਆ ॥ ਅਕਥ

ਕਥਾ ਲੇ ਸਮ ਕਰਿ ਰਹੈ ॥ ਤਉ ਨਾਨਕ ਆਤਮਰਾਮ ਕਉ ਲਹੈ ॥62॥ ਗੁਰ ਪਰਸਾਦੀ ਰੰਗੇ ਰਾਤਾ ॥ ਅੰਮ੍ਰਿਤੁ ਪੀਆ ਸਾਚੇ ਮਾਤਾ ॥ ਗੁਰ ਵੀਚਾਰੀ ਅਗਨਿ ਨਿਵਾਰੀ ॥ ਅਪਿਉ ਪੀਓ ਆਤਮਸੁਖੁ ਧਾਰੀ ॥ ਸਚੁ ਅਰਾਧਿਆ ਗੁਰਮੁਖਿ ਤਰੁ ਤਾਰੀ ॥ ਨਾਨਕ ਬੂਝੈ ਕੋ ਵੀਚਾਰੀ ॥63॥ ਇਹੁ ਮਨੁ ਮੈਗਲੁ ਕਹਾ ਬਸੀਅਲੇ ਕਹਾ ਬਸੈ ਇਹੁ ਪਵਨਾ ॥ ਕਹਾ ਬਸੈ ਸੁ ਸਬਦੁ ਅਉਧੂ ਤਾ ਕਉ ਚੂਕੈ ਮਨ ਕਾ ਭਵਨਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਤਾ ਨਿਜ ਘਰਿ ਵਾਸਾ ਇਹੁ ਮਨੁ ਪਾਏ ॥ ਆਪੈ ਆਪੁ ਖਾਇ ਤਾ ਨਿਰਮਲੁ ਹੋਵੈ ਧਾਵਤੁ ਵਰਜਿ ਰਹਾਏ ॥ ਕਿਉ ਮੂਲੁ ਪਛਾਣੈ ਆਤਮੁ ਜਾਣੈ ਕਿਉ ਸਸਿ ਘਰਿ ਸੂਰੁ ਸਮਾਵੈ ॥ ਗੁਰਮੁਖਿ ਹਉਮੈ ਵਿਚਹੁ ਖੋਵੈ ਤਉ ਨਾਨਕ ਸਹਜਿ ਸਮਾਵੈ

॥64॥ ਇਹੁ ਮਨੁ ਨਿਹਚਲੁ ਹਿਰਦੈ ਵਸੀਅਲੇ ਗੁਰਮੁਖਿ ਮੂਲੁ ਪਛਾਣਿ ਰਹੈ ॥ ਨਾਭਿ ਪਵਨੁ ਘਰਿ ਆਸਣਿ ਬੈਸੈ

ਗੁਰਮੁਖਿ ਖੋਜਤ ਤਤੁ ਲਹੈ ॥ ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ ਤ੍ਰਿਭਵਣ ਜੋਤਿ ਸੁ ਸਬਦਿ ਲਹੈ ॥ ਖਾਵੈ ਦੂਖ

ਭੂਖ ਸਾਚੇ ਕੀ ਸਾਚੇ ਹੀ ਤ੍ਰਿਪਤਾਸਿ ਰਹੈ ॥ ਅਨਹਦ ਬਾਣੀ ਗੁਰਮੁਖਿ ਜਾਣੀ ਬਿਰਲੋ ਕੋ ਅਰਥਾਵੈ ॥ ਨਾਨਕੁ ਆਖੈ

ਸਚੁ ਸੁਭਾਖੈ ਸਚਿ ਰਪੈ ਰੰਗੁ ਕਬ ਹੂ ਨ ਜਾਵੈ ॥65॥ ਜਾ ਇਹੁ ਹਿਰਦਾ ਦੇਹ ਨ ਹੋਤੀ ਤਉ ਮਨੁ ਕੈਠੈ ਰਹਤਾ ॥

ਨਾਭਿਕਮਲੁ ਅਸਥੰਭੁ ਨ ਹੋਤੋ ਤਾ ਪਵਨੁ ਕਵਨ ਘਰਿ ਸਹਤਾ ॥ ਰੂਪੁ ਨ ਹੋਤੋ ਰੇਖ ਨ ਕਾਈ ਤਾ ਸਬਦਿ ਕਹਾ ਲਿਵ ਲਾਈ ॥ ਰਕਤੁ ਬਿੰਦੁ ਕੀ ਮੜੀ ਨ ਹੋਤੀ ਮਿਤਿ ਕੀਮਤਿ ਨਹੀ ਪਾਈ ॥ ਵਰਨੁ ਭੇਖੁ ਅਸਰੂਪੁ ਨ ਜਾਪੀ ਕਿਉ ਕਰਿ ਜਾਪਸਿ ਸਾਚਾ ॥ ਨਾਨਕ ਨਾਮਿ ਰਤੇ ਬੈਰਾਗੀ ਇਬ ਤਬ ਸਾਚੋ ਸਾਚਾ ॥66॥ ਹਿਰਦਾ ਦੇਹ ਨ ਹੋਤੀ ਅਉਧੂ ਤਉ ਮਨੁ ਸੁੰਨਿ ਰਹੈ ਬੈਰਾਗੀ ॥ ਨਾਭਿਕਮਲੁ ਅਸਥੰਭੁ ਨ ਹੋਤੋ ਤਾ ਨਿਜ ਘਰਿ ਬਸਤਉ ਪਵਨੁ ਅਨੁਰਾਗੀ

॥ ਰੂਪੁ ਨ ਰੇਖਿਆ ਜਾਤਿ ਨ ਹੋਤੀ ਤਉ ਅਕੁਲੀਣਿ ਰਹਤਉ ਸਬਦੁ ਸੁ ਸਾਰੁ ॥ ਗਉਨੁ ਗਗਨੁ ਜਬ ਤਬਹਿ ਨ

946

ਹੋਤਉ ਤ੍ਰਿਭਵਣ ਜੋਤਿ ਆਪੇ ਨਿਰੰਕਾਰੁ ॥ ਵਰਨੁ ਭੇਖੁ ਅਸਰੂਪੁ ਸੁ ਏਕੋ ਏਕੋ ਸਬਦੁ ਵਿਡਾਣੀ ॥ ਸਾਚ ਬਿਨਾ ਸੂਚਾ ਕੋ ਨਾਹੀ ਨਾਨਕ ਅਕਥ ਕਹਾਣੀ ॥67॥ ਕਿਤੁ ਕਿਤੁ ਬਿਧਿ ਜਗੁ ਉਪਜੈ ਪੁਰਖਾ ਕਿਤੁ ਕਿਤੁ ਦੁਖਿ ਬਿਨਸਿ ਜਾਈ ॥ ਹਉਮੈ ਵਿਚਿ ਜਗੁ ਉਪਜੈ ਪੁਰਖਾ ਨਾਮਿ ਵਿਸਰਿਐ ਦੁਖੁ ਪਾਈ ॥ ਗੁਰਮੁਖਿ ਹੋਵੈ ਸੁ ਗਿਆਨੁ ਤਤੁ ਬੀਚਾਰੈ ਹਉਮੈ ਸਬਦਿ ਜਲਾਏ ॥ ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਾਚੈ ਰਹੈ ਸਮਾਏ ॥ ਨਾਮੇ ਨਾਮਿ ਰਹੈ

ਬੈਰਾਗੀ ਸਾਚੁ ਰਖਿਆ ਉਰਿ ਧਾਰੇ ॥ ਨਾਨਕ ਬਿਨੁ ਨਾਵੈ ਜੋਗੁ ਕਦੇ ਨ ਹੋਵੈ ਦੇਖਹੁ ਰਿਦੈ ਬੀਚਾਰੇ ॥68॥ ਗੁਰਮੁਖਿ

ਸਾਚੁ ਸਬਦੁ ਬੀਚਾਰੈ ਕੋਇ ॥ ਗੁਰਮੁਖਿ ਸਚੁ ਬਾਣੀ ਪਰਗਟੁ ਹੋਇ ॥ ਗੁਰਮੁਖਿ ਮਨੁ ਭੀਜੈ ਵਿਰਲਾ ਬੂਝੈ ਕੋਇ ॥

ਗੁਰਮੁਖਿ ਨਿਜ ਘਰਿ ਵਾਸਾ ਹੋਇ ॥ ਗੁਰਮੁਖਿ ਜੋਗੀ ਜੁਗਤਿ ਪਛਾਣੈ ॥ ਗੁਰਮੁਖਿ ਨਾਨਕ ਏਕੋ ਜਾਣੈ ॥69॥ ਬਿਨੁ ਸਤਿਗੁਰ ਸੇਵੇ ਜੋਗੁ ਨ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਕੋਈ ॥ ਬਿਨੁ ਸਤਿਗੁਰ ਭੇਟੇ ਨਾਮੁ ਪਾਇਆ ਨ ਜਾਇ ॥ ਬਿਨੁ ਸਤਿਗੁਰ ਭੇਟੇ ਮਹਾ ਦੁਖੁ ਪਾਇ ॥ ਬਿਨੁ ਸਤਿਗੁਰ ਭੇਟੇ ਮਹਾ ਗਰਬਿ ਗੁਬਾਰਿ ॥ ਨਾਨਕ ਬਿਨੁ ਗੁਰ ਮੁਆ ਜਨਮੁ ਹਾਰਿ ॥70॥ ਗੁਰਮੁਖਿ ਮਨੁ ਜੀਤਾ ਹਉਮੈ ਮਾਰਿ ॥ ਗੁਰਮੁਖਿ ਸਾਚੁ ਰਖਿਆ ਉਰਿ ਧਾਰਿ ॥

ਗੁਰਮੁਖਿ ਜਗੁ ਜੀਤਾ ਜਮਕਾਲੁ ਮਾਰਿ ਬਿਦਾਰਿ ॥ ਗੁਰਮੁਖਿ ਦਰਗਹ ਨ ਆਵੈ ਹਾਰਿ ॥ ਗੁਰਮੁਖਿ ਮੇਲਿ ਮਿਲਾਏ ਸੁੋ ਜਾਣੈ ॥ ਨਾਨਕ ਗੁਰਮੁਖਿ ਸਬਦਿ ਪਛਾਣੈ ॥71॥ ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥ ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥ ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥

ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥ ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥ ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥72॥ ਤੇਰੀ ਗਤਿ ਮਿਤਿ ਤੂ ਹੈ ਜਾਣਹਿ ਕਿਆ ਕੋ ਆਖਿ ਵਖਾਣੈ ॥ ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥ ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥ ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥ ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥ ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥73॥1॥

947

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਕੀ ਵਾਰ ਸਲੋਕਾਂ ਨਾਲਿ ਮਹਲਾ 3 ॥ ਜੋਧੈ ਵੀਰੈ ਪੂਰਬਾਣੀ ਕੀ ਧੁਨੀ ॥ ਸਲੋਕ ਮਃ 3 ॥ ਸਤਿਗੁਰੁ ਸਹਜੈ ਦਾ ਖੇਤੁ ਹੈ ਜਿਸ ਨੋ ਲਾਏ ਭਾਉ ॥ ਨਾਉ ਬੀਜੇ ਨਾਉ ਉਗਵੈ ਨਾਮੇ ਰਹੈ ਸਮਾਇ ॥ ਹਉਮੈ ਏਹੋ ਬੀਜੁ ਹੈ ਸਹਸਾ ਗਇਆ ਵਿਲਾਇ ॥ ਨਾ ਕਿਛੁ ਬੀਜੇ ਨ ਉਗਵੈ ਜੋ ਬਖਸੇ ਸੋ ਖਾਇ ॥ ਅੰਭੈ ਸੇਤੀ ਅੰਭੁ ਰਲਿਆ ਬਹੁੜਿ ਨ ਨਿਕਸਿਆ ਜਾਇ ॥ ਨਾਨਕ ਗੁਰਮੁਖਿ ਚਲਿਤੁ ਹੈ ਵੇਖਹੁ ਲੋਕਾ ਆਇ ॥ ਲੋਕੁ ਕਿ ਵੇਖੈ ਬਪੁੜਾ ਜਿਸ ਨੋ ਸੋਝੀ ਨਾਹਿ ॥ ਜਿਸੁ ਵੇਖਾਲੇ ਸੋ ਵੇਖੈ ਜਿਸੁ ਵਸਿਆ ਮਨ ਮਾਹਿ ॥1॥ ਮਃ 3 ॥ ਮਨਮੁਖੁ ਦੁਖ ਕਾ ਖੇਤੁ ਹੈ ਦੁਖੁ ਬੀਜੇ ਦੁਖੁ ਖਾਇ ॥ ਦੁਖ ਵਿਚਿ ਜੰਮੈ ਦੁਖਿ ਮਰੈ ਹਉਮੈ ਕਰਤ ਵਿਹਾਇ ॥ ਆਵਣੁ ਜਾਣੁ ਨ ਸੁਝਈ ਅੰਧਾ ਅੰਧੁ ਕਮਾਇ ॥ ਜੋ ਦੇਵੈ ਤਿਸੈ ਨ ਜਾਣਈ ਦਿਤੇ ਕਉ ਲਪਟਾਇ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥2॥ ਮਃ 3 ॥ ਸਤਿਗੁਰਿ ਮਿਲਿਐ ਸਦਾ ਸੁਖੁ ਜਿਸ ਨੋ ਆਪੇ ਮੇਲੇ ਸੋਇ ॥ ਸੁਖੈ

ਏਹੁ ਬਿਬੇਕੁ ਹੈ ਅੰਤਰੁ ਨਿਰਮਲੁ ਹੋਇ ॥ ਅਗਿਆਨ ਕਾ ਭ੍ਰਮੁ ਕਟੀਐ ਗਿਆਨੁ ਪਰਾਪਤਿ ਹੋਇ ॥ ਨਾਨਕ ਏਕੋ ਨਦਰੀ ਆਇਆ ਜਹ ਦੇਖਾ ਤਹ ਸੋਇ ॥3॥ ਪਉੜੀ ॥ ਸਚੈ ਤਖਤੁ ਰਚਾਇਆ ਬੈਸਣ ਕਉ ਜਾਈਂ ॥

ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ ॥ ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ ॥ ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ ॥ ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥1॥ ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥1॥ ਰਹਾਉ ॥ ਸਲੋਕ ॥ ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹਿ ਬਾਤ ਨ ਪੁਛੀਆ ਕਬਹੂ ਨ ਲਾਈ ਪਾਇ ॥1॥ ਮਃ 3 ॥ ਨਾਨਕ ਮਹਿਦੀ ਕਰਿ ਕੈ

ਰਖਿਆ ਸੋ ਸਹੁ ਨਦਰਿ ਕਰੇਇ ॥ ਆਪੇ ਪੀਸੈ ਆਪੇ ਘਸੈ ਆਪੇ ਹੀ ਲਾਇ ਲਏਇ ॥ ਇਹੁ ਪਿਰਮ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥2॥ ਪਉੜੀ ॥ ਵੇਕੀ ਸ੍ਰਿਸਟਿ ਉਪਾਈਅਨੁ ਸਭ ਹੁਕਮਿ ਆਵੈ ਜਾਇ ਸਮਾਹੀ ॥

ਆਪੇ ਵੇਖਿ ਵਿਗਸਦਾ ਦੂਜਾ ਕੋ ਨਾਹੀ ॥ ਜਿਉ ਭਾਵੈ ਤਿਉ ਰਖੁ ਤੂ ਗੁਰ ਸਬਦਿ ਬੁਝਾਹੀ ॥ ਸਭਨਾ ਤੇਰਾ ਜੋਰੁ ਹੈ ਜਿਉ ਭਾਵੈ ਤਿਵੈ ਚਲਾਹੀ ॥ ਤੁਧੁ ਜੇਵਡੁ ਮੈ ਨਾਹਿ ਕੋ ਕਿਸੁ ਆਖਿ ਸੁਣਾਈ ॥2॥ ਸਲੋਕ ਮਃ 3 ॥ ਭਰਮਿ

948

ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ

॥1॥ ਮਃ 3 ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣੁ ਜਾਣਾ ਹੋਇ

॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮਿਲਿ ਰਹੈ ਕਰਮਿ ਪਰਾਪਤਿ ਹੋਇ

॥2॥ ਪਉੜੀ ॥ ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥ ਇਕਨਾ ਨੋ ਨਾਉ ਬਖਸਿਓਨੁ ਅਸਥਿਰੁ ਹਰਿ ਸਤੀ ॥ ਪਉਣੁ ਪਾਣੀ ਬੈਸੰਤਰੋ ਹੁਕਮਿ ਕਰਹਿ ਭਗਤੀ ॥ ਏਨਾ ਨੋ ਭਉ ਅਗਲਾ ਪੂਰੀ ਬਣਤ ਬਣਤੀ ॥ ਸਭੁ ਇਕੋ ਹੁਕਮੁ ਵਰਤਦਾ ਮੰਨਿਐ ਸੁਖੁ ਪਾਈ ॥3॥ ਸਲੋਕ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥1॥ ਮਃ 3 ॥ ਕਿਉ ਕਰਿ ਇਹੁ ਮਨੁ ਮਾਰੀਐ ਕਿਉ ਕਰਿ ਮਿਰਤਕੁ ਹੋਇ ॥

ਕਹਿਆ ਸਬਦੁ ਨ ਮਾਨਈ ਹਉਮੈ ਛਡੈ ਨ ਕੋਇ ॥ ਗੁਰ ਪਰਸਾਦੀ ਹਉਮੈ ਛੁਟੈ ਜੀਵਨ ਮੁਕਤੁ ਸੋ ਹੋਇ ॥ ਨਾਨਕ ਜਿਸ ਨੋ ਬਖਸੇ ਤਿਸੁ ਮਿਲੈ ਤਿਸੁ ਬਿਘਨੁ ਨ ਲਾਗੈ ਕੋਇ ॥2॥ ਮਃ 3 ॥ ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥ ਭੈ ਕਾ ਸੰਜਮੁ ਜੇ ਕਰੇ ਦਾਰੂ ਭਾਉ ਲਾਏਇ ॥ ਅਨਦਿਨੁ ਗੁਣ ਗਾਵੈ ਸੁਖ ਸਹਜੇ ਬਿਖੁ ਭਵਜਲੁ ਨਾਮਿ ਤਰੇਇ ॥ ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥3॥ ਪਉੜੀ ॥ ਦੂਜਾ ਭਾਉ ਰਚਾਇਓਨੁ ਤ੍ਰੈ

ਗੁਣ ਵਰਤਾਰਾ ॥ ਬ੍ਰਹਮਾ ਬਿਸਨੁ ਮਹੇਸੁ ਉਪਾਇਅਨੁ ਹੁਕਮਿ ਕਮਾਵਨਿ ਕਾਰਾ ॥ ਪੰਡਿਤ ਪੜਦੇ ਜੋਤਕੀ ਨਾ ਬੂਝਹਿ ਬੀਚਾਰਾ ॥ ਸਭੁ ਕਿਛੁ ਤੇਰਾ ਖੇਲੁ ਹੈ ਸਚੁ ਸਿਰਜਣਹਾਰਾ ॥ ਜਿਸੁ ਭਾਵੈ ਤਿਸੁ ਬਖਸਿ ਲੈਹਿ ਸਚਿ ਸਬਦਿ ਸਮਾਈ

॥4॥ ਸਲੋਕ ਮਃ 3 ॥ ਮਨ ਕਾ ਝੂਠਾ ਝੂਠੁ ਕਮਾਵੈ ॥ ਮਾਇਆ ਨੋ ਫਿਰੈ ਤਪਾ ਸਦਾਵੈ ॥ ਭਰਮੇ ਭੂਲਾ ਸਭਿ

ਤੀਰਥ ਗਹੈ ॥ ਓਹੁ ਤਪਾ ਕੈਸੇ ਪਰਮਗਤਿ ਲਹੈ ॥ ਗੁਰ ਪਰਸਾਦੀ ਕੋ ਸਚੁ ਕਮਾਵੈ ॥ ਨਾਨਕ ਸੋ ਤਪਾ ਮੋਖੰਤਰੁ ਪਾਵੈ ॥1॥ ਮਃ 3 ॥ ਸੋ ਤਪਾ ਜਿ ਇਹੁ ਤਪੁ ਘਾਲੇ ॥ ਸਤਿਗੁਰ ਨੋ ਮਿਲੈ ਸਬਦੁ ਸਮਾਲੇ ॥ ਸਤਿਗੁਰ ਕੀ ਸੇਵਾ ਇਹੁ ਤਪੁ ਪਰਵਾਣੁ ॥ ਨਾਨਕ ਸੋ ਤਪਾ ਦਰਗਹ ਪਾਵੈ ਮਾਣੁ ॥2॥ ਪਉੜੀ ॥ ਰਾਤਿ ਦਿਨਸੁ ਉਪਾਇਅਨੁ ਸੰਸਾਰ

949

ਕੀ ਵਰਤਣਿ ॥ ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥ ਹੁਕਮੇ ਹੀ ਸਭ ਸਾਜੀਅਨੁ ਰਵਿਆ ਸਭ ਵਣਿ ਤ੍ਰਿਣਿ ॥ ਸਭੁ ਕਿਛੁ ਆਪੇ ਆਪਿ ਹੈ ਗੁਰਮੁਖਿ ਸਦਾ ਹਰਿ ਭਣਿ ॥ ਸਬਦੇ ਹੀ ਸੋਝੀ ਪਈ ਸਚੈ ਆਪਿ ਬੁਝਾਈ

॥5॥ ਸਲੋਕ ਮਃ 3 ॥ ਅਭਿਆਗਤ ਏਹਿ ਨ ਆਖੀਅਨਿ ਜਿਨ ਕੇ ਚਿਤ ਮਹਿ ਭਰਮੁ ॥ ਤਿਸ ਦੈ ਦਿਤੈ ਨਾਨਕਾ ਤੇਹੋ ਜੇਹਾ ਧਰਮੁ ॥ ਅਭੈ ਨਿਰੰਜਨੁ ਪਰਮਪਦੁ ਤਾ ਕਾ ਭੂਖਾ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ ॥1॥ ਮਃ 3 ॥ ਅਭਿਆਗਤ ਏਹਿ ਨ ਆਖੀਅਨਿ ਜਿ ਪਰ ਘਰਿ ਭੋਜਨੁ ਕਰੇਨਿ ॥ ਉਦਰੈ ਕਾਰਣਿ ਆਪਣੇ ਬਹਲੇ ਭੇਖਿ ਕਰੇਨਿ ॥ ਅਭਿਆਗਤ ਸੇਈ ਨਾਨਕਾ ਜਿ ਆਤਮ ਗਉਣੁ ਕਰੇਨਿ ॥ ਭਾਲਿ ਲਹਨਿ ਸਹੁ ਆਪਣਾ ਨਿਜ ਘਰਿ ਰਹਣੁ ਕਰੇਨਿ ॥2॥ ਪਉੜੀ ॥ ਅੰਬਰੁ ਧਰਤਿ ਵਿਛੋੜਿਅਨੁ ਵਿਚਿ ਸਚਾ ਅਸਰਾਉ ॥ ਘਰੁ ਦਰੁ ਸਭੋ ਸਚੁ ਹੈ ਜਿਸੁ ਵਿਚਿ ਸਚਾ ਨਾਉ ॥ ਸਭੁ ਸਚਾ ਹੁਕਮੁ ਵਰਤਦਾ ਗੁਰਮੁਖਿ ਸਚਿ ਸਮਾਉ ॥ ਸਚਾ ਆਪਿ ਤਖਤੁ ਸਚਾ ਬਹਿ ਸਚਾ ਕਰੇ ਨਿਆਉ ॥ ਸਭੁ ਸਚੋ ਸਚੁ ਵਰਤਦਾ ਗੁਰਮੁਖਿ ਅਲਖੁ ਲਖਾਈ ॥6॥ ਸਲੋਕ ਮਃ 3 ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ

ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥1॥ ਮਃ 3 ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ

॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗ੍ਰਿਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥2॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥7॥ ਸਲੋਕ ਮਃ 3 ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹਿ ਰਤੇ ਆਪਣੈ ਤਿਨ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ

950

ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥1॥ ਮਃ 3 ॥ ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥ ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥ ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥ ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥ ਸਦਾ ਰਵੈ

ਪਿਰੁ ਆਪਣਾ ਸੋਭਾਵੰਤੀ ਨਾਰਿ ॥ ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥ ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਹਿਂ ਖੁਆਰੁ ॥ ਸੰਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥

ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥ ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ

॥2॥ ਮਃ 3 ॥ ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥ ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥ ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਹਿਂ ॥ ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥3॥ ਪਉੜੀ ॥ ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥ ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥ ਸਦਾ ਸਦਾ ਹਰਿ ਧਿਆਈਐ

ਗੁਰਮੁਖਿ ਸੁਖੁ ਪਾਵਹਿ ॥ ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥ ਸਚਾ ਗਹਿਰਗੰਭੀਰੁ ਹੈ ਗੁਰ ਸਬਦਿ ਬੁਝਾਈ ॥8॥ ਸਲੋਕ ਮਃ 3 ॥ ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥ ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥ ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥1॥ ਮਃ 3 ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥ ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥ ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥ ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਸਭਿ ਕਿਲਵਿਖ ਕਟਣਹਾਰੁ ॥ ਨਾਮੁ ਜਪੇ ਨਾਮੋ ਆਰਾਧੇ

951

ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥ ਮਲੁ ਕੂੜੀ ਨਾਮਿ ਉਤਾਰੀਅਨੁ ਜਪਿ ਨਾਮੁ ਹੋਆ ਸਚਿਆਰੁ ॥ ਜਨ ਨਾਨਕ ਜਿਸ ਦੇ ਏਹਿ ਚਲਤ ਹਹਿ ਸੋ ਜੀਵਉ ਦੇਵਣਹਾਰੁ ॥2॥ ਪਉੜੀ ॥ ਤੁਧੁ ਜੇਵਡੁ ਦਾਤਾ ਨਾਹਿ ਕਿਸੁ ਆਖਿ

ਸੁਣਾਈਐ ॥ ਗੁਰ ਪਰਸਾਦੀ ਪਾਇ ਜਿਥਹੁ ਹਉਮੈ ਜਾਈਐ ॥ ਰਸ ਕਸ ਸਾਦਾ ਬਾਹਰਾ ਸਚੀ ਵਡਿਆਈਐ ॥

ਜਿਸ ਨੋ ਬਖਸੇ ਤਿਸੁ ਦੇਇ ਆਪਿ ਲਏ ਮਿਲਾਈਐ ॥ ਘਟ ਅੰਤਰਿ ਅੰਮ੍ਰਿਤੁ ਰਖਿਓਨੁ ਗੁਰਮੁਖਿ ਕਿਸੈ ਪਿਆਈ

॥9॥ ਸਲੋਕ ਮਃ 3 ॥ ਬਾਬਾਣੀਆ ਕਹਾਣੀਆ ਪੁਤ ਸਪੁਤ ਕਰੇਨਿ ॥ ਜਿ ਸਤਿਗੁਰ ਭਾਵੈ ਸੁ ਮੰਨਿ ਲੈਨਿ ਸੇਈ ਕਰਮ ਕਰੇਨਿ ॥ ਜਾਇ ਪੁਛਹੁ ਸਿਮ੍ਰਿਤਿ ਸਾਸਤ ਬਿਆਸ ਸੁਕ ਨਾਰਦ ਬਚਨ ਸਭ ਸ੍ਰਿਸਟਿ ਕਰੇਨਿ ॥ ਸਚੈ ਲਾਏ ਸਚਿ ਲਗੇ ਸਦਾ ਸਚੁ ਸਮਾਲੇਨਿ ॥ ਨਾਨਕ ਆਏ ਸੇ ਪਰਵਾਣੁ ਭਏ ਜਿ ਸਗਲੇ ਕੁਲ ਤਾਰੇਨਿ ॥1॥ ਮਃ 3 ॥ ਗੁਰੂ

ਜਿਨਾ ਕਾ ਅੰਧੁਲਾ ਸਿਖ ਭੀ ਅੰਧੇ ਕਰਮ ਕਰੇਨਿ ॥ ਓਇ ਭਾਣੈ ਚਲਨਿ ਆਪਣੈ ਨਿਤ ਝੂਠੋ ਝੂਠੁ ਬੋਲੇਨਿ ॥ ਕੂੜੁ ਕੁਸਤੁ ਕਮਾਵਦੇ ਪਰ ਨਿੰਦਾ ਸਦਾ ਕਰੇਨਿ ॥ ਓਇ ਆਪਿ ਡੁਬੇ ਪਰ ਨਿੰਦਕਾ ਸਗਲੇ ਕੁਲ ਡੋਬੇਨਿ ॥ ਨਾਨਕ ਜਿਤੁ ਓਇ ਲਾਏ ਤਿਤੁ ਲਗੇ ਉਇ ਬਪੁੜੇ ਕਿਆ ਕਰੇਨਿ ॥2॥ ਪਉੜੀ ॥ ਸਭ ਨਦਰੀ ਅੰਦਰਿ ਰਖਦਾ ਜੇਤੀ ਸ੍ਰਿਸਟਿ ਸਭ

ਕੀਤੀ ॥ ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥ ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥

ਜਿਨ ਕਉ ਪੋਤੈ ਪੁੰਨੁ ਹੈ ਤਿਨ ਵਾਤਿ ਸਿਫੀਤੀ ॥ ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥10॥ ਸਲੋਕ ਮਃ 1 ॥ ਸਤੀ ਪਾਪੁ ਕਰਿ ਸਤੁ ਕਮਾਹਿ ॥ ਗੁਰ ਦੀਖਿਆ ਘਰਿ ਦੇਵਣ ਜਾਹਿ ॥ ਇਸਤਰੀ ਪੁਰਖੈ ਖਟਿਐ ਭਾਉ

॥ ਭਾਵੈ ਆਵਉ ਭਾਵੈ ਜਾਉ ॥ ਸਾਸਤ੍ਰੁ ਬੇਦੁ ਨ ਮਾਨੈ ਕੋਇ ॥ ਆਪੋ ਆਪੈ ਪੂਜਾ ਹੋਇ ॥ ਕਾਜੀ ਹੋਇ ਕੈ ਬਹੈ

ਨਿਆਇ ॥ ਫੇਰੇ ਤਸਬੀ ਕਰੇ ਖੁਦਾਇ ॥ ਵਢੀ ਲੈ ਕੈ ਹਕੁ ਗਵਾਏ ॥ ਜੇ ਕੋ ਪੁਛੈ ਤਾ ਪੜਿ ਸੁਣਾਏ ॥ ਤੁਰਕ ਮੰਤ੍ਰੁ ਕਨਿ ਰਿਦੈ ਸਮਾਹਿ ॥ ਲੋਕ ਮੁਹਾਵਹਿ ਚਾੜੀ ਖਾਹਿ ॥ ਚਉਕਾ ਦੇ ਕੈ ਸੁਚਾ ਹੋਇ ॥ ਐਸਾ ਹਿੰਦੂ ਵੇਖਹੁ ਕੋਇ ॥ ਜੋਗੀ ਗਿਰਹੀ ਜਟਾ ਬਿਭੂਤਿ ॥ ਆਗੈ ਪਾਛੈ ਰੋਵਹਿ ਪੂਤ ॥ ਜੋਗੁ ਨ ਪਾਇਆ ਜੁਗਤਿ ਗਵਾਈ ॥ ਕਿਤੁ ਕਾਰਣਿ ਸਿਰਿ ਛਾਈ ਪਾਈ ॥ ਨਾਨਕ ਕਲਿ ਕਾ ਏਹੁ ਪਰਵਾਣੁ ॥ ਆਪੇ ਆਖਣੁ ਆਪੇ ਜਾਣੁ ॥1॥ ਮਃ 1 ॥ ਹਿੰਦੂ ਕੈ ਘਰਿ ਹਿੰਦੂ

ਆਵੈ ॥ ਸੂਤੁ ਜਨੇਊ ਪੜਿ ਗਲਿ ਪਾਵੈ ॥ ਸੂਤੁ ਪਾਇ ਕਰੇ ਬੁਰਿਆਈ ॥ ਨਾਤਾ ਧੋਤਾ ਥਾਇ ਨ ਪਾਈ ॥ ਮੁਸਲਮਾਨੁ

952

ਕਰੇ ਵਡਿਆਈ ॥ ਵਿਣੁ ਗੁਰ ਪੀਰੈ ਕੋ ਥਾਇ ਨ ਪਾਈ ॥ ਰਾਹੁ ਦਸਾਇ ਓਥੈ ਕੋ ਜਾਇ ॥ ਕਰਣੀ ਬਾਝਹੁ ਭਿਸਤਿ ਨ ਪਾਇ ॥ ਜੋਗੀ ਕੈ ਘਰਿ ਜੁਗਤਿ ਦਸਾਈ ॥ ਤਿਤੁ ਕਾਰਣਿ ਕਨਿ ਮੁੰਦ੍ਰਾ ਪਾਈ ॥ ਮੁੰਦ੍ਰਾ ਪਾਇ ਫਿਰੈ ਸੰਸਾਰਿ

॥ ਜਿਥੈ ਕਿਥੈ ਸਿਰਜਣਹਾਰੁ ॥ ਜੇਤੇ ਜੀਅ ਤੇਤੇ ਵਾਟਾਊ ॥ ਚੀਰੀ ਆਈ ਢਿਲ ਨ ਕਾਊ ॥ ਏਥੈ ਜਾਣੈ ਸੁ ਜਾਇ ਸਿਞਾਣੈ ॥ ਹੋਰੁ ਫਕੜੁ ਹਿੰਦੂ ਮੁਸਲਮਾਣੈ ॥ ਸਭਨਾ ਕਾ ਦਰਿ ਲੇਖਾ ਹੋਇ ॥ ਕਰਣੀ ਬਾਝਹੁ ਤਰੈ ਨ ਕੋਇ ॥ ਸਚੋ ਸਚੁ ਵਖਾਣੈ ਕੋਇ ॥ ਨਾਨਕ ਅਗੈ ਪੁਛ ਨ ਹੋਇ ॥2॥ ਪਉੜੀ ॥ ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ

॥ ਅੰਦਰਿ ਲਾਲ ਜਵੇਹਰੀ ਗੁਰਮੁਖਿ ਹਰਿ ਨਾਮੁ ਪੜੁ ॥ ਹਰਿ ਕਾ ਮੰਦਰੁ ਸਰੀਰੁ ਅਤਿ ਸੋਹਣਾ ਹਰਿ ਹਰਿ ਨਾਮੁ ਦ੍ਰਿੜੁ ॥ ਮਨਮੁਖ ਆਪਿ ਖੁਆਇਅਨੁ ਮਾਇਆ ਮੋਹ ਨਿਤ ਕੜੁ ॥ ਸਭਨਾ ਸਾਹਿਬੁ ਏਕੁ ਹੈ ਪੂਰੈ ਭਾਗਿ ਪਾਇਆ ਜਾਈ ॥11॥ ਸਲੋਕ ਮਃ 1 ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ

॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪੰਧ ਸਿਰਿ ਤਿਸਹਿ ਦਿਖਾਵੈ ਕਉਣੁ ॥1॥ ਮਃ 1 ॥ ਸੋ ਗਿਰਹੀ ਜੋ ਨਿਗ੍ਰਹੁ ਕਰੈ ॥ ਜਪੁ ਤਪੁ ਸੰਜਮੁ ਭੀਖਿਆ ਕਰੈ ॥ ਪੁੰਨ ਦਾਨ ਕਾ ਕਰੇ ਸਰੀਰੁ ॥ ਸੋ ਗਿਰਹੀ ਗੰਗਾ ਕਾ ਨੀਰੁ ॥ ਬੋਲੈ ਈਸੁਰੁ ਸਤਿ ਸਰੂਪੁ ॥ ਪਰਮਤਤ ਮਹਿ ਰੇਖ ਨ ਰੂਪੁ ॥2॥ ਮਃ 1 ॥ ਸੋ ਅਉਧੂਤੀ ਜੋ ਧੂਪੈ ਆਪੁ ॥ ਭਿਖਿਆ ਭੋਜਨੁ ਕਰੈ ਸੰਤਾਪੁ ॥ ਅਉਹਠ ਪਟਣ ਮਹਿ ਭੀਖਿਆ ਕਰੈ ॥ ਸੋ ਅਉਧੂਤੀ ਸਿਵ ਪੁਰਿ ਚੜੈ ॥ ਬੋਲੈ ਗੋਰਖੁ ਸਤਿ ਸਰੂਪੁ ॥ ਪਰਮਤਤ ਮਹਿ ਰੇਖ ਨ ਰੂਪੁ

॥3॥ ਮਃ 1 ॥ ਸੋ ਉਦਾਸੀ ਜਿ ਪਾਲੇ ਉਦਾਸੁ ॥ ਅਰਧ ਉਰਧ ਕਰੇ ਨਿਰੰਜਨ ਵਾਸੁ ॥ ਚੰਦ ਸੂਰਜ ਕੀ ਪਾਏ ਗੰਢਿ ॥ ਤਿਸੁ ਉਦਾਸੀ ਕਾ ਪੜੈ ਨ ਕੰਧੁ ॥ ਬੋਲੈ ਗੋਪੀਚੰਦੁ ਸਤਿ ਸਰੂਪੁ ॥ ਪਰਮਤਤ ਮਹਿ ਰੇਖ ਨ ਰੂਪੁ ॥4॥

ਮਃ 1 ॥ ਸੋ ਪਾਖੰਡੀ ਜਿ ਕਾਇਆ ਪਖਾਲੇ ॥ ਕਾਇਆ ਕੀ ਅਗਨਿ ਬ੍ਰਹਮ ਪਰਜਾਲੇ ॥ ਸੁਪਨੈ ਬਿੰਦੁ ਨ ਦੇਈ

953

ਝਰਣਾ ॥ ਤਿਸੁ ਪਾਖੰਡੀ ਜਰਾ ਨ ਮਰਣਾ ॥ ਬੋਲੈ ਚਰਪਟੁ ਸਤਿ ਸਰੂਪੁ ॥ ਪਰਮਤਤ ਮਹਿ ਰੇਖ ਨ ਰੂਪੁ ॥5॥ ਮਃ

1 ॥ ਸੋ ਬੈਰਾਗੀ ਜਿ ਉਲਟੇ ਬ੍ਰਹਮੁ ॥ ਗਗਨ ਮੰਡਲ ਮਹਿ ਰੋਪੈ ਥੰਮੁ ॥ ਅਹਿਨਿਸਿ ਅੰਤਰਿ ਰਹੈ ਧਿਆਨਿ ॥ ਤੇ ਬੈਰਾਗੀ ਸਤਿ ਸਮਾਨਿ ॥ ਬੋਲੈ ਭਰਥਰਿ ਸਤਿ ਸਰੂਪੁ ॥ ਪਰਮਤਤ ਮਹਿ ਰੇਖ ਨ ਰੂਪੁ ॥6॥ ਮਃ 1 ॥ ਕਿਉ ਮਰੈ

ਮੰਦਾ ਕਿਉ ਜੀਵੈ ਜੁਗਤਿ ॥ ਕੰਨ ਪੜਾਇ ਕਿਆ ਖਾਜੈ ਭੁਗਤਿ ॥ ਆਸਤਿ ਨਾਸਤਿ ਏਕੋ ਨਾਉ ॥ ਕਉਣੁ ਸੁ ਅਖਰੁ ਜਿਤੁ ਰਹੈ ਹਿਆਉ ॥ ਧੂਪ ਛਾਵ ਜੇ ਸਮ ਕਰਿ ਸਹੈ ॥ ਤਾ ਨਾਨਕੁ ਆਖੈ ਗੁਰੁ ਕੋ ਕਹੈ ॥ ਛਿਅ ਵਰਤਾਰੇ ਵਰਤਹਿ ਪੂਤ ॥ ਨਾ ਸੰਸਾਰੀ ਨਾ ਅਉਧੂਤ ॥ ਨਿਰੰਕਾਰਿ ਜੋ ਰਹੈ ਸਮਾਇ ॥ ਕਾਹੇ ਭੀਖਿਆ ਮੰਗਣਿ ਜਾਇ ॥7॥ ਪਉੜੀ ॥

ਹਰਿਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥ ਮਾਨਸ ਦੇਹ ਗੁਰ ਬਚਨੀ ਪਾਇਆ ਸਭੁ ਆਤਮਰਾਮੁ ਪਛਾਤਾ ॥

ਬਾਹਰਿ ਮੂਲਿ ਨ ਖੋਜੀਐ ਘਰ ਮਾਹਿ ਬਿਧਾਤਾ ॥ ਮਨਮੁਖ ਹਰਿਮੰਦਰ ਕੀ ਸਾਰ ਨ ਜਾਣਨੀ ਤਿਨੀ ਜਨਮੁ ਗਵਾਤਾ

॥ ਸਭ ਮਹਿ ਇਕੁ ਵਰਤਦਾ ਗੁਰ ਸਬਦੀ ਪਾਇਆ ਜਾਈ ॥12॥ ਸਲੋਕ ਮਃ 3 ॥ ਮੂਰਖੁ ਹੋਵੈ ਸੋ ਸੁਣੈ ਮੂਰਖ ਕਾ ਕਹਣਾ ॥ ਮੂਰਖ ਕੇ ਕਿਆ ਲਖਣ ਹੈ ਕਿਆ ਮੂਰਖ ਕਾ ਕਰਣਾ ॥ ਮੂਰਖੁ ਓਹੁ ਜਿ ਮੁਗਧੁ ਹੈ ਅਹੰਕਾਰੇ ਮਰਣਾ ॥

ਏਤੁ ਕਮਾਣੈ ਸਦਾ ਦੁਖੁ ਦੁਖ ਹੀ ਮਹਿ ਰਹਣਾ ॥ ਅਤਿ ਪਿਆਰਾ ਪਵੈ ਖੂਹਿ ਕਿਹੁ ਸੰਜਮੁ ਕਰਣਾ ॥ ਗੁਰਮੁਖਿ ਹੋਇ ਸੁ ਕਰੇ ਵੀਚਾਰੁ ਓਸੁ ਅਲਿਪਤੋ ਰਹਣਾ ॥ ਹਰਿ ਨਾਮੁ ਜਪੈ ਆਪਿ ਉਧਰੈ ਓਸੁ ਪਿਛੈ ਡੁਬਦੇ ਭੀ ਤਰਣਾ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜੋ ਦੇਇ ਸੁ ਸਹਣਾ ॥1॥ ਮਃ 1 ॥ ਨਾਨਕੁ ਆਖੈ ਰੇ ਮਨਾ ਸੁਣੀਐ ਸਿਖ ਸਹੀ ॥ ਲੇਖਾ ਰਬੁ ਮੰਗੇਸੀਆ ਬੈਠਾ ਕਢਿ ਵਹੀ ॥ ਤਲਬਾ ਪਉਸਨਿ ਆਕੀਆ ਬਾਕੀ ਜਿਨਾ ਰਹੀ ॥ ਅਜਰਾਈਲੁ ਫਰੇਸਤਾ ਹੋਸੀ ਆਇ ਤਈ ॥ ਆਵਣੁ ਜਾਣੁ ਨ ਸੁਝਈ ਭੀੜੀ ਗਲੀ ਫਹੀ ॥ ਕੂੜਿ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥2॥

ਪਉੜੀ ॥ ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥ ਹਰਿ ਕੀ ਕੀਮਤਿ ਨ ਪਵੈ ਕਿਛੁ ਕਹਣੁ ਨ ਜਾਪੈ ॥ ਗੁਰ ਪਰਸਾਦੀ ਸਾਲਾਹੀਐ ਹਰਿ ਭਗਤੀ ਰਾਪੈ ॥ ਸਭੁ ਮਨੁ ਤਨੁ ਹਰਿਆ ਹੋਇਆ ਅਹੰਕਾਰੁ ਗਵਾਪੈ ॥ ਸਭੁ ਕਿਛੁ ਹਰਿ ਕਾ ਖੇਲੁ ਹੈ ਗੁਰਮੁਖਿ ਕਿਸੈ ਬੁਝਾਈ ॥13॥ ਸਲੋਕ ਮਃ 1 ॥ ਸਹੰਸਰ ਦਾਨੁ ਦੇਇ ਇੰਦ੍ਰੁ ਰੋਆਇਆ

॥ ਪਰਸਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ

954

ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੂ ਵਾਇ ॥ ਰੋਵਹਿ ਪਾਂਡਵ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ

॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥

ਅਉਰੀ ਕਰਮ ਨ ਲੇਖੈ ਲਾਇ ॥1॥ ਮਃ 2 ॥ ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥ ਨਾਨਕ ਮੰਨਿਆ ਮੰਨੀਐ ਬੁਝੀਐ ਗੁਰ ਪਰਸਾਦਿ ॥2॥ ਪਉੜੀ ॥ ਕਾਇਆ ਹੰਸ ਧੁਰਿ ਮੇਲੁ ਕਰਤੈ ਲਿਖਿ ਪਾਇਆ ॥

ਸਭ ਮਹਿ ਗੁਪਤੁ ਵਰਤਦਾ ਗੁਰਮੁਖਿ ਪ੍ਰਗਟਾਇਆ ॥ ਗੁਣ ਗਾਵੈ ਗੁਣ ਉਚਰੈ ਗੁਣ ਮਾਹਿ ਸਮਾਇਆ ॥ ਸਚੀ ਬਾਣੀ ਸਚੁ ਹੈ ਸਚੁ ਮੇਲਿ ਮਿਲਾਇਆ ॥ ਸਭੁ ਕਿਛੁ ਆਪੇ ਆਪਿ ਹੈ ਆਪੇ ਦੇਇ ਵਡਿਆਈ ॥14॥ ਸਲੋਕ ਮਃ

2 ॥ ਨਾਨਕ ਅੰਧਾ ਹੋਇ ਕੈ ਰਤਨਾ ਪਰਖਣ ਜਾਇ ॥ ਰਤਨਾ ਸਾਰ ਨ ਜਾਣਈ ਆਵੈ ਆਪੁ ਲਖਾਇ ॥1॥ ਮਃ

2 ॥ ਰਤਨਾ ਕੇਰੀ ਗੁਥਲੀ ਰਤਨੀ ਖੋਲੀ ਆਇ ॥ ਵਖਰ ਤੈ ਵਣਜਾਰਿਆ ਦੁਹਾ ਰਹੀ ਸਮਾਇ ॥ ਜਿਨ ਗੁਣੁ ਪਲੈ

ਨਾਨਕਾ ਮਾਣਕ ਵਣਜਹਿ ਸੇਇ ॥ ਰਤਨਾ ਸਾਰ ਨ ਜਾਣਨੀ ਅੰਧੇ ਵਤਹਿ ਲੋਇ ॥2॥ ਪਉੜੀ ॥ ਨਉ ਦਰਵਾਜੇ ਕਾਇਆ ਕੋਟੁ ਹੈ ਦਸਵੈ ਗੁਪਤੁ ਰਖੀਜੈ ॥ ਬਜਰ ਕਪਾਟ ਨ ਖੁਲਨੀ ਗੁਰ ਸਬਦਿ ਖੁਲੀਜੈ ॥ ਅਨਹਦ ਵਾਜੇ ਧੁਨਿ ਵਜਦੇ ਗੁਰ ਸਬਦਿ ਸੁਣੀਜੈ ॥ ਤਿਤੁ ਘਟ ਅੰਤਰਿ ਚਾਨਣਾ ਕਰਿ ਭਗਤਿ ਮਿਲੀਜੈ ॥ ਸਭ ਮਹਿ ਏਕੁ ਵਰਤਦਾ ਜਿਨਿ ਆਪੇ ਰਚਨ ਰਚਾਈ ॥15॥ ਸਲੋਕ ਮਃ 2 ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥1॥ ਮਃ 2 ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ

ਨ ਵਸਤੁ ਪਛਾਣਿ ॥2॥ ਮਃ 2 ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ

955

ਅੰਧਾ ਕਹੀਐ ਸੋਇ ॥3॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥16॥ ਸਲੋਕ ਮਃ 1 ॥ ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥ ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥ ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥1॥ ਮਃ 1 ॥ ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ

॥ ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥ ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥

ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥2॥ ਪਉੜੀ ॥ ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥

ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥ ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥ ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥ ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥17॥ ਸਲੋਕ ਮਃ 2 ॥ ਨਾਨਕ ਚਿੰਤਾ ਮਤੁ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥ ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥ ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥ ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥ ਨਾਨਕ ਚਿੰਤਾ ਮਤੁ ਕਰਹੁ ਚਿੰਤਾ ਤਿਸ ਹੀ ਹੇਇ ॥1॥ ਮਃ 1 ॥ ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥ ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥ ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥ ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥2॥

ਪਉੜੀ ॥ ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥ ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥

ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥ ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥ ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥18॥ ਸਲੋਕ ਮਃ 1 ॥ ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟ ਕੁਟ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ

956

ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥1॥

ਮਃ 1 ॥ ਸਚ ਕੀ ਕਾਤੀ ਸਚੁ ਸਭੁ ਸਾਰੁ ॥ ਘਾੜਤ ਤਿਸ ਕੀ ਅਪਰ ਅਪਾਰ ॥ ਸਬਦੇ ਸਾਣ ਰਖਾਈ ਲਾਇ

॥ ਗੁਣ ਕੀ ਥੇਕੈ ਵਿਚਿ ਸਮਾਇ ॥ ਤਿਸ ਦਾ ਕੁਠਾ ਹੋਵੈ ਸੇਖੁ ॥ ਲੋਹੂ ਲਬੁ ਨਿਕਥਾ ਵੇਖੁ ॥ ਹੋਇ ਹਲਾਲੁ ਲਗੈ

ਹਕਿ ਜਾਇ ॥ ਨਾਨਕ ਦਰਿ ਦੀਦਾਰਿ ਸਮਾਇ ॥2॥ ਮਃ 1 ॥ ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥

ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥3॥ ਪਉੜੀ ॥ ਸੋ ਸਤਿਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ

॥ ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥ ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥

ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥ ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥19॥

ਸਲੋਕ ਮਃ 3 ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥1॥ ਮਃ 3 ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੁੋਲਾਏ ਸੋਇ ॥2॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰੁ ਨਿਹਚਲੁ ਏਹੁ ਧਨੁ ॥

ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥20॥ ਸਲੋਕ ਮਃ 1 ॥ ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨ੍ਹਾ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕਉ ਸਤਿਗੁਰੁ ਮਿਲਿਆ ਜਿਨਾ ਧੁਰੇ ਪਇਆ ਪਰਵਾਣਾ ॥1॥ ਮਃ 1 ॥ ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥ ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥ ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥ ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥2॥ ਪਉੜੀ ॥ ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥ ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥ ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਇਅਨੁ ॥ ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥21॥1॥

957

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਕੀ ਵਾਰ ਸਲੋਕਾ ਨਾਲਿ ਮਹਲਾ 5 ॥ ਸਲੋਕ ਮਃ 5 ॥ ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ

॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥1॥ ਮਃ 5 ॥ ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥ ਗੁਰਿ ਪੂਰੈ ਵੇਖਾਲਿਆ ਵਿਣੁ ਨਾਵੈ ਸਭ ਬਾਦਿ ॥ ਸਾਕਤ ਦੁਰਜਨ ਭਰਮਿਆ ਜੋ ਲਗੇ ਦੂਜੈ

ਸਾਦਿ ॥ ਜਨ ਨਾਨਕਿ ਹਰਿ ਪ੍ਰਭੁ ਬੁਝਿਆ ਗੁਰ ਸਤਿਗੁਰ ਕੈ ਪਰਸਾਦਿ ॥2॥ ਪਉੜੀ ॥ ਥਟਣਹਾਰੈ ਥਾਟੁ ਆਪੇ ਹੀ ਥਟਿਆ ॥ ਆਪੇ ਪੂਰਾ ਸਾਹੁ ਆਪੇ ਹੀ ਖਟਿਆ ॥ ਆਪੇ ਕਰਿ ਪਾਸਾਰੁ ਆਪੇ ਰੰਗ ਰਟਿਆ ॥ ਕੁਦਰਤਿ ਕੀਮ ਨ ਪਾਇ ਅਲਖ ਬ੍ਰਹਮਟਿਆ ॥ ਅਗਮ ਅਥਾਹ ਬੇਅੰਤ ਪਰੈ ਪਰਟਿਆ ॥ ਆਪੇ ਵਡ ਪਾਤਿਸਾਹੁ ਆਪਿ ਵਜੀਰਟਿਆ ॥ ਕੋਇ ਨ ਜਾਣੈ ਕੀਮ ਕੇਵਡੁ ਮਟਿਆ ॥ ਸਚਾ ਸਾਹਿਬੁ ਆਪਿ ਗੁਰਮੁਖਿ ਪਰਗਟਿਆ ॥1॥ ਸਲੋਕ ਮਃ 5 ॥ ਸੁਣਿ ਸਜਣ ਪ੍ਰੀਤਮ ਮੇਰਿਆ ਮੈ ਸਤਿਗੁਰੁ ਦੇਹੁ ਦਿਖਾਲਿ ॥ ਹਉ ਤਿਸੁ ਦੇਵਾ ਮਨੁ ਆਪਣਾ ਨਿਤ ਹਿਰਦੈ

ਰਖਾ ਸਮਾਲਿ ॥ ਇਕਸੁ ਸਤਿਗੁਰ ਬਾਹਰਾ ਧ੍ਰਿਗੁ ਜੀਵਣੁ ਸੰਸਾਰਿ ॥ ਜਨ ਨਾਨਕ ਸਤਿਗੁਰੁ ਤਿਨਾ ਮਿਲਾਇਓਨੁ ਜਿਨ ਸਦ ਹੀ ਵਰਤੈ ਨਾਲਿ ॥1॥ ਮਃ 5 ॥ ਮੇਰੈ ਅੰਤਰਿ ਲੋਚਾ ਮਿਲਣ ਕੀ ਕਿਉ ਪਾਵਾ ਪ੍ਰਭ ਤੋਹਿ ॥ ਕੋਈ ਐਸਾ ਸਜਣੁ ਲੋੜਿ ਲਹੁ ਜੋ ਮੇਲੇ ਪ੍ਰੀਤਮੁ ਮੋਹਿ ॥ ਗੁਰਿ ਪੂਰੈ ਮੇਲਾਇਆ ਜਤ ਦੇਖਾ ਤਤ ਸੋਇ ॥ ਜਨ ਨਾਨਕ ਸੋ ਪ੍ਰਭੁ ਸੇਵਿਆ ਤਿਸੁ ਜੇਵਡੁ ਅਵਰੁ ਨ ਕੋਇ ॥2॥ ਪਉੜੀ ॥ ਦੇਵਣਹਾਰੁ ਦਾਤਾਰੁ ਕਿਤੁ ਮੁਖਿ ਸਾਲਾਹੀਐ ॥

ਜਿਸੁ ਰਖੈ ਕਿਰਪਾ ਧਾਰਿ ਰਿਜਕੁ ਸੰਬਾਹੀਐ ॥ ਕੋਇ ਨ ਕਿਸ ਹੀ ਵਸਿ ਸਭਨਾ ਇਕ ਧਰ ॥ ਪਾਲੇ ਬਾਲਕ ਵਾਗਿ ਦੇ ਕੈ ਆਪਿ ਕਰ ॥ ਕਰਦਾ ਅਨਦ ਬਿਨੋਦ ਕਿਛੂ ਨ ਜਾਣੀਐ ॥ ਸਰਬਧਾਰ ਸਮਰਥ ਹਉ ਤਿਸੁ ਕੁਰਬਾਣੀਐ

॥ ਗਾਈਐ ਰਾਤਿ ਦਿਨੰਤੁ ਗਾਵਣ ਜੋਗਿਆ ॥ ਜੋ ਗੁਰ ਕੀ ਪੈਰੀ ਪਾਹਿ ਤਿਨੀ ਹਰਿ ਰਸੁ ਭੋਗਿਆ ॥2॥ ਸਲੋਕ ਮਃ 5 ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭੁ ਸਦਾ ਸਮ੍ਹਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭਿ ਜੀਅ ਜੰਤ ਹਰਿ

958

ਨਾਨਕ ਨਦਰਿ ਨਿਹਾਲੁ ॥1॥ ਮਃ 5 ॥ ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖੁ ॥ ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ ਗੁਰਿ ਵਣੁ ਤਿਣੁ ਹਰਿਆ ਕੀਤਿਆ ਨਾਨਕ ਕਿਆ ਮਨੁਖ ॥2॥ ਪਉੜੀ ॥ ਸੋ ਐਸਾ ਦਾਤਾਰੁ ਮਨਹੁ ਨ ਵੀਸਰੈ ॥ ਘੜੀ ਨ ਮੁਹਤੁ ਚਸਾ ਤਿਸੁ ਬਿਨੁ ਨਾ ਸਰੈ ॥ ਅੰਤਰਿ ਬਾਹਰਿ ਸੰਗਿ ਕਿਆ ਕੋ ਲੁਕਿ ਕਰੈ ॥ ਜਿਸੁ ਪਤਿ ਰਖੈ ਆਪਿ ਸੋ ਭਵਜਲੁ ਤਰੈ ॥ ਭਗਤੁ ਗਿਆਨੀ ਤਪਾ ਜਿਸੁ ਕਿਰਪਾ ਕਰੈ ॥ ਸੋ ਪੂਰਾ ਪਰਧਾਨੁ ਜਿਸ ਨੋ ਬਲੁ ਧਰੈ ॥ ਜਿਸਹਿ ਜਰਾਏ ਆਪਿ ਸੋਈ ਅਜਰੁ ਜਰੈ ॥ ਤਿਸ ਹੀ ਮਿਲਿਆ ਸਚੁ ਮੰਤ੍ਰੁ ਗੁਰ ਮਨਿ ਧਰੈ

॥3॥ ਸਲੋਕ ਮਃ 5 ॥ ਧੰਨੁ ਸੁ ਰਾਗ ਸੁਰੰਗੜੇ ਆਲਾਪਤ ਸਭ ਤਿਖ ਜਾਇ ॥ ਧੰਨੁ ਸੁ ਜੰਤ ਸੁਹਾਵੜੇ ਜੋ ਗੁਰਮੁਖਿ

ਜਪਦੇ ਨਾਉ ॥ ਜਿਨੀ ਇਕਮਨਿ ਇਕੁ ਅਰਾਧਿਆ ਤਿਨ ਸਦ ਬਲਿਹਾਰੈ ਜਾਉ ॥ ਤਿਨ ਕੀ ਧੂੜਿ ਹਮ ਬਾਛਦੇ ਕਰਮੀ ਪਲੈ ਪਾਇ ॥ ਜੋ ਰਤੇ ਰੰਗਿ ਗੋਵਿਦ ਕੈ ਹਉ ਤਿਨ ਬਲਿਹਾਰੈ ਜਾਉ ॥ ਆਖਾ ਬਿਰਥਾ ਜੀਅ ਕੀ ਹਰਿ ਸਜਣੁ ਮੇਲਹੁ ਰਾਇ ॥ ਗੁਰਿ ਪੂਰੈ ਮੇਲਾਇਆ ਜਨਮ ਮਰਣ ਦੁਖੁ ਜਾਇ ॥ ਜਨ ਨਾਨਕ ਪਾਇਆ ਅਗਮ ਰੂਪੁ ਅਨਤ ਨ ਕਾਹੂ ਜਾਇ ॥1॥ ਮਃ 5 ॥ ਧੰਨੁ ਸੁ ਵੇਲਾ ਘੜੀ ਧੰਨੁ ਧਨੁ ਮੂਰਤੁ ਪਲੁ ਸਾਰੁ ॥ ਧੰਨੁ ਸੁ ਦਿਨਸੁ ਸੰਜੋਗੜਾ ਜਿਤੁ ਡਿਠਾ ਗੁਰ ਦਰਸਾਰੁ ॥ ਮਨ ਕੀਆ ਇਛਾ ਪੂਰੀਆ ਹਰਿ ਪਾਇਆ ਅਗਮੁ ਅਪਾਰੁ ॥ ਹਉਮੈ ਤੁਟਾ ਮੋਹੜਾ ਇਕੁ ਸਚੁ ਨਾਮੁ ਆਧਾਰੁ ॥ ਜਨੁ ਨਾਨਕੁ ਲਗਾ ਸੇਵ ਹਰਿ ਉਧਰਿਆ ਸਗਲ ਸੰਸਾਰੁ ॥2॥ ਪਉੜੀ ॥ ਸਿਫਤਿ ਸਲਾਹਣੁ ਭਗਤਿ ਵਿਰਲੇ ਦਿਤੀਅਨੁ ॥ ਸਉਪੇ ਜਿਸੁ ਭੰਡਾਰ ਫਿਰਿ ਪੁਛ ਨ ਲੀਤੀਅਨੁ ॥ ਜਿਸ ਨੋ ਲਗਾ ਰੰਗੁ ਸੇ ਰੰਗਿ ਰਤਿਆ ॥ ਓਨਾ ਇਕੋ ਨਾਮੁ ਅਧਾਰੁ ਇਕਾ ਉਨ ਭਤਿਆ ॥ ਓਨਾ ਪਿਛੈ ਜਗੁ ਭੁੰਚੈ ਭੋਗਈ ॥ ਓਨਾ ਪਿਆਰਾ ਰਬੁ ਓਨਾਹਾ ਜੋਗਈ ॥ ਜਿਸੁ ਮਿਲਿਆ ਗੁਰੁ ਆਇ ਤਿਨਿ ਪ੍ਰਭੁ ਜਾਣਿਆ ॥ ਹਉ ਬਲਿਹਾਰੀ ਤਿਨ ਜਿ ਖਸਮੈ

ਭਾਣਿਆ ॥4॥ ਸਲੋਕ ਮਃ 5 ॥ ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥ ਹਰਿ ਇਕੋ ਮੇਰਾ ਸਜਣੋ ਹਰਿ ਇਕਸੈ ਨਾਲਿ ਮੈ ਸੰਗੁ ॥ ਹਰਿ ਇਕਸੈ ਨਾਲਿ ਮੈ ਗੋਸਟੇ ਮੁਹੁ ਮੈਲਾ ਕਰੈ ਨ ਭੰਗੁ ॥ ਜਾਣੈ ਬਿਰਥਾ ਜੀਅ ਕੀ ਕਦੇ ਨ ਮੋੜੈ ਰੰਗੁ ॥ ਹਰਿ ਇਕੋ ਮੇਰਾ ਮਸਲਤੀ ਭੰਨਣ ਘੜਨ ਸਮਰਥੁ ॥ ਹਰਿ ਇਕੋ ਮੇਰਾ ਦਾਤਾਰੁ ਹੈ

ਸਿਰਿ ਦਾਤਿਆ ਜਗ ਹਥੁ ॥ ਹਰਿ ਇਕਸੈ ਦੀ ਮੈ ਟੇਕ ਹੈ ਜੋ ਸਿਰਿ ਸਭਨਾ ਸਮਰਥੁ ॥ ਸਤਿਗੁਰਿ ਸੰਤੁ ਮਿਲਾਇਆ

959

ਮਸਤਕਿ ਧਰਿ ਕੈ ਹਥੁ ॥ ਵਡਾ ਸਾਹਿਬੁ ਗੁਰੂ ਮਿਲਾਇਆ ਜਿਨਿ ਤਾਰਿਆ ਸਗਲ ਜਗਤੁ ॥ ਮਨ ਕੀਆ ਇਛਾ ਪੂਰੀਆ ਪਾਇਆ ਧੁਰਿ ਸੰਜੋਗੁ ॥ ਨਾਨਕ ਪਾਇਆ ਸਚੁ ਨਾਮੁ ਸਦ ਹੀ ਭੋਗੇ ਭੋਗੁ ॥1॥ ਮਃ 5 ॥ ਮਨਮੁਖਾ ਕੇਰੀ ਦੋਸਤੀ ਮਾਇਆ ਕਾ ਸਨਬੰਧੁ ॥ ਵੇਖਦਿਆ ਹੀ ਭਜਿ ਜਾਨਿ ਕਦੇ ਨ ਪਾਇਨਿ ਬੰਧੁ ॥ ਜਿਚਰੁ ਪੈਨਨਿ ਖਾਵਨੇ ਤਿਚਰੁ ਰਖਨਿ ਗੰਢੁ ॥ ਜਿਤੁ ਦਿਨਿ ਕਿਛੁ ਨ ਹੋਵਈ ਤਿਤੁ ਦਿਨਿ ਬੋਲਨਿ ਗੰਧੁ ॥ ਜੀਅ ਕੀ ਸਾਰ ਨ ਜਾਣਨੀ ਮਨਮੁਖ ਅਗਿਆਨੀ ਅੰਧ ॥ ਕੂੜਾ ਗੰਢੁ ਨ ਚਲਈ ਚਿਕੜਿ ਪਥਰ ਬੰਧੁ ॥ ਅੰਧੇ ਆਪੁ ਨ ਜਾਣਨੀ ਫਕੜੁ ਪਿਟਨਿ ਧੰਧੁ ॥ ਝੂਠੈ ਮੋਹਿ ਲਪਟਾਇਆ ਹਉ ਹਉ ਕਰਤ ਬਿਹੰਧੁ ॥ ਕ੍ਰਿਪਾ ਕਰੇ ਜਿਸੁ ਆਪਣੀ ਧੁਰਿ ਪੂਰਾ ਕਰਮੁ ਕਰੇਇ

॥ ਜਨ ਨਾਨਕ ਸੇ ਜਨ ਉਬਰੇ ਜੋ ਸਤਿਗੁਰ ਸਰਣਿ ਪਰੇ ॥2॥ ਪਉੜੀ ॥ ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥

ਜਿਨੀ ਜਾਤਾ ਖਸਮੁ ਕਿਉ ਲਭੈ ਤਿਨਾ ਖਾਕੁ ॥ ਮਨੁ ਮੈਲਾ ਵੇਕਾਰੁ ਹੋਵੈ ਸੰਗਿ ਪਾਕੁ ॥ ਦਿਸੈ ਸਚਾ ਮਹਲੁ ਖੁਲੈ

ਭਰਮ ਤਾਕੁ ॥ ਜਿਸਹਿ ਦਿਖਾਲੇ ਮਹਲੁ ਤਿਸੁ ਨ ਮਿਲੈ ਧਾਕੁ ॥ ਮਨੁ ਤਨੁ ਹੋਇ ਨਿਹਾਲੁ ਬਿੰਦਕ ਨਦਰਿ ਝਾਕੁ ॥

ਨਉ ਨਿਧਿ ਨਾਮੁ ਨਿਧਾਨੁ ਗੁਰ ਕੈ ਸਬਦਿ ਲਾਗੁ ॥ ਤਿਸੈ ਮਿਲੈ ਸੰਤ ਖਾਕੁ ਮਸਤਕਿ ਜਿਸੈ ਭਾਗੁ ॥5॥ ਸਲੋਕ ਮਃ

5 ॥ ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥ ਸੁੰਦਰ ਬਚਨ ਤੁਮ ਸੁਣਹੁ ਛਬੀਲੀ ਪਿਰੁ ਤੈਡਾ ਮਨ ਸਾਧਾਰਣੁ ॥ ਦੁਰਜਨ ਸੇਤੀ ਨੇਹੁ ਰਚਾਇਓ ਦਸਿ ਵਿਖਾ ਮੈ ਕਾਰਣੁ ॥ ਊਣੀ ਨਾਹੀ ਝੂਣੀ ਨਾਹੀ ਨਾਹੀ ਕਿਸੈ

ਵਿਹੂਣੀ ॥ ਪਿਰੁ ਛੈਲੁ ਛਬੀਲਾ ਛਡਿ ਗਵਾਇਓ ਦੁਰਮਤਿ ਕਰਮਵਿਹੂਣੀ ॥ ਨਾ ਹਉ ਭੁਲੀ ਨਾ ਹਉ ਚੁਕੀ ਨਾ ਮੈ

ਨਾਹੀ ਦੋਸਾ ॥ ਜਿਤੁ ਹਉ ਲਾਈ ਤਿਤੁ ਹਉ ਲਗੀ ਤੂ ਸੁਣਿ ਸਚੁ ਸੰਦੇਸਾ ॥ ਸਾਈ ਸੁੋਹਾਗਣਿ ਸਾਈ ਭਾਗਣਿ ਜੈ

ਪਿਰਿ ਕਿਰਪਾ ਧਾਰੀ ॥ ਪਿਰਿ ਅਉਗਣ ਤਿਸ ਕੇ ਸਭਿ ਗਵਾਏ ਗਲ ਸੇਤੀ ਲਾਇ ਸਵਾਰੀ ॥ ਕਰਮਹੀਣ ਧਨ ਕਰੈ

ਬਿਨੰਤੀ ਕਦਿ ਨਾਨਕ ਆਵੈ ਵਾਰੀ ॥ ਸਭਿ ਸੁਹਾਗਣਿ ਮਾਣਹਿ ਰਲੀਆ ਇਕ ਦੇਵਹੁ ਰਾਤਿ ਮੁਰਾਰੀ ॥1॥ ਮਃ

5 ॥ ਕਾਹੇ ਮਨ ਤੂ ਡੋਲਤਾ ਹਰਿ ਮਨਸਾ ਪੂਰਣਹਾਰੁ ॥ ਸਤਿਗੁਰੁ ਪੁਰਖੁ ਧਿਆਇ ਤੂ ਸਭਿ ਦੁਖ ਵਿਸਾਰਣਹਾਰੁ

॥ ਹਰਿ ਨਾਮਾ ਆਰਾਧਿ ਮਨ ਸਭਿ ਕਿਲਵਿਖ ਜਾਹਿ ਵਿਕਾਰ ॥ ਜਿਨ ਕਉ ਪੂਰਬਿ ਲਿਖਿਆ ਤਿਨ ਰੰਗੁ ਲਗਾ ਨਿਰੰਕਾਰ ॥ ਓਨੀ ਛਡਿਆ ਮਾਇਆ ਸੁਆਵੜਾ ਧਨੁ ਸੰਚਿਆ ਨਾਮੁ ਅਪਾਰੁ ॥ ਅਠੇ ਪਹਰ ਇਕਤੈ ਲਿਵੈ ਮੰਨੇਨਿ

960

ਹੁਕਮੁ ਅਪਾਰੁ ॥ ਜਨੁ ਨਾਨਕੁ ਮੰਗੈ ਦਾਨੁ ਇਕੁ ਦੇਹੁ ਦਰਸੁ ਮਨਿ ਪਿਆਰੁ ॥2॥ ਪਉੜੀ ॥ ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ ॥ ਜਿਸੁ ਤੂ ਆਵਹਿ ਚਿਤਿ ਤਿਸੁ ਕਿ ਕਾੜਿਆ ॥ ਜਿਸ ਦਾ ਕਰਤਾ ਮਿਤ੍ਰੁ ਸਭਿ ਕਾਜ ਸਵਾਰਿਆ ॥ ਜਿਸੁ ਤੂ ਆਵਹਿ ਚਿਤਿ ਸੋ ਪਰਵਾਣੁ ਜਨੁ ॥ ਜਿਸੁ ਤੂ ਆਵਹਿ ਚਿਤਿ ਬਹੁਤਾ ਤਿਸੁ ਧਨੁ ॥ ਜਿਸੁ ਤੂ ਆਵਹਿ ਚਿਤਿ ਸੋ ਵਡ ਪਰਵਾਰਿਆ ॥ ਜਿਸੁ ਤੂ ਆਵਹਿ ਚਿਤਿ ਤਿਨਿ ਕੁਲ ਉਧਾਰਿਆ ॥6॥ ਸਲੋਕ ਮਃ 5 ॥ ਅੰਦਰਹੁ ਅੰਨਾ ਬਾਹਰਹੁ ਅੰਨਾ ਕੂੜੀ ਕੂੜੀ ਗਾਵੈ ॥ ਦੇਹੀ ਧੋਵੈ ਚਕ੍ਰ

ਬਣਾਏ ਮਾਇਆ ਨੋ ਬਹੁ ਧਾਵੈ ॥ ਅੰਦਰਿ ਮੈਲੁ ਨ ਉਤਰੈ ਹਉਮੈ ਫਿਰਿ ਫਿਰਿ ਆਵੈ ਜਾਵੈ ॥ ਨੀਂਦ ਵਿਆਪਿਆ ਕਾਮਿ ਸੰਤਾਪਿਆ ਮੁਖਹੁ ਹਰਿ ਹਰਿ ਕਹਾਵੈ ॥ ਬੈਸਨੋ ਨਾਮੁ ਕਰਮ ਹਉ ਜੁਗਤਾ ਤੁਹ ਕੁਟੇ ਕਿਆ ਫਲੁ ਪਾਵੈ ॥

ਹੰਸਾ ਵਿਚਿ ਬੈਠਾ ਬਗੁ ਨ ਬਣਈ ਨਿਤ ਬੈਠਾ ਮਛੀ ਨੋ ਤਾਰ ਲਾਵੈ ॥ ਜਾ ਹੰਸ ਸਭਾ ਵੀਚਾਰੁ ਕਰਿ ਦੇਖਨਿ ਤਾ ਬਗਾ ਨਾਲਿ ਜੋੜੁ ਕਦੇ ਨ ਆਵੈ ॥ ਹੰਸਾ ਹੀਰਾ ਮੋਤੀ ਚੁਗਣਾ ਬਗੁ ਡਡਾ ਭਾਲਣ ਜਾਵੈ ॥ ਉਡਰਿਆ ਵੇਚਾਰਾ ਬਗੁਲਾ ਮਤੁ ਹੋਵੈ ਮੰਞੁ ਲਖਾਵੈ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ਕਿਸੁ ਦੋਸੁ ਦਿਚੈ ਜਾ ਹਰਿ ਏਵੈ ਭਾਵੈ ॥ ਸਤਿਗੁਰੁ ਸਰਵਰੁ ਰਤਨੀ ਭਰਪੂਰੇ ਜਿਸੁ ਪ੍ਰਾਪਤਿ ਸੋ ਪਾਵੈ ॥ ਸਿਖ ਹੰਸ ਸਰਵਰਿ ਇਕਠੇ ਹੋਏ ਸਤਿਗੁਰ ਕੈ ਹੁਕਮਾਵੈ ॥ ਰਤਨ ਪਦਾਰਥ ਮਾਣਕ ਸਰਵਰਿ ਭਰਪੂਰੇ ਖਾਇ ਖਰਚਿ ਰਹੇ ਤੋਟਿ ਨ ਆਵੈ ॥ ਸਰਵਰ ਹੰਸੁ ਦੂਰਿ ਨ ਹੋਈ ਕਰਤੇ ਏਵੈ

ਭਾਵੈ ॥ ਜਨ ਨਾਨਕ ਜਿਸ ਦੈ ਮਸਤਕਿ ਭਾਗੁ ਧੁਰਿ ਲਿਖਿਆ ਸੋ ਸਿਖੁ ਗੁਰੂ ਪਹਿ ਆਵੈ ॥ ਆਪਿ ਤਰਿਆ ਕੁਟੰਬ ਸਭਿ ਤਾਰੇ ਸਭਾ ਸ੍ਰਿਸਟਿ ਛਡਾਵੈ ॥1॥ ਮਃ 5 ॥ ਪੰਡਿਤੁ ਆਖਾਏ ਬਹੁਤੀ ਰਾਹੀ ਕੋਰੜ ਮੋਠ ਜਿਨੇਹਾ ॥ ਅੰਦਰਿ ਮੋਹੁ ਨਿਤ ਭਰਮਿ ਵਿਆਪਿਆ ਤਿਸਟਸਿ ਨਾਹੀ ਦੇਹਾ ॥ ਕੂੜੀ ਆਵੈ ਕੂੜੀ ਜਾਵੈ ਮਾਇਆ ਕੀ ਨਿਤ ਜੋਹਾ ॥ ਸਚੁ ਕਹੈ ਤਾ ਛੋਹੋ ਆਵੈ ਅੰਤਰਿ ਬਹੁਤਾ ਰੋਹਾ ॥ ਵਿਆਪਿਆ ਦੁਰਮਤਿ ਕੁਬੁਧਿ ਕੁਮੂੜਾ ਮਨਿ ਲਾਗਾ ਤਿਸੁ ਮੋਹਾ ॥ ਠਗੈ

ਸੇਤੀ ਠਗੁ ਰਲਿ ਆਇਆ ਸਾਥੁ ਭਿ ਇਕੋ ਜੇਹਾ ॥ ਸਤਿਗੁਰੁ ਸਰਾਫੁ ਨਦਰੀ ਵਿਚਦੋ ਕਢੈ ਤਾਂ ਉਘੜਿ ਆਇਆ ਲੋਹਾ ॥ ਬਹੁਤੇਰੀ ਥਾਈ ਰਲਾਇ ਰਲਾਇ ਦਿਤਾ ਉਘੜਿਆ ਪੜਦਾ ਅਗੈ ਆਇ ਖਲੋਹਾ ॥ ਸਤਿਗੁਰ ਕੀ ਜੇ ਸਰਣੀ ਆਵੈ ਫਿਰਿ ਮਨੂਰਹੁ ਕੰਚਨੁ ਹੋਹਾ ॥ ਸਤਿਗੁਰੁ ਨਿਰਵੈਰੁ ਪੁਤ੍ਰ ਸਤ੍ਰ ਸਮਾਨੇ ਅਉਗੁਣ ਕਟੇ ਕਰੇ ਸੁਧੁ ਦੇਹਾ ॥ ਨਾਨਕ

961

ਜਿਸੁ ਧੁਰਿ ਮਸਤਕਿ ਹੋਵੈ ਲਿਖਿਆ ਤਿਸੁ ਸਤਿਗੁਰ ਨਾਲਿ ਸਨੇਹਾ ॥ ਅੰਮ੍ਰਿਤ ਬਾਣੀ ਸਤਿਗੁਰ ਪੂਰੇ ਕੀ ਜਿਸੁ ਕਿਰਪਾਲੁ ਹੋਵੈ ਤਿਸੁ ਰਿਦੈ ਵਸੇਹਾ ॥ ਆਵਣੁ ਜਾਣਾ ਤਿਸ ਕਾ ਕਟੀਐ ਸਦਾ ਸਦਾ ਸੁਖੁ ਹੋਹਾ ॥2॥ ਪਉੜੀ ॥ ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥ ਜੋ ਤੁਧੁ ਭਾਣਾ ਜੰਤੁ ਸੁ ਦਰਗਹ ਸਿਝਈ ॥ ਜਿਸ ਨੋ ਤੇਰੀ ਨਦਰਿ ਹਉਮੈ ਤਿਸੁ ਗਈ ॥ ਜਿਸ ਨੋ ਤੂ ਸੰਤੁਸਟੁ ਕਲਮਲ ਤਿਸੁ ਖਈ ॥ ਜਿਸ ਕੈ ਸੁਆਮੀ ਵਲਿ ਨਿਰਭਉ ਸੋ ਭਈ ॥ ਜਿਸ ਨੋ ਤੂ

ਕਿਰਪਾਲੁ ਸਚਾ ਸੋ ਥਿਅਈ ॥ ਜਿਸ ਨੋ ਤੇਰੀ ਮਇਆ ਨ ਪੋਹੈ ਅਗਨਈ ॥ ਤਿਸ ਨੋ ਸਦਾ ਦਇਆਲੁ ਜਿਨਿ ਗੁਰ ਤੇ ਮਤਿ ਲਈ ॥7॥ ਸਲੋਕ ਮਃ 5 ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ

॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ

॥ ਦਰਸਨੁ ਦੇਖਿ ਨਿਹਾਲੁ ਨਾਨਕ ਪ੍ਰੀਤਿ ਏਹ ॥1॥ ਮਃ 5 ॥ ਏਕੋ ਜਪੀਐ ਮਨੈ ਮਾਹਿ ਇਕਸ ਕੀ ਸਰਣਾਇ ॥

ਇਕਸੁ ਸਿਉ ਕਰਿ ਪਿਰਹੜੀ ਦੂਜੀ ਨਾਹੀ ਜਾਇ ॥ ਇਕੋ ਦਾਤਾ ਮੰਗੀਐ ਸਭੁ ਕਿਛੁ ਪਲੈ ਪਾਇ ॥ ਮਨਿ ਤਨਿ ਸਾਸਿ ਗਿਰਾਸਿ ਪ੍ਰਭੁ ਇਕੋ ਇਕੁ ਧਿਆਇ ॥ ਅੰਮ੍ਰਿਤੁ ਨਾਮੁ ਨਿਧਾਨੁ ਸਚੁ ਗੁਰਮੁਖਿ ਪਾਇਆ ਜਾਇ ॥ ਵਡਭਾਗੀ ਤੇ ਸੰਤ ਜਨ ਜਿਨ ਮਨਿ ਵੁਠਾ ਆਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਦੂਜਾ ਕੋਈ ਨਾਹਿ ॥ ਨਾਮੁ ਧਿਆਈ ਨਾਮੁ ਉਚਰਾ ਨਾਨਕ ਖਸਮ ਰਜਾਇ ॥2॥ ਪਉੜੀ ॥ ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥ ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭਉਣੁ ॥ ਜਿਸ ਨੋ ਤੇਰਾ ਅੰਗੁ ਤਿਸੁ ਮੁਖੁ ਉਜਲਾ ॥ ਜਿਸ ਨੋ ਤੇਰਾ ਅੰਗੁ ਸੁ ਨਿਰਮਲੀ ਹੂੰ ਨਿਰਮਲਾ ॥

ਜਿਸ ਨੋ ਤੇਰੀ ਨਦਰਿ ਨ ਲੇਖਾ ਪੁਛੀਐ ॥ ਜਿਸ ਨੋ ਤੇਰੀ ਖੁਸੀ ਤਿਨਿ ਨਉ ਨਿਧਿ ਭੁੰਚੀਐ ॥ ਜਿਸ ਨੋ ਤੂ ਪ੍ਰਭ ਵਲਿ ਤਿਸੁ ਕਿਆ ਮੁਹਛੰਦਗੀ ॥ ਜਿਸ ਨੋ ਤੇਰੀ ਮਿਹਰ ਸੁ ਤੇਰੀ ਬੰਦਗੀ ॥8॥ ਸਲੋਕ ਮਃ 5 ॥ ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥ ਤੁਧਹੁ ਭੁਲੇ ਸਿ ਜਮਿ ਜਮਿ ਮਰਦੇ ਤਿਨ ਕਦੇ ਨ ਚੁਕਨਿ ਹਾਵੇ ॥1॥ ਮਃ 5 ॥ ਸਤਿਗੁਰੁ ਸਿਮਰਹੁ ਆਪਣਾ ਘਟਿ ਅਵਘਟਿ ਘਟ ਘਾਟ ॥ ਹਰਿ ਹਰਿ ਨਾਮੁ ਜਪੰਤਿਆ ਕੋਇ ਨ ਬੰਧੈ ਵਾਟ ॥2॥ ਪਉੜੀ ॥

962

ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥ ਸੁਣਿ ਕੈ ਜਮ ਕੇ ਦੂਤ ਨਾਇ ਤੇਰੈ

ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥ ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥ ਸਭਸੈ ਨੋ ਕਿਰਪਾਲੁ ਸਮ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥9॥ ਸਲੋਕ ਮਃ 5 ॥ ਦੂਜਾ ਤਿਸੁ ਨ ਬੁਝਾਇਹੁ ਪਾਰਬ੍ਰਹਮ ਨਾਮੁ ਦੇਹੁ ਆਧਾਰੁ ॥

ਅਗਮੁ ਅਗੋਚਰੁ ਸਾਹਿਬੋ ਸਮਰਥੁ ਸਚੁ ਦਾਤਾਰੁ ॥ ਤੂ ਨਿਹਚਲੁ ਨਿਰਵੈਰੁ ਸਚੁ ਸਚਾ ਤੁਧੁ ਦਰਬਾਰੁ ॥ ਕੀਮਤਿ ਕਹਣੁ ਨ ਜਾਈਐ ਅੰਤੁ ਨ ਪਾਰਾਵਾਰੁ ॥ ਪ੍ਰਭੁ ਛੋਡਿ ਹੋਰੁ ਜਿ ਮੰਗਣਾ ਸਭੁ ਬਿਖਿਆ ਰਸ ਛਾਰੁ ॥ ਸੇ ਸੁਖੀਏ ਸਚੁ ਸਾਹ ਸੇ ਜਿਨ ਸਚਾ ਬਿਉਹਾਰੁ ॥ ਜਿਨਾ ਲਗੀ ਪ੍ਰੀਤਿ ਪ੍ਰਭ ਨਾਮ ਸਹਜ ਸੁਖ ਸਾਰੁ ॥ ਨਾਨਕ ਇਕੁ ਆਰਾਧੇ ਸੰਤਨ ਰੇਣਾਰੁ

॥1॥ ਮਃ 5 ॥ ਅਨਦ ਸੂਖ ਬਿਸ੍ਰਾਮ ਨਿਤ ਹਰਿ ਕਾ ਕੀਰਤਨੁ ਗਾਇ ॥ ਅਵਰ ਸਿਆਣਪ ਛਾਡਿ ਦੇਹਿ ਨਾਨਕ ਉਧਰਸਿ ਨਾਇ ॥2॥ ਪਉੜੀ ॥ ਨਾ ਤੂ ਆਵਹਿ ਵਸਿ ਬਹੁਤੁ ਘਿਣਾਵਣੇ ॥ ਨਾ ਤੂ ਆਵਹਿ ਵਸਿ ਬੇਦ ਪੜਾਵਣੇ

॥ ਨਾ ਤੂ ਆਵਹਿ ਵਸਿ ਤੀਰਥਿ ਨਾਈਐ ॥ ਨਾ ਤੂ ਆਵਹਿ ਵਸਿ ਧਰਤੀ ਧਾਈਐ ॥ ਨਾ ਤੂ ਆਵਹਿ ਵਸਿ ਕਿਤੈ

ਸਿਆਣਪੈ ॥ ਨਾ ਤੂ ਆਵਹਿ ਵਸਿ ਬਹੁਤਾ ਦਾਨੁ ਦੇ ॥ ਸਭੁ ਕੋ ਤੇਰੈ ਵਸਿ ਅਗਮ ਅਗੋਚਰਾ ॥ ਤੂ ਭਗਤਾ ਕੈ ਵਸਿ ਭਗਤਾ ਤਾਣੁ ਤੇਰਾ ॥10॥ ਸਲੋਕ ਮਃ 5 ॥ ਆਪੇ ਵੈਦੁ ਆਪਿ ਨਾਰਾਇਣੁ ॥ ਏਹਿ ਵੈਦ ਜੀਅ ਕਾ ਦੁਖੁ ਲਾਇਣ

॥ ਗੁਰ ਕਾ ਸਬਦੁ ਅੰਮ੍ਰਿਤਰਸੁ ਖਾਇਣ ॥ ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥1॥ ਮਃ 5

॥ ਹੁਕਮਿ ਉਛਲੈ ਹੁਕਮੇ ਰਹੈ ॥ ਹੁਕਮੇ ਦੁਖੁ ਸੁਖੁ ਸਮ ਕਰਿ ਸਹੈ ॥ ਹੁਕਮੇ ਨਾਮੁ ਜਪੈ ਦਿਨੁ ਰਾਤਿ ॥ ਨਾਨਕ ਜਿਸ ਨੋ ਹੋਵੈ ਦਾਤਿ ॥ ਹੁਕਮਿ ਮਰੈ ਹੁਕਮੇ ਹੀ ਜੀਵੈ ॥ ਹੁਕਮੇ ਨਾਨ੍ਹਾ ਵਡਾ ਥੀਵੈ ॥ ਹੁਕਮੇ ਸੋਗ ਹਰਖ ਆਨੰਦ ॥

ਹੁਕਮੇ ਜਪੈ ਨਿਰੋਧਰ ਗੁਰਮੰਤ ॥ ਹੁਕਮੇ ਆਵਣੁ ਜਾਣੁ ਰਹਾਏ ॥ ਨਾਨਕ ਜਾ ਕਉ ਭਗਤੀ ਲਾਏ ॥2॥ ਪਉੜੀ ॥

ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥ ਹਉ ਤਿਸੁ ਢਾਢੀ ਬਲਿਹਾਰੁ ਜਿ ਗਾਵੈ ਗੁਣ ਅਪਾਰ ॥ ਸੋ ਢਾਢੀ ਧਨੁ ਧੰਨੁ ਜਿਸੁ ਲੋੜੇ ਨਿਰੰਕਾਰੁ ॥ ਸੋ ਢਾਢੀ ਭਾਗਠੁ ਜਿਸੁ ਸਚਾ ਦੁਆਰ ਬਾਰੁ ॥ ਓਹੁ ਢਾਢੀ ਤੁਧੁ ਧਿਆਇ ਕਲਾਣੇ ਦਿਨੁ ਰੈਣਾਰਿ ॥ ਮੰਗੈ ਅੰਮ੍ਰਿਤਨਾਮੁ ਨ ਆਵੈ ਕਦੇ ਹਾਰਿ ॥ ਕਪੜੁ ਭੋਜਨੁ ਸਚੁ ਰਹਦਾ ਲਿਵੈ ਧਾਰਿ ॥ ਸੋ ਢਾਢੀ

963

ਗੁਣਵੰਤੁ ਜਿਸ ਨੋ ਪ੍ਰਭ ਪਿਆਰੁ ॥11॥ ਸਲੋਕ ਮਃ 5 ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥

ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ

॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ

॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥1॥ ਮਃ 5 ॥ ਨਾਨਕ ਨਾਮੁ ਧਿਆਈਐ ਗੁਰੁ ਪੂਰਾ ਮਤਿ ਦੇਇ ॥ ਭਾਣੈ ਜਪ ਤਪ ਸੰਜਮੋ ਭਾਣੈ ਹੀ ਕਢਿ ਲੇਇ ॥ ਭਾਣੈ ਜੋਨਿ ਭਵਾਈਐ ਭਾਣੈ ਬਖਸ ਕਰੇਇ ॥ ਭਾਣੈ

ਦੁਖੁ ਸੁਖੁ ਭੋਗੀਐ ਭਾਣੈ ਕਰਮ ਕਰੇਇ ॥ ਭਾਣੈ ਮਿਟੀ ਸਾਜਿ ਕੈ ਭਾਣੈ ਜੋਤਿ ਧਰੇਇ ॥ ਭਾਣੈ ਭੋਗ ਭੋਗਾਇਦਾ ਭਾਣੈ

ਮਨਹਿ ਕਰੇਇ ॥ ਭਾਣੈ ਨਰਕਿ ਸੁਰਗਿ ਅਉਤਾਰੇ ਭਾਣੈ ਧਰਣਿ ਪਰੇਇ ॥ ਭਾਣੈ ਹੀ ਜਿਸੁ ਭਗਤੀ ਲਾਏ ਨਾਨਕ ਵਿਰਲੇ ਹੇ ॥2॥ ਪਉੜੀ ॥ ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ ਸੁਣੇ ॥ ਪਸੂ ਪਰੇਤ ਅਗਿਆਨ ਉਧਾਰੇ ਇਕ ਖਣੇ ॥ ਦਿਨਸੁ ਰੈਣਿ ਤੇਰਾ ਨਾਉ ਸਦਾ ਸਦ ਜਾਪੀਐ ॥ ਤ੍ਰਿਸਨਾ ਭੁਖ ਵਿਕਰਾਲ ਨਾਇ ਤੇਰੈ ਧ੍ਰਾਪੀਐ ॥ ਰੋਗੁ ਸੋਗੁ ਦੁਖੁ ਵੰਞੈ ਜਿਸੁ ਨਾਉ ਮਨਿ ਵਸੈ ॥ ਤਿਸਹਿ ਪਰਾਪਤਿ ਲਾਲੁ ਜੋ ਗੁਰ ਸਬਦੀ ਰਸੈ ॥ ਖੰਡ ਬ੍ਰਹਮੰਡ ਬੇਅੰਤ ਉਧਾਰਣਹਾਰਿਆ ॥ ਤੇਰੀ ਸੋਭਾ ਤੁਧੁ ਸਚੇ ਮੇਰੇ ਪਿਆਰਿਆ ॥12॥ ਸਲੋਕ ਮਃ 5 ॥ ਮਿਤ੍ਰੁ ਪਿਆਰਾ ਨਾਨਕ ਜੀ ਮੈ ਛਡਿ ਗਵਾਇਆ ਰੰਗਿ ਕਸੁੰਭੈ ਭੁਲੀ ॥ ਤਉ ਸਜਣ ਕੀ ਮੈ ਕੀਮ ਨ ਪਉਦੀ ਹਉ ਤੁਧੁ ਬਿਨੁ ਅਢੁ ਨ ਲਹਦੀ

॥1॥ ਮਃ 5 ॥ ਸਸੁ ਵਿਰਾਇਣਿ ਨਾਨਕ ਜੀਉ ਸਸੁਰਾ ਵਾਦੀ ਜੇਠੋ ਪਉ ਪਉ ਲੂਹੈ ॥ ਹਭੇ ਭਸੁ ਪੁਣੇਦੇ ਵਤਨਿ ਜਾ ਮੈ ਸਜਣੁ ਤੂ ਹੈ ॥2॥ ਪਉੜੀ ॥ ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥ ਜਿਸੁ ਤੂ ਵੁਠਾ ਚਿਤਿ ਤਿਸੁ ਕਦੇ ਨ ਹਾਰਣੋ ॥ ਜਿਸੁ ਮਿਲਿਆ ਪੂਰਾ ਗੁਰੂ ਸੁ ਸਰਪਰ ਤਾਰਣੋ ॥ ਜਿਸ ਨੋ ਲਾਏ ਸਚਿ ਤਿਸੁ ਸਚੁ ਸਮ੍ਹਾਲਣੋ ॥ ਜਿਸੁ ਆਇਆ ਹਥਿ ਨਿਧਾਨੁ ਸੁ ਰਹਿਆ ਭਾਲਣੋ ॥ ਜਿਸ ਨੋ ਇਕੋ ਰੰਗੁ ਭਗਤੁ ਸੋ ਜਾਨਣੋ ॥ ਓਹੁ ਸਭਨਾ ਕੀ ਰੇਣੁ ਬਿਰਹੀ ਚਾਰਣੋ ॥ ਸਭਿ ਤੇਰੇ ਚੋਜ ਵਿਡਾਣ ਸਭੁ ਤੇਰਾ ਕਾਰਣੋ ॥13॥ ਸਲੋਕ ਮਃ 5 ॥ ਉਸਤਤਿ ਨਿੰਦਾ ਨਾਨਕ ਜੀ ਮੈ ਹਭ ਵਞਾਈ ਛੋੜਿਆ ਹਭੁ ਕਿਝੁ ਤਿਆਗੀ ॥ ਹਭੇ ਸਾਕ ਕੂੜਾਵੇ ਡਿਠੇ ਤਉ ਪਲੈ ਤੈਡੈ ਲਾਗੀ ॥1॥ ਮਃ 5

॥ ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥ ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ

964

ਮਿਲਿ ਸਜਣੁ ਮੈ ਲਧਾ ॥2॥ ਪਉੜੀ ॥ ਸਭੇ ਦੁਖ ਸੰਤਾਪ ਜਾਂ ਤੁਧਹੁ ਭੁਲੀਐ ॥ ਜੇ ਕੀਚਨਿ ਲਖ ਉਪਾਵ ਤਾਂ ਕਹੀ ਨ ਘੁਲੀਐ ॥ ਜਿਸ ਨੋ ਵਿਸਰੈ ਨਾਉ ਸੁ ਨਿਰਧਨੁ ਕਾਂਢੀਐ ॥ ਜਿਸ ਨੋ ਵਿਸਰੈ ਨਾਉ ਸੋ ਜੋਨੀ ਹਾਂਢੀਐ ॥ ਜਿਸੁ ਖਸਮੁ ਨ ਆਵੈ ਚਿਤਿ ਤਿਸੁ ਜਮੁ ਡੰਡੁ ਦੇ ॥ ਜਿਸੁ ਖਸਮੁ ਨ ਆਵੀ ਚਿਤਿ ਰੋਗੀ ਸੇ ਗਣੇ ॥ ਜਿਸੁ ਖਸਮੁ ਨ ਆਵੀ ਚਿਤਿ ਸੁ ਖਰੋ ਅਹੰਕਾਰੀਆ ॥ ਸੋਈ ਦੁਹੇਲਾ ਜਗਿ ਜਿਨਿ ਨਾਉ ਵਿਸਾਰੀਆ ॥14॥ ਸਲੋਕ ਮਃ 5 ॥ ਤੈਡੀ ਬੰਦਸਿ ਮੈ ਕੋਇ ਨ ਡਿਠਾ ਤੂ ਨਾਨਕ ਮਨਿ ਭਾਣਾ ॥ ਘੋਲਿ ਘੁਮਾਈ ਤਿਸੁ ਮਿਤ੍ਰ ਵਿਚੋਲੇ ਜੈ ਮਿਲਿ ਕੰਤੁ ਪਛਾਣਾ ॥1॥ ਮਃ 5

॥ ਪਾਵ ਸੁਹਾਵੇ ਜਾਂ ਤਉ ਧਿਰਿ ਜੁਲਦੇ ਸੀਸੁ ਸੁਹਾਵਾ ਚਰਣੀ ॥ ਮੁਖੁ ਸੁਹਾਵਾ ਜਾਂ ਤਉ ਜਸੁ ਗਾਵੈ ਜੀਉ ਪਇਆ ਤਉ ਸਰਣੀ ॥2॥ ਪਉੜੀ ॥ ਮਿਲਿ ਨਾਰੀ ਸਤਸੰਗਿ ਮੰਗਲੁ ਗਾਵੀਆ ॥ ਘਰ ਕਾ ਹੋਆ ਬੰਧਾਨੁ ਬਹੁੜਿ ਨ ਧਾਵੀਆ

॥ ਬਿਨਠੀ ਦੁਰਮਤਿ ਦੁਰਤੁ ਸੋਇ ਕੂੜਾਵੀਆ ॥ ਸੀਲਵੰਤਿ ਪਰਧਾਨਿ ਰਿਦੈ ਸਚਾਵੀਆ ॥ ਅੰਤਰਿ ਬਾਹਰਿ ਇਕੁ ਇਕ ਰੀਤਾਵੀਆ ॥ ਮਨਿ ਦਰਸਨ ਕੀ ਪਿਆਸ ਚਰਣ ਦਾਸਾਵੀਆ ॥ ਸੋਭਾ ਬਣੀ ਸੀਗਾਰੁ ਖਸਮਿ ਜਾਂ ਰਾਵੀਆ ॥

ਮਿਲੀਆ ਆਇ ਸੰਜੋਗਿ ਜਾਂ ਤਿਸੁ ਭਾਵੀਆ ॥15॥ ਸਲੋਕ ਮਃ 5 ॥ ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥ ਤਉ ਜੇਵਡੁ ਦਾਤਾਰੁ ਨ ਕੋਈ ਜਾਚਕੁ ਸਦਾ ਜਾਚੋਵੈ ॥1॥ ਮਃ 5 ॥ ਦੇਹ ਛਿਜੰਦੜੀ ਊਣਮ ਝੂਣਾ ਗੁਰਿ ਸਜਣਿ ਜੀਉ ਧਰਾਇਆ ॥ ਹਭੇ ਸੁਖ ਸੁਹੇਲੜਾ ਸੁਤਾ ਜਿਤਾ ਜਗੁ ਸਬਾਇਆ ॥2॥ ਪਉੜੀ

॥ ਵਡਾ ਤੇਰਾ ਦਰਬਾਰੁ ਸਚਾ ਤੁਧੁ ਤਖਤੁ ॥ ਸਿਰਿ ਸਾਹਾ ਪਾਤਿਸਾਹੁ ਨਿਹਚਲੁ ਚਉਰੁ ਛਤੁ ॥ ਜੋ ਭਾਵੈ ਪਾਰਬ੍ਰਹਮ ਸੋਈ ਸਚੁ ਨਿਆਉ ॥ ਜੇ ਭਾਵੈ ਪਾਰਬ੍ਰਹਮ ਨਿਥਾਵੇ ਮਿਲੈ ਥਾਉ ॥ ਜੋ ਕੀਨੀ ਕਰਤਾਰਿ ਸਾਈ ਭਲੀ ਗਲ ॥ ਜਿਨ੍ਹੀ ਪਛਾਤਾ ਖਸਮੁ ਸੇ ਦਰਗਾਹ ਮਲ ॥ ਸਹੀ ਤੇਰਾ ਫੁਰਮਾਨੁ ਕਿਨੈ ਨ ਫੇਰੀਐ ॥ ਕਾਰਣਕਰਣ ਕਰੀਮ ਕੁਦਰਤਿ ਤੇਰੀਐ

॥16॥ ਸਲੋਕ ਮਃ 5 ॥ ਸੋਇ ਸੁਣੰਦੜੀ ਮੇਰਾ ਤਨੁ ਮਨੁ ਮਉਲਾ ਨਾਮੁ ਜਪੰਦੜੀ ਲਾਲੀ ॥ ਪੰਧਿ ਜੁਲੰਦੜੀ ਮੇਰਾ ਅੰਦਰੁ ਠੰਢਾ ਗੁਰ ਦਰਸਨੁ ਦੇਖਿ ਨਿਹਾਲੀ ॥1॥ ਮਃ 5 ॥ ਹਠ ਮੰਝਾਹੂ ਮੈ ਮਾਣਕੁ ਲਧਾ ॥ ਮੁਲਿ ਨ ਘਿਧਾ ਮੈ

ਕੂ ਸਤਿਗੁਰਿ ਦਿਤਾ ॥ ਢੂੰਢ ਵਞਾਈ ਥੀਆ ਥਿਤਾ ॥ ਜਨਮੁ ਪਦਾਰਥੁ ਨਾਨਕ ਜਿਤਾ ॥2॥ ਪਉੜੀ ॥ ਜਿਸ ਕੈ

ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥ ਜਿਸੁ ਗੁਰ ਮਿਲਿ ਕਮਲੁ ਪ੍ਰਗਾਸਿਆ ਸੋ ਅਨਦਿਨੁ ਜਾਗਾ ॥ ਲਗਾ ਰੰਗੁ

965

ਚਰਣਾਰਬਿੰਦ ਸਭੁ ਭ੍ਰਮੁ ਭਉ ਭਾਗਾ ॥ ਆਤਮੁ ਜਿਤਾ ਗੁਰਮਤੀ ਆਗੰਜਤ ਪਾਗਾ ॥ ਜਿਸਹਿ ਧਿਆਇਆ ਪਾਰਬ੍ਰਹਮੁ ਸੋ ਕਲਿ ਮਹਿ ਤਾਗਾ ॥ ਸਾਧੂ ਸੰਗਤਿ ਨਿਰਮਲਾ ਅਠਸਠਿ ਮਜਨਾਗਾ ॥ ਜਿਸੁ ਪ੍ਰਭੁ ਮਿਲਿਆ ਆਪਣਾ ਸੋ ਪੁਰਖੁ ਸਭਾਗਾ ॥ ਨਾਨਕ ਤਿਸੁ ਬਲਿਹਾਰਣੈ ਜਿਸੁ ਏਵਡ ਭਾਗਾ ॥17॥ ਸਲੋਕ ਮਃ 5 ॥ ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥ ਜਾਂ ਪਿਰੁ ਬਾਹਰਿ ਤਾਂ ਧਨ ਮਾਹਰਿ ॥ ਬਿਨੁ ਨਾਵੈ ਬਹੁ ਫੇਰੁ ਫਿਰਾਹਰਿ ॥ ਸਤਿਗੁਰਿ ਸੰਗਿ ਦਿਖਾਇਆ ਜਾਹਰਿ ॥ ਜਨ ਨਾਨਕ ਸਚੇ ਸਚਿ ਸਮਾਹਰਿ ॥1॥ ਮਃ 5 ॥ ਆਹਰ ਸਭਿ ਕਰਦਾ ਫਿਰੈ ਆਹਰੁ ਇਕੁ ਨ ਹੋਇ ॥ ਨਾਨਕ ਜਿਤੁ ਆਹਰਿ ਜਗੁ ਉਧਰੈ ਵਿਰਲਾ ਬੂਝੈ ਕੋਇ ॥2॥ ਪਉੜੀ ॥ ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸਹਿ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥18॥ ਸਲੋਕ ਮਃ 5 ॥ ਛਤੜੇ ਬਾਜਾਰ ਸੋਹਨਿ ਵਿਚਿ ਵਪਾਰੀਏ ॥ ਵਖਰੁ ਹਿਕੁ ਅਪਾਰੁ ਨਾਨਕ ਖਟੇ ਸੋ ਧਣੀ ॥1॥ ਕਬੀਰ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥2॥ ਪਉੜੀ

॥ ਸਫਲਿਉ ਬਿਰਖੁ ਸੁਹਾਵੜਾ ਹਰਿ ਸਫਲ ਅੰਮ੍ਰਿਤਾ ॥ ਮਨੁ ਲੋਚੈ ਉਨ ਮਿਲਣ ਕਉ ਕਿਉ ਵੰਞੈ ਘਿਤਾ ॥ ਵਰਨਾ ਚਿਹਨਾ ਬਾਹਰਾ ਓਹੁ ਅਗਮੁ ਅਜਿਤਾ ॥ ਓਹੁ ਪਿਆਰਾ ਜੀਅ ਕਾ ਜੋ ਖੋਲ੍ਹੈ ਭਿਤਾ ॥ ਸੇਵਾ ਕਰੀ ਤੁਸਾੜੀਆ ਮੈ

ਦਸਹੁ ਮਿਤਾ ॥ ਕੁਰਬਾਣੀ ਵੰਞਾ ਵਾਰਣੈ ਬਲੇ ਬਲਿ ਕਿਤਾ ॥ ਦਸਨਿ ਸੰਤ ਪਿਆਰਿਆ ਸੁਣਹੁ ਲਾਇ ਚਿਤਾ ॥

ਜਿਸੁ ਲਿਖਿਆ ਨਾਨਕ ਦਾਸ ਤਿਸੁ ਨਾਉ ਅੰਮ੍ਰਿਤੁ ਸਤਿਗੁਰਿ ਦਿਤਾ ॥19॥ ਸਲੋਕ ਮਃ 5 ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥1॥ ਮਃ 5 ॥ ਕਬੀਰ ਚਾਵਲ ਕਾਰਣੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੇ ਧਰਮਰਾਇ ॥2॥ ਪਉੜੀ ॥ ਆਪੇ ਹੀ ਵਡ ਪਰਵਾਰੁ ਆਪਿ ਇਕਾਤੀਆ ॥ ਆਪਣੀ ਕੀਮਤਿ ਆਪਿ ਆਪੇ ਹੀ ਜਾਤੀਆ ॥ ਸਭੁ ਕਿਛੁ ਆਪੇ ਆਪਿ ਆਪਿ ਉਪੰਨਿਆ ॥ ਆਪਣਾ ਕੀਤਾ ਆਪਿ ਆਪਿ ਵਰੰਨਿਆ ॥ ਧੰਨੁ ਸੁ ਤੇਰਾ ਥਾਨੁ ਜਿਥੈ ਤੂ ਵੁਠਾ ॥

966

ਧੰਨੁ ਸੁ ਤੇਰੇ ਭਗਤ ਜਿਨ੍ਹੀ ਸਚੁ ਤੂੰ ਡਿਠਾ ॥ ਜਿਸ ਨੋ ਤੇਰੀ ਦਇਆ ਸਲਾਹੇ ਸੋਇ ਤੁਧੁ ॥ ਜਿਸੁ ਗੁਰੁ ਭੇਟੇ ਨਾਨਕ ਨਿਰਮਲ ਸੋਈ ਸੁਧੁ ॥20॥ ਸਲੋਕ ਮਃ 5 ॥ ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗੁ ॥ ਜੋ ਨਰ ਪੀਰਿ ਨਿਵਾਜਿਆ ਤਿਨ੍ਹਾ ਅੰਚ ਨ ਲਾਗ ॥1॥ ਮਃ 5 ॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿਨ੍ਹਾ ਪਿਆਰੇ ਨੇਹੁ ॥2॥ ਪਉੜੀ ॥ ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥ ਜਿਸੁ ਬੁਝਾਇਹਿ ਅਗਨਿ ਆਪਿ ਸੋ ਨਾਮੁ ਧਿਆਏ ॥ ਅੰਤਰਜਾਮੀ ਅਗਮਪੁਰਖੁ ਇਕ ਦ੍ਰਿਸਟਿ ਦਿਖਾਏ ॥ ਸਾਧਸੰਗਤਿ ਕੈ ਆਸਰੈ ਪ੍ਰਭ ਸਿਉ ਰੰਗੁ ਲਾਏ

॥ ਅਉਗੁਣ ਕਟਿ ਮੁਖੁ ਉਜਲਾ ਹਰਿ ਨਾਮਿ ਤਰਾਏ ॥ ਜਨਮ ਮਰਣ ਭਉ ਕਟਿਓਨੁ ਫਿਰਿ ਜੋਨਿ ਨ ਪਾਏ ॥ ਅੰਧ ਕੂਪ ਤੇ ਕਾਢਿਅਨੁ ਲੜੁ ਆਪਿ ਫੜਾਏ ॥ ਨਾਨਕ ਬਖਸਿ ਮਿਲਾਇਅਨੁ ਰਖੇ ਗਲਿ ਲਾਏ ॥21॥ ਸਲੋਕ ਮਃ 5 ॥ ਮੁਹਬਤਿ ਜਿਸੁ ਖੁਦਾਇ ਦੀ ਰਤਾ ਰੰਗਿ ਚਲੂਲਿ ॥ ਨਾਨਕ ਵਿਰਲੇ ਪਾਈਅਹਿ ਤਿਸੁ ਜਨ ਕੀਮ ਨ ਮੂਲਿ ॥1॥ ਮਃ 5 ॥ ਅੰਦਰੁ ਵਿਧਾ ਸਚਿ ਨਾਇ ਬਾਹਰਿ ਭੀ ਸਚੁ ਡਿਠੋਮੁ ॥ ਨਾਨਕ ਰਵਿਆ ਹਭ ਥਾਇ ਵਣਿ ਤ੍ਰਿਣਿ ਤ੍ਰਿਭਵਣਿ ਰੋਮਿ ॥2॥ ਪਉੜੀ

॥ ਆਪੇ ਕੀਤੋ ਰਚਨੁ ਆਪੇ ਹੀ ਰਤਿਆ ॥ ਆਪੇ ਹੋਇਓ ਇਕੁ ਆਪੇ ਬਹੁ ਭਤਿਆ ॥ ਆਪੇ ਸਭਨਾ ਮੰਝਿ ਆਪੇ ਬਾਹਰਾ

॥ ਆਪੇ ਜਾਣਹਿ ਦੂਰਿ ਆਪੇ ਹੀ ਜਾਹਰਾ ॥ ਆਪੇ ਹੋਵਹਿ ਗੁਪਤੁ ਆਪੇ ਪਰਗਟੀਐ ॥ ਕੀਮਤਿ ਕਿਸੈ ਨ ਪਾਇ ਤੇਰੀ ਥਟੀਐ ॥ ਗਹਿਰਗੰਭੀਰੁ ਅਥਾਹੁ ਅਪਾਰੁ ਅਗਣਤੁ ਤੂੰ ॥ ਨਾਨਕ ਵਰਤੈ ਇਕੁ ਇਕੋ ਇਕੁ ਤੂੰ ॥22॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ॥ ਨਾਉ ਕਰਤਾ ਕਾਦਰੁ ਕਰੇ ਕਿਉ ਬੋਲੁ ਹੋਵੈ ਜੋਖੀਵਦੈ ॥ ਦੇ ਗੁਨਾ ਸਤਿ ਭੈਣ ਭਰਾਵ ਹੈ ਪਾਰੰਗਤਿ ਦਾਨੁ ਪੜੀਵਦੈ ॥ ਨਾਨਕਿ ਰਾਜੁ ਚਲਾਇਆ ਸਚੁ ਕੋਟੁ ਸਤਾਣੀ ਨੀਵ ਦੈ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਕਰਿ ਸਿਫਤੀ ਅੰਮ੍ਰਿਤੁ ਪੀਵਦੈ ॥ ਮਤਿ ਗੁਰ ਆਤਮ ਦੇਵ ਦੀ ਖੜਗਿ ਜੋਰਿ ਪਰਾਕੁਇ ਜੀਅ ਦੈ ॥ ਗੁਰਿ ਚੇਲੇ ਰਹਰਾਸਿ ਕੀਈ ਨਾਨਕਿ ਸਲਾਮਤਿ ਥੀਵਦੈ ॥ ਸਹਿ ਟਿਕਾ ਦਿਤੋਸੁ ਜੀਵਦੈ ॥1॥ ਲਹਣੇ ਦੀ ਫੇਰਾਈਐ ਨਾਨਕਾ ਦੋਹੀ ਖਟੀਐ ॥ ਜੋਤਿ ਓਹਾ ਜੁਗਤਿ ਸਾਇ ਸਹਿ ਕਾਇਆ ਫੇਰਿ ਪਲਟੀਐ ॥ ਝੁਲੈ ਸੁ ਛਤ੍ਰੁ ਨਿਰੰਜਨੀ ਮਲਿ ਤਖਤੁ ਬੈਠਾ ਗੁਰ ਹਟੀਐ ॥ ਕਰਹਿ

967

ਜਿ ਗੁਰ ਫੁਰਮਾਇਆ ਸਿਲ ਜੋਗੁ ਅਲੂਣੀ ਚਟੀਐ ॥ ਲੰਗਰੁ ਚਲੈ ਗੁਰ ਸਬਦਿ ਹਰਿ ਤੋਟਿ ਨ ਆਵੀ ਖਟੀਐ ॥

ਖਰਚੇ ਦਾਤਿ ਖਸੰਮ ਦੀ ਆਪਿ ਖਹਦੀ ਖੈਰਿ ਦਬਟੀਐ ॥ ਹੋਵੈ ਸਿਫਤਿ ਖਸੰਮ ਦੀ ਨੂਰੁ ਅਰਸਹੁ ਕੁਰਸਹੁ ਝਟੀਐ

॥ ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ ॥ ਸਚੁ ਜਿ ਗੁਰਿ ਫੁਰਮਾਇਆ ਕਿਉ ਏਦੂ ਬੋਲਹੁ ਹਟੀਐ ॥ ਪੁਤ੍ਰੀ ਕਉਲੁ ਨ ਪਾਲਿਓ ਕਰਿ ਪੀਰਹੁ ਕੰਨ੍ਹ ਮੁਰਟੀਐ ॥ ਦਿਲਿ ਖੋਟੈ ਆਕੀ ਫਿਰਨਿ ਬੰਨ੍ਹਿ ਭਾਰੁ ਉਚਾਇਨਿ ਛਟੀਐ ॥ ਜਿਨਿ ਆਖੀ ਸੋਈ ਕਰੇ ਜਿਨਿ ਕੀਤੀ ਤਿਨੈ ਥਟੀਐ ॥ ਕਉਣੁ ਹਾਰੇ ਕਿਨਿ ਉਵਟੀਐ

॥2॥ ਜਿਨਿ ਕੀਤੀ ਸੋ ਮੰਨਣਾ ਕੋ ਸਾਲੁ ਜਿਵਾਹੇ ਸਾਲੀ ॥ ਧਰਮਰਾਇ ਹੈ ਦੇਵਤਾ ਲੈ ਗਲਾ ਕਰੇ ਦਲਾਲੀ ॥

ਸਤਿਗੁਰੁ ਆਖੈ ਸਚਾ ਕਰੇ ਸਾ ਬਾਤ ਹੋਵੈ ਦਰਹਾਲੀ ॥ ਗੁਰ ਅੰਗਦ ਦੀ ਦੋਹੀ ਫਿਰੀ ਸਚੁ ਕਰਤੈ ਬੰਧਿ ਬਹਾਲੀ ॥

ਨਾਨਕੁ ਕਾਇਆ ਪਲਟ ਕਰਿ ਮਲਿ ਤਖਤੁ ਬੈਠਾ ਸੈ ਡਾਲੀ ॥ ਦਰਿ ਸੇਵੈ ਉਮਤਿ ਖੜੀ ਮਸਕਲੈ ਹੋਇ ਜੰਗਾਲੀ

॥ ਦਰਿ ਦਰਵੇਸੁ ਖਸੰਮ ਦੈ ਨਾਇ ਸਚੈ ਬਾਣੀ ਲਾਲੀ ॥ ਬਲਵੰਡ ਖੀਵੀ ਨੇਕ ਜਨ ਜਿਸੁ ਬਹੁਤੀ ਛਾਉ ਪਤ੍ਰਾਲੀ

॥ ਲੰਗਰਿ ਦਉਲਤਿ ਵੰਡੀਐ ਰਸੁ ਅੰਮ੍ਰਿਤੁ ਖੀਰਿ ਘਿਆਲੀ ॥ ਗੁਰਸਿਖਾ ਕੇ ਮੁਖ ਉਜਲੇ ਮਨਮੁਖ ਥੀਏ ਪਰਾਲੀ

॥ ਪਏ ਕਬੂਲ ਖਸੰਮ ਨਾਲਿ ਜਾਂ ਘਾਲ ਮਰਦੀ ਘਾਲੀ ॥ ਮਾਤਾ ਖੀਵੀ ਸਹੁ ਸੋਇ ਜਿਨਿ ਗੋਇ ਉਠਾਲੀ ॥3॥

ਹੋਰਿਂਓ ਗੰਗ ਵਹਾਈਐ ਦੁਨਿਆਈ ਆਖੈ ਕਿ ਕਿਓਨੁ ॥ ਨਾਨਕਿ ਈਸੁਰਿ ਜਗਨਾਥਿ ਉਚਹਦੀ ਵੈਣੁ ਵਿਰਕਿਓਨੁ

॥ ਮਾਧਾਣਾ ਪਰਬਤੁ ਕਰਿ ਨੇਤ੍ਰਿ ਬਾਸਕੁ ਸਬਦਿ ਰਿੜਕਿਓਨੁ ॥ ਚਉਦਹ ਰਤਨ ਨਿਕਾਲਿਅਨੁ ਕਰਿ ਆਵਾਗਉਣੁ ਚਿਲਕਿਓਨੁ ॥ ਕੁਦਰਤਿ ਅਹਿ ਵੇਖਾਲੀਅਨੁ ਜਿਣਿ ਐਵਡ ਪਿੰਡੁ ਠਿਣਕਿਓਨੁ ॥ ਲਹਣੇ ਧਰਿਓਨੁ ਛਤ੍ਰੁ ਸਿਰਿ ਅਸਮਾਨਿ ਕਿਆੜਾ ਛਿਕਿਓਨੁ ॥ ਜੋਤਿ ਸਮਾਣੀ ਜੋਤਿ ਮਾਹਿ ਆਪੁ ਆਪੈ ਸੇਤੀ ਮਿਕਿਓਨੁ ॥ ਸਿਖਾਂ ਪੁਤ੍ਰਾਂ

ਘੋਖਿ ਕੈ ਸਭ ਉਮਤਿ ਵੇਖਹੁ ਜਿ ਕਿਓਨੁ ॥ ਜਾਂ ਸੁਧੋਸੁ ਤਾਂ ਲਹਣਾ ਟਿਕਿਓਨੁ ॥4॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥ ਜਪੁ ਤਪੁ ਸੰਜਮੁ ਨਾਲਿ ਤੁਧੁ ਹੋਰੁ ਮੁਚੁ ਗਰੂਰੁ ॥ ਲਬੁ ਵਿਣਾਹੇ ਮਾਣਸਾ ਜਿਉ ਪਾਣੀ ਬੂਰੁ ॥

ਵਰ੍ਹਿਐ ਦਰਗਹ ਗੁਰੂ ਕੀ ਕੁਦਰਤੀ ਨੂਰੁ ॥ ਜਿਤੁ ਸੁ ਹਾਥ ਨ ਲਭਈ ਤੂੰ ਓਹੁ ਠਰੂਰੁ ॥ ਨਉ ਨਿਧਿ ਨਾਮੁ ਨਿਧਾਨੁ ਹੈ ਤੁਧੁ ਵਿਚਿ ਭਰਪੂਰੁ ॥ ਨਿੰਦਾ ਤੇਰੀ ਜੋ ਕਰੇ ਸੋ ਵੰਞੈ ਚੂਰੁ ॥ ਨੇੜੈ ਦਿਸੈ ਮਾਤਲੋਕ ਤੁਧੁ ਸੁਝੈ ਦੂਰਿ ॥ ਫੇਰਿ ਵਸਾਇਆ ਫੇਰੁਆਣਿ ਸਤਿਗੁਰਿ ਖਾਡੂਰੁ ॥5॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ ॥ ਪਿਯੂ ਦਾਦੇ ਜੇਵਿਹਾ ਪੋਤਾ

968

ਪਰਵਾਣੁ ॥ ਜਿਨਿ ਬਾਸਕੁ ਨੇਤ੍ਰੈ ਘਤਿਆ ਕਰਿ ਨੇਹੀ ਤਾਣੁ ॥ ਜਿਨਿ ਸਮੁੰਦੁ ਵਿਰੋਲਿਆ ਕਰਿ ਮੇਰੁ ਮਧਾਣੁ ॥ ਚਉਦਹ ਰਤਨ ਨਿਕਾਲਿਅਨੁ ਕੀਤੋਨੁ ਚਾਨਾਣੁ ॥ ਘੋੜਾ ਕੀਤੋ ਸਹਜ ਦਾ ਜਤੁ ਕੀਓ ਪਲਾਣੁ ॥ ਧਣਖੁ ਚੜਾਇਓ ਸਤ ਦਾ ਜਸ ਹੰਦਾ ਬਾਣੁ ॥ ਕਲਿ ਵਿਚਿ ਧੂ ਅੰਧਾਰੁ ਸਾ ਚੜਿਆ ਰੈਭਾਣੁ ॥ ਸਤਹੁ ਖੇਤੁ ਜਮਾਇਓ ਸਤਹੁ ਛਾਵਾਣੁ ॥ ਨਿਤ ਰਸੋਈ ਤੇਰੀਐ ਘਿਉ ਮੈਦਾ ਖਾਣੁ ॥ ਚਾਰੇ ਕੁੰਡਾਂ ਸੁਝੀਓਸੁ ਮਨ ਮਹਿ ਸਬਦੁ ਪਰਵਾਣੁ ॥ ਆਵਾਗਉਣੁ ਨਿਵਾਰਿਓ

ਕਰਿ ਨਦਰਿ ਨੀਸਾਣੁ ॥ ਅਉਤਰਿਆ ਅਉਤਾਰੁ ਲੈ ਸੋ ਪੁਰਖੁ ਸੁਜਾਣੁ ॥ ਝਖੜਿ ਵਾਉ ਨ ਡੋਲਈ ਪਰਬਤੁ ਮੇਰਾਣੁ

॥ ਜਾਣੈ ਬਿਰਥਾ ਜੀਅ ਕੀ ਜਾਣੀ ਹੂ ਜਾਣੁ ॥ ਕਿਆ ਸਾਲਾਹੀ ਸਚੇ ਪਾਤਿਸਾਹ ਜਾਂ ਤੂ ਸੁਘੜੁ ਸੁਜਾਣੁ ॥ ਦਾਨੁ ਜਿ ਸਤਿਗੁਰ ਭਾਵਸੀ ਸੋ ਸਤੇ ਦਾਣੁ ॥ ਨਾਨਕ ਹੰਦਾ ਛਤ੍ਰੁ ਸਿਰਿ ਉਮਤਿ ਹੈਰਾਣੁ ॥ ਸੋ ਟਿਕਾ ਸੋ ਬੈਹਣਾ ਸੋਈ ਦੀਬਾਣੁ

॥ ਪਿਯੂ ਦਾਦੇ ਜੇਵਿਹਾ ਪੋਤ੍ਰਾ ਪਰਵਾਣੁ ॥6॥ ਧੰਨੁ ਧੰਨੁ ਰਾਮਦਾਸੁ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥ ਜਿਨ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥ ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥ ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੇਸਕਾਰਿਆ ॥ ਨਾਨਕੁ ਤੂ ਲਹਣਾ ਤੂ ਹੈ ਗੁਰੁ ਅਮਰੁ ਤੂ ਵੀਚਾਰਿਆ ॥ ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥7॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥ ਆਪੀਨੈ ਆਪੁ ਸਾਜਿਓਨੁ ਆਪੇ ਹੀ ਥੰਮਿ ਖਲੋਆ ॥ ਆਪੇ ਪਟੀ ਕਲਮ ਆਪਿ ਆਪਿ ਲਿਖਣਹਾਰਾ ਹੋਆ ॥ ਸਭ ਉਮਤਿ ਆਵਣ ਜਾਵਣੀ ਆਪੇ ਹੀ ਨਵਾ ਨਿਰੋਆ ॥ ਤਖਤਿ ਬੈਠਾ ਅਰਜਨੁ ਗੁਰੂ ਸਤਿਗੁਰ ਕਾ ਖਿਵੈ ਚੰਦੋਆ ॥ ਉਗਵਣਹੁ ਤੈ ਆਥਵਣਹੁ ਚਹੁ ਚਕੀ ਕੀਅਨੁ ਲੋਆ ॥ ਜਿਨ੍ਹੀ ਗੁਰੂ ਨ ਸੇਵਿਓ ਮਨਮੁਖਾ ਪਇਆ ਮੋਆ ॥ ਦੂਣੀ ਚਊਣੀ ਕਰਾਮਾਤਿ ਸਚੇ ਕਾ ਸਚਾ ਢੋਆ ॥ ਚਾਰੇ ਜਾਗੇ ਚਹੁ ਜੁਗੀ ਪੰਚਾਇਣੁ ਆਪੇ ਹੋਆ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ 1 ॥ ਕਾਇਆ ਕਲਾਲਨਿ ਲਾਹਨਿ ਮੇਲਉ ਗੁਰ ਕਾ ਸਬਦੁ ਗੁੜੁ ਕੀਨੁ ਰੇ ॥ ਤ੍ਰਿਸਨਾ ਕਾਮੁ ਕ੍ਰੋਧੁ ਮਦੁ ਮਤਸਰ ਕਾਟਿ ਕਾਟਿ ਕਸੁ ਦੀਨੁ ਰੇ ॥1॥ ਕੋਈ ਹੈ ਰੇ ਸੰਤੁ ਸਹਜਸੁਖ ਅੰਤਰਿ ਜਾ ਕਉ ਜਪੁ ਤਪੁ ਦੇਉ ਦਲਾਲੀ ਰੇ ॥ ਏਕ ਬੂੰਦ ਭਰਿ ਤਨੁ ਮਨੁ ਦੇਵਉ ਜੋ ਮਦੁ ਦੇਇ ਕਲਾਲੀ ਰੇ ॥1॥ ਰਹਾਉ ॥ ਭਵਨ ਚਤੁਰਦਸ

969

ਭਾਠੀ ਕੀਨੀ ਬ੍ਰਹਮਅਗਨਿ ਤਨਿ ਜਾਰੀ ਰੇ ॥ ਮੁਦ੍ਰਾ ਮਦਕ ਸਹਜ ਧੁਨਿ ਲਾਗੀ ਸੁਖਮਨ ਪੋਚਨਹਾਰੀ ਰੇ ॥2॥ ਤੀਰਥ

ਬਰਤ ਨੇਮ ਸੁਚਿ ਸੰਜਮ ਰਵਿ ਸਸਿ ਗਹਨੈ ਦੇਉ ਰੇ ॥ ਸੁਰਤਿ ਪਿਆਲ ਸੁਧਾ ਰਸੁ ਅੰਮ੍ਰਿਤੁ ਏਹੁ ਮਹਾ ਰਸੁ ਪੇਉ ਰੇ

॥3॥ ਨਿਝਰ ਧਾਰ ਚੁਐ ਅਤਿ ਨਿਰਮਲ ਇਹ ਰਸ ਮਨੂਆ ਰਾਤੋ ਰੇ ॥ ਕਹਿ ਕਬੀਰ ਸਗਲੇ ਮਦ ਛੂਛੇ ਇਹੈ ਮਹਾ ਰਸੁ ਸਾਚੋ ਰੇ ॥4॥1॥ ਰਾਮਕਲੀ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਮਹੂਆ ਭਉ ਭਾਠੀ ਮਨਿ ਧਾਰਾ ॥ ਸੁਖਮਨ ਨਾਰੀ ਸਹਜ ਸਮਾਨੀ ਪੀਵੈ ਪੀਵਨਹਾਰਾ ॥1॥ ਅਉਧੂ ਮੇਰਾ ਮਨੁ ਮਤਵਾਰਾ ॥ ਉਨਮਦੁ ਚਢਾ ਮਦਨ ਰਸੁ ਚਾਖਿਆ ਤ੍ਰਿਭਵਨ ਭਇਆ ਉਜਿਆਰਾ ॥1॥ ਰਹਾਉ ॥ ਦੁਇ ਪੁਰ ਜੋਰਿ ਰਸਾਈ ਭਾਠੀ ਪੀਉ ਮਹਾ ਰਸੁ ਭਾਰੀ ॥ ਕਾਮੁ ਕ੍ਰੋਧੁ ਦੁਇ ਕੀਏ ਜਲੇਤਾ ਛੂਟਿ ਗਈ ਸੰਸਾਰੀ ॥2॥ ਪ੍ਰਗਟ ਪ੍ਰਗਾਸ ਗਿਆਨ ਗੁਰ ਗੰਮਿਤ ਸਤਿਗੁਰ ਤੇ ਸੁਧਿ ਪਾਈ ॥

ਦਾਸੁ ਕਬੀਰੁ ਤਾਸੁ ਮਦ ਮਾਤਾ ਉਚਕਿ ਨ ਕਬ ਹੂ ਜਾਈ ॥3॥2॥ ਰਾਮਕਲੀ ॥ ਤੂੰ ਮੇਰੋ ਮੇਰੁ ਪਰਬਤੁ ਸੁਆਮੀ ਓਟ ਗਹੀ ਮੈ ਤੇਰੀ ॥ ਨਾ ਤੁਮ ਡੋਲਹੁ ਨਾ ਹਮ ਗਿਰਤੇ ਰਖਿ ਲੀਨੀ ਹਰਿ ਮੇਰੀ ॥1॥ ਅਬ ਤਬ ਜਬ ਕਬ ਤੁਹੀ ਤੁਹੀ ॥

ਹਮ ਤੁਅ ਪਰਸਾਦਿ ਸੁਖੀ ਸਦ ਹੀ ॥1॥ ਰਹਾਉ ॥ ਤੋਰੇ ਭਰੋਸੈ ਮਗਹਰਿ ਬਸਿਓ ਮੇਰੇ ਤਨ ਕੀ ਤਪਤਿ ਬੁਝਾਈ ॥

ਪਹਿਲੈ ਦਰਸਨੁ ਮਗਹਰਿ ਪਾਇਓ ਫੁਨਿ ਕਾਸੀ ਬਸੇ ਆਈ ॥2॥ ਜੈਸਾ ਮਗਹਰੁ ਤੈਸੀ ਕਾਸੀ ਹਮ ਏਕੈ ਕਰਿ ਜਾਨੀ

॥ ਹਮ ਨਿਰਧਨ ਜਉ ਇਹੁ ਧਨੁ ਪਾਇਆ ਮਰਤੇ ਫੂਟਿ ਗੁਮਾਨੀ ॥3॥ ਕਰੈ ਗੁਮਾਨੁ ਚੁਭਹਿ ਤਿਸੁ ਸੂਲਾ ਕੋ ਕਾਢਨ ਕਉ ਨਾਹੀ ॥ ਅਜੈ ਸੁ ਚੋਭ ਕਉ ਬਿਲਲ ਬਿਲਲਾਤੇ ਨਰਕੇ ਘੋਰਿ ਪਚਾਹੀ ॥4॥ ਕਵਨੁ ਨਰਕੁ ਕਿਆ ਸੁਰਗੁ ਬਿਚਾਰਾ ਸੰਤਨ ਦੋਊ ਰਾਦੇ ॥ ਹਮ ਕਾਹੂ ਕੀ ਕਾਣਿ ਨ ਕਢਤੇ ਅਪਨੇ ਗੁਰ ਪਰਸਾਦੇ ॥5॥ ਅਬ ਤਉ ਜਾਇ ਚਢੇ ਸਿੰਘਾਸਨਿ ਮਿਲੇ ਹੈ ਸਾਰੰਗਪਾਨੀ ॥ ਰਾਮ ਕਬੀਰਾ ਏਕ ਭਏ ਹੈ ਕੋਇ ਨ ਸਕੈ ਪਛਾਨੀ ॥6॥3॥ ਰਾਮਕਲੀ ॥ ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਨਸੁ ਰੈਨਿ ਤੇਰੇ ਪਾਵ ਪਲੋਸਉ ਕੇਸ ਚਵਰ ਕਰਿ ਫੇਰੀ ॥1॥ ਹਮ ਕੂਕਰ ਤੇਰੈ

ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥1॥ ਰਹਾਉ ॥ ਪੂਰਬ ਜਨਮ ਹਮ ਤੁਮਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੈ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੈ ਦਗਾਈ ॥2॥ ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਹੀਂ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥3॥ ਕੋਠਰੇ ਮਹਿ ਕੋਠਰੀ ਪਰਮਕੋਠੀ ਬੀਚਾਰਿ

॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮ੍ਹਾਰਿ ॥4॥ ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ

970

ਭਾਗੁ ॥ ਅੰਮ੍ਰਿਤਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥5॥4॥ ਰਾਮਕਲੀ ॥ ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ

ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥ ਜਾ ਕੈ ਪਾਇ ਜਗਤੁ ਸਭੁ ਲਾਗੈ ਸੋ ਕਿਉ ਪੰਡਿਤੁ ਹਰਿ ਨ ਕਹੈ ॥1॥ ਕਾਹੇ ਰੇ ਬਾਮ੍ਹਨ ਹਰਿ ਨ ਕਹਹਿ ॥ ਰਾਮੁ ਨ ਬੋਲਹਿ ਪਾਡੇ ਦੋਜਕੁ ਭਰਹਿ ॥1॥ ਰਹਾਉ ॥ ਆਪਨ ਊਚ ਨੀਚ ਘਰਿ ਭੋਜਨੁ ਹਠੇ ਕਰਮ ਕਰਿ ਉਦਰੁ ਭਰਹਿ ॥ ਚਉਦਸ ਅਮਾਵਸ ਰਚਿ ਰਚਿ ਮਾਂਗਹਿ ਕਰਿ ਦੀਪਕੁ ਲੈ ਕੂਪਿ ਪਰਹਿ ॥2॥ ਤੂੰ

ਬ੍ਰਹਮਨੁ ਮੈ ਕਾਸੀਕ ਜੁਲਹਾ ਮੁਹਿ ਤੋਹਿ ਬਰਾਬਰੀਂ ਕੈਸੇ ਕੈ ਬਨਹਿ ॥ ਹਮਰੇ ਰਾਮ ਨਾਮ ਕਹਿ ਉਬਰੇ ਬੇਦ ਭਰੋਸੈ

ਪਾਂਡੇ ਡੂਬਿ ਮਰਹਿ ॥3॥5॥ ਰਾਮਕਲੀ ॥ ਤਰਵਰੁ ਏਕੁ ਅਨੰਤ ਡਾਰ ਸਾਖਾ ਪੁਹਪ ਪਤ੍ਰ ਰਸ ਭਰੀਆ ॥ ਇਹ ਅੰਮ੍ਰਿਤ ਕੀ ਬਾੜੀ ਹੈ ਰੇ ਤਿਨਿ ਹਰਿ ਪੂਰੈ ਕਰੀਆ ॥1॥ ਜਾਨੀ ਜਾਨੀ ਰੇ ਰਾਜਾਰਾਮ ਕੀ ਕਹਾਨੀ ॥ ਅੰਤਰਿ ਜੋਤਿ ਰਾਮ ਪਰਗਾਸਾ ਗੁਰਮੁਖਿ ਬਿਰਲੈ ਜਾਨੀ ॥1॥ ਰਹਾਉ ॥ ਭਵਰੁ ਏਕੁ ਪੁਹਪ ਰਸ ਬੀਧਾ ਬਾਰਹ ਲੇ ਉਰ ਧਰਿਆ

॥ ਸੋਰਹ ਮਧੇ ਪਵਨੁ ਝਕੋਰਿਆ ਆਕਾਸੇ ਫਰੁ ਫਰਿਆ ॥2॥ ਸਹਜ ਸੁੰਨਿ ਇਕੁ ਬਿਰਵਾ ਉਪਜਿਆ ਧਰਤੀ ਜਲਹਰੁ ਸੋਖਿਆ ॥ ਕਹਿ ਕਬੀਰ ਹਉ ਤਾ ਕਾ ਸੇਵਕੁ ਜਿਨਿ ਇਹੁ ਬਿਰਵਾ ਦੇਖਿਆ ॥3॥6॥ ਰਾਮਕਲੀ ॥ ਮੁੰਦ੍ਰਾ ਮੋਨਿ ਦਇਆ ਕਰਿ ਝੋਲੀ ਪਤ੍ਰਕਾ ਕਰਹੁ ਬੀਚਾਰੁ ਰੇ ॥ ਖਿੰਥਾ ਇਹੁ ਤਨੁ ਸੀਅਹੁ ਅਪਨਾ ਨਾਮੁ ਕਰਹੁ ਆਧਾਰੁ ਰੇ ॥1॥ ਐਸਾ ਜੋਗੁ ਕਮਾਵਹੁ ਜੋਗੀ ॥ ਜਪੁ ਤਪੁ ਸੰਜਮੁ ਗੁਰਮੁਖਿ ਭੋਗੀ ॥1॥ ਰਹਾਉ ॥ ਬੁਧਿ ਬਿਭੂਤਿ ਚਢਾਵਹੁ ਅਪੁਨੀ ਸਿੰਙੀ ਸੁਰਤਿ ਮਿਲਾਈ ॥ ਕਰਿ ਬੈਰਾਗੁ ਫਿਰਹੁ ਤਨਿ ਨਗਰੀ ਮਨ ਕੀ ਕਿੰਗੁਰੀ ਬਜਾਈ ॥2॥ ਪੰਚ ਤਤੁ ਲੈ ਹਿਰਦੈ ਰਾਖਹੁ ਰਹੈ ਨਿਰਾਲਮ ਤਾੜੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਧਰਮੁ ਦਇਆ ਕਰਿ ਬਾੜੀ ॥3॥7॥

ਰਾਮਕਲੀ ॥ ਕਵਨ ਕਾਜ ਸਿਰਜੇ ਜਗ ਭੀਤਰਿ ਜਨਮਿ ਕਵਨੁ ਫਲੁ ਪਾਇਆ ॥ ਭਵਨਿਧਿ ਤਰਨਤਾਰਨ ਚਿੰਤਾਮਨਿ ਇਕ ਨਿਮਖ ਨ ਇਹੁ ਮਨੁ ਲਾਇਆ ॥1॥ ਗੋਬਿੰਦ ਹਮ ਐਸੇ ਅਪਰਾਧੀ ॥ ਜਿਨਿ ਪ੍ਰਭਿ ਜੀਉ ਪਿੰਡੁ ਥਾ ਦੀਆ ਤਿਸ ਕੀ ਭਾਉ ਭਗਤਿ ਨਹੀ ਸਾਧੀ ॥1॥ ਰਹਾਉ ॥ ਪਰ ਧਨ ਪਰ ਤਨ ਪਰ ਕੀ ਨਿੰਦਾ ਪਰ ਅਪਵਾਦੁ ਨ ਛੂਟੈ

॥ ਆਵਾਗਵਨੁ ਹੋਤੁ ਹੈ ਫੁਨਿ ਫੁਨਿ ਇਹੁ ਪਰਸੰਗੁ ਨ ਤੂਟੈ ॥2॥ ਜਿਹ ਘਰਿ ਕਥਾ ਹੋਤ ਹਰਿ ਸੰਤਨ ਇਕ ਨਿਮਖ

ਨ ਕੀਨੋ ਮੈ ਫੇਰਾ ॥ ਲੰਪਟ ਚੋਰ ਦੂਤ ਮਤਵਾਰੇ ਤਿਨ ਸੰਗਿ ਸਦਾ ਬਸੇਰਾ ॥3॥ ਕਾਮ ਕ੍ਰੋਧ ਮਾਇਆ ਮਦ ਮਤਸਰ

971

ਏ ਸੰਪੈ ਮੋ ਮਾਹੀ ॥ ਦਇਆ ਧਰਮੁ ਅਰੁ ਗੁਰ ਕੀ ਸੇਵਾ ਏ ਸੁਪਨੰਤਰਿ ਨਾਹੀ ॥4॥ ਦੀਨਦਇਆਲ ਕ੍ਰਿਪਾਲ ਦਮੋਦਰ ਭਗਤਿਵਛਲ ਭੈ ਹਾਰੀ ॥ ਕਹਤ ਕਬੀਰ ਭੀਰ ਜਨ ਰਾਖਹੁ ਹਰਿ ਸੇਵਾ ਕਰਉ ਤੁਮ੍ਹਾਰੀ ॥5॥8॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਕਬੀਰ ਜੀ ਕੀ ਘਰੁ 2 ॥ ਬੰਧਚਿ ਬੰਧਨੁ ਪਾਇਆ ॥ ਮੁਕਤੈ ਗੁਰਿ ਅਨਲੁ ਬੁਝਾਇਆ ॥

ਜਬ ਨਖ ਸਿਖ ਇਹੁ ਮਨੁ ਚੀਨਾ ॥ ਤਬ ਅੰਤਰਿ ਮਜਨੁ ਕੀਨਾ ॥1॥ ਪਵਨਪਤਿ ਉਨਮਨਿ ਰਹਨੁ ਖਰਾ ॥

ਨਹੀ ਮਿਰਤੁ ਨ ਜਨਮੁ ਜਰਾ ॥1॥ ਰਹਾਉ॥ ਉਲਟੀ ਲੇ ਸਕਤਿ ਸਹਾਰੰ ॥ ਪੈਸੀਲੇ ਗਗਨ ਮਝਾਰੰ ॥ ਬੇਧੀਅਲੇ ਚਕ੍ਰ ਭੁਇਅੰਗਾ ॥ ਭੇਟੀਅਲੇ ਰਾਇ ਨਿਸੰਗਾ ॥2॥ ਚੂਕੀਅਲੇ ਮੋਹ ਮਇਆਸਾ ॥ ਸਸਿ ਕੀਨੋ ਸੂਰ ਗਿਰਾਸਾ

॥ ਜਬ ਕੁੰਭਕੁ ਭਰਿ ਪੁਰਿ ਲੀਣਾ ॥ ਤਬ ਬਾਜੇ ਅਨਹਦ ਬੀਣਾ ॥3॥ ਬਕਤੈ ਬਕਿ ਸਬਦੁ ਸੁਨਾਇਆ ॥

ਸੁਨਤੈ ਸੁਨਿ ਮੰਨਿ ਬਸਾਇਆ ॥ ਕਰਿ ਕਰਤਾ ਉਤਰਸਿ ਪਾਰੰ ॥ ਕਹੈ ਕਬੀਰਾ ਸਾਰੰ ॥4॥1॥9॥ ਰਾਮਕਲੀ

॥ ਚੰਦੁ ਸੂਰਜੁ ਦੁਇ ਜੋਤਿ ਸਰੂਪੁ ॥ ਜੋਤੀ ਅੰਤਰਿ ਬ੍ਰਹਮੁ ਅਨੂਪੁ ॥1॥ ਕਰੁ ਰੇ ਗਿਆਨੀ ਬ੍ਰਹਮ ਬੀਚਾਰੁ ॥

ਜੋਤੀ ਅੰਤਰਿ ਧਰਿਆ ਪਾਸਾਰੁ ॥1॥ ਰਹਾਉ ॥ ਹੀਰਾ ਦੇਖਿ ਹੀਰੇ ਕਰਉ ਆਦੇਸੁ ॥ ਕਹੈ ਕਬੀਰੁ ਨਿਰੰਜਨੁ ਅਲੇਖੁ ॥2॥2॥10॥ ਰਾਮਕਲੀ ॥ ਦੁਨੀਆ ਹੁਸੀਆਰ ਬੇਦਾਰ ਜਾਗਤ ਮੁਸੀਅਤ ਹਉ ਰੇ ਭਾਈ ॥ ਨਿਗਮ ਹੁਸੀਆਰ ਪਹਰੂਆ ਦੇਖਤ ਜਮੁ ਲੇ ਜਾਈ ॥1॥ ਰਹਾਉ ॥ ਨੀਂਬੁ ਭਇਓ ਆਂਬੁ ਆਂਬੁ ਭਇਓ ਨੀਂਬਾ ਕੇਲਾ ਪਾਕਾ ਝਾਰਿ ॥ ਨਾਲੀਏਰ ਫਲੁ ਸੇਬਰਿ ਪਾਕਾ ਮੂਰਖ ਮੁਗਧ ਗਵਾਰ ॥1॥ ਹਰਿ ਭਇਓ ਖਾਂਡੁ ਰੇਤੁ ਮਹਿ ਬਿਖਰਿਓ

ਹਸਤੀ ਚੁਨਿਓ ਨ ਜਾਈ ॥ ਕਹਿ ਕਬੀਰ ਕੁਲ ਜਾਤਿ ਪਾਂਤਿ ਤਜਿ ਚੀਟੀ ਹੋਇ ਚੁਨਿ ਖਾਈ ॥2॥3॥11॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਕਬੀਰ ਜੀ ਕੀ ਅਸਟਪਦੀ ਘਰੁ 1 ॥ ਜਿਹ ਸਿਮਰਨਿ ਹੋਇ ਮੁਕਤਦੁਆਰੁ ॥ ਜਾਹਿ ਬੈਕੁੰਠਿ ਨਹੀ ਸੰਸਾਰਿ

॥ ਨਿਰਭਉ ਕੈ ਘਰਿ ਬਜਾਵਹਿ ਤੂਰ ॥ ਅਨਹਦ ਬਜਹਿ ਸਦਾ ਭਰਪੂਰ ॥1॥ ਐਸਾ ਸਿਮਰਨੁ ਕਰਿ ਮਨ ਮਾਹਿ ॥ ਬਿਨੁ ਸਿਮਰਨ ਮੁਕਤਿ ਕਤ ਨਾਹਿ ॥1॥ ਰਹਾਉ ॥ ਜਿਹ ਸਿਮਰਨਿ ਨਾਹੀ ਨਨਕਾਰੁ ॥ ਮੁਕਤਿ ਕਰੈ ਉਤਰੈ ਬਹੁ ਭਾਰੁ ॥ ਨਮਸਕਾਰੁ ਕਰਿ

972

ਹਿਰਦੇ ਮਾਹਿ ॥ ਫਿਰਿ ਫਿਰਿ ਤੇਰਾ ਆਵਨੁ ਨਾਹਿ ॥2॥ ਜਿਹ ਸਿਮਰਨਿ ਕਰਹਿ ਤੂ ਕੇਲ ॥ ਦੀਪਕੁ ਬਾਂਧਿ

ਧਰਿਓ ਬਿਨੁ ਤੇਲ ॥ ਸੋ ਦੀਪਕੁ ਅਮਰਕੁ ਸੰਸਾਰਿ ॥ ਕਾਮ ਕ੍ਰੋਧ ਬਿਖੁ ਕਾਢੀਲੇ ਮਾਰਿ ॥3॥ ਜਿਹ ਸਿਮਰਨਿ ਤੇਰੀ ਗਤਿ ਹੋਇ ॥ ਸੋ ਸਿਮਰਨੁ ਰਖੁ ਕੰਠਿ ਪਰੋਇ ॥ ਸੋ ਸਿਮਰਨੁ ਕਰਿ ਨਹੀ ਰਾਖੁ ਉਤਾਰਿ ॥ ਗੁਰ ਪਰਸਾਦੀ ਉਤਰਹਿ ਪਾਰਿ ॥4॥ ਜਿਹ ਸਿਮਰਨਿ ਨਾਹੀ ਤੁਹਿ ਕਾਨਿ ॥ ਮੰਦਰਿ ਸੋਵਹਿ ਪਟੰਬਰ ਤਾਨਿ ॥ ਸੇਜ ਸੁਖਾਲੀ ਬਿਗਸੈ ਜੀਉ ॥ ਸੋ ਸਿਮਰਨੁ ਤੂ ਅਨਦਿਨੁ ਪੀਉ ॥5॥ ਜਿਹ ਸਿਮਰਨਿ ਤੇਰੀ ਜਾਇ ਬਲਾਇ ॥ ਜਿਹ ਸਿਮਰਨਿ ਤੁਝੁ ਪੋਹੈ ਨ ਮਾਇ ॥ ਸਿਮਰਿ ਸਿਮਰਿ ਹਰਿ ਹਰਿ ਮਨਿ ਗਾਈਐ ॥ ਇਹੁ ਸਿਮਰਨੁ ਸਤਿਗੁਰ ਤੇ ਪਾਈਐ

॥6॥ ਸਦਾ ਸਦਾ ਸਿਮਰਿ ਦਿਨੁ ਰਾਤਿ ॥ ਊਠਤ ਬੈਠਤ ਸਾਸਿ ਗਿਰਾਸਿ ॥ ਜਾਗੁ ਸੋਇ ਸਿਮਰਨ ਰਸੁ ਭੋਗਿ

॥ ਹਰਿ ਸਿਮਰਨੁ ਪਾਈਐ ਸੰਜੋਗਿ ॥7॥ ਜਿਹ ਸਿਮਰਨਿ ਨਾਹੀ ਤੁਝੁ ਭਾਰੁ ॥ ਸੋ ਸਿਮਰਨੁ ਰਾਮ ਨਾਮ ਅਧਾਰੁ ॥ ਕਹਿ ਕਬੀਰ ਜਾ ਕਾ ਨਹੀ ਅੰਤੁ ॥ ਤਿਸ ਕੈ ਆਗੈ ਤੰਤੁ ਨ ਮੰਤੁ ॥8॥1॥ ॥11॥1॥12॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਨਾਮਦੇਉ ਜੀਉ ਕੀ ਘਰੁ 1 ॥ ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥ ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥1॥ ਮਨੁ ਰਾਮ ਨਾਮਾ ਬੇਧੀਅਲੇ ॥ ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥1॥ ਰਹਾਉ ॥ ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥ ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥2॥ ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥ ਪਾਂਚ ਕੋਸ ਪਰਿ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥3॥ ਕਹਤ ਨਾਮਦੇਉ ਸੁਨਹੁ ਤ੍ਰਿਲੋਚਨ ਬਾਲਕੁ ਪਾਲਨ ਪਉਢੀਅਲੇ ॥

ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕੁ ਰਾਖੀਅਲੇ ॥4॥1॥ ਰਾਮਕਲੀ ॥ ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥ ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥1॥ ਬੈਰਾਗੀ ਰਾਮਹਿ ਗਾਵਉਗੋ ॥

ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥1॥ ਰਹਾਉ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ

ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥2॥ ਤੀਰਥ ਦੇਖਿ ਨ ਜਲ ਮਹਿ

973

ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹਾਉਗੋ ॥3॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨਸਮਾਧਿ ਸਮਾਉਗੋ ॥4॥2॥

ਰਾਮਕਲੀ ॥ ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ

ਤੇ ਆਇਆ ॥1॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥1॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥2॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮਤਤੁ ਹੈ ਸਤਿਗੁਰ ਹੋਇ ਲਖਾਇਆ ॥3॥3॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਨਾਮਦੇਉ ਜੀਉ ਕੀ ਘਰੁ 2 ॥ ਬਾਨਾਰਸੀ ਤਪੁ ਕਰੈ ਉਲਟਿ ਤੀਰਥਿ ਮਰੈ ਅਗਨਿ ਦਹੈ

ਕਾਇਆ ਕਲਪੁ ਕੀਜੈ ॥ ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥1॥

ਛੋਡਿ ਛੋਡਿ ਰੇ ਪਾਖੰਡੀ ਮਨਿ ਕਪਟੁ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥1॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰਿ ਨ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ

ਕਰੈ ਤਨੁ ਜਉ ਹਿਵਾਲੈ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥2॥ ਅਸੁ ਦਾਨੁ ਗਜ ਦਾਨੁ ਸਿਹਜਾ ਨਾਰੀ ਭੂਮਿ ਦਾਨੁ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ

ਰਾਮ ਨਾਮ ਸਰਿ ਤਊ ਨ ਪੂਜੈ ॥3॥ ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿ ਲੀਜੈ ॥ ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥4॥1॥4॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਰਵਿਦਾਸ ਜੀ ਕੀ ॥ ਪੜੀਐ ਗੁਨੀਐ ਨਾਮੁ ਨਿਤ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ

974

ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥1॥ ਦੇਵ ਸੰਸੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥1॥ ਰਹਾਉ ॥ ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ

॥ ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥2॥ ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥ ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨੁ ਮੋਰੇ ॥3॥1॥

ੴ ਸਤਿ ਗੁਰ ਪ੍ਰਸਾਦਿ ॥

ਰਾਮਕਲੀ ਬਾਣੀ ਬੇਣੀ ਜੀਉ ਕੀ ॥ ਇੜਾ ਪਿੰਗੁਲਾ ਅਉਰੁ ਸੁਖਮਨਾ ਤੀਨਿ ਬਸਹਿ ਇਕ ਠਾਈ ॥ ਬੇਣੀ ਸੰਗਮੁ ਤਹ ਪਰਾਗੁ ਮਨੁ ਮਜਨੁ ਕਰੇ ਤਿਥਾਈ ॥1॥ ਸੰਤਹੁ ਤਹਾ ਨਿਰੰਜਨ ਰਾਮੁ ਹੈ ॥ ਗੁਰ ਗਮਿ ਚੀਨੈ ਬਿਰਲਾ ਕੋਇ ॥

ਤਹਾਂ ਨਿਰੰਜਨੁ ਰਮਈਆ ਹੋਇ ॥1॥ ਰਹਾਉ ॥ ਦੇਵ ਸਥਾਨੈ ਕਿਆ ਨੀਸਾਣੀ ॥ ਤਹ ਬਾਜੇ ਸਬਦ ਅਨਾਹਦ ਬਾਣੀ

॥ ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥ ਸਾਖੀ ਜਾਗੀ ਗੁਰਮੁਖਿ ਜਾਣੀ ॥2॥ ਉਪਜੈ ਗਿਆਨੁ ਦੁਰਮਤਿ ਛੀਜੈ ॥

ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥ ਏਸੁ ਕਲਾ ਜੋ ਜਾਣੈ ਭੇਉ ॥ ਭੇਟੈ ਤਾਸੁ ਪਰਮ ਗੁਰਦੇਉ ॥3॥ ਦਸਮ ਦੁਆਰਾ ਅਗਮ ਅਪਾਰਾ ਪਰਮਪੁਰਖ ਕੀ ਘਾਟੀ ॥ ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥4॥ ਜਾਗਤੁ ਰਹੈ

ਸੁ ਕਬਹੁ ਨ ਸੋਵੈ ॥ ਤੀਨਿ ਤਿਲੋਕ ਸਮਾਧਿ ਪਲੋਵੈ ॥ ਬੀਜਮੰਤ੍ਰੁ ਲੈ ਹਿਰਦੈ ਰਹੈ ॥ ਮਨੂਆ ਉਲਟਿ ਸੁੰਨ ਮਹਿ ਗਹੈ

॥5॥ ਜਾਗਤੁ ਰਹੈ ਨ ਅਲੀਆ ਭਾਖੈ ॥ ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥ ਗੁਰ ਕੀ ਸਾਖੀ ਰਾਖੈ ਚੀਤਿ ॥ ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥6॥ ਕਰ ਪਲਵ ਸਾਖਾ ਬੀਚਾਰੇ ॥ ਅਪਨਾ ਜਨਮੁ ਨ ਜੂਐ ਹਾਰੇ ॥ ਅਸੁਰ ਨਦੀ ਕਾ ਬੰਧੈ

ਮੂਲੁ ॥ ਪਛਿਮ ਫੇਰਿ ਚੜਾਵੈ ਸੂਰੁ ॥ ਅਜਰੁ ਜਰੈ ਸੁ ਨਿਝਰੁ ਝਰੈ ॥ ਜਗੰਨਾਥ ਸਿਉ ਗੋਸਟਿ ਕਰੈ ॥7॥ ਚਉਮੁਖ

ਦੀਵਾ ਜੋਤਿ ਦੁਆਰਿ ॥ ਪਲੂ ਅਨਤ ਮੂਲੁ ਬਿਚਕਾਰਿ ॥ ਸਰਬ ਕਲਾ ਲੇ ਆਪੇ ਰਹੈ ॥ ਮਨੁ ਮਾਣਿਕੁ ਰਤਨਾ ਮਹਿ ਗੁਹੈ ॥8॥ ਮਸਤਕਿ ਪਦਮੁ ਦੁਆਲੈ ਮਣੀ ॥ ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥ ਪੰਚ ਸਬਦ ਨਿਰਮਾਇਲ ਬਾਜੇ

॥ ਢੁਲਕੇ ਚਵਰ ਸੰਖ ਘਨ ਗਾਜੇ ॥ ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥ ਬੇਣੀ ਜਾਚੈ ਤੇਰਾ ਨਾਮੁ ॥9॥1॥

975

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਨਟਨਾਰਾਇਨ ਮਹਲਾ 4 ਚਉਪਦੇ ਘਰੁ 1 ॥ ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥ ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥1॥ ਰਹਾਉ ॥ ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥ ਕਿਲਬਿਖ ਦੋਖ ਗਏ ਸਭਿ ਨੀਕਰਿ ਜਿਉ ਪਾਨੀ ਮੈਲੁ ਹਰੇ ॥1॥ ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥ ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥2॥ ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥ ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ

॥3॥ ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥ ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥4॥1॥ ਨਟਨਾਰਾਇਨ ਮਹਲਾ 4 ॥ ਰਾਮ ਜਪਿ ਜਨ ਰਾਮੈ ਨਾਮਿ ਰਲੇ ॥ ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥1॥ ਰਹਾਉ ॥ ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥ ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥1॥

ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥ ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨੁ ਪਰਲੇ ॥2॥ ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥ ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰੁ ਮੁਰਲੇ ॥3॥ ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹਿ ਦੇਖਿ ਹਰਿ ਮਿਲੇ ॥ ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥4॥2॥ ਨਟਨਾਰਾਇਨ ਮਹਲਾ 4 ॥

976

ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥ ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥1॥

ਰਹਾਉ ॥ ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥ ਤੁਮ ਵਡ ਪੁਰਖ ਦੀਨਦੁਖਭੰਜਨ ਹਰਿ ਦੀਓ

ਨਾਮੁ ਮੁਖੇ ॥1॥ ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥ ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥2॥ ਹਮਰੇ ਅਵਗੁਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥ ਅਵਗੁਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥3॥ ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭਿ ਤਿਨ ਕੇ ਪਾਪ ਕ੍ਰਿਖੇ

॥ ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥4॥3॥ ਨਟਨਾਰਾਇਨ ਮਹਲਾ 4 ॥

ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ

॥1॥ ਰਹਾਉ ॥ ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥ ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥1॥ ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ

॥ ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥2॥ ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥ ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥3॥ ਤੁਮਰੇ ਗੁਨ ਪ੍ਰਭ

ਕਹਿ ਨ ਸਕਹ ਹਮ ਤੁਮ ਵਡ ਵਡ ਪੁਰਖ ਵਡਗੇ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥4॥4॥ ਨਟਨਾਰਾਇਨ ਮਹਲਾ 4 ॥ ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥ ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥1॥ ਰਹਾਉ ॥ ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥ ਕਿਲਬਿਖ ਪਾਪ ਨਾਮੁ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥1॥ ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹ ਹਰਿ ਗੁਨੇ ॥ ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥2॥

ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥ ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ

ਮੁਖਨੇ ॥3॥ ਸੁਆਮੀ ਪਾਰਬ੍ਰਹਮੁ ਪਰਮੇਸੁਰੁ ਤੁਮ ਖੋਜਹੁ ਜੁਗ ਜੁਗਨੇ ॥ ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥4॥5॥ ਨਟਨਾਰਾਇਨ ਮਹਲਾ 4 ॥ ਮੇਰੇ ਮਨ ਕਲਿ ਕੀਰਤਿ ਹਰਿ ਪ੍ਰਵਣੇ ॥ ਹਰਿ ਹਰਿ

977

ਦਇਆਲਿ ਦਇਆ ਪ੍ਰਭਿ ਧਾਰੀ ਲਗਿ ਸਤਿਗੁਰ ਹਰਿ ਜਪਣੇ ॥1॥ ਰਹਾਉ ॥ ਹਰਿ ਤੁਮ ਵਡ ਅਗਮ ਅਗੋਚਰ ਸੁਆਮੀ ਸਭਿ ਧਿਆਵਹਿ ਹਰਿ ਰੁੜਣੇ ॥ ਜਿਨ ਕਉ ਤੁਮਰੇ ਵਡ ਕਟਾਖ ਹੈ ਤੇ ਗੁਰਮੁਖਿ ਹਰਿ ਸਿਮਰਣੇ

॥1॥ ਇਹੁ ਪਰਪੰਚੁ ਕੀਆ ਪ੍ਰਭਿ ਸੁਆਮੀ ਸਭੁ ਜਗਜੀਵਨੁ ਜੁਗਣੇ ॥ ਜਿਉ ਸਲਲੈ ਸਲਲ ਉਠਹਿ ਬਹੁ ਲਹਰੀ ਮਿਲਿ ਸਲਲੈ ਸਲਲ ਸਮਣੇ ॥2॥ ਜੋ ਪ੍ਰਭ ਕੀਆ ਸੁ ਤੁਮ ਹੀ ਜਾਨਹੁ ਹਮ ਨਹ ਜਾਣੀ ਹਰਿ ਗਹਣੇ

॥ ਹਮ ਬਾਰਿਕ ਕਉ ਰਿਦ ਉਸਤਤਿ ਧਾਰਹੁ ਹਮ ਕਰਹ ਪ੍ਰਭੂ ਸਿਮਰਣੇ ॥3॥ ਤੁਮ ਜਲਨਿਧਿ ਹਰਿ ਮਾਨ ਸਰੋਵਰ ਜੋ ਸੇਵੈ ਸਭ ਫਲਣੇ ॥ ਜਨੁ ਨਾਨਕੁ ਹਰਿ ਹਰਿ ਹਰਿ ਹਰਿ ਬਾਂਛੈ ਹਰਿ ਦੇਵਹੁ ਕਰਿ ਕ੍ਰਿਪਣੇ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਨਟਨਾਰਾਇਨ ਮਹਲਾ 4 ਘਰੁ 1 ਪੜਤਾਲ ॥ ਮੇਰੇ ਮਨ ਸੇਵ ਸਫਲ ਹਰਿ ਘਾਲ ॥ ਲੇ ਗੁਰ ਪਗ ਰੇਨੁ ਰਵਾਲ

॥ ਸਭਿ ਦਲਿਦ ਭੰਜਿ ਦੁਖ ਦਾਲ ॥ ਹਰਿ ਹੋ ਹੋ ਹੋ ਨਦਰਿ ਨਿਹਾਲ ॥1॥ ਰਹਾਉ ॥ ਹਰਿ ਕਾ ਗ੍ਰਿਹੁ ਹਰਿ ਆਪਿ ਸਵਾਰਿਓ ਹਰਿ ਰੰਗ ਰੰਗਮਹਲ ਬੇਅੰਤ ਲਾਲ ਲਾਲ ਹਰਿ ਲਾਲ ॥ ਹਰਿ ਆਪਨੀ ਕ੍ਰਿਪਾ ਕਰੀ ਆਪਿ ਗ੍ਰਿਹਿ ਆਇਓ

ਹਮ ਹਰਿ ਕੀ ਗੁਰਿ ਕੀਈ ਹੈ ਬਸੀਠੀ ਹਮ ਹਰਿ ਦੇਖੇ ਭਈ ਨਿਹਾਲ ਨਿਹਾਲ ਨਿਹਾਲ ਨਿਹਾਲ ॥1॥ ਹਰਿ ਆਵਤੇ ਕੀ ਖਬਰਿ ਗੁਰਿ ਪਾਈ ਮਨਿ ਤਨਿ ਆਨਦੋ ਆਨੰਦ ਭਏ ਹਰਿ ਆਵਤੇ ਸੁਨੇ ਮੇਰੇ ਲਾਲ ਹਰਿ ਲਾਲ ॥ ਜਨੁ ਨਾਨਕੁ ਹਰਿ ਹਰਿ ਮਿਲੇ ਭਏ ਗਲਤਾਨ ਹਾਲ ਨਿਹਾਲ ਨਿਹਾਲ ॥2॥1॥7॥ ਨਟਨਾਰਾਇਨ ਮਹਲਾ 4 ॥ ਮਨ ਮਿਲੁ ਸੰਤਸੰਗਤਿ ਸੁਭਵੰਤੀ ॥ ਸੁਨਿ ਅਕਥ ਕਥਾ ਸੁਖਵੰਤੀ ॥ ਸਭ ਕਿਲਵਿਖ ਪਾਪ ਲਹੰਤੀ ॥ ਹਰਿ ਹੋ ਹੋ ਹੋ ਲਿਖਹੁ ਲਿਖੰਤੀ ॥1॥ ਰਹਾਉ ॥ ਹਰਿ ਕੀਰਤਿ ਕਲਿਜੁਗ ਵਿਚਿ ਊਤਮ ਮਤਿ ਗੁਰਮਤਿ ਕਥਾ ਭਜੰਤੀ ॥ ਜਿਨਿ ਜਨਿ ਸੁਣੀ ਮਨੀ ਹੈ ਜਿਨਿ ਜਨਿ ਤਿਸੁ ਜਨ ਕੈ ਹਉ ਕੁਰਬਾਨੰਤੀ ॥1॥ ਹਰਿ ਅਕਥਕਥਾ ਕਾ ਜਿਨਿ ਰਸੁ ਚਾਖਿਆ ਤਿਸੁ ਜਨ ਸਭ

ਭੂਖ ਲਹੰਤੀ ॥ ਨਾਨਕ ਜਨ ਹਰਿ ਕਥਾ ਸੁਣਿ ਤ੍ਰਿਪਤੇ ਜਪਿ ਹਰਿ ਹਰਿ ਹਰਿ ਹੋਵੰਤੀ ॥2॥2॥8॥ ਨਟਨਾਰਾਇਨ ਮਹਲਾ 4 ॥ ਕੋਈ ਆਨਿ ਸੁਨਾਵੈ ਹਰਿ ਕੀ ਹਰਿ ਗਾਲ ॥ ਤਿਸ ਕਉ ਹਉ ਬਲਿ ਬਲਿ ਬਾਲ ॥ ਸੋ ਹਰਿ ਜਨੁ ਹੈ ਭਲ

978

ਭਾਲ ॥ ਹਰਿ ਹੋ ਹੋ ਹੋ ਮੇਲਿ ਨਿਹਾਲ ॥1॥ ਰਹਾਉ ॥ ਹਰਿ ਕਾ ਮਾਰਗੁ ਗੁਰਿ ਸੰਤਿ ਬਤਾਇਓ ਗੁਰਿ ਚਾਲ ਦਿਖਾਈ ਹਰਿ ਚਾਲ ॥ ਅੰਤਰਿ ਕਪਟੁ ਚੁਕਾਵਹੁ ਮੇਰੇ ਗੁਰਸਿਖਹੁ ਨਿਹਕਪਟ ਕਮਾਵਹੁ ਹਰਿ ਕੀ ਹਰਿ ਘਾਲ ਨਿਹਾਲ ਨਿਹਾਲ ਨਿਹਾਲ ॥1॥ ਤੇ ਗੁਰ ਕੇ ਸਿਖ ਮੇਰੇ ਹਰਿ ਪ੍ਰਭ ਭਾਏ ਜਿਨਾ ਹਰਿ ਪ੍ਰਭੁ ਜਾਨਿਓ ਮੇਰਾ ਨਾਲਿ ॥ ਜਨ ਨਾਨਕ ਕਉ ਮਤਿ ਹਰਿ ਪ੍ਰਭਿ ਦੀਨੀ ਹਰਿ ਦੇਖਿ ਨਿਕਟਿ ਹਦੂਰਿ ਨਿਹਾਲ ਨਿਹਾਲ ਨਿਹਾਲ ਨਿਹਾਲ ॥2॥3॥9॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਨਟਨਾਰਾਇਨ ਮਹਲਾ 5 ਚਉਪਦੇ ਘਰੁ 1 ॥ ਰਾਮ ਹਉ ਕਿਆ ਜਾਨਾ ਕਿਆ ਭਾਵੈ ॥ ਮਨਿ ਪਿਆਸ ਬਹੁਤੁ ਦਰਸਾਵੈ ॥1॥ ਰਹਾਉ ॥ ਸੋਈ ਗਿਆਨੀ ਸੋਈ ਜਨੁ ਤੇਰਾ ਜਿਸੁ ਊਪਰਿ ਰੁਚ ਆਵੈ ॥ ਕ੍ਰਿਪਾ ਕਰਹੁ ਜਿਸੁ ਪੁਰਖ

ਬਿਧਾਤੇ ਸੋ ਸਦਾ ਸਦਾ ਤੁਧੁ ਧਿਆਵੈ ॥1॥ ਕਵਨ ਜੋਗ ਕਵਨ ਗਿਆਨ ਧਿਆਨਾ ਕਵਨ ਗੁਨੀ ਰੀਝਾਵੈ ॥ ਸੋਈ ਜਨੁ ਸੋਈ ਨਿਜ ਭਗਤਾ ਜਿਸੁ ਊਪਰਿ ਰੰਗੁ ਲਾਵੈ ॥2॥ ਸਾਈ ਮਤਿ ਸਾਈ ਬੁਧਿ ਸਿਆਨਪ ਜਿਤੁ ਨਿਮਖ ਨ ਪ੍ਰਭੁ ਬਿਸਰਾਵੈ ॥ ਸੰਤਸੰਗਿ ਲਗਿ ਏਹੁ ਸੁਖੁ ਪਾਇਓ ਹਰਿ ਗੁਨ ਸਦ ਹੀ ਗਾਵੈ ॥3॥ ਦੇਖਿਓ ਅਚਰਜੁ ਮਹਾ ਮੰਗਲ ਰੂਪੁ ਕਿਛੁ ਆਨ ਨਹੀ ਦ੍ਰਿਸਟਾਵੈ ॥ ਕਹੁ ਨਾਨਕ ਮੋਰਚਾ ਗੁਰਿ ਲਾਹਿਓ ਤਹ ਗਰਭਜੋਨਿ ਕਹ ਆਵੈ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਨਟਨਾਰਾਇਨ ਮਹਲਾ 5 ਦੁਪਦੇ ਘਰੁ 1 ॥ ਉਲਾਹਨੋ ਮੈ ਕਾਹੂ ਨ ਦੀਓ ॥ ਮਨ ਮੀਠ ਤੁਹਾਰੋ ਕੀਓ

॥1॥ ਰਹਾਉ ॥ ਆਗਿਆ ਮਾਨਿ ਜਾਨਿ ਸੁਖੁ ਪਾਇਆ ਸੁਨਿ ਸੁਨਿ ਨਾਮੁ ਤੁਹਾਰੋ ਜੀਓ ॥ ਈਹਾਂ ਊਹਾ ਹਰਿ ਤੁਮ ਹੀ ਤੁਮ ਹੀ ਇਹੁ ਗੁਰ ਤੇ ਮੰਤ੍ਰੁ ਦ੍ਰਿੜੀਓ ॥1॥ ਜਬ ਤੇ ਜਾਨਿ ਪਾਈ ਇਹ ਬਾਤਾ ਤਬ ਕੁਸਲ ਖੇਮ ਸਭ ਥੀਓ ॥ ਸਾਧਸੰਗਿ ਨਾਨਕ ਪਰਗਾਸਿਓ ਆਨ ਨਾਹੀ ਰੇ ਬੀਓ ॥ 2॥1॥2॥ ਨਟਨਾਰਾਇਨ ਮਹਲਾ 5 ॥ ਜਾ ਕਉ ਭਈ ਤੁਮਾਰੀ ਧੀਰ ॥ ਜਮ ਕੀ ਤ੍ਰਾਸ ਮਿਟੀ ਸੁਖੁ ਪਾਇਆ ਨਿਕਸੀ ਹਉਮੈ ਪੀਰ

॥1॥ ਰਹਾਉ ॥ ਤਪਤਿ ਬੁਝਾਨੀ ਅੰਮ੍ਰਿਤ ਬਾਨੀ ਤ੍ਰਿਪਤੇ ਜਿਉ ਬਾਰਿਕ ਖੀਰਿ ॥ ਮਾਤ ਪਿਤਾ ਸਾਜਨ ਸੰਤ

979

ਮੇਰੇ ਸੰਤ ਸਹਾਈ ਬੀਰ ॥1॥ ਖੁਲੇ ਭ੍ਰਮ ਭੀਤ ਮਿਲੇ ਗੋਪਾਲਾ ਹੀਰੈ ਬੇਧੇ ਹੀਰ ॥ ਬਿਸਮ ਭਏ ਨਾਨਕ ਜਸੁ ਗਾਵਤ ਠਾਕੁਰ ਗੁਨੀ ਗਹੀਰ ॥2॥2॥3॥ ਨਟਨਾਰਾਇਨ ਮਹਲਾ 5 ॥ ਅਪਨਾ ਜਨੁ ਆਪਹਿ ਆਪਿ ਉਧਾਰਿਓ ॥ ਆਠ

ਪਹਰ ਜਨ ਕੈ ਸੰਗਿ ਬਸਿਓ ਮਨ ਤੇ ਨਾਹਿ ਬਿਸਾਰਿਓ ॥1॥ ਰਹਾਉ ॥ ਬਰਨੁ ਚਿਹਨੁ ਨਾਹੀ ਕਿਛੁ ਪੇਖਿਓ ਦਾਸ ਕਾ ਕੁਲੁ ਨ ਬਿਚਾਰਿਓ ॥ ਕਰਿ ਕਿਰਪਾ ਨਾਮੁ ਹਰਿ ਦੀਓ ਸਹਜਿ ਸੁਭਾਇ ਸਵਾਰਿਓ ॥1॥ ਮਹਾ ਬਿਖਮੁ ਅਗਨਿ ਕਾ ਸਾਗਰੁ ਤਿਸ ਤੇ ਪਾਰਿ ਉਤਾਰਿਓ ॥ ਪੇਖਿ ਪੇਖਿ ਨਾਨਕ ਬਿਗਸਾਨੋ ਪੁਨਹ ਪੁਨਹ ਬਲਿਹਾਰਿਓ ॥2॥3॥4॥

ਨਟਨਾਰਾਇਨ ਮਹਲਾ 5 ॥ ਹਰਿ ਹਰਿ ਮਨ ਮਹਿ ਨਾਮੁ ਕਹਿਓ ॥ ਕੋਟਿ ਅਪ੍ਰਾਧ ਮਿਟਹਿ ਖਿਨ ਭੀਤਰਿ ਤਾ ਕਾ ਦੁਖੁ ਨ ਰਹਿਓ ॥1॥ ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਸਾਧੂ ਸੰਗਿ ਲਹਿਓ ॥ ਸਗਲ ਤਿਆਗਿ ਏਕ ਲਿਵ ਲਾਗੀ ਹਰਿ ਹਰਿ ਚਰਨ ਗਹਿਓ ॥1॥ ਕਹਤ ਮੁਕਤ ਸੁਨਤੇ ਨਿਸਤਾਰੇ ਜੋ ਜੋ ਸਰਨਿ ਪਇਓ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਕਹੁ ਨਾਨਕ ਅਨਦੁ ਭਇਓ ॥2॥4॥5॥ ਨਟਨਾਰਾਇਨ ਮਹਲਾ 5 ॥ ਚਰਨ ਕਮਲ ਸੰਗਿ ਲਾਗੀ ਡੋਰੀ

॥ ਸੁਖਸਾਗਰ ਕਰਿ ਪਰਮਗਤਿ ਮੋਰੀ ॥1॥ ਰਹਾਉ ॥ ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥ ਜਸੁ ਗਾਵਤ ਭਗਤਿਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥1॥ ਪੂਰਨ ਪੂਰਿ ਰਹੇ ਕਿਰਪਾਨਿਧਿ ਆਨ ਨ ਪੇਖਉ ਹੋਰੀ ॥ ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬ ਹੂ ਥੋਰੀ ॥2॥5॥6॥ ਨਟਨਾਰਾਇਨ ਮਹਲਾ 5 ॥

ਮੇਰੇ ਮਨ ਜਪੁ ਜਪਿ ਹਰਿ ਨਾਰਾਇਣ ॥ ਕਬ ਹੂ ਨ ਬਿਸਰਹੁ ਮਨ ਮੇਰੇ ਤੇ ਆਠ ਪਹਰ ਗੁਨ ਗਾਇਣੁ ॥1॥ ਰਹਾਉ

॥ ਸਾਧੂ ਧੂਰਿ ਕਰਉ ਨਿਤ ਮਜਨੁ ਸਭ ਕਿਲਬਿਖ ਪਾਪ ਗਵਾਇਣੁ ॥ ਪੂਰਨ ਪੂਰਿ ਰਹੇ ਕਿਰਪਾਨਿਧਿ ਘਟਿ ਘਟਿ ਦ੍ਰਿਸਟਿ ਸਮਾਇਣੁ ॥1॥ ਜਾਪ ਤਾਪ ਕੋਟਿ ਲਖ ਪੂਜਾ ਹਰਿ ਸਿਮਰਣ ਤੁਲਿ ਨ ਲਾਇਣੁ ॥ ਦੁਇ ਕਰ ਜੋੜਿ ਨਾਨਕੁ ਦਾਨੁ ਮਾਂਗੈ ਤੇਰੇ ਦਾਸਨਿ ਦਾਸ ਦਸਾਇਣੁ ॥2॥6॥7॥ ਨਟਨਾਰਾਇਨ ਮਹਲਾ 5 ॥ ਮੇਰੈ ਸਰਬਸੁ ਨਾਮੁ ਨਿਧਾਨੁ

॥ ਕਰਿ ਕਿਰਪਾ ਸਾਧੂ ਸੰਗਿ ਮਿਲਿਓ ਸਤਿਗੁਰਿ ਦੀਨੋ ਦਾਨੁ ॥1॥ ਰਹਾਉ ॥ ਸੁਖਦਾਤਾ ਦੁਖਭੰਜਨਹਾਰਾ ਗਾਉ ਕੀਰਤਨੁ ਪੂਰਨ ਗਿਆਨੁ ॥ ਕਾਮੁ ਕ੍ਰੋਧੁ ਲੋਭੁ ਖੰਡ ਖੰਡ ਕੀਨੇ ਬਿਨਸਿਓ ਮੂੜ ਅਭਿਮਾਨੁ ॥1॥ ਕਿਆ ਗੁਣ ਤੇਰੇ ਆਖਿ ਵਖਾਣਾ ਪ੍ਰਭ ਅੰਤਰਜਾਮੀ ਜਾਨੁ ॥ ਚਰਨ ਕਮਲ ਸਰਨਿ ਸੁਖਸਾਗਰ ਨਾਨਕੁ ਸਦ ਕੁਰਬਾਨੁ ॥2॥7॥8॥

980

ਨਟਨਾਰਾਇਨ ਮਹਲਾ 5 ॥ ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥1॥ ਰਹਾਉ ॥ ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾਨਾਥ ਦਇਆਲ ॥1॥ ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥2॥ ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥3॥8॥9॥

ੴ ਸਤਿ ਗੁਰ ਪ੍ਰਸਾਦਿ ॥

ਨਟਨਾਰਾਇਨ ਮਹਲਾ 5 ਪੜਤਾਲ ॥ ਕੋਊ ਹੈ ਮੇਰੋ ਸਾਜਨੁ ਮੀਤੁ ॥ ਹਰਿ ਨਾਮੁ ਸੁਨਾਵੈ ਨੀਤ ॥ ਬਿਨਸੈ

ਦੁਖੁ ਬਿਪਰੀਤਿ ॥ ਸਭੁ ਅਰਪਉ ਮਨੁ ਤਨੁ ਚੀਤੁ ॥1॥ ਰਹਾਉ ॥ ਕੋਈ ਵਿਰਲਾ ਆਪਨ ਕੀਤ ॥ ਸੰਗਿ ਚਰਨ ਕਮਲ ਮਨੁ ਸੀਤ ॥ ਕਰਿ ਕਿਰਪਾ ਹਰਿ ਜਸੁ ਦੀਤ ॥1॥ ਹਰਿ ਭਜਿ ਜਨਮੁ ਪਦਾਰਥੁ ਜੀਤ

॥ ਕੋਟਿ ਪਤਿਤ ਹੋਹਿ ਪੁਨੀਤ ॥ ਨਾਨਕ ਦਾਸ ਬਲਿ ਬਲਿ ਕੀਤ ॥2॥1॥10॥ ॥9॥10॥19॥

ੴ ਸਤਿ ਗੁਰ ਪ੍ਰਸਾਦਿ ॥

ਨਟਨਾਰਾਇਨ ਮਹਲਾ 4 ਘਰੁ 1 ਅਸਟਪਦੀਆ ॥ ਰਾਮ ਮੇਰੈ ਮਨਿ ਤਨਿ ਨਾਮੁ ਅਧਾਰੇ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮ੍ਹਾਰੇ ॥1॥ ਰਹਾਉ ॥ ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥ ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥1॥ ਮਧੁਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥ ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥2॥ ਸਹਸ ਨੇਤ੍ਰ

ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥ ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥3॥

ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥ ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮ੍ਹਾਰੇ ॥4॥ ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥ ਜੋ ਗੁਰਮੁਖਿ ਸਾਦੁ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥5॥ ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥

ਧਰਮਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥6॥ ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮਾਰੇ ॥ ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥7॥ ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ

981

ਹਰਿ ਜਨ ਮੇਲਿ ਪਿਆਰੇ ॥ ਨਾਨਕੁ ਦਾਸਨਿ ਦਾਸੁ ਕਹਤੁ ਹੈ ਹਮ ਦਾਸਨ ਕੇ ਪਨਿਹਾਰੇ ॥8॥1॥ ਨਟਨਾਰਾਇਨ ਮਹਲਾ 4 ॥ ਰਾਮ ਹਮ ਪਾਥਰ ਨਿਰਗੁਨੀਆਰੇ ॥ ਕ੍ਰਿਪਾ ਕ੍ਰਿਪਾ ਕਰਿ ਗੁਰੂ ਮਿਲਾਏ ਹਮ ਪਾਹਨ ਸਬਦਿ ਗੁਰ ਤਾਰੇ ॥1॥ ਰਹਾਉ ॥ ਸਤਿਗੁਰ ਨਾਮੁ ਦ੍ਰਿੜਾਏ ਅਤਿ ਮੀਠਾ ਮੈਲਾਗਰੁ ਮਲਗਾਰੇ ॥ ਨਾਮੈ ਸੁਰਤਿ ਵਜੀ ਹੈ ਦਹ ਦਿਸਿ ਹਰਿ ਮੁਸਕੀ ਮੁਸਕ ਗੰਧਾਰੇ ॥1॥ ਤੇਰੀ ਨਿਰਗੁਣ ਕਥਾ ਕਥਾ ਹੈ ਮੀਠੀ ਗੁਰਿ ਨੀਕੇ ਬਚਨ ਸਮਾਰੇ ॥

ਗਾਵਤ ਗਾਵਤ ਹਰਿ ਗੁਨ ਗਾਏ ਗੁਨ ਗਾਵਤ ਗੁਰਿ ਨਿਸਤਾਰੇ ॥2॥ ਬਿਬੇਕੁ ਗੁਰੂ ਗੁਰੂ ਸਮਦਰਸੀ ਤਿਸੁ ਮਿਲੀਐ

ਸੰਕ ਉਤਾਰੇ ॥ ਸਤਿਗੁਰਿ ਮਿਲਿਐ ਪਰਮਪਦੁ ਪਾਇਆ ਹਉ ਸਤਿਗੁਰ ਕੈ ਬਲਿਹਾਰੇ ॥3॥ ਪਾਖੰਡ ਪਾਖੰਡ ਕਰਿ ਕਰਿ ਭਰਮੇ ਲੋਭੁ ਪਾਖੰਡੁ ਜਗਿ ਬੁਰਿਆਰੇ ॥ ਹਲਤਿ ਪਲਤਿ ਦੁਖਦਾਈ ਹੋਵਹਿ ਜਮਕਾਲੁ ਖੜਾ ਸਿਰਿ ਮਾਰੇ ॥4॥

ਉਗਵੈ ਦਿਨਸੁ ਆਲੁ ਜਾਲੁ ਸਮ੍ਹਾਲੈ ਬਿਖੁ ਮਾਇਆ ਕੇ ਬਿਸਥਾਰੇ ॥ ਆਈ ਰੈਨਿ ਭਇਆ ਸੁਪਨੰਤਰੁ ਬਿਖੁ ਸੁਪਨੈ

ਭੀ ਦੁਖ ਸਾਰੇ ॥5॥ ਕਲਰੁ ਖੇਤੁ ਲੈ ਕੂੜੁ ਜਮਾਇਆ ਸਭ ਕੂੜੈ ਕੇ ਖਲਵਾਰੇ ॥ ਸਾਕਤ ਨਰ ਸਭਿ ਭੂਖ ਭੁਖਾਨੇ ਦਰਿ ਠਾਢੇ ਜਮ ਜੰਦਾਰੇ ॥6॥ ਮਨਮੁਖ ਕਰਜੁ ਚੜਿਆ ਬਿਖੁ ਭਾਰੀ ਉਤਰੈ ਸਬਦੁ ਵੀਚਾਰੇ ॥ ਜਿਤਨੇ ਕਰਜ ਕਰਜ ਕੇ ਮੰਗੀਏ ਕਰਿ ਸੇਵਕ ਪਗਿ ਲਗਿ ਵਾਰੇ ॥7॥ ਜਗੰਨਾਥਿ ਸਭਿ ਜੰਤ ਉਪਾਏ ਨਕਿ ਖੀਨੀ ਸਭ ਨਥਹਾਰੇ

॥ ਨਾਨਕ ਪ੍ਰਭੁ ਖਿੰਚੈ ਤਿਵ ਚਲੀਐ ਜਿਉ ਭਾਵੈ ਰਾਮ ਪਿਆਰੇ ॥8॥2॥ ਨਟਨਾਰਾਇਨ ਮਹਲਾ 4 ॥ ਰਾਮ ਹਰਿ ਅੰਮ੍ਰਿਤਸਰਿ ਨਾਵਾਰੇ ॥ ਸਤਿਗੁਰਿ ਗਿਆਨੁ ਮਜਨੁ ਹੈ ਨੀਕੋ ਮਿਲਿ ਕਲਮਲ ਪਾਪ ਉਤਾਰੇ ॥1॥ ਰਹਾਉ ॥

ਸੰਗਤਿ ਕਾ ਗੁਨੁ ਬਹੁਤੁ ਅਧਿਕਾਈ ਪੜਿ ਸੂਆ ਗਨਿਕ ਉਧਾਰੇ ॥ ਪਰਸ ਨਪਰਸ ਭਏ ਕੁਬਿਜਾ ਕਉ ਲੈ ਬੈਕੁੰਠਿ

ਸਿਧਾਰੇ ॥1॥ ਅਜਾਮਲਿ ਪ੍ਰੀਤਿ ਪੁਤ੍ਰ ਪ੍ਰਤਿ ਕੀਨੀ ਕਰਿ ਨਾਰਾਇਣ ਬੋਲਾਰੇ ॥ ਮੇਰੇ ਠਾਕੁਰ ਕੈ ਮਨਿ ਭਾਇ ਭਾਵਨੀ ਜਮਕੰਕਰ ਮਾਰਿ ਬਿਦਾਰੇ ॥2॥ ਮਾਨੁਖੁ ਕਥੈ ਕਥਿ ਲੋਕ ਸੁਨਾਵੈ ਜੋ ਬੋਲੈ ਸੋ ਨ ਬੀਚਾਰੇ ॥ ਸਤਿਸੰਗਤਿ ਮਿਲੈ ਤ ਦ੍ਰਿੜਤਾ ਆਵੈ ਹਰਿ ਰਾਮ ਨਾਮਿ ਨਿਸਤਾਰੇ ॥3॥ ਜਬ ਲਗੁ ਜੀਉ ਪਿੰਡੁ ਹੈ ਸਾਬਤੁ ਤਬ ਲਗੁ ਕਿਛੁ ਨ ਸਮਾਰੇ ॥ ਜਬ ਘਰਿ ਮੰਦਰਿ ਆਗਿ ਲਗਾਨੀ ਕਢਿ ਕੂਪੁ ਕਢੈ ਪਨਿਹਾਰੇ ॥4॥ ਸਾਕਤ ਸਿਉ ਮਨ ਮੇਲੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਬਿਸਾਰੇ ॥ ਸਾਕਤ ਬਚਨ ਬਿਛੂਆ ਜਿਉ ਡਸੀਐ ਤਜਿ ਸਾਕਤ ਪਰੈ ਪਰਾਰੇ

982

॥5॥ ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥ ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥6॥ ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥

ਗੁਰ ਪ੍ਰਸਾਦਿ ਅੰਮ੍ਰਿਤਰਸੁ ਪਾਇਆ ਰਸੁ ਗਾਵੈ ਗੁਰ ਵੀਚਾਰੇ ॥7॥ ਹਰਿ ਹਰਿ ਰੂਪ ਰੰਗਿ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥ ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥8॥3॥ ਨਟਨਾਰਾਇਨ ਮਹਲਾ 4 ॥

ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥ ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰਿ ਕਢਿ ਨਿਸਤਾਰੇ ॥1॥

ਰਹਾਉ ॥ ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥ ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥1॥ ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥ ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥2॥ ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ

॥ ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥3॥ ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥ ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥4॥ ਬਾਣੀ ਗੁਰੂ ਗੁਰੂ

ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥ ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥5॥ ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥ ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥6॥ ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭੁ ਜਨ ਕੇ ਸਾਸ ਨਿਹਾਰੇ ॥ ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥7॥ ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥ ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥8॥4॥ ਨਟਨਾਰਾਇਨ ਮਹਲਾ 4 ॥ ਰਾਮ ਕਰਿ ਕਿਰਪਾ ਲੇਹੁ ਉਬਾਰੇ ॥ ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥1॥ ਰਹਾਉ ॥

ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥ ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥1॥ ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥ ਮਿਲਿ ਸਤਿਸੰਗਤਿ ਪਰਮਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥2॥ ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ

983

ਦੇਹ ਸਵਾਰੇ ॥ ਮੇਰੇ ਸਤਿਗੁਰ ਕੇ ਮਨਿ ਬਚਨ ਨ ਭਾਏ ਸਭਿ ਫੋਕਟ ਚਾਰ ਸੀਗਾਰੇ ॥3॥ ਮਟਕਿ ਮਟਕਿ ਚਲੁ ਸਖੀ ਸਹੇਲੀ ਮੇਰੇ ਠਾਕੁਰ ਕੇ ਗੁਨ ਸਾਰੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਈ ਮੈ ਸਤਿਗੁਰ ਅਲਖੁ ਲਖਾਰੇ

॥4॥ ਨਾਰੀ ਪੁਰਖੁ ਪੁਰਖੁ ਸਭ ਨਾਰੀ ਸਭੁ ਏਕੋ ਪੁਰਖੁ ਮੁਰਾਰੇ ॥ ਸੰਤ ਜਨਾ ਕੀ ਰੇਨੁ ਮਨਿ ਭਾਈ ਮਿਲਿ ਹਰਿ ਜਨ ਹਰਿ ਨਿਸਤਾਰੇ ॥5॥ ਗ੍ਰਾਮ ਗ੍ਰਾਮ ਨਗਰ ਸਭ ਫਿਰਿਆ ਰਿਦ ਅੰਤਰਿ ਹਰਿ ਜਨ ਭਾਰੇ ॥ ਸਰਧਾ ਸਰਧਾ ਉਪਾਇ ਮਿਲਾਏ ਮੋ ਕਉ ਹਰਿ ਗੁਰ ਗੁਰਿ ਨਿਸਤਾਰੇ ॥6॥ ਪਵਨ ਸੂਤੁ ਸਭੁ ਨੀਕਾ ਕਰਿਆ ਸਤਿਗੁਰਿ ਸਬਦੁ ਵੀਚਾਰੇ ॥ ਨਿਜ ਘਰਿ ਜਾਇ ਅੰਮ੍ਰਿਤਰਸੁ ਪੀਆ ਬਿਨੁ ਨੈਨਾ ਜਗਤੁ ਨਿਹਾਰੇ ॥7॥ ਤਉ ਗੁਨ ਈਸ ਬਰਨਿ ਨਹੀ ਸਾਕਉ ਤੁਮ ਮੰਦਰ ਹਮ ਨਿਕ ਕੀਰੇ ॥ ਨਾਨਕ ਕ੍ਰਿਪਾ ਕਰਹੁ ਗੁਰੁ ਮੇਲਹੁ ਮੈ ਰਾਮੁ ਜਪਤ ਮਨੁ ਧੀਰੇ ॥8॥5॥

ਨਟਨਾਰਾਇਨ ਮਹਲਾ 4 ॥ ਮੇਰੇ ਮਨ ਭਜੁ ਠਾਕੁਰ ਅਗਮ ਅਪਾਰੇ ॥ ਹਮ ਪਾਪੀ ਬਹੁ ਨਿਰਗੁਣੀਆਰੇ ਕਰਿ ਕਿਰਪਾ ਗੁਰਿ ਨਿਸਤਾਰੇ ॥1॥ ਰਹਾਉ ॥ ਸਾਧੂ ਪੁਰਖ ਸਾਧ ਜਨ ਪਾਏ ਇਕੁ ਬਿਨਉ ਕਰਉ ਗੁਰ ਪਿਆਰੇ ॥

ਰਾਮ ਨਾਮੁ ਧਨੁ ਪੂਜੀ ਦੇਵਹੁ ਸਭ ਤਿਸਨਾ ਭੂਖ ਨਿਵਾਰੇ ॥1॥ ਪਚੈ ਪਤੰਗੁ ਮ੍ਰਿਗ ਭ੍ਰਿੰਗ ਕੁੰਚਰ ਮੀਨ ਇਕ ਇੰਦ੍ਰੀ ਪਕਰਿ ਸਘਾਰੇ ॥ ਪੰਚ ਭੂਤ ਸਬਲ ਹੈ ਦੇਹੀ ਗੁਰੁ ਸਤਿਗੁਰੁ ਪਾਪ ਨਿਵਾਰੇ ॥2॥ ਸਾਸਤ੍ਰ ਬੇਦ ਸੋਧਿ ਸੋਧਿ ਦੇਖੇ ਮੁਨਿ ਨਾਰਦ ਬਚਨ ਪੁਕਾਰੇ ॥ ਰਾਮ ਨਾਮੁ ਪੜਹੁ ਗਤਿ ਪਾਵਹੁ ਸਤਿਸੰਗਤਿ ਗੁਰਿ ਨਿਸਤਾਰੇ ॥3॥ ਪ੍ਰੀਤਮ ਪ੍ਰੀਤਿ ਲਗੀ ਪ੍ਰਭ ਕੇਰੀ ਜਿਵ ਸੂਰਜੁ ਕਮਲੁ ਨਿਹਾਰੇ ॥ ਮੇਰੁ ਸੁਮੇਰ ਮੋਰੁ ਬਹੁ ਨਾਚੈ ਜਬ ਉਨਵੈ ਘਨ ਘਨਹਾਰੇ ॥4॥

ਸਾਕਤ ਕਉ ਅੰਮ੍ਰਿਤ ਬਹੁ ਸਿੰਚਹੁ ਸਭਿ ਡਾਲ ਫੂਲ ਬਿਸੁਕਾਰੇ ॥ ਜਿਉ ਜਿਉ ਨਿਵਹਿ ਸਾਕਤ ਨਰ ਸੇਤੀ ਛੇੜਿ

ਛੇੜਿ ਕਢਹਿ ਬਿਖੁ ਖਾਰੇ ॥5॥ ਸੰਤਨ ਸੰਤ ਸਾਧ ਮਿਲਿ ਰਹੀਐ ਗੁਣ ਬੋਲਹਿ ਪਰਉਪਕਾਰੇ ॥ ਸੰਤੈ ਸੰਤੁ ਮਿਲੈ

ਮਨੁ ਬਿਗਸੈ ਜਿਉ ਜਲ ਮਿਲਿ ਕਮਲ ਸਵਾਰੇ ॥6॥ ਲੋਭ ਲਹਰਿ ਸਭੁ ਸੁਆਨੁ ਹਲਕੁ ਹੈ ਹਲਕਿਓ ਸਭਹਿ ਬਿਗਾਰੇ

॥ ਮੇਰੇ ਠਾਕੁਰ ਕੈ ਦੀਬਾਨਿ ਖਬਰਿ ਹੁੋਈ ਗੁਰਿ ਗਿਆਨੁ ਖੜਗੁ ਲੈ ਮਾਰੇ ॥7॥ ਰਾਖੁ ਰਾਖੁ ਰਾਖੁ ਪ੍ਰਭ ਮੇਰੇ ਮੈ

ਰਾਖਹੁ ਕਿਰਪਾ ਧਾਰੇ ॥ ਨਾਨਕ ਮੈ ਧਰ ਅਵਰ ਨ ਕਾਈ ਮੈ ਸਤਿਗੁਰੁ ਗੁਰੁ ਨਿਸਤਾਰੇ ॥8॥6॥ ਛਕਾ 1 ॥

984

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਮਾਲੀਗਉੜਾ ਮਹਲਾ 4 ਚਉਪਦੇ ਘਰੁ 1 ॥ ਅਨਿਕ ਜਤਨ ਕਰਿ ਰਹੇ ਹਰਿ ਅੰਤੁ ਨਾਹੀ ਪਾਇਆ ॥ ਹਰਿ ਅਗਮ ਅਗਮ ਅਗਾਧਿ ਬੋਧਿ ਆਦੇਸੁ ਹਰਿ ਪ੍ਰਭ ਰਾਇਆ ॥1॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਤ ਝਗਰਤੇ ਝਗਰਾਇਆ ॥ ਹਮ ਰਾਖੁ ਰਾਖੁ ਦੀਨ ਤੇਰੇ ਹਰਿ ਸਰਨਿ ਹਰਿ ਪ੍ਰਭ ਆਇਆ ॥1॥ ਸਰਣਾਗਤੀ ਪ੍ਰਭ ਪਾਲਤੇ ਹਰਿ ਭਗਤਿਵਛਲੁ ਨਾਇਆ ॥ ਪ੍ਰਹਲਾਦੁ ਜਨੁ ਹਰਨਾਖਸਿ ਪਕਰਿਆ ਹਰਿ ਰਾਖਿ ਲੀਓ ਤਰਾਇਆ ॥2॥ ਹਰਿ ਚੇਤਿ ਰੇ ਮਨ ਮਹਲੁ ਪਾਵਣ ਸਭ ਦੂਖਭੰਜਨੁ ਰਾਇਆ ॥ ਭਉ ਜਨਮ ਮਰਨ ਨਿਵਾਰਿ ਠਾਕੁਰ ਹਰਿ ਗੁਰਮਤੀ ਪ੍ਰਭੁ ਪਾਇਆ ॥3॥ ਹਰਿ ਪਤਿਤਪਾਵਨੁ ਨਾਮੁ ਸੁਆਮੀ ਭਉ ਭਗਤ ਭੰਜਨੁ ਗਾਇਆ ॥ ਹਰਿ ਹਾਰੁ ਹਰਿ ਉਰਿ ਧਾਰਿਓ ਜਨ ਨਾਨਕ ਨਾਮਿ ਸਮਾਇਆ ॥4॥1॥ ਮਾਲੀਗਉੜਾ ਮਹਲਾ 4 ॥ ਜਪਿ ਮਨ ਰਾਮ ਨਾਮੁ ਸੁਖਦਾਤਾ

॥ ਸਤਿਸੰਗਤਿ ਮਿਲਿ ਹਰਿ ਸਾਦੁ ਆਇਆ ਗੁਰਮੁਖਿ ਬ੍ਰਹਮੁ ਪਛਾਤਾ ॥1॥ ਰਹਾਉ ॥ ਵਡਭਾਗੀ ਗੁਰ ਦਰਸਨੁ ਪਾਇਆ ਗੁਰਿ ਮਿਲਿਐ ਹਰਿ ਪ੍ਰਭੁ ਜਾਤਾ ॥ ਦੁਰਮਤਿ ਮੈਲੁ ਗਈ ਸਭ ਨੀਕਰਿ ਹਰਿ ਅੰਮ੍ਰਿਤ ਹਰਿ ਸਰਿ ਨਾਤਾ

॥1॥ ਧਨੁ ਧਨੁ ਸਾਧੁ ਜਿਨ੍‍ੀ ਹਰਿ ਪ੍ਰਭੁ ਪਾਇਆ ਤਿਨ੍ਹ ਪੂਛਉ ਹਰਿ ਕੀ ਬਾਤਾ ॥ ਪਾਇ ਲਗਉ ਨਿਤ ਕਰਉ ਜੁਦਰੀਆ ਹਰਿ ਮੇਲਹੁ ਕਰਮਿ ਬਿਧਾਤਾ ॥2॥ ਲਿਲਾਟ ਲਿਖੇ ਪਾਇਆ ਗੁਰੁ ਸਾਧੂ ਗੁਰ ਬਚਨੀ ਮਨੁ ਤਨੁ ਰਾਤਾ

॥ ਹਰਿ ਪ੍ਰਭ ਆਇ ਮਿਲੇ ਸੁਖੁ ਪਾਇਆ ਸਭ ਕਿਲਵਿਖ ਪਾਪ ਗਵਾਤਾ ॥3॥ ਰਾਮ ਰਸਾਇਣੁ ਜਿਨ੍ਹ ਗੁਰਮਤਿ ਪਾਇਆ ਤਿਨ੍ਹ ਕੀ ਊਤਮ ਬਾਤਾ ॥ ਤਿਨ ਕੀ ਪੰਕ ਪਾਈਐ ਵਡਭਾਗੀ ਜਨ ਨਾਨਕੁ ਚਰਨਿ ਪਰਾਤਾ ॥4॥2॥

985

ਮਾਲੀਗਉੜਾ ਮਹਲਾ 4 ॥ ਸਭਿ ਸਿਧ ਸਾਧਿਕ ਮੁਨਿ ਜਨਾ ਮਨਿ ਭਾਵਨੀ ਹਰਿ ਧਿਆਇਓ ॥ ਅਪਰੰਪਰੋ ਪਾਰਬ੍ਰਹਮੁ ਸੁਆਮੀ ਹਰਿ ਅਲਖੁ ਗੁਰੂ ਲਖਾਇਓ ॥1॥ ਰਹਾਉ ॥ ਹਮ ਨੀਚ ਮਧਿਮ ਕਰਮ ਕੀਏ ਨਹੀ ਚੇਤਿਓ ਹਰਿ ਰਾਇਓ

॥ ਹਰਿ ਆਨਿ ਮੇਲਿਓ ਸਤਿਗੁਰੂ ਖਿਨੁ ਬੰਧ ਮੁਕਤਿ ਕਰਾਇਓ ॥1॥ ਪ੍ਰਭਿ ਮਸਤਕੇ ਧੁਰਿ ਲੀਖਿਆ ਗੁਰਮਤੀ ਹਰਿ ਲਿਵ ਲਾਇਓ ॥ ਪੰਚ ਸਬਦ ਦਰਗਹ ਬਾਜਿਆ ਹਰਿ ਮਿਲਿਓ ਮੰਗਲੁ ਗਾਇਓ ॥2॥ ਪਤਿਤਪਾਵਨੁ ਨਾਮੁ ਨਰਹਰਿ ਮੰਦਭਾਗੀਆਂ ਨਹੀ ਭਾਇਓ ॥ ਤੇ ਗਰਭ ਜੋਨੀ ਗਾਲੀਅਹਿ ਜਿਉ ਲੋਨੁ ਜਲਹਿ ਗਲਾਇਓ ॥3॥ ਮਤਿ ਦੇਹਿ ਹਰਿ ਪ੍ਰਭ ਅਗਮ ਠਾਕੁਰ ਗੁਰ ਚਰਨ ਮਨੁ ਮੈ ਲਾਇਓ ॥ ਹਰਿ ਰਾਮ ਨਾਮੈ ਰਹਉ ਲਾਗੋ ਜਨ ਨਾਨਕ ਨਾਮਿ ਸਮਾਇਓ ॥4॥3॥ ਮਾਲੀਗਉੜਾ ਮਹਲਾ 4 ॥ ਮੇਰਾ ਮਨੁ ਰਾਮ ਨਾਮਿ ਰਸਿ ਲਾਗਾ ॥ ਕਮਲ ਪ੍ਰਗਾਸੁ ਭਇਆ ਗੁਰੁ ਪਾਇਆ ਹਰਿ ਜਪਿਓ ਭ੍ਰਮੁ ਭਉ ਭਾਗਾ ॥1॥ ਰਹਾਉ ॥ ਭੈ ਭਾਇ ਭਗਤਿ ਲਾਗੋ ਮੇਰਾ ਹੀਅਰਾ ਮਨੁ ਸੋਇਓ

ਗੁਰਮਤਿ ਜਾਗਾ ॥ ਕਿਲਬਿਖ ਖੀਨ ਭਏ ਸਾਂਤਿ ਆਈ ਹਰਿ ਉਰ ਧਾਰਿਓ ਵਡਭਾਗਾ ॥1॥ ਮਨਮੁਖੁ ਰੰਗੁ ਕਸੁੰਭੁ ਹੈ

ਕਚੂਆ ਜਿਉ ਕੁਸਮ ਚਾਰਿ ਦਿਨ ਚਾਗਾ ॥ ਖਿਨ ਮਹਿ ਬਿਨਸਿ ਜਾਇ ਪਰਤਾਪੈ ਡੰਡੁ ਧਰਮਰਾਇ ਕਾ ਲਾਗਾ ॥2॥

ਸਤਿਸੰਗਤਿ ਪ੍ਰੀਤਿ ਸਾਧ ਅਤਿ ਗੂੜੀ ਜਿਉ ਰੰਗੁ ਮਜੀਠ ਬਹੁ ਲਾਗਾ ॥ ਕਾਇਆ ਕਾਪਰੁ ਚੀਰ ਬਹੁ ਫਾਰੇ ਹਰਿ ਰੰਗੁ ਨ ਲਹੈ ਸਭਾਗਾ ॥3॥ ਹਰਿ ਚਾਰ੍ਹਿਓ ਰੰਗੁ ਮਿਲੈ ਗੁਰੁ ਸੋਭਾ ਹਰਿ ਰੰਗਿ ਚਲੂਲੈ ਰਾਂਗਾ ॥ ਜਨ ਨਾਨਕੁ ਤਿਸ ਕੇ ਚਰਨ ਪਖਾਰੈ ਜੋ ਹਰਿ ਚਰਨੀ ਜਨੁ ਲਾਗਾ ॥4॥4॥ ਮਾਲੀਗਉੜਾ ਮਹਲਾ 4 ॥ ਮੇਰੇ ਮਨ ਭਜੁ ਹਰਿ ਹਰਿ ਨਾਮੁ ਗੁਪਾਲਾ ॥ ਮੇਰਾ ਮਨੁ ਤਨੁ ਲੀਨੁ ਭਇਆ ਰਾਮ ਨਾਮੇ ਮਤਿ ਗੁਰਮਤਿ ਰਾਮੁ ਰਸਾਲਾ ॥1॥ ਰਹਾਉ ॥ ਗੁਰਮਤਿ ਨਾਮੁ ਧਿਆਈਐ ਹਰਿ ਹਰਿ ਮਨਿ ਜਪੀਐ ਹਰਿ ਜਪਮਾਲਾ ॥ ਜਿਨ੍ਹ ਕੈ ਮਸਤਕਿ ਲੀਖਿਆ ਹਰਿ ਮਿਲਿਆ ਹਰਿ ਬਨਮਾਲਾ ॥1॥ ਜਿਨ ਹਰਿ ਨਾਮੁ ਧਿਆਇਆ ਤਿਨ ਚੂਕੇ ਸਰਬ ਜੰਜਾਲਾ ॥ ਤਿਨ੍ਹ ਜਮੁ ਨੇੜਿ ਨ ਆਵਈ ਗੁਰਿ ਰਾਖੇ ਹਰਿ ਰਖਵਾਲਾ ॥2॥ ਹਮ ਬਾਰਿਕ ਕਿਛੂ ਨ ਜਾਣਹੂ ਹਰਿ ਮਾਤ ਪਿਤਾ ਪ੍ਰਤਿਪਾਲਾ ॥ ਕਰੁ ਮਾਇਆ ਅਗਨਿ ਨਿਤ ਮੇਲਤੇ ਗੁਰਿ ਰਾਖੇ ਦੀਨਦਇਆਲਾ ॥3॥ ਬਹੁ ਮੈਲੇ ਨਿਰਮਲ ਹੋਇਆ ਸਭ ਕਿਲਬਿਖ ਹਰਿ ਜਸਿ ਜਾਲਾ

॥ ਮਨਿ ਅਨਦੁ ਭਇਆ ਗੁਰੁ ਪਾਇਆ ਜਨ ਨਾਨਕ ਸਬਦਿ ਨਿਹਾਲਾ ॥4॥5॥ ਮਾਲੀ ਗਉੜਾ ਮਹਲਾ 4 ॥

986

ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥ ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥1॥

ਰਹਾਉ ॥ ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥ ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥1॥ ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥2॥ ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ

॥ ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥3॥ ਕਲਿਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥ ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥4॥6॥ ਛਕਾ 1 ॥

ੴ ਸਤਿ ਗੁਰ ਪ੍ਰਸਾਦਿ ॥

ਮਾਲੀਗਉੜਾ ਮਹਲਾ 5 ॥ ਰੇ ਮਨ ਟਹਲ ਹਰਿ ਸੁਖ ਸਾਰ ॥ ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ

॥1॥ ਰਹਾਉ ॥ ਜਿਨਾ ਮਸਤਕਿ ਲੀਖਿਆ ਤੇ ਮਿਲੇ ਸਾਧ ਸੰਗਾਰ ॥ ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ

ਅਪਾਰ ॥1॥ ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥ ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥2॥ ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥ ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ

॥3॥ ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥ ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ

॥4॥1॥ ਮਾਲੀਗਉੜਾ ਮਹਲਾ 5 ॥ ਰਾਮ ਨਾਮ ਕਉ ਨਮਸਕਾਰ ॥ ਜਾਸੁ ਜਪਤ ਹੋਵਤ ਉਧਾਰੁ ॥1॥ ਰਹਾਉ

॥ ਜਾ ਕੈ ਸਿਮਰਨਿ ਮਿਟਹਿ ਧੰਧ ॥ ਜਾ ਕੈ ਸਿਮਰਨਿ ਛੂਟਹਿ ਬੰਧ ॥ ਜਾ ਕੈ ਸਿਮਰਨਿ ਮੂਰਖ ਚਤੁਰ ॥ ਜਾ ਕੈ

ਸਿਮਰਨਿ ਕੁਲਹ ਉਧਰ ॥1॥ ਜਾ ਕੈ ਸਿਮਰਨਿ ਭਉ ਦੁਖ ਹਰੈ ॥ ਜਾ ਕੈ ਸਿਮਰਨਿ ਅਪਦਾ ਟਰੈ ॥ ਜਾ ਕੈ ਸਿਮਰਨਿ ਮੁਚਤ ਪਾਪ ॥ ਜਾ ਕੈ ਸਿਮਰਨਿ ਨਹੀ ਸੰਤਾਪ ॥2॥ ਜਾ ਕੈ ਸਿਮਰਨਿ ਰਿਦ ਬਿਗਾਸ ॥ ਜਾ ਕੈ ਸਿਮਰਨਿ ਕਵਲਾ ਦਾਸਿ ॥ ਜਾ ਕੈ ਸਿਮਰਨਿ ਨਿਧਿ ਨਿਧਾਨ ॥ ਜਾ ਕੈ ਸਿਮਰਨਿ ਤਰੇ ਨਿਦਾਨ ॥3॥ ਪਤਿਤਪਾਵਨੁ ਨਾਮੁ ਹਰੀ ॥

ਕੋਟਿ ਭਗਤ ਉਧਾਰੁ ਕਰੀ ॥ ਹਰਿ ਦਾਸ ਦਾਸਾ ਦੀਨੁ ਸਰਨਿ ॥ ਨਾਨਕ ਮਾਥਾ ਸੰਤ ਚਰਨ ॥4॥2॥ ਮਾਲੀਗਉੜਾ ਮਹਲਾ 5 ॥ ਐਸੋ ਸਹਾਈ ਹਰਿ ਕੋ ਨਾਮੁ ॥ ਸਾਧਸੰਗਤਿ ਭਜੁ ਪੂਰਨ ਕਾਮ ॥1॥ ਰਹਾਉ ॥ ਬੂਡਤ ਕਉ ਜੈਸੇ ਬੇੜੀ

987

ਮਿਲਤ ॥ ਬੂਝਤ ਦੀਪਕ ਮਿਲਤ ਤਿਲਤੁ ॥ ਜਲਤ ਅਗਨੀ ਮਿਲਤ ਨੀਰੁ ॥ ਜੈਸੇ ਬਾਰਿਕ ਮੁਖਹਿ ਖੀਰੁ ॥1॥ ਜੈਸੇ ਰਣ ਮਹਿ ਸਖਾ ਭ੍ਰਾਤ ॥ ਜੈਸੇ ਭੂਖੇ ਭੋਜਨ ਮਾਤ ॥ ਜੈਸੇ ਕਿਰਖਹਿ ਬਰਸ ਮੇਘ ॥ ਜੈਸੇ ਪਾਲਨ ਸਰਨਿ ਸੇਂਘ ॥2॥

ਗਰੁੜ ਮੁਖਿ ਨਹੀ ਸਰਪ ਤ੍ਰਾਸ ॥ ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥ ਜੈਸੇ ਆਂਡੋ ਹਿਰਦੇ ਮਾਹਿ ॥ ਜੈਸੇ ਦਾਨੋ ਚਕੀ ਦਰਾਹਿ ॥3॥ ਬਹੁਤੁ ਓਪਮਾ ਥੋਰ ਕਹੀ ॥ ਹਰਿ ਅਗਮ ਅਗਮ ਅਗਾਧਿ ਤੁਹੀ ॥ ਊਚ ਮੂਚੌ ਬਹੁ ਅਪਾਰ

॥ ਸਿਮਰਤ ਨਾਨਕ ਤਰੇ ਪਾਰਿ ॥4॥3॥ ਮਾਲੀਗਉੜਾ ਮਹਲਾ 5 ॥ ਇਹੀ ਹਮਾਰੈ ਸਫਲ ਕਾਜ ॥ ਅਪੁਨੇ ਦਾਸ ਕਉ ਲੇਹੁ ਨਿਵਾਜਿ ॥1॥ ਰਹਾਉ ॥ ਚਰਨ ਸੰਤਹ ਮਾਥ ਮੋਰ ॥ ਨੈਨਿ ਦਰਸੁ ਪੇਖਉ ਨਿਸਿ ਭੋਰ ॥ ਹਸਤ ਹਮਰੇ ਸੰਤ ਟਹਲ ॥ ਪ੍ਰਾਨ ਮਨੁ ਧਨੁ ਸੰਤ ਬਹਲ ॥1॥ ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥ ਸੰਤ ਗੁਨ ਬਸਹਿ ਮੇਰੈ ਚੀਤਿ

॥ ਸੰਤ ਆਗਿਆ ਮਨਹਿ ਮੀਠ ॥ ਮੇਰਾ ਕਮਲੁ ਬਿਗਸੈ ਸੰਤ ਡੀਠ ॥2॥ ਸੰਤਸੰਗਿ ਮੇਰਾ ਹੋਇ ਨਿਵਾਸੁ ॥ ਸੰਤਨ ਕੀ ਮੋਹਿ ਬਹੁਤੁ ਪਿਆਸ ॥ ਸੰਤ ਬਚਨ ਮੇਰੇ ਮਨਹਿ ਮੰਤ ॥ ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥3॥ ਮੁਕਤਿ ਜੁਗਤਿ ਏਹਾ ਨਿਧਾਨ ॥ ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥ ਨਾਨਕ ਕਉ ਪ੍ਰਭ ਦਇਆ ਧਾਰਿ ॥ ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥4॥4॥ ਮਾਲੀਗਉੜਾ ਮਹਲਾ 5 ॥ ਸਭ ਕੈ ਸੰਗੀ ਨਾਹੀ ਦੂਰਿ ॥ ਕਰਨ ਕਰਾਵਨ ਹਾਜਰਾ ਹਜੂਰਿ

॥1॥ ਰਹਾਉ ॥ ਸੁਨਤ ਜੀਓ ਜਾਸੁ ਨਾਮੁ ॥ ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥ ਸਗਲ ਨਿਧਿ ਹਰਿ ਹਰਿ ਹਰੇ ॥

ਮੁਨਿਜਨ ਤਾ ਕੀ ਸੇਵ ਕਰੇ ॥1॥ ਜਾ ਕੈ ਘਰਿ ਸਗਲੇ ਸਮਾਹਿ ॥ ਜਿਸ ਤੇ ਬਿਰਥਾ ਕੋਇ ਨਾਹਿ ॥ ਜੀਅ ਜੰਤ੍ਰ ਕਰੇ ਪ੍ਰਤਿਪਾਲ ॥ ਸਦਾ ਸਦਾ ਸੇਵਹੁ ਕਿਰਪਾਲ ॥2॥ ਸਦਾ ਧਰਮੁ ਜਾ ਕੈ ਦੀਬਾਣਿ ॥ ਬੇਮੁਹਤਾਜ ਨਹੀ ਕਿਛੁ ਕਾਣਿ

॥ ਸਭੁ ਕਿਛੁ ਕਰਨਾ ਆਪਨ ਆਪਿ ॥ ਰੇ ਮਨ ਮੇਰੇ ਤੂ ਤਾ ਕਉ ਜਾਪਿ ॥3॥ ਸਾਧਸੰਗਤਿ ਕਉ ਹਉ ਬਲਿਹਾਰ

॥ ਜਾਸੁ ਮਿਲਿ ਹੋਵੈ ਉਧਾਰੁ ॥ ਨਾਮ ਸੰਗਿ ਮਨ ਤਨਹਿ ਰਾਤ ॥ ਨਾਨਕ ਕਉ ਪ੍ਰਭਿ ਕਰੀ ਦਾਤਿ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਮਾਲੀਗਉੜਾ ਮਹਲਾ 5 ਦੁਪਦੇ ਘਰੁ 1 ॥ ਹਰਿ ਸਮਰਥ ਕੀ ਸਰਨਾ ॥ ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥1॥ ਰਹਾਉ ॥ ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥ ਰਵਿ ਰਹਿਆ ਸਰਬਤ ਠਾਈ

988

ਸੂਖਮੋ ਅਸਥੂਲ ॥1॥ ਆਲ ਜਾਲ ਬਿਕਾਰ ਤਜਿ ਸਭਿ ਹਰਿ ਗੁਨਾ ਨਿਤਿ ਗਾਉ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ

ਦੇਹੁ ਅਪਨਾ ਨਾਉ ॥2॥1॥6॥ ਮਾਲੀਗਉੜਾ ਮਹਲਾ 5 ॥ ਪ੍ਰਭ ਸਮਰਥ ਦੇਵ ਅਪਾਰ ॥ ਕਉਨੁ ਜਾਨੈ ਚਲਿਤ ਤੇਰੇ ਕਿਛੁ ਅੰਤੁ ਨਾਹੀ ਪਾਰ ॥1॥ ਰਹਾਉ ॥ ਇਕ ਖਿਨਹਿ ਥਾਪਿ ਉਥਾਪਦਾ ਘੜਿ ਭੰਨਿ ਕਰਨੈਹਾਰੁ ॥ ਜੇਤ ਕੀਨ ਉਪਾਰਜਨਾ ਪ੍ਰਭੁ ਦਾਨੁ ਦੇਇ ਦਾਤਾਰੁ ॥1॥ ਹਰਿ ਸਰਨਿ ਆਇਓ ਦਾਸੁ ਤੇਰਾ ਪ੍ਰਭ ਊਚ ਅਗਮ ਮੁਰਾਰਿ ॥

ਕਢਿ ਲੇਹੁ ਭਉਜਲ ਬਿਖਮ ਤੇ ਜਨੁ ਨਾਨਕੁ ਸਦ ਬਲਿਹਾਰੁ ॥2॥2॥7॥ ਮਾਲੀਗਉੜਾ ਮਹਲਾ 5 ॥ ਮਨਿ ਤਨਿ ਬਸਿ ਰਹੇ ਗੋਪਾਲ ॥ ਦੀਨਬਾਂਧਵ ਭਗਤਿਵਛਲ ਸਦਾ ਸਦਾ ਕ੍ਰਿਪਾਲ ॥1॥ ਰਹਾਉ ॥ ਆਦਿ ਅੰਤੇ ਮਧਿ ਤੂ ਹੈ

ਪ੍ਰਭ ਬਿਨਾ ਨਾਹੀ ਕੋਇ ॥ ਪੂਰਿ ਰਹਿਆ ਸਗਲ ਮੰਡਲ ਏਕੁ ਸੁਆਮੀ ਸੋਇ ॥1॥ ਕਰਨਿ ਹਰਿ ਜਸੁ ਨੇਤ੍ਰ ਦਰਸਨੁ ਰਸਨਿ ਹਰਿ ਗੁਨ ਗਾਉ ॥ ਬਲਿਹਾਰਿ ਜਾਏ ਸਦਾ ਨਾਨਕੁ ਦੇਹੁ ਅਪਣਾ ਨਾਉ ॥2॥3॥8॥ ॥6॥8॥14॥

ੴ ਸਤਿ ਗੁਰ ਪ੍ਰਸਾਦਿ ॥

ਮਾਲੀਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ ਧਨਿ ਧਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥1॥ ਰਹਾਉ ॥ ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨੁ ਓਢੈ ਕਾਂਬਲੀ ॥1॥ ਧਨਿ ਧਨਿ ਤੂ

ਮਾਤਾ ਦੇਵਕੀ ॥ ਜਿਹ ਗ੍ਰਿਹਿ ਰਮਈਆ ਕਵਲਾਪਤੀ ॥2॥ ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥3॥ ਬੇਨੁ ਬਜਾਵੈ ਗੋਧਨੁ ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥4॥1॥ ਮਾਲੀਗਉੜਾ ॥ ਮੇਰੋ ਬਾਪੁ ਮਾਧਉ ਤੂ ਧਨੁ ਕੇਸਉ ਸਾਂਵਲੀਓ ਬੀਠੁਲਾਇ ॥1॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥1॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥2॥2॥

ਮਾਲੀਗਉੜਾ ॥ ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥1॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥1॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥2॥3॥

989

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 1 ਚਉਪਦੇ ਘਰੁ 1 ॥ ਸਲੋਕੁ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥1॥ ਸਬਦੁ ॥ ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥ ਖੇਮੇ ਛਤ੍ਰ

ਸਰਾਇਚੇ ਦਿਸਨਿ ਰਥ ਪੀੜੇ ॥ ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥1॥ ਬਾਬਾ ਮੈ ਕਰਮਹੀਣੁ ਕੂੜਿਆਰੁ ॥ ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥1॥ ਰਹਾਉ ॥ ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥ ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥2॥ ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥ ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥3॥ ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ

॥ ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥4॥1॥ ਮਾਰੂ ਮਹਲਾ 1 ॥ ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥

ਤਿਨਿ ਕਰਤੈ ਲੇਖੁ ਲਿਖਾਇਆ ॥ ਲਿਖੁ ਦਾਤਿ ਜੋਤਿ ਵਡਿਆਈ ॥ ਮਿਲਿ ਮਾਇਆ ਸੁਰਤਿ ਗਵਾਈ ॥1॥ ਮੂਰਖ

ਮਨ ਕਾਹੇ ਕਰਸਹਿ ਮਾਣਾ ॥ ਉਠਿ ਚਲਣਾ ਖਸਮੈ ਭਾਣਾ ॥1॥ ਰਹਾਉ ॥ ਤਜਿ ਸਾਦ ਸਹਜਸੁਖੁ ਹੋਈ ॥ ਘਰ ਛਡਣੇ ਰਹੈ ਨ ਕੋਈ ॥ ਕਿਛੁ ਖਾਜੈ ਕਿਛੁ ਧਰਿ ਜਾਈਐ ॥ ਜੇ ਬਾਹੁੜਿ ਦੁਨੀਆ ਆਈਐ ॥2॥ ਸਜੁ ਕਾਇਆ ਪਟੁ ਹਢਾਏ ॥ ਫੁਰਮਾਇਸਿ ਬਹੁਤੁ ਚਲਾਏ ॥ ਕਰਿ ਸੇਜ ਸੁਖਾਲੀ ਸੋਵੈ ॥ ਹਥੀ ਪਉਦੀ ਕਾਹੇ ਰੋਵੈ ॥3॥ ਘਰ

990

ਘੁੰਮਣਵਾਣੀ ਭਾਈ ॥ ਪਾਪ ਪਥਰ ਤਰਣੁ ਨ ਜਾਈ ॥ ਭਉ ਬੇੜਾ ਜੀਉ ਚੜਾਊ ॥ ਕਹੁ ਨਾਨਕ ਦੇਵੈ ਕਾਹੂ

॥4॥2॥ ਮਾਰੂ ਮਹਲਾ 1 ॥ ਕਰਣੀ ਕਾਗਦੁ ਮਨੁ ਮਸਵਾਣੀ ਬੁਰਾ ਭਲਾ ਦੁਇ ਲੇਖ ਪਏ ॥ ਜਿਉ ਜਿਉ ਕਿਰਤੁ ਚਲਾਏ ਤਿਉ ਚਲੀਐ ਤਉ ਗੁਣ ਨਾਹੀ ਅੰਤੁ ਹਰੇ ॥1॥ ਚਿਤ ਚੇਤਸਿ ਕੀ ਨਹੀ ਬਾਵਰਿਆ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥1॥ ਰਹਾਉ ॥ ਜਾਲੀ ਰੈਨਿ ਜਾਲੁ ਦਿਨੁ ਹੂਆ ਜੇਤੀ ਘੜੀ ਫਾਹੀ ਤੇਤੀ ॥ ਰਸਿ ਰਸਿ ਚੋਗ ਚੁਗਹਿ ਨਿਤ ਫਾਸਹਿ ਛੂਟਸਿ ਮੂੜੇ ਕਵਨ ਗੁਣੀ ॥2॥ ਕਾਇਆ ਆਰਣਿ ਮਨੁ ਵਿਚਿ ਲੋਹਾ ਪੰਚ ਅਗਨਿ ਤਿਤੁ ਲਾਗਿ ਰਹੀ ॥ ਕੋਇਲੇ ਪਾਪ ਪੜੇ ਤਿਸੁ ਊਪਰਿ ਮਨੁ ਜਲਿਆ ਸੰਨ੍ਹੀ ਚਿੰਤ ਭਈ ॥3॥ ਭਇਆ ਮਨੂਰੁ ਕੰਚਨੁ ਫਿਰਿ ਹੋਵੈ ਜੇ ਗੁਰੁ ਮਿਲੈ ਤਿਨੇਹਾ ॥ ਏਕੁ ਨਾਮੁ ਅੰਮ੍ਰਿਤੁ ਓਹੁ ਦੇਵੈ ਤਉ ਨਾਨਕ ਤ੍ਰਿਸਟਸਿ ਦੇਹਾ ॥4॥3॥

ਮਾਰੂ ਮਹਲਾ 1 ॥ ਬਿਮਲ ਮਝਾਰਿ ਬਸਸਿ ਨਿਰਮਲ ਜਲ ਪਦਮ ਨਿਜਾਵਲ ਰੇ ॥ ਪਦਮ ਨਿਜਾਵਲ ਜਲ ਰਸ ਸੰਗਤਿ ਸੰਗ ਦੋਖ ਨਹੀ ਰੇ ॥1॥ ਦਾਦਰ ਤੂ ਕਬਹਿ ਨ ਜਾਨਸਿ ਰੇ ॥ ਭਖਸਿ ਸਿਬਾਲੁ ਬਸਸਿ ਨਿਰਮਲਿ ਜਲਿ ਅੰਮ੍ਰਿਤੁ ਨ ਲਖਸਿ ਰੇ ॥1॥ ਰਹਾਉ ॥ ਬਸੁ ਜਲ ਨਿਤ ਨ ਵਸਤ ਅਲੀਅਲ ਮੇਰ ਚਚਾ ਗੁਨ ਰੇ ॥ ਚੰਦ ਕੁਮੁਦਨੀ ਦੂਰਹੁ ਨਿਵਸਸਿ ਅਨਭਉ ਕਾਰਨਿ ਰੇ ॥2॥ ਅੰਮ੍ਰਿਤ ਖੰਡੁ ਦੂਧਿ ਮਧੁ ਸਿੰਚਸਿ ਤੂ ਬਨ ਚਾਤੁਰ ਰੇ ॥ ਅਪਨਾ ਆਪੁ ਤੂ ਕਬਹਿ ਨ ਛੋਡਸਿ ਪਿਸਨ ਪ੍ਰੀਤਿ ਜਿਉ ਰੇ ॥3॥ ਪੰਡਿਤ ਸੰਗਿ ਵਸਹਿ ਜਨ ਮੂਰਖ ਆਗਮ ਸਾਸਤ ਸੁਨੇ ॥ ਅਪਨਾ ਆਪੁ ਤੂ ਕਬਹਿ ਨ ਛੋਡਸਿ ਸੁਆਨ ਪੂਛ ਜਿਉ ਰੇ ॥4॥ ਇਕਿ ਪਾਖੰਡੀ ਨਾਮਿ ਨ ਰਾਚਹਿ ਇਕ ਹਰਿ ਹਰਿ ਚਰਣੀ ਰੇ ॥ ਪੂਰਬਿ ਲਿਖਿਆ ਪਾਵਸਿ ਨਾਨਕ ਰਸਨਾ ਨਾਮੁ ਜਪਿ ਰੇ ॥5॥4॥ ਮਾਰੂ ਮਹਲਾ 1 ॥ ਸਲੋਕੁ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਨੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਨਾਨਕ ਜਿਸੁ ਮਸਤਕਿ ਭਾਗ ॥1॥ ਸਬਦੁ ॥ ਸਖੀ ਸਹੇਲੀ ਗਰਬਿ ਗਹੇਲੀ ॥ ਸੁਣਿ ਸਹ ਕੀ ਇਕ ਬਾਤ ਸੁਹੇਲੀ ॥1॥

ਜੋ ਮੈ ਬੇਦਨ ਸਾ ਕਿਸੁ ਆਖਾ ਮਾਈ ॥ ਹਰਿ ਬਿਨੁ ਜੀਉ ਨ ਰਹੈ ਕੈਸੇ ਰਾਖਾ ਮਾਈ ॥1॥ ਰਹਾਉ ॥ ਹਉ ਦੋਹਾਗਣਿ ਖਰੀ ਰੰਞਾਣੀ ॥ ਗਇਆ ਸੁ ਜੋਬਨੁ ਧਨ ਪਛੁਤਾਣੀ ॥2॥ ਤੂ ਦਾਨਾ ਸਾਹਿਬੁ ਸਿਰਿ ਮੇਰਾ ॥ ਖਿਜਮਤਿ ਕਰੀ ਜਨੁ ਬੰਦਾ ਤੇਰਾ ॥3॥ ਭਣਤਿ ਨਾਨਕੁ ਅੰਦੇਸਾ ਏਹੀ ॥ ਬਿਨੁ ਦਰਸਨ ਕੈਸੇ ਰਵਉ ਸਨੇਹੀ ॥4॥5॥

991

ਮਾਰੂ ਮਹਲਾ 1 ॥ ਮੁਲਖਰੀਦੀ ਲਾਲਾ ਗੋਲਾ ਮੇਰਾ ਨਾਉ ਸਭਾਗਾ ॥ ਗੁਰ ਕੀ ਬਚਨੀ ਹਾਟਿ ਬਿਕਾਨਾ ਜਿਤੁ ਲਾਇਆ ਤਿਤੁ ਲਾਗਾ ॥1॥ ਤੇਰੇ ਲਾਲੇ ਕਿਆ ਚਤੁਰਾਈ ॥ ਸਾਹਿਬ ਕਾ ਹੁਕਮੁ ਨ ਕਰਣਾ ਜਾਈ ॥1॥ ਰਹਾਉ ॥ ਮਾ ਲਾਲੀ ਪਿਉ ਲਾਲਾ ਮੇਰਾ ਹਉ ਲਾਲੇ ਕਾ ਜਾਇਆ ॥ ਲਾਲੀ ਨਾਚੈ ਲਾਲਾ ਗਾਵੈ ਭਗਤਿ ਕਰਉ ਤੇਰੀ ਰਾਇਆ ॥2॥

ਪੀਅਹਿ ਤ ਪਾਣੀ ਆਣੀ ਮੀਰਾ ਖਾਹਿ ਤ ਪੀਸਣ ਜਾਉ ॥ ਪਖਾ ਫੇਰੀ ਪੈਰ ਮਲੋਵਾ ਜਪਤ ਰਹਾ ਤੇਰਾ ਨਾਉ ॥3॥

ਲੂਣ ਹਰਾਮੀ ਨਾਨਕੁ ਲਾਲਾ ਬਖਸਹਿ ਤੁਧੁ ਵਡਿਆਈ ॥ ਆਦਿ ਜੁਗਾਦਿ ਦਇਆਪਤਿ ਦਾਤਾ ਤੁਧੁ ਵਿਣੁ ਮੁਕਤਿ ਨ ਪਾਈ ॥4॥6॥ ਮਾਰੂ ਮਹਲਾ 1 ॥ ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥ ਕੋਈ ਆਖੈ ਆਦਮੀ ਨਾਨਕੁ ਵੇਚਾਰਾ

॥1॥ ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥ ਹਉ ਹਰਿ ਬਿਨੁ ਅਵਰੁ ਨ ਜਾਨਾ ॥1॥ ਰਹਾਉ ॥ ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥ ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥2॥ ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਾਇ ॥ ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥3॥ ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥ ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥4॥7॥ ਮਾਰੂ ਮਹਲਾ 1 ॥

ਇਹੁ ਧਨੁ ਸਰਬ ਰਹਿਆ ਭਰਪੂਰਿ ॥ ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥1॥ ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ

॥ ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥1॥ ਰਹਾਉ ॥ ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥ ਨ ਇਹੁ ਧਨੁ ਡੂਬੈ

ਨ ਇਸੁ ਧਨ ਕਉ ਮਿਲੈ ਸਜਾਇ ॥2॥ ਇਸੁ ਧਨ ਕੀ ਦੇਖਹੁ ਵਡਿਆਈ ॥ ਸਹਜੇ ਮਾਤੇ ਅਨਦਿਨੁ ਜਾਈ ॥3॥

ਇਕ ਬਾਤ ਅਨੂਪ ਸੁਨਹੁ ਨਰ ਭਾਈ ॥ ਇਸੁ ਧਨ ਬਿਨੁ ਕਹਹੁ ਕਿਨੈ ਪਰਮਗਤਿ ਪਾਈ ॥4॥ ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥ ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥5॥8॥ ਮਾਰੂ ਮਹਲਾ 1 ॥ ਸੂਰ ਸਰੁ ਸੋਸਿ ਲੈ

ਸੋਮ ਸਰੁ ਪੋਖਿ ਲੈ ਜੁਗਤਿ ਕਰਿ ਮਰਤੁ ਸੁ ਸਨਬੰਧੁ ਕੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ

ਨਹ ਹੰਸੁ ਨਹ ਕੰਧੁ ਛੀਜੈ ॥1॥ ਮੂੜੇ ਕਾਇਚੇ ਭਰਮਿ ਭੁਲਾ ॥ ਨਹ ਚੀਨਿਆ ਪਰਮਾਨੰਦੁ ਬੈਰਾਗੀ ॥1॥ ਰਹਾਉ ॥

ਅਜਰ ਗਹੁ ਜਾਰਿ ਲੈ ਅਮਰ ਗਹੁ ਮਾਰਿ ਲੈ ਭ੍ਰਾਤਿ ਤਜਿ ਛੋਡਿ ਤਉ ਅਪਿਉ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ

992

ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥2॥ ਭਣਤਿ ਨਾਨਕੁ ਜਨੋ ਰਵੈ ਜੇ ਹਰਿ ਮਨੋ ਮਨ ਪਵਨ ਸਿਉ ਅੰਮ੍ਰਿਤੁ ਪੀਜੈ ॥ ਮੀਨ ਕੀ ਚਪਲ ਸਿਉ ਜੁਗਤਿ ਮਨੁ ਰਾਖੀਐ ਉਡੈ ਨਹ ਹੰਸੁ ਨਹ ਕੰਧੁ ਛੀਜੈ ॥3॥9॥ ਮਾਰੂ

ਮਹਲਾ 1 ॥ ਮਾਇਆ ਮੁਈ ਨ ਮਨੁ ਮੁਆ ਸਰੁ ਲਹਰੀ ਮੈ ਮਤੁ ॥ ਬੋਹਿਥੁ ਜਲ ਸਿਰਿ ਤਰਿ ਟਿਕੈ ਸਾਚਾ ਵਖਰੁ ਜਿਤੁ ॥ ਮਾਣਕੁ ਮਨ ਮਹਿ ਮਨੁ ਮਾਰਸੀ ਸਚਿ ਨ ਲਾਗੈ ਕਤੁ ॥ ਰਾਜਾ ਤਖਤਿ ਟਿਕੈ ਗੁਣੀ ਭੈ ਪੰਚਾਇਣ ਰਤੁ

॥1॥ ਬਾਬਾ ਸਾਚਾ ਸਾਹਿਬੁ ਦੂਰਿ ਨ ਦੇਖੁ ॥ ਸਰਬ ਜੋਤਿ ਜਗਜੀਵਨਾ ਸਿਰਿ ਸਿਰਿ ਸਾਚਾ ਲੇਖੁ ॥1॥ ਰਹਾਉ ॥

ਬ੍ਰਹਮਾ ਬਿਸਨੁ ਰਿਖੀ ਮੁਨੀ ਸੰਕਰੁ ਇੰਦੁ ਤਪੇ ਭੇਖਾਰੀ ॥ ਮਾਨੈ ਹੁਕਮੁ ਸੋਹੈ ਦਰਿ ਸਾਚੈ ਆਕੀ ਮਰਹਿ ਅਫਾਰੀ

॥ ਜੰਗਮ ਜੋਧ ਜਤੀ ਸੰਨਿਆਸੀ ਗੁਰਿ ਪੂਰੈ ਵੀਚਾਰੀ ॥ ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ

॥2॥ ਨਿਧਨਿਆ ਧਨੁ ਨਿਗੁਰਿਆ ਗੁਰੁ ਨਿਮਾਣਿਆ ਤੂ ਮਾਣੁ ॥ ਅੰਧੁਲੈ ਮਾਣਕੁ ਗੁਰੁ ਪਕੜਿਆ ਨਿਤਾਣਿਆ ਤੂ

ਤਾਣੁ ॥ ਹੋਮ ਜਪਾ ਨਹੀ ਜਾਣਿਆ ਗੁਰਮਤੀ ਸਾਚੁ ਪਛਾਣੁ ॥ ਨਾਮ ਬਿਨਾ ਨਾਹੀ ਦਰਿ ਢੋਈ ਝੂਠਾ ਆਵਣ ਜਾਣੁ

॥3॥ ਸਾਚਾ ਨਾਮੁ ਸਲਾਹੀਐ ਸਾਚੇ ਤੇ ਤ੍ਰਿਪਤਿ ਹੋਇ ॥ ਗਿਆਨਿ ਰਤਨਿ ਮਨੁ ਮਾਜੀਐ ਬਹੁੜਿ ਨ ਮੈਲਾ ਹੋਇ

॥ ਜਬ ਲਗੁ ਸਾਹਿਬੁ ਮਨਿ ਵਸੈ ਤਬ ਲਗੁ ਬਿਘਨੁ ਨ ਹੋਇ ॥ ਨਾਨਕ ਸਿਰੁ ਦੇ ਛੁਟੀਐ ਮਨਿ ਤਨਿ ਸਾਚਾ ਸੋਇ

॥4॥10॥ ਮਾਰੂ ਮਹਲਾ 1 ॥ ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥ ਪ੍ਰੀਤਮ ਨਾਥੁ ਸਦਾ ਸਚੁ ਸੰਗੇ ਜਨਮ ਮਰਣ ਗਤਿ ਬੀਤੀ ॥1॥ ਗੁਸਾਈ ਤੇਰਾ ਕਹਾ ਨਾਮੁ ਕੈਸੇ ਜਾਤੀ ॥ ਜਾ ਤਉ ਭੀਤਰਿ ਮਹਲਿ ਬੁਲਾਵਹਿ ਪੂਛਉ ਬਾਤ ਨਿਰੰਤੀ ॥1॥ ਰਹਾਉ ॥ ਬ੍ਰਹਮਣੁ ਬ੍ਰਹਮ ਗਿਆਨ ਇਸਨਾਨੀ ਹਰਿ ਗੁਣ ਪੂਜੇ ਪਾਤੀ ॥ ਏਕੋ ਨਾਮੁ ਏਕੁ ਨਾਰਾਇਣੁ ਤ੍ਰਿਭਵਣ ਏਕਾ ਜੋਤੀ ॥2॥ ਜਿਹਵਾ ਡੰਡੀ ਇਹੁ ਘਟੁ ਛਾਬਾ ਤੋਲਉ ਨਾਮੁ ਅਜਾਚੀ ॥ ਏਕੋ ਹਾਟੁ ਸਾਹੁ ਸਭਨਾ ਸਿਰਿ ਵਣਜਾਰੇ ਇਕ ਭਾਤੀ ॥3॥ ਦੋਵੈ ਸਿਰੇ ਸਤਿਗੁਰੂ ਨਿਬੇੜੇ ਸੋ ਬੂਝੈ ਜਿਸੁ ਏਕ ਲਿਵ ਲਾਗੀ ਜੀਅਹੁ ਰਹੈ ਨਿਭਰਾਤੀ ॥ ਸਬਦੁ ਵਸਾਏ ਭਰਮੁ ਚੁਕਾਏ ਸਦਾ ਸੇਵਕੁ ਦਿਨੁ ਰਾਤੀ ॥4॥ ਊਪਰਿ ਗਗਨੁ ਗਗਨ ਪਰਿ ਗੋਰਖੁ ਤਾ ਕਾ ਅਗਮੁ ਗੁਰੂ ਪੁਨਿ ਵਾਸੀ ॥ ਗੁਰ ਬਚਨੀ ਬਾਹਰਿ ਘਰਿ ਏਕੋ ਨਾਨਕੁ ਭਇਆ ਉਦਾਸੀ ॥5॥11॥

993

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 1 ਘਰੁ 5 ॥ ਅਹਿਨਿਸਿ ਜਾਗੈ ਨੀਦ ਨ ਸੋਵੈ ॥ ਸੋ ਜਾਣੈ ਜਿਸੁ ਵੇਦਨ ਹੋਵੈ ॥ ਪ੍ਰੇਮ ਕੇ ਕਾਨ ਲਗੇ ਤਨ ਭੀਤਰਿ ਵੈਦੁ ਕਿ ਜਾਣੈ ਕਾਰੀ ਜੀਉ ॥1॥ ਜਿਸ ਨੋ ਸਾਚਾ ਸਿਫਤੀ ਲਾਏ ॥ ਗੁਰਮੁਖਿ ਵਿਰਲੇ ਕਿਸੈ

ਬੁਝਾਏ ॥ ਅੰਮ੍ਰਿਤ ਕੀ ਸਾਰ ਸੋਈ ਜਾਣੈ ਜਿ ਅੰਮ੍ਰਿਤ ਕਾ ਵਾਪਾਰੀ ਜੀਉ ॥1॥ ਰਹਾਉ ॥ ਪਿਰ ਸੇਤੀ ਧਨ ਪ੍ਰੇਮੁ ਰਚਾਏ ॥ ਗੁਰ ਕੈ ਸਬਦਿ ਤਥਾ ਚਿਤੁ ਲਾਏ ॥ ਸਹਜ ਸੇਤੀ ਧਨ ਖਰੀ ਸੁਹੇਲੀ ਤ੍ਰਿਸਨਾ ਤਿਖਾ ਨਿਵਾਰੀ ਜੀਉ ॥2॥

ਸਹਸਾ ਤੋੜੇ ਭਰਮੁ ਚੁਕਾਏ ॥ ਸਹਜੇ ਸਿਫਤੀ ਧਣਖੁ ਚੜਾਏ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਸੁੰਦਰਿ ਜੋਗਾਧਾਰੀ ਜੀਉ ॥3॥ ਹਉਮੈ ਜਲਿਆ ਮਨਹੁ ਵਿਸਾਰੇ ॥ ਜਮ ਪੁਰਿ ਵਜਹਿ ਖੜਗ ਕਰਾਰੇ ॥ ਅਬ ਕੈ ਕਹਿਐ ਨਾਮੁ ਨ ਮਿਲਈ ਤੂ ਸਹੁ ਜੀਅੜੇ ਭਾਰੀ ਜੀਉ ॥4॥ ਮਾਇਆ ਮਮਤਾ ਪਵਹਿ ਖਿਆਲੀ ॥ ਜਮ ਪੁਰਿ ਫਾਸਹਿਗਾ ਜਮ ਜਾਲੀ ॥ ਹੇਤ ਕੇ ਬੰਧਨ ਤੋੜਿ ਨ ਸਾਕਹਿ ਤਾ ਜਮੁ ਕਰੇ ਖੁਆਰੀ ਜੀਉ ॥5॥ ਨਾ ਹਉ ਕਰਤਾ ਨਾ ਮੈ ਕੀਆ ॥

ਅੰਮ੍ਰਿਤੁ ਨਾਮੁ ਸਤਿਗੁਰਿ ਦੀਆ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ਨਾਨਕ ਸਰਣਿ ਤੁਮਾਰੀ ਜੀਉ ॥6॥1॥12॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 3 ਘਰੁ 1 ॥ ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥ ਸਭ ਨਗਰੀ ਮਹਿ ਏਕੋ ਰਾਜਾ ਸਭੇ ਪਵਿਤੁ ਹਹਿ ਥਾਵਾ ॥1॥ ਬਾਬਾ ਦੇਹਿ ਵਸਾ ਸਚੁ ਗਾਵਾ ॥ ਜਾ ਤੇ ਸਹਜੇ ਸਹਜਿ ਸਮਾਵਾ ॥1॥ ਰਹਾਉ

॥ ਬੁਰਾ ਭਲਾ ਕਿਛੁ ਆਪਸ ਤੇ ਜਾਨਿਆ ਏਈ ਸਗਲ ਵਿਕਾਰਾ ॥ ਇਹੁ ਫੁਰਮਾਇਆ ਖਸਮ ਕਾ ਹੋਆ ਵਰਤੈ ਇਹੁ ਸੰਸਾਰਾ ॥2॥ ਇੰਦ੍ਰੀ ਧਾਤੁ ਸਬਲ ਕਹੀਅਤ ਹੈ ਇੰਦ੍ਰੀ ਕਿਸ ਤੇ ਹੋਈ ॥ ਆਪੇ ਖੇਲ ਕਰੈ ਸਭਿ ਕਰਤਾ ਐਸਾ ਬੂਝੈ

ਕੋਈ ॥3॥ ਗੁਰ ਪਰਸਾਦੀ ਏਕ ਲਿਵ ਲਾਗੀ ਦੁਬਿਧਾ ਤਦੇ ਬਿਨਾਸੀ ॥ ਜੋ ਤਿਸੁ ਭਾਣਾ ਸੋ ਸਤਿ ਕਰਿ ਮਾਨਿਆ ਕਾਟੀ ਜਮ ਕੀ ਫਾਸੀ ॥4॥ ਭਣਤਿ ਨਾਨਕੁ ਲੇਖਾ ਮਾਗੈ ਕਵਨਾ ਜਾ ਚੂਕਾ ਮਨਿ ਅਭਿਮਾਨਾ ॥ ਤਾਸੁ ਤਾਸੁ ਧਰਮਰਾਇ ਜਪਤੁ ਹੈ ਪਏ ਸਚੇ ਕੀ ਸਰਨਾ ॥5॥1॥ ਮਾਰੂ ਮਹਲਾ 3 ॥ ਆਵਣ ਜਾਣਾ ਨਾ ਥੀਐ ਨਿਜ ਘਰਿ ਵਾਸਾ ਹੋਇ ॥ ਸਚੁ

994

ਖਜਾਨਾ ਬਖਸਿਆ ਆਪੇ ਜਾਣੈ ਸੋਇ ॥1॥ ਏ ਮਨ ਹਰਿ ਜੀਉ ਚੇਤਿ ਤੂ ਮਨਹੁ ਤਜਿ ਵਿਕਾਰ ॥ ਗੁਰ ਕੈ ਸਬਦਿ ਧਿਆਇ ਤੂ ਤਾ ਸਚਿ ਲਗੀ ਪਿਆਰੁ ॥1॥ ਰਹਾਉ ॥ ਐਥੈ ਨਾਵਹੁ ਭੁਲਿਆ ਫਿਰਿ ਹਥੁ ਕਿਥਾਊ ਨ ਪਾਇ ॥

ਜੋਨੀ ਸਭਿ ਭਵਾਈਅਨਿ ਬਿਸਟਾ ਮਾਹਿ ਸਮਾਇ ॥2॥ ਵਡਭਾਗੀ ਗੁਰੁ ਪਾਇਆ ਪੂਰਬਿ ਲਿਖਿਆ ਮਾਇ ॥

ਅਨਦਿਨੁ ਸਚੀ ਭਗਤਿ ਕਰਿ ਸਚਾ ਲਏ ਮਿਲਾਇ ॥3॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਨਦਰਿ ਕਰੇਇ

॥ ਨਾਨਕ ਨਾਮਿ ਵਡਿਆਈਆ ਜੈ ਭਾਵੈ ਤੈ ਦੇਇ ॥4॥2॥ ਮਾਰੂ ਮਹਲਾ 3 ॥ ਪਿਛਲੇ ਗੁਨਹ ਬਖਸਾਇ ਜੀਉ ਅਬ ਤੂ ਮਾਰਗਿ ਪਾਇ ॥ ਹਰਿ ਕੀ ਚਰਣੀ ਲਾਗਿ ਰਹਾ ਵਿਚਹੁ ਆਪੁ ਗਵਾਇ ॥1॥ ਮੇਰੇ ਮਨ ਗੁਰਮੁਖਿ ਨਾਮੁ ਹਰਿ ਧਿਆਇ ॥ ਸਦਾ ਹਰਿ ਚਰਣੀ ਲਾਗਿ ਰਹਾ ਇਕ ਮਨਿ ਏਕੈ ਭਾਇ ॥1॥ ਰਹਾਉ ॥ ਨਾ ਮੈ ਜਾਤਿ ਨ ਪਤਿ ਹੈ ਨਾ ਮੈ ਥੇਹੁ ਨ ਥਾਉ ॥ ਸਬਦਿ ਭੇਦਿ ਭ੍ਰਮੁ ਕਟਿਆ ਗੁਰਿ ਨਾਮੁ ਦੀਆ ਸਮਝਾਇ ॥2॥ ਇਹੁ ਮਨੁ ਲਾਲਚ ਕਰਦਾ ਫਿਰੈ ਲਾਲਚਿ ਲਾਗਾ ਜਾਇ ॥ ਧੰਧੈ ਕੂੜਿ ਵਿਆਪਿਆ ਜਮ ਪੁਰਿ ਚੋਟਾ ਖਾਇ ॥3॥ ਨਾਨਕ ਸਭੁ ਕਿਛੁ ਆਪੇ ਆਪਿ ਹੈ ਦੂਜਾ ਨਾਹੀ ਕੋਇ ॥ ਭਗਤਿ ਖਜਾਨਾ ਬਖਸਿਓਨੁ ਗੁਰਮੁਖਾ ਸੁਖੁ ਹੋਇ ॥4॥3॥ ਮਾਰੂ ਮਹਲਾ 3 ॥ ਸਚਿ ਰਤੇ ਸੇ ਟੋਲਿ ਲਹੁ ਸੇ ਵਿਰਲੇ ਸੰਸਾਰਿ ॥ ਤਿਨ ਮਿਲਿਆ ਮੁਖੁ ਉਜਲਾ ਜਪਿ ਨਾਮੁ ਮੁਰਾਰਿ ॥1॥

ਬਾਬਾ ਸਾਚਾ ਸਾਹਿਬੁ ਰਿਦੈ ਸਮਾਲਿ ॥ ਸਤਿਗੁਰੁ ਅਪਨਾ ਪੁਛਿ ਦੇਖੁ ਲੇਹੁ ਵਖਰੁ ਭਾਲਿ ॥1॥ ਰਹਾਉ ॥ ਇਕੁ ਸਚਾ ਸਭ ਸੇਵਦੀ ਧੁਰਿ ਭਾਗਿ ਮਿਲਾਵਾ ਹੋਇ ॥ ਗੁਰਮੁਖਿ ਮਿਲੇ ਸੇ ਨ ਵਿਛੁੜਹਿ ਪਾਵਹਿ ਸਚੁ ਸੋਇ ॥2॥ ਇਕਿ ਭਗਤੀ ਸਾਰ ਨ ਜਾਣਨੀ ਮਨਮੁਖ ਭਰਮਿ ਭੁਲਾਇ ॥ ਓਨਾ ਵਿਚਿ ਆਪਿ ਵਰਤਦਾ ਕਰਣਾ ਕਿਛੂ ਨ ਜਾਇ ॥3॥

ਜਿਸੁ ਨਾਲਿ ਜੋਰੁ ਨ ਚਲਈ ਖਲੇ ਕੀਚੈ ਅਰਦਾਸਿ ॥ ਨਾਨਕ ਗੁਰਮੁਖਿ ਨਾਮੁ ਮਨਿ ਵਸੈ ਤਾ ਸੁਣਿ ਕਰੇ ਸਾਬਾਸਿ

॥4॥4॥ ਮਾਰੂ ਮਹਲਾ 3 ॥ ਮਾਰੂ ਤੇ ਸੀਤਲੁ ਕਰੇ ਮਨੂਰਹੁ ਕੰਚਨੁ ਹੋਇ ॥ ਸੋ ਸਾਚਾ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥1॥ ਮੇਰੇ ਮਨ ਅਨਦਿਨੁ ਧਿਆਇ ਹਰਿ ਨਾਉ ॥ ਸਤਿਗੁਰ ਕੈ ਬਚਨਿ ਅਰਾਧਿ ਤੂ ਅਨਦਿਨੁ ਗੁਣ ਗਾਉ ॥1॥ ਰਹਾਉ ॥ ਗੁਰਮੁਖਿ ਏਕੋ ਜਾਣੀਐ ਜਾ ਸਤਿਗੁਰੁ ਦੇਇ ਬੁਝਾਇ ॥ ਸੋ ਸਤਿਗੁਰੁ ਸਾਲਾਹੀਐ ਜਿਦੂ

ਏਹ ਸੋਝੀ ਪਾਇ ॥2॥ ਸਤਿਗੁਰੁ ਛੋਡਿ ਦੂਜੈ ਲਗੇ ਕਿਆ ਕਰਨਿ ਅਗੈ ਜਾਇ ॥ ਜਮ ਪੁਰਿ ਬਧੇ ਮਾਰੀਅਹਿ ਬਹੁਤੀ

995

ਮਿਲੈ ਸਜਾਇ ॥3॥ ਮੇਰਾ ਪ੍ਰਭੁ ਵੇਪਰਵਾਹੁ ਹੈ ਨਾ ਤਿਸੁ ਤਿਲੁ ਨ ਤਮਾਇ ॥ ਨਾਨਕ ਤਿਸੁ ਸਰਣਾਈ ਭਜਿ ਪਉ ਆਪੇ ਬਖਸਿ ਮਿਲਾਇ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 4 ਚਉਪਦੇ ਘਰੁ 2 ॥ ਜਪਿਓ ਨਾਮੁ ਸੁਕਿ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥ ਦਾਲਦੁ ਭੰਜਿ ਸੁਦਾਮੇ ਮਿਲਿਓ ਭਗਤੀ ਭਾਇ ਤਰੇ ॥ ਭਗਤਿਵਛਲੁ ਹਰਿ ਨਾਮੁ ਕ੍ਰਿਤਾਰਥੁ ਗੁਰਮੁਖਿ ਕ੍ਰਿਪਾ ਕਰੇ ॥1॥ ਮੇਰੇ ਮਨ ਨਾਮੁ ਜਪਤ ਉਧਰੇ ॥ ਧ੍ਰੂ ਪ੍ਰਹਲਾਦੁ ਬਿਦਰੁ ਦਾਸੀ ਸੁਤੁ ਗੁਰਮੁਖਿ ਨਾਮਿ ਤਰੇ ॥1॥ ਰਹਾਉ ॥ ਕਲਿਜੁਗਿ ਨਾਮੁ ਪ੍ਰਧਾਨੁ ਪਦਾਰਥੁ ਭਗਤ ਜਨਾ ਉਧਰੇ ॥ ਨਾਮਾ ਜੈਦੇਉ ਕਬੀਰੁ ਤ੍ਰਿਲੋਚਨੁ ਸਭਿ ਦੋਖ ਗਏ ਚਮਰੇ ॥ ਗੁਰਮੁਖਿ

ਨਾਮਿ ਲਗੇ ਸੇ ਉਧਰੇ ਸਭਿ ਕਿਲਬਿਖ ਪਾਪ ਟਰੇ ॥2॥ ਜੋ ਜੋ ਨਾਮੁ ਜਪੈ ਅਪਰਾਧੀ ਸਭਿ ਤਿਨ ਕੇ ਦੋਖ ਪਰਹਰੇ

॥ ਬੇਸੁਆ ਰਵਤ ਅਜਾਮਲੁ ਉਧਰਿਓ ਮੁਖਿ ਬੋਲੈ ਨਾਰਾਇਣੁ ਨਰਹਰੇ ॥ ਨਾਮੁ ਜਪਤ ਉਗ੍ਰਸੈਣਿ ਗਤਿ ਪਾਈ ਤੋੜਿ

ਬੰਧਨ ਮੁਕਤਿ ਕਰੇ ॥3॥ ਜਨ ਕਉ ਆਪਿ ਅਨੁਗ੍ਰਹੁ ਕੀਆ ਹਰਿ ਅੰਗੀਕਾਰੁ ਕਰੇ ॥ ਸੇਵਕ ਪੈਜ ਰਖੈ ਮੇਰਾ ਗੋਵਿਦੁ ਸਰਣਿ ਪਰੇ ਉਧਰੇ ॥ ਜਨ ਨਾਨਕ ਹਰਿ ਕਿਰਪਾ ਧਾਰੀ ਉਰਿ ਧਰਿਓ ਨਾਮੁ ਹਰੇ ॥4॥1॥ ਮਾਰੂ ਮਹਲਾ 4 ॥ ਸਿਧ

ਸਮਾਧਿ ਜਪਿਓ ਲਿਵ ਲਾਈ ਸਾਧਿਕ ਮੁਨਿ ਜਪਿਆ ॥ ਜਤੀ ਸਤੀ ਸੰਤੋਖੀ ਧਿਆਇਆ ਮੁਖਿ ਇੰਦ੍ਰਾਦਿਕ ਰਵਿਆ

॥ ਸਰਣਿ ਪਰੇ ਜਪਿਓ ਤੇ ਭਾਏ ਗੁਰਮੁਖਿ ਪਾਰਿ ਪਇਆ ॥1॥ ਮੇਰੇ ਮਨ ਨਾਮੁ ਜਪਤ ਤਰਿਆ ॥ ਧੰਨਾ ਜਟੁ ਬਾਲਮੀਕੁ ਬਟਵਾਰਾ ਗੁਰਮੁਖਿ ਪਾਰਿ ਪਇਆ ॥1॥ ਰਹਾਉ ॥ ਸੁਰਿਨਰ ਗਣ ਗੰਧਰਬੇ ਜਪਿਓ ਰਿਖਿ ਬਪੁਰੈ ਹਰਿ ਗਾਇਆ ॥ ਸੰਕਰਿ ਬ੍ਰਹਮੈ ਦੇਵੀ ਜਪਿਓ ਮੁਖਿ ਹਰਿ ਹਰਿ ਨਾਮੁ ਜਪਿਆ ॥ ਹਰਿ ਹਰਿ ਨਾਮਿ ਜਿਨਾ ਮਨੁ ਭੀਨਾ ਤੇ ਗੁਰਮੁਖਿ ਪਾਰਿ ਪਇਆ ॥2॥ ਕੋਟਿ ਕੋਟਿ ਤੇਤੀਸ ਧਿਆਇਓ ਹਰਿ ਜਪਤਿਆ ਅੰਤੁ ਨ ਪਾਇਆ ॥ ਬੇਦ ਪੁਰਾਣ ਸਿਮ੍ਰਿਤਿ ਹਰਿ ਜਪਿਆ ਮੁਖਿ ਪੰਡਿਤ ਹਰਿ ਗਾਇਆ ॥ ਨਾਮੁ ਰਸਾਲੁ ਜਿਨਾ ਮਨਿ ਵਸਿਆ ਤੇ ਗੁਰਮੁਖਿ ਪਾਰਿ ਪਇਆ ॥3॥ ਅਨਤ ਤਰੰਗੀ ਨਾਮੁ ਜਿਨ ਜਪਿਆ ਮੈ ਗਣਤ ਨ ਕਰਿ ਸਕਿਆ ॥ ਗੋਬਿਦੁ ਕ੍ਰਿਪਾ ਕਰੇ ਥਾਇ ਪਾਏ ਜੋ ਹਰਿ ਪ੍ਰਭ ਮਨਿ ਭਾਇਆ ॥ ਗੁਰਿ ਧਾਰਿ ਕ੍ਰਿਪਾ ਹਰਿ ਨਾਮੁ ਦ੍ਰਿੜਾਇਓ ਜਨ ਨਾਨਕ ਨਾਮੁ ਲਇਆ ॥4॥2॥

996

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 4 ਘਰੁ 3 ॥ ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥ ਹਲਤਿ ਪਲਤਿ ਨਾਲਿ ਚਲਦਾ ਹਰਿ ਅੰਤੇ ਲਏ ਛਡਾਇ ॥ ਜਿਥੈ ਅਵਘਟ ਗਲੀਆ ਭੀੜੀਆ ਤਿਥੈ ਹਰਿ ਹਰਿ ਮੁਕਤਿ ਕਰਾਇ

॥1॥ ਮੇਰੇ ਸਤਿਗੁਰਾ ਮੈ ਹਰਿ ਹਰਿ ਨਾਮੁ ਦ੍ਰਿੜਾਇ ॥ ਮੇਰਾ ਮਾਤ ਪਿਤਾ ਸੁਤ ਬੰਧਪੋ ਮੈ ਹਰਿ ਬਿਨੁ ਅਵਰੁ ਨ ਮਾਇ ॥1॥ ਰਹਾਉ ॥ ਮੈ ਹਰਿ ਬਿਰਹੀ ਹਰਿਨਾਮੁ ਹੈ ਕੋਈ ਆਣਿ ਮਿਲਾਵੈ ਮਾਇ ॥ ਤਿਸੁ ਆਗੈ ਮੈ

ਜੋਦੜੀ ਮੇਰਾ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰੁ ਪੁਰਖੁ ਦਇਆਲ ਪ੍ਰਭੁ ਹਰਿ ਮੇਲੇ ਢਿਲ ਨ ਪਾਇ ॥2॥

ਜਿਨ ਹਰਿ ਹਰਿ ਨਾਮੁ ਨ ਚੇਤਿਓ ਸੇ ਭਾਗਹੀਣ ਮਰਿ ਜਾਹਿ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮਰਿ ਜੰਮਹਿ ਆਵਹਿ ਜਾਹਿ ॥ ਓਇ ਜਮ ਦਰਿ ਬਧੇ ਮਾਰੀਅਹਿ ਹਰਿ ਦਰਗਹ ਮਿਲੈ ਸਜਾਇ ॥3॥ ਤੂ ਪ੍ਰਭੁ ਹਮ ਸਰਣਾਗਤੀ ਮੋ ਕਉ ਮੇਲਿ ਲੈਹੁ ਹਰਿਰਾਇ ॥ ਹਰਿ ਧਾਰਿ ਕ੍ਰਿਪਾ ਜਗਜੀਵਨਾ ਗੁਰ ਸਤਿਗੁਰ ਕੀ ਸਰਣਾਇ ॥

ਹਰਿ ਜੀਉ ਆਪਿ ਦਇਆਲੁ ਹੋਇ ਜਨ ਨਾਨਕ ਹਰਿ ਮੇਲਾਇ ॥4॥1॥3॥ ਮਾਰੂ ਮਹਲਾ 4 ॥ ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥ ਹਉ ਤਿਸੁ ਵਿਟਹੁ ਖਨ ਖੰਨੀਐ ਮੈ ਮੇਲੇ ਹਰਿ ਪ੍ਰਭ ਪਾਸਿ ॥

ਮੈ ਅੰਤਰਿ ਪ੍ਰੇਮੁ ਪਿਰੰਮ ਕਾ ਕਿਉ ਸਜਣੁ ਮਿਲੈ ਮਿਲਾਸਿ ॥1॥ ਮਨ ਪਿਆਰਿਆ ਮਿਤ੍ਰਾ ਮੈ ਹਰਿ ਹਰਿ ਨਾਮੁ ਧਨੁ ਰਾਸਿ ॥ ਗੁਰਿ ਪੂਰੈ ਨਾਮੁ ਦ੍ਰਿੜਾਇਆ ਹਰਿ ਧੀਰਕ ਹਰਿ ਸਾਬਾਸਿ ॥1॥ ਰਹਾਉ ॥ ਹਰਿ ਹਰਿ ਆਪਿ ਮਿਲਾਇ ਗੁਰੁ ਮੈ ਦਸੇ ਹਰਿ ਧਨੁ ਰਾਸਿ ॥ ਬਿਨੁ ਗੁਰ ਪ੍ਰੇਮੁ ਨ ਲਭਈ ਜਨ ਵੇਖਹੁ ਮਨਿ ਨਿਰਜਾਸਿ ॥ ਹਰਿ ਗੁਰ ਵਿਚਿ ਆਪੁ ਰਖਿਆ ਹਰਿ ਮੇਲੇ ਗੁਰ ਸਾਬਾਸਿ ॥2॥ ਸਾਗਰ ਭਗਤਿ ਭੰਡਾਰ ਹਰਿ ਪੂਰੇ ਸਤਿਗੁਰ ਪਾਸਿ ॥

ਸਤਿਗੁਰੁ ਤੁਠਾ ਖੋਲਿ ਦੇਇ ਮੁਖਿ ਗੁਰਮੁਖਿ ਹਰਿ ਪਰਗਾਸਿ ॥ ਮਨਮੁਖਿ ਭਾਗ ਵਿਹੂਣਿਆ ਤਿਖ ਮੁਇਆ ਕੰਧੀ ਪਾਸਿ ॥3॥ ਗੁਰੁ ਦਾਤਾ ਦਾਤਾਰੁ ਹੈ ਹਉ ਮਾਗਉ ਦਾਨੁ ਗੁਰ ਪਾਸਿ ॥ ਚਿਰੀ ਵਿਛੁੰਨਾ ਮੇਲਿ ਪ੍ਰਭ ਮੈ ਮਨਿ ਤਨਿ ਵਡੜੀ ਆਸ ॥ ਗੁਰ ਭਾਵੈ ਸੁਣਿ ਬੇਨਤੀ ਜਨ ਨਾਨਕ ਕੀ ਅਰਦਾਸਿ ॥4॥2॥4॥ ਮਾਰੂ ਮਹਲਾ 4 ॥ ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥ ਜਪਿ ਹਰਿ ਹਰਿ ਕਥਾ ਵਡਭਾਗੀਆ ਹਰਿ ਉਤਮ ਪਦੁ

997

ਨਿਰਬਾਣੀ ॥ ਗੁਰਮੁਖਾ ਮਨਿ ਪਰਤੀਤਿ ਹੈ ਗੁਰਿ ਪੂਰੈ ਨਾਮਿ ਸਮਾਣੀ ॥1॥ ਮਨ ਮੇਰੇ ਮੈ ਹਰਿ ਹਰਿ ਕਥਾ ਮਨਿ ਭਾਣੀ ॥ ਹਰਿ ਹਰਿ ਕਥਾ ਨਿਤ ਸਦਾ ਕਰਿ ਗੁਰਮੁਖਿ ਅਕਥ ਕਹਾਣੀ ॥1॥ ਰਹਾਉ ॥ ਮੈ ਮਨੁ ਤਨੁ ਖੋਜਿ ਢੰਢੋਲਿਆ ਕਿਉ ਪਾਈਐ ਅਕਥ ਕਹਾਣੀ ॥ ਸੰਤ ਜਨਾ ਮਿਲਿ ਪਾਇਆ ਸੁਣਿ ਅਕਥ ਕਥਾ ਮਨਿ ਭਾਣੀ ॥ ਮੇਰੈ

ਮਨਿ ਤਨਿ ਨਾਮੁ ਅਧਾਰੁ ਹਰਿ ਮੈ ਮੇਲੇ ਪੁਰਖੁ ਸੁਜਾਣੀ ॥2॥ ਗੁਰ ਪੁਰਖੈ ਪੁਰਖੁ ਮਿਲਾਇ ਪ੍ਰਭ ਮਿਲਿ ਸੁਰਤੀ ਸੁਰਤਿ ਸਮਾਣੀ ॥ ਵਡਭਾਗੀ ਗੁਰੁ ਸੇਵਿਆ ਹਰਿ ਪਾਇਆ ਸੁਘੜ ਸੁਜਾਣੀ ॥ ਮਨਮੁਖ ਭਾਗ ਵਿਹੂਣਿਆ ਤਿਨ ਦੁਖੀ ਰੈਣਿ ਵਿਹਾਣੀ ॥3॥ ਹਮ ਜਾਚਿਕ ਦੀਨ ਪ੍ਰਭ ਤੇਰਿਆ ਮੁਖਿ ਦੀਜੈ ਅੰਮ੍ਰਿਤ ਬਾਣੀ ॥ ਸਤਿਗੁਰੁ ਮੇਰਾ ਮਿਤ੍ਰੁ ਪ੍ਰਭ ਹਰਿ ਮੇਲਹੁ ਸੁਘੜ ਸੁਜਾਣੀ ॥ ਜਨ ਨਾਨਕ ਸਰਣਾਗਤੀ ਕਰਿ ਕਿਰਪਾ ਨਾਮਿ ਸਮਾਣੀ ॥4॥3॥5॥ ਮਾਰੂ

ਮਹਲਾ 4 ॥ ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥ ਮਿਲਿ ਸੰਗਤਿ ਸਰਧਾ ਊਪਜੈ ਗੁਰ ਸਬਦੀ ਹਰਿ ਰਸੁ ਚਾਖੁ ॥ ਸਭੁ ਮਨੁ ਤਨੁ ਹਰਿਆ ਹੋਇਆ ਗੁਰਬਾਣੀ ਹਰਿ ਗੁਣ ਭਾਖੁ ॥1॥ ਮਨ ਪਿਆਰਿਆ ਮਿਤ੍ਰਾ ਹਰਿ ਹਰਿ ਨਾਮ ਰਸੁ ਚਾਖੁ ॥ ਗੁਰਿ ਪੂਰੈ ਹਰਿ ਪਾਇਆ ਹਲਤਿ ਪਲਤਿ ਪਤਿ ਰਾਖੁ ॥1॥ ਰਹਾਉ ॥ ਹਰਿ ਹਰਿ ਨਾਮੁ ਧਿਆਈਐ ਹਰਿ ਕੀਰਤਿ ਗੁਰਮੁਖਿ ਚਾਖੁ ॥ ਤਨੁ ਧਰਤੀ ਹਰਿ ਬੀਜੀਐ ਵਿਚਿ ਸੰਗਤਿ ਹਰਿ ਪ੍ਰਭ ਰਾਖੁ

॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਗੁਰਿ ਪੂਰੈ ਹਰਿ ਰਸੁ ਚਾਖੁ ॥2॥ ਮਨਮੁਖ ਤ੍ਰਿਸਨਾ ਭਰਿ ਰਹੇ ਮਨਿ ਆਸਾ ਦਹ ਦਿਸ ਬਹੁ ਲਾਖੁ ॥ ਬਿਨੁ ਨਾਵੈ ਧ੍ਰਿਗੁ ਜੀਵਦੇ ਵਿਚਿ ਬਿਸਟਾ ਮਨਮੁਖ ਰਾਖੁ ॥ ਓਇ ਆਵਹਿ ਜਾਹਿ ਭਵਾਈਅਹਿ ਬਹੁ ਜੋਨੀ ਦੁਰਗੰਧ ਭਾਖੁ ॥3॥ ਤ੍ਰਾਹਿ ਤ੍ਰਾਹਿ ਸਰਣਾਗਤੀ ਹਰਿ ਦਇਆ ਧਾਰਿ ਪ੍ਰਭ ਰਾਖੁ ॥ ਸੰਤਸੰਗਤਿ ਮੇਲਾਪੁ ਕਰਿ ਹਰਿ ਨਾਮੁ ਮਿਲੈ ਪਤਿ ਸਾਖੁ ॥ ਹਰਿ ਹਰਿ ਨਾਮੁ ਧਨੁ ਪਾਇਆ ਜਨ ਨਾਨਕ ਗੁਰਮਤਿ ਭਾਖੁ ॥4॥4॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 4 ਘਰੁ 5 ॥ ਹਰਿ ਹਰਿ ਭਗਤਿ ਭਰੇ ਭੰਡਾਰਾ ॥ ਗੁਰਮੁਖਿ ਰਾਮੁ ਕਰੇ ਨਿਸਤਾਰਾ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਸੋ ਹਰਿ ਕੇ ਗੁਣ ਗਾਵੈ ਜੀਉ ॥1॥ ਹਰਿ ਹਰਿ ਕ੍ਰਿਪਾ ਕਰੇ ਬਨਵਾਲੀ ॥ ਹਰਿ ਹਿਰਦੈ ਸਦਾ ਸਦਾ ਸਮਾਲੀ ॥

998

ਹਰਿ ਹਰਿ ਨਾਮੁ ਜਪਹੁ ਮੇਰੇ ਜੀਅੜੇ ਜਪਿ ਹਰਿ ਹਰਿ ਨਾਮੁ ਛਡਾਵੈ ਜੀਉ ॥1॥ ਰਹਾਉ ॥ ਸੁਖਸਾਗਰੁ ਅੰਮ੍ਰਿਤੁ ਹਰਿ ਨਾਉ ॥ ਮੰਗਤ ਜਨੁ ਜਾਚੈ ਹਰਿ ਦੇਹੁ ਪਸਾਉ ॥ ਹਰਿ ਸਤਿ ਸਤਿ ਸਦਾ ਹਰਿ ਸਤਿ ਹਰਿ ਸਤਿ ਮੇਰੈ ਮਨਿ ਭਾਵੈ ਜੀਉ ॥2॥ ਨਵੇ ਛਿਦ੍ਰ ਸ੍ਰਵਹਿ ਅਪਵਿਤ੍ਰਾ ॥ ਬੋਲਿ ਹਰਿ ਨਾਮੁ ਪਵਿਤ੍ਰ ਸਭਿ ਕਿਤਾ ॥ ਜੇ ਹਰਿ ਸੁਪ੍ਰਸੰਨੁ ਹੋਵੈ ਮੇਰਾ ਸੁਆਮੀ ਹਰਿ ਸਿਮਰਤ ਮਲੁ ਲਹਿ ਜਾਵੈ ਜੀਉ ॥3॥ ਮਾਇਆ ਮੋਹੁ ਬਿਖਮੁ ਹੈ ਭਾਰੀ ॥ ਕਿਉ ਤਰੀਐ

ਦੁਤਰੁ ਸੰਸਾਰੀ ॥ ਸਤਿਗੁਰੁ ਬੋਹਿਥੁ ਦੇਇ ਪ੍ਰਭੁ ਸਾਚਾ ਜਪਿ ਹਰਿ ਹਰਿ ਪਾਰਿ ਲੰਘਾਵੈ ਜੀਉ ॥4॥ ਤੂ ਸਰਬਤ੍ਰ

ਤੇਰਾ ਸਭੁ ਕੋਈ ॥ ਜੋ ਤੂ ਕਰਹਿ ਸੋਈ ਪ੍ਰਭ ਹੋਈ ॥ ਜਨੁ ਨਾਨਕੁ ਗੁਣ ਗਾਵੈ ਬੇਚਾਰਾ ਹਰਿ ਭਾਵੈ ਹਰਿ ਥਾਇ ਪਾਵੈ ਜੀਉ ॥5॥1॥7॥ ਮਾਰੂ ਮਹਲਾ 4 ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥ ਸਭਿ ਕਿਲਵਿਖ ਕਾਟੈ ਹਰਿ ਤੇਰੇ ॥ ਹਰਿ ਧਨੁ ਰਾਖਹੁ ਹਰਿ ਧਨੁ ਸੰਚਹੁ ਹਰਿ ਚਲਦਿਆ ਨਾਲਿ ਸਖਾਈ ਜੀਉ ॥1॥ ਜਿਸ ਨੋ ਕ੍ਰਿਪਾ ਕਰੇ ਸੋ ਧਿਆਵੈ ॥ ਨਿਤ ਹਰਿ ਜਪੁ ਜਾਪੈ ਜਪਿ ਹਰਿ ਸੁਖੁ ਪਾਵੈ ॥ ਗੁਰ ਪਰਸਾਦੀ ਹਰਿ ਰਸੁ ਆਵੈ ਜਪਿ ਹਰਿ ਹਰਿ ਪਾਰਿ ਲੰਘਾਈ ਜੀਉ ॥1॥ ਰਹਾਉ ॥ ਨਿਰਭਉ ਨਿਰੰਕਾਰੁ ਸਤਿ ਨਾਮੁ ॥ ਜਗ ਮਹਿ ਸ੍ਰੇਸਟੁ ਊਤਮ ਕਾਮੁ ॥ ਦੁਸਮਨ ਦੂਤ ਜਮਕਾਲੁ ਠੇਹ ਮਾਰਉ ਹਰਿ ਸੇਵਕ ਨੇੜਿ ਨ ਜਾਈ ਜੀਉ ॥2॥ ਜਿਸੁ ਉਪਰਿ ਹਰਿ ਕਾ ਮਨੁ ਮਾਨਿਆ ॥ ਸੋ ਸੇਵਕੁ ਚਹੁ ਜੁਗ ਚਹੁ ਕੁੰਟ ਜਾਨਿਆ ॥ ਜੇ ਉਸ ਕਾ ਬੁਰਾ ਕਰੈ ਕੋਈ ਪਾਪੀ ਤਿਸੁ ਜਮਕੰਕਰੁ ਖਾਈ ਜੀਉ ॥3॥ ਸਭ

ਮਹਿ ਏਕੁ ਨਿਰੰਜਨ ਕਰਤਾ ॥ ਸਭਿ ਕਰਿ ਕਰਿ ਵੇਖੈ ਅਪਣੇ ਚਲਿਤਾ ॥ ਜਿਸੁ ਹਰਿ ਰਾਖੈ ਤਿਸੁ ਕਉਣੁ ਮਾਰੈ ਜਿਸੁ ਕਰਤਾ ਆਪਿ ਛਡਾਈ ਜੀਉ ॥4॥ ਹਉ ਅਨਦਿਨੁ ਨਾਮੁ ਲਈ ਕਰਤਾਰੇ ॥ ਜਿਨਿ ਸੇਵਕ ਭਗਤ ਸਭੇ ਨਿਸਤਾਰੇ

॥ ਦਸਅਠ ਚਾਰਿ ਵੇਦ ਸਭਿ ਪੂਛਹੁ ਜਨ ਨਾਨਕ ਨਾਮੁ ਛਡਾਈ ਜੀਉ ॥5॥2॥8॥ ॥12॥5॥8॥25॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਚਉਪਦੇ ਘਰੁ 2 ॥ ਡਰਪੈ ਧਰਤਿ ਅਕਾਸੁ ਨਖÏਤ੍ਰਾ ਸਿਰ ਊਪਰਿ ਅਮਰੁ ਕਰਾਰਾ ॥ ਪਉਣੁ ਪਾਣੀ ਬੈਸੰਤਰੁ ਡਰਪੈ ਡਰਪੈ ਇੰਦ੍ਰੁ ਬਿਚਾਰਾ ॥1॥ ਏਕਾ ਨਿਰਭਉ ਬਾਤ ਸੁਨੀ ॥ ਸੋ ਸੁਖੀਆ ਸੋ ਸਦਾ ਸੁਹੇਲਾ ਜੋ ਗੁਰ ਮਿਲਿ ਗਾਇ ਗੁਨੀ ॥1॥ ਰਹਾਉ ॥ ਦੇਹਧਾਰ ਅਰੁ ਦੇਵਾ ਡਰਪਹਿ ਸਿਧ ਸਾਧਿਕ ਡਰਿ ਮੁਇਆ ॥ ਲਖ ਚਉਰਾਸੀਹ ਮਰਿ ਮਰਿ ਜਨਮੇ

999

ਫਿਰਿ ਫਿਰਿ ਜੋਨੀ ਜੋਇਆ ॥2॥ ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮਰਾਇਆ ॥3॥ ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥4॥1॥ ਮਾਰੂ ਮਹਲਾ 5 ॥ ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥1॥ ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥1॥ ਰਹਾਉ ॥ ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥2॥ ਕੀਨੀ ਰਖਿਆ ਭਗਤ ਪ੍ਰਹਲਾਦੈ ਹਰਨਾਖਸੁ ਨਖਹਿ ਬਿਦਾਰੇ ॥ ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ

॥3॥ ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥4॥2॥ ਮਾਰੂ ਮਹਲਾ 5 ॥ ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥1॥ ਅਵਰ ਦਿਨ ਕਾਹੂ ਕਾਜ ਨ ਲਾਏ ॥ ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨਿ ਹਰਿ ਜਸੁ ਗਾਏ ॥1॥ ਰਹਾਉ ॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ ਮਾਇਆ ਮਦੁ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥2॥ ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥3॥ ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣੁ ਸਰਣਾਏ ॥ ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥4॥3॥ ਮਾਰੂ ਮਹਲਾ 5 ॥ ਕਵਨ ਥਾਨਿ ਧਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ

॥1॥ ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥1॥

ਰਹਾਉ ॥ ਸਹਨਸੀਲ ਪਵਨੁ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ ਪੰਚ ਤਤੁ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥2॥ ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ ਜਨਮੁ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥3॥ ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ ਭਣਤਿ ਨਾਨਕੁ ਜਬ ਖੇਲੁ

1000

ਉਝਾਰੈ ਤਬ ਏਕੈ ਏਕੰਕਾਰਾ ॥4॥4॥ ਮਾਰੂ ਮਹਲਾ 5 ॥ ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ

॥ ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥1॥ ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥1॥ ਰਹਾਉ ॥ ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆ ਹੂ ਕਉ ਦਉਰਿਓ ॥2॥ ਆਗਿਆ ਮਹਿ ਭੂਖ

ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥3॥

ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤੁ ਪਲਾਤਾ ॥ ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥4॥5॥ ਮਾਰੂ ਮਹਲਾ 5 ॥ ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥

ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥1॥ ਅਬ ਮੋਹਿ ਜੀਵਨ ਪਦਵੀ ਪਾਈ ॥ ਚੀਤਿ ਆਇਓ

ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥1॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ

॥ ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥2॥ ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥3॥ ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥4॥6॥ ਮਾਰੂ ਮਹਲਾ 5 ॥

ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ ਛੋਡਿ ਜਾਇ ਖਿਨ ਭੀਤਰਿ ਜਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥1॥ ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥1॥ ਰਹਾਉ ॥ ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ

॥ ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥2॥ ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥3॥ ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥4॥7॥

ਮਾਰੂ ਮਹਲਾ 5 ॥ ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਰਾਇਓ ॥ ਹਸਤ ਪਾਵ ਝਰੇ ਖਿਨ ਭੀਤਰਿ

1001

ਅਗਨਿ ਸੰਗਿ ਲੈ ਜਾਰਿਓ ॥1॥ ਮੂੜੇ ਤੈ ਮਨ ਤੇ ਰਾਮੁ ਬਿਸਾਰਿਓ ॥ ਲੂਣੁ ਖਾਇ ਕਰਹਿ ਹਰਾਮਖੋਰੀ ਪੇਖਤ ਨੈਨ ਬਿਦਾਰਿਓ ॥1॥ ਰਹਾਉ ॥ ਅਸਾਧ ਰੋਗੁ ਉਪਜਿਓ ਤਨ ਭੀਤਰਿ ਟਰਤ ਨ ਕਾਹੂ ਟਾਰਿਓ ॥ ਪ੍ਰਭੁ ਬਿਸਰਤ ਮਹਾ ਦੁਖੁ ਪਾਇਓ ਇਹੁ ਨਾਨਕ ਤਤੁ ਬੀਚਾਰਿਓ ॥2॥8॥ ਮਾਰੂ ਮਹਲਾ 5 ॥ ਚਰਨ ਕਮਲ ਪ੍ਰਭ ਰਾਖੇ ਚੀਤਿ ॥ ਹਰਿ ਗੁਣ ਗਾਵਹ ਨੀਤਾ ਨੀਤ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਊ ॥ ਆਦਿ ਮਧਿ

ਅੰਤਿ ਹੈ ਸੋਊ ॥1॥ ਸੰਤਨ ਕੀ ਓਟ ਆਪੇ ਆਪਿ ॥1॥ ਰਹਾਉ ॥ ਜਾ ਕੈ ਵਸਿ ਹੈ ਸਗਲ ਸੰਸਾਰੁ ॥ ਆਪੇ ਆਪਿ ਆਪਿ ਨਿਰੰਕਾਰੁ ॥ ਨਾਨਕ ਗਹਿਓ ਸਾਚਾ ਸੋਇ ॥ ਸੁਖੁ ਪਾਇਆ ਫਿਰਿ ਦੂਖੁ ਨ ਹੋਇ ॥2॥9॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਘਰੁ 3 ॥ ਪ੍ਰਾਨ ਸੁਖਦਾਤਾ ਜੀਅ ਸੁਖਦਾਤਾ ਤੁਮ ਕਾਹੇ ਬਿਸਾਰਿਓ ਅਗਿਆਨਥ ॥ ਹੋਛਾ ਮਦੁ ਚਾਖਿ ਹੋਏ ਤੁਮ ਬਾਵਰ ਦੁਲਭ ਜਨਮੁ ਅਕਾਰਥ ॥1॥ ਰੇ ਨਰ ਐਸੀ ਕਰਹਿ ਇਆਨਥ ॥ ਤਜਿ ਸਾਰੰਗਧਰੁ ਭ੍ਰਮਿ ਤੂ ਭੂਲਾ ਮੋਹਿ ਲਪਟਿਓ ਦਾਸੀ ਸੰਗਿ ਸਾਨਥ ॥1॥ ਰਹਾਉ ॥ ਧਰਣੀਧਰੁ ਤਿਆਗਿ ਨੀਚ ਕੁਲ ਸੇਵਹਿ ਹਉ ਹਉ ਕਰਤ ਬਿਹਾਵਥ ॥ ਫੋਕਟ ਕਰਮ ਕਰਹਿ ਅਗਿਆਨੀ ਮਨਮੁਖਿ ਅੰਧ ਕਹਾਵਥ ॥2॥ ਸਤਿ ਹੋਤਾ ਅਸਤਿ ਕਰਿ ਮਾਨਿਆ ਜੋ ਬਿਨਸਤ ਸੋ ਨਿਹਚਲੁ ਜਾਨਥ ॥ ਪਰ ਕੀ ਕਉ ਅਪਨੀ ਕਰਿ ਪਕਰੀ ਐਸੇ ਭੂਲ ਭੁਲਾਨਥ ॥3॥

ਖਤ੍ਰੀ ਬ੍ਰਾਹਮਣ ਸੂਦ ਵੈਸ ਸਭ ਏਕੈ ਨਾਮਿ ਤਰਾਨਥ ॥ ਗੁਰੁ ਨਾਨਕੁ ਉਪਦੇਸੁ ਕਹਤੁ ਹੈ ਜੋ ਸੁਨੈ ਸੋ ਪਾਰਿ ਪਰਾਨਥ

॥4॥1॥10॥ ਮਾਰੂ ਮਹਲਾ 5 ॥ ਗੁਪਤੁ ਕਰਤਾ ਸੰਗਿ ਸੋ ਪ੍ਰਭੁ ਡਹਕਾਵਏ ਮਨੁਖਾਇ ॥ ਬਿਸਾਰਿ ਹਰਿ ਜੀਉ ਬਿਖੈ

ਭੋਗਹਿ ਤਪਤ ਥੰਮ ਗਲਿ ਲਾਇ ॥1॥ ਰੇ ਨਰ ਕਾਇ ਪਰ ਗ੍ਰਿਹਿ ਜਾਇ ॥ ਕੁਚਲ ਕਠੋਰ ਕਾਮਿ ਗਰਧਭ ਤੁਮ ਨਹੀ ਸੁਨਿਓ ਧਰਮਰਾਇ ॥1॥ ਰਹਾਉ ॥ ਬਿਕਾਰ ਪਾਥਰ ਗਲਹਿ ਬਾਧੇ ਨਿੰਦ ਪੋਟ ਸਿਰਾਇ ॥ ਮਹਾ ਸਾਗਰੁ ਸਮੁਦੁ ਲੰਘਨਾ ਪਾਰਿ ਨ ਪਰਨਾ ਜਾਇ ॥2॥ ਕਾਮਿ ਕ੍ਰੋਧਿ ਲੋਭਿ ਮੋਹਿ ਬਿਆਪਿਓ ਨੇਤ੍ਰ ਰਖੇ ਫਿਰਾਇ ॥ ਸੀਸੁ ਉਠਾਵਨ ਨ ਕਬ ਹੂ ਮਿਲਈ ਮਹਾ ਦੁਤਰ ਮਾਇ ॥3॥ ਸੂਰੁ ਮੁਕਤਾ ਸਸੀ ਮੁਕਤਾ ਬ੍ਰਹਮਗਿਆਨੀ ਅਲਿਪਾਇ ॥ ਸੁਭਾਵਤ ਜੈਸੇ ਬੈਸੰਤਰੁ ਅਲਿਪਤ ਸਦਾ ਨਿਰਮਲਾਇ ॥4॥ ਜਿਸੁ ਕਰਮੁ ਖੁਲਿਆ ਤਿਸੁ ਲਹਿਆ ਪੜਦਾ ਜਿਨਿ ਗੁਰ ਪਹਿ ਮੰਨਿਆ

1002

ਸੁਭਾਇ ॥ ਗੁਰਿ ਮੰਤ੍ਰੁ ਅਵਖਧੁ ਨਾਮੁ ਦੀਨਾ ਜਨ ਨਾਨਕ ਸੰਕਟ ਜੋਨਿ ਨ ਪਾਇ ॥5॥ ਰੇ ਨਰ ਇਨ ਬਿਧਿ ਪਾਰਿ ਪਰਾਇ ॥ ਧਿਆਇ ਹਰਿ ਜੀਉ ਹੋਇ ਮਿਰਤਕੁ ਤਿਆਗਿ ਦੂਜਾ ਭਾਉ ॥1॥ ਰਹਾਉ ਦੂਜਾ ॥2॥11॥ ਮਾਰੂ

ਮਹਲਾ 5 ॥ ਬਾਹਰਿ ਢੂਢਨ ਤੇ ਛੂਟਿ ਪਰੇ ਗੁਰਿ ਘਰ ਹੀ ਮਾਹਿ ਦਿਖਾਇਆ ਥਾ ॥ ਅਨਭਉ ਅਚਰਜ ਰੂਪੁ ਪ੍ਰਭ

ਪੇਖਿਆ ਮੇਰਾ ਮਨੁ ਛੋਡਿ ਨ ਕਤ ਹੂ ਜਾਇਆ ਥਾ ॥1॥ ਮਾਣਿਕੁ ਪਾਇਓ ਰੇ ਪਾਇਓ ਹਰਿ ਪੂਰਾ ਪਾਇਆ ਥਾ

॥ ਮੋਲਿ ਅਮੋਲੁ ਨ ਪਾਇਆ ਜਾਈ ਕਰਿ ਕਿਰਪਾ ਗੁਰੂ ਦਿਵਾਇਆ ਥਾ ॥1॥ ਰਹਾਉ ॥ ਅਦਿਸਟੁ ਅਗੋਚਰੁ ਪਾਰਬ੍ਰਹਮੁ ਮਿਲਿ ਸਾਧੂ ਅਕਥੁ ਕਥਾਇਆ ਥਾ ॥ ਅਨਹਦ ਸਬਦੁ ਦਸਮ ਦੁਆਰਿ ਵਜਿਓ ਤਹ ਅੰਮ੍ਰਿਤ ਨਾਮੁ ਚੁਆਇਆ ਥਾ ॥2॥ ਤੋਟਿ ਨਾਹੀ ਮਨਿ ਤ੍ਰਿਸਨਾ ਬੂਝੀ ਅਖੁਟ ਭੰਡਾਰ ਸਮਾਇਆ ਥਾ ॥ ਚਰਣ ਚਰਣ ਚਰਣ ਗੁਰ ਸੇਵੇ ਅਘੜੁ ਘੜਿਓ ਰਸੁ ਪਾਇਆ ਥਾ ॥3॥ ਸਹਜੇ ਆਵਾ ਸਹਜੇ ਜਾਵਾ ਸਹਜੇ ਮਨੁ ਖੇਲਾਇਆ ਥਾ ॥ ਕਹੁ ਨਾਨਕ ਭਰਮੁ ਗੁਰਿ ਖੋਇਆ ਤਾ ਹਰਿ ਮਹਲੀ ਮਹਲੁ ਪਾਇਆ ਥਾ ॥4॥3॥12॥ ਮਾਰੂ ਮਹਲਾ 5 ॥ ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥ ਆਨ ਰੂਤੀ ਆਨ ਬੋਈਐ ਫਲੁ ਨ ਫੂਲੈ ਤਾਹਿ ॥1॥ ਰੇ ਮਨ ਵਤ੍ਰ ਬੀਜਣ ਨਾਉ ॥ ਬੋਇ ਖੇਤੀ ਲਾਇ ਮਨੂਆ ਭਲੋ ਸਮੋ ਸੁਆਉ ॥1॥ ਰਹਾਉ ॥ ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥2॥ ਭਾਉ ਲਾਗਾ ਗੋਬਿਦ ਸਿਉ ਘਾਲ ਪਾਈ ਥਾਇ ॥ ਖੇਤਿ ਮੇਰੈ ਜੰਮਿਆ ਨਿਖੁਟਿ ਨ ਕਬ ਹੂ ਜਾਇ ॥3॥ ਪਾਇਆ ਅਮੋਲੁ ਪਦਾਰਥੋ ਛੋਡਿ ਨ ਕਤ ਹੂ ਜਾਇ ॥ ਕਹੁ ਨਾਨਕ ਸੁਖੁ ਪਾਇਆ ਤ੍ਰਿਪਤਿ ਰਹੇ ਆਘਾਇ ॥4॥4॥13॥ ਮਾਰੂ ਮਹਲਾ 5

॥ ਫੂਟੋ ਆਂਡਾ ਭਰਮ ਕਾ ਮਨਹਿ ਭਇਓ ਪਰਗਾਸੁ ॥ ਕਾਟੀ ਬੇਰੀ ਪਗਹ ਤੇ ਗੁਰਿ ਕੀਨੀ ਬੰਦਿ ਖਲਾਸ ॥1॥

ਆਵਣ ਜਾਣੁ ਰਹਿਓ ॥ ਤਪਤ ਕੜਾਹਾ ਬੁਝਿ ਗਇਆ ਗੁਰਿ ਸੀਤਲ ਨਾਮੁ ਦੀਓ ॥1॥ ਰਹਾਉ ॥ ਜਬ ਤੇ ਸਾਧੂ

ਸੰਗੁ ਭਇਆ ਤਉ ਛੋਡਿ ਗਏ ਨਿਗਹਾਰ ॥ ਜਿਸ ਕੀ ਅਟਕ ਤਿਸ ਤੇ ਛੁਟੀ ਤਉ ਕਹਾ ਕਰੈ ਕੁਟਵਾਰੁ ॥2॥ ਚੂਕਾ ਭਾਰਾ ਕਰਮ ਕਾ ਹੋਏ ਨਿਹਕਰਮਾ ॥ ਸਾਗਰ ਤੇ ਕੰਢੈ ਚੜੇ ਗੁਰਿ ਕੀਨੇ ਧਰਮਾ ॥3॥ ਸਚੁ ਥਾਨੁ ਸਚੁ ਬੈਠਕਾ ਸਚੁ ਸੁਆਉ ਬਣਾਇਆ ॥ ਸਚੁ ਪੂੰਜੀ ਸਚੁ ਵਖਰੋ ਨਾਨਕ ਘਰਿ ਪਾਇਆ ॥4॥5॥14॥ ਮਾਰੂ ਮਹਲਾ 5 ॥

1003

ਬੇਦੁ ਪੁਕਾਰੈ ਮੁਖ ਤੇ ਪੰਡਿਤੁ ਕਮਾਵਨ ਕਉ ਮਾਠਾ ॥ ਮੋਨੀ ਹੋਇ ਬੈਠਾ ਇਕਾਂਤੀ ਹਿਰਦੈ ਕਲਪਨ ਗਾਠਾ ॥

ਹੋਇ ਉਦਾਸੀ ਗ੍ਰਿਹੁ ਤਜਿ ਚਲਿਓ ਛੁਟਕੈ ਨਾਹੀ ਨਾਠਾ ॥1॥ ਜੀਅ ਕੀ ਕੈ ਪਹਿ ਬਾਤ ਕਹਾ ॥ ਆਪਿ ਮੁਕਤੁ ਮੋ ਕਉ ਪ੍ਰਭੁ ਮੇਲੇ ਐਸੋ ਕਹਾ ਲਹਾ ॥1॥ ਰਹਾਉ ॥ ਤਪਸੀ ਹੋਇ ਕੈ ਦੇਹੀ ਸਾਧੀ ਮਨੂਆ ਦਹ ਦਿਸ ਧਾਨਾ

॥ ਬ੍ਰਹਮਚਾਰਿ ਬ੍ਰਹਮਚਰਜੁ ਕੀਨਾ ਹਿਰਦੈ ਭਇਆ ਗੁਮਾਨਾ ॥ ਸੰਨਿਆਸੀ ਹੋਇ ਕੈ ਤੀਰਥਿ ਭ੍ਰਮਿਓ ਉਸੁ ਮਹਿ ਕ੍ਰੋਧੁ ਬਿਗਾਨਾ ॥2॥ ਘੂੰਘਰ ਬਾਧਿ ਭਏ ਰਾਮਦਾਸਾ ਰੋਟੀਅਨ ਕੇ ਓਪਾਵਾ ॥ ਬਰਤ ਨੇਮ ਕਰਮ ਖਟੁ ਕੀਨੇ ਬਾਹਰਿ ਭੇਖ ਦਿਖਾਵਾ ॥ ਗੀਤ ਨਾਦ ਮੁਖਿ ਰਾਗ ਅਲਾਪੇ ਮਨਿ ਨਹੀ ਹਰਿ ਹਰਿ ਗਾਵਾ ॥3॥ ਹਰਖ ਸੋਗ ਲੋਭ ਮੋਹ ਰਹਤ ਹਹਿ ਨਿਰਮਲ ਹਰਿ ਕੇ ਸੰਤਾ ॥ ਤਿਨ ਕੀ ਧੂੜਿ ਪਾਏ ਮਨੁ ਮੇਰਾ ਜਾ ਦਇਆ ਕਰੇ ਭਗਵੰਤਾ

॥ ਕਹੁ ਨਾਨਕ ਗੁਰੁ ਪੂਰਾ ਮਿਲਿਆ ਤਾਂ ਉਤਰੀ ਮਨ ਕੀ ਚਿੰਤਾ ॥4॥ ਮੇਰਾ ਅੰਤਰਜਾਮੀ ਹਰਿਰਾਇਆ ॥

ਸਭੁ ਕਿਛੁ ਜਾਣੈ ਮੇਰੇ ਜੀਅ ਕਾ ਪ੍ਰੀਤਮੁ ਬਿਸਰਿ ਗਏ ਬਕਬਾਇਆ ॥1॥ ਰਹਾਉ ਦੂਜਾ ॥6॥15॥ ਮਾਰੂ

ਮਹਲਾ 5 ॥ ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ

ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥1॥ ਮੇਰੇ ਸਤਿਗੁਰ ਹੀ ਪਤਿ ਰਾਖੁ ॥ ਚੀਤਿ ਆਵਹਿ ਤਬ ਹੀ ਪਤਿ ਪੂਰੀ ਬਿਸਰਤ ਰਲੀਐ ਖਾਕੁ ॥1॥ ਰਹਾਉ ॥ ਰੂਪ ਰੰਗ ਖੁਸੀਆ ਮਨ ਭੋਗਣ ਤੇ ਤੇ ਛਿਦ੍ਰ ਵਿਕਾਰਾ ॥ ਹਰਿ ਕਾ ਨਾਮੁ ਨਿਧਾਨੁ ਕਲਿਆਣਾ ਸੂਖ ਸਹਜੁ ਇਹੁ ਸਾਰਾ ॥2॥ ਮਾਇਆ ਰੰਗ ਬਿਰੰਗ ਖਿਨੈ ਮਹਿ ਜਿਉ ਬਾਦਰ ਕੀ ਛਾਇਆ ॥ ਸੇ ਲਾਲ ਭਏ ਗੂੜੈ ਰੰਗਿ ਰਾਤੇ ਜਿਨ ਗੁਰ ਮਿਲਿ ਹਰਿ ਹਰਿ ਗਾਇਆ ॥3॥ ਊਚ ਮੂਚ ਅਪਾਰ ਸੁਆਮੀ ਅਗਮ ਅਗਮ ਦਰਬਾਰਾ ॥ ਨਾਮੋ ਵਡਿਆਈ ਸੋਭਾ ਨਾਨਕ ਖਸਮੁ ਪਿਆਰਾ ॥4॥7॥16॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਘਰੁ 4 ॥ ਓਅੰਕਾਰਿ ਉਤਪਾਤੀ ॥ ਕੀਆ ਦਿਨਸੁ ਅਰੁ ਰਾਤੀ ॥ ਵਣੁ ਤ੍ਰਿਣੁ ਤ੍ਰਿਭਵਣ ਪਾਣੀ ॥ ਚਾਰਿ ਬੇਦ ਚਾਰੇ ਖਾਣੀ ॥ ਖੰਡ ਦੀਪ ਸਭਿ ਲੋਆ ॥ ਏਕ ਕਵਾਵੈ ਤੇ ਸਭਿ ਹੋਆ ॥1॥ ਕਰਣੈਹਾਰਾ ਬੂਝਹੁ ਰੇ ॥ ਸਤਿਗੁਰੁ ਮਿਲੈ

ਤ ਸੂਝੈ ਰੇ ॥1॥ ਰਹਾਉ ॥ ਤ੍ਰੈ ਗੁਣ ਕੀਆ ਪਸਾਰਾ ॥ ਨਰਕ ਸੁਰਗ ਅਵਤਾਰਾ ॥ ਹਉਮੈ ਆਵੈ ਜਾਈ ॥ ਮਨੁ ਟਿਕਣੁ ਨ

1004

ਪਾਵੈ ਰਾਈ ॥ ਬਾਝੁ ਗੁਰੂ ਗੋੁਬਾਰਾ ॥ ਮਿਲਿ ਸਤਿਗੁਰ ਨਿਸਤਾਰਾ ॥2॥ ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ

ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ

॥3॥ ਸੋ ਮਿਲਿਆ ਜਿ ਹਰਿ ਮਨਿ ਭਾਇਆ ॥ ਸੋ ਭੂਲਾ ਜਿ ਪ੍ਰਭੂ ਭੁਲਾਇਆ ॥ ਨਹ ਆਪਹੁ ਮੂਰਖੁ ਗਿਆਨੀ ॥

ਜਿ ਕਰਾਵੈ ਸੁ ਨਾਮੁ ਵਖਾਨੀ ॥ ਤੇਰਾ ਅੰਤੁ ਨ ਪਾਰਾਵਾਰਾ ॥ ਜਨ ਨਾਨਕ ਸਦ ਬਲਿਹਾਰਾ ॥4॥1॥17॥ ਮਾਰੂ

ਮਹਲਾ 5 ॥ ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥ ਲੋਭਿ ਵਿਆਪੀ ਝੂਠੀ ਦੁਨੀਆ ॥ ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥1॥ ਨਿਰਭਉ ਨਿਰੰਕਾਰੁ ਦਇਅਲੀਆ ॥ ਜੀਅ ਜੰਤ ਸਗਲੇ ਪ੍ਰਤਿਪਲੀਆ ॥1॥

ਰਹਾਉ ॥ ਏਕੈ ਸ੍ਰਮੁ ਕਰਿ ਗਾਡੀ ਗਡਹੈ ॥ ਏਕਹਿ ਸੁਪਨੈ ਦਾਮੁ ਨ ਛਡਹੈ ॥ ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥2॥ ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥ ਏਕ ਸੰਚੀ ਤਜਿ ਬਾਪੁ ਮਹਤਾਰੀ ॥ ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥3॥ ਹੋਇ ਅਉਧੂਤ ਬੈਠੇ ਲਾਇ ਤਾਰੀ ॥ ਜੋਗੀ ਜਤੀ ਪੰਡਿਤ ਬੀਚਾਰੀ ॥ ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥4॥ ਕਾਟੇ ਬੰਧਨ ਠਾਕੁਰਿ ਜਾ ਕੇ ॥ ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥ ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥5॥2॥18॥ ਮਾਰੂ ਮਹਲਾ 5 ॥ ਸਿਮਰਹੁ ਏਕੁ ਨਿਰੰਜਨੁ ਸੋਊ ॥ ਜਾ ਤੇ ਬਿਰਥਾ ਜਾਤ ਨ ਕੋਊ ॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥ ਜੀਉ ਪਿੰਡੁ ਦੇ ਸਾਜਿ ਸਵਾਰਿਆ ॥ ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥ ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥ ਚਰਣ ਕਮਲ ਉਰ ਅੰਤਰਿ ਧਾਰਹੁ ॥ ਬਿਖਿਆ ਬਨ ਤੇ ਜੀਉ ਉਧਾਰਹੁ ॥ ਕਰੁਣਪਲਾਹ ਮਿਟਹਿ ਬਿਲਲਾਟਾ ॥ ਜਪਿ ਗੋਵਿਦ ਭਰਮੁ ਭਉ ਫਾਟਾ ॥ ਸਾਧਸੰਗਿ ਵਿਰਲਾ ਕੋ ਪਾਏ

॥ ਨਾਨਕੁ ਤਾ ਕੈ ਬਲਿ ਬਲਿ ਜਾਏ ॥1॥ ਰਾਮ ਨਾਮੁ ਮਨਿ ਤਨਿ ਆਧਾਰਾ ॥ ਜੋ ਸਿਮਰੈ ਤਿਸ ਕਾ ਨਿਸਤਾਰਾ

॥1॥ ਰਹਾਉ ॥ ਮਿਥਿਆ ਵਸਤੁ ਸਤਿ ਕਰਿ ਮਾਨੀ ॥ ਹਿਤੁ ਲਾਇਓ ਸਠ ਮੂੜ ਅਗਿਆਨੀ ॥ ਕਾਮ ਕ੍ਰੋਧ ਲੋਭ

ਮਦ ਮਾਤਾ ॥ ਕਉਡੀ ਬਦਲੈ ਜਨਮੁ ਗਵਾਤਾ ॥ ਅਪਨਾ ਛੋਡਿ ਪਰਾਇਐ ਰਾਤਾ ॥ ਮਾਇਆ ਮਦ ਮਨ ਤਨ ਸੰਗਿ ਜਾਤਾ ॥ ਤ੍ਰਿਸਨ ਨ ਬੂਝੈ ਕਰਤ ਕਲੋਲਾ ॥ ਊਣੀ ਆਸ ਮਿਥਿਆ ਸਭਿ ਬੋਲਾ ॥ ਆਵਤ ਇਕੇਲਾ ਜਾਤ ਇਕੇਲਾ ॥

1005

ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥ ਪਾਇ ਠਗਉਰੀ ਆਪਿ ਭੁਲਾਇਓ ॥ ਨਾਨਕ ਕਿਰਤੁ ਨ ਜਾਇ ਮਿਟਾਇਓ

॥2॥ ਪਸੁ ਪੰਖੀ ਭੂਤ ਅਰੁ ਪ੍ਰੇਤਾ ॥ ਬਹੁ ਬਿਧਿ ਜੋਨੀ ਫਿਰਤ ਅਨੇਤਾ ॥ ਜਹ ਜਾਨੋ ਤਹ ਰਹਨੁ ਨ ਪਾਵੈ ॥

ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥ ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥ ਅਹੰਮੇਵ ਮੂਠੋ ਬੇਚਾਰਾ ॥

ਅਨਿਕ ਦੋਖ ਅਰੁ ਬਹੁਤੁ ਸਜਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਪ੍ਰਭੁ ਬਿਸਰਤ ਨਰਕ ਮਹਿ ਪਾਇਆ

॥ ਤਹ ਮਾਤ ਨ ਬੰਧੁ ਨ ਮੀਤੁ ਨ ਜਾਇਆ ॥ ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥ ਸੋ ਜਨੁ ਨਾਨਕ ਪਾਰਗਰਾਮੀ

॥3॥ ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥ ਦੀਨਾਨਾਥ ਜਗਤ ਪਿਤ ਮਾਇਆ ॥ ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥ ਜਿਸੁ ਭਾਵੈ ਤਿਸ ਹੀ ਨਿਸਤਾਰਣ ॥ ਅੰਧ ਕੂਪ ਤੇ ਕਾਢਨਹਾਰਾ ॥ ਪ੍ਰੇਮਭਗਤਿ ਹੋਵਤ ਨਿਸਤਾਰਾ

॥ ਸਾਧ ਰੂਪੁ ਅਪਨਾ ਤਨੁ ਧਾਰਿਆ ॥ ਮਹਾ ਅਗਨਿ ਤੇ ਆਪਿ ਉਬਾਰਿਆ ॥ ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥ ਆਦਿ ਅੰਤਿ ਪ੍ਰਭ ਅਗਮ ਅਗਾਹੀ ॥ ਨਾਮੁ ਦੇਹਿ ਮਾਗੈ ਦਾਸੁ ਤੇਰਾ ॥ ਹਰਿ ਜੀਵਨਪਦੁ ਨਾਨਕ ਪ੍ਰਭੁ ਮੇਰਾ ॥4॥3॥19॥ ਮਾਰੂ ਮਹਲਾ 5 ॥ ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨਕਿਰਪਾਈ ॥1॥ ਐਸੀ ਜਾਨਿ ਪਾਈ ॥ ਸਰਣਿਸੂਰੋ ਗੁਰੁ ਦਾਤਾ ਰਾਖੈ ਆਪਿ ਵਡਾਈ ॥1॥ ਰਹਾਉ ॥ ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥2॥ ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥3॥ ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥4॥4॥20॥ ਮਾਰੂ ਮਹਲਾ 5 ॥ ਮੇਰਾ ਠਾਕੁਰੁ ਅਤਿ ਭਾਰਾ ॥ ਮੋਹਿ ਸੇਵਕੁ ਬੇਚਾਰਾ ॥1॥

ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥ ਮੋ ਕਉ ਦੇਹੁ ਦਾਨਾ ॥1॥ ਰਹਾਉ ॥ ਸਗਲੇ ਮੈ ਦੇਖੇ ਜੋਈ ॥ ਬੀਜਉ ਅਵਰੁ ਨ ਕੋਈ ॥2॥ ਜੀਅਨ ਪ੍ਰਤਿਪਾਲਿ ਸਮਾਹੈ ॥ ਹੈ ਹੋਸੀ ਆਹੇ ॥3॥ ਦਇਆ ਮੋਹਿ ਕੀਜੈ ਦੇਵਾ ॥ ਨਾਨਕ ਲਾਗੋ ਸੇਵਾ ॥4॥5॥21॥ ਮਾਰੂ ਮਹਲਾ 5 ॥ ਪਤਿਤਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥ ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥1॥ ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥ ਏਹਾ ਓਟ ਆਧਾਰਾ ॥1॥ ਰਹਾਉ ॥ ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥ ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥2॥ ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥ ਸਗਲੋ ਭੂਮੰਡਲ ਖੰਡਲ ਪ੍ਰਭ

1006

ਤੁਮ ਹੀ ਆਛੈ ॥3॥ ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥ ਦਾਨੁ ਪਾਵਉ ਸੰਤਸੰਗੁ ਨਾਨਕ ਰੇਨੁ ਦਾਸਾਰਾ

॥4॥6॥22॥ ਮਾਰੂ ਮਹਲਾ 5 ॥ ਤ੍ਰਿਪਤਿ ਆਘਾਏ ਸੰਤਾ ॥ ਗੁਰ ਜਾਨੇ ਜਿਨ ਮੰਤਾ ॥ ਤਾ ਕੀ ਕਿਛੁ ਕਹਨੁ ਨ ਜਾਈ

॥ ਜਾ ਕਉ ਨਾਮ ਬਡਾਈ ॥1॥ ਲਾਲੁ ਅਮੋਲਾ ਲਾਲੋ ॥ ਅਗਹ ਅਤੋਲਾ ਨਾਮੋ ॥1॥ ਰਹਾਉ ॥ ਅਵਿਗਤ ਸਿਉ ਮਾਨਿਆ ਮਾਨੋ ॥ ਗੁਰਮੁਖਿ ਤਤੁ ਗਿਆਨੋ ॥ ਪੇਖਤ ਸਗਲ ਧਿਆਨੋ ॥ ਤਜਿਓ ਮਨ ਤੇ ਅਭਿਮਾਨੋ ॥2॥ ਨਿਹਚਲੁ ਤਿਨ ਕਾ ਠਾਣਾ ॥ ਗੁਰ ਤੇ ਮਹਲੁ ਪਛਾਣਾ ॥ ਅਨਦਿਨੁ ਗੁਰ ਮਿਲਿ ਜਾਗੇ ॥ ਹਰਿ ਕੀ ਸੇਵਾ ਲਾਗੇ ॥3॥ ਪੂਰਨ ਤ੍ਰਿਪਤਿ ਅਘਾਏ ॥ ਸਹਜ ਸਮਾਧਿ ਸੁਭਾਏ ॥ ਹਰਿ ਭੰਡਾਰੁ ਹਾਥਿ ਆਇਆ ॥ ਨਾਨਕ ਗੁਰ ਤੇ ਪਾਇਆ ॥4॥7॥23॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਦੁਪਦੇ ਘਰੁ 6 ॥ ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥ ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਨਾਮੁ ਵਖਾਨੁ ॥1॥ ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥ ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥1॥ ਰਹਾਉ ॥ ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥ ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥2॥1॥24॥ ਮਾਰੂ ਮਹਲਾ 5 ॥ ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ

॥ ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥1॥ ਮੇਰੇ ਮਨ ਨਾਮੁ ਨਿਤ ਨਿਤ ਲੇਹਿ ॥ ਜਲਤ ਨਾਹੀ ਅਗਨਿ ਸਾਗਰਿ ਸੂਖੁ ਮਨਿ ਤਨਿ ਦੇਹ ॥1॥ ਰਹਾਉ ॥ ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥ ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥2॥2॥25॥ ਮਾਰੂ ਮਹਲਾ 5 ॥ ਪੁਰਖੁ ਪੂਰਨ ਸੁਖਹਦਾਤਾ ਸੰਗਿ ਬਸਤੋ ਨੀਤ ॥ ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥1॥ ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥ ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥1॥ ਰਹਾਉ ॥ ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥ ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥2॥3॥26॥

ਮਾਰੂ ਮਹਲਾ 5 ॥ ਚਲਤ ਬੈਸਤ ਸੋਵਤ ਜਾਗਤ ਗੁਰਮੰਤ੍ਰੁ ਰਿਦੈ ਚਿਤਾਰਿ ॥ ਚਰਣ ਸਰਣਿ ਭਜੁ ਸੰਗਿ ਸਾਧੂ

1007

ਭਵਸਾਗਰੁ ਉਤਰਹਿ ਪਾਰਿ ॥1॥ ਮੇਰੇ ਮਨ ਨਾਮੁ ਹਿਰਦੈ ਧਾਰਿ ॥ ਕਰਿ ਪ੍ਰੀਤਿ ਮਨੁ ਤਨੁ ਲਾਇ ਹਰਿ ਸਿਉ ਅਵਰ ਸਗਲ ਵਿਸਾਰਿ ॥1॥ ਰਹਾਉ ॥ ਜੀਉ ਮਨੁ ਤਨੁ ਪ੍ਰਾਣ ਪ੍ਰਭ ਕੇ ਤੂ ਆਪਨ ਆਪੁ ਨਿਵਾਰਿ ॥ ਗੋਵਿਦ ਭਜੁ ਸਭਿ

ਸੁਆਰਥ ਪੂਰੇ ਨਾਨਕ ਕਬਹੁ ਨ ਹਾਰਿ ॥2॥4॥27॥ ਮਾਰੂ ਮਹਲਾ 5 ॥ ਤਜਿ ਆਪੁ ਬਿਨਸੀ ਤਾਪੁ ਰੇਣੁ ਸਾਧੂ

ਥੀਉ ॥ ਤਿਸਹਿ ਪਰਾਪਤਿ ਨਾਮੁ ਤੇਰਾ ਕਰਿ ਕ੍ਰਿਪਾ ਜਿਸੁ ਦੀਉ ॥1॥ ਮੇਰੇ ਮਨ ਨਾਮੁ ਅੰਮ੍ਰਿਤੁ ਪੀਉ ॥ ਆਨ ਸਾਦ ਬਿਸਾਰਿ ਹੋਛੇ ਅਮਰੁ ਜੁਗੁ ਜੁਗੁ ਜੀਉ ॥1॥ ਰਹਾਉ ॥ ਨਾਮੁ ਇਕ ਰਸ ਰੰਗ ਨਾਮਾ ਨਾਮਿ ਲਾਗੀ ਲੀਉ ॥

ਮੀਤੁ ਸਾਜਨੁ ਸਖਾ ਬੰਧਪੁ ਹਰਿ ਏਕੁ ਨਾਨਕ ਕੀਉ ॥2॥5॥28॥ ਮਾਰੂ ਮਹਲਾ 5 ॥ ਪ੍ਰਤਿਪਾਲਿ ਮਾਤਾ ਉਦਰਿ ਰਾਖੈ ਲਗਨਿ ਦੇਤ ਨ ਸੇਕ ॥ ਸੋਈ ਸੁਆਮੀ ਈਹਾ ਰਾਖੈ ਬੂਝੁ ਬੁਧਿ ਬਿਬੇਕ ॥1॥ ਮੇਰੇ ਮਨ ਨਾਮ ਕੀ ਕਰਿ ਟੇਕ

॥ ਤਿਸਹਿ ਬੂਝੁ ਜਿਨਿ ਤੂ ਕੀਆ ਪ੍ਰਭੁ ਕਰਣਕਾਰਣ ਏਕ ॥1॥ ਰਹਾਉ ॥ ਚੇਤਿ ਮਨ ਮਹਿ ਤਜਿ ਸਿਆਣਪ ਛੋਡਿ ਸਗਲੇ ਭੇਖ ॥ ਸਿਮਰਿ ਹਰਿ ਹਰਿ ਸਦਾ ਨਾਨਕ ਤਰੇ ਕਈ ਅਨੇਕ ॥2॥6॥29॥ ਮਾਰੂ ਮਹਲਾ 5 ॥

ਪਤਿਤਪਾਵਨੁ ਨਾਮੁ ਜਾ ਕੋ ਅਨਾਥ ਕੋ ਹੈ ਨਾਥੁ ॥ ਮਹਾ ਭਉਜਲ ਮਾਹਿ ਤੁਲਹੋ ਜਾ ਕੋ ਲਿਖਿਓ ਮਾਥ ॥1॥ ਡੂਬੇ ਨਾਮ ਬਿਨੁ ਘਨ ਸਾਥ ॥ ਕਰਣਕਾਰਣੁ ਚਿਤਿ ਨ ਆਵੈ ਦੇ ਕਰਿ ਰਾਖੈ ਹਾਥ ॥1॥ ਰਹਾਉ ॥ ਸਾਧਸੰਗਤਿ ਗੁਣ ਉਚਾਰਣ ਹਰਿ ਨਾਮ ਅੰਮ੍ਰਿਤ ਪਾਥ ॥ ਕਰਹੁ ਕ੍ਰਿਪਾ ਮੁਰਾਰਿ ਮਾਧਉ ਸੁਣਿ ਨਾਨਕ ਜੀਵੈ ਗਾਥ ॥2॥7॥30॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਘਰੁ 7 ਅੰਜੁਲੀਆਂ ॥ ਸੰਜੋਗੁ ਵਿਜੋਗੁ ਧੁਰਹੁ ਹੀ ਹੂਆ ॥ ਪੰਚ ਧਾਤੁ ਕਰਿ ਪੁਤਲਾ ਕੀਆ ॥

ਸਾਹੈ ਕੈ ਫੁਰਮਾਇਅੜੈ ਜੀ ਦੇਹੀ ਵਿਚਿ ਜੀਉ ਆਇ ਪਇਆ ॥1॥ ਜਿਥੈ ਅਗਨਿ ਭਖੈ ਭੜਹਾਰੇ ॥ ਊਰਧ ਮੁਖ ਮਹਾ ਗੁਬਾਰੇ ॥ ਸਾਸਿ ਸਾਸਿ ਸਮਾਲੇ ਸੋਈ ਓਥੈ ਖਸਮਿ ਛਡਾਇ ਲਇਆ ॥2॥ ਵਿਚਹੁ ਗਰਭੈ ਨਿਕਲਿ ਆਇਆ ॥ ਖਸਮੁ ਵਿਸਾਰਿ ਦੁਨੀ ਚਿਤੁ ਲਾਇਆ ॥ ਆਵੈ ਜਾਇ ਭਵਾਈਐ ਜੋਨੀ ਰਹਣੁ ਨ ਕਿਤ ਹੀ ਥਾਇ ਭਇਆ ॥3॥ ਮਿਹਰਵਾਨਿ ਰਖਿ ਲਇਅਨੁ ਆਪੇ ॥ ਜੀਅ ਜੰਤ ਸਭਿ ਤਿਸ ਕੇ ਥਾਪੇ ॥ ਜਨਮੁ ਪਦਾਰਥੁ ਜਿਣਿ ਚਲਿਆ ਨਾਨਕ ਆਇਆ ਸੋ

1008

ਪਰਵਾਣੁ ਥਿਆ ॥4॥1॥31॥ ਮਾਰੂ ਮਹਲਾ 5 ॥ ਵੈਦੋ ਨ ਵਾਈ ਭੈਣੋ ਨ ਭਾਈ ਏਕੋ ਸਹਾਈ ਰਾਮੁ ਹੇ ॥1॥

ਕੀਤਾ ਜਿਸੋ ਹੋਵੈ ਪਾਪਾਂ ਮਲੋ ਧੋਵੈ ਸੋ ਸਿਮਰਹੁ ਪਰਧਾਨੁ ਹੇ ॥2॥ ਘਟਿ ਘਟੇ ਵਾਸੀ ਸਰਬ ਨਿਵਾਸੀ ਅਸਥਿਰੁ ਜਾ ਕਾ ਥਾਨੁ ਹੇ ॥3॥ ਆਵੈ ਨ ਜਾਵੈ ਸੰਗੇ ਸਮਾਵੈ ਪੂਰਨੁ ਜਾ ਕਾ ਕਾਮੁ ਹੇ ॥4॥ ਭਗਤ ਜਨਾ ਕਾ ਰਾਖਣਹਾਰਾ ॥

ਸੰਤ ਜੀਵਹਿ ਜਪਿ ਪ੍ਰਾਨ ਅਧਾਰਾ ॥ ਕਰਨਕਾਰਨ ਸਮਰਥੁ ਸੁਆਮੀ ਨਾਨਕੁ ਤਿਸੁ ਕੁਰਬਾਨੁ ਹੇ ॥5॥2॥32॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 9 ਦੁਪਦੇ ਘਰੁ 1 ॥ ਹਰਿ ਕੋ ਨਾਮੁ ਸਦਾ ਸੁਖਦਾਈ ॥ ਜਾ ਕਉ ਸਿਮਰਿ ਅਜਾਮਲੁ ਉਧਰਿਓ

ਗਨਿਕਾ ਹੂੰ ਗਤਿ ਪਾਈ ॥1॥ ਰਹਾਉ ॥ ਪੰਚਾਲੀ ਕਉ ਰਾਜ ਸਭਾ ਮਹਿ ਰਾਮ ਨਾਮ ਸੁਧਿ ਆਈ ॥ ਤਾ ਕੋ ਦੂਖੁ ਹਰਿਓ ਕਰੁਣਾਮੈ ਅਪਨੀ ਪੈਜ ਬਢਾਈ ॥1॥ ਜਿਹ ਨਰ ਜਸੁ ਕਿਰਪਾਨਿਧਿ ਗਾਇਓ ਤਾ ਕਉ ਭਇਓ ਸਹਾਈ ॥

ਕਹੁ ਨਾਨਕ ਮੈ ਇਹੀ ਭਰੋਸੈ ਗਹੀ ਆਨਿ ਸਰਨਾਈ ॥2॥1॥ ਮਾਰੂ ਮਹਲਾ 9 ॥ ਅਬ ਮੈ ਕਹਾ ਕਰਉ ਰੀ ਮਾਈ

॥ ਸਗਲ ਜਨਮੁ ਬਿਖਿਅਨ ਸਿਉ ਖੋਇਆ ਸਿਮਰਿਓ ਨਾਹਿ ਕਨ੍ਹਾਈ ॥1॥ ਰਹਾਉ ॥ ਕਾਲ ਫਾਸ ਜਬ ਗਰ ਮਹਿ ਮੇਲੀ ਤਿਹ ਸੁਧਿ ਸਭ ਬਿਸਰਾਈ ॥ ਰਾਮ ਨਾਮ ਬਿਨੁ ਯਾ ਸੰਕਟ ਮਹਿ ਕੋ ਅਬ ਹੋਤ ਸਹਾਈ ॥1॥ ਜੋ ਸੰਪਤਿ ਅਪਨੀ ਕਰਿ ਮਾਨੀ ਛਿਨ ਮਹਿ ਭਈ ਪਰਾਈ ॥ ਕਹੁ ਨਾਨਕ ਯਹ ਸੋਚ ਰਹੀ ਮਨਿ ਹਰਿ ਜਸੁ ਕਬ ਹੂ ਨ ਗਾਈ

॥2॥2॥ ਮਾਰੂ ਮਹਲਾ 9 ॥ ਮਾਈ ਮੈ ਮਨ ਕੋ ਮਾਨੁ ਨ ਤਿਆਗਿਓ ॥ ਮਾਇਆ ਕੈ ਮਦਿ ਜਨਮੁ ਸਿਰਾਇਓ ਰਾਮ ਭਜਨਿ ਨਹੀ ਲਾਗਿਓ ॥1॥ ਰਹਾਉ ॥ ਜਮ ਕੋ ਡੰਡੁ ਪਰਿਓ ਸਿਰ ਊਪਰਿ ਤਬ ਸੋਵਤ ਤੇ ਜਾਗਿਓ ॥ ਕਹਾ ਹੋਤ ਅਬ ਕੈ ਪਛੁਤਾਏ ਛੂਟਤ ਨਾਹਿਨ ਭਾਗਿਓ ॥1॥ ਇਹ ਚਿੰਤਾ ਉਪਜੀ ਘਟ ਮਹਿ ਜਬ ਗੁਰ ਚਰਨਨ ਅਨੁਰਾਗਿਓ

॥ ਸੁਫਲੁ ਜਨਮੁ ਨਾਨਕ ਤਬ ਹੂਆ ਜਉ ਪ੍ਰਭ ਜਸ ਮਹਿ ਪਾਗਿਓ ॥2॥3॥ ॥12॥5॥8॥32॥3॥60॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 1 ਅਸਟਪਦੀਆ ਘਰੁ 1 ॥ ਬੇਦ ਪੁਰਾਣ ਕਥੇ ਸੁਣੇ ਹਾਰੇ ਮੁਨੀ ਅਨੇਕਾ ॥ ਅਠਸਠਿ ਤੀਰਥ ਬਹੁ ਘਣਾ ਭ੍ਰਮਿ ਥਾਕੇ ਭੇਖਾ ॥ ਸਾਚੋ ਸਾਹਿਬੁ ਨਿਰਮਲੋ ਮਨਿ ਮਾਨੈ ਏਕਾ ॥1॥ ਤੂ ਅਜਰਾਵਰੁ ਅਮਰੁ ਤੂ ਸਭ ਚਾਲਣਹਾਰੀ ॥ ਨਾਮੁ

1009

ਰਸਾਇਣੁ ਭਾਇ ਲੈ ਪਰਹਰਿ ਦੁਖੁ ਭਾਰੀ ॥1॥ ਰਹਾਉ ॥ ਹਰਿ ਪੜੀਐ ਹਰਿ ਬੁਝੀਐ ਗੁਰਮਤੀ ਨਾਮਿ ਉਧਾਰਾ ॥

ਗੁਰਿ ਪੂਰੈ ਪੂਰੀ ਮਤਿ ਹੈ ਪੂਰੈ ਸਬਦਿ ਬੀਚਾਰਾ ॥ ਅਠਸਠਿ ਤੀਰਥ ਹਰਿ ਨਾਮੁ ਹੈ ਕਿਲਵਿਖ ਕਾਟਣਹਾਰਾ ॥2॥

ਜਲੁ ਬਿਲੋਵੈ ਜਲੁ ਮਥੈ ਤਤੁ ਲੋੜੈ ਅੰਧੁ ਅਗਿਆਨਾ ॥ ਗੁਰਮਤੀ ਦਧਿ ਮਥੀਐ ਅੰਮ੍ਰਿਤੁ ਪਾਈਐ ਨਾਮੁ ਨਿਧਾਨਾ

॥ ਮਨਮੁਖ ਤਤੁ ਨ ਜਾਣਨੀ ਪਸੂ ਮਾਹਿ ਸਮਾਨਾ ॥3॥ ਹਉਮੈ ਮੇਰਾ ਮਰੀ ਮਰੁ ਮਰਿ ਜੰਮੈ ਵਾਰੋ ਵਾਰ ॥ ਗੁਰ ਕੈ

ਸਬਦੇ ਜੇ ਮਰੈ ਫਿਰਿ ਮਰੈ ਨ ਦੂਜੀ ਵਾਰ ॥ ਗੁਰਮਤੀ ਜਗਜੀਵਨੁ ਮਨਿ ਵਸੈ ਸਭਿ ਕੁਲ ਉਧਾਰਣਹਾਰੁ ॥4॥ ਸਚਾ ਵਖਰੁ ਨਾਮੁ ਹੈ ਸਚਾ ਵਾਪਾਰਾ ॥ ਲਾਹਾ ਨਾਮੁ ਸੰਸਾਰਿ ਹੈ ਗੁਰਮਤੀ ਵੀਚਾਰਾ ॥ ਦੂਜੈ ਭਾਇ ਕਾਰ ਕਮਾਵਣੀ ਨਿਤ ਤੋਟਾ ਸੰਸਾਰਾ ॥5॥ ਸਾਚੀ ਸੰਗਤਿ ਥਾਨੁ ਸਚੁ ਸਚੇ ਘਰ ਬਾਰਾ ॥ ਸਚਾ ਭੋਜਨੁ ਭਾਉ ਸਚੁ ਸਚੁ ਨਾਮੁ ਅਧਾਰਾ

॥ ਸਚੀ ਬਾਣੀ ਸੰਤੋਖਿਆ ਸਚਾ ਸਬਦੁ ਵੀਚਾਰਾ ॥6॥ ਰਸ ਭੋਗਣ ਪਾਤਿਸਾਹੀਆ ਦੁਖ ਸੁਖ ਸੰਘਾਰਾ ॥ ਮੋਟਾ ਨਾਉ ਧਰਾਈਐ ਗਲਿ ਅਉਗੁਣ ਭਾਰਾ ॥ ਮਾਣਸ ਦਾਤਿ ਨ ਹੋਵਈ ਤੂ ਦਾਤਾ ਸਾਰਾ ॥7॥ ਅਗਮੁ ਅਗੋਚਰੁ ਤੂ

ਧਣੀ ਅਵਿਗਤੁ ਅਪਾਰਾ ॥ ਗੁਰ ਸਬਦੀ ਦਰੁ ਜੋਈਐ ਮੁਕਤੇ ਭੰਡਾਰਾ ॥ ਨਾਨਕ ਮੇਲੁ ਨ ਚੂਕਈ ਸਾਚੇ ਵਾਪਾਰਾ

॥8॥1॥ ਮਾਰੂ ਮਹਲਾ 1 ॥ ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥ ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥ ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥1॥ ਬਾਬਾ ਜਗੁ ਫਾਥਾ ਮਹਾ ਜਾਲਿ ॥ ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥1॥ ਰਹਾਉ ॥ ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥ ਤਿਥੈ

ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥ ਤਿਥੈ ਸਚਾ ਸਚਿ ਨਾਇ ਭਵਜਲੁ ਤਾਰਣਹਾਰੁ ॥2॥ ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥ ਆਵਾਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥ ਗੁਰਮਤੀ ਸਹਜੁ ਊਪਜੈ

ਸਚੇ ਰਹੈ ਸਮਾਇ ॥3॥ ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥ ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥ ਗੁਰਮੁਖਿ ਗਾਰੁੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥4॥ ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥

ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥ ਜੰਮਣੁ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥5॥

ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥ ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥

1010

ਜੀਵਨਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥6॥ ਧੰਧੈ ਧਾਵਤ ਜਗੁ ਬਾਧਿਆ ਨਾ ਬੂਝੈ ਵੀਚਾਰੁ ॥ ਜੰਮਣੁ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥ ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥7॥ ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥ ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥ ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖਦੁਆਰੁ ॥8॥2॥ ਮਾਰੂ ਮਹਲਾ 1 ॥ ਸਬਦਿ ਮਰੈ ਤਾ ਮਾਰਿ ਮਰੁ ਭਾਗੋ ਕਿਸੁ ਪਹਿ ਜਾਉ ॥ ਜਿਸ ਕੈ

ਡਰਿ ਭੈ ਭਾਗੀਐ ਅੰਮ੍ਰਿਤੁ ਤਾ ਕੋ ਨਾਉ ॥ ਮਾਰਹਿ ਰਾਖਹਿ ਏਕੁ ਤੂ ਬੀਜਉ ਨਾਹੀ ਥਾਉ ॥1॥ ਬਾਬਾ ਮੈ ਕੁਚੀਲੁ ਕਾਚਉ ਮਤਿਹੀਨੁ ॥ ਨਾਮ ਬਿਨਾ ਕੋ ਕਛੁ ਨਹੀ ਗੁਰਿ ਪੂਰੈ ਪੂਰੀ ਮਤਿ ਕੀਨ ॥1॥ ਰਹਾਉ ॥ ਅਵਗੁਣਿ ਸੁਭਰ ਗੁਣ ਨਹੀ ਬਿਨੁ ਗੁਣ ਕਿਉ ਘਰਿ ਜਾਉ ॥ ਸਹਜਿ ਸਬਦਿ ਸੁਖੁ ਊਪਜੈ ਬਿਨੁ ਭਾਗਾ ਧਨੁ ਨਾਹਿ ॥ ਜਿਨ ਕੈ ਨਾਮੁ ਨ ਮਨਿ ਵਸੈ ਸੇ ਬਾਧੇ ਦੂਖ ਸਹਾਹਿ ॥2॥ ਜਿਨੀ ਨਾਮੁ ਵਿਸਾਰਿਆ ਸੇ ਕਿਤੁ ਆਏ ਸੰਸਾਰਿ ॥ ਆਗੈ ਪਾਛੈ ਸੁਖੁ ਨਹੀ ਗਾਡੇ ਲਾਦੇ ਛਾਰੁ ॥ ਵਿਛੁੜਿਆ ਮੇਲਾ ਨਹੀ ਦੂਖੁ ਘਣੋ ਜਮ ਦੁਆਰਿ ॥3॥ ਅਗੈ ਕਿਆ ਜਾਣਾ ਨਾਹਿ ਮੈ

ਭੂਲੇ ਤੂ ਸਮਝਾਇ ॥ ਭੂਲੇ ਮਾਰਗੁ ਜੋ ਦਸੇ ਤਿਸ ਕੈ ਲਾਗਉ ਪਾਇ ॥ ਗੁਰ ਬਿਨੁ ਦਾਤਾ ਕੋ ਨਹੀ ਕੀਮਤਿ ਕਹਣੁ ਨ ਜਾਇ ॥4॥ ਸਾਜਨੁ ਦੇਖਾ ਤਾ ਗਲਿ ਮਿਲਾ ਸਾਚੁ ਪਠਾਇਓ ਲੇਖੁ ॥ ਮੁਖਿ ਧਿਮਾਣੈ ਧਨ ਖੜੀ ਗੁਰਮੁਖਿ ਆਖੀ ਦੇਖੁ

॥ ਤੁਧੁ ਭਾਵੈ ਤੂ ਮਨਿ ਵਸਹਿ ਨਦਰੀ ਕਰਮਿ ਵਿਸੇਖੁ ॥5॥ ਭੂਖ ਪਿਆਸੋ ਜੇ ਭਵੈ ਕਿਆ ਤਿਸੁ ਮਾਗਉ ਦੇਇ ॥

ਬੀਜਉ ਸੂਝੈ ਕੋ ਨਹੀ ਮਨਿ ਤਨਿ ਪੂਰਨੁ ਦੇਇ ॥ ਜਿਨਿ ਕੀਆ ਤਿਨਿ ਦੇਖਿਆ ਆਪਿ ਵਡਾਈ ਦੇਇ ॥6॥ ਨਗਰੀ ਨਾਇਕੁ ਨਵਤਨੋ ਬਾਲਕੁ ਲੀਲ ਅਨੂਪੁ ॥ ਨਾਰਿ ਨ ਪੁਰਖੁ ਨ ਪੰਖਣੂ ਸਾਚਉ ਚਤੁਰੁ ਸਰੂਪੁ ॥ ਜੋ ਤਿਸੁ ਭਾਵੈ ਸੋ ਥੀਐ ਤੂ ਦੀਪਕੁ ਤੂ ਧੂਪੁ ॥7॥ ਗੀਤ ਸਾਦ ਚਾਖੇ ਸੁਣੇ ਬਾਦ ਸਾਦ ਤਨਿ ਰੋਗੁ ॥ ਸਚੁ ਭਾਵੈ ਸਾਚਉ ਚਵੈ ਛੂਟੈ ਸੋਗੁ ਵਿਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਤਿਸੁ ਭਾਵੈ ਸੁ ਹੋਗੁ ॥8॥3॥ ਮਾਰੂ ਮਹਲਾ 1 ॥ ਸਾਚੀ ਕਾਰ ਕਮਾਵਣੀ ਹੋਰਿ ਲਾਲਚ ਬਾਦਿ ॥ ਇਹੁ ਮਨੁ ਸਾਚੈ ਮੋਹਿਆ ਜਿਹਵਾ ਸਚੈ ਸਾਦਿ ॥ ਬਿਨੁ ਨਾਵੈ ਕੋ ਰਸੁ ਨਹੀ ਹੋਰਿ ਚਲਹਿ ਬਿਖੁ ਲਾਦਿ ॥1॥ ਐਸਾ ਲਾਲਾ ਮੇਰੇ ਲਾਲ ਕੋ ਸੁਣਿ ਖਸਮ ਹਮਾਰੇ ॥ ਜਿਉ ਫੁਰਮਾਵਹਿ ਤਿਉ ਚਲਾ ਸਚੁ ਲਾਲ ਪਿਆਰੇ ॥1॥ ਰਹਾਉ ॥ ਅਨਦਿਨੁ ਲਾਲੇ ਚਾਕਰੀ ਗੋਲੇ ਸਿਰਿ ਮੀਰਾ ॥ ਗੁਰ ਬਚਨੀ ਮਨੁ ਵੇਚਿਆ ਸਬਦਿ ਮਨੁ

1011

ਧੀਰਾ ॥ ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥2॥ ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥

ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥ ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥3॥

ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥ ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥ ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥4॥ ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥ ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥ ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥5॥ ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥ ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥ ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥6॥

ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥ ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥ ਬਾਦਿ ਕਾਰਾ ਸਭਿ

ਛੋਡੀਆ ਸਾਚੀ ਤਰੁ ਤਾਰੀ ॥7॥ ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥ ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥ ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥8॥4॥ ਮਾਰੂ ਮਹਲਾ 1 ॥ ਲਾਲੈ

ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥ ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥ ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥1॥ ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥ ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥1॥ ਰਹਾਉ ॥ ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥ ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥ ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥2॥ ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥ ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥ ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ

॥3॥ ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥ ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥ ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥4॥ ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥ ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥ ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥5॥ ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗੁਣਿਆਰੁ ॥ ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ

॥ ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥6॥ ਗੁਰੁ ਸਾਗਰੁ ਅੰਮ੍ਰਿਤਸਰੁ ਜੋ ਇਛੇ ਸੋ ਫਲੁ ਪਾਏ ॥ ਨਾਮੁ

1012

ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥ ਗੁਰ ਸੇਵਾ ਸਦਾ ਸੁਖੁ ਹੈ ਜਿਸ ਨੋ ਹੁਕਮੁ ਮਨਾਏ ॥7॥ ਸੁਇਨਾ ਰੁਪਾ ਸਭ ਧਾਤੁ ਹੈ ਮਾਟੀ ਰਲਿ ਜਾਈ ॥ ਬਿਨੁ ਨਾਵੈ ਨਾਲਿ ਨ ਚਲਈ ਸਤਿਗੁਰਿ ਬੂਝ ਬੁਝਾਈ ॥ ਨਾਨਕ ਨਾਮਿ ਰਤੇ ਸੇ ਨਿਰਮਲੇ ਸਾਚੈ ਰਹੇ ਸਮਾਈ ॥8॥5॥ ਮਾਰੂ ਮਹਲਾ 1 ॥ ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥ ਏਹੁ ਮਨੁ ਅਵਗੁਣਿ ਬਾਧਿਆ ਸਹੁ ਦੇਹ ਸਰੀਰੈ ॥ ਪੂਰੈ ਗੁਰਿ ਬਖਸਾਈਅਹਿ ਸਭਿ ਗੁਨਹ ਫਕੀਰੈ ॥1॥ ਕਿਉ ਰਹੀਐ

ਉਠਿ ਚਲਣਾ ਬੁਝੁ ਸਬਦ ਬੀਚਾਰਾ ॥ ਜਿਸੁ ਤੂ ਮੇਲਹਿ ਸੋ ਮਿਲੈ ਧੁਰਿ ਹੁਕਮੁ ਅਪਾਰਾ ॥1॥ ਰਹਾਉ ॥ ਜਿਉ ਤੂ

ਰਾਖਹਿ ਤਿਉ ਰਹਾ ਜੋ ਦੇਹਿ ਸੁ ਖਾਉ ॥ ਜਿਉ ਤੂ ਚਲਾਵਹਿ ਤਿਉ ਚਲਾ ਮੁਖਿ ਅੰਮ੍ਰਿਤ ਨਾਉ ॥ ਮੇਰੇ ਠਾਕੁਰ ਹਥਿ

ਵਡਿਆਈਆ ਮੇਲਹਿ ਮਨਿ ਚਾਉ ॥2॥ ਕੀਤਾ ਕਿਆ ਸਾਲਾਹੀਐ ਕਰਿ ਦੇਖੈ ਸੋਈ ॥ ਜਿਨਿ ਕੀਆ ਸੋ ਮਨਿ ਵਸੈ ਮੈ ਅਵਰੁ ਨ ਕੋਈ ॥ ਸੋ ਸਾਚਾ ਸਾਲਾਹੀਐ ਸਾਚੀ ਪਤਿ ਹੋਈ ॥3॥ ਪੰਡਿਤੁ ਪੜਿ ਨ ਪਹੁਚਈ ਬਹੁ ਆਲ ਜੰਜਾਲਾ ॥ ਪਾਪ ਪੁੰਨ ਦੁਇ ਸੰਗਮੇ ਖੁਧਿਆ ਜਮਕਾਲਾ ॥ ਵਿਛੋੜਾ ਭਉ ਵੀਸਰੈ ਪੂਰਾ ਰਖਵਾਲਾ ॥4॥ ਜਿਨ ਕੀ ਲੇਖੈ ਪਤਿ ਪਵੈ ਸੇ ਪੂਰੇ ਭਾਈ ॥ ਪੂਰੇ ਪੂਰੀ ਮਤਿ ਹੈ ਸਚੀ ਵਡਿਆਈ ॥ ਦੇਦੇ ਤੋਟਿ ਨ ਆਵਈ ਲੈ ਲੈ ਥਕਿ ਪਾਈ

॥5॥ ਖਾਰ ਸਮੁਦ੍ਰੁ ਢੰਢੋਲੀਐ ਇਕੁ ਮਣੀਆ ਪਾਵੈ ॥ ਦੁਇ ਦਿਨ ਚਾਰਿ ਸੁਹਾਵਣਾ ਮਾਟੀ ਤਿਸੁ ਖਾਵੈ ॥ ਗੁਰੁ ਸਾਗਰੁ ਸਤਿ ਸੇਵੀਐ ਦੇ ਤੋਟਿ ਨ ਆਵੈ ॥6॥ ਮੇਰੇ ਪ੍ਰਭ ਭਾਵਨਿ ਸੇ ਊਜਲੇ ਸਭ ਮੈਲੁ ਭਰੀਜੈ ॥ ਮੈਲਾ ਊਜਲੁ ਤਾ ਥੀਐ ਪਾਰਸ ਸੰਗਿ ਭੀਜੈ ॥ ਵੰਨੀ ਸਾਚੇ ਲਾਲ ਕੀ ਕਿਨਿ ਕੀਮਤਿ ਕੀਜੈ ॥7॥ ਭੇਖੀ ਹਾਥ ਨ ਲਭਈ ਤੀਰਥਿ ਨਹੀ ਦਾਨੇ ॥ ਪੂਛਉ ਬੇਦ ਪੜੰਤਿਆ ਮੂਠੀ ਵਿਣੁ ਮਾਨੇ ॥ ਨਾਨਕ ਕੀਮਤਿ ਸੋ ਕਰੇ ਪੂਰਾ ਗੁਰੁ ਗਿਆਨੇ ॥8॥6॥ ਮਾਰੂ

ਮਹਲਾ 1 ॥ ਮਨਮੁਖੁ ਲਹਰਿ ਘਰੁ ਤਜਿ ਵਿਗੂਚੈ ਅਵਰਾ ਕੇ ਘਰ ਹੇਰੈ ॥ ਗ੍ਰਿਹ ਧਰਮੁ ਗਵਾਏ ਸਤਿਗੁਰ ਨ ਭੇਟੈ

ਦੁਰਮਤਿ ਘੂਮਨ ਘੇਰੈ ॥ ਦਿਸੰਤਰੁ ਭਵੈ ਪਾਠ ਪੜਿ ਥਾਕਾ ਤ੍ਰਿਸਨਾ ਹੋਇ ਵਧੇਰੈ ॥ ਕਾਚੀ ਪਿੰਡੀ ਸਬਦੁ ਨ ਚੀਨੈ

ਉਦਰੁ ਭਰੈ ਜੈਸੇ ਢੋਰੈ ॥1॥ ਬਾਬਾ ਐਸੀ ਰਵਤ ਰਵੈ ਸੰਨਿਆਸੀ ॥ ਗੁਰ ਕੈ ਸਬਦਿ ਏਕ ਲਿਵ ਲਾਗੀ ਤੇਰੈ ਨਾਮਿ ਰਤੇ ਤ੍ਰਿਪਤਾਸੀ ॥1॥ ਰਹਾਉ ॥ ਘੋਲੀ ਗੇਰੂ ਰੰਗੁ ਚੜਾਇਆ ਵਸਤ੍ਰ ਭੇਖ ਭੇਖਾਰੀ ॥ ਕਾਪੜ ਫਾਰਿ ਬਨਾਈ ਖਿੰਥਾ ਝੋਲੀ ਮਾਇਆਧਾਰੀ ॥ ਘਰਿ ਘਰਿ ਮਾਗੈ ਜਗੁ ਪਰਬੋਧੈ ਮਨਿ ਅੰਧੈ ਪਤਿ ਹਾਰੀ ॥ ਭਰਮਿ ਭੁਲਾਣਾ ਸਬਦੁ ਨ ਚੀਨੈ

1013

ਜੂਐ ਬਾਜੀ ਹਾਰੀ ॥2॥ ਅੰਤਰਿ ਅਗਨਿ ਨ ਗੁਰ ਬਿਨੁ ਬੂਝੈ ਬਾਹਰਿ ਪੂਅਰ ਤਾਪੈ ॥ ਗੁਰ ਸੇਵਾ ਬਿਨੁ ਭਗਤਿ ਨ ਹੋਵੀ ਕਿਉ ਕਰਿ ਚੀਨਸਿ ਆਪੈ ॥ ਨਿੰਦਾ ਕਰਿ ਕਰਿ ਨਰਕ ਨਿਵਾਸੀ ਅੰਤਰਿ ਆ ਤਮ ਜਾਪੈ ॥ ਅਠਸਠਿ ਤੀਰਥ

ਭਰਮਿ ਵਿਗੂਚਹਿ ਕਿਉ ਮਲੁ ਧੋਪੈ ਪਾਪੈ ॥3॥ ਛਾਣੀ ਖਾਕੁ ਬਿਭੂਤਿ ਚੜਾਈ ਮਾਇਆ ਕਾ ਮਗੁ ਜੋਹੈ ॥ ਅੰਤਰਿ ਬਾਹਰਿ ਏਕੁ ਨ ਜਾਣੈ ਸਾਚੁ ਕਹੇ ਤੇ ਛੋਹੈ ॥ ਪਾਠੁ ਪੜੈ ਮੁਖਿ ਝੂਠੋ ਬੋਲੈ ਨਿਗੁਰੇ ਕੀ ਮਤਿ ਓਹੈ ॥ ਨਾਮੁ ਨ ਜਪਈ ਕਿਉ ਸੁਖੁ ਪਾਵੈ ਬਿਨੁ ਨਾਵੈ ਕਿਉ ਸੋਹੈ ॥4॥ ਮੂੰਡੁ ਮੁਡਾਇ ਜਟਾ ਸਿਖ ਬਾਧੀ ਮੋਨਿ ਰਹੈ ਅਭਿਮਾਨਾ ॥ ਮਨੂਆ ਡੋਲੈ ਦਹ ਦਿਸ ਧਾਵੈ ਬਿਨੁ ਰਤ ਆਤਮ ਗਿਆਨਾ ॥ ਅੰਮ੍ਰਿਤੁ ਛੋਡਿ ਮਹਾ ਬਿਖੁ ਪੀਵੈ ਮਾਇਆ ਕਾ ਦੇਵਾਨਾ ॥

ਕਿਰਤੁ ਨ ਮਿਟਈ ਹੁਕਮੁ ਨ ਬੂਝੈ ਪਸੂਆ ਮਾਹਿ ਸਮਾਨਾ ॥5॥ ਹਾਥਿ ਕਮੰਡਲੁ ਕਾਪੜੀਆ ਮਨਿ ਤ੍ਰਿਸਨਾ ਉਪਜੀ ਭਾਰੀ ॥ ਇਸਤ੍ਰੀ ਤਜਿ ਕਰਿ ਕਾਮਿ ਵਿਆਪਿਆ ਚਿਤੁ ਲਾਇਆ ਪਰ ਨਾਰੀ ॥ ਸਿਖ ਕਰੇ ਕਰਿ ਸਬਦੁ ਨ ਚੀਨੈ

ਲੰਪਟੁ ਹੈ ਬਾਜਾਰੀ ॥ ਅੰਤਰਿ ਬਿਖੁ ਬਾਹਰਿ ਨਿਭਰਾਤੀ ਤਾ ਜਮੁ ਕਰੇ ਖੁਆਰੀ ॥6॥ ਸੋ ਸੰਨਿਆਸੀ ਜੋ ਸਤਿਗੁਰ ਸੇਵੈ ਵਿਚਹੁ ਆਪੁ ਗਵਾਏ ॥ ਛਾਦਨ ਭੋਜਨ ਕੀ ਆਸ ਨ ਕਰਈ ਅਚਿੰਤੁ ਮਿਲੈ ਸੋ ਪਾਏ ॥ ਬਕੈ ਨ ਬੋਲੈ ਖਿਮਾ ਧਨੁ ਸੰਗ੍ਰਹੈ ਤਾਮਸੁ ਨਾਮਿ ਜਲਾਏ ॥ ਧਨੁ ਗਿਰਹੀ ਸੰਨਿਆਸੀ ਜੋਗੀ ਜਿ ਹਰਿ ਚਰਣੀ ਚਿਤੁ ਲਾਏ ॥7॥ ਆਸ ਨਿਰਾਸ ਰਹੈ ਸੰਨਿਆਸੀ ਏਕਸੁ ਸਿਉ ਲਿਵ ਲਾਏ ॥ ਹਰਿ ਰਸੁ ਪੀਵੈ ਤਾ ਸਾਤਿ ਆਵੈ ਨਿਜ ਘਰਿ ਤਾੜੀ ਲਾਏ ॥

ਮਨੂਆ ਨ ਡੋਲੈ ਗੁਰਮੁਖਿ ਬੂਝੈ ਧਾਵਤੁ ਵਰਜਿ ਰਹਾਏ ॥ ਗ੍ਰਿਹੁ ਸਰੀਰੁ ਗੁਰਮਤੀ ਖੋਜੇ ਨਾਮੁ ਪਦਾਰਥੁ ਪਾਏ ॥8॥

ਬ੍ਰਹਮਾ ਬਿਸਨੁ ਮਹੇਸੁ ਸਰੇਸਟ ਨਾਮਿ ਰਤੇ ਵੀਚਾਰੀ ॥ ਖਾਣੀ ਬਾਣੀ ਗਗਨ ਪਤਾਲੀ ਜੰਤਾ ਜੋਤਿ ਤੁਮਾਰੀ ॥ ਸਭਿ

ਸੁਖ ਮੁਕਤਿ ਨਾਮ ਧੁਨਿ ਬਾਣੀ ਸਚੁ ਨਾਮੁ ਉਰਿ ਧਾਰੀ ॥ ਨਾਮ ਬਿਨਾ ਨਹੀ ਛੂਟਸਿ ਨਾਨਕ ਸਾਚੀ ਤਰੁ ਤੂ ਤਾਰੀ

॥9॥7॥ ਮਾਰੂ ਮਹਲਾ 1 ॥ ਮਾਤ ਪਿਤਾ ਸੰਜੋਗਿ ਉਪਾਏ ਰਕਤੁ ਬਿੰਦੁ ਮਿਲਿ ਪਿੰਡੁ ਕਰੇ ॥ ਅੰਤਰਿ ਗਰਭ ਉਰਧਿ

ਲਿਵ ਲਾਗੀ ਸੋ ਪ੍ਰਭੁ ਸਾਰੇ ਦਾਤਿ ਕਰੇ ॥1॥ ਸੰਸਾਰੁ ਭਵਜਲੁ ਕਿਉ ਤਰੈ ॥ ਗੁਰਮੁਖਿ ਨਾਮੁ ਨਿਰੰਜਨੁ ਪਾਈਐ

ਅਫਰਿਓ ਭਾਰੁ ਅਫਾਰੁ ਟਰੈ ॥1॥ ਰਹਾਉ ॥ ਤੇ ਗੁਣ ਵਿਸਰਿ ਗਏ ਅਪਰਾਧੀ ਮੈ ਬਉਰਾ ਕਿਆ ਕਰਉ ਹਰੇ

॥ ਤੂ ਦਾਤਾ ਦਇਆਲੁ ਸਭੈ ਸਿਰਿ ਅਹਿਨਿਸਿ ਦਾਤਿ ਸਮਾਰਿ ਕਰੇ ॥2॥ ਚਾਰਿ ਪਦਾਰਥ ਲੈ ਜਗਿ ਜਨਮਿਆ

1014

ਸਿਵ ਸਕਤੀ ਘਰਿ ਵਾਸੁ ਧਰੇ ॥ ਲਾਗੀ ਭੂਖ ਮਾਇਆ ਮਗੁ ਜੋਹੈ ਮੁਕਤਿ ਪਦਾਰਥੁ ਮੋਹਿ ਖਰੇ ॥3॥ ਕਰੁਣਪਲਾਵ ਕਰੇ ਨਹੀ ਪਾਵੈ ਇਤ ਉਤ ਢੂਢਤ ਥਾਕਿ ਪਰੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਆਪੇ ਕੂੜ ਕੁਟੰਬ ਸਿਉ ਪ੍ਰੀਤਿ ਕਰੇ

॥4॥ ਖਾਵੈ ਭੋਗੈ ਸੁਣਿ ਸੁਣਿ ਦੇਖੈ ਪਹਿਰਿ ਦਿਖਾਵੈ ਕਾਲ ਘਰੇ ॥ ਬਿਨੁ ਗੁਰ ਸਬਦ ਨ ਆਪੁ ਪਛਾਣੈ ਬਿਨੁ ਹਰਿ ਨਾਮ ਨ ਕਾਲੁ ਟਰੇ ॥5॥ ਜੇਤਾ ਮੋਹੁ ਹਉਮੈ ਕਰਿ ਭੂਲੇ ਮੇਰੀ ਮੇਰੀ ਕਰਤੇ ਛੀਨਿ ਖਰੇ ॥ ਤਨੁ ਧਨੁ ਬਿਨਸੈ ਸਹਸੈ

ਸਹਸਾ ਫਿਰਿ ਪਛੁਤਾਵੈ ਮੁਖਿ ਧੂਰਿ ਪਰੇ ॥6॥ ਬਿਰਧਿ ਭਇਆ ਜੋਬਨੁ ਤਨੁ ਖਿਸਿਆ ਕਫੁ ਕੰਠੁ ਬਿਰੂਧੋ ਨੈਨਹੁ ਨੀਰੁ ਢਰੇ ॥ ਚਰਣ ਰਹੇ ਕਰ ਕੰਪਣ ਲਾਗੇ ਸਾਕਤ ਰਾਮੁ ਨ ਰਿਦੈ ਹਰੇ ॥7॥ ਸੁਰਤਿ ਗਈ ਕਾਲੀ ਹੂ ਧਉਲੇ ਕਿਸੈ

ਨ ਭਾਵੈ ਰਖਿਓ ਘਰੇ ॥ ਬਿਸਰਤ ਨਾਮੁ ਐਸੇ ਦੋਖ ਲਾਗਹਿ ਜਮੁ ਮਾਰਿ ਸਮਾਰੇ ਨਰਕਿ ਖਰੇ ॥8॥ ਪੂਰਬ ਜਨਮ ਕੋ ਲੇਖੁ ਨ ਮਿਟਈ ਜਨਮਿ ਮਰੈ ਕਾ ਕਉ ਦੋਸੁ ਧਰੇ ॥ ਬਿਨੁ ਗੁਰ ਬਾਦਿ ਜੀਵਣੁ ਹੋਰੁ ਮਰਣਾ ਬਿਨੁ ਗੁਰ ਸਬਦੈ

ਜਨਮੁ ਜਰੇ ॥9॥ ਖੁਸੀ ਖੁਆਰ ਭਏ ਰਸ ਭੋਗਣ ਫੋਕਟ ਕਰਮ ਵਿਕਾਰ ਕਰੇ ॥ ਨਾਮੁ ਬਿਸਾਰਿ ਲੋਭਿ ਮੂਲੁ ਖੋਇਓ

ਸਿਰਿ ਧਰਮਰਾਇ ਕਾ ਡੰਡੁ ਪਰੇ ॥10॥ ਗੁਰਮੁਖਿ ਰਾਮ ਨਾਮ ਗੁਣ ਗਾਵਹਿ ਜਾ ਕਉ ਹਰਿ ਪ੍ਰਭੁ ਨਦਰਿ ਕਰੇ ॥

ਤੇ ਨਿਰਮਲ ਪੁਰਖ ਅਪਰੰਪਰ ਪੂਰੇ ਤੇ ਜਗ ਮਹਿ ਗੁਰ ਗੋਵਿੰਦ ਹਰੇ ॥11॥ ਹਰਿ ਸਿਮਰਹੁ ਗੁਰ ਬਚਨ ਸਮਾਰਹੁ ਸੰਗਤਿ ਹਰਿ ਜਨ ਭਾਉ ਕਰੇ ॥ ਹਰਿ ਜਨ ਗੁਰੁ ਪਰਧਾਨੁ ਦੁਆਰੈ ਨਾਨਕ ਤਿਨ ਜਨ ਕੀ ਰੇਣੁ ਹਰੇ ॥12॥8॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਕਾਫੀ ਮਹਲਾ 1 ਘਰੁ 2 ॥ ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥ ਸਾਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥1॥ ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥ ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥1॥ ਰਹਾਉ ॥ ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥ ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥2॥ ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥ ਸੁਖਿ ਸਵੰਨਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥3॥ ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥ ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ

1015

ਵਿਹਾਇ ॥4॥ ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥ ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥5॥ ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥ ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥6॥

ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥ ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥7॥ ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥ ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥8॥1॥9॥

ਮਾਰੂ ਮਹਲਾ 1 ॥ ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥ ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ

॥1॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥1॥ ਰਹਾਉ ॥ ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥ ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥2॥ ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥ ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥3॥ ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥ ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ

॥4॥ ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥ ਸਾਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥5॥

ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥ ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥6॥ ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰਨਾਲਿ ॥ ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥7॥ ਨਾ ਹਮ ਚੰਗੇ ਆਖੀਅਹ ਬੁਰਾ ਨ ਦੀਸੈ ਕੋਇ ॥ ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥8॥2॥10॥ ਮਾਰੂ ਮਹਲਾ 1 ॥ ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥ ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ

॥1॥ ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥ ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥1॥ ਰਹਾਉ

॥ ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥ ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥2॥

ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥ ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥3॥ ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥ ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ

ਏਕਾ ਸਾਰੀ ॥4॥ ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥ ਨਾਉ ਵਿਸਾਰਹਿ

1016

ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥5॥ ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ

॥ ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥6॥ ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥ ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥7॥3॥11॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 3 ਅਸਟਪਦੀ ਘਰੁ 5 ॥ ਜਿਸ ਨੋ ਪ੍ਰੇਮੁ ਮੰਨਿ ਵਸਾਏ ॥ ਸਾਚੈ ਸਬਦਿ ਸਹਜਿ ਸੁਭਾਏ ॥ ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥1॥ ਆਪੇ ਮੇਲੇ ਆਪਿ ਮਿਲਾਏ ॥ ਆਪਣਾ ਪਿਆਰੁ ਆਪੇ ਲਾਏ ॥ ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥1॥ ਰਹਾਉ ॥ ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮਪਦੁ ਪਾਏ ॥ ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥2॥

ਸੰਜੋਗੀ ਧਨ ਪਿਰ ਮੇਲਾ ਹੋਵੈ ॥ ਗੁਰਮਤਿ ਵਿਚਹੁ ਦੁਰਮਤਿ ਖੋਵੈ ॥ ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥3॥ ਸਤਿਗੁਰ ਬਾਝਹੁ ਵੈਦੁ ਨ ਕੋਈ ॥ ਆਪੇ ਆਪਿ ਨਿਰੰਜਨੁ ਸੋਈ ॥ ਸਤਿਗੁਰ ਮਿਲਿਐ ਮਰੈ

ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥4॥ ਏਹੁ ਸਬਦੁ ਸਾਰੁ ਜਿਸ ਨੋ ਲਾਏ ॥ ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥

ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥5॥ ਅਗਮ ਨਿਗਮੁ ਸਤਿਗੁਰੂ ਦਿਖਾਇਆ ॥

ਕਰਿ ਕਿਰਪਾ ਅਪਨੈ ਘਰਿ ਆਇਆ ॥ ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥6॥

ਗੁਰਮੁਖਿ ਹੋਵੈ ਸੋ ਤਤੁ ਪਾਏ ॥ ਆਪਣਾ ਆਪੁ ਵਿਚਹੁ ਗਵਾਏ ॥ ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥7॥ ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥ ਇਕਨਾ ਗੁਰਮੁਖਿ ਹਉਮੈ ਮਾਰੀ ॥ ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥8॥ ਗੁਰਮੁਖਿ ਜਿਨੀ ਨਾਮੁ ਨ ਪਾਇਆ ॥ ਮਨਮੁਖਿ ਬਿਰਥਾ ਜਨਮੁ ਗਵਾਇਆ ॥ ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥9॥ ਅੰਮ੍ਰਿਤਨਾਮੁ ਸਦਾ ਸੁਖਦਾਤਾ ॥

ਗੁਰਿ ਪੂਰੈ ਜੁਗ ਚਾਰੇ ਜਾਤਾ ॥ ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥10॥1॥ ॥11॥1॥12॥

1017

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਅਸਟਪਦੀਆ ਘਰੁ 3 ॥ ਲਖ ਚਉਰਾਸੀਹ ਭ੍ਰਮਤੇ ਭ੍ਰਮਤੇ ਦੁਲਭ ਜਨਮੁ ਅਬ ਪਾਇਓ

॥1॥ ਰੇ ਮੂੜੇ ਤੂ ਹੋਛੈ ਰਸਿ ਲਪਟਾਇਓ ॥ ਅੰਮ੍ਰਿਤੁ ਸੰਗਿ ਬਸਤੁ ਹੈ ਤੇਰੈ ਬਿਖਿਆ ਸਿਉ ਉਰਝਾਇਓ ॥1॥

ਰਹਾਉ ॥ ਰਤਨ ਜਵੇਹਰ ਬਨਜਨਿ ਆਇਓ ਕਾਲਰੁ ਲਾਦਿ ਚਲਾਇਓ ॥2॥ ਜਿਹ ਘਰ ਮਹਿ ਤੁਧੁ ਰਹਨਾ ਬਸਨਾ ਸੋ ਘਰੁ ਚੀਤਿ ਨ ਆਇਓ ॥3॥ ਅਟਲ ਅਖੰਡ ਪ੍ਰਾਣ ਸੁਖਦਾਈ ਇਕ ਨਿਮਖ ਨਹੀ ਤੁਝੁ ਗਾਇਓ

॥4॥ ਜਹਾ ਜਾਣਾ ਸੋ ਥਾਨੁ ਵਿਸਾਰਿਓ ਇਕ ਨਿਮਖ ਨਹੀ ਮਨੁ ਲਾਇਓ ॥5॥ ਪੁਤ੍ਰ ਕਲਤ੍ਰ ਗ੍ਰਿਹ ਦੇਖਿ ਸਮਗ੍ਰੀ ਇਸ ਹੀ ਮਹਿ ਉਰਝਾਇਓ ॥6॥ ਜਿਤੁ ਕੋ ਲਾਇਓ ਤਿਤ ਹੀ ਲਾਗਾ ਤੈਸੇ ਕਰਮ ਕਮਾਇਓ ॥7॥ ਜਉ ਭਇਓ

ਕ੍ਰਿਪਾਲੁ ਤਾ ਸਾਧਸੰਗੁ ਪਾਇਆ ਜਨ ਨਾਨਕ ਬ੍ਰਹਮੁ ਧਿਆਇਓ ॥8॥1॥ ਮਾਰੂ ਮਹਲਾ 5 ॥ ਕਰਿ ਅਨੁਗ੍ਰਹੁ ਰਾਖਿ ਲੀਨੋ ਭਇਓ ਸਾਧੂ ਸੰਗੁ ॥ ਹਰਿ ਨਾਮੁ ਰਸੁ ਰਸਨਾ ਉਚਾਰੈ ਮਿਸਟ ਗੂੜਾ ਰੰਗੁ ॥1॥ ਮੇਰੇ ਮਾਨ ਕੋ ਅਸਥਾਨੁ ॥ ਮੀਤੁ ਸਾਜਨੁ ਸਖਾ ਬੰਧਪੁ ਅੰਤਰਜਾਮੀ ਜਾਨੁ ॥1॥ ਰਹਾਉ ॥ ਸੰਸਾਰ ਸਾਗਰੁ ਜਿਨਿ ਉਪਾਇਓ

ਸਰਣਿ ਪ੍ਰਭ ਕੀ ਗਹੀ ॥ ਗੁਰ ਪ੍ਰਸਾਦੀ ਪ੍ਰਭੁ ਅਰਾਧੇ ਜਮਕੰਕਰੁ ਕਿਛੁ ਨ ਕਹੀ ॥2॥ ਮੋਖੁ ਮੁਕਤਿ ਦੁਆਰਿ ਜਾ ਕੈ ਸੰਤ ਰਿਦਾ ਭੰਡਾਰੁ ॥ ਜੀਅ ਜੁਗਤਿ ਸੁਜਾਣੁ ਸੁਆਮੀ ਸਦਾ ਰਾਖਣਹਾਰੁ ॥3॥ ਦੂਖ ਦਰਦ ਕਲੇਸ ਬਿਨਸਹਿ ਜਿਸੁ ਬਸੈ ਮਨ ਮਾਹਿ ॥ ਮਿਰਤੁ ਨਰਕੁ ਅਸਥਾਨ ਬਿਖੜੇ ਬਿਖੁ ਨ ਪੋਹੈ ਤਾਹਿ ॥4॥ ਰਿਧਿ ਸਿਧਿ ਨਵ ਨਿਧਿ

ਜਾ ਕੈ ਅੰਮ੍ਰਿਤਾ ਪਰਵਾਹ ॥ ਆਦਿ ਅੰਤੇ ਮਧਿ ਪੂਰਨ ਊਚ ਅਗਮ ਅਗਾਹ ॥5॥ ਸਿਧ ਸਾਧਿਕ ਦੇਵ ਮੁਨਿਜਨ ਬੇਦ ਕਰਹਿ ਉਚਾਰੁ ॥ ਸਿਮਰਿ ਸੁਆਮੀ ਸੁਖ ਸਹਜਿ ਭੁੰਚਹਿ ਨਹੀ ਅੰਤੁ ਪਾਰਾਵਾਰੁ ॥6॥ ਅਨਿਕ ਪ੍ਰਾਛਤ ਮਿਟਹਿ ਖਿਨ ਮਹਿ ਰਿਦੈ ਜਪਿ ਭਗਵਾਨ ॥ ਪਾਵਨਾ ਤੇ ਮਹਾ ਪਾਵਨ ਕੋਟਿ ਦਾਨ ਇਸਨਾਨ ॥7॥ ਬਲ ਬੁਧਿ

ਸੁਧਿ ਪਰਾਣ ਸਰਬਸੁ ਸੰਤਨਾ ਕੀ ਰਾਸਿ ॥ ਬਿਸਰੁ ਨਾਹੀ ਨਿਮਖ ਮਨ ਤੇ ਨਾਨਕ ਕੀ ਅਰਦਾਸਿ ॥8॥2॥

ਮਾਰੂ ਮਹਲਾ 5 ॥ ਸਸਤ੍ਰਿ ਤੀਖਣਿ ਕਾਟਿ ਡਾਰਿਓ ਮਨਿ ਨ ਕੀਨੋ ਰੋਸੁ ॥ ਕਾਜੁ ਉਆ ਕੋ ਲੇ ਸਵਾਰਿਓ

ਤਿਲੁ ਨ ਦੀਨੋ ਦੋਸੁ ॥1॥ ਮਨ ਮੇਰੇ ਰਾਮ ਰਉ ਨਿਤ ਨੀਤਿ ॥ ਦਇਆਲ ਦੇਵ ਕ੍ਰਿਪਾਲ ਗੋਬਿੰਦ ਸੁਨਿ ਸੰਤਨਾ

1018

ਕੀ ਰੀਤਿ ॥1॥ ਰਹਾਉ ॥ ਚਰਣ ਤਲੈ ਉਗਾਹਿ ਬੈਸਿਓ ਸ੍ਰਮੁ ਨ ਰਹਿਓ ਸਰੀਰਿ ॥ ਮਹਾ ਸਾਗਰੁ ਨਹ ਵਿਆਪੈ ਖਿਨਹਿ ਉਤਰਿਓ ਤੀਰਿ ॥2॥ ਚੰਦਨ ਅਗਰ ਕਪੂਰ ਲੇਪਨ ਤਿਸੁ ਸੰਗੇ ਨਹੀ ਪ੍ਰੀਤਿ ॥ ਬਿਸਟਾ ਮੂਤ੍ਰ ਖੋਦਿ ਤਿਲੁ ਤਿਲੁ ਮਨਿ ਨ ਮਨੀ ਬਿਪਰੀਤਿ ॥3॥ ਊਚ ਨੀਚ ਬਿਕਾਰ ਸੁਕ੍ਰਿਤ ਸੰਲਗਨ ਸਭ ਸੁਖ ਛਤ੍ਰ ॥ ਮਿਤ੍ਰ ਸਤ੍ਰੁ ਨ ਕਛੂ ਜਾਨੈ ਸਰਬ ਜੀਅ ਸਮਤ ॥4॥ ਕਰਿ ਪ੍ਰਗਾਸੁ ਪ੍ਰਚੰਡ ਪ੍ਰਗਟਿਓ ਅੰਧਕਾਰ ਬਿਨਾਸ ॥ ਪਵਿਤ੍ਰ ਅਪਵਿਤ੍ਰਹ ਕਿਰਣਿ ਲਾਗੇ ਮਨਿ ਨ ਭਇਓ

ਬਿਖਾਦੁ ॥5॥ ਸੀਤ ਮੰਦ ਸੁਗੰਧ ਚਲਿਓ ਸਰਬ ਥਾਨ ਸਮਾਨ ॥ ਜਹਾ ਸਾ ਕਿਛੁ ਤਹਾ ਲਾਗਿਓ ਤਿਲੁ ਨ ਸੰਕਾ ਮਾਨ ॥6॥

ਸੁਭਾਇ ਅਭਾਇ ਜੁ ਨਿਕਟਿ ਆਵੈ ਸੀਤੁ ਤਾ ਕਾ ਜਾਇ ॥ ਆਪ ਪਰ ਕਾ ਕਛੁ ਨ ਜਾਣੈ ਸਦਾ ਸਹਜਿ ਸੁਭਾਇ ॥7॥

ਚਰਣ ਸਰਣ ਸਨਾਥ ਇਹੁ ਮਨੁ ਰੰਗਿ ਰਾਤੇ ਲਾਲ ॥ ਗੋਪਾਲ ਗੁਣ ਨਿਤ ਗਾਉ ਨਾਨਕ ਭਏ ਪ੍ਰਭ ਕਿਰਪਾਲ ॥8॥3॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਅਸਟਪਦੀਆ ਘਰੁ 4 ॥ ਚਾਦਨਾ ਚਾਦਨੁ ਆਂਗਨਿ ਪ੍ਰਭ ਜੀ ਅੰਤਰਿ ਚਾਦਨਾ ॥1॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥2॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥3॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥4॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥5॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥6॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥7॥ ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥8॥1॥4॥ ਮਾਰੂ ਮਹਲਾ 5 ॥ ਆਉ ਜੀ ਤੂ ਆਉ ਹਮਾਰੈ

ਹਰਿ ਜਸੁ ਸ੍ਰਵਨ ਸੁਨਾਵਨਾ ॥1॥ ਰਹਾਉ ॥ ਤੁਧੁ ਆਵਤ ਮੇਰਾ ਮਨੁ ਤਨੁ ਹਰਿਆ ਹਰਿ ਜਸੁ ਤੁਮ ਸੰਗਿ ਗਾਵਨਾ

॥1॥ ਸੰਤ ਕ੍ਰਿਪਾ ਤੇ ਹਿਰਦੈ ਵਾਸੈ ਦੂਜਾ ਭਾਉ ਮਿਟਾਵਨਾ ॥2॥ ਭਗਤ ਦਇਆ ਤੇ ਬੁਧਿ ਪਰਗਾਸੈ ਦੁਰਮਤਿ ਦੂਖ

ਤਜਾਵਨਾ ॥3॥ ਦਰਸਨੁ ਭੇਟਤ ਹੋਤ ਪੁਨੀਤਾ ਪੁਨਰਪਿ ਗਰਭਿ ਨ ਪਾਵਨਾ ॥4॥ ਨਉ ਨਿਧਿ ਰਿਧਿ ਸਿਧਿ ਪਾਈ ਜੋ ਤੁਮਰੈ ਮਨਿ ਭਾਵਨਾ ॥5॥ ਸੰਤ ਬਿਨਾ ਮੈ ਥਾਉ ਨ ਕੋਈ ਅਵਰ ਨ ਸੂਝੈ ਜਾਵਨਾ ॥6॥ ਮੋਹਿ ਨਿਰਗੁਨ ਕਉ ਕੋਇ ਨ ਰਾਖੈ ਸੰਤਾ ਸੰਗਿ ਸਮਾਵਨਾ ॥7॥ ਕਹੁ ਨਾਨਕ ਗੁਰਿ ਚਲਤੁ ਦਿਖਾਇਆ ਮਨ ਮਧੇ ਹਰਿ ਹਰਿ ਰਾਵਨਾ ॥8॥2॥5॥

1019

ਮਾਰੂ ਮਹਲਾ 5 ॥ ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥1॥ ਰਹਾਉ ॥

ਪੀਵਨਾ ਜਿਤੁ ਮਨੁ ਆਘਾਵੈ ਨਾਮੁ ਅੰਮ੍ਰਿਤਰਸੁ ਪੀਵਨਾ ॥1॥ ਖਾਵਨਾ ਜਿਤੁ ਭੂਖ ਨ ਲਾਗੈ ਸੰਤੋਖਿ ਸਦਾ ਤ੍ਰਿਪਤੀਵਨਾ ॥2॥ ਪੈਨਣਾ ਰਖੁ ਪਤਿ ਪਰਮੇਸੁਰ ਫਿਰਿ ਨਾਗੇ ਨਹੀ ਥੀਵਨਾ ॥3॥ ਭੋਗਨਾ ਮਨ ਮਧੇ ਹਰਿ ਰਸੁ ਸੰਤਸੰਗਤਿ ਮਹਿ ਲੀਵਨਾ ॥4॥ ਬਿਨੁ ਤਾਗੇ ਬਿਨੁ ਸੂਈ ਆਨੀ ਮਨੁ ਹਰਿ ਭਗਤੀ ਸੰਗਿ ਸੀਵਨਾ ॥5॥

ਮਾਤਿਆ ਹਰਿ ਰਸ ਮਹਿ ਰਾਤੇ ਤਿਸੁ ਬਹੁੜਿ ਨ ਕਬਹੂ ਅਉਖੀਵਨਾ ॥6॥ ਮਿਲਿਓ ਤਿਸੁ ਸਰਬ ਨਿਧਾਨਾ ਪ੍ਰਭਿ ਕ੍ਰਿਪਾਲਿ ਜਿਸੁ ਦੀਵਨਾ ॥7॥ ਸੁਖੁ ਨਾਨਕ ਸੰਤਨ ਕੀ ਸੇਵਾ ਚਰਣ ਸੰਤ ਧੋਇ ਪੀਵਨਾ ॥8॥3॥6॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਘਰੁ 8 ਅੰਜੁਲੀਆ ॥ ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥ ਜਿਸੁ ਗ੍ਰਿਹਿ ਥੋਰੀ ਸੁ ਫਿਰੈ ਭ੍ਰਮੰਤਾ

॥ ਦੁਹੂ ਬਿਵਸਥਾ ਤੇ ਜੋ ਮੁਕਤਾ ਸੋਈ ਸੁਹੇਲਾ ਭਾਲੀਐ ॥1॥ ਗ੍ਰਿਹ ਰਾਜ ਮਹਿ ਨਰਕੁ ਉਦਾਸ ਕਰੋਧਾ ॥ ਬਹੁ ਬਿਧਿ

ਬੇਦ ਪਾਠ ਸਭਿ ਸੋਧਾ ॥ ਦੇਹੀ ਮਹਿ ਜੋ ਰਹੈ ਅਲਿਪਤਾ ਤਿਸੁ ਜਨ ਕੀ ਪੂਰਨ ਘਾਲੀਐ ॥2॥ ਜਾਗਤ ਸੂਤਾ ਭਰਮਿ ਵਿਗੂਤਾ ॥ ਬਿਨੁ ਗੁਰ ਮੁਕਤਿ ਨ ਹੋਈਐ ਮੀਤਾ ॥ ਸਾਧਸੰਗਿ ਤੁਟਹਿ ਹਉ ਬੰਧਨ ਏਕੋ ਏਕੁ ਨਿਹਾਲੀਐ ॥3॥ ਕਰਮ ਕਰੈ ਤ ਬੰਧਾ ਨਹ ਕਰੈ ਤ ਨਿੰਦਾ ॥ ਮੋਹ ਮਗਨ ਮਨੁ ਵਿਆਪਿਆ ਚਿੰਦਾ ॥ ਗੁਰ ਪ੍ਰਸਾਦਿ ਸੁਖੁ ਦੁਖੁ ਸਮ ਜਾਣੈ ਘਟਿ ਘਟਿ ਰਾਮੁ ਨਿਹਾਲੀਐ ॥4॥ ਸੰਸਾਰੈ ਮਹਿ ਸਹਸਾ ਬਿਆਪੈ ॥ ਅਕਥ ਕਥਾ ਅਗੋਚਰ ਨਹੀ ਜਾਪੈ ॥ ਜਿਸਹਿ ਬੁਝਾਏ ਸੋਈ ਬੂਝੈ ਓਹੁ ਬਾਲਕ ਵਾਗੀ ਪਾਲੀਐ ॥5॥ ਛੋਡਿ ਬਹੈ ਤਉ ਛੂਟੈ ਨਾਹੀ ॥ ਜਉ ਸੰਚੈ ਤਉ ਭਉ ਮਨ ਮਾਹੀ ॥ ਇਸ ਹੀ ਮਹਿ ਜਿਸ ਕੀ ਪਤਿ ਰਾਖੈ ਤਿਸੁ ਸਾਧੂ ਚਉਰੁ ਢਾਲੀਐ ॥6॥ ਜੋ ਸੂਰਾ ਤਿਸ ਹੀ ਹੋਇ ਮਰਣਾ ॥ ਜੋ ਭਾਗੈ ਤਿਸੁ ਜੋਨੀ ਫਿਰਣਾ ॥ ਜੋ ਵਰਤਾਏ ਸੋਈ ਭਲ ਮਾਨੈ ਬੁਝਿ ਹੁਕਮੈ ਦੁਰਮਤਿ ਜਾਲੀਐ ॥7॥ ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥ ਕਰਿ ਕਰਿ ਵੇਖੈ ਅਪਣੇ ਜਚਨਾ ॥ ਨਾਨਕ ਕੇ ਪੂਰਨ ਸੁਖਦਾਤੇ ਤੂ ਦੇਹਿ ਤ ਨਾਮੁ ਸਮਾਲੀਐ ॥8॥1॥7॥

ਮਾਰੂ ਮਹਲਾ 5 ॥ ਬਿਰਖੈ ਹੇਠਿ ਸਭਿ ਜੰਤ ਇਕਠੇ ॥ ਇਕਿ ਤਤੇ ਇਕਿ ਬੋਲਨਿ ਮਿਠੇ ॥ ਅਸਤੁ ਉਦੋਤੁ ਭਇਆ ਉਠਿ ਚਲੇ ਜਿਉ ਜਿਉ ਅਉਧ ਵਿਹਾਣੀਆ ॥1॥ ਪਾਪ ਕਰੇਦੜ ਸਰਪਰ ਮੁਠੇ ॥ ਅਜਰਾਈਲਿ ਫੜੇ ਫੜਿ ਕੁਠੇ ॥

1020

ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥2॥ ਸੰਗਿ ਨ ਕੋਈ ਭਈਆ ਬੇਬਾ ॥ ਮਾਲੁ ਜੋਬਨੁ ਧਨੁ ਛੋਡਿ ਵਞੇਬਾ ॥ ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥3॥ ਖੁਸਿ ਖੁਸਿ ਲੈਦਾ ਵਸਤੁ ਪਰਾਈ ॥

ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥ ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥4॥ ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥ ਬਹੁਤੁ ਸਜਾਇ ਪਇਆ ਦੇਸਿ ਲੰਮੈ ॥ ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ

ਪਰਾਣੀਆ ॥5॥ ਖਾਲਕ ਥਾਵਹੁ ਭੁਲਾ ਮੁਠਾ ॥ ਦੁਨੀਆ ਖੇਲੁ ਬੁਰਾ ਰੁਠ ਤੁਠਾ ॥ ਸਿਦਕੁ ਸਬੂਰੀ ਸੰਤੁ ਨ ਮਿਲਿਓ

ਵਤੈ ਆਪਣ ਭਾਣੀਆ ॥6॥ ਮਉਲਾ ਖੇਲ ਕਰੇ ਸਭਿ ਆਪੇ ॥ ਇਕਿ ਕਢੇ ਇਕਿ ਲਹਰਿ ਵਿਆਪੇ ॥ ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥ 7॥ ਮਿਹਰ ਕਰੇ ਤਾ ਖਸਮੁ ਧਿਆਈ ॥ ਸੰਤਾ ਸੰਗਤਿ ਨਰਕਿ ਨ ਪਾਈ ॥ ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥8॥2॥8॥ ॥11॥1॥8॥20॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 1 ਸੋਲਹੇ ॥ ਸਾਚਾ ਸਚੁ ਸੋਈ ਅਵਰੁ ਨ ਕੋਈ ॥ ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥ ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥1॥ ਆਪਿ ਉਪਾਏ ਆਪਿ ਖਪਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥2॥ ਆਪੇ ਦਾਨਾ ਆਪੇ ਬੀਨਾ ॥ ਆਪੇ ਆਪੁ ਉਪਾਇ ਪਤੀਨਾ ॥ ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥3॥ ਆਪੇ ਸਸਿ ਸੂਰਾ ਪੂਰੋ ਪੂਰਾ ॥ ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥4॥

ਆਪੇ ਪੁਰਖੁ ਆਪੇ ਹੀ ਨਾਰੀ ॥ ਆਪੇ ਪਾਸਾ ਆਪੇ ਸਾਰੀ ॥ ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥5॥ ਆਪੇ ਭਵਰੁ ਫੁਲੁ ਫਲੁ ਤਰਵਰੁ ॥ ਆਪੇ ਜਲੁ ਥਲੁ ਸਾਗਰੁ ਸਰਵਰੁ ॥ ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥6॥ ਆਪੇ ਦਿਨਸੁ ਆਪੇ ਹੀ ਰੈਣੀ ॥ ਆਪਿ ਪਤੀਜੈ ਗੁਰ ਕੀ ਬੈਣੀ ॥ ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥7॥ ਆਪੇ ਰਤਨੁ ਅਨੂਪੁ ਅਮੋਲੋ ॥ ਆਪੇ ਪਰਖੇ ਪੂਰਾ ਤੋਲੋ ॥

1021

ਆਪੇ ਕਿਸ ਹੀ ਕਸਿ ਬਖਸੇ ਆਪੇ ਦੇ ਲੈ ਭਾਈ ਹੇ ॥8॥ ਆਪੇ ਧਨਖੁ ਆਪੇ ਸਰਬਾਣਾ ॥ ਆਪੇ ਸੁਘੜੁ ਸਰੂਪੁ ਸਿਆਣਾ ॥ ਕਹਤਾ ਬਕਤਾ ਸੁਣਤਾ ਸੋਈ ਆਪੇ ਬਣਤ ਬਣਾਈ ਹੇ ॥9॥ ਪਉਣੁ ਗੁਰੂ ਪਾਣੀ ਪਿਤ ਜਾਤਾ ॥ ਉਦਰ ਸੰਜੋਗੀ ਧਰਤੀ ਮਾਤਾ ॥ ਰੈਣਿ ਦਿਨਸੁ ਦੁਇ ਦਾਈ ਦਾਇਆ ਜਗੁ ਖੇਲੈ ਖੇਲਾਈ ਹੇ ॥10॥ ਆਪੇ ਮਛੁਲੀ ਆਪੇ ਜਾਲਾ ॥ ਆਪੇ ਗਊ ਆਪੇ ਰਖਵਾਲਾ ॥ ਸਰਬ ਜੀਆ ਜਗਿ ਜੋਤਿ ਤੁਮਾਰੀ ਜੈਸੀ ਪ੍ਰਭਿ ਫੁਰਮਾਈ ਹੇ ॥11॥

ਆਪੇ ਜੋਗੀ ਆਪੇ ਭੋਗੀ ॥ ਆਪੇ ਰਸੀਆ ਪਰਮ ਸੰਜੋਗੀ ॥ ਆਪੇ ਵੇਬਾਣੀ ਨਿਰੰਕਾਰੀ ਨਿਰਭਉ ਤਾੜੀ ਲਾਈ ਹੇ

॥12॥ ਖਾਣੀ ਬਾਣੀ ਤੁਝਹਿ ਸਮਾਣੀ ॥ ਜੋ ਦੀਸੈ ਸਭ ਆਵਣ ਜਾਣੀ ॥ ਸੇਈ ਸਾਹ ਸਚੇ ਵਾਪਾਰੀ ਸਤਿਗੁਰਿ ਬੂਝ

ਬੁਝਾਈ ਹੇ ॥13॥ ਸਬਦੁ ਬੁਝਾਏ ਸਤਿਗੁਰੁ ਪੂਰਾ ॥ ਸਰਬ ਕਲਾ ਸਾਚੇ ਭਰਪੂਰਾ ॥ ਅਫਰਿਓ ਵੇਪਰਵਾਹੁ ਸਦਾ ਤੂ

ਨਾ ਤਿਸੁ ਤਿਲੁ ਨ ਤਮਾਈ ਹੇ ॥14॥ ਕਾਲੁ ਬਿਕਾਲੁ ਭਏ ਦੇਵਾਨੇ ॥ ਸਬਦੁ ਸਹਜ ਰਸੁ ਅੰਤਰਿ ਮਾਨੇ ॥ ਆਪੇ ਮੁਕਤਿ ਤ੍ਰਿਪਤਿ ਵਰਦਾਤਾ ਭਗਤਿ ਭਾਇ ਮਨਿ ਭਾਈ ਹੇ ॥15॥ ਆਪਿ ਨਿਰਾਲਮੁ ਗੁਰ ਗਮ ਗਿਆਨਾ ॥ ਜੋ ਦੀਸੈ

ਤੁਝ ਮਾਹਿ ਸਮਾਨਾ ॥ ਨਾਨਕੁ ਨੀਚੁ ਭਿਖਿਆ ਦਰਿ ਜਾਚੈ ਮੈ ਦੀਜੈ ਨਾਮੁ ਵਡਾਈ ਹੇ ॥16॥1॥ ਮਾਰੂ ਮਹਲਾ 1

॥ ਆਪੇ ਧਰਤੀ ਧਉਲੁ ਅਕਾਸੰ ॥ ਆਪੇ ਸਾਚੇ ਗੁਣ ਪਰਗਾਸੰ ॥ ਜਤੀ ਸਤੀ ਸੰਤੋਖੀ ਆਪੇ ਆਪੇ ਕਾਰ ਕਮਾਈ ਹੇ ॥1॥ ਜਿਸੁ ਕਰਣਾ ਸੋ ਕਰਿ ਕਰਿ ਵੇਖੈ ॥ ਕੋਇ ਨ ਮੇਟੈ ਸਾਚੇ ਲੇਖੈ ॥ ਆਪੇ ਕਰੇ ਕਰਾਏ ਆਪੇ ਆਪੇ ਦੇ ਵਡਿਆਈ ਹੇ ॥2॥ ਪੰਚ ਚੋਰ ਚੰਚਲ ਚਿਤੁ ਚਾਲਹਿ ॥ ਪਰ ਘਰ ਜੋਹਹਿ ਘਰੁ ਨਹੀ ਭਾਲਹਿ ॥ ਕਾਇਆ ਨਗਰੁ ਢਹੈ ਢਹਿ ਢੇਰੀ ਬਿਨੁ ਸਬਦੈ ਪਤਿ ਜਾਈ ਹੇ ॥3॥ ਗੁਰ ਤੇ ਬੂਝੈ ਤ੍ਰਿਭਵਣੁ ਸੂਝੈ ॥ ਮਨਸਾ ਮਾਰਿ ਮਨੈ ਸਿਉ ਲੂਝੈ

॥ ਜੋ ਤੁਧੁ ਸੇਵਹਿ ਸੇ ਤੁਧ ਹੀ ਜੇਹੇ ਨਿਰਭਉ ਬਾਲ ਸਖਾਈ ਹੇ ॥4॥ ਆਪੇ ਸੁਰਗੁ ਮਛੁ ਪਇਆਲਾ ॥ ਆਪੇ ਜੋਤਿ ਸਰੂਪੀ ਬਾਲਾ ॥ ਜਟਾ ਬਿਕਟ ਬਿਕਰਾਲ ਸਰੂਪੀ ਰੂਪੁ ਨ ਰੇਖਿਆ ਕਾਈ ਹੇ ॥5॥ ਬੇਦ ਕਤੇਬੀ ਭੇਦੁ ਨ ਜਾਤਾ ॥

ਨਾ ਤਿਸੁ ਮਾਤ ਪਿਤਾ ਸੁਤ ਭ੍ਰਾਤਾ ॥ ਸਗਲੇ ਸੈਲ ਉਪਾਇ ਸਮਾਏ ਅਲਖੁ ਨ ਲਖਣਾ ਜਾਈ ਹੇ ॥6॥ ਕਰਿ ਕਰਿ ਥਾਕੀ ਮੀਤ ਘਨੇਰੇ ॥ ਕੋਇ ਨ ਕਾਟੈ ਅਵਗੁਣ ਮੇਰੇ ॥ ਸੁਰਿਨਰ ਨਾਥੁ ਸਾਹਿਬੁ ਸਭਨਾ ਸਿਰਿ ਭਾਇ ਮਿਲੈ ਭਉ ਜਾਈ ਹੇ ॥7॥ ਭੂਲੇ ਚੂਕੇ ਮਾਰਗਿ ਪਾਵਹਿ ॥ ਆਪਿ ਭੁਲਾਇ ਤੂਹੈ ਸਮਝਾਵਹਿ ॥ ਬਿਨੁ ਨਾਵੈ ਮੈ ਅਵਰੁ ਨ ਦੀਸੈ

1022

ਨਾਵਹੁ ਗਤਿ ਮਿਤਿ ਪਾਈ ਹੇ ॥8॥ ਗੰਗਾ ਜਮੁਨਾ ਕੇਲ ਕੇਦਾਰਾ ॥ ਕਾਸੀ ਕਾਂਤੀ ਪੁਰੀ ਦੁਆਰਾ ॥ ਗੰਗਾ ਸਾਗਰੁ ਬੇਣੀ ਸੰਗਮੁ ਅਠਸਠਿ ਅੰਕਿ ਸਮਾਈ ਹੇ ॥9॥ ਆਪੇ ਸਿਧੁ ਸਾਧਿਕੁ ਵੀਚਾਰੀ ॥ ਆਪੇ ਰਾਜਨੁ ਪੰਚਾ ਕਾਰੀ ॥

ਤਖਤਿ ਬਹੈ ਅਦਲੀ ਪ੍ਰਭੁ ਆਪੇ ਭਰਮੁ ਭੇਦੁ ਭਉ ਜਾਈ ਹੇ ॥10॥ ਆਪੇ ਕਾਜੀ ਆਪੇ ਮੁਲਾ ॥ ਆਪਿ ਅਭੁਲੁ ਨ ਕਬਹੂ ਭੁਲਾ ॥ ਆਪੇ ਮਿਹਰ ਦਇਆਪਤਿ ਦਾਤਾ ਨਾ ਕਿਸੈ ਕੋ ਬੈਰਾਈ ਹੇ ॥11॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਸਭਸੈ ਦਾਤਾ ਤਿਲੁ ਨ ਤਮਾਈ ॥ ਭਰਿ ਪੁਰਿ ਧਾਰਿ ਰਹਿਆ ਨਿਹਕੇਵਲੁ ਗੁਪਤੁ ਪ੍ਰਗਟੁ ਸਭ ਠਾਈ ਹੇ ॥12॥ ਕਿਆ ਸਾਲਾਹੀ ਅਗਮ ਅਪਾਰੈ ॥ ਸਾਚੇ ਸਿਰਜਣਹਾਰ ਮੁਰਾਰੈ ॥ ਜਿਸ ਨੋ ਨਦਰਿ ਕਰੇ ਤਿਸੁ ਮੇਲੇ ਮੇਲਿ ਮਿਲੈ ਮੇਲਾਈ ਹੇ ॥13॥ ਬ੍ਰਹਮਾ ਬਿਸਨੁ ਮਹੇਸੁ ਦੁਆਰੈ ॥ ਊਭੇ ਸੇਵਹਿ ਅਲਖ ਅਪਾਰੈ ॥ ਹੋਰ ਕੇਤੀ ਦਰਿ ਦੀਸੈ ਬਿਲਲਾਦੀ ਮੈ ਗਣਤ ਨ ਆਵੈ ਕਾਈ ਹੇ ॥14॥ ਸਾਚੀ ਕੀਰਤਿ ਸਾਚੀ ਬਾਣੀ ॥ ਹੋਰ ਨ ਦੀਸੈ ਬੇਦ ਪੁਰਾਣੀ

॥ ਪੂੰਜੀ ਸਾਚੁ ਸਚੇ ਗੁਣ ਗਾਵਾ ਮੈ ਧਰ ਹੋਰ ਨ ਕਾਈ ਹੇ ॥15॥ ਜੁਗੁ ਜੁਗੁ ਸਾਚਾ ਹੈ ਭੀ ਹੋਸੀ ॥ ਕਉਣੁ ਨ ਮੂਆ ਕਉਣੁ ਨ ਮਰਸੀ ॥ ਨਾਨਕੁ ਨੀਚੁ ਕਹੈ ਬੇਨੰਤੀ ਦਰਿ ਦੇਖਹੁ ਲਿਵ ਲਾਈ ਹੇ ॥16॥2॥ ਮਾਰੂ ਮਹਲਾ 1 ॥

ਦੂਜੀ ਦੁਰਮਤਿ ਅੰਨੀ ਬੋਲੀ ॥ ਕਾਮ ਕ੍ਰੋਧ ਕੀ ਕਚੀ ਚੋਲੀ ॥ ਘਰਿ ਵਰੁ ਸਹਜੁ ਨ ਜਾਣੈ ਛੋਹਰਿ ਬਿਨੁ ਪਿਰ ਨੀਦ ਨ ਪਾਈ ਹੇ ॥1॥ ਅੰਤਰਿ ਅਗਨਿ ਜਲੈ ਭੜਕਾਰੇ ॥ ਮਨਮੁਖੁ ਤਕੇ ਕੁੰਟਾਂ ਚਾਰੇ ॥ ਬਿਨੁ ਸਤਿਗੁਰ ਸੇਵੇ ਕਿਉ ਸੁਖੁ ਪਾਈਐ ਸਾਚੇ ਹਾਥਿ ਵਡਾਈ ਹੇ ॥2॥ ਕਾਮੁ ਕ੍ਰੋਧੁ ਅਹੰਕਾਰੁ ਨਿਵਾਰੇ ॥ ਤਸਕਰ ਪੰਚ ਸਬਦਿ ਸੰਘਾਰੇ ॥ ਗਿਆਨ ਖੜਗੁ ਲੈ ਮਨ ਸਿਉ ਲੂਝੈ ਮਨਸਾ ਮਨਹਿ ਸਮਾਈ ਹੇ ॥3॥ ਮਾਂ ਕੀ ਰਕਤੁ ਪਿਤਾ ਬਿੰਦੁ ਧਾਰਾ ॥ ਮੂਰਤਿ ਸੂਰਤਿ ਕਰਿ ਆਪਾਰਾ ॥ ਜੋਤਿ ਦਾਤਿ ਜੇਤੀ ਸਭ ਤੇਰੀ ਤੂ ਕਰਤਾ ਸਭ ਠਾਈ ਹੇ ॥4॥ ਤੁਝ ਹੀ ਕੀਆ ਜੰਮਣ ਮਰਣਾ ॥

ਗੁਰ ਤੇ ਸਮਝ ਪੜੀ ਕਿਆ ਡਰਣਾ ॥ ਤੂ ਦਇਆਲੁ ਦਇਆ ਕਰਿ ਦੇਖਹਿ ਦੁਖੁ ਦਰਦੁ ਸਰੀਰਹੁ ਜਾਈ ਹੇ ॥5॥

ਨਿਜ ਘਰਿ ਬੈਸਿ ਰਹੇ ਭਉ ਖਾਇਆ ॥ ਧਾਵਤ ਰਾਖੇ ਠਾਕਿ ਰਹਾਇਆ ॥ ਕਮਲ ਬਿਗਾਸ ਭਰੇ ਸਰ ਸੁਭਰ ਆਤਮ ਰਾਮੁ ਸਖਾਈ ਹੇ ॥6॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਕਿਉ ਰਹੀਐ ਚਲਣਾ ਪਰ ਥਾਏ ॥ ਸਚਾ ਅਮਰੁ ਸਚੇ ਅਮਰਾ ਪੁਰਿ ਸੋ ਸਚੁ ਮਿਲੈ ਵਡਾਈ ਹੇ ॥7॥ ਆਪਿ ਉਪਾਇਆ ਜਗਤੁ ਸਬਾਇਆ ॥ ਜਿਨਿ ਸਿਰਿਆ

1023

ਤਿਨਿ ਧੰਧੈ ਲਾਇਆ ॥ ਸਚੇ ਊਪਰਿ ਅਵਰ ਨ ਦੀਸੈ ਸਾਚੇ ਕੀਮਤਿ ਪਾਈ ਹੇ ॥8॥ ਐਥੈ ਗੋਇਲੜਾ ਦਿਨ ਚਾਰੇ

॥ ਖੇਲੁ ਤਮਾਸਾ ਧੁੰਧੂਕਾਰੇ ॥ ਬਾਜੀ ਖੇਲਿ ਗਏ ਬਾਜੀਗਰ ਜਿਉ ਨਿਸਿ ਸੁਪਨੈ ਭਖਲਾਈ ਹੇ ॥9॥ ਤਿਨ ਕਉ ਤਖਤਿ ਮਿਲੀ ਵਡਿਆਈ ॥ ਨਿਰਭਉ ਮਨਿ ਵਸਿਆ ਲਿਵ ਲਾਈ ॥ ਖੰਡੀ ਬ੍ਰਹਮੰਡੀ ਪਾਤਾਲੀ ਪੁਰੀਈਂ ਤ੍ਰਿਭਵਣ ਤਾੜੀ ਲਾਈ ਹੇ ॥10॥ ਸਾਚੀ ਨਗਰੀ ਤਖਤੁ ਸਚਾਵਾ ॥ ਗੁਰਮੁਖਿ ਸਾਚੁ ਮਿਲੈ ਸੁਖੁ ਪਾਵਾ ॥ ਸਾਚੇ ਸਾਚੈ ਤਖਤਿ ਵਡਾਈ ਹਉਮੈ ਗਣਤ ਗਵਾਈ ਹੇ ॥11॥ ਗਣਤ ਗਣੀਐ ਸਹਸਾ ਜੀਐ ॥ ਕਿਉ ਸੁਖੁ ਪਾਵੈ ਦੂਐ ਤੀਐ ॥

ਨਿਰਮਲੁ ਏਕੁ ਨਿਰੰਜਨੁ ਦਾਤਾ ਗੁਰ ਪੂਰੇ ਤੇ ਪਤਿ ਪਾਈ ਹੇ ॥12॥ ਜੁਗਿ ਜੁਗਿ ਵਿਰਲੀ ਗੁਰਮੁਖਿ ਜਾਤਾ ॥ ਸਾਚਾ ਰਵਿ ਰਹਿਆ ਮਨੁ ਰਾਤਾ ॥ ਤਿਸ ਕੀ ਓਟ ਗਹੀ ਸੁਖੁ ਪਾਇਆ ਮਨਿ ਤਨਿ ਮੈਲੁ ਨ ਕਾਈ ਹੇ ॥13॥ ਜੀਭ

ਰਸਾਇਣਿ ਸਾਚੈ ਰਾਤੀ ॥ ਹਰਿ ਪ੍ਰਭੁ ਸੰਗੀ ਭਉ ਨ ਭਰਾਤੀ ॥ ਸ੍ਰਵਣ ਸ੍ਰੋਤ ਰਜੇ ਗੁਰਬਾਣੀ ਜੋਤੀ ਜੋਤਿ ਮਿਲਾਈ ਹੇ

॥14॥ ਰਖਿ ਰਖਿ ਪੈਰ ਧਰੇ ਪਉ ਧਰਣਾ ॥ ਜਤ ਕਤ ਦੇਖਉ ਤੇਰੀ ਸਰਣਾ ॥ ਦੁਖੁ ਸੁਖੁ ਦੇਹਿ ਤੂਹੈ ਮਨਿ ਭਾਵਹਿ ਤੁਝ ਹੀ ਸਿਉ ਬਣਿ ਆਈ ਹੇ ॥15॥ ਅੰਤ ਕਾਲਿ ਕੋ ਬੇਲੀ ਨਾਹੀ ॥ ਗੁਰਮੁਖਿ ਜਾਤਾ ਤੁਧੁ ਸਾਲਾਹੀ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥16॥3॥ ਮਾਰੂ ਮਹਲਾ 1 ॥ ਆਦਿ ਜੁਗਾਦੀ ਅਪਰ ਅਪਾਰੇ

॥ ਆਦਿ ਨਿਰੰਜਨ ਖਸਮ ਹਮਾਰੇ ॥ ਸਾਚੇ ਜੋਗ ਜੁਗਤਿ ਵੀਚਾਰੀ ਸਾਚੇ ਤਾੜੀ ਲਾਈ ਹੇ ॥1॥ ਕੇਤੜਿਆ ਜੁਗ ਧੁੰਧੂਕਾਰੈ ॥ ਤਾੜੀ ਲਾਈ ਸਿਰਜਣਹਾਰੈ ॥ ਸਚੁ ਨਾਮੁ ਸਚੀ ਵਡਿਆਈ ਸਾਚੈ ਤਖਤਿ ਵਡਾਈ ਹੇ ॥2॥ ਸਤਜੁਗਿ ਸਤੁ ਸੰਤੋਖੁ ਸਰੀਰਾ ॥ ਸਤਿ ਸਤਿ ਵਰਤੈ ਗਹਿਰਗੰਭੀਰਾ ॥ ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੇ

॥3॥ ਸਤ ਸੰਤੋਖੀ ਸਤਿਗੁਰੁ ਪੂਰਾ ॥ ਗੁਰ ਕਾ ਸਬਦੁ ਮੰਨੇ ਸੋ ਸੂਰਾ ॥ ਸਾਚੀ ਦਰਗਹ ਸਾਚੁ ਨਿਵਾਸਾ ਮਾਨੈ ਹੁਕਮੁ ਰਜਾਈ ਹੇ ॥4॥ ਸਤਜੁਗਿ ਸਾਚੁ ਕਹੈ ਸਭੁ ਕੋਈ ॥ ਸਚਿ ਵਰਤੈ ਸਾਚਾ ਸੋਈ ॥ ਮਨਿ ਮੁਖਿ ਸਾਚੁ ਭਰਮ ਭਉਭੰਜਨੁ ਗੁਰਮੁਖਿ ਸਾਚੁ ਸਖਾਈ ਹੇ ॥5॥ ਤ੍ਰੇਤੈ ਧਰਮਕਲਾ ਇਕ ਚੂਕੀ ॥ ਤੀਨਿ ਚਰਣ ਇਕ ਦੁਬਿਧਾ ਸੂਕੀ ॥ ਗੁਰਮੁਖਿ

ਹੋਵੈ ਸੁ ਸਾਚੁ ਵਖਾਣੈ ਮਨਮੁਖਿ ਪਚੈ ਅਵਾਈ ਹੇ ॥6॥ ਮਨਮੁਖਿ ਕਦੇ ਨ ਦਰਗਹ ਸੀਝੈ ॥ ਬਿਨੁ ਸਬਦੈ ਕਿਉ ਅੰਤਰੁ ਰੀਝੈ ॥ ਬਾਧੇ ਆਵਹਿ ਬਾਧੇ ਜਾਵਹਿ ਸੋਝੀ ਬੂਝ ਨ ਕਾਈ ਹੇ ॥7॥ ਦਇਆ ਦੁਆਪੁਰਿ ਅਧੀ ਹੋਈ ॥

1024

ਗੁਰਮੁਖਿ ਵਿਰਲਾ ਚੀਨੈ ਕੋਈ ॥ ਦੁਇ ਪਗ ਧਰਮੁ ਧਰੇ ਧਰਣੀਧਰ ਗੁਰਮੁਖਿ ਸਾਚੁ ਤਿਥਾਈ ਹੇ ॥8॥ ਰਾਜੇ ਧਰਮੁ ਕਰਹਿ ਪਰ ਥਾਏ ॥ ਆਸਾ ਬੰਧੇ ਦਾਨੁ ਕਰਾਏ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਥਾਕੇ ਕਰਮ ਕਮਾਈ ਹੇ ॥9॥

ਕਰਮ ਧਰਮ ਕਰਿ ਮੁਕਤਿ ਮੰਗਾਹੀ ॥ ਮੁਕਤਿ ਪਦਾਰਥੁ ਸਬਦਿ ਸਲਾਹੀ ॥ ਬਿਨੁ ਗੁਰ ਸਬਦੈ ਮੁਕਤਿ ਨ ਹੋਈ ਪਰਪੰਚੁ ਕਰਿ ਭਰਮਾਈ ਹੇ ॥10॥ ਮਾਇਆ ਮਮਤਾ ਛੋਡੀ ਨ ਜਾਈ ॥ ਸੇ ਛੂਟੇ ਸਚੁ ਕਾਰ ਕਮਾਈ ॥ ਅਹਿਨਿਸਿ ਭਗਤਿ ਰਤੇ ਵੀਚਾਰੀ ਠਾਕੁਰ ਸਿਉ ਬਣਿ ਆਈ ਹੇ ॥11॥ ਇਕਿ ਜਪ ਤਪ ਕਰਿ ਕਰਿ ਤੀਰਥ ਨਾਵਹਿ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ॥ ਹਠਿ ਨਿਗ੍ਰਹਿ ਅਪਤੀਜੁ ਨ ਭੀਜੈ ਬਿਨੁ ਹਰਿ ਗੁਰ ਕਿਨਿ ਪਤਿ ਪਾਈ ਹੇ ॥12॥

ਕਲੀ ਕਾਲ ਮਹਿ ਇਕ ਕਲ ਰਾਖੀ ॥ ਬਿਨੁ ਗੁਰ ਪੂਰੇ ਕਿਨੈ ਨ ਭਾਖੀ ॥ ਮਨਮੁਖਿ ਕੂੜੁ ਵਰਤੈ ਵਰਤਾਰਾ ਬਿਨੁ ਸਤਿਗੁਰ ਭਰਮੁ ਨ ਜਾਈ ਹੇ ॥13॥ ਸਤਿਗੁਰੁ ਵੇਪਰਵਾਹੁ ਸਿਰੰਦਾ ॥ ਨਾ ਜਮ ਕਾਣਿ ਨ ਛੰਦਾ ਬੰਦਾ ॥ ਜੋ ਤਿਸੁ ਸੇਵੇ ਸੋ ਅਬਿਨਾਸੀ ਨਾ ਤਿਸੁ ਕਾਲੁ ਸੰਤਾਈ ਹੇ ॥14॥ ਗੁਰ ਮਹਿ ਆਪੁ ਰਖਿਆ ਕਰਤਾਰੇ ॥ ਗੁਰਮੁਖਿ ਕੋਟਿ ਅਸੰਖ ਉਧਾਰੇ ॥ ਸਰਬ ਜੀਆ ਜਗਜੀਵਨੁ ਦਾਤਾ ਨਿਰਭਉ ਮੈਲੁ ਨ ਕਾਈ ਹੇ ॥15॥ ਸਗਲੇ ਜਾਚਹਿ ਗੁਰ ਭੰਡਾਰੀ

॥ ਆਪਿ ਨਿਰੰਜਨੁ ਅਲਖ ਅਪਾਰੀ ॥ ਨਾਨਕੁ ਸਾਚੁ ਕਹੈ ਪ੍ਰਭ ਜਾਚੈ ਮੈ ਦੀਜੈ ਸਾਚੁ ਰਜਾਈ ਹੇ ॥16॥ 4॥ ਮਾਰੂ

ਮਹਲਾ 1 ॥ ਸਾਚੈ ਮੇਲੇ ਸਬਦਿ ਮਿਲਾਏ ॥ ਜਾ ਤਿਸੁ ਭਾਣਾ ਸਹਜਿ ਸਮਾਏ ॥ ਤ੍ਰਿਭਵਣ ਜੋਤਿ ਧਰੀ ਪਰਮੇਸਰਿ ਅਵਰੁ ਨ ਦੂਜਾ ਭਾਈ ਹੇ ॥1॥ ਜਿਸ ਕੇ ਚਾਕਰ ਤਿਸ ਕੀ ਸੇਵਾ ॥ ਸਬਦਿ ਪਤੀਜੈ ਅਲਖ ਅਭੇਵਾ ॥ ਭਗਤਾ ਕਾ ਗੁਣਕਾਰੀ ਕਰਤਾ ਬਖਸਿ ਲਏ ਵਡਿਆਈ ਹੇ ॥2॥ ਦੇਦੇ ਤੋਟਿ ਨ ਆਵੈ ਸਾਚੇ ॥ ਲੈ ਲੈ ਮੁਕਰਿ ਪਉਦੇ ਕਾਚੇ ॥

ਮੂਲੁ ਨ ਬੂਝਹਿ ਸਾਚਿ ਨ ਰੀਝਹਿ ਦੂਜੈ ਭਰਮਿ ਭੁਲਾਈ ਹੇ ॥3॥ ਗੁਰਮੁਖਿ ਜਾਗਿ ਰਹੇ ਦਿਨੁ ਰਾਤੀ ॥ ਸਾਚੇ ਕੀ ਲਿਵ ਗੁਰਮਤਿ ਜਾਤੀ ॥ ਮਨਮੁਖ ਸੋਇ ਰਹੇ ਸੇ ਲੂਟੇ ਗੁਰਮੁਖਿ ਸਾਬਤੁ ਭਾਈ ਹੇ ॥4॥ ਕੂੜੇ ਆਵੈ ਕੂੜੇ ਜਾਵੈ ॥

ਕੂੜੇ ਰਾਤੀ ਕੂੜੁ ਕਮਾਵੈ ॥ ਸਬਦਿ ਮਿਲੇ ਸੇ ਦਰਗਹ ਪੈਧੇ ਗੁਰਮੁਖਿ ਸੁਰਤਿ ਸਮਾਈ ਹੇ ॥5॥ ਕੂੜਿ ਮੁਠੀ ਠਗੀ ਠਗਵਾੜੀ ॥ ਜਿਉ ਵਾੜੀ ਓਜਾੜਿ ਉਜਾੜੀ ॥ ਨਾਮ ਬਿਨਾ ਕਿਛੁ ਸਾਦਿ ਨ ਲਾਗੈ ਹਰਿ ਬਿਸਰਿਐ ਦੁਖੁ ਪਾਈ ਹੇ

॥6॥ ਭੋਜਨੁ ਸਾਚੁ ਮਿਲੈ ਆਘਾਈ ॥ ਨਾਮ ਰਤਨੁ ਸਾਚੀ ਵਡਿਆਈ ॥ ਚੀਨੈ ਆਪੁ ਪਛਾਣੈ ਸੋਈ ਜੋਤੀ ਜੋਤਿ

1025

ਮਿਲਾਈ ਹੇ ॥7॥ ਨਾਵਹੁ ਭੁਲੀ ਚੋਟਾ ਖਾਏ ॥ ਬਹੁਤੁ ਸਿਆਣਪ ਭਰਮੁ ਨ ਜਾਏ ॥ ਪਚਿ ਪਚਿ ਮੁਏ ਅਚੇਤ ਨ ਚੇਤਹਿ ਅਜਗਰਿ ਭਾਰਿ ਲਦਾਈ ਹੇ ॥8॥ ਬਿਨੁ ਬਾਦ ਬਿਰੋਧਹਿ ਕੋਈ ਨਾਹੀ ॥ ਮੈ ਦੇਖਾਲਿਹੁ ਤਿਸੁ ਸਾਲਾਹੀ ॥

ਮਨੁ ਤਨੁ ਅਰਪਿ ਮਿਲੈ ਜਗਜੀਵਨੁ ਹਰਿ ਸਿਉ ਬਣਤ ਬਣਾਈ ਹੇ ॥9॥ ਪ੍ਰਭ ਕੀ ਗਤਿ ਮਿਤਿ ਕੋਇ ਨ ਪਾਵੈ ॥

ਜੇ ਕੋ ਵਡਾ ਕਹਾਇ ਵਡਾਈ ਖਾਵੈ ॥ ਸਾਚੇ ਸਾਹਿਬ ਤੋਟਿ ਨ ਦਾਤੀ ਸਗਲੀ ਤਿਨਹਿ ਉਪਾਈ ਹੇ ॥10॥ ਵਡੀ ਵਡਿਆਈ ਵੇਪਰਵਾਹੇ ॥ ਆਪਿ ਉਪਾਏ ਦਾਨੁ ਸਮਾਹੇ ॥ ਆਪਿ ਦਇਆਲੁ ਦੂਰਿ ਨਹੀ ਦਾਤਾ ਮਿਲਿਆ ਸਹਜਿ ਰਜਾਈ ਹੇ ॥11॥ ਇਕਿ ਸੋਗੀ ਇਕਿ ਰੋਗਿ ਵਿਆਪੇ ॥ ਜੋ ਕਿਛੁ ਕਰੇ ਸੁ ਆਪੇ ਆਪੇ ॥ ਭਗਤਿ ਭਾਉ ਗੁਰ ਕੀ ਮਤਿ ਪੂਰੀ ਅਨਹਦਿ ਸਬਦਿ ਲਖਾਈ ਹੇ ॥12॥ ਇਕਿ ਨਾਗੇ ਭੂਖੇ ਭਵਹਿ ਭਵਾਏ ॥ ਇਕਿ ਹਠੁ ਕਰਿ ਮਰਹਿ ਨ ਕੀਮਤਿ ਪਾਏ ॥ ਗਤਿ ਅਵਗਤਿ ਕੀ ਸਾਰ ਨ ਜਾਣੈ ਬੂਝੈ ਸਬਦੁ ਕਮਾਈ ਹੇ ॥13॥ ਇਕਿ ਤੀਰਥਿ ਨਾਵਹਿ ਅੰਨੁ ਨ ਖਾਵਹਿ ॥ ਇਕਿ ਅਗਨਿ ਜਲਾਵਹਿ ਦੇਹ ਖਪਾਵਹਿ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਕਿਤੁ ਬਿਧਿ

ਪਾਰਿ ਲੰਘਾਈ ਹੇ ॥14॥ ਗੁਰਮਤਿ ਛੋਡਹਿ ਉਝੜਿ ਜਾਈ ॥ ਮਨਮੁਖਿ ਰਾਮੁ ਨ ਜਪਹਿ ਅਵਾਈ ॥ ਪਚਿ ਪਚਿ ਬੂਡਹਿ ਕੂੜੁ ਕਮਾਵਹਿ ਕੂੜਿ ਕਾਲੁ ਬੈਰਾਈ ਹੇ ॥15॥ ਹੁਕਮੇ ਆਵੈ ਹੁਕਮੇ ਜਾਵੈ ॥ ਬੂਝੈ ਹੁਕਮੁ ਸੋ ਸਾਚਿ ਸਮਾਵੈ

॥ ਨਾਨਕ ਸਾਚੁ ਮਿਲੈ ਮਨਿ ਭਾਵੈ ਗੁਰਮੁਖਿ ਕਾਰ ਕਮਾਈ ਹੇ ॥16॥5॥ ਮਾਰੂ ਮਹਲਾ 1 ॥ ਆਪੇ ਕਰਤਾ ਪੁਰਖੁ ਬਿਧਾਤਾ ॥ ਜਿਨਿ ਆਪੇ ਆਪਿ ਉਪਾਇ ਪਛਾਤਾ ॥ ਆਪੇ ਸਤਿਗੁਰੁ ਆਪੇ ਸੇਵਕੁ ਆਪੇ ਸ੍ਰਿਸਟਿ ਉਪਾਈ ਹੇ ॥1॥

ਆਪੇ ਨੇੜੈ ਨਾਹੀ ਦੂਰੇ ॥ ਬੂਝਹਿ ਗੁਰਮੁਖਿ ਸੇ ਜਨ ਪੂਰੇ ॥ ਤਿਨ ਕੀ ਸੰਗਤਿ ਅਹਿਨਿਸਿ ਲਾਹਾ ਗੁਰ ਸੰਗਤਿ ਏਹ ਵਡਾਈ ਹੇ ॥2॥ ਜੁਗਿ ਜੁਗਿ ਸੰਤ ਭਲੇ ਪ੍ਰਭ ਤੇਰੇ ॥ ਹਰਿ ਗੁਣ ਗਾਵਹਿ ਰਸਨ ਰਸੇਰੇ ॥ ਉਸਤਤਿ ਕਰਹਿ ਪਰਹਰਿ ਦੁਖੁ ਦਾਲਦੁ ਜਿਨ ਨਾਹੀ ਚਿੰਤ ਪਰਾਈ ਹੇ ॥3॥ ਓਇ ਜਾਗਤ ਰਹਹਿ ਨ ਸੂਤੇ ਦੀਸਹਿ ॥ ਸੰਗਤਿ ਕੁਲ ਤਾਰੇ ਸਾਚੁ ਪਰੀਸਹਿ ॥ ਕਲਮਲ ਮੈਲੁ ਨਾਹੀ ਤੇ ਨਿਰਮਲ ਓਇ ਰਹਹਿ ਭਗਤਿ ਲਿਵ ਲਾਈ ਹੇ ॥4॥ ਬੂਝਹੁ ਹਰਿ ਜਨ ਸਤਿਗੁਰ ਬਾਣੀ ॥ ਏਹੁ ਜੋਬਨੁ ਸਾਸੁ ਹੈ ਦੇਹ ਪੁਰਾਣੀ ॥ ਆਜੁ ਕਾਲਿ ਮਰਿ ਜਾਈਐ ਪ੍ਰਾਣੀ ਹਰਿ ਜਪੁ ਜਪਿ ਰਿਦੈ

ਧਿਆਈ ਹੇ ॥ 5 ॥ ਛੋਡਹੁ ਪ੍ਰਾਣੀ ਕੂੜ ਕਬਾੜਾ ॥ ਕੂੜੁ ਮਾਰੇ ਕਾਲੁ ਉਛਹਾੜਾ ॥ ਸਾਕਤ ਕੂੜਿ ਪਚਹਿ ਮਨਿ ਹਉਮੈ

1026

ਦੁਹੁ ਮਾਰਗਿ ਪਚੈ ਪਚਾਈ ਹੇ ॥6॥ ਛੋਡਿਹੁ ਨਿੰਦਾ ਤਾਤਿ ਪਰਾਈ ॥ ਪੜਿ ਪੜਿ ਦਝਹਿ ਸਾਤਿ ਨ ਆਈ ॥ ਮਿਲਿ ਸਤਿਸੰਗਤਿ ਨਾਮੁ ਸਲਾਹਹੁ ਆਤਮਰਾਮੁ ਸਖਾਈ ਹੇ ॥7॥ ਛੋਡਹੁ ਕਾਮੁ ਕ੍ਰੋਧੁ ਬੁਰਿਆਈ ॥ ਹਉਮੈ ਧੰਧੁ ਛੋਡਹੁ ਲੰਪਟਾਈ ॥ ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥8॥ ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥ ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥ ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ

ਤਾਈ ਹੇ ॥9॥ ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥ ਜਿਨਿ ਪਾਇਆ ਸੋਈ ਬਿਧਿ ਜਾਣੈ ॥ ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥10॥ ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥ ਜਮੁ ਸਿਰਿ ਮਾਰੇ ਕਰੇ ਖੁਆਰਾ

॥ ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥11॥ ਬੋਲਹੁ ਸਾਚੁ ਪਛਾਣਹੁ ਅੰਦਰਿ ॥ ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥ ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥12॥ ਦੇਹੀ ਅੰਦਰਿ ਨਾਮੁ ਨਿਵਾਸੀ ॥ ਆਪੇ ਕਰਤਾ ਹੈ ਅਬਿਨਾਸੀ ॥ ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ

॥13॥ ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥ ਓਹੁ ਆਪੇ ਤਖਤਿ ਬਹੈ ਸਚਿਆਰਾ ॥ ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥14॥ ਗੁਰ ਕੇ ਸੇਵਕ ਸਤਿਗੁਰ ਪਿਆਰੇ ॥ ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ

॥ ਤਤੁ ਲਹਹਿ ਅੰਤਰਗਤਿ ਜਾਣਹਿ ਸਤਿਸੰਗਤਿ ਸਾਚੁ ਵਡਾਈ ਹੇ ॥15॥ ਆਪਿ ਤਰੈ ਜਨੁ ਪਿਤਰਾ ਤਾਰੇ ॥

ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥ ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥16॥6॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 1 ॥ ਕੇਤੇ ਜੁਗ ਵਰਤੇ ਗੁਬਾਰੈ ॥ ਤਾੜੀ ਲਾਈ ਅਪਰ ਅਪਾਰੈ ॥ ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥1॥ ਜੁਗ ਛਤੀਹ ਤਿਨੈ ਵਰਤਾਏ ॥ ਜਿਉ ਤਿਸੁ ਭਾਣਾ ਤਿਵੈ ਚਲਾਏ ॥ ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥2॥ ਗੁਪਤੇ ਬੂਝਹੁ ਜੁਗ ਚਤੁਆਰੇ ॥ ਘਟਿ ਘਟਿ ਵਰਤੈ ਉਦਰ ਮਝਾਰੇ ॥ ਜੁਗੁ ਜੁਗੁ ਏਕਾ ਏਕੀ ਵਰਤੈ

ਕੋਈ ਬੂਝੈ ਗੁਰ ਵੀਚਾਰਾ ਹੇ ॥3॥ ਬਿੰਦੁ ਰਕਤੁ ਮਿਲਿ ਪਿੰਡੁ ਸਿਰੀਆ ॥ ਪਉਣੁ ਪਾਣੀ ਅਗਨੀ ਮਿਲਿ ਜੀਆ ॥ ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥ 4 ॥ ਗਰਭ ਕੁੰਡਲ ਮਹਿ ਉਰਧ ਧਿਆਨੀ ॥ ਆਪੇ ਜਾਣੈ ਅੰਤਰਜਾਮੀ ॥ ਸਾਸਿ

1027

ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥5॥ ਚਾਰਿ ਪਦਾਰਥ ਲੈ ਜਗਿ ਆਇਆ ॥ ਸਿਵ ਸਕਤੀ ਘਰਿ ਵਾਸਾ ਪਾਇਆ ॥ ਏਕੁ ਵਿਸਾਰੇ ਤਾ ਪਿੜ ਹਾਰੇ ਅੰਧੁਲੈ ਨਾਮੁ ਵਿਸਾਰਾ ਹੇ ॥6॥ ਬਾਲਕੁ ਮਰੈ ਬਾਲਕ ਕੀ ਲੀਲਾ ॥ ਕਹਿ ਕਹਿ ਰੋਵਹਿ ਬਾਲੁ ਰੰਗੀਲਾ ॥ ਜਿਸ ਕਾ ਸਾ ਸੋ ਤਿਨ ਹੀ ਲੀਆ ਭੂਲਾ ਰੋਵਣਹਾਰਾ ਹੇ ॥7॥ ਭਰਿ ਜੋਬਨਿ ਮਰਿ ਜਾਹਿ ਕਿ ਕੀਜੈ ॥ ਮੇਰਾ ਮੇਰਾ ਕਰਿ ਰੋਵੀਜੈ ॥ ਮਾਇਆ ਕਾਰਣਿ ਰੋਇ ਵਿਗੂਚਹਿ ਧ੍ਰਿਗੁ ਜੀਵਣੁ ਸੰਸਾਰਾ ਹੇ ॥8॥ ਕਾਲੀ ਹੂ ਫੁਨਿ ਧਉਲੇ ਆਏ ॥ ਵਿਣੁ ਨਾਵੈ ਗਥੁ ਗਇਆ ਗਵਾਏ ॥ ਦੁਰਮਤਿ ਅੰਧੁਲਾ ਬਿਨਸਿ ਬਿਨਾਸੈ ਮੂਠੇ ਰੋਇ ਪੂਕਾਰਾ ਹੇ ॥9॥ ਆਪੁ ਵੀਚਾਰਿ ਨ ਰੋਵੈ ਕੋਈ ॥ ਸਤਿਗੁਰੁ ਮਿਲੈ ਤ ਸੋਝੀ ਹੋਈ ॥ ਬਿਨੁ ਗੁਰ ਬਜਰ ਕਪਾਟ ਨ ਖੂਲਹਿ ਸਬਦਿ ਮਿਲੈ ਨਿਸਤਾਰਾ ਹੇ ॥10॥ ਬਿਰਧਿ ਭਇਆ ਤਨੁ ਛੀਜੈ ਦੇਹੀ ॥ ਰਾਮੁ ਨ ਜਪਈ ਅੰਤਿ ਸਨੇਹੀ ॥ ਨਾਮੁ ਵਿਸਾਰਿ ਚਲੈ ਮੁਹਿ ਕਾਲੈ ਦਰਗਹ ਝੂਠੁ ਖੁਆਰਾ ਹੇ ॥11॥ ਨਾਮੁ ਵਿਸਾਰਿ ਚਲੈ ਕੂੜਿਆਰੋ ॥ ਆਵਤ ਜਾਤ ਪੜੈ ਸਿਰਿ ਛਾਰੋ ॥ ਸਾਹੁਰੜੈ ਘਰਿ ਵਾਸੁ ਨ ਪਾਏ ਪੇਈਅੜੈ ਸਿਰਿ ਮਾਰਾ ਹੇ

॥12॥ ਖਾਜੈ ਪੈਝੈ ਰਲੀ ਕਰੀਜੈ ॥ ਬਿਨੁ ਅਭ ਭਗਤੀ ਬਾਦਿ ਮਰੀਜੈ ॥ ਸਰ ਅਪਸਰ ਕੀ ਸਾਰ ਨ ਜਾਣੈ ਜਮੁ ਮਾਰੇ ਕਿਆ ਚਾਰਾ ਹੇ ॥13॥ ਪਰਵਿਰਤੀ ਨਿਰਵਿਰਤਿ ਪਛਾਣੈ ॥ ਗੁਰ ਕੈ ਸੰਗਿ ਸਬਦਿ ਘਰੁ ਜਾਣੈ ॥ ਕਿਸ ਹੀ ਮੰਦਾ ਆਖਿ ਨ ਚਲੈ ਸਚਿ ਖਰਾ ਸਚਿਆਰਾ ਹੇ ॥14॥ ਸਾਚ ਬਿਨਾ ਦਰਿ ਸਿਝੈ ਨ ਕੋਈ ॥ ਸਾਚ ਸਬਦਿ ਪੈਝੈ

ਪਤਿ ਹੋਈ ॥ ਆਪੇ ਬਖਸਿ ਲਏ ਤਿਸੁ ਭਾਵੈ ਹਉਮੈ ਗਰਬੁ ਨਿਵਾਰਾ ਹੇ ॥15॥ ਗੁਰ ਕਿਰਪਾ ਤੇ ਹੁਕਮੁ ਪਛਾਣੈ

॥ ਜੁਗਹ ਜੁਗੰਤਰ ਕੀ ਬਿਧਿ ਜਾਣੈ ॥ ਨਾਨਕ ਨਾਮੁ ਜਪਹੁ ਤਰੁ ਤਾਰੀ ਸਚੁ ਤਾਰੇ ਤਾਰਣਹਾਰਾ ਹੇ ॥16॥1॥7॥

ਮਾਰੂ ਮਹਲਾ 1 ॥ ਹਰਿ ਸਾ ਮੀਤੁ ਨਾਹੀ ਮੈ ਕੋਈ ॥ ਜਿਨਿ ਤਨੁ ਮਨੁ ਦੀਆ ਸੁਰਤਿ ਸਮੋਈ ॥ ਸਰਬ ਜੀਆ ਪ੍ਰਤਿਪਾਲਿ ਸਮਾਲੇ ਸੋ ਅੰਤਰਿ ਦਾਨਾ ਬੀਨਾ ਹੇ ॥1॥ ਗੁਰੁ ਸਰਵਰੁ ਹਮ ਹੰਸ ਪਿਆਰੇ ॥ ਸਾਗਰ ਮਹਿ ਰਤਨ ਲਾਲ ਬਹੁ ਸਾਰੇ ॥ ਮੋਤੀ ਮਾਣਕ ਹੀਰਾ ਹਰਿ ਜਸੁ ਗਾਵਤ ਮਨੁ ਤਨੁ ਭੀਨਾ ਹੇ ॥2॥ ਹਰਿ ਅਗਮ ਅਗਾਹੁ ਅਗਾਧਿ ਨਿਰਾਲਾ ॥ ਹਰਿ ਅੰਤੁ ਨ ਪਾਈਐ ਗੁਰ ਗੋਪਾਲਾ ॥ ਸਤਿਗੁਰ ਮਤਿ ਤਾਰੇ ਤਾਰਣਹਾਰਾ ਮੇਲਿ ਲਏ ਰੰਗਿ ਲੀਨਾ ਹੇ ॥3॥ ਸਤਿਗੁਰ ਬਾਝਹੁ ਮੁਕਤਿ ਕਿਨੇਹੀ ॥ ਓਹੁ ਆਦਿ ਜੁਗਾਦੀ ਰਾਮ ਸਨੇਹੀ ॥ ਦਰਗਹ ਮੁਕਤਿ ਕਰੇ

1028

ਕਰਿ ਕਿਰਪਾ ਬਖਸੇ ਅਵਗੁਣ ਕੀਨਾ ਹੇ ॥4॥ ਸਤਿਗੁਰੁ ਦਾਤਾ ਮੁਕਤਿ ਕਰਾਏ ॥ ਸਭਿ ਰੋਗ ਗਵਾਏ ਅੰਮ੍ਰਿਤਰਸੁ ਪਾਏ ॥ ਜਮੁ ਜਾਗਾਤਿ ਨਾਹੀ ਕਰੁ ਲਾਗੈ ਜਿਸੁ ਅਗਨਿ ਬੁਝੀ ਠਰੁ ਸੀਨਾ ਹੇ ॥5॥ ਕਾਇਆ ਹੰਸ ਪ੍ਰੀਤਿ ਬਹੁ ਧਾਰੀ ॥ ਓਹੁ ਜੋਗੀ ਪੁਰਖੁ ਓਹ ਸੁੰਦਰਿ ਨਾਰੀ ॥ ਅਹਿਨਿਸਿ ਭੋਗੈ ਚੋਜ ਬਿਨੋਦੀ ਉਠਿ ਚਲਤੈ ਮਤਾ ਨ ਕੀਨਾ ਹੇ ॥6॥ ਸ੍ਰਿਸਟਿ ਉਪਾਇ ਰਹੇ ਪ੍ਰਭ ਛਾਜੈ ॥ ਪਉਣੁ ਪਾਣੀ ਬੈਸੰਤਰੁ ਗਾਜੈ ॥ ਮਨੂਆ ਡੋਲੈ ਦੂਤ ਸੰਗਤਿ ਮਿਲਿ ਸੋ ਪਾਏ ਜੋ ਕਿਛੁ ਕੀਨਾ ਹੇ ॥7॥ ਨਾਮੁ ਵਿਸਾਰਿ ਦੋਖ ਦੁਖ ਸਹੀਐ ॥ ਹੁਕਮੁ ਭਇਆ ਚਲਣਾ ਕਿਉ ਰਹੀਐ ॥

ਨਰਕ ਕੂਪ ਮਹਿ ਗੋਤੇ ਖਾਵੈ ਜਿਉ ਜਲ ਤੇ ਬਾਹਰਿ ਮੀਨਾ ਹੇ ॥8॥ ਚਉਰਾਸੀਹ ਨਰਕ ਸਾਕਤੁ ਭੋਗਾਈਐ ॥

ਜੈਸਾ ਕੀਚੈ ਤੈਸੋ ਪਾਈਐ ॥ ਸਤਿਗੁਰ ਬਾਝਹੁ ਮੁਕਤਿ ਨ ਹੋਈ ਕਿਰਤਿ ਬਾਧਾ ਗ੍ਰਸਿ ਦੀਨਾ ਹੇ ॥9॥ ਖੰਡੇ ਧਾਰ ਗਲੀ ਅਤਿ ਭੀੜੀ ॥ ਲੇਖਾ ਲੀਜੈ ਤਿਲ ਜਿਉ ਪੀੜੀ ॥ ਮਾਤ ਪਿਤਾ ਕਲਤ੍ਰੁ ਸੁਤ ਬੇਲੀ ਨਾਹੀ ਬਿਨੁ ਹਰਿ ਰਸ ਮੁਕਤਿ ਨ ਕੀਨਾ ਹੇ ॥10॥ ਮੀਤ ਸਖੇ ਕੇਤੇ ਜਗ ਮਾਹੀ ॥ ਬਿਨੁ ਗੁਰ ਪਰਮੇਸਰ ਕੋਈ ਨਾਹੀ ॥ ਗੁਰ ਕੀ ਸੇਵਾ ਮੁਕਤਿ ਪਰਾਇਣੁ ਅਨਦਿਨੁ ਕੀਰਤਨੁ ਕੀਨਾ ਹੇ ॥11॥ ਕੂੜੁ ਛੋਡਿ ਸਾਚੇ ਕਉ ਧਾਵਹੁ ॥ ਜੋ ਇਛਹੁ ਸੋਈ ਫਲੁ ਪਾਵਹੁ ॥ ਸਾਚ ਵਖਰ ਕੇ ਵਾਪਾਰੀ ਵਿਰਲੇ ਲੈ ਲਾਹਾ ਸਉਦਾ ਕੀਨਾ ਹੇ ॥12॥ ਹਰਿ ਹਰਿ ਨਾਮੁ ਵਖਰੁ ਲੈ ਚਲਹੁ

॥ ਦਰਸਨੁ ਪਾਵਹੁ ਸਹਜਿ ਮਹਲਹੁ ॥ ਗੁਰਮੁਖਿ ਖੋਜਿ ਲਹਹਿ ਜਨ ਪੂਰੇ ਇਉ ਸਮਦਰਸੀ ਚੀਨਾ ਹੇ ॥13॥ ਪ੍ਰਭ

ਬੇਅੰਤ ਗੁਰਮਤਿ ਕੋ ਪਾਵਹਿ ॥ ਗੁਰ ਕੈ ਸਬਦਿ ਮਨ ਕਉ ਸਮਝਾਵਹਿ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਮਾਨਹੁ ਇਉ ਆਤਮ ਰਾਮੈ ਲੀਨਾ ਹੇ ॥14॥ ਨਾਰਦ ਸਾਰਦ ਸੇਵਕ ਤੇਰੇ ॥ ਤ੍ਰਿਭਵਣਿ ਸੇਵਕ ਵਡਹੁ ਵਡੇਰੇ ॥ ਸਭ

ਤੇਰੀ ਕੁਦਰਤਿ ਤੂ ਸਿਰਿ ਸਿਰਿ ਦਾਤਾ ਸਭੁ ਤੇਰੋ ਕਾਰਣੁ ਕੀਨਾ ਹੇ ॥15॥ ਇਕਿ ਦਰਿ ਸੇਵਹਿ ਦਰਦੁ ਵਞਾਏ ॥

ਓਇ ਦਰਗਹ ਪੈਧੇ ਸਤਿਗੁਰੂ ਛਡਾਏ ॥ ਹਉਮੈ ਬੰਧਨ ਸਤਿਗੁਰਿ ਤੋੜੇ ਚਿਤੁ ਚੰਚਲੁ ਚਲਣਿ ਨ ਦੀਨਾ ਹੇ ॥16॥

ਸਤਿਗੁਰ ਮਿਲਹੁ ਚੀਨਹੁ ਬਿਧਿ ਸਾਈ ॥ ਜਿਤੁ ਪ੍ਰਭੁ ਪਾਵਹੁ ਗਣਤ ਨ ਕਾਈ ॥ ਹਉਮੈ ਮਾਰਿ ਕਰਹੁ ਗੁਰ ਸੇਵਾ ਜਨ ਨਾਨਕ ਹਰਿ ਰੰਗਿ ਭੀਨਾ ਹੇ ॥ 17 ॥ 2 ॥ 8 ॥ ਮਾਰੂ ਮਹਲਾ 1 ॥ ਅਸੁਰ ਸਘਾਰਣ ਰਾਮੁ ਹਮਾਰਾ ॥ ਘਟਿ ਘਟਿ ਰਮਈਆ ਰਾਮੁ ਪਿਆਰਾ ॥ ਨਾਲੇ ਅਲਖੁ ਨ ਲਖੀਐ ਮੂਲੇ ਗੁਰਮੁਖਿ ਲਿਖੁ ਵੀਚਾਰਾ ਹੇ ॥ 1 ॥ ਗੁਰਮੁਖਿ

1029

ਸਾਧੂ ਸਰਣਿ ਤੁਮਾਰੀ ॥ ਕਰਿ ਕਿਰਪਾ ਪ੍ਰਭਿ ਪਾਰਿ ਉਤਾਰੀ ॥ ਅਗਨਿ ਪਾਣੀ ਸਾਗਰੁ ਅਤਿ ਗਹਰਾ ਗੁਰੁ ਸਤਿਗੁਰੁ ਪਾਰਿ ਉਤਾਰਾ ਹੇ ॥2॥ ਮਨਮੁਖ ਅੰਧੁਲੇ ਸੋਝੀ ਨਾਹੀ ॥ ਆਵਹਿ ਜਾਹਿ ਮਰਹਿ ਮਰਿ ਜਾਹੀ ॥ ਪੂਰਬਿ ਲਿਖਿਆ ਲੇਖੁ ਨ ਮਿਟਈ ਜਮ ਦਰਿ ਅੰਧੁ ਖੁਆਰਾ ਹੇ ॥3॥ ਇਕਿ ਆਵਹਿ ਜਾਵਹਿ ਘਰਿ ਵਾਸੁ ਨ ਪਾਵਹਿ ॥

ਕਿਰਤ ਕੇ ਬਾਧੇ ਪਾਪ ਕਮਾਵਹਿ ॥ ਅੰਧੁਲੇ ਸੋਝੀ ਬੂਝ ਨ ਕਾਈ ਲੋਭੁ ਬੁਰਾ ਅਹੰਕਾਰਾ ਹੇ ॥4॥ ਪਿਰ ਬਿਨੁ ਕਿਆ ਤਿਸੁ ਧਨ ਸੀਗਾਰਾ ॥ ਪਰ ਪਿਰ ਰਾਤੀ ਖਸਮੁ ਵਿਸਾਰਾ ॥ ਜਿਉ ਬੇਸੁਆ ਪੂਤ ਬਾਪੁ ਕੋ ਕਹੀਐ ਤਿਉ ਫੋਕਟ ਕਾਰ ਵਿਕਾਰਾ ਹੇ ॥5॥ ਪ੍ਰੇਤ ਪਿੰਜਰ ਮਹਿ ਦੂਖ ਘਨੇਰੇ ॥ ਨਰਕਿ ਪਚਹਿ ਅਗਿਆਨ ਅੰਧੇਰੇ ॥ ਧਰਮਰਾਇ ਕੀ ਬਾਕੀ ਲੀਜੈ ਜਿਨਿ ਹਰਿ ਕਾ ਨਾਮੁ ਵਿਸਾਰਾ ਹੇ ॥6॥ ਸੂਰਜੁ ਤਪੈ ਅਗਨਿ ਬਿਖੁ ਝਾਲਾ ॥ ਅਪਤੁ ਪਸੂ ਮਨਮੁਖੁ ਬੇਤਾਲਾ ॥ ਆਸਾ ਮਨਸਾ ਕੂੜੁ ਕਮਾਵਹਿ ਰੋਗੁ ਬੁਰਾ ਬੁਰਿਆਰਾ ਹੇ ॥7॥ ਮਸਤਕਿ ਭਾਰੁ ਕਲਰ ਸਿਰਿ ਭਾਰਾ ॥

ਕਿਉ ਕਰਿ ਭਵਜਲੁ ਲੰਘਸਿ ਪਾਰਾ ॥ ਸਤਿਗੁਰੁ ਬੋਹਿਥੁ ਆਦਿ ਜੁਗਾਦੀ ਰਾਮ ਨਾਮਿ ਨਿਸਤਾਰਾ ਹੇ ॥8॥ ਪੁਤ੍ਰ

ਕਲਤ੍ਰ ਜਗਿ ਹੇਤੁ ਪਿਆਰਾ ॥ ਮਾਇਆ ਮੋਹੁ ਪਸਰਿਆ ਪਾਸਾਰਾ ॥ ਜਮ ਕੇ ਫਾਹੇ ਸਤਿਗੁਰਿ ਤੋੜੇ ਗੁਰਮੁਖਿ ਤਤੁ ਬੀਚਾਰਾ ਹੇ ॥9॥ ਕੂੜਿ ਮੁਠੀ ਚਾਲੈ ਬਹੁ ਰਾਹੀ ॥ ਮਨਮੁਖੁ ਦਾਝੈ ਪੜਿ ਪੜਿ ਭਾਹੀ ॥ ਅੰਮ੍ਰਿਤ ਨਾਮੁ ਗੁਰੂ ਵਡ ਦਾਣਾ ਨਾਮੁ ਜਪਹੁ ਸੁਖ ਸਾਰਾ ਹੇ ॥10॥ ਸਤਿਗੁਰੁ ਤੁਠਾ ਸਚੁ ਦ੍ਰਿੜਾਏ ॥ ਸਭਿ ਦੁਖ ਮੇਟੇ ਮਾਰਗਿ ਪਾਏ ॥

ਕੰਡਾ ਪਾਇ ਨ ਗਡਈ ਮੂਲੇ ਜਿਸੁ ਸਤਿਗੁਰੁ ਰਾਖਣਹਾਰਾ ਹੇ ॥11॥ ਖੇਹੂ ਖੇਹ ਰਲੈ ਤਨੁ ਛੀਜੈ ॥ ਮਨਮੁਖੁ ਪਾਥਰੁ ਸੈਲੁ ਨ ਭੀਜੈ ॥ ਕਰੁਣਪਲਾਵ ਕਰੇ ਬਹੁਤੇਰੇ ਨਰਕਿ ਸੁਰਗਿ ਅਵਤਾਰਾ ਹੇ ॥12॥ ਮਾਇਆ ਬਿਖੁ ਭੁਇਅੰਗਮ ਨਾਲੇ ॥ ਇਨਿ ਦੁਬਿਧਾ ਘਰ ਬਹੁਤੇ ਗਾਲੇ ॥ ਸਤਿਗੁਰ ਬਾਝਹੁ ਪ੍ਰੀਤਿ ਨ ਉਪਜੈ ਭਗਤਿ ਰਤੇ ਪਤੀਆਰਾ ਹੇ

॥13॥ ਸਾਕਤ ਮਾਇਆ ਕਉ ਬਹੁ ਧਾਵਹਿ ॥ ਨਾਮੁ ਵਿਸਾਰਿ ਕਹਾ ਸੁਖੁ ਪਾਵਹਿ ॥ ਤ੍ਰਿਹੁ ਗੁਣ ਅੰਤਰਿ ਖਪਹਿ ਖਪਾਵਹਿ ਨਾਹੀ ਪਾਰਿ ਉਤਾਰਾ ਹੇ ॥14॥ ਕੂਕਰ ਸੂਕਰ ਕਹੀਅਹਿ ਕੂੜਿਆਰਾ ॥ ਭਉਕਿ ਮਰਹਿ ਭਉ ਭਉ ਭਉ ਹਾਰਾ ॥ ਮਨਿ ਤਨਿ ਝੂਠੇ ਕੂੜੁ ਕਮਾਵਹਿ ਦੁਰਮਤਿ ਦਰਗਹ ਹਾਰਾ ਹੇ ॥15॥ ਸਤਿਗੁਰੁ ਮਿਲੈ ਤ ਮਨੂਆ ਟੇਕੈ

॥ ਰਾਮ ਨਾਮੁ ਦੇਇ ਸਰਣਿ ਪਰੇਕੈ ॥ ਹਰਿ ਧਨੁ ਨਾਮੁ ਅਮੋਲਕੁ ਦੇਵੈ ਹਰਿ ਜਸੁ ਦਰਗਹ ਪਿਆਰਾ ਹੇ ॥16॥

1030

ਰਾਮ ਨਾਮੁ ਸਾਧੂ ਸਰਣਾਈ ॥ ਸਤਿਗੁਰ ਬਚਨੀ ਗਤਿ ਮਿਤਿ ਪਾਈ ॥ ਨਾਨਕ ਹਰਿ ਜਪਿ ਹਰਿ ਮਨ ਮੇਰੇ ਹਰਿ ਮੇਲੇ ਮੇਲਣਹਾਰਾ ਹੇ ॥17॥3॥9॥ ਮਾਰੂ ਮਹਲਾ 1 ॥ ਘਰਿ ਰਹੁ ਰੇ ਮਨ ਮੁਗਧ ਇਆਨੇ ॥ ਰਾਮੁ ਜਪਹੁ ਅੰਤਰਗਤਿ ਧਿਆਨੇ ॥ ਲਾਲਚ ਛੋਡਿ ਰਚਹੁ ਅਪਰੰਪਰਿ ਇਉ ਪਾਵਹੁ ਮੁਕਤਿ ਦੁਆਰਾ ਹੇ ॥1॥ ਜਿਸੁ ਬਿਸਰਿਐ ਜਮੁ ਜੋਹਣਿ ਲਾਗੈ ॥ ਸਭਿ ਸੁਖ ਜਾਹਿ ਦੁਖਾ ਫੁਨਿ ਆਗੈ ॥ ਰਾਮਨਾਮੁ ਜਪਿ ਗੁਰਮੁਖਿ ਜੀਅੜੇ ਏਹੁ ਪਰਮਤਤੁ ਵੀਚਾਰਾ ਹੇ

॥2॥ ਹਰਿ ਹਰਿ ਨਾਮੁ ਜਪਹੁ ਰਸੁ ਮੀਠਾ ॥ ਗੁਰਮੁਖਿ ਹਰਿ ਰਸੁ ਅੰਤਰਿ ਡੀਠਾ ॥ ਅਹਿਨਿਸਿ ਰਾਮ ਰਹਹੁ ਰੰਗਿ ਰਾਤੇ ਏਹੁ ਜਪੁ ਤਪੁ ਸੰਜਮੁ ਸਾਰਾ ਹੇ ॥3॥ ਰਾਮ ਨਾਮੁ ਗੁਰ ਬਚਨੀ ਬੋਲਹੁ ॥ ਸੰਤ ਸਭਾ ਮਹਿ ਇਹੁ ਰਸੁ ਟੋਲਹੁ ॥

ਗੁਰਮਤਿ ਖੋਜਿ ਲਹਹੁ ਘਰੁ ਅਪਨਾ ਬਹੁੜਿ ਨ ਗਰਭ ਮਝਾਰਾ ਹੇ ॥4॥ ਸਚਿ ਤੀਰਥਿ ਨਾਵਹੁ ਹਰਿ ਗੁਣ ਗਾਵਹੁ ॥

ਤਤੁ ਵੀਚਾਰਹੁ ਹਰਿ ਲਿਵ ਲਾਵਹੁ ॥ ਅੰਤ ਕਾਲਿ ਜਮੁ ਜੋਹਿ ਨ ਸਾਕੈ ਹਰਿ ਬੋਲਹੁ ਰਾਮੁ ਪਿਆਰਾ ਹੇ ॥5॥ ਸਤਿਗੁਰੁ ਪੁਰਖੁ ਦਾਤਾ ਵਡ ਦਾਣਾ ॥ ਜਿਸੁ ਅੰਤਰਿ ਸਾਚੁ ਸੁ ਸਬਦਿ ਸਮਾਣਾ ॥ ਜਿਸ ਕਉ ਸਤਿਗੁਰੁ ਮੇਲਿ ਮਿਲਾਏ ਤਿਸੁ ਚੂਕਾ ਜਮ ਭੈ ਭਾਰਾ ਹੇ ॥6॥ ਪੰਚ ਤਤੁ ਮਿਲਿ ਕਾਇਆ ਕੀਨੀ ॥ ਤਿਸੁ ਮਹਿ ਰਾਮ ਰਤਨੁ ਲੈ ਚੀਨੀ ॥ ਆਤਮਰਾਮੁ ਰਾਮੁ ਹੈ ਆਤਮ ਹਰਿ ਪਾਈਐ ਸਬਦਿ ਵੀਚਾਰਾ ਹੇ ॥7॥ ਸਤ ਸੰਤੋਖਿ ਰਹਹੁ ਜਨ ਭਾਈ ॥ ਖਿਮਾ ਗਹਹੁ ਸਤਿਗੁਰ ਸਰਣਾਈ ॥ ਆਤਮੁ ਚੀਨਿ ਪਰਾਤਮੁ ਚੀਨਹੁ ਗੁਰ ਸੰਗਤਿ ਇਹੁ ਨਿਸਤਾਰਾ ਹੇ ॥8॥ ਸਾਕਤ ਕੂੜ ਕਪਟ ਮਹਿ ਟੇਕਾ

॥ ਅਹਿਨਿਸਿ ਨਿੰਦਾ ਕਰਹਿ ਅਨੇਕਾ ॥ ਬਿਨੁ ਸਿਮਰਨ ਆਵਹਿ ਫੁਨਿ ਜਾਵਹਿ ਗ੍ਰਭ ਜੋਨੀ ਨਰਕ ਮਝਾਰਾ ਹੇ ॥9॥

ਸਾਕਤ ਜਮ ਕੀ ਕਾਣਿ ਨ ਚੂਕੈ ॥ ਜਮ ਕਾ ਡੰਡੁ ਨ ਕਬਹੂ ਮੂਕੈ ॥ ਬਾਕੀ ਧਰਮਰਾਇ ਕੀ ਲੀਜੈ ਸਿਰਿ ਅਫਰਿਓ

ਭਾਰੁ ਅਫਾਰਾ ਹੇ ॥10॥ ਬਿਨੁ ਗੁਰ ਸਾਕਤੁ ਕਹਹੁ ਕੋ ਤਰਿਆ ॥ ਹਉਮੈ ਕਰਤਾ ਭਵਜਲਿ ਪਰਿਆ ॥ ਬਿਨੁ ਗੁਰ ਪਾਰੁ ਨ ਪਾਵੈ ਕੋਈ ਹਰਿ ਜਪੀਐ ਪਾਰਿ ਉਤਾਰਾ ਹੇ ॥11॥ ਗੁਰ ਕੀ ਦਾਤਿ ਨ ਮੇਟੈ ਕੋਈ ॥ ਜਿਸੁ ਬਖਸੇ ਤਿਸੁ ਤਾਰੇ ਸੋਈ ॥ ਜਨਮ ਮਰਣ ਦੁਖੁ ਨੇੜਿ ਨ ਆਵੈ ਮਨਿ ਸੋ ਪ੍ਰਭੁ ਅਪਰ ਅਪਾਰਾ ਹੇ ॥12॥ ਗੁਰ ਤੇ ਭੂਲੇ ਆਵਹੁ ਜਾਵਹੁ ॥ ਜਨਮਿ ਮਰਹੁ ਫੁਨਿ ਪਾਪ ਕਮਾਵਹੁ ॥ ਸਾਕਤ ਮੂੜ ਅਚੇਤ ਨ ਚੇਤਹਿ ਦੁਖੁ ਲਾਗੈ ਤਾ ਰਾਮੁ ਪੁਕਾਰਾ ਹੇ ॥13॥ ਸੁਖੁ ਦੁਖੁ ਪੁਰਬ ਜਨਮ ਕੇ ਕੀਏ ॥ ਸੋ ਜਾਣੈ ਜਿਨਿ ਦਾਤੈ ਦੀਏ ॥ ਕਿਸ ਕਉ ਦੋਸੁ ਦੇਹਿ ਤੂ ਪ੍ਰਾਣੀ

1031

ਸਹੁ ਅਪਣਾ ਕੀਆ ਕਰਾਰਾ ਹੇ ॥14॥ ਹਉਮੈ ਮਮਤਾ ਕਰਦਾ ਆਇਆ ॥ ਆਸਾ ਮਨਸਾ ਬੰਧਿ ਚਲਾਇਆ ॥

ਮੇਰੀ ਮੇਰੀ ਕਰਤ ਕਿਆ ਲੇ ਚਾਲੇ ਬਿਖੁ ਲਾਦੇ ਛਾਰੁ ਬਿਕਾਰਾ ਹੇ ॥15॥ ਹਰਿ ਕੀ ਭਗਤਿ ਕਰਹੁ ਜਨ ਭਾਈ ॥

ਅਕਥੁ ਕਥਹੁ ਮਨੁ ਮਨਹਿ ਸਮਾਈ ॥ ਉਠਿ ਚਲਤਾ ਠਾਕਿ ਰਖਹੁ ਘਰਿ ਅਪੁਨੈ ਦੁਖੁ ਕਾਟੇ ਕਾਟਣਹਾਰਾ ਹੇ ॥16॥

ਹਰਿ ਗੁਰ ਪੂਰੇ ਕੀ ਓਟ ਪਰਾਤੀ ॥ ਗੁਰਮੁਖਿ ਹਰਿ ਲਿਵ ਗੁਰਮੁਖਿ ਜਾਤੀ ॥ ਨਾਨਕ ਰਾਮ ਨਾਮਿ ਮਤਿ ਊਤਮ ਹਰਿ ਬਖਸੇ ਪਾਰਿ ਉਤਾਰਾ ਹੇ ॥17॥4॥10॥ ਮਾਰੂ ਮਹਲਾ 1 ॥ ਸਰਣਿ ਪਰੇ ਗੁਰਦੇਵ ਤੁਮਾਰੀ ॥ ਤੂ ਸਮਰਥੁ ਦਇਆਲੁ ਮੁਰਾਰੀ ॥ ਤੇਰੇ ਚੋਜ ਨ ਜਾਣੈ ਕੋਈ ਤੂ ਪੂਰਾ ਪੁਰਖੁ ਬਿਧਾਤਾ ਹੇ ॥1॥ ਤੂ ਆਦਿ ਜੁਗਾਦਿ ਕਰਹਿ ਪ੍ਰਤਿਪਾਲਾ ॥ ਘਟਿ ਘਟਿ ਰੂਪੁ ਅਨੂਪੁ ਦਇਆਲਾ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਸਭੁ ਤੇਰੋ ਕੀਆ ਕਮਾਤਾ ਹੇ ॥2॥ ਅੰਤਰਿ ਜੋਤਿ ਭਲੀ ਜਗਜੀਵਨ ॥ ਸਭ ਘਟ ਭੋਗੈ ਹਰਿ ਰਸੁ ਪੀਵਨ ॥ ਆਪੇ ਲੇਵੈ ਆਪੇ ਦੇਵੈ ਤਿਹੁ ਲੋਈ ਜਗਤ ਪਿਤ ਦਾਤਾ ਹੇ ॥3॥ ਜਗਤੁ ਉਪਾਇ ਖੇਲੁ ਰਚਾਇਆ ॥ ਪਵਣੈ ਪਾਣੀ ਅਗਨੀ ਜੀਉਪਾਇਆ ॥

ਦੇਹੀ ਨਗਰੀ ਨਉ ਦਰਵਾਜੇ ਸੋ ਦਸਵਾ ਗੁਪਤੁ ਰਹਾਤਾ ਹੇ ॥4॥ ਚਾਰਿ ਨਦੀ ਅਗਨੀ ਅਸਰਾਲਾ ॥ ਕੋਈ ਗੁਰਮੁਖਿ

ਬੂਝੈ ਸਬਦਿ ਨਿਰਾਲਾ ॥ ਸਾਕਤ ਦੁਰਮਤਿ ਡੂਬਹਿ ਦਾਝਹਿ ਗੁਰਿ ਰਾਖੇ ਹਰਿ ਲਿਵ ਰਾਤਾ ਹੇ ॥5॥ ਅਪੁ ਤੇਜੁ ਵਾਇ ਪ੍ਰਿਥਮੀ ਆਕਾਸਾ ॥ ਤਿਨ ਮਹਿ ਪੰਚ ਤਤੁ ਘਰਿ ਵਾਸਾ ॥ ਸਤਿਗੁਰ ਸਬਦਿ ਰਹਹਿ ਰੰਗਿ ਰਾਤੇ ਤਜਿ ਮਾਇਆ ਹਉਮੈ

ਭ੍ਰਾਤਾ ਹੇ ॥6॥ ਇਹੁ ਮਨੁ ਭੀਜੈ ਸਬਦਿ ਪਤੀਜੈ ॥ ਬਿਨੁ ਨਾਵੈ ਕਿਆ ਟੇਕ ਟਿਕੀਜੈ ॥ ਅੰਤਰਿ ਚੋਰੁ ਮੁਹੈ ਘਰੁ ਮੰਦਰੁ ਇਨਿ ਸਾਕਤਿ ਦੂਤੁ ਨ ਜਾਤਾ ਹੇ ॥7॥ ਦੁੰਦਰ ਦੂਤ ਭੂਤ ਭੀਹਾਲੇ ॥ ਖਿੰਚੋਤਾਣਿ ਕਰਹਿ ਬੇਤਾਲੇ ॥ ਸਬਦ ਸੁਰਤਿ ਬਿਨੁ ਆਵੈ ਜਾਵੈ ਪਤਿ ਖੋਈ ਆਵਤ ਜਾਤਾ ਹੇ ॥8॥ ਕੂੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥ ਬਾਧੇ ਮੁਕਤਿ ਨਾਹੀ ਜੁਗ ਚਾਰੇ ਜਮਕੰਕਰਿ ਕਾਲਿ ਪਰਾਤਾ ਹੇ ॥9॥ ਜਮ ਦਰਿ ਬਾਧੇ ਮਿਲਹਿ ਸਜਾਈ ॥

ਤਿਸੁ ਅਪਰਾਧੀ ਗਤਿ ਨਹੀ ਕਾਈ ॥ ਕਰੁਣਪਲਾਵ ਕਰੇ ਬਿਲਲਾਵੈ ਜਿਉ ਕੁੰਡੀ ਮੀਨੁ ਪਰਾਤਾ ਹੇ ॥10॥ ਸਾਕਤੁ ਫਾਸੀ ਪੜੈ ਇਕੇਲਾ ॥ ਜਮ ਵਸਿ ਕੀਆ ਅੰਧੁ ਦੁਹੇਲਾ ॥ ਰਾਮ ਨਾਮ ਬਿਨੁ ਮੁਕਤਿ ਨ ਸੂਝੈ ਆਜੁ ਕਾਲਿ ਪਚਿ ਜਾਤਾ ਹੇ ॥11॥ ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ

1032

ਇਉ ਸਲਲੈ ਸਲਲ ਮਿਲਾਤਾ ਹੇ ॥12॥ ਭੂਲੇ ਸਿਖ ਗੁਰੂ ਸਮਝਾਏ ॥ ਉਝੜਿ ਜਾਦੇ ਮਾਰਗਿ ਪਾਏ ॥ ਤਿਸੁ ਗੁਰ ਸੇਵਿ ਸਦਾ ਦਿਨੁ ਰਾਤੀ ਦੁਖਭੰਜਨੁ ਸੰਗਿ ਸਖਾਤਾ ਹੇ ॥13॥ ਗੁਰ ਕੀ ਭਗਤਿ ਕਰਹਿ ਕਿਆ ਪ੍ਰਾਣੀ ॥ ਬ੍ਰਹਮੈ ਇੰਦ੍ਰਿ ਮਹੇਸਿ ਨ ਜਾਣੀ ॥ ਸਤਿਗੁਰੁ ਅਲਖੁ ਕਹਹੁ ਕਿਉ ਲਖੀਐ ਜਿਸੁ ਬਖਸੇ ਤਿਸਹਿ ਪਛਾਤਾ ਹੇ ॥14॥ ਅੰਤਰਿ ਪ੍ਰੇਮੁ ਪਰਾਪਤਿ ਦਰਸਨੁ ॥ ਗੁਰਬਾਣੀ ਸਿਉ ਪ੍ਰੀਤਿ ਸੁ ਪਰਸਨੁ ॥ ਅਹਿਨਿਸਿ ਨਿਰਮਲ ਜੋਤਿ ਸਬਾਈ ਘਟਿ ਦੀਪਕੁ ਗੁਰਮੁਖਿ ਜਾਤਾ ਹੇ ॥15॥ ਭੋਜਨੁ ਗਿਆਨੁ ਮਹਾ ਰਸੁ ਮੀਠਾ ॥ ਜਿਨਿ ਚਾਖਿਆ ਤਿਨਿ ਦਰਸਨੁ ਡੀਠਾ ॥ ਦਰਸਨੁ ਦੇਖਿ ਮਿਲੇ ਬੈਰਾਗੀ ਮਨੁ ਮਨਸਾ ਮਾਰਿ ਸਮਾਤਾ ਹੇ ॥16॥ ਸਤਿਗੁਰੁ ਸੇਵਹਿ ਸੇ ਪਰਧਾਨਾ ॥ ਤਿਨ ਘਟ ਘਟ ਅੰਤਰਿ ਬ੍ਰਹਮੁ ਪਛਾਨਾ ॥

ਨਾਨਕ ਹਰਿ ਜਸੁ ਹਰਿ ਜਨ ਕੀ ਸੰਗਤਿ ਦੀਜੈ ਜਿਨ ਸਤਿਗੁਰੁ ਹਰਿ ਪ੍ਰਭੁ ਜਾਤਾ ਹੇ ॥17॥5॥11॥ ਮਾਰੂ ਮਹਲਾ 1

॥ ਸਾਚੇ ਸਾਹਿਬ ਸਿਰਜਣਹਾਰੇ ॥ ਜਿਨਿ ਧਰ ਚਕ੍ਰ ਧਰੇ ਵੀਚਾਰੇ ॥ ਆਪੇ ਕਰਤਾ ਕਰਿ ਕਰਿ ਵੇਖੈ ਸਾਚਾ ਵੇਪਰਵਾਹਾ ਹੇ ॥1॥ ਵੇਕੀ ਵੇਕੀ ਜੰਤ ਉਪਾਏ ॥ ਦੁਇ ਪੰਦੀ ਦੁਇ ਰਾਹ ਚਲਾਏ ॥ ਗੁਰ ਪੂਰੇ ਵਿਣੁ ਮੁਕਤਿ ਨ ਹੋਈ ਸਚੁ ਨਾਮੁ ਜਪਿ ਲਾਹਾ ਹੇ ॥2॥ ਪੜਹਿ ਮਨਮੁਖ ਪਰੁ ਬਿਧਿ ਨਹੀ ਜਾਨਾ ॥ ਨਾਮੁ ਨ ਬੂਝਹਿ ਭਰਮਿ ਭੁਲਾਨਾ ॥ ਲੈ ਕੈ ਵਢੀ ਦੇਨਿ ਉਗਾਹੀ ਦੁਰਮਤਿ ਕਾ ਗਲਿ ਫਾਹਾ ਹੇ ॥3॥ ਸਿਮ੍ਰਿਤਿ ਸਾਸਤ੍ਰ ਪੜਹਿ ਪੁਰਾਣਾ ॥ ਵਾਦੁ ਵਖਾਣਹਿ ਤਤੁ ਨ ਜਾਣਾ

॥ ਵਿਣੁ ਗੁਰ ਪੂਰੇ ਤਤੁ ਨ ਪਾਈਐ ਸਚ ਸੂਚੇ ਸਚੁ ਰਾਹਾ ਹੇ ॥4॥ ਸਭ ਸਾਲਾਹੇ ਸੁਣਿ ਸੁਣਿ ਆਖੈ ॥ ਆਪੇ ਦਾਨਾ ਸਚੁ ਪਰਾਖੈ ॥ ਜਿਨ ਕਉ ਨਦਰਿ ਕਰੇ ਪ੍ਰਭੁ ਅਪਨੀ ਗੁਰਮੁਖਿ ਸਬਦੁ ਸਲਾਹਾ ਹੇ ॥5॥ ਸੁਣਿ ਸੁਣਿ ਆਖੈ ਕੇਤੀ ਬਾਣੀ

॥ ਸੁਣਿ ਕਹੀਐ ਕੋ ਅੰਤੁ ਨ ਜਾਣੀ ॥ ਜਾ ਕਉ ਅਲਖੁ ਲਖਾਏ ਆਪੇ ਅਕਥ ਕਥਾ ਬੁਧਿ ਤਾਹਾ ਹੇ ॥6॥ ਜਨਮੇ ਕਉ ਵਾਜਹਿ ਵਾਧਾਏ ॥ ਸੋਹਿਲੜੇ ਅਗਿਆਨੀ ਗਾਏ ॥ ਜੋ ਜਨਮੈ ਤਿਸੁ ਸਰਪਰ ਮਰਣਾ ਕਿਰਤੁ ਪਇਆ ਸਿਰਿ ਸਾਹਾ ਹੇ ॥7॥ ਸੰਜੋਗੁ ਵਿਜੋਗੁ ਮੇਰੈ ਪ੍ਰਭਿ ਕੀਏ ॥ ਸ੍ਰਿਸਟਿ ਉਪਾਇ ਦੁਖਾ ਸੁਖ ਦੀਏ ॥ ਦੁਖ ਸੁਖ ਹੀ ਤੇ ਭਏ ਨਿਰਾਲੇ ਗੁਰਮੁਖਿ ਸੀਲੁ ਸਨਾਹਾ ਹੇ ॥8॥ ਨੀਕੇ ਸਾਚੇ ਕੇ ਵਾਪਾਰੀ ॥ ਸਚੁ ਸਉਦਾ ਲੈ ਗੁਰ ਵੀਚਾਰੀ ॥ ਸਚਾ ਵਖਰੁ ਜਿਸੁ ਧਨੁ ਪਲੈ ਸਬਦਿ ਸਚੈ ਓਮਾਹਾ ਹੇ ॥9॥ ਕਾਚੀ ਸਉਦੀ ਤੋਟਾ ਆਵੈ ॥ ਗੁਰਮੁਖਿ ਵਣਜੁ ਕਰੇ ਪ੍ਰਭ ਭਾਵੈ ॥ ਪੂੰਜੀ ਸਾਬਤੁ ਰਾਸਿ ਸਲਾਮਤਿ ਚੂਕਾ ਜਮ ਕਾ ਫਾਹਾ ਹੇ ॥10॥ ਸਭੁ ਕੋ ਬੋਲੈ ਆਪਣ ਭਾਣੈ ॥ ਮਨਮੁਖੁ ਦੂਜੈ ਬੋਲਿ ਨ ਜਾਣੈ ॥

ਅੰਧੁਲੇ ਕੀ ਮਤਿ ਅੰਧਲੀ ਬੋਲੀ ਆਇ ਗਇਆ ਦੁਖੁ ਤਾਹਾ ਹੇ ॥11॥ ਦੁਖ ਮਹਿ ਜਨਮੈ ਦੁਖ ਮਹਿ ਮਰਣਾ ॥ ਦੂਖੁ ਨ ਮਿਟੈ

ਬਿਨੁ ਗੁਰ ਕੀ ਸਰਣਾ ॥ ਦੂਖੀ ਉਪਜੈ ਦੂਖੀ ਬਿਨਸੈ ਕਿਆ ਲੈ ਆਇਆ ਕਿਆ ਲੈ ਜਾਹਾ ਹੇ ॥12॥ ਸਚੀ ਕਰਣੀ ਗੁਰ

1033

ਕੀ ਸਿਰਕਾਰਾ ॥ ਆਵਣੁ ਜਾਣੁ ਨਹੀ ਜਮ ਧਾਰਾ ॥ ਡਾਲ ਛੋਡਿ ਤਤੁ ਮੂਲੁ ਪਰਾਤਾ ਮਨਿ ਸਾਚਾ ਓਮਾਹਾ ਹੇ

॥13॥ ਹਰਿ ਕੇ ਲੋਗ ਨਹੀ ਜਮੁ ਮਾਰੈ ॥ ਨਾ ਦੁਖੁ ਦੇਖਹਿ ਪੰਥਿ ਕਰਾਰੈ ॥ ਰਾਮ ਨਾਮੁ ਘਟ ਅੰਤਰਿ ਪੂਜਾ ਅਵਰੁ ਨ ਦੂਜਾ ਕਾਹਾ ਹੇ ॥14॥ ਓੜੁ ਨ ਕਥਨੈ ਸਿਫਤਿ ਸਜਾਈ ॥ ਜਿਉ ਤੁਧੁ ਭਾਵੈ ਰਹਹਿ ਰਜਾਈ ॥

ਦਰਗਹ ਪੈਧੇ ਜਾਨਿ ਸੁਹੇਲੇ ਹੁਕਮਿ ਸਚੇ ਪਾਤਿਸਾਹਾ ਹੇ ॥15॥ ਕਿਆ ਕਹੀਐ ਗੁਣ ਕਥਹਿ ਘਨੇਰੇ ॥ ਅੰਤੁ ਨ ਪਾਵਹਿ ਵਡੇ ਵਡੇਰੇ ॥ ਨਾਨਕ ਸਾਚੁ ਮਿਲੈ ਪਤਿ ਰਾਖਹੁ ਤੂ ਸਿਰਿ ਸਾਹਾ ਪਾਤਿਸਾਹਾ ਹੇ ॥16॥6॥12॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਦਖਣੀ ਮਹਲਾ 1 ॥ ਕਾਇਆ ਨਗਰੁ ਨਗਰ ਗੜ ਅੰਦਰਿ ॥ ਸਾਚਾ ਵਾਸਾ ਪੁਰਿ ਗਗਨੰਦਰਿ ॥ ਅਸਥਿਰੁ ਥਾਨੁ ਸਦਾ ਨਿਰਮਾਇਲੁ ਆਪੇ ਆਪੁ ਉਪਾਇਦਾ ॥1॥ ਅੰਦਰਿ ਕੋਟ ਛਜੇ ਹਟਨਾਲੇ ॥ ਆਪੇ ਲੇਵੈ ਵਸਤੁ ਸਮਾਲੇ

॥ ਬਜਰ ਕਪਾਟ ਜੜੇ ਜੜਿ ਜਾਣੈ ਗੁਰ ਸਬਦੀ ਖੋਲਾਇਦਾ ॥2॥ ਭੀਤਰਿ ਕੋਟ ਗੁਫਾ ਘਰ ਜਾਈ ॥ ਨਉ ਘਰ ਥਾਪੇ ਹੁਕਮਿ ਰਜਾਈ ॥ ਦਸਵੈ ਪੁਰਖੁ ਅਲੇਖੁ ਅਪਾਰੀ ਆਪੇ ਅਲਖੁ ਲਖਾਇਦਾ ॥3॥ ਪਉਣ ਪਾਣੀ ਅਗਨੀ ਇਕ ਵਾਸਾ

॥ ਆਪੇ ਕੀਤੋ ਖੇਲੁ ਤਮਾਸਾ ॥ ਬਲਦੀ ਜਲਿ ਨਿਵਰੈ ਕਿਰਪਾ ਤੇ ਆਪੇ ਜਲਨਿਧਿ ਪਾਇਦਾ ॥4॥ ਧਰਤਿ ਉਪਾਇ ਧਰੀ ਧਰਮਸਾਲਾ ॥ ਉਤਪਤਿ ਪਰਲਉ ਆਪਿ ਨਿਰਾਲਾ ॥ ਪਵਣੈ ਖੇਲੁ ਕੀਆ ਸਭ ਥਾਈ ਕਲਾ ਖਿੰਚਿ ਢਾਹਾਇਦਾ

॥5॥ ਭਾਰ ਅਠਾਰਹ ਮਾਲਣਿ ਤੇਰੀ ॥ ਚਉਰੁ ਢੁਲੈ ਪਵਣੈ ਲੈ ਫੇਰੀ ॥ ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥6॥ ਪੰਖੀ ਪੰਚ ਉਡਰਿ ਨਹੀ ਧਾਵਹਿ ॥ ਸਫਲਿਓ ਬਿਰਖੁ ਅੰਮ੍ਰਿਤ ਫਲੁ ਪਾਵਹਿ ॥ ਗੁਰਮੁਖਿ

ਸਹਜਿ ਰਵੈ ਗੁਣ ਗਾਵੈ ਹਰਿ ਰਸੁ ਚੋਗ ਚੁਗਾਇਦਾ ॥7॥ ਝਿਲਿਮਿਲਿ ਝਿਲਕੈ ਚੰਦੁ ਨ ਤਾਰਾ ॥ ਸੂਰਜ ਕਿਰਣਿ ਨ ਬਿਜੁਲਿ ਗੈਣਾਰਾ ॥ ਅਕਥੀ ਕਥਉ ਚਿਹਨੁ ਨਹੀ ਕੋਈ ਪੂਰਿ ਰਹਿਆ ਮਨਿ ਭਾਇਦਾ ॥8॥ ਪਸਰੀ ਕਿਰਣਿ ਜੋਤਿ ਉਜਿਆਲਾ ॥ ਕਰਿ ਕਰਿ ਦੇਖੈ ਆਪਿ ਦਇਆਲਾ ॥ ਅਨਹਦ ਰੁਣਝੁਣਕਾਰੁ ਸਦਾ ਧੁਨਿ ਨਿਰਭਉ ਕੈ ਘਰਿ

1034

ਵਾਇਦਾ ॥9॥ ਅਨਹਦੁ ਵਾਜੈ ਭ੍ਰਮੁ ਭਉ ਭਾਜੈ ॥ ਸਗਲ ਬਿਆਪਿ ਰਹਿਆ ਪ੍ਰਭੁ ਛਾਜੈ ॥ ਸਭ ਤੇਰੀ ਤੂ ਗੁਰਮੁਖਿ

ਜਾਤਾ ਦਰਿ ਸੋਹੈ ਗੁਣ ਗਾਇਦਾ ॥10॥ ਆਦਿ ਨਿਰੰਜਨੁ ਨਿਰਮਲੁ ਸੋਈ ॥ ਅਵਰੁ ਨ ਜਾਣਾ ਦੂਜਾ ਕੋਈ ॥

ਏਕੰਕਾਰੁ ਵਸੈ ਮਨਿ ਭਾਵੈ ਹਉਮੈ ਗਰਬੁ ਗਵਾਇਦਾ ॥11॥ ਅੰਮ੍ਰਿਤੁ ਪੀਆ ਸਤਿਗੁਰਿ ਦੀਆ ॥ ਅਵਰੁ ਨ ਜਾਣਾ ਦੂਆ ਤੀਆ ॥ ਏਕੋ ਏਕੁ ਸੁ ਅਪਰ ਅਪਰੰਪਰੁ ਪਰਖਿ ਖਜਾਨੈ ਪਾਇਦਾ ॥12॥ ਗਿਆਨੁ ਧਿਆਨੁ ਸਚੁ ਗਹਿਰਗੰਭੀਰਾ ॥ ਕੋਇ ਨ ਜਾਣੈ ਤੇਰਾ ਚੀਰਾ ॥ ਜੇਤੀ ਹੈ ਤੇਤੀ ਤੁਧੁ ਜਾਚੈ ਕਰਮਿ ਮਿਲੈ ਸੋ ਪਾਇਦਾ ॥13॥

ਕਰਮੁ ਧਰਮੁ ਸਚੁ ਹਾਥਿ ਤੁਮਾਰੈ ॥ ਵੇਪਰਵਾਹ ਅਖੁਟ ਭੰਡਾਰੈ ॥ ਤੂ ਦਇਆਲੁ ਕਿਰਪਾਲੁ ਸਦਾ ਪ੍ਰਭੁ ਆਪੇ ਮੇਲਿ ਮਿਲਾਇਦਾ ॥14॥ ਆਪੇ ਦੇਖਿ ਦਿਖਾਵੈ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਆਪੇ ਜੋੜਿ ਵਿਛੋੜੇ ਕਰਤਾ ਆਪੇ ਮਾਰਿ ਜੀਵਾਇਦਾ ॥15॥ ਜੇਤੀ ਹੈ ਤੇਤੀ ਤੁਧੁ ਅੰਦਰਿ ॥ ਦੇਖਹਿ ਆਪਿ ਬੈਸਿ ਬਿਜ ਮੰਦਰਿ ॥ ਨਾਨਕੁ ਸਾਚੁ ਕਹੈ

ਬੇਨੰਤੀ ਹਰਿ ਦਰਸਨਿ ਸੁਖੁ ਪਾਇਦਾ ॥16॥1॥13॥ ਮਾਰੂ ਮਹਲਾ 1 ॥ ਦਰਸਨੁ ਪਾਵਾ ਜੇ ਤੁਧੁ ਭਾਵਾ ॥ ਭਾਇ ਭਗਤਿ ਸਾਚੇ ਗੁਣ ਗਾਵਾ ॥ ਤੁਧੁ ਭਾਣੇ ਤੂ ਭਾਵਹਿ ਕਰਤੇ ਆਪੇ ਰਸਨ ਰਸਾਇਦਾ ॥1॥ ਸੋਹਨਿ ਭਗਤ ਪ੍ਰਭੂ

ਦਰਬਾਰੇ ॥ ਮੁਕਤ ਭਏ ਹਰਿ ਦਾਸ ਤੁਮਾਰੇ ॥ ਆਪੁ ਗਵਾਇ ਤੇਰੈ ਰੰਗਿ ਰਾਤੇ ਅਨਦਿਨੁ ਨਾਮੁ ਧਿਆਇਦਾ ॥2॥

ਈਸੁਰੁ ਬ੍ਰਹਮਾ ਦੇਵੀ ਦੇਵਾ ॥ ਇੰਦ੍ਰ ਤਪੇ ਮੁਨਿ ਤੇਰੀ ਸੇਵਾ ॥ ਜਤੀ ਸਤੀ ਕੇਤੇ ਬਨਵਾਸੀ ਅੰਤੁ ਨ ਕੋਈ ਪਾਇਦਾ

॥3॥ ਵਿਣੁ ਜਾਣਾਏ ਕੋਇ ਨ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਲਖ ਚਉਰਾਸੀਹ ਜੀਅ ਉਪਾਏ ਭਾਣੈ

ਸਾਹ ਲਵਾਇਦਾ ॥4॥ ਜੋ ਤਿਸੁ ਭਾਵੈ ਸੋ ਨਿਹਚਉ ਹੋਵੈ ॥ ਮਨਮੁਖੁ ਆਪੁ ਗਣਾਏ ਰੋਵੈ ॥ ਨਾਵਹੁ ਭੁਲਾ ਠਉਰ ਨ ਪਾਏ ਆਇ ਜਾਇ ਦੁਖੁ ਪਾਇਦਾ ॥5॥ ਨਿਰਮਲ ਕਾਇਆ ਊਜਲ ਹੰਸਾ ॥ ਤਿਸੁ ਵਿਚਿ ਨਾਮੁ ਨਿਰੰਜਨ ਅੰਸਾ

॥ ਸਗਲੇ ਦੂਖ ਅੰਮ੍ਰਿਤੁ ਕਰਿ ਪੀਵੈ ਬਾਹੁੜਿ ਦੂਖੁ ਨ ਪਾਇਦਾ ॥6॥ ਬਹੁ ਸਾਦਹੁ ਦੂਖੁ ਪਰਾਪਤਿ ਹੋਵੈ ॥ ਭੋਗਹੁ ਰੋਗ ਸੁ ਅੰਤਿ ਵਿਗੋਵੈ ॥ ਹਰਖਹੁ ਸੋਗੁ ਨ ਮਿਟਈ ਕਬ ਹੂ ਵਿਣੁ ਭਾਣੇ ਭਰਮਾਇਦਾ ॥7॥ ਗਿਆਨ ਵਿਹੂਣੀ ਭਵੈ

ਸਬਾਈ ॥ ਸਾਚਾ ਰਵਿ ਰਹਿਆ ਲਿਵ ਲਾਈ ॥ ਨਿਰਭਉ ਸਬਦੁ ਗੁਰੂ ਸਚੁ ਜਾਤਾ ਜੋਤੀ ਜੋਤਿ ਮਿਲਾਇਦਾ ॥8॥

ਅਟਲੁ ਅਡੋਲੁ ਅਤੋਲੁ ਮੁਰਾਰੇ ॥ ਖਿਨ ਮਹਿ ਢਾਹਿ ਫੇਰਿ ਉਸਾਰੇ ॥ ਰੂਪੁ ਨ ਰੇਖਿਆ ਮਿਤਿ ਨਹੀ ਕੀਮਤਿ ਸਬਦਿ

1035

ਭੇਦਿ ਪਤੀਆਇਦਾ ॥9॥ ਹਮ ਦਾਸਨ ਕੇ ਦਾਸ ਪਿਆਰੇ ॥ ਸਾਧਿਕ ਸਾਚ ਭਲੇ ਵੀਚਾਰੇ ॥ ਮੰਨੇ ਨਾਉ ਸੋਈ ਜਿਣਿ ਜਾਸੀ ਆਪੇ ਸਾਚੁ ਦ੍ਰਿੜਾਇਦਾ ॥10॥ ਪਲੈ ਸਾਚੁ ਸਚੇ ਸਚਿਆਰਾ ॥ ਸਾਚੇ ਭਾਵੈ ਸਬਦੁ ਪਿਆਰਾ ॥ ਤ੍ਰਿਭਵਣਿ ਸਾਚੁ ਕਲਾ ਧਰਿ ਥਾਪੀ ਸਾਚੇ ਹੀ ਪਤੀਆਇਦਾ ॥11॥ ਵਡਾ ਵਡਾ ਆਖੈ ਸਭੁ ਕੋਈ ॥ ਗੁਰ ਬਿਨੁ ਸੋਝੀ ਕਿਨੈ

ਨ ਹੋਈ ॥ ਸਾਚਿ ਮਿਲੈ ਸੋ ਸਾਚੇ ਭਾਏ ਨਾ ਵੀਛੁੜਿ ਦੁਖੁ ਪਾਇਦਾ ॥12॥ ਧੁਰਹੁ ਵਿਛੁੰਨੇ ਧਾਹੀ ਰੁੰਨੇ ॥ ਮਰਿ ਮਰਿ ਜਨਮਹਿ ਮੁਹਲਤਿ ਪੁੰਨੇ ॥ ਜਿਸੁ ਬਖਸੇ ਤਿਸੁ ਦੇ ਵਡਿਆਈ ਮੇਲਿ ਨ ਪਛੋਤਾਇਦਾ ॥13॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਤ੍ਰਿਪਤਾ ਆਪੇ ਮੁਕਤਾ ॥ ਆਪੇ ਮੁਕਤਿ ਦਾਨੁ ਮੁਕਤੀਸੁਰੁ ਮਮਤਾ ਮੋਹੁ ਚੁਕਾਇਦਾ ॥14॥

ਦਾਨਾ ਕੈ ਸਿਰਿ ਦਾਨੁ ਵੀਚਾਰਾ ॥ ਕਰਣਕਾਰਣ ਸਮਰਥੁ ਅਪਾਰਾ ॥ ਕਰਿ ਕਰਿ ਵੇਖੈ ਕੀਤਾ ਅਪਣਾ ਕਰਣੀ ਕਾਰ ਕਰਾਇਦਾ ॥15॥ ਸੇ ਗੁਣ ਗਾਵਹਿ ਸਾਚੇ ਭਾਵਹਿ ॥ ਤੁਝ ਤੇ ਉਪਜਹਿ ਤੁਝ ਮਾਹਿ ਸਮਾਵਹਿ ॥ ਨਾਨਕੁ ਸਾਚੁ ਕਹੈ ਬੇਨੰਤੀ ਮਿਲਿ ਸਾਚੇ ਸੁਖੁ ਪਾਇਦਾ ॥16॥2॥14॥ ਮਾਰੂ ਮਹਲਾ 1 ॥ ਅਰਬਦ ਨਰਬਦ ਧੁੰਧੂਕਾਰਾ

॥ ਧਰਣਿ ਨ ਗਗਨਾ ਹੁਕਮੁ ਅਪਾਰਾ ॥ ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥1॥ ਖਾਣੀ ਨ ਬਾਣੀ ਪਉਣੁ ਨ ਪਾਣੀ ॥ ਓਪਤਿ ਖਪਤਿ ਨ ਆਵਣ ਜਾਣੀ ॥ ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥2॥ ਨਾ ਤਦਿ ਸੁਰਗੁ ਮਛੁ ਪਇਆਲਾ ॥ ਦੋਜਕੁ ਭਿਸਤੁ ਨਹੀ ਖੈ ਕਾਲਾ ॥ ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥3॥ ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥ ਅਵਰੁ ਨ ਦੀਸੈ ਏਕੋ ਸੋਈ

॥ ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥4॥ ਨਾ ਤਦਿ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖਵਾਸੀ ॥ ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥5॥ ਜਪ ਤਪ ਸੰਜਮ ਨਾ ਬ੍ਰਤ ਪੂਜਾ ॥ ਨਾ ਕੋ ਆਖਿ ਵਖਾਣੈ ਦੂਜਾ ॥ ਆਪੇ ਆਪੁ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥6॥ ਨਾ ਸੁਚਿ ਸੰਜਮੁ ਤੁਲਸੀ ਮਾਲਾ ॥ ਗੋਪੀ ਕਾਨੁ ਨ ਗਊ ਗੁੋਆਲਾ ॥ ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ

॥7॥ ਕਰਮ ਧਰਮ ਨਹੀ ਮਾਇਆ ਮਾਖੀ ॥ ਜਾਤਿ ਜਨਮੁ ਨਹੀ ਦੀਸੈ ਆਖੀ ॥ ਮਮਤਾ ਜਾਲੁ ਕਾਲੁ ਨਹੀ ਮਾਥੈ

ਨਾ ਕੋ ਕਿਸੈ ਧਿਆਇਦਾ ॥8॥ ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥ ਨਾ ਤਦਿ ਗੋਰਖੁ ਨਾ ਮਾਛਿੰਦੋ ॥ ਨਾ ਤਦਿ

1036

ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥9॥ ਵਰਨ ਭੇਖ ਨਹੀ ਬ੍ਰਹਮਣ ਖਤ੍ਰੀ ॥ ਦੇਉ ਨ ਦੇਹੁਰਾ ਗਊ ਗਾਇਤ੍ਰੀ ॥ ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥10॥ ਨਾ ਕੋ ਮੁਲਾ ਨਾ ਕੋ ਕਾਜੀ ॥

ਨਾ ਕੋ ਸੇਖੁ ਮਸਾਇਕੁ ਹਾਜੀ ॥ ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥11॥ ਭਾਉ ਨ ਭਗਤੀ ਨਾ ਸਿਵ ਸਕਤੀ ॥ ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥ ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਂਦਾ

॥12॥ ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥ ਪਾਠ ਪੁਰਾਣ ਉਦੈ ਨਹੀ ਆਸਤ ॥ ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥13॥ ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥ ਬਾਝੁ ਕਲਾ ਆਡਾਣੁ ਰਹਾਇਆ

॥ ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥14॥ ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥

ਕਰਿ ਕਰਿ ਦੇਖੈ ਹੁਕਮੁ ਸਬਾਇਆ ॥ ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥15॥ ਤਾ ਕਾ ਅੰਤੁ ਨ ਜਾਣੈ ਕੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ

॥16॥3॥15॥ ਮਾਰੂ ਮਹਲਾ 1 ॥ ਆਪੇ ਆਪੁ ਉਪਾਇ ਨਿਰਾਲਾ ॥ ਸਾਚਾ ਥਾਨੁ ਕੀਓ ਦਇਆਲਾ ॥ ਪਉਣ ਪਾਣੀ ਅਗਨੀ ਕਾ ਬੰਧਨੁ ਕਾਇਆ ਕੋਟੁ ਰਚਾਇਦਾ ॥1॥ ਨਉ ਘਰ ਥਾਪੇ ਥਾਪਣਹਾਰੈ ॥ ਦਸਵੈ ਵਾਸਾ ਅਲਖ

ਅਪਾਰੈ ॥ ਸਾਇਰ ਸਪਤ ਭਰੇ ਜਲਿ ਨਿਰਮਲਿ ਗੁਰਮੁਖਿ ਮੈਲੁ ਨ ਲਾਇਦਾ ॥2॥ ਰਵਿ ਸਸਿ ਦੀਪਕ ਜੋਤਿ ਸਬਾਈ ॥ ਆਪੇ ਕਰਿ ਵੇਖੈ ਵਡਿਆਈ ॥ ਜੋਤਿ ਸਰੂਪੁ ਸਦਾ ਸੁਖਦਾਤਾ ਸਚੇ ਸੋਭਾ ਪਾਇਦਾ ॥3॥ ਗੜ ਮਹਿ ਹਾਟ ਪਟਣ ਵਾਪਾਰਾ ॥ ਪੂਰੈ ਤੋਲਿ ਤੋਲੈ ਵਣਜਾਰਾ ॥ ਆਪੇ ਰਤਨੁ ਵਿਸਾਹੇ ਲੇਵੈ ਆਪੇ ਕੀਮਤਿ ਪਾਇਦਾ

॥4॥ ਕੀਮਤਿ ਪਾਈ ਪਾਵਣਹਾਰੈ ॥ ਵੇਪਰਵਾਹ ਪੂਰੇ ਭੰਡਾਰੈ ॥ ਸਰਬ ਕਲਾ ਲੇ ਆਪੇ ਰਹਿਆ ਗੁਰਮੁਖਿ ਕਿਸੈ

ਬੁਝਾਇਦਾ ॥5॥ ਨਦਰਿ ਕਰੇ ਪੂਰਾ ਗੁਰੁ ਭੇਟੈ ॥ ਜਮ ਜੰਦਾਰੁ ਨ ਮਾਰੈ ਫੇਟੈ ॥ ਜਿਉ ਜਲ ਅੰਤਰਿ ਕਮਲੁ ਬਿਗਾਸੀ ਆਪੇ ਬਿਗਸਿ ਧਿਆਇਦਾ ॥6॥ ਆਪੇ ਵਰਖੈ ਅੰਮ੍ਰਿਤਧਾਰਾ ॥ ਰਤਨ ਜਵੇਹਰ ਲਾਲ ਅਪਾਰਾ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਪ੍ਰੇਮ ਪਦਾਰਥੁ ਪਾਇਦਾ ॥7॥ ਪ੍ਰੇਮ ਪਦਾਰਥੁ ਲਹੈ ਅਮੋਲੋ ॥ ਕਬ ਹੀ ਨ ਘਾਟਸਿ ਪੂਰਾ ਤੋਲੋ ॥ ਸਚੇ ਕਾ ਵਾਪਾਰੀ ਹੋਵੈ ਸਚੋ ਸਉਦਾ ਪਾਇਦਾ ॥8॥ ਸਚਾ ਸਉਦਾ ਵਿਰਲਾ ਕੋ ਪਾਏ ॥ ਪੂਰਾ ਸਤਿਗੁਰੁ

1037

ਮਿਲੈ ਮਿਲਾਏ ॥ ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥9॥ ਹੁਕਮੇ ਆਇਆ ਹੁਕਮਿ ਸਮਾਇਆ ॥ ਹੁਕਮੇ ਦੀਸੈ ਜਗਤੁ ਉਪਾਇਆ ॥ ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥10॥

ਹੁਕਮੇ ਧਰਤੀ ਧਉਲ ਸਿਰਿ ਭਾਰੰ ॥ ਹੁਕਮੇ ਪਉਣੁ ਪਾਣੀ ਗੈਣਾਰੰ ॥ ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥11॥ ਹੁਕਮੇ ਆਡਾਣੇ ਆਗਾਸੀ ॥ ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥ ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥12॥ ਹੁਕਮਿ ਉਪਾਏ ਦਸ ਅਉਤਾਰਾ ॥ ਦੇਵ ਦਾਨਵ ਅਗਣਤ ਅਪਾਰਾ ॥ ਮਾਨੈ

ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥13॥ ਹੁਕਮੇ ਜੁਗ ਛਤੀਹ ਗੁਦਾਰੇ ॥ ਹੁਕਮੇ ਸਿਧ ਸਾਧਿਕ ਵੀਚਾਰੇ ॥ ਆਪਿ ਨਾਥੁ ਨਾਥੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥14॥ ਕਾਇਆ ਕੋਟੁ ਗੜੈ ਮਹਿ ਰਾਜਾ ॥

ਨੇਬ ਖਵਾਸ ਭਲਾ ਦਰਵਾਜਾ ॥ ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥15॥ ਸਤੁ ਸੰਤੋਖੁ ਨਗਰ ਮਹਿ ਕਾਰੀ ॥ ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥ ਨਾਨਕ ਸਹਜਿ ਮਿਲੈ ਜਗਜੀਵਨੁ ਗੁਰ ਸਬਦੀ ਪਤਿ ਪਾਇਦਾ ॥16॥4॥16॥ ਮਾਰੂ ਮਹਲਾ 1 ॥ ਸੁੰਨ ਕਲਾ ਅਪਰੰਪਰਿ ਧਾਰੀ ॥ ਆਪਿ ਨਿਰਾਲਮੁ ਅਪਰ ਅਪਾਰੀ

॥ ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥1॥ ਪਉਣੁ ਪਾਣੀ ਸੁੰਨੈ ਤੇ ਸਾਜੇ ॥ ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥ ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥2॥ ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥ ਸੁੰਨੇ ਵਰਤੇ ਜੁਗ ਸਬਾਏ ॥ ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ

॥3॥ ਸੁੰਨਹੁ ਸਪਤ ਸਰੋਵਰ ਥਾਪੇ ॥ ਜਿਨਿ ਸਾਜੇ ਵੀਚਾਰੇ ਆਪੇ ॥ ਤਿਤੁ ਸਤਿ ਸਰਿ ਮਨੂਆ ਗੁਰਮੁਖਿ ਨਾਵੈ

ਫਿਰਿ ਬਾਹੁੜਿ ਜੋਨਿ ਨ ਪਾਇਦਾ ॥4॥ ਸੁੰਨਹੁ ਚੰਦੁ ਸੂਰਜੁ ਗੈਣਾਰੇ ॥ ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥ ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥5॥ ਸੁੰਨਹੁ ਧਰਤਿ ਅਕਾਸੁ ਉਪਾਏ ॥ ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥ ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥6॥ ਸੁੰਨਹੁ ਖਾਣੀ ਸੁੰਨਹੁ ਬਾਣੀ ॥

ਸੁੰਨਹੁ ਉਪਜੀ ਸੁੰਨਿ ਸਮਾਣੀ ॥ ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥7॥ ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥ ਓਪਤਿ ਖਪਤਿ ਸੁਖਾ ਦੁਖ ਦੀਏ ॥ ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ

1038

ਨਿਜ ਘਰੁ ਪਾਇਦਾ ॥8॥ ਸਾਮੁ ਵੇਦੁ ਰਿਗੁ ਜੁਜਰੁ ਅਥਰਬਣੁ ॥ ਬ੍ਰਹਮੇ ਮੁਖਿ ਮਾਇਆ ਹੈ ਤ੍ਰੈ ਗੁਣ ॥ ਤਾ ਕੀ ਕੀਮਤਿ ਕਹਿ ਨ ਸਕੈ ਕੋ ਤਿਉ ਬੋਲੇ ਜਿਉ ਬੋਲਾਇਦਾ ॥9॥ ਸੁੰਨਹੁ ਸਪਤ ਪਾਤਾਲ ਉਪਾਏ ॥ ਸੁੰਨਹੁ ਭਵਣ ਰਖੇ ਲਿਵ ਲਾਏ ॥ ਆਪੇ ਕਾਰਣੁ ਕੀਆ ਅਪਰੰਪਰਿ ਸਭੁ ਤੇਰੋ ਕੀਆ ਕਮਾਇਦਾ ॥10॥ ਰਜ ਤਮ ਸਤ ਕਲ ਤੇਰੀ ਛਾਇਆ ॥ ਜਨਮ ਮਰਣ ਹਉਮੈ ਦੁਖੁ ਪਾਇਆ ॥ ਜਿਸ ਨੋ ਕ੍ਰਿਪਾ ਕਰੇ ਹਰਿ ਗੁਰਮੁਖਿ ਗੁਣਿ ਚਉਥੈ ਮੁਕਤਿ ਕਰਾਇਦਾ ॥11॥ ਸੁੰਨਹੁ ਉਪਜੇ ਦਸ ਅਵਤਾਰਾ ॥ ਸ੍ਰਿਸਟਿ ਉਪਾਇ ਕੀਆ ਪਾਸਾਰਾ ॥ ਦੇਵ ਦਾਨਵ ਗਣ ਗੰਧਰਬ ਸਾਜੇ ਸਭਿ ਲਿਖਿਆ ਕਰਮ ਕਮਾਇਦਾ ॥12॥ ਗੁਰਮੁਖਿ ਸਮਝੈ ਰੋਗੁ ਨ ਹੋਈ ॥ ਇਹ ਗੁਰ ਕੀ ਪਉੜੀ ਜਾਣੈ

ਜਨੁ ਕੋਈ ॥ ਜੁਗਹ ਜੁਗੰਤਰਿ ਮੁਕਤਿ ਪਰਾਇਣ ਸੋ ਮੁਕਤਿ ਭਇਆ ਪਤਿ ਪਾਇਦਾ ॥13॥ ਪੰਚ ਤਤੁ ਸੁੰਨਹੁ ਪਰਗਾਸਾ ॥ ਦੇਹ ਸੰਜੋਗੀ ਕਰਮ ਅਭਿਆਸਾ ॥ ਬੁਰਾ ਭਲਾ ਦੁਇ ਮਸਤਕਿ ਲੀਖੇ ਪਾਪੁ ਪੁੰਨੁ ਬੀਜਾਇਦਾ ॥14॥

ਊਤਮ ਸਤਿਗੁਰ ਪੁਰਖ ਨਿਰਾਲੇ ॥ ਸਬਦਿ ਰਤੇ ਹਰਿ ਰਸਿ ਮਤਵਾਲੇ ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ ਪੂਰੈ ਭਾਗਿ ਮਿਲਾਇਦਾ ॥15॥ ਇਸੁ ਮਨ ਮਾਇਆ ਕਉ ਨੇਹੁ ਘਨੇਰਾ ॥ ਕੋਈ ਬੂਝਹੁ ਗਿਆਨੀ ਕਰਹੁ ਨਿਬੇਰਾ ॥ ਆਸਾ ਮਨਸਾ ਹਉਮੈ ਸਹਸਾ ਨਰੁ ਲੋਭੀ ਕੂੜੁ ਕਮਾਇਦਾ ॥16॥ ਸਤਿਗੁਰ ਤੇ ਪਾਏ ਵੀਚਾਰਾ ॥ ਸੁੰਨ ਸਮਾਧਿ ਸਚੇ ਘਰ ਬਾਰਾ ॥ ਨਾਨਕ ਨਿਰਮਲ ਨਾਦੁ ਸਬਦ ਧੁਨਿ ਸਚੁ ਰਾਮੈ ਨਾਮਿ ਸਮਾਇਦਾ ॥17॥5॥17॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 1 ॥ ਜਹ ਦੇਖਾ ਤਹ ਦੀਨਦਇਆਲਾ ॥ ਆਇ ਨ ਜਾਈ ਪ੍ਰਭੁ ਕਿਰਪਾਲਾ ॥ ਜੀਆ ਅੰਦਰਿ ਜੁਗਤਿ ਸਮਾਈ ਰਹਿਓ ਨਿਰਾਲਮੁ ਰਾਇਆ ॥1॥ ਜਗੁ ਤਿਸ ਕੀ ਛਾਇਆ ਜਿਸੁ ਬਾਪੁ ਨ ਮਾਇਆ ॥ ਨਾ ਤਿਸੁ ਭੈਣ ਨ ਭਰਾਉ ਕਮਾਇਆ ॥ ਨਾ ਤਿਸੁ ਓਪਤਿ ਖਪਤਿ ਕੁਲ ਜਾਤੀ ਓਹੁ ਅਜਰਾਵਰੁ ਮਨਿ ਭਾਇਆ ॥2॥ ਤੂ ਅਕਾਲਪੁਰਖੁ ਨਾਹੀ ਸਿਰਿ ਕਾਲਾ ॥ ਤੂ ਪੁਰਖੁ ਅਲੇਖ ਅਗੰਮ ਨਿਰਾਲਾ ॥ ਸਤਿ ਸੰਤੋਖਿ ਸਬਦਿ ਅਤਿ ਸੀਤਲੁ ਸਹਜ ਭਾਇ ਲਿਵ ਲਾਇਆ ॥3॥ ਤ੍ਰੈ ਵਰਤਾਇ ਚਉਥੈ ਘਰਿ ਵਾਸਾ ॥ ਕਾਲ ਬਿਕਾਲ ਕੀਏ ਇਕ ਗ੍ਰਾਸਾ ॥ ਨਿਰਮਲ ਜੋਤਿ ਸਰਬ ਜਗਜੀਵਨੁ ਗੁਰਿ ਅਨਹਦਿ ਸਬਦਿ ਦਿਖਾਇਆ ॥4॥ ਊਤਮ ਜਨ ਸੰਤ ਭਲੇ ਹਰਿ ਪਿਆਰੇ ॥ ਹਰਿ ਰਸ ਮਾਤੇ ਪਾਰਿ ਉਤਾਰੇ ॥ ਨਾਨਕ ਰੇਣੁ ਸੰਤ ਜਨ ਸੰਗਤਿ ਹਰਿ ਗੁਰ ਪਰਸਾਦੀ ਪਾਇਆ ॥5॥ ਤੂ ਅੰਤਰਜਾਮੀ

1039

ਜੀਅ ਸਭਿ ਤੇਰੇ ॥ ਤੂ ਦਾਤਾ ਹਮ ਸੇਵਕ ਤੇਰੇ ॥ ਅੰਮ੍ਰਿਤਨਾਮੁ ਕ੍ਰਿਪਾ ਕਰਿ ਦੀਜੈ ਗੁਰਿ ਗਿਆਨ ਰਤਨੁ ਦੀਪਾਇਆ

॥6॥ ਪੰਚ ਤਤੁ ਮਿਲਿ ਇਹੁ ਤਨੁ ਕੀਆ ॥ ਆਤਮਰਾਮ ਪਾਏ ਸੁਖੁ ਥੀਆ ॥ ਕਰਮ ਕਰਤੂਤਿ ਅੰਮ੍ਰਿਤ ਫਲੁ ਲਾਗਾ ਹਰਿ ਨਾਮ ਰਤਨੁ ਮਨਿ ਪਾਇਆ ॥7॥ ਨਾ ਤਿਸੁ ਭੂਖ ਪਿਆਸ ਮਨੁ ਮਾਨਿਆ ॥ ਸਰਬ ਨਿਰੰਜਨੁ ਘਟਿ ਘਟਿ ਜਾਨਿਆ ॥ ਅੰਮ੍ਰਿਤ ਰਸਿ ਰਾਤਾ ਕੇਵਲ ਬੈਰਾਗੀ ਗੁਰਮਤਿ ਭਾਇ ਸੁਭਾਇਆ ॥8॥ ਅਧਿਆਤਮ ਕਰਮ ਕਰੇ ਦਿਨੁ ਰਾਤੀ ॥ ਨਿਰਮਲ ਜੋਤਿ ਨਿਰੰਤਰਿ ਜਾਤੀ ॥ ਸਬਦੁ ਰਸਾਲੁ ਰਸਨ ਰਸਿ ਰਸਨਾ ਬੇਣੁ ਰਸਾਲੁ ਵਜਾਇਆ

॥9॥ ਬੇਣੁ ਰਸਾਲ ਵਜਾਵੈ ਸੋਈ ॥ ਜਾ ਕੀ ਤ੍ਰਿਭਵਣ ਸੋਝੀ ਹੋਈ ॥ ਨਾਨਕ ਬੂਝਹੁ ਇਹ ਬਿਧਿ ਗੁਰਮਤਿ ਹਰਿ ਰਾਮ ਨਾਮਿ ਲਿਵ ਲਾਇਆ ॥10॥ ਐਸੇ ਜਨ ਵਿਰਲੇ ਸੰਸਾਰੇ ॥ ਗੁਰ ਸਬਦੁ ਵੀਚਾਰਹਿ ਰਹਹਿ ਨਿਰਾਰੇ ॥

ਆਪਿ ਤਰਹਿ ਸਗਲੇ ਕੁਲ ਤਾਰਹਿ ਤਿਨ ਸਫਲ ਜਨਮੁ ਜਗਿ ਆਇਆ ॥11॥ ਘਰੁ ਦਰੁ ਮੰਦਰੁ ਜਾਣੈ ਸੋਈ ॥

ਜਿਸੁ ਪੂਰੇ ਗੁਰ ਤੇ ਸੋਝੀ ਹੋਈ ॥ ਕਾਇਆ ਗੜ ਮਹਲ ਮਹਲੀ ਪ੍ਰਭੁ ਸਾਚਾ ਸਚੁ ਸਾਚਾ ਤਖਤੁ ਰਚਾਇਆ ॥12॥

ਚਤੁਰਦਸ ਹਾਟ ਦੀਵੇ ਦੁਇ ਸਾਖੀ ॥ ਸੇਵਕ ਪੰਚ ਨਾਹੀ ਬਿਖੁ ਚਾਖੀ ॥ ਅੰਤਰਿ ਵਸਤੁ ਅਨੂਪ ਨਿਰਮੋਲਕ ਗੁਰਿ ਮਿਲਿਐ ਹਰਿ ਧਨੁ ਪਾਇਆ ॥13॥ ਤਖਤਿ ਬਹੈ ਤਖਤੈ ਕੀ ਲਾਇਕ ॥ ਪੰਚ ਸਮਾਏ ਗੁਰਮਤਿ ਪਾਇਕ ॥

ਆਦਿ ਜੁਗਾਦੀ ਹੈ ਭੀ ਹੋਸੀ ਸਹਸਾ ਭਰਮੁ ਚੁਕਾਇਆ ॥14॥ ਤਖਤਿ ਸਲਾਮੁ ਹੋਵੈ ਦਿਨੁ ਰਾਤੀ ॥ ਇਹੁ ਸਾਚੁ ਵਡਾਈ ਗੁਰਮਤਿ ਲਿਵ ਜਾਤੀ ॥ ਨਾਨਕ ਰਾਮੁ ਜਪਹੁ ਤਰੁ ਤਾਰੀ ਹਰਿ ਅੰਤਿ ਸਖਾਈ ਪਾਇਆ ॥15॥1॥18॥

ਮਾਰੂ ਮਹਲਾ 1 ॥ ਹਰਿ ਧਨੁ ਸੰਚਹੁ ਰੇ ਜਨ ਭਾਈ ॥ ਸਤਿਗੁਰ ਸੇਵਿ ਰਹਹੁ ਸਰਣਾਈ ॥ ਤਸਕਰੁ ਚੋਰੁ ਨ ਲਾਗੈ

ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥1॥ ਤੂ ਏਕੰਕਾਰੁ ਨਿਰਾਲਮੁ ਰਾਜਾ ॥ ਤੂ ਆਪਿ ਸਵਾਰਹਿ ਜਨ ਕੇ ਕਾਜਾ ॥ ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰਿ ਥਾਨਿ ਸੁਹਾਇਆ ॥2॥ ਦੇਹੀ ਨਗਰੀ ਊਤਮ ਥਾਨਾ

॥ ਪੰਚ ਲੋਕ ਵਸਹਿ ਪਰਧਾਨਾ ॥ ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥3॥ ਦੇਹੀ ਨਗਰੀ ਨਉ ਦਰਵਾਜੇ ॥ ਸਿਰਿ ਸਿਰਿ ਕਰਣੈਹਾਰੈ ਸਾਜੇ ॥ ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥

4 ॥ ਪੁਰਖੁ ਅਲੇਖੁ ਸਚੇ ਦੀਵਾਨਾ ॥ ਹੁਕਮਿ ਚਲਾਏ ਸਚੁ ਨੀਸਾਨਾ ॥ ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ

1040

ਆਤਮਰਾਮ ਨਾਮੁ ਪਾਇਆ ॥5॥ ਸਰਬ ਨਿਰੰਜਨ ਪੁਰਖੁ ਸੁਜਾਨਾ ॥ ਅਦਲੁ ਕਰੇ ਗੁਰ ਗਿਆਨਿ ਸਮਾਨਾ ॥

ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥6॥ ਸਚੈ ਥਾਨਿ ਵਸੈ ਨਿਰੰਕਾਰਾ ॥ ਆਪਿ ਪਛਾਣੈ ਸਬਦੁ ਵੀਚਾਰਾ ॥ ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣੁ ਜਾਣੁ ਚੁਕਾਇਆ ॥7॥ ਨਾ ਮਨੁ ਚਲੈ ਨ ਪਉਣੁ ਉਡਾਵੈ ॥

ਜੋਗੀ ਸਬਦੁ ਅਨਾਹਦੁ ਵਾਵੈ ॥ ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥8॥ ਭਉ ਬੈਰਾਗਾ ਸਹਜਿ ਸਮਾਤਾ ॥ ਹਉਮੈ ਤਿਆਗੀ ਅਨਹਦਿ ਰਾਤਾ ॥ ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ

॥9॥ ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥ ਰੋਗ ਕਟੇ ਕਾਟੀ ਜਮ ਫਾਸੀ ॥ ਨਾਨਕ ਹਰਿ ਪ੍ਰਭੁ ਸੋ ਭਉਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥10॥ ਕਾਲੈ ਕਵਲੁ ਨਿਰੰਜਨੁ ਜਾਣੈ ॥ ਬੂਝੈ ਕਰਮੁ ਸੁ ਸਬਦੁ ਪਛਾਣੈ ॥ ਆਪੇ ਜਾਣੈ

ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥11॥ ਆਪੇ ਸਾਹੁ ਆਪੇ ਵਣਜਾਰਾ ॥ ਆਪੇ ਪਰਖੇ ਪਰਖਣਹਾਰਾ

॥ ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥12॥ ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥

ਘਟਿ ਘਟਿ ਰਵਿ ਰਹਿਆ ਬਨਵਾਰੀ ॥ ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥13॥

ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥ ਦੂਜਾ ਮੇਟੈ ਏਕੁ ਦਿਖਾਏ ॥ ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥14॥ ਹਉਮੈ ਮੇਟਿ ਸਬਦਿ ਸੁਖੁ ਹੋਈ ॥ ਆਪੁ ਵੀਚਾਰੇ ਗਿਆਨੀ ਸੋਈ ॥ ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਿਸੰਗਤਿ ਸਚੁ ਫਲੁ ਪਾਇਆ ॥15॥2॥19॥ ਮਾਰੂ ਮਹਲਾ 1 ॥ ਸਚੁ ਕਹਹੁ ਸਚੈ ਘਰਿ ਰਹਣਾ

॥ ਜੀਵਤ ਮਰਹੁ ਭਵਜਲੁ ਜਗੁ ਤਰਣਾ ॥ ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ

॥1॥ ਹਉਮੈ ਮਮਤਾ ਲੋਭ ਬਿਨਾਸਨੁ ॥ ਨਉ ਦਰ ਮੁਕਤੇ ਦਸਵੈ ਆਸਨੁ ॥ ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥2॥ ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥ ਅਕਲੁ ਗਾਇ ਜਮ ਤੇ ਕਿਆ ਡਰੀਐ ॥

ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥3॥ ਸਚੁ ਹਰਿ ਨਾਮੁ ਸਚੁ ਹੈ ਸਰਣਾ ॥ ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥ ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥4॥ ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥ ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥ ਮੂਲਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ

1041

ਪਾਇਆ ॥5॥ ਸਚ ਬਿਨੁ ਭਵਜਲੁ ਜਾਇ ਨ ਤਰਿਆ ॥ ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥ ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥6॥ ਝੂਠੀ ਜਗ ਹਿਤ ਕੀ ਚਤੁਰਾਈ ॥ ਬਿਲਮ ਨ ਲਾਗੈ

ਆਵੈ ਜਾਈ ॥ ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜਹਿ ਬਿਨਸਿ ਖਪਾਇਆ ॥7॥ ਉਪਜਹਿ ਬਿਨਸਹਿ ਬੰਧਨ ਬੰਧੇ ॥ ਹਉਮੈ ਮਾਇਆ ਕੇ ਗਲਿ ਫੰਧੇ ॥ ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ

ਚਲਾਇਆ ॥8॥ ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥ ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥ ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥9॥ ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥ ਗੁਰਮਤਿ ਸਾਇਰਿ ਪਾਹਣ ਤਾਰੇ ॥ ਗੁਰਮਤਿ ਲੇਹੁ ਪਰਮਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥10॥ ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥ ਆਤਮ ਚੀਨਹੁ ਰਿਦੈ ਮੁਰਾਰੀ ॥ ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥11॥ ਗੁਰਮਤਿ ਪੰਚ ਸਖੇ ਗੁਰਭਾਈ ॥ ਗੁਰਮਤਿ ਅਗਨਿ ਨਿਵਾਰਿ ਸਮਾਈ ॥ ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥12॥ ਗੁਰਮੁਖਿ ਬੂਝੈ ਸਬਦਿ ਪਤੀਜੈ ॥ ਉਸਤਤਿ ਨਿੰਦਾ ਕਿਸ ਕੀ ਕੀਜੈ ॥ ਚੀਨਹੁ ਆਪੁ ਜਪਹੁ ਜਗਦੀਸੁਰੁ ਹਰਿ ਜਗੰਨਾਥੁ ਮਨਿ ਭਾਇਆ ॥13॥ ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥ ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥ ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥14॥

ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥ ਗੁਰਮਤਿ ਆਖੀ ਦੇਖਹੁ ਊਚਾ ॥ ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥15॥3॥20॥ ਮਾਰੂ ਮਹਲਾ 1 ॥ ਕਾਮੁ ਕ੍ਰੋਧੁ ਪਰਹਰੁ ਪਰ ਨਿੰਦਾ ॥ ਲਬੁ ਲੋਭੁ ਤਜਿ ਹੋਹੁ ਨਿਚਿੰਦਾ ॥ ਭ੍ਰਮ ਕਾ ਸੰਗਲੁ ਤੋੜਿ ਨਿਰਾਲਾ ਹਰਿ ਅੰਤਰਿ ਹਰਿ ਰਸੁ ਪਾਇਆ ॥1॥ ਨਿਸਿ ਦਾਮਨਿ ਜਿਉ ਚਮਕਿ ਚੰਦਾਇਣੁ ਦੇਖੈ ॥ ਅਹਿਨਿਸਿ ਜੋਤਿ ਨਿਰੰਤਰਿ ਪੇਖੈ ॥ ਆਨੰਦ ਰੂਪੁ ਅਨੂਪੁ ਸਰੂਪਾ ਗੁਰਿ ਪੂਰੈ ਦੇਖਾਇਆ ॥2॥

ਸਤਿਗੁਰ ਮਿਲਹੁ ਆਪੇ ਪ੍ਰਭੁ ਤਾਰੇ ॥ ਸਸਿ ਘਰਿ ਸੂਰੁ ਦੀਪਕੁ ਗੈਣਾਰੇ ॥ ਦੇਖਿ ਅਦ੍ਰਿਸਟੁ ਰਹਹੁ ਲਿਵ ਲਾਗੀ ਸਭੁ ਤ੍ਰਿਭਵਣਿ ਬ੍ਰਹਮੁ ਸਬਾਇਆ ॥3॥ ਅੰਮ੍ਰਿਤ ਰਸੁ ਪਾਏ ਤ੍ਰਿਸਨਾ ਭਉ ਜਾਏ ॥ ਅਨਭਉ ਪਦੁ ਪਾਵੈ ਆਪੁ ਗਵਾਏ ॥ ਊਚੀ ਪਦਵੀ ਊਚੋ ਊਚਾ ਨਿਰਮਲ ਸਬਦੁ ਕਮਾਇਆ ॥4॥ ਅਦ੍ਰਿਸਟ ਅਗੋਚਰੁ ਨਾਮੁ ਅਪਾਰਾ ॥

1042

ਅਤਿ ਰਸੁ ਮੀਠਾ ਨਾਮੁ ਪਿਆਰਾ ॥ ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ

॥5॥ ਅੰਤਰਿ ਨਾਮੁ ਪਰਾਪਤਿ ਹੀਰਾ ॥ ਹਰਿ ਜਪਤੇ ਮਨੁ ਮਨ ਤੇ ਧੀਰਾ ॥ ਦੁਘਟ ਘਟ ਭਉਭੰਜਨੁ ਪਾਈਐ

ਬਾਹੁੜਿ ਜਨਮਿ ਨ ਜਾਇਆ ॥6॥ ਭਗਤਿ ਹੇਤਿ ਗੁਰ ਸਬਦਿ ਤਰੰਗਾ ॥ ਹਰਿ ਜਸੁ ਨਾਮੁ ਪਦਾਰਥੁ ਮੰਗਾ ॥

ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥7॥ ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾਕੇ

॥ ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥ ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ

॥8॥ ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥ ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥ ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥9॥ ਸਾਕਤਿ ਨਰਿ ਸਬਦ ਸੁਰਤਿ ਕਿਉ ਪਾਈਐ ॥ ਸਬਦੁ ਸੁਰਤਿ ਬਿਨੁ ਆਈਐ ਜਾਈਐ ॥ ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥10॥ ਨਿਰਭਉ ਸਤਿਗੁਰੁ ਹੈ ਰਖਵਾਲਾ ॥ ਭਗਤਿ ਪਰਾਪਤਿ ਗੁਰ ਗੋਪਾਲਾ ॥ ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥11॥ ਨਿਰਭਉ ਸੋ ਸਿਰਿ ਨਾਹੀ ਲੇਖਾ ॥ ਆਪਿ ਅਲੇਖੁ ਕੁਦਰਤਿ ਹੈ ਦੇਖਾ ॥ ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥12॥ ਅੰਤਰ ਕੀ ਗਤਿ ਸਤਿਗੁਰੁ ਜਾਣੈ ॥ ਸੋ ਨਿਰਭਉ ਗੁਰ ਸਬਦਿ ਪਛਾਣੈ ॥ ਅੰਤਰਿ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥13॥ ਨਿਰਭਉ ਸੋ ਅਭ ਅੰਤਰਿ ਵਸਿਆ

॥ ਅਹਿਨਿਸਿ ਨਾਮਿ ਨਿਰੰਜਨ ਰਸਿਆ ॥ ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ

॥14॥ ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥ ਰਹੈ ਅਲਿਪਤੁ ਚਲਤੇ ਘਰਿ ਆਣੈ ॥ ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤਰਸੁ ਪਾਇਆ ॥15॥4॥21॥ ਮਾਰੂ ਮਹਲਾ 1 ॥ ਕੁਦਰਤਿ ਕਰਨੈਹਾਰੁ ਅਪਾਰਾ ॥

ਕੀਤੇ ਕਾ ਨਾਹੀ ਕਿਹੁ ਚਾਰਾ ॥ ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥1॥ ਹੁਕਮੁ ਚਲਾਇ ਰਹਿਆ ਭਰਪੂਰੇ ॥ ਕਿਸੁ ਨੇੜੈ ਕਿਸੁ ਆਖਾਂ ਦੂਰੇ ॥ ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥2॥ ਜਿਸ ਕਉ ਮੇਲੇ ਸੁਰਤਿ ਸਮਾਏ ॥ ਗੁਰ ਸਬਦੀ ਹਰਿ ਨਾਮੁ ਧਿਆਏ ॥ ਆਨਦਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥3॥ ਮਨ ਤਨ ਧਨ ਤੇ ਨਾਮੁ ਪਿਆਰਾ ॥ ਅੰਤਿ ਸਖਾਈ ਚਲਣਵਾਰਾ ॥

1043

ਮੋਹ ਪਸਾਰ ਨਹੀ ਸੰਗਿ ਬੇਲੀ ਬਿਨੁ ਹਰਿ ਗੁਰ ਕਿਨਿ ਸੁਖੁ ਪਾਇਆ ॥4॥ ਜਿਸ ਕਉ ਨਦਰਿ ਕਰੇ ਗੁਰੁ ਪੂਰਾ ॥

ਸਬਦਿ ਮਿਲਾਏ ਗੁਰਮਤਿ ਸੂਰਾ ॥ ਨਾਨਕ ਗੁਰ ਕੇ ਚਰਨ ਸਰੇਵਹੁ ਜਿਨਿ ਭੂਲਾ ਮਾਰਗਿ ਪਾਇਆ ॥5॥ ਸੰਤ ਜਨਾਂ

ਹਰਿ ਧਨੁ ਜਸੁ ਪਿਆਰਾ ॥ ਗੁਰਮਤਿ ਪਾਇਆ ਨਾਮੁ ਤੁਮਾਰਾ ॥ ਜਾਚਕੁ ਸੇਵ ਕਰੇ ਦਰਿ ਹਰਿ ਕੈ ਹਰਿ ਦਰਗਹ ਜਸੁ ਗਾਇਆ ॥6॥ ਸਤਿਗੁਰੁ ਮਿਲੈ ਤ ਮਹਲਿ ਬੁਲਾਏ ॥ ਸਾਚੀ ਦਰਗਹ ਗਤਿ ਪਤਿ ਪਾਏ ॥ ਸਾਕਤ ਠਉਰ ਨਾਹੀ ਹਰਿ ਮੰਦਰਿ ਜਨਮਿ ਮਰੈ ਦੁਖੁ ਪਾਇਆ ॥7॥ ਸੇਵਹੁ ਸਤਿਗੁਰ ਸਮੁੰਦੁ ਅਥਾਹਾ ॥ ਪਾਵਹੁ ਨਾਮੁ ਰਤਨੁ ਧਨੁ ਲਾਹਾ ॥ ਬਿਖਿਆ ਮਲੁ ਜਾਇ ਅੰਮ੍ਰਿਤਸਰਿ ਨਾਵਹੁ ਗੁਰ ਸਰ ਸੰਤੋਖੁ ਪਾਇਆ ॥8॥ ਸਤਿਗੁਰ ਸੇਵਹੁ ਸੰਕ ਨ ਕੀਜੈ ॥ ਆਸਾ ਮਾਹਿ ਨਿਰਾਸੁ ਰਹੀਜੈ ॥ ਸੰਸਾ ਦੂਖ ਬਿਨਾਸਨੁ ਸੇਵਹੁ ਫਿਰਿ ਬਾਹੁੜਿ ਰੋਗੁ ਨ ਲਾਇਆ ॥9॥

ਸਾਚੇ ਭਾਵੈ ਤਿਸੁ ਵਡੀਆਏ ॥ ਕਉਨੁ ਸੁ ਦੂਜਾ ਤਿਸੁ ਸਮਝਾਏ ॥ ਹਰਿ ਗੁਰ ਮੂਰਤਿ ਏਕਾ ਵਰਤੈ ਨਾਨਕ ਹਰਿ ਗੁਰ ਭਾਇਆ ॥10॥ ਵਾਚਹਿ ਪੁਸਤਕ ਵੇਦ ਪੁਰਾਨਾਂ ॥ ਇਕ ਬਹਿ ਸੁਨਹਿ ਸੁਨਾਵਹਿ ਕਾਨਾਂ ॥ ਅਜਗਰ ਕਪਟੁ ਕਹਹੁ ਕਿਉ ਖੁਲ੍ਹੈ ਬਿਨੁ ਸਤਿਗੁਰ ਤਤੁ ਨ ਪਾਇਆ ॥11॥ ਕਰਹਿ ਬਿਭੂਤਿ ਲਗਾਵਹਿ ਭਸਮੈ ॥ ਅੰਤਰਿ ਕ੍ਰੋਧੁ ਚੰਡਾਲੁ ਸੁ ਹਉਮੈ ॥ ਪਾਖੰਡ ਕੀਨੇ ਜੋਗੁ ਨ ਪਾਈਐ ਬਿਨੁ ਸਤਿਗੁਰ ਅਲਖੁ ਨ ਪਾਇਆ ॥12॥ ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥ ਰਾਮਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥13॥ ਨਿਉਲੀ ਕਰਮ ਭੁਇਅੰਗਮ ਭਾਠੀ ॥ ਰੇਚਕ ਕੁੰਭਕ ਪੂਰਕ ਮਨ ਹਾਠੀ ॥ ਪਾਖੰਡ ਧਰਮੁ ਪ੍ਰੀਤਿ ਨਹੀ ਹਰਿ ਸਿਉਂ ਗੁਰ ਸਬਦ ਮਹਾ ਰਸੁ ਪਾਇਆ ॥14॥ ਕੁਦਰਤਿ ਦੇਖਿ ਰਹੇ ਮਨੁ ਮਾਨਿਆ ॥ ਗੁਰ ਸਬਦੀ ਸਭੁ ਬ੍ਰਹਮੁ ਪਛਾਨਿਆ ॥ ਨਾਨਕ ਆਤਮਰਾਮੁ ਸਬਾਇਆ ਗੁਰਿ ਸਤਿਗੁਰਿ ਅਲਖੁ ਲਖਾਇਆ ॥15॥5॥22॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 3 ਸੋਲਹੇ ॥ ਹੁਕਮੀ ਸਹਜੇ ਸ੍ਰਿਸਟਿ ਉਪਾਈ ॥ ਕਰਿ ਕਰਿ ਵੇਖੈ ਅਪਣੀ ਵਡਿਆਈ ॥ ਆਪੇ ਕਰੇ ਕਰਾਏ ਆਪੇ ਹੁਕਮੇ ਰਹਿਆ ਸਮਾਈ ਹੇ ॥1॥ ਮਾਇਆ ਮੋਹੁ ਜਗਤੁ ਗੁਬਾਰਾ ॥ ਗੁਰਮੁਖਿ ਬੂਝੈ ਕੋ ਵੀਚਾਰਾ ॥ ਆਪੇ ਨਦਰਿ ਕਰੇ

1044

ਸੋ ਪਾਏ ਆਪੇ ਮੇਲਿ ਮਿਲਾਈ ਹੇ ॥2॥ ਆਪੇ ਮੇਲੇ ਦੇ ਵਡਿਆਈ ॥ ਗੁਰ ਪਰਸਾਦੀ ਕੀਮਤਿ ਪਾਈ ॥

ਮਨਮੁਖਿ ਬਹੁਤੁ ਫਿਰੈ ਬਿਲਲਾਦੀ ਦੂਜੈ ਭਾਇ ਖੁਆਈ ਹੇ ॥3॥ ਹਉਮੈ ਮਾਇਆ ਵਿਚੇ ਪਾਈ ॥ ਮਨਮੁਖ ਭੂਲੇ ਪਤਿ ਗਵਾਈ ॥ ਗੁਰਮੁਖਿ ਹੋਵੈ ਸੋ ਨਾਇ ਰਾਚੈ ਸਾਚੈ ਰਹਿਆ ਸਮਾਈ ਹੇ ॥4॥ ਗੁਰ ਤੇ ਗਿਆਨੁ ਨਾਮ ਰਤਨੁ ਪਾਇਆ ॥ ਮਨਸਾ ਮਾਰਿ ਮਨ ਮਾਹਿ ਸਮਾਇਆ ॥ ਆਪੇ ਖੇਲ ਕਰੇ ਸਭਿ ਕਰਤਾ ਆਪੇ ਦੇਇ ਬੁਝਾਈ ਹੇ ॥5॥

ਸਤਿਗੁਰੁ ਸੇਵੇ ਆਪੁ ਗਵਾਏ ॥ ਮਿਲਿ ਪ੍ਰੀਤਮ ਸਬਦਿ ਸੁਖੁ ਪਾਏ ॥ ਅੰਤਰਿ ਪਿਆਰੁ ਭਗਤੀ ਰਾਤਾ ਸਹਜਿ ਮਤੇ ਬਣਿ ਆਈ ਹੇ ॥6॥ ਦੂਖ ਨਿਵਾਰਣੁ ਗੁਰ ਤੇ ਜਾਤਾ ॥ ਆਪਿ ਮਿਲਿਆ ਜਗਜੀਵਨੁ ਦਾਤਾ ॥ ਜਿਸ ਨੋ ਲਾਏ ਸੋਈ ਬੂਝੈ ਭਉ ਭਰਮੁ ਸਰੀਰਹੁ ਜਾਈ ਹੇ ॥7॥ ਆਪੇ ਗੁਰਮੁਖਿ ਆਪੇ ਦੇਵੈ ॥ ਸਚੈ ਸਬਦਿ ਸਤਿਗੁਰੁ ਸੇਵੈ ॥

ਜਰਾ ਜਮੁ ਤਿਸੁ ਜੋਹਿ ਨ ਸਾਕੈ ਸਾਚੇ ਸਿਉ ਬਣਿ ਆਈ ਹੇ ॥8॥ ਤ੍ਰਿਸਨਾ ਅਗਨਿ ਜਲੈ ਸੰਸਾਰਾ ॥ ਜਲਿ ਜਲਿ ਖਪੈ ਬਹੁਤੁ ਵਿਕਾਰਾ ॥ ਮਨਮੁਖੁ ਠਉਰੁ ਨ ਪਾਏ ਕਬ ਹੂ ਸਤਿਗੁਰਿ ਬੂਝ ਬੁਝਾਈ ਹੇ ॥9॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਾਚੈ ਨਾਮਿ ਸਦਾ ਲਿਵ ਲਾਗੀ ॥ ਅੰਤਰਿ ਨਾਮੁ ਰਵਿਆ ਨਿਹਕੇਵਲੁ ਤ੍ਰਿਸਨਾ ਸਬਦਿ ਬੁਝਾਈ ਹੇ

॥10॥ ਸਚਾ ਸਬਦੁ ਸਚੀ ਹੈ ਬਾਣੀ ॥ ਗੁਰਮੁਖਿ ਵਿਰਲੈ ਕਿਨੈ ਪਛਾਣੀ ॥ ਸਚੇ ਸਬਦਿ ਰਤੇ ਬੈਰਾਗੀ ਆਵਣੁ ਜਾਣੁ ਰਹਾਈ ਹੇ ॥11॥ ਸਬਦੁ ਬੁਝੈ ਸੋ ਮੈਲੁ ਚੁਕਾਏ ॥ ਨਿਰਮਲ ਨਾਮੁ ਵਸੈ ਮਨਿ ਆਏ ॥ ਸਤਿਗੁਰੁ ਅਪਣਾ ਸਦ ਹੀ ਸੇਵੈ ਹਉਮੈ ਵਿਚਹੁ ਜਾਈ ਹੇ ॥12॥ ਗੁਰ ਤੇ ਬੂਝੈ ਤਾ ਦਰੁ ਸੂਝੈ ॥ ਨਾਮ ਵਿਹੂਣਾ ਕਥਿ ਕਥਿ ਲੂਝੈ ॥

ਸਤਿਗੁਰ ਸੇਵੇ ਕੀ ਵਡਿਆਈ ਤ੍ਰਿਸਨਾ ਭੂਖ ਗਵਾਈ ਹੇ ॥13॥ ਆਪੇ ਆਪਿ ਮਿਲੈ ਤਾ ਬੂਝੈ ॥ ਗਿਆਨ ਵਿਹੂਣਾ ਕਿਛੂ ਨ ਸੂਝੈ ॥ ਗੁਰ ਕੀ ਦਾਤਿ ਸਦਾ ਮਨ ਅੰਤਰਿ ਬਾਣੀ ਸਬਦਿ ਵਜਾਈ ਹੇ ॥14॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥ ਕੋਇ ਨ ਮੇਟੈ ਧੁਰਿ ਫੁਰਮਾਇਆ ॥ ਸਤਿਸੰਗਤਿ ਮਹਿ ਤਿਨ ਹੀ ਵਾਸਾ ਜਿਨ ਕਉ ਧੁਰਿ ਲਿਖਿ ਪਾਈ ਹੇ ॥15॥ ਅਪਣੀ ਨਦਰਿ ਕਰੇ ਸੋ ਪਾਏ ॥ ਸਚੈ ਸਬਦਿ ਤਾੜੀ ਚਿਤੁ ਲਾਏ ॥ ਨਾਨਕ ਦਾਸੁ ਕਹੈ

ਬੇਨੰਤੀ ਭੀਖਿਆ ਨਾਮੁ ਦਰਿ ਪਾਈ ਹੇ ॥16॥1॥ ਮਾਰੂ ਮਹਲਾ 3 ॥ ਏਕੋ ਏਕੁ ਵਰਤੈ ਸਭੁ ਸੋਈ ॥ ਗੁਰਮੁਖਿ

ਵਿਰਲਾ ਬੂਝੈ ਕੋਈ ॥ ਏਕੋ ਰਵਿ ਰਹਿਆ ਸਭ ਅੰਤਰਿ ਤਿਸੁ ਬਿਨੁ ਅਵਰੁ ਨ ਕੋਈ ਹੇ ॥1॥ ਲਖ ਚਉਰਾਸੀਹ

1045

ਜੀਅ ਉਪਾਏ ॥ ਗਿਆਨੀ ਧਿਆਨੀ ਆਖਿ ਸੁਣਾਏ ॥ ਸਭਨਾ ਰਿਜਕੁ ਸਮਾਹੇ ਆਪੇ ਕੀਮਤਿ ਹੋਰ ਨ ਹੋਈ ਹੇ

॥2॥ ਮਾਇਆ ਮੋਹੁ ਅੰਧੁ ਅੰਧਾਰਾ ॥ ਹਉਮੈ ਮੇਰਾ ਪਸਰਿਆ ਪਾਸਾਰਾ ॥ ਅਨਦਿਨੁ ਜਲਤ ਰਹੈ ਦਿਨੁ ਰਾਤੀ ਗੁਰ ਬਿਨੁ ਸਾਂਤਿ ਨ ਹੋਈ ਹੇ ॥3॥ ਆਪੇ ਜੋੜਿ ਵਿਛੋੜੇ ਆਪੇ ॥ ਆਪੇ ਥਾਪਿ ਉਥਾਪੇ ਆਪੇ ॥ ਸਚਾ ਹੁਕਮੁ ਸਚਾ ਪਾਸਾਰਾ ਹੋਰਨਿ ਹੁਕਮੁ ਨ ਹੋਈ ਹੇ ॥4॥ ਆਪੇ ਲਾਇ ਲਏ ਸੋ ਲਾਗੈ ॥ ਗੁਰ ਪਰਸਾਦੀ ਜਮ ਕਾ ਭਉ ਭਾਗੈ ॥

ਅੰਤਰਿ ਸਬਦੁ ਸਦਾ ਸੁਖਦਾਤਾ ਗੁਰਮੁਖਿ ਬੂਝੈ ਕੋਈ ਹੇ ॥5॥ ਆਪੇ ਮੇਲੇ ਮੇਲਿ ਮਿਲਾਏ ॥ ਪੁਰਬਿ ਲਿਖਿਆ ਸੋ ਮੇਟਣਾ ਨ ਜਾਏ ॥ ਅਨਦਿਨੁ ਭਗਤਿ ਕਰੇ ਦਿਨੁ ਰਾਤੀ ਗੁਰਮੁਖਿ ਸੇਵਾ ਹੋਈ ਹੇ ॥6॥ ਸਤਿਗੁਰੁ ਸੇਵਿ ਸਦਾ ਸੁਖੁ ਜਾਤਾ ॥ ਆਪੇ ਆਇ ਮਿਲਿਆ ਸਭਨਾ ਕਾ ਦਾਤਾ ॥ ਹਉਮੈ ਮਾਰਿ ਤ੍ਰਿਸਨਾ ਅਗਨਿ ਨਿਵਾਰੀ ਸਬਦੁ ਚੀਨਿ ਸੁਖੁ ਹੋਈ ਹੇ ॥7॥ ਕਾਇਆ ਕੁਟੰਬੁ ਮੋਹੁ ਨ ਬੂਝੈ ॥ ਗੁਰਮੁਖਿ ਹੋਵੈ ਤ ਆਖੀ ਸੂਝੈ ॥ ਅਨਦਿਨੁ ਨਾਮੁ ਰਵੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਹੋਈ ਹੇ ॥8॥ ਮਨਮੁਖ ਧਾਤੁ ਦੂਜੈ ਹੈ ਲਾਗਾ ॥ ਜਨਮਤ ਕੀ ਨ ਮੂਓ ਆਭਾਗਾ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਬਿਨੁ ਗੁਰ ਮੁਕਤਿ ਨ ਹੋਈ ਹੇ ॥9॥ ਕਾਇਆ ਕੁਸੁਧ ਹਉਮੈ ਮਲੁ ਲਾਈ ॥

ਜੇ ਸਉ ਧੋਵਹਿ ਤਾ ਮੈਲੁ ਨ ਜਾਈ ॥ ਸਬਦਿ ਧੋਪੈ ਤਾ ਹਛੀ ਹੋਵੈ ਫਿਰਿ ਮੈਲੀ ਮੂਲਿ ਨ ਹੋਈ ਹੇ ॥10॥ ਪੰਚ ਦੂਤ ਕਾਇਆ ਸੰਘਾਰਹਿ ॥ ਮਰਿ ਮਰਿ ਜੰਮਹਿ ਸਬਦੁ ਨ ਵੀਚਾਰਹਿ ॥ ਅੰਤਰਿ ਮਾਇਆ ਮੋਹ ਗੁਬਾਰਾ ਜਿਉ ਸੁਪਨੈ ਸੁਧਿ ਨ ਹੋਈ ਹੇ ॥11॥ ਇਕਿ ਪੰਚਾ ਮਾਰਿ ਸਬਦਿ ਹੈ ਲਾਗੇ ॥ ਸਤਿਗੁਰੁ ਆਇ ਮਿਲਿਆ ਵਡਭਾਗੇ ॥

ਅੰਤਰਿ ਸਾਚੁ ਰਵਹਿ ਰੰਗਿ ਰਾਤੇ ਸਹਜਿ ਸਮਾਵਹਿ ਸੋਈ ਹੇ ॥12॥ ਗੁਰ ਕੀ ਚਾਲ ਗੁਰੂ ਤੇ ਜਾਪੈ ॥ ਪੂਰਾ ਸੇਵਕੁ ਸਬਦਿ ਸਿਞਾਪੈ ॥ ਸਦਾ ਸਬਦੁ ਰਵੈ ਘਟ ਅੰਤਰਿ ਰਸਨਾ ਰਸੁ ਚਾਖੈ ਸਚੁ ਸੋਈ ਹੇ ॥13॥ ਹਉਮੈ ਮਾਰੇ ਸਬਦਿ ਨਿਵਾਰੇ ॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਏਕਸੁ ਬਿਨੁ ਹਉ ਹੋਰੁ ਨ ਜਾਣਾ ਸਹਜੇ ਹੋਇ ਸੁ ਹੋਈ ਹੇ ॥14॥

ਬਿਨੁ ਸਤਿਗੁਰ ਸਹਜੁ ਕਿਨੈ ਨਹੀ ਪਾਇਆ ॥ ਗੁਰਮੁਖਿ ਬੂਝੈ ਸਚਿ ਸਮਾਇਆ ॥ ਸਚਾ ਸੇਵਿ ਸਬਦਿ ਸਚ ਰਾਤੇ ਹਉਮੈ ਸਬਦੇ ਖੋਈ ਹੇ ॥15॥ ਆਪੇ ਗੁਣਦਾਤਾ ਬੀਚਾਰੀ ॥ ਗੁਰਮੁਖਿ ਦੇਵਹਿ ਪਕੀ ਸਾਰੀ ॥ ਨਾਨਕ ਨਾਮਿ ਸਮਾਵਹਿ ਸਾਚੈ ਸਾਚੇ ਤੇ ਪਤਿ ਹੋਈ ਹੇ ॥16॥2॥ ਮਾਰੂ ਮਹਲਾ 3 ॥ ਜਗਜੀਵਨੁ ਸਾਚਾ ਏਕੋ ਦਾਤਾ ॥ ਗੁਰ

1046

ਸੇਵਾ ਤੇ ਸਬਦਿ ਪਛਾਤਾ ॥ ਏਕੋ ਅਮਰੁ ਏਕਾ ਪਤਿਸਾਹੀ ਜੁਗਿ ਜੁਗਿ ਸਿਰਿ ਕਾਰ ਬਣਾਈ ਹੇ ॥1॥ ਸੋ ਜਨੁ ਨਿਰਮਲੁ ਜਿਨਿ ਆਪੁ ਪਛਾਤਾ ॥ ਆਪੇ ਆਇ ਮਿਲਿਆ ਸੁਖਦਾਤਾ ॥ ਰਸਨਾ ਸਬਦਿ ਰਤੀ ਗੁਣ ਗਾਵੈ ਦਰਿ ਸਾਚੈ ਪਤਿ ਪਾਈ ਹੇ ॥2॥ ਗੁਰਮੁਖਿ ਨਾਮਿ ਮਿਲੈ ਵਡਿਆਈ ॥ ਮਨਮੁਖਿ ਨਿੰਦਕਿ ਪਤਿ ਗਵਾਈ ॥ ਨਾਮਿ ਰਤੇ ਪਰਮਹੰਸ ਬੈਰਾਗੀ ਨਿਜ ਘਰਿ ਤਾੜੀ ਲਾਈ ਹੇ ॥3॥ ਸਬਦਿ ਮਰੈ ਸੋਈ ਜਨੁ ਪੂਰਾ ॥ ਸਤਿਗੁਰੁ ਆਖਿ ਸੁਣਾਏ ਸੂਰਾ ॥ ਕਾਇਆ ਅੰਦਰਿ ਅੰਮ੍ਰਿਤਸਰੁ ਸਾਚਾ ਮਨੁ ਪੀਵੈ ਭਾਇ ਸੁਭਾਈ ਹੇ ॥4॥ ਪੜਿ ਪੰਡਿਤੁ ਅਵਰਾ ਸਮਝਾਏ

॥ ਘਰ ਜਲਤੇ ਕੀ ਖਬਰਿ ਨ ਪਾਏ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਪੜਿ ਥਾਕੇ ਸਾਂਤਿ ਨ ਆਈ ਹੇ

॥5॥ ਇਕਿ ਭਸਮ ਲਗਾਇ ਫਿਰਹਿ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨਿ ਮਾਰੀ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਭਰਮਿ ਭੇਖਿ ਭਰਮਾਈ ਹੇ ॥6॥ ਇਕਿ ਗ੍ਰਿਹ ਕੁਟੰਬ ਮਹਿ ਸਦਾ ਉਦਾਸੀ ॥ ਸਬਦਿ ਮੁਏ ਹਰਿ ਨਾਮਿ ਨਿਵਾਸੀ ॥ ਅਨਦਿਨੁ ਸਦਾ ਰਹਹਿ ਰੰਗਿ ਰਾਤੇ ਭੈ ਭਾਇ ਭਗਤਿ ਚਿਤੁ ਲਾਈ ਹੇ ॥7॥ ਮਨਮੁਖੁ ਨਿੰਦਾ ਕਰਿ ਕਰਿ ਵਿਗੁਤਾ ॥ ਅੰਤਰਿ ਲੋਭੁ ਭਉਕੈ ਜਿਸੁ ਕੁਤਾ ॥ ਜਮਕਾਲੁ ਤਿਸੁ ਕਦੇ ਨ ਛੋਡੈ ਅੰਤਿ ਗਇਆ ਪਛੁਤਾਈ ਹੇ ॥8॥

ਸਚੈ ਸਬਦਿ ਸਚੀ ਪਤਿ ਹੋਈ ॥ ਬਿਨੁ ਨਾਵੈ ਮੁਕਤਿ ਨ ਪਾਵੈ ਕੋਈ ॥ ਬਿਨੁ ਸਤਿਗੁਰ ਕੋ ਨਾਉ ਨ ਪਾਏ ਪ੍ਰਭਿ

ਐਸੀ ਬਣਤ ਬਣਾਈ ਹੇ ॥9॥ ਇਕਿ ਸਿਧ ਸਾਧਿਕ ਬਹੁਤੁ ਵੀਚਾਰੀ ॥ ਇਕਿ ਅਹਿਨਿਸਿ ਨਾਮਿ ਰਤੇ ਨਿਰੰਕਾਰੀ

॥ ਜਿਸ ਨੋ ਆਪਿ ਮਿਲਾਏ ਸੋ ਬੂਝੈ ਭਗਤਿ ਭਾਇ ਭਉ ਜਾਈ ਹੇ ॥10॥ ਇਸਨਾਨੁ ਦਾਨੁ ਕਰਹਿਂ ਨਹੀ ਬੂਝਹਿ

॥ ਇਕਿ ਮਨੂਆ ਮਾਰਿ ਮਨੈ ਸਿਉ ਲੂਝਹਿ ॥ ਸਾਚੈ ਸਬਦਿ ਰਤੇ ਇਕਰੰਗੀ ਸਾਚੈ ਸਬਦਿ ਮਿਲਾਈ ਹੇ ॥11॥

ਆਪੇ ਸਿਰਜੇ ਦੇ ਵਡਿਆਈ ॥ ਆਪੇ ਭਾਣੈ ਦੇਇ ਮਿਲਾਈ ॥ ਆਪੇ ਨਦਰਿ ਕਰੇ ਮਨਿ ਵਸਿਆ ਮੇਰੈ ਪ੍ਰਭਿ ਇਉ ਫੁਰਮਾਈ ਹੇ ॥12॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਮਨਮੁਖ ਸੇਵਿ ਨ ਜਾਣਨਿ ਕਾਚੇ ॥ ਆਪੇ ਕਰਤਾ ਕਰਿ ਕਰਿ ਵੇਖੈ ਜਿਉ ਭਾਵੈ ਤਿਉ ਲਾਈ ਹੇ ॥13॥ ਜੁਗਿ ਜੁਗਿ ਸਾਚਾ ਏਕੋ ਦਾਤਾ ॥ ਪੂਰੈ ਭਾਗਿ ਗੁਰਸਬਦੁ ਪਛਾਤਾ

॥ ਸਬਦਿ ਮਿਲੇ ਸੇ ਵਿਛੁੜਹਿ ਨਾਹੀ ਨਦਰੀ ਸਹਜਿ ਮਿਲਾਈ ਹੇ ॥14॥ ਹਉਮੈ ਮਾਇਆ ਮੈਲੁ ਕਮਾਇਆ ॥

ਮਰਿ ਮਰਿ ਜੰਮਹਿ ਦੂਜਾ ਭਾਇਆ ॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ਮਨਿ ਦੇਖਹੁ ਲਿਵ ਲਾਈ ਹੇ ॥15॥

1047

ਜੋ ਤਿਸੁ ਭਾਵੈ ਸੋਈ ਕਰਸੀ ॥ ਆਪਹੁ ਹੋਆ ਨਾ ਕਿਛੁ ਹੋਸੀ ॥ ਨਾਨਕ ਨਾਮੁ ਮਿਲੈ ਵਡਿਆਈ ਦਰਿ ਸਾਚੈ ਪਤਿ ਪਾਈ ਹੇ ॥16॥3॥ ਮਾਰੂ ਮਹਲਾ 3 ॥ ਜੋ ਆਇਆ ਸੋ ਸਭੁ ਕੋ ਜਾਸੀ ॥ ਦੂਜੈ ਭਾਇ ਬਾਧਾ ਜਮ ਫਾਸੀ ॥

ਸਤਿਗੁਰਿ ਰਾਖੇ ਸੇ ਜਨ ਉਬਰੇ ਸਾਚੇ ਸਾਚਿ ਸਮਾਈ ਹੇ ॥1॥ ਆਪੇ ਕਰਤਾ ਕਰਿ ਕਰਿ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਗੁਰਮੁਖਿ ਗਿਆਨੁ ਤਿਸੁ ਸਭੁ ਕਿਛੁ ਸੂਝੈ ਅਗਿਆਨੀ ਅੰਧੁ ਕਮਾਈ ਹੇ ॥2॥ ਮਨਮੁਖ

ਸਹਸਾ ਬੂਝ ਨ ਪਾਈ ॥ ਮਰਿ ਮਰਿ ਜੰਮਹਿਂ ਜਨਮੁ ਗਵਾਈ ॥ ਗੁਰਮੁਖਿ ਨਾਮਿ ਰਤੇ ਸੁਖੁ ਪਾਇਆ ਸਹਜੇ ਸਾਚਿ ਸਮਾਈ ਹੇ ॥3॥ ਧੰਧੈ ਧਾਵਤ ਮਨੁ ਭਇਆ ਮਨੂਰਾ ॥ ਫਿਰਿ ਹੋਵੈ ਕੰਚਨੁ ਭੇਟੈ ਗੁਰੁ ਪੂਰਾ ॥ ਆਪੇ ਬਖਸਿ ਲਏ ਸੁਖੁ ਪਾਏ ਪੂਰੈ ਸਬਦਿ ਮਿਲਾਈ ਹੇ ॥4॥ ਦੁਰਮਤਿ ਝੂਠੀ ਬੁਰੀ ਬੁਰਿਆਰਿ ॥ ਅਉਗੁਣਿਆਰੀ ਅਉਗੁਣਿਆਰਿ ॥

ਕਚੀ ਮਤਿ ਫੀਕਾ ਮੁਖਿ ਬੋਲੈ ਦੁਰਮਤਿ ਨਾਮੁ ਨ ਪਾਈ ਹੇ ॥5॥ ਅਉਗੁਣਿਆਰੀ ਕੰਤ ਨ ਭਾਵੈ ॥ ਮਨ ਕੀ ਜੂਠੀ ਜੂਠੁ ਕਮਾਵੈ ॥ ਪਿਰ ਕਾ ਸਾਉ ਨ ਜਾਣੈ ਮੂਰਖਿ ਬਿਨੁ ਗੁਰ ਬੂਝ ਨ ਪਾਈ ਹੇ ॥6॥ ਦੁਰਮਤਿ ਖੋਟੀ ਖੋਟੁ ਕਮਾਵੈ ॥

ਸੀਗਾਰੁ ਕਰੇ ਪਿਰ ਖਸਮ ਨ ਭਾਵੈ ॥ ਗੁਣਵੰਤੀ ਸਦਾ ਪਿਰੁ ਰਾਵੈ ਸਤਿਗੁਰਿ ਮੇਲਿ ਮਿਲਾਈ ਹੇ ॥7॥ ਆਪੇ ਹੁਕਮੁ ਕਰੇ ਸਭੁ ਵੇਖੈ ॥ ਇਕਨਾ ਬਖਸਿ ਲਏ ਧੁਰਿ ਲੇਖੈ ॥ ਅਨਦਿਨੁ ਨਾਮਿ ਰਤੇ ਸਚੁ ਪਾਇਆ ਆਪੇ ਮੇਲਿ ਮਿਲਾਈ ਹੇ ॥8॥ ਹਉਮੈ ਧਾਤੁ ਮੋਹ ਰਸਿ ਲਾਈ ॥ ਗੁਰਮੁਖਿ ਲਿਵ ਸਾਚੀ ਸਹਜਿ ਸਮਾਈ ॥ ਆਪੇ ਮੇਲੈ ਆਪੇ ਕਰਿ ਵੇਖੈ

ਬਿਨੁ ਸਤਿਗੁਰ ਬੂਝ ਨ ਪਾਈ ਹੇ ॥9॥ ਇਕਿ ਸਬਦੁ ਵੀਚਾਰਿ ਸਦਾ ਜਨ ਜਾਗੇ ॥ ਇਕਿ ਮਾਇਆ ਮੋਹਿ ਸੋਇ ਰਹੇ ਅਭਾਗੇ ॥ ਆਪੇ ਕਰੇ ਕਰਾਏ ਆਪੇ ਹੋਰੁ ਕਰਣਾ ਕਿਛੂ ਨ ਜਾਈ ਹੇ ॥10॥ ਕਾਲੁ ਮਾਰਿ ਗੁਰ ਸਬਦਿ ਨਿਵਾਰੇ

॥ ਹਰਿ ਕਾ ਨਾਮੁ ਰਖੈ ਉਰਿ ਧਾਰੇ ॥ ਸਤਿਗੁਰ ਸੇਵਾ ਤੇ ਸੁਖੁ ਪਾਇਆ ਹਰਿ ਕੈ ਨਾਮਿ ਸਮਾਈ ਹੇ ॥11॥ ਦੂਜੈ

ਭਾਇ ਫਿਰੈ ਦੇਵਾਨੀ ॥ ਮਾਇਆ ਮੋਹਿ ਦੁਖ ਮਾਹਿ ਸਮਾਨੀ ॥ ਬਹੁਤੇ ਭੇਖ ਕਰੈ ਨਹ ਪਾਏ ਬਿਨੁ ਸਤਿਗੁਰ ਸੁਖੁ ਨ ਪਾਈ ਹੇ ॥12॥ ਕਿਸ ਨੋ ਕਹੀਐ ਜਾ ਆਪਿ ਕਰਾਏ ॥ ਜਿਤੁ ਭਾਵੈ ਤਿਤੁ ਰਾਹਿ ਚਲਾਏ ॥ ਆਪੇ ਮਿਹਰਵਾਨੁ ਸੁਖਦਾਤਾ ਜਿਉ ਭਾਵੈ ਤਿਵੈ ਚਲਾਈ ਹੇ ॥13॥ ਆਪੇ ਕਰਤਾ ਆਪੇ ਭੁਗਤਾ ॥ ਆਪੇ ਸੰਜਮੁ ਆਪੇ ਜੁਗਤਾ ॥ ਆਪੇ ਨਿਰਮਲੁ ਮਿਹਰਵਾਨੁ ਮਧੁਸੂਦਨੁ ਜਿਸ ਦਾ ਹੁਕਮੁ ਨ ਮੇਟਿਆ ਜਾਈ ਹੇ ॥14॥ ਸੇ ਵਡਭਾਗੀ ਜਿਨੀ ਏਕੋ ਜਾਤਾ

1048

॥ ਘਟਿ ਘਟਿ ਵਸਿ ਰਹਿਆ ਜਗਜੀਵਨੁ ਦਾਤਾ ॥ ਇਕਥੈ ਗੁਪਤੁ ਪਰਗਟੁ ਹੈ ਆਪੇ ਗੁਰਮੁਖਿ ਭ੍ਰਮੁ ਭਉ ਜਾਈ ਹੇ ॥15॥ ਗੁਰਮੁਖਿ ਹਰਿ ਜੀਉ ਏਕੋ ਜਾਤਾ ॥ ਅੰਤਰਿ ਨਾਮੁ ਸਬਦਿ ਪਛਾਤਾ ॥ ਜਿਸੁ ਤੂ ਦੇਹਿ ਸੋਈ ਜਨੁ ਪਾਏ ਨਾਨਕ ਨਾਮਿ ਵਡਾਈ ਹੇ ॥16॥4॥ ਮਾਰੂ ਮਹਲਾ 3 ॥ ਸਚੁ ਸਾਲਾਹੀ ਗਹਿਰਗੰਭੀਰੈ ॥ ਸਭੁ ਜਗੁ ਹੈ ਤਿਸ ਹੀ ਕੈ ਚੀਰੈ ॥ ਸਭਿ ਘਟ ਭੋਗਵੈ ਸਦਾ ਦਿਨੁ ਰਾਤੀ ਆਪੇ ਸੂਖ ਨਿਵਾਸੀ ਹੇ ॥1॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਆਪੇ ਆਇ ਵਸਿਆ ਘਟ ਅੰਤਰਿ ਤੂਟੀ ਜਮ ਕੀ ਫਾਸੀ ਹੇ ॥2॥ ਕਿਸੁ ਸੇਵੀ ਤੈ

ਕਿਸੁ ਸਾਲਾਹੀ ॥ ਸਤਿਗੁਰੁ ਸੇਵੀ ਸਬਦਿ ਸਾਲਾਹੀ ॥ ਸਚੈ ਸਬਦਿ ਸਦਾ ਮਤਿ ਊਤਮ ਅੰਤਰਿ ਕਮਲੁ ਪ੍ਰਗਾਸੀ ਹੇ

॥3॥ ਦੇਹੀ ਕਾਚੀ ਕਾਗਦ ਮਿਕਦਾਰਾ ॥ ਬੂੰਦ ਪਵੈ ਬਿਨਸੈ ਢਹਤ ਨ ਲਾਗੈ ਬਾਰਾ ॥ ਕੰਚਨ ਕਾਇਆ ਗੁਰਮੁਖਿ

ਬੂਝੈ ਜਿਸੁ ਅੰਤਰਿ ਨਾਮੁ ਨਿਵਾਸੀ ਹੇ ॥4॥ ਸਚਾ ਚਉਕਾ ਸੁਰਤਿ ਕੀ ਕਾਰਾ ॥ ਹਰਿ ਨਾਮੁ ਭੋਜਨੁ ਸਚੁ ਆਧਾਰਾ ॥

ਸਦਾ ਤ੍ਰਿਪਤਿ ਪਵਿਤ੍ਰੁ ਹੈ ਪਾਵਨੁ ਜਿਤੁ ਘਟਿ ਹਰਿ ਨਾਮੁ ਨਿਵਾਸੀ ਹੇ ॥5॥ ਹਉ ਤਿਨ ਬਲਿਹਾਰੀ ਜੋ ਸਾਚੈ ਲਾਗੇ

॥ ਹਰਿ ਗੁਣ ਗਾਵਹਿ ਅਨਦਿਨੁ ਜਾਗੇ ॥ ਸਾਚਾ ਸੂਖੁ ਸਦਾ ਤਿਨ ਅੰਤਰਿ ਰਸਨਾ ਹਰਿ ਰਸਿ ਰਾਸੀ ਹੇ ॥6॥ ਹਰਿ ਨਾਮੁ ਚੇਤਾ ਅਵਰੁ ਨ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ਪੂਰੈ ਗੁਰਿ ਸਭੁ ਸਚੁ ਦਿਖਾਇਆ ਸਚੈ ਨਾਮਿ ਨਿਵਾਸੀ ਹੇ ॥7॥ ਭ੍ਰਮਿ ਭ੍ਰਮਿ ਜੋਨੀ ਫਿਰਿ ਫਿਰਿ ਆਇਆ ॥ ਆਪਿ ਭੂਲਾ ਜਾ ਖਸਮਿ ਭੁਲਾਇਆ ॥ ਹਰਿ ਜੀਉ ਮਿਲੈ ਤਾ ਗੁਰਮੁਖਿ ਬੂਝੈ ਚੀਨੈ ਸਬਦੁ ਅਬਿਨਾਸੀ ਹੇ ॥8॥ ਕਾਮਿ ਕ੍ਰੋਧਿ ਭਰੇ ਹਮ ਅਪਰਾਧੀ ॥ ਕਿਆ ਮੁਹੁ ਲੈ ਬੋਲਹ ਨਾ ਹਮ ਗੁਣ ਨ ਸੇਵਾ ਸਾਧੀ ॥ ਡੁਬਦੇ ਪਾਥਰ ਮੇਲਿ ਲੈਹੁ ਤੁਮ ਆਪੇ ਸਾਚੁ ਨਾਮੁ ਅਬਿਨਾਸੀ ਹੇ ॥9॥ ਨਾ ਕੋਈ ਕਰੇ ਨ ਕਰਣੈਜੋਗਾ ॥ ਆਪੇ ਕਰਹਿ ਕਰਾਵਹਿ ਸੁ ਹੋਇਗਾ ॥ ਆਪੇ ਬਖਸਿ ਲੈਹਿ ਸੁਖੁ ਪਾਏ ਸਦ ਹੀ ਨਾਮਿ ਨਿਵਾਸੀ ਹੇ

॥10॥ ਇਹੁ ਤਨੁ ਧਰਤੀ ਸਬਦੁ ਬੀਜਿ ਅਪਾਰਾ ॥ ਹਰਿ ਸਾਚੇ ਸੇਤੀ ਵਣਜੁ ਵਾਪਾਰਾ ॥ ਸਚੁ ਧਨੁ ਜੰਮਿਆ ਤੋਟਿ ਨ ਆਵੈ ਅੰਤਰਿ ਨਾਮੁ ਨਿਵਾਸੀ ਹੇ ॥11॥ ਹਰਿ ਜੀਉ ਅਵਗੁਣਿਆਰੇ ਨੋ ਗੁਣੁ ਕੀਜੈ ॥ ਆਪੇ ਬਖਸਿ ਲੈਹਿ ਨਾਮੁ ਦੀਜੈ ॥ ਗੁਰਮੁਖਿ ਹੋਵੈ ਸੋ ਪਤਿ ਪਾਏ ਇਕਤੁ ਨਾਮਿ ਨਿਵਾਸੀ ਹੇ ॥12॥ ਅੰਤਰਿ ਹਰਿ ਧਨੁ ਸਮਝ ਨ ਹੋਈ ॥

ਗੁਰ ਪਰਸਾਦੀ ਬੂਝੈ ਕੋਈ ॥ ਗੁਰਮੁਖਿ ਹੋਵੈ ਸੋ ਧਨੁ ਪਾਏ ਸਦ ਹੀ ਨਾਮਿ ਨਿਵਾਸੀ ਹੇ ॥13॥ ਅਨਲਵਾਉ ਭਰਮਿ

1049

ਭੁਲਾਈ ॥ ਮਾਇਆ ਮੋਹਿ ਸੁਧਿ ਨ ਕਾਈ ॥ ਮਨਮੁਖ ਅੰਧੇ ਕਿਛੂ ਨ ਸੂਝੈ ਗੁਰਮਤਿ ਨਾਮੁ ਪ੍ਰਗਾਸੀ ਹੇ ॥14॥

ਮਨਮੁਖ ਹਉਮੈ ਮਾਇਆ ਸੂਤੇ ॥ ਅਪਣਾ ਘਰੁ ਨ ਸਮਾਲਹਿ ਅੰਤਿ ਵਿਗੂਤੇ ॥ ਪਰ ਨਿੰਦਾ ਕਰਹਿ ਬਹੁ ਚਿੰਤਾ ਜਾਲੈ

ਦੁਖੇ ਦੁਖਿ ਨਿਵਾਸੀ ਹੇ ॥15॥ ਆਪੇ ਕਰਤੈ ਕਾਰ ਕਰਾਈ ॥ ਆਪੇ ਗੁਰਮੁਖਿ ਦੇਇ ਬੁਝਾਈ ॥ ਨਾਨਕ ਨਾਮਿ ਰਤੇ ਮਨੁ ਨਿਰਮਲੁ ਨਾਮੇ ਨਾਮਿ ਨਿਵਾਸੀ ਹੇ ॥16॥5॥ ਮਾਰੂ ਮਹਲਾ 3 ॥ ਏਕੋ ਸੇਵੀ ਸਦਾ ਥਿਰੁ ਸਾਚਾ ॥ ਦੂਜੈ

ਲਾਗਾ ਸਭੁ ਜਗੁ ਕਾਚਾ ॥ ਗੁਰਮਤੀ ਸਦਾ ਸਚੁ ਸਾਲਾਹੀ ਸਾਚੇ ਹੀ ਸਾਚਿ ਪਤੀਜੈ ਹੇ ॥1॥ ਤੇਰੇ ਗੁਣ ਬਹੁਤੇ ਮੈ

ਏਕੁ ਨ ਜਾਤਾ ॥ ਆਪੇ ਲਾਇ ਲਏ ਜਗਜੀਵਨੁ ਦਾਤਾ ॥ ਆਪੇ ਬਖਸੇ ਦੇ ਵਡਿਆਈ ਗੁਰਮਤਿ ਇਹੁ ਮਨੁ ਭੀਜੈ

ਹੇ ॥2॥ ਮਾਇਆ ਲਹਰਿ ਸਬਦਿ ਨਿਵਾਰੀ ॥ ਇਹੁ ਮਨੁ ਨਿਰਮਲੁ ਹਉਮੈ ਮਾਰੀ ॥ ਸਹਜੇ ਗੁਣ ਗਾਵੈ ਰੰਗਿ ਰਾਤਾ ਰਸਨਾ ਰਾਮੁ ਰਵੀਜੈ ਹੇ ॥3॥ ਮੇਰੀ ਮੇਰੀ ਕਰਤ ਵਿਹਾਣੀ ॥ ਮਨਮੁਖਿ ਨ ਬੂਝੈ ਫਿਰੈ ਇਆਣੀ ॥ ਜਮਕਾਲੁ ਘੜੀ ਮੁਹਤੁ ਨਿਹਾਲੇ ਅਨਦਿਨੁ ਆਰਜਾ ਛੀਜੈ ਹੇ ॥4॥ ਅੰਤਰਿ ਲੋਭੁ ਕਰੈ ਨਹੀ ਬੂਝੈ ॥ ਸਿਰ ਊਪਰਿ ਜਮਕਾਲੁ ਨ ਸੂਝੈ ॥ ਐਥੈ ਕਮਾਣਾ ਸੁ ਅਗੈ ਆਇਆ ਅੰਤਕਾਲਿ ਕਿਆ ਕੀਜੈ ਹੇ ॥5॥ ਜੋ ਸਚਿ ਲਾਗੇ ਤਿਨ ਸਾਚੀ ਸੋਇ

॥ ਦੂਜੈ ਲਾਗੇ ਮਨਮੁਖਿ ਰੋਇ ॥ ਦੁਹਾ ਸਿਰਿਆ ਕਾ ਖਸਮੁ ਹੈ ਆਪੇ ਆਪੇ ਗੁਣ ਮਹਿ ਭੀਜੈ ਹੇ ॥6॥ ਗੁਰ ਕੈ

ਸਬਦਿ ਸਦਾ ਜਨੁ ਸੋਹੈ ॥ ਨਾਮ ਰਸਾਇਣਿ ਇਹੁ ਮਨੁ ਮੋਹੈ ॥ ਮਾਇਆ ਮੋਹ ਮੈਲੁ ਪਤੰਗੁ ਨ ਲਾਗੈ ਗੁਰਮਤੀ ਹਰਿ ਨਾਮਿ ਭੀਜੈ ਹੇ ॥7॥ ਸਭਨਾ ਵਿਚਿ ਵਰਤੈ ਇਕੁ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਨਾਇ ਸਾਚੈ ਅੰਮ੍ਰਿਤੁ ਪੀਜੈ ਹੇ ॥8॥ ਕਿਲਬਿਖ ਦੂਖ ਨਿਵਾਰਣਹਾਰਾ ॥ ਗੁਰਮੁਖਿ ਸੇਵਿਆ ਸਬਦਿ ਵੀਚਾਰਾ ॥ ਸਭੁ ਕਿਛੁ ਆਪੇ ਆਪਿ ਵਰਤੈ ਗੁਰਮੁਖਿ ਤਨੁ ਮਨੁ ਭੀਜੈ ਹੇ ॥9॥ ਮਾਇਆ ਅਗਨਿ ਜਲੈ ਸੰਸਾਰੇ ॥

ਗੁਰਮੁਖਿ ਨਿਵਾਰੈ ਸਬਦਿ ਵੀਚਾਰੇ ॥ ਅੰਤਰਿ ਸਾਂਤਿ ਸਦਾ ਸੁਖੁ ਪਾਇਆ ਗੁਰਮਤੀ ਨਾਮੁ ਲੀਜੈ ਹੇ ॥10॥ ਇੰਦ੍ਰ

ਇੰਦ੍ਰਾਸਣਿ ਬੈਠੇ ਜਮ ਕਾ ਭਉ ਪਾਵਹਿ ॥ ਜਮੁ ਨ ਛੋਡੈ ਬਹੁ ਕਰਮ ਕਮਾਵਹਿ ॥ ਸਤਿਗੁਰੁ ਭੇਟੈ ਤਾ ਮੁਕਤਿ ਪਾਈਐ

ਹਰਿ ਹਰਿ ਰਸਨਾ ਪੀਜੈ ਹੇ ॥11॥ ਮਨਮੁਖਿ ਅੰਤਰਿ ਭਗਤਿ ਨ ਹੋਈ ॥ ਗੁਰਮੁਖਿ ਭਗਤਿ ਸਾਂਤਿ ਸੁਖੁ ਹੋਈ

॥ ਪਵਿਤ੍ਰ ਪਾਵਨ ਸਦਾ ਹੈ ਬਾਣੀ ਗੁਰਮਤਿ ਅੰਤਰੁ ਭੀਜੈ ਹੇ ॥12॥ ਬ੍ਰਹਮਾ ਬਿਸਨੁ ਮਹੇਸੁ ਵੀਚਾਰੀ ॥ ਤ੍ਰੈ ਗੁਣ

1050

ਬਧਕ ਮੁਕਤਿ ਨਿਰਾਰੀ ॥ ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥13॥ ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥ ਮਾਇਆ ਕਾਰਣਿ ਪੜਿ ਪੜਿ ਲੂਝਹਿ ॥ ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥14॥ ਬੇਦ ਬਾਦ ਸਭਿ ਆਖਿ ਵਖਾਣਹਿ ॥ ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥ ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥15॥ ਆਪੇ ਸਾਚਾ ਏਕੋ ਸੋਈ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਈ

॥ ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥16॥6॥ ਮਾਰੂ ਮਹਲਾ 3 ॥ ਸਚੈ ਸਚਾ ਤਖਤੁ ਰਚਾਇਆ

॥ ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥ ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ

॥1॥ ਸਚਾ ਸਉਦਾ ਸਚੁ ਵਾਪਾਰਾ ॥ ਨ ਤਿਥੈ ਭਰਮੁ ਨ ਦੂਜਾ ਪਸਾਰਾ ॥ ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ

ਬੂਝੈ ਕੋ ਵੀਚਾਰੀ ਹੇ ॥2॥ ਸਚੈ ਲਾਏ ਸੇ ਜਨ ਲਾਗੇ ॥ ਅੰਤਰਿ ਸਬਦੁ ਮਸਤਕਿ ਵਡਭਾਗੇ ॥ ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥3॥ ਸਚੋ ਸਚਾ ਸਚੁ ਸਾਲਾਹੀ ॥ ਏਕੋ ਵੇਖਾ ਦੂਜਾ ਨਾਹੀ ॥ ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥4॥ ਮਾਇਆ ਮੋਹੁ ਸਬਦਿ ਜਲਾਇਆ ॥ ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥ ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥5॥ ਮਾਇਆ ਮੋਹੁ ਸਭੁ ਆਪੇ ਕੀਨਾ ॥ ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥ ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥6॥

ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥ ਹਉਮੈ ਤ੍ਰਿਸਨਾ ਸਬਦਿ ਬੁਝਾਈ ॥ ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ

ਮਾਰਿ ਨਿਵਾਰੀ ਹੇ ॥7॥ ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥ ਸਚੈ ਸਬਦੇ ਸਚਿ ਸੁਹਾਵੈ ॥ ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥8॥ ਬਿਨੁ ਸਾਚੇ ਜੋ ਦੂਜੈ ਲਾਇਆ ॥ ਮਾਇਆ ਮੋਹ ਦੁਖ ਸਬਾਇਆ ॥ ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥9॥ ਸਾਚਾ ਸਬਦੁ ਜਿਨਾ ਮਨਿ ਭਾਇਆ ॥ ਪੂਰਬਿ ਲਿਖਿਆ ਤਿਨੀ ਕਮਾਇਆ ॥ ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥10॥ ਗੁਰ ਕੀ ਸੇਵਾ ਮੀਠੀ ਲਾਗੀ ॥ ਅਨਦਿਨੁ ਸੂਖ ਸਹਜ ਸਮਾਧੀ ॥ ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ

॥11॥ ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥ ਆਪੇ ਭਾਣੇ ਆਪਿ ਮਿਲਾਏ ॥ ਸਤਿਗੁਰਿ ਰਾਖੇ ਸੇ ਜਨ ਉਬਰੇ

1051

ਹੋਰ ਮਾਇਆ ਮੋਹ ਖੁਆਰੀ ਹੇ ॥12॥ ਗੁਰਮੁਖਿ ਸਾਚਾ ਸਬਦਿ ਪਛਾਤਾ ॥ ਨਾ ਤਿਸੁ ਕੁਟੰਬੁ ਨਾ ਤਿਸੁ ਮਾਤਾ ॥

ਏਕੋ ਏਕੁ ਰਵਿਆ ਸਭ ਅੰਤਰਿ ਸਭਨਾ ਜੀਆ ਕਾ ਆਧਾਰੀ ਹੇ ॥13॥ ਹਉਮੈ ਮੇਰਾ ਦੂਜਾ ਭਾਇਆ ॥ ਕਿਛੁ ਨ ਚਲੈ ਧੁਰਿ ਖਸਮਿ ਲਿਖਿ ਪਾਇਆ ॥ ਗੁਰ ਸਾਚੇ ਤੇ ਸਾਚੁ ਕਮਾਵਹਿ ਸਾਚੈ ਦੂਖ ਨਿਵਾਰੀ ਹੇ ॥14॥ ਜਾ ਤੂ ਦੇਹਿ ਸਦਾ ਸੁਖੁ ਪਾਏ ॥ ਸਾਚੈ ਸਬਦੇ ਸਾਚੁ ਕਮਾਏ ॥ ਅੰਦਰਿ ਸਾਚਾ ਮਨੁ ਤਨੁ ਸਾਚਾ ਭਗਤਿ ਭਰੇ ਭੰਡਾਰੀ ਹੇ ॥15॥

ਆਪੇ ਵੇਖੈ ਹੁਕਮਿ ਚਲਾਏ ॥ ਅਪਣਾ ਭਾਣਾ ਆਪਿ ਕਰਾਏ ॥ ਨਾਨਕ ਨਾਮਿ ਰਤੇ ਬੈਰਾਗੀ ਮਨੁ ਤਨੁ ਰਸਨਾ ਨਾਮਿ ਸਵਾਰੀ ਹੇ ॥16॥7॥ ਮਾਰੂ ਮਹਲਾ 3 ॥ ਆਪੇ ਆਪੁ ਉਪਾਇ ਉਪੰਨਾ ॥ ਸਭ ਮਹਿ ਵਰਤੈ ਏਕੁ ਪਰਛੰਨਾ ॥

ਸਭਨਾ ਸਾਰ ਕਰੇ ਜਗਜੀਵਨੁ ਜਿਨਿ ਅਪਣਾ ਆਪੁ ਪਛਾਤਾ ਹੇ ॥1॥ ਜਿਨਿ ਬ੍ਰਹਮਾ ਬਿਸਨੁ ਮਹੇਸੁ ਉਪਾਏ ॥

ਸਿਰਿ ਸਿਰਿ ਧੰਧੈ ਆਪੇ ਲਾਏ ॥ ਜਿਸੁ ਭਾਵੈ ਤਿਸੁ ਆਪੇ ਮੇਲੇ ਜਿਨਿ ਗੁਰਮੁਖਿ ਏਕੋ ਜਾਤਾ ਹੇ ॥2॥ ਆਵਾਗਉਣੁ ਹੈ ਸੰਸਾਰਾ ॥ ਮਾਇਆ ਮੋਹੁ ਬਹੁ ਚਿਤੈ ਬਿਕਾਰਾ ॥ ਥਿਰੁ ਸਾਚਾ ਸਾਲਾਹੀ ਸਦ ਹੀ ਜਿਨਿ ਗੁਰ ਕਾ ਸਬਦੁ ਪਛਾਤਾ ਹੇ ॥3॥ ਇਕਿ ਮੂਲਿ ਲਗੇ ਓਨੀ ਸੁਖੁ ਪਾਇਆ ॥ ਡਾਲੀ ਲਾਗੇ ਤਿਨੀ ਜਨਮੁ ਗਵਾਇਆ ॥ ਅੰਮ੍ਰਿਤ ਫਲ ਤਿਨ ਜਨ ਕਉ ਲਾਗੇ ਜੋ ਬੋਲਹਿ ਅੰਮ੍ਰਿਤ ਬਾਤਾ ਹੇ ॥4॥ ਹਮ ਗੁਣ ਨਾਹੀ ਕਿਆ ਬੋਲਹ ਬੋਲ ॥ ਤੂ ਸਭਨਾ ਦੇਖਹਿ ਤੋਲਹਿ ਤੋਲ ॥ ਜਿਉ ਭਾਵੈ ਤਿਉ ਰਾਖਹਿ ਰਹਣਾ ਗੁਰਮੁਖਿ ਏਕੋ ਜਾਤਾ ਹੇ ॥5॥ ਜਾ ਤੁਧੁ ਭਾਣਾ ਤਾ ਸਚੀ ਕਾਰੈ

ਲਾਏ ॥ ਅਵਗੁਣ ਛੋਡਿ ਗੁਣ ਮਾਹਿ ਸਮਾਏ ॥ ਗੁਣ ਮਹਿ ਏਕੋ ਨਿਰਮਲੁ ਸਾਚਾ ਗੁਰ ਕੈ ਸਬਦਿ ਪਛਾਤਾ ਹੇ ॥6॥

ਜਹ ਦੇਖਾ ਤਹ ਏਕੋ ਸੋਈ ॥ ਦੂਜੀ ਦੁਰਮਤਿ ਸਬਦੇ ਖੋਈ ॥ ਏਕਸੁ ਮਹਿ ਪ੍ਰਭੁ ਏਕੁ ਸਮਾਣਾ ਅਪਣੈ ਰੰਗਿ ਸਦ ਰਾਤਾ ਹੇ ॥7॥ ਕਾਇਆ ਕਮਲੁ ਹੈ ਕੁਮਲਾਣਾ ॥ ਮਨਮੁਖੁ ਸਬਦੁ ਨ ਬੁਝੈ ਇਆਣਾ ॥ ਗੁਰ ਪਰਸਾਦੀ ਕਾਇਆ ਖੋਜੇ ਪਾਏ ਜਗਜੀਵਨੁ ਦਾਤਾ ਹੇ ॥8॥ ਕੋਟਿ ਗ੍ਰਹੀ ਕੇ ਪਾਪ ਨਿਵਾਰੇ ॥ ਸਦਾ ਹਰਿ ਜੀਉ ਰਾਖੈ ਉਰਿ ਧਾਰੇ ॥ ਜੋ ਇਛੇ ਸੋਈ ਫਲੁ ਪਾਏ ਜਿਉ ਰੰਗੁ ਮਜੀਠੈ ਰਾਤਾ ਹੇ ॥9॥ ਮਨਮੁਖੁ ਗਿਆਨੁ ਕਥੇ ਨ ਹੋਈ ॥ ਫਿਰਿ ਫਿਰਿ ਆਵੈ

ਠਉਰੁ ਨ ਕੋਈ ॥ ਗੁਰਮੁਖਿ ਗਿਆਨੁ ਸਦਾ ਸਾਲਾਹੇ ਜੁਗਿ ਜੁਗਿ ਏਕੋ ਜਾਤਾ ਹੇ ॥10॥ ਮਨਮੁਖੁ ਕਾਰ ਕਰੇ ਸਭਿ

ਦੁਖ ਸਬਾਏ ॥ ਅੰਤਰਿ ਸਬਦੁ ਨਾਹੀ ਕਿਉ ਦਰਿ ਜਾਏ ॥ ਗੁਰਮੁਖਿ ਸਬਦੁ ਵਸੈ ਮਨਿ ਸਾਚਾ ਸਦ ਸੇਵੇ ਸੁਖਦਾਤਾ ਹੇ

1052

॥11॥ ਜਹ ਦੇਖਾ ਤੂ ਸਭਨੀ ਥਾਈ ॥ ਪੂਰੈ ਗੁਰਿ ਸਭ ਸੋਝੀ ਪਾਈ ॥ ਨਾਮੋ ਨਾਮੁ ਧਿਆਈਐ ਸਦਾ ਸਦ ਇਹੁ ਮਨੁ ਨਾਮੇ ਰਾਤਾ ਹੇ ॥12॥ ਨਾਮੇ ਰਾਤਾ ਪਵਿਤੁ ਸਰੀਰਾ ॥ ਬਿਨੁ ਨਾਵੈ ਡੂਬਿ ਮੁਏ ਬਿਨੁ ਨੀਰਾ ॥ ਆਵਹਿ ਜਾਵਹਿ ਨਾਮੁ ਨਹੀ ਬੂਝਹਿ ਇਕਨਾ ਗੁਰਮੁਖਿ ਸਬਦੁ ਪਛਾਤਾ ਹੇ ॥13॥ ਪੂਰੈ ਸਤਿਗੁਰਿ ਬੂਝ ਬੁਝਾਈ ॥ ਵਿਣੁ ਨਾਵੈ

ਮੁਕਤਿ ਕਿਨੈ ਨ ਪਾਈ ॥ ਨਾਮੇ ਨਾਮਿ ਮਿਲੈ ਵਡਿਆਈ ਸਹਜਿ ਰਹੈ ਰੰਗਿ ਰਾਤਾ ਹੇ ॥14॥ ਕਾਇਆ ਨਗਰੁ ਢਹੈ

ਢਹਿ ਢੇਰੀ ॥ ਬਿਨੁ ਸਬਦੈ ਚੂਕੈ ਨਹੀ ਫੇਰੀ ॥ ਸਾਚੁ ਸਲਾਹੇ ਸਾਚਿ ਸਮਾਵੈ ਜਿਨਿ ਗੁਰਮੁਖਿ ਏਕੋ ਜਾਤਾ ਹੇ ॥15॥

ਜਿਸ ਨੋ ਨਦਰਿ ਕਰੇ ਸੋ ਪਾਏ ॥ ਸਾਚਾ ਸਬਦੁ ਵਸੈ ਮਨਿ ਆਏ ॥ ਨਾਨਕ ਨਾਮਿ ਰਤੇ ਨਿਰੰਕਾਰੀ ਦਰਿ ਸਾਚੈ ਸਾਚੁ ਪਛਾਤਾ ਹੇ ॥16॥8॥ ਮਾਰੂ ਮਹਲਾ 3 ॥ ਆਪੇ ਕਰਤਾ ਸਭੁ ਜਿਸੁ ਕਰਣਾ ॥ ਜੀਅ ਜੰਤ ਸਭਿ ਤੇਰੀ ਸਰਣਾ ॥

ਆਪੇ ਗੁਪਤੁ ਵਰਤੈ ਸਭ ਅੰਤਰਿ ਗੁਰ ਕੈ ਸਬਦਿ ਪਛਾਤਾ ਹੇ ॥1॥ ਹਰਿ ਕੇ ਭਗਤਿ ਭਰੇ ਭੰਡਾਰਾ ॥ ਆਪੇ ਬਖਸੇ ਸਬਦਿ ਵੀਚਾਰਾ ॥ ਜੋ ਤੁਧੁ ਭਾਵੈ ਸੋਈ ਕਰਸਹਿ ਸਚੇ ਸਿਉ ਮਨੁ ਰਾਤਾ ਹੇ ॥2॥ ਆਪੇ ਹੀਰਾ ਰਤਨੁ ਅਮੋਲੋ ॥

ਆਪੇ ਨਦਰੀ ਤੋਲੇ ਤੋਲੋ ॥ ਜੀਅ ਜੰਤ ਸਭਿ ਸਰਣਿ ਤੁਮਾਰੀ ਕਰਿ ਕਿਰਪਾ ਆਪਿ ਪਛਾਤਾ ਹੇ ॥3॥ ਜਿਸ ਨੋ ਨਦਰਿ ਹੋਵੈ ਧੁਰਿ ਤੇਰੀ ॥ ਮਰੈ ਨ ਜੰਮੈ ਚੂਕੈ ਫੇਰੀ ॥ ਸਾਚੇ ਗੁਣ ਗਾਵੈ ਦਿਨੁ ਰਾਤੀ ਜੁਗਿ ਜੁਗਿ ਏਕੋ ਜਾਤਾ ਹੇ

॥4॥ ਮਾਇਆ ਮੋਹਿ ਸਭੁ ਜਗਤੁ ਉਪਾਇਆ ॥ ਬ੍ਰਹਮਾ ਬਿਸਨੁ ਦੇਵ ਸਬਾਇਆ ॥ ਜੋ ਤੁਧੁ ਭਾਣੇ ਸੇ ਨਾਮਿ ਲਾਗੇ ਗਿਆਨ ਮਤੀ ਪਛਾਤਾ ਹੇ ॥5॥ ਪਾਪ ਪੁੰਨ ਵਰਤੈ ਸੰਸਾਰਾ ॥ ਹਰਖੁ ਸੋਗੁ ਸਭੁ ਦੁਖੁ ਹੈ ਭਾਰਾ ॥ ਗੁਰਮੁਖਿ ਹੋਵੈ ਸੋ ਸੁਖੁ ਪਾਏ ਜਿਨਿ ਗੁਰਮੁਖਿ ਨਾਮੁ ਪਛਾਤਾ ਹੇ ॥6॥ ਕਿਰਤੁ ਨ ਕੋਈ ਮੇਟਣਹਾਰਾ ॥ ਗੁਰ ਕੈ ਸਬਦੇ ਮੋਖ ਦੁਆਰਾ

॥ ਪੂਰਬਿ ਲਿਖਿਆ ਸੋ ਫਲੁ ਪਾਇਆ ਜਿਨਿ ਆਪੁ ਮਾਰਿ ਪਛਾਤਾ ਹੇ ॥7॥ ਮਾਇਆ ਮੋਹਿ ਹਰਿ ਸਿਉ ਚਿਤੁ ਨ ਲਾਗੈ ॥ ਦੂਜੈ ਭਾਇ ਘਣਾ ਦੁਖੁ ਆਗੈ ॥ ਮਨਮੁਖ ਭਰਮਿ ਭੁਲੇ ਭੇਖਧਾਰੀ ਅੰਤ ਕਾਲਿ ਪਛੁਤਾਤਾ ਹੇ ॥8॥ ਹਰਿ ਕੈ ਭਾਣੈ ਹਰਿ ਗੁਣ ਗਾਏ ॥ ਸਭਿ ਕਿਲਬਿਖ ਕਾਟੇ ਦੂਖ ਸਬਾਏ ॥ ਹਰਿ ਨਿਰਮਲੁ ਨਿਰਮਲ ਹੈ ਬਾਣੀ ਹਰਿ ਸੇਤੀ ਮਨੁ ਰਾਤਾ ਹੇ ॥9॥ ਜਿਸ ਨੋ ਨਦਰਿ ਕਰੇ ਸੋ ਗੁਣਨਿਧਿ ਪਾਏ ॥ ਹਉਮੈ ਮੇਰਾ ਠਾਕਿ ਰਹਾਏ ॥ ਗੁਣ ਅਵਗੁਣ ਕਾ ਏਕੋ ਦਾਤਾ ਗੁਰਮੁਖਿ ਵਿਰਲੀ ਜਾਤਾ ਹੇ ॥10॥ ਮੇਰਾ ਪ੍ਰਭੁ ਨਿਰਮਲੁ ਅਤਿ ਅਪਾਰਾ ॥ ਆਪੇ ਮੇਲੈ ਗੁਰ ਸਬਦਿ

1053

ਵੀਚਾਰਾ ॥ ਆਪੇ ਬਖਸੇ ਸਚੁ ਦ੍ਰਿੜਾਏ ਮਨੁ ਤਨੁ ਸਾਚੈ ਰਾਤਾ ਹੇ ॥11॥ ਮਨੁ ਤਨੁ ਮੈਲਾ ਵਿਚਿ ਜੋਤਿ ਅਪਾਰਾ

॥ ਗੁਰਮਤਿ ਬੂਝੈ ਕਰਿ ਵੀਚਾਰਾ ॥ ਹਉਮੈ ਮਾਰਿ ਸਦਾ ਮਨੁ ਨਿਰਮਲੁ ਰਸਨਾ ਸੇਵਿ ਸੁਖਦਾਤਾ ਹੇ ॥12॥ ਗੜ

ਕਾਇਆ ਅੰਦਰਿ ਬਹੁ ਹਟ ਬਾਜਾਰਾ ॥ ਤਿਸੁ ਵਿਚਿ ਨਾਮੁ ਹੈ ਅਤਿ ਅਪਾਰਾ ॥ ਗੁਰ ਕੈ ਸਬਦਿ ਸਦਾ ਦਰਿ ਸੋਹੈ

ਹਉਮੈ ਮਾਰਿ ਪਛਾਤਾ ਹੇ ॥13॥ ਰਤਨੁ ਅਮੋਲਕੁ ਅਗਮ ਅਪਾਰਾ ॥ ਕੀਮਤਿ ਕਵਣੁ ਕਰੇ ਵੇਚਾਰਾ ॥ ਗੁਰ ਕੈ

ਸਬਦੇ ਤੋਲਿ ਤੋਲਾਏ ਅੰਤਰਿ ਸਬਦਿ ਪਛਾਤਾ ਹੇ ॥14॥ ਸਿਮ੍ਰਿਤਿ ਸਾਸਤ੍ਰ ਬਹੁਤੁ ਬਿਸਥਾਰਾ ॥ ਮਾਇਆ ਮੋਹ ਪਸਰਿਆ ਪਾਸਾਰਾ ॥ ਮੂਰਖ ਪੜਹਿ ਸਬਦੁ ਨ ਬੂਝਹਿ ਗੁਰਮੁਖਿ ਵਿਰਲੈ ਜਾਤਾ ਹੇ ॥15॥ ਆਪੇ ਕਰਤਾ ਕਰੇ ਕਰਾਏ ॥ ਸਚੀ ਬਾਣੀ ਸਚੁ ਦ੍ਰਿੜਾਏ ॥ ਨਾਨਕ ਨਾਮੁ ਮਿਲੈ ਵਡਿਆਈ ਜੁਗਿ ਜੁਗਿ ਏਕੋ ਜਾਤਾ ਹੇ ॥16॥9॥

ਮਾਰੂ ਮਹਲਾ 3 ॥ ਸੋ ਸਚੁ ਸੇਵਿਹੁ ਸਿਰਜਣਹਾਰਾ ॥ ਸਬਦੇ ਦੂਖ ਨਿਵਾਰਣਹਾਰਾ ॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ਆਪੇ ਅਗਮ ਅਥਾਹਾ ਹੇ ॥1॥ ਆਪੇ ਸਚਾ ਸਚੁ ਵਰਤਾਏ ॥ ਇਕਿ ਜਨ ਸਾਚੈ ਆਪੇ ਲਾਏ ॥ ਸਾਚੋ ਸੇਵਹਿ ਸਾਚੁ ਕਮਾਵਹਿ ਨਾਮੇ ਸਚਿ ਸਮਾਹਾ ਹੇ ॥2॥ ਧੁਰਿ ਭਗਤਾ ਮੇਲੇ ਆਪਿ ਮਿਲਾਏ ॥ ਸਚੀ ਭਗਤੀ ਆਪੇ ਲਾਏ ॥ ਸਾਚੀ ਬਾਣੀ ਸਦਾ ਗੁਣ ਗਾਵੈ ਇਸੁ ਜਨਮੈ ਕਾ ਲਾਹਾ ਹੇ ॥3॥ ਗੁਰਮੁਖਿ ਵਣਜੁ ਕਰਹਿ ਪਰੁ ਆਪੁ ਪਛਾਣਹਿ ॥ ਏਕਸ ਬਿਨੁ ਕੋ ਅਵਰੁ ਨ ਜਾਣਹਿ ॥ ਸਚਾ ਸਾਹੁ ਸਚੇ ਵਣਜਾਰੇ ਪੂੰਜੀ ਨਾਮੁ ਵਿਸਾਹਾ ਹੇ ॥4॥ ਆਪੇ ਸਾਜੇ ਸ੍ਰਿਸਟਿ ਉਪਾਏ ॥ ਵਿਰਲੇ ਕਉ ਗੁਰ ਸਬਦੁ ਬੁਝਾਏ ॥ ਸਤਿਗੁਰੁ ਸੇਵਹਿ ਸੇ ਜਨ ਸਾਚੇ ਕਾਟੇ ਜਮ ਕਾ ਫਾਹਾ ਹੇ ॥5॥ ਭੰਨੈ ਘੜੇ ਸਵਾਰੇ ਸਾਜੇ ॥ ਮਾਇਆ ਮੋਹਿ ਦੂਜੈ ਜੰਤ ਪਾਜੇ ॥ ਮਨਮੁਖ ਫਿਰਹਿ ਸਦਾ ਅੰਧੁ ਕਮਾਵਹਿ ਜਮ ਕਾ ਜੇਵੜਾ ਗਲਿ ਫਾਹਾ ਹੇ ॥6॥ ਆਪੇ ਬਖਸੇ ਗੁਰ ਸੇਵਾ ਲਾਏ ॥ ਗੁਰਮਤੀ ਨਾਮੁ ਮੰਨਿ ਵਸਾਏ ॥ ਅਨਦਿਨੁ ਨਾਮੁ ਧਿਆਏ ਸਾਚਾ ਇਸੁ ਜਗ ਮਹਿ ਨਾਮੋ ਲਾਹਾ ਹੇ ॥7॥ ਆਪੇ ਸਚਾ ਸਚੀ ਨਾਈ ॥ ਗੁਰਮੁਖਿ ਦੇਵੈ ਮੰਨਿ ਵਸਾਈ

॥ ਜਿਨ ਮਨਿ ਵਸਿਆ ਸੇ ਜਨ ਸੋਹਹਿ ਤਿਨ ਸਿਰਿ ਚੂਕਾ ਕਾਹਾ ਹੇ ॥8॥ ਅਗਮ ਅਗੋਚਰੁ ਕੀਮਤਿ ਨਹੀ ਪਾਈ

॥ ਗੁਰ ਪਰਸਾਦੀ ਮੰਨਿ ਵਸਾਈ ॥ ਸਦਾ ਸਬਦਿ ਸਾਲਾਹੀ ਗੁਣਦਾਤਾ ਲੇਖਾ ਕੋਇ ਨ ਮੰਗੈ ਤਾਹਾ ਹੇ ॥9॥ ਬ੍ਰਹਮਾ ਬਿਸਨੁ ਰੁਦ੍ਰੁ ਤਿਸ ਕੀ ਸੇਵਾ ॥ ਅੰਤੁ ਨ ਪਾਵਹਿ ਅਲਖ ਅਭੇਵਾ ॥ ਜਿਨ ਕਉ ਨਦਰਿ ਕਰਹਿ ਤੂ ਅਪਣੀ ਗੁਰਮੁਖਿ

1054

ਅਲਖੁ ਲਖਾਹਾ ਹੇ ॥10॥ ਪੂਰੈ ਸਤਿਗੁਰਿ ਸੋਝੀ ਪਾਈ ॥ ਏਕੋ ਨਾਮੁ ਮੰਨਿ ਵਸਾਈ ॥ ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥11॥ ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥ ਮਨਮੁਖ ਹੁਕਮੁ ਨ ਜਾਣਹਿ ਸਾਰਾ ॥ ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥12॥ ਗੁਰ ਪਰਸਾਦੀ ਹੁਕਮੁ ਪਛਾਣੈ ॥ ਧਾਵਤੁ ਰਾਖੈ ਇਕਤੁ ਘਰਿ ਆਣੈ ॥ ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥13॥ ਸਭ ਜਗ ਮਹਿ ਵਰਤੈ

ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ

॥14॥ ਸਦਾ ਭਗਤ ਤੇਰੀ ਸਰਣਾਈ ॥ ਅਗਮ ਅਗੋਚਰ ਕੀਮਤਿ ਨਹੀ ਪਾਈ ॥ ਜਿਉ ਤੁਧੁ ਭਾਵਹਿ ਤਿਉ ਤੂ

ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥15॥ ਸਦਾ ਸਦਾ ਤੇਰੇ ਗੁਣ ਗਾਵਾ ॥ ਸਚੇ ਸਾਹਿਬ ਤੇਰੈ ਮਨਿ ਭਾਵਾ ॥

ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥16॥1॥10॥ ਮਾਰੂ ਮਹਲਾ 3 ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥ ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥1॥ ਨਦਰਿ ਕਰੇ ਤਾ ਗੁਰੂ ਮਿਲਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥2॥ ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥ ਹਉਮੈ ਮਮਤਾ ਸਬਦਿ ਜਲਾਏ ॥ ਸਦਾ ਮੁਕਤੁ ਰਹੈ

ਇਕਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥3॥ ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥ ਬਿਨੁ ਸਬਦੈ ਕੋਇ ਨ ਪਾਵੈ

ਪਾਰਾ ॥ ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥4॥ ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥

ਦੂਜਾ ਭਾਉ ਆਪਿ ਵਰਤਾਇਆ ॥ ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥5॥ ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥ ਗੁਰ ਕੇ ਭੈ ਕੀ ਸਾਰ ਨ ਜਾਣਹਿ ॥ ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥6॥ ਅਫਰਿਓ ਜਮੁ ਮਾਰਿਆ ਨ ਜਾਈ ॥ ਗੁਰ ਕੈ ਸਬਦੇ ਨੇੜਿ ਨ ਆਈ ॥ ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥7॥ ਹਰਿ ਜੀਉ ਕੀ ਹੈ ਸਭ ਸਿਰਕਾਰਾ ॥ ਏਹੁ ਜਮੁ ਕਿਆ ਕਰੇ ਵਿਚਾਰਾ ॥ ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥8॥ ਗੁਰਮੁਖਿ ਸਾਚੈ ਕੀਆ ਅਕਾਰਾ ॥

ਗੁਰਮੁਖਿ ਪਸਰਿਆ ਸਭੁ ਪਾਸਾਰਾ ॥ ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥9॥ ਗੁਰਮੁਖਿ ਜਾਤਾ

1055

ਕਰਮਿ ਬਿਧਾਤਾ ॥ ਜੁਗ ਚਾਰੇ ਗੁਰ ਸਬਦਿ ਪਛਾਤਾ ॥ ਗੁਰਮੁਖਿ ਮਰੈ ਨ ਜਨਮੈ ਗੁਰਮੁਖਿ ਗੁਰਮੁਖਿ ਸਬਦਿ ਸਮਾਹਾ ਹੇ ॥10॥ ਗੁਰਮੁਖਿ ਨਾਮਿ ਸਬਦਿ ਸਾਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਏਕ ਨਾਮਿ ਜੁਗ ਚਾਰਿ ਉਧਾਰੇ ਸਬਦੇ ਨਾਮ ਵਿਸਾਹਾ ਹੇ ॥11॥ ਗੁਰਮੁਖਿ ਸਾਂਤਿ ਸਦਾ ਸੁਖੁ ਪਾਏ ॥ ਗੁਰਮੁਖਿ ਹਿਰਦੈ ਨਾਮੁ ਵਸਾਏ ॥ ਗੁਰਮੁਖਿ

ਹੋਵੈ ਸੋ ਨਾਮੁ ਬੂਝੈ ਕਾਟੇ ਦੁਰਮਤਿ ਫਾਹਾ ਹੇ ॥12॥ ਗੁਰਮੁਖਿ ਉਪਜੈ ਸਾਚਿ ਸਮਾਵੈ ॥ ਨਾ ਮਰਿ ਜੰਮੈ ਨ ਜੂਨੀ ਪਾਵੈ ॥ ਗੁਰਮੁਖਿ ਸਦਾ ਰਹਹਿ ਰੰਗਿ ਰਾਤੇ ਅਨਦਿਨੁ ਲੈਦੇ ਲਾਹਾ ਹੇ ॥13॥ ਗੁਰਮੁਖਿ ਭਗਤ ਸੋਹਹਿ ਦਰਬਾਰੇ ॥

ਸਚੀ ਬਾਣੀ ਸਬਦਿ ਸਵਾਰੇ ॥ ਅਨਦਿਨੁ ਗੁਣ ਗਾਵਹਿ ਦਿਨੁ ਰਾਤੀ ਸਹਜ ਸੇਤੀ ਘਰਿ ਜਾਹਾ ਹੇ ॥14॥ ਸਤਿਗੁਰੁ ਪੂਰਾ ਸਬਦੁ ਸੁਣਾਏ ॥ ਅਨਦਿਨੁ ਭਗਤਿ ਕਰਹੁ ਲਿਵ ਲਾਏ ॥ ਹਰਿ ਗੁਣ ਗਾਵਹਿ ਸਦ ਹੀ ਨਿਰਮਲ ਨਿਰਮਲ ਗੁਣ ਪਾਤਿਸਾਹਾ ਹੇ ॥15॥ ਗੁਣ ਕਾ ਦਾਤਾ ਸਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥ ਨਾਨਕ ਜਨੁ ਨਾਮੁ ਸਲਾਹੇ ਬਿਗਸੈ ਸੋ ਨਾਮੁ ਬੇਪਰਵਾਹਾ ਹੇ ॥16॥2॥11॥ ਮਾਰੂ ਮਹਲਾ 3 ॥ ਹਰਿ ਜੀਉ ਸੇਵਿਹੁ ਅਗਮੁ ਅਪਾਰਾ

॥ ਤਿਸ ਦਾ ਅੰਤੁ ਨ ਪਾਈਐ ਪਾਰਾਵਾਰਾ ॥ ਗੁਰ ਪਰਸਾਦਿ ਰਵਿਆ ਘਟ ਅੰਤਰਿ ਤਿਤੁ ਘਟਿ ਮਤਿ ਅਗਾਹਾ ਹੇ

॥1॥ ਸਭ ਮਹਿ ਵਰਤੈ ਏਕੋ ਸੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਭਨਾ ਪ੍ਰਤਿਪਾਲ ਕਰੇ ਜਗਜੀਵਨੁ ਦੇਦਾ ਰਿਜਕੁ ਸੰਬਾਹਾ ਹੇ ॥2॥ ਪੂਰੈ ਸਤਿਗੁਰਿ ਬੂਝਿ ਬੁਝਾਇਆ ॥ ਹੁਕਮੇ ਹੀ ਸਭੁ ਜਗਤੁ ਉਪਾਇਆ ॥ ਹੁਕਮੁ ਮੰਨੇ ਸੋਈ ਸੁਖੁ ਪਾਏ ਹੁਕਮੁ ਸਿਰਿ ਸਾਹਾ ਪਾਤਿਸਾਹਾ ਹੇ ॥3॥ ਸਚਾ ਸਤਿਗੁਰੁ ਸਬਦੁ ਅਪਾਰਾ ॥ ਤਿਸ ਦੈ ਸਬਦਿ ਨਿਸਤਰੈ ਸੰਸਾਰਾ ॥ ਆਪੇ ਕਰਤਾ ਕਰਿ ਕਰਿ ਵੇਖੈ ਦੇਦਾ ਸਾਸ ਗਿਰਾਹਾ ਹੇ ॥4॥ ਕੋਟਿ ਮਧੇ ਕਿਸਹਿ ਬੁਝਾਏ ॥

ਗੁਰ ਕੈ ਸਬਦਿ ਰਤੇ ਰੰਗੁ ਲਾਏ ॥ ਹਰਿ ਸਾਲਾਹਹਿ ਸਦਾ ਸੁਖਦਾਤਾ ਹਰਿ ਬਖਸੇ ਭਗਤਿ ਸਲਾਹਾ ਹੇ ॥5॥ ਸਤਿਗੁਰੁ ਸੇਵਹਿ ਸੇ ਜਨ ਸਾਚੇ ॥ ਜੋ ਮਰਿ ਜੰਮਹਿ ਕਾਚ ਨਿਕਾਚੇ ॥ ਅਗਮ ਅਗੋਚਰੁ ਵੇਪਰਵਾਹਾ ਭਗਤਿਵਛਲੁ ਅਥਾਹਾ ਹੇ ॥6॥ ਸਤਿਗੁਰੁ ਪੂਰਾ ਸਾਚੁ ਦ੍ਰਿੜਾਏ ॥ ਸਚੈ ਸਬਦਿ ਸਦਾ ਗੁਣ ਗਾਏ ॥ ਗੁਣਦਾਤਾ ਵਰਤੈ ਸਭ ਅੰਤਰਿ ਸਿਰਿ ਸਿਰਿ ਲਿਖਦਾ ਸਾਹਾ ਹੇ ॥7॥ ਸਦਾ ਹਦੂਰਿ ਗੁਰਮੁਖਿ ਜਾਪੈ ॥ ਸਬਦੇ ਸੇਵੈ ਸੋ ਜਨੁ ਧ੍ਰਾਪੈ ॥ ਅਨਦਿਨੁ ਸੇਵਹਿ ਸਚੀ ਬਾਣੀ ਸਬਦਿ ਸਚੈ ਓਮਾਹਾ ਹੇ ॥8॥ ਅਗਿਆਨੀ ਅੰਧਾ ਬਹੁ ਕਰਮ ਦ੍ਰਿੜਾਏ ॥ ਮਨਹਠਿ ਕਰਮ ਫਿਰਿ ਜੋਨੀ

1056

ਪਾਏ ॥ ਬਿਖਿਆ ਕਾਰਣਿ ਲਬੁ ਲੋਭੁ ਕਮਾਵਹਿ ਦੁਰਮਤਿ ਕਾ ਦੋਰਾਹਾ ਹੇ ॥9॥ ਪੂਰਾ ਸਤਿਗੁਰੁ ਭਗਤਿ ਦ੍ਰਿੜਾਏ

॥ ਗੁਰ ਕੈ ਸਬਦਿ ਹਰਿ ਨਾਮਿ ਚਿਤੁ ਲਾਏ ॥ ਮਨਿ ਤਨਿ ਹਰਿ ਰਵਿਆ ਘਟ ਅੰਤਰਿ ਮਨਿ ਭੀਨੈ ਭਗਤਿ ਸਲਾਹਾ ਹੇ ॥10॥ ਮੇਰਾ ਪ੍ਰਭੁ ਸਾਚਾ ਅਸੁਰ ਸੰਘਾਰਣੁ ॥ ਗੁਰ ਕੈ ਸਬਦਿ ਭਗਤਿ ਨਿਸਤਾਰਣੁ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਸਿਰਿ ਸਾਹਾ ਪਾਤਿਸਾਹਾ ਹੇ ॥11॥ ਸੇ ਭਗਤ ਸਚੇ ਤੇਰੈ ਮਨਿ ਭਾਏ ॥ ਦਰਿ ਕੀਰਤਨੁ ਕਰਹਿ ਗੁਰ ਸਬਦਿ ਸੁਹਾਏ ॥ ਸਾਚੀ ਬਾਣੀ ਅਨਦਿਨੁ ਗਾਵਹਿ ਨਿਰਧਨ ਕਾ ਨਾਮੁ ਵੇਸਾਹਾ ਹੇ ॥12॥ ਜਿਨ ਆਪੇ ਮੇਲਿ ਵਿਛੋੜਹਿ ਨਾਹੀ ॥ ਗੁਰ ਕੈ ਸਬਦਿ ਸਦਾ ਸਾਲਾਹੀ ॥ ਸਭਨਾ ਸਿਰਿ ਤੂ ਏਕੋ ਸਾਹਿਬੁ ਸਬਦੇ ਨਾਮੁ ਸਲਾਹਾ ਹੇ

॥13॥ ਬਿਨੁ ਸਬਦੈ ਤੁਧ ਨੋ ਕੋਈ ਨ ਜਾਣੀ ॥ ਤੁਧੁ ਆਪੇ ਕਥੀ ਅਕਥ ਕਹਾਣੀ ॥ ਆਪੇ ਸਬਦੁ ਸਦਾ ਗੁਰੁ ਦਾਤਾ ਹਰਿ ਨਾਮੁ ਜਪਿ ਸੰਬਾਹਾ ਹੇ ॥14॥ ਤੂ ਆਪੇ ਕਰਤਾ ਸਿਰਜਣਹਾਰਾ ॥ ਤੇਰਾ ਲਿਖਿਆ ਕੋਇ ਨ ਮੇਟਣਹਾਰਾ

॥ ਗੁਰਮੁਖਿ ਨਾਮੁ ਦੇਵਹਿ ਤੂ ਆਪੇ ਸਹਸਾ ਗਣਤ ਨ ਤਾਹਾ ਹੇ ॥15॥ ਭਗਤ ਸਚੇ ਤੇਰੈ ਦਰਵਾਰੇ ॥ ਸਬਦੇ ਸੇਵਨਿ ਭਾਇ ਪਿਆਰੇ ॥ ਨਾਨਕ ਨਾਮਿ ਰਤੇ ਬੈਰਾਗੀ ਨਾਮੇ ਕਾਰਜੁ ਸੋਹਾ ਹੇ ॥16॥3॥12॥ ਮਾਰੂ ਮਹਲਾ 3

॥ ਮੇਰੈ ਪ੍ਰਭਿ ਸਾਚੈ ਇਕੁ ਖੇਲੁ ਰਚਾਇਆ ॥ ਕੋਇ ਨ ਕਿਸ ਹੀ ਜੇਹਾ ਉਪਾਇਆ ॥ ਆਪੇ ਫਰਕੁ ਕਰੇ ਵੇਖਿ

ਵਿਗਸੈ ਸਭਿ ਰਸ ਦੇਹੀ ਮਾਹਾ ਹੇ ॥1॥ ਵਾਜੇ ਪਉਣ ਤੈ ਆਪਿ ਵਜਾਏ ॥ ਸਿਵ ਸਕਤੀ ਦੇਹੀ ਮਹਿ ਪਾਏ ॥

ਗੁਰ ਪਰਸਾਦੀ ਉਲਟੀ ਹੋਵੈ ਗਿਆਨ ਰਤਨੁ ਸਬਦੁ ਤਾਹਾ ਹੇ ॥2॥ ਅੰਧੇਰਾ ਚਾਨਣੁ ਆਪੇ ਕੀਆ ॥ ਏਕੋ ਵਰਤੈ

ਅਵਰੁ ਨ ਬੀਆ ॥ ਗੁਰ ਪਰਸਾਦੀ ਆਪੁ ਪਛਾਣੈ ਕਮਲੁ ਬਿਗਸੈ ਬੁਧਿ ਤਾਹਾ ਹੇ ॥3॥ ਅਪਣੀ ਗਹਣਗਤਿ ਆਪੇ ਜਾਣੈ ॥ ਹੋਰੁ ਲੋਕੁ ਸੁਣਿ ਸੁਣਿ ਆਖਿ ਵਖਾਣੈ ॥ ਗਿਆਨੀ ਹੋਵੈ ਸੁ ਗੁਰਮੁਖਿ ਬੂਝੈ ਸਾਚੀ ਸਿਫਤਿ ਸਲਾਹਾ ਹੇ

॥4॥ ਦੇਹੀ ਅੰਦਰਿ ਵਸਤੁ ਅਪਾਰਾ ॥ ਆਪੇ ਕਪਟ ਖੁਲਾਵਣਹਾਰਾ ॥ ਗੁਰਮੁਖਿ ਸਹਜੇ ਅੰਮ੍ਰਿਤੁ ਪੀਵੈ ਤ੍ਰਿਸਨਾ ਅਗਨਿ ਬੁਝਾਹਾ ਹੇ ॥5॥ ਸਭਿ ਰਸ ਦੇਹੀ ਅੰਦਰਿ ਪਾਏ ॥ ਵਿਰਲੇ ਕਉ ਗੁਰੁ ਸਬਦੁ ਬੁਝਾਏ ॥ ਅੰਦਰੁ ਖੋਜੇ ਸਬਦੁ ਸਾਲਾਹੇ ਬਾਹਰਿ ਕਾਹੇ ਜਾਹਾ ਹੇ ॥6॥ ਵਿਣੁ ਚਾਖੇ ਸਾਦੁ ਕਿਸੈ ਨ ਆਇਆ ॥ ਗੁਰ ਕੈ ਸਬਦਿ ਅੰਮ੍ਰਿਤੁ ਪੀਆਇਆ ॥ ਅੰਮ੍ਰਿਤੁ ਪੀ ਅਮਰਾਪਦੁ ਹੋਏ ਗੁਰ ਕੈ ਸਬਦਿ ਰਸੁ ਤਾਹਾ ਹੇ ॥7॥ ਆਪੁ ਪਛਾਣੈ ਸੋ ਸਭਿ

1057

ਗੁਣ ਜਾਣੈ ॥ ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥ ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ

॥8॥ ਗੁਰ ਸੇਵਾ ਤੇ ਸਭੁ ਕਿਛੁ ਪਾਏ ॥ ਹਉਮੈ ਮੇਰਾ ਆਪੁ ਗਵਾਏ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥9॥ ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥ ਅਨਦਿਨੁ ਹਰਿ ਕਾ ਨਾਮੁ ਵਖਾਣੀ ॥ ਹਰਿ ਹਰਿ ਸਚਾ ਵਸੈ

ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥10॥ ਸੇਵਕ ਸੇਵਹਿ ਸਬਦਿ ਸਲਾਹਹਿ ॥ ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥ ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥11॥ ਸਬਦੇ ਅਕਥੁ ਕਥੇ ਸਾਲਾਹੇ ॥ ਮੇਰੇ ਪ੍ਰਭ ਸਾਚੇ ਵੇਪਰਵਾਹੇ ॥ ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥12॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥ ਬਿਖਿਆ ਰਾਤਾ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ

॥13॥ ਆਪੇ ਆਪਿ ਆਪ ਸਾਲਾਹੇ ॥ ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥ ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥14॥ ਬਿਨੁ ਗੁਰ ਦਾਤੇ ਕੋਇ ਨ ਪਾਏ ॥ ਲਖ ਕੋਟੀ ਜੇ ਕਰਮ ਕਮਾਏ ॥ ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥15॥ ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥ ਸਾਚੀ ਬਾਣੀ ਸਬਦਿ ਸੁਹਾਏ ॥ ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥16॥4॥13॥ ਮਾਰੂ ਮਹਲਾ 3 ॥

ਨਿਹਚਲੁ ਏਕੁ ਸਦਾ ਸਚੁ ਸੋਈ ॥ ਪੂਰੇ ਗੁਰ ਤੇ ਸੋਝੀ ਹੋਈ ॥ ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥1॥ ਅੰਦਰਿ ਰੰਗੁ ਸਦਾ ਸਚਿਆਰਾ ॥ ਗੁਰ ਕੈ ਸਬਦਿ ਹਰਿ ਨਾਮੁ ਪਿਆਰਾ ॥ ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥2॥ ਰਈਅਤਿ ਰਾਜੇ ਦੁਰਮਤਿ ਦੋਈ ॥ ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥ ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥3॥ ਆਵਣੁ ਜਾਣਾ ਰਖੈ ਨ ਕੋਈ ॥ ਜੰਮਣੁ ਮਰਣੁ ਤਿਸੈ ਤੇ ਹੋਈ ॥ ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ

॥4॥ ਸਚੁ ਸੰਜਮੁ ਸਤਿਗੁਰੂ ਦੁਆਰੈ ॥ ਹਉਮੈ ਕ੍ਰੋਧੁ ਸਬਦਿ ਨਿਵਾਰੈ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥5॥ ਹਉਮੈ ਮੋਹੁ ਉਪਜੈ ਸੰਸਾਰਾ ॥ ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥ ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥6॥ ਸਚਾ ਅਮਰੁ ਸਬਦਿ ਸੁਹਾਇਆ ॥ ਪੰਚ ਸਬਦ ਮਿਲਿ

1058

ਵਾਜਾ ਵਾਇਆ ॥ ਸਦਾ ਕਾਰਜੁ ਸਚਿ ਨਾਮਿ ਸੁਹੇਲਾ ਬਿਨੁ ਸਬਦੈ ਕਾਰਜੁ ਕੇਹਾ ਹੇ ॥7॥ ਖਿਨ ਮਹਿ ਹਸੈ ਖਿਨ ਮਹਿ ਰੋਵੈ ॥ ਦੂਜੀ ਦੁਰਮਤਿ ਕਾਰਜੁ ਨ ਹੋਵੈ ॥ ਸੰਜੋਗੁ ਵਿਜੋਗੁ ਕਰਤੈ ਲਿਖਿ ਪਾਏ ਕਿਰਤੁ ਨ ਚਲੈ ਚਲਾਹਾ ਹੇ

॥8॥ ਜੀਵਨ ਮੁਕਤਿ ਗੁਰ ਸਬਦੁ ਕਮਾਏ ॥ ਹਰਿ ਸਿਉ ਸਦ ਹੀ ਰਹੈ ਸਮਾਏ ॥ ਗੁਰ ਕਿਰਪਾ ਤੇ ਮਿਲੈ ਵਡਿਆਈ ਹਉਮੈ ਰੋਗੁ ਨ ਤਾਹਾ ਹੇ ॥9॥ ਰਸ ਕਸ ਖਾਏ ਪਿੰਡੁ ਵਧਾਏ ॥ ਭੇਖ ਕਰੈ ਗੁਰ ਸਬਦੁ ਨ ਕਮਾਏ ॥ ਅੰਤਰਿ ਰੋਗੁ ਮਹਾ ਦੁਖੁ ਭਾਰੀ ਬਿਸਟਾ ਮਾਹਿ ਸਮਾਹਾ ਹੇ ॥10॥ ਬੇਦ ਪੜਹਿ ਪੜਿ ਬਾਦੁ ਵਖਾਣਹਿ ॥ ਘਟ ਮਹਿ ਬ੍ਰਹਮੁ ਤਿਸੁ ਸਬਦਿ ਨ ਪਛਾਣਹਿ ॥ ਗੁਰਮੁਖਿ ਹੋਵੈ ਸੁ ਤਤੁ ਬਿਲੋਵੈ ਰਸਨਾ ਹਰਿ ਰਸੁ ਤਾਹਾ ਹੇ ॥11॥ ਘਰਿ ਵਥੁ ਛੋਡਹਿ ਬਾਹਰਿ ਧਾਵਹਿ ॥ ਮਨਮੁਖ ਅੰਧੇ ਸਾਦੁ ਨ ਪਾਵਹਿ ॥ ਅਨ ਰਸ ਰਾਤੀ ਰਸਨਾ ਫੀਕੀ ਬੋਲੇ ਹਰਿ ਰਸੁ ਮੂਲਿ ਨ ਤਾਹਾ ਹੇ

॥12॥ ਮਨਮੁਖ ਦੇਹੀ ਭਰਮੁ ਭਤਾਰੋ ॥ ਦੁਰਮਤਿ ਮਰੈ ਨਿਤ ਹੋਇ ਖੁਆਰੋ ॥ ਕਾਮਿ ਕ੍ਰੋਧਿ ਮਨੁ ਦੂਜੈ ਲਾਇਆ ਸੁਪਨੈ ਸੁਖੁ ਨ ਤਾਹਾ ਹੇ ॥13॥ ਕੰਚਨ ਦੇਹੀ ਸਬਦੁ ਭਤਾਰੋ ॥ ਅਨਦਿਨੁ ਭੋਗ ਭੋਗੇ ਹਰਿ ਸਿਉ ਪਿਆਰੋ ॥ ਮਹਲਾ ਅੰਦਰਿ ਗੈਰਮਹਲੁ ਪਾਏ ਭਾਣਾ ਬੁਝਿ ਸਮਾਹਾ ਹੇ ॥14॥ ਆਪੇ ਦੇਵੈ ਦੇਵਣਹਾਰਾ ॥ ਤਿਸੁ ਆਗੈ ਨਹੀ ਕਿਸੈ ਕਾ ਚਾਰਾ ॥ ਆਪੇ ਬਖਸੇ ਸਬਦਿ ਮਿਲਾਏ ਤਿਸ ਦਾ ਸਬਦੁ ਅਥਾਹਾ ਹੇ ॥15॥ ਜੀਉ ਪਿੰਡੁ ਸਭੁ ਹੈ ਤਿਸ ਕੇਰਾ ॥

ਸਚਾ ਸਾਹਿਬੁ ਠਾਕੁਰੁ ਮੇਰਾ ॥ ਨਾਨਕ ਗੁਰਬਾਣੀ ਹਰਿ ਪਾਇਆ ਹਰਿ ਜਪੁ ਜਾਪਿ ਸਮਾਹਾ ਹੇ ॥16॥5॥14॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 3 ॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਗੁਰਮੁਖਿ ਗਿਆਨੁ ਧਿਆਨੁ ਆਪਾਰੁ ॥ ਗੁਰਮੁਖਿ ਕਾਰ ਕਰੇ ਪ੍ਰਭ ਭਾਵੈ ਗੁਰਮੁਖਿ ਪੂਰਾ ਪਾਇਦਾ ॥1॥ ਗੁਰਮੁਖਿ ਮਨੂਆ ਉਲਟਿ ਪਰਾਵੈ ॥ ਗੁਰਮੁਖਿ ਬਾਣੀ ਨਾਦੁ ਵਜਾਵੈ ॥

ਗੁਰਮੁਖਿ ਸਚਿ ਰਤੇ ਬੈਰਾਗੀ ਨਿਜ ਘਰਿ ਵਾਸਾ ਪਾਇਦਾ ॥2॥ ਗੁਰ ਕੀ ਸਾਖੀ ਅੰਮ੍ਰਿਤ ਭਾਖੀ ॥ ਸਚੈ ਸਬਦੇ ਸਚੁ ਸੁਭਾਖੀ ॥ ਸਦਾ ਸਚਿ ਰੰਗਿ ਰਾਤਾ ਮਨੁ ਮੇਰਾ ਸਚੇ ਸਚਿ ਸਮਾਇਦਾ ॥3॥ ਗੁਰਮੁਖਿ ਮਨੁ ਨਿਰਮਲੁ ਸਤਿ ਸਰਿ ਨਾਵੈ ॥ ਮੈਲੁ ਨ ਲਾਗੈ ਸਚਿ ਸਮਾਵੈ ॥ ਸਚੋ ਸਚੁ ਕਮਾਵੈ ਸਦ ਹੀ ਸਚੀ ਭਗਤਿ ਦ੍ਰਿੜਾਇਦਾ ॥4॥ ਗੁਰਮੁਖਿ

ਸਚੁ ਬੈਣੀ ਗੁਰਮੁਖਿ ਸਚੁ ਨੈਣੀ ॥ ਗੁਰਮੁਖਿ ਸਚੁ ਕਮਾਵੈ ਕਰਣੀ ॥ ਸਦ ਹੀ ਸਚੁ ਕਹੈ ਦਿਨੁ ਰਾਤੀ ਅਵਰਾ ਸਚੁ ਕਹਾਇਦਾ ॥5॥ ਗੁਰਮੁਖਿ ਸਚੀ ਊਤਮ ਬਾਣੀ ॥ ਗੁਰਮੁਖਿ ਸਚੋ ਸਚੁ ਵਖਾਣੀ ॥ ਗੁਰਮੁਖਿ ਸਦ ਸੇਵਹਿ

1059

ਸਚੋ ਸਚਾ ਗੁਰਮੁਖਿ ਸਬਦੁ ਸੁਣਾਇਦਾ ॥6॥ ਗੁਰਮੁਖਿ ਹੋਵੈ ਸੁ ਸੋਝੀ ਪਾਏ ॥ ਹਉਮੈ ਮਾਇਆ ਭਰਮੁ ਗਵਾਏ

॥ ਗੁਰ ਕੀ ਪਉੜੀ ਊਤਮ ਊਚੀ ਦਰਿ ਸਚੈ ਹਰਿ ਗੁਣ ਗਾਇਦਾ ॥7॥ ਗੁਰਮੁਖਿ ਸਚੁ ਸੰਜਮੁ ਕਰਣੀ ਸਾਰੁ ॥

ਗੁਰਮੁਖਿ ਪਾਏ ਮੋਖਦੁਆਰੁ ॥ ਭਾਇ ਭਗਤਿ ਸਦਾ ਰੰਗਿ ਰਾਤਾ ਆਪੁ ਗਵਾਇ ਸਮਾਇਦਾ ॥8॥ ਗੁਰਮੁਖਿ ਹੋਵੈ

ਮਨੁ ਖੋਜਿ ਸੁਣਾਏ ॥ ਸਚੈ ਨਾਮਿ ਸਦਾ ਲਿਵ ਲਾਏ ॥ ਜੋ ਤਿਸੁ ਭਾਵੈ ਸੋਈ ਕਰਸੀ ਜੋ ਸਚੇ ਮਨਿ ਭਾਇਦਾ ॥9॥

ਜਾ ਤਿਸੁ ਭਾਵੈ ਸਤਿਗੁਰੂ ਮਿਲਾਏ ॥ ਜਾ ਤਿਸੁ ਭਾਵੈ ਤਾ ਮੰਨਿ ਵਸਾਏ ॥ ਆਪਣੈ ਭਾਣੈ ਸਦਾ ਰੰਗਿ ਰਾਤਾ ਭਾਣੈ

ਮੰਨਿ ਵਸਾਇਦਾ ॥10॥ ਮਨਹਠਿ ਕਰਮ ਕਰੇ ਸੋ ਛੀਜੈ ॥ ਬਹੁਤੇ ਭੇਖ ਕਰੇ ਨਹੀ ਭੀਜੈ ॥ ਬਿਖਿਆ ਰਾਤੇ ਦੁਖੁ ਕਮਾਵਹਿ ਦੁਖੇ ਦੁਖਿ ਸਮਾਇਦਾ ॥11॥ ਗੁਰਮੁਖਿ ਹੋਵੈ ਸੁ ਸੁਖੁ ਕਮਾਏ ॥ ਮਰਣ ਜੀਵਣ ਕੀ ਸੋਝੀ ਪਾਏ ॥ ਮਰਣੁ ਜੀਵਣੁ ਜੋ ਸਮ ਕਰਿ ਜਾਣੈ ਸੋ ਮੇਰੇ ਪ੍ਰਭ ਭਾਇਦਾ ॥12॥ ਗੁਰਮੁਖਿ ਮਰਹਿ ਸੁ ਹਹਿ ਪਰਵਾਣੁ ॥ ਆਵਣੁ ਜਾਣਾ ਸਬਦੁ ਪਛਾਣੁ ॥ ਮਰੈ ਨ ਜੰਮੈ ਨਾ ਦੁਖੁ ਪਾਏ ਮਨ ਹੀ ਮਨਹਿ ਸਮਾਇਦਾ ॥13॥ ਸੇ ਵਡਭਾਗੀ ਜਿਨੀ ਸਤਿਗੁਰੁ ਪਾਇਆ ॥ ਹਉਮੈ ਵਿਚਹੁ ਮੋਹੁ ਚੁਕਾਇਆ ॥ ਮਨੁ ਨਿਰਮਲੁ ਫਿਰਿ ਮੈਲੁ ਨ ਲਾਗੈ ਦਰਿ ਸਚੈ ਸੋਭਾ ਪਾਇਦਾ

॥14॥ ਆਪੇ ਕਰੇ ਕਰਾਏ ਆਪੇ ॥ ਆਪੇ ਵੇਖੈ ਥਾਪਿ ਉਥਾਪੇ ॥ ਗੁਰਮੁਖਿ ਸੇਵਾ ਮੇਰੇ ਪ੍ਰਭ ਭਾਵੈ ਸਚੁ ਸੁਣਿ ਲੇਖੈ

ਪਾਇਦਾ ॥15॥ ਗੁਰਮੁਖਿ ਸਚੋ ਸਚੁ ਕਮਾਵੈ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਵੈ ॥ ਨਾਨਕ ਨਾਮਿ ਰਤੇ ਵੀਚਾਰੀ ਨਾਮੇ ਨਾਮਿ ਸਮਾਇਦਾ ॥16॥1॥15॥ ਮਾਰੂ ਮਹਲਾ 3 ॥ ਆਪੇ ਸ੍ਰਿਸਟਿ ਹੁਕਮਿ ਸਭ ਸਾਜੀ ॥ ਆਪੇ ਥਾਪਿ ਉਥਾਪਿ ਨਿਵਾਜੀ ॥ ਆਪੇ ਨਿਆਉ ਕਰੇ ਸਭੁ ਸਾਚਾ ਸਾਚੇ ਸਾਚਿ ਮਿਲਾਇਦਾ ॥1॥ ਕਾਇਆ ਕੋਟੁ ਹੈ ਆਕਾਰਾ

॥ ਮਾਇਆ ਮੋਹੁ ਪਸਰਿਆ ਪਸਾਰਾ ॥ ਬਿਨੁ ਸਬਦੈ ਭਸਮੈ ਕੀ ਢੇਰੀ ਖੇਹੂ ਖੇਹ ਰਲਾਇਦਾ ॥2॥ ਕਾਇਆ ਕੰਚਨ ਕੋਟੁ ਅਪਾਰਾ ॥ ਜਿਸੁ ਵਿਚਿ ਰਵਿਆ ਸਬਦੁ ਅਪਾਰਾ ॥ ਗੁਰਮੁਖਿ ਗਾਵੈ ਸਦਾ ਗੁਣ ਸਾਚੇ ਮਿਲਿ ਪ੍ਰੀਤਮ ਸੁਖੁ ਪਾਇਦਾ ॥3॥ ਕਾਇਆ ਹਰਿਮੰਦਰੁ ਹਰਿ ਆਪਿ ਸਵਾਰੇ ॥ ਤਿਸੁ ਵਿਚਿ ਹਰਿ ਜੀਉ ਵਸੈ ਮੁਰਾਰੇ ॥ ਗੁਰ ਕੈ ਸਬਦਿ ਵਣਜਨਿ ਵਾਪਾਰੀ ਨਦਰੀ ਆਪਿ ਮਿਲਾਇਦਾ ॥4॥ ਸੋ ਸੂਚਾ ਜਿ ਕਰੋਧੁ ਨਿਵਾਰੇ ॥ ਸਬਦੇ ਬੂਝੈ ਆਪੁ ਸਵਾਰੇ

॥ ਆਪੇ ਕਰੇ ਕਰਾਏ ਕਰਤਾ ਆਪੇ ਮੰਨਿ ਵਸਾਇਦਾ ॥5॥ ਨਿਰਮਲ ਭਗਤਿ ਹੈ ਨਿਰਾਰੀ ॥ ਮਨੁ ਤਨੁ ਧੋਵਹਿ

1060

ਸਬਦੁ ਵੀਚਾਰੀ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥6॥ ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥ ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥ ਬਿਨੁ ਸਤਿਗੁਰ ਭੇਟੇ ਠਉਰੁ ਨ ਪਾਵੈ ਆਪੇ ਖੇਲੁ ਕਰਾਇਦਾ ॥7॥ ਆਪਿ ਅਪਰੰਪਰੁ ਆਪਿ ਵੀਚਾਰੀ ॥ ਆਪੇ ਮੇਲੇ ਕਰਣੀ ਸਾਰੀ ॥ ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥8॥ ਆਪੇ ਸਤਿਗੁਰੁ ਮੇਲੈ ਪੂਰਾ ॥ ਸਚੈ ਸਬਦਿ ਮਹਾਬਲ ਸੂਰਾ ॥ ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥9॥ ਘਰ ਹੀ ਅੰਦਰਿ ਸਾਚਾ ਸੋਈ ॥ ਗੁਰਮੁਖਿ ਵਿਰਲਾ ਬੂਝੈ

ਕੋਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥10॥ ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥ ਮਾਇਆ ਮੋਹਿ ਬਧਾ ਜਮਕਾਲੇ ॥ ਜਮ ਕੀ ਫਾਸੀ ਕਬ ਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥11॥

ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥ ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥ ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥12॥ ਕਾਮੁ ਕਰੋਧੁ ਸਬਲ ਸੰਸਾਰਾ ॥ ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥ ਸਤਿਗੁਰੁ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥13॥ ਪਉਣੁ ਪਾਣੀ ਤੈ ਬੈਸੰਤਰੁ ॥

ਮਾਇਆ ਮੋਹੁ ਵਰਤੈ ਸਭ ਅੰਤਰਿ ॥ ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥14॥

ਇਕਿ ਮਾਇਆ ਮੋਹਿ ਗਰਬਿ ਵਿਆਪੇ ॥ ਹਉਮੈ ਹੋਇ ਰਹੇ ਹੈ ਆਪੇ ॥ ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥15॥ ਜਿਨਿ ਉਪਾਏ ਸੋ ਬਿਧਿ ਜਾਣੈ ॥ ਗੁਰਮੁਖਿ ਦੇਵੈ ਸਬਦੁ ਪਛਾਣੈ ॥ ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥16॥2॥16॥ ਮਾਰੂ ਮਹਲਾ 3 ॥ ਆਦਿ ਜੁਗਾਦਿ ਦਇਆਪਤਿ ਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਤੁਧ ਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ

॥1॥ ਅਗਮੁ ਅਗੋਚਰੁ ਕੀਮਤਿ ਨਹੀ ਪਾਈ ॥ ਜੀਅ ਜੰਤ ਤੇਰੀ ਸਰਣਾਈ ॥ ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥2॥ ਹੈ ਭੀ ਸਾਚਾ ਹੋਸੀ ਸੋਈ ॥ ਆਪੇ ਸਾਜੇ ਅਵਰੁ ਨ ਕੋਈ ॥ ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥3॥ ਅਗਮ ਅਗੋਚਰੁ ਅਲਖ ਅਪਾਰਾ ॥ ਕੋਇ ਨ ਜਾਣੈ ਤੇਰਾ ਪਰਵਾਰਾ ॥ ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥4॥ ਪਾਤਾਲ ਪੁਰੀਆ ਲੋਅ

1061

ਆਕਾਰਾ ॥ ਤਿਸੁ ਵਿਚਿ ਵਰਤੈ ਹੁਕਮੁ ਕਰਾਰਾ ॥ ਹੁਕਮੇ ਸਾਜੇ ਹੁਕਮੇ ਢਾਹੇ ਹੁਕਮੇ ਮੇਲਿ ਮਿਲਾਇਦਾ ॥5॥ ਹੁਕਮੈ

ਬੂਝੈ ਸੁ ਹੁਕਮੁ ਸਲਾਹੇ ॥ ਅਗਮ ਅਗੋਚਰ ਵੇਪਰਵਾਹੇ ॥ ਜੇਹੀ ਮਤਿ ਦੇਹਿ ਸੋ ਹੋਵੈ ਤੂ ਆਪੇ ਸਬਦਿ ਬੁਝਾਇਦਾ

॥6॥ ਅਨਦਿਨੁ ਆਰਜਾ ਛਿਜਦੀ ਜਾਏ ॥ ਰੈਣਿ ਦਿਨਸੁ ਦੁਇ ਸਾਖੀ ਆਏ ॥ ਮਨਮੁਖੁ ਅੰਧੁ ਨ ਚੇਤੈ ਮੂੜਾ ਸਿਰ ਊਪਰਿ ਕਾਲੁ ਰੂਆਇਦਾ ॥7॥ ਮਨੁ ਤਨੁ ਸੀਤਲੁ ਗੁਰ ਚਰਣੀ ਲਾਗਾ ॥ ਅੰਤਰਿ ਭਰਮੁ ਗਇਆ ਭਉ ਭਾਗਾ ॥

ਸਦਾ ਅਨੰਦੁ ਸਚੇ ਗੁਣ ਗਾਵਹਿ ਸਚੁ ਬਾਣੀ ਬੋਲਾਇਦਾ ॥8॥ ਜਿਨਿ ਤੂ ਜਾਤਾ ਕਰਮ ਬਿਧਾਤਾ ॥ ਪੂਰੈ ਭਾਗਿ ਗੁਰ ਸਬਦਿ ਪਛਾਤਾ ॥ ਜਤਿ ਪਤਿ ਸਚੁ ਸਚਾ ਸਚੁ ਸੋਈ ਹਉਮੈ ਮਾਰਿ ਮਿਲਾਇਦਾ ॥9॥ ਮਨੁ ਕਠੋਰੁ ਦੂਜੈ

ਭਾਇ ਲਾਗਾ ॥ ਭਰਮੇ ਭੂਲਾ ਫਿਰੈ ਅਭਾਗਾ ॥ ਕਰਮੁ ਹੋਵੈ ਤਾ ਸਤਿਗੁਰੁ ਸੇਵੇ ਸਹਜੇ ਹੀ ਸੁਖੁ ਪਾਇਦਾ ॥10॥

ਲਖ ਚਉਰਾਸੀਹ ਆਪਿ ਉਪਾਏ ॥ ਮਾਨਸ ਜਨਮਿ ਗੁਰ ਭਗਤਿ ਦ੍ਰਿੜਾਏ ॥ ਬਿਨੁ ਭਗਤੀ ਬਿਸਟਾ ਵਿਚਿ ਵਾਸਾ ਬਿਸਟਾ ਵਿਚਿ ਫਿਰਿ ਪਾਇਦਾ ॥11॥ ਕਰਮੁ ਹੋਵੈ ਗੁਰੁ ਭਗਤਿ ਦ੍ਰਿੜਾਏ ॥ ਵਿਣੁ ਕਰਮਾ ਕਿਉ ਪਾਇਆ ਜਾਏ

॥ ਆਪੇ ਕਰੇ ਕਰਾਏ ਕਰਤਾ ਜਿਉ ਭਾਵੈ ਤਿਵੈ ਚਲਾਇਦਾ ॥12॥ ਸਿਮ੍ਰਿਤਿ ਸਾਸਤ੍ਰ ਅੰਤੁ ਨ ਜਾਣੈ ॥ ਮੂਰਖੁ ਅੰਧਾ ਤਤੁ ਨ ਪਛਾਣੈ ॥ ਆਪੇ ਕਰੇ ਕਰਾਏ ਕਰਤਾ ਆਪੇ ਭਰਮਿ ਭੁਲਾਇਦਾ ॥13॥ ਸਭੁ ਕਿਛੁ ਆਪੇ ਆਪਿ ਕਰਾਏ ॥ ਆਪੇ ਸਿਰਿ ਸਿਰਿ ਧੰਧੈ ਲਾਏ ॥ ਆਪੇ ਥਾਪਿ ਉਥਾਪੇ ਵੇਖੈ ਗੁਰਮੁਖਿ ਆਪਿ ਬੁਝਾਇਦਾ ॥14॥ ਸਚਾ ਸਾਹਿਬੁ ਗਹਿਰਗੰਭੀਰਾ ॥ ਸਦਾ ਸਲਾਹੀ ਤਾ ਮਨੁ ਧੀਰਾ ॥ ਅਗਮ ਅਗੋਚਰੁ ਕੀਮਤਿ ਨਹੀ ਪਾਈ ਗੁਰਮੁਖਿ ਮੰਨਿ ਵਸਾਇਦਾ ॥15॥ ਆਪਿ ਨਿਰਾਲਮੁ ਹੋਰ ਧੰਧੈ ਲੋਈ ॥ ਗੁਰ ਪਰਸਾਦੀ ਬੂਝੈ ਕੋਈ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤੀ ਮੇਲਿ ਮਿਲਾਇਦਾ ॥16॥3॥17॥ ਮਾਰੂ ਮਹਲਾ 3 ॥ ਜੁਗ ਛਤੀਹ ਕੀਓ ਗੁਬਾਰਾ ॥ ਤੂ ਆਪੇ ਜਾਣਹਿ ਸਿਰਜਣਹਾਰਾ ॥ ਹੋਰ ਕਿਆ ਕੋ ਕਹੈ ਕਿ ਆਖਿ ਵਖਾਣੈ ਤੂ ਆਪੇ ਕੀਮਤਿ ਪਾਇਦਾ ॥1॥ ਓਅੰਕਾਰਿ ਸਭ

ਸ੍ਰਿਸਟਿ ਉਪਾਈ ॥ ਸਭੁ ਖੇਲੁ ਤਮਾਸਾ ਤੇਰੀ ਵਡਿਆਈ ॥ ਆਪੇ ਵੇਕ ਕਰੇ ਸਭਿ ਸਾਚਾ ਆਪੇ ਭੰਨਿ ਘੜਾਇਦਾ

॥2॥ ਬਾਜੀਗਰਿ ਇਕ ਬਾਜੀ ਪਾਈ ॥ ਪੂਰੇ ਗੁਰ ਤੇ ਨਦਰੀ ਆਈ ॥ ਸਦਾ ਅਲਿਪਤੁ ਰਹੈ ਗੁਰ ਸਬਦੀ ਸਾਚੇ ਸਿਉ ਚਿਤੁ ਲਾਇਦਾ ॥3॥ ਬਾਜਹਿ ਬਾਜੇ ਧੁਨਿ ਆਕਾਰਾ ॥ ਆਪਿ ਵਜਾਏ ਵਜਾਵਣਹਾਰਾ ॥ ਘਟਿ ਘਟਿ ਪਉਣੁ ਵਹੈ

1062

ਇਕਰੰਗੀ ਮਿਲਿ ਪਵਣੈ ਸਭ ਵਜਾਇਦਾ ॥4॥ ਕਰਤਾ ਕਰੇ ਸੁ ਨਿਹਚਉ ਹੋਵੈ ॥ ਗੁਰ ਕੈ ਸਬਦੇ ਹਉਮੈ ਖੋਵੈ

॥ ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥5॥ ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥

ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥ ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥6॥ ਬਿਨੁ ਨਾਵੈ ਸਭ

ਦੁਖੁ ਸੰਸਾਰਾ ॥ ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥ ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥7॥ ਆਪਿ ਕਰੇ ਤੈ ਆਪਿ ਕਰਾਏ ॥ ਗੁਰ ਪਰਸਾਦੀ ਕਿਸੈ ਬੁਝਾਏ ॥ ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥8॥ ਗਣਤ ਗਣੈ ਸੋ ਜਲੈ ਸੰਸਾਰਾ ॥ ਸਹਸਾ ਮੂਲਿ ਨ ਚੁਕੈ ਵਿਕਾਰਾ ॥

ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥9॥ ਜੇ ਸਚੁ ਦੇਇ ਤ ਪਾਏ ਕੋਈ ॥ ਗੁਰ ਪਰਸਾਦੀ ਪਰਗਟੁ ਹੋਈ ॥ ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥10॥ ਜਪੁ ਤਪੁ ਸੰਜਮੁ ਨਾਮੁ ਪਿਆਰਾ ॥ ਕਿਲਵਿਖ ਕਾਟੇ ਕਾਟਣਹਾਰਾ ॥ ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ

॥11॥ ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥ ਮੈਲੇ ਕਰਮ ਕਰੇ ਦੁਖੁ ਪਾਏ ॥ ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥12॥ ਨਿਰਮਲ ਬਾਣੀ ਕੋ ਮੰਨਿ ਵਸਾਏ ॥ ਗੁਰ ਪਰਸਾਦੀ ਸਹਸਾ ਜਾਏ ॥ ਗੁਰ ਕੈ ਭਾਣੈ ਚਲੈ

ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥13॥ ਆਪਿ ਸਿਰੰਦਾ ਸਚਾ ਸੋਈ ॥ ਆਪਿ ਉਪਾਇ ਖਪਾਏ ਸੋਈ ॥

ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥14॥ ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥

ਕਾਮਿ ਕਰੋਧਿ ਜਲੈ ਸਭੁ ਕੋਈ ॥ ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥15॥ ਮੇਰਾ ਤੇਰਾ ਤੁਧੁ ਆਪੇ ਕੀਆ ॥ ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥ ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥16॥4॥18॥ ਮਾਰੂ ਮਹਲਾ 3 ॥ ਹਰਿ ਜੀਉ ਦਾਤਾ ਅਗਮੁ ਅਥਾਹਾ ॥ ਓਸੁ ਤਿਲੁ ਨ ਤਮਾਇ ਵੇਪਰਵਾਹਾ ॥ ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥1॥ ਜੋ ਕਿਛੁ ਕਰੈ ਸੁ ਨਿਹਚਉ ਹੋਈ

॥ ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥ ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰ ਸਬਦੀ ਮੇਲਾਇਦਾ ॥2॥

ਚਉਦਹ ਭਵਣ ਤੇਰੇ ਹਟਨਾਲੇ ॥ ਸਤਿਗੁਰਿ ਦਿਖਾਏ ਅੰਤਰਿ ਨਾਲੇ ॥ ਨਾਵੈ ਕਾ ਵਾਪਾਰੀ ਹੋਵੈ ਗੁਰ ਸਬਦੀ ਕੋ

1063

ਪਾਇਦਾ ॥3॥ ਸਤਿਗੁਰਿ ਸੇਵਿਐ ਸਹਜ ਅਨੰਦਾ ॥ ਹਿਰਦੈ ਆਇ ਵੁਠਾ ਗੋਵਿੰਦਾ ॥ ਸਹਜੇ ਭਗਤਿ ਕਰੇ ਦਿਨੁ ਰਾਤੀ ਆਪੇ ਭਗਤਿ ਕਰਾਇਦਾ ॥4॥ ਸਤਿਗੁਰ ਤੇ ਵਿਛੁੜੇ ਤਿਨੀ ਦੁਖੁ ਪਾਇਆ ॥ ਅਨਦਿਨੁ ਮਾਰੀਅਹਿ ਦੁਖੁ ਸਬਾਇਆ ॥ ਮਥੇ ਕਾਲੇ ਮਹਲੁ ਨ ਪਾਵਹਿ ਦੁਖ ਹੀ ਵਿਚਿ ਦੁਖੁ ਪਾਇਦਾ ॥5॥ ਸਤਿਗੁਰੁ ਸੇਵਹਿ ਸੇ ਵਡਭਾਗੀ

॥ ਸਹਜ ਭਾਇ ਸਚੀ ਲਿਵ ਲਾਗੀ ॥ ਸਚੋ ਸਚੁ ਕਮਾਵਹਿ ਸਦ ਹੀ ਸਚੈ ਮੇਲਿ ਮਿਲਾਇਦਾ ॥6॥ ਜਿਸ ਨੋ ਸਚਾ ਦੇਇ ਸੁ ਪਾਏ ॥ ਅੰਤਰਿ ਸਾਚੁ ਭਰਮੁ ਚੁਕਾਏ ॥ ਸਚੁ ਸਚੈ ਕਾ ਆਪੇ ਦਾਤਾ ਜਿਸੁ ਦੇਵੈ ਸੋ ਸਚੁ ਪਾਇਦਾ ॥7॥

ਆਪੇ ਕਰਤਾ ਸਭਨਾ ਕਾ ਸੋਈ ॥ ਜਿਸ ਨੋ ਆਪਿ ਬੁਝਾਏ ਬੂਝੈ ਕੋਈ ॥ ਆਪੇ ਬਖਸੇ ਦੇ ਵਡਿਆਈ ਆਪੇ ਮੇਲਿ ਮਿਲਾਇਦਾ ॥8॥ ਹਉਮੈ ਕਰਦਿਆ ਜਨਮੁ ਗਵਾਇਆ ॥ ਆਗੈ ਮੋਹੁ ਨ ਚੂਕੈ ਮਾਇਆ ॥ ਅਗੈ ਜਮਕਾਲੁ ਲੇਖਾ ਲੇਵੈ ਜਿਉ ਤਿਲ ਘਾਣੀ ਪੀੜਾਇਦਾ ॥9॥ ਪੂਰੈ ਭਾਗਿ ਗੁਰ ਸੇਵਾ ਹੋਈ ॥ ਨਦਰਿ ਕਰੇ ਤਾ ਸੇਵੇ ਕੋਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਮਹਲਿ ਸਚੈ ਸੁਖੁ ਪਾਇਦਾ ॥10॥ ਤਿਨ ਸੁਖੁ ਪਾਇਆ ਜੋ ਤੁਧੁ ਭਾਏ ॥ ਪੂਰੈ ਭਾਗਿ ਗੁਰ ਸੇਵਾ ਲਾਏ ॥ ਤੇਰੈ ਹਥਿ ਹੈ ਸਭ ਵਡਿਆਈ ਜਿਸੁ ਦੇਵਹਿ ਸੋ ਪਾਇਦਾ ॥11॥ ਅੰਦਰਿ ਪਰਗਾਸੁ ਗੁਰੂ ਤੇ ਪਾਏ

॥ ਨਾਮੁ ਪਦਾਰਥੁ ਮੰਨਿ ਵਸਾਏ ॥ ਗਿਆਨ ਰਤਨੁ ਸਦਾ ਘਟਿ ਚਾਨਣੁ ਅਗਿਆਨ ਅੰਧੇਰੁ ਗਵਾਇਦਾ ॥12॥

ਅਗਿਆਨੀ ਅੰਧੇ ਦੂਜੈ ਲਾਗੇ ॥ ਬਿਨੁ ਪਾਣੀ ਡੁਬਿ ਮੂਏ ਅਭਾਗੇ ॥ ਚਲਦਿਆ ਘਰੁ ਦਰੁ ਨਦਰਿ ਨ ਆਵੈ ਜਮ ਦਰਿ ਬਾਧਾ ਦੁਖੁ ਪਾਇਦਾ ॥13॥ ਬਿਨੁ ਸਤਿਗੁਰ ਸੇਵੇ ਮੁਕਤਿ ਨ ਹੋਈ ॥ ਗਿਆਨੀ ਧਿਆਨੀ ਪੂਛਹੁ ਕੋਈ ॥

ਸਤਿਗੁਰੁ ਸੇਵੇ ਤਿਸੁ ਮਿਲੈ ਵਡਿਆਈ ਦਰਿ ਸਚੈ ਸੋਭਾ ਪਾਇਦਾ ॥14॥ ਸਤਿਗੁਰ ਨੋ ਸੇਵੇ ਤਿਸੁ ਆਪਿ ਮਿਲਾਏ

॥ ਮਮਤਾ ਕਾਟਿ ਸਚਿ ਲਿਵ ਲਾਏ ॥ ਸਦਾ ਸਚੁ ਵਣਜਹਿ ਵਾਪਾਰੀ ਨਾਮੋ ਲਾਹਾ ਪਾਇਦਾ ॥15॥ ਆਪੇ ਕਰੇ ਕਰਾਏ ਕਰਤਾ ॥ ਸਬਦਿ ਮਰੈ ਸੋਈ ਜਨੁ ਮੁਕਤਾ ॥ ਨਾਨਕ ਨਾਮੁ ਵਸੈ ਮਨ ਅੰਤਰਿ ਨਾਮੋ ਨਾਮੁ ਧਿਆਇਦਾ

॥16॥5॥19॥ ਮਾਰੂ ਮਹਲਾ 3 ॥ ਜੋ ਤੁਧੁ ਕਰਣਾ ਸੋ ਕਰਿ ਪਾਇਆ ॥ ਭਾਣੇ ਵਿਚਿ ਕੋ ਵਿਰਲਾ ਆਇਆ

॥ ਭਾਣਾ ਮੰਨੇ ਸੋ ਸੁਖੁ ਪਾਏ ਭਾਣੇ ਵਿਚਿ ਸੁਖੁ ਪਾਇਦਾ ॥1॥ ਗੁਰਮੁਖਿ ਤੇਰਾ ਭਾਣਾ ਭਾਵੈ ॥ ਸਹਜੇ ਹੀ ਸੁਖੁ ਸਚੁ ਕਮਾਵੈ ॥ ਭਾਣੇ ਨੋ ਲੋਚੈ ਬਹੁਤੇਰੀ ਆਪਣਾ ਭਾਣਾ ਆਪਿ ਮਨਾਇਦਾ ॥2॥ ਤੇਰਾ ਭਾਣਾ ਮੰਨੇ ਸੁ ਮਿਲੈ ਤੁਧੁ

1064

ਆਏ ॥ ਜਿਸੁ ਭਾਣਾ ਭਾਵੈ ਸੋ ਤੁਝਹਿ ਸਮਾਏ ॥ ਭਾਣੇ ਵਿਚਿ ਵਡੀ ਵਡਿਆਈ ਭਾਣਾ ਕਿਸਹਿ ਕਰਾਇਦਾ ॥3॥

ਜਾ ਤਿਸੁ ਭਾਵੈ ਤਾ ਗੁਰੂ ਮਿਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥ ਤੁਧੁ ਆਪਣੈ ਭਾਣੈ ਸਭ ਸ੍ਰਿਸਟਿ ਉਪਾਈ ਜਿਸ ਨੋ ਭਾਣਾ ਦੇਹਿ ਤਿਸੁ ਭਾਇਦਾ ॥4॥ ਮਨਮੁਖੁ ਅੰਧੁ ਕਰੇ ਚਤੁਰਾਈ ॥ ਭਾਣਾ ਨ ਮੰਨੇ ਬਹੁਤੁ ਦੁਖੁ ਪਾਈ ॥

ਭਰਮੇ ਭੂਲਾ ਆਵੈ ਜਾਏ ਘਰੁ ਮਹਲੁ ਨ ਕਬ ਹੂ ਪਾਇਦਾ ॥5॥ ਸਤਿਗੁਰੁ ਮੇਲੇ ਦੇ ਵਡਿਆਈ ॥ ਸਤਿਗੁਰ ਕੀ ਸੇਵਾ ਧੁਰਿ ਫੁਰਮਾਈ ॥ ਸਤਿਗੁਰ ਸੇਵੇ ਤਾ ਨਾਮੁ ਪਾਏ ਨਾਮੇ ਹੀ ਸੁਖੁ ਪਾਇਦਾ ॥6॥ ਸਭ ਨਾਵਹੁ ਉਪਜੈ ਨਾਵਹੁ ਛੀਜੈ ॥ ਗੁਰ ਕਿਰਪਾ ਤੇ ਮਨੁ ਤਨੁ ਭੀਜੈ ॥ ਰਸਨਾ ਨਾਮੁ ਧਿਆਏ ਰਸਿ ਭੀਜੈ ਰਸ ਹੀ ਤੇ ਰਸੁ ਪਾਇਦਾ ॥7॥

ਮਹਲੈ ਅੰਦਰਿ ਮਹਲੁ ਕੋ ਪਾਏ ॥ ਗੁਰ ਕੈ ਸਬਦਿ ਸਚਿ ਚਿਤੁ ਲਾਏ ॥ ਜਿਸ ਨੋ ਸਚੁ ਦੇਇ ਸੋਈ ਸਚੁ ਪਾਏ ਸਚੇ ਸਚਿ ਮਿਲਾਇਦਾ ॥8॥ ਨਾਮੁ ਵਿਸਾਰਿ ਮਨਿ ਤਨਿ ਦੁਖੁ ਪਾਇਆ ॥ ਮਾਇਆ ਮੋਹੁ ਸਭੁ ਰੋਗੁ ਕਮਾਇਆ ॥

ਬਿਨੁ ਨਾਵੈ ਮਨੁ ਤਨੁ ਹੈ ਕੁਸਟੀ ਨਰਕੇ ਵਾਸਾ ਪਾਇਦਾ ॥9॥ ਨਾਮਿ ਰਤੇ ਤਿਨ ਨਿਰਮਲ ਦੇਹਾ ॥ ਨਿਰਮਲੁ ਹੰਸਾ ਸਦਾ ਸੁਖੁ ਨੇਹਾ ॥ ਨਾਮੁ ਸਲਾਹਿ ਸਦਾ ਸੁਖੁ ਪਾਇਆ ਨਿਜ ਘਰਿ ਵਾਸਾ ਪਾਇਦਾ ॥10॥ ਸਭੁ ਕੋ ਵਣਜੁ ਕਰੇ ਵਾਪਾਰਾ ॥ ਵਿਣੁ ਨਾਵੈ ਸਭੁ ਤੋਟਾ ਸੰਸਾਰਾ ॥ ਨਾਗੋ ਆਇਆ ਨਾਗੋ ਜਾਸੀ ਵਿਣੁ ਨਾਵੈ ਦੁਖੁ ਪਾਇਦਾ ॥11॥

ਜਿਸ ਨੋ ਨਾਮੁ ਦੇਇ ਸੋ ਪਾਏ ॥ ਗੁਰ ਕੈ ਸਬਦਿ ਹਰਿ ਮੰਨਿ ਵਸਾਏ ॥ ਗੁਰ ਕਿਰਪਾ ਤੇ ਨਾਮੁ ਵਸਿਆ ਘਟ ਅੰਤਰਿ ਨਾਮੋ ਨਾਮੁ ਧਿਆਇਦਾ ॥12॥ ਨਾਵੈ ਨੋ ਲੋਚੈ ਜੇਤੀ ਸਭ ਆਈ ॥ ਨਾਉ ਤਿਨਾ ਮਿਲੈ ਧੁਰਿ ਪੁਰਬਿ ਕਮਾਈ ॥

ਜਿਨੀ ਨਾਉ ਪਾਇਆ ਸੇ ਵਡਭਾਗੀ ਗੁਰ ਕੈ ਸਬਦਿ ਮਿਲਾਇਦਾ ॥13॥ ਕਾਇਆ ਕੋਟੁ ਅਤਿ ਅਪਾਰਾ ॥ ਤਿਸੁ ਵਿਚਿ ਬਹਿ ਪ੍ਰਭੁ ਕਰੇ ਵੀਚਾਰਾ ॥ ਸਚਾ ਨਿਆਉ ਸਚੋ ਵਾਪਾਰਾ ਨਿਹਚਲੁ ਵਾਸਾ ਪਾਇਦਾ ॥14॥ ਅੰਤਰ ਘਰ ਬੰਕੇ ਥਾਨੁ ਸੁਹਾਇਆ ॥ ਗੁਰਮੁਖਿ ਵਿਰਲੈ ਕਿਨੈ ਥਾਨੁ ਪਾਇਆ ॥ ਇਤੁ ਸਾਥਿ ਨਿਬਹੈ ਸਾਲਾਹੇ ਸਚੇ ਹਰਿ ਸਚਾ ਮੰਨਿ ਵਸਾਇਦਾ ॥15॥ ਮੇਰੈ ਕਰਤੈ ਇਕ ਬਣਤ ਬਣਾਈ ॥ ਇਸੁ ਦੇਹੀ ਵਿਚਿ ਸਭ ਵਥੁ ਪਾਈ ॥ ਨਾਨਕ ਨਾਮੁ ਵਣਜਹਿ ਰੰਗਿ ਰਾਤੇ ਗੁਰਮੁਖਿ ਕੋ ਨਾਮੁ ਪਾਇਦਾ ॥16॥6॥20॥ ਮਾਰੂ ਮਹਲਾ 3 ॥ ਕਾਇਆ ਕੰਚਨੁ ਸਬਦੁ ਵੀਚਾਰਾ ॥ ਤਿਥੈ ਹਰਿ ਵਸੈ ਜਿਸ ਦਾ ਅੰਤੁ ਨ ਪਾਰਾਵਾਰਾ ॥ ਅਨਦਿਨੁ ਹਰਿ ਸੇਵਿਹੁ ਸਚੀ ਬਾਣੀ ਹਰਿ ਜੀਉ

1065

ਸਬਦਿ ਮਿਲਾਇਦਾ ॥1॥ ਹਰਿ ਚੇਤਹਿ ਤਿਨ ਬਲਿਹਾਰੈ ਜਾਉ ॥ ਗੁਰ ਕੈ ਸਬਦਿ ਤਿਨ ਮੇਲਿ ਮਿਲਾਉ ॥ ਤਿਨ ਕੀ ਧੂਰਿ ਲਾਈ ਮੁਖਿ ਮਸਤਕਿ ਸਤਿਸੰਗਤਿ ਬਹਿ ਗੁਣ ਗਾਇਦਾ ॥2॥ ਹਰਿ ਕੇ ਗੁਣ ਗਾਵਾ ਜੇ ਹਰਿ ਪ੍ਰਭ ਭਾਵਾ

॥ ਅੰਤਰਿ ਹਰਿ ਨਾਮੁ ਸਬਦਿ ਸੁਹਾਵਾ ॥ ਗੁਰਬਾਣੀ ਚਹੁ ਕੁੰਟੀਂ ਸੁਣੀਐ ਸਾਚੈ ਨਾਮਿ ਸਮਾਇਦਾ ॥3॥ ਸੋ ਜਨੁ ਸਾਚਾ ਜਿ ਅੰਤਰੁ ਭਾਲੇ ॥ ਗੁਰ ਕੈ ਸਬਦਿ ਹਰਿ ਨਦਰਿ ਨਿਹਾਲੇ ॥ ਗਿਆਨ ਅੰਜਨੁ ਪਾਏ ਗੁਰ ਸਬਦੀ ਨਦਰੀ ਨਦਰਿ ਮਿਲਾਇਦਾ ॥4॥ ਵਡੈ ਭਾਗਿ ਇਹੁ ਸਰੀਰੁ ਪਾਇਆ ॥ ਮਾਣਸ ਜਨਮਿ ਸਬਦਿ ਚਿਤੁ ਲਾਇਆ ॥ ਬਿਨੁ ਸਬਦੈ ਸਭੁ ਅੰਧ ਅੰਧੇਰਾ ਗੁਰਮੁਖਿ ਕਿਸਹਿ ਬੁਝਾਇਦਾ ॥5॥ ਇਕਿ ਕਿਤੁ ਆਏ ਜਨਮੁ ਗਵਾਏ ॥ ਮਨਮੁਖ ਲਾਗੇ ਦੂਜੈ ਭਾਏ ॥ ਏਹ ਵੇਲਾ ਫਿਰਿ ਹਾਥਿ ਨ ਆਵੈ ਪਗਿ ਖਿਸਿਐ ਪਛੁਤਾਇਦਾ ॥6॥ ਗੁਰ ਕੈ ਸਬਦਿ ਪਵਿਤ੍ਰੁ ਸਰੀਰਾ

॥ ਤਿਸੁ ਵਿਚਿ ਵਸੈ ਸਚੁ ਗੁਣੀਗਹੀਰਾ ॥ ਸਚੋ ਸਚੁ ਵੇਖੈ ਸਭ ਥਾਈ ਸਚੁ ਸੁਣਿ ਮੰਨਿ ਵਸਾਇਦਾ ॥7॥ ਹਉਮੈ

ਗਣਤ ਗੁਰ ਸਬਦਿ ਨਿਵਾਰੇ ॥ ਹਰਿ ਜੀਉ ਹਿਰਦੈ ਰਖਹੁ ਉਰਧਾਰੇ ॥ ਗੁਰ ਕੈ ਸਬਦਿ ਸਦਾ ਸਾਲਾਹੇ ਮਿਲਿ ਸਾਚੇ ਸੁਖੁ ਪਾਇਦਾ ॥8॥ ਸੋ ਚੇਤੇ ਜਿਸੁ ਆਪਿ ਚੇਤਾਏ ॥ ਗੁਰ ਕੈ ਸਬਦਿ ਵਸੈ ਮਨਿ ਆਏ ॥ ਆਪੇ ਵੇਖੈ ਆਪੇ ਬੂਝੈ

ਆਪੈ ਆਪੁ ਸਮਾਇਦਾ ॥9॥ ਜਿਨਿ ਮਨ ਵਿਚਿ ਵਥੁ ਪਾਈ ਸੋਈ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਆਪੁ ਪਛਾਣੈ ਸੋਈ ਜਨੁ ਨਿਰਮਲੁ ਬਾਣੀ ਸਬਦੁ ਸੁਣਾਇਦਾ ॥10॥ ਏਹ ਕਾਇਆ ਪਵਿਤੁ ਹੈ ਸਰੀਰੁ ॥ ਗੁਰ ਸਬਦੀ ਚੇਤੈ ਗੁਣੀਗਹੀਰੁ ॥ ਅਨਦਿਨੁ ਗੁਣ ਗਾਵੈ ਰੰਗਿ ਰਾਤਾ ਗੁਣ ਕਹਿ ਗੁਣੀ ਸਮਾਇਦਾ ॥11॥ ਏਹੁ ਸਰੀਰੁ ਸਭ ਮੂਲੁ ਹੈ ਮਾਇਆ ॥ ਦੂਜੈ ਭਾਇ ਭਰਮਿ ਭੁਲਾਇਆ ॥ ਹਰਿ ਨ ਚੇਤੈ ਸਦਾ ਦੁਖੁ ਪਾਏ ਬਿਨੁ ਹਰਿ ਚੇਤੇ ਦੁਖੁ ਪਾਇਦਾ

॥12॥ ਜਿ ਸਤਿਗੁਰੁ ਸੇਵੇ ਸੋ ਪਰਵਾਣੁ ॥ ਕਾਇਆ ਹੰਸੁ ਨਿਰਮਲੁ ਦਰਿ ਸਚੈ ਜਾਣੁ ॥ ਹਰਿ ਸੇਵੇ ਹਰਿ ਮੰਨਿ ਵਸਾਏ ਸੋਹੈ ਹਰਿ ਗੁਣ ਗਾਇਦਾ ॥13॥ ਬਿਨੁ ਭਾਗਾ ਗੁਰੁ ਸੇਵਿਆ ਨ ਜਾਇ ॥ ਮਨਮੁਖ ਭੂਲੇ ਮੁਏ ਬਿਲਲਾਇ

॥ ਜਿਨ ਕਉ ਨਦਰਿ ਹੋਵੈ ਗੁਰ ਕੇਰੀ ਹਰਿ ਜੀਉ ਆਪਿ ਮਿਲਾਇਦਾ ॥14॥ ਕਾਇਆ ਕੋਟੁ ਪਕੇ ਹਟਨਾਲੇ ॥

ਗੁਰਮੁਖਿ ਲੇਵੈ ਵਸਤੁ ਸਮਾਲੇ ॥ ਹਰਿ ਕਾ ਨਾਮੁ ਧਿਆਇ ਦਿਨੁ ਰਾਤੀ ਊਤਮ ਪਦਵੀ ਪਾਇਦਾ ॥15॥ ਆਪੇ ਸਚਾ ਹੈ ਸੁਖਦਾਤਾ ॥ ਪੂਰੇ ਗੁਰ ਕੈ ਸਬਦਿ ਪਛਾਤਾ ॥ ਨਾਨਕ ਨਾਮੁ ਸਲਾਹੇ ਸਾਚਾ ਪੂਰੈ ਭਾਗਿ ਕੋ ਪਾਇਦਾ

1066

॥16॥7॥21॥ ਮਾਰੂ ਮਹਲਾ 3 ॥ ਨਿਰੰਕਾਰਿ ਆਕਾਰੁ ਉਪਾਇਆ ॥ ਮਾਇਆ ਮੋਹੁ ਹੁਕਮਿ ਬਣਾਇਆ ॥

ਆਪੇ ਖੇਲ ਕਰੇ ਸਭਿ ਕਰਤਾ ਸੁਣਿ ਸਾਚਾ ਮੰਨਿ ਵਸਾਇਦਾ ॥1॥ ਮਾਇਆ ਮਾਈ ਤ੍ਰੈ ਗੁਣ ਪਰਸੂਤਿ ਜਮਾਇਆ

॥ ਚਾਰੇ ਬੇਦ ਬ੍ਰਹਮੇ ਨੋ ਫੁਰਮਾਇਆ ॥ ਵਰ੍ਹੇ ਮਾਹ ਵਾਰ ਥਿਤੀ ਕਰਿ ਇਸੁ ਜਗ ਮਹਿ ਸੋਝੀ ਪਾਇਦਾ ॥2॥ ਗੁਰ ਸੇਵਾ ਤੇ ਕਰਣੀ ਸਾਰ ॥ ਰਾਮ ਨਾਮੁ ਰਾਖਹੁ ਉਰਿ ਧਾਰਿ ॥ ਗੁਰਬਾਣੀ ਵਰਤੀ ਜਗ ਅੰਤਰਿ ਇਸੁ ਬਾਣੀ ਤੇ ਹਰਿ ਨਾਮੁ ਪਾਇਦਾ ॥3॥ ਵੇਦੁ ਪੜੈ ਅਨਦਿਨੁ ਵਾਦ ਸਮਾਲੇ ॥ ਨਾਮੁ ਨ ਚੇਤੈ ਬਧਾ ਜਮਕਾਲੇ ॥ ਦੂਜੈ ਭਾਇ ਸਦਾ ਦੁਖੁ ਪਾਏ ਤ੍ਰੈ ਗੁਣ ਭਰਮਿ ਭੁਲਾਇਦਾ ॥4॥ ਗੁਰਮੁਖਿ ਏਕਸੁ ਸਿਉ ਲਿਵ ਲਾਏ ॥ ਤ੍ਰਿਬਿਧਿ ਮਨਸਾ ਮਨਹਿ ਸਮਾਏ ॥

ਸਾਚੈ ਸਬਦਿ ਸਦਾ ਹੈ ਮੁਕਤਾ ਮਾਇਆ ਮੋਹੁ ਚੁਕਾਇਦਾ ॥5॥ ਜੋ ਧੁਰਿ ਰਾਤੇ ਸੇ ਹੁਣਿ ਰਾਤੇ ॥ ਗੁਰ ਪਰਸਾਦੀ ਸਹਜੇ ਮਾਤੇ ॥ ਸਤਿਗੁਰੁ ਸੇਵਿ ਸਦਾ ਪ੍ਰਭੁ ਪਾਇਆ ਆਪੈ ਆਪੁ ਮਿਲਾਇਦਾ ॥6॥ ਮਾਇਆ ਮੋਹਿ ਭਰਮਿ ਨ ਪਾਏ

॥ ਦੂਜੈ ਭਾਇ ਲਗਾ ਦੁਖੁ ਪਾਏ ॥ ਸੂਹਾ ਰੰਗੁ ਦਿਨ ਥੋੜੇ ਹੋਵੈ ਇਸੁ ਜਾਦੇ ਬਿਲਮ ਨ ਲਾਇਦਾ ॥7॥ ਏਹੁ ਮਨੁ ਭੈ ਭਾਇ ਰੰਗਾਏ ॥ ਇਤੁ ਰੰਗਿ ਸਾਚੇ ਮਾਹਿ ਸਮਾਏ ॥ ਪੂਰੈ ਭਾਗਿ ਕੋ ਇਹੁ ਰੰਗੁ ਪਾਏ ਗੁਰਮਤੀ ਰੰਗੁ ਚੜਾਇਦਾ

॥8॥ ਮਨਮੁਖੁ ਬਹੁਤੁ ਕਰੇ ਅਭਿਮਾਨੁ ॥ ਦਰਗਹ ਕਬ ਹੀ ਨ ਪਾਵੈ ਮਾਨੁ ॥ ਦੂਜੈ ਲਾਗੇ ਜਨਮੁ ਗਵਾਇਆ ਬਿਨੁ ਬੂਝੇ ਦੁਖੁ ਪਾਇਦਾ ॥9॥ ਮੇਰੈ ਪ੍ਰਭਿ ਅੰਦਰਿ ਆਪੁ ਲੁਕਾਇਆ ॥ ਗੁਰ ਪਰਸਾਦੀ ਹਰਿ ਮਿਲੈ ਮਿਲਾਇਆ ॥ ਸਚਾ ਪ੍ਰਭੁ ਸਚਾ ਵਾਪਾਰਾ ਨਾਮੁ ਅਮੋਲਕੁ ਪਾਇਦਾ ॥10॥ ਇਸੁ ਕਾਇਆ ਕੀ ਕੀਮਤਿ ਕਿਨੈ ਨ ਪਾਈ ॥ ਮੇਰੈ ਠਾਕੁਰਿ ਇਹ ਬਣਤ ਬਣਾਈ ॥ ਗੁਰਮੁਖਿ ਹੋਵੈ ਸੁ ਕਾਇਆ ਸੋਧੈ ਆਪਹਿ ਆਪੁ ਮਿਲਾਇਦਾ ॥11॥ ਕਾਇਆ ਵਿਚਿ ਤੋਟਾ ਕਾਇਆ ਵਿਚਿ ਲਾਹਾ ॥ ਗੁਰਮੁਖਿ ਖੋਜੇ ਵੇਪਰਵਾਹਾ ॥ ਗੁਰਮੁਖਿ ਵਣਜਿ ਸਦਾ ਸੁਖੁ ਪਾਏ ਸਹਜੇ ਸਹਜਿ ਮਿਲਾਇਦਾ ॥12॥ ਸਚਾ ਮਹਲੁ ਸਚੇ ਭੰਡਾਰਾ ॥ ਆਪੇ ਦੇਵੈ ਦੇਵਣਹਾਰਾ ॥ ਗੁਰਮੁਖਿ ਸਾਲਾਹੇ ਸੁਖਦਾਤੇ ਮਨਿ ਮੇਲੇ ਕੀਮਤਿ ਪਾਇਦਾ ॥13॥ ਕਾਇਆ ਵਿਚਿ ਵਸਤੁ ਕੀਮਤਿ ਨਹੀ ਪਾਈ ॥ ਗੁਰਮੁਖਿ ਆਪੇ ਦੇ ਵਡਿਆਈ

॥ ਜਿਸ ਦਾ ਹਟੁ ਸੋਈ ਵਥੁ ਜਾਣੈ ਗੁਰਮੁਖਿ ਦੇਇ ਨ ਪਛੋਤਾਇਦਾ ॥14॥ ਹਰਿ ਜੀਉ ਸਭ ਮਹਿ ਰਹਿਆ ਸਮਾਈ ॥ ਗੁਰ ਪਰਸਾਦੀ ਪਾਇਆ ਜਾਈ ॥ ਆਪੇ ਮੇਲਿ ਮਿਲਾਏ ਆਪੇ ਸਬਦੇ ਸਹਜਿ ਸਮਾਇਦਾ ॥15॥

1067

ਆਪੇ ਸਚਾ ਸਬਦਿ ਮਿਲਾਏ ॥ ਸਬਦੇ ਵਿਚਹੁ ਭਰਮੁ ਚੁਕਾਏ ॥ ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥16॥8॥22॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 3 ॥ ਅਗਮ ਅਗੋਚਰ ਵੇਪਰਵਾਹੇ ॥ ਆਪੇ ਮਿਹਰਵਾਨ ਅਗਮ ਅਥਾਹੇ ॥ ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥1॥ ਤੁਧ ਨੋ ਸੇਵਹਿ ਜੋ ਤੁਧੁ ਭਾਵਹਿ ॥ ਗੁਰ ਕੈ ਸਬਦੇ ਸਚਿ ਸਮਾਵਹਿ ॥ ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥2॥ ਸਬਦਿ ਮਰਹਿ ਸੇ ਮਰਣੁ ਸਵਾਰਹਿ ॥ ਹਰਿ ਕੇ ਗੁਣ ਹਿਰਦੈ

ਉਰਧਾਰਹਿ ॥ ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥3॥ ਹਰਿ ਜੀਉ ਮੇਲੇ ਆਪਿ ਮਿਲਾਏ ॥ ਗੁਰ ਕੈ ਸਬਦੇ ਆਪੁ ਗਵਾਏ ॥ ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥4॥ ਤੇਰੇ ਗੁਣ ਕਹਾ ਮੈ

ਕਹਣੁ ਨ ਜਾਈ ॥ ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥ ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ

॥5॥ ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥ ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥ ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥6॥ ਕਰਮੁ ਹੋਵੈ ਤਾ ਸਤਿਗੁਰੁ ਪਾਏ ॥ ਹਉਮੈ ਮੈਲੁ ਸਬਦਿ ਜਲਾਏ ॥ ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥7॥ ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥ ਸਚੁ ਨਾਮੁ ਹਰਿ ਹਿਰਦੈ

ਵਸਾਈ ॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥8॥ ਨਾਮੁ ਅਮੋਲਕੁ ਅਗਮ ਅਪਾਰਾ ॥

ਨਾ ਕੋ ਹੋਆ ਤੋਲਣਹਾਰਾ ॥ ਆਪੇ ਤੋਲੇ ਤੋਲਿ ਤੁਲਾਏ ਗੁਰ ਸਬਦੀ ਮੇਲਿ ਤੋਲਾਇਆ ॥9॥ ਸੇਵਕ ਸੇਵਹਿ ਕਰਹਿ ਅਰਦਾਸਿ ॥ ਤੂ ਆਪੇ ਮੇਲਿ ਬਹਾਲਹਿ ਪਾਸਿ ॥ ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥10॥ ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥ ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥ ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ

ਹਰਿ ਜੀਉ ਮੇਰੇ ਭਾਇਆ ॥11॥ ਜਿਸ ਨੋ ਬੁਝਾਏ ਸੋਈ ਬੂਝੈ ॥ ਹਰਿ ਗੁਣ ਗਾਵੈ ਅੰਦਰੁ ਸੂਝੈ ॥ ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥12॥ ਬਿਨੁ ਕਰਮਾ ਹੋਰ ਫਿਰੈ ਘਨੇਰੀ ॥ ਮਰਿ ਮਰਿ ਜੰਮੈ ਚੁਕੈ ਨ ਫੇਰੀ ॥ ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬ ਹੂ ਪਾਇਆ ॥13॥ ਬਹੁਤੇ ਭੇਖ ਕਰੇ ਭੇਖਧਾਰੀ ॥ ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥ ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥14॥ ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥

1068

ਤਿਸ ਦੀ ਬੂਝੈ ਜਿ ਗੁਰ ਸਬਦੁ ਕਮਾਏ ॥ ਤਨੁ ਮਨੁ ਸੀਤਲੁ ਕ੍ਰੋਧੁ ਨਿਵਾਰੇ ਹਉਮੈ ਮਾਰਿ ਸਮਾਇਆ ॥15॥ ਸਚਾ ਸਾਹਿਬੁ ਸਚੀ ਵਡਿਆਈ ॥ ਗੁਰ ਪਰਸਾਦੀ ਵਿਰਲੈ ਪਾਈ ॥ ਨਾਨਕੁ ਏਕ ਕਹੈ ਬੇਨੰਤੀ ਨਾਮੇ ਨਾਮਿ ਸਮਾਇਆ

॥16॥1॥23॥ ਮਾਰੂ ਮਹਲਾ 3 ॥ ਨਦਰੀ ਭਗਤਾ ਲੈਹੁ ਮਿਲਾਏ ॥ ਭਗਤ ਸਲਾਹਨਿ ਸਦਾ ਲਿਵ ਲਾਏ ॥ ਤਉ ਸਰਣਾਈ ਉਬਰਹਿ ਕਰਤੇ ਆਪੇ ਮੇਲਿ ਮਿਲਾਇਆ ॥1॥ ਪੂਰੈ ਸਬਦਿ ਭਗਤਿ ਸੁਹਾਈ ॥ ਅੰਤਰਿ ਸੁਖੁ ਤੇਰੈ

ਮਨਿ ਭਾਈ ॥ ਮਨੁ ਤਨੁ ਸਚੀ ਭਗਤੀ ਰਾਤਾ ਸਚੇ ਸਿਉ ਚਿਤੁ ਲਾਇਆ ॥2॥ ਹਉਮੈ ਵਿਚਿ ਸਦ ਜਲੈ ਸਰੀਰਾ

॥ ਕਰਮੁ ਹੋਵੈ ਭੇਟੇ ਗੁਰੁ ਪੂਰਾ ॥ ਅੰਤਰਿ ਅਗਿਆਨੁ ਸਬਦਿ ਬੁਝਾਏ ਸਤਿਗੁਰ ਤੇ ਸੁਖੁ ਪਾਇਆ ॥3॥ ਮਨਮੁਖੁ ਅੰਧਾ ਅੰਧੁ ਕਮਾਏ ॥ ਬਹੁ ਸੰਕਟ ਜੋਨੀ ਭਰਮਾਏ ॥ ਜਮ ਕਾ ਜੇਵੜਾ ਕਦੇ ਨ ਕਾਟੈ ਅੰਤੇ ਬਹੁ ਦੁਖੁ ਪਾਇਆ ॥4॥

ਆਵਣੁ ਜਾਣਾ ਸਬਦਿ ਨਿਵਾਰੇ ॥ ਸਚੁ ਨਾਮੁ ਰਖੈ ਉਰਿ ਧਾਰੇ ॥ ਗੁਰ ਕੈ ਸਬਦਿ ਮਰੈ ਮਨੁ ਮਾਰੇ ਹਉਮੈ ਜਾਇ ਸਮਾਇਆ ॥5॥ ਆਵਣ ਜਾਣੈ ਪਰਜ ਵਿਗੋਈ ॥ ਬਿਨੁ ਸਤਿਗੁਰ ਥਿਰੁ ਕੋਇ ਨ ਹੋਈ ॥ ਅੰਤਰਿ ਜੋਤਿ ਸਬਦਿ ਸੁਖੁ ਵਸਿਆ ਜੋਤੀ ਜੋਤਿ ਮਿਲਾਇਆ ॥6॥ ਪੰਚ ਦੂਤ ਚਿਤਵਹਿ ਵਿਕਾਰਾ ॥ ਮਾਇਆ ਮੋਹ ਕਾ ਏਹੁ ਪਸਾਰਾ

॥ ਸਤਿਗੁਰੁ ਸੇਵੇ ਤਾ ਮੁਕਤੁ ਹੋਵੈ ਪੰਚ ਦੂਤ ਵਸਿ ਆਇਆ ॥7॥ ਬਾਝੁ ਗੁਰੂ ਹੈ ਮੋਹੁ ਗੁਬਾਰਾ ॥ ਫਿਰਿ ਫਿਰਿ ਡੁਬੈ ਵਾਰੋ ਵਾਰਾ ॥ ਸਤਿਗੁਰ ਭੇਟੇ ਸਚੁ ਦ੍ਰਿੜਾਏ ਸਚੁ ਨਾਮੁ ਮਨਿ ਭਾਇਆ ॥8॥ ਸਾਚਾ ਦਰੁ ਸਾਚਾ ਦਰਵਾਰਾ

॥ ਸਚੇ ਸੇਵਹਿ ਸਬਦਿ ਪਿਆਰਾ ॥ ਸਚੀ ਧੁਨਿ ਸਚੇ ਗੁਣ ਗਾਵਾ ਸਚੇ ਮਾਹਿ ਸਮਾਇਆ ॥9॥ ਘਰੈ ਅੰਦਰਿ ਕੋ ਘਰੁ ਪਾਏ ॥ ਗੁਰ ਕੈ ਸਬਦੇ ਸਹਜਿ ਸੁਭਾਏ ॥ ਓਥੈ ਸੋਗੁ ਵਿਜੋਗੁ ਨ ਵਿਆਪੈ ਸਹਜੇ ਸਹਜਿ ਸਮਾਇਆ ॥10॥

ਦੂਜੈ ਭਾਇ ਦੁਸਟਾ ਕਾ ਵਾਸਾ ॥ ਭਉਦੇ ਫਿਰਹਿ ਬਹੁ ਮੋਹ ਪਿਆਸਾ ॥ ਕੁਸੰਗਤਿ ਬਹਹਿ ਸਦਾ ਦੁਖੁ ਪਾਵਹਿ ਦੁਖੋ ਦੁਖੁ ਕਮਾਇਆ ॥11॥ ਸਤਿਗੁਰ ਬਾਝਹੁ ਸੰਗਤਿ ਨ ਹੋਈ ॥ ਬਿਨੁ ਸਬਦੇ ਪਾਰੁ ਨ ਪਾਏ ਕੋਈ ॥ ਸਹਜੇ ਗੁਣ ਰਵਹਿ ਦਿਨੁ ਰਾਤੀ ਜੋਤੀ ਜੋਤਿ ਮਿਲਾਇਆ ॥12॥ ਕਾਇਆ ਬਿਰਖੁ ਪੰਖੀ ਵਿਚਿ ਵਾਸਾ ॥ ਅੰਮ੍ਰਿਤੁ ਚੁਗਹਿ ਗੁਰ ਸਬਦਿ ਨਿਵਾਸਾ ॥ ਉਡਹਿ ਨ ਮੂਲੇ ਨ ਆਵਹਿ ਨ ਜਾਹੀ ਨਿਜ ਘਰਿ ਵਾਸਾ ਪਾਇਆ ॥13॥ ਕਾਇਆ ਸੋਧਹਿ ਸਬਦੁ ਵੀਚਾਰਹਿ ॥ ਮੋਹ ਠਗਉਰੀ ਭਰਮੁ ਨਿਵਾਰਹਿ ॥ ਆਪੇ ਕ੍ਰਿਪਾ ਕਰੇ ਸੁਖਦਾਤਾ ਆਪੇ ਮੇਲਿ

1069

ਮਿਲਾਇਆ ॥14॥ ਸਦ ਹੀ ਨੇੜੈ ਦੂਰਿ ਨ ਜਾਣਹੁ ॥ ਗੁਰ ਕੈ ਸਬਦਿ ਨਜੀਕਿ ਪਛਾਣਹੁ ॥ ਬਿਗਸੈ

ਕਮਲੁ ਕਿਰਣਿ ਪਰਗਾਸੈ ਪਰਗਟੁ ਕਰਿ ਦੇਖਾਇਆ ॥15॥ ਆਪੇ ਕਰਤਾ ਸਚਾ ਸੋਈ ॥ ਆਪੇ ਮਾਰਿ ਜੀਵਾਲੇ ਅਵਰੁ ਨ ਕੋਈ ॥ ਨਾਨਕ ਨਾਮੁ ਮਿਲੈ ਵਡਿਆਈ ਆਪੁ ਗਵਾਇ ਸੁਖੁ ਪਾਇਆ ॥16॥2॥24॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 4 ਸੋਲਹੇ ॥ ਸਚਾ ਆਪਿ ਸਵਾਰਣਹਾਰਾ ॥ ਅਵਰ ਨ ਸੂਝਸਿ ਬੀਜੀ ਕਾਰਾ ॥ ਗੁਰਮੁਖਿ ਸਚੁ ਵਸੈ ਘਟ ਅੰਤਰਿ ਸਹਜੇ ਸਚਿ ਸਮਾਈ ਹੇ ॥1॥ ਸਭਨਾ ਸਚੁ ਵਸੈ ਮਨ ਮਾਹੀ ॥ ਗੁਰ ਪਰਸਾਦੀ ਸਹਜਿ ਸਮਾਹੀ

॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ਗੁਰ ਚਰਣੀ ਚਿਤੁ ਲਾਈ ਹੇ ॥2॥ ਸਤਿਗੁਰੁ ਹੈ ਗਿਆਨੁ ਸਤਿਗੁਰੁ ਹੈ

ਪੂਜਾ ॥ ਸਤਿਗੁਰੁ ਸੇਵੀ ਅਵਰੁ ਨ ਦੂਜਾ ॥ ਸਤਿਗੁਰ ਤੇ ਨਾਮੁ ਰਤਨ ਧਨੁ ਪਾਇਆ ਸਤਿਗੁਰ ਕੀ ਸੇਵਾ ਭਾਈ ਹੇ

॥3॥ ਬਿਨੁ ਸਤਿਗੁਰ ਜੋ ਦੂਜੈ ਲਾਗੇ ॥ ਆਵਹਿ ਜਾਹਿ ਭ੍ਰਮਿ ਮਰਹਿ ਅਭਾਗੇ ॥ ਨਾਨਕ ਤਿਨ ਕੀ ਫਿਰਿ ਗਤਿ ਹੋਵੈ

ਜਿ ਗੁਰਮੁਖਿ ਰਹਹਿ ਸਰਣਾਈ ਹੇ ॥4॥ ਗੁਰਮੁਖਿ ਪ੍ਰੀਤਿ ਸਦਾ ਹੈ ਸਾਚੀ ॥ ਸਤਿਗੁਰ ਤੇ ਮਾਗਉ ਨਾਮੁ ਅਜਾਚੀ ॥

ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਰਖਿ ਲੇਵਹੁ ਗੁਰ ਸਰਣਾਈ ਹੇ ॥5॥ ਅੰਮ੍ਰਿਤਰਸੁ ਸਤਿਗੁਰੂ ਚੁਆਇਆ

॥ ਦਸਵੈ ਦੁਆਰਿ ਪ੍ਰਗਟੁ ਹੋਇ ਆਇਆ ॥ ਤਹ ਅਨਹਦ ਸਬਦ ਵਜਹਿ ਧੁਨਿ ਬਾਣੀ ਸਹਜੇ ਸਹਜਿ ਸਮਾਈ ਹੇ

॥6॥ ਜਿਨ ਕਉ ਕਰਤੈ ਧੁਰਿ ਲਿਖਿ ਪਾਈ ॥ ਅਨਦਿਨੁ ਗੁਰੁ ਗੁਰੁ ਕਰਤ ਵਿਹਾਈ ॥ ਬਿਨੁ ਸਤਿਗੁਰ ਕੋ ਸੀਝੈ

ਨਾਹੀ ਗੁਰ ਚਰਣੀ ਚਿਤੁ ਲਾਈ ਹੇ ॥7॥ ਜਿਸੁ ਭਾਵੈ ਤਿਸੁ ਆਪੇ ਦੇਇ ॥ ਗੁਰਮੁਖਿ ਨਾਮੁ ਪਦਾਰਥੁ ਲੇਇ ॥ ਆਪੇ ਕ੍ਰਿਪਾ ਕਰੇ ਨਾਮੁ ਦੇਵੈ ਨਾਨਕ ਨਾਮਿ ਸਮਾਈ ਹੇ ॥8॥ ਗਿਆਨ ਰਤਨੁ ਮਨਿ ਪਰਗਟੁ ਭਇਆ ॥ ਨਾਮੁ ਪਦਾਰਥੁ ਸਹਜੇ ਲਇਆ ॥ ਏਹ ਵਡਿਆਈ ਗੁਰ ਤੇ ਪਾਈ ਸਤਿਗੁਰ ਕਉ ਸਦ ਬਲਿ ਜਾਈ ਹੇ ॥9॥ ਪ੍ਰਗਟਿਆ ਸੂਰੁ ਨਿਸਿ ਮਿਟਿਆ ਅੰਧਿਆਰਾ ॥ ਅਗਿਆਨੁ ਮਿਟਿਆ ਗੁਰ ਰਤਨਿ ਅਪਾਰਾ ॥ ਸਤਿਗੁਰ ਗਿਆਨੁ ਰਤਨੁ ਅਤਿ ਭਾਰੀ ਕਰਮਿ ਮਿਲੈ ਸੁਖੁ ਪਾਈ ਹੇ ॥10॥ ਗੁਰਮੁਖਿ ਨਾਮੁ ਪ੍ਰਗਟੀ ਹੈ ਸੋਇ ॥ ਚਹੁ ਜੁਗਿ ਨਿਰਮਲੁ ਹਛਾ ਲੋਇ ॥ ਨਾਮੇ ਨਾਮਿ ਰਤੇ ਸੁਖੁ ਪਾਇਆ ਨਾਮਿ ਰਹਿਆ ਲਿਵ ਲਾਈ ਹੇ ॥11॥ ਗੁਰਮੁਖਿ ਨਾਮੁ ਪਰਾਪਤਿ ਹੋਵੈ ॥ ਸਹਜੇ ਜਾਗੈ ਸਹਜੇ

1070

ਸੋਵੈ ॥ ਗੁਰਮੁਖਿ ਨਾਮਿ ਸਮਾਇ ਸਮਾਵੈ ਨਾਨਕ ਨਾਮੁ ਧਿਆਈ ਹੇ ॥12॥ ਭਗਤਾ ਮੁਖਿ ਅੰਮ੍ਰਿਤ ਹੈ ਬਾਣੀ ॥

ਗੁਰਮੁਖਿ ਹਰਿ ਨਾਮੁ ਆਖਿ ਵਖਾਣੀ ॥ ਹਰਿ ਹਰਿ ਕਰਤ ਸਦਾ ਮਨੁ ਬਿਗਸੈ ਹਰਿ ਚਰਣੀ ਮਨੁ ਲਾਈ ਹੇ ॥13॥

ਹਮ ਮੂਰਖ ਅਗਿਆਨ ਗਿਆਨੁ ਕਿਛੁ ਨਾਹੀ ॥ ਸਤਿਗੁਰ ਤੇ ਸਮਝ ਪੜੀ ਮਨ ਮਾਹੀ ॥ ਹੋਹੁ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਸਤਿਗੁਰ ਕੀ ਸੇਵਾ ਲਾਈ ਹੇ ॥14॥ ਜਿਨਿ ਸਤਿਗੁਰੁ ਜਾਤਾ ਤਿਨਿ ਏਕੁ ਪਛਾਤਾ ॥ ਸਰਬੇ ਰਵਿ ਰਹਿਆ ਸੁਖਦਾਤਾ ॥ ਆਤਮੁ ਚੀਨਿ ਪਰਮਪਦੁ ਪਾਇਆ ਸੇਵਾ ਸੁਰਤਿ ਸਮਾਈ ਹੇ ॥15॥ ਜਿਨ ਕਉ ਆਦਿ ਮਿਲੀ ਵਡਿਆਈ ॥ ਸਤਿਗੁਰੁ ਮਨਿ ਵਸਿਆ ਲਿਵ ਲਾਈ ॥ ਆਪਿ ਮਿਲਿਆ ਜਗਜੀਵਨੁ ਦਾਤਾ ਨਾਨਕ ਅੰਕਿ ਸਮਾਈ ਹੇ ॥16॥1॥ ਮਾਰੂ ਮਹਲਾ 4 ॥ ਹਰਿ ਅਗਮੁ ਅਗੋਚਰੁ ਸਦਾ ਅਬਿਨਾਸੀ ॥ ਸਰਬੇ ਰਵਿ ਰਹਿਆ ਘਟ ਵਾਸੀ

॥ ਤਿਸੁ ਬਿਨੁ ਅਵਰੁ ਨ ਕੋਈ ਦਾਤਾ ਹਰਿ ਤਿਸਹਿ ਸਰੇਵਹੁ ਪ੍ਰਾਣੀ ਹੇ ॥1॥ ਜਾ ਕਉ ਰਾਖੈ ਹਰਿ ਰਾਖਣਹਾਰਾ ॥

ਤਾ ਕਉ ਕੋਇ ਨ ਸਾਕਸਿ ਮਾਰਾ ॥ ਸੋ ਐਸਾ ਹਰਿ ਸੇਵਹੁ ਸੰਤਹੁ ਜਾ ਕੀ ਊਤਮ ਬਾਣੀ ਹੇ ॥2॥ ਜਾ ਜਾਪੈ ਕਿਛੁ ਕਿਥਾਊ ਨਾਹੀ ॥ ਤਾ ਕਰਤਾ ਭਰਪੂਰਿ ਸਮਾਹੀ ॥ ਸੂਕੇ ਤੇ ਫੁਨਿ ਹਰਿਆ ਕੀਤੋਨੁ ਹਰਿ ਧਿਆਵਹੁ ਚੋਜ ਵਿਡਾਣੀ ਹੇ ॥3॥ ਜੋ ਜੀਆ ਕੀ ਵੇਦਨ ਜਾਣੈ ॥ ਤਿਸੁ ਸਾਹਿਬ ਕੈ ਹਉ ਕੁਰਬਾਣੈ ॥ ਤਿਸੁ ਆਗੈ ਜਨ ਕਰਿ ਬੇਨੰਤੀ ਜੋ ਸਰਬ ਸੁਖਾ ਕਾ ਦਾਣੀ ਹੇ ॥4॥ ਜੋ ਜੀਐ ਕੀ ਸਾਰ ਨ ਜਾਣੈ ॥ ਤਿਸੁ ਸਿਉ ਕਿਛੁ ਨ ਕਹੀਐ ਅਜਾਣੈ ॥ ਮੂਰਖ ਸਿਉ ਨਹ ਲੂਝੁ ਪਰਾਣੀ ਹਰਿ ਜਪੀਐ ਪਦੁ ਨਿਰਬਾਣੀ ਹੇ ॥5॥ ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥ ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥ ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥6॥ ਨਾ ਕਰਿ ਆਸ ਮੀਤ ਸੁਤ ਭਾਈ ॥ ਨਾ ਕਰਿ ਆਸ ਕਿਸੈ ਸਾਹ ਬਿਉਹਾਰ ਕੀ ਪਰਾਈ ॥ ਬਿਨੁ ਹਰਿ ਨਾਵੈ ਕੋ ਬੇਲੀ ਨਾਹੀ ਹਰਿ ਜਪੀਐ

ਸਾਰੰਗਪਾਣੀ ਹੇ ॥7॥ ਅਨਦਿਨੁ ਨਾਮੁ ਜਪਹੁ ਬਨਵਾਰੀ ॥ ਸਭ ਆਸਾ ਮਨਸਾ ਪੂਰੈ ਥਾਰੀ ॥ ਜਨ ਨਾਨਕ ਨਾਮੁ ਜਪਹੁ ਭਵਖੰਡਨੁ ਸੁਖਿ ਸਹਜੇ ਰੈਣਿ ਵਿਹਾਣੀ ਹੇ ॥8॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥ ਜੋ ਸਰਣਿ ਪਰੈ ਤਿਸ ਕੀ ਪਤਿ ਰਾਖੈ ਜਾਇ ਪੂਛਹੁ ਵੇਦ ਪੁਰਾਣੀ ਹੇ ॥9॥ ਜਿਸੁ ਹਰਿ ਸੇਵਾ ਲਾਏ ਸੋਈ ਜਨੁ ਲਾਗੈ ॥ ਗੁਰ ਕੈ ਸਬਦਿ ਭਰਮੁ ਭਉ ਭਾਗੈ ॥ ਵਿਚੇ ਗ੍ਰਿਹ ਸਦਾ ਰਹੈ ਉਦਾਸੀ ਜਿਉ ਕਮਲੁ

1071

ਰਹੈ ਵਿਚਿ ਪਾਣੀ ਹੇ ॥10॥ ਵਿਚਿ ਹਉਮੈ ਸੇਵਾ ਥਾਇ ਨ ਪਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਸੋ ਤਪੁ ਪੂਰਾ ਸਾਈ ਸੇਵਾ ਜੋ ਹਰਿ ਮੇਰੇ ਮਨਿ ਭਾਣੀ ਹੇ ॥11॥ ਹਉ ਕਿਆ ਗੁਣ ਤੇਰੇ ਆਖਾ ਸੁਆਮੀ ॥ ਤੂ ਸਰਬ ਜੀਆ ਕਾ ਅੰਤਰਜਾਮੀ ॥ ਹਉ ਮਾਗਉ ਦਾਨੁ ਤੁਝੈ ਪਹਿ ਕਰਤੇ ਹਰਿ ਅਨਦਿਨੁ ਨਾਮੁ ਵਖਾਣੀ ਹੇ ॥12॥ ਕਿਸ ਹੀ ਜੋਰੁ ਅਹੰਕਾਰ ਬੋਲਣ ਕਾ ॥ ਕਿਸ ਹੀ ਜੋਰੁ ਦੀਬਾਨ ਮਾਇਆ ਕਾ ॥ ਮੈ ਹਰਿ ਬਿਨੁ ਟੇਕ ਧਰ ਅਵਰ ਨ ਕਾਈ ਤੂ

ਕਰਤੇ ਰਾਖੁ ਮੈ ਨਿਮਾਣੀ ਹੇ ॥13॥ ਨਿਮਾਣੇ ਮਾਣੁ ਕਰਹਿ ਤੁਧੁ ਭਾਵੈ ॥ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥

ਜਿਨ ਕਾ ਪਖੁ ਕਰਹਿ ਤੂ ਸੁਆਮੀ ਤਿਨ ਕੀ ਊਪਰਿ ਗਲ ਤੁਧੁ ਆਣੀ ਹੇ ॥14॥ ਹਰਿ ਹਰਿ ਨਾਮੁ ਜਿਨੀ ਸਦਾ ਧਿਆਇਆ ॥ ਤਿਨੀ ਗੁਰ ਪਰਸਾਦਿ ਪਰਮਪਦੁ ਪਾਇਆ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ਬਿਨੁ ਸੇਵਾ ਪਛੋਤਾਣੀ ਹੇ ॥15॥ ਤੂ ਸਭ ਮਹਿ ਵਰਤਹਿ ਹਰਿ ਜਗੰਨਾਥੁ ॥ ਸੋ ਹਰਿ ਜਪੈ ਜਿਸੁ ਗੁਰ ਮਸਤਕਿ ਹਾਥੁ

॥ ਹਰਿ ਕੀ ਸਰਣਿ ਪਇਆ ਹਰਿ ਜਾਪੀ ਜਨੁ ਨਾਨਕੁ ਦਾਸੁ ਦਸਾਣੀ ਹੇ ॥16॥2॥ ॥22॥24॥2॥48॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਮਹਲਾ 5 ਸੋਲਹੇ ॥ ਕਲਾ ਉਪਾਇ ਧਰੀ ਜਿਨਿ ਧਰਣਾ ॥ ਗਗਨੁ ਰਹਾਇਆ ਹੁਕਮੇ ਚਰਣਾ ॥ ਅਗਨਿ ਉਪਾਇ ਈਧਨ ਮਹਿ ਬਾਧੀ ਸੋ ਪ੍ਰਭੁ ਰਾਖੈ ਭਾਈ ਹੇ ॥1॥ ਜੀਅ ਜੰਤ ਕਉ ਰਿਜਕੁ ਸੰਬਾਹੇ ॥ ਕਰਣਕਾਰਣ ਸਮਰਥੁ ਆਪਾਹੇ ॥ ਖਿਨ ਮਹਿ ਥਾਪਿ ਉਥਾਪਨਹਾਰਾ ਸੋਈ ਤੇਰਾ ਸਹਾਈ ਹੇ ॥2॥ ਮਾਤ ਗਰਭ ਮਹਿ ਜਿਨਿ ਪ੍ਰਤਿਪਾਲਿਆ ॥

ਸਾਸਿ ਗਿਰਾਸਿ ਹੋਇ ਸੰਗਿ ਸਮਾਲਿਆ ॥ ਸਦਾ ਸਦਾ ਜਪੀਐ ਸੋ ਪ੍ਰੀਤਮੁ ਵਡੀ ਜਿਸੁ ਵਡਿਆਈ ਹੇ ॥3॥ ਸੁਲਤਾਨ ਖਾਨ ਕਰੇ ਖਿਨ ਕੀਰੇ ॥ ਗਰੀਬ ਨਿਵਾਜਿ ਕਰੇ ਪ੍ਰਭੁ ਮੀਰੇ ॥ ਗਰਬ ਨਿਵਾਰਣ ਸਰਬ ਸਧਾਰਣ ਕਿਛੁ ਕੀਮਤਿ ਕਹੀ ਨ ਜਾਈ ਹੇ ॥4॥ ਸੋ ਪਤਿਵੰਤਾ ਸੋ ਧਨਵੰਤਾ ॥ ਜਿਸੁ ਮਨਿ ਵਸਿਆ ਹਰਿ ਭਗਵੰਤਾ ॥ ਮਾਤ ਪਿਤਾ ਸੁਤ ਬੰਧਪ ਭਾਈ ਜਿਨਿ ਇਹ ਸ੍ਰਿਸਟਿ ਉਪਾਈ ਹੇ ॥5॥ ਪ੍ਰਭ ਆਏ ਸਰਣਾ ਭਉ ਨਹੀ ਕਰਣਾ ॥ ਸਾਧਸੰਗਤਿ ਨਿਹਚਉ ਹੈ ਤਰਣਾ

॥ ਮਨਿ ਬਚਿ ਕਰਮਿ ਅਰਾਧੇ ਕਰਤਾ ਤਿਸੁ ਨਾਹੀ ਕਦੇ ਸਜਾਈ ਹੇ ॥6॥ ਗੁਣਨਿਧਾਨੁ ਮਨ ਤਨ ਮਹਿ ਰਵਿਆ

॥ ਜਨਮ ਮਰਣ ਕੀ ਜੋਨਿ ਨ ਭਵਿਆ ॥ ਦੂਖ ਬਿਨਾਸ ਕੀਆ ਸੁਖਿ ਡੇਰਾ ਜਾ ਤ੍ਰਿਪਤਿ ਰਹੇ ਆਘਾਈ ਹੇ ॥7॥

1072

ਮੀਤੁ ਹਮਾਰਾ ਸੋਈ ਸੁਆਮੀ ॥ ਥਾਨ ਥਨੰਤਰਿ ਅੰਤਰਜਾਮੀ ॥ ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥8॥ ਹਰਿ ਕਾ ਨਾਮੁ ਕੋਟਿ ਲਖ ਬਾਹਾ ॥ ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥ ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥9॥ ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥ ਜੀਤਿ ਆਵਹੁ ਵਸਹੁ ਘਰਿ ਅਪਨੇ ॥ ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥10॥ ਖੰਡ ਬ੍ਰਹਮੰਡ ਉਧਾਰਣਹਾਰਾ ॥ ਊਚ ਅਥਾਹ ਅਗੰਮ ਅਪਾਰਾ ॥ ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥11॥ ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥ ਕਰਿ ਕਿਰਪਾ ਕੀਨੇ ਘਰ ਗੋਲੇ ॥ ਅਨਹਦ ਰੁਣਝੁਣਕਾਰੁ ਸਹਜਧੁਨਿ ਸਾਚੀ ਕਾਰ ਕਮਾਈ ਹੇ ॥12॥ ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥ ਬਿਨਸਿ ਗਈ ਹਉਮੈ ਮਤਿ ਮੇਰੀ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥13॥ ਜੈ ਜੈਕਾਰੁ ਜਪਉ ਜਗਦੀਸੈ ॥ ਬਲਿ ਬਲਿ ਜਾਈ ਪ੍ਰਭ

ਅਪੁਨੇ ਈਸੈ ॥ ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕੋ ਜਗਤਿ ਸਬਾਈ ਹੇ ॥14॥ ਸਤਿ ਸਤਿ ਸਤਿ ਪ੍ਰਭੁ ਜਾਤਾ

॥ ਗੁਰ ਪਰਸਾਦਿ ਸਦਾ ਮਨੁ ਰਾਤਾ ॥ ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥15॥ ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥ ਸਭੈ ਉਧਾਰਣੁ ਖਸਮੁ ਹਮਾਰਾ ॥ ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥16॥1॥ ਮਾਰੂ ਮਹਲਾ 5 ਸੋਲਹੇ ॥ ਸੰਗੀ ਜੋਗੀ ਨਾਰਿ ਲਪਟਾਣੀ ॥ ਉਰਝਿ ਰਹੀ ਰੰਗ ਰਸ ਮਾਣੀ

॥ ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥1॥ ਜੋ ਪਿਰੁ ਕਹੈ ਸੁ ਧਨ ਤਤ ਮਾਨੈ ॥ ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥ ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥2॥ ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥ ਜੋ ਪਾਵੈ ਸੋ ਆਣਿ ਦਿਖਾਵੈ ॥ ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥3॥ ਧਨ ਕਰੈ ਬਿਨਉ ਦੋਊ ਕਰ ਜੋਰੈ ॥ ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥ ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥4॥ ਸਗਲੇ ਕਰਮ ਧਰਮ ਜੁਗ ਸਾਧਾ ॥ ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥ ਭਈ ਕ੍ਰਿਪਾ ਨਾਨਕ ਸਤਿਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥5॥ ਧਨ ਅੰਧੀ ਪਿਰੁ ਚਪਲੁ ਸਿਆਨਾ ॥ ਪੰਚ ਤਤੁ ਕਾ ਰਚਨੁ ਰਚਾਨਾ ॥ ਜਿਸੁ ਵਖਰ ਕਉ ਤੁਮ ਆਏ ਹਹੁ ਸੋ ਪਾਇਓ ਸਤਿਗੁਰ ਪਾਸਾ ਹੇ ॥6॥

1073

ਧਨ ਕਹੈ ਤੂ ਵਸੁ ਮੈ ਨਾਲੇ ॥ ਪ੍ਰਿਅ ਸੁਖਵਾਸੀ ਬਾਲ ਗੁਪਾਲੇ ॥ ਤੁਝੈ ਬਿਨਾ ਹਉ ਕਿਤ ਹੀ ਨ ਲੇਖੈ ਵਚਨੁ ਦੇਹਿ ਛੋਡਿ ਨ ਜਾਸਾ ਹੇ ॥7॥ ਪਿਰਿ ਕਹਿਆ ਹਉ ਹੁਕਮੀ ਬੰਦਾ ॥ ਓਹੁ ਭਾਰੋ ਠਾਕੁਰੁ ਜਿਸੁ ਕਾਣਿ ਨ ਛੰਦਾ ॥

ਜਿਚਰੁ ਰਾਖੈ ਤਿਚਰੁ ਤੁਮ ਸੰਗਿ ਰਹਣਾ ਜਾ ਸਦੇ ਤ ਊਠਿ ਸਿਧਾਸਾ ਹੇ ॥8॥ ਜਉ ਪ੍ਰਿਅ ਬਚਨ ਕਹੇ ਧਨ ਸਾਚੇ

॥ ਧਨ ਕਛੂ ਨ ਸਮਝੈ ਚੰਚਲਿ ਕਾਚੇ ॥ ਬਹੁਰਿ ਬਹੁਰਿ ਪਿਰ ਹੀ ਸੰਗੁ ਮਾਗੈ ਓਹੁ ਬਾਤ ਜਾਨੈ ਕਰਿ ਹਾਸਾ ਹੇ

॥9॥ ਆਈ ਆਗਿਆ ਪਿਰਹੁ ਬੁਲਾਇਆ ॥ ਨਾ ਧਨ ਪੁਛੀ ਨ ਮਤਾ ਪਕਾਇਆ ॥ ਊਠਿ ਸਿਧਾਇਓ ਛੂਟਰਿ ਮਾਟੀ ਦੇਖੁ ਨਾਨਕ ਮਿਥਨ ਮੋਹਾਸਾ ਹੇ ॥10॥ ਰੇ ਮਨ ਲੋਭੀ ਸੁਣਿ ਮਨ ਮੇਰੇ ॥ ਸਤਿਗੁਰੁ ਸੇਵਿ ਦਿਨੁ ਰਾਤਿ ਸਦੇਰੇ ॥ ਬਿਨੁ ਸਤਿਗੁਰ ਪਚਿ ਮੂਏ ਸਾਕਤ ਨਿਗੁਰੇ ਗਲਿ ਜਮ ਫਾਸਾ ਹੇ ॥11॥ ਮਨਮੁਖਿ ਆਵੈ ਮਨਮੁਖਿ ਜਾਵੈ

॥ ਮਨਮੁਖਿ ਫਿਰਿ ਫਿਰਿ ਚੋਟਾ ਖਾਵੈ ॥ ਜਿਤਨੇ ਨਰਕ ਸੇ ਮਨਮੁਖਿ ਭੋਗੈ ਗੁਰਮੁਖਿ ਲੇਪੁ ਨ ਮਾਸਾ ਹੇ ॥12॥

ਗੁਰਮੁਖਿ ਸੋਇ ਜਿ ਹਰਿ ਜੀਉ ਭਾਇਆ ॥ ਤਿਸੁ ਕਉਣੁ ਮਿਟਾਵੈ ਜਿ ਪ੍ਰਭਿ ਪਹਿਰਾਇਆ ॥ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ॥13॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਸਰਣਿ ਕੇ ਦਾਤੇ ਬਚਨ ਕੇ ਸੂਰੇ ॥ ਐਸਾ ਪ੍ਰਭੁ ਮਿਲਿਆ ਸੁਖਦਾਤਾ ਵਿਛੁੜਿ ਨ ਕਤ ਹੀ ਜਾਸਾ ਹੇ ॥14॥ ਗੁਣਨਿਧਾਨ ਕਿਛੁ ਕੀਮ ਨ ਪਾਈ ॥ ਘਟਿ ਘਟਿ ਪੂਰਿ ਰਹਿਓ ਸਭ ਠਾਈ ॥ ਨਾਨਕ ਸਰਣਿ ਦੀਨਦੁਖਭੰਜਨ ਹਉ ਰੇਣੁ ਤੇਰੇ ਜੋ ਦਾਸਾ ਹੇ ॥15॥2॥ ਮਾਰੂ ਮਹਲਾ 5 ਸੋਲਹੇ ॥ ਕਰੈ ਅਨੰਦੁ ਅਨੰਦੀ ਮੇਰਾ ॥ ਘਟਿ ਘਟਿ ਪੂਰਨੁ ਸਿਰ ਸਿਰਹਿ ਨਿਬੇਰਾ ॥ ਸਿਰਿ ਸਾਹਾ ਕੈ ਸਚਾ ਸਾਹਿਬੁ ਅਵਰੁ ਨਾਹੀ ਕੋ ਦੂਜਾ ਹੇ ॥1॥ ਹਰਖਵੰਤ ਆਨੰਤ ਦਇਆਲਾ ॥

ਪ੍ਰਗਟਿ ਰਹਿਓ ਪ੍ਰਭੁ ਸਰਬ ਉਜਾਲਾ ॥ ਰੂਪ ਕਰੇ ਕਰਿ ਵੇਖੈ ਵਿਗਸੈ ਆਪੇ ਹੀ ਆਪਿ ਪੂਜਾ ਹੇ ॥2॥ ਆਪੇ ਕੁਦਰਤਿ ਕਰੇ ਵੀਚਾਰਾ ॥ ਆਪੇ ਹੀ ਸਚੁ ਕਰੇ ਪਸਾਰਾ ॥ ਆਪੇ ਖੇਲ ਖਿਲਾਵੈ ਦਿਨੁ ਰਾਤੀ ਆਪੇ ਸੁਣਿ ਸੁਣਿ ਭੀਜਾ ਹੇ ॥3॥ ਸਾਚਾ ਤਖਤੁ ਸਚੀ ਪਾਤਿਸਾਹੀ ॥ ਸਚੁ ਖਜੀਨਾ ਸਾਚਾ ਸਾਹੀ ॥ ਆਪੇ ਸਚੁ ਧਾਰਿਓ ਸਭੁ ਸਾਚਾ ਸਚੇ ਸਚਿ ਵਰਤੀਜਾ ਹੇ ॥4॥ ਸਚੁ ਤਪਾਵਸੁ ਸਚੇ ਕੇਰਾ ॥ ਸਾਚਾ ਥਾਨੁ ਸਦਾ ਪ੍ਰਭ ਤੇਰਾ ॥ ਸਚੀ ਕੁਦਰਤਿ

1074

ਸਚੀ ਬਾਣੀ ਸਚੁ ਸਾਹਿਬ ਸੁਖੁ ਕੀਜਾ ਹੇ ॥5॥ ਏਕੋ ਆਪਿ ਤੂ ਹੈ ਵਡ ਰਾਜਾ ॥ ਹੁਕਮਿ ਸਚੇ ਕੈ ਪੂਰੇ ਕਾਜਾ ॥

ਅੰਤਰਿ ਬਾਹਰਿ ਸਭੁ ਕਿਛੁ ਜਾਣੈ ਆਪੇ ਹੀ ਆਪਿ ਪਤੀਜਾ ਹੇ ॥6॥ ਤੂ ਵਡ ਰਸੀਆ ਤੂ ਵਡ ਭੋਗੀ ॥ ਤੂ ਨਿਰਬਾਣੁ ਤੂ ਹੈ ਹੀ ਜੋਗੀ ॥ ਸਰਬ ਸੂਖ ਸਹਜ ਘਰਿ ਤੇਰੈ ਅਮਿਉ ਤੇਰੀ ਦ੍ਰਿਸਟੀਜਾ ਹੇ ॥7॥ ਤੇਰੀ ਦਾਤਿ ਤੁਝੈ ਤੇ ਹੋਵੈ

॥ ਦੇਹਿ ਦਾਨੁ ਸਭਸੈ ਜੰਤ ਲੋਐ ॥ ਤੋਟਿ ਨ ਆਵੈ ਪੂਰ ਭੰਡਾਰੈ ਤ੍ਰਿਪਤਿ ਰਹੇ ਆਘੀਜਾ ਹੇ ॥8॥ ਜਾਚਹਿ ਸਿਧ

ਸਾਧਿਕ ਬਨਵਾਸੀ ॥ ਜਾਚਹਿ ਜਤੀ ਸਤੀ ਸੁਖਵਾਸੀ ॥ ਇਕੁ ਦਾਤਾਰੁ ਸਗਲ ਹੈ ਜਾਚਕ ਦੇਹਿ ਦਾਨੁ ਸ੍ਰਿਸਟੀਜਾ ਹੇ ॥9॥ ਕਰਹਿ ਭਗਤਿ ਅਰੁ ਰੰਗ ਅਪਾਰਾ ॥ ਖਿਨ ਮਹਿ ਥਾਪਿ ਉਥਾਪਨਹਾਰਾ ॥ ਭਾਰੋ ਤੋਲੁ ਬੇਅੰਤ ਸੁਆਮੀ ਹੁਕਮੁ ਮੰਨਿ ਭਗਤੀਜਾ ਹੇ ॥10॥ ਜਿਸੁ ਦੇਹਿ ਦਰਸੁ ਸੋਈ ਤੁਧੁ ਜਾਣੈ ॥ ਓਹੁ ਗੁਰ ਕੈ ਸਬਦਿ ਸਦਾ ਰੰਗ ਮਾਣੈ

॥ ਚਤੁਰੁ ਸਰੂਪੁ ਸਿਆਣਾ ਸੋਈ ਜੋ ਮਨਿ ਤੇਰੈ ਭਾਵੀਜਾ ਹੇ ॥11॥ ਜਿਸੁ ਚੀਤਿ ਆਵਹਿ ਸੋ ਵੇਪਰਵਾਹਾ ॥ ਜਿਸੁ ਚੀਤਿ ਆਵਹਿ ਸੋ ਸਾਚਾ ਸਾਹਾ ॥ ਜਿਸੁ ਚੀਤਿ ਆਵਹਿ ਤਿਸੁ ਭਉ ਕੇਹਾ ਅਵਰੁ ਕਹਾ ਕਿਛੁ ਕੀਜਾ ਹੇ ॥12॥

ਤ੍ਰਿਸਨਾ ਬੂਝੀ ਅੰਤਰੁ ਠੰਢਾ ॥ ਗੁਰਿ ਪੂਰੈ ਲੈ ਤੂਟਾ ਗੰਢਾ ॥ ਸੁਰਤਿ ਸਬਦੁ ਰਿਦ ਅੰਤਰਿ ਜਾਗੀ ਅਮਿਉ ਝੋਲਿ ਝੋਲਿ ਪੀਜਾ ਹੇ ॥13॥ ਮਰੈ ਨਾਹੀ ਸਦ ਸਦ ਹੀ ਜੀਵੈ ॥ ਅਮਰੁ ਭਇਆ ਅਬਿਨਾਸੀ ਥੀਵੈ ॥ ਨਾ ਕੋ ਆਵੈ ਨਾ ਕੋ ਜਾਵੈ ਗੁਰਿ ਦੂਰਿ ਕੀਆ ਭਰਮੀਜਾ ਹੇ ॥14॥ ਪੂਰੇ ਗੁਰ ਕੀ ਪੂਰੀ ਬਾਣੀ ॥ ਪੂਰੈ ਲਾਗਾ ਪੂਰੇ ਮਾਹਿ ਸਮਾਣੀ

॥ ਚੜੈ ਸਵਾਇਆ ਨਿਤ ਨਿਤ ਰੰਗਾ ਘਟੈ ਨਾਹੀ ਤੋਲੀਜਾ ਹੇ ॥15॥ ਬਾਰਹਾ ਕੰਚਨੁ ਸੁਧੁ ਕਰਾਇਆ ॥ ਨਦਰਿ ਸਰਾਫ ਵੰਨੀ ਸਚੜਾਇਆ ॥ ਪਰਖਿ ਖਜਾਨੈ ਪਾਇਆ ਸਰਾਫੀ ਫਿਰਿ ਨਾਹੀ ਤਾਈਜਾ ਹੇ ॥16॥ ਅੰਮ੍ਰਿਤੁ ਨਾਮੁ ਤੁਮਾਰਾ ਸੁਆਮੀ ॥ ਨਾਨਕ ਦਾਸ ਸਦਾ ਕੁਰਬਾਨੀ ॥ ਸੰਤਸੰਗਿ ਮਹਾ ਸੁਖੁ ਪਾਇਆ ਦੇਖਿ ਦਰਸਨੁ ਇਹੁ ਮਨੁ ਭੀਜਾ ਹੇ ॥17॥3॥ ਮਾਰੂ ਮਹਲਾ 5 ਸੋਲਹੇ ॥ ਗੁਰੁ ਗੋਪਾਲੁ ਗੁਰੁ ਗੋਵਿੰਦਾ ॥ ਗੁਰੁ ਦਇਆਲੁ ਸਦਾ ਬਖਸਿੰਦਾ

॥ ਗੁਰੁ ਸਾਸਤ੍ਰ ਸਿਮ੍ਰਿਤਿ ਖਟੁ ਕਰਮਾ ਗੁਰੁ ਪਵਿਤ੍ਰੁ ਅਸਥਾਨਾ ਹੇ ॥1॥ ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ

॥ ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥ ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥2॥

1075

ਗੁਰ ਕਾ ਸੇਵਕੁ ਨਰਕਿ ਨ ਜਾਏ ॥ ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥ ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥3॥ ਗੁਰਦੁਆਰੈ ਹਰਿ ਕੀਰਤਨੁ ਸੁਣੀਐ ॥ ਸਤਿਗੁਰ ਭੇਟਿ ਹਰਿ ਜਸੁ ਮੁਖਿ ਭਣੀਐ

॥ ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾ ਹੇ ॥4॥ ਅਗਮੁ ਅਗੋਚਰੁ ਗੁਰੂ ਦਿਖਾਇਆ ॥ ਭੂਲਾ ਮਾਰਗਿ ਸਤਿਗੁਰਿ ਪਾਇਆ ॥ ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜ੍ਹਾਇਆ ਗਿਆਨਾ ਹੇ ॥5॥ ਗੁਰਿ ਦ੍ਰਿਸਟਾਇਆ ਸਭਨੀ ਠਾਈਂ ॥ ਜਲਿ ਥਲਿ ਪੂਰਿ ਰਹਿਆ ਗੋਸਾਈ ॥ ਊਚ ਊਨ ਸਭ ਏਕ ਸਮਾਨਾ ਮਨਿ ਲਾਗਾ ਸਹਜਿ ਧਿਆਨਾ ਹੇ ॥6॥ ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥ ਗੁਰਿ ਮਿਲਿਐ ਨਹ ਜੋਹੈ ਮਾਈ ॥ ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾ ਹੇ ॥7॥ ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥ ਆਪਿ ਸੁਣੀ ਤੈ ਆਪਿ ਵਖਾਣੀ ॥ ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾ ਹੇ ॥8॥ ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥ ਜੋ ਕਿਛੁ ਕਰੇ ਸੁ ਆਪਣ ਭਾਣੈ ॥ ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾ ਹੇ ॥9॥4॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਸੋਲਹੇ ॥ ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥ ਸਭ ਮਹਿ ਵਰਤੈ ਆਪਿ ਨਿਰਾਰਾ ॥ ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥1॥ ਲਖ ਚਉਰਾਸੀਹ ਜੋਨਿ ਸਬਾਈ ॥ ਮਾਣਸ ਕਉ ਪ੍ਰਭਿ

ਦੀਈ ਵਡਿਆਈ ॥ ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥2॥ ਕੀਤਾ ਹੋਵੈ ਤਿਸੁ ਕਿਆ ਕਹੀਐ ॥ ਗੁਰਮੁਖਿ ਨਾਮੁ ਪਦਾਰਥੁ ਲਹੀਐ ॥ ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥3॥

ਹਰਖ ਸੋਗ ਕਾ ਨਗਰੁ ਇਹੁ ਕੀਆ ॥ ਸੇ ਉਬਰੇ ਜੋ ਸਤਿਗੁਰ ਸਰਣੀਆ ॥ ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ

ਸੋਭਾ ਪਾਇਦਾ ॥4॥ ਅਨਿਕ ਕਰਮ ਕੀਏ ਬਹੁਤੇਰੇ ॥ ਜੋ ਕੀਜੈ ਸੋ ਬੰਧਨੁ ਪੈਰੇ ॥ ਕੁਰੁਤਾ ਬੀਜੁ ਬੀਜੇ ਨਹੀ ਜੰਮੈ

ਸਭੁ ਲਾਹਾ ਮੂਲੁ ਗਵਾਇਦਾ ॥5॥ ਕਲਿਜੁਗ ਮਹਿ ਕੀਰਤਨੁ ਪਰਧਾਨਾ ॥ ਗੁਰਮੁਖਿ ਜਪੀਐ ਲਾਇ ਧਿਆਨਾ ॥

1076

ਆਪਿ ਤਰੈ ਸਗਲੇ ਕੁਲ ਤਾਰੇ ਹਰਿ ਦਰਗਹ ਪਤਿ ਸਿਉ ਜਾਇਦਾ ॥6॥ ਖੰਡ ਪਤਾਲ ਦੀਪ ਸਭਿ ਲੋਆ ॥ ਸਭਿ

ਕਾਲੈ ਵਸਿ ਆਪਿ ਪ੍ਰਭਿ ਕੀਆ ॥ ਨਿਹਚਲੁ ਏਕੁ ਆਪਿ ਅਬਿਨਾਸੀ ਸੋ ਨਿਹਚਲੁ ਜੋ ਤਿਸਹਿ ਧਿਆਇਦਾ ॥7॥

ਹਰਿ ਕਾ ਸੇਵਕੁ ਸੋ ਹਰਿ ਜੇਹਾ ॥ ਭੇਦੁ ਨ ਜਾਣਹੁ ਮਾਣਸ ਦੇਹਾ ॥ ਜਿਉ ਜਲ ਤਰੰਗ ਉਠਹਿ ਬਹੁ ਭਾਤੀ ਫਿਰਿ ਸਲਲੈ ਸਲਲ ਸਮਾਇਦਾ ॥8॥ ਇਕੁ ਜਾਚਕੁ ਮੰਗੈ ਦਾਨੁ ਦੁਆਰੈ ॥ ਜਾ ਪ੍ਰਭ ਭਾਵੈ ਤਾ ਕਿਰਪਾ ਧਾਰੈ ॥ ਦੇਹੁ ਦਰਸੁ ਜਿਤੁ ਮਨੁ ਤ੍ਰਿਪਤਾਸੈ ਹਰਿ ਕੀਰਤਨਿ ਮਨੁ ਠਹਰਾਇਦਾ ॥9॥ ਰੂੜੋ ਠਾਕੁਰੁ ਕਿਤੈ ਵਸਿ ਨ ਆਵੈ ॥ ਹਰਿ ਸੋ ਕਿਛੁ ਕਰੇ ਜੁ ਹਰਿ ਕਿਆ ਸੰਤਾ ਭਾਵੈ ॥ ਕੀਤਾ ਲੋੜਨਿ ਸੋਈ ਕਰਾਇਨਿ ਦਰਿ ਫੇਰੁ ਨ ਕੋਈ ਪਾਇਦਾ ॥10॥

ਜਿਥੈ ਅਉਘਟੁ ਆਇ ਬਨਤੁ ਹੈ ਪ੍ਰਾਣੀ ॥ ਤਿਥੈ ਹਰਿ ਧਿਆਈਐ ਸਾਰੰਗਪਾਣੀ ॥ ਜਿਥੈ ਪੁਤ੍ਰੁ ਕਲਤ੍ਰੁ ਨ ਬੇਲੀ ਕੋਈ ਤਿਥੈ ਹਰਿ ਆਪਿ ਛਡਾਇਦਾ ॥11॥ ਵਡਾ ਸਾਹਿਬੁ ਅਗਮ ਅਥਾਹਾ ॥ ਕਿਉ ਮਿਲੀਐ ਪ੍ਰਭ ਵੇਪਰਵਾਹਾ ॥

ਕਾਟਿ ਸਿਲਕ ਜਿਸੁ ਮਾਰਗਿ ਪਾਏ ਸੋ ਵਿਚਿ ਸੰਗਤਿ ਵਾਸਾ ਪਾਇਦਾ ॥12॥ ਹੁਕਮੁ ਬੂਝੈ ਸੋ ਸੇਵਕੁ ਕਹੀਐ ॥

ਬੁਰਾ ਭਲਾ ਦੁਇ ਸਮਸਰਿ ਸਹੀਐ ॥ ਹਉਮੈ ਜਾਇ ਤ ਏਕੋ ਬੂਝੈ ਸੋ ਗੁਰਮੁਖਿ ਸਹਜਿ ਸਮਾਇਦਾ ॥13॥ ਹਰਿ ਕੇ ਭਗਤ ਸਦਾ ਸੁਖਵਾਸੀ ॥ ਬਾਲ ਸੁਭਾਇ ਅਤੀਤ ਉਦਾਸੀ ॥ ਅਨਿਕ ਰੰਗ ਕਰਹਿ ਬਹੁ ਭਾਤੀ ਜਿਉ ਪਿਤਾ ਪੂਤੁ ਲਾਡਾਇਂਦਾ ॥14॥ ਅਗਮ ਅਗੋਚਰੁ ਕੀਮਤਿ ਨਹੀ ਪਾਈ ॥ ਤਾ ਮਿਲੀਐ ਜਾ ਲਏ ਮਿਲਾਈ ॥ ਗੁਰਮੁਖਿ ਪ੍ਰਗਟੁ ਭਇਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਇਦਾ ॥15॥ ਤੂ ਆਪੇ ਕਰਤਾ ਕਾਰਣ ਕਰਣਾ ॥ ਸ੍ਰਿਸਟਿ ਉਪਾਇ ਧਰੀ ਸਭ ਧਰਣਾ ॥ ਜਨ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਰਿ ਭਾਵੈ ਲਾਜ ਰਖਾਇਦਾ ॥16॥1॥5॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਸੋਲਹੇ ॥ ਜੋ ਦੀਸੈ ਸੋ ਏਕੋ ਤੂ ਹੈ ॥ ਬਾਣੀ ਤੇਰੀ ਸ੍ਰਵਣਿ ਸੁਣੀਐ ॥ ਦੂਜੀ ਅਵਰ ਨ ਜਾਪਸਿ ਕਾਈ ਸਗਲ ਤੁਮਾਰੀ ਧਾਰਣਾ ॥1॥ ਆਪਿ ਚਿਤਾਰੇ ਅਪਣਾ ਕੀਆ ॥ ਆਪੇ ਆਪਿ ਆਪਿ ਪ੍ਰਭੁ ਥੀਆ ॥ ਆਪਿ ਉਪਾਇ ਰਚਿਓਨੁ ਪਸਾਰਾ ਆਪੇ ਘਟਿ ਘਟਿ ਸਾਰਣਾ ॥2॥ ਇਕਿ ਉਪਾਏ ਵਡ ਦਰਵਾਰੀ ॥ ਇਕਿ ਉਦਾਸੀ ਇਕਿ ਘਰਬਾਰੀ ॥

1077

ਇਕਿ ਭੂਖੇ ਇਕਿ ਤ੍ਰਿਪਤਿ ਅਘਾਏ ਸਭਸੈ ਤੇਰਾ ਪਾਰਣਾ ॥3॥ ਆਪੇ ਸਤਿ ਸਤਿ ਸਤਿ ਸਾਚਾ ॥ ਓਤਿ ਪੋਤਿ ਭਗਤਨ ਸੰਗਿ ਰਾਚਾ ॥ ਆਪੇ ਗੁਪਤੁ ਆਪੇ ਹੈ ਪਰਗਟੁ ਅਪਣਾ ਆਪੁ ਪਸਾਰਣਾ ॥4॥ ਸਦਾ ਸਦਾ ਸਦ ਹੋਵਣਹਾਰਾ

॥ ਊਚਾ ਅਗਮੁ ਅਥਾਹੁ ਅਪਾਰਾ ॥ ਊਣੇ ਭਰੇ ਭਰੇ ਭਰਿ ਊਣੇ ਏਹਿ ਚਲਿਤ ਸੁਆਮੀ ਕੇ ਕਾਰਣਾ ॥5॥ ਮੁਖਿ

ਸਾਲਾਹੀ ਸਚੇ ਸਾਹਾ ॥ ਨੈਣੀ ਪੇਖਾ ਅਗਮ ਅਥਾਹਾ ॥ ਕਰਨੀ ਸੁਣਿ ਸੁਣਿ ਮਨੁ ਤਨੁ ਹਰਿਆ ਮੇਰੇ ਸਾਹਿਬ ਸਗਲ ਉਧਾਰਣਾ ॥6॥ ਕਰਿ ਕਰਿ ਵੇਖਹਿ ਕੀਤਾ ਅਪਣਾ ॥ ਜੀਅ ਜੰਤ ਸੋਈ ਹੈ ਜਪਣਾ ॥ ਅਪਣੀ ਕੁਦਰਤਿ ਆਪੇ ਜਾਣੈ ਨਦਰੀ ਨਦਰਿ ਨਿਹਾਲਣਾ ॥7॥ ਸੰਤ ਸਭਾ ਜਹ ਬੈਸਹਿ ਪ੍ਰਭ ਪਾਸੇ ॥ ਅਨੰਦ ਮੰਗਲ ਹਰਿ ਚਲਿਤ ਤਮਾਸੇ

॥ ਗੁਣ ਗਾਵਹਿ ਅਨਹਦ ਧੁਨਿ ਬਾਣੀ ਤਹ ਨਾਨਕ ਦਾਸੁ ਚਿਤਾਰਣਾ ॥8॥ ਆਵਣੁ ਜਾਣਾ ਸਭੁ ਚਲਿਤੁ ਤੁਮਾਰਾ

॥ ਕਰਿ ਕਰਿ ਦੇਖੈ ਖੇਲੁ ਅਪਾਰਾ ॥ ਆਪਿ ਉਪਾਏ ਉਪਾਵਣਹਾਰਾ ਅਪਣਾ ਕੀਆ ਪਾਲਣਾ ॥9॥ ਸੁਣਿ ਸੁਣਿ ਜੀਵਾ ਸੋਇ ਤੁਮਾਰੀ ॥ ਸਦਾ ਸਦਾ ਜਾਈ ਬਲਿਹਾਰੀ ॥ ਦੁਇ ਕਰ ਜੋੜਿ ਸਿਮਰਉ ਦਿਨੁ ਰਾਤੀ ਮੇਰੇ ਸੁਆਮੀ ਅਗਮ ਅਪਾਰਣਾ ॥10॥ ਤੁਧੁ ਬਿਨੁ ਦੂਜੇ ਕਿਸੁ ਸਾਲਾਹੀ ॥ ਏਕੋ ਏਕੁ ਜਪੀ ਮਨ ਮਾਹੀ ॥ ਹੁਕਮੁ ਬੂਝਿ ਜਨ ਭਏ ਨਿਹਾਲਾ ਇਹ ਭਗਤਾ ਕੀ ਘਾਲਣਾ ॥11॥ ਗੁਰ ਉਪਦੇਸਿ ਜਪੀਐ ਮਨਿ ਸਾਚਾ ॥ ਗੁਰ ਉਪਦੇਸਿ ਰਾਮ ਰੰਗਿ ਰਾਚਾ ॥ ਗੁਰ ਉਪਦੇਸਿ ਤੁਟਹਿ ਸਭਿ ਬੰਧਨ ਇਹੁ ਭਰਮੁ ਮੋਹੁ ਪਰਜਾਲਣਾ ॥12॥ ਜਹ ਰਾਖੈ ਸੋਈ ਸੁਖ ਥਾਨਾ

॥ ਸਹਜੇ ਹੋਇ ਸੋਈ ਭਲ ਮਾਨਾ ॥ ਬਿਨਸੇ ਬੈਰ ਨਾਹੀ ਕੋ ਬੈਰੀ ਸਭੁ ਏਕੋ ਹੈ ਭਾਲਣਾ ॥13॥ ਡਰ ਚੂਕੇ ਬਿਨਸੇ ਅੰਧਿਆਰੇ ॥ ਪ੍ਰਗਟ ਭਏ ਪ੍ਰਭ ਪੁਰਖ ਨਿਰਾਰੇ ॥ ਆਪੁ ਛੋਡਿ ਪਏ ਸਰਣਾਈ ਜਿਸ ਕਾ ਸਾ ਤਿਸੁ ਘਾਲਣਾ ॥14॥

ਐਸਾ ਕੋ ਵਡਭਾਗੀ ਆਇਆ ॥ ਆਠ ਪਹਰ ਜਿਨਿ ਖਸਮੁ ਧਿਆਇਆ ॥ ਤਿਸੁ ਜਨ ਕੈ ਸੰਗਿ ਤਰੈ ਸਭੁ ਕੋਈ ਸੋ ਪਰਵਾਰ ਸਧਾਰਣਾ ॥15॥ ਇਹ ਬਖਸੀਸ ਖਸਮ ਤੇ ਪਾਵਾ ॥ ਆਠ ਪਹਰ ਕਰ ਜੋੜਿ ਧਿਆਵਾ ॥ ਨਾਮੁ ਜਪੀ ਨਾਮਿ ਸਹਜਿ ਸਮਾਵਾ ਨਾਮੁ ਨਾਨਕ ਮਿਲੈ ਉਚਾਰਣਾ ॥16॥1॥6॥ ਮਾਰੂ ਮਹਲਾ 5 ॥ ਸੂਰਤਿ ਦੇਖਿ ਨ ਭੂਲੁ ਗਵਾਰਾ ॥ ਮਿਥਨ ਮੋਹਾਰਾ ਝੂਠੁ ਪਸਾਰਾ ॥ ਜਗ ਮਹਿ ਕੋਈ ਰਹਣੁ ਨ ਪਾਏ ਨਿਹਚਲੁ ਏਕੁ ਨਾਰਾਇਣਾ ॥1॥

ਗੁਰ ਪੂਰੇ ਕੀ ਪਉ ਸਰਣਾਈ ॥ ਮੋਹੁ ਸੋਗੁ ਸਭੁ ਭਰਮੁ ਮਿਟਾਈ ॥ ਏਕੋ ਮੰਤ੍ਰੁ ਦ੍ਰਿੜਾਏ ਅਉਖਧੁ ਸਚੁ ਨਾਮੁ ਰਿਦ

1078

ਗਾਇਣਾ ॥2॥ ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥ ਸਗਲ ਭਗਤ ਜਾ ਕੀ ਕਰਦੇ ਸੇਵਾ ॥ ਅਨਾਥਾ ਨਾਥੁ ਦੀਨ ਦੁਖਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥3॥ ਹੋਰੁ ਦੁਆਰਾ ਕੋਇ ਨ ਸੂਝੈ ॥ ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥ ਸਤਿਗੁਰੁ ਸਾਹੁ ਭੰਡਾਰੁ ਨਾਮੁ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥4॥ ਜਾ ਕੀ ਧੂਰਿ ਕਰੇ ਪੁਨੀਤਾ

॥ ਸੁਰਿਨਰ ਦੇਵ ਨ ਪਾਵਹਿ ਮੀਤਾ ॥ ਸਤਿਪੁਰਖੁ ਸਤਿਗੁਰੁ ਪਰਮੇਸੁਰੁ ਜਿਸੁ ਭੇਟਤ ਪਾਰਿ ਪਰਾਇਣਾ ॥5॥

ਪਾਰਜਾਤੁ ਲੋੜਹਿ ਮਨ ਪਿਆਰੇ ॥ ਕਾਮਧੇਨੁ ਸੋਹੀ ਦਰਬਾਰੇ ॥ ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥6॥ ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥ ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥ ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥7॥ ਕਈ ਬੈਕੁੰਠ ਨਾਹੀ ਲਵੈ ਲਾਗੇ ॥ ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥ ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥8॥ ਗੁਰ ਕੀ ਸੇਵ ਨ ਜਾਣੈ ਕੋਈ ॥ ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥ ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ

॥9॥ ਗੁਰ ਕੀ ਮਹਿਮਾ ਬੇਦ ਨ ਜਾਣਹਿ ॥ ਤੁਛ ਮਾਤ੍ਰ ਸੁਣਿ ਸੁਣਿ ਵਖਾਣਹਿ ॥ ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥10॥ ਜਾ ਕੀ ਸੋਇ ਸੁਣੀ ਮਨੁ ਜੀਵੈ ॥ ਰਿਦੈ ਵਸੈ ਤਾ ਠੰਢਾ ਥੀਵੈ ॥

ਗੁਰੁ ਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥11॥ ਸੰਤਨ ਕੀ ਸਰਣਾਈ ਪੜਿਆ

॥ ਜੀਉ ਪ੍ਰਾਣ ਧਨੁ ਆਗੈ ਧਰਿਆ ॥ ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ

॥12॥ ਨਿਰਗੁਣ ਕਉ ਸੰਗਿ ਲੇਹੁ ਰਲਾਏ ॥ ਕਰਿ ਕਿਰਪਾ ਮੋਹਿ ਟਹਲੈ ਲਾਏ ॥ ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥13॥ ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥ ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥ ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥14॥ ਭਏ ਕ੍ਰਿਪਾਲ ਗੁਸਾਈ ਮੇਰੇ ॥ ਦਰਸਨੁ ਪਾਇਆ ਸਤਿਗੁਰ ਪੂਰੇ ॥ ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥15॥2॥7॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਸੋਲਹੇ ॥ ਸਿਮਰੈ ਧਰਤੀ ਅਰੁ ਆਕਾਸਾ ॥ ਸਿਮਰਹਿ ਚੰਦ ਸੂਰਜ ਗੁਣਤਾਸਾ ॥ ਪਉਣ ਪਾਣੀ ਬੈਸੰਤਰ

1079

ਸਿਮਰਹਿ ਸਿਮਰੈ ਸਗਲ ਉਪਾਰਜਨਾ ॥1॥ ਸਿਮਰਹਿ ਖੰਡ ਦੀਪ ਸਭਿ ਲੋਆ ॥ ਸਿਮਰਹਿ ਪਾਤਾਲ ਪੁਰੀਆ ਸਚੁ ਸੋਆ ॥ ਸਿਮਰਹਿ ਖਾਣੀ ਸਿਮਰਹਿ ਬਾਣੀ ਸਿਮਰਹਿ ਸਗਲੇ ਹਰਿ ਜਨਾ ॥2॥ ਸਿਮਰਹਿ ਬ੍ਰਹਮੇ ਬਿਸਨ ਮਹੇਸਾ ॥ ਸਿਮਰਹਿ ਦੇਵਤੇ ਕੋਟਿ ਤੇਤੀਸਾ ॥ ਸਿਮਰਹਿ ਜਖÏ ਦੈਤ ਸਭਿ ਸਿਮਰਹਿ ਅਗਨਤੁ ਨ ਜਾਈ ਜਸੁ ਗਨਾ

॥3॥ ਸਿਮਰਹਿ ਪਸੁ ਪੰਖੀ ਸਭਿ ਭੂਤਾ ॥ ਸਿਮਰਹਿ ਬਨ ਪਰਬਤ ਅਉਧੂਤਾ ॥ ਲਤਾ ਬਲੀ ਸਾਖ ਸਭਿ ਸਿਮਰਹਿ ਰਵਿ ਰਹਿਆ ਸੁਆਮੀ ਸਭ ਮਨਾ ॥4॥ ਸਿਮਰਹਿ ਥੂਲ ਸੂਖਮ ਸਭਿ ਜੰਤਾ ॥ ਸਿਮਰਹਿ ਸਿਧ ਸਾਧਿਕ ਹਰਿ ਮੰਤਾ ॥ ਗੁਪਤ ਪ੍ਰਗਟ ਸਿਮਰਹਿ ਪ੍ਰਭ ਮੇਰੇ ਸਗਲ ਭਵਨ ਕਾ ਪ੍ਰਭ ਧਨਾ ॥5॥ ਸਿਮਰਹਿ ਨਰ ਨਾਰੀ ਆਸਰਮਾ

॥ ਸਿਮਰਹਿ ਜਾਤਿ ਜੋਤਿ ਸਭਿ ਵਰਨਾ ॥ ਸਿਮਰਹਿ ਗੁਣੀ ਚਤੁਰ ਸਭਿ ਬੇਤੇ ਸਿਮਰਹਿ ਰੈਣੀ ਅਰੁ ਦਿਨਾ ॥6॥

ਸਿਮਰਹਿ ਘੜੀ ਮੂਰਤ ਪਲ ਨਿਮਖਾ ॥ ਸਿਮਰੈ ਕਾਲੁ ਅਕਾਲੁ ਸੁਚਿ ਸੋਚਾ ॥ ਸਿਮਰਹਿ ਸਉਣ ਸਾਸਤ੍ਰ ਸੰਜੋਗਾ ਅਲਖੁ ਨ ਲਖੀਐ ਇਕੁ ਖਿਨਾ ॥7॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਜਿਸੁ ਭਗਤੀ ਲਾਵਹੁ ਜਨਮੁ ਪਦਾਰਥੁ ਸੋ ਜਿਨਾ ॥8॥ ਜਾ ਕੈ ਮਨਿ ਵੂਠਾ ਪ੍ਰਭੁ ਅਪਨਾ ॥ ਪੂਰੈ ਕਰਮਿ ਗੁਰ ਕਾ ਜਪੁ ਜਪਨਾ ॥ ਸਰਬ ਨਿਰੰਤਰਿ ਸੋ ਪ੍ਰਭੁ ਜਾਤਾ ਬਹੁੜਿ ਨ ਜੋਨੀ ਭਰਮਿ ਰੁੰਨਾ ॥9॥ ਗੁਰ ਕਾ ਸਬਦੁ ਵਸੈ ਮਨਿ ਜਾ ਕੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਸੂਖ ਸਹਜ ਆਨੰਦ ਨਾਮ ਰਸੁ ਅਨਹਦ ਬਾਣੀ ਸਹਜਧੁਨਾ

॥10॥ ਸੋ ਧਨਵੰਤਾ ਜਿਨਿ ਪ੍ਰਭੁ ਧਿਆਇਆ ॥ ਸੋ ਪਤਿਵੰਤਾ ਜਿਨਿ ਸਾਧਸੰਗੁ ਪਾਇਆ ॥ ਪਾਰਬ੍ਰਹਮੁ ਜਾ ਕੈ

ਮਨਿ ਵੂਠਾ ਸੋ ਪੂਰ ਕਰੰਮਾ ਨਾ ਛਿਨਾ ॥11॥ ਜਲਿ ਥਲਿ ਮਹੀਅਲਿ ਸੁਆਮੀ ਸੋਈ ॥ ਅਵਰੁ ਨ ਕਹੀਐ ਦੂਜਾ ਕੋਈ ॥ ਗੁਰ ਗਿਆਨ ਅੰਜਨਿ ਕਾਟਿਓ ਭ੍ਰਮੁ ਸਗਲਾ ਅਵਰੁ ਨ ਦੀਸੈ ਏਕ ਬਿਨਾ ॥12॥ ਊਚੇ ਤੇ ਊਚਾ ਦਰਬਾਰਾ

॥ ਕਹਣੁ ਨ ਜਾਈ ਅੰਤੁ ਨ ਪਾਰਾ ॥ ਗਹਿਰਗੰਭੀਰ ਅਥਾਹ ਸੁਆਮੀ ਅਤੁਲੁ ਨ ਜਾਈ ਕਿਆ ਮਿਨਾ ॥13॥ ਤੂ

ਕਰਤਾ ਤੇਰਾ ਸਭੁ ਕੀਆ ॥ ਤੁਝ ਬਿਨੁ ਅਵਰੁ ਨ ਕੋਈ ਬੀਆ ॥ ਆਦਿ ਮਧਿ ਅੰਤਿ ਪ੍ਰਭੁ ਤੂ ਹੈ ਸਗਲ ਪਸਾਰਾ ਤੁਮ ਤਨਾ ॥14॥ ਜਮਦੂਤੁ ਤਿਸੁ ਨਿਕਟਿ ਨ ਆਵੈ ॥ ਸਾਧਸੰਗਿ ਹਰਿ ਕੀਰਤਨੁ ਗਾਵੈ ॥ ਸਗਲ ਮਨੋਰਥ ਤਾ ਕੇ ਪੂਰਨ ਜੋ ਸ੍ਰਵਣੀ ਪ੍ਰਭ ਕਾ ਜਸੁ ਸੁਨਾ ॥15॥ ਤੂ ਸਭਨਾ ਕਾ ਸਭੁ ਕੋ ਤੇਰਾ ॥ ਸਾਚੇ ਸਾਹਿਬ ਗਹਿਰਗੰਭੀਰਾ

1080

॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥16॥1॥8॥ ਮਾਰੂ ਮਹਲਾ 5 ॥ ਪ੍ਰਭ

ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ

ਜਾਚੰਗਨਾ ॥1॥ ਮਾਗਉ ਜਨ ਧੂਰਿ ਪਰਮਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹਿ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥2॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥3॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥4॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥5॥ ਦਾਸੁ ਦਾਸਨ ਕੋ ਕਰਿ ਲੇਹੁ ਗੁੋਪਾਲਾ ॥ ਕ੍ਰਿਪਾਨਿਧਾਨ ਦੀਨਦਇਆਲਾ ॥ ਸਖਾ ਸਹਾਈ ਪੂਰਨ ਪਰਮੇਸੁਰ ਮਿਲੁ ਕਦੇ ਨ ਹੋਵੀ ਭੰਗਨਾ ॥6॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ

॥7॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ

ਏਕੁ ਰਵਿਆ ਸਰਬੰਗਨਾ ॥8॥ ਜਤ ਕਤ ਪੇਖਉ ਪ੍ਰਭ ਸੁਖਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥

ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥9॥ ਛਾਤੀ ਸੀਤਲ ਮਨੁ ਤਨੁ ਠੰਢਾ ॥

ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓਧਾਰਿ ਦ੍ਰਿਸਟੰਗਨਾ ॥10॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥11॥ ਗੁਰੁ ਪਰਮੇਸੁਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸਿੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤਸੰਗਨਾ ॥12॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥13॥ ਜਾਚਕੁ ਜਾਚੈ ਤੁਮਹਿ ਅਰਾਧੈ

॥ ਪਤਿਤਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣਨਿਧਿ ਆਨ ਮੰਗਨ ਨਿਹਕਿੰਚਨਾ ॥14॥

1081

ਕਾਇਆ ਪਾਤ੍ਰੁ ਪ੍ਰਭੁ ਕਰਣੈਹਾਰਾ ॥ ਲਗੀ ਲਾਗਿ ਸੰਤ ਸੰਗਾਰਾ ॥ ਨਿਰਮਲ ਸੋਇ ਬਣੀ ਹਰਿ ਬਾਣੀ ਮਨੁ ਨਾਮਿ ਮਜੀਠੈ ਰੰਗਨਾ ॥15॥ ਸੋਲਹ ਕਲਾ ਸੰਪੂਰਨ ਫਲਿਆ ॥ ਅਨਤ ਕਲਾ ਹੋਇ ਠਾਕੁਰੁ ਚੜਿਆ ॥ ਅਨਦ ਬਿਨੋਦ ਹਰਿ ਨਾਮਿ ਸੁਖ ਨਾਨਕ ਅੰਮ੍ਰਿਤਰਸੁ ਹਰਿ ਭੁੰਚਨਾ ॥16॥2॥9॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ਸੋਲਹੇ ॥ ਤੂ ਸਾਹਿਬੁ ਹਉ ਸੇਵਕੁ ਕੀਤਾ ॥ ਜੀਉ ਪਿੰਡੁ ਸਭੁ ਤੇਰਾ ਦੀਤਾ ॥ ਕਰਨ ਕਰਾਵਨ ਸਭੁ ਤੂ ਹੈ ਤੂ ਹੈ ਹੈ ਨਾਹੀ ਕਿਛੁ ਅਸਾੜਾ ॥1॥ ਤੁਮਹਿ ਪਠਾਏ ਤਾ ਜਗ ਮਹਿ ਆਏ ॥ ਜੋ ਤੁਧੁ ਭਾਣਾ ਸੇ ਕਰਮ ਕਮਾਏ

॥ ਤੁਝ ਤੇ ਬਾਹਰਿ ਕਿਛੂ ਨ ਹੋਆ ਤਾ ਭੀ ਨਾਹੀ ਕਿਛੁ ਕਾੜਾ ॥2॥ ਊਹਾ ਹੁਕਮੁ ਤੁਮਾਰਾ ਸੁਣੀਐ ॥ ਈਹਾ ਹਰਿ ਜਸੁ ਤੇਰਾ ਭਣੀਐ ॥ ਆਪੇ ਲੇਖ ਅਲੇਖੈ ਆਪੇ ਤੁਮ ਸਿਉ ਨਾਹੀ ਕਿਛੁ ਝਾੜਾ ॥3॥ ਤੂ ਪਿਤਾ ਸਭਿ ਬਾਰਿਕ ਥਾਰੇ

॥ ਜਿਉ ਖੇਲਾਵਹਿ ਤਿਉ ਖੇਲਣਹਾਰੇ ॥ ਉਝੜੁ ਮਾਰਗੁ ਸਭੁ ਤੁਮ ਹੀ ਕੀਨਾ ਚਲੈ ਨਾਹੀ ਕੋ ਵੇਪਾੜਾ ॥4॥ ਇਕਿ ਬੈਸਾਇ ਰਖੇ ਗ੍ਰਿਹ ਅੰਤਰਿ ॥ ਇਕਿ ਪਠਾਏ ਦੇਸ ਦਿਸੰਤਰਿ ॥ ਇਕ ਹੀ ਕਉ ਘਾਸੁ ਇਕ ਹੀ ਕਉ ਰਾਜਾ ਇਨ ਮਹਿ ਕਹੀਐ ਕਿਆ ਕੂੜਾ ॥5॥ ਕਵਨ ਸੁ ਮੁਕਤੀ ਕਵਨੁ ਸੁ ਨਰਕਾ ॥ ਕਵਨੁ ਸੰਸਾਰੀ ਕਵਨੁ ਸੁ ਭਗਤਾ ॥ ਕਵਨੁ ਸੁ ਦਾਨਾ ਕਵਨੁ ਸੁ ਹੋਛਾ ਕਵਨ ਸੁ ਸੁਰਤਾ ਕਵਨੁ ਜੜਾ ॥6॥ ਹੁਕਮੇ ਮੁਕਤੀ ਹੁਕਮੇ ਨਰਕਾ ॥ ਹੁਕਮਿ ਸੰਸਾਰੀ ਹੁਕਮੇ ਭਗਤਾ ॥ ਹੁਕਮੇ ਹੋਛਾ ਹੁਕਮੇ ਦਾਨਾ ਦੂਜਾ ਨਾਹੀ ਅਵਰੁ ਧੜਾ ॥7॥ ਸਾਗਰੁ ਕੀਨਾ ਅਤਿ ਤੁਮ ਭਾਰਾ ॥ ਇਕਿ ਖੜੇ ਰਸਾਤਲਿ ਕਰਿ ਮਨਮੁਖ ਗਾਵਾਰਾ ॥ ਇਕਨਾ ਪਾਰਿ ਲੰਘਾਵਹਿ ਆਪੇ ਸਤਿਗੁਰੁ ਜਿਨ ਕਾ ਸਚੁ ਬੇੜਾ ॥8॥ ਕਉਤਕੁ ਕਾਲੁ ਇਹੁ ਹੁਕਮਿ ਪਠਾਇਆ ॥ ਜੀਅ ਜੰਤ ਓਪਾਇ ਸਮਾਇਆ ॥ ਵੇਖੈ ਵਿਗਸੈ ਸਭਿ ਰੰਗ ਮਾਣੇ ਰਚਨੁ ਕੀਨਾ ਇਕੁ ਆਖਾੜਾ ॥9॥ ਵਡਾ ਸਾਹਿਬੁ ਵਡੀ ਨਾਈ ॥ ਵਡ ਦਾਤਾਰੁ ਵਡੀ ਜਿਸੁ ਜਾਈ ॥ ਅਗਮ ਅਗੋਚਰੁ ਬੇਅੰਤ ਅਤੋਲਾ ਹੈ ਨਾਹੀ ਕਿਛੁ ਆਹਾੜਾ ॥10॥ ਕੀਮਤਿ ਕੋਇ ਨ ਜਾਣੈ ਦੂਜਾ ॥ ਆਪੇ ਆਪਿ ਨਿਰੰਜਨ ਪੂਜਾ ॥ ਆਪਿ ਸੁ ਗਿਆਨੀ ਆਪਿ ਧਿਆਨੀ ਆਪਿ ਸਤਵੰਤਾ ਅਤਿ ਗਾੜਾ ॥11॥ ਕੇਤੜਿਆ ਦਿਨ ਗੁਪਤੁ ਕਹਾਇਆ ॥ ਕੇਤੜਿਆ ਦਿਨ ਸੁੰਨਿ ਸਮਾਇਆ ॥ ਕੇਤੜਿਆ ਦਿਨ ਧੁੰਧੂਕਾਰਾ ਆਪੇ ਕਰਤਾ ਪਰਗਟੜਾ ॥12॥ ਆਪੇ ਸਕਤੀ ਸਬਲੁ

1082

ਕਹਾਇਆ ॥ ਆਪੇ ਸੂਰਾ ਅਮਰੁ ਚਲਾਇਆ ॥ ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ

॥13॥ ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥ ਨਾਮੁ ਵਸੈ ਤਿਸੁ ਅਨਹਦ ਵਾਜੇ ॥ ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥14॥ ਕੀਮਤਿ ਕਾਗਦ ਕਹੀ ਨ ਜਾਈ ॥ ਕਹੁ ਨਾਨਕ ਬੇਅੰਤ ਗੁਸਾਈ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥15॥ ਤਿਸਹਿ ਸਰੀਕੁ ਨਾਹੀ ਰੇ ਕੋਈ ॥ ਕਿਸ ਹੀ ਬੁਤੈ ਜਬਾਬੁ ਨ ਹੋਈ ॥ ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥16॥1॥10॥ ਮਾਰੂ ਮਹਲਾ 5 ॥

ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥ ਮਧੁਸੂਦਨ ਦਾਮੋਦਰ ਸੁਆਮੀ ॥ ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥1॥ ਮੋਹਨ ਮਾਧਵ ਕ੍ਰਿਸਨ ਮੁਰਾਰੇ ॥ ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥ ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥2॥ ਧਰਣੀਧਰ ਈਸ ਨਰਸਿੰਘ ਨਾਰਾਇਣ ॥ ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥ ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥3॥ ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥ ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥ ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ

॥4॥ ਭਗਤਿਵਛਲੁ ਅਨਾਥਹ ਨਾਥੇ ॥ ਗੋਪੀਨਾਥੁ ਸਗਲ ਹੈ ਸਾਥੇ ॥ ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥5॥ ਮੁਕੰਦ ਮਨੋਹਰ ਲਖਮੀ ਨਾਰਾਇਣ ॥ ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥ ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥6॥ ਅਮੋਘ ਦਰਸਨ ਆਜੂਨੀ ਸੰਭਉ ॥ ਅਕਾਲਮੂਰਤਿ ਜਿਸੁ ਕਦੇ ਨਾਹੀ ਖਉ ॥ ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥7॥ ਸ੍ਰੀਰੰਗ ਬੈਕੁੰਠ ਕੇ ਵਾਸੀ ॥ ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥ ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥8॥ ਨਿਰਾਹਾਰੀ ਨਿਰਵੈਰੁ ਸਮਾਇਆ ॥ ਧਾਰਿ ਖੇਲੁ ਚਤੁਰਭੁਜੁ ਕਹਾਇਆ ॥ ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ

ਮੋਹੈਗਾ ॥9॥ ਬਨਮਾਲਾ ਬਿਭੂਖਨ ਕਮਲਨੈਨ ॥ ਸੁੰਦਰ ਕੁੰਡਲ ਮੁਕਟ ਬੈਨ ॥ ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥10॥ ਪੀਤ ਪੀਤੰਬਰ ਤ੍ਰਿਭਵਣ ਧਣੀ ॥ ਜਗੰਨਾਥੁ ਗੋਪਾਲੁ ਮੁਖਿ ਭਣੀ ॥ ਸਾਰੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥11॥ ਨਿਹਕੰਟਕੁ ਨਿਹਕੇਵਲੁ ਕਹੀਐ ॥ ਧਨੰਜੈ ਜਲਿ ਥਲਿ ਹੈ

1083

ਮਹੀਐ ॥ ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥12॥ ਪਤਿਤਪਾਵਨੁ ਦੁਖ ਭੈ

ਭੰਜਨੁ ॥ ਅਹੰਕਾਰ ਨਿਵਾਰਣੁ ਹੈ ਭਵਖੰਡਨੁ ॥ ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ

॥13॥ ਨਿਰੰਕਾਰੁ ਅਛਲੁ ਅਡੋਲੋ ॥ ਜੋਤਿ ਸਰੂਪੀ ਸਭੁ ਜਗੁ ਮਉਲੋ ॥ ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥14॥ ਆਪੇ ਗੋਪੀ ਆਪੇ ਕਾਨਾ ॥ ਆਪੇ ਗਊ ਚਰਾਵੈ ਬਾਨਾ ॥ ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥15॥ ਏਕ ਜਿਹਬਾ ਗੁਣ ਕਵਨ ਬਖਾਨੈ ॥ ਸਹਸ ਫਨੀ ਸੇਖ ਅੰਤੁ ਨ ਜਾਨੈ ॥ ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥16॥ ਓਟ ਗਹੀ ਜਗਤ ਪਿਤ ਸਰਣਾਇਆ ॥ ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥ ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ

ਸੰਗਿ ਸੰਗਾ ॥17॥ ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥ ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥ ਮਸਤਕਿ ਲਾਇ ਪਰਮਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥18॥ ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥ ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥ ਸਗਲ ਨਾਮਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥19॥ ਕਿਰਤਮ ਨਾਮ ਕਥੇ ਤੇਰੇ ਜਿਹਬਾ ॥ ਸਤਿ ਨਾਮੁ ਤੇਰਾ ਪਰਾ ਪੂਰਬਲਾ ॥ ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥20॥ ਤੇਰੀ ਗਤਿ ਮਿਤਿ ਤੂ ਹੈ ਜਾਣਹਿ ॥ ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥ ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥21॥2॥11॥ ਮਾਰੂ ਮਹਲਾ 5 ॥ ਅਲਹ ਅਗਮ ਖੁਦਾਈ ਬੰਦੇ ॥ ਛੋਡਿ ਖਿਆਲ ਦੁਨੀਆ ਕੇ ਧੰਧੇ ॥ ਹੋਇ ਪੈ ਖਾਕੁ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥1॥

ਸਚੁ ਨਿਵਾਜ ਯਕੀਨੁ ਮੁਸਲਾ ॥ ਮਨਸਾ ਮਾਰਿ ਨਿਵਾਰਹੁ ਆਸਾ ॥ ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥2॥ ਸਰਾ ਸਰੀਅਤਿ ਲੇ ਕੰਮਾਵਹੁ ॥ ਤਰੀਕਤਿ ਤਰਕ ਖੋਜਿ ਟੋਲਾਵਹੁ ॥ ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥3॥ ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥ ਦਸ ਅਉਰਾਤ ਰਖਹੁ ਬਦ ਰਾਹੀ ॥ ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥4॥ ਮਕਾ ਮਿਹਰ ਰੋਜਾ ਪੈ ਖਾਕਾ

॥ ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥ ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥5॥

1084

ਸਚੁ ਕਮਾਵੈ ਸੋਈ ਕਾਜੀ ॥ ਜੋ ਦਿਲੁ ਸੋਧੈ ਸੋਈ ਹਾਜੀ ॥ ਸੋ ਮੁਲਾ ਮਲਊਨ ਨਿਵਾਰੈ ਸੋ ਦਰਵੇਸੁ ਜਿਸੁ ਸਿਫਤਿ ਧਰਾ ॥6॥ ਸਭੇ ਵਖਤ ਸਭੇ ਕਰਿ ਵੇਲਾ ॥ ਖਾਲਕੁ ਯਾਦਿ ਦਿਲੈ ਮਹਿ ਮਉਲਾ ॥ ਤਸਬੀ ਯਾਦਿ ਕਰਹੁ ਦਸ ਮਰਦਨੁ ਸੁੰਨਤਿ ਸੀਲੁ ਬੰਧਾਨੁ ਬਰਾ ॥7॥ ਦਿਲ ਮਹਿ ਜਾਨਹੁ ਸਭ ਫਿਲਹਾਲਾ ॥ ਖਿਲਖਾਨਾ ਬਿਰਾਦਰ ਹਮੂ

ਜੰਜਾਲਾ ॥ ਮੀਰ ਮਲਕ ਉਮਰੇ ਫਨਾਇਆ ਏਕ ਮੁਕਾਮੁ ਖੁਦਾਇ ਦਰਾ ॥8॥ ਅਵਲਿ ਸਿਫਤਿ ਦੂਜੀ ਸਾਬੂਰੀ

॥ ਤੀਜੈ ਹਲੇਮੀ ਚਉਥੈ ਖੈਰੀ ॥ ਪੰਜਵੈ ਪੰਜੇ ਇਕਤੁ ਮੁਕਾਮੇ ਏਹਿ ਪੰਜਿ ਵਖਤ ਤੇਰੇ ਅਪਰਪਰਾ ॥9॥ ਸਗਲੀ ਜਾਨਿ ਕਰਹੁ ਮਉਦੀਫਾ ॥ ਬਦ ਅਮਲ ਛੋਡਿ ਕਰਹੁ ਹਥਿ ਕੂਜਾ ॥ ਖੁਦਾਇ ਏਕੁ ਬੁਝਿ ਦੇਵਹੁ ਬਾਂਗਾਂ ਬੁਰਗੂ

ਬਰਖੁਰਦਾਰੁ ਖਰਾ ॥10॥ ਹਕੁ ਹਲਾਲੁ ਬਖੋਰਹੁ ਖਾਣਾ ॥ ਦਿਲ ਦਰੀਆਉ ਧੋਵਹੁ ਮੈਲਾਣਾ ॥ ਪੀਰੁ ਪਛਾਣੈ

ਭਿਸਤੀ ਸੋਈ ਅਜਰਾਈਲੁ ਨ ਦੋਜ ਠਰਾ ॥11॥ ਕਾਇਆ ਕਿਰਦਾਰ ਅਉਰਤ ਯਕੀਨਾ ॥ ਰੰਗ ਤਮਾਸੇ ਮਾਣਿ ਹਕੀਨਾ ॥ ਨਾਪਾਕ ਪਾਕੁ ਕਰਿ ਹਦੂਰਿ ਹਦੀਸਾ ਸਾਬਤਸੂਰਤਿ ਦਸਤਾਰ ਸਿਰਾ ॥12॥ ਮੁਸਲਮਾਣੁ ਮੋਮਦਿਲੁ ਹੋਵੈ

॥ ਅੰਤਰ ਕੀ ਮਲੁ ਦਿਲ ਤੇ ਧੋਵੈ ॥ ਦੁਨੀਆ ਰੰਗੁ ਨ ਆਵੈ ਨੇੜੈ ਜਿਉ ਕੁਸਮ ਪਾਟੁ ਘਿਉ ਪਾਕੁ ਹਰਾ ॥13॥

ਜਾ ਕਉ ਮਿਹਰ ਮਿਹਰ ਮਿਹਰਵਾਨਾ ॥ ਸੋਈ ਮਰਦੁ ਮਰਦੁ ਮਰਦਾਨਾ ॥ ਸੋਈ ਸੇਖੁ ਮਸਾਇਕੁ ਹਾਜੀ ਸੋ ਬੰਦਾ ਜਿਸੁ ਨਜਰਿ ਨਰਾ ॥14॥ ਕੁਦਰਤਿ ਕਾਦਰ ਕਰਣ ਕਰੀਮਾ ॥ ਸਿਫਤਿ ਮੁਹਬਤਿ ਅਥਾਹ ਰਹੀਮਾ ॥ ਹਕੁ ਹੁਕਮੁ ਸਚੁ ਖੁਦਾਇਆ ਬੁਝਿ ਨਾਨਕ ਬੰਦਿ ਖਲਾਸ ਤਰਾ ॥15॥3॥12॥ ਮਾਰੂ ਮਹਲਾ 5 ॥ ਪਾਰਬ੍ਰਹਮ ਸਭ ਊਚ ਬਿਰਾਜੇ ॥ ਆਪੇ ਥਾਪਿ ਉਥਾਪੇ ਸਾਜੇ ॥ ਪ੍ਰਭ ਕੀ ਸਰਣਿ ਗਹਤ ਸੁਖੁ ਪਾਈਐ ਕਿਛੁ ਭਉ ਨ ਵਿਆਪੈ ਬਾਲ ਕਾ

॥1॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਰਕਤੁ ਕਿਰਮ ਮਹਿ ਨਹੀ ਸੰਘਾਰਿਆ ॥ ਅਪਨਾ ਸਿਮਰਨੁ ਦੇ ਪ੍ਰਤਿਪਾਲਿਆ ਓਹੁ ਸਗਲ ਘਟਾ ਕਾ ਮਾਲਕਾ ॥2॥ ਚਰਣ ਕਮਲ ਸਰਣਾਈ ਆਇਆ ॥ ਸਾਧਸੰਗਿ ਹੈ

ਹਰਿ ਜਸੁ ਗਾਇਆ ॥ ਜਨਮ ਮਰਣ ਸਭਿ ਦੂਖ ਨਿਵਾਰੇ ਜਪਿ ਹਰਿ ਹਰਿ ਭਉ ਨਹੀ ਕਾਲ ਕਾ ॥3॥ ਸਮਰਥ

ਅਕਥ ਅਗੋਚਰ ਦੇਵਾ ॥ ਜੀਅ ਜੰਤ ਸਭਿ ਤਾ ਕੀ ਸੇਵਾ ॥ ਅੰਡਜ ਜੇਰਜ ਸੇਤਜ ਉਤਭੁਜ ਬਹੁ ਪਰਕਾਰੀ ਪਾਲਕਾ

॥4॥ ਤਿਸਹਿ ਪਰਾਪਤਿ ਹੋਇ ਨਿਧਾਨਾ ॥ ਰਾਮ ਨਾਮ ਰਸੁ ਅੰਤਰਿ ਮਾਨਾ ॥ ਕਰੁ ਗਹਿ ਲੀਨੇ ਅੰਧ ਕੂਪ

1085

ਤੇ ਵਿਰਲੇ ਕੇਈ ਸਾਲਕਾ ॥5॥ ਆਦਿ ਅੰਤਿ ਮਧਿ ਪ੍ਰਭੁ ਸੋਈ ॥ ਆਪੇ ਕਰਤਾ ਕਰੇ ਸੁ ਹੋਈ ॥ ਭ੍ਰਮੁ ਭਉ ਮਿਟਿਆ ਸਾਧਸੰਗ ਤੇ ਦਾਲਿਦ ਨ ਕੋਈ ਘਾਲਕਾ ॥6॥ ਊਤਮ ਬਾਣੀ ਗਾਉ ਗੁੋਪਾਲਾ ॥ ਸਾਧਸੰਗਤਿ ਕੀ ਮੰਗਹੁ ਰਵਾਲਾ ॥ ਬਾਸਨ ਮੇਟਿ ਨਿਬਾਸਨ ਹੋਈਐ ਕਲਮਲ ਸਗਲੇ ਜਾਲਕਾ ॥7॥ ਸੰਤਾ ਕੀ ਇਹ ਰੀਤਿ ਨਿਰਾਲੀ ॥

ਪਾਰਬ੍ਰਹਮੁ ਕਰਿ ਦੇਖਹਿ ਨਾਲੀ ॥ ਸਾਸਿ ਸਾਸਿ ਆਰਾਧਨਿ ਹਰਿ ਹਰਿ ਕਿਉ ਸਿਮਰਤ ਕੀਜੈ ਆਲਕਾ ॥8॥

ਜਹ ਦੇਖਾ ਤਹ ਅੰਤਰਜਾਮੀ ॥ ਨਿਮਖ ਨ ਵਿਸਰਹੁ ਪ੍ਰਭ ਮੇਰੇ ਸੁਆਮੀ ॥ ਸਿਮਰਿ ਸਿਮਰਿ ਜੀਵਹਿ ਤੇਰੇ ਦਾਸਾ ਬਨਿ ਜਲਿ ਪੂਰਨ ਥਾਲਕਾ ॥9॥ ਤਤੀ ਵਾਉ ਨ ਤਾ ਕਉ ਲਾਗੈ ॥ ਸਿਮਰਤ ਨਾਮੁ ਅਨਦਿਨੁ ਜਾਗੈ ॥ ਅਨਦ ਬਿਨੋਦ ਕਰੇ ਹਰਿ ਸਿਮਰਨੁ ਤਿਸੁ ਮਾਇਆ ਸੰਗਿ ਨ ਤਾਲਕਾ ॥10॥ ਰੋਗ ਸੋਗ ਦੂਖ ਤਿਸੁ ਨਾਹੀ ॥ ਸਾਧਸੰਗਿ ਹਰਿ ਕੀਰਤਨੁ ਗਾਹੀ ॥ ਆਪਣਾ ਨਾਮੁ ਦੇਹਿ ਪ੍ਰਭ ਪ੍ਰੀਤਮ ਸੁਣਿ ਬੇਨੰਤੀ ਖਾਲਕਾ ॥11॥ ਨਾਮ ਰਤਨੁ ਤੇਰਾ ਹੈ

ਪਿਆਰੇ ॥ ਰੰਗਿ ਰਤੇ ਤੇਰੈ ਦਾਸ ਅਪਾਰੇ ॥ ਤੇਰੈ ਰੰਗਿ ਰਤੇ ਤੁਧੁ ਜੇਹੇ ਵਿਰਲੇ ਕੇਈ ਭਾਲਕਾ ॥12॥ ਤਿਨ ਕੀ ਧੂੜਿ ਮਾਂਗੈ ਮਨੁ ਮੇਰਾ ॥ ਜਿਨ ਵਿਸਰਹਿ ਨਾਹੀ ਕਾਹੂ ਬੇਰਾ ॥ ਤਿਨ ਕੈ ਸੰਗਿ ਪਰਮਪਦੁ ਪਾਈ ਸਦਾ ਸੰਗੀ ਹਰਿ ਨਾਲਕਾ ॥13॥ ਸਾਜਨੁ ਮੀਤੁ ਪਿਆਰਾ ਸੋਈ ॥ ਏਕੁ ਦ੍ਰਿੜਾਏ ਦੁਰਮਤਿ ਖੋਈ ॥ ਕਾਮੁ ਕ੍ਰੋਧੁ ਅਹੰਕਾਰੁ ਤਜਾਏ ਤਿਸੁ ਜਨ ਕਉ ਉਪਦੇਸੁ ਨਿਰਮਾਲਕਾ ॥14॥ ਤੁਧੁ ਵਿਣੁ ਨਾਹੀ ਕੋਈ ਮੇਰਾ ॥ ਗੁਰਿ ਪਕੜਾਏ ਪ੍ਰਭ ਕੇ ਪੈਰਾ

॥ ਹਉ ਬਲਿਹਾਰੀ ਸਤਿਗੁਰ ਪੂਰੇ ਜਿਨਿ ਖੰਡਿਆ ਭਰਮੁ ਅਨਾਲਕਾ ॥15॥ ਸਾਸਿ ਸਾਸਿ ਪ੍ਰਭੁ ਬਿਸਰੈ ਨਾਹੀ ॥

ਆਠ ਪਹਰ ਹਰਿ ਹਰਿ ਕਉ ਧਿਆਈ ॥ ਨਾਨਕ ਸੰਤ ਤੇਰੈ ਰੰਗਿ ਰਾਤੇ ਤੂ ਸਮਰਥੁ ਵਡਾਲਕਾ ॥16॥4॥13॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਮਹਲਾ 5 ॥ ਚਰਨ ਕਮਲ ਹਿਰਦੈ ਨਿਤ ਧਾਰੀ ॥ ਗੁਰੁ ਪੂਰਾ ਖਿਨੁ ਖਿਨੁ ਨਮਸਕਾਰੀ ॥ ਤਨੁ ਮਨੁ ਅਰਪਿ ਧਰੀ ਸਭੁ ਆਗੈ ਜਗ ਮਹਿ ਨਾਮੁ ਸੁਹਾਵਣਾ ॥1॥ ਸੋ ਠਾਕੁਰੁ ਕਿਉ ਮਨਹੁ ਵਿਸਾਰੇ ॥ ਜੀਉ ਪਿੰਡੁ ਦੇ ਸਾਜਿ ਸਵਾਰੇ ॥ ਸਾਸਿ ਗਿਰਾਸਿ ਸਮਾਲੇ ਕਰਤਾ ਕੀਤਾ ਅਪਣਾ ਪਾਵਣਾ ॥2॥ ਜਾ ਤੇ ਬਿਰਥਾ ਕੋਊ ਨਾਹੀ ॥ ਆਠ ਪਹਰ ਹਰਿ ਰਖੁ ਮਨ ਮਾਹੀ ॥

1086

ਸਾਧਸੰਗਿ ਭਜੁ ਅਚੁਤ ਸੁਆਮੀ ਦਰਗਹ ਸੋਭਾ ਪਾਵਣਾ ॥3॥ ਚਾਰਿ ਪਦਾਰਥ ਅਸਟਦਸਾ ਸਿਧਿ ॥ ਨਾਮੁ ਨਿਧਾਨੁ ਸਹਜਸੁਖ ਨਉ ਨਿਧਿ ॥ ਸਰਬ ਕਲਿਆਣ ਜੇ ਮਨ ਮਹਿ ਚਾਹਹਿ ਮਿਲਿ ਸਾਧੂ ਸੁਆਮੀ ਰਾਵਣਾ ॥4॥ ਸਾਸਤ ਸਿੰਮ੍ਰਿਤਿ ਬੇਦ ਵਖਾਣੀ ॥ ਜਨਮੁ ਪਦਾਰਥੁ ਜੀਤੁ ਪਰਾਣੀ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਐ ਹਰਿ ਰਸਨਾ ਨਾਨਕ ਗਾਵਣਾ ॥5॥ ਜਿਸੁ ਰੂਪੁ ਨ ਰੇਖਿਆ ਕੁਲੁ ਨਹੀ ਜਾਤੀ ॥ ਪੂਰਨ ਪੂਰਿ ਰਹਿਆ ਦਿਨੁ ਰਾਤੀ ॥ ਜੋ ਜੋ ਜਪੈ ਸੋਈ ਵਡਭਾਗੀ ਬਹੁੜਿ ਨ ਜੋਨੀ ਪਾਵਣਾ ॥6॥ ਜਿਸ ਨੋ ਬਿਸਰੈ ਪੁਰਖੁ ਬਿਧਾਤਾ ॥ ਜਲਤਾ ਫਿਰੈ ਰਹੈ ਨਿਤ ਤਾਤਾ ॥

ਅਕਿਰਤਘਣੈ ਕਉ ਰਖੈ ਨ ਕੋਈ ਨਰਕ ਘੋਰ ਮਹਿ ਪਾਵਣਾ ॥7॥ ਜੀਉ ਪ੍ਰਾਣ ਤਨੁ ਧਨੁ ਜਿਨਿ ਸਾਜਿਆ ॥ ਮਾਤ ਗਰਭ ਮਹਿ ਰਾਖਿ ਨਿਵਾਜਿਆ ॥ ਤਿਸੁ ਸਿਉ ਪ੍ਰੀਤਿ ਛਾਡਿ ਅਨ ਰਾਤਾ ਕਾਹੂ ਸਿਰੈ ਨ ਲਾਵਣਾ ॥8॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ॥ ਘਟਿ ਘਟਿ ਵਸਹਿ ਸਭਨ ਕੈ ਨੇਰੇ ॥ ਹਾਥਿ ਹਮਾਰੈ ਕਛੂਐ ਨਾਹੀ ਜਿਸੁ ਜਣਾਇਹਿ ਤਿਸੈ ਜਣਾਵਣਾ ॥9॥ ਜਾ ਕੈ ਮਸਤਕਿ ਧੁਰਿ ਲਿਖਿ ਪਾਇਆ ॥ ਤਿਸ ਹੀ ਪੁਰਖ ਨ ਵਿਆਪੈ ਮਾਇਆ ॥

ਨਾਨਕ ਦਾਸ ਸਦਾ ਸਰਣਾਈ ਦੂਸਰ ਲਵੈ ਨ ਲਾਵਣਾ ॥10॥ ਆਗਿਆ ਦੂਖ ਸੂਖ ਸਭਿ ਕੀਨੇ ॥ ਅੰਮ੍ਰਿਤ ਨਾਮੁ ਬਿਰਲੈ ਹੀ ਚੀਨੇ ॥ ਤਾ ਕੀ ਕੀਮਤਿ ਕਹਣੁ ਨ ਜਾਈ ਜਤ ਕਤ ਓਹੀ ਸਮਾਵਣਾ ॥11॥ ਸੋਈ ਭਗਤੁ ਸੋਈ ਵਡ ਦਾਤਾ ॥ ਸੋਈ ਪੂਰਨ ਪੁਰਖੁ ਬਿਧਾਤਾ ॥ ਬਾਲਸਖਾਈ ਸੋਈ ਤੇਰਾ ਜੋ ਤੇਰੈ ਮਨਿ ਭਾਵਣਾ ॥12॥ ਮਿਰਤੁ ਦੂਖ ਸੂਖ ਲਿਖਿ ਪਾਏ ॥ ਤਿਲੁ ਨਹੀ ਬਧਹਿ ਘਟਹਿ ਨ ਘਟਾਏ ॥ ਸੋਈ ਹੋਇ ਜਿ ਕਰਤੇ ਭਾਵੈ ਕਹਿ ਕੈ ਆਪੁ ਵਞਾਵਣਾ ॥13॥ ਅੰਧ ਕੂਪ ਤੇ ਸੇਈ ਕਾਢੇ ॥ ਜਨਮ ਜਨਮ ਕੇ ਟੂਟੇ ਗਾਂਢੇ ॥ ਕਿਰਪਾ ਧਾਰਿ ਰਖੇ ਕਰਿ ਅਪੁਨੇ ਮਿਲਿ ਸਾਧੂ ਗੋਬਿੰਦੁ ਧਿਆਵਣਾ ॥14॥ ਤੇਰੀ ਕੀਮਤਿ ਕਹਣੁ ਨ ਜਾਈ ॥ ਅਚਰਜ ਰੂਪੁ ਵਡੀ ਵਡਿਆਈ

॥ ਭਗਤਿ ਦਾਨੁ ਮੰਗੈ ਜਨੁ ਤੇਰਾ ਨਾਨਕ ਬਲਿ ਬਲਿ ਜਾਵਣਾ ॥15॥1॥14॥ ॥22॥24॥2॥14॥62॥

ੴ ਸਤਿ ਗੁਰ ਪ੍ਰਸਾਦਿ ॥

ਮਾਰੂ ਕੀ ਵਾਰ ਸਲੋਕਾ ਨਾਲਿ ਮਹਲਾ 3 ॥ ਸਲੋਕ ਮਃ 1 ॥ ਵਿਣੁ ਗਾਹਕ ਗੁਣੁ ਵੇਚੀਐ ਤਉ ਗੁਣੁ ਸਹਘੋ ਜਾਇ ॥

1087

ਗੁਣ ਕਾ ਗਾਹਕੁ ਜੇ ਮਿਲੈ ਤਉ ਗੁਣੁ ਲਾਖ ਵਿਕਾਇ ॥ ਗੁਣ ਤੇ ਗੁਣੁ ਮਿਲਿ ਪਾਈਐ ਜੇ ਸਤਿਗੁਰ ਮਾਹਿ ਸਮਾਇ ॥

ਮੁੋਲਿ ਅਮੁੋਲੁ ਨ ਪਾਈਐ ਵਣਜਿ ਨ ਲੀਜੈ ਹਾਟਿ ॥ ਨਾਨਕ ਪੂਰਾ ਤੋਲੁ ਹੈ ਕਬਹੁ ਨ ਹੋਵੈ ਘਾਟਿ ॥1॥ ਮਃ 4 ॥

ਨਾਮ ਵਿਹੂਣੇ ਭਰਮਸਹਿ ਆਵਹਿ ਜਾਵਹਿ ਨੀਤ ॥ ਇਕਿ ਬਾਂਧੇ ਇਕਿ ਢੀਲਿਆ ਇਕਿ ਸੁਖੀਏ ਹਰਿ ਪ੍ਰੀਤਿ ॥ ਨਾਨਕ ਸਚਾ ਮੰਨਿ ਲੈ ਸਚੁ ਕਰਣੀ ਸਚੁ ਰੀਤਿ ॥2॥ ਪਉੜੀ ॥ ਗੁਰ ਤੇ ਗਿਆਨੁ ਪਾਇਆ ਅਤਿ ਖੜਗੁ ਕਰਾਰਾ ॥ ਦੂਜਾ ਭ੍ਰਮੁ ਗੜੁ ਕਟਿਆ ਮੋਹੁ ਲੋਭੁ ਅਹੰਕਾਰਾ ॥ ਹਰਿ ਕਾ ਨਾਮੁ ਮਨਿ ਵਸਿਆ ਗੁਰ ਸਬਦਿ ਵੀਚਾਰਾ ॥ ਸਚ ਸੰਜਮਿ ਮਤਿ ਊਤਮਾ ਹਰਿ ਲਗਾ ਪਿਆਰਾ ॥ ਸਭੁ ਸਚੋ ਸਚੁ ਵਰਤਦਾ ਸਚੁ ਸਿਰਜਣਹਾਰਾ ॥1॥ ਸਲੋਕ ਮਃ 3 ॥ ਕੇਦਾਰਾ ਰਾਗਾ ਵਿਚਿ ਜਾਣੀਐ ਭਾਈ ਸਬਦੇ ਕਰੇ ਪਿਆਰੁ ॥ ਸਤਿਸੰਗਤਿ ਸਿਉ ਮਿਲਦੋ ਰਹੈ ਸਚੇ ਧਰੇ ਪਿਆਰੁ ॥ ਵਿਚਹੁ ਮਲੁ ਕਟੇ ਆਪਣੀ ਕੁਲਾ ਕਾ ਕਰੇ ਉਧਾਰੁ ॥ ਗੁਣਾ ਕੀ ਰਾਸਿ ਸੰਗ੍ਰਹੈ ਅਵਗੁਣ ਕਢੈ ਵਿਡਾਰਿ ॥ ਨਾਨਕ ਮਿਲਿਆ ਸੋ ਜਾਣੀਐ

ਗੁਰੂ ਨ ਛੋਡੈ ਆਪਣਾ ਦੂਜੈ ਨ ਧਰੇ ਪਿਆਰੁ ॥1॥ ਮਃ 4 ॥ ਸਾਗਰੁ ਦੇਖਉ ਡਰਿ ਮਰਉ ਭੈ ਤੇਰੈ ਡਰੁ ਨਾਹਿ ॥

ਗੁਰ ਕੈ ਸਬਦਿ ਸੰਤੋਖੀਆ ਨਾਨਕ ਬਿਗਸਾ ਨਾਇ ॥2॥ ਮਃ 4 ॥ ਚੜਿ ਬੋਹਿਥੈ ਚਾਲਸਉ ਸਾਗਰੁ ਲਹਰੀ ਦੇਇ ॥

ਠਾਕ ਨ ਸਚੈ ਬੋਹਿਥੈ ਜੇ ਗੁਰੁ ਧੀਰਕ ਦੇਇ ॥ ਤਿਤੁ ਦਰਿ ਜਾਇ ਉਤਾਰੀਆ ਗੁਰੁ ਦਿਸੈ ਸਾਵਧਾਨੁ ॥ ਨਾਨਕ ਨਦਰੀ ਪਾਈਐ ਦਰਗਹ ਚਲੈ ਮਾਨੁ ॥3॥ ਪਉੜੀ ॥ ਨਿਹਕੰਟਕ ਰਾਜੁ ਭੁੰਚਿ ਤੂ ਗੁਰਮੁਖਿ ਸਚੁ ਕਮਾਈ ॥ ਸਚੈ ਤਖਤਿ ਬੈਠਾ ਨਿਆਉ ਕਰਿ ਸਤਿਸੰਗਤਿ ਮੇਲਿ ਮਿਲਾਈ ॥ ਸਚਾ ਉਪਦੇਸੁ ਹਰਿ ਜਾਪਣਾ ਹਰਿ ਸਿਉ ਬਣਿ ਆਈ ॥ ਐਥੈ

ਸੁਖਦਾਤਾ ਮਨਿ ਵਸੈ ਅੰਤਿ ਹੋਇ ਸਖਾਈ ॥ ਹਰਿ ਸਿਉ ਪ੍ਰੀਤਿ ਊਪਜੀ ਗੁਰਿ ਸੋਝੀ ਪਾਈ ॥2॥ ਸਲੋਕ ਮਃ 1 ॥

ਭੂਲੀ ਭੂਲੀ ਮੈ ਫਿਰੀ ਪਾਧਰੁ ਕਹੈ ਨ ਕੋਇ ॥ ਪੂਛਉ ਜਾਇ ਸਿਆਣਿਆ ਦੁਖੁ ਕਾਟੈ ਮੇਰਾ ਕੋਇ ॥ ਸਤਿਗੁਰੁ ਸਾਚਾ ਮਨਿ ਵਸੈ ਸਾਜਨੁ ਉਤ ਹੀ ਠਾਇ ॥ ਨਾਨਕ ਮਨੁ ਤ੍ਰਿਪਤਾਸੀਐ ਸਿਫਤੀ ਸਾਚੈ ਨਾਇ ॥1॥ ਮਃ 3 ॥ ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ ॥ ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ ॥ ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥2॥ ਪਉੜੀ ॥ ਮਾਇਆ ਵੇਖਿ ਨ ਭੁਲੁ ਤੂ ਮਨਮੁਖ ਮੂਰਖਾ ॥ ਚਲਦਿਆ ਨਾਲਿ ਨ ਚਲਈ ਸਭੁ ਝੂਠੁ ਦਰਬੁ ਲਖਾ ॥ ਅਗਿਆਨੀ ਅੰਧੁ ਨ ਬੂਝਈ ਸਿਰ ਊਪਰਿ ਜਮ ਖੜਗੁ ਕਲਖਾ ॥ ਗੁਰ ਪਰਸਾਦੀ ਉਬਰੇ

1088

ਜਿਨ ਹਰਿ ਰਸੁ ਚਖਾ ॥ ਆਪਿ ਕਰਾਏ ਕਰੇ ਆਪਿ ਆਪੇ ਹਰਿ ਰਖਾ ॥3॥ ਸਲੋਕ ਮਃ 3 ॥ ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥ ਆਵਣੁ ਜਾਵਣੁ ਦੁਖੁ ਘਣਾ ਕਦੇ ਨ ਚੂਕੈ ਚਿੰਦ ॥ ਕਾਪੜ ਜਿਵੈ ਪਛੋੜੀਐ

ਘੜੀ ਮੁਹਤ ਘੜੀਆਲੁ ॥ ਨਾਨਕ ਸਚੇ ਨਾਮ ਬਿਨੁ ਸਿਰਹੁ ਨ ਚੁਕੈ ਜੰਜਾਲੁ ॥1॥ ਮਃ 3 ॥ ਤ੍ਰਿਭਵਣ ਢੂਢੀ ਸਜਣਾ ਹਉਮੈ ਬੁਰੀ ਜਗਤਿ ॥ ਨਾ ਝੁਰੁ ਹੀਅੜੇ ਸਚੁ ਚਉ ਨਾਨਕ ਸਚੋ ਸਚੁ ॥2॥ ਪਉੜੀ ॥ ਗੁਰਮੁਖਿ ਆਪੇ ਬਖਸਿਓਨੁ ਹਰਿ ਨਾਮਿ ਸਮਾਣੇ ॥ ਆਪੇ ਭਗਤੀ ਲਾਇਓਨੁ ਗੁਰ ਸਬਦਿ ਨੀਸਾਣੇ ॥ ਸਨਮੁਖ ਸਦਾ ਸੋਹਣੇ ਸਚੈ

ਦਰਿ ਜਾਣੇ ॥ ਐਥੈ ਓਥੈ ਮੁਕਤਿ ਹੈ ਜਿਨ ਰਾਮ ਪਛਾਣੇ ॥ ਧੰਨੁ ਧੰਨੁ ਸੇ ਜਨ ਜਿਨ ਹਰਿ ਸੇਵਿਆ ਤਿਨ ਹਉ ਕੁਰਬਾਣੇ ॥4॥ ਸਲੋਕ ਮਃ 1 ॥ ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ ॥ ਜੇ ਗੁਣ ਹੋਵਨਿ ਤਾ ਪਿਰੁ ਰਵੈ ਨਾਨਕ ਅਵਗੁਣ ਮੁੰਧ ॥1॥ ਮਃ 1 ॥ ਸਾਚੁ ਸੀਲ ਸਚੁ ਸੰਜਮੀ ਸਾ ਪੂਰੀ ਪਰਵਾਰਿ ॥ ਨਾਨਕ ਅਹਿਨਿਸਿ ਸਦਾ ਭਲੀ ਪਿਰ ਕੈ ਹੇਤਿ ਪਿਆਰਿ ॥2॥ ਪਉੜੀ ॥ ਆਪਣਾ ਆਪੁ ਪਛਾਣਿਆ ਨਾਮੁ ਨਿਧਾਨੁ ਪਾਇਆ ॥

ਕਿਰਪਾ ਕਰਿ ਕੈ ਆਪਣੀ ਗੁਰ ਸਬਦਿ ਮਿਲਾਇਆ ॥ ਗੁਰ ਕੀ ਬਾਣੀ ਨਿਰਮਲੀ ਹਰਿ ਰਸੁ ਪੀਆਇਆ ॥

ਹਰਿ ਰਸੁ ਜਿਨੀ ਚਾਖਿਆ ਅਨ ਰਸ ਠਾਕਿ ਰਹਾਇਆ ॥ ਹਰਿ ਰਸੁ ਪੀ ਸਦਾ ਤ੍ਰਿਪਤਿ ਭਏ ਫਿਰਿ ਤ੍ਰਿਸਨਾ ਭੁਖ ਗਵਾਇਆ ॥5॥ ਸਲੋਕ ਮਃ 3 ॥ ਪਿਰ ਖੁਸੀਏ ਧਨ ਰਾਵੀਏ ਧਨ ਉਰਿ ਨਾਮੁ ਸੀਗਾਰੁ ॥ ਨਾਨਕ ਧਨ ਆਗੈ ਖੜੀ ਸੋਭਾਵੰਤੀ ਨਾਰਿ ॥1॥ ਮਃ 1 ॥ ਸਸੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਧੰਨੁ ਸੁੋਹਾਗਣੀ ਜੋ ਭਾਵਹਿ ਵੇਪਰਵਾਹ ॥2॥ ਪਉੜੀ ॥ ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥ ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥ ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥ ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥ ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥6॥

ਸਲੋਕ ਮਃ 3 ॥ ਸਭਨਾ ਕਾ ਪਿਰੁ ਏਕੁ ਹੈ ਪਿਰ ਬਿਨੁ ਖਾਲੀ ਨਾਹਿ ॥ ਨਾਨਕ ਸੇ ਸੋਹਾਗਣੀ ਜਿ ਸਤਿਗੁਰ ਮਾਹਿ ਸਮਾਹਿ ॥1॥ ਮਃ 3 ॥ ਮਨ ਕੇ ਅਧਿਕ ਤਰੰਗ ਕਿਉ ਦਰਿ ਸਾਹਿਬ ਛੁਟੀਐ ॥ ਜੇ ਰਾਚੈ ਸਚ ਰੰਗਿ ਗੂੜੈ ਰੰਗਿ ਅਪਾਰ ਕੈ ॥ ਨਾਨਕ ਗੁਰ ਪਰਸਾਦੀ ਛੁਟੀਐ ਜੇ ਚਿਤੁ ਲਗੈ ਸਚਿ ॥2॥ ਪਉੜੀ ॥ ਹਰਿ ਕਾ ਨਾਮੁ ਅਮੋਲੁ ਹੈ

1089

ਕਿਉ ਕੀਮਤਿ ਕੀਜੈ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪੇ ਵਰਤੀਜੈ ॥ ਗੁਰਮੁਖਿ ਸਦਾ ਸਲਾਹੀਐ ਸਚੁ ਕੀਮਤਿ ਕੀਜੈ ॥ ਗੁਰ ਸਬਦੀ ਕਮਲੁ ਵਿਗਸਿਆ ਇਵ ਹਰਿ ਰਸੁ ਪੀਜੈ ॥ ਆਵਣੁ ਜਾਣਾ ਠਾਕਿਆ ਸੁਖਿ ਸਹਜਿ ਸਵੀਜੈ

॥7॥ ਸਲੋਕ ਮਃ 1 ॥ ਨਾ ਮੈਲਾ ਨਾ ਧੁੰਧਲਾ ਨਾ ਭਗਵਾ ਨਾ ਕਚੁ ॥ ਨਾਨਕ ਲਾਲੋ ਲਾਲੁ ਹੈ ਸਚੈ ਰਤਾ ਸਚੁ ॥1॥

ਮਃ 3 ॥ ਸਹਜਿ ਵਣਸਪਤਿ ਫੁਲੁ ਫਲੁ ਭਵਰੁ ਵਸੈ ਭੈ ਖੰਡਿ ॥ ਨਾਨਕ ਤਰਵਰੁ ਏਕੁ ਹੈ ਏਕੋ ਫੁਲੁ ਭਿਰੰਗੁ ॥2॥

ਪਉੜੀ ॥ ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥ ਹਰਿ ਸੇਤੀ ਸਦਾ ਮਿਲਿ ਰਹੇ ਜਿਨੀ ਆਪੁ ਪਛਾਨਾ ॥

ਗਿਆਨੀਆ ਕਾ ਇਹੁ ਮਹਤੁ ਹੈ ਮਨ ਮਾਹਿ ਸਮਾਨਾ ॥ ਹਰਿ ਜੀਉ ਕਾ ਮਹਲੁ ਪਾਇਆ ਸਚੁ ਲਾਇ ਧਿਆਨਾ ॥

ਜਿਨ ਗੁਰ ਪਰਸਾਦੀ ਮਨੁ ਜੀਤਿਆ ਜਗੁ ਤਿਨਹਿ ਜਿਤਾਨਾ ॥8॥ ਸਲੋਕ ਮਃ 3 ॥ ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥ ਦਰਗਹ ਲੇਖਾ ਮੰਗੀਐ ਕਿਸੁ ਕਿਸੁ ਉਤਰੁ ਦੇਉ ॥ ਭਿਖਿਆ ਨਾਮੁ ਸੰਤੋਖੁ ਮੜੀ ਸਦਾ ਸਚੁ ਹੈ ਨਾਲਿ ॥ ਭੇਖੀ ਹਾਥ ਨ ਲਧੀਆ ਸਭ ਬਧੀ ਜਮਕਾਲਿ ॥ ਨਾਨਕ ਗਲਾ ਝੂਠੀਆ ਸਚਾ ਨਾਮੁ ਸਮਾਲਿ ॥1॥

ਮਃ 3 ॥ ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥ ਐਸਾ ਸਤਿਗੁਰੁ ਲੋੜਿ ਲਹੁ ਜਿਸੁ ਜੇਵਡੁ ਅਵਰੁ ਨ ਕੋਇ ॥ ਤਿਸੁ ਸਰਣਾਈ ਛੂਟੀਐ ਲੇਖਾ ਮੰਗੈ ਨ ਕੋਇ ॥ ਸਚੁ ਦ੍ਰਿੜਾਏ ਸਚੁ ਦ੍ਰਿੜੁ ਸਚਾ ਓਹੁ ਸਬਦੁ ਦੇਇ ॥

ਹਿਰਦੈ ਜਿਸ ਦੈ ਸਚੁ ਹੈ ਤਨੁ ਮਨੁ ਭੀ ਸਚਾ ਹੋਇ ॥ ਨਾਨਕ ਸਚੈ ਹੁਕਮਿ ਮੰਨਿਐ ਸਚੀ ਵਡਿਆਈ ਦੇਇ ॥

ਸਚੇ ਮਾਹਿ ਸਮਾਵਸੀ ਜਿਸ ਨੋ ਨਦਰਿ ਕਰੇਇ ॥2॥ ਪਉੜੀ ॥ ਸੂਰੇ ਏਹਿ ਨ ਆਖੀਅਹਿ ਅਹੰਕਾਰਿ ਮਰਹਿ ਦੁਖੁ ਪਾਵਹਿ ॥ ਅੰਧੇ ਆਪੁ ਨ ਪਛਾਣਨੀ ਦੂਜੈ ਪਚਿ ਜਾਵਹਿ ॥ ਅਤਿ ਕਰੋਧ ਸਿਉ ਲੂਝਦੇ ਅਗੈ ਪਿਛੈ ਦੁਖੁ ਪਾਵਹਿ ॥

ਹਰਿ ਜੀਉ ਅਹੰਕਾਰੁ ਨ ਭਾਵਈ ਵੇਦ ਕੂਕਿ ਸੁਣਾਵਹਿ ॥ ਅਹੰਕਾਰਿ ਮੁਏ ਸੇ ਵਿਗਤੀ ਗਏ ਮਰਿ ਜਨਮਹਿ ਫਿਰਿ ਆਵਹਿ ॥9॥ ਸਲੋਕ ਮਃ 3 ॥ ਕਾਗਉ ਹੋਇ ਨ ਊਜਲਾ ਲੋਹੇ ਨਾਵ ਨ ਪਾਰੁ ॥ ਪਿਰਮ ਪਦਾਰਥੁ ਮੰਨਿ ਲੈ ਧੰਨੁ ਸਵਾਰਣਹਾਰੁ ॥ ਹੁਕਮੁ ਪਛਾਣੈ ਊਜਲਾ ਸਿਰਿ ਕਾਸਟ ਲੋਹਾ ਪਾਰਿ ॥ ਤ੍ਰਿਸਨਾ ਛੋਡੈ ਭੈ ਵਸੈ ਨਾਨਕ ਕਰਣੀ ਸਾਰੁ

॥1॥ ਮਃ 3 ॥ ਮਾਰੂ ਮਾਰਣ ਜੋ ਗਏ ਮਾਰਿ ਨ ਸਕਹਿ ਗਵਾਰ ॥ ਨਾਨਕ ਜੇ ਇਹੁ ਮਾਰੀਐ ਗੁਰ ਸਬਦੀ ਵੀਚਾਰਿ

॥ ਏਹੁ ਮਨੁ ਮਾਰਿਆ ਨਾ ਮਰੈ ਜੇ ਲੋਚੈ ਸਭੁ ਕੋਇ ॥ ਨਾਨਕ ਮਨ ਹੀ ਕਉ ਮਨੁ ਮਾਰਸੀ ਜੇ ਸਤਿਗੁਰੁ ਭੇਟੈ

1090

ਸੋਇ ॥2॥ ਪਉੜੀ ॥ ਦੋਵੈ ਤਰਫਾ ਉਪਾਈਓਨੁ ਵਿਚਿ ਸਕਤਿ ਸਿਵ ਵਾਸਾ ॥ ਸਕਤੀ ਕਿਨੈ ਨ ਪਾਇਓ ਫਿਰਿ ਜਨਮਿ ਬਿਨਾਸਾ ॥ ਗੁਰਿ ਸੇਵਿਐ ਸਾਤਿ ਪਾਈਐ ਜਪਿ ਸਾਸਿ ਗਿਰਾਸਾ ॥ ਸਿਮ੍ਰਿਤਿ ਸਾਸਤ ਸੋਧਿ ਦੇਖੁ ਊਤਮ ਹਰਿ ਦਾਸਾ ॥ ਨਾਨਕ ਨਾਮ ਬਿਨਾ ਕੋ ਥਿਰੁ ਨਹੀ ਨਾਮੈ ਬਲਿ ਜਾਸਾ ॥10॥ ਸਲੋਕ ਮਃ 3 ॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵ ਖੰਡ ਮਧੇ ਪੂਜੀਆ ਅਪਣੈ ਚਜਿ ਵੀਚਾਰਿ ॥ ਮਤੁ ਸਚਾ ਅਖਰੁ ਭੁਲਿ ਜਾਇ ਚਉਕੈ

ਭਿਟੈ ਨ ਕੋਇ ॥ ਝੂਠੇ ਚਉਕੇ ਨਾਨਕਾ ਸਚਾ ਏਕੋ ਸੋਇ ॥1॥ ਮਃ 3 ॥ ਆਪਿ ਉਪਾਏ ਕਰੇ ਆਪਿ ਆਪੇ ਨਦਰਿ ਕਰੇਇ ॥ ਆਪੇ ਦੇ ਵਡਿਆਈਆ ਕਹੁ ਨਾਨਕ ਸਚਾ ਸੋਇ ॥2॥ ਪਉੜੀ ॥ ਕੰਟਕੁ ਕਾਲੁ ਏਕੁ ਹੈ ਹੋਰੁ ਕੰਟਕੁ ਨ ਸੂਝੈ ॥ ਅਫਰਿਓ ਜਗ ਮਹਿ ਵਰਤਦਾ ਪਾਪੀ ਸਿਉ ਲੂਝੈ ॥ ਗੁਰ ਸਬਦੀ ਹਰਿ ਭੇਦੀਐ ਹਰਿ ਜਪਿ ਹਰਿ ਬੂਝੈ

॥ ਸੋ ਹਰਿ ਸਰਣਾਈ ਛੁਟੀਐ ਜੋ ਮਨ ਸਿਉ ਜੂਝੈ ॥ ਮਨਿ ਵੀਚਾਰਿ ਹਰਿ ਜਪੁ ਕਰੇ ਹਰਿ ਦਰਗਹ ਸੀਝੈ ॥11॥

ਸਲੋਕ ਮਃ 1 ॥ ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ ॥

ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥1॥ ਮਃ 1 ॥

ਅਲਗਉ ਜੋਇ ਮਧੂਕੜਉ ਸਾਰੰਗਪਾਣਿ ਸਬਾਇ ॥ ਹੀਰੈ ਹੀਰਾ ਬੇਧਿਆ ਨਾਨਕ ਕੰਠਿ ਸੁਭਾਇ ॥2॥ ਪਉੜੀ ॥

ਮਨਮੁਖ ਕਾਲੁ ਵਿਆਪਦਾ ਮੋਹਿ ਮਾਇਆ ਲਾਗੇ ॥ ਖਿਨ ਮਹਿ ਮਾਰਿ ਪਛਾੜਸੀ ਭਾਇ ਦੂਜੈ ਠਾਗੇ ॥ ਫਿਰਿ ਵੇਲਾ ਹਥਿ ਨ ਆਵਈ ਜਮ ਕਾ ਡੰਡੁ ਲਾਗੇ ॥ ਤਿਨ ਜਮਡੰਡੁ ਨ ਲਗਈ ਜੋ ਹਰਿ ਲਿਵ ਜਾਗੇ ॥ ਸਭ ਤੇਰੀ ਤੁਧੁ ਛਡਾਵਣੀ ਸਭ ਤੁਧੈ ਲਾਗੇ ॥12॥ ਸਲੋਕ ਮਃ 1 ॥ ਸਰਬੇ ਜੋਇ ਅਗਛਮੀ ਦੂਖੁ ਘਨੇਰੋ ਆਥਿ ॥ ਕਾਲਰੁ ਲਾਦਸਿ ਸਰੁ ਲਾਘਣਉ ਲਾਭੁ ਨ ਪੂੰਜੀ ਸਾਥਿ ॥1॥ ਮਃ 1 ॥ ਪੂੰਜੀ ਸਾਚਉ ਨਾਮੁ ਤੂ ਅਖੁਟਉ ਦਰਬੁ ਅਪਾਰੁ ॥ ਨਾਨਕ ਵਖਰੁ ਨਿਰਮਲਉ ਧੰਨੁ ਸਾਹੁ ਵਾਪਾਰੁ ॥2॥ ਮਃ 1 ॥ ਪੂਰਬ ਪ੍ਰੀਤਿ ਪਿਰਾਣਿ ਲੈ ਮੋਟਉ ਠਾਕੁਰੁ ਮਾਣਿ ॥ ਮਾਥੈ ਊਭੈ ਜਮੁ ਮਾਰਸੀ ਨਾਨਕ ਮੇਲਣੁ ਨਾਮਿ ॥3॥ ਪਉੜੀ ॥ ਆਪੇ ਪਿੰਡੁ ਸਵਾਰਿਓਨੁ ਵਿਚਿ ਨਵ ਨਿਧਿ ਨਾਮੁ ॥ ਇਕਿ ਆਪੇ ਭਰਮਿ ਭੁਲਾਇਅਨੁ ਤਿਨ ਨਿਹਫਲ ਕਾਮੁ ॥ ਇਕਨੀ ਗੁਰਮੁਖਿ ਬੁਝਿਆ ਹਰਿ ਆਤਮਰਾਮੁ ॥ ਇਕਨੀ ਸੁਣਿ ਕੈ

ਮੰਨਿਆ ਹਰਿ ਊਤਮ ਕਾਮੁ ॥ ਅੰਤਰਿ ਹਰਿ ਰੰਗੁ ਉਪਜਿਆ ਗਾਇਆ ਹਰਿ ਗੁਣ ਨਾਮੁ ॥13॥ ਸਲੋਕ ਮਃ 1 ॥

1091

ਭੋਲਤਣਿ ਭੈ ਮਨਿ ਵਸੈ ਹੇਕੈ ਪਾਧਰ ਹੀਡੁ ॥ ਅਤਿ ਡਾਹਪਣਿ ਦੁਖੁ ਘਣੋ ਤੀਨੇ ਥਾਵ ਭਰੀਡ ॥1॥ ਮਃ 1 ॥

ਮਾਂਦਲੁ ਬੇਦਿ ਸਿ ਬਾਜਣੋ ਘਣੋ ਧੜੀਐ ਜੋਇ ॥ ਨਾਨਕ ਨਾਮੁ ਸਮਾਲਿ ਤੂ ਬੀਜਉ ਅਵਰੁ ਨ ਕੋਇ ॥2॥ ਮਃ 1 ॥

ਸਾਗਰੁ ਗੁਣੀ ਅਥਾਹੁ ਕਿਨਿ ਹਾਥਾਲਾ ਦੇਖੀਐ ॥ ਵਡਾ ਵੇਪਰਵਾਹੁ ਸਤਿਗੁਰੁ ਮਿਲੈ ਤ ਪਾਰਿ ਪਵਾ ॥ ਮੰਝਿ ਭਰਿ ਦੁਖ ਬਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥3॥ ਪਉੜੀ ॥ ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥ ਜੋ ਇਛਨਿ ਸੋ ਪਾਇਦੇ ਹਰਿ ਨਾਮੁ ਧਿਆਵੈ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ ਸੋ ਹਰਿ ਗੁਣ ਗਾਵੈ

॥ ਧਰਮਰਾਇ ਤਿਨ ਕਾ ਮਿਤੁ ਹੈ ਜਮ ਮਗਿ ਨ ਪਾਵੈ ॥ ਹਰਿ ਨਾਮੁ ਧਿਆਵਹਿ ਦਿਨਸੁ ਰਾਤਿ ਹਰਿ ਨਾਮਿ ਸਮਾਵੈ

॥14॥ ਸਲੋਕ ਮਃ 1 ॥ ਸੁਣੀਐ ਏਕੁ ਵਖਾਣੀਐ ਸੁਰਗਿ ਮਿਰਤਿ ਪਇਆਲਿ ॥ ਹੁਕਮੁ ਨ ਜਾਈ ਮੇਟਿਆ ਜੋ ਲਿਖਿਆ ਸੋ ਨਾਲਿ ॥ ਕਉਣੁ ਮੂਆ ਕਉਣੁ ਮਾਰਸੀ ਕਉਣੁ ਆਵੈ ਕਉਣੁ ਜਾਇ ॥ ਕਉਣੁ ਰਹਸੀ ਨਾਨਕਾ ਕਿਸ ਕੀ ਸੁਰਤਿ ਸਮਾਇ ॥1॥ ਮਃ 1 ॥ ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥ ਤ੍ਰਿਸਨਾ ਥਕੀ ਨਾਨਕਾ ਜਾ ਮਨੁ ਰਤਾ ਨਾਇ ॥ ਲੋਇਣ ਰਤੇ ਲੋਇਣੀ ਕੰਨੀ ਸੁਰਤਿ ਸਮਾਇ ॥ ਜੀਭ ਰਸਾਇਣਿ ਚੂਨੜੀ ਰਤੀ ਲਾਲ ਲਵਾਇ ॥

ਅੰਦਰੁ ਮੁਸਕਿ ਝਕੋਲਿਆ ਕੀਮਤਿ ਕਹੀ ਨ ਜਾਇ ॥2॥ ਪਉੜੀ ॥ ਇਸੁ ਜਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥ ਏਹੁ ਅਖੁਟੁ ਕਦੇ ਨ ਨਿਖੁਟਈ ਖਾਇ ਖਰਚਿਉ ਪਲੈ ॥ ਹਰਿ ਜਨ ਨੇੜਿ ਨ ਆਵਈ ਜਮਕੰਕਰ ਜਮਕਲੈ ॥

ਸੇ ਸਾਹ ਸਚੇ ਵਣਜਾਰਿਆ ਜਿਨ ਹਰਿ ਧਨੁ ਪਲੈ ॥ ਹਰਿ ਕਿਰਪਾ ਤੇ ਹਰਿ ਪਾਈਐ ਜਾ ਆਪਿ ਹਰਿ ਘਲੈ ॥15॥

ਸਲੋਕ ਮਃ 3 ॥ ਮਨਮੁਖ ਵਾਪਾਰੈ ਸਾਰ ਨ ਜਾਣਨੀ ਬਿਖੁ ਵਿਹਾਝਹਿ ਬਿਖੁ ਸੰਗ੍ਰਹਹਿ ਬਿਖੁ ਸਿਉ ਧਰਹਿ ਪਿਆਰੁ ॥

ਬਾਹਰਹੁ ਪੰਡਿਤ ਸਦਾਇਦੇ ਮਨਹੁ ਮੂਰਖ ਗਾਵਾਰ ॥ ਹਰਿ ਸਿਉ ਚਿਤੁ ਨ ਲਾਇਨੀ ਵਾਦੀ ਧਰਨਿ ਪਿਆਰੁ ॥ ਵਾਦਾ ਕੀਆ ਕਰਨਿ ਕਹਾਣੀਆ ਕੂੜੁ ਬੋਲਿ ਕਰਹਿ ਆਹਾਰੁ ॥ ਜਗ ਮਹਿ ਰਾਮ ਨਾਮੁ ਹਰਿ ਨਿਰਮਲਾ ਹੋਰੁ ਮੈਲਾ ਸਭੁ ਆਕਾਰੁ ॥ ਨਾਨਕ ਨਾਮੁ ਨ ਚੇਤਨੀ ਹੋਇ ਮੈਲੇ ਮਰਹਿ ਗਵਾਰ ॥1॥ ਮਃ 3 ॥ ਦੁਖੁ ਲਗਾ ਬਿਨੁ ਸੇਵਿਐ ਹੁਕਮੁ ਮੰਨਿਐ ਦੁਖੁ ਜਾਇ ॥ ਆਪੇ ਦਾਤਾ ਸੁਖੈ ਦਾ ਆਪੇ ਦੇਇ ਸਜਾਇ ॥ ਨਾਨਕ ਏਵੈ ਜਾਣੀਐ ਸਭੁ ਕਿਛੁ ਤਿਸੈ ਰਜਾਇ

॥2॥ ਪਉੜੀ ॥ ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥ ਦੂਜੈ ਭਰਮਿ ਭੁਲਾਇਆ

1092

ਹਉਮੈ ਦੁਖੁ ਪਾਹੀ ॥ ਬਿਨੁ ਕਰਮਾ ਕਿਛੂ ਨ ਪਾਈਐ ਜੇ ਬਹੁਤੁ ਲੋਚਾਹੀ ॥ ਆਵੈ ਜਾਇ ਜੰਮੈ ਮਰੈ ਗੁਰ ਸਬਦਿ ਛੁਟਾਹੀ ॥ ਆਪਿ ਕਰੈ ਕਿਸੁ ਆਖੀਐ ਦੂਜਾ ਕੋ ਨਾਹੀ ॥16॥ ਸਲੋਕ ਮਃ 3 ॥ ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥ ਸਤਿਗੁਰਿ ਸਚੁ ਦ੍ਰਿੜਾਇਆ ਇਸੁ ਧਨ ਕੀ ਕੀਮਤਿ ਕਹੀ ਨ ਜਾਇ ॥

ਇਤੁ ਧਨਿ ਪਾਇਐ ਭੁਖ ਲਥੀ ਸੁਖੁ ਵਸਿਆ ਮਨਿ ਆਇ ॥ ਜਿੰਨ੍ਹਾ ਕਉ ਧੁਰਿ ਲਿਖਿਆ ਤਿਨੀ ਪਾਇਆ ਆਇ

॥ ਮਨਮੁਖੁ ਜਗਤੁ ਨਿਰਧਨੁ ਹੈ ਮਾਇਆ ਨੋ ਬਿਲਲਾਇ ॥ ਅਨਦਿਨੁ ਫਿਰਦਾ ਸਦਾ ਰਹੈ ਭੁਖ ਨ ਕਦੇ ਜਾਇ ॥

ਸਾਂਤਿ ਨ ਕਦੇ ਆਵਈ ਨਹ ਸੁਖੁ ਵਸੈ ਮਨਿ ਆਇ ॥ ਸਦਾ ਚਿੰਤ ਚਿਤਵਦਾ ਰਹੈ ਸਹਸਾ ਕਦੇ ਨ ਜਾਇ ॥ ਨਾਨਕ ਵਿਣੁ ਸਤਿਗੁਰ ਮਤਿ ਭਵੀ ਸਤਿਗੁਰ ਨੋ ਮਿਲੈ ਤਾ ਸਬਦੁ ਕਮਾਇ ॥ ਸਦਾ ਸਦਾ ਸੁਖ ਮਹਿ ਰਹੈ ਸਚੇ ਮਾਹਿ ਸਮਾਇ

॥1॥ ਮਃ 3 ॥ ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥ ਏਕੋ ਸਿਮਰਹੁ ਭਾਇਰਹੁ ਤਿਸੁ ਬਿਨੁ ਅਵਰੁ ਨ ਕੋਇ ॥ ਖਾਣਾ ਸਬਦੁ ਚੰਗਿਆਈਆ ਜਿਤੁ ਖਾਧੈ ਸਦਾ ਤ੍ਰਿਪਤਿ ਹੋਇ ॥ ਪੈਨਣੁ ਸਿਫਤਿ ਸਨਾਇ ਹੈ ਸਦਾ ਸਦਾ ਓਹੁ ਊਜਲਾ ਮੈਲਾ ਕਦੇ ਨ ਹੋਇ ॥ ਸਹਜੇ ਸਚੁ ਧਨੁ ਖਟਿਆ ਥੋੜਾ ਕਦੇ ਨ ਹੋਇ ॥ ਦੇਹੀ ਨੋ ਸਬਦੁ ਸੀਗਾਰੁ ਹੈ

ਜਿਤੁ ਸਦਾ ਸਦਾ ਸੁਖੁ ਹੋਇ ॥ ਨਾਨਕ ਗੁਰਮੁਖਿ ਬੁਝੀਐ ਜਿਸ ਨੋ ਆਪਿ ਵਿਖਾਲੇ ਸੋਇ ॥2॥ ਪਉੜੀ ॥ ਅੰਤਰਿ ਜਪੁ ਤਪੁ ਸੰਜਮੋ ਗੁਰ ਸਬਦੀ ਜਾਪੈ ॥ ਹਰਿ ਹਰਿ ਨਾਮੁ ਧਿਆਈਐ ਹਉਮੈ ਅਗਿਆਨੁ ਗਵਾਪੈ ॥ ਅੰਦਰੁ ਅੰਮ੍ਰਿਤਿ ਭਰਪੂਰੁ ਹੈ ਚਾਖਿਆ ਸਾਦੁ ਜਾਪੈ ॥ ਜਿਨ ਚਾਖਿਆ ਸੇ ਨਿਰਭਉ ਭਏ ਸੇ ਹਰਿ ਰਸਿ ਧ੍ਰਾਪੈ ॥ ਹਰਿ ਕਿਰਪਾ ਧਾਰਿ ਪੀਆਇਆ ਫਿਰਿ ਕਾਲੁ ਨ ਵਿਆਪੈ ॥17॥ ਸਲੋਕ ਮਃ 3 ॥ ਲੋਕੁ ਅਵਗੁਣਾ ਕੀ ਬੰਨ੍ਹੈ ਗੰਠੜੀ ਗੁਣ ਨ ਵਿਹਾਝੈ

ਕੋਇ ॥ ਗੁਣਾਂ ਕਾ ਗਾਹਕੁ ਨਾਨਕਾ ਵਿਰਲਾ ਕੋਈ ਹੋਇ ॥ ਗੁਰ ਪਰਸਾਦੀ ਗੁਣ ਪਾਈਅਨਿ ਜਿਸ ਨੋ ਨਦਰਿ ਕਰੇਇ

॥1॥ ਮਃ 3 ॥ ਗੁਣ ਅਵਗੁਣ ਸਮਾਨਿ ਹਹਿ ਜਿ ਆਪਿ ਕੀਤੇ ਕਰਤਾਰਿ ॥ ਨਾਨਕ ਹੁਕਮਿ ਮੰਨਿਐ ਸੁਖੁ ਪਾਈਐ

ਗੁਰ ਸਬਦੀ ਵੀਚਾਰਿ ॥2॥ ਪਉੜੀ ॥ ਅੰਦਰਿ ਰਾਜਾ ਤਖਤੁ ਹੈ ਆਪੇ ਕਰੇ ਨਿਆਉ ॥ ਗੁਰ ਸਬਦੀ ਦਰੁ ਜਾਣੀਐ

ਅੰਦਰਿ ਮਹਲੁ ਅਸਰਾਉ ॥ ਖਰੇ ਪਰਖਿ ਖਜਾਨੈ ਪਾਈਅਨਿ ਖੋਟਿਆ ਨਾਹੀ ਥਾਉ ॥ ਸਭੁ ਸਚੋ ਸਚੁ ਵਰਤਦਾ ਸਦਾ ਸਚੁ ਨਿਆਉ ॥ ਅੰਮ੍ਰਿਤ ਕਾ ਰਸੁ ਆਇਆ ਮਨਿ ਵਸਿਆ ਨਾਉ ॥18॥ ਸਲੋਕ ਮਃ 1 ॥ ਹਉ ਮੈ ਕਰੀ

1093

ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥ ਬੂਝਹੁ ਗਿਆਨੀ ਬੂਝਣਾ ਏਹ ਅਕਥਕਥਾ ਮਨ ਮਾਹਿ ॥ ਬਿਨੁ ਗੁਰ ਤਤੁ ਨ ਪਾਈਐ ਅਲਖੁ ਵਸੈ ਸਭ ਮਾਹਿ ॥ ਸਤਿਗੁਰੁ ਮਿਲੈ ਤ ਜਾਣੀਐ ਜਾਂ ਸਬਦੁ ਵਸੈ ਮਨ ਮਾਹਿ ॥ ਆਪੁ ਗਇਆ ਭ੍ਰਮੁ ਭਉ ਗਇਆ ਜਨਮ ਮਰਨ ਦੁਖ ਜਾਹਿ ॥ ਗੁਰਮਤਿ ਅਲਖੁ ਲਖਾਈਐ ਊਤਮ ਮਤਿ ਤਰਾਹਿ ॥ ਨਾਨਕ ਸੋ ਹੰ ਹੰ

ਸਾ ਜਪੁ ਜਾਪਹੁ ਤ੍ਰਿਭਵਣ ਤਿਸੈ ਸਮਾਹਿ ॥1॥ ਮਃ 3 ॥ ਮਨੁ ਮਾਣਕੁ ਜਿਨਿ ਪਰਖਿਆ ਗੁਰ ਸਬਦੀ ਵੀਚਾਰਿ ॥

ਸੇ ਜਨ ਵਿਰਲੇ ਜਾਣੀਅਹਿ ਕਲਿਜੁਗ ਵਿਚਿ ਸੰਸਾਰਿ ॥ ਆਪੈ ਨੋ ਆਪੁ ਮਿਲਿ ਰਹਿਆ ਹਉਮੈ ਦੁਬਿਧਾ ਮਾਰਿ ॥

ਨਾਨਕ ਨਾਮਿ ਰਤੇ ਦੁਤਰੁ ਤਰੇ ਭਉਜਲੁ ਬਿਖਮੁ ਸੰਸਾਰੁ ॥2॥ ਪਉੜੀ ॥ ਮਨਮੁਖ ਅੰਦਰੁ ਨ ਭਾਲਨੀ ਮੁਠੇ ਅਹੰਮਤੇ

॥ ਚਾਰੇ ਕੁੰਡਾਂ ਭਵਿ ਥਕੇ ਅੰਦਰਿ ਤਿਖ ਤਤੇ ॥ ਸਿੰਮ੍ਰਿਤਿ ਸਾਸਤ ਨ ਸੋਧਨੀ ਮਨਮੁਖ ਵਿਗੁਤੇ ॥ ਬਿਨੁ ਗੁਰ ਕਿਨੈ ਨ ਪਾਇਓ ਹਰਿ ਨਾਮੁ ਹਰਿ ਸਤੇ ॥ ਤਤੁ ਗਿਆਨੁ ਵੀਚਾਰਿਆ ਹਰਿ ਜਪਿ ਹਰਿ ਗਤੇ ॥19॥ ਸਲੋਕ ਮਃ 2 ॥ ਆਪੇ ਜਾਣੈ ਕਰੇ ਆਪਿ ਆਪੇ ਆਣੈ ਰਾਸਿ ॥ ਤਿਸੈ ਅਗੈ ਨਾਨਕਾ ਖਲਿਇ ਕੀਚੈ ਅਰਦਾਸਿ ॥1॥ ਮਃ 1 ॥ ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥ ਕਿਸ ਨੋ ਕਹੀਐ ਨਾਨਕਾ ਜਾ ਘਰਿ ਵਰਤੈ ਸਭੁ ਕੋਇ ॥2॥ ਪਉੜੀ ॥ ਸਭੇ ਥੋਕ ਵਿਸਾਰਿ ਇਕੋ ਮਿਤੁ ਕਰਿ ॥ ਮਨੁ ਤਨੁ ਹੋਇ ਨਿਹਾਲੁ ਪਾਪਾ ਦਹੈ ਹਰਿ ॥ ਆਵਣੁ ਜਾਣਾ ਚੁਕੈ ਜਨਮਿ ਨ ਜਾਹਿ ਮਰਿ ॥ ਸਚੁ ਨਾਮੁ ਆਧਾਰੁ ਸੋਗਿ ਨ ਮੋਹਿ ਜਰਿ ॥ ਨਾਨਕ ਨਾਮੁ ਨਿਧਾਨੁ ਮਨ ਮਹਿ ਸੰਚਿ ਧਰਿ ॥20॥ ਸਲੋਕ ਮਃ 5 ॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮ ॥1॥

ਮਃ 5 ॥ ਮਾਇਆ ਸਾਥਿ ਨ ਚਲਈ ਕਿਆ ਲਪਟਾਵਹਿ ਅੰਧ ॥ ਗੁਰ ਕੇ ਚਰਣ ਧਿਆਇ ਤੂ ਤੂਟਹਿ ਮਾਇਆ ਬੰਧ ॥2॥ ਪਉੜੀ ॥ ਭਾਣੈ ਹੁਕਮੁ ਮਨਾਇਓਨੁ ਭਾਣੈ ਸੁਖੁ ਪਾਇਆ ॥ ਭਾਣੈ ਸਤਿਗੁਰੁ ਮੇਲਿਓਨੁ ਭਾਣੈ ਸਚੁ ਧਿਆਇਆ ॥ ਭਾਣੇ ਜੇਵਡ ਹੋਰ ਦਾਤਿ ਨਾਹੀ ਸਚੁ ਆਖਿ ਸੁਣਾਇਆ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਚੁ ਕਮਾਇਆ ॥ ਨਾਨਕ ਤਿਸੁ ਸਰਣਾਗਤੀ ਜਿਨਿ ਜਗਤੁ ਉਪਾਇਆ ॥21॥ ਸਲੋਕ ਮਃ 3 ॥ ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥ ਨਾਨਕ ਮੁਇਆ ਕਾ ਕਿਆ ਮਾਰਣਾ ਜਿ ਆਪਿ ਮਾਰੇ ਗੋਵਿੰਦ ॥1॥ ਮਃ 3 ॥

ਮਨ ਕੀ ਪਤ੍ਰੀ ਵਾਚਣੀ ਸੁਖੀ ਹੂ ਸੁਖੁ ਸਾਰੁ ॥ ਸੋ ਬ੍ਰਹਮਣੁ ਭਲਾ ਆਖੀਐ ਜਿ ਬੂਝੈ ਬ੍ਰਹਮੁ ਬੀਚਾਰੁ ॥ ਹਰਿ ਸਾਲਾਹੇ

1094

ਹਰਿ ਪੜੈ ਗੁਰ ਕੈ ਸਬਦਿ ਵੀਚਾਰਿ ॥ ਆਇਆ ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜ੍ਹਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥2॥ ਪਉੜੀ

॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ

ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥22॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਕੀ ਵਾਰ ਸਲੋਕਾਂ ਨਾਲਿ ਮਹਲਾ 5 ॥ ਡਖਣੇ ਮਃ 5 ॥ ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥

ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥1॥ ਮਃ 5 ॥ ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੇ ਡੇਖੁ ॥

ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥2॥ ਮਃ 5 ॥ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰ ਤੰਬੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥3॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ

ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ

ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ

॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥1॥

ਡਖਣੇ ਮਃ 5 ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥1॥ ਮਃ 5 ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ

॥2॥ ਮਃ 5 ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥3॥

ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ ਸਕੈ ਤੂ ਅਬਿਨਾਸੀ ਜਗ

1095

ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣਿ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥

ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥2॥ ਡਖਣੇ ਮਃ 5 ॥ ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥1॥ ਮਃ 5 ॥ ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥2॥ ਮਃ 5 ॥ ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥3॥ ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਨ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥3॥

ਡਖਣੇ ਮਃ 5 ॥ ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ

॥1॥ ਮਃ 5 ॥ ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥2॥ ਮਃ 5 ॥ ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ

ਖਿੜਿਆ ਹਭੁ ਸੰਸਾਰੁ ਜਿਉ ॥3॥ ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ

॥ ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ

ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥4॥

ਡਖਣੇ ਮਃ 5 ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥1॥

ਮਃ 5 ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥2॥ ਮਃ 5 ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ ਪਈ ਚਿਰਾਣੀਆ ਫਿਰਿ ਕਡੂ ਆਵੈ

1096

ਰੁਤਿ ॥3॥ ਪਉੜੀ ॥ ਤੁਧੁ ਰੂਪੁ ਨ ਰੇਖਿਆ ਜਾਤਿ ਤੂ ਵਰਨਾ ਬਾਹਰਾ ॥ ਏਹਿ ਮਾਣਸ ਜਾਣਹਿ ਦੂਰਿ ਤੂ ਵਰਤਹਿ ਜਾਹਰਾ ॥ ਤੂ ਸਭ ਘਟ ਭੋਗਹਿ ਆਪਿ ਤੁਧੁ ਲੇਪੁ ਨ ਲਾਹਰਾ ॥ ਤੂ ਪੁਰਖੁ ਅਨੰਦੀ ਅਨੰਤ ਸਭ ਜੋਤਿ ਸਮਾਹਰਾ

॥ ਤੂ ਸਭ ਦੇਵਾ ਮਹਿ ਦੇਵ ਬਿਧਾਤੇ ਨਰਹਰਾ ॥ ਕਿਆ ਆਰਾਧੇ ਜਿਹਵਾ ਇਕ ਤੂ ਅਬਿਨਾਸੀ ਅਪਰਪਰਾ ॥

ਜਿਸੁ ਮੇਲਹਿ ਸਤਿਗੁਰੁ ਆਪਿ ਤਿਸ ਕੇ ਸਭਿ ਕੁਲ ਤਰਾ ॥ ਸੇਵਕ ਸਭਿ ਕਰਦੇ ਸੇਵ ਦਰਿ ਨਾਨਕੁ ਜਨੁ ਤੇਰਾ

॥5॥ ਡਖਣੇ ਮਃ 5 ॥ ਗਹਡੜੜਾ ਤ੍ਰਿਣਿ ਛਾਇਆ ਗਾਫਲ ਜਲਿਓਹੁ ਭਾਹਿ ॥ ਜਿਨਾ ਭਾਗ ਮਥਾਹੜੈ ਤਿਨ ਉਸਤਾਦ ਪਨਾਹਿ ॥1॥ ਮਃ 5 ॥ ਨਾਨਕ ਪੀਠਾ ਪਕਾ ਸਾਜਿਆ ਧਰਿਆ ਆਣਿ ਮਉਜੂਦੁ ॥ ਬਾਝਹੁ ਸਤਿਗੁਰ ਆਪਣੇ ਬੈਠਾ ਝਾਕੁ ਦਰੂਦ ॥2॥ ਮਃ 5 ॥ ਨਾਨਕ ਭੁਸਰੀਆ ਪਕਾਈਆ ਪਾਈਆ ਥਾਲੈ ਮਾਹਿ ॥ ਜਿਨੀ ਗੁਰੂ

ਮਨਾਇਆ ਰਜਿ ਰਜਿ ਸੇਈ ਖਾਹਿ ॥3॥ ਪਉੜੀ ॥ ਤੁਧੁ ਜਗ ਮਹਿ ਖੇਲੁ ਰਚਾਇਆ ਵਿਚਿ ਹਉਮੈ ਪਾਈਆ ॥

ਏਕੁ ਮੰਦਰੁ ਪੰਚ ਚੋਰ ਹਹਿ ਨਿਤ ਕਰਹਿ ਬੁਰਿਆਈਆ ॥ ਦਸ ਨਾਰੀ ਇਕੁ ਪੁਰਖੁ ਕਰਿ ਦਸੇ ਸਾਦਿ ਲੁੋਭਾਈਆ

॥ ਏਨਿ ਮਾਇਆ ਮੋਹਣੀ ਮੋਹੀਆ ਨਿਤ ਫਿਰਹਿ ਭਰਮਾਈਆ ॥ ਹਾਠਾ ਦੋਵੈ ਕੀਤੀਓ ਸਿਵ ਸਕਤਿ ਵਰਤਾਈਆ

॥ ਸਿਵ ਅਗੈ ਸਕਤੀ ਹਾਰਿਆ ਏਵੈ ਹਰਿ ਭਾਈਆ ॥ ਇਕਿ ਵਿਚਹੁ ਹੀ ਤੁਧੁ ਰਖਿਆ ਜੋ ਸਤਿਸੰਗਿ ਮਿਲਾਈਆ

॥ ਜਲ ਵਿਚਹੁ ਬਿੰਬੁ ਉਠਾਲਿਓ ਜਲ ਮਾਹਿ ਸਮਾਈਆ ॥6॥ ਡਖਣੇ ਮਃ 5 ॥ ਆਗਾਹਾਂ ਕੂ ਤ੍ਰਾਘਿ ਪਿਛਾ ਫੇਰਿ ਨ ਮੁਹਡੜਾ ॥ ਨਾਨਕ ਸਿਝਿ ਇਵੇਹਾ ਵਾਰ ਬਹੁੜਿ ਨ ਹੋਵੀ ਜਨਮੜਾ ॥1॥ ਮਃ 5 ॥ ਸਜਣੁ ਮੈਡਾ ਚਾਈਆ ਹਭ ਕਹੀ ਦਾ ਮਿਤੁ ॥ ਹਭੇ ਜਾਣਨਿ ਆਪਣਾ ਕਹੀ ਨ ਠਾਹੇ ਚਿਤੁ ॥2॥ ਮਃ 5 ॥ ਗੁਝੜਾ ਲਧਮੁ ਲਾਲੁ ਮਥੈ ਹੀ ਪਰਗਟੁ ਥਿਆ ॥ ਸੋਈ ਸੁਹਾਵਾ ਥਾਨੁ ਜਿਥੈ ਪਿਰੀਏ ਨਾਨਕ ਜੀ ਤੂ ਵੁਠਿਆ ॥3॥ ਪਉੜੀ ॥ ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥ ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥ ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥ ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥ ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥ ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥7॥ ਡਖਣੇ ਮਃ 5 ॥ ਡੇਖਣ ਕੂ ਮੁਸਤਾਕੁ ਮੁਖੁ ਕਿਜੇਹਾ ਤਉ ਧਣੀ ॥ ਫਿਰਦਾ

1097

ਕਿਤੈ ਹਾਲਿ ਜਾ ਡਿਠਮੁ ਤਾ ਮਨੁ ਧ੍ਰਾਪਿਆ ॥1॥ ਮਃ 5 ॥ ਦੁਖੀਆ ਦਰਦ ਘਣੇ ਵੇਦਨ ਜਾਣਹਿ ਤੂ ਧਣੀ ॥ ਜਾਣਾ ਲਖ ਭਵੇ ਪਿਰੀ ਡਿਖੰਦੋ ਤਾ ਜੀਵਸਾ ॥2॥ ਮਃ 5 ॥ ਢਹਦੀ ਜਾਇ ਕਰਾਰਿ ਵਹਣਿ ਵਹੰਦੇ ਮੈ ਡਿਠਿਆ ॥ ਸੇਈ ਰਹੇ ਅਮਾਣ ਜਿਨਾ ਸਤਿਗੁਰੁ ਭੇਟਿਆ ॥3॥ ਪਉੜੀ ॥ ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥ ਜਿਨਿ ਜਨਿ ਗੁਰਮੁਖਿ ਬੁਝਿਆ ਸੁ ਚਹੁ ਕੁੰਟੀਂ ਜਾਪੈ ॥ ਜੋ ਨਰੁ ਉਸ ਕੀ ਸਰਣੀ ਪਰੈ ਤਿਸੁ ਕੰਬਹਿ ਪਾਪੈ ॥ ਜਨਮ ਜਨਮ ਕੀ ਮਲੁ ਉਤਰੈ ਗੁਰ ਧੂੜੀ ਨਾਪੈ ॥ ਜਿਨਿ ਹਰਿ ਭਾਣਾ ਮੰਨਿਆ ਤਿਸੁ ਸੋਗੁ ਨ ਸੰਤਾਪੈ ॥ ਹਰਿ ਜੀਉ ਤੂ ਸਭਨਾ ਕਾ ਮਿਤੁ ਹੈ ਸਭਿ ਜਾਣਹਿ ਆਪੈ ॥ ਐਸੀ ਸੋਭਾ ਜਨੈ ਕੀ ਜੇਵਡੁ ਹਰਿ ਪਰਤਾਪੈ ॥ ਸਭ ਅੰਤਰਿ ਜਨ ਵਰਤਾਇਆ ਹਰਿ ਜਨ ਤੇ ਜਾਪੈ ॥8॥ ਡਖਣੇ ਮਃ 5 ॥ ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥ ਜਿਨਾ ਕੀ ਮੈ ਆਸੜੀ ਤਿਨਾ ਮਹਿਜੀ ਆਸ ॥1॥ ਮਃ 5 ॥ ਗਿਲੀ ਗਿਲੀ ਰੋਡੜੀ ਭਉਦੀ ਭਵਿ ਭਵਿ ਆਇ ॥ ਜੋ ਬੈਠੇ ਸੇ ਫਾਥਿਆ ਉਬਰੇ ਭਾਗ ਮਥਾਇ ॥2॥ ਮਃ 5 ॥ ਡਿਠਾ ਹਭ ਮਝਾਹਿ ਖਾਲੀ ਕੋਇ ਨ ਜਾਣੀਐ ॥ ਤੈ ਸਖੀ ਭਾਗ ਮਥਾਹਿ ਜਿਨੀ ਮੇਰਾ ਸਜਣੁ ਰਾਵਿਆ ॥3॥ ਪਉੜੀ ॥ ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥ ਪ੍ਰਭੁ ਮੇਰਾ ਥਿਰਥਾਵਰੀ ਹੋਰ ਆਵੈ ਜਾਵੈ ॥ ਸੋ ਮੰਗਾ ਦਾਨੁ ਗੁੋਸਾਈਆ ਜਿਤੁ ਭੁਖ ਲਹਿ ਜਾਵੈ ॥ ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥ ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥ ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥ ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥ ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥9॥ ਡਖਣੇ ਮਃ 5 ॥ ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥ ਦੁਰਜਨ ਸੇਤੀ ਨੇਹੁ ਤੂ

ਕੈ ਗੁਣਿ ਹਰਿ ਰੰਗੁ ਮਾਣਹੀ ॥1॥ ਮਃ 5 ॥ ਨਾਨਕ ਜਿਸੁ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥2॥ ਮਃ 5 ॥ ਰਤੇ ਰੰਗਿ ਪਾਰਬ੍ਰਹਮ ਕੈ ਮਨੁ ਤਨੁ ਅਤਿ ਗੁਲਾਲੁ

॥ ਨਾਨਕ ਵਿਣੁ ਨਾਵੈ ਆਲੂਦਿਆ ਜਿਤੀ ਹੋਰੁ ਖਿਆਲੁ ॥3॥ ਪਵੜੀ ॥ ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥ ਜਿਨੀ ਠਗੀ ਜਗੁ ਠਗਿਆ ਸੇ ਤੁਧੁ ਮਾਰਿ ਨਿਵਾੜਾ ॥ ਗੁਰਿ ਭਉਜਲੁ ਪਾਰਿ ਲੰਘਾਇਆ ਜਿਤਾ ਪਾਵਾੜਾ ॥ ਗੁਰਮਤੀ ਸਭਿ ਰਸ ਭੋਗਦਾ ਵਡਾ ਆਖਾੜਾ ॥ ਸਭਿ ਇੰਦ੍ਰੀਆ ਵਸਿ ਕਰਿ ਦਿਤੀਓ ਸਤਵੰਤਾ ਸਾੜਾ ॥

1098

ਜਿਤੁ ਲਾਈਅਨਿ ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥10॥ ਡਖਣੇ ਮਃ 5 ॥ ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ

॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥1॥ ਮਃ 5 ॥ ਕਪੜ ਭੋਗ ਵਿਕਾਰ ਏਹਿ ਹਭੇ ਹੀ ਛਾਰੁ

॥ ਖਾਕੁ ਲੁੋੜੇਂਦਾ ਤਿੰਨ੍ਹ ਖੇ ਜੋ ਰਤੇ ਦੀਦਾਰਿ ॥2॥ ਮਃ 5 ॥ ਕਿਆ ਤਕਹਿ ਬਿਆ ਪਾਸ ਕਰਿ ਹੀਅੜੇ ਹਿਕੁ ਅਧਾਰੁ

॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥3॥ ਪਉੜੀ ॥ ਵਿਣੁ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਿਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨੁ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥11॥ ਡਖਣੇ ਮਃ 5 ॥

ਲੋੜੀਦੋ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥1॥ ਮਃ 5 ॥ ਮਾਣਿਕੂ

ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥2॥ ਮਃ 5 ॥ ਮੂ ਥੀਆਊ

ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾਹੂ ਬਾਹਰੇ ॥3॥ ਪਉੜੀ ॥ ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੁੋਲਾਈਆ ॥ ਮੈ ਚਾਰੇ ਕੁੰਟਾਂ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਹੁ ਹਉਮੈ ਤਜਹੁ ਇਤੁ ਪੰਥਿ

ਜੁਲਾਈਆ ॥ ਨਿਤ ਸੇਵਹੁ ਸਾਹਿਬੁ ਆਪਣਾ ਸਤਿਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ

॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੁੋਸਾਈਆ ॥12॥ ਡਖਣੇ ਮਃ 5 ॥ ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥1॥ ਮਃ 5 ॥ ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥2॥ ਮਃ 5 ॥ ਠਗਾ ਨੀਹੁ ਮਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥

ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥3॥ ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖੁ ਅਲੇਖੰ ॥

1099

ਖਟੁ ਦਰਸਨ ਭ੍ਰਮਤੇ ਫਿਰਹਿ ਨਹ ਮਿਲੀਐ ਭੇਖੰ ॥ ਵਰਤ ਕਰਹਿ ਚੰਦ੍ਰਾਇਣਾ ਸੇ ਕਿਤੈ ਨ ਲੇਖੰ ॥ ਬੇਦ ਪੜਹਿ ਸੰਪੂਰਨਾ ਤਤੁ ਸਾਰ ਨ ਪੇਖੰ ॥ ਤਿਲਕੁ ਕਢਹਿ ਇਸਨਾਨੁ ਕਰਿ ਅੰਤਰਿ ਕਾਲੇਖੰ ॥ ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ॥ ਭੂਲਾ ਮਾਰਗਿ ਸੋ ਪਵੈ ਜਿਸੁ ਧੁਰਿ ਮਸਤਕਿ ਲੇਖੰ ॥ ਤਿਨਿ ਜਨਮੁ ਸਵਾਰਿਆ ਆਪਣਾ ਜਿਨਿ ਗੁਰੁ ਅਖੀ ਦੇਖੰ ॥13॥ ਡਖਣੇ ਮਃ 5 ॥ ਸੋ ਨਿਵਾਹੂ ਗਡਿ ਜੋ ਚਲਾਊ ਨ ਥੀਐ ॥ ਕਾਰ ਕੂੜਾਵੀ ਛਡਿ ਸੰਮਲੁ ਸਚੁ ਧਣੀ ॥1॥ ਮਃ 5 ॥ ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥ ਪਰਗਟੁ ਥੀਆ ਆਪਿ ਨਾਨਕ ਮਸਤਕਿ ਲਿਖਿਆ ॥2॥ ਮਃ 5 ॥ ਮੁਖ ਸੁਹਾਵੇ ਨਾਮੁ ਚਉ ਆਠ ਪਹਰ ਗੁਣ ਗਾਉ ॥ ਨਾਨਕ ਦਰਗਹ ਮੰਨੀਅਹਿ ਮਿਲੀ ਨਿਥਾਵੇ ਥਾਉ ॥3॥ ਪਉੜੀ ॥ ਬਾਹਰ ਭੇਖਿ ਨ ਪਾਈਐ ਪ੍ਰਭੁ ਅੰਤਰਜਾਮੀ ॥ ਇਕਸੁ ਹਰਿ ਜੀਉ ਬਾਹਰੀ ਸਭ

ਫਿਰੈ ਨਿਕਾਮੀ ॥ ਮਨੁ ਰਤਾ ਕੁਟੰਬ ਸਿਉ ਨਿਤ ਗਰਬਿ ਫਿਰਾਮੀ ॥ ਫਿਰਹਿ ਗੁਮਾਨੀ ਜਗ ਮਹਿ ਕਿਆ ਗਰਬਹਿ ਦਾਮੀ ॥ ਚਲਦਿਆ ਨਾਲਿ ਨ ਚਲਈ ਖਿਨੁ ਜਾਇ ਬਿਲਾਮੀ ॥ ਬਿਚਰਦੇ ਫਿਰਹਿ ਸੰਸਾਰ ਮਹਿ ਹਰਿ ਜੀਉ ਹੁਕਾਮੀ

॥ ਕਰਮੁ ਖੁਲਾ ਗੁਰੁ ਪਾਇਆ ਹਰਿ ਮਿਲਿਆ ਸੁਆਮੀ ॥ ਜੋ ਜਨੁ ਹਰਿ ਕਾ ਸੇਵਕੋ ਹਰਿ ਤਿਸ ਕੀ ਕਾਮੀ ॥14॥

ਡਖਣੇ ਮਃ 5 ॥ ਮੁਖਹੁ ਅਲਾਏ ਹਭ ਮਰਣੁ ਪਛਾਣੰਦੋ ਕੋਇ ॥ ਨਾਨਕ ਤਿਨਾ ਖਾਕੁ ਜਿਨਾ ਯਕੀਨਾ ਹਿਕ ਸਿਉ

॥1॥ ਮਃ 5 ॥ ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥ ਤੈ ਤਨਿ ਪੜਦਾ ਨਾਹਿ ਨਾਨਕ ਜੈ ਗੁਰੁ ਭੇਟਿਆ ॥2॥

ਮਃ 5 ॥ ਮਤੜੀ ਕਾਂਢਕੁ ਆਹ ਪਾਵ ਧੋਵੰਦੋ ਪੀਵਸਾ ॥ ਮੂ ਤਨਿ ਪ੍ਰੇਮੁ ਅਥਾਹ ਪਸਣ ਕੂ ਸਚਾ ਧਣੀ ॥3॥ ਪਉੜੀ

॥ ਨਿਰਭਉ ਨਾਮੁ ਵਿਸਾਰਿਆ ਨਾਲਿ ਮਾਇਆ ਰਚਾ ॥ ਆਵੈ ਜਾਇ ਭਵਾਈਐ ਬਹੁ ਜੋਨੀ ਨਚਾ ॥ ਬਚਨੁ ਕਰੇ ਤੈ ਖਿਸਕਿ ਜਾਇ ਬੋਲੇ ਸਭੁ ਕਚਾ ॥ ਅੰਦਰਹੁ ਥੋਥਾ ਕੂੜਿਆਰੁ ਕੂੜੀ ਸਭ ਖਚਾ ॥ ਵੈਰੁ ਕਰੇ ਨਿਰਵੈਰ ਨਾਲਿ ਝੂਠੇ ਲਾਲਚਾ ॥ ਮਾਰਿਆ ਸਚੈ ਪਾਤਿਸਾਹਿ ਵੇਖਿ ਧੁਰਿ ਕਰਮਚਾ ॥ ਜਮਦੂਤੀ ਹੈ ਹੇਰਿਆ ਦੁਖ ਹੀ ਮਹਿ ਪਚਾ ॥ ਹੋਆ ਤਪਾਵਸੁ ਧਰਮ ਕਾ ਨਾਨਕ ਦਰਿ ਸਚਾ ॥15॥ ਡਖਣੇ ਮਃ 5 ॥ ਪਰਭਾਤੇ ਪ੍ਰਭ ਨਾਮੁ ਜਪਿ ਗੁਰ ਕੇ ਚਰਣ ਧਿਆਇ

॥ ਜਨਮ ਮਰਣ ਮਲੁ ਉਤਰੈ ਸਚੇ ਕੇ ਗੁਣ ਗਾਇ ॥1॥ ਮਃ 5 ॥ ਦੇਹ ਅੰਧਾਰੀ ਅੰਧੁ ਸੁੰਞੀ ਨਾਮ ਵਿਹੂਣੀਆ ॥

ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥2॥ ਮਃ 5 ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥

1100

ਨਾਨਕ ਸੇ ਅਖੜੀਆ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥3॥ ਪਉੜੀ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥ ਓਹੁ ਆਪਿ ਤਰਿਆ ਕੁਟੰਬ ਸਿਉ ਸਭੁ ਜਗਤੁ ਤਰਾਈ ॥ ਓਨਿ ਹਰਿ ਨਾਮਾ ਧਨੁ ਸੰਚਿਆ ਸਭ ਤਿਖਾ ਬੁਝਾਈ ॥ ਓਨਿ ਛਡੇ ਲਾਲਚ ਦੁਨੀ ਕੇ ਅੰਤਰਿ ਲਿਵ ਲਾਈ ॥ ਓਸੁ ਸਦਾ ਸਦਾ ਘਰਿ ਅਨੰਦੁ ਹੈ

ਹਰਿ ਸਖਾ ਸਹਾਈ ॥ ਓਨਿ ਵੈਰੀ ਮਿਤ੍ਰ ਸਮ ਕੀਤਿਆ ਸਭ ਨਾਲਿ ਸੁਭਾਈ ॥ ਹੋਆ ਓਹੀ ਅਲੁ ਜਗ ਮਹਿ ਗੁਰ ਗਿਆਨੁ ਜਪਾਈ ॥ ਪੂਰਬਿ ਲਿਖਿਆ ਪਾਇਆ ਹਰਿ ਸਿਉ ਬਣਿ ਆਈ ॥16॥ ਡਖਣੇ ਮਃ 5 ॥ ਸਚੁ ਸੁਹਾਵਾ ਕਾਢੀਐ ਕੂੜੈ ਕੂੜੀ ਸੋਇ ॥ ਨਾਨਕ ਵਿਰਲੇ ਜਾਣੀਅਹਿ ਜਿਨ ਸਚੁ ਪਲੈ ਹੋਇ ॥1॥ ਮਃ 5 ॥ ਸਜਣ ਮੁਖੁ ਅਨੂਪੁ ਅਠੇ ਪਹਰ ਨਿਹਾਲਸਾ ॥ ਸੁਤੜੀ ਸੋ ਸਹੁ ਡਿਠੁ ਤੈ ਸੁਪਨੇ ਹਉ ਖੰਨੀਐ ॥2॥ ਮਃ 5 ॥ ਸਜਣ ਸਚੁ ਪਰਖਿ ਮੁਖਿ

ਅਲਾਵਣੁ ਥੋਥਰਾ ॥ ਮੰਨ ਮਝਾਹੂ ਲਖਿ ਤੁਧਹੁ ਦੂਰਿ ਨ ਸੁ ਪਿਰੀ ॥3॥ ਪਉੜੀ ॥ ਧਰਤਿ ਆਕਾਸੁ ਪਾਤਾਲੁ ਹੈ

ਚੰਦੁ ਸੂਰੁ ਬਿਨਾਸੀ ॥ ਬਾਦਿਸਾਹ ਸਾਹ ਉਮਰਾਵ ਖਾਨ ਢਾਹਿ ਡੇਰੇ ਜਾਸੀ ॥ ਰੰਕ ਤੁੰਗ ਗਰੀਬ ਮਸਤ ਸਭੁ ਲੋਕੁ ਸਿਧਾਸੀ ॥ ਕਾਜੀ ਸੇਖ ਮਸਾਇਕਾ ਸਭੇ ਉਠਿ ਜਾਸੀ ॥ ਪੀਰ ਪੈਕਾਬਰ ਅਉਲੀਏ ਕੋ ਥਿਰੁ ਨ ਰਹਾਸੀ ॥ ਰੋਜਾ ਬਾਗ ਨਿਵਾਜ ਕਤੇਬ ਵਿਣੁ ਬੁਝੇ ਸਭ ਜਾਸੀ ॥ ਲਖ ਚਉਰਾਸੀਹ ਮੇਦਨੀ ਸਭ ਆਵੈ ਜਾਸੀ ॥ ਨਿਹਚਲੁ ਸਚੁ ਖੁਦਾਇ ਏਕੁ ਖੁਦਾਇ ਬੰਦਾ ਅਬਿਨਾਸੀ ॥17॥ ਡਖਣੇ ਮਃ 5 ॥ ਡਿਠੀ ਹਭ ਢੰਢੋਲਿ ਹਿਕਸੁ ਬਾਝੁ ਨ ਕੋਇ ॥ ਆਉ ਸਜਣ ਤੂ ਮੁਖਿ ਲਗੁ ਮੇਰਾ ਤਨੁ ਮਨੁ ਠੰਢਾ ਹੋਇ ॥1॥ ਮਃ 5 ॥ ਆਸਕੁ ਆਸਾ ਬਾਹਰਾ ਮੂ ਮਨਿ ਵਡੀ ਆਸ ॥ ਆਸ ਨਿਰਾਸਾ ਹਿਕੁ ਤੂ ਹਉ ਬਲਿ ਬਲਿ ਬਲਿ ਗਈਆਸੁ ॥2॥ ਮਃ 5 ॥ ਵਿਛੋੜਾ ਸੁਣੇ ਡੁਖੁ ਵਿਣੁ ਡਿਠੇ ਮਰਿਓਦਿ ॥

ਬਾਝੁ ਪਿਆਰੇ ਆਪਣੇ ਬਿਰਹੀ ਨਾ ਧੀਰੋਦਿ ॥3॥ ਪਉੜੀ ॥ ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ

॥ ਕੋਟਿ ਤੇਤੀਸਾ ਦੇਵਤੇ ਸਣੁ ਇੰਦ੍ਰੈ ਜਾਸੀ ॥ ਸਿਮ੍ਰਿਤਿ ਸਾਸਤ੍ਰ ਬੇਦ ਚਾਰਿ ਖਟੁ ਦਰਸ ਸਮਾਸੀ ॥ ਪੋਥੀ ਪੰਡਿਤ ਗੀਤ ਕਵਿਤ ਕਵਤੇ ਭੀ ਜਾਸੀ ॥ ਜਤੀ ਸਤੀ ਸੰਨਿਆਸੀਆ ਸਭਿ ਕਾਲੈ ਵਾਸੀ ॥ ਮੁਨਿ ਜੋਗੀ ਦਿਗੰਬਰਾ ਜਮੈ ਸਣੁ ਜਾਸੀ ॥ ਜੋ ਦੀਸੈ ਸੋ ਵਿਣਸਣਾ ਸਭ ਬਿਨਸਿ ਬਿਨਾਸੀ ॥ ਥਿਰੁ ਪਾਰਬ੍ਰਹਮੁ ਪਰਮੇਸੁਰੋ ਸੇਵਕੁ ਥਿਰੁ ਹੋਸੀ ॥18॥

ਡਖਣੇ ਮਃ 5 ॥ ਸੈ ਨੰਗੇ ਨਹ ਨੰਗ ਭੁਖੇ ਲਖ ਨ ਭੁਖਿਆ ॥ ਡੁਖੇ ਕੋਟਿ ਨ ਡੁਖ ਨਾਨਕ ਪਿਰੀ ਪਿਖੰਦੋ ਸੁਭ ਦ੍ਰਿਸਟਿ

1101

॥1॥ ਮਃ 5 ॥ ਸੁਖ ਸਮੂਹਾ ਭੋਗ ਭੂਮਿ ਸਬਾਈ ਕੋ ਧਣੀ ॥ ਨਾਨਕ ਹਭੋ ਰੋਗੁ ਮਿਰਤਕ ਨਾਮ ਵਿਹੂਣਿਆ ॥2॥

ਮਃ 5 ॥ ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥ ਨਾਨਕ ਆਸੜੀ ਨਿਬਾਹਿ ਮਾਨੁਖ ਪਰ ਥਾਈ ਲਜੀਵਦੋ

॥3॥ ਪਉੜੀ ॥ ਨਿਹਚਲੁ ਏਕੁ ਨਰਾਇਣੋ ਹਰਿ ਅਗਮ ਅਗਾਧਾ ॥ ਨਿਹਚਲੁ ਨਾਮੁ ਨਿਧਾਨੁ ਹੈ ਜਿਸੁ ਸਿਮਰਤ ਹਰਿ ਲਾਧਾ ॥ ਨਿਹਚਲੁ ਕੀਰਤਨੁ ਗੁਣ ਗੋਬਿੰਦ ਗੁਰਮੁਖਿ ਗਾਵਾਧਾ ॥ ਸਚੁ ਧਰਮੁ ਤਪੁ ਨਿਹਚਲੋ ਦਿਨੁ ਰੈਨਿ ਅਰਾਧਾ ॥ ਦਇਆ ਧਰਮੁ ਤਪੁ ਨਿਹਚਲੋ ਜਿਸੁ ਕਰਮਿ ਲਿਖਾਧਾ ॥ ਨਿਹਚਲੁ ਮਸਤਕਿ ਲੇਖੁ ਲਿਖਿਆ ਸੋ ਟਲੈ ਨ ਟਲਾਧਾ ॥ ਨਿਹਚਲ ਸੰਗਤਿ ਸਾਧ ਜਨ ਬਚਨ ਨਿਹਚਲੁ ਗੁਰ ਸਾਧਾ ॥ ਜਿਨ ਕਉ ਪੂਰਬਿ ਲਿਖਿਆ ਤਿਨ ਸਦਾ ਸਦਾ ਆਰਾਧਾ ॥19॥ ਡਖਣੇ ਮਃ 5 ॥ ਜੋ ਡੁਬੰਦੋ ਆਪਿ ਸੋ ਤਰਾਏ ਕਿਨ ਖੇ ॥ ਤਾਰੇਦੜੋ ਭੀ ਤਾਰਿ ਨਾਨਕ ਪਿਰ ਸਿਉ ਰਤਿਆ ॥1॥ ਮਃ 5 ॥ ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥ ਮੂੰ ਜੁਲਾਊਂ ਤਥਿ ਨਾਨਕ ਪਿਰੀ ਪਸੰਦੋ ਹਰਿਓ ਥੀਓਸਿ ॥2॥ ਮਃ 5 ॥ ਮੇਰੀ ਮੇਰੀ ਕਿਆ ਕਰਹਿ ਪੁਤ੍ਰ ਕਲਤ੍ਰ ਸਨੇਹ ॥ ਨਾਨਕ ਨਾਮ ਵਿਹੂਣੀਆ ਨਿਮੁਣੀਆਦੀ ਦੇਹ ॥3॥ ਪਉੜੀ ॥ ਨੈਨੀ ਦੇਖਉ ਗੁਰ ਦਰਸਨੋ ਗੁਰ ਚਰਣੀ ਮਥਾ ॥ ਪੈਰੀ ਮਾਰਗਿ ਗੁਰ ਚਲਦਾ ਪਖਾ ਫੇਰੀ ਹਥਾ ॥ ਅਕਾਲਮੂਰਤਿ ਰਿਦੈ ਧਿਆਇਦਾ ਦਿਨੁ ਰੈਨਿ ਜਪੰਥਾ ॥ ਮੈ ਛਡਿਆ ਸਗਲ ਅਪਾਇਣੋ ਭਰਵਾਸੈ ਗੁਰ ਸਮਰਥਾ ॥ ਗੁਰਿ ਬਖਸਿਆ ਨਾਮੁ ਨਿਧਾਨੁ ਸਭੋ ਦੁਖੁ ਲਥਾ ॥ ਭੋਗਹੁ ਭੁੰਚਹੁ ਭਾਈਹੋ ਪਲੈ ਨਾਮੁ ਅਗਥਾ ॥ ਨਾਮੁ ਦਾਨੁ ਇਸਨਾਨੁ ਦ੍ਰਿੜੁ ਸਦਾ ਕਰਹੁ ਗੁਰ ਕਥਾ ॥ ਸਹਜੁ ਭਇਆ ਪ੍ਰਭੁ ਪਾਇਆ ਜਮ ਕਾ ਭਉ ਲਥਾ ॥20॥ ਡਖਣੇ ਮਃ 5 ॥ ਲਗੜੀਆ ਪਿਰੀਅੰਨਿ ਪੇਖੰਦੀਆ ਨ ਤ੍ਰਿਪਤੀਆਂ ॥ ਹਭ ਮਝਾਹੂ

ਸੋ ਧਣੀ ਬਿਆ ਨ ਡਿਠੋ ਕੋਇ ॥1॥ ਮਃ 5 ॥ ਕਥੜੀਆ ਸੰਤਾਹ ਤੇ ਸੁਖਾਊ ਪੰਧੀਆ ॥ ਨਾਨਕ ਲਧੜੀਆ ਤਿੰਨਾਹ ਜਿਨਾ ਭਾਗੁ ਮਥਾਹੜੈ ॥2॥ ਮਃ 5 ॥ ਡੂੰਗਰਿ ਜਲਾ ਥਲਾ ਭੂਮਿ ਬਨਾ ਫਲ ਕੰਦਰਾ ॥ ਪਾਤਾਲਾ ਆਕਾਸ ਪੂਰਨੁ ਹਭ ਘਟਾ ॥ ਨਾਨਕ ਪੇਖਿ ਜੀਓ ਇਕਤੁ ਸੂਤਿ ਪਰੋਤੀਆ ॥3॥ ਪਉੜੀ ॥ ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥ ਹਰਿ ਜੀਉ ਮੇਰੀ ਸਾਰ ਕਰੇ ਹਮ ਹਰਿ ਕੇ ਬਾਲਕ ॥ ਸਹਜੇ ਸਹਜਿ ਖਿਲਾਇਦਾ ਨਹੀ ਕਰਦਾ ਆਲਕ ॥ ਅਉਗੁਣੁ ਕੋ ਨ ਚਿਤਾਰਦਾ ਗਲ ਸੇਤੀ ਲਾਇਕ ॥ ਮੁਹਿ ਮੰਗਾਂ ਸੋਈ ਦੇਵਦਾ ਹਰਿ ਪਿਤਾ

1102

ਸੁਖਦਾਇਕ ॥ ਗਿਆਨ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥21॥ ਡਖਣੇ ਮਃ 5 ॥

ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥1॥ ਮਃ 5 ॥ ਨਾਨਕ ਬਿਜੁਲੀਆ ਚਮਕੰਨਿ ਘੁਰਨਿ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥2॥ ਮਃ 5 ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥3॥ ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥22॥ ਡਖਣੇ ਮਃ

5 ॥ ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥1॥

ਮਃ 5 ॥ ਮੁਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨ੍ਹਾ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥2॥ ਮਃ

5 ॥ ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ

ਨੀਰਿ ॥3॥ ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧ ਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣਕਾਰਣ ਸਮਰਥੁ ਹੈ ਘਟਿ ਘਟਿ ਸਭ

ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰਗੰਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥23॥1॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ॥ ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ

1103

ਰਾਮੁ ਨ ਜਪਹੁ ਅਭਾਗੇ ॥1॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥1॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥

ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥2॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨਿ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥3॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥4॥1॥ ਮਾਰੂ ਕਬੀਰ ਜੀ ॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰਿ ॥1॥

ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮਾ ॥1॥ ਰਹਾਉ ॥ ਜਟਾ ਭਸਮ ਲੇਪਨੁ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾ ਤੇ ਬਿਖਿਆ ਤੇ ਹੋਇ ਉਦਾਸੁ ॥2॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਮਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨ ॥3॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤ ਹੂ ਨ ਜਾਇ ॥4॥2॥ ਮਾਰੂ

ਕਬੀਰ ਜੀ ॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜੁ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥1॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥1॥ ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹ ਬਹੁਰਿ ਨ ਭਈ ਪਿਆਸ ॥2॥

ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮੁ ਭਇਆ ਉਦਾਸੁ ॥3॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥4॥3॥ ਮਾਰੂ ਕਬੀਰ ਜੀ ॥ ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹ ਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹ ਗੇ ॥1॥ ਬਹੁਰਿ ਹਮ ਕਾਹੇ ਆਵਹ ਗੇ ॥ ਆਵਨੁ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹ ਗੇ ॥1॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹ ਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹ ਗੇ ॥2॥ ਜਿਤੁ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹ ਗੇ ॥ ਹਰਿ ਜੀ ਕ੍ਰਿਪਾ ਕਰੇ ਜਉ ਅਪਨੀ ਤਉ ਗੁਰ ਕੈ ਸਬਦਿ ਸਮਾਵਹ ਗੇ ॥3॥ ਜੀਵਤ ਮਰਹੁ ਮਰਹੁ

1104

ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨਿ ਰਹਿਆ ਲਿਵ ਸੋਈ ॥4॥4॥

ਮਾਰੂ ਕਬੀਰ ਜੀ ॥ ਜਉ ਤੁਮ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ

ਸਗਲ ਮਹਿ ਅਬ ਕੈਸੇ ਭਰਮਾਵਹੁ ॥1॥ ਰਾਮ ਮੋ ਕਉ ਤਾਰਿ ਕਹਾਂ ਲੈ ਜਾਈਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥1॥ ਰਹਾਉ ॥ ਤਾਰਨਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ

॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥2॥5॥ ਮਾਰੂ ਕਬੀਰ ਜੀ ॥ ਜਿਨਿ ਗੜ

ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥1॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਬ ਹਰਿ ਕੋ ਨਾਮੁ ਛਡਾਵਨੁ ॥1॥ ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨਾ ਇਹੁ ਪਰਪੰਚੁ ਬਧਾਵਨੁ

॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨ੍ਹ ਹਿਰਦੈ ਰਾਮ ਰਸਾਇਨੁ ॥2॥6॥ ਮਾਰੂ ਕਬੀਰ ਜੀ ॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥1॥ ਬਾਬਾ ਅਬ ਨ ਬਸਉ ਇਹੁ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥1॥ ਰਹਾਉ ॥ ਧਰਮਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਂਧਿਓ ਜੀਉ ਦਰਬਾਰੀ ॥2॥ ਕਹੈ

ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ

॥3॥7॥ ਮਾਰੂ ਕਬੀਰ ਜੀਉ ॥ ਰਾਜਨ ਕਉਨੁ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥1॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥1॥ ਖੀਰ ਸਮਾਨਿ ਸਾਗੁ ਮੈ ਖਾਇਆ ਗੁਨ ਗਾਵਤ ਰੈਨਿ ਬਿਹਾਨੀ ॥

ਕਬੀਰ ਕੋ ਠਾਕੁਰੁ ਅਨਦਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥2॥8॥ ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ

ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖ ਜਨਮੁ ਹੈ ਹਾਰਿਓ ॥1॥ ਰਹਾਉ

॥ ਸਾਧਸੰਗਤਿ ਕਬ ਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤ ਚਾਲਿਓ ਊਠਿ

॥1॥ ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗ ਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ

॥2॥ ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬ ਹੂ ਨ ਸਿਮਰਿਓ ਰਾਮੁ ॥3॥

1105

ਕਹਿ ਕਬੀਰ ਚੇਤੈ ਨਹੀ ਮੂਰਖੁ ਮੁਗਧੁ ਗਵਾਰੁ ॥ ਰਾਮ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥4॥9॥

ਮਾਰੂ ਸ੍ਰੀ ਕਬੀਰ ਜੀਉ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ

ਜਾਹਿਗਾ ॥1॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮਿ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥1॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨੁ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥2॥ ਧਰਮਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਹਿਂਗਾ ॥3॥10॥

ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ

॥1॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੈ ਹੇਤਿ ॥ ਪੁਰਜਾ ਪੁਰਜਾ ਕਟਿ ਮਰੈ ਕਬ ਹੂ ਨ ਛਾਡੈ ਖੇਤੁ ॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਕਬੀਰ ਜੀਉ ਕੀ ਅਸਟਪਦੀ ॥ ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਨ ਹੋਇ ਵਣਾਹੰਬੈ ॥1॥ ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥2॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥3॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੇ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥4॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥5॥ ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥

ਜੇ ਲੋਚੈ ਸਭੁ ਕੋਇ ਵਣਾਹੰਬੈ ॥6॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੇ ॥ ਸਹਜੇ ਪਾਵੈ ਸੋਇ ਵਣਾਹੰਬੈ

॥7॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥ ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ॥ ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ

ਚਹੁ ਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥1॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ

1106

ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥1॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ

॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥2॥ ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਬਿਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੇ ਧ੍ਰÄ ਅਟਲੁ ਅਜ ਹੂ ਨ ਟਰਿਓ ॥3॥ ਭਗਤ ਹੇਤਿ ਮਾਰਿਓ

ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜ ਹੂੰ ਬਲਿ ਕੈ ਦੁਆਰਿ ਖਰੋ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ॥ ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਾਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥1॥ ਮਨ ਆਦਿ ਗੁਣ ਆਦਿ ਵਖਾਣਿਆ

॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥1॥ ਰਹਾਉ ॥ ਅਰਧਿ ਕਉ ਅਰਧਿਆ ਸਰਧਿ ਕਉ ਸਰਧਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥2॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ॥ ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥1॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰਿ ਤੁਹੀ ਢਰੈ ॥ ਨੀਚਹ ਊਚ ਕਰੈ

ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥1॥ ਨਾਮਦੇਵ ਕਬੀਰੁ ਤ੍ਰਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥2॥1॥ ਮਾਰੂ ॥ ਸੁਖਸਾਗਰ ਸੁਰਤਰੁ ਚਿੰਤਾਮਨਿ ਕਾਮਧੇਨੁ ਬਸਿ ਜਾ ਕੈ ਰੇ

॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥1॥ ਹਰਿ ਹਰਿ ਹਰਿ ਨ ਜਪਸਿ ਰਸਨਾ

॥ ਅਵਰ ਸਭ ਛਾਡਿ ਬਚਨ ਰਚਨਾ ॥1॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥2॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੈ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥3॥2॥15॥

1107

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਤੁਖਾਰੀ ਮਹਲਾ 1 ਛੰਤ ਬਾਰਹਮਾਹਾ ॥ ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ

ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ

॥ ਨਾਨਕ ਪੰਥੁ ਨਿਹਾਲੇ ਸਾਧਨ ਤੂ ਸੁਣਿ ਆਤਮਰਾਮਾ ॥1॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾਧਨ ਸਭਿ ਰਸ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਭ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥2॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥

ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥3॥ ਬਰਸੈ ਅੰਮ੍ਰਿਤਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥

ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤਬਾਣੀ ਕਰਿ ਕਿਰਪਾ ਘਰਿ ਆਵੈ ॥4॥ ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥

1108

ਬਨ ਫੂਲੇ ਮੰਝਿ ਬਾਰ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ

ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥5॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥6॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ

॥ ਥਲ ਤਾਪਹਿ ਸਰਿ ਭਾਰ ਸਾਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥

ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥

ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥7॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗੁਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥8॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ

ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ

॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥9॥ ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥10॥ ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ ॥ ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ

1109

ਕੁਕਹ ਕਾਹ ਸਿ ਫੁਲੇ ॥ ਆਗੈ ਘਾਮ ਪਿਛੈ ਰੁਤਿ ਜਾਡਾ ਦੇਖਿ ਚਲਿਤ ਮਨੁ ਡੋਲੇ ॥ ਦਹ ਦਿਸਿ ਸਾਖ ਹਰੀ ਹਰੀਆਵਲ ਸਹਜਿ ਪਕੈ ਸੋ ਮੀਠਾ ॥ ਨਾਨਕ ਅਸੁਨਿ ਮਿਲਹੁ ਪਿਆਰੇ ਸਤਿਗੁਰ ਭਏ ਬਸੀਠਾ ॥11॥ ਕਤਕਿ ਕਿਰਤੁ ਪਇਆ ਜੋ ਪ੍ਰਭ ਭਾਇਆ ॥ ਦੀਪਕੁ ਸਹਜਿ ਬਲੈ ਤਤਿ ਜਲਾਇਆ ॥ ਦੀਪਕ ਰਸ ਤੇਲੋ ਧਨ ਪਿਰ ਮੇਲੋ ਧਨ ਓਮਾਹੈ ਸਰਸੀ ॥ ਅਵਗਣ ਮਾਰੀ ਮਰੈ ਨ ਸੀਝੈ ਗੁਣਿ ਮਾਰੀ ਤਾ ਮਰਸੀ ॥ ਨਾਮੁ ਭਗਤਿ ਦੇ ਨਿਜ ਘਰਿ ਬੈਠੇ ਅਜਹੁ ਤਿਨਾੜੀ ਆਸਾ ॥ ਨਾਨਕ ਮਿਲਹੁ ਕਪਟ ਦਰ ਖੋਲਹੁ ਏਕ ਘੜੀ ਖਟੁ ਮਾਸਾ ॥12॥ ਮਘਰ ਮਾਹੁ ਭਲਾ ਹਰਿ ਗੁਣ ਅੰਕਿ ਸਮਾਵਏ ॥ ਗੁਣਵੰਤੀ ਗੁਣ ਰਵੈ ਮੈ ਪਿਰੁ ਨਿਹਚਲੁ ਭਾਵਏ ॥ ਨਿਹਚਲੁ ਚਤੁਰੁ ਸੁਜਾਣੁ ਬਿਧਾਤਾ ਚੰਚਲੁ ਜਗਤੁ ਸਬਾਇਆ ॥ ਗਿਆਨੁ ਧਿਆਨੁ ਗੁਣ ਅੰਕਿ ਸਮਾਣੇ ਪ੍ਰਭ ਭਾਣਾ ਤਾ ਭਾਇਆ

॥ ਗੀਤ ਨਾਦ ਕਵਿਤ ਕਵੇ ਸੁਣਿ ਰਾਮ ਨਾਮਿ ਦੁਖੁ ਭਾਗੈ ॥ ਨਾਨਕ ਸਾਧਨ ਨਾਹ ਪਿਆਰੀ ਅਭ ਭਗਤੀ ਪਿਰ ਆਗੈ ॥13॥ ਪੋਖਿ ਤੁਖਾਰੁ ਪੜੈ ਵਣੁ ਤ੍ਰਿਣੁ ਰਸੁ ਸੋਖੈ ॥ ਆਵਤ ਕੀ ਨਾਹੀ ਮਨਿ ਤਨਿ ਵਸਹਿ ਮੁਖੇ ॥ ਮਨਿ ਤਨਿ ਰਵਿ ਰਹਿਆ ਜਗਜੀਵਨੁ ਗੁਰ ਸਬਦੀ ਰੰਗੁ ਮਾਣੀ ॥ ਅੰਡਜ ਜੇਰਜ ਸੇਤਜ ਉਤਭੁਜ ਘਟਿ ਘਟਿ ਜੋਤਿ ਸਮਾਣੀ ॥ ਦਰਸਨੁ ਦੇਹੁ ਦਇਆਪਤਿ ਦਾਤੇ ਗਤਿ ਪਾਵਉ ਮਤਿ ਦੇਹੋ ॥ ਨਾਨਕ ਰੰਗਿ ਰਵੈ ਰਸਿ ਰਸੀਆ ਹਰਿ ਸਿਉ ਪ੍ਰੀਤਿ ਸਨੇਹੋ ॥14॥ ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ ॥ ਸਾਜਨ ਸਹਜਿ ਮਿਲੇ ਗੁਣ ਕਹਿ ਅੰਕਿ ਸਮਾਨਿਆ ॥ ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥ ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥ ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥ ਨਾਨਕ ਮਾਘਿ

ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥15॥ ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥

ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥

ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥16॥ ਬੇ ਦਸ ਮਾਹ ਰੁਤੀ ਥਿਤੀ ਵਾਰ ਭਲੇ ॥

ਘੜੀ ਮੂਰਤ ਪਲ ਸਾਚੇ ਆਏ ਸਹਜਿ ਮਿਲੇ ॥ ਪ੍ਰਭ ਮਿਲੇ ਪਿਆਰੇ ਕਾਰਜ ਸਾਰੇ ਕਰਤਾ ਸਭ ਬਿਧਿ ਜਾਣੈ ॥

ਜਿਨਿ ਸੀਗਾਰੀ ਤਿਸਹਿ ਪਿਆਰੀ ਮੇਲੁ ਭਇਆ ਰੰਗੁ ਮਾਣੈ ॥ ਘਰਿ ਸੇਜ ਸੁਹਾਵੀ ਜਾ ਪਿਰਿ ਰਾਵੀ ਗੁਰਮੁਖਿ ਮਸਤਕਿ

1110

ਭਾਗੋ ॥ ਨਾਨਕ ਅਹਿਨਿਸਿ ਰਾਵੈ ਪ੍ਰੀਤਮੁ ਹਰਿ ਵਰੁ ਥਿਰੁ ਸੋਹਾਗੋ ॥17॥1॥

ੴ ਸਤਿ ਗੁਰ ਪ੍ਰਸਾਦਿ ॥

ਤੁਖਾਰੀ ਮਹਲਾ 1 ਛੰਤ ॥ ਪਹਿਲੈ ਪਹਰੈ ਨੈਣ ਸਲੋਨੜੀਏ ਰੈਣਿ ਅੰਧਿਆਰੀ ਰਾਮ ॥ ਵਖਰੁ ਰਾਖੁ ਮੁਈਏ ਆਵੈ

ਵਾਰੀ ਰਾਮ ॥ ਵਾਰੀ ਆਵੈ ਕਵਣੁ ਜਗਾਵੈ ਸੂਤੀ ਜਮ ਰਸੁ ਚੂਸਏ ॥ ਰੈਣਿ ਅੰਧੇਰੀ ਕਿਆ ਪਤਿ ਤੇਰੀ ਚੋਰੁ ਪੜੈ

ਘਰੁ ਮੂਸਏ ॥ ਰਾਖਣਹਾਰਾ ਅਗਮ ਅਪਾਰਾ ਸੁਣਿ ਬੇਨੰਤੀ ਮੇਰੀਆ ॥ ਨਾਨਕ ਮੂਰਖੁ ਕਬਹਿ ਨ ਚੇਤੈ ਕਿਆ ਸੂਝੈ

ਰੈਣਿ ਅੰਧੇਰੀਆ ॥1॥ ਦੂਜਾ ਪਹਰੁ ਭਇਆ ਜਾਗੁ ਅਚੇਤੀ ਰਾਮ ॥ ਵਖਰੁ ਰਾਖੁ ਮੁਈਏ ਖਾਜੈ ਖੇਤੀ ਰਾਮ ॥ ਰਾਖਹੁ ਖੇਤੀ ਹਰਿ ਗੁਰ ਹੇਤੀ ਜਾਗਤ ਚੋਰੁ ਨ ਲਾਗੈ ॥ ਜਮ ਮਗਿ ਨ ਜਾਵਹੁ ਨਾ ਦੁਖੁ ਪਾਵਹੁ ਜਮ ਕਾ ਡਰੁ ਭਉ ਭਾਗੈ ॥

ਰਵਿ ਸਸਿ ਦੀਪਕ ਗੁਰਮਤਿ ਦੁਆਰੈ ਮਨਿ ਸਾਚਾ ਮੁਖਿ ਧਿਆਵਏ ॥ ਨਾਨਕ ਮੂਰਖੁ ਅਜਹੁ ਨ ਚੇਤੈ ਕਿਵ ਦੂਜੈ ਸੁਖੁ ਪਾਵਏ ॥2॥ ਤੀਜਾ ਪਹਰੁ ਭਇਆ ਨੀਦ ਵਿਆਪੀ ਰਾਮ ॥ ਮਾਇਆ ਸੁਤ ਦਾਰਾ ਦੂਖਿ ਸੰਤਾਪੀ ਰਾਮ ॥ ਮਾਇਆ ਸੁਤ ਦਾਰਾ ਜਗਤ ਪਿਆਰਾ ਚੋਗ ਚੁਗੈ ਨਿਤ ਫਾਸੈ ॥ ਨਾਮੁ ਧਿਆਵੈ ਤਾ ਸੁਖੁ ਪਾਵੈ ਗੁਰਮਤਿ ਕਾਲੁ ਨ ਗ੍ਰਾਸੈ ॥

ਜੰਮਣੁ ਮਰਣੁ ਕਾਲੁ ਨਹੀ ਛੋਡੈ ਵਿਣੁ ਨਾਵੈ ਸੰਤਾਪੀ ॥ ਨਾਨਕ ਤੀਜੈ ਤ੍ਰਿਬਿਧਿ ਲੋਕਾ ਮਾਇਆ ਮੋਹਿ ਵਿਆਪੀ ॥3॥

ਚਉਥਾ ਪਹਰੁ ਭਇਆ ਦਉਤੁ ਬਿਹਾਗੈ ਰਾਮ ॥ ਤਿਨ ਘਰੁ ਰਾਖਿਅੜਾ ਜੁੋ ਅਨਦਿਨੁ ਜਾਗੈ ਰਾਮ ॥ ਗੁਰ ਪੂਛਿ

ਜਾਗੇ ਨਾਮਿ ਲਾਗੇ ਤਿਨਾ ਰੈਣਿ ਸੁਹੇਲੀਆ ॥ ਗੁਰ ਸਬਦੁ ਕਮਾਵਹਿ ਜਨਮਿ ਨ ਆਵਹਿ ਤਿਨਾ ਹਰਿ ਪ੍ਰਭੁ ਬੇਲੀਆ

॥ ਕਰ ਕੰਪਿ ਚਰਣ ਸਰੀਰੁ ਕੰਪੈ ਨੈਣ ਅੰਧੁਲੇ ਤਨੁ ਭਸਮ ਸੇ ॥ ਨਾਨਕ ਦੁਖੀਆ ਜੁਗ ਚਾਰੇ ਬਿਨੁ ਨਾਮ ਹਰਿ ਕੇ ਮਨਿ ਵਸੇ ॥4॥ ਖੂਲੀ ਗੰਠਿ ਉਠੋ ਲਿਖਿਆ ਆਇਆ ਰਾਮ ॥ ਰਸ ਕਸ ਸੁਖ ਠਾਕੇ ਬੰਧਿ ਚਲਾਇਆ ਰਾਮ ॥

ਬੰਧਿ ਚਲਾਇਆ ਜਾ ਪ੍ਰਭ ਭਾਇਆ ਨਾ ਦੀਸੈ ਨਾ ਸੁਣੀਐ ॥ ਆਪਣ ਵਾਰੀ ਸਭਸੈ ਆਵੈ ਪਕੀ ਖੇਤੀ ਲੁਣੀਐ ॥

ਘੜੀ ਚਸੇ ਕਾ ਲੇਖਾ ਲੀਜੈ ਬੁਰਾ ਭਲਾ ਸਹੁ ਜੀਆ ॥ ਨਾਨਕ ਸੁਰਿਨਰ ਸਬਦਿ ਮਿਲਾਏ ਤਿਨਿ ਪ੍ਰਭਿ ਕਾਰਣੁ ਕੀਆ

॥ 5 ॥ 2 ॥ ਤੁਖਾਰੀ ਮਹਲਾ 1 ॥ ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ ॥ ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ ॥ ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ ॥

ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ ॥

1111

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥1॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥2॥ ਅਉਗੁਣ ਵੀਸਰਿਆ ਗੁਣੀ ਘਰੁ ਕੀਆ ਰਾਮ

॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ

॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗੁਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥3॥ ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥

ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥

ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥4॥3॥ ਤੁਖਾਰੀ ਮਹਲਾ 1 ॥ ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗੁਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥1॥ ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥2॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੁੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ

॥3॥ ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ

1112

ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣੁ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥4॥4॥ ਤੁਖਾਰੀ ਮਹਲਾ 1 ॥ ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥1॥ ਭਰਿ ਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪਿ ਮੁਰਾਰੇ ਤ੍ਰਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ

ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ

ਹਾਰਿ ਪਰੋਵੈ ॥2॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚੁ ਸਾਚਿ ਸਮਾਇਆ ਚੂਕਾ ਆਵਣੁ ਜਾਣੋ ॥

ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥

ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ

॥3॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥4॥5॥ ਤੁਖਾਰੀ ਮਹਲਾ 1 ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗੁਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ

ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨਿ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥1॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ ਮੇਰਿਆ

1113

ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਗੁਰਿ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵੀਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ

॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥2॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਲੋਕ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥3॥ ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮੁ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤ ਪੀ ਰਸੋ ॥ ਹਰਿ ਨਾਮੁ ਧਿਆਈਐ

ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥4॥ ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਓ ॥5॥6॥

ੴ ਸਤਿ ਗੁਰ ਪ੍ਰਸਾਦਿ ॥

ਤੁਖਾਰੀ ਮਹਲਾ 4 ਛੰਤ ॥ ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥

ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥1॥ ਜਬ ਦੇਖਾਂ ਪਿਰੁ ਪਿਆਰਾ ਹਰਿ ਗੁਣ ਰਸਿ ਰਵਾ

1114

ਰਾਮ ॥ ਮੇਰੈ ਅੰਤਰਿ ਹੋਇ ਵਿਗਾਸੁ ਪ੍ਰਿਉ ਪ੍ਰਿਉ ਸਚੁ ਨਿਤ ਚਵਾ ਰਾਮ ॥ ਪ੍ਰਿਉ ਚਵਾ ਪਿਆਰੇ ਸਬਦਿ ਨਿਸਤਾਰੇ ਬਿਨੁ ਦੇਖੇ ਤ੍ਰਿਪਤਿ ਨ ਆਵਏ ॥ ਸਬਦਿ ਸੀਗਾਰੁ ਹੋਵੈ ਨਿਤ ਕਾਮਣਿ ਹਰਿ ਹਰਿ ਨਾਮੁ ਧਿਆਵਏ ॥ ਦਇਆ ਦਾਨੁ ਮੰਗਤ ਜਨ ਦੀਜੈ ਮੈ ਪ੍ਰੀਤਮੁ ਦੇਹੁ ਮਿਲਾਏ ॥ ਅਨਦਿਨੁ ਗੁਰੁ ਗੋਪਾਲੁ ਧਿਆਈ ਹਮ ਸਤਿਗੁਰ ਵਿਟਹੁ ਘੁਮਾਏ

॥2॥ ਹਮ ਪਾਥਰ ਗੁਰੁ ਨਾਵ ਬਿਖੁ ਭਵਜਲੁ ਤਾਰੀਐ ਰਾਮ ॥ ਗੁਰ ਦੇਵਹੁ ਸਬਦੁ ਸੁਭਾਇ ਮੈ ਮੂੜ ਨਿਸਤਾਰੀਐ

ਰਾਮ ॥ ਹਮ ਮੂੜ ਮੁਗਧ ਕਿਛੁ ਮਿਤਿ ਨਹੀ ਪਾਈ ਤੂ ਅਗੰਮੁ ਵਡ ਜਾਣਿਆ ॥ ਤੂ ਆਪਿ ਦਇਆਲੁ ਦਇਆ ਕਰਿ ਮੇਲਹਿ ਹਮ ਨਿਰਗੁਣੀ ਨਿਮਾਣਿਆ ॥ ਅਨੇਕ ਜਨਮ ਪਾਪ ਕਰਿ ਭਰਮੇ ਹੁਣਿ ਤਉ ਸਰਣਾਗਤਿ ਆਏ ॥

ਦਇਆ ਕਰਹੁ ਰਖਿ ਲੇਵਹੁ ਹਰਿ ਜੀਉ ਹਮ ਲਾਗਹ ਸਤਿਗੁਰ ਪਾਏ ॥3॥ ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ

॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥4॥1॥ ਤੁਖਾਰੀ ਮਹਲਾ 4 ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥ ਜੋ ਤੁਮ ਧਿਆਵਹਿ ਜਗਦੀਸ ਤੇ ਜਨ ਭਉ ਬਿਖਮੁ ਤਰਾ ॥ ਬਿਖਮ ਭਉ ਤਿਨ ਤਰਿਆ ਸੁਹੇਲਾ ਜਿਨ ਹਰਿ ਹਰਿ ਨਾਮੁ ਧਿਆਇਆ

॥ ਗੁਰ ਵਾਕਿ ਸਤਿਗੁਰ ਜੋ ਭਾਇ ਚਲੇ ਤਿਨ ਹਰਿ ਹਰਿ ਆਪਿ ਮਿਲਾਇਆ ॥ ਜੋਤੀ ਜੋਤਿ ਮਿਲਿ ਜੋਤਿ ਸਮਾਣੀ ਹਰਿ ਕ੍ਰਿਪਾ ਕਰਿ ਧਰਣੀਧਰਾ ॥ ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥1॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥ ਤੂ ਅਲਖੁ ਅਭੇਉ ਅਗੰਮੁ ਗੁਰ ਸਤਿਗੁਰ ਬਚਨਿ ਲਹਿਆ ॥ ਧਨੁ ਧੰਨੁ ਤੇ ਜਨ ਪੁਰਖ ਪੂਰੇ ਜਿਨ ਗੁਰ ਸੰਤਸੰਗਤਿ ਮਿਲਿ ਗੁਣ ਰਵੇ ॥ ਬਿਬੇਕ ਬੁਧਿ ਬੀਚਾਰਿ ਗੁਰਮੁਖਿ ਗੁਰ ਸਬਦਿ ਖਿਨੁ ਖਿਨੁ ਹਰਿ ਨਿਤ ਚਵੇ ॥ ਜਾ ਬਹਹਿ ਗੁਰਮੁਖਿ ਹਰਿ ਨਾਮੁ ਬੋਲਹਿ ਜਾ ਖੜੇ ਗੁਰਮੁਖਿ ਹਰਿ ਹਰਿ ਕਹਿਆ ॥ ਤੁਮ ਸੁਆਮੀ ਅਗਮ ਅਥਾਹ ਤੂ ਘਟਿ ਘਟਿ ਪੂਰਿ ਰਹਿਆ ॥2॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ਤਿਨ ਕੇ ਕੋਟਿ ਸਭਿ ਪਾਪ ਖਿਨੁ ਪਰਹਰਿ ਹਰਿ ਦੂਰਿ ਕਰੇ ॥ ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ

1115

ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ

॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥3॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ

ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ

ਚਲਾਵਹਿ ਪਿਆਰੇ ਹਉ ਤਿਵੈ ਚਲਾ ॥4॥2॥ ਤੁਖਾਰੀ ਮਹਲਾ 4 ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥਿ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ

॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ

ਕਰਤਾ ਸ੍ਰਿਸਟਿ ਨਾਥੁ ॥1॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤ ਘਣੀ ॥ ਜਿਨ ਜਪਿਆ ਹਰਿ ਤੇ ਮੁਕਤ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥2॥ ਤੂ

ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ

ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੈ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥3॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ ਹਿਰਦੈ ਟਿਕਹਿ

1116

ਤਿਸ ਕੈ ਜਿਸੁ ਅੰਤਰਿ ਭਉ ਭਾਵਨੀ ਹੋਈ ॥ ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥ ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥4॥3॥ ਤੁਖਾਰੀ ਮਹਲਾ 4 ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥ ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥ ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥ ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥ ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥ ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥1॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥ ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥ ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥ ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥ ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥ ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥2॥ ਪ੍ਰਥਮੇ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥ ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥ ਦੇਖਣਿ ਆਏ ਤੀਨਿ ਲੋਕ ਸੁਰਿਨਰ ਮੁਨਿਜਨ ਸਭਿ ਆਇਆ

॥ ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥ ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥ ਪ੍ਰਥਮੇ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥3॥ ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥ ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥ ਸਭ

ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥ ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥ ਸਭੁ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥

ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥4॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਿਤੁ ਭਇਆ ॥ ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥ ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥ ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ

1117

ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ

ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਿਤੁ ਭਇਆ ॥5॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ

ਸਭਨੀ ਸਹੀ ਕੀਤਾ ਸੁਕਿ ਪ੍ਰਹਲਾਦਿ ਸ੍ਰੀ ਰਾਮਿ ਕਰਿ ਗੁਰੁ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਚੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨੁ ਪੁਰਾਣ ਨਿਤ ਪੁੰਨ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾ ਜਨਾ ਗੁਰ ਸਤਿਗੁਰ ਓਟ ਗਹੀ ॥6॥4॥ ॥6॥4॥10॥

ੴ ਸਤਿ ਗੁਰ ਪ੍ਰਸਾਦਿ ॥

ਤੁਖਾਰੀ ਮਹਲਾ 5 ਛੰਤ ॥ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ

॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥1॥ ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥2॥

ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥3॥ ਨਿਰਗੁਣੁ ਰਾਖਿ

ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕੁ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥4॥1॥ ॥6॥4॥1॥11॥

1118

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਕੇਦਾਰਾ ਮਹਲਾ 4 ਘਰੁ 1 ॥ ਮੇਰੇ ਮਨ ਰਾਮ ਨਾਮੁ ਨਿਤ ਗਾਵੀਐ ਰੇ ॥ ਅਗਮੁ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥1॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥1॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ

ਰੇ ॥2॥ ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥3॥ ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 4 ਘਰੁ 1 ਦੁਪਦੇ ॥ ਮੇਰੇ ਮਨ ਹਰਿ ਹਰਿ ਗੁਨ ਕਹੁ ਰੇ ॥ ਸਤਿਗੁਰੂ ਕੇ ਚਰਨ ਧੋਇ ਧੋਇ ਪੂਜਹੁ ਇਨ ਬਿਧਿ ਮੇਰਾ ਹਰਿ ਪ੍ਰਭੁ ਲਹੁ ਰੇ ॥1॥ ਰਹਾਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਬਿਖੈ ਰਸ ਇਨ ਸੰਗਤਿ ਤੇ ਤੂ ਰਹੁ ਰੇ ॥ ਮਿਲਿ ਸਤਿਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣੁ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮੁ ਰਾਮ ਰਮਹੁ ਰੇ ॥1॥ ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥2॥1॥ ॥1॥1॥2॥

1119

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 5 ਘਰੁ 2 ॥ ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥1॥ ਰਹਾਉ ॥

ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥1॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ॥2॥1॥

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 5 ਘਰੁ 3 ॥ ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥1॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥1॥ ਸਰਣਿ ਬੰਦਨ ਕਰੁਣਾਪਤੇ ॥ ਭਵਹਰਣ ਹਰਿ ਹਰਿ ਹਰਿ ਹਰੇ ॥ ਏਕ ਤੂ ਹੀ ਦੀਨਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰੁ ॥ ਲਗਿ ਸੰਤਨਾ ਪਗ ਪਾਲਿ ॥2॥1॥2॥

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 5 ਘਰੁ 4 ॥ ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨੁ ॥1॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨੁ ॥ ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥1॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨੁ ॥2॥1॥3॥ ਕੇਦਾਰਾ ਮਹਲਾ 5 ॥ ਹਰਿ ਕੇ ਦਰਸਨ ਕੋ ਮਨਿ ਚਾਉ

॥ ਕਰਿ ਕਿਰਪਾ ਸਤਿਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥1॥ ਰਹਾਉ ॥ ਕਰਉ ਸੇਵਾ ਸਤਿਪੁਰਖ ਪਿਆਰੇ

1120

ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥1॥ ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ

॥2॥2॥4॥ ਕੇਦਾਰਾ ਮਹਲਾ 5 ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥1॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥1॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥2॥3॥5॥ ਕੇਦਾਰਾ ਮਹਲਾ 5 ॥ ਹਰਿ ਹਰਿ ਹਰਿ ਗੁਨ ਗਾਵਉਂ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥1॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥1॥ ਸਭ ਕੀ ਰੇਨੁ ਹੋਇ ਮਨੁ ਮੇਰਾ ਅਹੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਉਂ ॥2॥4॥6॥

ਕੇਦਾਰਾ ਮਹਲਾ 5 ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥1॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੁੋਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ

ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥1॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤਿ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥2॥5॥7॥ ਕੇਦਾਰਾ ਮਹਲਾ 5 ॥ ਹਰਿ ਬਿਨੁ ਕੋਇ ਨ ਚਾਲਸਿ ਸਾਥਿ

॥ ਦੀਨਾਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥1॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭੁੋਗਵਤ ਨਹ ਨਿਬਹਤ ਜਮ ਕੈ ਪਾਥਿ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥1॥ ਸਰਨਿ ਸਮਰਥ ਅਕਥ

ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥2॥6॥8॥

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 5 ਘਰੁ 5 ॥ ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥1॥

1121

ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕੁ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ

॥1॥ ਮਹਾ ਨਾਦ ਕੁਰੰਕੁ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ

॥2॥1॥9॥ ਕੇਦਾਰਾ ਮਹਲਾ 5 ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰਿ ॥1॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਰਨ ਬੋਹਿਥ ਉਧਰਤੇ ਲੈ ਮੋਰ ॥1॥ ਗਰਭ ਕੁੰਡ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤਿ ਸਰਨਿ ਸਮਰਥ ਨਾਨਕ ਆਨ ਨਹੀ ਨਿਹੋਰ ॥2॥2॥10॥ ਕੇਦਾਰਾ ਮਹਲਾ 5 ॥ ਰਸਨਾ ਰਾਮ ਨਾਮੁ ਬਖਾਨੁ

॥ ਗੁਨ ਗੁੋਪਾਲ ਉਚਾਰੁ ਦਿਨੁ ਰੈਨਿ ਭਏ ਕਲਮਲ ਹਾਨ ॥1॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤਿ ਕਾਲੁ ਸਿਰ ਪਰਿ ਜਾਨੁ ॥ ਮਿਥਨ ਮੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥1॥ ਸਤਿਪੁਰਖ ਅਕਾਲਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥2॥3॥11॥ ਕੇਦਾਰਾ ਮਹਲਾ 5 ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥1॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥1॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥2॥4॥12॥

ਕੇਦਾਰਾ ਮਹਲਾ 5 ॥ ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਨ ਕਤ ਜੀਵਨ ਹੋਤ

॥1॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥1॥ ਤਜਿ ਗੁੋਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ

ਹਰਿ ਰਖਉ ਕੰਠਿ ਪਰੋਤ ॥2॥5॥13॥ ਕੇਦਾਰਾ ਮਹਲਾ 5 ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥1॥ ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ

॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥1॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨਿ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥2॥ 6 ॥ 14 ॥ ਕੇਦਾਰਾ ਮਹਲਾ 5 ॥

1122

ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥1॥ ਰਹਾਉ ॥ ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥1॥ ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥2॥7॥15॥ ॥2॥15॥17॥

ੴ ਸਤਿ ਗੁਰ ਪ੍ਰਸਾਦਿ ॥

ਕੇਦਾਰਾ ਮਹਲਾ 5 ਛੰਤ ॥ ਮਿਲੁ ਮੇਰੇ ਪ੍ਰੀਤਮ ਪਿਆਰਿਆ ॥1॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮਹਿ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥1॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਰਿ ਜਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥2॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥3॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ ਬਖਾਨਿਆ ॥ ਭਗਤਿਵਛਲੁ ਸੁਨਿ ਅੰਚਲੁੋ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖਸਾਗਰੁੋ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥4॥1॥

1123

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕੇਦਾਰਾ ਬਾਣੀ ਭਗਤਾਂ ਕੀ ॥ ਕਬੀਰ ਜੀਉ ॥ ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਪਮਾਨਾ

॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥1॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੈ ਸੋਈ ॥1॥ ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਅਹਿਂ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈ ਤਿਨਹਿ ਪਰਮਪਦੁ ਪਾਇਆ ॥2॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮਰਾਮਾ ॥3॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥4॥1॥

ਕੇਦਾਰਾ ਕਬੀਰ ਜੀਉ ॥ ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥1॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥1॥ ਰਹਾਉ ॥ ਸਾਚੈ ਲਾਏ ਤਉ ਸਚਿ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਲੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥2॥ ਆਪਹਿ ਰਤਨ ਜਵਾਹਰ ਮਾਣਿਕ ਆਪੈ ਹੈ ਪਾਸਾਰੀ ॥ ਆਪੇ ਦਹ ਦਿਸ ਆਪਿ ਚਲਾਵੈ ਨਿਹਚਲੁ ਹੈ ਬਿਆਪਾਰੀ ॥3॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥4॥2॥ ਕੇਦਾਰਾ ਕਬੀਰ ਜੀਉ ॥ ਰੀ ਕਲਵਾਰਿ ਗਵਾਰਿ ਮੂਢ

ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰੁ ਮੇਰੁ ਸਰ ਭਾਠੀ ਅੰਮ੍ਰਿਤਧਾਰ ਚੁਆਵਉ ॥1॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥1॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝੈ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥2॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲ੍ਹੈ ਤਾ ਮਨੁ ਖੀਵਾ ਭਾਈ ॥3॥ ਅਭੈ

ਪਦੁ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਲਟਿ ਚਲੰਤੇ ਇਹੁ ਮਦੁ ਪਾਇਆ ਜੈਸੇ ਖੋਂਦ ਖੁਮਾਰੀ

॥ 4 ॥ 3 ॥ ਕੇਦਾਰਾ ਕਬੀਰ ਜੀਉ ॥ ਕਾਮ ਕ੍ਰੋਧ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ

1124

ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥1॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥1॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥2॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ

॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥3॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਇਆਨੇ ॥ ਕਹੁ ਕਬੀਰ ਜਿਨ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥4॥4॥ ਕੇਦਾਰਾ ਕਬੀਰ ਜੀਉ ॥

ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥1॥

ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥1॥ ਰਹਾਉ ॥

ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰਾ ਆਇ ਲਾਗੋ ਕਾਲੁ ਨਿਦਾਨਿ ॥2॥5॥ ਕੇਦਾਰਾ ਕਬੀਰ ਜੀਉ ॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥1॥ ਰਹਾਉ ॥ ਦੇਹੁਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥1॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥2॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ॥ ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥

ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥1॥ ਰੇ ਚਿਤ ਚੇਤਿ ਚੇਤਿ ਅਚੇਤ ॥ ਕਾਹੇ ਨ ਬਾਲਮੀਕਹਿ ਦੇਖਿ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥1॥ ਰਹਾਉ ॥ ਸੁਆਨਸਤ੍ਰੁ ਅਜਾਤਿ ਸਭ ਤੇ ਕ੍ਰਿਸਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸੁ ॥2॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥3॥1॥

1125

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 1 ਚਉਪਦੇ ਘਰੁ 1 ॥ ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥1॥ ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥1॥ ਰਹਾਉ ॥

ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥2॥ ਆਖਣੁ ਸੁਨਣਾ ਤੇਰੀ ਬਾਣੀ ॥ ਤੂ

ਆਪੇ ਜਾਣਹਿ ਸਰਬ ਵਿਡਾਣੀ ॥3॥ ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 1 ਘਰੁ 2 ॥ ਗੁਰ ਕੈ ਸਬਦਿ ਤਰੇ ਮੁਨਿ ਕੇਤੇ ਇੰਦ੍ਰਾਦਿਕ ਬ੍ਰਹਮਾਦਿ ਤਰੇ ॥ ਸਨਕ ਸਨੰਦਨ ਤਪਸੀ ਜਨ ਕੇਤੇ ਗੁਰ ਪਰਸਾਦੀ ਪਾਰਿ ਪਰੇ ॥1॥ ਭਵਜਲੁ ਬਿਨੁ ਸਬਦੈ ਕਿਉ ਤਰੀਐ ॥ ਨਾਮ ਬਿਨਾ ਜਗੁ ਰੋਗਿ ਬਿਆਪਿਆ ਦੁਬਿਧਾ ਡੁਬਿ ਡੁਬਿ ਮਰੀਐ ॥1॥ ਰਹਾਉ ॥ ਗੁਰੁ ਦੇਵਾ ਗੁਰੁ ਅਲਖ ਅਭੇਵਾ ਤ੍ਰਿਭਵਣ ਸੋਝੀ ਗੁਰ ਕੀ ਸੇਵਾ ॥ ਆਪੇ ਦਾਤਿ ਕਰੀ ਗੁਰਿ ਦਾਤੈ ਪਾਇਆ ਅਲਖ ਅਭੇਵਾ ॥2॥ ਮਨੁ ਰਾਜਾ ਮਨੁ ਮਨ ਤੇ ਮਾਨਿਆ ਮਨਸਾ ਮਨਹਿ ਸਮਾਈ ॥ ਮਨੁ ਜੋਗੀ ਮਨੁ ਬਿਨਸਿ ਬਿਓਗੀ ਮਨੁ ਸਮਝੈ ਗੁਣ ਗਾਈ ॥3॥ ਗੁਰ ਤੇ ਮਨੁ ਮਾਰਿਆ ਸਬਦੁ

1126

ਵੀਚਾਰਿਆ ਤੇ ਵਿਰਲੇ ਸੰਸਾਰਾ ॥ ਨਾਨਕ ਸਾਹਿਬੁ ਭਰਿ ਪੁਰਿ ਲੀਣਾ ਸਾਚ ਸਬਦਿ ਨਿਸਤਾਰਾ ॥4॥1॥2॥

ਭੈਰਉ ਮਹਲਾ 1 ॥ ਨੈਨੀ ਦ੍ਰਿਸਟਿ ਨਹੀ ਤਨੁ ਹੀਨਾ ਜਰਿ ਜੀਤਿਆ ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮਕਾਲੋ ॥1॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥ ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥1॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥2॥ ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ

॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥3॥ ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕੁ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥4॥2॥3॥ ਭੈਰਉ ਮਹਲਾ 1

॥ ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ

॥1॥ ਅੰਧੁਲੇ ਕਿਆ ਪਾਇਆ ਜਗਿ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥1॥ ਰਹਾਉ

॥ ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥2॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥3॥ ਅਨ ਕੋ ਦਰੁ ਘਰੁ ਕਬ ਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮਪਦੁ ਪਾਇਆ ਨਾਨਕੁ ਕਹੈ ਵਿਚਾਰਾ ॥4॥3॥4॥ ਭੈਰਉ ਮਹਲਾ 1 ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥1॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮੁ ਜਪਹੁ ਗੁਣਕਾਰੀ ॥1॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥2॥

ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥3॥ ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚਿ ਪਤੀਣੇ ॥4॥4॥5॥ ਭੈਰਉ ਮਹਲਾ 1 ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ

1127

ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥1॥ ਸੋ ਜਨੁ ਐਸਾ ਮੈ ਮਨਿ ਭਾਵੈ ॥

ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ ਕਾਰ ਕਮਾਵੈ ॥1॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥2॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥3॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ

॥4॥5॥6॥ ਭੈਰਉ ਮਹਲਾ 1 ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ

ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥1॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਐ ॥1॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥2॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਸਾਰਾ ॥3॥

ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥4॥6॥7॥ ਭੈਰਉ ਮਹਲਾ 1 ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥1॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥1॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ

ਸੰਧਿਆ ਕਰਮ ਤ੍ਰਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥2॥ ਡੰਡੁ ਕਮੰਡਲੁ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥3॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥4॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ

ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇਹੁ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥5॥7॥8॥

1128

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 3 ਚਉਪਦੇ ਘਰੁ 1 ॥ ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥1॥ ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥1॥ ਰਹਾਉ ॥ ਚਾਰੇ ਵਰਨ ਆਖੈ ਸਭੁ ਕੋਈ

॥ ਬ੍ਰਹਮ ਬਿੰਦੁ ਤੇ ਸਭ ਓਪਤਿ ਹੋਈ ॥2॥ ਮਾਟੀ ਏਕ ਸਗਲ ਸੰਸਾਰਾ ॥ ਬਹੁਬਿਧਿ ਭਾਂਡੇ ਘੜੈ ਕੁਮ੍ਹਾਰਾ ॥3॥ ਪੰਚ ਤਤੁ ਮਿਲਿ ਦੇਹੀ ਕਾ ਅਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥4॥ ਕਹਤੁ ਨਾਨਕੁ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥5॥1॥ ਭੈਰਉ ਮਹਲਾ 3 ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏਹਿ ਸੂਤੇ ਅਪਣੈ

ਅਹੰਕਾਰੀ ॥1॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥1॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥2॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ

॥3॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥4॥ ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮਕਾਲੈ ਤੇ ਛੂਟੈ ਸੋਇ ॥5॥ ਕਹਤੁ ਨਾਨਕੁ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥6॥2॥ ਭੈਰਉ ਮਹਲਾ 3

॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥1॥ ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥1॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥2॥

ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮਪਦੁ ਪਾਇਆ ॥3॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ

॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥4॥3॥ ਭੈਰਉ ਮਹਲਾ 3 ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥1॥ ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥1॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥2॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥3॥ ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥4॥4॥ ਭੈਰਉ ਮਹਲਾ 3 ॥ ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥1॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥1॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੁੋਲਾਇਆ ॥2॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥3॥

1129

ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥4॥ ਮਨ ਕਾ ਸੁਭਾਉ ਸਦਾ ਬੈਰਾਗੀ

॥ ਸਭ ਮਹਿ ਵਸੈ ਅਤੀਤੁ ਅਨੁਰਾਗੀ ॥5॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥6॥5॥

ਭੈਰਉ ਮਹਲਾ 3 ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥1॥ ਗੁਰ ਪਰਸਾਦੀ ਹਰਿ ਨਾਮੁ ਸਮ੍ਹਾਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥1॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥2॥ ਆਪੇ ਦਾਤਿ ਕਰੇ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥3॥ ਨਦਰਿ ਕਰੇ ਸਤਿਗੁਰੂ ਮਿਲਾਏ

॥ ਨਾਨਕ ਹਿਰਦੈ ਨਾਮੁ ਵਸਾਏ ॥4॥6॥ ਭੈਰਉ ਮਹਲਾ 3 ॥ ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥1॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥1॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥2॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ

॥ ਅਉਖੇ ਹੋਵਹਿ ਚੋਟਾ ਖਾਹਿ ॥3॥ ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥4॥7॥ ਭੈਰਉ ਮਹਲਾ 3 ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥1॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥1॥ ਰਹਾਉ ॥ ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥2॥ ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥3॥ ਆਪੇ ਵੇਖੈ ਵੇਖਣਹਾਰੁ ॥

ਨਾਨਕ ਨਾਮੁ ਰਖਹੁ ਉਰ ਧਾਰਿ ॥4॥8॥ ਭੈਰਉ ਮਹਲਾ 3 ॥ ਕਲਿਜੁਗ ਮਹਿ ਰਾਮ ਨਾਮੁ ਉਰਿ ਧਾਰੁ ॥ ਬਿਨੁ ਨਾਵੈ

ਮਾਥੈ ਪਾਵੈ ਛਾਰੁ ॥1॥ ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥1॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥2॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥3॥ ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥4॥9॥ ਭੈਰਉ ਮਹਲਾ 3 ॥ ਕਲਿਜੁਗ ਮਹਿ ਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥1॥ ਕਲਿਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥1॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥2॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥3॥

ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥4॥10॥

1130

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 3 ਚਉਪਦੇ ਘਰੁ 2 ॥ ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰੁ ਨ ਪਾਵਹਿ ਬਿਰਥਾ ਜਨਮੁ ਗਵਾਈ ॥1॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ

ਰੋਗੀ ਜਗਤ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥1॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥2॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਇ ॥3॥ ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥4॥ ਏਕਸ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥5॥1॥11॥ ਭੈਰਉ ਮਹਲਾ 3 ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥1॥ ਹਰਿ ਜੀਉ ਸਤਿਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥1॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥2॥ ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥3॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥4॥2॥12॥ ਭੈਰਉ ਮਹਲਾ 3 ॥ ਦੁਖ ਵਿਚਿ ਜੰਮੈ ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ

ਜੋਨੀ ਵਿਚਿ ਕਦੇ ਨ ਨਿਕਲੈ ਬਿਸਟਾ ਮਾਹਿ ਸਮਾਇ ॥1॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥1॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥2॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥3॥ ਤਿਨ ਕੀ ਰੇਣੁ ਮਿਲੈ ਤਾਂ

ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ

1131

ਚਿਤੁ ਲਾਇਆ ॥4॥3॥13॥ ਭੈਰਉ ਮਹਲਾ 3 ॥ ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥

ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥1॥ ਭਗਤਿ ਭਗਤਿ ਕਹੈ ਸਭੁ ਕੋਈ ॥ ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥1॥ ਰਹਾਉ ॥ ਮਨਮੁਖ ਮੂਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥2॥ ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥3॥ ਸਤਿਗੁਰੁ ਸੇਵਹਿ ਪਰਮਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ

॥4॥4॥14॥ ਭੈਰਉ ਮਹਲਾ 3 ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ

ਕਬ ਹੂ ਤ੍ਰਿਸਨਾ ਅਗਨਿ ਪਚਾਏ ॥1॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥1॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥2॥ ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥

ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥3॥ ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥

ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥4॥5॥15॥ ਭੈਰਉ ਮਹਲਾ 3 ॥ ਕਲਿ ਮਹਿ ਪ੍ਰੇਤ ਜਿਨ੍ਹੀ ਰਾਮੁ ਨ ਪਛਾਤਾ ਸਤਜੁਗਿ ਪਰਮਹੰਸ ਬੀਚਾਰੀ ॥ ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥1॥ ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥1॥ ਰਹਾਉ ॥

ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ

॥2॥ ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗੁਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ

॥3॥ ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਰੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥4॥6॥16॥ ਭੈਰਉ ਮਹਲਾ 3 ॥ ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥1॥ ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮਪਦੁ ਪਾਇਆ ਸਭ

1132

ਇਛ ਪੁਜਾਵਣਹਾਰੁ ॥1॥ ਰਹਾਉ ॥ ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥2॥ ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥3॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ

ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥4॥7॥17॥ ਭੈਰਉ ਮਹਲਾ 3 ॥ ਬਾਝੁ ਗੁਰੂ

ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥1॥ ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥1॥ ਰਹਾਉ

॥ ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ

ਦਰ ਬਾਰੁ ॥2॥ ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰਿ ਧਾਰਿ ॥3॥ ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ

ਸਬਦੁ ਸਮ੍ਹਾਲੇ ਰਾਮ ਨਾਮਿ ਵਡਿਆਈ ॥4॥8॥18॥ ਭੈਰਉ ਮਹਲਾ 3 ॥ ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥1॥ ਮਨਮੁਖਿ ਧ੍ਰਿਗੁ ਜੀਵਣੁ ਸੰਸਾਰਿ

॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥1॥ ਰਹਾਉ ॥ ਪਸੂਆ ਕਰਮ ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥2॥ ਹਰਿ ਹਰਿ ਨਾਮੁ ਰਿਦੈ

ਸਦ ਵਸਿਆ ਪਾਇਆ ਗੁਣੀਨਿਧਾਨੁ ॥ ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥3॥ ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥ ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥4॥9॥19॥ ਭੈਰਉ ਮਹਲਾ 3 ॥ ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥1॥ ਗੁਰ ਉਪਦੇਸਿ ਪ੍ਰਹਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥1॥ ਰਹਾਉ ॥ ਮਾਤਾ ਉਪਦੇਸੈ ਪ੍ਰਹਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥2॥ ਸੰਡਾਮਰਕਾ ਸਭਿ ਜਾਇ ਪੁਕਾਰੇ ॥

1133

ਪ੍ਰਹਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥3॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ

॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹੁ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ

॥4॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥5॥10॥20॥ ਭੈਰਉ ਮਹਲਾ 3 ॥ ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥1॥ ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ

॥1॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥2॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥3॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ

ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜੈ ਆਇਆ ॥4॥ ਆਪਣੀ ਪੈਜ ਆਪੇ ਰਾਖੈ

ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥5॥11॥21॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 4 ਚਉਪਦੇ ਘਰੁ 1 ॥ ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥1॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ

ਭਵਜਲੁ ਹਰਿ ਨਾਮਿ ਤਰਾਇਣੁ ॥1॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ

1134

॥2॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥3॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥4॥1॥ ਭੈਰਉ ਮਹਲਾ 4 ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥1॥ ਮੇਰੇ ਮਨ ਹਰਿ ਭਜੁ ਨਾਮੁ ਨਰਹਰੀ

॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਿਸੰਗਤਿ ਸੰਗਿ ਸਿੰਧੁ ਭਉ ਤਰੀ ॥1॥ ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟਿ ਕੋਟੰਤਰ ਤੇਰੇ ਪਾਪ ਪਰਹਰੀ ॥2॥ ਸਤਿਸੰਗਤਿ ਸਾਧ ਧੂਰਿ ਮੁਖਿ ਪਰੀ ॥

ਇਸਨਾਨੁ ਕੀਓ ਅਠਸਠਿ ਸੁਰਸਰੀ ॥3॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ

ਤਾਰਣ ਹਰੀ ॥4॥2॥ ਭੈਰਉ ਮਹਲਾ 4 ॥ ਸੁਕ੍ਰਿਤ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਨਾਲੀ ॥1॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਿਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥1॥ ਰਹਾਉ ॥ ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ

॥2॥ ਹਰਿ ਅਗਮੁ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥3॥

ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥4॥3॥ ਭੈਰਉ ਮਹਲਾ 4

॥ ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥1॥ ਹਰਿ ਸੁਖਦਾਤਾ ਮੇਰੇ ਮਨ ਜਾਪੁ

॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥1॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥

ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥2॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥3॥ ਤੂ ਜਲਿ ਥਲਿ ਮਹੀਅਲਿ ਸਭਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥4॥4॥

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਮਹਲਾ 4 ਘਰੁ 2 ॥ ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ

1135

ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮ੍ਹਾਰਿ ॥1॥ ਮਧੁਸੂਦਨੁ ਜਪੀਐ ਉਰਿ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥1॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥2॥

ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਤੇ ਬਾਹਰਿ ॥ ਜੋ ਕਿਛੁ ਕਰੈ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥3॥ ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥4॥1॥5॥ ਭੈਰਉ ਮਹਲਾ 4 ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਮਿਲਿਆਂ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥1॥ ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥1॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ

॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥2॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥3॥

ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥4॥2॥6॥ ਭੈਰਉ ਮਹਲਾ 4 ॥ ਸਤਿਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥1॥

ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥1॥ ਰਹਾਉ

॥ ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥2॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥3॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥4॥3॥7॥ ॥8॥21॥7॥36॥

1136

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਮਹਲਾ 5 ਘਰੁ 1 ॥ ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾਸੀ ॥1॥ ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣੁ ॥1॥ ਰਹਾਉ ॥ ਕਰਿ ਪੰਜੀਰੁ ਖਵਾਇਓ ਚੋਰ

॥ ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥2॥ ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਉ ਜਿਤੁ ਕਹਹਿ ਠਾਕੁਰੁ ਜੋਨੀ ॥3॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥4॥1॥ ਭੈਰਉ ਮਹਲਾ 5

॥ ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥1॥ ਰਾਖਾ ਏਕੁ ਹਮਾਰਾ ਸੁਆਮੀ ॥

ਸਗਲ ਘਟਾ ਕਾ ਅੰਤਰਜਾਮੀ ॥1॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭ ਤੂੰ ਵਰਤੰਤਾ

॥2॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥3॥2॥ ਭੈਰਉ ਮਹਲਾ 5 ॥ ਵਰਤ ਨ ਰਹਉ ਨ ਮਹ ਰਮਜਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥1॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨਿਬੇਰਾ ॥1॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥2॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥3॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥4॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥5॥3॥ ਭੈਰਉ ਮਹਲਾ 5 ॥ ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥1॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥1॥ ਰਹਾਉ ॥ ਆਖੇਰ ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਇਂ ॥2॥ ਮ੍ਰਿਗ ਪਕਰੇ ਘਰਿ ਆਣੇ ਹਾਟਿ ॥ ਚੁਖ ਚੁਖ

ਲੇ ਗਏ ਬਾਢੇ ਬਾਂਟਿ ॥3॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥4॥4॥ ਭੈਰਉ ਮਹਲਾ 5

॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥1॥ ਸੰਤ ਜਨਾ ਕੀ ਲੇਹੁ ਮਤੇ ॥

ਸਾਧਸੰਗਿ ਪਾਵਹੁ ਪਰਮਗਤੇ ॥1॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ

1137

॥2॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਵਨੁ ਝੁਲਾਇਆ ॥3॥ ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉਂ ਸਾਕਤ ਤੇ ਕੋ ਨ ਬਰਾਸਾਇਆ ॥4॥ ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥5॥5॥ ਭੈਰਉ ਮਹਲਾ 5 ॥ ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥1॥ ਗੁਰੁ ਗੋਬਿੰਦੁ ਜੀਅ ਕੈ ਕਾਮਿ ॥ ਹਲਤਿ ਪਲਤਿ ਜਾ ਕੀ ਸਦ ਛਾਮ ॥1॥ ਰਹਾਉ

॥ ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥2॥ ਮੀਤ ਹੀਤ ਧਨੁ ਨਹ ਪਾਰਣਾ ॥

ਧੰਨਿ ਧੰਨਿ ਮੇਰੇ ਨਾਰਾਇਣਾ ॥3॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ ਜਾਣੀ ॥4॥6॥

ਭੈਰਉ ਮਹਲਾ 5 ॥ ਆਗੈ ਦਯੁ ਪਾਛੈ ਨਾਰਾਇਣੁ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥1॥ ਪ੍ਰਭੂ ਹਮਾਰੈ

ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥1॥ ਰਹਾਉ ॥ ਰਸਨਾ ਨਾਮੁ ਕਰਨ ਸੁਣਿ ਜੀਵੇ ॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥2॥ ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ

॥3॥ ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥4॥7॥ ਭੈਰਉ ਮਹਲਾ 5 ॥

ਕੋਟਿ ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥1॥ ਗੰਗਾ ਜਲੁ ਗੁਰ ਗੋਬਿੰਦ ਨਾਮੁ ॥ ਜੋ ਸਿਮਰੈ

ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥1॥ ਰਹਾਉ ॥ ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ ਭਏ ਨਿਹਕਾਮ ॥2॥ ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮੁ ਪੂਰਨ ਆਚਾਰ ॥3॥ ਨਾਨਕ ਦਾਸ ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥4॥8॥ ਭੈਰਉ ਮਹਲਾ 5 ॥ ਲੇਪੁ ਨ ਲਾਗੋ ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲੁ ॥1॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ ਗੁਰ ਪਰਤਾਪਿ ॥1॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ ਪਚਾਇਆ ॥2॥ ਪ੍ਰਭੁ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥3॥

ਜਨ ਨਾਨਕ ਕੀ ਪਰਮੇਸੁਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥4॥9॥ ਭੈਰਉ ਮਹਲਾ 5 ॥ ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠੁ ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥1॥ ਰਹਾਉ ॥ ਨਗਜ

1138

ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥1॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥

ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥2॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬਨਿਵਾਜੁ ਦਿਨੁ ਰੈਣਿ ਧਿਆਇ

॥3॥ ਨਾਨਕ ਕਉ ਖੁਦਿ ਖਸਮੁ ਮਿਹਰਵਾਨੁ ॥ ਅਲਹੁ ਨ ਵਿਸਰੈ ਦਿਲਿ ਜੀਅ ਪਰਾਨ ॥4॥10॥ ਭੈਰਉ ਮਹਲਾ 5 ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥1॥ ਜੀਵਤ ਜੀਵਤ ਜੀਵਤ ਰਹਹੁ ॥

ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥1॥ ਰਹਾਉ ॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥2॥11॥ ਭੈਰਉ ਮਹਲਾ 5 ॥ ਸਤਿਗੁਰੁ ਸੇਵਿ ਸਰਬ ਫਲ ਪਾਏ

॥ ਜਨਮ ਜਨਮ ਕੀ ਮੈਲੁ ਮਿਟਾਏ ॥1॥ ਪਤਿਤਪਾਵਨੁ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥1॥

ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰਿ ॥2॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥

ਧੂਰਿ ਬਾਛਹਿ ਸਭਿ ਸੁਰਿਨਰ ਦੇਵਾ ॥3॥ ਨਾਨਕ ਪਾਇਆ ਨਾਮੁ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥4॥12॥ ਭੈਰਉ ਮਹਲਾ 5 ॥ ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥1॥

ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤ ਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥1॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥2॥ ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥3॥ ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥4॥13॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 5 ਚਉਪਦੇ ਘਰੁ 2 ॥ ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥1॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰਿ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥1॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥2॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥

1139

ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥3॥ ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ

ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥4॥1॥14॥ ਭੈਰਉ ਮਹਲਾ 5 ॥ ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੇ ਪੇਖਿਓ

ਵਰਤ ਨੇਮ ਤੀਰਥਾਏ ॥1॥ ਸੰਤਸੰਗਿ ਪੇਖਿਓ ਮਨ ਮਾਏਂ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥1॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥2॥ ਚਹੁ ਮਹਿ ਪੇਖਿਓ ਖਟੁ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭਿ

ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥3॥ ਅਗਹ ਅਗਾਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ ਜਨ ਨਾਨਕ ਤਿਸ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥4॥2॥15॥ ਭੈਰਉ ਮਹਲਾ 5 ॥ ਨਿਕਟਿ ਬੁਝੈ ਸੋ ਬੁਰਾ ਕਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ

॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥1॥ ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥1॥

ਰਹਾਉ ॥ ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥2॥ ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ

ਮੂੜੁ ॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥3॥ ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟਿ ॥ ਸਤਿਗੁਰੁ ਸੇਵੇ ਖੁਲ੍ਹੇ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ

॥4॥3॥16॥ ਭੈਰਉ ਮਹਲਾ 5 ॥ ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ

॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥1॥ ਰਾਖਹੁ ਰਾਖਹੁ ਕਿਰਪਾ ਧਾਰਿ ॥

ਤੇਰੀ ਸਰਣਿ ਤੇਰੈ ਦਰਵਾਰਿ ॥1॥ ਰਹਾਉ ॥ ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥2॥ ਕਿਆ ਤੂ ਸੋਚਹਿ ਮਾਣਸ ਬਾਣਿ

॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭੁ ਕਿਛੁ ਜਾਣੈ ਸਿਰਜਣਹਾਰੁ ॥3॥ ਜਿਸੁ ਊਪਰਿ

1140

ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ

ਨ ਸਾਕੈ ਕੋਇ ॥4॥4॥17॥ ਭੈਰਉ ਮਹਲਾ 5 ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ

ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥1॥ ਮਾਇਆ ਮੋਹਿ ਕੜੇ ਕੜਿ

ਪਚਿਆ ॥ ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥1॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ

ਜੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥2॥

ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭੁ ਪ੍ਰਭ ਤੇ ॥

ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥3॥ ਪ੍ਰਭ ਤੂ ਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ

॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥4॥5॥18॥ ਭੈਰਉ ਮਹਲਾ 5 ॥ ਬਿਨੁ ਬਾਜੇ ਕੈਸੇ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬੁ ॥ ਨਾਮ ਬਿਨਾ ਬਿਰਥੇ ਸਭਿ ਕਾਜ ॥1॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥1॥

ਰਹਾਉ ॥ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥2॥ ਬਿਨੁ ਬਿਦਿਆ ਕਹਾ ਕੋਈ ਪੰਡਿਤੁ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥3॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥4॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰੁ ॥5॥6॥19॥ ਭੈਰਉ ਮਹਲਾ 5 ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਕੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥1॥ ਜੋ ਜੋ ਦੀਸੈ ਸੋ ਸੋ ਰੋਗੀ

॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥1॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਹੇਤ ਰੋਗ ਕਾ ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥2॥ ਰੋਗੇ ਮਰਤਾ ਰੋਗੇ ਜਨਮੈ ॥

1141

ਰੋਗੇ ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥3॥

ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥4॥7॥20॥ ਭੈਰਉ ਮਹਲਾ 5 ॥ ਚੀਤਿ ਆਵੈ ਤਾਂ ਮਹਾ ਅਨੰਦੁ ॥ ਚੀਤਿ ਆਵੈ

ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂਰੀ ॥1॥ ਅੰਤਰਿ ਰਾਮਰਾਇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥1॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ

ਤਾਂ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲੁ ॥ ਚੀਤਿ ਆਵੈ ਤਾਂ ਸਦਾ ਨਿਹਾਲੁ ॥2॥ ਚੀਤਿ ਆਵੈ ਤਾਂ ਸਦ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ

॥3॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥4॥8॥21॥ ਭੈਰਉ ਮਹਲਾ 5 ॥ ਬਾਪੁ ਹਮਾਰਾ ਸਦ ਚਿਰੰਜੀਵੀ ॥

ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥1॥ ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥1॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥2॥ ਸੋਭਾ ਮੇਰੀ ਸਭ

ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ

॥3॥ ਪਿਤਾ ਹਮਾਰੇ ਪ੍ਰਗਟੇ ਮਾਝਿ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਿਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥4॥9॥22॥ ਭੈਰਉ ਮਹਲਾ 5 ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਤੁਮ ਬਖਸਾਤੇ ॥ ਜਿਸੁ ਪਾਪੀ ਕਉ ਮਿਲੈ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥1॥ ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭਿ ਫਲ ਪਾਏ ਗੁਰੂ ਧਿਆਇ ॥1॥ ਰਹਾਉ ॥ ਪਾਰਬ੍ਰਹਮ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂ ਹੈ ਸਭਨਾ ਕੇ ਰਾਇਆ ॥2॥ ਤਿਸੁ ਭਾਣਾ ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ

1142

ਲਗਿ ਸਤਿਗੁਰ ਪਾਏ ॥3॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥

ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥4॥10॥23॥ ਭੈਰਉ ਮਹਲਾ 5 ॥

ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥1॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥1॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ

ਸਭਨੀ ਥਾਈ ॥2॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥3॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ

॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦੁ

॥4॥11॥24॥ ਭੈਰਉ ਮਹਲਾ 5 ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ

॥ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥1॥ ਤੀਰਥੁ ਹਮਰਾ ਹਰਿ ਕੋ ਨਾਮੁ

॥ ਗੁਰਿ ਉਪਦੇਸਿਆ ਤਤੁ ਗਿਆਨੁ ॥1॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ

ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥2॥ ਨਾਮੁ ਲੈਤ ਜਮੁ ਨੇੜਿ ਨ ਆਵੈ

॥ ਨਾਮੁ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥3॥ ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥4॥12॥25॥ ਭੈਰਉ ਮਹਲਾ 5 ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥1॥ ਐਸੋ ਹੀਰਾ ਨਿਰਮਲ ਨਾਮੁ ॥ ਜਾਸੁ ਜਪਤ ਪੂਰਨ ਸਭਿ ਕਾਮ ॥1॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥2॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ

1143

ਮਹਿ ਨਿਮਾਣੇ ਕਉ ਦੀਨੋ ਮਾਨੁ ॥3॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥

ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥4॥13॥26॥ ਭੈਰਉ ਮਹਲਾ 5 ॥

ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ ਮੇਰੇ ਮਾਈ ਬਾਪੁ ॥1॥ ਸਖੀ ਸਹੇਰੀ ਮੇਰੈ ਗ੍ਰਿਹਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥1॥ ਰਹਾਉ ॥

ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ ਪੂਰਾ ਪਰਸਾਦੁ ॥2॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣ ਤਾ ਕੈ

ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮੁ ॥3॥ ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥4॥14॥27॥ ਭੈਰਉ ਮਹਲਾ 5 ॥ ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥1॥ ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥1॥ ਰਹਾਉ ॥ ਪੇਖਤ ਮਾਇਆ ਰੰਗ ਬਿਹਾਇ ॥ ਗੜਬੜ

ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥2॥ ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ

ਮੂਆ ਜਿਉ ਜਲ ਬਿਨੁ ਮੀਨਾ ॥3॥ ਜਿਸ ਕੇ ਰਾਖੇ ਹੋਇ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥

ਸਾਧਸੰਗਿ ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥4॥15॥28॥ ਭੈਰਉ ਮਹਲਾ 5 ॥

ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥1॥ ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥1॥ ਰਹਾਉ ॥ ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ

ਸਹਜ ਅਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥2॥ ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ

1144

ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥3॥ ਤੇਰੇ ਭਗਤ ਭਗਤਨ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ

॥4॥16॥29॥ ਭੈਰਉ ਮਹਲਾ 5 ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਰਵਿਆ ਹਰਿ ਨਾਮੁ ॥ ਸਤਿਗੁਰਿ ਪੂਰੈ ਕੀਨੋ ਦਾਨੁ ॥1॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥1॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥2॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥3॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨੁ ॥4॥17॥30॥

ਭੈਰਉ ਮਹਲਾ 5 ॥ ਤੂ ਮੇਰਾ ਪਿਤਾ ਤੂ ਹੈ ਮੇਰਾ ਮਾਤਾ ॥ ਤੂ ਮੇਰਾ ਜੀਉ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥1॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮਰੀ ਉਸਤਤਿ ਕਰਉ ਦਿਨੁ ਰਾਤਿ ॥1॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥2॥ ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ ਤੁਮਰੇ ਗੁਣ ਗਾਉ ॥ ਤੁਮਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥3॥ ਹਉ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥4॥18॥31॥ ਭੈਰਉ ਮਹਲਾ 5 ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨੁ ॥ ਕੋਟਿ ਅਘਾ ਮਿਟਹਿ ਹਰਿ ਨਾਮਿ ॥1॥ ਤਿਸੁ ਸਰਣਾਈ ਸਦਾ ਸੁਖੁ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥1॥ ਰਹਾਉ ॥ ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ

ਘਟ ਮਾਹਿ ॥ ਪ੍ਰਗਟੁ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥2॥ ਦੇਦੇ ਤੋਟਿ ਨਹੀ ਭੰਡਾਰ

॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ ਪਾਤਿਸਾਹਾ ਸਾਚਾ ਸੋਇ ॥3॥ ਜਿਸ

1145

ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ ਕੀ ਉਸਤਤਿ ਕਰਦਾ ॥4॥19॥32॥ ਭੈਰਉ ਮਹਲਾ 5 ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥1॥ ਬਿਖਿਆ ਕਾ ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥1॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥2॥ ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ ਬਿਕਾਰ ॥3॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾ ਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ

॥ ਨਾਨਕ ਆਇਆ ਸੋ ਪਰਵਾਨੁ ॥4॥20॥33॥ ਭੈਰਉ ਮਹਲਾ 5 ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੇਤ ਨਿੰਦਕ ਕਉ ਜਾਮੁ ॥1॥ ਸੰਤ ਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥1॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥2॥ ਨਿੰਦਕ ਕੀ ਗਤਿ ਕਤ ਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥3॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ

॥ ਨਾਨਕ ਕਿਰਤੁ ਨ ਜਾਇ ਮਿਟਾਇਆ ॥4॥21॥34॥ ਭੈਰਉ ਮਹਲਾ 5 ॥ ਨਾਮੁ ਹਮਾਰੈ ਬੇਦ ਅਰੁ ਨਾਦ ॥

ਨਾਮੁ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥1॥ ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥1॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥2॥ ਨਾਮੁ ਹਮਾਰੈ ਸਉਣ ਸੰਜੋਗ ॥

ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥3॥ ਜਾ ਕੈ

ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ ਨਾਨਕ ਹਰਿ ਗੁਣ ਗਾਉ ॥ ਸਾਧਸੰਗਿ

1146

ਜਿਸੁ ਦੇਵੈ ਨਾਉ ॥4॥22॥35॥ ਭੈਰਉ ਮਹਲਾ 5 ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮੁ ॥1॥ ਸਫਲ ਸੇਵਾ ਗੋਪਾਲਰਾਇ

॥ ਕਰਨ ਕਰਾਵਨ ਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥1॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ

॥ ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੁਮ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ

॥2॥ ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥

ਜਨ ਅਪਨੇ ਕੈ ਹਰਿ ਮਨਿ ਬਸੈ ॥3॥ ਪਾਰਬ੍ਰਹਮ ਪ੍ਰਭ ਸੂਖਨਿਧਾਨੁ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮੁ ॥ ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥4॥23॥36॥ ਭੈਰਉ ਮਹਲਾ 5 ॥ ਸੰਤ ਮੰਡਲ ਮਹਿ ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ ਪਰੀਤਿ ॥1॥ ਸੰਤਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥1॥ ਰਹਾਉ ॥ ਸੰਤ ਮੰਡਲ ਮਹਿ ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ ਨਾਮੁ ਵਖਾਣੀ ॥2॥ ਸੰਤ ਮੰਡਲ ਕਾ ਨਿਹਚਲੁ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖੁ ਨਸਾ ॥3॥ ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥4॥24॥37॥ ਭੈਰਉ ਮਹਲਾ 5 ॥ ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭੁ ਕਿਰਪਾ ਕਰੈ ॥ ਤਿਸੁ ਊਪਰ ਤੇ ਕਾਲੁ ਪਰਹਰੈ ॥1॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥1॥ ਰਹਾਉ ॥ ਜਬ ਇਹੁ ਨ ਸੋ ਤਬ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ ਪ੍ਰਗਟਾਇਆ ॥ ਆਪਹਿ ਮਾਰਿ ਆਪਹਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥2॥ ਸਭੁ ਕਿਛੁ ਜਾਣਹੁ ਤਿਸ ਕੈ ਹਾਥਿ ॥ ਪ੍ਰਭੁ ਮੇਰੋ ਅਨਾਥ ਕੋ ਨਾਥੁ ॥ ਦੁਖਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ

॥3॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮਰੈ ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ

1147

॥ ਕਰਿ ਕਿਰਪਾ ਨਾਨਕ ਸੁਖੁ ਪਾਏ ॥4॥25॥38॥ ਭੈਰਉ ਮਹਲਾ 5 ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥1॥ ਦੀਨ ਦੁਨੀਆ ਤੇਰੀ ਟੇਕ

॥ ਸਭ ਮਹਿ ਰਵਿਆ ਸਾਹਿਬੁ ਏਕ ॥1॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥

ਤੇਰੀ ਟੇਕ ਤਰੀਐ ਭਉਸਾਗਰੁ ॥ ਰਾਖਣਹਾਰੁ ਪੂਰਾ ਸੁਖਸਾਗਰੁ ॥2॥ ਤੇਰੀ ਟੇਕ ਨਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟੇਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥3॥ ਤੇਰੀ ਟੇਕ ਤੇਰਾ ਭਰਵਾਸਾ ॥

ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੇ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ

॥4॥26॥39॥ ਭੈਰਉ ਮਹਲਾ 5 ॥ ਪ੍ਰਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭੁ ਪੇਖਿ ਹਜੂਰਿ ॥1॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥1॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮੁ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥2॥ ਬੈਰੀ ਮੀਤ ਹੋਏ ਸਮਾਨਿ ॥ ਸਰਬ ਮਹਿ ਪੂਰਨ ਭਗਵਾਨੁ

॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥3॥ ਕਰਿ ਕਿਰਪਾ ਜਿਸੁ ਰਾਖੈ

ਆਪਿ ॥ ਸੋਈ ਭਗਤੁ ਜਪੈ ਨਾਮ ਜਾਪੁ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ

॥4॥27॥40॥ ਭੈਰਉ ਮਹਲਾ 5 ॥ ਸੁਖੁ ਨਾਹੀ ਬਹੁਤੈ ਧਨਿ ਖਾਟੈ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥1॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥1॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥2॥ ਸਭਿ

ਜਾਚਕ ਪ੍ਰਭ ਦੇਵਨਹਾਰ ॥ ਗੁਣਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥3॥ ਗੁਰ ਅਪਨੇ ਆਗੈ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ ਭਾਵੈ ਤਿਉ ਰਖਹੁ ਗੁਸਾਈ ॥4॥28॥41॥ ਭੈਰਉ ਮਹਲਾ 5 ॥ ਗੁਰ ਮਿਲਿ ਤਿਆਗਿਓ

1148

ਦੂਜਾ ਭਾਉ ॥ ਗੁਰਮੁਖਿ ਜਪਿਓ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥1॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥1॥ ਰਹਾਉ ॥ ਰੋਗ ਦੋਖ ਗੁਰ ਸਬਦਿ ਨਿਵਾਰੇ ॥ ਨਾਮੁ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦੁ ॥ ਸਰਬ ਨਿਧਾਨ ਨਾਮੁ ਭਗਵੰਤ ॥2॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸੁ ॥ ਗੁਣ ਗਾਵਤ ਨਿਹਚਲੁ ਬਿਸ੍ਰਾਮੁ ॥ ਪੂਰਨ ਹੋਏ ਸਗਲੇ ਕਾਮ ॥3॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥4॥29॥42॥ ਭੈਰਉ ਮਹਲਾ 5 ॥ ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ

॥ ਸਰਬ ਸੂਖ ਵਸਹਿ ਮਨਿ ਆਇ ॥1॥ ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ

॥1॥ ਰਹਾਉ ॥ ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥

ਭਗਤਿ ਭਾਇ ਸਦਾ ਨਿਸਤਾਰ ॥2॥ ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥3॥ ਪਾਰਬ੍ਰਹਮ ਸਿਉ ਲਾਗੋ ਧਿਆਨੁ ॥ ਪੂਰਨ ਪੂਰਿ ਰਹਿਓ ਨਿਰਬਾਨੁ ॥ ਭ੍ਰਮੁ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥4॥30॥43॥

ਭੈਰਉ ਮਹਲਾ 5 ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖਿ ਸਹਜਿ ਨਿਵਾਸੁ ॥ ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥1॥ ਸਰਬਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ ਮਨ ਗਾਉ ॥1॥ ਰਹਾਉ ॥ ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥2॥ ਬਿਨਸੇ ਕਾਮੁ ਕ੍ਰੋਧੁ ਅਹੰਕਾਰੁ ॥ ਤੂਟੇ ਮਾਇਆ ਮੋਹ ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥3॥ ਕਰਨ ਕਰਾਵਨ ਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ

॥4॥31॥44॥ ਭੈਰਉ ਮਹਲਾ 5 ॥ ਲਾਜ ਮਰੈ ਜੋ ਨਾਮੁ ਨ ਲੇਵੈ ॥ ਨਾਮ ਬਿਹੂਨ ਸੁਖੀ ਕਿਉ ਸੋਵੈ ॥ ਹਰਿ

1149

ਸਿਮਰਨੁ ਛਾਡਿ ਪਰਮਗਤਿ ਚਾਹੈ ॥ ਮੂਲ ਬਿਨਾ ਸਾਖਾ ਕਤ ਆਹੈ ॥1॥ ਗੁਰੁ ਗੋਵਿੰਦੁ ਮੇਰੇ ਮਨ ਧਿਆਇ ॥

ਜਨਮ ਜਨਮ ਕੀ ਮੈਲੁ ਉਤਾਰੈ ਬੰਧਨ ਕਾਟਿ ਹਰਿ ਸੰਗਿ ਮਿਲਾਇ ॥1॥ ਰਹਾਉ ॥ ਤੀਰਥਿ ਨਾਇ ਕਹਾ ਸੁਚਿ ਸੈਲੁ ॥ ਮਨ ਕਉ ਵਿਆਪੈ ਹਉਮੈ ਮੈਲੁ ॥ ਕੋਟਿ ਕਰਮ ਬੰਧਨ ਕਾ ਮੂਲੁ ॥ ਹਰਿ ਕੇ ਭਜਨ ਬਿਨੁ ਬਿਰਥਾ ਪੂਲੁ

॥2॥ ਬਿਨੁ ਖਾਏ ਬੂਝੈ ਨਹੀ ਭੂਖ ॥ ਰੋਗੁ ਜਾਇ ਤਾਂ ਉਤਰਹਿ ਦੂਖ ॥ ਕਾਮ ਕ੍ਰੋਧ ਲੋਭ ਮੋਹਿ ਬਿਆਪਿਆ ॥

ਜਿਨਿ ਪ੍ਰਭਿ ਕੀਨਾ ਸੋ ਪ੍ਰਭੁ ਨਹੀ ਜਾਪਿਆ ॥3॥ ਧਨੁ ਧਨੁ ਸਾਧ ਧੰਨੁ ਹਰਿ ਨਾਉ ॥ ਆਠ ਪਹਰ ਕੀਰਤਨੁ ਗੁਣ ਗਾਉ ॥ ਧਨੁ ਹਰਿ ਭਗਤਿ ਧਨੁ ਕਰਣੈਹਾਰ ॥ ਸਰਣਿ ਨਾਨਕ ਪ੍ਰਭ ਪੁਰਖ ਅਪਾਰ ॥4॥32॥45॥ ਭੈਰਉ ਮਹਲਾ 5 ॥ ਗੁਰ ਸੁਪ੍ਰਸੰਨ ਹੋਏ ਭੈ ਗਏ ॥ ਨਾਮੁ ਨਿਰੰਜਨ ਮਨ ਮਹਿ ਲਏ ॥ ਦੀਨਦਇਆਲ ਸਦਾ ਕਿਰਪਾਲ

॥ ਬਿਨਸਿ ਗਏ ਸਗਲੇ ਜੰਜਾਲ ॥1॥ ਸੂਖ ਸਹਜ ਆਨੰਦ ਘਨੇ ॥ ਸਾਧਸੰਗਿ ਮਿਟੇ ਭੈ ਭਰਮਾ ਅੰਮ੍ਰਿਤੁ ਹਰਿ ਹਰਿ ਰਸਨ ਭਨੇ ॥1॥ ਰਹਾਉ ॥ ਚਰਨ ਕਮਲ ਸਿਉ ਲਾਗੋ ਹੇਤੁ ॥ ਖਿਨ ਮਹਿ ਬਿਨਸਿਓ ਮਹਾ ਪਰੇਤੁ ॥ ਆਠ ਪਹਰ ਹਰਿ ਹਰਿ ਜਪੁ ਜਾਪਿ ॥ ਰਾਖਨਹਾਰ ਗੋਵਿਦ ਗੁਰ ਆਪਿ ॥2॥ ਅਪਨੇ ਸੇਵਕ ਕਉ ਸਦਾ ਪ੍ਰਤਿਪਾਰੈ ॥ ਭਗਤ ਜਨਾ ਕੇ ਸਾਸ ਨਿਹਾਰੈ ॥ ਮਾਨਸ ਕੀ ਕਹੁ ਕੇਤਕ ਬਾਤ ॥ ਜਮ ਤੇ ਰਾਖੈ ਦੇ ਕਰਿ ਹਾਥ ॥3॥ ਨਿਰਮਲ ਸੋਭਾ ਨਿਰਮਲ ਰੀਤਿ ॥ ਪਾਰਬ੍ਰਹਮੁ ਆਇਆ ਮਨਿ ਚੀਤਿ ॥ ਕਰਿ ਕਿਰਪਾ ਗੁਰਿ ਦੀਨੋ ਦਾਨੁ ॥ ਨਾਨਕ ਪਾਇਆ ਨਾਮੁ ਨਿਧਾਨੁ ॥4॥33॥46॥ ਭੈਰਉ ਮਹਲਾ 5 ॥ ਕਰਣ ਕਾਰਣ ਸਮਰਥੁ ਗੁਰੁ ਮੇਰਾ ॥ ਜੀਅ ਪ੍ਰਾਣ ਸੁਖਦਾਤਾ ਨੇਰਾ ॥ ਭੈਭੰਜਨ ਅਬਿਨਾਸੀ ਰਾਇ ॥ ਦਰਸਨਿ ਦੇਖਿਐ ਸਭੁ ਦੁਖੁ ਜਾਇ ॥1॥ ਜਤ ਕਤ ਪੇਖਉ ਤੇਰੀ ਸਰਣਾ

॥ ਬਲਿ ਬਲਿ ਜਾਈ ਸਤਿਗੁਰ ਚਰਣਾ ॥1॥ ਰਹਾਉ ॥ ਪੂਰਨ ਕਾਮ ਮਿਲੇ ਗੁਰਦੇਵ ॥ ਸਭਿ ਫਲਦਾਤਾ ਨਿਰਮਲ ਸੇਵ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਰਾਮ ਨਾਮੁ ਰਿਦ ਦੀਓ ਨਿਵਾਸੁ ॥2॥ ਸਦਾ ਅਨੰਦੁ ਨਾਹੀ ਕਿਛੁ ਸੋਗੁ

॥ ਦੂਖੁ ਦਰਦੁ ਨਹ ਬਿਆਪੈ ਰੋਗੁ ॥ ਸਭੁ ਕਿਛੁ ਤੇਰਾ ਤੂ ਕਰਣੈਹਾਰੁ ॥ ਪਾਰਬ੍ਰਹਮ ਗੁਰ ਅਗਮ ਅਪਾਰ ॥3॥

ਨਿਰਮਲ ਸੋਭਾ ਅਚਰਜ ਬਾਣੀ ॥ ਪਾਰਬ੍ਰਹਮ ਪੂਰਨ ਮਨਿ ਭਾਣੀ ॥ ਜਲਿ ਥਲਿ ਮਹੀਅਲਿ ਰਵਿਆ ਸੋਇ ॥

ਨਾਨਕ ਸਭੁ ਕਿਛੁ ਪ੍ਰਭ ਤੇ ਹੋਇ ॥4॥34॥47॥ ਭੈਰਉ ਮਹਲਾ 5 ॥ ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥

1150

ਸਰਬ ਮਨੋਰਥ ਪੂਰਨ ਕਰਣੇ ॥ ਆਠ ਪਹਰ ਗਾਵਤ ਭਗਵੰਤੁ ॥ ਸਤਿਗੁਰਿ ਦੀਨੋ ਪੂਰਾ ਮੰਤੁ ॥1॥ ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥ ਤਿਸ ਕੈ ਸੰਗਿ ਤਰੈ ਸੰਸਾਰੁ ॥1॥ ਰਹਾਉ ॥ ਸੋਈ ਗਿਆਨੀ ਜਿ ਸਿਮਰੈ ਏਕੁ ॥ ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥ ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥ ਸੋ ਪਤਿਵੰਤਾ ਜਿ ਆਪੁ ਪਛਾਨੀ ॥2॥ ਗੁਰ ਪਰਸਾਦਿ ਪਰਮਪਦੁ ਪਾਇਆ ॥ ਗੁਰੁ ਗੁੋਪਾਲ ਦਿਨੁ ਰੈਨਿ ਧਿਆਇਆ ॥ ਤੂਟੇ ਬੰਧਨ ਪੂਰਨ ਆਸਾ ॥ ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥3॥ ਕਹੁ ਨਾਨਕ ਜਾ ਕੇ ਪੂਰਨ ਕਰਮਾ ॥ ਸੋ ਜਨੁ ਆਇਆ ਪ੍ਰਭ ਕੀ ਸਰਨਾ ॥

ਆਪਿ ਪਵਿਤੁ ਪਾਵਨ ਸਭਿ ਕੀਨੇ ॥ ਰਾਮ ਰਸਾਇਣੁ ਰਸਨਾ ਚੀਨੇ ॥4॥35॥48॥ ਭੈਰਉ ਮਹਲਾ 5 ॥ ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥ ਨਾਮੁ ਸੁਣਤ ਜਮੁ ਦੂਰਹੁ ਭਾਗੈ ॥ ਨਾਮੁ ਲੈਤ ਸਭ ਦੂਖਹ ਨਾਸੁ ॥ ਨਾਮੁ ਜਪਤ ਹਰਿ ਚਰਣ ਨਿਵਾਸੁ ॥1॥ ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥ ਰਸਕਿ ਰਸਕਿ ਹਰਿ ਕੇ ਗੁਣ ਗਾਉ ॥1॥

ਰਹਾਉ ॥ ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥ ਹਰਿ ਸਿਮਰਤ ਦੈਤ ਦੇਉ ਨ ਪੋਹੈ ॥ ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥ ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥2॥ ਹਰਿ ਸਿਮਰਨ ਕੀ ਸਗਲੀ ਬੇਲਾ ॥ ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥ ਜਾਤਿ ਅਜਾਤਿ ਜਪੈ ਜਨੁ ਕੋਇ ॥ ਜੋ ਜਾਪੈ ਤਿਸ ਕੀ ਗਤਿ ਹੋਇ ॥3॥ ਹਰਿ ਕਾ ਨਾਮੁ ਜਪੀਐ

ਸਾਧਸੰਗਿ ॥ ਹਰਿ ਕੇ ਨਾਮ ਕਾ ਪੂਰਨ ਰੰਗੁ ॥ ਨਾਨਕ ਕਉ ਪ੍ਰਭ ਕਿਰਪਾ ਧਾਰਿ ॥ ਸਾਸਿ ਸਾਸਿ ਹਰਿ ਦੇਹੁ ਚਿਤਾਰਿ

॥4॥36॥49॥ ਭੈਰਉ ਮਹਲਾ 5 ॥ ਆਪੇ ਸਾਸਤੁ ਆਪੇ ਬੇਦੁ ॥ ਆਪੇ ਘਟਿ ਘਟਿ ਜਾਣੈ ਭੇਦੁ ॥ ਜੋਤਿ ਸਰੂਪ ਜਾ ਕੀ ਸਭ ਵਥੁ ॥ ਕਰਣ ਕਾਰਣ ਪੂਰਨ ਸਮਰਥੁ ॥1॥ ਪ੍ਰਭ ਕੀ ਓਟ ਗਹਹੁ ਮਨ ਮੇਰੇ ॥ ਚਰਨ ਕਮਲ ਗੁਰਮੁਖਿ

ਆਰਾਧਹੁ ਦੁਸਮਨੁ ਦੂਖੁ ਨ ਆਵੈ ਨੇਰੇ ॥1॥ ਰਹਾਉ ॥ ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥ ਜਾ ਕੈ ਸੂਤਿ ਪਰੋਇਆ ਸੰਸਾਰੁ ॥ ਆਪੇ ਸਿਵ ਸਕਤੀ ਸੰਜੋਗੀ ॥ ਆਪਿ ਨਿਰਬਾਣੀ ਆਪੇ ਭੋਗੀ ॥2॥ ਜਤ ਕਤ ਪੇਖਉ ਤਤ ਤਤ ਸੋਇ

॥ ਤਿਸੁ ਬਿਨੁ ਦੂਜਾ ਨਾਹੀ ਕੋਇ ॥ ਸਾਗਰੁ ਤਰੀਐ ਨਾਮ ਕੈ ਰੰਗਿ ॥ ਗੁਣ ਗਾਵੈ ਨਾਨਕੁ ਸਾਧਸੰਗਿ ॥3॥ ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥ ਊਣਾ ਨਾਹੀ ਕਿਛੁ ਜਨ ਤਾ ਕੈ ॥ ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥ ਨਾਨਕ ਦਾਸ ਸੇਈ ਜਨ ਧੰਨ ॥4॥37॥50॥ ਭੈਰਉ ਮਹਲਾ 5 ॥ ਭਗਤਾ ਮਨਿ ਆਨੰਦੁ ਗੋਬਿੰਦ ॥ ਅਸਥਿਤ ਭਏ ਬਿਨਸੀ

1151

ਸਭ ਚਿੰਦ ॥ ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥ ਪਾਰਬ੍ਰਹਮੁ ਵਸਿਆ ਮਨਿ ਆਇ ॥1॥ ਰਾਮ ਰਾਮ ਸੰਤ ਸਦਾ ਸਹਾਇ ॥ ਘਰਿ ਬਾਹਰਿ ਨਾਲੇ ਪਰਮੇਸੁਰੁ ਰਵਿ ਰਹਿਆ ਪੂਰਨ ਸਭ ਠਾਇ ॥1॥ ਰਹਾਉ ॥ ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥ ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥ ਅਪਨੇ ਦਾਸ ਕਉ ਦੇ ਰਾਖੈ ਹਾਥ ॥ ਨਿਮਖ ਨ ਛੋਡੈ

ਸਦ ਹੀ ਸਾਥਿ ॥2॥ ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥ ਸਾਰਿ ਸਮ੍ਹਾਲੇ ਸਾਚਾ ਸੋਇ ॥ ਮਾਤ ਪਿਤਾ ਸੁਤ ਬੰਧੁ ਨਰਾਇਣੁ ॥ ਆਦਿ ਜੁਗਾਦਿ ਭਗਤ ਗੁਣ ਗਾਇਣੁ ॥3॥ ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥ ਏਕ ਬਿਨਾ ਦੂਜਾ ਨਹੀ ਹੋਰੁ ॥ ਨਾਨਕ ਕੈ ਮਨਿ ਇਹੁ ਪੁਰਖਾਰਥੁ ॥ ਪ੍ਰਭੂ ਹਮਾਰਾ ਸਾਰੇ ਸੁਆਰਥੁ ॥4॥38॥51॥ ਭੈਰਉ ਮਹਲਾ 5 ॥ ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮੁ ॥ ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥1॥ ਰਹਾਉ ॥ ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮੁ ॥ ਜਨ ਕਾ ਦਰਸੁ ਬਾਂਛੈ

ਦਿਨੁ ਰਾਤੀ ਹੋਇ ਪੁਨੀਤੁ ਧਰਮਰਾਇ ਜਾਮੁ ॥1॥ ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥

ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨੁ ॥2॥39॥52॥ ਭੈਰਉ ਮਹਲਾ 5 ॥ ਪੰਚ ਮਜਮੀ ਜੋ ਪੰਚਨ ਰਾਖੈ ॥ ਮਿਥਿਆ ਰਸਨਾ ਨਿਤ ਉਠਿ ਭਾਖੈ ॥ ਚਕ੍ਰ ਬਣਾਇ ਕਰੈ ਪਾਖੰਡ ॥ ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥1॥ ਹਰਿ ਕੇ ਨਾਮ ਬਿਨਾ ਸਭ ਝੂਠੁ ॥ ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹ ਸਾਕਤੁ ਮੂਠੁ

॥1॥ ਰਹਾਉ ॥ ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥ ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥ ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥ ਸਾਚੀ ਦਰਗਹ ਅਪਨੀ ਪਤਿ ਖੋਵੈ ॥2॥ ਮਾਇਆ ਕਾਰਣਿ ਕਰੈ ਉਪਾਉ ॥ ਕਬਹਿ ਨ ਘਾਲੈ ਸੀਧਾ ਪਾਉ ॥ ਜਿਨਿ ਕੀਆ ਤਿਸੁ ਚੀਤਿ ਨ ਆਣੈ ॥ ਕੂੜੀ ਕੂੜੀ ਮੁਖਹੁ ਵਖਾਣੈ ॥3॥ ਜਿਸ ਨੋ ਕਰਮੁ ਕਰੇ ਕਰਤਾਰੁ

॥ ਸਾਧਸੰਗਿ ਹੋਇ ਤਿਸੁ ਬਿਉਹਾਰੁ ॥ ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥ ਕਹੁ ਨਾਨਕ ਤਿਸੁ ਜਨ ਨਹੀ ਭੰਗੁ

॥4॥40॥53॥ ਭੈਰਉ ਮਹਲਾ 5 ॥ ਨਿੰਦਕ ਕਉ ਫਿਟਕੇ ਸੰਸਾਰੁ ॥ ਨਿੰਦਕ ਕਾ ਝੂਠਾ ਬਿਉਹਾਰੁ ॥ ਨਿੰਦਕ ਕਾ ਮੈਲਾ ਆਚਾਰੁ ॥ ਦਾਸ ਅਪੁਨੇ ਕਉ ਰਾਖਨਹਾਰੁ ॥1॥ ਨਿੰਦਕੁ ਮੁਆ ਨਿੰਦਕ ਕੈ ਨਾਲਿ ॥ ਪਾਰਬ੍ਰਹਮਿ ਪਰਮੇਸਰਿ

1152

ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥1॥ ਰਹਾਉ ॥ ਨਿੰਦਕ ਕਾ ਕਹਿਆ ਕੋਇ ਨ ਮਾਨੈ ॥ ਨਿੰਦਕ ਝੂਠੁ ਬੋਲਿ ਪਛੁਤਾਨੇ ॥ ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥ ਨਿੰਦਕ ਕਉ ਦਈ ਛੋਡੈ ਨਾਹਿ ॥2॥ ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥ ਨਿੰਦਕ ਕਉ ਲਾਗੈ ਦੁਖੁ ਸਾਂਗੈ ॥ ਬਗੁਲੇ ਜਿਉ ਰਹਿਆ ਪੰਖ ਪਸਾਰਿ ॥ ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥3॥ ਅੰਤਰਜਾਮੀ ਕਰਤਾ ਸੋਇ ॥ ਹਰਿ ਜਨੁ ਕਰੈ ਸੁ ਨਿਹਚਉ ਹੋਇ ॥ ਹਰਿ ਕਾ ਦਾਸੁ ਸਾਚਾ ਦਰਬਾਰਿ ॥ ਜਨ ਨਾਨਕ ਕਹਿਆ ਤਤੁ ਬੀਚਾਰਿ ॥4॥41॥54॥ ਭੈਰਉ ਮਹਲਾ 5 ॥ ਦੁਇ ਕਰ ਜੋਰਿ ਕਰਉ ਅਰਦਾਸਿ ॥ ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥ ਸੋਈ ਮੇਰਾ ਸੁਆਮੀ ਕਰਨੈਹਾਰੁ ॥ ਕੋਟਿ ਬਾਰ ਜਾਈ ਬਲਿਹਾਰ ॥1॥ ਸਾਧੂ ਧੂਰਿ ਪੁਨੀਤ ਕਰੀ ॥ ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥1॥ ਰਹਾਉ ॥ ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥ ਜਾ ਕੀ ਸੇਵਾ ਪਾਈਐ ਮਾਨੁ ॥ ਸਗਲ ਮਨੋਰਥ ਪੂਰਨਹਾਰ ॥ ਜੀਅ ਪ੍ਰਾਨ ਭਗਤਨ ਆਧਾਰ ॥2॥ ਘਟ ਘਟ ਅੰਤਰਿ ਸਗਲ ਪ੍ਰਗਾਸੁ ॥ ਜਪਿ ਜਪਿ ਜੀਵਹਿ ਭਗਤ ਗੁਣਤਾਸੁ ॥ ਜਾ ਕੀ ਸੇਵ ਨ ਬਿਰਥੀ ਜਾਇ ॥ ਮਨ ਤਨ ਅੰਤਰਿ ਏਕੁ ਧਿਆਇ ॥3॥ ਗੁਰ ਉਪਦੇਸਿ ਦਇਆ ਸੰਤੋਖੁ ॥ ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥ ਕਰਿ ਕਿਰਪਾ ਲੀਜੈ ਲੜਿ ਲਾਇ ॥ ਚਰਨ ਕਮਲ ਨਾਨਕ ਨਿਤ ਧਿਆਇ ॥4॥42॥55॥ ਭੈਰਉ ਮਹਲਾ 5 ॥ ਸਤਿਗੁਰ ਅਪੁਨੇ ਸੁਨੀ ਅਰਦਾਸਿ ॥ ਕਾਰਜੁ ਆਇਆ ਸਗਲਾ ਰਾਸਿ ॥ ਮਨ ਤਨ ਅੰਤਰਿ ਪ੍ਰਭੂ ਧਿਆਇਆ ॥ ਗੁਰ ਪੂਰੇ ਡਰੁ ਸਗਲ ਚੁਕਾਇਆ ॥1॥ ਸਭ

ਤੇ ਵਡ ਸਮਰਥ ਗੁਰਦੇਵ ॥ ਸਭਿ ਸੁਖ ਪਾਈ ਤਿਸ ਕੀ ਸੇਵ ॥1॥ ਰਹਾਉ ॥ ਜਾ ਕਾ ਕੀਆ ਸਭੁ ਕਿਛੁ ਹੋਇ

॥ ਤਿਸ ਕਾ ਅਮਰੁ ਨ ਮੇਟੈ ਕੋਇ ॥ ਪਾਰਬ੍ਰਹਮੁ ਪਰਮੇਸੁਰੁ ਅਨੂਪੁ ॥ ਸਫਲਮੂਰਤਿ ਗੁਰੁ ਤਿਸ ਕਾ ਰੂਪੁ ॥2॥

ਜਾ ਕੈ ਅੰਤਰਿ ਬਸੈ ਹਰਿ ਨਾਮੁ ॥ ਜੋ ਜੋ ਪੇਖੈ ਸੁ ਬ੍ਰਹਮੁ ਗਿਆਨੁ ॥ ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥ ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥3॥ ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥ ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥ ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥ ਗੁਰ ਨਾਨਕ ਜਪਿ ਜਪਿ ਸਦ ਜੀਵਾ ॥4॥43॥56॥

1153

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 5 ਪੜਤਾਲ ਘਰ 3 ॥ ਪ੍ਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥ ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥1॥ ਰਹਾਉ ॥ ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਅਨਿਕ ਤਾਪ ॥ ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥1॥ ਅਨਿਕ ਨਾਦ ਅਨਿਕ ਬਾਜ ਨਿਮਖ

ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸੁ ਸੁਨੀ ॥ ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥2॥1॥57॥ ॥8॥21॥7॥57॥93॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 1 ਅਸਟਪਦੀ ਘਰੁ 2 ॥ ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ

॥ ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥1॥ ਨਾਨਕ ਹਉਮੈ ਰੋਗ ਬੁਰੇ ॥ ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥1॥ ਰਹਾਉ ॥ ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥

ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥2॥ ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥ ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥3॥ ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥ ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥4॥ ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥ ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥5॥

ਰੋਗੀ ਖਟੁ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥ ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ

॥6॥ ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥ ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥7॥ ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥ ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥8॥ ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥ ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥9॥1॥

1154

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਮਹਲਾ 3 ਅਸਟਪਦੀਆ ਘਰੁ 2 ॥ ਤਿਨਿ ਕਰਤੈ ਇਕੁ ਚਲਿਤੁ ਉਪਾਇਆ ॥ ਅਨਹਦ ਬਾਣੀ ਸਬਦੁ ਸੁਣਾਇਆ ॥ ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥ ਕਾਰਣੁ ਕਰਤਾ ਕਰਦਾ ਆਇਆ ॥1॥ ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥ ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥1॥ ਰਹਾਉ ॥ ਪਿਤਾ ਪ੍ਰਹਲਾਦੁ ਪੜਣ ਪਠਾਇਆ ॥ ਲੈ ਪਾਟੀ ਪਾਧੇ ਕੈ ਆਇਆ ॥ ਨਾਮ ਬਿਨਾ ਨਹ ਪੜਉ ਅਚਾਰ ॥ ਮੇਰੀ ਪਟੀਆ ਲਿਖਿ

ਦੇਹੁ ਗੋਬਿੰਦ ਮੁਰਾਰਿ ॥2॥ ਪੁਤ੍ਰ ਪ੍ਰਹਲਾਦ ਸਿਉ ਕਹਿਆ ਮਾਇ ॥ ਪਰਵਿਰਤਿ ਨ ਪੜਹੁ ਰਹੀ ਸਮਝਾਇ ॥

ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥ ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥3॥ ਪ੍ਰਹਲਾਦਿ ਸਭਿ

ਚਾਟੜੇ ਵਿਗਾਰੇ ॥ ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥ ਸਭ ਨਗਰੀ ਮਹਿ ਭਗਤਿ ਦ੍ਰਿੜਾਈ

॥ ਦੁਸਟ ਸਭਾ ਕਾ ਕਿਛੁ ਨ ਵਸਾਈ ॥4॥ ਸੰਡੈਮਰਕੈ ਕੀਈ ਪੂਕਾਰ ॥ ਸਭੇ ਦੈਤ ਰਹੇ ਝਖ ਮਾਰਿ ॥ ਭਗਤ ਜਨਾ ਕੀ ਪਤਿ ਰਾਖੈ ਸੋਈ ॥ ਕੀਤੇ ਕੈ ਕਹਿਐ ਕਿਆ ਹੋਈ ॥5॥ ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥

ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥ ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥ ਅੰਧਾ ਨ ਬੂਝੈ ਕਾਲੁ ਨੇੜੈ

ਆਇਆ ॥6॥ ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥ ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ

ਅੰਤਰਿ ਗੁਰ ਗੋਪਾਲਾ ॥ ਕੀਤਾ ਹੋਵੈ ਸਰੀਕੀ ਕਰੈ ਅਣਹੋਂਦਾ ਨਾਉ ਧਰਾਇਆ ॥ ਜੋ ਧੁਰਿ ਲਿਖਿਆ ਸੁੋ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥7॥ ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥ ਕਹਾਂ ਤੁਮ੍ਹਾਰਾ ਜਗਦੀਸ ਗੁਸਾਈ ॥ ਜਗਜੀਵਨੁ ਦਾਤਾ ਅੰਤਿ ਸਖਾਈ ॥ ਜਹ ਦੇਖਾ ਤਹ ਰਹਿਆ ਸਮਾਈ ॥8॥ ਥੰਮ੍ਹੁ ਉਪਾੜਿ ਹਰਿ ਆਪੁ ਦਿਖਾਇਆ ॥ ਅਹੰਕਾਰੀ ਦੈਤੁ ਮਾਰਿ ਪਚਾਇਆ ॥ ਭਗਤਾ ਮਨਿ ਆਨੰਦੁ ਵਜੀ ਵਧਾਈ ॥ ਅਪਣੇ ਸੇਵਕ ਕਉ ਦੇ ਵਡਿਆਈ ॥9॥ ਜੰਮਣੁ ਮਰਣਾ ਮੋਹੁ ਉਪਾਇਆ ॥ ਆਵਣੁ ਜਾਣਾ ਕਰਤੈ ਲਿਖਿ ਪਾਇਆ

॥ ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥ ਭਗਤਾ ਕਾ ਬੋਲੁ ਆਗੈ ਆਇਆ ॥10॥ ਦੇਵਕੁਲੀ ਲਖਮੀ ਕਉ ਕਰਹਿ ਜੈਕਾਰੁ ॥ ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥ ਲਖਮੀ ਭਉ ਕਰੈ ਨ ਸਾਕੈ ਜਾਇ ॥

1155

ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥11॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥ ਰਾਜੁ ਮਾਲੁ ਝੂਠੀ ਸਭ

ਮਾਇਆ ॥ ਲੋਭੀ ਨਰ ਰਹੇ ਲਪਟਾਇ ॥ ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥12॥ ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥ ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥ ਭਗਤਾ ਕਾ ਅੰਗੀਕਾਰੁ ਕਰਦਾ ਆਇਆ

॥ ਕਰਤੈ ਅਪਣਾ ਰੂਪੁ ਦਿਖਾਇਆ ॥13॥1॥ ਭੈਰਉ ਮਹਲਾ 3 ॥ ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ

ਤ੍ਰਿਸਨ ਬੁਝਾਈ ॥ ਹਰਿ ਕਾ ਨਾਮੁ ਹਿਰਦੇ ਮਹਿ ਵਸਿਆ ਮਨਸਾ ਮਨਹਿ ਸਮਾਈ ॥1॥ ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥ ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥1॥ ਰਹਾਉ ॥ ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥ ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥2॥

ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥3॥ ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥ ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥4॥ ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥ ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥5॥ ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥ ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥6॥ ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥ ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥7॥ ਤੂੰ ਆਪਿ ਨਿਰਮਲੁ ਤੇਰੇ ਜਨ ਹਹਿਂ

ਨਿਰਮਲ ਗੁਰ ਕੈ ਸਬਦਿ ਵੀਚਾਰੇ ॥ ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥8॥2॥ ॥1॥2॥3॥

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਮਹਲਾ 5 ਅਸਟਪਦੀਆ ਘਰੁ 2 ॥ ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥ ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥

ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥ ਨਾਮ ਬਿਨਾ ਜਨਮੁ ਬਿਰਥਾ ਜਾਏ ॥1॥ ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥

ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥1॥ ਰਹਾਉ ॥ ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥ ਜਿਸੁ ਨਾਮੁ ਰਿਦੈ ਤਿਸੁ

1156

ਸਹਜ ਸੁਖੈਨਾ ॥ ਜਿਸੁ ਨਾਮੁ ਰਿਦੈ ਸੋ ਸੀਤਲੁ ਹੂਆ ॥ ਨਾਮ ਬਿਨਾ ਧ੍ਰਿਗੁ ਜੀਵਣੁ ਮੂਆ ॥2॥ ਜਿਸੁ ਨਾਮੁ ਰਿਦੈ

ਸੋ ਜੀਵਨ ਮੁਕਤਾ ॥ ਜਿਸੁ ਨਾਮੁ ਰਿਦੈ ਤਿਸੁ ਸਭ ਹੀ ਜੁਗਤਾ ॥ ਜਿਸੁ ਨਾਮੁ ਰਿਦੈ ਤਿਨਿ ਨਉ ਨਿਧਿ ਪਾਈ ॥

ਨਾਮ ਬਿਨਾ ਭ੍ਰਮਿ ਆਵੈ ਜਾਈ ॥3॥ ਜਿਸੁ ਨਾਮੁ ਰਿਦੈ ਸੋ ਵੇਪਰਵਾਹਾ ॥ ਜਿਸੁ ਨਾਮੁ ਰਿਦੈ ਤਿਸੁ ਸਦ ਹੀ ਲਾਹਾ

॥ ਜਿਸੁ ਨਾਮੁ ਰਿਦੈ ਤਿਸੁ ਵਡ ਪਰਵਾਰਾ ॥ ਨਾਮ ਬਿਨਾ ਮਨਮੁਖ ਗਾਵਾਰਾ ॥4॥ ਜਿਸੁ ਨਾਮੁ ਰਿਦੈ ਤਿਸੁ ਨਿਹਚਲ ਆਸਨੁ ॥ ਜਿਸੁ ਨਾਮੁ ਰਿਦੈ ਤਿਸੁ ਤਖਤਿ ਨਿਵਾਸਨੁ ॥ ਜਿਸੁ ਨਾਮੁ ਰਿਦੈ ਸੋ ਸਾਚਾ ਸਾਹੁ ॥ ਨਾਮਹੀਣ ਨਾਹੀ ਪਤਿ ਵੇਸਾਹੁ ॥5॥ ਜਿਸੁ ਨਾਮੁ ਰਿਦੈ ਸੋ ਸਭ ਮਹਿ ਜਾਤਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਬਿਧਾਤਾ ॥ ਜਿਸੁ ਨਾਮੁ ਰਿਦੈ ਸੋ ਸਭ ਤੇ ਊਚਾ ॥ ਨਾਮ ਬਿਨਾ ਭ੍ਰਮਿ ਜੋਨੀ ਮੂਚਾ ॥6॥ ਜਿਸੁ ਨਾਮੁ ਰਿਦੈ ਤਿਸੁ ਪ੍ਰਗਟਿ ਪਹਾਰਾ ॥ ਜਿਸੁ ਨਾਮੁ ਰਿਦੈ ਤਿਸੁ ਮਿਟਿਆ ਅੰਧਾਰਾ ॥ ਜਿਸੁ ਨਾਮੁ ਰਿਦੈ ਸੋ ਪੁਰਖੁ ਪਰਵਾਣੁ ॥ ਨਾਮ ਬਿਨਾ ਫਿਰਿ ਆਵਣੁ ਜਾਣੁ

॥7॥ ਤਿਨਿ ਨਾਮੁ ਪਾਇਆ ਜਿਸੁ ਭਇਓ ਕ੍ਰਿਪਾਲੁ ॥ ਸਾਧਸੰਗਤਿ ਮਹਿ ਲਖੇ ਗੁੋਪਾਲ ॥ ਆਵਣ ਜਾਣ ਰਹੇ ਸੁਖੁ ਪਾਇਆ ॥ ਕਹੁ ਨਾਨਕ ਤਤੈ ਤਤੁ ਮਿਲਾਇਆ ॥8॥1॥ ਭੈਰਉ ਮਹਲਾ 5 ॥ ਕੋਟਿ ਬਿਸਨ ਕੀਨੇ ਅਵਤਾਰ ॥

ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥ ਕੋਟਿ ਮਹੇਸ ਉਪਾਇ ਸਮਾਏ ॥ ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥1॥ ਐਸੋ ਧਣੀ ਗੁਵਿੰਦੁ ਹਮਾਰਾ ॥ ਬਰਨਿ ਨ ਸਾਕਉ ਗੁਣ ਬਿਸਥਾਰਾ ॥1॥ ਰਹਾਉ ॥ ਕੋਟਿ ਮਾਇਆ ਜਾ ਕੈ ਸੇਵਕਾਇ ॥

ਕੋਟਿ ਜੀਅ ਜਾ ਕੀ ਸਿਹਜਾਇ ॥ ਕੋਟਿ ਉਪਾਰਜਨਾ ਤੇਰੈ ਅੰਗਿ ॥ ਕੋਟਿ ਭਗਤ ਬਸਤ ਹਰਿ ਸੰਗਿ ॥2॥ ਕੋਟਿ ਛਤ੍ਰਪਤਿ ਕਰਤ ਨਮਸਕਾਰ ॥ ਕੋਟਿ ਇੰਦ੍ਰ ਠਾਢੇ ਹੈ ਦੁਆਰਿ ॥ ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥ ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥3॥ ਕੋਟਿ ਪੂਰੀਅਤ ਹੈ ਜਾ ਕੈ ਨਾਦ ॥ ਕੋਟਿ ਅਖਾਰੇ ਚਲਿਤ ਬਿਸਮਾਦ ॥ ਕੋਟਿ ਸਕਤਿ ਸਿਵ ਆਗਿਆਕਾਰ ॥ ਕੋਟਿ ਜੀਅ ਦੇਵੈ ਆਧਾਰੁ ॥4॥ ਕੋਟਿ ਤੀਰਥ ਜਾ ਕੇ ਚਰਨ ਮਝਾਰਿ ॥ ਕੋਟਿ ਪਵਿਤ੍ਰ

ਜਪਤ ਨਾਮ ਚਾਰੁ ॥ ਕੋਟਿ ਪੂਜਾਰੀ ਕਰਤੇ ਪੂਜਾ ॥ ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥5॥ ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥ ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥ ਕੋਟਿ ਪਰਲਉ ਓਪਤਿ ਨਿਮਖ ਮਾਹਿ ॥ ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥6॥ ਕੋਟਿ ਗਿਆਨੀ ਕਥਹਿ ਗਿਆਨੁ ॥ ਕੋਟਿ ਧਿਆਨੀ ਧਰਤ ਧਿਆਨੁ ॥ ਕੋਟਿ ਤਪੀਸੁਰ

1157

ਤਪ ਹੀ ਕਰਤੇ ॥ ਕੋਟਿ ਮੁਨੀਸੁਰ ਮੁੋਨਿ ਮਹਿ ਰਹਤੇ ॥7॥ ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥ ਜਤ ਕਤ ਦੇਖਉ ਤੇਰਾ ਵਾਸਾ ॥ ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥8॥2॥ ਭੈਰਉ ਮਹਲਾ 5 ॥

ਸਤਿਗੁਰਿ ਮੋ ਕਉ ਕੀਨੋ ਦਾਨੁ ॥ ਅਮੋਲ ਰਤਨੁ ਹਰਿ ਦੀਨੋ ਨਾਮੁ ॥ ਸਹਜ ਬਿਨੋਦ ਚੋਜ ਆਨੰਤਾ ॥ ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥1॥ ਕਹੁ ਨਾਨਕ ਕੀਰਤਿ ਹਰਿ ਸਾਚੀ ॥ ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥1॥ ਰਹਾਉ ॥

ਅਚਿੰਤ ਹਮਾਰੈ ਭੋਜਨ ਭਾਉ ॥ ਅਚਿੰਤ ਹਮਾਰੈ ਲੀਜੈ ਨਾਉ ॥ ਅਚਿੰਤ ਹਮਾਰੈ ਸਬਦਿ ਉਧਾਰ ॥ ਅਚਿੰਤ ਹਮਾਰੈ ਭਰੇ ਭੰਡਾਰ ॥2॥ ਅਚਿੰਤ ਹਮਾਰੈ ਕਾਰਜ ਪੂਰੇ ॥ ਅਚਿੰਤ ਹਮਾਰੈ ਲਥੇ ਵਿਸੂਰੇ ॥ ਅਚਿੰਤ ਹਮਾਰੈ ਬੈਰੀ ਮੀਤਾ ॥ ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥3॥ ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥ ਅਚਿੰਤ ਹਮਾਰੀ ਪੂਰਨ ਆਸਾ ॥ ਅਚਿੰਤ ਹਮਾ ਕਉ ਸਗਲ ਸਿਧਾਂਤੁ ॥ ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥4॥ ਅਚਿੰਤ ਹਮਾਰੇ ਬਿਨਸੇ ਬੈਰ ॥ ਅਚਿੰਤ ਹਮਾਰੇ ਮਿਟੇ ਅੰਧੇਰ ॥ ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥ ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥5॥ ਅਚਿੰਤ ਮਿਟਿਓ ਹੈ ਸਗਲੋ ਭਰਮਾ ॥ ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥ ਅਚਿੰਤ ਹਮਾਰੈ ਅਨਹਤ ਵਾਜੈ ॥ ਅਚਿੰਤ ਹਮਾਰੈ ਗੋਬਿੰਦੁ ਗਾਜੈ ॥6॥ ਅਚਿੰਤ ਹਮਾਰੈ ਮਨੁ ਪਤੀਆਨਾ ॥ ਨਿਹਚਲ ਧਨੀ ਅਚਿੰਤੁ ਪਛਾਨਾ ॥ ਅਚਿੰਤੋ ਉਪਜਿਓ

ਸਗਲ ਬਿਬੇਕਾ ॥ ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥7॥ ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥ ਅਚਿੰਤ ਮਿਲਿਓ

ਪ੍ਰਭੁ ਠਾਕੁਰੁ ਏਕੁ ॥ ਚਿੰਤ ਅਚਿੰਤਾ ਸਗਲੀ ਗਈ ॥ ਪ੍ਰਭ ਨਾਨਕ ਨਾਨਕ ਨਾਨਕ ਮਈ ॥8॥3॥ ॥1॥2॥3॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ 1 ॥ ਇਹੁ ਧਨੁ ਮੇਰੇ ਹਰਿ ਕੋ ਨਾਉ ॥ ਗਾਂਠਿ ਨ ਬਾਧਉ ਬੇਚਿ ਨ ਖਾਉ ॥1॥ ਰਹਾਉ ॥ ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥ ਭਗਤਿ ਕਰਉ ਜਨੁ ਸਰਨਿ ਤੁਮ੍ਹਾਰੀ

॥1॥ ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥ ਤੁਮਹਿ ਛੋਡਿ ਜਾਨਉ ਨਹੀ ਦੂਜੀ ॥2॥ ਨਾਉ ਮੇਰੇ ਬੰਧਪ ਨਾਉ ਮੇਰੇ ਭਾਈ ॥ ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥3॥ ਮਾਇਆ ਮਹਿ ਜਿਸੁ ਰਖੈ ਉਦਾਸੁ ॥ ਕਹਿ ਕਬੀਰ ਹਉ ਤਾ ਕੋ ਦਾਸੁ ॥4॥1॥ ਭੈਰਉ ਕਬੀਰ ਜੀ ॥ ਨਾਂਗੇ ਆਵਨੁ ਨਾਂਗੇ ਜਾਨਾ ॥ ਕੋਇ ਨ ਰਹਿਹੈ

1158

ਰਾਜਾ ਰਾਨਾ ॥1॥ ਰਾਮੁ ਰਾਜਾ ਨਉ ਨਿਧਿ ਮੇਰੈ ॥ ਸੰਪੈ ਹੇਤੁ ਕਲਤੁ ਧਨੁ ਤੇਰੈ ॥1॥ ਰਹਾਉ ॥ ਆਵਤ ਸੰਗ ਨ ਜਾਤ ਸੰਗਾਤੀ ॥ ਕਹਾ ਭਇਓ ਦਰਿ ਬਾਂਧੇ ਹਾਥੀ ॥2॥ ਲੰਕਾ ਗਢੁ ਸੋਨੇ ਕਾ ਭਇਆ ॥ ਮੂਰਖੁ ਰਾਵਨੁ ਕਿਆ ਲੇ ਗਇਆ

॥3॥ ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥ ਚਲੇ ਜੁਆਰੀ ਦੁਇ ਹਥ ਝਾਰਿ ॥4॥2॥ ਭੈਰਉ ਕਬੀਰ ਜੀ ॥ ਮੈਲਾ ਬ੍ਰਹਮਾ ਮੈਲਾ ਇੰਦੁ ॥ ਰਵਿ ਮੈਲਾ ਮੈਲਾ ਹੈ ਚੰਦੁ ॥1॥ ਮੈਲਾ ਮਲਤਾ ਇਹੁ ਸੰਸਾਰੁ ॥ ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥1॥ ਰਹਾਉ ॥ ਮੈਲੇ ਬ੍ਰਹਮੰਡਾ ਕੇ ਈਸ ॥ ਮੈਲੇ ਨਿਸਿ ਬਾਸੁਰ ਦਿਨ ਤੀਸ ॥2॥ ਮੈਲਾ ਮੋਤੀ ਮੈਲਾ ਹੀਰੁ ॥ ਮੈਲਾ ਪਉਨੁ ਪਾਵਕੁ ਅਰੁ ਨੀਰੁ ॥3॥ ਮੈਲੇ ਸਿਵ ਸੰਕਰਾ ਮਹੇਸ ॥ ਮੈਲੇ ਸਿਧ ਸਾਧਿਕ ਅਰੁ ਭੇਖ ॥4॥

ਮੈਲੇ ਜੋਗੀ ਜੰਗਮ ਜਟਾ ਸਹੇਤਿ ॥ ਮੈਲੀ ਕਾਇਆ ਹੰਸ ਸਮੇਤਿ ॥5॥ ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥6॥3॥ ਭੈਰਉ ਕਬੀਰ ਜੀ ॥ ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥ ਬੋਲਨਹਾਰੁ ਪਰਮਗੁਰੁ ਏਹੀ

॥1॥ ਕਹੁ ਰੇ ਮੁਲਾਂ ਬਾਂਗ ਨਿਵਾਜ ॥ ਏਕ ਮਸੀਤਿ ਦਸੈ ਦਰਵਾਜ ॥1॥ ਰਹਾਉ ॥ ਬਿਸਮਿਲਿ ਤਾਮਸੁ ਭਰਮੁ ਕਦੂਰੀ

॥ ਭਾਖਿ ਲੇ ਪੰਚੈ ਹੋਇ ਸਬੂਰੀ ॥2॥ ਹਿੰਦੂ ਤੁਰਕ ਕਾ ਸਾਹਿਬੁ ਏਕੁ ॥ ਕਹ ਕਰੈ ਮੁਲਾਂ ਕਹ ਕਰੈ ਸੇਖੁ ॥3॥ ਕਹਿ ਕਬੀਰ ਹਉ ਭਇਆ ਦਿਵਾਨਾ ॥ ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥4॥4॥ ਭੈਰਉ ਕਬੀਰ ਜੀ ॥ ਗੰਗਾ ਕੈ

ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥1॥ ਬਿਗਰਿਓ ਕਬੀਰਾ ਰਾਮ ਦੁਹਾਈ ॥ ਸਾਚੁ ਭਇਓ

ਅਨ ਕਤਹਿ ਨ ਜਾਈ ॥1॥ ਰਹਾਉ ॥ ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥ ਸੋ ਤਰਵਰੁ ਚੰਦਨੁ ਹੋਇ ਨਿਬਰਿਓ

॥2॥ ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥ ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥3॥ ਸੰਤਨ ਸੰਗਿ ਕਬੀਰਾ ਬਿਗਰਿਓ

॥ ਸੋ ਕਬੀਰੁ ਰਾਮੈ ਹੋਇ ਨਿਬਰਿਓ ॥4॥5॥ ਭੈਰਉ ਕਬੀਰ ਜੀ ॥ ਮਾਥੈ ਤਿਲਕੁ ਹਥਿ ਮਾਲਾ ਬਾਨਾ ॥ ਲੋਗਨ ਰਾਮੁ ਖਿਲਉਨਾ ਜਾਨਾ ॥1॥ ਜਉ ਹਉ ਬਉਰਾ ਤਉ ਰਾਮ ਤੋਰਾ ॥ ਲੋਗੁ ਮਰਮੁ ਕਹ ਜਾਨੈ ਮੋਰਾ ॥1॥ ਰਹਾਉ ॥ ਤੋਰਉ ਨ ਪਾਤੀ ਪੂਜਉ ਨ ਦੇਵਾ ॥ ਰਾਮ ਭਗਤਿ ਬਿਨੁ ਨਿਹਫਲ ਸੇਵਾ ॥2॥ ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥

ਐਸੀ ਸੇਵ ਦਰਗਹ ਸੁਖੁ ਪਾਵਉ ॥3॥ ਲੋਗੁ ਕਹੈ ਕਬੀਰੁ ਬਉਰਾਨਾ ॥ ਕਬੀਰ ਕਾ ਮਰਮੁ ਰਾਮ ਪਹਿਚਾਨਾ ॥4॥6॥

ਭੈਰਉ ਕਬੀਰ ਜੀ ॥ ਉਲਟਿ ਜਾਤਿ ਕੁਲ ਦੋਊ ਬਿਸਾਰੀ ॥ ਸੁੰਨ ਸਹਜ ਮਹਿ ਬੁਨਤ ਹਮਾਰੀ ॥1॥ ਹਮਰਾ ਝਗਰਾ

1159

ਰਹਾ ਨ ਕੋਊ ॥ ਪੰਡਿਤ ਮੁਲਾਂ ਛਾਡੇ ਦੋਊ ॥1॥ ਰਹਾਉ ॥ ਬੁਨਿ ਬੁਨਿ ਆਪਿ ਆਪੁ ਪਹਿਰਾਵਉ ॥ ਜਹ ਨਹੀ ਆਪੁ ਤਹਾ ਹੋਇ ਗਾਵਉ ॥2॥ ਪੰਡਿਤ ਮੁਲਾਂ ਜੋ ਲਿਖਿ ਦੀਆ ॥ ਛਾਡਿ ਚਲੇ ਹਮ ਕਛੂ ਨ ਲੀਆ ॥3॥ ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥ ਆਪੁ ਖੋਜਿ ਖੋਜਿ ਮਿਲੇ ਕਬੀਰਾ ॥4॥7॥ ਭੈਰਉ ਕਬੀਰ ਜੀ ॥ ਨਿਰਧਨ ਆਦਰੁ ਕੋਈ ਨ ਦੇਇ

॥ ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥1॥ ਰਹਾਉ ॥ ਜਉ ਨਿਰਧਨੁ ਸਰਧਨ ਕੈ ਜਾਇ ॥ ਆਗੈ ਬੈਠਾ ਪੀਠਿ

ਫਿਰਾਇ ॥1॥ ਜਉ ਸਰਧਨੁ ਨਿਰਧਨ ਕੈ ਜਾਇ ॥ ਦੀਆ ਆਦਰੁ ਲੀਆ ਬੁਲਾਇ ॥2॥ ਨਿਰਧਨੁ ਸਰਧਨੁ ਦੋਨਉ ਭਾਈ ॥ ਪ੍ਰਭ ਕੀ ਕਲਾ ਨ ਮੇਟੀ ਜਾਈ ॥3॥ ਕਹਿ ਕਬੀਰ ਨਿਰਧਨੁ ਹੈ ਸੋਈ ॥ ਜਾ ਕੈ ਹਿਰਦੈ ਨਾਮੁ ਨ ਹੋਈ ॥4॥8॥

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਕਬੀਰ ਜੀਉ ਘਰੁ 2 ॥ ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ ॥ ਇਸ ਦੇਹੀ ਕਉ ਸਿਮਰਹਿ ਦੇਵ ॥ ਸਾ ਦੇਹੀ ਭਜੁ ਹਰਿ ਕੀ ਸੇਵ ॥1॥ ਭਜਹੁ ਗੁੋਬਿੰਦ ਭੂਲਿ ਮਤੁ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ

॥1॥ ਰਹਾਉ ॥ ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥ ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਗਪਾਨੀ ॥2॥ ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥ ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਵਹਿ ਨ ਪਾਵਹਿ ਪਾਰੁ ॥3॥ ਸੋ ਸੇਵਕੁ ਜੋ ਲਾਇਆ ਸੇਵ

॥ ਤਿਨ ਹੀ ਪਾਏ ਨਿਰੰਜਨ ਦੇਵ ॥ ਗੁਰ ਮਿਲਿ ਤਾ ਕੇ ਖੁਲ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥4॥ ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥ ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ

ਪੁਕਾਰਿ ਪੁਕਾਰਿ ॥5॥1॥9॥ ਭੈਰਉ ਕਬੀਰ ਜੀ ॥ ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥ ਤਹ ਤੁਮ ਮਿਲਿ ਕੈ ਕਰਹੁ ਬਿਚਾਰੁ ॥ ਈਤ ਊਤ ਕੀ ਸੋਝੀ ਪਰੈ ॥ ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥1॥ ਨਿਜ ਪਦ ਊਪਰਿ ਲਾਗੋ ਧਿਆਨੁ ॥

ਰਾਜਾ ਰਾਮ ਨਾਮੁ ਮੋਰਾ ਬ੍ਰਹਮਗਿਆਨੁ ॥1॥ ਰਹਾਉ ॥ ਮੂਲਦੁਆਰੈ ਬੰਧਿਆ ਬੰਧੁ ॥ ਰਵਿ ਊਪਰਿ ਗਹਿ ਰਾਖਿਆ ਚੰਦੁ

॥ ਪਸਚਮਿ ਦੁਆਰੈ ਸੂਰਜੁ ਤਪੈ ॥ ਮੇਰ ਡੰਡ ਸਿਰ ਊਪਰਿ ਬਸੈ ॥2॥ ਪਸਚਮ ਦੁਆਰੇ ਕੀ ਸਿਲ ਓੜ ॥ ਤਿਹ ਸਿਲ ਊਪਰਿ ਖਿੜਕੀ ਅਉਰ ॥ ਖਿੜਕੀ ਊਪਰਿ ਦਸਵਾ ਦੁਆਰੁ ॥ ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥3॥2॥10॥

ਭੈਰਉ ਕਬੀਰ ਜੀ ॥ ਸੋ ਮੁਲਾਂ ਜੋ ਮਨ ਸਿਉ ਲਰੈ ॥ ਗੁਰ ਉਪਦੇਸਿ ਕਾਲ ਸਿਉ ਜੁਰੈ ॥ ਕਾਲ ਪੁਰਖ ਕਾ ਮਰਦੈ

1160

ਮਾਨੁ ॥ ਤਿਸੁ ਮੁਲਾ ਕਉ ਸਦਾ ਸਲਾਮੁ ॥1॥ ਹੈ ਹਜੂਰਿ ਕਤ ਦੂਰਿ ਬਤਾਵਹੁ ॥ ਦੁੰਦਰ ਬਾਧਹੁ ਸੁੰਦਰੁ ਪਾਵਹੁ ॥1॥

ਰਹਾਉ ॥ ਕਾਜੀ ਸੋ ਜੁ ਕਾਇਆ ਬੀਚਾਰੈ ॥ ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥ ਸੁਪਨੈ ਬਿੰਦੁ ਨ ਦੇਈ ਝਰਨਾ

॥ ਤਿਸੁ ਕਾਜੀ ਕਉ ਜਰਾ ਨ ਮਰਨਾ ॥2॥ ਸੋ ਸੁਲਤਾਨੁ ਜੁ ਦੁਇ ਸਰ ਤਾਨੈ ॥ ਬਾਹਰਿ ਜਾਤਾ ਭੀਤਰਿ ਆਨੈ ॥

ਗਗਨ ਮੰਡਲ ਮਹਿ ਲਸਕਰੁ ਕਰੈ ॥ ਸੋ ਸੁਲਤਾਨੁ ਛਤ੍ਰੁ ਸਿਰਿ ਧਰੈ ॥3॥ ਜੋਗੀ ਗੋਰਖੁ ਗੋਰਖੁ ਕਰੈ ॥ ਹਿੰਦੂ ਰਾਮੁ ਰਾਮੁ ਉਚਰੈ ॥ ਮੁਸਲਮਾਨ ਕਾ ਏਕੁ ਖੁਦਾਇ ॥ ਕਬੀਰ ਕਾ ਸੁਆਮੀ ਰਹਿਆ ਸਮਾਇ ॥4॥3॥11॥ ਭੈਰਉ ਮਹਲਾ 5 ॥ ਜੋ ਪਾਥਰ ਕਉ ਕਹਤੇ ਦੇਵ ॥ ਤਾ ਕੀ ਬਿਰਥੀ ਹੋਵੈ ਸੇਵ ॥ ਜੋ ਪਾਥਰ ਕੀ ਪਾਈਂ ਪਾਇ ॥ ਤਿਸ ਕੀ ਘਾਲ ਅਜਾਈਂ ਜਾਇ ॥1॥ ਠਾਕੁਰੁ ਹਮਰਾ ਸਦ ਬੋਲੰਤਾ ॥ ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥1॥ ਰਹਾਉ ॥ ਅੰਤਰਿ ਦੇਉ ਨ ਜਾਨੈ ਅੰਧੁ ॥ ਭ੍ਰਮ ਕਾ ਮੋਹਿਆ ਪਾਵੈ ਫੰਧੁ ॥ ਨ ਪਾਥਰੁ ਬੋਲੈ ਨਾ ਕਿਛੁ ਦੇਇ ॥ ਫੋਕਟ ਕਰਮ ਨਿਹਫਲ ਹੈ ਸੇਵ ॥2॥ ਜੇ ਮਿਰਤਕ ਕਉ ਚੰਦਨੁ ਚੜਾਵੈ ॥ ਉਸ ਤੇ ਕਹਹੁ ਕਵਨ ਫਲ ਪਾਵੈ ॥ ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥ ਤਾਂ ਮਿਰਤਕ ਕਾ ਕਿਆ ਘਟਿ ਜਾਈ ॥3॥ ਕਹਤ ਕਬੀਰ ਹਉ ਕਹਉ ਪੁਕਾਰਿ ॥ ਸਮਝਿ ਦੇਖੁ ਸਾਕਤ ਗਾਵਾਰ ॥ ਦੂਜੈ ਭਾਇ ਬਹੁਤੁ ਘਰ ਗਾਲੇ ॥ ਰਾਮ ਭਗਤ ਹੈ ਸਦਾ ਸੁਖਾਲੇ ॥4॥4॥12॥ ਭੈਰਉ ਕਬੀਰ ਜੀ

॥ ਜਲ ਮਹਿ ਮੀਨ ਮਾਇਆ ਕੇ ਬੇਧੇ ॥ ਦੀਪਕ ਪਤੰਗ ਮਾਇਆ ਕੇ ਛੇਦੇ ॥ ਕਾਮ ਮਾਇਆ ਕੁੰਚਰ ਕਉ ਬਿਆਪੈ

॥ ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥1॥ ਮਾਇਆ ਐਸੀ ਮੋਹਨੀ ਭਾਈ ॥ ਜੇਤੇ ਜੀਅ ਤੇਤੇ ਡਹਕਾਈ ॥1॥

ਰਹਾਉ ॥ ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥ ਸਾਕਰ ਮਾਖੀ ਅਧਿਕ ਸੰਤਾਪੇ ॥ ਤੁਰੇ ਉਸਟ ਮਾਇਆ ਮਹਿ ਭੇਲਾ ॥

ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥2॥ ਛਿਅ ਜਤੀ ਮਾਇਆ ਕੇ ਬੰਦਾ ॥ ਨਵੈ ਨਾਥ ਸੂਰਜ ਅਰੁ ਚੰਦਾ ॥ ਤਪੇ ਰਖੀਸੁਰ ਮਾਇਆ ਮਹਿ ਸੂਤਾ ॥ ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥3॥ ਸੁਆਨ ਸਿਆਲ ਮਾਇਆ ਮਹਿ ਰਾਤਾ

॥ ਬੰਤਰ ਚੀਤੇ ਅਰੁ ਸਿੰਘਾਤਾ ॥ ਮਾਂਜਾਰ ਗਾਡਰ ਅਰੁ ਲੂੰਬਰਾ ॥ ਬਿਰਖ ਮੂਲ ਮਾਇਆ ਮਹਿ ਪਰਾ ॥4॥ ਮਾਇਆ ਅੰਤਰਿ ਭੀਨੇ ਦੇਵ ॥ ਸਾਗਰ ਇੰਦ੍ਰਾ ਅਰੁ ਧਰਤੇਵ ॥ ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥ ਤਬ ਛੂਟੇ ਜਬ ਸਾਧੂ ਪਾਇਆ ॥5॥5॥13॥ ਭੈਰਉ ਕਬੀਰ ਜੀ ॥ ਜਬ ਲਗੁ ਮੇਰੀ ਮੇਰੀ ਕਰੈ ॥ ਤਬ ਲਗੁ ਕਾਜੁ ਏਕੁ ਨਹੀ ਸਰੈ ॥

1161

ਜਬ ਮੇਰੀ ਮੇਰੀ ਮਿਟਿ ਜਾਇ ॥ ਤਬ ਪ੍ਰਭ ਕਾਜੁ ਸਵਾਰਹਿ ਆਇ ॥1॥ ਐਸਾ ਗਿਆਨੁ ਬਿਚਾਰੁ ਮਨਾ ॥ ਹਰਿ ਕੀ ਨ ਸਿਮਰਹੁ ਦੁਖਭੰਜਨਾ ॥1॥ ਰਹਾਉ ॥ ਜਬ ਲਗੁ ਸਿੰਘੁ ਰਹੈ ਬਨ ਮਾਹਿ ॥ ਤਬ ਲਗੁ ਬਨੁ ਫੂਲੈ ਹੀ ਨਾਹਿ

॥ ਜਬ ਹੀ ਸਿਆਰੁ ਸਿੰਘ ਕਉ ਖਾਇ ॥ ਫੂਲਿ ਰਹੀ ਸਗਲੀ ਬਨਰਾਇ ॥2॥ ਜੀਤੋ ਬੂਡੈ ਹਾਰੋ ਤਿਰੈ ॥ ਗੁਰ ਪਰਸਾਦੀ ਪਾਰਿ ਉਤਰੈ ॥ ਦਾਸੁ ਕਬੀਰੁ ਕਹੈ ਸਮਝਾਇ ॥ ਕੇਵਲ ਰਾਮ ਰਹਹੁ ਲਿਵ ਲਾਇ ॥3॥6॥14॥

ਭੈਰਉ ਕਬੀਰ ਜੀ ॥ ਸਤਰਿ ਸੈਇ ਸਲਾਰ ਹੈ ਜਾ ਕੇ ॥ ਸਵਾ ਲਾਖੁ ਪੈਕਾਬਰ ਤਾ ਕੇ ॥ ਸੇਖ ਜੁ ਕਹੀਅਹਿ ਕੋਟਿ ਅਠਾਸੀ ॥ ਛਪਨ ਕੋਟਿ ਜਾ ਕੇ ਖੇਲ ਖਾਸੀ ॥1॥ ਮੋ ਗਰੀਬ ਕੀ ਕੋ ਗੁਜਰਾਵੈ ॥ ਮਜਲਸਿ ਦੂਰਿ ਮਹਲੁ ਕੋ ਪਾਵੈ ॥1॥ ਰਹਾਉ ॥ ਤੇਤੀਸ ਕਰੋੜੀ ਹੈ ਖਿਲਖਾਨਾ ॥ ਚਉਰਾਸੀਹ ਲਖ ਫਿਰੈ ਦਿਵਾਨਾ ॥ ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥ ਉਨ ਭੀ ਭਿਸਤਿ ਘਨੇਰੀ ਪਾਈ ॥2॥ ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥

ਛੋਡਿ ਕਤੇਬ ਕਰੈ ਸੈਤਾਨੀ ॥ ਦੁਨੀਆ ਦੋਸੁ ਰੋਸੁ ਹੈ ਲੋਈ ॥ ਅਪਨਾ ਕੀਆ ਪਾਵੈ ਸੋਈ ॥3॥ ਤੁਮ ਦਾਤੇ ਹਮ ਸਦਾ ਭਿਖਾਰੀ ॥ ਦੇਉ ਜਬਾਬੁ ਹੋਇ ਬਜਗਾਰੀ ॥ ਦਾਸੁ ਕਬੀਰੁ ਤੇਰੀ ਪਨਹ ਸਮਾਨਾ ॥ ਭਿਸਤੁ ਨਜੀਕਿ ਰਾਖੁ ਰਹਮਾਨਾ ॥4॥7॥15॥ ਭੈਰਉ ਕਬੀਰ ਜੀ ॥ ਸਭੁ ਕੋਈ ਚਲਨ ਕਹਤ ਹੈ ਊਹਾਂ ॥ ਨਾ ਜਾਨਉ ਬੈਕੁੰਠੁ ਹੈ ਕਹਾਂ

॥1॥ ਰਹਾਉ ॥ ਆਪ ਆਪ ਕਾ ਮਰਮੁ ਨ ਜਾਨਾਂ ॥ ਬਾਤਨ ਹੀ ਬੈਕੁੰਠੁ ਬਖਾਨਾ ॥1॥ ਜਬ ਲਗੁ ਮਨ ਬੈਕੁੰਠ ਕੀ ਆਸ ॥ ਤਬ ਲਗੁ ਨਾਹੀ ਚਰਨ ਨਿਵਾਸੁ ॥2॥ ਖਾਈ ਕੋਟੁ ਨ ਪਰਲ ਪਗਾਰਾ ॥ ਨਾ ਜਾਨਉ ਬੈਕੁੰਠ ਦੁਆਰਾ

॥3॥ ਕਹਿ ਕਬੀਰ ਅਬ ਕਹੀਐ ਕਾਹਿ ॥ ਸਾਧਸੰਗਤਿ ਬੈਕੁੰਠੈ ਆਹਿ ॥4॥8॥16॥ ਭੈਰਉ ਕਬੀਰ ਜੀ ॥

ਕਿਉ ਲੀਜੈ ਗਢੁ ਬੰਕਾ ਭਾਈ ॥ ਦੋਵਰ ਕੋਟੁ ਅਰੁ ਤੇਵਰ ਖਾਈ ॥1॥ ਰਹਾਉ ॥ ਪਾਂਚ ਪਚੀਸ ਮੋਹ ਮਦ ਮਤਸਰ ਆਡੀ ਪਰਬਲ ਮਾਇਆ ॥ ਜਨ ਗਰੀਬ ਕੋ ਜੋਰੁ ਨ ਪਹੁਚੈ ਕਹਾ ਕਰਉ ਰਘੁਰਾਇਆ ॥1॥ ਕਾਮੁ ਕਿਵਾਰੀ ਦੁਖੁ ਸੁਖੁ ਦਰਵਾਨੀ ਪਾਪੁ ਪੁੰਨੁ ਦਰਵਾਜਾ ॥ ਕ੍ਰੋਧੁ ਪ੍ਰਧਾਨੁ ਮਹਾ ਬਡ ਦੁੰਦਰ ਤਹ ਮਨੁ ਮਾਵਾਸੀ ਰਾਜਾ ॥2॥ ਸ੍ਵਾਦ ਸਨਾਹ ਟੋਪੁ ਮਮਤਾ ਕੋ ਕੁਬੁਧਿ ਕਮਾਨ ਚਢਾਈ ॥ ਤ੍ਰਿਸਨਾ ਤੀਰ ਰਹੇ ਘਟ ਭੀਤਰਿ ਇਉ ਗਢੁ ਲੀਓ ਨ ਜਾਈ

॥3॥ ਪ੍ਰੇਮ ਪਲੀਤਾ ਸੁਰਤਿ ਹਵਾਈ ਗੋਲਾ ਗਿਆਨੁ ਚਲਾਇਆ ॥ ਬ੍ਰਹਮ ਅਗਨਿ ਸਹਜੇ ਪਰਜਾਲੀ ਏਕਹਿ ਚੋਟ ਸਿਝਾਇਆ ॥4॥ ਸਤੁ ਸੰਤੋਖੁ ਲੈ ਲਰਨੇ ਲਾਗਾ ਤੋਰੇ ਦੁਇ ਦਰਵਾਜਾ ॥ ਸਾਧਸੰਗਤਿ ਅਰੁ ਗੁਰ ਕੀ ਕ੍ਰਿਪਾ

1162

ਤੇ ਪਕਰਿਓ ਗਢ ਕੋ ਰਾਜਾ ॥5॥ ਭਗਵਤ ਭੀਰਿ ਸਕਤਿ ਸਿਮਰਨ ਕੀ ਕਟੀ ਕਾਲ ਭੈ ਫਾਸੀ ॥ ਦਾਸੁ ਕਬੀਰੁ ਚੜ੍ਹਿਓ ਗੜ੍ਹ ਊਪਰਿ ਰਾਜੁ ਲੀਓ ਅਬਿਨਾਸੀ ॥6॥9॥17॥ ਭੈਰਉ ਕਬੀਰ ਜੀ ॥ ਗੰਗ ਗੁਸਾਇਨਿ ਗਹਿਰ ਗੰਭੀਰ ॥ ਜੰਜੀਰ ਬਾਂਧਿ ਕਰਿ ਖਰੇ ਕਬੀਰ ॥1॥ ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥ ਚਰਨ ਕਮਲ ਚਿਤੁ ਰਹਿਓ ਸਮਾਇ ॥1॥ ਰਹਾਉ ॥ ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥ ਮ੍ਰਿਗਛਾਲਾ ਪਰਿ ਬੈਠੇ ਕਬੀਰ ॥2॥ ਕਹਿ ਕਬੀਰ ਕੋਊ ਸੰਗ ਨ ਸਾਥ ॥ ਜਲ ਥਲ ਰਾਖਨ ਹੈ ਰਘੁਨਾਥ ॥3॥10॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਕਬੀਰ ਜੀਉ ਅਸਟਪਦੀਆਂ ਘਰੁ 2 ॥ ਅਗਮ ਦ੍ਰੁਗਮ ਗੜਿ ਰਚਿਓ ਬਾਸ ॥ ਜਾ ਮਹਿ ਜੋਤਿ ਕਰੇ ਪਰਗਾਸ ॥

ਬਿਜੁਲੀ ਚਮਕੈ ਹੋਇ ਅਨੰਦੁ ॥ ਜਹ ਪਉੜ੍ਹੇ ਪ੍ਰਭ ਬਾਲ ਗੋਬਿੰਦ ॥1॥ ਇਹੁ ਜੀਉ ਰਾਮ ਨਾਮ ਲਿਵ ਲਾਗੈ ॥ ਜਰਾ ਮਰਨੁ ਛੂਟੈ

ਭ੍ਰਮੁ ਭਾਗੈ ॥1॥ ਰਹਾਉ ॥ ਅਬਰਨ ਬਰਨ ਸਿਉ ਮਨ ਹੀ ਪ੍ਰੀਤਿ ॥ ਹਉਮੈ ਗਾਵਨਿ ਗਾਵਹਿ ਗੀਤ ॥ ਅਨਹਦ ਸਬਦ ਹੋਤ ਝੁਨਕਾਰ ॥ ਜਹ ਪਉੜ੍ਹੇ ਪ੍ਰਭ ਸ੍ਰੀ ਗੋਪਾਲ ॥2॥ ਖੰਡਲ ਮੰਡਲ ਮੰਡਲ ਮੰਡਾ ॥ ਤ੍ਰਿਅ ਅਸਥਾਨ ਤੀਨਿ ਤ੍ਰਿਅ ਖੰਡਾ ॥

ਅਗਮ ਅਗੋਚਰੁ ਰਹਿਆ ਅਭ ਅੰਤ ॥ ਪਾਰੁ ਨ ਪਾਵੈ ਕੋ ਧਰਨੀਧਰ ਮੰਤ ॥3॥ ਕਦਲੀ ਪੁਹਪ ਧੂਪ ਪਰਗਾਸ ॥ ਰਜ ਪੰਕਜ ਮਹਿ ਲੀਓ ਨਿਵਾਸ ॥ ਦੁਆਦਸ ਦਲ ਅਭ ਅੰਤਰਿ ਮੰਤ ॥ ਜਹ ਪਉੜੇ ਸ੍ਰੀ ਕਮਲਾਕੰਤ ॥4॥ ਅਰਧ ਉਰਧ

ਮੁਖਿ ਲਾਗੋ ਕਾਸੁ ॥ ਸੁੰਨ ਮੰਡਲ ਮਹਿ ਕਰਿ ਪਰਗਾਸੁ ॥ ਊਹਾਂ ਸੂਰਜ ਨਾਹੀ ਚੰਦ ॥ ਆਦਿ ਨਿਰੰਜਨੁ ਕਰੈ ਅਨੰਦ

॥5॥ ਜੋ ਬ੍ਰਹਮੰਡਿ ਪਿੰਡਿ ਸੋ ਜਾਨੁ ॥ ਮਾਨ ਸਰੋਵਰਿ ਕਰਿ ਇਸਨਾਨੁ ॥ ਸੋ ਹੰ ਸੋ ਜਾ ਕੋ ਹੈ ਜਾਪੁ ॥ ਜਾ ਕਉ ਲਿਪਤ ਨ ਹੋਇ ਪੁੰਨ ਅਰੁ ਪਾਪ ॥6॥ ਅਬਰਨ ਬਰਨ ਘਾਮ ਨਹੀ ਛਾਮ ॥ ਅਵਰ ਨ ਪਾਈਐ ਗੁਰ ਕੀ ਸਾਮ ॥ ਟਾਰੀ ਨ ਟਰੈ ਆਵੈ ਨ ਜਾਇ ॥ ਸੁੰਨ ਸਹਜ ਮਹਿ ਰਹਿਓ ਸਮਾਇ ॥7॥ ਮਨ ਮਧੇ ਜਾਨੈ ਜੇ ਕੋਇ ॥ ਜੋ ਬੋਲੈ ਸੋ ਆਪੈ ਹੋਇ

॥ ਜੋਤਿ ਮੰਤ੍ਰਿ ਮਨਿ ਅਸਥਿਰੁ ਕਰੈ ॥ ਕਹਿ ਕਬੀਰ ਸੋ ਪ੍ਰਾਨੀ ਤਰੈ ॥8॥1॥ ਭੈਰਉ ਕਬੀਰ ਜੀ ॥ ਕੋਟਿ ਸੂਰ ਜਾ ਕੈ

ਪਰਗਾਸ ॥ ਕੋਟਿ ਮਹਾਦੇਵ ਅਰੁ ਕਬਿਲਾਸ ॥ ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥ ਬ੍ਰਹਮਾ ਕੋਟਿ ਬੇਦ ਉਚਰੈ ॥1॥

ਜਉ ਜਾਚਉ ਤਉ ਕੇਵਲ ਰਾਮੁ ॥ ਆਨ ਦੇਵ ਸਿਉ ਨਾਹੀ ਕਾਮ ॥1॥ ਰਹਾਉ ॥ ਕੋਟਿ ਚੰਦ੍ਰਮੇ ਕਰਹਿ ਚਰਾਕ ॥

1163

ਸੁਰ ਤੇਤੀਸ ਉਜੇਵਹਿ ਪਾਕ ॥ ਨਵਗ੍ਰਹ ਕੋਟਿ ਠਾਢੇ ਦਰਬਾਰਿ ॥ ਧਰਮ ਕੋਟਿ ਜਾ ਕੈ ਪ੍ਰਤਿਹਾਰ ॥2॥ ਪਵਨ ਕੋਟਿ ਚਉਬਾਰੇ ਫਿਰਹਿ ॥ ਬਾਸਕ ਕੋਟਿ ਸੇਜ ਬਿਸਥਰਹਿ ॥ ਸਮੁੰਦ ਕੋਟਿ ਜਾ ਕੇ ਪਾਨੀਹਾਰ ॥ ਰੋਮਾਵਲਿ ਕੋਟਿ ਅਠਾਰਹ ਭਾਰ ॥3॥ ਕੋਟਿ ਕੁਬੇਰ ਭਰਹਿ ਭੰਡਾਰ ॥ ਕੋਟਿਕ ਲਖਮੀ ਕਰੈ ਸੀਗਾਰ ॥ ਕੋਟਿਕ ਪਾਪ ਪੁੰਨ ਬਹੁ ਹਿਰਹਿ ॥ ਇੰਦ੍ਰ

ਕੋਟਿ ਜਾ ਕੈ ਸੇਵਾ ਕਰਹਿ ॥4॥ ਛਪਨ ਕੋਟਿ ਜਾ ਕੈ ਪ੍ਰਤਿਹਾਰ ॥ ਨਗਰੀ ਨਗਰੀ ਖਿਆਤ ਅਪਾਰ ॥ ਲਟ ਛੂਟੀ ਵਰਤੈ

ਬਿਕਰਾਲ ॥ ਕੋਟਿ ਕਲਾ ਖੇਲੈ ਗੋਪਾਲ ॥5॥ ਕੋਟਿ ਜਗ ਜਾ ਕੈ ਦਰਬਾਰਿ ॥ ਗੰਧ੍ਰਬ ਕੋਟਿ ਕਰਹਿ ਜੈਕਾਰ ॥ ਬਿਦਿਆ ਕੋਟਿ ਸਭੈ ਗੁਨ ਕਹੈ ॥ ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥6॥ ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥ ਸਹਸ ਕੋਟਿ ਬਹੁ ਕਹਤ ਪੁਰਾਨ ॥ ਦੁਰਜੋਧਨ ਕਾ ਮਥਿਆ ਮਾਨੁ ॥7॥ ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ

॥ ਅੰਤਰ ਅੰਤਰਿ ਮਨਸਾ ਹਿਰਹਿ ॥ ਕਹਿ ਕਬੀਰ ਸੁਨਿ ਸਾਰੰਗਪਾਨਿ ॥ ਦੇਹਿ ਅਭੈ ਪਦੁ ਮਾਂਗਉ ਦਾਨੁ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ 1 ॥ ਰੇ ਜਿਹਬਾ ਕਰਉ ਸਤ ਖੰਡ ॥ ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥1॥ ਰੰਗੀ ਲੇ ਜਿਹਬਾ ਹਰਿ ਕੈ ਨਾਇ ॥ ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥1॥ ਰਹਾਉ ॥

ਮਿਥਿਆ ਜਿਹਬਾ ਅਵਰੇਂ ਕਾਮ ॥ ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥2॥ ਅਸੰਖ ਕੋਟਿ ਅਨ ਪੂਜਾ ਕਰੀ

॥ ਏਕ ਨ ਪੂਜਸਿ ਨਾਮੈ ਹਰੀ ॥3॥ ਪ੍ਰਣਵੈ ਨਾਮਦੇਉ ਇਹੁ ਕਰਣਾ ॥ ਅਨੰਤ ਰੂਪ ਤੇਰੇ ਨਾਰਾਇਣਾ ॥4॥1॥

ਭੈਰਉ ॥ ਪਰ ਧਨ ਪਰ ਦਾਰਾ ਪਰਹਰੀ ॥ ਤਾ ਕੈ ਨਿਕਟਿ ਬਸੈ ਨਰਹਰੀ ॥1॥ ਜੋ ਨ ਭਜੰਤੇ ਨਾਰਾਇਣਾ

॥ ਤਿਨ ਕਾ ਮੈ ਨ ਕਰਉ ਦਰਸਨਾ ॥1॥ ਰਹਾਉ ॥ ਜਿਨ ਕੈ ਭੀਤਰਿ ਹੈ ਅੰਤਰਾ ॥ ਜੈਸੇ ਪਸੁ ਤੈਸੇ ਓਇ ਨਰਾ ॥2॥ ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥ ਨਾ ਸੋਹੈ ਬਤੀਹ ਸੁਲਖਨਾ ॥3॥2॥ ਭੈਰਉ ॥ ਦੂਧੁ ਕਟੋਰੈ

ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥1॥ ਦੂਧੁ ਪੀਓ ਗੋਬਿੰਦੇ ਰਾਇ ॥ ਦੂਧੁ ਪੀਉ ਮੇਰੋ ਮਨੁ ਪਤੀਆਇ ॥ ਨਾਹੀ ਤ ਘਰ ਕੋ ਬਾਪੁ ਰਿਸਾਇ ॥1॥ ਰਹਾਉ ॥ ਸੁੋਇਨ ਕਟੋਰੀ ਅੰਮ੍ਰਿਤ ਭਰੀ ॥ ਲੈ ਨਾਮੈ

ਹਰਿ ਆਗੈ ਧਰੀ ॥ 2 ॥ ਏਕੁ ਭਗਤੁ ਮੇਰੈ ਹਿਰਦੈ ਬਸੈ ॥ ਨਾਮੇ ਦੇਖਿ ਨਾਰਾਇਨੁ ਹਸੈ ॥ 3 ॥ ਦੂਧੁ ਪੀਆਇ

1164

ਭਗਤੁ ਘਰਿ ਗਇਆ ॥ ਨਾਮੇ ਹਰਿ ਕਾ ਦਰਸਨੁ ਭਇਆ ॥4॥3॥ ਭੈਰਉ ॥ ਮੈ ਬਉਰੀ ਮੇਰਾ ਰਾਮੁ ਭਤਾਰੁ

॥ ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥1॥ ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥ ਤਨੁ ਮਨੁ ਰਾਮ ਪਿਆਰੇ ਜੋਗੁ ॥1॥ ਰਹਾਉ ॥ ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥ ਰਸਨਾ ਰਾਮ ਰਸਾਇਨੁ ਪੀਜੈ ॥2॥ ਅਬ ਜੀਅ ਜਾਨਿ ਐਸੀ ਬਨਿ ਆਈ ॥ ਮਿਲਉ ਗੁਪਾਲ ਨੀਸਾਨੁ ਬਜਾਈ ॥3॥ ਉਸਤਤਿ ਨਿੰਦਾ ਕਰੈ ਨਰੁ ਕੋਈ ॥

ਨਾਮੇ ਸ੍ਰੀਰੰਗੁ ਭੇਟਲ ਸੋਈ ॥4॥4॥ ਭੈਰਉ ॥ ਕਬ ਹੂ ਖੀਰਿ ਖਾਂਡੁ ਘੀਉ ਨ ਭਾਵੈ ॥ ਕਬ ਹੂ ਕੂਰਨੁ ਚਨੇ ਬਿਨਾਵੈ

॥1॥ ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥ ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥1॥ ਰਹਾਉ ॥ ਕਬ ਹੂ ਤੁਰੇ ਤੁਰੰਗ ਨਚਾਵੈ ॥ ਕਬ ਹੂ ਪਾਇ ਪਨਹੀਓ ਨ ਪਾਵੈ ॥2॥ ਕਬ ਹੂ ਖਾਟ ਸੁਪੇਦੀ ਸੁਵਾਵੈ ॥ ਕਬ ਹੂ ਭੂਮਿ ਪਇਆਰੁ ਨ ਪਾਵੈ ॥3॥ ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥ ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥4॥5॥

ਭੈਰਉ ॥ ਹਸਤ ਖੇਲਤ ਤੇਰੇ ਦੇਹੁਰੇ ਆਇਆ ॥ ਭਗਤਿ ਕਰਤ ਨਾਮਾ ਪਕੜਿ ਉਠਾਇਆ ॥1॥ ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥ ਛੀਪੇ ਕੈ ਜਨਮਿ ਕਾਹੇ ਕਉ ਅਇਆ ॥1॥ਰਹਾਉ॥ ਲੈ ਕਮਲੀ ਚਲਿਓ ਪਲਟਾਇ ॥

ਦੇਹੁਰੇ ਪਾਛੈ ਬੈਠਾ ਜਾਇ ॥2॥ ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ ਭਗਤ ਜਨਾਂ ਕਉ ਦੇਹੁਰਾ ਫਿਰੈ ॥3॥6॥

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਨਾਮਦੇਉ ਜੀਉ ਘਰੁ 2 ॥ ਜੈਸੀ ਭੂਖੇ ਪ੍ਰੀਤਿ ਅਨਾਜ ॥ ਤ੍ਰਿਖਾਵੰਤ ਜਲ ਸੇਤੀ ਕਾਜੁ ॥ ਜੈਸੀ ਮੂੜ ਕੁਟੰਬ ਪਰਾਇਣ ॥ ਐਸੀ ਨਾਮੇ ਪ੍ਰੀਤਿ ਨਰਾਇਣ ॥1॥ ਨਾਮੇ ਪ੍ਰੀਤਿ ਨਾਰਾਇਣ ਲਾਗੀ ॥ ਸਹਜ ਸੁਭਾਇ ਭਇਓ ਬੈਰਾਗੀ

॥1॥ ਰਹਾਉ ॥ ਜੈਸੀ ਪਰ ਪੁਰਖਾ ਰਤ ਨਾਰੀ ॥ ਲੋਭੀ ਨਰੁ ਧਨ ਕਾ ਹਿਤਕਾਰੀ ॥ ਕਾਮੀ ਪੁਰਖ ਕਾਮਨੀ ਪਿਆਰੀ

॥ ਐਸੀ ਨਾਮੇ ਪ੍ਰੀਤਿ ਮੁਰਾਰੀ ॥2॥ ਸਾਈ ਪ੍ਰੀਤਿ ਜਿ ਆਪੇ ਲਾਏ ॥ ਗੁਰ ਪਰਸਾਦੀ ਦੁਬਿਧਾ ਜਾਏ ॥ ਕਬਹੁ ਨ ਤੂਟਸਿ ਰਹਿਆ ਸਮਾਇ ॥ ਨਾਮੇ ਚਿਤੁ ਲਾਇਆ ਸਚਿ ਨਾਇ ॥3॥ ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥ ਐਸਾ ਹਰਿ ਸੇਤੀ ਮਨੁ ਰਾਤਾ ॥ ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥ ਗੋਬਿਦੁ ਬਸੈ ਹਮਾਰੈ ਚੀਤਿ ॥4॥1॥7॥ ਭੈਰਉ ॥ ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥1॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ ਮਿਟਵੈ ਕਬ ਨਾਹਿ ॥1॥ ਰਹਾਉ ॥ ਹਰਿ ਕੀ

1165

ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥2॥ ਜਿਉ ਬੇਸ੍ਵਾ ਕੈ ਪਰੈ ਅਖਾਰਾ ॥ ਕਾਪਰੁ ਪਹਿਰਿ ਕਰੈ ਸੀਂਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੈ ਗਲੇ ਜਮ ਕਾ ਹੈ ਫਾਸ ॥3॥ ਜਾ ਕੈ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ ਇਹੁ ਬੀਚਾਰੁ ॥ ਇਹ ਬਿਧਿ ਸੰਤਹੁ ਉਤਰਹੁ ਪਾਰਿ ॥4॥2॥8॥ ਭੈਰਉ ॥ ਸੰਡਾਮਰਕਾ ਜਾਇ ਪੁਕਾਰੇ ॥

ਪੜੈ ਨਹੀ ਹਮ ਹੀ ਪਚਿ ਹਾਰੇ ॥ ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥1॥ ਰਾਮ ਨਾਮਾ ਜਪਿਬੋ ਕਰੈ

॥ ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥1॥ ਰਹਾਉ ॥ ਬਸੁਧਾ ਬਸਿ ਕੀਨੀ ਸਭ ਰਾਜੈ ਬਿਨਤੀ ਕਰੈ ਪਟਰਾਨੀ ॥ ਪੂਤੁ ਪ੍ਰਹਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥2॥ ਦੁਸਟ ਸਭਾ ਮਿਲਿ ਮੰਤਰੁ ਪਕਾਇਆ ਕਰਸਹ ਅਉਧ

ਘਨੇਰੀ ॥ ਗਿਰਿ ਤਰ ਜਲੁ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥3॥ ਕਾਢਿ ਖੜਗੁ ਕਾਲੁ ਭੈ ਕੋਪਿਓ

ਮੋਹਿ ਬਤਾਉ ਜੁ ਤੁਹਿ ਰਾਖੈ ॥ ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥4॥ ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿਨਰ ਕੀਏ ਸਨਾਥਾ ॥ ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥5॥3॥9॥

ਭੈਰਉ ॥ ਆਉ ਕਲੰਦਰ ਕੇਸਵਾ ॥ ਕਰਿ ਅਬਦਾਲੀ ਭੇਸਵਾ ॥1॥ ਰਹਾਉ ॥ ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥ ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥1॥ ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥ ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭੁ ਸੰਸਾਰਾ ॥2॥ ਦੇਹੀ ਮਹਜਿਦ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥ ਬੀਬੀ ਕਉਲਾ ਸਿਉਂ ਕਾਇਨੁ ਤੇਰਾ ਨਿਰੰਕਾਰ ਆਕਾਰੈ ॥3॥ ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥ ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥4॥4॥10॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਨਾਮਦੇਉ ਅਸਟਪਦੀਆ ਘਰੁ 1 ॥ ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥ ਦੇਖਉ ਰਾਮ ਤੁਮ੍ਹਾਰੇ ਕਾਮਾ ॥1॥ ਨਾਮਾ ਸੁਲਤਾਨੇ ਬਾਧਿਲਾ ॥ ਦੇਖਉ ਤੇਰਾ ਹਰਿ ਬੀਠੁਲਾ ॥1॥ ਰਹਾਉ ॥ ਬਿਸਮਿਲਿ ਗਊ ਦੇਹੁ ਜੀਵਾਇ ॥ ਨਾ ਤਰੁ ਗਰਦਨਿ ਮਾਰਉ ਠਾਇਂ ॥2॥ ਬਾਦਿਸਾਹ ਐਸੀ ਕਿਉ ਹੋਇ ॥ ਬਿਸਮਿਲਿ ਕੀਆ ਨ ਜੀਵੈ ਕੋਇ ॥3॥ ਮੇਰਾ ਕੀਆ ਕਛੂ ਨ ਹੋਇ ॥ ਕਰਿ ਹੈ

1166

ਰਾਮੁ ਹੋਇ ਹੈ ਸੋਇ ॥4॥ ਬਾਦਿਸਾਹੁ ਚੜ੍ਹਿਓ ਅਹੰਕਾਰਿ ॥ ਗਜ ਹਸਤੀ ਦੀਨੋ ਚਮਕਾਰਿ ॥5॥ ਰੁਦਨੁ ਕਰੈ

ਨਾਮੇ ਕੀ ਮਾਇ ॥ ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥6॥ ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥ ਪਿੰਡੁ ਪੜੈ ਤਉ ਹਰਿ ਗੁਨ ਗਾਇ ॥7॥ ਕਰੈ ਗਜਿੰਦੁ ਸੁੰਡ ਕੀ ਚੋਟ ॥ ਨਾਮਾ ਉਬਰੈ ਹਰਿ ਕੀ ਓਟ ॥8॥ ਕਾਜੀ ਮੁਲਾਂ

ਕਰਹਿ ਸਲਾਮੁ ॥ ਇਨਿ ਹਿੰਦੂ ਮੇਰਾ ਮਲਿਆ ਮਾਨੁ ॥9॥ ਬਾਦਿਸਾਹ ਬੇਨਤੀ ਸੁਨੇਹੁ ॥ ਨਾਮੇ ਸਰ ਭਰਿ ਸੋਨਾ ਲੇਹੁ

॥10॥ ਮਾਲੁ ਲੇਉ ਤਉ ਦੋਜਕਿ ਪਰਉ ॥ ਦੀਨੁ ਛੋਡਿ ਦੁਨੀਆ ਕਉ ਭਰਉ ॥11॥ ਪਾਵਹੁ ਬੇੜੀ ਹਾਥਹੁ ਤਾਲ

॥ ਨਾਮਾ ਗਾਵੈ ਗੁਨ ਗੋਪਾਲ ॥12॥ ਗੰਗ ਜਮੁਨ ਜਉ ਉਲਟੀ ਬਹੈ ॥ ਤਉ ਨਾਮਾ ਹਰਿ ਕਰਤਾ ਰਹੈ ॥13॥

ਸਾਤ ਘੜੀ ਜਬ ਬੀਤੀ ਸੁਣੀ ॥ ਅਜਹੁ ਨ ਆਇਓ ਤ੍ਰਿਭਵਣ ਧਣੀ ॥14॥ ਪਾਖੰਤਣ ਬਾਜ ਬਜਾਇਲਾ ॥ ਗਰੁੜ

ਚੜ੍ਹੇ ਗੋਬਿੰਦ ਆਇਲਾ ॥15॥ ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥ ਗਰੁੜ ਚੜ੍ਹੇ ਆਏ ਗੋਪਾਲ ॥16॥ ਕਹਹਿ ਤ ਧਰਣਿ ਇਕੋਡੀ ਕਰਉ ॥ ਕਹਹਿ ਤ ਲੇ ਕਰਿ ਊਪਰਿ ਧਰਉ ॥17॥ ਕਹਹਿ ਤ ਮੁਈ ਗਊ ਦੇਉ ਜੀਆਇ ॥

ਸਭੁ ਕੋਈ ਦੇਖੈ ਪਤੀਆਇ ॥18॥ ਨਾਮਾ ਪ੍ਰਣਵੈ ਸੇਲ ਮਸੇਲ ॥ ਗਊ ਦੁਹਾਈ ਬਛਰਾ ਮੇਲਿ ॥19॥ ਦੂਧਹਿ ਦੁਹਿ ਜਬ ਮਟੁਕੀ ਭਰੀ ॥ ਲੇ ਬਾਦਿਸਾਹ ਕੈ ਆਗੈ ਧਰੀ ॥20॥ ਬਾਦਿਸਾਹੁ ਮਹਲ ਮਹਿ ਜਾਇ ॥ ਅਉਘਟ ਕੀ ਘਟ ਲਾਗੀ ਆਇ ॥21॥ ਕਾਜੀ ਮੁਲਾਂ ਬਿਨਤੀ ਫੁਰਮਾਇ ॥ ਬਖਸੀ ਹਿੰਦੂ ਮੈ ਤੇਰੀ ਗਾਇ ॥ 22॥ ਨਾਮਾ ਕਹੈ ਸੁਨਹੁ ਬਾਦਿਸਾਹ ॥ ਇਹੁ ਕਿਛੁ ਪਤੀਆ ਮੁਝੈ ਦਿਖਾਇ ॥23॥ ਇਸੁ ਪਤੀਆ ਕਾ ਇਹੈ ਪਰਵਾਨੁ ॥ ਸਾਚਿ ਸੀਲਿ ਚਾਲਹੁ ਸੁਲਤਾਨ ॥24॥ ਨਾਮਦੇਉ ਸਭ ਰਹਿਆ ਸਮਾਇ ॥ ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥25॥ ਜਉ ਅਬ ਕੀ ਬਾਰ ਨ ਜੀਵੈ ਗਾਇ ॥ ਤ ਨਾਮਦੇਵ ਕਾ ਪਤੀਆ ਜਾਇ ॥26॥ ਨਾਮੇ ਕੀ ਕੀਰਤਿ ਰਹੀ ਸੰਸਾਰਿ ॥ ਭਗਤ ਜਨਾਂ

ਲੇ ਉਧਰਿਆ ਪਾਰਿ ॥27॥ ਸਗਲ ਕਲੇਸ ਨਿੰਦਕ ਭਇਆ ਖੇਦੁ ॥ ਨਾਮੇ ਨਾਰਾਇਨ ਨਾਹੀ ਭੇਦੁ ॥28॥1॥

ੴ ਸਤਿ ਗੁਰ ਪ੍ਰਸਾਦਿ ॥

ਭੈਰਉ ਨਾਮਦੇਉ ਜੀ ਅਸਟਪਦੀ ਘਰੁ 2 ॥ ਜਉ ਗੁਰਦੇਉ ਤ ਮਿਲੈ ਮੁਰਾਰਿ ॥ ਜਉ ਗੁਰਦੇਉ ਤ ਉਤਰੈ ਪਾਰਿ ॥ ਜਉ ਗੁਰਦੇਉ ਤ ਬੈਕੁੰਠ ਤਰੈ ॥ ਜਉ ਗੁਰਦੇਉ ਤ ਜੀਵਤ ਮਰੈ ॥1॥ ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥ ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥1॥ ਰਹਾਉ ॥ ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥ ਜਉ ਗੁਰਦੇਉ ਨ ਦਹ ਦਿਸ ਧਾਵੈ ॥

1167

ਜਉ ਗੁਰਦੇਉ ਪੰਚ ਤੇ ਦੂਰਿ ॥ ਜਉ ਗੁਰਦੇਉ ਨ ਮਰਿਬੋ ਝੂਰਿ ॥2॥ ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥ ਜਉ ਗੁਰਦੇਉ ਤ ਅਕਥ ਕਹਾਨੀ ॥ ਜਉ ਗੁਰਦੇਉ ਤ ਅੰਮ੍ਰਿਤ ਦੇਹ ॥ ਜਉ ਗੁਰਦੇਉ ਨਾਮੁ ਜਪਿ ਲੇਹਿ ॥3॥ ਜਉ ਗੁਰਦੇਉ ਭਵਨ ਤ੍ਰੈ ਸੂਝੈ ॥ ਜਉ ਗੁਰਦੇਉ ਊਚ ਪਦ ਬੂਝੈ ॥ ਜਉ ਗੁਰਦੇਉ ਤ ਸੀਸੁ ਅਕਾਸਿ ॥ ਜਉ ਗੁਰਦੇਉ ਸਦਾ ਸਾਬਾਸਿ ॥4॥ ਜਉ ਗੁਰਦੇਉ ਸਦਾ ਬੈਰਾਗੀ ॥ ਜਉ ਗੁਰਦੇਉ ਪਰ ਨਿੰਦਾ ਤਿਆਗੀ ॥ ਜਉ ਗੁਰਦੇਉ ਬੁਰਾ ਭਲਾ ਏਕ ॥ ਜਉ ਗੁਰਦੇਉ ਲਿਲਾਟਹਿ ਲੇਖ ॥5॥ ਜਉ ਗੁਰਦੇਉ ਕੰਧੁ ਨਹੀ ਹਿਰੈ ॥ ਜਉ ਗੁਰਦੇਉ ਦੇਹੁਰਾ ਫਿਰੈ ॥ ਜਉ ਗੁਰਦੇਉ ਤ ਛਾਪਰਿ ਛਾਈ ॥ ਜਉ ਗੁਰਦੇਉ ਸਿਹਜ ਨਿਕਸਾਈ ॥6॥ ਜਉ ਗੁਰਦੇਉ ਤ ਅਠਸਠਿ

ਨਾਇਆ ॥ ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥ ਜਉ ਗੁਰਦੇਉ ਤ ਦੁਆਦਸ ਸੇਵਾ ॥ ਜਉ ਗੁਰਦੇਉ ਸਭੈ

ਬਿਖੁ ਮੇਵਾ ॥7॥ ਜਉ ਗੁਰਦੇਉ ਤ ਸੰਸਾ ਟੂਟੈ ॥ ਜਉ ਗੁਰਦੇਉ ਤ ਜਮ ਤੇ ਛੂਟੈ ॥ ਜਉ ਗੁਰਦੇਉ ਤ ਭਉਜਲੁ ਤਰੈ ॥ ਜਉ ਗੁਰਦੇਉ ਤ ਜਨਮਿ ਨ ਮਰੈ ॥8॥ ਜਉ ਗੁਰਦੇਉ ਅਠਦਸ ਬਿਉਹਾਰ ॥ ਜਉ ਗੁਰਦੇਉ ਅਠਾਰਹ ਭਾਰ ॥ ਬਿਨੁ ਗੁਰਦੇਉ ਅਵਰ ਨਹੀ ਜਾਈ ॥ ਨਾਮਦੇਉ ਗੁਰ ਕੀ ਸਰਣਾਈ ॥9॥1॥2॥ ॥1॥1॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ 2 ॥ ਬਿਨੁ ਦੇਖੇ ਉਪਜੈ ਨਹੀ ਆਸਾ ॥ ਜੋ ਦੀਸੈ ਸੋ ਹੋਇ ਬਿਨਾਸਾ ॥

ਬਰਨ ਸਹਿਤ ਜੋ ਜਾਪੈ ਨਾਮੁ ॥ ਸੋ ਜੋਗੀ ਕੇਵਲ ਨਿਹਕਾਮੁ ॥1॥ ਪਰਚੈ ਰਾਮੁ ਰਵੈ ਜਉ ਕੋਈ ॥ ਪਾਰਸੁ ਪਰਸੈ ਦੁਬਿਧਾ ਨ ਹੋਈ ॥1॥ ਰਹਾਉ ॥ ਸੋ ਮੁਨਿ ਮਨ ਕੀ ਦੁਬਿਧਾ ਖਾਇ ॥ ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥ ਮਨ ਕਾ ਸੁਭਾਉ ਸਭੁ ਕੋਈ ਕਰੈ ॥ ਕਰਤਾ ਹੋਇ ਸੁ ਅਨਭੈ ਰਹੈ ॥2॥ ਫਲ ਕਾਰਨਿ ਫੂਲੀ ਬਨਰਾਇ ॥ ਫਲੁ ਲਾਗਾ ਤਬ ਫੂਲੁ ਬਿਲਾਇ ॥

ਗਿਆਨੈ ਕਾਰਨਿ ਕਰਮ ਅਭਿਆਸੁ ॥ ਗਿਆਨੁ ਭਇਆ ਤਹ ਕਰਮਹ ਨਾਸੁ ॥3॥ ਘ੍ਰਿਤ ਕਾਰਨਿ ਦਧਿ ਮਥੈ ਸਇਆਨ

॥ ਜੀਵਤ ਮੁਕਤ ਸਦਾ ਨਿਰਬਾਨ ॥ ਕਹਿ ਰਵਿਦਾਸ ਪਰਮ ਬੈਰਾਗ ॥ ਰਿਦੈ ਰਾਮੁ ਕੀ ਨ ਜਪਸਿ ਅਭਾਗ ॥4॥1॥

1168

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 1 ਚਉਪਦੇ ਦੁਤੁਕੇ ਘਰੁ 1 ॥ ਮਾਹਾ ਮਾਹੁ ਮੁਮਾਰਖੀ ਚੜਿਆ ਸਦਾ ਬਸੰਤੁ ॥ ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥1॥ ਭੋਲਿਆ ਹਉਮੈ ਸੁਰਤਿ ਵਿਸਾਰਿ ॥ ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥1॥ ਰਹਾਉ ॥ ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥ ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥2॥ ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥ ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥3॥ ਮਾਹਾ ਰੁਤੀਂ ਆਵਣਾ ਵੇਖਹੁ ਕਰਮ ਕਮਾਇ ॥ ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥4॥1॥ ਬਸੰਤੁ ਮਹਲਾ 1 ॥ ਰੁਤਿ ਆਈਲੇ ਸਰਸ ਬਸੰਤ ਮਾਹਿ ॥ ਰੰਗਿ ਰਾਤੇ ਰਵਹਿ ਸਿ ਤੇਰੈ ਚਾਇ ॥ ਕਿਸੁ ਪੂਜ ਚੜਾਵਉ ਲਗਉ ਪਾਇ ॥1॥ ਤੇਰੇ ਦਾਸਨ ਦਾਸਾ ਕਹਉ ਰਾਇ ॥

ਜਗਜੀਵਨ ਜੁਗਤਿ ਨ ਮਿਲੈ ਕਾਇ ॥1॥ ਰਹਾਉ ॥ ਤੇਰੀ ਮੂਰਤਿ ਏਕਾ ਬਹੁਤੁ ਰੂਪ ॥ ਕਿਸੁ ਪੂਜ ਚੜਾਵਉ ਦੇਉ ਧੂਪੁ ॥ ਤੇਰਾ ਅੰਤੁ ਨ ਪਾਇਆ ਕਹਾ ਪਾਇ ॥ ਤੇਰੇ ਦਾਸਨ ਦਾਸਾ ਕਹਉ ਰਾਇ ॥2॥ ਤੇਰੇ ਸਠਿ ਸੰਬਤ ਸਭਿ

ਤੀਰਥਾ ॥ ਤੇਰਾ ਸਚੁ ਨਾਮੁ ਪਰਮੇਸੁਰਾ ॥ ਤੇਰੀ ਗਤਿ ਅਵਿਗਤਿ ਨਹੀ ਜਾਣੀਐ ॥ ਅਣਜਾਣਤ ਨਾਮੁ ਵਖਾਣੀਐ

॥3॥ ਨਾਨਕੁ ਵੇਚਾਰਾ ਕਿਆ ਕਹੈ ॥ ਸਭੁ ਲੋਕੁ ਸਲਾਹੇ ਏਕਸੈ ॥ ਸਿਰੁ ਨਾਨਕ ਲੋਕਾ ਪਾਵ ਹੈ ॥ ਬਲਿਹਾਰੀ ਜਾਉ ਜੇਤੇ ਤੇਰੇ ਨਾਵ ਹੈ ॥4॥2॥ ਬਸੰਤੁ ਮਹਲਾ 1 ॥ ਸੁਇਨੇ ਕਾ ਚਉਕਾ ਕੰਚਨ ਕੁਆਰ ॥ ਰੁਪੇ ਕੀਆ ਕਾਰਾ ਬਹੁ ਬਿਸਥਾਰੁ ॥ ਗੰਗਾ ਕਾ ਉਦਕੁ ਕਰੰਤੇ ਕੀ ਆਗਿ ॥ ਗਰੁੜਾ ਖਾਣਾ ਦੁਧ ਸਿਉ ਗਾਡਿ ॥1॥ ਰੇ ਮਨ

1169

ਲੇਖੈ ਕਬ ਹੂ ਨ ਪਾਇ ॥ ਜਾਮਿ ਨ ਭੀਜੈ ਸਾਚ ਨਾਇ ॥1॥ ਰਹਾਉ ॥ ਦਸਅਠ ਲੀਖੇ ਹੋਵਹਿ ਪਾਸਿ ॥ ਚਾਰੇ ਬੇਦ ਮੁਖਾਗਰ ਪਾਠਿ ॥ ਪੁਰਬੀ ਨਾਵੈ ਵਰਨਾਂ ਕੀ ਦਾਤਿ ॥ ਵਰਤ ਨੇਮ ਕਰੇ ਦਿਨੁ ਰਾਤਿ ॥2॥ ਕਾਜੀ ਮੁਲਾਂ ਹੋਵਹਿ ਸੇਖ

॥ ਜੋਗੀ ਜੰਗਮ ਭਗਵੇ ਭੇਖ ॥ ਕੋ ਗਿਰਹੀ ਕਰਮਾ ਕੀ ਸੰਧਿ ॥ ਬਿਨੁ ਬੂਝੇ ਸਭ ਖੜੀਅਹਿ ਬੰਧਿ ॥3॥ ਜੇਤੇ ਜੀਅ ਲਿਖੀ ਸਿਰਿ ਕਾਰ ॥ ਕਰਣੀ ਉਪਰਿ ਹੋਵਗਿ ਸਾਰ ॥ ਹੁਕਮੁ ਕਰਹਿ ਮੂਰਖ ਗਾਵਾਰ ॥ ਨਾਨਕ ਸਾਚੇ ਕੇ ਸਿਫਤਿ ਭੰਡਾਰ ॥4॥3॥ ਬਸੰਤੁ ਮਹਲਾ 1 ॥ ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥ ਜਟਾਧਾਰਿ ਕਿਆ ਕਮਾਵੈ ਜੋਗੁ ॥ ਮਨੁ ਨਿਰਮਲੁ ਨਹੀ ਦਸਵੈ ਦੁਆਰਿ ॥ ਭ੍ਰਮਿ ਭ੍ਰਮਿ ਆਵੈ ਮੂੜ੍ਹਾ ਵਾਰੋ ਵਾਰ ॥1॥ ਏਕੁ ਧਿਆਵਹੁ ਮੂੜ੍ਹ ਮਨਾ ॥ ਪਾਰਿ ਉਤਰਿ ਜਾਹਿ ਇਕ ਖਿਨਾ ॥1॥ ਰਹਾਉ ॥ ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥ ਨਾਦੀ ਬੇਦੀ ਪੜ੍ਹਹਿ ਪੁਰਾਣ ॥

ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥ ਤਿਨ ਕੈ ਰਮਈਆ ਨੇੜੈ ਨਾਹਿ ॥2॥ ਜੇ ਕੋ ਐਸਾ ਸੰਜਮੀ ਹੋਇ ॥ ਕ੍ਰਿਆ ਵਿਸੇਖ ਪੂਜਾ ਕਰੇਇ ॥ ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥ ਓਇ ਨਿਰੰਜਨੁ ਕੈਸੇ ਪਾਹਿ ॥3॥ ਕੀਤਾ ਹੋਆ ਕਰੇ ਕਿਆ ਹੋਇ ॥ ਜਿਸ ਨੋ ਆਪਿ ਚਲਾਏ ਸੋਇ ॥ ਨਦਰਿ ਕਰੇ ਤਾਂ ਭਰਮੁ ਚੁਕਾਏ ॥ ਹੁਕਮੈ ਬੂਝੈ ਤਾਂ ਸਾਚਾ ਪਾਏ

॥4॥ ਜਿਸੁ ਜੀਉ ਅੰਤਰੁ ਮੈਲਾ ਹੋਇ ॥ ਤੀਰਥ ਭਵੈ ਦਿਸੰਤਰ ਲੋਇ ॥ ਨਾਨਕ ਮਿਲੀਐ ਸਤਿਗੁਰ ਸੰਗ ॥ ਤਉ ਭਵਜਲ ਕੇ ਤੂਟਹਿ ਬੰਧ ॥5॥4॥ ਬਸੰਤੁ ਮਹਲਾ 1 ॥ ਸਗਲ ਭਵਨ ਤੇਰੀ ਮਾਇਆ ਮੋਹ ॥ ਮੈ ਅਵਰੁ ਨ ਦੀਸੈ

ਸਰਬ ਤੋਹ ॥ ਤੂ ਸੁਰਿਨਾਥਾ ਦੇਵਾ ਦੇਵ ॥ ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥1॥ ਮੇਰੇ ਸੁੰਦਰ ਗਹਿਰਗੰਭੀਰ ਲਾਲ ॥ ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥1॥ ਰਹਾਉ ॥ ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥ ਬਿਨੁ ਗੁਰ ਮੈਲ ਮਲੀਨ ਅੰਗੁ ॥ ਬਿਨੁ ਹਰਿ ਨਾਮ ਨ ਸੁਧੁ ਹੋਇ ॥ ਗੁਰ ਸਬਦਿ ਸਲਾਹੇ ਸਾਚੁ ਸੋਇ

॥2॥ ਜਾ ਕਉ ਤੂ ਰਾਖਹਿ ਰਖਨਹਾਰ ॥ ਸਤਿਗੁਰੂ ਮਿਲਾਵਹਿ ਕਰਹਿ ਸਾਰ ॥ ਬਿਖੁ ਹਉਮੈ ਮਮਤਾ ਪਰਹਰਾਇ

॥ ਸਭਿ ਦੂਖ ਬਿਨਾਸੇ ਰਾਮਰਾਇ ॥3॥ ਊਤਮ ਗਤਿ ਮਿਤਿ ਹਰਿ ਗੁਣਹ ਸਰੀਰਿ ॥ ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥ ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥ ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥4॥5॥ ਬਸੰਤੁ ਮਹਲਾ 1

॥ ਮੇਰੀ ਸਖੀ ਸਹੇਲੀ ਸੁਨਹੁ ਭਾਇ ॥ ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥ ਓਹੁ ਅਲਖੁ ਨ ਲਖੀਐ ਕਹਹੁ ਕਾਇ ॥

1170

ਗੁਰਿ ਸੰਗਿ ਦਿਖਾਇਓ ਰਾਮਰਾਇ ॥1॥ ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥ ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥1॥ ਰਹਾਉ ॥ ਮਨਮੁਖੀ ਦੁਹਾਗਣਿ ਨਾਹਿ ਭੇਉ ॥ ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥ ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥ ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥2॥

ਬਿਨੁ ਗੁਰ ਭਗਤਿ ਨ ਭਾਉ ਹੋਇ ॥ ਬਿਨੁ ਗੁਰ ਸੰਤ ਨ ਸੰਗੁ ਦੇਇ ॥ ਬਿਨੁ ਗੁਰ ਅੰਧੁਲੇ ਧੰਧੁ ਰੋਇ ॥ ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥3॥ ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥ ਅਹਿਨਿਸਿ ਰਾਵੇ ਭਗਤਿ ਜੋਗੁ ॥ ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥ ਜਨ ਨਾਨਕ ਹਰਿ ਵਰੁ ਸਹਜ ਜੋਗੁ ॥4॥6॥ ਬਸੰਤੁ ਮਹਲਾ 1 ॥

ਆਪੇ ਕੁਦਰਤਿ ਕਰੇ ਸਾਜਿ ॥ ਸਚੁ ਆਪਿ ਨਿਬੇੜੇ ਰਾਜੁ ਰਾਜਿ ॥ ਗੁਰਮਤਿ ਊਤਮ ਸੰਗਿ ਸਾਥਿ ॥ ਹਰਿ ਨਾਮੁ ਰਸਾਇਣੁ ਸਹਜਿ ਆਥਿ ॥1॥ ਮਤੁ ਬਿਸਰਸਿ ਰੇ ਮਨ ਰਾਮ ਬੋਲਿ ॥ ਅਪਰੰਪਰੁ ਅਗਮ ਅਗੋਚਰੁ ਗੁਰਮੁਖਿ

ਹਰਿ ਆਪਿ ਤੁਲਾਏ ਅਤੁਲੁ ਤੋਲਿ ॥1॥ ਰਹਾਉ ॥ ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥ ਗੁਰ ਸੇਵ ਤਰੇ ਤਜਿ ਮੋਰ ਤੋਰ ॥ ਨਰ ਨਿੰਦਕ ਲੋਭੀ ਮਨਿ ਕਠੋਰ ॥ ਗੁਰ ਸੇਵ ਨ ਭਾਈ ਸਿ ਚੋਰ ਚੋਰ ॥2॥ ਗੁਰੁ ਤੁਠਾ ਬਖਸੇ ਭਗਤਿ ਭਾਉ ॥ ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥ ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥ ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥3॥ ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥ ਗੁਰਸਿਖ ਪਿਆਰੇ ਦਿਨਸੁ ਰਾਤਿ ॥ ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥ ਕਹੁ ਨਾਨਕ ਪਾਵਹਿ ਵਿਰਲੇ ਕੇਇ ॥4॥7॥ ਬਸੰਤੁ ਮਹਲਾ 1 ਇਕਤੁਕਾ

॥ ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥ ਜੀਵਤੁ ਮਰੈ ਸਭਿ ਕੁਲ ਉਧਰੈ ॥1॥ ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥ ਸਾਚੁ ਨਾਮੁ ਮੇਰੈ ਹਿਰਦੈ ਵਸੈ ॥1॥ ਰਹਾਉ ॥ ਜੈਸੇ ਮਾਇਆ ਮਹਿ ਪ੍ਰਾਣੀ ਗਲਤੁ ਰਹੈ ॥ ਤੈਸੇ ਸੰਤ ਜਨ ਰਾਮ ਨਾਮੁ ਰਵਤ ਰਹੈ ॥2॥ ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥ ਤਉ ਸਰਣਾਗਤਿ ਰਹਉ ਪਇਆ ॥3॥ ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥ ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥4॥8॥

ੴ ਸਤਿ ਗੁਰ ਪ੍ਰਸਾਦਿ ॥

ਬਸੰਤੁ ਹਿੰਡੋਲੁ ਮਹਲਾ 1 ਘਰੁ 2 ॥ ਸਾਲਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥ ਰਾਮ ਨਾਮੁ ਜਪਿ ਬੇੜਾ ਬਾਂਧਹੁ

1171

ਦਇਆ ਕਰਹੁ ਦਇਆਲਾ ॥1॥ ਕਾਹੇ ਕਲਰਾ ਸਿੰਚਹੁ ਜਨਮੁ ਗਵਾਵਹੁ ॥ ਕਾਚੀ ਢਹਗਿ ਦਿਵਾਲ ਕਾਹੇ ਗਚੁ ਲਾਵਹੁ ॥1॥ ਰਹਾਉ ॥ ਕਰ ਹਰਹਟ ਮਾਲ ਟਿੰਡ ਪਰੋਵਹੁ ਤਿਸੁ ਭੀਤਰਿ ਮਨੁ ਜੋਵਹੁ ॥ ਅੰਮ੍ਰਿਤੁ ਸਿੰਚਹੁ ਭਰਹੁ ਕਿਆਰੇ ਤਉ ਮਾਲੀ ਕੇ ਹੋਵਹੁ ॥2॥ ਕਾਮੁ ਕ੍ਰੋਧੁ ਦੁਇ ਕਰਹੁ ਬਸੋਲੇ ਗੋਡਹੁ ਧਰਤੀ ਭਾਈ ॥ ਜਿਉ ਗੋਡਹੁ ਤਿਉ ਤੁਮ ਸੁਖ ਪਾਵਹੁ ਕਿਰਤੁ ਨ ਮੇਟਿਆ ਜਾਈ ॥3॥ ਬਗੁਲੇ ਤੇ ਫੁਨਿ ਹੰਸੁਲਾ ਹੋਵੈ ਜੇ ਤੂ ਕਰਹਿ ਦਇਆਲਾ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਦਇਆ ਕਰਹੁ ਦਇਆਲਾ ॥4॥1॥9॥ ਬਸੰਤੁ ਹਿੰਡੋਲੁ ਮਹਲਾ 1 ॥ ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥ ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥1॥ ਮੇਰੇ ਸਾਹਿਬਾ ਹਉ ਆਪੇ ਭਰਮਿ ਭੁਲਾਣੀ ॥ ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥1॥ ਰਹਾਉ ॥ ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ ਜਾਣਹੁ ਨਾਰੀ ॥ ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥2॥ ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥ ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥3॥2॥10॥ ਬਸੰਤੁ ਹਿੰਡੋਲੁ ਮਹਲਾ 1 ॥ ਰਾਜਾ ਬਾਲਕੁ ਨਗਰੀ ਕਾਚੀ ਦੁਸਟਾ ਨਾਲਿ ਪਿਆਰੋ ॥ ਦੁਇ ਮਾਈ ਦੁਇ ਬਾਪਾ ਪੜੀਅਹਿ ਪੰਡਿਤ ਕਰਹੁ ਬੀਚਾਰੋ ॥1॥ ਸੁਆਮੀ ਪੰਡਿਤਾ ਤੁਮ ਦੇਹੁ ਮਤੀ ॥ ਕਿਨ ਬਿਧਿ ਪਾਵਉ ਪ੍ਰਾਨਪਤੀ ॥1॥ ਰਹਾਉ ॥

ਭੀਤਰਿ ਅਗਨਿ ਬਨਾਸਪਤਿ ਮਉਲੀ ਸਾਗਰੁ ਪੰਡੈ ਪਾਇਆ ॥ ਚੰਦੁ ਸੂਰਜੁ ਦੁਇ ਘਰ ਹੀ ਭੀਤਰਿ ਐਸਾ ਗਿਆਨੁ ਨ ਆਇਆ ॥2॥ ਰਾਮ ਰਵੰਤਾ ਜਾਣੀਐ ਇਕ ਮਾਈ ਭੋਗੁ ਕਰੇਇ ॥ ਤਾ ਕੇ ਲਖਣ ਜਾਣੀਅਹਿ ਖਿਮਾ ਧਨੁ ਸੰਗ੍ਰਹੇਇ ॥3॥ ਕਹਿਆ ਸੁਣਹਿ ਨ ਖਾਇਆ ਮਾਨਹਿ ਤਿਨ ਹੀ ਸੇਤੀ ਵਾਸਾ ॥ ਪ੍ਰਣਵਤਿ ਨਾਨਕੁ ਦਾਸਨ ਦਾਸਾ ਖਿਨੁ ਤੋਲਾ ਖਿਨੁ ਮਾਸਾ ॥4॥3॥11॥ ਬਸੰਤੁ ਹਿੰਡੋਲੁ ਮਹਲਾ 1 ॥ ਸਾਚਾ ਸਾਹੁ ਗੁਰੂ ਸੁਖਦਾਤਾ ਹਰਿ ਮੇਲੇ ਭੁਖ

ਗਵਾਏ ॥ ਕਰਿ ਕਿਰਪਾ ਹਰਿ ਭਗਤਿ ਦ੍ਰਿੜਾਏ ਅਨਦਿਨੁ ਹਰਿ ਗੁਣ ਗਾਏ ॥1॥ ਮਤੁ ਭੂਲਹਿ ਰੇ ਮਨ ਚੇਤਿ ਹਰੀ

॥ ਬਿਨੁ ਗੁਰ ਮੁਕਤਿ ਨਹੀ ਤ੍ਰੈ ਲੋਈ ਗੁਰਮੁਖਿ ਪਾਈਐ ਨਾਮੁ ਹਰੀ ॥1॥ ਰਹਾਉ ॥ ਬਿਨੁ ਭਗਤੀ ਨਹੀ ਸਤਿਗੁਰੁ ਪਾਈਐ ਬਿਨੁ ਭਾਗਾ ਨਹੀ ਭਗਤਿ ਹਰੀ ॥ ਬਿਨੁ ਭਾਗਾ ਸਤਿਸੰਗੁ ਨ ਪਾਈਐ ਕਰਮਿ ਮਿਲੈ ਹਰਿ ਨਾਮੁ ਹਰੀ

॥2॥ ਘਟਿ ਘਟਿ ਗੁਪਤੁ ਉਪਾਏ ਵੇਖੈ ਪਰਗਟੁ ਗੁਰਮੁਖਿ ਸੰਤ ਜਨਾ ॥ ਹਰਿ ਹਰਿ ਕਰਹਿ ਸੁ ਹਰਿ ਰੰਗਿ ਭੀਨੇ

1172

ਹਰਿ ਜਲੁ ਅੰਮ੍ਰਿਤ ਨਾਮੁ ਮਨਾ ॥3॥ ਜਿਨ ਕਉ ਤਖਤਿ ਮਿਲੈ ਵਡਿਆਈ ਗੁਰਮੁਖਿ ਸੇ ਪਰਧਾਨ ਕੀਏ ॥ ਪਾਰਸੁ ਭੇਟਿ ਭਏ ਸੇ ਪਾਰਸ ਨਾਨਕ ਹਰਿ ਗੁਰ ਸੰਗਿ ਥੀਏ ॥4॥4॥12॥

ੴ ਸਤਿ ਗੁਰ ਪ੍ਰਸਾਦਿ ॥

ਬਸੰਤੁ ਮਹਲਾ 3 ਚਉਪਦੇ ਦੁਤੁਕੇ ਘਰੁ 1 ॥ ਮਾਹ ਰੁਤੀ ਮਹਿ ਸਦ ਬਸੰਤੁ ॥ ਜਿਤੁ ਹਰਿਆ ਸਭੁ ਜੀਅ ਜੰਤੁ ॥ ਕਿਆ ਹਉ ਆਖਾ ਕਿਰਮ ਜੰਤੁ ॥ ਤੇਰਾ ਕਿਨੈ ਨ ਪਾਇਆ ਆਦਿ ਅੰਤੁ ॥1॥ ਤੈ ਸਾਹਿਬ ਕੀ ਕਰਹਿ ਸੇਵ ॥ ਪਰਮਸੁਖ

ਪਾਵਹਿ ਆਤਮਦੇਵ ॥1॥ ਰਹਾਉ ॥ ਕਰਮੁ ਹੋਵੈ ਤਾਂ ਸੇਵਾ ਕਰੈ ॥ ਗੁਰ ਪਰਸਾਦੀ ਜੀਵਤ ਮਰੈ ॥ ਅਨਦਿਨੁ ਸਾਚੁ ਨਾਮੁ ਉਚਰੈ ॥ ਇਨ ਬਿਧਿ ਪ੍ਰਾਣੀ ਦੁਤਰੁ ਤਰੈ ॥2॥ ਬਿਖੁ ਅੰਮ੍ਰਿਤੁ ਕਰਤਾਰਿ ਉਪਾਏ ॥ ਸੰਸਾਰ ਬਿਰਖ ਕਉ ਦੁਇ ਫਲ ਲਾਏ ॥ ਆਪੇ ਕਰਤਾ ਕਰੇ ਕਰਾਏ ॥ ਜੋ ਤਿਸੁ ਭਾਵੈ ਤਿਸੈ ਖਵਾਏ ॥3॥ ਨਾਨਕ ਜਿਸ ਨੋ ਨਦਰਿ ਕਰੇਇ ॥

ਅੰਮ੍ਰਿਤਨਾਮੁ ਆਪੇ ਦੇਇ ॥ ਬਿਖਿਆ ਕੀ ਬਾਸਨਾ ਮਨਹ ਕਰੇਇ ॥ ਅਪਣਾ ਭਾਣਾ ਆਪਿ ਕਰੇਇ ॥4॥1॥ ਬਸੰਤੁ ਮਹਲਾ 3 ॥ ਰਾਤੇ ਸਾਚਿ ਹਰਿ ਨਾਮਿ ਨਿਹਾਲਾ ॥ ਦਇਆ ਕਰਹੁ ਪ੍ਰਭ ਦੀਨਦਇਆਲਾ ॥ ਤਿਸੁ ਬਿਨੁ ਅਵਰੁ ਨਹੀ ਮੈ ਕੋਇ ॥ ਜਿਉ ਭਾਵੈ ਤਿਉ ਰਾਖੈ ਸੋਇ ॥1॥ ਗੁਰ ਗੋਪਾਲ ਮੇਰੈ ਮਨਿ ਭਾਏ ॥ ਰਹਿ ਨ ਸਕਉ ਦਰਸਨ ਦੇਖੇ ਬਿਨੁ ਸਹਜਿ ਮਿਲਉ ਗੁਰੁ ਮੇਲਿ ਮਿਲਾਏ ॥1॥ ਰਹਾਉ ॥ ਇਹੁ ਮਨੁ ਲੋਭੀ ਲੋਭਿ ਲੁਭਾਨਾ ॥ ਰਾਮੁ ਬਿਸਾਰਿ ਬਹੁਰਿ ਪਛੁਤਾਨਾ ॥ ਬਿਛੁਰਤ ਮਿਲਾਇ ਗੁਰ ਸੇਵਾ ਲਾਗੇ ॥ ਹਰਿ ਨਾਮੁ ਦੀਓ ਮਸਤਕਿ ਵਡਭਾਗੇ ॥2॥ ਪਉਣ ਪਾਣੀ ਕੀ ਇਹ ਦੇਹ ਸਰੀਰਾ ॥ ਹਉਮੈ ਰੋਗੁ ਕਠਿਨ ਤਨਿ ਪੀਰਾ ॥ ਗੁਰਮੁਖਿ ਰਾਮ ਨਾਮ ਦਾਰੂ ਗੁਣ ਗਾਇਆ ॥ ਕਰਿ ਕਿਰਪਾ ਗੁਰਿ ਰੋਗੁ ਗਵਾਇਆ ॥3॥ ਚਾਰਿ ਨਦੀਆ ਅਗਨੀ ਤਨਿ ਚਾਰੇ ॥ ਤ੍ਰਿਸਨਾ ਜਲਤ ਜਲੇ ਅਹੰਕਾਰੇ ॥ ਗੁਰਿ ਰਾਖੇ ਵਡਭਾਗੀ ਤਾਰੇ ॥ ਜਨ ਨਾਨਕ ਉਰਿ ਹਰਿ ਅੰਮ੍ਰਿਤੁ ਧਾਰੇ ॥4॥2॥ ਬਸੰਤੁ ਮਹਲਾ 3 ॥ ਹਰਿ ਸੇਵੇ ਸੋ ਹਰਿ ਕਾ ਲੋਗੁ

॥ ਸਾਚੁ ਸਹਜੁ ਕਦੇ ਨ ਹੋਵੈ ਸੋਗੁ ॥ ਮਨਮੁਖ ਮੁਏ ਨਾਹੀ ਹਰਿ ਮਨ ਮਾਹਿ ॥ ਮਰਿ ਮਰਿ ਜੰਮਹਿ ਭੀ ਮਰਿ ਜਾਹਿ ॥1॥

ਸੇ ਜਨ ਜੀਵੇ ਜਿਨ ਹਰਿ ਮਨ ਮਾਹਿ ॥ ਸਾਚੁ ਸਮ੍ਹਾਲਹਿ ਸਾਚਿ ਸਮਾਹਿ ॥1॥ ਰਹਾਉ ॥ ਹਰਿ ਨ ਸੇਵਹਿ ਤੇ ਹਰਿ ਤੇ ਦੂਰਿ ॥ ਦਿਸੰਤਰੁ ਭਵਹਿ ਸਿਰਿ ਪਾਵਹਿ ਧੂਰਿ ॥ ਹਰਿ ਆਪੇ ਜਨ ਲੀਏ ਲਾਇ ॥ ਤਿਨ ਸਦਾ ਸੁਖੁ ਹੈ ਤਿਲੁ ਨ

1173

ਤਮਾਇ ॥2॥ ਨਦਰਿ ਕਰੇ ਚੂਕੈ ਅਭਿਮਾਨੁ ॥ ਸਾਚੀ ਦਰਗਹ ਪਾਵੈ ਮਾਨੁ ॥ ਹਰਿ ਜੀਉ ਵੇਖੈ ਸਦਾ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥3॥ ਜੀਅ ਜੰਤ ਕੀ ਕਰੇ ਪ੍ਰਤਿਪਾਲ ॥ ਗੁਰ ਪਰਸਾਦੀ ਸਦ ਸਮ੍ਹਾਲਿ ॥ ਦਰਿ ਸਾਚੈ

ਪਤਿ ਸਿਉ ਘਰਿ ਜਾਇ ॥ ਨਾਨਕ ਨਾਮਿ ਵਡਾਈ ਪਾਇ ॥4॥3॥ ਬਸੰਤੁ ਮਹਲਾ 3 ॥ ਅੰਤਰਿ ਪੂਜਾ ਮਨ ਤੇ ਹੋਇ

॥ ਏਕੋ ਵੇਖੈ ਅਉਰੁ ਨ ਕੋਇ ॥ ਦੂਜੈ ਲੋਕੀ ਬਹੁਤੁ ਦੁਖੁ ਪਾਇਆ ॥ ਸਤਿਗੁਰਿ ਮੈਨੋ ਏਕੁ ਦਿਖਾਇਆ ॥1॥ ਮੇਰਾ ਪ੍ਰਭੁ ਮਉਲਿਆ ਸਦ ਬਸੰਤੁ ॥ ਇਹੁ ਮਨੁ ਮਉਲਿਆ ਗਾਇ ਗੁਣ ਗੋਬਿੰਦ ॥1॥ ਰਹਾਉ ॥ ਗੁਰ ਪੂਛਹੁ ਤੁਮ ਕਰਹੁ ਬੀਚਾਰੁ ॥ ਤਾਂ ਪ੍ਰਭ ਸਾਚੇ ਲਗੈ ਪਿਆਰੁ ॥ ਆਪੁ ਛੋਡਿ ਹੋਹੁ ਦਾਸਤ ਭਾਇ ॥ ਤਉ ਜਗਜੀਵਨੁ ਵਸੈ ਮਨਿ ਆਇ

॥2॥ ਭਗਤਿ ਕਰੇ ਸਦ ਵੇਖੈ ਹਜੂਰਿ ॥ ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥ ਇਸੁ ਭਗਤੀ ਕਾ ਕੋਈ ਜਾਣੈ ਭੇਉ

॥ ਸਭੁ ਮੇਰਾ ਪ੍ਰਭੁ ਆਤਮਦੇਉ ॥3॥ ਆਪੇ ਸਤਿਗੁਰੁ ਮੇਲਿ ਮਿਲਾਏ ॥ ਜਗਜੀਵਨ ਸਿਉ ਆਪਿ ਚਿਤੁ ਲਾਏ ॥

ਮਨੁ ਤਨੁ ਹਰਿਆ ਸਹਜਿ ਸੁਭਾਏ ॥ ਨਾਨਕ ਨਾਮਿ ਰਹੇ ਲਿਵ ਲਾਏ ॥4॥4॥ ਬਸੰਤੁ ਮਹਲਾ 3 ॥ ਭਗਤਿਵਛਲੁ ਹਰਿ ਵਸੈ ਮਨਿ ਆਇ ॥ ਗੁਰ ਕਿਰਪਾ ਤੇ ਸਹਜਿ ਸੁਭਾਇ ॥ ਭਗਤਿ ਕਰੇ ਵਿਚਹੁ ਆਪੁ ਖੋਇ ॥ ਤਦ ਹੀ ਸਾਚਿ ਮਿਲਾਵਾ ਹੋਇ ॥1॥ ਭਗਤ ਸੋਹਹਿ ਸਦਾ ਹਰਿ ਪ੍ਰਭ ਦੁਆਰਿ ॥ ਗੁਰ ਕੈ ਹੇਤਿ ਸਾਚੈ ਪ੍ਰੇਮ ਪਿਆਰਿ ॥1॥ ਰਹਾਉ

॥ ਭਗਤਿ ਕਰੇ ਸੋ ਜਨੁ ਨਿਰਮਲੁ ਹੋਇ ॥ ਗੁਰ ਸਬਦੀ ਵਿਚਹੁ ਹਉਮੈ ਖੋਇ ॥ ਹਰਿ ਜੀਉ ਆਪਿ ਵਸੈ ਮਨਿ ਆਇ ॥ ਸਦਾ ਸਾਂਤਿ ਸੁਖਿ ਸਹਜਿ ਸਮਾਇ ॥2॥ ਸਾਚਿ ਰਤੇ ਤਿਨ ਸਦ ਬਸੰਤ ॥ ਮਨੁ ਤਨੁ ਹਰਿਆ ਰਵਿ ਗੁਣ ਗੁਵਿੰਦ ॥ ਬਿਨੁ ਨਾਵੈ ਸੂਕਾ ਸੰਸਾਰੁ ॥ ਅਗਨਿ ਤ੍ਰਿਸਨਾ ਜਲੈ ਵਾਰੋ ਵਾਰ ॥3॥ ਸੋਈ ਕਰੇ ਜਿ ਹਰਿ ਜੀਉ ਭਾਵੈ

॥ ਸਦਾ ਸੁਖੁ ਸਰੀਰਿ ਭਾਣੈ ਚਿਤੁ ਲਾਵੈ ॥ ਅਪਣਾ ਪ੍ਰਭੁ ਸੇਵੇ ਸਹਜਿ ਸੁਭਾਇ ॥ ਨਾਨਕ ਨਾਮੁ ਵਸੈ ਮਨਿ ਆਇ

॥4॥5॥ ਬਸੰਤੁ ਮਹਲਾ 3 ॥ ਮਾਇਆ ਮੋਹੁ ਸਬਦਿ ਜਲਾਏ ॥ ਮਨੁ ਤਨੁ ਹਰਿਆ ਸਤਿਗੁਰ ਭਾਏ ॥ ਸਫਲਿਓੁ ਬਿਰਖੁ ਹਰਿ ਕੈ ਦੁਆਰਿ ॥ ਸਾਚੀ ਬਾਣੀ ਨਾਮ ਪਿਆਰਿ ॥1॥ ਏਹੁ ਮਨੁ ਹਰਿਆ ਸਹਜਿ ਸੁਭਾਇ ॥ ਸਚ ਫਲੁ ਲਾਗੈ ਸਤਿਗੁਰ ਭਾਇ ॥1॥ ਰਹਾਉ ॥ ਆਪੇ ਨੇੜੈ ਆਪੇ ਦੂਰਿ ॥ ਗੁਰ ਕੈ ਸਬਦਿ ਵੇਖੈ ਸਦ ਹਜੂਰਿ ॥ ਛਾਵ ਘਣੀ ਫੂਲੀ ਬਨਰਾਇ ॥ ਗੁਰਮੁਖਿ ਬਿਗਸੈ ਸਹਜਿ ਸੁਭਾਇ ॥2॥ ਅਨਦਿਨੁ ਕੀਰਤਨੁ ਕਰਹਿ ਦਿਨੁ ਰਾਤਿ ॥ ਸਤਿਗੁਰਿ

1174

ਗਵਾਈ ਵਿਚਹੁ ਜੂਠਿ ਭਰਾਂਤਿ ॥ ਪਰਪੰਚ ਵੇਖਿ ਰਹਿਆ ਵਿਸਮਾਦੁ ॥ ਗੁਰਮੁਖਿ ਪਾਈਐ ਨਾਮ ਪ੍ਰਸਾਦੁ ॥3॥

ਆਪੇ ਕਰਤਾ ਸਭਿ ਰਸ ਭੋਗ ॥ ਜੋ ਕਿਛੁ ਕਰੇ ਸੋਈ ਪਰੁ ਹੋਗ ॥ ਵਡਾ ਦਾਤਾ ਤਿਲੁ ਨ ਤਮਾਇ ॥ ਨਾਨਕ ਮਿਲੀਐ ਸਬਦੁ ਕਮਾਇ ॥4॥6॥ ਬਸੰਤੁ ਮਹਲਾ 3 ॥ ਪੂਰੈ ਭਾਗਿ ਸਚੁ ਕਾਰ ਕਮਾਵੈ ॥ ਏਕੋ ਚੇਤੈ ਫਿਰਿ ਜੋਨਿ ਨ ਆਵੈ ॥ ਸਫਲ ਜਨਮੁ ਇਸੁ ਜਗ ਮਹਿ ਆਇਆ ॥ ਸਾਚਿ ਨਾਮਿ ਸਹਜਿ ਸਮਾਇਆ ॥1॥ ਗੁਰਮੁਖਿ ਕਾਰ ਕਰਹੁ ਲਿਵ ਲਾਇ ॥ ਹਰਿ ਨਾਮੁ ਸੇਵਹੁ ਵਿਚਹੁ ਆਪੁ ਗਵਾਇ ॥1॥ ਰਹਾਉ ॥ ਤਿਸੁ ਜਨ ਕੀ ਹੈ ਸਾਚੀ ਬਾਣੀ

॥ ਗੁਰ ਕੈ ਸਬਦਿ ਜਗ ਮਾਹਿ ਸਮਾਣੀ ॥ ਚਹੁ ਜੁਗ ਪਸਰੀ ਸਾਚੀ ਸੋਇ ॥ ਨਾਮਿ ਰਤਾ ਜਨੁ ਪਰਗਟੁ ਹੋਇ

॥2॥ ਇਕਿ ਸਾਚੈ ਸਬਦਿ ਰਹੇ ਲਿਵ ਲਾਇ ॥ ਸੇ ਜਨ ਸਾਚੇ ਸਾਚੈ ਭਾਇ ॥ ਸਾਚੁ ਧਿਆਇਨਿ ਦੇਖਿ ਹਜੂਰਿ ॥

ਸੰਤ ਜਨਾ ਕੀ ਪਗ ਪੰਕਜ ਧੂਰਿ ॥3॥ ਏਕੋ ਕਰਤਾ ਅਵਰੁ ਨ ਕੋਇ ॥ ਗੁਰ ਸਬਦੀ ਮੇਲਾਵਾ ਹੋਇ ॥ ਜਿਨਿ ਸਚੁ ਸੇਵਿਆ ਤਿਨਿ ਰਸੁ ਪਾਇਆ ॥ ਨਾਨਕ ਸਹਜੇ ਨਾਮਿ ਸਮਾਇਆ ॥4॥7॥ ਬਸੰਤੁ ਮਹਲਾ 3 ॥ ਭਗਤਿ ਕਰਹਿ ਜਨ ਦੇਖਿ ਹਜੂਰਿ ॥ ਸੰਤ ਜਨਾ ਕੀ ਪਗ ਪੰਕਜ ਧੂਰਿ ॥ ਹਰਿ ਸੇਤੀ ਸਦ ਰਹਹਿ ਲਿਵ ਲਾਇ ॥ ਪੂਰੈ ਸਤਿਗੁਰਿ ਦੀਆ ਬੁਝਾਇ ॥1॥ ਦਾਸਾ ਕਾ ਦਾਸੁ ਵਿਰਲਾ ਕੋਈ ਹੋਇ ॥ ਊਤਮ ਪਦਵੀ ਪਾਵੈ ਸੋਇ ॥1॥ ਰਹਾਉ ॥ ਏਕੋ ਸੇਵਹੁ ਅਵਰੁ ਨ ਕੋਇ ॥ ਜਿਤੁ ਸੇਵਿਐ ਸਦਾ ਸੁਖੁ ਹੋਇ ॥ ਨਾ ਓਹੁ ਮਰੈ ਨ ਆਵੈ ਜਾਇ ॥ ਤਿਸੁ ਬਿਨੁ ਅਵਰੁ ਸੇਵੀ ਕਿਉ ਮਾਇ ॥2॥ ਸੇ ਜਨ ਸਾਚੇ ਜਿਨੀ ਸਾਚੁ ਪਛਾਣਿਆ ॥ ਆਪੁ ਮਾਰਿ ਸਹਜੇ ਨਾਮਿ ਸਮਾਣਿਆ ॥

ਗੁਰਮੁਖਿ ਨਾਮੁ ਪਰਾਪਤਿ ਹੋਇ ॥ ਮਨੁ ਨਿਰਮਲੁ ਨਿਰਮਲ ਸਚੁ ਸੋਇ ॥3॥ ਜਿਨਿ ਗਿਆਨੁ ਕੀਆ ਤਿਸੁ ਹਰਿ ਤੂ ਜਾਣੁ ॥ ਸਾਚ ਸਬਦਿ ਪ੍ਰਭੁ ਏਕੁ ਸਿਞਾਣੁ ॥ ਹਰਿ ਰਸੁ ਚਾਖੈ ਤਾਂ ਸੁਧਿ ਹੋਇ ॥ ਨਾਨਕ ਨਾਮਿ ਰਤੇ ਸਚੁ ਸੋਇ

॥4॥8॥ ਬਸੰਤੁ ਮਹਲਾ 3 ॥ ਨਾਮਿ ਰਤੇ ਕੁਲਾਂ ਕਾ ਕਰਹਿ ਉਧਾਰੁ ॥ ਸਾਚੀ ਬਾਣੀ ਨਾਮ ਪਿਆਰੁ ॥ ਮਨਮੁਖ

ਭੂਲੇ ਕਾਹੇ ਆਏ ॥ ਨਾਮਹੁ ਭੂਲੇ ਜਨਮੁ ਗਵਾਏ ॥1॥ ਜੀਵਤ ਮਰੈ ਮਰਿ ਮਰਣੁ ਸਵਾਰੈ ॥ ਗੁਰ ਕੈ ਸਬਦਿ ਸਾਚੁ ਉਰਿ ਧਾਰੈ ॥1॥ ਰਹਾਉ ॥ ਗੁਰਮੁਖਿ ਸਚੁ ਭੋਜਨੁ ਪਵਿਤੁ ਸਰੀਰਾ ॥ ਮਨੁ ਨਿਰਮਲੁ ਸਦ ਗੁਣੀਗਹੀਰਾ ॥ ਜੰਮੈ

ਮਰੈ ਨ ਆਵੈ ਜਾਇ ॥ ਗੁਰ ਪਰਸਾਦੀ ਸਾਚਿ ਸਮਾਇ ॥2॥ ਸਾਚਾ ਸੇਵਹੁ ਸਾਚੁ ਪਛਾਣੈ ॥ ਗੁਰ ਕੈ ਸਬਦਿ

1175

ਹਰਿ ਦਰਿ ਨੀਸਾਣੈ ॥ ਦਰਿ ਸਾਚੈ ਸਚੁ ਸੋਭਾ ਹੋਇ ॥ ਨਿਜ ਘਰਿ ਵਾਸਾ ਪਾਵੈ ਸੋਇ ॥3॥ ਆਪਿ ਅਭੁਲੁ ਸਚਾ ਸਚੁ ਸੋਇ ॥ ਹੋਰਿ ਸਭਿ ਭੂਲਹਿ ਦੂਜੈ ਪਤਿ ਖੋਇ ॥ ਸਾਚਾ ਸੇਵਹੁ ਸਾਚੀ ਬਾਣੀ ॥ ਨਾਨਕ ਨਾਮੇ ਸਾਚਿ ਸਮਾਣੀ

॥4॥9॥ ਬਸੰਤੁ ਮਹਲਾ 3 ॥ ਬਿਨੁ ਕਰਮਾ ਸਭ ਭਰਮਿ ਭੁਲਾਈ ॥ ਮਾਇਆ ਮੋਹਿ ਬਹੁਤੁ ਦੁਖੁ ਪਾਈ ॥

ਮਨਮੁਖ ਅੰਧੇ ਠਉਰ ਨ ਪਾਈ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਸਮਾਈ ॥1॥ ਹੁਕਮੁ ਮੰਨੇ ਸੋ ਜਨੁ ਪਰਵਾਣੁ

॥ ਗੁਰ ਕੈ ਸਬਦਿ ਨਾਮਿ ਨੀਸਾਣੁ ॥1॥ ਰਹਾਉ ॥ ਸਾਚਿ ਰਤੇ ਜਿਨ੍‍ਾ ਧੁਰਿ ਲਿਖਿ ਪਾਇਆ ॥ ਹਰਿ ਕਾ ਨਾਮੁ ਸਦਾ ਮਨਿ ਭਾਇਆ ॥ ਸਤਿਗੁਰ ਕੀ ਬਾਣੀ ਸਦਾ ਸੁਖੁ ਹੋਇ ॥ ਜੋਤੀ ਜੋਤਿ ਮਿਲਾਏ ਸੋਇ ॥2॥ ਏਕੁ ਨਾਮੁ ਤਾਰੇ ਸੰਸਾਰੁ ॥ ਗੁਰ ਪਰਸਾਦੀ ਨਾਮ ਪਿਆਰੁ ॥ ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ

ਪਾਈ ॥3॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਸਤਿਗੁਰ ਸੇਵਾ ਨਾਮੁ ਦ੍ਰਿੜ੍ਹਾਏ ॥ ਜਿਨ ਇਕੁ ਜਾਤਾ ਸੇ ਜਨ ਪਰਵਾਣੁ

॥ ਨਾਨਕ ਨਾਮਿ ਰਤੇ ਦਰਿ ਨੀਸਾਣੁ ॥4॥10॥ ਬਸੰਤੁ ਮਹਲਾ 3 ॥ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ ਆਪੇ ਆਪਿ ਵਸੈ ਮਨਿ ਆਏ ॥ ਨਿਹਚਲ ਮਤਿ ਸਦਾ ਮਨ ਧੀਰ ॥ ਹਰਿ ਗੁਣ ਗਾਵੈ ਗੁਣੀਗਹੀਰ ॥1॥ ਨਾਮਹੁ ਭੂਲੇ ਮਰਹਿ ਬਿਖੁ ਖਾਇ ॥ ਬ੍ਰਿਥਾ ਜਨਮੁ ਫਿਰਿ ਆਵਹਿ ਜਾਹਿਂ ॥1॥ ਰਹਾਉ ॥ ਬਹੁ ਭੇਖ ਕਰਹਿ ਮਨਿ ਸਾਂਤਿ ਨ ਹੋਇ ॥ ਬਹੁ ਅਭਿਮਾਨਿ ਅਪਣੀ ਪਤਿ ਖੋਇ ॥ ਸੇ ਵਡਭਾਗੀ ਜਿਨ ਸਬਦੁ ਪਛਾਣਿਆ ॥ ਬਾਹਰਿ ਜਾਦਾ ਘਰ ਮਹਿ ਆਣਿਆ ॥2॥ ਘਰ ਮਹਿ ਵਸਤੁ ਅਗਮ ਅਪਾਰਾ ॥ ਗੁਰਮਤਿ ਖੋਜਹਿ ਸਬਦਿ ਬੀਚਾਰਾ ॥ ਨਾਮੁ ਨਵ ਨਿਧਿ ਪਾਈ ਘਰ ਹੀ ਮਾਹਿ ॥ ਸਦਾ ਰੰਗਿ ਰਾਤੇ ਸਚਿ ਸਮਾਹਿ ॥3॥ ਆਪਿ ਕਰੇ ਕਿਛੁ ਕਰਣੁ ਨ ਜਾਇ ॥

ਆਪੇ ਭਾਵੈ ਲਏ ਮਿਲਾਇ ॥ ਤਿਸ ਤੇ ਨੇੜੈ ਨਾਹੀ ਕੋ ਦੂਰਿ ॥ ਨਾਨਕ ਨਾਮਿ ਰਹਿਆ ਭਰਪੂਰਿ ॥4॥11॥ ਬਸੰਤੁ ਮਹਲਾ 3 ॥ ਗੁਰ ਸਬਦੀ ਹਰਿ ਚੇਤਿ ਸੁਭਾਇ ॥ ਰਾਮ ਨਾਮ ਰਸਿ ਰਹੈ ਅਘਾਇ ॥ ਕੋਟਿ ਕੋਟੰਤਰ ਕੇ ਪਾਪ ਜਲਿ ਜਾਹਿ ॥ ਜੀਵਤ ਮਰਹਿ ਹਰਿ ਨਾਮਿ ਸਮਾਹਿ ॥1॥ ਹਰਿ ਕੀ ਦਾਤਿ ਹਰਿ ਜੀਉ ਜਾਣੈ ॥ ਗੁਰ ਕੈ ਸਬਦਿ ਇਹੁ ਮਨੁ ਮਉਲਿਆ ਹਰਿ ਗੁਣਦਾਤਾ ਨਾਮੁ ਵਖਾਣੈ ॥1॥ ਰਹਾਉ ॥ ਭਗਵੈ ਵੇਸਿ ਭ੍ਰਮਿ ਮੁਕਤਿ ਨ ਹੋਇ ॥ ਬਹੁ ਸੰਜਮਿ ਸਾਂਤਿ ਨ ਪਾਵੈ ਕੋਇ ॥ ਗੁਰਮਤਿ ਨਾਮੁ ਪਰਾਪਤਿ ਹੋਇ ॥ ਵਡਭਾਗੀ ਹਰਿ ਪਾਵੈ ਸੋਇ ॥2॥ ਕਲਿ ਮਹਿ

1176

ਰਾਮ ਨਾਮਿ ਵਡਿਆਈ ॥ ਗੁਰ ਪੂਰੇ ਤੇ ਪਾਇਆ ਜਾਈ ॥ ਨਾਮਿ ਰਤੇ ਸਦਾ ਸੁਖੁ ਪਾਈ ॥ ਬਿਨੁ ਨਾਮੈ ਹਉਮੈ

ਜਲਿ ਜਾਈ ॥3॥ ਵਡਭਾਗੀ ਹਰਿ ਨਾਮੁ ਬੀਚਾਰਾ ॥ ਛੂਟੈ ਰਾਮ ਨਾਮਿ ਦੁਖੁ ਸਾਰਾ ॥ ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥ ਨਾਨਕ ਜਾਣੈ ਸਭੁ ਉਪਾਵਣਹਾਰਾ ॥4॥12॥ ਬਸੰਤੁ ਮਹਲਾ 3 ਇਕ ਤੁਕੇ ॥ ਤੇਰਾ ਕੀਆ ਕਿਰਮ ਜੰਤੁ ॥ ਦੇਹਿ ਤ ਜਾਪੀ ਆਦਿ ਮੰਤੁ ॥1॥ ਗੁਣ ਆਖਿ ਵੀਚਾਰੀ ਮੇਰੀ ਮਾਇ ॥ ਹਰਿ ਜਪਿ ਹਰਿ ਕੈ ਲਗਉ ਪਾਇ

॥1॥ ਰਹਾਉ ॥ ਗੁਰ ਪ੍ਰਸਾਦਿ ਲਾਗਹੁ ਨਾਮ ਸੁਆਦਿ ॥ ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥2॥ ਗੁਰਿ ਕਿਰਪਾ ਕੀਨੀ ਚੂਕਾ ਅਭਿਮਾਨੁ ॥ ਸਹਜ ਭਾਇ ਪਾਇਆ ਹਰਿ ਨਾਮੁ ॥3॥ ਊਤਮੁ ਊਚਾ ਸਬਦ ਕਾਮੁ ॥ ਨਾਨਕੁ ਵਖਾਣੈ

ਸਾਚੁ ਨਾਮੁ ॥4॥1॥13॥ ਬਸੰਤੁ ਮਹਲਾ 3 ॥ ਬਨਸਪਤਿ ਮਉਲੀ ਚੜਿਆ ਬਸੰਤੁ ॥ ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥1॥ ਤੁਮ ਸਾਚੁ ਧਿਆਵਹੁ ਮੁਗਧ ਮਨਾ ॥ ਤਾਂ ਸੁਖੁ ਪਾਵਹੁ ਮੇਰੇ ਮਨਾ ॥1॥ ਰਹਾਉ ॥ ਇਤੁ ਮਨਿ ਮਉਲਿਐ ਭਇਆ ਅਨੰਦੁ ॥ ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥2॥ ਏਕੋ ਏਕੁ ਸਭੁ ਆਖਿ ਵਖਾਣੈ ॥

ਹੁਕਮੁ ਬੂਝੈ ਤਾਂ ਏਕੋ ਜਾਣੈ ॥3॥ ਕਹਤ ਨਾਨਕੁ ਹਉਮੈ ਕਹੈ ਨ ਕੋਇ ॥ ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ

॥4॥2॥14॥ ਬਸੰਤੁ ਮਹਲਾ 3 ॥ ਸਭਿ ਜੁਗ ਤੇਰੇ ਕੀਤੇ ਹੋਏ ॥ ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥1॥ ਹਰਿ ਜੀਉ ਆਪੇ ਲੈਹੁ ਮਿਲਾਇ ॥ ਗੁਰ ਕੈ ਸਬਦਿ ਸਚ ਨਾਮਿ ਸਮਾਇ ॥1॥ ਰਹਾਉ ॥ ਮਨਿ ਬਸੰਤੁ ਹਰੇ ਸਭਿ ਲੋਇ

॥ ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥2॥ ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥ ਰਾਮ ਨਾਮੁ ਰਾਖੈ ਉਰਿ ਧਾਰੇ ॥3॥ ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ

॥4॥3॥15॥ ਬਸੰਤੁ ਮਹਲਾ 3 ॥ ਤਿਸੁ ਬਸੰਤੁ ਜੋ ਹਰਿ ਗੁਣ ਗਾਇ ॥ ਪੂਰੈ ਭਾਗਿ ਹਰਿ ਭਗਤਿ ਕਰਾਇ ॥1॥

ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥ ਇਹੁ ਮਨੁ ਜਲਿਆ ਦੂਜੈ ਦੋਇ ॥1॥ ਰਹਾਉ ॥ ਇਹੁ ਮਨੁ ਧੰਧੈ

ਬਾਂਧਾ ਕਰਮ ਕਮਾਇ ॥ ਮਾਇਆ ਮੂਠਾ ਸਦਾ ਬਿਲਲਾਇ ॥2॥ ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥ ਜਮਕਾਲ ਕੀ ਫਿਰਿ ਆਵੈ ਨ ਫੇਟੈ ॥3॥ ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥ ਨਾਨਕ ਮਾਇਆ ਮੋਹੁ ਸਬਦਿ ਜਲਾਇ

॥4॥4॥16॥ ਬਸੰਤੁ ਮਹਲਾ 3 ॥ ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ

1177

॥1॥ ਇਨ ਬਿਧਿ ਇਹੁ ਮਨੁ ਹਰਿਆ ਹੋਇ ॥ ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥1॥ ਰਹਾਉ

॥ ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥2॥ ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥3॥ ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥4॥5॥17॥

ੴ ਸਤਿ ਗੁਰ ਪ੍ਰਸਾਦਿ ॥

ਬਸੰਤੁ ਹਿੰਡੋਲੁ ਮਹਲਾ 3 ਘਰੁ 2 ॥ ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਆਪਣਾ ਭਾਈ ਗੁਰ ਚਰਣੀ ਚਿਤੁ ਲਾਈ ॥1॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥1॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥2॥ ਧੁਰਿ ਆਪੇ ਜਿਨਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨ੍ਹਾ ਕੀ ਅਘੁਲੀਐ ਭਾਈ ਸਤਿਸੰਗਤਿ ਮੇਲਿ ਮਿਲਾਇ ॥3॥ ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥4॥1॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 4 ਚਉਪਦੇ ਇਕਤੁਕੇ ਘਰੁ 1 ॥ ਜਿਉ ਪਸਰੀ ਸੂਰਜ ਕਿਰਣਿ ਜੋਤਿ ॥ ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥1॥ ਏਕੋ ਹਰਿ ਰਵਿਆ ਸ੍ਰਬ ਥਾਇ ॥ ਗੁਰ ਸਬਦੀ ਮਿਲੀਐ ਮੇਰੀ ਮਾਇ ॥1॥ ਰਹਾਉ ॥ ਘਟ ਘਟ ਅੰਤਰਿ ਏਕੋ ਹਰਿ ਸੋਇ ॥ ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥2॥ ਏਕੋ ਏਕੁ ਰਹਿਆ ਭਰਪੂਰਿ ॥ ਸਾਕਤ ਨਰ ਲੋਭੀ ਜਾਣਹਿ ਦੂਰਿ ॥3॥ ਏਕੋ ਏਕੁ ਵਰਤੈ ਹਰਿ ਲੋਇ ॥ ਨਾਨਕ ਹਰਿ ਏਕੁੋ ਕਰੇ ਸੁ ਹੋਇ ॥4॥1॥ ਬਸੰਤੁ ਮਹਲਾ 4 ॥ ਰੈਣਿ ਦਿਨਸੁ ਦੁਇ ਸਦੇ ਪਏ ॥ ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥1॥ ਹਰਿ ਹਰਿ ਚੇਤਿ ਸਦਾ ਮਨ ਮੇਰੇ ॥ ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥1॥ ਰਹਾਉ ॥ ਮਨਮੁਖ ਫਿਰਿ ਫਿਰਿ ਹਉਮੈ ਮੁਏ ॥

1178

ਕਾਲਿ ਦੈਤਿ ਸੰਘਾਰੇ ਜਮ ਪੁਰਿ ਗਏ ॥2॥ ਗੁਰਮੁਖਿ ਹਰਿ ਹਰਿ ਹਰਿ ਲਿਵ ਲਾਗੇ ॥ ਜਨਮੁ ਮਰਣੁ ਦੋਊ ਦੁਖ

ਭਾਗੇ ॥3॥ ਭਗਤ ਜਨਾ ਕਉ ਹਰਿ ਕਿਰਪਾ ਧਾਰੀ ॥ ਗੁਰੁ ਨਾਨਕੁ ਤੁਠਾ ਮਿਲਿਆ ਬਨਵਾਰੀ ॥4॥2॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲੁ ਮਹਲਾ 4 ਘਰੁ 2 ॥ ਰਾਮ ਨਾਮੁ ਰਤਨ ਕੋਠੜੀ ਗੜ ਮੰਦਰਿ ਏਕ ਲੁਕਾਨੀ ॥ ਸਤਿਗੁਰੁ ਮਿਲੈ ਤ ਖੋਜੀਐ ਮਿਲਿ ਜੋਤੀ ਜੋਤਿ ਸਮਾਨੀ ॥1॥ ਮਾਧਉ ਸਾਧੂ ਜਨ ਦੇਹੁ ਮਿਲਾਇ ॥ ਦੇਖਤ ਦਰਸੁ ਪਾਪ ਸਭਿ

ਨਾਸਹਿ ਪਵਿਤ੍ਰ ਪਰਮਪਦੁ ਪਾਇ ॥1॥ ਰਹਾਉ ॥ ਪੰਚ ਚੋਰ ਮਿਲਿ ਲਾਗੇ ਨਗਰੀਆ ਰਾਮ ਨਾਮ ਧਨੁ ਹਿਰਿਆ

॥ ਗੁਰਮਤਿ ਖੋਜ ਪਰੇ ਤਬ ਪਕਰੇ ਧਨੁ ਸਾਬਤੁ ਰਾਸਿ ਉਬਰਿਆ ॥2॥ ਪਾਖੰਡ ਭਰਮ ਉਪਾਵ ਕਰਿ ਥਾਕੇ ਰਿਦ ਅੰਤਰਿ ਮਾਇਆ ਮਾਇਆ ॥ ਸਾਧੂ ਪੁਰਖੁ ਪੁਰਖਪਤਿ ਪਾਇਆ ਅਗਿਆਨ ਅੰਧੇਰੁ ਗਵਾਇਆ ॥3॥ ਜਗੰਨਾਥ

ਜਗਦੀਸ ਗੁਸਾਈ ਕਰਿ ਕਿਰਪਾ ਸਾਧੁ ਮਿਲਾਵੈ ॥ ਨਾਨਕ ਸਾਂਤਿ ਹੋਵੈ ਮਨ ਅੰਤਰਿ ਨਿਤ ਹਿਰਦੈ ਹਰਿ ਗੁਣ ਗਾਵੈ

॥4॥1॥3॥ ਬਸੰਤੁ ਹਿੰਡੋਲੁ ਮਹਲਾ 4 ॥ ਤੁਮ ਵਡਪੁਰਖ ਵਡ ਅਗਮ ਗੁਸਾਈ ਹਮ ਕੀਰੇ ਕਿਰਮ ਤੁਮਨਛੇ ॥

ਹਰਿ ਦੀਨਦਇਆਲ ਕਰਹੁ ਪ੍ਰਭ ਕਿਰਪਾ ਗੁਰ ਸਤਿਗੁਰ ਚਰਣ ਹਮ ਬਨਛੇ ॥1॥ ਗੋਬਿੰਦ ਜੀਉ ਸਤਿਸੰਗਤਿ ਮੇਲਿ ਕਰਿ ਕ੍ਰਿਪਛੇ ॥ ਜਨਮ ਜਨਮ ਕੇ ਕਿਲਵਿਖ ਮਲੁ ਭਰਿਆ ਮਿਲਿ ਸੰਗਤਿ ਕਰਿ ਪ੍ਰਭ ਹਨਛੇ ॥1॥ ਰਹਾਉ

॥ ਤੁਮਰਾ ਜਨੁ ਜਾਤਿ ਅਵਜਾਤਾ ਹਰਿ ਜਪਿਓ ਪਤਿਤ ਪਵੀਛੇ ॥ ਹਰਿ ਕੀਓ ਸਗਲ ਭਵਨ ਤੇ ਊਪਰਿ ਹਰਿ ਸੋਭਾ ਹਰਿ ਪ੍ਰਭ ਦਿਨਛੇ ॥2॥ ਜਾਤਿ ਅਜਾਤਿ ਕੋਈ ਪ੍ਰਭ ਧਿਆਵੈ ਸਭਿ ਪੂਰੇ ਮਾਨਸ ਤਿਨਛੇ ॥ ਸੇ ਧੰਨਿ ਵਡੇ ਵਡ ਪੂਰੇ ਹਰਿ ਜਨ ਜਿਨ ਹਰਿ ਧਾਰਿਓ ਹਰਿ ਉਰਛੇ ॥3॥ ਹਮ ਢੀਂਢੇ ਢੀਮ ਬਹੁਤੁ ਅਤਿ ਭਾਰੀ ਹਰਿ ਧਾਰਿ ਕ੍ਰਿਪਾ ਪ੍ਰਭ

ਮਿਲਛੇ ॥ ਜਨ ਨਾਨਕ ਗੁਰੁ ਪਾਇਆ ਹਰਿ ਤੂਠੇ ਹਮ ਕੀਏ ਪਤਿਤ ਪਵੀਛੇ ॥4॥2॥4॥ ਬਸੰਤੁ ਹਿੰਡੋਲੁ ਮਹਲਾ 4 ॥ ਮੇਰਾ ਇਕੁ ਖਿਨੁ ਮਨੂਆ ਰਹਿ ਨ ਸਕੈ ਨਿਤ ਹਰਿ ਹਰਿ ਨਾਮ ਰਸਿ ਗੀਧੇ ॥ ਜਿਉ ਬਾਰਿਕੁ ਰਸਕਿ ਪਰਿਓ

ਥਨਿ ਮਾਤਾ ਥਨਿ ਕਾਢੈ ਬਿਲਲ ਬਿਲੀਧੇ ॥1॥ ਗੋਬਿੰਦ ਜੀਉ ਮੇਰੇ ਮਨ ਤਨ ਨਾਮ ਹਰਿ ਬੀਧੇ ॥ ਵਡੈ ਭਾਗਿ ਗੁਰੁ

1179

ਸਤਿਗੁਰੁ ਪਾਇਆ ਵਿਚਿ ਕਾਇਆ ਨਗਰ ਹਰਿ ਸੀਧੇ ॥1॥ ਰਹਾਉ ॥ ਜਨ ਕੇ ਸਾਸ ਸਾਸ ਹੈ ਜੇਤੇ ਹਰਿ ਬਿਰਹਿ ਪ੍ਰਭੂ ਹਰਿ ਬੀਧੇ ॥ ਜਿਉ ਜਲ ਕਮਲ ਪ੍ਰੀਤਿ ਅਤਿ ਭਾਰੀ ਬਿਨੁ ਜਲ ਦੇਖੇ ਸੁਕਲੀਧੇ ॥2॥ ਜਨ ਜਪਿਓ ਨਾਮੁ ਨਿਰੰਜਨੁ ਨਰਹਰਿ ਉਪਦੇਸਿ ਗੁਰੂ ਹਰਿ ਪ੍ਰੀਧੇ ॥ ਜਨਮ ਜਨਮ ਕੀ ਹਉਮੈ ਮਲੁ ਨਿਕਸੀ ਹਰਿ ਅੰਮ੍ਰਿਤਿ ਹਰਿ ਜਲਿ ਨੀਧੇ ॥3॥ ਹਮਰੇ ਕਰਮ ਨ ਬਿਚਰਹੁ ਠਾਕੁਰ ਤੁਮ ਪੈਜ ਰਖਹੁ ਅਪਨੀਧੇ ॥ ਹਰਿ ਭਾਵੈ ਸੁਣਿ ਬਿਨਉ ਬੇਨਤੀ ਜਨ ਨਾਨਕ ਸਰਣਿ ਪਵੀਧੇ ॥4॥3॥5॥ ਬਸੰਤੁ ਹਿੰਡੋਲੁ ਮਹਲਾ 4 ॥ ਮਨੁ ਖਿਨੁ ਖਿਨੁ ਭਰਮਿ ਭਰਮਿ ਬਹੁ ਧਾਵੈ ਤਿਲੁ ਘਰਿ ਨਹੀ ਵਾਸਾ ਪਾਈਐ ॥ ਗੁਰਿ ਅੰਕਸੁ ਸਬਦੁ ਦਾਰੂ ਸਿਰਿ ਧਾਰਿਓ ਘਰਿ ਮੰਦਰਿ ਆਣਿ ਵਸਾਈਐ ॥1॥

ਗੋਬਿੰਦ ਜੀਉ ਸਤਿਸੰਗਤਿ ਮੇਲਿ ਹਰਿ ਧਿਆਈਐ ॥ ਹਉਮੈ ਰੋਗੁ ਗਇਆ ਸੁਖੁ ਪਾਇਆ ਹਰਿ ਸਹਜਿ ਸਮਾਧਿ

ਲਗਾਈਐ ॥1॥ ਰਹਾਉ ॥ ਘਰਿ ਰਤਨ ਲਾਲ ਬਹੁ ਮਾਣਕ ਲਾਦੇ ਮਨੁ ਭ੍ਰਮਿਆ ਲਹਿ ਨ ਸਕਾਈਐ ॥ ਜਿਉ ਓਡਾ ਕੂਪੁ ਗੁਹਜ ਖਿਨੁ ਕਾਢੈ ਤਿਉ ਸਤਿਗੁਰਿ ਵਸਤੁ ਲਹਾਈਐ ॥2॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਧ੍ਰਿਗੁ ਧ੍ਰਿਗੁ ਨਰ ਜੀਵਾਈਐ ॥ ਜਨਮੁ ਪਦਾਰਥੁ ਪੁੰਨਿ ਫਲੁ ਪਾਇਆ ਕਉਡੀ ਬਦਲੈ ਜਾਈਐ ॥3॥ ਮਧੁਸੂਦਨ ਹਰਿ ਧਾਰਿ ਪ੍ਰਭ ਕਿਰਪਾ ਕਰਿ ਕਿਰਪਾ ਗੁਰੂ ਮਿਲਾਈਐ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਮਿਲਿ ਸਾਧੂ

ਹਰਿ ਗੁਣ ਗਾਈਐ ॥4॥4॥6॥ ਬਸੰਤੁ ਹਿੰਡੋਲੁ ਮਹਲਾ 4 ॥ ਆਵਣੁ ਜਾਣੁ ਭਇਆ ਦੁਖੁ ਬਿਖਿਆ ਦੇਹ ਮਨਮੁਖ

ਸੁੰਞੀ ਸੁੰਞੁ ॥ ਰਾਮ ਨਾਮੁ ਖਿਨੁ ਪਲੁ ਨਹੀ ਚੇਤਿਆ ਜਮਿ ਪਕਰੇ ਕਾਲਿ ਸਲੁੰਞੁ ॥1॥ ਗੋਬਿੰਦ ਜੀਉ ਬਿਖੁ ਹਉਮੈ

ਮਮਤਾ ਮੁੰਞੁ ॥ ਸਤਿਸੰਗਤਿ ਗੁਰ ਕੀ ਹਰਿ ਪਿਆਰੀ ਮਿਲਿ ਸੰਗਤਿ ਹਰਿ ਰਸੁ ਭੁੰਞੁ ॥1॥ ਰਹਾਉ ॥ ਸਤਿਸੰਗਤਿ ਸਾਧ ਦਇਆ ਕਰਿ ਮੇਲਹੁ ਸਰਣਾਗਤਿ ਸਾਧੂ ਪੰਞੁ ॥ ਹਮ ਡੁਬਦੇ ਪਾਥਰ ਕਾਢਿ ਲੇਹੁ ਪ੍ਰਭ ਤੁਮ ਦੀਨਦਇਆਲ ਦੁਖਭੰਞੁ ॥2॥ ਹਰਿ ਉਸਤਤਿ ਧਾਰਹੁ ਰਿਦ ਅੰਤਰਿ ਸੁਆਮੀ ਸਤਿਸੰਗਤਿ ਮਿਲਿ ਬੁਧਿ ਲੰਞੁ ॥ ਹਰਿ ਨਾਮੈ ਹਰਿ ਪ੍ਰੀਤਿ ਲਗਾਨੀ ਹਮ ਹਰਿ ਵਿਟਹੁ ਘੁਮਿ ਵੰਞੁ ॥3॥ ਜਨ ਕੇ ਪੂਰਿ ਮਨੋਰਥ ਹਰਿ ਪ੍ਰਭ ਹਰਿ ਨਾਮੁ ਦੇਵਹੁ ਹਰਿ ਲੰਞੁ

॥ ਜਨ ਨਾਨਕ ਮਨਿ ਤਨਿ ਅਨਦੁ ਭਇਆ ਹੈ ਗੁਰਿ ਮੰਤ੍ਰੁ ਦੀਓ ਹਰਿ ਭੰਞੁ ॥4॥5॥7॥ ॥12॥18॥7॥37॥

1180

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 5 ਚਉਪਦੇ ਦੁਤੁਕੇ ਘਰੁ 1 ॥ ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ

॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥1॥ ਆਜੁ ਹਮਾਰੈ ਗ੍ਰਿਹਿ ਬਸੰਤੁ ॥ ਗੁਨ ਗਾਏ ਪ੍ਰਭ

ਤੁਮ ਬੇਅੰਤ ॥1॥ ਰਹਾਉ ॥ ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗੁ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥2॥ ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥

ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤੁ ਗੁਰ ਮਿਲੇ ਦੇਵ ॥3॥ ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥4॥1॥

ਬਸੰਤੁ ਮਹਲਾ 5 ॥ ਹਟਵਾਣੀ ਧਨ ਮਾਲ ਹਾਟੁ ਕੀਤੁ ॥ ਜੂਆਰੀ ਜੂਏ ਮਾਹਿ ਚੀਤੁ ॥ ਅਮਲੀ ਜੀਵੈ ਅਮਲੁ ਖਾਇ ॥ ਤਿਉ ਹਰਿ ਜਨੁ ਜੀਵੈ ਹਰਿ ਧਿਆਇ ॥1॥ ਅਪਨੈ ਰੰਗਿ ਸਭੁ ਕੋ ਰਚੈ ॥ ਜਿਤੁ ਪ੍ਰਭਿ ਲਾਇਆ ਤਿਤੁ ਤਿਤੁ ਲਗੈ ॥1॥ ਰਹਾਉ ॥ ਮੇਘ ਸਮੈ ਮੋਰ ਨਿਰਤਿਕਾਰ ॥ ਚੰਦੁ ਦੇਖਿ ਬਿਗਸਹਿ ਕਉਲਾਰ ॥ ਮਾਤਾ ਬਾਰਿਕ ਦੇਖਿ ਅਨੰਦ ॥ ਤਿਉ ਹਰਿ ਜਨ ਜੀਵਹਿ ਜਪਿ ਗੋਬਿੰਦ ॥2॥ ਸਿੰਘ ਰੁਚੈ ਸਦ ਭੋਜਨੁ ਮਾਸ ॥ ਰਣੁ ਦੇਖਿ ਸੂਰੇ ਚਿਤ ਉਲਾਸ ॥ ਕਿਰਪਨ ਕਉ ਅਤਿ ਧਨ ਪਿਆਰੁ ॥ ਹਰਿ ਜਨ ਕਉ ਹਰਿ ਹਰਿ ਆਧਾਰੁ ॥3॥ ਸਰਬ ਰੰਗ ਇਕ ਰੰਗ ਮਾਹਿ ॥ ਸਰਬ ਸੁਖਾ ਸੁਖ ਹਰਿ ਕੈ ਨਾਇ ॥ ਤਿਸਹਿ ਪਰਾਪਤਿ ਇਹੁ ਨਿਧਾਨੁ ॥ ਨਾਨਕ ਗੁਰੁ ਜਿਸੁ ਕਰੇ ਦਾਨੁ ॥4॥2॥ ਬਸੰਤੁ ਮਹਲਾ 5 ॥ ਤਿਸੁ ਬਸੰਤੁ ਜਿਸੁ ਪ੍ਰਭੁ ਕ੍ਰਿਪਾਲੁ ॥ ਤਿਸੁ ਬਸੰਤੁ ਜਿਸੁ ਗੁਰੁ ਦਇਆਲੁ

॥ ਮੰਗਲੁ ਤਿਸ ਕੈ ਜਿਸੁ ਏਕੁ ਕਾਮੁ ॥ ਤਿਸੁ ਸਦ ਬਸੰਤੁ ਜਿਸੁ ਰਿਦੈ ਨਾਮੁ ॥1॥ ਗ੍ਰਿਹਿ ਤਾ ਕੈ ਬਸੰਤੁ ਗਨੀ ॥

ਜਾ ਕੈ ਕੀਰਤਨੁ ਹਰਿ ਧੁਨੀ ॥1॥ ਰਹਾਉ ॥ ਪ੍ਰੀਤਿ ਪਾਰਬ੍ਰਹਮ ਮਉਲਿ ਮਨਾ ॥ ਗਿਆਨੁ ਕਮਾਈਐ ਪੂਛਿ ਜਨਾਂ

॥ ਸੋ ਤਪਸੀ ਜਿਸੁ ਸਾਧਸੰਗੁ ॥ ਸਦ ਧਿਆਨੀ ਜਿਸੁ ਗੁਰਹਿ ਰੰਗੁ ॥2॥ ਸੇ ਨਿਰਭਉ ਜਿਨ ਭਉ ਪਇਆ ॥

ਸੋ ਸੁਖੀਆ ਜਿਸੁ ਭ੍ਰਮੁ ਗਇਆ ॥ ਸੋ ਇਕਾਂਤੀ ਜਿਸੁ ਰਿਦਾ ਥਾਇ ॥ ਸੋਈ ਨਿਹਚਲੁ ਸਾਚ ਠਾਇ ॥3॥ ਏਕੋ ਖੋਜੈ ਏਕ ਪ੍ਰੀਤਿ ॥ ਦਰਸਨ ਪਰਸਨ ਹੀਤ ਚੀਤਿ ॥ ਹਰਿ ਰੰਗ ਰੰਗਾ ਸਹਜਿ ਮਾਣੁ ॥ ਨਾਨਕ ਦਾਸ ਤਿਸੁ ਜਨ

1181

ਕੁਰਬਾਣੁ ॥4॥3॥ ਬਸੰਤੁ ਮਹਲਾ 5 ॥ ਜੀਅ ਪ੍ਰਾਣ ਤੁਮ ਪਿੰਡ ਦੀਨ ॥ ਮੁਗਧ ਸੁੰਦਰ ਧਾਰਿ ਜੋਤਿ ਕੀਨ ॥ ਸਭਿ

ਜਾਚਕ ਪ੍ਰਭ ਤੁਮ ਦਇਆਲ ॥ ਨਾਮੁ ਜਪਤ ਹੋਵਤ ਨਿਹਾਲ ॥1॥ ਮੇਰੇ ਪ੍ਰੀਤਮ ਕਾਰਣਕਰਣ ਜੋਗ ॥ ਹਉ ਪਾਵਉ ਤੁਮ ਤੇ ਸਗਲ ਥੋਕ ॥1॥ ਰਹਾਉ ॥ ਨਾਮੁ ਜਪਤ ਹੋਵਤ ਉਧਾਰੁ ॥ ਨਾਮੁ ਜਪਤ ਸੁਖ ਸਹਜ ਸਾਰ ॥ ਨਾਮੁ ਜਪਤ ਪਤਿ ਸੋਭਾ ਹੋਇ ॥ ਨਾਮੁ ਜਪਤ ਬਿਘਨੁ ਨਾਹੀ ਕੋਇ ॥2॥ ਜਾ ਕਾਰਣਿ ਇਹ ਦੁਲਭ ਦੇਹ ॥ ਸੋ ਬੋਲੁ ਮੇਰੇ ਪ੍ਰਭੂ

ਦੇਹਿ ॥ ਸਾਧਸੰਗਤਿ ਮਹਿ ਇਹੁ ਬਿਸ੍ਰਾਮੁ ॥ ਸਦਾ ਰਿਦੈ ਜਪੀ ਪ੍ਰਭ ਤੇਰੋ ਨਾਮੁ ॥3॥ ਤੁਝ ਬਿਨੁ ਦੂਜਾ ਕੋਇ ਨਾਹਿ

॥ ਸਭੁ ਤੇਰੋ ਖੇਲੁ ਤੁਝ ਮਹਿ ਸਮਾਹਿ ॥ ਜਿਉ ਭਾਵੈ ਤਿਉ ਰਾਖਿ ਲੇ ॥ ਸੁਖੁ ਨਾਨਕ ਪੂਰਾ ਗੁਰੁ ਮਿਲੇ ॥4॥4॥

ਬਸੰਤੁ ਮਹਲਾ 5 ॥ ਪ੍ਰਭ ਪ੍ਰੀਤਮ ਮੇਰੈ ਸੰਗਿ ਰਾਇ ॥ ਜਿਸਹਿ ਦੇਖਿ ਹਉ ਜੀਵਾ ਮਾਇ ॥ ਜਾ ਕੈ ਸਿਮਰਨਿ ਦੁਖੁ ਨ ਹੋਇ ॥ ਕਰਿ ਦਇਆ ਮਿਲਾਵਹੁ ਤਿਸਹਿ ਮੋਹਿ ॥1॥ ਮੇਰੇ ਪ੍ਰੀਤਮ ਪ੍ਰਾਨ ਅਧਾਰ ਮਨ ॥ ਜੀਉ ਪ੍ਰਾਨ ਸਭੁ ਤੇਰੋ ਧਨੁ ॥1॥ ਰਹਾਉ ॥ ਜਾ ਕਉ ਖੋਜਹਿ ਸੁਰਿਨਰ ਦੇਵ ॥ ਮੁਨਿਜਨ ਸੇਖ ਨ ਲਹਹਿ ਭੇਵ ॥ ਜਾ ਕੀ ਗਤਿ ਮਿਤਿ ਕਹੀ ਨ ਜਾਇ ॥ ਘਟਿ ਘਟਿ ਘਟਿ ਘਟਿ ਰਹਿਆ ਸਮਾਇ ॥2॥ ਜਾ ਕੇ ਭਗਤ ਆਨੰਦਮੈ ॥ ਜਾ ਕੇ ਭਗਤ ਕਉ ਨਾਹੀ ਖੈ ॥ ਜਾ ਕੇ ਭਗਤ ਕਉ ਨਾਹੀ ਭੈ ॥ ਜਾ ਕੇ ਭਗਤ ਕਉ ਸਦਾ ਜੈ ॥3॥ ਕਉਨ ਉਪਮਾ ਤੇਰੀ ਕਹੀ ਜਾਇ ॥ ਸੁਖਦਾਤਾ ਪ੍ਰਭੁ ਰਹਿਓ ਸਮਾਇ ॥ ਨਾਨਕੁ ਜਾਚੈ ਏਕੁ ਦਾਨੁ ॥ ਕਰਿ ਕਿਰਪਾ ਮੋਹਿ ਦੇਹੁ ਨਾਮੁ ॥4॥5॥

ਬਸੰਤੁ ਮਹਲਾ 5 ॥ ਮਿਲਿ ਪਾਣੀ ਜਿਉ ਹਰੇ ਬੂਟ ॥ ਸਾਧਸੰਗਤਿ ਤਿਉ ਹਉਮੈ ਛੂਟ ॥ ਜੈਸੀ ਦਾਸੈ ਧੀਰ ਮੀਰ ॥

ਤੈਸੇ ਉਧਾਰਨ ਗੁਰਹ ਪੀਰ ॥1॥ ਤੁਮ ਦਾਤੇ ਪ੍ਰਭ ਦੇਨਹਾਰ ॥ ਨਿਮਖ ਨਿਮਖ ਤਿਸੁ ਨਮਸਕਾਰ ॥1॥ ਰਹਾਉ ॥

ਜਿਸਹਿ ਪਰਾਪਤਿ ਸਾਧਸੰਗੁ ॥ ਤਿਸੁ ਜਨ ਲਾਗਾ ਪਾਰਬ੍ਰਹਮ ਰੰਗੁ ॥ ਤੇ ਬੰਧਨ ਤੇ ਭਏ ਮੁਕਤ ॥ ਭਗਤ ਅਰਾਧਹਿ ਜੋਗ ਜੁਗਤਿ ॥2॥ ਨੇਤ੍ਰ ਸੰਤੋਖੇ ਦਰਸੁ ਪੇਖਿ ॥ ਰਸਨਾ ਗਾਏ ਗੁਣ ਅਨੇਕ ॥ ਤ੍ਰਿਸਨਾ ਬੂਝੀ ਗੁਰ ਪ੍ਰਸਾਦਿ ॥

ਮਨੁ ਅਘਾਨਾ ਹਰਿ ਰਸਹਿ ਸੁਆਦਿ ॥3॥ ਸੇਵਕੁ ਲਾਗੋ ਚਰਣ ਸੇਵ ॥ ਆਦਿ ਪੁਰਖ ਅਪਰੰਪਰ ਦੇਵ ॥ ਸਗਲ ਉਧਾਰਣੁ ਤੇਰੋ ਨਾਮੁ ॥ ਨਾਨਕ ਪਾਇਓ ਇਹੁ ਨਿਧਾਨੁ ॥4॥6॥ ਬਸੰਤੁ ਮਹਲਾ 5 ॥ ਤੁਮ ਬਡ ਦਾਤੇ ਦੇ ਰਹੇ ॥

ਜੀਅ ਪ੍ਰਾਣ ਮਹਿ ਰਵਿ ਰਹੇ ॥ ਦੀਨੇ ਸਗਲੇ ਭੋਜਨ ਖਾਨ ॥ ਮੋਹਿ ਨਿਰਗੁਨੁ ਇਕੁ ਗੁਨੁ ਨ ਜਾਨ ॥1॥ ਹਉ ਕਛੂ

1182

ਨ ਜਾਨਉ ਤੇਰੀ ਸਾਰ ॥ ਤੂ ਕਰਿ ਗਤਿ ਮੇਰੀ ਪ੍ਰਭ ਦਇਆਰ ॥1॥ ਰਹਾਉ ॥ ਜਾਪ ਨ ਤਾਪ ਨ ਕਰਮ ਕੀਤਿ

॥ ਆਵੈ ਨਾਹੀ ਕਛੂ ਰੀਤਿ ॥ ਮਨ ਮਹਿ ਰਾਖਉ ਆਸ ਏਕ ॥ ਨਾਮ ਤੇਰੇ ਕੀ ਤਰਉ ਟੇਕ ॥2॥ ਸਰਬਕਲਾ ਪ੍ਰਭ

ਤੁਮ ਪ੍ਰਬੀਨ ॥ ਅੰਤੁ ਨ ਪਾਵਹਿ ਜਲਹਿ ਮੀਨ ॥ ਅਗਮ ਅਗਮ ਊਚਹ ਤੇ ਊਚ ॥ ਹਮ ਥੋਰੇ ਤੁਮ ਬਹੁਤ ਮੂਚ

॥3॥ ਜਿਨ ਤੂ ਧਿਆਇਆ ਸੇ ਗਨੀ ॥ ਜਿਨ ਤੂ ਪਾਇਆ ਸੇ ਧਨੀ ॥ ਜਿਨਿ ਤੂ ਸੇਵਿਆ ਸੁਖੀ ਸੇ ॥ ਸੰਤ ਸਰਣਿ ਨਾਨਕ ਪਰੇ ॥4॥7॥ ਬਸੰਤੁ ਮਹਲਾ 5 ॥ ਤਿਸੁ ਤੂ ਸੇਵਿ ਜਿਨਿ ਤੂ ਕੀਆ ॥ ਤਿਸੁ ਆਰਾਧਿ ਜਿਨਿ ਜੀਉ ਦੀਆ

॥ ਤਿਸ ਕਾ ਚਾਕਰੁ ਹੋਹੁ ਫਿਰਿ ਡਾਨੁ ਨ ਲਾਗੈ ॥ ਤਿਸ ਕੀ ਕਰਿ ਪੋਤਦਾਰੀ ਫਿਰਿ ਦੂਖੁ ਨ ਲਾਗੈ ॥1॥ ਏਵਡ ਭਾਗ ਹੋਹਿ ਜਿਸੁ ਪ੍ਰਾਣੀ ॥ ਸੋ ਪਾਏ ਇਹੁ ਪਦੁ ਨਿਰਬਾਣੀ ॥1॥ ਰਹਾਉ ॥ ਦੂਜੀ ਸੇਵਾ ਜੀਵਨੁ ਬਿਰਥਾ ॥ ਕਛੂ ਨ ਹੋਈ ਹੈ ਪੂਰਨ ਅਰਥਾ ॥ ਮਾਣਸ ਸੇਵਾ ਖਰੀ ਦੁਹੇਲੀ ॥ ਸਾਧ ਕੀ ਸੇਵਾ ਸਦਾ ਸੁਹੇਲੀ ॥2॥ ਜੇ ਲੋੜਹਿ ਸਦਾ ਸੁਖੁ ਭਾਈ ॥ ਸਾਧੂ ਸੰਗਤਿ ਗੁਰਹਿ ਬਤਾਈ ॥ ਊਹਾ ਜਪੀਐ ਕੇਵਲ ਨਾਮ ॥ ਸਾਧੂ ਸੰਗਤਿ ਪਾਰਗਰਾਮ ॥3॥ ਸਗਲ ਤਤ ਮਹਿ ਤਤੁ ਗਿਆਨੁ ॥ ਸਰਬ ਧਿਆਨ ਮਹਿ ਏਕੁ ਧਿਆਨੁ ॥ ਹਰਿ ਕੀਰਤਨ ਮਹਿ ਊਤਮ ਧੁਨਾ ॥ ਨਾਨਕ ਗੁਰ ਮਿਲਿ ਗਾਇ ਗੁਨਾ ॥4॥8॥ ਬਸੰਤੁ ਮਹਲਾ 5 ॥ ਜਿਸੁ ਬੋਲਤ ਮੁਖੁ ਪਵਿਤੁ ਹੋਇ ॥ ਜਿਸੁ ਸਿਮਰਤ ਨਿਰਮਲ ਹੈ ਸੋਇ ॥ ਜਿਸੁ ਅਰਾਧੇ ਜਮੁ ਕਿਛੁ ਨ ਕਹੈ ॥ ਜਿਸ ਕੀ ਸੇਵਾ ਸਭੁ ਕਿਛੁ ਲਹੈ ॥1॥ ਰਾਮ ਰਾਮ ਬੋਲਿ ਰਾਮ ਰਾਮ

॥ ਤਿਆਗਹੁ ਮਨ ਕੇ ਸਗਲ ਕਾਮ ॥1॥ ਰਹਾਉ ॥ ਜਿਸ ਕੇ ਧਾਰੇ ਧਰਣਿ ਅਕਾਸੁ ॥ ਘਟਿ ਘਟਿ ਜਿਸ ਕਾ ਹੈ

ਪ੍ਰਗਾਸੁ ॥ ਜਿਸੁ ਸਿਮਰਤ ਪਤਿਤ ਪੁਨੀਤ ਹੋਇ ॥ ਅੰਤ ਕਾਲਿ ਫਿਰਿ ਫਿਰਿ ਨ ਰੋਇ ॥2॥ ਸਗਲ ਧਰਮ ਮਹਿ ਊਤਮ ਧਰਮੁ ॥ ਕਰਮ ਕਰਤੂਤਿ ਕੈ ਊਪਰਿ ਕਰਮੁ ॥ ਜਿਸ ਕਉ ਚਾਹਹਿ ਸੁਰਿਨਰ ਦੇਵ ॥ ਸੰਤ ਸਭਾ ਕੀ ਲਗਹੁ ਸੇਵ ॥3॥ ਆਦਿ ਪੁਰਖਿ ਜਿਸੁ ਕੀਆ ਦਾਨੁ ॥ ਤਿਸ ਕਉ ਮਿਲਿਆ ਹਰਿ ਨਿਧਾਨੁ ॥ ਤਿਸ ਕੀ ਗਤਿ ਮਿਤਿ ਕਹੀ ਨ ਜਾਇ ॥ ਨਾਨਕ ਜਨ ਹਰਿ ਹਰਿ ਧਿਆਇ ॥4॥9॥ ਬਸੰਤੁ ਮਹਲਾ 5 ॥ ਮਨ ਤਨ ਭੀਤਰਿ ਲਾਗੀ ਪਿਆਸ

॥ ਗੁਰਿ ਦਇਆਲਿ ਪੂਰੀ ਮੇਰੀ ਆਸ ॥ ਕਿਲਵਿਖ ਕਾਟੇ ਸਾਧਸੰਗਿ ॥ ਨਾਮੁ ਜਪਿਓ ਹਰਿ ਨਾਮ ਰੰਗਿ ॥1॥

ਗੁਰ ਪਰਸਾਦਿ ਬਸੰਤੁ ਬਨਾ ॥ ਚਰਨ ਕਮਲ ਹਿਰਦੈ ਉਰਿ ਧਾਰੇ ਸਦਾ ਸਦਾ ਹਰਿ ਜਸੁ ਸੁਨਾ ॥1॥ ਰਹਾਉ ॥

1183

ਸਮਰਥ ਸੁਆਮੀ ਕਾਰਣਕਰਣ ॥ ਮੋਹਿ ਅਨਾਥ ਪ੍ਰਭ ਤੇਰੀ ਸਰਣਿ ॥ ਜੀਅ ਜੰਤ ਤੇਰੇ ਆਧਾਰਿ ॥ ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥2॥ ਭਵਖੰਡਨ ਦੁਖਨਾਸ ਦੇਵ ॥ ਸੁਰਿਨਰ ਮੁਨਿਜਨ ਤਾ ਕੀ ਸੇਵ ॥ ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥ ਤੇਰਾ ਦੀਆ ਸਭਿ ਜੰਤ ਖਾਹਿ ॥3॥ ਅੰਤਰਜਾਮੀ ਪ੍ਰਭ ਦਇਆਲ ॥ ਅਪਣੇ ਦਾਸ ਕਉ ਨਦਰਿ ਨਿਹਾਲਿ ॥ ਕਰਿ ਕਿਰਪਾ ਮੋਹਿ ਦੇਹੁ ਦਾਨੁ ॥ ਜਪਿ ਜੀਵੈ ਨਾਨਕੁ ਤੇਰੋ ਨਾਮੁ ॥4॥10॥ ਬਸੰਤੁ ਮਹਲਾ 5 ॥ ਰਾਮ ਰੰਗਿ ਸਭਿ ਗਏ ਪਾਪ ॥ ਰਾਮ ਜਪਤ ਕਛੁ ਨਹੀ ਸੰਤਾਪ ॥ ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

ਹਰਿ ਸਿਮਰਤ ਕਛੁ ਨਾਹਿ ਫੇਰ ॥1॥ ਬਸੰਤੁ ਹਮਾਰੈ ਰਾਮ ਰੰਗੁ ॥ ਸੰਤ ਜਨਾ ਸਿਉ ਸਦਾ ਸੰਗੁ ॥1॥ ਰਹਾਉ

॥ ਸੰਤ ਜਨੀ ਕੀਆ ਉਪਦੇਸੁ ॥ ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥ ਹਰਿ ਭਗਤਿਹੀਨ ਉਦਿਆਨ ਥਾਨੁ ॥

ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥2॥ ਹਰਿ ਕੀਰਤਨ ਰਸ ਭੋਗ ਰੰਗੁ ॥ ਮਨ ਪਾਪ ਕਰਤ ਤੂ ਸਦਾ ਸੰਗੁ ॥

ਨਿਕਟਿ ਪੇਖੁ ਪ੍ਰਭੁ ਕਰਣਹਾਰ ॥ ਈਤ ਊਤ ਪ੍ਰਭ ਕਾਰਜ ਸਾਰ ॥3॥ ਚਰਨ ਕਮਲ ਸਿਉ ਲਗੋ ਧਿਆਨੁ ॥

ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥ ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥ ਜਪਿ ਨਾਨਕ ਸੁਆਮੀ ਸਦ ਹਜੂਰਿ

॥4॥11॥ ਬਸੰਤੁ ਮਹਲਾ 5 ॥ ਸਚੁ ਪਰਮੇਸਰੁ ਨਿਤ ਨਵਾ ॥ ਗੁਰ ਕਿਰਪਾ ਤੇ ਨਿਤ ਚਵਾ ॥ ਪ੍ਰਭ ਰਖਵਾਲੇ ਮਾਈ ਬਾਪ ॥ ਜਾ ਕੈ ਸਿਮਰਣਿ ਨਹੀ ਸੰਤਾਪ ॥1॥ ਖਸਮੁ ਧਿਆਈ ਇਕਮਨਿ ਇਕਭਾਇ ॥ ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥1॥ ਰਹਾਉ ॥ ਅਪਣੇ ਜਨ ਪ੍ਰਭਿ ਆਪਿ ਰਖੇ ॥ ਦੁਸਟ ਦੂਤ ਸਭਿ ਭ੍ਰਮਿ ਥਕੇ ॥ ਬਿਨੁ ਗੁਰ ਸਾਚੇ ਨਹੀ ਜਾਇ ॥ ਦੁਖੁ ਦੇਸ ਦਿਸੰਤਰਿ ਰਹੇ ਧਾਇ ॥2॥ ਕਿਰਤੁ ਓਨ੍ਹਾ ਕਾ ਮਿਟਸਿ ਨਾਹਿ ॥ ਓਇ ਅਪਣਾ ਬੀਜਿਆ ਆਪਿ ਖਾਹਿ ॥ ਜਨ ਕਾ ਰਖਵਾਲਾ ਆਪਿ ਸੋਇ ॥ ਜਨ ਕਉ ਪਹੁਚਿ ਨ ਸਕਸਿ ਕੋਇ ॥3॥ ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥ ਅਖੰਡ ਪੂਰਨ ਜਾ ਕੋ ਪ੍ਰਤਾਪੁ ॥ ਗੁਣ ਗੋਬਿੰਦ ਨਿਤ ਰਸਨ ਗਾਇ ॥ ਨਾਨਕੁ ਜੀਵੈ ਹਰਿ ਚਰਣ ਧਿਆਇ ॥4॥12॥ ਬਸੰਤੁ ਮਹਲਾ 5 ॥ ਗੁਰ ਚਰਣ ਸਰੇਵਤ ਦੁਖੁ ਗਇਆ ॥ ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥ ਸਰਬ ਮਨੋਰਥ ਪੂਰਨ ਕਾਮ ॥ ਜਪਿ ਜੀਵੈ ਨਾਨਕੁ ਰਾਮ ਨਾਮ

॥1॥ ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥ ਬਿਨੁ ਸਤਿਗੁਰ ਦੀਸੈ ਬਿਲਲਾਤੀ ਸਾਕਤੁ ਫਿਰਿ ਫਿਰਿ ਆਵੈ

1184

ਜਾਵੈ ॥1॥ ਰਹਾਉ ॥ ਸੇ ਧਨਵੰਤ ਜਿਨ ਹਰਿ ਪ੍ਰਭੁ ਰਾਸਿ ॥ ਕਾਮ ਕ੍ਰੋਧ ਗੁਰ ਸਬਦਿ ਨਾਸਿ ॥

ਭੈ ਬਿਨਸੇ ਨਿਰਭੈ ਪਦੁ ਪਾਇਆ ॥ ਗੁਰ ਮਿਲਿ ਨਾਨਕਿ ਖਸਮੁ ਧਿਆਇਆ ॥2॥ ਸਾਧਸੰਗਤਿ ਪ੍ਰਭਿ

ਕੀਓ ਨਿਵਾਸੁ ॥ ਹਰਿ ਜਪਿ ਜਪਿ ਹੋਈ ਪੂਰਨ ਆਸ ॥ ਜਲਿ ਥਲਿ ਮਹੀਅਲਿ ਰਵਿ ਰਹਿਆ ॥ ਗੁਰ ਮਿਲਿ ਨਾਨਕਿ ਹਰਿ ਹਰਿ ਕਹਿਆ ॥3॥ ਅਸਟ ਸਿਧਿ ਨਵ ਨਿਧਿ ਏਹਿ ॥ ਕਰਮਿ ਪਰਾਪਤਿ ਜਿਸੁ ਨਾਮੁ ਦੇਹਿ ॥ ਪ੍ਰਭ ਜਪਿ ਜਪਿ ਜੀਵਹਿ ਤੇਰੇ ਦਾਸ ॥ ਗੁਰ ਮਿਲਿ ਨਾਨਕ ਕਮਲ ਪ੍ਰਗਾਸ ॥4॥13॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 5 ਚਉਪਦੇ ਇਕਤੁਕੇ ਘਰੁ 1 ॥ ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ

॥1॥ ਤੁਮ ਰਵਹੁ ਗੋਬਿੰਦੈ ਰਵਣਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥1॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹਾਲਿਆ ॥2॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ

॥3॥ ਮੇਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥4॥1॥14॥ ਬਸੰਤੁ ਮਹਲਾ 5 ॥

ਕਿਲਬਿਖ ਬਿਨਸੇ ਗਾਇ ਗੁਨਾ ॥ ਅਨਦਿਨ ਉਪਜੀ ਸਹਜ ਧੁਨਾ ॥1॥ ਮਨੁ ਮਉਲਿਓ ਹਰਿ ਚਰਨ ਸੰਗਿ ॥ ਕਰਿ ਕਿਰਪਾ ਸਾਧੂ ਜਨ ਭੇਟੇ ਨਿਤ ਰਾਤੌ ਹਰਿ ਨਾਮ ਰੰਗਿ ॥1॥ ਰਹਾਉ ॥ ਕਰਿ ਕਿਰਪਾ ਪ੍ਰਗਟੇ ਗੁੋਪਾਲ ॥ ਲੜਿ ਲਾਇ ਉਧਾਰੇ ਦੀਨਦਇਆਲ ॥2॥ ਇਹੁ ਮਨੁ ਹੋਆ ਸਾਧ ਧੂਰਿ ॥ ਨਿਤ ਦੇਖੈ ਸੁਆਮੀ ਹਜੂਰਿ ॥3॥ ਕਾਮੁ ਕ੍ਰੋਧੁ ਤ੍ਰਿਸਨਾ ਗਈ ॥ ਨਾਨਕ ਪ੍ਰਭ ਕਿਰਪਾ ਭਈ ॥4॥2॥15॥ ਬਸੰਤੁ ਮਹਲਾ 5 ॥ ਰੋਗ ਮਿਟਾਏ ਪ੍ਰਭੂ ਆਪਿ ॥ ਬਾਲਕ ਰਾਖੇ ਅਪਨੇ ਕਰਿ ਥਾਪਿ ॥1॥ ਸਾਂਤਿ ਸਹਜ ਗ੍ਰਿਹਿ ਸਦ ਬਸੰਤੁ ॥ ਗੁਰ ਪੂਰੇ ਕੀ ਸਰਣੀ ਆਏ ਕਲਿਆਣ ਰੂਪ ਜਪਿ ਹਰਿ ਹਰਿ ਮੰਤੁ ॥1॥ ਰਹਾਉ ॥ ਸੋਗ ਸੰਤਾਪ ਕਟੇ ਪ੍ਰਭਿ ਆਪਿ ॥ ਗੁਰ ਅਪੁਨੇ ਕਉ ਨਿਤ ਨਿਤ ਜਾਪਿ ॥2॥ ਜੋ ਜਨੁ ਤੇਰਾ ਜਪੇ ਨਾਉ ॥ ਸਭਿ ਫਲ ਪਾਏ ਨਿਹਚਲ ਗੁਣ ਗਾਉ ॥3॥ ਨਾਨਕ ਭਗਤਾ ਭਲੀ ਰੀਤਿ ॥ ਸੁਖਦਾਤਾ ਜਪਦੇ ਨੀਤ ਨੀਤਿ ॥4॥3॥16॥ ਬਸੰਤੁ ਮਹਲਾ 5 ॥ ਹੁਕਮੁ ਕਰਿ ਕੀਨੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥1॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤਨਾਮੁ ਰਿਦ ਮਹਿ ਦੀਆ ॥1॥ ਰਹਾਉ ॥ ਕਰਮੁ ਧਰਮੁ ਮੇਰਾ

1185

ਕਛੁ ਨ ਬੀਚਾਰਿਓ ॥ ਬਾਹ ਪਕਰਿ ਭਵਜਲੁ ਨਿਸਤਾਰਿਓ ॥2॥ ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥ ਗੁਰ ਪੂਰੇ ਕੀ ਸਰਣੀ ਪਰੇ ॥3॥ ਆਪਿ ਕਰਹਿ ਆਪਿ ਕਰਣੈਹਾਰੇ ॥ ਕਰਿ ਕਿਰਪਾ ਨਾਨਕ ਉਧਾਰੇ ॥4॥4॥17॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 5 ਘਰ 2 ॥ ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥1॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥1॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥

ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮੁ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥2॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲੁ ਮਹਲਾ 5 ਚਉਪਦੇ ਘਰੁ 2 ॥ ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ

॥ ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥1॥ ਇਨ ਬਿਧਿ ਪਾਸਾ ਢਾਲਹੁ ਬੀਰ ॥ ਗੁਰਮੁਖਿ

ਨਾਮੁ ਜਪਹੁ ਦਿਨੁ ਰਾਤੀ ਅੰਤਿ ਕਾਲਿ ਨਹ ਲਾਗੈ ਪੀਰ ॥1॥ ਰਹਾਉ ॥ ਕਰਮ ਧਰਮ ਤੁਮ ਚਉਪੜਿ ਸਾਜਹੁ ਸਤੁ ਕਰਹੁ ਤੁਮ ਸਾਰੀ ॥ ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥2॥ ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥ ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥3॥ ਹਰਿ ਆਪੇ ਖੇਲੈ

ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥ ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ

॥4॥1॥19॥ ਬਸੰਤੁ ਹਿੰਡੋਲੁ ਮਹਲਾ 5 ॥ ਤੇਰੀ ਕੁਦਰਤਿ ਤੂ ਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥1॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥1॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ

1186

ਤੂ ਰੰਗੁ ਧਰਤਾ ॥2॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥3॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥4॥2॥20॥ ਬਸੰਤੁ ਹਿੰਡੋਲੁ ਮਹਲਾ 5 ॥ ਮੂਲੁ ਨ ਬੂਝੈ

ਆਪੁ ਨ ਸੂਝੈ ਭਰਮਿ ਬਿਆਪੀ ਅਹੰਮਨੀ ॥1॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ

॥1॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥2॥ ਨਾਮ ਪ੍ਰਭੂ ਕੈ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥3॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥4॥3॥21॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲੁ ਮਹਲਾ 9 ॥ ਸਾਧੋ ਇਹੁ ਤਨੁ ਮਿਥਿਆ ਜਾਨੋ ॥ ਯਾ ਭੀਤਰਿ ਜੋ ਰਾਮੁ ਬਸਤੁ ਹੈ ਸਾਚੋ ਤਾਹਿ ਪਛਾਨੋ ॥1॥ ਰਹਾਉ ॥ ਇਹੁ ਜਗੁ ਹੈ ਸੰਪਤਿ ਸੁਪਨੇ ਕੀ ਦੇਖਿ ਕਹਾ ਐਡਾਨੋ ॥ ਸੰਗਿ ਤਿਹਾਰੈ ਕਛੂ ਨ ਚਾਲੈ ਤਾਹਿ ਕਹਾ ਲਪਟਾਨੋ ॥1॥ ਉਸਤਤਿ ਨਿੰਦਾ ਦੋਊ ਪਰਹਰਿ ਹਰਿ ਕੀਰਤਿ ਉਰਿ ਆਨੋ ॥ ਜਨ ਨਾਨਕ ਸਭ ਹੀ ਮੈ ਪੂਰਨੁ ਏਕੁ ਪੁਰਖੁ ਭਗਵਾਨੋ ॥2॥1॥ ਬਸੰਤੁ ਹਿੰਡੋਲ ਮਹਲਾ 9 ॥ ਪਾਪੀ ਹੀਐ ਮੈ ਕਾਮੁ ਬਸਾਇ ॥ ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥1॥ ਰਹਾਉ ॥ ਜੋਗੀ ਜੰਗਮ ਅਰੁ ਸੰਨਿਆਸ ॥ ਸਭ ਹੀ ਪਰਿ ਡਾਰੀ ਇਹ ਫਾਸ ॥1॥ ਜਿਹ ਜਿਹ ਹਰਿ ਕੋ ਨਾਮੁ ਸਮ੍ਹਾਰਿ ॥ ਤੇ ਭਵਸਾਗਰੁ ਉਤਰੇ ਪਾਰਿ ॥2॥ ਜਨ ਨਾਨਕ ਹਰਿ ਕੀ ਸਰਨਾਇ ॥ ਦੀਜੈ ਨਾਮੁ ਰਹੈ ਗੁਨ ਗਾਇ ॥3॥2॥ ਬਸੰਤੁ ਹਿੰਡੋਲੁ ਮਹਲਾ 9 ॥ ਮਾਈ ਮੈ ਧਨੁ ਪਾਇਓ ਹਰਿ ਨਾਮੁ ॥ ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥1॥ ਰਹਾਉ ॥ ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥ ਲੋਭੁ ਮੋਹੁ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥1॥ ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ

॥ ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥2॥ ਜਾ ਕਉ ਹੋਤ ਦਇਆਲੁ ਕਿਰਪਾਨਿਧਿ

ਸੋ ਗੋਬਿੰਦ ਗੁਨ ਗਾਵੈ ॥ ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥3॥3॥ ਬਸੰਤੁ ਮਹਲਾ 9

॥ ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥1॥ ਰਹਾਉ ॥ ਇਹੁ ਜਗੁ ਧੂਏ

1187

ਕਾ ਪਹਾਰੁ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥1॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝਿ ਲੇਹਿ

॥2॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥3॥4॥ ਬਸੰਤੁ ਮਹਲਾ 9 ॥

ਕਹਾ ਭੂਲਿਓ ਰੇ ਝੂਠੇ ਲੋਭਿ ਲਾਗਿ ॥ ਕਛੁ ਬਿਗਰਿਓ ਨਾਹਿਨ ਅਜਹੁ ਜਾਗੁ ॥1॥ ਰਹਾਉ ॥ ਸਮ ਸੁਪਨੇ ਕੇ ਇਹੁ ਜਗੁ ਜਾਨੁ ॥ ਬਿਨਸੈ ਛਿਨ ਮੈ ਸਾਚੀ ਮਾਨੁ ॥1॥ ਸੰਗਿ ਤੇਰੈ ਹਰਿ ਬਸਤ ਨੀਤ ॥ ਨਿਸਿ ਬਾਸੁਰੁ ਭਜੁ ਤਾਹਿ ਮੀਤ

॥2॥ ਬਾਰ ਅੰਤ ਕੀ ਹੋਇ ਸਹਾਇ ॥ ਕਹੁ ਨਾਨਕ ਗੁਨ ਤਾ ਕੇ ਗਾਇ ॥3॥5॥ ॥12॥18॥7॥21॥5॥63॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 1 ਅਸਟਪਦੀਆ ਦੁਤੁਕੀਆ ਘਰੁ 1 ॥ ਜਗੁ ਕਊਆ ਨਾਮੁ ਨਹੀ ਚੀਤਿ ॥ ਨਾਮੁ ਬਿਸਾਰਿ ਗਿਰੈ

ਦੇਖਿ ਭੀਤਿ ॥ ਮਨੂਆ ਡੋਲੈ ਚੀਤਿ ਅਨੀਤਿ ॥ ਜਗ ਸਿਉ ਤੂਟੀ ਝੂਠੀ ਪਰੀਤਿ ॥1॥ ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥

ਨਾਮ ਬਿਨਾ ਕੈਸੇ ਗੁਨ ਚਾਰੁ ॥1॥ ਰਹਾਉ ॥ ਘਰੁ ਬਾਲੂ ਕਾ ਘੂਮਨ ਘੇਰਿ ॥ ਬਰਖਸਿ ਪਾਣੀ ਬੁਦਬੁਦਾ ਹੇਰਿ ॥ ਮਾਤ੍ਰ

ਬੂੰਦ ਤੇ ਧਰਿ ਚਕੁ ਫੇਰਿ ॥ ਸਰਬ ਜੋਤਿ ਨਾਮੈ ਕੀ ਚੇਰਿ ॥2॥ ਸਰਬ ਉਪਾਇ ਗੁਰੂ ਸਿਰਮੋਰੁ ॥ ਭਗਤਿ ਕਰਉ ਪਗ ਲਾਗਉ ਤੋਰ ॥ ਨਾਮਿ ਰਤੋ ਚਾਹਉ ਤੁਝ ਓਰੁ ॥ ਨਾਮੁ ਦੁਰਾਇ ਚਲੈ ਸੋ ਚੋਰੁ ॥3॥ ਪਤਿ ਖੋਈ ਬਿਖੁ ਅੰਚਲਿ ਪਾਇ ॥

ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥ ਜੋ ਕਿਛੁ ਕੀਨੋ ਸੁ ਪ੍ਰਭੁ ਰਜਾਇ ॥ ਭੈ ਮਾਨੈ ਨਿਰਭਉ ਮੇਰੀ ਮਾਇ ॥4॥

ਕਾਮਨਿ ਚਾਹੈ ਸੁੰਦਰਿ ਭੋਗੁ ॥ ਪਾਨ ਫੂਲ ਮੀਠੇ ਰਸ ਰੋਗ ॥ ਖੇਲੈ ਬਿਗਸੈ ਤੇਤੋ ਸੋਗੁ ॥ ਪ੍ਰਭ ਸਰਣਾਗਤਿ ਕੀਨਸਿ ਹੋਗੁ

॥5॥ ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥ ਮਾਟੀ ਫੂਲੀ ਰੂਪੁ ਬਿਕਾਰੁ ॥ ਆਸਾ ਮਨਸਾ ਬਾਂਧੋ ਬਾਰੁ ॥ ਨਾਮ ਬਿਨਾ ਸੂਨਾ ਘਰੁ ਬਾਰੁ ॥6॥ ਗਾਛਹੁ ਪੁਤ੍ਰੀ ਰਾਜ ਕੁਆਰਿ ॥ ਨਾਮੁ ਭਣਹੁ ਸਚੁ ਦੋਤੁ ਸਵਾਰਿ ॥ ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ

॥ ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥7॥ ਮੋਹਨਿ ਮੋਹਿ ਲੀਆ ਮਨੁ ਮੋਹਿ ॥ ਗੁਰ ਕੈ ਸਬਦਿ ਪਛਾਨਾ ਤੋਹਿ ॥

ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥ ਤੇਰੈ ਨਾਮਿ ਸੰਤੋਖੇ ਕਿਰਪਾ ਧਾਰਿ ॥8॥1॥ ਬਸੰਤੁ ਮਹਲਾ 1 ॥ ਮਨੁ ਭੂਲਉ ਭਰਮਸਿ ਆਇ ਜਾਇ ॥ ਅਤਿ ਲੁਬਧ ਲੁਭਾਨਉ ਬਿਖਮ ਮਾਇ ॥ ਨਹ ਅਸਥਿਰੁ ਦੀਸੈ ਏਕ ਭਾਇ ॥ ਜਿਉ ਮੀਨ ਕੁੰਡਲੀਆ ਕੰਠਿ ਪਾਇ ॥1॥ ਮਨੁ ਭੂਲਉ ਸਮਝਸਿ ਸਾਚਿ ਨਾਇ ॥ ਗੁਰ ਸਬਦੁ ਬੀਚਾਰੇ ਸਹਜ ਭਾਇ ॥1॥ ਰਹਾਉ ॥

1188

ਮਨੁ ਭੂਲਉ ਭਰਮਸਿ ਭਵਰ ਤਾਰ ॥ ਬਿਲ ਬਿਰਥੇ ਚਾਹੈ ਬਹੁ ਬਿਕਾਰ ॥ ਮੈਗਲ ਜਿਉ ਫਾਸਸਿ ਕਾਮਹਾਰ ॥

ਕੜਿ ਬੰਧਨਿ ਬਾਧਿਓ ਸੀਸ ਮਾਰ ॥2॥ ਮਨੁ ਮੁਗਧੌ ਦਾਦਰੁ ਭਗਤਿਹੀਨੁ ॥ ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥

ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥ ਸਭਿ ਦੂਖ ਸਖਾਈ ਗੁਣਹ ਬੀਨ ॥3॥ ਮਨੁ ਚਲੈ ਨ ਜਾਈ ਠਾਕਿ ਰਾਖੁ ॥

ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥ ਤੂ ਆਪੇ ਸੁਰਤਾ ਆਪਿ ਰਾਖੁ ॥ ਧਰਿ ਧਾਰਣ ਦੇਖੈ ਜਾਣੈ ਆਪਿ ॥4॥

ਆਪਿ ਭੁਲਾਏ ਕਿਸੁ ਕਹਉ ਜਾਇ ॥ ਗੁਰੁ ਮੇਲੇ ਬਿਰਥਾ ਕਹਉ ਮਾਇ ॥ ਅਵਗੁਣ ਛੋਡਉ ਗੁਣ ਕਮਾਇ ॥ ਗੁਰ ਸਬਦੀ ਰਾਤਾ ਸਚਿ ਸਮਾਇ ॥5॥ ਸਤਿਗੁਰ ਮਿਲਿਐ ਮਤਿ ਊਤਮ ਹੋਇ ॥ ਮਨੁ ਨਿਰਮਲੁ ਹਉਮੈ ਕਢੈ ਧੋਇ ॥

ਸਦਾ ਮੁਕਤੁ ਬੰਧਿ ਨ ਸਕੈ ਕੋਇ ॥ ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥6॥ ਮਨੁ ਹਰਿ ਕੈ ਭਾਣੈ ਆਵੈ ਜਾਇ

॥ ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥ ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥ ਦੂਖ ਸੂਖ ਸਭ ਤਿਸੈ ਰਜਾਇ

॥7॥ ਤੂੰ ਅਭੁਲੁ ਕਦੇ ਭੂਲਹਿ ਨਾਹਿ ॥ ਗੁਰ ਸਬਦੁ ਸੁਣਾਏ ਮਤਿ ਅਗਾਹਿ ॥ ਤੂ ਮੋਟਉ ਠਾਕੁਰੁ ਸਬਦ ਮਾਹਿ

॥ ਮਨੁ ਨਾਨਕ ਮਾਨਿਆ ਸਚੁ ਸਲਾਹਿ ॥8॥2॥ ਬਸੰਤੁ ਮਹਲਾ 1 ॥ ਦਰਸਨ ਕੀ ਪਿਆਸ ਜਿਸੁ ਨਰ ਹੋਇ

॥ ਏਕਤੁ ਰਾਚੈ ਪਰਹਰਿ ਦੋਇ ॥ ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥ ਗੁਰਮੁਖਿ ਬੂਝੈ ਏਕ ਸਮਾਇ ॥1॥ ਤੇਰੇ ਦਰਸਨ ਕਉ ਕੇਤੀ ਬਿਲਲਾਇ ॥ ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥1॥ ਰਹਾਉ ॥ ਬੇਦ ਵਖਾਣਿ ਕਹਹਿ ਇਕੁ ਕਹੀਐ ॥ ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥ ਏਕੋ ਕਰਤਾ ਜਿਨਿ ਜਗੁ ਕੀਆ ॥ ਬਾਝੁ ਕਲਾ ਧਰ ਗਗਨੁ ਧਰੀਆ ॥2॥ ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥ ਏਕੁ ਨਿਰਾਲਮੁ ਅਕਥ ਕਹਾਣੀ ॥ ਏਕੋ ਸਬਦੁ ਸਚਾ ਨੀਸਾਣੁ ॥ ਪੂਰੇ ਗੁਰ ਤੇ ਜਾਣੈ ਜਾਣੁ ॥3॥ ਏਕੋ ਧਰਮੁ ਦ੍ਰਿੜੈ ਸਚੁ ਕੋਈ ॥ ਗੁਰਮਤਿ ਪੂਰਾ ਜੁਗਿ ਜੁਗਿ ਸੋਈ

॥ ਅਨਹਦਿ ਰਾਤਾ ਏਕ ਲਿਵ ਤਾਰ ॥ ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥4॥ ਏਕੋ ਤਖਤੁ ਏਕੋ ਪਾਤਿਸਾਹੁ

॥ ਸਰਬੀ ਥਾਈ ਵੇਪਰਵਾਹੁ ॥ ਤਿਸ ਕਾ ਕੀਆ ਤ੍ਰਿਭਵਣ ਸਾਰੁ ॥ ਓਹੁ ਅਗਮੁ ਅਗੋਚਰੁ ਏਕੰਕਾਰੁ ॥5॥ ਏਕਾ ਮੂਰਤਿ ਸਾਚਾ ਨਾਉ ॥ ਤਿਥੈ ਨਿਬੜੈ ਸਾਚੁ ਨਿਆਉ ॥ ਸਾਚੀ ਕਰਣੀ ਪਤਿ ਪਰਵਾਣੁ ॥ ਸਾਚੀ ਦਰਗਹ ਪਾਵੈ

ਮਾਣੁ ॥6॥ ਏਕਾ ਭਗਤਿ ਏਕੋ ਹੈ ਭਾਉ ॥ ਬਿਨੁ ਭੈ ਭਗਤੀ ਆਵਉ ਜਾਉ ॥ ਗੁਰ ਤੇ ਸਮਝਿ ਰਹੈ ਮਿਹਮਾਣੁ ॥

1189

ਹਰਿ ਰਸਿ ਰਾਤਾ ਜਨੁ ਪਰਵਾਣੁ ॥7॥ ਇਤ ਉਤ ਦੇਖਉ ਸਹਜੇ ਰਾਵਉ ॥ ਤੁਝ ਬਿਨੁ ਠਾਕੁਰ ਕਿਸੈ ਨ ਭਾਵਉ

॥ ਨਾਨਕ ਹਉਮੈ ਸਬਦਿ ਜਲਾਇਆ ॥ ਸਤਿਗੁਰਿ ਸਾਚਾ ਦਰਸੁ ਦਿਖਾਇਆ ॥8॥3॥ ਬਸੰਤੁ ਮਹਲਾ 1 ॥

ਚੰਚਲੁ ਚੀਤੁ ਨ ਪਾਵੈ ਪਾਰਾ ॥ ਆਵਤ ਜਾਤ ਨ ਲਾਗੈ ਬਾਰਾ ॥ ਦੂਖੁ ਘਣੋ ਮਰੀਐ ਕਰਤਾਰਾ ॥ ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥1॥ ਸਭ ਊਤਮ ਕਿਸੁ ਆਖਉ ਹੀਨਾ ॥ ਹਰਿ ਭਗਤੀ ਸਚਿ ਨਾਮਿ ਪਤੀਨਾ ॥1॥ ਰਹਾਉ

॥ ਅਉਖਧ ਕਰਿ ਥਾਕੀ ਬਹੁਤੇਰੇ ॥ ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥ ਬਿਨੁ ਹਰਿ ਭਗਤੀ ਦੂਖ ਘਣੇਰੇ ॥ ਦੁਖ

ਸੁਖ ਦਾਤੇ ਠਾਕੁਰ ਮੇਰੇ ॥2॥ ਰੋਗੁ ਵਡੋ ਕਿਉ ਬਾਂਧਉ ਧੀਰਾ ॥ ਰੋਗੁ ਬੁਝੈ ਸੋ ਕਾਟੈ ਪੀਰਾ ॥ ਮੈ ਅਵਗੁਣ ਮਨ ਮਾਹਿ ਸਰੀਰਾ ॥ ਢੂਢਤ ਖੋਜਤ ਗੁਰਿ ਮੇਲੇ ਬੀਰਾ ॥3॥ ਗੁਰ ਕਾ ਸਬਦੁ ਦਾਰੂ ਹਰਿ ਨਾਉ ॥ ਜਿਉ ਤੂ ਰਾਖਹਿ ਤਿਵੈ ਰਹਾਉ ॥ ਜਗੁ ਰੋਗੀ ਕਹ ਦੇਖਿ ਦਿਖਾਉ ॥ ਹਰਿ ਨਿਰਮਾਇਲੁ ਨਿਰਮਲੁ ਨਾਉ ॥4॥ ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥ ਗੁਰ ਮਹਲੀ ਸੋ ਮਹਲਿ ਬੁਲਾਵੈ ॥ ਮਨ ਮਹਿ ਮਨੂਆ ਚਿਤ ਮਹਿ ਚੀਤਾ ॥ ਐਸੇ ਹਰਿ ਕੇ ਲੋਗ ਅਤੀਤਾ ॥5॥ ਹਰਖ ਸੋਗ ਤੇ ਰਹਹਿ ਨਿਰਾਸਾ ॥ ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥ ਆਪੁ ਪਛਾਣਿ ਰਹੈ

ਲਿਵ ਲਾਗਾ ॥ ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥6॥ ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥ ਸਹਜਿ ਮਰਉ ਜੀਵਤ ਹੀ ਜੀਵਉ ॥ ਅਪਣੋ ਕਰਿ ਰਾਖਹੁ ਗੁਰ ਭਾਵੈ ॥ ਤੁਮਰੋ ਹੋਇ ਸੁ ਤੁਝਹਿ ਸਮਾਵੈ ॥7॥ ਭੋਗੀ ਕਉ ਦੁਖੁ ਰੋਗ ਵਿਆਪੈ ॥ ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥ ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥ ਨਾਨਕ ਰਾਮੁ ਰਵੈ ਹਿਤ ਚੀਤਾ ॥8॥4॥ ਬਸੰਤੁ ਮਹਲਾ 1 ਇਕਤੁਕੀਆ ॥ ਮਤੁ ਭਸਮ ਅੰਧੂਲੇ ਗਰਬਿ ਜਾਹਿ ॥ ਇਨ ਬਿਧਿ

ਨਾਗੇ ਜੋਗੁ ਨਾਹਿ ॥1॥ ਮੂੜ੍ਹੇ ਕਾਹੇ ਬਿਸਾਰਿਓ ਤੈ ਰਾਮ ਨਾਮੁ ॥ ਅੰਤਿ ਕਾਲਿ ਤੇਰੈ ਆਵੈ ਕਾਮਿ ॥1॥ ਰਹਾਉ

॥ ਗੁਰ ਪੂਛਿ ਤੁਮ ਕਰਹੁ ਬੀਚਾਰੁ ॥ ਜਹ ਦੇਖਉ ਤਹ ਸਾਰਗਪਾਣਿ ॥2॥ ਕਿਆ ਹਉ ਆਖਾ ਜਾਂ ਕਛੂ ਨਾਹਿ ॥

ਜਾਤਿ ਪਤਿ ਸਭ ਤੇਰੈ ਨਾਇ ॥3॥ ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥ ਚਲਤੀ ਬਾਰ ਤੇਰੋ ਕਛੂ ਨਾਹਿ ॥4॥

ਪੰਚ ਮਾਰਿ ਚਿਤੁ ਰਖਹੁ ਥਾਇ ॥ ਜੋਗ ਜੁਗਤਿ ਕੀ ਇਹੈ ਪਾਇਂ ॥5॥ ਹਉਮੈ ਪੈਖੜੁ ਤੇਰੇ ਮਨੈ ਮਾਹਿ ॥ ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥6॥ ਮਤੁ ਹਰਿ ਵਿਸਰਿਐ ਜਮ ਵਸਿ ਪਾਹਿ ॥ ਅੰਤਿ ਕਾਲਿ ਮੂੜੇ ਚੋਟ ਖਾਹਿ ॥7॥

1190

ਗੁਰ ਸਬਦੁ ਬੀਚਾਰਹਿ ਆਪੁ ਜਾਇ ॥ ਸਾਚ ਜੋਗੁ ਮਨਿ ਵਸੈ ਆਇ ॥8॥ ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥ ਮੜੀ ਮਸਾਣੀ ਮੂੜੇ ਜੋਗੁ ਨਾਹਿ ॥9॥ ਗੁਣ ਨਾਨਕੁ ਬੋਲੈ ਭਲੀ ਬਾਣਿ ॥ ਤੁਮ ਹੋਹੁ ਸੁਜਾਖੇ ਲੇਹੁ ਪਛਾਣਿ

॥10॥5॥ ਬਸੰਤੁ ਮਹਲਾ 1 ॥ ਦੁਬਿਧਾ ਦੁਰਮਤਿ ਅੰਧੁਲੀ ਕਾਰ ॥ ਮਨਮੁਖਿ ਭਰਮੈ ਮੰਝਿ ਗੁਬਾਰ ॥1॥ ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥ ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥1॥ ਰਹਾਉ ॥ ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥ ਪਸੂ ਭਏ ਅਭਿਮਾਨੁ ਨ ਜਾਈ ॥2॥ ਲਖ ਚਉਰਾਸੀਹ ਜੰਤ ਉਪਾਏ ॥ ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥3॥ ਸਗਲੀ ਭੂਲੈ ਨਹੀ ਸਬਦੁ ਅਚਾਰੁ ॥ ਸੋ ਸਮਝੈ ਜਿਸੁ ਗੁਰੁ ਕਰਤਾਰੁ ॥4॥ ਗੁਰ ਕੇ ਚਾਕਰ ਠਾਕੁਰ ਭਾਣੇ ॥ ਬਖਸਿ ਲੀਏ ਨਾਹੀ ਜਮ ਕਾਣੇ ॥5॥ ਜਿਨ ਕੈ ਹਿਰਦੈ ਏਕੋ ਭਾਇਆ ॥ ਆਪੇ ਮੇਲੇ ਭਰਮੁ ਚੁਕਾਇਆ

॥6॥ ਬੇਮੁਹਤਾਜੁ ਬੇਅੰਤੁ ਅਪਾਰਾ ॥ ਸਚਿ ਪਤੀਜੈ ਕਰਣੈਹਾਰਾ ॥7॥ ਨਾਨਕ ਭੂਲੇ ਗੁਰੁ ਸਮਝਾਵੈ ॥ ਏਕੁ ਦਿਖਾਵੈ

ਸਾਚਿ ਟਿਕਾਵੈ ॥8॥6॥ ਬਸੰਤੁ ਮਹਲਾ 1 ॥ ਆਪੇ ਭਵਰਾ ਫੂਲ ਬੇਲਿ ॥ ਆਪੇ ਸੰਗਤਿ ਮੀਤ ਮੇਲਿ ॥1॥ ਐਸੀ ਭਵਰਾ ਬਾਸੁ ਲੇ ॥ ਤਰਵਰ ਫੂਲੇ ਬਨ ਹਰੇ ॥1॥ ਰਹਾਉ ॥ ਆਪੇ ਕਵਲਾ ਕੰਤੁ ਆਪਿ ॥ ਆਪੇ ਰਾਵੇ ਸਬਦਿ ਥਾਪਿ ॥2॥ ਆਪੇ ਬਛਰੂ ਗਊ ਖੀਰੁ ॥ ਆਪੇ ਮੰਦਰੁ ਥੰਮ੍ਹੁ ਸਰੀਰੁ ॥3॥ ਆਪੇ ਕਰਣੀ ਕਰਣਹਾਰੁ ॥ ਆਪੇ ਗੁਰਮੁਖਿ ਕਰਿ ਬੀਚਾਰੁ ॥4॥ ਤੂ ਕਰਿ ਕਰਿ ਦੇਖਹਿ ਕਰਣਹਾਰੁ ॥ ਜੋਤਿ ਜੀਅ ਅਸੰਖ ਦੇਇ ਅਧਾਰੁ ॥5॥ ਤੂ

ਸਰੁ ਸਾਗਰੁ ਗੁਣਗਹੀਰੁ ॥ ਤੂ ਅਕੁਲ ਨਿਰੰਜਨੁ ਪਰਮਹੀਰੁ ॥6॥ ਤੂ ਆਪੇ ਕਰਤਾ ਕਰਣਜੋਗੁ ॥ ਨਿਹਕੇਵਲੁ ਰਾਜਨ ਸੁਖੀ ਲੋਗੁ ॥7॥ ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥ ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥8॥7॥

ੴ ਸਤਿ ਗੁਰ ਪ੍ਰਸਾਦਿ ॥

ਬਸੰਤੁ ਹਿੰਡੋਲੁ ਮਹਲਾ 1 ਅਸਟਪਦੀ ਘਰੁ 2 ॥ ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥ ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥1॥ ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮ੍ਹਾਰੀ ॥1॥ਰਹਾਉ॥ ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥ ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥2॥ ਨਾ ਸਾਬੂਰੁ ਹੋਵੈ

1191

ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥ ਲਬੁ ਅਧੇਰਾ ਬੰਦੀਖਾਨਾ ਅਉਗੁਣ ਪੈਰਿ ਲੁਹਾਰੀ ॥3॥ ਪੂੰਜੀ ਮਾਰ ਪਵੈ ਨਿਤ ਮੁਦਗਰ ਪਾਪੁ ਕਰੇ ਕੁੋਟਵਾਰੀ ॥ ਭਾਵੈ ਚੰਗਾ ਭਾਵੈ ਮੰਦਾ ਜੈਸੀ ਨਦਰਿ ਤੁਮ੍ਹਾਰੀ ॥4॥ ਆਦਿ ਪੁਰਖ ਕਉ ਅਲਹੁ ਕਹੀਐ ਸੇਖਾਂ ਆਈ ਵਾਰੀ ॥ ਦੇਵਲ ਦੇਵਤਿਆ ਕਰੁ ਲਾਗਾ ਐਸੀ ਕੀਰਤਿ ਚਾਲੀ ॥5॥ ਕੂਜਾ ਬਾਂਗ ਨਿਵਾਜ ਮੁਸਲਾ ਨੀਲ ਰੂਪ ਬਨਵਾਰੀ ॥ ਘਰਿ ਘਰਿ ਮੀਆ ਸਭਨਾਂ ਜੀਆਂ ਬੋਲੀ ਅਵਰ ਤੁਮਾਰੀ ॥6॥ ਜੇ ਤੂ ਮੀਰ ਮਹੀਪਤਿ ਸਾਹਿਬੁ ਕੁਦਰਤਿ ਕਉਣ ਹਮਾਰੀ ॥ ਚਾਰੇ ਕੁੰਟ ਸਲਾਮੁ ਕਰਹਿਗੇ ਘਰਿ ਘਰਿ ਸਿਫਤਿ ਤੁਮਾਰੀ ॥7॥ ਤੀਰਥ ਸਿੰਮ੍ਰਿਤਿ ਪੁੰਨ ਦਾਨ ਕਿਛੁ ਲਾਹਾ ਮਿਲੈ ਦਿਹਾੜੀ ॥ ਨਾਨਕ ਨਾਮੁ ਮਿਲੈ ਵਡਿਆਈ ਮੈ ਏਕਾ ਘੜੀ ਸਮ੍ਹਾਲੀ ॥8॥1॥8॥

ੴ ਸਤਿ ਗੁਰ ਪ੍ਰਸਾਦਿ ॥

ਬਸੰਤੁ ਹਿੰਡੋਲੁ ਮਹਲਾ 4 ਅਸਟਪਦੀ ਘਰੁ 2 ॥ ਕਾਇਆਂ ਨਗਰਿ ਇਕੁ ਬਾਲਕੁ ਵਸਿਆ ਖਿਨੁ ਪਲੁ ਥਿਰੁ ਨ ਰਹਾਈ

॥ ਅਨਿਕ ਉਪਾਵ ਜਤਨ ਕਰਿ ਥਾਕੇ ਬਾਰੰ ਬਾਰ ਭਰਮਾਈ ॥1॥ ਮੇਰੇ ਠਾਕੁਰ ਬਾਲਕੁ ਇਕਤੁ ਘਰਿ ਆਣੁ ॥ ਸਤਿਗੁਰੁ ਮਿਲੈ ਤਾਂ ਪੂਰਾ ਪਾਈਐ ਭਜੁ ਰਾਮ ਨਾਮੁ ਨੀਸਾਣੁ ॥1॥ ਰਹਾਉ ॥ ਇਹੁ ਮਿਰਤਕੁ ਮੜਾ ਸਰੀਰੁ ਹੈ ਸਭੁ ਜਗੁ ਜਿਤੁ ਰਾਮ ਨਾਮੁ ਨਹੀ ਵਸਿਆ ॥ ਰਾਮ ਨਾਮੁ ਗੁਰਿ ਉਦਕੁ ਚੁਆਇਆ ਫਿਰਿ ਹਰਿਆ ਹੋਆ ਰਸਿਆ ॥2॥ ਮੈ ਨਿਰਖਤ ਨਿਰਖਤ ਸਰੀਰੁ ਸਭੁ ਖੋਜਿਆ ਇਕੁ ਗੁਰਮੁਖਿ ਚਲਿਤੁ ਦਿਖਾਇਆ ॥ ਬਾਹਰੁ ਖੋਜਿ ਮੁਏ ਸਭਿ ਸਾਕਤ ਹਰਿ ਗੁਰਮਤੀ ਘਰਿ ਪਾਇਆ ॥3॥ ਦੀਨਾ ਦੀਨਦਇਆਲ ਭਏ ਹੈ ਜਿਉ ਕ੍ਰਿਸਨੁ ਬਿਦਰ ਘਰਿ ਆਇਆ ॥ ਮਿਲਿਓ ਸੁਦਾਮਾ ਭਾਵਨੀ ਧਾਰਿ ਸਭੁ ਕਿਛੁ ਆਗੈ ਦਾਲਦੁ ਭੰਜਿ ਸਮਾਇਆ ॥4॥ ਰਾਮ ਨਾਮ ਕੀ ਪੈਜ ਵਡੇਰੀ ਮੇਰੈ ਠਾਕੁਰਿ ਆਪਿ ਰਖਾਈ ॥ ਜੇ ਸਭਿ ਸਾਕਤ ਕਰਹਿ ਬਖੀਲੀ ਇਕ ਰਤੀ ਤਿਲੁ ਨ ਘਟਾਈ ॥5॥ ਜਨ ਕੀ ਉਸਤਤਿ ਹੈ ਰਾਮ ਨਾਮਾ ਦਹ ਦਿਸਿ ਸੋਭਾ ਪਾਈ ॥ ਨਿੰਦਕੁ ਸਾਕਤੁ ਖਵਿ ਨ ਸਕੈ ਤਿਲੁ ਅਪਣੈ ਘਰਿ ਲੂਕੀ ਲਾਈ ॥6॥ ਜਨ ਕਉ ਜਨੁ ਮਿਲਿ ਸੋਭਾ ਪਾਵੈ ਗੁਣ ਮਹਿ ਗੁਣ ਪਰਗਾਸਾ ॥ ਮੇਰੇ ਠਾਕੁਰ ਕੇ ਜਨ ਪ੍ਰੀਤਮ ਪਿਆਰੇ ਜੋ ਹੋਵਹਿ ਦਾਸਨਿ ਦਾਸਾ ॥7॥ ਆਪੇ ਜਲੁ ਅਪਰੰਪਰੁ ਕਰਤਾ ਆਪੇ ਮੇਲਿ ਮਿਲਾਵੈ ॥ ਨਾਨਕ ਗੁਰਮੁਖਿ ਸਹਜਿ ਮਿਲਾਏ ਜਿਉ ਜਲੁ ਜਲਹਿ ਸਮਾਵੈ ॥8॥1॥ ॥8॥1॥9॥

1192

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਮਹਲਾ 5 ਅਸਟਪਦੀਆ ਦੁਤੁਕੀਆਂ ਘਰੁ 1 ॥ ਸੁਣਿ ਸਾਖੀ ਮਨ ਜਪੁ ਪਿਆਰਿ ॥ ਅਜਾਮਲੁ ਉਧਰਿਆ ਕਹਿ ਏਕ ਬਾਰ ॥ ਬਾਲਮੀਕਹਿ ਹੋਆ ਸਾਧਸੰਗੁ ॥ ਧ੍ਰੂ ਕਉ ਮਿਲਿਆ ਹਰਿ ਨਿਸੰਗ ॥1॥ ਤੇਰਿਆ ਸੰਤਾ ਜਾਚਉ ਚਰਨ ਰੇਨੁ ॥ ਲੇ ਮਸਤਕਿ ਲਾਵਉ ਕਰਿ ਕ੍ਰਿਪਾ ਦੇਨ ॥1॥ ਰਹਾਉ ॥ ਗਨਿਕਾ ਉਧਰੀ ਹਰਿ ਕਹੈ

ਤੋਤ ॥ ਗਜਿੰਦ੍ਰ ਧਿਆਇਓ ਹਰਿ ਕੀਓ ਮੋਖੁ ॥ ਬਿਪ੍ਰ ਸੁਦਾਮੇ ਦਾਲਦੁ ਭੰਜੁ ॥ ਰੇ ਮਨ ਤੂ ਭੀ ਭਜੁ ਗੋਬਿੰਦ ॥2॥

ਬਧਿਕੁ ਉਧਾਰਿਓ ਖਮਿ ਪ੍ਰਹਾਰ ॥ ਕੁਬਿਜਾ ਉਧਾਰੀ ਅੰਗੁਸਟ ਧਾਰਿ ॥ ਬਿਦਰੁ ਉਧਾਰਿਓ ਦਾਸਤ ਭਾਇ ॥ ਰੇ ਮਨ ਤੂ ਭੀ ਹਰਿ ਧਿਆਇ ॥3॥ ਪ੍ਰਹਲਾਦ ਰਖੀ ਹਰਿ ਪੈਜ ਆਪਿ ॥ ਬਸਤ੍ਰ ਛੀਨਤ ਦ੍ਰੋਪਤੀ ਰਖੀ ਲਾਜ ॥

ਜਿਨਿ ਜਿਨਿ ਸੇਵਿਆ ਅੰਤ ਬਾਰ ॥ ਰੇ ਮਨ ਸੇਵਿ ਤੂ ਪਰਹਿ ਪਾਰਿ ॥4॥ ਧੰਨੈ ਸੇਵਿਆ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹੁ ਦਾਸੁ ॥5॥ ਜੈਦੇਵ ਤਿਆਗਿਓ

ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਰੇ ਮਨ ਤੂ ਭੀ ਤਰਸਹਿ ਸਰਣਿ ਪਾਇ ॥6॥ ਜਿਨਹ ਅਨੁਗ੍ਰਹੁ ਠਾਕੁਰ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ ਗੁਣੁ ਅਵਗੁਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥7॥ ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੂਪ ॥ ਗੁਰ ਨਾਨਕ ਦੇਵ ਗੋਵਿੰਦ ਰੂਪੁ ॥8॥1॥ ਬਸੰਤੁ ਮਹਲਾ 5 ॥ ਅਨਿਕ ਜਨਮ ਭ੍ਰਮੇ ਜੋਨਿ ਮਾਹਿ ॥ ਹਰਿ ਸਿਮਰਨ ਬਿਨੁ ਨਰਕਿ ਪਾਹਿ ॥ ਭਗਤਿ ਬਿਹੂਨਾ ਖੰਡ ਖੰਡ ॥

ਬਿਨੁ ਬੂਝੇ ਜਮੁ ਦੇਤ ਡੰਡ ॥1॥ ਗੋਬਿੰਦ ਭਜਹੁ ਮੇਰੇ ਸਦਾ ਮੀਤ ॥ ਸਾਚ ਸਬਦ ਕਰਿ ਸਦਾ ਪ੍ਰੀਤਿ ॥1॥ ਰਹਾਉ

॥ ਸੰਤੋਖੁ ਨ ਆਵਤ ਕਾਹੂੰ ਕਾਜ ॥ ਧੂੰਮ ਬਾਦਰ ਸਭਿ ਮਾਇਆ ਸਾਜ ॥ ਪਾਪ ਕਰੰਤੌ ਨਹ ਸੰਗਾਇ ॥ ਬਿਖੁ ਕਾ ਮਾਤਾ ਆਵੈ ਜਾਇ ॥2॥ ਹਉ ਹਉ ਕਰਤ ਬਧੇ ਬਿਕਾਰ ॥ ਮੋਹਿ ਲੋਭਿ ਡੂਬੌ ਸੰਸਾਰ ॥ ਕਾਮਿ ਕ੍ਰੋਧਿ ਮਨੁ ਵਸਿ ਕੀਆ ॥ ਸੁਪਨੈ ਨਾਮੁ ਨ ਹਰਿ ਲੀਆ ॥3॥ ਕਬ ਹੀ ਰਾਜਾ ਕਬ ਮੰਗਨਹਾਰੁ ॥ ਦੂਖ ਸੂਖ ਬਾਧੌ ਸੰਸਾਰ ॥

ਮਨ ਉਧਰਣ ਕਾ ਸਾਜੁ ਨਾਹਿ ॥ ਪਾਪ ਬੰਧਨ ਨਿਤ ਪਉਤ ਜਾਹਿ ॥4॥ ਈਠ ਮੀਤ ਕੋਊ ਸਖਾ ਨਾਹਿ ॥ ਆਪਿ

1193

ਬੀਜਿ ਆਪੇ ਹੀ ਖਾਹਿਂ ॥ ਜਾ ਕੈ ਕੀਨੈ ਹੋਤ ਬਿਕਾਰ ॥ ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥5॥

ਮਾਇਆ ਮੋਹਿ ਬਹੁ ਭਰਮਿਆ ॥ ਕਿਰਤ ਰੇਖ ਕਰਿ ਕਰਮਿਆ ॥ ਕਰਣੈਹਾਰੁ ਅਲਿਪਤੁ ਆਪਿ ॥ ਨਹੀ ਲੇਪੁ ਪ੍ਰਭ ਪੁੰਨ ਪਾਪ ॥6॥ ਰਾਖਿ ਲੇਹੁ ਗੋਬਿੰਦ ਦਇਆਲ ॥ ਤੇਰੀ ਸਰਣਿ ਪੂਰਨ ਕ੍ਰਿਪਾਲ ॥ ਤੁਝ ਬਿਨੁ ਦੂਜਾ ਨਹੀ ਠਾਉ ॥ ਕਰਿ ਕਿਰਪਾ ਪ੍ਰਭ ਦੇਹੁ ਨਾਉ ॥7॥ ਤੂ ਕਰਤਾ ਤੂ ਕਰਣਹਾਰੁ ॥ ਤੂ ਊਚਾ ਤੂ ਬਹੁ ਅਪਾਰੁ

॥ ਕਰਿ ਕਿਰਪਾ ਲੜਿ ਲੇਹੁ ਲਾਇ ॥ ਨਾਨਕ ਦਾਸ ਪ੍ਰਭ ਕੀ ਸਰਣਾਇ ॥8॥2॥ ॥8॥1॥2॥11॥

ੴ ਸਤਿ ਗੁਰ ਪ੍ਰਸਾਦਿ ॥

ਬਸੰਤ ਕੀ ਵਾਰ ਮਹਲਾ 5 ॥ ਪਉੜੀ ॥ ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥ ਕਰਮਿ ਲਿਖੰਤੈ ਪਾਈਐ

ਇਹ ਰੁਤਿ ਸੁਹਾਈ ॥ ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥ ਮਿਲਿ ਸਾਧੂ ਸੁਖੁ ਊਪਜੈ ਲਥੀ ਸਭ

ਛਾਈ ॥ ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥1॥ ਪਉੜੀ ॥ ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥

ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥ ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥ ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥ ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥2॥ ਪਉੜੀ ॥ ਕਿਥਹੁ ਉਪਜੈ

ਕਹ ਰਹੈ ਕਹ ਮਾਹਿ ਸਮਾਵੈ ॥ ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥ ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੇ ॥ ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥ ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥3॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ 1 ॥ ਮਉਲੀ ਧਰਤੀ ਮਉਲਿਆ ਅਕਾਸੁ ॥ ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥1॥ ਰਾਜਾ ਰਾਮੁ ਮਉਲਿਆ ਅਨਤ ਭਾਇ ॥ ਜਹ ਦੇਖਉ ਤਹ ਰਹਿਆ ਸਮਾਇ ॥1॥ ਰਹਾਉ ॥ ਦੁਤੀਆ ਮਉਲੇ ਚਾਰਿ ਬੇਦ ॥ ਸਿੰਮ੍ਰਿਤਿ ਮਉਲੀ ਸਿਉ ਕਤੇਬ ॥2॥ ਸੰਕਰੁ ਮਉਲਿਓ ਜੋਗ ਧਿਆਨ ॥ ਕਬੀਰ ਕੋ ਸੁਆਮੀ ਸਭ ਸਮਾਨਿ

॥3॥1॥ ਬਸੰਤੁ ॥ ਪੰਡਿਤ ਜਨ ਮਾਤੇ ਪੜ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥ ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥1॥ ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥1॥ ਰਹਾਉ ॥ ਜਾਗੈ ਸੁਕਦੇਉ ਅਰੁ

1194

ਅਕਰੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥ ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥2॥ ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥ ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮੁ

॥3॥2॥ ਬਸੰਤੁ ॥ ਜੋਇ ਖਸਮੁ ਹੈ ਜਾਇਆ ॥ ਪੂਤਿ ਬਾਪੁ ਖੇਲਾਇਆ ॥ ਬਿਨੁ ਸ੍ਰਵਣਾ ਖੀਰੁ ਪਿਲਾਇਆ ॥1॥

ਦੇਖਹੁ ਲੋਗਾ ਕਲਿ ਕੋ ਭਾਉ ॥ ਸੁਤਿ ਮੁਕਲਾਈ ਅਪਨੀ ਮਾਉ ॥1॥ ਰਹਾਉ ॥ ਪਗਾ ਬਿਨੁ ਹੁਰੀਆ ਮਾਰਤਾ ॥

ਬਦਨੈ ਬਿਨੁ ਖਿਰਿ ਖਿਰਿ ਹਾਸਤਾ ॥ ਨਿਦ੍ਰਾ ਬਿਨੁ ਨਰੁ ਪੈ ਸੋਵੈ ॥ ਬਿਨੁ ਬਾਸਨ ਖੀਰੁ ਬਿਲੋਵੈ ॥2॥ ਬਿਨੁ ਅਸਥਨ ਗਊ ਲਵੇਰੀ ॥ ਪੈਡੇ ਬਿਨੁ ਬਾਟ ਘਨੇਰੀ ॥ ਬਿਨੁ ਸਤਿਗੁਰ ਬਾਟ ਨ ਪਾਈ ॥ ਕਹੁ ਕਬੀਰ ਸਮਝਾਈ ॥3॥3॥

ਬਸੰਤੁ ॥ ਪ੍ਰਹਲਾਦ ਪਠਾਏ ਪੜਨਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹਾਵਸਿ ਆਲ ਜਾਲ

॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੁੋਪਾਲ ॥1॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹਨ ਸਿਉ ਨਹੀ ਕਾਮੁ ॥1॥ ਰਹਾਉ ॥ ਸੰਡੈਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥2॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ

॥3॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝੁ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ

॥ ਹਰਨਾਖਸੁ ਛੇਦਿਓ ਨਖ ਬਿਦਾਰ ॥4॥ ਓਇ ਪਰਮ ਪੁਰਖ ਦੇਵਾਧਿਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥

ਕਹਿ ਕਬੀਰੁ ਕੋ ਲਖੈ ਨ ਪਾਰ ॥ ਪ੍ਰਹਲਾਦ ਉਬਾਰੇ ਅਨਿਕ ਬਾਰ ॥5॥4॥ ਬਸੰਤੁ ॥ ਇਸੁ ਤਨ ਮਨ ਮਧੇ ਮਦਨੁ ਚੋਰੁ ॥ ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥ ਮੈ ਅਨਾਥੁ ਪ੍ਰਭ ਕਹਉ ਕਾਹਿ ॥ ਕੋ ਕੋ ਨ ਬਿਗੂਤੋ ਮੈ ਕੋ ਆਹਿ ॥1॥ ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥ ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥1॥ ਰਹਾਉ ॥

ਸਨਕ ਸਨੰਦਨ ਸਿਵ ਸੁਕਾਦਿ ॥ ਨਾਭਿਕਮਲ ਜਾਨੇ ਬ੍ਰਹਮਾਦਿ ॥ ਕਬਿ ਜਨ ਜੋਗੀ ਜਟਾਧਾਰਿ ॥ ਸਭਿ ਆਪਨ ਅਉਸਰ ਚਲੇ ਸਾਰਿ ॥2॥ ਤੂ ਅਥਾਹੁ ਮੋਹਿ ਥਾਹ ਨਾਹਿ ॥ ਪ੍ਰਭ ਦੀਨਾਨਾਥ ਦੁਖੁ ਕਹਉ ਕਾਹਿ ॥ ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥ ਸੁਖਸਾਗਰ ਗੁਨ ਰਉ ਕਬੀਰ ॥3॥5॥ ਬਸੰਤੁ ॥ ਨਾਇਕੁ ਏਕੁ ਬਨਜਾਰੇ ਪਾਚ ॥

ਬਰਧ ਪਚੀਸ ਕਾ ਸੰਗੁ ਕਾਚ ॥ ਨਉ ਬਹੀਆਂ ਦਸ ਗੋਨਿ ਆਹਿ ॥ ਕਸਨਿ ਬਹਤਰਿ ਲਾਗੀ ਤਾਹਿ ॥1॥ ਮੋਹਿ

1195

ਐਸੇ ਬਨਜ ਸਿਉ ਨਹੀ ਕਾਜੁ ॥ ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥1॥ ਰਹਾਉ ॥ ਸਾਤ ਸੂਤ ਮਿਲਿ ਬਨਜੁ ਕੀਨ ॥

ਕਰਮਭਾਵਨੀ ਸੰਗਿ ਲੀਨ ॥ ਤੀਨਿ ਜਗਾਤੀ ਕਰਤ ਰਾਰਿ ॥ ਚਲੋ ਬਨਜਾਰਾ ਹਾਥ ਝਾਰਿ ॥2॥ ਪੂੰਜੀ ਹਿਰਾਨੀ ਬਨਜੁ ਟੂਟਿ ॥ ਦਹ ਦਿਸ ਟਾਂਡੋ ਗਇਓ ਫੂਟਿ ॥ ਕਹਿ ਕਬੀਰ ਮਨ ਸਰਸੀ ਕਾਜੁ ॥ ਸਹਜ ਸਮਾਨੋ ਤ ਭਰਮੁ ਭਾਜੁ ॥3॥6॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਹਿੰਡੋਲੁ ਕਬੀਰ ਜੀ ਘਰੁ 2 ॥ ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥ ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥1॥ ਕਹੁ ਪੰਡਿਤ ਸੂਚਾ ਕਵਨੁ ਠਾਉ ॥ ਜਹਾਂ ਬੈਸਿ ਹਉ ਭੋਜਨੁ ਖਾਉ

॥1॥ ਰਹਾਉ ॥ ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥ ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥2॥ ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥ ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥3॥ ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥ ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥4॥1॥7॥ ਬਸੰਤੁ ਹਿੰਡੋਲ ॥ ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥1॥ ਇਸੁ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੈ ਤੂ ਮਤ ਹੀ ਜਾਹਿ ॥1॥ ਰਹਾਉ ॥

ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥2॥ ਛੀਕੇ ਪਰਿ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥3॥ ਕਹਿ ਕਬੀਰ ਭੋਗ ਭਲੇ ਕੀਨ ॥ ਮਤੁ ਕੋਊ ਮਾਰੈ ਈਂਟ ਢੀਮ ॥4॥2॥8॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤ ਬਾਣੀ ਰਾਮਾਨੰਦ ਜੀਉ ਕੀ ਘਰੁ 1 ॥ ਕਤ ਜਾਈਐ ਰੇ ਘਰਿ ਲਾਗੋ ਰੰਗੁ ॥ ਮੇਰਾ ਚਿਤੁ ਨ ਚਲੈ ਮਨੁ ਭਇਓ

ਪਿੰਗੁ ॥1॥ ਰਹਾਉ ॥ ਏਕ ਦਿਵਸ ਮਨਿ ਭਈ ਉਮੰਗ ॥ ਘਸਿ ਚੰਦਨ ਚੋਆ ਬਹੁ ਸੁਗੰਧ ॥ ਪੂਜਨ ਚਾਲੀ ਬ੍ਰਹਮ ਠਾਇ ॥

ਸੋ ਬ੍ਰਹਮੁ ਬਤਾਇਓ ਗੁਰਿ ਮਨ ਹੀ ਮਾਹਿ ॥1॥ ਜਹਾ ਜਾਈਐ ਤਹ ਜਲ ਪਖਾਨ ॥ ਤੂ ਪੂਰਿ ਰਹਿਓ ਹੈ ਸਭ ਸਮਾਨਿ ॥ ਬੇਦ ਪੁਰਾਨ ਸਭਿ ਦੇਖੇ ਜੋਇ ॥ ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥2॥ ਸਤਿਗੁਰ ਮੈ ਬਲਿਹਾਰੀ ਤੋਰ ॥ ਜਿਨਿ ਸਕਲ

1196

ਬਿਕਲ ਭ੍ਰਮ ਕਾਟੇ ਮੋਰ ॥ ਰਾਮਾਨੰਦ ਸੁਆਮੀ ਰਮਤ ਬ੍ਰਹਮ ॥ ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥3॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਬਾਣੀ ਨਾਮਦੇਉ ਜੀ ਕੀ ਘਰੁ 1 ॥ ਸਾਹਿਬੁ ਸੰਕਟਾਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥ 1 ॥ ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੈ ਹੀਅਰੈ ਬਸੈਂ ॥1॥ ਰਹਾਉ ॥ ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥ 2 ॥ ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤਾ ਸੇਵਕੁ ਨਾਮਾ ॥3॥1॥ ਬਸੰਤੁ ॥ ਲੋਭ ਲਹਰਿ ਅਤਿ ਨੀਝਰ ਬਾਜੈ ॥ ਕਾਇਆ ਡੂਬੈ ਕੇਸਵਾ ॥1॥ ਸੰਸਾਰੁ ਸਮੁੰਦੇ ਤਾਰਿ ਗੁੋਬਿੰਦੇ ॥ ਤਾਰਿ ਲੈ ਬਾਪ ਬੀਠੁਲਾ ॥1॥ ਰਹਾਉ ॥

ਅਨਿਲ ਬੇੜਾ ਹਉ ਖੇਵਿ ਨ ਸਾਕਉ ॥ ਤੇਰਾ ਪਾਰੁ ਨ ਪਾਇਆ ਬੀਠੁਲਾ ॥2॥ ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ਪਾਰਿ ਉਤਾਰੇ ਕੇਸਵਾ ॥3॥ ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥ ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥4॥2॥ ਬਸੰਤੁ ॥ ਸਹਜਿ ਅਵਲਿ ਧੂੜਿ ਮਣੀ ਗਾਡੀ ਚਾਲਤੀ ॥ ਪੀਛੈ ਤਿਨਕਾ ਲੈ ਕਰਿ ਹਾਂਕਤੀ ॥1॥

ਜੈਸੇ ਪਨਕਤ ਥ੍ਰïਟਟਿ ਹਾਂਕਤੀ ॥ ਸਰਿ ਧੋਵਨ ਚਾਲੀ ਲਾਡਲੀ ॥1॥ ਰਹਾਉ ॥ ਧੋਬੀ ਧੋਵੈ ਬਿਰਹ ਬਿਰਾਤਾ ॥ ਹਰਿ ਚਰਨ ਮੇਰਾ ਮਨੁ ਰਾਤਾ ॥2॥ ਭਣਤਿ ਨਾਮਦੇਉ ਰਮਿ ਰਹਿਆ ॥ ਅਪਨੇ ਭਗਤ ਪਰਿ ਕਰਿ ਦਇਆ ॥3॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਬਸੰਤੁ ਬਾਣੀ ਰਵਿਦਾਸ ਜੀ ਕੀ ਘਰੁ 1 ॥ ਤੁਝਹਿ ਸੁਝੰਤਾ ਕਛੂ ਨਾਹਿ ॥ ਪਹਿਰਾਵਾ ਦੇਖਿ ਊਭਿ ਜਾਹਿ ॥ ਗਰਬਵੰਤੀ ਕਾ ਨਾਹੀ ਠਾਉ ॥ ਤੇਰੀ ਗਰਦਨਿ ਊਪਰਿ ਲਵੈ ਕਾਉ ॥1॥ ਤੂ ਕਾਹੇ ਗਰਬਹਿ ਬਾਵਲੀ ॥ ਜੈਸੇ ਭਾਦਉ ਖੂੰਬਰਾਜੁ ਤੂ

ਤਿਸ ਤੇ ਖਰੀ ਉਤਾਵਲੀ ॥1॥ ਰਹਾਉ ॥ ਜੈਸੇ ਕੁਰੰਕ ਨਹੀ ਪਾਇਓ ਭੇਦੁ ॥ ਤਨਿ ਸੁਗੰਧ ਢੂੰਢੈ ਪਰਦੇਸੁ ॥ ਅਪ ਤਨ ਕਾ ਜੋ ਕਰੇ ਬੀਚਾਰੁ ॥ ਤਿਸੁ ਨਹੀ ਜਮਕੰਕਰੁ ਕਰੇ ਖੁਆਰੁ ॥2॥ ਪੁਤ੍ਰ ਕਲਤ੍ਰ ਕਾ ਕਰਹਿ ਅਹੰਕਾਰੁ ॥ ਠਾਕੁਰੁ ਲੇਖਾ ਮੰਗਨਹਾਰੁ ॥ ਫੇੜੇ ਕਾ ਦੁਖੁ ਸਹੈ ਜੀਉ ॥ ਪਾਛੈ ਕਿਸਹਿ ਪੁਕਾਰਹਿ ਪੀਉ ਪੀਉ ॥3॥ ਸਾਧੂ ਕੀ ਜਉ ਲੇਹਿ ਓਟ ॥

ਤੇਰੇ ਮਿਟਹਿ ਪਾਪ ਸਭਿ ਕੋਟਿ ਕੋਟਿ ॥ ਕਹੈ ਰਵਿਦਾਸ ਜੋ ਜਪੈ ਨਾਮੁ ॥ ਤਿਸੁ ਜਾਤਿ ਨ ਜਨਮੁ ਨ ਜੋਨਿ ਕਾਮੁ ॥4॥1॥

1197

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 1 ਚਉਪਦੇ ਘਰੁ 1 ॥ ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ

ਮਾਰਿ ਨਿਬੇਰੀ ॥1॥ ਰਹਾਉ ॥ ਪੂਰਨ ਪਰਮਜੋਤਿ ਪਰਮੇਸੁਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥1॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮਿ ਰੰਗੀਲੈ

ਰਾਤੀ ਰਾਮੁ ਜਪਤ ਮਨੁ ਧੀਰੇ ॥2॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੁੋਕਾਨੀ ॥3॥ ਭੂਤ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥

ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥4॥1॥ ਸਾਰੰਗ ਮਹਲਾ 1 ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥1॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ

ਪ੍ਰੀਤਮ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥1॥ ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥2॥

ਕੁਚਿਲਿ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥3॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖੁ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥4॥2॥ ਸਾਰੰਗ ਮਹਲਾ 1 ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ

1198

ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥1॥ ਰਹਾਉ ॥ ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥1॥ ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥2॥ ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥3॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 4 ਚਉਪਦੇ ਘਰੁ 1 ॥ ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਿਸੰਗਤਿ ਪਰਮਪਦੁ ਪਾਇਆ ਆਤਮਰਾਮੁ ਰਹਿਆ ਭਰਪੂਰਿ ॥1॥ ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮਜੋਤਿ ਭਈ ਪਰਫੂਲਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥1॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ ਸਤਿਸੰਗਤਿ ਪਗ ਨਾਏ ਧੂਰਿ ॥2॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹਿ ਕੂਰਿ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥3॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਿਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ

ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥4॥1॥ ਸਾਰੰਗ ਮਹਲਾ 4 ॥ ਗੋਬਿੰਦ ਚਰਨਨ ਕਉ ਬਲਿਹਾਰੀ ॥

ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥1॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥1॥ ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ

॥2॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬ ਹੂ

ਬੂਝਹਿ ਜੂਐ ਬਾਜੀ ਹਾਰੀ ॥3॥ ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ

1199

ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥4॥2॥ ਸਾਰੰਗ ਮਹਲਾ 4 ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥1॥ ਰਹਾਉ ॥ ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥1॥ ਹਿਰਦੈ

ਨਾਮੁ ਅੰਮ੍ਰਿਤਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤਰਸੁ ਚੀਨਿਆ ਓਇ ਪਾਵਹਿ ਮੋਖ

ਦੁਆਰੇ ॥2॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥3॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥

ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥4॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬਕਲਾ ਕਲ ਧਾਰੇ ॥ ਨਾਨਕੁ ਦਾਸਨ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥5॥3॥ ਸਾਰੰਗ ਮਹਲਾ 4 ॥ ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥1॥ ਰਹਾਉ

॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥1॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥2॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥

ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥3॥ ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਪਾਇ ॥4॥ ਜਬ ਸੁਪ੍ਰਸੰਨ ਭਏ ਪ੍ਰਭ

ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥5॥4॥ ਸਾਰੰਗ ਮਹਲਾ 4 ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥1॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥1॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨ੍ਹ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥2॥ ਨੈਣੀ ਬਿਰਹੁ ਦੇਖਾ ਪ੍ਰਭ

1200

ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥3॥ ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ

॥4॥5॥ ਸਾਰੰਗ ਮਹਲਾ 4 ॥ ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲੁ ਸਭੁ ਬਿਸਥਾਰੁ ॥1॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੁਮ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥1॥ ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ

ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥2॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖਦੁਆਰੁ ॥ ਬਿਨੁ ਸਤਿਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥3॥ ਰਾਣਾ ਰਾਉ ਸਭੈ

ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 4 ਦੁਪਦਾ ਘਰੁ 3 ॥ ਕਾਹੇ ਪੂਤ ਝਗਰਤ ਹਉ ਸੰਗਿ ਬਾਪ ॥ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਉ ਝਗਰਤ ਪਾਪ ॥1॥ ਰਹਾਉ ॥ ਜਿਸੁ ਧਨ ਕਾ ਤੁਮ ਗਰਬੁ ਕਰਤ ਹਉ ਸੋ ਧਨੁ ਕਿਸਹਿ ਨ ਆਪ

॥ ਖਿਨ ਮਹਿ ਛੋਡਿ ਜਾਇ ਬਿਖਿਆ ਰਸੁ ਤਉ ਲਾਗੈ ਪਛੁਤਾਪ ॥1॥ ਜੋ ਤੁਮਰੇ ਪ੍ਰਭ ਹੋਤੇ ਸੁਆਮੀ ਹਰਿ ਤਿਨ ਕੇ ਜਾਪਹੁ ਜਾਪ ॥ ਉਪਦੇਸੁ ਕਰਤ ਨਾਨਕ ਜਨ ਤੁਮ ਕਉ ਜਉ ਸੁਨਹੁ ਤਉ ਜਾਇ ਸੰਤਾਪੁ ॥2॥1॥7॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 4 ਦੁਪਦੇ ਪੜਤਾਲ ਘਰੁ 5 ॥ ਜਪੁ ਮਨ ਜਗੰਨਾਥ ਜਗਦੀਸੁਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥1॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥1॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ

1201

ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥2॥1॥8॥ ਸਾਰੰਗ ਮਹਲਾ 4 ॥ ਜਪਿ ਮਨ ਨਰਹਰੇ ਨਰਹਰਿ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥1॥ ਰਹਾਉ

॥ ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡਭਾਗ ਮਥੋਰਾ ॥ ਤਿਨ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥1॥ ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੁੋਰਾ ॥ ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮੁ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥2॥2॥9॥ ਸਾਰੰਗ ਮਹਲਾ 4 ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸੁਰੋ ਸਤਿ ਪਰਮੇਸੁਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓੁ ॥1॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥1॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ

ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ

ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥2॥3॥10॥ ਸਾਰੰਗ ਮਹਲਾ 4 ॥ ਜਪਿ ਮਨ ਨਿਰਭਉ ॥

ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੁੋ ਧਿਆਇ ਨਿਰੰਕਾਰੁ ਨਿਰਾਹਾਰੀ ॥1॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨ ਕਉ ਕਿਰਪਾਲੁ ਹੋਵਤੁ ਬਨਵਾਰੀ ॥1॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨ ਕਾ ਅੰਗੁ ਕਰੈ

1202

ਮੇਰਾ ਸੁਆਮੀ ਤਿਨ ਕੀ ਨਾਨਕ ਹਰਿ ਪੈਜ ਸਵਾਰੀ ॥2॥4॥11॥ ਸਾਰੰਗ ਮਹਲਾ 4 ਪੜਤਾਲ ॥ ਜਪੁ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿਪੁਰਖੁ ਅਬਿਨਾਸੀ ॥1॥ ਰਹਾਉ ॥

ਹਰਿ ਕਾ ਨਾਮੁ ਅੰਮ੍ਰਿਤੁ ਹਰਿ ਹਰਿ ਹਰੇ ਸੋ ਪੀਐ ਜਿਸੁ ਰਾਮੁ ਪਿਆਸੀ ॥ ਹਰਿ ਆਪਿ ਦਇਆਲੁ ਦਇਆ ਕਰਿ ਮੇਲੈ ਜਿਸੁ ਸਤਿਗੁਰੂ ਸੋ ਜਨੁ ਹਰਿ ਹਰਿ ਅੰਮ੍ਰਿਤ ਨਾਮੁ ਚਖਾਸੀ ॥1॥ ਜੋ ਜਨ ਸੇਵਹਿ ਸਦ ਸਦਾ ਮੇਰਾ ਹਰਿ ਹਰੇ ਤਿਨ ਕਾ ਸਭੁ ਦੂਖੁ ਭਰਮੁ ਭਉ ਜਾਸੀ ॥ ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਜਿਉ ਚਾਤ੍ਰਿਕੁ ਜਲਿ ਪੀਐ ਤ੍ਰਿਪਤਾਸੀ

॥2॥5॥12॥ ਸਾਰੰਗ ਮਹਲਾ 4 ॥ ਜਪੁ ਮਨ ਸਿਰੀ ਰਾਮੁ ॥ ਰਾਮ ਰਮਤ ਰਾਮੁ ॥ ਸਤਿ ਸਤਿ ਰਾਮੁ ॥ ਬੋਲਹੁ ਭਈਆ ਸਦ ਰਾਮੁ ਰਾਮੁ ਰਾਮੁ ਰਵਿ ਰਹਿਆ ਸਰਬਗੇ ॥1॥ ਰਹਾਉ ॥ ਰਾਮੁ ਆਪੇ ਆਪਿ ਆਪਿ ਸਭੁ ਕਰਤਾ ਰਾਮੁ ਆਪੇ ਆਪਿ ਆਪਿ ਸਭਤੁ ਜਗੇ ॥ ਜਿਸੁ ਆਪਿ ਕ੍ਰਿਪਾ ਕਰੇ ਮੇਰਾ ਰਾਮ ਰਾਮ ਰਾਮਰਾਇ ਸੋ ਜਨੁ ਰਾਮ ਨਾਮ ਲਿਵ ਲਗੇ ॥1॥ ਰਾਮ ਨਾਮ ਕੀ ਉਪਮਾ ਦੇਖਹੁ ਹਰਿ ਸੰਤਹੁ ਜੋ ਭਗਤ ਜਨਾਂ ਕੀ ਪਤਿ ਰਾਖੈ ਵਿਚਿ ਕਲਿਜੁਗ ਅਗੇ

॥ ਜਨ ਨਾਨਕ ਕਾ ਅੰਗੁ ਕੀਆ ਮੇਰੈ ਰਾਮਰਾਇ ਦੁਸਮਨ ਦੂਖ ਗਏ ਸਭਿ ਭਗੇ ॥2॥6॥13॥ ॥3॥13॥16॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 5 ਚਉਪਦੇ ਘਰੁ 1 ॥ ਸਤਿਗੁਰ ਮੂਰਤਿ ਕਉ ਬਲਿ ਜਾਉ ॥ ਅੰਤਰਿ ਪਿਆਸ ਚਾਤ੍ਰਿਕ ਜਿਉ ਜਲ ਕੀ ਸਫਲ ਦਰਸਨੁ ਕਦਿ ਪਾਉਂ ॥1॥ ਰਹਾਉ ॥ ਅਨਾਥਾ ਕੋ ਨਾਥੁ ਸਰਬ ਪ੍ਰਤਿਪਾਲਕੁ ਭਗਤਿਵਛਲੁ ਹਰਿ ਨਾਉ

॥ ਜਾ ਕਉ ਕੋਇ ਨ ਰਾਖੈ ਪ੍ਰਾਣੀ ਤਿਸੁ ਤੂ ਦੇਹਿ ਅਸਰਾਉ ॥1॥ ਨਿਧਰਿਆ ਧਰ ਨਿਗਤਿਆ ਗਤਿ ਨਿਥਾਵਿਆ ਤੂ

ਥਾਉ ॥ ਦਹ ਦਿਸ ਜਾਉਂ ਤਹਾਂ ਤੂ ਸੰਗੇ ਤੇਰੀ ਕੀਰਤਿ ਕਰਮ ਕਮਾਉ ॥2॥ ਏਕਸ ਤੇ ਲਾਖ ਲਾਖ ਤੇ ਏਕਾ ਤੇਰੀ ਗਤਿ ਮਿਤਿ ਕਹਿ ਨ ਸਕਾਉ ॥ ਤੂ ਬੇਅੰਤੁ ਤੇਰੀ ਮਿਤਿ ਨਹੀ ਪਾਈਐ ਸਭੁ ਤੇਰੋ ਖੇਲੁ ਦਿਖਾਉ ॥3॥ ਸਾਧਨ ਕਾ ਸੰਗੁ ਸਾਧ

ਸਿਉ ਗੋਸਟਿ ਹਰਿ ਸਾਧਨ ਸਿਉ ਲਿਵ ਲਾਉ ॥ ਜਨ ਨਾਨਕ ਪਾਇਆ ਹੈ ਗੁਰਮਤਿ ਹਰਿ ਦੇਹੁ ਦਰਸੁ ਮਨਿ ਚਾਉ

॥4॥1॥ ਸਾਰੰਗ ਮਹਲਾ 5 ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਭਵਾਨ

॥1॥ ਰਹਾਉ ॥ ਬੈਸਨੌ ਨਾਮੁ ਕਰਤ ਖਟੁ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭਿ

1203

ਅਗਿਆਨ ॥1॥ ਕਰਹਿ ਸੋਮ ਪਾਕੁ ਹਿਰਹਿ ਪਰਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨਿ ॥2॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਡੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥3॥ ਸੋ ਗਿਆਨੀ ਸੋ ਬੈਸਨੌ ਪੜ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥

ਓੁਨਿ ਸਤਿਗੁਰੁ ਸੇਵਿ ਪਰਮਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥4॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੁੋਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨਿ ॥5॥2॥

ਸਾਰੰਗ ਮਹਲਾ 5 ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥1॥ ਰਹਾਉ

॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥1॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਇਓ ਹੈ ਬਾਰਹ ਤਬ ਤੇ ਥਾਨ ਥਿਰੋ ॥2॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥3॥ ਜੈਸੇ ਕੁੰਭੁ ਉਦਕਿ ਪੂਰਿ ਆਨਿਓ ਤਬ ਓੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ

ਮਹਿ ਡਾਰਿਓ ਅੰਭੈ ਅੰਭ ਮਿਲੋ ॥4॥3॥ ਸਾਰੰਗ ਮਹਲਾ 5 ॥ ਅਬ ਪੂਛੇ ਕਿਆ ਕਹਾ ॥ ਲੈਨੋ ਨਾਮੁ ਅੰਮ੍ਰਿਤ ਰਸੁ ਨੀਕੋ ਬਾਵਰੁ ਬਿਖੁ ਸਿਉ ਗਹਿ ਰਹਾ ॥1॥ ਰਹਾਉ ॥ ਦੁਲਭ ਜਨਮੁ ਚਿਰੰਕਾਲ ਪਾਇਓ ਜਾਤਉ ਕਉਡੀ ਬਦਲਹਾ

॥ ਕਾਥੂਰੀ ਕੋ ਗਾਹਕੁ ਆਇਓ ਲਾਦਿਓ ਕਾਲਰ ਬਿਰਖ ਜਿਵਹਾ ॥1॥ ਆਇਓ ਲਾਭੁ ਲਾਭਨ ਕੈ ਤਾਈ ਮੋਹਨਿ ਠਗਉਰੀ ਸਿਉ ਉਲਝਿ ਪਹਾ ॥ ਕਾਚ ਬਾਦਰੈ ਲਾਲੁ ਖੋਈ ਹੈ ਫਿਰਿ ਇਹੁ ਅਉਸਰੁ ਕਦਿ ਲਹਾ ॥2॥ ਸਗਲ ਅਪਰਾਧ ਏਕੁ ਗੁਣੁ ਨਾਹੀ ਠਾਕੁਰੁ ਛੋਡਹ ਦਾਸਿ ਭਜਹਾ ॥ ਆਈ ਮਸਟਿ ਜੜਵਤ ਕੀ ਨਿਆਈ ਜਿਉ ਤਸਕਰੁ ਦਰਿ ਸੰਨ੍ਹਿਹਾ ॥3॥ ਆਨ ਉਪਾਉ ਨ ਕੋਊ ਸੂਝੈ ਹਰਿ ਦਾਸਾ ਸਰਣੀ ਪਰਿ ਰਹਾ ॥ ਕਹੁ ਨਾਨਕ ਤਬ ਹੀ ਮਨ ਛੁਟੀਐ

ਜਉ ਸਗਲੇ ਅਉਗੁਨ ਮੇਟਿ ਧਰਹਾ ॥4॥4॥ ਸਾਰੰਗ ਮਹਲਾ 5 ॥ ਮਾਈ ਧੀਰਿ ਰਹੀ ਪ੍ਰਿਅ ਬਹੁਤੁ ਬਿਰਾਗਿਓ

॥ ਅਨਿਕ ਭਾਂਤਿ ਆਨੂਪ ਰੰਗ ਰੇ ਤਿਨ ਸਿਉ ਰੁਚੈ ਨ ਲਾਗਿਓ ॥1॥ ਰਹਾਉ ॥ ਨਿਸਿ ਬਾਸੁਰ ਪ੍ਰਿਅ ਪ੍ਰਿਅ ਮੁਖਿ

ਟੇਰਉ ਨੀਂਦ ਪਲਕ ਨਹੀ ਜਾਗਿਓ ॥ ਹਾਰ ਕਜਰ ਬਸਤ੍ਰ ਅਨਿਕ ਸੀਗਾਰ ਰੇ ਬਿਨੁ ਪਿਰ ਸਭੈ ਬਿਖੁ ਲਾਗਿਓ

1204

॥1॥ ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਗਿਓ ॥ ਹੀਓ ਦੇਉਂ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥2॥ ਚਰਣ ਬੰਦਨਾ ਅਮੋਲ ਦਾਸਰੋ ਦੇਉਂ ਸਾਧਸੰਗਤਿ ਅਰਦਾਗਿਓ ॥ ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥3॥ ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥ ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥4॥5॥ ਸਾਰੰਗ ਮਹਲਾ 5 ॥ ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥ ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥1॥ ਰਹਾਉ ॥ ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥ ਗਿਰਿ ਬਸੁਧਾ ਜਲੁ ਪਵਨੁ ਜਾਇਗੋ ਇਕਿ ਸਾਧ ਬਚਨ ਅਟਲਾਧਾ ॥1॥ ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥ ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥2॥ ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥ ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥3॥ ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥ ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥4॥6॥

ਸਾਰੰਗ ਮਹਲਾ 5 ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥1॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥1॥ ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹਾਂ ਸਘਨ ਬਾਸੁ ਫਲਾਂਨਦ ॥2॥ ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥3॥

ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਨਦ ॥4॥7॥ ਸਾਰੰਗ ਮਹਲਾ 5 ॥ ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ

ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥1॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ

॥ ਜੋ ਚਾਹਤ ਸੋਈ ਹਰਿ ਕੀਓ ਮਨਬਾਂਛਤ ਫਲ ਪਾਏ ॥1॥ ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ

1205

ਕਥਾ ਸੁਨਾਏ ॥ ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥2॥ ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥ ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤ ਹੂ ਜਾਏ ॥3॥ ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥ ਹੋਤ ਕ੍ਰਿਪਾਲ ਦੀਨ ਦਇਆਲ ਪ੍ਰਭ ਜਨ ਨਾਨਕ ਦਾਸ ਦਸਾਏ ॥4॥8॥

ਸਾਰੰਗ ਮਹਲਾ 5 ॥ ਓਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥1॥ ਰਹਾਉ ॥ ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੁੰਗਾ ਮੁਸਕਾਵਤ ॥1॥ ਜੈਸੇ ਪਵਨੁ ਬੰਧੁ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥2॥ ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥3॥ ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ

॥4॥9॥ ਸਾਰੰਗ ਮਹਲਾ 5 ॥ ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥1॥ ਰਹਾਉ ॥ ਨਾਮੁ ਅਮੋਲਾ ਪ੍ਰੀਤਿ ਨ ਤਿਸੁ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ

ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥1॥ ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢਿ ਬਸਤ੍ਰ

ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥2॥ ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥

ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥3॥ ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ

ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥4॥10॥ ਸਾਰੰਗ ਮਹਲਾ 5 ॥ ਅਵਰਿ ਸਭਿ

ਭੂਲੇ ਭ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹ ਤਤੁ ਪਛਾਨਿਆ ॥1॥ ਰਹਾਉ ॥

ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ

ਅੰਧਾਰਾ ॥1॥ ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ

ਨਾਹੀ ਅਭਿਮਾਨੈ ॥2॥ ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ

1206

ਨਹੀ ਜਗਦੀਸੈ ॥3॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ ਕਹੁ ਨਾਨਕ ਤਿਸੁ ਭਇਓ

ਪਰਾਪਤਿ ਜਾ ਕੈ ਲੇਖੁ ਮਥਾਮਾ ॥4॥11॥ ਸਾਰੰਗ ਮਹਲਾ 5 ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਸੂਖ ਸਿਧਿ ਮਨਬਾਂਛਤ ਫਲ ਲਹੀਐ ॥1॥ ਰਹਾਉ ॥ ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ ਅਨਾਥਹ ਨਾਥੁ ਦੀਨਦੁਖਭੰਜਨੁ ਪੂਰਿ ਰਹਿਓ ਘਟ ਵਾਸੀ ॥1॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥2॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥3॥ ਤੂ

ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ

॥4॥12॥ ਸਾਰੰਗ ਮਹਲਾ 5 ॥ ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥1॥ ਰਹਾਉ ॥ ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨਿ ॥ ਆਪਿ ਜਪੈ

ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥1॥ ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥

ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥2॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥3॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥4॥13॥ ਸਾਰੰਗ ਮਹਲਾ 5 ॥ ਗਾਇਓ ਰੀ ਮੈ ਗੁਣਨਿਧਿ ਮੰਗਲ ਗਾਇਓ ॥ ਭਲੇ ਸੰਜੋਗ ਭਲੇ ਦਿਨ ਅਉਸਰ ਜਉ ਗੋਪਾਲੁ ਰੀਝਾਇਓ ॥1॥ ਰਹਾਉ ॥ ਸੰਤਹ ਚਰਨ ਮੋਰਲੋ ਮਾਥਾ ॥ ਹਮਰੈ ਮਸਤਕਿ ਸੰਤ ਧਰੇ ਹਾਥਾ

॥1॥ ਸਾਧਹ ਮੰਤ੍ਰਿ ਮੋਰਲੋ ਮਨੂਆ ॥ ਤਾ ਤੇ ਗਤੁ ਹੋਏ ਤ੍ਰੈ ਗੁਨੀਆ ॥2॥ ਭਗਤਹ ਦਰਸੁ ਦੇਖਿ ਨੈਨ ਰੰਗਾ ॥

ਲੋਭ ਮੋਹ ਤੂਟੇ ਭ੍ਰਮ ਸੰਗਾ ॥3॥ ਕਹੁ ਨਾਨਕ ਸੁਖ ਸਹਜ ਅਨੰਦਾ ॥ ਖੋਲ੍ਹਿ ਭੀਤਿ ਮਿਲੇ ਪਰਮਾਨੰਦਾ ॥4॥14॥

ੴ ਸਤਿ ਗੁਰ ਪ੍ਰਸਾਦਿ ॥

ਸਾਰਗ ਮਹਲਾ 5 ਘਰੁ 2 ॥ ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ

1207

ਬਿਧਿ ਉਮਕਾਈ ॥1॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥

ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥1॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਈਂ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਈਂ ॥2॥ ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ

॥3॥ ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥4॥1॥15॥ ਸਾਰੰਗ ਮਹਲਾ 5 ॥ ਰੇ ਮੂੜ੍ਹੇ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਹੀਂ ॥1॥ ਰਹਾਉ ॥ ਅਨਿਕ ਜਨਮ ਭ੍ਰਮਤੌ

ਹੀ ਆਇਓ ਮਾਨਸ ਜਨਮੁ ਦੁਲਭਾਹੀ ॥ ਗਰਭਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਹੀਂ ॥1॥ ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਹੀਂ

॥2॥ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਹੀਂ ॥ ਧਰਮਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥3॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਹੀ ॥ ਕਹੁ ਨਾਨਕ ਤਿਨ ਜਨ ਬਲਿਹਾਰੀ ਜੋ ਅਲਿਪਤ ਰਹੇ ਮਨ ਮਾਹੀਂ ॥4॥2॥16॥ ਸਾਰੰਗ ਮਹਲਾ 5 ॥ ਕਿਉ ਜੀਵਨੁ ਪ੍ਰੀਤਮ ਬਿਨੁ ਮਾਈ ॥ ਜਾ ਕੇ ਬਿਛੁਰਤ ਹੋਤ ਮਿਰਤਕਾ ਗ੍ਰਿਹ ਮਹਿ ਰਹਨੁ ਨ ਪਾਈ ॥1॥ ਰਹਾਉ ॥ ਜੀਅ ਹੀਅ ਪ੍ਰਾਨ ਕੋ ਦਾਤਾ ਜਾ ਕੈ ਸੰਗਿ ਸੁਹਾਈ ॥ ਕਰਹੁ ਕ੍ਰਿਪਾ ਸੰਤਹੁ ਮੋਹਿ ਅਪੁਨੀ ਪ੍ਰਭ ਮੰਗਲ ਗੁਣ ਗਾਈ ॥1॥ ਚਰਨ ਸੰਤਨ ਕੇ ਮਾਥੇ ਮੇਰੇ ਊਪਰਿ ਨੈਨਹੁ ਧੂਰਿ ਬਾਂਛਾਈਂ ॥ ਜਿਹ ਪ੍ਰਸਾਦਿ ਮਿਲੀਐ ਪ੍ਰਭ ਨਾਨਕ ਬਲਿ ਬਲਿ ਤਾ ਕੈ ਹਉ ਜਾਈ

॥2॥3॥17॥ ਸਾਰੰਗ ਮਹਲਾ 5 ॥ ਉਆ ਅਉਸਰ ਕੈ ਹਉ ਬਲਿ ਜਾਈ ॥ ਆਠ ਪਹਰ ਅਪਨਾ ਪ੍ਰਭੁ ਸਿਮਰਨੁ ਵਡਭਾਗੀ ਹਰਿ ਪਾਈਂ ॥1॥ ਰਹਾਉ ॥ ਭਲੋ ਕਬੀਰੁ ਦਾਸੁ ਦਾਸਨ ਕੋ ਊਤਮੁ ਸੈਨੁ ਜਨੁ ਨਾਈ ॥ ਊਚ ਤੇ ਊਚ ਨਾਮਦੇਉ ਸਮਦਰਸੀ ਰਵਿਦਾਸ ਠਾਕੁਰ ਬਣਿ ਆਈ ॥1॥ ਜੀਉ ਪਿੰਡੁ ਤਨੁ ਧਨੁ ਸਾਧਨ ਕਾ ਇਹੁ ਮਨੁ ਸੰਤ ਰੇਨਾਈ

॥ ਸੰਤ ਪ੍ਰਤਾਪਿ ਭਰਮ ਸਭਿ ਨਾਸੇ ਨਾਨਕ ਮਿਲੇ ਗੁਸਾਈ ॥2॥4॥18॥ ਸਾਰੰਗ ਮਹਲਾ 5 ॥ ਮਨੋਰਥ ਪੂਰੇ

1208

ਸਤਿਗੁਰਿ ਆਪਿ ॥ ਸਗਲ ਪਦਾਰਥ ਸਿਮਰਨਿ ਜਾ ਕੈ ਆਠ ਪਹਰ ਮੇਰੇ ਮਨ ਜਾਪਿ ॥1॥ ਰਹਾਉ

॥ ਅੰਮ੍ਰਿਤ ਨਾਮੁ ਸੁਆਮੀ ਤੇਰਾ ਜੋ ਪੀਵੈ ਤਿਸ ਹੀ ਤ੍ਰਿਪਤਾਸ ॥ ਜਨਮ ਜਨਮ ਕੇ ਕਿਲਬਿਖ ਨਾਸਹਿ ਆਗੈ ਦਰਗਹ ਹੋਇ ਖਲਾਸ ॥1॥ ਸਰਨਿ ਤੁਮਾਰੀ ਆਇਓ ਕਰਤੇ ਪਾਰਬ੍ਰਹਮ ਪੂਰਨ ਅਬਿਨਾਸ

॥ ਕਰਿ ਕਿਰਪਾ ਤੇਰੇ ਚਰਨ ਧਿਆਵਉ ਨਾਨਕ ਮਨਿ ਤਨਿ ਦਰਸ ਪਿਆਸ ॥2॥5॥19॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 5 ਦੁਪਦੇ ਘਰੁ 3 ॥ ਮਨ ਕਹਾ ਲੁਭਾਈਐ ਆਨ ਕਉ ॥ ਈਤ ਊਤ ਪ੍ਰਭੁ ਸਦਾ ਸਹਾਈ ਜੀਅ ਸੰਗਿ ਤੇਰੇ ਕਾਮ ਕਉ ॥1॥ ਰਹਾਉ ॥ ਅੰਮ੍ਰਿਤ ਨਾਮੁ ਪ੍ਰਿਅ ਪ੍ਰੀਤਿ ਮਨੋਹਰ ਇਹੈ ਅਘਾਵਨ ਪਾਨ ਕਉ ॥ ਅਕਾਲਮੂਰਤਿ ਹੈ ਸਾਧ ਸੰਤਨ ਕੀ ਠਾਹਰ ਨੀਕੀ ਧਿਆਨ ਕਉ ॥1॥ ਬਾਣੀ ਮੰਤ੍ਰੁ ਮਹਾ ਪੁਰਖਨ ਕੀ ਮਨਹਿ ਉਤਾਰਨ ਮਾਨ ਕਉ ॥

ਖੋਜਿ ਲਹਿਓ ਨਾਨਕ ਸੁਖ ਥਾਨਾ ਹਰਿ ਨਾਮਾ ਬਿਸ੍ਰਾਮ ਕਉ ॥2॥1॥20॥ ਸਾਰੰਗ ਮਹਲਾ 5 ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥1॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਸਾਧੂਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖਭੰਜਨੁ ਜਮ ਤੇ ਹੋਵੈ ਧਰਮਰਾਇ

॥1॥ ਏਕਸੁ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥2॥2॥21॥ ਸਾਰੰਗ ਮਹਲਾ 5 ॥ ਹਰਿ ਜਨ ਸਗਲ ਉਧਾਰੇ ਸੰਗ ਕੇ ॥ ਭਏ ਪੁਨੀਤ ਪਵਿਤ੍ਰ ਮਨ ਜਨਮ ਜਨਮ ਕੇ ਦੁਖ ਹਰੇ ॥1॥ ਰਹਾਉ ॥ ਮਾਰਗਿ ਚਲੇ ਤਿਨ੍ਹੀ ਸੁਖੁ ਪਾਇਆ ਜਿਨ ਸਿਉ ਗੋਸਟਿ ਸੇ ਤਰੇ ॥ ਬੂਡਤ ਘੋਰ ਅੰਧ ਕੂਪ ਮਹਿ ਤੇ ਸਾਧੂ ਸੰਗਿ ਪਾਰਿ ਪਰੇ ॥1॥ ਜਿਨ੍ਹ ਕੇ ਭਾਗ ਬਡੇ ਹੈ ਭਾਈ ਤਿਨ ਸਾਧੂ ਸੰਗਿ ਮੁਖ ਜੁਰੇ ॥ ਤਿਨ ਕੀ ਧੂਰਿ ਬਾਂਛੈ ਨਿਤ ਨਾਨਕੁ ਪ੍ਰਭੁ ਮੇਰਾ ਕਿਰਪਾ ਕਰੇ ॥2॥3॥22॥ ਸਾਰੰਗ ਮਹਲਾ 5 ॥ ਹਰਿ ਜਨ ਰਾਮ ਰਾਮ ਰਾਮ ਧਿਆਏਂ ॥ ਏਕ ਪਲਕ ਸੁਖ ਸਾਧ ਸਮਾਗਮ ਕੋਟਿ ਬੈਕੁੰਠਹ ਪਾਏ ॥1॥ ਰਹਾਉ ॥ ਦੁਲਭ ਦੇਹ ਜਪਿ ਹੋਤ ਪੁਨੀਤਾ ਜਮ ਕੀ ਤ੍ਰਾਸ ਨਿਵਾਰੈ ॥ ਮਹਾ ਪਤਿਤ ਕੇ ਪਾਤਿਕ ਉਤਰਹਿ ਹਰਿ ਨਾਮਾ ਉਰਿ ਧਾਰੈ ॥1॥ ਜੋ ਜੋ ਸੁਨੈ ਰਾਮ ਜਸੁ ਨਿਰਮਲ ਤਾ ਕਾ ਜਨਮ ਮਰਣ ਦੁਖੁ ਨਾਸਾ ॥ ਕਹੁ ਨਾਨਕ ਪਾਈਐ ਵਡਭਾਗੀਂ ਮਨ ਤਨ ਹੋਇ ਬਿਗਾਸਾ ॥2॥4॥23॥

1209

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਦੁਪਦੇ ਘਰੁ 4 ॥ ਮੋਹਨ ਘਰਿ ਆਵਹੁ ਕਰਉ ਜੋਦਰੀਆ ॥ ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥1॥ ਰਹਾਉ ॥ ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ

ਭਰੀਆ ॥ ਹੋਇ ਕ੍ਰਿਪਾਲ ਗੁਰ ਲਾਹਿ ਪਰਦੋ ਮਿਲਉ ਲਾਲ ਮਨੁ ਹਰੀਆ ॥1॥ ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥ ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ

॥2॥1॥24॥ ਸਾਰੰਗ ਮਹਲਾ 5 ॥ ਅਬ ਕਿਆ ਸੋਚਉ ਸੋਚ ਬਿਸਾਰੀ ॥ ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥1॥ ਰਹਾਉ ॥ ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰਮੰਤ੍ਰੁ ਮੂਖਿ ਗਰੁੜਾਰੀ ॥

ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥1॥ ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥2॥2॥25॥ ਸਾਰੰਗ ਮਹਲਾ 5 ॥ ਅਬ ਮੋਹਿ ਸਰਬ ਉਪਾਵ ਬਿਰਕਾਤੇ ॥ ਕਰਣਕਾਰਣ ਸਮਰਥ ਸੁਆਮੀ ਹਰਿ ਏਕਸ ਤੇ ਮੇਰੀ ਗਾਤੇ

॥1॥ ਰਹਾਉ ॥ ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥ ਦੇਹਿਂ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥1॥ ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥ ਕਹੁ ਨਾਨਕ ਮੈ

ਸਰਬਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥2॥3॥26॥ ਸਾਰੰਗ ਮਹਲਾ 5 ॥ ਅਬ ਮੋਹਿ ਲਬਧਿਓ ਹੈ

ਹਰਿ ਟੇਕਾ ॥ ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥1॥ ਰਹਾਉ ॥ ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥ ਜਿਉ ਜਲ ਤਰੰਗ ਫੇਨੁ ਜਲੁ ਹੋਈ ਹੈ ਸੇਵਕ ਠਾਕੁਰ ਭਏ ਏਕਾ ॥1॥

ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥ ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥2॥4॥27॥ ਸਾਰੰਗ ਮਹਲਾ 5 ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥1॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥1॥ ਗੁਣਨਿਧਾਨ

1210

ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ

॥2॥5॥28॥ ਸਾਰੰਗ ਮਹਲਾ 5 ॥ ਅਬ ਮੋਰੋ ਠਾਕੁਰ ਸਿਉ ਮਨੁ ਮਾਂਨਾ ॥ ਸਾਧ ਕ੍ਰਿਪਾਲ ਦਇਆਲ ਭਏ ਹੈ ਇਹੁ ਛੇਦਿਓ ਦੁਸਟੁ ਬਿਗਾਨਾ ॥1॥ ਰਹਾਉ ॥ ਤੁਮ ਹੀ ਸੁੰਦਰ ਤੁਮਹਿ ਸਿਆਨੇ ਤੁਮ ਹੀ ਸੁਘਰ ਸੁਜਾਨਾ ॥

ਸਗਲ ਜੋਗ ਅਰੁ ਗਿਆਨ ਧਿਆਨ ਇਕ ਨਿਮਖ ਨ ਕੀਮਤਿ ਜਾਨਾਂ ॥1॥ ਤੁਮ ਹੀ ਨਾਇਕ ਤੁਮਹਿ ਛਤ੍ਰਪਤਿ ਤੁਮ ਪੂਰਿ ਰਹੇ ਭਗਵਾਨਾ ॥ ਪਾਵਉ ਦਾਨੁ ਸੰਤ ਸੇਵਾ ਹਰਿ ਨਾਨਕ ਸਦ ਕੁਰਬਾਨਾ ॥ 2॥6॥29॥ ਸਾਰੰਗ ਮਹਲਾ 5 ॥ ਮੇਰੈ ਮਨਿ ਚੀਤਿ ਆਏ ਪ੍ਰਿਅ ਰੰਗਾ ॥ ਬਿਸਰਿਓ ਧੰਧੁ ਬੰਧੁ ਮਾਇਆ ਕੋ ਰਜਨਿ ਸਬਾਈ ਜੰਗਾ

॥1॥ ਰਹਾਉ ॥ ਹਰਿ ਸੇਵਉ ਹਰਿ ਰਿਦੈ ਬਸਾਵਉ ਹਰਿ ਪਾਇਆ ਸਤਿਸੰਗਾ ॥ ਐਸੋ ਮਿਲਿਓ ਮਨੋਹਰੁ ਪ੍ਰੀਤਮੁ ਸੁਖ ਪਾਏ ਮੁਖ ਮੰਗਾ ॥1॥ ਪ੍ਰਿਉ ਅਪਨਾ ਗੁਰਿ ਬਸਿ ਕਰਿ ਦੀਨਾ ਭੋਗਉ ਭੋਗ ਨਿਸੰਗਾ ॥ ਨਿਰਭਉ ਭਏ ਨਾਨਕ ਭਉ ਮਿਟਿਆ ਹਰਿ ਪਾਇਓ ਪਾਠੰਗਾ ॥2॥7॥30॥ ਸਾਰੰਗ ਮਹਲਾ 5 ॥ ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹ ਪ੍ਰਿਅ ਅੰਕਿ ਸਮਾਨੀ ॥1॥ ਰਹਾਉ ॥ ਛੂਟਰਿ ਤੇ ਗੁਰਿ ਕੀਈ ਸੁੋਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ

ਬਸਾਨੀ ॥1॥ ਉਨ੍ਹ ਕੈ ਬਸਿ ਆਇਓ ਭਗਤਿਵਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲੁੋਕਾਨੀ ॥2॥8॥31॥ ਸਾਰੰਗ ਮਹਲਾ 5 ॥ ਅਬ ਮੇਰੋ ਪੰਚਾ ਤੇ ਸੰਗੁ ਤੂਟਾ ॥ ਦਰਸਨੁ ਦੇਖਿ ਭਏ ਮਨਿ ਆਨਦ ਗੁਰ ਕਿਰਪਾ ਤੇ ਛੂਟਾ ॥1॥ ਰਹਾਉ ॥ ਬਿਖਮ ਥਾਨ ਬਹੁਤ ਬਹੁ ਧਰੀਆ ਅਨਿਕ ਰਾਖ ਸੂਰੂਟਾ ॥ ਬਿਖਮ ਗਾਰ੍ਹ ਕਰੁ ਪਹੁਚੈ ਨਾਹੀ ਸੰਤ ਸਾਨਥ ਭਏ ਲੂਟਾ ॥1॥ ਬਹੁਤੁ ਖਜਾਨੇ ਮੇਰੈ ਪਾਲੈ ਪਰਿਆ ਅਮੋਲ ਲਾਲ ਆਖੂਟਾ ॥ ਜਨ ਨਾਨਕ ਪ੍ਰਭਿ ਕਿਰਪਾ ਧਾਰੀ ਤਉ ਮਨ ਮਹਿ ਹਰਿ ਰਸੁ ਘੂਟਾ ॥2॥9॥32॥ ਸਾਰੰਗ ਮਹਲਾ 5 ॥ ਅਬ ਮੇਰੋ ਠਾਕੁਰ ਸਿਉ ਮਨੁ ਲੀਨਾ ॥ ਪ੍ਰਾਨ ਦਾਨੁ ਗੁਰਿ ਪੂਰੈ

ਦੀਆ ਉਰਝਾਇਓ ਜਿਉ ਜਲ ਮੀਨਾ ॥1॥ ਰਹਾਉ ॥ ਕਾਮ ਕ੍ਰੋਧ ਲੋਭ ਮਦ ਮਤਸਰ ਇਹ ਅਰਪਿ ਸਗਲ ਦਾਨੁ ਕੀਨਾ ॥ ਮੰਤ੍ਰ ਦ੍ਰਿੜਾਇ ਹਰਿ ਅਉਖਧੁ ਗੁਰਿ ਦੀਓ ਤਉ ਮਿਲਿਓ ਸਗਲ ਪ੍ਰਬੀਨਾ ॥1॥ ਗ੍ਰਿਹੁ ਤੇਰਾ ਤੂ

1211

ਠਾਕੁਰੁ ਮੇਰਾ ਗੁਰਿ ਹਉ ਖੋਈ ਪ੍ਰਭੁ ਦੀਨਾ ॥ ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ

॥2॥10॥33॥ ਸਾਰੰਗ ਮਹਲਾ 5 ॥ ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥ ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥1॥ ਰਹਾਉ ॥ ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸੰਮ੍ਹਾਰਹਿ ॥

ਹੋਹੁ ਕ੍ਰਿਪਾਲ ਦੀਨ ਦੁਖਭੰਜਨ ਹਾਥ ਦੇਇ ਨਿਸਤਾਰਹਿ ॥1॥ ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥ ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮ੍ਹਾਰਹਿ ॥2॥11॥34॥ ਸਾਰਗ ਮਹਲਾ 5 ॥

ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥ ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥1॥

ਰਹਾਉ ॥ ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਰਾਮਾ ॥ ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ

ਹਥਿ ਚਰਿਓ ਲਾਲੁ ਅਗਾਮਾ ॥1॥ ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥ ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥2॥12॥35॥ ਸਾਰੰਗ ਮਹਲਾ 5 ॥ ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥ ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥1॥ ਰਹਾਉ ॥ ਪ੍ਰਭ ਤੂ

ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥ ਮਾਣੁ ਤਾਣੁ ਸਭੁ ਤੂ ਹੈ ਤੂ ਹੈ ਇਕੁ ਨਾਮੁ ਤੇਰਾ ਮੈ ਓਲ੍ਹਾ ॥1॥ ਜੇ ਤਖਤਿ ਬੈਸਾਲਹਿ ਤਉ ਦਾਸ ਤੁਮ੍ਹਾਰੇ ਘਾਸੁ ਬਢਾਵਹਿ ਕੇਤਕ ਬੋਲਾ ॥ ਜਨ ਨਾਨਕ ਕੇ ਪ੍ਰਭ

ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥2॥13॥36॥ ਸਾਰੰਗ ਮਹਲਾ 5 ॥ ਰਸਨਾ ਰਾਮ ਕਹਤ ਗੁਣ ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨੁ ਮੋਹੰ ॥1॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਨਾਮੁ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥1॥ ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣਕਾਰਣ ਸਮਰਥੋਹੰ

॥2॥14॥37॥ ਸਾਰੰਗ ਮਹਲਾ 5 ॥ ਨੈਨਹੁ ਦੇਖਿਓ ਚਲਿਤੁ ਤਮਾਸਾ ॥ ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥1॥ ਰਹਾਉ ॥ ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥ ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿਵਛਲੁ ਗੁਣਤਾਸਾ ॥1॥ ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ

1212

ਪਰਗਾਸਾ ॥ ਕਹੁ ਨਾਨਕ ਦਰਸੁ ਪੇਖਿ ਸੁਖੁ ਪਾਇਆ ਸਭ ਪੂਰਨ ਹੋਈ ਆਸਾ ॥2॥15॥38॥ ਸਾਰੰਗ ਮਹਲਾ 5 ॥ ਚਰਨਹ ਗੋਬਿੰਦ ਮਾਰਗੁ ਸੁਹਾਵਾ ॥ ਆਨ ਮਾਰਗ ਜੇਤਾ ਕਿਛੁ ਧਾਈਐ ਤੇਤੋ ਹੀ ਦੁਖੁ ਹਾਵਾ ॥1॥ ਰਹਾਉ ॥

ਨੇਤ੍ਰ ਪੁਨੀਤ ਭਏ ਦਰਸੁ ਪੇਖੇ ਹਸਤ ਪੁਨੀਤ ਟਹਲਾਵਾ ॥ ਰਿਦਾ ਪੁਨੀਤੁ ਰਿਦੈ ਹਰਿ ਬਸਿਓ ਮਸਤਕੁ ਪੁਨੀਤ ਸੰਤ ਧੂਰਾਵਾ ॥1॥ ਸਰਬਨਿਧਾਨ ਨਾਮਿ ਹਰਿ ਹਰਿ ਕੈ ਜਿਸੁ ਕਰਮਿ ਲਿਖਿਆ ਤਿਨਿ ਪਾਵਾ ॥ ਜਨ ਨਾਨਕ ਕਉ ਗੁਰੁ ਪੂਰਾ ਭੇਟਿਓ ਸੁਖਿ ਸਹਜੇ ਅਨਦਿ ਬਿਹਾਵਾ ॥2॥16॥39॥ ਸਾਰੰਗ ਮਹਲਾ 5 ॥ ਧਿਆਇਓ ਅੰਤਿ ਬਾਰ ਨਾਮੁ ਸਖਾ ॥ ਜਹ ਮਾਤ ਪਿਤਾ ਸੁਤ ਭਾਈ ਨ ਪਹੁਚੈ ਤਹਾ ਤਹਾ ਤੂ ਰਖਾ ॥1॥ ਰਹਾਉ ॥ ਅੰਧ ਕੂਪ ਗ੍ਰਿਹ ਮਹਿ ਤਿਨਿ ਸਿਮਰਿਓ ਜਿਸੁ ਮਸਤਕਿ ਲੇਖੁ ਲਿਖਾ ॥ ਖੂਲ੍ਹੇ ਬੰਧਨ ਮੁਕਤਿ ਗੁਰਿ ਕੀਨੀ ਸਭ ਤੂ ਹੈ ਤੁਹੀ ਦਿਖਾ ॥1॥ ਅੰਮ੍ਰਿਤ ਨਾਮੁ ਪੀਆ ਮਨੁ ਤ੍ਰਿਪਤਿਆ ਆਘਾਏ ਰਸਨ ਚਖਾ ॥ ਕਹੁ ਨਾਨਕ ਸੁਖ ਸਹਜੁ ਮੈ ਪਾਇਆ ਗੁਰਿ ਲਾਹੀ ਸਗਲ ਤਿਖਾ ॥2॥17॥40॥ ਸਾਰੰਗ ਮਹਲਾ 5 ॥ ਗੁਰ ਮਿਲਿ ਐਸੇ ਪ੍ਰਭੂ ਧਿਆਇਆ ॥ ਭਇਓ ਕ੍ਰਿਪਾਲੁ ਦਇਆਲੁ ਦੁਖਭੰਜਨੁ ਲਗੈ ਨ ਤਾਤੀ ਬਾਇਆ ॥1॥ ਰਹਾਉ ॥ ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ ॥ ਨਿਮਖ

ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ ॥1॥ ਹਉ ਬਲਿ ਬਲਿ ਬਲਿ ਬਲਿ ਚਰਨ ਕਮਲ ਕਉ ਬਲਿ ਬਲਿ ਗੁਰ ਦਰਸਾਇਆ ॥ ਕਹੁ ਨਾਨਕ ਕਾਹੂ ਪਰਵਾਹਾ ਜਉ ਸੁਖਸਾਗਰੁ ਮੈ ਪਾਇਆ ॥2॥18॥41॥ ਸਾਰੰਗ ਮਹਲਾ 5 ॥ ਮੇਰੈ ਮਨਿ ਸਬਦੁ ਲਗੋ ਗੁਰ ਮੀਠਾ ॥ ਖੁਲ੍ਹਿਓ ਕਰਮੁ ਭਇਓ ਪਰਗਾਸਾ ਘਟਿ ਘਟਿ ਹਰਿ ਹਰਿ ਡੀਠਾ ॥1॥

ਰਹਾਉ ॥ ਪਾਰਬ੍ਰਹਮੁ ਆਜੋਨੀ ਸੰਭਉ ਸਰਬ ਥਾਨ ਘਟ ਬੀਠਾ ॥ ਭਇਓ ਪਰਾਪਤਿ ਅੰਮ੍ਰਿਤਨਾਮਾ ਬਲਿ ਬਲਿ ਪ੍ਰਭ

ਚਰਣੀਠਾ ॥1॥ ਸਤਿਸੰਗਤਿ ਕੀ ਰੇਣੁ ਮੁਖਿ ਲਾਗੀ ਕੀਏ ਸਗਲ ਤੀਰਥ ਮਜਨੀਠਾ ॥ ਕਹੁ ਨਾਨਕ ਰੰਗਿ ਚਲੂਲ ਭਏ ਹੈ ਹਰਿ ਰੰਗੁ ਨ ਲਹੈ ਮਜੀਠਾ ॥2॥19॥42॥ ਸਾਰੰਗ ਮਹਲਾ 5 ॥ ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥

ਨਿਮਖ ਬਚਨੁ ਪ੍ਰਭ ਹੀਅਰੈ ਬਸਿਓ ਸਗਲ ਭੂਖ ਮੇਰੀ ਲਾਥੇ ॥1॥ ਰਹਾਉ ॥ ਕ੍ਰਿਪਾਨਿਧਾਨ ਗੁਣ ਨਾਇਕ ਠਾਕੁਰ ਸੁਖ ਸਮੂਹ ਸਭ ਨਾਥੇ ॥ ਏਕ ਆਸ ਮੋਹਿ ਤੇਰੀ ਸੁਆਮੀ ਅਉਰ ਦੁਤੀਆ ਆਸ ਬਿਰਾਥੇ ॥1॥ ਨੈਣ ਤ੍ਰਿਪਤਾਸੇ

1213

ਦੇਖਿ ਦਰਸਾਵਾ ਗੁਰਿ ਕਰ ਧਾਰੇ ਮੇਰੈ ਮਾਥੈ ॥ ਕਹੁ ਨਾਨਕ ਮੈ ਅਤੁਲ ਸੁਖੁ ਪਾਇਆ ਜਨਮ ਮਰਣ ਭੈ ਲਾਥੇ

॥2॥20॥43॥ ਸਾਰੰਗ ਮਹਲਾ 5 ॥ ਰੇ ਮੂੜ੍ਹੇ ਆਨ ਕਾਹੇ ਕਤ ਜਾਈ ॥ ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥1॥ ਰਹਾਉ ॥ ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸੁ ਸਿਉ ਰੁਚ ਨਹੀ ਰਾਈ ॥ ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥1॥ ਭਇਓ ਦਇਆਲੁ ਕ੍ਰਿਪਾਲੁ ਦੁਖਹਰਤਾ ਸੰਤਨ ਸਿਉ ਬਨਿ ਆਈ ॥ ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥2॥21॥44॥ ਸਾਰੰਗ ਮਹਲਾ 5 ॥ ਓਅੰ ਪ੍ਰਿਅ ਪ੍ਰੀਤਿ ਚੀਤਿ ਪਹਿਲਰੀਆ ॥ ਜੋ ਤਉ ਬਚਨੁ ਦੀਓ ਮੇਰੇ ਸਤਿਗੁਰ ਤਉ ਮੈ ਸਾਜਿ ਸੀਗਰੀਆ

॥1॥ ਰਹਾਉ ॥ ਹਮ ਭੂਲਹ ਤੁਮ ਸਦਾ ਅਭੂਲਾ ਹਮ ਪਤਿਤ ਤੁਮ ਪਤਿਤ ਉਧਰੀਆ ॥ ਹਮ ਨੀਚ ਬਿਰਖ ਤੁਮ ਮੈਲਾਗਰ ਲਾਜ ਸੰਗਿ ਸੰਗਿ ਬਸਰੀਆ ॥1॥ ਤੁਮ ਗੰਭੀਰ ਧੀਰ ਉਪਕਾਰੀ ਹਮ ਕਿਆ ਬਪੁਰੇ ਜੰਤਰੀਆ ॥ ਗੁਰ ਕ੍ਰਿਪਾਲ ਨਾਨਕ ਹਰਿ ਮੇਲਿਓ ਤਉ ਮੇਰੀ ਸੂਖਿ ਸੇਜਰੀਆ ॥2॥22॥45॥ ਸਾਰੰਗ ਮਹਲਾ 5 ॥ ਮਨ ਓਇ ਦਿਨਸ ਧੰਨਿ ਪਰਵਾਨਾ ॥ ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾ ॥1॥ ਰਹਾਉ ॥ ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨ ਮਾਨਾ ॥ ਇਹੁ ਤਨੁ ਤੁਮਰਾ ਸਭੁ ਗ੍ਰਿਹੁ ਧਨੁ ਤੁਮਰਾ ਹੀਉ ਕੀਓ ਕੁਰਬਾਨਾ

॥1॥ ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾ ॥ ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ

ਨਾਨਕ ਅੰਤੁ ਨ ਜਾਨਾ ॥2॥23॥46॥ ਸਾਰੰਗ ਮਹਲਾ 5 ॥ ਅਬ ਮੋਰੋ ਸਹਸਾ ਦੂਖੁ ਗਇਆ ॥ ਅਉਰਿ ਉਪਾਵ ਸਗਲ ਤਿਆਗਿ ਛੋਡੇ ਸਤਿਗੁਰ ਸਰਣਿ ਪਇਆ ॥1॥ ਰਹਾਉ ॥ ਸਰਬ ਸਿਧਿ ਕਾਰਜ ਸਭਿ ਸਵਰੇ ਅਹੰ ਰੋਗ ਸਗਲ ਹੀ ਖਇਆ ॥ ਕੋਟਿ ਪਰਾਧ ਖਿਨ ਮਹਿ ਖਉ ਭਈ ਹੈ ਗੁਰ ਮਿਲਿ ਹਰਿ ਹਰਿ ਕਹਿਆ ॥1॥ ਪੰਚ ਦਾਸ ਗੁਰਿ ਵਸਗਤਿ ਕੀਨੇ ਮਨੁ ਨਿਹਚਲੁ ਨਿਰਭਇਆ ॥ ਆਇ ਨ ਜਾਵੈ ਨ ਕਤ ਹੀ ਡੋਲੈ ਥਿਰੁ ਨਾਨਕ ਰਾਜਇਆ

॥2॥24॥47॥ ਸਾਰੰਗ ਮਹਲਾ 5 ॥ ਪ੍ਰਭੁ ਮੇਰੋ ਇਤ ਉਤ ਸਦਾ ਸਹਾਈ ॥ ਮਨਮੋਹਨੁ ਮੇਰੇ ਜੀਅ ਕੋ ਪਿਆਰੋ ਕਵਨ ਕਹਾ ਗੁਨ ਗਾਈ ॥1॥ ਰਹਾਉ ॥ ਖੇਲ ਖਿਲਾਵੈ ਲਾਡ ਲਾਡਾਵੈ ਸਦਾ ਸਦਾ ਅਨਦਾਈ ॥ ਪ੍ਰਤਿਪਾਲੈ

ਬਾਰਿਕ ਕੀ ਨਿਆਈ ਜੈਸੇ ਮਾਤ ਪਿਤਾਈ ॥1॥ ਤਿਸੁ ਬਿਨੁ ਨਿਮਖ ਨਹੀ ਰਹਿ ਸਕੀਐ ਬਿਸਰਿ ਨ ਕਬ ਹੂ

1214

ਜਾਈ ॥ ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥2॥25॥48॥ ਸਾਰੰਗ ਮਹਲਾ 5

॥ ਅਪਨਾ ਮੀਤੁ ਸੁਆਮੀ ਗਾਈਐ ॥ ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥1॥

ਰਹਾਉ ॥ ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥ ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥1॥ ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ

॥ ਗੁਣਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥2॥26॥49॥ ਸਾਰੰਗ ਮਹਲਾ 5 ॥ ਓਟ ਸਤਾਣੀ ਪ੍ਰਭ ਜੀਉ ਮੇਰੈ ॥ ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥1॥ ਰਹਾਉ ॥

ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥ ਅੰਮ੍ਰਿਤਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥1॥ ਕਵਨ ਉਪਮਾ ਕਹਉ ਏਕ ਮੁਖਿ ਨਿਰਗੁਣ ਕੇ ਦਾਤੇਰੈ ॥ ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥2॥27॥50॥ ਸਾਰੰਗ ਮਹਲਾ 5 ॥ ਪ੍ਰਭ ਸਿਮਰਤ ਦੂਖ ਬਿਨਾਸੀ ॥ ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥1॥ ਰਹਾਉ ॥ ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥ ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥1॥ ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦਜੀਵਨ ਅਬਿਨਾਸੀ ॥ ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥2॥28॥51॥

ਸਾਰੰਗ ਮਹਲਾ 5 ॥ ਮੇਰੋ ਮਨੁ ਜਤ ਕਤ ਤੁਝਹਿ ਸਮ੍ਹਾਰੈ ॥ ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥1॥ ਰਹਾਉ ॥ ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥ ਤਬ ਅਰੋਗੁ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥1॥ ਕਵਨੁ ਬਸੇਰੋ ਦਾਸ ਦਾਸਨ ਕੋ ਥਾਪਿ ਉਥਾਪਨਹਾਰੈ ॥ ਨਾਮੁ ਨ ਬਿਸਰੈ

ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥2॥29॥52॥ ਸਾਰੰਗ ਮਹਲਾ 5 ॥ ਮਨ ਤੇ ਭੈ ਭਉ ਦੂਰਿ ਪਰਾਇਓ ॥ ਲਾਲ ਦਇਆਲ ਗੁਲਾਲ ਲਾਡਲੇ ਸਹਜਿ ਸਹਜਿ ਗੁਨ ਗਾਇਓ ॥1॥ ਰਹਾਉ ॥ ਗੁਰ ਬਚਨਾਤ ਕਮਾਤ ਕ੍ਰਿਪਾ ਤੇ ਬਹੁਰਿ ਨ ਕਤ ਹੂ ਧਾਇਓ ॥ ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿਵਛਲੁ ਗ੍ਰਿਹਿ ਪਾਇਓ ॥1॥ ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ ਕਰਨਾ ਆਪਿ ਕਰਾਵਨ ਆਪੇ

1215

ਕਹੁ ਨਾਨਕ ਆਪਿ ਆਪਾਇਓ ॥2॥30॥53॥ ਸਾਰੰਗ ਮਹਲਾ 5 ॥ ਅੰਮ੍ਰਿਤ ਨਾਮੁ ਮਨਹਿ ਆਧਾਰੋ ॥ ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥1॥ ਰਹਾਉ ॥ ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥ ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥1॥ ਏਕੈ ਪਰਗਟੁ ਏਕੈ ਗੁਪਤਾ ਏਕੈ

ਧੁੰਧੂਕਾਰੋ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥2॥31॥54॥ ਸਾਰੰਗ ਮਹਲਾ 5 ॥

ਬਿਨੁ ਪ੍ਰਭ ਰਹਨੁ ਨ ਜਾਇ ਘਰੀ ॥ ਸਰਬ ਸੂਖ ਤਾਹੂ ਕੈ ਪੂਰਨ ਜਾ ਕੈ ਸੁਖੁ ਹੈ ਹਰੀ ॥1॥ ਰਹਾਉ ॥ ਮੰਗਲ ਰੂਪ ਪ੍ਰਾਨ ਜੀਵਨ ਧਨ ਸਿਮਰਤ ਅਨਦ ਘਨਾ ॥ ਵਡ ਸਮਰਥੁ ਸਦਾ ਸਦ ਸੰਗੇ ਗੁਨ ਰਸਨਾ ਕਵਨ ਭਨਾ ॥1॥

ਥਾਨ ਪਵਿਤ੍ਰਾ ਮਾਨ ਪਵਿਤ੍ਰਾ ਪਵਿਤ੍ਰ ਸੁਨਨ ਕਹਨਹਾਰੇ ॥ ਕਹੁ ਨਾਨਕ ਤੇ ਭਵਨ ਪਵਿਤ੍ਰਾ ਜਾ ਮਹਿ ਸੰਤ ਤੁਮ੍ਹਾਰੇ

॥2॥32॥55॥ ਸਾਰੰਗ ਮਹਲਾ 5 ॥ ਰਸਨਾ ਜਪਤੀ ਤੂ ਹੀ ਤੂ ਹੀ ॥ ਮਾਤ ਗਰਭਿ ਤੁਮ ਹੀ ਪ੍ਰਤਿਪਾਲਕ ਮ੍ਰਿਤਮੰਡਲਿ ਇਕ ਤੁਹੀ ॥1॥ ਰਹਾਉ ॥ ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥1॥ ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ

॥ ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥2॥33॥56॥ ਸਾਰੰਗ ਮਹਲਾ 5 ॥ ਜਾਹੂ ਕਾਹੂ

ਅਪੁਨੋ ਹੀ ਚਿਤਿ ਆਵੈ ॥ ਜੋ ਕਾਹੂ ਕੋ ਚੇਰੋ ਹੋਵਤ ਠਾਕੁਰ ਹੀ ਪਹਿ ਜਾਵੈ ॥1॥ ਰਹਾਉ ॥ ਅਪਨੇ ਪਹਿ ਦੂਖ

ਅਪਨੇ ਪਹਿ ਸੂਖਾ ਅਪੁਨੇ ਹੀ ਪਹਿ ਬਿਰਥਾ ॥ ਅਪੁਨੇ ਪਹਿ ਮਾਨੁ ਅਪੁਨੇ ਪਹਿ ਤਾਨਾ ਅਪਨੇ ਹੀ ਪਹਿ ਅਰਥਾ

॥1॥ ਕਿਨ ਹੀ ਰਾਜ ਜੋਬਨ ਧਨ ਮਿਲਖਾ ਕਿਨ ਹੀ ਬਾਪ ਮਹਤਾਰੀ ॥ ਸਰਬ ਥੋਕ ਨਾਨਕ ਗੁਰ ਪਾਏ ਪੂਰਨ ਆਸ ਹਮਾਰੀ ॥2॥34॥57॥ ਸਾਰੰਗ ਮਹਲਾ 5 ॥ ਝੂਠੋ ਮਾਇਆ ਕੋ ਮਦ ਮਾਨੁ ॥ ਧ੍ਰੋਹ ਮੋਹ ਦੂਰਿ ਕਰਿ ਬਪੁਰੇ ਸੰਗਿ ਗੋਪਾਲਹਿ ਜਾਨੁ ॥1॥ ਰਹਾਉ ॥ ਮਿਥਿਆ ਰਾਜ ਜੋਬਨ ਅਰੁ ਉਮਰੇ ਮੀਰ ਮਲਕ ਅਰੁ ਖਾਨ ॥ ਮਿਥਿਆ ਕਾਪਰ ਸੁਗੰਧ ਚਤੁਰਾਈ ਮਿਥਿਆ ਭੋਜਨ ਪਾਨ ॥1॥ ਦੀਨਬੰਧਰੋ ਦਾਸ ਦਾਸਰੋ ਸੰਤਹ ਕੀ ਸਾਰਾਨਿ ॥ ਮਾਂਗਨਿ ਮਾਂਗਉ ਹੋਇ ਅਚਿੰਤਾ ਮਿਲੁ ਨਾਨਕ ਕੇ ਹਰਿ ਪ੍ਰਾਨ ॥2॥35॥58॥ ਸਾਰੰਗ ਮਹਲਾ 5 ॥ ਅਪੁਨੀ ਇਤਨੀ ਕਛੂ

ਨ ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥1॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ

1216

ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥1॥

ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ

॥2॥36॥59॥ ਸਾਰੰਗ ਮਹਲਾ 5 ॥ ਮੋਹਨੀ ਮੋਹਤ ਰਹੈ ਨ ਹੋਰੀ ॥ ਸਾਧਿਕ ਸਿਧ ਸਗਲ ਕੀ ਪਿਆਰੀ ਤੁਟੈ

ਨ ਕਾਹੂ ਤੋਰੀ ॥1॥ ਰਹਾਉ ॥ ਖਟੁ ਸਾਸਤ੍ਰ ਉਚਰਤ ਰਸਨਾਗਰ ਤੀਰਥ ਗਵਨ ਨ ਥੋਰੀ ॥ ਪੂਜਾ ਚਕ੍ਰ ਬਰਤ ਨੇਮ ਤਪੀਆ ਊਹਾ ਗੈਲ ਨ ਛੋਰੀ ॥1॥ ਅੰਧ ਕੂਪ ਮਹਿ ਪਤਿਤ ਹੋਤ ਜਗੁ ਸੰਤਹੁ ਕਰਹੁ ਪਰਮਗਤਿ ਮੋਰੀ ॥

ਸਾਧਸੰਗਤਿ ਨਾਨਕੁ ਭਇਓ ਮੁਕਤਾ ਦਰਸਨੁ ਪੇਖਤ ਭੋਰੀ ॥2॥37॥60॥ ਸਾਰਗ ਮਹਲਾ 5 ॥ ਕਹਾ ਕਰਹਿ ਰੇ ਖਾਟਿ ਖਾਟੁਲੀ ॥ ਪਵਨਿ ਅਫਾਰੁ ਤੋਰ ਚਾਮਰੋ ਅਤਿ ਜਜਰੀ ਤੇਰੀ ਰੇ ਮਾਟੁਲੀ ॥1॥ ਰਹਾਉ ॥ ਊਹੀ ਤੇ ਹਰਿਓ ਊਹਾ ਲੇ ਧਰਿਓ ਜੈਸੇ ਬਾਸਾ ਮਾਸ ਦੇਤ ਝਾਟੁਲੀ ॥ ਦੇਵਨਹਾਰੁ ਬਿਸਾਰਿਓ ਅੰਧੁਲੇ ਜਿਉ ਸਫਰੀ ਉਦਰੁ ਭਰੈ ਬਹਿ ਹਾਟੁਲੀ ॥1॥ ਸਾਦ ਬਿਕਾਰ ਬਿਕਾਰ ਝੂਠ ਰਸ ਜਹ ਜਾਨੋ ਤਹ ਭੀਰ ਬਾਟੁਲੀ ॥ ਕਹੁ ਨਾਨਕ ਸਮਝੁ ਰੇ ਇਆਨੇ ਆਜੁ ਕਾਲਿ ਖੁਲ੍ਹੈ ਤੇਰੀ ਗਾਂਠੁਲੀ ॥2॥38॥61॥ ਸਾਰੰਗ ਮਹਲਾ 5 ॥ ਗੁਰ ਜੀਉ ਸੰਗਿ ਤੁਹਾਰੈ ਜਾਨਿਓ ॥ ਕੋਟਿ ਜੋਧ ਉਆ ਕੀ ਬਾਤ ਨ ਪੁਛੀਐ ਤਾਂ ਦਰਗਹ ਭੀ ਮਾਨਿਓ ॥1॥ ਰਹਾਉ ॥ ਕਵਨੁ ਮੂਲੁ ਪ੍ਰਾਨੀ ਕਾ ਕਹੀਐ ਕਵਨੁ ਰੂਪੁ ਦ੍ਰਿਸਟਾਨਿਓ ॥ ਜੋਤਿ ਪ੍ਰਗਾਸ ਭਈ ਮਾਟੀ ਸੰਗਿ ਦੁਲਭ ਦੇਹ ਬਖਾਨਿਓ

॥1॥ ਤੁਮ ਤੇ ਸੇਵ ਤੁਮ ਤੇ ਜਪ ਤਾਪਾ ਤੁਮ ਤੇ ਤਤੁ ਪਛਾਨਿਓ ॥ ਕਰੁ ਮਸਤਕਿ ਧਰਿ ਕਟੀ ਜੇਵਰੀ ਨਾਨਕ ਦਾਸ ਦਸਾਨਿਓ ॥2॥39॥62॥ ਸਾਰੰਗ ਮਹਲਾ 5 ॥ ਹਰਿ ਹਰਿ ਦੀਓ ਸੇਵਕ ਕਉ ਨਾਮੁ ॥ ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮੁ ॥1॥ ਰਹਾਉ ॥ ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮਿ ॥

ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮਿ ॥1॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥

ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨਿ ॥2॥40॥63॥ ਸਾਰੰਗ ਮਹਲਾ 5 ॥ ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨਿ ॥1॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥1॥

1217

ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ

ਕੁਰਬਾਨ ॥2॥41॥64॥ ਸਾਰੰਗ ਮਹਲਾ 5 ॥ ਕਰਹੁ ਗਤਿ ਦਇਆਲ ਸੰਤਹੁ ਮੋਰੀ ॥ ਤੁਮ ਸਮਰਥ ਕਾਰਨ ਕਰਨਾ ਤੂਟੀ ਤੁਮ ਹੀ ਜੋਰੀ ॥1॥ ਰਹਾਉ ॥ ਜਨਮ ਜਨਮ ਕੇ ਬਿਖਈ ਤੁਮ ਤਾਰੇ ਸੁਮਤਿ ਸੰਗਿ ਤੁਮਾਰੈ ਪਾਈ

॥ ਅਨਿਕ ਜੋਨਿ ਭ੍ਰਮਤੇ ਪ੍ਰਭ ਬਿਸਰਤ ਸਾਸਿ ਸਾਸਿ ਹਰਿ ਗਾਈ ॥1॥ ਜੋ ਜੋ ਸੰਗਿ ਮਿਲੇ ਸਾਧੂ ਕੈ ਤੇ ਤੇ ਪਤਿਤ ਪੁਨੀਤਾ ॥ ਕਹੁ ਨਾਨਕ ਜਾ ਕੇ ਵਡਭਾਗਾ ਤਿਨਿ ਜਨਮੁ ਪਦਾਰਥੁ ਜੀਤਾ ॥2॥42॥65॥ ਸਾਰੰਗ ਮਹਲਾ 5 ॥

ਠਾਕੁਰ ਬਿਨਤੀ ਕਰਨਿ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥1॥ ਰਹਾਉ

॥ ਕ੍ਰਿਪਾਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥1॥ ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥2॥43॥66॥ ਸਾਰੰਗ ਮਹਲਾ 5 ॥ ਜਾ ਕੀ ਰਾਮ ਨਾਮ ਲਿਵ ਲਾਗੀ ॥ ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥1॥ ਰਹਾਉ ॥ ਰਹਿਤ ਬਿਕਾਰ ਅਲਿਪ ਮਾਇਆ ਤੇ ਅਹੰਬੁਧਿ

ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐ ਪ੍ਰਿਅ ਪਾਗੀ ॥1॥ ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ

॥2॥44॥67॥ ਸਾਰੰਗ ਮਹਲਾ 5 ॥ ਅਬ ਜਨ ਊਪਰਿ ਕੋ ਨ ਪੁਕਾਰੈ ॥ ਪੁਕਾਰਨ ਕਉ ਜੋ ਉਦਮੁ ਕਰਤਾ ਗੁਰੁ ਪਰਮੇਸੁਰੁ ਤਾ ਕਉ ਮਾਰੈ ॥1॥ ਰਹਾਉ ॥ ਨਿਰਵੈਰੈ ਸੰਗਿ ਵੈਰੁ ਰਚਾਵੈ ਹਰਿ ਦਰਗਹ ਓਹੁ ਹਾਰੈ ॥ ਆਦਿ ਜੁਗਾਦਿ ਪ੍ਰਭ ਕੀ ਵਡਿਆਈ ਜਨ ਕੀ ਪੈਜ ਸਵਾਰੈ ॥1॥ ਨਿਰਭਉ ਭਏ ਸਗਲ ਭਉ ਮਿਟਿਆ ਚਰਨ ਕਮਲ ਆਧਾਰੈ ॥ ਗੁਰ ਕੈ ਬਚਨਿ ਜਪਿਓ ਨਾਉ ਨਾਨਕ ਪ੍ਰਗਟ ਭਇਓ ਸੰਸਾਰੈ ॥2॥45॥68॥ ਸਾਰੰਗ ਮਹਲਾ 5 ॥

ਹਰਿ ਜਨ ਛੋਡਿਆ ਸਗਲਾ ਆਪੁ ॥ ਜਿਉ ਜਾਨਹੁ ਤਿਉ ਰਖਹੁ ਗੁਸਾਈ ਪੇਖਿ ਜੀਵਾਂ ਪਰਤਾਪੁ ॥1॥ ਰਹਾਉ ॥

ਗੁਰ ਉਪਦੇਸਿ ਸਾਧ ਕੀ ਸੰਗਤਿ ਬਿਨਸਿਓ ਸਗਲ ਸੰਤਾਪੁ ॥ ਮਿਤ੍ਰ ਸਤ੍ਰ ਪੇਖਿ ਸਮਤੁ ਬੀਚਾਰਿਓ ਸਗਲ ਸੰਭਾਖਨ ਜਾਪੁ ॥1॥ ਤਪਤਿ ਬੁਝੀ ਸੀਤਲ ਆਘਾਨੇ ਸੁਨਿ ਅਨਹਦ ਬਿਸਮ ਭਏ ਬਿਸਮਾਦ ॥ ਅਨਦੁ ਭਇਆ ਨਾਨਕ

1218

ਮਨਿ ਸਾਚਾ ਪੂਰਨ ਪੂਰੇ ਨਾਦ ॥2॥46॥69॥ ਸਾਰੰਗ ਮਹਲਾ 5 ॥ ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥ ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥1॥ ਰਹਾਉ ॥ ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥ ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥1॥ ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥ ਸਰਬ ਫਲਾ ਦੀਨੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥2॥47॥70॥

ਸਾਰੰਗ ਮਹਲਾ 5 ॥ ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥ ਮਿਟਹਿ ਕਲੇਸ ਤ੍ਰਾਸ ਸਭਿ ਨਾਸਹਿਂ ਸਾਧਸੰਗਿ ਹਿਤੁ ਲਾਵੈ ॥1॥ ਰਹਾਉ ॥ ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥ ਤਜਿ ਅਭਿਮਾਨੁ ਕਾਮੁ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥1॥ ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੁੋਹਾਵੈ ॥ ਕਹੁ ਨਾਨਕ ਸਭ

ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥2॥48॥71॥ ਸਾਰੰਗ ਮਹਲਾ 5 ॥ ਅਪੁਨੇ ਗੁਰ ਪੂਰੇ ਬਲਿਹਾਰੈ ॥

ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥1॥ ਰਹਾਉ ॥ ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ

ਬਿਦਾਰੇ ॥ ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥1॥ ਪ੍ਰਾਨ ਅਧਾਰ ਮੀਤ ਸਾਜਨ ਪ੍ਰਭ

ਏਕੈ ਏਕੰਕਾਰੈ ॥ ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥2॥49॥72॥ ਸਾਰੰਗ ਮਹਲਾ 5 ॥

ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥ ਸੁਖ ਸਮੂਹ ਕਰੁਣਾਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥1॥ ਰਹਾਉ ॥ ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥ ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥1॥ ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥ ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ

ਸੇਤੀ ਘਰਿ ਜਾਵਹੁ ॥2॥50॥73॥ ਸਾਰੰਗ ਮਹਲਾ 5 ॥ ਠਾਕੁਰ ਤੁਮ ਸਰਣਾਈ ਆਇਆ ॥ ਉਤਰਿ ਗਇਓ

ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥1॥ ਰਹਾਉ ॥ ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥ ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥1॥ ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥ ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥2॥51॥74॥

1219

ਸਾਰੰਗ ਮਹਲਾ 5 ॥ ਹਰਿ ਕੇ ਨਾਮ ਕੀ ਗਤਿ ਠਾਂਢੀ ॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਖੋਜਤ ਖੋਜਤ ਕਾਢੀ

॥1॥ ਰਹਾਉ ॥ ਸਿਵ ਬਿਰੰਚ ਅਰੁ ਇੰਦ੍ਰ ਲੋਕ ਤਾ ਮਹਿ ਜਲਤੌ ਫਿਰਿਆ ॥ ਸਿਮਰਿ ਸਿਮਰਿ ਸੁਆਮੀ ਭਏ ਸੀਤਲ ਦੂਖੁ ਦਰਦੁ ਭ੍ਰਮੁ ਹਿਰਿਆ ॥1॥ ਜੋ ਜੋ ਤਰਿਓ ਪੁਰਾਤਨੁ ਨਵਤਨੁ ਭਗਤਿ ਭਾਇ ਹਰਿ ਦੇਵਾ ॥ ਨਾਨਕ ਕੀ ਬੇਨੰਤੀ ਪ੍ਰਭ ਜੀਉ ਮਿਲੈ ਸੰਤ ਜਨ ਸੇਵਾ ॥2॥52॥75॥ ਸਾਰੰਗ ਮਹਲਾ 5 ॥ ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥1॥ ਰਹਾਉ ॥ ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤਿ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥1॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸੁ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ

॥2॥53॥76॥ ਸਾਰੰਗ ਮਹਲਾ 5 ॥ ਹੋਤੀ ਨਹੀ ਕਵਨ ਕਛੁ ਕਰਣੀ ॥ ਇਹੈ ਓਟ ਪਾਈ ਮਿਲਿ ਸੰਤਹ ਗੋਪਾਲ ਏਕ ਕੀ ਸਰਣੀ ॥1॥ ਰਹਾਉ ॥ ਪੰਚ ਦੋਖ ਛਿਦ੍ਰ ਇਆ ਤਨ ਮਹਿ ਬਿਖੈ ਬਿਆਧਿ ਕੀ ਕਰਣੀ ॥ ਆਸ ਅਪਾਰ ਦਿਨਸ ਗਣਿ ਰਾਖੇ ਗ੍ਰਸਤ ਜਾਤ ਬਲੁ ਜਰਣੀ ॥1॥ ਅਨਾਥਹ ਨਾਥ ਦਇਆਲ ਸੁਖਸਾਗਰ ਸਰਬ ਦੋਖ

ਭੈ ਹਰਣੀ ॥ ਮਨਿ ਬਾਂਛਤ ਚਿਤਵਤ ਨਾਨਕ ਦਾਸ ਪੇਖਿ ਜੀਵਾ ਪ੍ਰਭ ਚਰਣੀ ॥2॥54॥77॥ ਸਾਰੰਗ ਮਹਲਾ 5 ॥ ਫੀਕੇ ਹਰਿ ਕੇ ਨਾਮ ਬਿਨੁ ਸਾਦ ॥ ਅੰਮ੍ਰਿਤਰਸੁ ਕੀਰਤਨੁ ਹਰਿ ਗਾਈਐ ਅਹਿਨਿਸਿ ਪੂਰਨ ਨਾਦ ॥1॥

ਰਹਾਉ ॥ ਸਿਮਰਤ ਸਾਂਤਿ ਮਹਾ ਸੁਖੁ ਪਾਈਐ ਮਿਟਿ ਜਾਹਿ ਸਗਲ ਬਿਖਾਦ ॥ ਹਰਿ ਹਰਿ ਲਾਭੁ ਸਾਧਸੰਗਿ ਪਾਈਐ ਘਰਿ ਲੈ ਆਵਹੁ ਲਾਦਿ ॥1॥ ਸਭ ਤੇ ਊਚ ਊਚ ਤੇ ਊਚੋ ਅੰਤੁ ਨਹੀ ਮਰਜਾਦ ॥ ਬਰਨਿ ਨ ਸਾਕਉ ਨਾਨਕ ਮਹਿਮਾ ਪੇਖਿ ਰਹੇ ਬਿਸਮਾਦ ॥2॥55॥78॥ ਸਾਰੰਗ ਮਹਲਾ 5 ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥1॥ ਰਹਾਉ ॥ ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥1॥ ਉਦਮੁ ਸਕਤਿ ਸਿਆਣਪ ਤੁਮਰੀ ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ

॥2॥56॥79॥ ਸਾਰੰਗ ਮਹਲਾ 5 ॥ ਧਨਵੰਤ ਨਾਮ ਕੇ ਵਣਜਾਰੇ ॥ ਸਾਂਝੀ ਕਰਹੁ ਨਾਮ ਧਨੁ ਖਾਟਹੁ ਗੁਰ ਕਾ

1220

ਸਬਦੁ ਵੀਚਾਰੇ ॥1॥ ਰਹਾਉ ॥ ਛੋਡਹੁ ਕਪਟੁ ਹੋਇ ਨਿਰਵੈਰਾ ਸੋ ਪ੍ਰਭੁ ਸੰਗਿ ਨਿਹਾਰੇ ॥ ਸਚੁ ਧਨੁ ਵਣਜਹੁ ਸਚੁ ਧਨੁ ਸੰਚਹੁ ਕਬ ਹੂ ਨ ਆਵਹੁ ਹਾਰੇ ॥1॥ ਖਾਤ ਖਰਚਤ ਕਿਛੁ ਨਿਖੁਟਤ ਨਾਹੀ ਅਗਨਤ ਭਰੇ ਭੰਡਾਰੇ ॥

ਕਹੁ ਨਾਨਕ ਸੋਭਾ ਸੰਗਿ ਜਾਵਹੁ ਪਾਰਬ੍ਰਹਮ ਕੈ ਦੁਆਰੇ ॥2॥57॥80॥ ਸਾਰੰਗ ਮਹਲਾ 5 ॥ ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥1॥ ਰਹਾਉ ॥ ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ

॥1॥ ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ ਸਾਧ ਨਾਵ ਬੈਠਾਵਹੁ ਨਾਨਕ ਭਵਸਾਗਰੁ ਪਾਰਿ ਉਤਾਰਾ ॥2॥58॥81॥ ਸਾਰੰਗ ਮਹਲਾ 5 ॥ ਆਵੈ ਰਾਮ ਸਰਣਿ ਵਡਭਾਗੀ ॥ ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥1॥ ਰਹਾਉ ॥ ਮਨਿ ਬਚਿ ਕ੍ਰਮਿ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥1॥ ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥ ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥2॥59॥82॥ ਸਾਰੰਗ ਮਹਲਾ 5 ॥ ਜਾ ਤੇ ਸਾਧੂ ਸਰਣਿ ਗਹੀ ॥ ਸਾਂਤਿ ਸਹਜੁ ਮਨਿ ਭਇਓ ਪ੍ਰਗਾਸਾ ਬਿਰਥਾ ਕਛੁ ਨ ਰਹੀ ॥1॥

ਰਹਾਉ ॥ ਹੋਹੁ ਕ੍ਰਿਪਾਲ ਨਾਮੁ ਦੇਹੁ ਅਪੁਨਾ ਬਿਨਤੀ ਏਹ ਕਹੀ ॥ ਆਨ ਬਿਉਹਾਰ ਬਿਸਰੇ ਪ੍ਰਭ ਸਿਮਰਤ ਪਾਇਓ ਲਾਭੁ ਸਹੀ ॥1॥ ਜਹ ਤੇ ਉਪਜਿਓ ਤਹੀ ਸਮਾਨੋ ਸਾਈ ਬਸਤੁ ਅਹੀ ॥ ਕਹੁ ਨਾਨਕ ਭਰਮੁ ਗੁਰਿ ਖੋਇਓ ਜੋਤੀ ਜੋਤਿ ਸਮਹੀ ॥2॥60॥83॥ ਸਾਰੰਗ ਮਹਲਾ 5 ॥ ਰਸਨਾ ਰਾਮ ਕੋ ਜਸੁ ਗਾਉ ॥ ਆਨ ਸੁਆਦ ਬਿਸਾਰਿ ਸਗਲੇ ਭਲੋ ਨਾਮ ਸੁਆਉ ॥1॥ ਰਹਾਉ ॥ ਚਰਨ ਕਮਲ ਬਸਾਇ ਹਿਰਦੈ ਏਕ ਸਿਉ ਲਿਵ ਲਾਉ ॥ ਸਾਧਸੰਗਤਿ ਹੋਹਿ ਨਿਰਮਲੁ ਬਹੁੜਿ ਜੋਨਿ ਨ ਆਉ ॥1॥ ਜੀਉ ਪ੍ਰਾਨ ਅਧਾਰੁ ਤੇਰਾ ਤੂ ਨਿਥਾਵੇ ਥਾਉ

॥ ਸਾਸਿ ਸਾਸਿ ਸਮ੍ਹਾਲਿ ਹਰਿ ਹਰਿ ਨਾਨਕ ਸਦ ਬਲਿ ਜਾਉ ॥2॥61॥84॥ ਸਾਰੰਗ ਮਹਲਾ 5 ॥ ਬੈਕੁੰਠ

ਗੋਬਿੰਦ ਚਰਨ ਨਿਤ ਧਿਆਉ ॥ ਮੁਕਤਿ ਪਦਾਰਥੁ ਸਾਧੂ ਸੰਗਤਿ ਅੰਮ੍ਰਿਤੁ ਹਰਿ ਕਾ ਨਾਉ ॥1॥ ਰਹਾਉ ॥ ਊਤਮ ਕਥਾ ਸੁਣੀਜੈ ਸ੍ਰਵਣੀ ਮਇਆ ਕਰਹੁ ਭਗਵਾਨ ॥ ਆਵਤ ਜਾਤ ਦੋਊ ਪਖ ਪੂਰਨ ਪਾਈਐ ਸੁਖ ਬਿਸ੍ਰਾਮ ॥1॥

1221

ਸੋਧਤ ਸੋਧਤ ਤਤੁ ਬੀਚਾਰਿਓ ਭਗਤਿ ਸਰੇਸਟ ਪੂਰੀ ॥ ਕਹੁ ਨਾਨਕ ਇਕ ਰਾਮ ਨਾਮ ਬਿਨੁ ਅਵਰ ਸਗਲ ਬਿਧਿ ਊਰੀ ॥2॥62॥85॥ ਸਾਰੰਗ ਮਹਲਾ 5 ॥ ਸਾਚੇ ਸਤਿਗੁਰੂ ਦਾਤਾਰਾ ॥ ਦਰਸਨੁ ਦੇਖਿ ਸਗਲ ਦੁਖ

ਨਾਸਹਿ ਚਰਨ ਕਮਲ ਬਲਿਹਾਰਾ ॥1॥ ਰਹਾਉ ॥ ਸਤਿ ਪਰਮੇਸਰੁ ਸਤਿ ਸਾਧ ਜਨ ਨਿਹਚਲੁ ਹਰਿ ਕਾ ਨਾਉ ॥

ਭਗਤਿਭਾਵਨੀ ਪਾਰਬ੍ਰਹਮ ਕੀ ਅਬਿਨਾਸੀ ਗੁਣ ਗਾਉ ॥1॥ ਅਗਮੁ ਅਗੋਚਰੁ ਮਿਤਿ ਨਹੀ ਪਾਈਐ ਸਗਲ ਘਟਾ ਆਧਾਰੁ ॥ ਨਾਨਕ ਵਾਹੁ ਵਾਹੁ ਕਹੁ ਤਾ ਕਉ ਜਾ ਕਾ ਅੰਤੁ ਨ ਪਾਰੁ ॥2॥63॥86॥ ਸਾਰੰਗ ਮਹਲਾ 5 ॥ ਗੁਰ ਕੇ ਚਰਨ ਬਸੇ ਮਨਿ ਮੇਰੈ ॥ ਪੂਰਿ ਰਹਿਓ ਠਾਕੁਰੁ ਸਭ ਥਾਈ ਨਿਕਟਿ ਬਸੈ ਸਭ ਨੇਰੈ ॥1॥ ਰਹਾਉ ॥ ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥1॥

ਜਾਕਉ ਕ੍ਰਿਪਾ ਕਰਹੁ ਪ੍ਰਭ ਮੇਰੇ ਸੋ ਹਰਿ ਕਾ ਜਸੁ ਗਾਵੈ ॥ ਆਠ ਪਹਰ ਗੋਬਿੰਦ ਗੁਨ ਗਾਵੈ ਜਨੁ ਨਾਨਕੁ ਸਦ ਬਲਿ ਜਾਵੈ ॥2॥64॥87॥ ਸਾਰੰਗ ਮਹਲਾ 5 ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥1॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥

ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥1॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥2॥65॥88॥ ਸਾਰੰਗ ਮਹਲਾ 5

॥ ਸਿਮਰਨੁ ਰਾਮ ਕੋ ਇਕੁ ਨਾਮੁ ॥ ਕਲਮਲ ਦਗਧ ਹੋਹਿ ਖਿਨ ਅੰਤਰਿ ਕੋਟਿ ਦਾਨ ਇਸਨਾਨ ॥1॥ ਰਹਾਉ ॥

ਆਨ ਜੰਜਾਰ ਬ੍ਰਿਥਾ ਸ੍ਰਮੁ ਘਾਲਤ ਬਿਨੁ ਹਰਿ ਫੋਕਟ ਗਿਆਨ ॥ ਜਨਮ ਮਰਨ ਸੰਕਟ ਤੇ ਛੂਟੈ ਜਗਦੀਸ ਭਜਨ ਸੁਖਿ ਧਿਆਨੁ ॥1॥ ਤੇਰੀ ਸਰਨਿ ਪੂਰਨ ਸੁਖਸਾਗਰ ਕਰਿ ਕਿਰਪਾ ਦੇਵਹੁ ਦਾਨੁ ॥ ਸਿਮਰਿ ਸਿਮਰਿ ਨਾਨਕ ਪ੍ਰਭ ਜੀਵੈ ਬਿਨਸਿ ਜਾਇ ਅਭਿਮਾਨੁ ॥2॥66॥89॥ ਸਾਰੰਗ ਮਹਲਾ 5 ॥ ਧੂਰਤੁ ਸੋਈ ਜਿ ਧੁਰ ਕਉ ਲਾਗੈ

॥ ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸਿ ਪਾਗੈ ॥1॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜ੍ਹਾ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥1॥ ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥ 2 ॥ 67 ॥ 90 ॥

1222

ਸਾਰੰਗ ਮਹਲਾ 5 ॥ ਹਰਿ ਹਰਿ ਸੰਤ ਜਨਾ ਕੀ ਜੀਵਨਿ ॥ ਬਿਖੈ ਰਸ ਭੋਗ ਅੰਮ੍ਰਿਤ ਸੁਖਸਾਗਰ ਰਾਮ ਨਾਮ ਰਸੁ ਪੀਵਨਿ ॥1॥ ਰਹਾਉ ॥ ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥ ਹਰਿ ਰੰਗਿ ਰਾਂਗਿ ਭਏ ਮਨ ਲਾਲਾ ਰਾਮ ਨਾਮ ਰਸਿ ਖੀਵਨਿ ॥1॥ ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ

॥ ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨਿ ਸੁਖ ਥੀਵਨਿ ॥2॥68॥91॥ ਸਾਰੰਗ ਮਹਲਾ 5 ॥

ਹਰਿ ਕੇ ਨਾਮਹੀਨ ਬੇਤਾਲ ॥ ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥1॥ ਰਹਾਉ ॥ ਬਿਨੁ ਪ੍ਰਭ

ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲੁ ॥ ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲੁ

॥1॥ ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥ ਸੁਖਨਿਧਾਨੁ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥2॥69॥92॥ ਸਾਰੰਗ ਮਹਲਾ 5 ॥ ਮਨਿ ਤਨਿ ਰਾਮ ਕੋ ਬਿਉਹਾਰੁ ॥ ਪ੍ਰੇਮਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥1॥ ਰਹਾਉ ॥ ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥ ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥1॥ ਪ੍ਰਭ ਦੀਨਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥ ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥2॥70॥93॥ ਸਾਰੰਗ ਮਹਲਾ 5 ॥ ਹਰਿ ਕੇ ਨਾਮਹੀਨ ਮਤਿ ਥੋਰੀ ॥ ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥1॥

ਰਹਾਉ ॥ ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥ ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥1॥ ਕਰਿ ਕਿਰਪਾ ਭਗਤਿਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥ ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥2॥71॥94॥ ਸਾਰੰਗ ਮਹਲਾ 5 ॥ ਚਿਤਵਉ ਵਾ ਅਉਸਰੁ ਮਨ ਮਾਹਿ ॥ ਹੋਇ ਇਕਤ੍ਰ ਮਿਲਉ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥1॥ ਰਹਾਉ ॥ ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਹਿਂ ॥ ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥1॥ ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥ 2 ॥ 72 ॥ 95 ॥ ਸਾਰਗ ਮਹਲਾ 5 ॥ ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥ ਆਗੈ ਕੁਸਲ ਪਾਛੈ ਖੇਮ

1223

ਸੂਖਾ ਸਿਮਰਤ ਨਾਮੁ ਸੁਆਮੀ ॥1॥ ਰਹਾਉ ॥ ਸਾਜਨ ਮੀਤ ਸਖਾ ਹਰਿ ਮੇਰੇ ਗੁਨ ਗੁੋਪਾਲ ਹਰਿਰਾਇਆ ॥

ਬਿਸਰਿ ਨ ਜਾਈ ਨਿਮਖ ਹਿਰਦੇ ਤੇ ਪੂਰੈ ਗੁਰੂ ਮਿਲਾਇਆ ॥1॥ ਕਰਿ ਕਿਰਪਾ ਰਾਖੇ ਦਾਸ ਅਪਨੇ ਜੀਅ ਜੰਤ ਵਸਿ ਜਾ ਕੈ ॥ ਏਕਾ ਲਿਵ ਪੂਰਨ ਪਰਮੇਸੁਰ ਭਉ ਨਹੀ ਨਾਨਕ ਤਾ ਕੈ ॥2॥73॥96॥ ਸਾਰੰਗ ਮਹਲਾ 5 ॥

ਜਾ ਕੈ ਰਾਮ ਕੋ ਬਲੁ ਹੋਇ ॥ ਸਗਲ ਮਨੋਰਥ ਪੂਰਨ ਤਾਹੂ ਕੇ ਦੂਖੁ ਨ ਬਿਆਪੈ ਕੋਇ ॥1॥ ਰਹਾਉ ॥ ਜੋ ਜਨੁ ਭਗਤੁ ਦਾਸੁ ਨਿਜ ਪ੍ਰਭ ਕਾ ਸੁਣਿ ਜੀਵਾਂ ਤਿਸੁ ਸੋਇ ॥ ਉਦਮੁ ਕਰਉ ਦਰਸਨੁ ਪੇਖਨ ਕਉ ਕਰਮਿ ਪਰਾਪਤਿ ਹੋਇ

॥1॥ ਗੁਰ ਪਰਸਾਦੀ ਦ੍ਰਿਸਟਿ ਨਿਹਾਰਉ ਦੂਸਰ ਨਾਹੀ ਕੋਇ ॥ ਦਾਨੁ ਦੇਹਿ ਨਾਨਕ ਅਪਨੇ ਕਉ ਚਰਨ ਜੀਵਾਂ

ਸੰਤ ਧੋਇ ॥2॥74॥97॥ ਸਾਰੰਗ ਮਹਲਾ 5 ॥ ਜੀਵਤੁ ਰਾਮ ਕੇ ਗੁਣ ਗਾਇ ॥ ਕਰਹੁ ਕ੍ਰਿਪਾ ਗੋਪਾਲ ਬੀਠੁਲੇ ਬਿਸਰਿ ਨ ਕਬ ਹੀ ਜਾਇ ॥1॥ ਰਹਾਉ ॥ ਮਨੁ ਤਨੁ ਧਨੁ ਸਭੁ ਤੁਮਰਾ ਸੁਆਮੀ ਆਨ ਨ ਦੂਜੀ ਜਾਇ ॥ ਜਿਉ ਤੂ ਰਾਖਹਿ ਤਿਵ ਹੀ ਰਹਣਾ ਤੁਮਰਾ ਪੈਨ੍ਹੈ ਖਾਇ ॥1॥ ਸਾਧਸੰਗਤਿ ਕੈ ਬਲਿ ਬਲਿ ਜਾਈ ਬਹੁੜਿ ਨ ਜਨਮਾ ਧਾਇ

॥ ਨਾਨਕ ਦਾਸ ਤੇਰੀ ਸਰਣਾਈ ਜਿਉ ਭਾਵੈ ਤਿਵੈ ਚਲਾਇ ॥2॥75॥98॥ ਸਾਰੰਗ ਮਹਲਾ 5 ॥ ਮਨ ਰੇ ਨਾਮ ਕੋ ਸੁਖੁ ਸਾਰੁ ॥ ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰੁ ॥1॥ ਰਹਾਉ ॥ ਗ੍ਰਿਹਿ ਅੰਧਿ ਕੂਪਿ ਪਤਿਤ ਪ੍ਰਾਣੀ ਨਰਕ ਘੋਰ ਗੁਬਾਰੁ ॥ ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥1॥ ਪਤਿਤ ਪਾਵਨ ਭਗਤਿਵਛਲ ਦੀਨ ਕਿਰਪਾ ਧਾਰ ॥ ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰੁ ॥2॥76॥99॥ ਸਾਰੰਗ ਮਹਲਾ 5

॥ ਬਿਰਾਜਿਤ ਰਾਮ ਕੋ ਪਰਤਾਪੁ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥1॥ ਰਹਾਉ ॥

ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ

॥1॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ

॥2॥77॥100॥ ਸਾਰੰਗ ਮਹਲਾ 5 ॥ ਆਤੁਰੁ ਨਾਮ ਬਿਨੁ ਸੰਸਾਰੁ ॥ ਤ੍ਰਿਪਤਿ ਨ ਹੋਵਤ ਕੂਕਰੀ ਆਸਾ ਇਤੁ ਲਾਗੋ ਬਿਖਿਆ ਛਾਰੁ ॥1॥ ਰਹਾਉ ॥ ਪਾਇ ਠਗਉਰੀ ਆਪਿ ਭੁਲਾਇਓ ਜਨਮਤ ਬਾਰੋ ਬਾਰ ॥ ਹਰਿ ਕਾ ਸਿਮਰਨੁ ਨਿਮਖ ਨ ਸਿਮਰਿਓ ਜਮਕੰਕਰ ਕਰਤ ਖੁਆਰ ॥1॥ ਹੋਹੁ ਕ੍ਰਿਪਾਲੁ ਦੀਨ ਦੁਖਭੰਜਨ ਤੇਰਿਆ ਸੰਤਹ ਕੀ ਰਵਾਰ ॥

1224

ਨਾਨਕ ਦਾਸੁ ਦਰਸੁ ਪ੍ਰਭ ਜਾਚੈ ਮਨ ਤਨ ਕੋ ਆਧਾਰੁ ॥2॥78॥101॥ ਸਾਰੰਗ ਮਹਲਾ 5 ॥ ਮੈਲਾ ਹਰਿ ਕੇ ਨਾਮ ਬਿਨੁ ਜੀਉ ॥ ਤਿਨਿ ਪ੍ਰਭਿ ਸਾਚੈ ਆਪਿ ਭੁਲਾਇਆ ਬਿਖੈ ਠਗਉਰੀ ਪੀਉ ॥1॥ ਰਹਾਉ ॥ ਕੋਟਿ ਜਨਮ ਭ੍ਰਮਤੌ ਬਹੁ ਭਾਂਤੀ ਥਿਤਿ ਨਹੀ ਕਤ ਹੂ ਪਾਈ ॥ ਪੂਰਾ ਸਤਿਗੁਰੁ ਸਹਜਿ ਨ ਭੇਟਿਆ ਸਾਕਤੁ ਆਵੈ ਜਾਈ ॥1॥

ਰਾਖਿ ਲੇਹੁ ਪ੍ਰਭ ਸਮਰਥ ਦਾਤੇ ਤੁਮ ਪ੍ਰਭ ਅਗਮ ਅਪਾਰ ॥ ਨਾਨਕ ਦਾਸ ਤੇਰੀ ਸਰਣਾਈ ਭਵਜਲੁ ਉਤਰਿਓ

ਪਾਰਿ ॥2॥79॥102॥ ਸਾਰੰਗ ਮਹਲਾ 5 ॥ ਰਮਣ ਕਉ ਰਾਮ ਕੇ ਗੁਣ ਬਾਦ ॥ ਸਾਧਸੰਗਿ ਧਿਆਈਐ

ਪਰਮੇਸੁਰੁ ਅੰਮ੍ਰਿਤ ਜਾ ਕੇ ਸੁਆਦ ॥1॥ ਰਹਾਉ ॥ ਸਿਮਰਤ ਏਕੁ ਅਚੁਤ ਅਬਿਨਾਸੀ ਬਿਨਸੇ ਮਾਇਆ ਮਾਦ

॥ ਸਹਜ ਅਨਦ ਅਨਹਦ ਧੁਨਿ ਬਾਣੀ ਬਹੁਰਿ ਨ ਭਏ ਬਿਖਾਦ ॥1॥ ਸਨਕਾਦਿਕ ਬ੍ਰਹਮਾਦਿਕ ਗਾਵਤ ਗਾਵਤ ਸੁਕ ਪ੍ਰਹਲਾਦ ॥ ਪੀਵਤ ਅਮਿਉ ਮਨੋਹਰ ਹਰਿ ਰਸੁ ਜਪਿ ਨਾਨਕ ਹਰਿ ਬਿਸਮਾਦ ॥2॥80॥103॥

ਸਾਰੰਗ ਮਹਲਾ 5 ॥ ਕੀਨੇ ਪਾਪ ਕੇ ਬਹੁ ਕੋਟ ॥ ਦਿਨਸੁ ਰੈਨੀ ਥਕਤ ਨਾਹੀ ਕਤਹਿ ਨਾਹੀ ਛੋਟ ॥1॥ ਰਹਾਉ

॥ ਮਹਾ ਬਜਰ ਬਿਖੁ ਬਿਆਧੀ ਸਿਰਿ ਉਠਾਈ ਪੋਟ ॥ ਉਘਰਿ ਗਈਆਂ ਖਿਨਹਿ ਭੀਤਰਿ ਜਮਹਿ ਗ੍ਰਾਸੇ ਝੋਟ

॥1॥ ਪਸੁ ਪਰੇਤ ਉਸਟ ਗਰਧਭ ਅਨਿਕ ਜੋਨੀ ਲੇਟ ॥ ਭਜੁ ਸਾਧਸੰਗਿ ਗੋਬਿੰਦ ਨਾਨਕ ਕਛੁ ਨ ਲਾਗੈ ਫੇਟ

॥2॥81॥104॥ ਸਾਰੰਗ ਮਹਲਾ 5 ॥ ਅੰਧੇ ਖਾਵਹਿ ਬਿਸੂ ਕੇ ਗਟਾਕ ॥ ਨੈਨ ਸ੍ਰਵਨ ਸਰੀਰੁ ਸਭੁ ਹੁਟਿਓ ਸਾਸੁ ਗਇਓ ਤਤ ਘਾਟ ॥1॥ ਰਹਾਉ ॥ ਅਨਾਥ ਰਞਾਣਿ ਉਦਰੁ ਲੇ ਪੋਖਹਿ ਮਾਇਆ ਗਈਆ ਹਾਟਿ ॥ ਕਿਲਬਿਖ

ਕਰਤ ਕਰਤ ਪਛੁਤਾਵਹਿ ਕਬਹੁ ਨ ਸਾਕਹਿ ਛਾਂਟਿ ॥1॥ ਨਿੰਦਕੁ ਜਮਦੂਤੀ ਆਇ ਸੰਘਾਰਿਓ ਦੇਵਹਿ ਮੂੰਡ ਉਪਰਿ ਮਟਾਕ ॥ ਨਾਨਕ ਆਪਨ ਕਟਾਰੀ ਆਪਸ ਕਉ ਲਾਈ ਮਨੁ ਅਪਨਾ ਕੀਨੋ ਫਾਟ ॥2॥82॥105॥

ਸਾਰੰਗ ਮਹਲਾ 5 ॥ ਟੂਟੀ ਨਿੰਦਕ ਕੀ ਅਧਬੀਚਿ ॥ ਜਨ ਕਾ ਰਾਖਾ ਆਪਿ ਸੁਆਮੀ ਬੇਮੁਖ ਕਉ ਆਇ ਪਹੂਚੀ ਮੀਚ ॥1॥ ਰਹਾਉ ॥ ਉਸ ਕਾ ਕਹਿਆ ਕੋਇ ਨ ਸੁਣਈ ਕਹੀ ਨ ਬੈਸਣੁ ਪਾਵੈ ॥ ਈਹਾਂ ਦੁਖੁ ਆਗੈ

ਨਰਕੁ ਭੁੰਚੈ ਬਹੁ ਜੋਨੀ ਭਰਮਾਵੈ ॥1॥ ਪ੍ਰਗਟੁ ਭਇਆ ਖੰਡੀ ਬ੍ਰਹਮੰਡੀ ਕੀਤਾ ਅਪਣਾ ਪਾਇਆ ॥ ਨਾਨਕ ਸਰਣਿ ਨਿਰਭਉ ਕਰਤੇ ਕੀ ਅਨਦ ਮੰਗਲ ਗੁਣ ਗਾਇਆ ॥ 2 ॥ 83 ॥ 106 ॥ ਸਾਰੰਗ ਮਹਲਾ 5 ॥

1225

ਤ੍ਰਿਸਨਾ ਚਲਤ ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥1॥ ਰਹਾਉ ॥ ਸਾਂਤਿ ਸੂਖ ਨ ਸਹਜੁ ਉਪਜੈ ਇਹੈ ਇਸੁ ਬਿਉਹਾਰਿ ॥ ਆਪ ਪਰ ਕਾ ਕਛੁ ਨ ਜਾਨੈ ਕਾਮਿ ਕ੍ਰੋਧਹਿ ਜਾਰਿ ॥1॥

ਸੰਸਾਰੁ ਸਾਗਰੁ ਦੁਖਿ ਬਿਆਪਿਓ ਦਾਸ ਲੇਵਹੁ ਤਾਰਿ ॥ ਚਰਨ ਕਮਲ ਸਰਣਾਇ ਨਾਨਕ ਸਦ ਸਦਾ ਬਲਿਹਾਰਿ

॥2॥84॥107॥ ਸਾਰੰਗ ਮਹਲਾ 5 ॥ ਰੇ ਪਾਪੀ ਤੈ ਕਵਨ ਕੀ ਮਤਿ ਲੀਨ ॥ ਨਿਮਖ ਘਰੀ ਨ ਸਿਮਰਿ ਸੁਆਮੀ ਜੀਉ ਪਿੰਡੁ ਜਿਨਿ ਦੀਨ ॥1॥ ਰਹਾਉ ॥ ਖਾਤ ਪੀਵਤ ਸਵੰਤ ਸੁਖੀਆ ਨਾਮੁ ਸਿਮਰਤ ਖੀਨ ॥ ਗਰਭਿ

ਉਦਰਿ ਬਿਲਲਾਟ ਕਰਤਾ ਤਹਾਂ ਹੋਵਤ ਦੀਨੁ ॥1॥ ਮਹਾ ਮਾਦ ਬਿਕਾਰ ਬਾਧਾ ਅਨਿਕ ਜੋਨਿ ਭ੍ਰਮੀਨ ॥ ਗੋਬਿੰਦ ਬਿਸਰੇ ਕਵਨ ਦੁਖ ਗਨੀਅਹਿ ਸੁਖੁ ਨਾਨਕ ਹਰਿ ਪਦੁ ਚੀਨ ॥2॥85॥108॥ ਸਾਰੰਗ ਮਹਲਾ 5 ॥ ਮਾਈ ਰੀ ਚਰਨਹ ਓਟ ਗਹੀ ॥ ਦਰਸਨੁ ਪੇਖਿ ਮੇਰਾ ਮਨੁ ਮੋਹਿਓ ਦੁਰਮਤਿ ਜਾਤ ਬਹੀ ॥1॥ ਰਹਾਉ ॥ ਅਗਹ ਅਗਾਧਿ

ਊਚ ਅਬਿਨਾਸੀ ਕੀਮਤਿ ਜਾਤ ਨ ਕਹੀ ॥ ਜਲਿ ਥਲਿ ਪੇਖਿ ਪੇਖਿ ਮਨੁ ਬਿਗਸਿਓ ਪੂਰਿ ਰਹਿਓ ਸ੍ਰਬ ਮਹੀ ॥1॥

ਦੀਨਦਇਆਲ ਪ੍ਰੀਤਮ ਮਨਮੋਹਨ ਮਿਲਿ ਸਾਧਹ ਕੀਨੋ ਸਹੀ ॥ ਸਿਮਰਿ ਸਿਮਰਿ ਜੀਵਤ ਹਰਿ ਨਾਨਕ ਜਮ ਕੀ ਭੀਰ ਨ ਫਹੀ ॥2॥86॥109॥ ਸਾਰੰਗ ਮਹਲਾ 5 ॥ ਮਾਈ ਰੀ ਮਨੁ ਮੇਰੋ ਮਤਵਾਰੋ ॥ ਪੇਖਿ ਦਇਆਲ ਅਨਦ ਸੁਖ ਪੂਰਨ ਹਰਿ ਰਸਿ ਰਪਿਓ ਖੁਮਾਰੋ ॥1॥ ਰਹਾਉ ॥ ਨਿਰਮਲ ਭਏ ਊਜਲ ਜਸੁ ਗਾਵਤ ਬਹੁਰਿ ਨ ਹੋਵਤ ਕਾਰੋ

॥ ਚਰਨ ਕਮਲ ਸਿਉ ਡੋਰੀ ਰਾਚੀ ਭੇਟਿਓ ਪੁਰਖੁ ਅਪਾਰੋ ॥1॥ ਕਰੁ ਗਹਿ ਲੀਨੇ ਸਰਬਸੁ ਦੀਨੇ ਦੀਪਕ ਭਇਓ

ਉਜਾਰੋ ॥ ਨਾਨਕ ਨਾਮਿ ਰਸਿਕ ਬੈਰਾਗੀ ਕੁਲਹ ਸਮੂਹਾਂ ਤਾਰੋ ॥2॥87॥110॥ ਸਾਰੰਗ ਮਹਲਾ 5 ॥ ਮਾਈ ਰੀ ਆਨ ਸਿਮਰਿ ਮਰਿ ਜਾਂਹਿ ॥ ਤਿਆਗਿ ਗੋਬਿਦੁ ਜੀਅਨ ਕੋ ਦਾਤਾ ਮਾਇਆ ਸੰਗਿ ਲਪਟਾਹਿ ॥1॥ ਰਹਾਉ ॥

ਨਾਮੁ ਬਿਸਾਰਿ ਚਲਹਿ ਅਨ ਮਾਰਗਿ ਨਰਕ ਘੋਰ ਮਹਿ ਪਾਹਿ ॥ ਅਨਿਕ ਸਜਾਈਂ ਗਣਤ ਨ ਆਵੈ ਗਰਭੈ ਗਰਭਿ

ਭ੍ਰਮਾਹਿ ॥1॥ ਸੇ ਧਨਵੰਤੇ ਸੇ ਪਤਿਵੰਤੇ ਹਰਿ ਕੀ ਸਰਣਿ ਸਮਾਹਿ ॥ ਗੁਰ ਪ੍ਰਸਾਦਿ ਨਾਨਕ ਜਗੁ ਜੀਤਿਓ ਬਹੁਰਿ ਨ ਆਵਹਿ ਜਾਂਹਿ ॥2॥88॥111॥ ਸਾਰੰਗ ਮਹਲਾ 5 ॥ ਹਰਿ ਕਾਟੀ ਕੁਟਿਲਤਾ ਕੁਠਾਰਿ ॥ ਭ੍ਰਮ ਬਨ ਦਹਨ ਭਏ ਖਿਨ ਭੀਤਰਿ ਰਾਮ ਨਾਮ ਪਰਹਾਰਿ ॥1॥ ਰਹਾਉ ॥ ਕਾਮੁ ਕ੍ਰੋਧੁ ਨਿੰਦਾ ਪਰਹਰੀਆ ਕਾਢੇ ਸਾਧੂ ਕੈ ਸੰਗਿ ਮਾਰਿ ॥

1226

ਜਨਮੁ ਪਦਾਰਥੁ ਗੁਰਮੁਖਿ ਜੀਤਿਆ ਬਹੁਰਿ ਨ ਜੂਐ ਹਾਰਿ ॥1॥ ਆਠ ਪਹਰ ਪ੍ਰਭ ਕੇ ਗੁਣ ਗਾਵਹ ਪੂਰਨ ਸਬਦਿ ਬੀਚਾਰਿ ॥ ਨਾਨਕ ਦਾਸਨਿ ਦਾਸੁ ਜਨੁ ਤੇਰਾ ਪੁਨਹ ਪੁਨਹ ਨਮਸਕਾਰਿ ॥2॥89॥112॥ ਸਾਰੰਗ ਮਹਲਾ 5 ॥ ਪੋਥੀ ਪਰਮੇਸੁਰ ਕਾ ਥਾਨੁ ॥ ਸਾਧਸੰਗਿ ਗਾਵਹਿ ਗੁਣ ਗੋਬਿੰਦ ਪੂਰਨ ਬ੍ਰਹਮ ਗਿਆਨੁ ॥1॥ ਰਹਾਉ ॥

ਸਾਧਿਕ ਸਿਧ ਸਗਲ ਮੁਨਿ ਲੋਚਹਿ ਬਿਰਲੇ ਲਾਗੈ ਧਿਆਨੁ ॥ ਜਿਸਹਿ ਕ੍ਰਿਪਾਲੁ ਹੋਇ ਮੇਰਾ ਸੁਆਮੀ ਪੂਰਨੁ ਤਾ ਕੋ ਕਾਮੁ ॥1॥ ਜਾ ਕੈ ਰਿਦੈ ਵਸੈ ਭੈਭੰਜਨੁ ਤਿਸੁ ਜਾਨੈ ਸਗਲ ਜਹਾਨੁ ॥ ਖਿਨੁ ਪਲੁ ਬਿਸਰੁ ਨਹੀ ਮੇਰੇ ਕਰਤੇ ਇਹੁ ਨਾਨਕੁ ਮਾਂਗੈ ਦਾਨੁ ॥2॥90॥113॥ ਸਾਰੰਗ ਮਹਲਾ 5 ॥ ਵੂਠਾ ਸਰਬ ਥਾਈ ਮੇਹੁ ॥ ਅਨਦ ਮੰਗਲ ਗਾਉ ਹਰਿ ਜਸੁ ਪੂਰਨ ਪ੍ਰਗਟਿਓ ਨੇਹੁ ॥1॥ ਰਹਾਉ ॥ ਚਾਰਿ ਕੁੰਟ ਦਹ ਦਿਸਿ ਜਲਨਿਧਿ ਊਨ ਥਾਉ ਨ ਕੇਹੁ

॥ ਕ੍ਰਿਪਾਨਿਧਿ ਗੋਬਿੰਦ ਪੂਰਨ ਜੀਅ ਦਾਨੁ ਸਭ ਦੇਹੁ ॥1॥ ਸਤਿ ਸਤਿ ਹਰਿ ਸਤਿ ਸੁਆਮੀ ਸਤਿ ਸਾਧਸੰਗੇਹੁ

॥ ਸਤਿ ਤੇ ਜਨ ਜਿਨ ਪਰਤੀਤਿ ਉਪਜੀ ਨਾਨਕ ਨਹ ਭਰਮੇਹੁ ॥ 2 ॥ 91 ॥ 114 ॥ ਸਾਰੰਗ ਮਹਲਾ 5 ॥

ਗੋਬਿਦ ਜੀਉ ਤੂ ਮੇਰੇ ਪ੍ਰਾਨ ਅਧਾਰੁ ॥ ਸਾਜਨ ਮੀਤ ਸਹਾਈ ਤੁਮ ਹੀ ਤੂ ਮੇਰੋ ਪਰਵਾਰੁ ॥1॥ ਰਹਾਉ ॥ ਕਰੁ ਮਸਤਕਿ ਧਾਰਿਓ ਮੇਰੈ ਮਾਥੈ ਸਾਧਸੰਗਿ ਗੁਣ ਗਾਏ ॥ ਤੁਮਰੀ ਕ੍ਰਿਪਾ ਤੇ ਸਭਿ ਫਲ ਪਾਏ ਰਸਕਿ ਰਾਮ ਨਾਮੁ ਧਿਆਏ ॥1॥ ਅਬਿਚਲ ਨੀਵ ਧਰਾਈ ਸਤਿਗੁਰਿ ਕਬਹੂ ਡੋਲਤ ਨਾਹੀ ॥ ਗੁਰ ਨਾਨਕ ਜਬ ਭਏ ਦਇਆਰਾ ਸਰਬ ਸੁਖਾ ਨਿਧਿ ਪਾਹੀਂ ॥2॥92॥115॥ ਸਾਰੰਗ ਮਹਲਾ 5 ॥ ਨਿਬਹੀ ਨਾਮ ਕੀ ਸਚੁ ਖੇਪ ॥ ਲਾਭੁ ਹਰਿ ਗੁਣ ਗਾਇ ਨਿਧਿ ਧਨੁ ਬਿਖੈ ਮਾਹਿ ਅਲੇਪ ॥1॥ ਰਹਾਉ ॥ ਜੀਅ ਜੰਤ ਸਗਲ ਸੰਤੋਖੇ ਆਪਨਾ ਪ੍ਰਭੁ ਧਿਆਇ

॥ ਰਤਨ ਜਨਮੁ ਅਪਾਰ ਜੀਤਿਓ ਬਹੁੜਿ ਜੋਨਿ ਨ ਪਾਇ ॥1॥ ਭਏ ਕ੍ਰਿਪਾਲ ਦਇਆਲ ਗੋਬਿਦ ਭਇਆ ਸਾਧੂ

ਸੰਗੁ ॥ ਹਰਿ ਚਰਨ ਰਾਸਿ ਨਾਨਕ ਪਾਈ ਲਗਾ ਪ੍ਰਭ ਸਿਉ ਰੰਗੁ ॥2॥93॥116॥ ਸਾਰੰਗ ਮਹਲਾ 5 ॥ ਮਾਈ ਰੀ ਪੇਖਿ ਰਹੀ ਬਿਸਮਾਦ ॥ ਅਨਹਦ ਧੁਨੀ ਮੇਰਾ ਮਨੁ ਮੋਹਿਓ ਅਚਰਜ ਤਾ ਕੇ ਸ੍ਵਾਦ ॥1॥ ਰਹਾਉ ॥ ਮਾਤ ਪਿਤਾ ਬੰਧਪ ਹੈ ਸੋਈ ਮਨਿ ਹਰਿ ਕੋ ਅਹਿਲਾਦੁ ॥ ਸਾਧਸੰਗਿ ਗਾਏ ਗੁਨ ਗੋਬਿੰਦ ਬਿਨਸਿਓ ਸਭੁ ਪਰਮਾਦੁ

॥1॥ ਡੋਰੀ ਲਪਟਿ ਰਹੀ ਚਰਨਹ ਸੰਗਿ ਭ੍ਰਮ ਭੈ ਸਗਲੇ ਖਾਦ ॥ ਏਕੁ ਅਧਾਰੁ ਨਾਨਕ ਜਨ ਕੀਆ ਬਹੁਰਿ ਨ

1227

ਜੋਨਿ ਭ੍ਰਮਾਦ ॥2॥94॥117॥ ਸਾਰੰਗ ਮਹਲਾ 5 ॥ ਮਾਈ ਰੀ ਮਾਤੀ ਚਰਣ ਸਮੂਹ ॥ ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭੁ ਲੂਹ ॥1॥ ਰਹਾਉ ॥ ਤਿਆਗਿ ਗੁੋਪਾਲ ਅਵਰੁ ਜੋ ਕਰਣਾ ਤੇ ਬਿਖਿਆ ਕੇ ਖੂਹ

॥ ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹਿ ॥1॥ ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥ ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥2॥95॥118॥ ਸਾਰੰਗ ਮਹਲਾ 5

॥ ਬਿਨਸੇ ਕਾਚ ਕੇ ਬਿਉਹਾਰ ॥ ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥1॥ ਰਹਾਉ ॥ ਈਤ ਊਤ ਨ ਡੋਲਿ ਕਤ ਹੂ ਨਾਮੁ ਹਿਰਦੈ ਧਾਰਿ ॥ ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥1॥ ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬਨਾਥ ਅਪਾਰ ॥ ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ

॥2॥96॥119॥ ਸਾਰੰਗ ਮਹਲਾ 5 ॥ ਤਾ ਤੇ ਕਰੁਣਪਲਾਹ ਕਰੇ ॥ ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥1॥ ਰਹਾਉ ॥ ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥ ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥1॥ ਚਾਰਿ ਪਦਾਰਥ ਅਸਟਦਸਾ ਸਿਧਿ ਸਭ ਊਪਰਿ ਸਾਧ ਭਲੇ ॥ ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥2॥97॥120॥ ਸਾਰੰਗ ਮਹਲਾ 5 ॥ ਹਰਿ ਕੇ ਨਾਮ ਕੇ ਜਨ ਕਾਂਖੀ ॥ ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥1॥ ਰਹਾਉ ॥ ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥ ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥1॥ ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥ ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰ ਦੁਤੀਆ ਬਿਰਥੀ ਸਾਖੀ ॥2॥98॥121॥ ਸਾਰੰਗ ਮਹਲਾ 5 ॥ ਮਾਖੀ ਰਾਮ ਕੀ ਤੂ ਮਾਖੀ ॥ ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥1॥ ਰਹਾਉ ॥ ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ

॥ ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥1॥ ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥ ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥2॥99॥122॥ ਸਾਰੰਗ ਮਹਲਾ 5 ॥ ਮਾਈ ਰੀ ਕਾਟੀ ਜਮ ਕੀ ਫਾਸ ॥ ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਿਸਤ ਉਦਾਸ ॥1॥

1228

ਰਹਾਉ ॥ ਕਰਿ ਕਿਰਪਾ ਲੀਨੇ ਕਰਿ ਅਪੁਨੇ ਉਪਜੀ ਦਰਸ ਪਿਆਸ ॥ ਸੰਤਸੰਗਿ ਮਿਲਿ ਹਰਿ ਗੁਣ ਗਾਏ ਬਿਨਸੀ ਦੁਤੀਆ ਆਸ ॥1॥ ਮਹਾ ਉਦਿਆਨ ਅਟਵੀ ਤੇ ਕਾਢੇ ਮਾਰਗੁ ਸੰਤ ਕਹਿਓ ॥ ਦੇਖਤ ਦਰਸੁ ਪਾਪ ਸਭਿ ਨਾਸੇ ਹਰਿ ਨਾਨਕ ਰਤਨੁ ਲਹਿਓ ॥2॥100॥123॥ ਸਾਰੰਗ ਮਹਲਾ 5 ॥ ਮਾਈ ਰੀ ਅਰਿਓ ਪ੍ਰੇਮ ਕੀ ਖੋਰਿ ॥

ਦਰਸਨ ਰੁਚਿਤ ਪਿਆਸ ਮਨਿ ਸੁੰਦਰ ਸਕਤ ਨ ਕੋਈ ਤੋਰਿ ॥1॥ ਰਹਾਉ ॥ ਪ੍ਰਾਨ ਮਾਨੁ ਪਤਿ ਪਿਤ ਸੁਤ ਬੰਧਪ ਹਰਿ ਸਰਬਸੁ ਧਨੁ ਮੋਰ ॥ ਧ੍ਰਿਗੁ ਸਰੀਰੁ ਅਸਤ ਬਿਸਟਾ ਕ੍ਰਿਮ ਬਿਨੁ ਹਰਿ ਜਾਨਤ ਹੋਰ ॥1॥ ਭਇਓ ਕ੍ਰਿਪਾਲੁ ਦੀਨ ਦੁਖਭੰਜਨੁ ਪਰਾ ਪੂਰਬਲਾ ਜੋਰੁ ॥ ਨਾਨਕ ਸਰਣਿ ਕ੍ਰਿਪਾਨਿਧਿ ਸਾਗਰ ਬਿਨਸਿਓ ਆਨ ਨਿਹੋਰ ॥2॥101॥124॥

ਸਾਰੰਗ ਮਹਲਾ 5 ॥ ਨੀਕੀ ਰਾਮ ਕੀ ਧੁਨਿ ਸੋਇ ॥ ਚਰਨ ਕਮਲ ਅਨੂਪ ਸੁਆਮੀ ਜਪਤ ਸਾਧੂ ਹੋਇ ॥1॥

ਰਹਾਉ ॥ ਚਿਤਵਤਾ ਗੋਪਾਲ ਦਰਸਨ ਕਲਮਲਾ ਕਢੁ ਧੋਇ ॥ ਜਨਮ ਮਰਨ ਬਿਕਾਰ ਅੰਕੁਰ ਹਰਿ ਕਾਟਿ ਛਾਡੇ ਖੋਇ ॥1॥ ਪਰਾ ਪੂਰਬਿ ਜਿਸਹਿ ਲਿਖਿਆ ਬਿਰਲਾ ਪਾਏ ਕੋਇ ॥ ਰਵਣ ਗੁਣ ਗੋਪਾਲ ਕਰਤੇ ਨਾਨਕਾ ਸਚੁ ਜੋਇ

॥2॥102॥125॥ ਸਾਰੰਗ ਮਹਲਾ 5 ॥ ਹਰਿ ਕੇ ਨਾਮ ਕੀ ਮਤਿ ਸਾਰ ॥ ਹਰਿ ਬਿਸਾਰਿ ਜੁ ਆਨ ਰਾਚਹਿ ਮਿਥਨ ਸਭਿ ਬਿਸਥਾਰ ॥1॥ ਰਹਾਉ ॥ ਸਾਧਸੰਗਮਿ ਭਜੁ ਸੁਆਮੀ ਪਾਪ ਹੋਵਤ ਖਾਰ ॥ ਚਰਨਾਰਬਿੰਦ ਬਸਾਇ ਹਿਰਦੈ

ਬਹੁਰਿ ਜਨਮ ਨ ਮਾਰ ॥1॥ ਕਰਿ ਅਨੁਗ੍ਰਹੁ ਰਾਖਿ ਲੀਨੇ ਏਕ ਨਾਮ ਅਧਾਰ ॥ ਦਿਨੁ ਰੈਨਿ ਸਿਮਰਤ ਸਦਾ ਨਾਨਕ ਮੁਖ ਊਜਲ ਦਰਬਾਰਿ ॥2॥103॥126॥ ਸਾਰੰਗ ਮਹਲਾ 5 ॥ ਮਾਨੀ ਤੂੰ ਰਾਮ ਕੈ ਦਰਿ ਮਾਨੀ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ ਬਿਨਸੀ ਸਭ ਅਭਿਮਾਨੀ ॥1॥ ਰਹਾਉ ॥ ਧਾਰਿ ਅਨੁਗ੍ਰਹੁ ਅਪਨੀ ਕਰਿ ਲੀਨੀ ਗੁਰਮੁਖਿ

ਪੂਰ ਗਿਆਨੀ ॥ ਸਰਬ ਸੂਖ ਆਨੰਦ ਘਨੇਰੇ ਠਾਕੁਰ ਦਰਸ ਧਿਆਨੀ ॥1॥ ਨਿਕਟਿ ਵਰਤਨਿ ਸਾ ਸਦਾ ਸੁਹਾਗਨਿ ਦਹ ਦਿਸ ਸਾਈ ਜਾਨੀ ॥ ਪ੍ਰਿਅ ਰੰਗ ਰੰਗਿ ਰਤੀ ਨਾਰਾਇਨ ਨਾਨਕ ਤਿਸੁ ਕੁਰਬਾਨੀ ॥2॥104॥127॥

ਸਾਰੰਗ ਮਹਲਾ 5 ॥ ਤੁਅ ਚਰਨ ਆਸਰੋ ਈਸ ॥ ਤੁਮਹਿ ਪਛਾਨੂ ਸਾਕੁ ਤੁਮਹਿ ਸੰਗਿ ਰਾਖਨਹਾਰ ਤੁਮੈ ਜਗਦੀਸ

॥1॥ ਰਹਾਉ ॥ ਤੂ ਹਮਰੋ ਹਮ ਤੁਮਰੇ ਕਹੀਅਹਿਂ ਇਤ ਉਤ ਤੁਮ ਹੀ ਰਾਖੇ ॥ ਤੂ ਬੇਅੰਤੁ ਅਪਰੰਪਰੁ ਸੁਆਮੀ ਗੁਰ ਕਿਰਪਾ ਕੋਈ ਲਾਖੈ ॥1॥ ਬਿਨੁ ਬਕਨੇ ਬਿਨੁ ਕਹਨ ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ

1229

ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥2॥105॥128॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਚਉਪਦੇ ਘਰੁ 5 ॥ ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ

॥1॥ ਰਹਾਉ ॥ ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕਿ ਉਦਰਿ ਭ੍ਰਮੰਤ ਜਲਤੋ ਜਮਹਿ ਕੀਨੀ ਸਾਰ

॥1॥ ਪਰਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰਿ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥2॥ ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰੁ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਤੰਗ ਮਤਿ ਅਹੰਕਾਰ ॥3॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੁੋਪਾਲ ਪੁਰਖ ਅਪਾਰ ॥4॥1॥129॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਪੜਤਾਲ ਘਰੁ 6 ॥ ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥

ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥1॥ ਰਹਾਉ ॥ ਸੁਪਨ ਰੀ ਸੰਸਾਰੁ ॥

ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥1॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਰੀ ਦਇਆਰੁ ॥ ਕਾਹੇ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗਿ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥2॥1॥130॥ ਸਾਰੰਗ ਮਹਲਾ 5 ॥ ਕੰਚਨਾ ਬਹੁ ਦਤੁ ਕਰਾ ॥

ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥1॥

ਰਹਾਉ ॥ ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟੁ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥1॥ ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮੁ ਮਿਸਟ ਲਾਗੇ ॥2॥2॥131॥ ਸਾਰੰਗ ਮਹਲਾ 5 ॥ ਰਾਮ ਰਾਮ ਰਾਮ ਜਾਪਿ

1230

ਰਮਤ ਰਾਮ ਸਹਾਈ ॥1॥ ਰਹਾਉ ॥ ਸੰਤਨਾ ਕੇ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥1॥ ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ

॥2॥3॥132॥ ਸਾਰੰਗ ਮਹਲਾ 5 ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥1॥ ਰਹਾਉ ॥ ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨਿ ਪਰਨ ਸਾਧੂ ਆਨ ਬਾਨਿ ਬਿਸਾਰੇ ॥1॥ ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰਭੂਤ ਨਾਨਕ ਤਤੁ ਬੀਚਾਰੇ ॥2॥4॥133॥ ਸਾਰੰਗ ਮਹਲਾ 5 ॥ ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥1॥ ਰਹਾਉ ॥ ਪ੍ਰੀਤਿ ਲਾਇ ਹਰਿ ਧਿਆਇ ਗੁਨ ਗੁੋਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨੁ ਬਾਂਛੁ ਦੈਨਹਾਰ ਸੁਆਮੀ ॥1॥ ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨਿ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ

॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥2॥5॥134॥ ਸਾਰੰਗ ਮਹਲਾ 5 ॥ ਗੁਨ ਲਾਲ ਗਾਵਉ ਗੁਰ ਦੇਖੇ

॥ ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥1॥ ਰਹਾਉ ॥ ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥1॥ ਪਾਇਓ ਹੈ ਗੁਣਨਿਧਾਨੁ ਸਗਲ ਆਸ ਪੂਰੀ ॥

ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥2॥6॥135॥ ਸਾਰੰਗ ਮਹਲਾ 5 ॥ ਮਨਿ ਬਿਰਾਗੈ ਰੀ ॥

ਖੋਜਤੀ ਦਰਸਾਰ ॥1॥ ਰਹਾਉ ॥ ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥1॥ ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥2॥7॥136॥ ਸਾਰੰਗ ਮਹਲਾ 5 ॥ ਐਸੀ ਹੋਇ ਪਰੀ ॥ ਜਾਨਤੇ ਦਇਆਰ ॥1॥

ਰਹਾਉ ॥ ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ ਜਾਤਿ ਜਨਮ ਕੁਲ ਖੋਈਐ ਹਉ ਗਾਵਉ ਹਰਿ ਹਰੀ ॥1॥ ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ ਗੁਰਿ ਮੋ ਕਉ ਉਪਦੇਸਿਆ ਨਾਨਕ

1231

ਸੇਵਿ ਏਕ ਹਰੀ ॥2॥8॥137॥ ਸਾਰੰਗ ਮਹਲਾ 5 ॥ ਲਾਲ ਲਾਲ ਮੋਹਨ ਗੋਪਾਲ ਤੂ ॥ ਕੀਟ ਹਸਤਿ ਪਾਖਾਣ ਜੰਤ ਸਰਬ ਮੈ ਪ੍ਰਤਿਪਾਲ ਤੂ ॥1॥ ਰਹਾਉ ॥ ਨਹ ਦੂਰਿ ਪੂਰਿ ਹਜੂਰਿ ਸੰਗੇ ॥ ਸੁੰਦਰ ਰਸਾਲ ਤੂ ॥1॥ ਨਹ ਬਰਨ ਬਰਨ ਨਹ ਕੁਲਹ ਕੁਲ ॥ ਨਾਨਕ ਪ੍ਰਭ ਕਿਰਪਾਲ ਤੂ ॥2॥9॥138॥ ਸਾਰੰਗ ਮਹਲਾ 5 ॥ ਕਰਤ ਕੇਲ ਬਿਖੈ ਮੇਲ ਚੰਦ੍ਰ ਸੂਰ ਮੋਹੇ ॥ ਉਪਜਤਾ ਬਿਕਾਰ ਦੁੰਦਰ ਨਉਪਰੀ ਝੁਨੰਤਕਾਰ ਸੁੰਦਰ ਅਨਿਕ ਭਾਉ ਕਰਤ ਫਿਰਤ ਬਿਨੁ ਗੋਪਾਲ ਧੋਹੇ ॥1॥ ਰਹਾਉ ॥ ਤੀਨਿ ਭਉਨੇ ਲਪਟਾਇ ਰਹੀ ਕਾਚ ਕਰਮਿ ਨ ਜਾਤ ਸਹੀ ਉਨਮਤ ਅੰਧ ਧੰਧ ਰਚਿਤ ਜੈਸੇ ਮਹਾ ਸਾਗਰ ਹੋਹੇ ॥1॥ ਉਧਰੇ ਹਰਿ ਸੰਤ ਦਾਸ ਕਾਟਿ ਦੀਨੀ ਜਮ ਕੀ ਫਾਸ ਪਤਿਤਪਾਵਨੁ ਨਾਮੁ ਜਾ ਕੋ ਸਿਮਰਿ ਨਾਨਕ ਓਹੇ ॥2॥10॥139॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 9 ॥ ਹਰਿ ਬਿਨੁ ਤੇਰੋ ਕੋ ਨ ਸਹਾਈ ॥ ਕਾ ਕੀ ਮਾਤ ਪਿਤਾ ਸੁਤ ਬਨਿਤਾ ਕੋ ਕਾਹੂ ਕੋ ਭਾਈ ॥1॥ ਰਹਾਉ ॥ ਧਨੁ ਧਰਨੀ ਅਰੁ ਸੰਪਤਿ ਸਗਰੀ ਜੋ ਮਾਨਿਓ ਅਪਨਾਈ ॥ ਤਨੁ ਛੂਟੈ ਕਛੁ ਸੰਗਿ ਨ ਚਾਲੈ ਕਹਾ ਤਾਹਿ ਲਪਟਾਈ ॥1॥ ਦੀਨਦਇਆਲ ਸਦਾ ਦੁਖਭੰਜਨ ਤਾ ਸਿਉ ਰੁਚ ਨ ਬਢਾਈ ॥ ਨਾਨਕੁ ਕਹਤ ਜਗਤੁ ਸਭੁ ਮਿਥਿਆ ਜਿਉ ਸੁਪਨਾ ਰੈਨਾਈ ॥2॥1॥ ਸਾਰੰਗ ਮਹਲਾ 9 ॥ ਕਹਾ ਮਨ ਬਿਖਿਆ ਸਿਉ ਲਪਟਾਹੀ ॥ ਯਾ ਜਗ ਮਹਿ ਕੋਊ ਰਹਨੁ ਨ ਪਾਵੈ ਇਕਿ ਆਵਹਿ ਇਕਿ ਜਾਹੀ ॥1॥ ਰਹਾਉ ॥ ਕਾ ਕੋ ਤਨੁ ਧਨੁ ਸੰਪਤਿ ਕਾ ਕੀ ਕਾ ਸਿਉ ਨੇਹੁ ਲਗਾਹੀ ॥ ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਹੀ ॥1॥ ਤਜਿ ਅਭਿਮਾਨੁ ਸਰਣਿ ਸੰਤਨ ਗਹੁ ਮੁਕਤੁ ਹੋਹਿ ਛਿਨ ਮਾਹੀ ॥ ਜਨ ਨਾਨਕ ਭਗਵੰਤ ਭਜਨ ਬਿਨੁ ਸੁਖੁ ਸੁਪਨੇ ਭੀ ਨਾਹੀ ॥2॥2॥ ਸਾਰੰਗ ਮਹਲਾ 9 ॥ ਕਹਾ ਨਰੁ ਅਪਨੋ ਜਨਮੁ ਗਵਾਵੈ ॥ ਮਾਇਆ ਮਦਿ ਬਿਖਿਆ ਰਸਿ ਰਚਿਓ

ਰਾਮ ਸਰਨਿ ਨਹੀ ਆਵੈ ॥1॥ ਰਹਾਉ ॥ ਇਹੁ ਸੰਸਾਰੁ ਸਗਲ ਹੈ ਸੁਪਨੋ ਦੇਖਿ ਕਹਾ ਲੋਭਾਵੈ ॥ ਜੋ ਉਪਜੈ ਸੋ ਸਗਲ ਬਿਨਾਸੈ ਰਹਨੁ ਨ ਕੋਊ ਪਾਵੈ ॥1॥ ਮਿਥਿਆ ਤਨੁ ਸਾਚੋ ਕਰਿ ਮਾਨਿਓ ਇਹ ਬਿਧਿ ਆਪੁ ਬੰਧਾਵੈ ॥ ਜਨ ਨਾਨਕ ਸੋਊ ਜਨੁ ਮੁਕਤਾ ਰਾਮ ਭਜਨਿ ਚਿਤੁ ਲਾਵੈ ॥2॥3॥ ਸਾਰੰਗ ਮਹਲਾ 9 ॥ ਮਨ ਕਰਿ ਕਬ ਹੂ ਨ ਹਰਿ

1232

ਗੁਨ ਗਾਇਓ ॥ ਬਿਖਿਆਸਕਤ ਰਹਿਓ ਨਿਸਿ ਬਾਸੁਰ ਕੀਨੋ ਅਪਨੋ ਭਾਇਓ ॥1॥ ਰਹਾਉ ॥ ਗੁਰ ਉਪਦੇਸੁ ਸੁਨਿਓ ਨਹਿ ਕਾਨਨ ਪਰ ਦਾਰਾ ਲਪਟਾਇਓ ॥ ਪਰ ਨਿੰਦਾ ਕਾਰਨਿ ਬਹੁ ਧਾਵਤ ਸਮਝਿਓ

ਨਹ ਸਮਝਾਇਓ ॥1॥ ਕਹਾ ਕਹਉ ਮੈ ਅਪੁਨੀ ਕਰਨੀ ਜਿਹ ਬਿਧਿ ਜਨਮੁ ਗਵਾਇਓ ॥ ਕਹਿ ਨਾਨਕ ਸਭਿ ਅਉਗੁਨ ਮੋ ਮਹਿ ਰਾਖਿ ਲੇਹੁ ਸਰਨਾਇਓ ॥2॥4॥ ॥3॥13॥139॥4॥159॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਮਹਲਾ 1 ਅਸਟਪਦੀਆ ਘਰੁ 1 ॥ ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥ ਜੈ ਜਗਦੀਸ ਤੇਰਾ ਜਸੁ ਜਾਚਉ ਮੈ ਹਰਿ ਬਿਨੁ ਰਹਨੁ ਨ ਜਾਈ ॥1॥ ਰਹਾਉ ॥ ਹਰਿ ਕੀ ਪਿਆਸ ਪਿਆਸੀ ਕਾਮਨਿ ਦੇਖਉ ਰੈਨਿ ਸਬਾਈ

॥ ਸ੍ਰੀਧਰ ਨਾਥ ਮੇਰਾ ਮਨੁ ਲੀਨਾ ਪ੍ਰਭੁ ਜਾਨੈ ਪੀਰ ਪਰਾਈ ॥1॥ ਗਣਤ ਸਰੀਰਿ ਪੀਰ ਹੈ ਹਰਿ ਬਿਨੁ ਗੁਰ ਸਬਦੀ ਹਰਿ ਪਾਈਂ ॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀਉ ਹਰਿ ਸਿਉ ਰਹਾਂ ਸਮਾਈ ॥2॥ ਐਸੀ ਰਵਤ ਰਵਹੁ ਮਨ ਮੇਰੇ ਹਰਿ ਚਰਣੀ ਚਿਤੁ ਲਾਈ ॥ ਬਿਸਮ ਭਏ ਗੁਣ ਗਾਇ ਮਨੋਹਰ ਨਿਰਭਉ ਸਹਜਿ ਸਮਾਈ ॥3॥ ਹਿਰਦੈ ਨਾਮੁ ਸਦਾ ਧੁਨਿ ਨਿਹਚਲ ਘਟੈ ਨ ਕੀਮਤਿ ਪਾਈ ॥ ਬਿਨੁ ਨਾਵੈ ਸਭੁ ਕੋਈ ਨਿਰਧਨੁ ਸਤਿਗੁਰਿ ਬੂਝ ਬੁਝਾਈ ॥4॥

ਪ੍ਰੀਤਮ ਪ੍ਰਾਨ ਭਏ ਸੁਨਿ ਸਜਨੀ ਦੂਤ ਮੁਏ ਬਿਖੁ ਖਾਈ ॥ ਜਬ ਕੀ ਉਪਜੀ ਤਬ ਕੀ ਤੈਸੀ ਰੰਗੁਲ ਭਈ ਮਨਿ ਭਾਈ

॥5॥ ਸਹਜ ਸਮਾਧਿ ਸਦਾ ਲਿਵ ਹਰਿ ਸਿਉ ਜੀਵਾਂ ਹਰਿ ਗੁਨ ਗਾਈ ॥ ਗੁਰ ਕੈ ਸਬਦਿ ਰਤਾ ਬੈਰਾਗੀ ਨਿਜ ਘਰਿ ਤਾੜੀ ਲਾਈ ॥6॥ ਸੁਧਰਸ ਨਾਮੁ ਮਹਾ ਰਸੁ ਮੀਠਾ ਨਿਜ ਘਰਿ ਤਤੁ ਗੁਸਾਈਂ ॥ ਤਹ ਹੀ ਮਨੁ ਜਹ ਹੀ ਤੈ ਰਾਖਿਆ ਐਸੀ ਗੁਰਮਤਿ ਪਾਈ ॥7॥ ਸਨਕ ਸਨਾਦਿ ਬ੍ਰਹਮਾਦਿ ਇੰਦ੍ਰਾਦਿਕ ਭਗਤਿ ਰਤੇ ਬਨਿ ਆਈ ॥ ਨਾਨਕ ਹਰਿ ਬਿਨੁ ਘਰੀ ਨ ਜੀਵਾਂ ਹਰਿ ਕਾ ਨਾਮੁ ਵਡਾਈ ॥8॥1॥ ਸਾਰੰਗ ਮਹਲਾ 1 ॥ ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥ ਕੋਟਿ ਕਲਪ ਕੇ ਦੂਖ ਬਿਨਾਸਨ ਸਾਚੁ ਦ੍ਰਿੜਾਇ ਨਿਬੇਰਾ ॥1॥ ਰਹਾਉ ॥ ਕ੍ਰੋਧੁ ਨਿਵਾਰਿ ਜਲੇ ਹਉ ਮਮਤਾ ਪ੍ਰੇਮੁ ਸਦਾ ਨਉਰੰਗੀ ॥ ਅਨਭਉ ਬਿਸਰਿ ਗਏ ਪ੍ਰਭੁ ਜਾਚਿਆ ਹਰਿ ਨਿਰਮਾਇਲੁ ਸੰਗੀ ॥1॥ ਚੰਚਲ ਮਤਿ ਤਿਆਗਿ ਭਉਭੰਜਨੁ ਪਾਇਆ ਏਕ ਸਬਦਿ ਲਿਵ ਲਾਗੀ ॥ ਹਰਿ ਰਸੁ ਚਾਖਿ ਤ੍ਰਿਖਾ ਨਿਵਾਰੀ ਹਰਿ ਮੇਲਿ ਲਏ ਬਡਭਾਗੀ ॥2॥ ਅਭਰਤ

1233

ਸਿੰਚਿ ਭਏ ਸੁਭਰ ਸਰ ਗੁਰਮਤਿ ਸਾਚੁ ਨਿਹਾਲਾ ॥ ਮਨ ਰਤਿ ਨਾਮਿ ਰਤੇ ਨਿਹਕੇਵਲ ਆਦਿ ਜੁਗਾਦਿ ਦਇਆਲਾ

॥3॥ ਮੋਹਨਿ ਮੋਹਿ ਲੀਆ ਮਨੁ ਮੋਰਾ ਬਡੈ ਭਾਗ ਲਿਵ ਲਾਗੀ ॥ ਸਾਚੁ ਬੀਚਾਰਿ ਕਿਲਵਿਖ ਦੁਖ ਕਾਟੇ ਮਨੁ ਨਿਰਮਲੁ ਅਨੁਰਾਗੀ ॥4॥ ਗਹਿਰਗੰਭੀਰੁ ਸਾਗਰ ਰਤਨਾਗਰ ਅਵਰ ਨਹੀ ਅਨ ਪੂਜਾ ॥ ਸਬਦੁ ਬੀਚਾਰਿ ਭਰਮ ਭਉਭੰਜਨੁ ਅਵਰੁ ਨ ਜਾਨਿਆ ਦੂਜਾ ॥5॥ ਮਨੂਆ ਮਾਰਿ ਨਿਰਮਲ ਪਦੁ ਚੀਨਿਆ ਹਰਿ ਰਸ ਰਤੇ ਅਧਿਕਾਈ ॥ ਏਕਸ ਬਿਨੁ ਮੈ ਅਵਰੁ ਨ ਜਾਨਾਂ ਸਤਿਗੁਰਿ ਬੂਝ ਬੁਝਾਈ ॥6॥ ਅਗਮ ਅਗੋਚਰੁ ਅਨਾਥੁ ਅਜੋਨੀ ਗੁਰਮਤਿ ਏਕੋ ਜਾਨਿਆ ॥ ਸੁਭਰ ਭਰੇ ਨਾਹੀ ਚਿਤੁ ਡੋਲੈ ਮਨ ਹੀ ਤੇ ਮਨੁ ਮਾਨਿਆ ॥7॥ ਗੁਰ ਪਰਸਾਦੀ ਅਕਥਉ ਕਥੀਐ ਕਹਉ ਕਹਾਵੈ ਸੋਈ ॥ ਨਾਨਕ ਦੀਨਦਇਆਲ ਹਮਾਰੇ ਅਵਰੁ ਨ ਜਾਨਿਆ ਕੋਈ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 3 ਅਸਟਪਦੀਆ ਘਰੁ 1 ॥ ਮਨ ਮੇਰੇ ਹਰਿ ਕੈ ਨਾਮਿ ਵਡਾਈ ॥ ਹਰਿ ਬਿਨੁ ਅਵਰੁ ਨ ਜਾਣਾ ਕੋਈ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥1॥ ਰਹਾਉ ॥ ਸਬਦਿ ਭਉਭੰਜਨੁ ਜਮਕਾਲ ਨਿਖੰਜਨੁ ਹਰਿ ਸੇਤੀ ਲਿਵ ਲਾਈ ॥ ਹਰਿ ਸੁਖਦਾਤਾ ਗੁਰਮੁਖਿ ਜਾਤਾ ਸਹਜੇ ਰਹਿਆ ਸਮਾਈ ॥1॥ ਭਗਤਾਂ ਕਾ ਭੋਜਨੁ ਹਰਿ ਨਾਮੁ ਨਿਰੰਜਨੁ ਪੈਨ੍ਹਣੁ ਭਗਤਿ ਬਡਾਈ ॥ ਨਿਜ ਘਰਿ ਵਾਸਾ ਸਦਾ ਹਰਿ ਸੇਵਨਿ ਹਰਿ ਦਰਿ ਸੋਭਾ ਪਾਈ ॥2॥ ਮਨਮੁਖ ਬੁਧਿ ਕਾਚੀ ਮਨੂਆ ਡੋਲੈ ਅਕਥ ਨ ਕਥੈ ਕਹਾਨੀ ॥ ਗੁਰਮਤਿ ਨਿਹਚਲੁ ਹਰਿ ਮਨਿ ਵਸਿਆ ਅੰਮ੍ਰਿਤ ਸਾਚੀ ਬਾਨੀ ॥3॥ ਮਨ ਕੇ ਤਰੰਗ ਸਬਦਿ ਨਿਵਾਰੇ ਰਸਨਾ ਸਹਜਿ ਸੁਭਾਈ ॥ ਸਤਿਗੁਰ ਮਿਲਿ ਰਹੀਐ ਸਦ ਅਪੁਨੇ ਜਿਨਿ ਹਰਿ ਸੇਤੀ ਲਿਵ ਲਾਈ ॥4॥ ਮਨੁ ਸਬਦਿ ਮਰੈ ਤਾ ਮੁਕਤੋ ਹੋਵੈ ਹਰਿ ਚਰਣੀ ਚਿਤੁ ਲਾਈ ॥ ਹਰਿ ਸਰੁ ਸਾਗਰੁ ਸਦਾ ਜਲੁ ਨਿਰਮਲੁ ਨਾਵੈ ਸਹਜਿ ਸੁਭਾਈ ॥5॥ ਸਬਦੁ ਵੀਚਾਰਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰੀ ॥ ਅੰਤਰਿ ਨਿਹਕੇਵਲੁ ਹਰਿ ਰਵਿਆ ਸਭੁ ਆਤਮਰਾਮੁ ਮੁਰਾਰੀ ॥6॥ ਸੇਵਕ ਸੇਵਿ ਰਹੇ ਸਚਿ ਰਾਤੇ ਜੋ ਤੇਰੈ ਮਨਿ ਭਾਣੇ ॥ ਦੁਬਿਧਾ ਮਹਲੁ ਨ ਪਾਵੈ

ਜਗਿ ਝੂਠੀ ਗੁਣ ਅਵਗੁਣ ਨ ਪਛਾਣੇ ॥7॥ ਆਪੇ ਮੇਲਿ ਲਏ ਅਕਥੁ ਕਥੀਐ ਸਚੁ ਸਬਦੁ ਸਚੁ ਬਾਣੀ ॥ ਨਾਨਕ ਸਾਚੇ ਸਚਿ ਸਮਾਣੇ ਹਰਿ ਕਾ ਨਾਮੁ ਵਖਾਣੀ ॥8॥1॥ ਸਾਰਗ ਮਹਲਾ 3 ॥ ਮਨ ਮੇਰੇ ਹਰਿ ਕਾ ਨਾਮੁ ਅਤਿ ਮੀਠਾ ॥

1234

ਜਨਮ ਜਨਮ ਕੇ ਕਿਲਵਿਖ ਭਉਭੰਜਨ ਗੁਰਮੁਖਿ ਏਕੋ ਡੀਠਾ ॥1॥ ਰਹਾਉ ॥ ਕੋਟਿ ਕੋਟੰਤਰ ਕੇ ਪਾਪ ਬਿਨਾਸਨੁ ਹਰਿ ਸਾਚਾ ਮਨਿ ਭਾਇਆ ॥ ਹਰਿ ਬਿਨੁ ਅਵਰੁ ਨ ਸੂਝੈ ਦੂਜਾ ਸਤਿਗੁਰਿ ਏਕੁ ਬੁਝਾਇਆ ॥1॥ ਪ੍ਰੇਮ ਪਦਾਰਥੁ ਜਿਨ ਘਟਿ ਵਸਿਆ ਸਹਜੇ ਰਹੇ ਸਮਾਈ ॥ ਸਬਦਿ ਰਤੇ ਸੇ ਰੰਗਿ ਚਲੂਲੇ ਰਾਤੇ ਸਹਜਿ ਸੁਭਾਈ ॥2॥ ਰਸਨਾ ਸਬਦੁ ਵੀਚਾਰਿ ਰਸਿ ਰਾਤੀ ਲਾਲ ਭਈ ਰੰਗੁ ਲਾਈ ॥ ਰਾਮ ਨਾਮੁ ਨਿਹਕੇਵਲੁ ਜਾਣਿਆ ਮਨੁ ਤ੍ਰਿਪਤਿਆ ਸਾਂਤਿ ਆਈ ॥3॥ ਪੰਡਿਤ ਪੜ੍ਹਿ ਪੜ੍ਹਿ ਮੋਨੀ ਸਭਿ ਥਾਕੇ ਭ੍ਰਮਿ ਭੇਖ ਥਕੇ ਭੇਖਧਾਰੀ ॥ ਗੁਰ ਪਰਸਾਦਿ ਨਿਰੰਜਨੁ ਪਾਇਆ ਸਾਚੈ ਸਬਦਿ ਵੀਚਾਰੀ ॥4॥ ਆਵਾਗਉਣੁ ਨਿਵਾਰਿ ਸਚਿ ਰਾਤੇ ਸਾਚ ਸਬਦੁ ਮਨਿ ਭਾਇਆ ॥

ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਜਿਨਿ ਵਿਚਹੁ ਆਪੁ ਗਵਾਇਆ ॥5॥ ਸਾਚੈ ਸਬਦਿ ਸਹਜ ਧੁਨਿ ਉਪਜੈ

ਮਨਿ ਸਾਚੈ ਲਿਵ ਲਾਈ ॥ ਅਗਮ ਅਗੋਚਰੁ ਨਾਮੁ ਨਿਰੰਜਨੁ ਗੁਰਮੁਖਿ ਮੰਨਿ ਵਸਾਈ ॥6॥ ਏਕਸੁ ਮਹਿ ਸਭੁ ਜਗਤੋ ਵਰਤੈ ਵਿਰਲਾ ਏਕੁ ਪਛਾਣੈ ॥ ਸਬਦਿ ਮਰੈ ਤਾ ਸਭੁ ਕਿਛੁ ਸੂਝੈ ਅਨਦਿਨੁ ਏਕੋ ਜਾਣੈ ॥7॥ ਜਿਸ ਨੋ ਨਦਰਿ ਕਰੇ ਸੋਈ ਜਨੁ ਬੂਝੈ ਹੋਰੁ ਕਹਣਾ ਕਥਨੁ ਨ ਜਾਈ ॥ ਨਾਨਕ ਨਾਮਿ ਰਤੇ ਸਦਾ ਬੈਰਾਗੀ ਏਕ ਸਬਦਿ ਲਿਵ ਲਾਈ ॥8॥2॥ ਸਾਰਗ ਮਹਲਾ 3 ॥ ਮਨ ਮੇਰੇ ਹਰਿ ਕੀ ਅਕਥ ਕਹਾਣੀ ॥ ਹਰਿ ਨਦਰਿ ਕਰੇ ਸੋਈ ਜਨੁ ਪਾਏ ਗੁਰਮੁਖਿ ਵਿਰਲੈ ਜਾਣੀ ॥1॥ ਰਹਾਉ ॥ ਹਰਿ ਗਹਿਰਗੰਭੀਰੁ ਗੁਣੀਗਹੀਰੁ ਗੁਰ ਕੈ ਸਬਦਿ ਪਛਾਨਿਆ ॥

ਬਹੁ ਬਿਧਿ ਕਰਮ ਕਰਹਿ ਭਾਇ ਦੂਜੈ ਬਿਨੁ ਸਬਦੈ ਬਉਰਾਨਿਆ ॥1॥ ਹਰਿ ਨਾਮਿ ਨਾਵੈ ਸੋਈ ਜਨੁ ਨਿਰਮਲੁ ਫਿਰਿ ਮੈਲਾ ਮੂਲਿ ਨ ਹੋਈ ॥ ਨਾਮ ਬਿਨਾ ਸਭੁ ਜਗੁ ਹੈ ਮੈਲਾ ਦੂਜੈ ਭਰਮਿ ਪਤਿ ਖੋਈ ॥2॥ ਕਿਆ ਦ੍ਰਿੜਾਂ

ਕਿਆ ਸੰਗ੍ਰਹਿ ਤਿਆਗੀ ਮੈ ਤਾ ਬੂਝ ਨ ਪਾਈ ॥ ਹੋਹਿ ਦਇਆਲੁ ਕ੍ਰਿਪਾ ਕਰਿ ਹਰਿ ਜੀਉ ਨਾਮੋ ਹੋਇ ਸਖਾਈ

॥3॥ ਸਚਾ ਸਚੁ ਦਾਤਾ ਕਰਮ ਬਿਧਾਤਾ ਜਿਸੁ ਭਾਵੈ ਤਿਸੁ ਨਾਇ ਲਾਏ ॥ ਗੁਰੂ ਦੁਆਰੈ ਸੋਈ ਬੂਝੈ ਜਿਸ ਨੋ ਆਪਿ ਬੁਝਾਏ ॥4॥ ਦੇਖਿ ਬਿਸਮਾਦੁ ਇਹੁ ਮਨੁ ਨਹੀ ਚੇਤੇ ਆਵਾਗਉਣੁ ਸੰਸਾਰਾ ॥ ਸਤਿਗੁਰੁ ਸੇਵੇ ਸੋਈ ਬੂਝੈ ਪਾਏ ਮੋਖਦੁਆਰਾ ॥5॥ ਜਿਨ ਦਰੁ ਸੂਝੈ ਸੇ ਕਦੇ ਨ ਵਿਗਾੜਹਿ ਸਤਿਗੁਰਿ ਬੂਝ ਬੁਝਾਈ ॥ ਸਚੁ ਸੰਜਮੁ ਕਰਣੀ ਕਿਰਤਿ ਕਮਾਵਹਿ ਆਵਣੁ ਜਾਣੁ ਰਹਾਈ ॥6॥ ਸੇ ਦਰਿ ਸਾਚੈ ਸਾਚੁ ਕਮਾਵਹਿ ਜਿਨ ਗੁਰਮੁਖਿ ਸਾਚੁ

1235

ਅਧਾਰਾ ॥ ਮਨਮੁਖ ਦੂਜੈ ਭਰਮਿ ਭੁਲਾਏ ਨਾ ਬੂਝਹਿ ਵੀਚਾਰਾ ॥7॥ ਆਪੇ ਗੁਰਮੁਖਿ ਆਪੇ ਦੇਵੈ ਆਪੇ ਕਰਿ ਕਰਿ ਵੇਖੈ ॥ ਨਾਨਕ ਸੇ ਜਨ ਥਾਇ ਪਏ ਹੈ ਜਿਨ ਕੀ ਪਤਿ ਪਾਵੈ ਲੇਖੈ ॥8॥3॥ ॥2॥3॥5॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਅਸਟਪਦੀ ਘਰੁ 1 ॥ ਗੁਸਾਈਂ ਪਰਤਾਪੁ ਤੁਹਾਰੋ ਡੀਠਾ ॥ ਕਰਨ ਕਰਾਵਨ ਉਪਾਇ ਸਮਾਵਨ ਸਗਲ ਛਤ੍ਰਪਤਿ ਬੀਠਾ ॥1॥ ਰਹਾਉ ॥ ਰਾਣਾ ਰਾਉ ਰਾਜ ਭਏ ਰੰਕਾ ਉਨਿ ਝੂਠੇ ਕਹਣੁ ਕਹਾਇਓ ॥ ਹਮਰਾ ਰਾਜਨੁ ਸਦਾ ਸਲਾਮਤਿ ਤਾ ਕੋ ਸਗਲ ਘਟਾ ਜਸੁ ਗਾਇਓ ॥1॥ ਉਪਮਾ ਸੁਨਹੁ ਰਾਜਨ ਕੀ ਸੰਤਹੁ ਕਹਤ ਜੇਤ ਪਾਹੂਚਾ ॥ ਬੇਸੁਮਾਰ ਵਡ ਸਾਹ ਦਾਤਾਰਾ ਊਚੇ ਹੀ ਤੇ ਊਚਾ ॥2॥ ਪਵਨਿ ਪਰੋਇਓ ਸਗਲ ਅਕਾਰਾ ਪਾਵਕ ਕਾਸਟ ਸੰਗੇ ॥ ਨੀਰੁ ਧਰਣਿ ਕਰਿ ਰਾਖੇ ਏਕਤ ਕੋਇ ਨ ਕਿਸ ਹੀ ਸੰਗੇ ॥3॥ ਘਟਿ ਘਟਿ ਕਥਾ ਰਾਜਨ ਕੀ ਚਾਲੈ ਘਰਿ ਘਰਿ ਤੁਝਹਿ ਉਮਾਹਾ

॥ ਜੀਅ ਜੰਤ ਸਭਿ ਪਾਛੈ ਕਰਿਆ ਪ੍ਰਥਮੇ ਰਿਜਕੁ ਸਮਾਹਾ ॥4॥ ਜੋ ਕਿਛੁ ਕਰਣਾ ਸੁ ਆਪੇ ਕਰਣਾ ਮਸਲਤਿ ਕਾਹੂ

ਦੀਨੀ ॥ ਅਨਿਕ ਜਤਨ ਕਰਿ ਕਰਹ ਦਿਖਾਏ ਸਾਚੀ ਸਾਖੀ ਚੀਨੀ ॥5॥ ਹਰਿ ਭਗਤਾ ਕਰਿ ਰਾਖੇ ਅਪਨੇ ਦੀਨੀ ਨਾਮੁ ਵਡਾਈ ॥ ਜਿਨਿ ਜਿਨਿ ਕਰੀ ਅਵਗਿਆ ਜਨ ਕੀ ਤੇ ਤੈਂ ਦੀਏ ਰੁੜ੍ਹਾਈ ॥6॥ ਮੁਕਤਿ ਭਏ ਸਾਧਸੰਗਤਿ ਕਰਿ ਤਿਨ ਕੇ ਅਵਗੁਨ ਸਭਿ ਪਰਹਰਿਆ ॥ ਤਿਨ ਕਉ ਦੇਖਿ ਭਏ ਕਿਰਪਾਲਾ ਤਿਨ ਭਵਸਾਗਰੁ ਤਰਿਆ ॥7॥ ਹਮ ਨਾਨ੍ਹੇ ਨੀਚ ਤੁਮੇ ਬਡ ਸਾਹਿਬ ਕੁਦਰਤਿ ਕਉਣ ਬੀਚਾਰਾ ॥ ਮਨੁ ਤਨੁ ਸੀਤਲੁ ਗੁਰ ਦਰਸੁ ਦੇਖੇ ਨਾਨਕ ਨਾਮੁ ਅਧਾਰਾ ॥8॥1॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਅਸਟਪਦੀ ਘਰੁ 6 ॥ ਅਗਮ ਅਗਾਧਿ ਸੁਨਹੁ ਜਨ ਕਥਾ ॥ ਪਾਰਬ੍ਰਹਮ ਕੀ ਅਚਰਜ ਸਭਾ ॥1॥ ਰਹਾਉ

॥ ਸਦਾ ਸਦਾ ਸਤਿਗੁਰ ਨਮਸਕਾਰ ॥ ਗੁਰ ਕਿਰਪਾ ਤੇ ਗੁਨ ਗਾਇ ਅਪਾਰ ॥ ਮਨ ਭੀਤਰਿ ਹੋਵੈ ਪਰਗਾਸੁ ॥ ਗਿਆਨ ਅੰਜਨੁ ਅਗਿਆਨ ਬਿਨਾਸੁ ॥1॥ ਮਿਤਿ ਨਾਹੀ ਜਾ ਕਾ ਬਿਸਥਾਰੁ ॥ ਸੋਭਾ ਤਾ ਕੀ ਅਪਰ ਅਪਾਰ ॥ ਅਨਿਕ ਰੰਗ ਜਾ ਕੇ ਗਨੇ ਨ ਜਾਹਿ ॥ ਸੋਗ ਹਰਖ ਦੁਹ ਹੂ ਮਹਿ ਨਾਹਿ ॥2॥ ਅਨਿਕ ਬ੍ਰਹਮੇ ਜਾ ਕੇ ਬੇਦ ਧੁਨਿ ਕਰਹਿ ॥ ਅਨਿਕ ਮਹੇਸ ਬੈਸਿ ਧਿਆਨੁ

1236

ਧਰਹਿ ॥ ਅਨਿਕ ਪੁਰਖ ਅੰਸਾ ਅਵਤਾਰ ॥ ਅਨਿਕ ਇੰਦ੍ਰ ਊਭੇ ਦਰਬਾਰ ॥3॥ ਅਨਿਕ ਪਵਨ ਪਾਵਕ ਅਰੁ ਨੀਰ ॥ ਅਨਿਕ ਰਤਨ ਸਾਗਰ ਦਧਿ ਖੀਰ ॥ ਅਨਿਕ ਸੂਰ ਸਸੀਅਰ ਨਖਿਆਤ ॥ ਅਨਿਕ ਦੇਵੀ ਦੇਵਾ ਬਹੁ ਭਾਂਤਿ ॥4॥ ਅਨਿਕ ਬਸੁਧਾ ਅਨਿਕ ਕਾਮਧੇਨੁ ॥ ਅਨਿਕ ਪਾਰਜਾਤ ਅਨਿਕ ਮੁਖਿ ਬੇਨੁ ॥ ਅਨਿਕ ਅਕਾਸ ਅਨਿਕ ਪਾਤਾਲ ॥ ਅਨਿਕ ਮੁਖੀ ਜਪੀਐ ਗੋਪਾਲ ॥5॥ ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥ ਅਨਿਕ ਜੁਗਤਿ ਹੋਵਤ ਬਖਿਆਨ ॥ ਅਨਿਕ ਸਰੋਤੇ ਸੁਨਹਿ ਨਿਧਾਨ ॥ ਸਰਬ ਜੀਅ ਪੂਰਨ ਭਗਵਾਨ ॥6॥ ਅਨਿਕ ਧਰਮ ਅਨਿਕ ਕੁਮੇਰ ॥ ਅਨਿਕ ਬਰਨ ਅਨਿਕ ਕਨਿਕ ਸੁਮੇਰ ॥ ਅਨਿਕ ਸੇਖ ਨਵਤਨ ਨਾਮੁ ਲੇਹਿ ॥ ਪਾਰਬ੍ਰਹਮ ਕਾ ਅੰਤੁ ਨ ਤੇਹਿ ॥7॥ ਅਨਿਕ ਪੁਰੀਆ ਅਨਿਕ ਤਹ ਖੰਡ ॥ ਅਨਿਕ ਰੂਪ ਰੰਗ ਬ੍ਰਹਮੰਡ ॥ ਅਨਿਕ ਬਨਾ ਅਨਿਕ ਫਲ ਮੂਲ ॥ ਆਪਹਿ ਸੂਖਮ ਆਪਹਿ ਅਸਥੂਲ ॥8॥ ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥ ਅਨਿਕ ਪਰਲਉ ਅਨਿਕ ਉਤਪਾਤਿ ॥ ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥ ਰਮਤ ਰਾਮੁ ਪੂਰਨੁ ਸ੍ਰਬ ਠਾਇਂ ॥9॥

ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥ ਅਨਿਕ ਕਲਾ ਖੇਲੈ ਹਰਿਰਾਇ ॥ ਅਨਿਕ ਧੁਨਿਤ ਲਲਿਤ ਸੰਗੀਤ ॥

ਅਨਿਕ ਗੁਪਤ ਪ੍ਰਗਟੇ ਤਹ ਚੀਤ ॥10॥ ਸਭ ਤੇ ਊਚ ਭਗਤ ਜਾ ਕੈ ਸੰਗਿ ॥ ਆਠ ਪਹਰ ਗੁਨ ਗਾਵਹਿ ਰੰਗਿ

॥ ਅਨਿਕ ਅਨਾਹਦ ਆਨੰਦ ਝੁਨਕਾਰ ॥ ਉਆ ਰਸ ਕਾ ਕਛੁ ਅੰਤੁ ਨ ਪਾਰੁ ॥11॥ ਸਤਿਪੁਰਖੁ ਸਤਿ ਅਸਥਾਨੁ

॥ ਊਚ ਤੇ ਊਚ ਨਿਰਮਲ ਨਿਰਬਾਨੁ ॥ ਅਪੁਨਾ ਕੀਆ ਜਾਨਹਿ ਆਪਿ ॥ ਆਪੇ ਘਟਿ ਘਟਿ ਰਹਿਓ ਬਿਆਪਿ ॥

ਕ੍ਰਿਪਾਨਿਧਾਨ ਨਾਨਕ ਦਇਆਲ ॥ ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥12॥1॥2॥ ॥2॥3॥2॥7॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਛੰਤ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨੁ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥ ਹਰਿ ਰੰਗੀ ਇਕਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ

॥1॥ ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸ੍ਰਬ ਠਾਈ ॥ ਪੂਰਨ ਮਨਮੋਹਨ ਘਟ ਘਟ ਸੋਹਨ

1237

ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛ ਹੂ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ

॥2॥ ਪੂਛਉ ਸੰਤ ਮੇਰੋ ਠਾਕੁਰੁ ਕੈਸਾ ॥ ਹੀਓ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨੁ ਬ੍ਰਹਮਾਈ ਥਾਨ ਥਾਨੰਤਰਿ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੋ ਠਾਕੁਰੁ ਕੈਸਾ ॥3॥ ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਕੀ ਵਾਰ ਸਲੋਕਾਂ ਨਾਲਿ ਮਹਲਾ 4 ॥ ਰਾਇ ਮਹਮੇ ਹਸਨੇ ਕੀ ਧੁਨਿ ॥ ਸਲੋਕ ਮਃ 2 ॥ ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ

॥1॥ ਮਃ 1 ॥ ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ ॥ ਨ ਭੀਜੈ ਸੋਗੀ ਕੀਤੈ

ਰੋਜਿ ॥ ਨ ਭੀਜੈ ਰੂਪੀਂ ਮਾਲੀਂ ਰੰਗਿ ॥ ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤੀਂ ਕੀਤੈ ਪੁੰਨਿ ॥

ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥ ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥ ਨਾਨਕ ਭੀਜੈ ਸਾਚੈ ਨਾਇ ॥2॥ ਮਃ 1 ॥ ਨਵ ਛਿਅ ਖਟੁ ਕਾ ਕਰੇ ਬੀਚਾਰੁ ॥

ਨਿਸਿ ਦਿਨੁ ਉਚਰੈ ਭਾਰ ਅਠਾਰ ॥ ਤਿਨਿ ਭੀ ਅੰਤੁ ਨ ਪਾਇਆ ਤੋਹਿ ॥ ਨਾਮ ਬਿਹੂਣ ਮੁਕਤਿ ਕਿਉ ਹੋਇ ॥

ਨਾਭਿ ਵਸਤ ਬ੍ਰਹਮੈ ਅੰਤੁ ਨ ਜਾਣਿਆ ॥ ਗੁਰਮੁਖਿ ਨਾਨਕ ਨਾਮੁ ਪਛਾਣਿਆ ॥3॥ ਪਉੜੀ ॥ ਆਪੇ ਆਪਿ ਨਿਰੰਜਨਾ ਜਿਨਿ ਆਪੁ ਉਪਾਇਆ ॥ ਆਪੇ ਖੇਲੁ ਰਚਾਇਓਨੁ ਸਭੁ ਜਗਤੁ ਸਬਾਇਆ ॥ ਤ੍ਰੈ ਗੁਣ ਆਪਿ ਸਿਰਜਿਅਨੁ ਮਾਇਆ ਮੋਹੁ ਵਧਾਇਆ ॥ ਗੁਰ ਪਰਸਾਦੀ ਉਬਰੇ ਜਿਨ ਭਾਣਾ ਭਾਇਆ ॥ ਨਾਨਕ ਸਚੁ ਵਰਤਦਾ

1238

ਸਭ ਸਚਿ ਸਮਾਇਆ ॥1॥ ਸਲੋਕ ਮਃ 2 ॥ ਆਪਿ ਉਪਾਏ ਨਾਨਕਾ ਆਪੇ ਰਖੈ ਵੇਕ ॥ ਮੰਦਾ ਕਿਸ ਨੋ ਆਖੀਐ ਜਾਂ ਸਭਨਾ ਸਾਹਿਬੁ ਏਕੁ ॥ ਸਭਨਾ ਸਾਹਿਬੁ ਏਕੁ ਹੈ ਵੇਖੈ ਧੰਧੈ ਲਾਇ ॥ ਕਿਸੈ ਥੋੜਾ ਕਿਸੈ ਅਗਲਾ ਖਾਲੀ ਕੋਈ ਨਾਹਿ ॥ ਆਵਹਿ ਨੰਗੇ ਜਾਹਿ ਨੰਗੇ ਵਿਚੇ ਕਰਹਿ ਵਿਥਾਰ ॥ ਨਾਨਕ ਹੁਕਮੁ ਨ ਜਾਣੀਐ ਅਗੈ

ਕਾਈ ਕਾਰ ॥1॥ ਮਃ 1 ॥ ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥ ਆਪੇ ਥਾਪਿ ਉਥਾਪੈ

ਆਪੇ ਏਤੇ ਵੇਸ ਕਰਾਵੈ ॥ ਜੇਤੇ ਜੀਅ ਫਿਰਹਿ ਅਉਧੂਤੀ ਆਪੇ ਭਿਖਿਆ ਪਾਵੈ ॥ ਲੇਖੈ ਬੋਲਣੁ ਲੇਖੈ ਚਲਣੁ ਕਾਇਤੁ ਕੀਚਹਿ ਦਾਵੇ ॥ ਮੂਲੁ ਮਤਿ ਪਰਵਾਣਾ ਏਹੋ ਨਾਨਕੁ ਆਖਿ ਸੁਣਾਵੈ ॥ ਕਰਣੀ ਉਪਰਿ ਹੋਇ ਤਪਾਵਸੁ ਜੇ ਕੋ ਕਹੈ ਕਹਾਵੈ ॥2॥ ਪਉੜੀ ॥ ਗੁਰਮੁਖਿ ਚਲਤੁ ਰਚਾਇਓਨੁ ਗੁਣ ਪਰਗਟੀ ਆਇਆ ॥ ਗੁਰਬਾਣੀ ਸਦ ਉਚਰੈ ਹਰਿ ਮੰਨਿ ਵਸਾਇਆ ॥ ਸਕਤਿ ਗਈ ਭ੍ਰਮੁ ਕਟਿਆ ਸਿਵ ਜੋਤਿ ਜਗਾਇਆ ॥ ਜਿਨ ਕੈ ਪੋਤੈ ਪੁੰਨੁ ਹੈ

ਗੁਰੁ ਪੁਰਖੁ ਮਿਲਾਇਆ ॥ ਨਾਨਕ ਸਹਜੇ ਮਿਲਿ ਰਹੇ ਹਰਿ ਨਾਮਿ ਸਮਾਇਆ ॥2॥ ਸਲੋਕ ਮਃ 2 ॥ ਸਾਹ ਚਲੇ ਵਣਜਾਰਿਆ ਲਿਖਿਆ ਦੇਵੈ ਨਾਲਿ ॥ ਲਿਖੇ ਉਪਰਿ ਹੁਕਮੁ ਹੋਇ ਲਈਐ ਵਸਤੁ ਸਮ੍ਹਾਲਿ ॥ ਵਸਤੁ ਲਈ ਵਣਜਾਰਈ ਵਖਰੁ ਬਧਾ ਪਾਇ ॥ ਕੇਈ ਲਾਹਾ ਲੈ ਚਲੇ ਇਕਿ ਚਲੇ ਮੂਲੁ ਗਵਾਇ ॥ ਥੋੜਾ ਕਿਨੈ ਨ ਮੰਗਿਓ ਕਿਸੁ ਕਹੀਐ ਸਾਬਾਸਿ ॥ ਨਦਰਿ ਤਿਨਾ ਕਉ ਨਾਨਕਾ ਜਿ ਸਾਬਤੁ ਲਾਏ ਰਾਸਿ ॥1॥ ਮਃ 1 ॥ ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥ ਜੀਵਿ ਜੀਵਿ ਮੁਏ ਮੁਏ ਜੀਵੇ ॥ ਕੇਤਿਆ ਕੇ ਬਾਪ ਕੇਤਿਆ ਕੇ ਬੇਟੇ ਕੇਤੇ ਗੁਰ ਚੇਲੇ ਹੂਏ ॥

ਆਗੈ ਪਾਛੈ ਗਣਤ ਨ ਆਵੈ ਕਿਆ ਜਾਤੀ ਕਿਆ ਹੁਣਿ ਹੂਏ ॥ ਸਭੁ ਕਰਣਾ ਕਿਰਤੁ ਕਰਿ ਲਿਖੀਐ ਕਰਿ ਕਰਿ ਕਰਤਾ ਕਰੇ ਕਰੇ ॥ ਮਨਮੁਖਿ ਮਰੀਐ ਗੁਰਮੁਖਿ ਤਰੀਐ ਨਾਨਕ ਨਦਰੀ ਨਦਰਿ ਕਰੇ ॥2॥ ਪਉੜੀ ॥ ਮਨਮੁਖਿ

ਦੂਜਾ ਭਰਮੁ ਹੈ ਦੂਜੈ ਲੋਭਾਇਆ ॥ ਕੂੜੁ ਕਪਟੁ ਕਮਾਵਦੇ ਕੂੜੋ ਆਲਾਇਆ ॥ ਪੁਤ੍ਰ ਕਲਤ੍ਰੁ ਮੋਹੁ ਹੇਤੁ ਹੈ ਸਭੁ ਦੁਖੁ ਸਬਾਇਆ ॥ ਜਮ ਦਰਿ ਬਧੇ ਮਾਰੀਅਹਿ ਭਰਮਹਿ ਭਰਮਾਇਆ ॥ ਮਨਮੁਖਿ ਜਨਮੁ ਗਵਾਇਆ ਨਾਨਕ ਹਰਿ ਭਾਇਆ ॥3॥ ਸਲੋਕ ਮਃ 2 ॥ ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥ ਨਾਨਕ ਅੰਮ੍ਰਿਤੁ ਏਕੁ ਹੈ ਦੂਜਾ ਅੰਮ੍ਰਿਤੁ ਨਾਹਿ ॥ ਨਾਨਕ ਅੰਮ੍ਰਿਤੁ ਮਨੈ ਮਾਹਿ ਪਾਈਐ ਗੁਰ ਪਰਸਾਦਿ ॥ ਤਿਨ੍ਹੀ ਪੀਤਾ ਰੰਗ ਸਿਉ

1239

ਜਿਨ ਕਉ ਲਿਖਿਆ ਆਦਿ ॥1॥ ਮਃ 2 ॥ ਕੀਤਾ ਕਿਆ ਸਾਲਾਹੀਐ ਕਰੇ ਸੋਇ ਸਾਲਾਹਿ ॥ ਨਾਨਕ ਏਕੀ ਬਾਹਰਾ ਦੂਜਾ ਦਾਤਾ ਨਾਹਿ ॥ ਕਰਤਾ ਸੋ ਸਾਲਾਹੀਐ ਜਿਨਿ ਕੀਤਾ ਆਕਾਰੁ ॥ ਦਾਤਾ ਸੋ ਸਾਲਾਹੀਐ ਜਿ ਸਭਸੈ

ਦੇਇ ਅਧਾਰੁ ॥ ਨਾਨਕ ਆਪਿ ਸਦੀਵ ਹੈ ਪੂਰਾ ਜਿਸੁ ਭੰਡਾਰੁ ॥ ਵਡਾ ਕਰਿ ਸਾਲਾਹੀਐ ਅੰਤੁ ਨ ਪਾਰਾਵਾਰੁ ॥2॥

ਪਉੜੀ ॥ ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥ ਨਾਮੁ ਨਿਰੰਜਨੁ ਉਚਰਾਂ ਪਤਿ ਸਿਉ ਘਰਿ ਜਾਈਂ ॥

ਗੁਰਮੁਖਿ ਬਾਣੀ ਨਾਮੁ ਹੈ ਨਾਮੁ ਰਿਦੈ ਵਸਾਈ ॥ ਮਤਿ ਪੰਖੇਰੂ ਵਸਿ ਹੋਇ ਸਤਿਗੁਰੂ ਧਿਆਈਂ ॥ ਨਾਨਕ ਆਪਿ ਦਇਆਲੁ ਹੋਇ ਨਾਮੇ ਲਿਵ ਲਾਈ ॥4॥ ਸਲੋਕ ਮਃ 2 ॥ ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥

ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥ ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥ ਜੋ ਤਿਸੁ ਭਾਵੈ

ਨਾਨਕਾ ਸਾਈ ਭਲੀ ਕਾਰ ॥ ਜਿਨ੍ਹਾ ਚੀਰੀ ਚਲਣਾ ਹਥਿ ਤਿਨਾ ਕਿਛੁ ਨਾਹਿ ॥ ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥ ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥ ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥1॥

ਮਃ 2 ॥ ਸਿਫਤਿ ਜਿਨਾ ਕਉ ਬਖਸੀਐ ਸੇਈ ਪੋਤੇਦਾਰ ॥ ਕੁੰਜੀ ਜਿਨ ਕਉ ਦਿਤੀਆ ਤਿਨ੍ਹਾ ਮਿਲੇ ਭੰਡਾਰ

॥ ਜਿਹ ਭੰਡਾਰੀ ਹੂ ਗੁਣ ਨਿਕਲਹਿ ਤੇ ਕੀਅਹਿ ਪਰਵਾਣੁ ॥ ਨਦਰਿ ਤਿਨਾ ਕਉ ਨਾਨਕਾ ਨਾਮੁ ਜਿਨਾ ਨੀਸਾਣੁ

॥2॥ ਪਉੜੀ ॥ ਨਾਮੁ ਨਿਰੰਜਨੁ ਨਿਰਮਲਾ ਸੁਣਿਐ ਸੁਖੁ ਹੋਈ ॥ ਸੁਣਿ ਸੁਣਿ ਮੰਨਿ ਵਸਾਈਐ ਬੂਝੈ ਜਨੁ ਕੋਈ ॥

ਬਹਦਿਆ ਉਠਦਿਆ ਨ ਵਿਸਰੈ ਸਾਚਾ ਸਚੁ ਸੋਈ ॥ ਭਗਤਾ ਕਉ ਨਾਮ ਅਧਾਰੁ ਹੈ ਨਾਮੇ ਸੁਖੁ ਹੋਈ ॥ ਨਾਨਕ ਮਨਿ ਤਨਿ ਰਵਿ ਰਹਿਆ ਗੁਰਮੁਖਿ ਹਰਿ ਸੋਈ ॥5॥ ਸਲੋਕ ਮਃ 1 ॥ ਨਾਨਕ ਤੁਲੀਅਹਿ ਤੋਲ ਜੇ ਜੀਉ ਪਿਛੈ

ਪਾਈਐ ॥ ਇਕਸੁ ਨ ਪੁਜਹਿ ਬੋਲ ਜੇ ਪੂਰੇ ਪੂਰਾ ਕਰਿ ਮਿਲੈ ॥ ਵਡਾ ਆਖਣੁ ਭਾਰਾ ਤੋਲੁ ॥ ਹੋਰ ਹਉਲੀ ਮਤੀ ਹਉਲੇ ਬੋਲ ॥ ਧਰਤੀ ਪਾਣੀ ਪਰਬਤ ਭਾਰੁ ॥ ਕਿਉ ਕੰਡੈ ਤੋਲੈ ਸੁਨਿਆਰੁ ॥ ਤੋਲਾ ਮਾਸਾ ਰਤਕ ਪਾਇ ॥ ਨਾਨਕ ਪੁਛਿਆ ਦੇਇ ਪੁਜਾਇ ॥ ਮੂਰਖ ਅੰਧਿਆ ਅੰਧੀ ਧਾਤੁ ॥ ਕਹਿ ਕਹਿ ਕਹਣੁ ਕਹਾਇਨਿ ਆਪੁ ॥1॥ ਮਃ 1 ॥

ਆਖਣਿ ਅਉਖਾ ਸੁਨਣਿ ਅਉਖਾ ਆਖਿ ਨ ਜਾਪੀ ਆਖਿ ॥ ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ

ਦਿਨੁ ਰਾਤਿ ॥ ਜੇ ਕਿਹੁ ਹੋਇ ਤ ਕਿਹੁ ਦਿਸੈ ਜਾਪੈ ਰੂਪੁ ਨ ਜਾਤਿ ॥ ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ

1240

ਥਾਪਿ ॥ ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥2॥ ਪਉੜੀ ॥ ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥ ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥ ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ

॥ ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥ ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥6॥ ਸਲੋਕ ਮਃ 1 ॥ ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥ ਜੂਠਿ ਨ ਚੰਦ ਸੂਰਜ ਕੀ ਭੇਦੀ ॥ ਜੂਠਿ ਨ ਅੰਨੀ ਜੂਠਿ ਨ ਨਾਈ

॥ ਜੂਠਿ ਨ ਮੀਂਹਿ ਵਰ੍ਹਿਐ ਸਭ ਥਾਈ ॥ ਜੂਠਿ ਨ ਧਰਤੀ ਜੂਠਿ ਨ ਪਾਣੀ ॥ ਜੂਠਿ ਨ ਪਉਣੈ ਮਾਹਿ ਸਮਾਣੀ

॥ ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥ ਮੁਹਿ ਫੇਰਿਐ ਮੁਹੁ ਜੂਠਾ ਹੋਇ ॥1॥ ਮਃ 1 ॥ ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥ ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥ ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥ ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥ ਪਾਣੀ ਚਿਤੁ ਨ ਧੋਪਈ ਮੁਖਿ ਪੀਤੈ

ਤਿਖ ਜਾਇ ॥ ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥2॥ ਪਉੜੀ ॥ ਨਾਇ ਸੁਣਿਐ ਸਭ ਸਿਧਿ ਹੈ

ਰਿਧਿ ਪਿਛੈ ਆਵੈ ॥ ਨਾਇ ਸੁਣਿਐ ਨਉ ਨਿਧਿ ਮਿਲੈ ਮਨਚਿੰਦਿਆ ਪਾਵੈ ॥ ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥ ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥ ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ

॥7॥ ਸਲੋਕ ਮਃ 1 ॥ ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥ ਦੁਖੁ ਦੁਖੁ ਅਗੈ ਆਖੀਐ ਪੜ੍ਹਿ

ਪੜ੍ਹਿ ਕਰਹਿ ਪੁਕਾਰ ॥ ਦੁਖ ਕੀਆ ਪੰਡਾ ਖੁਲ੍ਹੀਆ ਸੁਖੁ ਨ ਨਿਕਲਿਓ ਕੋਇ ॥ ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥ ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥ ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥1॥ ਮਃ 1 ॥ ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥ ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥ ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥ ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥2॥

ਪਉੜੀ ॥ ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥ ਨਾਇ ਸੁਣਿਐ ਘਟਿ ਚਾਨਣਾ ਆਨ੍ਹੇਰੁ ਗਵਾਵੈ ॥

ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥ ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥ ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥8॥ ਸਲੋਕ ਮਃ 1 ॥ ਘਰਿ ਨਾਰਾਇਣੁ ਸਭਾ ਨਾਲਿ ॥

1241

ਪੂਜ ਕਰੇ ਰਖੈ ਨਾਵਾਲਿ ॥ ਕੁੰਗੂ ਚੰਨਣੁ ਫੁਲ ਚੜਾਏ ॥ ਪੈਰੀ ਪੈ ਪੈ ਬਹੁਤੁ ਮਨਾਏ ॥ ਮਾਣੂਆ ਮੰਗਿ ਮੰਗਿ ਪੈਨ੍ਹੈ

ਖਾਇ ॥ ਅੰਧੀ ਕੰਮੀ ਅੰਧ ਸਜਾਇ ॥ ਭੁਖਿਆ ਦੇਇ ਨ ਮਰਦਿਆ ਰਖੈ ॥ ਅੰਧਾ ਝਗੜਾ ਅੰਧੀ ਸਥੈ ॥1॥ ਮਃ 1

॥ ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ ॥ ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ ॥ ਸਭੇ ਬੁਧੀ ਸੁਧਿ ਸਭਿ

ਸਭਿ ਤੀਰਥ ਸਭਿ ਥਾਨ ॥ ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ ॥ ਸਭੇ ਮਾਣਸ ਦੇਵ ਸਭਿ

ਸਭੇ ਜੋਗ ਧਿਆਨ ॥ ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ ॥ ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ

॥ ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥2॥ ਪਉੜੀ ॥ ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ

॥ ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ ॥ ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਨ ਹੋਈ ॥

ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ ॥ ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥9॥

ਸਲੋਕ ਮਃ 1 ॥ ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ ॥ ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ

ਦੇਇ ॥ ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ ॥ ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ ॥

ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥1॥ ਮਃ 1 ॥ ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥ ਆਖੂੰ

ਆਖਾਂ ਸਦਾ ਸਦਾ ਕਹਣਿ ਨ ਆਵੈ ਤੋਟਿ ॥ ਨਾ ਹਉ ਥਕਾਂ ਨ ਠਾਕੀਆ ਏਵਡ ਰਖਹਿ ਜੋਤਿ ॥ ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥2॥ ਪਉੜੀ ॥ ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ ॥ ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ ॥ ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ ॥ ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ ॥ ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ

॥10॥ ਸਲੋਕ ਮਃ 1 ॥ ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ ॥ ਸਭੇ ਰੁਤੀ ਮਾਹ ਸਭਿ ਸਭਿ ਧਰਤੀਂ

ਸਭਿ ਭਾਰ ॥ ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ ॥ ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ

॥ ਹੁਕਮੁ ਨ ਜਾਪੀ ਕੇਤੜਾ ਕਹਿ ਨ ਸਕੀਜੈ ਕਾਰ ॥ ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ ਵੀਚਾਰ ॥

ਤ੍ਰਿਣੁ ਨ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥1॥ ਮਃ 1 ॥ ਅਖੀਂ ਪਰਣੈ ਜੇ ਫਿਰਾਂ ਦੇਖਾਂ ਸਭੁ ਆਕਾਰੁ ॥ ਪੁਛਾ

1242

ਗਿਆਨੀ ਪੰਡਿਤਾਂ ਪੁਛਾ ਬੇਦ ਬੀਚਾਰ ॥ ਪੁਛਾ ਦੇਵਾਂ ਮਾਣਸਾਂ ਜੋਧ ਕਰਹਿ ਅਵਤਾਰ ॥ ਸਿਧ ਸਮਾਧੀ ਸਭਿ ਸੁਣੀ ਜਾਇ ਦੇਖਾਂ ਦਰਬਾਰੁ ॥ ਅਗੈ ਸਚਾ ਸਚਿ ਨਾਇ ਨਿਰਭਉ ਭੈ ਵਿਣੁ ਸਾਰੁ ॥ ਹੋਰ ਕਚੀ ਮਤੀ ਕਚੁ ਪਿਚੁ ਅੰਧਿਆ ਅੰਧੁ ਬੀਚਾਰੁ ॥ ਨਾਨਕ ਕਰਮੀ ਬੰਦਗੀ ਨਦਰਿ ਲੰਘਾਏ ਪਾਰਿ ॥2॥ ਪਉੜੀ ॥ ਨਾਇ ਮੰਨਿਐ ਦੁਰਮਤਿ ਗਈ ਮਤਿ ਪਰਗਟੀ ਆਇਆ ॥ ਨਾਇ ਮੰਨਿਐ ਹਉਮੈ ਗਈ ਸਭਿ ਰੋਗ ਗਵਾਇਆ ॥ ਨਾਇ ਮੰਨਿਐ ਨਾਮੁ ਊਪਜੈ

ਸਹਜੇ ਸੁਖੁ ਪਾਇਆ ॥ ਨਾਇ ਮੰਨਿਐ ਸਾਂਤਿ ਊਪਜੈ ਹਰਿ ਮੰਨਿ ਵਸਾਇਆ ॥ ਨਾਨਕ ਨਾਮੁ ਰਤੰਨੁ ਹੈ ਗੁਰਮੁਖਿ

ਹਰਿ ਧਿਆਇਆ ॥11॥ ਸਲੋਕ ਮਃ 1 ॥ ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥ ਤੁਧੁ ਅਗੈ

ਤੁਧੈ ਸਾਲਾਹੀ ਮੈ ਅੰਧੇ ਨਾਉ ਸੁਜਾਖਾ ॥ ਜੇਤਾ ਆਖਣੁ ਸਾਹੀ ਸਬਦੀ ਭਾਖਿਆ ਭਾਇ ਸੁਭਾਈ ॥ ਨਾਨਕ ਬਹੁਤਾ ਏਹੋ ਆਖਣੁ ਸਭ ਤੇਰੀ ਵਡਿਆਈ ॥1॥ ਮਃ 1 ॥ ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥ ਸਭਿ

ਕਾਰਣ ਕਰਤਾ ਕਰੇ ਦੇਖੈ ਵਾਰੋ ਵਾਰ ॥ ਜੇ ਚੁਪੈ ਜੇ ਮੰਗੀਐ ਦਾਤਿ ਕਰੇ ਦਾਤਾਰੁ ॥ ਇਕੁ ਦਾਤਾ ਸਭਿ ਮੰਗਤੇ ਫਿਰਿ ਦੇਖਹਿ ਆਕਾਰੁ ॥ ਨਾਨਕ ਏਵੈ ਜਾਣੀਐ ਜੀਵੈ ਦੇਵਣਹਾਰੁ ॥2॥ ਪਉੜੀ ॥ ਨਾਇ ਮੰਨਿਐ ਸੁਰਤਿ ਊਪਜੈ ਨਾਮੇ ਮਤਿ ਹੋਈ ॥ ਨਾਇ ਮੰਨਿਐ ਗੁਣ ਉਚਰੈ ਨਾਮੇ ਸੁਖਿ ਸੋਈ ॥ ਨਾਇ ਮੰਨਿਐ ਭ੍ਰਮੁ ਕਟੀਐ ਫਿਰਿ ਦੁਖੁ ਨ ਹੋਈ ॥

ਨਾਇ ਮੰਨਿਐ ਸਾਲਾਹੀਐ ਪਾਪਾਂ ਮਤਿ ਧੋਈ ॥ ਨਾਨਕ ਪੂਰੇ ਗੁਰ ਤੇ ਨਾਉ ਮੰਨੀਐ ਜਿਨ ਦੇਵੈ ਸੋਈ ॥12॥ ਸਲੋਕ ਮਃ 1 ॥ ਸਾਸਤ੍ਰ ਬੇਦ ਪੁਰਾਣ ਪੜ੍ਹੰਤਾ ॥ ਪੂਕਾਰੰਤਾ ਅਜਾਣੰਤਾ ॥ ਜਾਂ ਬੂਝੈ ਤਾਂ ਸੂਝੈ ਸੋਈ ॥ ਨਾਨਕੁ ਆਖੈ ਕੂਕ ਨ ਹੋਈ ॥1॥ ਮਃ 1 ॥ ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥ ਆਪੇ ਸਕਤਾ ਆਪੇ ਸੁਰਤਾ ਸਕਤੀ ਜਗਤੁ ਪਰੋਵਹਿ ॥ ਆਪੇ ਭੇਜੇ ਆਪੇ ਸਦੇ ਰਚਨਾ ਰਚਿ ਰਚਿ ਵੇਖੈ ॥ ਨਾਨਕ ਸਚਾ ਸਚੀ ਨਾਈ ਸਚੁ ਪਵੈ

ਧੁਰਿ ਲੇਖੈ ॥2॥ ਪਉੜੀ ॥ ਨਾਮੁ ਨਿਰੰਜਨ ਅਲਖੁ ਹੈ ਕਿਉ ਲਖਿਆ ਜਾਈ ॥ ਨਾਮੁ ਨਿਰੰਜਨ ਨਾਲਿ ਹੈ ਕਿਉ ਪਾਈਐ ਭਾਈ ॥ ਨਾਮੁ ਨਿਰੰਜਨ ਵਰਤਦਾ ਰਵਿਆ ਸਭ ਠਾਈਂ ॥ ਗੁਰ ਪੂਰੇ ਤੇ ਪਾਈਐ ਹਿਰਦੈ ਦੇਇ ਦਿਖਾਈ

॥ ਨਾਨਕ ਨਦਰੀ ਕਰਮੁ ਹੋਇ ਗੁਰ ਮਿਲੀਐ ਭਾਈ ॥13॥ ਸਲੋਕ ਮਃ 1 ॥ ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ ॥ ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ ॥ ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ

1243

॥ ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥1॥ ਮਃ 1 ॥ ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ ॥

ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ ॥ ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ ॥ ਨਾਨਕ ਸਚਾ ਏਕੁ ਹੈ ਅਉਰੁ ਨ ਸਚਾ ਭਾਲਿ ॥2॥ ਪਉੜੀ ॥ ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ ॥ ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ ॥ ਸਾਹਿਬ ਸਬਦੁ ਨ ਊਚਰੈ ਮਾਇਆ ਮੋਹ ਪਸਾਰੀ ॥ ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ ॥ ਨਾਨਕ ਨਾਮੁ ਨ ਚੇਤਈ ਜੂਐ ਬਾਜੀ ਹਾਰੀ ॥14॥ ਸਲੋਕ ਮਃ 1 ॥ ਲਖ ਸਿਉ ਪ੍ਰੀਤਿ ਹੋਵੈ

ਲਖ ਜੀਵਣੁ ਕਿਆ ਖੁਸੀਆ ਕਿਆ ਚਾਉ ॥ ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ ॥ ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ ॥ ਮਿਠਾ ਖਾਧਾ ਚਿਤਿ ਨ ਆਵੈ ਕਉੜਤਣਿ ਧਾਇ ਜਾਇ ॥ ਮਿਠਾ ਕਉੜਾ ਦੋਵੈ ਰੋਗ ॥ ਨਾਨਕ ਅੰਤਿ ਵਿਗੁਤੇ ਭੋਗ ॥ ਝਖਿ ਝਖਿ ਝਖਣਾ ਝਗੜਾ ਝਾਖ ॥ ਝਖਿ ਝਖਿ ਜਾਹਿ ਝਖਹਿ ਤਿਨ ਪਾਸਿ ॥1॥ ਮਃ 1 ॥ ਕਪੜੁ ਕਾਠੁ ਰੰਗਾਇਆ ਰਾਂਗਿ ॥ ਘਰ ਗਚ ਕੀਤੇ ਬਾਗੇ ਬਾਗ ॥ ਸਾਦ ਸਹਜ ਕਰਿ ਮਨੁ ਖੇਲਾਇਆ ॥ ਤੈ ਸਹ ਪਾਸਹੁ ਕਹਣੁ ਕਹਾਇਆ ॥ ਮਿਠਾ ਕਰਿ ਕੈ ਕਉੜਾ ਖਾਇਆ ॥ ਤਿਨਿ ਕਉੜੈ ਤਨਿ ਰੋਗੁ ਜਮਾਇਆ ॥ ਜੇ ਫਿਰਿ ਮਿਠਾ ਪੇੜੈ ਪਾਇ ॥ ਤਉ ਕਉੜਤਣਿ ਚੂਕਸਿ ਮਾਇ ॥ ਨਾਨਕ ਗੁਰਮੁਖਿ ਪਾਵੈ

ਸੋਇ ॥ ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥2॥ ਪਉੜੀ ॥ ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥

ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ ॥ ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ ॥ ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ ॥ ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥15॥ ਸਲੋਕ ਮਃ 2 ॥

ਕਥਾ ਕਹਾਣੀ ਬੇਦੀਂ ਆਣੀ ਪਾਪੁ ਪੁੰਨੁ ਬੀਚਾਰੁ ॥ ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ ॥ ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ ॥ ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ ॥

ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ ਕਰਮਿ ਧਿਆਈ ॥ ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ

॥ ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥1॥ ਮਃ 1 ॥ ਬੇਦੁ ਪੁਕਾਰੇ ਪੁੰਨੁ ਪਾਪੁ ਸੁਰਗ ਨਰਕ ਕਾ ਬੀਉ

॥ ਜੋ ਬੀਜੈ ਸੋ ਉਗਵੈ ਖਾਂਦਾ ਜਾਣੈ ਜੀਉ ॥ ਗਿਆਨੁ ਸਲਾਹੇ ਵਡਾ ਕਰਿ ਸਚੋ ਸਚਾ ਨਾਉ ॥ ਸਚੁ ਬੀਜੈ ਸਚੁ ਉਗਵੈ

1244

ਦਰਗਹ ਪਾਈਐ ਥਾਉ ॥ ਬੇਦੁ ਵਪਾਰੀ ਗਿਆਨੁ ਰਾਸਿ ਕਰਮੀ ਪਲੈ ਹੋਇ ॥ ਨਾਨਕ ਰਾਸੀ ਬਾਹਰਾ ਲਦਿ ਨ ਚਲਿਆ ਕੋਇ ॥2॥ ਪਉੜੀ ॥ ਨਿੰਮੁ ਬਿਰਖੁ ਬਹੁ ਸਿੰਚੀਐ ਅੰਮ੍ਰਿਤਰਸੁ ਪਾਇਆ ॥ ਬਿਸੀਅਰੁ ਮੰਤ੍ਰਿ ਵਿਸਾਹੀਐ

ਬਹੁ ਦੂਧੁ ਪੀਆਇਆ ॥ ਮਨਮੁਖੁ ਅਭਿੰਨੁ ਨ ਭਿਜਈ ਪਥਰੁ ਨਾਵਾਇਆ ॥ ਬਿਖੁ ਮਹਿ ਅੰਮ੍ਰਿਤੁ ਸਿੰਚੀਐ ਬਿਖੁ ਕਾ ਫਲੁ ਪਾਇਆ ॥ ਨਾਨਕ ਸੰਗਤਿ ਮੇਲਿ ਹਰਿ ਸਭ ਬਿਖੁ ਲਹਿ ਜਾਇਆ ॥16॥ ਸਲੋਕ ਮਃ 1 ॥ ਮਰਣਿ ਨ ਮੂਰਤੁ ਪੁਛਿਆ ਪੁਛੀ ਥਿਤਿ ਨ ਵਾਰੁ ॥ ਇਕਨੀ ਲਦਿਆ ਇਕਿ ਲਦਿ ਚਲੇ ਇਕਨੀ ਬਧੇ ਭਾਰ ॥ ਇਕਨਾ ਹੋਈ ਸਾਖਤੀ ਇਕਨਾ ਹੋਈ ਸਾਰ ॥ ਲਸਕਰ ਸਣੈ ਦਮਾਮਿਆ ਛੁਟੇ ਬੰਕ ਦੁਆਰ ॥ ਨਾਨਕ ਢੇਰੀ ਛਾਰੁ ਕੀ ਭੀ ਫਿਰਿ ਹੋਈ ਛਾਰੁ

॥1॥ ਮਃ 1 ॥ ਨਾਨਕ ਢੇਰੀ ਢਹਿ ਪਈ ਮਿਟੀ ਸੰਦਾ ਕੋਟੁ ॥ ਭੀਤਰਿ ਚੋਰੁ ਬਹਾਲਿਆ ਖੋਟੁ ਵੇ ਜੀਆ ਖੋਟੁ ॥2॥

ਪਉੜੀ ॥ ਜਿਨ ਅੰਦਰਿ ਨਿੰਦਾ ਦੁਸਟਿ ਹੈ ਨਕ ਵਢੇ ਨਕ ਵਢਾਇਆ ॥ ਮਹਾ ਕਰੂਪ ਦੁਖੀਏ ਸਦਾ ਕਾਲੇ ਮੁਹ ਮਾਇਆ ॥ ਭਲਕੇ ਉਠਿ ਨਿਤ ਪਰ ਦਰਬੁ ਹਿਰਹਿ ਹਰਿ ਨਾਮੁ ਚੁਰਾਇਆ ॥ ਹਰਿ ਜੀਉ ਤਿਨ ਕੀ ਸੰਗਤਿ ਮਤੁ ਕਰਹੁ ਰਖਿ ਲੇਹੁ ਹਰਿਰਾਇਆ ॥ ਨਾਨਕ ਪਇਐ ਕਿਰਤਿ ਕਮਾਵਦੇ ਮਨਮੁਖਿ ਦੁਖੁ ਪਾਇਆ ॥17॥ ਸਲੋਕ ਮਃ

4 ॥ ਸਭੁ ਕੋਈ ਹੈ ਖਸਮ ਕਾ ਖਸਮਹੁ ਸਭੁ ਕੋ ਹੋਇ ॥ ਹੁਕਮੁ ਪਛਾਣੈ ਖਸਮ ਕਾ ਤਾ ਸਚੁ ਪਾਵੈ ਕੋਇ ॥ ਗੁਰਮੁਖਿ

ਆਪੁ ਪਛਾਣੀਐ ਬੁਰਾ ਨ ਦੀਸੈ ਕੋਇ ॥ ਨਾਨਕ ਗੁਰਮੁਖਿ ਨਾਮੁ ਧਿਆਈਐ ਸਹਿਲਾ ਆਇਆ ਸੋਇ ॥1॥ ਮਃ 4

॥ ਸਭਨਾ ਕਾ ਦਾਤਾ ਆਪਿ ਹੈ ਆਪੇ ਮੇਲਣਹਾਰੁ ॥ ਨਾਨਕ ਸਬਦਿ ਮਿਲੇ ਨ ਵਿਛੁੜਹਿ ਜਿਨਾ ਸੇਵਿਆ ਹਰਿ ਦਾਤਾਰੁ

॥2॥ ਪਉੜੀ ॥ ਗੁਰਮੁਖਿ ਹਿਰਦੈ ਸਾਂਤਿ ਹੈ ਨਾਉ ਉਗਵਿ ਆਇਆ ॥ ਜਪ ਤਪ ਤੀਰਥ ਸੰਜਮ ਕਰੇ ਮੇਰੇ ਪ੍ਰਭ

ਭਾਇਆ ॥ ਹਿਰਦਾ ਸੁਧੁ ਹਰਿ ਸੇਵਦੇ ਸੋਹਹਿ ਗੁਣ ਗਾਇਆ ॥ ਮੇਰੇ ਹਰਿ ਜੀਉ ਏਵੈ ਭਾਵਦਾ ਗੁਰਮੁਖਿ ਤਰਾਇਆ

॥ ਨਾਨਕ ਗੁਰਮੁਖਿ ਮੇਲਿਅਨੁ ਹਰਿ ਦਰਿ ਸੋਹਾਇਆ ॥18॥ ਸਲੋਕ ਮਃ 1 ॥ ਧਨਵੰਤਾ ਇਵ ਹੀ ਕਹੈ ਅਵਰੀ ਧਨ ਕਉ ਜਾਉ ॥ ਨਾਨਕ ਨਿਰਧਨੁ ਤਿਤੁ ਦਿਨਿ ਜਿਤੁ ਦਿਨਿ ਵਿਸਰੈ ਨਾਉ ॥1॥ ਮਃ 1 ॥ ਸੂਰਜੁ ਚੜੈ ਵਿਜੋਗਿ ਸਭਸੈ ਘਟੈ ਆਰਜਾ ॥ ਤਨੁ ਮਨੁ ਰਤਾ ਭੋਗਿ ਕੋਈ ਹਾਰੈ ਕੋ ਜਿਣੈ ॥ ਸਭੁ ਕੋ ਭਰਿਆ ਫੂਕਿ ਆਖਣਿ ਕਹਣਿ ਨ ਥੰਮ੍ਹੀਐ ॥ ਨਾਨਕ ਵੇਖੈ ਆਪਿ ਫੂਕ ਕਢਾਏ ਢਹਿ ਪਵੈ ॥2॥ ਪਉੜੀ ॥ ਸਤਿਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ

1245

ਪਾਇਆ ॥ ਗੁਰ ਪਰਸਾਦੀ ਘਟਿ ਚਾਨਣਾ ਅਨ੍ਹੇਰੁ ਗਵਾਇਆ ॥ ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ

॥ ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ ॥ ਜਿਨ ਕੈ ਪੋਤੈ ਪੁੰਨੁ ਹੈ ਤਿਨੀ ਦਰਸਨੁ ਪਾਇਆ ॥19॥ ਸਲੋਕ ਮਃ 1 ॥ ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ ॥ ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ ॥ ਸਚੈ ਸਰਮੈ ਬਾਹਰੇ ਅਗੈ ਲਹਹਿ ਨ ਦਾਦਿ ॥ ਅਕਲਿ ਏਹ ਨ ਆਖੀਐ ਅਕਲਿ ਗਵਾਈਐ ਬਾਦਿ ॥ ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ ॥ ਅਕਲੀ ਪੜ੍ਹ ਕੈ ਬੁਝੀਐ ਅਕਲੀ ਕੀਚੈ

ਦਾਨੁ ॥ ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥1॥ ਮਃ 2 ॥ ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ

॥ ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ ॥ ਜੋ ਓਸੁ ਇਛੈ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ

॥2॥ ਪਉੜੀ ॥ ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ ॥ ਜਿਸੁ ਪਰਾਪਤਿ ਸੋ ਲਹੈ ਗੁਰ ਸਬਦੀ ਮਿਲਿਆ ॥ ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ ॥ ਜਮਕਾਲੁ ਜੋਹਿ ਨ ਸਕਈ ਘਟਿ ਚਾਨਣੁ ਬਲਿਆ

॥ ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਨ ਗਲਿਆ ॥20॥ ਸਲੋਕ ਮਃ 1 ॥ ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ ॥ ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ ॥ ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ ॥ ਭਾਉ ਭੋਜਨੁ ਨਾਨਕਾ ਵਿਰਲਾ ਤ ਕੋਈ ਕੋਇ ॥1॥ ਮਃ 3 ॥ ਨਉਮੀ ਨੇਮੁ ਸਚੁ ਜੇ ਕਰੈ ॥ ਕਾਮੁ ਕ੍ਰੋਧੁ ਤ੍ਰਿਸਨਾ ਉਚਰੈ ॥ ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ ॥ ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ ॥ ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥2॥

ਪਉੜੀ ॥ ਭੂਪਤਿ ਰਾਜੇ ਰੰਕ ਰਾਇ ਸੰਚਹਿ ਬਿਖੁ ਮਾਇਆ ॥ ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ ॥

ਪੁਤ੍ਰ ਕਲਤ੍ਰ ਨ ਵਿਸਹਹਿ ਬਹੁ ਪ੍ਰੀਤਿ ਲਗਾਇਆ ॥ ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ ॥

ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥21॥ ਸਲੋਕ ਮਃ 1 ॥ ਗਿਆਨ ਵਿਹੂਣਾ ਗਾਵੈ ਗੀਤ ॥ ਭੁਖੇ ਮੁਲਾਂ ਘਰੇ ਮਸੀਤਿ ॥ ਮਖਟੂ ਹੋਇ ਕੈ ਕੰਨ ਪੜਾਏ ॥ ਫਕਰੁ ਕਰੇ ਹੋਰੁ ਜਾਤਿ ਗਵਾਏ ॥ ਗੁਰੁ ਪੀਰੁ ਸਦਾਏ ਮੰਗਣ ਜਾਇ ॥ ਤਾ ਕੈ ਮੂਲਿ ਨ ਲਗੀਐ ਪਾਇ ॥ ਘਾਲਿ ਖਾਹਿ ਕਿਛੁ ਹਥਹੁ ਦੇਹਿ ॥ ਨਾਨਕ ਰਾਹੁ ਪਛਾਣਹਿ ਸੇਇ ॥1॥

1246

ਮਃ 1 ॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲਿ ਦਿਸਨਿ ਖਰੇ ਕਰੂਪ ॥

ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦ ਨ ਬੇਦ ਨ ਗੀਅ ਰਸੁ ਰਸ ਕਸ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥2॥ ਪਉੜੀ ॥ ਗੁਰਮੁਖਿ ਸਭੁ ਪਵਿਤੁ ਹੈ ਧਨੁ ਸੰਪੈ ਮਾਇਆ ॥ ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ ॥ ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਨ ਆਇਆ ॥ ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ ॥ ਨਾਨਕ ਭਗਤਾਂ ਹੋਰੁ ਚਿਤਿ ਨ ਆਵਈ ਹਰਿ ਨਾਮਿ ਸਮਾਇਆ ॥22॥ ਸਲੋਕ ਮਃ

4 ॥ ਸਤਿਗੁਰੁ ਸੇਵਨਿ ਸੇ ਵਡਭਾਗੀ ॥ ਸਚੈ ਸਬਦਿ ਜਿਨ੍ਹਾ ਏਕ ਲਿਵ ਲਾਗੀ ॥ ਗ੍ਰਿਹ ਕੁਟੰਬ ਮਹਿ ਸਹਜਿ ਸਮਾਧੀ

॥ ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥1॥ ਮਃ 4 ॥ ਗਣਤੈ ਸੇਵ ਨ ਹੋਵਈ ਕੀਤਾ ਥਾਇ ਨ ਪਾਇ ॥ ਸਬਦੈ

ਸਾਦੁ ਨ ਆਇਓ ਸਚਿ ਨ ਲਗੋ ਭਾਉ ॥ ਸਤਿਗੁਰੁ ਪਿਆਰਾ ਨ ਲਗਈ ਮਨਹਠਿ ਆਵੈ ਜਾਇ ॥ ਜੇ ਇਕ ਵਿਖ

ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ ॥ ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ ॥ ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ ॥ ਨਾਨਕ ਤਿਨ੍ਹਾ ਨਾਮੁ ਨ ਵੀਸਰੈ ਸਚੇ ਮੇਲਿ ਮਿਲਾਇ ॥2॥

ਪਉੜੀ ॥ ਖਾਨ ਮਲੂਕ ਕਹਾਇਦੇ ਕੋ ਰਹਣੁ ਨ ਪਾਈ ॥ ਗੜ੍ਹ ਮੰਦਰ ਗਚਗੀਰੀਆ ਕਿਛੁ ਸਾਥਿ ਨ ਜਾਈ ॥ ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ ॥ ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ ॥ ਨਾਨਕ ਜੋ ਦੇਵੈ ਤਿਸਹਿ ਨ ਜਾਣਨੀ ਮਨਮੁਖਿ ਦੁਖੁ ਪਾਈ ॥23॥ ਸਲੋਕ ਮਃ 3 ॥ ਪੜਿ ਪੜਿ ਪੰਡਿਤ ਮੁੋਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ ॥ ਦੂਜੈ ਭਾਇ ਨਾਉ ਕਦੇ ਨ ਪਾਇਨਿ ਦੁਖੁ ਲਾਗਾ ਅਤਿ ਭਾਰੀ ॥ ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ ॥ ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨਿ ਹਉਮੈ ਵਿਚਹੁ ਮਾਰੀ ॥ ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥1॥ ਮਃ 3 ॥ ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ ॥ ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ

1247

ਰਵੀਜੈ ॥2॥ ਪਉੜੀ ॥ ਗੜਿ ਕਾਇਆ ਸੀਗਾਰ ਬਹੁ ਭਾਂਤਿ ਬਣਾਈ ॥ ਰੰਗ ਪਰੰਗ ਕਤੀਫਿਆ ਪਹਿਰਹਿ ਧਰਮਾਈ ॥ ਲਾਲ ਸੁਪੇਦ ਦੁਲੀਚਿਆ ਬਹੁ ਸਭਾ ਬਣਾਈ ॥ ਦੁਖੁ ਖਾਣਾ ਦੁਖੁ ਭੋਗਣਾ ਗਰਬੈ ਗਰਬਾਈ ॥ ਨਾਨਕ ਨਾਮੁ ਨ ਚੇਤਿਓ ਅੰਤਿ ਲਏ ਛਡਾਈ ॥24॥ ਸਲੋਕ ਮਃ 3 ॥ ਸਹਜੇ ਸੁਖਿ ਸੁਤੀ ਸਬਦਿ ਸਮਾਇ ॥ ਆਪੇ ਪ੍ਰਭਿ

ਮੇਲਿ ਲਈ ਗਲਿ ਲਾਇ ॥ ਦੁਬਿਧਾ ਚੂਕੀ ਸਹਜਿ ਸੁਭਾਇ ॥ ਅੰਤਰਿ ਨਾਮੁ ਵਸਿਆ ਮਨਿ ਆਇ ॥ ਸੇ ਕੰਠਿ ਲਾਏ ਜਿ ਭੰਨਿ ਘੜਾਇ ॥ ਨਾਨਕ ਜੋ ਧੁਰਿ ਮਿਲੇ ਸੇ ਹੁਣਿ ਆਣਿ ਮਿਲਾਇ ॥1॥ ਮਃ 3 ॥ ਜਿਨ੍ਹੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥ ਬਿਸਟਾ ਅੰਦਰਿ ਕੀਟ ਸੇ ਮੁਠੇ ਧੰਧੈ ਚੋਰਿ ॥ ਨਾਨਕ ਨਾਮੁ ਨ ਵੀਸਰੈ ਝੂਠੇ ਲਾਲਚ ਹੋਰਿ ॥2॥ ਪਉੜੀ ॥ ਨਾਮੁ ਸਲਾਹਨਿ ਨਾਮੁ ਮੰਨਿ ਅਸਥਿਰੁ ਜਗਿ ਸੋਈ ॥ ਹਿਰਦੈ ਹਰਿ ਹਰਿ ਚਿਤਵੈ ਦੂਜਾ ਨਹੀ ਕੋਈ ॥ ਰੋਮਿ ਰੋਮਿ ਹਰਿ ਉਚਰੈ ਖਿਨੁ ਖਿਨੁ ਹਰਿ ਸੋਈ ॥ ਗੁਰਮੁਖਿ ਜਨਮੁ ਸਕਾਰਥਾ ਨਿਰਮਲੁ ਮਲੁ ਖੋਈ

॥ ਨਾਨਕ ਜੀਵਦਾ ਪੁਰਖੁ ਧਿਆਇਆ ਅਮਰਾਪਦੁ ਹੋਈ ॥25॥ ਸਲੋਕ ਮਃ 3 ॥ ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥ ਨਾਨਕ ਜਮ ਪੁਰਿ ਬਧੇ ਮਾਰੀਅਹਿ ਜਿਉ ਸੰਨ੍ਹੀ ਉਪਰਿ ਚੋਰ ॥1॥ ਮਃ 5 ॥ ਧਰਤਿ ਸੁਹਾਵੜੀ ਆਕਾਸੁ ਸੁਹੰਦਾ ਜਪੰਦਿਆ ਹਰਿ ਨਾਉ ॥ ਨਾਨਕ ਨਾਮ ਵਿਹੂਣਿਆ ਤਿਨ ਤਨ ਖਾਵਹਿ ਕਾਉ ॥2॥

ਪਉੜੀ ॥ ਨਾਮੁ ਸਲਾਹਨਿ ਭਾਉ ਕਰਿ ਨਿਜ ਮਹਲੀ ਵਾਸਾ ॥ ਓਇ ਬਾਹੁੜਿ ਜੋਨਿ ਨ ਆਵਨੀ ਫਿਰਿ ਹੋਹਿ ਨ ਬਿਨਾਸਾ ॥ ਹਰਿ ਸੇਤੀ ਰੰਗਿ ਰਵਿ ਰਹੇ ਸਭਿ ਸਾਸ ਗਿਰਾਸਾ ॥ ਹਰਿ ਕਾ ਰੰਗੁ ਕਦੇ ਨ ਉਤਰੈ ਗੁਰਮੁਖਿ ਪਰਗਾਸਾ

॥ ਓਇ ਕਿਰਪਾ ਕਰਿ ਕੈ ਮੇਲਿਅਨੁ ਨਾਨਕ ਹਰਿ ਪਾਸਾ ॥26॥ ਸਲੋਕ ਮਃ 3 ॥ ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥ ਸਬਦੈ ਸਾਦੁ ਨ ਆਵਈ ਨਾਮਿ ਨ ਲਗੈ ਪਿਆਰੁ ॥ ਸੇਵਾ ਥਾਇ ਨ ਪਵਈ ਤਿਸ ਕੀ ਖਪਿ ਖਪਿ ਹੋਇ ਖੁਆਰੁ ॥ ਨਾਨਕ ਸੇਵਕੁ ਸੋਈ ਆਖੀਐ ਜੋ ਸਿਰੁ ਧਰੇ ਉਤਾਰਿ ॥ ਸਤਿਗੁਰ ਕਾ ਭਾਣਾ ਮੰਨਿ ਲਏ ਸਬਦੁ ਰਖੈ ਉਰਿ ਧਾਰਿ ॥1॥ ਮਃ 3 ॥ ਸੋ ਜਪੁ ਤਪੁ ਸੇਵਾ ਚਾਕਰੀ ਜੋ ਖਸਮੈ ਭਾਵੈ ॥ ਆਪੇ ਬਖਸੇ ਮੇਲਿ ਲਏ ਆਪਤੁ ਗਵਾਵੈ ॥ ਮਿਲਿਆ ਕਦੇ ਨ ਵੀਛੁੜੈ ਜੋਤੀ ਜੋਤਿ ਮਿਲਾਵੈ ॥ ਨਾਨਕ ਗੁਰ ਪਰਸਾਦੀ ਸੋ ਬੁਝਸੀ ਜਿਸੁ ਆਪਿ ਬੁਝਾਵੈ ॥ 2 ॥ ਪਉੜੀ ॥ ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ ॥ ਹਰਿ ਨਾਮੁ ਕਦੇ ਨ ਚੇਤਈ ਜਮਕਾਲੁ

1248

ਸਿਰਿ ਮਾਰੀ ॥ ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ ॥ ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ ॥

ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥27॥ ਸਲੋਕ ਮਃ 3 ॥ ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ ॥ ਇਕਿ ਗੁਰ ਪਰਸਾਦੀ ਉਬਰੇ ਤਿਨ ਜਨ ਕਉ ਕਰਹਿ ਸਭਿ ਨਮਸਕਾਰ ॥ ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖਦੁਆਰੁ

॥1॥ ਮਃ 3 ॥ ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥ ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥ ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨ ਪੂਰਬਿ ਲਿਖਿਆ ਕਰਾਮੁ ॥2॥ ਪਉੜੀ ॥ ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਨ ਹੋਈ ॥ ਪੁਛਿ ਨ ਸਕੈ ਕੋਇ ਹਰਿ ਦਰਿ ਸਦ ਢੋਈ ॥ ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ ॥ ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ ॥ ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥28॥ ਸਲੋਕ ਮਃ 3 ॥ ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ ॥ ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥1॥ ਮਃ 3 ॥ ਸਚੁ ਪੁਰਾਣਾ ਨਾ ਥੀਐ ਨਾਮੁ ਨ ਮੈਲਾ ਹੋਇ ॥ ਗੁਰ ਕੈ ਭਾਣੈ

ਜੇ ਚਲੈ ਬਹੁੜਿ ਨ ਆਵਣੁ ਹੋਇ ॥ ਨਾਨਕ ਨਾਮਿ ਵਿਸਾਰਿਐ ਆਵਣੁ ਜਾਣਾ ਦੋਇ ॥2॥ ਪਉੜੀ ॥ ਮੰਗਤਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ ॥ ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ ॥ ਖਿਨੁ ਪਲੁ ਘੜੀ ਨ ਜੀਵਊ ਬਿਨੁ ਦੇਖੇ ਮਰਾਂ ਮਾਇ ॥ ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ ॥ ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥29॥ ਸਲੋਕ ਮਃ 3 ॥ ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥ ਥਾਉ ਕੁਥਾਉ ਨ ਜਾਣਨੀ ਸਦਾ ਚਿਤਵਹਿ ਬਿਕਾਰ ॥ ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ ॥

ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ ॥ ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥1॥

ਮਃ 3 ॥ ਹਰਿ ਗੁਰਮੁਖਿ ਤਿਨ੍ਹੀ ਅਰਾਧਿਆ ਜਿਨ ਕਰਮਿ ਪਰਾਪਤਿ ਹੋਇ ॥ ਨਾਨਕ ਹਉ ਬਲਿਹਾਰੀ ਤਿਨ ਕਉ ਜਿਨ੍ਹ ਹਰਿ ਮਨਿ ਵਸਿਆ ਸੋਇ ॥2॥ ਪਉੜੀ ॥ ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ ॥ ਨਿਤ ਜੀਵਣ ਕਉ ਚਿਤੁ ਗੜ੍ਹ ਮੰਡਪ ਸਵਾਰਿਆ ॥ ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ ॥ ਜਮਕਾਲੁ ਨਿਹਾਲੇ ਸਾਸ

1249

ਆਵ ਘਟੈ ਬੇਤਾਲਿਆ ॥ ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥30॥ ਸਲੋਕ ਮਃ 3 ॥ ਪੜਿ

ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ ॥ ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ

॥ ਜਿਨਿ ਕੀਤੇ ਤਿਸੈ ਨ ਸੇਵਨੀ ਦੇਦਾ ਰਿਜਕੁ ਸਮਾਇ ॥ ਜਮ ਕਾ ਫਾਹਾ ਗਲਹੁ ਨ ਕਟੀਐ ਫਿਰਿ ਫਿਰਿ ਆਵਹਿ ਜਾਇ ॥ ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ ॥ ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥1॥ ਮਃ 3 ॥ ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥ ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥2॥ ਪਉੜੀ ॥ ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ ॥ ਗੁਰਮੁਖਿ

ਭਏ ਨਿਰਾਸ ਪਰਮਸੁਖੁ ਪਾਇਆ ॥ ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ ॥ ਓਨਾ ਸੋਗੁ ਵਿਜੋਗੁ ਨ ਵਿਆਪਈ ਹਰਿ ਭਾਣਾ ਭਾਇਆ ॥ ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥31॥ ਸਲੋਕ ਮਃ 3 ॥ ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ ॥ ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਨ ਹੋਇ ॥ ਅੰਨ੍ਹੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ ॥ ਓਨਾ ਪਰਖ ਨ ਆਵਈ ਅਢੁ ਨ ਪਲੈ ਪਾਇ ॥

ਜੇ ਆਪਿ ਪਰਖ ਨ ਆਵਈ ਤਾਂ ਪਾਰਖੀਆ ਥਾਵਹੁ ਲਇਓ ਪਰਖਾਇ ॥ ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ

ਨਉ ਨਿਧਿ ਪਲੈ ਪਾਇ ॥ ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਨ ਹੋਇ ॥ ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਨ ਕੋਇ ॥ ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ ॥ ਨਾਨਕ ਬਿਨੁ ਬੂਝੇ ਕਿਨੈ ਨ ਪਾਇਓ ਫਿਰਿ ਫਿਰਿ ਆਵੈ ਜਾਏ ॥1॥ ਮਃ 3 ॥ ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ ॥ ਜੋ ਧੁਰਿ ਮਿਲੇ ਨ ਵਿਛੁੜਹਿ ਕਬ ਹੂ ਜਿ ਆਪਿ ਮੇਲੇ ਕਰਤਾਰੇ ॥ ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ ॥ ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ ॥ ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ ॥ ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ ॥ ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥2॥ ਪਉੜੀ ॥ ਇਸਤ੍ਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥ ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ ॥ ਦੇਸਿ ਪਰਦੇਸਿ ਧਨੁ ਚੋਰਾਇ

1250

ਆਣਿ ਮੁਹਿ ਪਾਇਆ ॥ ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਨ ਛਡਾਇਆ ॥ ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥32॥ ਸਲੋਕ ਮਃ 3 ॥ ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ ॥ ਤ੍ਰਿਸਨਾ ਮੂਲਿ ਨ ਹੋਵਈ ਨਾਮੁ ਵਸੈ ਮਨਿ ਆਇ ॥ ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ ॥ ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥1॥ ਮਃ 3 ॥ ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥ ਬਿਨੁ ਸਬਦੈ ਜਗਿ ਆਨ੍ਹੇਰੁ ਹੈ ਸਬਦੇ ਪਰਗਟੁ ਹੋਇ ॥ ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ

॥ ਬਿਨੁ ਸਬਦੈ ਕਿਨੈ ਨ ਪਾਇਓ ਦੁਖੀਏ ਚਲੇ ਰੋਇ ॥ ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥2॥

ਪਉੜੀ ॥ ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥ ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ

॥ ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ ॥ ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ ॥ ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥33॥ ਸਲੋਕ ਮਃ 3 ॥ ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ ॥ ਲੋਭਿ ਲਹਰਿ ਸੁਧਿ ਮਤਿ ਗਈ ਸਚਿ ਨ ਲਗੈ ਪਿਆਰੁ ॥ ਗੁਰਮੁਖਿ ਜਿਨਾ ਸਬਦੁ ਮਨਿ ਵਸੈ

ਦਰਗਹ ਮੋਖਦੁਆਰੁ ॥ ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥1॥ ਮਃ 4 ॥ ਨਾਨਕ ਜਿਸ ਬਿਨੁ ਘੜੀ ਨ ਜੀਵਣਾ ਵਿਸਰੇ ਸਰੈ ਨ ਬਿੰਦ ॥ ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥2॥ ਮਃ 4 ॥ ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ ॥ ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ ॥ ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ ॥ ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ ॥ ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ ॥ ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ ॥ ਜਿਨਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ ॥ ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥3॥ ਪਉੜੀ ॥ ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ

॥ ਤੁਸਿ ਦੇਵੈ ਆਪਿ ਦਇਆਲੁ ਨ ਛਪੈ ਛਪਾਈਆ ॥ ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ ॥ ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ ॥ ਨਾਨਕ ਅਪੜਿ ਕੋਇ ਨ ਸਕਈ ਪੂਰੇ ਸਤਿਗੁਰ ਕੀ ਵਡਿਆਈਆ

1251

॥34॥ ਸਲੋਕ ਮਃ 3 ॥ ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਨ ਚਲਈ ਨ ਹੁਜਤਿ ਕਰਣੀ ਜਾਇ ॥

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ ॥ ਗੁਰਮੁਖਿ ਜਮਡੰਡੁ ਨ ਲਗਈ ਹਉਮੈ ਵਿਚਹੁ ਜਾਇ ॥ ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥1॥ ਮਃ 3 ॥ ਦਾਤਿ ਜੋਤਿ ਸਭ ਸੂਰਤਿ ਤੇਰੀ ॥ ਬਹੁਤੁ ਸਿਆਣਪ ਹਉਮੈ ਮੇਰੀ ॥ ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਨ ਚੂਕੈ ਫੇਰੀ ॥ ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥2॥ ਪਉੜੀ ਮਃ 5 ॥ ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ ॥ ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ ॥ ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ ॥ ਸਾਧੂ

ਸੰਗਤਿ ਲਗਿਆ ਤਰਿਆ ਸੰਸਾਰੁ ॥ ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥35॥ ਸਲੋਕ ਮਃ 5 ॥

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ ॥ ਅਰਦਾਸਿ ਸੁਣੀ ਦਾਤਾਰਿ ਹੋਈ ਸ੍ਰਿਸਟਿ ਠਰੁ ॥ ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ ॥ ਨਾਨਕ ਨਾਮੁ ਧਿਆਇ ਪ੍ਰਭ

ਕਾ ਸਫਲੁ ਘਰੁ ॥1॥ ਮਃ 5 ॥ ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ ॥ ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ ॥ ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ ॥ ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ ॥ ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥2॥ ਪਉੜੀ ॥ ਵਡਾ ਆਪਿ ਅਗੰਮੁ ਹੈ ਵਡੀ ਵਡਿਆਈ ॥ ਗੁਰ ਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ ॥ ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ

॥ ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ ॥ ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥36॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ ॥ ਕਹਾ ਨਰ ਗਰਬਸਿ ਥੋਰੀ ਬਾਤ ॥ ਮਨ ਦਸ ਨਾਜੁ ਟਕਾ ਚਾਰਿ ਗਾਂਠੀ ਐਂਡੌ

ਟੇਢੌ ਜਾਤੁ ॥1॥ ਰਹਾਉ ॥ ਬਹੁਤੁ ਪ੍ਰਤਾਪੁ ਗਾਉਂ ਸਉ ਪਾਏ ਦੁਇ ਲਖ ਟਕਾ ਬਰਾਤ ॥ ਦਿਵਸ ਚਾਰਿ ਕੀ ਕਰਹੁ ਸਾਹਿਬੀ ਜੈਸੇ ਬਨ ਹਰ ਪਾਤ ॥1॥ ਨਾ ਕੋਊ ਲੈ ਆਇਓ ਇਹੁ ਧਨੁ ਨਾ ਕੋਊ ਲੈ ਜਾਤੁ ॥ ਰਾਵਨ ਹੂੰ ਤੇ ਅਧਿਕ ਛਤ੍ਰਪਤਿ ਖਿਨ ਮਹਿ

1252

ਗਏ ਬਿਲਾਤ ॥2॥ ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥ ਜਿਨ ਕਉ ਕ੍ਰਿਪਾ ਕਰਤ ਹੈ

ਗੋਬਿਦੁ ਤੇ ਸਤਿਸੰਗਿ ਮਿਲਾਤ ॥3॥ ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥ ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥4॥1॥ ਸਾਰੰਗ ॥ ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥

ਤੇਰੇ ਸੰਤਨ ਕੀ ਹਉ ਚੇਰੀ ॥1॥ ਰਹਾਉ ॥ ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥ ਬਸਤੋ ਹੋਇ ਹੋਇ ਸੁੋ ਊਜਰੁ ਊਜਰੁ ਹੋਇ ਸੁ ਬਸੈ ॥1॥ ਜਲ ਤੇ ਥਲ ਕਰਿ ਥਲ ਤੇ ਕੂਆ ਤ੍ਰਿਣ ਤੇ ਮੇਰੁ ਕਰਾਵੈ ॥ ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥2॥ ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥ ਖਲ ਮੂਰਖ

ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥3॥ ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥ ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥4॥2॥ ਸਾਰੰਗ ॥ ਹਰਿ ਬਿਨੁ ਕਉਨੁ ਸਹਾਈ ਮਨ ਕਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥1॥ ਰਹਾਉ ॥ ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥ ਕਹਾ ਬਿਸਾਸਾ ਇਸੁ ਭਾਂਡੇ ਕਾ ਇਤਨ ਕੁ ਲਾਗੈ ਠਨਕਾ ॥1॥ ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥2॥3॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਬਾਣੀ ਨਾਮਦੇਉ ਜੀ ਕੀ ॥ ਕਾਹੇ ਰੇ ਮਨ ਬਿਖਿਆ ਬਨ ਜਾਇ ॥ ਭੂਲੌ ਰੇ ਠਗਮੂਰੀ ਖਾਇ ॥1॥

ਰਹਾਉ ॥ ਜੈਸੇ ਮੀਨੁ ਪਾਨੀ ਮਹਿ ਰਹੈ ॥ ਕਾਲ ਜਾਲ ਕੀ ਸੁਧਿ ਨਹੀ ਲਹੈ ॥ ਜਿਹਬਾ ਸੁਆਦੀ ਲੀਲਤ ਲੋਹ

॥ ਐਸੇ ਕਨਿਕ ਕਾਮਨੀ ਬਾਧਿਓ ਮੋਹ ॥1॥ ਜਿਉ ਮਧੁ ਮਾਖੀ ਸੰਚੈ ਅਪਾਰ ॥ ਮਧੁ ਲੀਨੋ ਮੁਖਿ ਦੀਨੀ ਛਾਰੁ

॥ ਗਊ ਬਾਛ ਕਉ ਸੰਚੈ ਖੀਰੁ ॥ ਗਲਾ ਬਾਂਧਿ ਦੁਹਿ ਲੇਇ ਅਹੀਰੁ ॥2॥ ਮਾਇਆ ਕਾਰਨਿ ਸ੍ਰਮੁ ਅਤਿ ਕਰੈ

॥ ਸੋ ਮਾਇਆ ਲੈ ਗਾਡੈ ਧਰੈ ॥ ਅਤਿ ਸੰਚੈ ਸਮਝੈ ਨਹੀ ਮੂੜ੍ਹ ॥ ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥3॥

ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥ ਸਾਧਸੰਗਤਿ ਕਬ ਹੂ ਨਹੀ ਕਰੈ ॥ ਕਹਤ ਨਾਮਦੇਉ ਤਾ ਚੀ ਆਣਿ ॥ ਨਿਰਭੈ

ਹੋਇ ਭਜੀਐ ਭਗਵਾਨ ॥4॥1॥ ਸਾਰੰਗ ॥ ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥ ਠਾਕੁਰ ਤੇ ਜਨੁ ਜਨ ਤੇ

1253

ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥1॥ ਰਹਾਉ ॥ ਆਪਨ ਦੇਉ ਦੇਹੁਰਾ ਆਪਨ ਆਪਿ ਲਗਾਵੈ ਪੂਜਾ ॥ ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥1॥ ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ

॥ ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥2॥2॥ ਸਾਰੰਗ ॥ ਦਾਸ ਅਨਨਿ ਮੇਰੋ ਨਿਜ ਰੂਪੁ ॥

ਦਰਸਨ ਨਿਮਖ ਤਾਪਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪੁ ॥1॥ ਰਹਾਉ ॥ ਮੇਰੀ ਬਾਂਧੀ ਭਗਤੁ ਛਡਾਵੈ

ਬਾਂਧੈ ਭਗਤੁ ਨ ਛੂਟੈ ਮੋਹਿ ॥ ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪਹਿ ਜਬਾਬੁ ਨ ਹੋਇ ॥1॥ ਮੈ ਗੁਨਬੰਧ

ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥ ਨਾਮਦੇਵ ਜਾ ਕੈ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥2॥3॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਪਰਮਾਨੰਦ ਜੀ ॥ ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥ ਅਨਪਾਵਨੀ ਭਗਤਿ ਨਹੀ ਉਪਜੀ ਭੂਖੇ ਦਾਨੁ ਨ ਦੀਨਾ ॥1॥

ਰਹਾਉ ॥ ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥ ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਹਫਲ ਭਈ ਸਭ ਸੇਵਾ ॥1॥ ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪਰਾਧੀ ॥ ਜਿਹ ਪਰਲੋਕਿ ਜਾਇ ਅਪਕੀਰਤਿ ਸਾਈ ਅਬਿਦਿਆ ਸਾਧੀ ॥2॥ ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥ ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥3॥1॥ ॥3॥3॥1॥7॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

ੴ ਸਤਿ ਗੁਰ ਪ੍ਰਸਾਦਿ ॥

ਸਾਰੰਗ ਮਹਲਾ 5 ਸੂਰਦਾਸ ॥ ਹਰਿ ਕੈ ਸੰਗਿ ਬਸੇ ਹਰਿ ਲੋਕ ॥ ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥1॥ ਰਹਾਉ ॥ ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥ ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥1॥ ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥ ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰ ਲੋਕੁ ॥2॥1॥8॥

1254

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 1 ਚਉਪਦੇ ਘਰੁ 1 ॥ ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥1॥ ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥1॥ ਰਹਾਉ ॥ ਤੁਧ ਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥2॥ ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥3॥ ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥4॥1॥ ਮਲਾਰ ਮਹਲਾ 1 ॥ ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥1॥ ਬਰਸੁ ਘਨਾ ਮੇਰਾ ਮਨੁ ਭੀਨਾ

॥ ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥1॥ ਰਹਾਉ ॥ ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥2॥

ਅਵਗੁਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ

ਅਪਣੀ ਕਿਰਪਾ ਕਰੀ ॥3॥ ਆਵਣੁ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥4॥2॥ ਮਲਾਰ ਮਹਲਾ 1 ॥ ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ

1255

ਕਰਤ ਗਵਾਇਆ ॥ ਪਰ ਧਨ ਪਰ ਨਾਰੀ ਰਤੁ ਨਿੰਦਾ ਬਿਖੁ ਖਾਈ ਦੁਖੁ ਪਾਇਆ ॥ ਸਬਦੁ ਚੀਨਿ ਭੈ ਕਪਟ ਨ ਛੂਟੇ ਮਨਿ ਮੁਖਿ ਮਾਇਆ ਮਾਇਆ ॥ ਅਜਗਰਿ ਭਾਰਿ ਲਦੇ ਅਤਿ ਭਾਰੀ ਮਰਿ ਜਨਮੇ ਜਨਮੁ ਗਵਾਇਆ ॥1॥

ਮਨਿ ਭਾਵੈ ਸਬਦੁ ਸੁਹਾਇਆ ॥ ਭ੍ਰਮਿ ਭ੍ਰਮਿ ਜੋਨਿ ਭੇਖ ਬਹੁ ਕੀਨੇ ਗੁਰਿ ਰਾਖੇ ਸਚੁ ਪਾਇਆ ॥1॥ ਰਹਾਉ ॥

ਤੀਰਥਿ ਤੇਜੁ ਨਿਵਾਰਿ ਨ ਨ੍ਹਾਤੇ ਹਰਿ ਕਾ ਨਾਮੁ ਨ ਭਾਇਆ ॥ ਰਤਨ ਪਦਾਰਥੁ ਪਰਹਰਿ ਤਿਆਗਿਆ ਜਤ ਕੋ ਤਤ ਹੀ ਆਇਆ ॥ ਬਿਸਟਾ ਕੀਟ ਭਏ ਉਤ ਹੀ ਤੇ ਉਤ ਹੀ ਮਾਹਿ ਸਮਾਇਆ ॥ ਅਧਿਕ ਸੁਆਦ ਰੋਗ ਅਧਿਕਾਈ ਬਿਨੁ ਗੁਰ ਸਹਜੁ ਨ ਪਾਇਆ ॥2॥ ਸੇਵਾ ਸੁਰਤਿ ਰਹਸਿ ਗੁਣ ਗਾਵਾ ਗੁਰਮੁਖਿ ਗਿਆਨੁ ਬੀਚਾਰਾ ॥ ਖੋਜੀ ਉਪਜੈ

ਬਾਦੀ ਬਿਨਸੈ ਹਉ ਬਲਿ ਬਲਿ ਗੁਰ ਕਰਤਾਰਾ ॥ ਹਮ ਨੀਚ ਹੁੋਤੇ ਹੀਣਮਤਿ ਝੂਠੇ ਤੂ ਸਬਦਿ ਸਵਾਰਣਹਾਰਾ ॥

ਆਤਮ ਚੀਨਿ ਤਹਾ ਤੂ ਤਾਰਣ ਸਚੁ ਤਾਰੇ ਤਾਰਣਹਾਰਾ ॥3॥ ਬੈਸਿ ਸੁਥਾਨਿ ਕਹਾਂ ਗੁਣ ਤੇਰੇ ਕਿਆ ਕਿਆ ਕਥਉ ਅਪਾਰਾ ॥ ਅਲਖੁ ਨ ਲਖੀਐ ਅਗਮੁ ਅਜੋਨੀ ਤੂੰ ਨਾਥਾਂ ਨਾਥਣਹਾਰਾ ॥ ਕਿਸੁ ਪਹਿ ਦੇਖਿ ਕਹਉ ਤੂ ਕੈਸਾ ਸਭਿ

ਜਾਚਕ ਤੂ ਦਾਤਾਰਾ ॥ ਭਗਤਿਹੀਣੁ ਨਾਨਕੁ ਦਰਿ ਦੇਖਹੁ ਇਕੁ ਨਾਮੁ ਮਿਲੈ ਉਰਿ ਧਾਰਾ ॥4॥3॥ ਮਲਾਰ ਮਹਲਾ 1

॥ ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥ ਭਈ ਨਿਰਾਸੀ ਕਰਮ ਕੀ ਫਾਸੀ ਬਿਨੁ ਗੁਰ ਭਰਮਿ ਭੁਲਾਨੀ ॥1॥ ਬਰਸੁ ਘਨਾ ਮੇਰਾ ਪਿਰੁ ਘਰਿ ਆਇਆ ॥ ਬਲਿ ਜਾਵਾਂ ਗੁਰ ਅਪਨੇ ਪ੍ਰੀਤਮ ਜਿਨਿ ਹਰਿ ਪ੍ਰਭੁ ਆਣਿ ਮਿਲਾਇਆ ॥1॥ ਰਹਾਉ ॥ ਨਉਤਨ ਪ੍ਰੀਤਿ ਸਦਾ ਠਾਕੁਰ ਸਿਉ ਅਨਦਿਨੁ ਭਗਤਿ ਸੁਹਾਵੀ ॥

ਮੁਕਤਿ ਭਏ ਗੁਰਿ ਦਰਸੁ ਦਿਖਾਇਆ ਜੁਗਿ ਜੁਗਿ ਭਗਤਿ ਸੁਭਾਵੀ ॥2॥ ਹਮ ਥਾਰੇ ਤ੍ਰਿਭਵਣ ਜਗੁ ਤੁਮਰਾ ਤੂ ਮੇਰਾ ਹਉ ਤੇਰਾ ॥ ਸਤਿਗੁਰਿ ਮਿਲਿਐ ਨਿਰੰਜਨੁ ਪਾਇਆ ਬਹੁਰਿ ਨ ਭਵਜਲਿ ਫੇਰਾ ॥3॥ ਅਪੁਨੇ ਪਿਰ ਹਰਿ ਦੇਖਿ

ਵਿਗਾਸੀ ਤਉ ਧਨ ਸਾਚੁ ਸੀਗਾਰੋ ॥ ਅਕੁਲ ਨਿਰੰਜਨ ਸਿਉ ਸਚਿ ਸਾਚੀ ਗੁਰਮਤਿ ਨਾਮੁ ਅਧਾਰੋ ॥4॥ ਮੁਕਤਿ ਭਈ ਬੰਧਨ ਗੁਰਿ ਖੋਲ੍ਹੇ ਸਬਦਿ ਸੁਰਤਿ ਪਤਿ ਪਾਈ ॥ ਨਾਨਕ ਰਾਮ ਨਾਮੁ ਰਿਦ ਅੰਤਰਿ ਗੁਰਮੁਖਿ ਮੇਲਿ ਮਿਲਾਈ

॥5॥4॥ ਮਲਾਰ ਮਹਲਾ 1 ॥ ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ ॥ ਦੁਸਟਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥1॥ ਮਹਲ ਮਹਿ ਬੈਠੇ ਅਗਮ ਅਪਾਰ ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ

1256

ਗੁਰ ਕਾ ਸਬਦੁ ਰਤਨੁ ਆਚਾਰੁ ॥1॥ ਰਹਾਉ ॥ ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ ॥ ਸੁਧਿ ਬੁਧਿ

ਸੁਰਤਿ ਨਾਮਿ ਹਰਿ ਪਾਈਐ ਸਤਿਸੰਗਤਿ ਗੁਰ ਪਿਆਰ ॥2॥ ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ ॥ ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥3॥ ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ ॥ ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥4॥5॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 1 ਚਉਪਦੇ ਘਰੁ 2 ॥ ਪਵਣੈ ਪਾਣੀ ਜਾਣੈ ਜਾਤਿ ॥ ਕਾਇਆਂ ਅਗਨਿ ਕਰੇ ਨਿਭਰਾਂਤਿ ॥ ਜੰਮਹਿ ਜੀਅ ਜਾਣੈ ਜੇ ਥਾਉ ॥ ਸੁਰਤਾ ਪੰਡਿਤੁ ਤਾ ਕਾ ਨਾਉ ॥1॥ ਗੁਣ ਗੋਬਿੰਦ ਨ ਜਾਣੀਅਹਿ ਮਾਇ ॥ ਅਣਡੀਠਾ ਕਿਛੁ ਕਹਣੁ ਨ ਜਾਇ ॥ ਕਿਆ ਕਰਿ ਆਖਿ ਵਖਾਣੀਐ ਮਾਇ ॥1॥ ਰਹਾਉ ॥ ਊਪਰਿ ਦਰਿ ਅਸਮਾਨਿ ਪਇਆਲਿ

॥ ਕਿਉ ਕਰਿ ਕਹੀਐ ਦੇਹੁ ਵੀਚਾਰਿ ॥ ਬਿਨੁ ਜਿਹਵਾ ਜੋ ਜਪੈ ਹਿਆਇ ॥ ਕੋਈ ਜਾਣੈ ਕੈਸਾ ਨਾਉ ॥2॥ ਕਥਨੀ ਬਦਨੀ ਰਹੈ ਨਿਭਰਾਂਤਿ ॥ ਸੋ ਬੂਝੈ ਹੋਵੈ ਜਿਸੁ ਦਾਤਿ ॥ ਅਹਿਨਿਸਿ ਅੰਤਰਿ ਰਹੈ ਲਿਵ ਲਾਇ ॥ ਸੋਈ ਪੁਰਖੁ ਜਿ ਸਚਿ ਸਮਾਇ ॥3॥ ਜਾਤਿ ਕੁਲੀਨੁ ਸੇਵਕੁ ਜੇ ਹੋਇ ॥ ਤਾ ਕਾ ਕਹਣਾ ਕਹਹੁ ਨ ਕੋਇ ॥ ਵਿਚਿ ਸਨਾਤੀਂ ਸੇਵਕੁ ਹੋਇ ॥ ਨਾਨਕ ਪਣ੍ਹੀਆ ਪਹਿਰੈ ਸੋਇ ॥4॥1॥6॥ ਮਲਾਰ ਮਹਲਾ 1 ॥ ਦੁਖੁ ਵੇਛੋੜਾ ਇਕੁ ਦੁਖੁ ਭੂਖ ॥ ਇਕੁ ਦੁਖੁ ਸਕਤਵਾਰ ਜਮਦੂਤ ॥ ਇਕੁ ਦੁਖੁ ਰੋਗੁ ਲਗੈ ਤਨਿ ਧਾਇ ॥ ਵੈਦ ਨ ਭੋਲੇ ਦਾਰੂ ਲਾਇ ॥1॥ ਵੈਦ ਨ ਭੋਲੇ ਦਾਰੂ

ਲਾਇ ॥ ਦਰਦੁ ਹੋਵੈ ਦੁਖੁ ਰਹੈ ਸਰੀਰ ॥ ਐਸਾ ਦਾਰੂ ਲਗੈ ਨ ਬੀਰ ॥1॥ ਰਹਾਉ ॥ ਖਸਮੁ ਵਿਸਾਰਿ ਕੀਏ ਰਸ ਭੋਗ

॥ ਤਾਂ ਤਨਿ ਉਠਿ ਖਲੋਏ ਰੋਗ ॥ ਮਨ ਅੰਧੇ ਕਉ ਮਿਲੈ ਸਜਾਇ ॥ ਵੈਦ ਨ ਭੋਲੇ ਦਾਰੂ ਲਾਇ ॥2॥ ਚੰਦਨ ਕਾ ਫਲੁ ਚੰਦਨ ਵਾਸੁ ॥ ਮਾਣਸ ਕਾ ਫਲੁ ਘਟ ਮਹਿ ਸਾਸੁ ॥ ਸਾਸਿ ਗਇਐ ਕਾਇਆ ਢਲਿ ਪਾਇ ॥ ਤਾ ਕੈ ਪਾਛੈ ਕੋਇ ਨ ਖਾਇ ॥3॥ ਕੰਚਨ ਕਾਇਆ ਨਿਰਮਲੁ ਹੰਸੁ ॥ ਜਿਸੁ ਮਹਿ ਨਾਮੁ ਨਿਰੰਜਨ ਅੰਸੁ ॥ ਦੂਖ ਰੋਗ ਸਭਿ ਗਇਆ ਗਵਾਇ

॥ ਨਾਨਕ ਛੂਟਸਿ ਸਾਚੈ ਨਾਇ ॥ 4 ॥ 2 ॥ 7 ॥ ਮਲਾਰ ਮਹਲਾ 1 ॥ ਦੁਖ ਮਹੁਰਾ ਮਾਰਣ ਹਰਿ ਨਾਮੁ ॥ ਸਿਲਾ

1257

ਸੰਤੋਖੁ ਪੀਸਣੁ ਹਥਿ ਦਾਨੁ ॥ ਨਿਤ ਨਿਤ ਲੇਹੁ ਨ ਛੀਜੈ ਦੇਹ ॥ ਅੰਤ ਕਾਲਿ ਜਮੁ ਮਾਰੈ ਠੇਹ ॥1॥ ਐਸਾ ਦਾਰੂ ਖਾਹਿ ਗਵਾਰ ॥ ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥1॥ ਰਹਾਉ ॥ ਰਾਜੁ ਮਾਲੁ ਜੋਬਨੁ ਸਭੁ ਛਾਂਵ ॥

ਰਥਿ ਫਿਰੰਦੈ ਦੀਸਹਿ ਥਾਵ ॥ ਦੇਹ ਨ ਨਾਉ ਨ ਹੋਵੈ ਜਾਤਿ ॥ ਓਥੈ ਦਿਹੁ ਐਥੈ ਸਭ ਰਾਤਿ ॥2॥ ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥ ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥ ਹੋਮ ਜਗ ਅਰੁ ਪਾਠ ਪੁਰਾਣ ॥ ਜੋ ਤਿਸੁ ਭਾਵੈ ਸੋ ਪਰਵਾਣੁ ॥3॥ ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥ ਜਿਨ ਕਉ ਲਿਖਿਆ ਏਹੁ ਨਿਧਾਨੁ ॥

ਸੇ ਧਨਵੰਤ ਦਿਸਹਿ ਘਰਿ ਜਾਇ ॥ ਨਾਨਕ ਜਨਨੀ ਧੰਨੀ ਮਾਇ ॥4॥3॥8॥ ਮਲਾਰ ਮਹਲਾ 1 ॥ ਬਾਗੇ ਕਾਪੜ ਬੋਲੈ ਬੈਣ ॥ ਲੰਮਾ ਨਕੁ ਕਾਲੇ ਤੇਰੇ ਨੈਣ ॥ ਕਬ ਹੂੰ ਸਾਹਿਬੁ ਦੇਖਿਆ ਭੈਣ ॥1॥ ਊਡਾਂ ਊਡਿ ਚੜਾਂ

ਅਸਮਾਨਿ ॥ ਸਾਹਿਬ ਸੰਮ੍ਰਿਥ ਤੇਰੈ ਤਾਣਿ ॥ ਜਲਿ ਥਲਿ ਡੂੰਗਰਿ ਦੇਖਾਂ ਤੀਰ ॥ ਥਾਨ ਥਨੰਤਰਿ ਸਾਹਿਬੁ ਬੀਰ

॥2॥ ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥ ਅਤਿ ਤ੍ਰਿਸਨਾ ਉਡਣੈ ਕੀ ਡੰਝ ॥ ਨਦਰਿ ਕਰੇ ਤਾਂ ਬੰਧਾਂ ਧੀਰ

॥ ਜਿਉ ਵੇਖਾਲੇ ਤਿਉ ਵੇਖਾਂ ਬੀਰ ॥3॥ ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥ ਪਉਣੈ ਪਾਣੀ ਅਗਨੀ ਕਾ ਸਨਬੰਧੁ ॥ ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥ ਸਚਿ ਸਮਾਵੈ ਏਹੁ ਸਰੀਰੁ ॥4॥4॥9॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 3 ਚਉਪਦੇ ਘਰੁ 1 ॥ ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥ ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥ ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥1॥ ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥ ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥1॥ ਰਹਾਉ ॥ ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥ ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥ ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥2॥ ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥ ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥ ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥3॥ ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥ ਜਿਉ ਜਲ ਊਪਰਿ ਫੇਨੁ ਬੁਦਬੁਦਾ

1258

ਤੈਸਾ ਇਹੁ ਸੰਸਾਰਾ ॥ ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥4॥1॥ ਮਲਾਰ ਮਹਲਾ 3 ॥

ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥1॥ ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥1॥ ਰਹਾਉ ॥ ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ

॥2॥ ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ

ਨ ਜਾਇ ॥ ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥3॥ ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥4॥2॥ ਮਲਾਰ ਮਹਲਾ 3 ॥ ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥1॥ ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥1॥ ਰਹਾਉ

॥ ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥

ਗੁਰਮਤਿ ਸਤਿਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹਾਲਿ ॥2॥ ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥3॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ ਅਨਦਿਨੁ ਹਰਿ ਹਰਿ ਉਚਰੈ

ਗੁਰ ਕੈ ਸਹਜਿ ਸੁਭਾਇ ॥ ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥4॥3॥ ਮਲਾਰ ਮਹਲਾ 3 ॥ ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ ਗੁਰ ਪਰਸਾਦਿ ਪਰਮਪਦੁ ਪਾਇਆ ਵਡੀ ਵਡਿਆਈ ਹੋਈ

॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥1॥ ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮਾਲਿ ॥1॥ ਰਹਾਉ ॥ ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ

1259

ਕੋਈ ਨਾਹੀ ॥ ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥ ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥2॥ ਸਤਿਗੁਰ ਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥ ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥ ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰੰਗਪਾਣੀ ॥3॥ ਆਵਣੁ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥ ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ

॥ ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥4॥ ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥ ਏਕੁੋ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲੁ ਸਚੁ ਸੋਈ ॥ ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥5॥4॥ ਮਲਾਰ ਮਹਲਾ 3 ॥ ਗਣ ਗੰਧ੍ਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ

॥ ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥ ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥ ਅਨਦਿਨੁ ਬਾਣੀ ਸਬਦੇ ਗਾਵੈ ਸਾਚਿ ਰਹੈ ਲਿਵ ਲਾਇ ॥1॥ ਮਨ ਮੇਰੇ ਖਿਨੁ ਖਿਨੁ ਨਾਮੁ ਸਮਾਲਿ ॥ ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥1॥ ਰਹਾਉ ॥ ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥ ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥ ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥ ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ

॥2॥ ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥ ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥ ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥ ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥3॥ ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥ ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥ ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥ ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥4॥5॥ ਮਲਾਰ ਮਹਲਾ 3 ਦੁਤੁਕੇ ॥ ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥ ਗੁਰ ਸਬਦੀ ਚੂਕੈ ਅਭਿਮਾਨੁ ॥1॥ ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥ ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥1॥ ਰਹਾਉ ॥ ਮਨ ਕੀ ਬਿਧਿ ਸਤਿਗੁਰ ਤੇ ਜਾਣੈ

1260

ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥ ਗੁਰ ਸਬਦਿ ਰਤੇ ਸਦਾ ਬੈਰਾਗੀ ਹਰਿ ਦਰਗਹ ਸਾਚੀ ਪਾਵਹਿ ਮਾਨੁ

॥2॥ ਇਹੁ ਮਨੁ ਖੇਲੈ ਹੁਕਮ ਕਾ ਬਾਧਾ ਇਕ ਖਿਨ ਮਹਿ ਦਹ ਦਿਸ ਫਿਰਿ ਆਵੈ ॥ ਜਾਂ ਆਪੇ ਨਦਰਿ ਕਰੇ ਹਰਿ ਪ੍ਰਭੁ ਸਾਚਾ ਤਾਂ ਇਹੁ ਮਨੁ ਗੁਰਮੁਖਿ ਤਤਕਾਲਿ ਵਸਿ ਆਵੈ ॥3॥ ਇਸੁ ਮਨ ਕੀ ਬਿਧਿ ਮਨ ਹੂ ਜਾਣੈ ਬੂਝੈ ਸਬਦਿ ਵੀਚਾਰਿ ॥ ਨਾਨਕ ਨਾਮੁ ਧਿਆਇ ਸਦਾ ਤੂ ਭਵਸਾਗਰੁ ਜਿਤੁ ਪਾਵਹਿ ਪਾਰਿ ॥4॥6॥ ਮਲਾਰ ਮਹਲਾ 3 ॥

ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥ ਏਕਸੁ ਬਿਨੁ ਮੈ ਅਵਰੁ ਨ ਜਾਣਾ ਸਤਿਗੁਰਿ ਦੀਆ ਬੁਝਾਈ ॥1॥ ਮਨ ਮੇਰੇ ਨਾਮਿ ਰਹਹੁ ਲਿਵ ਲਾਈ ॥ ਅਦਿਸਟੁ ਅਗੋਚਰੁ ਅਪਰੰਪਰੁ ਕਰਤਾ ਗੁਰ ਕੈ

ਸਬਦਿ ਹਰਿ ਧਿਆਈ ॥1॥ ਰਹਾਉ ॥ ਮਨੁ ਤਨੁ ਭੀਜੈ ਏਕ ਲਿਵ ਲਾਗੈ ਸਹਜੇ ਰਹੇ ਸਮਾਈ ॥ ਗੁਰ ਪਰਸਾਦੀ ਭ੍ਰਮੁ ਭਉ ਭਾਗੈ ਏਕ ਨਾਮਿ ਲਿਵ ਲਾਈ ॥2॥ ਗੁਰਬਚਨੀ ਸਚੁ ਕਾਰ ਕਮਾਵੈ ਗਤਿ ਮਿਤਿ ਤਬ ਹੀ ਪਾਈ ॥

ਕੋਟਿ ਮਧੇ ਕਿਸਹਿ ਬੁਝਾਏ ਤਿਨਿ ਰਾਮ ਨਾਮਿ ਲਿਵ ਲਾਈ ॥3॥ ਜਹ ਜਹ ਦੇਖਾ ਤਹ ਏਕੋ ਸੋਈ ਇਹ ਗੁਰਮਤਿ ਬੁਧਿ ਪਾਈ ॥ ਮਨੁ ਤਨੁ ਪ੍ਰਾਨ ਧਰੀਂ ਤਿਸੁ ਆਗੈ ਨਾਨਕ ਆਪੁ ਗਵਾਈ ॥4॥7॥ ਮਲਾਰ ਮਹਲਾ 3 ॥ ਮੇਰਾ ਪ੍ਰਭੁ ਸਾਚਾ ਦੂਖਨਿਵਾਰਣੁ ਸਬਦੇ ਪਾਇਆ ਜਾਈ ॥ ਭਗਤੀ ਰਾਤੇ ਸਦ ਬੈਰਾਗੀ ਦਰਿ ਸਾਚੈ ਪਤਿ ਪਾਈ ॥1॥

ਮਨ ਰੇ ਮਨ ਸਿਉ ਰਹਹੁ ਸਮਾਈ ॥ ਗੁਰਮੁਖਿ ਰਾਮ ਨਾਮਿ ਮਨੁ ਭੀਜੈ ਹਰਿ ਸੇਤੀ ਲਿਵ ਲਾਈ ॥1॥ ਰਹਾਉ ॥

ਮੇਰਾ ਪ੍ਰਭੁ ਅਤਿ ਅਗਮੁ ਅਗੋਚਰੁ ਗੁਰਮਤਿ ਦੇਇ ਬੁਝਾਈ ॥ ਸਚੁ ਸੰਜਮੁ ਕਰਣੀ ਹਰਿ ਕੀਰਤਿ ਹਰਿ ਸੇਤੀ ਲਿਵ ਲਾਈ ॥2॥ ਆਪੇ ਸਬਦੁ ਸਚੁ ਸਾਖੀ ਆਪੇ ਜਿਨ ਜੋਤੀ ਜੋਤਿ ਮਿਲਾਈ ॥ ਦੇਹੀ ਕਾਚੀ ਪਉਣੁ ਵਜਾਏ ਗੁਰਮੁਖਿ

ਅੰਮ੍ਰਿਤੁ ਪਾਈ ॥3॥ ਆਪੇ ਸਾਜੇ ਸਭ ਕਾਰੈ ਲਾਏ ਸੋ ਸਚੁ ਰਹਿਆ ਸਮਾਈ ॥ ਨਾਨਕ ਨਾਮ ਬਿਨਾ ਕੋਈ ਕਿਛੁ ਨਾਹੀ ਨਾਮੇ ਦੇਇ ਵਡਾਈ ॥4॥8॥ ਮਲਾਰ ਮਹਲਾ 3 ॥ ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥ ਗਰੁੜੁ ਸਬਦੁ ਮੁਖਿ ਪਾਇਆ ਹਉਮੈ ਬਿਖੁ ਹਰਿ ਮਾਰੀ ॥1॥ ਮਨ ਰੇ ਹਉਮੈ ਮੋਹੁ ਦੁਖੁ ਭਾਰੀ ॥ ਇਹੁ ਭਵਜਲੁ ਜਗਤੁ ਨ ਜਾਈ ਤਰਣਾ ਗੁਰਮੁਖਿ ਤਰੁ ਹਰਿ ਤਾਰੀ ॥1॥ ਰਹਾਉ ॥ ਤ੍ਰੈ ਗੁਣ ਮਾਇਆ ਮੋਹੁ ਪਸਾਰਾ ਸਭ ਵਰਤੈ ਆਕਾਰੀ ॥ ਤੁਰੀਆ ਗੁਣੁ ਸਤਿਸੰਗਤਿ ਪਾਈਐ ਨਦਰੀ ਪਾਰਿ ਉਤਾਰੀ ॥2॥ ਚੰਦਨ ਗੰਧ ਸੁਗੰਧ ਹੈ

1261

ਬਹੁ ਬਾਸਨਾ ਬਹਕਾਰਿ ॥ ਹਰਿ ਜਨ ਕਰਣੀ ਊਤਮ ਹੈ ਹਰਿ ਕੀਰਤਿ ਜਗਿ ਬਿਸਥਾਰਿ ॥3॥ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੇਰੇ ਹਰਿ ਹਰਿ ਹਰਿ ਉਰ ਧਾਰਿ ॥ ਨਾਨਕ ਸਤਿਗੁਰੁ ਪੂਰਾ ਪਾਇਆ ਮਨਿ ਜਪਿਆ ਨਾਮੁ ਮੁਰਾਰਿ ॥4॥9॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 3 ਘਰੁ 2 ॥ ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥ ਕਿ ਇਹੁ ਮਨੁ ਅਵਰਨੁ ਸਦਾ ਅਵਿਨਾਸੀ

॥ ਕਿ ਇਹੁ ਮਨੁ ਚੰਚਲੁ ਕਿ ਇਹੁ ਮਨੁ ਬੈਰਾਗੀ ॥ ਇਸੁ ਮਨ ਕਉ ਮਮਤਾ ਕਿਥਹੁ ਲਾਗੀ ॥1॥ ਪੰਡਿਤ ਇਸੁ ਮਨ ਕਾ ਕਰਹੁ ਬੀਚਾਰੁ ॥ ਅਵਰੁ ਕਿ ਬਹੁਤਾ ਪੜਹਿ ਉਠਾਵਹਿ ਭਾਰੁ ॥1॥ ਰਹਾਉ ॥ ਮਾਇਆ ਮਮਤਾ ਕਰਤੈ ਲਾਈ

॥ ਏਹੁ ਹੁਕਮੁ ਕਰਿ ਸ੍ਰਿਸਟਿ ਉਪਾਈ ॥ ਗੁਰ ਪਰਸਾਦੀ ਬੂਝਹੁ ਭਾਈ ॥ ਸਦਾ ਰਹਹੁ ਹਰਿ ਕੀ ਸਰਣਾਈ ॥2॥

ਸੋ ਪੰਡਿਤੁ ਜੋ ਤਿਹਾਂ ਗੁਣਾ ਕੀ ਪੰਡ ਉਤਾਰੈ ॥ ਅਨਦਿਨੁ ਏਕੋ ਨਾਮੁ ਸਮਾਰੈ ॥ ਸਤਿਗੁਰ ਕੀ ਓਹੁ ਦੀਖਿਆ ਲੇਇ

॥ ਸਤਿਗੁਰ ਆਗੈ ਸੀਸੁ ਧਰੇਇ ॥ ਸਦਾ ਅਲਗੁ ਰਹੈ ਨਿਰਬਾਣੁ ॥ ਸੋ ਪੰਡਿਤੁ ਦਰਗਹ ਪਰਵਾਣੁ ॥3॥ ਸਭਨਾਂ

ਮਹਿ ਏਕੋ ਏਕੁ ਵਖਾਣੈ ॥ ਜਾਂ ਏਕੋ ਵੇਖੈ ਤਾਂ ਏਕੋ ਜਾਣੈ ॥ ਜਾ ਕਉ ਬਖਸੇ ਮੇਲੇ ਸੋਇ ॥ ਐਥੈ ਓਥੈ ਸਦਾ ਸੁਖੁ ਹੋਇ

॥4॥ ਕਹਤ ਨਾਨਕੁ ਕਵਨ ਬਿਧਿ ਕਰੇ ਕਿਆ ਕੋਇ ॥ ਸੋਈ ਮੁਕਤੁ ਜਾ ਕਉ ਕਿਰਪਾ ਹੋਇ ॥ ਅਨਦਿਨੁ ਹਰਿ ਗੁਣ ਗਾਵੈ ਸੋਇ ॥ ਸਾਸਤ੍ਰ ਬੇਦ ਕੀ ਫਿਰਿ ਕੂਕ ਨ ਹੋਇ ॥5॥1॥10॥ ਮਲਾਰ ਮਹਲਾ 3 ॥ ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ ॥ ਜਮਕਾਲੁ ਮਾਰੇ ਨਿਤ ਪਤਿ ਗਵਾਈ ॥ ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ ॥ ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥1॥ ਪ੍ਰਾਣੀ ਗੁਰਮੁਖਿ ਨਾਮੁ ਧਿਆਇ ॥ ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥1॥ ਰਹਾਉ ॥ ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ ॥ ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ ॥

ਭਵਜਲੁ ਸਬਦਿ ਲੰਘਾਵਣਹਾਰੁ ॥ ਦਰਿ ਸਾਚੈ ਦਿਸੈ ਸਚਿਆਰੁ ॥2॥ ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ ॥

ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ ॥ ਹਉਮੈ ਮਮਤਾ ਬਹੁ ਮੋਹੁ ਵਧਾਇਆ ॥ ਦੂਜੈ ਭਾਇ ਮਨਮੁਖਿ ਦੁਖੁ ਪਾਇਆ

॥3॥ ਆਪੇ ਕਰਤਾ ਅਗਮ ਅਥਾਹਾ ॥ ਗੁਰ ਸਬਦੀ ਜਪੀਐ ਸਚੁ ਲਾਹਾ ॥ ਹਾਜਰੁ ਹਜੂਰਿ ਹਰਿ ਵੇਪਰਵਾਹਾ ॥

1262

ਨਾਨਕ ਗੁਰਮੁਖਿ ਨਾਮਿ ਸਮਾਹਾ ॥4॥2॥11॥ ਮਲਾਰ ਮਹਲਾ 3 ॥ ਜੀਵਤ ਮੁਕਤ ਗੁਰਮਤੀ ਲਾਗੇ ॥ ਹਰਿ ਕੀ ਭਗਤਿ ਅਨਦਿਨੁ ਸਦ ਜਾਗੇ ॥ ਸਤਿਗੁਰੁ ਸੇਵਹਿ ਆਪੁ ਗਵਾਇ ॥ ਹਉ ਤਿਨ ਜਨ ਕੇ ਸਦ ਲਾਗਉ ਪਾਇ ॥1॥

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ

॥1॥ ਰਹਾਉ ॥ ਮਾਇਆ ਮੋਹੁ ਅਗਿਆਨੁ ਗੁਬਾਰੁ ॥ ਮਨਮੁਖ ਮੋਹੇ ਮੁਗਧ ਗਵਾਰ ॥ ਅਨਦਿਨੁ ਧੰਧਾ ਕਰਤ ਵਿਹਾਇ ॥ ਮਰਿ ਮਰਿ ਜੰਮਹਿ ਮਿਲੈ ਸਜਾਇ ॥2॥ ਗੁਰਮੁਖਿ ਰਾਮ ਨਾਮਿ ਲਿਵ ਲਾਈ ॥ ਕੂੜੈ ਲਾਲਚਿ ਨਾ ਲਪਟਾਈ ॥ ਜੋ ਕਿਛੁ ਹੋਵੈ ਸਹਜਿ ਸੁਭਾਇ ॥ ਹਰਿ ਰਸੁ ਪੀਵੈ ਰਸਨ ਰਸਾਇ ॥3॥ ਕੋਟਿ ਮਧੇ ਕਿਸਹਿ ਬੁਝਾਈ

॥ ਆਪੇ ਬਖਸੇ ਦੇ ਵਡਿਆਈ ॥ ਜੋ ਧੁਰਿ ਮਿਲਿਆ ਸੁ ਵਿਛੁੜਿ ਨ ਜਾਈ ॥ ਨਾਨਕ ਹਰਿ ਹਰਿ ਨਾਮਿ ਸਮਾਈ

॥4॥3॥12॥ ਮਲਾਰ ਮਹਲਾ 3 ॥ ਰਸਨਾ ਨਾਮੁ ਸਭੁ ਕੋਈ ਕਹੈ ॥ ਸਤਿਗੁਰੁ ਸੇਵੇ ਤਾ ਨਾਮੁ ਲਹੈ ॥ ਬੰਧਨ ਤੋੜੇ ਮੁਕਤਿ ਘਰਿ ਰਹੈ ॥ ਗੁਰ ਸਬਦੀ ਅਸਥਿਰੁ ਘਰਿ ਬਹੈ ॥1॥ ਮੇਰੇ ਮਨ ਕਾਹੇ ਰੋਸੁ ਕਰੀਜੈ ॥ ਲਾਹਾ ਕਲਿਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥1॥ ਰਹਾਉ ॥ ਬਾਬੀਹਾ ਖਿਨੁ ਖਿਨੁ ਬਿਲਲਾਇ ॥ ਬਿਨੁ ਪਿਰ ਦੇਖੇ ਨੀਂਦ ਨ ਪਾਇ ॥ ਇਹੁ ਵੇਛੋੜਾ ਸਹਿਆ ਨ ਜਾਇ ॥ ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥2॥ ਨਾਮਹੀਣੁ ਬਿਨਸੈ ਦੁਖੁ ਪਾਇ ॥ ਤ੍ਰਿਸਨਾ ਜਲਿਆ ਭੂਖ ਨ ਜਾਇ ॥ ਵਿਣੁ ਭਾਗਾ ਨਾਮੁ ਨ ਪਾਇਆ ਜਾਇ ॥ ਬਹੁ ਬਿਧਿ

ਥਾਕਾ ਕਰਮ ਕਮਾਇ ॥3॥ ਤ੍ਰੈ ਗੁਣ ਬਾਣੀ ਬੇਦ ਬੀਚਾਰੁ ॥ ਬਿਖਿਆ ਮੈਲੁ ਬਿਖਿਆ ਵਾਪਾਰੁ ॥ ਮਰਿ ਜਨਮਹਿ ਫਿਰਿ ਹੋਹਿ ਖੁਆਰੁ ॥ ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥4॥ ਗੁਰੁ ਮਾਨੈ ਮਾਨੈ ਸਭੁ ਕੋਇ ॥ ਗੁਰ ਬਚਨੀ ਮਨੁ ਸੀਤਲੁ ਹੋਇ ॥ ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ ॥ ਨਾਨਕ ਗੁਰਮੁਖਿ ਵਿਰਲਾ ਕੋਇ ॥5॥4॥13॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 4 ਚਉਪਦੇ ਘਰੁ 1 ॥ ਅਨਦਿਨੁ ਹਰਿ ਹਰਿ ਧਿਆਇਓ ਹਿਰਦੈ ਮਤਿ ਗੁਰਮਤਿ ਦੂਖ ਵਿਸਾਰੀ ॥ ਸਭ

ਆਸਾ ਮਨਸਾ ਬੰਧਨ ਤੂਟੇ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥1॥ ਨੈਨੀ ਹਰਿ ਹਰਿ ਲਾਗੀ ਤਾਰੀ ॥ ਸਤਿਗੁਰੁ ਦੇਖਿ ਮੇਰਾ ਮਨੁ

1263

ਬਿਗਸਿਓ ਜਨੁ ਹਰਿ ਭੇਟਿਓ ਬਨਵਾਰੀ ॥1॥ ਰਹਾਉ ॥ ਜਿਨਿ ਐਸਾ ਨਾਮੁ ਵਿਸਾਰਿਆ ਮੇਰਾ ਹਰਿ ਹਰਿ ਤਿਸ ਕੈ ਕੁਲਿ ਲਾਗੀ ਗਾਰੀ ॥ ਹਰਿ ਤਿਸ ਕੈ ਕੁਲਿ ਪਰਸੂਤਿ ਨ ਕਰੀਅਹੁ ਤਿਸੁ ਬਿਧਵਾ ਕਰਿ ਮਹਤਾਰੀ ॥2॥ ਹਰਿ ਹਰਿ ਆਨਿ ਮਿਲਾਵਹੁ ਗੁਰੁ ਸਾਧੂ ਜਿਸੁ ਅਹਿਨਿਸਿ ਹਰਿ ਉਰਿ ਧਾਰੀ ॥ ਗੁਰਿ ਡੀਠੈ ਗੁਰ ਕਾ ਸਿਖੁ ਬਿਗਸੈ ਜਿਉ ਬਾਰਿਕੁ ਦੇਖਿ ਮਹਤਾਰੀ ॥3॥ ਧਨ ਪਿਰ ਕਾ ਇਕ ਹੀ ਸੰਗਿ ਵਾਸਾ ਵਿਚਿ ਹਉਮੈ ਭੀਤਿ ਕਰਾਰੀ ॥ ਗੁਰਿ ਪੂਰੈ

ਹਉਮੈ ਭੀਤਿ ਤੋਰੀ ਜਨ ਨਾਨਕ ਮਿਲੇ ਬਨਵਾਰੀ ॥4॥1॥ ਮਲਾਰ ਮਹਲਾ 4 ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥1॥ ਤੀਰਥਿ ਅਠਸਠਿ ਮਜਨੁ ਨਾਈ ॥ ਸਤਿਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥1॥ ਰਹਾਉ ॥ ਜਾਹ˜˜˜ਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥2॥ ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ

॥ ਹਰਿ ਕਾ ਸੰਤੁ ਮਿਲੈ ਗੁਰੁ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥3॥ ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥4॥2॥ ਮਲਾਰ ਮਹਲਾ 4 ॥ ਤਿਸੁ ਜਨ ਕਉ ਹਰਿ ਮੀਠ ਲਗਾਨਾ ਜਿਸੁ ਹਰਿ ਹਰਿ ਕ੍ਰਿਪਾ ਕਰੈ ॥

ਤਿਸ ਕੀ ਭੂਖ ਦੂਖ ਸਭਿ ਉਤਰਹਿ ਜੋ ਹਰਿ ਗੁਣ ਹਰਿ ਉਚਰੈ ॥1॥ ਜਪਿ ਮਨ ਹਰਿ ਹਰਿ ਹਰਿ ਨਿਸਤਰੈ ॥ ਗੁਰ ਕੇ ਬਚਨ ਕਰਨ ਸੁਨਿ ਧਿਆਵੈ ਭਵਸਾਗਰੁ ਪਾਰਿ ਪਰੈ ॥1॥ ਰਹਾਉ ॥ ਤਿਸੁ ਜਨ ਕੇ ਹਮ ਹਾਟਿ ਬਿਹਾਝੇ ਜਿਸੁ ਹਰਿ ਹਰਿ ਕ੍ਰਿਪਾ ਕਰੈ ॥ ਹਰਿ ਜਨ ਕਉ ਮਿਲਿਆਂ ਸੁਖੁ ਪਾਈਐ ਸਭ ਦੁਰਮਤਿ ਮੈਲੁ ਹਰੈ ॥2॥ ਹਰਿ ਜਨ ਕਉ ਹਰਿ ਭੂਖ ਲਗਾਨੀ ਜਨੁ ਤ੍ਰਿਪਤੈ ਜਾ ਹਰਿ ਗੁਨ ਬਿਚਰੈ ॥ ਹਰਿ ਕਾ ਜਨੁ ਹਰਿ ਜਲ ਕਾ ਮੀਨਾ ਹਰਿ ਬਿਸਰਤ ਫੂਟਿ ਮਰੈ ॥3॥ ਜਿਨਿ ਏਹ ਪ੍ਰੀਤਿ ਲਾਈ ਸੋ ਜਾਨੈ ਕੈ ਜਾਨੈ ਜਿਸੁ ਮਨਿ ਧਰੈ ॥ ਜਨੁ ਨਾਨਕੁ ਹਰਿ ਦੇਖਿ ਸੁਖੁ ਪਾਵੈ ਸਭ

ਤਨ ਕੀ ਭੂਖ ਟਰੈ ॥4॥3॥ ਮਲਾਰ ਮਹਲਾ 4 ॥ ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ

॥ ਹਰਿ ਜਨ ਕਉ ਹਰਿ ਦੀਨ ਵਡਾਈ ਹਰਿ ਜਨੁ ਹਰਿ ਕਾਰੈ ਲਾਵੈ ॥1॥ ਸਤਿਗੁਰੁ ਹਰਿ ਹਰਿ ਨਾਮੁ ਦ੍ਰਿੜਾਵੈ ॥

1264

ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥1॥ ਰਹਾਉ ॥ ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥ ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥2॥ ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥ ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥3॥ ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥ ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥4॥ ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥ ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥5॥4॥ ਮਲਾਰ ਮਹਲਾ 4 ॥ ਜਿਨ੍ਹ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਤ ॥1॥ ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥ ਤਿਨ੍ਹ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਤਿ ॥1॥ ਰਹਾਉ ॥ ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥ ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ

ਸਾਧੂ ਹਉਮੈ ਤਾਤਿ ॥2॥ ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਤਿ ॥ ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਤਿ ॥3॥ ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਤਿ ॥ ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਤਿ ॥4॥5॥ ਮਲਾਰ ਮਹਲਾ 4 ॥ ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥

ਸਤਿਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥1॥ ਮੇਰੈ ਮਨਿ ਅਨਦਿਨੁ ਅਨਦੁ ਭਇਆ ॥

ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥1॥ ਰਹਾਉ ॥ ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥ ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥2॥ ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥ ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥3॥ ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ

1265

ਆਪੇ ਵਸਿ ਕਰਿ ਲਇਆ ॥ ਜਨ ਨਾਨਕ ਕਉ ਪ੍ਰਭਿ ਕਿਰਪਾ ਧਾਰੀ ਬਿਖੁ ਡੁਬਦਾ ਕਾਢਿ ਲਇਆ ॥4॥6॥

ਮਲਾਰ ਮਹਲਾ 4 ॥ ਗੁਰ ਪਰਸਾਦੀ ਅੰਮ੍ਰਿਤੁ ਨਹੀ ਪੀਆ ਤ੍ਰਿਸਨਾ ਭੂਖ ਨ ਜਾਈ ॥ ਮਨਮੁਖ ਮੂੜ੍ਹ ਜਲਤ ਅਹੰਕਾਰੀ ਹਉਮੈ ਵਿਚਿ ਦੁਖੁ ਪਾਈ ॥ ਆਵਤ ਜਾਤ ਬਿਰਥਾ ਜਨਮੁ ਗਵਾਇਆ ਦੁਖਿ ਲਾਗੈ ਪਛੁਤਾਈ ॥

ਜਿਸ ਤੇ ਉਪਜੇ ਤਿਸਹਿ ਨ ਚੇਤਹਿ ਧ੍ਰਿਗੁ ਜੀਵਣੁ ਧ੍ਰਿਗੁ ਖਾਈ ॥1॥ ਪ੍ਰਾਣੀ ਗੁਰਮੁਖਿ ਨਾਮੁ ਧਿਆਈ ॥ ਹਰਿ ਹਰਿ ਕ੍ਰਿਪਾ ਕਰੇ ਗੁਰੁ ਮੇਲੇ ਹਰਿ ਹਰਿ ਨਾਮਿ ਸਮਾਈ ॥1॥ ਰਹਾਉ ॥ ਮਨਮੁਖ ਜਨਮੁ ਭਇਆ ਹੈ ਬਿਰਥਾ ਆਵਤ ਜਾਤ ਲਜਾਈ ॥ ਕਾਮਿ ਕ੍ਰੋਧਿ ਡੂਬੇ ਅਭਿਮਾਨੀ ਹਉਮੈ ਵਿਚਿ ਜਲਿ ਜਾਈ ॥ ਤਿਨ ਸਿਧਿ ਨ ਬੁਧਿ

ਭਈ ਮਤਿ ਮਧਿਮ ਲੋਭ ਲਹਰਿ ਦੁਖੁ ਪਾਈ ॥ ਗੁਰ ਬਿਹੂਨ ਮਹਾ ਦੁਖੁ ਪਾਇਆ ਜਮ ਪਕਰੇ ਬਿਲਲਾਈ

॥2॥ ਹਰਿ ਕਾ ਨਾਮੁ ਅਗੋਚਰੁ ਪਾਇਆ ਗੁਰਮੁਖਿ ਸਹਜਿ ਸੁਭਾਈ ॥ ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਹਰਿ ਗੁਣ ਗਾਈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਏਕ ਸਬਦਿ ਲਿਵ ਲਾਈ ॥ ਨਾਮੁ ਪਦਾਰਥੁ ਸਹਜੇ ਪਾਇਆ ਇਹ ਸਤਿਗੁਰ ਕੀ ਵਡਿਆਈ ॥3॥ ਸਤਿਗੁਰ ਤੇ ਹਰਿ ਹਰਿ ਮਨਿ ਵਸਿਆ ਸਤਿਗੁਰ ਕਉ ਸਦ ਬਲਿ ਜਾਈ ॥ ਮਨੁ ਤਨੁ ਅਰਪਿ ਰਖਉ ਸਭੁ ਆਗੈ ਗੁਰ ਚਰਣੀ ਚਿਤੁ ਲਾਈ ॥ ਅਪਣੀ ਕ੍ਰਿਪਾ ਕਰਹੁ ਗੁਰ ਪੂਰੇ ਆਪੇ ਲੈਹੁ ਮਿਲਾਈ ॥ ਹਮ ਲੋਹ ਗੁਰ ਨਾਵ ਬੋਹਿਥਾ ਨਾਨਕ ਪਾਰਿ ਲੰਘਾਈ ॥4॥7॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 4 ਪੜਤਾਲ ਘਰੁ 3 ॥ ਹਰਿ ਜਨ ਬੋਲਤ ਸ੍ਰੀਰਾਮ ਨਾਮੁ ਮਿਲਿ ਸਾਧਸੰਗਤਿ ਹਰਿ ਤੋਰ ॥1॥ ਰਹਾਉ ॥

ਹਰਿ ਧਨੁ ਬਨਜਹੁ ਹਰਿ ਧਨੁ ਸੰਚਹੁ ਜਿਸੁ ਲਾਗਤ ਹੈ ਨਹੀ ਚੋਰ ॥1॥ ਚਾਤ੍ਰਿਕ ਮੋਰ ਬੋਲਤ ਦਿਨੁ ਰਾਤੀ ਸੁਨਿ ਘਨਿਹਰ ਕੀ ਘੋਰ ॥2॥ ਜੋ ਬੋਲਤ ਹੈ ਮ੍ਰਿਗ ਮੀਨ ਪੰਖੇਰੂ ਸੁ ਬਿਨੁ ਹਰਿ ਜਾਪਤ ਹੈ ਨਹੀ ਹੋਰ ॥3॥ ਨਾਨਕ ਜਨ ਹਰਿ ਕੀਰਤਿ ਗਾਈ ਛੂਟਿ ਗਇਓ ਜਮ ਕਾ ਸਭੁ ਸੋਰੁ ॥4॥1॥8॥ ਮਲਾਰ ਮਹਲਾ 4 ॥ ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ

॥ ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥1॥ ਰਹਾਉ ॥ ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ

1266

ਪ੍ਰੀਤਿ ਲਾਗੀ ॥ ਹਰਿ ਹਮ ਗਾਵਹ ਹਰਿ ਹਮ ਬੋਲਹ ਅਉਰ ਦੁਤੀਆ ਪ੍ਰੀਤਿ ਹਮ ਤਿਆਗੀ ॥1॥ ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ

ਲਾਗੀ ॥2॥2॥9॥ ॥9॥13॥9॥31॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 5 ਚਉਪਦੇ ਘਰੁ 1 ॥ ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥

ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥1॥ ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ ਮੋਹਿ ਦੀਨ ਕ੍ਰਿਪਾਨਿਧਿ ਠਾਕੁਰ ਨਵ ਨਧਿ ਨਾਮਿ ਸਮਾਏ ॥1॥ ਰਹਾਉ ॥ ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿਰਾਏ ॥2॥ ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ ਜਉ ਗ੍ਰਿਹਿ ਲਾਲੁ ਰੰਗੀਲੋ ਆਇਆ ਤਉ ਮੈ ਸਭਿ ਸੁਖ ਪਾਏ ॥3॥ ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥4॥1॥

ਮਲਾਰ ਮਹਲਾ 5 ॥ ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ ਸਾਰਿ ਸਮ੍ਹਾਲਿ ਮਾਤਾ ਮੁਖਿ

ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥1॥ ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥1॥ ਰਹਾਉ ॥ ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥2॥ ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ

ਕੈਸੀ ॥ ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥3॥ ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥4॥2॥

ਮਲਾਰ ਮਹਲਾ 5 ॥ ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ ਕਾਰਜੁ ਸਗਲ ਅਰੰਭਿਓ

ਘਰ ਕਾ ਠਾਕੁਰ ਕਾ ਭਾਰੋਸਾ ॥1॥ ਸੁਨੀਐ ਬਾਜੈ ਬਾਜ ਸੁਹਾਵੀ ॥ ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥1॥ ਰਹਾਉ ॥ ਮਨੂਆ ਲਾਇ ਸਵਾਰੇ ਥਾਨਾ ਪੂਛਉ ਸੰਤਾ ਜਾਏ ॥ ਖੋਜਤ ਖੋਜਤ ਮੈ ਪਾਹੁਨੁ ਮਿਲਿਓ

1267

ਭਗਤਿ ਕਰਉ ਨਿਵਿ ਪਾਏ ॥2॥ ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ

॥ ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥3॥ ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥4॥3॥ ਮਲਾਰ ਮਹਲਾ 5 ॥ ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ ਕ੍ਰਿਪਾਨਿਧਿ ਛੋਡਿ ਆਨ ਕਉ ਪੂਜਹਿ ਆਤਮਘਾਤੀ ਹਰਤੇ ॥1॥ ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥1॥ ਰਹਾਉ ॥ ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ

॥ ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥2॥ ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ ਨਾਨਕ ਸਰਨਿ ਚਰਨ ਕਮਲਨ ਕੀ ਤੁਮ ਨ ਡਾਰਹੁ ਪ੍ਰਭ ਕਰਤੇ ॥3॥4॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 5 ਦੁਪਦੇ ਘਰੁ 1 ॥ ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥1॥ ਰਹਾਉ ॥ ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ

॥ ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥1॥ ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ ॥ ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥2॥1॥5॥ ਮਲਾਰ ਮਹਲਾ 5 ॥

ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ ਸਗਲ ਸਹੇਲੀ ਸੁਖ ਭਰਿ ਸੂਤੀ ਜਿਨ ਘਰਿ ਲਾਲੁ ਬਸਾਈ ॥1॥ ਰਹਾਉ ॥

ਮੋਹਿ ਅਵਗੁਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ

ਇਹ ਹਉਮੈ ਕੀ ਢੀਠਾਈ ॥1॥ ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ ਏਕ ਨਿਮਖ

ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥2॥2॥6॥ ਮਲਾਰ ਮਹਲਾ 5 ॥ ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥1॥ ਰਹਾਉ ॥ ਹਮ ਤੇਰੀ ਧਰ

1268

ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥1॥

ਬਿਨਉ ਸੁਨਿਓ ਜਬ ਠਾਕੁਰਿ ਮੇਰੈ ਬੇਗਿ ਆਇਓ ਕਿਰਪਾ ਧਾਰੇ ॥ ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥2॥3॥7॥ ਮਲਾਰ ਮਹਲਾ 5 ॥ ਪ੍ਰੀਤਮ ਸਾਚਾ ਨਾਮੁ ਧਿਆਇ ॥ ਦੂਖ ਦਰਦੁ ਬਿਨਸੈ

ਭਵਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥1॥ ਰਹਾਉ ॥ ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ ॥ ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥1॥ ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ ॥ ਗੁਣਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਨ ਥੀਆ ॥2॥4॥8॥ ਮਲਾਰ ਮਹਲਾ 5 ॥ ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ ॥ ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ

॥1॥ ਰਹਾਉ ॥ ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ ॥ ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥1॥ ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ ॥ ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥2॥5॥9॥ ਮਲਾਰ ਮਹਲਾ 5 ॥ ਅਬ ਅਪਨੇ ਪ੍ਰੀਤਮ ਸਿਉ ਬਨਿ ਆਈ ॥ ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥1॥ ਰਹਾਉ ॥ ਇਕੁ ਪਲੁ ਬਿਸਰਤ ਨਹੀ ਸੁਖਸਾਗਰੁ ਨਾਮੁ ਨਵੈ ਨਿਧਿ ਪਾਈ ॥ ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥1॥ ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ ॥ ਤਰਿਓ ਸੰਸਾਰੁ ਕਠਿਨ ਭੈਸਾਗਰੁ ਹਰਿ ਨਾਨਕ ਚਰਨ ਧਿਆਈ

॥2॥6॥10॥ ਮਲਾਰ ਮਹਲਾ 5 ॥ ਘਨਿਹਰ ਬਰਸਿ ਸਗਲ ਜਗੁ ਛਾਇਆ ॥ ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥1॥ ਰਹਾਉ ॥ ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ ॥

ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਨ ਕਤ ਹੂ ਧਾਇਆ ॥1॥ ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ ॥ ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥2॥7॥11॥ ਮਲਾਰ ਮਹਲਾ 5 ॥ ਬਿਛੁਰਤ ਕਿਉ ਜੀਵੇ ਓਇ ਜੀਵਨ ॥ ਚਿਤਹਿ ਉਲਾਸ ਆਸ ਮਿਲਬੇ ਕੀ ਚਰਨ ਕਮਲ ਰਸ ਪੀਵਨ

॥1॥ ਰਹਾਉ ॥ ਜਿਨ ਕਉ ਪਿਆਸ ਤੁਮਾਰੀ ਪ੍ਰੀਤਮ ਤਿਨ ਕਉ ਅੰਤਰੁ ਨਾਹੀ ॥ ਜਿਨ ਕਉ ਬਿਸਰੈ ਮੇਰੋ

1269

ਰਾਮੁ ਪਿਆਰਾ ਸੇ ਮੂਏ ਮਰਿ ਜਾਂਹੀਂ ॥1॥ ਮਨਿ ਤਨਿ ਰਵਿ ਰਹਿਆ ਜਗਦੀਸੁਰੁ ਪੇਖਤ ਸਦਾ ਹਜੂਰੇ ॥ ਨਾਨਕ ਰਵਿ ਰਹਿਓ ਸਭ ਅੰਤਰਿ ਸਰਬ ਰਹਿਆ ਭਰਪੂਰੇ ॥2॥8॥12॥ ਮਲਾਰ ਮਹਲਾ 5 ॥ ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥ ਖਗ ਤਨ ਮੀਨ ਤਨ ਮ੍ਰਿਗ ਤਨ ਬਰਾਹ ਤਨ ਸਾਧੂ ਸੰਗਿ ਉਧਾਰੇ ॥1॥ ਰਹਾਉ ॥ ਦੇਵ ਕੁਲ ਦੈਤ ਕੁਲ ਜਖÏ ਕਿੰਨਰ ਨਰ ਸਾਗਰ ਉਤਰੇ ਪਾਰੇ ॥ ਜੋ ਜੋ ਭਜਨੁ ਕਰੈ ਸਾਧੂ ਸੰਗਿ ਤਾ ਕੇ ਦੂਖ ਬਿਦਾਰੇ ॥1॥ ਕਾਮ ਕਰੋਧ ਮਹਾ ਬਿਖਿਆ ਰਸ ਇਨ ਤੇ ਭਏ ਨਿਰਾਰੇ ॥ ਦੀਨਦਇਆਲ ਜਪਹਿ ਕਰੁਣਾਮੈ ਨਾਨਕ ਸਦ ਬਲਿਹਾਰੇ

॥2॥9॥13॥ ਮਲਾਰ ਮਹਲਾ 5 ॥ ਆਜੁ ਮੈ ਬੈਸਿਓ ਹਰਿ ਹਾਟਿ ॥ ਨਾਮੁ ਰਾਸਿ ਸਾਝੀ ਕਰਿ ਜਨ ਸਿਉ ਜਾਉਂ ਨ ਜਮ ਕੈ ਘਾਟਿ ॥1॥ ਰਹਾਉ ॥ ਧਾਰਿ ਅਨੁਗ੍ਰਹੁ ਪਾਰਬ੍ਰਹਮਿ ਰਾਖੇ ਭ੍ਰਮ ਕੇ ਖੁਲ੍ਹੇ ਕਪਾਟ ॥ ਬੇਸੁਮਾਰ ਸਾਹੁ ਪ੍ਰਭੁ ਪਾਇਆ ਲਾਹਾ ਚਰਨ ਨਿਧਿ ਖਾਟਿ ॥1॥ ਸਰਨਿ ਗਹੀ ਅਚੁਤ ਅਬਿਨਾਸੀ ਕਿਲਬਿਖ ਕਾਢੇ ਹੈ ਛਾਂਟਿ

॥ ਕਲਿ ਕਲੇਸ ਮਿਟੇ ਦਾਸ ਨਾਨਕ ਬਹੁਰਿ ਨ ਜੋਨੀ ਬਾਟਿ ॥2॥10॥14॥ ਮਲਾਰ ਮਹਲਾ 5 ॥ ਬਹੁ ਬਿਧਿ

ਮਾਇਆ ਮੋਹ ਹਿਰਾਨੋ ॥ ਕੋਟਿ ਮਧੇ ਕੋਊ ਬਿਰਲਾ ਸੇਵਕੁ ਪੂਰਨ ਭਗਤੁ ਚਿਰਾਨੋ ॥1॥ ਰਹਾਉ ॥ ਇਤ ਉਤ ਡੋਲਿ ਡੋਲਿ ਸ੍ਰਮੁ ਪਾਇਓ ਤਨੁ ਧਨੁ ਹੋਤ ਬਿਰਾਨੋ ॥ ਲੋਗ ਦੁਰਾਇ ਕਰਤ ਠਗਿਆਈ ਹੋਤੌ ਸੰਗਿ ਨ ਜਾਨੋ ॥1॥

ਮ੍ਰਿਗ ਪੰਖੀ ਮੀਨ ਦੀਨ ਨੀਚ ਇਹ ਸੰਕਟ ਫਿਰਿ ਆਨੋ ॥ ਕਹੁ ਨਾਨਕ ਪਾਹਨ ਪ੍ਰਭ ਤਾਰਹੁ ਸਾਧਸੰਗਤਿ ਸੁਖ ਮਾਨੋ

॥2॥11॥15॥ ਮਲਾਰ ਮਹਲਾ 5 ॥ ਦੁਸਟ ਮੁਏ ਬਿਖੁ ਖਾਈ ਰੀ ਮਾਈ ॥ ਜਿਸ ਕੇ ਜੀਅ ਤਿਨ ਹੀ ਰਖਿ ਲੀਨੇ ਮੇਰੇ ਪ੍ਰਭ ਕਉ ਕਿਰਪਾ ਆਈ ॥1॥ ਰਹਾਉ ॥ ਅੰਤਰਜਾਮੀ ਸਭ ਮਹਿ ਵਰਤੈ ਤਾਂ ਭਉ ਕੈਸਾ ਭਾਈ ॥ ਸੰਗਿ ਸਹਾਈ ਛੋਡਿ ਨ ਜਾਈ ਪ੍ਰਭੁ ਦੀਸੈ ਸਭਨੀ ਠਾਈਂ ॥1॥ ਅਨਾਥਾ ਨਾਥੁ ਦੀਨ ਦੁਖਭੰਜਨ ਆਪਿ ਲੀਏ ਲੜਿ ਲਾਈ

॥ ਹਰਿ ਕੀ ਓਟ ਜੀਵਹਿ ਦਾਸ ਤੇਰੇ ਨਾਨਕ ਪ੍ਰਭ ਸਰਣਾਈ ॥2॥12॥16॥ ਮਲਾਰ ਮਹਲਾ 5 ॥ ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੋ ਮਨੁ ਮੋਹਿਓ ਹਰਿ ਪੰਖ ਲਗਾਇ ਮਿਲੀਜੈ ॥1॥ ਰਹਾਉ ॥ ਖੋਜਤ ਖੋਜਤ ਮਾਰਗੁ ਪਾਇਓ ਸਾਧੂ ਸੇਵ ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥1॥ ਤ੍ਰਾਹਿ ਤ੍ਰਾਹਿ ਕਰਿ ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੋ ਕੀਜੈ

1270

॥2॥13॥17॥ ਮਲਾਰ ਮਹਲਾ 5 ॥ ਪ੍ਰਭ ਕੋ ਭਗਤਿਬਛਲੁ ਬਿਰਦਾਇਓ ॥ ਨਿੰਦਕ ਮਾਰਿ ਚਰਨਤਲਿ ਦੀਨੇ ਅਪੁਨੋ ਜਸੁ ਵਰਤਾਇਓ ॥1॥ ਰਹਾਉ ॥ ਜੈ ਜੈਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ

॥ ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਨ ਲਾਇਓ ॥1॥ ਅੰਗੀਕਾਰੁ ਕੀਓ ਮੇਰੈ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ ॥ ਮਹਾ ਅਨੰਦੁ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥2॥14॥18॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 5 ਚਉਪਦੇ ਘਰੁ 2 ॥ ਗੁਰਮੁਖਿ ਦੀਸੈ ਬ੍ਰਹਮ ਪਸਾਰੁ ॥ ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ

॥ ਗੁਰਮੁਖਿ ਨਾਦ ਬੇਦ ਬੀਚਾਰੁ ॥ ਬਿਨੁ ਗੁਰ ਪੂਰੇ ਘੋਰ ਅੰਧਾਰੁ ॥1॥ ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ ॥ ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥1॥ ਰਹਾਉ ॥ ਗੁਰ ਕੇ ਚਰਣ ਵਿਟਹੁ ਬਲਿ ਜਾਉ ॥ ਗੁਰ ਕੇ ਗੁਣ ਅਨਦਿਨੁ ਨਿਤ ਗਾਉ ॥ ਗੁਰ ਕੀ ਧੂੜਿ ਕਰਉ ਇਸਨਾਨੁ ॥ ਸਾਚੀ ਦਰਗਹ ਪਾਈਐ ਮਾਨੁ ॥2॥ ਗੁਰੁ ਬੋਹਿਥੁ ਭਵਜਲੁ ਤਾਰਣਹਾਰੁ ॥ ਗੁਰਿ ਭੇਟਿਐ ਨ ਹੋਇ ਜੋਨਿ ਅਉਤਾਰੁ ॥ ਗੁਰ ਕੀ ਸੇਵਾ ਸੋ ਜਨੁ ਪਾਏ ॥ ਜਾ ਕਉ ਕਰਮਿ ਲਿਖਿਆ ਧੁਰਿ ਆਏ ॥3॥ ਗੁਰੁ ਮੇਰੀ ਜੀਵਨਿ ਗੁਰੁ ਆਧਾਰੁ ॥ ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ ॥ ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ ॥ ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਨ ਪਾਈ ॥4॥1॥19॥ ਮਲਾਰ ਮਹਲਾ 5 ॥ ਗੁਰ ਕੇ ਚਰਨ ਹਿਰਦੈ ਵਸਾਏ ॥ ਕਰਿ ਕਿਰਪਾ ਪ੍ਰਭਿ ਆਪਿ ਮਿਲਾਏ

॥ ਅਪਨੇ ਸੇਵਕ ਕਉ ਲਏ ਪ੍ਰਭੁ ਲਾਇ ॥ ਤਾ ਕੀ ਕੀਮਤਿ ਕਹੀ ਨ ਜਾਇ ॥1॥ ਕਰਿ ਕਿਰਪਾ ਪੂਰਨ ਸੁਖਦਾਤੇ ॥

ਤੁਮਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥1॥ ਰਹਾਉ ॥ ਗਾਵਣੁ ਸੁਨਣੁ ਸਭੁ ਤੇਰਾ ਭਾਣਾ ॥

ਹੁਕਮੁ ਬੂਝੈ ਸੋ ਸਾਚਿ ਸਮਾਣਾ ॥ ਜਪਿ ਜਪਿ ਜੀਵਹਿ ਤੇਰਾ ਨਾਉਂ ॥ ਤੁਝ ਬਿਨੁ ਦੂਜਾ ਨਾਹੀ ਥਾਉ ॥2॥ ਦੁਖ ਸੁਖ

ਕਰਤੇ ਹੁਕਮੁ ਰਜਾਇ ॥ ਭਾਣੈ ਬਖਸ ਭਾਣੈ ਦੇਇ ਸਜਾਇ ॥ ਦੁਹਾਂ ਸਿਰਿਆਂ ਕਾ ਕਰਤਾ ਆਪਿ ॥ ਕੁਰਬਾਣੁ ਜਾਈਂ

ਤੇਰੇ ਪਰਤਾਪ ॥3॥ ਤੇਰੀ ਕੀਮਤਿ ਤੂ ਹੈ ਜਾਣਹਿ ॥ ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ ॥ ਸੇਈ ਭਗਤ ਜੋ ਤੁਧੁ

1271

ਭਾਣੇ ॥ ਨਾਨਕ ਤਿਨ ਕੈ ਸਦ ਕੁਰਬਾਣੇ ॥4॥2॥20॥ ਮਲਾਰ ਮਹਲਾ 5 ॥ ਪਰਮੇਸੁਰੁ ਹੋਆ ਦਇਆਲੁ ॥

ਮੇਘੁ ਵਰਸੈ ਅੰਮ੍ਰਿਤ ਧਾਰ ॥ ਸਗਲੇ ਜੀਅ ਜੰਤ ਤ੍ਰਿਪਤਾਸੇ ॥ ਕਾਰਜ ਆਏ ਪੂਰੇ ਰਾਸੇ ॥1॥ ਸਦਾ ਸਦਾ ਮਨ ਨਾਮੁ ਸਮ੍ਹਾਲਿ ॥ ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥1॥ ਰਹਾਉ ॥ ਦੁਖੁ ਭੰਨਾ ਭੈਭੰਜਨਹਾਰੁ ॥

ਆਪਣਿਆ ਜੀਆ ਕੀ ਕੀਤੀ ਸਾਰ ॥ ਰਾਖਨਹਾਰ ਸਦਾ ਮਿਹਰਵਾਨ ॥ ਸਦਾ ਸਦਾ ਜਾਈਐ ਕੁਰਬਾਨ ॥2॥ ਕਾਲੁ ਗਵਾਇਆ ਕਰਤੈ ਆਪਿ ॥ ਸਦਾ ਸਦਾ ਮਨ ਤਿਸ ਨੋ ਜਾਪਿ ॥ ਦ੍ਰਿਸਟਿ ਧਾਰਿ ਰਾਖੇ ਸਭਿ ਜੰਤ ॥ ਗੁਣ ਗਾਵਹੁ ਨਿਤ ਨਿਤ ਭਗਵੰਤ ॥3॥ ਏਕੋ ਕਰਤਾ ਆਪੇ ਆਪਿ ॥ ਹਰਿ ਕੇ ਭਗਤ ਜਾਣਹਿ ਪਰਤਾਪੁ ॥ ਨਾਵੈ ਕੀ ਪੈਜ ਰਖਦਾ ਆਇਆ ॥ ਨਾਨਕੁ ਬੋਲੈ ਤਿਸ ਕਾ ਬੋਲਾਇਆ ॥4॥3॥21॥ ਮਲਾਰ ਮਹਲਾ 5 ॥ ਗੁਰ ਸਰਣਾਈ ਸਗਲ ਨਿਧਾਨ ॥ ਸਾਚੀ ਦਰਗਹ ਪਾਈਐ ਮਾਨੁ ॥ ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ ॥ ਸਾਧਸੰਗਿ ਸਦ ਹਰਿ ਗੁਣ ਗਾਇ

॥1॥ ਮਨ ਮੇਰੇ ਗੁਰੁ ਪੂਰਾ ਸਾਲਾਹਿ ॥ ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨਚਿੰਦੇ ਫਲ ਪਾਇ ॥1॥ ਰਹਾਉ ॥

ਸਤਿਗੁਰ ਜੇਵਡੁ ਅਵਰੁ ਨ ਕੋਇ ॥ ਗੁਰੁ ਪਾਰਬ੍ਰਹਮੁ ਪਰਮੇਸੁਰੁ ਸੋਇ ॥ ਜਨਮ ਮਰਣ ਦੂਖ ਤੇ ਰਾਖੈ ॥ ਮਾਇਆ ਬਿਖੁ ਫਿਰਿ ਬਹੁੜਿ ਨ ਚਾਖੈ ॥2॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਗੁਰੁ ਪਰਮੇਸੁਰੁ ਸਾਚੈ ਨਾਇ ॥ ਸਚੁ ਸੰਜਮੁ ਕਰਣੀ ਸਭ ਸਾਚੀ ॥ ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥3॥ ਗੁਰੁ ਪੂਰਾ ਪਾਈਐ ਵਡਭਾਗਿ ॥ ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ ॥ ਕਰਿ ਕਿਰਪਾ ਗੁਰ ਚਰਣ ਨਿਵਾਸਿ ॥ ਨਾਨਕ ਕੀ ਪ੍ਰਭ ਸਚੁ ਅਰਦਾਸਿ ॥4॥4॥22॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 5 ਪੜਤਾਲ ਘਰੁ 3 ॥ ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ ॥ ਕੀਨੋ ਰੀ ਸਗਲ ਸੀਂਗਾਰ

॥ ਤਜਿਓ ਰੀ ਸਗਲ ਬਿਕਾਰ ॥ ਧਾਵਤੋ ਅਸਥਿਰੁ ਥੀਆ ॥1॥ ਰਹਾਉ ॥ ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ

ਕਰਿ ਸਾਧਨ ਸਿਉ ਸੰਗੁ ॥ ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥1॥

ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ ॥ ਭਵਉਤਾਰ ਨਾਮੁ ਭਨੇ ॥ ਰਮ ਰਾਮ

1272

ਰਾਮ ਮਾਲ ॥ ਮਨਿ ਫੇਰਤੇ ਹਰਿ ਸੰਗਿ ਸੰਗੀਆ ॥ ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥ 2 ॥ 1 ॥ 23 ॥

ਮਲਾਰ ਮਹਲਾ 5 ॥ ਮਨੁ ਘਨੈ ਭ੍ਰਮੈ ਬਨੈ ॥ ਉਮਕਿ ਤਰਸਿ ਚਾਲੈ ॥ ਪ੍ਰਭ ਮਿਲਬੇ ਕੀ ਚਾਹ ॥1॥ ਰਹਾਉ ॥

ਤ੍ਰੈ ਗੁਨ ਮਾਈ ਮੋਹਿ ਆਈ ਕਹਉਂ ਬੇਦਨ ਕਾਹਿ ॥1॥ ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥

ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥2॥2॥24॥ ਮਲਾਰ ਮਹਲਾ 5 ॥ ਪ੍ਰਿਅ ਕੀ ਸੋਭ

ਸੁਹਾਵਨੀ ਨੀਕੀ ॥ ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥1॥ ਰਹਾਉ ॥ ਧੁਨਿਤ ਲਲਿਤ ਗੁਨਗÏ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥1॥ ਗਿਰਿ ਤਰ ਥਲ ਜਲ ਭਵਨ ਭਰਿ ਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥ ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ

॥2॥3॥25॥ ਮਲਾਰ ਮਹਲਾ 5 ॥ ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥1॥ ਰਹਾਉ ॥

ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥ ਮਨ ਨਿਰਮਲ ਉਜੀਆਰੇ ॥1॥ ਬਿਸਮ ਬਿਸਮੈ ਬਿਸਮ ਭਈ ॥ ਅਘ ਕੋਟਿ ਹਰਤੇ ਨਾਮੁ ਲਈ ॥ ਗੁਰ ਚਰਨ ਮਸਤਕੁ ਡਾਰਿ ਪਹੀ ॥ ਪ੍ਰਭ ਏਕ ਤੂੰ ਹੀ ਏਕ ਤੁਹੀ ॥

ਭਗਤ ਟੇਕ ਤੁਹਾਰੇ ॥ ਜਨ ਨਾਨਕ ਸਰਨਿ ਦੁਆਰੇ ॥2॥4॥26॥ ਮਲਾਰ ਮਹਲਾ 5 ॥ ਬਰਸੁ ਸਰਸੁ ਆਗਿਆ

॥ ਹੋਹਿ ਆਨੰਦ ਸਗਲ ਭਾਗ ॥1॥ ਰਹਾਉ ॥ ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥1॥ ਘਨਘੋਰ ਪ੍ਰੀਤਿ ਮੋਰ ॥ ਚਿਤੁ ਚਾਤ੍ਰਿਕ ਬੂੰਦ ਓਰਿ ॥ ਐਸੋ ਹਰਿ ਸੰਗੇ ਮਨ ਮੋਹ ॥ ਤਿਆਗਿ ਮਾਇਆ ਧੋਹ ॥ ਮਿਲਿ ਸੰਤ ਨਾਨਕ ਜਾਗਿਆ ॥2॥5॥27॥ ਮਲਾਰ ਮਹਲਾ 5 ॥ ਗੁਨ ਗੁੋਪਾਲ ਗਾਉ ਨੀਤ ॥ ਰਾਮ ਨਾਮੁ ਧਾਰਿ ਚੀਤਿ

॥1॥ ਰਹਾਉ ॥ ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥ ਹਰਿ ਸਿਮਰਿ ਏਕ ਰੰਗਿ ਮਿਟਿ ਜਾਹਿਂ

ਦੋਖ ਮੀਤ ॥1॥ ਪਾਰਬ੍ਰਹਮ ਭਏ ਦਇਆਲ ॥ ਬਿਨਸਿ ਗਏ ਬਿਖੈ ਜੰਜਾਲ ॥ ਸਾਧ ਜਨਾਂ ਕੈ ਚਰਨਿ ਲਾਗਿ ॥

ਨਾਨਕ ਗਾਵੈ ਗੋਬਿੰਦ ਨੀਤ ॥ 2 ॥ 6 ॥ 28 ॥ ਮਲਾਰ ਮਹਲਾ 5 ॥ ਘਨੁ ਗਰਜਤ ਗੋਬਿੰਦ ਰੂਪੁ ॥ ਗੁਨ ਗਾਵਤ ਸੁਖ ਚੈਨ ॥1॥ ਰਹਾਉ ॥ ਹਰਿ ਚਰਨ ਸਰਨਿ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥1॥ ਪਥਿਕ ਪਿਆਸ ਚਿਤ ਸਰੋਵਰ ਆਤਮਜਲੁ ਲੈਨ ॥ ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥ 2 ॥ 7 ॥ 29 ॥

1273

ਮਲਾਰ ਮਹਲਾ 5 ॥ ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥1॥ ਰਹਾਉ ॥ ਪ੍ਰਾਨਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥1॥ ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥2॥ ਅੰਧ ਕੂਪੁ ਮਹਾ ਭਇਆਨੁ ਨਾਨਕ ਪਾਰਿ ਉਤਾਰ ॥3॥8॥30॥ ॥9॥13॥9॥30॥61॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 1 ਅਸਟਪਦੀਆ ਘਰੁ 1 ॥ ਚਕਵੀ ਨੈਨ ਨੀਂਦ ਨਹਿ ਚਾਹੈ ਬਿਨੁ ਪਿਰ ਨੀਂਦ ਨ ਪਾਈ ॥ ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਈਂ ॥1॥ ਪਿਰ ਭਾਵੈ ਪ੍ਰੇਮੁ ਸਖਾਈ ॥ ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥1॥ ਰਹਾਉ ॥ ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥

ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥2॥ ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ

ਬਿਲਲਾਈ ॥ ਘਨਹਰ ਘੋਰ ਦਸੋਂ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥3॥ ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥ ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਈਂ ॥4॥

ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈ ॥ ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥5॥ ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈ ॥ ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥6॥ ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥ ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥7॥ ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਈਂ ॥ ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥8॥1॥ ਮਲਾਰ ਮਹਲਾ 1 ॥ ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥ ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਹੀ ॥1॥ ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥ ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥1॥ ਰਹਾਉ ॥

ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥ ਜੇਤੀ ਹੈ ਤੇਤੀ ਤੁਝ ਹੀ ਤੇ ਤੁਮ ਸਰਿ ਅਵਰੁ ਨ ਕੋਈ ॥2॥

ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥ ਅਮਰੁ ਅਨਾਥੁ ਸਰਬ ਸਿਰਿਮੋਰਾ ਕਾਲ ਬਿਕਾਲ

1274

ਭਰਮ ਭੈ ਭੰਜਨੁ ॥3॥ ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ ਨਾਨ੍ਹੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ ॥4॥ ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਹੀਂ ॥5॥ ਗਾਰੁੜੁ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥6॥ ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ ਤੁਮਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥7॥ ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ ਸਤਿਗੁਰੁ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ

॥8॥ ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥9॥2॥ ਮਲਾਰ ਮਹਲਾ 1 ॥ ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰੰਗ ਸਬਦਿ ਸੁਹਾਈ ॥1॥

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥1॥ ਰਹਾਉ ॥ ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬ ਹੂ ਜੋ ਤੈ ਭਾਵੈ ਸਾਈ

॥2॥ ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥3॥ ਰੂਖੀਂ ਬਿਰਖੀਂ ਊਡਉ ਭੂਖਾ ਪੀਵਾ ਨਾਮੁ ਸੁਭਾਈ ॥4॥ ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥5॥ ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥6॥ ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਉਂ ਬਿਨੁ ਮਿਲੇ ਨੀਂਦ ਨ ਪਾਈ ॥7॥ ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥8॥ ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥9॥ ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥10॥3॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 1 ਅਸਟਪਦੀਆ ਘਰੁ 2 ॥ ਅਖਲੀ ਊਡੀ ਜਲੁ ਭਰਨਾਲਿ ॥ ਡੂਗਰੁ ਊਚਉ ਗੜੁ ਪਾਤਾਲਿ ॥ ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ ਮਾਰਗੁ ਮੁਕਤਾ ਹਉਮੈ ਮਾਰਿ ॥1॥ ਮੈ ਅੰਧੁਲੇ ਨਾਵੈ ਕੀ ਜੋਤਿ ॥ ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ

1275

॥1॥ ਰਹਾਉ ॥ ਸਤਿਗੁਰ ਸਬਦੀ ਪਾਧਰੁ ਜਾਣਿ ॥ ਗੁਰ ਕੈ ਤਕੀਐ ਸਾਚੈ ਤਾਣਿ ॥ ਨਾਮੁ ਸਮ੍ਹਾਲਸਿ ਰੂੜ੍ਹੀ ਬਾਣਿ ॥ ਤੈਂ ਭਾਵੈ ਦਰੁ ਲਹਸਿ ਪਿਰਾਣਿ ॥2॥ ਊਡਾਂ ਬੈਸਾ ਏਕ ਲਿਵ ਤਾਰ ॥ ਗੁਰ ਕੈ ਸਬਦਿ ਨਾਮ ਆਧਾਰ

॥ ਨਾ ਜਲੁ ਡੂੰਗਰੁ ਨ ਊਚੀ ਧਾਰ ॥ ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥3॥ ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥ ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥

ਕਰੁਣਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥ ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥4॥ ਇਕਿ ਮੂਰਖ ਅੰਧੇ ਮੁਗਧ ਗਵਾਰ ॥ ਇਕਿ ਸਤਿਗੁਰ ਕੈ ਭੈ ਨਾਮ ਅਧਾਰੁ ॥ ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥ ਜਿਨਿ ਪੀਤੀ ਤਿਸੁ ਮੋਖਦੁਆਰੁ ॥5॥ ਨਾਮੁ ਭੈ ਭਾਇ ਰਿਦੈ ਵਸਾਹੀ ਗੁਰਕਰਣੀ ਸਚੁ ਬਾਣੀ ॥ ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥ ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥ ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥6॥ ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ

॥ ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਏਕ ਸਬਦਿ ਰਾਚੈ ਸਚਿ ਸਮਾਇ

॥7॥ ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮੁ ਪਤਾਲੰ ॥ ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥ ਜੰਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥ ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥8॥1॥4॥ ਮਲਾਰ ਮਹਲਾ 1 ॥ ਮਰਣ ਮੁਕਤਿ ਗਤਿ ਸਾਰ ਨ ਜਾਨੈ ॥ ਕੰਠੇ ਬੈਠੀ ਗੁਰ ਸਬਦਿ ਪਛਾਨੈ ॥1॥ ਤੂ ਕੈਸੇ ਆੜਿ ਫਾਥੀ ਜਾਲਿ ॥ ਅਲਖੁ ਨ ਜਾਚਹਿ ਰਿਦੈ ਸਮ੍ਹਾਲਿ ॥1॥

ਰਹਾਉ ॥ ਏਕ ਜੀਅ ਕੈ ਜੀਆ ਖਾਹੀ ॥ ਜਲਿ ਤਰਤੀ ਬੂਡੀ ਜਲ ਮਾਹੀ ॥2॥ ਸਰਬ ਜੀਅ ਕੀਏ ਪ੍ਰਤਪਾਨੀ

॥ ਜਬ ਪਕੜੀ ਤਬ ਹੀ ਪਛੁਤਾਨੀ ॥3॥ ਜਬ ਗਲਿ ਫਾਸ ਪੜੀ ਅਤਿ ਭਾਰੀ ॥ ਊਡਿ ਨ ਸਾਕੈ ਪੰਖ ਪਸਾਰੀ

॥4॥ ਰਸਿ ਚੂਗਹਿ ਮਨਮੁਖਿ ਗਾਵਾਰਿ ॥ ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥5॥ ਸਤਿਗੁਰੁ ਸੇਵਿ ਤੂਟੈ

ਜਮਜਾਲੁ ॥ ਹਿਰਦੈ ਸਾਚਾ ਸਬਦੁ ਸਮ੍ਹਾਲੁ ॥6॥ ਗੁਰਮਤਿ ਸਾਚੀ ਸਬਦੁ ਹੈ ਸਾਰੁ ॥ ਹਰਿ ਕਾ ਨਾਮੁ ਰਖੈ

ਉਰਿ ਧਾਰਿ ॥7॥ ਸੇ ਦੁਖ ਆਗੈ ਜਿ ਭੋਗ ਬਿਲਾਸੇ ॥ ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥8॥2॥5॥

1276

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 3 ਅਸਟਪਦੀਆ ਘਰੁ 1 ॥ ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਨ ਜਾਇ

॥ ਸਤਿਗੁਰਿ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥1॥ ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ ॥ ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥1॥ ਰਹਾਉ ॥ ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹੁ ਸੰਸਾ ਜਾਇ ॥ ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥2॥ ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ ॥ ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥3॥ ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ ॥ ਅਚਰੁ ਚਰੈ ਬਿਬੇਕਬੁਧਿ ਪਾਏ ਪੁਰਖੈ ਪੁਰਖੁ ਮਿਲਾਇ

॥4॥ ਧਾਤੁਰਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ ॥ ਲਾਹਾ ਹਰਿ ਸਤਿਸੰਗਤਿ ਪਾਈਐ ਕਰਮੀ ਪਲੈ

ਪਾਇ ॥5॥ ਸਤਿਗੁਰ ਵਿਣੁ ਕਿਨੈ ਨ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ ॥ ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥6॥ ਹਰਿ ਨਾਮਾ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ ॥ ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖਦੁਆਰੁ ॥7॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਨ ਜਾਇ ॥ ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥8॥1॥ ਮਲਾਰ ਮਹਲਾ 3 ॥ ਬੇਦ ਬਾਣੀ ਜਗੁ ਵਰਤਦਾ ਤ੍ਰੈ

ਗੁਣ ਕਰੇ ਬੀਚਾਰੁ ॥ ਬਿਨੁ ਨਾਵੈ ਜਮਡੰਡੁ ਸਹੈ ਮਰਿ ਜਨਮੈ ਵਾਰੋ ਵਾਰ ॥ ਸਤਿਗੁਰ ਭੇਟੇ ਮੁਕਤਿ ਹੋਇ ਪਾਏ ਮੋਖਦੁਆਰੁ ॥1॥ ਮਨ ਰੇ ਸਤਿਗੁਰੁ ਸੇਵਿ ਸਮਾਇ ॥ ਵਡੈ ਭਾਗਿ ਗੁਰੁ ਪੂਰਾ ਪਾਇਆ ਹਰਿ ਹਰਿ ਨਾਮੁ ਧਿਆਇ

॥1॥ ਰਹਾਉ ॥ ਹਰਿ ਆਪਣੈ ਭਾਣੈ ਸ੍ਰਿਸਟਿ ਉਪਾਈ ਹਰਿ ਆਪੇ ਦੇਇ ਅਧਾਰੁ ॥ ਹਰਿ ਆਪਣੈ ਭਾਣੈ ਮਨੁ ਨਿਰਮਲੁ ਕੀਆ ਹਰਿ ਸਿਉ ਲਾਗਾ ਪਿਆਰੁ ॥ ਹਰਿ ਕੈ ਭਾਣੈ ਸਤਿਗੁਰੁ ਭੇਟਿਆ ਸਭੁ ਜਨਮੁ ਸਵਾਰਣਹਾਰੁ

॥2॥ ਵਾਹੁ ਵਾਹੁ ਬਾਣੀ ਸਤਿ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਕਰਿ ਪ੍ਰਭੁ ਸਾਲਾਹੀਐ ਤਿਸੁ ਜੇਵਡੁ ਅਵਰੁ ਨ ਕੋਇ ॥ ਆਪੇ ਬਖਸੇ ਮੇਲਿ ਲਏ ਕਰਮਿ ਪਰਾਪਤਿ ਹੋਇ ॥3॥ ਸਾਚਾ ਸਾਹਿਬੁ ਮਾਹਰੋ ਸਤਿਗੁਰਿ ਦੀਆ ਦਿਖਾਇ ॥ ਅੰਮ੍ਰਿਤੁ ਵਰਸੈ ਮਨੁ ਸੰਤੋਖੀਐ ਸਚਿ ਰਹੈ ਲਿਵ ਲਾਇ ॥ ਹਰਿ ਕੈ ਨਾਇ ਸਦਾ ਹਰੀਆਵਲੀ

1277

ਫਿਰਿ ਸੁਕੈ ਨਾ ਕੁਮਲਾਇ ॥4॥ ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥ ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥ ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ

॥5॥ ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥ ਮੁਕਤਿ ਕਦੇ ਨ ਹੋਵਈ ਨਹੁ ਪਾਇਨਿ ਮੋਖਦੁਆਰੁ

॥ ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥6॥ ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥ ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥ ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥7॥ ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥ ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥ ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥8॥2॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਮਹਲਾ 3 ਅਸਟਪਦੀ ਘਰੁ 2 ॥ ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥ ਦੁਖੁ ਪਲ੍ਹਰਿ ਹਰਿ ਨਾਮੁ ਵਸਾਏ ॥ ਸਾਚੀ ਗਤਿ ਸਾਚੈ ਚਿਤੁ ਲਾਏ ॥ ਗੁਰ ਕੀ ਬਾਣੀ ਸਬਦਿ ਸੁਣਾਏ ॥1॥ ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ

॥ ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥1॥ ਰਹਾਉ ॥ ਬਿਨੁ ਪਿਰ ਕਾਮਣਿ ਕਰੇ ਸੀਂਗਾਰੁ ॥ ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥ ਮਨਮੁਖ ਕਾ ਇਹੁ ਬਾਦਿ ਆਚਾਰੁ ॥ ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥2॥ ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥ ਸਬਦੇ ਪਿਰੁ ਰਾਖਿਆ ਉਰਿ ਧਾਰਿ ॥ ਏਕੁ ਪਛਾਣੈ ਹਉਮੈ

ਮਾਰਿ ॥ ਸੋਭਾਵੰਤੀ ਕਹੀਐ ਨਾਰਿ ॥3॥ ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥ ਮਨਮੁਖ ਲੋਭਿ ਦੂਜੈ ਲੋਭਾਇਆ ॥

ਐਸੇ ਗਿਆਨੀ ਬੂਝਹੁ ਕੋਇ ॥ ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥4॥ ਕਹਿ ਕਹਿ ਕਹਣੁ ਕਹੈ ਸਭੁ ਕੋਇ ॥ ਬਿਨੁ ਮਨ ਮੂਏ ਭਗਤਿ ਨ ਹੋਇ ॥ ਗਿਆਨਮਤੀ ਕਮਲ ਪਰਗਾਸੁ ॥ ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥5॥ ਹਉਮੈ

ਭਗਤਿ ਕਰੇ ਸਭੁ ਕੋਇ ॥ ਨਾ ਮਨੁ ਭੀਜੈ ਨਾ ਸੁਖੁ ਹੋਇ ॥ ਕਹਿ ਕਹਿ ਕਹਣੁ ਆਪੁ ਜਾਣਾਏ ॥ ਬਿਰਥੀ ਭਗਤਿ ਸਭੁ ਜਨਮੁ ਗਵਾਏ ॥6॥ ਸੇ ਭਗਤ ਸਤਿਗੁਰ ਮਨਿ ਭਾਏ ॥ ਅਨਦਿਨੁ ਨਾਮਿ ਰਹੇ ਲਿਵ ਲਾਏ ॥ ਸਦ ਹੀ ਨਾਮੁ

1278

ਵੇਖਹਿ ਹਜੂਰਿ ॥ ਗੁਰ ਕੈ ਸਬਦਿ ਰਹਿਆ ਭਰਪੂਰਿ ॥7॥ ਆਪੇ ਬਖਸੇ ਦੇਇ ਪਿਆਰੁ ॥ ਹਉਮੈ ਰੋਗੁ ਵਡਾ ਸੰਸਾਰਿ ॥ ਗੁਰ ਕਿਰਪਾ ਤੇ ਏਹੁ ਰੋਗੁ ਜਾਇ ॥ ਨਾਨਕ ਸਾਚੇ ਸਾਚਿ ਸਮਾਇ ॥8॥1॥3॥ ॥5॥8॥3॥16॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਮਹਲਾ 5 ਛੰਤ ॥ ਪ੍ਰੀਤਮ ਪ੍ਰੇਮ ਭਗਤਿ ਕੇ ਦਾਤੇ ॥ ਅਪਨੇ ਜਨ ਸੰਗਿ ਰਾਤੇ ॥ ਜਨ ਸੰਗਿ ਰਾਤੇ ਦਿਨਸੁ ਰਾਤੇ ਇਕ ਨਿਮਖ ਮਨਹੁ ਨ ਵੀਸਰੈ ॥ ਗੋਪਾਲ ਗੁਣਨਿਧਿ ਸਦਾ ਸੰਗੇ ਸਰਬ ਗੁਣ ਜਗਦੀਸੁਰੈ ॥ ਮਨੁ ਮੋਹਿ ਲੀਨਾ ਚਰਨ ਸੰਗੇ ਨਾਮ ਰਸਿ ਜਨ ਮਾਤੇ ॥ ਨਾਨਕ ਪ੍ਰੀਤਮ ਕ੍ਰਿਪਾਲ ਸਦ ਹੂੰ ਕਿਨੈ ਕੋਟਿ ਮਧੇ ਜਾਤੇ ॥1॥ ਪ੍ਰੀਤਮ ਤੇਰੀ ਗਤਿ ਅਗਮ ਅਪਾਰੇ ॥ ਮਹਾ ਪਤਿਤ ਤੁਮ ਤਾਰੇ ॥ ਪਤਿਤਪਾਵਨ ਭਗਤਿਵਛਲ ਕ੍ਰਿਪਾਸਿੰਧੁ ਸੁਆਮੀਆ ॥

ਸੰਤਸੰਗੇ ਭਜੁ ਨਿਸੰਗੇ ਰਉਂ ਸਦਾ ਅੰਤਰਜਾਮੀਆ ॥ ਕੋਟਿ ਜਨਮ ਭ੍ਰਮੰਤ ਜੋਨੀ ਤੇ ਨਾਮ ਸਿਮਰਤ ਤਾਰੇ ॥ ਨਾਨਕ ਦਰਸ ਪਿਆਸ ਹਰਿ ਜੀਉ ਆਪਿ ਲੇਹੁ ਸਮ੍ਹਾਰੇ ॥2॥ ਹਰਿ ਚਰਨ ਕਮਲ ਮਨੁ ਲੀਨਾ ॥ ਪ੍ਰਭ ਜਲ ਜਨ ਤੇਰੇ ਮੀਨਾ ॥

ਜਲ ਮੀਨ ਪ੍ਰਭ ਜੀਉ ਏਕ ਤੂ ਹੈ ਭਿੰਨ ਆਨ ਨ ਜਾਨੀਐ ॥ ਗਹਿ ਭੁਜਾ ਲੇਵਹੁ ਨਾਮੁ ਦੇਵਹੁ ਤਉ ਪ੍ਰਸਾਦੀ ਮਾਨੀਐ

॥ ਭਜੁ ਸਾਧਸੰਗੇ ਏਕ ਰੰਗੇ ਕ੍ਰਿਪਾਲ ਗੋਬਿਦ ਦੀਨਾ ॥ ਅਨਾਥ ਨੀਚ ਸਰਣਾਇ ਨਾਨਕ ਕਰਿ ਮਇਆ ਅਪੁਨਾ ਕੀਨਾ ॥3॥ ਆਪਸ ਕਉ ਆਪਿ ਮਿਲਾਇਆ ॥ ਭ੍ਰਮਭੰਜਨੁ ਹਰਿਰਾਇਆ ॥ ਆਚਰਜ ਸੁਆਮੀ ਅੰਤਰਜਾਮੀ ਮਿਲੇ ਗੁਣਨਿਧਿ ਪਿਆਰਿਆ ॥ ਮਹਾ ਮੰਗਲ ਸੂਖ ਉਪਜੇ ਗੋਬਿੰਦ ਗੁਣ ਨਿਤ ਸਾਰਿਆ ॥ ਮਿਲਿ ਸੰਗਿ ਸੋਹੇ ਦੇਖਿ

ਮੋਹੇ ਪੁਰਬਿ ਲਿਖਿਆ ਪਾਇਆ ॥ ਬਿਨਵੰਤਿ ਨਾਨਕ ਸਰਨਿ ਤਿਨ ਕੀ ਜਿਨ੍ਹੀ ਹਰਿ ਹਰਿ ਧਿਆਇਆ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਵਾਰ ਮਲਾਰ ਕੀ ਸਲੋਕਾਂ ਨਾਲਿ ਮਹਲਾ 1 ॥ ਰਾਣੇ ਕੈਲਾਸ ਤਥਾ ਮਾਲਦੇਵ ਕੀ ਧੁਨਿ ॥ ਸਲੋਕ ਮਃ 3 ॥

ਗੁਰਿ ਮਿਲਿਐ ਮਨੁ ਰਹਸੀਐ ਜਿਉ ਵੁਠੈ ਧਰਣਿ ਸੀਗਾਰੁ ॥ ਸਭ ਦਿਸੈ ਹਰੀਆਵਲੀ ਸਰ ਭਰੇ ਸੁਭਰ ਤਾਲ ॥

ਅੰਦਰੁ ਰਚੈ ਸਚ ਰੰਗਿ ਜਿਉ ਮੰਜੀਠੈ ਲਾਲੁ ॥ ਕਮਲੁ ਵਿਗਸੈ ਸਚੁ ਮਨਿ ਗੁਰ ਕੈ ਸਬਦਿ ਨਿਹਾਲੁ ॥ ਮਨਮੁਖ

1279

ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ

ਤੂੰ ਸਚਾ ਮਨਿ ਸਚੁ ॥1॥ ਮਃ 1 ॥ ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥2॥ ਪਉੜੀ ॥ ਆਪੀਨੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ

ਚੰਦੋਆ ਤਾਣਿਆ ॥ ਵਿਣੁ ਥੰਮ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ

॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥1॥ ਸਲੋਕ ਮਃ 1 ॥ ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥1॥ ਮਃ 1 ॥

ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥2॥ ਪਉੜੀ ॥ ਤੂ

ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥

ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥2॥ ਸਲੋਕ ਮਃ 1 ॥ ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥1॥ ਮਃ 2 ॥ ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥2॥ ਪਉੜੀ ॥ ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥

ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵਿ ਤਿਨ੍ਹੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥

1280

ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥3॥ ਸਲੋਕ ਮਃ 2 ॥ ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ

॥ ਨਾਨਕ ਝੂਰਿ ਮਰਹਿ ਦੋਹਾਗਣੀ ਜਿਨ ਅਵਰੀ ਲਾਗਾ ਨੇਹੁ ॥1॥ ਮਃ 2 ॥ ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ ॥ ਨਾਨਕ ਸੁਖਿ ਸਵਨੁ ਸੋਹਾਗਣੀ ਜਿਨ ਸਹ ਨਾਲਿ ਪਿਆਰੁ ॥2॥ ਪਉੜੀ ॥ ਆਪੇ ਛਿੰਝ ਪਵਾਇ ਮਲਾਖਾੜਾ ਰਚਿਆ ॥ ਲਥੇ ਭੜਥੂ ਪਾਇ ਗੁਰਮੁਖਿ ਮਚਿਆ ॥ ਮਨਮੁਖ ਮਾਰੇ ਪਛਾੜਿ ਮੂਰਖ ਕਚਿਆ ॥ ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ ॥ ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ ॥ ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ ॥ ਸਤਿਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ ॥ ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥4॥ ਸਲੋਕ ਮਃ 3 ॥ ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ ॥ ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ ॥ ਰੰਗੁ ਰਹਿਆ ਤਿਨ ਕਾਮਣੀ ਜਿਨ ਮਨਿ ਭਉ ਭਾਉ ਹੋਇ ॥ ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਨ ਹੋਇ ॥1॥ ਮਃ 3 ॥ ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ

॥ ਨਾਨਕ ਦੁਖੁ ਲਾਗਾ ਤਿਨ ਕਾਮਣੀ ਜਿਨ੍ਹ ਕੰਤੈ ਸਿਉ ਮਨਿ ਭੰਗੁ ॥2॥ ਪਉੜੀ ॥ ਦੋਵੈ ਤਰਫਾ ਉਪਾਇ ਇਕੁ ਵਰਤਿਆ ॥ ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ ॥ ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ ॥ ਮਨਮੁਖ ਕਚੇ ਕੂੜਿਆਰ ਤਿਨ੍ਹੀ ਨਿਹਚਉ ਦਰਗਹ ਹਾਰਿਆ ॥ ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੀ ਮਾਰਿਆ ॥ ਸਚੈ ਅੰਦਰਿ ਮਹਲਿ ਸਬਦਿ ਸਵਾਰਿਆ ॥ ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ

॥ ਸਤਿਗੁਰੁ ਸੇਵਨਿ ਆਪਣਾ ਤਿਨਾ ਵਿਟਹੁ ਹਉ ਵਾਰਿਆ ॥5॥ ਸਲੋਕ ਮਃ 3 ॥ ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ ॥ ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥1॥ ਮਃ 3 ॥ ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ ॥ ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਹਿਂ ॥ ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ ॥ ਨਾਨਕ ਨਦਰੀ ਬਾਹਰੀ ਸਭ ਕਰੁਣਪਲਾਹ ਕਰੇਇ ॥2॥ ਪਉੜੀ ॥ ਸੋ ਹਰਿ ਸਦਾ ਸਰੇਵੀਐ ਜਿਸੁ ਕਰਤ ਨ ਲਾਗੈ ਵਾਰ ॥ ਆਡਾਣੇ ਆਕਾਸ ਕਰਿ ਖਿਨ ਮਹਿ ਢਾਹਿ ਉਸਾਰਣਹਾਰ

॥ ਆਪੇ ਜਗਤੁ ਉਪਾਇ ਕੈ ਕੁਦਰਤਿ ਕਰੇ ਵੀਚਾਰ ॥ ਮਨਮੁਖ ਅਗੈ ਲੇਖਾ ਮੰਗੀਐ ਬਹੁਤੀ ਹੋਵੈ ਮਾਰ ॥

1281

ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥

ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ

॥6॥ ਸਲੋਕ ਮਃ 3 ॥ ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ ਅਪਣੀ ਕਿਰਪਾ ਕਰਿ ਕੈ

ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥1॥ ਮਃ

3 ॥ ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ

॥ ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥

ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ

ਆਇ ॥2॥ ਪਉੜੀ ॥ ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ ਦੂਜੈ ਦੂਜੀ ਤਰਫ ਹੈ ਕੂੜਿ ਮਿਲੈ

ਨ ਮਿਲਿਆ ਜਾਇ ॥ ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ ਸੇ ਸੁਖੀਏ ਸਦਾ ਸੋਹਣੇ ਜਿਨ ਵਿਚਹੁ ਆਪੁ ਗਵਾਇ ॥ ਤਿਨ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥7॥ ਸਲੋਕ ਮਃ 3 ॥ ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ

॥ ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਫਲੁ ਪਾਇ ॥ ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥1॥ ਮਃ 3 ॥ ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ ਗੁਰਮੁਖਿ ਜਿਨ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮਰਾਮੁ ਮੁਰਾਰਿ ॥2॥

1282

ਪਉੜੀ ॥ ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਨ ਜਾਇ ॥ ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ

ਸਮਾਇ ॥ ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ ॥ ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ ॥ ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ

ਬੂਝ ਨ ਪਾਇ ॥ ਵਿਣੁ ਨਾਵੈ ਨਾਲਿ ਨ ਚਲਸੀ ਜਾਸੀ ਜਨਮੁ ਗਵਾਇ ॥ ਗੁਰਮਤੀ ਜਾਗੇ ਤਿਨੀ ਘਰੁ ਰਖਿਆ ਦੂਤਾ ਕਾ ਕਿਛੁ ਨ ਵਸਾਇ ॥8॥ ਸਲੋਕ ਮਃ 3 ॥ ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ ॥ ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗੁਣਿ ਵੰਨੁ ॥1॥ ਮਃ 3 ॥ ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ ॥ ਜਲ ਕੀ ਸਾਰ ਨ ਜਾਣਹੀ ਤਾਂ ਤੂੰ ਕੂਕਣਿ ਪਾਹਿ ॥ ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ ॥ ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ ॥ ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥2॥ ਪਉੜੀ ॥ ਨਾਥ ਜਤੀ ਸਿਧ ਪੀਰ ਕਿਨੈ ਅੰਤੁ ਨ ਪਾਇਆ ॥ ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ ॥ ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ ॥ ਜਲੁ ਬਿੰਬੁ ਅਸਰਾਲੁ ਤਿਨੈ ਵਰਤਾਇਆ

॥ ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ ॥ ਅਗਨਿ ਉਪਾਈ ਵਾਦੁ ਭੁਖ ਤਿਹਾਇਆ ॥ ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ ॥ ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥9॥ ਸਲੋਕ ਮਃ 3 ॥ ਇਹੁ ਜਲੁ ਸਭ ਤੈ

ਵਰਸਦਾ ਵਰਸੈ ਭਾਇ ਸੁਭਾਇ ॥ ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ ॥ ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥1॥ ਮਃ 3 ॥ ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ ॥ ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ ॥ ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ ॥ ਗਿਆਨੀਆਂ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ ॥ ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥2॥ ਪਉੜੀ ॥ ਆਪਿ ਕਰਾਏ ਕਰੇ ਆਪਿ ਹਉ ਕੈ ਸਿਉ ਕਰੀ ਪੁਕਾਰ ॥ ਆਪੇ ਲੇਖਾ ਮੰਗਸੀ ਆਪਿ ਕਰਾਏ ਕਾਰ ॥ ਜੋ ਤਿਸੁ ਭਾਵੈ ਸੋ ਥੀਐ ਹੁਕਮੁ ਕਰੇ ਗਾਵਾਰੁ ॥ ਆਪਿ ਛਡਾਏ ਛੁਟੀਐ ਆਪੇ ਬਖਸਣਹਾਰੁ ॥ ਆਪੇ ਵੇਖੈ ਸੁਣੇ ਆਪਿ ਸਭਸੈ ਦੇਇ ਆਧਾਰੁ ॥ ਸਭ ਮਹਿ ਏਕੁ ਵਰਤਦਾ

1283

ਸਿਰਿ ਸਿਰਿ ਕਰੇ ਬੀਚਾਰੁ ॥ ਗੁਰਮੁਖਿ ਆਪੁ ਵੀਚਾਰੀਐ ਲਗੈ ਸਚਿ ਪਿਆਰੁ ॥ ਨਾਨਕ ਕਿਸ ਨੋ ਆਖੀਐ ਆਪੇ ਦੇਵਣਹਾਰੁ ॥10॥ ਸਲੋਕ ਮਃ 3 ॥ ਬਾਬੀਹਾ ਏਹੁ ਜਗਤੁ ਹੈ ਮਤੁ ਕੋ ਭਰਮਿ ਭੁਲਾਇ ॥ ਇਹੁ ਬਾਬੀਂਹਾ ਪਸੂ

ਹੈ ਇਸ ਨੋ ਬੂਝਣੁ ਨਾਹਿ ॥ ਅੰਮ੍ਰਿਤੁ ਹਰਿ ਕਾ ਨਾਮੁ ਹੈ ਜਿਤੁ ਪੀਤੈ ਤਿਖ ਜਾਇ ॥ ਨਾਨਕ ਗੁਰਮੁਖਿ ਜਿਨ ਪੀਆ ਤਿਨ ਬਹੁੜਿ ਨ ਲਾਗੀ ਆਇ ॥1॥ ਮਃ 3 ॥ ਮਲਾਰੁ ਸੀਤਲ ਰਾਗੁ ਹੈ ਹਰਿ ਧਿਆਇਐ ਸਾਂਤਿ ਹੋਇ ॥ ਹਰਿ ਜੀਉ ਅਪਣੀ ਕ੍ਰਿਪਾ ਕਰੇ ਤਾਂ ਵਰਤੈ ਸਭ ਲੋਇ ॥ ਵੁਠੈ ਜੀਆ ਜੁਗਤਿ ਹੋਇ ਧਰਣੀ ਨੋ ਸੀਗਾਰੁ ਹੋਇ ॥ ਨਾਨਕ ਇਹੁ ਜਗਤੁ ਸਭੁ ਜਲੁ ਹੈ ਜਲ ਹੀ ਤੇ ਸਭੁ ਕੋਇ ॥ ਗੁਰ ਪਰਸਾਦੀ ਕੋ ਵਿਰਲਾ ਬੂਝੈ ਸੋ ਜਨੁ ਮੁਕਤੁ ਸਦਾ ਹੋਇ

॥2॥ ਪਉੜੀ ॥ ਸਚਾ ਵੇਪਰਵਾਹੁ ਇਕੋ ਤੂ ਧਣੀ ॥ ਤੂ ਸਭੁ ਕਿਛੁ ਆਪੇ ਆਪਿ ਦੂਜੇ ਕਿਸੁ ਗਣੀ ॥ ਮਾਣਸ ਕੂੜਾ ਗਰਬੁ ਸਚੀ ਤੁਧੁ ਮਣੀ ॥ ਆਵਾਗਉਣੁ ਰਚਾਇ ਉਪਾਈ ਮੇਦਨੀ ॥ ਸਤਿਗੁਰੁ ਸੇਵੇ ਆਪਣਾ ਆਇਆ ਤਿਸੁ ਗਣੀ

॥ ਜੇ ਹਉਮੈ ਵਿਚਹੁ ਜਾਇ ਤ ਕੇਹੀ ਗਣਤ ਗਣੀ ॥ ਮਨਮੁਖ ਮੋਹਿ ਗੁਬਾਰਿ ਜਿਉ ਭੁਲਾ ਮੰਝਿ ਵਣੀ ॥ ਕਟੇ ਪਾਪ ਅਸੰਖ ਨਾਵੈ ਇਕ ਕਣੀ ॥11॥ ਸਲੋਕ ਮਃ 3 ॥ ਬਾਬੀਹਾ ਖਸਮੈ ਕਾ ਮਹਲੁ ਨ ਜਾਣਹੀ ਮਹਲੁ ਦੇਖਿ ਅਰਦਾਸਿ ਪਾਇ ॥ ਆਪਣੈ ਭਾਣੈ ਬਹੁਤਾ ਬੋਲਹਿ ਬੋਲਿਆ ਥਾਇ ਨ ਪਾਇ ॥ ਖਸਮੁ ਵਡਾ ਦਾਤਾਰੁ ਹੈ ਜੋ ਇਛੇ ਸੋ ਫਲੁ ਪਾਇ ॥ ਬਾਬੀਹਾ ਕਿਆ ਬਪੁੜਾ ਜਗਤੈ ਕੀ ਤਿਖ ਜਾਇ ॥1॥ ਮਃ 3 ॥ ਬਾਬੀਹਾ ਭਿੰਨੀ ਰੈਣਿ ਬੋਲਿਆ ਸਹਜੇ ਸਚਿ ਸੁਭਾਇ ॥ ਇਹੁ ਜਲੁ ਮੇਰਾ ਜੀਉ ਹੈ ਜਲ ਬਿਨੁ ਰਹਣੁ ਨ ਜਾਇ ॥ ਗੁਰ ਸਬਦੀ ਜਲੁ ਪਾਈਐ ਵਿਚਹੁ ਆਪੁ ਗਵਾਇ ॥ ਨਾਨਕ ਜਿਸੁ ਬਿਨੁ ਚਸਾ ਨ ਜੀਵਦੀ ਸੋ ਸਤਿਗੁਰਿ ਦੀਆ ਮਿਲਾਇ ॥2॥ ਪਉੜੀ ॥ ਖੰਡ ਪਤਾਲ ਅਸੰਖ

ਮੈ ਗਣਤ ਨ ਹੋਈ ॥ ਤੂ ਕਰਤਾ ਗੋਵਿੰਦੁ ਤੁਧੁ ਸਿਰਜੀ ਤੁਧੈ ਗੋਈ ॥ ਲਖ ਚਉਰਾਸੀਹ ਮੇਦਨੀ ਤੁਝ ਹੀ ਤੇ ਹੋਈ ॥

ਇਕਿ ਰਾਜੇ ਖਾਨ ਮਲੂਕ ਕਹਹਿ ਕਹਾਵਹਿ ਕੋਈ ॥ ਇਕਿ ਸਾਹ ਸਦਾਵਹਿ ਸੰਚਿ ਧਨੁ ਦੂਜੈ ਪਤਿ ਖੋਈ ॥ ਇਕਿ ਦਾਤੇ ਇਕਿ ਮੰਗਤੇ ਸਭਨਾ ਸਿਰਿ ਸੋਈ ॥ ਵਿਣੁ ਨਾਵੈ ਬਾਜਾਰੀਆ ਭੀਹਾਵਲਿ ਹੋਈ ॥ ਕੂੜੁ ਨਿਖੁਟੇ ਨਾਨਕਾ ਸਚੁ ਕਰੇ ਸੁ ਹੋਈ ॥12॥ ਸਲੋਕ ਮਃ 3 ॥ ਬਾਬੀਹਾ ਗੁਣਵੰਤੀ ਮਹਲੁ ਪਾਇਆ ਅਉਗਣਵੰਤੀ ਦੂਰਿ ॥ ਅੰਤਰਿ ਤੇਰੈ

ਹਰਿ ਵਸੈ ਗੁਰਮੁਖਿ ਸਦਾ ਹਜੂਰਿ ॥ ਕੂਕ ਪੁਕਾਰ ਨ ਹੋਵਈ ਨਦਰੀ ਨਦਰਿ ਨਿਹਾਲ ॥ ਨਾਨਕ ਨਾਮਿ ਰਤੇ ਸਹਜੇ

1284

ਮਿਲੇ ਸਬਦਿ ਗੁਰੂ ਕੈ ਘਾਲਿ ॥1॥ ਮਃ 3 ॥ ਬਾਬੀਹਾ ਬੇਨਤੀ ਕਰੇ ਕਰਿ ਕਿਰਪਾ ਦੇਹੁ ਜੀਅ ਦਾਨੁ ॥ ਜਲ ਬਿਨੁ ਪਿਆਸ ਨ ਊਤਰੈ ਛੁਟਕਿ ਜਾਂਹਿ ਮੇਰੇ ਪ੍ਰਾਨ ॥ ਤੂ ਸੁਖਦਾਤਾ ਬੇਅੰਤੁ ਹੈ ਗੁਣਦਾਤਾ ਨੇਧਾਨੁ ॥ ਨਾਨਕ ਗੁਰਮੁਖਿ ਬਖਸਿ ਲਏ ਅੰਤਿ ਬੇਲੀ ਹੋਇ ਭਗਵਾਨੁ ॥2॥ ਪਉੜੀ ॥ ਆਪੇ ਜਗਤੁ ਉਪਾਇ ਕੈ ਗੁਣ ਅਉਗੁਣ ਕਰੇ ਬੀਚਾਰੁ ॥ ਤ੍ਰੈ ਗੁਣ ਸਰਬ ਜੰਜਾਲੁ ਹੈ ਨਾਮਿ ਨ ਧਰੇ ਪਿਆਰੁ ॥ ਗੁਣ ਛੋਡਿ ਅਉਗੁਣ ਕਮਾਵਦੇ ਦਰਗਹ ਹੋਹਿ ਖੁਆਰੁ ॥ ਜੂਐ ਜਨਮੁ ਤਿਨੀ ਹਾਰਿਆ ਕਿਤੁ ਆਏ ਸੰਸਾਰਿ ॥ ਸਚੈ ਸਬਦਿ ਮਨੁ ਮਾਰਿਆ ਅਹਿਨਿਸਿ ਨਾਮਿ ਪਿਆਰਿ ॥ ਜਿਨੀ ਪੁਰਖੀ ਉਰਿ ਧਾਰਿਆ ਸਚਾ ਅਲਖੁ ਅਪਾਰੁ ॥ ਤੂ ਗੁਣਦਾਤਾ ਨਿਧਾਨੁ ਹਹਿ ਅਸੀ ਅਵਗੁਣਿਆਰ ॥ ਬਖਸੇ ਸੋ ਪਾਇਸੀ ਗੁਰ ਸਬਦੀ ਵੀਚਾਰੁ ॥13॥ ਸਲੋਕ ਮਃ 5 ॥ ਰਾਤਿ ਨ ਵਿਹਾਵੀ ਸਾਕਤਾਂ

ਜਿਨ੍ਹਾ ਵਿਸਰੈ ਨਾਉ ॥ ਰਾਤੀ ਦਿਨਸ ਸੁਹੇਲੀਆ ਨਾਨਕ ਹਰਿ ਗੁਣ ਗਾਉਂ ॥1॥ ਮਃ 5 ॥ ਰਤਨ ਜਵੇਹਰ ਮਾਣਿਕਾ ਹਭੇ ਮਣੀ ਮਥੰਨਿ ॥ ਨਾਨਕ ਜੋ ਪ੍ਰਭ ਭਾਣਿਆ ਸਚੈ ਦਰਿ ਸੋਹੰਨਿ ॥2॥ ਪਉੜੀ ॥ ਸਚਾ ਸਤਿਗੁਰੁ ਸੇਵਿ ਸਚੁ ਸਮ੍ਹਾਲਿਆ ॥ ਅੰਤਿ ਖਲੋਆ ਆਇ ਜਿ ਸਤਿਗੁਰ ਅਗੈ ਘਾਲਿਆ ॥ ਪੋਹਿ ਨ ਸਕੈ ਜਮਕਾਲੁ ਸਚਾ ਰਖਵਾਲਿਆ ॥ ਗੁਰ ਸਾਖੀ ਜੋਤਿ ਜਗਾਇ ਦੀਵਾ ਬਾਲਿਆ ॥ ਮਨਮੁਖ ਵਿਣੁ ਨਾਵੈ ਕੂੜਿਆਰ ਫਿਰਹਿ ਬੇਤਾਲਿਆ

॥ ਪਸੂ ਮਾਣਸ ਚੰਮਿ ਲਪੇਟੇ ਅੰਦਰਹੁ ਕਾਲਿਆ ॥ ਸਭੋ ਵਰਤੈ ਸਚੁ ਸਚੈ ਸਬਦਿ ਨਿਹਾਲਿਆ ॥ ਨਾਨਕ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੇਖਾਲਿਆ ॥14॥ ਸਲੋਕ ਮਃ 3 ॥ ਬਾਬੀਹੈ ਹੁਕਮੁ ਪਛਾਣਿਆ ਗੁਰ ਕੈ ਸਹਜਿ ਸੁਭਾਇ

॥ ਮੇਘੁ ਵਰਸੈ ਦਇਆ ਕਰਿ ਗੂੜੀ ਛਹਬਰ ਲਾਇ ॥ ਬਾਬੀਹੇ ਕੂਕ ਪੁਕਾਰ ਰਹਿ ਗਈ ਸੁਖੁ ਵਸਿਆ ਮਨਿ ਆਇ ॥ ਨਾਨਕ ਸੋ ਸਾਲਾਹੀਐ ਜਿ ਦੇਂਦਾ ਸਭਨਾਂ ਜੀਆ ਰਿਜਕੁ ਸੰਬਾਹਿ ॥1॥ ਮਃ 3 ॥ ਚਾਤ੍ਰਿਕ ਤੂ ਨ ਜਾਣਹੀ ਕਿਆ ਤੁਧੁ ਵਿਚਿ ਤਿਖਾ ਹੈ ਕਿਤੁ ਪੀਤੈ ਤਿਖ ਜਾਇ ॥ ਦੂਜੈ ਭਾਇ ਭਰੰਮਿਆ ਅੰਮ੍ਰਿਤਜਲੁ ਪਲੈ ਨ ਪਾਇ ॥ ਨਦਰਿ ਕਰੇ ਜੇ ਆਪਣੀ ਤਾਂ ਸਤਿਗੁਰੁ ਮਿਲੈ ਸੁਭਾਇ ॥ ਨਾਨਕ ਸਤਿਗੁਰ ਤੇ ਅੰਮ੍ਰਿਤਜਲੁ ਪਾਇਆ ਸਹਜੇ ਰਹਿਆ ਸਮਾਇ ॥ 2 ॥ ਪਉੜੀ ॥ ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥ ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਵਹੀ ॥ ਇਕਿ ਭਸਮ ਚੜ੍ਹਾਵਹਿ ਅੰਗਿ ਮੈਲੁ ਨ ਧੋਵਹੀ ॥ ਇਕਿ ਜਟਾ ਬਿਕਟ

1285

ਬਿਕਰਾਲ ਕੁਲੁ ਘਰੁ ਖੋਵਹੀ ॥ ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂਦ ਨ ਸੋਵਹੀ ॥ ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ ॥ ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ ॥ ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥15॥ ਸਲੋਕ ਮਃ 3 ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ

ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥1॥ ਮਃ 3 ॥ ਬਾਬੀਹਾ ਇਵ ਤੇਰੀ ਤਿਖਾ ਨ ਉਤਰੈ ਜੇ ਸਉ ਕਰਹਿ ਪੁਕਾਰ

॥ ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ ॥ ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥2॥

ਪਉੜੀ ॥ ਇਕਿ ਜੈਨੀ ਉਝੜਿ ਪਾਇ ਧੁਰਹੁ ਖੁਆਇਆ ॥ ਤਿਨ ਮੁਖਿ ਨਾਹੀ ਨਾਮੁ ਨ ਤੀਰਥਿ ਨ੍ਹਾਇਆ ॥ ਹਥੀ ਸਿਰ ਖੋਹਾਇ ਨ ਭਦੁ ਕਰਾਇਆ ॥ ਕੁਚਿਲ ਰਹਹਿ ਦਿਨੁ ਰਾਤਿ ਸਬਦੁ ਨ ਭਾਇਆ ॥ ਤਿਨ ਜਾਤਿ ਨ ਪਤਿ ਨ ਕਰਮੁ ਜਨਮੁ ਗਵਾਇਆ ॥ ਮਨਿ ਜੂਠੈ ਵੇਜਾਤਿ ਜੂਠਾ ਖਾਇਆ ॥ ਬਿਨੁ ਸਬਦੈ ਆਚਾਰੁ ਨ ਕਿਨ ਹੀ ਪਾਇਆ ॥

ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥16॥ ਸਲੋਕ ਮਃ 3 ॥ ਸਾਵਣਿ ਸਰਸੀ ਕਾਮਣੀ ਗੁਰ ਸਬਦੀ ਵੀਚਾਰਿ

॥ ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥1॥ ਮਃ 3 ॥ ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ ॥ ਨਾਨਕ ਪਿਰ ਕੀ ਸਾਰ ਨ ਜਾਣਈ ਸਭੁ ਸੀਗਾਰੁ ਖੁਆਰੁ ॥2॥ ਪਉੜੀ ॥ ਸਚਾ ਅਲਖ ਅਭੇਉ ਹਠਿ

ਨ ਪਤੀਜਈ ॥ ਇਕਿ ਗਾਵਹਿ ਰਾਗ ਪਰੀਆ ਰਾਗਿ ਨ ਭੀਜਈ ॥ ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਨ ਕੀਜਈ ॥ ਇਕਿ ਅੰਨੁ ਨ ਖਾਹਿ ਮੂਰਖ ਤਿਨਾ ਕਿਆ ਕੀਜਈ ॥ ਤ੍ਰਿਸਨਾ ਹੋਈ ਬਹੁਤੁ ਕਿਵੈ ਨ ਧੀਜਈ ॥ ਕਰਮ ਵਧਹਿ ਕੈ ਲੋਅ ਖਪਿ ਮਰੀਜਈ ॥ ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ ॥ ਹਰਿ ਭਗਤੀ ਅਸਨੇਹਿ ਗੁਰਮੁਖਿ

ਘੀਜਈ ॥17॥ ਸਲੋਕ ਮਃ 3 ॥ ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ ॥ ਗੁਰ ਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ ॥ ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ ॥ ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ ॥ ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਨ ਕੋਇ ॥ ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ

ਪਰਗਟੁ ਹੋਇ ॥1॥ ਮਃ 3 ॥ ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥ ਜਿਸ ਕੈ ਹੁਕਮਿ ਇੰਦੁ

1286

ਵਰਸਦਾ ਤਿਸ ਕੈ ਸਦ ਬਲਿਹਾਰੈ ਜਾਉਂ ॥ ਗੁਰਮੁਖਿ ਸਬਦੁ ਸਮ੍ਹਾਲੀਐ ਸਚੇ ਕੇ ਗੁਣ ਗਾਉ ॥ ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥2॥ ਪਉੜੀ ॥ ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥ ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥ ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥ ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥ ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥ ਦਰਿ ਸਚੈ ਸਚਿਆਰੁ ਸਚਾ ਆਇਆ ॥ ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥ ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥18॥ ਸਲੋਕ ਮਃ 1 ॥ ਕੁਲਹਾਂ

ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥ ਚੂਹਾ ਖਡ ਨ ਮਾਵਈ ਤਿਕਲਿ ਬੰਨ੍ਹੈ ਛਜ ॥ ਦੇਨਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥ ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥ ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥ ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥ ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਹਿਂ ॥ ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥1॥ ਮਃ 1 ॥ ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ

॥ ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥ ਅੰਧੀ ਫੂਕਿ ਮੁਈ ਦੇਵਾਨੀ ॥ ਖਸਮਿ ਮਿਟੀ ਫਿਰਿ ਭਾਨੀ

॥ ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥ ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥

ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥ ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥

ਅੰਧਾ ਕਿਸ ਨੋ ਬੁਕਿ ਸੁਣਾਵੈ ॥ ਖਸਮੈ ਮੂਲਿ ਨ ਭਾਵੈ ॥ ਅਕ ਸਿਉ ਪ੍ਰੀਤਿ ਕਰੇ ਅਕਤਿਡਾ ਅਕ ਡਾਲੀ ਬਹਿ ਖਾਇ

॥ ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥ ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥

ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥ ਮਖੀਂ ਮਿਠੈ ਮਰਣਾ ॥ ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉਸਾਗਰੁ ਤਰਣਾ ॥2॥ ਪਉੜੀ ॥ ਅਗਮੁ ਅਗੋਚਰੁ ਤੂ ਧਣੀ ਸਚਾ ਅਲਖੁ ਅਪਾਰੁ ॥ ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥ ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥ ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥ ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥ ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥ ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥ ਦੇਹਿ ਦਾਨੁ ਸੰਤੋਖੀਆ

1287

ਸਚਾ ਨਾਮੁ ਮਿਲੈ ਆਧਾਰੁ ॥19॥ ਸਲੋਕ ਮਃ 1 ॥ ਰਾਤੀ ਕਾਲੁ ਘਟੈ ਦਿਨਿ ਕਾਲੁ ॥ ਛਿਜੈ ਕਾਇਆ ਹੋਇ ਪਰਾਲੁ

॥ ਵਰਤਣਿ ਵਰਤਿਆ ਸਰਬ ਜੰਜਾਲੁ ॥ ਭੁਲਿਆ ਚੁਕਿ ਗਇਆ ਤਪ ਤਾਲੁ ॥ ਅੰਧਾ ਝਖਿ ਝਖਿ ਪਇਆ ਝੇਰਿ

॥ ਪਿਛੈ ਰੋਵਹਿ ਲਿਆਵਹਿ ਫੇਰਿ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ॥ ਮੋਇਆ ਰੋਹਿਂ ਰੋਂਦੇ ਮਰਿ ਜਾਂਹੀ ॥ ਨਾਨਕ ਖਸਮੈ ਏਵੈ ਭਾਵੈ ॥ ਸੇਈ ਮੁਏ ਜਿਨ ਚਿਤਿ ਨ ਆਵੈ ॥1॥ ਮਃ 1 ॥ ਮੁਆ ਪਿਆਰੁ ਪ੍ਰੀਤਿ ਮੁਈ ਮੁਆ ਵੈਰੁ ਵਾਦੀ

॥ ਵੰਨੁ ਗਇਆ ਰੂਪੁ ਵਿਣਸਿਆ ਦੁਖੀ ਦੇਹ ਰੁਲੀ ॥ ਕਿਥਹੁ ਆਇਆ ਕਹ ਗਇਆ ਕਿਹੁ ਨ ਸੀਓ ਕਿਹੁ ਸੀ ॥

ਮਨਿ ਮੁਖਿ ਗਲਾ ਗੋਈਆ ਕੀਤਾ ਚਾਉ ਰਲੀ ॥ ਨਾਨਕ ਸਚੇ ਨਾਮ ਬਿਨੁ ਸਿਰ ਖੁਰ ਪਤਿ ਪਾਟੀ ॥2॥ ਪਉੜੀ ॥

ਅੰਮ੍ਰਿਤ ਨਾਮੁ ਸਦਾ ਸੁਖਦਾਤਾ ਅੰਤੇ ਹੋਇ ਸਖਾਈ ॥ ਬਾਝੁ ਗੁਰੂ ਜਗਤੁ ਬਉਰਾਨਾ ਨਾਵੈ ਸਾਰ ਨ ਪਾਈ ॥ ਸਤਿਗੁਰੁ ਸੇਵਹਿ ਸੇ ਪਰਵਾਣੁ ਜਿਨ ਜੋਤੀ ਜੋਤਿ ਮਿਲਾਈ ॥ ਸੋ ਸਾਹਿਬੁ ਸੋ ਸੇਵਕੁ ਤੇਹਾ ਜਿਸੁ ਭਾਣਾ ਮੰਨਿ ਵਸਾਈ ॥ ਆਪਣੈ

ਭਾਣੈ ਕਹੁ ਕਿਨਿ ਸੁਖੁ ਪਾਇਆ ਅੰਧਾ ਅੰਧੁ ਕਮਾਈ ॥ ਬਿਖਿਆ ਕਦੇ ਹੀ ਰਜੈ ਨਾਹੀ ਮੂਰਖ ਭੁਖ ਨ ਜਾਈ ॥

ਦੂਜੈ ਸਭੁ ਕੋ ਲਗਿ ਵਿਗੁਤਾ ਬਿਨੁ ਸਤਿਗੁਰ ਬੂਝ ਨ ਪਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਸ ਨੋ ਕਿਰਪਾ ਕਰੇ ਰਜਾਈ ॥20॥ ਸਲੋਕ ਮਃ 1 ॥ ਸਰਮੁ ਧਰਮੁ ਦੁਇ ਨਾਨਕਾ ਜੇ ਧਨੁ ਪਲੈ ਪਾਇ ॥ ਸੋ ਧਨੁ ਮਿਤ੍ਰੁ ਨ ਕਾਂਢੀਐ

ਜਿਤੁ ਸਿਰਿ ਚੋਟਾਂ ਖਾਇ ॥ ਜਿਨ ਕੈ ਪਲੈ ਧਨੁ ਵਸੈ ਤਿਨ ਕਾ ਨਾਉ ਫਕੀਰ ॥ ਜਿਨ ਕੈ ਹਿਰਦੈ ਤੂ ਵਸਹਿ ਤੇ ਨਰ ਗੁਣੀਗਹੀਰ ॥1॥ ਮਃ 1 ॥ ਦੁਖੀ ਦੁਨੀ ਸਹੇੜੀਐ ਜਾਇ ਤ ਲਗਹਿ ਦੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੀ ਭੁਖ ॥ ਰੂਪੀ ਭੁਖ ਨ ਉਤਰੈ ਜਾਂ ਦੇਖਾਂ ਤਾਂ ਭੁਖ ॥ ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ ॥2॥ ਮਃ 1 ॥

ਅੰਧੀ ਕੰਮੀ ਅੰਧੁ ਮਨੁ ਮਨਿ ਅੰਧੈ ਤਨੁ ਅੰਧੁ ॥ ਚਿਕੜਿ ਲਾਇਐ ਕਿਆ ਥੀਐ ਜਾਂ ਤੁਟੈ ਪਥਰ ਬੰਧੁ ॥ ਬੰਧੁ ਤੁਟਾ ਬੇੜੀ ਨਹੀ ਨਾ ਤੁਲਹਾ ਨਾ ਹਾਥ ॥ ਨਾਨਕ ਸਚੇ ਨਾਮ ਵਿਣੁ ਕੇਤੇ ਡੁਬੇ ਸਾਥ ॥3॥ ਮਃ 1 ॥ ਲਖ ਮਣ ਸੁਇਨਾ ਲਖ ਮਣ ਰੁਪਾ ਲਖ ਸਾਹਾ ਸਿਰਿ ਸਾਹ ॥ ਲਖ ਲਸਕਰ ਲਖ ਵਾਜੇ ਨੇਜੇ ਲਖੀ ਘੋੜੀ ਪਾਤਿਸਾਹ ॥ ਜਿਥੈ ਸਾਇਰੁ ਲੰਘਣਾ ਅਗਨਿ ਪਾਣੀ ਅਸਗਾਹ ॥ ਕੰਧੀ ਦਿਸਿ ਨ ਆਵਈ ਧਾਹੀ ਪਵੈ ਕਹਾਹ ॥ ਨਾਨਕ ਓਥੈ ਜਾਣੀਅਹਿ ਸਾਹ ਕੇਈ ਪਾਤਿਸਾਹ ॥4॥ ਪਉੜੀ ॥ ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥ ਬਧੇ ਛੁਟਹਿ ਸਚਿ ਸਚੁ ਪਛਾਣੀਐ ॥

1288

ਲਿਖਿਆ ਪਲੈ ਪਾਇ ਸੋ ਸਚੁ ਜਾਣੀਐ ॥ ਹੁਕਮੀ ਹੋਇ ਨਿਬੇੜੁ ਗਇਆ ਜਾਣੀਐ ॥ ਭਉਜਲੁ ਤਾਰਣਹਾਰੁ ਸਬਦਿ ਪਛਾਣੀਐ ॥ ਚੋਰ ਜਾਰ ਜੂਆਰ ਪੀੜੇ ਘਾਣੀਐ ॥ ਨਿੰਦਕ ਲਾਇਤਬਾਰ ਮਿਲੇ ਹੜ੍ਹਵਾਣੀਐ ॥ ਗੁਰਮੁਖਿ

ਸਚਿ ਸਮਾਇ ਸੁ ਦਰਗਹ ਜਾਣੀਐ ॥21॥ ਸਲੋਕ ਮਃ 2 ॥ ਨਾਉ ਫਕੀਰੈ ਪਾਤਿਸਾਹੁ ਮੂਰਖ ਪੰਡਿਤੁ ਨਾਉ ॥

ਅੰਧੇ ਕਾ ਨਾਉ ਪਾਰਖੂ ਏਵੈ ਕਰੇ ਗੁਆਉ ॥ ਇਲਤਿ ਕਾ ਨਾਉ ਚਉਧਰੀ ਕੂੜੀ ਪੂਰੇ ਥਾਉ ॥ ਨਾਨਕ ਗੁਰਮੁਖਿ

ਜਾਣੀਐ ਕਲਿ ਕਾ ਏਹੁ ਨਿਆਉ ॥1॥ ਮਃ 1 ॥ ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹਾ ਪੜ੍ਹਿਆ ਨਾਉ ॥ ਫਾਂਧੀ ਲਗੀ ਜਾਤਿ ਫਹਾਇਨਿ ਅਗੈ ਨਾਹੀ ਥਾਉ ॥ ਸੋ ਪੜਿਆ ਸੋ ਪੰਡਿਤੁ ਬੀਨਾ ਜਿਨੀ ਕਮਾਣਾ ਨਾਉ ॥ ਪਹਿਲੋ ਦੇ ਜੜ ਅੰਦਰਿ ਜੰਮੈ ਤਾ ਉਪਰਿ ਹੋਵੈ ਛਾਉਂ ॥ ਰਾਜੇ ਸੀਹ ਮੁਕਦਮ ਕੁਤੇ ॥ ਜਾਇ ਜਗਾਇਨਿ ਬੈਠੇ ਸੁਤੇ ॥ ਚਾਕਰ ਨਹਦਾ ਪਾਇਨਿ ਘਾਉ ॥ ਰਤੁ ਪਿਤੁ ਕੁਤਿਹੋ ਚਟਿ ਜਾਹੁ ॥ ਜਿਥੈ ਜੀਆਂ ਹੋਸੀ ਸਾਰ ॥ ਨਕੀਂ ਵਢੀਂ ਲਾਇਤਬਾਰ

॥2॥ ਪਉੜੀ ॥ ਆਪਿ ਉਪਾਏ ਮੇਦਨੀ ਆਪੇ ਕਰਦਾ ਸਾਰ ॥ ਭੈ ਬਿਨੁ ਭਰਮੁ ਨ ਕਟੀਐ ਨਾਮਿ ਨ ਲਗੈ ਪਿਆਰੁ

॥ ਸਤਿਗੁਰ ਤੇ ਭਉ ਊਪਜੈ ਪਾਈਐ ਮੋਖਦੁਆਰੁ ॥ ਭੈ ਤੇ ਸਹਜੁ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਭੈ ਤੇ ਭੈਜਲੁ ਲੰਘੀਐ ਗੁਰਮਤੀ ਵੀਚਾਰੁ ॥ ਭੈ ਤੇ ਨਿਰਭਉ ਪਾਈਐ ਜਿਸ ਦਾ ਅੰਤੁ ਨ ਪਾਰਾਵਾਰੁ ॥ ਮਨਮੁਖ ਭੈ ਕੀ ਸਾਰ ਨ ਜਾਣਨੀ ਤ੍ਰਿਸਨਾ ਜਲਤੇ ਕਰਹਿ ਪੁਕਾਰ ॥ ਨਾਨਕ ਨਾਵੈ ਹੀ ਤੇ ਸੁਖੁ ਪਾਇਆ ਗੁਰਮਤੀ ਉਰਿ ਧਾਰਿ

॥22॥ ਸਲੋਕ ਮਃ 1 ॥ ਰੂਪੈ ਕਾਮੈ ਦੋਸਤੀ ਭੁਖੈ ਸਾਦੈ ਗੰਢੁ ॥ ਲਬੈ ਮਾਲੈ ਘੁਲਿ ਮਿਲਿ ਮਿਚਲਿ ਊਂਘੈ ਸਉੜਿ

ਪਲੰਘੁ ॥ ਭਉਂਕੈ ਕੋਪੁ ਖੁਆਰੁ ਹੋਇ ਫਕੜੁ ਪਿਟੇ ਅੰਧੁ ॥ ਚੁਪੈ ਚੰਗਾ ਨਾਨਕਾ ਵਿਣੁ ਨਾਵੈ ਮੁਹਿ ਗੰਧੁ ॥1॥ ਮਃ

1 ॥ ਰਾਜੁ ਮਾਲੁ ਰੂਪੁ ਜਾਤਿ ਜੋਬਨੁ ਪੰਜੇ ਠਗ ॥ ਏਨੀ ਠਗੀਂ ਜਗੁ ਠਗਿਆ ਕਿਨੈ ਨ ਰਖੀ ਲਜ ॥ ਏਨਾ ਠਗਨਿ ਠਗ ਸੇ ਜਿ ਗੁਰ ਕੀ ਪੈਰੀ ਪਾਹਿ ॥ ਨਾਨਕ ਕਰਮਾ ਬਾਹਰੇ ਹੋਰਿ ਕੇਤੇ ਮੁਠੇ ਜਾਹਿ ॥2॥ ਪਉੜੀ ॥ ਪੜਿਆ ਲੇਖੇਦਾਰੁ ਲੇਖਾ ਮੰਗੀਐ ॥ ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ ॥ ਅਉਘਟ ਰੁਧੇ ਰਾਹ ਗਲੀਆਂ ਰੋਕੀਆਂ ॥

ਸਚਾ ਵੇਪਰਵਾਹੁ ਸਬਦਿ ਸੰਤੋਖੀਆਂ ॥ ਗਹਿਰਗੰਭੀਰੁ ਅਥਾਹੁ ਹਾਥ ਨ ਲਭਈ ॥ ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਨ ਛੁਟਸੀ ॥ ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ ॥ ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥23॥

1289

ਸਲੋਕ ਮਃ 1 ॥ ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥ ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥ ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥ ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥ ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥ ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥ ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥ ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥

ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥ ਅਕਥ ਕੀ ਕਥਾ ਸੁਣੇਇ ॥ ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥1॥ ਮਃ 1 ॥ ਅਜਰੁ ਜਰੈ ਤ ਨਉ ਕੁਲ ਬੰਧੁ ॥ ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥ ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥ ਜੀਵਤ ਮਰਤ ਰਹੈ ਪਰਵਾਣੁ ॥ ਹੁਕਮੈ ਬੂਝੈ ਤਤੁ ਪਛਾਣੈ ॥ ਇਹੁ ਪਰਸਾਦੁ ਗੁਰੂ ਤੇ ਜਾਣੈ ॥

ਹੋਂਦਾ ਫੜੀਅਗੁ ਨਾਨਕ ਜਾਣੁ ॥ ਨਾ ਹਉ ਨਾ ਮੈ ਜੂਨੀ ਪਾਣੁ ॥2॥ ਪਉੜੀ ॥ ਪੜ੍ਹੀਐ ਨਾਮੁ ਸਾਲਾਹ ਹੋਰਿ ਬੁਧੀਂ

ਮਿਥਿਆ ॥ ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥ ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥ ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥ ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥ ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥ ਆਇਆ ਉਠੀ ਖੇਲੁ ਫਿਰੈ ਉਵਤਿਆ ॥ ਨਾਨਕ ਸਚੈ ਮੇਲੁ ਸਚੈ ਰਤਿਆ ॥24॥ ਸਲੋਕ ਮਃ 1

॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥

ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥1॥ ਮਃ 1 ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥

ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ

1290

ਖਾਹੀਂ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ

॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵਹਿ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ

ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵਹਿ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀਂ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ

॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ

॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥

ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ

॥2॥ ਪਉੜੀ ॥ ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥ ਸਚਾ ਸਬਦੁ ਵੀਚਾਰਿ ਸੇ ਤੁਝ ਹੀ ਮਾਹਿ ਸਮਾਇਆ ॥ ਇਕਿ ਭਗਵਾ ਵੇਸੁ ਕਰਿ ਭਰਮਦੇ ਵਿਣੁ ਸਤਿਗੁਰ ਕਿਨੈ ਨ ਪਾਇਆ ॥ ਦੇਸ ਦਿਸੰਤਰ ਭਵਿ ਥਕੇ ਤੁਧੁ ਅੰਦਰਿ ਆਪੁ ਲੁਕਾਇਆ ॥ ਗੁਰ ਕਾ ਸਬਦੁ ਰਤੰਨੁ ਹੈ ਕਰਿ ਚਾਨਣੁ ਆਪਿ ਦਿਖਾਇਆ

॥ ਆਪਣਾ ਆਪੁ ਪਛਾਣਿਆ ਗੁਰਮਤੀ ਸਚਿ ਸਮਾਇਆ ॥ ਆਵਾਗਉਣੁ ਬਜਾਰੀਆ ਬਾਜਾਰੁ ਜਿਨੀ ਰਚਾਇਆ ॥

ਇਕੁ ਥਿਰੁ ਸਚਾ ਸਾਲਾਹਣਾ ਜਿਨ ਮਨਿ ਸਚਾ ਭਾਇਆ ॥25॥ ਸਲੋਕ ਮਃ 1 ॥ ਨਾਨਕ ਮਾਇਆ ਕਰਮ ਬਿਰਖੁ ਫਲ ਅੰਮ੍ਰਿਤ ਫਲ ਵਿਸੁ ॥ ਸਭਿ ਕਾਰਣ ਕਰਤਾ ਕਰੇ ਜਿਸੁ ਖਵਾਲੇ ਤਿਸੁ ॥1॥ ਮਃ 2 ॥ ਨਾਨਕ ਦੁਨੀਆ ਕੀਆਂ

ਵਡਿਆਈਆਂ ਅਗੀ ਸੇਤੀ ਜਾਲਿ ॥ ਏਨੀ ਜਲੀਈਂ ਨਾਮੁ ਵਿਸਾਰਿਆ ਇਕ ਨ ਚਲੀਆ ਨਾਲਿ ॥2॥ ਪਉੜੀ ॥

ਸਿਰਿ ਸਿਰਿ ਹੋਇ ਨਿਬੇੜੁ ਹੁਕਮਿ ਚਲਾਇਆ ॥ ਤੇਰੈ ਹਥਿ ਨਿਬੇੜੁ ਤੂ ਹੈ ਮਨਿ ਭਾਇਆ ॥ ਕਾਲੁ ਚਲਾਏ ਬੰਨਿ ਕੋਇ ਨ ਰਖਸੀ ॥ ਜਰੁ ਜਰਵਾਣਾ ਕੰਨ੍ਹਿ ਚੜਿਆ ਨਚਸੀ ॥ ਸਤਿਗੁਰੁ ਬੋਹਿਥੁ ਬੇੜੁ ਸਚਾ ਰਖਸੀ ॥ ਅਗਨਿ ਭਖੈ

ਭੜਹਾੜੁ ਅਨਦਿਨੁ ਭਖਸੀ ॥ ਫਾਥਾ ਚੁਗੈ ਚੋਗ ਹੁਕਮੀ ਛੁਟਸੀ ॥ ਕਰਤਾ ਕਰੇ ਸੁ ਹੋਗੁ ਕੂੜੁ ਨਿਖੁਟਸੀ ॥26॥

1291

ਸਲੋਕ ਮਃ 1 ॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ

ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥1॥ ਮਃ 1 ॥ ਚਿਲਿਮਿਲਿ ਬਿਸੀਆਰ ਦੁਨੀਆ ਫਾਨੀ ॥ ਕਾਲੂਬਿ ਅਕਲ ਮਨ ਗੋਰ ਨ ਮਾਨੀ ॥ ਮਨ ਕਮੀਨ ਕਮਤਰੀਨ ਤੂ ਦਰੀਆਉ ਖੁਦਾਇਆ ॥ ਏਕੁ ਚੀਜੁ ਮੁਝੈ ਦੇਹਿ ਅਵਰ ਜਹਰ ਚੀਜ ਨ ਭਾਇਆ ॥ ਪੁਰਾਬ ਖਾਮ ਕੂਜੈ ਹਿਕਮਤਿ ਖੁਦਾਇਆ ॥ ਮਨ ਤੁਆਨਾ ਤੂ ਕੁਦਰਤੀ ਆਇਆ ॥ ਸਗ ਨਾਨਕ ਦੀਬਾਨ ਮਸਤਾਨਾ ਨਿਤ ਚੜੈ ਸਵਾਇਆ ॥ ਆਤਸ ਦੁਨੀਆ ਖੁਨਕੁ ਨਾਮੁ ਖੁਦਾਇਆ ॥2॥ ਪਉੜੀ ਨਵੀ ਮਃ 5 ॥ ਸਭੋ ਵਰਤੈ ਚਲਿਤੁ ਚਲਿਤੁ ਵਖਾਣਿਆ ॥ ਪਾਰਬ੍ਰਹਮੁ ਪਰਮੇਸੁਰੁ ਗੁਰਮੁਖਿ ਜਾਣਿਆ ॥ ਲਥੇ ਸਭਿ ਵਿਕਾਰ ਸਬਦਿ ਨੀਸਾਣਿਆ ॥ ਸਾਧੂ ਸੰਗਿ ਉਧਾਰੁ ਭਏ ਨਿਕਾਣਿਆ ॥ ਸਿਮਰਿ ਸਿਮਰਿ ਦਾਤਾਰੁ ਸਭਿ

ਰੰਗ ਮਾਣਿਆ ॥ ਪਰਗਟੁ ਭਇਆ ਸੰਸਾਰਿ ਮਿਹਰ ਛਾਵਾਣਿਆ ॥ ਆਪੇ ਬਖਸਿ ਮਿਲਾਏ ਸਦ ਕੁਰਬਾਣਿਆ

॥ ਨਾਨਕ ਲਏ ਮਿਲਾਇ ਖਸਮੈ ਭਾਣਿਆ ॥27॥ ਸਲੋਕ ਮਃ 1 ॥ ਧੰਨੁ ਸੁ ਕਾਗਦੁ ਕਲਮ ਧੰਨੁ ਧਨੁ ਭਾਂਡਾ ਧਨੁ ਮਸੁ ॥ ਧਨੁ ਲੇਖਾਰੀ ਨਾਨਕਾ ਜਿਨਿ ਨਾਮੁ ਲਿਖਾਇਆ ਸਚੁ ॥1॥ ਮਃ 1 ॥ ਆਪੇ ਪਟੀ ਕਲਮ ਆਪਿ ਉਪਰਿ ਲੇਖੁ ਭਿ ਤੂੰ ॥ ਏਕੋ ਕਹੀਐ ਨਾਨਕਾ ਦੂਜਾ ਕਾਹੇ ਕੂ ॥2॥ ਪਉੜੀ ॥ ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂ ਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥28॥1॥

1292

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ ਸੇਵੀਲੇ ਗੋਪਾਲਰਾਇ ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ

ਜਾਚਹਿ ਸੰਤ ਜਨ ॥1॥ ਰਹਾਉ ॥ ਜਾ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ ਜਾ ਚੈ ਘਰਿ ਲਛਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁਕਰਾ ਸਿਰੀ ॥ ਸੁ ਐਸਾ ਰਾਜਾ ਸ੍ਰੀ ਨਰਹਰੀ ॥1॥ ਜਾ ਚੈ ਘਰਿ ਕੁਲਾਲੁ ਬ੍ਰਹਮਾ ਚਤੁਰਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾ ਚੈ ਘਰਿ ਈਸੁਰੁ ਬਾਵਲਾ ਜਗਤਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾ ਚੈ ਡਾਂਗੀਆ ਦੁਆਰੈ ਚਿਤ੍ਰੁ ਗੁਪਤੁ ਲੇਖੀਆ ॥ ਧਰਮਰਾਇ ਪਰੁਲੀ ਪ੍ਰਤਿਹਾਰੁ ॥ ਸੁੋ ਐਸਾ ਰਾਜਾ ਸ੍ਰੀ ਗੋਪਾਲੁ ॥2॥ ਜਾ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥ ਸਰਬ ਸਾਸਤ੍ਰ ਬਹੁਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ ਚਉਰ ਢੂਲੁ ਜਾ ਚੈ ਹੈ ਪਵਣੁ ॥ ਚੇਰੀ ਸਕਤਿ ਜੀਤਿ ਲੇ ਭਵਣੁ ॥ ਅੰਡ ਟੂਕ ਜਾ ਚੈ ਭਸਮਤੀ

॥ ਸੁੋ ਐਸਾ ਰਾਜਾ ਤ੍ਰਿਭਵਣ ਪਤੀ ॥3॥ ਜਾ ਚੈ ਘਰਿ ਕੂਰਮਾਪਾਲੁ ਸਹਸ੍ਰਫਨੀ ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘਮਾਲਾ ਪਾਣੀਹਾਰੀਆ ॥ ਨਖ ਪ੍ਰਸੇਵ ਜਾ ਚੈ ਸੁਰਸਰੀ ॥ ਸਪਤ ਸਮੁੰਦ ਜਾ ਚੈ ਘੜਥਲੀ ॥ ਏਤੇ ਜੀਅ ਜਾ ਚੈ ਵਰਤਣੀ ॥ ਸੁੋ ਐਸਾ ਰਾਜਾ ਤ੍ਰਿਭਵਣ ਧਣੀ ॥4॥ ਜਾ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ ਏਤੇ ਜੀਅ ਜਾ ਚੈ ਹਹਿ ਘਰੀ ॥ ਸਰਬ ਬਿਆਪਿਕ ਅੰਤਰਿ ਹਰੀ ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ ਸਗਲ ਭਗਤ ਜਾ ਚੈ

ਨੀਸਾਣਿ ॥5॥1॥ ਮਲਾਰ ॥ ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥1॥ ਰਹਾਉ

॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥1॥ ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛਉਡੀ ਹੋਇਲਾ ॥2॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ

1293

ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥3॥2॥

ੴ ਸਤਿ ਗੁਰ ਪ੍ਰਸਾਦਿ ॥

ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ॥ ਨਾਗਰ ਜਨਾ ਮੇਰੀ ਜਾਤਿ ਬਿਖਿਆਤ ਚੰਮਾਰੰ ॥ ਰਿਦੈ ਰਾਮ ਗੋਬਿੰਦ ਗੁਨ ਸਾਰੰ ॥1॥ ਰਹਾਉ ॥ ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥ ਸੁਰਾ ਅਪਵਿਤ੍ਰ

ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥1॥ ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥ ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥2॥ ਮੇਰੀ ਜਾਤਿ ਕੁਟਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸਿ ਪਾਸਾ ॥ ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥3॥1॥ ਮਲਾਰ ॥ ਹਰਿ ਜਪਤ ਤੇਊ ਜਨਾ ਪਦਮ ਕਵਲਾਸਪਤਿ ਤਾਸੁ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕੁ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥1॥

ਰਹਾਉ ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਤ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥1॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ

ਕਬੀਰਾ ॥2॥ ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸਿ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥3॥2॥ ਮਲਾਰ ॥ ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮਗਤੇ ॥1॥ ਰਹਾਉ ॥ ਮੈਲੇ ਕਪਰੇ ਕਹਾ ਲਉ ਧੋਵਉ

॥ ਆਵੈਗੀ ਨੀਦ ਕਹਾ ਲਗੁ ਸੋਵਉ ॥1॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥2॥ ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥3॥3॥

1294

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਕਾਨੜਾ ਮਹਲਾ 4 ਚਉਪਦੇ ਘਰੁ 1 ॥ ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥1॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ

ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥1॥ ਮਨੂਆ ਚਲੈ

ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਿਕਿ ਗ੍ਰਸਿ ਮੀਨਾ ਵਸਗਤਿ ਖਰਿਆ ॥2॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥3॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰਿ ਧਰਿਆ ॥ ਸਭੁ ਦਾਲਦੁ ਦੂਖਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥4॥1॥ ਕਾਨੜਾ ਮਹਲਾ 4 ॥

ਮੇਰਾ ਮਨੁ ਸੰਤ ਜਨਾ ਪਗ ਰੇਨੁ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥1॥ ਰਹਾਉ ॥

ਹਮ ਅਚਿਤ ਅਚੇਤ ਨ ਜਾਨਹ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥1॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥ 2 ॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ

1295

ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥3॥ ਤੁਮ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥4॥2॥ ਕਾਨੜਾ ਮਹਲਾ 4 ॥ ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥1॥ ਰਹਾਉ ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ

॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥1॥ ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ

॥2॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ ਸਤਿਸੰਗਤਿ ਮਿਲਿ ਤਰੇ ਤਰਾਸ ॥3॥ ਜੇਤੀ ਸ੍ਰਿਸਟਿ ਕਰੀ ਜਗਦੀਸੁਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥

ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥4॥3॥ ਕਾਨੜਾ ਮਹਲਾ 4 ॥ ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ

॥1॥ ਰਹਾਉ ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥1॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥2॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥3॥ ਤੁਮਰੇ ਜਨ ਤੁਮ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥4॥4॥ ਕਾਨੜਾ ਮਹਲਾ 4 ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜ੍ਹਿ ਵੇੜ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥1॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹਿ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ

॥1॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ

1296

ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥2॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬ ਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥3॥ ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤ ॥4॥5॥ ਕਾਨੜਾ ਮਹਲਾ 4 ॥ ਜਪਿ ਮਨ ਰਾਮ ਨਾਮੁ ਜਗੰਨਾਥ ॥ ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰਿ ਕਾਢਿ ਲੀਏ ਦੇ ਹਾਥ ॥1॥ ਰਹਾਉ ॥ ਸੁਆਮੀ ਅਭੈ ਨਿਰੰਜਨ ਨਰਹਰਿ ਤੁਮ ਰਾਖਿ ਲੇਹੁ ਹਮ ਪਾਪੀ ਪਾਥ ॥ ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥1॥ ਤੁਮ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥2॥ ਅਦ੍ਰਿਸਟੁ ਅਗੋਚਰੁ ਨਾਮੁ ਧਿਆਏ ਸਤਿਸੰਗਤਿ ਮਿਲਿ ਸਾਧੂ ਪਾਥ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥3॥ ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥4॥6॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 4 ਪੜਤਾਲ ਘਰੁ 5 ॥ ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ

ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥1॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥1॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲੁ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥2॥1॥7॥ ਕਾਨੜਾ ਮਹਲਾ 4 ॥ ਹਰਿ ਗੁਨ ਗਾਵਹੁ ਜਗਦੀਸ ॥ ਏਕਾ ਜੀਹ ਕੀਚੈ ਲਖ ਬੀਸ ॥ ਜਪਿ ਹਰਿ ਹਰਿ ਸਬਦਿ ਜਪੀਸ ॥ ਹਰਿ ਹੋ ਹੋ ਕਿਰਪੀਸ ॥1॥ ਰਹਾਉ

॥ ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥

1297

ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥1॥ ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ

ਸਾਬੀਸ ॥2॥2॥8॥ ਕਾਨੜਾ ਮਹਲਾ 4 ॥ ਭਜੁ ਰਾਮੋ ਮਨਿ ਰਾਮ ॥ ਜਿਸੁ ਰੂਪੁ ਨ ਰੇਖ ਵਡਾਮ ॥ ਸਤਿਸੰਗਤਿ ਮਿਲੁ ਭਜੁ ਰਾਮੁ ॥ ਬਡ ਹੋ ਹੋ ਭਾਗ ਮਥਾਮ ॥1॥ ਰਹਾਉ ॥ ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ ਰਾਮ ਨਾਮੁ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥1॥ ਸਭ ਸ੍ਰਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥2॥3॥9॥ ਕਾਨੜਾ ਮਹਲਾ 4 ॥ ਸਤਿਗੁਰ ਚਾਟਉ ਪਗ ਚਾਟ ॥ ਜਿਤੁ ਮਿਲਿ ਹਰਿ ਪਾਧਰ ਬਾਟ ॥ ਭਜੁ ਹਰਿ ਰਸੁ ਰਸ ਹਰਿ ਗਾਟ ॥

ਹਰਿ ਹੋ ਹੋ ਲਿਖੇ ਲਿਲਾਟ ॥1॥ ਰਹਾਉ ॥ ਖਟੁ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਿਸੰਗਤੀ ਉਪਦੇਸਿ ਗੁਰੂ

ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥1॥ ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਿ ਪੁਰਿ ਰਹਿਆ ਜਲਿ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥2॥4॥10॥ ਕਾਨੜਾ ਮਹਲਾ 4 ॥ ਜਪਿ ਮਨ ਗੋਬਿਦ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥1॥ ਰਹਾਉ ॥ ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤਸੰਗਤੀ ਮਿਲਿ ਸਤਿਗੁਰੂ ਗੁਰ ਸਾਧੋ ॥ ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧੁ ਹੋਵਤ ਗੁਰਮਤੀ ਸੁਧ ਹਾਧੋ ॥1॥ ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥2॥5॥11॥ ਕਾਨੜਾ ਮਹਲਾ 4 ॥ ਹਰਿ ਜਸੁ ਗਾਵਹੁ ਭਗਵਾਨ ॥ ਜਸੁ ਗਾਵਤ ਪਾਪ ਲਹਾਨ ॥ ਮਤਿ ਗੁਰਮਤਿ ਸੁਨਿ ਜਸੁ ਕਾਨ ॥ ਹਰਿ ਹੋ ਹੋ ਕਿਰਪਾਨ ॥1॥ ਰਹਾਉ ॥

1298

ਤੇਰੇ ਜਨ ਧਿਆਵਹਿ ਇਕਮਨਿ ਇਕਚਿਤਿ ਤੇ ਸਾਧੂ ਸੁਖੁ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨੁ ॥ ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥1॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵਸਿੰਧੁ ਤੇ ਭਗਤ ਹਰਿ ਜਾਨੁ ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥2॥6॥12॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 2 ॥ ਗਾਈਐ ਗੁਣ ਗੋਪਾਲ ਕ੍ਰਿਪਾਨਿਧਿ ॥ ਦੁਖਬਿਦਾਰਨ ਸੁਖਦਾਤੇ ਸਤਿਗੁਰ ਜਾ ਕਉ ਭੇਟਤ ਹੋਇ ਸਗਲ ਸਿਧਿ ॥1॥ ਰਹਾਉ ॥ ਸਿਮਰਤ ਨਾਮੁ ਮਨਹਿ ਸਾਧਾਰੈ ॥ ਕੋਟਿ ਪਰਾਧੀ ਖਿਨ ਮਹਿ ਤਾਰੈ

॥1॥ ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥2॥ ਜਾ ਕਉ ਸਤਿਗੁਰੁ ਅਪਨਾ ਰਾਖੈ ॥ ਸੋ ਜਨੁ ਹਰਿ ਰਸੁ ਰਸਨਾ ਚਾਖੈ ॥3॥ ਕਹੁ ਨਾਨਕ ਗੁਰਿ ਕੀਨੀ ਮਇਆ ॥ ਹਲਤਿ ਪਲਤਿ ਮੁਖ ਊਜਲ ਭਇਆ ॥4॥1॥ ਕਾਨੜਾ ਮਹਲਾ 5 ॥ ਆਰਾਧਉ ਤੁਝਹਿ ਸੁਆਮੀ ਅਪਨੇ ॥ ਊਠਤ ਬੈਠਤ ਸੋਵਤ ਜਾਗਤ ਸਾਸਿ ਸਾਸਿ ਸਾਸਿ ਹਰਿ ਜਪਨੇ ॥1॥ ਰਹਾਉ ॥ ਤਾ ਕੈ ਹਿਰਦੈ ਬਸਿਓ ਨਾਮੁ ॥ ਜਾ ਕਉ ਸੁਆਮੀ ਕੀਨੋ ਦਾਨੁ ॥1॥ ਤਾ ਕੈ ਹਿਰਦੈ ਆਈ ਸਾਂਤਿ ॥ ਠਾਕੁਰ ਭੇਟੇ ਗੁਰ ਬਚਨਾਂਤਿ ॥2॥ ਸਰਬ ਕਲਾ ਸੋਈ ਪਰਬੀਨ ॥ ਨਾਮੁ ਮੰਤ੍ਰੁ ਜਾ ਕਉ ਗੁਰਿ ਦੀਨ ॥3॥ ਕਹੁ ਨਾਨਕ ਤਾ ਕੈ ਬਲਿ ਜਾਉ ॥ ਕਲਿਜੁਗ ਮਹਿ ਪਾਇਆ ਜਿਨਿ ਨਾਉ ॥4॥2॥ ਕਾਨੜਾ ਮਹਲਾ 5 ॥ ਕੀਰਤਿ ਪ੍ਰਭ ਕੀ ਗਾਉ ਮੇਰੀ ਰਸਨਾ ॥ ਅਨਿਕ ਬਾਰ ਕਰਿ ਬੰਦਨ ਸੰਤਨ ਊਹਾਂ ਚਰਨ ਗੋਬਿੰਦ ਜੀ ਕੇ ਬਸਨਾ ॥1॥ ਰਹਾਉ ॥ ਅਨਿਕ ਭਾਂਤਿ ਕਰਿ ਦੁਆਰੁ ਨ ਪਾਵਉ ॥ ਹੋਇ ਕ੍ਰਿਪਾਲੁ ਤ ਹਰਿ ਹਰਿ ਧਿਆਵਉ ॥1॥

ਕੋਟਿ ਕਰਮ ਕਰਿ ਦੇਹ ਨ ਸੋਧਾ ॥ ਸਾਧਸੰਗਤਿ ਮਹਿ ਮਨੁ ਪਰਬੋਧਾ ॥2॥ ਤ੍ਰਿਸਨ ਨ ਬੂਝੀ ਬਹੁ ਰੰਗ ਮਾਇਆ ॥

ਨਾਮੁ ਲੈਤ ਸਰਬ ਸੁਖ ਪਾਇਆ ॥3॥ ਪਾਰਬ੍ਰਹਮ ਜਬ ਭਏ ਦਇਆਲ ॥ ਕਹੁ ਨਾਨਕ ਤਉ ਛੂਟੇ ਜੰਜਾਲ ॥4॥3॥

ਕਾਨੜਾ ਮਹਲਾ 5 ॥ ਐਸੀ ਮਾਂਗੁ ਗੋਬਿਦ ਤੇ ॥ ਟਹਲ ਸੰਤਨ ਕੀ ਸੰਗੁ ਸਾਧੂ ਕਾ ਹਰਿ ਨਾਮਾ ਜਪਿ ਪਰਮਗਤੇ

॥1॥ ਰਹਾਉ ॥ ਪੂਜਾ ਚਰਨਾ ਠਾਕੁਰ ਸਰਨਾ ॥ ਸੋਈ ਕੁਸਲੁ ਜੁ ਪ੍ਰਭ ਜੀਉ ਕਰਨਾ ॥1॥ ਸਫਲ ਹੋਤ ਇਹ

1299

ਦੁਰਲਭ ਦੇਹੀ ॥ ਜਾ ਕਉ ਸਤਿਗੁਰੁ ਮਇਆ ਕਰੇਹੀ ॥2॥ ਅਗਿਆਨੁ ਭਰਮੁ ਬਿਨਸੈ ਦੁਖ ਡੇਰਾ ॥ ਜਾ ਕੈ ਹ੍ਰਿਦੈ ਬਸਹਿ ਗੁਰ ਪੈਰਾ ॥3॥ ਸਾਧਸੰਗਿ ਰੰਗਿ ਪ੍ਰਭੁ ਧਿਆਇਆ ॥ ਕਹੁ ਨਾਨਕ ਤਿਨਿ ਪੂਰਾ ਪਾਇਆ

॥4॥4॥ ਕਾਨੜਾ ਮਹਲਾ 5 ॥ ਭਗਤਿ ਭਗਤਨ ਹੂੰ ਬਨਿ ਆਈ ॥ ਤਨ ਮਨ ਗਲਤ ਭਏ ਠਾਕੁਰ ਸਿਉ ਆਪਨ ਲੀਏ ਮਿਲਾਈ ॥1॥ ਰਹਾਉ ॥ ਗਾਵਨਹਾਰੀ ਗਾਵੈ ਗੀਤ ॥ ਤੇ ਉਧਰੇ ਬਸੇ ਜਿਹ ਚੀਤ ॥1॥ ਪੇਖੇ ਬਿੰਜਨ ਪਰੋਸਨਹਾਰੈ ॥ ਜਿਹ ਭੋਜਨੁ ਕੀਨੋ ਤੇ ਤ੍ਰਿਪਤਾਰੈ ॥2॥ ਅਨਿਕ ਸ੍ਵਾਂਗ ਕਾਛੇ ਭੇਖਧਾਰੀ ॥ ਜੈਸੋ ਸਾ ਤੈਸੋ ਦ੍ਰਿਸਟਾਰੀ ॥3॥ ਕਹਨ ਕਹਾਵਨ ਸਗਲ ਜੰਜਾਰ ॥ ਨਾਨਕ ਦਾਸ ਸਚੁ ਕਰਣੀ ਸਾਰੁ ॥4॥5॥ ਕਾਨੜਾ ਮਹਲਾ 5 ॥ ਤੇਰੋ ਜਨੁ ਹਰਿ ਜਸੁ ਸੁਨਤ ਉਮਾਹਿਓ ॥1॥ ਰਹਾਉ ॥ ਮਨਹਿ ਪ੍ਰਗਾਸੁ ਪੇਖਿ ਪ੍ਰਭ ਕੀ ਸੋਭਾ ਜਤ ਕਤ ਪੇਖਉ ਆਹਿਓ ॥1॥ ਸਭ ਤੇ ਪਰੈ ਪਰੈ ਤੇ ਊਚਾ ਗਹਿਰਗੰਭੀਰ ਅਥਾਹਿਓ ॥2॥ ਓਤਿ ਪੋਤਿ ਮਿਲਿਓ

ਭਗਤਨ ਕਉ ਜਨ ਸਿਉ ਪਰਦਾ ਲਾਹਿਓ ॥3॥ ਗੁਰ ਪ੍ਰਸਾਦਿ ਗਾਵੈ ਗੁਣ ਨਾਨਕ ਸਹਜ ਸਮਾਧਿ ਸਮਾਹਿਓ

॥4॥6॥ ਕਾਨੜਾ ਮਹਲਾ 5 ॥ ਸੰਤਨ ਪਹਿ ਆਪਿ ਉਧਾਰਨ ਆਇਓ ॥1॥ ਰਹਾਉ ॥ ਦਰਸਨ ਭੇਟਤ ਹੋਤ ਪੁਨੀਤਾ ਹਰਿ ਹਰਿ ਮੰਤ੍ਰੁ ਦ੍ਰਿੜਾਇਓ ॥1॥ ਕਾਟੇ ਰੋਗ ਭਏ ਮਨ ਨਿਰਮਲ ਹਰਿ ਹਰਿ ਅਉਖਧੁ ਖਾਇਓ ॥2॥

ਅਸਥਿਤ ਭਏ ਬਸੇ ਸੁਖ ਥਾਨਾ ਬਹੁਰਿ ਨ ਕਤ ਹੂ ਧਾਇਓ ॥3॥ ਸੰਤ ਪ੍ਰਸਾਦਿ ਤਰੇ ਕੁਲ ਲੋਗਾ ਨਾਨਕ ਲਿਪਤ ਨ ਮਾਇਓ ॥4॥7॥ ਕਾਨੜਾ ਮਹਲਾ 5 ॥ ਬਿਸਰਿ ਗਈ ਸਭ ਤਾਤਿ ਪਰਾਈ ॥ ਜਬ ਤੇ ਸਾਧਸੰਗਤਿ ਮੋਹਿ ਪਾਈ ॥1॥ ਰਹਾਉ ॥ ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥1॥ ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥2॥ ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥3॥8॥ ਕਾਨੜਾ ਮਹਲਾ 5 ॥ ਠਾਕੁਰ ਜੀਉ ਤੁਹਾਰੋ ਪਰਨਾ ॥ ਮਾਨੁ ਮਹਤੁ ਤੁਮ੍ਹਾਰੈ ਊਪਰਿ ਤੁਮਰੀ ਓਟ ਤੁਮਾਰੀ ਸਰਨਾ ॥1॥ ਰਹਾਉ ॥ ਤੁਮਰੀ ਆਸ ਭਰੋਸਾ ਤੁਮਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥ ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥1॥ ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲੁ ਤ ਭਉਜਲੁ ਤਰਨਾ ॥ ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥2॥9॥

1300

ਕਾਨੜਾ ਮਹਲਾ 5 ॥ ਸਾਧ ਸਰਨਿ ਚਰਨ ਚਿਤੁ ਲਾਇਆ ॥ ਸੁਪਨ ਕੀ ਬਾਤ ਸੁਨੀ ਪੇਖੀ ਸੁਪਨਾ ਨਾਮ ਮੰਤ੍ਰੁ ਸਤਿਗੁਰੂ ਦ੍ਰਿੜਾਇਆ ॥1॥ ਰਹਾਉ ॥ ਨਹ ਤ੍ਰਿਪਤਾਨੋ ਰਾਜਿ ਜੋਬਨਿ ਧਨਿ ਬਹੁਰਿ ਬਹੁਰਿ ਫਿਰਿ ਧਾਇਆ ॥ ਸੁਖੁ ਪਾਇਆ ਤ੍ਰਿਸਨਾ ਸਭ ਬੁਝੀ ਹੈ ਸਾਂਤਿ ਪਾਈ ਗੁਨ ਗਾਇਆ ॥1॥ ਬਿਨੁ ਬੂਝੇ ਪਸੂ ਕੀ ਨਿਆਈ ਭ੍ਰਮਿ ਮੋਹਿ ਬਿਆਪਿਓ ਮਾਇਆ ॥ ਸਾਧਸੰਗਿ ਜਮ ਜੇਵਰੀ ਕਾਟੀ ਨਾਨਕ ਸਹਜਿ ਸਮਾਇਆ

॥2॥10॥ ਕਾਨੜਾ ਮਹਲਾ 5 ॥ ਹਰਿ ਕੇ ਚਰਨ ਹਿਰਦੈ ਗਾਇ ॥ ਸੀਤਲਾ ਸੁਖ ਸਾਂਤਿ ਮੂਰਤਿ ਸਿਮਰਿ ਸਿਮਰਿ ਨਿਤ ਧਿਆਇ ॥1॥ ਰਹਾਉ ॥ ਸਗਲ ਆਸ ਹੋਤ ਪੂਰਨ ਕੋਟਿ ਜਨਮ ਦੁਖੁ ਜਾਇ ॥1॥ ਪੁੰਨ ਦਾਨ ਅਨੇਕ ਕਿਰਿਆ ਸਾਧੂ ਸੰਗਿ ਸਮਾਇ ॥ ਤਾਪ ਸੰਤਾਪ ਮਿਟੇ ਨਾਨਕ ਬਾਹੁੜਿ ਕਾਲੁ ਨ ਖਾਇ ॥2॥11॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 3 ॥ ਕਥੀਐ ਸੰਤਸੰਗਿ ਪ੍ਰਭ ਗਿਆਨੁ ॥ ਪੂਰਨ ਪਰਮਜੋਤਿ ਪਰਮੇਸੁਰੁ ਸਿਮਰਤ ਪਾਈਐ

ਮਾਨੁ ॥1॥ ਰਹਾਉ ॥ ਆਵਤ ਜਾਤ ਰਹੇ ਸ੍ਰਮ ਨਾਸੇ ਸਿਮਰਤ ਸਾਧੂ ਸੰਗਿ ॥ ਪਤਿਤ ਪੁਨੀਤ ਹੋਹਿ ਖਿਨ ਭੀਤਰਿ ਪਾਰਬ੍ਰਹਮ ਕੈ ਰੰਗਿ ॥1॥ ਜੋ ਜੋ ਕਥੈ ਸੁਨੈ ਹਰਿ ਕੀਰਤਨੁ ਤਾ ਕੀ ਦੁਰਮਤਿ ਨਾਸ ॥ ਸਗਲ ਮਨੋਰਥ ਪਾਵੈ ਨਾਨਕ ਪੂਰਨ ਹੋਵੈ ਆਸ ॥2॥1॥12॥ ਕਾਨੜਾ ਮਹਲਾ 5 ॥ ਸਾਧਸੰਗਤਿ ਨਿਧਿ ਹਰਿ ਕੋ ਨਾਮ ॥ ਸੰਗਿ ਸਹਾਈ ਜੀਅ ਕੈ ਕਾਮ ॥1॥ ਰਹਾਉ ॥ ਸੰਤ ਰੇਨੁ ਨਿਤ ਮਜਨੁ ਕਰੈ ॥ ਜਨਮ ਜਨਮ ਕੇ ਕਿਲਬਿਖ ਹਰੈ ॥1॥ ਸੰਤ ਜਨਾ ਕੀ ਊਚੀ ਬਾਨੀ ॥ ਸਿਮਰਿ ਸਿਮਰਿ ਤਰੇ ਨਾਨਕ ਪ੍ਰਾਨੀ ॥2॥2॥13॥ ਕਾਨੜਾ ਮਹਲਾ 5 ॥ ਸਾਧੂ ਹਰਿ ਹਰੇ ਗੁਨ ਗਾਇ ॥ ਮਨੁ ਤਨੁ ਧਨੁ ਪ੍ਰਾਨ ਪ੍ਰਭ ਕੇ ਸਿਮਰਤ ਦੁਖੁ ਜਾਇ ॥1॥ ਰਹਾਉ ॥ ਈਤ ਊਤ ਕਹਾ ਲੁੋਭਾਵਹਿ ਏਕ ਸਿਉ ਮਨੁ ਲਾਇ ॥1॥ ਮਹਾ ਪਵਿਤ੍ਰ ਸੰਤ ਆਸਨੁ ਮਿਲਿ ਸੰਗਿ ਗੋਬਿਦੁ ਧਿਆਇ ॥2॥ ਸਗਲ ਤਿਆਗਿ ਸਰਨਿ ਆਇਓ ਨਾਨਕ ਲੇਹੁ ਮਿਲਾਇ ॥ 3 ॥ 3 ॥ 14 ॥ ਕਾਨੜਾ ਮਹਲਾ 5 ॥ ਪੇਖਿ ਪੇਖਿ ਬਿਗਸਾਉ ਸਾਜਨ ਪ੍ਰਭੁ ਆਪਨਾ ਇਕਾਂਤ ॥1॥ ਰਹਾਉ ॥ ਆਨਦਾ ਸੁਖ ਸਹਜਮੂਰਤਿ ਤਿਸੁ ਆਨ ਨਾਹੀ ਭਾਂਤਿ ॥1॥ ਸਿਮਰਤ ਇਕ ਬਾਰ

1301

ਹਰਿ ਹਰਿ ਮਿਟਿ ਕੋਟਿ ਕਸਮਲ ਜਾਤ ॥2॥ ਗੁਣ ਰਮੰਤ ਦੂਖ ਨਾਸਹਿ ਰਿਦ ਭਇਅੰਤ ਸਾਂਤਿ ॥3॥ ਅੰਮ੍ਰਿਤਾ ਰਸੁ ਪੀਉ ਰਸਨਾ ਨਾਨਕ ਹਰਿ ਰੰਗਿ ਰਾਤ ॥4॥4॥15॥ ਕਾਨੜਾ ਮਹਲਾ 5 ॥ ਸਾਜਨਾ ਸੰਤ ਆਉ ਮੇਰੈ

॥1॥ ਰਹਾਉ ॥ ਆਨਦਾ ਗੁਨ ਗਾਇ ਮੰਗਲ ਕਸਮਲਾ ਮਿਟਿ ਜਾਹਿ ਪਰੇਰੈ ॥1॥ ਸੰਤ ਚਰਨ ਧਰਉ ਮਾਥੈ

ਚਾਂਦਨਾ ਗ੍ਰਿਹਿ ਹੋਇ ਅੰਧੇਰੈ ॥2॥ ਸੰਤ ਪ੍ਰਸਾਦਿ ਕਮਲੁ ਬਿਗਸੈ ਗੋਬਿੰਦ ਭਜਉ ਪੇਖਿ ਨੇਰੈ ॥3॥ ਪ੍ਰਭ ਕ੍ਰਿਪਾ ਤੇ ਸੰਤ ਪਾਏ ਵਾਰਿ ਵਾਰਿ ਨਾਨਕ ਉਹ ਬੇਰੈ ॥4॥5॥16॥ ਕਾਨੜਾ ਮਹਲਾ 5 ॥ ਚਰਨ ਸਰਨਿ ਗੋਪਾਲ ਤੇਰੀ

॥ ਮੋਹ ਮਾਨ ਧੋਹ ਭਰਮ ਰਾਖਿ ਲੀਜੈ ਕਾਟਿ ਬੇਰੀ ॥1॥ ਰਹਾਉ ॥ ਬੂਡਤ ਸੰਸਾਰਿ ਸਾਗਰਿ ॥ ਉਧਰੇ ਹਰਿ ਸਿਮਰਿ ਰਤਨਾਗਰੁ ॥1॥ ਸੀਤਲਾ ਹਰਿ ਨਾਮੁ ਤੇਰਾ ॥ ਪੂਰਨੋ ਠਾਕੁਰੁ ਪ੍ਰਭੁ ਮੇਰਾ ॥2॥ ਦੀਨ ਦਰਦ ਨਿਵਾਰਿ ਤਾਰਨ ॥ ਹਰਿ ਕ੍ਰਿਪਾਨਿਧਿ ਪਤਿਤ ਉਧਾਰਨ ॥3॥ ਕੋਟਿ ਜਨਮ ਦੂਖ ਕਰਿ ਪਾਇਓ ॥ ਸੁਖੀ ਨਾਨਕ ਗੁਰਿ ਨਾਮੁ ਦ੍ਰਿੜਾਇਓ ॥4॥6॥17॥ ਕਾਨੜਾ ਮਹਲਾ 5 ॥ ਧਨਿ ਉਹ ਪ੍ਰੀਤਿ ਚਰਨ ਸੰਗਿ ਲਾਗੀ ॥ ਕੋਟਿ ਜਾਪ ਤਾਪ ਸੁਖ ਪਾਏ ਆਇ ਮਿਲੇ ਪੂਰਨ ਬਡਭਾਗੀ ॥1॥ ਰਹਾਉ ॥ ਮੋਹਿ ਅਨਾਥੁ ਦਾਸੁ ਜਨੁ ਤੇਰਾ ਅਵਰ ਓਟ ਸਗਲੀ ਮੋਹਿ ਤਿਆਗੀ ॥ ਭੋਰ ਭਰਮ ਕਾਟੇ ਪ੍ਰਭ ਸਿਮਰਤ ਗਿਆਨ ਅੰਜਨ ਮਿਲਿ ਸੋਵਤ ਜਾਗੀ ॥1॥ ਤੂ ਅਥਾਹੁ ਅਤਿ ਬਡੋ ਸੁਆਮੀ ਕ੍ਰਿਪਾਸਿੰਧੁ ਪੂਰਨ ਰਤਨਾਗੀ ॥ ਨਾਨਕੁ ਜਾਚਕੁ ਹਰਿ ਹਰਿ ਨਾਮੁ ਮਾਂਗੈ ਮਸਤਕੁ ਆਨਿ ਧਰਿਓ

ਪ੍ਰਭ ਪਾਗੀ ॥2॥7॥18॥ ਕਾਨੜਾ ਮਹਲਾ 5 ॥ ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥1॥ ਰਹਾਉ ॥ ਤੂ ਸਮਰਥੁ ਸਰਨਿਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥1॥ ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥2॥8॥19॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 4 ॥ ਨਾਰਾਇਨ ਨਰਪਤਿ ਨਮਸਕਾਰੈ ॥ ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥1॥ ਰਹਾਉ ॥ ਕਵਨ ਕਵਨ ਕਵਨ ਗੁਨ ਕਹੀਐਂ ਅੰਤੁ ਨਹੀ ਕਛੁ ਪਾਰੈ ॥ ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ

1302

ਬੀਚਾਰੈ ॥1॥ ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥ ਕਹੁ ਨਾਨਕ ਸੰਤਨ ਰਸੁ ਆਈ ਹੈ

ਜਿਉ ਚਾਖਿ ਗੂੰਗਾ ਮੁਸਕਾਰੈ ॥2॥1॥20॥ ਕਾਨੜਾ ਮਹਲਾ 5 ॥ ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥ ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥1॥ ਰਹਾਉ ॥ ਘਟਿ ਘਟਿ ਪੂਰਿ ਰਹੇ ਸੁਖਸਾਗਰ ਭੈਭੰਜਨ ਮੇਰੇ ਪ੍ਰਾਨ ॥ ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰਿ ਕਾਨ ॥1॥ ਕਰਤ ਰਹੇ ਕ੍ਰਿਤਗÏ ਕਰੁਣਾਮੈ

ਅੰਤਰਜਾਮੀ ਗÏਾਨੁ ॥ ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨੁ ॥2॥2॥21॥ ਕਾਨੜਾ ਮਹਲਾ 5 ॥ ਕਹਨ ਕਹਾਵਨ ਕਉ ਕਈ ਕੇਤੈ ॥ ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥1॥ ਰਹਾਉ ॥

ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥ ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥1॥

ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥ ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ

ਕਤ ਰਮਤੈ ॥2॥3॥22॥ ਕਾਨੜਾ ਮਹਲਾ 5 ॥ ਹੀਐ ਕੋ ਪ੍ਰੀਤਮੁ ਬਿਸਰਿ ਨ ਜਾਇ ॥ ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥1॥ ਰਹਾਉ ॥ ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ

ਤੇਊ ਗਹਿ ਰਹੇ ਅਟਕਾਇ ॥ ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠ ਨਹੀ ਛੋਰਾਇ ॥1॥ ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਕੀ ਸਰਨਾਇ ॥ ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ

॥2॥4॥23॥ ਕਾਨੜਾ ਮਹਲਾ 5 ॥ ਆਨਦ ਰੰਗ ਬਿਨੋਦ ਹਮਾਰੈ ॥ ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥1॥ ਰਹਾਉ ॥ ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥

ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥1॥ ਅਗਮ ਪਦਾਰਥ ਲਾਲ ਅਮੋਲਾ ਭਇਓ

ਪਰਾਪਤਿ ਗੁਰ ਚਰਨਾਰੈ ॥ ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥2॥5॥24॥

ਕਾਨੜਾ ਮਹਲਾ 5 ॥ ਸਾਜਨ ਮੀਤ ਸੁਆਮੀ ਨੇਰੋ ॥ ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੋ ਕਹ ਫੇਰੋ

॥1॥ ਰਹਾਉ ॥ ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੁ ਤੇਰੋ ॥ ਆਗੈ ਦ੍ਰਿਸਟਿ ਆਵਤ ਸਭ

ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥1॥ ਅਟਕਿਓ ਸੁਤ ਬਨਿਤਾ ਸੰਗਿ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥

1303

ਕਹੁ ਨਾਨਕ ਏਕੈ ਭਾਰੋਸਉ ਬੰਧਨ ਕਾਟਨਹਾਰੁ ਗੁਰੁ ਮੇਰੋ ॥2॥6॥25॥ ਕਾਨੜਾ ਮਹਲਾ 5 ॥ ਬਿਖੈ ਦਲੁ ਸੰਤਨ ਤੁਮਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮ੍ਹਾਰੀ ਆਹਿਓ ॥1॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥1॥

ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥੁ ਅਥਾਹਿਓ ॥ ਕ੍ਰਿਪਾਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ

॥2॥7॥26॥ ਕਾਨੜਾ ਮਹਲਾ 5 ॥ ਬੂਡਤ ਪ੍ਰਾਨੀ ਹਰਿ ਜਪਿ ਧੀਰੈ ॥ ਬਿਨਸੈ ਮੋਹੁ ਭਰਮੁ ਦੁਖੁ ਪੀਰੈ ॥1॥

ਰਹਾਉ ॥ ਸਿਮਰਉ ਦਿਨੁ ਰੈਨਿ ਗੁਰ ਕੇ ਚਰਨਾ ॥ ਜਤ ਕਤ ਪੇਖਉ ਤੁਮਰੀ ਸਰਨਾ ॥1॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਇਆ ॥ ਗੁਰ ਭੇਟਤ ਨਾਨਕ ਸੁਖੁ ਪਾਇਆ ॥2॥8॥27॥ ਕਾਨੜਾ ਮਹਲਾ 5 ॥ ਸਿਮਰਤ ਨਾਮੁ ਮਨਹਿ ਸੁਖੁ ਪਾਈਐ ॥ ਸਾਧ ਜਨਾ ਮਿਲਿ ਹਰਿ ਜਸੁ ਗਾਈਐ ॥1॥ ਰਹਾਉ ॥ ਕਰਿ ਕਿਰਪਾ ਪ੍ਰਭ ਰਿਦੈ ਬਸੇਰੋ ॥ ਚਰਨ ਸੰਤਨ ਕੈ ਮਾਥਾ ਮੇਰੋ ॥1॥ ਪਾਰਬ੍ਰਹਮ ਕਉ ਸਿਮਰਹੁ ਮਨਾਂ ॥ ਗੁਰਮੁਖਿ ਨਾਨਕ ਹਰਿ ਜਸੁ ਸੁਨਾਂ ॥2॥9॥28॥

ਕਾਨੜਾ ਮਹਲਾ 5 ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥1॥ ਰਹਾਉ ॥ ਕਰਨਨ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ

॥ ਪਾਵਨ ਧਾਵਨ ਸੁਆਮੀ ਸੁਖਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥1॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ

॥2॥10॥29॥ ਕਾਨੜਾ ਮਹਲਾ 5 ॥ ਕੁਹਕਤ ਕਪਟ ਖਪਟ ਖਲ ਗਰਜਤ ਮਰਜਤ ਮੀਚੁ ਅਨਿਕ ਬਰੀਆ ॥1॥

ਰਹਾਉ ॥ ਅਹੰ ਮਤ ਅਨ ਰਤ ਕੁਮਿਤ ਹਿਤ ਪ੍ਰੀਤਮ ਪੇਖਤ ਭ੍ਰਮਤ ਲਾਖ ਗਰੀਆ ॥1॥ ਅਨਿਤ ਬਿਉਹਾਰ ਅਚਾਰ ਬਿਧਿ ਹੀਨਤ ਮਮ ਮਦ ਮਾਤ ਕੋਪ ਜਰੀਆ ॥ ਕਰੁਣਕ੍ਰਿਪਾਲ ਗੁੋਪਾਲ ਦੀਨਬੰਧ ਨਾਨਕ ਉਧਰੁ ਸਰਨਿ ਪਰੀਆ

॥2॥11॥30॥ ਕਾਨੜਾ ਮਹਲਾ 5 ॥ ਜੀਅ ਪ੍ਰਾਨ ਮਾਨ ਦਾਤਾ ॥ ਹਰਿ ਬਿਸਰਤੇ ਹੀ ਹਾਨਿ ॥1॥ ਰਹਾਉ ॥

ਗੋਬਿੰਦ ਤਿਆਗਿ ਆਨ ਲਾਗਹਿ ਅੰਮ੍ਰਿਤੋ ਡਾਰਿ ਭੂਮਿ ਪਾਗਹਿ ॥ ਬਿਖੈ ਰਸ ਸਿਉ ਆਸਕਤ ਮੂੜੇ ਕਾਹੇ ਸੁਖ ਮਾਨਿ

1304

॥1॥ ਕਾਮਿ ਕ੍ਰੋਧਿ ਲੋਭਿ ਬਿਆਪਿਓ ਜਨਮ ਹੀ ਕੀ ਖਾਨਿ ॥ ਪਤਿਤ ਪਾਵਨ ਸਰਨਿ ਆਇਓ ਉਧਰੁ ਨਾਨਕ ਜਾਨਿ ॥2॥12॥31॥ ਕਾਨੜਾ ਮਹਲਾ 5 ॥ ਅਵਿਲੋਕਉ ਰਾਮ ਕੋ ਮੁਖਾਰਬਿੰਦ ॥ ਖੋਜਤ ਖੋਜਤ ਰਤਨੁ ਪਾਇਓ ਬਿਸਰੀ ਸਭ ਚਿੰਦ ॥1॥ ਰਹਾਉ ॥ ਚਰਨ ਕਮਲ ਰਿਦੈ ਧਾਰਿ ॥ ਉਤਰਿਆ ਦੁਖੁ ਮੰਦ ॥1॥ ਰਾਜ ਧਨੁ ਪਰਵਾਰੁ ਮੇਰੈ ਸਰਬਸੋ ਗੋਬਿੰਦ ॥ ਸਾਧਸੰਗਮਿ ਲਾਭੁ ਪਾਇਓ ਨਾਨਕ ਫਿਰਿ ਨ ਮਰੰਦ ॥2॥13॥32॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਪੜਤਾਲ ਘਰੁ 5 ॥ ਪ੍ਰਭ ਪੂਜਹੋ ਨਾਮੁ ਅਰਾਧਿ ॥ ਗੁਰ ਸਤਿਗੁਰ ਚਰਨੀ ਲਾਗਿ ॥ ਹਰਿ ਪਾਵਹੁ ਮਨੁ ਅਗਾਧਿ ॥ ਜਗੁ ਜੀਤੋ ਹੋ ਹੋ ਗੁਰ ਕਿਰਪਾਧਿ ॥1॥ ਰਹਾਉ ॥ ਅਨਿਕ ਪੂਜਾ ਮੈ ਬਹੁ ਬਿਧਿ

ਖੋਜੀ ਸਾ ਪੂਜਾ ਜਿ ਹਰਿ ਭਾਵਾਸਿ ॥ ਮਾਟੀ ਕੀ ਇਹ ਪੁਤਰੀ ਜੋਰੀ ਕਿਆ ਏਹ ਕਰਮ ਕਮਾਸਿ ॥ ਪ੍ਰਭ

ਬਾਹ ਪਕਰਿ ਜਿਸੁ ਮਾਰਗਿ ਪਾਵਹੁ ਸੋ ਤੁਧੁ ਜੰਤ ਮਿਲਾਸਿ ॥1॥ ਅਵਰ ਓਟ ਮੈ ਕੋਇ ਨ ਸੂਝੈ ਇਕ ਹਰਿ ਕੀ ਓਟ ਮੈ ਆਸ ॥ ਕਿਆ ਦੀਨੁ ਕਰੇ ਅਰਦਾਸਿ ॥ ਜਉ ਸਭ ਘਟਿ ਪ੍ਰਭੂ ਨਿਵਾਸੁ ॥ ਪ੍ਰਭ ਚਰਨਨ ਕੀ ਮਨਿ ਪਿਆਸ ॥ ਜਨ ਨਾਨਕ ਦਾਸੁ ਕਹੀਅਤੁ ਹੈ ਤੁਮਰਾ ਹਉ ਬਲਿ ਬਲਿ ਸਦ ਬਲਿ ਜਾਸ ॥2॥1॥33॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 6 ॥ ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ

॥1॥ ਰਹਾਉ ॥ ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਉਂ ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥1॥

ਮਨਸਾ ਮਾਨਿ ਏਕ ਨਿਰੰਕੇਰੈ ॥ ਸਗਲ ਤਿਆਗਉਂ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ ਬਰਨਿ ਨ ਸਾਕਉ ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥2॥1॥34॥

1305

ਕਾਨੜਾ ਮਹਲਾ 5 ॥ ਐਸੀ ਕਉਨ ਬਿਧੇ ਦਰਸਨ ਪਰਸਨਾ ॥1॥ ਰਹਾਉ ॥ ਆਸ ਪਿਆਸ ਸਫਲਮੂਰਤਿ ਉਮਗਿ ਹੀਉ ਤਰਸਨਾ ॥1॥ ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥ ਹਰਿ ਸੰਤਨਾ ਕੀ ਰੇਨੁ ॥ ਹੀਉ ਅਰਪਿ ਦੇਨ ॥ ਪ੍ਰਭ ਭਏ ਹੈ ਕਿਰਪੇਨ ॥ ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥2॥2॥35॥

ਕਾਨੜਾ ਮਹਲਾ 5 ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟਾ ਹਸਤਿ ਪੂਰਨ ਸਭ ਸੰਗਾ ॥1॥ ਰਹਾਉ ॥ ਬਰਤ ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਿਸੰਗਾ ॥1॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ ਹਉ ਰੋਗੁ ਬਿਆਪੈ

ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥2॥3॥36॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 7 ॥ ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥ ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥1॥ ਰਹਾਉ ॥ ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥ ਹੀਉ ਤੁਮ੍ਹਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥1॥ ਪਹਿਲੈ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥ ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥ ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥

ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥ ਏਕ ਤੂ ਹੀ ਤੂ ਹੀ ਤੂ ਹੀ ॥2॥1॥37॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 8 ॥ ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥1॥ ਰਹਾਉ

॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥1॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨਦਇਆਲ ਮੋਹਨਾ ॥ ਕ੍ਰਿਪਾਲ ਦਇਆ ਮਇਆ ਧਾਰਿ ॥ ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ

॥2॥1॥38॥ ਕਾਨੜਾ ਮਹਲਾ 5 ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥1॥

1306

ਰਹਾਉ ॥ ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥1॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥2॥2॥39॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 9 ॥ ਪਤਿਤਪਾਵਨੁ ਭਗਤਿਬਛਲੁ ਭੈਹਰਨ ਤਾਰਨ ਤਰਨ ॥1॥ ਰਹਾਉ ॥ ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥1॥ ਪ੍ਰਾਨਨਾਥੁ ਅਨਾਥ ਦਾਤੇ ਦੀਨ ਗੋਬਿਦ ਸਰਨਿ ॥ ਆਸ ਪੂਰਨ ਦੁਖ

ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥2॥1॥40॥ ਕਾਨੜਾ ਮਹਲਾ 5 ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥1॥ ਰਹਾਉ ॥ ਸੰਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ

ਲੇਹੁ ਗੋਬਿੰਦ ਰਾਇ ॥1॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ

ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥2॥2॥41॥ ਕਾਨੜਾ ਮਹਲਾ 5 ॥ ਵਾਰਿ ਵਾਰਉ ਅਨਿਕ ਡਾਰਉ ॥ ਸੁਖ ਪ੍ਰਿਅ ਸੁਹਾਗ ਪਲਕ ਰਾਤ ॥1॥ ਰਹਾਉ ॥ ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥1॥ ਮੁਕਤ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥2॥3॥42॥ ਕਾਨੜਾ ਮਹਲਾ 5 ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥1॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥1॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ

ਮੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥2॥4॥43॥ ਕਾਨੜਾ ਮਹਲਾ 5 ॥ ਤਾਂ ਤੇ ਜਾਪਿ ਮਨਾ ਹਰਿ ਜਾਪਿ ॥ ਜੋ ਸੰਤ ਬੇਦ ਕਹਤ ਪੰਥੁ ਗਾਖਰੋ ਮੋਹ ਮਗਨ ਅਹੰ ਤਾਪ ॥1॥ ਰਹਾਉ ॥ ਜੋ ਰਾਤੇ ਮਾਤੇ ਸੰਗਿ ਬਪੁਰੀ ਮਾਇਆ ਮੋਹ ਸੰਤਾਪ ॥1॥ ਨਾਮੁ ਜਪਤ ਸੋਊ ਜਨੁ ਉਧਰੈ ਜਿਸਹਿ ਉਧਾਰਹੁ ਆਪਿ ॥ ਬਿਨਸਿ ਜਾਇ

1307

ਮੋਹੁ ਭੈ ਭਰਮਾ ਨਾਨਕ ਸੰਤ ਪ੍ਰਤਾਪਿ ॥2॥5॥44॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 10 ॥ ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥1॥ ਰਹਾਉ ॥ ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ

॥1॥ ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥2॥1॥45॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਘਰੁ 11 ॥ ਸਹਜ ਸੁਭਾਏ ਆਪਨ ਆਏ ॥ ਕਛੂ ਨ ਜਾਨੌ ਕਛੂ ਦਿਖਾਏ ॥ ਪ੍ਰਭੁ ਮਿਲਿਓ ਸੁਖ

ਬਾਲੇ ਭੋਲੇ ॥1॥ ਰਹਾਉ ॥ ਸੰਜੋਗਿ ਮਿਲਾਏ ਸਾਧ ਸੰਗਾਏ ॥ ਕਤ ਹੂ ਨ ਜਾਏ ਘਰਹਿ ਬਸਾਏ ॥ ਗੁਨਨਿਧਾਨੁ ਪ੍ਰਗਟਿਓ ਇਹ ਚੋਲੈ ॥1॥ ਚਰਨ ਲੁਭਾਏ ਆਨ ਤਜਾਏ ॥ ਥਾਨ ਥਨਾਏ ਸਰਬ ਸਮਾਏ ॥ ਰਸਕਿ ਰਸਕਿ ਨਾਨਕੁ ਗੁਨ ਬੋਲੈ ॥2॥1॥46॥ ਕਾਨੜਾ ਮਹਲਾ 5 ॥ ਗੋਬਿੰਦ ਠਾਕੁਰ ਮਿਲਨ ਦੁਰਾਈ ॥ ਪਰਮਿਤਿ ਰੂਪੁ ਅਗੰਮੁ ਅਗੋਚਰੁ ਰਹਿਓ ਸਰਬ ਸਮਾਈ ॥1॥ ਰਹਾਉ ॥ ਕਹਨਿ ਭਵਨਿ ਨਾਹੀ ਪਾਇਓ ਨ ਪਾਇਓ ਅਨਿਕ ਉਕਤਿ ਚਤੁਰਾਈ ॥1॥ ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ ਪ੍ਰਭੂ ਦਇਆਲ ਕ੍ਰਿਪਾਲ ਕ੍ਰਿਪਾਨਿਧਿ ਜਨ ਨਾਨਕ ਸੰਤ ਰੇਨਾਈ ॥2॥2॥47॥ ਕਾਨੜਾ ਮਹਲਾ 5 ॥ ਮਾਈ ਸਿਮਰਤ ਰਾਮ ਰਾਮ ਰਾਮ ॥ ਪ੍ਰਭ ਬਿਨਾ ਨਾਹੀ ਹੋਰੁ ॥ ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥1॥ ਰਹਾਉ ॥ ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥ ਪ੍ਰਾਨ ਮਨੁ ਧਨੁ ਸਰਬਸੁੋ ਹਰਿ ਗੁਨਨਿਧੇ ਸੁਖੁ ਮੋਰ ॥1॥ ਈਤ ਊਤ ਰਾਮੁ ਪੂਰਨੁ ਨਿਰਖਤ ਰਿਦ ਖੋਰਿ ॥ ਸੰਤ ਸਰਨਿ ਤਰਨ ਨਾਨਕ ਬਿਨਸਿਓ ਦੁਖੁ ਘੋਰ ॥2॥3॥48॥ ਕਾਨੜਾ ਮਹਲਾ 5 ॥ ਜਨ ਕੋ ਪ੍ਰਭ ਸੰਗੇ ਅਸਨੇਹੁ ॥ ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥1॥ ਰਹਾਉ ॥ ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥1॥ ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮਨਿਧਾਨ ॥

1308

ਭੈ ਭਾਇ ਭਗਤਿ ਨਿਹਾਲ ਨਾਨਕ ਸਦ ਸਦਾ ਕੁਰਬਾਨ ॥ 2 ॥ 4 ॥ 49 ॥ ਕਾਨੜਾ ਮਹਲਾ 5 ॥ ਕਰਤ ਕਰਤ ਚਰਚ ਚਰਚ ਚਰਚਰੀ ॥ ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥ 1 ॥ ਰਹਾਉ ॥

ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ

॥ 1 ॥ ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥2॥5॥50॥ ॥12॥50॥62॥

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 4 ਅਸਟਪਦੀਆ ਘਰੁ 1 ॥ ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥1॥ ਰਹਾਉ ॥ ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥

ਅਨ ਰਸ ਸਾਦ ਗਏ ਸਭਿ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥1॥ ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥2॥ ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ

॥3॥ ਰਾਮ ਨਾਮੁ ਇਕੁ ਤਿਲੁ ਤਿਲੁ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥4॥ ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥5॥ ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨ ਘੇਰਿ ਘੁਲਾਵੈਗੋ ॥ ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥6॥ ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥7॥ ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥8॥1॥ ਕਾਨੜਾ ਮਹਲਾ 4 ॥

ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਲਾਦੁ ਸਮਾਵੈਗੋ ॥1॥ ਰਹਾਉ ॥

1309

ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥1॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥2॥ ਸੰਗਤਿ ਸੰਤ ਮਿਲਹੁ ਸਤਿਸੰਗਤਿ ਮਿਲਿ ਸੰਗਤਿ ਹਰਿਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥3॥ ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ

॥4॥ ਭਗਤ ਜਨਾ ਕਉ ਸਦਾ ਨਿਵ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥5॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥6॥ ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥7॥ ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥8॥2॥ ਕਾਨੜਾ ਮਹਲਾ 4 ॥ ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥1॥

ਰਹਾਉ ॥ ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ

ਮਤਿ ਗੁਰਮਤਿ ਮਨੁ ਠਹਰਾਵੈਗੋ ॥1॥ ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥

ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥2॥ ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥3॥ ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ਜਿਉ ਸਤਿਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥4॥ ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥5॥ ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ

1310

ਸਮਾਵੈਗੋ ॥6॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ ਆਵੈ

ਪਰਤਾਪੈ ਪਛੁਤਾਵੈਗੋ ॥7॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥8॥3॥ ਕਾਨੜਾ ਮਹਲਾ 4 ॥ ਮਨੁ ਹਰਿ ਰੰਗਿ ਰਾਤਾ ਗਾਵੈਗੋ ॥ ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥1॥ ਰਹਾਉ ॥ ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ

॥1॥ ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥2॥ ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈਗੁਣੀਆ ਖਿਨੁ ਨ ਟਿਕਾਵੈਗੋ ॥ ਸਤਿਗੁਰ ਪਰਚੈ

ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥3॥ ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸੁ ਮਾਹਿ ਸਮਾਵੈਗੋ ॥ ਏਕੋ ਰੂਪੁ ਏਕੋ ਬਹੁਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥4॥ ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥

ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥5॥ ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ

ਸੋਭਾ ਪਾਵੈਗੋ ॥ ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥6॥ ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥7॥

ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰ ਸਰਨਿ ਮਿਲਾਵੈਗੋ ॥8॥4॥ ਕਾਨੜਾ ਮਹਲਾ 4 ॥ ਮਨੁ ਗੁਰਮਤਿ ਚਾਲ ਚਲਾਵੈਗੋ ॥ ਜਿਉ ਮੈਗਲੁ ਮਸਤੁ ਦੀਜੈ

ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥1॥ ਰਹਾਉ ॥ ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥1॥ ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ

॥ 2 ॥ ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ ਸਤੁ ਸੰਤੋਖੁ ਧਰਮੁ ਆਨਿ ਰਾਖੇ

1311

ਹਰਿ ਨਗਰੀ ਹਰਿ ਗੁਨ ਗਾਵੈਗੋ ॥3॥ ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥

ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇਇ ਨਿਕਲਾਵੈਗੋ ॥4॥ ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭ ਬਾਜੀ ਖੇਲੁ ਖਿਲਾਵੈਗੋ ॥ ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥5॥ ਹਉਮੈ ਕਰੈ ਕਰਾਵੈ

ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ ਆਇਆ ਕਾਲੁ ਦੁਖਦਾਈ ਹੋਏ ਜੋ ਬੀਜੈ ਸੋ ਖਵਲਾਵੈਗੋ ॥6॥ ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੈ ਪਤਿ ਪਾਵੈਗੋ ॥ ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥7॥ ਰਾਮ ਨਾਮੁ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥8॥5॥ ਕਾਨੜਾ ਮਹਲਾ 4 ॥ ਮਨੁ ਸਤਿਗੁਰ ਸਰਨਿ ਧਿਆਵੈਗੋ

॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥1॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ

ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥1॥

ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾਪਦੁ ਪਾਏ ਸਤਿਗੁਰ ਮੁਖਿ ਬਚਨ ਧਿਆਵੈਗੋ ॥2॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥3॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥4॥ ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥5॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥6॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ

ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥7॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਿਸੰਗਤਿ ਰਾਖਿ ਸਮਾਵੈਗੋ ॥8॥6॥ ਛਕਾ 1 ॥

1312

ੴ ਸਤਿ ਗੁਰ ਪ੍ਰਸਾਦਿ ॥

ਕਾਨੜਾ ਮਹਲਾ 5 ਛੰਤ ॥ ਸੇ ਉਧਰੇ ਜਿਨ ਰਾਮ ਧਿਆਏ ॥ ਜਤਨ ਮਾਇਆ ਕੇ ਕਾਮਿ ਨ ਆਏ ॥ ਰਾਮ ਧਿਆਏ ਸਭਿ ਫਲ ਪਾਏ ਧਨਿ ਧੰਨਿ ਤੇ ਬਡਭਾਗੀਆ ॥ ਸਤਿਸੰਗਿ ਜਾਗੇ ਨਾਮਿ ਲਾਗੇ ਏਕ ਸਿਉ ਲਿਵ ਲਾਗੀਆ

॥ ਤਜਿ ਮਾਨੁ ਮੋਹੁ ਬਿਕਾਰ ਸਾਧੂ ਲਗਿ ਤਰਉ ਤਿਨ ਕੈ ਪਾਏ ॥ ਬਿਨਵੰਤਿ ਨਾਨਕੁ ਸਰਣਿ ਸੁਆਮੀ ਬਡਭਾਗਿ ਦਰਸਨੁ ਪਾਏ ॥1॥ ਮਿਲਿ ਸਾਧੂ ਨਿਤ ਭਜਹ ਨਾਰਾਇਣ ॥ ਰਸਕਿ ਰਸਕਿ ਸੁਆਮੀ ਗੁਣ ਗਾਇਣ ॥ ਗੁਣ ਗਾਇ ਜੀਵਹ ਹਰਿ ਅਮਿਓ ਪੀਵਹ ਜਨਮ ਮਰਣਾ ਭਾਗਏ ॥ ਸਤਿਸੰਗਿ ਪਾਈਐ ਹਰਿ ਧਿਆਈਐ ਬਹੁੜਿ ਦੂਖੁ ਨ ਲਾਗਏ ॥ ਕਰਿ ਦਇਆ ਦਾਤੇ ਪੁਰਖ ਬਿਧਾਤੇ ਸੰਤ ਸੇਵ ਕਮਾਇਣ ॥ ਬਿਨਵੰਤਿ ਨਾਨਕੁ ਜਨ ਧੂਰਿ ਬਾਂਛਹਿ ਹਰਿ ਦਰਸਿ ਸਹਜਿ ਸਮਾਇਣ ॥2॥ ਸਗਲੇ ਜੰਤ ਭਜਹੁ ਗੋਪਾਲੈ ॥ ਜਪ ਤਪ ਸੰਜਮ ਪੂਰਨ ਘਾਲੈ ॥ ਨਿਤ ਭਜਹੁ ਸੁਆਮੀ ਅੰਤਰਜਾਮੀ ਸਫਲ ਜਨਮੁ ਸਬਾਇਆ ॥ ਗੋਬਿਦੁ ਗਾਈਐ ਨਿਤ ਧਿਆਈਐ ਪਰਵਾਣੁ ਸੋਈ ਆਇਆ

॥ ਜਪ ਤਪ ਸੰਜਮ ਹਰਿ ਹਰਿ ਨਿਰੰਜਨ ਗੋਬਿੰਦ ਧਨੁ ਸੰਗਿ ਚਾਲੈ ॥ ਬਿਨਵੰਤਿ ਨਾਨਕੁ ਕਰਿ ਦਇਆ ਦੀਜੈ

ਹਰਿ ਰਤਨੁ ਬਾਧਉ ਪਾਲੈ ॥3॥ ਮੰਗਲਚਾਰ ਚੋਜ ਆਨੰਦਾ ॥ ਕਰਿ ਕਿਰਪਾ ਮਿਲੇ ਪਰਮਾਨੰਦਾ ॥ ਪ੍ਰਭ ਮਿਲੇ ਸੁਆਮੀ ਸੁਖਹਗਾਮੀ ਇਛ ਮਨ ਕੀ ਪੁੰਨੀਆ ॥ ਬਜੀ ਬਧਾਈ ਸਹਜੇ ਸਮਾਈ ਬਹੁੜਿ ਦੂਖਿ ਨ ਰੁੰਨੀਆ ॥ ਲੇ ਕੰਠਿ ਲਾਏ ਸੁਖ ਦਿਖਾਏ ਬਿਕਾਰ ਬਿਨਸੇ ਮੰਦਾ ॥ ਬਿਨਵੰਤਿ ਨਾਨਕੁ ਮਿਲੇ ਸੁਆਮੀ ਪੁਰਖ ਪਰਮਾਨੰਦਾ ॥4॥1॥

ੴ ਸਤਿ ਗੁਰ ਪ੍ਰਸਾਦਿ ॥

ਕਾਨੜੇ ਕੀ ਵਾਰ ਸਲੋਕਾਂ ਨਾਲਿ ਮਹਲਾ 4 ॥ ਮੂਸੇ ਕੀ ਵਾਰ ਕੀ ਧੁਨੀ ॥ ਸਲੋਕ ਮਃ 4 ॥ ਰਾਮ ਨਾਮੁ ਨਿਧਾਨੁ ਹਰਿ ਗੁਰਮਤਿ ਰਖੁ ਉਰ ਧਾਰਿ ॥ ਦਾਸਨ ਦਾਸਾ ਹੋਇ ਰਹੁ ਹਉਮੈ ਬਿਖਿਆ ਮਾਰਿ ॥ ਜਨਮੁ ਪਦਾਰਥੁ ਜੀਤਿਆ ਕਦੇ ਨ ਆਵੈ

ਹਾਰਿ ॥ ਧਨੁ ਧਨੁ ਵਡਭਾਗੀ ਨਾਨਕਾ ਜਿਨ ਗੁਰਮਤਿ ਹਰਿ ਰਸੁ ਸਾਰਿ ॥1॥ ਮਃ 4 ॥ ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ

1313

ਗੁਣੀਨਿਧਾਨੁ ॥ ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ ॥ ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ ॥ ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥2॥ ਪਉੜੀ ॥ ਤੂੰ

ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੋਗ ਜੋਗੀਆ ॥ ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ

॥ ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥ ਸਤਿਸੰਗਤਿ ਸਤਿਗੁਰ ਧੰਨੁ ਧਨੁੋ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥ ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ

ਪਾਪ ਲਹੋਗੀਆ ॥1॥ ਸਲੋਕ ਮਃ 4 ॥ ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਹਉਮੈ ਮਮਤਾ ਨਾਸੁ ਹੋਇ ਦੁਰਮਤਿ ਕਢੈ ਧੋਇ ॥ ਨਾਨਕ ਅਨਦਿਨੁ ਗੁਣ ਉਚਰੈ ਜਿਨ ਕਉ ਧੁਰਿ ਲਿਖਿਆ ਹੋਇ ॥1॥ ਮਃ 4

॥ ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥ ਹਰਿ ਆਪੇ ਆਪਿ ਵਰਤਦਾ ਹਰਿ ਜੇਵਡੁ ਅਵਰੁ ਨ ਕੋਇ ॥ ਜੋ ਹਰਿ ਪ੍ਰਭ ਭਾਵੈ ਸੋ ਥੀਐ ਜੋ ਹਰਿ ਪ੍ਰਭੁ ਕਰੇ ਸੁ ਹੋਇ ॥ ਕੀਮਤਿ ਕਿਨੈ ਨ ਪਾਈਆ ਬੇਅੰਤੁ ਪ੍ਰਭੂ

ਹਰਿ ਸੋਇ ॥ ਨਾਨਕ ਗੁਰਮੁਖਿ ਹਰਿ ਸਾਲਾਹਿਆ ਤਨੁ ਮਨੁ ਸੀਤਲੁ ਹੋਇ ॥2॥ ਪਉੜੀ ॥ ਸਭ ਜੋਤਿ ਤੇਰੀ ਜਗਜੀਵਨਾ ਤੂ ਘਟਿ ਘਟਿ ਹਰਿ ਰੰਗ ਰੰਗਨਾ ॥ ਸਭਿ ਧਿਆਵਹਿ ਤੁਧੁ ਮੇਰੇ ਪ੍ਰੀਤਮਾ ਤੂ ਸਤਿ ਸਤਿ ਪੁਰਖੁ ਨਿਰੰਜਨਾ ॥ ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥ ਸੇਵਕੁ ਠਾਕੁਰੁ ਸਭੁ ਤੂ ਹੈ

ਤੂ ਹੈ ਗੁਰਮਤੀ ਹਰਿ ਚੰਗ ਚੰਗਨਾ ॥ ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭਿ ਫਲ ਫਲਨਾ ॥2॥ ਸਲੋਕ ਮਃ 4 ॥ ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਜੋ ਇਛਹਿ ਸੋ ਫਲੁ ਪਾਇਸੀ ਗੁਰ ਸਬਦੀ ਲਗੈ ਧਿਆਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ ਗੁਮਾਨੁ ॥ ਗੁਰਮੁਖਿ

ਕਮਲੁ ਵਿਗਸਿਆ ਸਭੁ ਆਤਮਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ

॥1॥ ਮਃ 4 ॥ ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨ ਮਨਿ ਵਸਿਆ ਆਇ ॥ ਸਤਿਗੁਰ ਕੈ ਭਾਣੈ ਜੋ ਚਲੈ ਤਿਨ ਦਾਲਦੁ ਦੁਖੁ ਲਹਿ ਜਾਇ ॥ ਆਪਣੈ ਭਾਣੈ ਕਿਨੈ ਨ ਪਾਇਓ ਜਨ ਵੇਖਹੁ ਮਨਿ ਪਤੀਆਇ ॥ ਜਨੁ ਨਾਨਕੁ ਦਾਸਨ ਦਾਸੁ ਹੈ ਜੋ ਸਤਿਗੁਰ ਲਾਗੇ ਪਾਇ ॥2॥ ਪਉੜੀ ॥

1314

ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥3॥ ਸਲੋਕ ਮਃ 4 ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰਿ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰਿ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥1॥ ਮਃ 4 ॥

ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥ ਮਤਿ ਗੁਰਮਤਿ ਕੀਰਤਿ ਪਾਈਐ ਹਰਿ ਨਾਮਾ ਹਰਿ ਉਰਿ ਹਾਰੁ ॥ ਵਡਭਾਗੀ ਜਿਨ ਹਰਿ ਧਿਆਇਆ ਤਿਨ ਸਉਪਿਆ ਹਰਿ ਭੰਡਾਰੁ ॥ ਬਿਨੁ ਨਾਵੈ ਜਿ ਕਰਮ ਕਮਾਵਣੇ ਨਿਤ ਹਉਮੈ ਹੋਇ ਖੁਆਰੁ ॥ ਜਲਿ ਹਸਤੀ ਮਲਿ ਨਾਵਾਲੀਐ ਸਿਰਿ ਭੀ ਫਿਰਿ ਪਾਵੈ ਛਾਰੁ ॥ ਹਰਿ ਮੇਲਹੁ ਸਤਿਗੁਰੁ ਦਇਆ ਕਰਿ ਮਨਿ ਵਸੈ ਏਕੰਕਾਰੁ ॥ ਜਿਨ ਗੁਰਮੁਖਿ ਸੁਣਿ ਹਰਿ ਮੰਨਿਆ ਜਨ ਨਾਨਕ ਤਿਨ ਜੈਕਾਰੁ ॥2॥ ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥

ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥4॥ ਸਲੋਕ ਮਃ 4 ॥ ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥ ਹਮ ਕਿਉ ਕਰਿ ਜਪਹ ਇਆਣਿਆ ਹਰਿ ਤੁਮ ਵਡ ਅਗਮ ਅਗਾਹ ॥ ਹਰਿ ਦੇਹੁ ਪ੍ਰਭੂ

ਮਤਿ ਊਤਮਾ ਗੁਰ ਸਤਿਗੁਰ ਕੈ ਪਗਿ ਪਾਹ ॥ ਸਤਿਸੰਗਤਿ ਹਰਿ ਮੇਲਿ ਪ੍ਰਭ ਹਮ ਪਾਪੀ ਸੰਗਿ ਤਰਾਹ ॥ ਜਨ ਨਾਨਕ ਕਉ ਹਰਿ ਬਖਸਿ ਲੈਹੁ ਹਰਿ ਤੁਠੈ ਮੇਲਿ ਮਿਲਾਹ ॥ ਹਰਿ ਕਿਰਪਾ ਕਰਿ ਸੁਣਿ ਬੇਨਤੀ ਹਮ ਪਾਪੀ ਕਿਰਮ ਤਰਾਹ ॥1॥ ਮਃ 4 ॥ ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥ ਗੁਰ ਸੇਵਾ ਹਰਿ

1315

ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ ॥ ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ ॥ ਗੁਰਿ ਤੁਠੈ

ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ ॥ ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ

॥2॥ ਪਉੜੀ ॥ ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥

ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥5॥ ਸਲੋਕ ਮਃ 4 ॥ ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰਮੰਤੁ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ ॥ ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ ॥ ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾਕੰਤੁ ॥ ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ ॥ ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ ॥ ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥1॥ ਮਃ 4 ॥ ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥ ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ

॥2॥ ਪਉੜੀ ॥ ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥ ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ ॥ ਨਿਤ ਸਾਰਿ ਸਮ੍ਹਾਲੇ ਸਭਿ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ

॥ ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ ॥ ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥6॥ ਸਲੋਕ ਮਃ 4 ॥ ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥ ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥1॥ ਮਃ 4 ॥ ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥ ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ

॥2॥ ਪਉੜੀ ॥ ਪੰਚੇ ਸਬਦ ਵਜੇ ਮਤਿ ਗੁਰਮਤਿ ਵਡਭਾਗੀ ਅਨਹਦੁ ਵਜਿਆ ॥ ਆਨਦਮੂਲੁ ਰਾਮੁ ਸਭੁ ਦੇਖਿਆ ਗੁਰ ਸਬਦੀ ਗੋਵਿਦੁ ਗਜਿਆ ॥ ਆਦਿ ਜੁਗਾਦਿ ਵੇਸੁ ਹਰਿ ਏਕੋ ਮਤਿ ਗੁਰਮਤਿ ਹਰਿ ਪ੍ਰਭੁ ਭਜਿਆ ॥ ਹਰਿ

1316

ਦੇਵਹੁ ਦਾਨੁ ਦਇਆਲ ਪ੍ਰਭ ਜਨ ਰਾਖਹੁ ਹਰਿ ਪ੍ਰਭ ਲਜਿਆ ॥ ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ

ਜਿਤੁ ਮਿਲਿ ਹਰਿ ਪੜਦਾ ਕਜਿਆ ॥7॥ ਸਲੋਕੁ ਮਃ 4 ॥ ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡਭਾਗ ਲਹੰਨਿ ॥1॥ ਮਃ 4 ॥ ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ

॥2॥ ਪਉੜੀ ॥ ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ ਸਤਿਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥8॥ ਸਲੋਕ ਮਃ 4 ॥ ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥1॥ ਮਃ 4 ॥ ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥

ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥2॥ ਪਉੜੀ ॥ ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥9॥ ਸਲੋਕ ਮਃ 4 ॥ ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ

॥ ਘਟਿ ਘਟਿ ਆਤਮਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ

1317

ਗੁਰਿ ਮੀਤਿ ॥ ਹਰਿ ਸੁਆਮੀ ਹਰਿ ਪ੍ਰਭੁ ਤਿਨ ਮਿਲੇ ਜਿਨ ਲਿਖਿਆ ਧੁਰਿ ਹਰਿ ਪ੍ਰੀਤਿ ॥ ਜਨ ਨਾਨਕ ਨਾਮੁ ਧਿਆਇਆ ਗੁਰ ਬਚਨਿ ਜਪਿਓ ਮਨਿ ਚੀਤਿ ॥1॥ ਮਃ 4 ॥ ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗਿ

॥ ਗੁਰਿ ਪੂਰੈ ਦੇਖਾਲਿਆ ਨਾਨਕ ਹਰਿ ਲਿਵ ਲਾਗਿ ॥2॥ ਪਉੜੀ ॥ ਧਨੁ ਧਨੁ ਸੁਹਾਵੀ ਸਫਲ ਘੜੀ ਜਿਤੁ ਹਰਿ ਸੇਵਾ ਮਨਿ ਭਾਣੀ ॥ ਹਰਿ ਕਥਾ ਸੁਣਾਵਹੁ ਮੇਰੇ ਗੁਰਸਿਖਹੁ ਮੇਰੇ ਹਰਿ ਪ੍ਰਭ ਅਕਥ ਕਹਾਣੀ ॥ ਕਿਉ ਪਾਈਐ ਕਿਉ ਦੇਖੀਐ ਮੇਰਾ ਹਰਿ ਪ੍ਰਭੁ ਸੁਘੜੁ ਸੁਜਾਣੀ ॥ ਹਰਿ ਮੇਲਿ ਦਿਖਾਏ ਆਪਿ ਹਰਿ ਗੁਰ ਬਚਨੀ ਨਾਮਿ ਸਮਾਣੀ ॥ ਤਿਨ ਵਿਟਹੁ ਨਾਨਕੁ ਵਾਰਿਆ ਜੋ ਜਪਦੇ ਹਰਿ ਨਿਰਬਾਣੀ ॥10॥ ਸਲੋਕ ਮਃ 4 ॥ ਹਰਿ ਪ੍ਰਭ ਰਤੇ ਲੋਇਣਾ ਗਿਆਨੁ ਅੰਜਨੁ ਗੁਰੁ ਦੇਇ ॥ ਮੈ ਪ੍ਰਭੁ ਸਜਣੁ ਪਾਇਆ ਜਨ ਨਾਨਕ ਸਹਜਿ ਮਿਲੇਇ ॥1॥ ਮਃ 4 ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੁ ਚਿਤਵੈ ਨਾਮੋ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਈਐ

ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤ੍ਰਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥2॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਤੁਧੁ ਆਪੇ ਵਸਗਤਿ ਕੀਤਾ ॥ ਇਕਿ ਮਨਮੁਖ ਕਰਿ ਹਾਰਾਇਅਨੁ ਇਕਨਾ ਮੇਲਿ ਗੁਰੂ ਤਿਨਾ ਜੀਤਾ ॥ ਹਰਿ ਊਤਮੁ ਹਰਿ ਪ੍ਰਭ ਨਾਮੁ ਹੈ ਗੁਰ ਬਚਨਿ ਸਭਾਗੈ ਲੀਤਾ ॥

ਦੁਖੁ ਦਾਲਦੁ ਸਭੋ ਲਹਿ ਗਇਆ ਜਾਂ ਨਾਉ ਗੁਰੂ ਹਰਿ ਦੀਤਾ ॥ ਸਭਿ ਸੇਵਹੁ ਮੋਹਨੋ ਮਨਮੋਹਨੋ ਜਗਮੋਹਨੋ ਜਿਨਿ ਜਗਤੁ ਉਪਾਇ ਸਭੋ ਵਸਿ ਕੀਤਾ ॥11॥ ਸਲੋਕ ਮਃ 4 ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ

ਦੁਰਜਨਾ ॥ ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥1॥ ਮਃ 4 ॥ ਮਨੁ ਤਨੁ ਤਾਮਿ ਸਗਾਰਵਾ ਜਾਂ ਦੇਖਾ ਹਰਿ ਨੈਣੇ ॥ ਨਾਨਕ ਸੋ ਪ੍ਰਭੁ ਮੈ ਮਿਲੈ ਹਉ ਜੀਵਾ ਸਦੁ ਸੁਣੇ ॥2॥ ਪਉੜੀ ॥ ਜਗੰਨਾਥ ਜਗਦੀਸੁਰ ਕਰਤੇ ਅਪਰੰਪਰ ਪੁਰਖੁ ਅਤੋਲੁ ॥ ਹਰਿ ਨਾਮੁ ਧਿਆਵਹੁ ਮੇਰੇ ਗੁਰਸਿਖਹੁ ਹਰਿ ਊਤਮੁ ਹਰਿ ਨਾਮੁ ਅਮੋਲੁ ॥

ਜਿਨ ਧਿਆਇਆ ਹਿਰਦੈ ਦਿਨਸੁ ਰਾਤਿ ਤੇ ਮਿਲੇ ਨਹੀ ਹਰਿ ਰੋਲੁ ॥ ਵਡਭਾਗੀ ਸੰਗਤਿ ਮਿਲੈ ਗੁਰ ਸਤਿਗੁਰ ਪੂਰਾ ਬੋਲੁ ॥ ਸਭਿ ਧਿਆਵਹੁ ਨਰ ਨਾਰਾਇਣੋ ਨਾਰਾਇਣੋ ਜਿਤੁ ਚੂਕਾ ਜਮ ਝਗੜੁ ਝਗੋਲੁ ॥12॥ ਸਲੋਕ ਮਃ 4

॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ

1318

ਤਿਸੁ ਫਿਰਿ ਮਾਰ ॥1॥ ਮਃ 4 ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨਿ ॥2॥ ਪਉੜੀ ॥ ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥ ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ ॥ ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ ॥ ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ ॥ ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥13॥ ਸਲੋਕ ਮਃ 4 ॥

ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ ॥ ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹ ਵੰਞੁ

॥1॥ ਮਃ 4 ॥ ਹਰਿ ਤੂ ਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹਾਰੇ ॥ ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ

॥ ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੰਸਾਰੇ ॥ ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮ੍ਹਾਰੇ

॥ ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥2॥ ਪਉੜੀ ॥ ਇਛਾ ਮਨ ਕੀ ਪੂਰੀਐ ਜਪੀਐ ਸੁਖਸਾਗਰੁ

॥ ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮਕਾਗਰੁ

॥ ਜਨਮੁ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ ॥ ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖੁ ਦਾਗਰੁ

॥14॥ ਸਲੋਕ ਮਃ 4 ॥ ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥ ਜਨ ਨਾਨਕ ਅਲਖੁ ਨ ਲਖੀਐ ਗੁਰਮੁਖਿ

ਦੇਇ ਦਿਖਾਲਿ ॥1॥ ਮਃ 4 ॥ ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਨ ਜਾਈ ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥2॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ

॥ ਜਨਮ ਜਨਮ ਕੀ ਮਲੁ ਉਤਰੈ ਮਨਚਿੰਦਿਆ ਪਾਵੈ ॥ ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ ॥ ਆਪਿ ਤਰੈ ਸੰਗੀ ਤਰਾਇ ਸਭੁ ਕੁਟੰਬੁ ਤਰਾਵੈ ॥ ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥15॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ ॥ ਐਸੋ ਰਾਮਰਾਇ ਅੰਤਰਜਾਮੀ ॥ ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥1॥ ਰਹਾਉ ॥ ਬਸੈ ਘਟਾ ਘਟਿ ਲੀਪੁ ਨ ਛੀਪੈ ॥ ਬੰਧਨ ਮੁਕਤਾ ਜਾਤੁ ਨ ਦੀਸੈ ॥1॥ ਪਾਨੀ ਮਾਹਿ ਦੇਖੁ ਮੁਖੁ ਜੈਸਾ ॥ ਨਾਮੇ ਕੋ ਸੁਆਮੀ ਬੀਠੁਲੁ ਐਸਾ ॥2॥1॥

1319

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਕਲਿਆਨ ਮਹਲਾ 4 ਚਉਪਦੇ ਘਰੁ 1 ॥ ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥1॥ ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥1॥

ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰੁ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥2॥ ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿਰਾਇਆ ॥

ਤੁਮ ਜਲਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤ ਹੂ ਪਾਇਆ ॥3॥ ਜਨ ਕਉ ਕ੍ਰਿਪਾ ਕਰਹੁ ਮਧੁਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥4॥1॥

ਕਲਿਆਨੁ ਮਹਲਾ 4 ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥1॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ

॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥1॥ ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥2॥ ਜਨ ਕੇ ਤੁਮ ਹਰਿ ਰਾਖੇ ਸੁਆਮੀ ਤੁਮ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭਿ ਕਰਿ ਕਰਿ ਝਰਿ ਪਰਿਆ ॥3॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥

ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥ 4 ॥ 2 ॥ ਕਲਿਆਨ ਮਹਲਾ 4 ॥

1320

ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥ 1 ॥

ਰਹਾਉ ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥1॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭ ਦਿਖਨਥੇ ॥

ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥2॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥3॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ

ਸਮਰਥੇ ॥4॥3॥ ਕਲਿਆਨ ਮਹਲਾ 4 ॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥1॥ ਰਹਾਉ ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ ਜਹ ਦਰਗਹ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥1॥ ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਿਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥2॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ

ਨਾਮੁ ਸਾਥਈ ॥3॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ

ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥4॥4॥ ਕਲਿਆਨ ਮਹਲਾ 4 ॥ ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ

॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥1॥ ਰਹਾਉ ॥ ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥1॥ ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥2॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੇ ॥3॥ ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ

1321

ਰਿਦੈ ਮੋਹਿ ਹਰਿ ਚਰਾਨੈ ॥4॥5॥ ਕਲਿਆਨ ਮਹਲਾ 4 ॥ ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ

॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥1॥ ਰਹਾਉ ॥ ਹਮ ਬਾਰਿਕ ਮੁਗਧ

ਇਆਨ ਪਿਤਾ ਸਮਝਾਵਹਿਗੇ ॥ ਸੁਤੁ ਖਿਨੁ ਖਿਨੁ ਭੂਲਿ ਬਿਗਾਰਿ ਜਗਤ ਪਿਤ ਭਾਵਹਿਗੇ ॥1॥ ਜੋ ਹਰਿ ਸੁਆਮੀ ਤੁਮ ਦੇਹੁ ਸੋਈ ਹਮ ਪਾਵਹਗੇ ॥ ਮੋਹਿ ਦੂਜੀ ਨਾਹੀ ਠਉਰ ਜਿਸੁ ਪਹਿ ਹਮ ਜਾਵਹਗੇ ॥2॥ ਜੋ ਹਰਿ ਭਾਵਹਿ ਭਗਤ ਤਿਨਾ ਹਰਿ ਭਾਵਹਿਗੇ ॥ ਜੋਤੀ ਜੋਤਿ ਮਿਲਾਇ ਜੋਤਿ ਰਲਿ ਜਾਵਹਗੇ ॥3॥ ਹਰਿ ਆਪੇ ਹੋਇ ਕ੍ਰਿਪਾਲੁ ਆਪਿ ਲਿਵ ਲਾਵਹਿਗੇ ॥ ਜਨੁ ਨਾਨਕੁ ਸਰਨਿ ਦੁਆਰਿ ਹਰਿ ਲਾਜ ਰਖਾਵਹਿਗੇ ॥4॥6॥ ਛਕਾ 1 ॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕਲਿਆਨੁ ਭੋਪਾਲੀ ਮਹਲਾ 4 ਦੁਪਦਾ ਘਰੁ 2 ॥ ਪਾਰਬ੍ਰਹਮੁ ਪਰਮੇਸੁਰੁ ਸੁਆਮੀ ਦੂਖਨਿਵਾਰਣੁ ਨਾਰਾਇਣੇ ॥ ਸਗਲ ਭਗਤ ਜਾਚਹਿ ਸੁਖਸਾਗਰ ਭਵਨਿਧਿ ਤਰਣ ਹਰਿ ਚਿੰਤਾਮਣੇ ॥1॥ ਰਹਾਉ

॥ ਦੀਨ ਦਇਆਲ ਜਗਦੀਸ ਦਮੋਦਰ ਹਰਿ ਅੰਤਰਜਾਮੀ ਗੋਬਿੰਦੇ ॥ ਤੇ ਨਿਰਭਉ ਜਿਨ ਸ੍ਰੀਰਾਮੁ ਧਿਆਇਆ ਗੁਰਮਤਿ ਮੁਰਾਰਿ ਹਰਿ ਮੁਕੰਦੇ ॥1॥ ਜਗਦੀਸੁਰ ਚਰਨ ਸਰਨਿ ਜੋ ਆਏ ਤੇ ਜਨ ਭਵਨਿਧਿ

ਪਾਰਿ ਪਰੇ ॥ ਭਗਤ ਜਨਾ ਕੀ ਪੈਜ ਹਰਿ ਰਾਖੈ ਜਨ ਨਾਨਕ ਆਪਿ ਹਰਿ ਕ੍ਰਿਪਾ ਕਰੇ ॥2॥1॥7॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕਲਿਆਨੁ ਮਹਲਾ 5 ਦੁਪਦੇ ਘਰੁ 1 ॥ ਹਮਾਰੈ ਏਹ ਕਿਰਪਾ ਕੀਜੈ ॥ ਅਲਿ ਮਕਰੰਦ ਚਰਨ ਕਮਲ ਸਿਉ ਮਨੁ ਫੇਰਿ ਫੇਰਿ ਰੀਝੈ ॥1॥ ਰਹਾਉ ॥ ਆਨ ਜਲਾ ਸਿਉ ਕਾਜੁ ਨ ਕਛੂਐ ਹਰਿ ਬੂੰਦ ਚਾਤ੍ਰਿਕ ਕਉ ਦੀਜੈ ॥1॥ ਬਿਨੁ ਮਿਲਬੇ ਨਾਹੀ ਸੰਤੋਖਾ ਪੇਖਿ ਦਰਸਨੁ ਨਾਨਕੁ ਜੀਜੈ ॥2॥1॥ ਕਲਿਆਨ ਮਹਲਾ 5 ॥ ਜਾਚਕੁ ਨਾਮੁ ਜਾਚੈ ਜਾਚੈ ॥ ਸਰਬਧਾਰ ਸਰਬ ਕੇ ਨਾਇਕ ਸੁਖ ਸਮੂਹ ਕੇ ਦਾਤੇ ॥1॥ ਰਹਾਉ ॥ ਕੇਤੀ ਕੇਤੀ ਮਾਂਗਨਿ ਮਾਗੈ ਭਾਵਨੀਆ ਸੋ ਪਾਈਐ ॥1॥ ਸਫਲ ਸਫਲ ਸਫਲ ਦਰਸੁ ਰੇ ਪਰਸਿ ਪਰਸਿ ਗੁਨ ਗਾਈਐ ॥ ਨਾਨਕ ਤਤੁ ਤਤ ਸਿਉ ਮਿਲੀਐ ਹੀਰੈ ਹੀਰੁ ਬਿਧਾਈਐ ॥2॥2॥

1322

ਕਲਿਆਨ ਮਹਲਾ 5 ॥ ਮੇਰੇ ਲਾਲਨ ਕੀ ਸੋਭਾ ॥ ਸਦ ਨਵਤਨ ਮਨ ਰੰਗੀ ਸੋਭਾ ॥1॥ ਰਹਾਉ

॥ ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥1॥ ਜੋਗ ਗਿਆਨ ਧਿਆਨ ਸੇਖਨਾਗੇ ਸਗਲ ਜਪਹਿ ਤਰੰਗੀ ॥ ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥2॥3॥

ੴ ਸਤਿ ਗੁਰ ਪ੍ਰਸਾਦਿ ॥

ਕਲਿਆਨ ਮਹਲਾ 5 ਦੁਪਦੇ ਘਰੁ 2 ॥ ਤੇਰੈ ਮਾਨਿ ਹਰਿ ਹਰਿ ਮਾਨਿ ॥ ਨੈਨ ਬੈਨ ਸ੍ਰਵਨ ਸੁਨੀਐ ਅੰਗਿ ਅੰਗੇ ਸੁਖ

ਪ੍ਰਾਨਿ ॥1॥ ਰਹਾਉ ॥ ਇਤ ਉਤ ਦਹ ਦਿਸਿ ਰਵਿਓ ਮੇਰੁ ਤ੍ਰਿਨਹਿ ਸਮਾਨਿ ॥1॥ ਜਤ ਕਤਾ ਤਤ ਪੇਖੀਐ ਹਰਿ ਪੁਰਖਪਤਿ ਪਰਧਾਨੁ ॥ ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮਗਿਆਨੁ ॥2॥1॥4॥ ਕਲਿਆਨ ਮਹਲਾ 5

॥ ਗੁਨ ਨਾਦ ਧੁਨਿ ਅਨੰਦ ਬੇਦ ॥ ਕਥਤ ਸੁਨਤ ਮੁਨਿਜਨਾ ਮਿਲਿ ਸੰਤਮੰਡਲੀ ॥1॥ ਰਹਾਉ ॥ ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪਖੰਡਲੀ ॥1॥ ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥ ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥2॥2॥5॥ ਕਲਿਆਨੁ ਮਹਲਾ 5 ॥ ਕਉਨ ਬਿਧਿ ਤਾ ਕੀ ਕਹਾ ਕਰਉ ॥ ਧਰਤ ਧਿਆਨੁ ਗਿਆਨੁ ਸਾਸਤ੍ਰਗਿਆ ਅਜਰਪਦੁ ਕੈਸੇ ਜਰਉ

॥1॥ ਰਹਾਉ ॥ ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥1॥ ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥ ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥2॥3॥6॥ ਕਲਿਆਨ ਮਹਲਾ 5 ॥ ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥ ਗਰਭ ਜੋਨਿ ਕਲਿ ਕਾਲਜਾਲੁ ਦੁਖ ਬਿਨਾਸਨੁ ਹਰਿ ਰਖੇ

॥1॥ ਰਹਾਉ ॥ ਨਾਮ ਧਾਰੀ ਸਰਨਿ ਤੇਰੀ ॥ ਪ੍ਰਭ ਦਇਆਲ ਟੇਕ ਮੇਰੀ ॥1॥ ਅਨਾਥ ਦੀਨ ਆਸਵੰਤ ॥ ਨਾਮੁ ਸੁਆਮੀ ਮਨਹਿ ਮੰਤੁ ॥2॥ ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥ ਸਰਬ ਜੁਗ ਮਹਿ ਤੁਮ ਪਛਾਨੂ ॥3॥ ਹਰਿ ਮਨਿ ਬਸੇ ਨਿਸਿ ਬਾਸਰੋ ॥ ਗੋਬਿੰਦ ਨਾਨਕ ਆਸਰੋ ॥4॥4॥7॥ ਕਲਿਆਨ ਮਹਲਾ 5 ॥ ਮਨਿ ਤਨਿ ਜਾਪੀਐ ਭਗਵਾਨ

॥ ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥1॥ ਰਹਾਉ ॥ ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ

॥ ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲੁ ॥1॥ ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ

1323

ਸੇਵ ॥ ਨਾਨਕ ਦਾਸੁ ਸਰਣਾਗਤੀ ਹਰਿ ਪੁਰਖੁ ਪੂਰਨ ਦੇਵ ॥2॥5॥8॥ ਕਲਿਆਨੁ ਮਹਲਾ 5 ॥ ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ ਕਰਿ ਕਿਰਪਾ ਪੂਰਨ ਪਰਮੇਸੁਰ ਨਿਹਚਲੁ ਸਚੁ ਸਬਦੁ ਨੀਸਾਣੁ ॥1॥ ਰਹਾਉ ॥ ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ

॥1॥ ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ

॥2॥6॥9॥ ਕਲਿਆਨੁ ਮਹਲਾ 5 ॥ ਹਰਿ ਚਰਨ ਸਰਨਿ ਕਲਿਆਨ ਕਰਨ ॥ ਪ੍ਰਭ ਨਾਮੁ ਪਤਿਤਪਾਵਨੋ ॥1॥

ਰਹਾਉ ॥ ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥1॥ ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥2॥7॥10॥ ॥7॥10॥17॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਕਲਿਆਨ ਮਹਲਾ 4 ਅਸਟਪਦੀਆ ਘਰੁ 1 ॥ ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥1॥ ਰਹਾਉ ॥ ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥1॥ ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥2॥

ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥3॥ ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥4॥ ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਕਿ ਗਟਕ ਨਿਤ ਪੀਜੈ ॥5॥ ਬਸੁਧਾ ਸਪਤ ਦੀਪ ਹੈ

ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ

॥6॥ ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥7॥ ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ ਦੀਜੈ ॥

1324

ਰਾਮ ਨਾਮ ਤੁਲਿ ਅਉਰ ਨ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥8॥1॥ ਕਲਿਆਨ ਮਹਲਾ 4 ॥ ਰਾਮ ਗੁਰੁ ਪਾਰਸੁ ਪਰਸੁ ਕਰੀਜੈ ॥ ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥1॥ ਰਹਾਉ ॥

ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤ ਆਸਾ ਆਸ ਕਰੀਜੈ ॥ ਹਰਿ ਦਰਸਨ ਕੇ ਜਨ ਮੁਕਤਿ ਨ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥1॥ ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ ॥ ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਖੁ ਨ ਭੀਜੈ ॥2॥ ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ ॥ ਕਾਢਿ ਖੜਗੁ ਗੁਰਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥3॥ ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ ॥ ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ

॥4॥ ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ ॥ ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥5॥ ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ ॥ ਤੰਤੁ ਸੂਤੁ ਕਿਛੁ ਨਿਕਸੈ

ਨਾਹੀ ਸਾਕਤ ਸੰਗੁ ਨ ਕੀਜੈ ॥6॥ ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ ॥ ਅੰਤਰਿ ਰਤਨ ਜਵੇਹਰ ਮਾਣਿਕ ਗੁਰ ਕਿਰਪਾ ਤੇ ਲੀਜੈ ॥7॥ ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ ॥ ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥8॥2॥ ਕਲਿਆਨੁ ਮਹਲਾ 4

॥ ਰਾਮਾ ਰਮ ਰਾਮੋ ਰਾਮੁ ਰਵੀਜੈ ॥ ਸਾਧੂ ਸਾਧ ਸਾਧ ਜਨ ਨੀਕੇ ਮਿਲਿ ਸਾਧੂ ਹਰਿ ਰੰਗੁ ਕੀਜੈ ॥1॥ ਰਹਾਉ

॥ ਜੀਅ ਜੰਤ ਸਭੁ ਜਗੁ ਹੈ ਜੇਤਾ ਮਨੁ ਡੋਲਤ ਡੋਲ ਕਰੀਜੈ ॥ ਕ੍ਰਿਪਾ ਕ੍ਰਿਪਾ ਕਰਿ ਸਾਧੁ ਮਿਲਾਵਹੁ ਜਗੁ ਥੰਮਨ ਕਉ ਥੰਮੁ ਦੀਜੈ ॥1॥ ਬਸੁਧਾ ਤਲੈ ਤਲੈ ਸਭ ਊਪਰਿ ਮਿਲਿ ਸਾਧੂ ਚਰਨ ਰੁਲੀਜੈ ॥ ਅਤਿ ਊਤਮ ਅਤਿ ਊਤਮ ਹੋਵਹੁ ਸਭ ਸ੍ਰਿਸਟਿ ਚਰਨ ਤਲਿ ਦੀਜੈ ॥2॥ ਗੁਰਮੁਖਿ ਜੋਤਿ ਭਲੀ ਸਿਵ ਨੀਕੀ ਆਨਿ ਪਾਨੀ ਸਕਤਿ ਭਰੀਜੈ

॥ ਮੈਨਦੰਤ ਨਿਕਸੇ ਗੁਰ ਬਚਨੀ ਸਾਰੁ ਚਬਿ ਚਬਿ ਹਰਿ ਰਸੁ ਪੀਜੈ ॥3॥ ਰਾਮ ਨਾਮ ਅਨੁਗ੍ਰਹੁ ਬਹੁ ਕੀਆ ਗੁਰ ਸਾਧੂ ਪੁਰਖ ਮਿਲੀਜੈ ॥ ਗੁਨ ਰਾਮ ਨਾਮ ਬਿਸਥੀਰਨ ਕੀਏ ਹਰਿ ਸਗਲ ਭਵਨ ਜਸੁ ਦੀਜੈ ॥4॥ ਸਾਧੂ ਸਾਧ

ਸਾਧ ਮਨਿ ਪ੍ਰੀਤਮ ਬਿਨੁ ਦੇਖੇ ਰਹਿ ਨ ਸਕੀਜੈ ॥ ਜਿਉ ਜਲ ਮੀਨ ਜਲੰ ਜਲ ਪ੍ਰੀਤਿ ਹੈ ਖਿਨੁ ਜਲ ਬਿਨੁ ਫੂਟਿ

1325

ਮਰੀਜੈ ॥5॥ ਮਹਾ ਅਭਾਗ ਅਭਾਗ ਹੈ ਜਿਨ ਕੇ ਤਿਨ ਸਾਧੂ ਧੂਰਿ ਨ ਪੀਜੈ ॥ ਤਿਨਾ ਤਿਸਨਾ ਜਲਤ ਜਲਤ ਨਹੀ ਬੂਝਹਿ ਡੰਡੁ ਧਰਮਰਾਇ ਕਾ ਦੀਜੈ ॥6॥ ਸਭਿ ਤੀਰਥ ਬਰਤ ਜਗ ਪੁੰਨ ਕੀਏ ਹਿਵੈ ਗਾਲਿ ਗਾਲਿ ਤਨੁ ਛੀਜੈ

॥ ਅਤੁਲਾ ਤੋਲੁ ਰਾਮ ਨਾਮੁ ਹੈ ਗੁਰਮਤਿ ਕੋ ਪੁਜੈ ਨ ਤੋਲੁ ਤੁਲੀਜੈ ॥7॥ ਤਵ ਗੁਨ ਬ੍ਰਹਮ ਬ੍ਰਹਮ ਤੂ ਜਾਨਹਿ ਜਨ ਨਾਨਕ ਸਰਨਿ ਪਰੀਜੈ ॥ ਤੂ ਜਲਨਿਧਿ ਮੀਨ ਹਮ ਤੇਰੇ ਕਰਿ ਕਿਰਪਾ ਸੰਗਿ ਰਖੀਜੈ ॥8॥3॥ ਕਲਿਆਨ ਮਹਲਾ 4 ॥ ਰਾਮਾ ਰਮ ਰਾਮੋ ਪੂਜ ਕਰੀਜੈ ॥ ਮਨੁ ਤਨੁ ਅਰਪਿ ਧਰਉ ਸਭੁ ਆਗੈ ਰਸੁ ਗੁਰਮਤਿ ਗਿਆਨੁ ਦ੍ਰਿੜੀਜੈ ॥1॥ ਰਹਾਉ ॥ ਬ੍ਰਹਮ ਨਾਮ ਗੁਣ ਸਾਖ ਤਰੋਵਰ ਨਿਤ ਚੁਨਿ ਚੁਨਿ ਪੂਜ ਕਰੀਜੈ ॥ ਆਤਮਦੇਉ ਦੇਉ ਹੈ ਆਤਮੁ ਰਸਿ ਲਾਗੈ ਪੂਜ ਕਰੀਜੈ ॥1॥ ਬਿਬੇਕਬੁਧਿ ਸਭ ਜਗ ਮਹਿ ਨਿਰਮਲ ਬਿਚਰਿ ਬਿਚਰਿ ਰਸੁ ਪੀਜੈ ॥

ਗੁਰ ਪਰਸਾਦਿ ਪਦਾਰਥੁ ਪਾਇਆ ਸਤਿਗੁਰ ਕਉ ਇਹੁ ਮਨੁ ਦੀਜੈ ॥2॥ ਨਿਰਮੋਲਕੁ ਅਤਿ ਹੀਰੋ ਨੀਕੋ ਹੀਰੈ

ਹੀਰੁ ਬਿਧੀਜੈ ॥ ਮਨੁ ਮੋਤੀਸਾਲੁ ਹੈ ਗੁਰ ਸਬਦੀ ਜਿਤੁ ਹੀਰਾ ਪਰਖਿ ਲਈਜੈ ॥3॥ ਸੰਗਤਿ ਸੰਤ ਸੰਗਿ ਲਗਿ ਊਚੇ ਜਿਉ ਪੀਪ ਪਲਾਸ ਖਾਇ ਲੀਜੈ ॥ ਸਭ ਨਰ ਮਹਿ ਪ੍ਰਾਨੀ ਊਤਮੁ ਹੋਵੈ ਰਾਮ ਨਾਮੈ ਬਾਸੁ ਬਸੀਜੈ ॥4॥

ਨਿਰਮਲ ਨਿਰਮਲ ਕਰਮ ਬਹੁ ਕੀਨੇ ਨਿਤ ਸਾਖਾ ਹਰੀ ਜੜੀਜੈ ॥ ਧਰਮੁ ਫੁਲੁ ਫਲੁ ਗੁਰਿ ਗਿਆਨੁ ਦ੍ਰਿੜਾਇਆ ਬਹਕਾਰ ਬਾਸੁ ਜਗਿ ਦੀਜੈ ॥5॥ ਏਕ ਜੋਤਿ ਏਕੋ ਮਨਿ ਵਸਿਆ ਸਭ ਬ੍ਰਹਮ ਦ੍ਰਿਸਟਿ ਇਕੁ ਕੀਜੈ ॥ ਆਤਮਰਾਮੁ ਸਭ ਏਕੈ ਹੈ ਪਸਰੇ ਸਭ ਚਰਨ ਤਲੇ ਸਿਰੁ ਦੀਜੈ ॥6॥ ਨਾਮ ਬਿਨਾ ਨਕਟੇ ਨਰ ਦੇਖਹੁ ਤਿਨ ਘਸਿ ਘਸਿ ਨਾਕ ਵਢੀਜੈ ॥ ਸਾਕਤ ਨਰ ਅਹੰਕਾਰੀ ਕਹੀਅਹਿ ਬਿਨੁ ਨਾਵੈ ਧ੍ਰਿਗੁ ਜੀਵੀਜੈ ॥7॥ ਜਬ ਲਗੁ ਸਾਸੁ ਸਾਸੁ ਮਨ ਅੰਤਰਿ ਤਤੁ ਬੇਗਲ ਸਰਨਿ ਪਰੀਜੈ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਧਾਰਹੁ ਮੈ ਸਾਧੂ ਚਰਨ ਪਖੀਜੈ ॥8॥4॥

ਕਲਿਆਨ ਮਹਲਾ 4 ॥ ਰਾਮਾ ਮੈ ਸਾਧੂ ਚਰਨ ਧੁਵੀਜੈ ॥ ਕਿਲਬਿਖ ਦਹਨ ਹੋਹਿ ਖਿਨ ਅੰਤਰਿ ਮੇਰੇ ਠਾਕੁਰ ਕਿਰਪਾ ਕੀਜੈ ॥1॥ ਰਹਾਉ ॥ ਮੰਗਤ ਜਨ ਦੀਨ ਖਰੇ ਦਰਿ ਠਾਢੇ ਅਤਿ ਤਰਸਨ ਕਉ ਦਾਨੁ ਦੀਜੈ ॥ ਤ੍ਰਾਹਿ ਤ੍ਰਾਹਿ ਸਰਨਿ ਪ੍ਰਭ ਆਏ ਮੋ ਕਉ ਗੁਰਮਤਿ ਨਾਮੁ ਦ੍ਰਿੜੀਜੈ ॥1॥ ਕਾਮੁ ਕਰੋਧੁ ਨਗਰ ਮਹਿ ਸਬਲਾ ਨਿਤ ਉਠਿ

ਉਠਿ ਜੂਝੁ ਕਰੀਜੈ ॥ ਅੰਗੀਕਾਰੁ ਕਰਹੁ ਰਖਿ ਲੇਵਹੁ ਗੁਰ ਪੂਰਾ ਕਾਢਿ ਕਢੀਜੈ ॥ 2 ॥ ਅੰਤਰਿ ਅਗਨਿ ਸਬਲ

1326

ਅਤਿ ਬਿਖਿਆ ਹਿਵ ਸੀਤਲੁ ਸਬਦੁ ਗੁਰ ਦੀਜੈ ॥ ਤਨਿ ਮਨਿ ਸਾਂਤਿ ਹੋਇ ਅਧਿਕਾਈ ਰੋਗੁ ਕਾਟੈ ਸੂਖਿ ਸਵੀਜੈ

॥3॥ ਜਿਉ ਸੂਰਜੁ ਕਿਰਣਿ ਰਵਿਆ ਸਰਬ ਠਾਈ ਸਭ ਘਟਿ ਘਟਿ ਰਾਮੁ ਰਵੀਜੈ ॥ ਸਾਧੂ ਸਾਧ ਮਿਲੇ ਰਸੁ ਪਾਵੈ

ਤਤੁ ਨਿਜ ਘਰਿ ਬੈਠਿਆ ਪੀਜੈ ॥4॥ ਜਨ ਕਉ ਪ੍ਰੀਤਿ ਲਗੀ ਗੁਰ ਸੇਤੀ ਜਿਉ ਚਕਵੀ ਦੇਖਿ ਸੂਰੀਜੈ ॥ ਨਿਰਖਤ ਨਿਰਖਤ ਰੈਨਿ ਸਭ ਨਿਰਖੀ ਮੁਖੁ ਕਾਢੈ ਅੰਮ੍ਰਿਤੁ ਪੀਜੈ ॥5॥ ਸਾਕਤ ਸੁਆਨ ਕਹੀਅਹਿ ਬਹੁ ਲੋਭੀ ਬਹੁ ਦੁਰਮਤਿ ਮੈਲੁ ਭਰੀਜੈ ॥ ਆਪਨ ਸੁਆਇ ਕਰਹਿ ਬਹੁ ਬਾਤਾ ਤਿਨ ਕਾ ਵਿਸਾਹੁ ਕਿਆ ਕੀਜੈ ॥6॥ ਸਾਧੂ ਸਾਧ ਸਰਨਿ ਮਿਲਿ ਸੰਗਤਿ ਜਿਤੁ ਹਰਿ ਰਸੁ ਕਾਢਿ ਕਢੀਜੈ ॥ ਪਰਉਪਕਾਰ ਬੋਲਹਿ ਬਹੁ ਗੁਣੀਆ ਮੁਖਿ ਸੰਤ ਭਗਤ ਹਰਿ ਦੀਜੈ

॥7॥ ਤੂ ਅਗਮ ਦਇਆਲ ਦਇਆਪਤਿ ਦਾਤਾ ਸਭ ਦਇਆ ਧਾਰਿ ਰਖਿ ਲੀਜੈ ॥ ਸਰਬ ਜੀਅ ਜਗਜੀਵਨੁ ਏਕੋ ਨਾਨਕ ਪ੍ਰਤਿਪਾਲ ਕਰੀਜੈ ॥8॥5॥ ਕਲਿਆਨੁ ਮਹਲਾ 4 ॥ ਰਾਮਾ ਹਮ ਦਾਸਨ ਦਾਸ ਕਰੀਜੈ ॥ ਜਬ ਲਗੁ ਸਾਸੁ ਹੋਇ ਮਨ ਅੰਤਰਿ ਸਾਧੂ ਧੂਰਿ ਪਿਵੀਜੈ ॥1॥ ਰਹਾਉ ॥ ਸੰਕਰੁ ਨਾਰਦੁ ਸੇਖਨਾਗ ਮੁਨਿ ਧੂਰਿ ਸਾਧੂ ਕੀ ਲੋਚੀਜੈ ॥

ਭਵਨ ਭਵਨ ਪਵਿਤ ਹੋਹਿ ਸਭਿ ਜਹ ਸਾਧੂ ਚਰਨ ਧਰੀਜੈ ॥1॥ ਤਜਿ ਲਾਜ ਅਹੰਕਾਰੁ ਸਭੁ ਤਜੀਐ ਮਿਲਿ ਸਾਧੂ

ਸੰਗਿ ਰਹੀਜੈ ॥ ਧਰਮਰਾਇ ਕੀ ਕਾਨਿ ਚੁਕਾਵੈ ਬਿਖੁ ਡੁਬਦਾ ਕਾਢਿ ਕਢੀਜੈ ॥2॥ ਭਰਮਿ ਸੂਕੇ ਬਹੁ ਉਭਿ ਸੁਕ ਕਹੀਅਹਿ ਮਿਲਿ ਸਾਧੂ ਸੰਗਿ ਹਰੀਜੈ ॥ ਤਾ ਤੇ ਬਿਲਮ ਪਲੁ ਢਿਲ ਨ ਕੀਜੈ ਜਾਇ ਸਾਧੂ ਚਰਨਿ ਲਗੀਜੈ ॥3॥ ਰਾਮ ਨਾਮ ਕੀਰਤਨ ਰਤਨ ਵਥੁ ਹਰਿ ਸਾਧੂ ਪਾਸਿ ਰਖੀਜੈ ॥ ਜੋ ਬਚਨੁ ਗੁਰ ਸਤਿ ਸਤਿ ਕਰਿ ਮਾਨੈ ਤਿਸੁ ਆਗੈ ਕਾਢਿ

ਧਰੀਜੈ ॥4॥ ਸੰਤਹੁ ਸੁਨਹੁ ਸੁਨਹੁ ਜਨ ਭਾਈ ਗੁਰਿ ਕਾਢੀ ਬਾਹ ਕੁਕੀਜੈ ॥ ਜੇ ਆਤਮ ਕਉ ਸੁਖੁ ਸੁਖੁ ਨਿਤ ਲੋੜਹੁ ਤਾਂ ਸਤਿਗੁਰ ਸਰਨਿ ਪਵੀਜੈ ॥5॥ ਜੇ ਵਡਭਾਗੁ ਹੋਇ ਅਤਿ ਨੀਕਾ ਤਾਂ ਗੁਰਮਤਿ ਨਾਮੁ ਦ੍ਰਿੜੀਜੈ ॥ ਸਭੁ ਮਾਇਆ ਮੋਹੁ ਬਿਖਮੁ ਜਗੁ ਤਰੀਐ ਸਹਜੇ ਹਰਿ ਰਸੁ ਪੀਜੈ ॥6॥ ਮਾਇਆ ਮਾਇਆ ਕੇ ਜੋ ਅਧਿਕਾਈ ਵਿਚਿ ਮਾਇਆ ਪਚੈ ਪਚੀਜੈ ॥ ਅਗਿਆਨੁ ਅੰਧੇਰੁ ਮਹਾ ਪੰਥੁ ਬਿਖੜਾ ਅਹੰਕਾਰਿ ਭਾਰਿ ਲਦਿ ਲੀਜੈ ॥7॥ ਨਾਨਕ ਰਾਮ ਰਾਮ ਰਮੁ ਰਾਮ ਰਮ ਰਾਮੈ ਤੇ ਗਤਿ ਕੀਜੈ ॥ ਸਤਿਗੁਰੁ ਮਿਲੈ ਤਾ ਨਾਮੁ ਦ੍ਰਿੜਾਏ ਰਾਮ ਨਾਮੈ ਰਲੈ ਮਿਲੀਜੈ ॥8॥6॥ ਛਕਾ 1 ॥

1327

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਪ੍ਰਭਾਤੀ ਬਿਭਾਸ ਮਹਲਾ 1 ਚਉਪਦੇ ਘਰੁ 1 ॥ ਨਾਇ ਤੇਰੈ ਤਰਣਾ ਨਾਇ ਪਤਿ ਪੂਜ ॥ ਨਾਉ ਤੇਰਾ ਗਹਣਾ ਮਤਿ ਮਕਸੂਦੁ ॥ ਨਾਇ ਤੇਰੈ ਨਾਉ ਮੰਨੈ ਸਭੁ ਕੋਇ ॥ ਵਿਣੁ ਨਾਵੈ ਪਤਿ ਕਬਹੁ ਨ ਹੋਇ ॥1॥ ਅਵਰ ਸਿਆਣਪ ਸਗਲੀ ਪਾਜੁ ॥ ਜੈ ਬਖਸੇ ਤੈ ਪੂਰਾ ਕਾਜੁ ॥1॥ ਰਹਾਉ ॥ ਨਾਉ ਤੇਰਾ ਤਾਣੁ ਨਾਉ ਦੀਬਾਣੁ ॥ ਨਾਉ ਤੇਰਾ ਲਸਕਰੁ ਨਾਉ ਸੁਲਤਾਨੁ ॥ ਨਾਇ ਤੇਰੈ ਮਾਣੁ ਮਹਤੁ ਪਰਵਾਣੁ ॥ ਤੇਰੀ ਨਦਰੀ ਕਰਮਿ ਪਵੈ ਨੀਸਾਣੁ ॥2॥ ਨਾਇ ਤੇਰੈ ਸਹਜੁ ਨਾਇ ਸਾਲਾਹ ॥ ਨਾਉ ਤੇਰਾ ਅੰਮ੍ਰਿਤੁ ਬਿਖੁ ਉਠਿ ਜਾਇ ॥ ਨਾਇ ਤੇਰੈ ਸਭਿ ਸੁਖ ਵਸਹਿ ਮਨਿ ਆਇ ॥ ਬਿਨੁ ਨਾਵੈ ਬਾਧੀ ਜਮ ਪੁਰਿ ਜਾਇ ॥3॥ ਨਾਰੀ ਬੇਰੀ ਘਰ ਦਰ ਦੇਸ ॥ ਮਨ ਕੀਆ ਖੁਸੀਆ ਕੀਚਹਿ ਵੇਸ ॥ ਜਾਂ ਸਦੇ ਤਾਂ ਢਿਲ ਨ ਪਾਇ ॥ ਨਾਨਕ ਕੂੜੁ ਕੂੜੋ ਹੋਇ ਜਾਇ ॥4॥1॥ ਪ੍ਰਭਾਤੀ ਮਹਲਾ 1 ॥ ਤੇਰਾ ਨਾਮੁ ਰਤਨੁ ਕਰਮੁ ਚਾਨਣੁ ਸੁਰਤਿ ਤਿਥੈ ਲੋਇ ॥ ਅੰਧੇਰੁ ਅੰਧੀ ਵਾਪਰੈ ਸਗਲ ਲੀਜੈ ਖੋਇ ॥1॥ ਇਹੁ ਸੰਸਾਰੁ ਸਗਲ ਬਿਕਾਰੁ ॥ ਤੇਰਾ ਨਾਮੁ ਦਾਰੂ ਅਵਰੁ ਨਾਸਤਿ ਕਰਣਹਾਰੁ ਅਪਾਰੁ ॥1॥ ਰਹਾਉ ॥ ਪਾਤਾਲ ਪੁਰੀਆ ਏਕ ਭਾਰ ਹੋਵਹਿ ਲਾਖ ਕਰੋੜਿ ॥ ਤੇਰੇ ਲਾਲ ਕੀਮਤਿ

1328

ਤਾ ਪਵੈ ਜਾਂ ਸਿਰੈ ਹੋਵਹਿ ਹੋਰਿ ॥2॥ ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥ ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥3॥ ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੰਸਾਰੁ ॥ ਜਿਤੁ ਤਨਿ ਨਾਮੁ ਨ ਊਪਜੈ ਸੋ ਤਨੁ ਹੋਇ ਖੁਆਰੁ ॥4॥2॥ ਪ੍ਰਭਾਤੀ ਮਹਲਾ 1 ॥ ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥ ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥1॥ ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ

॥ ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥1॥ ਰਹਾਉ ॥ ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥ ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟਿ ਪਚਾਸਾ ॥2॥ ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥ ਏਤੇ ਗੁਣ ਏਤੀਆ ਚੰਗਿਆਈਆ ਪ੍ਰਭੁ ਦੇਇ ਨ ਪਛੋਤਾਵੈ ॥3॥ ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥ ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥4॥3॥ ਪ੍ਰਭਾਤੀ ਮਹਲਾ 1 ॥ ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥ ਸਤਿਗੁਰਿ ਮਿਲੈ ਨਿਰੰਜਨੁ ਪਾਇਆ ਤੇਰੈ

ਨਾਮਿ ਹੈ ਨਿਵਾਸਾ ॥1॥ ਅਉਧੂ ਸਹਜੇ ਤਤੁ ਬੀਚਾਰਿ ॥ ਜਾ ਤੇ ਫਿਰਿ ਨ ਆਵਹੁ ਸੈਸਾਰਿ ॥1॥ ਰਹਾਉ ॥ ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚ ਮਾਲਾ ॥ ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥2॥

ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥ ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥3॥

ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥ ਤਤ ਕਉ ਪਰਮਤਤੁ ਮਿਲਿਆ ਨਾਨਕਾ ਬੁਧਿ

ਪਾਈ ॥4॥4॥ ਪ੍ਰਭਾਤੀ ਮਹਲਾ 1 ॥ ਤਾ ਕਾ ਕਹਿਆ ਦਰਿ ਪਰਵਾਣੁ ॥ ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ

॥1॥ ਕਿਆ ਕਹੀਐ ਸਰਬੇ ਰਹਿਆ ਸਮਾਇ ॥ ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥1॥ ਰਹਾਉ ॥ ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥ ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥2॥ ਕਲਿ ਮਹਿ ਆਇਆ ਸੋ ਜਨੁ ਜਾਣੁ ॥ ਸਾਚੀ ਦਰਗਹ ਪਾਵੈ ਮਾਣੁ ॥3॥ ਕਹਣਾ ਸੁਨਣਾ ਅਕਥ ਘਰਿ ਜਾਇ ॥ ਕਥਨੀ ਬਦਨੀ ਨਾਨਕ ਜਲਿ ਜਾਇ ॥4॥5॥

ਪ੍ਰਭਾਤੀ ਮਹਲਾ 1 ॥ ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥ ਗੁਰ ਉਪਦੇਸਿ ਜਵਾਹਰ ਮਾਣਿਕ ਸੇਵੇ ਸਿਖੁ ਸੁੋ ਖੋਜਿ ਲਹੈ ॥ 1 ॥ ਗੁਰ ਸਮਾਨਿ ਤੀਰਥੁ ਨਹੀ ਕੋਇ ॥ ਸਰੁ ਸੰਤੋਖੁ ਤਾਸੁ ਗੁਰੁ ਹੋਇ

1329

॥1॥ ਰਹਾਉ ॥ ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥ ਸਤਿਗੁਰਿ ਪਾਇਐ

ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥2॥ ਰਤਾ ਸਚਿ ਨਾਮਿ ਤਲਹੀਅਲੁ ਸੋ ਗੁਰੁ ਪਰਮਲੁ ਕਹੀਐ ॥ ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥3॥ ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥ ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥4॥6॥ ਪ੍ਰਭਾਤੀ ਮਹਲਾ 1 ॥

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥1॥ ਕਰਤਾ ਤੂ ਮੇਰਾ ਜਜਮਾਨੁ ॥ ਇਕ ਦਖਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥1॥ ਰਹਾਉ

॥ ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥ ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮਗਿਆਨੁ

॥2॥ ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥ ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥3॥ ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥ ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥4॥7॥ ਪ੍ਰਭਾਤੀ ਮਹਲਾ 1 ॥ ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥ ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥1॥ ਤੂ ਹੈ ਹੈ ਵਾਹੁ ਤੇਰੀ ਰਜਾਇ

॥ ਜੋ ਕਿਛੁ ਕਰਹਿ ਸੋਈ ਪਰੁ ਹੋਇਗਾ ਅਵਰੁ ਨ ਕਰਣਾ ਜਾਇ ॥1॥ ਰਹਾਉ ॥ ਜੈਸੇ ਹਰਹਟ ਕੀ ਮਾਲ੍ਹ ਟਿੰਡ ਲਗਤੁ ਹੈ ਇਕ ਸਖਨੀ ਹੋਰ ਫੇਰਿ ਭਰੀਅਤ ਹੈ ॥ ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ

॥2॥ ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥ ਮਨਿ ਵੀਚਾਰਿ ਦੇਖੁ ਬ੍ਰਹਮਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥3॥ ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥ ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥4॥8॥ ਪ੍ਰਭਾਤੀ ਮਹਲਾ 1 ॥ ਦ੍ਰਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥ ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥1॥ ਬੋਲਹੁ ਸਚੁ ਨਾਮੁ ਕਰਤਾਰ ॥ ਫੁਨਿ ਬਹੁੜਿ ਨ ਆਵਣਵਾਰੁ ॥1॥ ਰਹਾਉ ॥ ਊਚਾ ਤੇ ਫੁਨਿ ਨੀਚੁ ਕਰਤ ਹੈ ਨੀਚ ਕਰੈ ਸੁਲਤਾਨ

॥ ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥ 2 ॥ ਤਾ ਕਉ ਸਮਝਾਵਣਿ ਜਾਈਐ ਜੇ ਕੋ ਭੂਲਾ ਹੋਈ ॥

1330

ਆਪੇ ਖੇਲ ਕਰੇ ਸਭਿ ਕਰਤਾ ਐਸਾ ਬੂਝੈ ਕੋਈ ॥3॥ ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ

॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥4॥9॥ ਪ੍ਰਭਾਤੀ ਮਹਲਾ 1 ॥ ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥ ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥ ਜਾ ਤੂ

ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥1॥ ਐਸਾ ਨਾਮੁ ਰਤਨੁ ਨਿਧਿ ਮੇਰੈ ॥ ਗੁਰਮਤਿ ਦੇਹਿ ਲਗਉ ਪਗਿ ਤੇਰੈ ॥1॥ ਰਹਾਉ ॥ ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥ ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥ ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥2॥ ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥ ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥ ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥3॥ ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥ ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥ ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥4॥10॥ ਪ੍ਰਭਾਤੀ ਮਹਲਾ 1 ॥ ਜਾਗਤੁ ਬਿਗਸੈ

ਮੂਠੋ ਅੰਧਾ ॥ ਗਲਿ ਫਾਹੀ ਸਿਰਿ ਮਾਰੇ ਧੰਧਾ ॥ ਆਸਾ ਆਵੈ ਮਨਸਾ ਜਾਇ ॥ ਉਰਝੀ ਤਾਣੀ ਕਿਛੁ ਨ ਬਸਾਇ

॥1॥ ਜਾਗਸਿ ਜੀਵਣੁ ਜਾਗਣਹਾਰਾ ॥ ਸੁਖਸਾਗਰ ਅੰਮ੍ਰਿਤ ਭੰਡਾਰਾ ॥1॥ ਰਹਾਉ ॥ ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥ ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥2॥ ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥ ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗੁ ਦੂਜੀ ਰਾਈ ॥3॥ ਅਹਿਨਿਸਿ ਜੀਆ ਦੇਖਿ ਸਮ੍ਹਾਲੈ ਸੁਖੁ ਦੁਖੁ ਪੁਰਬਿ ਕਮਾਈ ॥ ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ

॥4॥11॥ ਪ੍ਰਭਾਤੀ ਮਹਲਾ 1 ॥ ਮਸਟਿ ਕਰਉ ਮੂਰਖੁ ਜਗਿ ਕਹੀਆ ॥ ਅਧਿਕ ਬਕਉ ਤੇਰੀ ਲਿਵ ਰਹੀਆ

॥ ਭੂਲ ਚੂਕ ਤੇਰੈ ਦਰਬਾਰਿ ॥ ਨਾਮ ਬਿਨਾ ਕੈਸੇ ਆਚਾਰ ॥1॥ ਐਸੇ ਝੂਠਿ ਮੁਠੇ ਸੰਸਾਰਾ ॥ ਨਿੰਦਕੁ ਨਿੰਦੈ

ਮੁਝੈ ਪਿਆਰਾ ॥1॥ ਰਹਾਉ ॥ ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥ ਗੁਰ ਕੈ ਸਬਦੇ ਦਰਿ ਨੀਸਾਣੈ ॥ ਕਾਰਣ ਨਾਮੁ ਅੰਤਰਗਤਿ ਜਾਣੈ ॥ ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥2॥ ਮੈ ਮੈਲੌ ਊਜਲੁ ਸਚੁ ਸੋਇ ॥ ਊਤਮੁ ਆਖਿ ਨ ਊਚਾ ਹੋਇ ॥ ਮਨਮੁਖੁ ਖੂਲ੍ਹਿ ਮਹਾ ਬਿਖੁ ਖਾਇ ॥ ਗੁਰਮੁਖਿ ਹੋਇ ਸੁ ਰਾਚੈ ਨਾਇ ॥3॥ ਅੰਧੌ ਬੋਲੌ

1331

ਮੁਗਧੁ ਗਵਾਰੁ ॥ ਹੀਣੌ ਨੀਚੁ ਬੁਰੌ ਬੁਰਿਆਰੁ ॥ ਨੀਧਨ ਕਉ ਧਨੁ ਨਾਮੁ ਪਿਆਰੁ ॥ ਇਹੁ ਧਨੁ ਸਾਰੁ ਹੋਰੁ ਬਿਖਿਆ ਛਾਰੁ ॥4॥ ਉਸਤਤਿ ਨਿੰਦਾ ਸਬਦੁ ਵੀਚਾਰੁ ॥ ਜੋ ਦੇਵੈ ਤਿਸ ਕਉ ਜੈਕਾਰੁ ॥ ਤੂ ਬਖਸਹਿ ਜਾਤਿ ਪਤਿ ਹੋਇ ॥ ਨਾਨਕੁ ਕਹੈ ਕਹਾਵੈ ਸੋਇ ॥5॥12॥ ਪ੍ਰਭਾਤੀ ਮਹਲਾ 1 ॥ ਖਾਇਆ ਮੈਲੁ ਵਧਾਇਆ ਪੈਧੈ ਘਰ ਕੀ ਹਾਣਿ ॥ ਬਕਿ ਬਕਿ ਵਾਦੁ ਚਲਾਇਆ ਬਿਨੁ ਨਾਵੈ ਬਿਖੁ ਜਾਣਿ ॥1॥ ਬਾਬਾ ਐਸਾ ਬਿਖਮ ਜਾਲਿ ਮਨੁ ਵਾਸਿਆ

॥ ਬਿਬਲੁ ਝਾਗਿ ਸਹਜਿ ਪਰਗਾਸਿਆ ॥1॥ ਰਹਾਉ ॥ ਬਿਖੁ ਖਾਣਾ ਬਿਖੁ ਬੋਲਣਾ ਬਿਖੁ ਕੀ ਕਾਰ ਕਮਾਇ ॥

ਜਮ ਦਰਿ ਬਾਧੇ ਮਾਰੀਅਹਿ ਛੂਟਸਿ ਸਾਚੈ ਨਾਇ ॥2॥ ਜਿਵ ਆਇਆ ਤਿਵ ਜਾਇਸੀ ਕੀਆ ਲਿਖਿ ਲੈ ਜਾਇ

॥ ਮਨਮੁਖਿ ਮੂਲੁ ਗਵਾਇਆ ਦਰਗਹ ਮਿਲੈ ਸਜਾਇ ॥3॥ ਜਗੁ ਖੋਟੌ ਸਚੁ ਨਿਰਮਲੌ ਗੁਰ ਸਬਦੀ ਵੀਚਾਰਿ ॥

ਤੇ ਨਰ ਵਿਰਲੇ ਜਾਣੀਅਹਿ ਜਿਨ ਅੰਤਰਿ ਗਿਆਨੁ ਮੁਰਾਰਿ ॥4॥ ਅਜਰੁ ਜਰੈ ਨੀਝਰੁ ਝਰੈ ਅਮਰ ਅਨੰਦ ਸਰੂਪ

॥ ਨਾਨਕੁ ਜਲ ਕਉ ਮੀਨੁ ਸੈ ਥੇ ਭਾਵੈ ਰਾਖਹੁ ਪ੍ਰੀਤਿ ॥5॥13॥ ਪ੍ਰਭਾਤੀ ਮਹਲਾ 1 ॥ ਗੀਤ ਨਾਦ ਹਰਖ

ਚਤੁਰਾਈ ॥ ਰਹਸ ਰੰਗ ਫੁਰਮਾਇਸਿ ਕਾਈ ॥ ਪੈਨ੍ਹਣੁ ਖਾਣਾ ਚੀਤਿ ਨ ਪਾਈ ॥ ਸਾਚੁ ਸਹਜੁ ਸੁਖੁ ਨਾਮਿ ਵਸਾਈ

॥1॥ ਕਿਆ ਜਾਨਾਂ ਕਿਆ ਕਰੈ ਕਰਾਵੈ ॥ ਨਾਮ ਬਿਨਾ ਤਨਿ ਕਿਛੁ ਨ ਸੁਖਾਵੈ ॥1॥ ਰਹਾਉ ॥ ਜੋਗ ਬਿਨੋਦ ਸ੍ਵਾਦ ਆਨੰਦਾ ॥ ਮਤਿ ਸਤਿ ਭਾਇ ਭਗਤਿ ਗੋਬਿੰਦਾ ॥ ਕੀਰਤਿ ਕਰਮ ਕਾਰ ਨਿਜ ਸੰਦਾ ॥ ਅੰਤਰਿ ਰਵਤੌ ਰਾਜ ਰਵਿੰਦਾ ॥2॥ ਪ੍ਰਿਉ ਪ੍ਰਿਉ ਪ੍ਰੀਤਿ ਪ੍ਰੇਮਿ ਉਰਿ ਧਾਰੀ ॥ ਦੀਨਾਨਾਥੁ ਪੀਉ ਬਨਵਾਰੀ ॥ ਅਨਦਿਨੁ ਨਾਮੁ ਦਾਨੁ ਬ੍ਰਤਕਾਰੀ ॥ ਤ੍ਰਿਪਤਿ ਤਰੰਗ ਤਤੁ ਬੀਚਾਰੀ ॥3॥ ਅਕਥੌ ਕਥਉ ਕਿਆ ਮੈ ਜੋਰੁ ॥ ਭਗਤਿ ਕਰੀ ਕਰਾਇਹਿ ਮੋਰ

॥ ਅੰਤਰਿ ਵਸੈ ਚੂਕੈ ਮੈ ਮੋਰ ॥ ਕਿਸੁ ਸੇਵੀ ਦੂਜਾ ਨਹੀ ਹੋਰੁ ॥4॥ ਗੁਰ ਕਾ ਸਬਦੁ ਮਹਾ ਰਸੁ ਮੀਠਾ ॥ ਐਸਾ ਅੰਮ੍ਰਿਤੁ ਅੰਤਰਿ ਡੀਠਾ ॥ ਜਿਨਿ ਚਾਖਿਆ ਪੂਰਾ ਪਦੁ ਹੋਇ ॥ ਨਾਨਕ ਧ੍ਰਾਪਿਓ ਤਨਿ ਸੁਖੁ ਹੋਇ ॥5॥14॥

ਪ੍ਰਭਾਤੀ ਮਹਲਾ 1 ॥ ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਨ ਰਾਂਗਨਹਾਰਾ ॥ ਅਹਿਨਿਸਿ ਜੀਆ ਦੇਖਿ

ਸਮਾਲੇ ਤਿਸ ਹੀ ਕੀ ਸਿਰਕਾਰਾ ॥1॥ ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ ॥ ਦੀਨ ਦਇਆਲੁ ਪ੍ਰੀਤਮੁ ਮਨਮੋਹਨੁ ਅਤਿ ਰਸ ਲਾਲ ਸਗੂੜ੍ਹੌ ॥1॥ ਰਹਾਉ ॥ ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ ॥ ਜਿਸ ਕੀ

1332

ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥2॥ ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ ॥ ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥3॥ ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਨ ਕੋਈ ॥ ਨਾਨਕ ਰਸਨ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥4॥15॥ ਪ੍ਰਭਾਤੀ ਮਹਲਾ 1 ॥ ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ ॥ ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥1॥ ਸਬਦਿ ਰਤੇ ਪੂਰੇ ਬੈਰਾਗੀ ॥ ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥1॥ ਰਹਾਉ ॥ ਬ੍ਰਹਮਣ ਵੇਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ ॥ ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥2॥ ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ ॥ ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥3॥ ਸਗਲੇ ਕਰਮ ਧਰਮ ਸੁਚ ਸੰਜਮ ਜਪ ਤਪ ਤੀਰਥ

ਸਬਦਿ ਵਸੇ ॥ ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥4॥16॥ ਪ੍ਰਭਾਤੀ ਮਹਲਾ 1

॥ ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ ॥ ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ

ਮੁਰਾਰੀ ॥1॥ ਜਲਿ ਜਾਉ ਜੀਵਨੁ ਨਾਮ ਬਿਨਾ ॥ ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥1॥ ਰਹਾਉ ॥ ਗੁਰ ਉਪਦੇਸਿ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ ॥ ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥2॥ ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ

॥ ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥3॥ ਸਾਇਰ ਸਪਤ ਭਰੇ ਜਲਿ ਨਿਰਮਲਿ ਉਲਟੀ ਨਾਵ ਤਰਾਵੈ ॥ ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥4॥ ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ ॥ ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚਿ ਸਬਦਿ ਮਨੁ ਮਾਨਿਆ ॥5॥17॥

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਪ੍ਰਭਾਤੀ ਮਹਲਾ 3 ਚਉਪਦੇ ਘਰੁ 1 ॥ ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ ॥ ਨਾਮਿ ਰਤੇ ਸਦਾ ਸੁਖੁ

1333

ਪਾਵੈ ਸਾਚਿ ਰਹੈ ਲਿਵ ਲਾਈ ॥1॥ ਹਰਿ ਹਰਿ ਨਾਮੁ ਜਪਹੁ ਜਨ ਭਾਈ ॥ ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ

ਅਨਦਿਨੁ ਹਰਿ ਰਸਿ ਰਹਿਆ ਅਘਾਈ ॥1॥ ਰਹਾਉ ॥ ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ ॥ ਸਦਾ ਜਨ ਨਿਰਮਲ ਮੈਲੁ ਨ ਲਾਗੈ ਸਚਿ ਨਾਮਿ ਚਿਤੁ ਲਾਈ ॥2॥ ਸਚੁ ਸੀਂਗਾਰੁ ਸਤਿਗੁਰੂ

ਦਿਖਾਇਆ ਨਾਮਿ ਵਡੀ ਵਡਿਆਈ ॥ ਅਖੁਟ ਭੰਡਾਰ ਭਰੇ ਕਦੇ ਤੋਟਿ ਨ ਆਵੈ ਸਦਾ ਹਰਿ ਸੇਵਹੁ ਭਾਈ ॥3॥

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ ॥ ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ

॥4॥1॥ ਪ੍ਰਭਾਤੀ ਮਹਲਾ 3 ॥ ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ ॥ ਤੂ ਬਿਅੰਤੁ ਤੇਰਾ ਅੰਤੁ ਨ ਪਾਇਆ ਸਬਦੇ ਦੇਹੁ ਬੁਝਾਈ ॥1॥ ਹਰਿ ਜੀਉ ਤੁਧੁ ਵਿਟਹੁ ਬਲਿ ਜਾਈ ॥ ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥1॥ ਰਹਾਉ ॥ ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ ॥ ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥2॥ ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ ॥ ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥3॥ ਜੋ ਤੂ ਕਰਹਿ ਸੁ ਹੋਵੈ

ਕਰਤੇ ਅਵਰੁ ਨ ਕਰਣਾ ਜਾਈ ॥ ਨਾਨਕ ਨਾਵੈ ਜੇਵਡੁ ਅਵਰੁ ਨ ਦਾਤਾ ਪੂਰੇ ਗੁਰ ਤੇ ਪਾਈ ॥4॥2॥ ਪ੍ਰਭਾਤੀ ਮਹਲਾ 3 ॥ ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ ॥ ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥1॥ ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥1॥ ਰਹਾਉ ॥ ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ ॥ ਸਦਾ ਮੀਠਾ ਕਦੇ ਨ ਫੀਕਾ ਗੁਰ ਸਬਦੀ ਵੀਚਾਰੁ ॥2॥ ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ ॥ ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥3॥ ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ ॥ ਨਾਨਕ ਨਾਮੁ ਮਿਲੈ ਵਡਿਆਈ ਗੁਰ ਸਬਦੀ ਸਚੁ ਪਾਏ ॥4॥3॥ ਪ੍ਰਭਾਤੀ ਮਹਲਾ 3 ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ

ਰਾਖਨਜੋਗੁ ॥ ਤੁਧੁ ਜੇਵਡੁ ਮੈ ਅਵਰੁ ਨ ਸੂਝੈ ਨਾ ਕੋ ਹੋਆ ਨ ਹੋਗੁ ॥1॥ ਹਰਿ ਜੀਉ ਸਦਾ ਤੇਰੀ ਸਰਣਾਈ ॥ ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥1॥ ਰਹਾਉ ॥ ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ

1334

ਕਰਹਿ ਪ੍ਰਤਿਪਾਲ ॥ ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥2॥ ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥3॥ ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ

॥4॥4॥ ਪ੍ਰਭਾਤੀ ਮਹਲਾ 3 ॥ ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨੁ ॥1॥

ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥1॥ ਰਹਾਉ ॥ ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥2॥ ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮਰਾਮੁ ਪਛਾਨੈ ॥3॥ ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥4॥5॥

ਪ੍ਰਭਾਤੀ ਮਹਲਾ 3 ॥ ਆਪੇ ਭਾਂਤਿ ਬਣਾਏ ਬਹੁ ਰੰਗੀ ਸ੍ਰਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ ਕਰਿ ਕਰਿ ਵੇਖੈ

ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥1॥ ਕਲੀ ਕਾਲ ਮਹਿ ਰਵਿਆ ਰਾਮੁ ॥ ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥1॥ ਰਹਾਉ ॥ ਗੁਪਤਾ ਨਾਮੁ ਵਰਤੈ ਵਿਚਿ ਕਲਿਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥2॥ ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥3॥ ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥4॥ ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸ ਤੇ ਉਤਪਤਿ ਚਲੈ ॥ ਨਾਨਕ ਗੁਰਮੁਖਿ

ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥ 5 ॥ 6 ॥ ਪ੍ਰਭਾਤੀ ਮਹਲਾ 3 ॥ ਮੇਰੇ ਮਨ ਗੁਰੁ ਅਪਣਾ

1335

ਸਾਲਾਹਿ ॥ ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥1॥ ਰਹਾਉ ॥ ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ ॥ ਕੋਟਿ ਮਧੇ ਕੋਈ ਵਿਰਲਾ ਲੇਇ ॥ ਜਿਸ ਨੋ ਅਪਣੀ ਨਦਰਿ ਕਰੇਇ ॥1॥ ਗੁਰ ਕੇ ਚਰਣ ਮਨ ਮਾਹਿ ਵਸਾਇ ॥ ਦੁਖੁ ਅਨ੍ਹੇਰਾ ਅੰਦਰਹੁ ਜਾਇ ॥ ਆਪੇ ਸਾਚਾ ਲਏ ਮਿਲਾਇ ॥2॥ ਗੁਰ ਕੀ ਬਾਣੀ ਸਿਉ ਲਾਇ ਪਿਆਰੁ ॥ ਐਥੈ ਓਥੈ ਏਹੁ ਅਧਾਰੁ ॥ ਆਪੇ ਦੇਵੈ ਸਿਰਜਨਹਾਰੁ ॥3॥ ਸਚਾ ਮਨਾਏ ਅਪਣਾ ਭਾਣਾ ॥ ਸੋਈ ਭਗਤੁ ਸੁਘੜੁ ਸੁੋਜਾਣਾ ॥ ਨਾਨਕੁ ਤਿਸ ਕੈ ਸਦ ਕੁਰਬਾਣਾ ॥4॥7॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 4 ਚਉਪਦੇ ॥ ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ ॥

ਅੰਮ੍ਰਿਤੁ ਰਸੁ ਪੀਆ ਗੁਰ ਸਬਦੀ ਹਮ ਨਾਮ ਵਿਟਹੁ ਕੁਰਬਾਨ ॥1॥ ਹਮਰੇ ਜਗਜੀਵਨ ਹਰਿ ਪ੍ਰਾਨ ॥ ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨਿ ॥1॥ ਰਹਾਉ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ ॥ ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨੁ ॥2॥

ਸਤਿਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨਿ ॥ ਵਡੈ ਭਾਗਿ ਸਤਿਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥3॥ ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥4॥1॥ ਪ੍ਰਭਾਤੀ ਮਹਲਾ 4 ॥ ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮ੍ਹਾਲਹਿ ਹਰਿ ਗਾਲ ॥ ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥1॥ ਮੇਰਾ ਮਨੁ ਸਾਧੂ ਧੂਰਿ ਰਵਾਲ ॥ ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥1॥ ਰਹਾਉ

॥ ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲਿ ॥ ਖਿਨੁ ਪਲੁ ਹਰਿ ਪ੍ਰਭੁ ਰਿਦੈ ਨ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥2॥ ਸਤਿਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ ॥ ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥3॥ ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ

॥ ਬਿਖੁ ਭਉਜਲਿ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥4॥2॥ ਪ੍ਰਭਾਤੀ ਮਹਲਾ 4 ॥ ਇਕੁ

1336

ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥ ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ

ਖਿਨੁ ਹਰਿ ਪੀਕ ॥1॥ ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥1॥ ਰਹਾਉ ॥ ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥2॥ ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥3॥ ਘਟਿ ਘਟਿ ਰਮਈਆ ਰਮਤ ਰਾਮਰਾਇ ਸਭ ਵਰਤੈ ਸਭ ਮਹਿ ਈਕੁ ॥ ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥4॥3॥ ਪ੍ਰਭਾਤੀ ਮਹਲਾ 4 ॥ ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ ਪਤਿਤਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥1॥ ਜਪਿ ਮਨ ਰਾਮ ਨਾਮੁ ਰਵਿ ਰਹੇ ॥ ਦੀਨਦਇਆਲੁ ਦੁਖਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥1॥ ਰਹਾਉ ॥ ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥2॥ ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ ਜਿਉ ਮ੍ਰਿਗ ਨਾਭਿ ਬਸੈ

ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥3॥ ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ

॥ ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥ 4 ॥ 4 ॥ ਪ੍ਰਭਾਤੀ ਮਹਲਾ 4

॥ ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭਿ ਕ੍ਰਿਪਫਾ ॥1॥ ਮੇਰੇ ਮਨ ਭਜੁ ਰਾਮ ਨਾਮੁ ਹਰਿ ਨਿਮਖਫਾ ॥ ਹਰਿ ਹਰਿ ਦਾਨੁ ਦੀਓ ਗੁਰਿ ਪੂਰੈ

ਹਰਿ ਨਾਮਾ ਮਨਿ ਤਨਿ ਬਸਫਾ ॥1॥ ਰਹਾਉ ॥ ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ

ਕਰਪਫਾ ॥ ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥2॥ ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰਿ ਧਾਰਿਓ ਗੁਰਿ ਨਿਮਖਫਾ ॥ ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ

॥ 3 ॥ ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ ਹਰਿ ਹਰਿ ਆਪੁ ਧਰਿਓ ਹਰਿ ਜਨ

1337

ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥4॥5॥ ਪ੍ਰਭਾਤੀ ਮਹਲਾ 4 ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਓ ਹਰਿ ਹਰਿ ਹਮ ਮੁਏ ਜੀਵੇ ਹਰਿ ਜਪਿਭਾ ॥ ਧਨੁ ਧੰਨੁ ਗੁਰੂ ਗੁਰੁ ਸਤਿਗੁਰੁ ਪੂਰਾ ਬਿਖੁ ਡੁਬਦੇ ਬਾਹ ਦੇਇ ਕਢਿਭਾ

॥1॥ ਜਪਿ ਮਨ ਰਾਮ ਨਾਮੁ ਅਰਧਾਭਾ ॥ ਉਪਜੰਪਿ ਉਪਾਇ ਨ ਪਾਈਐ ਕਤ ਹੂ ਗੁਰਿ ਪੂਰੈ ਹਰਿ ਪ੍ਰਭੁ ਲਾਭਾ

॥1॥ ਰਹਾਉ ॥ ਰਾਮ ਨਾਮੁ ਰਸੁ ਰਾਮ ਰਸਾਇਣੁ ਰਸੁ ਪੀਆ ਗੁਰਮਤਿ ਰਸਭਾ ॥ ਲੋਹ ਮਨੂਰ ਕੰਚਨੁ ਮਿਲਿ ਸੰਗਤਿ ਹਰਿ ਉਰਿ ਧਾਰਿਓ ਗੁਰਿ ਹਰਿਭਾ ॥2॥ ਹਉਮੈ ਬਿਖਿਆ ਨਿਤ ਲੋਭਿ ਲੁਭਾਨੇ ਪੁਤ ਕਲਤੁ ਮੋਹਿ ਲੁਭਿਭਾ

॥ ਤਿਨ ਪਗ ਸੰਤ ਨ ਸੇਵੇ ਕਬ ਹੂ ਤੇ ਮਨਮੁਖ ਭੂਭਰ ਭਰਭਾ ॥3॥ ਤੁਮਰੇ ਗੁਨ ਤੁਮ ਹੀ ਪ੍ਰਭ ਜਾਨਹੁ ਹਮ ਪਰੇ ਹਾਰਿ ਤੁਮ ਸਰਨਭਾ ॥ ਜਿਉ ਜਾਨਹੁ ਤਿਉ ਰਾਖਹੁ ਸੁਆਮੀ ਜਨ ਨਾਨਕੁ ਦਾਸੁ ਤੁਮਨਭਾ ॥4॥6॥ ਛਕਾ 1 ॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 4 ਪੜਤਾਲ ਘਰੁ 3 ॥ ਜਪਿ ਮਨ ਹਰਿ ਹਰਿ ਨਾਮੁ ਨਿਧਾਨੁ ॥ ਹਰਿ ਦਰਗਹ ਪਾਵਹਿ ਮਾਨੁ ॥ ਜਿਨ ਜਪਿਆ ਤੇ ਪਾਰਿ ਪਰਾਨ ॥1॥ ਰਹਾਉ ॥ ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥

ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥ ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥1॥ ਜਪਿ ਮਨ ਪਰਮੇਸੁਰੁ ਪਰਧਾਨੁ ॥ ਖਿਨਿ ਖੋਵੈ ਪਾਪ ਕੋਟਾਨ ॥ ਮਿਲੁ ਨਾਨਕ ਹਰਿ ਭਗਵਾਨ ॥2॥1॥7॥ ॥17॥7॥7॥31॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 5 ਚਉਪਦੇ ਘਰੁ 1 ॥ ਮਨੁ ਹਰਿ ਕੀਆ ਤਨੁ ਸਭੁ ਸਾਜਿਆ ॥ ਪੰਚ ਤਤ ਰਚਿ ਜੋਤਿ ਨਿਵਾਜਿਆ

॥ ਸਿਹਜਾ ਧਰਤਿ ਬਰਤਨ ਕਉ ਪਾਨੀ ॥ ਨਿਮਖ ਨ ਵਿਸਾਰਹੁ ਸੇਵਹੁ ਸਾਰਗਪਾਨੀ ॥1॥ ਮਨ ਸਤਿਗੁਰੁ ਸੇਵਿ ਹੋਇ ਪਰਮਗਤੇ ॥ ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥1॥ ਰਹਾਉ ॥ ਕਾਪੜ ਭੋਗ ਰਸ ਅਨਿਕ ਭੁੰਚਾਏ

॥ ਮਾਤ ਪਿਤਾ ਕੁਟੰਬ ਸਗਲ ਬਨਾਏ ॥ ਰਿਜਕੁ ਸੰਬਾਹੇ ਜਲਿ ਥਲਿ ਮੀਤ ॥ ਸੋ ਹਰਿ ਸੇਵਹੁ ਨੀਤਾ ਨੀਤ ॥2॥ ਤਹਾ ਸਖਾਈ ਜਹ ਕੋਇ ਨ ਹੋਵੈ ॥ ਕੋਟਿ ਅਪ੍ਰਾਧ ਇਕ ਖਿਨ ਮਹਿ ਖੋਵੈ ॥ ਦਾਤਿ ਕਰੈ ਨਹੀ ਪਛੁੋਤਾਵੈ ॥ ਏਕਾ ਬਖਸ ਫਿਰਿ

1338

ਬਹੁਰਿ ਨ ਬੁਲਾਵੈ ॥3॥ ਕਿਰਤ ਸੰਜੋਗੀ ਪਾਇਆ ਭਾਲਿ ॥ ਸਾਧਸੰਗਤਿ ਮਹਿ ਬਸੇ ਗੁਪਾਲ ॥ ਗੁਰ ਮਿਲਿ ਆਏ ਤੁਮਰੈ ਦੁਆਰਿ ॥ ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥4॥1॥ ਪ੍ਰਭਾਤੀ ਮਹਲਾ 5 ॥ ਪ੍ਰਭ ਕੀ ਸੇਵਾ ਜਨ ਕੀ ਸੋਭਾ ॥ ਕਾਮੁ ਕ੍ਰੋਧੁ ਮਿਟੇ ਤਿਸੁ ਲੋਭਾ ॥ ਨਾਮੁ ਤੇਰਾ ਜਨ ਕੈ ਭੰਡਾਰਿ ॥ ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥1॥

ਤੁਮਰੀ ਭਗਤਿ ਪ੍ਰਭ ਤੁਮਹਿ ਜਾਨਾਈ ॥ ਕਾਟਿ ਜੇਵਰੀ ਜਨ ਲੀਏ ਛਡਾਈ ॥1॥ ਰਹਾਉ ॥ ਜੋ ਜਨੁ ਰਾਤਾ ਪ੍ਰਭ

ਕੈ ਰੰਗਿ ॥ ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥ ਜਿਸੁ ਰਸੁ ਆਇਆ ਸੋਈ ਜਾਨੈ ॥ ਪੇਖਿ ਪੇਖਿ ਮਨ ਮਹਿ ਹੈਰਾਨੈ ॥2॥ ਸੋ ਸੁਖੀਆ ਸਭ ਤੇ ਊਤਮੁ ਸੋਇ ॥ ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥ ਸੋਈ ਨਿਹਚਲੁ ਆਵੈ ਨ ਜਾਇ ॥ ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥3॥ ਤਾ ਕਉ ਕਰਹੁ ਸਗਲ ਨਮਸਕਾਰੁ ॥ ਜਾ ਕੈ ਮਨਿ ਪੂਰਨੁ ਨਿਰੰਕਾਰੁ ॥ ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥ ਨਾਨਕੁ ਉਧਰੈ ਜਨ ਕੀ ਸੇਵਾ ॥4॥2॥ ਪ੍ਰਭਾਤੀ ਮਹਲਾ 5 ॥ ਗੁਨ ਗਾਵਤ ਮਨਿ ਹੋਇ ਅਨੰਦ ॥ ਆਠ ਪਹਰ ਸਿਮਰਹੁ ਭਗਵੰਤ ॥ ਜਾ ਕੈ ਸਿਮਰਨਿ ਕਲਮਲ ਜਾਹਿ

॥ ਤਿਸੁ ਗੁਰ ਕੀ ਹਮ ਚਰਨੀ ਪਾਹਿ ॥1॥ ਸੁਮਤਿ ਦੇਵਹੁ ਸੰਤ ਪਿਆਰੇ ॥ ਸਿਮਰਉ ਨਾਮੁ ਮੋਹਿ ਨਿਸਤਾਰੇ

॥1॥ ਰਹਾਉ ॥ ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥ ਸਗਲ ਤਿਆਗਿ ਨਾਮਿ ਹਰਿ ਗੀਧਾ ॥ ਤਿਸੁ ਗੁਰ ਕੈ

ਸਦਾ ਬਲਿ ਜਾਈਐ ॥ ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥2॥ ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ

॥ ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥ ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥ ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥3॥ ਮਹਾ ਮੁਗਧ ਤੇ ਕੀਆ ਗਿਆਨੀ ॥ ਗੁਰ ਪੂਰੇ ਕੀ ਅਕਥ ਕਹਾਨੀ ॥ ਪਾਰਬ੍ਰਹਮ ਨਾਨਕ ਗੁਰਦੇਵ ॥ ਵਡੈ ਭਾਗਿ ਪਾਈਐ ਹਰਿ ਸੇਵ ॥4॥3॥ ਪ੍ਰਭਾਤੀ ਮਹਲਾ 5 ॥ ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥ ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥1॥ ਹਮ ਬਾਰਿਕ ਸਰਨਿ ਪ੍ਰਭ ਦਇਆਲ ॥ ਅਵਗੁਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰਿ ਗੋਪਾਲਿ ॥1॥ ਰਹਾਉ ॥

ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥ ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥ 2 ॥ ਅਗਮੁ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥ ਲਾਹਾ ਖਾਟਿ ਹੋਈਐ

1339

ਧਨਵੰਤਾ ਅਪਨਾ ਪ੍ਰਭੂ ਧਿਆਈਐ ॥3॥ ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥4॥4॥ ਪ੍ਰਭਾਤੀ ਮਹਲਾ 5 ॥ ਸਿਮਰਤ ਨਾਮੁ ਕਿਲਬਿਖ

ਸਭਿ ਨਾਸੇ ॥ ਸਚੁ ਨਾਮੁ ਗੁਰਿ ਦੀਨੀ ਰਾਸੇ ॥ ਪ੍ਰਭ ਕੀ ਦਰਗਹ ਸੋਭਾਵੰਤੇ ॥ ਸੇਵਕ ਸੇਵਿ ਸਦਾ ਸੋਹੰਤੇ ॥1॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ

॥1॥ ਰਹਾਉ ॥ ਜਨਮ ਮਰਨ ਗੁਰਿ ਰਾਖੇ ਮੀਤ ॥ ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ ॥ ਕੋਟਿ ਜਨਮ ਕੇ ਗਏ ਕਲੇਸ ॥ ਜੋ ਤਿਸੁ ਭਾਵੈ ਸੋ ਭਲ ਹੋਸ ॥2॥ ਤਿਸੁ ਗੁਰ ਕਉ ਹਉ ਸਦ ਬਲਿ ਜਾਈ ॥ ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ ॥ ਐਸਾ ਗੁਰੁ ਪਾਈਐ ਵਡਭਾਗੀ ॥ ਜਿਸੁ ਮਿਲਤੇ ਰਾਮਿ ਲਿਵ ਲਾਗੀ ॥3॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਆਠ ਪਹਰ ਅਪੁਨੀ ਲਿਵ ਲਾਇ ॥ ਜਨੁ ਨਾਨਕੁ ਪ੍ਰਭ ਕੀ ਸਰਨਾਇ

॥4॥5॥ ਪ੍ਰਭਾਤੀ ਮਹਲਾ 5 ॥ ਕਰਿ ਕਿਰਪਾ ਅਪੁਨੇ ਪ੍ਰਭਿ ਕੀਏ ॥ ਹਰਿ ਕਾ ਨਾਮੁ ਜਪਨ ਕਉ ਦੀਏ ॥ ਆਠ

ਪਹਰ ਗੁਨ ਗਾਇ ਗੁਬਿੰਦ ॥ ਭੈ ਬਿਨਸੇ ਉਤਰੀ ਸਭ ਚਿੰਦ ॥1॥ ਉਬਰੇ ਸਤਿਗੁਰ ਚਰਨੀ ਲਾਗਿ ॥ ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥1॥ ਰਹਾਉ ॥ ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ ॥ ਕਲਿ ਕਲੇਸ ਕਿਛੁ ਬਿਘਨੁ ਨ ਹੋਈ ॥ ਸਦਾ ਸਦਾ ਪ੍ਰਭੁ ਜੀਅ ਕੈ ਸੰਗਿ ॥ ਉਤਰੀ ਮੈਲੁ ਨਾਮ ਕੈ ਰੰਗਿ ॥2॥ ਚਰਨ ਕਮਲ ਸਿਉ ਲਾਗੋ ਪਿਆਰੁ ॥ ਬਿਨਸੇ ਕਾਮ ਕ੍ਰੋਧ ਅਹੰਕਾਰ ॥ ਪ੍ਰਭ ਮਿਲਨੇ ਕਾ ਮਾਰਗੁ ਜਾਨਾ ॥ ਭਾਇ ਭਗਤਿ ਹਰਿ ਸਿਉ ਮਨੁ ਮਾਨਾ ॥3॥ ਸੁਣਿ ਸਜਣ ਸੰਤ ਮੀਤ ਸੁਹੇਲੇ ॥ ਨਾਮੁ ਰਤਨੁ ਹਰਿ ਅਗਹ ਅਤੋਲੇ ॥ ਸਦਾ ਸਦਾ ਪ੍ਰਭੁ ਗੁਣਨਿਧਿ ਗਾਈਐ ॥ ਕਹੁ ਨਾਨਕ ਵਡਭਾਗੀ ਪਾਈਐ ॥4॥6॥ ਪ੍ਰਭਾਤੀ ਮਹਲਾ 5 ॥ ਸੇ ਧਨਵੰਤ ਸੇਈ ਸਚੁ ਸਾਹਾ ॥ ਹਰਿ ਕੀ ਦਰਗਹ ਨਾਮੁ ਵਿਸਾਹਾ ॥1॥ ਹਰਿ ਹਰਿ ਨਾਮੁ ਜਪਹੁ ਮਨ ਮੀਤ ॥ ਗੁਰੁ ਪੂਰਾ ਪਾਈਐ

ਵਡਭਾਗੀ ਨਿਰਮਲ ਪੂਰਨ ਰੀਤਿ ॥1॥ ਰਹਾਉ ॥ ਪਾਇਆ ਲਾਭੁ ਵਜੀ ਵਾਧਾਈ ॥ ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥2॥ ਸਫਲ ਜਨਮੁ ਜੀਵਨੁ ਪਰਵਾਣੁ ॥ ਗੁਰ ਪਰਸਾਦੀ ਹਰਿ ਰੰਗੁ ਮਾਣੁ ॥3॥ ਬਿਨਸੇ ਕਾਮ ਕ੍ਰੋਧ

ਅਹੰਕਾਰ ॥ ਨਾਨਕ ਗੁਰਮੁਖਿ ਉਤਰਹਿ ਪਾਰਿ ॥4॥7॥ ਪ੍ਰਭਾਤੀ ਮਹਲਾ 5 ॥ ਗੁਰੁ ਪੂਰਾ ਪੂਰੀ ਤਾ ਕੀ ਕਲਾ ॥

1340

ਗੁਰ ਕਾ ਸਬਦੁ ਸਦਾ ਸਦ ਅਟਲਾ ॥ ਗੁਰ ਕੀ ਬਾਣੀ ਜਿਸੁ ਮਨਿ ਵਸੈ ॥ ਦੂਖੁ ਦਰਦੁ ਸਭੁ ਤਾ ਕਾ ਨਸੈ ॥1॥

ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥ ਮੁਕਤੁੋ ਸਾਧੂ ਧੂਰੀ ਨਾਵੈ ॥1॥ ਰਹਾਉ ॥ ਗੁਰ ਪਰਸਾਦੀ ਉਤਰੇ ਪਾਰਿ ॥ ਭਉ ਭਰਮੁ ਬਿਨਸੇ ਬਿਕਾਰ ॥ ਮਨ ਤਨ ਅੰਤਰਿ ਬਸੇ ਗੁਰ ਚਰਨਾ ॥ ਨਿਰਭੈ ਸਾਧ ਪਰੇ ਹਰਿ ਸਰਨਾ

॥2॥ ਅਨਦ ਸਹਜ ਰਸ ਸੂਖ ਘਨੇਰੇ ॥ ਦੁਸਮਨੁ ਦੂਖੁ ਨ ਆਵੈ ਨੇਰੇ ॥ ਗੁਰਿ ਪੂਰੈ ਅਪੁਨੇ ਕਰਿ ਰਾਖੇ ॥ ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥3॥ ਸੰਤ ਸਾਜਨ ਸਿਖ ਭਏ ਸੁਹੇਲੇ ॥ ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ

॥ ਜਨਮ ਮਰਨ ਦੁਖ ਫਾਹਾ ਕਾਟਿਆ ॥ ਕਹੁ ਨਾਨਕ ਗੁਰਿ ਪੜਦਾ ਢਾਕਿਆ ॥4॥8॥ ਪ੍ਰਭਾਤੀ ਮਹਲਾ 5

॥ ਸਤਿਗੁਰਿ ਪੂਰੈ ਨਾਮੁ ਦੀਆ ॥ ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥1॥

ਰਹਾਉ ॥ ਚਰਨ ਕਮਲ ਗੁਰ ਕੇ ਮਨਿ ਵੂਠੇ ॥ ਦੂਖ ਦਰਦ ਭ੍ਰਮ ਬਿਨਸੇ ਝੂਠੇ ॥1॥ ਨਿਤ ਉਠਿ ਗਾਵਹੁ ਪ੍ਰਭ

ਕੀ ਬਾਣੀ ॥ ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥2॥ ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥ ਸੰਗਿ ਸਹਾਈ ਜਹ ਹਉ ਜਾਈ ॥3॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਸਦਾ ਜਪੇ ਨਾਨਕੁ ਗੁਣਤਾਸੁ ॥4॥9॥ ਪ੍ਰਭਾਤੀ ਮਹਲਾ 5 ॥ ਪਾਰਬ੍ਰਹਮੁ ਪ੍ਰਭੁ ਸੁਘੜੁ ਸੁਜਾਣੁ ॥ ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ

॥1॥ ਰਹਾਉ ॥ ਕਿਲਬਿਖ ਮੇਟੇ ਸਬਦਿ ਸੰਤੋਖੁ ॥ ਨਾਮੁ ਅਰਾਧਨ ਹੋਆ ਜੋਗੁ ॥ ਸਾਧਸੰਗਿ ਹੋਆ ਪਰਗਾਸੁ

॥ ਚਰਨ ਕਮਲ ਮਨ ਮਾਹਿ ਨਿਵਾਸੁ ॥1॥ ਜਿਨਿ ਕੀਆ ਤਿਨਿ ਲੀਆ ਰਾਖਿ ॥ ਪ੍ਰਭੁ ਪੂਰਾ ਅਨਾਥ ਕਾ ਨਾਥੁ

॥ ਜਿਸਹਿ ਨਿਵਾਜੇ ਕਿਰਪਾ ਧਾਰਿ ॥ ਪੂਰਨ ਕਰਮ ਤਾ ਕੇ ਆਚਾਰ ॥2॥ ਗੁਣ ਗਾਵੈ ਨਿਤ ਨਿਤ ਨਿਤ ਨਵੇ

॥ ਲਖ ਚਉਰਾਸੀਹ ਜੋਨਿ ਨ ਭਵੇ ॥ ਈਹਾਂ ਊਹਾਂ ਚਰਣ ਪੂਜਾਰੇ ॥ ਮੁਖੁ ਊਜਲੁ ਸਾਚੇ ਦਰਬਾਰੇ ॥3॥ ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥ ਕੋਟਿ ਮਧੇ ਕੋ ਵਿਰਲਾ ਦਾਸੁ ॥ ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥ ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥4॥10॥ ਪ੍ਰਭਾਤੀ ਮਹਲਾ 5 ॥ ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥ ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥1॥ ਰਹਾਉ ॥ ਅੰਮ੍ਰਿਤ ਬਾਣੀ ਸੁਣਤ ਨਿਹਾਲ ॥ ਬਿਨਸਿ ਗਏ ਬਿਖਿਆ ਜੰਜਾਲ

॥1॥ ਸਾਚ ਸਬਦ ਸਿਉ ਲਾਗੀ ਪ੍ਰੀਤਿ ॥ ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥ 2 ॥ ਨਾਮੁ ਜਪਤ ਹੋਆ

1341

ਪਰਗਾਸੁ ॥ ਗੁਰ ਸਬਦੇ ਕੀਨਾ ਰਿਦੈ ਨਿਵਾਸੁ ॥ 3 ॥ ਗੁਰ ਸਮਰਥ ਸਦਾ ਦਇਆਲ ॥ ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥4॥11॥ ਪ੍ਰਭਾਤੀ ਮਹਲਾ 5 ॥ ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ ਦੀਨਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥1॥ ਰਹਾਉ ॥ ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ ਹਰਿ ਹਰਿ ਜਪਤ ਪੂਰਨ ਭਈ ਆਸ ॥ 1 ॥ ਸਰਬ ਕਲਿਆਣ ਸੂਖ ਮਨਿ ਵੂਠੇ ॥ ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥2॥12॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 5 ਘਰੁ 2 ॥ ਅਵਰੁ ਨ ਦੂਜਾ ਠਾਉ ॥ ਨਾਹੀ ਬਿਨੁ ਹਰਿ ਨਾਉ ॥ ਸਰਬ ਸਿਧਿ ਕਲਿਆਨ ॥

ਪੂਰਨ ਹੋਹਿ ਸਗਲ ਕਾਮ ॥1॥ ਹਰਿ ਕੋ ਨਾਮੁ ਜਪੀਐ ਨੀਤ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਲਗੈ ਏਕੈ ਪ੍ਰੀਤਿ ॥1॥

ਰਹਾਉ ॥ ਨਾਮਿ ਲਾਗੈ ਦੂਖੁ ਭਾਗੈ ਸਰਨਿ ਪਾਲਨ ਜੋਗੁ ॥ ਸਤਿਗੁਰੁ ਭੇਟੈ ਜਮੁ ਨ ਤੇਟੈ ਜਿਸੁ ਧੁਰਿ ਹੋਵੈ ਸੰਜੋਗੁ ॥2॥

ਰੈਨਿ ਦਿਨਸੁ ਧਿਆਇ ਹਰਿ ਹਰਿ ਤਜਹੁ ਮਨ ਕੇ ਭਰਮ ॥ ਸਾਧਸੰਗਤਿ ਹਰਿ ਮਿਲੈ ਜਿਸਹਿ ਪੂਰਨ ਕਰਮ ॥3॥ ਜਨਮ ਜਨਮ ਬਿਖਾਦ ਬਿਨਸੇ ਰਾਖਿ ਲੀਨੇ ਆਪਿ ॥ ਮਾਤ ਪਿਤਾ ਮੀਤ ਭਾਈ ਜਨ ਨਾਨਕ ਹਰਿ ਹਰਿ ਜਾਪਿ ॥4॥1॥13॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 5 ਪੜਤਾਲ ॥ ਰਮ ਰਾਮ ਰਾਮ ਰਾਮ ਜਾਪਿ ॥ ਕਲਿ ਕਲੇਸ ਲੋਭ ਮੋਹ ਬਿਨਸਿ ਜਾਇ ਅਹੰ ਤਾਪ

॥1॥ ਰਹਾਉ ॥ ਆਪੁ ਤਿਆਗਿ ਸੰਤ ਚਰਨ ਲਾਗਿ ਮਨੁ ਪਵਿਤੁ ਜਾਹਿ ਪਾਪ ॥1॥ ਨਾਨਕੁ ਬਾਰਿਕੁ ਕਛੂ ਨ ਜਾਨੈ ਰਾਖਨ ਕਉ ਪ੍ਰਭੁ ਮਾਈ ਬਾਪੁ ॥2॥1॥14॥ ਪ੍ਰਭਾਤੀ ਮਹਲਾ 5 ॥ ਚਰਨ ਕਮਲ ਸਰਨਿ ਟੇਕ ॥ ਊਚ ਮੂਚ ਬੇਅੰਤੁ ਠਾਕੁਰੁ ਸਰਬ ਊਪਰਿ ਤੁਹੀ ਏਕ ॥1॥ ਰਹਾਉ ॥ ਪ੍ਰਾਨ ਅਧਾਰ ਦੁਖਬਿਦਾਰ ਦੈਨਹਾਰ ਬੁਧਿ ਬਿਬੇਕ ॥1॥ ਨਮਸਕਾਰ ਰਖਨਹਾਰ ਮਨਿ ਅਰਾਧਿ ਪ੍ਰਭੂ ਮੇਕ ॥ ਸੰਤ ਰੇਨੁ ਕਰਉ ਮਜਨੁ ਨਾਨਕੁ ਪਾਵੈ ਸੁਖ ਅਨੇਕ ॥2॥2॥15॥ ॥17॥7॥7॥15॥46॥

1342

ੴ ਸਤਿ ਗੁਰ ਪ੍ਰਸਾਦਿ ॥

ਰਾਗੁ ਪ੍ਰਭਾਤੀ ਬਿਭਾਸ ਮਹਲਾ 1 ਅਸਟਪਦੀਆ ॥ ਦੁਬਿਧਾ ਬਉਰੀ ਮਨੁ ਬਉਰਾਇਆ ॥ ਝੂਠੈ ਲਾਲਚਿ ਜਨਮੁ ਗਵਾਇਆ ॥ ਲਪਟਿ ਰਹੀ ਫੁਨਿ ਬੰਧੁ ਨ ਪਾਇਆ ॥ ਸਤਿਗੁਰਿ ਰਾਖੇ ਨਾਮੁ ਦ੍ਰਿੜਾਇਆ ॥ 1 ॥ ਨਾ ਮਨੁ ਮਰੈ ਨ ਮਾਇਆ ਮਰੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਸਬਦੁ ਵੀਚਾਰਿ ਭਉਸਾਗਰੁ ਤਰੈ ॥ 1 ॥ ਰਹਾਉ ॥

ਮਾਇਆ ਸੰਚਿ ਰਾਜੇ ਅਹੰਕਾਰੀ ॥ ਮਾਇਆ ਸਾਥਿ ਨ ਚਲੈ ਪਿਆਰੀ ॥ ਮਾਇਆ ਮਮਤਾ ਹੈ ਬਹੁਰੰਗੀ ॥ ਬਿਨੁ ਨਾਵੈ ਕੋ ਸਾਥਿ ਨ ਸੰਗੀ ॥ 2 ॥ ਜਿਉ ਮਨੁ ਦੇਖਹਿ ਪਰ ਮਨੁ ਤੈਸਾ ॥ ਜੈਸੀ ਮਨਸਾ ਤੈਸੀ ਦਸਾ ॥ ਜੈਸਾ ਕਰਮੁ ਤੈਸੀ ਲਿਵ ਲਾਵੈ ॥ ਸਤਿਗੁਰ ਪੂਛਿ ਸਹਜ ਘਰੁ ਪਾਵੈ ॥ 3 ॥ ਰਾਗਿ ਨਾਦਿ ਮਨੁ ਦੂਜੈ ਭਾਇ ॥ ਅੰਤਰਿ ਕਪਟੁ ਮਹਾ ਦੁਖੁ ਪਾਇ ॥ ਸਤਿਗੁਰੁ ਭੇਟੈ ਸੋਝੀ ਪਾਇ ॥ ਸਚੈ ਨਾਮਿ ਰਹੈ ਲਿਵ ਲਾਇ ॥ 4 ॥ ਸਚੈ ਸਬਦਿ ਸਚੁ ਕਮਾਵੈ ॥ ਸਚੀ ਬਾਣੀ ਹਰਿ ਗੁਣ ਗਾਵੈ ॥ ਨਿਜ ਘਰਿ ਵਾਸੁ ਅਮਰਪਦੁ ਪਾਵੈ ॥ ਤਾ ਦਰਿ ਸਾਚੈ ਸੋਭਾ ਪਾਵੈ ॥

5 ॥ ਗੁਰ ਸੇਵਾ ਬਿਨੁ ਭਗਤਿ ਨ ਹੋਈ ॥ ਅਨੇਕ ਜਤਨ ਕਰੈ ਜੇ ਕੋਈ ॥ ਹਉਮੈ ਮੇਰਾ ਸਬਦੇ ਖੋਈ ॥ ਨਿਰਮਲ ਨਾਮੁ ਵਸੈ ਮਨਿ ਸੋਈ ॥ 6 ॥ ਇਸੁ ਜਗ ਮਹਿ ਸਬਦੁ ਕਰਣੀ ਹੈ ਸਾਰੁ ॥ ਬਿਨੁ ਸਬਦੈ ਹੋਰੁ ਮੋਹੁ ਗੁਬਾਰੁ ॥

ਸਬਦੇ ਨਾਮੁ ਰਖੈ ਉਰਿ ਧਾਰਿ ॥ ਸਬਦੇ ਗਤਿ ਮਤਿ ਮੋਖਦੁਆਰੁ ॥ 7 ॥ ਅਵਰੁ ਨਾਹੀ ਕਰਿ ਦੇਖਣਹਾਰੋ ॥ ਸਾਚਾ ਆਪਿ ਅਨੂਪੁ ਅਪਾਰੋ ॥ ਰਾਮ ਨਾਮ ਊਤਮ ਗਤਿ ਹੋਈ ॥ ਨਾਨਕ ਖੋਜਿ ਲਹੈ ਜਨੁ ਕੋਈ ॥ 8 ॥ 1 ॥ ਪ੍ਰਭਾਤੀ ਮਹਲਾ 1 ॥ ਮਾਇਆ ਮੋਹਿ ਸਗਲ ਜਗੁ ਛਾਇਆ ॥ ਕਾਮਣਿ ਦੇਖਿ ਕਾਮਿ ਲੋਭਾਇਆ ॥ ਸੁਤ ਕੰਚਨ ਸਿਉ ਹੇਤੁ ਵਧਾਇਆ ॥ ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥ 1 ॥ ਐਸਾ ਜਾਪੁ ਜਪਉ ਜਪਮਾਲੀ ॥ ਦੁਖ

ਸੁਖ ਪਰਹਰਿ ਭਗਤਿ ਨਿਰਾਲੀ ॥ 1 ॥ ਰਹਾਉ ॥ ਗੁਣਨਿਧਾਨ ਤੇਰਾ ਅੰਤੁ ਨ ਪਾਇਆ ॥ ਸਾਚ ਸਬਦਿ ਤੁਝ

ਮਾਹਿ ਸਮਾਇਆ ॥ ਆਵਾਗਉਣੁ ਤੁਧੁ ਆਪਿ ਰਚਾਇਆ ॥ ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥ 2 ॥

ਗਿਆਨੁ ਧਿਆਨੁ ਨਰਹਰਿ ਨਿਰਬਾਣੀ ॥ ਬਿਨੁ ਸਤਿਗੁਰ ਭੇਟੇ ਕੋਇ ਨ ਜਾਣੀ ॥ ਸਗਲ ਸਰੋਵਰ ਜੋਤਿ ਸਮਾਣੀ

॥ ਆਨਦ ਰੂਪ ਵਿਟਹੁ ਕੁਰਬਾਣੀ ॥3॥ ਭਾਉ ਭਗਤਿ ਗੁਰਮਤੀ ਪਾਏ ॥ ਹਉਮੈ ਵਿਚਹੁ ਸਬਦਿ ਜਲਾਏ ॥

1343

ਧਾਵਤੁ ਰਾਖੈ ਠਾਕਿ ਰਹਾਏ ॥ ਸਚਾ ਨਾਮੁ ਮੰਨਿ ਵਸਾਏ ॥4॥ ਬਿਸਮ ਬਿਨੋਦ ਰਹੇ ਪਰਮਾਦੀ ॥ ਗੁਰਮਤਿ ਮਾਨਿਆ ਏਕ ਲਿਵ ਲਾਗੀ ॥ ਦੇਖਿ ਨਿਵਾਰਿਆ ਜਲ ਮਹਿ ਆਗੀ ॥ ਸੋ ਬੂਝੈ ਹੋਵੈ ਵਡਭਾਗੀ ॥5॥ ਸਤਿਗੁਰੁ ਸੇਵੇ ਭਰਮੁ ਚੁਕਾਏ ॥ ਅਨਦਿਨੁ ਜਾਗੈ ਸਚਿ ਲਿਵ ਲਾਏ ॥ ਏਕੋ ਜਾਣੈ ਅਵਰੁ ਨ ਕੋਇ ॥ ਸੁਖਦਾਤਾ ਸੇਵੇ ਨਿਰਮਲੁ ਹੋਇ ॥6॥ ਸੇਵਾ ਸੁਰਤਿ ਸਬਦਿ ਵੀਚਾਰਿ ॥ ਜਪੁ ਤਪੁ ਸੰਜਮੁ ਹਉਮੈ ਮਾਰਿ ॥ ਜੀਵਨ ਮੁਕਤੁ ਜਾ ਸਬਦੁ ਸੁਣਾਏ

॥ ਸਚੀ ਰਹਤ ਸਚਾ ਸੁਖੁ ਪਾਏ ॥7॥ ਸੁਖਦਾਤਾ ਦੁਖੁ ਮੇਟਣਹਾਰਾ ॥ ਅਵਰੁ ਨ ਸੂਝਸਿ ਬੀਜੀ ਕਾਰਾ ॥ ਤਨੁ ਮਨੁ ਧਨੁ ਹਰਿ ਆਗੈ ਰਾਖਿਆ ॥ ਨਾਨਕੁ ਕਹੈ ਮਹਾ ਰਸੁ ਚਾਖਿਆ ॥8॥2॥ ਪ੍ਰਭਾਤੀ ਮਹਲਾ 1 ॥ ਨਿਵਲੀ ਕਰਮ ਭੁਇਅੰਗਮ ਭਾਠੀ ਰੇਚਕ ਪੂਰਕ ਕੁੰਭਕਰੈ ॥ ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ ॥

ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਨ ਲਹੈ ॥ ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥1॥ ਖਟੁ ਕਰਮ ਨਾਮੁ ਨਿਰੰਜਨੁ ਸੋਈ ॥ ਤੂ ਗੁਣਸਾਗਰੁ ਅਵਗੁਣ ਮੋਹੀ ॥1॥ ਰਹਾਉ ॥ ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ ॥ ਮੂਰਖੁ ਆਪੁ ਗਣਾਇਦਾ ਬੂਝਿ ਨ ਸਕੈ ਕਾਰ ॥ ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ ॥ ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥2॥ ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ ॥ ਝੂਠੇ ਵਿਚਿ ਅਹੰਕਰਣੁ ਹੈ ਖਸਮ ਨ ਪਾਵੈ ਸਾਦੁ ॥ ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ

॥ ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣੁ ਬਾਦਿ ॥3॥ ਏ ਭ੍ਰਮਿ ਭੂਲੇ ਮਰਹੁ ਨ ਕੋਈ ॥ ਸਤਿਗੁਰੁ ਸੇਵਿ ਸਦਾ ਸੁਖੁ ਹੋਈ ॥ ਬਿਨੁ ਸਤਿਗੁਰ ਮੁਕਤਿ ਕਿਨੈ ਨ ਪਾਈ ॥ ਆਵਹਿ ਜਾਹਿਂ ਮਰਹਿ ਮਰਿ ਜਾਈ ॥4॥ ਏਹੁ ਸਰੀਰੁ ਹੈ

ਤ੍ਰੈ ਗੁਣ ਧਾਤੁ ॥ ਇਸ ਨੋ ਵਿਆਪੈ ਸੋਗੁ ਸੰਤਾਪੁ ॥ ਸੋ ਸੇਵਹੁ ਜਿਸੁ ਮਾਈ ਨ ਬਾਪੁ ॥ ਵਿਚਹੁ ਚੂਕੈ ਤਿਸਨਾ ਅਰੁ ਆਪੁ ॥5॥ ਜਹ ਜਹ ਦੇਖਾ ਤਹ ਤਹ ਸੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ਹਿਰਦੈ ਸਚੁ ਏਹ ਕਰਣੀ ਸਾਰੁ ॥ ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥6॥ ਦੁਬਿਧਾ ਚੂਕੈ ਤਾਂ ਸਬਦੁ ਪਛਾਣੁ ॥ ਘਰਿ ਬਾਹਰਿ ਏਕੋ ਕਰਿ ਜਾਣੁ

॥ ਏਹਾ ਮਤਿ ਸਬਦੁ ਹੈ ਸਾਰੁ ॥ ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥7॥ ਕਰਣੀ ਕੀਰਤਿ ਗੁਰਮਤਿ ਸਾਰੁ ॥ ਸੰਤ ਸਭਾ ਗੁਣ ਗਿਆਨੁ ਬੀਚਾਰੁ ॥ ਮਨੁ ਮਾਰੇ ਜੀਵਤ ਮਰਿ ਜਾਣੁ ॥ ਨਾਨਕ ਨਦਰੀ ਨਦਰਿ ਪਛਾਣੁ ॥ 8 ॥ 3 ॥

1344

ਪ੍ਰਭਾਤੀ ਦਖਣੀ ਮਹਲਾ 1 ॥ ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥1॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥1॥ ਰਹਾਉ ॥ ਤਿਨਿ ਹਰੀਚੰਦਿ ਪ੍ਰਿਥਮੀਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥2॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥

ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥3॥ ਰਾਜਾ ਜਨਮੇਜਾ ਦੇ ਮਤੀਂ ਬਰਜਿ ਬਿਆਸਿ ਪੜ੍ਹਾਇਆ ॥ ਤਿਨਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥4॥ ਗਣਤ ਨ ਗਣੀਂ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥ ਜੋ ਕਿਛੁ ਵਰਤੈ ਤੁਧੈ ਸਲਾਹੀਂ ਸਭ ਤੇਰੀ ਵਡਿਆਈ ॥5॥ ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥ ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥6॥ ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥ ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥7॥

ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥ ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥8॥4॥ ਪ੍ਰਭਾਤੀ ਮਹਲਾ 1 ॥ ਆਖਣਾ ਸੁਨਣਾ ਨਾਮੁ ਅਧਾਰੁ ॥ ਧੰਧਾ ਛੁਟਕਿ ਗਇਆ ਵੇਕਾਰੁ ॥ ਜਿਉ ਮਨਮੁਖਿ ਦੂਜੈ ਪਤਿ ਖੋਈ ॥ ਬਿਨੁ ਨਾਵੈ ਮੈ ਅਵਰੁ ਨ ਕੋਈ ॥1॥ ਸੁਣਿ ਮਨ ਅੰਧੇ ਮੂਰਖ ਗਵਾਰ ॥ ਆਵਤ ਜਾਤ ਲਾਜ ਨਹੀ ਲਾਗੈ ਬਨੁ ਗੁਰ ਬੂਡੈ ਬਾਰੋ ਬਾਰ ॥1॥ ਰਹਾਉ ॥ ਇਸੁ ਮਨ ਮਾਇਆ ਮੋਹਿ ਬਿਨਾਸੁ ॥ ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ ॥ ਗੁਰਮੁਖਿ ਵਿਰਲਾ ਚੀਨੈ ਕੋਈ ॥ ਨਾਮ ਬਿਹੂਨਾ ਮੁਕਤੁ ਨ ਹੋਈ ॥2॥

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ ॥ ਬਿਨੁ ਗੁਰ ਬੂਝੇ ਜਮ ਕੀ ਫਾਸੀ ॥ ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ

॥ ਗੁਰਮੁਖਿ ਛੂਟੈ ਨਾਮੁ ਸਮ੍ਹਾਲਿ ॥3॥ ਆਪੇ ਸਦੇ ਢਿਲ ਨ ਹੋਇ ॥ ਸਬਦਿ ਮਰੈ ਸਹਿਲਾ ਜੀਵੈ ਸੋਇ ॥ ਬਿਨੁ ਗੁਰ ਸੋਝੀ ਕਿਸੈ ਨ ਹੋਇ ॥ ਆਪੇ ਕਰੈ ਕਰਾਵੈ ਸੋਇ ॥4॥ ਝਗੜੁ ਚੁਕਾਵੈ ਹਰਿ ਗੁਣ ਗਾਵੈ ॥ ਪੂਰਾ ਸਤਿਗੁਰੁ ਸਹਜਿ ਸਮਾਵੈ ॥ ਇਹੁ ਮਨੁ ਡੋਲਤ ਤਉ ਠਹਰਾਵੈ ॥ ਸਚੁ ਕਰਣੀ ਕਰਿ ਕਾਰ ਕਮਾਵੈ ॥5॥ ਅੰਤਰਿ ਜੂਠਾ ਕਿਉ ਸੁਚਿ ਹੋਇ ॥ ਸਬਦੀ ਧੋਵੈ ਵਿਰਲਾ ਕੋਇ ॥ ਗੁਰਮੁਖਿ ਕੋਈ ਸਚੁ ਕਮਾਵੈ ॥ ਆਵਣੁ ਜਾਣਾ ਠਾਕਿ ਰਹਾਵੈ

1345

॥6॥ ਭਉ ਖਾਣਾ ਪੀਣਾ ਸੁਖੁ ਸਾਰੁ ॥ ਹਰਿ ਜਨ ਸੰਗਤਿ ਪਾਵੈ ਪਾਰੁ ॥ ਸਚੁ ਬੋਲੈ ਬੋਲਾਵੈ ਪਿਆਰੁ ॥ ਗੁਰ ਕਾ ਸਬਦੁ ਕਰਣੀ ਹੈ ਸਾਰੁ ॥7॥ ਹਰਿ ਜਸੁ ਕਰਮੁ ਧਰਮੁ ਪਤਿ ਪੂਜਾ ॥ ਕਾਮ ਕ੍ਰੋਧ ਅਗਨੀ ਮਹਿ ਭੂਜਾ ॥ ਹਰਿ ਰਸੁ ਚਾਖਿਆ ਤਉ ਮਨੁ ਭੀਜਾ ॥ ਪ੍ਰਣਵਤਿ ਨਾਨਕੁ ਅਵਰੁ ਨ ਦੂਜਾ ॥8॥5॥ ਪ੍ਰਭਾਤੀ ਮਹਲਾ 1 ॥ ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥1॥ ਏਕੋ ਰਵਿ ਰਹਿਆ ਸਭ ਠਾਈ ॥ ਅਵਰੁ ਨ ਦੀਸੈ ਕਿਸੁ ਪੂਜ ਚੜਾਈ ॥1॥ ਰਹਾਉ ॥ ਮਨੁ ਤਨੁ ਆਗੈ ਜੀਅੜਾ ਤੁਝ ਪਾਸਿ ॥ ਜਿਉ ਭਾਵੈ ਤਿਉ ਰਖਹੁ ਅਰਦਾਸਿ ॥2॥ ਸਚੁ ਜਿਹਵਾ ਹਰਿ ਰਸਨ ਰਸਾਈ ॥ ਗੁਰਮਤਿ ਛੂਟਸਿ ਪ੍ਰਭ ਸਰਣਾਈ ॥3॥ ਕਰਮ ਧਰਮ ਪ੍ਰਭਿ

ਮੇਰੈ ਕੀਏ ॥ ਨਾਮੁ ਵਡਾਈ ਸਿਰਿ ਕਰਮਾਂ ਕੀਏ ॥4॥ ਸਤਿਗੁਰ ਕੈ ਵਸਿ ਚਾਰਿ ਪਦਾਰਥ ॥ ਤੀਨਿ ਸਮਾਏ ਏਕ ਕ੍ਰਿਤਾਰਥ ॥5॥ ਸਤਿਗੁਰਿ ਦੀਏ ਮੁਕਤਿ ਧਿਆਨਾ ॥ ਹਰਿ ਪਦੁ ਚੀਨਿ ਭਏ ਪਰਧਾਨਾ ॥6॥ ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ ॥ ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥7॥ ਕਹੁ ਨਾਨਕ ਗੁਰਿ ਬੂਝ ਬੁਝਾਈ ॥ ਨਾਮ ਬਿਨਾ ਗਤਿ ਕਿਨੈ ਨ ਪਾਈ ॥8॥6॥ ਪ੍ਰਭਾਤੀ ਮਹਲਾ 1 ॥ ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ

॥ ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥1॥ ਝੂਠੀ ਦੁਰਮਤਿ ਕੀ ਚਤੁਰਾਈ ॥ ਬਿਨਸਤ ਬਾਰ ਨ ਲਾਗੈ ਕਾਈ ॥1॥ ਰਹਾਉ ॥ ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਨ ਜਾਈ ॥ ਸੁਖ ਦੁਖ

ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥2॥ ਮਨਮੁਖ ਤੇ ਅਭ ਭਗਤਿ ਨ ਹੋਵਸਿ ਹਉਮੈ ਪਚਹਿ ਦਿਵਾਨੇ ॥

ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗੁ ਸਬਦ ਨ ਜਾਨੇ ॥3॥ ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ ॥ ਸਹਜੇ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥4॥ ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ ॥ ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥5॥ ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ ॥ ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ

॥6॥ ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ ॥ ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥7॥ ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ ॥ ਨਾਨਕੁ ਤਿਨ ਕੇ ਚਰਨ ਪਖਾਲੈ

1346

ਜਿਨਾ ਗੁਰਮੁਖਿ ਸਾਚਾ ਭਾਇਆ ॥8॥7॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 3 ਅਸਟਪਦੀਆ ॥ ਗੁਰ ਪਰਸਾਦੀ ਵੇਖੁ ਤੂ ਹਰਿਮੰਦਰੁ ਤੇਰੈ ਨਾਲਿ ॥ ਹਰਿਮੰਦਰੁ ਸਬਦੇ ਖੋਜੀਐ ਹਰਿ ਨਾਮੋ ਲੇਹੁ ਸਮ੍ਹਾਲਿ ॥1॥ ਮਨ ਮੇਰੇ ਸਬਦਿ ਰਪੈ ਰੰਗੁ ਹੋਇ ॥ ਸਚੀ ਭਗਤਿ ਸਚਾ ਹਰਿਮੰਦਰੁ ਪ੍ਰਗਟੀ ਸਾਚੀ ਸੋਇ ॥1॥ ਰਹਾਉ ॥ ਹਰਿਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥ ਮਨਮੁਖ

ਮੂਲੁ ਨ ਜਾਣਨੀ ਮਾਣਸਿ ਹਰਿਮੰਦਰੁ ਨ ਹੋਇ ॥2॥ ਹਰਿਮੰਦਰੁ ਹਰਿ ਜੀਉ ਸਾਜਿਆ ਰਖਿਆ ਹੁਕਮਿ ਸਵਾਰਿ ॥

ਧੁਰਿ ਲੇਖੁ ਲਿਖਿਆ ਸੁ ਕਮਾਵਣਾ ਕੋਇ ਨ ਮੇਟਣਹਾਰੁ ॥3॥ ਸਬਦੁ ਚੀਨਿ ਸੁਖੁ ਪਾਇਆ ਸਚੈ ਨਾਇ ਪਿਆਰੁ ॥

ਹਰਿਮੰਦਰੁ ਸਬਦੇ ਸੋਹਣਾ ਕੰਚਨੁ ਕੋਟੁ ਅਪਾਰੁ ॥4॥ ਹਰਿਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰੁ ॥ ਦੂਜਾ ਭਾਉ ਕਰਿ ਪੂਜਦੇ ਮਨਮੁਖ ਅੰਧ ਗਵਾਰ ॥5॥ ਜਿਥੈ ਲੇਖਾ ਮੰਗੀਐ ਤਿਥੈ ਦੇਹ ਜਾਤਿ ਨ ਜਾਇ ॥ ਸਾਚਿ ਰਤੇ ਸੇ ਉਬਰੇ ਦੁਖੀਏ ਦੂਜੈ ਭਾਇ ॥6॥ ਹਰਿਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥ ਗੁਰ ਪਰਸਾਦੀ ਚੀਨਿਆ ਹਰਿ ਰਾਖਿਆ ਉਰਿ ਧਾਰਿ ॥7॥ ਗੁਰ ਕੀ ਬਾਣੀ ਗੁਰ ਤੇ ਜਾਤੀ ਜਿ ਸਬਦਿ ਰਤੇ ਰੰਗੁ ਲਾਇ ॥ ਪਵਿਤ ਪਾਵਨ ਸੇ ਜਨ ਨਿਰਮਲ ਹਰਿ ਕੈ ਨਾਮਿ ਸਮਾਇ ॥8॥ ਹਰਿਮੰਦਰੁ ਹਰਿ ਕਾ ਹਾਟੁ ਹੈ ਰਖਿਆ ਸਬਦਿ ਸਵਾਰਿ ॥ ਤਿਸੁ ਵਿਚਿ ਸਉਦਾ ਏਕੁ ਨਾਮੁ ਗੁਰਮੁਖਿ ਲੈਨਿ ਸਵਾਰਿ ॥9॥ ਹਰਿਮੰਦਰ ਮਹਿ ਮਨੁ ਲੋਹਟੁ ਹੈ ਮੋਹਿਆ ਦੂਜੈ ਭਾਇ ॥ ਪਾਰਸਿ ਭੇਟਿਐ ਕੰਚਨੁ ਭਇਆ ਕੀਮਤਿ ਕਹੀ ਨ ਜਾਇ ॥10॥ ਹਰਿਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥

ਨਾਨਕ ਗੁਰਮੁਖਿ ਵਣਜੀਐ ਸਚਾ ਸਉਦਾ ਹੋਇ ॥11॥1॥ ਪ੍ਰਭਾਤੀ ਮਹਲਾ 3 ॥ ਭੈ ਭਾਇ ਜਾਗੇ ਸੇ ਜਨ ਜਾਗ੍ਰਣੁ ਕਰਹਿ ਹਉਮੈ ਮੈਲੁ ਉਤਾਰਿ ॥ ਸਦਾ ਜਾਗਹਿ ਘਰੁ ਅਪਣਾ ਰਾਖਹਿ ਪੰਚ ਤਸਕਰ ਕਾਢਹਿ ਮਾਰਿ ॥1॥ ਮਨ ਮੇਰੇ ਗੁਰਮੁਖਿ ਨਾਮੁ ਧਿਆਇ ॥ ਜਿਤੁ ਮਾਰਗਿ ਹਰਿ ਪਾਈਐ ਮਨ ਸੇਈ ਕਰਮ ਕਮਾਇ ॥1॥ ਰਹਾਉ ॥ ਗੁਰਮੁਖਿ

ਸਹਜ ਧੁਨਿ ਊਪਜੈ ਦੁਖੁ ਹਉਮੈ ਵਿਚਹੁ ਜਾਇ ॥ ਹਰਿ ਨਾਮਾ ਹਰਿ ਮਨਿ ਵਸੈ ਸਹਜੇ ਹਰਿ ਗੁਣ ਗਾਇ ॥2॥

ਗੁਰਮਤੀ ਮੁਖ ਸੋਹਣੇ ਹਰਿ ਰਾਖਿਆ ਉਰਿ ਧਾਰਿ ॥ ਐਥੈ ਓਥੈ ਸੁਖੁ ਘਣਾ ਜਪਿ ਹਰਿ ਹਰਿ ਉਤਰੇ ਪਾਰਿ ॥3॥

1347

ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥ ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਹਿ ॥4॥ ਧ੍ਰਿਗੁ ਖਾਣਾ ਧ੍ਰਿਗੁ ਪੈਨ੍ਹਣਾ ਜਿਨਾ ਦੂਜੈ ਭਾਇ ਪਿਆਰੁ ॥ ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥5॥ ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ

॥ ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥6॥ ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥ ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥7॥ ਹਰਿ ਸਰਣਾਈ ਭਜੁ ਮਨ ਮੇਰੇ ਸਭੁ ਕਿਛੁ ਕਰਣੈ ਜੋਗੁ ॥ ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥8॥2॥ ॥7॥2॥9॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਮਹਲਾ 5 ਅਸਟਪਦੀਆ ॥ ਮਾਤ ਪਿਤਾ ਭਾਈ ਸੁਤੁ ਬਨਿਤਾ ॥ ਚੂਗਹਿ ਚੋਗ ਅਨੰਦ ਸਿਉ ਜੁਗਤਾ

॥ ਉਰਝਿ ਪਰਿਓ ਮਨ ਮੀਠ ਮੁੋਹਾਰਾ ॥ ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥1॥ ਏਕੁ ਹਮਾਰਾ ਅੰਤਰਜਾਮੀ ॥ ਧਰ ਏਕਾ ਮੈ ਟਿਕ ਏਕਸ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥1॥ ਰਹਾਉ ॥ ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ

॥ ਗੁਰਿ ਕਹਿਆ ਇਹ ਝੂਠੀ ਧੋਹੀ ॥ ਮੁਖਿ ਮੀਠੀ ਖਾਈ ਕਉਰਾਇ ॥ ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥2॥

ਲੋਭ ਮੋਹ ਸਿਉ ਗਈ ਵਿਖੋਟਿ ॥ ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥ ਇਹ ਠਗਵਾਰੀ ਬਹੁਤੁ ਘਰ ਗਾਲੇ ॥ ਹਮ ਗੁਰਿ ਰਾਖਿ ਲੀਏ ਕਿਰਪਾਲੇ ॥3॥ ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥ ਗੁਰਉਪਦੇਸੁ ਮੋਹਿ ਕਾਨੀ ਸੁਨਿਆ ॥ ਜਹ ਦੇਖਉ ਤਹ ਮਹਾ ਚੰਡਾਲ ॥ ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥4॥ ਦਸ ਨਾਰੀ ਮੈ ਕਰੀ ਦੁਹਾਗਨਿ ॥ ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥ ਇਨ ਸਨਬੰਧੀ ਰਸਾਤਲਿ ਜਾਇ ॥ ਹਮ ਗੁਰਿ ਰਾਖੇ ਹਰਿ ਲਿਵ ਲਾਇ ॥5॥ ਅਹੰਮੇਵ ਸਿਉ ਮਸਲਤਿ ਛੋਡੀ ॥ ਗੁਰਿ ਕਹਿਆ ਇਹੁ ਮੂਰਖੁ ਹੋਡੀ ॥ ਇਹੁ ਨੀਘਰੁ ਘਰੁ ਕਹੀ ਨ ਪਾਏ ॥ ਹਮ ਗੁਰਿ ਰਾਖਿ ਲੀਏ ਲਿਵ ਲਾਏ ॥6॥ ਇਨ ਲੋਗਨ ਸਿਉ ਹਮ ਭਏ ਬੈਰਾਈ ॥ ਏਕ ਗ੍ਰਿਹ ਮਹਿ ਦੁਇ ਨ ਖਟਾਈਂ ॥ ਆਏ ਪ੍ਰਭ ਪਹਿ ਅੰਚਰਿ ਲਾਗਿ ॥ ਕਰਹੁ ਤਪਾਵਸੁ ਪ੍ਰਭ ਸਰਬਾਗਿ ॥7॥ ਪ੍ਰਭ ਹਸਿ ਬੋਲੇ ਕੀਏ ਨਿਆਏਂ ॥ ਸਗਲ ਦੂਤ ਮੇਰੀ ਸੇਵਾ ਲਾਏ ॥ ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥ ਕਹੁ ਨਾਨਕ ਗੁਰਿ ਕੀਆ ਨਿਬੇਰਾ ॥8॥1॥ ਪ੍ਰਭਾਤੀ ਮਹਲਾ 5 ॥

1348

ਮਨ ਮਹਿ ਕ੍ਰੋਧੁ ਮਹਾ ਅਹੰਕਾਰਾ ॥ ਪੂਜਾ ਕਰਹਿ ਬਹੁਤੁ ਬਿਸਥਾਰਾ ॥ ਕਰਿ ਇਸਨਾਨੁ ਤਨਿ ਚਕ੍ਰ ਬਣਾਏ ॥ ਅੰਤਰ ਕੀ ਮਲੁ ਕਬ ਹੀ ਨ ਜਾਏ ॥1॥ ਇਤੁ ਸੰਜਮਿ ਪ੍ਰਭੁ ਕਿਨ ਹੀ ਨ ਪਾਇਆ ॥ ਭਗਉਤੀ ਮੁਦ੍ਰਾ ਮਨੁ ਮੋਹਿਆ ਮਾਇਆ ॥1॥ ਰਹਾਉ ॥ ਪਾਪ ਕਰਹਿ ਪੰਚਾਂ ਕੈ ਬਸਿ ਰੇ ॥ ਤੀਰਥਿ ਨਾਇ ਕਹਹਿ ਸਭਿ ਉਤਰੇ ॥ ਬਹੁਰਿ ਕਮਾਵਹਿ ਹੋਇ ਨਿਸੰਕ ॥ ਜਮ ਪੁਰਿ ਬਾਂਧਿ ਖਰੇ ਕਾਲੰਕ ॥2॥ ਘੂਘਰ ਬਾਧਿ ਬਜਾਵਹਿ ਤਾਲਾ ॥ ਅੰਤਰਿ ਕਪਟੁ ਫਿਰਹਿ ਬੇਤਾਲਾ ॥ ਵਰਮੀ ਮਾਰੀ ਸਾਪੁ ਨ ਮੂਆ ॥ ਪ੍ਰਭੁ ਸਭੁ ਕਿਛੁ ਜਾਨੈ ਜਿਨਿ ਤੂ ਕੀਆ ॥3॥ ਪੂਅਰ ਤਾਪ ਗੇਰੀ ਕੇ ਬਸਤ੍ਰਾ ॥ ਅਪਦਾ ਕਾ ਮਾਰਿਆ ਗ੍ਰਿਹ ਤੇ ਨਸਤਾ ॥ ਦੇਸੁ ਛੋਡਿ ਪਰਦੇਸਹਿ ਧਾਇਆ ॥ ਪੰਚ ਚੰਡਾਲ ਨਾਲੇ ਲੈ ਆਇਆ ॥4॥ ਕਾਨ ਫਰਾਇ ਹਿਰਾਏ ਟੂਕਾ ॥ ਘਰਿ ਘਰਿ ਮਾਂਗੈ ਤ੍ਰਿਪਤਾਵਨ ਤੇ ਚੂਕਾ ॥ ਬਨਿਤਾ ਛੋਡਿ ਬਦ ਨਦਰਿ ਪਰ ਨਾਰੀ ॥ ਵੇਸ ਨ ਪਾਈਐ ਮਹਾ ਦੁਖਿਆਰੀ ॥5॥ ਬੋਲੈ ਨਾਹੀ ਹੋਇ ਬੈਠਾ ਮੋਨੀ ॥ ਅੰਤਰਿ ਕਲਪ ਭਵਾਈਐ ਜੋਨੀ ॥ ਅੰਨ ਤੇ ਰਹਤਾ ਦੁਖੁ ਦੇਹੀ ਸਹਤਾ ॥ ਹੁਕਮੁ ਨ ਬੂਝੈ ਵਿਆਪਿਆ ਮਮਤਾ ॥6॥ ਬਿਨੁ ਸਤਿਗੁਰ ਕਿਨੈ ਨ ਪਾਈ ਪਰਮਗਤੇ ॥ ਪੂਛਹੁ ਸਗਲ ਬੇਦ ਸਿੰਮ੍ਰਿਤੇ ॥ ਮਨਮੁਖ ਕਰਮ ਕਰੈ ਅਜਾਈ ॥ ਜਿਉ ਬਾਲੂ

ਘਰ ਠਉਰ ਨ ਠਾਈ ॥7॥ ਜਿਸ ਨੋ ਭਏ ਗੁੋਬਿੰਦ ਦਇਆਲਾ ॥ ਗੁਰ ਕਾ ਬਚਨੁ ਤਿਨਿ ਬਾਧਿਓ ਪਾਲਾ ॥ ਕੋਟਿ ਮਧੇ ਕੋਈ ਸੰਤੁ ਦਿਖਾਇਆ ॥ ਨਾਨਕੁ ਤਿਨ ਕੈ ਸੰਗਿ ਤਰਾਇਆ ॥8॥ ਜੇ ਹੋਵੈ ਭਾਗੁ ਤਾ ਦਰਸਨੁ ਪਾਈਐ ॥

ਆਪਿ ਤਰੈ ਸਭੁ ਕੁਟੰਬੁ ਤਰਾਈਐ ॥1॥ ਰਹਾਉ ਦੂਜਾ ॥2॥ ਪ੍ਰਭਾਤੀ ਮਹਲਾ 5 ॥ ਸਿਮਰਤ ਨਾਮੁ ਕਿਲਬਿਖ

ਸਭਿ ਕਾਟੇ ॥ ਧਰਮਰਾਇ ਕੇ ਕਾਗਰ ਫਾਟੇ ॥ ਸਾਧਸੰਗਤਿ ਮਿਲਿ ਹਰਿ ਰਸੁ ਪਾਇਆ ॥ ਪਾਰਬ੍ਰਹਮੁ ਰਿਦ ਮਾਹਿ ਸਮਾਇਆ ॥1॥ ਰਾਮ ਰਮਤ ਹਰਿ ਹਰਿ ਸੁਖੁ ਪਾਇਆ ॥ ਤੇਰੇ ਦਾਸ ਚਰਨ ਸਰਨਾਇਆ ॥1॥ ਰਹਾਉ ॥ ਚੂਕਾ ਗਉਣੁ ਮਿਟਿਆ ਅੰਧਿਆਰੁ ॥ ਗੁਰਿ ਦਿਖਲਾਇਆ ਮੁਕਤਿਦੁਆਰੁ ॥ ਹਰਿ ਪ੍ਰੇਮਭਗਤਿ ਮਨੁ ਤਨੁ ਸਦ ਰਾਤਾ ॥

ਪ੍ਰਭੂ ਜਨਾਇਆ ਤਬ ਹੀ ਜਾਤਾ ॥2॥ ਘਟਿ ਘਟਿ ਅੰਤਰਿ ਰਵਿਆ ਸੋਇ ॥ ਤਿਸੁ ਬਿਨੁ ਬੀਜੋ ਨਾਹੀ ਕੋਇ ॥ ਬੈਰ ਬਿਰੋਧ ਛੇਦੇ ਭੈ ਭਰਮਾ ॥ ਪ੍ਰਭਿ ਪੁੰਨਿ ਆਤਮੈ ਕੀਨੇ ਧਰਮਾ ॥3॥ ਮਹਾ ਤਰੰਗ ਤੇ ਕਾਂਢੈ ਲਾਗਾ ॥ ਜਨਮ ਜਨਮ ਕਾ ਟੂਟਾ ਗਾਂਢਾ ॥ ਜਪੁ ਤਪੁ ਸੰਜਮੁ ਨਾਮੁ ਸਮ੍ਹਾਲਿਆ ॥ ਅਪੁਨੈ ਠਾਕੁਰਿ ਨਦਰਿ ਨਿਹਾਲਿਆ ॥ 4 ॥ ਮੰਗਲ ਸੂਖ

1349

ਕਲਿਆਣ ਤਿਥਾਈਂ ॥ ਜਹ ਸੇਵਕ ਗੋਪਾਲ ਗੁਸਾਈ ॥ ਪ੍ਰਭ ਸੁਪ੍ਰਸੰਨ ਭਏ ਗੋਪਾਲ ॥ ਜਨਮ ਜਨਮ ਕੇ ਮਿਟੇ ਬਿਤਾਲ ॥5॥ ਹੋਮ ਜਗ ਉਰਧ ਤਪ ਪੂਜਾ ॥ ਕੋਟਿ ਤੀਰਥ ਇਸਨਾਨੁ ਕਰੀਜਾ ॥ ਚਰਨ ਕਮਲ ਨਿਮਖ ਰਿਦੈ ਧਾਰੇ

॥ ਗੋਬਿੰਦੁ ਜਪਤ ਸਭਿ ਕਾਰਜ ਸਾਰੇ ॥6॥ ਊਚੇ ਤੇ ਊਚਾ ਪ੍ਰਭ ਥਾਨੁ ॥ ਹਰਿ ਜਨ ਲਾਵਹਿ ਸਹਜਿ ਧਿਆਨੁ ॥ ਦਾਸ ਦਾਸਨ ਕੀ ਬਾਂਛਉ ਧੂਰਿ ॥ ਸਰਬਕਲਾ ਪ੍ਰੀਤਮ ਭਰਪੂਰਿ ॥7॥ ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥ ਮੀਤ ਸਾਜਨ ਭਰਵਾਸਾ ਤੇਰਾ ॥ ਕਰੁ ਗਹਿ ਲੀਨੇ ਅਪੁਨੇ ਦਾਸ ॥ ਜਪਿ ਜੀਵੈ ਨਾਨਕੁ ਗੁਣਤਾਸੁ ॥8॥3॥ ॥7॥2॥3॥12॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਿਭਾਸ ਬਾਣੀ ਭਗਤ ਕਬੀਰ ਜੀ ਕੀ ॥ ਮਰਨ ਜੀਵਨ ਕੀ ਸੰਕਾ ਨਾਸੀ ॥ ਆਪਨ ਰੰਗਿ ਸਹਜ ਪਰਗਾਸੀ ॥1॥ ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥ ਰਾਮ ਰਤਨੁ ਪਾਇਆ ਕਰਤ ਬੀਚਾਰਾ ॥1॥ ਰਹਾਉ

॥ ਜਹ ਅਨੰਦੁ ਦੁਖੁ ਦੂਰਿ ਪਇਆਨਾ ॥ ਮਨੁ ਮਾਨਕੁ ਲਿਵ ਤਤੁ ਲੁਕਾਨਾ ॥2॥ ਜੋ ਕਿਛੁ ਹੋਆ ਸੁ ਤੇਰਾ ਭਾਣਾ

॥ ਜੋ ਇਵ ਬੂਝੈ ਸੁ ਸਹਜਿ ਸਮਾਣਾ ॥3॥ ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥ ਮਨੁ ਭਇਆ ਜਗਜੀਵਨਿ ਲੀਣਾ ॥4॥1॥ ਪ੍ਰਭਾਤੀ ॥ ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥ ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥1॥ ਅਲਹ ਰਾਮ ਜੀਵਉ ਤੇਰੈ ਨਾਈ ॥ ਤੂ ਕਰਿ ਮਿਹਰਾਮਤਿ ਸਾਈ

॥1॥ ਰਹਾਉ ॥ ਦਖਨ ਦੇਸਿ ਹਰੀ ਕਾ ਬਾਸਾ ਪਛਮਿ ਅਲਹ ਮੁਕਾਮਾ ॥ ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥2॥ ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥ ਗਿਆਰਹ ਮਾਸਿ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥3॥ ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਿਆਏ ॥

ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਏ ॥4॥ ਏਤੇ ਅਉਰਤ ਮਰਦਾ ਸਾਜੇ ਏ ਸਭਿ ਰੂਪ ਤੁਮ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭਿ ਗੁਰ ਪੀਰ ਹਮਾਰੇ ॥5॥ ਕਹਤੁ ਕਬੀਰੁ ਸੁਨਹੁ ਨਰ ਨਰਵੈ

ਪਰਹੁ ਏਕ ਕੀ ਸਰਨਾ ॥ ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥6॥2॥ ਪ੍ਰਭਾਤੀ ॥ ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨਿ ਭਲੇ ਕੋ ਮੰਦੇ

1350

॥1॥ ਲੋਗਾ ਭਰਮਿ ਨ ਭੂਲਹੁ ਭਾਈ ॥ ਖਾਲਿਕੁ ਖਲਕ ਖਲਕ ਮਹਿ ਖਾਲਿਕੁ ਪੂਰਿ ਰਹਿਓ ਸ੍ਰਬ ਠਾਈਂ ॥1॥

ਰਹਾਉ ॥ ਮਾਟੀ ਏਕ ਅਨੇਕ ਭਾਂਤਿ ਕਰਿ ਸਾਜੀ ਸਾਜਨਹਾਰੈ ॥ ਨਾ ਕਛੁ ਪੋਚ ਮਾਟੀ ਕੇ ਭਾਂਡੇ ਨਾ ਕਛੁ ਪੋਚ ਕੁੰਭਾਰੈ ॥2॥ ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ

ਬੰਦਾ ਕਹੀਐ ਸੋਈ ॥3॥ ਅਲਹੁ ਅਲਖੁ ਨ ਜਾਈ ਲਖਿਆ ਗੁਰਿ ਗੁੜੁ ਦੀਨਾ ਮੀਠਾ ॥ ਕਹਿ ਕਬੀਰ ਮੇਰੀ ਸੰਕਾ ਨਾਸੀ ਸਰਬ ਨਿਰੰਜਨੁ ਡੀਠਾ ॥4॥3॥ ਪ੍ਰਭਾਤੀ ॥ ਬੇਦ ਕਤੇਬ ਕਹਹੁ ਮਤੁ ਝੂਠੇ ਝੂਠਾ ਜੋ ਨ ਬਿਚਾਰੈ

॥ ਜਉ ਸਭ ਮਹਿ ਏਕੁ ਖੁਦਾਇ ਕਹਤ ਹਹੁ ਤਉ ਕਿਉ ਮੁਰਗੀ ਮਾਰੈ ॥1॥ ਮੁਲਾਂ ਕਹਹੁ ਨਿਆਉ ਖੁਦਾਈ ॥

ਤੇਰੇ ਮਨ ਕਾ ਭਰਮੁ ਨ ਜਾਈ ॥1॥ ਰਹਾਉ ॥ ਪਕਰਿ ਜੀਉ ਆਨਿਆ ਦੇਹ ਬਿਨਾਸੀ ਮਾਟੀ ਕਉ ਬਿਸਮਿਲਿ ਕੀਆ ॥ ਜੋਤਿ ਸਰੂਪ ਅਨਾਹਤ ਲਾਗੀ ਕਹੁ ਹਲਾਲੁ ਕਿਆ ਕੀਆ ॥2॥ ਕਿਆ ਉਜੂ ਪਾਕੁ ਕੀਆ ਮੁਹੁ ਧੋਇਆ ਕਿਆ ਮਸੀਤਿ ਸਿਰੁ ਨਾਇਆ ॥ ਜਉ ਦਿਲ ਮਹਿ ਕਪਟੁ ਨਿਵਾਜ ਗੁਜਾਰਹੁ ਕਿਆ ਹਜ ਕਾਬੈ ਜਾਇਆ

॥3॥ ਤੂੰ ਨਾਪਾਕੁ ਪਾਕੁ ਨਹੀ ਸੂਝਿਆ ਤਿਸ ਕਾ ਮਰਮੁ ਨ ਜਾਨਿਆ ॥ ਕਹਿ ਕਬੀਰ ਭਿਸਤਿ ਤੇ ਚੂਕਾ ਦੋਜਕ ਸਿਉ ਮਨੁ ਮਾਨਿਆ ॥4॥4॥ ਪ੍ਰਭਾਤੀ ॥ ਸੁੰਨ ਸੰਧਿਆ ਤੇਰੀ ਦੇਵ ਦੇਵਾਕਰ ਅਧਪਤਿ ਆਦਿ ਸਮਾਈ ॥

ਸਿਧ ਸਮਾਧਿ ਅੰਤੁ ਨਹੀ ਪਾਇਆ ਲਾਗਿ ਰਹੇ ਸਰਨਾਈ ॥1॥ ਲੇਹੁ ਆਰਤੀ ਹੋ ਪੁਰਖ ਨਿਰੰਜਨ ਸਤਿਗੁਰੁ ਪੂਜਹੁ ਭਾਈ ॥ ਠਾਢਾ ਬ੍ਰਹਮਾ ਨਿਗਮ ਬੀਚਾਰੈ ਅਲਖੁ ਨ ਲਖਿਆ ਜਾਈ ॥1॥ ਰਹਾਉ ॥ ਤਤੁ ਤੇਲੁ ਨਾਮੁ ਕੀਆ ਬਾਤੀ ਦੀਪਕੁ ਦੇਹ ਉਜÏਾਰਾ ॥ ਜੋਤਿ ਲਾਇ ਜਗਦੀਸ ਜਗਾਇਆ ਬੂਝੈ ਬੂਝਨਹਾਰਾ ॥2॥ ਪੰਚੇ ਸਬਦ ਅਨਾਹਦ ਬਾਜੇ ਸੰਗੇ ਸਾਰੰਗਪਾਨੀ ॥ ਕਬੀਰਿ ਦਾਸਿ ਤੇਰੀ ਆਰਤੀ ਕੀਨੀ ਨਿਰੰਕਾਰ ਨਿਰਬਾਨੀ ॥3॥5॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ ॥ ਮਨ ਕੀ ਬਿਰਥਾ ਮਨ ਹੀ ਜਾਨੈ ਕੈ ਬੂਝਲ ਆਗੈ ਕਹੀਐ ॥ ਅੰਤਰਜਾਮੀ ਰਾਮੁ ਰਵਾਈਂ ਮੈ ਡਰੁ ਕੈਸੇ ਚਹੀਐ ॥1॥ ਬੇਧੀਅਲੇ ਗੋਪਾਲਿ ਗੁੋਸਾਈ ॥ ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥1॥ ਰਹਾਉ ॥ ਮਾਨੈ

ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥ ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥2॥ ਗੁਰ ਕੈ ਸਬਦਿ ਏਹੁ ਮਨੁ ਰਾਤਾ

1351

ਦੁਬਿਧਾ ਸਹਜਿ ਸਮਾਣੀ ॥ ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥3॥ ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥ ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥4॥1॥

ਪ੍ਰਭਾਤੀ ॥ ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥ ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥1॥ ਗੋਬਿਦੁ ਗਾਜੈ ਸਬਦੁ ਬਾਜੈ ॥ ਆਨਦਰੂਪੀ ਮੇਰੋ ਰਾਮਈਆ ॥1॥ ਰਹਾਉ

॥ ਬਾਵਨ ਬੀਖੂ ਬਾਨੇ ਬੀਖੈ ਬਾਸੁ ਤੇ ਸੁਖ ਲਾਗਲਾ ॥ ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ

॥2॥ ਤੁਮਚੇ ਪਾਰਸੁ ਹਮਚੇ ਲੋਹਾ ਸੰਗੇ ਕੰਚਨੁ ਭੈਇਲਾ ॥ ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ

॥3॥2॥ ਪ੍ਰਭਾਤੀ ॥ ਅਕੁਲਿ ਪੁਰਖਿ ਇਕੁ ਚਲਿਤੁ ਉਪਾਇਆ ॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ॥1॥

ਜੀਅ ਕੀ ਜੋਤਿ ਨ ਜਾਨੈ ਕੋਈ ॥ ਤੈ ਮੈ ਕੀਆ ਸੁ ਮਾਲੂਮੁ ਹੋਈ ॥1॥ ਰਹਾਉ ॥ ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥ ਆਪ ਹੀ ਕਰਤਾ ਬੀਠੁਲੁ ਦੇਉ ॥2॥ ਜੀਅ ਕਾ ਬੰਧਨੁ ਕਰਮੁ ਬਿਆਪੈ ॥ ਜੋ ਕਿਛੁ ਕੀਆ ਸੁ ਆਪੈ

ਆਪੈ ॥3॥ ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥ ਅਮਰੁ ਹੋਇ ਸਦ ਆਕੁਲਿ ਰਹੈ ॥4॥3॥

ੴ ਸਤਿ ਗੁਰ ਪ੍ਰਸਾਦਿ ॥

ਪ੍ਰਭਾਤੀ ਭਗਤ ਬੇਣੀ ਜੀ ਕੀ ॥ ਤਨਿ ਚੰਦਨੁ ਮਸਤਕਿ ਪਾਤੀ ॥ ਰਿਦ ਅੰਤਰਿ ਕਰਤਲ ਕਾਤੀ ॥ ਠਗ ਦ੍ਰਿਸਟਿ ਬਗਾ ਲਿਵ ਲਾਗਾ ॥ ਦੇਖਿ ਬੈਸਨੋ ਪ੍ਰਾਨ ਮੁਖ ਭਾਗਾ ॥1॥ ਕਲਿ ਭਗਵਤ ਬੰਦ ਚਿਰਾਂਮੰ ॥ ਕ੍ਰੂਰ ਦ੍ਰਿਸਟਿ ਰਤਾ ਨਿਸਿ ਬਾਦੰ ॥1॥ ਰਹਾਉ ॥ ਨਿਤਪ੍ਰਤਿ ਇਸਨਾਨੁ ਸਰੀਰੰ ॥ ਦੁਇ ਧੋਤੀ ਕਰਮ ਮੁਖਿ ਖੀਰੰ ॥ ਰਿਦੈ ਛੁਰੀ ਸੰਧਿਆਨੀ ॥ ਪਰ ਦਰਬੁ ਹਿਰਨ ਕੀ ਬਾਨੀ ॥2॥ ਸਿਲ ਪੂਜਸਿ ਚਕ੍ਰ ਗਣੇਸੰ ॥ ਨਿਸਿ ਜਾਗਸਿ ਭਗਤਿ ਪ੍ਰਵੇਸੰ

॥ ਪਗ ਨਾਚਸਿ ਚਿਤੁ ਅਕਰਮੰ ॥ ਏ ਲੰਪਟ ਨਾਚ ਅਧਰਮੰ ॥3॥ ਮ੍ਰਿਗ ਆਸਣੁ ਤੁਲਸੀ ਮਾਲਾ ॥ ਕਰ ਊਜਲ ਤਿਲਕੁ ਕਪਾਲਾ ॥ ਰਿਦੈ ਕੂੜੁ ਕੰਠਿ ਰੁਦ੍ਰਾਖੰ ॥ ਰੇ ਲੰਪਟ ਕ੍ਰਿਸਨੁ ਅਭਾਖੰ ॥4॥ ਜਿਨਿ ਆਤਮੁ ਤਤੁ ਨ ਚੀਨਿਆ

॥ ਸਭਿ ਫੋਕਟ ਕਰਮ ਅਬੀਨਿਆ ॥ ਕਹੁ ਬੇਣੀ ਗੁਰਮੁਖਿ ਧਿਆਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥5॥1॥

1352

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਜੈਜਾਵੰਤੀ ਮਹਲਾ 9 ਦੁਪਦੇ ॥ ਮਨ ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ ਮਾਇਆ ਕੋ ਸੰਗੁ ਤਿਆਗਿ ਪ੍ਰਭ ਜੂ ਕੀ ਸਰਨਿ ਲਾਗੁ ॥ ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥1॥ ਰਹਾਉ ॥ ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥1॥ ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥2॥1॥ ਜੈਜਾਵੰਤੀ ਮਹਲਾ 9 ॥

ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥ ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥ ਬਿਨਸਤ ਨਹ ਲਗੈ

ਬਾਰ ਓਰੇ ਸਮ ਗਾਤੁ ਹੈ ॥1॥ ਰਹਾਉ ॥ ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥ ਅੰਤਿ ਬਾਰ ਸੰਗਿ ਤੇਰੈ

ਇਹੈ ਏਕੁ ਜਾਤੁ ਹੈ ॥1॥ ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥ ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥2॥2॥ ਜੈਜਾਵੰਤੀ ਮਹਲਾ 9 ॥ ਰੇ ਮਨ ਕਉਨ ਗਤਿ ਹੋਇ ਹੈ ਤੇਰੀ ॥ ਇਹ ਜਗ ਮਹਿ ਰਾਮ ਨਾਮੁ ਸੋ ਤਉ ਨਹੀ ਸੁਨਿਓ ਕਾਨਿ ॥ ਬਿਖਿਅਨ ਸਿਉ ਅਤਿ ਲੁਭਾਨਿ ਮਤਿ ਨਾਹਿਨ ਫੇਰੀ ॥1॥ ਰਹਾਉ ॥ ਮਾਨਸ ਕੋ ਜਨਮੁ ਲੀਨੁ ਸਿਮਰਨੁ ਨਹ ਨਿਮਖ ਕੀਨੁ ॥ ਦਾਰਾ ਸੁਤ ਭਇਓ ਦੀਨੁ ਪਗਹੁ ਪਰੀ ਬੇਰੀ ॥1॥ ਨਾਨਕ ਜਨ ਕਹਿ ਪੁਕਾਰਿ ਸੁਪਨੈ ਜਿਉ ਜਗ ਪਸਾਰੁ ॥ ਸਿਮਰਤ ਨਹ ਕਿਉ ਮੁਰਾਰਿ ਮਾਇਆ ਜਾ ਕੀ ਚੇਰੀ ॥2॥3॥ ਜੈਜਾਵੰਤੀ ਮਹਲਾ 9 ॥ ਬੀਤ ਜੈਹੈ ਬੀਤ ਜੈਹੈ ਜਨਮੁ ਅਕਾਜੁ ਰੇ ॥ ਨਿਸਿ ਦਿਨੁ ਸੁਨਿ ਕੈ ਪੁਰਾਨ ਸਮਝਤ ਨਹ ਰੇ ਅਜਾਨ ॥

1353

ਕਾਲੁ ਤਉ ਪਹੂਚਿਓ ਆਨਿ ਕਹਾ ਜੈਹੈ ਭਾਜਿ ਰੇ ॥1॥ ਰਹਾਉ ॥ ਅਸਥਿਰੁ ਜੋ ਮਾਨਿਓ ਦੇਹੁ ਸੋ ਤਉ ਤੇਰਉ ਹੋਇ ਹੈ ਖੇਹ ॥ ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥1॥ ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ

ਮਨ ਕੋ ਮਾਨੁ ॥ ਨਾਨਕ ਜਨ ਇਹੈ ਬਖਾਨਿ ਜਗ ਮਹਿ ਬਿਰਾਜੁ ਰੇ ॥2॥4॥

ੴ ਸਤਿ ਗੁਰ ਪ੍ਰਸਾਦਿ ॥

ਸਲੋਕੁ ਸਹਸਕ੍ਰਿਤੀ ਮਹਲਾ 1 ॥ ਪੜ੍ਹਿ ਪੁਸœਕ ਸੰਧਿਆ ਬਾਦੰ ॥ ਸਿਲ ਪੂਜਸਿ ਬਗੁਲ ਸਮਾਧੰ ॥ ਮੁਖਿ ਝੂਠੁ ਬਿਭੂਖਨ ਸਾਰੰ ॥ ਤ੍ਰੈਪਾਲ ਤਿਹਾਲ ਬਿਚਾਰੰ ॥ ਗਲਿ ਮਾਲਾ ਤਿਲਕੁ ਲਿਲਾਟੰ ॥ ਦੁਇ ਧੋਤੀ ਬਸਤ੍ਰ ਕਪਾਟੰ ॥ ਜੋ ਜਾਨਸਿ ਬ੍ਰਹਮੰ ਕਰਮੰ ॥ ਸਭਿ ਫੋਕਟ ਨਿਸਚੈ ਕਰਮੰ ॥ ਕਹੁ ਨਾਨਕ ਨਿਸਚੌ ਧÏਾਵੈ ॥ ਬਿਨੁ ਸਤਿਗੁਰ ਬਾਟ ਨ ਪਾਵੈ ॥1॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ 2 ॥ ਨਿਹਫਲੰ ਤਸÏ ਜਨਮਸÏ ਜਾਵਤ ਬ੍ਰਹਮ ਨ ਬਿੰਦਤੇ ॥ ਸਾਗਰੰ ਸੰਸਾਰਸÏ ਗੁਰ ਪਰਸਾਦੀ ਤਰਹਿ ਕੇ ॥ ਕਰਣਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥ ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥1॥ ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥ ਖÏਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ

ਪਰਾਕ੍ਰਿਤਹ ॥ ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥ ਨਾਨਕੁ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ

॥2॥ ਏਕ ਕ੍ਰਿਸ˜ੰ ਤ ਸਰਬ ਦੇਵਾਦੇਵ ਦੇਵਾਤ ਆਤਮਹ ॥ ਆਤਮੰ ਸ੍ਰੀ ਬਾਸੁਦੇਵਸÏ ਜੇ ਕੋਈ ਜਾਨਸਿ ਭੇਵ ॥

ਨਾਨਕੁ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥3॥ ॥1॥3॥4॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਸਹਸਕ੍ਰਿਤੀ ਮਹਲਾ 5 ॥ ਕਤੰ ਚ ਮਾਤਾ ਕਤੰ ਚ ਪਿਤਾ ਕਤੰ ਚ ਬਨਿਤਾ ਬਿਨੋਦ ਸੁਤਹ ॥ ਕਤੰ ਚ ਭ੍ਰਾਤ ਮੀਤ ਹਿਤ ਬੰਧਵ ਕਤੰ ਚ ਮੋਹ ਕੁਟੰਬÏਤੇ ॥ ਕਤੰ ਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥ ਰਹੰਤ ਸੰਗਿ ਭਗਵਾਨ ਸਿਮਰਣ ਨਾਨਕ

1354

ਲਬਧÏੰ ਅਚੁਤ ਤਨਹ ॥1॥ ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥ ਧ੍ਰਿਗੁ ਸ˜ੇਹੰ ਬਨਿਤਾ ਬਿਲਾਸ ਸੁਤਹ ॥ ਧ੍ਰਿਗ ਸ˜ੇਹੰ ਗ੍ਰਿਹਾਰਥਕਹ ॥ ਸਾਧਸੰਗ ਸ˜ੇਹ ਸਤੰÏ ਸੁਖਯੰ ਬਸੰਤਿ ਨਾਨਕਹ ॥2॥ ਮਿਥੰÏਤ ਦੇਹੰ ਖੀਣੰਤ ਬਲਨੰ ॥ ਬਰਧੰਤਿ ਜਰੂਆ ਹਿਤÏੰਤ ਮਾਇਆ ॥ ਅਤੰÏਤ ਆਸਾ ਆਥਿਤÏ ਭਵਨੰ ॥ ਗਨੰਤ ਸ੍ਵਾਸਹ ਭਯਾਨ ਧਰਮੰ

॥ ਪਤੰਤਿ ਮੋਹ ਕੂਪ ਦੁਰਲਭÏ ਦੇਹੰ ਤਤ ਆਸ੍ਰਯੰ ਨਾਨਕ ॥ ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥3॥ ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥ ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥ ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥ ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥ ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥4॥ ਸੁਭੰਤ ਤੁਯੰ ਅਚੁਤੁ ਗੁਣਗÏੰ ਪੂਰਨੰ ਬਹੁਲੋ ਕ੍ਰਿਪਾਲਾ ॥ ਗੰਭੀਰੰ ਊਚੈ ਸਰਬਗਿ ਅਪਾਰਾ ॥ ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥ ਅਨਾਥ ਨਾਥੇ ਨਾਨਕ ਸਰਣੰ ॥5॥ ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖÏ ਆਵਧਹ ॥ ਅਹੋ ਜਸÏ ਰਖੇਣ ਗੋਪਾਲਹ ਨਾਨਕ ਰੋਮ ਨ ਛੇਦÏਤੇ ॥6॥ ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥ ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥ ਹੋਵੰਤ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥7॥ ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ

॥ ਮਿਟੰਤਿ ਤਤ੍ਰਾਗਤ ਭਰਮ ਮੋਹੰ ॥ ਭਗਵਾਨ ਰਮਣੰ ਸਰਬਤ੍ਰ ਥਾਨੰÏ ॥ ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥ ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥8॥ ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖÏਤ੍ਰ ਗਗਨੰ ॥ ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥ ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥ ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥ ਨਹ ਘਟੰਤ ਕੇਵਲ ਗੋਪਾਲ ਅਚੁਤ ॥ ਅਸਥਿਰੰ ਨਾਨਕ ਸਾਧ ਜਨ ॥9॥

ਨਹ ਬਿਲੰਬ ਧਰਮੰ ਬਿਲੰਬ ਪਾਪੰ ॥ ਦ੍ਰਿੜੰਤ ਨਾਮੰ ਤਜੰਤ ਲੋਭੰ ॥ ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖÏਣ ॥ ਨਾਨਕ ਜਿਹ ਸੁਪ੍ਰਸੰਨ ਮਾਧਵਹ ॥10॥ ਮਿਰਤ ਮੋਹੰ ਅਲਪ ਬੁਧੰÏ ਰਚੰਤਿ ਬਨਿਤਾ ਬਿਨੋਦ ਸਾਹੰ ॥

ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥ ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤÏੰਤ ਮਾਇਆ ਬÏਾਪਤੰ ॥ ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥ 11 ॥ ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥ ਊਚੰ ਤ ਨੀਚੰ

1355

ਨਾਨ੍ਹਾ ਸੁ ਮੂਚੰ ॥ ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥ ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥ ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥12॥ ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥ ਬਿਗਸੀਧÏ

ਬੁਧਾ ਕੁਸਲ ਥਾਨੰ ॥ ਬਸÏੰਤ ਰਿਖਿਅੰ ਤਿਆਗਿ ਮਾਨੰ ॥ ਸੀਤਲੰਤਿ ਰਿਦਯੰ ਦ੍ਰਿੜੁ ਸੰਤ ਗਿਆਨੰ ॥ ਰਹੰਤ ਜਨਮੰ

ਹਰਿ ਦਰਸ ਲੀਣਾ ॥ ਬਾਜੰਤ ਨਾਨਕ ਸਬਦ ਬੀਣਾ ॥13॥ ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥ ਦ੍ਰਿੜੰਤਿ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ

॥14॥ ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥15॥ ਅਨਿਤÏ

ਵਿਤੰ ਅਨਿਤÏ ਚਿਤੰ ਅਨਿਤÏ ਆਸਾ ਬਹੁ ਬਿਧਿ ਪ੍ਰਕਾਰੰ ॥ ਅਨਿਤÏ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ

ਬਿਕਾਰੰ ॥ ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧÏੰ ॥ ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤਉਧਾਰਣ ਸਾਧ ਸੰਗਮਹ ॥16॥ ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪÏ ਬੈਸ੍ਵਾਂਤਰਹ ॥ ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਿਹ ਚਿੰਤਾ ਜਨਮੰ ਤ ਮਰਣਹ ॥ ਅਨਿਕ ਸਾਧਨੰ ਨ ਸਿਧÏਤੇ ਨਾਨਕ ਅਸਥੰਭੰ

ਅਸਥੰਭੰ ਅਸਥੰਭੰ ਸਬਦੁ ਸਾਧ ਸ੍ਵਜਨਹ ॥17॥ ਘੋਰ ਦੁਖੰÏ ਅਨਿਕ ਹਤÏੰ ਜਨਮ ਦਾਰਿਦ੍ਰੰ ਮਹਾ ਬਿਖਾਦੰ ॥ ਮਿਟੰਤ ਸਗਲ ਸਿਮਰੰਤ ਹਰਿ ਨਾਮੁ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥18॥ ਅੰਧਕਾਰ ਸਿਮਰੰਤ ਪ੍ਰਕਾਸੰ

ਗੁਣ ਰਮੰਤ ਅਘਖੰਡਨਹ ॥ ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥19॥ ਪਾਛੰ

ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ ਭਗਤੰÏ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭÏਤੇ ॥ 20 ॥

ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥ ਅਨਾਥਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ ਸਰਬ ਭੂਤ ਦਯਾਲ ਅਚੁਤੁ ਦੀਨਬਾਂਧਵ ਦਾਮੋਦਰਹ ॥ ਸਰਬਗÏ ਪੂਰਨ ਪੁਰਖ ਭਗਵਾਨਹ ਭਗਤਿਵਛਲ ਕਰੁਣਾਮਯਹ ॥

1356

ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥21॥ ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥22॥ ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤÏ ਰਚਨਾ ਨਿਰਮੋਹ ਤੇ ॥23॥ ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤਿ ਬੁਧÏੰ

ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥24॥ ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸÏ ਸਿਮਰਣ ਰਿਦੰਤਰਹ ॥

ਆਰੋਗੰÏ ਮਹਾ ਰੋਗÏੰ ਬਿਸਿਮ੍ਰਿਤੇ ਕਰੁਣਾਮਯਹ ॥25॥ ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪÏਤੇ ॥26॥ ਸਹਣ ਸੀਲ ਸੰਤੰ ਸਮ ਮਿਤ੍ਰਸÏ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥27॥ ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮੁ ਜਪੰਤਿ ਮਿਲਿ ਸਾਧ

ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥28॥ ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਹ ॥

ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ

ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੁੋਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸÏੰ

ਕਰੋਤਿ ਪੰਚ ਤਸਕਰਹ ॥29॥ ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ ਮੋਹ ਮਿਥÏਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥30॥ ਨ ਚ ਬਿਦਿਆ ਨਿਧਾਨ ਨਿਗਮੰ ਨ ਚ ਗੁਣਗÏ ਨਾਮ ਕੀਰਤਨਹ ॥ ਨ ਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧÏੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥31॥ ਕੰਠਿ ਰਮਣੀਯ ਰਾਮ ਰਾਮ ਮਾਲਾ ਹਸਤਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨਨੰਦਨੀ ॥ 32 ॥ ਗੁਰਮੰਤ੍ਰ ਹੀਣਸÏ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥ 33 ॥ ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥

1357

ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥34॥ ਨ ਚ ਦੁਰਲਭੰ ਧਨੰ ਰੂਪੰ ਨ ਚ ਦੁਰਲਭੰ ਸ੍ਵਰਗ ਰਾਜਨਹ ॥ ਨ ਚ ਦੁਰਲਭੰ ਭੋਜਨੰ ਬਿੰਜਨੰ ਨ ਚ ਦੁਰਲਭੰ ਸ੍ਵਛ ਅੰਬਰਹ ॥ ਨ ਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨ ਚ ਦੁਰਲਭੰ ਬਨਿਤਾ ਬਿਲਾਸਹ ॥ ਨ ਚ ਦੁਰਲਭੰ ਬਿਦਿਆ ਪ੍ਰਬੀਣੰ ਨ ਚ ਦੁਰਲਭੰ ਚਤੁਰ ਚੰਚਲਹ

॥ ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੰÏ ਸਾਧਸੰਗਿ ਕ੍ਰਿਪਾ ਪ੍ਰਭੰ ॥35॥ ਜਤ ਕਤਹ ਤਤਹ ਦ੍ਰਿਸਟੰ

ਸ੍ਵਰਗ ਮਰਤ ਪਯਾਲ ਲੋਕਹ ॥ ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪÏਤੇ ॥36॥ ਬਿਖਯਾ ਭਯੰਤਿ ਅੰਮ੍ਰਿਤੰ ਦੁਸਟਾ ਸਖਾ ਸ੍ਵਜਨਹ ॥ ਦੁਖੰ ਭਯੰਤਿ ਸੁਖÏੰ ਭੈ ਭੀਤੰ ਤ ਨਿਰਭਯਹ ॥ ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥37॥ ਸਰਬ ਸੀਲ ਮਮੰ ਸੀਲੰ ਸਰਬ ਪਾਵਨੁ ਮਮ ਪਾਵਨਹ ॥ ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪÏਤੇ ॥38॥ ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥

ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥39॥ ਮੰਤ੍ਰੰ ਰਾਮ ਰਾਮ ਨਾਮੰ ਧÏਾਨੰ ਸਰਬਤ੍ਰ ਪੂਰਨਹ

॥ ਗÏਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥

ਭੋਜਨੰ ਗੋਪਾਲ ਕੀਰਤਨੰ ਅਲਿਪ ਮਾਯਾ ਜਲ ਕਮਲ ਰਹਤਹ ॥ ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ ਪਰ ਨਿੰਦਾ ਨਹ ਸ੍ਰੋਤ ਸ੍ਰਵਣੰ ਆਪੁ ਤÏਾਗਿ ਸਗਲ ਰੇਣੁਕਹ ॥ ਖਟੁ ਲਖÏਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥40॥ ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥41॥ ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ ਭਰਮੰ ਮੋਹੰ ਮਾਨ ਅਪਮਾਨੰ

ਮਦੰ ਮਾਯਾ ਬਿਆਪਤੰ ॥ ਮ੍ਰਿਤ੍ਹੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧÏਤੇ ॥ ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ ਰਮੰਤਿ ਗੁਣ ਗੋਬਿੰਦ ਨਿਤਪ੍ਰਤਹ ॥42॥ ਤਰਣ ਸਰਣਿ ਸੁਆਮੀ ਰਮਣ ਸੀਲ ਪਰਮੇਸੁਰਹ ॥ ਕਰਣਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ ਨਿਰਾਸ ਆਸ ਕਰਣੰ ਸਗਲ ਅਰਥ ਆਲਯਹ

॥ ਗੁਣਨਿਧਾਨੁ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਕਹ ॥43॥ ਦੁਰਗਮ ਸਥਾਨੁ ਸੁਗਮੰ ਮਹਾ ਦੂਖ ਸਰਬ ਸੂਖਣਹ ॥ ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਯਹ ॥

1358

ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖÏਣ ਪ੍ਰਭ ਮਇਆ ॥ ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥44॥ ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ ਮਾਨੁਖੰÏ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥45॥ ਹੇ ਕਾਮੰ

ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮÏੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ

ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥46॥ ਹੇ ਕਲਿ ਮੂਲ ਕ੍ਰੋਧੰ ਕਦੰ ਚ ਕਰੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸੰÏ ਕਰੋਤਿ ਨਿਰਤੰÏ ਕਰੋਤਿ ਜਥਾ ਮਰਕਟਹ

॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖÏਾ ਕਰੋਤਿ ॥47॥ ਹੇ ਲੋਭਾ ਲੰਪਟ ਸੰਗਿ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨ ਚ ਮਿਤ੍ਰੰ ਨ ਚ ਇਸਟੰ ਨ ਚ ਬਾਧਵ ਨ ਚ ਮਾਤ ਪਿਤਾ ਤਵ ਲਜਯਾ

॥ ਅਕਰਣੰ ਕਰੋਤਿ ਅਖਾਦÏ ਖਾਦੰÏ ਅਸਾਜੰÏ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗÏਾਪਿœ ਨਾਨਕ ਹਰਿ ਨਰਹਰਹ ॥48॥ ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਹ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸœੀਰਨਹ ॥ ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭ੍ਰਮ ਭਯਾਨ ਉਦਿਆਨ ਰਮਣੰ

ਮਹਾ ਬਿਕਟ ਅਸਾਧ ਰੋਗਣਹ ॥ ਬੈਦÏੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥49॥ ਹੇ ਪ੍ਰਾਣਨਾਥ ਗੋਬਿੰਦਹ ਕ੍ਰਿਪਾਨਿਧਾਨ ਜਗਦਗੁਰੋ ॥ ਹੇ ਸੰਸਾਰ ਤਾਪ ਹਰਣਹ ਕਰੁਣਾਮੈ ਸਭਿ ਦੁਖ ਹਰੋ ॥ ਹੇ ਸਰਣਿ ਜੋਗ ਦਯਾਲਹ ਦੀਨਾਨਾਥ ਮਯਾ ਕਰੋ ॥ ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ

॥50॥ ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ

॥51॥ ਸਿਰ ਮਸœਕ ਰਖÏਾ ਪਾਰਬ੍ਰਹਮੰ ਹਸœ ਕਾਯਾ ਰਖÏਾ ਪਰਮੇਸ੍ਵਰਹ ॥ ਆਤਮ ਰਖÏਾ ਗੋਪਾਲ ਸੁਆਮੀ ਧਨ ਚਰਣ ਰਖÏਾ ਜਗਦੀਸ੍ਵਰਹ ॥ ਸਰਬ ਰਖÏਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ ਭਗਤਿਵਛਲ ਅਨਾਥਨਾਥੇ ਸਰਣਿ ਨਾਨਕ ਪੁਰਖ ਅਚੁਤਹ ॥ 52 ॥ ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ

1359

ਸਸਿ ਸੂਰ ਨਖÏਤ੍ਰ ਜੋਤÏੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਜੰਤਿ ਜਠਰ ਰੋਗਣਹ

॥ ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥53॥ ਗੁਸਾਈਂ ਗਰਿਸ† ਰੂਪੇਣ ਸਿਮਰਣੰ

ਸਰਬਤ੍ਰ ਜੀਵਣਹ ॥ ਲਬਧÏੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥54॥ ਮਸਕੰ ਭਗਨੰਤ ਸੈਲੰ

ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥55॥ ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ

ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ˜ਵਹ ॥56॥ ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸçਰਜ ਰੂਪੰ

ਰਹੰਤ ਜਨਮੰ ॥ ਨੇਤਿ ਨੇਤਿ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥57॥ ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖÏਣ ਕਠਿਨਹ ॥ ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗੁੋਪਾਲੁ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥58॥ ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲÏੰ ਰੋਗ ਖੰਡਣਹ ॥ ਸਾਧ ਸੰਗੇਣਿ ਗੁਣ ਰਮੰਤਿ ਨਾਨਕ ਸਰਣਿ ਪੂਰਨ ਪਰਮੇਸੁਰਹ ॥59॥ ਸਿਆਮਲੰ ਮਧੁਰ ਮਾਨੁਖÏੰ ਰਿਦਯੰ ਭੂਮਿ ਵੈਰਣਹ ॥ ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥60॥ ਅਚੇਤ ਮੂੜਾ ਨ ਜਾਣੰਤ ਘਟੰਤ ਸ੍ਵਾਸਾ ਨਿਤਪ੍ਰਤੇ ॥ ਛਿਜੰਤ ਮਹਾ ਸੁੰਦਰੀ ਕਾਇਆਂ

ਕਾਲ ਕੰਨਿਆ ਗ੍ਰਾਸਤੇ ॥ ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦਹ ॥ ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾਮਯਹ ॥61॥ ਹੇ ਜਿਹਬੇ ਹੇ ਰਸਗੇ ਮਧੁਰ ਪ੍ਰਿਅ ਤੁਯੰ ॥ ਸਤਿ ਹਤੰ

ਪਰਮ ਬਾਦੰ ਅਵਰਤਏਥਹ ਸੁਧ ਅਛਰਣਹ ॥ ਗੋਬਿੰਦ ਦਾਮੋਦਰ ਮਾਧਵੇ ॥62॥ ਗਰਬੰਤਿ ਨਾਰੀ ਮਦੋਨ ਮਤੰ ॥

ਬਲਵੰਤ ਬਲਾਤ ਕਾਰਣਹ ॥ ਚਰਨ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥ ਹੇ ਪਪੀਲਕਾ ਗ੍ਰਿਸਟੇ ਗੋਬਿੰਦ ਸਿਮਰਣ ਤੁਯੰ ਧਨੇ ॥ ਨਾਨਕ ਅਨਿਕ ਬਾਰ ਨਮੋ ਨਮਹ ॥63॥ ਤ੍ਰਿਣੰ ਤ ਮੇਰੰ ਸਹਕੰ ਤ ਹਰੀਅੰ ॥

ਬੂਡੰ ਤ ਤਰੀਅੰ ਊਣੰ ਤ ਭਰੀਅੰ ॥ ਅੰਧਕਾਰ ਕੋਟਿ ਸੂਰ ਉਜਾਰੰ ॥ ਬਿਨਵੰਤਿ ਨਾਨਕੁ ਹਰਿ ਗੁਰ ਦਯਾਰੰ ॥64॥

1360

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰਿ ਗਹੰਤੇ ਨਰ ਨਾਨਕ ਨਿਹਫਲਹ ॥ 65 ॥ ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ ਲਉ ਲਈ ਤ੍ਰਿਸਨਾ ਅਤ੍ਰਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥ 66 ॥ ਮਤੇ ਸਮੇਵ ਚਰਣੰ ਉਧਰਣੰ

ਭੈ ਦੁਤਰਹ ॥ ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥67॥ ॥1॥3॥67॥71॥

ੴ ਸਤਿ ਗੁਰ ਪ੍ਰਸਾਦਿ ॥

ਗਾਥਾ ਮਹਲਾ 5 ॥ ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖÏ ਦੇਹੰ ਮਲੀਣੰ ॥ ਮਜਾ ਰੁਧਿਰ ਦੁਰਗੰਧਾ ਨਾਨਕ ਅਥਿ

ਗਰਬੇਣ ਅਗÏਾਨਣੋ ॥1॥ ਪ੍ਰਮਾਣੋ ਪ੍ਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧÏਤੇ ॥2॥ ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥3॥ ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧÏੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ

ਗੋਪਾਲ ਭਜਣੰ ॥4॥ ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰਬੁਧਿ ਨ ਬੋਹਤੇ ॥5॥ ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ

॥6॥ ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ

॥7॥ ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸੁਰੋ ਰੈਣੀ ॥8॥ ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥9॥ ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ

ਸਾਧ ਸੰਗਮਹ ॥10॥ ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧÏਾਨੰ ਨਾਨਕ ਕੁਲ ਸਮੂਹ ਉਧਾਰਣਹ ॥11॥ ਸੁੰਦਰ ਮੰਦਰ ਸੈਣਹ ਜੇਣ ਮਧÏ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ ਲਬਧੰÏ ਬਡ ਭਾਗਣਹ ॥12॥ ਹਰਿ ਲਬਧੋ ਮਿਤ੍ਰ ਸੁਮਿਤੋ ॥ ਬਿਦਾਰਣ ਕਦੇ ਨ ਚਿਤੋ ॥ ਜਾ ਕਾ ਅਸਥਲੁ ਤੋਲੁ ਅਮਿਤੋ ॥ ਸੁੋਈ ਨਾਨਕ ਸਖਾ ਜੀਅ ਸੰਗਿ ਕਿਤੋ ॥ 13 ॥ ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬÏ ਰਿਦੈ

1361

ਗੁਰਮੰਤ੍ਰਣਹ ॥ ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥14॥ ਮਰਣੰ ਬਿਸਰਣੰ ਗੋਬਿੰਦਹ

॥ ਜੀਵਣੰ ਹਰਿ ਨਾਮ ਧÏਾਵਣਹ ॥ ਲਭਣੰ ਸਾਧ ਸੰਗੇਣਿ ॥ ਨਾਨਕ ਹਰਿ ਪੂਰਬਿ ਲਿਖਣਹ ॥15॥ ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰਣੰ ॥ ਬÏਾਧਿ ਉਪਾੜਣ ਸੰਤੰ ॥ ਨਾਨਕ ਲਬਧੰÏ ਕਰਮਣਹ ॥16॥ ਜਥ ਕਥ ਰਮਣੰ

ਸਰਣੰ ਸਰਬਤ੍ਰ ਜੀਅਣਹ ॥ ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥17॥ ਚਰਣਾਰਬਿੰਦ ਮਨ ਬਿਧÏੰ ॥ ਸਿਧÏੰ ਸਰਬ ਕੁਸਲਣਹ ॥ ਗਾਥਾ ਗਾਵੰਤਿ ਨਾਨਕ ਭਬÏੰ ਪਰਾ ਪੂਰਬਣਹ ॥18॥ ਸੁਭ ਬਚਨ ਰਮਣੰ

ਗਵਣੰ ਸਾਧ ਸੰਗੇਣਿ ਉਧਰਣਹ ॥ ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭÏਤੇ ॥19॥ ਬੇਦ ਪੁਰਾਣ ਸਾਸਤ੍ਰ ਬੀਚਾਰੰ ॥ ਏਕੰਕਾਰ ਨਾਮ ਉਰਿ ਧਾਰੰ ॥ ਕੁਲਹ ਸਮੂਹ ਸਗਲ ਉਧਾਰੰ ॥ ਬਡਭਾਗੀ ਨਾਨਕ ਕੋ ਤਾਰੰ

॥20॥ ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥21॥ ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਹ ॥ ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖÏਣਹ ॥22॥ ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਹ ॥ ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ

॥23॥ ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਹ ॥ ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥24॥1॥

ੴ ਸਤਿ ਗੁਰ ਪ੍ਰਸਾਦਿ ॥

ਫੁਨਹੇ ਮਹਲਾ 5 ॥ ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥1॥ ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ ਆਸ ਪਿਆਸੀ ਸੇਜ ਸੁ ਕੰਤ ਵਿਛਾਈਐ ॥

ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥2॥ ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥3॥ ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥

ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥4॥

1362

ਆਸਾ ਇਤੀ ਆਸ ਕਿ ਆਸ ਪੁਰਾਈਐ ॥ ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ ਮੈ ਤਨਿ ਅਵਗੁਣ ਬਹੁਤੁ ਕਿ ਅਵਗੁਣ ਛਾਇਆ ॥ ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥5॥ ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ ਮਿਟਿਆ ਆਵਾਗਉਣੁ ਜਾਂ ਪੂਰਾ ਪਾਇਆ ॥ ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥6॥ ਮੇਰੈ ਹਾਥਿ ਪਦਮੁ ਆਗਨਿ ਸੁਖ

ਬਾਸਨਾ ॥ ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖ ਨਾਸਨਾ ॥ ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥

ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥7॥ ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ

॥ ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥

ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥8॥ ਊਪਰਿ ਬਨੈ ਆਕਾਸੁ ਤਲੈ ਧਰ ਸੋਹਤੀ ॥ ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ ਖੋਜਤ ਫਿਰਉ ਬਿਦੇਸ ਪੀਉ ਕਤ ਪਾਈਐ ॥ ਹਰਿਹਾਂ ਜੇ ਮਸਤਕਿ ਹੋਵੈ

ਭਾਗੁ ਤ ਦਰਸਿ ਸਮਾਈਐ ॥9॥ ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ

॥ ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰਿ

॥10॥ ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ ਬਨੁ ਬਨਿ ਫਿਰਤ ਉਦਾਸ ਬੂੰਦ ਜਲ ਕਾਰਣੇ ॥ ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥11॥ ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ ਚਿਤਹਿ ਚਿਤੁ ਸਮਾਇ ਤ ਹੋਵੈ

ਰੰਗੁ ਘਨਾ ॥ ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥12॥ ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ ਹਰਿਹਾਂ

ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥ 13 ॥ ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ ਹਰਿਹਾਂ ਜਬ ਬਿਸਰੈ

ਗੋਬਿੰਦਰਾਇ ਦਿਨੋ ਦਿਨੁ ਘਟੀਐ ॥ 14 ॥ ਪੰਕਜਿ ਫਾਥੇ ਪੰਕ ਮਹਾ ਮਦ ਗੁੰਫਿਆ ॥ ਅੰਗ ਸੰਗ ਉਰਝਾਇ

1363

ਬਿਸਰਤੇ ਸੁੰਫਿਆ ॥ ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥15॥ ਧਾਵਉ ਦਿਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ ਪੰਚ ਸੰਤਾਵਹਿ ਦੂਤ ਕਵਨ ਬਿਧਿ ਮਾਰਣੇ ॥ ਤੀਖਣ ਬਾਣ ਚਲਾਇ ਨਾਮੁ ਪ੍ਰਭ ਧਿਆਈਐ ॥ ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥16॥ ਸਤਿਗੁਰਿ ਕੀਨੀ ਦਾਤਿ ਮੂਲਿ ਨ ਨਿਖੁਟਈ ॥ ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ ਨਾਨਕ ਸਦਾ ਅਰਾਧਿ ਕਦੇ ਨ ਜਾਹਿਂ ਮਰਿ ॥17॥ ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥18॥ ਪਾਵਨੁ ਪਤਿਤਪੁਨੀਤੁ ਕਤਹ ਨਹੀ ਸੇਵੀਐ ॥ ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥

ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹ ਜਾਨਿਆ ॥19॥ ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ ਮਹਾ ਦੁਰਗੰਧਤ ਵਾਸੁ ਸਠ ਕਾ ਛਾਰੁ ਤਨੁ ॥ ਫਿਰਤਉ ਗਰਬਿ ਗੁਬਾਰਿ ਮਰਣੁ ਨਹ ਜਾਨਈ ॥ ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥20॥ ਜਿਸ ਕੀ ਪੂਜੈ ਅਉਧ ਤਿਸੈ

ਕਉਣੁ ਰਾਖਈ ॥ ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ ਹਰਿਹਾਂ

ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥21॥ ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ ਹਰਿਹਾਂ ਹਉ ਬਲਿਹਾਰੀ ਤਿੰਨ੍ਹ ਜਿ ਹਰਿ ਰੰਗੁ ਰਾਵਣੇ ॥22॥ ਵੈਦਾ ਸੰਦਾ ਸੰਗੁ ਇਕਠਾ ਹੋਇਆ ॥ ਅਉਖਧ ਆਏ ਰਾਸ ਵਿਚਿ ਆਪਿ ਖਲੋਇਆ

॥ ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥23॥1॥

ੴ ਸਤਿ ਗੁਰ ਪ੍ਰਸਾਦਿ ॥

ਚਉਬੋਲੇ ਮਹਲਾ 5 ॥ ਸੰਮਨ ਜਉ ਇਸੁ ਪ੍ਰੇਮ ਕੀ ਦਮਕਿÏਹੁ ਹੋਤੀ ਸਾਟ ॥ ਰਾਵਨ ਹੁਤੋ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥1॥ ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥2॥

1364

ਸਾਗਰ ਮੇਰੁ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥3॥

ਮੂਸਨ ਮਸਕਰਿ ਪ੍ਰੇਮ ਕੀ ਰਹੀ ਜੁ ਅੰਬਰਿ ਛਾਇ ॥ ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥4॥ ਜਪ ਤਪ ਸੰਜਮ ਹਰਖ ਸੁਖ ਮਾਨ ਮਹਤੁ ਅਰੁ ਗਰਬ ॥ ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਉਂ ਸਰਬ ॥5॥

ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥6॥ ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥7॥ ਜਾ ਕਉ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤ ਹੂ ਜਾਹਿ ॥8॥ ਲਖ

ਘਾਟੀਂ ਊਚੋ ਘਨੋ ਚੰਚਲ ਚੀਤ ਬਿਹਾਲ ॥ ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥9॥ ਕਮਲਨੈਨ ਅੰਜਨ ਸਿਆਮ ਚੰਦ੍ਰਬਦਨ ਚਿਤ ਚਾਰ ॥ ਮੂਸਨ ਮਗਨ ਪਿਰੰਮ ਸਿਉ ਖੰਡ ਖੰਡ ਕਰਿ ਹਾਰੁ ॥10॥ ਮਗਨੁ ਭਇਓ

ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ ਪ੍ਰਗਟੁ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥11॥1॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਭਗਤ ਕਬੀਰ ਜੀਉ ਕੇ ॥ ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥1॥ ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ

ਸਿਰਜਨਹਾਰੁ ॥2॥ ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥3॥ ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ ਦੀਸਹਿ ਦਾਧੇ ਕਾਨ ਜਿਉ ਜਿਨ੍ਹ ਮਨਿ ਨਾਹੀ ਨਾਉ

॥4॥ ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥5॥

ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੁੋਬਿੰਦੁ ॥6॥ ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥7॥ ਕਬੀਰ ਆਈ ਮੁਝੈ ਪਹਿ ਅਨਿਕ ਕਰੇ ਕਰਿ ਭੇਸ ॥ ਹਮ ਰਾਖੇ ਗੁਰਿ ਆਪਨੇ ਉਨਿ ਕੀਨੋ ਆਦੇਸੁ ॥8॥ ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥9॥ ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥

1365

ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥10॥ ਕਬੀਰ ਚੰਦਨ ਕਾ ਬਿਰਵਾ ਭਲਾ ਬੇੜ੍ਹਿਓ ਢਾਕ ਪਲਾਸ ॥

ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥11॥ ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤੁ ਡੂਬਹੁ ਕੋਇ ॥

ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥12॥ ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ

॥ ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥13॥ ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ

॥ ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਇ ॥14॥ ਕਬੀਰ ਸੰਤਨ ਕੀ ਝੁਗੀਆ ਭਲੀ ਭਠਿ ਕੁਸਤੀ ਗਾਉ

॥ ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥15॥ ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪਨੈ

ਗ੍ਰਿਹਿ ਜਾਇ ॥ ਰੋਵਹੁ ਸਾਕਤ ਬਾਪੁਰੇ ਜੁ ਹਾਟੇ ਹਾਟਿ ਬਿਕਾਇ ॥16॥ ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥ ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥17॥ ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥

ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥18॥ ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥ ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥19॥ ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਿਆਵੈ ਹਾਟਿ ॥

ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥20॥ ਕਬੀਰ ਸੂਖੁ ਨ ਏਹ ਜਗਿ ਕਰਹਿ ਜੁ ਬਹੁਤੇ ਮੀਤ ॥ ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥21॥ ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੈ ਮਨਿ ਆਨੰਦੁ ॥

ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥22॥ ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲ੍ਹਿ ॥ ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥23॥ ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥ ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥24॥ ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥ ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥25॥ ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥ ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥26॥ ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥ ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥27॥ ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥ ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥28॥ ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥

1366

ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥29॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥30॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥

ਰਾਮ ਰਤਨੁ ਤਬ ਪਾਈਐ ਜਉ ਪਹਿਲੈ ਤਜਹਿ ਸਰੀਰੁ ॥31॥ ਕਬੀਰ ਝਖੁ ਨ ਝਖੀਐ ਤੁਮਰੋ ਕਹਿਓ ਨ ਹੋਇ

॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥32॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ

॥ ਰਾਮ ਕਸਉਟੀ ਸੋ ਸਹੈ ਜੋ ਮਰਜੀਵਾ ਹੋਇ ॥33॥ ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥

ਏਕਸੁ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਹਿਂ ॥34॥ ਕਬੀਰ ਬੇੜਾ ਜਰਜਰਾ ਫੂਟੇ ਛੇਕ ਹਜਾਰ ॥ ਹਰੂਏ ਹਰੂਏ ਤਰਿ ਗਏ ਡੂਬੇ ਜਿਨ ਸਿਰਿ ਭਾਰ ॥35॥ ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥36॥ ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥37॥ ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ ਆਜੁ ਕਾਲ੍ਹਿ

ਭੁਇ ਲੇਟਣਾ ਊਪਰਿ ਜਾਮੈ ਘਾਸੁ ॥38॥ ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥39॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲਿ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥40॥ ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ

ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥41॥ ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥42॥ ਕੋ ਹੈ ਲਰਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥43॥ ਕਬੀਰ ਇਹ ਚੇਤਾਵਨੀ ਮਤੁ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ ਤਿਨ ਕਾ ਗੁੜੁ ਲੈ ਖਾਇ ॥44॥ ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥45॥ ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ ਕਬੀਰਾ ਰਵਿ ਰਹੇ ਅਵਰਿ ਤਜੇ ਸਭਿ ਕਾਮ ॥46॥ ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸ ਲਾਗੀ ਆਗਿ ॥ ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗਿ ॥47॥ ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ ਜੋਗੀ

1367

ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥48॥ ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ ਇਹ ਟੋਘਨੈ

ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮ੍ਹਾਲਿ ॥49॥ ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥50॥ ਕਬੀਰ ਨਿਗੁਸਾਏਂ ਬਹਿ ਗਏ ਥਾਂਘੀ ਨਾਹੀ ਕੋਇ ॥ ਦੀਨ ਗਰੀਬੀ ਆਪਨੀ ਕਰਤੇ ਹੋਇ ਸੁ ਹੋਇ ॥51॥ ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨਿ ਜਾਇ ॥52॥ ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ ਲਾਖ

ਅਹੇਰੀ ਏਕੁ ਜੀਉ ਕੇਤਾ ਬਾਚਉ ਕਾਲੁ ॥53॥ ਕਬੀਰ ਗੰਗਾ ਤੀਰਿ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥

ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥54॥ ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥55॥ ਕਬੀਰ ਹਰਦੀ ਪੀਅਰੀ ਚੂੰਨਾ ਊਜਲ ਭਾਇ ॥

ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥56॥ ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥57॥ ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਵੈਂ

ਭਾਇ ॥ ਮਨੁ ਤਉ ਮੈਗਲੁ ਹੋਇ ਰਹਿਓ ਨਿਕਸਿਓ ਕਿਉ ਕਰਿ ਜਾਇ ॥58॥ ਕਬੀਰ ਐਸਾ ਸਤਿਗੁਰੁ ਜੇ ਮਿਲੈ

ਤੁਠਾ ਕਰੇ ਪਸਾਉ ॥ ਮੁਕਤਿਦੁਆਰਾ ਮੋਕਲਾ ਸਹਜੇ ਆਵਉ ਜਾਉ ॥59॥ ਕਬੀਰ ਨਾ ਮੁੋਹਿ ਛਾਨਿ ਨ ਛਾਪਰੀ ਨਾ ਮੁੋਹਿ ਘਰੁ ਨਹੀ ਗਾਉ ॥ ਮਤੁ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥60॥ ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰਿ ॥ ਮਤੁ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰਿ ॥61॥ ਕਬੀਰ ਨਾ ਹਮ ਕੀਆ ਨ ਕਰਹਗੇ ਨਾ ਕਰਿ ਸਕੈ ਸਰੀਰੁ ॥ ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥62॥ ਕਬੀਰ ਸੁਪਨੈ

ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਂਮੁ ॥63॥ ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂਧਹਿ ਠਾਉ ॥64॥ ਕਬੀਰ ਮਹਿਦੀ ਕਰਿ ਕੈ ਘਾਲਿਆ ਆਪੁ ਪੀਸਾਇ ਪੀਸਾਇ ॥ ਤੈ ਸਹਿ ਬਾਤ ਨ ਪੂਛੀਆ ਕਬਹੁ ਨ ਲਾਈ ਪਾਇ ॥65॥ ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥66॥ ਕਬੀਰ ਡੂਬਾ ਥਾ

1368

ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ ਜਬ ਦੇਖਿਓ ਬੇੜਾ ਜਰਜਰਾ ਤਬ ਉਤਰਿ ਪਰਿਓ ਹਉ ਫਰਕਿ ॥67॥

ਕਬੀਰ ਪਾਪੀ ਭਗਤਿ ਨ ਭਾਵਈ ਹਰਿ ਪੂਜਾ ਨ ਸੁਹਾਇ ॥ ਮਾਖੀ ਚੰਦਨੁ ਪਰਹਰੈ ਜਹ ਬਿਗੰਧ ਤਹ ਜਾਇ ॥68॥

ਕਬੀਰ ਬੈਦੁ ਮੂਆ ਰੋਗੀ ਮੂਆ ਮੂਆ ਸਭੁ ਸੰਸਾਰੁ ॥ ਏਕੁ ਕਬੀਰਾ ਨਾ ਮੂਆ ਜਿਹ ਨਾਹੀ ਰੋਵਨਹਾਰੁ ॥69॥

ਕਬੀਰ ਰਾਮੁ ਨ ਧਿਆਇਓ ਮੋਟੀ ਲਾਗੀ ਖੋਰਿ ॥ ਕਾਇਆ ਹਾਂਡੀ ਕਾਠ ਕੀ ਨਾ ਓਹ ਚਰ੍ਹੈ ਬਹੋਰਿ ॥70॥ ਕਬੀਰ ਐਸੀ ਹੋਇ ਪਰੀ ਮਨ ਕੋ ਭਾਵਤੁ ਕੀਨੁ ॥ ਮਰਨੇ ਤੇ ਕਿਆ ਡਰਪਨਾ ਜਬ ਹਾਥਿ ਸਿੰਧਉਰਾ ਲੀਨ ॥71॥ ਕਬੀਰ ਰਸ ਕੋ ਗਾਂਡੋ ਚੂਸੀਐ ਗੁਨ ਕਉ ਮਰੀਐ ਰੋਇ ॥ ਅਵਗੁਨੀਆਰੇ ਮਾਨਸੇ ਭਲੋ ਨ ਕਹਿਹੈ ਕੋਇ ॥72॥ ਕਬੀਰ ਗਾਗਰਿ ਜਲ ਭਰੀ ਆਜੁ ਕਾਲ੍ਹਿ ਜੈਹੈ ਫੂਟਿ ॥ ਗੁਰੁ ਜੁ ਨ ਚੇਤਹਿ ਆਪਨੋ ਅਧ ਮਾਝਿ ਲੀਜਹਿਗੇ ਲੂਟਿ ॥73॥

ਕਬੀਰ ਕੂਕਰੁ ਰਾਮ ਕੋ ਮੁਤੀਆ ਮੇਰੋ ਨਾਉ ॥ ਗਲੇ ਹਮਾਰੇ ਜੇਵਰੀ ਜਹ ਖਿੰਚੈ ਤਹ ਜਾਉ ॥74॥ ਕਬੀਰ ਜਪਨੀ ਕਾਠ ਕੀ ਕਿਆ ਦਿਖਲਾਵਹਿ ਲੋਇ ॥ ਹਿਰਦੈ ਰਾਮੁ ਨ ਚੇਤਹੀ ਇਹ ਜਪਨੀ ਕਿਆ ਹੋਇ ॥75॥ ਕਬੀਰ ਬਿਰਹੁ ਭੁਯੰਗਮੁ ਮਨਿ ਬਸੈ ਮੰਤੁ ਨ ਮਾਨੈ ਕੋਇ ॥ ਰਾਮ ਬਿਓਗੀ ਨਾ ਜੀਐ ਜੀਐ ਤ ਬਉਰਾ ਹੋਇ ॥76॥ ਕਬੀਰ ਪਾਰਸ ਚੰਦਨੈ ਤਿਨ੍ਹ ਹੈ ਏਕ ਸੁਗੰਧ ॥ ਤਿਨ ਮਿਲਿ ਤੇਊ ਊਤਮ ਭਏ ਲੋਹ ਕਾਠ ਨਿਰਗੰਧ ॥77॥ ਕਬੀਰ ਜਮ ਕਾ ਠੇਂਗਾ ਬੁਰਾ ਹੈ ਓਹੁ ਨਹੀ ਸਹਿਆ ਜਾਇ ॥ ਏਕੁ ਜੁ ਸਾਧੂ ਮੁੋਹਿ ਮਿਲਿਓ ਤਿਨਿ ਲੀਆ ਅੰਚਲਿ ਲਾਇ ॥78॥

ਕਬੀਰ ਬੈਦੁ ਕਹੈ ਹਉ ਹੀ ਭਲਾ ਦਾਰੂ ਮੇਰੈ ਵਸਿ ॥ ਇਹ ਤਉ ਬਸਤੁ ਗੁਪਾਲ ਕੀ ਜਬ ਭਾਵੈ ਲੇਇ ਖਸਿ ॥79॥

ਕਬੀਰ ਨਉਬਤਿ ਆਪਨੀ ਦਿਨ ਦਸ ਲੇਹੁ ਬਜਾਇ ॥ ਨਦੀ ਨਾਵ ਸੰਜੋਗ ਜਿਉ ਬਹੁਰਿ ਨ ਮਿਲਿਹੈ ਆਇ ॥80॥

ਕਬੀਰ ਸਾਤ ਸਮੁੰਦਹਿ ਮਸੁ ਕਰਉ ਕਲਮ ਕਰਉ ਬਨਰਾਇ ॥ ਬਸੁਧਾ ਕਾਗਦੁ ਜਉ ਕਰਉ ਹਰਿ ਜਸੁ ਲਿਖਨੁ ਨ ਜਾਇ ॥81॥ ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲੁ ॥ ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥82॥ ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥ ਪਾਂਚਉ ਲਰਿਕੇ ਮਾਰਿ ਕੈ ਰਹੈ ਰਾਮ ਲਿਵ ਲਾਇ ॥83॥ ਕਬੀਰ ਐਸਾ ਕੋ ਨਹੀ ਇਹੁ ਤਨੁ ਦੇਵੈ ਫੂਕਿ ॥ ਅੰਧਾ ਲੋਗੁ ਨ ਜਾਨਈ ਰਹਿਓ ਕਬੀਰਾ ਕੂਕਿ

॥84॥ ਕਬੀਰ ਸਤੀ ਪੁਕਾਰੈ ਚਿਹ ਚੜੀ ਸੁਨੁ ਹੋ ਬੀਰ ਮਸਾਨ ॥ ਲੋਗੁ ਸਬਾਇਆ ਚਲਿ ਗਇਓ ਹਮ ਤੁਮ ਕਾਮੁ

1369

ਨਿਦਾਨਿ ॥85॥ ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥86॥ ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥87॥ ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ ਓਹ ਝੂਲੈ ਓਹੁ ਚੀਰੀਐ ਸਾਕਤ ਸੰਗੁ ਨ ਹੇਰਿ ॥88॥ ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥89॥ ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ ਮਤੁ ਬਸਿ ਪਰਉ ਲੁਹਾਰ ਕੈ ਜਾਰੈ ਦੂਜੀ ਬਾਰ ॥90॥ ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥91॥ ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥92॥ ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥93॥ ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇ ਆਇ ॥94॥ ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥95॥ ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ ਚਾਲੇ ਥੇ ਹਰਿ ਮਿਲਨ ਕਉ ਬੀਚਹਿ ਅਟਕਿਓ ਚੀਤੁ ॥96॥ ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥

ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥97॥ ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ

ਰੇਤੁ ॥ ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥98॥ ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ

॥ ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥99॥ ਕਬੀਰ ਸੰਗਤਿ ਸਾਧ ਕੀ ਦਿਨੁ ਦਿਨੁ ਦੂਨਾ ਹੇਤੁ ॥ ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥100॥ ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਇਂ ॥ ਜੋ ਕਿਛੁ ਕੀਆ ਸੋ ਮਨਿ ਕੀਆ ਮੂੰਡਾ ਮੂੰਡੁ ਅਜਾਇਂ ॥101॥ ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥102॥ ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥103॥ ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥

1370

ਆਪਿ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥104॥ ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ ਪਰਗਟ ਭਏ ਨਿਦਾਨਿ ਸਭਿ ਜਬ ਪੂਛੇ ਧਰਮਰਾਇ ॥105॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥

ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥106॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨਿ ਜਾਇ ॥ ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥107॥ ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥108॥ ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੇ ਮਾਹਿ ॥ ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥109॥ ਕਬੀਰ ਸੁੋਈ ਮੁਖੁ ਧੰਨਿ ਹੈ ਜਾ ਮੁਖਿ

ਕਹੀਐ ਰਾਮੁ ॥ ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥110॥ ਕਬੀਰ ਸੋਈ ਕੁਲ ਭਲੀ ਜਾ ਕੁਲਿ ਹਰਿ ਕੋ ਦਾਸੁ ॥ ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥111॥ ਕਬੀਰ ਹੈ ਗਇ ਬਾਹਨ ਸਘਨ ਘਨ ਲਾਖ

ਧਜਾ ਫਹਰਾਹਿ ॥ ਇਆ ਸੁਖ ਤੇ ਭਿਖÏਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥112॥ ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧਿ ਚਢਾਇ ॥ ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥113॥ ਕਬੀਰ ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥114॥ ਕਬੀਰ ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥115॥ ਕਬੀਰ ਸਾਧੂ

ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥116॥ ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤੁ ਬੰਧਹੁ ਕਬੀਰ ॥ ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥117॥

ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ ਅਜ ਹੂ ਜੀਉ ਨ ਛੋਡਈ ਰੰਕਾਈ ਨੈਨਾਹ ॥118॥ ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ

॥119॥ ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੈ ਪਰਸਾਦਿ ॥ ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥120॥ ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨੁ ॥ ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥121॥ ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ ਹਰਿ ਜੈਸਾ ਤੈਸਾ ਉਹੀ

1371

ਰਹਉ ਹਰਖਿ ਗੁਨ ਗਾਇ ॥122॥ ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰੇ ਕੂੰਜ ਮਨਿ ਮਾਇਆ ਮਮਤਾ ਰੇ ॥123॥ ਕਬੀਰ ਅੰਬਰਿ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥124॥ ਕਬੀਰ ਚਕਵੀ ਜਿਉਂ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥

ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮਿਲੇ ਨ ਰਾਤਿ ॥125॥ ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ

॥ ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥126॥ ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥127॥ ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥

ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥128॥ ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੈ ਸੰਗਿ ਲਾਗੁ ॥129॥ ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥

ਪੇਖਤ ਹੀ ਪੁਨੀਤ ਹੋਇ ਭੇਟਤ ਜਪੀਐ ਨਾਉ ॥130॥ ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹੁ ਜਾਈਐ ਭਾਗਿ

॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥131॥ ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥

ਲਾਗੀ ਮੰਦਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥132॥ ਕਬੀਰ ਕਾਰਨੁ ਸੋ ਭਇਓ ਜੋ ਕੀਨੋ ਕਰਤਾਰਿ

॥ ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥133॥ ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ

॥ ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥134॥ ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ

ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿਂ ॥135॥ ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ

ਸਭੁ ਸੰਸਾਰੁ ॥ ਇਸ ਭਰਵਾਸੈ ਜੋ ਰਹੇ ਬੂਡੇ ਕਾਲੀ ਧਾਰ ॥136॥ ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥ ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥137॥ ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁ ਇਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥138॥ ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕੁ ॥139॥ ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ

ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰੁ ॥140॥ ਕਬੀਰੁ ਕਸਤੂਰੀ ਭਇਆ

1372

ਭਵਰ ਭਏ ਸਭਿ ਦਾਸ ॥ ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸੁ ॥141॥ ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ ਆਇ ਪਰੇ ਧਰਮਰਾਇ ਕੇ ਬੀਚਹਿ ਧੂਮਾ ਧਾਮ ॥142॥ ਕਬੀਰ ਸਾਕਤ ਤੇ ਸੂਕਰੁ ਭਲਾ ਰਾਖੈ ਆਛਾ ਗਾਉ ॥ ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥143॥

ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥144॥

ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾਂ ਮੇਲੀਂ ਚਾਰਿ ॥ ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ

॥145॥ ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ ਐਸਾ ਕੋਈ ਦਾਸੁ ਹੋਇ ਤਾਹਿ ਮਿਲੈ

ਭਗਵਾਨੁ ॥146॥ ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥147॥ ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥148॥ ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥149॥ ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥150॥ ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ ਰਾਮ ਸਨੇਹੀ ਬਾਹਰਾ ਜਮਪੁਰੁ ਮੇਰੈ ਭਾਇ ॥151॥ ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥152॥ ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥153॥ ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟਿ ਬਿਕਾਇ ॥ ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥154॥ ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥155॥ ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ ਮਾਨਿ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥156॥ ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੈ ਛੇਕੁ ॥157॥ ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ ਅੰਧੇ ਏਕ ਨ ਲਾਗਈ ਜਿਉ ਬਾਂਸ ਬਜਾਈਐ ਫੂਕ ॥158॥ ਕਬੀਰ

1373

ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ ਤਾਸੁ ਪਟੰਤਰੁ ਨ ਪੁਜੈ ਹਰਿ ਜਨ ਕੀ ਪਨਿਹਾਰਿ ॥159॥

ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥ ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥160॥ ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥ ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥161॥ ਕਬੀਰ ਹਰਿ ਹੀਰਾ ਜਨੁ ਜਉਹਰੀ ਲੇ ਕੈ ਮਾਂਡੈ ਹਾਟ ॥ ਜਬ ਹੀ ਪਾਈਐ ਪਾਰਖੂ ਤਬ ਹੀਰਨ ਕੀ ਸਾਟਿ ॥162॥ ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥ ਅਮਰਾ ਪੁਰਿ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥163॥ ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥ ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥164॥ ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥ ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥165॥ ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥ ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥166॥ ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥

ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥167॥ ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥ ਦਾਵਾ ਕਾਹੂ

ਕੋ ਨਹੀ ਬਡਾ ਦੇਸੁ ਬਡ ਰਾਜੁ ॥168॥ ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥ ਜੋ ਜਨੁ ਨਿਰਦਾਵੈ

ਰਹੈ ਸੋ ਗਨੈ ਇੰਦ੍ਰ ਕਉ ਰੰਕ ॥169॥ ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥ ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥170॥ ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥ ਏ ਦੁਇ ਅਖਰ ਨਾ ਖਿਸਹਿ ਜੋ ਗਹਿ ਰਹਿਓ ਕਬੀਰੁ ॥171॥ ਕਬੀਰ ਕੋਠੀ ਕਾਠ ਕੀ ਦਹ ਦਿਸ ਲਾਗੀ ਆਗਿ ॥

ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥172॥ ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹਿ ਬਹਾਇ ॥ ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥173॥ ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ

॥ ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥174॥ ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥ ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥175॥ ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥ ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥176॥ ਕਬੀਰ ਭਲੀ ਭਈ ਜਉ ਭਉ

1374

ਪਰਿਆ ਦਿਸਾਂ ਗਈਂ ਸਭਿ ਭੂਲਿ ॥ ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥177॥ ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥ ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥178॥ ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥ ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥179॥ ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥ ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥180॥ ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥ ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥181॥

ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥ ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥182॥

ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸੁ ॥ ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸੁ ॥183॥

ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥ ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ

॥184॥ ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥ ਕਬੀਰ ਜਾ ਕਾ ਦਿਲ ਸਾਬਤਿ ਨਹੀ ਤਾ ਕਉ ਕਹਾਂ

ਖੁਦਾਇ ॥185॥ ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥ ਦਿਲ ਮਹਿ ਸਾਈਂ ਪਰਗਟੈ

ਬੁਝੈ ਬਲੰਤੀ ਨਾਇਂ ॥186॥ ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥ ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥187॥ ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥ ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥188॥ ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥ ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥189॥ ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥ ਸੋਈ ਰਾਮੁ ਸਭੈ

ਕਹਹਿ ਸੋਈ ਕਉਤਕਹਾਰ ॥190॥ ਕਬੀਰ ਰਾਮੈ ਰਾਮੁ ਕਹੁ ਕਹਿਬੇ ਮਾਹਿ ਬਿਬੇਕੁ ॥ ਏਕੁ ਅਨੇਕਹਿ ਮਿਲਿ ਗਇਆ ਏਕੁ ਸਮਾਨਾ ਏਕ ॥191॥ ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥ ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥192॥ ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥ ਪਾਵਹੁ ਤੇ ਪਿੰਗੁਲੁ ਭਇਆ ਮਾਰਿਆ ਸਤਿਗੁਰ ਬਾਨੁ ॥193॥ ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥

ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥194॥ ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ

1375

ਬਿਕਾਰ ॥ ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰੁ ॥195॥ ਕਬੀਰ ਨਿਰਮਲ ਬੂੰਦ ਆਕਾਸ ਕੀ ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥196॥ ਕਬੀਰ ਹਜ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਈਂ ਮੁਝ ਸਿਉ ਲਰਿ ਪਰਿਆ ਤੁਝੈ ਕਿਨਿ ਫੁਰਮਾਈ ਗਾਇ ॥197॥

ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਈਂ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ

॥198॥ ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥199॥ ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਖਾ ਨੀਕਸੈ ਮਾਰ ਮੁਹੇ ਮੁਹਿ ਖਾਇ ॥200॥ ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥201॥ ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰ ਬਰੀ ਅਬਧ ॥ ਖਟੁ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥202॥ ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥203॥ ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥204॥ ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥205॥ ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ ਨ ਡੋਲਈ ਜਿਸੁ ਰਾਖੈ ਸਿਰਜਨਹਾਰਿ ॥206॥ ਕਬੀਰ ਘਾਣੀ ਪੀੜਤੇ ਸਤਿਗੁਰਿ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਇ ॥207॥ ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥

ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥208॥ ਮਃ 5 ॥ ਕਬੀਰ ਕੂਕਰੁ ਭਉਕਨਾ ਕਰੰਗ ਪਿਛੈ

ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥209॥ ਮਃ 5 ॥ ਕਬੀਰ ਧਰਤੀ ਸਾਧ

ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰੁ ਨ ਬਿਆਪਈ ਉਨ ਕਉ ਲਾਹੂ ਲਾਹਿ ॥210॥ ਮਃ 5 ॥ ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮਰਾਇ ॥211॥ ਕਬੀਰ ਨਾਮਾ ਮਾਇਆ ਮੋਹਿਆ ਕਹੈ ਤ੍ਰਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੇ ਰਾਮ ਨ ਲਾਵਹੁ ਚੀਤੁ ॥212॥ ਨਾਮਾ ਕਹੈ

1376

ਤ੍ਰਿਲੋਚਨਾ ਮੁਖ ਤੇ ਰਾਮੁ ਸੰਮ੍ਹਾਲਿ ॥ ਹਾਥ ਪਾਂਵ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥213॥ ਮਃ 5 ॥ ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥214॥

ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥਿ ॥ ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥਿ ॥215॥ ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥216॥ ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥217॥ ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥218॥ ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ ਅਪਨਾ ਚਿਤਵਿਆ ਹਰਿ ਕਰੈ ਜੋ ਮੇਰੈ ਚਿਤਿ ਨ ਹੋਇ ॥219॥ ਮਃ 3 ॥ ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥220॥ ਮਃ 5 ॥ ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥

ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥221॥ ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ ਸਾਬਤੁ ਰਖਹਿ ਤ ਰਾਮੁ ਭਜੁ ਨਾਹਿ ਤ ਬਿਨਠੀ ਬਾਤ ॥222॥ ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ

ਅਸਾਰ ॥ ਰਾਤਿ ਦਿਵਸ ਕੇ ਕੂਕਨੇ ਕਬ ਹੂ ਕੇ ਸੁਨੈ ਪੁਕਾਰ ॥223॥ ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ ਅੰਕਸੁ ਗÏਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥224॥ ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥225॥ ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥226॥ ਕਬੀਰ ਆਖੀ ਕੇਰੇ ਮਾਟਕੇ ਪਲੁ ਪਲੁ ਗਈ ਬਿਹਾਇ ॥ ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥227॥ ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥228॥ ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥229॥ ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥230॥ ਕਬੀਰ ਸਾਧੂ

1377

ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟਿ ॥ ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥231॥ ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ ਭਗਤਨ ਸੇਤੀ ਗੋਸਟੇ ਜੋ ਕੀਨੋ ਸੋ ਲਾਭ ॥232॥ ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਹਿਂ ॥ ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਹਿਂ ॥233॥

ਕਬੀਰ ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ ਸਭਿ ਰਸ ਖੇਲਉ ਪੀਅ ਸਿਉ ਕਿਸੀ ਲਖਾਵਉ ਨਾਹਿ ॥234॥ ਕਬੀਰ ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥235॥ ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥236॥ ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ

॥ ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹ ਮਾਹਿ ॥237॥ ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥238॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਸੁ ਹੋਇ ॥239॥ ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥240॥ ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹ ਭਗਵੰਤੁ ॥241॥ ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ ਤੇ ਨਰ ਦੋਜਕਿ ਜਾਹਿਗੇ ਸਤਿ ਭਾਖੈ ਰਵਿਦਾਸੁ ॥242॥ ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥243॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਸੇਖ ਫਰੀਦ ਕੇ ॥ ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ

॥ ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ ਸਾਹੇ ਲਿਖੇ ਨ ਟਲਨੀ ਜਿੰਦੂ ਕੂੰ ਸਮਝਾਇ ॥ ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ ਵਾਲਹੁ ਨਿਕੀ ਪੁਲਸਿਰਾਤ ਕੰਨੀ ਨ ਸੁਣੀਆਇ

॥ ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥1॥ ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆ ਭਤਿ ॥

1378

ਬੰਨ੍ਹਿ ਉਠਾਈ ਪੋਟਲੀ ਕਿਥੈ ਵੰਞਾ ਘਤਿ ॥2॥ ਫਰੀਦਾ ਕਿਝੁ ਨ ਬੁਝੈ ਕਿਝੁ ਨ ਸੁਝੈ ਦੁਨੀਆ ਗੁਝੀ ਭਾਹਿ ॥

ਸਾਈਂ ਮੇਰੈ ਚੰਗਾ ਕੀਤਾ ਨਾਹੀ ਤ ਹੰ ਭੀ ਦਝਾਂ ਆਹਿ ॥3॥ ਫਰੀਦਾ ਜੇ ਜਾਣਾ ਤਿਲ ਥੋੜੜੇ ਸੰਮਲਿ ਬੁਕੁ ਭਰੀ

॥ ਜੇ ਜਾਣਾ ਸਹੁ ਨਢੜਾ ਤਾਂ ਥੋੜਾ ਮਾਣੁ ਕਰੀ ॥4॥ ਜੇ ਜਾਣਾ ਲੜੁ ਛਿਜਣਾ ਪੀਡੀ ਪਾਈਂ ਗੰਢਿ ॥ ਤੈ ਜੇਵਡੁ ਮੈ

ਨਾਹਿ ਕੋ ਸਭੁ ਜਗੁ ਡਿਠਾ ਹੰਢਿ ॥5॥ ਫਰੀਦਾ ਜੇ ਤੂ ਅਕਲਿ ਲਤੀਫੁ ਕਾਲੇ ਲਿਖੁ ਨ ਲੇਖ ॥ ਆਪਨੜੇ ਗਿਰੀਵਾਨ ਮਹਿ ਸਿਰੁ ਨੀਵਾਂ ਕਰਿ ਦੇਖੁ ॥6॥ ਫਰੀਦਾ ਜੋ ਤੈ ਮਾਰਨਿ ਮੁਕੀਆਂ ਤਿਨ੍ਹਾ ਨ ਮਾਰੇ ਘੁੰਮਿ ॥ ਆਪਨੜੈ ਘਰਿ ਜਾਈਐ ਪੈਰ ਤਿਨਾ ਦੇ ਚੁੰਮਿ ॥7॥ ਫਰੀਦਾ ਜਾਂ ਤਉ ਖਟਣ ਵੇਲ ਤਾਂ ਤੂ ਰਤਾ ਦੁਨੀ ਸਿਉ ॥ ਮਰਗ ਸਵਾਈ ਨੀਹਿ ਜਾਂ ਭਰਿਆ ਤਾਂ ਲਦਿਆ ॥8॥ ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ ॥ ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ ॥9॥ ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥ ਸਾਈਂ ਬਾਝਹੁ ਆਪਣੇ ਵੇਦਨ ਕਹੀਐ ਕਿਸੁ

॥10॥ ਫਰੀਦਾ ਅਖੀ ਦੇਖਿ ਪਤੀਣੀਆਂ ਸੁਣਿ ਸੁਣਿ ਰੀਣੇ ਕੰਨ ॥ ਸਾਖ ਪਕੇਂਦੀ ਆਈਆ ਹੋਰ ਕਰੇਂਦੀ ਵੰਨ

॥11॥ ਫਰੀਦਾ ਕਾਲੀਂ ਜਿਨੀ ਨ ਰਾਵਿਆ ਧਉਲੀ ਰਾਵੈ ਕੋਇ ॥ ਕਰਿ ਸਾਈਂ ਸਿਉ ਪਿਰਹੜੀ ਰੰਗੁ ਨਵੇਲਾ ਹੋਇ

॥12॥ ਮਃ 3 ॥ ਫਰੀਦਾ ਕਾਲੀ ਧਉਲੀ ਸਾਹਿਬੁ ਸਦਾ ਹੈ ਜੇ ਕੋ ਚਿਤਿ ਕਰੇਇ ॥ ਆਪਣਾ ਲਾਇਆ ਪਿਰਮੁ ਨ ਲਗਈ ਜੇ ਲੋਚੈ ਸਭੁ ਕੋਇ ॥ ਏਹੁ ਪਿਰਮੁ ਪਿਆਲਾ ਖਸਮ ਕਾ ਜੈ ਭਾਵੈ ਤੈ ਦੇਇ ॥13॥ ਫਰੀਦਾ ਜਿਨ੍ਹ ਲੋਇਣ ਜਗੁ ਮੋਹਿਆ ਸੇ ਲੋਇਣ ਮੈ ਡਿਠੁ ॥ ਕਜਲ ਰੇਖ ਨ ਸਹਦਿਆਸ ਪੰਖੀ ਸੂਇ ਬਹਿਠੁ ॥14॥ ਫਰੀਦਾ ਕੂਕੇਦਿਆ ਚਾਂਗੇਦਿਆ ਮਤੀ ਦੇਦਿਆ ਨਿਤ ॥ ਜੋ ਸੈਤਾਨਿ ਵੰਞਾਇਆ ਸੇ ਕਿਤੁ ਫੇਰਹਿ ਚਿਤ ॥15॥ ਫਰੀਦਾ ਥੀਉ ਪਵਾਹੀ ਦਭ ॥ ਜੇ ਸਾਈਂ ਲੋੜਹਿ ਸਭੁ ॥ ਇਕੁ ਛਿਜਹਿ ਬਿਆ ਲਤਾੜੀਅਹਿ ॥ ਤਾਂ ਸਾਈ ਦੈ ਦਰਿ ਵਾੜੀਅਹਿ ॥16॥

ਫਰੀਦਾ ਖਾਕੁ ਨ ਨਿੰਦੀਐ ਖਾਕੂ ਜੇਡੁ ਨ ਕੋਇ ॥ ਜੀਵਦਿਆ ਪੈਰਾ ਤਲੈ ਮੁਇਆ ਉਪਰਿ ਹੋਇ ॥17॥ ਫਰੀਦਾ ਜਾ ਲਬੁ ਤਾ ਨੇਹੁ ਕਿਆ ਲਬੁ ਤਾ ਕੂੜਾ ਨੇਹੁ ॥ ਕਿਚਰੁ ਝਤਿ ਲਘਾਈਐ ਛਪਰਿ ਤੁਟੈ ਮੇਹੁ ॥18॥ ਫਰੀਦਾ ਜੰਗਲਿ ਜੰਗਲਿ ਕਿਆ ਭਵਹਿ ਵਣਿ ਕੰਡਾ ਮੋੜੇਹਿ ॥ ਵਸੀ ਰਬੁ ਹਿਆਲੀਐ ਜੰਗਲਿ ਕਿਆ ਢੂਢੇਹਿ ॥19॥ ਫਰੀਦਾ ਇਨੀ ਨਿਕੀ ਜੰਘੀਐ ਥਲ ਡੂੰਗਰ ਭਵਿਓਮੁ ॥ ਅਜੁ ਫਰੀਦੈ ਕੂਜੜਾ ਸੈ ਕੋਹਾਂ ਥੀਓਮੁ ॥20॥ ਫਰੀਦਾ ਰਾਤੀ ਵਡੀਆਂ

1379

ਧੁਖਿ ਧੁਖਿ ਉਠਨਿ ਪਾਸ ॥ ਧ੍ਰਿਗੁ ਤਿਨ੍ਹਾ ਦਾ ਜੀਵਿਆ ਜਿਨਾ ਵਿਡਾਣੀ ਆਸ ॥21॥ ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥22॥ ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰ ਬੀਜੈ ਜਟੁ ॥ ਹੰਢੈ ਉਨ ਕਤਾਇਦਾ ਪੈਧਾ ਲੋੜੈ ਪਟੁ ॥23॥ ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ

॥ ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥24॥ ਭਿਜਉ ਸਿਜਉ ਕੰਬਲੀ ਅਲਹੁ ਵਰਸਉ ਮੇਹੁ ॥ ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥25॥ ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥26॥ ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓ ਮਾਝਾ ਦੁਧੁ ॥ ਸਭੇ ਵਸਤੂ

ਮਿਠੀਆਂ ਰਬ ਨ ਪੁਜਨਿ ਤੁਧੁ ॥27॥ ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥28॥ ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥29॥ ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ

॥30॥ ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ ਪਿਰੁ ਵਾਤੜੀ ਨ ਪੁਛਈ ਧਨੁ ਸੋਹਾਗਣਿ ਨਾਉ ॥31॥ ਮਃ

1 ॥ ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ ਨਾਨਕ ਸੇ ਸੋਹਾਗਣੀ ਜੁ ਭਾਵਹਿ ਬੇਪਰਵਾਹ ॥32॥ ਨਾਤੀ ਧੋਤੀ ਸੰਬਹੀ ਸੁਤੀ ਆਇ ਨਿਚਿੰਦੁ ॥ ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥33॥ ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤੀਂ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥34॥ ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹ ਵਿਛਾਵਣ ਲੇਫੁ ॥ ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥35॥ ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥36॥

ਫਰੀਦਾ ਏ ਵਿਸੁ ਗੰਦਲਾਂ ਧਰੀਆਂ ਖੰਡੁ ਲਿਵਾੜਿ ॥ ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥37॥

ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ ਲੇਖਾ ਰਬੁ ਮੰਗੇਸੀਆ ਤੂ ਆਹੋ ਕੇਰ੍ਹੇ ਕੰਮਿ ॥38॥

ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ ਏਹੁ ਨਿਦੋਸਾ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ

॥39॥ ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥40॥

1380

ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥ ਜੇ ਸਉ ਵਰ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥41॥ ਫਰੀਦਾ ਬਾਰਿ ਪਰਾਇਐ ਬੈਸਣਾ ਸਾਈਂ ਮੁਝੈ ਨ ਦੇਹਿ ॥ ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥42॥ ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰਿ ਲੋਹਾਰੁ ॥ ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥43॥ ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥44॥ ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਯਤੀਮਾਂ ਗਡ ॥45॥ ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥ ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥46॥ ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥ ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥47॥ ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥ ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥48॥ ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥ ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥ ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥49॥ ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥ ਬਾਹਰਿ ਦਿਸੈ ਚਾਨਣਾ ਦਿਲਿ ਅੰਧੇਰੀ ਰਾਤਿ ॥50॥ ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥ ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥51॥ ਮਃ 3 ॥ ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥ ਜੋ ਸਹ ਰਤੇ ਆਪਣੇ ਤਿਨ ਤਨਿ ਲੋਭੁ ਰਤੁ ਨ ਹੋਇ ॥ ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥ ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥ ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥52॥ ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥ ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥53॥ ਫਰੀਦਾ ਨਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥ ਧਨ ਕੂਕੇਂਦੀ ਗੋਰ ਮਹਿ ਤੈ ਸਹ ਨਾ ਮਿਲੀਆਸੁ ॥54॥ ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥ ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥55॥ ਫਰੀਦਾ ਕੋਠੈ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥ ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥56॥ ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥ ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥57॥ ਫਰੀਦਾ ਮੰਡਪ

1381

ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥ ਸਾਈ ਜਾਇ ਸਮ੍ਹਾਲਿ ਜਿਥੈ ਹੀ ਤਉ ਵੰਞਣਾ ॥58॥ ਫਰੀਦਾ ਜਿਨੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥59॥ ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦ ॥60॥ ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ ਗੁਨਾਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥61॥ ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥62॥ ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ

॥ ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥63॥ ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ ਚਿੰਜੂ ਬੋਡਨਿ ਨਾ ਪੀਵਹਿ ਉਡਣ ਸੰਦੀ ਡੰਝ ॥64॥ ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥65॥ ਚਲਿ ਚਲਿ ਗਈਆਂ ਪੰਖੀਆਂ ਜਿਨ੍ਹੀ ਵਸਾਏ ਤਲ ॥ ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥66॥ ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥67॥ ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥68॥ ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥69॥ ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ ਕਬ ਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥70॥ ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਈਂ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥71॥ ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਇਂ ॥ ਕੁੰਨੇ ਹੇਠਿ ਜਲਾਈਐ ਬਾਲਣ ਸੰਦੇ ਥਾਇ

॥72॥ ਫਰੀਦਾ ਕਿਥੈ ਤੈਡੇ ਮਾਪਿਆ ਜਿਨ੍ਹੀ ਤੂ ਜਣਿਓਹਿ ॥ ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ

॥73॥ ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਢਾਹਿ ॥ ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥74॥ ਮਹਲਾ 5 ॥ ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ

॥75॥ ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀਂ ਦੁਖ

॥76॥ ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥77॥ ਫਰੀਦਾ

1382

ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥78॥ ਫਰੀਦਾ ਪੰਖ

ਪਰਾਹੁਣੇ ਦੁਨੀ ਸੁਹਾਵਾ ਬਾਗੁ ॥ ਨਉਬਤਿ ਵਜੀ ਸੁਬਹ ਦੀ ਚਲਣ ਕਾ ਕਰਿ ਸਾਜੁ ॥79॥ ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥ ਜਿੰਨ੍ਹਾ ਨੈਣ ਨੀਂਦ੍ਰਾਵਲੇ ਤਿੰਨਾ ਮਿਲਣੁ ਕੁਆਉ ॥80॥ ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥81॥ ਮਃ 5 ॥

ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥ ਜੋ ਜਨ ਪੀਰਿ ਨਿਵਾਜਿਆ ਤਿੰਨ੍ਹਾ ਅੰਚ ਨ ਲਾਗ ॥82॥ ਮਃ 5

॥ ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥ ਵਿਰਲੇ ਕੇਈ ਪਾਈਅਨਿ ਜਿੰਨਾ ਪਿਆਰੇ ਨੇਹ ॥83॥ ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥ ਜਿਧਰਿ ਰਬ ਰਜਾਇ ਵਹਣੁ ਤਿਦਾਊ ਗਉ ਕਰੇ ॥84॥ ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥ ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥85॥ ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥ ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥86॥ ਫਰੀਦਾ ਗਲੀਂ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥ ਧੁਖਾਂ ਜਿਉ ਮਾਲੀਹ ਕਾਰਣਿ ਤਿੰਨ੍ਹਾ ਮਾ ਪਿਰੀ ॥87॥ ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥ ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥88॥ ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿ ॥ ਜੋ ਜੋ ਵੰਞੈ ਡੀਹੜਾ ਸੋ ਉਮਰ ਹਥ ਪਵੰਨਿ ॥89॥ ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ

ਖੂੰਡਹਿ ਕਾਗ ॥ ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥90॥ ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥ ਏਹਿ ਦੁਇ ਨੈਨਾ ਮਤੁ ਛੁਹਹੁ ਪਿਰ ਦੇਖਨ ਕੀ ਆਸ ॥91॥ ਕਾਗਾ ਚੂੰਡਿ ਨ ਪਿੰਜਰਾ ਬੈਸਤ ਉਡਰਿ ਜਾਹਿ ॥ ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥92॥ ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥ ਸਰਪਰ ਮੈਥੈ ਆਵਣਾ ਮਰਣਹੁ ਨ ਡਰਿਆਹੁ ॥93॥ ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ

॥ ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥94॥ ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ

॥ ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥95॥ ਕੰਢੀ ਉਤੈ ਰੁਖੜਾ ਕਿਚਰਕੁ ਬੰਨੈ ਧੀਰ ॥

ਫਰੀਦਾ ਕਚੈ ਭਾਂਡੈ ਰਖੀਐ ਕਿਚਰਕੁ ਤਾਈ ਨੀਰੁ ॥96॥ ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ

1383

ਤਲਿ ॥ ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ ਆਖੀ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥97॥

ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਹਾਹਾ

॥ ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਉਗਾਹਾ ॥98॥ ਫਰੀਦਾ ਦਰੀਆਵੈ ਕੰਨ੍ਹੈ ਬਗੁਲਾ ਬੈਠਾ ਕੇਲ ਕਰੇਇ ॥ ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ

॥ ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ ਜੋ ਮਨਿ ਚਿਤਿ ਨ ਚੇਤੇ ਸਨਿ ਸੇ ਗਾਲੀ ਰਬਿ ਕੀਆਂ ॥99॥

ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨ੍ਹਿ ॥ ਮਲਕੁਲ ਮਉਤ ਜਾਂ ਆਵਸੀ ਸਭਿ ਦਰਵਾਜੇ ਭੰਨਿ ॥ ਤਿਨ੍ਹਾ ਪਿਆਰਿਆ ਭਾਈਆਂ ਅਗੈ ਦਿਤਾ ਬੰਨਿ ॥ ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨ੍ਹਿ ॥ ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥100॥ ਫਰੀਦਾ ਹਉ ਬਲਿਹਾਰੀ ਤਿਨ ਪੰਖੀਆ ਜੰਗਲਿ ਜਿੰਨਾ ਵਾਸੁ ॥ ਕੰਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥101॥

ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ ਚਾਰੇ ਕੁੰਟਾਂ ਢੂੰਢੀਆਂ ਰਹਣੁ ਕਿਥਾਊ ਨਾਹਿ ॥102॥

ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ ਜਿਨੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥103॥

ਮਃ 3 ॥ ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥104॥ ਫਰੀਦਾ ਗਰਬੁ ਜਿਨ੍ਹਾ ਵਡਿਆਈਆ ਧਨਿ ਜੋਬਨਿ ਆਗਾਹ ॥ ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥105॥ ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਆ ਨਾਉ ॥ ਐਥੈ ਦੁਖ ਘਣੇਰਿਆ ਅਗੈ

ਠਉਰ ਨ ਠਾਉ ॥106॥ ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥107॥ ਮਃ 5 ॥ ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ ਅਲਹ ਸੇਤੀ ਰਤਿਆ ਏਹੁ ਸਚਾਵਾ ਸਾਜੁ ॥108॥ ਮਃ 5 ॥ ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰ ॥ ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥109॥ ਮਃ 5 ॥ ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥110॥ ਮਃ 5 ॥ ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ

1384

॥ ਮਿਸਲ ਫਕੀਰਾਂ ਗਾਖੜੀ ਸੁ ਪਾਈਐ ਪੂਰ ਕਰੰਮਿ ॥111॥ ਪਹਿਲੈ ਪਹਰੈ ਫੁਲੜਾ ਫਲੁ ਭੀ ਪਿਛਲੀ ਰਾਤਿ ॥

ਜੋ ਜਾਗੰਨਿ ਲਹੰਨਿ ਸੇ ਸਾਈ ਕੰਨਹੁ ਦਾਤਿ ॥112॥ ਮਃ 1 ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ

॥ ਇਕਿ ਜਾਗੰਦੇ ਨਾ ਲਹਨਿ ਇਕਨਾ ਸੁਤਿਆ ਦੇਇ ਉਠਾਲਿ ॥113॥ ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥ ਜਿਨਾ ਨਾਉ ਸੁਹਾਗਣੀ ਤਿਨਾ ਝਾਕ ਨ ਹੋਰ ॥114॥ ਸਬਰ ਮੰਞ ਕਮਾਣ ਏ ਸਬਰ ਕਾ ਨੀਹਣੋ ॥ ਸਬਰ ਸੰਦਾ ਬਾਣੁ ਖਾਲਕੁ ਖਤਾ ਨ ਕਰੀ ॥115॥ ਸਬਰ ਅੰਦਰਿ ਸਾਬਰੀ ਤਨੁ ਏਵੈ ਜਾਲੇਨਿ ॥ ਹੋਨਿ ਨਜੀਕਿ ਖੁਦਾਇ ਦੈ

ਭੇਤੁ ਨ ਕਿਸੈ ਦੇਨਿ ॥116॥ ਸਬਰੁ ਏਹੁ ਸੁਆਉ ਜੇ ਤੂੰ ਬੰਦਾ ਦ੍ਰਿੜੁ ਕਰਹਿ ॥ ਵਧਿ ਥੀਵਹਿ ਦਰੀਆਉ ਟੁਟਿ ਨ ਥੀਵਹਿ ਵਾਹੜਾ ॥117॥ ਫਰੀਦਾ ਦਰਵੇਸੀ ਗਾਖੜੀ ਚੋਪੜੀ ਪਰੀਤਿ ॥ ਇਕਨਿ ਕਿਨੈ ਚਾਲੀਐ ਦਰਵੇਸਾਵੀ ਰੀਤਿ

॥118॥ ਤਨੁ ਤਪੈ ਤਨੂਰ ਜਿਉ ਬਾਲਣੁ ਹਡ ਬਲੰਨਿ ॥ ਪੈਰੀ ਥਕਾਂ ਸਿਰਿ ਜੁਲਾਂ ਜੇ ਮੂੰ ਪਿਰੀ ਮਿਲੰਨਿ ॥119॥ ਮਃ

1 ॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ ਕਿਆ ਫੇੜਿਆ ਅੰਦਰਿ ਪਿਰੀ ਨਿਹਾਲਿ

॥120॥ ਮਃ 4 ॥ ਹਉ ਢੂਢੇਦੀ ਸਜਣਾ ਸਜਣੁ ਮੈਡੈ ਨਾਲਿ ॥ ਨਾਨਕ ਅਲਖੁ ਨ ਲਖੀਐ ਗੁਰਮੁਖਿ ਦੇਇ ਦਿਖਾਲਿ

॥121॥ ਮਃ 3 ॥ ਹੰਸਾ ਦੇਖਿ ਤਰੰਦਿਆ ਬਗਾਂ ਭਿ ਆਇਆ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥122॥ ਮਃ 3 ॥ ਮੈ ਜਾਣਿਆ ਵਡਹੰਸੁ ਹੈ ਤਾਂ ਮੈ ਕੀਤਾ ਸੰਗੁ ॥ ਜੇ ਜਾਣਾ ਬਗੁ ਬਪੁੜਾ ਜਨਮਿ ਨ ਭੇੜੀ ਅੰਗੁ ॥123॥ ਮਃ 1 ॥ ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਧਰੇ ॥ ਜੇ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇ ॥124॥ ਸਰਵਰ ਪੰਖੀ ਹੇਕੜੋ ਫਾਹੀਵਾਲ ਪਚਾਸ ॥ ਇਹੁ ਤਨੁ ਲਹਰੀ ਗਡੁ ਥਿਆ ਸਚੇ ਤੇਰੀ ਆਸ ॥125॥

ਕਵਣੁ ਸੁ ਅਖਰੁ ਕਵਣੁ ਗੁਣੁ ਕਵਣੁ ਸੁ ਮਣੀਆ ਮੰਤੁ ॥ ਕਵਣੁ ਸੁ ਵੇਸੋ ਹਉ ਕਰੀ ਜਿਤੁ ਵਸਿ ਆਵੈ ਕੰਤੁ ॥126॥

ਨਿਵਣੁ ਸੁ ਅਖਰੁ ਖਵਣੁ ਗੁਣੁ ਜਿਹਬਾ ਮਣੀਆ ਮੰਤੁ ॥ ਏ ਤ੍ਰੈ ਭੈਣੇ ਵੇਸ ਕਰਿ ਤਾਂ ਵਸਿ ਆਵੀ ਕੰਤੁ ॥127॥ ਮਤਿ ਹੋਦੀ ਹੋਇ ਇਆਣਾ ॥ ਤਾਣਿ ਹੋਦੈ ਹੋਇ ਨਿਤਾਣਾ ॥ ਅਣਹੋਦੇ ਆਪੁ ਵੰਡਾਏ ॥ ਕੋ ਐਸਾ ਭਗਤੁ ਸਦਾਏ ॥128॥

ਇਕੁ ਫਿਕਾ ਨ ਗਾਲਾਇ ਸਭਨਾ ਮੈ ਸਚਾ ਧਣੀ ॥ ਹਿਆਉ ਨ ਕੈ ਹੀ ਠਾਹਿ ਮਾਣਕ ਸਭਿ ਅਮੋਲਵੇ ॥129॥

ਸਭਨਾ ਮਨ ਮਾਣਿਕ ਠਾਹਣੁ ਮੂਲਿ ਮਚਾਂਗਵਾ ॥ ਜੇ ਤਉ ਪਿਰੀਆ ਦੀ ਸਿਕ ਹਿਆਉ ਨ ਠਾਹੇ ਕਹੀ ਦਾ ॥130॥

1385

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਵਯੇ ਸ੍ਰੀ ਮੁਖਵਾਕ ਮਹਲਾ 5 ॥ ਆਦਿ ਪੁਰਖ ਕਰਤਾਰ ਕਰਣਕਾਰਣ ਸਭ ਆਪੇ ॥ ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ ਬÏਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖÏਾ ਕਰੈ ਆਪੇ ਹਰਿ ਪਤਿ ॥ ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ ਏਕੈ ਤੂ ਹੀ ਏਕੈ ਅਨ ਨਾਹੀ ਤੁਮ ਭਤਿ ॥ ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥1॥ ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ ਆਪਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲਉ ਏਕੈ ਨਿਮਖ ਤੁ ਘਰਿ ॥ ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮਿ ਲੀਏ ਹਰਿ ਹਰਿ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥2॥ ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ ਹਰਿ ਗੁਨ ਨਾਹੀ ਅੰਤੁ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥

1386

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਾਸਾਰੇ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥3॥ ਸਰਬ ਗੁਣ ਨਿਧਾਨੰ ਕੀਮਤਿ ਨ ਗÏਾਨੰ ਧÏਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲਕਲਾ ਹੈ

ਪ੍ਰਭ ਸਰਬ ਕੋ ਧਾਨੰ ॥ ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥4॥ ਨਿਰੰਕਾਰੁ ਆਕਾਰੁ ਅਛਲੁ ਪੂਰਨ ਅਬਿਨਾਸੀ ॥ ਹਰਖਵੰਤੁ ਆਨੰਤ ਰੂਪ ਨਿਰਮਲ ਬਿਗਾਸੀ ॥ ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ ਜਾ ਕਉ ਹੋਹਿਂ ਕ੍ਰਿਪਾਲੁ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥5॥ ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥

ਦੂਸਰੁ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭਿ ਸੁਖ ਪਾਏ ॥ ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ ਜਿਹ ਠਾਕੁਰੁ ਸੁਪ੍ਰਸੰਨੁ ਭਯੁੋ ਸਤਿਸੰਗਤਿ ਤਿਹ ਪਿਆਰੁ ॥ ਹਰਿ ਗੁਰੁ ਨਾਨਕੁ ਜਿਨ੍ਹ ਪਰਸਿਓ ਤਿਨ੍ਹ ਸਭ ਕੁਲ ਕੀਓ ਉਧਾਰੁ ॥6॥ ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ

॥ ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ ਸਚਿ ਸਿਰਜਿÏਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ ਰਤਨੁ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ਜਿਹ ਕ੍ਰਿਪਾਲੁ ਹੋਯਉ ਗੁੋਬਿੰਦੁ ਸਰਬ ਸੁਖ ਤਿਨ ਹੂ ਪਾਏ ॥ ਹਰਿ ਗੁਰੁ ਨਾਨਕੁ ਜਿਨ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥7॥ ਕਵਨੁ ਜੋਗੁ ਕਉਨੁ ਗÏਾਨੁ ਧÏਾਨੁ ਕਵਨ ਬਿਧਿ

ਉਸœਤਿ ਕਰੀਐ ॥ ਸਿਧ ਸਾਧਿਕ ਤੇਤੀਸ ਕੋਰਿ ਤਿਲੁ ਕੀਮ ਨ ਪਰੀਐ ॥ ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ ਜਿਹ ਕਾਟੀ ਸਿਲਕ ਦਯਾਲਿ ਪ੍ਰਭਿ ਸੇਇ ਜਨ ਲਗੇ ਭਗਤੇ ॥ ਹਰਿ ਗੁਰੁ ਨਾਨਕੁ ਜਿਨ ਪਰਸਿਓ ਤੇ ਇਤ ਉਤ ਸਦਾ ਮੁਕਤੇ ॥8॥ ਪ੍ਰਭ ਦਾਤਉ ਦਾਤਾਰ ਪਰÏਉ ਜਾਚਕੁ ਇਕੁ ਸਰਨਾ ॥ ਮਿਲੈ ਦਾਨੁ ਸੰਤ ਰੇਨੁ ਜੇਹ ਲਗਿ ਭਉਜਲੁ ਤਰਨਾ ॥ ਬਿਨਤਿ ਕਰਉ ਅਰਦਾਸਿ

1387

ਸੁਨਹੁ ਜੇ ਠਾਕੁਰ ਭਾਵੈ ॥ ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ ਬਲਿਓ ਚਰਾਗੁ ਅੰਧÏਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮਿ ॥ ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥9॥

ੴ ਸਤਿ ਗੁਰ ਪ੍ਰਸਾਦਿ ॥

ਸਵਯੇ ਸ੍ਰੀ ਮੁਖਵਾਕ ਮਹਲਾ 5 ॥ ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ ਜੋਬਨ ਰੂਪ ਮਾਇਆ ਮਦਿ ਮਾਤਾ ਬਿਚਰਤ ਬਿਕਲ ਬਡੌ

ਅਭਿਮਾਨੀ ॥ ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ ਸੀਲ ਧਰਮ ਦਯਾ ਸੁਚ ਨਾਸਿœ ਆਇਓ ਸਰਨਿ ਜੀਅ ਕੇ ਦਾਨੀ ॥

ਕਾਰਣਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥1॥ ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ ਹਰਿ ਤਾਰਨਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਕਉ ॥ ਚਿਤ ਚੇਤਿ ਅਚੇਤ ਜਾਨਿ ਸਤਿਸੰਗਤਿ ਭਰਮ ਅੰਧੇਰ ਮੋਹਿਓ ਕਤ ਧਉ ॥ ਮੂਰਤੁ ਘਰੀ ਚਸਾ ਪਲੁ ਸਿਮਰਨੁ ਰਾਮ ਨਾਮੁ ਰਸਨਾ ਸੰਗਿ ਲਉ ॥ ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਉਂ ॥ ਸਿਖÏਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਉ ॥2॥ ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ਖਾਨ ਪਾਨ ਸੋਧੇ ਸੁਖ

ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ ਰੇ ਗੁਨਹੀਨ ਦੀਨ ਮਾਇਆਕ੍ਰਿਮ ਸਿਮਰਿ ਸੁਆਮੀ ਏਕ ਘਰੀ ॥

ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾਨਿਧਿ ਨਾਨਕ ਕਾਟਿ ਭਰੰਮ ਭਰੀ ॥3॥ ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾ ॥ ਸੰਪਤਿ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ ਸੁਤ ਬਨਿਤਾ ਸਾਜਨ ਸੁਖ

ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾ ॥ ਮਿਰਤੁ ਮੰਜਾਰੁ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ ਸਿਮਰਿ ਗੁਪਾਲੁ ਦਇਆਲੁ ਸਤਿਸੰਗਤਿ ਨਾਨਕ

1388

ਜਗੁ ਜਾਨਤ ਸੁਪਨਾ ॥4॥ ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤਿ ਕਹਾ ਲਉ ਗਾਰਹੁ ॥ ਛਤ੍ਰ ਨ ਪਤ੍ਰ

ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ

॥ ਦੀਨਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥5॥ ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ ਕਰਮ ਧਰਮ ਸੰਜਮ ਸੁਚ ਨੇਮਾ ਚੰਚਲਿ ਸੰਗਿ ਸਗਲ ਬਿਧਿ ਹਾਰੀ ॥ ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾਨਾਥ ਪ੍ਰਾਨਪਤਿ ਸਾਰੀ ॥ ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥6॥ ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ ਇੰਦ੍ਰ ਮੁਨਿੰਦ੍ਰ

ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ ਸਿਧ ਮਾਨੁਖÏ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸੁ ਤੁਝਹਿ ਸਮਝਾਵਤ

॥7॥ ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ ਏਤਾ ਗ੍ਰਬੁ ਅਕਾਸਿ ਨ ਮਾਵਤ ਬਿਸਟਾ ਅਸœ ਕ੍ਰਿਮੁ ਉਦਰੁ ਭਰਿਓ ਹੈ ॥ ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨਿ ਹਰਿਓ ਹੈ ॥ ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਡੁ ਮਿਰਤਿ ਮਰਿਓ ਹੈ ॥ ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ

ਹੈ ॥8॥ ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ

1389

ਸਰਬ ਰੋਗ ਖੰਡਣ ਗੁਣਕਾਰੀ ॥ ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ

ਪ੍ਰਾਨ ਅਧਾਰੀ ॥ ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥9॥ ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ ਪਾਵਕ ਜਰਿਓ ਨ ਜਾਤ ਰਹਿਓ

ਜਨ ਧੂਰਿ ਲਗਿ ॥ ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗ ॥ ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥1॥10॥ ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥2॥11॥ ॥9॥11॥20॥

ੴ ਸਤਿ ਗੁਰ ਪ੍ਰਸਾਦਿ ॥

ਸਵਈਏ ਮਹਲੇ 1 ਪਹਿਲੇ ਕੇ ॥ ਇਕਮਨਿ ਪੁਰਖੁ ਧਿਆਇ ਬਰਦਾਤਾ ॥ ਸੰਤ ਸਹਾਰੁ ਸਦਾ ਬਿਖਿਆਤਾ

॥ ਤਾਸੁ ਚਰਨ ਲੇ ਰਿਦੈ ਬਸਾਵਉ ॥ ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥1॥ ਗਾਵਉ ਗੁਨ ਪਰਮ ਗੁਰੂ ਸੁਖਸਾਗਰ ਦੁਰਤ ਨਿਵਾਰਣ ਸਬਦ ਸਰੇ ॥ ਗਾਵਹਿ ਗੰਭੀਰ ਧੀਰ ਮਤਿਸਾਗਰ ਜੋਗੀ ਜੰਗਮ ਧਿਆਨੁ ਧਰੇ ॥ ਗਾਵਹਿ ਇੰਦ੍ਰਾਦਿ ਭਗਤ ਪ੍ਰਹਲਾਦਿਕ ਆਤਮਰਸੁ ਜਿਨਿ ਜਾਣਿਓ ॥ ਕਬਿ ਕਲÏ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥2॥ ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ

॥ ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿਜਨ ਗਾਵਹਿ ਅਛਲ ਛਲਾ ॥ ਗਾਵੈ ਗੁਣ ਧੋਮੁ ਅਟਲ ਮੰਡਲਵੈ

ਭਗਤਿ ਭਾਇ ਰਸੁ ਜਾਣਿਓ ॥ ਕਬਿ ਕਲÏ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥3॥

ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ ਕਬਿ ਕਲÏ ਸੁਜਸੁ ਗਾਵਉ

1390

ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥4॥ ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ

॥ ਗਾਵੈ ਗੁਣ ਸੇਸੁ ਸਹਸ ਜਿਹਬਾ ਰਸਿ ਆਦਿ ਅੰਤਿ ਲਿਵ ਲਾਗਿ ਧੁਨਾ ॥ ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨੁ ਨਿਰੰਤਰਿ ਜਾਣਿਓ ॥ ਕਬਿ ਕਲÏ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥5॥ ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥ ਧੰਨਿ ਧੰਨਿ ਗੁਰ ਧੰਨਿ ਜਨਮੁ ਸਕਯਥੁ ਭਲੌ ਜਗਿ ॥ ਪਾਤਾਲਪੁਰੀ ਜੈਕਾਰ ਧੁਨਿ ਕਬਿ ਜਨ ਕਲÏ ਵਖਾਣਿਓ ॥ ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥6॥ ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥ ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥ ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥7॥ ਗੁਣ ਗਾਵੈ

ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ ਭਗਤੁ ਬੇਣਿ ਗੁਣ ਰਵੈ

ਸਹਜਿ ਆਤਮਰੰਗੁ ਮਾਣੈ ॥ ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ ਸੁਖਦੇਉ ਪਰੀਖÏਤੁ ਗੁਣ ਰਵੈ ਗੋਤਮਿ ਰਿਖਿ ਜਸੁ ਗਾਇਓ ॥ ਕਬਿ ਕਲÏ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥8॥ ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ ਗੁਣ ਗਾਵੈ ਮੁਨਿ ਬÏਾਸੁ ਜਿਨਿ ਬੇਦ ਬÏਾਕਰਣ ਬੀਚਾਰਿਅ ॥ ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ ਜਪੁ ਕਲÏ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ

॥9॥ ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ ਮਾਂਧਾਤਾ ਗੁਣ ਰਵੈ ਜੇਨਿ ਚਕ੍ਰਵੈ ਕਹਾਇਓ ॥

ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥ ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥ ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥ ਕਬਿ ਕਲÏ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥10॥

1391

ੴ ਸਤਿ ਗੁਰ ਪ੍ਰਸਾਦਿ ॥

ਸਵਈਏ ਮਹਲੇ 2 ਦੂਜੇ ਕੇ ॥ ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਦੂਤ ਏਕ ਘਰਿ ਰਾਖਿ ਲੇ ਸਮਜਿ ॥

ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ ਕਹੁ ਕੀਰਤਿ ਕਲÏਸਹਾਰ ਸਪਤ ਦੀਪ ਮੰਝਾਰਿ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥1॥ ਜਾ ਕੀ ਦ੍ਰਿਸਟਿ ਅੰਮ੍ਰਿਤਧਾਰ ਕਾਲਖ ਖਨਿ ਉਤਾਰ ਤਿਮਰ ਅਗÏਾਨ ਜਾਹਿ ਦਰਸ ਦੁਆਰ ॥ ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵਿ ਉਤਾਰਿ ਕੀਏ ਨਿਰਭਾਰ ॥ ਸਤਿਸੰਗਤਿ ਸਹਜਿ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀਭੂਤ ਸਦੀਵ ਪਰਮ ਪਿਆਰਿ ॥

ਕਹੁ ਕੀਰਤਿ ਕਲÏਸਹਾਰ ਸਪਤ ਦੀਪ ਮਝਾਰਿ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥2॥ ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਅ ਕੋ ਅਧਾਰੁ ॥ ਤੂ ਤਾ ਜਨਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲਿ ਪਦਮ ਬੀਚਾਰ ॥ ਕਲਪਤਰੁ ਰੋਗਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ ਕਹੁ ਕੀਰਤਿ ਕਲÏਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥3॥ ਤੈ ਤਾ ਹਦਰਥਿ ਪਾਇਓ ਨਾਮੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥

ਹਰਿ ਹਰਿ ਦਰਸ ਸਮਾਨੁ ਆਤਮਾ ਵੰਤਗਿਆਨ ਜਾਣੀਅ ਅਕਲਗਤਿ ਗੁਰ ਪਰਵਾਨ ॥ ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹ ਸਕਤਿ ਬਿਦਾਰਿ ॥ ਕਹੁ ਕੀਰਤਿ ਕਲÏਸਹਾਰ ਸਪਤ ਦੀਪ ਮਝਾਰਿ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥4॥ ਦ੍ਰਿਸਟਿ ਧਰਤ ਤਮਹਰਨ ਦਹਨ ਅਘ ਪਾਪ ਪ੍ਰਨਾਸਨ ॥

ਸਬਦਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ ਲੋਭ ਮੋਹ ਵਸਿ ਕਰਣ ਸਰਣਿ ਜਾਚਕ ਪ੍ਰਤਿਪਾਲਣ ॥ ਆਤਮਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ ਸਤਿਗੁਰੂ ਕਲÏ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ ਗੁਰੁ ਜਗਤ

1392

ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥5॥ ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾਚਾਰਹ ॥ ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ ਇਹੈ ਤਤੁ ਜਾਣਿਓ ਸਰਬਗਤਿ ਅਲਖੁ ਬਿਡਾਣੀ ॥ ਸਹਜਿ ਭਾਇ ਸਿੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ ਗੁਰਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ ਹਰਿ ਪਰਸਿਓ ਕਲÏ ਸਮੁਲਵੈ ਜਨ ਦਰਸਨੁ ਲਹਣੇ ਭਯੌ ॥6॥ ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥

ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥

ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ ਉਦਾਰਉਚਿਤੁ ਦਾਰਿਦਹਰਨੁ ਪਿਖੰਤਿਹ ਕਲਮਲ ਤ੍ਰਸਨ ॥

ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥7॥ ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ

ਸੁਖੁ ਸਦਾ ਨਾਮੁ ਨੀਸਾਣੁ ਸੋਹੈ ॥ ਰੰਗਿ ਰਤੌ ਨਾਮ ਸਿਉ ਕਲÏ ਨਾਮੁ ਸੁਰਿ ਨਰਹ ਬੋਹੈ ॥ ਨਾਮੁ ਪਾਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥8॥ ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥ ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲÏ ਵਖਾਣੁ ॥ ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ

॥9॥ ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ

॥ ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ ਸੁ ਕਹੁ ਕਲÏ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥10॥

ੴ ਸਤਿ ਗੁਰ ਪ੍ਰਸਾਦਿ ॥

ਸਵਈਏ ਮਹਲੇ 3 ਤੀਜੇ ਕੇ ॥ ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ ਜਿਨਿ ਭਗਤ ਭਵਜਲਿ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨਿ ਸ੍ਰਬ ਸਿਧੀ ॥ ਕਵਿ ਜਨ ਕਲÏ

ਸਬੁਧੀ ਕੀਰਤਿ ਜਨ ਅਮਰਦਾਸ ਬਿਸœਰੀਯਾ ॥ ਕੀਰਤਿ ਰਵਿ ਕਿਰਣਿ ਪ੍ਰਗਟ ਸੰਸਾਰਹ ਸਾਖ ਤਰੋਵਰ ਮਵਲਸਰਾ ॥ ਉਤਰਿ

1393

ਦਖਣਹਿ ਪੁਬਿ ਅਰੁ ਪਸçਮਿ ਜੈ ਜੈ ਕਾਰੁ ਜਪੰਥਿ ਨਰਾ ॥ ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸçਮਿ ਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵਤਾਰਣੁ ਅਮਰਦਾਸ ਗੁਰ ਕਉ ਫੁਰਿਆ ॥1॥ ਸਿਮਰਹਿ ਸੋਈ ਨਾਮੁ ਜਖÏ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ ਸਿਮਰਹਿ ਨਖÏਤ੍ਰ ਅਵਰ ਧ੍ਰੂਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ ਸੋਈ ਨਾਮੁ ਅਛਲੁ ਭਗਤਹ ਭਵਤਾਰਣੁ ਅਮਰਦਾਸ ਗੁਰ ਕਉ ਫੁਰਿਆ ॥2॥ ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕੁ ਭਵਜਲੁ ਤਰਿਆ ॥ ਉਧਉ ਅਕ੍ਰੂਰੁ ਤ੍ਰਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ ਸੋਈ ਨਾਮੁ ਅਛਲੁ ਭਗਤਹ ਭਵਤਾਰਣੁ ਅਮਰਦਾਸ ਗੁਰ ਕਉ ਫੁਰਿਆ ॥3॥

ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤਿ ਕਰਿ ਸੰਗਤਿ ਉਧਰੀਆ ॥ ਸੋਈ ਨਾਮੁ ਅਛਲੁ ਭਗਤਹ ਭਵਤਾਰਣੁ ਅਮਰਦਾਸ ਗੁਰ ਕਉ ਫੁਰਿਆ ॥4॥ ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ ਉਤਰਿ ਦਖਣਿ ਪੁਬਿ ਦੇਸਿ ਪਸçਮਿ ਜਸੁ ਭਾਖਹ ॥ ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ ਭਲਉ ਪ੍ਰਸਿਧੁ ਤੇਜੋ ਤਨੌ ਕਲÏ ਜੋੜਿ ਕਰ ਧÏਾਇਅਓ ॥ ਸੋਈ ਨਾਮੁ ਭਗਤ ਭਵਜਲਹਰਣੁ ਗੁਰ ਅਮਰਦਾਸ ਤੈ ਪਾਇਓ ॥5॥ ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥

ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ

॥6॥ ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥7॥ ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ

ਮਿਸ† ਬਾਣੀ ॥ ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ ਕੁਲ ਸੰਬੂਹ ਸਮੁਧਰੇ ਪਾਯਉ ਨਾਮਿ

1394

ਨਿਵਾਸੁ ॥ ਸਕਯਥੁ ਜਨਮੁ ਕਲÏੁਚਰੈ ਗੁਰੁ ਪਰਸਿÏਉ ਅਮਰ ਪ੍ਰਗਾਸੁ ॥8॥ ਬਾਰਿਜੁ ਕਰਿ ਦਾਹਣੈ ਸਿਧਿ ਸਨਮੁਖ

ਮੁਖੁ ਜੋਵੈ ॥ ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ਰਿਦੈ ਬਸੈ ਅਕਹੀਉ ਸੋਇ ਰਸ ਤਿਨ ਹੀ ਜਾਤਉ

॥ ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ ਮਸਤਕਿ ਨੀਸਾਣੁ ਸਚਉ ਕਰਮੁ ਕਲÏ ਜੋੜਿ ਕਰ ਧÏਾਇਅਉ ॥ ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥9॥ ਚਰਣ ਤ ਪਰ ਸਕਯਥ

ਚਰਣ ਗੁਰ ਅਮਰ ਪਵਲਿ ਰਯ ॥ ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ ਜੀਹ ਤ ਪਰ ਸਕਯਥ

ਜੀਹ ਗੁਰ ਅਮਰੁ ਭਣਿਜੈ ॥ ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥1॥10॥ ਤਿਨਰ ਦੁਖ ਨਹ ਭੁਖ ਤਿ ਨਰ ਨਿਧਨ ਨਹੁ ਕਹੀਅਹਿ ॥ ਤਿਨਰ ਸੋਕੁ ਨਹੁ ਹੁਐ ਤਿ ਨਰ ਸੇ ਅੰਤੁ ਨ ਲਹੀਅਹਿ ॥ ਤਿ ਨਰ ਸੇਵ ਨਹੁ ਕਰਹਿ ਤਿਨਰ ਸਯ

ਸਹਸ ਸਮਪਹਿ ॥ ਤਿ ਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ ਸੁਖ ਲਹਹਿ ਤਿ ਨਰ ਸੰਸਾਰ ਮਹਿ ਅਭੈ ਪਦੁ ਰਿਪ ਮਧਿ ਤਿਹ ॥ ਸਕਯਥ ਤਿ ਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥2॥11॥ ਤੈ

ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ ਨਯਣਿ ਬਯਣਿ ਮੁਹਿ ਇਕੁ ਇਕੁ ਦੁਹ ਠਾਂਇ ਨ ਜਾਣਿਓ ॥ ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ

॥ ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥3॥12॥ ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲÏ ਜਾਣੀ ਜੁਗਤਿ ॥ ਗੁਰੁ ਅਮਰਦਾਸ ਨਿਜ ਭਗਤੁ ਹੈ ਦੇਖਿ

ਦਰਸੁ ਪਾਵਉ ਮੁਕਤਿ ॥4॥13॥ ਗੁਰੁ ਅਮਰਦਾਸ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ ਗੁਰੁ ਅਮਰਦਾਸ ਪਰਸੀਐ ਧਿਆਨੁ ਲਹੀਐ ਪਉ ਮੁਕਹਿ ॥ ਗੁਰੁ

1395

ਅਮਰਦਾਸ ਪਰਸੀਐ ਅਭਉ ਲਭੈ ਗਉ ਚੁਕਹਿ ॥ ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ

॥ ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥5॥14॥ ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ ਬੋਹਿਥਉ ਬਿਧਾਤੈ

ਨਿਰਮਯੌ ਸਭ ਸੰਗਤਿ ਕੁਲ ਉਧਰਣ ॥ ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣਿ ॥1॥15॥

ਆਪਿ ਨਾਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ ਨਿਰੰਕਾਰਿ ਆਕਾਰੁ ਜੋਤਿ ਜਗਮੰਡਲਿ ਕਰਿਯਉ ॥ ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ ਜਿਹ ਸਿਖਹਿ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ ਨਾਨਕ ਕੁਲਿ ਨਿੰਮਲੁ ਅਵਤਰÏਉ ਅੰਗਦ ਲਹਣੇ ਸੰਗਿ ਹੁਅ ॥ ਗੁਰ ਅਮਰਦਾਸ ਤਾਰਣਤਰਣ ਜਨਮ ਜਨਮ ਪਾ ਸਰਣਿ ਤੁਅ ॥2॥16॥ ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ ਗੁਰੁ ਗਉਹਰੁ ਦਰੀਆਉ ਪਲਕ ਡੁਬੰਤÏਹ ਤਾਰੈ ॥ ਨਾਨਕ ਕੁਲਿ ਨਿੰਮਲੁ ਅਵਤਰÏਉ ਗੁਣ ਕਰਤਾਰੈ ਉਚਰੈ ॥ ਗੁਰੁ ਅਮਰਦਾਸੁ ਜਿਨ੍ਹ ਸੇਵਿਅਉ ਤਿਨ੍ਹ ਦੁਖੁ ਦਰਿਦ੍ਰੁ ਪਰਹਰਿ ਪਰੈ ॥3॥17॥ ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ ਸਰਬ ਚਿੰਤ ਤੁਝ ਪਾਸਿ ਸਾਧਸੰਗਤਿ ਹਉ ਤਕਉ ॥ ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ ਜਬ ਗੁਰੁ ਦੇਖੈ ਸੁਭ ਦ੍ਰਿਸਟਿ ਨਾਮੁ ਕਰਤਾ ਮੁਖਿ ਮੇਵਾ ॥ ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥4॥18॥ ਭਿਖੇ ਕਹੇ ॥ ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ ਕਾਮੁ ਕ੍ਰੋਧੁ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ ਗੁਰੁ ਮਿਲÏਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥1॥19॥ ਰਹਿਓ

ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ ਬਰਸੁ ਏਕੁ ਹਉ

1396

ਫਿਰਿਓ ਕਿਨੈ ਨਹੁ ਪਰਚਉ ਲਾਯਉ ॥ ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ ਹਰਿ ਨਾਮੁ ਛੋਡਿ ਦੂਜੈ ਲਗੇ ਤਿਨ੍ਹ ਕੇ ਗੁਣ ਹਉ ਕਿਆ ਕਹਉ ॥ ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥2॥20॥ ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ ਧ੍ਰੰਮ ਧਨੁਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ ਭਲਉ ਭੂਪਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ ਗੁਰ ਅਮਰਦਾਸ ਸਚੁ ਸਲÏ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥1॥21॥ ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲÏ ਉਨਹ ਜੁੋ ਗਾਵੈ ॥ ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥1॥22॥

ੴ ਸਤਿ ਗੁਰ ਪ੍ਰਸਾਦਿ ॥

ਸਵਈਏ ਮਹਲੇ 4 ਚਉਥੇ ਕੇ ॥ ਇਕਮਨਿ ਪੁਰਖੁ ਨਿਰੰਜਨੁ ਧਿਆਵਉ ॥ ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ

॥ ਗੁਨ ਗਾਵਤ ਮਨਿ ਹੋਇ ਬਿਗਾਸਾ ॥ ਸਤਿਗੁਰ ਪੂਰਿ ਜਨਹ ਕੀ ਆਸਾ ॥ ਸਤਿਗੁਰੁ ਸੇਵਿ ਪਰਮਪਦੁ ਪਾਯਉ

॥ ਅਬਿਨਾਸੀ ਅਬਿਗਤੁ ਧਿਆਯਉ ॥ ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ ਕਲÏਸਹਾਰੁ ਤਾਸੁ ਗੁਣ ਜੰਪੈ ॥ ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ ਇਨਿ ਸਤਿਗੁਰੁ ਸੇਵਿ ਸਬਦਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ ਕਵਿ ਕਲÏ ਠਕੁਰ ਹਰਿਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥1॥ ਛੁਟਤ ਪਰਵਾਹ ਅਮਿਅ ਅਮਰਾਪਦੁ ਅੰਮ੍ਰਿਤ ਸਰੋਵਰ ਸਦ ਭਰਿਆ

॥ ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬਿ ਜਿਨਹੁ ਸੇਵਾ ਕਰੀਆ ॥ ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ ਕਵਿ ਕਲÏ ਠਕੁਰ ਹਰਿਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥2॥ ਸਤਿਗੁਰ ਮਤਿ ਗੂੜ੍ਹ ਬਿਮਲ ਸਤਿਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ ਜਾਗÏਾ ਮਨੁ ਕਵਲੁ ਸਹਜਿ ਪਰਕਾਸÏਾ ਅਭੈ ਨਿਰੰਜਨੁ

1397

ਘਰਹਿ ਲਹਾ ॥ ਸਤਿਗੁਰਿ ਦਯਾਲਿ ਹਰਿ ਨਾਮੁ ਦ੍ਰਿੜ੍ਹਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ ਕਵਿ ਕਲÏ ਠਕੁਰ ਹਰਿਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥3॥ ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ ਸਤਿਗੁਰ ਪਰਸਾਦਿ ਪਰਮਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ ਮਿਟਿਆ ਜਨਮਾਂਤੁ ਭਰਮੁ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ ਕਵਿ ਕਲÏ ਠਾਕੁਰ ਹਰਿਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥4॥

ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ ਦੁਖਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ ਸਤਿਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ ਗੁਰ ਰਾਮਦਾਸ ਕਲÏੁਚਰੈ ਤੈਂ ਅਟਲ ਅਮਰ ਪਦੁ ਪਾਇਓ ॥5॥ ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ

॥ ਸੁਖਸਾਗਰੁ ਪਾਇਆ ਉਦੰਤੁ ਹਰਿ ਮਗਿ ਨ ਹੁਟੈ ॥ ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ ਸਤਿਗੁਰ ਪ੍ਰਮਾਣੁ ਬਿਧਨੈ ਸਿਰÏਉ ਜਗਿ ਜਸ ਤੂਰੁ ਬਜਾਇਅਉ ॥ ਗੁਰ ਰਾਮਦਾਸ ਕਲÏੁਚਰੈ ਤੈ ਅਭੈ ਅਮਰਪਦੁ ਪਾਇਅਉ ॥6॥

ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ

॥ ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ

॥ ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ ਗੁਰ ਰਾਮਦਾਸ ਕਲÏੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥7॥ ਪ੍ਰੇਮ ਭਗਤਿ ਪਰਵਾਹੁ ਪ੍ਰੀਤਿ ਪੁਬਲੀ ਨ ਹੁਟਇ ॥ ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰਸਬਦੁ ਵਸਾਇਅਉ ॥ ਗੁਰ ਰਾਮਦਾਸ ਕਲÏੁਚਰੈ ਤੈ

ਜਗਤ ਉਧਾਰਣੁ ਪਾਇਅਉ ॥8॥ ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵਤਾਰਣੁ ॥ ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ ਗੁਰ ਰਾਮਦਾਸ

1398

ਕਲÏੁਚਰੈ ਤੈ ਸਬਦੁ ਨੀਸਾਨੁ ਬਜਾਇਅਉ ॥9॥ ਸੇਜ ਸ੍ਰਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ ਅਜੋਨੀ ਅਭੁਲੁ ਅਮੁਲੁ ਸਤਿਗੁਰ ਸੰਗਿ ਨਿਵਾਸੁ ॥

ਗੁਰ ਰਾਮਦਾਸ ਕਲÏੁਚਰੈ ਤੁਅ ਸਹਜ ਸਰੋਵਰਿ ਬਾਸੁ ॥10॥ ਗੁਰੁ ਜਿਨ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ

॥ ਜਿਨ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ ਗੁਰੁ ਜਿਨ੍ਹ ਕਉ ਸੁਪ੍ਰਸੰਨੁ ਮਨਿ ਅਭਿਮਾਨੁ ਨਿਵਾਰੈ ॥ ਜਿਨ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ ਸ੍ਰੀ ਗੁਰੂ ਸਰਣਿ ਭਜੁ ਕਲÏ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥11॥ ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ ਇਹੁ ਰਾਜ ਜੋਗ ਗੁਰ ਰਾਮਦਾਸ ਤੁਮ ਹੂ ਰਸੁ ਜਾਣੇ ॥12॥ ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ ਅਕਥਕਥਾ ਅਮਰਾਪੁਰੀ ਜਿਸੁ ਦੇਇ ਸੁ ਪਾਵੈ ॥ ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥13॥ ਸਤਿਗੁਰ ਨਾਮੁ ਏਕ ਲਿਵ ਮਨਿ ਜਪਹਿ ਦ੍ਰਿੜ੍ਹੁ ਤਿਨ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ ਤਾਰਣਤਰਣ ਖਿਨ ਮਾਤ੍ਰ ਜਾ ਕਉ ਦ੍ਰਿਸਿ† ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ ਜੀਅਨ ਸਭਨ ਦਾਤਾ ਅਗਮ ਗÏਾਨ ਬਿਖÏਾਤਾ ਅਹਿਨਿਸਿ ਧÏਾਨ ਧਾਵੈ ਪਲਕ ਨ ਸੋਵੈ ਜੀਉ ॥ ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗÏਾਨਿ ਦੁਰਮਤਿ ਮੈਲੁ ਧੋਵੈ ਜੀਉ

॥ ਸਤਿਗੁਰ ਨਾਮੁ ਏਕ ਲਿਵ ਮਨਿ ਜਪਹਿ ਦ੍ਰਿੜੁ ਤਿਨ ਜਨ ਦੁਖੁ ਪਾਪੁ ਕਹੁ ਕਤ ਹੋਵੈ ਜੀਉ ॥1॥14॥ ਧਰਮ ਕਰਮ ਪੂਰੈ ਸਤਿਗੁਰਿ ਪਾਈ ਹੈ ॥ ਜਾ ਕੀ ਸੇਵਾ ਸਿਧ ਸਾਧ ਮੁਨਿਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ ਫੁਨਿ ਜਾਨੈ ਕੋ ਤੇਰਾ ਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧÏਾਈ ਹੈ ॥ ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਮੁਰਾਰਿ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥2॥15॥ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰਿ ॥ ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ ਫੁਨਿ ਮਨਿ ਬਚਿ

1399

ਕ੍ਰਮਿ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲÏ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰਿ ॥3॥16॥ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨ ਮਨੁਖÏ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨÏਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥4॥17॥ ਰਡ ॥ ਜਿਸਹਿ ਧਾਰÏਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ

ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥1॥18॥

ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰਿ ਮੁਖਿ ਭਣਿਅਉ

॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥

ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨ੍ਹ ਪਰਸਿਆ ਸੇ ਪਸੁ ਪਰੇਤ ਸੁਰਿਨਰ ਭਇਅ ॥2॥19॥ ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ

ਹੋਇ ਵਲਿ ਸਬਦੁ ਸਾਖੀ ਸੁ ਸਚੈ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥3॥20॥ ਗੁਰ ਬਿਨੁ ਘੋਰ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ

॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥

ਗੁਰੁ ਕਰੁ ਸਬਦ ਸੁਪੁੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲÏ

ਕਹਿ ॥ ਜਿਨ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥4॥21॥ ਗੁਰੂ ਗੁਰੂ ਗੁਰੁ ਕਰੁ ਮਨ

1400

ਮੇਰੇ ॥ ਤਾਰਣਤਰਣ ਸਮ੍ਰਥੁ ਕਲਿਜੁਗਿ ਸੁਨਤ ਸਮਾਧਿ ਸਬਦ ਜਿਸੁ ਕੇਰੇ ॥ ਫੁਨਿ ਦੁਖਨਿ ਨਾਸੁ ਸੁਖਦਾਯਕੁ ਸੂਰਉ ਜੋ ਧਰਤ ਧਿਆਨੁ ਬਸਤ ਤਿਹ ਨੇਰੇ ॥ ਪੂਰਉ ਪੁਰਖੁ ਰਿਦੈ ਹਰਿ ਸਿਮਰਤ ਮੁਖੁ ਦੇਖਤ ਅਘ ਜਾਹਿ ਪਰੇਰੇ ॥ ਜਉ ਹਰਿ ਬੁਧਿ ਰਿਧਿ ਸਿਧਿ ਚਾਹਤ ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥5॥22॥ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ

॥ ਹੁਤੀ ਜੁ ਪਿਆਸ ਪਿਊਸ ਪਿਵੰਨ ਕੀ ਬੰਛਤ ਸਿਧਿ ਕਉ ਬਿਧਿ ਮਿਲਾਯਉ ॥ ਪੂਰਨ ਭੋ ਮਨ ਠਉਰ ਬਸੋ ਰਸ ਬਾਸਨ ਸਿਉ ਜੁ ਦਹੰ ਦਿਸਿ ਧਾਯਉ ॥ ਗੋਬਿੰਦਵਾਲੁ ਗੋਬਿੰਦਪੁਰੀ ਸਮ ਜਲਨ ਤੀਰਿ ਬਿਪਾਸ ਬਨਾਯਉ ॥ ਗਯਉ ਦੁਖੁ ਦੂਰਿ ਬਰਖਨ ਕੋ ਸੁ ਗੁਰੂ ਮੁਖੁ ਦੇਖਿ ਗਰੂ ਸੁਖੁ ਪਾਯਉ ॥6॥23॥ ਸਮਰਥਿ ਗੁਰੂ ਸਿਰਿ ਹਥੁ ਧਰÏਉ ॥

ਗੁਰਿ ਕੀਨੀ ਕ੍ਰਿਪਾ ਹਰਿ ਨਾਮੁ ਦੀਅਉ ਜਿਸੁ ਦੇਖਿ ਚਰੰਨ ਅਘੰਨ ਹਰÏਉ ॥ ਨਿਸਿ ਬਾਸਰ ਏਕ ਸਮਾਨ ਧਿਆਨ ਸੁ ਨਾਮ ਸੁਨੇ ਸੁਤੁ ਭਾਨ ਡਰÏਉ ॥ ਭਨਿ ਦਾਸ ਸੁ ਆਸ ਜਗਤ੍ਰ ਗੁਰੂ ਕੀ ਪਾਰਸੁ ਭੇਟਿ ਪਰਸੁ ਕਰÏਉ ॥ ਰਾਮਦਾਸੁ ਗੁਰੂ ਹਰਿ ਸਤਿ ਕੀਯਉ ਸਮਰਥ ਗੁਰੂ ਸਿਰਿ ਹਥੁ ਧਰÏਉ ॥7॥24॥ ਅਬ ਰਾਖਹੁ ਦਾਸ ਭਾਟ ਕੀ ਲਾਜ ॥ ਜੈਸੀ ਰਾਖੀ ਲਾਜ ਭਗਤ ਪ੍ਰਹਲਾਦ ਕੀ ਹਰਨਾਖਸ ਫਾਰੇ ਕਰ ਆਜ ॥ ਫੁਨਿ ਦ੍ਰੋਪਦੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥ ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥ ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥8॥25॥ ਝੂਲਨੇ ॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ

॥ ਸਬਦੁ ਹਰਿ ਹਰਿ ਜਪੈ ਨਾਮੁ ਨਵ ਨਿਧਿ ਅਪੈ ਰਸਨਿ ਅਹਿਨਿਸਿ ਰਸੈ ਸਤਿ ਕਰਿ ਜਾਨੀਅਹੁ ॥ ਫੁਨਿ ਪ੍ਰੇਮ ਰੰਗ ਪਾਈਐ ਗੁਰਮੁਖਹਿ ਧਿਆਈਐ ਅੰਨ ਮਾਰਗ ਤਜਹੁ ਭਜਹੁ ਹਰਿ ਗÏਾਨੀਅਹੁ ॥ ਬਚਨ ਗੁਰ ਰਿਦਿ ਧਰਹੁ ਪੰਚ ਭੂ ਬਸਿ ਕਰਹੁ ਜਨਮੁ ਕੁਲ ਉਧਰਹੁ ਦ੍ਵਾਰਿ ਹਰਿ ਮਾਨੀਅਹੁ ॥ ਜਉ ਤ ਸਭ ਸੁਖ ਇਤ ਉਤ ਤੁਮ ਬੰਛਵਹੁ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਪ੍ਰਾਨੀਅਹੁ ॥1॥26॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪਿ ਸਤਿ ਕਰਿ ॥ ਅਗਮ ਗੁਨ ਜਾਨੁ ਨਿਧਾਨੁ ਹਰਿ ਮਨਿ ਧਰਹੁ ਧÏਾਨੁ ਅਹਿਨਿਸਿ ਕਰਹੁ ਬਚਨ ਗੁਰ ਰਿਦੈ ਧਰਿ ॥ ਫੁਨਿ ਗੁਰੂ ਜਲ ਬਿਮਲ ਅਥਾਹ ਮਜਨੁ ਕਰਹੁ ਸੰਤ ਗੁਰਸਿਖ ਤਰਹੁ ਨਾਮ ਸਚ ਰੰਗ ਸਰਿ ॥ ਸਦਾ ਨਿਰਵੈਰੁ ਨਿਰੰਕਾਰੁ ਨਿਰਭਉ ਜਪੈ ਪ੍ਰੇਮ ਗੁਰ ਸਬਦ ਰਸਿ ਕਰਤ ਦ੍ਰਿੜੁ ਭਗਤਿ ਹਰਿ ॥ ਮੁਗਧ ਮਨ ਭ੍ਰਮੁ ਤਜਹੁ ਨਾਮੁ ਗੁਰਮੁਖਿ ਭਜਹੁ ਗੁਰੂ ਗੁਰੁ ਗੁਰੂ

1401

ਗੁਰੁ ਗੁਰੂ ਜਪੁ ਸਤਿ ਕਰਿ ॥2॥27॥ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ ਉਦਧਿ ਗੁਰੁ ਗਹਿਰਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥ ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧÏਾਈਐ ॥ ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗÏਾਨ ਗੁਰ ਬਿਮਲਸਰ ਸੰਤ ਸਿਖ ਨਾਈਐ ॥ ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ

॥3॥28॥ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥ ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥ ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥ ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮਿ ਲਗਿ ਤਜਹੁ ਰਸ ਅੰਨ ਰੇ ॥ ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥4॥29॥ ਸਿਰੀ ਗੁਰੂ ਸਾਹਿਬੁ ਸਭ ਊਪਰਿ ॥ ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥ ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥ ਹਸœ

ਕਮਲ ਮਾਥੇ ਪਰਿ ਧਰੀਅੰ ॥ ਅਲਖ ਰੂਪ ਜੀਅ ਲਖÏਾ ਨ ਜਾਈ ॥ ਸਾਧਿਕ ਸਿਧ ਸਗਲ ਸਰਣਾਈ ॥ ਗੁਰ ਕੇ ਬਚਨ ਸਤਿ ਜੀਅ ਧਾਰਹੁ ॥ ਮਾਣਸ ਜਨਮੁ ਦੇਹ ਨਿਸœਾਰਹੁ ॥ ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥ ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥ ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥ ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥ ਲਹਣੈ ਪੰਥੁ ਧਰਮ ਕਾ ਕੀਆ ॥ ਅਮਰਦਾਸ ਭਲੇ ਕਉ ਦੀਆ ॥ ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪÏਉ ॥ ਹਰਿ ਕਾ ਨਾਮੁ ਅਖੈ ਨਿਧਿ ਅਪÏਉ ॥ ਅਪÏਉ ਹਰਿ ਨਾਮੁ ਅਖੈ ਨਿਧਿ ਚਹੁਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥ ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥ ਪਰਤਖਿ

ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥1॥30॥ ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥ ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥ ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨੁ ਪਰਮ ਪਵਿਤ੍ਰ ਗਤੇ ॥

ਜੀਤਹਿ ਜਮਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗÏਾਨਿ ਰਤੇ ॥ ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ

1402

ਮੁਨਿ ਬੰਛਹਿ ਜਾ ਕੀ ਸਰਣੰ ॥ ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥2॥31॥

ਸੰਸਾਰੁ ਅਗਮ ਸਾਗਰੁ ਤੁਲਹਾ ਹਰਿ ਨਾਮੁ ਗੁਰੂ ਮੁਖਿ ਪਾਯਾ ॥ ਜਗਿ ਜਨਮੁ ਮਰਣੁ ਭਗਾ ਇਹ ਆਈ ਹੀਐ

ਪਰਤੀਤਿ ॥ ਪਰਤੀਤਿ ਹੀਐ ਆਈ ਜਿਨ ਜਨ ਕੈ ਤਿਨ ਕਉ ਪਦਵੀ ਉਚ ਭਈ ॥ ਤਜਿ ਮਾਇਆ ਮੋਹੁ ਲੋਭੁ ਅਰੁ ਲਾਲਚੁ ਕਾਮ ਕ੍ਰੋਧ ਕੀ ਬ੍ਰਿਥਾ ਗਈ ॥ ਅਵਲੋਕÏਾ ਬ੍ਰਹਮੁ ਭਰਮੁ ਸਭੁ ਛੁਟਕÏਾ ਦਿਬÏ ਦ੍ਰਿਸਿ† ਕਾਰਣ ਕਰਣੰ ॥

ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥3॥32॥ ਪਰਤਾਪੁ ਸਦਾ ਗੁਰ ਕਾ ਘਟਿ ਘਟਿ ਪਰਗਾਸੁ ਭਯਾ ਜਸੁ ਜਨ ਕੈ ॥ ਇਕਿ ਪੜਹਿ ਸੁਣਹਿ ਗਾਵਹਿ ਪਰਭਾਤਹਿ ਕਰਹਿ ਇਸ˜ਾਨੁ ॥ ਇਸ˜ਾਨੁ ਕਰਹਿ ਪਰਭਾਤਿ ਸੁਧ ਮਨਿ ਗੁਰ ਪੂਜਾ ਬਿਧਿ ਸਹਿਤ ਕਰੰ ॥ ਕੰਚਨੁ ਤਨੁ ਹੋਇ ਪਰਸਿ ਪਾਰਸ ਕਉ ਜੋਤਿ ਸਰੂਪੀ ਧÏਾਨੁ ਧਰੰ ॥ ਜਗਜੀਵਨੁ ਜਗੰਨਾਥੁ ਜਲ ਥਲ ਮਹਿ ਰਹਿਆ ਪੂਰਿ ਬਹੁ ਬਿਧਿ ਬਰਨੰ ॥ ਸਤਿਗੁਰੁ ਗੁਰੁ ਸੇਵਿ ਅਲਖ

ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥4॥33॥ ਜਿਨਹੁ ਬਾਤ ਨਿਸçਲ ਧ੍ਰÄ ਜਾਨੀ ਤੇਈ ਜੀਵ ਕਾਲ ਤੇ ਬਚਾ

॥ ਤਿਨ੍ਹ ਤਰਿਓ ਸਮੁਦ੍ਰੁ ਰੁਦ੍ਰੁ ਖਿਨ ਇਕ ਮਹਿ ਜਲਹਰ ਬਿੰਬ ਜੁਗਤਿ ਜਗੁ ਰਚਾ ॥ ਕੁੰਡਲਨੀ ਸੁਰਝੀ ਸਤਿਸੰਗਤਿ ਪਰਮਾਨੰਦ ਗੁਰੂ ਮੁਖਿ ਮਚਾ ॥ ਸਿਰੀ ਗੁਰੂ ਸਾਹਿਬੁ ਸਭ ਊਪਰਿ ਮਨਿ ਬਚਿ ਕ੍ਰੰਮਿ ਸੇਵੀਐ ਸਚਾ ॥5॥34॥ ਵਾਹਿ ਗੁਰੂ ਵਾਹਿ ਗੁਰੂ ਵਾਹਿ ਗੁਰੂ ਵਾਹਿ ਜੀਉ ॥ ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗਿ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥ ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ˜ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥ ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਹੁ ਗÏਾਨੁ ਧÏਾਨੁ ਧਰਤ ਹੀਐ ਚਾਹਿ ਜੀਉ ॥

ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿ ਗੁਰੂ ਵਾਹਿ ਗੁਰੂ ਵਾਹਿ ਗੁਰੂ ਵਾਹਿ ਜੀਉ ॥1॥35॥ ਰਾਮ ਨਾਮ ਪਰਮਧਾਮ ਸੁਧ ਬੁਧ ਨਿਰੰਕਾਰ ਬੇਸੁਮਾਰ ਸਰਬਰ ਕਉ ਕਾਹਿ ਜੀਉ ॥ ਸੁਥਰ ਚਿਤ ਭਗਤ ਹਿਤ ਭੇਖੁ ਧਰਿਓ

ਹਰਨਾਖਸੁ ਹਰਿਓ ਨਖ ਬਿਦਾਰਿ ਜੀਉ ॥ ਸੰਖ ਚਕ੍ਰ ਗਦਾ ਪਦਮ ਆਪਿ ਆਪੁ ਕੀਓ ਛਦਮ ਅਪਰੰਪਰ ਪਾਰਬ੍ਰਹਮ ਲਖੈ ਕਉਨੁ ਤਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿ ਗੁਰੂ ਵਾਹਿ ਗੁਰੂ ਵਾਹਿ ਗੁਰੂ

ਵਾਹਿ ਜੀਉ ॥2॥36॥ ਪੀਤ ਬਸਨ ਕੁੰਦ ਦਸਨ ਪ੍ਰਿਅ ਸਹਿਤ ਕੰਠ ਮਾਲ ਮੁਕਟੁ ਸੀਸਿ ਮੋਰਪੰਖ ਚਾਹਿ ਜੀਉ ॥

1403

ਬੇਵਜੀਰ ਬਡੇ ਧੀਰ ਧਰਮ ਅੰਗ ਅਲਖ ਅਗਮ ਖੇਲੁ ਕੀਆ ਆਪਣੈ ਉਛਾਹਿ ਜੀਉ ॥ ਅਕਥਕਥਾ ਕਥੀ ਨ ਜਾਇ ਤੀਨਿ ਲੋਕ ਰਹਿਆ ਸਮਾਇ ਸੁਤਹ ਸਿਧ ਰੂਪੁ ਧਰਿਓ ਸਾਹਨ ਕੈ ਸਾਹਿ ਜੀਉ ॥ ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿ ਗੁਰੂ ਵਾਹਿ ਗੁਰੂ ਵਾਹਿ ਗੁਰੂ ਵਾਹਿ ਜੀਉ ॥3॥37॥ ਸਤਿਗੁਰੂ ਸਤਿਗੁਰੂ ਸਤਿਗੁਰੁ ਗੁਬਿੰਦ ਜੀਉ ॥ ਬਲਿਹਿ ਛਲਨ ਸਬਲ ਮਲਨ ਭਗਤਿ ਫਲਨ ਕਾਨ੍ਹ ਕੁਆਰ ਨਿਹਕਲੰਕ ਬਜੀ ਡੰਕ ਚੜ੍ਹਤ ਦਲ ਰਵਿੰਦ ਜੀਉ ॥ ਰਾਮ ਰਵਣ ਦੁਰਤ ਦਵਣ ਸਕਲ ਭਵਣ ਕੁਸਲ ਕਰਣ ਸਰਬ ਭੂਤ ਆਪ ਹੀ ਦੇਵਾਧਿਦੇਵ ਸਹਸ ਮੁਖ ਫਨਿੰਦ ਜੀਉ ॥ ਜਨਮ ਕਰਮ ਮਛ ਕਛ ਹੁਅ ਬਰਾਹ ਜਮੁਨਾ ਕੈ ਕੂਲਿ ਖੇਲੁ ਖੇਲਿਓ ਜਿਨਿ ਗਿੰਦ ਜੀਉ ॥

ਨਾਮੁ ਸਾਰੁ ਹੀਏ ਧਾਰੁ ਤਜੁ ਬਿਕਾਰੁ ਮਨ ਗਯੰਦ ਸਤਿਗੁਰੂ ਸਤਿਗੁਰੂ ਸਤਿਗੁਰ ਗੁਬਿੰਦ ਜੀਉ ॥4॥38॥ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ ॥ ਗੁਰ ਕਹਿਆ ਮਾਨੁ ਨਿਜ ਨਿਧਾਨੁ ਸਚੁ ਜਾਨੁ ਮੰਤ੍ਰੁ ਇਹੈ ਨਿਸਿ ਬਾਸੁਰ ਹੋਇ ਕਲÏਾਨੁ ਲਹਹਿ ਪਰਮਗਤਿ ਜੀਉ ॥ ਕਾਮੁ ਕ੍ਰੋਧੁ ਲੋਭੁ ਮੋਹੁ ਜਣ ਜਣ ਸਿਉ ਛਾਡੁ ਧੋਹੁ ਹਉਮੈ ਕਾ ਫੰਧੁ ਕਾਟੁ ਸਾਧਸੰਗਿ ਰਤਿ ਜੀਉ ॥ ਦੇਹ ਗੇਹੁ ਤ੍ਰਿਅ ਸਨੇਹੁ ਚਿਤ ਬਿਲਾਸੁ ਜਗਤ ਏਹੁ ਚਰਨ ਕਮਲ ਸਦਾ ਸੇਉ ਦ੍ਰਿੜਤਾ ਕਰੁ ਮਤਿ ਜੀਉ ॥ ਨਾਮੁ ਸਾਰੁ ਹੀਐ ਧਾਰੁ ਤਜੁ ਬਿਕਾਰ ਮਨ ਗਯੰਦ ਸਿਰੀ ਗੁਰੂ ਸਿਰੀ ਗੁਰੂ ਸਿਰੀ ਗੁਰੂ ਸਤਿ ਜੀਉ

॥5॥39॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ ॥ ਨਿਰੰਕਾਰੁ ਪ੍ਰਭੁ ਸਦਾ ਸਲਾਮਤਿ ਕਹਿ ਨ ਸਕੈ ਕੋਊ ਤੂ ਕਦ ਕਾ ॥ ਬ੍ਰਹਮਾ ਬਿਸਨੁ ਸਿਰੇ ਤੈ ਅਗਨਤ ਤਿਨ ਕਉ ਮੋਹੁ ਭਯਾ ਮਨ ਮਦ ਕਾ ॥ ਚਵਰਾਸੀਹ ਲਖ

ਜੋਨਿ ਉਪਾਈ ਰਿਜਕੁ ਦੀਆ ਸਭ ਹੂ ਕਉ ਤਦ ਕਾ ॥ ਸੇਵਕ ਕੈ ਭਰਪੂਰ ਜੁਗੁ ਜੁਗੁ ਵਾਹਗੁਰੂ ਤੇਰਾ ਸਭੁ ਸਦਕਾ

॥1॥40॥ ਵਾਹੁ ਵਾਹੁ ਕਾ ਬਡਾ ਤਮਾਸਾ ॥ ਆਪੇ ਹਸੈ ਆਪ ਹੀ ਚਿਤਵੈ ਆਪੇ ਚੰਦੁ ਸੂਰੁ ਪਰਗਾਸਾ ॥ ਆਪੇ ਜਲੁ ਆਪੇ ਥਲੁ ਥੰਮ੍ਹਨੁ ਆਪੇ ਕੀਆ ਘਟਿ ਘਟਿ ਬਾਸਾ ॥ ਆਪੇ ਨਰੁ ਆਪੇ ਫੁਨਿ ਨਾਰੀ ਆਪੇ ਸਾਰ ਆਪ ਹੀ ਪਾਸਾ

॥ ਗੁਰਮੁਖਿ ਸੰਗਤਿ ਸਭੈ ਬਿਚਾਰਹੁ ਵਾਹੁ ਵਾਹੁ ਕਾ ਬਡਾ ਤਮਾਸਾ ॥2॥41॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹ ਗੁਰੂ ਤੇਰੀ ਸਭ ਰਚਨਾ ॥ ਤੂ ਜਲਿ ਥਲਿ ਗਗਨਿ ਪਯਾਲਿ ਪੂਰਿ ਰਹÏਾ ਅੰਮ੍ਰਿਤ ਤੇ ਮੀਠੇ ਜਾ ਕੇ ਬਚਨਾ ॥ ਮਾਨਹਿ

1404

ਬ੍ਰਹਮਾਦਿਕ ਰੁਦ੍ਰਾਦਿਕ ਕਾਲ ਕਾ ਕਾਲੁ ਨਿਰੰਜਨ ਜਚਨਾ ॥ ਗੁਰ ਪ੍ਰਸਾਦਿ ਪਾਈਐ ਪਰਮਾਰਥੁ ਸਤਿਸੰਗਤਿ ਸੇਤੀ ਮਨੁ ਖਚਨਾ ॥ ਕੀਆ ਖੇਲੁ ਬਡ ਮੇਲੁ ਤਮਾਸਾ ਵਾਹ ਗੁਰੂ ਤੇਰੀ ਸਭ ਰਚਨਾ ॥3॥42॥ ਅਗਮੁ ਅਨੰਤੁ ਅਨਾਦਿ ਆਦਿ ਜਿਸੁ ਕੋਇ ਨ ਜਾਣੈ ॥ ਸਿਵ ਬਿਰੰਚਿ ਧਰਿ ਧÏਾਨੁ ਨਿਤਹਿ ਜਿਸੁ ਬੇਦੁ ਬਖਾਣੈ ॥ ਨਿਰੰਕਾਰੁ ਨਿਰਵੈਰੁ ਅਵਰੁ ਨਹੀ ਦੂਸਰ ਕੋਈ ॥ ਭੰਜਨ ਗੜ੍ਹਣ ਸਮਰਥੁ ਤਰਣਤਾਰਣੁ ਪ੍ਰਭੁ ਸੋਈ ॥ ਨਾਨਾ ਪ੍ਰਕਾਰਿ ਜਿਨਿ ਜਗੁ ਕੀਓ ਜਨੁ ਮਥੁਰਾ ਰਸਨਾ ਰਸੈ ॥ ਸ੍ਰੀ ਸਤਿਨਾਮੁ ਕਰਤਾ ਪੁਰਖੁ ਗੁਰ ਰਾਮਦਾਸ ਚਿਤਹਿ ਬਸੈ ॥1॥43॥

ਗੁਰੂ ਸਮਰਥੁ ਗਹਿ ਕਰੀਆ ਧ੍ਰੁਵ ਬੁਧਿ ਸੁਮਤਿ ਸਮ੍ਹਾਰਨ ਕਉ ॥ ਫੁਨਿ ਧ੍ਰੰਮ ਧੁਜਾ ਫਹਰੰਤਿ ਸਦਾ ਅਘ ਪੁੰਜ ਤਰੰਗ ਨਿਵਾਰਨ ਕਉ ॥ ਮਥੁਰਾ ਜਨਿ ਜਾਨਿ ਕਹੀ ਜੀਅ ਸਾਚੁ ਸੁ ਅਉਰੁ ਕਛੂ ਨ ਬਿਚਾਰਨ ਕਉ ॥ ਹਰਿ ਨਾਮੁ ਬੋਹਿਥੁ ਬਡੌ ਕਲਿ ਮਹਿ ਭਵਸਾਗਰ ਪਾਰਿ ਉਤਾਰਨ ਕਉ ॥2॥44॥ ਸੰਤਤ ਹੀ ਸਤਿਸੰਗਤਿ ਸੰਗ ਸੁਰੰਗ ਰਤੇ ਜਸੁ ਗਾਵਤ ਹੈ ॥ ਧ੍ਰਮਪੰਥੁ ਧਰਿਓ ਧਰਨੀਧਰ ਆਪਿ ਰਹੇ ਲਿਵ ਧਾਰਿ ਨ ਧਾਵਤ ਹੈ ॥ ਮਥੁਰਾ ਭਨਿ ਭਾਗ ਭਲੇ ਉਨ੍ਹ ਕੇ ਮਨਇਛਤ ਹੀ ਫਲ ਪਾਵਤ ਹੈ ॥ ਰਵਿ ਕੇ ਸੁਤ ਕੋ ਤਿਨ ਤ੍ਰਾਸੁ ਕਹਾ ਜੁ ਚਰੰਨ ਗੁਰੂ ਚਿਤੁ ਲਾਵਤ ਹੈ ॥3॥45॥ ਨਿਰਮਲ ਨਾਮੁ ਸੁਧਾ ਪਰਿਪੂਰਨ ਸਬਦ ਤਰੰਗ ਪ੍ਰਗਟਤ ਦਿਨ ਆਗਰੁ ॥ ਗਹਿਰਗੰਭੀਰੁ ਅਥਾਹ ਅਤਿ ਬਡ ਸੁਭਰੁ ਸਦਾ ਸਭ ਬਿਧਿ ਰਤਨਾਗਰੁ ॥ ਸੰਤ ਮਰਾਲ ਕਰਹਿ ਕੰਤੂਹਲ ਤਿਨ ਜਮ ਤ੍ਰਾਸ ਮਿਟਿਓ

ਦੁਖਕਾਗਰੁ ॥ ਕਲਿਜੁਗਿ ਦੁਰਤ ਦੂਰਿ ਕਰਬੇ ਕਉ ਦਰਸਨੁ ਗੁਰੂ ਸਗਲ ਸੁਖਸਾਗਰੁ ॥4॥46॥ ਜਾ ਕਉ ਮੁਨਿ ਧÏਾਨੁ ਧਰੈ ਫਿਰਤ ਸਗਲ ਜੁਗ ਕਬਹੁ ਕ ਕੋਊ ਪਾਵੈ ਆਤਮ ਪ੍ਰਗਾਸ ਕਉ ॥ ਬੇਦ ਬਾਣੀ ਸਹਿਤ ਬਿਰੰਚਿ ਜਸੁ ਗਾਵੈ ਜਾ ਕੋ ਸਿਵ ਮੁਨਿ ਗਹਿ ਨ ਤਜਾਤ ਕਬਿਲਾਸ ਕਉ ॥ ਜਾ ਕਉ ਜੋਗੀ ਜਤੀ ਸਿਧ ਸਾਧਿਕ ਅਨੇਕ ਤਪ ਜਟਾ ਜੂਟ ਭੇਖ ਕੀਏ ਫਿਰਤ ਉਦਾਸ ਕਉ ॥ ਸੁ ਤਿਨਿ ਸਤਿਗੁਰਿ ਸੁਖ ਭਾਇ ਕ੍ਰਿਪਾ ਧਾਰੀ ਜੀਅ ਨਾਮ ਕੀ ਬਡਾਈ ਦਈ ਗੁਰ ਰਾਮਦਾਸ ਕਉ ॥5॥47॥ ਨਾਮੁ ਨਿਧਾਨੁ ਧਿਆਨੁ ਅੰਤਰਗਤਿ ਤੇਜ ਪੁੰਜ ਤਿਹੁ ਲੋਗ ਪ੍ਰਗਾਸੇ ॥ ਦੇਖਤ ਦਰਸੁ ਭਟਕਿ ਭ੍ਰਮੁ ਭਜਤ ਦੁਖ ਪਰਹਰਿ ਸੁਖ ਸਹਜਿ ਬਿਗਾਸੇ ॥ ਸੇਵਕ ਸਿਖ ਸਦਾ ਅਤਿ ਲੁਭਿਤ ਅਲਿ ਸਮੂਹ ਜਿਉ ਕੁਸਮ ਸੁਬਾਸੇ ॥ ਬਿਦÏਮਾਨ ਗੁਰਿ ਆਪਿ ਥਪÏਉ ਥਿਰੁ ਸਾਚਉ ਤਖਤੁ ਗੁਰੂ ਰਾਮਦਾਸੈ

1405

॥6॥48॥ ਤਾਰÏਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤੁ ਨਾਮੁ ਦੀਅਉ ਸਮਰਥੁ ॥ ਫੁਨਿ ਕੀਰਤਿਵੰਤ ਸਦਾ ਸੁਖ

ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥ ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥

ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਸੀਸਿ ਧਰਿਓ ਗੁਰਿ ਹਥੁ ॥7॥49॥ ਤੀਨਿ ਭਵਨ ਭਰਪੂਰਿ ਰਹਿਓ ਸੋਈ

॥ ਆਪਨ ਸਰਸੁ ਕੀਅਉ ਨ ਜਗਤਿ ਕੋਈ ॥ ਆਪਨ ਆਪੁ ਆਪ ਹੀ ਉਪਾਯਉ ॥ ਸੁਰ ਨਰ ਅਸੁਰ ਅੰਤੁ ਨਹੀ ਪਾਯਉ ॥ ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥ ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥ ਕਰਣਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧÏਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮਪਦੁ ਪਾਇਯਉ ॥1॥50॥ ਸਤਿਗੁਰਿ ਨਾਨਕਿ ਭਗਤਿ ਕਰੀ ਇਕਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥ ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗÏਾਨਿ ਰਸਿ ਰਸÏਉ ਹੀਅਉ ॥ ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧÏਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ

ਹਰਿ ਪਰਮਪਦੁ ਪਾਇਯਉ ॥2॥51॥ ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥ ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥ ਤਿਨ ਕੌ ਅਵਤਾਰੁ ਭਯਉ ਕਲਿ ਭੀਤਰਿ ਜਸੁ ਜਗਤ੍ਰ ਪਰਿ ਛਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮਪਦੁ ਪਾਇਯਉ ॥3॥52॥ ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥ ਬਾਚਾ ਕਰਿ ਸਿਮਰੰਤ ਤੁਝੈ ਤਿਨ੍ਹ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥ ਕਰਮ ਕਰਿ ਤੁਅ ਦਰਸ ਪਰਸਿ ਪਾਰਸ ਸਰ ਬਲÏ ਭਟ ਜਸੁ ਗਾਇਯਉ ॥ ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮਪਦੁ ਪਾਇਯਉ ॥4॥53॥ ਜਿਹ ਸਤਿਗੁਰੁ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥ ਜਿਹ ਸਤਿਗੁਰੁ ਸਿਮਰੰਤ ਰਿਦੈ ਹਰਿ ਨਾਮੁ ਦਿਨੋ ਦਿਨੁ ॥ ਜਿਹ ਸਤਿਗੁਰੁ ਸਿਮਰੰਤ ਜੀਅ ਕੀ ਤਪਤਿ ਮਿਟਾਵੈ ॥ ਜਿਹ ਸਤਿਗੁਰੁ ਸਿਮਰੰਤ ਰਿਧਿ ਸਿਧਿ ਨਵ ਨਿਧਿ ਪਾਵੈ ॥ ਸੋਈ ਰਾਮਦਾਸੁ ਗੁਰੁ ਬਲÏ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥ ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥5॥54॥

ਜਿਨਿ ਸਬਦੁ ਕਮਾਇ ਪਰਮਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥ ਤਾ ਤੇ ਗਉਹਰੁ ਗÏਾਨ ਪ੍ਰਗਟੁ

1406

ਉਜੀਆਰਉ ਦੁਖ ਦਰਿਦ੍ਰ ਅੰਧÏਾਰ ਕੋ ਨਾਸੁ ॥ ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥ ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥1॥55॥ ਜਿਨ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤ੍ਰਿਲੋਚਨ ਨਾਮੁ ਲੈਤ ਉਪਜੋÏ ਜੁ ਪ੍ਰਗਾਸੁ ॥ ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥2॥56॥ ਨਾਨਕਿ ਨਾਮੁ ਨਿਰੰਜਨ ਜਾਨÏਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀਨੀ ਵਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥ ਸੋਢੀ ਸ੍ਰਿਸਿ† ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥3॥57॥ ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ

॥ ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰਸੰਗਤਿ ਤਿਹ ਮਿਲੰਤ ਜਮਤ੍ਰਾਸ ਮਿਟਾਈ ॥ ਇਕ ਅਰਦਾਸਿ ਭਾਟ ਕੀਰਤ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥4॥58॥ ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜÏਉ ॥ ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜÏਉ ॥ ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥ ਭਵਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ ਸਚੌ

ਤਖਤੁ ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ ਸਚੁ ਸਲÏ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥1॥59॥ ਤੂ

ਸਤਿਗੁਰੁ ਚਹੁਜੁਗੀ ਆਪਿ ਆਪੇ ਪਰਮੇਸੁਰੁ ॥ ਸੁਰਿਨਰ ਸਾਧਿਕ ਸਿਧ ਸਿਖ ਸੇਵੰਤ ਧੁਰਹੁ ਧੁਰੁ ॥ ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ ਜਰਾ ਜੰਮਹਿ ਆਰੋਅਹ ॥ ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣਤਰਣ ॥ ਅਘਅੰਤਕ ਬਦੈ ਨ ਸਲÏ ਕਵਿ ਗੁਰ ਰਾਮਦਾਸ ਤੇਰੀ ਸਰਣਿ ॥2॥60॥

ੴ ਸਤਿ ਗੁਰ ਪ੍ਰਸਾਦਿ ॥

ਸਵਈਏ ਮਹਲੇ 5 ਪੰਜਵੇ ਕੇ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥ ਸਤਿਗੁਰ

1407

ਚਰਣ ਕਵਲ ਰਿਦਿ ਧਾਰੰ ॥ ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥ ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥

ਸਗਲ ਮਨੋਰਥ ਪੂਰੀ ਆਸਾ ॥ ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥ ਕਲÏ ਜੋੜਿ ਕਰ ਸੁਜਸੁ ਵਖਾਣਿਓ ॥

ਭਗਤਿ ਜੋਗ ਕਉ ਜੈਤਵਾਰੁ ਹਰਿ ਜਨਕੁ ਉਪਾਯਉ ॥ ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥ ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ

॥1॥ ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥ ਮਨੁ ਮਾਣਿਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜ੍ਹਾਯਉ ॥

ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ

॥2॥ ਜਨਕਰਾਜੁ ਬਰਤਾਇਆ ਸਤਜੁਗੁ ਆਲੀਣਾ ॥ ਗੁਰ ਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥ ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥ ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ

॥3॥ ਖੇਲੁ ਗੂੜ੍ਹਉ ਕੀਅਉ ਹਰਿਰਾਇ ਸੰਤੋਖਿ ਸਮਾਚਰਿÏਓ ਬਿਮਲ ਬੁਧਿ ਸਤਿਗੁਰਿ ਸਮਾਣਉ ॥ ਆਜੋਨੀ ਸੰਭਵਿਅਉ ਸੁਜਸੁ ਕਲÏ ਕਵੀਅਣਿ ਬਖਾਣਿਅਉ ॥ ਗੁਰਿ ਨਾਨਕਿ ਅੰਗਦੁ ਵਰÏਉ ਗੁਰਿ ਅੰਗਦਿ ਅਮਰ ਨਿਧਾਨੁ

॥ ਗੁਰਿ ਰਾਮਦਾਸਿ ਅਰਜੁਨੁ ਵਰÏਉ ਪਾਰਸੁ ਪਰਸੁ ਪ੍ਰਮਾਣੁ ॥4॥ ਸਦਜੀਵਣੁ ਅਰਜੁਨੁ ਅਮੋਲੁ ਅਜੋਨੀ ਸੰਭਉ

॥ ਭਯਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥ ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖਦਾਤਉ ॥

ਆਸੰਭਉ ਉਦਵਿਅਉ ਪੁਰਖੁ ਪੂਰਨੁ ਬਿਧਾਤਉ ॥ ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥

ਧਨੁ ਧੰਨੁ ਗੁਰੂ ਰਾਮਦਾਸੁ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥5॥ ਜੈ ਜੈਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥ ਗੁਰੁ ਪੂਰਾ ਪਾਯਉ ਬਡਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥ ਭਯਭੰਜਨੁ ਪਰ ਪੀਰ ਨਿਵਾਰਨੁ ਕਲÏਸਹਾਰੁ ਤੇਹਿ ਜਸੁ ਬਕਤਾ ॥ ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮਧੁਜਾ ਅਰਜੁਨੁ ਹਰਿ ਭਗਤਾ ॥6॥ ਧਰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥ ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥ ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥ ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥ ਗੁਰ ਰਾਮਦਾਸ ਤਨੁ ਸਰਬਮੈ ਸਹਜ ਚੰਦੋਆ ਤਾਣਿਅਉ ॥ ਗੁਰ ਅਰਜੁਨ ਕਲÏੁਚਰੈ ਤੈ ਰਾਜ ਜੋਗ ਰਸੁ

1408

ਜਾਣਿਅਉ ॥7॥ ਭੈ ਨਿਰਭਉ ਮਾਣਿਅਉ ਲਾਖ ਮਹਿ ਅਲਖੁ ਲਖਾਯਉ ॥ ਅਗਮੁ ਅਗੋਚਰ ਗਤਿ ਗਭੀਰੁ ਸਤਿਗੁਰਿ ਪਰਚਾਯਉ ॥ ਗੁਰ ਪਰਚੈ ਪਰਵਾਣੁ ਰਾਜ ਮਹਿ ਜੋਗੁ ਕਮਾਯਉ ॥ ਧੰਨਿ ਧੰਨਿ ਗੁਰੁ ਧੰਨਿ ਅਭਰ ਸਰ ਸੁਭਰ ਭਰਾਯਉ ॥ ਗੁਰ ਗਮ ਪ੍ਰਮਾਣਿ ਅਜਰੁ ਜਰਿਓ ਸਰਿ ਸੰਤੋਖੁ ਸਮਾਇਯਉ ॥ ਗੁਰ ਅਰਜੁਨ ਕਲÏੁਚਰੈ

ਤੈ ਸਹਜਜੋਗੁ ਨਿਜੁ ਪਾਇਯਉ ॥8॥ ਅਮਿਉ ਰਸਨਾ ਬਦਨਿ ਬਰ ਦਾਤਿ ਅਲਖ ਅਪਾਰ ਗੁਰ ਸੂਰ ਸਬਦਿ ਹਉਮੈ ਨਿਵਾਰÏਉ ॥ ਪੰਚਾਹਰੁ ਨਿਦਲਿਅਉ ਸੁੰਨ ਸਹਜਿ ਨਿਜ ਘਰਿ ਸਹਾਰÏਉ ॥ ਹਰਿ ਨਾਮਿ ਲਾਗਿ ਜਗੁ ਉਧਰÏਉ ਸਤਿਗੁਰੁ ਰਿਦੈ ਬਸਾਇਅਉ ॥ ਗੁਰ ਅਰਜੁਨ ਕਲÏੁਚਰੈ ਤੈ ਜਨਕਹ ਕਲਸੁ ਦੀਪਾਇਅਉ ॥9॥ ਸੋਰਠੇ

॥ ਗੁਰੁ ਅਰਜੁਨੁ ਪੁਰਖੁ ਪ੍ਰਮਾਣੁ ਪਾਰਥਉ ਚਾਲੈ ਨਹੀ ॥ ਨੇਜਾ ਨਾਮ ਨੀਸਾਣੁ ਸਤਿਗੁਰ ਸਬਦਿ ਸਵਾਰਿਅਉ

॥1॥10॥ ਭਵਜਲੁ ਸਾਇਰੁ ਸੇਤੁ ਨਾਮੁ ਹਰੀ ਕਾ ਬੋਹਿਥਾ ॥ ਤੁਅ ਸਤਿਗੁਰ ਸੰਹੇਤੁ ਨਾਮਿ ਲਾਗਿ ਜਗੁ ਉਧਰÏਉ ॥2॥11॥ ਜਗਤ ਉਧਾਰਣੁ ਨਾਮੁ ਸਤਿਗੁਰਿ ਤੁਠੈ ਪਾਇਅਉ ॥ ਅਬ ਨਾਹਿ ਅਵਰ ਸਿਉਂ ਕਾਂਮੁ ਬਾਰੰਤਰਿ ਪੂਰੀ ਪੜੀ ॥3॥12॥ ਜੋਤਿ ਸਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥ ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥ ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥ ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥ ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥ ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥1॥13॥ ਸਤਿ ਰੂਪੁ ਸਤਿ ਨਾਮੁ ਸਤੁ ਸੰਤੋਖੁ ਧਰਿਓ ਉਰਿ ॥

ਆਦਿ ਪੁਰਖਿ ਪਰਤਖਿ ਲਿਖÏਉ ਅਛਰੁ ਮਸਤਕਿ ਧੁਰਿ ॥ ਪ੍ਰਗਟ ਜੋਤਿ ਜਗਮਗੈ ਤੇਜੁ ਭੂਅ ਮੰਡਲਿ ਛਾਯਉ ॥

ਪਾਰਸੁ ਪਰਸਿ ਪਰਸੁ ਪਰਸਿ ਗੁਰਿ ਗੁਰੂ ਕਹਾਯਉ ॥ ਭਨਿ ਮਥੁਰਾ ਮੂਰਤਿ ਸਦਾ ਥਿਰੁ ਲਾਇ ਚਿਤੁ ਸਨਮੁਖ

ਰਹਹੁ ॥ ਕਲਿਜੁਗਿ ਜਹਾਜੁ ਅਰਜੁਨੁ ਗੁਰੂ ਸਗਲ ਸ੍ਰਿਸਿ† ਲਗਿ ਬਿਤਰਹੁ ॥2॥14॥ ਤਿਹ ਜਨ ਜਾਚਹੁ ਜਗਤ੍ਰ

ਪਰਿ ਜਾਨੀਅਤੁ ਬਾਸੁਰ ਰਯਨਿ ਬਾਸੁ ਜਾ ਕੋ ਹਿਤੁ ਨਾਮ ਸਿਉ ॥ ਪਰਮ ਅਤੀਤੁ ਪਰਮੇਸੁਰ ਕੈ ਰੰਗਿ ਰੰਗੌÏ

ਬਾਸਨਾ ਤੇ ਬਾਹਰਿ ਪੈ ਦੇਖੀਅਤੁ ਧਾਮ ਸਿਉ ॥ ਅਪਰ ਅਪਰੰਪਰ ਪੁਰਖ ਸਿਉ ਪ੍ਰੇਮੁ ਲਾਗੌÏ ਬਿਨੁ ਭਗਵੰਤ ਰਸੁ ਨਾਹੀ ਅਉਰੈ ਕਾਮ ਸਿਉ ॥ ਮਥੁਰਾ ਕੋ ਪ੍ਰਭੁ ਸ੍ਰਬ ਮਯ ਅਰਜੁਨੁ ਗੁਰੁ ਭਗਤਿ ਕੈ ਹੇਤਿ ਪਾਇ ਰਹਿਓ ਮਿਲਿ

1409

ਰਾਮ ਸਿਉ ॥3॥15॥ ਅੰਤੁ ਨ ਪਾਵਤ ਦੇਵ ਸ੍ਰਬੈ ਮੁਨਿ ਇੰਦ੍ਰ ਮਹਾ ਸਿਵ ਜੋਗ ਕਰੀ ॥ ਫੁਨਿ ਬੇਦ ਬਿਰੰਚਿ ਬਿਚਾਰਿ ਰਹਿਓ ਹਰਿ ਜਾਪੁ ਨ ਛਾਡÏਉ ਏਕ ਘਰੀ ॥ ਮਥੁਰਾ ਜਨ ਕੋ ਪ੍ਰਭੁ ਦੀਨਦਯਾਲੁ ਹੈ ਸੰਗਤਿ ਸ੍ਰਿਸਿ† ਨਿਹਾਲੁ ਕਰੀ ॥ ਰਾਮਦਾਸਿ ਗੁਰੂ ਜਗ ਤਾਰਨ ਕਉ ਗੁਰਜੋਤਿ ਅਰਜੁਨ ਮਾਹਿ ਧਰੀ ॥4॥16॥ ਜਗ ਅਉਰੁ ਨ ਯਾਹਿ ਮਹਾ ਤਮ ਮੈ ਅਵਤਾਰੁ ਉਜਾਗਰੁ ਆਨਿ ਕੀਅਉ ॥ ਤਿਨ ਕੇ ਦੁਖ ਕੋਟਿਕ ਦੂਰਿ ਗਏ ਮਥੁਰਾ ਜਿਨ੍ਹ ਅੰਮ੍ਰਿਤਨਾਮੁ ਪੀਅਉ ॥ ਇਹ ਪਧਤਿ ਤੇ ਮਤ ਚੂਕਹਿ ਰੇ ਮਨ ਭੇਦੁ ਬਿਭੇਦੁ ਨ ਜਾਨਿ ਬੀਅਉ ॥ ਪਰਤਛਿ ਰਿਦੈ ਗੁਰ ਅਰਜੁਨ ਕੈ ਹਰਿ ਪੂਰਨ ਬ੍ਰਹਮਿ ਨਿਵਾਸੁ ਲੀਅਉ ॥5॥17॥ ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥ ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬ ਹੂ ਮਿਟ ਹੈ ਨਹੀ ਰੇ ਪਛੁਤਾਯਉ ॥ ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥ ਜਪÏਉ ਜਿਨ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ

॥6॥18॥ ਕਲਿ ਸਮੁਦ੍ਰ ਭਏ ਰੂਪ ਪ੍ਰਗਟਿ ਹਰਿ ਨਾਮ ਉਧਾਰਨੁ ॥ ਬਸਹਿ ਸੰਤ ਜਿਸੁ ਰਿਦੈ ਦੁਖ ਦਾਰਿਦ੍ਰ ਨਿਵਾਰਨੁ

॥ ਨਿਰਮਲ ਭੇਖ ਅਪਾਰ ਤਾਸੁ ਬਿਨੁ ਅਵਰੁ ਨ ਕੋਈ ॥ ਮਨ ਬਚ ਜਿਨਿ ਜਾਣਿਅਉ ਭਯਉ ਤਿਹ ਸਮਸਰਿ ਸੋਈ

॥ ਧਰਨਿ ਗਗਨ ਨਵਖੰਡ ਮਹਿ ਜੋਤਿ ਸ੍ਵਰੂਪੀ ਰਹਿਓ ਭਰਿ ॥ ਭਨਿ ਮਥੁਰਾ ਕਛੁ ਭੇਦੁ ਨਹੀ ਗੁਰੁ ਅਰਜੁਨੁ ਪਰਤਖÏ

ਹਰਿ ॥7॥19॥ ਅਜੈ ਗੰਗ ਜਲੁ ਅਟਲੁ ਸਿਖ ਸੰਗਤਿ ਸਭ ਨਾਵੈ ॥ ਨਿਤ ਪੁਰਾਣ ਬਾਚੀਅਹਿ ਬੇਦ ਬ੍ਰਹਮਾ ਮੁਖਿ

ਗਾਵੈ ॥ ਅਜੈ ਚਵਰੁ ਸਿਰਿ ਢੁਲੈ ਨਾਮੁ ਅੰਮ੍ਰਿਤੁ ਮੁਖਿ ਲੀਅਉ ॥ ਗੁਰ ਅਰਜੁਨ ਸਿਰਿ ਛਤ੍ਰੁ ਆਪਿ ਪਰਮੇਸੁਰਿ ਦੀਅਉ ॥ ਮਿਲਿ ਨਾਨਕ ਅੰਗਦ ਅਮਰ ਗੁਰ ਗੁਰੁ ਰਾਮਦਾਸੁ ਹਰਿ ਪਹਿ ਗਯਉ ॥ ਹਰਿਬੰਸ ਜਗਤਿ ਜਸੁ ਸੰਚਰÏਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥1॥20॥ ਦੇਵ ਪੁਰੀ ਮਹਿ ਗਯਉ ਆਪਿ ਪਰਮੇਸ੍ਵਰ ਭਾਯਉ ॥ ਹਰਿ ਸਿੰਘਾਸਣੁ ਦੀਅਉ ਸਿਰੀ ਗੁਰੁ ਤਹ ਬੈਠਾਯਉ ॥ ਰਹਸੁ ਕੀਅਉ ਸੁਰ ਦੇਵ ਤੋਹਿ ਜਸੁ ਜਯ ਜਯ ਜੰਪਹਿ ॥ ਅਸੁਰ ਗਏ ਤੇ ਭਾਗਿ ਪਾਪ ਤਿਨ੍ਹ ਭੀਤਰਿ ਕੰਪਹਿ ॥ ਕਾਟੇ ਸੁ ਪਾਪ ਤਿਨ ਨਰਹੁ ਕੇ ਗੁਰੁ ਰਾਮਦਾਸੁ ਜਿਨ੍ਹ ਪਾਇਯਉ ॥

ਛਤ੍ਰੁ ਸਿੰਘਾਸਨੁ ਪਿਰਥਮੀ ਗੁਰ ਅਰਜੁਨ ਕਉ ਦੇ ਆਇਅਉ ॥2॥21॥ ॥10॥10॥22॥60॥21॥123॥

1410

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਸਲੋਕ ਵਾਰਾਂ ਤੇ ਵਧੀਕ ॥ ਮਹਲਾ 1 ॥ ਉਤੰਗੀ ਪੈਓਹਰੀ ਗਹਿ ਰੀ ਗੰਭੀਰੀ ॥ ਸਸੁੜਿ ਸੁਹੀਆ ਕਿਵ ਕਰੀ ਨਿਵਣੁ ਨ ਜਾਇ ਥਣੀ ॥ ਗਚੁ ਜਿ ਲਗਾ ਗਿੜਵੜੀ ਸਖੀਏ ਧਉਲਹਰੀ ॥ ਸੇ ਭੀ ਢਹਦੇ ਡਿਠੁ ਮੈ ਮੁੰਧ ਨ ਗਰਬੁ ਥਣੀ ॥1॥ ਸੁਣਿ ਮੁੰਧੇ ਹਰਣਾਖੀਏ ਗੂੜਾ ਵੈਣੁ ਅਪਾਰੁ ॥ ਪਹਿਲਾ ਵਸਤੁ ਸਿਞਾਣਿ ਕੈ ਤਾਂ ਕੀਚੈ ਵਾਪਾਰੁ ॥ ਦੋਹੀ ਦਿਚੈ ਦੁਰਜਨਾ ਮਿਤ੍ਰਾਂ ਕੂੰ ਜੈਕਾਰੁ ॥ ਜਿਤੁ ਦੋਹੀ ਸਜਣ ਮਿਲਨਿ ਲਹੁ ਮੁੰਧੇ ਵੀਚਾਰੁ ॥ ਤਨੁ ਮਨੁ ਦੀਜੈ ਸਜਣਾ ਐਸਾ ਹਸਣੁ ਸਾਰੁ ॥ ਤਿਸ ਸਿਉ ਨੇਹੁ ਨ ਕੀਚਈ ਜਿ ਦਿਸੈ ਚਲਣਹਾਰੁ ॥ ਨਾਨਕ ਜਿਨ੍ਹੀ ਇਵ ਕਰਿ ਬੁਝਿਆ ਤਿਨਾ ਵਿਟਹੁ ਕੁਰਬਾਣੁ ॥2॥ ਜੇ ਤੂੰ ਤਾਰੂ ਪਾਣਿ ਤਾਹੂ ਪੁਛੁ ਤਿੜੰਨ ਕਲ ॥ ਤਾਹੂ ਖਰੇ ਸੁਜਾਣ ਵੰਞਾਏਨ੍ਹੀ ਕਪਰੀ ॥3॥

ਝੜ ਝਖੜ ਓਹਾੜ ਲਹਰੀ ਵਹਨਿ ਲਖੇਸਰੀ ॥ ਸਤਿਗੁਰ ਸਿਉ ਆਲਾਇ ਬੇੜੇ ਡੁਬਣਿ ਨਾਹਿ ਭਉ ॥4॥ ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥5॥ ਹੈ ਹੈ ਕਰਿ ਕੈ ਓਹਿ ਕਰੇਨਿ ॥ ਗਲ੍ਹਾਂ ਪਿਟਨਿ ਸਿਰੁ ਖੋਹੇਨਿ ॥ ਨਾਉ ਲੈਨਿ ਅਰੁ ਕਰਨਿ ਸਮਾਇ

॥ ਨਾਨਕ ਤਿਨ ਬਲਿਹਾਰੈ ਜਾਇ ॥6॥ ਰੇ ਮਨ ਡੀਗਿ ਨ ਡੋਲੀਐ ਸੀਧੈ ਮਾਰਗਿ ਧਾਉ ॥ ਪਾਛੈ ਬਾਘੁ ਡਰਾਵਣੋ ਆਗੈ ਅਗਨਿ ਤਲਾਉ ॥ ਸਹਸੈ ਜੀਅਰਾ ਪਰਿ ਰਹਿਓ ਮਾ ਕਉ ਅਵਰੁ ਨ ਢੰਗੁ ॥ ਨਾਨਕ ਗੁਰਮੁਖਿ ਛੁਟੀਐ

ਹਰਿ ਪ੍ਰੀਤਮ ਸਿਉ ਸੰਗੁ ॥7॥ ਬਾਘੁ ਮਰੈ ਮਨੁ ਮਾਰੀਐ ਜਿਸੁ ਸਤਿਗੁਰ ਦੀਖਿਆ ਹੋਇ ॥ ਆਪੁ ਪਛਾਣੈ ਹਰਿ

1411

ਮਿਲੈ ਬਹੁੜਿ ਨ ਮਰਣਾ ਹੋਇ ॥ ਕੀਚੜਿ ਹਾਥੁ ਨ ਬੂਡਈ ਏਕਾ ਨਦਰਿ ਨਿਹਾਲਿ ॥ ਨਾਨਕ ਗੁਰਮੁਖਿ ਉਬਰੇ ਗੁਰੁ ਸਰਵਰੁ ਸਚੀ ਪਾਲਿ ॥8॥ ਅਗਨਿ ਮਰੈ ਜਲੁ ਲੋੜਿ ਲਹੁ ਵਿਣੁ ਗੁਰ ਨਿਧਿ ਜਲੁ ਨਾਹਿ ॥ ਜਨਮਿ ਮਰੈ

ਭਰਮਾਈਐ ਜੇ ਲਖ ਕਰਮ ਕਮਾਹਿ ॥ ਜਮੁ ਜਾਗਾਤਿ ਨ ਲਗਈ ਜੇ ਚਲੈ ਸਤਿਗੁਰ ਭਾਇ ॥ ਨਾਨਕ ਨਿਰਮਲੁ ਅਮਰਪਦੁ ਗੁਰੁ ਹਰਿ ਮੇਲੈ ਮੇਲਾਇ ॥9॥ ਕਲਰ ਕੇਰੀ ਛਪੜੀ ਕਊਆ ਮਲਿ ਮਲਿ ਨਾਇ ॥ ਮਨੁ ਤਨੁ ਮੈਲਾ ਅਵਗੁਣੀ ਚਿੰਜੁ ਭਰੀ ਗੰਧੀਆਇ ॥ ਸਰਵਰੁ ਹੰਸਿ ਨ ਜਾਣਿਆ ਕਾਗ ਕੁਪੰਖੀ ਸੰਗਿ ॥ ਸਾਕਤ ਸਿਉ ਐਸੀ ਪ੍ਰੀਤਿ ਹੈ ਬੂਝਹੁ ਗਿਆਨੀ ਰੰਗਿ ॥ ਸੰਤ ਸਭਾ ਜੈਕਾਰੁ ਕਰਿ ਗੁਰਮੁਖਿ ਕਰਮ ਕਮਾਉ ॥ ਨਿਰਮਲ ਨ੍ਹਾਵਣੁ ਨਾਨਕਾ ਗੁਰੁ ਤੀਰਥੁ ਦਰੀਆਉ ॥10॥ ਜਨਮੈ ਕਾ ਫਲੁ ਕਿਆ ਗਣੀ ਜਾਂ ਹਰਿ ਭਗਤਿ ਨ ਭਾਉ ॥ ਪੈਧਾ ਖਾਧਾ ਬਾਦਿ ਹੈ ਜਾਂ

ਮਨਿ ਦੂਜਾ ਭਾਉ ॥ ਵੇਖਣੁ ਸੁਨਣਾ ਝੂਠੁ ਹੈ ਮੁਖਿ ਝੂਠਾ ਆਲਾਉ ॥ ਨਾਨਕ ਨਾਮੁ ਸਲਾਹਿ ਤੂ ਹੋਰੁ ਹਉਮੈ ਆਵਉ ਜਾਉ ॥11॥ ਹੈਨਿ ਵਿਰਲੇ ਨਾਹੀ ਘਣੇ ਫੈਲ ਫਕੜੁ ਸੰਸਾਰੁ ॥12॥ ਨਾਨਕ ਲਗੀ ਤੁਰਿ ਮਰੈ ਜੀਵਣ ਨਾਹੀ ਤਾਣੁ

॥ ਚੋਟੈ ਸੇਤੀ ਜੋ ਮਰੈ ਲਗੀ ਸਾ ਪਰਵਾਣੁ ॥ ਜਿਸ ਨੋ ਲਾਏ ਤਿਸੁ ਲਗੈ ਲਗੀ ਤਾ ਪਰਵਾਣੁ ॥ ਪਿਰਮ ਪੈਕਾਨੁ ਨ ਨਿਕਲੈ ਲਾਇਆ ਤਿਨਿ ਸੁਜਾਣਿ ॥13॥ ਭਾਂਡਾ ਧੋਵੈ ਕਉਣੁ ਜਿ ਕਚਾ ਸਾਜਿਆ ॥ ਧਾਤੂ ਪੰਜਿ ਰਲਾਇ ਕੂੜਾ ਪਾਜਿਆ ॥ ਭਾਂਡਾ ਆਣਗੁ ਰਾਸਿ ਜਾਂ ਤਿਸੁ ਭਾਵਸੀ ॥ ਪਰਮਜੋਤਿ ਜਾਗਾਇ ਵਾਜਾ ਵਾਵਸੀ ॥14॥ ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਨ ਜਾਣਨੀ ॥ ਮਨਿ ਅੰਧੈ ਊਂਧੈ ਕਵਲਿ ਦਿਸਨਿ ਖਰੇ ਕਰੂਪ ॥ ਇਕਿ ਕਹਿ ਜਾਣਨਿ ਕਹਿਆ ਬੁਝਨਿ ਤੇ ਨਰ ਸੁਘੜ ਸਰੂਪ ॥ ਇਕਨਾ ਨਾਦੁ ਨ ਬੇਦੁ ਨ ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸੁਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਭੇਉ ਨ ਲਹੰਤਿ ॥ ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰੁਬ ਕਰੰਤ ॥15॥ ਸੋ ਬ੍ਰਾਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ

ਧਰਮੁ ॥ ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੂਜਣ ਜੁਗਤੁ ॥16॥ ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ ਖਤ੍ਰੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ

॥ ਅਪਣਾ ਕੀਤਾ ਆਪੇ ਪਾਵੈ ॥17॥ ਤਨੁ ਨ ਤਪਾਇ ਤਨੂਰ ਜਿਉ ਬਾਲਣੁ ਹਡ ਨ ਬਾਲਿ ॥ ਸਿਰਿ ਪੈਰੀ

1412

ਕਿਆ ਫੇੜਿਆ ਅੰਦਰਿ ਪਿਰੀ ਸਮ੍ਹਾਲਿ ॥18॥ ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥ ਨਾਨਕ ਤੇ ਸੋਹਾਗਣੀ ਜਿਨ੍ਹਾ ਗੁਰਮੁਖਿ ਪਰਗਟੁ ਹੋਇ ॥19॥ ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥20॥ ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥ ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥21॥ ਗਿਆਨ ਹੀਣੰ ਅਗਿਆਨ ਪੂਜਾ ॥ ਅੰਧ ਵਰਤਾਰਾ ਭਾਉ ਦੂਜਾ ॥22॥ ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥ ਸਚ ਬਿਨੁ ਸਾਖੀ ਮੂਲੋ ਨ ਬਾਕੀ ॥23॥ ਮਾਣੂ

ਘਲੈ ਉਠੀ ਚਲੈ ॥ ਸਾਦੁ ਨਾਹੀ ਇਵੇਹੀ ਗਲੈ ॥24॥ ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰੁ ॥ ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥ ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥ ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥25॥ ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥ ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥ ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥ ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥26॥ ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥27॥ ਮਃ 3 ॥ ਲਾਹੌਰ ਸਹਰੁ ਅੰਮ੍ਰਿਤਸਰੁ ਸਿਫਤੀ ਦਾ ਘਰੁ ॥28॥ ਮਃ 1 ॥ ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥ ਉਦੋਸੀਹ ਘਰੇ ਹੀ ਵੁਠੀ ਕੁੜਿਈਂ ਰੰਨੀ ਧੰਮੀ ॥ ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥ ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ

॥29॥ ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨ ॥ ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ

ਤਨਿ ਭੰਗੁ ॥ ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥ ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗੁਣਿ ਵੰਨ ॥30॥

ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥ ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥ ਸਰਫੈ

ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥ ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥31॥ ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥ ਗਲਾਂ ਕਰੇ ਘਣੇਰੀਆ ਤਾਂ ਅੰਨ੍ਹੈ ਪਵਣਾ ਖਾਤੀ ਟੋਵੈ ॥32॥ ਪੂਰੇ ਕਾ ਕੀਆ ਸਭੁ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥ ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਹਿਂ ਸਮਾਹੀ ॥33॥

1413

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਮਹਲਾ 3 ॥ ਅਭਿਆਗਤ ਏਹ ਨ ਆਖੀਅਹਿ ਜਿਨ ਕੇ ਮਨ ਮਹਿ ਭਰਮੁ ॥ ਤਿਨ ਕੇ ਦਿਤੇ ਨਾਨਕਾ ਤੇਹੋ ਜੇਹਾ ਧਰਮੁ ॥1॥ ਅਭੈ ਨਿਰੰਜਨ ਪਰਮਪਦੁ ਤਾ ਕਾ ਭੀਖਕੁ ਹੋਇ ॥ ਤਿਸ ਕਾ ਭੋਜਨੁ ਨਾਨਕਾ ਵਿਰਲਾ ਪਾਏ ਕੋਇ

॥2॥ ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥ ਨਵਾ ਖੰਡਾ ਵਿਚਿ ਜਾਣੀਆ ਅਪਨੇ ਚਜ ਵੀਚਾਰ ॥3॥

ਬ੍ਰਹਮਣ ਕੈਲੀ ਘਾਤੁ ਕੰਞਕਾ ਅਣਚਾਰੀ ਕਾ ਧਾਨੁ ॥ ਫਿਟਕ ਫਿਟਕਾ ਕੋੜੁ ਬਦੀਆ ਸਦਾ ਸਦਾ ਅਭਿਮਾਨੁ ॥

ਪਾਹਿ ਏਤੇ ਜਾਹਿ ਵੀਸਰਿ ਨਾਨਕਾ ਇਕੁ ਨਾਮੁ ॥ ਸਭ ਬੁਧੀ ਜਾਲੀਅਹਿ ਇਕੁ ਰਹੈ ਤਤੁ ਗਿਆਨੁ ॥4॥ ਮਾਥੈ ਜੋ ਧੁਰਿ ਲਿਖਿਆ ਸੁ ਮੇਟਿ ਨ ਸਕੈ ਕੋਇ ॥ ਨਾਨਕ ਜੋ ਲਿਖਿਆ ਸੋ ਵਰਤਦਾ ਸੋ ਬੂਝੈ ਜਿਸ ਨੋ ਨਦਰਿ ਹੋਇ ॥5॥

ਜਿਨੀ ਨਾਮੁ ਵਿਸਾਰਿਆ ਕੂੜੈ ਲਾਲਚਿ ਲਗਿ ॥ ਧੰਧਾ ਮਾਇਆ ਮੋਹਣੀ ਅੰਤਰਿ ਤ੍ਰਿਸਨਾ ਅਗਿ ॥ ਜਿਨ੍ਹਾ ਵੇਲ ਨ ਤੂੰਬੜੀ ਮਾਇਆ ਠਗੇ ਠਗਿ ॥ ਮਨਮੁਖਿ ਬੰਨ੍ਹਿ ਚਲਾਈਅਹਿ ਨਾ ਮਿਲਹੀ ਵਗਿ ਸਗ ॥ ਆਪਿ ਭੁਲਾਏ ਭੁਲੀਐ

ਆਪੇ ਮੇਲਿ ਮਿਲਾਇ ॥ ਨਾਨਕ ਗੁਰਮੁਖਿ ਛੁਟੀਐ ਜੇ ਚਲੈ ਸਤਿਗੁਰ ਭਾਇ ॥6॥ ਸਾਲਾਹੀ ਸਾਲਾਹਣਾ ਭੀ ਸਚਾ ਸਾਲਾਹਿ ॥ ਨਾਨਕ ਸਚਾ ਏਕੁ ਦਰੁ ਬੀਭਾ ਪਰਹਰਿ ਆਹਿ ॥7॥ ਨਾਨਕ ਜਹ ਜਹ ਮੈ ਫਿਰਉ ਤਹ ਤਹ ਸਾਚਾ ਸੋਇ ॥ ਜਹ ਦੇਖਾ ਤਹ ਏਕੁ ਹੈ ਗੁਰਮੁਖਿ ਪਰਗਟੁ ਹੋਇ ॥8॥ ਦੂਖਵਿਸਾਰਣੁ ਸਬਦੁ ਹੈ ਜੇ ਮੰਨਿ ਵਸਾਏ ਕੋਇ

॥ ਗੁਰ ਕਿਰਪਾ ਤੇ ਮਨਿ ਵਸੈ ਕਰਮਿ ਪਰਾਪਤਿ ਹੋਇ ॥9॥ ਨਾਨਕ ਹਉ ਹਉ ਕਰਤੇ ਖਪਿ ਮੁਏ ਖੂਹਣਿ ਲਖ

ਅਸੰਖ ॥ ਸਤਿਗੁਰ ਮਿਲੇ ਸੁ ਉਬਰੇ ਸਾਚੈ ਸਬਦਿ ਅਲੰਖ ॥10॥ ਜਿਨਾ ਸਤਿਗੁਰੁ ਇਕ ਮਨਿ ਸੇਵਿਆ ਤਿਨ ਜਨ ਲਾਗਉ ਪਾਇ ॥ ਗੁਰ ਸਬਦੀ ਹਰਿ ਮਨਿ ਵਸੈ ਮਾਇਆ ਕੀ ਭੁਖ ਜਾਇ ॥ ਸੇ ਜਨ ਨਿਰਮਲ ਊਜਲੇ ਜਿ ਗੁਰਮੁਖਿ

ਨਾਮਿ ਸਮਾਇ ॥ ਨਾਨਕ ਹੋਰਿ ਪਾਤਿਸਾਹੀਆਂ ਕੂੜੀਆ ਨਾਮਿ ਰਤੇ ਪਾਤਿਸਾਹ ॥11॥ ਜਿਉ ਪੁਰਖੈ ਘਰਿ ਭਗਤੀ ਨਾਰਿ ਹੈ ਅਤਿ ਲੋਚੈ ਭਗਤੀ ਭਾਇ ॥ ਬਹੁ ਰਸ ਸਾਲਣੇ ਸਵਾਰਦੀ ਖਟ ਰਸ ਮੀਠੇ ਪਾਇ ॥ ਤਿਉ ਬਾਣੀ ਭਗਤ ਸਲਾਹਦੇ ਹਰਿ ਨਾਮੈ ਚਿਤੁ ਲਾਇ ॥ ਮਨੁ ਤਨੁ ਧਨੁ ਆਗੈ ਰਾਖਿਆ ਸਿਰੁ ਵੇਚਿਆ ਗੁਰ ਆਗੈ ਜਾਇ ॥ ਭੈ ਭਗਤੀ

1414

ਭਗਤ ਬਹੁ ਲੋਚਦੇ ਪ੍ਰਭ ਲੋਚਾ ਪੂਰਿ ਮਿਲਾਇ ॥ ਹਰਿ ਪ੍ਰਭੁ ਵੇਪਰਵਾਹੁ ਹੈ ਕਿਤੁ ਖਾਧੈ ਤਿਪਤਾਇ ॥ ਸਤਿਗੁਰ ਕੈ

ਭਾਣੈ ਜੋ ਚਲੈ ਤ੍ਰਿਪਤਾਸੈ ਹਰਿ ਗੁਣ ਗਾਇ ॥ ਧਨੁ ਧਨੁ ਕਲਿਜੁਗਿ ਨਾਨਕਾ ਜਿ ਚਲੇ ਸਤਿਗੁਰ ਭਾਇ ॥12॥

ਸਤਿਗੁਰੂ ਨ ਸੇਵਿਓ ਸਬਦੁ ਨ ਰਖਿਓ ਉਰਿ ਧਾਰਿ ॥ ਧ੍ਰਿਗੁ ਤਿਨਾ ਕਾ ਜੀਵਿਆ ਕਿਤੁ ਆਏ ਸੰਸਾਰਿ ॥ ਗੁਰਮਤੀ ਭਉ ਮਨਿ ਪਵੈ ਤਾਂ ਹਰਿ ਰਸਿ ਲਗੈ ਪਿਆਰਿ ॥ ਨਾਉ ਮਿਲੈ ਧੁਰਿ ਲਿਖਿਆ ਜਨ ਨਾਨਕ ਪਾਰਿ ਉਤਾਰਿ ॥13॥

ਮਾਇਆ ਮੋਹਿ ਜਗੁ ਭਰਮਿਆ ਘਰੁ ਮੁਸੈ ਖਬਰਿ ਨ ਹੋਇ ॥ ਕਾਮਿ ਕ੍ਰੋਧਿ ਮਨੁ ਹਿਰਿ ਲਇਆ ਮਨਮੁਖੁ ਅੰਧਾ ਲੋਇ ॥ ਗਿਆਨ ਖੜਗਿ ਪੰਚ ਦੂਤ ਸੰਘਾਰੇ ਗੁਰਮਤਿ ਜਾਗੈ ਸੋਇ ॥ ਨਾਮ ਰਤਨੁ ਪਰਗਾਸਿਆ ਮਨੁ ਤਨੁ ਨਿਰਮਲੁ ਹੋਇ ॥ ਨਾਮਹੀਨ ਨਕਟੇ ਫਿਰਹਿ ਬਿਨੁ ਨਾਵੈ ਬਹਿ ਰੋਇ ॥ ਨਾਨਕ ਜੋ ਧੁਰਿ ਕਰਤੈ ਲਿਖਿਆ ਸੁ ਮੇਟਿ ਨ ਸਕੈ

ਕੋਇ ॥14॥ ਗੁਰਮੁਖਾ ਹਰਿ ਧਨੁ ਖਟਿਆ ਗੁਰ ਕੈ ਸਬਦਿ ਵੀਚਾਰਿ ॥ ਨਾਮੁ ਪਦਾਰਥੁ ਪਾਇਆ ਅਤੁਟ ਭਰੇ ਭੰਡਾਰ ॥ ਹਰਿ ਗੁਣ ਬਾਣੀ ਉਚਰਹਿ ਅੰਤੁ ਨ ਪਾਰਾਵਾਰੁ ॥ ਨਾਨਕ ਸਭਿ ਕਾਰਣ ਕਰਤਾ ਕਰੈ ਵੇਖੈ ਸਿਰਜਨਹਾਰੁ

॥15॥ ਗੁਰਮੁਖਿ ਅੰਤਰਿ ਸਹਜੁ ਹੈ ਮਨੁ ਚੜਿਆ ਦਸਵੈ ਆਕਾਸਿ ॥ ਤਿਥੈ ਊਂਘ ਨ ਭੁਖ ਹੈ ਹਰਿ ਅੰਮ੍ਰਿਤ ਨਾਮੁ ਸੁਖ ਵਾਸੁ ॥ ਨਾਨਕ ਦੁਖੁ ਸੁਖੁ ਵਿਆਪਤ ਨਹੀ ਜਿਥੈ ਆਤਮਰਾਮ ਪ੍ਰਗਾਸੁ ॥16॥ ਕਾਮ ਕ੍ਰੋਧ ਕਾ ਚੋਲੜਾ ਸਭਿ

ਗਲਿ ਆਏ ਪਾਇ ॥ ਇਕਿ ਉਪਜਹਿ ਇਕਿ ਬਿਨਸਿ ਜਾਹਿਂ ਹੁਕਮੇ ਆਵੈ ਜਾਇ ॥ ਜੰਮਣੁ ਮਰਣੁ ਨ ਚੁਕਈ ਰੰਗੁ ਲਗਾ ਦੂਜੈ ਭਾਇ ॥ ਬੰਧਨ ਬੰਧਿ ਭਵਾਈਅਹਿ ਕਰਣਾ ਕਿਛੂ ਨ ਜਾਇ ॥17॥ ਜਿਨ ਕਉ ਕਿਰਪਾ ਧਾਰੀਅਨੁ ਤਿਨਾ ਸਤਿਗੁਰੁ ਮਿਲਿਆ ਆਇ ॥ ਸਤਿਗੁਰਿ ਮਿਲਿਐ ਉਲਟੀ ਭਈ ਮਰਿ ਜੀਵਿਆ ਸਹਜਿ ਸੁਭਾਇ ॥ ਨਾਨਕ ਭਗਤੀ ਰਤਿਆ ਹਰਿ ਹਰਿ ਨਾਮਿ ਸਮਾਇ ॥18॥ ਮਨਮੁਖ ਚੰਚਲ ਮਤਿ ਹੈ ਅੰਤਰਿ ਬਹੁਤੁ ਚਤੁਰਾਈ ॥ ਕੀਤਾ ਕਰਤਿਆ ਬਿਰਥਾ ਗਇਆ ਇਕੁ ਤਿਲੁ ਥਾਇ ਨ ਪਾਈ ॥ ਪੁੰਨੁ ਦਾਨੁ ਜੋ ਬੀਜਦੇ ਸਭ ਧਰਮਰਾਇ ਕੈ ਜਾਈ ॥

ਬਿਨੁ ਸਤਿਗੁਰੂ ਜਮਕਾਲੁ ਨ ਛੋਡਈ ਦੂਜੈ ਭਾਇ ਖੁਆਈ ॥ ਜੋਬਨੁ ਜਾਂਦਾ ਨਦਰਿ ਨ ਆਵਈ ਜਰੁ ਪਹੁਚੈ ਮਰਿ ਜਾਈ ॥ ਪੁਤ ਕਲਤ੍ਰ ਮੋਹੁ ਹੇਤੁ ਹੈ ਅੰਤਿ ਬੇਲੀ ਕੋ ਨ ਸਖਾਈ ॥ ਸਤਿਗੁਰੁ ਸੇਵੇ ਸੋ ਸੁਖੁ ਪਾਏ ਨਾਉ ਵਸੈ ਮਨਿ ਆਈ ॥ ਨਾਨਕ ਸੇ ਵਡੇ ਵਡਭਾਗੀ ਜਿ ਗੁਰਮੁਖਿ ਨਾਮਿ ਸਮਾਈ ॥19॥ ਮਨਮੁਖਿ ਨਾਮੁ ਨ ਚੇਤਨੀ ਬਿਨੁ ਨਾਵੈ

1415

ਦੁਖੁ ਰੋਇ ॥ ਆਤਮਾਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ

॥ ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥20॥ ਮਨਮੁਖ ਬੋਲੇ ਅੰਧੁਲੇ ਤਿਨ ਮਹਿ ਅਗਨੀ ਕਾ ਵਾਸੁ ॥ ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ ਓਨਾ ਆਪਣੇ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ ਗਿਆਨੀਆ ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥21॥ ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ

॥ ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ

ਗਇਆ ਬਿਲਾਇ ॥ ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥22॥ ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ ਨਿਰਵੈਰੈ

ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ

॥ ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥23॥ ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਹਿਂ ॥ ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥24॥ ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ ਗੁਰ ਪ੍ਰਸਾਦੀ ਬੁਝੀਐ

ਸਾਧਨ ਸੁਤੀ ਨਿਚਿੰਦ ॥ ਜਿਨ ਕਉ ਪੂਰਬਿ ਲਿਖਿਆ ਤਿਨ੍ਹਾ ਭੇਟਿਆ ਗੁਰੁ ਗੋਵਿੰਦੁ ॥ ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥25॥ ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰਿ ਧਾਰਿ ॥ ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ ਜਮਕਾਲੁ ਨੇੜਿ ਨ

1416

ਆਵਈ ਆਪਿ ਬਖਸੇ ਕਰਤਾਰਿ ॥ ਨਾਨਕ ਨਾਮਰਤੇ ਸੇ ਧਨਵੰਤ ਹੈਨਿ ਨਿਰਧਨੁ ਹੋਰੁ ਸੰਸਾਰੁ ॥26॥ ਜਨ ਕੀ ਟੇਕ ਹਰਿ ਨਾਮੁ ਹਰਿ ਬਿਨੁ ਨਾਵੈ ਠਵਰ ਨ ਠਾਉ ॥ ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥

ਵਡਭਾਗੀ ਨਾਮੁ ਧਿਆਇਆ ਅਹਿਨਿਸਿ ਲਾਗਾ ਭਾਉ ॥ ਜਨ ਨਾਨਕੁ ਮੰਗੈ ਧੂੜਿ ਤਿਨ ਹਉ ਸਦ ਕੁਰਬਾਣੈ ਜਾਉ

॥27॥ ਲਖ ਚਉਰਾਸੀਹ ਮੇਦਨੀ ਤ੍ਰਿਸਨਾ ਜਲਤੀ ਕਰੇ ਪੁਕਾਰ ॥ ਇਹੁ ਮੋਹੁ ਮਾਇਆ ਸਭੁ ਪਸਰਿਆ ਨਾਲਿ ਚਲੈ ਨ ਅੰਤੀ ਵਾਰ ॥ ਬਿਨੁ ਹਰਿ ਸਾਂਤਿ ਨ ਆਵਈ ਕਿਸੁ ਆਗੈ ਕਰੀ ਪੁਕਾਰ ॥ ਵਡਭਾਗੀ ਸਤਿਗੁਰੁ ਪਾਇਆ ਬੂਝਿਆ ਬ੍ਰਹਮੁ ਬੀਚਾਰੁ ॥ ਤ੍ਰਿਸਨਾ ਅਗਨਿ ਸਭ ਬੁਝਿ ਗਈ ਜਨ ਨਾਨਕ ਹਰਿ ਉਰਿ ਧਾਰਿ ॥28॥ ਅਸੀ ਖਤੇ ਬਹੁਤੁ ਕਮਾਵਦੇ ਅੰਤੁ ਨ ਪਾਰਾਵਾਰੁ ॥ ਹਰਿ ਕਿਰਪਾ ਕਰਿ ਕੈ ਬਖਸਿ ਲੈਹੁ ਹਉ ਪਾਪੀ ਵਡ ਗੁਨਹਗਾਰੁ ॥ ਹਰਿ ਜੀਉ ਲੇਖੈ ਵਾਰ ਨ ਆਵਈ ਤੂੰ ਬਖਸਿ ਮਿਲਾਵਣਹਾਰੁ ॥ ਗੁਰਿ ਤੁਠੈ ਹਰਿ ਪ੍ਰਭੁ ਮੇਲਿਆ ਸਭ ਕਿਲਵਿਖ ਕਟਿ ਵਿਕਾਰ ॥ ਜਿਨਾ ਹਰਿ ਹਰਿ ਨਾਮੁ ਧਿਆਇਆ ਜਨ ਨਾਨਕ ਤਿਨ੍ਹ ਜੈਕਾਰੁ ॥29॥ ਵਿਛੁੜਿ ਵਿਛੁੜਿ ਜੋ ਮਿਲੇ ਸਤਿਗੁਰ ਕੇ ਭੈ ਭਾਇ ॥ ਜਨਮ ਮਰਣ ਨਿਹਚਲੁ ਭਏ ਗੁਰਮੁਖਿ ਨਾਮੁ ਧਿਆਇ ॥ ਗੁਰ ਸਾਧੂ ਸੰਗਤਿ ਮਿਲੈ

ਹੀਰੇ ਰਤਨ ਲਭੰਨਿ ॥ ਨਾਨਕ ਲਾਲੁ ਅਮੋਲਕਾ ਗੁਰਮੁਖਿ ਖੋਜਿ ਲਹੰਨਿ ॥30॥ ਮਨਮੁਖਿ ਨਾਮੁ ਨ ਚੇਤਿਓ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਿਸ ਦਾ ਦਿਤਾ ਖਾਣਾ ਪੈਨਣਾ ਸੋ ਮਨਿ ਨ ਵਸਿਓ ਗੁਣਤਾਸੁ ॥ ਇਹੁ ਮਨੁ ਸਬਦਿ ਨ ਭੇਦਿਓ ਕਿਉ ਹੋਵੈ ਘਰ ਵਾਸੁ ॥ ਮਨਮੁਖੀਆ ਦੋਹਾਗਣੀ ਆਵਣਿ ਜਾਣਿ ਮੁਈਆਸੁ ॥ ਗੁਰਮੁਖਿ ਨਾਮੁ ਸੁਹਾਗੁ ਹੈ

ਮਸਤਕਿ ਮਣੀ ਲਿਖਿਆਸੁ ॥ ਹਰਿ ਹਰਿ ਨਾਮੁ ਉਰਿ ਧਾਰਿਆ ਹਰਿ ਹਿਰਦੈ ਕਮਲ ਪ੍ਰਗਾਸੁ ॥ ਸਤਿਗੁਰੁ ਸੇਵਨਿ ਆਪਣਾ ਹਉ ਸਦ ਬਲਿਹਾਰੀ ਜਾਸੁ ॥ ਨਾਨਕ ਤਿਨ ਮੁਖ ਉਜਲੇ ਜਿਨ ਅੰਤਰਿ ਨਾਮ ਪ੍ਰਗਾਸੁ ॥31॥ ਸਬਦਿ ਮਰੈ ਸੋਈ ਜਨੁ ਸਿਝੈ ਬਿਨੁ ਸਬਦੈ ਮੁਕਤਿ ਨ ਹੋਈ ॥ ਭੇਖ ਕਰਹਿ ਬਹੁ ਕਰਮ ਵਿਗੁਤੇ ਭਾਇ ਦੂਜੈ ਪਰਜ ਵਿਗੋਈ

॥ ਨਾਨਕ ਬਿਨੁ ਸਤਿਗੁਰ ਨਾਉ ਨ ਪਾਈਐ ਜੇ ਸਉ ਲੋਚੈ ਕੋਈ ॥32॥ ਹਰਿ ਕਾ ਨਾਉ ਅਤਿ ਵਡ ਊਚਾ ਊਚੀ ਹੂ ਊਚਾ ਹੋਈ ॥ ਅਪੜਿ ਕੋਇ ਨ ਸਕਈ ਜੇ ਸਉ ਲੋਚੈ ਕੋਈ ॥ ਮੁਖਿ ਸੰਜਮਿ ਹਛਾ ਨ ਹੋਵਈ ਕਰਿ ਭੇਖ ਭਵੈ

ਸਭੁ ਕੋਈ ॥ ਗੁਰ ਕੀ ਪਉੜੀ ਜਾਇ ਚੜੈ ਕਰਮਿ ਪਰਾਪਤਿ ਹੋਈ ॥ ਅੰਤਰਿ ਹਰਿ ਆਇ ਵਸੈ ਗੁਰ ਸਬਦੁ

1417

ਵੀਚਾਰੈ ਕੋਇ ॥ ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥33॥ ਮਾਇਆ ਮੋਹੁ ਦੁਖਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥ ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥ ਮਨਮੁਖ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥ ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਿਛੂ ਨ ਜਾਇ ॥ ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥ ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥34॥ ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥ ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥ ਤ੍ਰਿਸਨਾ ਬੁਝੈ ਤ੍ਰਿਪਤਿ ਹੋਇ ਹਰਿ ਕੈ ਨਾਇ ਪਿਆਰਿ ॥ ਨਾਨਕ ਗੁਰਮੁਖਿ ਪਾਈਐ

ਹਰਿ ਅਪਨੀ ਕਿਰਪਾ ਧਾਰਿ ॥35॥ ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥ ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥36॥ ਹੋਮ ਜਗ ਸਭਿ ਤੀਰਥਾ ਪੜ੍ਹਿ ਪੰਡਿਤ ਥਕੇ ਪੁਰਾਣ ॥ ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥

ਸਤਿਗੁਰਿ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥ ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥37॥ ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥ ਮਨਮੁਖਿ ਅਸਥਿਰੁ ਨਾ ਥੀਐ

ਮਰਿ ਬਿਨਸਿ ਜਾਇ ਖਿਨ ਵਾਰ ॥ ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥ ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰਿ ॥38॥ ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥ ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥39॥ ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥

ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥ ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥ ਮੁਹ ਕਾਲੇ ਤਿਨ੍ਹ ਲੋਭੀਆਂ ਜਾਸਨਿ ਜਨਮੁ ਗਵਾਇ ॥ ਸਤਿਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥ ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥40॥ ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥ ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿਰਾਇ ॥ ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥ ਬਾਹਰਿ ਪਾਖੰਡ ਸਭਿ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥ ਖੇਤਿ ਸਰੀਰਿ ਜੋ ਬੀਜੀਐ

1418

ਸੋ ਅੰਤਿ ਖਲੋਆ ਆਇ ॥ ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥41॥ ਮਨ ਆਵਣੁ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥ ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥ ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥ ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖਦੁਆਰੁ ॥ ਨਾਨਕ ਆਪਿ ਓਹਿ ਉਧਰੇ ਸਭਿ ਕੁਟੰਬ ਤਰੇ ਪਰਵਾਰ ॥42॥ ਸਬਦਿ ਮਰੈ ਸੋ ਮੁਆ ਜਾਪੈ ॥ ਗੁਰ ਪਰਸਾਦੀ ਹਰਿ ਰਸਿ ਧ੍ਰਾਪੈ

॥ ਹਰਿ ਦਰਗਹ ਗੁਰ ਸਬਦਿ ਸਿਞਾਪੈ ॥ ਬਿਨੁ ਸਬਦੈ ਮੁਆ ਹੈ ਸਭੁ ਕੋਇ ॥ ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥ ਹਰਿ ਨਾਮੁ ਨ ਚੇਤੈ ਅੰਤਿ ਦੁਖੁ ਰੋਇ ॥ ਨਾਨਕ ਕਰਤਾ ਕਰੇ ਸੁ ਹੋਇ ॥43॥ ਗੁਰਮੁਖਿ ਬੁਢੇ ਕਦੇ ਨਾਹੀ ਜਿਨ੍ਹਾ ਅੰਤਰਿ ਸੁਰਤਿ ਗਿਆਨੁ ॥ ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥ ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥ ਤਿਨਾ ਨਦਰੀ ਇਕੋ ਆਇਆ ਸਭੁ ਆਤਮਰਾਮੁ ਪਛਾਨੁ ॥44॥

ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨਾ ਅੰਤਰਿ ਹਰਿ ਸੁਰਤਿ ਨਾਹੀ ॥ ਵਿਚਿ ਹਉਮੈ ਕਰਮ ਕਮਾਵਦੇ ਸਭਿ

ਧਰਮਰਾਇ ਕੈ ਜਾਹੀਂ ॥ ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥ ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥ ਮਨਮੁਖ ਜੂਠ ਨ ਉਤਰੈ ਜੇ ਸਉ ਧੋਵਣ ਪਾਇ ॥ ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥45॥ ਬੁਰਾ ਕਰੇ ਸੁ ਕੇਹਾ ਸਿਝੈ ॥ ਆਪਣੈ ਰੋਹਿ ਆਪੇ ਹੀ ਦਝੈ ॥ ਮਨਮੁਖਿ ਕਮਲਾ ਰਗੜੈ

ਲੁਝੈ ॥ ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥ ਨਾਨਕ ਗੁਰਮੁਖਿ ਮਨ ਸਿਉ ਲੁਝੈ ॥46॥ ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥ ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥ ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਿਉ ਪ੍ਰੀਤਿ ਨ ਪਿਆਰੁ ॥ ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ

॥ ਜੀਵਦਿਆ ਨੋ ਮਿਲੇ ਸੁ ਜੀਵਦੇ ਹਰਿ ਜਗਜੀਵਨ ਉਰਿ ਧਾਰਿ ॥ ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ

॥47॥ ਹਰਿਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥ ਗੁਰਮਤੀ ਹਰਿ ਪਾਇਆ ਮਾਇਆ ਮੋਹੁ ਪਰਜਾਲਿ

॥ ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥ ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥ ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥48॥ ਮਨਮੁਖ ਦਹ ਦਿਸਿ ਫਿਰਿ ਰਹੇ

1419

ਅਤਿ ਤ੍ਰਿਸਨਾ ਲੋਭ ਵਿਕਾਰ ॥ ਮਾਇਆ ਮੋਹੁ ਨ ਚੁਕਈ ਮਰਿ ਜੰਮਹਿ ਵਾਰੋ ਵਾਰ ॥ ਸਤਿਗੁਰੁ ਸੇਵਿ ਸੁਖੁ ਪਾਇਆ ਅਤਿ ਤ੍ਰਿਸਨਾ ਤਜਿ ਵਿਕਾਰ ॥ ਜਨਮ ਮਰਨ ਕਾ ਦੁਖੁ ਗਇਆ ਜਨ ਨਾਨਕ ਸਬਦੁ ਬੀਚਾਰਿ ॥49॥

ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥ ਕਿਲਵਿਖ ਪਾਪ ਸਭਿ ਕਟੀਅਹਿ ਹਉਮੈ ਚੁਕੈ

ਗੁਮਾਨੁ ॥ ਗੁਰਮੁਖਿ ਕਮਲੁ ਵਿਗਸਿਆ ਸਭੁ ਆਤਮਬ੍ਰਹਮੁ ਪਛਾਨੁ ॥ ਹਰਿ ਹਰਿ ਕਿਰਪਾ ਧਾਰਿ ਪ੍ਰਭ ਜਨ ਨਾਨਕ ਜਪਿ ਹਰਿ ਨਾਮੁ ॥50॥ ਧਨਾਸਰੀ ਧਨਵੰਤੀ ਜਾਣੀਐ ਭਾਈ ਜਾਂ ਸਤਿਗੁਰ ਕੀ ਕਾਰ ਕਮਾਇ ॥ ਤਨੁ ਮਨੁ ਸਉਪੇ ਜੀਅ ਸਿਉ ਭਾਈ ਲਏ ਹੁਕਮਿ ਫਿਰਾਉ ॥ ਜਹ ਬੈਸਾਵਹਿ ਬੈਸਹ ਭਾਈ ਜਹ ਭੇਜਹਿ ਤਹ ਜਾਉ ॥ ਏਵਡੁ ਧਨੁ ਹੋਰੁ ਕੋ ਨਹੀ ਭਾਈ ਜੇਵਡੁ ਸਚਾ ਨਾਉ ॥ ਸਦਾ ਸਚੇ ਕੇ ਗੁਣ ਗਾਵਾਂ ਭਾਈ ਸਦਾ ਸਚੇ ਕੈ ਸੰਗਿ ਰਹਾਉ ॥ ਪੈਨਣੁ ਗੁਣ ਚੰਗਿਆਈਆ ਭਾਈ ਆਪਣੀ ਪਤਿ ਕੇ ਸਾਦ ਆਪੇ ਖਾਇ ॥ ਤਿਸ ਕਾ ਕਿਆ ਸਾਲਾਹੀਐ ਭਾਈ ਦਰਸਨ ਕਉ ਬਲਿ ਜਾਇ ॥ ਸਤਿਗੁਰ ਵਿਚਿ ਵਡੀਆ ਵਡਿਆਈਆ ਭਾਈ ਕਰਮਿ ਮਿਲੈ ਤਾਂ ਪਾਇ ॥ ਇਕਿ ਹੁਕਮੁ ਮੰਨਿ ਨ ਜਾਣਨੀ ਭਾਈ ਦੂਜੈ ਭਾਇ ਫਿਰਾਇ ॥ ਸੰਗਤਿ ਢੋਈ ਨਾ ਮਿਲੈ ਭਾਈ ਬੈਸਣਿ ਮਿਲੈ ਨ ਥਾਉ ॥ ਨਾਨਕ ਹੁਕਮੁ ਤਿਨਾ ਮਨਾਇਸੀ ਭਾਈ ਜਿਨਾ ਧੁਰੇ ਕਮਾਇਆ ਨਾਉ ॥ ਤਿਨ੍ਹ ਵਿਟਹੁ ਹਉ ਵਾਰਿਆ ਭਾਈ ਤਿਨ ਕਉ ਸਦ ਬਲਿਹਾਰੈ ਜਾਉ ॥51॥ ਸੇ ਦਾੜੀਆਂ ਸਚੀਆ ਜਿ ਗੁਰ ਚਰਨੀ ਲਗੰਨਿ ॥ ਅਨਦਿਨੁ ਸੇਵਨਿ ਗੁਰੁ ਆਪਣਾ ਅਨਦਿਨੁ ਅਨਦਿ ਰਹੰਨਿ ॥ ਨਾਨਕ ਸੇ ਮੁਹ ਸੋਹਣੇ ਸਚੈ ਦਰਿ ਦਿਸੰਨਿ ॥52॥ ਮੁਖ ਸਚੇ ਸਚੁ ਦਾੜੀਆ ਸਚੁ ਬੋਲਹਿ ਸਚੁ ਕਮਾਹਿ ॥ ਸਚਾ ਸਬਦੁ ਮਨਿ ਵਸਿਆ ਸਤਿਗੁਰ ਮਾਹਿਂ ਸਮਾਹਿਂ ॥ ਸਚੀ ਰਾਸੀ ਸਚੁ ਧਨੁ ਉਤਮ ਪਦਵੀ ਪਾਹਿਂ ॥ ਸਚੁ ਸੁਣਹਿ ਸਚੁ ਮੰਨਿ ਲੈਨਿ ਸਚੀ ਕਾਰ ਕਮਾਹਿ ॥ ਸਚੀ ਦਰਗਹ ਬੈਸਣਾ ਸਚੇ ਮਾਹਿ ਸਮਾਹਿ

॥ ਨਾਨਕ ਵਿਣੁ ਸਤਿਗੁਰ ਸਚੁ ਨ ਪਾਈਐ ਮਨਮੁਖ ਭੂਲੇ ਜਾਹਿਂ ॥53॥ ਬਾਬੀਹਾ ਪ੍ਰਿਉ ਪ੍ਰਿਉ ਕਰੇ ਜਲਨਿਧਿ

ਪ੍ਰੇਮਿ ਪਿਆਰਿ ॥ ਗੁਰ ਮਿਲੇ ਸੀਤਲ ਜਲੁ ਪਾਇਆ ਸਭਿ ਦੂਖ ਨਿਵਾਰਣਹਾਰੁ ॥ ਤਿਸ ਚੁਕੈ ਸਹਜੁ ਊਪਜੈ ਚੁਕੈ

ਕੂਕ ਪੁਕਾਰ ॥ ਨਾਨਕ ਗੁਰਮੁਖਿ ਸਾਂਤਿ ਹੋਇ ਨਾਮੁ ਰਖਹੁ ਉਰਿ ਧਾਰਿ ॥54॥ ਬਾਬੀਹਾ ਤੂੰ ਸਚੁ ਚਉ ਸਚੇ ਸਿਉਂ ਲਿਵ ਲਾਇ ॥ ਬੋਲਿਆ ਤੇਰਾ ਥਾਇ ਪਵੈ ਗੁਰਮੁਖਿ ਹੋਇ ਅਲਾਇ ॥ ਸਬਦੁ ਚੀਨਿ ਤਿਖ ਉਤਰੈ ਮੰਨਿ ਲੈ

1420

ਰਜਾਇ ॥ ਚਾਰੇ ਕੁੰਟਾਂ ਝੋਕਿ ਵਰਸਦਾ ਬੂੰਦ ਪਵੈ ਸਹਜਿ ਸੁਭਾਇ ॥ ਜਲ ਹੀ ਤੇ ਸਭ ਊਪਜੈ ਬਿਨੁ ਜਲ ਪਿਆਸ ਨ ਜਾਇ ॥ ਨਾਨਕ ਹਰਿ ਜਲੁ ਜਿਨਿ ਪੀਆ ਤਿਸੁ ਭੂਖ ਨ ਲਾਗੈ ਆਇ ॥55॥ ਬਾਬੀਹਾ ਤੂੰ ਸਹਜਿ ਬੋਲਿ ਸਚੈ ਸਬਦਿ ਸੁਭਾਇ ॥ ਸਭੁ ਕਿਛੁ ਤੇਰੈ ਨਾਲਿ ਹੈ ਸਤਿਗੁਰਿ ਦੀਆ ਦਿਖਾਇ ॥ ਆਪੁ ਪਛਾਣਹਿ ਪ੍ਰੀਤਮੁ ਮਿਲੈ ਵੁਠਾ ਛਹਬਰ ਲਾਇ ॥ ਝਿਮਿ ਝਿਮਿ ਅੰਮ੍ਰਿਤੁ ਵਰਸਦਾ ਤ੍ਰਿਸਨਾ ਭੁਖ ਸਭ ਜਾਇ ॥ ਕੂਕ ਪੁਕਾਰ ਨ ਹੋਵਈ ਜੋਤੀ ਜੋਤਿ ਮਿਲਾਇ

॥ ਨਾਨਕ ਸੁਖਿ ਸਵਨਿ ਸੋਹਾਗਣੀ ਸਚੈ ਨਾਮਿ ਸਮਾਇ ॥56॥ ਧੁਰਹੁ ਖਸਮਿ ਭੇਜਿਆ ਸਚੈ ਹੁਕਮਿ ਪਠਾਇ ॥

ਇੰਦੁ ਵਰਸੈ ਦਇਆ ਕਰਿ ਗੂੜ੍ਹੀ ਛਹਬਰ ਲਾਇ ॥ ਬਾਬੀਹੇ ਤਨਿ ਮਨਿ ਸੁਖੁ ਹੋਇ ਜਾਂ ਤਤੁ ਬੂੰਦ ਮੁਹਿ ਪਾਇ ॥

ਅਨੁ ਧਨੁ ਬਹੁਤਾ ਉਪਜੈ ਧਰਤੀ ਸੋਭਾ ਪਾਇ ॥ ਅਨਦਿਨੁ ਲੋਕੁ ਭਗਤਿ ਕਰੇ ਗੁਰ ਕੈ ਸਬਦਿ ਸਮਾਇ ॥ ਆਪੇ ਸਚਾ ਬਖਸਿ ਲਏ ਹਰਿ ਕਿਰਪਾ ਕਰੈ ਰਜਾਇ ॥ ਹਰਿ ਗੁਣ ਗਾਵਹੁ ਕਾਮਣੀ ਸਚੈ ਸਬਦਿ ਸਮਾਇ ॥ ਭੈ ਕਾ ਸਹਜੁ ਸੀਗਾਰੁ ਕਰਹੁ ਸਚਿ ਰਹਹੁ ਲਿਵ ਲਾਇ ॥ ਨਾਨਕ ਨਾਮੋ ਮਨਿ ਵਸੈ ਹਰਿ ਦਰਗਹ ਲਏ ਛਡਾਇ ॥57॥ ਬਾਬੀਹਾ ਸਗਲੀ ਧਰਤੀ ਜੇ ਫਿਰਹਿ ਊਡਿ ਚੜਹਿ ਆਕਾਸਿ ॥ ਸਤਿਗੁਰਿ ਮਿਲਿਐ ਜਲੁ ਪਾਈਐ ਚੂਕੈ ਭੂਖ ਪਿਆਸ ॥ ਜੀਉ ਪਿੰਡੁ ਸਭੁ ਤਿਸ ਕਾ ਸਭੁ ਕਿਛੁ ਤਿਸ ਕੈ ਪਾਸਿ ॥ ਵਿਣੁ ਬੋਲਿਆ ਸਭੁ ਕਿਛੁ ਜਾਣਦਾ ਕਿਸੁ ਆਗੈ ਕੀਚੈ ਅਰਦਾਸਿ

॥ ਨਾਨਕ ਘਟਿ ਘਟਿ ਏਕੋ ਵਰਤਦਾ ਸਬਦਿ ਕਰੇ ਪਰਗਾਸ ॥58॥ ਨਾਨਕ ਤਿਸੈ ਬਸੰਤੁ ਹੈ ਜਿ ਸਤਿਗੁਰੁ ਸੇਵਿ ਸਮਾਇ ॥ ਹਰਿ ਵੁਠਾ ਮਨੁ ਤਨੁ ਸਭੁ ਪਰਫੁੜੈ ਸਭੁ ਜਗੁ ਹਰੀਆਵਲੁ ਹੋਇ ॥59॥ ਸਬਦੇ ਸਦਾ ਬਸੰਤੁ ਹੈ ਜਿਤੁ ਤਨੁ ਮਨੁ ਹਰਿਆ ਹੋਇ ॥ ਨਾਨਕ ਨਾਮੁ ਨ ਵੀਸਰੈ ਜਿਨਿ ਸਿਰਿਆ ਸਭੁ ਕੋਇ ॥60॥ ਨਾਨਕ ਤਿਨਾ ਬਸੰਤੁ ਹੈ

ਜਿਨਾ ਗੁਰਮੁਖਿ ਵਸਿਆ ਮਨਿ ਸੋਇ ॥ ਹਰਿ ਵੁਠੈ ਮਨੁ ਤਨੁ ਪਰਫੁੜੈ ਸਭੁ ਜਗੁ ਹਰਿਆ ਹੋਇ ॥61॥ ਵਡੜੈ

ਝਾਲਿ ਝਲੁੰਭੜੈ ਨਾਵੜਾ ਲਈਐ ਕਿਸੁ ॥ ਨਾਉ ਲਈਐ ਪਰਮੇਸਰੈ ਭੰਨਣ ਘੜਣ ਸਮਰਥੁ ॥62॥ ਹਰਹਟ ਭੀ ਤੂੰ

ਤੂੰ ਕਰਹਿ ਬੋਲਹਿ ਭਲੀ ਬਾਣਿ ॥ ਸਾਹਿਬੁ ਸਦਾ ਹਦੂਰਿ ਹੈ ਕਿਆ ਉਚੀ ਕਰਹਿ ਪੁਕਾਰ ॥ ਜਿਨਿ ਜਗਤੁ ਉਪਾਇ ਹਰਿ ਰੰਗੁ ਕੀਆ ਤਿਸੈ ਵਿਟਹੁ ਕੁਰਬਾਣੁ ॥ ਆਪੁ ਛੋਡਹਿ ਤਾਂ ਸਹੁ ਮਿਲੈ ਸਚਾ ਏਹੁ ਵੀਚਾਰੁ ॥ ਹਉਮੈ ਫਿਕਾ ਬੋਲਣਾ ਬੁਝਿ ਨ ਸਕਾ ਕਾਰ ॥ ਵਣੁ ਤ੍ਰਿਣੁ ਤ੍ਰਿਭਵਣੁ ਤੁਝੈ ਧਿਆਇਦਾ ਅਨਦਿਨੁ ਸਦਾ ਵਿਹਾਣ ॥ ਬਿਨੁ ਸਤਿਗੁਰ ਕਿਨੈ

1421

ਨ ਪਾਇਆ ਕਰਿ ਕਰਿ ਥਕੇ ਵੀਚਾਰ ॥ ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥ ਨਾਨਕ ਗੁਰਮੁਖਿ ਜਿਨ੍ਹੀ ਧਿਆਇਆ ਆਏ ਸੇ ਪਰਵਾਣੁ ॥63॥ ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੈ ਵੇਸਿ ॥

ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥64॥ ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥ ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖਦੁਆਰੁ ॥65॥ ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲਚਿਤ ॥ ਮਨਮੁਖ ਸਿਉ ਕਰਿ ਦੋਸਤੀ ਸੁਖੁ ਕਿ ਪੁਛਹਿ ਮਿਤ ॥ ਗੁਰਮੁਖ ਸਿਉ ਕਰਿ ਦੋਸਤੀ ਸਤਿਗੁਰ ਸਿਉ ਲਾਇ ਚਿਤੁ ॥ ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥66॥

ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥ ਨਾਨਕ ਨਦਰੀ ਬਾਹਰੀ ਕਰੁਣਪਲਾਹ ਕਰੇ ॥67॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਮਹਲਾ 4 ॥ ਵਡਭਾਗੀਆ ਸੋਹਾਗਣੀ ਜਿਨ੍ਹਾ ਗੁਰਮੁਖਿ ਮਿਲਿਆ ਹਰਿਰਾਇ ॥ ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥1॥ ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥ ਜਿਤੁ ਮਿਲਿਐ ਤਿਖ ਉਤਰੈ

ਤਨੁ ਮਨੁ ਸੀਤਲੁ ਹੋਇ ॥ ਵਾਹੁ ਵਾਹੁ ਸਤਿਗੁਰੁ ਸਤਿਪੁਰਖੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥ ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮ ਵੀਚਾਰੁ

॥ ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥ ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ

॥ ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥2॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ

॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥3॥ ਮੂੰ ਪਿਰੀਆ ਸਿਉਂ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥ ਹਉ ਢੂਢੇਦੀ ਤਿਨ ਸਜਣ ਸਚਿ ਸਵਾਰਿਆ ॥ ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥ ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥ ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰਿ ਨਾਲਿ ਦਿਖਾਲਿਆ ॥4॥ ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥ ਕੋ ਆਣਿ ਮਿਲਾਵੈ ਅਜੁ ਮੈ ਪਿਰੁ

1422

ਮੇਲਿ ਮਿਲਾਵਏ ॥ ਹਉ ਜੀਉ ਕਰੀ ਤਿਸ ਵਿਟਹੁ ਚਉਖੰਨੀਐ ਜੋ ਮੈ ਪਿਰੀ ਦਿਖਾਵਏ ॥ ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥5॥ ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥ ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥ ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ

॥ ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥ ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੈ ਲਾਗਉ ਪਾਇ ॥ ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥6॥ ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥ ਨਾਨਕ ਮਿਲੈ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥7॥ ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥ ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥8॥ ਜਿਨਾ ਗੁਰਮੁਖਿ ਅੰਦਰਿ ਨੇਹੁ ਤੈ

ਪ੍ਰੀਤਮ ਸਚੈ ਲਾਇਆ ॥ ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥9॥ ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥ ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥10॥ ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥ ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥11॥ ਜਿਨ੍ਹਾ ਅੰਦਰਿ ਸਚਾ ਨੇਹੁ ਕਿਉ ਜੀਵਨਿ ਪਿਰੀ ਵਿਹੂਣਿਆ ॥ ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥12॥ ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥ ਨਾਨਕ ਲੇਹੁ ਮਿਲਾਇ ਮੈ ਜਾਚਕ ਦੀਜੈ ਨਾਮੁ ਹਰਿ ॥13॥ ਗੁਰਮੁਖਿ ਹਸੈ ਗੁਰਮੁਖਿ

ਰੋਵੈ ॥ ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥ ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥ ਗੁਰਮੁਖਿ ਨਾਨਕ ਪਾਵੈ ਪਾਰੁ

॥14॥ ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥ ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥

ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥ ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥15॥ ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥ ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥ ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥ ਮਨਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭ ਦੂਖ ਨਿਵਾਰਣਹਾਰੁ ॥16॥ ਮਨਮੁਖ

ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥ ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥ ਦਰਗਹ ਲੇਖਾ ਮੰਗੀਐ

1423

ਕੋਈ ਅੰਤਿ ਨ ਸਕੀ ਛਡਾਇ ॥ ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹੁ ਮਾਇ ॥ ਨਾਨਕ ਗੁਰਮੁਖਿ ਨਦਰੀ ਆਇਆ ਮੋਹੁ ਮਾਇਆ ਵਿਛੁੜਿ ਸਭੁ ਜਾਇ ॥17॥ ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥

ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥ ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨਚਿੰਦਿਆ ਫਲੁ ਪਾਏ ॥

ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥ ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥18॥ ਮਨਮੁਖਿ ਹੁਕਮੁ ਨ ਬੁਝੈ ਬਪੁੜੀ ਨਿਤ ਹਉਮੈ ਕਰਮ ਕਮਾਇ ॥ ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥ ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥ ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥ ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ

॥19॥ ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥ ਅੰਤਰਿ ਸਤਿਗੁਰੁ ਗੁਰੂ ਸਭ

ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥ ਮੰਨੀਐ ਸਤਿਗੁਰ ਪਰਮਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ

ਸਭ ਜਾਇ ॥ ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥ ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥20॥ ਜਿਨ ਪਿਰੀਆ ਸਿਉਂ ਨੇਹੁ ਸੇ ਸਜਣ ਮੈ ਨਾਲਿ ॥ ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥21॥ ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਿਉ ਚਿਤੁ ਲਾਇ ॥ ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥ ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥ ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥22॥

ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜਿ ਕਰੈ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ

॥ ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥23॥ ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥ ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥ ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥ ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥ ਸਭੁ ਕਿਛੁ

1424

ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥24॥ ਸਤਿਗੁਰ ਵਿਚਿ ਅੰਮ੍ਰਿਤ ਨਾਮੁ ਹੈ ਅੰਮ੍ਰਿਤੁ ਕਹੈ ਕਹਾਇ ॥

ਗੁਰਮਤੀ ਨਾਮੁ ਨਿਰਮਲੁੋ ਨਿਰਮਲ ਨਾਮੁ ਧਿਆਇ ॥ ਅੰਮ੍ਰਿਤ ਬਾਣੀ ਤਤੁ ਹੈ ਗੁਰਮੁਖਿ ਵਸੈ ਮਨਿ ਆਇ ॥ ਹਿਰਦੈ

ਕਮਲੁ ਪਰਗਾਸਿਆ ਜੋਤੀ ਜੋਤਿ ਮਿਲਾਇ ॥ ਨਾਨਕ ਸਤਿਗੁਰੁ ਤਿਨ ਕਉ ਮੇਲਿਓਨੁ ਜਿਨ ਧੁਰਿ ਮਸਤਕਿ ਭਾਗੁ ਲਿਖਾਇ ॥25॥ ਅੰਦਰਿ ਤਿਸਨਾ ਅਗਿ ਹੈ ਮਨਮੁਖ ਭੁਖ ਨ ਜਾਇ ॥ ਮੋਹੁ ਕੁਟੰਬੁ ਸਭੁ ਕੂੜੁ ਹੈ ਕੂੜਿ ਰਹਿਆ ਲਪਟਾਇ ॥ ਅਨਦਿਨੁ ਚਿੰਤਾ ਚਿਤਵੈ ਚਿੰਤਾ ਬਧਾ ਜਾਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਕਰਮ ਕਮਾਇ ॥

ਗੁਰ ਸਰਣਾਈ ਉਬਰੈ ਨਾਨਕ ਲਏ ਛਡਾਇ ॥26॥ ਸਤਿਗੁਰ ਪੁਰਖੁ ਹਰਿ ਧਿਆਇਦਾ ਸਤਿਸੰਗਤਿ ਸਤਿਗੁਰ ਭਾਇ ॥ ਸਤਿਸੰਗਤਿ ਸਤਿਗੁਰ ਸੇਵਦੇ ਹਰਿ ਮੇਲੇ ਗੁਰੁ ਮੇਲਾਇ ॥ ਏਹੁ ਭਉਜਲੁ ਜਗਤੁ ਸੰਸਾਰੁ ਹੈ ਗੁਰੁ ਬੋਹਿਥੁ ਨਾਮਿ ਤਰਾਇ ॥ ਗੁਰਸਿਖੀ ਭਾਣਾ ਮੰਨਿਆ ਗੁਰੁ ਪੂਰਾ ਪਾਰਿ ਲੰਘਾਇ ॥ ਗੁਰਸਿਖਾਂ ਕੀ ਹਰਿ ਧੂੜਿ ਦੇਹਿ ਹਮ ਪਾਪੀ ਭੀ ਗਤਿ ਪਾਹਿਂ ॥ ਧੁਰਿ ਮਸਤਕਿ ਹਰਿ ਪ੍ਰਭ ਲਿਖਿਆ ਗੁਰ ਨਾਨਕ ਮਿਲਿਆ ਆਇ ॥ ਜਮਕੰਕਰ ਮਾਰਿ ਬਿਦਾਰਿਅਨੁ ਹਰਿ ਦਰਗਹ ਲਏ ਛਡਾਇ ॥ ਗੁਰਸਿਖਾ ਨੋ ਸਾਬਾਸਿ ਹੈ ਹਰਿ ਤੁਠਾ ਮੇਲਿ ਮਿਲਾਇ ॥27॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਜਿਨਿ ਵਿਚਹੁ ਭਰਮੁ ਚੁਕਾਇਆ ॥ ਰਾਮ ਨਾਮੁ ਹਰਿ ਕੀਰਤਿ ਗਾਈ ਕਰਿ ਚਾਨਣੁ ਮਗੁ ਦਿਖਾਇਆ ॥ ਹਉਮੈ ਮਾਰਿ ਏਕ ਲਿਵ ਲਾਗੀ ਅੰਤਰਿ ਨਾਮੁ ਵਸਾਇਆ ॥ ਗੁਰਮਤੀ ਜਮੁ ਜੋਹਿ ਨ ਸਕੈ ਸਚੈ ਨਾਇ ਸਮਾਇਆ ॥ ਸਭੁ ਆਪੇ ਆਪਿ ਵਰਤੈ ਕਰਤਾ ਜੋ ਭਾਵੈ ਸੋ ਨਾਇ ਲਾਇਆ ॥ ਜਨ ਨਾਨਕੁ ਨਾਉ ਲਏ ਤਾਂ ਜੀਵੈ

ਬਿਨੁ ਨਾਵੈ ਖਿਨੁ ਮਰਿ ਜਾਇਆ ॥28॥ ਮਨ ਅੰਤਰਿ ਹਉਮੈ ਰੋਗੁ ਭ੍ਰਮਿ ਭੂਲੇ ਹਉਮੈ ਸਾਕਤ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਣਾ ॥29॥ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੁਲ ਗੋਲੇ ॥30॥

1425

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਮਹਲਾ 5 ॥ ਰਤੇ ਸੇਈ ਜਿ ਮੁਖੁ ਨ ਮੋੜਨਿ ਜਿਨ੍ਹੀ ਸਿਞਾਤਾ ਸਾਈ ॥ ਝੜਿ ਝੜਿ ਪਵਦੇ ਕਚੇ ਬਿਰਹੀ ਜਿਨਾ ਕਾਰਿ ਨ ਆਈ ॥1॥ ਧਣੀ ਵਿਹੂਣਾ ਪਾਟ ਪਟੰਬਰੁ ਭਾਹੀ ਸੇਤੀ ਜਾਲੇ ॥ ਧੂੜੀ ਵਿਚਿ ਲੁਡੰਦੜੀ ਸੋਹਾਂ ਨਾਨਕ ਤੈ

ਸਹ ਨਾਲੇ ॥2॥ ਗੁਰ ਕੈ ਸਬਦਿ ਅਰਾਧੀਐ ਨਾਮ ਰੰਗਿ ਬੈਰਾਗੁ ॥ ਜੀਤੇ ਪੰਚ ਬੈਰਾਈਆ ਨਾਨਕ ਸਫਲੁ ਮਾਰੂ

ਇਹੁ ਰਾਗੁ ॥3॥ ਜਾਂ ਮੂੰ ਇਕੁ ਤ ਲਖ ਤਉ ਜਿਤੀ ਪਿਨਣੇ ਦਰਿ ਕਿਤੜੇ ॥ ਬਾਮਣੁ ਬਿਰਥਾ ਗਇਓ ਜਨੰਮੁ ਜਿਨਿ ਕੀਤੋ ਸੋ ਵਿਸਰੇ ॥4॥ ਸੋਰਠਿ ਸੋ ਰਸੁ ਪੀਜੀਐ ਕਬ ਹੂ ਨ ਫੀਕਾ ਹੋਇ ॥ ਨਾਨਕ ਰਾਮ ਨਾਮ ਗੁਨ ਗਾਈਅਹਿ ਦਰਗਹ ਨਿਰਮਲ ਸੋਇ ॥5॥ ਜੋ ਪ੍ਰਭਿ ਰਖੇ ਆਪਿ ਤਿਨ ਕੋਇ ਨ ਮਾਰਈ ॥ ਅੰਦਰਿ ਨਾਮੁ ਨਿਧਾਨੁ ਸਦਾ ਗੁਣ ਸਾਰਈ ॥ ਏਕਾ ਟੇਕ ਅਗੰਮ ਮਨਿ ਤਨਿ ਪ੍ਰਭੁ ਧਾਰਈ ॥ ਲਗਾ ਰੰਗੁ ਅਪਾਰੁ ਕੋ ਨ ਉਤਾਰਈ ॥ ਗੁਰਮੁਖਿ ਹਰਿ ਗੁਣ ਗਾਇ ਸਹਜਿ ਸੁਖੁ ਸਾਰਈ ॥ ਨਾਨਕ ਨਾਮੁ ਨਿਧਾਨੁ ਰਿਦੈ ਉਰਿ ਹਾਰਈ ॥6॥ ਕਰੇ ਸੁ ਚੰਗਾ ਮਾਨਿ ਦੁਯੀ ਗਣਤ ਲਾਹਿ ॥ ਅਪਣੀ ਨਦਰਿ ਨਿਹਾਲਿ ਆਪੇ ਲੈਹੁ ਲਾਇ ॥ ਜਨ ਦੇਹੁ ਮਤੀ ਉਪਦੇਸੁ ਵਿਚਹੁ ਭਰਮੁ ਜਾਇ ॥

ਜੋ ਧੁਰਿ ਲਿਖਿਆ ਲੇਖੁ ਸੋਈ ਸਭ ਕਮਾਇ ॥ ਸਭੁ ਕਛੁ ਤਿਸ ਦੈ ਵਸਿ ਦੂਜੀ ਨਾਹਿ ਜਾਇ ॥ ਨਾਨਕ ਸੁਖ ਅਨਦ ਭਏ ਪ੍ਰਭ ਕੀ ਮੰਨਿ ਰਜਾਇ ॥7॥ ਗੁਰੁ ਪੂਰਾ ਜਿਨ ਸਿਮਰਿਆ ਸੇਈ ਭਏ ਨਿਹਾਲ ॥ ਨਾਨਕ ਨਾਮੁ ਅਰਾਧਣਾ ਕਾਰਜੁ ਆਵੈ ਰਾਸਿ ॥8॥ ਪਾਪੀ ਕਰਮ ਕਮਾਵਦੇ ਕਰਦੇ ਹਾਏ ਹਾਇ ॥ ਨਾਨਕ ਜਿਉ ਮਥਨਿ ਮਾਧਾਣੀਆ ਤਿਉ ਮਥੇ ਧਰਮਰਾਇ ॥9॥ ਨਾਮੁ ਧਿਆਇਨਿ ਸਾਜਨਾ ਜਨਮ ਪਦਾਰਥੁ ਜੀਤਿ ॥ ਨਾਨਕ ਧਰਮ ਐਸੇ ਚਵਹਿ ਕੀਤੋ ਭਵਨੁ ਪੁਨੀਤ ॥10॥ ਖੁਭੜੀ ਕੁਥਾਇ ਮਿਠੀ ਗਲਣਿ ਕੁਮੰਤ੍ਰੀਆ ॥ ਨਾਨਕ ਸੇਈ ਉਬਰੇ ਜਿਨਾ ਭਾਗੁ ਮਥਾਹਿ

॥11॥ ਸੁਤੜੇ ਸੁਖੀ ਸਵੰਨਿ ਜੋ ਰਤੇ ਸਹਿ ਆਪਣੈ ॥ ਪ੍ਰੇਮ ਵਿਛੋਹਾ ਧਣੀ ਸਿਉਂ ਅਠੇ ਪਹਰ ਲਵੰਨਿ ॥12॥

ਸੁਤੜੇ ਅਸੰਖ ਮਾਇਆ ਝੂਠੀ ਕਾਰਣੇ ॥ ਨਾਨਕ ਸੇ ਜਾਗੰਨਿ ਜਿ ਰਸਨਾ ਨਾਮੁ ਉਚਾਰਣੇ ॥13॥ ਮ੍ਰਿਗ ਤ੍ਰਿਸਨਾ ਪੇਖਿ ਭੁਲਣੇ ਵੁਠੇ ਨਗਰ ਗੰਧ੍ਰਬ ॥ ਜਿਨੀ ਸਚੁ ਅਰਾਧਿਆ ਨਾਨਕ ਮਨਿ ਤਨਿ ਫਬ ॥14॥ ਪਤਿਤਉਧਾਰਣੁ

1426

ਪਾਰਬ੍ਰਹਮੁ ਸੰਮ੍ਰਥ ਪੁਰਖੁ ਅਪਾਰੁ ॥ ਜਿਸਹਿ ਉਧਾਰੇ ਨਾਨਕਾ ਸੋ ਸਿਮਰੇ ਸਿਰਜਣਹਾਰੁ ॥15॥ ਦੂਜੀ ਛੋਡਿ ਕੁਵਾਟੜੀ ਇਕਸ ਸਿਉਂ ਚਿਤੁ ਲਾਇ ॥ ਦੂਜੈ ਭਾਵੀ ਨਾਨਕਾ ਵਹਣਿ ਲੁੜ੍ਹੰਦੜੀ ਜਾਇ ॥16॥ ਤਿਹਟੜੇ ਬਾਜਾਰ ਸਉਦਾ ਕਰਨਿ ਵਣਜਾਰਿਆ ॥ ਸਚੁ ਵਖਰੁ ਜਿਨੀ ਲਦਿਆ ਸੇ ਸਚੜੇ ਪਾਸਾਰ ॥17॥ ਪੰਥਾ ਪ੍ਰੇਮ ਨ ਜਾਣਈ ਭੂਲੀ ਫਿਰੈ ਗਵਾਰਿ ॥ ਨਾਨਕ ਹਰਿ ਬਿਸਰਾਇ ਕੈ ਪਉਦੇ ਨਰਕਿ ਅੰਧÏਾਰ ॥18॥ ਮਾਇਆ ਮਨਹੁ ਨ ਵੀਸਰੈ ਮਾਂਗੈ ਦੰਮਾ ਦੰਮ ॥ ਸੋ ਪ੍ਰਭੁ ਚਿਤਿ ਨ ਆਵਈ ਨਾਨਕ ਨਹੀ ਕਰੰਮਿ ॥19॥ ਤਿਚਰੁ ਮੂਲਿ ਨ ਥੁੜੀਂਦੋ ਜਿਚਰੁ ਆਪਿ ਕ੍ਰਿਪਾਲੁ ॥ ਸਬਦੁ ਅਖੁਟੁ ਬਾਬਾ ਨਾਨਕਾ ਖਾਹਿ ਖਰਚਿ ਧਨੁ ਮਾਲੁ ॥20॥ ਖੰਭ

ਵਿਕਾਂਦੜੇ ਜੇ ਲਹਾਂ ਘਿੰਨਾ ਸਾਵੀ ਤੋਲਿ ॥ ਤੰਨਿ ਜੜਾਈਂ ਆਪਣੈ ਲਹਾਂ ਸੁ ਸਜਣੁ ਟੋਲਿ ॥21॥ ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥22॥

ੴ ਸਤਿ ਗੁਰ ਪ੍ਰਸਾਦਿ ॥

ਸਲੋਕ ਮਹਲਾ 9 ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ

ਜਲ ਕਉ ਮੀਨੁ ॥1॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥2॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤ ਹੈ ਬੀਤਿ ॥3॥ ਬਿਰਧਿ ਭਇਓ ਸੂਝੈ ਨਹੀ ਕਾਲੁ ਪਹੂਚਿਓ ਆਨਿ ॥ ਕਹੁ ਨਾਨਕ ਨਰ ਬਾਵਰੇ ਕਿਉ ਨ ਭਜਹਿ ਭਗਵਾਨੁ ॥4॥ ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥ ਇਨ ਮਹਿ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥5॥ ਪਤਿਤ ਉਧਾਰਨ ਭੈਹਰਨ ਹਰਿ ਅਨਾਥ ਕੇ ਨਾਥ ॥ ਕਹੁ ਨਾਨਕ ਤਿਹ ਜਾਨੀਐ ਸਦਾ ਬਸਤ ਤੁਮ ਸਾਥਿ ॥6॥ ਤਨੁ ਧਨੁ ਜਿਹ ਤੋ ਕਉ ਦੀਓ ਤਾ ਸਿਉ ਨੇਹੁ ਨ ਕੀਨ ॥ ਕਹੁ ਨਾਨਕ ਨਰ ਬਾਵਰੇ ਅਬ ਕਿਉ ਡੋਲਤ ਦੀਨ ॥7॥ ਤਨੁ ਧਨੁ ਸੰਪੈ ਸੁਖ ਦੀਓ ਅਰੁ ਜਿਹ ਨੀਕੇ ਧਾਮ ॥ ਕਹੁ ਨਾਨਕ ਸੁਨਿ ਰੇ ਮਨਾ ਸਿਮਰਤ ਕਾਹਿ ਨ ਰਾਮੁ ॥8॥ ਸਭ ਸੁਖ ਦਾਤਾ ਰਾਮੁ ਹੈ ਦੂਸਰ ਨਾਹਿਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਸਿਮਰਤ ਗਤਿ

1427

ਹੋਇ ॥9॥ ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ ਸੁਨਿ ਰੇ ਮਨਾ ਅਉਧ ਘਟਤ ਹੈ

ਨੀਤ ॥10॥ ਪਾਂਚ ਤਤੁ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮਹਿ ਮਾਨੁ ॥11॥ ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥ ਕਹੁ ਨਾਨਕ ਤਿਹ ਭਜੁ ਮਨਾ ਭਉਨਿਧਿ ਉਤਰਹਿ ਪਾਰਿ ॥12॥ ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ ਸੁਨਿ ਰੇ ਮਨਾ ਸੋ ਮੂਰਤਿ ਭਗਵਾਨ

॥13॥ ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ

॥14॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥15॥

ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥16॥

ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਨਰ ਮਾਥੈ ਭਾਗੁ ॥17॥

ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ ਕਹੁ ਨਾਨਕ ਸੁਨਿ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ

॥18॥ ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ

॥19॥ ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ

॥20॥ ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ

ਧਾਮ ॥21॥ ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥ ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥22॥

ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚਉ ਨਹੀ ਨਾਨਕ ਬਿਨੁ ਭਗਵਾਨ ॥23॥

ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥ ਕੋਟਨ ਮਹਿ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥24॥ ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥25॥ ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥26॥ ਜਉ ਸੁਖ ਕਉ ਚਾਹਹਿ ਸਦਾ ਸਰਨਿ ਰਾਮ ਕੀ ਲੇਹੁ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥27॥ ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥28॥ ਜੋ ਪ੍ਰਾਨੀ ਨਿਸਿ

1428

ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨਿ ॥29॥ ਮਨੁ ਮਾਇਆ ਮਹਿ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨੁ ਕਉਨੇ ਕਾਮ ॥30॥ ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥31॥ ਸੁਖ ਮੈ

ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥32॥ ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ ਭਜੁ ਮਨਾ ਨਿਰਭੈ ਪਾਵਹਿ ਬਾਸੁ ॥33॥ ਜਤਨ ਬਹੁਤੁ ਮੈ ਕਰਿ ਰਹਿਓ ਮਿਟਿਓ ਨ ਮਨ ਕੋ ਮਾਨੁ ॥ ਦੁਰਮਤਿ ਸਿਉ ਨਾਨਕ ਫਧਿਓ ਰਾਖਿ ਲੇਹੁ ਭਗਵਾਨ ॥34॥

ਬਾਲੁ ਜੁਆਨੀ ਅਰੁ ਬਿਰਧਿ ਫੁਨਿ ਤੀਨਿ ਅਵਸਥਾ ਜਾਨਿ ॥ ਕਹੁ ਨਾਨਕ ਹਰਿ ਭਜਨ ਬਿਨੁ ਬਿਰਥਾ ਸਭ ਹੀ ਮਾਨਿ

॥35॥ ਕਰਣੋ ਹੁਤੋ ਸੁ ਨਾ ਕੀਓ ਪਰਿਓ ਲੋਭ ਕੈ ਫੰਧਿ ॥ ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ

॥36॥ ਮਨੁ ਮਾਇਆ ਮੈ ਰਮਿ ਰਹਿਓ ਨਿਕਸਤ ਨਾਹਿਨ ਮੀਤ ॥ ਨਾਨਕ ਮੂਰਤਿ ਚਿਤ੍ਰ ਜਿਉ ਛਾਡਤ ਨਾਹਿਨ ਭੀਤ

॥37॥ ਨਰੁ ਚਾਹਤ ਕਛੁ ਅਉਰ ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ ਨਾਨਕ ਫਾਸੀ ਗਲਿ ਪਰੀ

॥38॥ ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀਓ ਨ ਕੋਇ ॥ ਕਹੁ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਇ

॥39॥ ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ ॥ ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ

॥40॥ ਝੂਠੋ ਮਾਨੁ ਕਹਾ ਕਰੈ ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ ਨਾਨਕ ਕਹਿਓ ਬਖਾਨੁ ॥41॥

ਗਰਬੁ ਕਰਤ ਹੈ ਦੇਹ ਕੋ ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ ਹਰਿ ਜਸੁ ਕਹਿਓ ਨਾਨਕ ਤਿਹਿ ਜਗੁ ਜੀਤਿ ॥42॥

ਜਿਹ ਘਟਿ ਸਿਮਰਨੁ ਰਾਮ ਕੋ ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥43॥

ਏਕ ਭਗਤਿ ਭਗਵਾਨ ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ ਨਾਨਕ ਮਾਨੋ ਤਾਹਿ ਤਨੁ ॥44॥ ਸੁਆਮੀ ਕੋ ਗ੍ਰਿਹੁ ਜਿਉ ਸਦਾ ਸੁਆਨ ਤਜਤ ਨਹੀ ਨਿਤ ॥ ਨਾਨਕ ਇਹ ਬਿਧਿ ਹਰਿ ਭਜਉ ਇਕ ਮਨਿ ਹੁਇ ਇਕ ਚਿਤਿ

॥45॥ ਤੀਰਥ ਬਰਤ ਅਰੁ ਦਾਨ ਕਰਿ ਮਨ ਮੈ ਧਰੈ ਗੁਮਾਨੁ ॥ ਨਾਨਕ ਨਿਹਫਲ ਜਾਤ ਤਿਹ ਜਿਉ ਕੁੰਚਰ ਇਸਨਾਨੁ

॥46॥ ਸਿਰੁ ਕੰਪਿਓ ਪਗ ਡਗਮਗੇ ਨੈਨ ਜੋਤਿ ਤੇ ਹੀਨ ॥ ਕਹੁ ਨਾਨਕ ਇਹ ਬਿਧਿ ਭਈ ਤਊ ਨ ਹਰਿ ਰਸੁ ਲੀਨ

1429

॥47॥ ਨਿਜ ਕਰਿ ਦੇਖਿਓ ਜਗਤ ਮੈ ਕੋ ਕਾਹੂ ਕੋ ਨਾਹਿ ॥ ਨਾਨਕ ਥਿਰੁ ਹਰਿ ਭਗਤਿ ਹੈ ਤਿਹ ਰਾਖਹੁ ਮਨ ਮਾਹਿ

॥48॥ ਜਗ ਰਚਨਾ ਸਭ ਝੂਠ ਹੈ ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ ਥਿਰੁ ਨਾ ਰਹੈ ਜਿਉ ਬਾਲੂ ਕੀ ਭੀਤਿ ॥49॥

ਰਾਮੁ ਗਇਓ ਰਾਵਨੁ ਗਇਓ ਜਾ ਕੋ ਬਹੁ ਪਰਵਾਰੁ ॥ ਕਹੁ ਨਾਨਕ ਥਿਰੁ ਕਛੁ ਨਹੀ ਸੁਪਨੇ ਜਿਉ ਸੰਸਾਰੁ ॥50॥

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ ਨਾਨਕ ਥਿਰੁ ਨਹੀ ਕੋਇ ॥51॥ ਜੋ ਉਪਜਿਓ

ਸੋ ਬਿਨਸਿ ਹੈ ਪਰੋ ਆਜੁ ਕੈ ਕਾਲਿ ॥ ਨਾਨਕ ਹਰਿ ਗੁਨ ਗਾਇ ਲੇ ਛਾਡਿ ਸਗਲ ਜੰਜਾਲ ॥52॥ ਦੋਹਰਾ ॥ ਬਲੁ ਛੁਟਕਿਓ ਬੰਧਨ ਪਰੇ ਕਛੂ ਨ ਹੋਤ ਉਪਾਇ ॥ ਕਹੁ ਨਾਨਕ ਅਬ ਓਟ ਹਰਿ ਗਜ ਜਿਉਂ ਹੋਹੁ ਸਹਾਇ ॥53॥ ਬਲੁ ਹੋਆ ਬੰਧਨ ਛੁਟੇ ਸਭੁ ਕਿਛੁ ਹੋਤ ਉਪਾਇ ॥ ਨਾਨਕ ਸਭੁ ਕਿਛੁ ਤੁਮਰੇ ਹਾਥ ਮਹਿ ਤੁਮ ਹੀ ਹੋਤ ਸਹਾਇ ॥54॥

ਸੰਗ ਸਖਾ ਸਭਿ ਤਜਿ ਗਏ ਕੋਊ ਨ ਨਿਬਹਿਓ ਸਾਥਿ ॥ ਕਹੁ ਨਾਨਕ ਇਹ ਬਿਪਤਿ ਮਹਿ ਟੇਕ ਏਕ ਰਘੁਨਾਥ ॥55॥

ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ ਇਹ ਜਗਤ ਮਹਿ ਕਿਨ ਜਪਿਓ ਗੁਰ ਮੰਤੁ ॥56॥

ਰਾਮ ਨਾਮੁ ਉਰ ਮਹਿ ਗਹੋ ਜਾ ਕੈ ਸਮ ਨਹੀ ਕੋਇ ॥ ਜਿਹ ਸਿਮਰਤ ਸੰਕਟ ਮਿਟਹਿ ਦਰਸੁ ਤੁਹਾਰੋ ਹੋਇ ॥57॥

ਮੁੰਦਾਵਣੀ ਮਹਲਾ 5 ॥

ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥1॥

ਸਲੋਕੁ ਮਹਲਾ 5 ॥

ਤੇਰਾ ਕੀਤਾ ਜਾਤੋ ਨਾਹੀ ਮੈ ਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥1॥

ੴ ਸਤਿ ਗੁਰ ਪ੍ਰਸਾਦਿ ॥

ਰਾਗ ਮਾਲਾ ॥ ਰਾਗ ਏਕ ਸੰਗਿ ਪੰਚ ਬਰੰਗਨ ॥ ਸੰਗਿ ਅਲਾਪਹਿ ਆਠਉ ਨੰਦਨ ॥ ਪ੍ਰਥਮ ਰਾਗ ਭੈਰਉ ਵੈ ਕਰਹੀ

॥ ਪੰਚ ਰਾਗਨੀ ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ ਪਾਚਉ ਨਾਰੀ ॥ ਪੰਚਮ ਹਰਖ ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ

॥1॥ ਲਲਤ ਬਿਲਾਵਲ ਗਾਵਹੀ ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ ਗਾਵਹਿ ਗਾਇਨ ਪਾਤ੍ਰ ॥1॥

ਦੁਤੀਆ ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ ਮੇਵਾਰਾ

॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥1॥ ਪੁਨਿ ਆਇਅਉ ਹਿੰਡੋਲੁ ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ ਗਾਇਨ ਤਾਰ ਮਿਲਾਵਹੀ ॥1॥ ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰਬਿੰਬ ਮੰਗਲਨ ਸੁਹਾਏ ॥ ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ

॥ ਅਸਟ ਪੁਤ੍ਰ ਮੈ ਕਹੇ ਸਵਾਰੀ ॥ ਪੁਨਿ ਆਈ ਦੀਪਕ ਕੀ ਬਾਰੀ ॥1॥ ਕਛੇਲੀ ਪਟਮੰਜਰੀ ਟੋਡੀ ਕਹੀ ਅਲਾਪਿ ॥

ਕਾਮੋਦੀ ਅਉ ਗੂਜਰੀ ਸੰਗਿ ਦੀਪਕ ਕੇ ਥਾਪਿ ॥1॥ ਕਾਲੰਕਾ ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥

ਗਉਰਾ ਅਉ ਕਾਨਰਾ ਕਲ੍ਹਾਨਾ ॥ ਅਸਟ ਪੁਤ੍ਰ ਦੀਪਕ ਕੇ ਜਾਨਾ ॥1॥ ਸਭ ਮਿਲਿ ਸਿਰੀਰਾਗੁ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥

ਸਿਰੀਰਾਗ ਸਿਉ ਪਾਂਚਉ ਥਾਪੀ ॥1॥ ਸਾਲੂ ਸਾਰਗ ਸਾਗਰਾ ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ ਗੁੰਡ ਕੁੰਭ ਹਮੀਰ ॥1॥ ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥

ਪੁਨਿ ਗਾਵਹਿ ਆਸਾ ਗੁਨ ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥1॥ ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥1॥ ਖਸਟ ਰਾਗ ਉਨਿ ਗਾਏ ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ ਅਠਾਰਹ ਦਸ ਬੀਸ ॥1॥1॥